TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ Monday 10 April 2023 06:07 AM UTC+00 | Tags: laljit-singh-bhullar news patti-to-shimla punjab-roadways-bus the-unmute-breaking-news the-unmute-punjabi-news transport-minister-of-punjab ਚੰਡੀਗੜ੍ਹ,10 ਅਪ੍ਰੈਲ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਤੋਂ ਸ਼ਿਮਲਾ (Patti to Shimla) ਦਰਮਿਆਨ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਇਹ ਪਹਿਲਾ ਮਾਅਰਕਾ ਬਣ ਗਿਆ ਹੈ ਜਦੋਂ ਪੱਟੀ ਤੋਂ ਸ਼ਿਮਲਾ ਲਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ ਸ਼ੁਰੂ ਹੋਈ ਹੈ। ਪੱਟੀ ਬੱਸ ਸਟੈਂਡ ਤੋਂ ਹਰੀ ਝੰਡੀ ਵਿਖਾਉਣ ਉਪਰੰਤ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹੋਰਨਾਂ ਸੂਬਿਆਂ ਵੱਲ ਬੱਸਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਦੀ ਇਹ ਬੱਸ ਪੱਟੀ ਬੱਸ ਸਟੈਂਡ ਤੋਂ ਸਵੇਰੇ 10:20 ਵਜੇ ਚੱਲੇਗੀ ਅਤੇ ਵਾਇਆ ਅੰਮ੍ਰਿਤਸਰ, ਜਲੰਧਰ ਤੇ ਚੰਡੀਗੜ੍ਹ ਹੁੰਦਿਆਂ ਰਾਤ 10.30 ਵਜੇ ਸ਼ਿਮਲਾ ਪੁੱਜੇਗੀ। ਇਸੇ ਤਰ੍ਹਾਂ ਅਗਲੇ ਦਿਨ ਸਵੇਰੇ 7:10 ਵਜੇ ਸ਼ਿਮਲਾ ਤੋਂ ਚਲ ਕੇ ਉਸੇ ਰਸਤੇ ਵਾਪਸੀ ਕਰੇਗੀ ਅਤੇ ਸ਼ਾਮ ਕਰੀਬ 7:30 ਵਜੇ ਪੱਟੀ ਪਹੁੰਚੇਗੀ। ਬੱਸ ਦਾ ਇੱਕ ਪਾਸੇ ਦਾ ਕਿਰਾਇਆ 585 ਰੁਪਏ ਨਿਰਧਾਰਤ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਨੇ ਲੰਘੇ ਵਿੱਤੀ ਵਰ੍ਹੇ ਦੌਰਾਨ ਆਮਦਨ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਹੈ। ਵਿੱਤੀ ਵਰ੍ਹੇ 2022-23 ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਨੂੰ 700.88 ਕਰੋੜ ਰੁਪਏ ਆਮਦਨ ਹੋਈ ਹੈ, ਜੋ ਵਿੱਤੀ ਵਰ੍ਹੇ 2021-22 ਦੌਰਾਨ 547.08 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ 153.80 ਕਰੋੜ ਰੁਪਏ ਦਾ ਇਹ ਵਾਧਾ 28.11 ਫ਼ੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼/ਪਨਬੱਸ ਵਾਧੇ ਵਿੱਚ ਜਾ ਰਹੀ ਹੈ ਅਤੇ ਅਗਲੇ ਦਿਨਾਂ ਦੌਰਾਨ ਹੋਰਨਾਂ ਸ਼ਹਿਰਾਂ ਤੋਂ ਵੀ ਬੱਸਾਂ ਚਲਾਈਆਂ ਜਾਣਗੀਆਂ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਲੋਕਾਂ ਦੀ ਮੰਗ ਅਨੁਸਾਰ ਜ਼ਰੂਰਤ ਵਾਲੀਆਂ ਥਾਵਾਂ ਤੋਂ ਬੱਸਾਂ ਚਲਾਉਣ ਨੂੰ ਤਰਜੀਹ ਦੇਣ ਤਾਂ ਜੋ ਲੋਕਾਂ ਨੂੰ ਸਸਤੀ ਅਤੇ ਕਿਫ਼ਾਇਤੀ ਬੱਸ ਸੇਵਾ ਮੁਹੱਈਆ ਕਰਵਾਈ ਜਾ ਸਕੇ। ਕੈਬਨਿਟ ਮੰਤਰੀ ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਟਰਾਂਸਪੋਰਟ ਵਿਭਾਗ ਤਰੱਕੀ ਦੀ ਰਾਹ ‘ਤੇ ਹੈ ਅਤੇ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਵਿਭਾਗ ਨੂੰ ਨਵੀਆਂ ਬੁਲੰਦੀਆਂ’ ਤੇ ਪਹੁੰਚਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪ੍ਰਾਈਵੇਟ ਬੱਸ ਮਾਫ਼ੀਆ ਦਾ ਲੱਕ ਤੋੜਦਿਆਂ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਤਿੰਨ ਗੁਣਾਂ ਘੱਟ ਕਿਰਾਏ ‘ਤੇ ਬੱਸ ਸੇਵਾ ਸ਼ੁਰੂ ਕੀਤੀ ਹੈ ਅਤੇ ਹੁਣ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਰੀਬ 25 ਬੱਸਾਂ ਦਿੱਲੀ ਹਵਾਈ ਅੱਡੇ ਨੂੰ ਚਲਦੀਆਂ ਹਨ The post ਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ appeared first on TheUnmute.com - Punjabi News. Tags:
|
ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪਹਿਲਾ ਫੈਡਰੇਸ਼ਨ ਗੱਤਕਾ ਕੱਪ 21 ਤੋਂ 23 ਅਪ੍ਰੈਲ ਤੱਕ ਜਲੰਧਰ 'ਚ Monday 10 April 2023 06:11 AM UTC+00 | Tags: breaking-news first-federation-gatka-cup gatka-cup national-gatka-association news ਚੰਡੀਗੜ੍ਹ, 10 ਅਪ੍ਰੈਲ 2023: ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਕੌਮੀ ਖੇਡ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.), ਵੱਲੋਂ 21 ਤੋਂ 23 ਅਪ੍ਰੈਲ, 2023 ਤੱਕ ਡੀਏਵੀਏਟ ਜਲੰਧਰ, ਪੰਜਾਬ ਵਿਖੇ ਪਹਿਲਾ ਫੈਡਰੇਸ਼ਨ ਗੱਤਕਾ (Gatka) ਕੱਪ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ 22 ਸਾਲ ਤੋਂ ਘੱਟ ਉਮਰ ਵਰਗ ਵਿੱਚ 15 ਰਾਜਾਂ ਤੋਂ ਲਗਭਗ 300 ਲੜਕੇ ਅਤੇ ਲੜਕੀਆਂ ਮੈਡਲ ਤੇ ਚੈਂਪੀਅਨਸ਼ਿੱਪ ਜਿੱਤਣ ਲਈ ਕਿਸਮਤ ਅਜਮਾਉਣਗੀਆਂ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਐਨ.ਜੀ.ਏ.ਆਈ. ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੇ ਦੱਸਿਆ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਮੁਕਾਬਲਿਆਂ ਦੌਰਾਨ ਸਪੱਸ਼ਟਤਾ, ਸੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਪਹਿਲੀ ਵਾਰ ਸਮਾਂ, ਅੰਕ ਅਤੇ ਨਤੀਜੇ (ਟੀ.ਐਸ.ਆਰ) ਦਰਸਾਉਣ ਲਈ ਕੰਪਿਊਟਰਾਈਜ਼ਡ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਦਰਸ਼ਕ ਡਿਜੀਟਲ ਸਕੋਰਕਾਰਡ ਰਾਹੀਂ ਸਾਰੀ ਕਾਰਵਾਈ ਦੇਖ ਸਕਣਗੇ। ਇਸ ਟੂਰਨਾਮੈਂਟ ਤੋਂ ਇੱਕ ਦਿਨ ਪਹਿਲਾਂ ਇੱਕ ਤਕਨੀਕੀ ਟੀਮ ਸਮੂਹ ਗੱਤਕਾ ਤਕਨੀਕੀ ਅਧਿਕਾਰੀਆਂ ਨੂੰ ਇਸ ਟੀ.ਐਸ.ਆਰ. ਪ੍ਰਣਾਲੀ ਬਾਰੇ ਸਿਖਲਾਈ ਦੇਵੇਗੀ। ਗੱਤਕਾ (Gatka) ਪ੍ਰਮੋਟਰ ਸ. ਗਰੇਵਾਲ ਨੇ ਦੱਸਿਆ ਕਿ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਅਤੇ ਟੀਮ ਪ੍ਰਬੰਧਕਾਂ ਨੂੰ ਸਫਲਤਾ ਅਤੇ ਪ੍ਰਾਪਤੀਆਂ ਬਦਲੇ ਸਰਟੀਫਿਕੇਟ ਦਿੱਤੇ ਜਾਣਗੇ ਅਤੇ ਜੇਤੂਆਂ ਨੂੰ ਮੈਡਲ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ। ਐਨ.ਜੀ.ਏ.ਆਈ. ਵੱਲੋਂ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਅਤੇ ਪ੍ਰਬੰਧਕਾਂ ਦੀਆਂ ਬੁਨਿਆਦੀ ਲੋੜਾਂ ਦੀ ਦੇਖਭਾਲ ਵਜੋਂ ਖੇਡ ਮੈਦਾਨ ਦੇ ਨੇੜੇ ਮੁਫਤ ਭੋਜਨ, ਪਾਣੀ ਅਤੇ ਆਰਾਮਦਾਇਕ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਟੂਰਨਾਮੈਂਟ ਪ੍ਰਬੰਧਕ ਕਮੇਟੀ ਨੇ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਆਪੋ-ਆਪਣੀਆਂ ਪ੍ਰਮਾਣਿਤ ਖੇਡ ਕਿੱਟਾਂ ਲਿਆਉਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ, ਹਰੇਕ ਰਾਜ ਨੂੰ ਅਲਾਟ ਕੀਤੀ ਗਈ ਅਧਿਕਾਰਤ ਡਰੈੱਸ ਕਿੱਟ, ਮੁਕਾਬਲੇ ਸਮੇਂ, ਉਦਘਾਟਨੀ ਅਤੇ ਸਮਾਪਤੀ ਸਮਾਰੋਹਾਂ ਦੌਰਾਨ ਪਹਿਨੀ ਜਾਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰਾਸ਼ਟਰੀ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਗੱਤਕੇ ਦੇ ਜੌਹਰ ਦੇਖਣ ਅਤੇ ਮਾਰਸ਼ਲ ਆਰਟ ਗੱਤਕੇ ਦੇ ਅਮੀਰ ਸੱਭਿਆਚਾਰਕ ਅਤੇ ਇਤਿਹਾਸਕ ਮਹੱਤਵ ਵਾਲੇ ਜਸ਼ਨਾਂ ਵਿੱਚ ਸ਼ਿਰਕਤ ਕਰਨ। ਗਰੇਵਾਲ ਨੇ ਕਿਹਾ ਕਿ ਇਹ ਟੂਰਨਾਮੈਂਟ ਪ੍ਰਮੁੱਖ ਸ਼ਖਸੀਅਤਾਂ ਦੀ ਮੌਜੂਦਗੀ ਅਤੇ ਡਿਜੀਟਲ ਟੀ.ਐਸ.ਆਰ. ਸਿਸਟਮ ਦੀ ਸ਼ੁਰੂਆਤ ਦੇ ਨਾਲ, ਸਾਰਿਆਂ ਲਈ ਇੱਕ ਰੋਮਾਂਚਕ ਅਤੇ ਆਨੰਦਦਾਇਕ ਅਨੁਭਵ ਪੈਦਾ ਕਰੇਗਾ। ਐਨ.ਜੀ.ਏ.ਆਈ. ਦੇ ਪ੍ਰਧਾਨ ਨੇ ਭਰੋਸਾ ਦਿਵਾਇਆ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਸਾਰੇ ਖਿਡਾਰੀਆਂ ਤੇ ਖਿਡਾਰਨਾਂ ਲਈ ਨਿਰਪੱਖ ਅਤੇ ਪਾਰਦਰਸ਼ੀ ਮੁਕਾਬਲੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਉਮੀਦ ਜਤਾਈ ਕਿ ਸਰਕਾਰ ਦੇ ਸਹਿਯੋਗ, ਭਾਗ ਲੈਣ ਵਾਲੇ ਖਿਡਾਰੀਆਂ ਤੇ ਖਿਡਾਰਨਾਂ ਦੇ ਖੇਡ ਜਨੂੰਨ ਅਤੇ ਪ੍ਰਬੰਧਕਾਂ ਦੀ ਲਗਨ ਸਦਕਾ ਇਹ ਟੂਰਨਾਮੈਂਟ ਭਾਰਤ ਵਿੱਚ ਭਵਿੱਖੀ ਗੱਤਕਾ ਮੁਕਾਬਲਿਆਂ ਲਈ ਇੱਕ ਨਿਵੇਕਲਾ ਮਾਪਦੰਡ ਤੈਅ ਕਰੇਗਾ। ਉਨ੍ਹਾਂ ਆਖਿਆ ਕਿ ਐੱਨ.ਜੀ.ਏ.ਆਈ. ਇੰਨਾਂ ਰਾਸ਼ਟਰੀ ਗੱਤਕਾ ਮੁਕਾਬਲਿਆਂ ਨੂੰ ਪੇਸ਼ੇਵਰ ਅਤੇ ਕੁਸ਼ਲ ਤਰੀਕੇ ਨਾਲ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਦੁਆਰਾ ਨਿਰਧਾਰਤ ਨਿਯਮਾਂਵਲੀ ਅਤੇ ਨਿਯਮਾਂ ਦੀ ਪਾਲਣਾ ਕਰੇਗੀ। ਸ. ਗਰੇਵਾਲ਼ ਨੇ ਕਿਹਾ ਕਿ ਇਹ ਫੈਡਰੇਸ਼ਨ ਕੱਪ ਐਕਸ਼ਨ ਭਰਪੂਰ ਈਵੈਂਟ ਹੋਣ ਦੇ ਨਾਲ ਖਿਡਾਰੀਆਂ ਅਤੇ ਦਰਸ਼ਕਾਂ ਲਈ ਇੱਕ ਅਭੁੱਲ ਅਨੁਭਵ ਸਾਬਤ ਹੋਵੇਗਾ। The post ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪਹਿਲਾ ਫੈਡਰੇਸ਼ਨ ਗੱਤਕਾ ਕੱਪ 21 ਤੋਂ 23 ਅਪ੍ਰੈਲ ਤੱਕ ਜਲੰਧਰ ‘ਚ appeared first on TheUnmute.com - Punjabi News. Tags:
|
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਰਣਜੀਤ ਸਾਗਰ ਡੈਮ ਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ Monday 10 April 2023 06:14 AM UTC+00 | Tags: aam-aadmi-party harbhajan-singh-eto news ranjit-sagar-dam shahpurkandi-project the-unmute-breaking-news the-unmute-latest-news ਚੰਡੀਗੜ੍ਹ,10 ਅਪ੍ਰੈਲ 2023: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਐਤਵਾਰ ਨੂੰ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕੀਤਾ। ਸ. ਹਰਭਜਨ ਸਿੰਘ ਈ.ਟੀ.ਓ. ਨੇ ਪਾਵਰ ਹਾਊਸ ਅਤੇ ਗਰਿਡ ਸਬ-ਸਟੇਸ਼ਨ ਦਾ ਬਾਰੀਕੀ ਨਾਲ ਦੌਰਾ ਕੀਤਾ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਪੈਡੀ ਸੀਜਨ ਦੌਰਾਨ ਰਣਜੀਤ ਸਾਗਰ ਡੈਮ ਬਿਜਲੀ ਪੂਰਤੀ ਲਈ ਆਪਣੀ ਪੂਰੀ ਸਮੱਰਥਾ ਨਾਲ ਕੰਮ ਕਰੇਗਾ। ਬਿਜਲੀ ਮੰਤਰੀ ਨੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕਰਨ ਸਮੇਂ ਪੀ.ਐਸ.ਪੀ.ਸੀ.ਐਲ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਮਿੱਥੇ ਸਮੇ ਵਿੱਚ ਸ਼ਾਹਪੁਰਕੰਡੀ ਪ੍ਰੋਜੈਕਟ ਨੂੰ ਪੂਰਾ ਕਰਨ ਦੇ ਆਦੇਸ਼ ਦਿੱਤੇ। ਬਿਜਲੀ ਮੰਤਰੀ ਨੇ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਵਿੱਚ ਚੱਲ ਰਹੇ ਕਾਰਜਾਂ ਤੇ ਸੰਤੁਸ਼ਟੀ ਜਾਹਿਰ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਮਗਰੋਂ ਬਿਜਲੀ ਉਤਪਾਦਨ ਦੇ ਖੇਤਰ 'ਚ ਅਹਿਮ ਰੋਲ ਅਦਾ ਕਰਨਗੇ। ਇਸ ਮੌਕੇ ਬਿਜਲੀ ਮੰਤਰੀ ਨੇ ਰਣਜੀਤ ਸਾਗਰ ਡੈਮ ਦੇ ਸ਼ਹੀਦੀ ਸਮਾਰਕ 'ਤੇ ਜਾ ਕੇ ਇਸ ਡੈਮ ਦੀ ਉਸਾਰੀ ਸਮੇਂ ਸ਼ਹੀਦ ਹੋਏ ਕਰਮਚਾਰੀਆਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ। ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਮੁੱਖ ਇੰਜੀਨੀਅਰ ਹਾਈਡਲ ਪ੍ਰੋਜੈਕਟਸ ਇੰਦਰਪਾਲ ਸਿੰਘ, ਉਪ ਮੁੱਖ ਇੰਜੀਨੀਅਰ ਰਵਿੰਦਰ ਕੁਮਾਰ, ਜਲ ਸਰੋਤ ਵਿਭਾਗ ਦੇ ਇੰਜੀਨੀਅਰ ਜਸਵੀਰ ਪਾਲ ਅਤੇ ਕਾਰਜਕਾਰੀ ਇੰਜੀਨੀਅਰ ਲਖਵਿੰਦਰ ਸਿੰਘ ਹਾਜ਼ਰ ਸਨ। The post ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਰਣਜੀਤ ਸਾਗਰ ਡੈਮ ਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ appeared first on TheUnmute.com - Punjabi News. Tags:
|
ਜ਼ਿਮਨੀ ਚੋਣ ਤੋਂ ਪਹਿਲਾਂ ਹਰਪਾਲ ਸਿੰਘ ਚੀਮਾ ਨੇ ਜਲੰਧਰ ਦੇ ਲੋਕਾਂ ਨੂੰ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਕਰਵਾਇਆ ਜਾਣੂ Monday 10 April 2023 06:22 AM UTC+00 | Tags: aam-aadmi-party breaking-news cm-bhagwant-mann harchand-singh-barsat harpal-singh-cheema jalandhar jalandhar-by-election jalandhar-lok-sabha-election news punjab punjab-electtion-2023 punjab-finance-minister ਜਲੰਧਰ,10 ਅਪ੍ਰੈਲ 2023: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਮੀਡੀਆ ਰਾਹੀਂ ਜਲੰਧਰ ਦੇ ਲੋਕਾਂ ਨੂੰ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੇ ਇੱਕ ਸਾਲ ਦੀ ਬੇਮਿਸਾਲ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ। ਬੀਤੇ ਦਿਨ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਦੁਆਰਾ ਲਿਆਂਦੀ ਗਈ ਨਵੀਂ ਆਬਕਾਰੀ ਨੀਤੀ ਨਾਲ 41% ਦਾ ਰਿਕਾਰਡ ਮਾਲੀਆ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਮਾਨਦਾਰ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਕਈ ਵਿਭਾਗਾਂ ਵਿੱਚ ਮਾਲੀਏ ਵਿੱਚ ਇਤਿਹਾਸਕ ਵਾਧਾ ਹੋਇਆ ਹੈ। ਉਨ੍ਹਾਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਸੂਬੇ ਦਾ ਮਾਲੀਆ ਵਧਾਉਣ ਲਈ ਕੁਝ ਨਹੀਂ ਕੀਤਾ ਸਗੋਂ ਉਲਟਾ ਅਕਾਲੀ ਅਤੇ ਕਾਂਗਰਸ ਸਰਕਾਰਾਂ ਦੌਰਾਨ ਮਾਲੀਆ ਘਟਦਾ ਸੀ। ਉਨ੍ਹਾਂ ਕਿਹਾ ਕਿ ਮਾਲੀਆ ਘਟਣ ਦਾ ਮੁੱਖ ਕਾਰਨ ਵੱਖ-ਵੱਖ ਮਾਫੀਆ ਜਿਵੇਂ ਆਬਕਾਰੀ ਮਾਫੀਆ, ਸ਼ਰਾਬ ਮਾਫੀਆ ਅਤੇ ਟਰਾਂਸਪੋਰਟ ਮਾਫੀਆ ਹਨ। ਇਹ ਮਾਫ਼ੀਏ ਅਕਾਲੀ, ਭਾਜਪਾ ਅਤੇ ਕਾਂਗਰਸੀ ਆਗੂਆਂ ਦੀ ਮਦਦ ਨਾਲ ਪੰਜਾਬ ਦੇ ਖਜ਼ਾਨੇ ਨੂੰ ਲੁੱਟਦੇ ਸਨ। ਉਨ੍ਹਾਂ (Harpal Singh Cheema) ਕਿਹਾ ਕਿ ਜਦੋਂ ਤੋਂ ਪੰਜਾਬ ਦੇ ਲੋਕਾਂ ਨੇ ਪਿਛਲੇ ਸਾਲ ਭਾਰੀ ਫ਼ਤਵੇ ਨਾਲ ਇਮਾਨਦਾਰ ਸਰਕਾਰ ਚੁਣੀ ਹੈ, ਉਦੋਂ ਤੋਂ ਲੁੱਟ-ਖਸੁੱਟ ਤੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਈ ਹੈ। ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਾਨੂੰ ਇਮਾਨਦਾਰ ਰਾਜਨੀਤੀ ਸਿਖਾਈ ਹੈ। ਚੀਮਾ ਨੇ ਕਿਹਾ ਕਿ 'ਆਪ' ਸਰਕਾਰ ਦੇ ਲੋਕ ਪੱਖੀ ਫੈਸਲਿਆਂ ਦੇ ਨਤੀਜੇ ਵਜੋਂ ਪੰਜਾਬ ਵਿੱਚ ਨੌਜਵਾਨਾਂ ਦਾ ਵਿਸ਼ਵਾਸ ਮੁੜ ਬਹਾਲ ਹੋ ਰਿਹਾ ਹੈ। ਉਹ ਵਿਦੇਸ਼ਾਂ ਤੋਂ ਵਾਪਸ ਘਰ ਪਰਤ ਰਹੇ ਹਨ ਅਤੇ ਇੱਥੇ ਕੰਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੀਐਸਟੀ ਕੁਲੈਕਸ਼ਨ ਵਿੱਚ ਵੀ ਲਗਭਗ 17% ਵਾਧਾ ਹੋਇਆ ਹੈ ਕਿਉਂਕਿ ਜਦੋਂ ਲੋਕਾਂ ਨੂੰ ਪਤਾ ਹੁੰਦਾ ਹੈ ਕਿ ਉਨ੍ਹਾਂ ਦੇ ਟੈਕਸ ਦਾ ਪੈਸਾ ਸੂਬੇ ਦੇ ਵਿਕਾਸ ‘ਤੇ ਲੱਗੇਗਾ ਤਾਂ ਲੋਕ ਆਪ ਇਮਾਨਦਾਰੀ ਨਾਲ ਟੈਕਸ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਜ਼ਮੀਨ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ‘ਤੇ 2.25 ਫੀਸਦੀ ਦੀ ਛੋਟ ਦਿੱਤੀ ਗਈ ਸੀ ਅਤੇ ਇਸ ਕਾਰਨ ਮਾਲੀਆ ਫਰਵਰੀ ਦੇ 339 ਕਰੋੜ ਰੁਪਏ ਤੋਂ ਵਧ ਕੇ ਮਾਰਚ ਵਿਚ 658.68 ਕਰੋੜ ਰੁਪਏ ਹੋ ਗਿਆ ਹੈ ਜੋ ਲਗਭਗ 70 ਫੀਸਦੀ ਵਾਧਾ ਹੈ। ‘ਆਪ’ ਆਗੂ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਧਰਮ ਜਾਂ ਫਿਰਕੂ ਤਣਾਅ ਦੇ ਆਧਾਰ ‘ਤੇ ਰਾਜਨੀਤੀ ਕਰਦੀਆਂ ਹਨ ਜਾਂ ਉਨ੍ਹਾਂ ਨੂੰ ਸਬਜ਼ਬਾਗ ਦਿਖਾਉਂਦੀਆਂ ਹਨ, ਪਰ ‘ਆਪ’ ਕੰਮ ਅਤੇ ਇਮਾਨਦਾਰੀ ਦੀ ਰਾਜਨੀਤੀ ਕਰਦੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਰੋਜ਼ਗਾਰ ਪੈਦਾ ਕਰਨ, ਸਰਕਾਰੀ ਨੌਕਰੀਆਂ ਦੇਣ ਅਤੇ ਆਰਜ਼ੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਪਹਿਲੇ ਦਿਨ ਤੋਂ ਸ਼ੁਰੂ ਕਰ ਦਿੱਤਾ ਸੀ। ਅਕਾਲੀ ਅਤੇ ਕਾਂਗਰਸ ਸਰਕਾਰਾਂ ਪਹਿਲੇ ਸਾਢੇ ਚਾਰ ਸਾਲ ਸੁੱਤੀਆਂ ਰਹਿੰਦੀਆਂ ਸਨ, ਪਰ ਅਸੀਂ ਆਪਣੀ ਪਹਿਲੀ ਹੀ ਕੈਬਨਿਟ ਮੀਟਿੰਗ ਤੋਂ ਬਾਅਦ 26,554 ਨੌਕਰੀਆਂ ਦਾ ਇਸ਼ਤਿਹਾਰ ਦਿੱਤਾ, 28,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਅਤੇ ਹਜ਼ਾਰਾਂ ਮੁਲਾਜ਼ਮਾਂ ਨੂੰ ਪੱਕੇ ਕੀਤਾ। ਹਰਪਾਲ ਚੀਮਾ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਦੀ 20,200 ਕਰੋੜ ਰੁਪਏ ਦੀ ਸਬਸਿਡੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਪੀ.ਐਸ.ਪੀ.ਸੀ.ਐਲ. ਨੂੰ ਰਾਜ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਘਾਟੇ ਦਾ ਪ੍ਰਤੀਕ ਮੰਨਿਆ ਜਾਂਦਾ ਸੀ ਪਰ ਆਪ ਸਰਕਾਰ ਪੀ.ਐਸ.ਪੀ.ਸੀ.ਐਲ ਦੀਆਂ ਸਾਰੀਆਂ ਬਕਾਇਆ ਸਬਸਿਡੀਆਂ ਨੂੰ ਕਲੀਅਰ ਕਰੇਗੀ। The post ਜ਼ਿਮਨੀ ਚੋਣ ਤੋਂ ਪਹਿਲਾਂ ਹਰਪਾਲ ਸਿੰਘ ਚੀਮਾ ਨੇ ਜਲੰਧਰ ਦੇ ਲੋਕਾਂ ਨੂੰ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਕਰਵਾਇਆ ਜਾਣੂ appeared first on TheUnmute.com - Punjabi News. Tags:
|
ਨਗਰ ਨਿਗਮ ਚੋਣਾਂ: ਉੱਤਰ ਪ੍ਰਦੇਸ਼ ਦੇ 75 ਜ਼ਿਲ੍ਹਿਆਂ 'ਚ ਦੋ ਪੜਾਵਾਂ 'ਚ ਹੋਣਗੀਆਂ ਚੋਣਾਂ, ਚੋਣ ਜ਼ਾਬਤਾ ਲਾਗੂ Monday 10 April 2023 06:34 AM UTC+00 | Tags: municipal-corporation-elections-2023 municipal-elections news up-election up-news uttar-pradesh ਚੰਡੀਗੜ੍ਹ,10 ਅਪ੍ਰੈਲ 2023: ਉੱਤਰ ਪ੍ਰਦੇਸ਼ (Uttar Pradesh) ਵਿੱਚ ਨਗਰ ਨਿਗਮ ਚੋਣਾਂ ਦੀ ਤਾਰੀਖ਼ ਬੀਤੇ ਦਿਨ ਐਲਾਨ ਕਰ ਦਿੱਤਾ ਹੈ | ਸੂਬੇ ਵਿੱਚ ਨਗਰ ਨਿਗਮ ਚੋਣਾਂ ਦੋ ਪੜਾਅ ਵਿੱਚ ਹੋਣਗੀਆਂ। ਪਹਿਲੇ ਪੜਾਅ ਵਿੱਚ 18 ਵਿੱਚੋਂ 9 ਮੰਡਲਾਂ ਵਿੱਚ 4 ਮਈ ਨੂੰ ਅਤੇ ਦੂਜੇ ਪੜਾਅ ਵਿੱਚ ਬਾਕੀ 9 ਮੰਡਲਾਂ ਵਿੱਚ 11 ਮਈ ਨੂੰ ਵੋਟਾਂ ਪੈਣਗੀਆਂ। ਇਸ ਤਰ੍ਹਾਂ ਸੂਬੇ ਦੇ ਕੁੱਲ 75 ਜ਼ਿਲ੍ਹਿਆਂ ਵਿੱਚ 13 ਮਈ ਨੂੰ ਇੱਕੋ ਸਮੇਂ ਵੋਟਾਂ ਦੀ ਗਿਣਤੀ ਹੋਵੇਗੀ। ਰਾਜ ਚੋਣ ਕਮਿਸ਼ਨਰ ਮਨੋਜ ਕੁਮਾਰ ਨੇ ਚੋਣ ਪ੍ਰੋਗਰਾਮ ਜਾਰੀ ਕਰਕੇ ਸ਼ਹਿਰੀ ਖੇਤਰਾਂ ਵਿੱਚ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਹੈ। ਰਾਜ ਚੋਣ ਕਮਿਸ਼ਨ ਦੇ ਹੈੱਡਕੁਆਰਟਰ ਵਿਖੇ ਚੋਣਾਂ ਦਾ ਐਲਾਨ ਕਰਦਿਆਂ ਰਾਜ ਚੋਣ ਕਮਿਸ਼ਨਰ ਨੇ ਦੱਸਿਆ ਕਿ ਇਹ ਚੋਣ 760 ਨਗਰ ਨਿਗਮ ਵਿੱਚ ਕਰਵਾਈ ਜਾਵੇਗੀ। ਇਨ੍ਹਾਂ ਵਿੱਚੋਂ 17 ਨਗਰ ਨਿਗਮਾਂ, 199 ਨਗਰ ਕੌਂਸਲਾਂ ਅਤੇ 544 ਨਗਰ ਪੰਚਾਇਤਾਂ ਦੀਆਂ 14,684 ਸੀਟਾਂ 'ਤੇ ਚੋਣਾਂ ਹੋਣਗੀਆਂ। ਪਹਿਲਾ ਪੜਾਅ ਦਾ ਪ੍ਰੋਗਰਾਮਪਹਿਲੇ ਪੜਾਅ ਦੀਆਂ ਚੋਣਾਂ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ 10 ਮਈ ਨੂੰ ਪਬਲਿਕ ਨੋਟਿਸ ਜਾਰੀ ਕੀਤਾ ਜਾਵੇਗਾ। ਚੋਣ ਅਧਿਕਾਰੀ ਵੱਲੋਂ 11 ਅਪ੍ਰੈਲ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਮੀਦਵਾਰ 11 ਤੋਂ 17 ਅਪ੍ਰੈਲ ਤੱਕ ਨਾਮਜ਼ਦਗੀ ਪੱਤਰ ਖਰੀਦ ਅਤੇ ਦਾਖਲ ਕਰ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਅਪ੍ਰੈਲ ਨੂੰ ਹੋਵੇਗੀ। ਉਮੀਦਵਾਰ 20 ਅਪ੍ਰੈਲ ਨੂੰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। 21 ਅਪ੍ਰੈਲ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। 4 ਮਈ ਨੂੰ ਵੋਟਾਂ ਪੈਣਗੀਆਂ। ਦੂਜੇ ਪੜਾਅ ਦਾ ਪ੍ਰੋਗਰਾਮਜ਼ਿਲ੍ਹਾ ਮੈਜਿਸਟਰੇਟ ਵੱਲੋਂ 16 ਅਪ੍ਰੈਲ ਨੂੰ ਜਨਤਕ ਨੋਟਿਸ ਜਾਰੀ ਕੀਤਾ ਜਾਵੇਗਾ। ਰਿਟਰਨਿੰਗ ਅਫ਼ਸਰ ਵੱਲੋਂ 17 ਅਪਰੈਲ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਉਮੀਦਵਾਰ 24 ਅਪ੍ਰੈਲ ਤੱਕ ਨਾਮਜ਼ਦਗੀ ਦਾਖਲ ਕਰ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 25 ਅਪ੍ਰੈਲ ਨੂੰ ਹੋਵੇਗੀ। 27 ਅਪ੍ਰੈਲ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। 28 ਅਪ੍ਰੈਲ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। 11 ਮਈ ਨੂੰ ਵੋਟਾਂ ਪੈਣਗੀਆਂ। The post ਨਗਰ ਨਿਗਮ ਚੋਣਾਂ: ਉੱਤਰ ਪ੍ਰਦੇਸ਼ ਦੇ 75 ਜ਼ਿਲ੍ਹਿਆਂ ‘ਚ ਦੋ ਪੜਾਵਾਂ ‘ਚ ਹੋਣਗੀਆਂ ਚੋਣਾਂ, ਚੋਣ ਜ਼ਾਬਤਾ ਲਾਗੂ appeared first on TheUnmute.com - Punjabi News. Tags:
|
ਕੋਰੋਨਾ ਵਾਇਰਸ ਦੇ ਮੱਦੇਨਜਰ ਦੇਸ਼ ਭਰ 'ਚ ਮੌਕ ਡ੍ਰਿਲ ਜਾਰੀ, ਇਨ੍ਹਾਂ ਸੂਬਿਆਂ 'ਚ ਮਾਸਕ ਪਹਿਨਣਾ ਲਾਜ਼ਮੀ Monday 10 April 2023 06:50 AM UTC+00 | Tags: breaking-news corona-virus covid-19 mansukh-mandaviya mock-drills new news union-territories ਚੰਡੀਗੜ੍ਹ,10 ਅਪ੍ਰੈਲ 2023: ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਅਤੇ ਸਿਹਤ ਵਿਭਾਗ ਦੇ ਪ੍ਰਿੰਸੀਪਲ ਅਤੇ ਵਧੀਕ ਮੁੱਖ ਸਕੱਤਰਾਂ ਦੇ ਨਾਲ ਇੱਕ ਸਮੀਖਿਆ ਮੀਟਿੰਗ ਵਿੱਚ ਤਿਆਰੀ ਦੀ ਜਾਂਚ ਕਰਨ ਦੇ ਨਾਲ-ਨਾਲ ਤਿਆਰੀਆਂ ਬਾਰੇ ਮੌਕ ਡ੍ਰਿਲ (Mock Drills) ਕਰਨ ਦੇ ਨਿਰਦੇਸ਼ ਦਿੱਤੇ ਸਨ। ਜਿਸ ਤੋਂ ਬਾਅਦ ਅੱਜ ਦੇਸ਼ ਭਰ ਵਿੱਚ ਮੌਕ ਡ੍ਰਿਲ ਸ਼ੁਰੂ ਹੋ ਗਈ ਹੈ। ਚੇਨਈ ਦੇ ਰਾਜੀਵ ਗਾਂਧੀ ਜਨਰਲ ਹਸਪਤਾਲ ਵਿੱਚ ਕੋਰੋਨਾ ਮਹਾਂਮਾਰੀ ਦੀਆਂ ਤਿਆਰੀਆਂ ਸਬੰਧੀ ਇੱਕ ਮੌਕ ਡਰਿੱਲ ਵੀ ਕਰਵਾਈ ਗਈ, ਜਿਸ ਦਾ ਸੂਬੇ ਦੇ ਸਿਹਤ ਮੰਤਰੀ ਵੱਲੋਂ ਨਿਰੀਖਣ ਵੀ ਕੀਤਾ ਗਿਆ। ਇਸਦੇ ਨਾਲ ਹੀ ਦੇਸ਼ ਭਰ ਵਿੱਚ ਇੱਕ ਦਿਨ ਵਿੱਚ ਕੋਰੋਨਾ ਵਾਇਰਸ ਸੰਕਰਮਣ ਦੇ 5,880 ਨਵੇਂ ਕੇਸਾਂ ਦੇ ਆਉਣ ਤੋਂ ਬਾਅਦ, ਦੇਸ਼ ਵਿੱਚ ਹੁਣ ਤੱਕ ਸੰਕਰਮਿਤ ਲੋਕਾਂ ਦੀ ਗਿਣਤੀ 4,47,62,496 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 35,199 ਹੋ ਗਈ ਹੈ। ਸੋਮਵਾਰ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਵਿੱਚ ਚਾਰ-ਚਾਰ ਅਤੇ ਗੁਜਰਾਤ, ਜੰਮੂ-ਕਸ਼ਮੀਰ, ਮਹਾਰਾਸ਼ਟਰ ਅਤੇ ਰਾਜਸਥਾਨ ਵਿੱਚ ਇੱਕ-ਇੱਕ ਮਰੀਜ਼ ਦੀ ਮੌਤ ਹੋ ਗਈ ਹੈ। 30,979 ਹੈ। ਨਾਲ ਹੀ, ਇਨਫੈਕਸ਼ਨ ਕਾਰਨ ਹੋਈਆਂ ਮੌਤਾਂ ਦੇ ਅੰਕੜਿਆਂ ਦਾ ਮੁੜ ਮਿਲਾਪ ਕਰਦੇ ਹੋਏ, ਕੇਰਲ ਨੇ ਉਨ੍ਹਾਂ ਮਰੀਜ਼ਾਂ ਦੀ ਸੂਚੀ ਵਿੱਚ ਦੋ ਹੋਰ ਨਾਂ ਸ਼ਾਮਲ ਕੀਤੇ ਹਨ ਜਿਨ੍ਹਾਂ ਨੇ ਵਿਸ਼ਵਵਿਆਪੀ ਮਹਾਂਮਾਰੀ ਕਾਰਨ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ। ਹਰਿਆਣਾ ਸਰਕਾਰ ਨੇ ਸਾਵਧਾਨੀ ਦੇ ਉਪਾਅ ਵਜੋਂ ਜਨਤਕ ਥਾਵਾਂ ਅਤੇ ਸਕੂਲਾਂ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਚਾਇਤਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਨੂੰ ਯਕੀਨੀ ਬਣਾਉਣ। ਕੇਰਲ ਸਰਕਾਰ ਨੇ ਗਰਭਵਤੀ ਔਰਤਾਂ, ਬਜ਼ੁਰਗ ਨਾਗਰਿਕਾਂ ਅਤੇ ਹੋਰ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਮਾਸਕ ਲਾਜ਼ਮੀ ਕਰ ਦਿੱਤਾ ਹੈ। ਪੁਡੂਚੇਰੀ ਪ੍ਰਸ਼ਾਸਨ ਨੇ ਤੁਰੰਤ ਪ੍ਰਭਾਵ ਨਾਲ ਜਨਤਕ ਥਾਵਾਂ ‘ਤੇ ਮਾਸਕ ਲਾਜ਼ਮੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਯੂਪੀ ਸਰਕਾਰ ਨੇ ਸੂਬੇ ਦੇ ਸਾਰੇ ਹਵਾਈ ਅੱਡਿਆਂ ‘ਤੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਸਕਰੀਨਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। The post ਕੋਰੋਨਾ ਵਾਇਰਸ ਦੇ ਮੱਦੇਨਜਰ ਦੇਸ਼ ਭਰ ‘ਚ ਮੌਕ ਡ੍ਰਿਲ ਜਾਰੀ, ਇਨ੍ਹਾਂ ਸੂਬਿਆਂ ‘ਚ ਮਾਸਕ ਪਹਿਨਣਾ ਲਾਜ਼ਮੀ appeared first on TheUnmute.com - Punjabi News. Tags:
|
ਲੰਡਨ ਜਾਣ ਵਾਲੀ ਫਲਾਈਟ 'ਚ ਯਾਤਰੀ ਦੀ ਕੈਬਿਨ ਕਰੂ ਮੈਂਬਰਾਂ ਨਾਲ ਹੱਥੋਂਪਾਈ, ਦਿੱਲੀ ਵਾਪਸ ਪਰਤੀ ਫਲਾਈਟ Monday 10 April 2023 07:05 AM UTC+00 | Tags: air-india-flight breaking-news delhi-airport delhi-london-flight india-news latest-news londons-heathrow-airport news the-unmute-breaking-news ਚੰਡੀਗੜ੍ਹ,10 ਅਪ੍ਰੈਲ 2023: ਸੋਮਵਾਰ ਨੂੰ ਦਿੱਲੀ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਵਿੱਚ ਇੱਕ ਯਾਤਰੀ ਨੇ ਹੰਗਾਮਾ ਕਰ ਦਿੱਤਾ। ਇਸ ਤੋਂ ਬਾਅਦ ਜਹਾਜ਼ ਨੂੰ ਵਾਪਸ ਦਿੱਲੀ ਹਵਾਈ ਅੱਡੇ (Delhi airport) ‘ਤੇ ਵਾਪਸ ਪਰਤ ਗਿਆ, ਜਿੱਥੇ ਯਾਤਰੀ ਨੂੰ ਉਡਾਣ ਤੋਂ ਉਤਾਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਏਅਰ ਇੰਡੀਆ ਦੀ ਫਲਾਈਟ ਏ.ਆਈ.111, ਜਿਸ ‘ਚ ਕਰੀਬ 225 ਯਾਤਰੀ ਸਵਾਰ ਸਨ, ਜਿਸ ਵਿੱਚ ਇਕ ਵਿਅਕਤੀ ਨੇ ਹੰਗਾਮਾ ਕਰ ਦਿੱਤਾ। ਇਸ ਤੋਂ ਬਾਅਦ ਚਾਲਕ ਦਲ ਨੇ ਉਸ ਨੂੰ ਏਅਰਪੋਰਟ ‘ਤੇ ਉਤਾਰਿਆ ਅਤੇ ਫਲਾਈਟ ਦੁਬਾਰਾ ਲੰਡਨ ਦੇ ਹੀਥਰੋ ਏਅਰਪੋਰਟ ਲਈ ਰਵਾਨਾ ਹੋ ਗਈ। ਏਅਰ ਇੰਡੀਆ ਦਾ ਬਿਆਨਏਅਰ ਇੰਡੀਆ ਨੇ ਵੀ ਇਸ ਮਾਮਲੇ ‘ਚ ਬਿਆਨ ਜਾਰੀ ਕੀਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਦਿੱਲੀ-ਲੰਡਨ ਫਲਾਈਟ ਟੇਕ-ਆਫ ਤੋਂ ਥੋੜ੍ਹੀ ਦੇਰ ਬਾਅਦ ਵਾਪਸ ਆ ਗਈ। ਇੱਕ ਯਾਤਰੀ ਨੇ ਇਸ ਵਿੱਚ ਹੰਗਾਮਾ ਕਰ ਦਿੱਤਾ ਸੀ । ਉਕਤ ਵਿਅਕਤੀ ਨੇ ਜ਼ੁਬਾਨੀ ਅਤੇ ਲਿਖਤੀ ਚਿਤਾਵਨੀਆਂ ਨੂੰ ਵੀ ਨਜ਼ਰਅੰਦਾਜ਼ ਕੀਤਾ ਅਤੇ ਹੰਗਾਮਾ ਜਾਰੀ ਰੱਖਿਆ। ਉਸ ਦੀ ਕੈਬਿਨ ਕਰੂ ਮੈਂਬਰਾਂ ਨਾਲ ਹੱਥੋਂਪਾਈ ਹੋ ਗਈ, ਜਿਸ ਵਿਚ ਦੋ ਜਣੇ ਜ਼ਖਮੀ ਹੋ ਗਏ। ਜਹਾਜ਼ ਨੂੰ ਬਾਅਦ ਵਿੱਚ ਦਿੱਲੀ ਵਾਪਸ ਭੇਜ ਦਿੱਤਾ ਗਿਆ ਅਤੇ ਲੈਂਡਿੰਗ ਤੋਂ ਬਾਅਦ ਵਿਅਕਤੀ ਨੂੰ ਸੁਰੱਖਿਆ ਕਰਮਚਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ। ਉਕਤ ਵਿਅਕਤੀ ਦੇ ਖਿਲਾਫ ਐਫਆਈਆਰ ਵੀ ਦਰਜ ਕੀਤੀ ਗਈ ਹੈ। The post ਲੰਡਨ ਜਾਣ ਵਾਲੀ ਫਲਾਈਟ ‘ਚ ਯਾਤਰੀ ਦੀ ਕੈਬਿਨ ਕਰੂ ਮੈਂਬਰਾਂ ਨਾਲ ਹੱਥੋਂਪਾਈ, ਦਿੱਲੀ ਵਾਪਸ ਪਰਤੀ ਫਲਾਈਟ appeared first on TheUnmute.com - Punjabi News. Tags:
|
ਫਰਾਂਸ 'ਚ ਜ਼ਬਰਦਸਤ ਧਮਾਕੇ ਕਾਰਨ ਦੋ ਇਮਾਰਤਾਂ ਢਹਿ ਢੇਰੀ, ਦੋ ਜਣਿਆਂ ਦੀਆਂ ਲਾਸ਼ਾਂ ਬਰਾਮਦ Monday 10 April 2023 07:17 AM UTC+00 | Tags: breaking-news buildings-collapsed france marseille marseille-news news ਚੰਡੀਗੜ੍ਹ,10 ਅਪ੍ਰੈਲ 2023: ਫਰਾਂਸ (France) ਦੇ ਮਾਰਸੇਲੇ (Marseille) ਵਿੱਚ ਇੱਕ ਜ਼ਬਰਦਸਤ ਧਮਾਕੇ ਵਿੱਚ ਦੋ ਇਮਾਰਤਾਂ ਢਹਿ ਗਈਆਂ। ਇਮਾਰਤਾਂ ਦੇ ਮਲਬੇ ਨੂੰ ਹਟਾਉਣ ਲਈ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਹਾਲਾਂਕਿ ਧਮਾਕੇ ਕਾਰਨ ਇਮਾਰਤਾਂ ਦੇ ਮਲਬੇ ਅੰਦਰ ਅੱਗ ਲੱਗ ਰਹੀ ਹੈ, ਜਿਸ ਕਾਰਨ ਰਾਹਤ ਅਤੇ ਬਚਾਅ ਕਾਰਜਾਂ ‘ਚ ਦੇਰੀ ਹੋ ਰਹੀ ਹੈ। ਹੁਣ ਤੱਕ ਮਲਬੇ ‘ਚੋਂ ਦੋ ਜਣਿਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਸ ਦੇ ਨਾਲ ਹੀ ਛੇ ਜਣੇ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਰਾਹਤ ਅਤੇ ਬਚਾਅ ਕਾਰਜਾਂ ‘ਚ ਕਈ ਮੁਸ਼ਕਿਲਾਂ ਆਉਣ ਕਾਰਨ ਮਲਬੇ ਹੇਠਾਂ ਫਸੇ ਵਿਅਕਤੀਆਂ ਨੂੰ ਕੱਢਣ ‘ਚ ਸਮਾਂ ਲੱਗੇਗਾ। ਇਸ ਤੋਂ ਬਾਅਦ ਉਨ੍ਹਾਂ ਦੀ ਪਛਾਣ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਸ਼ਨੀਵਾਰ ਦੇਰ ਰਾਤ ਮਾਰਸੇਲੇ ਸ਼ਹਿਰ ਦੀ ਇੱਕ ਇਮਾਰਤ ਵਿੱਚ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਉਸ ਇਮਾਰਤ ਅਤੇ ਉਸ ਦੇ ਨੇੜੇ ਦੀ ਇੱਕ ਹੋਰ ਇਮਾਰਤ ਬੁਰੀ ਤਰ੍ਹਾਂ ਨੁਕਸਾਨੀ ਗਈ। ਧਮਾਕੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ ਪਰ ਜਾਂਚ ਅਧਿਕਾਰੀਆਂ ਦਾ ਮੰਨਣਾ ਹੈ ਕਿ ਧਮਾਕਾ ਗੈਸ ਲੀਕ ਹੋਣ ਕਾਰਨ ਹੋਇਆ ਹੈ। ਆਸ-ਪਾਸ ਰਹਿਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਧਮਾਕੇ ਦੇ ਬਾਅਦ ਤੋਂ ਉਹ ਗੈਸ ਦੀ ਤੇਜ਼ ਬਦਬੂ ਮਹਿਸੂਸ ਕਰ ਰਹੇ ਹਨ। ਇਸ ਮੌਕੇ ‘ਤੇ 100 ਤੋਂ ਵੱਧ ਫਾਇਰਫਾਈਟਰ ਮੌਜੂਦ ਹਨ ਅਤੇ ਰਾਹਤ ਅਤੇ ਬਚਾਅ ਕਾਰਜਾਂ ‘ਚ ਲੱਗੇ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ 200 ਤੋਂ ਵੱਧ ਜਣਿਆ ਨੂੰ ਮੌਕੇ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਸ ਤੋਂ ਪਹਿਲਾਂ ਸਾਲ 2018 ਵਿੱਚ ਵੀ ਦੋ ਇਮਾਰਤਾਂ ਢਹਿ ਗਈਆਂ ਸਨ, ਜਿਸ ਵਿੱਚ ਅੱਠ ਜਣਿਆ ਦੀ ਮੌਤ ਹੋ ਗਈ ਸੀ। ਮੰਨਿਆ ਜਾਂਦਾ ਹੈ ਕਿ ਫਰਾਂਸ (France) ਦੇ ਮਾਰਸੇਲੇ (Marseille) ਵਿੱਚ ਇਮਾਰਤ ਦੀ ਉਸਾਰੀ ਮਿਆਰੀ ਨਹੀਂ ਹੈ ਅਤੇ ਲਗਭਗ 40,000 ਲੋਕ ਘਟੀਆ ਇਮਾਰਤਾਂ ਵਿੱਚ ਰਹਿ ਰਹੇ ਹਨ। The post ਫਰਾਂਸ ‘ਚ ਜ਼ਬਰਦਸਤ ਧਮਾਕੇ ਕਾਰਨ ਦੋ ਇਮਾਰਤਾਂ ਢਹਿ ਢੇਰੀ, ਦੋ ਜਣਿਆਂ ਦੀਆਂ ਲਾਸ਼ਾਂ ਬਰਾਮਦ appeared first on TheUnmute.com - Punjabi News. Tags:
|
ਟਵਿੱਟਰ ਨੇ ਬੀਬੀਸੀ ਨੂੰ ਦੱਸਿਆ 'ਗੌਰਮਿੰਟ ਫੰਡਿਡ ਮੀਡੀਆ, ਇਤਰਾਜ਼ ਤੋਂ ਬਾਅਦ ਹਟਾਇਆ ਲੇਬਲ Monday 10 April 2023 07:34 AM UTC+00 | Tags: bbc breaking-news britisbroadcasting-corporation news overnment-funded-media punjab-news tech-news twitter twitter-told-bbc ਚੰਡੀਗੜ੍ਹ,10 ਅਪ੍ਰੈਲ 2023: ਮਾਈਕ੍ਰੋ-ਬਲਾਗਿੰਗ ਪਲੇਟਫਾਰਮ ਟਵਿੱਟਰ ਨੇ ਬ੍ਰਿਟਿਸ਼ ਬ੍ਰੌਡਕਾਸਟਿੰਗ ਕਾਰਪੋਰੇਸ਼ਨ (BBC) ਨੂੰ “ਗੌਰਮਿੰਟ ਫੰਡਿਡ ਮੀਡੀਆ” ਦਾ ਲੇਬਲ ਦੇ ਕੇ ਇੱਕ ਨਵਾਂ ਵਿਵਾਦ ਛੇੜ ਦਿੱਤਾ ਹੈ। ਬੀਬੀਸੀ ਨੇ ਇਸ ਮਾਮਲੇ ਵਿੱਚ ਟਵਿੱਟਰ ਪ੍ਰਬੰਧਨ ‘ਤੇ ਇਤਰਾਜ਼ ਜਤਾਇਆ ਹੈ।ਮੀਡੀਆ ਇੰਸਟੀਚਿਊਟ ਨੇ ਕਿਹਾ ਕਿ ਟਵਿੱਟਰ ਨੂੰ ਸਾਡੇ ਤੋਂ ਇਹ ਲੇਬਲ ਤੁਰੰਤ ਹਟਾ ਦੇਣਾ ਚਾਹੀਦਾ ਹੈ। ਯੂਐਸ ਰੇਡੀਓ ਨੈਟਵਰਕ ਐਨਪੀਆਰ ਨੇ ਨੈਸ਼ਨਲ ਪਬਲਿਕ ਰੇਡੀਓ ਤੋਂ “ਗੌਰਮਿੰਟ ਫੰਡਿਡ ਮੀਡੀ” ਦਾ ਲੇਬਲ ਵਾਪਸ ਲੈ ਲਿਆ ਹੈ, ਜਿਸ ਨੂੰ ਸਰਕਾਰ ਦੁਆਰਾ ਫੰਡਿਡ ਦੱਸਿਆ ਗਿਆ ਹੈ। ਬੀਬੀਸੀ (BBC) ਨੇ ਕਿਹਾ ਕਿ ਉਹ ਬੀਬੀਸੀ ਗੋਲਡ ਟਿਕ ਬਾਰੇ ਟਵਿੱਟਰ ਨਾਲ ਗੱਲ ਕਰ ਰਿਹਾ ਹੈ ਅਤੇ ਇਸ ਨੂੰ ਜਲਦੀ ਤੋਂ ਜਲਦੀ ਠੀਕ ਕਰ ਦਿੱਤਾ ਜਾਵੇਗਾ। ਮੀਡੀਆ ਕੰਪਨੀ ਨੇ ਕਿਹਾ ਕਿ ਅਸੀਂ ਆਜ਼ਾਦ ਹਾਂ ਅਤੇ ਹਮੇਸ਼ਾ ਰਹੇ ਹਾਂ। ਸਿਰਫ਼ ਯੂਕੇ ਪਬਲਿਕ ਫੰਡ ਸਾਨੂੰ ਲਾਇਸੈਂਸ ਫੀਸ ਰਾਹੀਂ ਦਿੰਦਾ ਹੈ। ਦੂਜੇ ਪਾਸੇ, ਸਰਕਾਰੀ ਫੰਡ ਪ੍ਰਾਪਤ ਮੀਡੀਆ ਦਾ ਮਤਲਬ ਹੈ ਕਿ ਸਰਕਾਰ ਉਸ ਨਿਊਜ਼ ਚੈਨਲ ਦਾ ਸਮਰਥਨ ਕਰ ਰਹੀ ਹੈ ਅਤੇ ਆਪਣੇ ਫੈਸਲਿਆਂ ਅਨੁਸਾਰ ਕਿਸੇ ਵੀ ਸਮੇਂ ਉਸ ਚੈਨਲ ਦੀ ਨੀਤੀ ਨੂੰ ਪ੍ਰਭਾਵਿਤ ਕਰ ਸਕਦੀ ਹੈ। The post ਟਵਿੱਟਰ ਨੇ ਬੀਬੀਸੀ ਨੂੰ ਦੱਸਿਆ ‘ਗੌਰਮਿੰਟ ਫੰਡਿਡ ਮੀਡੀਆ, ਇਤਰਾਜ਼ ਤੋਂ ਬਾਅਦ ਹਟਾਇਆ ਲੇਬਲ appeared first on TheUnmute.com - Punjabi News. Tags:
|
ਇਮਰਾਨ ਖਾਨ ਨੇ ਭਾਰਤ ਦੀ ਵਿਦੇਸ਼ ਨੀਤੀ ਦੀ ਕੀਤੀ ਸ਼ਲਾਘਾ, ਕਿਹਾ- ਰੂਸ ਤੋਂ ਅਸੀਂ ਵੀ ਖਰੀਦਣਾ ਚਾਹੁੰਦੇ ਸੀ ਸਸਤਾ ਤੇਲ Monday 10 April 2023 07:46 AM UTC+00 | Tags: breaking-news imran-khan indias-foreign-policy new news pakistan prime-minister-narendra-modi russia the-unmute-breaking-news the-unmute-punjabi-news ukraine-russia ukraine-russia-war ਚੰਡੀਗੜ੍ਹ,10 ਅਪ੍ਰੈਲ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੇ ਇਕ ਵਾਰ ਫਿਰ ਭਾਰਤ ਦੀ ਤਾਰੀਫ ਕੀਤੀ ਹੈ। ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਰੂਸ-ਯੂਕਰੇਨ ਯੁੱਧ ਦੇ ਦੌਰਾਨ ਪਾਕਿਸਤਾਨ ਰੂਸ ਤੋਂ ਸਸਤਾ ਤੇਲ ਵੀ ਖਰੀਦ ਸਕਦਾ ਹੈ। ਭਾਰਤ ਦੀ ਵਿਦੇਸ਼ ਨੀਤੀ ਬਾਰੇ ਇਮਰਾਨ ਖਾਨ ਨੇ ਕਿਹਾ ਕਿ ਭਾਰਤ ਵਾਂਗ ਅਸੀਂ ਵੀ ਰੂਸ ਤੋਂ ਤੇਲ ਖਰੀਦਣਾ ਚਾਹੁੰਦੇ ਸੀ ਪਰ ਅਸੀਂ ਨਹੀਂ ਖਰੀਦ ਸਕੇ। ਕਿਉਂਕਿ ਸਾਡੀ ਸਰਕਾਰ ਡਿੱਗ ਗਈ ਸੀ । ਇਸ ਤੋਂ ਪਹਿਲਾਂ ਮਈ 2022 ਵਿੱਚ ਇਮਰਾਨ ਖਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੂਸ ਤੋਂ ਤੇਲ ਖਰੀਦਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਭਾਰਤ ਕਵਾਡ ਦਾ ਮੈਂਬਰ ਹੈ। ਉਸ ‘ਤੇ ਅਮਰੀਕੀ ਦਬਾਅ ਹੈ। ਇਸ ਦੇ ਬਾਵਜੂਦ ਉਹ ਰੂਸ ਤੋਂ ਸਸਤਾ ਤੇਲ ਖਰੀਦ ਰਿਹਾ ਹੈ ਅਤੇ ਇਸ ਰਾਹੀਂ ਉਹ ਆਪਣੇ ਨਾਗਰਿਕਾਂ ਨੂੰ ਰਾਹਤ ਦੇ ਰਿਹਾ ਹੈ। ਮੇਰੀ ਸਰਕਾਰ ਵੀ ਭਾਰਤ ਦੀ ਤਰਜ਼ ‘ਤੇ ਆਜ਼ਾਦ ਵਿਦੇਸ਼ ਨੀਤੀ ਚਾਹੁੰਦੀ ਸੀ ਅਤੇ ਇਸ ‘ਤੇ ਕੰਮ ਕਰ ਰਹੀ ਹੈ। ਇਮਰਾਨ ਖਾਨ (Imran Khan) 22 ਤੋਂ 24 ਫਰਵਰੀ ਤੱਕ ਰੂਸ ਦੇ ਦੌਰੇ ‘ਤੇ ਸਨ। 24 ਫਰਵਰੀ ਨੂੰ ਰੂਸੀ ਫ਼ੌਜਾਂ ਨੇ ਯੂਕਰੇਨ ਉੱਤੇ ਹਮਲਾ ਕਰ ਦਿੱਤਾ ਸੀ । 23 ਸਾਲਾਂ ਵਿੱਚ ਇਹ ਪਹਿਲਾ ਮੌਕਾ ਸੀ ਜਦੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਰੂਸ ਦਾ ਦੌਰਾ ਕੀਤਾ ਸੀ। ਇਸ ਤੋਂ ਪਹਿਲਾਂ ਮਾਰਚ 1999 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਰੂਸ ਗਏ ਸਨ। 2022 ‘ਚ ਤੇਲ ਦੀਆਂ ਕੀਮਤਾਂ ‘ਚ ਭਾਰੀ ਵਾਧੇ ਕਾਰਨ ਪਾਕਿਸਤਾਨ ਦੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਮਰਾਨ ਦੂਜੇ ਦੇਸ਼ਾਂ ਤੋਂ ਕਰਜ਼ਾ ਲੈ ਕੇ ਪਾਕਿਸਤਾਨ ਦੀ ਆਰਥਿਕਤਾ ਨੂੰ ਠੀਕ ਕਰਨ ਵਿੱਚ ਰੁੱਝਿਆ ਹੋਇਆ ਸੀ। The post ਇਮਰਾਨ ਖਾਨ ਨੇ ਭਾਰਤ ਦੀ ਵਿਦੇਸ਼ ਨੀਤੀ ਦੀ ਕੀਤੀ ਸ਼ਲਾਘਾ, ਕਿਹਾ- ਰੂਸ ਤੋਂ ਅਸੀਂ ਵੀ ਖਰੀਦਣਾ ਚਾਹੁੰਦੇ ਸੀ ਸਸਤਾ ਤੇਲ appeared first on TheUnmute.com - Punjabi News. Tags:
|
ਹਰਿਆਣਾ ਦੇ ਗੁਰਦੁਆਰਿਆਂ 'ਚ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਨੇ SGPC ਦੇ ਮੁੱਖ ਦਫਤਰ ਸਾਹਮਣੇ ਲਾਇਆ ਧਰਨਾ Monday 10 April 2023 08:39 AM UTC+00 | Tags: amritsar breaking-news harjinder-singh-dhami haryana haryana-gurdwara-parbandhak-committee hsgpc latest-news news punjabi-news sgpc shiromani-gurdwara-parbandhak-committee the-unmute-breaking-news the-unmute-punjabi-news ਅੰਮ੍ਰਿਤਸਰ,10 ਅਪ੍ਰੈਲ 2023: ਪਿਛਲੇ ਕੁਝ ਮਹੀਨੇ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਤੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖ ਹੋ ਗਈ ਹੈ, ਜਿਸਦੇ ਚੱਲਦੇ ਲਗਾਤਾਰ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਆਣਾ ਕਮੇਟੀ ਦੇ ਖ਼ਿਲਾਫ਼ ਮਾਣਯੋਗ ਅਦਾਲਤ ਵਿੱਚ ਵੀ ਪਟੀਸ਼ਨਾਂ ਪਾਈਆਂ ਹੋਈਆਂ ਹਨ, ਲੇਕਿਨ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਜੋ ਹਰਿਆਣਾ ਦੇ ਗੁਰਦੁਆਰਿਆਂ ਵਿੱਚ ਡਿਊਟੀ ਕਰ ਰਹੇ ਸਨ ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖਰੀ ਹੋਂਣ ‘ਤੇ ਉਹ ਐਸਜੀਪੀਸੀ ਦੇ ਮੁਲਾਜ਼ਮ ਹਰਿਆਣਾ ਕਮੇਟੀ ਦੇ ਅਧੀਨ ਆਉਣ ਲੱਗੇ | ਹੁਣ ਮੁਲਾਜ਼ਮਾਂ ਨੇ ਸ਼੍ਰੋਮਣੀ ਕਮੇਟੀ (SGPC) ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੀ ਡਿਊਟੀ ਪੰਜਾਬ ਦੇ ਗੁਰਦੁਆਰਿਆਂ ਲਗਾਈ ਜਾਵੇ | ਅੱਜ ਉਹਨਾਂ ਵੱਲੋਂ ਐਸਜੀਪੀਸੀ ਦੇ ਮੁੱਖ ਦਫਤਰ ਦੇ ਬਾਹਰ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਐਸਜੀਪੀਸੀ ਦੇ ਅਧੀਨ ਆਉਂਦੇ ਗੁਰਦੁਆਰਿਆਂ ਵਿੱਚ ਡਿਊਟੀ ਨਿਭਾ ਰਹੇ ਸਨ ਅਤੇ ਐਸਜੀਪੀਸੀ ਵੱਲੋਂ ਹੀ ਉਹਨਾਂ ਦੀ ਡਿਊਟੀ ਹਰਿਆਣਾ ਦੇ ਗੁਰਦੁਆਰਿਆਂ ਵਿੱਚ ਲਗਾਈ ਗਈ ਸੀ | ਬਾਅਦ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਵੱਖਰੀ ਹੋ ਗਈ, ਜਿਸ ਕਰਕੇ ਉਨ੍ਹਾਂ ਦੀਆਂ ਡਿਊਟੀਆਂ ਹਰਿਆਣਾ ਗੁਰਦੁਆਰਾ ਕਮੇਟੀ ਦੇ ਅਧੀਨ ਆਉਣ ਲੱਗੀਆਂ | ਉਹਨਾਂ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੇ ਐਕਟ ‘ਤੇ ਸਾਨੂੰ ਭਰੋਸਾ ਨਹੀਂ ਹੈ | ਜਿਸ ਕਰਕੇ ਉਹ ਲਗਾਤਾਰ ਹੀ ਸ਼੍ਰੋਮਣੀ ਕਮੇਟੀ ਨੂੰ ਅਪੀਲ ਕਰ ਰਹੇ ਹਨ ਕਿ ਉਨ੍ਹਾਂ ਦੀ ਪੰਜਾਬ ਦੇ ਗੁਰਦੁਆਰਿਆਂ ਵਿੱਚ ਹੀ ਡਿਊਟੀ ਲਗਾਈ ਜਾਵੇ ਅਤੇ ਉਨ੍ਹਾਂ ਵਲੋਂ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਦਿੱਤਾ ਜਾਵੇਗਾ | The post ਹਰਿਆਣਾ ਦੇ ਗੁਰਦੁਆਰਿਆਂ ‘ਚ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਨੇ SGPC ਦੇ ਮੁੱਖ ਦਫਤਰ ਸਾਹਮਣੇ ਲਾਇਆ ਧਰਨਾ appeared first on TheUnmute.com - Punjabi News. Tags:
|
ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਭਾਗੋਮਾਜਰਾ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ Monday 10 April 2023 08:46 AM UTC+00 | Tags: aam-aadmi-party bhago-majra breaking-news cm-bhagwant-mann grain-market latest-news mla-kulwant-singh mohali-constituency news punjab the-unmute-breaking-news village-bhago-majra ਮੋਹਾਲੀ, 10 ਅਪ੍ਰੈਲ 2023: ਹਲਕਾ ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਅੱਜ ਹਲਕੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ | ਇਸਦੇ ਨਾਲ ਉਨ੍ਹਾਂ ਨੇ ਹੀ ਪਿੰਡ ਭਾਗੋਮਾਜਰਾ ਦੀ ਅਨਾਜ਼ ਮੰਡੀ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ ਅਤੇ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਸ. ਕੁਲਵੰਤ ਸਿੰਘ ਨੇ ਕਿਹਾ ਕਿ ਨੇ ਕਿਹਾ ਕਿ ਮੰਡੀਆਂ 'ਚ ਬਾਰਦਾਨੇ ਸਮੇਤ ਬਰਸਾਤਾਂ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਲੋੜ ਮੁਤਾਬਕ ਤਰਪਾਲਾਂ ਦੀ ਉਪਲਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਹੋਰ ਬੁਨਿਆਦੀ ਲੋੜਾਂ ਨੂੰ ਯਕੀਨੀ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ 'ਚ ਸੁੱਕੀ ਹੋਈ ਕਣਕ ਹੀ ਲੈ ਕੇ ਆਉਣ ਤਾਂ ਜੋ ਮੰਡੀ 'ਚ ਆਈ ਕਣਕ ਦੀ ਨਾਲੋ ਨਾਲ ਖਰੀਦ ਕਰਕੇ ਅਦਾਇਗੀ ਕੀਤੀ ਜਾ ਸਕੇ। ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਪਿਛਲੇ ਦਿਨੀਂ ਹੋਈ ਬਰਸਾਤ ਤੇ ਗੜ੍ਹੇਮਾਰੀ ਕਾਰਨ ਸੂਬੇ ਦੇ ਕਿਸਾਨਾਂ ਦੀ ਹੋਈ ਫ਼ਸਲ ਦੇ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਤੁਰੰਤ ਗਿਰਦਾਵਰੀ ਕਰਕੇ ਰਿਪੋਰਟ ਭੇਜਣ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇ ਕੇ ਰਾਹਤ ਦੇਣ ਲਈ ਹਦਾਇਤ ਕੀਤੀ ਗਈ ਹੈ। ਕਿਸਾਨਾਂ ਨੇ ਵੀ ਫ਼ਸਲਾਂ ਦੀਆਂ ਗਿਰਦਾਰਵਰੀਆਂ ਨੂੰ ਲੈ ਕੇ ਸੰਤੁਸ਼ਟੀ ਪ੍ਰਗਟਾਈ ਹੈ | ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ 13 ਅਪ੍ਰੈਲ ਤੋਂ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਸ਼ੁਰੂ ਕਰ ਦਿੱਤਾ ਜਾਵੇਗਾ | ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਵਿਰੋਧੀਆਂ ਪਾਰਟੀਆਂ ਕੋਲ ਕੋਈ ਮੁੱਦਾ ਨਹੀਂ ਹੈ, ਇਸ ਲਈ ਸਿਰਫ਼ ਮਾਨ ਸਰਕਾਰ ਦੀ ਆਲੋਚਨਾ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ, ਸੂਬੇ ਦੇ ਕਿਸਾਨਾਂ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ |ਇਸ ਮੌਕੇ ਉਨ੍ਹਾਂ ਨੇ ਜ਼ਿਮੀਂਦਾਰਾਂ, ਆੜ੍ਹੀਆਂ ਅਤੇ ਮੌਜੂਦ ਲੋਕਾਂ ਨਾਲ ਗੱਲਬਾਤ ਕੀਤੀ, ਉਨ੍ਹਾਂ ਨੂੰ ਛੇਤੀ ਤੋਂ ਛੇਤੀ ਫ਼ਸਲਾਂ ਦੀ ਅਦਾਇਗੀ ਦਾ ਭਰੋਸਾ ਦਵਾਇਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨਾਲ ਰਿੰਕੂ ਗੁਡਾਣਾ, ਬੰਤ ਸਿੰਘ ਗੁਡਾਣਾ, ਜੱਸ ਗੁਡਾਣਾ, ਹਰਮੀਤ ਸਿੰਘ ਸਾਬਕਾ ਸਰਪੰਚ ਗੁਡਾਣਾ, ਨੰਬਰਦਾਰ ਗੁਰਜੰਟ ਸਿੰਘ ਗੁਡਾਣਾ, ਜਥੇਦਾਰ ਬਲਬੀਰ ਸਿੰਘ ਬੈਰੋਂਪੁਰ, ਅਵਤਾਰ ਸਿੰਘ ਮੌਲੀ ਬੈਦਵਾਣ, ਹਰਪਾਲ ਸਿੰਘ ਚੰਨਾ ਮਟੌਰ, ਜਸਪਾਲ ਸਿੰਘ ਮਟੌਰ, ਹਰਮੇਸ਼ ਸਿੰਘ ਕੁੰਬੜਾ, ਹਰਬਿੰਦਰ ਸਿੰਘ ਫੇਜ-1, ਡਾ. ਕੁਲਦੀਪ ਸਿੰਘ, ਅਵਤਾਰ ਸਿੰਘ ਬੈਰੋਂਪੁਰ, ਰਣਜੀਤ ਸਿੰਘ ਭਾਗੋਮਾਜਰਾ, ਰਘਵੀਰ ਸਿੰਘ ਭਾਗੋਮਾਜਰਾ, ਗੁਰਪ੍ਰੀਤ ਸਿੰਘ ਭਾਗੋਮਾਜਰਾ, ਪਿੰਡਾਂ ਦੇ ਕਿਸਾਨ ਅਤੇ ਆੜ੍ਹਤੀਏ ਆਦਿ ਮੌਜੂਦ ਰਹੇ । The post ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਭਾਗੋਮਾਜਰਾ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ appeared first on TheUnmute.com - Punjabi News. Tags:
|
ਅੰਮ੍ਰਿਤਪਾਲ ਸਿੰਘ ਦਾ ਸਾਥੀ ਪੱਪਲਪ੍ਰੀਤ ਕੱਥੂ ਨੰਗਲ ਤੋਂ ਕੀਤਾ ਗ੍ਰਿਫਤਾਰ: IGP ਸੁਖਚੈਨ ਸਿੰਘ ਗਿੱਲ Monday 10 April 2023 09:15 AM UTC+00 | Tags: delhi-police news pappalpreet punjab-police the-unmute-breaking-news the-unmute-punjab ਚੰਡੀਗੜ੍ਹ, 10 ਅਪ੍ਰੈਲ 2023: ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ (IGP Sukhchain Singh Gill) ਨੇ ਪ੍ਰੈਸ ਕਾਨਫਰੰਸ ਦੌਰਾਨ ਅਮ੍ਰਿਤਪਾਲ ਸਿੰਘ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਅਹਿਮ ਜਾਣਕਾਰੀ ਦਿੱਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਨੂੰ ਕੱਥੂ ਨੰਗਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ | ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਪੱਪਲਪ੍ਰੀਤ ਨੂੰ ਐਨ.ਐੱਸ.ਏ ਤਹਿਤ ਡਿਟੇਨ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਪੱਪਲਪ੍ਰੀਤ ਛੇ ਮਾਮਲਿਆਂ ਵਿੱਚ ਲੋੜੀਂਦਾ ਸੀ, ਇਸ ਸੰਬੰਧੀ ਜਾਣਕਾਰੀ ਜਲਦ ਸਾਂਝੀ ਕੀਤੀ ਜਾਵੇਗੀ | The post ਅੰਮ੍ਰਿਤਪਾਲ ਸਿੰਘ ਦਾ ਸਾਥੀ ਪੱਪਲਪ੍ਰੀਤ ਕੱਥੂ ਨੰਗਲ ਤੋਂ ਕੀਤਾ ਗ੍ਰਿਫਤਾਰ: IGP ਸੁਖਚੈਨ ਸਿੰਘ ਗਿੱਲ appeared first on TheUnmute.com - Punjabi News. Tags:
|
ਪੰਜਾਬ ਕੈਬਿਨਟ ਦੀ ਮੀਟਿੰਗ ਸਮਾਪਤ, ਪੰਜਾਬ ਸਰਕਾਰ ਨੇ ਕਿਸਾਨਾਂ ਲਈ ਲਏ ਅਹਿਮ ਫੈਸਲੇ Monday 10 April 2023 10:11 AM UTC+00 | Tags: breaking-news kuldeep-singh-dhaliwal latest-news news punjab-aggriculture-department punjab-cabinet punjab-news the-unmute-breaking-news the-unmute-punjab ਚੰਡੀਗੜ੍ਹ, 10 ਅਪ੍ਰੈਲ 2023: ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ (Punjab Cabinet) ਦੀ ਮੀਟਿੰਗ ਹੋਈ। ਮੀਟਿੰਗ ਸਮਾਪਤ ਹੋਣ ਤੋਂ ਬਾਅਦ ਕੈਬਿਨਟ ਮੰਤਰੀ ਕੁਲਦੀਪ ਧਾਲੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਲਏ ਗਏ ਅਹਿਮ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਅਹਿਮ ਫੈਸਲਿਆਂ 'ਤੇ ਮੋਹਰ ਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਵਿਸਾਖੀ ਤੋਂ ਇਕ ਦਿਨ ਪਹਿਲਾਂ ਫਸਲਾਂ ਦੇ ਖਰਾਬੇ ਲਈ ਮੁਆਵਜ਼ੇ ਦੇ ਚੈੱਕ ਵੰਡਣਗੇ। ਕਿਸਾਨਾਂ ਨੂੰ ਚੈੱਕ ਦੇਣ ਲਈ 13 ਅਪ੍ਰੈਲ ਨੂੰ ਅਬੋਹਰ ਵਿੱਚ ਵੱਡੇ ਪੱਧਰ 'ਤੇ ਪ੍ਰੋਗਰਾਮ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਨੂੰ ਚੈੱਕ ਵੀ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਅਬੋਹਰ ਜਾਣ ਤੋਂ ਪਹਿਲਾਂ ਹੀ ਮੁਆਵਜ਼ੇ ਦੀ ਰਾਸ਼ੀ ਪਹਿਲੇ ਕਿਸਾਨਾਂ ਦੇ ਖਾਤਿਆਂ ਵਿੱਚ ਆ ਜਾਵੇਗੀ। ਇਸ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਦੀ ਸਥਿਤੀ ਅਤੇ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਕਿਸਾਨਾਂ ਦੇ ਹਿੱਤ ਵਿੱਚ ਕੋਈ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਕਿਸਾਨਾਂ ਦੇ ਨਾਲ ਖੜੇ ਹਨ। ਉਨ੍ਹਾਂ ਕਿਹਾ ਕਿ ਗਿਰਦਾਵਰੀ ਲਈ ਅਧਿਕਾਰੀਆਂ ਦੀ ਡਿਊਟੀ ਲਾਈ ਗਈ ਹੈ। ਜੇਕਰ ਫਿਰ ਵੀ ਕੋਈ ਗੜਬੜ ਕਰਦਾ ਹੈ ਤਾਂ ਉਨ੍ਹਾਂ ਨਾਲ ਜਾਂ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਰਕਾਰ ਕੋਲ ਗਿਰਦਾਵਰੀ ਦੀ ਰਿਪੋਰਟ ਆਉਂਦੇ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਚੈੱਕ ਜਮ੍ਹਾ ਕਰਵਾ ਦਿੱਤੇ ਜਾਣਗੇ। ਕੈਬਿਨਟ ਮੀਟਿੰਗ (Punjab Cabinet) ਵਿੱਚ ਇੱਕ ਹੋਰ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ ਕਿ ਇਸ ਮੌਕੇ ਕਿਸਾਨਾਂ ਦੀ ਬਾਂਹ ਫੜੀ ਜਾਵੇ। ਜਿਸ ਤਰ੍ਹਾਂ ਉਹ ਪੰਜਾਬ ਵਿੱਚ ਕਿਸਾਨਾਂ ਦੇ ਭਲੇ ਲਈ ਅੱਗੇ ਆਏ ਹਨ, ਕੇਂਦਰ ਸਰਕਾਰ ਨੂੰ ਵੀ ਅਜਿਹਾ ਹੀ ਕਰਨਾ ਚਾਹੀਦਾ ਹੈ। ਕਣਕ ਦੀ ਖਰੀਦ ਸਮੇਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। The post ਪੰਜਾਬ ਕੈਬਿਨਟ ਦੀ ਮੀਟਿੰਗ ਸਮਾਪਤ, ਪੰਜਾਬ ਸਰਕਾਰ ਨੇ ਕਿਸਾਨਾਂ ਲਈ ਲਏ ਅਹਿਮ ਫੈਸਲੇ appeared first on TheUnmute.com - Punjabi News. Tags:
|
ਫਿਰੋਜ਼ਪੁਰ 'ਚ ਕੌਮਾਂਤਰੀ ਸਰਹੱਦ 'ਤੇ BSF ਨੇ ਹੈਰੋਇਨ ਦੇ ਤਿੰਨ ਪੈਕੇਟ ਕੀਤੇ ਬਰਾਮਦ Monday 10 April 2023 10:20 AM UTC+00 | Tags: aam-aadmi-party border-security-force breaking-news bsf cm-bhagwant-mann drugs-smugglers ferozepur-border news nws punjab punjabi-news smugglers the-unmute-punjabi-news ਚੰਡੀਗੜ੍ਹ, 10 ਅਪ੍ਰੈਲ 2023: ਫਿਰੋਜ਼ਪੁਰ ਬਾਰਡਰ ‘ਤੇ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪਾਕਿਸਤਾਨ ‘ਚ ਬੈਠੇ ਤਸਕਰਾਂ ਦੀ ਇਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਦੇ ਜਵਾਨਾਂ ਨੇ ਸਰਹੱਦ ਪਾਰੋਂ ਸੁੱਟੀ ਗਈ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੇ ਹਨ। ਫਿਲਹਾਲ ਬੀਐਸਐਫ ਦੇ ਜਵਾਨਾਂ ਵੱਲੋਂ ਤਿੰਨ ਪੈਕਟ ਜਾਂਚ ਲਈ ਭੇਜੇ ਗਏ ਹਨ। ਜਿਸ ਵਿੱਚ ਕਰੀਬ 3 ਕਿਲੋ ਹੈਰੋਇਨ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਬੀਐਸਐਫ ਦੇ ਜਵਾਨ ਫਿਰੋਜ਼ਪੁਰ ਸਰਹੱਦ ‘ਤੇ ਗਸ਼ਤ ਕਰ ਰਹੇ ਸਨ। ਫਿਰ ਉਸਦੀ ਨਜ਼ਰ ਖੇਤਾਂ ਵਿੱਚ ਪਏ ਇੱਕ ਪੀਲੇ ਰੰਗ ਦੇ ਪੈਕਟ ਉੱਤੇ ਪਈ। ਜਿਸ ਨੂੰ ਟੇਪ ਨਾਲ ਲਪੇਟਿਆ ਹੋਇਆ ਸੀ। ਇਸ ਤੋਂ ਬਾਅਦ ਜਵਾਨਾਂ ਨੇ ਆਸਪਾਸ ਦੇ ਇਲਾਕੇ ‘ਚ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ। ਉੱਥੇ ਜਵਾਨਾਂ ਨੂੰ ਦੋ ਹੋਰ ਪੈਕੇਟ ਮਿਲੇ ਹਨ। ਦੱਸਿਆ ਜਾ ਰਿਹਾ ਹੈ ਕਿ ਪਾਕਿ ਸਮੱਗਲਰਾਂ ਨੇ ਉਨ੍ਹਾਂ ਨੂੰ ਸਰਹੱਦ ‘ਤੇ ਕੰਡਿਆਲੀ ਤਾਰ ਦੇ ਪਾਰ ਸੁੱਟ ਦਿੱਤਾ ਸੀ ਤਾਂ ਜੋ ਭਾਰਤੀ ਤਸਕਰ ਉਨ੍ਹਾਂ ਨੂੰ ਪ੍ਰਾਪਤ ਕਰ ਸਕਣ। ਪਰ ਜਵਾਨਾਂ ਨੇ ਸਮੇਂ ਸਿਰ ਉਸ ਨੂੰ ਜ਼ਬਤ ਕਰ ਲਿਆ। The post ਫਿਰੋਜ਼ਪੁਰ ‘ਚ ਕੌਮਾਂਤਰੀ ਸਰਹੱਦ ‘ਤੇ BSF ਨੇ ਹੈਰੋਇਨ ਦੇ ਤਿੰਨ ਪੈਕੇਟ ਕੀਤੇ ਬਰਾਮਦ appeared first on TheUnmute.com - Punjabi News. Tags:
|
ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ 'ਚ ਪੰਜ ਤਸਵੀਰਾਂ ਸੁਸ਼ੋਭਿਤ Monday 10 April 2023 10:30 AM UTC+00 | Tags: aam-aadmi-party breaking-news gurdwara-sri-paunta-sahib latest-news news news-latest-news punjabi-news saka-gurdwara-sri-paunta-sahib-1964 sgpc shromani-gurdwara-parbandhak-committee the-unmute-breaking-news ਅੰਮ੍ਰਿਤਸਰ, 10 ਅਪ੍ਰੈਲ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ 'ਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨਿੰਨ ਸ਼ਰਧਾਲੂ ਭਾਈ ਨਗਾਹੀਆ ਸਿੰਘ ਜੀ, ਸਾਕਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ 1964, ਮੋਰਚਾ ਗੰਗਸਰ ਜੈਤੋ ਦੇ ਸ਼ਹੀਦ ਭਾਈ ਦਇਆ ਸਿੰਘ, ਗਦਰੀ ਬਾਬਾ ਸ਼ਹੀਦ ਭਾਈ ਬੰਤਾ ਸਿੰਘ ਸੰਘਵਾਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤੋਤਾ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਵਾਲਿਆਂ ਨੇ ਨਿਭਾਈ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਅਤੇ ਵਿਰਾਸਤ ਦਾ ਅਹਿਮ ਸੋਮਾ ਹੈ ਅਤੇ ਇਥੇ ਕੌਮ ਲਈ ਘਾਲਣਾ ਘਾਲਣ ਵਾਲਿਆਂ ਦੀਆਂ ਤਸਵੀਰਾਂ ਸੁਸ਼ੋਭਿਤ ਕਰਕੇ ਕੌਮੀ ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਈ ਨਗਾਹੀਆ ਸਿੰਘ ਜੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਮਾਛੀਵਾੜੇ ਤੋਂ ਪਿੰਡ ਆਲਮਗੀਰ ਪਹੁੰਚਣ 'ਤੇ ਘੋੜਾ ਭੇਟ ਕੀਤਾ ਸੀ। ਗੁਰੂ ਸਾਹਿਬ ਦੇ ਇਸ ਸ਼ਰਧਾਲੂ ਸਿੱਖ ਪ੍ਰਤੀ ਸੰਗਤਾਂ ਅੰਦਰ ਵੱਡਾ ਸਤਿਕਾਰ ਹੈ, ਜਿਸ ਨੂੰ ਵੇਖਦਿਆਂ ਉਨ੍ਹਾਂ ਦੀ ਤਸਵੀਰ ਇਥੇ ਲਗਾਈ ਗਈ ਹੈ। ਉਨ੍ਹਾਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਗੱਲ ਕਰਦਿਆਂ ਕਿਹਾ ਕਿ 22 ਮਈ 1964 ਨੂੰ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਦੇ 11 ਸਿੰਘਾਂ ਨੇ ਬਾਬਾ ਹਰਭਜਨ ਸਿੰਘ ਦੀ ਅਗਵਾਈ ਵਿਚ ਮਹੰਤਾਂ ਪਾਸੋਂ ਗੁਰੂ ਘਰ ਅਜ਼ਾਦ ਕਰਵਾਉਣ ਲਈ ਸ਼ਹਾਦਤਾਂ ਦਿੱਤੀਆਂ। ਇਹ ਮਿਸਾਲੀ ਸਾਕਾ ਹੈ, ਜਿਸ ਦੇ ਗਵਾਹ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਅੱਜ ਵੀ ਪੰਥਕ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਾਕੇ ਦੇ ਸ਼ਹੀਦਾਂ ਵੱਲੋਂ ਕੌਮੀ ਸੰਗਠਨ ਲਈ ਪਾਏ ਯੋਗਦਾਨ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਸ਼ਹੀਦ ਭਾਈ ਦਇਆ ਸਿੰਘ, ਗਦਰੀ ਯੋਧੇ ਭਾਈ ਬੰਤਾ ਸਿੰਘ ਸੰਘਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਲੰਮਾਂ ਸਮਾਂ ਮੈਂਬਰ ਰਹੇ ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੀਆਂ ਪੰਥ ਲਈ ਸੇਵਾਵਾਂ ਅਤੇ ਘਾਲਣਾ ਵੀ ਮਿਸਾਲੀ ਹੈ। ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਐਡਵੋਕੇਟ ਧਾਮੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਗਿਆਨੀ ਸੁਲਤਾਨ ਸਿੰਘ, ਅਕਾਲੀ ਆਗੂ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਰਣਜੀਤ ਸਿੰਘ ਕਾਹਲੋਂ, ਸ. ਚਰਨ ਸਿੰਘ ਆਲਮਗੀਰ, ਜਥੇਦਾਰ ਤੋਤਾ ਸਿੰਘ ਦੀ ਪਤਨੀ ਬੀਬੀ ਮੁਖਤਿਆਰ ਕੌਰ, ਸਪੁੱਤਰ ਸ. ਬਰਜਿੰਦਰ ਸਿੰਘ ਬਰਾੜ, ਸ. ਬਲਵਿੰਦਰ ਸਿੰਘ, ਡਾ. ਜਸਵਿੰਦਰ ਸਿੰਘ, ਬੀਬੀ ਪਰਮਜੀਤ ਕੌਰ, ਸ. ਜਸਬੀਰ ਸਿੰਘ ਘੁੰਮਣ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਇਕਬਾਲ ਸਿੰਘ ਮੁਖੀ, ਬੀਬੀ ਜਸਬੀਰ ਕੌਰ, ਸ. ਦਿਲਬਾਗ ਸਿੰਘ, ਸ. ਸਤਨਾਮ ਸਿੰਘ, ਸ. ਬਲਵਿੰਦਰ ਸਿੰਘ ਪੋਤਰਾ ਸ਼ਹੀਦ ਭਾਈ ਦਇਆ ਸਿੰਘ ਆਦਿ ਹਾਜ਼ਰ ਸਨ। The post ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ 'ਚ ਪੰਜ ਤਸਵੀਰਾਂ ਸੁਸ਼ੋਭਿਤ appeared first on TheUnmute.com - Punjabi News. Tags:
|
ਅਗਨੀਪਥ ਯੋਜਨਾ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖਾਰਜ Monday 10 April 2023 10:57 AM UTC+00 | Tags: agneepath-yojana bjp breaking-news central-governments-agneepath-yojana cm-bhagwant-mann indian-army justice-jk-maheshwari latest-news news punjabi-news punjab-news supreme-court the-supreme-court the-unmute-breaking-news the-unmute-news the-unmute-punjabi-news ਚੰਡੀਗੜ੍ਹ, 10 ਅਪ੍ਰੈਲ 2023: ਸੁਪਰੀਮ ਕੋਰਟ ਨੇ ਭਾਰਤ ਦੇ ਹਥਿਆਰਬੰਦ ਬਲਾਂ ਦੀ ਭਰਤੀ ਲਈ ਅਗਨੀਪਥ ਯੋਜਨਾ (Agneepath Yojana) ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਦੋ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਅਗਨੀਪਥ ਦੀ ਕਾਨੂੰਨੀਤਾ ਨੂੰ ਬਰਕਰਾਰ ਰੱਖਣ ਵਾਲੇ ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਇਸ ਦੇ ਨਾਲ ਹੀ ਅਗਨੀਪਥ ਯੋਜਨਾ ਨੂੰ ਲਾਗੂ ਕਰਨ ਤੋਂ ਪਹਿਲਾਂ ਸੁਪਰੀਮ ਕੋਰਟ ਭਾਰਤੀ ਹਵਾਈ ਸੈਨਾ ‘ਚ ਭਰਤੀ ਨਾਲ ਜੁੜੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਤਿਆਰ ਹੋ ਗਈ ਹੈ। ਸੁਪਰੀਮ ਕੋਰਟ ਇਸ ਪਟੀਸ਼ਨ ‘ਤੇ 17 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦਈਏ ਕਿ ਅਗਨੀਪਥ ਯੋਜਨਾ ਤੋਂ ਬਾਅਦ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਦੀ ਪੁਰਾਣੀ ਯੋਜਨਾ ਰੱਦ ਕਰ ਦਿੱਤੀ ਗਈ ਸੀ। ਇਸ ਨਾਲ ਭਰਤੀ ਵਿੱਚ ਸ਼ਾਰਟਲਿਸਟ ਕੀਤੇ ਉਮੀਦਵਾਰਾਂ ਦੀ ਨਿਯੁਕਤੀ ਖਤਰੇ ਵਿੱਚ ਪੈ ਗਈ ਹੈ। ਹੁਣ ਸੁਪਰੀਮ ਕੋਰਟ ਇਸ ਮਾਮਲੇ ਦੀ ਸੁਣਵਾਈ ਕਰੇਗਾ। ਕੀ ਹੈ ਅਗਨੀਪਥ ਯੋਜਨਾ ?ਅਗਨੀਪਥ ਯੋਜਨਾ (Agneepath Yojana) ਜੂਨ 2022 ਵਿੱਚ ਸ਼ੁਰੂ ਹੋਈ ਸੀ। ਇਸ ਸਕੀਮ ਤਹਿਤ ਹਰ ਸਾਲ ਸਾਢੇ ਸਤਾਰਾਂ ਤੋਂ 21 ਸਾਲ ਦੀ ਉਮਰ ਦੇ ਕਰੀਬ 45-50 ਹਜ਼ਾਰ ਨੌਜਵਾਨਾਂ ਨੂੰ ਫ਼ੌਜ ਵਿੱਚ ਭਰਤੀ ਕੀਤਾ ਜਾਵੇਗਾ। ਇਨ੍ਹਾਂ ਵਿਚੋਂ ਜ਼ਿਆਦਾਤਰ ਚਾਰ ਸਾਲ ਦੀ ਸੇਵਾ ਤੋਂ ਬਾਅਦ ਸੇਵਾ ਤੋਂ ਬਾਹਰ ਹੋ ਜਾਣਗੇ ਅਤੇ ਸਿਰਫ 25 ਪ੍ਰਤੀਸ਼ਤ ਨੂੰ ਹੋਰ 15 ਸਾਲਾਂ ਲਈ ਸੇਵਾ ਜਾਰੀ ਰੱਖਣ ਲਈ ਚੁਣਿਆ ਜਾਵੇਗਾ। ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦਾ ਦੇਸ਼ ਭਰ ਵਿੱਚ ਵੱਡੇ ਪੱਧਰ ‘ਤੇ ਵਿਰੋਧ ਵੀ ਹੋਇਆ ਸੀ। ਹਾਲਾਂਕਿ ਦਿੱਲੀ ਹਾਈਕੋਰਟ ਨੇ ਆਪਣੇ ਫੈਸਲੇ ‘ਚ ਅਗਨੀਪਥ ਯੋਜਨਾ ਨੂੰ ਦੇਸ਼ ਦੇ ਹਿੱਤ ‘ਚ ਮੰਨਿਆ ਅਤੇ ਕਿਹਾ ਕਿ ਇਸ ਨਾਲ ਸਾਡੇ ਸੁਰੱਖਿਆ ਬਲ ਬਿਹਤਰ ਹੋਣਗੇ। The post ਅਗਨੀਪਥ ਯੋਜਨਾ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖਾਰਜ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਪੈਰਾ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ: ਮੀਤ ਹੇਅਰ Monday 10 April 2023 11:06 AM UTC+00 | Tags: aam-aadmi-party bhagwant-mann breaking-news gurmeet-singh-meet-hayer meet-hayer news para-sportsmen punjab-new-sports-policy punjab-sports-policy sports sports-policy the-unmute-breaking-news ਚੰਡੀਗੜ੍ਹ, 10 ਅਪ੍ਰੈਲ 2023: ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵਿੱਚ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਸ ਵਿੱਚ ਸਾਰੀਆਂ ਖੇਡਾਂ (Sports) ਨੂੰ ਪ੍ਰਮੁੱਖਤਾ ਦੇਣ ਦੇ ਨਾਲ ਪੈਰਾ ਸਪੋਰਟਸ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕਹੀ। ਖੇਡ ਮੰਤਰੀ ਨੇ ਅੱਗੇ ਕਿਹਾ ਕਿ ਪੈਰਾ ਖਿਡਾਰੀਆਂ ਨੇ ਸੂਬੇ ਦੇ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਨਾਮ ਰੌਸ਼ਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਥੋੜੇਂ ਅਰਸੇ ਵਿੱਚ ਪੰਜਾਬ ਦੇ ਪੈਰਾ ਖਿਡਾਰੀਆਂ ਨੇ ਪੈਰਾ ਪਾਵਰਲਿਫਟਿੰਗ, ਪੈਰਾ ਅਥਲੈਟਿਕਸ ਤੇ ਪੈਰਾ ਬੈਡਮਿੰਟਨ ਦੇ ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ। ਪੰਜਾਬ ਦੇ ਖਿਡਾਰੀਆਂ ਨੇ ਕੁੱਲ ਅੱਠ ਸੋਨੇ, ਪੰਜ ਚਾਂਦੀ ਤੇ 15 ਕਾਂਸੀ ਦੇ ਤਮਗ਼ਿਆਂ ਸਮੇਤ ਕੁੱਲ 28 ਤਮਗ਼ੇ ਜਿੱਤੇ। ਉਨ੍ਹਾਂ ਸਾਰੇ ਤਮਗ਼ਾ ਜੇਤੂਆਂ ਨੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ (Sports Policy) ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਖਿਡਾਰੀਆਂ ਦੀ ਫੀਡਬੈਕ ਅਨੁਸਾਰ ਨੀਤੀ ਬਣਾਈ ਜਾ ਰਹੀ ਹੈ। ਮੀਤ ਹੇਅਰ ਨੇ ਅੱਗੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਲਖਨਊ ਵਿਖੇ ਹੋਈ ਨੈਸ਼ਨਲ ਪੈਰਾ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਸੰਜੀਵ ਕੁਮਾਰ ਨੇ ਇਕ-ਇਕ ਸੋਨੇ, ਚਾਂਦੀ ਤੇ ਕਾਂਸੀ, ਰਾਜ ਕੁਮਾਰ ਨੇ ਦੋ ਕਾਂਸੀ ਅਤੇ ਸ਼ਬਾਨਾ ਨੇ ਦੋ ਕਾਂਸੀ ਦੇ ਤਮਗ਼ੇ ਜਿੱਤੇ। ਇਸੇ ਤਰ੍ਹਾਂ ਗੁਜਰਾਤ ਵਿਖੇ ਹੋਈ ਜੂਨੀਅਰ ਤੇ ਸਬ ਜੂਨੀਅਰ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਨਿਸ਼ਾ ਨੇ ਇਕ ਚਾਂਦੀ ਤੇ ਦੋ ਕਾਂਸੀ, ਪਰਵੀਨ ਕੁਮਾਰ ਨੇ ਇਕ ਚਾਂਦੀ ਤੇ ਇਕ ਕਾਂਸੀ ਅਤੇ ਗੁਰਹਰਮਨਦੀਪ ਸਿੰਘ ਨੇ ਦੋ ਕਾਂਸੀ ਦੇ ਤਮਗ਼ੇ ਜਿੱਤੇ। ਪੁਣੇ ਵਿਖੇ ਨੈਸ਼ਨਲ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਮਿਥਨ ਨੇ ਇਕ ਸੋਨੇ, ਕਰਨਦੀਪ ਕੁਮਾਰ ਨੇ ਇਕ ਚਾਂਦੀ ਤੇ ਇਕ ਕਾਂਸੀ, ਗੁਰਵੀਰ ਸਿੰਘ ਨੇ ਦੋ ਕਾਂਸੀ, ਮੁਹੰਮਦ ਯਸੀਰ ਨੇ ਇਕ ਚਾਂਦੀ ਅਤੇ ਅਨਾਇਆ ਬਾਂਸਲ ਨੇ ਇਕ ਕਾਂਸੀ ਦਾ ਤਮਗ਼ਾ ਜਿੱਤਿਆ। ਨਵੀਂ ਦਿੱਲੀ ਵਿਖੇ ਹੋਈ ਸੀਨੀਅਰ ਤੇ ਜੂਨੀਅਰ ਨੈਸ਼ਨਲ ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਪਰਮਜੀਤ ਕੁਮਾਰ, ਗੁਰਸੇਵਕ ਸਿੰਘ, ਵਰਿੰਦਰ ਸਿੰਘ, ਮੁਹੰਮਦ ਨਦੀਮ, ਜਸਪ੍ਰੀਤ ਕੌਰ ਤੇ ਸੀਮਾ ਰਾਣੀ ਨੇ ਸੋਨੇ ਅਤੇ ਕੁਲਦੀਪ ਸਿੰਘ ਤੇ ਸੁਮਨਦੀਪ ਨੇ ਕਾਂਸੀ ਦੇ ਤਮਗ਼ੇ ਜਿੱਤੇ। The post ਪੰਜਾਬ ਸਰਕਾਰ ਪੈਰਾ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ: ਮੀਤ ਹੇਅਰ appeared first on TheUnmute.com - Punjabi News. Tags:
|
BCCI: ਭਾਰਤੀ ਕ੍ਰਿਕਟ ਬੋਰਡ ਨੇ ਸੱਤ ਸਾਲ ਬਾਅਦ ਅਧਿਕਾਰੀਆਂ ਦੇ ਭੱਤੇ 'ਚ ਕੀਤਾ ਵਾਧਾ Monday 10 April 2023 11:16 AM UTC+00 | Tags: bcci bcci-llowance-of-officials bcci-secretary-jai-shah bcci-summit-council board-of-control-for-cricket breaking-news cricket-news india jai-shah news sports-news ਚੰਡੀਗੜ੍ਹ, 10 ਅਪ੍ਰੈਲ 2023: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਸੱਤ ਸਾਲ ਦੇ ਲੰਮੇ ਸਮੇਂ ਤੋਂ ਬਾਅਦ ਆਪਣੇ ਅਧਿਕਾਰੀਆਂ ਦੇ ਭੱਤਿਆਂ ਵਿੱਚ ਵਾਧਾ ਕੀਤਾ ਹੈ। ਹੁਣ ਬੀਸੀਸੀਆਈ ਦੇ ਇੱਕ ਉੱਚ ਅਧਿਕਾਰੀ ਨੂੰ ਵਿਦੇਸ਼ੀ ਦੌਰਿਆਂ ‘ਤੇ ਰੋਜ਼ਾਨਾ ਦੇ ਖਰਚਿਆਂ ਲਈ 1000 ਅਮਰੀਕੀ ਡਾਲਰ ਦਾ ਰੋਜ਼ਾਨਾ ਭੱਤਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਫਲਾਈਟ ‘ਚ ਫਸਟ ਕਲਾਸ ਟਿਕਟ ਵੀ ਮਿਲੇਗੀ। ਬੀਸੀਸੀਆਈ ਦੀ ਸਿਖਰ ਕੌਂਸਲ ਦੀ ਮੀਟਿੰਗ ਵਿੱਚ ਅਹੁਦੇਦਾਰਾਂ ਨੂੰ ਦਿੱਤੇ ਜਾਣ ਵਾਲੇ ਭੱਤਿਆਂ ਵਿੱਚ ਵਾਧਾ ਕਰਨ ਦਾ ਪ੍ਰਸਤਾਵ ਰੱਖਿਆ ਗਿਆ ਸੀ ਪਰ ਇਹ ਪਿਛਲੇ ਸਾਲ ਅਕਤੂਬਰ ਮਹੀਨੇ ਤੋਂ ਹੀ ਲਾਗੂ ਹੈ। ਇਸ ਦਾ ਮਤਲਬ ਇਹ ਹੈ ਕਿ ਪਿਛਲੇ ਸਾਲ ਅਕਤੂਬਰ ਮਹੀਨੇ ਤੋਂ ਬੀਸੀਸੀਆਈ ਦੇ ਅਹੁਦੇਦਾਰਾਂ ਨੂੰ ਵਧਿਆ ਭੱਤਾ ਮਿਲ ਰਿਹਾ ਹੈ, ਜਦੋਂ ਕਿ ਐਤਵਾਰ ਨੂੰ ਹੋਈ ਮੀਟਿੰਗ ਵਿੱਚ ਪ੍ਰਸਤਾਵ ਰੱਖਿਆ ਗਿਆ ਸੀ। ਬੀਸੀਸੀਆਈ ਨੇ ਸੱਤ ਸਾਲਾਂ ਬਾਅਦ ਆਪਣੇ ਅਹੁਦੇਦਾਰਾਂ ਨੂੰ ਮਿਲਣ ਵਾਲੇ ਭੱਤੇ ਬਦਲ ਦਿੱਤੇ ਹਨ। ਪਹਿਲਾਂ, ਬੀਸੀਸੀਆਈ ਦੇ ਅਹੁਦੇਦਾਰਾਂ ਨੂੰ ਵਿਦੇਸ਼ੀ ਦੌਰਿਆਂ ‘ਤੇ ਪ੍ਰਤੀ ਦਿਨ 750 ਅਮਰੀਕੀ ਡਾਲਰ ਮਿਲਦੇ ਸਨ। ਬੀਸੀਸੀਆਈ ਦੇ ਦਸਤਾਵੇਜ਼ ਮੁਤਾਬਕ ਪ੍ਰਧਾਨ, ਉਪ ਪ੍ਰਧਾਨ, ਸਕੱਤਰ, ਖਜ਼ਾਨਚੀ ਅਤੇ ਸੰਯੁਕਤ ਸਕੱਤਰ ਸਮੇਤ ਅਹੁਦੇਦਾਰਾਂ ਨੂੰ ਭਾਰਤ ਵਿੱਚ ਮੀਟਿੰਗਾਂ ਲਈ ਪ੍ਰਤੀ ਦਿਨ 40,000 ਰੁਪਏ ਅਤੇ ਬਿਜ਼ਨਸ ਕਲਾਸ ਵਿੱਚ ਯਾਤਰਾ ਲਈ ਟਿਕਟਾਂ ਮਿਲਣਗੀਆਂ। ਕੰਮ ਨਾਲ ਸਬੰਧਤ ਯਾਤਰਾ ਲਈ 30,000 ਰੁਪਏ ਪ੍ਰਤੀ ਦਿਨ ਦਿੱਤੇ ਜਾਣਗੇ। ਅਧਿਕਾਰੀਆਂ ਕੋਲ ਭਾਰਤ ਅਤੇ ਬਾਹਰ ਵੀ ਮੀਟਿੰਗਾਂ ਜਾਂ ਟੂਰ ਲਈ ਸੂਟ ਰੂਮ ਬੁੱਕ ਕਰਨ ਦੀ ਸਹੂਲਤ ਹੋਵੇਗੀ। ਆਈਪੀਐਲ ਦੇ ਚੇਅਰਮੈਨ ਵੀ ਬੀਸੀਸੀਆਈ ਦੇ ਹੋਰ ਅਹੁਦੇਦਾਰਾਂ ਦੇ ਨਾਲ ਭੱਤੇ ਦੇ ਹੱਕਦਾਰ ਹੋਣਗੇ। ਭਾਰਤੀ ਕ੍ਰਿਕਟਰ ਸੰਘ ਦੇ ਦੋ ਨੁਮਾਇੰਦਿਆਂ ਸਮੇਤ BCCI ਏਪੇਕ ਕੌਂਸਿਲ ਦੇ ਮੈਂਬਰਾਂ ਨੂੰ ਉਨ੍ਹਾਂ ਦੀਆਂ ਤਿਮਾਹੀ ਮੀਟਿੰਗਾਂ ਲਈ ਪ੍ਰਤੀ ਦਿਨ 40,000 ਰੁਪਏ ਅਤੇ ਵਿਦੇਸ਼ੀ ਦੌਰਿਆਂ ‘ਤੇ 500 ਡਾਲਰ ਦਿੱਤੇ ਜਾਣਗੇ। ਹਾਲਾਂਕਿ, ਇਹ ਅਧਿਕਾਰੀ ਆਮ ਤੌਰ ‘ਤੇ ਕੰਮ ਲਈ ਵਿਦੇਸ਼ ਜਾਂਦੇ ਹਨ। ਬੋਰਡ ਨੇ ਆਪਣੀਆਂ ਰਾਜ ਇਕਾਈਆਂ ਦੇ ਮੈਂਬਰਾਂ ਦੇ ਭੱਤਿਆਂ ਵਿੱਚ ਵੀ ਸੋਧ ਕੀਤੀ ਹੈ, ਜਿਨ੍ਹਾਂ ਨੂੰ ਹੁਣ ਘਰੇਲੂ ਯਾਤਰਾ ਲਈ 30,000 ਰੁਪਏ ਪ੍ਰਤੀ ਦਿਨ ਅਤੇ ਵਿਦੇਸ਼ੀ ਯਾਤਰਾ ਲਈ 400 ਡਾਲਰ ਦਿੱਤੇ ਜਾਣਗੇ। ਕ੍ਰਿਕਟ ਸਲਾਹਕਾਰ ਕਮੇਟੀ ਦੇ ਤਿੰਨ ਮੈਂਬਰ ਪੁਰਸ਼ ਅਤੇ ਮਹਿਲਾ ਦੋਵਾਂ ਰਾਸ਼ਟਰੀ ਟੀਮਾਂ ਦੇ ਮੁੱਖ ਕੋਚਾਂ ਦੀ ਚੋਣ ਕਰਦੇ ਹਨ। ਇਨ੍ਹਾਂ ਤਿੰਨਾਂ ਮੈਂਬਰਾਂ ਨੂੰ ਮੀਟਿੰਗਾਂ ਲਈ ਸਾਢੇ ਤਿੰਨ ਲੱਖ ਰੁਪਏ ਦਿੱਤੇ ਜਾਣਗੇ। ਉਨ੍ਹਾਂ ਦੇ ਕੇਸ ਵਿੱਚ ਵਿਦੇਸ਼ ਯਾਤਰਾ ਦੀ ਕੋਈ ਸੰਭਾਵਨਾ ਨਹੀਂ ਹੈ, ਪਰ ਉਨ੍ਹਾਂ ਵਿੱਚੋਂ ਹਰ ਇੱਕ ਇਸ ਲਈ ਪ੍ਰਤੀ ਦਿਨ 400 ਅਮਰੀਕੀ ਡਾਲਰ ਦੀ ਰਕਮ ਦਾ ਹੱਕਦਾਰ ਹੈ। ਧਿਆਨਯੋਗ ਹੈ ਕਿ ਬੀਸੀਸੀਆਈ ਦੇ ਅਹੁਦੇਦਾਰ ਦਾ ਅਹੁਦਾ ਆਨਰੇਰੀ ਹੁੰਦਾ ਹੈ। ਇਸ ਦੇ ਸੀਈਓ ਵਰਗੇ ਚੰਗੀ ਤਨਖਾਹ ਵਾਲੇ ਕਰਮਚਾਰੀਆਂ ਨੂੰ ਵਿਦੇਸ਼ੀ ਦੌਰਿਆਂ ‘ਤੇ US$650 ਦਾ ਰੋਜ਼ਾਨਾ ਭੱਤਾ ਅਤੇ ਭਾਰਤ ਦੇ ਅੰਦਰ 15,000 ਰੁਪਏ ਪ੍ਰਤੀ ਦਿਨ ਮਿਲੇਗਾ। The post BCCI: ਭਾਰਤੀ ਕ੍ਰਿਕਟ ਬੋਰਡ ਨੇ ਸੱਤ ਸਾਲ ਬਾਅਦ ਅਧਿਕਾਰੀਆਂ ਦੇ ਭੱਤੇ ‘ਚ ਕੀਤਾ ਵਾਧਾ appeared first on TheUnmute.com - Punjabi News. Tags:
|
ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਮਿਲੇਗਾ 3 ਫੀਸਦੀ ਮਹਿੰਗਾਈ ਭੱਤਾ, ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਹੋਇਆ ਫੈਸਲਾ Monday 10 April 2023 01:27 PM UTC+00 | Tags: aam-aadmi-party amritsar breaking-news harjinder-singh-dhami news punjab-news shiromani-committee the-unmute-breaking-news the-unmute-news ਅੰਮ੍ਰਿਤਸਰ, 10 ਅਪ੍ਰੈਲ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਹੋਈ। ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੀਟਿੰਗ ਵਿਚ ਗੁਰਦੁਆਰਾ ਸੈਕਸ਼ਨ 85 ਤੇ ਗੁਰਦੁਆਰਾ ਸੈਕਸ਼ਨ 87 ਜੇਫ ਪ੍ਰਬੰਧਕੀ ਕੰਮਾਂ ਨੂੰ ਲੈ ਕੇ ਫੈਸਲੇ ਕੀਤੇ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਮੁਲਾਜ਼ਮਾਂ ਨੂੰ 3 ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ ਹੈ। ਇਸਦੇ ਨਾਲ ਹੀ 10 ਚੈਨਲਾਂ ਅਤੇ ਇਕ ਪੁਲਿਸ ਮੁਲਾਜ਼ਮ ਨੂੰ ਕਾਨੂੰਨੀ ਨੋਟਿਸ ਵੀ ਭੇਜੇ ਗਏ ਹਨ। The post ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਮਿਲੇਗਾ 3 ਫੀਸਦੀ ਮਹਿੰਗਾਈ ਭੱਤਾ, ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਹੋਇਆ ਫੈਸਲਾ appeared first on TheUnmute.com - Punjabi News. Tags:
|
ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੇ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਢਿਆ ਨਗਰ ਕੀਰਤਨ Monday 10 April 2023 01:40 PM UTC+00 | Tags: breaking-news gurdwara-guru-teg-bahadur-sahib nagar-kirtan news sri-akal-takht-sahib ਅੰਮ੍ਰਿਤਸਰ, 10 ਅਪ੍ਰੈਲ 2023: ਹਿੰਦ ਦੀ ਚਾਦਰ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਆਗਮਨ ਪੁਰਬ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਦਾ ਜਨਮ ਅਸਥਾਨ ਗੁਰੂ ਕੇ ਮਹਿਲ ਤੱਕ ਇਕ ਨਗਰ ਕੀਰਤਨ ਸਜਾਇਆ ਗਿਆ | ਇਸ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ | ਅੱਜ ਦੀ ਨਗਰ ਕੀਰਤਨ ਬਾਰੇ ਸਿੰਘ ਸਾਹਿਬ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੋ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਸਭ ਤੋਂ ਛੋਟੇ ਸਪੁੱਤਰ ਸਨ, ਇਤਿਹਾਸ ਵਿੱਚ ਜਿਨ੍ਹਾਂ ਦਾ ਨਾਮ ਤਿਆਗ ਮੱਲ ਆਉਂਦਾ ਹੈ |13 ਵਰ੍ਹਿਆਂ ਦੀ ਉਮਰ ਵਿੱਚ ਕਰਤਾਰਪੁਰ ਸਾਹਿਬ ਦੀ ਜੰਗ ਵਿੱਚ ਹਿੱਸਾ ਲੈਣ ਤੋਂ ਬਾਅਦ ਗੁਰੂ ਸਾਹਿਬ ਵੱਲੋਂ ਤਿਆਗ ਮੱਲ ਜੀ ਦਾ ਨਾਮ ਤਲਵਾਰ ਦੇ ਧਨੀ ਹੋਣ ਕਰਕੇ ਤੇਗ ਬਹਾਦਰ ਰੱਖ ਦਿੱਤਾ ਗਿਆ | ਸ਼੍ਰੋਮਣੀ ਕਮੇਟੀ ਅਧਿਕਾਰੀ ਨੇ ਦੱਸਿਆ ਕਿ ਨਗਰ ਕੀਰਤਨ ਸਜਾਇਆ ਗਿਆ ਹੈ ਅਤੇ ਭਲਕੇ ਸ੍ਰੀ ਹਰਿਮੰਦਰ ਸਾਹਿਬ ਸਵੇਰੇ ਸਾਢੇ ਅੱਠ ਵਜੇ ਤੋਂ 12 ਵਜੇ ਤੱਕ ਸੁੰਦਰ ਜਲੌਅ ਸਜਾਏ ਜਾਣਗੇ ਗੁਰੂ ਤੇਗ ਬਹਾਦਰ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਉਸ ਤੋਂ ਉਪਰੰਤ ਕੀਰਤਨ ਹੋਵੇਗਾ ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਨੇ ਹਿੰਦੂ ਧਰਮ ਵਾਸਤੇ ਆਪਣੀ ਕੁਰਬਾਨੀ ਦੇ ਦਿੱਤੀ ਅਤੇ ਇਸ ਦੀ ਪ੍ਰੇਰਨਾ ਉਨ੍ਹਾਂ ਦੇ ਸਪੁੱਤਰ ਸ੍ਰੀ ਗੋਬਿੰਦ ਰਾਏ ਵੱਲੋਂ 9 ਸਾਲ ਦੀ ਉਮਰ ਵਿੱਚ ਦਿੱਤੀ ਗਈ | ਉਨ੍ਹਾਂ ਕਿਹਾ ਕਿ ਜਿੱਥੇ ਅੱਜ ਉਨ੍ਹਾਂ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਨਗਰ ਕੀਰਤਨ ਸਜਾਏ ਗਏ ਹਨ ਉਥੇ ਹੀ ਸੰਗਤਾਂ ਨੂੰ ਹਿੰਦ ਦੀ ਚਾਦਰ ਵਜੋਂ ਵੀ ਯਾਦ ਕਰ ਰਹੀ ਹੈ | The post ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੇ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਢਿਆ ਨਗਰ ਕੀਰਤਨ appeared first on TheUnmute.com - Punjabi News. Tags:
|
ਕੋਰੋਨਾ ਦੇ ਵੱਧ ਰਹੇ ਮਾਮਲਿਆ ਨੂੰ ਲੈ ਕੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਈ ਮੌਕ ਡਰਿੱਲ Monday 10 April 2023 01:48 PM UTC+00 | Tags: a-mock-drill breaking-news civil-hospital-sri-muktsar-sahib corona covid-19 latest-news news punjab-health-department punjab-health-minister punjab-news the-unmute-punjab ਸ੍ਰੀ ਮੁਕਤਸਰ ਸਾਹਿਬ,10 ਅਪ੍ਰੈਲ 2023: ਕੋਰੋਨਾਂ (Corona) ਦੇ ਵੱਧ ਰਹੇ ਮਾਮਲਿਆ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ ਕੋਵਿਡ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਹਸਪਤਾਲ ਵਿਖੇ ਇੱਕ ਡੰਮੀ ਮਰੀਜ਼ ਬਣਾ ਕੇ ਮੌਕ ਡਰਿੱਲ ਕਰਵਾਈ ਗਈ । ਇਸ ਸਮੇਂ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫਸਰ ਭੁਪਿੰਦਰਜੀਤ ਕੌਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੂਸਾਰ ਕੋਰੋਨਾਂ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਅਸੀ ਇੱਕ ਡੰਮੀ ਮਰੀਜ ਬਣਾ ਕੇ ਹਸਪਤਾਲ ਵਿਖੇ ਮੌਕ ਡਰਿੱਲ ਕੀਤੀ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਚਲਦੇ ਹੋਏ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ। ਜਿਲ੍ਹਾ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਲੈਵਲ-2 ਦਾ ਹਸਪਤਾਲ ਹੈ ਅਤੇ ਇਸ ਵਿੱਚ 100 ਬੈਡ ਲੱਗੇ ਹੋਏ ਹਨ ਅਤੇ ਸਟਾਫ ਦੇ ਪ੍ਰਬੰਧ ਵੀ ਪੂਰੇ ਕਰ ਲਏ ਗਏ ਹਨ। ਪੂਰੇ ਜਿਲ੍ਹੇ ਵਿੱਚ ਹਰ ਰੋਜ਼ 300 ਕੋਵਿਡ-19 ਟੈਸਟਾਂ ਦਾ ਟੀਚਾ ਰੱਖਿਆ ਗਿਆ ਹੈ ਅਤੇ ਕੋਵਿਡ-19 ਨਾਲ ਸਬੰਧਤ ਸਾਰਾ ਸਮਾਨ ਪੂਰਾ ਕਰ ਲਿਆ ਗਿਆ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਭੀੜ ਵਾਲੀਆਂ ਥਾਂਵਾਂ ਤੇ ਨਾ ਜਾਣ ਅਤੇ ਮਾਸਕ ਲਗਾ ਕੇ ਰੱਖਣ। ਇਸ ਸਮੇਂ ਡਾ. ਨਵਰੋਜ਼ ਗੋਇਲ ਮੈਡੀਕਲ ਅਫਸਰ ਵੱਲੋਂ ਦੱਸਿਆ ਗਿਆ ਕਿ ਸਾਡੇ ਪਾਸ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੂਸਾਰ ਕੋਵਿਡ ਦੇ ਸਾਰੇ ਪ੍ਰਬੰਧ ਪੂਰੇ ਹਨ ਅਤੇ ਅੱਜ ਹਸਪਤਾਲ ਵਿਖੇ ਕੋਵਿਡ ਮੌਕ ਡਰਿੱਲ ਕਰਵਾਉਂਦੇ ਹੋਏ ਸਟਾਫ ਨੂੰ ਜਾਣਕਾਰੀ ਦਿੱਤੀ ਹੈ ਕਿ ਕਿਸ ਤਰ੍ਹਾ ਕੋਰੋਨਾ (Corona) ਮਰੀਜ਼ ਨੂੰ ਲੈ ਕੇ ਆਉਣਾ ਹੈ ਅਤੇ ਕਿਸ ਤਰ੍ਹਾ ਸਾਭ ਸੰਭਾਲ ਕਰਨੀ ਹੈ। The post ਕੋਰੋਨਾ ਦੇ ਵੱਧ ਰਹੇ ਮਾਮਲਿਆ ਨੂੰ ਲੈ ਕੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਈ ਮੌਕ ਡਰਿੱਲ appeared first on TheUnmute.com - Punjabi News. Tags:
|
ਦੂਜਿਆਂ 'ਤੇ ਇਲਜ਼ਾਮ ਲਗਾਉਣ ਦੀ ਬਜਾਏ ਨਵਜੋਤ ਸਿੱਧੂ ਆਪਣੇ ਚੰਗੇ ਕੰਮ ਲੋਕਾਂ ਸਾਹਮਣੇ ਰੱਖਣ: MLA ਜੀਵਨਜੋਤ ਕੌਰ Monday 10 April 2023 02:05 PM UTC+00 | Tags: aam-aadmi-party breaking-news cm-bhagwant-mann mla-jeevan-jyot-kaur navjot-sidhu news punjab the-unmute-breaking-news the-unmute-punjab ਅੰਮ੍ਰਿਤਸਰ, 10 ਅਪ੍ਰੈਲ 2023: ਅੰਮ੍ਰਿਤਸਰ ਦੇ ਪੂਰਬੀ ਹਲਕੇ ਦੇ ਵਿੱਚ ਚੋਣਾਂ ਦੇ ਦੌਰਾਨ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਹਰਾਉਣ ਵਾਲੀ ਬੀਬੀ ਜੀਵਨਜੋਤ ਕੌਰ (MLA Jeevan Jyot Kaur) ਵੱਲੋਂ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨੇ ਸਾਧੇ ਹਨ, ਵਿਧਾਇਕ ਜੀਵਨਜੋਤ ਕੌਰ (MLA Jeevan Jyot Kaur) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾੜ ਵਲੋਂ ਅਹੁਦਾ ਸਾਂਭਣ ਮੌਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦੇਣ ਲਈ ਪਹੁੰਚੇ ਹਨ | ਉਨ੍ਹਾਂ ਨੇ ਅਸ਼ੋਕ ਤਲਵਾੜ ਵੱਲੋਂ ਸਾਫ ਤੌਰ ‘ਤੇ ਕਿਹਾ ਗਿਆ ਕਿ ਕਿਸੇ ਵੀ ਤਰਾਂ ਦਾ ਘਪਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਥੇ ਹੀ ਪੰਜਾਬ ਦੇ ਜਲੰਧਰ ਵਿੱਚ ਆਗਾਮੀ ਜ਼ਿਮਨੀ ਚੋਣ ਬਾਰੇ ਜੀਵਨਜੋਤ ਕੌਰ ਨੇ ਕਿਹਾ ਕਿ ਅਸੀਂ ਜਲੰਧਰ ਜਿਮਨੀ ਚੋਣਾਂ ਬਹੁਤ ਵੱਡੇ ਮਾਰਜਨ ਨਾਲ ਜਿੱਤ ਪ੍ਰਾਪਤ ਕਰਾਂਗੇ | ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ ਕੋਈ ਵੀ ਉਮੀਦਵਾਰ ਟਿਕ ਨਹੀਂ ਸਕੇਗਾ | ਨਵਜੋਤ ਸਿੰਘ ਸਿੱਧੂ ਬਾਰੇ ਉਨ੍ਹਾਂ ਨੇ ਕਿਹਾ ਕਿ ਉਹ ਉਨ੍ਹਾਂ ਬਾਰੇ ਪਹਿਲਾਂ ਤਾਂ ਕੁਝ ਨਹੀਂ ਬੋਲਣਾ ਚਾਹੁੰਦੇ ਸਨ, ਲੇਕਿਨ ਜਦੋਂ ਦੇ ਨਵਜੋਤ ਸਿੰਘ ਸਿੱਧੂ ਜੇਲ੍ਹ ‘ਚੋਂ ਬਾਹਰ ਆਏ ਹਨ, ਉਹ ਪੁਰਾਣੇ ਸਿੱਧੂ ਵਾਂਗੂ ਹੀ ਹਨ | ਨਵਜੋਤ ਸਿੱਧੂ ਪਹਿਲਾਂ ਵਾਂਗ ਕੁਝ ਵੀ ਬੋਲ ਜਾਂਦੇ ਹਨ | ਉਨ੍ਹਾਂ ਨੇ ਕਿਹਾ ਕਿ ਮੈ ਨਵਜੋਤ ਸਿੰਘ ਸਿੱਧੂ ਨੂੰ ਕਹਿਣਾ ਚਾਹੁੰਦੇ ਹਨ ਕਿ ਦੂਜਿਆਂ ‘ਤੇ ਇਲਜ਼ਾਮ ਲਗਾਉਣ ਦੀ ਬਜਾਏ ਉਹ ਆਪਣੇ ਵਲੋਂ ਕੀਤੇ ਚੰਗੇ ਕੰਮ ਲੋਕਾਂ ਸਾਹਮਣੇ ਰੱਖਣ | The post ਦੂਜਿਆਂ ‘ਤੇ ਇਲਜ਼ਾਮ ਲਗਾਉਣ ਦੀ ਬਜਾਏ ਨਵਜੋਤ ਸਿੱਧੂ ਆਪਣੇ ਚੰਗੇ ਕੰਮ ਲੋਕਾਂ ਸਾਹਮਣੇ ਰੱਖਣ: MLA ਜੀਵਨਜੋਤ ਕੌਰ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਿਨਟ ਵੱਲੋਂ ਕੇਂਦਰ ਸਰਕਾਰ ਤੋਂ ਕਣਕ ਦੇ ਖ਼ਰੀਦ ਮਾਪਦੰਡਾਂ 'ਚ ਛੋਟ ਦੀ ਮੰਗ Monday 10 April 2023 02:11 PM UTC+00 | Tags: aam-aadmi-party arvind-kejriwal bhagwant-mann cabinet cm-bhagwant-mann news punjab-cabinet punjab-government the-unmute-breaking-news the-unmute-news ਚੰਡੀਗੜ੍ਹ, 10 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ (Punjab Cabinet) ਨੇ ਕੇਂਦਰ ਸਰਕਾਰ ਤੋਂ ਬੇਮੌਸਮੇ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਮੌਜੂਦਾ ਸੀਜ਼ਨ ਵਿੱਚ ਕਣਕ ਖ਼ਰੀਦ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੌਰਾਨ ਕੈਬਨਿਟ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਕਟੌਤੀ ਦੇ ਮਾਪਦੰਡਾਂ ਵਿੱਚ ਢੁਕਵੀਂ ਢਿੱਲ ਦਿੱਤੀ ਜਾਵੇ ਤਾਂ ਕਿ ਪਹਿਲਾਂ ਹੀ ਖ਼ਰਾਬ ਮੌਸਮ ਦੀ ਮਾਰ ਝੱਲ ਰਹੇ ਸੂਬੇ ਦੇ ਕਿਸਾਨਾਂ ਨੂੰ ਹੋਰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਕਣਕ ਦੀ ਪੱਕੀ ਫ਼ਸਲ ਉਤੇ ਪਿਆ ਮੀਂਹ, ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਕਾਰਨ ਬਹੁਤ ਨੁਕਸਾਨ ਹੋਇਆ ਹੈ। ਖੇਤਾਂ ਵਿੱਚ ਪਾਣੀ ਖੜ੍ਹਾ ਹੋਣ ਕਾਰਨ ਕਣਕ ਦਾ ਦਾਣਾ ਵੀ ਬਦਰੰਗ ਹੋਇਆ ਹੈ। ਇਸ ਲਈ ਕੈਬਨਿਟ ਨੇ ਇਕਮੱਤ ਵਿੱਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਣਕ ਦੇ ਦਾਣੇ ਦੇ ਸੁੰਗੜਨ, ਬਦਰੰਗੀ ਤੇ ਨਮੀ ਸਬੰਧੀ ਮਾਪਦੰਡਾਂ ਵਿੱਚ ਛੋਟ ਦਿੱਤੀ ਜਾਣੀ ਚਾਹੀਦੀ ਹੈ। ਕੈਬਨਿਟ ਨੇ ਅੱਗੇ ਕਿਹਾ ਕਿ ਫ਼ਸਲ ਪਾਲਣ ਲਈ ਵਧੀਆਂ ਲਾਗਤਾਂ ਅਤੇ ਹੋਰ ਖ਼ਰਚਿਆਂ ਵਿੱਚ ਹੋਏ ਬੇਤਹਾਸ਼ਾ ਵਾਧੇ ਦੇ ਮੱਦੇਨਜ਼ਰ ਕੁਦਰਤੀ ਆਫ਼ਤਾਂ ਕਾਰਨ ਹੁੰਦੇ ਨੁਕਸਾਨ ਬਦਲੇ ਕਿਸਾਨਾਂ ਨੂੰ ਮਿਲਦੇ ਮੁਆਵਜ਼ੇ ਵਿੱਚ ਕੇਂਦਰ ਸਰਕਾਰ ਦਾ ਹਿੱਸਾ ਕਾਫ਼ੀ ਘੱਟ ਹੈ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ 75 ਫੀਸਦੀ ਤੋਂ ਵੱਧ ਫ਼ਸਲ ਦੇ ਨੁਕਸਾਨ ਲਈ ਕਿਸਾਨਾਂ ਨੂੰ ਮਿਲਦੇ ਮੁਆਵਜ਼ੇ ਵਿੱਚ ਆਪਣਾ ਹਿੱਸਾ ਵਧਾ ਕੇ 15 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਹੈ। ਇਸ ਦੌਰਾਨ ਕੈਬਨਿਟ ਨੇ ਕੇਂਦਰ ਸਰਕਾਰ ਨੂੰ ਵੀ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ਾ ਵਧਾਉਣ ਦੀ ਅਪੀਲ ਕੀਤੀ। ਕੈਬਨਿਟ ਦਾ ਤਰਕ ਸੀ ਕਿ ਮੌਸਮ ਵਿੱਚ ਅਚਾਨਕ ਆਈ ਤਬਦੀਲੀ ਕਾਰਨ ਨੁਕਸਾਨ ਝੱਲਣ ਵਾਲੇ ਵੱਡੀ ਗਿਣਤੀ ਕਿਸਾਨਾਂ ਦਾ ਦਰਦ ਤੇ ਪੀੜ ਸ਼ਬਦਾਂ ਵਿੱਚ ਬਿਆਨ ਨਹੀਂ ਕੀਤੀ ਜਾ ਸਕਦੀ। ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦੇ ਨਾਲ ਪਏ ਮੋਹਲੇਧਾਰ ਮੀਂਹ ਕਾਰਨ ਫ਼ਸਲਾਂ ਦਾ ਵੱਡੇ ਪੱਧਰ ਉਤੇ ਨੁਕਸਾਨ ਹੋਇਆ ਹੈ ਅਤੇ ਵੱਡੀ ਗਿਣਤੀ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਸੱਟ ਵੱਜੀ ਹੈ। ਕੈਬਨਿਟ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਤੇਜ਼ ਹਵਾਵਾਂ, ਮੀਂਹ ਤੇ ਗੜ੍ਹੇਮਾਰੀ ਕਾਰਨ ਜਿਨ੍ਹਾਂ ਕਿਸਾਨਾਂ ਦੀ ਖੜ੍ਹੀ ਫ਼ਸਲ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਕੈਬਨਿਟ ਨੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਏਕੜ ਮਿਲਦਾ ਘੱਟੋ-ਘੱਟ ਮੁਆਵਜ਼ਾ ਦੇਣ ਲਈ ਨਿਯਮਾਂ ਵਿੱਚ ਸੋਧ ਕਰਨ ਦੀ ਲੋੜ ਹੈ। ਕੈਬਨਿਟ ਨੇ ਚੇਤੇ ਕਰਵਾਇਆ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਪੰਜਾਬ ਕੇਂਦਰੀ ਪੂਲ ਵਿੱਚ ਕਣਕ ਦਾ 40 ਤੋਂ 50 ਫੀਸਦੀ ਅਤੇ ਚੌਲਾਂ ਦਾ 30 ਤੋਂ 35 ਫੀਸਦੀ ਯੋਗਦਾਨ ਪਾ ਕੇ ਦੇਸ਼ ਦੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਹਮੇਸ਼ਾ ਮੋਹਰੀ ਰਿਹਾ ਹੈ। ਕਿਸਾਨਾਂ ਦੇ ਸਮਰਪਣ ਤੇ ਵਚਨਬੱਧਤਾ ਦਾ ਅੰਦਾਜ਼ਾ ਇਸ ਗੱਲੋਂ ਲਾਇਆ ਜਾ ਸਕਦਾ ਹੈ ਕਿ ਸਿਰਫ਼ ਦੋ ਫੀਸਦੀ ਭੂਗੋਲਿਕ ਇਲਾਕਾ ਤੇ ਦੇਸ਼ ਦੀ ਆਬਾਦੀ ਦਾ ਇਕ ਫੀਸਦੀ ਤੋਂ ਵੀ ਘੱਟ ਹੋਣ ਦੇ ਬਾਵਜੂਦ ਪੰਜਾਬ, ਦੇਸ਼ ਦੇ ਅਨਾਜ ਭੰਡਾਰ ਵਿੱਚ ਸਾਰੇ ਸੂਬਿਆਂ ਨਾਲੋਂ ਵੱਧ ਯੋਗਦਾਨ ਪਾਉਂਦਾ ਹੈ, ਜਿਸ ਕਾਰਨ ਪੰਜਾਬ ਨੂੰ 'ਅੰਨ ਭੰਡਾਰ' ਦਾ ਉਪ ਨਾਮ ਮਿਲਿਆ ਹੈ। ਭਾਵੇਂ ਇਸ ਲਈ ਸੂਬੇ ਅਤੇ ਕਿਸਾਨਾਂ ਨੂੰ ਵੱਡੀ ਕੀਮਤ ਤਾਰਨੀ ਪਈ ਕਿਉਂਕਿ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਦੋ ਅਹਿਮ ਕੁਦਰਤੀ ਸਰੋਤਾਂ ਜਰਖ਼ੇਜ਼ ਜ਼ਮੀਨ ਤੇ ਪਾਣੀ ਤੋਂ ਵਾਂਝਾ ਹੋਣਾ ਪਿਆ। ਇਸ ਦੌਰਾਨ ਪੰਜਾਬ ਕੈਬਨਿਟ ਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀਆਂ ਦੇ ਚੇਅਰਮੈਨ ਮੰਤਰੀਆਂ ਨੂੰ ਸਬੰਧਤ ਜ਼ਿਲ੍ਹਿਆਂ ਵਿੱਚ ਆਪਣੀ ਨਿਗਰਾਨੀ ਹੇਠ ਗਿਰਦਾਵਰੀਆਂ ਕਰਵਾਉਣ ਲਈ ਵੀ ਆਖਿਆ ਤਾਂ ਕਿ ਇਸ ਕੰਮ ਵਿੱਚ ਤੇਜ਼ੀ ਆ ਸਕੇ। ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀ ਦੀ ਛੇਤੀ ਰਿਹਾਈ ਦੇ ਕੇਸ ਨੂੰ ਹਰੀ ਝੰਡੀਕੈਬਨਿਟ ਨੇ ਸੂਬੇ ਦੀ ਜੇਲ੍ਹ ਵਿੱਚ ਬੰਦ ਇਕ ਕੈਦੀ ਦੀ ਛੇਤੀ ਰਿਹਾਈ ਦਾ ਕੇਸ ਭੇਜਣ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ ਸਜ਼ਾ ਵਿੱਚ ਵਿਸ਼ੇਸ਼ ਛੋਟ ਜਾਂ ਜਲਦੀ ਰਿਹਾਈ ਦਾ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਜਾਵੇਗਾ। The post ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਿਨਟ ਵੱਲੋਂ ਕੇਂਦਰ ਸਰਕਾਰ ਤੋਂ ਕਣਕ ਦੇ ਖ਼ਰੀਦ ਮਾਪਦੰਡਾਂ ‘ਚ ਛੋਟ ਦੀ ਮੰਗ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਕੀਤਾ ਗ੍ਰਿਫ਼ਤਾਰ Monday 10 April 2023 02:17 PM UTC+00 | Tags: aam-aadmi-party amritsar cm-bhagwant-mann igp-sukhchain-gill kathunangal latest-news national-security-act news nsa papalpreet-singh punjab-police the-unmute-breaking-news ਚੰਡੀਗੜ੍ਹ/ਅੰਮ੍ਰਿਤਸਰ, 10 ਅਪ੍ਰੈਲ 2023: ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਅੰਮ੍ਰਿਤਸਰ ਦੇ ਕੱਥੂਨੰਗਲ ਖੇਤਰ ਤੋਂ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਾਥੀ, ਜਿਸ ਦੀ ਪਛਾਣ ਪਪਲਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਮੁਲਜ਼ਮ ਨੂੰ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਪੁਲਿਸ ਟੀਮਾਂ ਚੱਲ ਰਹੇ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਕੁਝ ਅਹਿਮ ਸੁਰਾਗਾਂ ‘ਤੇ ਕਾਰਵਾਈ ਕਰ ਰਹੀਆਂ ਸਨ। ਆਈਜੀਪੀ, ਜਿਹਨਾਂ ਨਾਲ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਵੀ ਮੌਜੂਦ ਸਨ, ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਹਦਾਇਤਾਂ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪ੍ਰਭਾਵਸ਼ਾਲੀ ਕਦਮ ਚੁੱਕਦਿਆਂ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਾਥੀ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਪਲਪ੍ਰੀਤ ਸਿੰਘ ਪੰਜਾਬ ਪੁਲੀਸ ਨੂੰ ਛੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਸਮੂਹ ਪੰਜਾਬੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਅਤੇ ਝੂਠੀਆਂ ਖ਼ਬਰਾਂ ਤੇ ਅਫਵਾਹਾਂ ‘ਤੇ ਕੋਈ ਧਿਆਨ ਨਾ ਦੇਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਅਤੇ ਸਥਿਰ ਹੈ। The post ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਕੀਤਾ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ IAS ਤਨੂ ਕਸ਼ਯਪ ਦਾ ਕੀਤਾ ਤਬਾਦਲਾ Monday 10 April 2023 02:23 PM UTC+00 | Tags: aam-aadmi-party chief-minister-bhagwant-mann ias-tanu-kashyap news punjab-government punjab-police the-unmute-breaking-news the-unmute-punjabi-news ਚੰਡੀਗੜ੍ਹ, 10 ਅਪ੍ਰੈਲ 2023: ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਦਿਆਂ ਆਈਏਐਸ ਤਨੂ ਕਸ਼ਯਪ (IAS Tanu Kashyap) ਦਾ ਤਬਾਦਲਾ ਕਰ ਦਿੱਤਾ ਗਿਆ ਹੈ |
The post ਪੰਜਾਬ ਸਰਕਾਰ ਨੇ IAS ਤਨੂ ਕਸ਼ਯਪ ਦਾ ਕੀਤਾ ਤਬਾਦਲਾ appeared first on TheUnmute.com - Punjabi News. Tags:
|
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਵਿਜੀਲੈਂਸ ਵੱਲੋਂ ਪਟਵਾਰੀ ਗ੍ਰਿਫਤਾਰ Monday 10 April 2023 02:27 PM UTC+00 | Tags: aam-aadmi-party arrests-patwari assets-case breaking-news corruption crime crime-news news punjab-vigilance-bureau the-unmute-breaking-news ਚੰਡੀਗੜ, 10 ਅਪ੍ਰੈਲ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਬਲਾਕ ਮਾਜਰੀ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਚਮਕੌਰ ਲਾਲ, ਵਾਸੀ ਫੇਸ 3ਬੀ-1, ਮੁਹਾਲੀ ਨੂੰ ਉਸਦੀ ਆਮਦਨ ਦੇ ਜਾਣੂ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਰਾਹੀਂ ਚੱਲ-ਅਚੱਲ ਜਾਇਦਾਦਾਂ ਖ੍ਰੀਦ ਕੇ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਸਬੰਧੀ ਵਿਜੀਲੈਂਸ ਦੀ ਜਾਂਚ ਤੋਂ ਬਾਅਦ ਉਕਤ ਪਟਵਾਰੀ ਖਿਲਾਫ ਇਹ ਮਾਮਲਾ ਦਰਜ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਸਨੇ ਦੱਸਿਆ ਕਿ ਜਾਂਚ ਦੌਰਾਨ ਪਾਇਆ ਗਿਆ ਕਿ ਉਸਨੇ ਆਪਣੀ ਆਮਦਨ ਦੇ ਕੁੱਲ ਸਰੋਤਾਂ ਨਾਲੋਂ 76 ਪ੍ਰਤੀਸ਼ਤ ਵੱਧ ਖਰਚੇ ਕੀਤੇ ਹਨ। ਭ੍ਰਿਸ਼ਟਾਚਾਰ ਰਾਹੀਂ ਇਕੱਠੀ ਕੀਤੇ ਨਜਾਇਜ਼ ਧਨ ਨੂੰ ਐਡਜਸਟ ਕਰਨ ਲਈ ਉਸ ਨੇ ਵੱਖ-ਵੱਖ ਵਿਅਕਤੀਆਂ ਰਾਹੀਂ ਆਪਣੇ ਪੁੱਤਰ ਅਤੇ ਪਤਨੀ ਦੇ ਬੈਂਕ ਖਾਤਿਆਂ ਵਿੱਚ ਚੈੱਕਾਂ ਜਾਂ ਸਿੱਧੇ ਟਰਾਂਸਫਰ ਕਰਵਾਕੇ ਭਾਰੀ ਰਕਮਾਂ ਜਮ੍ਹਾਂ ਕਰਵਾਈਆਂ ਹਨ। ਪੜਤਾਲ ਵਿੱਚ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਨੇ ਮੁਹਾਲੀ ਦੇ ਫੇਜ਼ 3ਬੀ-1 ਵਿੱਚ ਕਰੋੜਾਂ ਰੁਪਏ ਖਰਚ ਕੇ ਇੱਕ ਆਲੀਸ਼ਾਨ ਮਕਾਨ ਬਣਾਇਆ ਹੈ। ਇਸ ਤੋਂ ਇਲਾਵਾ ਉਸ ਕੋਲ ਮਹਿੰਗੀਆਂ ਗੱਡੀਆਂ ਵੀ ਹਨ। ਉਨਾਂ ਦੱਸਿਆ ਕਿ ਉਕਤ ਦੋਸ਼ੀ ਪਟਵਾਰੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਉਡਣ ਦਸਤਾ, ਪੰਜਾਬ, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਵਿਜੀਲੈਂਸ ਵੱਲੋਂ ਪਟਵਾਰੀ ਗ੍ਰਿਫਤਾਰ appeared first on TheUnmute.com - Punjabi News. Tags:
|
MCD Mayor Election: ਦਿੱਲੀ ਦੇ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇ ਲਈ ਚੋਣ ਤਾਰੀਖ਼ ਦਾ ਹੋਇਆ ਐਲਾਨ Monday 10 April 2023 02:36 PM UTC+00 | Tags: arvind-kejriwal breaking-news conduct-mayoral-elections delhi delhi-bjp delhi-mayor delhi-municipal-corporation delhi-municipal-corporation-act delhi-municipal-corporation-elections election-commissioner-vijay-dev kejriwal mayor mayor-elections mcd mcd-election mcd-election-2022 mcd-elections-2022 mcd-mayor-election municipal-corporation municipal-corporation-elections municipal-corporation-of-delhi national-youth-party. news punjab-government sambit-patra shelley-oberoi shelly-oberoi the-lieutenant-governor the-lieutenant-governor-of-delhi ਚੰਡੀਗੜ, 10 ਅਪ੍ਰੈਲ 2023: (MCD Mayor Election) ਦਿੱਲੀ ਦੇ ਮੇਅਰ (Mayor) ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਚੋਣ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਦੋਵਾਂ ਅਹੁਦਿਆਂ ਲਈ ਚੋਣ 26 ਅਪ੍ਰੈਲ ਨੂੰ ਹੋਵੇਗੀ ਅਤੇ ਨਾਮਜ਼ਦਗੀ ਪ੍ਰਕਿਰਿਆ 12 ਤੋਂ 18 ਅਪ੍ਰੈਲ ਤੱਕ ਚੱਲੇਗੀ। ਮੇਅਰ ਸ਼ੈਲੀ ਓਬਰਾਏ ਦਾ ਕਾਰਜਕਾਲ 31 ਮਾਰਚ ਨੂੰ ਖਤਮ ਹੋ ਚੁੱਕਾ ਹੈ | ਜਿਵੇਂ ਹੀ ਮੇਅਰ ਦੀ ਚੋਣ ਦੀ ਤਾਰੀਖ਼ ਦਾ ਐਲਾਨ ਹੋਇਆ ਤਾਂ ਨਗਰ ਨਿਗਮ ਵਿਚ ਉਤਸ਼ਾਹ ਵਧ ਗਿਆ ਹੈ। ਆਮ ਆਦਮੀ ਪਾਰਟੀ ਦੇ ਕੌਂਸਲਰਾਂ ਦੀ ਮੰਨੀਏ ਤਾਂ ਸ਼ੈਲੀ ਓਬਰਾਏ ਦਾ ਮੁੜ ਮੇਅਰ ਉਮੀਦਵਾਰ ਬਣਨਾ ਲਗਭਗ ਤੈਅ ਹੈ। ਮੇਅਰ ਦੀ ਚੋਣ ਦੇ ਨਤੀਜੇ ਨੂੰ ਲੈ ਕੇ ਭਾਵੇਂ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਹੈ ਪਰ ਸਿਆਸੀ ਖੇਮਿਆਂ ਵਿਚ ਚਰਚਾ ਹੈ ਕਿ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਆਪਣਾ ਮੇਅਰ ਬਣਾਉਣ ਲਈ ਪੂਰੀ ਕੋਸ਼ਿਸ਼ ਕਰੇਗੀ। ਮੇਅਰ (Mayor) ਦੀ ਚੋਣ ਲਈ ਕੁੱਲ 274 ਵੋਟਾਂ ‘ਚੋਂ 150 ਵੋਟਾਂ ‘ਆਪ’ ਦੇ ਹੱਕ ‘ਚ ਹਨ, ਜਦਕਿ 116 ਵੋਟਾਂ ਭਾਜਪਾ ਦੇ ਹੱਕ ‘ਚ ਹਨ। ਪਿਛਲੇ ਸਾਲ 7 ਦਸੰਬਰ ਨੂੰ ਦਿੱਲੀ ਨਗਰ ਨਿਗਮ ਦੇ 250 ਵਾਰਡਾਂ ਲਈ ਚੋਣਾਂ ਹੋਈਆਂ ਸਨ। ਇਸ ਵਿੱਚ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕੀਤੀ ਸੀ ਅਤੇ ਐਮਸੀਡੀ ਵਿੱਚ 15 ਸਾਲਾਂ ਤੋਂ ਸੱਤਾ ਵਿੱਚ ਰਹੀ ਭਾਜਪਾ ਨੂੰ ਹਰਾਇਆ ਸੀ। ‘ਆਪ’ ਨੇ 134 ਸੀਟਾਂ ਜਿੱਤੀਆਂ ਸਨ, ਭਾਜਪਾ 104 ਸੀਟਾਂ ‘ਤੇ ਸਿਮਟ ਗਈ ਸੀ। ਕਾਂਗਰਸ ਨੂੰ ਸਿਰਫ਼ ਨੌਂ ਸੀਟਾਂ ਮਿਲੀਆਂ ਹਨ। ਆਜ਼ਾਦ ਉਮੀਦਵਾਰਾਂ ਨੇ ਤਿੰਨ ਸੀਟਾਂ ਜਿੱਤੀਆਂ ਹਨ। 22 ਫਰਵਰੀ ਨੂੰ ਮੇਅਰ, ਡਿਪਟੀ ਮੇਅਰ ਦੀ ਚੋਣ ਵਿੱਚ 'ਆਪ' ਉਮੀਦਵਾਰ ਸ਼ੈਲੀ ਓਬਰਾਏ ਮੇਅਰ ਅਤੇ ਆਲੇ ਇਕਬਾਲ ਡਿਪਟੀ ਮੇਅਰ ਚੁਣੇ ਗਏ ਸਨ। ਇਸ ਤੋਂ ਬਾਅਦ ਹੀ ਬਵਾਨਾ ਵਾਰਡ ਤੋਂ ‘ਆਪ’ ਕੌਂਸਲਰ ਰਹੇ ਪਵਨ ਸਹਿਰਾਵਤ ਭਾਜਪਾ ‘ਚ ਸ਼ਾਮਲ ਹੋ ਗਏ ਸਨ। The post MCD Mayor Election: ਦਿੱਲੀ ਦੇ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇ ਲਈ ਚੋਣ ਤਾਰੀਖ਼ ਦਾ ਹੋਇਆ ਐਲਾਨ appeared first on TheUnmute.com - Punjabi News. Tags:
|
ਆਮ ਆਦਮੀ ਪਾਰਟੀ ਨੂੰ ਮਿਲਿਆ ਰਾਸ਼ਟਰੀ ਪਾਰਟੀ ਦਾ ਦਰਜਾ, NCP ਤੇ TMC ਨੂੰ ਵੱਡਾ ਝਟਕਾ Monday 10 April 2023 02:45 PM UTC+00 | Tags: aam-aadmi-party breaking-news mamata-banerjees national-party-status news punjabi-news the-unmute-breaking-news the-unmute-latest-news ਚੰਡੀਗੜ, 10 ਅਪ੍ਰੈਲ 2023: ਆਮ ਆਦਮੀ ਪਾਰਟੀ (Aam Aadmi Party) ਨੂੰ ਕੌਮੀ ਪਾਰਟੀ ਦਾ ਦਰਜਾ ਮਿਲ ਗਿਆ ਹੈ। ਇਸ ਤੋਂ ਇਲਾਵਾ ਸ਼ਰਦ ਪਵਾਰ ਦੀ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨ.ਸੀ.ਪੀ.) ਅਤੇ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ ਤੋਂ ਰਾਸ਼ਟਰੀ ਪਾਰਟੀ ਦਾ ਦਰਜਾ ਖੋਹ ਲਿਆ ਗਿਆ ਹੈ। ਇਸ ਨਾਲ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਤੋਂ ਰਾਸ਼ਟਰੀ ਪਾਰਟੀ ਦਾ ਦਰਜਾ ਵੀ ਖੋਹ ਲਿਆ ਗਿਆ ਹੈ। ਇਹ ਜਾਣਕਾਰੀ ਚੋਣ ਕਮਿਸ਼ਨ ਨੇ ਦਿੱਤੀ ਹੈ। ਦਰਅਸਲ 2016 ਵਿੱਚ ਚੋਣ ਕਮਿਸ਼ਨ ਨੇ ਰਾਸ਼ਟਰੀ ਪਾਰਟੀ ਅਹੁਦਿਆਂ ਦੀ ਸਮੀਖਿਆ ਲਈ ਨਿਯਮਾਂ ਵਿੱਚ ਬਦਲਾਅ ਕੀਤਾ ਸੀ। ਹੁਣ ਪੰਜ ਦੀ ਬਜਾਏ 10 ਸਾਲਾਂ ਵਿੱਚ ਸਮੀਖਿਆ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਉਂਜ, ਕਿਸੇ ਵੀ ਕੌਮੀ ਪਾਰਟੀ ਲਈ ਇਹ ਜ਼ਰੂਰੀ ਹੈ ਕਿ ਉਸ ਦੇ ਉਮੀਦਵਾਰਾਂ ਨੂੰ ਦੇਸ਼ ਦੇ ਘੱਟੋ-ਘੱਟ ਚਾਰ ਸੂਬਿਆਂ ਵਿੱਚ ਛੇ ਫ਼ੀਸਦੀ ਤੋਂ ਵੱਧ ਵੋਟਾਂ ਹਾਸਲ ਕਰਨ । ਲੋਕ ਸਭਾ ਵਿੱਚ ਇਸ ਦੀ ਪ੍ਰਤੀਨਿਧਤਾ ਘੱਟੋ-ਘੱਟ ਚਾਰ ਸੰਸਦ ਮੈਂਬਰਾਂ ਵੱਲੋਂ ਹੋਣੀ ਚਾਹੀਦੀ ਹੈ। ਹਾਲਾਂਕਿ ਕਮਿਸ਼ਨ ਨੇ 2019 ਵਿੱਚ ਹੀ ਟੀਐਮਸੀ, ਸੀਪੀਆਈ ਅਤੇ ਐਨਸੀਪੀ ਦੀ ਰਾਸ਼ਟਰੀ ਪਾਰਟੀ ਦੀ ਸਮੀਖਿਆ ਕਰਨੀ ਸੀ, ਪਰ ਫਿਰ ਆਗਾਮੀ ਰਾਜ ਚੋਣਾਂ ਦੇ ਮੱਦੇਨਜ਼ਰ ਕਮਿਸ਼ਨ ਨੇ ਸਮੀਖਿਆ ਨਹੀਂ ਕੀਤੀ। ਦਰਅਸਲ, ਚੋਣ ਨਿਸ਼ਾਨ ਆਰਡਰ 1968 ਦੇ ਤਹਿਤ ਆਪਣੀ ਰਾਸ਼ਟਰੀ ਪਾਰਟੀ ਦਾ ਦਰਜਾ ਗੁਆਉਣ ਨਾਲ, ਪਾਰਟੀ ਦੇਸ਼ ਦੇ ਸਾਰੇ ਰਾਜਾਂ ਵਿੱਚ ਇੱਕੋ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕਦੀ। ਹੁਣ ਕਿੰਨੀਆਂ ਰਾਸ਼ਟਰੀ ਪਾਰਟੀਆਂ ਹਨ?1. ਭਾਰਤੀ ਜਨਤਾ ਪਾਰਟੀ (ਭਾਜਪਾ) The post ਆਮ ਆਦਮੀ ਪਾਰਟੀ ਨੂੰ ਮਿਲਿਆ ਰਾਸ਼ਟਰੀ ਪਾਰਟੀ ਦਾ ਦਰਜਾ, NCP ਤੇ TMC ਨੂੰ ਵੱਡਾ ਝਟਕਾ appeared first on TheUnmute.com - Punjabi News. Tags:
|
ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰ ਰਹੀ ਹੈ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ: ਡਾ. ਬਲਬੀਰ ਸਿੰਘ Monday 10 April 2023 05:14 PM UTC+00 | Tags: aam-aadmi-party balbir-singh dr latest-news news rangla-punjab the-unmute-breaking the-unmute-breaking-news the-unmute-punjabi-news ਪਟਿਆਲਾ, 10 ਅਪ੍ਰੈਲ 2023: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੇਖਕ ਅਤੇ ਕਵੀ ਸਮਾਜ ਦੀ ਰੂਹ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ 2022 ਵਿਚ ਲੇਖਕਾਂ, ਚਿੰਤਕਾਂ, ਕਵੀਆਂ, ਕਲਾਕਾਰਾਂ, ਪੱਤਰਕਾਰਾਂ, ਹੋਰ ਪ੍ਰੋਫੈਸ਼ਨਲਾਂ ਵਿਚ ਬਹੁਤ ਵੱਡਾ ਵਿਸ਼ਵਾਸ਼ ਜਤਾਇਆ ਹੈ। ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਵਿਚੋਂ ਵੱਡੀ ਗਿਣਤੀ ਵਿਚ ਵਿਧਾਇਕ ਇਸੇ ਤਰ੍ਹਾਂ ਦੇ ਹਨ। ਲੇਖਕਾਂ ਅਤੇ ਕਵੀਆਂ ਨੂੰ ਮਾਣ ਹੋਣਾ ਚਾਹੀਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਖੁੱਦ ਲੇਖਕ ਅਤੇ ਕਲਾਕਾਰ ਹਨ। ਇਹੀ ਕਾਰਨ ਹੈ ਕਿ ਇਹ ਸਰਕਾਰ ਲੋਕਾਂ ਲਈ ਕੰਮ ਕਰ ਰਹੀ ਹੈ। ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਡਾ. ਬਲਬੀਰ ਸਿੰਘ ਇਥੇ ਉਤਰੀ ਖੇਤਰ ਸੱਭਿਆਚਾਰਕ ਕੇਂਦਰ (ਐਨ. ਜੈਡ. ਸੀ. ਸੀ.) ਦੇ ਕਾਲੀਦਾਸ ਆਡੀਟੋਰੀਅਮ ਵਿਖੇ ਪੰਜਾਬ ਰਾਈਟਰਜ਼ ਐਂਡ ਕਲਚਰਲ ਫੋਰਮ ਅਤੇ ਐਨ. ਜੈਡ. ਸੀ. ਸੀ. ਵਲੋਂ ਆਯੋਜਿਤ ਕਵੀ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਕੁਆਲਟੀ ਵਾਲੀ ਅਤੇ ਸਸਤੀ ਸਿੱਖਿਆ, ਵਧੀਆ ਅਤੇ ਸਸਤਾ ਇਲਾਜ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਮਿਲੇ, ਇਸ ਦਿਸ਼ਾ ਵਿਚ ਸਰਕਾਰ ਕੰਮ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਪੰਜਾਬ ਰਾਈਟਰਜ਼ ਐਂਡ ਕਲਚਰਡ ਫੋਰਮ ਨੂੰ ਆਪਣੇ ਅਖਤਿਆਰੀ ਫੰਡ ਵਿਚੋਂ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਲੇਖਕਾਂ, ਸਾਹਿਤਕਾਰਾਂ, ਪੱਤਰਕਾਰਾਂ ਦੇ ਸ਼੍ਰੋਮਣੀ ਐਵਾਰਡ ਰਹਿੰਦੇ ਹਨ, ਉਹ ਜਲਦੀ ਤੋਂ ਜਲਦੀ ਦਵਾਉਣ ਲਈ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਨਗੇ। ਪਿਛਲੀਆਂ ਸਰਕਾਰਾਂ ਇਹ ਐਵਾਰਡ ਨਹੀਂ ਦੇ ਕੇ ਗਈਆਂ। ਉਨ੍ਹਾਂ ਪੰਜਾਬ ਰਾਈਟਰਜ਼ ਐਂਡ ਕਲਚਰਲ ਫੋਰਮ ਅਤੇ ਨੋਰਥ ਜ਼ੋਨ ਕਲਚਰ ਸੈਂਟਰ ਵਲੋਂ ਪਟਿਆਲਾ ਵਿਖੇ ਇੰਨਾ ਸ਼ਾਨਦਾਰ ਆਯੋਜਨ ਕਰਨ 'ਤੇ ਫੋਰਮ ਦਾ ਧੰਨਵਾਦ ਕੀਤਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਕਰ ਦਿੱਤਾ ਹੈ। ਅਸੀਂ ਉਸ ਨੁਕਸਾਨ ਦੀ ਪੂਰਤੀ ਕਰਨ ਦੇ ਨਾਲ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਰਹੇ ਹਾਂ। ਪੰਜਾਬ ਦਾ ਹਵਾ ਪਾਣੀ ਪ੍ਰਦੂਸ਼ਣ ਮੁਕਤ ਕਰਨ ਦੀ ਦਿਸ਼ਾ ਵਿਚ ਕੰਮ ਕਰ ਰਹੇ ਹਾਂ। ਜਿਸ ਤਰ੍ਹਾਂ ਦਾ ਪੰਜਾਬ ਅੱਜ ਤੋਂ 50 ਸਾਲ ਪਹਿਲਾਂ ਸੀ, ਉਸ ਤਰ੍ਹਾਂ ਦਾ ਪੰਜਾਬ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਤਾਂ ਜੋ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਵਾਤਾਵਰਣ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਲਈ ਸਮੂਹ ਪੰਜਾਬ ਅਤੇ ਖਾਸ ਕਰਕੇ ਲੇਖਕ, ਚਿੰਤਕ, ਕਵੀ ਸਰਕਾਰ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰ ਰਹੀ ਹੈ। ਇਸ ਤੋਂ ਪਹਿਲਾਂ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਪਹੁੰਚੇ ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਸਿੰਘ ਪੰਨੂ ਨੇ ਖੁੱਦ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਬਲਤੇਜ ਪੰਨੂ ਨੇ ਮੌਜੂਦਾ ਰਾਜਨੀਤਕ ਅਤੇ ਸਮਾਜਿਕ ਹਾਲਾਤਾਂ 'ਤੇ ਆਪਣੀ ਗਜ਼ਲ ਅਤੇ ਨਜ਼ਮਾਂ ਪੇਸ਼ ਕੀਤੀਆਂ। ਸ. ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਹਰ ਤਰ੍ਹਾਂ ਦੀ ਲੁੱਟ ਖਸੁੱਟ ਰੋਕੀ ਜਾ ਰਹੀ ਹੈ। ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਰਜਾਂ ਤੋਂ ਬੇਹੱਦ ਖੁਸ਼ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਪੰਜਾਬੀ ਕਵੀ ਗੁਰਭਜਨ ਸਿੰਘ ਗਿੱਲ ਨੇ ਆਪਣੀ ਪੇਸ਼ਕਾਰੀ 'ਆਪਣੀ ਜਾਚੇ ਉਹ ਤਾਂ ਵੱਡੇ ਘਰ ਜਾਂਦਾ ਹੈ, ਵਿਚ ਸਮੁੰਦਰ ਜਾ ਕੇ ਦਰਿਆ ਮਰ ਜਾਂਦਾ ਹੈ, ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ, ਬੇਸਰਮਾਂ ਦਾ ਨੀਵੀਂ ਪਾ ਕੇ ਸਰ ਜਾਂਦਾ ਹੈ' ਸੁਣਾਈ ਤਾਂ ਪੂਰਾ ਹਾਲ ਤਾੜੀਆਂ ਨਾਲ ਗੂੰਜ ਉਠਿਆ। ਮੰਚ ਦੇ ਪ੍ਰਧਾਨ ਦੇਵੀ ਦਿਆਲ ਗੋਇਲ, ਸਕੱਤਰ ਜਨਰਲ ਅਤੇ ਭਾਸਾ ਵਿਭਾਗ ਦੇ ਸਾਬਕਾ ਨਿਰਦੇਸਕ ਡਾ. ਮਦਨ ਲਾਲ ਹਸੀਜਾ ਅਤੇ ਉਪ ਪ੍ਰਧਾਨ ਪਿ੍ਰੰਸੀਪਲ ਵਿਵੇਕ ਤਿਵਾੜੀ ਦੀ ਅਗਵਾਈ ਹੇਠ ਆਯੋਜਿਤ ਇਹ ਕਵੀ ਸੰਮੇਲਨ ਜਿਥੇ ਪਟਿਆਲਾਵੀਆਂ ਲਈ ਯਾਦਗਾਰੀ ਹੋ ਨਿਬੜਿਆ ਉਥੇ ਹੀ ਸਾਰੇ ਉਘੇ ਕਵੀ ਨੇ ਸਰੋਤਿਆਂ ਦੇ ਸੁਹਜ ਅਤੇ ਕਾਵਿ ਕਲਾ ਨੂੰ ਮਾਨਣ ਦੀ ਸਮਰੱਥਾ ਦੀ ਦਿਲ ਖੋਲਕੇ ਤਾਰੀਫ ਕੀਤੀ। ਗੁਰਭਜਨ ਗਿੱਲ ਹੋਰਾਂ ਨੇ ਜਿੱਥੇ ਆਪਣੀ ਕਾਵਿ ਰਚਨਾਵਾਂ ਨਾਲ ਸਰੋਤਿਆਂ ਨੂੰ ਸਰਸਾਰ ਕੀਤਾ ਉੱਥੇ ਹੀ ਹਾਸ ਰਸ ਭਰਪੂਰ ਸਾਹਿਤਿਕ ਕਿੱਸੇ ਸੁਣਾਕੇ ਖੂਬ ਮਨੋਰੰਜਨ ਵੀ ਕੀਤਾ। ਕਵੀ ਸਤੀਸ ਵਿਦਰੋਹੀ ਨੇ ਹਾਸ-ਰਸ ਨਾਲ ਕਵੀ ਸੰਮੇਲਨ ਦੀ ਕਰਦਿਆਂ ਪੁਆਧੀ ਭਾਸਾ ਵਿੱਚ ਰਚਨਾਵਾਂ ਪੇਸ ਕਰਦਿਆਂ ਸਰੋਤਿਆਂ ਦੀ ਖੂਬ ਵਾਹਵਾਹੀ ਖੱਟੀ। ਤ੍ਰਿਲੋਚਨ ਲੋਚੀ ਨੇ 'ਮੈਨੂੰ ਪਰਖਣ ਆਏ ਸੀ ਜੋ ਚਾਂਵਾਂ ਨਾਲ, ਝੂੰਮਣ ਲੱਗੇ ਮੇਰੀਆਂ ਹੀ ਕਵੀਤਾਵਾਂ ਨਾਲ, ਨਿੱਤ ਬੁਝਾਉਣ ਉਹ ਦੀਵੇ ਮੈਂ ਫਿਰ ਬਾਲ ਦਿਆਂ, ਅੱਜ ਕੱਲ ਮੇਰਾ ਇੱਟ ਖੜਿੱਕਾ 'ਵਾਂਵਾਂ ਨਾਲ' ਨਾਲ ਆਪਣੇ ਕਲਾਮ ਦੀ ਸੁਰੂਆਤ ਕਰਕੇ ਮਹਿਫਿਲ ਨੂੰ ਇੱਕ ਗੰਭੀਰ ਰੰਗਤ ਦਿੱਤੀ। ਲੋਚੀ ਨੇ ਤਰਨੁੰਮ 'ਘਰਾਂ ਵਿਚ ਰੋਸ਼ਨੀ ਹੁੰਦੇ ਹੋਏ ਵੀ, ਨਹੀਂ ਹੁੰਦਾ ਕੋਈ ਹੁੰਦੇ ਹੋਏ ਵੀ' ਪੇਸ਼ ਕਰਕੇ ਸਰੋਤੇ ਝੂਮਣ ਲਾ ਦਿੱਤੇ। ਮਨਜਿੰਦਰ ਧਨੋਆ ਨੇ 'ਰਾਗ ਅੰਨ੍ਹੇ ਸਬਦ ਕਾਣੇ ਹੋ ਗਏ, ਕਿਸ ਤਰ੍ਹਾਂ ਦੇ ਗੀਤ ਗਾਣੇ ਹੋ ਗਏ, ਸੋਚ ਉਨ੍ਹਾਂ ਦੀ ਸਿਮਟ ਕੇ ਰਹਿ ਗਈ, ਜਦ ਘਰਾਂ ਤੋਂ ਉਹ ਘਰਾਣੇ ਹੋ ਗਏ' ਪੜ੍ਹ ਕੇ ਸਮਕਾਲੀਨ ਪਾਪੂਲਰ ਗੀਤਕਾਰੀ ਅਤੇ ਰੰਗ ਬਦਲਣ ਵਾਲੇ ਲੋਕਾਂ ਤੇ ਕਰਾਰੀ ਚੋਟ ਕੀਤੀ। ਬਲਵਿੰਦਰ ਸੰਧੂ ਨੇ ਨਜਮ 'ਕੀ ਕਰਨਗੀਆਂ ਕੀੜੀਆਂ' ਰਾਹੀਂ ਉਦਾਰ ਆਰਥਿਕ ਨੀਤੀਆਂ ਦੇ ਦੌਰ ਵਿੱਚ ਮੁਨਾਫਾਖੋਰ ਅਤੇ ਬੇਰਹਿਮ ਮਾਨਸਿਕਤਾ ਨੂੰ ਨਸਰ ਕੀਤਾ। ਸੰਮੇਲਨ ਦੀ ਇਕਲੌਤੀ ਮਹਿਲਾ ਕਵਿਤਰੀ ਸੁਖਵਿੰਦਰ ਅੰਮ੍ਰਿਤ ਦੀਆਂ ਰਚਨਾਵਾਂ ਨੇ ਮਹਿਫਿਲ ਨੂੰ ਨਵੀਂ ਉਚਾਈ ਪ੍ਰਦਾਨ ਕੀਤੀ। ਉਨ੍ਹਾਂ ਦੀ ਰਚਨਾ ''ਹਵਾ ਕੀ ਕਰ ਲਊਗੀ ਚਿਹਰਿਆਂ 'ਤੇ ਧੂੜ ਪਾ ਕੇ, ਤੂੰ ਅਪਣੀ ਆਤਮਾ ਦਾ ਹੁਸਨ ਬਸ ਰੱਖੀਂ ਬਚਾ ਕੇ, ਤੁਸੀਂ ਵੀ ਉਸ ਦੀਆਂ ਗੱਲਾਂ ਵਿਚ ਆ ਗਏ ਹੱਦ ਹੋ ਗਈ, ਉਹ ਜੰਗਲ ਫੂਕ ਦਿੰਦਾ ਹੈ ਅਗਰਬੱਤੀ ਜਲਾ ਕੇ' ਨੂੰ ਸਰੋਤਿਆਂ ਨੇ ਖੂਬ ਪਸੰਦ ਕੀਤਾ। ਸਾਹਿਤ ਅਕਾਦਮੀ ਪੁਰਸਕਾਰ ਨਾਲ ਸਨਮਾਨਿਤ ਕਵੀ ਦਰਸਨ ਬੁੱਟਰ ਅਤੇ ਉੱਘੇ ਪੱਤਰਕਾਰ ਸੁਸੀਲ ਦੁਸਾਂਝ ਹੋਰਾਂ ਨੇ ਸੂਖਮ ਮਾਨਵੀ ਭਾਵਨਾਵਾਂ ਨੂੰ ਉਕੇਰਦੀ ਰਚਨਾਵਾਂ ਪੇਸ ਕਰ ਆਪਣੀ ਕਾਵਿ ਕਲਾ ਅਤੇ ਬੌਧਿਕਤਾ ਦਾ ਲੋਹਾ ਮਨਵਾਇਆ। ਸੁਸੀਲ ਦੁਸਾਂਝ ਨੇ ਬਾਖੂਬੀ ਮੰਚ ਸੰਚਾਲਕ ਦੀ ਭੂਮਿਕਾ ਨਿਭਾਈ। ਕਵੀ ਸੰਮੇਲਨ ਦੇ ਮੁੱਖ ਸੈਸਨ ਦੇ ਸੁਰੂ ਹੋਣ ਤੋਂ ਪਹਿਲਾਂ ਪਟਿਆਲਾ ਦੇ ਪੰਜਾਬੀ ਅਤੇ ਹਿੰਦੀ ਦੇ ਕਵੀਆਂ ਨੇ ਆਪਣੀ ਰਚਨਾਵਾਂ ਨਾਲ ਸਰੋਤਿਆਂ ਨੂੰ ਬੰਨੀ ਰੱਖਿਆ। ਇਨ੍ਹਾਂ ਵਿੱਚ ਅੰਮ੍ਰਿਤਪਾਲ ਸੈਦਾ, ਨਵੀਨ ਕਮਲ, ਚਰਨ ਪੁਆਧੀ, ਹਰੀਦੱਤ ਹਬੀਬ, ਬਲਬੀਰ ਦਿਲਦਾਰ, ਨਿਰਮਲਾ ਗਰਗ, ਸਾਗਰ ਸੂਦ, ਜਲ ਸਿੰਘ ਅਤੇ ਹੋਰ ਪ੍ਰਤਿਭਾਵਾਨ ਕਵੀ ਸ਼ਾਮਲ ਸਨ। ਇਸ ਮੌਕੇ ਤੇ ਮੰਚ ਦੇ ਉਪ ਪ੍ਰਧਾਨ ਪ੍ਰਿੰਸੀਪਲ ਵਿਵੇਕ ਤਿਵਾੜੀ, ਉਤਰ ਖੇਤਰੀ ਸੱਭਿਆਚਾਰ ਕੇਂਦਰ ਦੇ ਪ੍ਰੋਗਰਾਮ ਅਫਸਰ ਰਵਿੰਦਰ ਸ਼ਰਮਾ, ਹਰਬੰਸ ਬਾਂਸਲ, ਰਾਕੇਸ਼ ਸਿੰਗਲਾ, ਡਾ. ਮਹੇਸ਼ ਗੌਤਮ, ਡਾ. ਐਸ. ਸੀ. ਸ਼ਰਮਾ, ਸਵਤੰਤਰ ਰਾਜ ਪਾਸੀ, ਐਨ. ਕੇ. ਜੈਨ, ਪਰਾਸ਼ਰ ਜੀ, ਸ਼ਸ਼ੀ ਅਗਰਵਾਲ, ਡਾ. ਅਨਿਲ ਗਰਗ, ਸੁਖਦੇਵ ਸਿੰਘ ਜਨਰਲ ਸਕੱਤਰ ਫੁਲਕੀਆਂ ਐਨਕੇਲਵ ਐਸੋਸੀਏਸ਼ਨ, ਭਗਵਾਨ ਦਾਸ ਗੁਪਤਾ ਪ੍ਰਧਾਨ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ, ਗੁਰਕਿਰਪਾਲ ਸਿੰਘ ਸਰਪੰਚ ਕਸਿਆਣਾ, ਰੋਟੇਰੀਅਨ ਮਾਨਿਕ ਰਾਜ ਸਿੰਗਲਾ, ਜਿੰਮੀ ਗਰਗ ਸਮਾਣਾ, ਹਰਿੰਦਰ ਭਟੇਜਾ, ਸਾਬਕਾ ਚੇਅਰਮੈਨ ਸ਼ੰਕਰ ਜਿੰਦਲ, ਸੁਭਾਸ਼ ਗਰਗ, ਸਮਾਜਿਕ ਚਿੰਤਕ ਅਮਨ ਅਰੋੜਾ ਅਤੇ ਹੋਰ ਪਤਵੰਤੇ ਲੋਕ ਹਾਜ਼ਰ ਸਨ। The post ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰ ਰਹੀ ਹੈ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ: ਡਾ. ਬਲਬੀਰ ਸਿੰਘ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest