ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਮੰਗਲਵਾਰ ਨੂੰ ਹਰਿਆਣਾ ਦੇ ਪਾਣੀਪਤ ਪਹੁੰਚਣਗੇ। ਇਸ ਦੌਰਾਨ ਉਹ ਪਾਣੀਪਤ ਦੇ ਟੀਡੀਆਈ ਸਿਟੀ ਵਿੱਚ ਸਥਿਤ ਇੱਕ ਨਿੱਜੀ ਸਕੂਲ ਦੇ ਉਦਘਾਟਨ ਮੌਕੇ ਆਯੋਜਿਤ ਮਹਾਵੀਰ ਜਯੰਤੀ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਉਨ੍ਹਾਂ ਨਾਲ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਵੀ ਮੌਜੂਦ ਰਹਿਣਗੇ।
ਇਸ ਸਬੰਧੀ ਪ੍ਰਸ਼ਾਸਨਿਕ ਅਤੇ ਸਕੂਲ ਪੱਧਰ ‘ਤੇ ਤਿਆਰੀਆਂ ਕਰ ਲਈਆਂ ਗਈਆਂ ਹਨ। ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਬੱਚਿਆਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਮਹਾਵੀਰ ਜਯੰਤੀ ਪ੍ਰੋਗਰਾਮ ‘ਚ ਹਿੱਸਾ ਲੈਣਗੇ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਦੱਸ ਦੇਈਏ ਕਿ ਪ੍ਰਾਈਵੇਟ ਸਕੂਲ ਵੱਲੋਂ ਮਹਾਵੀਰ ਜਯੰਤੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਸਾਬਕਾ ਰਾਸ਼ਟਰਪਤੀ ਨੂੰ ਮੁੱਖ ਮਹਿਮਾਨ ਵਜੋਂ ਬੁਲਾਇਆ ਗਿਆ ਹੈ। ਇੱਥੇ ਪ੍ਰੋਗਰਾਮ ਵਿੱਚ ਬੱਚੇ ਧਾਰਮਿਕ ਅਤੇ ਸੱਭਿਆਚਾਰਕ ਪੇਸ਼ਕਾਰੀ ਵੀ ਦੇਣਗੇ।
The post ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਪਾਣੀਪਤ ‘ਚ ਮਹਾਵੀਰ ਜਯੰਤੀ ਪ੍ਰੋਗਰਾਮ ‘ਚ ਹੋਣਗੇ ਸ਼ਾਮਲ appeared first on Daily Post Punjabi.