TheUnmute.com – Punjabi News: Digest for April 02, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਥੋੜ੍ਹੀ ਦੇਰ ਬਾਅਦ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ, ਸਮਰਥਕਾਂ ਵਲੋਂ ਸਵਾਗਤ ਦੀਆਂ ਤਿਆਰੀਆਂ

Saturday 01 April 2023 05:30 AM UTC+00 | Tags: aam-aadmi-party aman-arora amarinder-singh-raja-warring breaking-news cm-bhagwant-mann congress-president-amarinder-singh-raja-warring navjot-kaur-sidhu navjot-singh-sidhu news patiala punjab-congress punjab-government punjab-news raja-warring the-unmute-breaking the-unmute-breaking-news

ਚੰਡੀਗੜ੍ਹ, 01 ਅਪ੍ਰੈਲ 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ (Navjot Singh Sidhu) ਕੁਝ ਹੀ ਸਮੇਂ ਵਿੱਚ ਰਿਹਾਅ ਹੋ ਜਾਣਗੇ। ਨਵਜੋਤ ਸਿੱਧੂ 320 ਦਿਨਾਂ ਬਾਅਦ ਪਟਿਆਲਾ ਕੇਂਦਰੀ ਜੇਲ੍ਹ ਤੋਂ ਬਾਹਰ ਆਉਣਗੇ। ਉਨ੍ਹਾਂ ਨੇ ਪਟਿਆਲਾ ਰੋਡਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟੀ ਸੀ। ਉਨ੍ਹਾਂ ਦੀ 48 ਦਿਨ ਪਹਿਲਾਂ ਹੀ ਰਿਹਾਈ ਹੋ ਰਹੀ ਹੈ | ਇਸ ਖੁਸ਼ੀ ਵਿੱਚ ਸਮਰਥਕ ਪਟਿਆਲਾ ਜੇਲ੍ਹ ਦੇ ਬਾਹਰ ਢੋਲ ਵਜਾ ਰਹੇ ਹਨ। ਪਰਿਵਾਰਕ ਸੂਤਰਾਂ ਅਨੁਸਾਰ ਹੁਣ ਤੱਕ ਸਿੱਧੂ ਨੇ ਜ਼ਿਆਦਾਤਰ ਕੰਮ ਅਭਿਜੀਤ ਮੁਹੱਰਤੇ ‘ਤੇ ਹੀ ਕੀਤੇ ਹਨ।

ਸਜ਼ਾ ਦੌਰਾਨ ਕੋਈ ਛੁੱਟੀ ਨਾ ਲੈਣ ਦਾ ਇਹ ਫਾਇਦਾ ਨਵਜੋਤ ਸਿੰਘ ਸਿੱਧੂ ਨੂੰ ਮਿਲ ਰਿਹਾ ਹੈ ਅਤੇ ਉਹ 19 ਮਈ ਤੋਂ 48 ਦਿਨ ਪਹਿਲਾਂ ਰਿਹਾਅ ਹੋ ਰਹੇ ਹਨ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਸਿੱਧੂ ਦੇ ਟਵਿੱਟਰ ਪੇਜ ‘ਤੇ ਦਿੱਤੀ ਗਈ। ਇਸ ਵਾਰ ਨਵਜੋਤ ਸਿੰਘ ਸਿੱਧੂ ਦੇ ਸਵਾਗਤ ਲਈ ਕੋਈ ਵੱਡਾ ਸਮਾਗਮ ਨਹੀਂ ਕੀਤਾ ਜਾ ਰਿਹਾ ਹੈ। ਸਿੱਧੂ ਦੇ ਸਮਰਥਕ ਉਨ੍ਹਾਂ ਦੇ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ ਕਰ ਰਹੇ ਹਨ।

The post ਥੋੜ੍ਹੀ ਦੇਰ ਬਾਅਦ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ, ਸਮਰਥਕਾਂ ਵਲੋਂ ਸਵਾਗਤ ਦੀਆਂ ਤਿਆਰੀਆਂ appeared first on TheUnmute.com - Punjabi News.

Tags:
  • aam-aadmi-party
  • aman-arora
  • amarinder-singh-raja-warring
  • breaking-news
  • cm-bhagwant-mann
  • congress-president-amarinder-singh-raja-warring
  • navjot-kaur-sidhu
  • navjot-singh-sidhu
  • news
  • patiala
  • punjab-congress
  • punjab-government
  • punjab-news
  • raja-warring
  • the-unmute-breaking
  • the-unmute-breaking-news

ਭਾਰਤੀ ਮੂਲ ਦੇ ਅਜੈ ਬੰਗਾ ਵਿਸ਼ਵ ਬੈਂਕ ਦੇ ਨਿਰਵਿਰੋਧ ਮੁਖੀ ਚੁਣੇ ਗਏ, ਹੋਰ ਉਮੀਦਵਾਰ ਨੇ ਨਹੀਂ ਕੀਤੀ ਦਾਅਵੇਦਾਰੀ ਪੇਸ਼

Saturday 01 April 2023 05:51 AM UTC+00 | Tags: ajay-banga america breaking-news india indian-origin-ajay-pal-singh-banga joe-biden latest-news managing-global-companies mastercard mastercard-ceo news punjab-news the-unmute-breaking-news the-unmute-latest-update the-unmute-update usa.

ਚੰਡੀਗੜ੍ਹ, 01 ਅਪ੍ਰੈਲ 2023: ਭਾਰਤੀ ਮੂਲ ਦੇ ਅਜੈ ਪਾਲ ਸਿੰਘ ਬੰਗਾ (Ajay Banga) ਦਾ ਵਿਸ਼ਵ ਬੈਂਕ ਦਾ ਬਿਨਾਂ ਮੁਕਾਬਲਾ ਪ੍ਰਧਾਨ ਬਣਨਾ ਲਗਭਗ ਤੈਅ ਹੈ। ਨਾਮਜ਼ਦਗੀਆਂ ਬੁੱਧਵਾਰ ਨੂੰ ਖਤਮ ਹੋ ਗਈਆਂ ਹਨ । ਕਿਸੇ ਹੋਰ ਦੇਸ਼ ਨੇ ਜਨਤਕ ਤੌਰ ‘ਤੇ ਵਿਕਲਪਕ ਉਮੀਦਵਾਰ ਦਾ ਪ੍ਰਸਤਾਵ ਨਹੀਂ ਦਿੱਤਾ ਹੈ। ਮਤਲਬ ਬੰਗਾ ਦੇ ਮੁਕਾਬਲੇ ਕੋਈ ਹੋਰ ਉਮੀਦਵਾਰ ਨਹੀਂ ਹੈ। ਵਿਸ਼ਵ ਬੈਂਕ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ।

ਮਾਸਟਰਕਾਰਡ ਇੰਕ. ਦੇ ਸਾਬਕਾ ਸੀਈਓ ਨੂੰ ਪਿਛਲੇ ਮਹੀਨੇ ਰਾਸ਼ਟਰਪਤੀ ਜੋ ਬਿਡੇਨ ਤੋਂ ਸਮਰਥਨ ਪ੍ਰਾਪਤ ਹੋਇਆ ਸੀ ਜਦੋਂ ਮੌਜੂਦਾ ਚੇਅਰਮੈਨ ਡੇਵਿਡ ਮਲਪਾਸ ਨੇ ਲਗਭਗ ਇੱਕ ਸਾਲ ਪਹਿਲਾਂ ਅਹੁਦਾ ਛੱਡਣ ਦੀ ਯੋਜਨਾ ਦਾ ਐਲਾਨ ਕੀਤਾ ਸੀ। ਭਾਰਤ ਨੇ ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਲਈ ਅਜੈ ਬੰਗਾ (Ajay Banga) ਦੀ ਉਮੀਦਵਾਰੀ ਦਾ ਸਮਰਥਨ ਕੀਤਾ ਹੈ।

ਬਲੂਮਬਰਗ ਨਿਊਜ਼ ਦੇ ਅਨੁਸਾਰ, 2019 ਵਿੱਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮਲਪਾਸ ਨੂੰ ਨਾਮਜ਼ਦ ਕੀਤਾ ਸੀ। ਮਲਪਾਸ ਦੀ ਚੋਣ ਵੀ ਬਿਨਾਂ ਮੁਕਾਬਲਾ ਹੋਈ ਸੀ। ਇਸ ਅਹੁਦੇ ਲਈ ਹਮੇਸ਼ਾ ਅਮਰੀਕੀ ਉਮੀਦਵਾਰ ਨੂੰ ਚੁਣਿਆ ਗਿਆ ਹੈ। ਅਮਰੀਕਾ ਨੂੰ ਛੱਡ ਕੇ ਕਿਸੇ ਵੀ ਦੇਸ਼ ਨੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਵਿਸ਼ਵ ਬੈਂਕ ਦੇ ਨਿਯਮ ਮੈਂਬਰ ਦੇਸ਼ਾਂ ਨੂੰ ਇੱਕ ਸਮੇਂ ਦੀ ਮਿਆਦ ਦੇ ਦੌਰਾਨ ਨਾਮ ਦਰਜ ਕਰਵਾਉਣ ਦੀ ਇਜਾਜ਼ਤ ਦਿੰਦੇ ਹਨ, ਜਿਸਦੀ ਮਿਆਦ ਬੁੱਧਵਾਰ ਦੁਪਹਿਰ ਨੂੰ ਖਤਮ ਹੋ ਗਈ ਸੀ। ਅਜਿਹੇ ‘ਚ ਅਜੈ ਬੰਗਾ ਦੇ ਸਾਹਮਣੇ ਕੋਈ ਖੜ੍ਹਾ ਨਜ਼ਰ ਨਹੀਂ ਆ ਰਿਹਾ। ਨਾਮਜ਼ਦਗੀਆਂ ਫਰਵਰੀ ਦੇ ਅਖੀਰ ਵਿੱਚ ਸ਼ੁਰੂ ਹੋਈਆਂ ਸਨ ।

ਅਜੈ ਬੰਗਾ ਦਾ ਜਨਮ 10 ਨਵੰਬਰ 1959 ਵਿੱਚ ਖਡਕੀ, ਪੂਨੇ ਵਿੱਚ ਹੋਇਆ ਸੀ, ਜਿਥੇ ਉਸ ਦੇ ਪਿਤਾ ਫੌਜ ਵਿੱਚ ਤਾਇਨਾਤ ਸਨ। ਅਜੈ ਬੰਗਾ ਦਾ ਪਰਿਵਾਰ ਮੂਲ ਰੂਪ ਵਿੱਚ ਜਲੰਧਰ ਦਾ ਰਹਿਣ ਵਾਲਾ ਹੈ। ਉਨ੍ਹਾਂ ਦੇ ਪਿਤਾ ਸ.ਹਰਭਜਨ ਸਿੰਘ ਬੰਗਾ ਆਰਮੀ ਤੋਂ ਬਤੌਰ ਲੈਫਟੀਨੈਂਟ ਜਨਰਲ ਰਿਟਾਇਰ ਹੋਏ ਹਨ।ਉਸ ਦਾ ਵੱਡਾ ਭਰਾ ਐਮ.ਐਸ.ਬੰਗਾ ਵੀ ਇੱਕ ਸੀ.ਈ.ਉ.ਹਨ ।

ਆਰਮੀ ਵਿੱਚ ਹੋਣ ਕਾਰਨ ਉਸ ਦੇ ਪਿਤਾ ਦੀ ਬਦਲੀ ਜਗ੍ਹਾ-ਜਗ੍ਹਾ ਹੁੰਦੀ ਰਹਿੰਦੀ ਸੀ।ਇਸ ਲਈ ਉਸ ਦੀ ਸਕੂਲੀ ਪੜ੍ਹਾਈ ਵੀ ਵੱਖ ਵੱਖ ਸਕੂਲਾਂ,ਜਿਵੇਂ ਸਿਕੰਦਰਾਬਾਦ,ਜਲੰਧਰ,ਦਿੱਲੀ,ਹੈਦਰਾਬਾਦ ਅਤੇ ਸ਼ਿਮਲਾ ਵਿੱਚ ਹੋਈ।

ਅਜੈ ਬੰਗਾ ਨੇ ਆਪਣਾ ਸਫਰ ਨੈਸਲੇ ਕੰਪਨੀ ਤੋਂ ਸ਼ੁਰੂ ਕੀਤਾ।13 ਸਾਲ ਤੱਕ ਉਨ੍ਹਾਂ ਨੇ ਵਿਕਰੀ, ਮਾਰਕੀਟਿੰਗ ਅਤੇ ਪ੍ਰਬੰਧਨ ਵਿੱਚ ਨਿਪੁੰਨਤਾ ਨਾਲ ਜ਼ਿੰਮੇਵਾਰੀ ਸੰਭਾਲੀ।ਇਸ ਤੋਂ ਬਾਅਦ ਅਜੈ ਬੰਗਾ ਨੇ ਪੈਪਸੀ ਕੰਪਨੀ ਵਿੱਚ ਨੌਕਰੀ ਕੀਤੀ। ਜਦੋਂ ਭਾਰਤ ਦੀ ਅਰਥ ਵਿਵਸਥਾ ਵਿੱਚ ਉਦਾਰਤਾ ਆਉਣੀ ਸ਼ੁਰੂ ਹੋਈ ਤਾਂ ਇਸ ਦੇ ਵਪਾਰ ਨੂੰ ਭਾਰਤ ਵਿੱਚ ਫੈਲਾਉਣ ਵਿੱਚ ਮੁੱਖ ਯੋਗਦਾਨ ਪਾਇਆ।

ਇਸ ਤੋਂ ਬਾਅਦ ਅਜੈ ਬੰਗਾਨੇ 1996 ਤੋਂ ਲੈ ਕੇ 2009 ਤੱਕ ਸਿਟੀ ਗਰੁੱਪ ਵਿੱਚ ਨੌਕਰੀ ਕੀਤੀ।ਉਨ੍ਹਾਂ ਨੇ ਸਿਟੀ ਗਰੁੱਪ ਦਾ ਕਾਰੋਬਾਰ ਅਮਰੀਕਾ,ਯੂਰਪ, ਅਰਬ ਦੇਸ਼ਾਂ 'ਤੇ ਅਫਰੀਕਾ ਵਿੱਚ ਫੈਲਾਉਣ ਵਿੱਚ ਭਾਰੀ ਯੋਗਦਾਨ ਪਾਇਆ।ਸਿਟੀ ਗਰੁੱਪ ਨੂੰ ਛੱਡਣ ਤੋਂ ਪਹਿਲਾਂ ਉਹ ਇਸ ਕੰਪਨੀ ਦਾ ਏਸ਼ੀਆ ਪੈਸੀਫਿਕ ਦਾ ਸੀ.ਈ.ਉ.ਸੀ 'ਤੇ ਕੰਪਨੀ ਦੇ ਬੈਂਕਿੰਗ,ਇਨਵੈਸਟਮੈਂਟ ਅਤੇ ਕਰੈਡਿਟ ਕਾਰਡ ਆਦਿ ਦੇ ਵਿਸਥਾਰ ਲਈ ਜਿੰਮੇਵਾਰ ਸੀ।ਉਹ ਸਿਟੀ ਗਰੁੱਪ ਦੀ ਸੀਨੀਅਰ ਮੈਨੇਜਮੈਂਟ ਅਤੇ ਐਗਜੈਕਟਿਵ ਕਮੇਟੀਆਂ ਦਾ ਮੈਂਬਰ ਸੀ।

ਅਜੈ ਉਸ ਭਾਰਤੀ-ਅਮਰੀਕੀ ਪੀੜ੍ਹੀ ਨਾਲ ਸਬੰਧਤ ਹਨ, ਜਿਨ੍ਹਾਂ ਨੇ ਭਾਰਤ ਵਿੱਚ ਪੜ੍ਹ ਕੇ ਅਮਰੀਕਾ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਉਨ੍ਹਾਂ ਨੇ ਆਪਣੀ ਸਕੂਲੀ ਸਿੱਖਿਆ ਜਲੰਧਰ ਅਤੇ ਸ਼ਿਮਲਾ ਤੋਂ ਪ੍ਰਾਪਤ ਕੀਤੀ ਹੈ। ਡੀਯੂ ਤੋਂ ਗ੍ਰੈਜੂਏਸ਼ਨ ਕੀਤੀ ਅਤੇ ਆਈਆਈਐਮ ਅਹਿਮਦਾਬਾਦ ਤੋਂ ਐਮਬੀਏ ਕੀਤੀ।

ਉਨ੍ਹਾਂ ਨੇ 1981 ਵਿੱਚ ਮੈਨੇਜਮੈਂਟ ਟਰੇਨੀ ਵਜੋਂ ਨੇਸਲੇ ਇੰਡੀਆ ਵਿੱਚ ਸ਼ਾਮਲ ਹੋਇਆ ਅਤੇ 13 ਸਾਲਾਂ ਵਿੱਚ ਮੈਨੇਜਰ ਬਣ ਗਏ । ਇਸ ਤੋਂ ਬਾਅਦ ਉਹ (Ajay Banga) ਪੈਪਸੀਕੋ ਦੇ ਰੈਸਟੋਰੈਂਟ ਡਿਵੀਜ਼ਨ ਦਾ ਹਿੱਸਾ ਬਣ ਗਿਆ। ਇਹ ਉਦਾਰੀਕਰਨ ਦਾ ਦੌਰ ਸੀ, ਜਦੋਂ ਬੰਗਾ ਨੇ ਭਾਰਤ ਵਿੱਚ ਪੀਜ਼ਾ ਹੱਟ ਅਤੇ ਕੇਐਫਸੀ ਦੀ ਸ਼ੁਰੂਆਤ ਵਿੱਚ ਮੁੱਖ ਭੂਮਿਕਾ ਨਿਭਾਈ ਸੀ।

ਅਜੈ ਬੰਗਾ 1996 ਵਿੱਚ ਸਿਟੀਗਰੁੱਪ ਦੇ ਮਾਰਕੀਟਿੰਗ ਮੁਖੀ ਬਣੇ। 2000 ਵਿੱਚ ਸਿਟੀ ਫਾਈਨੈਂਸ਼ੀਅਲ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। 2009 ਵਿੱਚ ਮਾਸਟਰਕਾਰਡ ਦੇ ਸੀਈਓ ਬਣੇ ਅਤੇ ਆਪਣੀਆਂ ਮਾਰਕੀਟਿੰਗ ਰਣਨੀਤੀਆਂ ਨਾਲ ਮਾਸਟਰਕਾਰਡ ਨੂੰ ਨੌਜਵਾਨਾਂ ਵਿੱਚ ਇੰਨਾ ਮਸ਼ਹੂਰ ਕਰ ਦਿੱਤਾ ਕਿ ਇਹ ਇੱਕ ਸਟੇਟਸ ਸਿੰਬਲ ਬਣ ਗਏ ।

ਅਜੈ ਬੰਗਾ ਨੂੰ 2016 ਵਿੱਚ ਪਦਮਸ਼੍ਰੀ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ। 2012 ਵਿੱਚ ਮਸ਼ਹੂਰ ਮੈਗਜ਼ੀਨ ਫਾਰਚਿਊਨ ਨੇ ਬੰਗਾ ਨੂੰ 'ਪਾਵਰਫੁੱਲ ਇੰਡਸਟਰੀਲਿਸਟ-2012' ਵਜੋਂ ਚੁਣਿਆ। ਉਹ ਹਿੰਦੁਸਤਾਨ ਯੂਨੀਲੀਵਰ ਦੇ ਸਾਬਕਾ ਚੇਅਰਮੈਨ ਮਾਨਵਿੰਦਰ ਸਿੰਘ ਬੰਗਾ ਦੇ ਭਰਾ ਹਨ।

ਬਿਡੇਨ ਨੇ ਕਿਹਾ ਕਿ ਅਜੈ ਬੰਗਾ ਨੇ ਤਿੰਨ ਦਹਾਕਿਆਂ ਤੋਂ ਵੱਧ ਸਮਾਂ ਗਲੋਬਲ ਕੰਪਨੀਆਂ ਬਣਾਉਣ ਅਤੇ ਮੈਨੇਜਮੈਂਟ ਵਿੱਚ ਬਤੀਤ ਕੀਤਾ ਹੈ। ਇਹ ਉਹ ਕੰਪਨੀਆਂ ਹਨ ਜਿਨ੍ਹਾਂ ਨੇ ਆਰਥਿਕਤਾ ਦੇ ਨਾਲ-ਨਾਲ ਰੁਜ਼ਗਾਰ ਨੂੰ ਵੀ ਹੁਲਾਰਾ ਦਿੱਤਾ ਹੈ। ਇਸਦੇ ਨਾਲ ਹੀ ਕਿਹਾ ਕਿ ਅਜੇ ਇਸ ਇਤਿਹਾਸਕ ਪਲ 'ਤੇ ਵਿਸ਼ਵ ਬੈਂਕ ਦੀ ਅਗਵਾਈ ਕਰਨ ਵਾਲੇ ਸਭ ਤੋਂ ਯੋਗ ਵਿਅਕਤੀ ਹਨ।

ਦੂਜੇ ਪਾਸੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਮਰੀਕੀ ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਜੈ ਬੰਗਾ ਨੂੰ ਜਲਵਾਯੂ ਪਰਿਵਰਤਨ ਦੀ ਚੁਣੌਤੀ 'ਤੇ ਕੰਮ ਕਰਨ ਦਾ ਚੰਗਾ ਤਜਰਬਾ ਹੈ। ਇਹ ਉਹ ਤਜ਼ਰਬੇ ਅਤੇ ਤਰਜੀਹਾਂ ਹਨ ਜੋ ਆਉਣ ਵਾਲੇ ਸਾਲਾਂ ਵਿੱਚ ਵਿਸ਼ਵ ਬੈਂਕ ਲਈ ਉਸਦੇ ਕੰਮ ਦੀ ਅਗਵਾਈ ਕਰਨਗੇ।

The post ਭਾਰਤੀ ਮੂਲ ਦੇ ਅਜੈ ਬੰਗਾ ਵਿਸ਼ਵ ਬੈਂਕ ਦੇ ਨਿਰਵਿਰੋਧ ਮੁਖੀ ਚੁਣੇ ਗਏ, ਹੋਰ ਉਮੀਦਵਾਰ ਨੇ ਨਹੀਂ ਕੀਤੀ ਦਾਅਵੇਦਾਰੀ ਪੇਸ਼ appeared first on TheUnmute.com - Punjabi News.

Tags:
  • ajay-banga
  • america
  • breaking-news
  • india
  • indian-origin-ajay-pal-singh-banga
  • joe-biden
  • latest-news
  • managing-global-companies
  • mastercard
  • mastercard-ceo
  • news
  • punjab-news
  • the-unmute-breaking-news
  • the-unmute-latest-update
  • the-unmute-update
  • usa.

ਚੰਡੀਗੜ੍ਹ, 01 ਅਪ੍ਰੈਲ 2023: 19 ਕਿੱਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ (Gas Cylinder) ਦੀ ਕੀਮਤ ਵਿੱਚ 91.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਦਿੱਲੀ ਵਿੱਚ 19 ਕਿੱਲੋ ਦੇ ਕਮਰਸ਼ੀਅਲ ਸਿਲੰਡਰ (Gas Cylinder) ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਦਰਾਂ ਵਿੱਚ ਕਟੌਤੀ ਸਿਰਫ ਵਪਾਰਕ ਗੈਸ ਸਿਲੰਡਰ ਉਪਭੋਗਤਾਵਾਂ ਲਈ ਹੈ। ਘਰੇਲੂ ਐਲਪੀਜੀ ਗੈਸ ਗਾਹਕਾਂ ਲਈ ਕੀਮਤ ਵਿੱਚ ਕੋਈ ਸੋਧ ਨਹੀਂ ਕੀਤੀ ਗਈ ਹੈ। 14.2 ਕਿਲੋ ਗੈਸ ਸਿਲੰਡਰ ਦਾ ਰੇਟ ਪਿਛਲੇ ਮਹੀਨੇ ਦੇ ਬਰਾਬਰ ਹੈ। ਪਿਛਲੇ ਮਹੀਨੇ ਕੇਂਦਰ ਨੇ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਵਿੱਚ 50 ਰੁਪਏ ਦਾ ਵਾਧਾ ਕੀਤਾ ਸੀ।

ਦਿੱਲੀ ਵਿੱਚ ਅੱਜ ਇੱਕ ਗੈਰ ਸਬਸਿਡੀ ਵਾਲੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ 1,103 ਰੁਪਏ ਹੈ। ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਘਟਣ ਨਾਲ ਹੋਟਲਾਂ, ਰੈਸਟੋਰੈਂਟਾਂ, ਮਠਿਆਈਆਂ ਅਤੇ ਹੋਰ ਚੀਜ਼ਾਂ ਦੀਆਂ ਕੀਮਤਾਂ ਹੇਠਾਂ ਆ ਸਕਦੀਆਂ ਹਨ। ਦੱਸ ਦੇਈਏ ਕਿ ਰਸੋਈ ਅਤੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਭਾਰਤ ਸਰਕਾਰ ਹਰ ਮਹੀਨੇ ਬਦਲਦੀ ਹੈ। ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਨਵੀਆਂ ਕੀਮਤਾਂ ਇਸ ਪ੍ਰਕਾਰ ਹਨ।

ਜਾਣੋ ਸ਼ਹਿਰਾਂ ਵਿੱਚ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤਾਂ :

ਦਿੱਲੀ: 2028 ਰੁਪਏ 
ਕੋਲਕਾਤਾ: 2132 ਰੁਪਏ 
ਮੁੰਬਈ: 1980 ਰੁਪਏ 
ਚੇਨਈ: 2192.50 ਰੁਪਏ 
ਦਿੱਲੀ: 1103 ਰੁਪਏ 
ਨੋਇਡਾ – 1100 ਰੁਪਏ 
ਸ੍ਰੀਨਗਰ: 1219 ਰੁਪਏ 
ਪਟਨਾ: 1202ਰੁਪਏ 
ਲੇਹ: 1340 ਰੁਪਏ 
ਆਈਜ਼ਲ: 1255 ਰੁਪਏ 
ਅੰਡੇਮਾਨ: 1179 ਰੁਪਏ 
ਅਹਿਮਦਾਬਾਦ: 1110 ਰੁਪਏ 
ਭੋਪਾਲ: 1118.5 ਰੁਪਏ 
ਜੈਪੁਰ: 1116.5 ਰੁਪਏ 
ਬੰਗਲੌਰ: 1115.5 ਰੁਪਏ 
ਮੁੰਬਈ: 1112.5 ਰੁਪਏ  
ਕੰਨਿਆਕੁਮਾਰੀ: 1187 ਰੁਪਏ 
ਰਾਂਚੀ: 1160.5 ਰੁਪਏ 
ਸ਼ਿਮਲਾ: 1147.5 ਰੁਪਏ 
ਡਿਬਰੂਗੜ੍ਹ: 1145 ਰੁਪਏ 
ਲਖਨਊ: 1140.5 ਰੁਪਏ 
ਉਦੈਪੁਰ: 1132.5 ਰੁਪਏ 
ਇੰਦੌਰ: 1131 ਰੁਪਏ 
ਕੋਲਕਾਤਾ: 1129 ਰੁਪਏ 
ਦੇਹਰਾਦੂਨ: 1122 ਰੁਪਏ 
ਵਿਸ਼ਾਖਾਪਟਨਮ: 1111 ਰੁਪਏ 
ਚੇਨਈ: 1118.5 ਰੁਪਏ 
ਆਗਰਾ: 1115.5 ਰੁਪਏ 
ਚੰਡੀਗੜ੍ਹ: 1112.5 ਰੁਪਏ 

The post LPG Gas Cylinder: ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਭਾਰੀ ਕਟੌਤੀ, ਜਾਣੋ ਕੀਮਤਾਂ appeared first on TheUnmute.com - Punjabi News.

Tags:
  • breaking-news
  • commercial-cylinder
  • gas-cylinder
  • lpg-cylinder
  • news

ਚੰਡੀਗੜ੍ਹ, 01 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਇਕ ਹੋਰ ਵੱਡੀ ਰਾਹਤ ਦਿੱਤੀ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਰਤਪੁਰ ਸਾਹਿਬ ਜਾ ਕੇ ਨੱਕੀਆ ਟੋਲ ਪਲਾਜ਼ਾ (Toll Plaza) ਬੰਦ ਕਰਵਾ ਦਿੱਤਾ ਹੈ । ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ 7 ਟੋਲ ਪਲਾਜ਼ਾ ਬੰਦ ਕੀਤੇ ਜਾ ਚੁੱਕੇ ਹਨ ਅਤੇ ਇਹ ਨੱਕੀਆ ਟੋਲ ਪਲਾਜ਼ਾ 8ਵਾਂ ਹੈ। ਇਸ ਨਾਲ ਲੋਕਾਂ ਦੀ ਰੋਜ਼ਾਨਾ 10 ਲੱਖ 12 ਹਜ਼ਾਰ ਰੁਪਏ ਦੀ ਬੱਚਤ ਹੋਵੇਗੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਇੱਕ ਟਵੀਟ ਵਿੱਚ ਲਿਖਿਆ ਸੀ ਕਿ ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਅੱਜ ਕੀਰਤਪੁਰ ਸਹਿਬ-ਸ੍ਰੀ ਅਨੰਦਪੁਰ ਸਾਹਿਬ-ਨੰਗਲ – ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ | ਲੋਕਾਂ ਦੇ ਇੱਕ ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ | ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਉਲ਼ੰਘਣਾ ਕੀਤੀ ਹੈ |

The post ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਟੋਲ ਪਲਾਜ਼ਾ ਕਰਵਾਇਆ ਬੰਦ, ਲੋਕਾਂ ਨੂੰ ਮਿਲੇਗੀ ਰਾਹਤ appeared first on TheUnmute.com - Punjabi News.

Tags:
  • breaking-news
  • kiratpur-sahib-sri-anandpur-sahib-nangal-una
  • news
  • toll-plaza

ਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ: ਅਮਨ ਅਰੋੜਾ

Saturday 01 April 2023 06:43 AM UTC+00 | Tags: aam-aadmi-party aman-arora breaking-news cbg-policy cm-bhagwant-mann compressed-biogas latest-news local-government mr-inderbir-singh-nijjar new-and-renewable-energy-resources news punjab punjab-latest-news punjab-news the-unmute-breaking-news

ਚੰਡੀਗੜ੍ਹ, 31 ਮਾਰਚ 2023: ਸੂਬੇ ਵਿੱਚ ਕੰਪਰੈੱਸਡ ਬਾਇਓਗੈਸ (Compressed Biogas) ਅਤੇ ਸਿਟੀ ਗੈਸ ਡਿਸਟ੍ਰੀਬਿਊਸ਼ਨ (ਸੀ.ਜੀ.ਡੀ.) ਪ੍ਰਾਜੈਕਟਾਂ ਸਬੰਧੀ ਮਨਜ਼ੂਰੀ ਦੀ ਪ੍ਰਕਿਰਿਆ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਲੜੀਵਾਰ ਮੀਟਿੰਗਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਮੁਸ਼ਕਿਲ-ਰਹਿਤ ਅਤੇ ਸਮਾਂਬੱਧ ਬਣਾਉਣ ਲਈ ਇੱਕ ਵਿਧੀ ਵਿਕਸਿਤ ਕਰਨ ਵਾਸਤੇ ਜੰਗਲਾਤ ਅਤੇ ਜੰਗਲੀ ਜੀਵ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ।

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੀ.ਜੀ.ਡੀ. ਪਾਈਪਲਾਈਨਾਂ ਵਿਛਾਉਣ ਲਈ ਕਿਰਾਏ ਦੀ ਸਾਲਾਨਾ ਰਾਸ਼ੀ ਦੀ ਸਮੀਖਿਆ ਕਰਨ ਦਾ ਸਿਧਾਂਤਕ ਫੈਸਲਾ ਵੀ ਲਿਆ। ਮੀਟਿੰਗ ਦੌਰਾਨ ਉਨ੍ਹਾਂ ਨੇ ਸੀ.ਬੀ.ਜੀ. ਅਤੇ ਸੀ.ਜੀ.ਡੀ. ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਅੰਤਰ-ਵਿਭਾਗੀ ਮੁੱਦਿਆਂ ‘ਤੇ ਵੀ ਚਰਚਾ ਕੀਤੀ।

ਵਿੱਤ ਕਮਿਸ਼ਨਰ ਜੰਗਲਾਤ ਅਤੇ ਜੰਗਲੀ ਜੀਵ ਵਿਕਾਸ ਗਰਗ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੀ.ਬੀ.ਜੀ. (Compressed Biogas) ਅਤੇ ਸੀ.ਜੀ.ਡੀ ਪ੍ਰਾਜੈਕਟਾਂ ਲਈ ਜੰਗਲਾਤ ਸਬੰਧੀ ਮਨਜ਼ੂਰੀ ਦੇਣ ਲਈ ਸਮਾਂ-ਸੀਮਾ ਘਟਾਉਣ ਦਾ ਫੈਸਲਾ ਵੀ ਕੀਤਾ ਗਿਆ।ਅਮਨ ਅਰੋੜਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਿਵੇਸ਼ਕਾਂ ਦੀ ਸਹੂਲਤ ਲਈ ਵੱਖ-ਵੱਖ ਵਿਭਾਗਾਂ ਵੱਲੋਂ ਵਸੂਲੀ ਜਾ ਰਹੀ ਫੀਸ ਇੱਕੋ ਥਾਂ 'ਤੇ ਹੀ ਲਈ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਡਾਇਰੈਕਟਰ ਪੇਡਾ ਨੂੰ ਵੱਖ-ਵੱਖ ਵਿਭਾਗਾਂ ਕੋਲ ਲੰਬਿਤ ਪਏ ਸੀ.ਬੀ.ਜੀ. ਅਤੇ ਸੀ.ਜੀ.ਡੀ. ਪ੍ਰਾਜੈਕਟਾਂ ਦੀ ਸੂਚੀ ਤਿਆਰ ਕਰਕੇ ਅਗਲੇ ਹਫ਼ਤੇ ਤੱਕ ਸਬੰਧਤ ਵਿਭਾਗਾਂ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਸੂਬੇ ਦੀ ਸੀ.ਬੀ.ਜੀ. ਨੀਤੀ ਬਣਾਉਣ ਲਈ ਜਲਦ ਹੀ ਸਾਰੇ ਭਾਈਵਾਲਾਂ ਦਾ ਇੱਕ ਵਰਕਿੰਗ ਗਰੁੱਪ ਬਣਾਇਆ ਜਾਵੇਗਾ ਅਤੇ ਇਹ ਗਰੁੱਪ ਅਪ੍ਰੈਲ ਦੇ ਅੰਤ ਤੱਕ ਆਪਣੀ ਰਿਪੋਰਟ ਪੇਸ਼ ਕਰੇਗਾ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਪੇਡਾ ਐਮ.ਪੀ. ਸਿੰਘ, ਏ.ਪੀ.ਸੀ.ਸੀ.ਐਫ. ਸੌਰਭ ਗੁਪਤਾ, ਪੀ.ਸੀ.ਸੀ.ਐਫ ਆਰ.ਕੇ. ਮਿਸ਼ਰਾ, ਚੀਫ ਵਾਈਲਡ ਲਾਈਫ ਵਾਰਡਨ ਧਰਮਿੰਦਰ ਸ਼ਰਮਾ, ਜਨਰਲ ਮੈਨੇਜਰ ਟੋਰੈਂਟ ਗੈਸ ਪ੍ਰਾਈਵੇਟ ਲਿਮਟਿਡ ਜਿਗਨੇਸ਼ ਵੀ. ਅਗਰਵਤ, ਸੀਨੀਅਰ ਮੈਨੇਜਰ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਸ਼ਤਿਜ਼ ਸਨਾਧਿਆ, ਥਿੰਕ ਗੈਸ ਪ੍ਰਾਈਵੇਟ ਲਿਮਟਿਡ ਦੇ ਮੀਤ ਪ੍ਰਧਾਨ ਆਰ. ਮਹੇਸ਼ਵਰਨ, ਜੀ.ਏ.- ਹੈੱਡ ਗੁਜਰਾਤ ਗੈਸ ਲਿਮਟਿਡ ਮਹਿੰਦਰ ਧਾਅ ਦੂਬੇ, ਪ੍ਰਾਜੈਕਟ ਮੈਨੇਜਰ ਥਿੰਦ ਗ੍ਰੀਨ ਐਨਰਜੀ ਪ੍ਰਾਈਵੇਟ ਲਿਮਟਿਡ ਗੌਰਵ ਕਾਠਪਾਲ ਅਤੇ ਪ੍ਰਾਜੈਕਟ ਹੈੱਡ ਐਵਰਐਨਵਾਇਰੋ ਰਿਸੋਰਸ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਪੰਕਜ ਕੁਮਾਰ ਵੀ ਮੌਜੂਦ ਸਨ।

The post ਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ: ਅਮਨ ਅਰੋੜਾ appeared first on TheUnmute.com - Punjabi News.

Tags:
  • aam-aadmi-party
  • aman-arora
  • breaking-news
  • cbg-policy
  • cm-bhagwant-mann
  • compressed-biogas
  • latest-news
  • local-government
  • mr-inderbir-singh-nijjar
  • new-and-renewable-energy-resources
  • news
  • punjab
  • punjab-latest-news
  • punjab-news
  • the-unmute-breaking-news

Adipurush ਦੇ ਪੋਸਟਰ ਨੂੰ ਮਿਲਿਆ ਖ਼ੂਬ ਪਿਆਰ, ਬਣਿਆ Most-liked ਪੋਸਟਰ!

Saturday 01 April 2023 08:29 AM UTC+00 | Tags: adipurush adipurush-poster bollywood-movies bolywood-film entertainment entertainment-news featured-post film-poster films hindi-movie latest-movie movies punjabi punjabinews south-movie the-unmute

ਚੰਡੀਗੜ੍ਹ, 1 ਅਪ੍ਰੈਲ 2023: ਨਵੀਂ ਆ ਰਹੀ ਫ਼ਿਲਮ ਆਦਿਪੁਰਸ਼ (Adipurush) ਦਾ ਪੋਸਟਰ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਗਿਆ ਹੈ। ਪੋਸਟਰ ਆਉਣ ਤੋਂ ਬਾਅਦ ਪ੍ਰਸ਼ੰਸਕਾਂ ਵੱਲੋਂ ਇਸ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਪੋਸਟਰ ਲਾਂਚ ਦੇ ਕੁਝ ਘੰਟਿਆਂ ਵਿੱਚ ਹੀ ਇਹ ਸਭ ਤੋਂ ਵੱਧ ਪਸੰਦ ਕੀਤੇ ਜਾਣ ਵਾਲਾ ਪੋਸਟਰ ਬਣ ਗਿਆ। ਪ੍ਰਭਾਸ ਦੇ ਸੋਸ਼ਲ ਮੀਡੀਆ ‘ਤੇ ਪੋਸਟਰ ਆਉਣ ਤੋਂ ਤੁਰੰਤ ਬਾਅਦ, ਪ੍ਰਸ਼ੰਸਕਾਂ ਨੇ ਇੰਸਟਾਗ੍ਰਾਮ ‘ਤੇ ਪੋਸਟ ਨੂੰ 1 ਮਿਲੀਅਨ ਲਾਈਕਸ ਦੇ ਕੇ ਬਹੁਤ ਪਿਆਰ ਦਿੱਤਾ।

16 ਜੂਨ 2023 ਨੂੰ ਦੁਨੀਆ ਭਰ ਵਿੱਚ ਮੈਗਾ ਰਿਲੀਜ਼ ਲਈ ਤਿਆਰੀ ਫ਼ਿਲਮ ਆਦਿਪੁਰਸ਼ (Adipurush) ਦੇ ਨਿਰਮਾਤਾਵਾਂ ਨੇ ਸਵੇਰੇ ਰਾਮ ਨੌਮੀ ਦੇ ਸ਼ੁਭ ਮੌਕੇ ‘ਤੇ ਪੋਸਟਰ ਲਾਂਚ ਕੀਤਾ! ਲਾਂਚ ਦੇ ਕੁਝ ਘੰਟਿਆਂ ਦੇ ਅੰਦਰ ਹੀ ਪ੍ਰਸ਼ੰਸਕਾਂ ਨੇ ਸਾਰੇ ਪਲੇਟਫਾਰਮਾਂ ‘ਤੇ ਇਸ ਪੋਸਟਰ ਦੀ ਖੂਬ ਪ੍ਰਸ਼ੰਸਾ ਕੀਤੀ ਤੇ ਇਸ ਨੂੰ ਸਭ ਤੋਂ ਵੱਧ ਪਸੰਦ ਕੀਤੇ ਜਾਣ ਵਾਲਾ ਪੋਸਟਰ ਬਣਾ ਦਿੱਤਾ। ਪ੍ਰਭਾਸ ਨੂੰ ਰਾਘਵ ਦੇ ਰੂਪ ਵਿੱਚ, ਕ੍ਰਿਤੀ ਸੈਨਨ ਨੂੰ ਜਾਨਕੀ ਦੇ ਰੂਪ ਵਿੱਚ, ਸੰਨੀ ਸਿੰਘ ਨੂੰ ਸ਼ੇਸ਼ ਦੇ ਰੂਪ ਵਿੱਚ ਅਤੇ ਦੇਵਦੱਤ ਨਾਗੇ ਨੂੰ ਬਜਰੰਗ ਦੇ ਰੂਪ ਵਿੱਚ ਪ੍ਰਣਾਮ ਕਰਦੇ ਹੋਏ, ਦਰਸ਼ਕ ਨਿਸ਼ਚਿਤ ਤੌਰ ‘ਤੇ ਇਸ ਨਵੇਂ ਪੋਸਟਰ ਦੇ ਨਾਲ-ਨਾਲ ਫਿਲਮ ਨੂੰ ਵੀ ਬਹੁਤ ਪਸੰਦ ਕਰਨਗੇ।

ਇੰਨਾ ਹੀ ਨਹੀਂ, ਇੰਸਟਾਗ੍ਰਾਮ ‘ਤੇ ਪ੍ਰਭਾਸ ਦੀ ਇਕੱਲੀ ਪੋਸਟ ਨੂੰ ਪਹਿਲਾਂ ਹੀ 1 ਮਿਲੀਅਨ + ਲਾਈਕਸ (1 Million+ Likes) ਮਿਲ ਚੁੱਕੇ ਹਨ ਅਤੇ ਇਸ ਦੇ ਲਾਂਚ ਤੋਂ ਤੁਰੰਤ ਬਾਅਦ ਇਹ ਸਭ ਤੋਂ ਵੱਧ ਪਸੰਦ ਕੀਤਾ ਜਾਣ ਵਾਲਾ ਪੋਸਟਰ ਬਣ ਗਿਆ ਹੈ।

The post Adipurush ਦੇ ਪੋਸਟਰ ਨੂੰ ਮਿਲਿਆ ਖ਼ੂਬ ਪਿਆਰ, ਬਣਿਆ Most-liked ਪੋਸਟਰ! appeared first on TheUnmute.com - Punjabi News.

Tags:
  • adipurush
  • adipurush-poster
  • bollywood-movies
  • bolywood-film
  • entertainment
  • entertainment-news
  • featured-post
  • film-poster
  • films
  • hindi-movie
  • latest-movie
  • movies
  • punjabi
  • punjabinews
  • south-movie
  • the-unmute

ਜਲੰਧਰ ਦੇ ਸਾਬਕਾ DCP ਰਾਜਿੰਦਰ ਸਿੰਘ ਭਾਰਤੀ ਜਨਤਾ ਪਾਰਟੀ 'ਚ ਹੋਏ ਸ਼ਾਮਲ

Saturday 01 April 2023 09:40 AM UTC+00 | Tags: aam-aadmi-party bharatiya-janata-party breaking-news cm-bhagwant-mann dcp-rajinder-singh jalandhar latest-news lok-sabha-by-election news punjab punjab-bjp punjab-government punjab-news the-unmute-breaking-news the-unmute-punjab the-unmute-punjabi-news

ਚੰਡੀਗੜ੍ਹ, 01 ਮਾਰਚ 2023: 10 ਮਈ ਨੂੰ ਹੋਣ ਜਾ ਰਹੀਆਂ ਜਲੰਧਰ (Jalandhar) ‘ਚ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਸਮੀਕਰਨਾਂ ‘ਚ ਲਗਾਤਾਰ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਜਲੰਧਰ ਤੋਂ ਸੇਵਾਮੁਕਤ ਪੁਲਿਸ ਅਧਿਕਾਰੀ ਰਾਜਿੰਦਰ ਸਿੰਘ ਅੱਜ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਸੋਮ ਪ੍ਰਕਾਸ਼ ਸਣੇ ਕਈ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।

ਜਿਕਰਯੋਗ ਹੈ ਕਿ ਜਲੰਧਰ (Jalandhar) ਨਾਲ ਸੰਬੰਧਿਤ ਰਾਜਿੰਦਰ ਸਿੰਘ ਪਿਛਲੇ ਸਾਲ ਹੀ ਕਈ ਥਾਂਵਾਂ 'ਤੇ ਬਤੌਰ ਐੱਸ.ਐੱਸ.ਪੀ. ਅਤੇ ਡੀ.ਸੀ.ਪੀ. ਵਜੋਂ ਸੇਵਾਵਾਂ ਨਿਭਾਅ ਕੇ ਸੇਵਾਮੁਕਤ ਹੋਏ ਸਨ। ਇਸਦੇ ਨਾਲ ਹੀ ਕਿਆਸ ਲਗਾਏ ਜਾ ਰਹੇ ਹਨ ਕਿ ਭਾਜਪਾ ਰਾਜਿੰਦਰ ਸਿੰਘ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਭਾਜਪਾ ਉਮੀਦਵਾਰ ਦੇ ਤੌਰ 'ਤੇ ਪੇਸ਼ ਕਰ ਸਕਦੀ ਹੈ। ਰਜਿੰਦਰ ਸਿੰਘ ਦੇ ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਸੋਮ ਪ੍ਰਕਾਸ਼ ਤੋਂ ਇਲਾਵਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਪਾਰਟੀ ਦੇ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਤੇ ਕਈ ਹੋਰ ਵੱਡੇ ਆਗੂ ਹਾਜ਼ਰ ਰਹੇ |

The post ਜਲੰਧਰ ਦੇ ਸਾਬਕਾ DCP ਰਾਜਿੰਦਰ ਸਿੰਘ ਭਾਰਤੀ ਜਨਤਾ ਪਾਰਟੀ 'ਚ ਹੋਏ ਸ਼ਾਮਲ appeared first on TheUnmute.com - Punjabi News.

Tags:
  • aam-aadmi-party
  • bharatiya-janata-party
  • breaking-news
  • cm-bhagwant-mann
  • dcp-rajinder-singh
  • jalandhar
  • latest-news
  • lok-sabha-by-election
  • news
  • punjab
  • punjab-bjp
  • punjab-government
  • punjab-news
  • the-unmute-breaking-news
  • the-unmute-punjab
  • the-unmute-punjabi-news

ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ

Saturday 01 April 2023 10:08 AM UTC+00 | Tags: brahm-shankar-jimpa breaking-news cabinet-minister-brahm-shankar-jimpa construction-work-of-roads hoshiarpur latest-news news punjab-transport-department punjab-transport-news the-unmute-breaking-news the-unmute-news

ਹੁਸ਼ਿਆਰਪੁਰ, 01 ਅਪ੍ਰੈਲ 2023: ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਕਿਹਾ ਕਿ ਹੁਸ਼ਿਆਰਪੁਰ ਦਾ ਵਿਕਾਸ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕੀਤਾ ਜਾ ਰਿਹਾ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹ ਅੱਜ ਵਾਰਡ ਨੰਬਰ 27 ਦੇ ਮੁਹੱਲਾ ਕੀਰਤੀ ਨਗਰ ਵਿਖੇ ਵੱਖ-ਵੱਖ ਗਲੀਆਂ ਵਿੱਚ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।

ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਦੱਸਿਆ ਕਿ ਮੁਹੱਲਾ ਕੀਰਤੀ ਨਗਰ ਵਿੱਚ 30 ਲੱਖ 7 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਵਾਰਡ ਦੀਆਂ ਸਾਰੀਆਂ ਲੋੜਾਂ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਵਿਕਾਸ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਐਕਸੀਅਨ ਨਗਰ ਨਿਗਮ ਕੁਲਦੀਪ ਸਿੰਘ, ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਹੁੰਦਲ, ਬਿੰਦੂ ਸ਼ਰਮਾ, ਅਮਰਜੀਤ ਸਿੰਘ, ਪ੍ਰੀਤਮ ਦਾਸ, ਦੇਵਰਾਜ, ਰਵਿੰਦਰ ਲੋਹੀਆ, ਜਗਦੀਸ਼ ਧਾਮੀ, ਦਲਵੀਰ ਕੌਰ ਸਿੱਧੂ, ਸੁਦੇਸ਼ ਰਾਣੀ, ਦਲਬੀਰ ਕੌਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

The post ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ appeared first on TheUnmute.com - Punjabi News.

Tags:
  • brahm-shankar-jimpa
  • breaking-news
  • cabinet-minister-brahm-shankar-jimpa
  • construction-work-of-roads
  • hoshiarpur
  • latest-news
  • news
  • punjab-transport-department
  • punjab-transport-news
  • the-unmute-breaking-news
  • the-unmute-news

ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਸੂਲਣ 'ਤੇ ਮਾਨ ਸਰਕਾਰ ਸਖ਼ਤ, ਸ਼ਿਕਾਇਤ ਸੰਬੰਧੀ ਈ-ਮੇਲ ਜਾਰੀ

Saturday 01 April 2023 10:20 AM UTC+00 | Tags: aam-aadmi-party aap-government breaking-news cm-bhagwant-mann complaint latest-news mann-government news private-schools punjab punjab-education-department-board punjab-government punjab-news the-unmute-latest-update the-unmute-update

ਚੰਡੀਗੜ੍ਹ, 01 ਅਪ੍ਰੈਲ 2023: ਪੰਜਾਬ ‘ਚ ਪ੍ਰਾਈਵੇਟ ਸਕੂਲਾਂ (Private Schools) ਦੀ ਮਨਮਾਨੀ ਖ਼ਿਲਾਫ਼ ‘ਆਪ’ ਸਰਕਾਰ ਨੇ ਸਖਤ ਸਟੈਂਡ ਲਿਆ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਫੀਸਾਂ ਦੀ ਵਸੂਲੀ ‘ਤੇ ਇੱਕ ਈ-ਮੇਲ EMOfficepunjab@gmail.com ਲਾਂਚ ਕੀਤਾ ਹੈ। ਇਸ 'ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਸਕੂਲ ਪ੍ਰਬੰਧਕਾਂ ਖ਼ਿਲਾਫ਼ ਮਨਮਾਨੀ ਫੀਸ ਵਸੂਲੀ ਲਈ ਸ਼ਿਕਾਇਤ ਦਰਜ ਕਰਵਾ ਸਕਣਗੇ।

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਹਰ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਅਗਲੀ ਕਾਰਵਾਈ ਕਰਨਗੇ। ਪੰਜਾਬ ‘ਚ ਸਰਕਾਰ ਬਣਨ ਤੋਂ ਬਾਅਦ ‘ਆਪ’ ਸਿੱਖਿਆ, ਰੁਜ਼ਗਾਰ ਅਤੇ ਸਿਹਤ ਦੇ ਖੇਤਰਾਂ ‘ਚ ਸ਼ਲਾਘਾਯੋਗ ਬਦਲਾਅ ਕਰਨ ਦਾ ਦਾਅਵਾ ਕਰਦੀ ਆ ਰਹੀ ਹੈ। ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਖੋਲੇ ਜਾ ਰਹੇ ਸਮਾਰਟ ਸਕੂਲ ਵਿੱਚ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਦੇ ਖੇਤਰ ਅਨੁਸਾਰ ਸਿੱਖਿਆ ਦਿੱਤੀ ਜਾਵੇਗੀ।

The post ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਸੂਲਣ 'ਤੇ ਮਾਨ ਸਰਕਾਰ ਸਖ਼ਤ, ਸ਼ਿਕਾਇਤ ਸੰਬੰਧੀ ਈ-ਮੇਲ ਜਾਰੀ appeared first on TheUnmute.com - Punjabi News.

Tags:
  • aam-aadmi-party
  • aap-government
  • breaking-news
  • cm-bhagwant-mann
  • complaint
  • latest-news
  • mann-government
  • news
  • private-schools
  • punjab
  • punjab-education-department-board
  • punjab-government
  • punjab-news
  • the-unmute-latest-update
  • the-unmute-update

Amul Milk Price Hike: ਮਹਿੰਗਾਈ ਦਾ ਇੱਕ ਹੋਰ ਝਟਕਾ, ਅਮੂਲ ਦੁੱਧ ਦੀਆਂ ਕੀਮਤਾਂ 'ਚ ਹੋਇਆ ਵਾਧਾ

Saturday 01 April 2023 10:29 AM UTC+00 | Tags: amul amul-milk amul-milk-price-hike breaking-news gujarat india india-news latest-news milk-price news price-of-milk

ਚੰਡੀਗੜ੍ਹ, 01 ਅਪ੍ਰੈਲ 2023: ਅਮੂਲ (Amul Milk) ਨੇ ਇਕ ਵਾਰ ਫਿਰ ਦੁੱਧ ਦੀ ਕੀਮਤ ਵਧਾ ਦਿੱਤੀ ਹੈ। ਇਸ ਵਾਰ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਹਾਲਾਂਕਿ ਇਹ ਵਾਧਾ ਸਿਰਫ ਗੁਜਰਾਤ ਲਈ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜਦੋਂ ਅਮੂਲ ਦੁੱਧ ਦੀਆਂ ਕੀਮਤਾਂ ਵਧਾਈਆਂ ਗਈਆਂ ਸਨ ਤਾਂ ਗੁਜਰਾਤ ਵਿੱਚ ਇਸ ਨੂੰ ਲਾਗੂ ਨਹੀਂ ਕੀਤਾ ਗਿਆ ਸੀ। ਗੁਜਰਾਤ ‘ਚ ਦਸੰਬਰ 2022 ‘ਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਦੁੱਧ ਦੀ ਕੀਮਤ ‘ਚ ਵਾਧਾ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ 1 ਅਪ੍ਰੈਲ 2023 ਤੋਂ ਅਹਿਮਦਾਬਾਦ ਅਤੇ ਸੌਰਾਸ਼ਟਰ-ਕੱਛ ‘ਚ ਦੁੱਧ ਦੀਆਂ ਕੀਮਤਾਂ ‘ਚ ਦੋ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਚਾਰੇ ਅਤੇ ਢੋਆ-ਢੁਆਈ ਦੇ ਖਰਚੇ ਵਧਣ ਕਾਰਨ ਦੁੱਧ ਦੀ ਕੀਮਤ ਵਧੀ ਹੈ। ਇਸ ਲਈ ਅਮੂਲ ਨੇ ਦੁੱਧ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਕੀਤਾ ਹੈ। ਕੀਮਤਾਂ ਵਿੱਚ ਵਾਧੇ ਤੋਂ ਬਾਅਦ ਅਮੂਲ ਮੱਝ ਦੇ ਦੁੱਧ ਦੀ ਕੀਮਤ ਹੁਣ 68 ਰੁਪਏ ਪ੍ਰਤੀ ਲੀਟਰ, ਅਮੂਲ ਗੋਲਡ ਦੀ ਕੀਮਤ 64 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਇਸ ਤੋਂ ਇਲਾਵਾ ਅਮੂਲ (Amul Milk) ਸ਼ਕਤੀ ਦੀ ਕੀਮਤ 58 ਰੁਪਏ, ਅਮੂਲ ਗਾਂ ਦੇ ਦੁੱਧ ਦੀ ਕੀਮਤ 54 ਰੁਪਏ, ਅਮੂਲ ਤਾਜ਼ਾ 52 ਰੁਪਏ ਅਤੇ ਅਮੂਲ ਟੀ-ਸਪੈਸ਼ਲ ਦੀ ਕੀਮਤ 60 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਹੁਣ 500 ਮਿਲੀਲੀਟਰ ਅਮੂਲ ਗੋਲਡ ਦੀ ਕੀਮਤ 32 ਰੁਪਏ, ਅਮੂਲ ਤਾਜ਼ਾ 26 ਰੁਪਏ ਅਤੇ ਅਮੂਲ ਸ਼ਕਤੀ 29 ਰੁਪਏ ਪ੍ਰਤੀ ਲੀਟਰ ਹੋਵੇਗੀ।

The post Amul Milk Price Hike: ਮਹਿੰਗਾਈ ਦਾ ਇੱਕ ਹੋਰ ਝਟਕਾ, ਅਮੂਲ ਦੁੱਧ ਦੀਆਂ ਕੀਮਤਾਂ ‘ਚ ਹੋਇਆ ਵਾਧਾ appeared first on TheUnmute.com - Punjabi News.

Tags:
  • amul
  • amul-milk
  • amul-milk-price-hike
  • breaking-news
  • gujarat
  • india
  • india-news
  • latest-news
  • milk-price
  • news
  • price-of-milk

ਰੂਪਨਗਰ, 01 ਅਪ੍ਰੈਲ 2023: ਟੋਲ ਪਲਾਜ਼ਿਆਂ (Toll Plaza) 'ਤੇ ਆਮ ਲੋਕਾਂ ਦੀ ਲੁੱਟ ਰੋਕਣ ਲਈ ਸੂਬਾ ਸਰਕਾਰ ਦੀ ਲੋਕ ਪੱਖੀ ਪਹਿਲਕਦਮੀ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਸੂਬੇ ਦਾ ਅੱਠਵਾਂ ਟੋਲ ਪਲਾਜ਼ਾ ਬੰਦ ਕਰਵਾਇਆ, ਜਿਸ ਨਾਲ ਆਮ ਲੋਕਾਂ ਦੇ ਰੋਜ਼ਾਨਾ 10.12 ਲੱਖ ਰੁਪਏ ਦੀ ਬੱਚਤ ਹੋਵੇਗੀ।

ਕੀਰਤਪੁਰ ਸਾਹਿਬ-ਰੂਪਨਗਰ ਰੋਡ 'ਤੇ ਸਥਿਤ ਟੋਲ ਪਲਾਜ਼ਾ ਬੰਦ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਟੋਲ ਪਲਾਜ਼ਾ (Toll Plaza) ਵਾਲੇ ਪਿਛਲੀਆਂ ਸਰਕਾਰਾਂ ਦੀ ਮਿਲੀਭੁਗਤ ਨਾਲ ਲੋਕਾਂ ਦੀ ਨਾਜਾਇਜ਼ ਲੁੱਟ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਭ੍ਰਿਸ਼ਟਾਚਾਰ ਮੁਕਤ ਪੰਜਾਬ, ਨੌਜਵਾਨਾਂ ਲਈ ਰੋਜ਼ਗਾਰ, ਮੁਫ਼ਤ ਬਿਜਲੀ, ਸਕੂਲਾਂ-ਕਾਲਜਾਂ ਦੀ ਕਾਇਆ ਕਲਪ ਸਮੇਤ ਹੋਰ ਗਾਰੰਟੀਆਂ ਦਿੱਤੀਆਂ ਸਨ। ਭਗਵੰਤ ਮਾਨ ਨੇ ਕਿਹਾ ਕਿ ਕਈ ਹੋਰ ਅਜਿਹੇ ਕੰਮ ਕੀਤੇ ਜਾ ਰਹੇ ਹਨ, ਜੋ ਗਰੰਟੀ ਦਾ ਹਿੱਸਾ ਨਹੀਂ ਸਨ ਪਰ ਇਹ ਸੂਬਾ ਸਰਕਾਰ ਦਾ ਫ਼ਰਜ਼ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਉਤੇ ਆਮ ਲੋਕਾਂ ਦੀ ਲੁੱਟ ਨੂੰ ਰੋਕਣਾ ਇਸ ਮੁਹਿੰਮ ਦਾ ਹੀ ਇੱਕ ਹਿੱਸਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਲੋਕ ਸਭਾ 'ਚ ਇਹ ਮੁੱਦੇ ਉਠਾਏ ਸਨ ਅਤੇ ਹੁਣ ਜਦੋਂ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤਾਂ ਉਹ ਇਹ ਟੋਲ ਨਾਕੇ ਬੰਦ (Toll Plaza) ਕਰਵਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਲੋਕ ਨਿਰਮਾਣ ਵਿਭਾਗ ਵੱਲੋਂ ਆਪਣੇ ਕਬਜ਼ੇ ਵਿੱਚ ਲਿਆ ਜਾਵੇਗਾ ਅਤੇ ਇਨ੍ਹਾਂ ਸੜਕਾਂ ਦੀ ਸਮੇਂ ਸਿਰ ਮੁਰੰਮਤ ਅਤੇ ਮਜ਼ਬੂਤੀ ਨੂੰ ਯਕੀਨੀ ਬਣਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 'ਕਿਰਾਏ ਉਤੇ ਸੜਕਾਂ' ਦਾ ਦੌਰ ਖ਼ਤਮ ਹੋ ਗਿਆ ਹੈ ਅਤੇ ਇਹ ਆਮ ਆਦਮੀ ਲਈ ਵੱਡੀ ਰਾਹਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀਆਂ ਨੇ ਟੋਲ ਪਲਾਜ਼ਾ ਕੰਪਨੀਆਂ ਨਾਲ ਮਿਲੀਭੁਗਤ ਕਰਕੇ ਸਾਰੇ ਮਾੜੇ ਕੰਮਾਂ ਨੂੰ ਅੱਖੋਂ ਪਰੋਖੇ ਕਰਕੇ ਉਨ੍ਹਾਂ ਨੂੰ ਵੱਡਾ ਫਾਇਦਾ ਪਹੁੰਚਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਨੂੰ ਸੱਤਾ ਮਿਲੀ ਹੈ ਤਾਂ ਜਨਤਾ ਦੇ ਪੈਸੇ ਦੀ ਇਸ ਸ਼ਰ੍ਹੇਆਮ ਲੁੱਟ ਨੂੰ ਰੋਕਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਟੋਲ ਪਲਾਜ਼ਾ (Toll Plaza) ਦਾ ਸਮਝੌਤਾ ਕੈਪਟਨ ਸਰਕਾਰ ਵੇਲੇ 10 ਅਕਤੂਬਰ 2006 ਨੂੰ ਹੋਇਆ ਸੀ ਅਤੇ 16.50 ਸਾਲਾਂ ਲਈ ਟੋਲ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਟੋਲ ਅਕਾਲੀ-ਭਾਜਪਾ ਸਰਕਾਰ ਦੌਰਾਨ 20 ਨਵੰਬਰ 2007 ਨੂੰ ਚਾਲੂ ਹੋ ਗਿਆ ਸੀ ਅਤੇ ਸਮਝੌਤੇ ਅਨੁਸਾਰ ਪਹਿਲਾ ਮੁਰੰਮਤ ਦਾ ਕੰਮ 19 ਨਵੰਬਰ 2013 ਨੂੰ ਕੀਤਾ ਜਾਣਾ ਸੀ। ਭਗਵੰਤ ਮਾਨ ਨੇ ਕਿਹਾ ਕਿ ਤਤਕਾਲੀ ਅਕਾਲੀ ਸਰਕਾਰ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ, ਜਿਸ ਕਾਰਨ ਨਿਰਧਾਰਤ ਮਿਤੀ ਤੋਂ ਇਕ ਸਾਲ ਬਾਅਦ 1 ਨਵੰਬਰ 2014 ਨੂੰ ਪ੍ਰੀਮਿਕਸ ਪਾਉਣ ਦਾ ਕੰਮ ਕੀਤਾ ਗਿਆ ਸੀ ਪਰ ਹੈਰਾਨੀ ਦੀ ਗੱਲ ਹੈ ਕਿ ਕੰਪਨੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਦੂਜਾ ਮੁਰੰਮਤ ਕਾਰਜ 19 ਨਵੰਬਰ 2017 ਨੂੰ ਕੀਤਾ ਜਾਣਾ ਸੀ ਪਰ ਇਹ ਨਿਰਧਾਰਤ ਸਮੇਂ ਦੀ ਬਜਾਏ 1093 ਦਿਨਾਂ ਦੀ ਦੇਰੀ ਨਾਲ 16 ਨਵੰਬਰ 2020 ਨੂੰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੇਰੀ ਨਾਲ ਜੁਰਮਾਨਾ ਲਾਉਣ ਦੀ ਕਾਰਵਾਈ ਕੀਤੀ ਜਾ ਸਕਦੀ ਸੀ ਅਤੇ ਇਸ ਨਾਲ ਏਜੰਸੀ ਨਾਲ ਸਮਝੌਤਾ ਖ਼ਤਮ ਹੋ ਸਕਦਾ ਸੀ ਪਰ ਕਿਸੇ ਨੇ ਵੀ ਇਸ ਵਿਰੁੱਧ ਕਾਰਵਾਈ ਕਰਨ ਦੀ ਖੇਚਲ ਨਹੀਂ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਅਣਗਹਿਲੀ ਕਾਰਨ ਅੱਜ ਕੰਪਨੀ ਵੱਲ ਸੂਬੇ ਦਾ 67 ਕਰੋੜ ਰੁਪਏ ਬਕਾਇਆ ਹੈ ਪਰ ਪਿਛਲੀਆਂ ਸਰਕਾਰਾਂ ਇਸ ਦੀ ਵਸੂਲੀ ਕਰਨ ਦੀ ਬਜਾਏ ਕੰਪਨੀ ਦਾ ਪੱਖ ਪੂਰਦੀਆਂ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕੰਪਨੀ ਕਿਸਾਨ ਅੰਦੋਲਨ ਅਤੇ ਕੋਵਿਡ ਮਹਾਂਮਾਰੀ ਦੇ ਬਹਾਨੇ 582 ਦਿਨਾਂ ਦਾ ਸਮਾਂ ਵਧਾਉਣ ਦੀ ਮੰਗ ਕਰ ਰਹੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਪਹਿਲਾਂ ਹੀ ਹੋ ਜਾਣਾ ਚਾਹੀਦਾ ਸੀ ਪਰ ਪਿਛਲੀਆਂ ਸਰਕਾਰਾਂ ਦੇ ਕਿਸੇ ਵੀ ਆਗੂ ਨੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਖੇਚਲ ਨਹੀਂ ਕੀਤੀ, ਸਗੋਂ ਉਨ੍ਹਾਂ ਨੇ ਇਸ ਕੰਪਨੀ ਦੇ ਹੱਕਾਂ ਦੀ ਰਾਖੀ ਲਈ ਕੰਮ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਸ੍ਰੀ ਆਨੰਦਪੁਰ ਸਾਹਿਬ, ਨੈਣਾ ਦੇਵੀ ਜੀ ਆਦਿ ਧਾਰਮਿਕ ਸਥਾਨਾਂ ਨਾਲ ਜੋੜਨ ਵਾਲੀ ਇਸ ਸੜਕ ਤੋਂ ਲੰਘਣ ਲਈ ਆਮ ਆਦਮੀ ਰੋਜ਼ਾਨਾ 10.12 ਲੱਖ ਰੁਪਏ ਖਰਚ ਕਰਦੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪੈਸਾ ਕੰਪਨੀ ਤੋਂ ਵਸੂਲ ਕਰਕੇ ਇਨ੍ਹਾਂ ਸੜਕਾਂ ਦੀ ਮੁਰੰਮਤ ਅਤੇ ਮਜ਼ਬੂਤੀ 'ਤੇ ਲਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜਨਤਾ ਦੀ ਇਸ ਸ਼ਰ੍ਹੇਆਮ ਲੁੱਟ ਵਿੱਚ ਜਿਨ੍ਹਾਂ ਆਗੂਆਂ ਤੇ ਅਧਿਕਾਰੀਆਂ ਦਾ ਹੱਥ ਹੈ, ਉਨ੍ਹਾਂ ਨੂੰ ਵੀ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਲੋਕਾਂ ਤੋਂ ਲੁੱਟਿਆ ਗਿਆ ਇੱਕ-ਇੱਕ ਪੈਸਾ ਇਨ੍ਹਾਂ ਤੋਂ ਹਰ ਤਰੀਕੇ ਨਾਲ ਵਸੂਲ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਵਰ੍ਹੇ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਈ.ਵੀ.ਐਮ. ਦਾ ਬਟਨ ਦੱਬ ਕੇ ਸੱਤਾ ਵਿਚ ਲਿਆਂਦਾ ਸੀ ਅਤੇ ਹੁਣ ਸੱਤਾ ਸੰਭਾਲਣ ਦੇ ਇਕ ਸਾਲ ਦੇ ਅੰਦਰ-ਅੰਦਰ ਹੀ ਉਹ ਹਰ ਰੋਜ਼ ਚਾਰ ਪੰਜ ਬਟਨ ਦੱਬ ਕੇ ਸੂਬੇ ਦੇ ਲੋਕਾਂ ਨੂੰ ਨਵੇਂ ਪ੍ਰਾਜੈਕਟ ਸਮਰਪਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਦੇਸ਼ ਦੇ ਮੋਹਰੀ ਸੂਬੇ ਵਜੋਂ ਉਭਰੇਗਾ।

ਮੁੱਖ ਮੰਤਰੀ ਨੇ ਇਸ ਮੌਕੇ ਇਹ ਵੀ ਐਲਾਨ ਕੀਤਾ ਕਿ ਕੇਂਦਰ ਸਰਕਾਰ ਵੱਲ ਬਕਾਇਆ ਪੇਂਡੂ ਵਿਕਾਸ ਫੰਡਾਂ (ਆਰ.ਡੀ.ਐਫ) ਦਾ ਬਣਦਾ ਹਿੱਸਾ ਲੈਣ ਲਈ ਸੂਬਾ ਸਰਕਾਰ ਕਾਨੂੰਨੀ ਚਾਰਾਜੋਈ ਦਾ ਰਸਤਾ ਅਖ਼ਤਿਆਰ ਕਰਨ ਲਈ ਸੰਭਾਵਨਾਵਾਂ ਤਲਾਸ਼ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਬਿਨ੍ਹਾਂ ਵਜ੍ਹਾ ਪੰਜਾਬ ਰਾਜ ਦਾ ਪੇਂਡੂ ਵਿਕਾਸ ਫੰਡ ਦਾ 30 ਹਜ਼ਾਰ ਕਰੋੜ ਰੁਪਏ ਰੋਕ ਕੇ ਸੂਬੇ ਦੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੇਂਡੂ ਵਿਕਾਸ ਫੰਡ ਸਬੰਧੀ ਸਾਰੀਆਂ ਜ਼ਰੂਰੀ ਕਾਰਵਾਈਆਂ ਮੁਕੰਮਲ ਕਰ ਦਿੱਤੀਆਂ ਗਈਆਂ ਹਨ, ਫਿਰ ਵੀ ਕੇਂਦਰ ਸਰਕਾਰ ਇਹ ਫੰਡ ਜਾਰੀ ਕਰਨ ਵਿਚ ਅੜਿੱਕਾ ਡਾਹ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮੀਂਹ ਅਤੇ ਗੜੇਮਾਰੀ ਕਾਰਨ ਭਾਰੀ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ 75 ਫ਼ੀਸਦੀ ਤੋਂ ਵੱਧ ਨੁਕਸਾਨ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ ਅਤੇ ਜੇਕਰ 33 ਤੋਂ 75 ਫੀਸਦੀ ਤੱਕ ਨੁਕਸਾਨ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜ਼ਦੂਰਾਂ ਨੂੰ 10 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਜੀਵਨ ਬਸਰ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਮੁੱਖ ਮੰਤਰੀ ਨੇ ਕਿਹਾ ਕਿ ਮੀਂਹ ਕਾਰਨ ਘਰ ਦੇ ਪੂਰੇ ਨੁਕਸਾਨ ਲਈ 95100 ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ, ਜਦ ਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਲੋਕਾਂ ਦੇ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਕ-ਇਕ ਪੈਸੇ ਦੇ ਨੁਕਸਾਨ ਦਾ ਲੇਖਾ ਜੋਖਾ ਕੀਤਾ ਜਾਵੇਗਾ ਤਾਂ ਜੋ ਪੀੜਤ ਧਿਰਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਜ਼ਮੀਨ ਦਾ ਮੁਆਵਜ਼ਾ ਸਿਰਫ਼ ਕਾਸ਼ਤਕਾਰ ਕਿਸਾਨਾਂ ਨੂੰ ਹੀ ਮਿਲੇਗਾ ਤਾਂ ਜੋ ਉਨ੍ਹਾਂ ਨੂੰ ਕਿਸੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਮੁਆਵਜ਼ੇ ਦੀ ਵੰਡ ਤੋਂ ਪਹਿਲਾਂ ਜਨਤਕ ਘੋਸ਼ਣਾਵਾਂ ਕੀਤੀਆਂ ਜਾਣਗੀਆਂ ਤਾਂ ਜੋ ਸਾਰੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਕਿਸਾਨ ਪੱਖੀ ਇਕ ਵੱਡੀ ਪਹਿਲਕਦਮੀ ਕਰਦਿਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਮੁੜ ਅਦਾਇਗੀ ਰੋਕਣ ਦਾ ਫ਼ੈਸਲਾ ਕੀਤਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਕਿਸਾਨਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਲੋੜੀਂਦੀ ਰਾਹਤ ਮਿਲੇਗੀ ਅਤੇ ਕਿਸਾਨ ਇਸ ਬੇਮੌਸਮੀ ਮੀਂਹ ਕਾਰਨ ਹੋਏ ਨੁਕਸਾਨ ਤੋਂ ਉਭਰਨ ਮਗਰੋਂ ਇਹ ਰਕਮ ਵਾਪਸ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

The post ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬੇ ‘ਚ ਅੱਠਵਾਂ ਟੋਲ ਪਲਾਜ਼ਾ ਬੰਦ, ਜਨਤਾ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ: CM ਭਗਵੰਤ ਮਾਨ appeared first on TheUnmute.com - Punjabi News.

Tags:
  • aam-aadmi-party
  • breaking-news
  • news
  • punjab-government
  • ropar-toll-plaza
  • rupnagar
  • the-unmute-breaking-news
  • the-unmute-punjabi-news
  • toll-plaza

ਸਰਕਾਰ ਨੂੰ 700 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਜੁਆਇੰਟ ਡਾਇਰੈਕਟਰ ਫੈਕਟਰੀਜ਼ ਗ੍ਰਿਫਤਾਰ

Saturday 01 April 2023 10:44 AM UTC+00 | Tags: breaking-news bribe cm-bhagwant-mann crime fraude latest-news news punjab-labour-department punjab-police punjab-vigilance-bureau sas-nagar the-unmute-breaking-news the-unmute-punjab

ਚੰਡੀਗੜ 1 ਅਪ੍ਰੈਲ 2023: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਤਫਤੀਸ਼ ਦੌਰਾਨ ਦੋਸ਼ੀ ਸਿੱਧ ਹੋਣ ਪਿੱਛੋਂ ਨਰਿੰਦਰ ਸਿੰਘ, ਜੁਆਇੰਟ ਡਾਇਰੈਕਟਰ, ਫੈਕਟਰੀਜ਼, ਕਿਰਤ ਵਿਭਾਗ, ਐਸ.ਏ.ਐਸ. ਨਗਰ ਮੁਹਾਲੀ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਉਪਰ ਦੋਸ਼ ਹੈ ਕਿ ਉਸਨੇ ਐਸ.ਏ.ਐਸ. ਨਗਰ ਸਥਿਤ ਫਿਲਿਪਸ ਫੈਕਟਰੀ ਨੂੰ ਅਣਅਧਿਕਾਰਿਤ ਤੌਰ ਤੇ ਡੀਰਜਿਸਟਰ ਕਰ ਦਿੱਤਾ ਸੀ ਜਿਸ ਕਰਕੇ ਪੰਜਾਬ ਸਰਕਾਰ ਨੂੰ 600 ਤੋਂ 700 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਅਤੇ ਵੱਖ-ਵੱਖ ਅਦਾਲਤਾਂ ਵਿੱਚ ਕੇਸਾਂ ਦਾ ਸਾਹਮਣਾ ਕਰਨਾ ਪਿਆ। ਉਕਤ ਮੁਲਜ਼ਮ ਨੂੰ ਅੱਜ ਐਸ.ਏ.ਐਸ. ਨਗਰ ਦੀ ਇੱਕ ਅਦਾਲਤ ਵਿੱਚ ਪੇਸ਼ ਕਰਕੇ ਵਿਜੀਲੈਂਸ ਬਿਊਰੋ ਨੇ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ ਵੱਲੋਂ ਪਹਿਲਾਂ ਹੀ ਮੁੱਕਦਮਾ ਨੰਬਰ 01 ਮਿਤੀ 05-01-2023 ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 201, 120- ਬੀ. ਤਹਿਤ ਥਾਣਾ ਵਿਜੀਲੈਂਸ ਬਿਊਰੋ ਉਡਣ ਦਸਤਾ-1, ਪੰਜਾਬ, ਐਸ.ਏ.ਐਸ. ਨਗਰ ਵਿਖੇ ਦਰਜ ਹੈ ਜਿਸ ਵਿੱਚ ਹੁਣ ਤੱਕ 9 ਮੁਲਜ਼ਮ ਅਧਿਕਾਰੀ/ਕਰਮਚਾਰੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਜੋ ਨਿਆਂਇਕ ਹਿਰਾਸਤ ਅਧੀਨ ਜੇਲ ਵਿੱਚ ਬੰਦ ਹਨ।

ਉਨਾਂ ਦੱਸਿਆ ਕਿ ਇਸ ਕੇਸ ਦੀ ਤਫ਼ਤੀਸ਼ ਦੌਰਾਨ ਬੀਤੇ ਦਿਨ 31-03-2023 ਨੂੰ ਨਰਿੰਦਰ ਸਿੰਘ, ਜੁਆਇੰਟ ਡਾਇਰੈਕਟਰ, ਵਾਸੀ ਮਕਾਨ ਨੰਬਰ 1397, ਸੈਕਟਰ 68, ਐਸ.ਏ.ਐਸ. ਨਗਰ ਨੂੰ ਇਸ ਮੁਕੱਦਮੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਗ੍ਰਿਫਤਾਰ ਕਰ ਲਿਆ ਗਿਆ। ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਅਧਿਕਾਰੀ ਨੇ ਮਿਤੀ 28-12-2018 ਨੂੰ ਸੁਕੰਤੋ ਆਇਚ ਡਾਇਰੈਕਟਰ ਅਤੇ ਫਿਲਿਪਸ ਕੰਪਨੀ ਵੱਲੋਂ ਕਿਰਤ ਕਮਿਸ਼ਨਰ ਪੰਜਾਬ, ਚੰਡੀਗੜ ਨੂੰ ਮੁਖਾਤਿਬ ਇੱਕ ਦਰਖਾਸਤ ਡਾਕ ਰਾਹੀਂ ਮੋਸੂਲ ਹੋਈ ਪਰ ਨਰਿੰਦਰ ਸਿੰਘ ਨੇ ਇਹ ਦਰਖਾਸਤ ਕਿਰਤ ਕਮਿਸ਼ਨਰ ਪੰਜਾਬ ਨੂੰ ਭੇਜੇ ਬਿਨਾਂ ਆਪ ਖੁੱਦ ਹੀ ਕਾਰਵਾਈ ਸ਼ੁਰੂ ਕਰ ਦਿੱਤੀ।

ਉਕਤ ਅਧਿਕਾਰੀ ਨੇ ਆਪਣੇ ਪੱਤਰ ਨੰਬਰ 19 ਮਿਤੀ 10-01-2019 ਰਾਹੀਂ ਬਗੈਰ ਕੋਈ ਪੜਤਾਲ ਕੀਤੇ ਜਾਂ ਫਿਲਿਪਸ ਕੰਪਨੀ ਦੇ ਕਿਸੇ ਵਰਕਰ ਦੇ ਬਿਆਨ ਲਏ ਬਿਨਾਂ ਅਤੇ ਕਿਰਤ ਕਮਿਸ਼ਨਰ ਦੀ ਪ੍ਰਵਾਨਗੀ ਤੋਂ ਬਗੈਰ ਹੀ ਉਕਤ ਫੈਕਟਰੀ ਡੀਰਜਿਸਟਰ ਕਰ ਦਿੱਤੀ। ਇਸ ਤੋਂ ਇਲਾਵਾ ਫੈਕਟਰੀ ਡੀਰਜਿਸਟਰ ਕਰਨ ਸਬੰਧੀ ਵੱਖ-ਵੱਖ ਇੰਡਸਟਰੀਜ, ਡਾਇਰੈਕਟਰ ਫੈਕਟਰੀਜ ਆਦਿ ਦੇ ਦਫਤਰਾਂ ਦੀ ਜਾਣਕਾਰੀ ਹਿੱਤ ਡੀਰਜਿਸਟਰ ਕਰਨ ਲਈ ਮਿਤੀ 25-01-2019 ਨੂੰ ਜਾਰੀ ਪੱਤਰ ਦਾ ਉਤਾਰਾ ਭੇਜਿਆ ਲਿਖਿਆ ਹੈ ਪਰ ਇਹ ਪੱਤਰ ਕਿਸੇ ਵੀ ਦਫਤਰ ਵਿਖੇ ਮੋਸੂਲ ਨਹੀਂ ਹੋਇਆ।

ਇਸ ਪਿੱਛੋਂ ਮਿਤੀ 27-02-2019 ਨੂੰ ਕਿਰਤ ਇੰਸਪੈਕਟਰ, ਐਸ.ਏ.ਐਸ. ਨਗਰ ਵਲੋਂ ਸਥਾਨਕ ਚੀਫ ਜੂਡੀਸ਼ੀਅਲ ਮੈਜ੍ਰਿਸਟੇਟ ਦੀ ਅਦਾਲਤ ਵਿੱਚ ਪੰਜਾਬ ਸਰਕਾਰ ਤਰਫੋਂ ਉਦਯੋਗਿਕ ਵਿਵਾਦ ਕਾਨੂੰਨ 1947 ਦੀ ਧਾਰਾ 25 ਦਾ ਚਲਾਨ ਸੰਕੂਤੋ ਆਇਚ ਅਤੇ ਅਮਿਤ ਮਿੱਤਲ, ਮੈਸਰਜ ਫਿਲਿਪਸ ਇੰਡੀਆ ਲਿਮਿਟਡ ਫੇਸ-9, ਐਸ.ਏ.ਐਸ. ਨਗਰ ਦੇ ਬਰਖਿਲਾਫ ਦਾਇਰ ਕਰ ਦਿੱਤਾ।

ਇਥੇ ਇਹ ਦੱਸਣਯੋਗ ਹੈ ਕਿ ਜੇਕਰ ਉਕਤ ਨਰਿੰਦਰ ਸਿੰਘ ਇਸ ਫੈਕਟਰੀ ਨੂੰ ਡੀਰਜਿਸਟਰ ਨਾ ਕਰਦਾ ਤਾਂ ਇਹ ਫੈਕਟਰੀ ਬੰਦ ਨਹੀਂ ਕੀਤੀ ਜਾ ਸਕਦੀ ਸੀ ਅਤੇ ਉਦਯੋਗਿਕ ਵਿਵਾਦ ਕਾਨੂੰਨ ਦੀ ਧਾਰਾ 25 ਹੇਠ ਚਲਾਨ ਦੇਣਾ ਹੀ ਨਹੀਂ ਬਣਦਾ ਸੀ ਅਤੇ ਅਜਿਹਾ ਚਲਾਨ ਕਰਨ ਤੋ ਪਹਿਲਾਂ ਉਕਤ ਨਰਿੰਦਰ ਸਿੰਘ ਨੂੰ ਬਾਕਾਇਦਾ ਪੜਤਾਲ ਕਰਨੀ ਬਣਦੀ ਸੀ ਜੋ ਉਸਨੇ ਨਹੀਂ ਕੀਤੀ। ਇਸੇ ਕਰਕੇ ਉਕਤ ਉਤਰਵਾਦੀਆਂ ਨੇ ਇਸ ਮੱਦ ਦਾ ਫਾਇਦਾ ਲੈ ਕੇ ਪੰਜਾਬ ਸਰਕਾਰ ਵਿਰੁੱਧ ਸੁਪਰੀਮ ਕੋਰਟ ਵਿਖੇ ਵਿਸ਼ੇਸ਼ ਆਗਿਆ ਪਟੀਸ਼ਨ ਦਾਇਰ ਕਰਕੇ ਮਿਤੀ 05-08-2019 ਨੂੰ ਧਾਰਾ 25 ਤਹਿਤ ਕੀਤੇ ਚਲਾਨ ਵਿਰੁੱਧ ਰੋਕ (ਸਟੇਅ) ਹਾਸਲ ਕਰ ਲਈ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਜੇਕਰ ਇਹ ਅਧਿਕਾਰੀ ਉਕਤ ਫੈਕਟਰੀ ਨੂੰ ਡੀਰਜਿਸਟਰ ਨਾ ਕਰਦਾ ਤਾਂ ਪੰਜਾਬ ਸਰਕਾਰ ਨੂੰ 600 ਤੋਂ 700 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਣਾ ਸੀ। ਇਸ ਮੁਕੱਦਮੇ ਦੀ ਹੋਰ ਤਫ਼ਤੀਸ਼ ਜਾਰੀ ਹੈ।

The post ਸਰਕਾਰ ਨੂੰ 700 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਜੁਆਇੰਟ ਡਾਇਰੈਕਟਰ ਫੈਕਟਰੀਜ਼ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • bribe
  • cm-bhagwant-mann
  • crime
  • fraude
  • latest-news
  • news
  • punjab-labour-department
  • punjab-police
  • punjab-vigilance-bureau
  • sas-nagar
  • the-unmute-breaking-news
  • the-unmute-punjab

'ਆਪ' ਵੱਲੋਂ ਜਲੰਧਰ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ, ਹਰਚੰਦ ਸਿੰਘ ਬਰਸਟ ਨੇ ਕੀਤੀ ਪਾਰਟੀ ਮੀਟਿੰਗ

Saturday 01 April 2023 10:52 AM UTC+00 | Tags: aam-aadmi-party aap breaking-news jalandhar-by-election latest-news lok-sabha lok-sabha-election news punjab-bjp punjab-congress punjab-news the-unmute-breaking-news the-unmute-punjab

ਜਲੰਧਰ,01 ਅਪ੍ਰੈਲ 2023: ਆਮ ਆਦਮੀ ਪਾਰਟੀ (AAP) ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਬੀਤੇ ਦਿਨ ਜਲੰਧਰ ਜ਼ਿਮਨੀ ਚੋਣ ਦੇ ਮੱਦੇਨਜ਼ਰ ਇੱਕ ਪਾਰਟੀ ਮੀਟਿੰਗ ਕੀਤੀ ਗਈ ਹੈ । ਇਸ ਮੀਟਿੰਗ ਵਿੱਚ ਪੰਜਾਬ ਭਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆ ਨੇ ਹਿੱਸਾ ਲਿਆ ਅਤੇ ਜਲੰਧਰ ਉਪ ਚੋਣ ਲਈ ਰਣਨੀਤੀ ਤੈਅ ਕੀਤੀ।

ਇਸ ਮੀਟਿੰਗ ਵਿੱਚ ਜ਼ਿਮਨੀ ਚੋਣ ਲਈ 36 ਪਾਰਟੀ ਆਗੂਆਂ ਦੀ ਬਲਾਕਾਂ ਅਨੁਸਾਰ ਤੈਨਾਤੀ ਕੀਤੀ ਗਈ। ਹਰਚੰਦ ਸਿੰਘ ਬਰਸਟ ਜੀ ਨੇ ਪਿਛਲੇ ਇੱਕ ਸਾਲ ਤੋਂ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਜਨਤਾ ਤੱਕ ਪਹੁੰਚਾਣ ਲਈ ਇਨ੍ਹਾਂ ਆਗੂਆਂ ਨੂੰ ਹਦਾਇਤਾਂ ਦਿੱਤੀਆਂ।

ਇਸ ਮੀਟਿੰਗ ਵਿਚ ਜਲੰਧਰ ਲੋਕ ਸਭਾ ਹਲਕੇ ਦੇ ਚਾਰ (AAP) ਵਿਧਾਇਕ, ਬਲਕਾਰ ਸਿੰਘ ਕਰਤਾਰਪੁਰ, ਰਮਨ ਅਰੋੜਾ, ਸ਼ੀਤਲ ਅੰਗੁਰਾਲ, ਇੰਦਰਜੀਤ ਕੌਰ ਮਾਨ ਸ਼ਾਮਿਲ ਹੋਏ। ਉਨ੍ਹਾਂ ਨਾਲ ਪੰਜ ਹਲਕਾ ਇੰਚਾਰਜ, ਸੁਰਿੰਦਰ ਪਾਲ ਸਿੰਘ ਸੋਢੀ ਕੈਂਟ ਤੋਂ, ਆਦਮਪੁਰ ਤੋਂ ਜੀਤ ਲਾਲ ਭੱਟੀ, ਫਿਲੌਰ ਤੋਂ ਪ੍ਰਿ. ਪ੍ਰੇਮ ਕੁਮਾਰ, ਦਿਨੇਸ਼ ਢਲ, ਸ਼ਾਹਕੋਟ ਤੋਂ ਰਤਨ ਸਿੰਘ ਕਕੜਕਲਾ, ਸੂਬਾ ਸਕੱਤਰ ਰਾਜਵਿੰਦਰ ਕੌਰ ਥਿਆੜਾ , ਸ.ਅਮਨਦੀਪ ਸਿੰਘ ਮੋਹੀ, ਗੁਰਦੇਵ ਸਿੰਘ ਲਾਖਣਾ, ਲੋਕ ਸਭਾ ਇੰਚਾਰਜ ਮੰਗਲ ਸਿੰਘ, ਜ਼ਿਲਾ ਪ੍ਰਧਾਨ ਅਮਿਤਪਾਲ ਸਿੰਘ, ਸਰਬਜੀਤ ਸਿੰਘ ਅਤੇ ਹੋਰ ਪਾਰਟੀ ਆਗੂਆਂ ਨੇ ਸ਼ਿਰਕਤ ਕੀਤੀ।

ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਸਾਰੇ ਆਗੂਆ ਅਤੇ ਬੁਲਾਰਿਆਂ ਨੇ ਦਿਨ ਰਾਤ ਮਿਹਨਤ ਅਤੇ ਪ੍ਰਚਾਰ ਕਰਕੇ ਇਹ ਚੋਣ ਜਿੱਤਣ ਦਾ ਫ਼ੈਸਲਾ ਕੀਤਾ ਤਾਂ ਜੋ ਲੋਕਾਂ ਨੂੰ ਪੰਜਾਬ ਪੱਖੀ ਲੋਕ ਸਭਾ ਮੈਂਬਰ ਮਿਲ ਸਕੇ। ਹਰਚੰਦ ਸਿੰਘ ਬਰਸਟ ਨੇ ਭਰੋਸਾ ਜਤਾਇਆ ਕਿ ਸਮੂਹ ਪੰਜਾਬ ਸੰਗਠਨ ਮੈਂਬਰ ਇਹ ਚੋਣ ਜਿੱਤ ਕੇ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ, ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਨੈਸ਼ਨਲ ਜਨਰਲ ਸਕੱਤਰ ਸੰਦੀਪ ਪਾਠਕ ਦੀ ਝੋਲੀ ਪਾਉਣਗੇ।

The post ‘ਆਪ’ ਵੱਲੋਂ ਜਲੰਧਰ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ, ਹਰਚੰਦ ਸਿੰਘ ਬਰਸਟ ਨੇ ਕੀਤੀ ਪਾਰਟੀ ਮੀਟਿੰਗ appeared first on TheUnmute.com - Punjabi News.

Tags:
  • aam-aadmi-party
  • aap
  • breaking-news
  • jalandhar-by-election
  • latest-news
  • lok-sabha
  • lok-sabha-election
  • news
  • punjab-bjp
  • punjab-congress
  • punjab-news
  • the-unmute-breaking-news
  • the-unmute-punjab

ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ 'ਚ ਭਾਜਪਾ ਨੂੰ ਚੰਗਾ ਵੋਟ ਸ਼ੇਅਰ ਮਿਲੇਗਾ: ਗਜੇਂਦਰ ਸਿੰਘ ਸ਼ੇਖਾਵਤ

Saturday 01 April 2023 11:06 AM UTC+00 | Tags: ahwani-sharma bjp gajendra-singh-shekhawat jalandhar jalandhar-by-election latest-news news punjab-bjp punjab-lok-sabha-election the-unmute-breaking-news

ਚੰਡੀਗੜ੍ਹ, 01 ਅਪ੍ਰੈਲ 2023: ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਬਹੁਤ ਹੀ ਸੰਵੇਦਨਸ਼ੀਲ ਅਤੇ ਸਰਹੱਦੀ ਸੂਬਾ ਹੈ, ਜਿੱਥੇ ਸਰਹੱਦ ਪਾਰ ਪਾਕਿਸਤਾਨ 'ਚ ਬੈਠੀਆਂ ਦੇਸ਼ ਵਿਰੋਧੀ ਤਾਕਤਾਂ, ਅੱਤਵਾਦੀ ਜਥੇਬੰਦੀਆਂ ਅਤੇ ਨਸ਼ਾ ਤਸਕਰ ਹਮੇਸ਼ਾ ਹੀ ਪੰਜਾਬ ਨੂੰ ਬਰਬਾਦ ਕਰਨ ਦੀਆਂ ਯੋਜਨਾਵਾਂ ਬਣਾਉਂਦੇ ਹੋਏ ਆਪਣੀਆਂ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਰਹਿੰਦੇ ਹਨ |

ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਪੰਜਾਬ ‘ਚ ਕਾਨੂੰਨ ਵਿਵਸਥਾ ਕਾਇਮ ਕਰਨ ‘ਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ | ਭਾਜਪਾ (BJP) ਦੇ ਸੂਬਾਈ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਉਲੀਕੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰੀ ਮੰਤਰੀ ਸ਼ੇਖਾਵਤ ਨੇ ਕਿਹਾ ਕਿ ਕੁਝ ਲੋਕ ਪੰਜਾਬ ‘ਚ ਅੱਤਵਾਦ ਦੇ ਕਾਲੇ ਦੌਰ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਭਾਰਤੀ ਜਨਤਾ ਪਾਰਟੀ ਕਿਸੇ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦੇਵੇਗੀI ਭਾਜਪਾ ਹੈੱਡਕੁਆਰਟਰ ਪੁੱਜਣ ‘ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੇ ਅਹੁਦੇਦਾਰਾਂ ਸਮੇਤ ਦੁਸ਼ਾਲਾ ਅਤੇ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾI

ਇਸ ਮੌਕੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਨਾਲ ਮੰਚ 'ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੰਸਦ ਮੈਂਬਰ ਹੰਸ ਰਾਜ ਹੰਸ, ਕੌਮੀ ਕਾਰਜਕਾਰਨੀ ਮੈਂਬਰ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਰਾਜੇਸ਼ ਬਾਗਾ, ਬਿਕਰਮਜੀਤ ਸਿੰਘ ਚੀਮਾ, ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਫਤਿਹਜੰਗ ਸਿੰਘ ਬਾਜਵਾ ਅਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਆਦਿ ਹਾਜ਼ਰ ਸਨ।

ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਗੁਜਰਾਤ ਹਾਈ ਕੋਰਟ ਦਾ ਫੈਸਲਾ ਅਤੇ 25,000 ਰੁਪਏ ਦਾ ਜੁਰਮਾਨਾ ਲਗਾਉਣਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਭ੍ਰਿਸ਼ਟ ਅਤੇ ਝੂਠ ਬੋਲਣ ਵਾਲੇ ਮੁੱਖ ਮੰਤਰੀ ਦੇ ਮੂੰਹ ‘ਤੇ ਕਰਾਰੀ ਚਪੇੜ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਪੰਜਾਬ ਵਿੱਚ ਗੈਂਗਸਟਰਾਂ, ਮਾਫੀਆ, ਵੱਖਵਾਦੀ ਜਥੇਬੰਦੀਆਂ ਦਾ ਰਾਜ ਹੈ ਅਤੇ ਭਗਵੰਤ ਮਾਨ ਸਰਕਾਰ ਇਨ੍ਹਾਂ ਸਭ ਨੂੰ ਨੱਥ ਪਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।

ਪੰਜਾਬ ਸਰਕਾਰ ਝੂਠੇ ਬਿਆਨਾਂ ਅਤੇ ਸਿਰਫ਼ ਇਸ਼ਤਿਹਾਰਾਂ ਦੇ ਸਹਾਰੇ ਆਪਣਾ ਕੂੜ ਪ੍ਰਚਾਰ ਕਰਨ ਤੱਕ ਹੀ ਸੀਮਤ ਹੈ। ਸ਼ੇਖਾਵਤ ਨੇ ਕਿਹਾ ਕਿ ਪੰਜਾਬ ਵਿਚ ਨਸ਼ਾ ਅਤੇ ਬੰਦੂਕ ਕਲਚਰ ਦੇ ਮਾਮਲੇ ਸਿਖਰ ‘ਤੇ ਹਨ। ਖਿਡਾਰੀਆਂ ਅਤੇ ਗਾਇਕਾਂ ਨੂੰ ਗੋਲੀਆਂ ਮਾਰ ਕੇ ਮਾਰਿਆ ਜਾ ਰਿਹਾ ਹੈ, ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਸ਼ੇਖਾਵਤ ਨੇ ਤਰਨਤਾਰਨ ਦੇ ਕਸਬਾ ਖਡੂਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸੁਖਚੈਨ ਸਿੰਘ ਦੀ ਬਦਮਾਸ਼ਾਂ ਵੱਲੋਂ ਲੱਤ ਵੱਢਣ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੀ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨਾਲ ਝੂਠੇ ਵਾਅਦੇ ਕਰਕੇ ਅਤੇ ਸਾਡੇ ਮਹਾਨ ਸ਼ਹੀਦਾਂ ਦਾ ਨਾਂ ਲੈ ਕੇ ਧੋਖੇ ਨਾਲ ਪੰਜਾਬ ਦੀ ਸੱਤਾ ਹਾਸਲ ਕੀਤੀ ਅਤੇ ਹੁਣ ਸਾਡੇ ਮਹਾਨ ਸ਼ਹੀਦਾਂ ਦਾ ਅਪਮਾਨ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਨੂੰ ਪੰਜਾਬ ਵਾਸੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ।

ਸ਼ੇਖਾਵਤ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ (BJP) ਕੋਲ ਦੋ ਸੀਟਾਂ ਹੋਣ ਦੇ ਬਾਵਜੂਦ ਲੋਕਾਂ ਦਾ ਰੁਝਾਨ ਭਾਜਪਾ ਵੱਲ ਵਧਿਆ ਹੈ, ਕਿਉਂਕਿ ਭਾਜਪਾ ਆਪਣੀ ਜਿੰਮੇਵਾਰੀ ਨੂੰ ਬਖੂਬੀ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਅਤੇ ਸਥਾਨਕ ਚੋਣਾਂ ਵਿਚ ਜ਼ੋਰਦਾਰ ਢੰਗ ਨਾਲ ਹਿੱਸਾ ਲਵੇਗੀ ਅਤੇ ਚੰਗੀ ਵੋਟ ਪ੍ਰਤੀਸ਼ਤਤਾ ਵੀ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਜਲੰਧਰ ਸੀਟ ‘ਤੇ ਕਿਸ ਚਿਹਰੇ ਨੂੰ ਮੈਦਾਨ ‘ਚ ਉਤਾਰਿਆ ਜਾਵੇਗਾ, ਇਸ ਦਾ ਫੈਸਲਾ ਸੰਸਦੀ ਬੋਰਡ ਦੀ ਮੀਟਿੰਗ ‘ਚ ਕੀਤਾ ਜਾਵੇਗਾ।

ਅਸ਼ਵਨੀ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਭਾਰਤੀ ਜਨਤਾ ਪਾਰਟੀ (BJP) ਦਾ ਪਰਿਵਾਰ ਲਗਾਤਾਰ ਵੱਡਾ ਹੁੰਦਾ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਉੱਘੀਆਂ ਸ਼ਖਸੀਅਤਾਂ ਲਗਾਤਾਰ ਭਾਜਪਾ ਵਿੱਚ ਸ਼ਾਮਲ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਅਤੇ ਪੰਜਾਬ ਵਿੱਚ ਸਥਾਨਕ ਚੋਣਾਂ ਵਿੱਚ ਭਾਜਪਾ ਮੁੜ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਭਾਜਪਾ ਦਾ ਮੁੱਖ ਏਜੰਡਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬੀਆਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ।

ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਇਹ ਆਗੂ ਭਾਜਪਾ ਪਰਿਵਾਰ ਵਿੱਚ ਹੋਏ ਸ਼ਾਮਲ।

ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅੱਜ ਭਾਜਪਾ (BJP) ਮੁੱਖ ਦਫ਼ਤਰ ਵਿਖੇ ਉਲੀਕੇ ਗਏ ਪ੍ਰੋਗ੍ਰਾਮ ਦੌਰਾਨ ਤਿੰਨ ਵਾਰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਹੋਏ ਜਲੰਧਰ ਦੇ ਸਾਬਕਾ ਪੁਲਿਸ ਡਿਪਟੀ ਕਮਿਸ਼ਨਰ ਰਜਿੰਦਰ ਸਿੰਘ, ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਅਤੇ ਪੰਜਾਬ ਹਰਿਆਣਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਸੰਤੋਖਵਿੰਦਰ ਸਿੰਘ ਨਾਭਾ ਅਤੇ ਜਲੰਧਰ ਤੋਂ ਕੌਂਸਲਰ ਡੀ ਚੋਂ ਲੜ ਚੁੱਕੇ ਸ਼ਿਵਮ, ਹਰਦੀਪ ਸਿੰਘ ਕੁੰਭੜਾ ਅਤੇ ਸੰਜੇ ਕੁਮਾਰ ਸੰਜੂ ਆਪਣੇ ਸਮਰਥਕਾਂ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਪਰਿਵਾਰ ਵਿਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਇਨ੍ਹਾਂ ਸਾਰਿਆਂ ਨੂੰ ਪਾਰਟੀ ਦਾ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਭਾਜਪਾ ਪਰਿਵਾਰ ਵਿਚ ਸ਼ਾਮਲ ਕੀਤਾ।

The post ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ‘ਚ ਭਾਜਪਾ ਨੂੰ ਚੰਗਾ ਵੋਟ ਸ਼ੇਅਰ ਮਿਲੇਗਾ: ਗਜੇਂਦਰ ਸਿੰਘ ਸ਼ੇਖਾਵਤ appeared first on TheUnmute.com - Punjabi News.

Tags:
  • ahwani-sharma
  • bjp
  • gajendra-singh-shekhawat
  • jalandhar
  • jalandhar-by-election
  • latest-news
  • news
  • punjab-bjp
  • punjab-lok-sabha-election
  • the-unmute-breaking-news

The Unmute Update: ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਨਵਜੋਤ ਸਿੰਘ ਸਿੱਧੂ

Saturday 01 April 2023 12:36 PM UTC+00 | Tags: aam-aadmi-party aman-arora amarinder-singh-raja-warring cm-bhagwant-mann congress-president-amarinder-singh-raja-warring navjot-kaur-sidhu navjot-singh-sidhu news patiala patiala-jail punjab-congress punjab-government punjab-news raja-warring the-unmute-breaking the-unmute-breaking-news

ਚੰਡੀਗੜ੍ਹ, 01 ਅਪ੍ਰੈਲ 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਪਟਿਆਲਾ ਕੇਂਦਰੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਸਿੱਧੂ 317 ਦਿਨਾਂ ਬਾਅਦ ਪਟਿਆਲਾ ਕੇਂਦਰੀ ਜੇਲ੍ਹ ਤੋਂ ਬਾਹਰ ਆਏ ਹਨ। ਸਿੱਧੂ ਨੇ ਰੋਡਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟੀ ਸੀ। ਸਿੱਧੂ ਦੇ ਬਾਹਰ ਜਾਣ ‘ਤੇ ਸਮਰਥਕਾਂ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ।

ਇਸ ਦੌਰਾਨ ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਦੀ ਤਾਰੀਫ ਕੀਤੀ ਅਤੇ ਰਾਹੁਲ ਗਾਂਧੀ ਨੂੰ ਨੂੰ ਕ੍ਰਾਂਤੀ ਦਾ ਨਾਂ ਦੱਸਿਆ | ਉਨ੍ਹਾਂ ਨੇ ਸਰਕਾਰ ‘ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਪੰਜਾਬ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜਿਸ਼ਾਂ ਕੀਤੀਆਂ ਜਾ ਰਹੀਆਂ ਹਨ | ਪੰਜਾਬ ਵਿੱਚ ਖੌਫ਼ ਫੈਲਾਇਆ ਜਾ ਰਿਹਾ ਹੈ | ਦੂਜੇ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜ ਵੜਿੰਗ ਨੇ ਪੋਸਟ ਸਾਂਝੀ ਕਰਦਿਆਂ ਨਵਜੋਤ ਸਿੰਘ ਸਿੱਧੂ ਆਇਆ ਨੂੰ ਆਖਿਆ | ਜਲਦ ਮਿਲਣ ਦੀ ਆਸ ਕਰਦੇ ਹੋਏ ਹੈ ਕਿਹਾ ਕਿ ਤੁਸੀਂ ਜਲਦ ਪੰਜਾਬੀਆਂ ਦੀ ਸੇਵਾ ਵਿੱਚ ਹਾਜ਼ਰ ਹੋਵੋਂਗੇ।

The post The Unmute Update: ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਨਵਜੋਤ ਸਿੰਘ ਸਿੱਧੂ appeared first on TheUnmute.com - Punjabi News.

Tags:
  • aam-aadmi-party
  • aman-arora
  • amarinder-singh-raja-warring
  • cm-bhagwant-mann
  • congress-president-amarinder-singh-raja-warring
  • navjot-kaur-sidhu
  • navjot-singh-sidhu
  • news
  • patiala
  • patiala-jail
  • punjab-congress
  • punjab-government
  • punjab-news
  • raja-warring
  • the-unmute-breaking
  • the-unmute-breaking-news

UNSC: ਰੂਸ ਇਕ ਵਾਰ ਫਿਰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਪ੍ਰਧਾਨ ਬਣਿਆ

Saturday 01 April 2023 12:55 PM UTC+00 | Tags: breaking-news joe-biden news nws russia ukraine united-nations-security-council unsc usa.

ਚੰਡੀਗੜ੍ਹ, 01 ਅਪ੍ਰੈਲ 2023: ਰੂਸ (Russia) ਇਕ ਵਾਰ ਫਿਰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਦਾ ਪ੍ਰਧਾਨ ਬਣ ਗਿਆ ਹੈ। ਰੂਸ ਦੇ ਰਾਸ਼ਟਰਪਤੀ ਅਹੁਦੇ ਨੂੰ ਲੈ ਕੇ ਯੂਕਰੇਨ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਿਹਾ ਹੈ। UNSC ਦੇ ਸਾਰੇ 15 ਮੈਂਬਰਾਂ ਕੋਲ 1-1 ਮਹੀਨੇ ਲਈ ਪ੍ਰਧਾਨਗੀ ਹੁੰਦੀ ਹੈ। ਇਸ ਦੇ ਤਹਿਤ ਹੁਣ ਅਪ੍ਰੈਲ ਮਹੀਨੇ ਲਈ ਯੂਐੱਨਐੱਸਸੀ ਦੀ ਪ੍ਰਧਾਨਗੀ ਰੂਸ ਕੋਲ ਹੋਵੇਗੀ।

ਇਸ ਤੋਂ ਪਹਿਲਾਂ ਰੂਸ ਪਿਛਲੇ ਸਾਲ ਫਰਵਰੀ ‘ਚ ਯੂਐੱਨਐੱਸਸੀ (UNSC) ਦਾ ਪ੍ਰਧਾਨ ਬਣਿਆ ਸੀ। ਉਦੋਂ ਉਸ ਨੇ ਯੂਕਰੇਨ ਨਾਲ ਜੰਗ ਦਾ ਐਲਾਨ ਕੀਤਾ ਸੀ। ਯੂਕਰੇਨ ‘ਤੇ ਚੱਲ ਰਹੀ ਕੌਂਸਲ ਦੇ ਸੈਸ਼ਨ ਦੌਰਾਨ ਰਾਸ਼ਟਰਪਤੀ ਪੁਤਿਨ ਨੇ ਉਥੇ ਵਿਸ਼ੇਸ਼ ਫੌਜੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ।

ਦੂਜੇ ਪਾਸੇ ਰੂਸ (Russia) ਦੀ ਪ੍ਰਧਾਨਗੀ ‘ਤੇ ਯੂਕਰੇਨ ਦੇ ਵਿਦੇਸ਼ ਮੰਤਰੀ ਮਾਈਖਾਈਲੋ ਪੋਡੋਲਿਕ ਨੇ ਕਿਹਾ- ਯੂਐੱਨਐੱਸਸੀ (UNSC) ਦਾ ਕੰਮ ਦੁਨੀਆ ‘ਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣਾ ਹੈ। ਅਜਿਹੇ ‘ਚ ਅਪ੍ਰੈਲ ਫੂਲ ਡੇ ‘ਤੇ ਰੂਸ ਦਾ ਰਾਸ਼ਟਰਪਤੀ ਬਣਨਾ ਸਭ ਤੋਂ ਭੈੜਾ ਮਜ਼ਾਕ ਹੈ। ਇਹ ਸਾਬਤ ਕਰਦਾ ਹੈ ਕਿ UNSC ਦੇ ਕੰਮ ਕਰਨ ਦੇ ਤਰੀਕੇ ਵਿੱਚ ਕੁਝ ਕਮੀ ਹੈ। ਪਿਛਲੇ ਸਾਲ, ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੇ ਯੂਐਨਐਸਸੀ ‘ਤੇ ਰੂਸ ਨੂੰ ਰੋਕਣ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਕਿਹਾ ਸੀ ਕਿ ਕੌਂਸਲ ਨੂੰ ਆਪਣੀ ਕਾਰਜ ਪ੍ਰਣਾਲੀ ਬਦਲਣ ਦੀ ਲੋੜ ਹੈ ਨਹੀਂ ਤਾਂ ਇਸ ਨੂੰ ਭੰਗ ਕਰ ਦੇਣਾ ਚਾਹੀਦਾ ਹੈ।

ਯੂਕਰੇਨ ਦੇ ਲਗਾਤਾਰ ਵਿਰੋਧ ਦੇ ਬਾਵਜੂਦ ਅਮਰੀਕਾ ਨੇ ਰੂਸ ਦੀ ਪ੍ਰਧਾਨਗੀ ਤੋਂ ਮੂੰਹ ਮੋੜ ਲਿਆ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰਿਨ ਜੀਨ ਨੇ ਕਿਹਾ ਕਿ ਰੂਸ ਕੌਂਸਲ ਦਾ ਸਥਾਈ ਮੈਂਬਰ ਹੈ। ਅਜਿਹੀ ਸਥਿਤੀ ਵਿੱਚ ਕੋਈ ਵੀ ਅੰਤਰਰਾਸ਼ਟਰੀ ਸੰਸਥਾ ਇੱਕ ਮਹੀਨੇ ਲਈ ਉਨ੍ਹਾਂ ਤੋਂ ਪ੍ਰਧਾਨਗੀ ਨਹੀਂ ਖੋਹ ਸਕਦੀ। ਇਹ ਨਿਯਮਾਂ ਦੇ ਵਿਰੁੱਧ ਹੋਵੇਗਾ।

The post UNSC: ਰੂਸ ਇਕ ਵਾਰ ਫਿਰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਪ੍ਰਧਾਨ ਬਣਿਆ appeared first on TheUnmute.com - Punjabi News.

Tags:
  • breaking-news
  • joe-biden
  • news
  • nws
  • russia
  • ukraine
  • united-nations-security-council
  • unsc
  • usa.

ਮੁੱਖ ਮੰਤਰੀ ਭਗਵੰਤ ਮਾਨ ਨੇ PSPCL ਦੇ 1320 ਸਹਾਇਕ ਲਾਈਨਮੈਨ ਨੂੰ ਨਿਯੁਕਤੀ ਪੱਤਰ ਸੌਂਪੇ

Saturday 01 April 2023 01:04 PM UTC+00 | Tags: breaking-news chief-minister-bhagwant-mann cm-bhagwant-mann job news pspcl punjab-latest-news punjab-state-power-corporation-limited the-unmute-breaking-news the-unmute-latest-news the-unmute-punjabi-news

ਚੰਡੀਗੜ੍ਹ, 01 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (PSPCL) ਦੇ 1320 ਸਹਾਇਕ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ 28362 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ।

ਇੱਥੇ ਟੈਗੋਰ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਵੱਡੀ ਗਿਣਤੀ ਵਿਚ ਉਮੀਦਵਾਰਾਂ ਨੂੰ ਮੁਖਾਤਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਕਰੀ ਚੁਣੇ ਗਏ ਉਮੀਦਵਾਰਾਂ ਲਈ ਬਹੁਤ ਅਹਿਮ ਜ਼ਿੰਮੇਵਾਰੀ ਲੈ ਕੇ ਆਉਂਦੀ ਹੈ ਕਿਉਂਕਿ ਉਨ੍ਹਾਂ ਨੇ ਮਿਸ਼ਨਰੀ ਭਾਵਨਾ ਨਾਲ ਸਮਾਜ ਦੀ ਸੇਵਾ ਕਰਨੀ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਉਮੀਦਵਾਰਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ ‘ਤੇ ਕੀਤੀ ਗਈ ਹੈ ਅਤੇ ਇਹ ਨੌਕਰੀ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦਾ ਪਰਿਵਾਰ ਦਾ ਹਿੱਸਾ ਬਣਨ ਉਤੇ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਨਿਭਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਫ਼ਲਤਾ ਲਈ ਕੋਈ ਸ਼ਾਰਟ ਕੱਟ ਨਹੀਂ ਹੁੰਦਾ ਤੇ ਸਿਰਫ਼ ਸਖ਼ਤ ਮਿਹਨਤ ਹੀ ਆਮ ਵਿਅਕਤੀ ਆਪਣੇ ਸੁਪਨੇ ਪੂਰੇ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਨੌਕਰੀ ਉਨ੍ਹਾਂ ਦੀ ਆਖਰੀ ਮੰਜ਼ਿਲ ਨਹੀਂ ਹੈ ਕਿਉਂਕਿ ਉਨ੍ਹਾਂ ਦੇ ਜੀਵਨ ਵਿੱਚ ਅਜੇ ਬਹੁਤ ਪੜਾਅ ਪਾਰ ਕਰਨੇ ਹਨ। ਭਗਵੰਤ ਮਾਨ ਨੇ ਕਿਹਾ ਕਿ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਆਪਣੀ ਮਿਹਨਤ ਜਾਰੀ ਰੱਖਣੀ ਚਾਹੀਦੀ ਹੈ ਅਤੇ ਸਫਲਤਾ ਕਿਸੇ ਨਾ ਕਿਸੇ ਰੂਪ ਵਿੱਚ ਉਨ੍ਹਾਂ ਦੇ ਹੱਥ ਜ਼ਰੂਰ ਆਵੇਗੀ।

ਮੁੱਖ ਮੰਤਰੀ ਨੇ ਉਮੀਦਵਾਰਾਂ ਨੂੰ ਨਕਾਰਾਤਮਕ ਸੋਚ ਰੱਖਣ ਵਾਲੇ ਲੋਕਾਂ ਦੀ ਸੰਗਤ ਤੋਂ ਦੂਰ ਲਈ ਵੀ ਕਿਹਾ ਕਿਉਂਕਿ ਇਹ ਸੂਬੇ ਦੀ ਤਰੱਕੀ ਵਿੱਚ ਰੁਕਾਵਟ ਬਣਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ 'ਆਪ' ਦੀ ਸਰਕਾਰ ਬਣਾ ਕੇ ਸੂਬੇ ਦੀ ਸਿਆਸਤ ਵਿੱਚ ਨਵਾਂ ਬਦਲਾਅ ਲਿਆਂਦਾ ਹੈ। ਭਗਵੰਤ ਮਾਨ ਨੇ ਕਿਹਾ, "ਜਿਹੜੇ ਲੋਕ ਸੱਤਾ ਵਿਚ ਹੁੰਦੇ ਹੋਏ ਮਹਿਲਾਂ ਵਿੱਚੋਂ ਬਾਹਰ ਨਹੀਂ ਨਿਕਲੇ ਸਨ, ਉਨ੍ਹਾਂ ਨੂੰ ਸੂਬੇ ਦੇ ਸਿਆਸੀ ਨਕਸ਼ੇ ਤੋਂ ਬਾਹਰ ਕਰ ਦਿੱਤਾ ਗਿਆ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਕਿਸੇ ਵੀ ਸੂਬੇ ਦੇ ਵਿਕਾਸ ਲਈ ਸਭ ਤੋਂ ਵੱਧ ਮਹੱਤਵਪੂਰਨ ਹੁੰਦੀ ਹੈ, ਇਸ ਲਈ ਪੀ.ਐਸ.ਪੀ.ਸੀ.ਐਲ. (PSPCL) ਸਹੀ ਮਾਅਨਿਆਂ ਵਿਚ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਬਿਜਲੀ ਸਪਲਾਈ ਨੂੰ ਪੂਰਾ ਕਰਨਾ ਕਿਸੇ ਵੀ ਸਰਕਾਰ ਲਈ ਵੱਡੀ ਚੁਣੌਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਵਿੱਚੋਂ ਲੰਮੇ ਕੱਟ ਲੱਗਣ ਦੇ ਦਿਨ ਖਤਮ ਹੋ ਗਏ ਹਨ ਕਿਉਂਕਿ ਪੰਜਾਬ ਵਾਧੂ ਬਿਜਲੀ ਬਣਨ ਵੱਲ ਵਧ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ 83 ਫੀਸਦੀ ਦਾ ਵਾਧਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਬਿਜਲੀ ਉਤਪਾਦਨ ਲਈ ਕੋਲੇ ਦੀ ਸਪਲਾਈ ਕਈ ਸਾਲਾਂ ਬਾਅਦ ਮੁੜ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਕੋਲਾ ਖਾਣ ਤੋਂ 5 ਲੱਖ ਮੀਟ੍ਰਿਕ ਟਨ ਕੋਲਾ ਪ੍ਰਾਪਤ ਕੀਤਾ ਜਾ ਚੁੱਕਾ ਹੈ ਅਤੇ ਇਸ ਨੇ ਬਿਜਲੀ ਸਪਲਾਈ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਠੋਸ ਯਤਨਾਂ ਸਦਕਾ ਕੇਂਦਰ ਸਰਕਾਰ ਮਹਾਨਦੀ ਕੋਲਫੀਲਡਜ਼ ਲਿਮਟਿਡ (ਐਮ.ਸੀ.ਐਲ.) ਤੋਂ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀ.ਐਸ.ਪੀ.ਐਲ.) ਨੂੰ ਕੋਲੇ ਦੀ ਸਪਲਾਈ ਲਈ ਆਰ.ਐਸ.ਆਰ. (ਰੇਲ-ਸਮੁੰਦਰ-ਰੇਲ) ਦੀ ਲਾਜ਼ਮੀ ਸ਼ਰਤ ਨੂੰ ਮੁਆਫ ਕਰਨ ਲਈ ਸਹਿਮਤ ਹੋਈ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਬਿਜਲੀ ਮੰਤਰੀ ਕੋਲ ਮਨਮਾਨੀ ਦਾ ਇਹ ਮੁੱਦਾ ਮੀਟਿੰਗ ਦੌਰਾਨ ਉਠਾਇਆ ਸੀ, ਜਿਸ ਤੋਂ ਬਾਅਦ ਇਸ ਸਬੰਧੀ ਫੈਸਲਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੀ.ਐਸ.ਪੀ.ਸੀ.ਐਲ. (PSPCL)  ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸਾਰੇ ਵਿਭਾਗਾਂ ਨੂੰ ਆਪਣੇ ਬਕਾਇਆ ਬਿੱਲਾਂ ਨੂੰ ਪੀ.ਐਸ.ਪੀ.ਸੀ.ਐਲ. ਕੋਲ ਜਮ੍ਹਾਂ ਕਰਵਾਉਣ ਲਈ ਕਹਿ ਚੁੱਕੇ ਹਨ ਤਾਂ ਜੋ ਇਸ ਦੀ ਵਿੱਤੀ ਸਥਿਤੀ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਬਿਜਲੀ ਪੈਦਾ ਕਰਨ ਦੇ ਰਵਾਇਤੀ ਤਰੀਕਿਆਂ ਤੋਂ ਇਲਾਵਾ ਸੂਬੇ ਵਿੱਚ ਬਿਜਲੀ ਪੈਦਾ ਕਰਨ ਦੇ ਹੋਰ ਤਰੀਕਿਆਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਪਾਣੀ ਤੇ ਬਿਜਲੀ ਦੀ ਬੱਚਤ ਕਰਨ ਲਈ ਸੂਬਾ ਸਰਕਾਰ ਫਸਲੀ ਵਿਭਿੰਨਤਾ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਸ ਨਾਲ ਪੀ.ਐਸ.ਪੀ.ਸੀ.ਐਲ. ‘ਤੇ ਬਿਜਲੀ ਉਤਪਾਦਨ ਦੇ ਦਬਾਅ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਵਾਧੂ ਬਿਜਲੀ ਦੀ ਵਰਤੋਂ ਹੋਰ ਸੈਕਟਰਾਂ ਦੇ ਵਿਕਾਸ ਲਈ ਵੀ ਕੀਤੀ ਜਾ ਸਕੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਬਦਲਵੀਆਂ ਫ਼ਸਲਾਂ ਦੇ ਢੁਕਵੇਂ ਮੰਡੀਕਰਨ ਨੂੰ ਯਕੀਨੀ ਬਣਾ ਕੇ ਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਕਦਮ ਆਮ ਆਦਮੀ ਦਾ ਜੀਵਨ ਪੱਧਰ ਸੁਧਾਰਨ ਦੇ ਉਦੇਸ਼ ਨਾਲ ਹੈ। ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ, ਰੁਜ਼ਗਾਰ, ਸਕੂਲਾਂ ਅਤੇ ਹਸਪਤਾਲਾਂ ਦੀ ਕਾਇਆ ਕਲਪ ਅਤੇ ਹੋਰ ਫੈਸਲੇ ਸੂਬੇ ਦਾ ਮੁਹਾਂਦਰਾ ਬਦਲਣ ਦਾ ਕੰਮ ਕਰ ਰਹੇ ਹਨ। ਭਗਵੰਤ ਮਾਨ ਨੇ ਪ੍ਰਣ ਕੀਤਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਆਮ ਆਦਮੀ ਅਤੇ ਸੂਬੇ ਦੀ ਭਲਾਈ ਨੂੰ ਯਕੀਨੀ ਬਣਾਏਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਉਨ੍ਹਾਂ ਦੀ ਸਰਕਾਰ ਦੇ ਤਿੰਨ ਪ੍ਰਮੁੱਖ ਖੇਤਰ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਵਿਚ ਇਨ੍ਹਾਂ ਤਿੰਨਾਂ ਖੇਤਰਾਂ ਵਿੱਚ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ ਕਿਉਂਕਿ ਸੂਬਾ ਸਰਕਾਰ ਇਸ ਲਈ ਪੂਰੇ ਉਤਸ਼ਾਹ ਨਾਲ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਧਿਆਨ ਇਨ੍ਹਾਂ ਸੈਕਟਰਾਂ ਵਿੱਚ ਠੋਸ ਬੁਨਿਆਦੀ ਢਾਂਚੇ ਅਤੇ ਮਨੁੱਖੀ ਸ਼ਕਤੀ ਰਾਹੀਂ ਸੂਬੇ ਵਿੱਚੋਂ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਣਾ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ ਅਤੇ ਹੋਰ ਸ਼ਖਸੀਅਤਾਂ ਦਾ ਸਵਾਗਤ ਕੀਤਾ |

The post ਮੁੱਖ ਮੰਤਰੀ ਭਗਵੰਤ ਮਾਨ ਨੇ PSPCL ਦੇ 1320 ਸਹਾਇਕ ਲਾਈਨਮੈਨ ਨੂੰ ਨਿਯੁਕਤੀ ਪੱਤਰ ਸੌਂਪੇ appeared first on TheUnmute.com - Punjabi News.

Tags:
  • breaking-news
  • chief-minister-bhagwant-mann
  • cm-bhagwant-mann
  • job
  • news
  • pspcl
  • punjab-latest-news
  • punjab-state-power-corporation-limited
  • the-unmute-breaking-news
  • the-unmute-latest-news
  • the-unmute-punjabi-news

ਡਾ: ਇੰਦਰਬੀਰ ਨਿੱਝਰ ਨੇ 3.35 ਕਰੋੜ ਰੁਪਏ ਦੇ ਸੜਕ ਨਿਰਮਾਣ ਅਤੇ ਪਾਰਕ ਨਵੀਨੀਕਰਨ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Saturday 01 April 2023 01:15 PM UTC+00 | Tags: aam-aadmi-party bhagwan-balaji-rath-yatra brahm-shankar-jimpa cm-bhagwant-mann dr-inderbir-singh-nijjar latest-news news punjab punjab-government punjabi-news punjab-news the-unmute-breaking-news the-unmute-punjab

ਚੰਡੀਗੜ/ਲੁਧਿਆਣਾ, 01 ਅਪ੍ਰੈਲ 2023: ਸੂਬੇ ਦੇ ਉਦਯੋਗਿਕ ਹੱਬ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਅਤੇ ਹਰਿਆਵਲ ਨੂੰ ਹੁਲਾਰਾ ਦੇਣ ਦੇ ਮੱਦੇਨਜ਼ਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਸ਼ਨੀਵਾਰ ਨੂੰ ਲਗਭਗ 3.35 ਕਰੋੜ ਰੁਪਏ ਦੇ ਵੱਖ-ਵੱਖ ਸੜਕੀ ਪੁਨਰ ਨਿਰਮਾਣ ਅਤੇ ਪਾਰਕਾਂ ਦੇ ਨਵੀਨੀਕਰਨ ਸਬੰਧੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

ਇਨਾਂ ਪ੍ਰੋਜੈਕਟਾਂ ਵਿੱਚ 1.58 ਕਰੋੜ ਰੁਪਏ ਦੀ ਲਾਗਤ ਨਾਲ ਹੈਬੋਵਾਲ ਮੇਨ ਪੁਲੀ (ਬੁੱਢੇ ਨਾਲ਼ੇ ਉੱਤੇ ਪੁਲ) ਤੋਂ ਰੇਲਵੇ ਲਾਈਨ ਤੱਕ ਸੜਕ ਦਾ ਪੁਨਰ ਨਿਰਮਾਣ, ਹਾਲ ਹੀ ਵਿੱਚ ਪੁਰਾਣੀ ਜੀ.ਟੀ ਰੋਡ (ਨੇੜੇ ਛਾਉਣੀ ਮੁਹੱਲਾ ਅਤੇ ਮੰਨਾ ਸਿੰਘ ਨਗਰ) 'ਤੇ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਪੰਜ ਪਾਰਕਾਂ ਦਾ ਉਦਘਾਟਨ ਕਰਨਾ ਸ਼ਾਮਲ ਹੈ। ਇਸਦੇ ਨਾਲ ਹੀ ਸੈਨ ਜੈਨ ਪਬਲਿਕ ਸਕੂਲ ਨੇੜੇ ਕਿਲਾ ਮੁਹੱਲਾ ਵਿੱਚ ਕਰੀਬ 77 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਪੁਨਰ ਨਿਰਮਾਣ ਵੀ ਸ਼ਾਮਲ ਹੈ।

ਲੁਧਿਆਣਾ ਉੱਤਰੀ ਹਲਕੇ ਤੋਂ ਵਿਧਾਇਕ ਮਦਨ ਲਾਲ ਬੱਗਾ ਅਤੇ ਲੁਧਿਆਣਾ ਕੇਂਦਰੀ ਹਲਕੇ ਤੋਂ ਵਿਧਾਇਕ ਅਸੋਕ ਪਰਾਸ਼ਰ ਪੱਪੀ ਦੇ ਨਾਲ ਮੰਤਰੀ ਡਾ: ਨਿੱਝਰ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਕੰਮ ਕਰ ਰਹੀ ਹੈ। ਇਸੇ ਤਹਿਤ ਲੁਧਿਆਣਾ ਸ਼ਹਿਰ ਵਿੱਚ ਵੀ ਕਰੋੜਾਂ ਰੁਪਏ ਦੇ ਪ੍ਰਾਜੈਕਟ ਲਾਏ ਜਾ ਰਹੇ ਹਨ।

ਮੰਤਰੀ ਡਾ: ਨਿੱਝਰ (Dr. Inderbir Singh Nijjar) ਨੇ ਹਾਲ ਹੀ ਵਿੱਚ ਮੁਰੰਮਤ ਕੀਤੇ ਗਏ ਪਾਰਕਾਂ ਵਿੱਚੋਂ ਇੱਕ ਪਾਰਕ ਦਾ ਨਾਮ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਦੇ ਨਾਂ 'ਤੇ ਰੱਖਣ ਲਈ ਵਿਧਾਇਕ ਬੱਗਾ ਅਤੇ ਹੋਰਨਾਂ ਦੀ ਸ਼ਲਾਘਾ ਕੀਤੀ। ਡਾ: ਨਿੱਝਰ ਨੇ ਅੱਗੇ ਦੱਸਿਆ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਿਰਧਾਰਤ ਸਮੇਂ ਵਿੱਚ ਕੰਮ ਮੁਕੰਮਲ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ। ਡਾ: ਨਿੱਝਰ ਨੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ਹਿਰ ਵਿੱਚ ਬਹੁਤ ਸਾਰੇ ਵਿਕਾਸ ਪ੍ਰੋਜੈਕਟ ਚਲਾਏ ਜਾ ਰਹੇ ਹਨ।

ਇਸ ਮੌਕੇ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਨਗਰ ਨਿਗਮ ਕਮਿਸ਼ਨਰ ਡਾ: ਸਨੇਹਾ ਅਗਰਵਾਲ, ਲੁਧਿਆਣਾ ਇੰਪਰੂਵਮੈਂਟ ਟਰੱਸਟ (ਲਿਟ) ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ, ਕੌਂਸਲਰ ਰਾਕੇਸ਼ ਪਰਾਸ਼ਰ ਆਦਿ ਵੀ ਹਾਜਰ ਸਨ।

ਸਨਿੱਚਰਵਾਰ ਨੂੰ ਪੁਰਾਣੇ ਸ਼ਹਿਰ ਦੇ ਇਲਾਕਿਆਂ ਵਿੱਚ ਆਯੋਜਿਤ ਭਗਵਾਨ ਬਾਲਾ ਜੀ ਦੀ ਯਾਤਰਾ ਵਿੱਚ ਕੈਬਨਿਟ ਮੰਤਰੀਆਂ ਡਾ: ਇੰਦਰਬੀਰ ਸਿੰਘ ਨਿੱਝਰ ਅਤੇ ਬ੍ਰਹਮ ਸ਼ੰਕਰ ਜਿੰਪਾ ਨੇ ਵੀ ਸ਼ਿਰਕਤ ਕੀਤੀ। ਡਾ: ਨਿੱਝਰ ਨੇ ਪ੍ਰਾਪਰਟੀ ਟੈਕਸ ਦੀ ਮਿਸਾਲੀ ਅਤੇ ਹੁਣ ਤੱਕ ਦੀ ਸਰਬ ਉੱਚ ਵਸੂਲੀ ਲਈ ਨਗਰ ਨਿਗਮ ਲੁਧਿਆਣਾ ਦੀ ਸ਼ਲਾਘਾ ਕੀਤੀ:

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਨਗਰ ਨਿਗਮ ਕਮਿਸ਼ਨਰ ਡਾ: ਸਨੇਹਾ ਅਗਰਵਾਲ ਵੱਲੋਂ ਵਿੱਤੀ ਸਾਲ (2022-23) ਦੌਰਾਨ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਵੱਲੋਂ ਪ੍ਰਾਪਰਟੀ ਟੈਕਸ ਦੀ ਰਿਕਾਰਡ ਤੋੜ ਰਿਕਵਰੀ ਲਈ ਸ਼ਲਾਘਾ ਕੀਤੀ। 100 ਕਰੋੜ ਰੁਪਏ ਦੇ ਸਾਲਾਨਾ ਰਿਕਵਰੀ ਟੀਚੇ ਵਿਰੁੱਧ, ਨਗਰ ਨਿਗਮ ਲੁਧਿਆਣਾ ਨੇ ਵਿੱਤੀ ਸਾਲ 2022-23 ਦੌਰਾਨ ਲਗਭਗ 125 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ। ਸਰਕਾਰ ਦੁਆਰਾ ਸਾਲ 2013-14 ਵਿੱਚ ਟੈਕਸ ਲਾਗੂ ਕੀਤੇ ਜਾਣ ਤੋਂ ਬਾਅਦ ਕਿਸੇ ਵਿਸ਼ੇਸ਼ ਵਿੱਤੀ ਸਾਲ ਦੌਰਾਨ ਟੈਕਸ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਧ ਵਸੂਲੀ ਹੈ। ਡਾ: ਨਿੱਝਰ ਨੇ ਦੱਸਿਆ ਕਿ ਇਨਾਂ ਫੰਡਾਂ ਦੀ ਵਰਤੋਂ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੀ ਜਾਂਦੀ ਹੈ।

The post ਡਾ: ਇੰਦਰਬੀਰ ਨਿੱਝਰ ਨੇ 3.35 ਕਰੋੜ ਰੁਪਏ ਦੇ ਸੜਕ ਨਿਰਮਾਣ ਅਤੇ ਪਾਰਕ ਨਵੀਨੀਕਰਨ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ appeared first on TheUnmute.com - Punjabi News.

Tags:
  • aam-aadmi-party
  • bhagwan-balaji-rath-yatra
  • brahm-shankar-jimpa
  • cm-bhagwant-mann
  • dr-inderbir-singh-nijjar
  • latest-news
  • news
  • punjab
  • punjab-government
  • punjabi-news
  • punjab-news
  • the-unmute-breaking-news
  • the-unmute-punjab

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ, ਪਾਰਟੀ ਪ੍ਰਧਾਨ ਨੂੰ ਉਮੀਦਵਾਰ ਚੁਣਨ ਦੇ ਮਿਲੇ ਅਧਿਕਾਰ

Saturday 01 April 2023 01:24 PM UTC+00 | Tags: by-election core-committee jalandhar jalandhar-eletion-news jalandhar-parliamentary-constituency lok-sabha news punjab-news shiromani-akali-dal sukhbir-singh-badal

ਚੰਡੀਗੜ੍ਹ, 01 ਅਪ੍ਰੈਲ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਕੋਰ ਕਮੇਟੀ ਨੇ ਅੱਜ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਇਸਦੇ ਨਾਲ ਹੀ ਸਮਾਜ ਦੇ ਉਹਨਾਂ ਕਮਜ਼ੋਰ ਵਰਗਾਂ ਲਈ ਨਿਆਂ ਦੇ ਮੁੱਦੇ 'ਤੇ ਜਿਹਨਾਂ ਨੂੰ ਮਿਲਣ ਵਾਲੇ ਲਾਭ ਆਪ ਸਰਕਾਰ ਨੇ ਖੋਹ ਲਏ ਹਨ।

ਕੋਰ ਕਮੇਟੀ ਦੀ ਮੀਟਿੰਗ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਜਲੰਧਰ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਚੁਣਨ ਦੇ ਅਧਿਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦਿੱਤੇ ਗਏ। ਇਹ ਵੀ ਐਲਾਨ ਕੀਤਾ ਗਿਆ ਕਿ ਇਸ ਸਬੰਧੀ ਅਕਾਲੀ ਦਲ ਤੇ ਬਸਪਾ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਜਲਦੀ ਹੋਵੇਗੀ।

ਕੋਰ ਕਮੇਟੀ ਨੇ ਇਸ ਗੱਲ ਦਾ ਨੋਟਿਸ ਲਿਆ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਆਮ ਆਦਮੀ ਪਾਰਟੀ ਸੂਬੇ ਨੂੰ ਅਸਥਿਰ ਕਰਨ ਦੀ ਸਾਜ਼ਿਸ਼ ਦਾ ਹਿੱਸਾ ਬਣੀ ਹੋਈ ਹੈ। ਇਹ ਵੀ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਮੌਜੂਦਾ ਹਾਲਾਤਾਂ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ ਅਤੇ ਪਾਰਟੀ ਨੇ ਉਹਨਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਅਪਮਾਨ ਕਰਨ ਅਤੇ ਮੀਡੀਆ, ਬੁੱਧੀਜੀਵੀਆਂ ਤੇ ਕਲਾਕਾਰਾਂ ਦੀ ਆਵਾਜ਼ ਕੁਚਲਣ ਦੀ ਵੀ ਨਿਖੇਧੀ ਕੀਤੀ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਸੂਬੇ ਦੀ ਫਿਰਕੂ ਸਦਭਾਵਨਾ ਕਾਇਮ ਰੱਖਣ ਵਾਸਤੇ ਕੋਈ ਵੀ ਸ਼ਹਾਦਤ ਦੇਣ ਲਈ ਤਿਆਰ ਹੈ। ਉਹਨਾਂ ਇਹ ਵੀ ਕਿਹਾ ਕਿ ਪਾਰਟੀ (Shiromani Akali Dal) ਉਹਨਾਂ ਸਾਰੇ ਨਿਰਦੋਸ਼ ਸਿੱਖ ਨੌਜਵਾਨਾਂ ਲਈ ਨਿਆਂ ਹਾਸਲ ਕਰੇਗੀ ਜਿਹਨਾਂ ਨੂੰ ਆਪ ਸਰਕਾਰ ਨੇ ਮਨਘੜਤ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ ਤੇ ਉਹਨਾਂ ਮੰਗ ਕੀਤੀ ਕਿ ਇਹਨਾਂ ਸਾਰੇ ਨਿਰਦੋਸ਼ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਕੋਰ ਕਮੇਟੀ ਨੇ ਆਪ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਤੇ ਹੋਰ ਕਮਜ਼ੋਰ ਵਰਗਾਂ ਨਾਲ ਕੀਤੇ ਜਾ ਰਹੇ ਵਿਤਕਰੇ ਦਾ ਗੰਭੀਰ ਨੋਟਿਸ ਲਿਆ। ਕਮੇਟੀ ਨੇ ਇਹ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਸਾਰੀਆਂ ਸਮਾਜ ਭਲਾਈ ਸਕੀਮਾਂ ਠੱਪ ਕਰ ਦਿੱਤੀਆਂ ਗਈਆਂ ਹਨ। ਕਮੇਟੀ ਨੇ ਪ੍ਰਣ ਲਿਆ ਕਿ ਆਪ ਸਰਕਾਰ ਦਾ ਸਮਾਜ ਭਲਾਈ ਸਕੀਮਾਂ ਦੇ ਲਾਭ ਦਾ ਰਿਕਾਰਡ ਜਲੰਧਰ ਜ਼ਿਮਨੀ ਚੋਣਾਂ ਵਿਚ ਲੋਕਾਂ ਸਾਹਮਣੇ ਰੱਖਿਆ ਜਾਵੇਗਾ।

ਕਮੇਟੀ ਨੇ ਇਸ ਗੱਲ ਦਾ ਵੀ ਨੋਟਿਸ ਲਿਆ ਕਿ ਆਟਾ ਦਾਲ ਸਕੀਮ ਅਤੇ ਬੁਢਾਪਾ ਪੈਨਸ਼ਨ ਸਕੀਮ ਸਿਰਫ ਅੰਸ਼ਕ ਤੌਰ 'ਤੇ ਚਲਾਈਆਂ ਜਾ ਰਹੀਆਂ ਹਨ ਤੇ ਸ਼ਗਨ ਸਕੀਮ ਦਾ ਲਾਭ ਠੱਪ ਕਰ ਦਿੱਤਾ ਗਿਆ ਹੈ। ਕਮੇਟੀ ਨੇ ਕਿਹਾ ਕਿ ਸਸਤੇ ਰਾਸ਼ਨ ਦੇ ਹੱਕਦਾਰ ਲੱਖਾਂ ਲਾਭਪਾਤਰੀਆਂ ਦੇ ਕਾਰਡ ਡਲੀਟ ਕਰ ਦਿੱਤੇ ਗਏ ਹਨ ਜਦੋਂ ਕਿ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ 10 ਤੋਂ ਘਟਾ ਕੇ 5 ਕਰ ਦਿੱਤੀ ਗਈ ਹੈ ਅਤੇ ਐਸ ਸੀ ਸਬ ਪਲਾਨ ਮੁਤਾਬਕ ਅਨੁਸੂਚਿਤ ਜਾਤੀਆਂ ਦੀ ਭਲਾਈ ਵਾਸਤੇ ਫੰਡ ਨਹੀਂ ਖਰਚੇ ਜਾ ਰਹੇ ।

ਕੋਰ ਕਮੇਟੀ ਨੇ ਇਸ ਗੱਲ ਦਾ ਵੀ ਨੋਟਿਸ ਲਿਆ ਕਿ ਸੂਬੇ ਦੇ ਕਿਸਾਨ ਗੜ੍ਹੇਮਾਰੀ ਤੇ ਭਾਰੀ ਬਰਸਾਤਾਂ ਕਾਰਨ ਇਕ ਹਫਤੇ ਤੋਂ ਬਹੁਤ ਮਾਰ ਝੱਲ ਰਹੇ ਹਨ ਅਤੇ ਹੈਰਾਨੀ ਪ੍ਰਗਟ ਕੀਤੀ ਕਿ ਆਪ ਸਰਕਾਰ ਕਿਸਾਨਾਂ ਨੂੰ ਗਿਰਦਾਵਰੀ ਤੋਂ ਪਹਿਲਾਂ ਹੀ 20 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ ਦੇ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਕਮੇਟੀ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਤੁਰੰਤ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਜਾਰੀ ਕੀਤਾ ਜਾਵੇ ਅਤੇ ਕਿਹਾ ਕਿ ਕਿਸਾਨਾਂ ਨੂੰ ਫਸਲੀ ਨੁਕਸਾਨ ਲਈ ਕੁੱਲ 50 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ।

ਕੋਰ ਕਮੇਟੀ ਨੇ ਪੰਜਾਬੀਆਂ ਨੂੰ ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਦੇ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਸਬੰਧੀ ਸਰਦਾਰ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਹੇਠ ਕਮੇਟੀਆਂ ਗਠਿਤ ਕੀਤੀਆਂ ਜਾਣਗੀਆਂ ਤਾਂ ਜੋ ਇਹ ਜਨਮ ਦਿਹਾੜਾ ਸੂਬੇ ਭਰ ਵਿਚ ਵਧੀਆ ਢੰਗ ਨਾਲ ਮਨਾਇਆ ਜਾਵੇ। ਕਮੇਟੀ ਨੇ ਜਲੰਧਰ ਜ਼ਿਮਨੀ ਚੋਣ ਲਈ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਾਉਣ ਦੀ ਪ੍ਰਵਾਨਗੀ ਵੀ ਦਿੱਤੀ।

The post ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ, ਪਾਰਟੀ ਪ੍ਰਧਾਨ ਨੂੰ ਉਮੀਦਵਾਰ ਚੁਣਨ ਦੇ ਮਿਲੇ ਅਧਿਕਾਰ appeared first on TheUnmute.com - Punjabi News.

Tags:
  • by-election
  • core-committee
  • jalandhar
  • jalandhar-eletion-news
  • jalandhar-parliamentary-constituency
  • lok-sabha
  • news
  • punjab-news
  • shiromani-akali-dal
  • sukhbir-singh-badal

ਫਤਿਹਗੜ੍ਹ ਸਾਹਿਬ, 01 ਅਪ੍ਰੈਲ 2023: ਦੁਨੀਆ ਦੀ ਮਹਾਨ ਧਰਤੀ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਅਗਵਾਈ ਵਿੱਚ ਸ਼ੇਰ ਮੁਹੰਮਦ ਖਾਂ ਨਵਾਬ ਮਲੇਰਕੋਟਲਾ ਦੇ ਵੰਸ਼ਜ ਬੇਗਮ ਮੁਨਵਰ-ਉਲ-ਨਿਸਾ ਸਮੇਤ ਮਹਾਰਾਜਾ ਨਾਭਾ ਪਰਿਵਾਰ ਦੇ ਵੰਸ਼ਜ ਦੇ ਪਰਿਵਾਰਕ ਮੈਬਰਾਂ ਦਾ ਅੱਜ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ.ਇਸ ਸਨਮਾਨ ਸਮਾਰੋਹ ਮੋਕੇ ਦੀਵਾਨ ਟੌਡਰ ਮੱਲ ਵਿਰਾਸਤੀ ਫਾਊਂਡੇਸ਼ਨ ਅਤੇ ਪੰਜਾਬ, ਕੈਨੇਡਾ, ਅਸਟਰੇਲੀਆ, ਇੰਗਲੈਂਡ,ਜਰਮਨੀ ਦੀ ਸਿੱਖ ਸੰਗਤ ਅਤੇ ਅਹੁੱਦੇਦਾਰ ਮੈਬਰ ਵੀ ਉਚੇਚੇ ਤੌਰ ‘ਤੇ ਸ਼ਾਮਲ ਹੋਏ |

ਇਸ ਮੌਕੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਨਵਾਬ ਸ਼ੇਰ ਮੁਹੰਮਦ ਖਾਂ ਨਵਾਬ ਮਲੇਰਕੋਟਲਾ ਵੰਸ਼ਜ ਨੂੰ ਭੇਟ ਕੀਤੀ ਗਈ ਸ੍ਰੀ ਸਾਹਿਬ ਨੂੰ ਅੱਜ ਖੁਦ ਬੇਗਮ ਮੁਨਵਰ ਉਲ ਨਿਸਾ ਲੈ ਕੇ ਪਹੰੁਚੇ ਜਿਥੇ ਸਿੰਘ ਸਾਹਿਬ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਜੀ ਵਲੋਂ ਅਦਬ ਅਤੇ ਸਤਿਕਾਰ ਨਾਲ ਸਨਮਾਨ ਸਮਾਗਮ ਦੋਰਾਨ ਜੈਕਾਰਿਆਂ ਦੀ ਗੂੰਜ ਨਾਲ ਸੰਗਤਾਂ ਦੇ ਦਰਸ਼ਨਾਂ ਲਈ ਸਸ਼ੋਭਿਤ ਕੀਤਾ ਗਿਆ | ਇਸ ਮੋਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ,ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਂਵਾਲ, ਜਨਰਲ ਸਕੱਤਰ ਜਥੇਦਾਰ ਗੁਰਚਰਨ ਸਿੰਘ ਗਰੇਵਾਲ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਅੰਤ੍ਰਿਗ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਤੋਂ ਇਲਾਵਾ ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਰਵਿੰਦਰ ਸਿੰਘ ਖਾਲਸਾ, ਬਾਬਾ ਟੇਕ ਸਿੰਘ ਧਨੋਲਾ ਆਦਿ ਉਚੇਚੇ ਤੌਰ ਤੇ ਪੁੱਜੇ ਹੋਏ ਸਨ।

ਸਨਮਾਨ ਸਮਾਗਮ ਮੌਕੇ ਸੰਬੋਧਨ ਕਰਦਿਆਂ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਇਤਹਾਸ ਅੰਦਰ ਸਾਹਿਬਜਾਦਿਆਂ ਦੀ ਸ਼ਹਾਦਤ ਲਾਸਾਨੀ ਹੈ ਜੋ ਸਮੁੱਚੇ ਸੰਸਾਰ ਨੂੰ ਜ਼ਬਰ ਜੁਲਮ ਦੇ ਖਿਲਾਫ਼ ਲੜਨ ਦੀ ਜਿਥੇ ਜੀਵਨ ਜਾਂਚ ਪ੍ਰਦਾਨ ਕਰਦੀ ਹੈ ਉਥੇ ਹੀ ਧਰਮ ਵਿੱਚ ਦ੍ਰਿੜ ਰਹਿਣ ਦਾ ਸੰਕਲਪ ਵੀ ਦਿੰਦੀ ਹੈ.ਉਨਾ ਕਿਹਾ ਕਿ ਇਤਿਹਾਸ ਗਵਾਹੀ ਭਰਦਾ ਹੈ ਕਿ ਜਦ ਛੋਟੇ ਸਾਹਿਬਜਾਦਿਆਂ ਉਤੇ ਜੁਲਮ ਢਾਹਿਆ ਜਾ ਰਿਹਾ ਸੀ ਤਾਂ ਨਵਾਬ ਸ਼ੇਰ ਮੁਹੰਮਦ ਖਾਂ ਇਕੋ ਇਕ ਅਜਿਹੀ ਸਖਸ਼ੀਅਤ ਸਨ ਜਿਨ੍ਹਾਂ ਨੇ ਧਰਮ, ਜਾਤ ਅਤੇ ਮਜਹਬ ਤੋਂ ਉਪਰ ਉਠ ਕੇ ਸਾਹਿਬਜਾਦਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਸੀ।

ਉਨ੍ਹਾਂ ਚਿੰਤਾ ਵਿਅਕਤ ਕਰਦਿਆਂ ਕਿਹਾ ਕਿ ਮੌਜੂਦਾ ਦੌਰ ਅੰਦਰ ਸਰਕਾਰਾਂ ਜ਼ਬਰ ਅਤੇ ਜੁਲਮ ਦੀ ਇੰਤਹਾਂ ਵਿੱਚ ਲੱਗੀਆਂ ਹੋਈਆਂ ਹਨ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਵੀ ਕਰ ਰਹੀਆਂ ਹਨ.ਉਨ੍ਹਾਂ ਕਿਹਾ ਕਿ ਜ਼ਬਰ ਕਰਨ ਵਾਲੀਆਂ ਹਕੂਮਤਾਂ ਨੂੰ ਗੁਰੂ ਸਾਹਿਬ ਦੇ ਫਲਸਫੇ ਅਨੁਸਾਰ ਹੀ ਢੁੱਕਵਾਂ ਜਵਾਬ ਮਿਲੇਗਾ | ਸ੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਨਵਾਬ ਸ਼ੇਰ ਮੁਹੰਮਦ ਖਾਂ ਦੇ ਵੰਸ਼ਜ ਬੇਗਮ ਮੁਨਵਰ ਉਲ ਨਿਸਾ ਤੇ ਮਹਾਰਾਜਾ ਰਿਪੁਦਮਨ ਦੇ ਪਰਿਵਾਰ ਦਾ ਸਨਮਾਨ ਕਰਕੇ ਸਿਰਮੌਰ ਸੰਸਥਾ ਮਾਣ ਮਹਿਸੂਸ ਕਰ ਰਹੀ ਹੈ.ਉਨਾਂ ਕਿਹਾ ਕਿ ਅੱਜ ਲੋੜ ਹੈ ਖਾਲਸਾ ਪੰਥ ਦੀ ਮਹਾਨ ਵਿਰਾਸਤ ਅਤੇ ਇਤਿਹਾਸ ਨਾਲ ਜੁੜਦੇ ਹੋਏ ਗੁਰੂ ਮਾਰਗ ਦੇ ਪਾਂਧੀ ਬਣਨ ਦੀ।

ਇਸ ਮੌਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਹਿਯੋਗ ਕਰਨ ਵਾਲਿਆਂ ਵਿੱਚ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਹਨੇਕੇ,ਕਰਨੈਲ ਸਿੰਘ ਸੰਧੂ, ਨਿਰਮਲ ਸਿੰਘ ਚੰਦੀ ਅਮਰੀਕਾ,ਇੰਦਰਜੀਤ ਸਿੰਘ ਬੱਲ ਕੈਨੇਡਾ,ਜੇ.ਪੀ. ਸਿੰਘ, ਕੈਨੇਡਾ ਦੇ ਉਘੇ ਵਿਦਵਾਨ ਅਤੇ ਪੰਥਕ ਆਗੂ ਗਿਆਨ ਸਿੰਘ ਸੰਧੂ, ਗੁਰਵਿੰਦਰ ਸਿੰਘ ਗੈਰੀ ਕੈਨੇਡਾ, ਇਸਲਾਮ ਭਾਈਚਾਰੇ ਵਲੋਂ ਮਹੰਮਦ ਮਹਿਮੂਦ, ਡਾ. ਨਸੀਰ ਅਖ਼ਤਰ,ਕਵਲਜੀਤ ਸਿੰਘ ਬੋਪਾਰਾਏ, ਗੁਰਦੇਵ ਸਿੰਘ ਬਰਾੜ ਆਈ.ਏ.ਐਸ.,ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਵਧੀਕ ਸਕੱਤਰ ਸਿਮਰਜੀਤ ਸਿੰਘ, ਬਾਬਾ ਹਰੀ ਸਿੰਘ ਜੀ ਰੰਧਾਵੇ ਵਾਲੇ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਮੈਨੇਜਰ ਨਰਿੰਦਰਜੀਤ ਸਿੰਘ, ਜਰਨੈਲ ਸਿੰਘ ਆਦਿ ਸਖਸ਼ੀਅਤਾਂ ਹਾਜਰ ਸਨ.ਇਸ ਮੋਕੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਨੇ ਪੁੱਜੀਆਂ ਸਖਸ਼ੀਅਤਾਂ ਅਤੇ ਦੇਸ਼ ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਨੂੰ ਜੀ ਆਇਆ ਕਿਹਾ ਅਤੇ ਧੰਨਵਾਦ ਵੀ ਕੀਤਾ।

The post ਸ਼੍ਰੋਮਣੀ ਕਮੇਟੀ ਵਲੋਂ ਜਨਾਬ ਸ਼ੇਰ ਮੁਹੰਮਦ ਖਾਂ ਨਵਾਬ ਮਲੇਰਕੋਟਲਾ ਦੇ ਵੰਸ਼ਜ ਬੇਗਮ ਮੁਨਵਰ ਉਲ ਨਿਸਾ ਦਾ ਸਨਮਾਨ appeared first on TheUnmute.com - Punjabi News.

Tags:
  • breaking-news
  • harjinder-singh-dhami
  • latest-news
  • malerkotla
  • news
  • punjab-news
  • sgpc
  • shiromani-committee

ਸਟੇਟ ਅਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਇੱਕ ਅਤੇ ਦੋ ਸਾਲ ਦੇ ਸੇਵਾ ਵਾਧਾ ਦੇਣ ਦਾ ਫੈਸਲਾ: ਹਰਜੋਤ ਸਿੰਘ ਬੈਂਸ

Saturday 01 April 2023 01:38 PM UTC+00 | Tags: aam-aadmi-party cm-bhagwant-mann harjot-singh-bains latest-news news pseb punjab-news punjab-school-teachers the-unmute-breaking-news

ਚੰਡੀਗੜ੍ਹ 01 ਅਪ੍ਰੈਲ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਦੀਆਂ ਹਦਾਇਤਾਂ ‘ਤੇ ਸਟੇਟ ਅਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਇੱਕ ਅਤੇ ਦੋ ਸਾਲ ਦੇ ਸੇਵਾ ਵਾਧਾ ਦੇਣ ਦਾ ਫੈਂਸਲਾ ਸਬੰਧੀ ਪੱਤਰ ਸਾਰੀ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਿੱਖਿਆ ਮੰਤਰੀ ਦਾ ਅਹੁਦਾ ਸੰਭਾਲਣ ਉਪਰੰਤ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਜਿਸ ਸਬੰਧੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਇਸ ਬਾਰੇ ਰਿਪੋਰਟ ਤਿਆਰ ਕਰਕੇ ਉਨ੍ਹਾਂ ਨੂੰ ਪੇਸ਼ ਕੀਤੀ ਜਾਵੇ। ਸ.ਬੈਂਸ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ 2018 ਤੋਂ ਬਾਅਦ ਦੇ ਅਧਿਆਪਕਾਂ ਨੂੰ ਸੇਵਾ ਵਾਧੇ ਤੋਂ ਬਾਹਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੌਮ ਨਿਰਮਾਤਾਵਾਂ ਦੇ ਸਨਮਾਨ ਬਹਾਲੀ ਲਈ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ 09 ਅਕਤੂਬਰ 1989 ਨੂੰ ਜਾਰੀ ਹਦਾਇਤਾਂ ਅਨੁਸਾਰ ਸਟੇਟ ਐਵਾਰਡ ਪ੍ਰਾਪਤ ਅਧਿਆਪਕਾਂ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ 01 ਸਾਲ ਦੀ ਮੁੜ ਨਿਯੁਕਤੀ ਦਿੱਤੀ ਜਾਂਦੀ ਸੀ ਅਤੇ ਨੈਸ਼ਨਲ ਐਵਾਰਡ ਪ੍ਰਾਪਤ ਅਧਿਆਪਕਾਂ ਨੂੰ ਉਨ੍ਹਾਂ ਦੇ ਸੇਵਾ ਕਾਲ ਵਿੱਚ 02 ਸਾਲ ਦਾ ਵਾਧਾ ਸਾਲ ਦਰ ਸਾਲ ਇਸ ਆਧਾਰ ਤੇ ਦਿੱਤਾ ਜਾਂਦਾ ਸੀ ਕਿ ਉਹ ਫਿਜੀਕਲੀ ਅਤੇ ਮੈਂਟਲੀ ਪੂਰੀ ਤਰ੍ਹਾਂ ਫਿੱਟ ਹੋਏ। ਇਹ ਹਦਾਇਤਾਂ 10/7/2018 ਨੂੰ ਨਵੀਂਆਂ ਹਦਾਇਤਾਂ ਜਾਰੀ ਹੋਣ ਤੱਕ ਲਾਗੂ ਸਨ।

ਸ. ਬੈਂਸ (Harjot Singh Bains) ਨੇ ਕਿਹਾ ਕਿ ਸਟੇਟ ਅਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਸੇਵਾ ਵਾਧਾ ਦੇਣ ਦਾ ਫੈਂਸਲਾ ਜਿਥੇ ਵਧੀਆ ਅਧਿਆਪਕਾਂ ਨੂੰ ਸਨਮਾਨ ਦੇਣ ਦਾ ਇਕ ਤਰੀਕਾ ਹੈ ਉਸ ਦੇ ਨਾਲ ਹੀ ਬਾਕੀ ਅਧਿਆਪਕਾਂ ਨੂੰ ਉਤਸ਼ਾਹਿਤ ਵੀ ਕਰਦਾ ਹੈ ਅਤੇ ਨਾਲ ਹੀ ਇਨ੍ਹਾਂ ਵਧੀਆ ਅਧਿਆਪਕਾਂ ਦੀਆਂ ਵੱਧ ਸਮਾਂ ਸੇਵਾਵਾਂ ਹਾਸਲ ਕਰਕੇ ਵਿਭਾਗ ਅਤੇ ਵਿਦਿਆਰਥੀਆਂ ਨੂੰ ਲਾਭ ਵੀ ਮਿਲਦਾ ਹੈ।

ਉਨ੍ਹਾਂ ਕਿਹਾ ਸਟੇਟ ਐਵਾਰਡ/ਨੈਸ਼ਨਲ ਐਵਾਰਡ ਪ੍ਰਾਪਤ ਅਧਿਆਪਕਾਂ ਨੂੰ ਸੇਵਾ ਕਾਲ ਵਿੱਚ ਵਾਧਾ ਦੇਣ ਸਬੰਧੀ ਫੈਂਸਲਾ ਨੂੰ ਮੁੜ ਵਿਚਾਰਿਆ ਗਿਆ ਅਤੇ ਸਿੱਖਿਆ ਵਿਭਾਗ ਵਿਚ ਲਾਗੂ ਕਰਨ ਦਾ ਫੈਸਲਾ ਲਿਆ ਗਿਆ ਹੈ, ਜਿਸ ਨਾਲ ਸਾਰੇ ਸਟੇਟ ਐਵਾਰਡ/ਨੈਸ਼ਨਲ ਐਵਾਰਡ ਪ੍ਰਾਪਤ ਅਧਿਆਪਕਾਂ ਨੂੰ ਸੇਵਾ ਕਾਲ ਵਿਚ ਬਣਦਾ 01 ਸਾਲ/02 ਸਾਲ ਦਾ ਵਾਧਾ ਉਨ੍ਹਾਂ ਦੇ ਸਰਵਿਸ ਰਿਕਾਰਡ ਨੂੰ ਘੋਖਣ ਉਪਰੰਤ ਠੀਕ ਪਾਏ ਜਾਣ ਤੇ ਮਿਲਣਯੋਗ ਹੋਵੇਗਾ।

ਉਨ੍ਹਾਂ ਦੱਸਿਆ ਕਿ ਮਿਤੀ 25/4/2020 ਰਾਂਹੀ ਜਾਰੀ ਹਦਾਇਤਾ ਤੁਰੰਤ ਪ੍ਰਭਾਵ ਤੋਂ ਖਤਮ ਕੀਤੀਆਂ ਜਾਂਦੀਆਂ ਹਨ ਅਤੇ ਮਿਤੀ 26/8/2020 ਨੂੰ ਜਾਰੀ ਕੀਤੀਆਂ ਹਦਾਇਤਾਂ ਵਿਚ ਇਸ ਹੱਦ ਤੱਕ ਸੋਧ ਕੀਤੀ ਜਾਂਦੀ ਹੈ ਕਿ ਇਨ੍ਹਾਂ ਹਦਾਇਤਾ ਦੇ ਪੈਰ੍ਹਾ-6 ਵਿਚ ਸਟੇਟ ਐਵਾਰਡੀਆਂ ਨੂੰ ਸੇਵਾ ਕਾਲ ਵਿਚ ਵਾਧਾ ਨਾ ਦੇਣ ਸਬੰਧੀ ਲਗਾਈ ਗਈ ਸ਼ਰਤ ਨੂੰ ਖਤਮ ਕੀਤਾ ਜਾਂਦਾ ਹੈ।ਇਹ ਹਦਾਇਤਾ ਮਿਤੀ 31/03/2023 ਤੋਂ ਲਾਗੂ ਹੋਣਗੀਆਂ।

The post ਸਟੇਟ ਅਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਇੱਕ ਅਤੇ ਦੋ ਸਾਲ ਦੇ ਸੇਵਾ ਵਾਧਾ ਦੇਣ ਦਾ ਫੈਸਲਾ: ਹਰਜੋਤ ਸਿੰਘ ਬੈਂਸ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • harjot-singh-bains
  • latest-news
  • news
  • pseb
  • punjab-news
  • punjab-school-teachers
  • the-unmute-breaking-news

LSG vs DC: ਦਿੱਲੀ ਕੈਪੀਟਲਸ ਦਾ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ

Saturday 01 April 2023 01:53 PM UTC+00 | Tags: 16th-season-of-ipl breaking-news cricket-news david-warner delhi delhi-capitals ipl-2023 ipl-news kl-rahul lucknow-super-giants news

ਚੰਡੀਗੜ੍ਹ,01 ਅਪ੍ਰੈਲ 2022: ਆਈਪੀਐੱਲ ਦੇ 16ਵੇਂ ਸੀਜ਼ਨ ਦਾ ਤੀਜਾ ਮੈਚ ਲਖਨਊ ਸੁਪਰ ਜਾਇੰਟਸ ਅਤੇ ਦਿੱਲੀ ਕੈਪੀਟਲਸ (Delhi Capitals) ਵਿਚਾਲੇ ਮੁਕਾਬਲਾ ਥੋੜੀ ਦੇਰ ਬਾਅਦ ਸ਼ੁਰੂ ਹੋਵੇਗਾ । ਦਿੱਲੀ ਨੇ ਮੈਚ ‘ਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟੂਰਨਾਮੈਂਟ ਵਿੱਚ ਦੋਵਾਂ ਟੀਮਾਂ ਦਾ ਇਹ ਪਹਿਲਾ ਮੈਚ ਹੈ।

ਲਖਨਊ ਸੁਪਰ ਜਾਇੰਟਸ (Lucknow Super giants) ਦੀ ਕਪਤਾਨੀ ਕੇਐਲ ਰਾਹੁਲ ਕੋਲ ਹੈ। ਪਿਛਲੇ ਸਾਲ ਉਹ ਟੀਮ ਨੂੰ ਪਲੇਆਫ ਵਿੱਚ ਲੈ ਗਿਆ ਸੀ। ਦੂਜੇ ਪਾਸੇ ਦਿੱਲੀ ਕੈਪੀਟਲਸ ਦੀ ਕਮਾਨ ਆਸਟਰੇਲੀਆ ਦੇ ਡੇਵਿਡ ਵਾਰਨਰ ਦੇ ਹੱਥਾਂ ਵਿੱਚ ਹੈ। ਕਾਰ ਹਾਦਸੇ ‘ਚ ਜ਼ਖਮੀ ਹੋਏ ਰਿਸ਼ਭ ਪੰਤ ਦੀ ਜਗ੍ਹਾ ਵਾਰਨਰ ਨੂੰ ਕਪਤਾਨੀ ਮਿਲੀ ਹੈ।

The post LSG vs DC: ਦਿੱਲੀ ਕੈਪੀਟਲਸ ਦਾ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ appeared first on TheUnmute.com - Punjabi News.

Tags:
  • 16th-season-of-ipl
  • breaking-news
  • cricket-news
  • david-warner
  • delhi
  • delhi-capitals
  • ipl-2023
  • ipl-news
  • kl-rahul
  • lucknow-super-giants
  • news

ਮੁੱਖ ਮੰਤਰੀ ਮਾਨ ਨੇ ਬਕਾਇਆ ਆਰ.ਸੀ. ਤੇ ਡਰਾਈਵਿੰਗ ਲਾਇਸੈਂਸ ਦੀ ਸਥਿਤੀ ਦਾ ਲਿਆ ਜਾਇਜ਼ਾ

Saturday 01 April 2023 01:59 PM UTC+00 | Tags: breaking-news chief-minister-bhagwant-mann driving-licenses latest-news news punjab-transport punjab-transport-department rc registration-certificate transport-department

ਚੰਡੀਗੜ੍ਹ, 01 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਵਿਭਾਗ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ (RC) ਅਤੇ ਡਰਾਈਵਿੰਗ ਲਾਇਸੈਂਸ (ਡੀ.ਐਲ.) ਦੇ ਕਾਰਨ ਆਮ ਲੋਕਾਂ ਦੀ ਹੋ ਰਹੀ ਬੇਲੋੜੀ ਖੱਜਲ-ਖੁਆਰੀ ਤੋਂ ਬਚਾਉਣ ਦੇ ਨਿਰਦੇਸ਼ ਦਿੱਤੇ ਹਨ।ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡਰਾਈਵਿੰਗ ਲਾਇਸੈਂਸਾਂ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਲਈ ਸਮਾਰਟ ਚਿਪ ਬਣਨ ਵਿੱਚ ਭਾਰੀ ਕਮੀ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਪੇਸ਼ ਆ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਮੱਸਿਆ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਲਈ ਪੁਖਤਾ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਲੋੜੀਂਦੀਆਂ ਸੋਧਾਂ ਕਰਕੇ ਸਾਰੀ ਪ੍ਰਕਿਰਿਆ ਨੂੰ ਸੁਚਾਰੂ ਤੇ ਦਰੁਸਤ ਕੀਤਾ ਜਾਵੇ ਤਾਂ ਜੋ ਛੇਤੀ ਤੋਂ ਛੇਤੀ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਦੀ ਛਪਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਸਥਿਤੀ ਹੋਰ ਵਿਗੜੇ , ਉਨਾਂ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਜਿਨਾਂ ਨੇ ਇਸ ਤੋਂ ਪਹਿਲਾਂ ਸੁਧਾਰ ਲਈ ਕੋਈ ਕਦਮ ਨਹੀਂ ਚੁੱਕੇ। ਉਨ੍ਹਾਂ ਅਧਿਕਾਰੀਆਂ ਨੂੰ ਮਾਮਲੇ ਦੀ ਸਮਾਂਬੱਧ ਢੰਗ ਨਾਲ ਜਾਂਚ ਕਰਕੇ ਉਨ੍ਹਾਂ ਨੂੰ ਰਿਪੋਰਟ ਸੌਂਪਣ ਲਈ ਵੀ ਕਿਹਾ ਤਾਂ ਜੋ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮਝਣ ਦੀ ਲੋੜ ਹੈ ਕਿ ਨਵੇਂ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਨ ਵਿੱਚ ਦੇਰੀ ਦੇਸ਼ ਤੋਂ ਬਾਹਰੋਂ ਮੰਗਵਾਈਆਂ ਗਈਆਂ ਚਿਪਾਂ ਦੀ ਘਾਟ ਕਾਰਨ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦਾ ਪੂਰਵ ਅਨੁਮਾਨ ਲਗਾਇਆ ਜਾ ਸਕਦਾ ਸੀ ਅਤੇ ਇਸ ਦਾ ਵਿਵਹਾਰਕ ਹੱਲ ਪਹਿਲਾਂ ਹੀ ਕੀਤਾ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਸਾਰੇ ਪ੍ਰਵਾਨਿਤ ਲਾਇਸੈਂਸ ਅਤੇ ਆਰ.ਸੀ. ' ਸਾਰਥੀ ਅਤੇ ਵਾਹਨ ਪੋਰਟਲ' 'ਤੇ ਉਪਲਬਧ ਹਨ ਅਤੇ ਉਨ੍ਹਾਂ ਨੂੰ ਡਿਜੀਲਾਕਰ ਜਾਂ ਕਿਸੇ ਵੀ ਡਿਵਾਈਸ 'ਤੇ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਪ੍ਰਿੰਟ ਵੀ ਲਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਡਿਜੀਲਾਕਰ ਜਾਂ ਐਮ. ਪਰਿਵਾਹਨ ਐਪ ਤੋਂ ਡਾਊਨਲੋਡ ਕੀਤੇ ਆਰ.ਸੀ.(RC)/(DL) ਡੀ.ਐਲ. ਨੂੰ ਪੁਲਿਸ ਵੱਲੋਂ ਪ੍ਰਮਾਣਿਕ ਦਸਤਾਵੇਜ ਮੰਨਿਆ ਜਾਵੇ ਅਤੇ ਇਹ ਆਨਲਾਈਨ ਦਸਤਾਵੇਜ਼ ਦਿਖਾਉਣ ਵਾਲੇ ਯਾਤਰੀਆਂ ਦਾ ਚਲਾਨ ਨਹੀਂ ਕੀਤਾ ਜਾਣਾ ਚਾਹੀਦਾ ।

The post ਮੁੱਖ ਮੰਤਰੀ ਮਾਨ ਨੇ ਬਕਾਇਆ ਆਰ.ਸੀ. ਤੇ ਡਰਾਈਵਿੰਗ ਲਾਇਸੈਂਸ ਦੀ ਸਥਿਤੀ ਦਾ ਲਿਆ ਜਾਇਜ਼ਾ appeared first on TheUnmute.com - Punjabi News.

Tags:
  • breaking-news
  • chief-minister-bhagwant-mann
  • driving-licenses
  • latest-news
  • news
  • punjab-transport
  • punjab-transport-department
  • rc
  • registration-certificate
  • transport-department

ਦਿੱਲੀ-ਐਨਸੀਆਰ 'ਚ ਲਗਾਤਾਰ ਚੌਥੇ ਦਿਨ ਮੀਂਹ ਜਾਰੀ, ਤਾਪਮਾਨ 'ਚ ਆਈ ਗਿਰਾਵਟ

Saturday 01 April 2023 02:09 PM UTC+00 | Tags: breaking-news delhi-ncr delhi-news delhi-weather heavy-rain imd latest-news news north-west-india rain the-unmute-breaking-news the-unmute-latest-news western-disturbance

ਚੰਡੀਗੜ੍ਹ, 01 ਅਪ੍ਰੈਲ 2023: ਉੱਤਰੀ ਪੱਛਮੀ ਭਾਰਤ ਵਿੱਚ ਆਏ ਪੱਛਮੀ ਗੜਬੜੀ ਦਾ ਪ੍ਰਭਾਵ ਦੋ ਦਿਨ ਹੋਰ ਰਹੇਗਾ। ਦਿੱਲੀ-ਐਨਸੀਆਰ (Delhi-NCR) ‘ਚ ਪਿਛਲੇ ਚਾਰ ਦਿਨਾਂ ਤੋਂ ਸ਼ਾਮ ਨੂੰ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਕਾਰਨ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਪੰਜ ਡਿਗਰੀ ਘੱਟ 28.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਿਛਲੇ 12 ਸਾਲਾਂ ਵਿੱਚ 1 ਅਪ੍ਰੈਲ ਨੂੰ ਵੱਧ ਤੋਂ ਵੱਧ ਤਾਪਮਾਨ ਇੰਨਾ ਘੱਟ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਵੀ 15.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਹੈ। ਇਸ ਕਾਰਨ ਠੰਢ ਦਾ ਅਹਿਸਾਸ ਹੋਇਆ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਸੋਮਵਾਰ ਤੋਂ ਬਾਅਦ ਜਦੋਂ ਮੀਂਹ ਰੁਕ ਜਾਵੇਗਾ ਤਾਂ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ।

ਦਿੱਲੀ-ਐਨਸੀਆਰ ਵਿੱਚ ਬੁੱਧਵਾਰ ਤੋਂ ਬਾਰਿਸ਼ ਹੋ ਰਹੀ ਹੈ। ਦਿਨ ਵੇਲੇ ਧੁੱਪ ਹੁੰਦੀ ਹੈ ਅਤੇ ਸ਼ਾਮ ਨੂੰ ਬਾਰਿਸ਼ ਸ਼ੁਰੂ ਹੋ ਜਾਂਦੀ ਹੈ। ਸ਼ਨੀਵਾਰ ਨੂੰ ਵੀ ਮੀਂਹ ਪਿਆ, ਸ਼ਾਮ 5:30 ਵਜੇ ਤੱਕ 000.1 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਦਿੱਲੀ ਦੇ ਜ਼ਿਆਦਾਤਰ ਇਲਾਕਿਆਂ ‘ਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਦੇ ਆਸ-ਪਾਸ ਰਿਹਾ। ਜਦਕਿ ਸਭ ਤੋਂ ਘੱਟ ਤਾਪਮਾਨ ਮਯੂਰ ਵਿਹਾਰ ‘ਚ 26.1 ਡਿਗਰੀ ਸੈਲਸੀਅਸ ਰਿਹਾ। ਜਦਕਿ ਸਭ ਤੋਂ ਘੱਟ ਤਾਪਮਾਨ ਰਿਜ ਖੇਤਰ ‘ਚ 12.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਐਤਵਾਰ ਅਤੇ ਸੋਮਵਾਰ ਨੂੰ ਵੀ ਹਲਕੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਤਾਪਮਾਨ ਵੀ ਵਧਣਾ ਸ਼ੁਰੂ ਹੋ ਜਾਵੇਗਾ। ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇੱਕ ਹਫ਼ਤੇ ਤੱਕ ਮੀਂਹ ਨਹੀਂ ਪਵੇਗਾ। ਅਜੇ ਕੋਈ ਨਵੀਂ ਪੱਛਮੀ ਗੜਬੜ ਨਹੀਂ ਆ ਰਹੀ ਹੈ। ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਮੀਂਹ ਅਤੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

The post ਦਿੱਲੀ-ਐਨਸੀਆਰ ‘ਚ ਲਗਾਤਾਰ ਚੌਥੇ ਦਿਨ ਮੀਂਹ ਜਾਰੀ, ਤਾਪਮਾਨ ‘ਚ ਆਈ ਗਿਰਾਵਟ appeared first on TheUnmute.com - Punjabi News.

Tags:
  • breaking-news
  • delhi-ncr
  • delhi-news
  • delhi-weather
  • heavy-rain
  • imd
  • latest-news
  • news
  • north-west-india
  • rain
  • the-unmute-breaking-news
  • the-unmute-latest-news
  • western-disturbance

PBKS vs KKR: ਪੰਜਾਬ ਕਿੰਗਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਹਰਾ ਕੇ ਟੂਰਨਾਮੈਂਟ 'ਚ ਜਿੱਤ ਨਾਲ ਸ਼ੁਰੂਆਤ

Saturday 01 April 2023 02:43 PM UTC+00 | Tags: breaking-news ipl-2023 news punjab-kings punjab-kings-beat-gujarat-titans punjab-kings-vs-kolkata-knight-riders shikar-dhwan

ਚੰਡੀਗੜ੍ਹ,01 ਅਪ੍ਰੈਲ 2023: ਸ਼ਿਖਰ ਧਵਨ ਦੀ ਕਪਤਾਨੀ ਹੇਠ ਪੰਜਾਬ ਕਿੰਗਜ਼ (Punjab Kings) ਨੇ ਟੂਰਨਾਮੈਂਟ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਪੰਜਾਬ ਨੇ ਆਪਣੇ ਪਹਿਲੇ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੂੰ ਡਕਵਰਥ ਲੁਈਸ ਵਿਧੀ ਤਹਿਤ ਸੱਤ ਦੌੜਾਂ ਨਾਲ ਹਰਾ ਦਿੱਤਾ |

ਪੰਜਾਬ ਦੇ ਘਰੇਲੂ ਮੈਦਾਨ ਮੋਹਾਲੀ ‘ਚ ਕੋਲਕਾਤਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪੰਜਾਬ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 191 ਦੌੜਾਂ ਬਣਾਈਆਂ। ਜਵਾਬ ਵਿੱਚ ਕੋਲਕਾਤਾ ਦੀ ਟੀਮ 16 ਓਵਰਾਂ ਵਿੱਚ ਸੱਤ ਵਿਕਟਾਂ 'ਤੇ 146 ਦੌੜਾਂ ਹੀ ਬਣਾ ਸਕੀ ਅਤੇ ਡਕਵਰਥ ਲੁਈਸ ਵਿਧੀ ਤਹਿਤ ਸੱਤ ਦੌੜਾਂ ਨਾਲ ਹਾਰ ਗਈ।

The post PBKS vs KKR: ਪੰਜਾਬ ਕਿੰਗਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਹਰਾ ਕੇ ਟੂਰਨਾਮੈਂਟ ‘ਚ ਜਿੱਤ ਨਾਲ ਸ਼ੁਰੂਆਤ appeared first on TheUnmute.com - Punjabi News.

Tags:
  • breaking-news
  • ipl-2023
  • news
  • punjab-kings
  • punjab-kings-beat-gujarat-titans
  • punjab-kings-vs-kolkata-knight-riders
  • shikar-dhwan

ਸ੍ਰੀ ਅਨੰਦਪੁਰ ਸਾਹਿਬ 01 ਅਪ੍ਰੈਲ ,2023: ਮੁੱਖ ਮੰਤਰੀ ਭਗਵੰਤ ਮਾਨ ਨੇ ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮਾਰਗ ਤੇ ਲੱਗੇ ਟੋਲ ਪਲਾਜਾ ਨੂੰ ਅੱਜ ਬੰਦ ਕਰਕੇ ਇਸ ਇਲਾਕੇ ਦੇ ਲੋਕਾਂ ਦਾ ਦਿਲ ਜਿੱਤਣ ਦੇ ਨਾਲ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ, ਮਾਤਾ ਨੈਣਾ ਦੇਵੀ ਜੀ, ਗੁਰਦੁਆਰਾ ਪਤਾਲਪੁਰੀ ਸਾਹਿਬ, ਬਾਬਾ ਗੁਰਦਿੱਤਾ ਜੀ, ਬਾਬਾ ਬੁੱਢਣ ਸ਼ਾਹ ਜੀ, ਗੁਰਦੁਆਰਾ ਸ੍ਰੀ ਬਿਭੋਰ ਸਾਹਿਬ ਜੀ, ਮਾਤਾ ਜਲਫਾ ਦੇਵੀ ਮੰਦਿਰ, ਬਾਬਾ ਬਾਲਕ ਨਾਥ ਜੀ ਨਤਮਸਤਕ ਹੋਣ ਲਈ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀਆਂ ਅਸੀਸਾਂ ਲਈਆਂ ਹਨ। ਜਿਸ ਲਈ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਨੁਮਾਇੰਦੇ ਵਜੋਂ ਆਪਣੇ ਸਮੁੱਚੇ ਇਲਾਕਾ ਵਾਸੀਆਂ ਵੱਲੋਂ ਅਸੀ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ ਧੰਨਵਾਦ ਕਰਦੇ ਹਾਂ।

ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ-ਕੀਰਤਪੁਰ ਸਾਹਿਬ ਮਾਰਗ ਤੇ ਲੱਗੇ ਟੋਲ ਪਲਾਜ਼ਾ ਨੂੰ ਬੰਦ ਕਰਵਾਉਣ ਲਈ ਪਹੁੰਚੇ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸੇਸ਼ ਧੰਨਵਾਦ ਕਰਦੇ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਧਾਰਮਿਕ ਸਥਾਨਾ ਦੇ ਦਰਸ਼ਨ ਦੀਦਾਰ ਕਰਨ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਵੱਡੀ ਰਾਹਤ ਮਿਲੀ ਹੈ।

ਉਨ੍ਹਾਂ ਕਿਹਾ ਕਿ ਇਸ ਟੋਲ ਪਲਾਜਾ ਤੇ ਹਰ ਵਾਰ ਆਉਣ ਜਾਣ ਤੇ ਪੂਰੀ ਫੀਸ ਵਸੂਲੀ ਜਾਂਦੀ ਸੀ। ਇਸ ਟੋਲ ਪਲਾਜਾ ਦੇ ਬੰਦ ਹੋਣ ਨਾਲ ਰਾਹਗੀਰਾਂ ਤੋਂ ਰੋਜ਼ਾਨਾ ਵਸੂਲੇ ਜਾ ਰਹੇ ਲਗਭਗ 10.12 ਲੱਖ ਰੁਪਏ ਦੀ ਬੱਚਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਸੈਰ ਸਪਾਟਾ ਹੱਬ ਵੱਜੋਂ ਵਿਕਸਤ ਕਰਨ, ਵੱਡੇ ਪ੍ਰੋਜੈਕਟ ਜਲਦੀ ਮੁਕੰਮਲ ਕਰਨ ਅਤੇ ਫਿਲਮ ਸਿਟੀ ਬਣਾਉਣ ਦੇ ਫੈਸਲੇ ਨਾਲ ਇਸ ਇਲਾਕੇ ਵਿੱਚ ਵਪਾਰ ਕਾਰੋਬਾਰ ਹੋਰ ਪ੍ਰਫੁੱਲਿਤ ਹੋਵੇਗਾ, ਜਿਸ ਨਾਲ ਇਲਾਕੇ ਦੇ ਲੋਕਾਂ ਦੀ ਆਰਥਿਕਤਾ ਮਜਬੂਤ ਹੋਵੇਗੀ। ਉਨ੍ਹਾਂ ਨੇ ਇਸ ਲਈ ਪੰਜਾਬ ਦੇ ਮੁੱਖ ਮੰਤਰੀ ਦਾ ਵਿਸ਼ੇਸ ਧੰਨਵਾਦ ਕੀਤਾ ਹੈ।

ਜਿਲ੍ਹਾਂ ਯੋਜਨਾ ਕਮੇਟੀ ਦੇ ਚੇਅਰਮੈਨ ਹਰਮਿੰਦਰ ਸਿੰਘ ਢਾਹੇ, ਯੂਥ ਆਗੂ ਕਮਿੱਕਰ ਸਿੰਘ ਡਾਢੀ, ਦੀਪਕ ਸੋਨੀ ਭਨੂਪਲੀ, ਰਾਮ ਕੁਮਾਰ ਮੁਕਾਰੀ, ਸਰਬਜੀਤ ਸਿੰਘ ਭਟੋਲੀ, ਜਸਪ੍ਰੀਤ ਸਿੰਘ, ਬਾਬੂ ਚਮਨ ਲਾਲ, ਮਾਸਟਰ ਹਰਦਿਆਲ ਸਿੰਘ, ਜਸਵੀਰ ਸਿੰਘ ਅਰੋੜਾ, ਜਸਵੀਰ ਰਾਣਾ, ਕੇਸਰ ਸੰਧੂ , ਦਵਿੰਦਰ ਸ਼ਿੰਦੁ, ਕੈਪਟਨ ਗੁਰਨਾਮ ਸਿੰਘ, ਜਸਪਾਲ ਸਿੰਘ ਢਾਹੇ, ਜੁਝਾਰ ਆਸਪੁਰ, ਊਸ਼ਾ ਰਾਣੀ ਪ੍ਰਧਾਨ ਮਹਿਲਾ ਵਿੰਗ, ਰੋਹਿਤ ਕਾਲੀਆ ਅਤੇ ਇਲਾਕੇ ਦੇ ਵੱਡੀ ਗਿਣਤੀ ਹੋਰ ਪਤਵੰਤਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਸ੍ਰੀ ਅਨੰਦਪੁਰ ਸਾਹਿਬ-ਕੀਰਤਪੁਰ ਸਾਹਿਬ ਮਾਰਗ ਤੇ ਟੋਲ ਪਲਾਜਾ ਬੰਦ ਕਰਕੇ ਸ਼ਰਧਾਲੂਆਂ ਤੇ ਸਥਾਨਕ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਲਈ ਧੰਨਵਾਦ ਕੀਤਾ ਹੈ। ਆਗੂਆ ਨੇ ਕਿਹਾ ਕਿ ਬੀਤੇ ਇੱਕ ਸਾਲ ਵਿੱਚ ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਵੱਡੀਆਂ ਸੋਗਾਤਾਂ ਮਿਲੀਆ ਹਨ ਤੇ ਕਈ ਵੱਡੇ ਪ੍ਰੋਜੈਕਟ ਚੱਲ ਰਹੇ ਹਨ, ਜਿਸ ਦੇ ਲਈ ਉਹ ਸਰਕਾਰ ਦੇ ਧੰਨਵਾਦੀ ਹਨ।

The post ਮੁੱਖ ਮੰਤਰੀ ਨੇ ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਟੋਲ ਪਲਾਜ਼ਾ ਬੰਦ ਕਰਕੇ ਹਜ਼ਾਰਾ ਲੱਖਾਂ ਸ਼ਰਧਾਲੂਆਂ ਦੀਆਂ ਅਸੀਸਾਂ ਲਈਆਂ: ਹਰਜੋਤ ਬੈਂਸ appeared first on TheUnmute.com - Punjabi News.

Tags:
  • kiratpur-sahib-sri-anandpur-sahib
  • toll-plaz
  • toll-plaza

ਨੇਵੀ ਚੀਫ਼ ਕਰੋਨਾ ਪਾਜ਼ੀਟਿਵ, ਕਮਬਾਈਂਡ ਕਮਾਂਡਰਜ਼ ਕਾਨਫਰੰਸ ਤੋਂ ਦਿੱਲੀ ਵਾਪਸ ਪਰਤੇ

Saturday 01 April 2023 03:00 PM UTC+00 | Tags: bhopal combined-commanders-conference corona madhya-pradesh navy-chief-corona-positive news

ਚੰਡੀਗੜ੍ਹ, 01 ਅਪ੍ਰੈਲ ,2023: ਕਮਬਾਈਂਡ ਕਮਾਂਡਰਜ਼ ਕਾਨਫਰੰਸ-2023 (combined commanders' conference)  ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਦੇ ਕੁਸ਼ਾਭਾਊ ਠਾਕਰੇ ਹਾਲ ਵਿਖੇ ਆਯੋਜਿਤ ਕੀਤੀ ਗਈ। ਇਸ ਸੰਮੇਲਨ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਤਿੰਨੋਂ ਸੈਨਾਵਾਂ ਦੇ ਮੁਖੀ ਮੌਜੂਦ ਸਨ।

ਕਾਨਫਰੰਸ ਵਿੱਚ ਹਿੱਸਾ ਲੈਣ ਆਏ ਸਾਰੇ ਲੋਕਾਂ ਦਾ ਕੋਰੋਨਾ ਟੈਸਟ ਸੰਤ ਹਿਰਦਾਰਾਮ ਨਗਰ ਸਥਿਤ 3 ਈਐਮਈ ਸੈਂਟਰ ਵਿੱਚ ਕੀਤਾ ਗਿਆ। ਇਸ ਦੌਰਾਨ ਜਲ ਸੈਨਾ ਮੁਖੀ ਐਡਮਿਰਲ ਆਰ ਹਰੀ ਕੁਮਾਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

ਜਿਸ ਤੋਂ ਬਾਅਦ ਉਹ ਵਿਸ਼ੇਸ਼ ਜਹਾਜ਼ ਰਾਹੀਂ ਦਿੱਲੀ ਵਾਪਸ ਚਲੇ ਗਏ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਐਡਮਿਰਲ ਆਰ ਹਰੀ ਕੁਮਾਰ ਤੋਂ ਇਲਾਵਾ ਕਾਨਫਰੰਸ ਵਿੱਚ ਹਿੱਸਾ ਲੈਣ ਵਾਲੇ ਅਤੇ ਪ੍ਰਬੰਧਾਂ ਵਿੱਚ ਲੱਗੇ ਕਰੀਬ 20 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਹਾਲਾਂਕਿ ਅਧਿਕਾਰਤ ਤੌਰ ‘ਤੇ ਇਸ ਦੀ ਪੁਸ਼ਟੀ ਨਹੀਂ ਹੋਈ ਹੈ।

ਦੱਸ ਦੇਈਏ ਕਿ ਭੋਪਾਲ ਦੇ ਕੁਸ਼ਾਭਾਊ ਠਾਕਰੇ ਹਾਲ ‘ਚ ਕੰਬਾਈਨਡ ਕਮਾਂਡਰਜ਼ ਕਾਨਫਰੰਸ-2023 ਦਾ ਆਯੋਜਨ ਕੀਤਾ ਜਾ ਰਿਹਾ ਸੀ। ਤਿੰਨ ਦਿਨਾਂ ਸੰਮੇਲਨ 30 ਮਾਰਚ ਨੂੰ ਸ਼ੁਰੂ ਹੋਇਆ ਅਤੇ 1 ਅਪ੍ਰੈਲ ਨੂੰ ਸਮਾਪਤ ਹੋਇਆ। ਇਹ ਕਾਨਫਰੰਸ ਤਿਆਰੀ, ਪੁਨਰ-ਸੁਰਜੀਤੀ ਅਤੇ ਸਾਰਥਕਤਾ ਦੇ ਵਿਸ਼ੇ ‘ਤੇ ਆਯੋਜਿਤ ਕੀਤੀ ਗਈ ਸੀ। ਜਿਸ ‘ਚ ਸ਼ਨੀਵਾਰ ਨੂੰ ਪੀਐੱਮ ਨਰਿੰਦਰ ਮੋਦੀ ਨੇ ਵੀ ਸ਼ਿਰਕਤ ਕੀਤੀ

The post ਨੇਵੀ ਚੀਫ਼ ਕਰੋਨਾ ਪਾਜ਼ੀਟਿਵ, ਕਮਬਾਈਂਡ ਕਮਾਂਡਰਜ਼ ਕਾਨਫਰੰਸ ਤੋਂ ਦਿੱਲੀ ਵਾਪਸ ਪਰਤੇ appeared first on TheUnmute.com - Punjabi News.

Tags:
  • bhopal
  • combined-commanders-conference
  • corona
  • madhya-pradesh
  • navy-chief-corona-positive
  • news

ਚੰਡੀਗੜ੍ਹ, 01 ਅਪ੍ਰੈਲ ,2023: ਪਾਕਿਸਤਾਨ ਸਰਕਾਰ ਨੇ ਉੱਥੇ ਮਹਿੰਗਾਈ ਨੂੰ ਲੈ ਕੇ ਸ਼ਨੀਵਾਰ ਨੂੰ ਹੈਰਾਨ ਕਰਨ ਵਾਲੇ ਅੰਕੜੇ ਜਾਰੀ ਕੀਤੇ ਹਨ। ਅੰਕੜਾ ਵਿਭਾਗ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਮਾਰਚ 2023 ਤੱਕ ਪਾਕਿਸਤਾਨ ਵਿੱਚ ਮਹਿੰਗਾਈ 35.37% ਵਧੀ ਹੈ। ਜੋ ਕਿ 1965 ਤੋਂ ਬਾਅਦ ਸਭ ਤੋਂ ਉੱਚੇ ਪੱਧਰ ‘ਤੇ ਹੈ।

ਇਸ ਦੇ ਨਾਲ ਹੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਚੀਨ ਨੇ ਪਾਕਿਸਤਾਨ ਨੂੰ 16,000 ਕਰੋੜ ਰੁਪਏ ਦਾ ਕਰਜ਼ਾ ਮੋੜਨ ਲਈ ਦਿੱਤਾ ਸਮਾਂ ਵਧਾ ਦਿੱਤਾ ਹੈ। ਇਹ ਜਾਣਕਾਰੀ ਖੁਦ ਪਾਕਿਸਤਾਨ ਦੇ ਵਿੱਤ ਮੰਤਰੀ ਇਸਹਾਕ ਡਾਰ ਨੇ ਦਿੱਤੀ ਹੈ।

ਪਾਕਿਸਤਾਨ ‘ਚ ਪਿਛਲੇ ਇਕ ਸਾਲ ‘ਚ ਮਹਿੰਗਾਈ ਦਾ ਸਭ ਤੋਂ ਜ਼ਿਆਦਾ ਅਸਰ ਭੋਜਨ, ਟਰਾਂਸਪੋਰਟ ਅਤੇ ਸ਼ਰਾਬ ‘ਤੇ ਪਿਆ ਹੈ। ਸਰਕਾਰੀ ਅੰਕੜਿਆਂ ਅਨੁਸਾਰ ਪਿਛਲੇ ਇੱਕ ਸਾਲ ਵਿੱਚ ਖਾਣ-ਪੀਣ ਵਾਲੀਆਂ ਵਸਤਾਂ ਦੀਆਂ ਕੀਮਤਾਂ ਵਿੱਚ 47.2% ਦਾ ਵਾਧਾ ਹੋਇਆ ਹੈ।

पाकिस्तान के महंगाई के आंकड़ों को वहां के सांख्यिकी विभाग ने ट्वीट किया है।

ਇਸ ਦੇ ਨਾਲ ਹੀ ਟਰਾਂਸਪੋਰਟ 54.9% ਮਹਿੰਗਾ ਹੋ ਗਿਆ ਹੈ, ਸ਼ਰਾਬ ਦੀਆਂ ਕੀਮਤਾਂ ਵਿੱਚ ਵੀ 50% ਦਾ ਵਾਧਾ ਦਰਜ ਕੀਤਾ ਗਿਆ ਹੈ। ਪਾਕਿਸਤਾਨ ਵਿੱਚ ਮਹਿੰਗਾਈ ਸ਼ਹਿਰਾਂ ਨਾਲੋਂ ਪਿੰਡਾਂ ਵਿੱਚ ਤੇਜ਼ੀ ਨਾਲ ਵਧੀ ਹੈ। ਪਿੰਡਾਂ ਵਿੱਚ ਪਿਛਲੇ ਇੱਕ ਸਾਲ ਵਿੱਚ ਮਹਿੰਗਾਈ 38.8% ਵਧੀ ਹੈ, ਜਦੋਂ ਕਿ ਸ਼ਹਿਰਾਂ ਵਿੱਚ ਇਹ 32% ਵਧੀ ਹੈ। ਰਿਪੋਰਟਾਂ ਅਨੁਸਾਰ ਪਿੰਡ ਵਿੱਚ ਖਾਣ-ਪੀਣ ਦੀਆਂ ਵਸਤਾਂ ਦੀ ਕੀਮਤ ਦੁੱਗਣੀ ਹੋ ਗਈ ਹੈ।

The post ਪਾਕਿਸਤਾਨ ‘ਚ ਇਕ ਸਾਲ ‘ਚ ਵਧੀ ਮਹਿੰਗਾਈ ਨੇ ਤੋੜਿਆ 58 ਸਾਲਾਂ ਦਾ ਰਿਕਾਰਡ appeared first on TheUnmute.com - Punjabi News.

Tags:
  • government-of-pakistan
  • news
  • pakistan
  • pakistan-news

ਚੰਡੀਗੜ੍ਹ, 01 ਅਪ੍ਰੈਲ ,2023: ਆਰਮੀ ਅਤੇ ਏਅਰਫੋਰਸ ਤੋਂ ਬਾਅਦ ਹੁਣ ਜਲ ਸੈਨਾ ਸਮੁੰਦਰੀ ਖੇਤਰਾਂ ਵਿੱਚ ਬ੍ਰਹਮੋਸ ਮਿਜ਼ਾਈਲ ਤਾਇਨਾਤ ਕਰੇਗੀ। ਸਾਬਕਾ ਜਲ ਸੈਨਾ ਮੁਖੀ ਵਾਈਸ ਐਡਮਿਰਲ ਸਤੀਸ਼ ਐਨ ਘੋਰਮਾਡੇ ਨੇ ਸ਼ਨੀਵਾਰ ਨੂੰ ਕਿਹਾ ਕਿ ਇਨ੍ਹਾਂ ਮਿਜ਼ਾਈਲਾਂ ਨੂੰ ਉੱਥੇ ਤਾਇਨਾਤ ਕੀਤਾ ਜਾਵੇਗਾ ਜਿੱਥੇ ਚੀਨ-ਪਾਕਿਸਤਾਨ ਤੋਂ ਸਭ ਤੋਂ ਵੱਡਾ ਖ਼ਤਰਾ ਹੈ।

30 ਮਾਰਚ ਨੂੰ, ਰੱਖਿਆ ਮੰਤਰਾਲੇ ਨੇ ਬ੍ਰਹਮੋਸ ਏਰੋਸਪੇਸ ਪ੍ਰਾਈਵੇਟ ਲਿਮਟਿਡ ਨਾਲ 1700 ਕਰੋੜ ਰੁਪਏ ਦੇ ਸਮਝੌਤੇ ‘ਤੇ ਦਸਤਖਤ ਕੀਤੇ। ਇਸ ਤਹਿਤ ਸਮੁੰਦਰੀ ਤੱਟਾਂ ਦੇ ਨੇੜੇ ਨੈਕਸਟ ਜਨਰੇਸ਼ਨ ਮੈਰੀਟਾਈਮ ਮੋਬਾਈਲ ਕੋਸਟਲ ਬੈਟਰੀ (ਐੱਨ.ਜੀ.ਐੱਮ.ਐੱਮ.ਸੀ.ਬੀ.-ਐੱਲ.ਆਰ.) ਅਤੇ ਬ੍ਰਹਮੋਸ ਮਿਜ਼ਾਈਲਾਂ ਨੂੰ ਤਾਇਨਾਤ ਕਰਨ ਦੀ ਗੱਲ ਕਹੀ ਗਈ ਸੀ।

ਸਤੀਸ਼ ਐਨ ਘੋਰਮਾਡੇ ਨੇ ਕਿਹਾ ਕਿ ਸਮੁੰਦਰੀ ਖੇਤਰਾਂ ‘ਚ ਚੀਨ ਅਤੇ ਪਾਕਿਸਤਾਨ ਦੇ ਖਤਰੇ ‘ਤੇ ਹੁਣ ਬ੍ਰਹਮੋਸ ਮਿਜ਼ਾਈਲਾਂ ਨਾਲ ਨਜ਼ਰ ਰੱਖੀ ਜਾਵੇਗੀ। ਇਹ ਸਾਰੇ ਬ੍ਰਹਮੋਸ ਦੀ ਅੱਪਡੇਟ ਤਕਨੀਕ ਨਾਲ ਲੈਸ ਹੋਣਗੇ। ਇਹ ਦੁਸ਼ਮਣ ਦੇਸ਼ਾਂ ਤੋਂ ਆਉਣ ਵਾਲੇ ਕਿਸੇ ਵੀ ਖਤਰੇ ਨੂੰ ਬੇਅਸਰ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਬ੍ਰਹਮੋਸ ਦੇ ਨਵੇਂ ਸੰਸਕਰਣ ਦੀ ਖਾਸ ਗੱਲ ਇਹ ਹੈ ਕਿ ਇਹ ਸਮੁੰਦਰ ਤੋਂ ਇਲਾਵਾ ਜ਼ਮੀਨ ਅਤੇ ਹਵਾ ਵਿੱਚ ਨਿਸ਼ਾਨਾ ਬਣਾ ਸਕਦਾ ਹੈ।

The post ਏਅਰਫੋਰਸ ਤੋਂ ਬਾਅਦ ਹੁਣ ਜਲ ਸੈਨਾ ਸਮੁੰਦਰੀ ਖੇਤਰਾਂ ‘ਚ ਕਰੇਗੀ ਬ੍ਰਹਮੋਸ ਮਿਜ਼ਾਈਲ ਤਾਇਨਾਤ appeared first on TheUnmute.com - Punjabi News.

Tags:
  • air-force
  • army
  • brahmos-missiles
  • india-navy
  • latest-news
  • navy
  • news

ਚੰਡੀਗੜ੍ਹ, 01 ਅਪ੍ਰੈਲ ,2023: ਮਾਰੂਤੀ ਸੁਜ਼ੂਕੀ ਇੰਡੀਆ (ਮਾਰੂਤੀ ਸੁਜ਼ੂਕੀ ਇੰਡੀਆ) ਨੇ ਭਾਰਤੀ ਬਾਜ਼ਾਰ ਵਿੱਚ ਆਪਣੀ ਐਂਟਰੀ ਲੈਵਲ ਕਾਰ ਆਲਟੋ 800(Maruti Suzuki Alto 800) ਨੂੰ ਬੰਦ ਕਰ ਦਿੱਤਾ ਹੈ। ਇਕ ਮੀਡੀਆ ਰਿਪੋਰਟ ‘ਚ ਇਸ ਗੱਲ ਦਾ ਖੁਲਾਸਾ ਹੋਇਆ ਹੈ। ਅਪ੍ਰੈਲ 2023 ਵਿੱਚ ਪੜਾਅ 2 BS6 ਨਿਯਮਾਂ ਨੂੰ ਲਾਗੂ ਕਰਨ ਦੇ ਕਾਰਨ, ਅਪ੍ਰੈਲ ਮਹੀਨੇ ਦੌਰਾਨ ਕਾਰਾਂ ਦੇ ਕਈ ਮਾਡਲਾਂ ਨੂੰ ਪੜਾਅਵਾਰ ਬੰਦ ਕਰ ਦਿੱਤਾ ਜਾਵੇਗਾ। ਮਾਰੂਤੀ ਸੁਜ਼ੂਕੀ ਪਹਿਲਾਂ ਹੀ ਇਹ ਕਹਿ ਕੇ ਆਪਣੀ ਗੱਲ ਦੱਸ ਚੁੱਕੀ ਹੈ ਕਿ ਐਂਟਰੀ-ਲੈਵਲ ਹੈਚਬੈਕ ਮਾਰਕੀਟ, ਭਾਵੇਂ ਵੱਡਾ ਹੈ ਅਤੇ ਗਿਰਾਵਟ ‘ਤੇ ਹੈ, ਨਵੇਂ ਨਿਯਮਾਂ ਨਾਲ ਨਕਾਰਾਤਮਕ ਤੌਰ ‘ਤੇ ਪ੍ਰਭਾਵਿਤ ਹੋਵੇਗਾ।

ਐਂਟਰੀ-ਲੈਵਲ ਹੈਚਬੈਕ ਮਾਰਕੀਟ ਵਿੱਚ ਘੱਟ ਵਿਕਰੀ ਵਾਲੀਅਮ ਦੇ ਕਾਰਨ, 1 ਅਪ੍ਰੈਲ ਤੋਂ ਲਾਗੂ ਹੋਏ BS6 ਪੜਾਅ 2 ਦੇ ਨਿਯਮਾਂ ਨੂੰ ਪੂਰਾ ਕਰਨ ਲਈ ਆਲਟੋ 800 ਨੂੰ ਸੋਧਣਾ ਆਰਥਿਕ ਤੌਰ ‘ਤੇ ਵਿਵਹਾਰਕ ਨਹੀਂ ਸੀ। FY16 ਵਿੱਚ, ਐਂਟਰੀ-ਪੱਧਰ ਦੀ ਹੈਚਬੈਕ ਕਲਾਸ ਦੀ ਮਾਰਕੀਟ ਹਿੱਸੇਦਾਰੀ ਲਗਭਗ 15 ਪ੍ਰਤੀਸ਼ਤ ਸੀ ਅਤੇ 4,50,000 ਤੋਂ ਵੱਧ ਵਾਹਨ ਵੇਚੇ ਗਏ ਸਨ। FY23 ਵਿੱਚ ਲਗਭਗ 2,50,000 ਯੂਨਿਟਾਂ ਦੀ ਅਨੁਮਾਨਿਤ ਵਿਕਰੀ ਦੇ ਨਾਲ, ਮਾਰਜਿਨ 7 ਪ੍ਰਤੀਸ਼ਤ ਤੋਂ ਘੱਟ ਹੈ।

The post Maruti Suzuki Alto 800: ਮਾਰੂਤੀ ਸੁਜ਼ੂਕੀ ਨੇ ਭਾਰਤ ‘ਚ ਆਲਟੋ 800 ਦਾ ਉਤਪਾਦਨ ਕੀਤਾ ਬੰਦ appeared first on TheUnmute.com - Punjabi News.

Tags:
  • maruti-suzuki
  • maruti-suzuki-alto-800
  • news
  • tech-news

ਚੰਡੀਗੜ੍ਹ, 01 ਅਪ੍ਰੈਲ ,2023: ਇੰਗਲੈਂਡ ਦੇ ਸਿਹਤ ਵਿਭਾਗ ਨੇ ਸ਼ਨੀਵਾਰ ਨੂੰ ਕਿਹਾ ਕਿ ਬਸੰਤ ਰੁੱਤ ਵਿੱਚ ਲਗਭਗ 50 ਲੱਖ ਲੋਕ ਕੋਵਿਡ -19 ਬੂਸਟਰ ਵੈਕਸੀਨ (booster vaccine) ਲਈ ਯੋਗ ਹੋਣਗੇ। 75 ਸਾਲ ਤੋਂ ਵੱਧ ਉਮਰ ਦੇ ਲੋਕ, ਕਮਜ਼ੋਰ ਇਮਿਊਨਿਟੀ ਵਾਲੇ ਲੋਕ ਵੀ ਸ਼ਾਮਲ ਹਨ। ਦੇਖਭਾਲ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਤਰਜੀਹ ਦਿੱਤੀ ਜਾਵੇਗੀ। ਕੋਵਿਡ-19 ਦੇ ਗੰਭੀਰ ਪ੍ਰਭਾਵਾਂ ਤੋਂ ਬਚਾਉਣ ਲਈ ਸੋਮਵਾਰ ਤੋਂ ਉਨ੍ਹਾਂ ਦਾ ਟੀਕਾਕਰਨ ਸ਼ੁਰੂ ਹੋ ਜਾਵੇਗਾ। NHS ਟੀਮਾਂ ਟੀਕੇ ਲਗਾਉਣ ਲਈ ਘਰਾਂ ਦਾ ਦੌਰਾ ਕਰਦੀਆਂ ਹਨ।

ਨੈਸ਼ਨਲ ਹੈਲਥ ਸਰਵਿਸ ਨੇ ਕਿਹਾ ਕਿ ਯੋਗ ਲੋਕ ਅਗਲੇ ਬੁੱਧਵਾਰ ਤੋਂ ਯੂਕੇ ਦੀ ਨੈਸ਼ਨਲ ਬੁਕਿੰਗ ਸਰਵਿਸ ਜਾਂ NHS ਐਪ ‘ਤੇ ਬੁੱਕ ਕਰ ਸਕਦੇ ਹਨ। ਪਹਿਲੀ ਮੁਲਾਕਾਤ 17 ਅਪ੍ਰੈਲ ਤੋਂ ਉਪਲਬਧ ਹੋਵੇਗੀ। ਸਿਹਤ ਅਤੇ ਸਮਾਜਿਕ ਦੇਖਭਾਲ ਲਈ ਯੂਕੇ ਦੇ ਸਕੱਤਰ ਸਟੀਵ ਬਾਰਕਲੇ ਨੇ ਕਿਹਾ ਕਿ ਸਾਡੇ ਸਫਲ ਟੀਕਾਕਰਨ ਪ੍ਰੋਗਰਾਮ ਨੇ ਲੋਕਾਂ ਦੀ ਮਦਦ ਕੀਤੀ ਹੈ। ਹਜ਼ਾਰਾਂ ਜਾਨਾਂ ਬਚਾਈਆਂ ਗਈਆਂ ਹਨ ਅਤੇ ਇੱਥੋਂ ਤੱਕ ਕਿ ਸਭ ਤੋਂ ਕਮਜ਼ੋਰ ਲੋਕਾਂ ਨੂੰ ਗੰਭੀਰ ਬੀਮਾਰੀ ਤੋਂ ਬਚਾਇਆ ਗਿਆ ਹੈ।

ਸਰਕਾਰ ਦਾ ਕਹਿਣਾ ਹੈ ਕਿ ਅਸੀਂ ਸਭ ਤੋਂ ਕਮਜ਼ੋਰ ਲੋਕਾਂ ਨੂੰ ਵਾਇਰਸ ਤੋਂ ਲੋੜੀਂਦੀ ਸੁਰੱਖਿਆ ਦੇਣ ਲਈ ਵਚਨਬੱਧ ਹਾਂ। ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਉਤਸ਼ਾਹਿਤ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਦੀ ਉਮਰ 75 ਜਾਂ ਇਸ ਤੋਂ ਵੱਧ ਹੈ ਜਾਂ ਜਿਨ੍ਹਾਂ ਦੀ ਇਮਿਊਨ ਸਿਸਟਮ ਕਮਜ਼ੋਰ ਹੈ ਉਨ੍ਹਾਂ ਨੂੰ ਬੁੱਧਵਾਰ ਤੋਂ ਬੂਸਟਰ ਵੈਕਸੀਨ ਬੁੱਕ ਕਰਵਾਉਣ ਲਈ। ਇਹ ਤੇਜ਼ ਅਤੇ ਆਸਾਨ ਹੈ। ਨਵੀਨਤਮ ਬੂਸਟਰ ਰੋਲਆਊਟ ਪਹਿਲੀ ਵਾਰ ਚਿੰਨ੍ਹਿਤ ਕਰਦਾ ਹੈ ਜਦੋਂ ਲੱਖਾਂ ਲੋਕਾਂ ਨੂੰ NHS ਐਪ ਰਾਹੀਂ ਉਨ੍ਹਾਂ ਦੇ ਸ਼ੁਰੂਆਤੀ ਸੱਦੇ ਭੇਜੇ ਜਾਣਗੇ। ਜਿਸ ਦੀ ਵਰਤੋਂ ਬੁਕਿੰਗ ਲਈ ਵੀ ਕੀਤੀ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਵੀ ਪੱਤਰ ਭੇਜੇ ਜਾਣਗੇ ਜੋ ਐਪ ਤੋਂ ਬਿਨਾਂ ਹਨ ਜਾਂ ਇਸਦੀ ਸਰਗਰਮੀ ਨਾਲ ਵਰਤੋਂ ਨਹੀਂ ਕਰ ਰਹੇ ਹਨ। ਤਾਜ਼ਾ ਅੰਕੜਿਆਂ ਦੇ ਅਨੁਸਾਰ, ਲਗਭਗ 8 ਹਜ਼ਾਰ ਲੋਕ ਅਜੇ ਵੀ ਕੋਵਿਡ ਤੋਂ ਪੀੜਤ ਹਨ, ਉਹ ਹਸਪਤਾਲ ਵਿੱਚ ਦਾਖਲ ਹਨ।

The post ਇੰਗਲੈਂਡ ‘ਚ 50 ਲੱਖ ਲੋਕਾਂ ਨੂੰ ਦਿੱਤੀ ਜਾਵੇਗੀ ਕੋਵਿਡ-19 ਬੂਸਟਰ ਵੈਕਸੀਨ, ਅਜੇ ਵੀ 8 ਹਜ਼ਾਰ ਐਕਟਿਵ ਮਰੀਜ਼ appeared first on TheUnmute.com - Punjabi News.

Tags:
  • booster-vaccine
  • corona
  • covid-19
  • covid-19-booster-vaccine
  • covid-19-in-england
  • news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form