TheUnmute.com – Punjabi News: Digest for April 12, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

'ਆਪ' ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲਣ 'ਤੇ CM ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਵਧਾਈ

Tuesday 11 April 2023 05:34 AM UTC+00 | Tags: aam-aadmi-party arvind-kejriwal breaking-news cm-bhagwant-mann latest-news news punjab punjab-government punjab-news the-unmute-breaking-news the-unmute-punjabi-news

ਚੰਡੀਗੜ੍ਹ, 11 ਅਪ੍ਰੈਲ 2023: ਚੋਣ ਕਮਿਸ਼ਨ ਵੱਲੋਂ ਆਮ ਆਦਮੀ ਪਾਰਟੀ (Aam Aadmi Party) ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ‘ਆਪ’ ਟੀਮ ਦੇ ਕਪਤਾਨ ਅਰਵਿੰਦ ਕੇਜਰੀਵਾਲ ਦੇ ਸੁਪਨੇ ਨੂੰ ਵਧਾਈ ਹੋਵੇ । ਮੁੱਖ ਮੰਤਰੀ ਨੇ ‘ਆਪ’ ਟੀਮ ਦੇ ਕਰੋੜਾਂ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਮਿਹਨਤ ਰੰਗ ਲਿਆਈ।

ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ (Aam Aadmi Party) ਨੂੰ ਕੌਮੀ ਪਾਰਟੀ ਦਾ ਦਰਜਾ ਮਿਲ ਗਿਆ ਹੈ। ਇਸ ਤੋਂ ਇਲਾਵਾ ਸ਼ਰਦ ਪਵਾਰ ਦੀ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨ.ਸੀ.ਪੀ.) ਅਤੇ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ ਤੋਂ ਰਾਸ਼ਟਰੀ ਪਾਰਟੀ ਦਾ ਦਰਜਾ ਖੋਹ ਲਿਆ ਗਿਆ ਹੈ। ਇਸ ਨਾਲ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਤੋਂ ਰਾਸ਼ਟਰੀ ਪਾਰਟੀ ਦਾ ਦਰਜਾ ਵੀ ਖੋਹ ਲਿਆ ਗਿਆ ਹੈ। ਇਹ ਜਾਣਕਾਰੀ ਚੋਣ ਕਮਿਸ਼ਨ ਨੇ ਦਿੱਤੀ ਹੈ।

 

The post ‘ਆਪ’ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲਣ ‘ਤੇ CM ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਵਧਾਈ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • cm-bhagwant-mann
  • latest-news
  • news
  • punjab
  • punjab-government
  • punjab-news
  • the-unmute-breaking-news
  • the-unmute-punjabi-news

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਨੇ ਕੀਤਾ ਤਲਬ

Tuesday 11 April 2023 05:41 AM UTC+00 | Tags: assets-beyond-income-case breaking-news charanjit-singh-channi latest-news news punjab-congress punjab-crime punjab-government punjab-politics the-unmute-breaking-news

ਚੰਡੀਗੜ੍ਹ, 11 ਅਪ੍ਰੈਲ 2023: ਪੰਜਾਬ ਦੇ ਕਾਂਗਰਸੀ ਆਗੂਆਂ ਸਮਤੇ ਕਈ ਅਫ਼ਸਰ ਵਿਜੀਲੈਂਸ ਬਿਊਰੋ ਦੀ ਰਡਾਰ ‘ਤੇ ਹਨ | ਵਿਜੀਲੈਂਸ ਬਿਊਰੋ ਨੇ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਜਾਰੀ ਕਰਕੇ ਭਲਕੇ 12 ਅਪ੍ਰੈਲ ਨੂੰ ਮੋਹਾਲੀ ਦੇ ਮੁੱਖ ਦਫਤਰ ਵਿਖੇ ਪੇਸ਼ ਹੋਣ ਲਈ ਕਿਹਾ ਹੈ। ਇਸ ਦੌਰਾਨ ਚਰਨਜੀਤ ਸਿੰਘ ਚੰਨੀ (Charanjit Singh Channi) ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਪੁੱਛਗਿੱਛ ਕੀਤੀ ਜਾਵੇਗੀ।

The post ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਨੇ ਕੀਤਾ ਤਲਬ appeared first on TheUnmute.com - Punjabi News.

Tags:
  • assets-beyond-income-case
  • breaking-news
  • charanjit-singh-channi
  • latest-news
  • news
  • punjab-congress
  • punjab-crime
  • punjab-government
  • punjab-politics
  • the-unmute-breaking-news

ਮੁੱਖ ਮੰਤਰੀ ਭਗਵੰਤ ਮਾਨ ਭਲਕੇ ਇਕ ਹੋਰ ਟੋਲ ਪਲਾਜ਼ਾ ਕਰਨਗੇ ਬੰਦ

Tuesday 11 April 2023 05:51 AM UTC+00 | Tags: aam-aadmi-party breaking-news latest-news news patiala-samana-toll-palaza punjab punjab-news the-unmute-breaking-news the-unmute-news the-unmute-punjabi-news toll-plaza

ਚੰਡੀਗੜ੍ਹ, 11 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਸਟੇਟ ਹਾਈਵੇ ‘ਤੇ ਲੱਗਿਆ ਇਕ ਹੋਰ ਟੋਲ ਪਲਾਜ਼ਾ (Toll Plaza) ਕੱਲ ਬੰਦ ਕਰਨਗੇ | ਮੁੱਖ ਮੰਤਰੀ ਭਗਵੰਤ ਮਾਨ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਸਿੰਘ ਪੰਨੂ ਨੇ ਟਵੀਟ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਪਟਿਆਲਾ ਸਮਾਣਾ ਸੜਕ ‘ਤੇ ਲੱਗਿਆ ਇਹ ਟੋਲ ਪਲਾਜ਼ਾ ਵਰ੍ਹਿਆਂ ਤੋਂ ਚੱਲ ਰਿਹਾ ਹੈ ਅਤੇ ਪਿੱਛਲੀਆਂ ਸਰਕਾਰਾਂ ਦੀ ਮਿਲੀ ਭੁਗਤ ਨਾਲ ਇਸ ਟੋਲ ਪਲਾਜ਼ਾ ਨੂੰ ਵੀ ਬਾਰ-ਬਾਰ ਐਕਸਟੈਨਸ਼ਨ ਮਿਲਦੀ ਰਹੀ ਹੈ |

Toll Plaza

The post ਮੁੱਖ ਮੰਤਰੀ ਭਗਵੰਤ ਮਾਨ ਭਲਕੇ ਇਕ ਹੋਰ ਟੋਲ ਪਲਾਜ਼ਾ ਕਰਨਗੇ ਬੰਦ appeared first on TheUnmute.com - Punjabi News.

Tags:
  • aam-aadmi-party
  • breaking-news
  • latest-news
  • news
  • patiala-samana-toll-palaza
  • punjab
  • punjab-news
  • the-unmute-breaking-news
  • the-unmute-news
  • the-unmute-punjabi-news
  • toll-plaza

ਰਾਸ਼ਟਰੀ ਪਾਰਟੀ ਦਾ ਦਰਜਾ ਖੋਹਣ ਦੇ ਫੈਸਲੇ ਨੂੰ TMC ਅਦਾਲਤ 'ਚ ਦੇ ਸਕਦੀ ਹੈ ਕਾਨੂੰਨੀ ਚੁਣੌਤੀ

Tuesday 11 April 2023 06:04 AM UTC+00 | Tags: bjp breaking-news chief-minister-mamata-banerjee election-commission-of-india india-news mamata-banerjee news the-unmute-breaking-news the-unmute-punjabi-news tmc tmc-parti trinamool-congress west-bengal west-bengal-tmc

ਚੰਡੀਗੜ੍ਹ, 11 ਅਪ੍ਰੈਲ 2023: ਰਾਸ਼ਟਰੀ ਪਾਰਟੀ ਦਾ ਦਰਜਾ ਖੋਹੇ ਜਾਣ ਤੋਂ ਬਾਅਦ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ (TMC) ਚੋਣ ਕਮਿਸ਼ਨ ਦੇ ਫੈਸਲੇ ਨੂੰ ਅਦਾਲਤ ‘ਚ ਚੁਣੌਤੀ ਦੇਣ ‘ਤੇ ਵਿਚਾਰ ਕਰ ਰਹੀ ਹੈ। ਇਸ ਦੇ ਲਈ ਪਾਰਟੀ ਫਿਲਹਾਲ ਵਿਕਲਪ ਲੱਭ ਰਹੀ ਹੈ। ਬੀਤੇ ਦਿਨ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਆਪਣੇ ਇੱਕ ਫੈਸਲੇ ਵਿੱਚ ਤ੍ਰਿਣਮੂਲ ਕਾਂਗਰਸ, ਰਾਸ਼ਟਰਵਾਦੀ ਕਾਂਗਰਸ ਪਾਰਟੀ ਅਤੇ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਤੋਂ ਰਾਸ਼ਟਰੀ ਪਾਰਟੀ ਦਾ ਦਰਜਾ ਖੋਹ ਲਿਆ ਸੀ।

ਚੋਣ ਕਮਿਸ਼ਨ ਦੇ ਇਸ ਫੈਸਲੇ ‘ਤੇ ਟੀਐਮਸੀ ਨੇ ਅਜੇ ਤੱਕ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਦਿੱਤੀ ਹੈ, ਪਰ ਪਾਰਟੀ ਨੇਤਾਵਾਂ ਦਾ ਕਹਿਣਾ ਹੈ ਕਿ ਟੀਐਮਸੀ ਇਸ ਫੈਸਲੇ ਨੂੰ ਕਾਨੂੰਨੀ ਤੌਰ ‘ਤੇ ਚੁਣੌਤੀ ਦੇਣ ਲਈ ਵਿਕਲਪਾਂ ਦੀ ਖੋਜ ਕਰ ਰਹੀ ਹੈ। ਇਸ ਦੇ ਨਾਲ ਹੀ ਭਾਜਪਾ ਨੇ ਟੀਐਮਸੀ ਤੋਂ ਰਾਸ਼ਟਰੀ ਪਾਰਟੀ ਦਾ ਦਰਜਾ ਖੋਹਣ ‘ਤੇ ਚੁਟਕੀ ਲਈ ਹੈ।

ਪੱਛਮੀ ਬੰਗਾਲ ਭਾਜਪਾ ਦੇ ਪ੍ਰਧਾਨ ਸੁਕਾਂਤਾ ਮਜੂਮਦਾਰ ਨੇ ਟਵੀਟ ਕੀਤਾ, "ਟੀਐਮਸੀ (TMC) ਤੋਂ ਇਸਦੀ ਰਾਸ਼ਟਰੀ ਪਾਰਟੀ ਦਾ ਦਰਜਾ ਖੋਹ ਲਿਆ ਗਿਆ ਹੈ ਅਤੇ ਹੁਣ ਇੱਕ ਖੇਤਰੀ ਪਾਰਟੀ ਹੈ। ਟੀਐਮਸੀ ਨੂੰ ਵੱਡਾ ਬਣਾਉਣ ਲਈ ਦੀਦੀ ਦੇ ਯਤਨ ਪੂਰੇ ਨਹੀਂ ਹੋ ਰਹੇ ਹਨ ਕਿਉਂਕਿ ਲੋਕ ਜਾਣ ਚੁੱਕੇ ਹਨ ਕਿ ਟੀਐਮਸੀ ਸਭ ਤੋਂ ਭ੍ਰਿਸ਼ਟ, ਤੁਸ਼ਟੀਕਰਨ ਅਤੇ ਦਹਿਸ਼ਤ ਫੈਲਾਉਣ ਵਾਲੀ ਸਰਕਾਰੀ ਪਾਰਟੀ ਹੈ। ਇਸ ਦੀ ਸਰਕਾਰ ਵੀ ਡਿੱਗਣੀ ਤੈਅ ਹੈ ਕਿਉਂਕਿ ਪੱਛਮੀ ਬੰਗਾਲ ਦੇ ਲੋਕ ਇਸ ਸਰਕਾਰ ਨੂੰ ਜ਼ਿਆਦਾ ਦੇਰ ਬਰਦਾਸ਼ਤ ਨਹੀਂ ਕਰਨਗੇ।

ਸੋਮਵਾਰ ਨੂੰ ਚੋਣ ਕਮਿਸ਼ਨ ਨੇ ਆਪਣੇ ਫੈਸਲੇ ‘ਚ NCP ਅਤੇ TMC ਦਾ ਦਰਜਾ ਰਾਸ਼ਟਰੀ ਪਾਰਟੀ ਤੋਂ ਘਟਾ ਕੇ ਖੇਤਰੀ ਪਾਰਟੀ ਕਰ ਦਿੱਤਾ। ਟੀਐਮਸੀ ਅਤੇ ਐਨਸੀਪੀ ਤੋਂ ਰਾਸ਼ਟਰੀ ਪਾਰਟੀ ਦਾ ਦਰਜਾ ਖੋਹਣ ਦੇ ਨਾਲ, ਹੁਣ ਭਾਜਪਾ, ਕਾਂਗਰਸ, ਸੀਪੀਆਈ (ਐਮ), ਬਸਪਾ, ਨੈਸ਼ਨਲ ਪੀਪਲਜ਼ ਪਾਰਟੀ ਅਤੇ ਆਮ ਆਦਮੀ ਪਾਰਟੀ ਸਮੇਤ ਛੇ ਰਾਸ਼ਟਰੀ ਪਾਰਟੀਆਂ ਹਨ।

The post ਰਾਸ਼ਟਰੀ ਪਾਰਟੀ ਦਾ ਦਰਜਾ ਖੋਹਣ ਦੇ ਫੈਸਲੇ ਨੂੰ TMC ਅਦਾਲਤ ‘ਚ ਦੇ ਸਕਦੀ ਹੈ ਕਾਨੂੰਨੀ ਚੁਣੌਤੀ appeared first on TheUnmute.com - Punjabi News.

Tags:
  • bjp
  • breaking-news
  • chief-minister-mamata-banerjee
  • election-commission-of-india
  • india-news
  • mamata-banerjee
  • news
  • the-unmute-breaking-news
  • the-unmute-punjabi-news
  • tmc
  • tmc-parti
  • trinamool-congress
  • west-bengal
  • west-bengal-tmc

ਤਾਮਿਲਨਾਡੂ ਸਰਕਾਰ ਵੱਲੋਂ RSS ਦੇ ਮਾਰਚ ਖ਼ਿਲਾਫ਼ ਦਾਇਰ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ

Tuesday 11 April 2023 06:18 AM UTC+00 | Tags: breaking breaking-news dmk-government madras-high-court news rashtriya-swayamsevak-sangh rss rss-workers supreme-court tamil-nadu-government the-supreme-court

ਚੰਡੀਗੜ੍ਹ, 11 ਅਪ੍ਰੈਲ 2023: ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਵੱਲੋਂ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮਾਰਚ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਦਰਅਸਲ, ਇਸ ਮਾਮਲੇ ਵਿੱਚ ਮਦਰਾਸ ਹਾਈਕੋਰਟ ਨੇ ਸੰਘ ਨੂੰ ਤੈਅ ਰੂਟਾਂ ਤੋਂ ਮਾਰਚ ਕੱਢਣ ਦੀ ਇਜਾਜ਼ਤ ਪਹਿਲਾਂ ਹੀ ਦੇ ਦਿੱਤੀ ਸੀ। ਹਾਲਾਂਕਿ, ਤਾਮਿਲਨਾਡੂ ਸਰਕਾਰ ਨੇ ਇਸ ਮਨਜ਼ੂਰੀ ਦੇ ਖ਼ਿਲਾਫ਼ ਖ਼ੁਦ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਹੁਣ ਸੁਪਰੀਮ ਕੋਰਟ ਨੇ ਉਸ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ।

ਕੀ ਹੈ ਪੂਰਾ ਮਾਮਲਾ?

ਰਾਸ਼ਟਰੀ ਸਵੈਮ ਸੇਵਕ ਸੰਘ ਨੇ 2 ਅਕਤੂਬਰ ਨੂੰ ਤਾਮਿਲਨਾਡੂ ‘ਚ 51 ਥਾਵਾਂ ‘ਤੇ ਰੂਟ ਮਾਰਚ ਰੈਲੀਆਂ ਕਰਨ ਦਾ ਐਲਾਨ ਕੀਤਾ ਸੀ। ਇਸ ‘ਤੇ ਸੂਬੇ ਦੀ ਡੀਐਮਕੇ ਸਰਕਾਰ ਨੇ ਪਾਬੰਦੀ ਲਗਾ ਦਿੱਤੀ ਸੀ। ਡੀਐਮਕੇ ਸਰਕਾਰ ਨੇ ਸੰਪਰਦਾਇਕ ਹਿੰਸਾ ਦੇ ਡਰ ਦੇ ਖਦਸ਼ੇ ਵਜੋਂ ਆਰਐਸਐਸ ਦੀ ਰੈਲੀ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ।

ਆਰਐੱਸਐੱਸ (RSS) ਨੇ ਸੂਬਾ ਸਰਕਾਰ ਦੇ ਇਸ ਫ਼ੈਸਲੇ ਖ਼ਿਲਾਫ਼ ਮਦਰਾਸ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ‘ਤੇ ਹਾਈਕੋਰਟ ਨੇ ਆਰ.ਐਸ.ਐਸ. ਨੂੰ ਛੇ ਥਾਵਾਂ ਨੂੰ ਛੱਡ ਕੇ ਰੋਸ ਮਾਰਚ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਮਾਰਚ ਦੀ ਮਨਜ਼ੂਰੀ ਦੇ ਨਾਲ-ਨਾਲ ਅਦਾਲਤ ਨੇ ਕੁਝ ਸ਼ਰਤਾਂ ਵੀ ਲਗਾਈਆਂ ਸਨ। ਜਿਸ ਤਹਿਤ ਆਰ.ਐਸ.ਐਸ. ਵਰਕਰਾਂ ਨੂੰ ਲਾਠੀਆਂ ਜਾਂ ਹਥਿਆਰਾਂ ਤੋਂ ਬਿਨਾਂ ਮਾਰਚ ਕੱਢਣ ਅਤੇ ਅਜਿਹੇ ਕਿਸੇ ਵੀ ਮੁੱਦੇ ‘ਤੇ ਬੋਲਣ ਦੀ ਮਨਾਹੀ ਕੀਤੀ ਗਈ, ਜਿਸ ਨਾਲ ਦੇਸ਼ ਦੀ ਅਖੰਡਤਾ ਪ੍ਰਭਾਵਿਤ ਹੋਵੇ। ਹਾਲਾਂਕਿ ਅਦਾਲਤ ਦੇ ਫੈਸਲੇ ਤੋਂ ਨਾਖੁਸ਼ ਸੰਘ ਨੇ 6 ਨਵੰਬਰ ਨੂੰ ਹੋਣ ਵਾਲੇ ਰੂਟ ਮਾਰਚ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਸੀ |

The post ਤਾਮਿਲਨਾਡੂ ਸਰਕਾਰ ਵੱਲੋਂ RSS ਦੇ ਮਾਰਚ ਖ਼ਿਲਾਫ਼ ਦਾਇਰ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ appeared first on TheUnmute.com - Punjabi News.

Tags:
  • breaking
  • breaking-news
  • dmk-government
  • madras-high-court
  • news
  • rashtriya-swayamsevak-sangh
  • rss
  • rss-workers
  • supreme-court
  • tamil-nadu-government
  • the-supreme-court

Rajasthan: ਆਪਣੀ ਹੀ ਸਰਕਾਰ ਦੇ ਖ਼ਿਲਾਫ਼ 'ਮੌਨ ਵਰਤ' 'ਤੇ ਬੈਠੇ ਸਚਿਨ ਪਾਇਲਟ

Tuesday 11 April 2023 07:22 AM UTC+00 | Tags: ashok-gehlot breaking-news congress congress-party india-news latest-news news rajasthan-government sachin-pilot the-unmute-breaking-news the-unmute-punjabi-news the-unmute-update

ਚੰਡੀਗੜ੍ਹ, 11 ਅਪ੍ਰੈਲ 2023: ਆਪਣੀ ਹੀ ਰਾਜਸਥਾਨ ਸਰਕਾਰ ਤੋਂ ਨਾਰਾਜ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸਚਿਨ ਪਾਇਲਟ (Sachin Pilot) ਨੇ ਪਾਰਟੀ ਵਿਰੋਧੀ ਹੋਣ ਦੇ ਦੋਸ਼ਾਂ ਦਰਮਿਆਨ ‘ਮੌਨ ਵਰਤ’ ਸ਼ੁਰੂ ਕਰ ਦਿੱਤਾ ਹੈ। ਪਾਇਲਟ ਵਸੁੰਧਰਾ ਰਾਜੇ ਦੀ ਸਰਕਾਰ ‘ਚ ਕਥਿਤ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਅੱਜ ਮੌਨ ਵਰਤ ਰੱਖਣਗੇ। ਸਚਿਨ ਪਾਇਲਟ ਨੇ ਜੋਤੀਬਾ ਫੂਲੇ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸ਼ਹੀਦੀ ਸਮਾਰਕ ‘ਤੇ ਆਪਣਾ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ। ਮੀਡੀਆ ਨੇ ਸਚਿਨ ਪਾਇਲਟ ਤੋਂ ਸਵਾਲ ਕਰਨ ਦੀ ਕਾਫੀ ਕੋਸ਼ਿਸ਼ ਕੀਤੀ ਪਰ ਪਾਇਲਟ ਨੇ ਇੱਕ ਸ਼ਬਦ ਵੀ ਨਹੀਂ ਬੋਲਿਆ। ਪਾਇਲਟ ਨੇ ਪੂਰੀ ਤਰ੍ਹਾਂ ਚੁੱਪ ਵੱਟੀ ਹੋਈ ਹੈ। ਮੀਡੀਆ ਦੇ ਸਵਾਲਾਂ ਤੋਂ ਬਚ ਕੇ ਉਥੇ ਹੀ ਭੁੱਖ ਹੜਤਾਲ ‘ਤੇ ਬੈਠ ਗਏ।

ਕਾਂਗਰਸ ਨੇਤਾ ਸਚਿਨ ਪਾਇਲਟ ਨੇ ਸੂਬੇ ਦੀ ਪਿਛਲੀ ਭਾਜਪਾ ਸਰਕਾਰ ਦੌਰਾਨ ਕਥਿਤ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਜੈਪੁਰ ਦੇ ਸ਼ਹੀਦ ਸਮਾਰਕ ਵਿਖੇ ਆਪਣਾ ਦਿਨ ਭਰ ਦਾ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ। ਪਾਇਲਟ ਦੇ ਨਾਲ ਉਨ੍ਹਾਂ ਦੇ ਸਮਰਥਕ ਵੀ ਮੌਜੂਦ ਹਨ। ਇਸ ‘ਤੇ ਕਾਂਗਰਸ ਹਾਈਕਮਾਂਡ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਅਸ਼ੋਕ ਗਹਿਲੋਤ ਕੈਂਪ ਵੀ ਸਚਿਨ ਪਾਇਲਟ (Sachin Pilot) ਦੇ ਅਨਸਨ ‘ਤੇ ਨਜ਼ਰ ਰੱਖ ਰਿਹਾ ਹੈ। ਮੌਨ ਵਰਤ ਤੋਂ ਕੁਝ ਘੰਟੇ ਪਹਿਲਾਂ ਕਾਂਗਰਸ ਦੇ ਸੂਬਾ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੇ ਸਚਿਨ ਪਾਇਲਟ ਦੇ ਅੰਦੋਲਨ ਨੂੰ ਪਾਰਟੀ ਵਿਰੋਧੀ ਗਤੀਵਿਧੀ ਕਰਾਰ ਦਿੱਤਾ ਸੀ। ਸਚਿਨ ਪਾਇਲਟ ਦਾ ਮੰਗਲਵਾਰ ਨੂੰ ਇੱਕ ਦਿਨ ਦਾ ਵਰਤ ਪਾਰਟੀ ਦੇ ਹਿੱਤਾਂ ਦੇ ਖਿਲਾਫ ਹੈ ਅਤੇ ਪਾਰਟੀ ਵਿਰੋਧੀ ਗਤੀਵਿਧੀ ਹੈ, ਉਨ੍ਹਾਂ ਨੇ ਇੱਕ ਬਿਆਨ ਵਿੱਚ ਕਿਹਾ ਕਿ ਜੇਕਰ ਉਨ੍ਹਾਂ ਨੂੰ ਆਪਣੀ ਸਰਕਾਰ ਤੋਂ ਕੋਈ ਸਮੱਸਿਆ ਹੈ ਤਾਂ ਮੀਡੀਆ ਅਤੇ ਜਨਤਾ ਦੀ ਬਜਾਏ ਪਾਰਟੀ ਫੋਰਮਾਂ ‘ਤੇ ਇਸ ‘ਤੇ ਚਰਚਾ ਕੀਤੀ ਜਾ ਸਕਦੀ ਹੈ।

ਇਸ ਤੋਂ ਪਹਿਲਾਂ ਅਸ਼ੋਕ ਗਹਿਲੋਤ ‘ਤੇ ਨਿਸ਼ਾਨਾ ਸਾਧਦੇ ਹੋਏ ਸਚਿਨ ਪਾਇਲਟ ਨੇ ਕਿਹਾ ਕਿ ਵਸੁੰਧਰਾ ਸਰਕਾਰ ‘ਚ ਭ੍ਰਿਸ਼ਟਾਚਾਰ ‘ਤੇ ਕੋਈ ਕਾਰਵਾਈ ਨਹੀਂ ਹੋਈ। ਵਿਰੋਧੀ ਧਿਰ ‘ਚ ਰਹਿੰਦਿਆਂ ਅਸੀਂ ਵਾਅਦਾ ਕੀਤਾ ਸੀ ਕਿ ਜਾਂਚ ਕਰਵਾਈ ਜਾਵੇਗੀ। ਕਿਉਂਕਿ ਚੋਣਾਂ ‘ਚ 6-7 ਮਹੀਨੇ ਬਾਕੀ ਹਨ, ਇਸ ਲਈ ਗਹਿਲੋਤ ਅਤੇ ਵਸੁੰਧਰਾ ਰਾਜੇ ਵਿਚਾਲੇ ਗਠਜੋੜ ਹੋਣ ‘ਤੇ ਸਵਾਲ ਉੱਠ ਸਕਦਾ ਸੀ। ਇਹ ਸਾਬਤ ਕਰਨ ਲਈ ਜਲਦੀ ਹੀ ਕਾਰਵਾਈ ਕਰਨੀ ਪਵੇਗੀ ਕਿ ਅਜਿਹਾ ਨਹੀਂ ਹੈ। ਕਾਂਗਰਸੀ ਵਰਕਰਾਂ ਨੂੰ ਮਹਿਸੂਸ ਕਰਵਾਉਣਾ ਪਵੇਗਾ ਕਿ ਸਾਡੀ ਕਹਿਣੀ ਤੇ ਕਰਨੀ ਵਿੱਚ ਕੋਈ ਫਰਕ ਨਹੀਂ ਹੈ।

The post Rajasthan: ਆਪਣੀ ਹੀ ਸਰਕਾਰ ਦੇ ਖ਼ਿਲਾਫ਼ ‘ਮੌਨ ਵਰਤ’ ‘ਤੇ ਬੈਠੇ ਸਚਿਨ ਪਾਇਲਟ appeared first on TheUnmute.com - Punjabi News.

Tags:
  • ashok-gehlot
  • breaking-news
  • congress
  • congress-party
  • india-news
  • latest-news
  • news
  • rajasthan-government
  • sachin-pilot
  • the-unmute-breaking-news
  • the-unmute-punjabi-news
  • the-unmute-update

MP ਪ੍ਰਨੀਤ ਕੌਰ ਨੇ ਕਿਸਾਨਾਂ ਦੇ ਮੁਆਵਜ਼ੇ ਸੰਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ

Tuesday 11 April 2023 07:49 AM UTC+00 | Tags: breaking-news congress latest-news mp-praneet-kaur news praneet-kaur punjab-farmers punjab-government the-unmute-breaking-news the-unmute-latest-update the-unmute-punjabi-news

ਚੰਡੀਗੜ੍ਹ, 11 ਅਪ੍ਰੈਲ 2023: ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ (Preneet Kaur) ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ । ਇਸ ਮੌਕੇ ਪ੍ਰਨੀਤ ਕੌਰ ਨੇ ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਲਈ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਹਿੱਸੇ ਤੋਂ ਵਧਿਆ ਹੋਇਆ ਮੁਆਵਜ਼ਾ ਦੇਣ ਦੀ ਕੀਤੀ ਅਪੀਲ।

ਕੁਝ ਦਿਨ ਪਹਿਲਾਂ ਪ੍ਰਨੀਤ ਕੌਰ ਨੇ ਇੱਥੇ ਇੱਕ ਟਵੀਟ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨਾਂ ਨੂੰ ਵੱਧ ਮੁਆਵਜ਼ਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ "ਮੇਰੇ ਹਲਕੇ ਦਾ ਦੌਰਾ ਕਰਨ ਅਤੇ ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ, ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਡੇ ਕਿਸਾਨਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਅਪੀਲ ਕਰਦੀ ਹਾਂ।" ਪ੍ਰਨੀਤ ਕੌਰ (Preneet Kaur) ਨੇ ਭਰੋਸਾ ਦਿਵਾਇਆ ਸੀ ਕਿ ਉਹ ਇਹ ਮਾਮਲਾ ਕੇਂਦਰ ਸਰਕਾਰ ਕੋਲ ਵੀ ਚੁੱਕਣਗੇ |

The post MP ਪ੍ਰਨੀਤ ਕੌਰ ਨੇ ਕਿਸਾਨਾਂ ਦੇ ਮੁਆਵਜ਼ੇ ਸੰਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News.

Tags:
  • breaking-news
  • congress
  • latest-news
  • mp-praneet-kaur
  • news
  • praneet-kaur
  • punjab-farmers
  • punjab-government
  • the-unmute-breaking-news
  • the-unmute-latest-update
  • the-unmute-punjabi-news

Covid-19: ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਆਈ ਤੇਜ਼ੀ, ਪੜ੍ਹੋ ਪੂਰੇ ਵੇਰਵੇ

Tuesday 11 April 2023 08:02 AM UTC+00 | Tags: aam-aadmi-party breaking-news chandigarh chandigarh-administration chandigarh-news cm-bhagwant-mann corona-vaccination corona-virus corona-virus-in-chandigarh covid-19 latest-news new news punjab-news the-unmute-breaking-news

ਚੰਡੀਗੜ੍ਹ, 11 ਅਪ੍ਰੈਲ 2023: (Covid-19) ਚੰਡੀਗੜ੍ਹ ‘ਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ, ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਸੋਮਵਾਰ ਨੂੰ ਸ਼ਹਿਰ ਵਿੱਚ 17 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ ਵਿੱਚੋਂ 10 ਪੁਰਸ਼ ਅਤੇ 7 ਮਹਿਲਾ ਮਰੀਜ਼ ਹਨ। ਇਸ ਨਾਲ ਐਕਟਿਵ ਮਰੀਜ਼ਾਂ ਦੀ ਗਿਣਤੀ 170 ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ 15 ਮਰੀਜ਼ ਠੀਕ ਹੋ ਕੇ ਘਰ ਪਰਤ ਚੁੱਕੇ ਹਨ।

ਸੋਮਵਾਰ ਨੂੰ ਸਕਾਰਾਤਮਕਤਾ ਦਰ ਵਧ ਕੇ 5.15 ਪ੍ਰਤੀਸ਼ਤ ਹੋ ਗਈ। ਇਸ ਦੌਰਾਨ ਸਿਹਤ ਵਿਭਾਗ ਨੇ ਵੀ ਟੈਸਟਿੰਗ ਵਧਾ ਦਿੱਤੀ ਹੈ। 24 ਘੰਟਿਆਂ ਵਿੱਚ 330 ਜਣਿਆਂ ਦੀ ਜਾਂਚ ਕੀਤੀ ਗਈ ਹੈ। ਸੈਕਟਰ-36 ਤੋਂ ਵੱਧ ਤੋਂ ਵੱਧ 3 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਸਰਗਰਮ ਮਰੀਜ਼ਾਂ ਵਿੱਚ 12 ਪੀਜੀਆਈ, ਇੱਕ ਜੀਐਮਸੀਐਚ, 3 ਜੀਐਮਐਸਐਚ ਵਿੱਚ ਦਾਖਲ ਹਨ |

ਇਸ ਦੇ ਨਾਲ ਹੀ ਪੰਚਕੂਲਾ ਵਿੱਚ ਕੋਰੋਨਾ ਵਾਇਰਸ ਦੇ 32 ਮਾਮਲੇ ਪਾਜ਼ੇਟਿਵ ਆਏ ਹਨ। ਮੋਹਾਲੀ ਵਿੱਚ 224 ਐਕਟਿਵ ਕੇਸ, ਇਸਦੇ ਨਾਲ ਹੀ 114 ਸੈਂਪਲ ਲਏ ਗਏ। ਮੋਹਾਲੀ ‘ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 224 ਹੋ ਗਈ ਹੈ। ਪੰਜਾਬ ਸਰਕਾਰ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ |

The post Covid-19: ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਆਈ ਤੇਜ਼ੀ, ਪੜ੍ਹੋ ਪੂਰੇ ਵੇਰਵੇ appeared first on TheUnmute.com - Punjabi News.

Tags:
  • aam-aadmi-party
  • breaking-news
  • chandigarh
  • chandigarh-administration
  • chandigarh-news
  • cm-bhagwant-mann
  • corona-vaccination
  • corona-virus
  • corona-virus-in-chandigarh
  • covid-19
  • latest-news
  • new
  • news
  • punjab-news
  • the-unmute-breaking-news

ਨਸ਼ੇ ਦੇ ਦੈਂਤ ਨੇ ਉਜਾੜਿਆ ਇੱਕ ਹੋਰ ਪਰਿਵਾਰ, 2 ਮਹੀਨੇ ਦੀ ਬੱਚੀ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ

Tuesday 11 April 2023 08:15 AM UTC+00 | Tags: breaking-news drug drug-smugglers drunkenness latest-news news punjab-news the-unmute-breaking-news the-unmute-news

ਚੰਡੀਗੜ੍ਹ, 11 ਅਪ੍ਰੈਲ 2023: ਨਸ਼ੇ ਦੇ ਜਾਲ ਨੇ ਕਈ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ। ਅਜਿਹੀ ਹੀ ਇੱਕ ਮਾਮਲਾ ਅਬੋਹਰ ਤੋਂ ਸਾਹਮਣੇਆਇਆ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 28 ਸਾਲਾ ਮ੍ਰਿਤਕ ਸਾਜਨ ਵਾਸੀ ਨਵੀਂ ਅਬਾਦੀ ਗਲੀ ਨੰਬਰ 2 ਬੜੀ ਪੌੜੀ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਕਰੀਬ ਡੇਢ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ 2 ਮਹੀਨੇ ਦੀ ਬੱਚੀ ਦਾ ਪਿਤਾ ਸੀ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਜਨ ਬੀਤੀ ਰਾਤ ਆਰੀਆ ਨਗਰ ਦੇ ਰਹਿਣ ਵਾਲੇ ਮਾਮਾ-ਭਤੀਜੇ ਤੋਂ ਪੈਸੇ ਲੈਣ ਗਿਆ ਸੀ ਅਤੇ ਕਾਫੀ ਦੇਰ ਤੱਕ ਘਰ ਵਾਪਸ ਨਹੀਂ ਆਇਆ। ਜਦੋਂ ਉਸ ਦੀ ਭਾਲ ਕੀਤੀ ਗਈ ਤਾਂ ਰਸਤੇ ਵਿਚ ਸਾਜਨ ਦੀ ਲਾਸ਼ ਮਿਲੀ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਮਾਮਾ-ਭਤੀਜਾ ਚਿੱਟਾ ਵੇਚਣ ਦਾ ਧੰਦਾ ਕਰਦੇ ਹਨ ਅਤੇ ਉਨ੍ਹਾਂ ਨੇ ਸਾਜਨ ਨੂੰ ਨਸ਼ੇ ਦੀ ਓਵਰਡੋਜ਼ ਦਿੱਤੀ ਹੈ। ਪਰਿਵਾਰ ਵੱਲੋਂ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

The post ਨਸ਼ੇ ਦੇ ਦੈਂਤ ਨੇ ਉਜਾੜਿਆ ਇੱਕ ਹੋਰ ਪਰਿਵਾਰ, 2 ਮਹੀਨੇ ਦੀ ਬੱਚੀ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ appeared first on TheUnmute.com - Punjabi News.

Tags:
  • breaking-news
  • drug
  • drug-smugglers
  • drunkenness
  • latest-news
  • news
  • punjab-news
  • the-unmute-breaking-news
  • the-unmute-news

ਪੰਜਾਬ 'ਚ ਬੇਮੌਸਮੀ ਬਾਰਿਸ਼ ਤੋਂ ਬਾਅਦ ਮੌਸਮ ਨੇ ਬਦਲਿਆ ਮਿਜ਼ਾਜ, ਕਈ ਇਲਾਕਿਆਂ 'ਚ ਤਾਪਮਾਨ ਵਧਿਆ

Tuesday 11 April 2023 08:26 AM UTC+00 | Tags: breaking-news news punjabi-news punjab-news punjab-weather summer temprature the-unmute-breaking-news the-unmute-news weather

ਚੰਡੀਗੜ੍ਹ, 11 ਅਪ੍ਰੈਲ 2023: ਪੰਜਾਬ ਵਿੱਚ ਠੰਢ ਅਤੇ ਬੇਮੌਸਮੀ ਬਾਰਿਸ਼ ਤੋਂ ਬਾਅਦ ਮੌਸਮ (Weather) ਨੇ ਆਪਣਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਲਿਆ ਹੈ। ਇਸ ਕਾਰਨ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਦਿਨ ਸੋਮਵਾਰ ਨੂੰ ਵੀ ਗਰਮੀ ਜ਼ਿਆਦਾ ਰਹੀ ਅਤੇ ਤਾਪਮਾਨ ‘ਚ 0.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਜਦੋਂ ਕਿ ਸੂਬੇ ਵਿੱਚ ਇਹ ਆਮ ਨਾਲੋਂ 2.4 ਡਿਗਰੀ ਸੈਲਸੀਅਸ ਵੱਧ ਰਿਹਾ।

ਸੋਮਵਾਰ ਨੂੰ ਸੂਬੇ ਦਾ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿਖੇ 37.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ ਵਿੱਚ ਵੀ 0.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਅਤੇ ਸੂਬੇ ਦਾ ਸਭ ਤੋਂ ਘੱਟ ਤਾਪਮਾਨ ਮੋਗਾ ਵਿੱਚ 13.2 ਡਿਗਰੀ ਸੈਲਸੀਅਸ ਰਿਹਾ। ਆਉਣ ਵਾਲੇ ਦਿਨਾਂ ਵਿੱਚ ਮੌਸਮ (Weather) ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ, ਜਦੋਂ ਕਿ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹੇਗਾ। ਇਸ ਤੋਂ ਇਲਾਵਾ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।

The post ਪੰਜਾਬ ‘ਚ ਬੇਮੌਸਮੀ ਬਾਰਿਸ਼ ਤੋਂ ਬਾਅਦ ਮੌਸਮ ਨੇ ਬਦਲਿਆ ਮਿਜ਼ਾਜ, ਕਈ ਇਲਾਕਿਆਂ ‘ਚ ਤਾਪਮਾਨ ਵਧਿਆ appeared first on TheUnmute.com - Punjabi News.

Tags:
  • breaking-news
  • news
  • punjabi-news
  • punjab-news
  • punjab-weather
  • summer
  • temprature
  • the-unmute-breaking-news
  • the-unmute-news
  • weather

ਧਰਤੀ ਵਿਗਿਆਨ ਮੰਤਰਾਲੇ ਵਲੋਂ ਸਕਾਈਮੇਟ ਦਾ ਦਾਅਵਾ ਰੱਦ, ਕਿਹਾ- ਇਸ ਸਾਲ ਮਾਨਸੂਨ ਆਮ ਰਹਿਣ ਦੀ ਉਮੀਦ

Tuesday 11 April 2023 09:52 AM UTC+00 | Tags: breaking-news earth-sciences-ministry-secretary india-news ministry-of-earth-sciences m-ravichandran news punjab-weather-news skymet-weather weather weather-news

ਚੰਡੀਗੜ੍ਹ, 11 ਅਪ੍ਰੈਲ 2023: ਭਾਰਤ ਸਰਕਾਰ ਨੇ ਨਿੱਜੀ ਮੌਸਮ ਏਜੰਸੀ ਸਕਾਈਮੇਟ ਵੇਦਰ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਹੈ। ਸੋਮਵਾਰ ਨੂੰ ਸਕਾਈਮੇਟ ਮੌਸਮ ਨੇ ਦਾਅਵਾ ਕੀਤਾ ਸੀ ਕਿ ਇਸ ਮਾਨਸੂਨ ਵਿੱਚ ਆਮ ਨਾਲੋਂ ਘੱਟ ਬਾਰਿਸ਼ ਹੋਵੇਗੀ, ਜਿਸ ਨੂੰ ਮੰਗਲਵਾਰ ਨੂੰ ਧਰਤੀ ਵਿਗਿਆਨ ਮੰਤਰਾਲੇ ਨੇ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।

ਧਰਤੀ ਵਿਗਿਆਨ ਮੰਤਰਾਲੇ ਦੇ ਸਕੱਤਰ ਐਮ ਰਵੀਚੰਦਰਨ ਨੇ ਕਿਹਾ ਕਿ ਭਾਰਤ ਵਿੱਚ ਦੱਖਣ-ਪੱਛਮੀ ਮਾਨਸੂਨ ਦੌਰਾਨ ਆਮ ਬਾਰਿਸ਼ ਹੋਵੇਗੀ। ਮੰਤਰਾਲੇ ਦਾ ਕਹਿਣਾ ਹੈ ਕਿ ਇਸ ਸਾਲ ਦੱਖਣੀ ਭਾਰਤ, ਪੂਰਬੀ ਮੱਧ ਭਾਰਤ, ਪੂਰਬੀ ਭਾਰਤ, ਉੱਤਰ-ਪੂਰਬੀ ਭਾਰਤ ਅਤੇ ਉੱਤਰ-ਪੱਛਮੀ ਹਿੱਸੇ ਵਿੱਚ ਆਮ ਬਾਰਿਸ਼ ਹੋਵੇਗੀ। ਹਾਲਾਂਕਿ, ਮੰਤਰਾਲੇ ਦਾ ਕਹਿਣਾ ਹੈ ਕਿ ਉੱਤਰ-ਪੂਰਬੀ ਭਾਰਤ ਅਤੇ ਉੱਤਰ-ਪੱਛਮੀ ਭਾਰਤ ਦੇ ਕੁਝ ਖੇਤਰਾਂ ਵਿੱਚ ਬਾਰਿਸ਼ ਆਮ ਨਾਲੋਂ ਘੱਟ ਹੋਵੇਗੀ। ਇਸ ਦੇ ਨਾਲ ਹੀ ਪੱਛਮੀ ਮੱਧ ਭਾਰਤ ਦੇ ਕੁਝ ਖੇਤਰਾਂ ਵਿੱਚ ਆਮ ਨਾਲੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਦਾਅਵਾ ਕਰਦੇ ਹੋਏ ਕਿ ਨਿੱਜੀ ਮੌਸਮ ਏਜੰਸੀ ਸਕਾਈਮੇਟ ਨੇ ਸੋਮਵਾਰ ਨੂੰ ਕਿਹਾ ਸੀ ਕਿ ਭਾਰਤ ‘ਚ ਇਸ ਸਾਲ ਬਾਰਿਸ਼ ਦੀ ਸੰਭਾਵਨਾ ਆਮ ਨਾਲੋਂ ਘੱਟ ਹੈ। ਲਾ ਨੀਨਾ ਦੇ ਖਤਮ ਹੋਣ ਨਾਲ ਸੋਕੇ ਦੀ ਸੰਭਾਵਨਾ 20 ਫੀਸਦੀ ਹੈ। ਇਸਦੇ ਨਾਲ ਹੀ ਐਲ ਨੀਨੋ ਵੀ ਹਾਵੀ ਹੋ ਸਕਦਾ ਹੈ। ਘੱਟ ਮੀਂਹ ਕਾਰਨ ਇਸ ਸਾਲ ਫ਼ਸਲਾਂ ‘ਤੇ ਸੰਕਟ ਆ ਸਕਦਾ ਹੈ। ਇਸ ਕਾਰਨ ਫਸਲਾਂ ਮਹਿੰਗੀਆਂ ਵੀ ਹੋ ਸਕਦੀਆਂ ਹਨ।

ਸਕਾਈ ਮੇਟ ਦੇ ਅਨੁਸਾਰ, ਇਸ ਸਾਲ ਜੂਨ, ਜੁਲਾਈ, ਅਗਸਤ, ਸਤੰਬਰ ਦੇ ਚਾਰ ਮਹੀਨਿਆਂ ਵਿੱਚ 868.6 ਮਿਲੀਮੀਟਰ ਬਾਰਿਸ਼ ਦਾ ਐਲਪੀਏ 94 ਪ੍ਰਤੀਸ਼ਤ ਹੋਵੇਗਾ। ਸਕਾਈਮੇਟ ਨੇ ਕਿਹਾ ਕਿ ਦੇਸ਼ ਦੇ ਉੱਤਰੀ ਅਤੇ ਮੱਧ ਹਿੱਸਿਆਂ ‘ਚ ਮੀਂਹ ਦੀ ਕਮੀ ਰਹੇਗੀ। ਗੁਜਰਾਤ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਵਿੱਚ ਵੀ ਜੁਲਾਈ ਅਤੇ ਅਗਸਤ ਦੌਰਾਨ ਘੱਟ ਬਾਰਿਸ਼ ਹੋਵੇਗੀ।

ਉੱਤਰੀ ਭਾਰਤ ਵਿੱਚ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਸਾਲ ਦੇ ਦੂਜੇ ਅੱਧ ਵਿੱਚ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਸਕਾਈਮੇਟ ਨੇ ਵੀ 20 ਫੀਸਦੀ ਸੋਕੇ ਦੀ ਸੰਭਾਵਨਾ ਜਤਾਈ ਸੀ।ਆਈਐਮਡੀ ਨੇ ਦੱਸਿਆ ਕਿ ਮਾਨਸੂਨ ਦਾ ਅਗਲਾ ਅਪਡੇਟ ਮਈ ਦੇ ਆਖਰੀ ਹਫਤੇ ਆਵੇਗਾ।

The post ਧਰਤੀ ਵਿਗਿਆਨ ਮੰਤਰਾਲੇ ਵਲੋਂ ਸਕਾਈਮੇਟ ਦਾ ਦਾਅਵਾ ਰੱਦ, ਕਿਹਾ- ਇਸ ਸਾਲ ਮਾਨਸੂਨ ਆਮ ਰਹਿਣ ਦੀ ਉਮੀਦ appeared first on TheUnmute.com - Punjabi News.

Tags:
  • breaking-news
  • earth-sciences-ministry-secretary
  • india-news
  • ministry-of-earth-sciences
  • m-ravichandran
  • news
  • punjab-weather-news
  • skymet-weather
  • weather
  • weather-news

ਪਾਕਿਸਤਾਨ 'ਚ ਜੱਥੇ ਨਾਲ ਵਿਸਾਖੀ ਮਨਾਉਣ ਗਏ ਸਿੱਖ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Tuesday 11 April 2023 10:11 AM UTC+00 | Tags: a-sikh-pilgrim baisakhi breaking-news khalsa-sajna-divas latest-news news punjab-news sgpc the-unmute-breaking-news

ਚੰਡੀਗੜ੍ਹ, 11 ਅਪ੍ਰੈਲ 2023: ਵਿਸਾਖੀ (Baisakhi) ਅਤੇ ਖਾਲਸਾ ਸਾਜਨਾ ਦਿਵਸ ਮਨਾਉਣ ਪਾਕਿਸਤਾਨ ਗਏ ਇੱਕ ਸਿੱਖ ਸ਼ਰਧਾਲੂ ਦੀ ਮੌਤ ਹੋ ਗਈ ਹੈ । ਪਾਕਿਸਤਾਨ ਸਰਕਾਰ ਨੇ ਮ੍ਰਿਤਕ ਦੇਹ ਦਾ ਮੌਤ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ। ਜਲਦ ਹੀ ਮ੍ਰਿਤਕ ਦੇਹ ਨੂੰ ਅਟਾਰੀ ਬਾਰਡਰ ਰਾਹੀਂ ਭਾਰਤ ਭੇਜਣ ਦੇ ਯਤਨ ਕੀਤੇ ਜਾ ਰਹੇ ਹਨ । ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ।

ਜਲੰਧਰ ਦਾ ਰਹਿਣ ਵਾਲਾ ਜੋਗਿੰਦਰ ਸਿੰਘ ਗਰੁੱਪ ਦੇ ਆਗੂ ਅਮਰਜੀਤ ਸਿੰਘ ਨਾਲ 9 ਅਪ੍ਰੈਲ ਨੂੰ ਖੁਦ ਪਾਕਿਸਤਾਨ ਪਹੁੰਚਿਆ ਸੀ ਅਤੇ ਉਹ ਨਨਕਾਣਾ ਸਾਹਿਬ ਵਿੱਚ ਹੀ ਸਨ, ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ। ਜੋਗਿੰਦਰ ਸਿੰਘ ਦੀ ਮੌਤ ਦਾ ਸਰਟੀਫਿਕੇਟ ਨਨਕਾਣਾ ਸਾਹਿਬ ਹਸਪਤਾਲ ਵੱਲੋਂ ਜਾਰੀ ਕੀਤਾ ਗਿਆ । ਧਾਰਮਿਕ ਮਾਮਲਿਆਂ ਦੇ ਮੰਤਰਾਲੇ ਅਤੇ ਗਿਲਾਨੀ ਸਮੇਤ ਹੋਰ ਸੰਸਥਾਵਾਂ ਦੇ ਅਧਿਕਾਰੀਆਂ ਨੇ ਜੋਗਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਪ੍ਰੀਕਿਰਿਆ ਸ਼ੁਰੂ ਕਰ ਦਿੱਤੀ ਹੈ |

The post ਪਾਕਿਸਤਾਨ ‘ਚ ਜੱਥੇ ਨਾਲ ਵਿਸਾਖੀ ਮਨਾਉਣ ਗਏ ਸਿੱਖ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ appeared first on TheUnmute.com - Punjabi News.

Tags:
  • a-sikh-pilgrim
  • baisakhi
  • breaking-news
  • khalsa-sajna-divas
  • latest-news
  • news
  • punjab-news
  • sgpc
  • the-unmute-breaking-news

CM ਭਗਵੰਤ ਮਾਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਅਜਾਇਬ ਘਰ ਦਾ ਉਦਘਾਟਨ

Tuesday 11 April 2023 10:20 AM UTC+00 | Tags: anandpur-sahib breaking-news cm-bhagwant-mann gurdwara-bhaura-sahib guru-teg-bahadur-ji latest-news news punjab-government sri-anandpur-sahib the-unmute-breaking-news the-unmute-punjabi-news

ਚੰਡੀਗੜ੍ਹ, 11 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ (Guru Teg Bahadur Ji) ਦੇ ਆਗਮਨ ਪੁਰਬ ਮੌਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ । ਜਿੱਥੇ ਉਨ੍ਹਾਂ ਗੁਰਦੁਆਰਾ ਭੌਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੇ ਨਾਲ ਹੀ ਉਨ੍ਹਾਂ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨੂੰ ਸਮਰਪਿਤ ਅਜਾਇਬ ਘਰ ਦਾ ਉਦਘਾਟਨ ਕੀਤਾ।

ਇੱਕ ਟਵੀਟ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਿਆਗ ਵੈਰਾਗ ਤੇ ਧਰਮ ਹਿੱਤ ਬਲੀਦਾਨ ਦੀ ਅਨੋਖੀ ਮਿਸਾਲ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨੂੰ ਸਮਰਪਿਤ ਅਜਾਇਬ ਘਰ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਉਦਘਾਟਨ ਕਰਨ ਦਾ ਮਾਣ ਮਹਿਸੂਸ ਹੋਇਆ | ਗੁਰੂ ਸਾਹਿਬ ਦਾ ਬਹੁਤ ਧੰਨਵਾਦ ਇਹ ਸੇਵਾ ਮੇਰੇ ਹਿੱਸੇ ਆਈ | ਉਨ੍ਹਾਂ ਨੇ ਕਿਹਾ ਕਿ ਇਹ ਅਜਾਇਬ ਘਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਡਮੁੱਲਾ ਖ਼ਜ਼ਾਨਾ ਹੋਵੇਗਾ |

Image

The post CM ਭਗਵੰਤ ਮਾਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਅਜਾਇਬ ਘਰ ਦਾ ਉਦਘਾਟਨ appeared first on TheUnmute.com - Punjabi News.

Tags:
  • anandpur-sahib
  • breaking-news
  • cm-bhagwant-mann
  • gurdwara-bhaura-sahib
  • guru-teg-bahadur-ji
  • latest-news
  • news
  • punjab-government
  • sri-anandpur-sahib
  • the-unmute-breaking-news
  • the-unmute-punjabi-news

ਚੰਡੀਗੜ੍ਹ, 11 ਅਪ੍ਰੈਲ 2023: ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਨੌਕਰੀਆਂ (JOBS) ਪ੍ਰਦਾਨ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਦਯੋਗਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਨੌਕਰੀਆਂ ਸਬੰਧੀ ਲੋੜਾਂ ਬਾਰੇ ਜਾਣਕਾਰੀ ਹਾਸਲ ਕਰਨ ਤਾਂ ਜੋ ਨੌਜਵਾਨਾਂ ਨੂੰ ਸਨਅਤਾਂ ਦੀਆਂ ਮੌਜੂਦਾ ਲੋੜਾਂ ਅਨੁਸਾਰ ਸਿਖਲਾਈ ਦਿੱਤੀ ਜਾ ਸਕੇ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾ ਸਕਣ।

ਇੱਥੇ ਪੇਡਾ ਕੰਪਲੈਕਸ ਵਿਖੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਜ਼ਿਲ੍ਹਾ ਇੰਚਾਰਜਾਂ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਦੇ ਫੀਲਡ ਸਟਾਫ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਇਨ੍ਹਾਂ ਅਧਿਕਾਰੀਆਂ ਨੂੰ ਵਿਭਾਗ ਕੋਲ ਰਜਿਸਟਰਡ ਨੌਜਵਾਨਾਂ ਦੀ ਪਲੇਸਮੈਂਟ ਦਰ ਨੂੰ ਹੋਰ ਵਧਾਉਣ ਵਾਸਤੇ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਜਿਸਟਰਡ ਨੌਜਵਾਨਾਂ ਦੀ ਨੌਕਰੀ ਲਈ ਪਲੇਸਮੈਂਟ ਨਾਲ ਹੀ ਸੂਬੇ ਵਿੱਚ ਉਦਯੋਗ ਦੀਆਂ ਲੋੜਾਂ ਅਤੇ ਹੁਨਰਮੰਦ ਕਾਮਿਆਂ ਦਰਮਿਆਨ ਪਾੜੇ ਨੂੰ ਪੂਰਿਆ ਜਾ ਸਕਦਾ ਹੈ ਅਤੇ ਇਸ ਪਾਸੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਕੋਈ ਪ੍ਰਾਪਤੀ ਨਹੀਂ ਹੈ, ਸਗੋਂ ਜਦੋਂ ਇਸ ਰਜਿਸਟ੍ਰੇਸ਼ਨ ਨੂੰ ਪਲੇਸਮੈਂਟ ਵਿੱਚ ਬਦਲ ਦਿੱਤਾ ਜਾਵੇਗਾ ਤਾਂ ਮੈਂ ਇਸ ਨੂੰ ਪ੍ਰਾਪਤੀ ਸਮਝਾਂਗਾ। ਉਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਨੂੰ ਬੇਹੱਦ ਨੇਕ ਕਾਰਜ ਕਰਾਰ ਦਿੱਤਾ।

ਕੈਬਨਿਟ ਮੰਤਰੀ ਨੇ ਮੀਟਿੰਗ ਦੌਰਾਨ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਫਸਰਾਂ ਅਤੇ ਬਲਾਕ ਮਿਸ਼ਨ ਮੈਨੇਜਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਗ਼ੌਰ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਇਹ ਵਡਮੁੱਲੇ ਸੁਝਾਅ ਜ਼ਮੀਨੀ ਪੱਧਰ ‘ਤੇ ਮੁੱਦਿਆਂ ਅਤੇ ਮੰਗਾਂ ਨੂੰ ਸਮਝਣ ਵਿੱਚ ਸਹਾਈ ਸਿੱਧ ਹੋਣਗੇ ਜਿਸ ਨਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਸੁਧਾਰ ਆਵੇਗਾ।

ਰੁਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਇੱਕ ਪੇਸ਼ਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ 2148 ਪਲੇਸਮੈਂਟ ਕੈਂਪ ਲਗਾਉਣ ਤੋਂ ਇਲਾਵਾ ਅਪ੍ਰੈਲ 2022 ਤੋਂ ਹੁਣ ਤੱਕ 1,33,277 ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿਚ ਸਹਿਯੋਗ ਕੀਤਾ ਗਿਆ ਹੈ।

ਅਮਨ ਅਰੋੜਾ ਨੇ ਪਿਛਲੇ ਹਫਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਉਦਯੋਗਾਂ ਵਿੱਚ ਨੌਕਰੀਆਂ ਸਬੰਧੀ ਲੋੜਾਂ ਅਤੇ ਹੋਰ ਮੁੱਦਿਆਂ ਬਾਰੇ ਜਾਣਕਾਰੀ ਲਈ ਸੀ ਤਾਂ ਜੋ ਉਦਯੋਗਿਕ ਖੇਤਰ ਲਈ ਹੁਨਰਮੰਦ ਕਾਮਿਆਂ ਦਾ ਪੂਲ ਤਿਆਰ ਕੀਤਾ ਜਾ ਸਕੇ।

The post ਅਮਨ ਅਰੋੜਾ ਵੱਲੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਅਧਿਕਾਰੀਆਂ ਨੂੰ ਉਦਯੋਗਾਂ ਨਾਲ ਸੰਪਰਕ ਸਾਧਣ ਦੇ ਆਦੇਸ਼ appeared first on TheUnmute.com - Punjabi News.

Tags:
  • aman-arora
  • breaking-news
  • jobs
  • latest-news
  • news
  • punjab-government
  • punjab-job
  • the-unmute-breaking-news

ਜਲੰਧਰ ਜ਼ਿਮਨੀ ਚੋਣ: ਸ਼੍ਰੋਮਣੀ ਅਕਾਲੀ ਦਲ-ਬਸਪਾ ਨੇ ਡਾ. ਸੁਖਵਿੰਦਰ ਸੁੱਖੀ ਨੂੰ ਐਲਾਨਿਆ ਸਾਂਝਾ ਉਮੀਦਵਾਰ

Tuesday 11 April 2023 10:35 AM UTC+00 | Tags: bahujan-samaj-party breaking-news jalandhar jalandhar-election-2023 jalandhar-lok-sabha-election-2023 news punjab-bsp punjab-news shiromani-akali-dshiromani-akali-dalal sukhbir-singh-badal

ਚੰਡੀਗੜ੍ਹ, 11 ਅਪ੍ਰੈਲ 2023: ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੀ ਤਲਾਸ਼ ਖ਼ਤਮ ਹੋ ਗਈ ਹੈ। ਸਮੂਹ ਲੀਡਰਸ਼ਿਪ ਦੀ ਸਲਾਹ ਨਾਲ ਡਾ: ਸੁਖਵਿੰਦਰ ਸੁੱਖੀ ਨੂੰ ਪਾਰਟੀ ਦਾ ਅਕਾਲੀ-ਬਸਪਾ ਦਾ ਸਾਂਝਾ ਉਮੀਦਵਾਰ ਐਲਾਨਿਆ ਹੈ |

The post ਜਲੰਧਰ ਜ਼ਿਮਨੀ ਚੋਣ: ਸ਼੍ਰੋਮਣੀ ਅਕਾਲੀ ਦਲ-ਬਸਪਾ ਨੇ ਡਾ. ਸੁਖਵਿੰਦਰ ਸੁੱਖੀ ਨੂੰ ਐਲਾਨਿਆ ਸਾਂਝਾ ਉਮੀਦਵਾਰ appeared first on TheUnmute.com - Punjabi News.

Tags:
  • bahujan-samaj-party
  • breaking-news
  • jalandhar
  • jalandhar-election-2023
  • jalandhar-lok-sabha-election-2023
  • news
  • punjab-bsp
  • punjab-news
  • shiromani-akali-dshiromani-akali-dalal
  • sukhbir-singh-badal

ਨਰਮਾ ਕਿਸਾਨਾਂ ਨੂੰ 15 ਅਪ੍ਰੈਲ ਤੋਂ ਨਹਿਰੀ ਪਾਣੀ ਮਿਲੇਗਾ: ਵਿਜੈ ਕੁਮਾਰ ਜੰਜੂਆ

Tuesday 11 April 2023 10:47 AM UTC+00 | Tags: aam-aadmi-party breaking-news cotton-crops cotton-farmers narama-farmers news punjab-canal punjab-farmers punjab-government punjab-news the-unmute-breaking-news the-unmute-latest-update

ਚੰਡੀਗੜ੍ਹ,11 ਅਪ੍ਰੈਲ 2023: ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਨਰਮੇ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਰਮਾ ਕਿਸਾਨਾਂ (Cotton Farmers) ਨੂੰ ਉਨ੍ਹਾਂ ਦੀ ਮੰਗ ਅਨੁਸਾਰ ਅਪਰੈਲ ਮਹੀਨੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਦੌਰਾਨ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਰਤੋਂ ਵੱਧ ਕਰਨ ਲਈ ਜਾਗਰੂਕਤਾ ਅਭਿਆਨ ਵੀ ਸ਼ੁਰੂ ਕੀਤੀ ਜਾ ਰਹੀ ਹੈ।

ਇਹ ਜਾਣਕਾਰੀ ਅੱਜ ਇਥੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਜਲ ਸਰੋਤ, ਖੇਤੀਬਾੜੀ, ਸਕੂਲ ਸਿੱਖਿਆ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਉਪਰੰਤ ਦਿੱਤੀ।

ਜੰਜੂਆ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਜਲ ਸਰੋਤ ਤੇ ਖੇਤੀਬਾੜੀ ਵਿਭਾਗ ਵੱਲੋਂ ਮਿਲ ਕੇ 15 ਅਪਰੈਲ ਤੋਂ ਦੱਖਣੀ ਮਾਲਵਾ ਦੀ ਨਰਮਾ ਪੱਟੀ ਦੇ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਸਿੰਜਾਈ ਲਈ ਨਹਿਰੀ ਪਾਣੀ ਛੱਡਣ ਦੀ ਤਿਆਰੀ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ ਨਰਮੇ ਦੀ ਫਸਲ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ।

ਕਿਸਾਨਾਂ (Cotton Farmers) ਵੱਲੋਂ ਮੰਗ ਕੀਤੀ ਗਈ ਸੀ ਕਿ ਜੇਕਰ ਅਪਰੈਲ ਮਹੀਨੇ ਵਿੱਚ ਨਹਿਰੀ ਪਾਣੀ ਮਿਲ ਜਾਵੇ ਤਾਂ ਨਰਮੇ ਦੀ ਫਸਲ ਲਈ ਬਹੁਤ ਲਾਹੇਵੰਦ ਹੋਵੇਗਾ। ਸੂਬਾ ਸਰਕਾਰ ਕਿਸਾਨਾਂ ਦੀ ਇਹ ਮੰਗ ਇਸ ਸਾਲ ਪੂਰੀ ਕਰਨ ਜਾ ਰਹੀ ਹੈ। ਇਸ ਸਬੰਧੀ ਖੇਤੀਬਾੜੀ ਤੇ ਜਲ ਸਰੋਤ ਵਿਭਾਗ ਵਧੇਰੇ ਤਾਲਮੇਲ ਲਈ ਨਿਰੰਤਰ ਮੀਟਿੰਗਾਂ ਕਰਨਗੇ।ਜੇਕਰ ਕਿਸੇ ਕਿਸਾਨ ਕੋਈ ਦਿੱਕਤ ਆਵੇ ਤਾਂ ਉਹ ਟੋਲ ਫਰੀ ਨੰਬਰ 1100 ਉੱਤੇ ਕਾਲ ਕਰ ਸਕਦਾ ਹਨ।

ਜੰਜੂਆ ਨੇ ਮੀਟਿੰਗ ਦੌਰਾਨ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨਹਿਰੀ ਪਾਣੀ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਚੌਕਸੀ ਵਧਾਈ ਜਾਵੇ ਅਤੇ ਜਲ ਸਰੋਤ ਵਿਭਾਗ ਨਾਲ ਮਿਲ ਕੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੈਡਕੁਆਟਰ ਉਤੇ ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀ ਨੂੰ ਸਟੇਟ ਨੋਡਲ ਅਫਸਰ ਅਤੇ ਨਰਮਾ ਪੱਟੀ ਦੇ ਜ਼ਿਲ੍ਹਿਆਂ ਵਿੱਚ ਐਸ.ਪੀ. ਰੈਂਕ ਦੇ ਅਧਿਕਾਰੀ ਨੂੰ ਜ਼ਿਲਾ ਪੱਧਰ ਦਾ ਨੋਡਲ ਅਫਸਰ ਤਾਇਨਾਤ ਕੀਤਾ ਜਾਵੇਗਾ।

ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੂੰ ਵਿਦਿਆਰਥੀਆਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਲਈ ਜਾਗਰੂਕ ਅਭਿਆਨ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਸਵੇਰ ਦੀ ਪ੍ਰਾਥਨਾ ਸਭਾ ਵਿੱਚ ਵਿਸ਼ੇਸ਼ ਲੈਕਚਰ ਤੋਂ ਇਲਾਵਾ ਵਿਦਿਆਰਥੀਆਂ ਦੇ ਇਨ੍ਹਾਂ ਵਿਸ਼ਿਆਂ ਬਾਰੇ ਲੇਖ ਮੁਕਾਬਲੇ, ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਿਨੋਂ-ਦਿਨ ਘਟ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ, ਫਸਲੀ ਵਿਭਿੰਨਤਾ ਤਹਿਤ ਰਵਾਇਤੀ ਫਸਲਾਂ ਦੇ ਚੱਕਰ ਵਿੱਚੋਂ ਬਾਹਰ ਨਿਕਲਣ ਅਤੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਚਨਬੱਧ ਹੈ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਖੇਤੀਬਾੜੀ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਤੇ ਏ.ਆਈ.ਜੀ. (ਪ੍ਰਸੋਨਲ) ਗੌਰਵ ਤੂਰਾ ਹਾਜ਼ਰ ਸਨ।

The post ਨਰਮਾ ਕਿਸਾਨਾਂ ਨੂੰ 15 ਅਪ੍ਰੈਲ ਤੋਂ ਨਹਿਰੀ ਪਾਣੀ ਮਿਲੇਗਾ: ਵਿਜੈ ਕੁਮਾਰ ਜੰਜੂਆ appeared first on TheUnmute.com - Punjabi News.

Tags:
  • aam-aadmi-party
  • breaking-news
  • cotton-crops
  • cotton-farmers
  • narama-farmers
  • news
  • punjab-canal
  • punjab-farmers
  • punjab-government
  • punjab-news
  • the-unmute-breaking-news
  • the-unmute-latest-update

ਸਚਿਨ ਪਾਇਲਟ ਦਾ 'ਮੌਨ ਵਰਤ' ਖਤਮ, ਕਿਹਾ- ਮੁੱਖ ਮੰਤਰੀ ਤੋਂ ਇਕ ਸਾਲ ਤੋਂ ਕਰ ਰਿਹਾਂ ਕਾਰਵਾਈ ਦੀ ਮੰਗ

Tuesday 11 April 2023 11:23 AM UTC+00 | Tags: ashok-gehlot breaking-news congress congress-party india-news latest-news news rajasthan-government sachin-pilot the-unmute-breaking-news the-unmute-punjabi-news the-unmute-update

ਚੰਡੀਗੜ੍ਹ,11 ਅਪ੍ਰੈਲ 2023: ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ (Sachin Pilot) ਦਾ ਆਪਣੀ ਹੀ ਸਰਕਾਰ ਦੇ ਖ਼ਿਲਾਫ਼ ਇੱਕ ਦਿਨਾ ‘ਮੌਨ ਵਰਤ’ 5 ਘੰਟੇ ਬਾਅਦ ਖਤਮ ਹੋ ਗਿਆ ਹੈ। ਕਰੀਬ ਪੌਣੇ ਚਾਰ ਵਜੇ ਪਾਇਲਟ ਦੇ ਸਮਰਥਕਾਂ ਨੇ ਉਨ੍ਹਾਂ ਨੂੰ ਮਠਿਆਈਆਂ ਖਵਾ ਕੇ ਵਰਤ ਖੋਲ੍ਹਿਆ । ਵਰਤ ਤੋਂ ਬਾਅਦ ਪਾਇਲਟ ਨੇ ਕਿਹਾ ਕਿ ਮੈਂ ਸਿਰਫ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਕਰਨ ਦੇ ਮਕਸਦ ਨਾਲ ਵਰਤ ਰੱਖਿਆ ਸੀ। ਜੇਕਰ ਜਥੇਬੰਦੀ ਦੀ ਗੱਲ ਹੁੰਦੀ ਤਾਂ ਮੈਂ ਜਥੇਬੰਦੀ ਨਾਲ ਗੱਲ ਕਰਨੀ ਸੀ। ਪੂਰੇ ਇੱਕ ਸਾਲ ਤੋਂ ਮੈਂ ਮੁੱਖ ਮੰਤਰੀ ਤੋਂ ਮੰਗ ਕਰ ਰਿਹਾ ਸੀ।

ਪਾਇਲਟ ਭਾਜਪਾ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਦੇ ਸ਼ਾਸਨ ਦੌਰਾਨ ਹੋਏ ਕਥਿਤ ਘੁਟਾਲਿਆਂ ਦੀ ਜਾਂਚ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਗਹਿਲੋਤ ਸਰਕਾਰ ਦੇ ਖ਼ਿਲਾਫ਼ ਮੌਨ ਵਰਤ ‘ਤੇ ਬੈਠੇ ਸਨ। ਉਹ ਸਵੇਰੇ ਆਪਣੇ ਸਮਰਥਕਾਂ ਨਾਲ ਇੱਥੇ ਪੁੱਜੇ ਸਨ। ਕਿਹਾ ਜਾ ਰਿਹਾ ਸੀ ਕਿ ਉਹ ਕੋਈ ਵੱਖਰੀ ਸਿਆਸੀ ਲਾਈਨ ਅਪਣਾ ਸਕਦੇ ਹਨ ਪਰ ਅਜੇ ਤੱਕ ਉਨ੍ਹਾਂ ਨੇ ਅਜਿਹਾ ਕੋਈ ਐਲਾਨ ਨਹੀਂ ਕੀਤਾ ਹੈ।

ਇੱਥੇ, ਪਾਇਲਟ (Sachin Pilot)  ਦੇ ਵਰਤ ਸ਼ੁਰੂ ਹੋਣ ਤੋਂ ਬਾਅਦ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਅਤੇ ਇੱਕ ਵਾਰ ਫਿਰ ਮਿਸ਼ਨ 2030 ਦੀ ਗੱਲ ਦੁਹਰਾਈ। ਉਨ੍ਹਾਂ ਕਿਹਾ ਕਿ ਮੈਂ ਫੈਸਲਾ ਕੀਤਾ ਹੈ ਕਿ 2030 ਤੱਕ ਰਾਜਸਥਾਨ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣਾ ਹੈ। ਪਾਇਲਟ ਦੇ ਮੌਨ ਵਰਤ ਦੇ ਵਿਚਕਾਰ ਮਿਸ਼ਨ 2030 ਨੂੰ ਦੁਹਰਾਉਣ ਦੇ ਸਿਆਸੀ ਅਰਥ ਵੀ ਕੱਢੇ ਜਾ ਰਹੇ ਹਨ।

ਸਚਿਨ ਪਾਇਲਟ ਦੇ ਮੌਨ ਵਰਤ ਬਾਰੇ ਦਿੱਲੀ ‘ਚ ਪਵਨ ਖੇੜਾ ਨੇ ਕਿਹਾ ਕਿ ਜਨਰਲ ਸਕੱਤਰ ਜੈਰਾਮ ਰਮੇਸ਼ ਸ਼ਾਮ ਨੂੰ ਇਸ ਮੁੱਦੇ ‘ਤੇ ਬਿਆਨ ਜਾਰੀ ਕਰਨਗੇ। ਮੌਨ ਵਰਤ ਵਾਲੀ ਥਾਂ ‘ਤੇ ਲਗਾਏ ਗਏ ਪੋਸਟਰਾਂ ‘ਚ ਨਾ ਤਾਂ ਰਾਹੁਲ ਗਾਂਧੀ-ਸੋਨੀਆ ਗਾਂਧੀ ਦੀਆਂ ਤਸਵੀਰਾਂ ਅਤੇ ਨਾ ਹੀ ਕਾਂਗਰਸ ਦਾ ਚਿੰਨ੍ਹ ਪ੍ਰਦਰਸ਼ਿਤ ਕੀਤਾ ਗਿਆ। ਸਿਰਫ ਮਹਾਤਮਾ ਗਾਂਧੀ ਦੀ ਫੋਟੋ ਲਗਾਈ ਗਈ ਸੀ। ਦੂਜੇ ਪਾਸੇ ਸੂਬਾ ਕਾਂਗਰਸ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੇ ਜੈਪੁਰ ਦਾ ਦੌਰਾ ਰੱਦ ਕਰ ਦਿੱਤਾ ਹੈ। ਉਹ ਪਾਇਲਟ ਨਾਲ ਗੱਲਬਾਤ ਕਰਨ ਲਈ ਅੱਜ ਦੁਪਹਿਰ ਬਾਅਦ ਜੈਪੁਰ ਪਹੁੰਚਣ ਵਾਲੇ ਸਨ |। ਹੁਣ ਉਹ ਬੁੱਧਵਾਰ ਨੂੰ ਜੈਪੁਰ ਆ ਸਕਦੇ ਹਨ। ਉਨ੍ਹਾਂ ਨੇ ਕੱਲ੍ਹ ਪਾਇਲਟ ਦੀ ਕਾਰਵਾਈ ਨੂੰ ਪਾਰਟੀ ਵਿਰੋਧੀ ਕਰਾਰ ਦਿੱਤਾ ਸੀ।

The post ਸਚਿਨ ਪਾਇਲਟ ਦਾ ‘ਮੌਨ ਵਰਤ’ ਖਤਮ, ਕਿਹਾ- ਮੁੱਖ ਮੰਤਰੀ ਤੋਂ ਇਕ ਸਾਲ ਤੋਂ ਕਰ ਰਿਹਾਂ ਕਾਰਵਾਈ ਦੀ ਮੰਗ appeared first on TheUnmute.com - Punjabi News.

Tags:
  • ashok-gehlot
  • breaking-news
  • congress
  • congress-party
  • india-news
  • latest-news
  • news
  • rajasthan-government
  • sachin-pilot
  • the-unmute-breaking-news
  • the-unmute-punjabi-news
  • the-unmute-update

'ਆਪ' ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਭੁੱਲ ਗਈ: ਜੈਵੀਰ ਸ਼ੇਰਗਿੱਲ

Tuesday 11 April 2023 11:29 AM UTC+00 | Tags: aam-aadmi-party bjp breaking-news chief-minister-bhagwant-mann cm-bhagwant-mann jaiveer-shergill latest-news news punjab punjab-bjp punjab-drug-free. punjab-government the-unmute-breaking-news

ਚੰਡੀਗੜ੍ਹ, 11 ਅਪ੍ਰੈਲ 2023: ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚੋਂ ਨਸ਼ੇ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਸਮੱਸਿਆ ਅਜੇ ਵੀ ਬਰਕਰਾਰ ਹੈ। ਅਸਲ ਵਿਚ ਇਸਨੇ ਹੋਰ ਵੀ ਗੰਭੀਰ ਰੂਪ ਲੈ ਲਿਆ ਹੈ, ਜੋ ਇਸ ਨਾਲ ਨਜਿੱਠਣ ਵਿਚ ਸਰਕਾਰ ਦੇ ਗੈਰ-ਜ਼ਿੰਮੇਵਾਰਾਨਾ ਰਵੱਈਏ ਨੂੰ ਦਰਸਾਉਂਦਾ ਹੈ

ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ (Jaiveer Shergill) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀ ਸਰਕਾਰ ਆਉਣ ‘ਤੇ 3 ਮਹੀਨਿਆਂ ‘ਚ ਨਸ਼ਾ ਖਤਮ ਕਰਨ ਦੇ ਦਾਅਵਿਆਂ ‘ਤੇ ਫਟਕਾਰ ਲਗਾਉਂਦੇ ਕਿਹਾ ਕਿ ਪਿਛਲੇ ਇਕ ਸਾਲ ‘ਚ ਮੁੱਖ ਮੰਤਰੀ ਇਸ ਦਿਸ਼ਾ ‘ਚ ਕੁਝ ਠੋਸ ਕਾਰਵਾਈ ਕਰਨ ‘ਚ ਨਾਕਾਮ ਰਹੇ ਹਨ, ਜਿਸ ਤੇ ਉਹਨਾਂ ਨੂੰ ਸ਼ਰਮ ਮਹਿਸੂਸ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਵਿਅੰਗਮਈ ਢੰਗ ਨਾਲ ਪੁੱਛਿਆ, ਕਯਾ ਹੁਆ ਤੇਰਾ ਵਾਇਦਾ, ਵੋ ਕਸਮ, ਵੋ ਇਰਾਦਾ?

ਇੱਥੇ ਜਾਰੀ ਇੱਕ ਜ਼ੋਰਦਾਰ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਮੀਡੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਆਈਆਂ ਰਿਪੋਰਟਾਂ ਅਨੁਸਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪਹਿਲੇ 10 ਮਹੀਨਿਆਂ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ 200 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਥਿਤੀ ਇੰਨੀ ਗੰਭੀਰ ਹੈ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਦੀਆਂ ਰਿਪੋਰਟਾਂ ਲਗਾਤਾਰ ਆ ਰਹੀਆਂ ਹਨ। ਉਨ੍ਹਾਂ ਇਸ ਸਾਲ ਜਨਵਰੀ ਵਿੱਚ ਜਲੰਧਰ ਵਿੱਚ ਨਸ਼ਾ ਵਿਰੋਧੀ ਕਾਰਕੁਨ ਲੰਬੜਦਾਰ ਰਾਮ ਗੋਪਾਲ ਦੇ ਕਤਲ ਦੀ ਦੁਖਦਾਈ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਘਟਨਾ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਨਸ਼ਾ ਤਸਕਰਾਂ ਵਿੱਚ ਪੁਲੀਸ ਦਾ ਕੋਈ ਡਰ ਨਹੀਂ ਹੈ।

ਜੈਵੀਰ ਨੇ ਕਿਹਾ ਕਿ ਮਾਨ ਸਮੇਤ ਹੋਰ ਆਪ ਆਗੂ ਪਿਛਲੀਆਂ ਸਰਕਾਰਾਂ ਵੱਲੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਵੱਡੀਆਂ ਮੱਛੀਆਂ ਵਿਰੁੱਧ ਕੋਈ ਕਾਰਵਾਈ ਨਾ ਕਰਨ ‘ਤੇ ਬੋਲਣ ਦਾ ਕੋਈ ਮੌਕਾ ਨਹੀਂ ਛੱਡਦੇ ਸਨ। ਉਹ ਮੁੱਖ ਮੰਤਰੀ ਨੂੰ ਸਵਾਲ ਕਰਨਾ ਚਾਹੁੰਦੇ ਹਨ ਕਿ ਪਿਛਲੇ ਇੱਕ ਸਾਲ ਦੌਰਾਨ ਆਪ ਸਰਕਾਰ ਨੇ ਕਿੰਨੀਆਂ ਵੱਡੀਆਂ ਮੱਛੀਆਂ ਨੂੰ ਕਾਬੂ ਕੀਤਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਸਿੱਧਾ ਹਮਲਾ ਕਰਦੇ ਹੋਏ, ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਉਹ ਕੇਜਰੀਵਾਲ ਨੂੰ ਨਿਊਜ਼ ਚੈਨਲਾਂ ‘ਤੇ ਦਿੱਤੇ ਗਏ ਉਨ੍ਹਾਂ ਦੇ ਉਸ ਬਿਆਨ ਦੀ ਯਾਦ ਦਿਵਾਉਣਾ ਚਾਹੁੰਦੇ ਹਨ, ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਜੇਕਰ ਸਰਕਾਰ ਨਸ਼ੇ ਦੇ ਸੌਦਾਗਰਾਂ ਨਾਲ ਮਿਲੀ ਨਾ ਹੋਵੇ ਤਾਂ ਉਹ ਸਰਕਾਰ 3-4 ਮਹੀਨਿਆਂ ਵਿੱਚ ਨਸ਼ਿਆਂ ਵਿਰੁੱਧ ਠੋਸ ਕਾਰਵਾਈ ਕਰ ਸਕਦੀ ਹੈ। ਕੇਜਰੀਵਾਲ ਦੇ ਕਹਿਣ ਅਨੁਸਾਰ ਸੋਚਣ ਵਾਲੀ ਗੱਲ ਹੈ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣੇ ਨੂੰ ਇੱਕ ਸਾਲ ਬੀਤ ਚੁੱਕਾ ਹੈ, ਪਰ ਨਸ਼ੇ ਦੀ ਸਮੱਸਿਆ ਹੋਰ ਵੀ ਗੰਭੀਰ ਹੋ ਗਈ ਹੈ, ਜੋ ਪੰਜਾਬ ਦੇ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਤਬਾਹ ਕਰ ਰਹੀ ਹੈ।

ਭਾਜਪਾ ਆਗੂ ਨੇ ਦੱਸਿਆ ਕਿ ਕਿਵੇਂ ਦਸੰਬਰ 2022 ਦੇ ਪਹਿਲੇ ਹਫ਼ਤੇ ਸੁਪਰੀਮ ਕੋਰਟ ਨੇ ਪੰਜਾਬ ਵਿੱਚ ਨੌਜਵਾਨਾਂ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਣ ਲਈ ਪੰਜਾਬ ਸਰਕਾਰ ਦੀ ਖਿਚਾਈ ਕੀਤੀ ਸੀ। ਸ਼ੇਰਗਿੱਲ ਨੇ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੂਬੇ ਦੇ ਸਰਹੱਦੀ ਪਿੰਡਾਂ ਦੇ ਦੋ ਦਿਨਾਂ ਦੌਰੇ ਦੌਰਾਨ ਕਿਹਾ ਸੀ ਕਿ ਇਹ ਸਿਰਫ਼ ਨੌਜਵਾਨਾਂ ਦਾ ਸਵਾਲ ਨਹੀਂ ਹੈ, ਸਗੋਂ ਨਸ਼ੇ ਸਕੂਲਾਂ ਵਿੱਚ ਦਾਖਲ ਹੋ ਚੁਕੇ ਹਨ ਅਤੇ ਬੱਚੇ ਇਸਦਾ ਸ਼ਿਕਾਰ ਹੋ ਰਹੇ ਹਨ। ਰਾਜਪਾਲ ਨੇ ਇੱਥੋਂ ਤੱਕ ਜ਼ਿਕਰ ਕੀਤਾ ਸੀ ਕਿ ਉਹ ਜਿਨ੍ਹਾਂ ਪਿੰਡਾਂ ਵਿੱਚ ਗਏ ਸਨ, ਉਨ੍ਹਾਂ ਵਿੱਚ ਲੋਕ ਕਹਿ ਰਹੇ ਸਨ ਕਿ ਨਸ਼ੇ ਜਨਰਲ ਸਟੋਰ ਵਿੱਚ ਕਰਿਆਨੇ ਵਾਂਗ ਵਿਕ ਰਹੇ ਹਨ।

ਸ਼ੇਰਗਿੱਲ (Jaiveer Shergill) ਨੇ ਮੰਗ ਕੀਤੀ ਕਿ ‘ਆਪ’ ਪੰਜਾਬ ‘ਚੋਂ ਨਸ਼ਿਆਂ ਦੇ ਖਾਤਮੇ ਲਈ ਚੁੱਕੇ ਗਏ ਕਦਮਾਂ ਬਾਰੇ ਵਾਈਟ ਪੇਪਰ ਲੈ ਕੇ ਆਵੇ। ਭਾਜਪਾ ਦੇ ਸੀਨੀਅਰ ਆਗੂ ਨੇ ਮਾਨ ਨੂੰ ਇਸ ਗੰਭੀਰ ਸਮੱਸਿਆ ਨਾਲ ਨਜਿੱਠਣ ਦੇ ਨਾਂ ‘ਤੇ ਲੀਪਾਪੋਤੀ ‘ਚੋਂ ਬਾਹਰ ਨਿਕਲਣ ਦੀ ਸਲਾਹ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਪੰਜਾਬ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਅਤੇ ਇਸ ਦਾ ਸਭ ਤੋਂ ਵੱਧ ਸ਼ਿਕਾਰ ਹੋ ਰਹੇ ਨੌਜਵਾਨਾਂ ਨੂੰ ਬਚਾਉਣਾ ਚਾਹੀਦਾ ਹੈ, ਖੁਫੀਆ ਤੰਤਰ ਨੂੰ ਮਜ਼ਬੂਤ ਕੀਤਾ ਜਾਵੇ, ਨਸ਼ੇ ਦੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਨਸ਼ਟ ਕੀਤਾ ਜਾਵੇ ਅਤੇ ਇਸ ਤੋਂ ਇਲਾਵਾ ਨਸ਼ਾ ਛੁਆਓ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ, ਪ੍ਰੇਰਕ ਸੈਮੀਨਾਰ ਕਰਵਾਏ ਜਾਣ ਅਤੇ ਮੁੜ ਵਸੇਬਾ ਕੇਂਦਰਾਂ ਦੀ ਸਹੀ ਢੰਗ ਨਾਲ ਸਾਂਭ-ਸੰਭਾਲ ਨੂੰ ਯਕੀਨੀ ਬਣਾਇਆ ਜਾਵੇ।

The post ‘ਆਪ’ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਭੁੱਲ ਗਈ: ਜੈਵੀਰ ਸ਼ੇਰਗਿੱਲ appeared first on TheUnmute.com - Punjabi News.

Tags:
  • aam-aadmi-party
  • bjp
  • breaking-news
  • chief-minister-bhagwant-mann
  • cm-bhagwant-mann
  • jaiveer-shergill
  • latest-news
  • news
  • punjab
  • punjab-bjp
  • punjab-drug-free.
  • punjab-government
  • the-unmute-breaking-news

Myanmar: ਮਿਆਂਮਾਰ ਫੌਜ ਵਲੋਂ ਵਿਦਰੋਹੀਆਂ 'ਤੇ ਹਵਾਈ ਹਮਲਾ, 50 ਜਣਿਆਂ ਦੀ ਮੌਤ

Tuesday 11 April 2023 11:48 AM UTC+00 | Tags: 50 air-attack air-attack-in-myanmar breaking-news latest-news myanmar myanmar-army news

ਚੰਡੀਗੜ੍ਹ, 11 ਅਪ੍ਰੈਲ 2023: ਮੰਗਲਵਾਰ ਨੂੰ ਮਿਆਂਮਾਰ (Myanmar) ਫੌਜ ਦੇ ਹਵਾਈ ਹਮਲਿਆਂ ‘ਚ 50 ਜਣਿਆਂ ਦੀ ਜਾਨ ਚਲੀ ਗਈ। ਮਰਨ ਵਾਲਿਆਂ ਵਿੱਚ 15 ਔਰਤਾਂ ਅਤੇ ਕਈ ਬੱਚੇ ਸ਼ਾਮਲ ਹਨ। ਅਲਜਜ਼ੀਰਾ ਦੀ ਰਿਪੋਰਟ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਫ਼ੌਜ ਨੇ ਇਹ ਹਵਾਈ ਹਮਲੇ ਕਥਿਤ ਵਿਦਰੋਹੀਆਂ ਦਾ ਗੜ੍ਹ ਮੰਨੇ ਜਾਣ ਵਾਲੇ ਪਾਜੀਗੀ ਇਲਾਕੇ ‘ਚ ਕੀਤੇ, ਜੋ ਉਥੋਂ ਦੇ ਸਾਗੈਂਗ ਸੂਬੇ ‘ਚ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਮਲੇ ਦੇ ਸਮੇਂ ਲੋਕ ਦਫਤਰ ਦੇ ਉਦਘਾਟਨ ਲਈ ਇਕੱਠੇ ਹੋਏ ਸਨ। ਇਸ ਨੂੰ ਦੋ ਸਾਲ ਪਹਿਲਾਂ ਤਖਤਾਪਲਟ ਤੋਂ ਬਾਅਦ ਫੌਜ ਦਾ ਸਭ ਤੋਂ ਵੱਡਾ ਹਮਲਾ ਦੱਸਿਆ ਜਾ ਰਿਹਾ ਹੈ।

ਸਾਗੈਂਗ ਖੇਤਰ ਦੇ ਨਿਵਾਸੀਆਂ ਦਾ ਹਵਾਲਾ ਦਿੰਦੇ ਹੋਏ, ਬੀਬੀਸੀ ਬਰਮੀਜ਼, ਰੇਡੀਓ ਫ੍ਰੀ ਏਸ਼ੀਆ (ਆਰਐਫਏ), ਅਤੇ ਇਰਾਵਦੀ ਨਿਊਜ਼ ਪੋਰਟਲ ਦੇ ਮੁਤਾਬਕ ਹਮਲੇ ਵਿੱਚ ਨਾਗਰਿਕਾਂ ਸਮੇਤ 50 ਜਣਿਆਂ ਦੀ ਮੌਤ ਹੋ ਗਈ ਸੀ। ਹਾਲਾਂਕਿ ਨਿਊਜ਼ ਏਜੰਸੀ ਰਾਇਟਰਜ਼ ਨੇ ਇਸ ਮਾਮਲੇ ਵਿੱਚ ਸੱਤਾਧਾਰੀ ਸੈਨਾ ਦੇ ਬੁਲਾਰੇ ਨਾਲ ਅਜੇ ਤੱਕ ਗੱਲ ਨਹੀਂ ਕੀਤੀ ਹੈ। ਇਸ ਤੋਂ ਪਹਿਲਾਂ 14 ਮਾਰਚ ਨੂੰ ਮਿਆਂਮਾਰ ਦੀ ਫੌਜ ਨੇ ਇਕ ਬੋਧੀ ਮੱਠ ‘ਤੇ ਹਮਲਾ ਕਰ ਦਿੱਤਾ ਸੀ ਜਿਸ ਵਿੱਚ 28 ਜਣਿਆਂ ਦੀ ਮੌਤ ਹੋ ਗਈ ਸੀ। ਇਹ ਦਾਅਵਾ ਵਿਦਰੋਹੀ ਸੰਗਠਨ ਕੈਰੇਨੀ ਨੈਸ਼ਨਲਿਸਟ ਡਿਫੈਂਸ ਫੋਰਸ (ਕੇਐਨਡੀਐਫ) ਨੇ ਕੀਤਾ ਹੈ।

ਮਿਆਂਮਾਰ ਦੀ ਫੌਜ ਨੇ 1 ਫਰਵਰੀ, 2021 ਨੂੰ ਆਂਗ ਸਾਨ ਸੂ ਕੀ ਦੀ ਚੁਣੀ ਹੋਈ ਸਰਕਾਰ ਤੋਂ ਸੱਤਾ ਖੋਹ ਲਈ ਸੀ । ਇਸ ਤੋਂ ਬਾਅਦ ਉਸਨੂੰ ਅਤੇ ਉਸਦੀ ਸੱਤਾਧਾਰੀ ਨੈਸ਼ਨਲ ਲੀਗ ਫਾਰ ਡੈਮੋਕਰੇਸੀ ਪਾਰਟੀ ਦੇ ਚੋਟੀ ਦੇ ਨੇਤਾਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਦੇ ਖਿਲਾਫ ਕਈ ਪ੍ਰਦਰਸ਼ਨ ਹੋਏ ਅਤੇ ਲਗਭਗ 2 ਹਜ਼ਾਰ ਹੋਰ ਨਾਗਰਿਕਾਂ ਦੀ ਮੌਤ ਹੋ ਗਈ। ਇਸ ਫੌਜੀ ਕਾਰਵਾਈ ਨੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਲੋਕਾਂ ਨੂੰ ਹਥਿਆਰ ਚੁੱਕਣ ਲਈ ਮਜ਼ਬੂਰ ਕਰ ਦਿੱਤਾ।

ਦੋ ਸਾਲ ਪਹਿਲਾਂ ਮਿਆਂਮਾਰ (Myanmar) ‘ਚ ਫੌਜ ਨੇ ਸਰਕਾਰ ‘ਤੇ ਕਬਜ਼ਾ ਕਰ ਲਿਆ ਸੀ। ਇਸ ਬਾਰੇ ਹੁਣ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨੇ ਮਿਆਂਮਾਰ ਦੇ ਲੋਕਾਂ ਦੀਆਂ ਲੋਕਤਾਂਤਰਿਕ ਇੱਛਾਵਾਂ ਲਈ ਆਪਣੀ ਆਵਾਜ਼ ਬੁਲੰਦ ਕੀਤੀ । ਉਨ੍ਹਾਂ ਨੇ ਮਿਆਂਮਾਰ ਦੀ ਫੌਜ ਨੂੰ ਚਿਤਾਵਨੀ ਦਿੱਤੀ ਹੈ ਕਿ ਨਾਗਰਿਕਾਂ ਅਤੇ ਰਾਜਨੀਤਿਕ ਨੇਤਾਵਾਂ ‘ਤੇ ਫੌਜ ਦੀ ਯੋਜਨਾਬੱਧ ਚੋਣ ਕਾਰਵਾਈ ਦੇਸ਼ ਵਿੱਚ ਅਸਥਿਰਤਾ ਵਧਾ ਸਕਦੀ ਹੈ। ਸੰਯੁਕਤ ਰਾਸ਼ਟਰ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਕਿਹਾ ਕਿ ਸਕੱਤਰ-ਜਨਰਲ ਮਿਆਂਮਾਰ ਵਿੱਚ ਹਰ ਤਰ੍ਹਾਂ ਦੀ ਹਿੰਸਾ ਦੀ ਸਖ਼ਤ ਨਿੰਦਾ ਕਰਦੇ ਹਨ, ਕਿਉਂਕਿ ਇਹ ਦੇਸ਼ ਵਿੱਚ ਸਥਿਤੀ ਨੂੰ ਵਿਗੜ ਰਿਹਾ ਹੈ ਅਤੇ ਗੰਭੀਰ ਖੇਤਰੀ ਪ੍ਰਭਾਵਾਂ ਨੂੰ ਵਧਾ ਰਿਹਾ ਹੈ।

The post Myanmar: ਮਿਆਂਮਾਰ ਫੌਜ ਵਲੋਂ ਵਿਦਰੋਹੀਆਂ ‘ਤੇ ਹਵਾਈ ਹਮਲਾ, 50 ਜਣਿਆਂ ਦੀ ਮੌਤ appeared first on TheUnmute.com - Punjabi News.

Tags:
  • 50
  • air-attack
  • air-attack-in-myanmar
  • breaking-news
  • latest-news
  • myanmar
  • myanmar-army
  • news

ਅਰੁਣਾਚਲ ਪ੍ਰਦੇਸ਼ ਦੌਰੇ 'ਤੇ ਅਮਿਤ ਸ਼ਾਹ, ਕਿਹਾ- ਸਾਡੀਆਂ ਸਰਹੱਦਾਂ ਸਾਡੇ ਸੈਨਿਕਾਂ ਦੀ ਬਹਾਦਰੀ ਨਾਲ ਸੁਰੱਖਿਅਤ

Tuesday 11 April 2023 12:05 PM UTC+00 | Tags: amit-shah arunachal-pradesh arunachal-pradesh-news breaking-news china indian-army news the-unmute-breaking-news the-unmute-punjabi-news

ਚੰਡੀਗੜ੍ਹ,11 ਅਪ੍ਰੈਲ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਰੁਣਾਚਲ ਪ੍ਰਦੇਸ਼ (Arunachal Pradesh) ਦੇ ਦੋ ਦਿਨਾਂ ਦੌਰੇ ‘ਤੇ ਹਨ। ਗ੍ਰਹਿ ਮੰਤਰੀ ਨੇ ਆਪਣੇ ਦੌਰੇ ਦੌਰਾਨ ਅਰੁਣਾਚਲ ਪ੍ਰਦੇਸ਼ ਨੂੰ ਕਈ ਤੋਹਫੇ ਦਿੱਤੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਦੀ ਸੂਈ ਦੀ ਨੋਕ ਜਿੰਨੀ ਜ਼ਮੀਨ ਕੋਈ ਨਹੀਂ ਲੈ ਸਕਦਾ। ਸਾਡੀਆਂ ਸਰਹੱਦਾਂ ਸਾਡੇ ਸੈਨਿਕਾਂ ਦੀ ਬਹਾਦਰੀ ਨਾਲ ਸੁਰੱਖਿਅਤ ਹਨ। ਅਮਿਤ ਸ਼ਾਹ ਚੀਨ ਦੇ ਇਤਰਾਜ਼ਾਂ ਦਰਮਿਆਨ ਅਰੁਣਾਚਲ ਪਹੁੰਚੇ ਸਨ।

ਚੀਨ ਅਰੁਣਾਚਲ ਸਰਹੱਦ ‘ਤੇ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ । ਹਾਲ ਹੀ ਵਿੱਚ, ਚੀਨ ਨੇ ਅਰੁਣਾਚਲ ਦੇ ਕਈ ਪਿੰਡਾਂ ਦੇ ਚੀਨੀ ਨਾਮ ਜਾਰੀ ਕੀਤੇ ਸਨ, ਉਨ੍ਹਾਂ ਨੂੰ ਚੀਨ ਦਾ ਖੇਤਰ ਦੱਸਿਆ ਸੀ। ਭਾਰਤ ਨੇ ਇਸ ‘ਤੇ ਇਤਰਾਜ਼ ਜਤਾਇਆ ਹੈ। ਭਾਰਤ ਵਾਲੇ ਪਾਸੇ ਕਿਹਾ ਗਿਆ ਕਿ ਨਾਮ ਬਦਲਣ ਨਾਲ ਅਸਲੀਅਤ ਨਹੀਂ ਬਦਲੇਗੀ। ਇਸੇ ਰੰਜਿਸ਼ ਦੇ ਵਿਚਕਾਰ ਅਮਿਤ ਸ਼ਾਹ ਦਾ ਦੌਰਾ ਹੋਇਆ ਹੈ।

ਅਮਿਤ ਸ਼ਾਹ ਦੇ ਅਰੁਣਾਚਲ ਦੌਰੇ ‘ਤੇ ਚੀਨੀ ਵਿਦੇਸ਼ ਮੰਤਰਾਲੇ ਨੇ ਕਿਹਾ, ”ਜਾਂਗਨਾਨ ਚੀਨ ਦਾ ਹਿੱਸਾ ਹੈ।” ਭਾਰਤ ਦੇ ਗ੍ਰਹਿ ਮੰਤਰੀ ਨੇ ਜਾਂਗਨਾਨ ਦਾ ਦੌਰਾ ਕਰਕੇ ਚੀਨ ਦੀ ਖੇਤਰੀ ਪ੍ਰਭੂਸੱਤਾ ਦੀ ਉਲੰਘਣਾ ਕੀਤੀ ਹੈ, ਜੋ ਚੀਨ ਦਾ ਹਿੱਸਾ ਹੈ। ਤੁਹਾਨੂੰ ਦੱਸ ਦਈਏ ਕਿ ਚੀਨ ਅਰੁਣਾਚਲ ਪ੍ਰਦੇਸ਼ ਨੂੰ ਜਾਂਗਨਾਨ ਕਹਿੰਦਾ ਹੈ।

ਅਰੁਣਾਚਲ ਪ੍ਰਦੇਸ਼ ਦੇ ਕਿਬਿਥੂ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਪੂਰਾ ਦੇਸ਼ ਆਪਣੇ ਘਰਾਂ ਵਿੱਚ ਸ਼ਾਂਤੀ ਨਾਲ ਸੌਂ ਸਕਦਾ ਹੈ ਕਿਉਂਕਿ ਸਾਡੇ ਆਈਟੀਬੀਪੀ ਦੇ ਜਵਾਨ ਅਤੇ ਫੌਜ ਸਾਡੀਆਂ ਸਰਹੱਦਾਂ ‘ਤੇ ਦਿਨ-ਰਾਤ ਕੰਮ ਕਰ ਰਹੇ ਹਨ। ਅੱਜ ਅਸੀਂ ਮਾਣ ਨਾਲ ਕਹਿ ਸਕਦੇ ਹਾਂ ਕਿ ਸਾਡੇ ਉੱਤੇ ਬੁਰੀ ਅੱਖ ਰੱਖਣ ਦੀ ਤਾਕਤ ਕਿਸੇ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਈ ਸਾਡੀ ਜ਼ਮੀਨ ਵੱਲ ਅੱਖਾਂ ਚੁੱਕ ਕੇ ਵੀ ਨਹੀਂ ਦੇਖ ਸਕਦਾ। ਸਾਡੀਆਂ ਸਰਹੱਦਾਂ ਸਾਡੇ ਸੈਨਿਕਾਂ ਦੀ ਬਹਾਦਰੀ ਨਾਲ ਸੁਰੱਖਿਅਤ ਹਨ। ਅਜਿਹੇ ‘ਚ ਸਾਡੀ ਸਰਹੱਦ ‘ਤੇ ਕਬਜ਼ੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਦੇਸ਼ ਦੀ ਸੂਈ ਦੀ ਨੋਕ ਜਿੰਨੀ ਜ਼ਮੀਨ ਕੋਈ ਨਹੀਂ ਲੈ ਸਕਦਾ।

The post ਅਰੁਣਾਚਲ ਪ੍ਰਦੇਸ਼ ਦੌਰੇ ‘ਤੇ ਅਮਿਤ ਸ਼ਾਹ, ਕਿਹਾ- ਸਾਡੀਆਂ ਸਰਹੱਦਾਂ ਸਾਡੇ ਸੈਨਿਕਾਂ ਦੀ ਬਹਾਦਰੀ ਨਾਲ ਸੁਰੱਖਿਅਤ appeared first on TheUnmute.com - Punjabi News.

Tags:
  • amit-shah
  • arunachal-pradesh
  • arunachal-pradesh-news
  • breaking-news
  • china
  • indian-army
  • news
  • the-unmute-breaking-news
  • the-unmute-punjabi-news

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਨੇ ਮਿਊਜ਼ੀਅਮ ਕੀਤਾ ਲੋਕਾਂ ਨੂੰ ਸਮਰਪਿਤ

Tuesday 11 April 2023 01:35 PM UTC+00 | Tags: aam-aadmi-party breaking-news news sri-anadpur-sahib sri-guru-teg-bahadur-museum the-unmute-breaking-news

ਸ੍ਰੀ ਅਨੰਦਪੁਰ ਸਾਹਿਬ,11 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਨਵੀਨੀਕਰਨ ਤੋਂ ਬਾਅਦ ਗੁਰੂ ਤੇਗ ਬਹਾਦਰ ਮਿਊਜ਼ੀਅਮ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਲੋਕਾਂ ਨੂੰ ਨੌਵੇਂ ਪਾਤਸ਼ਾਹ ਵੱਲੋਂ ਦਿਖਾਏ ਧਾਰਮਿਕ ਨਿਰਪੱਖਤਾ ਤੇ ਮਨੁੱਖਤਾ ਦੀ ਸੇਵਾ ਦੇ ਉੱਚੇ-ਸੁੱਚੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਲਈ ਆਖਿਆ।

ਇੱਥੇ ਪੰਜ ਪਿਆਰਾ ਪਾਰਕ ਵਿੱਚ ਚੱਲ ਰਹੇ ਕੰਮ ਦੀ ਸਮੀਖਿਆ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਵੱਲੋਂ ਵਰੋਸਾਇਆ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਸਮਾਜਿਕ ਬਰਾਬਰੀ ਤੇ ਧਰਮ ਨਿਰਪੱਖਤਾ ਦਾ ਧੁਰਾ ਹੈ ਕਿਉਂਕਿ ਨੌਵੇਂ ਪਾਤਸ਼ਾਹ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਿਖਾਏ ਆਤਮ ਬਲੀਦਾਨ ਦੇ ਰਾਹ ਨੂੰ ਜ਼ਿੰਦਗੀ ਵਿੱਚ ਅਪਨਾਉਣ।

ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਮਨੁੱਖਤਾ ਤੇ ਧਾਰਮਿਕ ਨਿਰਪੱਖਤਾ ਦੀਆਂ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਤੋਂ ਇਲਾਵਾ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਬਲੀਦਾਨ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਵਿੱਚ ਸਾਰੇ ਮਨੁੱਖਾਂ ਦੇ ਇਕੋ ਜੋਤ ਵਿੱਚੋਂ ਉਪਜਣ, ਭਾਈਚਾਰਕ ਸਾਂਝ, ਸੱਚ ਦੇ ਰਾਹ ਉਤੇ ਚੱਲਣ, ਬਹਾਦਰੀ ਤੇ ਦਿਆ ਦਾ ਮਾਰਗ ਦਿਖਾਇਆ ਗਿਆ ਹੈ, ਜਿਸ ਉਤੇ ਸਾਰਿਆਂ ਨੂੰ ਚੱਲਣ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖਤਾ ਦੇ ਇਤਿਹਾਸ ਵਿੱਚ ਧਰਮ ਦੀ ਰਾਖੀ ਲਈ ਗੁਰੂ ਤੇਗ ਬਹਾਦਰ ਜੀ ਵੱਲੋਂ ਦਿੱਤਾ ਬਲੀਦਾਨ ਅਦੁੱਤੀ ਹੈ ਅਤੇ ਇਹ ਸਮੁੱਚੀ ਮਾਨਵਤਾ ਲਈ ਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਇਹ ਮਿਊਜ਼ੀਅਮ ਨੌਵੇਂ ਪਾਤਸ਼ਾਹ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੈ, ਜਿਨ੍ਹਾਂ ਧਾਰਮਿਕ ਆਜ਼ਾਦੀ ਤੇ ਸੱਚ ਦੇ ਮਾਰਗ ਉਤੇ ਚੱਲਣ ਵਾਲੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਲਾਮਿਸਾਲ ਕੁਰਬਾਨੀ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਮਹਾਨ ਬਲੀਦਾਨ ਸਾਨੂੰ ਸਾਰਿਆਂ ਨੂੰ ਚੇਤੇ ਰੱਖਣਾ ਚਾਹੀਦਾ ਹੈ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਜ਼ਰੂਰ ਪਹੁੰਚਾਉਣਾ ਚਾਹੀਦਾ ਹੈ।

ਸ੍ਰੀ ਗੁਰੂ ਤੇਗ ਬਹਾਦਰ

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਤੇ ਫਲਸਫ਼ਾ ਸਮੁੱਚੀ ਮਾਨਵਤਾ ਲਈ ਮਾਰਗ ਦਰਸ਼ਕ ਹੈ ਅਤੇ ਇਹ ਮਿਊਜ਼ੀਅਮ ਜਿੱਥੇ ਇਕ ਪਾਸੇ ਇਸ ਸ਼ਾਨਾਮੱਤੀ ਵਿਰਾਸਤ ਬਾਰੇ ਲੋਕਾਂ ਨੂੰ ਜਾਣੂੰ ਕਰਵਾਏਗਾ, ਉੱਥੇ ਦੂਜੇ ਪਾਸੇ ਲੋਕਾਂ ਦੇ ਆਪਸੀ ਰਿਸ਼ਤਿਆਂ ਨੂੰ ਮਜ਼ਬੂਤ ਕਰੇਗਾ। ਸ੍ਰੀ ਆਨੰਦਪੁਰ ਸਾਹਿਬ ਦੇ ਨੀਂਹ ਪੱਥਰ ਨੂੰ ਭਾਰਤੀ ਇਤਿਹਾਸ ਦੀ ਕ੍ਰਾਂਤੀਕਾਰੀ ਘਟਨਾ ਦੱਸਦਿਆਂ ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਇਸੇ ਪਵਿੱਤਰ ਧਰਤੀ ਉਤੇ ਸਮਾਜਿਕ ਬਰਾਬਰੀ ਤੇ ਧਾਰਮਿਕ ਨਿਰਪੱਖਤਾ ਦੀ ਨੀਂਹ ਰੱਖੀ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਇਸ ਪਵਿੱਤਰ ਧਰਤੀ ਉਤੇ ਖ਼ਾਲਸਾ ਪੰਥ ਦੀ ਨੀਂਹ ਰੱਖੀ, ਜਿਹੜੀ ਦੇਸ਼ ਵਿੱਚ ਜਾਤ-ਪਾਤ ਰਹਿਤ ਧਰਮ ਨਿਰਪੱਖ ਸਮਾਜ ਦੀ ਕਾਇਮੀ ਲਈ ਮੀਲ ਪੱਥਰ ਸਾਬਤ ਹੋਈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਇਹ ਮਿਊਜ਼ੀਅਮ ਅਤਿ-ਆਧੁਨਿਕ ਤਕਨਾਲੋਜੀ ਅਤੇ ਆਡੀਓ-ਵੀਡੀਓ ਪੇਸ਼ਕਾਰੀ ਨਾਲ ਲੈਸ ਹੋਣ ਮਗਰੋਂ ਲੋਕਾਂ ਨੂੰ ਮੁੜ ਸਮਰਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮਿਊਜ਼ੀਅਮ ਵਿੱਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਕੰਧਾਂ ਉਤੇ ਲੱਗੀਆਂ ਪੇਂਟਿੰਗਾਂ ਰਾਹੀਂ ਹੀ ਦਰਸਾਇਆ ਜਾਂਦਾ ਸੀ ਅਤੇ ਆਡੀਓ-ਵੀਡੀਓ ਪੇਸ਼ਕਾਰੀ ਤੇ ਰੋਸ਼ਨੀਆਂ ਦਾ ਕੋਈ ਪ੍ਰਬੰਧ ਨਹੀਂ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਮਿਊਜ਼ੀਅਮ ਦੇ ਨਵੀਨੀਕਰਨ ਦਾ ਕੰਮ ਪਿਛਲੇ ਇਕ ਸਾਲ ਦੌਰਾਨ ਬਹੁਤ ਤੇਜ਼ ਗਤੀ ਨਾਲ ਚੱਲਿਆ ਅਤੇ ਇਸ ਉਤੇ ਤਕਰੀਬਨ 2 ਕਰੋੜ ਰੁਪਏ ਦੀ ਲਾਗਤ ਆਈ ਹੈ।

Image

ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਧਰਮ ਦੀ ਰਾਖੀ ਲਈ ਦਿੱਤੇ ਬਲੀਦਾਨ ਬਾਰੇ ਵਿਸ਼ਾ-ਵਸਤੂ ਅਤੇ ਸਿੱਖਿਆਵਾਂ ਨੂੰ 2ਡੀ ਵਰਗੀ ਆਧੁਨਿਕ ਤਕਨਾਲੋਜੀ ਦੀ ਵਰਤੋਂ ਰਾਹੀਂ ਐਨੀਮੇਸ਼ਨ ਵੀਡੀਓਜ਼, ਰੋਸ਼ਨੀਆਂ ਤੇ ਮੌਖਿਕ ਜਾਣਕਾਰੀ ਰਾਹੀਂ ਦਰਸਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਕ ਮੋਬਾਈਲ ਐਪਲੀਕੇਸ਼ਨ ਵੀ ਵਿਕਸਤ ਕੀਤੀ ਗਈ ਹੈ, ਜਿਸ ਦੀ ਆਪਣੇ ਮੋਬਾਈਲ ਫੋਨ ਰਾਹੀਂ ਵਰਤੋਂ ਨਾਲ ਕੋਈ ਵੀ ਵਿਅਕਤੀ ਇੱਥੇ ਸਾਰੀ ਜਾਣਕਾਰੀ ਹਾਸਲ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਨਵੀਨੀਕ੍ਰਿਤ ਅਤਿ-ਆਧੁਨਿਕ ਮਿਊਜ਼ੀਅਮ, ਜਿਹੜਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ, ਸ਼ਰਧਾਲੂਆਂ ਤੇ ਹੋਰ ਆਉਣ ਵਾਲਿਆਂ ਨੂੰ ਇਤਿਹਾਸਕ ਤੱਥਾਂ ਬਾਰੇ ਜਾਣੂੰ ਕਰਵਾਏਗਾ ਅਤੇ ਨੌਜਵਾਨਾਂ ਨੂੰ ਵਿਰਸੇ ਵਿੱਚ ਮਿਲੇ ਬਲੀਦਾਨ ਦੇ ਜਜ਼ਬੇ ਨਾਲ ਰੂ-ਬਰੂ ਕਰਵਾਏਗਾ।

ਧਾਰਮਿਕ ਸ਼ਹਿਰਾਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕਰਨ ਲਈ ਅਕਾਲੀ ਲੀਡਰਸ਼ਿਪ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਭਾਵੇਂ ਹਮੇਸ਼ਾ ਵੱਡੇ-ਵੱਡੇ ਦਮਗਜ਼ੇ ਮਾਰਦੇ ਹਨ ਪਰ ਉਨ੍ਹਾਂ ਇਨ੍ਹਾਂ ਸ਼ਹਿਰਾਂ ਦੇ ਵਿਕਾਸ ਲਈ ਕੁੱਝ ਵੀ ਵਿਹਾਰਕ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੀ ਇਸੇ ਉਦਾਸੀਨਤਾ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ। ਭਗਵੰਤ ਮਾਨ ਨੇ ਕਿਹਾ ਕਿ ਬਾਦਲਾਂ ਨੇ ਸੂਬੇ ਅਤੇ ਇਸ ਦੇ ਲੋਕਾਂ ਨਾਲੋਂ ਵੱਧ ਆਪਣੇ ਸਵਾਰਥਾਂ ਨੂੰ ਅਹਿਮੀਅਤ ਦਿੱਤੀ।

Image

 

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੂੰ ਸਧਾਰਨ ਘਰ ਦੇ ਪੁੱਤ ਵੱਲੋਂ ਸਮਰਪਿਤ ਭਾਵਨਾ ਨਾਲ ਕੀਤੀ ਜਾ ਰਹੀ ਸੇਵਾ ਬਰਦਾਰਸ਼ਤ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ਇਨ੍ਹਾਂ ਪਾਰਟੀਆਂ ਦੇ ਪੰਜਾਬ ਵਿਰੋਧੀ ਅਤੇ ਲੋਕ ਵਿਰੋਧੀ ਪੈਂਤੜੇ ਕਰਕੇ ਹੀ ਸੂਬੇ ਵਿੱਚੋਂ ਇਨ੍ਹਾਂ ਦਾ ਸਫਾਇਆ ਹੋ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਅਤੇ ਇਨ੍ਹਾਂ ਦੇ ਲੀਡਰਾਂ ਨੇ ਹਮੇਸ਼ਾ ਆਪਣੇ ਸਵਾਰਥੀ ਹੀ ਪੂਰੇ ਹਨ ਜਦਕਿ ਲੋਕਾਂ ਨੇ ਸੂਬੇ ਦੀ ਸੇਵਾ ਲਈ ਸਧਾਰਨ ਪਰਿਵਾਰਾਂ ਦੇ ਬੱਚਿਆਂ ਨੂੰ ਮੌਕਾ ਦਿੱਤਾ ਹੈ।

ਆਮ ਆਦਮੀ ਕਲੀਨਿਕਾਂ ‘ਚ 21.21 ਲੱਖ ਮਰੀਜ਼ ਇਲਾਜ ਕਰਵਾਇਆ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸੂਬਾ ਭਰ ਵਿਚ 500 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਵਿਸ਼ਵ ਪੱਧਰੀ ਇਲਾਜ ਸੇਵਾਵਾਂ ਮੁਫ਼ਤ ਮੁਹੱਈਆ ਕਰਵਾ ਰਹੇ ਹਨ ਅਤੇ ਹੁਣ ਤੱਕ 21.21 ਲੱਖ ਮਰੀਜ਼ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੱਖਾਂ ਮਰੀਜ਼ਾਂ ਨੇ ਮਹਿਜ਼ ਕੁਝ ਮਹੀਨਿਆਂ ਵਿਚ ਮੁਫਤ ਟੈਸਟ ਕਰਵਾਏ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਫਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵਿਚ 25 ਫੀਸਦੀ ਦਾ ਵਾਧਾ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਸਲ ਦਾ 75 ਫੀਸਦੀ ਤੋਂ ਵੱਧ ਨੁਕਸਾਨ ਹੋਣ ਦੀ ਸੂਰਤ ਵਿਚ ਕਿਸਾਨਾਂ ਨੂੰ ਪ੍ਰਤੀ ਏਕੜ 15000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਇਕਮਾਤਰ ਉਦੇਸ਼ ਕਿਸਾਨਾਂ ਨੂੰ ਭਲਾਈ ਨੂੰ ਹਰ ਕੀਮਤ ਉਤੇ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਸ਼ੇਸ਼ ਗਿਰਦਾਵਰੀ ਚੱਲ ਰਹੀ ਹੈ ਅਤੇ ਵਿਸਾਖੀ ਤੋਂ ਪਹਿਲਾਂ ਮੁਆਵਜ਼ਾ ਵੰਡ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ 23 ਜ਼ਿਲ੍ਹਿਆਂ ਵਿਚ 117 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਹਨ।ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਮੇਤ ਪੇਸ਼ੇਵਰ ਤੇ ਮੁਕਾਬਲੇ ਦੇ ਕੋਰਸਾਂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਸੂਬੇ ਤੋਂ ਬਾਹਰਲੇ ਹਿੱਸਿਆਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨਾਲ ਮੁਕਾਬਲੇ ਦੇ ਕਾਬਲ ਬਣਾਉਣਗੇ।

ਮੁੱਖ ਮੰਤਰੀ ਨੇ ਇਕ ਹੋਰ ਐਲਾਨ ਕਰਦਿਆਂ ਕਿਹਾ ਕਿ ਭਲਕੇ ਬੁੱਧਵਾਰ ਨੂੰ ਸਮਾਣਾ ਵਿਖੇ ਇਕ ਹੋਰ ਟੋਲ ਪਲਾਜ਼ਾ ਬੰਦ ਕੀਤਾ ਜਾਵੇਗਾ ਤਾਂ ਕਿ ਲੋਕਾਂ ਦੀ ਲੁੱਟ ਬੰਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਟੋਲ ਪਲਾਜ਼ੇ ਪਿਛਲੀਆਂ ਸਰਕਾਰ ਦੀ ਮਿਲੀਭੁਗਤ ਕਰਕੇ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਦੀ ਲੁੱਟ ਕਰਦੀਆਂ ਆ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਆਮ ਆਦਮੀ ਸੱਤਾ ਵਿਚ ਹੈ ਤਾਂ ਲੋਕਾਂ ਦੀ ਪੈਸੇ ਦੀ ਅੰਨ੍ਹੀ ਲੱਟ ਬੰਦ ਹੋ ਕੇ ਰਹੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਾਡੀ ਸਰਕਾਰ ਨੂੰ ਪਾਵਰਕਾਮ ਦਾ 9020 ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿਚ ਦਿੱਤਾ ਸੀ ਅਤੇ ਹੁਣ ਉਨ੍ਹਾਂ ਦੀ ਸਰਕਾਰ 1804 ਕਰੋੜ ਰੁਪਏ ਦੀਆਂ ਪੰਜ ਕਿਸ਼ਤਾਂ ਵਿਚ ਇਹ ਕਰਜ਼ਾ ਮੋੜ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 28000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

 

The post ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਨੇ ਮਿਊਜ਼ੀਅਮ ਕੀਤਾ ਲੋਕਾਂ ਨੂੰ ਸਮਰਪਿਤ appeared first on TheUnmute.com - Punjabi News.

Tags:
  • aam-aadmi-party
  • breaking-news
  • news
  • sri-anadpur-sahib
  • sri-guru-teg-bahadur-museum
  • the-unmute-breaking-news

ਚੰਡੀਗੜ੍ਹ,11 ਅਪ੍ਰੈਲ 2023: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪਿੰਡ ਉਸਮਾਂ (Village Usma), ਜ਼ਿਲ੍ਹਾ ਤਰਨ ਤਾਰਨ ਵਿਖੇ ਲੱਗਭੱਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਕਨਾਲਾਂ ਵਿੱਚ ਬਣਨ ਵਾਲੇ ਸਰਕਾਰੀ ਬਾਲ ਘਰ ਦਾ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਬਹੁਪੱਖੀ ਉਪਰਾਲੇ ਕੀਤੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੱਚਿਆਂ ਦੀ ਸੁਰੱਖਿਆ ਤੇ ਭਲਾਈ ਲਈ, ਬਾਲ ਸੁਰੱਖਿਆ ਸਕੀਮ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਉਦੇਸ਼ 0 ਤੋਂ 18 ਸਾਲ ਤੱਕ ਦੇ ਲੋੜਵੰਦ ਬੱਚਿਆਂ ਦੀ ਸਹੀ ਦੇਖਭਾਲ, ਸੁਰੱਖਿਆ, ਵਿਕਾਸ, ਇਲਾਜ ਅਤੇ ਸਮਾਜ ਵਿੱਚ ਮੁੜ ਵਸੇਬਾ ਕਰਨਾ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵੇਨਾਇਲਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ ਐਕਟ 2015 ਅਧੀਨ ਰਾਜ ਵਿੱਚ 07 ਸਰਕਾਰੀ ਬਾਲ ਘਰ ਚਲਾਏ ਜਾ ਰਹੇ ਹਨ।ਇਹ ਬਾਲ ਘਰ ਬਠਿੰਡਾ, ਜਲੰਧਰ, ਲੁਧਿਆਣਾ, ਪਟਿਆਲਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਸਥਾਪਿਤ ਹਨ। ਇਹਨਾਂ ਬਾਲ ਘਰਾਂ ਵਿੱਚ ਅਨਾਥ, ਬੇਸਹਾਰਾ ਅਤੇ ਸਪੁਰਦ ਕੀਤੇ ਬੱਚਿਆਂ ਨੂੰ ਰੱਖਣ ਦਾ ਉਪਬੰਧ ਹੈ। ਇਹਨਾਂ ਬਾਲ ਘਰਾਂ ਵਿੱਚ 238 ਬੱਚੇ ਰਹਿ ਰਹੇ ਹਨ।

ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਈ ਵੀ ਸਰਕਾਰੀ ਜਾਂ ਗੈਰ ਸਰਕਾਰੀ ਬਾਲ ਘਰ ਨਾ ਹੋਣ ਕਰਕੇ ਸਰਕਾਰ ਵੱਲੋਂ 50 ਦੀ ਸਮਰੱਥਾ ਵਾਲਾ ਲੜਕਿਆਂ ਲਈ ਬਾਲ ਘਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਬਾਲ ਘਰ ਵਿੱਚ ਲੋੜਵੰਦ ਤੇ ਬੇਸਹਾਰਾ ਬੱਚਿਆਂ ਦੇ ਰਹਿਣ-ਸਹਿਣ ਲਈ ਇਮਾਰਤ ਦਾ ਨਿਰਮਾਣ ਕਰਨ ਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਲਈ ਲੱਗਭੱਗ 05 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਬਾਲ ਘਰ ਵਿੱਚ ਬੱਚਿਆਂ ਦੇ ਰਹਿਣ-ਸਹਿਣ, ਖਾਣ-ਪੀਣ, ਪੜਾਈ, ਸਿਹਤ ਸੁਵਿਧਾਵਾਂ ਅਤੇ ਸਰਬਪੱਖੀ ਵਿਕਾਸ ਲਈ ਲੋੜੀਂਦੀਆਂ ਸਹੂਲਤਾਂ ਮੁਫ਼ਤ ਉਪਲੱਬਧ ਕਰਵਾਈਆਂ ਜਾਣਗੀਆਂ ਤਾਂ ਜੋ ਕੋਈ ਵੀ ਲੋੜਵੰਦ ਬੱਚਾ ਸੁਰੱਖਿਆ ਤੋਂ ਵਾਂਝਾ ਨਾ ਰਹੇ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਮਾਜਿਕ ਕੁਰੀਤੀਆਂ ਦਾ ਸ਼ਿਕਾਰ ਅਨਾਥ ਤੇ ਬੇਸਹਾਰਾ ਬੱਚਿਆਂ ਦੀ ਸੁਰੱਖਿਅਤ ਦੇਖਭਾਲ ਲਈ ਬਾਲ ਘਰ ਸਾਡੇ ਇਲਾਕੇ ਦੀ ਬਹੁਤ ਸਮੇਂ ਤੋਂ ਮੰਗ ਸੀ। ਉਹਨਾਂ ਕਿਹਾ ਕਿ ਇਸ ਬਾਲ ਘਰ ਦੇ ਬਣਨ ਨਾਲ ਇਲਾਕੇ ਦੇ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਰਹਿਣ-ਸਹਿਣ, ਖਾਣ-ਪੀਣ ਅਤੇ ਪੜਾਈ ਆਦਿ ਦੀ ਮੁਫ਼ਤ ਸਹੂਲਤ ਮਿਲੇਗੀ ਤਾਂ ਜੋ ਉਹ ਸਮਾਜ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ।

ਉਹਨਾਂ ਕਿਹਾ ਕਿ ਇਸ ਬਾਲ ਘਰ (Usma) ਦੀ ਦੋ ਮੰਜ਼ਿਲਾਂ ਇਮਾਰਤ ਦੀ ਉਸਾਰੀ ਕਰਕੇ ਜਲਦ ਹੀ ਇਲਾਕੇ ਦੇ ਲੋਕਾਂ ਦੇ ਸਪੁਰਦ ਕੀਤੀ ਜਾਵੇਗੀ ਤਾਂ ਜੋ ਅਨਾਥ ਤੇ ਬੇਸਹਾਰਾ ਬੱਚੇ ਇੱਥੇ ਰਹਿ ਕੇ ਆਪਣਾ ਜੀਵਨ ਬਸਰ ਕਰ ਸਕਣ। ਉਹਨਾਂ ਕਿਹਾ ਕਿ ਬੱਚਿਆਂ ਦੀ 18 ਸਾਲ ਦੀ ਉਮਰ ਤੱਕ ਦਾ ਸਾਰਾ ਖਰਚ ਸਰਕਾਰ ਵੱਲੋਂ ਕੀਤਾ ਜਾਵੇਗਾ ਅਤੇ 18 ਸਾਲ ਤੋਂ ਬਾਅਦ ਬੱਚੇ ਆਤਮ ਨਿਰਭਰ ਹੋ ਕੇ ਸਮਾਜ ਵਿੱਚ ਆਪਣਾ ਮੁੜ ਵਸੇਬਾ ਕਰਨ ਦੇ ਕਾਬਲ ਬਣ ਸਕਣਗੇ।

ਇਸ ਉਪਰੰਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਲਾਲਜੀਤ ਸਿੰਘ ਭੁੱਲਰ ਵੱਲੋਂ ਆਂਗਣਵਾੜੀ ਵਰਕਰਾਂ ਦੀ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਸਰਕਾਰ ਵੱਲੋਂ ਉਹਨਾਂ ਦੀ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਮਾਵਾਂ ਤੇ ਨਵ-ਜਨਮੇਂ ਬੱਚਿਆਂ ਨੂੰ ਪੋਸ਼ਣ ਕਿੱਟਾਂ ਤੇ ਬੇਬੀ ਸੂਟ ਵੀ ਵੰਡੇ ਗਏ।

ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨ ਤਾਰਨ ਰਜਿੰਦਰ ਸਿੰਘ ਉਸਮਾਂ, ਚਰਨਜੀਤ ਸਿੰਘ ਜੋਆਇੰਟ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਐੱਸ. ਡੀ. ਐੱਮ. ਤਰਨ ਤਾਰਨ ਰਜਨੀਸ਼ ਅਰੋੜਾ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਾਜੇਸ਼ ਕੁਮਾਰ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਤੇ ਪਤਵੰਤੇ ਵੀ ਹਾਜ਼ਰ ਸਨ।

The post ਡਾ. ਬਲਜੀਤ ਕੌਰ ਤੇ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਉਸਮਾਂ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਬਾਲ ਘਰ ਦਾ ਰੱਖਿਆ ਨੀਂਹ ਪੱਥਰ appeared first on TheUnmute.com - Punjabi News.

Tags:
  • breaking-news
  • cm-bhagwant-mann
  • dr-baljit-kaur
  • govt-children-home
  • laljit-bhullar
  • news
  • punjab-government
  • the-unmute-breaking-news
  • usma
  • usma-village

ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਨਵੀਂ ਦਿੱਲੀ ਵਿਖੇ ਵਿਸਾਖੀ ਦਾ ਤਿਉਹਾਰ 14 ਅਪ੍ਰੈਲ ਨੂੰ: ਇਕਬਾਲ ਸਿੰਘ ਲਾਲਪੁਰਾ

Tuesday 11 April 2023 01:50 PM UTC+00 | Tags: baisakhi baisakhi-festival breaking-news cm-bhagwant-mann global-punjabi-association iqbal-singh-lalpura latest-news news punjab punjab-government punjab-news the-unmute-punjab

ਅੰਮ੍ਰਿਤਸਰ 11 ਅਪ੍ਰੈਲ 2023 : ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਨਵੀਂ ਦਿੱਲੀ ਵਿਖੇ ਵਿਸਾਖੀ (Baisakhi) ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਐਸੋਸੀਏਸ਼ਨ ਦੇ ਸਰਪ੍ਰਸਤ ਅਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਸ: ਕੁਲਵੰਤ ਸਿੰਘ ਧਾਲੀਵਾਲ ਦੀ ਅਗਵਾਈ 'ਚ ਇਹ ਜਸ਼ਨ 14 ਅਪ੍ਰੈਲ 2023 ਦਿਨ ਸ਼ੁੱਕਰਵਾਰ ਨੂੰ 95-ਲੋਧੀ ਅਸਟੇਟ ਲੋਧੀ ਰੋਡ ਵਿਖੇ ਹੋਵੇਗਾ। ਜਸ਼ਨ ਦਾ ਮਕਸਦ ਭਾਈਚਾਰਕ ਸਾਂਝ, ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਵਿਸ਼ਵ ਭਰ ਦੇ ਪੰਜਾਬੀਆਂ ਨੂੰ ਇੱਕਜੁੱਟ ਕਰਨਾ ਹੈ। ਪ੍ਰੋ: ਸਰਚਾਂਦ‌ ਸਿੰਘ ਨੇ ਦੱਸਿਆ ਕਿ ਜਸ਼ਨ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ ਹਨ ਅਤੇ ਐਸੋਸੀਏਸ਼ਨ ਵੱਲੋਂ ਸਮੂਹ ਪੰਜਾਬ ਤੇ ਪੰਜਾਬੀ ਹਿਤੈਸ਼ੀਆਂ ਵਿਚ ਜਸ਼ਨ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਸੰਸਥਾ ਦੇ ਸਰਪ੍ਰਸਤ ਸ: ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਗਲੋਬਲ ਪੰਜਾਬੀ ਐਸੋਸੀਏਸ਼ਨ ਦਾ ਮਿਸ਼ਨ ਸਮੂਹ ਪੰਜਾਬੀਆਂ ਦਾ ਵਿਕਾਸ ਅਤੇ ਪੰਜਾਬੀਅਤ ਨੂੰ ਪ੍ਰਫੁੱਲਿਤ ਕਰਨਾ ਹੈ। ਪੰਜਾਬ ਨੇ ਮਾੜੇ ਦਿਨ ਦੇਖੇ ਹਨ, ਅੱਜ ਦਾ ਪੰਜਾਬ ਨਸ਼ਿਆਂ ਦੇ ਭੈੜੇ ਸਾਏ ਹੇਠ ਹੈ, ਕੇਂਦਰੀ ਸੇਵਾਵਾਂ ਵਿੱਚ ਇਨ੍ਹਾਂ ਦੀ ਗਿਣਤੀ ਘਟਦੀ ਜਾ ਰਹੀ ਹੈ। ਜਿਨ੍ਹਾਂ ਬਾਰੇ ਕਿਸੇ ਵਿਆਖਿਆ ਦੀ ਲੋੜ ਨਹੀਂ ਹੈ। ਇਨ੍ਹਾਂ ਦਰਦਾਂ ਦੇ ਅਹਿਸਾਸ ਨਾਲ ਸਾਂਝੀਵਾਲਤਾ ਨੂੰ ਪ੍ਰਣਾਈ ਹੋਈ ਇਹ ਸੰਸਥਾ ਕਿਸੇ ਵੀ ਵੰਡ ਤੋਂ ਨਿਰਲੇਪ ਅਤੇ ਭਾਈਚਾਰਕ ਸਾਂਝ, ਉਦਯੋਗ, ਖੇਤੀਬਾੜੀ, ਸਿੱਖਿਆ ਅਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਉਸਾਰੂ ਕੰਮ ਕਰਨ ਵਿੱਚ ਹੀ ਦਿਲਚਸਪੀ ਰੱਖਦੀ ਹੈ।

ਸੰਸਥਾ ਦੇ ਪ੍ਰਧਾਨ ਡਾ: ਕੁਲਵੰਤ ਸਿੰਘ ਧਾਲੀਵਾਲ ਜੋ ਕਿ ਵਰਲਡ ਕੈਂਸਰ ਕੇਅਰ ਦੇ ਵੀ ਚੇਅਰਮੈਨ ਅਤੇ ਕੈਂਸਰ ਵਿਰੁੱਧ ਜਾਗਰੂਕਤਾ ਦੇ ਗਲੋਬਲ ਅੰਬੈਸਡਰ ਹਨ। ਜਿਨ੍ਹਾਂ ਦਾ ਮਿਸ਼ਨ ਮਨੁੱਖਤਾ ਨੂੰ ਕੈਂਸਰ ਤੋਂ ਬਚਣ ਤੇ ਬਚਾਉਣ 'ਚ ਮਦਦ ਕਰਨਾ ਹੈ। ਇਸ ਐਸੋਸੀਏਸ਼ਨ ਨਾਲ ਜੁੜੀ ਹੋਈ ਦੂਸਰੀ ਸੰਸਥਾ, ਹਿਊਮੈਨਿਟੀ ਫਸਟ ਸ: ਅਜੈਵੀਰ ਸਿੰਘ ਦੀ ਅਗਵਾਈ ਵਿੱਚ ਪਹਿਲਾਂ ਹੀ ਪੰਜਾਬ ਵਿੱਚ ਕੰਮ ਕਰ ਰਹੀ ਹੈ ਅਤੇ ਕਰੋਨਾ ਕਾਲ ਦੌਰਾਨ ਬੇਮਿਸਾਲ ਕੰਮ ਕਰ ਚੁੱਕੀ ਹੈ । ਇਹ ਸਿੱਖਿਆ ਅਤੇ ਖੇਡਾਂ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ।

ਸੰਸਥਾ ਦੇ ਸਰਪ੍ਰਸਤ ਸ: ਇਕਬਾਲ ਸਿੰਘ ਲਾਲਪੁਰਾ ਨੇ ਅੱਗੇ ਦੱਸਿਆ ਕਿ ਸੰਸਥਾ ਪੰਜਾਬ ਅਤੇ ਵਿਸ਼ਵ ਭਰ ਦੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਅਤੇ ਤਰੱਕੀ ਲਈ ਤੇਜ਼ੀ ਨਾਲ ਕਦਮ ਚੁੱਕਣ ਤੋਂ ਇਲਾਵਾ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਾਲੋ-ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨਾਲ ਸਬੰਧਿਤ ਬਹੁਤ ਸਾਰੇ ਮੁੱਦੇ ਹਨ, ਜਿਨ੍ਹਾਂ ਵਿੱਚ ਨਸ਼ਾਖੋਰੀ, ਬੇਰੁਜ਼ਗਾਰੀ ਸ਼ਾਮਲ ਹਨ ਅਤੇ ਇਸ ਵੱਲ ਧਿਆਨ ਦੇਣ ਅਤੇ ਸਕਾਰਾਤਮਿਕ ਪਹੁੰਚ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗਲੋਬਲ ਪੰਜਾਬੀ ਐਸੋਸੀਏਸ਼ਨ ਦੇ ਗਠਨ ਦੇ ਹੋਰਨਾਂ ਉਦੇਸ਼ਾਂ 'ਚ ਪੰਜਾਬ/ਪੰਜਾਬੀਆਂ ਨਾਲ ਸਬੰਧਿਤ ਮੁੱਦਿਆਂ ਨੂੰ ਸਬੰਧਿਤ ਅਧਿਕਾਰੀਆਂ/ ਸੰਸਥਾਵਾਂ/ਸਰਕਾਰਾਂ ਕੋਲ ਸ਼ਾਂਤਮਈ, ਜਮਹੂਰੀ ਅਤੇ ਜਾਇਜ਼ ਢੰਗ ਨਾਲ ਉਠਾਉਣਾ ਹੈ ਤਾਂ ਜੋ ਉਨ੍ਹਾਂ ਦੇ ਜਲਦੀ ਨਿਪਟਾਰੇ ਲਈ ਕੰਮ ਕੀਤਾ ਜਾ ਸਕੇ।

The post ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਨਵੀਂ ਦਿੱਲੀ ਵਿਖੇ ਵਿਸਾਖੀ ਦਾ ਤਿਉਹਾਰ 14 ਅਪ੍ਰੈਲ ਨੂੰ: ਇਕਬਾਲ ਸਿੰਘ ਲਾਲਪੁਰਾ appeared first on TheUnmute.com - Punjabi News.

Tags:
  • baisakhi
  • baisakhi-festival
  • breaking-news
  • cm-bhagwant-mann
  • global-punjabi-association
  • iqbal-singh-lalpura
  • latest-news
  • news
  • punjab
  • punjab-government
  • punjab-news
  • the-unmute-punjab

ਡੀ.ਜੀ.ਪੀ. ਗੌਰਵ ਯਾਦਵ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਸਾਖੀ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Tuesday 11 April 2023 01:58 PM UTC+00 | Tags: aam-aadmi-party baisakhi breaking-news dgp-gaurav-yadav news punjab punjab-government punjab-police sri-anandpur-sahib the-unmute-breaking-news

ਸ੍ਰੀ ਅਨੰਦਪੁਰ ਸਾਹਿਬ, 11 ਅਪ੍ਰੈਲ 2023: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ (DGP Gaurav Yadav) ਨੇ ਮੰਗਲਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਦਾ ਦੌਰਾ ਕੀਤਾ ਅਤੇ ਵਿਸਾਖੀ-2023 ਦੇ ਤਿਉਹਾਰ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵਿਰਾਸਤ-ਏ-ਖਾਲਸਾ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡੀ.ਜੀ.ਪੀ. ਨੇ ਸੁਰੱਖਿਆ ਪ੍ਰਬੰਧਾਂ ਅਤੇ ਟ੍ਰੈਫਿਕ ਰੂਟ ਪਲਾਨ ਦੇ ਨਾਲ-ਨਾਲ ਜ਼ਿਲ੍ਹਾ ਅਧਿਕਾਰੀਆਂ ਵਲੋਂ ਬਣਾਏ ਗਏ ਸੈਕਟਰਾਂ ਅਨੁਸਾਰ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਦਾ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਤਿਉਹਾਰ ਦੇ ਸ਼ਾਂਤਮਈ ਮਾਹੌਲ ਨੂੰ ਭੰਗ ਕਰਨ ਵਾਲੇ ਅਨਸਰਾਂ ਉਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਨੇ ਸਾਰੇ ਪਹਿਲੂਆਂ ਲਈ ਤਕਨੀਕੀ ਨਿਗਰਾਨੀ ‘ਤੇ ਵੀ ਜ਼ੋਰ ਦਿੱਤਾ ਅਤੇ ਸ਼ਰਧਾਲੂਆਂ ਲਈ ਪਾਰਕਿੰਗਾਂ ਦੇ ਢੁਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ।

ਇਸ ਮੌਕੇ ਆਈ.ਜੀ.ਪੀ ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਹੈਲਪ ਡੈਸਕ ਤੋਂ ਇਲਾਵਾ ਵੱਖਰੇ ਚੈਨਲਾਂ ਦੇ ਨਾਲ ਵਾਇਰਲੈੱਸ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਖ਼ਤ ਚੌਕਸੀ ਰੱਖਣ ਲਈ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਉਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ।

ਮੀਟਿੰਗ ਤੋਂ ਬਾਅਦ ਡੀ.ਜੀ.ਪੀ  ਗੌਰਵ ਯਾਦਵ (DGP Gaurav Yadav) ਨੇ ਸ਼ਹਿਰ ਦਾ ਦੌਰਾ ਕਰਕੇ ਅਧਿਕਾਰੀਆਂ ਨੂੰ ਲੋੜ ਅਨੁਸਾਰ ਅਧਿਕਾਰੀਆਂ ਦੀ ਤਾਇਨਾਤੀ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਮੀਟਿੰਗ ਵਿੱਚ ਏ.ਡੀ.ਜੀ.ਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਡੀ.ਆਈ.ਜੀ. ਹਰਚਰਨ ਭੁੱਲਰ, ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ, ਐਸ.ਪੀ ਰਾਜਪਾਲ ਹੁੰਦਲ ਅਤੇ ਅੱਠ ਕਮਾਂਡੈਂਟ/ਏ.ਆਈ.ਜੀ ਵੀ ਹਾਜ਼ਰ ਸਨ।

The post ਡੀ.ਜੀ.ਪੀ. ਗੌਰਵ ਯਾਦਵ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਸਾਖੀ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ appeared first on TheUnmute.com - Punjabi News.

Tags:
  • aam-aadmi-party
  • baisakhi
  • breaking-news
  • dgp-gaurav-yadav
  • news
  • punjab
  • punjab-government
  • punjab-police
  • sri-anandpur-sahib
  • the-unmute-breaking-news

ਸੂਬੇ 'ਚ ਲੱਖਾਂ ਲੋਕ ਆਮ ਆਦਮੀ ਕਲੀਨਿਕ ਤੋ ਲੈ ਰਹੇ ਹਨ ਮਿਆਰੀ ਸਿਹਤ ਸਹੂਲਤਾਂ: ਹਰਜੋਤ ਸਿੰਘ ਬੈਂਸ

Tuesday 11 April 2023 02:05 PM UTC+00 | Tags: aam-aadmi-clinic breaking-news harjot-singh-bains health-scheme latest-news news punjab-news sri-banandpur-sahi

ਸ੍ਰੀ ਅਨੰਦਪੁਰ ਸਾਹਿਬ, 11 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਤੇ ਗ੍ਰੰਟੀਆ ਨਿਰੰਤਰ ਪੂਰੀਆ ਕੀਤੀਆ ਜਾ ਰਹੀਆਂ ਹਨ। ਢੇਰ ਵਿੱਚ ਆਮ ਆਦਮੀ ਕਲੀਨਿਕ (Aam Aadmi Clinic) ਤੋਂ ਇਲਾਕੇ ਦੇ ਲੋਕਾਂ ਨੂੰ ਮਿਆਰੀ ਮੁੱਢਲੀਆਂ ਸਿਹਤ ਸਹੂਲਤਾਂ ਅੱਜ ਤੋਂ ਮਿਲਣਗੀਆਂ। ਜਿੱਥੇ ਮੁਫਤ ਟੈਸਟ, ਦਵਾਈ ਦੀ ਸਹੂਲਤ ਵੀ ਹੋਵੇਗੀ।

ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਵਿੱਚ ਤਿਆਰ ਆਮ ਆਦਮੀ ਕਲੀਨਿਕ ਨੂੰ ਲੋਕ ਅਰਪਣ ਕਰਨ ਮੌਕੇ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਆਮ ਆਦਮੀ ਕਲੀਨਿਕ (Aam Aadmi Clinic) ਲੋਕਾਂ ਦੀਆਂ ਸਹੂਲਤਾਂ, ਮੈਡੀਕਲ ਸਟਾਫ ਲਈ ਢੁਕਵੇ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ, ਜਿੱਥੋ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁਫਤ ਮਿਲਣਗੀਆਂ। ਉਨ੍ਹਾਂ ਨੇ ਕਿਹਾ ਕਿ ਇਸ ਤੋ ਪਹਿਲਾ ਅਸੀ ਮੁਫਤ ਬਿਜਲੀ,ਮਿਆਰੀ ਸਿੱਖਿਆ ਦੇਣ ਦੇ ਵਾਅਦੇ ਪੂਰੇ ਕੀਤੇ ਹਨ।

ਉਨ੍ਹਾਂ ਨੇ ਕਿਹਾ ਕਿ ਸਾਡੇ ਹਲਕੇ ਵਿੱਚ ਪਹਿਲਾ ਵੀ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦੱਸਿਆ ਗਿਆ ਹੈ ਕਿ ਸੂਬੇ ਭਰ ਵਿੱਚ ਲਗਭਗ 22 ਲੱਖ ਲੋਕ ਇਨ੍ਹਾਂ ਕਲੀਨਿਕਾਂ ਤੋਂ ਇਲਾਜ ਕਰਵਾ ਕੇ ਤੰਦਰੁਸਤ ਹੋ ਕੇ ਘਰ ਪਰਤ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਹੋ ਰਿਹਾ ਹੈ। ਸਕੂਲ ਸਿੱਖਿਆ ਵਿੱਚ ਜਿਕਰਯੋਗ ਸੁਧਾਰ ਹੋ ਰਹੇ ਹਨ।

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਚੇ ਦੇ ਵਿਕਾਸ ਦੇ ਨਾਲ ਨਾਲ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਵੀ ਉੱਚਾ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਬੇਮੋਸਮੀ ਬਰਸਾਤ ਨਾਲ ਹੋਏ ਫਸਲਾ ਦੇ ਨੁਕਸਾਨ ਦੀ ਗਿਰਦਾਵਰੀ ਦਾ ਕੰਮ ਚੱਲ ਰਿਹਾ ਹੈ। ਸਾਡੇ ਅਧਿਕਾਰੀ ਬਹੁਤ ਮਿਹਨਤ ਨਾਲ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਬਿਨਾ ਭੇਦਭਾਵ ਕਰ ਰਹੇ ਹਨ। ਕਿਸੇ ਨੂੰ ਵੀ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਦੀਪਕ ਸੋਨੀ ਭਨੂਪਲੀ, ਜਸਪ੍ਰੀਤ ਜੇ.ਪੀ, ਐਡਵੋਕੇਟ ਨੀਰਜ ਸ਼ਰਮਾ, ਦਲਜੀਤ ਸਿੰਘ ਕਾਕਾ ਨਾਨਗਰਾ, ਅਮਰੀਕ ਸਿੰਘ ਕਾਕੂ, ਅਵਤਾਰ ਸਿੰਘ, ਗੁਰਚਰਨ ਸਿੰਘ, ਕਸ਼ਮੀਰ ਸਿੰਘ, ਦਮਨ ਢੇਰ, ਸਮਰ ਅਟਵਾਲ, ਹੈਪੀ ਦਿਆਲ, ਬਿੱਟੂ ਢੇਰ, ਸੋਹਣ ਸਿੰਘ ਬੈਂਸ, ਬਚਿੱਤਰ ਸਿੰਘ ਬੈਂਸ ਆਦਿ ਹਾ਼ਜਰ ਸਨ।

The post ਸੂਬੇ ‘ਚ ਲੱਖਾਂ ਲੋਕ ਆਮ ਆਦਮੀ ਕਲੀਨਿਕ ਤੋ ਲੈ ਰਹੇ ਹਨ ਮਿਆਰੀ ਸਿਹਤ ਸਹੂਲਤਾਂ: ਹਰਜੋਤ ਸਿੰਘ ਬੈਂਸ appeared first on TheUnmute.com - Punjabi News.

Tags:
  • aam-aadmi-clinic
  • breaking-news
  • harjot-singh-bains
  • health-scheme
  • latest-news
  • news
  • punjab-news
  • sri-banandpur-sahi

ਲੋਕ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਹਰ ਰੋਜ਼ ਕਸਰਤ ਲਈ ਇੱਕ ਘੰਟਾ ਕੱਢਣ: ਡਾ. ਬਲਬੀਰ ਸਿੰਘ

Tuesday 11 April 2023 02:12 PM UTC+00 | Tags: aam-aadmi-party breaking-news cm-bhagwant-mann dr-balbir-singh health latest-news news nursing nursing-students the-unmute-breaking-news

ਚੰਡੀਗੜ੍ਹ, 11 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਦੇ ਟੀਚੇ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਅੱਜ ਨਰਸਿੰਗ ਦੇ ਵਿਦਿਆਰਥੀਆਂ ਨੂੰ ਇੱਕ ਪਿੰਡ ਗੋਦ ਲੈਣ ਅਤੇ ਪਿੰਡ ਵਿੱਚ ਵਸਦੇ ਹਰ ਵਿਅਕਤੀ ਦੇ ਬਲੱਡ ਪ੍ਰੈਸ਼ਰ (ਬੀ.ਪੀ.), ਸ਼ੂਗਰ ਅਤੇ ਵਜ਼ਨ ਦੀ ਜਾਂਚ ਕਰਨ ਲਈ ਕਿਹਾ ਤਾਂ ਜੋ ਪੰਜਾਬ ਨੂੰ ਸਿਹਤਮੰਤ ਸੂਬਾ ਬਣਾਉਣ ਲਈ ਰਾਹ ਪੱਧਰਾ ਕੀਤਾ ਜਾ ਸਕੇ।

ਵਿਦਿਆਰਥੀਆਂ ਨੂੰ ਆਪਣੇ ਵੱਲੋਂ ਪੂਰੇ ਸਮਰਥਨ ਅਤੇ ਸਹੂਲਤਾਂ ਦਾ ਭਰੋਸਾ ਦਿੰਦਿਆਂ ਉਹਨਾਂ ਕਿਹਾ ਕਿ ਲੋਕਾਂ ਨੂੰ ਸਿਰਫ ਪੌਸ਼ਟਿਕ ਭੋਜਨ ਖਾਣ ਅਤੇ ਦਿਨ ਵਿੱਚ ਇੱਕ ਘੰਟਾ ਕਸਰਤ ਭਾਵੇਂ ਸੈਰ ਜਾਂ ਯੋਗਾ ਕਰਨ ਅਤੇ ਮੁਸਕਰਾਉਂਦੇ ਰਹਿਣ ਲਈ ਜਾਗਰੂਕ ਕਰਨ ਲਈ ਵੀ ਕਿਹਾ। ਉਹਨਾਂ ਅੱਗੇ ਕਿਹਾ ਕਿ ਜੇਕਰ ਅਸੀਂ ਲੋਕਾਂ ਨੂੰ ਇਨ੍ਹਾਂ ਤਿੰਨ-ਚਾਰ ਗੱਲਾਂ ਬਾਰੇ ਜਾਗਰੂਕ ਕਰ ਸਕੀਏ ਤਾਂ ਉਹ ਕਦੇ ਵੀ ਕਿਸੇ ਕਿਸਮ ਦੀ ਬਿਮਾਰੀ ਜਾਂ ਮੋਟਾਪੇ ਦਾ ਸ਼ਿਕਾਰ ਨਹੀਂ ਹੋਣਗੇ।

ਡਾ. ਬਲਬੀਰ ਸਿੰਘ ਅੱਜ ਇੱਥੇ ਮਿਉਂਸਪਲ ਭਵਨ ਵਿਖੇ ਪੰਜਾਬ ਨਰਸਿਸ ਰਜਿਸਟ੍ਰੇਸ਼ਨ ਕੌਂਸਲ (ਪੀ.ਐਨ.ਆਰ.ਸੀ.) ਵੱਲੋਂ "ਪ੍ਰਸ਼ਾਸਕੀ ਹੁਨਰ ਅਤੇ ਨਰਸਿੰਗ ਸਿੱਖਿਆ ਵਿੱਚ ਨਵੀਨਤਮ ਰੁਝਾਨ" ਵਿਸ਼ੇ 'ਤੇ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ। ਇਸ ਵਰਕਸ਼ਾਪ ਦੌਰਾਨ ਇੰਡੀਅਨ ਨਰਸਿੰਗ ਕੌਂਸਲ (ਆਈ.ਐਨ.ਸੀ.) ਦੇ ਪ੍ਰਧਾਨ ਡਾ. ਟੀ ਦਿਲੀਪ ਕੁਮਾਰ, ਸਕੱਤਰ ਡਾ. ਸਰਵਜੀਤ ਕੌਰ ਅਤੇ ਸੰਯੁਕਤ ਸਕੱਤਰ ਕੇ.ਐਸ. ਭਾਰਤੀ ਨੇ ਵੀ ਸ਼ਿਰਕਤ ਕੀਤੀ।

ਨਰਸਿੰਗ ਨੂੰ ਕਿੱਤੇ ਨਾਲੋਂ ਵੱਧ ਜਨੂੰਨ ਦੱਸਦਿਆਂ ਡਾ. ਬਲਬੀਰ ਸਿੰਘ (Dr. Balbir Singh) ਨੇ ਸਿਹਤ ਨੀਤੀਆਂ ਨੂੰ ਲਾਗੂ ਕਰਨ ਵਿੱਚ ਨਰਸਾਂ ਦੀ ਭੂਮਿਕਾ ‘ਤੇ ਵੀ ਜ਼ੋਰ ਦਿੱਤਾ ਅਤੇ ਸਮੂਹ ਪ੍ਰਿੰਸੀਪਲਾਂ ਨੂੰ ਕਲੀਨਿਕਲ ਸਿਖਲਾਈ ਦੇ ਮਿਆਰਾਂ ਅਨੁਸਾਰ ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨਰਸਿੰਗ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਨਰਸਿੰਗ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇਣ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਉਹਨਾਂ ਨੂੰ ਇਹ ਕੰਮ ਦਇਆ ਭਾਵਨਾ ਨਾਲ ਕਰਨ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕੀਤਾ ਜਾ ਸਕੇ।

ਆਈ.ਐਨ.ਸੀ. ਪ੍ਰਧਾਨ ਡਾ. ਟੀ ਦਿਲੀਪ ਕੁਮਾਰ ਨੇ ਨਰਸਿੰਗ ਸਿੱਖਿਆ ਵਿੱਚ ਸਿਮੂਲੇਸ਼ਨ ਅਧਾਰਤ ਅਧਿਆਪਨ ਵਰਗੀ ਨਵੀਂ ਖੋਜ ‘ਤੇ ਜ਼ੋਰ ਦਿੱਤਾ। ਪੀ.ਐਨ.ਆਰ.ਸੀ. ਦੇ ਰਜਿਸਟਰਾਰ ਡਾ. ਪੁਨੀਤ ਗਿਰਧਰ ਨੇ ਪੀ.ਐਨ.ਆਰ.ਸੀ. ਦੀਆਂ ਗਤੀਵਿਧੀਆਂ ਅਤੇ ਪੰਜਾਬ ਵਿੱਚ ਨਰਸਿੰਗ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਉਹਨਾਂ ਦੀ ਪਹਿਲਕਦਮੀ ਬਾਰੇ ਸੰਖੇਪ ਜਾਣਕਾਰੀ ਦਿੱਤੀ।

ਬੁਲਾਰਿਆਂ ਨੇ ਨਰਸਿੰਗ ਕੇਅਰ ਹਸਪਤਾਲਾਂ ਨੂੰ ਬਿਹਤਰ ਬਣਾਉਣ ਲਈ ਨਰਸਿੰਗ ਸਿੱਖਿਆ ਵਿੱਚ ਸੁਧਾਰ ਦੀ ਲੋੜ ‘ਤੇ ਵੀ ਚਾਨਣਾ ਪਾਇਆ। ਇਸ ਦੌਰਾਨ ਵੱਖ-ਵੱਖ ਸਕੂਲਾਂ ਅਤੇ ਨਰਸਿੰਗ ਕਾਲਜਾਂ ਦੇ ਦੋ ਸੌ ਤੋਂ ਵੱਧ ਨਰਸਿੰਗ ਪ੍ਰਿੰਸੀਪਲਾਂ ਨੇ ਇਸ ਵਰਕਸ਼ਾਪ ਵਿੱਚ ਸ਼ਿਰਕਤ ਕੀਤੀ।

The post ਲੋਕ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਹਰ ਰੋਜ਼ ਕਸਰਤ ਲਈ ਇੱਕ ਘੰਟਾ ਕੱਢਣ: ਡਾ. ਬਲਬੀਰ ਸਿੰਘ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • dr-balbir-singh
  • health
  • latest-news
  • news
  • nursing
  • nursing-students
  • the-unmute-breaking-news

ਚੰਡੀਗੜ੍ਹ, 11 ਅਪ੍ਰੈਲ 2023: (MI vs DC) ਦਿੱਲੀ ਕੈਪੀਟਲਜ਼ ਦਾ ਸਾਹਮਣਾ ਮੁੰਬਈ ਇੰਡੀਅਨਜ਼ ਨਾਲ ਸ਼ੁਰੂ । ਦੋਵੇਂ ਟੀਮਾਂ ਇਸ ਮੈਚ ਵਿੱਚ ਟੂਰਨਾਮੈਂਟ ਦੀ ਆਪਣੀ ਪਹਿਲੀ ਜਿੱਤ ਹਾਸਲ ਕਰਨਾ ਚਾਹੁਣਗੀਆਂ। ਦਿੱਲੀ ਹੁਣ ਤੱਕ ਤਿੰਨ ਅਤੇ ਮੁੰਬਈ ਦੋ ਮੈਚ ਹਾਰ ਚੁੱਕੀ ਹੈ। ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਦੋਵਾਂ ਟੀਮਾਂ ਦਾ ਪਲੇਇੰਗ-11

ਦਿੱਲੀ ਕੈਪੀਟਲਜ਼: ਪ੍ਰਿਥਵੀ ਸ਼ਾਅ, ਡੇਵਿਡ ਵਾਰਨਰ (ਕਪਤਾਨ), ਮਨੀਸ਼ ਪਾਂਡੇ, ਯਸ਼ ਢੁਲ, ਰੋਵਮੈਨ ਪਾਵੇਲ, ਲਲਿਤ ਯਾਦਵ, ਅਕਸ਼ਰ ਪਟੇਲ, ਅਭਿਸ਼ੇਕ ਪੋਰੇਲ (ਵਿਕੇਟ), ਕੁਲਦੀਪ ਯਾਦਵ, ਐਨਰਿਕ ਨੋਰਟਜੇ, ਮੁਸਤਫਿਜ਼ੁਰ ਰਹਿਮਾਨ।

ਮੁੰਬਈ ਇੰਡੀਅਨਜ਼: ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਕੈਮਰਨ ਗ੍ਰੀਨ, ਸੂਰਿਆ ਕੁਮਾਰ ਯਾਦਵ, ਤਿਲਕ ਵਰਮਾ, ਨੇਹਲ ਵਢੇਰਾ, ਰਿਤਿਕ ਸ਼ੌਕੀਨ, ਰਾਇਲੀ ਮੈਰੀਡਿਥ, ਅਰਸ਼ਦ ਖਾਨ, ਪੀਯੂਸ਼ ਚਾਵਲਾ, ਜੇਸਨ ਬੇਹਰਨਡਰੋਫ ।

The post MI vs DC: ਦਿੱਲੀ ਖ਼ਿਲਾਫ਼ ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਜਾਣੋ ਦੋਵਾਂ ਟੀਮਾਂ ਦਾ ਪਲੇਇੰਗ-11 appeared first on TheUnmute.com - Punjabi News.

Tags:
  • breaking-news
  • cricket
  • delhi-capitals
  • ipl
  • mi-vs-dc
  • mumbai-indian
  • news
  • punjab-news

ਕੋਵਿਡ-19 ਸੰਬੰਧੀ ਤਿਆਰੀਆਂ ਦੀ ਸਮੀਖਿਆ ਲਈ ਪੰਜਾਬ ਦੇ ਹਸਪਤਾਲਾਂ 'ਚ ਕੀਤੀਆਂ ਗਈਆਂ ਮੌਕ ਡਰਿੱਲਾਂ

Tuesday 11 April 2023 02:29 PM UTC+00 | Tags: corona covid-19 health latest-news mock-drills mock-drills-punjab news punjab-government punjab-health-department punjab-news the-unmute-breaking-news the-unmute-punjab

ਚੰਡੀਗੜ੍ਹ, 11 ਅਪ੍ਰੈਲ 2023: ਦੇਸ਼ ਭਰ ਵਿੱਚ ਕੋਵਿਡ-19 (Covid-19) ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਕੋਵਿਡ-19 ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਕੱਲ੍ਹ ਅਤੇ ਅੱਜ ਪੰਜਾਬ ਦੇ ਹਸਪਤਾਲਾਂ ਵਿੱਚ ਮੌਕ ਡਰਿੱਲ ਕੀਤੀਆਂ ਗਈਆਂ। ਇਹ ਦੋ-ਰੋਜ਼ਾ ਕਾਰਵਾਈ ਜਨਤਕ ਅਤੇ ਨਿੱਜੀ ਸਿਹਤ ਸਹੂਲਤਾਂ ਵਿੱਚ ਕੋਵਿਡ ਦੀਆਂ ਤਿਆਰੀਆਂ ਨੂੰ ਯਕੀਨੀ ਬਣਾਉਣ ਸਬੰਧੀ ਕੇਂਦਰ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਦੇਸ਼-ਵਿਆਪੀ ਮੌਕ ਡਰਿੱਲਾਂ ਦਾ ਹਿੱਸਾ ਸੀ।

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਜੋ ਲਗਾਤਾਰ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ, ਨੇ ਸਾਰੇ ਸਿਹਤ ਅਧਿਕਾਰੀਆਂ ਨੂੰ ਕੋਵਿਡ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਮੈਡੀਕਲ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਮੂਹ ਸਿਹਤ ਸੰਸਥਾਵਾਂ ਨੂੰ ਦਵਾਈਆਂ ਦਾ ਢੁਕਵਾਂ ਸਟਾਕ ਰੱਖਣ ਦੀ ਹਦਾਇਤ ਕਰਨ ਤੋਂ ਇਲਾਵਾ ਢੁੱਕਵੀਂ ਗਿਣਤੀ ਬੈੱਡਾਂ ਅਤੇ ਵੈਂਟੀਲੇਟਰ, ਫੇਸ ਮਾਸਕ, ਪੀ.ਪੀ.ਈ. ਕਿੱਟਾਂ, ਆਕਸੀਜਨ ਸਿਲੰਡਰ, ਆਕਸੀਜਨ ਪਲਾਂਟ ਵਰਗੇ ਪ੍ਰਬੰਧਾਂ ਨੂੰ ਕਾਇਮ ਰੱਖਣ ਲਈ ਵੀ ਕਿਹਾ।

ਉਨ੍ਹਾਂ ਨੇ ਸਿਹਤ ਵਿਭਾਗ ਨੂੰ ਕੋਵਿਡ-19 (Covid-19) ਟੈਸਟਿੰਗ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ। ਇਹ ਆਖਦਿਆਂ ਕਿ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਇੱਕ-ਦੂਜੇ ਤੋਂ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਵਾਰ-ਵਾਰ ਹੱਥ ਧੋਣ ਸਮੇਤ ਸਿਹਤ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਜ਼ੁਕਾਮ, ਬੁਖਾਰ, ਜਾਂ ਖੰਘ ਹੈ, ਤਾਂ ਉਹ ਜਨਤਕ ਥਾਵਾਂ ‘ਤੇ ਨਾ ਜਾਵੇ ਅਤੇ ਜਦੋਂ ਬਾਹਰ ਨਿਕਲਣ ਸਮੇਂ ਹਮੇਸ਼ਾ ਮਾਸਕ ਪਾ ਕੇ ਰੱਖੇ। ਜਿਹੜੇ ਲੋਕ ਬਿਮਾਰ ਹਨ ਅਤੇ ਜਿਨ੍ਹਾਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਘੱਟ ਹੈ, ਉਹ ਘਰ ਤੋਂ ਬਾਹਰ ਨਾ ਨਿਕਲਣ ਅਤੇ ਭੀੜ-ਭੜੱਕੇ ਵਾਲੇ ਸਥਾਨਾਂ ‘ਤੇ ਜਾਣ ਤੋਂ ਗੁਰੇਜ਼ ਕਰਨ।

ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਨੇ ਕੋਵਿਡ ਦੇ ਮਰੀਜ਼ਾਂ ਲਈ ਨਿੱਜੀ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲਗਭਗ 15000 ਬੈੱਡਾਂ ਦੀ ਵਿਵਸਥਾ ਕੀਤੀ ਹੈ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਗਿਣਤੀ ਵਿੱਚ ਆਕਸੀਜਨ ਸਿਲੰਡਰ, ਐਲ.ਐਮ.ਓ. ਟੈਂਕ ਅਤੇ ਪੀ.ਐਸ.ਏ. ਪਲਾਂਟ ਉਪਲਬਧ ਹਨ। ਇਸ ਦੌਰਾਨ ਸਿਹਤ ਮੰਤਰੀ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ।

The post ਕੋਵਿਡ-19 ਸੰਬੰਧੀ ਤਿਆਰੀਆਂ ਦੀ ਸਮੀਖਿਆ ਲਈ ਪੰਜਾਬ ਦੇ ਹਸਪਤਾਲਾਂ ‘ਚ ਕੀਤੀਆਂ ਗਈਆਂ ਮੌਕ ਡਰਿੱਲਾਂ appeared first on TheUnmute.com - Punjabi News.

Tags:
  • corona
  • covid-19
  • health
  • latest-news
  • mock-drills
  • mock-drills-punjab
  • news
  • punjab-government
  • punjab-health-department
  • punjab-news
  • the-unmute-breaking-news
  • the-unmute-punjab

ਕੇਂਦਰ ਸਰਕਾਰ ਨੇ ਪੰਜਾਬ, ਹਰਿਆਣਾ ਸਮੇਤ ਇਨ੍ਹਾਂ ਸੂਬਿਆਂ 'ਚ ਕਣਕ ਦੀ ਖਰੀਦ ਲਈ ਗੁਣਵੱਤਾ ਦੇ ਮਾਪਦੰਡਾਂ 'ਚ ਦਿੱਤੀ ਢਿੱਲ

Tuesday 11 April 2023 03:37 PM UTC+00 | Tags: aam-aadmi-party central-government chandigarh chandigarh-news haryana latest-news news punjab-news the-central-government wheat

ਚੰਡੀਗੜ੍ਹ,11 ਅਪ੍ਰੈਲ 2023: ਕੇਂਦਰ ਸਰਕਾਰ ਨੇ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਰਾਜਸਥਾਨ ਵਿੱਚ ਕਣਕ ਦੀ ਖਰੀਦ ਲਈ ਗੁਣਵੱਤਾ ਦੇ ਮਾਪਦੰਡਾਂ ਵਿੱਚ ਢਿੱਲ ਦਿੱਤੀ ਹੈ ਤਾਂ ਜੋ ਨੁਕਸਾਨ ਦੀ ਵਿਕਰੀ ਨੂੰ ਰੋਕਿਆ ਜਾ ਸਕੇ ਅਤੇ ਨਾਲ ਹੀ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ। ਹਾਲ ਹੀ ਵਿੱਚ ਹੋਈ ਬੇਮੌਸਮੀ ਬਾਰਿਸ਼, ਗੜੇਮਾਰੀ ਅਤੇ ਤੇਜ਼ ਹਵਾਵਾਂ ਨੇ ਇਨ੍ਹਾਂ ਰਾਜਾਂ ਦੇ ਕੁਝ ਹਿੱਸਿਆਂ ਵਿੱਚ ਵਾਢੀ ਲਈ ਤਿਆਰ ਖੜ੍ਹੀ ਕਣਕ ਦੀ ਫਸਲ ਨੂੰ ਨੁਕਸਾਨ ਪਹੁੰਚਾਇਆ ਹੈ।

ਇਨ੍ਹਾਂ ਰਾਜ ਸਰਕਾਰਾਂ ਨੇ ਖਰੀਦ ਨਿਯਮਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਸੀ। ਇਸ ਸਮੇਂ ਮੱਧ ਪ੍ਰਦੇਸ਼ ਵਿੱਚ ਕਣਕ ਦੀ ਖਰੀਦ ਚੱਲ ਰਹੀ ਹੈ, ਜਦੋਂ ਕਿ ਬੇਮੌਸਮੀ ਬਰਸਾਤ ਕਾਰਨ ਹੋਰ ਰਾਜਾਂ ਵਿੱਚ ਇਸ ਵਿੱਚ ਦੇਰੀ ਹੋਈ ਹੈ। ਸਰਕਾਰੀ ਮਾਲਕੀ ਵਾਲੀ ਭਾਰਤੀ ਖੁਰਾਕ ਨਿਗਮ (FCI) ਰਾਜ ਏਜੰਸੀਆਂ ਦੇ ਸਹਿਯੋਗ ਨਾਲ ਕਣਕ ਦੀ ਖਰੀਦ ਕਰਦੀ ਹੈ।

ਕੇਂਦਰੀ ਖੁਰਾਕ ਮੰਤਰਾਲੇ ਦੇ ਵਧੀਕ ਸਕੱਤਰ ਸੁਬੋਧ ਕੁਮਾਰ ਸਿੰਘ ਨੇ ਕਿਹਾ, "ਫੀਲਡ ਸਰਵੇਖਣ ਤੋਂ ਬਾਅਦ, ਅਸੀਂ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਘਟਾਉਣ ਅਤੇ ਕਣਕ ਦੀ ਵਿਕਰੀ ਵਧਾਉਣ ਲਈ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਰਾਜਸਥਾਨ ਵਿੱਚ ਕਣਕ ਦੀ ਖਰੀਦ ਲਈ ਗੁਣਵੱਤਾ ਦੇ ਮਾਪਦੰਡਾਂ ਵਿੱਚ ਢਿੱਲ ਦਿੱਤੀ ਹੈ। ਮੁਸੀਬਤ ਤੋਂ ਬਚਣ ਲਈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੁੱਕੇ ਅਤੇ ਟੁੱਟੇ ਅਨਾਜ ਦੀ ਸੀਮਾ ਨੂੰ 18 ਫੀਸਦੀ ਕਰ ਦਿੱਤਾ ਹੈ ਜਦੋਂ ਕਿ ਇਕਸਾਰ ਵਿਸ਼ੇਸ਼ਤਾਵਾਂ ਦੇ ਤਹਿਤ ਮੌਜੂਦਾ ਸੀਮਾ 6 ਫੀਸਦੀ ਸੀ।

ਉਨ੍ਹਾਂ ਕਿਹਾ ਕਿ ਸੜੀ ਅਤੇ ਟੁੱਟੀ ਹੋਈ ਕਣਕ ਦੇ ਭਾਅ ਵਿੱਚ ਛੇ ਫੀਸਦੀ ਤੱਕ ਦੀ ਕੋਈ ਕਟੌਤੀ ਲਾਗੂ ਨਹੀਂ ਹੋਵੇਗੀ। 10 ਪ੍ਰਤੀਸ਼ਤ ਤੱਕ ਚਮਕ ਦੀ ਘਾਟ ਵਾਲੀ ਕਣਕ ‘ਤੇ ਕੀਮਤ ਵਿੱਚ ਕਟੌਤੀ ਲਾਗੂ ਨਹੀਂ ਹੋਵੇਗੀ, ਜਦੋਂ ਕਿ 10 ਪ੍ਰਤੀਸ਼ਤ ਤੋਂ 80 ਪ੍ਰਤੀਸ਼ਤ ਤੱਕ ਚਮਕ ਦੀ ਘਾਟ ਵਾਲੀ ਕਣਕ ਲਈ ਫਲੈਟ ਆਧਾਰ ‘ਤੇ 5.31 ਰੁਪਏ ਪ੍ਰਤੀ ਕੁਇੰਟਲ ਦੀ ਦਰ ਨਾਲ ਕੀਮਤ ਵਿੱਚ ਕਟੌਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਖਰਾਬ ਅਤੇ ਹਲਕੇ ਨੁਕਸਾਨੇ ਦਾਣਿਆਂ ਦੀ ਮਾਤਰਾ 6 ਫੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ।

The post ਕੇਂਦਰ ਸਰਕਾਰ ਨੇ ਪੰਜਾਬ, ਹਰਿਆਣਾ ਸਮੇਤ ਇਨ੍ਹਾਂ ਸੂਬਿਆਂ ‘ਚ ਕਣਕ ਦੀ ਖਰੀਦ ਲਈ ਗੁਣਵੱਤਾ ਦੇ ਮਾਪਦੰਡਾਂ ‘ਚ ਦਿੱਤੀ ਢਿੱਲ appeared first on TheUnmute.com - Punjabi News.

Tags:
  • aam-aadmi-party
  • central-government
  • chandigarh
  • chandigarh-news
  • haryana
  • latest-news
  • news
  • punjab-news
  • the-central-government
  • wheat

ਕੋਟਕਪੂਰਾ, 11 ਅਪ੍ਰੈਲ 2023: ਮਨੁੱਖਤਾ ਅਤੇ ਵਾਤਾਵਰਨ ਦੀ ਸੇਵਾ ਨੂੰ ਸਮਰਪਿਤ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ (Faridkot) ਵੱਲੋਂ ਲੋੜਵੰਦ 57 ਕੈਂਸਰ ਪੀੜਤ ਮਰੀਜ਼ਾਂ ਨੂੰ ਇਲਾਜ ਲਈ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ। ਸਥਾਨਕ ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਜੀ ਵਿਖੇ ਰੱਖੇ ਸਾਦੇ ਸਮਾਗਮ 'ਚ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਸ਼ਾਮਲ ਹੋਏ। ਉਹਨਾਂ ਸੁਸਾਇਟੀ ਵਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸਾਨੂੰ ਲੋੜਵੰਦਾਂ ਦੀ ਰਲ-ਮਿਲ ਕੇ ਮੱਦਦ ਕਰਨੀ ਚਾਹੀਦੀ ਹੈ।

ਸਪੀਕਰ ਸੰਧਵਾਂ ਨੇ ਮੰਨਿਆ ਕਿ ਜਿੱਥੇ ਸੁਸਾਇਟੀ ਵਲੋਂ ਵਾਤਾਵਰਣ ਦੀ ਸੰਭਾਲ ਲਈ ਵਧੀਆ ਕਾਰਜ ਕੀਤੇ ਜਾ ਰਹੇ ਹਨ, ਉੱਥੇ ਪਹਿਲੇ ਦਿਨ ਤੋਂ ਹੀ ਸੁਸਾਇਟੀ ਨੇ ਬੇਵੱਸ, ਲਾਚਾਰ, ਮੁਥਾਜ, ਜਰੂਰਤਮੰਦ ਅਤੇ ਵੱਖ ਵੱਖ ਬਿਮਾਰੀਆਂ ਤੋਂ ਪੀੜਤ ਮਰੀਜਾਂ ਦੀ ਅਵਾਜ ਬਣ ਕੇ ਉਹਨਾਂ ਨੂੰ ਆਉਂਦੀਆਂ ਮੁਸ਼ਕਿਲਾਂ ਤੇ ਪ੍ਰੇਸ਼ਾਨੀਆਂ ਦੇ ਹੱਲ ਲਈ ਮੋਹਰੀ ਰੋਲ ਨਿਭਾਇਆ ਹੈ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਦੱਸਿਆ ਪੰਜਾਬ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣਾ ਵੀ ਸਮੇਂ ਦੀ ਮੁੱਖ ਲੋੜ ਹੈ।

ਇਸ ਲਈ ਸਾਨੂੰ ਰਲ-ਮਿਲ ਕੇ ਜਹਿਰੀਲੇ ਹੋ ਰਹੇ ਧਰਤੀ, ਹਵਾ ਅਤੇ ਪਾਣੀ ਨੂੰ ਬਚਾਉਣ ਵਾਸਤੇ ਵੀ ਕਾਰਜ ਜਾਰੀ ਰੱਖਣੇ ਚਾਹੀਦੇ ਹਨ। ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਮੱਘਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਹ ਮਰੀਜ਼ ਫਰੀਦਕੋਟ, ਬਠਿੰਡਾ, ਸੰਗਰੂਰ, ਬਰਨਾਲਾ, ਫਿਰੋਜ਼ਪੁਰ, ਫਾਜ਼ਿਲਕਾ, ਮੋਗਾ, ਲੁਧਿਆਣਾ, ਮੁਕਤਸਰ ਆਦਿ ਜਿਲਿਆਂ ਨਾਲ ਸਬੰਧਤ ਹਨ, ਇਹ ਸਾਰੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਜੇਰੇ ਇਲਾਜ ਹਨ। ਇਸ ਮੌਕੇ ਉਪਰੋਕਤ ਤੋਂ ਇਲਾਵਾ ਹਰਵਿੰਦਰ ਸਿੰਘ ਮਰਵਾਹ, ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਹਰੀਸ਼ ਵਰਮਾ, ਰਜਿੰਦਰ ਸਿੰਘ ਬਰਾੜ, ਜਗਜੀਵਨ ਸਿੰਘ, ਅਰੁਣਜੀਤ ਸਿੰਘ, ਜਗਤਾਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਮਾਨ ਮੌੜ, ਵਜਿੰਦਰ ਵਿਨਾਇਕ, ਗੁਰਮੀਤ ਸਿੰਘ ਸੰਧੂ, ਸਾਬਕਾ ਮੈਨੇਜਰ ਯੋਗੇਸ਼ ਗਰਗ ਅਤੇ ਮਨਦੀਪ ਸਿੰਘ ਆਦਿ ਵੀ ਹਾਜਰ ਸਨ।

The post ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੈਂਸਰ ਰੋਕੋ ਸੁਸਾਇਟੀ ਨੇ 57 ਕੈਂਸਰ ਪੀੜਤਾਂ ਨੂੰ ਦਿੱਤੇ ਸਹਾਇਤਾ ਚੈੱਕ appeared first on TheUnmute.com - Punjabi News.

Tags:
  • faridkot
  • latest-news
  • news
  • punjab-news
  • punjab-politics
  • the-unmute-breaking-news

ਕੋਟਕਪੂਰਾ, 11 ਅਪ੍ਰੈਲ 2023: ਲਗਾਤਾਰ ਕਈ ਦਿਨਾਂ ਤੋਂ ਤੜਕਸਾਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੇ ਨੇੜਲੇ ਪਿੰਡ ਸੰਧਵਾਂ ਵਿੱਚ ਸਥਿੱਤ ਗ੍ਰਹਿ ਵਿਖੇ ਹੁੰਦੇ ਸੰਗਤ ਦਰਸ਼ਨ ਦੀ ਲੜੀ ਵਿੱਚ ਅੱਜ ਵੀ ਅਨੇਕਾਂ ਵੱਖ ਵੱਖ ਪਿੰਡਾਂ ਦੇ ਮਰਦ-ਔਰਤਾਂ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ, ਜਿੰਨਾ ਦੇ ਹੱਲ ਲਈ ਸਪੀਕਰ ਸੰਧਵਾਂ ਨੇ ਮੌਕੇ 'ਤੇ ਹਾਜਰ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ।

ਆਪਣੇ ਸੰਬੋਧਨ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਦਾਅਵਾ ਕੀਤਾ ਕਿ ਦੇਸ਼ ਦੀ ਆਜਾਦੀ ਤੋਂ 75 ਸਾਲ ਪਹਿਲਾਂ ਦੇ ਸਮੇਂ ਦੀ ਸਵੈਪੜਚੋਲ ਕੀਤੀ ਜਾਵੇ ਤਾਂ ਰਵਾਇਤੀ ਪਾਰਟੀਆਂ ਦੀਆਂ ਬਦਲ ਬਦਲ ਕੇ ਬਣਦੀਆਂ ਰਹੀਆਂ ਸਰਕਾਰਾਂ ਦਾ ਇਹ ਹਾਲ ਰਿਹਾ ਕਿ ਉਕਤ ਸਰਕਾਰਾਂ ਲਗਾਤਾਰ ਚਾਰ ਸਾਲ ਸੁੱਤੀਆਂ ਰਹਿੰਦੀਆਂ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੀ ਪਹਿਲੀ ਹੀ ਕੈਬਨਿਟ ਮੀਟਿੰਗ ਤੋਂ ਬਾਅਦ 26,554 ਨੌਕਰੀਆਂ ਦਾ ਇਸ਼ਤਿਹਾਰ ਦਿੱਤਾ, 28,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਹਜ਼ਾਰਾਂ ਮੁਲਾਜ਼ਮਾਂ ਨੂੰ ਪੱਕੇ ਕੀਤਾ।

ਉਹਨਾਂ ਕਿਹਾ ਕਿ ਸੂਬੇ ਦੇ ਇਤਿਹਾਸ 'ਚ ਪਹਿਲੀ ਵਾਰ ਸਰਕਾਰ ਨੇ ਪੀ.ਐੱਸ.ਪੀ.ਸੀ.ਅੱੈਲ. ਦੀ 20,200 ਕਰੋੜ ਰੁਪਏ ਦੀ ਸਬਸਿਡੀ ਜਾਰੀ ਕਰ ਦਿੱਤੀ ਹੈ। ਉਨਾਂ ਕਿਹਾ ਕਿ ਭਾਵੇਂ ਪਹਿਲਾਂ ਪੀ.ਐਸ.ਪੀ.ਸੀ.ਐਲ. ਨੂੰ ਰਾਜ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਘਾਟੇ ਦਾ ਪ੍ਰਤੀਕ ਮੰਨਿਆ ਜਾਂਦਾ ਸੀ ਪਰ 'ਆਪ' ਸਰਕਾਰ ਪੀ.ਐਸ.ਪੀ.ਸੀ.ਐਲ. ਦੀਆਂ ਸਾਰੀਆਂ ਬਕਾਇਆ ਸਬਸਿਡੀਆਂ ਨੂੰ ਕਲੀਅਰ ਕਰੇਗੀ। ਮਾਨ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਨਾਲ ਹੁਣ ਪੰਜਾਬ ਦੇ 90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ।

ਸਪੀਕਰ ਸੰਧਵਾਂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵੋਟਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਇਕ ਇਕ ਕਰਕੇ ਅਮਲੀਜਾਮਾ ਪਹਿਨਾਇਆ ਜਾ ਰਿਹਾ ਹੈ ਤੇ ਪਹਿਲੇ ਸਾਲ ਵਿੱਚ ਹੀ ਗੱਡੀ ਟਰੈਕ 'ਤੇ ਚੜਾਉਣੀ ਔਖੀ ਜਾਪ ਰਹੀ ਸੀ ਪਰ ਹੁਣ ਆਮ ਲੋਕਾਂ ਦੇ ਸਹਿਯੋਗ ਨਾਲ ਗੱਡੀ ਦੂਜੇ ਸਾਲ ਵਿੱਚ ਦੂਜੇ ਗੇਅਰ ਵਿੱਚ ਪੈ ਗਈ ਹੈ, ਕਿਉਂਕਿ ਵਿਰੋਧੀਆਂ ਦਾ ਕੰਮ ਸਹਿਯੋਗ ਦੇਣ ਦੀ ਬਜਾਇ ਸਿਰਫ ਅੜਿੱਕਾ ਪਾਉਣਾ ਹੀ ਹੁੰਦਾ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਅਮਨਦੀਪ ਸਿੰਘ ਸੰਧੂ, ਸੁਖਵਿੰਦਰ ਸਿੰਘ ਗਿੱਲ ਆਦਿ ਵੀ ਹਾਜਰ ਸਨ।

The post ਲਗਾਤਾਰ ਕਈ ਦਿਨਾਂ ਤੋਂ ਤੜਕਸਾਰ ਹੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਗ੍ਰਹਿ ਵਿਖੇ ਹੁੰਦਾ ਹੈ ਸੰਗਤ ਦਰਸ਼ਨ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • kultar-singh-sandhawan
  • kultar-singh-sandhwan
  • news
  • punjabi-news

ਰੂਪਨਗਰ, 11 ਅਪ੍ਰੈਲ 2023: ਡੀ.ਸੀ.ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਤਹਿਸੀਲਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਭਾਰੀ ਬਾਰਿਸ਼ ਨਾਲ ਨੁਕਸਾਨੀ ਗਈ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਮਿਲੇਗਾ।

ਡੀ.ਸੀ.ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਮਾਲ ਵਿਭਾਗ ਵਲੋਂ ਜ਼ਿਲ੍ਹਾ ਰੂਪਨਗਰ ਵਿੱਚ ਫਸਲਾਂ ਦੇ ਹੋਏ ਖਰਾਬੇ ਦੀ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿਖੇ ਅਨਾਜ ਮੰਡੀ ਵਿਚ ਕਣਕ ਦੀ ਫਸਲ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਮੰਡੀਆਂ ਵਿਚ ਪਹੁੰਚ ਰਹੀ ਕਣਕ ਦੀ ਫਸਲ ਪੂਰੀ ਤਰ੍ਹਾਂ ਠੀਕ ਹੈ ਅਤੇ ਹੁਣ ਤੱਕ ਦਾਣਿਆਂ ਵਿਚ ਕਿਸੇ ਵੀ ਤਰ੍ਹਾਂ ਕੋਈ ਖਰਾਬੀ ਨਹੀਂ ਪਾਈ ਗਈ ਹੈ।

ਡੀ.ਸੀ.ਰੂਪਨਗਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲਦ ਹੀ ਕਿਸਾਨਾਂ ਨੂੰ ਉਨ੍ਹਾਂ ਦੇ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਹੋਏ ਨੁਕਸਾਨ ਨੂੰ ਭਰਨ ਲਈ ਪੰਜਾਬ ਸਰਕਾਰ ਵਚਨਬੱਧਤਾ ਨਿਭਾਉਂਦੇ ਹੋਏ ਸਮਾਂਬੱਧ ਸੀਮਾ ਵਿਚ ਮੁਆਵਜ਼ਾ ਯਕੀਨੀ ਤੌਰ ਉਤੇ ਜਾਰੀ ਕੀਤਾ ਜਾਵੇਗਾ।

ਇਸ ਮੌਕੇ ਏ. ਡੀ.ਸੀ.ਰੂਪਨਗਰ ਸ਼੍ਰੀਮਤੀ ਹਰਜੋਤ ਕੌਰ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ. ਸ਼੍ਰੀ ਅਨੰਦਪੁਰ ਸਾਹਿਬ ਸ਼੍ਰੀਮਤੀ ਮਨੀਸ਼ਾ ਰਾਣਾ, ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ, ਐਸ.ਡੀ.ਐਮ. ਸ. ਹਰਬੰਸ ਸਿੰਘ, ਐਸ.ਡੀ.ਐਮ. ਮੋਰਿੰਡਾ ਦਿਪਾਂਕਰ ਗਰਗ, ਤਹਿਸੀਲਦਾਰ ਸ਼੍ਰੀ ਚਮਕੌਰ ਸਾਹਿਬ ਚੇਤਨ ਬੰਗੜ, ਤਹਿਸੀਲਦਾਰ ਸ਼੍ਰੀ ਅਨੰਦਪੁਰ ਸਾਹਿਬ ਤੇ ਨੰਗਲ ਅੰਮ੍ਰਿਤਵੀਰ ਸਿੰਘ, ਨਾਇਬ ਤਹਿਸੀਲਦਾਰ ਰੂਪਨਗਰ ਰਵਿੰਦਰ ਸਿੰਘ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

The post ਬਾਰਿਸ਼ ਕਾਰਨ ਨੁਕਸਾਨੀ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਮਿਲੇਗਾ: ਡੀ.ਸੀ. ਰੂਪਨਗਰ appeared first on TheUnmute.com - Punjabi News.

Tags:
  • dc-rupnagar
  • farmers
  • news
  • rupnagar
  • tehsildars

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਡਿਸਕੌਮਸ ਤਹਿਤ ਆਪਣੇ ਪ੍ਰਦਰਸ਼ਨ 'ਚ ਸੁਧਾਰ

Tuesday 11 April 2023 04:07 PM UTC+00 | Tags: discoms electricity-distribution-companies latest-news news pspcl punjab-state-power-corporation-limited the-unmute-breaking-news

ਚੰਡੀਗੜ੍ਹ, 11 ਅਪ੍ਰੈਲ 2023: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਡਿਸਕੌਮਸ (ਬਿਜਲੀ ਵੰਡ ਕੰਪਨੀਆਂ) ਦੇ ਤਹਿਤ ਆਪਣੀ ਪਰਫੌਰਮੈਂਸ ਰੈੰਕਿੰਗ ਵਿਚ ਸ਼ਾਨਦਾਰ ਸੁਧਾਰ ਕੀਤਾ ਗਿਆ ਹੈ। ਜਿਹੜੀ ਰੈੰਕਿੰਗ ਭਾਰਤ ਸਰਕਾਰ ਵੱਲੋਂ ਪੀ.ਐਫ.ਸੀ ਤੇ ਆਰ.ਈ.ਸੀ ਰਾਹੀਂ ਤਿਆਰ ਕੀਤੀ ਗਈ ਹੈ।

ਇਸ ਲੜੀ ਹੇਠ, ਪੀ.ਐਫ਼.ਸੀ ਵੱਲੋਂ ਵਿੱਤੀ ਵਰ੍ਹੇ 2021-22 ਦੌਰਾਨ ਡਿਸਕੌਮਸ ਦੀ 11ਵੀਂ ਇੰਟੇਗਰੇਟਿਡ ਰੇਟਿੰਗ ਅਧੀਨ 51 ਡਿਸਕੌਮਸ ਵਿੱਚੋਂ ਇਸ ਸਾਲ ਬੀ-ਗ੍ਰੇਡ ਤਹਿਤ ਆਪਣੇ 16ਵੇਂ ਰੈਂਕ ਨੂੰ ਸੁਧਾਰ ਕਰਕੇ ਏ-ਗ੍ਰੇਡ ਅਧੀਨ 11ਵਾਂ ਰੈਂਕ ਹਾਸਲ ਕੀਤਾ ਹੈ ਤੇ ਪਬਲਿਕ ਡਿਸਕੌਮਸ ਵਿੱਚ ਇਹ ਸਥਾਨ 8ਵਾਂ ਹੈ।

ਇਸੇ ਤਰ੍ਹਾਂ, ਆਰ.ਈ.ਸੀ ਵੱਲੋਂ ਤਿਆਰ ਡਿਸਕੌਮਸ ਦੀ ਗਾਹਕ ਸੇਵਾ ਰੇਟਿੰਗ ਹੇਠ ਜਨਰਲ ਕੈਟੇਗਰੀ ਅਧੀਨ ਪੀ.ਐਸ.ਪੀ.ਸੀ.ਐਲ ਨੇ ਬੀਤੇ ਸਾਲ ਸੀ ਪਲਸ ਗ੍ਰੇਡ ਤੇ 62 ਨੰਬਰਾਂ ਨਾਲ 47ਵੇਂ ਰੈਂਕ ਤੋਂ ਬੀ ਪਲਸ ਗ੍ਰੇਡ ਤੇ 84 ਨੰਬਰਾਂ ਨਾਲ 41ਵਾਂ ਰੈਂਕ ਹਾਸਿਲ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੀ.ਐਫ.ਸੀ ਵਲੋਂ ਸਰਕਾਰੀ ਅਤੇ ਪ੍ਰਾਈਵੇਟ ਬਿਜਲੀ ਵੰਡ ਕੰਪਨੀਆਂ ਲਈ 11ਵੀਂ ਇੰਟੁਗਰੇਟਿਡ ਰੇਟਿੰਗ ਮਿਥੇਡੋਲਜੀ ਅਧੀਨ 75 ਪ੍ਰਤੀਸ਼ਤ ਅੰਕ ਵਿੱਤੀ ਮਜਬੂਤੀ ( 35 ਪ੍ਰਤੀਸ਼ਤ ਓਵਰ ਆਲ ਪ੍ਰੋਫਾਇਬਿਲੀਟੀ ਅਤੇ ਕੈਸ਼ ਪੁਜੀਸ਼ਨ, 20 ਪ੍ਰਤੀਸ਼ਤ ਜੇਨਕੋ, ਟ੍ਰਾਂਸਕੋ ਤੇ ਅਪ੍ਰੇਸ਼ਨਲ ਓਬਲੀਗੇਸ਼ਨਸ ਤੇ 17 ਪ੍ਰਤੀਸ਼ਤ ਲੈਂਡਰ ਓਬਲੀਗੇਸ਼ਨਸ), 13 ਪ੍ਰਤੀਸ਼ਤ ਅੰਕ ਪ੍ਰਦਰਸ਼ਨ (5 ਪ੍ਰਤੀਸ਼ਤ ਬਿਲਿੰਗ ਐਫੀਸ਼ੇਨਸੀ, 5 ਪ੍ਰਤੀਸ਼ਤ ਕੁਲੈਕਸ਼ਨ ਐਫੀਸ਼ੇਨਸੀ, 2 ਪ੍ਰਤੀਸ਼ਤ ਡਿਸਟ੍ਰਿਬਿਯੂਸ਼ਨ ਲੋਸ ਤੇ 1 ਪ੍ਰਤੀਸ਼ਤ ਕਾਰਪੋਰੇਟ ਗਵਰਨੈਸ) ਤੇ 12 ਪ੍ਰਤੀਸ਼ਤ ਅੰਕ ਬਾਹਰੀ ਵਾਤਾਵਰਨ (4 ਪ੍ਰਤੀਸ਼ਤ ਬੀਤੇ 3 ਵਿਤੀ ਵਰ੍ਹਿਆਂ ਦੀ ਸਬਸਿਡੀ, 3 ਪ੍ਰਤੀਸ਼ਤ ਲੋਸ ਟੇਕੋਓਵਰ ਬਾਏ ਸਟੇਟ ਗੌਰਮਿੰਟ, ਬੀਤੇ 3 ਵਿਤੀ ਵਰ੍ਹਿਆਂ ਦਾ 3 ਪ੍ਰਤੀਸ਼ਤ ਸਰਕਾਰੀ ਬਕਾਇਆ, 1 ਪ੍ਰਤੀਸ਼ਤ ਟੈਰਿਫ ਸਾਈਕਲ ਟਾਈਮਲੈਂਜ ਤੇ 1 ਪ੍ਰਤੀਸ਼ਤ ਆਟੋ ਪਾਸ ਥਰੂ ਆਫ ਫ਼ਯੂਲ ਕੋਸਟਜ਼) ਬੀਤੇ ਨਾਲ ਸਬੰਧਤ ਸਨ।

ਜਦਕਿ ਆਰ.ਈ.ਸੀ ਵੱਲੋਂ ਗਾਹਕ ਸੇਵਾ ਰੇਟਿੰਗ ਅਧੀਨ 45 ਨੰਬਰ ਅਪਰੇਸ਼ਨਲ ਭਰੋਸੇਯੋਗਤਾ (ਬਿਜਲੀ ਸਪਲਾਈ ਦੇ ਘੰਟੇ, ਇੰਟ੍ਰਪਸ਼ਨ ਇੰਡਕਸ ਤੇ ਡੀਟੀ ਫੇਲਿਉਰ ਰੇਟ), 10 ਨੰਬਰ ਕੁਨੈਕਸ਼ਨਾਂ ਅਤੇ ਹੋਰ ਸੇਵਾਵਾਂ ਲਈ (ਅਲਾਇਨਮੈਂਟ ਆਫ ਰੈਗੂਲੇਸ਼ਨਜ ਵਿਦ ਇੰਡਸਟਰੀ ਬੈਸਟ ਪ੍ਰੈਕਟੀਸੇਜ, ਪ੍ਰੈਜੈਨਸ ਆਫ ਡੇਟਰਮਾਈਂਡ ਡਿਮਾਂਡ ਫਰੋਮ ਅਪਟੁ 150 ਕੇਵੀ, ਐਪਲੀਕੇਸ਼ਨਜ ਪ੍ਰੋਸੈਸਡ ਥਰੂ ਆਨਲਾਈਨ ਪੋਰਟਲ ਆਦਿ), 35 ਨੰਬਰ ਮੀਟਰਿੰਗ, ਬਿਲਿੰਗ ਅਤੇ ਕੁਲੈਕਸ਼ਨਾਂ ਲਈ (ਐਵਰੇਜ ਟਾਈਮ ਟੇਕਨ ਫਾਰ ਰਿਪਲੇਸਮੇੰਟ ਆਫ ਡੀਫੈਕਟਿਵ ਮੀਟਰਜ, ਸਹੀ ਮੀਟਰ ਦੀ ਰੀਡਿੰਗ ਦੇ ਅਧਾਰ ਤੇ ਬਣੇ ਬਿੱਲ, ਗੈਰ ਮਨੁੱਖੀ ਮੀਟਰ ਰਿਡਿੰਗ ਦੇ ਅਧਾਰ ਤੇ ਬਣੇ ਬਿੱਲ, ਨਿਯਮਾਂ ਮੁਤਾਬਕ ਘਰੇਲੂ ਖਪਤਕਾਰਾਂ ਲਈ ਬਿਲਿੰਗ ਫਰਿਕੁਇੰਸੀ, ਇੱਕ ਸਾਲ ਵਿੱਚ ਘਰੇਲੂ ਖਪਤਕਾਰਾਂ ਲਈ ਬਣੇ ਬਿੱਲ, ਮੋਬਾਇਲ ਤੇ ਬਿਲ ਸਬੰਧੀ ਅੱਪਡੇਟ ਪ੍ਰਾਪਤ ਕਰ ਰਹੇ ਖਪਤਕਾਰ, ਪਰੀਪੇਡ ਖਪਤਕਾਰਾਂ ਦੀ ਪ੍ਰਤੀਸ਼ਤਤਾ, ਟੈਰਿਫ ਸ਼੍ਰੇਣੀਆਂ ਦੀ ਗਿਣਤੀ, ਡਿਜੀਟਲ ਤਰੀਕੇ ਨਾਲ ਅਦਾਇਗੀ ਕਰ ਰਹੇ ਖਪਤਕਾਰਾਂ ਦੀ ਪ੍ਰਤੀਸ਼ਤਤਾ, ਜਦ ਕਿ 10 ਨੰਬਰ ਨੁਕਸ ਦਾ ਹੱਲ ਕਰਨ ਅਤੇ ਸ਼ਿਕਾਇਤਾਂ ਦਾ ਨਿਵਾਰਨ ਕਰਨ ( 24 ਘੰਟੇ ਗਾਹਕ ਸੇਵਾ ਕੇਂਦਰ ਨਾਲ ਜੁੜੇ ਖਪਤਕਾਰ, ਔਸਤ ਕਾਲ ਵੇਟਿੰਗ ਸਮਾਂ, ਬਿਜਲੀ ਬੰਦ ਹੋਣ ਸਬੰਧੀ ਅੱਪਡੇਟ ਪ੍ਰਾਪਤ ਕਰਨ ਵਾਲੇ ਖਪਤਕਾਰ, ਸ਼ਿਕਾਇਤਾਂ ਦੇ ਹੱਲ ਕਰਨ ਲਈ ਤੈਅ ਸਮਾਂ, ਸ਼ਿਕਾਇਤ ਨਿਵਾਰਣ ਪ੍ਰਣਾਲੀ 2 ਟਾਇਰ ਅਤੇ ਪ੍ਰਤੀ ਲੱਖ ਖਪਤਕਾਰ ਦੇ ਮਗਰ ਸੀ.ਜੀ.ਆਰ.ਐਫ ਦੀ ਗਿਣਤੀ) ਨਾਲ ਸੰਬੰਧਤ ਸਨ।

The post ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਡਿਸਕੌਮਸ ਤਹਿਤ ਆਪਣੇ ਪ੍ਰਦਰਸ਼ਨ ‘ਚ ਸੁਧਾਰ appeared first on TheUnmute.com - Punjabi News.

Tags:
  • discoms
  • electricity-distribution-companies
  • latest-news
  • news
  • pspcl
  • punjab-state-power-corporation-limited
  • the-unmute-breaking-news

ਚੰਡੀਗੜ੍ਹ, 11 ਅਪ੍ਰੈਲ 2023: ਰਾਜਧਾਨੀ ‘ਚ ਕੋਰੋਨਾ (Corona) ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਮੰਗਲਵਾਰ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਅੱਜ 980 ਕੋਰੋਨਾ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਦੋ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਨਾਲ ਇਨਫੈਕਸ਼ਨ ਦੀ ਦਰ 25.98 ਫੀਸਦੀ ਤੱਕ ਪਹੁੰਚ ਗਈ ਹੈ।

ਇਸ ਤੋਂ ਪਹਿਲਾਂ ਸੋਮਵਾਰ ਨੂੰ 484 ਮਾਮਲੇ ਦਰਜ ਕੀਤੇ ਗਏ ਸਨ, ਜਦੋਂ ਕਿ 603 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਸਨ। ਇਸ ਤੋਂ ਇਲਾਵਾ ਤਿੰਨ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਨਫੈਕਸ਼ਨ ਦੀ ਦਰ 26.58 ਫੀਸਦੀ ਸੀ।

ਦਿੱਲੀ ਦੇ ਨਾਲ ਲੱਗਦੇ ਫਰੀਦਾਬਾਦ ਵਿੱਚ ਵੀ ਕੋਰੋਨਾ ਦਾ ਕਹਿਰ ਜਾਰੀ ਹੈ। ਮੰਗਲਵਾਰ ਨੂੰ 65 ਸੰਕਰਮਿਤ ਮਰੀਜ਼ਾਂ ਦੀ ਪੁਸ਼ਟੀ ਹੋਈ। ਕੋਰੋਨਾ ਸੰਕਰਮਣ ਦਾ ਅੰਕੜਾ 292 ਤੱਕ ਪਹੁੰਚ ਗਿਆ ਹੈ। ਸੱਤ ਮਰੀਜ਼ ਹਸਪਤਾਲ ਵਿੱਚ ਦਾਖਲ ਹਨ, ਜਦੋਂ ਕਿ 285 ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ।

The post Covid-19: ਦਿੱਲੀ ‘ਚ 980 ਕੋਰੋਨਾ ਮਾਮਲਿਆਂ ਦੀ ਪੁਸ਼ਟੀ, ਦੋ ਮਰੀਜ਼ਾਂ ਦੀ ਮੌਤ appeared first on TheUnmute.com - Punjabi News.

Tags:
  • corona
  • covid-19
  • delhi
  • news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form