ਯਮਨ ਦੀ ਰਾਜਧਾਨੀ ਸਨਾ ਵਿੱਚ ਰਮਜ਼ਾਨ ਦੇ ਪਵਿੱਤਰ ਮਹੀਨੇ ਲਈ ਵਿੱਤੀ ਸਹਾਇਤਾ ਵੰਡਣ ਲਈ ਆਯੋਜਿਤ ਇੱਕ ਸਮਾਗਮ ਵਿੱਚ ਬੁੱਧਵਾਰ ਦੇਰ ਰਾਤ ਭਗਦੜ ਮੱਚ ਗਈ। ਮੀਡੀਆ ਰਿਪੋਰਟਾਂ ਮੁਤਾਬਕ ਸਮਾਗਮ ਦੌਰਾਨ ਮਚੀ ਭਗਦੜ ਵਿੱਚ 85 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦਰਜਨਾਂ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ‘ਚ 13 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹੂਤੀ ਬਾਗੀਆਂ ਦੇ ਅਧਿਕਾਰੀਆਂ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ।

ਸੂਚਨਾ ਅਨੁਸਾਰ ਇਹ ਹਾਦਸਾ ਈਦ-ਉਲ-ਫਿਤਰ ਤੋਂ ਠੀਕ ਪਹਿਲਾਂ ਵਾਪਰਿਆ। ਹੂਤੀ ਦੁਆਰਾ ਚਲਾਏ ਜਾ ਰਹੇ ਯਮਨ ਦੇ ਗ੍ਰਹਿ ਮੰਤਰਾਲੇ ਦੇ ਅਨੁਸਾਰ, ਘਟਨਾ ਦੇ ਸਮੇਂ ਸੈਂਕੜੇ ਗਰੀਬ ਲੋਕ ਸਮਾਗਮ ਵਿੱਚ ਇਕੱਠੇ ਹੋਏ ਸਨ। ਹਾਊਥੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ $2,000 ਅਤੇ ਜ਼ਖਮੀਆਂ ਨੂੰ ਲਗਭਗ $400 ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਬਾਗੀ ਸੰਗਠਨ ਹੂਥੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ‘ਚ 73 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਗ੍ਰਹਿ ਮੰਤਰਾਲੇ ਦੇ ਬੁਲਾਰੇ ਬ੍ਰਿਗੇਡੀਅਰ ਅਬਦੇਲ-ਖਾਲੀਕ ਅਲ-ਅਘਰੀ ਨੇ ਕਿਹਾ ਕਿ ਸਥਾਨਕ ਅਧਿਕਾਰੀਆਂ ਨਾਲ ਤਾਲਮੇਲ ਕੀਤੇ ਬਿਨਾਂ ਗਲਤ ਢੰਗ ਨਾਲ ਵਿੱਤੀ ਸਹਾਇਤਾ ਵੰਡਣ ਕਾਰਨ ਇਹ ਘਟਨਾ ਵਾਪਰੀ। ਮੀਡੀਆ ਰਿਪੋਰਟਾਂ ਅਨੁਸਾਰ ਸਹਾਇਤਾ ਵੰਡ ਪ੍ਰੋਗਰਾਮ ਦਾ ਆਯੋਜਨ ਇੱਕ ਸਕੂਲ ਵਿੱਚ ਕੀਤਾ ਗਿਆ ਸੀ। ਘਟਨਾ ਤੋਂ ਬਾਅਦ ਬਾਗੀਆਂ ਵੱਲੋਂ ਸਕੂਲ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੱਤਰਕਾਰਾਂ ਸਮੇਤ ਲੋਕਾਂ ਨੂੰ ਇੱਥੇ ਆਉਣ ਤੋਂ ਰੋਕ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ਦਾ ਹੀਰੋ ਬੇਕਰੀ ਚੌਂਕ ਅੱਜ ਤੋਂ ਬੰਦ, ਰੇਲਵੇ ਅੰਡਰ ਬ੍ਰਿਜ ਦੇ ਨਿਰਮਾਣ ਕਾਰਨ ਰੂਟ ਡਾਇਵਰਟ
ਚਸ਼ਮਦੀਦਾਂ ਨੇ ਦੱਸਿਆ ਕਿ ਹਥਿਆਰਬੰਦ ਹੂਤੀ ਬਾਗੀਆਂ ਨੇ ਭੀੜ ਨੂੰ ਕਾਬੂ ਕਰਨ ਲਈ ਹਵਾ ਵਿੱਚ ਗੋਲੀਬਾਰੀ ਕੀਤੀ ਅਤੇ ਇਹ ਗੋਲੀ ਬਿਜਲੀ ਦੀ ਲਾਈਨ ਨਾਲ ਟਕਰਾ ਗਈ ਜਿਸ ਤੋਂ ਬਾਅਦ ਵਿਸਫੋਟ ਹੋ ਗਿਆ। ਇਸ ਨਾਲ ਪ੍ਰੋਗਰਾਮ ‘ਚ ਮੌਜੂਦ ਲੋਕਾਂ ‘ਚ ਦਹਿਸ਼ਤ ਫੈਲ ਗਈ ਅਤੇ ਲੋਕ ਇਧਰ-ਉਧਰ ਭੱਜਣ ਲੱਗੇ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਉਸ ਨੇ ਦੋ ਪ੍ਰਬੰਧਕਾਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਯਮਨ ‘ਚ ਰਮਜ਼ਾਨ ਦੌਰਾਨ ਚੈਰਿਟੀ ਸਮਾਗਮ ‘ਚ ਮਚੀ ਭਗਦੜ, 85 ਲੋਕਾਂ ਦੀ ਮੌ.ਤ appeared first on Daily Post Punjabi.
source https://dailypost.in/news/international/stampede-in-yemen/