TheUnmute.com – Punjabi News: Digest for April 15, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

CM ਭਗਵੰਤ ਮਾਨ ਨੇ ਸਮੂਹ ਸੰਗਤਾਂ ਨੂੰ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਦੀ ਦਿੱਤੀ ਵਧਾਈ

Friday 14 April 2023 06:00 AM UTC+00 | Tags: baisakhi bhagwant-mann breaking-news khalsa-sajna-diwas latest-news news punjabi-news the-unmute-breaking-news the-unmute-news

ਚੰਡੀਗੜ੍ਹ,14 ਅਪ੍ਰੈਲ 2023: ਸੂਬੇ ਭਰ ਵਿੱਚ ਅੱਜ ਵਿਸਾਖੀ ਦੇ ਤਿਉਹਾਰ ਮਨਾਇਆ ਜਾ ਰਿਹਾ ਹੈ | ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ਾਲਸਾ ਸਾਜਨਾ ਦਿਵਸ (Khalsa Sajna Diwas) ਦੀ ਵਧਾਈ ਦਿੱਤੀ | ਉਨ੍ਹਾਂ ਟਵੀਟ ਕਰਦਿਆਂ ਲਿਖਿਆ ਜਾਤ-ਪਾਤ, ਰੰਗ ਭੇਦ-ਭਾਵ ਤੋਂ ਰਹਿਤ ਖ਼ਾਲਸੇ ਦੀ ਸਾਜਨਾ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਕੀਤੀ ਅਤੇ ਪੂਰੀ ਦੁਨੀਆ 'ਚੋਂ ਸਾਨੂੰ ਵੱਖਰੀ ਪਹਿਚਾਣ ਨਾਲ ਨਿਵਾਜਿਆ | ਸੰਗਤਾਂ ਖ਼ਾਲਸਾ ਸਾਜਨਾ ਦਿਵਸ ‘ਤੇ ਵਿਸਾਖੀ ਮੌਕੇ ਗੁਰੂ ਚਰਨਾਂ 'ਚ ਮੱਥਾ ਟੇਕ ਰਹੀਆਂ ਹਨ, ਉਨ੍ਹਾਂ ਨੇ ਸਮੂਹ ਸਿੱਖ ਸੰਗਤਾਂ ਨੂੰ ਵਧਾਈਆਂ ਦਿੱਤੀਆਂ |

The post CM ਭਗਵੰਤ ਮਾਨ ਨੇ ਸਮੂਹ ਸੰਗਤਾਂ ਨੂੰ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਦੀ ਦਿੱਤੀ ਵਧਾਈ appeared first on TheUnmute.com - Punjabi News.

Tags:
  • baisakhi
  • bhagwant-mann
  • breaking-news
  • khalsa-sajna-diwas
  • latest-news
  • news
  • punjabi-news
  • the-unmute-breaking-news
  • the-unmute-news

ਸਾਬਕਾ CM ਚਰਨਜੀਤ ਸਿੰਘ ਚੰਨੀ ਪਹੁੰਚੇ ਵਿਜੀਲੈਂਸ ਦਫਤਰ, ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਹੋਵੇਗੀ ਪੁੱਛਗਿੱਛ

Friday 14 April 2023 06:07 AM UTC+00 | Tags: aam-aadmi-party bathinda breaking-news charanjit-singh-channi latest-news mann-government mohali-vigilance-office news punjab punjab-congress punjab-news punjab-vigilance-bureau the-unmute-breaking-news the-unmute-punjab the-unmute-punjabi-news

ਚੰਡੀਗੜ੍ਹ,14 ਅਪ੍ਰੈਲ 2023: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਅੱਜ ਮੋਹਾਲੀ ਵਿਜੀਲੈਂਸ ਦਫ਼ਤਰ ਪੇਸ਼ ਹੋਣ ਲਈ ਪਹੁੰਚੇ । ਚਰਨਜੀਤ ਸਿੰਘ ਚੰਨੀ ਦੀ ਵਿਜੀਲੈਂਸ ਪੇਸ਼ੀ ਨੂੰ ਲੈ ਕੇ ਵਿਜੀਲੈਂਸ ਦਫ਼ਤਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਵਿਜੀਲੈਂਸ ਦਫ਼ਤਰ ਨੂੰ ਜਾਣ ਵਾਲੇ ਰਸਤੇ ਵਿੱਚ ਬੈਰੀਕੇਡਿੰਗ ਕੀਤੀ ਗਈ ਸੀ।

ਜਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਸੰਮਨ ਜਾਰੀ ਕਰਕੇ 12 ਅਪ੍ਰੈਲ ਨੂੰ ਮੋਹਾਲੀ ਦੇ ਮੁੱਖ ਦਫਤਰ ਵਿਖੇ ਪੇਸ਼ ਹੋਣ ਲਈ ਕਿਹਾ ਸੀ | ਪਰ ਉਹ ਕਿਸੇ ਕਾਰਨ ਪੇਸ਼ ਨਹੀਂ ਹੋਏ ਸਨ |

The post ਸਾਬਕਾ CM ਚਰਨਜੀਤ ਸਿੰਘ ਚੰਨੀ ਪਹੁੰਚੇ ਵਿਜੀਲੈਂਸ ਦਫਤਰ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਹੋਵੇਗੀ ਪੁੱਛਗਿੱਛ appeared first on TheUnmute.com - Punjabi News.

Tags:
  • aam-aadmi-party
  • bathinda
  • breaking-news
  • charanjit-singh-channi
  • latest-news
  • mann-government
  • mohali-vigilance-office
  • news
  • punjab
  • punjab-congress
  • punjab-news
  • punjab-vigilance-bureau
  • the-unmute-breaking-news
  • the-unmute-punjab
  • the-unmute-punjabi-news

ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਦੱਸਿਆ ਆਪਣੀ ਜਾਨ ਨੂੰ ਖ਼ਤਰਾ

Friday 14 April 2023 06:26 AM UTC+00 | Tags: aam-aadmi-party arvind-kejriwal breaking-news charanjit-singh-channi cm-bhagwant-mann latest-news mohali-news news punjab-congress punjab-government the-unmute-breaking-news the-unmute-punjabi-news vigilance-bureau vigilance-bureau-mohali

ਚੰਡੀਗੜ੍ਹ,14 ਅਪ੍ਰੈਲ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਆਪਣੀ ਜਾਨ ਦਾ ਖ਼ਤਰਾ ਦੱਸਿਆ ਹੈ | ਚਰਨਜੀਤ ਸਿੰਘ ਚੰਨੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਏ ਹਨ। ਪਰ ਇਸ ਤੋਂ ਪਹਿਲਾਂ ਬੀਤੇ ਦਿਨ ਚਰਨਜੀਤ ਚੰਨੀ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ ਅਤੇ ਅੱਜ ਹੀ ਮੈਨੂੰ ਜੇਲ੍ਹ ਵਿੱਚ ਬੰਦ ਕਰ ਸਕਦੇ ਹਨ , ਪਰ ਹੋ ਇਸ ਸਭ ਲਈ ਤਿਆਰ ਹਨ |

ਪੰਜਾਬ ਸਰਕਾਰ 'ਤੇ ਦੋਸ਼ ਲਾਉਂਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੈਨੂੰ ਰੋਜ਼ ਨੋਟਿਸ ਮਿਲ ਰਹੇ ਹਨ, ਮੇਰੀ ਕੋਈ ਜਾਇਦਾਦ ਨਹੀਂ ਹੈ। ਸਰਕਾਰ ਚਾਹੁੰਦੀ ਹੈ ਕਿ ਮੈਂ ਚੋਣ ਪ੍ਰਚਾਰ ਨਾ ਕਰਾਂ, ਇਸੇ ਕਰਕੇ ਵਿਸਾਖੀ ਵਾਲੇ ਦਿਨ ਮੈਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀ ਮੈਂ ਇਕੱਲਾ ਹੀ ਵਿਜੀਲੈਂਸ ਦਫ਼ਤਰ ਜਾਵਾਂਗਾ।

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ‘ਵਿਜੀਲੈਂਸ ਨੇ ਮੈਨੂੰ 20 ਅਪ੍ਰੈਲ ਨੂੰ ਦੁਬਾਰਾ ਬੁਲਾਇਆ। ਜਦੋਂ ਮੈਂ ਪ੍ਰੈਸ ਕਾਨਫਰੰਸ ਵਿੱਚ ਸੱਚਾਈ ਦੱਸੀ ਤਾਂ ਸਰਕਾਰ ਹੈਰਾਨ ਰਹਿ ਗਈ ਅਤੇ ਅੱਜ ਹੀ ਬੁਲਾਇਆ ਗਿਆ। ਪੰਜਾਬ ਸਰਕਾਰ ਨੇ ਵਿਸਾਖੀ ਦੀ ਛੁੱਟੀ ਹੋਣ ਦੇ ਬਾਵਜੂਦ ਮੇਰੇ ਲਈ ਵਿਜੀਲੈਂਸ ਦਫਤਰ ਖੋਲ੍ਹ ਦਿੱਤਾ ਹੈ, ਤਾਂ ਜੋ ਮੈਨੂੰ ਪ੍ਰੇਸ਼ਾਨ ਕੀਤਾ ਜਾ ਸਕੇ। ਚਰਨਜੀਤ ਸਿੰਘ ਚੰਨੀ ਨੇ ਕਿਹਾ ਮੈਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਜ਼ੁਲਮ ਝੱਲਣ ਲਈ ਤਿਆਰ ਹਾਂ।

ਚਰਨਜੀਤ ਚੰਨੀ (Charanjit Singh Channi) ਕੱਲ੍ਹ ਜਲੰਧਰ ਵਿੱਚ ਸਨ, ਜਿੱਥੇ ਉਨ੍ਹਾਂ ਨੇ ਲੋਕ ਸਭਾ ਉਪ ਚੋਣ ਦੀ ਉਮੀਦਵਾਰ ਕਮਲਜੀਤ ਕੌਰ ਵੱਲੋਂ ਨਾਮਜ਼ਦਗੀ ਦਾਖ਼ਲ ਕੀਤੀ। ਇਸ ਤੋਂ ਬਾਅਦ ਚਰਨਜੀਤ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ

The post ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਦੱਸਿਆ ਆਪਣੀ ਜਾਨ ਨੂੰ ਖ਼ਤਰਾ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • charanjit-singh-channi
  • cm-bhagwant-mann
  • latest-news
  • mohali-news
  • news
  • punjab-congress
  • punjab-government
  • the-unmute-breaking-news
  • the-unmute-punjabi-news
  • vigilance-bureau
  • vigilance-bureau-mohali

ਪੰਜਾਬ 'ਚ ਸ਼ਾਂਤੀ ਕਾਇਮ ਹੈ, ਪਰ ਸੂਬੇ ਨੂੰ ਬਦਨਾਮ ਕਰਨ ਦੀਆਂ ਹੋ ਰਹੀਆਂ ਹਨ ਸਾਜ਼ਿਸ਼ਾਂ: ਗਿਆਨੀ ਹਰਪ੍ਰੀਤ ਸਿੰਘ

Friday 14 April 2023 06:44 AM UTC+00 | Tags: akal-takht-sahib athedar-of-sri-akal-takht-sahib breaking-news giani-harpreet-singh latest-news news punjab-news sgpc sikh sikh-community there-is-peace-in-punjab

ਚੰਡੀਗੜ੍ਹ,14 ਅਪ੍ਰੈਲ 2023: ਸ੍ਰੀ ਅਕਾਲ ਤਖ਼ਤ ਸਾਹਿਬ (Akal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਵਿਸਾਖੀ ਦੇ ਦਿਹਾੜੇ ਮੌਕੇ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸਿੱਖ ਕੌਮ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਹਰ ਸਿੱਖ ਨੂੰ ਆਪਣੇ ਘਰ ਵਿੱਚ ਕਿਰਪਨ ਜ਼ਰੂਰ ਰੱਖਣ। ਅੱਜ ਦੇ ਦਿਨ ਗੁਰੂ ਸਾਹਿਬ ਜੀ ਨੇ ਖਾਲਸੇ ਦੇ ਹੱਥਾਂ ਵਿੱਚ ਕਿਰਪਨ ਦਿੱਤੀ ਸੀ। ਕਿਰਪਨ ਸਾਡੀਆਂ ਪੰਜ ਕਕਾਰਾਂ ਵਿੱਚ ਸ਼ਾਮਲ ਹੈ | ਇਸ ਦੇ ਨਾਲ ਹੀ ਕਈ ਸਿੱਖਾਂ ਦੇ ਘਰਾਂ ‘ਚ ਕਿਰਪਨ ਰੱਖਣ ਦੇ ਦੋਸ਼ ‘ਚ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਜਥੇਦਾਰ ਸਾਹਿਬ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਗੜਬੜ ਨਹੀਂ ਹੈ, ਇਥੇ ਸ਼ਾਂਤੀ ਕਾਇਮ ਹੈ, ਪਰ ਕੁਝ ਤਾਕਤਾਂ ਪੰਜਾਬ ਵਿੱਚ ਗੜਬੜ ਦੀਆਂ ਅਫਵਾਹਾਂ ਫੈਲਾ ਰਹੀਆਂ ਹਨ। ਇਸਦੇ ਬਾਵਜੂਦ ਪੰਜਾਬ ਨੂੰ ਗੜਬੜ ਵਾਲਾ ਸੂਬਾ ਦੱਸ ਕੇ ਇਸਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਕਿਹਾ ਕਿ ਸੂਬੇ ਵਿਚ ਹਾਲਾਤ ਖਰਾਬ ਉਦੋਂ ਹੁੰਦੇ ਹਨ ਜਦੋਂ ਦੋ ਭਾਈਚਾਰਿਆਂ ਵਿਚ ਟਕਰਾਅ ਹੋਵੇ। ਉਹਨਾਂ ਕਿਹਾ ਕਿ ਉਦੋਂ ਵੀ ਟਕਰਾਅ ਹੁੰਦਾ ਹੈ ਜਦੋਂ ਲੋਕਾਂ ਦਾ ਕਿਸੇ ਮੁੱਦੇ ਨੂੰ ਲੈ ਕੇ ਸਰਕਾਰ ਨਾਲ ਟਕਰਾਅ ਹੋ ਜਾਵੇ, ਗੋਲੀਆਂ ਚੱਲ ਜਾਣ ਤੇ ਖੂਨ ਖਰਾਬ ਹੋ ਜਾਵੇ ਪਰ ਪੰਜਾਬ ਵਿਚ ਅਜਿਹਾ ਕੁਝ ਨਹੀਂ ਹੈ। ਉਹਨਾਂ ਕਿਹਾ ਕਿ ਨਾ ਤਾਂ ਦੋ ਭਾਈਚਾਰਿਆਂ ਵਿਚ ਕੋਈ ਟਕਰਾਅ ਹੈ ਤੇ ਨਾ ਹੀ ਸਰਕਾਰ ਨਾਲ ਕੋਈ ਅਜਿਹਾ ਟਕਰਾਅ ਹੋਇਆ ਹੈ |

The post ਪੰਜਾਬ ‘ਚ ਸ਼ਾਂਤੀ ਕਾਇਮ ਹੈ, ਪਰ ਸੂਬੇ ਨੂੰ ਬਦਨਾਮ ਕਰਨ ਦੀਆਂ ਹੋ ਰਹੀਆਂ ਹਨ ਸਾਜ਼ਿਸ਼ਾਂ: ਗਿਆਨੀ ਹਰਪ੍ਰੀਤ ਸਿੰਘ appeared first on TheUnmute.com - Punjabi News.

Tags:
  • akal-takht-sahib
  • athedar-of-sri-akal-takht-sahib
  • breaking-news
  • giani-harpreet-singh
  • latest-news
  • news
  • punjab-news
  • sgpc
  • sikh
  • sikh-community
  • there-is-peace-in-punjab

ਦੇਸ਼ ਭਰ 'ਚ ਕੋਰੋਨਾ ਦੇ ਮਾਮਲੇ 11 ਹਜ਼ਾਰ ਤੋਂ ਪਾਰ, ਪਿਛਲੇ 236 ਦਿਨਾਂ ਦਾ ਇਹ ਸਭ ਤੋਂ ਵੱਡਾ ਅੰਕੜਾ

Friday 14 April 2023 06:55 AM UTC+00 | Tags: breaking-news corona corona-vaccination corona-virus covid-19 covid-19-situation covid-vigilance healtjh-minister india-news mansukh-l-mandaviya news state-health-ministers union-health-minister-dr-mansukh-mandaviya

ਚੰਡੀਗੜ੍ਹ,14 ਅਪ੍ਰੈਲ 2023: ਦੇਸ਼ ‘ਚ ਕੋਰੋਨਾ (Corona) ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਸੰਕਰਮਣ ਦੇ 11 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਲਾਜ ਅਧੀਨ ਅਜਿਹੇ ਕੋਰੋਨਾ ਸੰਕਰਮਿਤਾਂ ਦੀ ਗਿਣਤੀ ਵੀ 49 ਹਜ਼ਾਰ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 11,109 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਪਿਛਲੇ 236 ਦਿਨਾਂ ਦਾ ਸਭ ਤੋਂ ਵੱਡਾ ਅੰਕੜਾ ਹੈ। ਦੇਸ਼ ਵਿੱਚ ਇਸ ਸਮੇਂ 49,622 ਐਕਟਿਵ ਕੇਸ ਹਨ।

ਦੇਸ਼ ਵਿੱਚ ਪਿਛਲੇ ਦਿਨ 29 ਕੋਰੋਨਾ (Corona) ਸੰਕਰਮਿਤ ਲੋਕਾਂ ਨੇ ਆਪਣੀ ਜਾਨ ਗਵਾਈ। ਇਸ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ ਹੁਣ 5,31,064 ਹੋ ਗਈ ਹੈ। ਬੀਤੇ ਦਿਨ ਦਿੱਲੀ-ਰਾਜਸਥਾਨ ਵਿੱਚ ਤਿੰਨ-ਤਿੰਨ, ਛੱਤੀਸਗੜ੍ਹ-ਪੰਜਾਬ ਵਿੱਚ ਦੋ-ਦੋ, ਹਿਮਾਚਲ ਪ੍ਰਦੇਸ਼, ਕਰਨਾਟਕ, ਕੇਰਲਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੜੀਸਾ, ਪੁਡੂਚੇਰੀ, ਤਾਮਿਲਨਾਡੂ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ। . ਕੇਰਲ ਨੇ ਇਸ ਸੂਚੀ ਵਿੱਚ 9 ਪੁਰਾਣੀਆਂ ਮੌਤਾਂ ਨੂੰ ਵੀ ਜੋੜਿਆ ਹੈ।

ਰੋਜ਼ਾਨਾ ਇਨਫੈਕਸ਼ਨ ਦਰ 5.01 ਫੀਸਦੀ ‘ਤੇ ਪਹੁੰਚ ਗਈ ਹੈ, ਜਦਕਿ ਹਫਤਾਵਾਰੀ ਇਨਫੈਕਸ਼ਨ ਦੀ ਦਰ 4.29 ਫੀਸਦੀ ਹੈ। ਦੇਸ਼ ਵਿੱਚ ਹੁਣ ਤੱਕ 4,47,97,269 ਲੋਕ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ। ਵਰਤਮਾਨ ਵਿੱਚ, ਦੇਸ਼ ਵਿੱਚ ਸਰਗਰਮ ਮਰੀਜ਼ਾਂ ਦਾ ਅੰਕੜਾ ਕੁੱਲ ਕੇਸਾਂ ਦਾ 0.11 ਪ੍ਰਤੀਸ਼ਤ ਹੈ। ਇਨਫੈਕਸ਼ਨ ਤੋਂ ਠੀਕ ਹੋਣ ਦੀ ਦਰ 98.70 ਫੀਸਦੀ ‘ਤੇ ਬਣੀ ਹੋਈ ਹੈ। ਹੁਣ ਤੱਕ 4,42,16,586 ਲੋਕ ਕੋਰੋਨਾ ਨੂੰ ਹਰਾ ਚੁੱਕੇ ਹਨ। ਮੌਤ ਦਰ 1.19 ਫੀਸਦੀ ਦਰਜ ਕੀਤੀ ਗਈ ਹੈ। ਟੀਕਾਕਰਨ ਦੀ ਗੱਲ ਕਰੀਏ ਤਾਂ ਦੇਸ਼ ਵਿੱਚ ਕੋਵਿਡ ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਖੁਰਾਕਾਂ ਦਿੱਤੀਆਂ ਗਈਆਂ ਹਨ।

ਇਸ ਤੋਂ ਪਹਿਲਾਂ ਭਾਰਤ ਵਿੱਚ ਪਿਛਲੇ ਦਿਨ ਕੋਰੋਨਾ ਦੇ 10 ਹਜ਼ਾਰ 158 ਨਵੇਂ ਮਾਮਲੇ ਸਾਹਮਣੇ ਆਏ ਸਨ। ਇਸ ਨਾਲ ਦੇਸ਼ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ 44 ਹਜ਼ਾਰ 998 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਸਵੇਰੇ ਇਹ ਅੰਕੜੇ ਜਾਰੀ ਕੀਤੇ। ਇਸ ਦੇ ਅਨੁਸਾਰ, ਭਾਰਤ ਵਿੱਚ ਕੋਰੋਨਾ ਸੰਕਰਮਣ ਦੀ ਰੋਜ਼ਾਨਾ ਦਰ 4.42 ਪ੍ਰਤੀਸ਼ਤ ਅਤੇ ਹਫਤਾਵਾਰੀ ਦਰ 4.02 ਪ੍ਰਤੀਸ਼ਤ ਸੀ। ਮੌਜੂਦਾ ਸਮੇਂ ‘ਚ ਦੇਸ਼ ‘ਚ ਸਰਗਰਮ ਮਾਮਲਿਆਂ ਦੀ ਗਿਣਤੀ ਕੁੱਲ ਮਾਮਲਿਆਂ ਦਾ 0.10 ਫੀਸਦੀ ਸੀ। ਮਰੀਜ਼ਾਂ ਦੇ ਠੀਕ ਹੋਣ ਦੀ ਦਰ 98.71 ਪ੍ਰਤੀਸ਼ਤ ਸੀ।

The post ਦੇਸ਼ ਭਰ ‘ਚ ਕੋਰੋਨਾ ਦੇ ਮਾਮਲੇ 11 ਹਜ਼ਾਰ ਤੋਂ ਪਾਰ, ਪਿਛਲੇ 236 ਦਿਨਾਂ ਦਾ ਇਹ ਸਭ ਤੋਂ ਵੱਡਾ ਅੰਕੜਾ appeared first on TheUnmute.com - Punjabi News.

Tags:
  • breaking-news
  • corona
  • corona-vaccination
  • corona-virus
  • covid-19
  • covid-19-situation
  • covid-vigilance
  • healtjh-minister
  • india-news
  • mansukh-l-mandaviya
  • news
  • state-health-ministers
  • union-health-minister-dr-mansukh-mandaviya

ਨਿਰਦੇਸ਼ਕ ਓਮ ਰਾਉਤ ਨੇ UP ਦੇ CM ਯੋਗੀ ਆਦਿਤਿਆਨਾਥ ਨਾਲ ਕੀਤੀ ਮੁਲਾਕਾਤ

Friday 14 April 2023 07:08 AM UTC+00 | Tags: adipurush bollywood cm-yogi-adityanath director film-director film-making fimmaker india indian-director meeting om-raut south-movies tanhaji the-unmute the-unmute-news the-unmute-punjab the-unmute-uncut the-unmute-update up-cm uttar-pradesh-cm yogi

ਚੰਡੀਗੜ੍ਹ, 13 ਅਪ੍ਰੈਲ 2023: ਤਾਨਾਜੀ: ਦਿ ਅਨਸੰਗ ਵਾਰੀਅਰ ਅਤੇ ਆਦਿਪੁਰਸ਼ ਵਰਗੀਆਂ ਫ਼ਿਲਮਾਂ ਦੇ ਮਸ਼ਹੂਰ ਨਿਰਮਾਤਾ ਓਮ ਰਾਉਤ ਨੇ ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਯੋਗੀ ਆਦਿਤਿਆਨਾਥ ਨਾਲ ਮੁਲਾਕਾਤ ਕੀਤੀ। ਓਮ ਰਾਉਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਦਿਲ ਨੂੰ ਛੂਹਣ ਵਾਲੀ ਤਸਵੀਰ ਸਾਂਝੀ ਕੀਤੀ। ਉਹ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਛਤਰਪਤੀ ਸ਼ਿਵਾਜੀ ਮਹਾਰਾਜ ਅਤੇ ਰਾਜ ਮਾਤਾ ਜੀਜਾਓ ਦੀ ਮੂਰਤੀ ਭੇਂਟ ਕਰਦੇ ਨਜ਼ਰ ਆ ਰਹੇ ਹਨ।

ਉਨ੍ਹਾਂ ਨੇ ਆਪਣੀ ਖੁਸ਼ੀ ਤੇ ਸੱਭਿਆਚਾਰ ਅਤੇ ਏਕਤਾ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਉਹਨਾਂ ਨੇ ਲਿਖਿਆ, "ਦੇਸ਼ ਸੱਭਿਆਚਾਰ ਤੋਂ ਬਣਿਆ ਹੈ। ਬਾਲ ਸ਼ਿਵਾਜੀ ਰਾਜੇ ਨੂੰ ਰਾਜ ਮਾਤਾ ਜੀਜਾਊ ਨੇ ਬਚਪਨ ਵਿੱਚ ਜੋ ਸੰਸਕਾਰ ਦਿੱਤੇ ਸਨ, ਉਨ੍ਹਾਂ ਦੇ ਸਿੱਟੇ ਵਜੋਂ ਉਹ ਛਤਰਪਤੀ ਸ਼ਿਵਾਜੀ ਮਹਾਰਾਜ ਦੇ ਰੂਪ ਵਿੱਚ ਉਭਰੇ । ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਰਾਜ ਮਾਤਾ ਜੀਜਾਊ ਦੀ ਮੂਰਤੀ ਨੂੰ ਭੇਂਟ ਕਰਕੇ ਮੈਨੂੰ ਬਹੁਤ ਖੁਸ਼ੀ ਮਿਲੀ ਹੈ।”

ਇਹ ਤਸਵੀਰ ਨੇ ਦਰਸ਼ਕਾਂ ਦੀ ਓਮ ਰਾਉਤ ਦੀ ਸ਼ਾਨਦਾਰ ਫਿਲਮ "ਆਦਿਪੁਰਸ਼" ਦੇ ਰਿਲੀਜ਼ ਦੀ ਉਤਸੁਕਤਾ ਨੂੰ ਵਧਾ ਦਿੱਤਾ ਹੈ। ਇਹ ਫਿਲਮ 16 ਜੂਨ 2023 ਨੂੰ ਸਿਨੇਮਾਂ ਘਰਾਂ ‘ਚ ਹਿੱਟ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ।

The post ਨਿਰਦੇਸ਼ਕ ਓਮ ਰਾਉਤ ਨੇ UP ਦੇ CM ਯੋਗੀ ਆਦਿਤਿਆਨਾਥ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News.

Tags:
  • adipurush
  • bollywood
  • cm-yogi-adityanath
  • director
  • film-director
  • film-making
  • fimmaker
  • india
  • indian-director
  • meeting
  • om-raut
  • south-movies
  • tanhaji
  • the-unmute
  • the-unmute-news
  • the-unmute-punjab
  • the-unmute-uncut
  • the-unmute-update
  • up-cm
  • uttar-pradesh-cm
  • yogi

IPL 2023: ਤੇਜ਼ ਗੇਂਦਬਾਜ਼ ਮੋਹਿਤ ਸ਼ਰਮਾ ਦੀ 30 ਮਹੀਨਿਆਂ ਬਾਅਦ IPL 'ਚ ਸ਼ਾਨਦਾਰ ਵਾਪਸੀ

Friday 14 April 2023 07:09 AM UTC+00 | Tags: aam-aadmi-party breaking-news cricket-news ipl-news latest-news mohit-sharma news sports-news the-unmute-breaking-news the-unmute-punjab

ਚੰਡੀਗੜ੍ਹ,14 ਅਪ੍ਰੈਲ 2023: ਆਈ.ਪੀ.ਐੱਲ 2023 ਦਾ ਉਤਸ਼ਾਹ ਆਪਣੇ ਸਿਖਰ ‘ਤੇ ਹੈ। ਪਿਛਲੇ ਕੁਝ ਦਿਨਾਂ ‘ਚ ਕੁਝ ਬਹੁਤ ਹੀ ਦਿਲਚਸਪ ਮੈਚ ਖੇਡੇ ਗਏ ਹਨ, ਜਿਨ੍ਹਾਂ ‘ਚ ਆਖਰੀ ਗੇਂਦ ‘ਤੇ ਜਾ ਕੇ ਮੈਚ ਦਾ ਨਤੀਜ਼ਾ ਤੈਅ ਹੋਇਆ ਹੈ। ਆਈਪੀਐਲ ਦੁਨੀਆ ਦੀ ਸਭ ਤੋਂ ਵੱਡੀ ਟੀ-20 ਕ੍ਰਿਕਟ ਲੀਗ ਹੈ। ਇਸ ਟੂਰਨਾਮੈਂਟ ਵਿੱਚ ਨਾ ਸਿਰਫ ਤੁਹਾਡੇ ਕੋਲ ਆਪਣੇ ਆਪ ਨੂੰ ਸਾਬਤ ਕਰਨ ਲਈ ਇੱਕ ਵਿਸ਼ਾਲ ਪਲੇਟਫਾਰਮ ਹੈ, ਸਗੋਂ ਤੁਸੀਂ ਆਪਣੀ ਟੀਮ ਅਤੇ ਪ੍ਰਸ਼ੰਸਕਾਂ ਲਈ ਵੀ ਇੱਕ ਹੀਰੋ ਬਣ ਜਾਂਦੇ ਹੋ ਜਦੋਂ ਤੁਸੀਂ ਕੁਝ ਖਾਸ ਕਰਦੇ ਹੋ। ਮੋਹਿਤ ਸ਼ਰਮਾ (Mohit Sharma) ਨੇ ਵੀ ਕੁਝ ਅਜਿਹਾ ਹੀ ਕੀਤਾ ਹੈ।

ਇਸ ਭਾਰਤੀ ਗੇਂਦਬਾਜ਼ ਨੇ ਵੀਰਵਾਰ ਨੂੰ ਗੁਜਰਾਤ ਟਾਈਟਨਸ ਟੀਮ ਲਈ ਖੇਡਦੇ ਹੋਏ ਪੰਜਾਬ ਕਿੰਗਜ਼ ਦੇ ਖਿਲਾਫ ਦੋ ਵਿਕਟਾਂ ਲਈਆਂ ਅਤੇ’ ਪਲੇਅਰ ਆਫ ਦਿ ਮੈਚ’ ਵੀ ਬਣਿਆ। ਇੰਡੀਅਨ ਪ੍ਰੀਮੀਅਰ ਲੀਗ (IPL) ‘ਚ ਵੀਰਵਾਰ ਨੂੰ ਗੁਜਰਾਤ ਟਾਈਟਨਸ ਨੇ ਪੰਜਾਬ ਕਿੰਗਜ਼ ਨੂੰ 6 ਵਿਕਟਾਂ ਨਾਲ ਹਰਾਇਆ। ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ ਅਰਧ ਸੈਂਕੜੇ ਵਾਲੀ ਪਾਰੀ ਖੇਡੀ ਪਰ ਉਹ ਆਖਰੀ ਓਵਰ ਵਿੱਚ ਆਊਟ ਹੋ ਗਿਆ। ਟੀਮ ਨੂੰ 2 ਗੇਂਦਾਂ ‘ਤੇ 4 ਦੌੜਾਂ ਦੀ ਲੋੜ ਸੀ, ਇੱਥੇ ਰਾਹੁਲ ਨੇ ਚੌਕਾ ਜੜ ਕੇ ਗੁਜਰਾਤ ਨੂੰ ਜਿੱਤ ਦਿਵਾਈ। ਮੋਹਿਤ ਸ਼ਰਮਾ ਨੇ ਪਹਿਲੀ ਪਾਰੀ ‘ਚ 2 ਵਿਕਟਾਂ ਲਈਆਂ।

ਮੋਹਾਲੀ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ‘ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪੰਜਾਬ ਨੇ 20 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 153 ਦੌੜਾਂ ਬਣਾਈਆਂ। ਜਵਾਬ ‘ਚ ਗੁਜਰਾਤ ਨੇ 19.5 ਓਵਰਾਂ ‘ਚ 4 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।

ਖਾਸ ਗੱਲ ਇਹ ਸੀ ਕਿ ਮੋਹਿਤ ਸ਼ਰਮਾ (Mohit Sharma) 30 ਮਹੀਨਿਆਂ ਬਾਅਦ IPL ਮੈਚ ਖੇਡ ਰਹੇ ਸਨ। ਇਸ ਦੌਰਾਨ ਉਸ ਨੂੰ ਕੁਝ ਵੀ ਸਹਿਣ ਨਹੀਂ ਕਰਨਾ ਪਿਆ ਹੈ ਪਰ ਮੋਹਿਤ ਨੇ ਹਾਰ ਨਹੀਂ ਮੰਨੀ ਅਤੇ ਆਪਣੀ ਟੀਮ ਨੂੰ ਜਿੱਤ ਦਿਵਾਉਣ ਲਈ ਜ਼ਬਰਦਸਤ ਵਾਪਸੀ ਕੀਤੀ। ਆਓ ਜਾਣਦੇ ਹਾਂ ਮੋਹਿਤ ਦੀ ਜ਼ਿੰਦਗੀ ‘ਚ ਕਿਹੋ ਜਿਹੇ ਟਵਿਸਟ ਅਤੇ ਮੋੜ ਆਏ।

ਹਰਿਆਣਾ ਦਾ ਮੋਹਿਤ 2012/13 ਰਣਜੀ ਟਰਾਫੀ ਦੌਰਾਨ ਸੁਰਖੀਆਂ ਵਿੱਚ ਆਇਆ ਸੀ। ਉਸ ਸੀਜ਼ਨ ਵਿੱਚ ਉਹ ਅੱਠ ਮੈਚਾਂ ਵਿੱਚ 37 ਵਿਕਟਾਂ ਲੈ ਕੇ ਟੂਰਨਾਮੈਂਟ ਦਾ ਪੰਜਵਾਂ ਸਭ ਤੋਂ ਵੱਧ ਵਿਕਟਾਂ ਲੈਣ ਵਾਲਾ ਗੇਂਦਬਾਜ਼ ਸੀ। ਚੇਨਈ ਸੁਪਰ ਕਿੰਗਜ਼ ਨੇ ਮੋਹਿਤ ਦੇ ਪ੍ਰਦਰਸ਼ਨ ਤੋਂ ਪ੍ਰਭਾਵਿਤ ਹੋ ਕੇ ਉਸ ਨੂੰ 2013 ਦੇ ਆਈਪੀਐਲ ਸੀਜ਼ਨ ਲਈ ਸਾਈਨ ਕੀਤਾ। ਚੇਨਈ ਦੇ ਉਸ ਸਮੇਂ ਦੇ ਗੇਂਦਬਾਜ਼ੀ ਕੋਚ ਐਂਡੀ ਬਾਈਚਲ ਨੇ ਇੱਕ ਰੋਜ਼ਾ ਗੇਂਦਬਾਜ਼ੀ ਕੈਂਪ ਤੋਂ ਬਾਅਦ ਮੋਹਿਤ ਨੂੰ ਸ਼ਾਰਟਲਿਸਟ ਕੀਤਾ।

ਮੋਹਿਤ ਨੇ 2013 ਵਿੱਚ ਚੇਨਈ ਸੁਪਰ ਕਿੰਗਜ਼ ਲਈ ਆਈਪੀਐਲ ਦੀ ਸ਼ੁਰੂਆਤ ਕੀਤੀ ਅਤੇ 15 ਮੈਚਾਂ ਵਿੱਚ 20 ਵਿਕਟਾਂ ਲਈਆਂ। ਉਸ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਉਸ ਨੂੰ ਭਾਰਤੀ ਟੀਮ ‘ਚ ਜਗ੍ਹਾ ਮਿਲੀ। ਇਸ ਤੋਂ ਬਾਅਦ ਉਹ ਭਾਰਤ ਲਈ ਜ਼ਿੰਬਾਬਵੇ ਖਿਲਾਫ ਡੈਬਿਊ ਕਰਦੇ ਹੋਏ ਆਪਣੇ ਪਹਿਲੇ ਵਨਡੇ ‘ਚ ਮੈਨ ਆਫ ਦਾ ਮੈਚ ਬਣਿਆ। ਮੋਹਿਤ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਦੇ ਨਾਲ-ਨਾਲ IPL 2014 ‘ਚ ਪਰਪਲ ਕੈਪ ਜੇਤੂ ਵੀ ਹਨ।

The post IPL 2023: ਤੇਜ਼ ਗੇਂਦਬਾਜ਼ ਮੋਹਿਤ ਸ਼ਰਮਾ ਦੀ 30 ਮਹੀਨਿਆਂ ਬਾਅਦ IPL ‘ਚ ਸ਼ਾਨਦਾਰ ਵਾਪਸੀ appeared first on TheUnmute.com - Punjabi News.

Tags:
  • aam-aadmi-party
  • breaking-news
  • cricket-news
  • ipl-news
  • latest-news
  • mohit-sharma
  • news
  • sports-news
  • the-unmute-breaking-news
  • the-unmute-punjab

ਮੌਸਮ ਵਿਭਾਗ ਵਲੋਂ ਪੱਛਮੀ ਬੰਗਾਲ, ਬਿਹਾਰ ਸਮੇਤ ਇਨ੍ਹਾਂ ਸੂਬਿਆਂ 'ਚ ਲੂ ਦਾ ਅਲਰਟ

Friday 14 April 2023 07:27 AM UTC+00 | Tags: breaking-news heat-wave-alert imd latest-news meteorological-department meteorological-department-of-india news punjabi-news punjab-news the-unmute-breaking-news the-unmute-punjabi-news west-bengal

ਚੰਡੀਗੜ੍ਹ, 14 ਅਪ੍ਰੈਲ 2023: ਮੌਸਮ ਵਿਭਾਗ (IMD) ਨੇ ਵੀਰਵਾਰ ਨੂੰ ਅੱਤ ਦੀ ਗਰਮੀ ਦਾ ਅਲਰਟ (Heat Wave Alert) ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਗੰਗਾ ਦੇ ਪੱਛਮੀ ਬੰਗਾਲ, ਓਡੀਸ਼ਾ, ਆਂਧਰਾ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਲੂ ਚੱਲ ਸਕਦੀ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ, ਮੌਸਮ ਵਿਭਾਗ ਨੇ ਉੱਤਰ-ਪੱਛਮੀ ਅਤੇ ਪ੍ਰਾਇਦੀਪੀ ਖੇਤਰਾਂ ਨੂੰ ਛੱਡ ਕੇ, ਅਪ੍ਰੈਲ ਤੋਂ ਜੂਨ ਤੱਕ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਵੱਧ ਤੋਂ ਵੱਧ ਤਾਪਮਾਨ ਦੀ ਭਵਿੱਖਬਾਣੀ ਕੀਤੀ ਸੀ।

ਮੱਧ, ਪੂਰਬੀ ਅਤੇ ਉੱਤਰ-ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅੱਤ ਦੀ ਗਰਮੀ ਪੈਣ ਦੀ ਸੰਭਾਵਨਾ ਹੈ | ਆਈਐਮਡੀ ਦੇ ਅਨੁਸਾਰ, ਇਸ ਸਮੇਂ ਦੌਰਾਨ ਮੱਧ, ਪੂਰਬੀ ਅਤੇ ਉੱਤਰ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਨਾਲੋਂ ਵੱਧ ਗਰਮੀ ਦੇ ਦਿਨਾਂ ਦੀ ਸੰਭਾਵਨਾ ਹੈ। ਸੋਮਵਾਰ (17 ਅਪ੍ਰੈਲ) ਤੋਂ ਗੰਗਾ ਦੇ ਪੱਛਮੀ ਬੰਗਾਲ ਦੇ ਅਲੱਗ-ਥਲੱਗ ਹਿੱਸਿਆਂ, ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਉੜੀਸਾ ਵਿੱਚ ਸ਼ਨੀਵਾਰ (15 ਅਪ੍ਰੈਲ) ਤੱਕ ਅਤੇ ਬਿਹਾਰ ਵਿੱਚ 15 ਅਪ੍ਰੈਲ ਤੋਂ 17 ਅਪ੍ਰੈਲ ਤੱਕ ਗਰਮੀ ਦੀਆਂ ਲਹਿਰਾਂ ਦੀ ਸੰਭਾਵਨਾ ਹੈ। ਮੱਧ ਅਤੇ ਉੱਤਰੀ ਪ੍ਰਾਇਦੀਪ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ ਇਸ ਸਮੇਂ 40 ਤੋਂ 42 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ।

ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਤਿੰਨ ਤੋਂ ਪੰਜ ਡਿਗਰੀ ਵੱਧ ਹੈ
ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਹਿਮਾਲੀਅਨ ਖੇਤਰ ਅਤੇ ਉੱਤਰ-ਪੂਰਬੀ ਭਾਰਤ, ਪੱਛਮੀ ਬੰਗਾਲ, ਸਿੱਕਮ, ਓਡੀਸ਼ਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਕੇਰਲ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਤਿੰਨ ਤੋਂ ਪੰਜ ਡਿਗਰੀ ਵੱਧ ਸੀ। ਇੱਕ ਵਿਸਤ੍ਰਿਤ ਰੇਂਜ ਦੀ ਭਵਿੱਖਬਾਣੀ ਵਿੱਚ, ਮੌਸਮ ਵਿਭਾਗ ਨੇ ਕਿਹਾ ਕਿ ਬਿਹਾਰ, ਪੱਛਮੀ ਬੰਗਾਲ, ਉੜੀਸਾ ਅਤੇ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ 20 ਅਪ੍ਰੈਲ ਤੋਂ 26 ਅਪ੍ਰੈਲ ਦੇ ਵਿਚਕਾਰ ਕੁਝ ਦਿਨਾਂ ਲਈ ਲੂ ਚੱਲਣ ਦੀ ਸੰਭਾਵਨਾ ਹੈ।

ਲੂ (Heat Wave Alert) ਦੀ ਘੋਸ਼ਣਾ ਉਸ ਵੇਲੇ ਕੀਤੀ ਜਾਂਦੀ ਹੈ ਜਦੋਂ ਇੱਕ ਸਟੇਸ਼ਨ ਦਾ ਵੱਧ ਤੋਂ ਵੱਧ ਤਾਪਮਾਨ ਮੈਦਾਨੀ ਖੇਤਰਾਂ ਵਿੱਚ ਘੱਟੋ ਘੱਟ 40 ਡਿਗਰੀ ਸੈਲਸੀਅਸ, ਤੱਟਵਰਤੀ ਖੇਤਰਾਂ ਵਿੱਚ ਘੱਟੋ ਘੱਟ 37 ਡਿਗਰੀ ਅਤੇ ਪਹਾੜੀ ਖੇਤਰਾਂ ਵਿੱਚ ਘੱਟੋ ਘੱਟ 30 ਡਿਗਰੀ ਤੱਕ ਪਹੁੰਚ ਜਾਂਦਾ ਹੈ। ਫਰਵਰੀ 2023 ਭਾਰਤ ਵਿੱਚ 1901 ਤੋਂ ਬਾਅਦ ਸਭ ਤੋਂ ਗਰਮ ਮਹੀਨਾ ਸੀ।

The post ਮੌਸਮ ਵਿਭਾਗ ਵਲੋਂ ਪੱਛਮੀ ਬੰਗਾਲ, ਬਿਹਾਰ ਸਮੇਤ ਇਨ੍ਹਾਂ ਸੂਬਿਆਂ ‘ਚ ਲੂ ਦਾ ਅਲਰਟ appeared first on TheUnmute.com - Punjabi News.

Tags:
  • breaking-news
  • heat-wave-alert
  • imd
  • latest-news
  • meteorological-department
  • meteorological-department-of-india
  • news
  • punjabi-news
  • punjab-news
  • the-unmute-breaking-news
  • the-unmute-punjabi-news
  • west-bengal

ਅੰਮ੍ਰਿਤਸਰ 'ਚ ਪੁਲ ਦਾ ਜਾਇਜ਼ਾ ਲੈਣ ਪਹੁੰਚੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾੜ

Friday 14 April 2023 07:48 AM UTC+00 | Tags: aam-aadmi-party amritsar ashok-talwar breaking-news chairman-of-improvement-trust-amritsar cm-bhagwant-mann navjot-singh-sidhu news punjab-government the-unmute-breaking-news the-unmute-punjabi-news

ਅੰਮ੍ਰਿਤਸਰ ,14 ਅਪ੍ਰੈਲ 2023: ਅੰਮ੍ਰਿਤਸਰ (Amritsar) ਵਿੱਚ ਲਗਾਤਾਰ ਇਹ ਟ੍ਰੈਫਿਕ ਨਾਲ ਲੋਕਾਂ ਨੂੰ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਲੈ ਕੇ ਅੰਮ੍ਰਿਤਸਰ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਅੰਮ੍ਰਿਤਸਰ ਵਿੱਚ ਚਾਰ ਪੁਲਾਂ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਸੀ ਅਤੇ ਹੁਣ ਉਹ ਪੂਰੀ ਤਰ੍ਹਾਂ ਨਾਲ ਤਿਆਰ ਹੋ ਚੁੱਕੇ ਹਨ | ਇਨ੍ਹਾਂ ਵਿੱਚੋਂ ਇਕ ਜੋ ਕਿ ਉਹ ਵੱਲਾ ਫਾਟਕ ‘ਤੇ ਬਣਿਆ ਹੈ ਉਸ ਦਾ ਤਾਂ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰ ਦਿੱਤਾ ਗਿਆ ਹੈ |

ਅੱਜ ਅੰਮ੍ਰਿਤਸਰ (Amritsar) ਵਿੱਚ ਦੂਜੇ ਪੁਲ ਦਾ ਜਾਇਜ਼ਾ ਲੈਣ ਵਾਸਤੇ ਅੰਮ੍ਰਿਤਸਰ ਦੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾੜ (Ashok Talwar) ਮੁੱਖ ਤੌਰ ‘ਤੇ ਪਹੁੰਚੇ | ਉਨ੍ਹਾਂ ਵੱਲੋਂ 22 ਨੰਬਰ ਫਾਟਕ ਉੱਤੇ ਪਹੁੰਚ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਸ਼ੋਕ ਤਲਵਾੜ ਨੇ ਕਿਹਾ ਕਿ ਇਹ ਪੁਲ ਲੋਕਾਂ ਲਈ ਜਲਦ ਹੀ ਖੋਲ੍ਹ ਦਿੱਤਾ ਜਾਵੇਗਾ | ਉਹਨਾਂ ਕਿਹਾ ਕਿ ਅੰਮ੍ਰਿਤਸਰ ਦੇ ਵਿੱਚ ਬਹੁਤ ਸਾਰਾ ਟ੍ਰੈਫਿਕ ਇਕੱਠਾ ਹੋ ਰਿਹਾ ਹੈ, ਉਹਨਾਂ ਨਾਲ ਲੋਕਾਂ ਨੂੰ ਵੀ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਹੁਣ ਇਹ ਪੁਲ ਬਣਨ ਨਾਲ ਲੋਕਾਂ ਨੂੰ ਕਾਫੀ ਸਹੂਲਤ ਪ੍ਰਾਪਤ ਹੋਵੇਗੀ |ਖਾਸ ਤੌਰ ‘ਤੇ ਜੋ ਲੋਕ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਤੋ ਅੰਤਰਰਾਸ਼ਟਰੀ ਸਰੱਹਦ ਬਾਘਾ ਬਾਰਡਰ ‘ਤੇ ਜਾਣਾ ਚਾਹੁੰਦੇ ਹਨ | ਇਸ ਮੌਕੇ ਅਸ਼ੋਕ ਤਲਵਾੜ ਨੂੰ ਨਵਜੋਤ ਸਿੰਘ ਸਿੱਧੂ ਬਾਰੇ ਸਵਾਲ ਕੀਤਾ ਗਿਆ ਕਿ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਬਿਲਕੁਲ ਨਹੀਂ ਸੁਧਰੇ |

The post ਅੰਮ੍ਰਿਤਸਰ ‘ਚ ਪੁਲ ਦਾ ਜਾਇਜ਼ਾ ਲੈਣ ਪਹੁੰਚੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾੜ appeared first on TheUnmute.com - Punjabi News.

Tags:
  • aam-aadmi-party
  • amritsar
  • ashok-talwar
  • breaking-news
  • chairman-of-improvement-trust-amritsar
  • cm-bhagwant-mann
  • navjot-singh-sidhu
  • news
  • punjab-government
  • the-unmute-breaking-news
  • the-unmute-punjabi-news

ਅੰਮ੍ਰਿਤਸਰ 'ਚ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 2 ਵਿਅਕਤੀ ਪੁਲਿਸ ਵਲੋਂ ਗ੍ਰਿਫਤਾਰ

Friday 14 April 2023 08:06 AM UTC+00 | Tags: amritsar-police arrest breaking-news crime crime-news latest-news news police punjab-government punjab-news robbery-case the-unmute-breaking-news

ਅੰਮ੍ਰਿਤਸਰ,14 ਅਪ੍ਰੈਲ 2023: ਪੁਲਿਸ ਵਲੋਂ ਪੰਜਾਬ ਵਿੱਚ ਲੁੱਟ-ਖੋਹ (Snatching) ਦੀਆਂ ਵਾਰਦਾਤਾਂ ‘ਤੇ ਕਾਬੂ ਪਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ | ਉੱਥੇ ਹੀ ਇੱਕ ਵਾਰ ਫਿਰ ਤੋਂ ਅੰਮ੍ਰਿਤਸਰ ਦੇ ਵਿੱਚ ਕੁਝ ਲੁਟੇਰਿਆਂ ਵੱਲੋਂ ਇੱਕ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ | ਅਤੇ ਜਾਣਕਾਰੀ ਦੇ ਮੁਤਾਬਕ ਉਨ੍ਹਾਂ ਕੋਲੋਂ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ |

ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਗੰਨ-ਪੁਆਇੰਟ ‘ਤੇ ਇਕ ਵਿਅਕਤੀ ਕੋਲੋਂ ਪੈਸੇ ਲੁੱਟੇ ਗਏ ਸਨ, ਪੁਲਿਸ ਅਧਿਕਾਰੀਆਂ ਪੀ ਐਸ ਵਿਰਕ ਦਾ ਕਹਿਣਾ ਹੈ ਕਿ ਇਨ੍ਹਾਂ ਦਾ ਇੱਕ ਮੁਲਜ਼ਮ ਸਾਡੀ ਗ੍ਰਿਫ਼ਤ ਤੋਂ ਬਾਹਰ ਅਤੇ ਜਲਦੀ ਹੀ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਜੋ ਵੀ ਕਾਰਵਾਈ ਕੀਤੀ ਜਾ ਰਹੀ ਹੈ ਉਹ ਸਭ ਤੋਂ ਪਹਿਲਾਂ ਮੀਡੀਆ ਨੂੰ ਦੱਸੀ ਜਾਵੇਗੀ | ਇਨ੍ਹਾਂ ਨੂੰ ਮਾਣਯੋਗ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਾਂਗੇ |

The post ਅੰਮ੍ਰਿਤਸਰ ‘ਚ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 2 ਵਿਅਕਤੀ ਪੁਲਿਸ ਵਲੋਂ ਗ੍ਰਿਫਤਾਰ appeared first on TheUnmute.com - Punjabi News.

Tags:
  • amritsar-police
  • arrest
  • breaking-news
  • crime
  • crime-news
  • latest-news
  • news
  • police
  • punjab-government
  • punjab-news
  • robbery-case
  • the-unmute-breaking-news

ਸਰਬੱਤ ਦਾ ਭਲਾ ਟਰੱਸਟ ਨੇ ਗੁਰੂ ਨਗਰੀ 'ਚ ਇੱਕ ਹੋਰ ਲੈਬ ਅਤੇ ਡਾਇਗਨੋਸਟਿਕ ਸੈਂਟਰ ਖੋਲ੍ਹਿਆ

Friday 14 April 2023 08:14 AM UTC+00 | Tags: amritsar breaking-news center-in-guru-nagari dr-sp-singh-oberoi dubai-businessman latest-news news punjab-news sarbat-da-bhala-charitable-trust

ਅੰਮ੍ਰਿਤਸਰ,14 ਅਪ੍ਰੈਲ 2023: ਬਿਨਾਂ ਕਿਸੇ ਤੋਂ ਇਕ ਵੀ ਪੈਸਾ ਇਕੱਠਾ ਕੀਤਿਆਂ ਆਪਣੀ ਜੇਬ੍ਹ ‘ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜਾਂ ‘ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (Sarbat da Bhala Charitable Trust) ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਖੋਲ੍ਹੇ ਜਾ ਰਹੇ ‘ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰਾਂ’ ਦੀ ਲੜੀ ਤਹਿਤ ਗੁਰੂ ਨਗਰੀ ਦੇ ਭਗਤਾਂ ਵਾਲਾ ਖੇਤਰ ‘ਚ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਰਜਿ.ਦੇ ਸਹਿਯੋਗ ਸਦਕਾ ਟਰੱਸਟ ਦੀ ਅੰਮ੍ਰਿਤਸਰ ‘ਚ ਦੂਸਰੀ ਲੈਬੋਰਟਰੀ ਦਾ ਉਦਘਾਟਨ ਅੱਜ ਟਰੱਸਟ ਮੁਖੀ ਡਾ.ਐੱਸ.ਪੀ.ਸਿੰਘ ਓਬਰਾਏ ਅਤੇ ਵਿਧਾਇਕ ਡਾ.ਅਜੈ ਗੁਪਤਾ ਵੱਲੋਂ ਕੀਤਾ ਗਿਆ। ਜਦ ਕਿ ਸਮਾਗਮ ‘ਚ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦੇ ਓ.ਐੱਸ.ਡੀ. ਮਨਪ੍ਰੀਤ ਸਿੰਘ ਅਤੇ ਟਰੱਸਟੀ ਡਾ.ਸਤਨਾਮ ਸਿੰਘ ਨਿੱਝਰ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ।

ਸ਼ਹੀਦ ਊਧਮ ਸਿੰਘ ਚੈਰੀਟੇਬਲ ਹਸਪਤਾਲ ਦੀ ਆਲੀਸ਼ਾਨ ਬਿਲਡਿੰਗ ਅੰਦਰ ਇਸ ਲੈਬਾਰਟਰੀ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉੱਘੇ ਸਮਾਜ ਸੇਵੀ ਅਤੇ ਟਰੱਸਟ ਮੁੱਖੀ ਡਾ.ਓਬਰਾਏ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਵੱਲੋਂ ਤਿਆਰ ਕੀਤੇ ਗਏ ਇਸ ਹਸਪਤਾਲ਼ ਅੰਦਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਲੈਬੋਰਟਰੀ ਤੋਂ ਇਲਾਵਾ ਬਹੁਤ ਹੀ ਜਲਦ ਆਧੁਨਿਕ ਡੈਂਟਲ ਕਲੀਨਿਕ ਅਤੇ ਫਿਜ਼ੀਓਥਰੈਪੀ ਸੈਂਟਰ ਵੀ ਸ਼ੁਰੂ ਹੋ ਜਾਵੇਗਾ।

ਡਾ.ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਹੁਣ ਤੱਕ ਪੰਜਾਬ ਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ ‘ਚ ਖੋਲ੍ਹੀਆਂ ਜਾ ਚੁੱਕੀਆਂ 80 ਦੇ ਕਰੀਬ ਲੈਬਾਰਟਰੀਆਂ ਅੰਦਰ ਹਰ ਮਹੀਨੇ ਲਗਭਗ 70 ਹਜ਼ਾਰ ਲੋਕ ਕੇਵਲ ਲਾਗਤ ਦਰਾਂ ‘ਤੇ ਆਪਣੇ ਟੈਸਟ ਕਰਵਾ ਰਹੇ ਹਨ। ਇਸ ਦੌਰਾਨ ਸ਼ਹੀਦ ਊਧਮ ਸਿੰਘ ਯਾਦਗਾਰੀ ਫਾਊਂਡੇਸ਼ਨ ਦੇ ਪ੍ਰਧਾਨ ਦੀਪ ਸਿੰਘ ਕੰਬੋਜ਼,ਜਨਰਲ ਸਕੱਤਰ ਸਤਬੀਰ ਸਿੰਘ,ਮੈਂਬਰ ਸੁਰਜੀਤ ਸਿੰਘ ਸਮੇਤ ਸਮੂਹ ਮੈਂਬਰਾਂ ਨੇ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਮਿਸਾਲੀ ਸੇਵਾਵਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਅੱਜ ਉਨ੍ਹਾਂ ਵੱਲੋਂ ਸਥਾਪਿਤ ਕੀਤੀ ਗਈ ਬਹੁਤ ਹੀ ਘੱਟ ਖ਼ਰਚੇ ਵਾਲੀ ਇਸ ਲੈਬਾਰਟਰੀ ਤੇ ਸਿਹਤ ਨਾਲ ਸੰਬੰਧਤ ਹੋਰਨਾਂ ਸੇਵਾਵਾਂ ਸਦਕਾ ਇਸ ਖੇਤਰ ਦੇ ਲੋਕਾਂ ਦੇ ਨਾਲ-ਨਾਲ ਸਮੁੱਚੇ ਅੰਮ੍ਰਿਤਸਰ ਜ਼ਿਲ੍ਹੇ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ। ਸਮਾਗਮ ਦੇ ਅਖੀਰ ਵਿੱਚ ਪ੍ਰਬੰਧਕਾਂ ਵੱਲੋਂ ਡਾ. ਓਬਰਾਏ ਸਮੇਤ ਬਾਕੀ ਪ੍ਰਮੁੱਖ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

The post ਸਰਬੱਤ ਦਾ ਭਲਾ ਟਰੱਸਟ ਨੇ ਗੁਰੂ ਨਗਰੀ ‘ਚ ਇੱਕ ਹੋਰ ਲੈਬ ਅਤੇ ਡਾਇਗਨੋਸਟਿਕ ਸੈਂਟਰ ਖੋਲ੍ਹਿਆ appeared first on TheUnmute.com - Punjabi News.

Tags:
  • amritsar
  • breaking-news
  • center-in-guru-nagari
  • dr-sp-singh-oberoi
  • dubai-businessman
  • latest-news
  • news
  • punjab-news
  • sarbat-da-bhala-charitable-trust

ਐੱਸ ਜੈਸ਼ੰਕਰ ਮੋਜ਼ਾਮਿਬਕ ਦਾ ਦੌਰਾ ਕਰਨ ਵਾਲੇ ਭਾਰਤ ਦੇ ਪਹਿਲੇ ਵਿਦੇਸ਼ ਮੰਤਰੀ, ਮੇਡ ਇਨ ਇੰਡੀਆ ਟਰੇਨ 'ਚ ਕੀਤਾ ਸਫ਼ਰ

Friday 14 April 2023 08:29 AM UTC+00 | Tags: breaking-news india-mozambique latest-news mozambique news s-jaishankar the-unmute-breaking-news the-unmute-punjabi-news the-unmute-report the-unmute-update

ਚੰਡੀਗੜ੍ਹ,14 ਅਪ੍ਰੈਲ 2023: ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ (S Jaishankar) ਵੀਰਵਾਰ ਨੂੰ ਮੋਜ਼ਾਮਿਬਕ (Mozambique) ਪਹੁੰਚੇ। ਇੱਥੇ ਉਸ ਨੇ ਮੇਡ ਇਨ ਇੰਡੀਆ ਟਰੇਨ ਵਿੱਚ ਸਫ਼ਰ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਮੋਜ਼ਾਮਿਬਕ ਦੇ ਟਰਾਂਸਪੋਰਟ ਮੰਤਰੀ ਮਾਟੇਓਸ ਮਾਗਲਾ ਅਤੇ ਰੇਲ ਇੰਡੀਆ ਟੈਕਨੀਕਲ ਐਂਡ ਇਕਨਾਮਿਕ ਸਰਵਿਸ ਦੇ ਮਾਲਕ ਰਾਹੁਲ ਮਿੱਤਲ ਵੀ ਮੌਜੂਦ ਸਨ। ਜੈਸ਼ੰਕਰ ਮੋਜ਼ਾਮਿਬਕ ਦਾ ਦੌਰਾ ਕਰਨ ਵਾਲੇ ਭਾਰਤ ਦੇ ਪਹਿਲੇ ਵਿਦੇਸ਼ ਮੰਤਰੀ ਹਨ।

ਇਸ ਦੌਰੇ ਦੌਰਾਨ ਐੱਸ. ਜੈਸ਼ੰਕਰ ਨੇ ਮੋਜ਼ਾਮਿਬਕ (Mozambique) ਵਿੱਚ ਭਾਰਤ ਦੁਆਰਾ ਬਣਾਏ ਗਏ ਬੁਜੀ ਬ੍ਰਿਜ ਦਾ ਅਸਲ ਵਿੱਚ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਦੁਵੱਲੀ ਏਕਤਾ ਅਤੇ ਦੋਸਤੀ ਦੀ ਸਭ ਤੋਂ ਵੱਡੀ ਮਿਸਾਲ ਹੈ। ਇਹ ਪੁਲ 670 ਮੀਟਰ ਲੰਬਾ ਹੈ, ਜੋ ਬੁਜੀ ਨਦੀ ‘ਤੇ ਬਣਿਆ ਹੈ। ਇਹ 132 ਕਿਲੋਮੀਟਰ ਲੰਬੇ ਟੀਕਾ-ਬੂਜੀ-ਨੋਵਾ-ਸੋਫਾਲਾ ਸੜਕ ਪ੍ਰੋਜੈਕਟ ਦਾ ਹਿੱਸਾ ਹੈ। ਇਸ ਪ੍ਰੋਜੈਕਟ ‘ਤੇ 2018 ਤੋਂ ਕੰਮ ਚੱਲ ਰਿਹਾ ਹੈ। ਇਸ ਦੀ ਲਾਗਤ 118 ਮਿਲੀਅਨ ਅਮਰੀਕੀ ਡਾਲਰ ਯਾਨੀ ਲਗਭਗ 962 ਕਰੋੜ ਰੁਪਏ ਹੈ। ਇਸ ਨੂੰ ਐਗਜ਼ਿਮ ਬੈਂਕ ਆਫ ਇੰਡੀਆ ਦੁਆਰਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

S Jaishanakar

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ 13 ਤੋਂ 15 ਅਪ੍ਰੈਲ ਤੱਕ ਤਿੰਨ ਦਿਨਾਂ ਦੌਰੇ ‘ਤੇ ਵੀਰਵਾਰ ਨੂੰ ਮੋਜ਼ਾਮਿਬਕ ਪਹੁੰਚੇ। ਇਸ ਦੌਰਾਨ ਮੋਜ਼ਾਮਿਬਕ ਦੀਆਂ ਡਾਂਸਰਾਂ ਨੇ ਰਵਾਇਤੀ ਡਾਂਸ ਨਾਲ ਭਾਰਤੀ ਵਿਦੇਸ਼ ਮੰਤਰੀ ਦਾ ਸਵਾਗਤ ਕੀਤਾ। ਐੱਸ. ਜੈਸ਼ੰਕਰ (S Jaishankar) ਨੇ ਦੁਵੱਲੇ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਮੋਜ਼ਾਮਿਬਕ ਦੀ ਸੰਸਦ ਦੇ ਸਪੀਕਰ ਨਾਲ ਮੁਲਾਕਾਤ ਕੀਤੀ।

ਇਸਤੋਂ ਬਾਅਦ ਵਿੱਚ ਸ਼ਾਮ ਨੂੰ ਐੱਸ. ਜੈਸ਼ੰਕਰ ਹਾਈ ਕਮਿਸ਼ਨਰ ਦੁਆਰਾ ਆਯੋਜਿਤ ਇੱਕ ਰਿਸੈਪਸ਼ਨ ਵਿੱਚ ਭਾਰਤੀ ਭਾਈਚਾਰੇ ਦੇ ਨੁਮਾਇੰਦਿਆਂ ਨੂੰ ਮਿਲੇ। ਜੈਸ਼ੰਕਰ ਨੇ ਦੋਵਾਂ ਦੇਸ਼ਾਂ ਵਿਚਾਲੇ ਇਤਿਹਾਸਕ ਸਬੰਧਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਵਿਦੇਸ਼ ਮੰਤਰੀ ਨੇ ਰਾਜਧਾਨੀ ਮਾਪੂਟੋ ਦੇ ਸ਼੍ਰੀ ਵਿਸ਼ਵਾਂਬਰ ਮਹਾਦੇਵ ਮੰਦਰ ‘ਚ ਵੀ ਪੂਜਾ ਅਰਚਨਾ ਕੀਤੀ।

The post ਐੱਸ ਜੈਸ਼ੰਕਰ ਮੋਜ਼ਾਮਿਬਕ ਦਾ ਦੌਰਾ ਕਰਨ ਵਾਲੇ ਭਾਰਤ ਦੇ ਪਹਿਲੇ ਵਿਦੇਸ਼ ਮੰਤਰੀ, ਮੇਡ ਇਨ ਇੰਡੀਆ ਟਰੇਨ ‘ਚ ਕੀਤਾ ਸਫ਼ਰ appeared first on TheUnmute.com - Punjabi News.

Tags:
  • breaking-news
  • india-mozambique
  • latest-news
  • mozambique
  • news
  • s-jaishankar
  • the-unmute-breaking-news
  • the-unmute-punjabi-news
  • the-unmute-report
  • the-unmute-update

Uttarakhand: ਰੋਡਵੇਜ਼ ਬੱਸ ਹਾਦਸੇ 'ਚ ਮ੍ਰਿਤਕਾਂ ਨੂੰ ਹੁਣ 2 ਦੀ ਬਜਾਏ ਸੱਤ ਲੱਖ ਰੁਪਏ ਦਾ ਮਿਲੇਗਾ ਮੁਆਵਜ਼ਾ

Friday 14 April 2023 08:46 AM UTC+00 | Tags: breaking-news latest-news news roadways roadways-bus-accident transport-minister-chandan-ramdas uttarakhand-government uttarakhand-roadways-bus

ਚੰਡੀਗੜ੍ਹ,14 ਅਪ੍ਰੈਲ 2023: ਉੱਤਰਾਖੰਡ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਕਿਹਾ ਕਿ ਰੋਡਵੇਜ਼ ਦੀ ਬੱਸ (Roadways Bus) ਹਾਦਸੇ ਕਾਰਨ ਜੇਕਰ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਹੁਣ ਦੋ ਲੱਖ ਦੀ ਬਜਾਏ ਸੱਤ ਲੱਖ ਰੁਪਏ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇਗਾ। ਇਸ ਲਈ ਮੈਜਿਸਟ੍ਰੇਟ ਜਾਂਚ ਦੀ ਉਡੀਕ ਕਰਨ ਦਾ ਨਿਯਮ ਪਹਿਲਾਂ ਹੀ ਖਤਮ ਕਰ ਦਿੱਤਾ ਗਿਆ ਹੈ।

ਵਿਧਾਨ ਸਭਾ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਚੰਦਨ ਰਾਮਦਾਸ ਨੇ ਕਿਹਾ ਕਿ ਰੋਡਵੇਜ਼ ਬੱਸ ਲਈ ਬੁੱਕ ਕੀਤੀ ਗਈ ਹਰ ਟਿਕਟ ‘ਤੇ ਯਾਤਰੀ ਦਾ 5 ਲੱਖ ਰੁਪਏ ਦਾ ਬੀਮਾ ਹੁੰਦਾ ਹੈ। ਅਧਿਕਾਰੀ ਇਸ ਤੋਂ ਅਣਜਾਣ ਰਹੇ। ਉਸ ਨੇ ਇਸ ਨਾਲ ਸਬੰਧਤ ਸਾਰੇ ਰਿਕਾਰਡ ਕਢਵਾਏ ਗਏ, ਫਿਰ ਪਤਾ ਲੱਗਾ ਕਿ ਹਰ ਯਾਤਰੀ ਦਾ ਪੰਜ ਲੱਖ ਰੁਪਏ ਦਾ ਬੀਮਾ ਹੈ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਸੂਰੀ ਬੱਸ ਹਾਦਸੇ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਬੀਮੇ ਦੀ ਰਾਸ਼ੀ ਤੁਰੰਤ ਅਦਾ ਕੀਤੀ ਜਾਵੇ। ਇਸ ਦੇ ਨਾਲ ਹੀ ਜੇਕਰ ਭਵਿੱਖ ਵਿੱਚ ਰੋਡਵੇਜ਼ ਦੀ ਬੱਸ (Roadways Bus) ਦਾ ਕੋਈ ਹਾਦਸਾ ਹੁੰਦਾ ਹੈ ਅਤੇ ਇਸ ਵਿੱਚ ਕਿਸੇ ਯਾਤਰੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਟਰਾਂਸਪੋਰਟ ਵਿਭਾਗ ਵੱਲੋਂ ਦੋ ਲੱਖ ਰੁਪਏ ਅਤੇ ਟਰਾਂਸਪੋਰਟ ਨਿਗਮ ਵੱਲੋਂ ਪੰਜ ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।

The post Uttarakhand: ਰੋਡਵੇਜ਼ ਬੱਸ ਹਾਦਸੇ ‘ਚ ਮ੍ਰਿਤਕਾਂ ਨੂੰ ਹੁਣ 2 ਦੀ ਬਜਾਏ ਸੱਤ ਲੱਖ ਰੁਪਏ ਦਾ ਮਿਲੇਗਾ ਮੁਆਵਜ਼ਾ appeared first on TheUnmute.com - Punjabi News.

Tags:
  • breaking-news
  • latest-news
  • news
  • roadways
  • roadways-bus-accident
  • transport-minister-chandan-ramdas
  • uttarakhand-government
  • uttarakhand-roadways-bus

ਭਾਜਪਾ ਆਗੂ ਮੋਹਿੰਦਰ ਭਗਤ 'ਆਪ' 'ਚ ਹੋਏ ਸ਼ਾਮਲ, CM ਭਗਵੰਤ ਮਾਨ ਨੇ ਪਾਰਟੀ 'ਚ ਕਰਵਾਇਆ ਸ਼ਾਮਲ

Friday 14 April 2023 08:57 AM UTC+00 | Tags: aam-aadmi-party aap cm-bhagwant-mann congress jalandhar jalandhar-election latest-news mohinder-bhagat news punjab punjab-bjp punjab-government the-unmute-breaking-news the-unmute-news

ਚੰਡੀਗੜ੍ਹ,14 ਅਪ੍ਰੈਲ 2023: ਜਿਵੇਂ-ਜਿਵੇਂ ਜਲੰਧਰ ਲੋਕ ਸਭਾ ਜ਼ਿਮਨੀ ਨੇੜੇ ਆ ਰਹੀਆਂ ਹਨ, ਪਾਰਟੀਆਂ ਬਦਲਣ ਦਾ ਦੌਰ ਵੀ ਜਾਰੀ ਹੈ | ਇਸਦੇ ਨਾਲ ਹੀ ਅੱਜ ਭਾਜਪਾ ਆਗੂ ਤੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਸਪੁੱਤਰ ਮੋਹਿੰਦਰ ਭਗਤ (Mohinder Bhagat) ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ | ਜਿਕਰਯੋਗ ਹੈ ਕਿ ਮੋਹਿੰਦਰ ਭਗਤ ਮੱਧ ਲਘੂ ਉਦਯੋਗ ਦੇ ਚੇਅਰਮੈਨ ਦੇ ਅਹੁਦੇ 'ਤੇ ਰਹਿ ਚੁੱਕੇ ਹਨ |

The post ਭਾਜਪਾ ਆਗੂ ਮੋਹਿੰਦਰ ਭਗਤ ‘ਆਪ’ ‘ਚ ਹੋਏ ਸ਼ਾਮਲ, CM ਭਗਵੰਤ ਮਾਨ ਨੇ ਪਾਰਟੀ ‘ਚ ਕਰਵਾਇਆ ਸ਼ਾਮਲ appeared first on TheUnmute.com - Punjabi News.

Tags:
  • aam-aadmi-party
  • aap
  • cm-bhagwant-mann
  • congress
  • jalandhar
  • jalandhar-election
  • latest-news
  • mohinder-bhagat
  • news
  • punjab
  • punjab-bjp
  • punjab-government
  • the-unmute-breaking-news
  • the-unmute-news

ਜੰਮੂ-ਕਸ਼ਮੀਰ ਦੇ ਊਧਮਪੁਰ 'ਚ ਫੁੱਟਬ੍ਰਿਜ ਡਿੱਗਣ ਕਾਰਨ ਬੱਚਿਆਂ ਸਮੇਤ 40 ਜਣੇ ਜ਼ਖਮੀ

Friday 14 April 2023 01:20 PM UTC+00 | Tags: baisakhi breaking-news footbridge-collapse jammu-and-kashmir news udhampu udhampur

ਚੰਡੀਗੜ੍ਹ 14 ਅਪ੍ਰੈਲ 2023: ਜੰਮੂ-ਕਸ਼ਮੀਰ ਦੇ ਊਧਮਪੁਰ (Udhampur) ‘ਚ ਵਿਸਾਖੀ ਦੇ ਤਿਉਹਾਰ ਦੌਰਾਨ ਵੱਡਾ ਹਾਦਸਾ ਵਾਪਰਿਆ ਹੈ । ਇੱਥੇ ਫੁੱਟਬ੍ਰਿਜ ਡਿੱਗਣ ਕਾਰਨ ਕਈ ਬੱਚਿਆਂ ਸਮੇਤ ਘੱਟੋ-ਘੱਟ 40 ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਰਾਹਤ ਟੀਮਾਂ ਵਲੋਂ ਬਚਾਅ ਕਾਰਜ ਜਾਰੀ ਹੈ। ਪੁਲਿਸ ਅਤੇ ਹੋਰ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ।

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਵਿਸਾਖੀ ਦੇ ਜਸ਼ਨਾਂ ਦੌਰਾਨ ਚੇਨਾਨੀ ਬਲਾਕ ਦੇ ਪਿੰਡ ਬੈਨ ਦੇ ਬੇਨੀ ਸੰਗਮ, ਊਧਮਪੁਰ (Udhampur) ਵਿਖੇ ਵਾਪਰੀ। ਨਿਊਜ਼ ਏਜੰਸੀ ਪੀਟੀਆਈ ਨੇ ਡਿਵੀਜ਼ਨਲ ਕਮਿਸ਼ਨਰ (ਜੰਮੂ) ਰਮੇਸ਼ ਕੁਮਾਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੁਲ ਓਵਰਲੋਡਿੰਗ ਕਾਰਨ ਡਿੱਗ ਗਿਆ। ਉਨ੍ਹਾਂ ਦੱਸਿਆ ਕਿ ਪੁਲ 'ਤੇ ਵੱਡੀ ਗਿਣਤੀ 'ਚ ਲੋਕ ਇਕੱਠੇ ਹੋ ਗਏ ਸਨ।

The post ਜੰਮੂ-ਕਸ਼ਮੀਰ ਦੇ ਊਧਮਪੁਰ ‘ਚ ਫੁੱਟਬ੍ਰਿਜ ਡਿੱਗਣ ਕਾਰਨ ਬੱਚਿਆਂ ਸਮੇਤ 40 ਜਣੇ ਜ਼ਖਮੀ appeared first on TheUnmute.com - Punjabi News.

Tags:
  • baisakhi
  • breaking-news
  • footbridge-collapse
  • jammu-and-kashmir
  • news
  • udhampu
  • udhampur

'ਆਪ' ਦੇ ਸੀਨੀਅਰ ਆਗੂਆਂ ਨੇ ਡਾ: ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਕੀਤੀ ਭੇਂਟ

Friday 14 April 2023 01:25 PM UTC+00 | Tags: aam-aadmi-party aap breaking-news cm-bhagwant-mann dr.bheem-rao-ambedkar news the-unmute-breaking-news the-unmute-punjab the-unmute-punjabi-news

ਜਲੰਧਰ 14 ਅਪ੍ਰੈਲ 2023: ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ (Dr. Bheem Rao Ambedkar) ਦੀ 132ਵੀਂ ਜਯੰਤੀ ਮੌਕੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੇ ਉਨ੍ਹਾਂ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ | ਇਸ ਮੌਕੇ ‘ਆਪ’ ਦੇ ਲੋਕ ਸਭਾ ਉਪ ਚੋਣ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਸੂਬਾ ਸਕੱਤਰ ਰਾਜਵਿੰਦਰ ਕੌਰ ਥਿਆੜਾ, ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ, ਲੋਕ ਸਭਾ ਚੋਣ ਇੰਚਾਰਜ ਮੰਗਲ ਸਿੰਘ ਸਮੇਤ ਪਾਰਟੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।

ਇਸ ਮੌਕੇ ਸੁਸ਼ੀਲ ਰਿੰਕੂ ਨੇ ਲੋਕਾਂ ਨੂੰ ਅੰਬੇਡਕਰ ਜੈਅੰਤੀ ਅਤੇ ਵਿਸਾਖੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਬਾਬਾ ਸਾਹਿਬ ਸਮਾਜ ਦੇ ਦੱਬੇ-ਕੁਚਲੇ ਲੋਕਾਂ ਲਈ ਸੰਵਿਧਾਨ ਵਿੱਚ ਦਿੱਤੇ ਅਧਿਕਾਰਾਂ ਸਦਕਾ ਹੀ ਇੱਕ ਮਹਾਨ ਪੁਰਸ਼ ਬਣ ਕੇ ਉੱਭਰੇ ਹਨ। ਭਾਰਤ ਨੇ ਡਾ: ਭੀਮ ਰਾਓ ਅੰਬੇਡਕਰ ਵੱਲੋਂ ਲਿਖੇ ਸੰਵਿਧਾਨ ਦੀ ਪਾਲਣਾ ਕਰਦਿਆਂ ਹੀ ਐਨੀ ਤਰੱਕੀ ਕੀਤੀ ਹੈ।

ਵਿਧਾਇਕ ਬਲਕਾਰ ਸਿੰਘ ਨੇ ਦੇਸ਼ ਅਤੇ ਪੰਜਾਬ ਵਾਸੀਆਂ ਨੂੰ ਵਿਸਾਖੀ ਅਤੇ ਅੰਬੇਡਕਰ ਜਯੰਤੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ 13 ਅਪ੍ਰੈਲ 1699 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਸਾਨੂੰ ਉਸ ਦੀਆਂ ਸਿੱਖਿਆਵਾਂ 'ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡਾ: ਭੀਮ ਰਾਓ ਅੰਬੇਡਕਰ ਉੱਚ ਸਿੱਖਿਆ ਪ੍ਰਾਪਤ ਇਕ ਮਹਾਨ ਵਿਅਕਤੀ ਸਨ। ਉਨ੍ਹਾਂ ਨੇ ਸੰਵਿਧਾਨ ਵਿੱਚ ਸਾਰਿਆਂ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਸੰਵਿਧਾਨ ਅਨੁਸਾਰ ਚਲਾਇਆ ਜਾ ਰਿਹਾ ਹੈ।

ਸੂਬਾ ਸਕੱਤਰ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਡਾ: ਅੰਬੇਡਕਰ (Dr. Bheem Rao Ambedkar) ਗਰੀਬਾਂ ਦੇ ਮਸੀਹਾ ਸਨ | ਉਨ੍ਹਾਂ ਨੇ ਸੰਵਿਧਾਨ ਵਿੱਚ ਔਰਤਾਂ ਨੂੰ ਬਰਾਬਰੀ ਦਾ ਅਧਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਡਾ: ਅੰਬੇਡਕਰ ਦੀ ਸੋਚ ਅਨੁਸਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਸਭ ਨੂੰ ਅੰਬੇਡਕਰ ਜਯੰਤੀ ਅਤੇ ਵਿਸਾਖੀ ਦੀ ਵਧਾਈ ਦਿੱਤੀ।

The post ‘ਆਪ’ ਦੇ ਸੀਨੀਅਰ ਆਗੂਆਂ ਨੇ ਡਾ: ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਕੀਤੀ ਭੇਂਟ appeared first on TheUnmute.com - Punjabi News.

Tags:
  • aam-aadmi-party
  • aap
  • breaking-news
  • cm-bhagwant-mann
  • dr.bheem-rao-ambedkar
  • news
  • the-unmute-breaking-news
  • the-unmute-punjab
  • the-unmute-punjabi-news

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੀਵਰਮੈਨ ਵਿਸ਼ੇਸ ਤੌਰ 'ਤੇ ਕੀਤੇ ਸਨਮਾਨਿਤ

Friday 14 April 2023 01:31 PM UTC+00 | Tags: aam-aadmi-party breaking-news cabinet-minister-of-school-education clean harjot-singh-bains honored-sewerman latest-news news punjab-news punjab-sewerman

ਸ੍ਰੀ ਅਨੰਦਪੁਰ ਸਾਹਿਬ 14 ਅਪ੍ਰੈਲ 2023: ਹਰਜੋਤ ਸਿੰਘ ਬੈਂਸ (Harjot Singh Bains) ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਕਿਹਾ ਹੈ ਕਿ ਸਵੱਛਤਾ ਲਈ ਜਮੀਨੀ ਪੱਧਰ ਤੇ ਵਿਸੇਸ ਯੌਗਦਾਨ ਪਾਉਣ ਵਾਲੇ ਸਾਡੇ ਅਸਲੀ ਹੀਰੋ ਬਹੁਤ ਹੀ ਮਿਹਨਤ ਤੇ ਲਗਨ ਨਾਲ ਕੰਮ ਕਰਦੇ ਹਨ, ਇਸ ਲਈ ਅੱਜ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਅੱਜ ਵਿਰਾਸਤ ਏ ਖਾਲਸਾ ਦੇ ਆਡੀਟੋਰੀਅਮ ਵਿੱਚ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ ਸੰਵਿਧਾਨ ਨਿਰਮਾਤਾ ਨੂੰ ਸ਼ਰਧਾ ਤੇ ਸਤਿਕਾਰ ਭੇਂਟ ਕਰਨ ਲਈ ਇੱਥੇ ਪੁੱਜੇ ਸਨ। ਉਨ੍ਹਾਂ ਨੇ ਜਲ ਸਪਲਾਈ ਅਤੇ ਸੈਨੀਟੇਂਸ਼ਨ ਵਿਭਾਗ ਅਤੇ ਨਗਰ ਕੋਂਸਲ ਦੇ ਸੀਵਰਮੈਨ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤੇ ਅਤੇ ਕਿਹਾ ਕਿ ਕੇਵਲ ਅੱਜ ਦੇ ਦਿਨ ਹੀ ਨਹੀ ਸਵੱਛਤਾ ਵਿੱਚ ਯੋਗਦਾਨ ਪਾਉਣ ਵਾਲੇ ਹਰ ਨਾਗਰਿਕ ਦਾ ਹਮੇਸ਼ਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ।

ਉਹ ਬਿਨਾ ਆਪਣੀ ਜਾਨ ਦੀ ਪ੍ਰਵਾਹ ਕਰੇ ਦਿਨ ਰਾਤ ਮਿਹਨਤ ਕਰਦੇ ਹਨ। ਉਨ੍ਹਾ ਨੇ ਕਿਹਾ ਕਿ ਸਮਾਜ ਵਿਚ ਬਰਾਬਰੀ ਦਾ ਅਧਿਕਾਰ ਦੇਣ ਲਈ ਬਾਬਾ ਸਾਹਿਬ ਨੇ ਬਹੁਤ ਕੁਝ ਕੀਤਾ ਹੈ ਅਤੇ ਅਸੀ ਵੀ ਉਨ੍ਹਾਂ ਵੱਲੋ ਦਰਸਾਏ ਮਾਰਗ ਤੇ ਚੱਲ ਰਹੇ ਹਾਂ। ਸਮਾਨਤਾ ਦੇ ਅਧਿਕਾਰ ਦਾ ਅਰਥ ਸਮਾਜਿਕ ਅਤੇ ਆਰਥਿਕ ਬਰਾਬਰੀ ਤੱਕ ਸੀਮਤ ਨਹੀ ਹੈ, ਸਗੋਂ ਹਰ ਖੇਤਰ ਵਿੱਚ ਸਮਾਨਤਾ ਬੇਹੱਦ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀ ਬਾਬਾ ਸਾਹਿਬ ਵੱਲੋਂ ਦਰਸਾਏ ਮਾਰਗ ਤੇ ਚੱਲ ਕੇ ਹੀ ਅੱਜ ਅਜ਼ਾਦੀ ਦੀ ਫਿਜ਼ਾ ਦਾ ਅਨੰਦ ਮਾਣਦੇ ਹੋਏ ਆਪਣੇ ਮੋਲਿਕ ਅਧਿਕਾਰਾ ਤੇ ਕਰਤੱਵਾ ਪ੍ਰਤੀ ਸੁਚੇਤ ਹੋਏ ਹਾਂ।

ਸਿੱਖਿਆ ਮੰਤਰੀ (Harjot Singh Bains) ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਸੁਸਾਇਟੀ ਵੱਲੋਂ ਸਮਾਜ ਸੇਵਾ ਵਿੱਚ ਕੀਤੇ ਜਾ ਰਹੇ ਵਿਸ਼ੇਸ ਉਪਰਾਲਿਆ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਬੀਤੇ ਸਮੇ ਦੌਰਾਨ ਹੋਲਾ ਮਹੱਲਾ ਦੇ ਤਿਉਹਾਰ ਮੌਕੇ ਅਸੀ ਸਵੱਛਤਾ ਲਈ ਬਹੁਤ ਕੁਝ ਕੀਤਾ ਹੈ, ਇਸ ਵਿੱਚ ਸਾਡੇ ਸਾਥੀਆਂ ਸਹਿਯੋਗੀਆਂ ਦਾ ਭਰਪੂਰ ਸਹਿਯੋਗ ਮਿਲਿਆ ਹੈ। ਕਾਰਜਕਾਰੀ ਇੰ.ਜਲ ਸਪਲਾਈ ਹਰਜੀਤਪਾਲ ਸਿੰਘ ਅਤੇ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮਾਹਰ ਡਾਕਟਰ ਰਣਵੀਰ ਸਿੰਘ ਨੇ ਬਾਬਾ ਸਾਹਿਬ ਦੇ ਜੀਵਨ, ਫਲਸਫੇ ਅਤੇ ਉਨ੍ਹਾਂ ਦੀ ਦੂਰ ਅੰਦੇਸ਼ੀ ਸੋਚ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਕੀਤੇ ਉਪਰਾਲਿਆਂ ਲਈ ਉਨ੍ਹਾਂ ਦਾ ਵਿਸ਼ੇਸ ਧੰਨਵਾਦ ਕੀਤਾ।

ਇਸ ਮੌਕੇ ਏ.ਡੀ.ਸੀ ਅਮਰਦੀਪ ਸਿੰਘ ਗੁਜਰਾਲ, ਡਾ.ਸੰਜੀਵ ਗੌਤਮ, ਕਮਿੱਕਰ ਸਿੰਘ ਡਾਢੀ, ਜਸਪਾਲ ਸਿੰਘ ਢਾਹੇ, ਦੀਪਕ ਸੋਨੀ,ਐਕਸੀਅਨ ਹਰਜੀਤਪਾਲ, ਡਾਕਟਰ ਰਣਵੀਰ ਸਿੰਘ,ਜਸਪ੍ਰੀਤ ਜੇ.ਪੀ, ਬੀ.ਡੀ.ਪੀ.ਓ ਈਸ਼ਾਨ ਚੋਧਰੀ,ਸੋਹਣ ਸਿੰਘ ਬੈਂਸ, ਦਲਜੀਤ ਸਿੰਘ ਕਾਕਾ ਨਾਨਗਰਾ, ਦਵਿੰਦਰ ਸਿੰਘ ਛਿੰਦੂ,ਕੇਸਰ ਸੰਧੂ, ਕੈਪਟਨ ਗੁਰਨਾਮ ਸਿੰਘ, ਚੇਅਰਮੈਨ ਰਾਕੇਸ਼ ਮਹਿਲਮਾਂ,ਰੋਹਿਤ ਕਾਲੀਆ, ਜੁਝਾਰ ਆਸਪੁਰ,ਬਿੱਲਾ ਮਹਿਲਵਾਂ, ਸਰਬਜੀਤ ਭਟੋਲੀ,ਜਸਵਿੰਦਰ ਭੰਗਲਾ,ਊਸ਼ਾ ਰਾਣੀ, ਕਮਲੇਸ਼ ਨੱਡਾ,ਹਰਵਿੰਦਰ ਕੌਰ, ਜਗਮੀਤ ਜੱਗਾ, ਪੰਮੂ ਢਿੱਲੋਂ ਅਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਹਾਜਰ ਸਨ।

The post ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੀਵਰਮੈਨ ਵਿਸ਼ੇਸ ਤੌਰ ‘ਤੇ ਕੀਤੇ ਸਨਮਾਨਿਤ appeared first on TheUnmute.com - Punjabi News.

Tags:
  • aam-aadmi-party
  • breaking-news
  • cabinet-minister-of-school-education
  • clean
  • harjot-singh-bains
  • honored-sewerman
  • latest-news
  • news
  • punjab-news
  • punjab-sewerman

ਮੋਹਾਲੀ,14 ਅਪ੍ਰੈਲ 2023 : ਪੰਜਾਬ ਵਿੱਚ ਅੱਜ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਮੌਕੇ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਇਸ ਪਵਿੱਤਰ ਦਿਹਾੜੇ 'ਤੇ ਮੋਹਾਲੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਅਤੇ ਸਮੂਹ ਸੰਗਤਾਂ ਨੂੰ ਵਿਸਾਖੀ ਦੀ ਵਧਾਈ ਦਿੱਤੀ |

ਇਸ ਦੌਰਾਨ ਵਿਸਾਖੀ ਦੇ ਇਸ ਪਵਿੱਤਰ ਤਿਉਹਾਰ ਮੌਕੇ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਅਖੰਡ ਪਾਠ ਦੇ ਭੋਗ ਪਾਏ ਗਏ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖਾਂ ਸੰਗਤਾਂ ਨੇ ਬੜੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕੀਤੀ ਅਤੇ ਗੁਰਦੁਆਰਿਆਂ ਵਿੱਚ ਜਾ ਕੇ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਦਾ ਵੀ ਅਨੰਦ ਮਾਣਿਆ।

Mohali

ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਨਾਲ-ਨਾਲ ਦੇਸ਼ ਭਰ ਵਿੱਚ ਵਿਸ਼ਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਂਦਾ ਹੈ | ਖ਼ਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਇਲਾਕੇ ਵਿੱਚ ਵਿਸਾਖੀ ਦੀ ਵਿਸ਼ੇਸ਼ ਮਾਨਤਾ ਹੈ। ਅੱਜ ਦੇ ਦਿਨ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੋ ਮਹੱਤਵਪੂਰਨ ਦਿਨ ਹਨ | ਅਸੀ ਇਸ ਦਿਨ ਕਣਕ ਦੀ ਫਸਲ ਪੱਕਣ ਅਤੇ ਧਾਰਮਿਕ ਅਰਦਾਸ ਕਰਕੇ ਰਵਾਇਤੀ ਤਰੀਕੇ ਨਾਲ ਖੁਸ਼ੀਆਂ ਮਨਾਉਂਦੇ ਹਨ।

ਉਨ੍ਹਾਂ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਕਿਸਾਨ ਇਸ ਦਿਨ ਤੋਂ ਹੀ ਖੇਤਾਂ ਵਿੱਚ ਪੱਕੀ ਕਣਕ ਦੀ ਵਾਢੀ ਸ਼ੁਰੂ ਕਰ ਦਿੰਦੇ ਹਨ ਅਤੇ ਪ੍ਰਮਾਤਮਾ ਦਾ ਧੰਨਵਾਦ ਕਰਦੇ ਹਾਂ ਅਤੇ ਮਿਹਨਤ, ਭਾਈਚਾਰੇ ਅਤੇ ਏਕਤਾ ਦੀਆਂ ਕਦਰਾਂ-ਕੀਮਤਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹਾਂ।

MLA

ਸ. ਕੁਲਵੰਤ ਸਿੰਘ (MLA Kulwant Singh) ਨੇ ਸਾਰਿਆਂ ਨੂੰ ਪੰਜਾਬੀ ਸੱਭਿਆਚਾਰ ਦੀ ਅਮੀਰੀ, ਇੱਥੋਂ ਦੇ ਲੋਕਾਂ ਦੇ ਖੁੱਲ੍ਹੇ ਅਤੇ ਹਸਮੁੱਖ ਸੁਭਾਅ ਅਤੇ ਸੂਬੇ ਦੀ ਵਿਭਿੰਨਤਾ ਦੀ ਕਦਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਉੱਜਵਲ ਅਤੇ ਖੁਸ਼ਹਾਲ ਭਵਿੱਖ ਲਈ ਕੰਮ ਕਰਦੇ ਹੋਏ ਸਾਰੇ ਇਸ ਤਿਉਹਾਰ ਨੂੰ ਖੁਸ਼ੀ ਅਤੇ ਸ਼ਾਂਤੀ ਨਾਲ ਮਨਾਉਣ।

Mohali

ਸ. ਕੁਲਵੰਤ ਸਿੰਘ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਸਿੱਖ ਕੌਮ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ ਕਿਉਂਕਿ ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਉਨ੍ਹਾਂ ਨੇ ਪੰਜਾਬ ਦੇ ਹਰ ਘਰ ਵਿੱਚ ਖੁਸ਼ੀ, ਖੁਸ਼ਹਾਲੀ, ਤੰਦਰੁਸਤੀ ਅਤੇ ਸ਼ਾਂਤੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਸਾਰਿਆਂ ਨੂੰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਮਿਲ ਕੇ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰੀਤਮ ਸਿੰਘ (ਪ੍ਰਧਾਨ ਗੁਰਦੁਆਰਾ ਸਾਹਿਬ ਫੇਜ-1), ਪਰਮ ਸਿੰਘ ਪ੍ਰਧਾਨ, ਗੁਰਮੀਤ ਕੌਰ ਐਮ.ਸੀ., ਹਰਬਿੰਦਰ ਸਿੰਘ, ਜਗਜੀਤ ਸਿੰਘ ਅਰੋੜਾ, ਜਰਨੈਲ ਸਿੰਘ, ਬਲਜਿੰਦਰ ਬੇਦੀ, ਜਸਪਾਲ ਸਿੰਘ, ਡਾ. ਬੇਦੀ, ਪੀ.ਐਸ. ਵਿਰਦੀ, ਡਾ. ਕੁਲਦੀਪ ਸਿੰਘ, ਆਰ.ਪੀ. ਸ਼ਰਮਾ, ਹਰਮੇਸ਼ ਸਿੰਘ ਕੁੰਬੜਾ, ਰਜੀਵ ਵਸ਼ਿਸ਼ਟ ਹਾਜ਼ਰ ਰਹੇ |

The post ਵਿਧਾਇਕ ਕੁਲਵੰਤ ਸਿੰਘ ਨੇ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਦੀ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ appeared first on TheUnmute.com - Punjabi News.

Tags:
  • baisakhi
  • breaking-news
  • khalsa-sajna-divas
  • mla-kulwant-singh
  • mohali-news
  • news
  • punjab-news

ਸੰਵਿਧਾਨ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ: ਕੁਲਵੰਤ ਸਿੰਘ

Friday 14 April 2023 01:48 PM UTC+00 | Tags: breaking-news constitution-of-india dr-br-ambedkar kulwant-singh mla-kulwant-singh mohali news

ਚੰਡੀਗੜ੍ਹ,14 ਅਪ੍ਰੈਲ 2023: ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ (Dr. BR Ambedkar) ਜੀ ਦੇ ਜਨਮ ਦਿਹਾੜੇ ਮੌਕੇ ਸ੍ਰੀ ਗੁਰੂ ਰਵੀਦਾਸ ਨੌਜਵਾਨ ਸਭਾ ਮੋਹਾਲੀ ਵਲੋਂ ਰਵੀਦਾਸ ਭਵਨ ਫੇਜ਼ -7 ਵਿੱਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਵਿਸ਼ੇਸ ਤੌਰ ‘ਤੇ ਪਹੁੰਚੇ | ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਦਾ ਦਿਨ ਇੱਕ ਇਤਿਹਾਸਕ ਦੀ ਦਿਨ ਹੈ | ਅੱਜ ਦਿਨ ਹੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਅਤੇ ਜਾਤ-ਪਾਤ, ਉਚ-ਨੀਚ ਅਤੇ ਹਰ ਤਰਾਂ ਦੇ ਭੇਦਭਾਵ ਨੂੰ ਖ਼ਤਮ ਕੀਤਾ | ਇਸੇ ਤਰਾਂ ਅੱਜ ਭਾਰਤ ਰਤਨ ਡਾ. ਅੰਬੇਡਕਰ ਦਾ ਜਨਮ ਹੋਇਆ ਜਿਨ੍ਹਾਂ ਨੇ ਵੀ ਜਾਤ-ਪਾਤ ਅਤੇ ਹਰ ਤਰਾਂ ਦੇ ਭੇਦਭਾਵ ਨੂੰ ਖ਼ਤਮ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ |

Mohali

ਉਨ੍ਹਾਂ ਨੇ ਕਿਹਾ ਕਿ ਸਦੀਆਂ ਤੋਂ ਦਬੇ ਕੁਚਲੇ, ਗ਼ਰੀਬ ਦਲਿਤ ਅਤੇ ਪਛੜੇ ਸਮਾਜ ਦੇ ਲੋਕਾਂ ਲਈ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਆਗਮਨ ਦਰਅਸਲ ਕਿਸੇ ਮਸੀਹਾ ਤੋਂ ਘੱਟ ਨਹੀਂ ਸਮਝਿਆ ਜਾਂਦਾ। ਬਾਬਾ ਸਾਹਿਬ ਜਿਨ੍ਹਾਂ ਨੇ ਸਦੀਆਂ ਤੋਂ ਗੁਲਾਮੀ ਦਾ ਜੀਵਨ ਜੀਅ ਰਹੇ ਗ਼ਰੀਬ ਪੱਛੜੇ ਤੇ ਦਲਿਤ ਵਰਗਾਂ ਦੇ ਹਿੱਤਾਂ ਦੀ ਹਿਫਾਜ਼ਤ ਲਈ ਬੇਮਿਸਾਲ ਕੰਮ ਕੀਤੇ |

ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੰਵਿਧਾਨ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਰਤਨ ਡਾ. ਅੰਬੇਡਕਰ ਨੇ ਦੇਸ਼ ਨੂੰ ਇਸ ਤਰ੍ਹਾਂ ਦਾ ਸੰਵਿਧਾਨ ਦਿੱਤਾ, ਜਿਸ ਨਾਲ ਭਾਰਤ ਨੇ ਇਕ ਮਜ਼ਬੂਤ ਲੋਕਤੰਤਰ ਦੇ ਤੌਰ ‘ਤੇ ਸਥਾਪਿਤ ਹੋ ਕੇ ਦੁਨੀਆ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ।

MLA Kulwant Singh

ਡਾ. ਬੀ.ਆਰ ਅੰਬੇਡਕਰ (Dr. BR Ambedkar) ਜੀ ਨੇ ਸੰਵਿਧਾਨ ਰਾਹੀਂ ਦੇਸ਼ ਦੇ ਸਾਰੇ ਵਰਗਾਂ ਨੂੰ ਸਨਮਾਨਪੂਰਵਕ ਅਧਿਕਾਰ ਪ੍ਰਦਾਨ ਕੀਤੇ । ਉਨ੍ਹਾਂ ਨੇ ਕਿਹਾ ਕਿ ਸਾਰਿਆਂ ਲਈ ਇਹ ਮਾਣ ਦਾ ਮੌਕਾ ਹੈ ਕਿ ਅਸੀਂ ਸਾਰੇ ਅੱਜ ਭਾਰਤੀ ਸੰਵਿਧਾਨ ਦੇ ਪਿਤਾਮਾ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਉਨ੍ਹਾਂ ਦੇ ਦੇਸ਼ ਪ੍ਰਤੀ ਕਾਰਜ ਅਤੇ ਪ੍ਰਾਪਤੀਆਂ ਨੂੰ ਯਾਦ ਕਰ ਰਹੇ ਹਾਂ ਅਤੇ ਸ਼ਰਧਾ ਦੇ ਫੁੱਲ ਅਰਪਿਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਨਵੇਂ ਭਾਰਤ ਦੇ ਨਿਰਮਾਣ ਤੇ ਦੇਸ਼ ਦੀ ਆਜ਼ਾਦੀ ਵਿਚ ਬਾਬਾ ਸਾਹਿਬ ਦਾ ਯੋਗਦਾਨ ਸਭ ਤੋਂ ਅੱਗੇ ਰਿਹਾ ਹੈ । ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਇਕ ਮਹਾਨ ਵਿਦਵਾਨ, ਨਿਆਂਵਾਦੀ, ਅਰਥਸ਼ਾਸਤਰੀ ਅਤੇ ਸਮਾਜ ਸੁਧਾਰਕ ਸਨ।

ਸ. ਕੁਲਵੰਤ ਸਿੰਘ ਨੇ ਕਿਹਾ ਕਿ ਦੇਸ਼ ਦੀ ਇਸ ਮਹਾਨ ਸ਼ਖਸੀਅਤ ਨੂੰ ਸਾਨੂੰ ਆਪਣੇ ਆਦਰਸ਼ ਦੇ ਤੌਰ 'ਤੇ ਲੈਂਦੇ ਹੋਏ ਹਮੇਸ਼ਾ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਹੁੰਦੇ ਹੋਏ ਸਮਾਜ ਪ੍ਰਤੀ ਆਪਣਾ ਬਣਦਾ ਯੋਗਦਾਨ ਪਾਈਏ। ਇਸ ਮੌਕੇ ਡਾ. ਕੁਲਦੀਪ ਸਿੰਘ, ਆਰ.ਪੀ. ਸ਼ਰਮਾ, ਹਰਮੇਸ਼ ਸਿੰਘ ਕੁੰਬੜਾ, ਰਜੀਵ ਵਸ਼ਿਸ਼ਟ, ਪਰਮਜੀਤ ਸਿੰਘ ਕਾਹਲੋਂ, ਸੁਮਿਤ ਸੋਢੀ ਅਤੇ ਸਮੂਹ ਕਮੇਟੀ ਮੈਂਬਰ ਹਾਜ਼ਰ ਰਹੇ |

The post ਸੰਵਿਧਾਨ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ: ਕੁਲਵੰਤ ਸਿੰਘ appeared first on TheUnmute.com - Punjabi News.

Tags:
  • breaking-news
  • constitution-of-india
  • dr-br-ambedkar
  • kulwant-singh
  • mla-kulwant-singh
  • mohali
  • news

ਵਿਸਾਖੀ ਮੌਕੇ ਵਿਧਾਇਕ ਕੁਲਵੰਤ ਸਿੰਘ ਵਲੋਂ ਗੁਰਦੁਆਰਾ ਸਾਹਿਬ 'ਚ ਅੱਖਾਂ ਦੇ ਮੁਫ਼ਤ ਚੈੱਕਅੱਪ ਕੈਂਪ ਦਾ ਉਦਘਾਟਨ

Friday 14 April 2023 01:55 PM UTC+00 | Tags: breaking-news cm-bhagwant-mann latest-news mla-kulwant-singh mohali-constituency news nwes punjab the-unmute-breaking-news the-unmute-punjab

ਮੋਹਾਲੀ, 14 ਅਪ੍ਰੈਲ 2023: ਪੰਜਾਬ ਵਿੱਚ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸੇ ਮੌਕੇ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਇਸ ਪਵਿੱਤਰ ਦਿਹਾੜੇ ਦੇ ਮੌਕੇ ਮੋਹਾਲੀ ਹਲਕੇ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਵਿੱਤਰ ਗੁਰਬਾਣੀ ਦਾ ਸਰਵਣ ਕੀਤਾ | ਇਸ ਮੌਕੇ ਉਨ੍ਹਾਂ ਨੇ ਸਮੂਹ ਸੰਗਤ ਨੂੰ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਹਾਜ਼ਰੀ ਲਗਾਉਂਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ |

ਇਸਦੇ ਨਾਲ ਹੀ ਮੋਹਾਲੀ ਦੇ ਫੇਜ਼ 3ਬੀ-1 ਵਿੱਚ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਮੱਥਾ ਟੇਕਿਆ, ਇਸ ਗੁਰਦੁਆਰਾ ਸਾਹਿਬ ਵਿੱਚ ਸ. ਕੁਲਵੰਤ ਸਿੰਘ ਨੇ ਅੱਖਾਂ ਦੇ ਮੁਫ਼ਤ ਚੈੱਕਅੱਪ ਕੈਂਪ ਦਾ ਉਦਘਾਟਨ ਕੀਤਾ | ਇਹ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਜੇ.ਪੀ. ਹਸਪਤਾਲ ਵਲੋਂ ਲਗਾਇਆ ਗਿਆ |

Mohali

ਇਸ ਮੌਕੇ ਵਿਧਾਇਕ ਨੇ ਮੁਫ਼ਤ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕਾਂ ਲਈ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ ਹੈ | ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੈਲਫੇਅਰ ਸੁਸਾਇਟੀ ਅਤੇ ਡਾ. ਜੇ ਪੀ ਸਿੰਘ ਦੇ ਸਹਿਯੋਗ ਨਾਲ ਇਸਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਮਨੁੱਖਤਾ ਦੀ ਸੇਵਾ ਲਈ ਅਹਿਮ ਕਦਮ ਹੈ | ਇਸ ਕੈਂਪ ਵਿੱਚ ਦਿੱਤੀਆਂ 3.5 ਲੱਖ ਦੀਆਂ ਮਸ਼ੀਨਾਂ ਜਗਜੀਤ ਸਿੰਘ ਵਲੋਂ ਦਿੱਤੀਆਂ ਗਈਆਂ ਹਨ, ਜੋ ਕੇ ਸਮਾਜ ਸੇਵਾ ਲਈ ਹਮੇਸ਼ਾ ਤਿਆਰ ਰਹਿੰਦੇ ਹਨ |

Mohali

ਸ. ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਵੀ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਦੇਣ ਲਈ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਹੈ, ਜਿੱਥੇ ਸੈਂਕੜੇ ਲੋਕ ਲਾਹਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੋਹਾਲੀ ਵਿੱਚ ਪੰਜ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਇਸਦੇ ਨਾਲ ਹੀ ਜਲਦੀ ਹੀ ਪੰਜ ਹੋਰ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਵੱਧ ਹੈ |

ਇਸ ਮੌਕੇ ਪ੍ਰੀਤਮ ਸਿੰਘ (ਪ੍ਰਧਾਨ ਗੁਰਦੁਆਰਾ ਸਾਹਿਬ ਫੇਜ-1),ਪਰਮ ਸਿੰਘ ਪ੍ਰਧਾਨ, ਗੁਰਮੀਤ ਕੌਰ ਐਮ.ਸੀ., ਹਰਬਿੰਦਰ ਸਿੰਘ, ਜਗਜੀਤ ਸਿੰਘ ਅਰੋੜਾ, ਜਰਨੈਲ ਸਿੰਘ, ਬਲਜਿੰਦਰ ਬੇਦੀ, ਜਸਪਾਲ ਸਿੰਘ, ਡਾ. ਬੇਦੀ, ਪੀ.ਐਸ. ਵਿਰਦੀ, ਡਾ. ਕੁਲਦੀਪ ਸਿੰਘ, ਹਰਮੇਸ਼ ਸਿੰਘ ਕੁੰਬੜਾ, ਰਜੀਵ ਵਸ਼ਿਸ਼ਟ ਅਤੇ ਗੁਰਦੁਆਰਾ ਸਿੰਘ ਸਭਾ ਫ਼ੇਜ਼-1 ਮੋਹਾਲੀ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਰਹੇ |

The post ਵਿਸਾਖੀ ਮੌਕੇ ਵਿਧਾਇਕ ਕੁਲਵੰਤ ਸਿੰਘ ਵਲੋਂ ਗੁਰਦੁਆਰਾ ਸਾਹਿਬ ‘ਚ ਅੱਖਾਂ ਦੇ ਮੁਫ਼ਤ ਚੈੱਕਅੱਪ ਕੈਂਪ ਦਾ ਉਦਘਾਟਨ appeared first on TheUnmute.com - Punjabi News.

Tags:
  • breaking-news
  • cm-bhagwant-mann
  • latest-news
  • mla-kulwant-singh
  • mohali-constituency
  • news
  • nwes
  • punjab
  • the-unmute-breaking-news
  • the-unmute-punjab

ਪਟਿਆਲਾ, 14 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਪੰਜਾਬ ਤੇ ਪੰਜਾਬੀਅਤ ਦੀ ਭਾਵਨਾ ਅਤੇ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ਵ ਭਰ ਦੇ ਪੰਜਾਬੀਆਂ ਨੂੰ ਵਧਾਈ ਦਿੱਤੀ।

ਉਨ੍ਹਾਂ ਲੋਕਾਂ ਨੂੰ ਇਸ ਦਿਨ ਦੇ ਅਮੀਰ ਗੌਰਵਮਈ ਅਤੇ ਸੱਭਿਆਚਾਰਕ ਵਿਰਸੇ ਬਾਰੇ ਯਾਦ ਦਿਵਾਉਂਦਿਆਂ ਕਿਹਾ ਕਿ ਇਸ ਪਵਿੱਤਰ ਦਿਹਾੜੇ ‘ਤੇ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਖੇਤਰਾਂ ਤੇ ਧਰਮਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ‘ਖਾਲਸਾ ਪੰਥ’ ਦੀ ਸਾਜਨਾ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦਸਮੇਸ਼ ਪਿਤਾ ਨੇ ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ ਕੀਤੀ ਅਤੇ ਮਨੁੱਖਤਾ ਲਈ ਪਿਆਰ ਤੇ ਹਮਦਰਦੀ, ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਚਾਰ ਕੀਤਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਤਿਉਹਾਰ ਵਾਢੀ ਦੀ ਸ਼ੁਰੂਆਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪੱਕਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਮੌਕਾ ਸੂਬੇ ਦੇ ਕਿਸਾਨਾਂ ਦੀ ਮਿਹਨਤ ਦਾ ਫਲ ਇਕੱਤਰ ਕਰਨ ਦਾ ਵੇਲਾ ਹੈ। ਭਗਵੰਤ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਇਸ ਸਾਲ ਸਥਿਤੀ ਵੱਖਰੀ ਹੈ ਕਿਉਂਕਿ ਲਗਾਤਾਰ ਮੀਂਹ ਕਾਰਨ ਕਿਸਾਨਾਂ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ।

ਵਿਸਾਖੀ

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਸ ਸਥਿਤੀ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਨੁਕਸਾਨ ਦਾ ਪਤਾ ਲਾਉਣ ਲਈ ਗਿਰਦਾਵਰੀ ਲਈ ਪਾਰਦਰਸ਼ੀ ਪ੍ਰਕਿਰਿਆ ਅਪਣਾਈ ਗਈ ਹੈ।

ਲੋਕਾਂ ਨੂੰ ਇਸ ਖ਼ੁਸ਼ੀ ਦੇ ਤਿਉਹਾਰ ਨੂੰ ਰਵਾਇਤੀ ਧੂਮ-ਧਾਮ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਦੇਸ਼ ਦੇ ਧਰਮ ਨਿਰਪੱਖ ਅਤੇ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ​​ਕਰਨ ਵਿੱਚ ਸਹਾਈ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਣਥੱਕ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਅੱਜ ਦੇਸ਼ ਦੇ ਸਭ ਤੋਂ ਸ਼ਾਂਤ ਰਾਜਾਂ ਵਿੱਚੋਂ ਇੱਕ ਹੈ, ਜਿਸ ਕਾਰਨ ਦੇਸ਼ ਦੇ ਵੱਡੇ ਉਦਯੋਗਪਤੀ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਨੇ ਲੋਕਾਂ ਨੂੰ ਕੁਝ ਅਨਸਰਾਂ ਵੱਲੋਂ ਸੂਬੇ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਲਈ ਕੀਤੇ ਜਾ ਰਹੇ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਡਾ. ਬਲਬੀਰ ਸਿੰਘ ਅਤੇ ਹੋਰ ਹਾਜ਼ਰ ਸਨ।

The post ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ CM ਭਗਵੰਤ ਮਾਨ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਟੇਕਿਆ ਮੱਥਾ appeared first on TheUnmute.com - Punjabi News.

Tags:
  • baisakhi
  • breaking-news
  • cm-bhagwant-maan
  • gurdwara-dukh-niwaran-sahib
  • news
  • patiala-news
  • punjab

ਕਿਸਾਨਾਂ ਦੇ ਬੈਂਕ ਖਾਤਿਆਂ 'ਚ ਇੱਕੋ ਦਿਨ ਅੰਦਰ 500 ਕਰੋੜ ਤੋਂ ਵੱਧ ਰੁਪਏ ਕੀਤੇ ਜਾਰੀ: ਲਾਲ ਚੰਦ ਕਟਾਰੂਚਕ

Friday 14 April 2023 02:09 PM UTC+00 | Tags: aam-aadmi-party breaking-news farmers lal-chand-kataruchak latest-news msp news nws punjab punjab-farmers punjab-government rabi-marketing-season the-unmute-breaking-news the-unmute-punjabi-news

ਚੰਡੀਗੜ੍ਹ, 14 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ  ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਇਸ ਦੇ ਸਬੂਤ ਦੇ ਤੌਰ 'ਤੇ 19642 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2125 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ ਘੱਟ ਸਮਰਥਨ ਮੁੱਲ 'ਤੇ 502.93 ਕਰੋੜ ਦੀ ਪੂਰੀ ਰਾਸ਼ੀ ਇੱਕੋ ਦਿਨ ਅੰਦਰ ਜਾਰੀ ਕਰ ਦਿੱਤੀ ਗਈ ਹੈ।

ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਅਦਾਇਗੀਆਂ ਕਰਨ ਵੇਲੇ ਕੀਮਤ 'ਤੇ ਕੋਈ ਕੱਟ ਨਹੀਂ ਲਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ 14 ਅਪ੍ਰੈਲ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ 8 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਟਾਰੂਚੱਕ (Lal Chand Kataruchak) ਨੇ ਅੱਗੇ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨ ਭਾਈਚਾਰੇ ਵੱਲੋਂ ਸਖਤ ਮਿਹਨਤ ਤਿਆਰ ਕੀਤੀ ਫ਼ਸਲ ਦੇ ਦਾਣੇ-ਦਾਣੇ ਦੀ ਖਰੀਦ ਦੇ ਨਿਰਦੇਸ਼ ਦਿੱਤੇ ਗਏ ਹਨ ।

The post ਕਿਸਾਨਾਂ ਦੇ ਬੈਂਕ ਖਾਤਿਆਂ 'ਚ ਇੱਕੋ ਦਿਨ ਅੰਦਰ 500 ਕਰੋੜ ਤੋਂ ਵੱਧ ਰੁਪਏ ਕੀਤੇ ਜਾਰੀ: ਲਾਲ ਚੰਦ ਕਟਾਰੂਚਕ appeared first on TheUnmute.com - Punjabi News.

Tags:
  • aam-aadmi-party
  • breaking-news
  • farmers
  • lal-chand-kataruchak
  • latest-news
  • msp
  • news
  • nws
  • punjab
  • punjab-farmers
  • punjab-government
  • rabi-marketing-season
  • the-unmute-breaking-news
  • the-unmute-punjabi-news

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਚਾਇਤਾਂ ਤੇ ਯੂਥ ਕਲੱਬਾਂ ਨੂੰ ਵੰਡੇ ਗ੍ਰਾਂਟਾਂ ਦੇ ਚੈੱਕ

Friday 14 April 2023 02:15 PM UTC+00 | Tags: breaking-news cm-bhagwant-mann congress grant-checks harjot-singh-bains latest-news news punjab punjab-congress punjab-government punjabi-news sri-anadpur-sahib the-unmute-breaking-news

ਸ੍ਰੀ ਅਨੰਦਪੁਰ ਸਾਹਿਬ 14 ਅਪ੍ਰੈਲ 2023: ਗੁਰੂ ਨਗਰੀ ਦੇ ਸਰਵਪੱਖੀ ਵਿਕਾਸ ਅਤੇ ਹਲਕੇ ਦੇ ਹੋਰ ਪਿੰਡਾਂ ਤੇ ਸ਼ਹਿਰਾ ਦੀ ਨੁਹਾਰ ਬਦਲਣ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਜਲਦੀ ਮੁਕੰਮਲ ਹੋ ਜਾਣਗੇ। ਇਲਾਕੇ ਦੇ ਲੋਕਾਂ ਨੂੰ ਸਾਰੀਆ ਬੁਨਿਆਦੀ ਸਹੂਲਤਾਂ ਜਲਦੀ ਉਪਲੱਬਧ ਕਰਵਾਈਆਂ ਜਾਣਗੀਆਂ ਕਿਉਕਿ ਪਿਛਲੇ ਕਈ ਦਹਾਕਿਆਂ ਤੋਂ ਵਿਕਾਸ ਨਾ ਹੋਣ ਕਾਰਨ ਇਹ ਇਲਾਕਾ ਅਣਗੋਲਿਆ ਸੀ, ਜਿੱਥੇ ਹੁਣ ਵੱਡੇ ਪ੍ਰੋਜੈਕਟ ਚੱਲ ਰਹੇ ਹਨ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ (Harjot Singh Bains) ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਅੱਜ ਗ੍ਰਾਮ ਪੰਚਾਇਤਾਂ ਤੇ ਯੂਥ ਕਲੱਬਾਂ ਨੂੰ ਕਰੋੜਾਂ ਰੁਪਏ ਦੀਆਂ ਗ੍ਰਾਟ ਦੇ ਚੈਕ ਦੇਣ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਦਹਾਕਿਆ ਤੋ ਇਸ ਇਲਾਕੇ ਦਾ ਵਿਕਾਸ ਰੁਕਿਆ ਹੋਇਆ ਹੈ, ਜਿੱਥੇ ਹੁਣ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇ ਰਹੇ ਹਾਂ, ਉਥੇ ਕਈ ਨਵੇ ਪ੍ਰੋਜੈਕਟ ਵੀ ਚੱਲ ਰਹੇ ਹਨ।

ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀਆਂ 29 ਪੰਚਾਇਤਾਂ ਤੇ 19 ਯੂਥ ਕਲੱਬਾਂ ਨੂੰ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦੇ ਚੈਕ ਦਿੱਤੇ ਅਤੇ ਕਿਹਾ ਕਿ ਇਨ੍ਹਾਂ ਗ੍ਰਾਟਾਂ ਦੀ ਸੁਚੱਜੀ ਵਰਤੋਂ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪਹਿਲਾ ਇਹ ਗ੍ਰਾਟਾਂ ਵਰਤਣ ਸਮੇਂ ਵੱਡੀਆਂ ਧਾਂਦਲੀਆਂ ਤੇ ਬੇਨਿਜਮੀਆਂ ਹੁੰਦੀਆਂ ਸਨ, ਜੋ ਹੁਣ ਬਿਲਕੁਲ ਬਰਦਾਸ਼ਤ ਨਹੀ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ, ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟੋਲਰੈਂਸ ਅਪਨਾਈ ਗਈ ਹੈ। ਉਨ੍ਹਾਂ ਨੇ ਪੰਚਾਇਤਾਂ ਨੂੰ ਬਿਨਾ ਭੇਦਭਾਵ ਤੋਂ ਵਿਕਾਸ ਦੇ ਕੰਮ ਕਰਵਾਉਣ ਲਈ ਕਿਹਾ।

ਬੈਂਸ ਨੇ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਨੇ ਗੁਰੂ ਨਗਰੀ ਦੀ ਸੇਵਾ ਦਾ ਮੌਕਾ ਦਿੱਤਾ ਹੈ, ਜਿਸ ਨੂੰ ਪੂਰੀ ਮਿਹਨਤ ਨਾਲ ਨਿਭਾ ਰਹੇ ਹਾਂ। ਉਨ੍ਹਾਂ ਨੇ ਵਿਕਾਸ ਕਾਰਜਾਂ ਦੇ ਚੱਲ ਰਹੇ ਪ੍ਰੋਜੈਕਟ ਤੇ ਮੁਕੰਮਲ ਹੋ ਚੁੱਕੇ ਕੰਮਾਂ ਬਾਰੇ ਦੱਸਿਆ ਕਿ ਪੰਜ ਪਿਆਰਾ ਪਾਰਕ ਦਾ ਨਵੀਨੀਕਰਨ, ਭਾਈ ਜੈਤਾ ਜੀ ਯਾਦਗਾਰ, ਨੇਚਰ ਪਾਰਕ, ਮਾਤਾ ਸ੍ਰੀ ਨੈਣਾ ਦੇਵੀ ਮਾਰਗ, ਯਾਤਰੀ ਸੂਚਨਾ ਕੇਂਦਰ, ਸੋਲਰ ਲਾਈਟਾਂ, ਖੇਡ ਦੇ ਮੈਦਾਨ, ਜਲ ਸਪਲਾਈ ਲਈ ਵੱਖ ਵੱਖ ਸਕੀਮਾਂ ਅਤੇ ਬਹੁਤ ਸਾਰੀਆਂ ਸੜਕਾਂ ਤੇ ਪੁੱਲਾਂ ਦੇ ਕੰਮ ਚੱਲ ਰਹੇ ਹਨ। ਨੰਗਲ ਦਾ ਫਲਾਈ ਓਵਰ ਜਲਦੀ ਮੁਕੰਮਲ ਹੋ ਜਾਵੇਗਾ।

ਉਨ੍ਹਾਂ (Harjot Singh Bains) ਨੇ ਦੱਸਿਆ ਕਿ 80 ਕਰੋੜ ਦੀ ਲਾਗਤ ਨਾਲ ਚੰਗਰ ਦੀ ਲਿਫਟ ਇਰੀਗੇਸ਼ਨ ਸਕੀਮ ਮੁਕੰਮਲ ਹੋਣ ਨਾਲ ਸਿੰਚਾਈ ਲਈ ਪਾਣੀ ਸਾਰੇ ਚੰਗਰ ਦੇ ਖੇਤਰ ਨੂੰ ਮਿਲੇਗਾ। ਕੀਰਤਪੁਰ ਸਾਹਿਬ ਵਿਚ ਸੁੰਦਰੀਕਰਨ ਪ੍ਰੋਜੈਕਟ ਤਿਆਰ ਹੋਵੇਗਾ। ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋ ਨਿਰੰਤਰ ਸ੍ਰੀ ਅਨੰਦਪੁਰ ਸਾਹਿਬ ਦੇ ਦੌਰੇ ਕਰਕੇ ਸੈਰ ਸਪਾਟਾ ਸੰਨਤ ਨੂੰ ਪ੍ਰਫੁੱਲਿਤ ਕਰਨ ਲਈ ਕਿਹਾ ਹੈ, ਜਿਸ ਨਾਲ ਇਹ ਇਲਾਕਾ ਆਰਥਿਕ ਪੱਖੋ ਮਜਬੂਤ ਹੋਵੇਗਾ। ਉਨ੍ਹਾਂ ਨੇ ਸਮੂਹ ਸੰਗਤਾ ਨੂੰ ਵਿਸਾਖੀ ਅਤੇ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਵਸ ਤੇ ਸੁੱਭ ਕਾਮਨਾਵਾ ਦਿੱਤੀਆਂ।

ਇਸ ਮੌਕੇ ਏ.ਡੀ.ਸੀ ਅਮਰਦੀਪ ਸਿੰਘ ਗੁਜਰਾਲ, ਡਾ.ਸੰਜੀਵ ਗੌਤਮ, ਕਮਿੱਕਰ ਸਿੰਘ ਡਾਢੀ, ਜਸਪਾਲ ਸਿੰਘ ਢਾਹੇ, ਦੀਪਕ ਸੋਨੀ,ਐਕਸੀਅਨ ਹਰਜੀਤਪਾਲ, ਡਾਕਟਰ ਰਣਵੀਰ ਸਿੰਘ,ਜਸਪ੍ਰੀਤ ਜੇ.ਪੀ, ਬੀ.ਡੀ.ਪੀ.ਓ ਈਸ਼ਾਨ ਚੋਧਰੀ,ਸੋਹਣ ਸਿੰਘ ਬੈਂਸ, ਦਲਜੀਤ ਸਿੰਘ ਕਾਕਾ ਨਾਨਗਰਾ, ਦੱਤ ਕਲਿਤਰਾਂ, ਦਵਿੰਦਰ ਸਿੰਘ ਛਿੰਦੂ,ਕੇਸਰ ਸੰਧੂ, ਕੈਪਟਨ ਗੁਰਨਾਮ ਸਿੰਘ, ਚੇਅਰਮੈਨ ਰਾਕੇਸ਼ ਮਹਿਲਮਾਂ,ਰੋਹਿਤ ਕਾਲੀਆ,ਬੂਟਾ ਬ੍ਰਹਮਪੁਰ, ਜੁਝਾਰ ਆਸਪੁਰ,ਬਿੱਲਾ ਮਹਿਲਵਾਂ, ਸਰਬਜੀਤ ਭਟੋਲੀ,ਜਸਵਿੰਦਰ ਭੰਗਲਾ,ਊਸ਼ਾ ਰਾਣੀ, ਕਮਲੇਸ਼ ਨੱਡਾ, ਕਾਕੂ ਢੇਰ, ਨਰੇਸ਼ ਸੋਨੀ, ਹੈਪੀ ਸਹਿਜੋਵਾਲ, ਵੇਦ ਪ੍ਰਕਾਸ਼ ਅਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵੱਖ ਵੱਖ ਪਿੰਡਾਂ ਦੇ ਪੰਚਾਇਤ ਦੇ ਸਰਪੰਚ ਮੈਂਬਰ, ਸਪੋਰਟਸ ਕਲੱਬ ਤੇ ਮਹਿਲਾ ਮੰਡਲ ਦੇ ਮੈਂਬਰ ਵੱਡੀ ਗਿਣਤੀ ਵਿੱਚ ਹਾਜਰ ਸਨ।

The post ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਚਾਇਤਾਂ ਤੇ ਯੂਥ ਕਲੱਬਾਂ ਨੂੰ ਵੰਡੇ ਗ੍ਰਾਂਟਾਂ ਦੇ ਚੈੱਕ appeared first on TheUnmute.com - Punjabi News.

Tags:
  • breaking-news
  • cm-bhagwant-mann
  • congress
  • grant-checks
  • harjot-singh-bains
  • latest-news
  • news
  • punjab
  • punjab-congress
  • punjab-government
  • punjabi-news
  • sri-anadpur-sahib
  • the-unmute-breaking-news

ਸ੍ਰੀ ਅਨੰਦਪੁਰ ਸਾਹਿਬ 14 ਅਪ੍ਰੈਲ 2023: ਖ਼ਾਲਸੇ ਦੀ ਜਨਮ ਸਥਲੀ ਤੇ ਖਾਲਸਾ ਸਾਜਨਾ ਦਿਹਾੜੇ ਵਿਸਾਖੀ ਦੀ ਸੰਗਤਾਂ ਨੂੰ ਵਧਾਈ ਦੇਣ ਲਈ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਭੀਮ ਰਾਓ ਅੰਬੇਦਕਰ (Dr. Bheem Rao Ambedkar) ਨੂੰ ਸ਼ਰਧਾ ਤੇ ਸਤਿਕਾਰ ਭੇਂਟ ਕੀਤਾ ਹੈ। ਸਿੱਖਿਆ ਮੰਤਰੀ ਅੱਜ ਵਿਰਾਸਤ ਏ ਖਾਲਸਾ ਦੇ ਆਡੀਟੋਰੀਅਮ ਵਿੱਚ ਆਯੋਜਿਤ ਭਰਵੇ ਤੇ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸ਼ਿਰਕਤ ਕਰਨ ਲਈ ਵਿਸ਼ੇਸ ਤੌਰ ਤੇ ਪਹੁੰਚੇ ਸਨ।

ਉਨ੍ਹਾਂ ਨੇ ਕਿਹਾ ਕਿ ਮੇਰੇ ਲਈ ਆਪਣੇ ਜੀਵਨ ਵਿਚ ਇਹ ਸਭ ਤੋ ਵੱਡੇ ਮਾਣ ਵਾਲੀ ਗੱਲ ਹੈ ਕਿ ਮੈਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮਾਣ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਉਹ ਇਤਿਹਾਸਕ ਸਥਾਨ ਹੈ, ਜਿੱਥੋ ਜਬਰ ਤੇ ਜੁਲਮ ਵਿਰੁੱਧ ਅਵਾਜ ਬੁਲੰਦ ਹੋਈ ਸੀ ਅਤੇ ਆਪਣੇ ਹੱਕਾਂ ਦੀ ਗੂੰਜ ਸਮੁੱਚੇ ਸੰਸਾਰ ਵਿੱਚ ਸੁਣਾਈ ਦਿੱਤੀ। ਜਿਸ ਨਾਲ ਸੰਸਾਰ ਭਰ ਵਿੱਚ ਅੱਜ ਇਸ ਧਰਤੀ ਦਾ ਨਾਮ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਲਿਆ ਜਾ ਰਿਹਾ ਹੈ।

ਡਾ.ਭੀਮ ਰਾਓ ਅੰਬੇਦਕਰ (Dr. Bheem Rao Ambedkar) ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਆਪਣੇ ਸੰਬੋਧਨ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਨੇ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਲਈ ਜੋਰ ਦਿੱਤਾ,ਅੱਜ ਉਨ੍ਹਾਂ ਦੇ ਦਰਸਾਏ ਮਾਰਗ ਤੇ ਚੱਲ ਕੇ ਸਮਾਜਿਕ ਬਰਾਬਰੀ, ਸਮਾਨਤਾ ਦਾ ਸੰਦੇਸ਼ ਕੋਨੇ ਕੋਨੇ ਤੱਕ ਪਹੁੰਚ ਰਿਹਾ ਹੈ। ਉਹ ਵਿਧੀ ਦੇ ਨਾਲ ਨਾਲ ਹੋਰ ਬਹੁਤ ਸਾਰੀਆਂ ਉਚੇਰੀ ਸਿੱਖਿਆ ਦੀਆਂ ਡਿਗਰੀਆਂ ਹਾਸਲ ਕਰਨ ਵਾਲੇ ਦੇਸ਼ ਦੇ ਬਹੁਤ ਹੀ ਸੂਝਬਾਨ ਸਖਸ਼ੀਅਤ ਸਨ। ਬਾਬਾ ਸਾਹਿਬ ਨੇ ਸੰਵਿਧਾਨ ਬਣਾ ਕੇ ਦੇਸ਼ ਨੂੰ ਮੋਲਿਕ ਅਧਿਕਾਰਾ ਦੇ ਕਰਤੱਬਾ ਨਾਲ ਜਾਗਰੂਕ ਕੀਤਾ।

ਉਨ੍ਹਾਂ ਕਿਹਾ ਕਿ ਸਮਾਜ ਨੂੰ ਇੱਕ ਮਾਲਾ ਵਿੱਚ ਪਰੋ ਕੇ ਡਾ.ਭੀਮ ਰਾਓ ਅੰਬੇਦਕਰ ਨੇ ਦੇਸ਼ ਵਿੱਚ ਇੱਕਜੁੱਟਤਾ ਦਾ ਸੁਨੇਹਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਦੇ ਪਸਾਰ ਲਈ ਅਸੀ ਨਿਰੰਤਰ ਯਤਨਸ਼ੀਲ ਹਾਂ, ਪੰਜਾਬ ਦੇ ਸਮੁੱਚੇ ਸਿੱਖਿਆ ਢਾਚੇ ਵਿੱਚ ਨਿਵੇਕਲੇ ਬਦਲਾਓ ਆ ਰਹੇ ਹਨ, ਦੂਰ ਦੂਰਾਂਡੇ ਪਿੰਡਾਂ ਵਿੱਚ ਜਾ ਕੇ ਸਕੂਲਾਂ ਦੀ ਕਾਰਗੁਜਾਰੀ ਚੈਕ ਕੀਤੀ ਜਾ ਰਹੀ ਹੈ। ਆਪਣੇ ਹਲਕੇ ਦੇ ਸਕੂਲਾ ਬਾਰੇ ਉਨ੍ਹਾਂ ਨੇ ਦਾਅਵਾ ਕੀਤਾ ਕਿ 1.50 ਕਰੋੜ ਨਾਲ ਨੰਗਲ ਸੀਨੀਅਰ ਸੈਕੰਡਰੀ ਸਕੂਲ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ ਅਤੇ ਲੜਕੀਆਂ ਦੇ ਸਕੂਲ ਨੂੰ 3 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਆਫ ਐਮੀਨੈਂਸ ਬਣਾਇਆ ਜਾ ਰਿਹਾ ਹੈ।

ਸਰਕਾਰੀ ਕੰਨਿਆ ਸੀਨੀ.ਸੈਕੰ.ਸਕੂਲ ਸ੍ਰੀ ਅਨੰਦਪੁਰ ਸਾਹਿਬ ਨੂੰ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਅਤੇ ਕੀਰਤਪੁਰ ਸਾਹਿਬ ਸੀਨੀ.ਸੈਕੰ.ਸਕੂਲ ਨੂੰ 3 ਕਰੋੜ ਦੀ ਲਾਗਤ ਨਾਲ ਸਕੂਲ ਆਫ ਐਮੀਨੈਸ ਬਣਾਇਆ ਜਾ ਰਿਹਾ ਹੈ। ਸਿੱਖਿਆ ਦੇ ਢਾਚੇ ਨੂੰ ਹੋਰ ਮਜਬੂਤ ਕੀਤਾ ਜਾ ਰਿਹਾ ਹੈ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਸੰਸਥਾਵਾ ਨੂੰ ਵੱਡੀਆ ਇੰਡਸਟਰੀਜ ਨਾਲ ਤਾਲਮੇਲ ਕਰਕੇ ਸਿੱਖਿਆਰਥੀਆ ਲਈ ਰੋਜਗਾਰ ਦੇ ਮੌਕੇ ਤਲਾਸ਼ ਕਰਨ ਅਤੇ ਡਿਗਰੀ ਪੂਰੀ ਕਰਨ ਉਪਰੰਤ ਰੋਜਗਾਰ ਦੇਣ ਦੇ ਯੋਗ ਬਣਾਉਣ ਲਈ ਕਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਨੰਗਲ ਸਕੂਲ ਦਾ ਨਾਮ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਦਕਰ ਜੀ ਦੇ ਨਾਮ ਤੇ ਰੱਖਿਆ ਜਾਵੇਗਾ ਅਤੇ ਸਾਰੇ ਕੰਮ ਬਿਨਾ ਭੇਦਭਾਵ ਹੋਣਗੇ।

ਸਿੱਖਿਆ ਮੰਤਰੀ ਨੇ ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀਆਂ, ਸ਼ਹਿਰ ਦੀਆਂ ਹੋਰ ਪ੍ਰਮੁੱਖ ਸਖਸ਼ੀਅਤਾ ਜਮੀਨੀ ਪੱਧਰ ਤੇ ਜੁੜੀਆ ਹੋਈਆਂ ਹਨ ਦਾ ਸਨਮਾਨ ਕੀਤਾ। ਇਸ ਮੌਕੇ ਐਸ.ਜੀ.ਐਸ.ਖਾਲਸਾ.ਸੀਨੀ.ਸੈਕੰ.ਸਕੂਲ ਵੱਲੋ ਸ਼ਬਦ ਗਾਇਨ ਅਤੇ ਐਸ.ਡੀ. ਸਕੂਲ ਨੰਗਲ ਵੱਲੋ ਸ਼ਾਨਦਾਰ ਨਾਟਕ ਪੇਸ਼ ਕੀਤੇ ਗਏ। ਸਟੇਜ ਸਕੱਤਰ ਦੀ ਭੂਮਿਕਾ ਰਣਜੀਤ ਸਿੰਘ ਐਨ.ਸੀ.ਸੀ ਅਫਸਰ ਨੇ ਨਿਭਾਈ। ਇਸ ਮੌਕੇ ਡਾ.ਸੰਜੀਵ ਗੌਤਮ, ਕਮਿੱਕਰ ਸਿੰਘ ਡਾਢੀ, ਜਸਪਾਲ ਸਿੰਘ ਢਾਹੇ, ਦੀਪਕ ਸੋਨੀ,ਐਕਸੀਅਨ ਹਰਜੀਤਪਾਲ, ਡਾਕਟਰ ਰਣਵੀਰ ਸਿੰਘ ਅਤੇ ਜਸਪ੍ਰੀਤ ਜੇ.ਪੀ ਨੇ ਆਪਣੇ ਵਿਚਾਰ ਪੇਸ਼ ਕੀਤੇ।

ਇਸ ਮੌਕੇ ਏਡੀਸੀ ਅਮਰਦੀਪ ਸਿੰਘ ਗੁਜਰਾਲ, ਭਦਪੋ ਬੀ.ਡੀ.ਪੀ.ਓ ਈਸ਼ਾਨ ਚੋਧਰੀ,ਸੋਹਣ ਸਿੰਘ ਬੈਂਸ, ਦਲਜੀਤ ਸਿੰਘ ਕਾਕਾ ਨਾਨਗਰਾ, ਦਵਿੰਦਰ ਸਿੰਘ ਛਿੰਦੂ,ਕੇਸਰ ਸੰਧੂ, ਕੈਪਟਨ ਗੁਰਨਾਮ ਸਿੰਘ, ਚੇਅਰਮੈਨ ਰਾਕੇਸ਼ ਮਹਿਲਮਾਂ,ਰੋਹਿਤ ਕਾਲੀਆ, ਜੁਝਾਰ ਆਸਪੁਰ,ਬਿੱਲਾ ਮਹਿਲਵਾਂ, ਸਰਬਜੀਤ ਭਟੋਲੀ,ਜਸਵਿੰਦਰ ਭੰਗਲਾ,ਊਸ਼ਾ ਰਾਣੀ, ਕਮਲੇਸ਼ ਨੱਡਾ,ਹਰਵਿੰਦਰ ਕੌਰ, ਜਗਮੀਤ ਜੱਗਾ, ਪੰਮੂ ਢਿੱਲੋਂ ਅਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਹਾਜਰ ਸਨ।

The post ਸਿੱਖਿਆ ਮੰਤਰੀ ਨੇ ਖ਼ਾਲਸਾ ਸਾਜਨਾ ਦਿਹਾੜੇ ਵਿਸਾਖੀ ਦੀ ਸੰਗਤਾਂ ਨੂੰ ਦਿੱਤੀ ਵਧਾਈ, ਡਾ.ਭੀਮ ਰਾਓ ਅੰਬੇਦਕਰ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ appeared first on TheUnmute.com - Punjabi News.

Tags:
  • baisakhi
  • breaking-news
  • dr.bheem-rao-ambedkar
  • khalsa-sajna-daynews
  • news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form