ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਤੋਂ CBI ਅੱਜ 300 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ‘ਚ ਕਰੇਗੀ ਪੁੱਛਗਿੱਛ

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਨੂੰ 300 ਕਰੋੜ ਰੁਪਏ ਦੀ ਰਿਸ਼ਵਤ ਦੇ ਕਥਿਤ ਰਿਲਾਇੰਸ ਜਨਰਲ ਇੰਸ਼ੋਰੈਂਸ ਘੁਟਾਲੇ ਦੇ ਮਾਮਲੇ ਵਿੱਚ ਸੀਬੀਆਈ ਅੱਜ ਉਨ੍ਹਾਂ ਦੇ ਘਰ ਪਹੁੰਚਕੇ ਉਨ੍ਹਾਂ ਤੋਂ ਪੁੱਛਗਿੱਛ ਕਰ ਸਕਦੀ ਹੈ। ਭ੍ਰਿਸ਼ਟਾਚਾਰ ਦੇ ਇਸ ਮਾਮਲੇ ਵਿੱਚ ਸੀਬੀਆਈ ਨੇ ਇੱਕ ਸਾਲ ਪਹਿਲਾਂ ਕੇਸ ਦਰਜ ਕੀਤਾ ਸੀ।

CBI Summons SatyaPal Malik
CBI Summons SatyaPal Malik

ਇਸ ਮਾਮਲੇ ਵਿੱਚ ਸੀਬੀਆਈ 6 ਰਾਜਾਂ ਵਿੱਚ ਛਾਪੇਮਾਰੀ ਕਰ ਚੁੱਕੀ ਹੈ। ਹੁਣ ਇਸ ਮਾਮਲੇ ਵਿੱਚ ਇੱਕ ਹਫ਼ਤਾ ਪਹਿਲਾਂ ਸੀਬੀਆਈ ਨੇ ਸੱਤਿਆਪਾਲ ਮਲਿਕ ਨੂੰ ਨੋਟਿਸ ਜਾਰੀ ਕਰਕੇ ਕਥਿਤ ਘਪਲੇ ਦੇ ਮਾਮਲੇ ਵਿੱਚ ਕੁਝ ਸਵਾਲਾਂ ਦੇ ਜਵਾਬ ਮੰਗੇ ਹਨ। ਇਸ ਮਾਮਲੇ ਵਿੱਚ ਸੱਤ ਮਹੀਨਿਆਂ ਦੇ ਅੰਦਰ ਦੂਜੀ ਵਾਰ ਸੀਬੀਆਈ ਅੱਜ ਮਲਿਕ ਤੋਂ ਪੁੱਛਗਿੱਛ ਕਰ ਸਕਦੀ ਹੈ। ਸੀਬੀਆਈ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮਿਲੀ ਸ਼ਿਕਾਇਤ ਬਾਰੇ ਵਧੇਰੇ ਜਾਣਕਾਰੀ ਲਈ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਨੂੰ ਬੁਲਾਇਆ ਸੀ। ਸੱਤਿਆਪਾਲ ਮਲਿਕ ਨੇ ਸੀਬੀਆਈ ਨੂੰ 27 ਅਤੇ 28 ਅਪ੍ਰੈਲ ਦਾ ਸਮਾਂ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਸੀਬੀਆਈ ਇਨ੍ਹਾਂ ਦੋ ਦਿਨਾਂ ਵਿੱਚ ਕਿਸੇ ਵੀ ਸਮੇਂ ਸੱਤਿਆਪਾਲ ਮਲਿਕ ਨਾਲ ਗੱਲ ਕਰ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ ਸੀ ਕਿ ਸੀਬੀਆਈ ਨੇ ਉਨ੍ਹਾਂ ਨੂੰ ਕੁਝ ਸਪੱਸ਼ਟੀਕਰਨ ਲਈ ਅਕਬਰ ਰੋਡ ਗੈਸਟ ਹਾਊਸ ਆਉਣ ਲਈ ਕਿਹਾ ਸੀ। ਉਸ ਸਮੇਂ ਮਲਿਕ ਨੇ ਕਿਹਾ ਸੀ ਕਿ ਮੈਂ ਰਾਜਸਥਾਨ ਜਾ ਰਿਹਾ ਹਾਂ। ਸਤਿਆਪਾਲ ਮਲਿਕ ਨੇ ਜੰਮੂ-ਕਸ਼ਮੀਰ ਤੋਂ ਹਟਾ ਕੇ ਮੇਘਾਲਿਆ ਦਾ ਰਾਜਪਾਲ ਬਣਾਏ ਜਾਣ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਸੀ। ਇਸ ਮਾਮਲੇ ‘ਚ ਉਨ੍ਹਾਂ ਨੇ ਕਿਹਾ ਸੀ ਕਿ 23 ਅਗਸਤ 2018 ਤੋਂ 30 ਅਕਤੂਬਰ 2019 ਦਰਮਿਆਨ ਜੰਮੂ-ਕਸ਼ਮੀਰ ਦੇ ਰਾਜਪਾਲ ਦੇ ਤੌਰ ‘ਤੇ ਆਪਣੇ ਕਾਰਜਕਾਲ ਦੌਰਾਨ ਦੋ ਫਾਈਲਾਂ ਨੂੰ ਕਲੀਅਰ ਕਰਨ ਲਈ ਉਸ ਨੂੰ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ। ਉਸ ਨੂੰ ਕਿਹਾ ਗਿਆ ਸੀ ਕਿ ਹਰ ਫਾਈਲ ਪਾਸ ਕਰਨ ਲਈ ਉਸ ਨੂੰ 150-150 ਕਰੋੜ ਰੁਪਏ ਮਿਲਣਗੇ।

The post ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਤੋਂ CBI ਅੱਜ 300 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ‘ਚ ਕਰੇਗੀ ਪੁੱਛਗਿੱਛ appeared first on Daily Post Punjabi.



Previous Post Next Post

Contact Form