ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਖ਼ੁਸ਼ਖ਼ਬਰੀ, ਬਰਨਾ ਬੁਆਏ ਦੇ ਬੋਲਾਂ ਨਾਲ ਨਵਾਂ ਗਾਣਾ ਹੋਵੇਗਾ ਰਿਲੀਜ਼

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਖੁਸ਼ਖਬਰੀ ਹੈ। ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਸ ਦਾ ਤੀਜਾ ਗੀਤ ‘ਮੇਰਾ ਨਾਮ’ 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਗੀਤ ਵਿੱਚ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ। ਬਰਨਾ ਬੁਆਏ ਪਿਛਲੇ ਦਿਨੀਂ ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਸੀ।

Moosewala new song will
Moosewala new song will

ਇਸ ਤੋਂ ਪਹਿਲਾਂ ਮੂਸੇਵਾਲਾ ਦੀ ਮੌਤ ਤੋਂ ਬਾਅਦ SYL ਗੀਤ ਆਇਆ ਸੀ ਜਿਸ ਨੂੰ ਉਸ ਦੇ ਸਮਰਥਕਾਂ ਨੇ ਕਾਫੀ ਪਸੰਦ ਕੀਤਾ ਸੀ ਪਰ ਸਰਕਾਰ ਨੇ ਇਸ ਗੀਤ ਨੂੰ ਯੂਟਿਊਬ ‘ਤੇ ਬੈਨ ਕਰ ਦਿੱਤਾ ਸੀ। ਇਸ ਤੋਂ ਬਾਅਦ ਪਰਿਵਾਰ ਨੇ ਮੂਸੇਵਾਲਾ ਦਾ ‘ਧਰਮ ਵਾਰ’ ਵੀ ਰਿਲੀਜ਼ ਕੀਤਾ। ਪਿਤਾ ਬਲਕੌਰ ਸਿੰਘ ਨੇ ਪੁੱਤਰ ਮੂਸੇਵਾਲਾ ਦੀ ਮੌਤ ਤੋਂ ਬਾਅਦ ਐਲਾਨ ਕੀਤਾ ਹੈ ਕਿ ਉਹ 7 ਤੋਂ 8 ਸਾਲ ਤੱਕ ਸਿੱਧੂ ਦੇ ਸਮਰਥਕਾਂ ਵਿਚਾਲੇ ਉਸ ਨੂੰ ਗੀਤਾਂ ਰਾਹੀਂ ਜਿਊਂਦਾ ਰਖਣਗੇ। ਸਿੱਧੂ ਦੇ ਫੈਨਸ ਲਗਾਤਾਰ ਉਸ ਦੇ ਗੀਤਾਂ ਦਾ ਇੰਤਜ਼ਾਰ ਕਰ ਰਹੇ ਹਨ।

ਇਹ ਵੀ ਪੜ੍ਹੋ : ਮੋਹਾਲੀ ਹਸਪਤਾਲ ‘ਤੇ 16 ਤੋਂ 25 ਲੱਖ ‘ਚ ਕਿਡਨੀ ਵੇਚਣ ਦਾ ਦੋਸ਼, 34 ਟਰਾਂਸਪਲਾਂਟ ਦੀ ਜਾਂਚ ਸ਼ੁਰੂ

SYL (ਸਤਲੁਜ-ਯਮੁਨਾ ਲਿੰਕ ਨਹਿਰ) ਗੀਤ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਚੁੱਕਿਆ। SYL ਮੁੱਦਾ ਅਜੇ ਵੀ ਪੰਜਾਬ ਅਤੇ ਹਰਿਆਣਾ ਦਰਮਿਆਨ ਤਣਾਅ ਪੈਦਾ ਕਰ ਰਿਹਾ ਹੈ। ਇਸ ਗੀਤ ਤੋਂ ਬਾਅਦ ਬਲਵਿੰਦਰ ਸਿੰਘ ਜਟਾਣਾ ਵੀ ਸੁਰਖੀਆਂ ‘ਚ ਆ ਗਿਆ ਸੀ ਪਰ ਭਾਰਤ ਸਰਕਾਰ ਨੇ ਇਸ ਗੀਤ ‘ਤੇ ਦੋ ਦਿਨ ਬਾਅਦ ਹੀ ਪਾਬੰਦੀ ਲਗਾ ਦਿੱਤੀ ਸੀ। ਇਸ ਨੂੰ ਦੋ ਦਿਨਾਂ ਵਿੱਚ ਹੀ 2.7 ਕਰੋੜ ਵਿਊਜ਼ ਮਿਲ ਚੁੱਕੇ ਹਨ। ਇਹ ਗੀਤ ਅੱਜ ਵੀ ਵਿਦੇਸ਼ਾਂ ‘ਚ ਖੂਬ ਸੁਣਿਆ ਜਾਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਖ਼ੁਸ਼ਖ਼ਬਰੀ, ਬਰਨਾ ਬੁਆਏ ਦੇ ਬੋਲਾਂ ਨਾਲ ਨਵਾਂ ਗਾਣਾ ਹੋਵੇਗਾ ਰਿਲੀਜ਼ appeared first on Daily Post Punjabi.



source https://dailypost.in/latest-punjabi-news/moosewala-new-song-will/
Previous Post Next Post

Contact Form