TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਮੁੱਖ ਮੰਤਰੀ ਨੇ ਖੁਰਾਲਗੜ੍ਹ ਨੇੜੇ ਦੋ ਹਾਦਸਿਆਂ 'ਚ ਮਾਰੇ ਗਏ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ Saturday 15 April 2023 05:46 AM UTC+00 | Tags: breaking-news khuralgarh khuralgarh-accident latest-news news punjab-news road-accident road-mishap the-unmute-breaking the-unmute-latest-update ਚੰਡੀਗੜ੍ਹ, 15 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਗੜ੍ਹਸ਼ੰਕਰ ਨੇੜੇ ਖੁਰਾਲਗੜ੍ਹ (Khuralgarh) ਨਜ਼ਦੀਕ ਬੁੱਧਵਾਰ ਅਤੇ ਵੀਰਵਾਰ ਨੂੰ ਵਾਪਰੇ ਦੋ ਦਰਦਨਾਕ ਹਾਦਸਿਆਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 10 ਜਣਿਆਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ। ਇਨ੍ਹਾਂ ਭਿਆਨਕ ਹਾਦਸਿਆਂ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਔਖੀ ਘੜੀ ਵਿਚ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ। ਇਸ ਦੌਰਾਨ ਭਗਵੰਤ ਮਾਨ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ। The post ਮੁੱਖ ਮੰਤਰੀ ਨੇ ਖੁਰਾਲਗੜ੍ਹ ਨੇੜੇ ਦੋ ਹਾਦਸਿਆਂ ‘ਚ ਮਾਰੇ ਗਏ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ appeared first on TheUnmute.com - Punjabi News. Tags:
|
ਕੌਮਾਂਤਰੀ ਸਰਹੱਦ 'ਤੇ BSF ਜਵਾਨਾਂ ਨੇ ਗੋਲੀਬਾਰੀ ਕਰਕੇ ਖਦੇੜਿਆ ਡਰੋਨ, 21 ਕਰੋੜ ਦੀ ਹੈਰੋਇਨ ਜ਼ਬਤ Saturday 15 April 2023 05:58 AM UTC+00 | Tags: amritsar border-security-force breaking-news bsf bsf-soldiers drugs drug-smugglers india-pakistan-border latest-news news punjab-news punjab-police the-unmute-breaking-news the-unmute-latest-news ਚੰਡੀਗੜ੍ਹ, 15 ਅਪ੍ਰੈਲ 2023: ਪਾਕਿਸਤਾਨ ‘ਚ ਬੈਠੇ ਤਸਕਰਾਂ ਨੇ ਇਕ ਵਾਰ ਫਿਰ ਭਾਰਤੀ ਸਰਹੱਦ ‘ਤੇ ਡਰੋਨ ਭੇਜੇ ਜਾਣ ਦੀ ਖ਼ਬਰ ਹੈ । ਪੰਜਾਬ ਦੇ ਅੰਮ੍ਰਿਤਸਰ ਦੇ ਬਾਹਰਵਾਰ ਸਰਹੱਦੀ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਡਰੋਨ ਨੂੰ ਵਾਪਸ ਖਦੇੜਨ ਵਿੱਚ ਸਫਲਤਾ ਹਾਸਲ ਕੀਤੀ। ਚੌਕਸੀ ਲਈ ਸਰਹੱਦ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ 3.2 ਕਿਲੋ ਹੈਰੋਇਨ ਬਰਾਮਦ ਹੋਈ। ਜਿਸ ਦੀ ਅੰਤਰਰਾਸ਼ਟਰੀ ਕੀਮਤ 21 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਬੀਐਸਐਫ (BSF) ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਪਾਕਿਸਤਾਨੀ ਸਮੱਗਲਰਾਂ ਨੇ ਇਹ ਡਰੋਨ ਅੰਮ੍ਰਿਤਸਰ ਦੇ ਪਿੰਡ ਬਚੀਵਿੰਡ ਵੱਲ ਭੇਜਿਆ ਸੀ। ਡਰੋਨ ‘ਤੇ ਬਲਿੰਕਰ ਫਿੱਟ ਕੀਤੇ ਗਏ ਸਨ ਤਾਂ ਜੋ ਤਸਕਰ ਇਸ ਨੂੰ ਪਛਾਣ ਕੇ ਚੁੱਕ ਸਕਣ। ਪਰ ਬੀਐਸਐਫ ਦੇ ਜਵਾਨਾਂ ਨੇ ਇਸਨੂੰ ਨਾਕਾਮ ਕਰ ਦਿੱਤਾ । ਜਵਾਨਾਂ ਨੇ ਕਈ ਰਾਉਂਡ ਫਾਇਰ ਕੀਤੇ। ਕੁਝ ਮਿੰਟਾਂ ਬਾਅਦ ਡਰੋਨ ਪਾਕਿਸਤਾਨੀ ਪਾਸੇ ਵਾਪਸ ਪਰਤ ਗਿਆ। ਇਸ ਦੇ ਨਾਲ ਹੀ ਬੀਐਸਐਫ ਦੇ ਜਵਾਨਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ। ਇਹ ਖੇਪ ਪਿੰਡ ਬਚੀਵਿੰਡ ਦੇ ਖੇਤਾਂ ਵਿੱਚ ਡਿੱਗੀ ਪਈ ਮਿਲੀ। ਇਹ ਕਾਲੇ ਡੀਜ਼ਲ ਬ੍ਰਾਂਡ ਵਾਲੇ ਬੈਗ ਵਿੱਚ ਸੁੱਟਿਆ ਗਿਆ ਸੀ। ਜਦੋਂ ਇਸ ਨੂੰ ਖੋਲ੍ਹਿਆ ਗਿਆ ਤਾਂ ਉਸ ਵਿਚ ਤਿੰਨ ਪੈਕੇਟ ਸਨ। The post ਕੌਮਾਂਤਰੀ ਸਰਹੱਦ ‘ਤੇ BSF ਜਵਾਨਾਂ ਨੇ ਗੋਲੀਬਾਰੀ ਕਰਕੇ ਖਦੇੜਿਆ ਡਰੋਨ, 21 ਕਰੋੜ ਦੀ ਹੈਰੋਇਨ ਜ਼ਬਤ appeared first on TheUnmute.com - Punjabi News. Tags:
|
ਵਿਸਾਖੀ ਦੇ ਮੌਕੇ ਪਵਿੱਤਰ ਕਾਲੀ ਵੇਈ ਕੰਢੇ ਪੰਜ ਥਾਈਂ ਸਜਾਏ ਧਾਰਮਿਕ ਦੀਵਾਨ Saturday 15 April 2023 06:08 AM UTC+00 | Tags: baisakhi-festival breaking-news holy-kali-vei news religious-diwans sant-balbir-singh-seechewal sant-seechewal ਸੁਲਤਾਨਪੁਰ ਲੋਧੀ, 15 ਅਪ੍ਰੈਲ 2023 : ਵਿਸਾਖੀ (Baisakhi) ਦੇ ਤਿਉਹਾਰ ਮੌਕੇ ਪਵਿੱਤਰ ਕਾਲੀ ਵੇਈਂ ਦੇ ਪੱਤਣਾਂ ਤੇ ਪੰਜ ਥਾਈਂ ਧਾਰਮਿਕ ਦੀਵਾਨ ਸਜਾਏ ਗਏ ਅਤੇ ਗੁਰਸੰਗਤਾਂ ਵਲੋਂ ਇਸ਼ਨਾਨ ਕੀਤਾ ਗਿਆ। ਵੱਖ ਵੱਖ ਥਾਈਂ ਸਜਾਏ ਗਏ ਧਾਰਮਿਕ ਦੀਵਾਨਾਂ ਦੌਰਾਨ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ ਉਹਨਾਂ ਨੇ ਡਾ. ਬੀ.ਆਰ. ਅੰਬੇਡਕਰ ਜੀ ਨੂੰ ਉਨ੍ਹਾਂ ਦੇ 132ਵੇਂ ਜਨਮ ਦਿਨ ਮੌਕੇ ਯਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਲਗਾਤਾਰ ਵੱਧ ਰਹੇ ਜਲਵਾਯੂ ਪਰਿਵਤਰਨ ਦੇ ਪ੍ਰਕੋਮ ਨੇ ਜਿੱਥੇ ਰੁੱਤਾਂ ਦਾ ਸਮਾਂ ਬਦਲ ਕੇ ਰੱਖ ਦਿੱਤਾ ਹੈ ਉਥੇ ਹੀ ਆਮ ਲੋਕਾਂ ਜੀਵਨ ਤੇ ਇਸਦਾ ਪ੍ਰਭਾਵ ਪੈ ਰਿਹਾ ਹੈ। ਜਲਵਾਯੂ ਪਰਿਵਰਤਨ ਨੇ ਕਿਸਾਨਾਂ ਦੀਆਂ ਕਣਕ ਦੀ ਵਾਢੀ ਦਾ ਸਮਾਂ ਬਦਲਿਆ ਹੈ ਉੱਥੇ ਹੀ ਅਚਨਚੇਤ ਮੌਸਮ ਤਬਦੀਲੀ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉਹਨਾਂ ਸੰਗਤਾਂ ਨੂੰ ਸਮਾਗਮ ਦਾ ਇਤਿਹਾਸਿਕ ਪਿਛੋਕੜ ਦੱਸਦਿਆ ਕਿਹਾ ਕਿ ਵਿਸਾਖੀ ਵਾਲੇ ਦਿਨ ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ ਤਾਂ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰਨ ਲਈ ਸਤਲੁਜ ਦਰਿਆ ਵਿੱਚੋਂ ਨਿਰਮਲ ਜਲ ਲਿਆ ਸੀ ਪਰ ਹੁਣ ਉਸੇ ਸਤਲੁਜ ਦਰਿਆ ਦੇ ਕੰਢੇ ਵੀ ਖੜੇ ਹੋਣਾ ਮੁਸ਼ਕਿਲ ਹੈ। ਉਹਨਾਂ ਕਿਹਾ ਕਿ ਪੁਰਾਤਨ ਸਮੇਂ ਵਿੱਚ ਵੱਡੇ ਵਡੇਰੇ ਪਾਣੀ ਦੇ ਕੁਦਰਤੀ ਸਰੋਤਾਂ ਕਿਨਾਰੇ ਵਿਸਾਖੀ (Baisakhi) ਮਨਾਇਆ ਕਰਦੇ ਸਨ, ਤੇ ਉਹ ਕੁਦਰਤੀ ਸਰੋਤਾਂ ਨੂੰ ਗੰਧਲਾ ਨਹੀ ਸੀ ਕਰਦੇ ਸੀ। ਜਿਸ ਨਾਲ ਪਾਣੀ ਦੇ ਕੁਦਰਤੀ ਸਰੋਤਾਂ ਨਾਲ ਲੋਕਾਂ ਦੀ ਧਾਰਮਿਕ ਤੇ ਸਮਾਜਿਕ ਸਾਂਝ ਬਣੀ ਰਹਿੰਦੀ ਸੀ। ਪਰ ਸਮੇਂ ਨੇ ਇਸ ਕਦਰ ਕਰਵੱਟ ਲਈ ਕਿ ਜਿਸ ਪਾਣੀ ਨੂੰ ਸਾਡੇ ਵੱਡੇ ਵਡੇਰਿਆਂ ਤੇ ਗੁਰੂ ਸਹਿਬਾਨਾਂ ਨੇ ਪਿਤਾ ਦਾ ਦਰਜ਼ਾ ਦਿੱਤਾ ਸੀ ਅਸੀ ਉਹਨਾਂ ਨੂੰ ਹੀ ਵਿਕਾਸ ਦੇ ਨਾਂ ਤੇ ਇਸ ਕਦਰ ਪ੍ਰਦੂਸ਼ਿਤ ਕਰ ਲਿਆ ਹੈ ਕਿ ਪੀਣ ਲਈ ਵੀ ਸਾਨੂ ਪਾਣੀ ਮੁੱਲ ਲੈਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਲਗਭਗ ਸਾਰੀਆਂ ਨਦੀਆਂ ਅੱਜ ਪ੍ਰਦੂਸ਼ਿਤ ਹੋ ਚੁੱਕੀਆਂ ਹਨ। ਜੀਵਨ ਦੇਣ ਵਾਲੇ ਪਾਣੀ ਦੇ ਕੁਦਰਤੀ ਸਰੋਤਾਂ ਪ੍ਰਤੀ ਅਜਿਹੀ ਬੇਰੁੱਖੀ ਨਾਲ ਹੀ ਮਨੁੱਖੀ ਸਿਹਤ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਕੋਲ ਧਰਤੀ ਹੇਠਲਾ ਪਾਣੀ ਕੇਵਲ 17 ਸਾਲ ਦਾ ਬਚਿਆ ਹੈ ਜੇਕਰ ਅਸੀ ਹੁਣ ਵੀ ਨਾ ਜਾਗੇ ਤਾ ਆਉਣ ਵਾਲੀਆਂ ਪੀੜੀਆ ਸਾਨੂੰ ਕਦੇ ਮਾਫ਼ ਨਹੀ ਕਰਨਗੀਆਂ। ਉਹਨਾਂ ਸੰਗਤਾਂ ਨੂੰ ਪਾਣੀਆਂ ਦੇ ਕੁਦਰਤੀ ਸਰੋਤਾਂ ਨੂੰ ਸਾਫ ਸੁੱਥਰਾ ਰੱਖਣ ਦੀ ਅਪੀਲ ਕੀਤੀ। The post ਵਿਸਾਖੀ ਦੇ ਮੌਕੇ ਪਵਿੱਤਰ ਕਾਲੀ ਵੇਈ ਕੰਢੇ ਪੰਜ ਥਾਈਂ ਸਜਾਏ ਧਾਰਮਿਕ ਦੀਵਾਨ appeared first on TheUnmute.com - Punjabi News. Tags:
|
ਦੇਸ਼ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ ਕਰੀਬ 10 ਹਜ਼ਾਰ ਮਾਮਲੇ ਆਏ ਸਾਹਮਣੇ, ਐਕਟਿਵ ਕੇਸਾਂ ਦੀ ਗਿਣਤੀ 53 ਹਜ਼ਾਰ ਤੋਂ ਪਾਰ Saturday 15 April 2023 06:24 AM UTC+00 | Tags: breaking-news corona corona-vaccination corona-virus covid-19 covid-19-situation covid-vigilance healtjh-minister india-news mansukh-l-mandaviya news state-health-ministers union-health-minister-dr-mansukh-mandaviya ਚੰਡੀਗੜ੍ਹ, 15 ਅਪ੍ਰੈਲ 2023: ਭਾਰਤ ‘ਚ ਕੋਰੋਨਾ (Corona) ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 10 ਹਜ਼ਾਰ 753 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਹੁਣ 53 ਹਜ਼ਾਰ 720 ਹੋ ਗਈ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਭਾਰਤ ਵਿੱਚ ਇਸ ਦੌਰਾਨ 27 ਹੋਰ ਮਰੀਜ਼ਾਂ ਦੀ ਮੌਤ ਕੋਰੋਨਾ ਨਾਲ ਹੋਈ ਹੈ। ਇਸ ਦੇ ਨਾਲ ਦੇਸ਼ ਵਿੱਚ ਇਸ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5,31,091 ਹੋ ਗਈ ਹੈ। ਅੰਕੜਿਆਂ ਅਨੁਸਾਰ ਦਿੱਲੀ ਵਿੱਚ ਇਨਫੈਕਸ਼ਨ ਕਾਰਨ ਛੇ, ਮਹਾਰਾਸ਼ਟਰ ਵਿੱਚ ਚਾਰ, ਰਾਜਸਥਾਨ ਵਿੱਚ ਤਿੰਨ ਅਤੇ ਛੱਤੀਸਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਇੱਕ-ਇੱਕ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕੇਰਲ ਨੇ ਕੋਵਿਡ-19 ਨਾਲ ਮਰਨ ਵਾਲਿਆਂ ਦੀ ਗਿਣਤੀ ਨੂੰ ਮੁੜ ਮਿਲਾ ਕੇ ਗਲੋਬਲ ਮਹਾਂਮਾਰੀ (Corona) ਨਾਲ ਆਪਣੀ ਜਾਨ ਗੁਆਉਣ ਵਾਲੇ ਮਰੀਜ਼ਾਂ ਦੀ ਸੂਚੀ ਵਿੱਚ ਛੇ ਹੋਰ ਨਾਂ ਸ਼ਾਮਲ ਕੀਤੇ ਹਨ। ਅੰਕੜਿਆਂ ਦੇ ਅਨੁਸਾਰ, ਭਾਰਤ ਵਿੱਚ ਸੰਕਰਮਣ ਦੀ ਰੋਜ਼ਾਨਾ ਦਰ 6.78 ਪ੍ਰਤੀਸ਼ਤ ਹੈ ਅਤੇ ਹਫਤਾਵਾਰੀ ਦਰ 4.49 ਪ੍ਰਤੀਸ਼ਤ ਹੈ। ਇਸ ਦੇ ਨਾਲ ਹੀ ਕੋਵਿਡ-19 ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 4,48,08,022 ਹੋ ਗਈ ਹੈ। ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਸੰਕਰਮਣ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਕੁੱਲ ਮਾਮਲਿਆਂ ਦਾ 0.12 ਪ੍ਰਤੀਸ਼ਤ ਹੈ। ਇਸ ਦੇ ਨਾਲ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.69 ਫੀਸਦੀ ਹੈ। The post ਦੇਸ਼ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ ਕਰੀਬ 10 ਹਜ਼ਾਰ ਮਾਮਲੇ ਆਏ ਸਾਹਮਣੇ, ਐਕਟਿਵ ਕੇਸਾਂ ਦੀ ਗਿਣਤੀ 53 ਹਜ਼ਾਰ ਤੋਂ ਪਾਰ appeared first on TheUnmute.com - Punjabi News. Tags:
|
ਲੁਧਿਆਣਾ 'ਚ ACP ਦੀ ਗੱਡੀ ਨੇ ਮਾਸੂਮ ਬੱਚੇ ਨੂੰ ਦਰੜਿਆ, ਪੁਲਿਸ ਨੇ ਦੱਸਿਆ ਕੁਦਰਤੀ ਮੌਤ Saturday 15 April 2023 06:38 AM UTC+00 | Tags: accident acp breaking-news latest-news ludhiana news punjab-congress punjabi-news punjab-news the-unmute-breaking-news the-unmute-punjabi-news vikas-nagar-ludhiana ਚੰਡੀਗੜ੍ਹ, 15 ਅਪ੍ਰੈਲ 2023: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ (Ludhiana) ਵਿੱਚ ਇੱਕ ACP (ਸਹਾਇਕ ਪੁਲਿਸ ਕਮਿਸ਼ਨਰ) ਦੇ ਡਰਾਈਵਰ ਨੇ ਗਲੀ ਵਿੱਚ ਖੇਡ ਰਹੇ ਇੱਕ ਦੋ ਸਾਲ ਦੇ ਬੱਚੇ ਨੂੰ ਦਰੜ ਦਿੱਤਾ । ਜਿਸ ਕਾਰਨ ਮਾਸੂਮ ਬੱਚੇ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਡਰਾਈਵਰ ਖੁਦ ਬੱਚੇ ਨੂੰ ਹਸਪਤਾਲ ਲੈ ਕੇ ਗਿਆ। ਜਿੱਥੋਂ ਪਰਿਵਾਰ ਨੂੰ ਫੋਨ ਕਰਕੇ ਦੱਸਿਆ ਗਿਆ ਕਿ ਬੱਚੇ ਦੀ ਮੌਤ ਹੋ ਚੁੱਕੀ ਹੈ। ਪੁਲਿਸ ਨੇ ਇਸ ਨੂੰ ਕੁਦਰਤੀ ਮੌਤ ਦੱਸਿਆ ਹੈ। ਇਹ ਘਟਨਾ ਵਿਕਾਸ ਨਗਰ ਦੀ ਗਲੀ ਨੰਬਰ 3 ਦੀ ਹੈ। ਬੱਚੇ ਦੇ ਚਾਚਾ ਧਰਮੇਸ਼ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਇੱਕ ਸੀਨੀਅਰ ਪੁਲਿਸ ਅਧਿਕਾਰੀ ਰਹਿੰਦਾ ਹੈ। ਸ਼ਨੀਵਾਰ ਨੂੰ ਉਸ ਦੇ ਡਰਾਈਵਰ ਨੇ ਆਪਣੀ ਕੋਠੀ ਦਾ ਗੇਟ ਖੋਲ੍ਹ ਕੇ ਫਾਰਚੂਨਰ ਗੱਡੀ ਕੱਢ ਲਈ। ਬਿਨਾਂ ਆਲੇ-ਦੁਆਲੇ ਦੇਖਦਿਆਂ ਡਰਾਈਵਰ ਨੇ ਡੇਢ ਸਾਲ ਦੇ ਮਾਸੂਮ ਅਨੁਰਾਜ ਨੂੰ ਗੱਡੀ ਦੇ ਅਗਲੇ ਟਾਇਰ ਹੇਠ ਕੁਚਲ ਦਿੱਤਾ। ਅਨੁਰਾਜ ਗਲੀ ਵਿੱਚ ਖੇਡ ਰਿਹਾ ਸੀ। ਚਾਚੇ ਨੇ ਦੱਸਿਆ ਕਿ ਡਰਾਈਵਰ ਇੰਨਾ ਚਲਾਕ ਸੀ ਕਿ ਉਸ ਨੇ ਬੱਚੇ ਨੂੰ ਕਾਰ ਡਿੱਕੀ ਵਿੱਚ ਪਾ ਦਿੱਤਾ ਅਤੇ ਖੁਦ ਉਸ ਨੂੰ ਹਸਪਤਾਲ ਲੈ ਗਿਆ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਧਰਮੇਸ਼ ਨੇ ਦੱਸਿਆ ਕਿ ਜਦੋਂ ਉਹ ਹਸਪਤਾਲ ਪਹੁੰਚਿਆ ਤਾਂ ਉਸ ਨੂੰ ਸਾਰਾ ਮਾਮਲਾ ਸਪੱਸ਼ਟ ਹੋਇਆ । ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ। ਲਹਾਲ ਇਸ ਮਾਮਲੇ ‘ਚ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। The post ਲੁਧਿਆਣਾ ‘ਚ ACP ਦੀ ਗੱਡੀ ਨੇ ਮਾਸੂਮ ਬੱਚੇ ਨੂੰ ਦਰੜਿਆ, ਪੁਲਿਸ ਨੇ ਦੱਸਿਆ ਕੁਦਰਤੀ ਮੌਤ appeared first on TheUnmute.com - Punjabi News. Tags:
|
ਜਲ ਮਹਿਲ ਬਟਾਲਾ ਦੀ ਸ਼ਾਨ ਮੁੜ ਹੋਵੇਗੀ ਬਹਾਲ, ਪੁਰਾਤੱਤਵ ਵਿਭਾਗ ਵੱਲੋਂ ਵੱਡੇ ਤਲਾਬ ਨੂੰ ਪਾਣੀ ਨਾਲ ਭਰਨ ਦੀ ਯੋਜਨਾ ਤਿਆਰ Saturday 15 April 2023 06:48 AM UTC+00 | Tags: archeology-department batala breaking-news jal-mahal-batala news punjab punjab-news ਬਟਾਲਾ, 15 ਅਪ੍ਰੈਲ 2023: ਆਖਰਕਾਰ ਬਟਾਲਾ ਸ਼ਹਿਰ ਦੀ ਖੂਬਸੂਰਤ ਵਿਰਾਸਤ ਜਲ ਮਹਿਲ (Jal Mahal) (ਅਨਾਰਕਲੀ) ਦੇ ਦਿਨ ਬਦਲਣ ਵਾਲੇ ਹਨ। ਭਾਰਤ ਸਰਕਾਰ ਦੇ ਪੁਰਾਤੱਤਵ ਵਿਭਾਗ ਵੱਲੋਂ ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਤਹਿਤ ਪੂਰੇ ਪੰਜਾਬ ਵਿੱਚੋਂ ਇਸ ਜਲ ਮਹਿਲ (ਜਿਸਨੂੰ ਅਨਾਰਕਲੀ ਅਤੇ ਬਾਰਾਂਦਰੀ ਵਜੋਂ ਵੀ ਜਾਣਿਆ ਜਾਂਦਾ ਹੈ) ਦਾ ਸੁੰਦਰੀਕਰਨ ਕੀਤਾ ਜਾਵੇਗਾ। ਬੀਤੇ ਦਿਨੀਂ ਪੁਰਾਤੱਤਵ ਵਿਭਾਗ ਦੀ ਚੰਡੀਗੜ੍ਹ ਤੋਂ ਆਈ ਵਿਸ਼ੇਸ਼ ਟੀਮ ਵੱਲੋਂ ਸ਼ਮਸ਼ੇਰ ਖਾਨ ਦੇ ਮਕਬਰੇ ਹਜ਼ੀਰਾ, ਸ਼ਮਸ਼ੇਰ ਖਾਨ ਦੇ ਤਲਾਬ ਵਿੱਚ ਮਹਾਰਾਜਾ ਸ਼ੇਰ ਸਿੰਘ ਵੱਲੋਂ ਬਣਾਏ ਜਲ ਮਹਿਲ ਦਾ ਦੌਰਾ ਕੀਤਾ ਗਿਆ। ਇਸ ਟੀਮ ਵਿੱਚ ਸ੍ਰੀਮਤੀ ਕੇ.ਏ. ਕਾਬੂਈ, ਸੁਪਰਡੈਂਟ ਪੁਰਾਤੱਤਵ ਵਿਭਾਗ, ਸ੍ਰੀ ਅਰਖਿੱਤਾ ਪ੍ਰਧਾਨ, ਸਹਾਇਕ ਸੁਪਰਡੈਂਟ ਪੁਰਾਤੱਤਵ ਵਿਭਾਗ, ਸੁਨੀਲ ਕੁਮਾਰ ਸਰਵੇਅਰ ਗਰੇਡ-1, ਗੋਰਵ ਸੀਨੀਅਰ ਕੰਨਜਰਵੇਸ਼ਨ ਅਸਿਸਟੈਂਟ ਅੰਮ੍ਰਿਤਸਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਥਾਨਕ ਅਧਿਕਾਰੀ ਸ਼ਾਮਲ ਸਨ। ਇਸ ਮੌਕੇ ਪੁਰਾਤੱਤਵ ਵਿਭਾਗ ਦੀ ਚੰਡੀਗੜ੍ਹ ਤੋਂ ਆਈ ਟੀਮ ਦੇ ਅਧਿਕਾਰੀਆਂ ਨੇ ਦੱਸਿਆ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਪੂਰੇ ਪੰਜਾਬ ਵਿਚੋਂ ਜਲ ਮਹਿਲ (ਬਾਂਰਾਦਰੀ) ਸਮਾਰਕ ਬਟਾਲਾ ਦੀ ਚੋਣ ਕੀਤੀ ਗਈ ਹੈ ਅਤੇ ਇਸ ਅਮੀਰ ਵਿਰਾਸਤ ਨੂੰ ਸੰਭਾਲਣ ਦੇ ਨਾਲ ਇਸਦਾ ਨਵੀਨੀਕਰਨ ਕਰਕੇ ਇਸ ਤਲਾਬ ਵਿੱਚ ਪਾਣੀ ਭਰਕੇ ਇਸਨੂੰ 'ਝੀਲ' ਦਾ ਰੂਪ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਪੁਰਾਤੱਤਵ ਵਿਭਾਗ ਵੱਲੋਂ ਇਸ ਕਾਰਜ ਵਿੱਚ ਸੀਵਰੇਜ਼ ਬੋਰਡ, ਡਰੇਨਜ਼ ਵਿਭਾਗ, ਜੰਗਲਾਤ ਵਿਭਾਗ, ਨਗਰ ਨਿਗਮ ਬਟਾਲਾ ਸਮੇਤ ਹੋਰ ਸਬੰਧਤ ਵਿਭਾਗਾਂ ਕੋਲੋਂ ਵੀ ਸਹਿਯੋਗ ਲਿਆ ਜਾਵੇਗਾ। ਅਧਿਕਾਰੀ ਵੱਲੋਂ ਜਲ ਮਹਿਲ (Jal Mahal Batala) ਦੇ ਪ੍ਰੋਜੈਕਟ ਦੀ ਪੀ.ਪੀ.ਟੀ. ਵੀ ਤਿਆਰ ਕੀਤੀ ਗਈ ਹੈ ਜਿਸ ਅਨੁਸਾਰ ਤਲਾਬ ਨੂੰ ਪਾਣੀ ਨਾਲ ਭਰਿਆ ਜਾਵੇਗਾ ਅਤੇ ਤਲਾਬ ਵਿੱਚ ਜਲ ਮਹਿਲ ਤੱਕ ਪਹੁੰਚਣ ਲਈ ਇੱਕ ਪੁੱਲ ਬਣਾਇਆ ਜਾਵੇਗਾ। ਇਸ ਜਲ ਮਹਿਲ ਨੂੰ ਪਾਣੀ ਨਾਲ ਭਰਨ ਲਈ ਨਹਿਰੀ ਪਾਣੀ ਲਿਆਉਣ ਦੀ ਯੋਜਨਾ ਉੱਪਰ ਕੰਮ ਕੀਤਾ ਜਾ ਰਿਹਾ ਹੈ। ਉਮੀਦ ਕੀਤੀ ਜਾਣੀ ਚਾਹੀਦੀ ਹੈ ਕਿ ਭਾਰਤ ਸਰਕਾਰ ਵੱਲੋਂ ਇਸ ਪ੍ਰੋਜੈਕਟ ਨੂੰ ਜਲਦ ਸ਼ੁਰੂ ਕਰਕੇ ਮੁਕੰਮਲ ਕੀਤਾ ਜਾਵੇਗਾ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਬਟਾਲਾ ਸ਼ਹਿਰ ਦੇਸ਼-ਦੁਨੀਆਂ ਵਿੱਚ ਟੂਰਿਜ਼ਮ ਦੇ ਨਕਸ਼ੇ ਉੱਪਰ ਆ ਜਾਵੇਗਾ। ਜਲ ਨਾਲ ਭਰੇ ਤਲਾਬ ਵਿੱਚ ਮਹਾਰਾਜਾ ਸ਼ੇਰ ਸਿੰਘ ਦੀ ਬਾਰਾਂਦਰੀ ਇੱਕ ਸ਼ਾਨਦਾਰ ਨਜ਼ਾਰਾ ਪੇਸ਼ ਕਰੇਗੀ। ਇਸਦੇ ਨਾਲ ਹੀ ਬੇਰਿੰਗ ਕਾਲਜ ਸਥਿਤ ਮਹਾਰਾਜਾ ਸ਼ੇਰ ਸਿੰਘ ਪੈਲੇਸ ਦੀ ਵੀ ਸੁਣੀ ਜਾਵੇਗੀ। ਜਲ ਮਹਿਲ, ਸ਼ਮਸ਼ੇਰ ਖਾਨ ਦਾ ਮਕਬਰਾ, ਮਹਾਰਾਜਾ ਸ਼ੇਰ ਸਿੰਘ ਪੈਲੇਸ ਅਤੇ ਮਹਾਰਾਜਾ ਸ਼ੇਰ ਸਿੰਘ ਵੱਲੋਂ ਲਾਹੌਰ ਦੇ ਸ਼ਾਲੀਮਾਰ ਬਾਗ ਦੀ ਤਰਜ਼ `ਤੇ ਬਣਾਏ ਬਾਗ (ਜਿਸਨੂੰ ਅੱਜਕੱਲ ਸੁਭਾਸ਼ ਪਾਰਕ ਕਿਹਾ ਜਾਂਦਾ ਹੈ) ਦਾ ਇਹ ਪੂਰਾ ਇਲਾਕਾ ਹੀ ਦੇਖਣਯੋਗ ਹੋਵੇਗਾ। ਪਾਣੀ ਨਾਲ ਭਰੇ ਵੱਡੇ ਤਲਾਬ ਵਿੱਚ ਖੂਬਸੂਰਤ ਜਲ ਮਹਿਲ ਜਿਥੇ ਵਿਰਾਸਤ ਨੂੰ ਪਿਆਰ ਕਰਨ ਵਾਲਿਆਂ ਅਤੇ ਸੈਲਾਨੀਆਂ ਲਈ ਆਕਰਸ਼ਣ ਦਾ ਕੇਂਦਰ ਬਣੇਗਾ ਓਥੇ ਇਸ ਤਲਾਬ ਵਿੱਚ ਵਾਟਰ ਸਪੋਰਟਸ ਨੂੰ ਵੀ ਉਤਸ਼ਾਹਤ ਕੀਤਾ ਜਾ ਸਕੇਗਾ। ਜਲ ਮਹਿਲ ਦੇ ਆਸ-ਪਾਸ ਵਾਲੇ ਇਲਾਕੇ ਦੇ ਵਿਕਸਤ ਹੋਣ ਦੇ ਨਾਲ ਅਤੇ ਸ਼ਹਿਰ ਵਿੱਚ ਟੂਰਿਜ਼ਮ ਵੱਧਣ ਦੇ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ। ਉਮੀਦ ਹੈ ਕਿ ਜਲਦ ਹੀ ਇਹ ਪ੍ਰੋਜੈਕਟ ਮੁਕੰਮਲ ਹੋ ਕੇ ਬਟਾਲਾ ਸ਼ਹਿਰ ਦੀ ਮੁੜ ਸ਼ਾਨ ਬਣੇਗਾ। ਭਾਰਤ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਹੈ। The post ਜਲ ਮਹਿਲ ਬਟਾਲਾ ਦੀ ਸ਼ਾਨ ਮੁੜ ਹੋਵੇਗੀ ਬਹਾਲ, ਪੁਰਾਤੱਤਵ ਵਿਭਾਗ ਵੱਲੋਂ ਵੱਡੇ ਤਲਾਬ ਨੂੰ ਪਾਣੀ ਨਾਲ ਭਰਨ ਦੀ ਯੋਜਨਾ ਤਿਆਰ appeared first on TheUnmute.com - Punjabi News. Tags:
|
Maharashtra: ਰਾਏਗੜ੍ਹ 'ਚ ਸੜਕ ਤੋਂ ਉਤਰ ਕੇ ਖੱਡੇ 'ਚ ਡਿੱਗੀ ਬੱਸ, 12 ਜਣਿਆਂ ਦੀ ਮੌਤ Saturday 15 April 2023 06:57 AM UTC+00 | Tags: breaking-news khopoli mumbai-pune-highway news raigads-khopoli raigarh raigarh-accident raigarh-bus-accident raigarh-new shingroba-temple ਚੰਡੀਗੜ੍ਹ, 15 ਅਪ੍ਰੈਲ 2023: ਮਹਾਰਾਸ਼ਟਰ ਦੇ ਰਾਏਗੜ੍ਹ (Raigarh) ‘ਚ ਸ਼ਨੀਵਾਰ ਸਵੇਰੇ ਇਕ ਵੱਡਾ ਹਾਦਸਾ ਵਾਪਰ ਗਿਆ। ਇੱਥੋਂ ਦੇ ਖਪੋਲੀ ਇਲਾਕੇ ਵਿੱਚ ਇੱਕ ਬੱਸ ਸੜਕ ਤੋਂ ਉਤਰ ਕੇ ਖੱਡੇ ਵਿੱਚ ਜਾ ਡਿੱਗੀ। ਇਸ ਹਾਦਸੇ ‘ਚ 12 ਜਣਿਆਂ ਦੀ ਮੌਤ ਹੋ ਗਈ ਹੈ, ਜਦਕਿ 25 ਤੋਂ ਵੱਧ ਜ਼ਖਮੀ ਹੋ ਗਏ ਹਨ। ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਨੇ ਬੱShingroba templeਸ ‘ਚ ਸਵਾਰ ਯਾਤਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਦੱਸਿਆ ਗਿਆ ਹੈ ਕਿ ਬਚਾਅ ਕਾਰਜ ਜਾਰੀ ਹੈ। ਪੁਲਿਸ ਮੁਤਾਬਕ ਇਹ ਨਿੱਜੀ ਬੱਸ ਪੁਣੇ ਤੋਂ ਮੁੰਬਈ ਜਾ ਰਹੀ ਸੀ। ਮੁੰਬਈ-ਪੁਣੇ ਹਾਈਵੇਅ ‘ਤੇ ਸ਼ਿੰਗਰੋਬਾ ਮੰਦਿਰ ਨੇੜੇ ਇਹ ਕੰਟਰੋਲ ਗੁਆ ਬੈਠੀ ਅਤੇ ਸੜਕ ਤੋਂ ਦੂਰ ਖੱਡੇ ‘ਚ ਜਾ ਡਿੱਗੀ। ਬੱਸ ਵਿੱਚ 40 ਦੇ ਕਰੀਬ ਸਵਾਰੀਆਂ ਸਨ। ਬਚਾਅ ਕਰਮਚਾਰੀ ਸਾਰੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲਾਂ ‘ਚ ਪਹੁੰਚਾਇਆ ਜਾ ਰਿਹਾ ਹੈ | The post Maharashtra: ਰਾਏਗੜ੍ਹ ‘ਚ ਸੜਕ ਤੋਂ ਉਤਰ ਕੇ ਖੱਡੇ ‘ਚ ਡਿੱਗੀ ਬੱਸ, 12 ਜਣਿਆਂ ਦੀ ਮੌਤ appeared first on TheUnmute.com - Punjabi News. Tags:
|
IPL 2023: ਸਨਰਾਈਜ਼ਰਜ਼ ਹੈਦਰਾਬਾਦ ਦੇ ਬੱਲੇਬਾਜ਼ ਹੈਰੀ ਬਰੂਕ ਦਾ ਭਾਰਤੀ ਪ੍ਰਸ਼ੰਸਕਾਂ ਬਾਰੇ ਬੇਤੁਕਾ ਬਿਆਨ Saturday 15 April 2023 07:08 AM UTC+00 | Tags: breaking-news cricket-news harry-brook ipl-2023 ipl-news news sports-news sunrisers-hyderabad the-unmute-breaking-news the-unmute-punjabi-news ਚੰਡੀਗੜ੍ਹ, 15 ਅਪ੍ਰੈਲ 2023: ਆਈਪੀਐਲ 2023 ਦੇ 19ਵੇਂ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 23 ਦੌੜਾਂ ਨਾਲ ਹਰਾਇਆ। ਹੈਦਰਾਬਾਦ ਦੀ ਇਸ ਸੀਜ਼ਨ ਵਿੱਚ ਚਾਰ ਮੈਚਾਂ ਵਿੱਚ ਇਹ ਦੂਜੀ ਜਿੱਤ ਸੀ। ਇਸ ਨਾਲ ਹੈਦਰਾਬਾਦ ਅੰਕ ਸੂਚੀ ‘ਚ ਸੱਤਵੇਂ ਸਥਾਨ ‘ਤੇ ਪਹੁੰਚ ਗਿਆ ਹੈ। ਹੈਦਰਾਬਾਦ ਦੀ ਜਿੱਤ ਦੇ ਹੀਰੋ ਇੰਗਲੈਂਡ ਦੇ ਬੱਲੇਬਾਜ਼ ਹੈਰੀ ਬਰੂਕ (Harry Brook) ਰਹੇ। ਉਨਾਂ ਨੇ 55 ਗੇਂਦਾਂ ਵਿੱਚ ਨਾਬਾਦ 100 ਦੌੜਾਂ ਬਣਾਈਆਂ। ਆਪਣੀ ਪਾਰੀ ਵਿੱਚ ਬਰੁਕ ਨੇ 181.82 ਦੀ ਸਟ੍ਰਾਈਕ ਰੇਟ ਨਾਲ 12 ਚੌਕੇ ਅਤੇ ਤਿੰਨ ਛੱਕੇ ਜੜੇ। ਇਹ ਇਸ ਸੀਜ਼ਨ ਦਾ ਪਹਿਲਾ ਸੈਂਕੜਾ ਵੀ ਹੈ। ਉਸ ਦੇ ਸੈਂਕੜੇ ਤੋਂ ਬਾਅਦ ਦੁਨੀਆ ਭਰ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ ‘ਤੇ ਉਸ ਦੀ ਤਾਰੀਫ ਕਰ ਰਹੇ ਹਨ। ਇਨ੍ਹਾਂ ‘ਚ ਭਾਰਤੀ ਪ੍ਰਸ਼ੰਸਕ ਵੀ ਸ਼ਾਮਲ ਹਨ। ਹਾਲਾਂਕਿ ਮੈਚ ਤੋਂ ਬਾਅਦ ਬਰੁਕ ਨੇ ਅਜਿਹਾ ਬਿਆਨ ਦਿੱਤਾ ਜਿਸ ਨਾਲ ਭਾਰਤੀ ਪ੍ਰਸ਼ੰਸਕਾਂ ਨੂੰ ਗੁੱਸਾ ਆ ਗਿਆ। ਦਰਅਸਲ, ਹੈਰੀ ਬਰੂਕ (Harry Brook) ਨੂੰ ‘ਪਲੇਅਰ ਆਫ ਦਿ ਮੈਚ’ ਚੁਣਿਆ ਗਿਆ। ਜਦੋਂ ਉਹ ਐਵਾਰਡ ਲੈਣ ਆਏ ਤਾਂ ਉਨ੍ਹਾਂ ਨੇ ਭਾਰਤੀ ਪ੍ਰਸ਼ੰਸਕਾਂ ਬਾਰੇ ਬੇਤੁਕਾ ਬਿਆਨ ਦਿੱਤਾ। ਹੈਰੀ ਨੇ ਕਿਹਾ – ਅੱਜ ਦੇ ਮੈਚ ਵਿੱਚ ਦਰਸ਼ਕ ਸ਼ਾਨਦਾਰ ਸਨ। ਮੈਂ ਆਨੰਦ ਮਾਣਿਆ ਮੈਂ ਆਪਣੇ ਆਪ ‘ਤੇ ਥੋੜ੍ਹਾ ਦਬਾਅ ਪਾ ਰਿਹਾ ਸੀ। ਜਦੋਂ ਤੁਸੀਂ ਸੋਸ਼ਲ ਮੀਡੀਆ ‘ਤੇ ਜਾਂਦੇ ਹੋ ਤਾਂ ਕੁਝ ਲੋਕ ਤੁਹਾਡੇ ਬਾਰੇ ਬੁਰਾ-ਭਲਾ ਕਹਿੰਦੇ ਹਨ। ਅੱਜ ਬਹੁਤ ਸਾਰੇ ਭਾਰਤੀ ਪ੍ਰਸ਼ੰਸਕ ਹੋਣਗੇ ਜੋ ਮੈਨੂੰ ਕਹਿਣਗੇ ਕਿ ਤੁਸੀਂ ਬਹੁਤ ਵਧੀਆ ਕੰਮ ਕੀਤਾ ਹੈ। ਹਾਲਾਂਕਿ, ਕੁਝ ਦਿਨ ਪਹਿਲਾਂ ਅਜਿਹਾ ਨਹੀਂ ਸੀ । ਸੱਚ ਕਹਾਂ ਤਾਂ ਮੈਂ ਖੁਸ਼ ਹਾਂ ਕਿ ਮੈਂ ਉਨ੍ਹਾਂ ਨੂੰ ਚੁੱਪ ਕਰਵਾ ਦਿੱਤਾ। ਹੈਰੀ ਨੇ ਕਿਹਾ ਕਿ ਅੱਜ ਦੀ ਰਾਤ ਖਾਸ ਸੀ। ਸ਼ੁਕਰ ਹੈ ਕਿ ਅਸੀਂ ਮੈਚ ਜਿੱਤ ਗਏ। ਵਿਚਕਾਰ ਕੁਝ ਦਬਾਅ ਸੀ। ਬਹੁਤ ਸਾਰੇ ਲੋਕ ਕਹਿੰਦੇ ਹਨ ਕਿ ਟੀ-20 ਵਿੱਚ ਓਪਨਿੰਗ ਸਭ ਤੋਂ ਵਧੀਆ ਹੈ। ਮੈਂ ਕਿਤੇ ਵੀ ਬੱਲੇਬਾਜ਼ੀ ਕਰਕੇ ਖੁਸ਼ ਹਾਂ। ਮੈਨੂੰ ਪੰਜਵੇਂ ਨੰਬਰ ‘ਤੇ ਬੱਲੇਬਾਜ਼ੀ ਕਰਕੇ ਕਾਫੀ ਸਫਲਤਾ ਮਿਲੀ ਹੈ। ਉੱਥੇ ਹੀ ਮੈਂ ਆਪਣਾ ਨਾਮ ਰੱਖਿਆ ਹੈ। ਮੇਰੇ ਚਾਰ ਟੈਸਟ ਸੈਂਕੜੇ ਇਸ ਗੱਲ ਦੀ ਗਵਾਹੀ ਹਨ। ਇਸ ਦੇ ਨਾਲ ਹੀ ਹੈਦਰਾਬਾਦ ਦੇ ਕਪਤਾਨ ਈਡਨ ਮਾਰਕਰਮ ਨੇ ਵੀ ਹੈਰੀ ਬਰੂਕ ਦੀ ਤਾਰੀਫ ਕੀਤੀ। The post IPL 2023: ਸਨਰਾਈਜ਼ਰਜ਼ ਹੈਦਰਾਬਾਦ ਦੇ ਬੱਲੇਬਾਜ਼ ਹੈਰੀ ਬਰੂਕ ਦਾ ਭਾਰਤੀ ਪ੍ਰਸ਼ੰਸਕਾਂ ਬਾਰੇ ਬੇਤੁਕਾ ਬਿਆਨ appeared first on TheUnmute.com - Punjabi News. Tags:
|
ਜਾਪਾਨ PM ਫੂਮਿਓ ਕਿਸ਼ਿਦਾ 'ਤੇ ਹੋਇਆ ਹਮਲਾ, ਸ਼ੱਕੀ ਹਮਲਾਵਰ ਨੇ ਸੁੱਟਿਆ ਸਮੋਕ ਬੰਬ Saturday 15 April 2023 07:25 AM UTC+00 | Tags: breaking-news fumio-kishida japan japan-news japan-pm news pm pm-fumio-kishida ਚੰਡੀਗੜ੍ਹ, 15 ਅਪ੍ਰੈਲ 2023: ਜਾਪਾਨ (Japan) ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ‘ਤੇ ਸ਼ਨੀਵਾਰ ਸਵੇਰੇ ਇਕ ਵਿਅਕਤੀ ਨੇ ਸਮੋਕ ਬੰਬ (ਧੂੰਏਂ ਵਾਲਾ ਬੰਬ) ਸੁੱਟ ਦਿੱਤਾ। ਜਾਪਾਨ ਟਾਈਮਜ਼ ਮੁਤਾਬਕ ਕਿਸ਼ਿਦਾ ਵਾਕਾਯਾਮਾ ਸ਼ਹਿਰ ‘ਚ ਇਕ ਚੋਣ ਰੈਲੀ ‘ਚ ਭਾਸ਼ਣ ਦੇਣ ਪਹੁੰਚੇ ਸਨ। ਇਸ ਦੌਰਾਨ ਧਮਾਕੇ ਕਾਰਨ ਹਫੜਾ-ਦਫੜੀ ਮਚ ਗਈ। ਸੁਰੱਖਿਆ ਬਲਾਂ ਨੇ ਤੁਰੰਤ ਪ੍ਰਧਾਨ ਮੰਤਰੀ ਨੂੰ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਇਸ ਤੋਂ ਥੋੜ੍ਹੀ ਦੇਰ ਬਾਅਦ, ਸ਼ੱਕੀ ਹਮਲਾਵਰ ਨੂੰ ਫੜ ਲਿਆ ਗਿਆ। ਘਟਨਾ ਦੀਆਂ ਕੁਝ ਫੋਟੋਆਂ-ਵੀਡੀਓ ਸਾਹਮਣੇ ਆਈਆਂ ਹਨ। ਇਨ੍ਹਾਂ ‘ਚ ਸੁਰੱਖਿਆ ਕਰਮਚਾਰੀ ਸ਼ੱਕੀ ਹਮਲਾਵਰ ਨੂੰ ਫੜਦੇ ਨਜ਼ਰ ਆ ਰਹੇ ਹਨ। ਕੁਝ ਸਮੇਂ ਬਾਅਦ ਜਾਪਾਨ (Japan) ਦੇ ਪੀਐਮ ਕਿਸ਼ਿਦਾ ਨੇ ਆਪਣਾ ਭਾਸ਼ਣ ਪੂਰਾ ਕੀਤਾ। ਪਿਛਲੇ ਸਾਲ 8 ਜੁਲਾਈ ਨੂੰ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦਾ ਇੱਕ ਚੋਣ ਰੈਲੀ ਦੌਰਾਨ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਫਿਲਹਾਲ ਪੁਲਿਸ ਨੇ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਹੀ ਪਤਾ ਚੱਲ ਸਕੇਗਾ ਕਿ ਉਹ ਕੌਣ ਹੈ ਅਤੇ ਉਸ ਨੇ ਹਮਲਾ ਕਿਉਂ ਕੀਤਾ। The post ਜਾਪਾਨ PM ਫੂਮਿਓ ਕਿਸ਼ਿਦਾ ‘ਤੇ ਹੋਇਆ ਹਮਲਾ, ਸ਼ੱਕੀ ਹਮਲਾਵਰ ਨੇ ਸੁੱਟਿਆ ਸਮੋਕ ਬੰਬ appeared first on TheUnmute.com - Punjabi News. Tags:
|
ਨਾ ਨੌਕਰੀ, ਨਾ ਕਾਰੋਬਾਰ, ਪਹਿਲੀ ਵਾਰ ਚੋਣ ਲੜ ਰਹੀ ਇਸ ਮਹਿਲਾ ਉਮੀਦਵਾਰ ਕੋਲ ਹੈ 1600 ਕਰੋੜ ਦੀ ਜਾਇਦਾਦ Saturday 15 April 2023 09:22 AM UTC+00 | Tags: breaking-news chikpet-constituency karnataka news shazia-tarannum ਚੰਡੀਗੜ੍ਹ, 15 ਅਪ੍ਰੈਲ 2023: ਕਰਨਾਟਕ ਵਿਧਾਨ ਸਭਾ ਚੋਣਾਂ ਲਈ 10 ਮਈ ਨੂੰ ਵੋਟਿੰਗ ਹੋਣੀ ਹੈ। ਵੀਰਵਾਰ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਰਹੇ ਹਨ। ਨਾਮਜ਼ਦਗੀ ਦੇ ਪਹਿਲੇ ਦਿਨ ਅਜਿਹੇ ਉਮੀਦਵਾਰ ਨੇ ਭਰਿਆ ਫਾਰਮ, ਜਿਸ ਦਾ ਫਾਰਮ ਦੇਖ ਕੇ ਸਾਰਿਆਂ ਦੀਆਂ ਅੱਖਾਂ ਖੁੱਲ੍ਹੀਆਂ ਰਹਿ ਗਈਆਂ। ਚਿਕਪੇਟ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕਰਨ ਵਾਲੀ ਇੱਕ ਔਰਤ ਨੇ ਆਪਣੀ ਜਾਇਦਾਦ ਦਾ ਐਲਾਨ ਕੀਤਾ ਹੈ। ਇਸ ਉਮੀਦਵਾਰ ਔਰਤ ਕੋਲ 100 ਜਾਂ 200 ਕਰੋੜ ਦੀ ਨਹੀਂ, ਸਗੋਂ 1622 ਕਰੋੜ ਰੁਪਏ ਦੀ ਮਾਲਕ ਹੈ। ਤੁਹਾਨੂੰ ਇਹ ਜਾਣ ਕੇ ਹੋਰ ਵੀ ਹੈਰਾਨੀ ਹੋਵੇਗੀ ਕਿ ਇਹ ਮਹਿਲਾ ਉਮੀਦਵਾਰ ਨਾ ਤਾਂ ਕੋਈ ਕਾਰੋਬਾਰੀ ਹੈ ਅਤੇ ਨਾ ਹੀ ਕੋਈ ਨੌਕਰੀ ਕਰਦੀ ਹੈ। ਉਸਦਾ ਨਾਮ ਸ਼ਾਜ਼ੀਆ ਤਰੰਨੁਮ (Shazia Tarannum) ਹੈ। 37 ਸਾਲਾ ਸ਼ਾਜ਼ੀਆ ਘਰੇਲੂ ਔਰਤ ਹੈ। ਸ਼ਾਜ਼ੀਆ ਤਰੰਨੁਮ ਕਾਂਗਰਸ ਨੇਤਾ ਯੂਸਫ ਸ਼ਰੀਫ ਉਰਫ ਕੇਜੀਐਫ ਬਾਬੂ ਦੀ ਪਤਨੀ ਹੈ। ਫਿਲਹਾਲ ਯੂਸਫ ਕਾਂਗਰਸ ਤੋਂ ਟਿਕਟ ਨਾ ਮਿਲਣ ਕਾਰਨ ਭੜਕ ਰਹੇ ਹਨ। 37 ਸਾਲਾ ਸ਼ਾਜ਼ੀਆ ਤਰੰਨੁਮ (Shazia Tarannum) ਕਰਨਾਟਕ ਵਿਧਾਨ ਸਭਾ ਚੋਣਾਂ ਲੜਨ ਵਾਲੀ ਸ਼ਾਇਦ ਸਭ ਤੋਂ ਅਮੀਰ ਉਮੀਦਵਾਰ ਹੋਵੇਗੀ। ਉਸਨੇ ਕਰਨਾਟਕ ਦੇ ਸਿਹਤ ਮੰਤਰੀ ਕੇ ਸੁਧਾਕਰ ਅਤੇ ਉਦਯੋਗ ਮੰਤਰੀ ਮੁਰੁਗੇਸ਼ ਨਿਰਾਨੀ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਕੇ ਸੁਧਾਕਰ ਨੇ ਚਿਕਬੱਲਾਪੁਰ ਅਤੇ ਮੁਰੁਗੇਸ਼ ਨੇ ਬਾਗਲਕੋਟ ਜ਼ਿਲ੍ਹੇ ਦੇ ਬਿਲਗੀ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਸ਼ਾਜ਼ੀਆ ਤਰੰਨੁਮ ਨੇ ਸਿਰਫ਼ 7ਵੀਂ ਜਮਾਤ ਤੱਕ ਪੜ੍ਹਾਈ ਕੀਤੀ ਹੈ। ਉਹ ਇੱਕ ਘਰੇਲੂ ਔਰਤ ਹੈ। ਉਸ ਨੇ ਦੱਸਿਆ, ’ਮੈਂ’ਤੁਸੀਂ ਆਪਣੇ ਪਤੀ ਦੇ ਕਹਿਣ ‘ਤੇ ਪੇਪਰ ਭਰਿਆ ਸੀ। ਮੇਰੇ ਨਾਲ ਮੇਰੇ ਪਤੀ ਅਤੇ ਸੈਂਕੜੇ ਸਮਰਥਕ ਹਨ। ਉਹ ਚਾਹੁੰਦੇ ਸਨ ਕਿ ਮੈਂ ਚੋਣ ਲੜਾਂ, ਇਸ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਹਾਲਾਂਕਿ, ਸ਼ਾਜ਼ੀਆ ਦੇ ਬਾਹਰ ਹੋਣ ਦੀ ਸੰਭਾਵਨਾ ਹੈ ਕਿਉਂਕਿ ਬਾਬੂ ਉਸੇ ਸੀਟ ਤੋਂ ਚੋਣ ਲੜਨਾ ਚਾਹੁੰਦੇ ਹਨ ਅਤੇ ਕਾਂਗਰਸ ਦੇ ਉੱਚ ਨੇਤਾਵਾਂ ਦੇ ਸੱਦੇ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਵੱਲੋਂ ਕੀਤੇ ਕਈ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾ ਕੇ ਸਾਲਾਂ ਤੋਂ ਇਸ ਖੇਤਰ ਦੇ ਲੋਕਾਂ ਲਈ ਕੰਮ ਕਰ ਰਹੇ ਹਨ। The post ਨਾ ਨੌਕਰੀ, ਨਾ ਕਾਰੋਬਾਰ, ਪਹਿਲੀ ਵਾਰ ਚੋਣ ਲੜ ਰਹੀ ਇਸ ਮਹਿਲਾ ਉਮੀਦਵਾਰ ਕੋਲ ਹੈ 1600 ਕਰੋੜ ਦੀ ਜਾਇਦਾਦ appeared first on TheUnmute.com - Punjabi News. Tags:
|
ਪੱਤਰਕਾਰ ਜਗਤਾਰ ਸਿੰਘ ਭੁੱਲਰ ਦੀ ਨਵੀਂ ਪੁਸਤਕ "ਖ਼ਾਕੀ, ਖਾੜਕੂ ਤੇ ਕਲਮ-ਕਾਲੇ ਦੌਰ ਦੀ ਦਾਸਤਾਨ" 18 ਅਪ੍ਰੈਲ ਨੂੰ ਹੋਵੇਗੀ ਲੋਕ ਅਰਪਣ Saturday 15 April 2023 09:31 AM UTC+00 | Tags: 18 breaking-news chandigarh-press-club journalist-jagtar-singh-bhullar kale-daur-di-dastan khadku-te-kalam khaki news ਚੰਡੀਗੜ੍ਹ, 15 ਅਪ੍ਰੈਲ 2023: ਪੱਤਰਕਾਰ ਜਗਤਾਰ ਸਿੰਘ ਭੁੱਲਰ (Jagtar Singh Bhullar) ਦੀ ਚੌਥੀ ਕਿਤਾਬ " ਖ਼ਾਕੀ, ਖਾੜਕੂ ਤੇ ਕਲਮ-ਕਾਲੇ ਦੌਰ ਦੀ ਦਾਸਤਾਨ " 18 ਅਪ੍ਰੈਲ ਨੂੰ ਹੋਵੇਗੀ ਲੋਕ ਅਰਪਣ ਹੋਵੇਗੀ। ਇਹ ਕਿਤਾਬ ਉਨ੍ਹਾਂ ਪੱਤਰਕਾਰਾਂ ਦੀਆਂ ਹੱਡਬੀਤੀਆਂ ਦੇ ਅਧਾਰਿਤ ਹੈ ਜਿਹਨਾਂ ਨੇ ਸਾਲ 1978 ਤੋਂ ਲੈਕੇ ਕਰੀਬ 1995 ਤੱਕ ਪੰਜਾਬ ਦੇ ਵੱਖ ਜਿਲ੍ਹਿਆ ਖਾਸ ਕਰਕੇ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਮੋਗਾ ਅਤੇ ਚੰਡੀਗੜ੍ਹ ਰਹਿਕੇ ਪੰਜਾਬ ਦੇ ਉਸ ਦੌਰ ਨੂੰ ਕਵਰ ਕੀਤਾ ਹੈ , ਜਿਸ ਦੌਰ ਦੀ ਕਦੇ ਪੰਜਾਬ ਨੇ ਤਵੱਕੋਂ ਨੇ ਰੱਖੀ ਸੀ। ਇਸ ਦੌਰ ਨੇ ਪੰਜਾਬ ਦਾ ਰਾਜਸੀ, ਸਮਾਜਿਕ ਤੇ ਆਰਥਿਕ ਪੱਖੋਂ ਬਹੁਤ ਨੁਕਸਾਨ ਕੀਤਾ ਹੈ। ਇਸ ਕਿਤਾਬ ਵਿਚ ਪੰਜਾਬ ਦੇ 25 ਨਾਮੀ ਪੱਤਰਕਾਰਾਂ ਦੀ ਪੱਤਰਕਾਰੀ ਦੇ ਨਾਲ ਨਾਲ ਉਨ੍ਹਾਂ ਦੀ ਬਹਾਦੁਰੀ, ਸਮਾਜ ਪ੍ਰਤੀ ਵਫ਼ਾਦਾਰੀ, ਪਰਿਵਾਰ ਅਦਾਰੇ ਅਤੇ ਹਰ ਤਰ੍ਹਾਂ ਦੇ ਦਬਾਓ ਤਹਿਤ ਨਿਭਾਏ ਰੋਲ ਨੂੰ ਲੈਕੇ ਬਹੁਤ ਕੁਝ ਪੜ੍ਹਨ ਨੂੰ ਮਿਲੇਗਾ। ਉਨ੍ਹਾਂ ਦੇ ਤਜ਼ੁਰਬੇ , ਕੌੜੇ ਸੱਚ ਅਤੇ ਪੰਜਾਬ ਨਾਲ ਕੀ ਕੁਝ ਹੋਇਆ ਆਦਿ ਕਹਾਣੀਆਂ ਨੂੰ ਕਿਤਾਬ ਦਾ ਹਿੱਸਾ ਬਣਾਇਆ ਗਿਆ ਹੈ। ਉਸ ਦੌਰ ਵਿੱਚ ਕਿੰਨੀ ਔਖੀ ਪੱਤਰਕਾਰੀ ਸੀ ਅੱਜ ਦੇ ਪੱਤਰਕਾਰ ਨਾ ਹੀ ਸੋਚ ਸਕਦੇ ਹਨ ਅਤੇ ਨਾ ਹੀ ਅੰਦਾਜ਼ਾ ਲਗਾ ਸਕਦੇ ਹਨ । ਸਵੇਰ ਤੋਂ ਲੈਕੇ ਰਾਤ ਤੱਕ ਅਤੇ ਫਿਰ ਸੱਜਰੀ ਸਵੇਰ ਤੱਕ ਹੀ ਇਹੀ ਡਰ ਲੱਗਾ ਰਹਿੰਦਾ ਸੀ ਕਿ ਅੱਜ ਕੀਤੇ ਆਪ ਹੀ ਨਾ ਕਿਸੇ ਬੇਗਾਨੀ ਜਾਂ ਫਿਰ ਆਪਣੀ ਹੀ ਅਖ਼ਬਾਰ ਦੀ ਸੁਰਖੀ ਨਾ ਬਣ ਜਾਈਏ। ਖ਼ਬਰ ਵਿਚ ਖੜਾਕੂ ਧਿਰ ਦੇ ਪੂਰੇ ਨਾਮ ਨਾ ਛਾਪੇ ਗਏ ਤਾਂ ਸਵੇਰ ਨੂੰ ਉਸ ਧਿਰ ਦੀ ਧਮਕੀ ਅਤੇ ਅਗਰ ਪੁਲਿਸ ਦੇ ਝੂਠੇ ਮੁਕਾਬਲੇ ਨੂੰ ਲੈਕੇ ਖਬਰ ਛੱਪ ਗਈ ਤਾਂ ਫਿਰ ਸਰਕਾਰ ਦੀ ਧਮਕੀ ਪੱਕੀ ਹੁੰਦੀ ਸੀ । ਘਰਾਂ ਵਿੱਚ ਖਾੜਕੂਆਂ ਦੇ ਪ੍ਰੈੱਸ ਨੋਟ ਅਤੇ ਫਿਰ ਪੁਲਿਸ ਦਾ ਡਰਾਵਾ ਆਦਿ ਜਿੰਦਗੀ ਦਾ ਹਿੱਸਾ ਬਣ ਚੁੱਕਾ ਸੀ । ਇਸ ਬੇਲੋੜੀ ਜੰਗ ਵਿਚ ਜਿੱਥੇ ਸਮਾਜ ਪਿਸ ਰਿਹਾ ਸੀ ਉਥੇ ਪੱਤਰਕਾਰਾਂ ਦਾ ਵੀ ਪਿਸਨਾ ਲਾਜ਼ਮੀ ਸੀ । ਇਸ ਬੇਲੋੜੀ ਲੜਾਈ ਦੌਰਾਨ ਕਈ ਕਲਮਾਂ ਵੀ ਕੁਰਬਾਨ ਹੋਈਆਂ ਹਨ। ਇਸ ਕਿਤਾਬ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੌਮੀ ਘੱਟ ਗਿਣਤੀਆਂ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ , ਸੀਪੀਐਮ ਦੇ ਸੂਬਾ ਸਕੱਤਰ ਕਮਾਰੇਡ ਸੁਖਵਿੰਦਰ ਸਿੰਘ ਸੇਖੋਂ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਓ ਐਸ ਡੀ ਮਨਜੀਤ ਸਿੰਘ ਸਿੱਧੂ ਲੋਕ ਅਰਪਣ ਕਰਨਗੇ ਜਦਕਿ ਇਸ ਕਿਤਾਬ 'ਤੇ ਰਮੇਸ਼ ਵਿਨਾਇਕ ਕਾਰਜਕਾਰੀ ਸੰਪਦਾਕ ਹਿੰਦੋਸਤਾਨ ਟਾਈਮਜ਼, ਬਲਜੀਤ ਸਿੰਘ ਬੱਲੀ ਮੁੱਖ ਸੰਪਾਦਕ ਬਾਬੂਸ਼ਾਹੀ, ਸੀਨੀਅਰ ਪੱਤਰਕਾਰ ਤੇ ਲੇਖਕ ਜਗਤਾਰ ਸਿੰਘ ਅਤੇ ਸਰਬਜੀਤ ਪੰਧੇਰ ਵਿਚਾਰ ਰੱਖਣਗੇ। ਚੰਡੀਗੜ੍ਹ ਪ੍ਰੈਸ ਕਲੱਬ ਵਿਖੇ 18 ਅਪ੍ਰੈਲ ਨੂੰ ਸਵੇਰੇ ਸਵੇਰੇ ਸਾਢੇ 10 ਵਜੇ ਲੋਕ ਅਰਪਣ ਕੀਤੀ ਜਾਵੇਗੀ। ਜਗਤਾਰ ਸਿੰਘ ਭੁੱਲਰ ਦੀ ਇਸ ਤੋਂ ਪਹਿਲਾਂ ਕਹਾਣੀ ਸੰਗ੍ਰਹਿ ਦਹਿਸ਼ਤ ਦੇ ਪਰਛਾਵੇਂ, ਵਾਰਤਕ ਪੁਸਤਕ ਪ੍ਰੈਸ ਰੂਮ ਤੇ ਖੋਜ਼ ਅਧਾਰਿਤ ਕਿਤਾਬ " ਪੰਜਾਬ ਸਿਆਂ ਮੈਂ ਚੰਡੀਗੜ੍ਹ ਬੋਲਦਾਂ " ਪਾਠਕਾਂ ਦੀ ਕਚਹਿਰੀ ਵਿੱਚ ਪੇਸ਼ ਹੋ ਚੁੱਕੀਆਂ ਹਨ। The post ਪੱਤਰਕਾਰ ਜਗਤਾਰ ਸਿੰਘ ਭੁੱਲਰ ਦੀ ਨਵੀਂ ਪੁਸਤਕ “ਖ਼ਾਕੀ, ਖਾੜਕੂ ਤੇ ਕਲਮ-ਕਾਲੇ ਦੌਰ ਦੀ ਦਾਸਤਾਨ” 18 ਅਪ੍ਰੈਲ ਨੂੰ ਹੋਵੇਗੀ ਲੋਕ ਅਰਪਣ appeared first on TheUnmute.com - Punjabi News. Tags:
|
ਵਿਸ਼ਵ ਬੈਂਕ ਦੇ ਪ੍ਰੋਗਰਾਮ 'ਚ PM ਮੋਦੀ ਨੇ ਕਿਹਾ- ਜਲਵਾਯੂ ਪਰਿਵਰਤਨ ਦੀ ਲੜਾਈ ਕਾਨਫਰੰਸ ਟੇਬਲ ਤੋਂ ਨਹੀਂ ਲੜੀ ਜਾ ਸਕਦੀ Saturday 15 April 2023 09:43 AM UTC+00 | Tags: ajay-banga breaking-news climate-change climate-change-news india-news news world-bank world-bank-program ਚੰਡੀਗੜ੍ਹ, 15 ਅਪ੍ਰੈਲ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਵਿਸ਼ਵ ਬੈਂਕ ਦੇ ਪ੍ਰੋਗਰਾਮ ‘ਚ ਜਲਵਾਯੂ ਪਰਿਵਰਤਨ (Climate Change) ‘ਤੇ ਸੰਦੇਸ਼ ਦਿੱਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਲਵਾਯੂ ਤਬਦੀਲੀ ਦੀ ਲੜਾਈ ਕਾਨਫਰੰਸ ਟੇਬਲ ਤੋਂ ਨਹੀਂ ਲੜੀ ਜਾ ਸਕਦੀ। ਇਸ ਬਾਰੇ ਚਰਚਾ ਲੋਕਾਂ ਦੇ ਘਰਾਂ ਵਿੱਚ ਡਿਨਰ ਟੇਬਲ ਤੱਕ ਲੈ ਕੇ ਜਾਣੀ ਹੈ। ਉਨ੍ਹਾਂ ਨੇ ਸਾਰੇ ਲੋਕਾਂ ਨੂੰ ਜਲਵਾਯੂ ਪਰਿਵਰਤਨ ਵਿਰੁੱਧ ਲੜਾਈ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਜਲਵਾਯੂ ਪਰਿਵਰਤਨ (Climate Change)’ਤੇ ਵਿਸ਼ਵ ਬੈਂਕ ਦੀ ਚਰਚਾ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ‘ਜੀਵਨ’ ਮਿਸ਼ਨ ਨੂੰ ਅਪਣਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਸਾਨੂੰ ਆਪਣੀ ਜੀਵਨ ਸ਼ੈਲੀ ਨੂੰ ਬਦਲਣਾ ਪਵੇਗਾ। ਨਾ ਸਿਰਫ਼ ਸਰਕਾਰਾਂ ਸਗੋਂ ਲੋਕ ਵੀ ਜਲਵਾਯੂ ਪਰਿਵਰਤਨ ਵਿਰੁੱਧ ਲੜਾਈ ਵਿੱਚ ਆਪਣੀ ਭੂਮਿਕਾ ਨਿਭਾ ਸਕਦੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਅਸੀਂ 'ਜੀਵਨ' ਮਿਸ਼ਨ ਤਹਿਤ ਐਲਈਡੀ ਦੀ ਵਰਤੋਂ ਕਰਕੇ 39 ਮਿਲੀਅਨ ਟਨ ਕਾਰਬਨ ਨਿਕਾਸੀ ਨੂੰ ਰੋਕ ਸਕਦੇ ਹਾਂ। ਕੁਦਰਤੀ ਖੇਤੀ, ਰਹਿੰਦ-ਖੂੰਹਦ ਨੂੰ ਘਟਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾ ਕੇ 22 ਬਿਲੀਅਨ ਯੂਨਿਟ ਊਰਜਾ ਦੀ ਬਚਤ ਕੀਤੀ ਜਾ ਸਕਦੀ ਹੈ। ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਜਲਵਾਯੂ ਵਿੱਤ ਨੂੰ 26% ਤੋਂ ਵਧਾ ਕੇ 35% ਕਰਨ ਜਾ ਰਿਹਾ ਹੈ। ਭਾਰਤੀ ਮੂਲ ਦੇ ਅਜੇ ਬੰਗਾ ਵਿਸ਼ਵ ਬੈਂਕ ਦੇ ਪ੍ਰਧਾਨ ਬਣਨ ਵਾਲੇ ਹਨ। ਉਨ੍ਹਾਂ ਦੇ ਸਾਹਮਣੇ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਦੇਸ਼ਾਂ ਨੂੰ ਫੰਡ ਮੁਹੱਈਆ ਕਰਵਾਉਣ ਦੀ ਵੱਡੀ ਚੁਣੌਤੀ ਹੈ। ਵਿਦੇਸ਼ ਨੀਤੀ ਦੀ ਰਿਪੋਰਟ ਅਨੁਸਾਰ ਅਮਰੀਕਾ ਵਰਗੇ ਵਿਕਸਤ ਦੇਸ਼ ਵਿਸ਼ਵ ਬੈਂਕ ਦੇ ਫੰਡਾਂ ਨੂੰ ਜਲਵਾਯੂ ਪਰਿਵਰਤਨ ਵੱਲ ਮੋੜਨ ਦੀ ਮੰਗ ਕਰ ਰਹੇ ਹਨ, ਜਦੋਂ ਕਿ ਵਿਕਾਸਸ਼ੀਲ ਦੇਸ਼ ਆਪਣੇ ਵਿਕਾਸ ਨਾਲ ਸਬੰਧਤ ਪ੍ਰੋਗਰਾਮਾਂ ਲਈ ਫੰਡ ਦੇਣ ‘ਤੇ ਜ਼ੋਰ ਦੇ ਰਹੇ ਹਨ। ਇਸ ਦੇ ਨਾਲ ਹੀ ਬੈਂਕ ਕੋਲ ਦੋਵਾਂ ਕੰਮਾਂ ਲਈ ਲੋੜੀਂਦੀ ਰਕਮ ਨਹੀਂ ਹੈ। ਇਕ ਅੰਦਾਜ਼ੇ ਮੁਤਾਬਕ, ਜਲਵਾਯੂ ਪਰਿਵਰਤਨ ‘ਤੇ ਪੈਰਿਸ ਸਮਝੌਤੇ ਦੇ ਟੀਚਿਆਂ ਨੂੰ ਪੂਰਾ ਕਰਨ ਲਈ ਵਿਸ਼ਵ ਬੈਂਕ ਨੂੰ 2030 ਤੱਕ ਹਰ ਸਾਲ 2.5 ਟ੍ਰਿਲੀਅਨ ਡਾਲਰ ਯਾਨੀ 204 ਲੱਖ ਕਰੋੜ ਰੁਪਏ ਦੇਣੇ ਪੈਣਗੇ। The post ਵਿਸ਼ਵ ਬੈਂਕ ਦੇ ਪ੍ਰੋਗਰਾਮ ‘ਚ PM ਮੋਦੀ ਨੇ ਕਿਹਾ- ਜਲਵਾਯੂ ਪਰਿਵਰਤਨ ਦੀ ਲੜਾਈ ਕਾਨਫਰੰਸ ਟੇਬਲ ਤੋਂ ਨਹੀਂ ਲੜੀ ਜਾ ਸਕਦੀ appeared first on TheUnmute.com - Punjabi News. Tags:
|
ਬ੍ਰਮ ਸ਼ੰਕਰ ਜਿੰਪਾ ਨੇ 34 ਲੱਖ ਰੁਪਏ ਦੀ ਲਾਗਤ ਨਾਲ ਲੱਗ ਰਹੇ ਟਿਊਬਵੈਲ ਦੇ ਕਾਰਜ ਦੀ ਕਰਵਾਈ ਸ਼ੁਰੂਆਤ Saturday 15 April 2023 09:48 AM UTC+00 | Tags: bram-shankar-jimpa breaking-news clean-drinking-water latest-news news punjab-water-supply-and-sanitation-minister-bram-shankar-zimpa the-unmute-breaking-news the-unmute-news the-unmute-punjabi-news water-issue ਹੁਸ਼ਿਆਰਪੁਰ, 15 ਅਪ੍ਰੈਲ 2023: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਘਰ ਸਾਫ਼-ਸੁਥਰਾ ਪੀਣ ਯੋਗ ਪਾਣੀ (Clean Drinking Water) ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਹ ਅੱਜ ਵਾਰਡ ਨੰਬਰ 15 ਵਿਚ 34 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਟਿਊਬਵੈਲ ਦੇ ਕਾਰਜ ਦੀ ਸ਼ੁਰੂਆਤ ਕਰਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਵਲੋਂ ਟਿਊਬਵੈਲ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਟਿਊਬਵੈਲ ਲੱਗਣ ਤੋਂ ਬਾਅਦ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਪੀਣ ਵਾਲੇ ਸਾਫ਼ ਪਾਣੀ (Clean Drinking Water) ਦੀ ਵੱਡੀ ਸਮੱਸਿਆ ਦਾ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਹੈ ਕਿ ਸੂਬੇ ਦੇ ਹਰ ਘਰ ਨਲ ਅਤੇ ਹਰ ਘਰ ਜਲ ਦੀ ਸੁਵਿਧਾ ਪਹੁੰਚੇ, ਤਾਂ ਜੋ ਸਾਰਿਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲੇ। ਉਨ੍ਹਾਂ ਲੋਕਾਂ ਨੂੰ ਪਾਣੀ ਦੀ ਸਹੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਲ ਸਪਲਾਈ ਵਿਭਾਗ ਲੋਕਾਂ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਣ ਲਈ ਦਿਨ-ਰਾਤ ਕੰਮ ਕਰ ਰਿਹਾ ਹੈ ਅਤੇ ਜਿਥੇ ਤੁਰੰਤ ਕੰਮ ਕਰਨ ਦੀ ਜ਼ਰੂਰਤ ਹੈ, ਉਥੇ ਬਿਨਾਂ ਦੇਰੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਦੌਰਾਨ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਨਗਰ ਨਿਗਮ ਫਾਈਨਾਂਸ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ, ਐਕਸੀਅਨ ਜਲ ਸਪਲਾਈ ਵਿਭਾਗ ਸਿਮਰਨਜੀਤ ਸਿੰਘ ਖਾਂਬਾ, ਕੌਂਸਲਰ ਚੰਦਰਾਵਤੀ, ਕਾਮਰੇਡ ਗੰਗਾ ਪ੍ਰਸ਼ਾਦ, ਚੰਦਨ ਲੱਕੀ, ਮੋਹਨ ਲਾਲ ਆਦਿ ਵੀ ਮੌਜੂਦ ਸਨ। The post ਬ੍ਰਮ ਸ਼ੰਕਰ ਜਿੰਪਾ ਨੇ 34 ਲੱਖ ਰੁਪਏ ਦੀ ਲਾਗਤ ਨਾਲ ਲੱਗ ਰਹੇ ਟਿਊਬਵੈਲ ਦੇ ਕਾਰਜ ਦੀ ਕਰਵਾਈ ਸ਼ੁਰੂਆਤ appeared first on TheUnmute.com - Punjabi News. Tags:
|
ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ 43 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ Saturday 15 April 2023 09:56 AM UTC+00 | Tags: assembly-elections-2023 breaking-news congress karnataka-assembly-elections karnataka-congress karnataka-elections karnataka-elections-2023 news ਚੰਡੀਗੜ੍ਹ, 15 ਅਪ੍ਰੈਲ 2023: ਕਰਨਾਟਕ ਵਿਧਾਨ ਸਭਾ ਚੋਣਾਂ (Karnataka Assembly Elections) ਲਈ ਕਾਂਗਰਸ ਨੇ 43 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਸਾਬਕਾ ਉਪ ਮੁੱਖ ਮੰਤਰੀ ਲਕਸ਼ਮਣ ਸਾਵਦੀ ਨੂੰ ਅਠਾਨੀ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਦੂਜੇ ਪਾਸੇ ਕੋਲਾਰ ਸੀਟ ਤੋਂ ਕੋਥੁਰਜੀ ਮੰਜੂਨਾਥ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਕਰਨਾਟਕ ਕਾਂਗਰਸ ਨੇ ਵਿਧਾਨ ਸਭਾ ਚੋਣਾਂ (Karnataka Assembly Elections) ਲਈ ਉਮੀਦਵਾਰਾਂ ਦੀਆਂ ਦੋ ਸੂਚੀਆਂ ਜਾਰੀ ਕੀਤੀਆਂ ਹਨ। ਕਾਂਗਰਸ ਨੇ 25 ਮਾਰਚ ਨੂੰ ਹੀ 124 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਜਦਕਿ 42 ਉਮੀਦਵਾਰਾਂ ਵਾਲੀ ਦੂਜੀ ਸੂਚੀ 6 ਅਪ੍ਰੈਲ ਨੂੰ ਜਾਰੀ ਕੀਤੀ ਗਈ ਸੀ। ਭਾਜਪਾ ਨੇ ਮੰਗਲਵਾਰ ਨੂੰ 189 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ। ਦੂਜੇ ਪਾਸੇ 12 ਅਪ੍ਰੈਲ ਨੂੰ ਭਾਜਪਾ ਨੇ 23 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਸੀ। ਜਨਤਾ ਦਲ (ਐਸ) ਨੇ ਵੀ ਆਪਣੇ ਉਮੀਦਵਾਰਾਂ ਦੀਆਂ ਦੋ ਸੂਚੀਆਂ ਜਾਰੀ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਜੇਡੀ(ਐਸ) ਨੇ ਪਿਛਲੇ ਸਾਲ ਦਸੰਬਰ ਵਿੱਚ ਹੀ 93 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਸ਼ੁੱਕਰਵਾਰ ਨੂੰ ਜੇਡੀਐਸ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ, ਜਿਸ ਵਿੱਚ 50 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ। The post ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ 43 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ appeared first on TheUnmute.com - Punjabi News. Tags:
|
RCB vs DC: ਜਿੱਤ ਦੀ ਤਲਾਸ਼ 'ਚ ਦਿੱਲੀ ਕੈਪੀਟਲਸ, ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਬੱਲੇਬਾਜ਼ੀ ਸ਼ੁਰੂ Saturday 15 April 2023 10:14 AM UTC+00 | Tags: breaking-news delhi-capitals news rcb-vs-dc ਚੰਡੀਗੜ੍ਹ, 15 ਅਪ੍ਰੈਲ 2023: ਆਈ.ਪੀ. ਐੱਲ 2023 ‘ਚ ਅੱਜ ਦਿੱਲੀ ਕੈਪੀਟਲਸ (Delhi Capitals) ਦਾ ਸਾਹਮਣਾ ਰਾਇਲ ਚੈਲੰਜਰਜ਼ ਬੈਂਗਲੁਰੂ ਨਾਲ ਹੋਵੇਗਾ। ਦੋਵੇਂ ਟੀਮਾਂ ਅੰਕ ਸੂਚੀ ‘ਚ ਸਭ ਤੋਂ ਹੇਠਲੇ ਸਥਾਨ ‘ਤੇ ਹਨ ਅਤੇ ਦੋਵੇਂ ਇਸ ਮੈਚ ‘ਚ ਜਿੱਤ ਦੀ ਲੀਹ ‘ਤੇ ਵਾਪਸੀ ਕਰਨਾ ਚਾਹੁਣਗੇ। ਦਿੱਲੀ ਦੀ ਟੀਮ ਲਗਾਤਾਰ ਚਾਰ ਮੈਚ ਹਾਰ ਚੁੱਕੀ ਹੈ ਅਤੇ ਇਹ ਮੈਚ ਕਿਸੇ ਵੀ ਕੀਮਤ ‘ਤੇ ਜਿੱਤਣਾ ਚਾਹੇਗੀ। ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਬੱਲੇਬਾਜ਼ੀ ਸ਼ੁਰੂ ਕਰ ਦਿੱਤੀ ਹੈ। ਦੋਵਾਂ ਟੀਮਾਂ ਦੀ ਪਲੇਇੰਗ-11ਰਾਇਲ ਚੈਲੰਜਰਜ਼ ਬੰਗਲੌਰ: ਵਿਰਾਟ ਕੋਹਲੀ, ਫਾਫ ਡੂ ਪਲੇਸਿਸ (ਕਪਤਾਨ), ਮਹੀਪਾਲ ਲੋਮਰੋਰ, ਗਲੇਨ ਮੈਕਸਵੈੱਲ, ਸ਼ਾਹਬਾਜ਼ ਅਹਿਮਦ, ਦਿਨੇਸ਼ ਕਾਰਤਿਕ (ਵਿਕਟਕੀਪਰ), ਵਨਿੰਦੂ ਹਸਾਰੰਗਾ, ਹਰਸ਼ਲ ਪਟੇਲ, ਵੇਨ ਪਾਰਨੇਲ, ਮੁਹੰਮਦ ਸਿਰਾਜ, ਵਿਜੇ ਕੁਮਾਰ ਵੈਸ਼ਾਕ। ਦਿੱਲੀ ਕੈਪੀਟਲਜ਼: ਡੇਵਿਡ ਵਾਰਨਰ (ਕਪਤਾਨ), ਮਿਸ਼ੇਲ ਮਾਰਸ਼, ਯਸ਼ ਧੂਲ, ਮਨੀਸ਼ ਪਾਂਡੇ, ਅਕਸ਼ਰ ਪਟੇਲ, ਅਮਨ ਹਕੀਮ ਖਾਨ, ਲਲਿਤ ਯਾਦਵ, ਅਭਿਸ਼ੇਕ ਪੋਰੇਲ (ਵਿਕਟਕੀਪਰ), ਕੁਲਦੀਪ ਯਾਦਵ, ਐਨਰਿਚ ਨੌਰਟਜੇ, ਮੁਸਤਫਿਜ਼ੁਰ ਰਹਿਮਾਨ। The post RCB vs DC: ਜਿੱਤ ਦੀ ਤਲਾਸ਼ ‘ਚ ਦਿੱਲੀ ਕੈਪੀਟਲਸ, ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਬੱਲੇਬਾਜ਼ੀ ਸ਼ੁਰੂ appeared first on TheUnmute.com - Punjabi News. Tags:
|
ਨੌਜਵਾਨਾਂ ਅਤੇ ਬੱਚਿਆਂ ਨੂੰ ਕਿੱਤਾ ਮੁਖੀ ਸਿੱਖਿਆ ਦੀ ਮੁੱਖ ਲੋੜ: ਡਾ. ਇੰਦਰਬੀਰ ਸਿੰਘ ਨਿੱਝਰ Saturday 15 April 2023 10:36 AM UTC+00 | Tags: batala chief-khalsa-diwan inderbir-singh-nijjar latest-news news punjab-news vocational-education ਗੁਰਦਾਸਪੁਰ, 15 ਅਪ੍ਰੈਲ 2023: ਬਟਾਲਾ ‘ਚ ਚੀਫ ਖਾਲਸਾ ਦੀਵਾਨ ਵਲੋਂ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ‘ਤੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਮੰਤਰੀ ਪੰਜਾਬ ਡਾ. ਇੰਦਰਬੀਰ ਸਿੰਘ ਨਿੱਝਰ ਬਟਾਲਾ ਪਹੁੰਚੇ ਉਥੇ ਹੀ ਡਾ. ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਦਾ ਕਹਿਣਾ ਸੀ ਕਿ ਉਹ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਵਜੋਂ ਆਏ ਹਨ ਅਤੇ ਉਹਨਾਂ ਦੱਸਿਆ ਕਿ ਬਟਾਲਾ ‘ਚ ਅੱਜ ਨਵੇਂ ਸਕੂਲ ਦਾ ਨੀਂਹ ਪੱਥਰ ਰੱਖਿਆ ਗਿਆ ਹੈ | ਉਨ੍ਹਾਂ (Dr. Inderbir Singh Nijjar) ਨੇ ਕਿਹਾ ਕਿ ਇਹ ਇਮਾਰਤ ਇਕ ਸਾਲ ਤੱਕ ਤਿਆਰ ਕੀਤੀ ਜਾਵੇਗੀ | ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਮਾਝਾ ਅਤੇ ਦੋਆਬਾ ਦੇ ਵੱਖ-ਵੱਖ ਜ਼ਿਲ੍ਹਿਆ ‘ਚ ਚੀਫ ਖਾਲਸਾ ਦੀਵਾਨ ਵਲੋਂ ਇਸੇ ਤਰ੍ਹਾਂ ਨਵੇਂ ਸਕੂਲ ਖੋਲ੍ਹੇ ਜਾ ਰਹੇ ਹਨ ਅਤੇ ਜੋ ਸਕੂਲ ਉਹਨਾਂ ਦੇ ਪਹਿਲਾਂ ਚੱਲ ਰਹੇ ਹਨ ਉਹਨਾਂ ਨੂੰ ਹੋਰ ਵੱਡੀ ਇਮਾਰਤ ਦਿੱਤੀਆਂ ਜਾ ਰਹੀਆਂ ਹਨ ਜਾ ਜੋ ਉਹਨਾਂ ਇਲਾਕੇ ਦੇ ਵੱਧ ਤੋਂ ਵੱਧ ਬੱਚਿਆਂ ਨੂੰ ਚੀਫ ਖਾਲਸਾ ਦੀਵਾਨ ਦੇ ਵਲੋਂ ਚਲਾਏ ਜਾ ਰਹੇ ਸਕੂਲਾਂ ‘ਚ ਸਿੱਖਿਆ ਮਿਲ ਸਕੇ | ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਐਸੇ ਕਿੱਤੇ ਛੱਡ ਚੁੱਕੇ ਹਨ ਅਤੇ ਉਹ ਕੰਮ ਪ੍ਰਵਾਸੀ ਪੰਜਾਬ ‘ਚ ਕਰ ਰਹੇ ਹਨ ਅਤੇ ਚੰਗੀ ਆਮਦਨ ਕਮਾਂ ਰਹੇ ਹਨ ਅਤੇ ਇਸ ਨੂੰ ਮੁੱਖ ਰੱਖਦੇ ਹੋਏ ਜਿੱਥੇ ਪੰਜਾਬ ਸਰਕਾਰ ਵੀ ਨੌਜਵਾਨ ਪੀੜੀ ਲਈ ਸਿੱਖਿਆ ‘ਚ ਬਦਲ ਲੈ ਕੇ ਆ ਰਹੀ ਹੈ ਉਥੇ ਹੀ ਚੀਫ ਖਾਲਸਾ ਦੀਵਾਨ ਵਲੋਂ ਵੀ ਐਸੇ ਪ੍ਰੋਜੈਕਟ ‘ਤੇ ਕੰਮ ਚੱਲ ਰਿਹਾ ਹੈ, ਜਿਸ ਨਾਲ ਬੱਚਿਆਂ ਨੂੰ ਕਿੱਤਾ ਮੁਖੀ ਸਿੱਖਿਆ ਦਿੱਤੀ ਜਾ ਸਕੇ | The post ਨੌਜਵਾਨਾਂ ਅਤੇ ਬੱਚਿਆਂ ਨੂੰ ਕਿੱਤਾ ਮੁਖੀ ਸਿੱਖਿਆ ਦੀ ਮੁੱਖ ਲੋੜ: ਡਾ. ਇੰਦਰਬੀਰ ਸਿੰਘ ਨਿੱਝਰ appeared first on TheUnmute.com - Punjabi News. Tags:
|
ਫ਼ਰੀਦਕੋਟ 'ਚ ਕਾਰ ਸਮੇਤ ਨਹਿਰ 'ਚ ਡਿੱਗੇ ਨੌਜਵਾਨਾਂ ਦੀ NDRF ਟੀਮਾਂ ਵਲੋਂ ਭਾਲ ਲਗਾਤਾਰ ਜਾਰੀ Saturday 15 April 2023 10:50 AM UTC+00 | Tags: breaking-news faridkot ndrf ndrf-teams news punjab-news sirhand-feeder-canal ਫ਼ਰੀਦਕੋਟ, 15 ਅਪ੍ਰੈਲ 2023: ਬੀਤੇ ਕੱਲ੍ਹ ਦੋਸਤ ਦਾ ਜਨਮ ਦਿਨ ਮਨਾਉਣ ਲਈ ਫ਼ਰੀਦਕੋਟ (Faridkot) ਆਏ 5 ਨੌਜਵਾਨਾਂ ਵਿਚੋਂ ਤਿੰਨ ਨੌਜਵਾਨ ਜੋ ਕਾਰ ਸਮੇਤ ਸਰਹੰਦ ਫੀਡਰ ਨਹਿਰ ਵਿੱਚ ਡਿੱਗ ਗਏ ਸਨ ਦੀਆਂ ਲਾਸਾਂ ਦੀ ਭਾਲ ਲਗਾਤਾਰ ਜਾਰੀ ਹੈ ਅਤੇ ਆਮ ਲੋਕਾਂ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਨਡੀਆਰਐਫ ਦੀ ਮਦਦ ਵੀ ਲਈ ਜਾ ਰਹੀ ਹੈ ਪਰ ਹੁਣ ਤੱਕ ਕਰੀਬ 6 ਕਿਲੋਮੀਟਰ ਤੱਕ ਨਹਿਰ ਵਿਚ ਭਾਲ ਕਰਨ ਦੇ ਬਾਵਜੂਦ ਵੀ ਰੈਕਿਉ ਟੀਮਾਂ ਦੇ ਹੱਥ ਖਾਲੀ ਨਜਰ ਆ ਰਹੇ ਹਨ। ਗੱਲਬਾਤ ਕਰਦਿਆਂ ਮੌਕੇ ਤੇ ਮੌਜੂਦ ਪਿੰਡ ਮਚਾਕੀ ਮੱਲ੍ਹ ਸਿੰਘ ਦੇ ਸਾਬਕਾ ਸਰਪੰਚ ਪ੍ਰੀਤਮ ਸਿੰਘ ਨੇ ਦੱਸਿਆ ਕਿ ਕੱਲ੍ਹ ਬਾਅਦ ਦੁਪਿਹਰ ਜਿਲ੍ਹੇ ਦੇ ਪਿੰਡ ਬੀਹਲੇ ਵਾਲਾ ਦੇ 5 ਨੌਜਵਾਨ ਆਪਣੇ ਦੋਸਤ ਦਾ ਜਨਮ ਦਿਨ ਮਨਾਉਣ ਲਈ ਨਹਿਰਾਂ ‘ਤੇ ਆਏ ਸਨ, ਜਿੰਨਾਂ ਵਿਚੋਂ 3 ਲੜਕਿਆਂ ਦੀ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਡਿੱਗ ਗਈ ਸੀ ਜਿਸ ਕਾਰਨ ਕਾਰ ਵਿਚ ਸਵਾਰ ਤਿੰਨੋ ਲੜਕੇ ਪਾਣੀ ਦੇ ਤੇਜ਼ ਵਹਾਅ ਵਿਚ ਰੁੜ ਗਏ ਸਨ, ਜਿੰਨਾਂ ਦੀ ਕੱਲ੍ਹ ਤੋਂ ਹੀ ਭਾਲ ਕੀਤੀ ਜਾ ਰਹੀ ਹੈ | ਪਰ ਹਲੇ ਤੱਕ ਉਨ੍ਹਾਂ ਨੂੰ ਲੱਭਿਆ ਨਹੀਂ ਜਾ ਸਕਿਆ | ਉਹਨਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਵੀ ਪੂਰੀ ਮਦਦ ਕੀਤੀ ਜਾ ਰਹੀ ਹੈ ਐਨਡੀਆਰਐਫ ਦੀਆਂ ਟੀਮਾਂ ਵੀ ਬੁਲਾਈਆ ਗਈਆ ਹਨ ਜੋ ਕੱਲ੍ਹ ਸ਼ਾਮ ਤੋਂ ਹੀ ਲਗਾਤਾਰ ਲਾਪਤਾ ਨੌਜਵਾਨਾਂ ਦੀ ਭਾਲ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਆਪਣੇ ਪੱਧਰ ‘ਤੇ ਸਭ ਮਿਹਨਤ ਕਰ ਰਹੇ ਹਨ ਪਰ ਹਾਲੇ ਹੱਤ ਪੱਲੇ ਕੁਝ ਵੀ ਨਹੀਂ ਆ ਰਿਹਾ | ਇਸ ਮੌਕੇ ਐਨਡੀਆਰਐਫ ਦੀਆਂ ਟੀਮਾਂ ਦੀ ਅਗਵਾਈ ਕਰ ਰਹੇ ਇੰਸਪੈਕਟਰ ਚੰਦਰ ਕੁਮਾਰ ਨੇ ਦੱਸਿਆ ਕਿ ਕੱਲ੍ਹ ਦੇਰ ਸ਼ਾਮ ਤੋਂ ਹੀ ਉਹਨਾਂ ਦੀ 30 ਤੋਂ 35 ਮੈਂਬਰਾਂ ਦੀ ਟੀਮ ਇਥੇ ਪਹੁੰਚੀਆਂ ਹੋਈਆਂ ਹਨ, ਹੁਣ ਤੱਕ ਲਗਭਗ ਨਹਿਰ ਵਿਚ 6 ਕਿਲੋਮਟਿਰ ਤੱਕ ਏਰੀਏ ਵਿਚ ਭਾਲ ਕੀਤੀ ਜਾ ਚੁੱਕੀ ਹੈ ਪਰ ਹਾਲੇ ਤੱਕ ਕਿਤੇ ਵੀ ਲਾਪਤਾ ਨੌਜਵਾਨਾਂ ਦੀਆ ਲਾਸ਼ਾ ਦਾ ਕੋਈ ਪਤਾ ਨਹੀਂ ਲੱਗ ਸਕਿਆ। ਉਹਨਾਂ ਕਿਹਾ ਕਿ ਜਿਸ ਜਗ੍ਹਾ ਤੇ ਹੁਣ ਉਹ ਭਾਲ ਕਰ ਰਹੇ ਹਨ | ਉਸ ਜਗ੍ਹਾ ਨਹਿਰ ਦੀ ਬੰਦੀ ਦੌਰਾਨ ਮਿੱਟੀ ਦੇ ਗੱਟੇ ਲਗਾ ਕੇ ਕਰੀਬ 5 ਫੁੱਟ ਉੱਚਾ ਅਤੇ ਕਰੀਬ 10 ਫੁੱਟ ਦੀ ਚੌੜਾਈ ਵਾਲਾ ਇਕ ਬੰਨ੍ਹ ਬਣਾਇਆ ਗਿਆ ਸੀ। ਮੰਨਿਆ ਜਾ ਰਿਹਾ ਕਿ ਹੋ ਸਕਦਾ ਪਾਣੀ ਵਿਚ ਰੁੜ ਕੇ ਲਾਸ਼ਾਂ ਇਥੇ ਫਸ ਗਈਆਂ ਹੋਣ ਤਾਂ ਹੀ ਇਥੇ ਭਾਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਵੱਖ ਵੱਖ ਤਰੀਕਿਆਂ ਨਾਲ ਐਨਡੀਆਰਐਫ ਦੇ ਜਵਾਨ ਲੱਗੇ ਹੋਏ ਹਨ | The post ਫ਼ਰੀਦਕੋਟ ‘ਚ ਕਾਰ ਸਮੇਤ ਨਹਿਰ ‘ਚ ਡਿੱਗੇ ਨੌਜਵਾਨਾਂ ਦੀ NDRF ਟੀਮਾਂ ਵਲੋਂ ਭਾਲ ਲਗਾਤਾਰ ਜਾਰੀ appeared first on TheUnmute.com - Punjabi News. Tags:
|
ਬਡਾਲੀ ਆਲਾ ਸਿੰਘ ਪੁਲਿਸ ਵਲੋਂ ਇੱਕ ਵਿਅਕਤੀ 10 ਕਿੱਲੋ ਅਫ਼ੀਮ ਸਮੇਤ ਨਾਗਾਲੈਂਡ ਤੋਂ ਕਾਬੂ Saturday 15 April 2023 11:01 AM UTC+00 | Tags: arrested-a-person-from-nagaland badali-ala-singh-police badali-ala-singh-police-station-police-station breaking-news dimapur drug-smuglers nagaland news nwes punjab-news ਫਤਿਹਗੜ੍ਹ ਸਾਹਿਬ, 15 ਅਪ੍ਰੈਲ 2023: ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਅਧੀਨ ਪੈਂਦੇ ਬਡਾਲੀ ਆਲਾ ਸਿੰਘ ਪੁਲਿਸ (Badali Ala Singh Police) ਵੱਲੋਂ ਇੱਕ ਵਿਅਕਤੀ ਨੂੰ ਦੀਮਾਪੁਰ (ਨਾਗਾਲੈਂਡ) ਤੋਂ 10 ਕਿੱਲੋ ਅਫ਼ੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।ਐਸ.ਐਸ.ਪੀ. ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਬੀਤੀ 4 ਅਪ੍ਰੈਲ ਨੂੰ ਐਸ.ਐਚ.ਓ. ਥਾਣਾ ਬਡਾਲੀ ਆਲਾ ਸਿੰਘ ਸਬ-ਇੰਸਪੈਕਟਰ ਨਰਪਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਡੀ.ਐਸ.ਪੀ. ਬਸੀ ਪਠਾਣਾਂ ਅਮਰਪ੍ਰੀਤ ਸਿੰਘ ਦੀ ਹਾਜ਼ਰੀ ‘ਚ ਸੰਜੇ ਕੁਮਾਰ ਵਾਸੀ ਸਿਵਹਰ(ਬਿਹਾਰ) ਨੂੰ 7 ਕਿੱਲੋ ਅਫ਼ੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ| ਜਿਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਨਸ਼ੇ ਦੀ ਉਕਤ ਖੇਪ ਉਹ ਆਪਣੇ ਸਾਥੀ ਰਾਮ ਰਾਜ ਠਾਕਰ ਤੋਂ ਮਨੀਪੁਰ ਦੇ ਇਲਾਕੇ ‘ਚੋਂ ਲੈ ਕੇ ਆਇਆ ਹੈ, ਜਿੱਥੇ ਅਫ਼ੀਮ ਦੀ ਖੇਤੀ ਹੁੰਦੀ ਹੈ ਤੇ ਉਹ ਉੱਤਰ-ਪੂਰਬੀ ਰਾਜਾਂ ਤੋਂ ਅਫ਼ੀਮ ਖਰੀਦ ਕੇ ਪੰਜਾਬ-ਹਰਿਆਣਾ ਆਦਿ ਰਾਜਾਂ ‘ਚ ਸਪਲਾਈ ਕਰਨ ਦਾ ਧੰਦਾ ਕਰਦੇ ਹਨ। ਐਸ.ਐਸ.ਪੀ. ਨੇ ਦੱਸਿਆ ਕਿ ਰਾਮ ਰਾਜ ਠਾਕਰ ਨੂੰ ਮਾਮਲੇ ‘ਚ ਨਾਮਜ਼ਦ ਕਰਦੇ ਹੋਏ ਐਸ.ਐਚ.ਓ. ਨਰਪਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੂੰ ਅਗਲੀ ਤਫਤੀਸ਼ ਲਈ ਦੀਮਾਪੁਰ (ਨਾਗਾਲੈਂਡ) ਭੇਜਿਆ ਗਿਆ, ਜਿੱਥੇ ਪਹੁੰਚ ਕੇ ਟੀਮ ਵੱਲੋਂ ਰਾਮ ਰਾਜ ਠਾਕੁਰ ਨੂੰ ਕਾਬੂ ਕਰਕੇ ਉਸਦੀ ਨਿਸ਼ਾਨਦੇਹੀ ‘ਤੇ ਬਰਮਾ ਕੈਂਪ ਦੀਮਾਪੁਰ(ਨਾਗਾਲੈਂਡ) ਤੋਂ 10 ਕਿੱਲੋ ਅਫ਼ੀਮ ਹੋਰ ਬਰਾਮਦ ਕੀਤੀ ਗਈ | ਜਿਸਦਾ ਦੀਮਾਪੁਰ ਦੀ ਅਦਾਲਤ ਤੋਂ ਟਰਾਂਸਿਟ ਰਿਮਾਂਡ ਹਾਸਲ ਕਰਕੇ ਉਸਨੂੰ ਹੁਣ ਇੱਥੇ ਲਿਆਂਦਾ ਗਿਆ ਹੈ The post ਬਡਾਲੀ ਆਲਾ ਸਿੰਘ ਪੁਲਿਸ ਵਲੋਂ ਇੱਕ ਵਿਅਕਤੀ 10 ਕਿੱਲੋ ਅਫ਼ੀਮ ਸਮੇਤ ਨਾਗਾਲੈਂਡ ਤੋਂ ਕਾਬੂ appeared first on TheUnmute.com - Punjabi News. Tags:
|
ਜਲੰਧਰ ਜ਼ਿਮਨੀ ਚੋਣ: ਸੁਰਿੰਦਰ ਚੌਧਰੀ ਮੁੜ ਕਾਂਗਰਸ 'ਚ ਪਰਤੇ, 5 ਦਿਨਾਂ 'ਚ ਬਦਲਿਆ ਫੈਸਲਾ Saturday 15 April 2023 11:22 AM UTC+00 | Tags: breaking-news congress news punjab-congress surinder-chaudhary ਚੰਡੀਗੜ੍ਹ, 15 ਅਪ੍ਰੈਲ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ‘ਚ ਕਾਂਗਰਸ ਨੇ ਵੱਡਾ ਧਮਾਕਾ ਕੀਤਾ ਹੈ। ਬੀਤੇ ਕੁਝ ਦਿਨ ਪਹਿਲਾਂ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਭਤੀਜੇ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ (Surinder Chaudhary) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ । ਹੁਣ ਸੁਰਿੰਦਰ ਚੌਧਰੀ ਨੇ 5 ਦਿਨਾਂ ਵਿੱਚ ਆਪਣਾ ਫੈਸਲਾ ਬਦਲ ਲਿਆ ਹੈ। ਅੱਜ ਸੁਰਿੰਦਰ ਚੌਧਰੀ ਦੂਜੀ ਵਾਰ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇ ਹਨ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹਰੀਸ਼ ਚੌਧਰੀ ਨੇ ਸੁਰਿੰਦਰ ਚੌਧਰੀ ਨੂੰ ਮੁੜ ਕਾਂਗਰਸ ਵਿੱਚ ਸ਼ਾਮਲ ਕੀਤਾ ਹੈ । The post ਜਲੰਧਰ ਜ਼ਿਮਨੀ ਚੋਣ: ਸੁਰਿੰਦਰ ਚੌਧਰੀ ਮੁੜ ਕਾਂਗਰਸ ‘ਚ ਪਰਤੇ, 5 ਦਿਨਾਂ ‘ਚ ਬਦਲਿਆ ਫੈਸਲਾ appeared first on TheUnmute.com - Punjabi News. Tags:
|
ਅਰਵਿੰਦ ਕੇਜਰੀਵਾਲ ਨੂੰ ਭ੍ਰਿਸ਼ਟਾਚਾਰ 'ਤੇ ਬੋਲਣ ਦਾ ਕੋਈ ਅਧਿਕਾਰ ਨਹੀਂ: ਪ੍ਰਤਾਪ ਸਿੰਘ ਬਾਜਵਾ Saturday 15 April 2023 12:33 PM UTC+00 | Tags: aam-aadmi-party arvind-kejriwal breaking-news cbi central-bureau-of-investigation congress-leader-partap-singh-bajwa covid-19 latest-news news partap-singh-bajwa punjab-congress the-unmute-breaking-news the-unmute-punjab ਚੰਡੀਗੜ੍ਹ, 15 ਅਪ੍ਰੈਲ 2023: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਸ਼ਨੀਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਸ਼ਰਾਬ ਘੁਟਾਲੇ ਵਿੱਚ ਤਲਬ ਕੀਤੇ ਜਾਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰਦਿਆਂ ਕਿਹਾ ਹੈ ਕਿ ‘ਆਪ’ ਦੇ ਮੁਖੀ ਨੇ ਹੁਣ ਭ੍ਰਿਸ਼ਟਾਚਾਰ ਵਿਰੁੱਧ ਬੋਲਣ ਦਾ ਅਧਿਕਾਰ ਗੁਆ ਦਿੱਤਾ ਹੈ। ਸੀਬੀਆਈ ਨੇ ਕੇਜਰੀਵਾਲ ਨੂੰ ਕਿਹਾ ਹੈ ਕਿ ਉਹ 16 ਅਪ੍ਰੈਲ ਨੂੰ ਸਵੇਰੇ 11 ਵਜੇ ਤੱਕ ਆਪਣੇ ਮੁੱਖ ਦਫ਼ਤਰ ਵਿੱਚ ਪੇਸ਼ ਹੋਣ। ਇਹ ਦੋਸ਼ ਲਾਇਆ ਜਾ ਰਿਹਾ ਹੈ ਕਿ ਸ਼ਰਾਬ ਵਪਾਰੀਆਂ ਨੂੰ ਲਾਇਸੈਂਸ ਦੇਣ ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ 2021-2022 ਦੇ ਖਰੜੇ ਦੌਰਾਨ, ਕੇਜਰੀਵਾਲ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀਆਂ ਨੇ ਉਨ੍ਹਾਂ ਕੁੱਝ ਡੀਲਰਾਂ ਦਾ ਪੱਖ ਪੂਰਿਆ ਜਿਨ੍ਹਾਂ ਨੇ ਇਸ ਲਈ ਕਰੋੜਾਂ ਦੀ ਰਿਸ਼ਵਤ ਦਿੱਤੀ ਸੀ। ਕੇਂਦਰੀ ਏਜੰਸੀ ਪਹਿਲਾਂ ਹੀ ਕੇਜਰੀਵਾਲ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ 26 ਫਰਵਰੀ ਨੂੰ ਗ੍ਰਿਫਤਾਰ ਕਰ ਚੁੱਕੀ ਹੈ ਜਦੋਂ ਸੀ.ਬੀ.ਆਈ. ਨੇ ਉਨ੍ਹਾਂ ਨੂੰ ਲਗਭਗ ਅੱਠ ਘੰਟਿਆਂ ਲਈ ਪੁੱਛਗਿੱਛ ਕੀਤੀ ਸੀ। ਇਸ ਤੋਂ ਪਹਿਲਾਂ ਕਿ ਉਹ ਜਾਂਚ ਅਧਿਕਾਰੀਆਂ ਦੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦੇਣ ਵਿੱਚ ਅਸਫਲ ਰਾਜ ਸਨ। ਇਸ ਦੌਰਾਨ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਧੁਨਿਕ ਮਹਾਤਮਾ ਗਾਂਧੀ ਕਰਾਰ ਦਿੱਤਾ ਹੈ। ਇਸ ਤੋਂ ਪਹਿਲਾਂ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਕੈਬਨਿਟ ਮੰਤਰੀ ਸਤੇਂਦਰ ਜੈਨ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕੀਤੀ ਸੀ। ਦੋਵੇਂ ਮੰਤਰੀ ਪਹਿਲਾਂ ਹੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਨ। ਹੁਣ ਅਰਵਿੰਦ ਕੇਜਰੀਵਾਲ ਨੂੰ ਵੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸ਼ਰਾਬ ਘੁਟਾਲੇ ਲਈ ਤਲਬ ਕੀਤਾ ਹੈ। ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਤੁਲਨਾ ਰਾਸ਼ਟਰੀ ਨਾਇਕਾਂ ਨਾਲ ਕਰਨ ਤੋਂ ਵੱਧ ਅੱਤਿਆਚਾਰੀ ਬਿਆਨ ਹੋਰ ਕੀ ਹੋ ਸਕਦਾ ਹੈ? ਕੀ ‘ਆਪ’ ਲੀਡਰਸ਼ਿਪ ਨੂੰ ਨੈਤਿਕਤਾ ਦੀ ਬੁਨਿਆਦੀ ਸਮਝ ਵੀ ਹੈ?” ਬਾਜਵਾ ਨੇ ਪੁੱਛਿਆ। ਬਾਜਵਾ (Partap Singh Bajwa) ਨੇ ਕਿਹਾ ਕਿ ਪੂਰੀ ਦੁਨੀਆ ਨੂੰ ਪਤਾ ਹੈ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਸ਼ਰਾਬ ਨੀਤੀ ਵਿਚ ਬਹੁਤ ਵੱਡਾ ਘਪਲਾ ਹੋਇਆ ਹੈ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਘਿਰਨ ਤੋਂ ਬਾਅਦ ਕਿਵੇਂ ਉਹ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਨਵੀਂ ਨੀਤੀ ਤੋਂ ਪਿੱਛੇ ਹਟ ਗਏ ਤਾਂ ਜੋ ਪੁਰਾਣੀ ਸ਼ਰਾਬ ਨੀਤੀ ਵੱਲ ਵਾਪਸ ਜਾ ਸਕੇ। ਰਾਜਨੀਤੀ ਵਿੱਚ ਹਰ ਕਿਸੇ ਨੂੰ ਭ੍ਰਿਸ਼ਟ ਕਹਿਣ ਵਾਲੇ ਕੇਜਰੀਵਾਲ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਸਾਥੀਆਂ ਨੂੰ ਹੁਣ ਇਸੇ ਤਰਾਂ ਦੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਾਜਵਾ ਨੇ ਅੱਗੇ ਕਿਹਾ, “ਹੁਣ ਸਮਾਂ ਆ ਗਿਆ ਹੈ ਕਿ ਉਹ ਆਪਣੀ ਪਾਰਟੀ ਦੀ ਕਮਾਨ ਕਿਸੇ ਹੋਰ ਨੂੰ ਸੌਂਪ ਦੇਣ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰਨ। ਬਾਜਵਾ ਨੇ ਕਿਹਾ ਕਿ ਉਹ ਉਹੀ ਕੇਜਰੀਵਾਲ ਹਨ, ਜਿਨ੍ਹਾਂ ਨੇ ਭ੍ਰਿਸ਼ਟ ਕੰਮਾਂ ਲਈ ਜੇਲ੍ਹ ਜਾਣ ਤੋਂ ਬਾਅਦ ਵੀ ਆਪਣੇ ਕੈਬਨਿਟ ਸਹਿਯੋਗੀਆਂ ਸਤਿੰਦਰ ਜੈਨ ਅਤੇ ਮਨੀਸ਼ ਸਿਸੋਦੀਆ ਤੋਂ ਅਸਤੀਫ਼ੇ ਨਹੀਂ ਮੰਗੇ ਸਨ। ਇਹ ਹਾਲ ਹੀ ਵਿੱਚ ਭਾਰੀ ਜਨਤਕ ਦਬਾਅ ਹੇਠ ਉਨ੍ਹਾਂ ਨੂੰ ਜੈਨ ਅਤੇ ਸਿਸੋਦੀਆ ਤੋਂ ਅਸਤੀਫ਼ੇ ਲੈਣੇ ਪਏ ਸਨ। ਬਾਜਵਾ ਨੇ ਕਿਹਾ ਕਿ ਅਸਲ ਵਿਚ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੁੱਧ ਰੁਖ਼ ਦੇ ਦੋਹਰੇ ਮਾਪਦੰਡਾਂ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਅੱਜ ਤੱਕ ਉਨ੍ਹਾਂ ਨੇ ਨਾ ਤਾਂ ਦਿੱਲੀ ਵਿਚ ਅਤੇ ਨਾ ਹੀ ਪੰਜਾਬ ਵਿਚ ਲੋਕਪਾਲ ਦੀ ਨਿਯੁਕਤੀ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜੋ ਕੇਜਰੀਵਾਲ ਨੂੰ ਉਨ੍ਹਾਂ ਦੇ ਸਿਆਸੀ ਸਲਾਹਕਾਰ ਹੋਣ ਲਈ ਸਮਰਥਨ ਦੇ ਰਹੇ ਹਨ, ਨੂੰ ਸੁਚੇਤ ਕਰਦਿਆਂ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਸਾਫ਼ ਅਤੇ ਪਾਰਦਰਸ਼ੀ ਸ਼ਾਸਨ ਪ੍ਰਦਾਨ ਕਰਨ ਲਈ ਵੋਟਾਂ ਪਾਈਆਂ। ਉਹ ਮਾਨ ਨੂੰ ਭ੍ਰਿਸ਼ਟ ਮੁੱਖ ਮੰਤਰੀ ਦਾ ਸਮਰਥਨ ਕਰਨਾ ਬਰਦਾਸ਼ਤ ਨਹੀਂ ਕਰਨਗੇ। The post ਅਰਵਿੰਦ ਕੇਜਰੀਵਾਲ ਨੂੰ ਭ੍ਰਿਸ਼ਟਾਚਾਰ ‘ਤੇ ਬੋਲਣ ਦਾ ਕੋਈ ਅਧਿਕਾਰ ਨਹੀਂ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News. Tags:
|
ਕਿਰਨ ਰਿਜਿਜੂ ਦਾ ਅਰਵਿੰਦ ਕੇਜਰੀਵਾਲ 'ਤੇ ਪਲਟਵਾਰ, ਕਿਹਾ- ਕਾਨੂੰਨ ਨੂੰ ਆਪਣਾ ਕੰਮ ਕਰਨ ਦਿਓ Saturday 15 April 2023 12:52 PM UTC+00 | Tags: aam-aadmi-party arvind-kejriwal breaking-news delhi-excise-policy-scam-case ed-and-cbi kiren-rijiju latest-news news punjab-news the-unmute-breaking-news the-unmute-news union-law-minister-kiren-rijiju ਚੰਡੀਗੜ੍ਹ, 15 ਅਪ੍ਰੈਲ 2023: ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ (Kiren Rijiju) ਨੇ ਈਡੀ ਅਤੇ ਸੀਬੀਆਈ ਖ਼ਿਲਾਫ਼ ਕੇਸ ਦਰਜ ਕਰਨ ਦੇ ਉਨ੍ਹਾਂ ਦੇ ਬਿਆਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਪਲਟਵਾਰ ਕੀਤਾ ਹੈ। ਕਿਰਨ ਰਿਜਿਜੂ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਹੈ ਕਿ ਜੇਕਰ ਅਦਾਲਤ ਨੇ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਤਾਂ ਕੀ ਉਹ ਅਦਾਲਤ ਦੇ ਖ਼ਿਲਾਫ਼ ਵੀ ਕੇਸ ਦਾਇਰ ਕਰਨਗੇ? ਕਿਰਨ ਰਿਜਿਜੂ ਨੇ ਅੱਗੇ ਕਿਹਾ ਕਿ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ। ਟਵੀਟ ਕਰਦੇ ਹੋਏ ਕੇਂਦਰੀ ਮੰਤਰੀ (Kiren Rijiju) ਨੇ ਕਿਹਾ ਕਿ ਤੁਸੀਂ ਇਹ ਕਹਿਣਾ ਭੁੱਲ ਗਏ ਹੋ ਕਿ ਜੇਕਰ ਅਦਾਲਤ ਤੁਹਾਨੂੰ ਦੋਸ਼ੀ ਠਹਿਰਾਉਂਦੀ ਹੈ ਤਾਂ ਤੁਸੀਂ ਅਦਾਲਤ ਦੇ ਖਿਲਾਫ ਵੀ ਅਦਾਲਤ ਵਿੱਚ ਜਾਵਾਂਗੇ। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਆਪਣਾ ਕੰਮ ਕਰਨ ਦਿੱਤਾ ਜਾਵੇ। ਸਾਨੂੰ ਕਾਨੂੰਨ ਦੇ ਰਾਜ ਵਿੱਚ ਵਿਸ਼ਵਾਸ ਹੋਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਨੇ ਸ਼ਨੀਵਾਰ ਨੂੰ ਕਿਹਾ ਕਿ ਅਸੀਂ ਝੂਠੀ ਗਵਾਹੀ ਦੇਣ ਅਤੇ ਅਦਾਲਤ ਵਿੱਚ ਝੂਠੇ ਸਬੂਤ ਪੇਸ਼ ਕਰਨ ਲਈ ਸੀਬੀਆਈ ਅਤੇ ਈਡੀ ਦੇ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਾਂਗੇ। The post ਕਿਰਨ ਰਿਜਿਜੂ ਦਾ ਅਰਵਿੰਦ ਕੇਜਰੀਵਾਲ ‘ਤੇ ਪਲਟਵਾਰ, ਕਿਹਾ- ਕਾਨੂੰਨ ਨੂੰ ਆਪਣਾ ਕੰਮ ਕਰਨ ਦਿਓ appeared first on TheUnmute.com - Punjabi News. Tags:
|
Delhi: ਕੇਜਰੀਵਾਲ ਸਰਕਾਰ ਨੇ ਇੱਕ ਦਿਨ ਦਾ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾਇਆ Saturday 15 April 2023 01:10 PM UTC+00 | Tags: aam-aadmi-party arvind-kejriwal breaking-news delhi delhi-legislative-assembly delhi-vidhan-sabha kejriwal-government latest-news news royal-challengers-bangalore ਚੰਡੀਗੜ੍ਹ, 15 ਅਪ੍ਰੈਲ 2023: ਦਿੱਲੀ (Delhi) ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਦਿੱਲੀ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ਸੋਮਵਾਰ (17 ਅਪ੍ਰੈਲ) ਨੂੰ ਸਵੇਰੇ 11 ਵਜੇ ਬੁਲਾਇਆ ਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਸੀਬੀਆਈ ਦਾ ਨੋਟਿਸ ਮਿਲਣ ਤੋਂ ਬਾਅਦ ਦਿੱਲੀ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਆਮ ਆਦਮੀ ਪਾਰਟੀ (ਆਪ) ਨੇ ਨੋਟਿਸ ਨੂੰ ਭਾਜਪਾ ਅਤੇ ਕੇਂਦਰ ਸਰਕਾਰ ਦੀ ਸਾਜ਼ਿਸ਼ ਕਰਾਰ ਦਿੰਦਿਆਂ ਕੇਜਰੀਵਾਲ ਨੂੰ ਭ੍ਰਿਸ਼ਟਾਚਾਰ ਦਾ ਦੌਰ ਦੱਸਿਆ ਹੈ। ਸੀਬੀਆਈ ਕਥਿਤ ਆਬਕਾਰੀ ਨੀਤੀ ਘੁਟਾਲੇ ਵਿੱਚ ਐਤਵਾਰ ਨੂੰ ਸਵੇਰੇ 11 ਵਜੇ ਕੇਜਰੀਵਾਲ ਤੋਂ ਪੁੱਛਗਿੱਛ ਕਰੇਗੀ। ਪਾਰਟੀ ਨੇ ਇਸ ਮਾਮਲੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵੀ ਹਮਲਾ ਬੋਲਿਆ ਹੈ। ਦੂਜੇ ਪਾਸੇ ਭਾਜਪਾ ਨੇ 'ਆਪ' ਦੇ ਬਿਆਨ ਨੂੰ ਨਿਰਾਸ਼ਾ ਨਾਲ ਭਰਿਆ ਕਰਾਰ ਦਿੰਦਿਆਂ ਆਬਕਾਰੀ ਨੀਤੀ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਾਇਆ ਹੈ। ਭਾਜਪਾ ਦਾ ਕਹਿਣਾ ਹੈ ਕਿ ਉਹ ਦਿਨ ਦੂਰ ਨਹੀਂ ਜਦੋਂ ਕੇਜਰੀਵਾਲ ‘ਆਪ’ ਸਰਕਾਰ ਦੇ ਦੋ ਸਾਬਕਾ ਮੰਤਰੀਆਂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਨਾਲ ਇੱਕੋ ਬੈਰਕ ਵਿੱਚ ਹੋਣਗੇ। ਦੂਜੇ ਪਾਸੇ ਕਾਂਗਰਸ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਸ਼ਿਕਾਇਤ ਤੋਂ ਬਾਅਦ ਹੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ। The post Delhi: ਕੇਜਰੀਵਾਲ ਸਰਕਾਰ ਨੇ ਇੱਕ ਦਿਨ ਦਾ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾਇਆ appeared first on TheUnmute.com - Punjabi News. Tags:
|
ਅਸ਼ੋਕ ਗਹਿਲੋਤ ਕੁਰਸੀ ਨਹੀਂ ਛੱਡਣਾ ਚਾਹੁੰਦੇ ਤੇ ਸਚਿਨ ਪਾਇਲਟ CM ਬਣਨਾ ਚਾਹੁੰਦੇ ਹਨ: ਅਮਿਤ ਸ਼ਾਹ Saturday 15 April 2023 01:24 PM UTC+00 | Tags: ashok-gehlot bharatpur breaking-news cm-ashok-gehlot congress msj-college-ground-in-bharatpur news rajasthan-congress rajasthan-government sachin-pilot ਚੰਡੀਗੜ੍ਹ, 15 ਅਪ੍ਰੈਲ 2023: ਭਰਤਪੁਰ ਦੇ ਐਮਐਸਜੇ ਕਾਲਜ ਗਰਾਊਂਡ ਵਿੱਚ ਭਾਜਪਾ ਦੀ ਬੂਥ ਵਰਕਰ ਕਾਨਫਰੰਸ ਹੋ ਰਹੀ ਹੈ। ਇਸ ਸੰਮੇਲਨ ਵਿੱਚ 25000 ਭਾਜਪਾ ਵਰਕਰ ਮੌਜੂਦ ਹਨ। ਭਰਤਪੁਰ ਡਿਵੀਜ਼ਨ ਦੇ 4700 ਬੂਥਾਂ ਵਿੱਚੋਂ ਹਰੇਕ ਬੂਥ ਤੋਂ ਪੰਜ ਵਰਕਰ ਬੁਲਾਏ ਗਏ ਹਨ, ਜਿਨ੍ਹਾਂ ਨੂੰ ਅਮਿਤ ਸ਼ਾਹ (Amit Shah) ਸੰਬੋਧਨ ਕਰ ਰਹੇ ਹਨ। ਅਮਿਤ ਸ਼ਾਹ ਨੇ ਕਿਹਾ ਕਿ ਅਸ਼ੋਕ ਗਹਿਲੋਤ ਕੁਰਸੀ ਨਹੀਂ ਛੱਡਣਾ ਚਾਹੁੰਦੇ ਅਤੇ ਸਚਿਨ ਪਾਇਲਟ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਪਰ ਸਰਕਾਰ ਭਾਜਪਾ ਦੀ ਬਣਨ ਜਾ ਰਹੀ ਹੈ, ਪਾਇਲਟ ਜੀ ਤੁਹਾਡਾ ਨੰਬਰ ਨਹੀਂ ਆਉਣਾ। ਕਾਂਗਰਸ ਵਿੱਚ ਤੁਹਾਡਾ ਯੋਗਦਾਨ ਗਹਿਲੋਤ ਤੋਂ ਵੱਧ ਹੋ ਸਕਦਾ ਹੈ, ਪਰ ਕਾਂਗਰਸ ਦੇ ਖ਼ਜ਼ਾਨੇ ਵਿੱਚ ਗਹਿਲੋਤ ਜੀ ਦਾ ਯੋਗਦਾਨ ਤੁਹਾਡੇ ਨਾਲੋਂ ਵੱਧ ਹੈ। ਅਮਿਤ ਸ਼ਾਹ ਨੇ ਕਿਹਾ ਕਿ ਇਸ ਸਰਕਾਰ ਨੇ ਰਾਜਸਥਾਨ ਨੂੰ ਲੁੱਟਣ ਦਾ ਕੰਮ ਕੀਤਾ ਹੈ। ਅਮਿਤ ਸ਼ਾਹ ਨੇ ਬੂਥ ਕਾਨਫਰੰਸ ‘ਚ ਵਰਕਰਾਂ ਨੂੰ ਕਿਹਾ ਕਿ ਜੇਕਰ ਨਰਿੰਦਰ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਾਉਣਾ ਹੈ ਤਾਂ 2024-2023 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਟ੍ਰੇਲਰ ਆ ਰਿਹਾ ਹੈ। ਰਾਜਸਥਾਨ ਵਿਧਾਨ ਸਭਾ ਚੋਣਾਂ ਵਿੱਚ ਗਹਿਲੋਤ ਨੂੰ ਟ੍ਰੇਲਰ ਦਿਖਾਓ, ਉਹ 2024 ਵਿੱਚ 25 ਵਿੱਚੋਂ 25 ਸੀਟਾਂ ਆਪਣੇ ਆਪ ਹੀ ਹਾਸਲ ਕਰ ਲੈਣਗੇ। ਅਮਿਤ ਸ਼ਾਹ (Amit Shah) ਨੇ ਕਿਹਾ ਕਿ ਪਾਇਲਟ ਨੂੰ ਕਿਸੇ ਵੀ ਬਹਾਨੇ ਧਰਨੇ ‘ਤੇ ਬੈਠ ਜਾਣ, ਪਰ ਤੁਹਾਡਾ ਨੰਬਰ ਇੱਥੇ ਵੀ ਨਹੀਂ ਲੱਗੇਗਾ, ਕਿਉਂਕਿ ਇਸ ਤਰ੍ਹਾਂ ਕਾਂਗਰਸ ਦੇ ਖਜ਼ਾਨੇ ‘ਚ ਤੁਹਾਡਾ ਯੋਗਦਾਨ ਘੱਟ ਹੈ। ਤੁਸੀਂ ਨਹੀਂ ਕਰ ਸਕਦੇ ਗਹਿਲੋਤ ਸਰਕਾਰ ਨੇ ਰਾਜਸਥਾਨ ਨੂੰ ਭ੍ਰਿਸ਼ਟਾਚਾਰ ਦਾ ਅੱਡਾ ਬਣਾ ਕੇ ਲੁੱਟਣ ਦਾ ਕੰਮ ਕੀਤਾ ਹੈ ਅਤੇ ਭ੍ਰਿਸ਼ਟਾਚਾਰ ਦਾ ਖਜ਼ਾਨਾ ਕਾਂਗਰਸ ਦੇ ਖ਼ਜ਼ਾਨੇ ਵਿੱਚ ਭਰ ਦਿੱਤਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਗਹਿਲੋਤ ਸਰਕਾਰ ਦੇ ਜਾਣ ਦਾ ਸਮਾਂ ਤੈਅ ਹੋ ਗਿਆ ਹੈ। ਇਹ ਸਰਕਾਰ ਹੁਣ ਸਿਰਫ਼ ਆਪਣਾ ਸੰਵਿਧਾਨਕ ਕਾਰਜਕਾਲ ਪੂਰਾ ਕਰ ਰਹੀ ਹੈ। ਇਹ ਸਰਕਾਰ ਉਸੇ ਦਿਨ ਜਨਤਾ ਦੇ ਦਿਮਾਗ ਵਿੱਚੋਂ ਨਿਕਲ ਗਈ ਜਦੋਂ ਇਸ ਨੇ ਰਾਮ ਨੌਮੀ ਸ਼ੋਭਾ ਯਾਤਰਾ ‘ਤੇ ਭਗਵੇਂ ਝੰਡੇ ਲਹਿਰਾਉਣ ‘ਤੇ ਪਾਬੰਦੀ ਲਗਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਗਹਿਲੋਤ ਜੀ, ਰਾਜਸਥਾਨ ਦੀ ਜਨਤਾ ਇਸ ਨੂੰ ਸਵੀਕਾਰ ਨਹੀਂ ਕਰੇਗੀ, ਜਨਤਾ ਤੁਹਾਡੀ ਤੁਸ਼ਟੀਕਰਨ ਦੀ ਰਾਜਨੀਤੀ ਦਾ ਹਰ ਕਦਮ ‘ਤੇ ਵੋਟ ਦੇ ਕੇ ਜਵਾਬ ਦੇਵੇਗੀ। ਭਾਜਪਾ ਰਾਜਸਥਾਨ ਵਿੱਚ ਭਾਰੀ ਬਹੁਮਤ ਨਾਲ ਲੋਕ ਸਭਾ ਸੀਟਾਂ ਜਿੱਤੇਗੀ ਅਤੇ 25 ਵਿੱਚੋਂ 25 ਸੀਟਾਂ ਭਾਰੀ ਬਹੁਮਤ ਨਾਲ ਜਿੱਤੇਗੀ। The post ਅਸ਼ੋਕ ਗਹਿਲੋਤ ਕੁਰਸੀ ਨਹੀਂ ਛੱਡਣਾ ਚਾਹੁੰਦੇ ਤੇ ਸਚਿਨ ਪਾਇਲਟ CM ਬਣਨਾ ਚਾਹੁੰਦੇ ਹਨ: ਅਮਿਤ ਸ਼ਾਹ appeared first on TheUnmute.com - Punjabi News. Tags:
|
ਸੱਤਾ ਤੇ ਕਾਬਜ਼ ਸਿਆਸਤਦਾਨਾਂ ਤੇ ਨੌਕਰ ਸ਼ਾਹੀ ਨੂੰ ਲੋਕਾਂ ਪ੍ਰਤੀ ਜਵਾਬਦੇਹ ਬਣਾਉਣ ਲਈ ਲੋਕ ਚੇਤਨਾ ਲਹਿਰ ਜ਼ਰੂਰੀ: ਪ੍ਰੋ: ਗੁਰਭਜਨ ਸਿੰਘ ਗਿੱਲ Saturday 15 April 2023 01:41 PM UTC+00 | Tags: aam-aadmi-party breaking-news cm-bhagwant-mann gurbhajan-singh-gill news prof-gurbhajan-singh-gill punjab-government the-unmute-breaking-news the-unmute-punjabi-news the-unmute-update ਲੁਧਿਆਣਾ, 15 ਅਪ੍ਰੈਲ 2023: ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ (Prof. Gurbhajan Singh Gill) ਨੇ ਕਾਫ਼ਲਾ ਜੀਵੇ ਪੰਜਾਬ ਸੰਸਥਾ ਵੱਲੋ ਪੰਜਾਬੀ ਭਵਨ ਲੁਧਿਆਣਾ ਵਿੱਚ ਬੁਲਾਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਜਿੰਨਾ ਚਿਰ ਸਿਆਸਤਦਾਨਾਂ ਤੇ ਨੌਕਰਸ਼ਾਹਾਂ ਦੀ ਲੋਕ ਮਸਲਿਆਂ ਪ੍ਰਤੀ ਜੁਆਬਦੇਹੀ ਨੂੰ ਯਕੀਨੀ ਨਹੀਂ ਬਣਾਇਆ ਜਾਂਦਾ ਉਦੋਂ ਤੀਕ ਲਾਰੇਬਾਜ਼ੀ ਤੇ ਬਹਾਨੇਬਾਜ਼ੀ ਦਾ ਬਾਜ਼ਾਰ ਗਰਮ ਰਹੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਸ਼ਾਸਤਰੀ, ਤਕਨਾਲੋਜਿਸਟ ਤੇ ਵਿਗਿਆਨੀ ਨੁੱਕਰੇ ਲਗਾ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਨੌਕਰਸ਼ਾਹੀ ਦੇ ਆਦੇਸ਼ ਹੂ ਬ ਹੂ ਮੰਨਣ ਦਾ ਸੱਭਿਆਚਾਰ ਉੱਸਰ ਗਿਆ ਹੈ। ਉਨ੍ਹਾਂ ਗੁਰਪ੍ਰੀਤ ਸਿੰਘ ਤੂਰ ਤੇ ਉਨ੍ਹਾਂ ਦੇ ਸਾਥੀਆਂ ਦੀ ਸ਼ਲਾਘਾ ਕੀਤੀ ਜਿੰਨ੍ਹਾਂ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਚੜ੍ਹਦੀ ਜਵਾਨੀ ਨੂੰ ਵਿਦਿਅਕ ਸੰਸਥਾਵਾਂ, ਖੇਡ ਕਲੱਬਾਂ ਤੇ ਸੱਭਿਆਚਾਰਕ ਸੰਸਥਾਵਾਂ ਰਾਹੀਂ ਸੁਚੇਤ ਕਰਨ ਦਾ ਤਹੱਈਆ ਕੀਤਾ ਹੈ। ਸੰਸਥਾ ਦੇ ਬਾਨੀ ਸਃ ਗੁਰਪ੍ਰੀਤ ਸਿੰਘ ਤੂਰ, ਸਾਬਕਾ ਕਮਿਸ਼ਨਰ ਪੁਲੀਸ ਨੇ ਸੰਸਥਾ ਕਾਫ਼ਲਾ ਜੀਵੇ ਪੰਜਾਬ ਦੀ ਰੂਪ ਰੇਖਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਨੌਜਵਾਨਾਂ ਨਾਲ ਆਨ-ਲਾਈਨ ਤੇ ਆਹਮਣੇ-ਸਾਹਮਣੇ ਬੈਠਕੇ ਰਾਬਤਾ ਰੱਖਿਆ ਜਾਇਆ ਕਰੇਗਾ। ਉਨ੍ਹਾਂ ਨੂੰ ਨਸ਼ਿਆਂ ਤੇ ਲੜਾਈ-ਝਗੜਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਚੌਕਸ ਕੀਤਾ ਜਾਵੇਗਾ ਅਤੇ ਸਾਰਥਕ ਜ਼ਿੰਦਗੀ ਦੇ ਪੂਰਨੇ ਪਾਉਣ ਲਈ ਕਿਤਾਬਾਂ ਤੇ ਖੇਡਾਂ ਨਾਲ ਜੋੜਨ ਦੀ ਪ੍ਰੇਰਨਾ ਦਿੱਤੀ ਜਾਵੇਗੀ। ਇਸ ਮੌਕੇ ਸਃ ਗੁਰਪ੍ਰੀਤ ਸਿੰਘ ਤੂਰ ਵੱਲੋਂ ਦੇਸ਼ ਵੰਡ ਮੌਕੇ ਹੋਈ ਤਬਾਹੀ ਨਾਲ ਸਬੰਧਿਤ ਕਹਾਣੀਆਂ ਤੇ ਯਾਦਾਂ ਦਾ ਸੰਗ੍ਰਹਿ ਵੀ ਡਾਃ ਮਹਿੰਦਰ ਸਿੰਘ ਛਾਬੜਾ, ਸਃ ਕਾਹਨ ਸਿੰਘ ਪੰਨੂ, ਯੁਰਿੰਦਰ ਸਿੰਘ ਹੋਅਰ, ਤੇਜਪ੍ਰਤਾਪ ਸਿੰਘ ਸੰਧੂ,ਅਵਤਾਰ ਸਿੰਘ ਢੀਂਡਸਾ,ਜੋਗਾ ਸਿੰਘ ਵੜੈਚ ਧੂਰੀ,ਗੁਰਦੀਪ ਸਿੰਘ ਹਠੂਰ,ਡਾਃ ਬਲਵੰਤ ਸਿੰਘ ਸੰਧੂ, ਪ੍ਰਿੰਸੀਪਲ ਦਲਜੀਤ ਕੌਰ ਹਠੂਰ, ਸਃ ਤੇਜਾ ਸਿੰਘ ਧਾਲੀਵਾਲ ਤ੍ਰੈਲੋਚਨ ਲੋਚੀ, ਡਾਃ ਗੁਰਇਕਬਾਲ ਸਿੰਘ ਤੇ ਪ੍ਰੋਃ ਗੁਰਭਜਨ ਸਿੰਘ ਗਿੱਲ ਵੱਲੋਂ ਲੋਕ ਅਰਪਨ ਕੀਤਾ ਗਿਆ। ਸੇਵਾਮੁਕਤ ਸੀਨੀਅਰ ਆਈ ਪੀ ਐੱਸ ਅਧਿਕਾਰੀ ਸਃ ਯੂਰਿੰਦਰ ਸਿੰਘ ਹੇਅਰ ਨੇ ਕਿਹਾ ਕਿ ਪਦਾਰਥਵਾਦੀ ਯੁੱਗ ਕਾਰਨ ਸਮਾਜਿਕ ਬਣਤਰ ਵਿੱਚ ਆਈਆਂ ਤਬਦੀਲੀਆਂ ਅਤੇ ਸੰਚਾਰ ਤਕਨਾਲੋਜੀ ਵਿੱਚ ਆਏ ਉਛਾਲ, ਨੌਜਵਾਨਾਂ ਦੀ ਉਲਾਰ ਮਾਨਸਿਕਤਾ ਦਾ ਕਾਰਨ ਬਣੇ ਹਨ। ਉਨ੍ਹਾਂ ਨੂੰ ਮਿਹਨਤ ਕਰਨ ਅਤੇ ਸਾਦਾ ਜੀਵਨ ਜਿਉਣ ਲਈ ਪ੍ਰੇਰਨ ਦੀ ਵੱਡੀ ਲੋੜ ਹੈ। ਗੁਰੂ ਨਾਨਕ ਇੰਜਨੀਅਰਿੰਗ ਕਾਲਿਜ ਲੁਧਿਆਣਾ ਦੇ ਸਾਬਕਾ ਪ੍ਰਿੰਸੀਪਲ ਡਾਃ ਲੋੜਵੰਦ ਵਿਦਿਆਰਥੀਆਂ ਅਤੇ ਮਦਦਗਾਰਾਂ ਦੀਆਂ ਕੜੀਆਂ ਜੋੜਨ ਲਈ ਨੈਟਵਰਕਿੰਗ ਦੀ ਵੱਡੀ ਲੋੜ ਹੈ। ਇਸ ਸਮੇਂ ਵਿਦਿਆਰਥੀਆਂ ਲਈ ਸਕਿੱਲ ਡਵੈਲਪਮੈਂਟ ਦੀ ਵਿਸ਼ੇਸ਼ ਮਹੱਤਤਾ ਹੈ। ਉਨ੍ਹਾਂ ਕਿਹਾ ਕਿ ਸੇਵਾ ਮੁਕਤ ਅਧਿਕਾਰੀਆਂ ਕੋਲ ਚੰਗਾ ਤਜ਼ਰਬਾ ਅਤੇ ਸਿਸਟਮ ਦੀ ਜਾਣਕਾਰੀ ਹੁੰਦੀ ਹੈ ਇਸ ਲਈ ਸੇਵਾ ਮੁਕਤ ਸੰਸਥਾਵਾਂ ਨੂੰ ਸਮਾਜ ਸੇਵਾ ਦੇ ਕੰਮਾਂ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਪੰਜਾਬ ਦੇ ਮੰਨੇ ਪਰਮੰਨੇ ਵਿਕਾਸ ਪੁਰਸ਼ ਅਧਿਕਾਰੀ ਸਃਕਾਹਨ ਸਿੰਘ ਪੰਨੂ ਨੇ ਕਿਹਾ ਕਿ ਵਿਦਿਆਰਥੀ ਸਿੱਖਿਆ ਦੇ ਵਿਵਹਾਰਕ ਪੱਖ ਤੋਂ ਦੂਰ ਹੋ ਗਏ ਹਨ, ਏਹੋ ਉਨ੍ਹਾਂ ਦਾ ਮੌਜੂਦਾ ਸੰਕਟ ਹੈ। ਉਨ੍ਹਾਂ ਨੇ ਨੌਜਵਾਨਾਂ ਦੇ ਦੁਖਾਂਤ ਲਈ ਸਿਸਟਮ ਵਿੱਚ ਆਈ ਗਿਰਾਵਟ ਦਾ ਜ਼ਿਕਰ ਕਰਦਿਆਂ ਸਰਕਾਰ ਵੱਲੋਂ ਲੋੜੀਂਦੇ ਯਤਨ ਅਮਲ ਵਿੱਚ ਲਿਆਉਣ 'ਤੇ ਜ਼ੋਰ ਦਿਤਾ। ਉਨ੍ਹਾਂ ਅਨੁਸਾਰ ਸਰਕਾਰ ਹੀ ਇਸ ਪੱਖੋਂ ਸਮਰੱਥ ਹੈ ਅਤੇ ਲੋੜੀਂਦਾ ਯੋਗਦਾਨ ਪਾਉਣ ਲਈ ਉਸ ਕੋਲ ਵਿਸ਼ੇਸ਼ ਪਲੇਟਫਾਰਮ ਹੈ। ਪ੍ਰਵਾਸ ਕਰ ਗਏ ਲੋਕਾਂ ਦੀ ਤਿੜਕੀ ਮਾਨਸਿਕਤਾ ਦਾ ਵੀ ਉਨ੍ਹਾਂ ਭਾਵਪੂਰਵਕ ਜ਼ਿਕਰ ਕੀਤਾ। ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਨੇ ਕਿਹਾ ਕਿ ਕਾਫ਼ਲਾ : ਜੀਵੇ ਪੰਜਾਬ ਸੰਸਥਾ ਦਾ ਸੰਗਠਨ ਗੁਰਪ੍ਰੀਤ ਸਿੰਘ ਤੂਰ ਅਤੇ ਸਾਥੀਆਂ ਵੱਲੋਂ ਕਰਨਾ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਵਿਚਾਰਨ ਅਤੇ ਉਨ੍ਹਾਂ ਦੀ ਖੁਸ਼ਹਾਲੀ ਲਈ ਕੀਤਾ ਗਿਆ ਵੱਡਾ ਉਪਰਾਲਾ ਸਾਬਤ ਹੋਵੇਗਾ। ਇਹ ਸੰਸਥਾ ਭਾਵੇਂ ਨੌਜਵਾਨਾਂ ਦੀਆਂ ਮੌਜੂਦਾ ਚਿੰਤਾਵਾਂ ਵਿੱਚੋਂ ਉਪਜੀ ਹੈ ਕਿ ਨੌਜਵਾਨਾਂ ਕੋਲ ਲਿਆਕਤ ਦੇ ਹਾਣ ਦਾ ਰੁਜ਼ਗਾਰ ਨਹੀਂ ਹੈ, ਇਹੀ ਤਾਂ ਉਨ੍ਹਾਂ ਦੀ ਮੂਲ ਸਮੱਸਿਆ ਹੈ। ਪੰਜਾਬ ਵਿੱਚ ਫੁੱਲਾਂ ਦੀ ਖੇਤੀ ਰਾਹੀਂ ਵਿਸ਼ਵ ਨਕਸ਼ੇ ਤੇ ਸਿਰਕੱਢ ਚਿਹਰੇ ਸਃ ਅਵਤਾਰ ਸਿੰਘ ਢੀਂਡਸਾ ਨੇ ਕਿਹਾ ਕਿ ਨੌਕਰੀ ਸਿਰਫ਼ ਸਰਕਾਰੀ ਨਹੀਂ ਹੁੰਦੀ, ਸਵੈ ਰੁਜ਼ਗਾਰ ਦੇ ਮੌਕੇ ਪੈਦਾ ਕਰਨੇ ਵੀ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਹੱਥੀ ਕੰਮ ਕਰਨ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਲਈ ਸਖ਼ਤ ਮਿਹਨਤ ਦੇ ਪੂਰਨੇ ਪਾਉਣਾ ਬਹੁਤ ਜ਼ਰੂਰੀ ਹੈ। ਖੇਡਾਂ ਦੀ ਦੁਨੀਆਂ ਦੇ ਮਹਾਨ ਸਰਪ੍ਰਸਤ ਸਃ.ਤੇਜਾ ਸਿੰਘ ਧਾਲੀਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਣ ਲਈ ਪ੍ਰੇਰਨਾ ਅਤੇ ਖੇਡਾਂ ਨੂੰ ਉਨ੍ਹਾਂ ਦੀ ਰੋਜ਼ਾਨਾ ਜ਼ਿੰਦਗੀ ਦਾ ਜ਼ਰੂਰੀ ਹਿੱਸਾ ਬਨਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਸੰਸਾਰ ਪੱਧਰ ਦੇ ਵੱਡੇ ਖੇਡ ਮੁਕਾਬਲਿਆਂ ਵਿੱਚ ਉਹ ਮੱਲਾਂ ਮਾਰ ਸਕਣ। ਉਨ੍ਹਾਂ ਦੀ ਦਿਲਚਸਪੀ ਖੇਡਾਂ ਵਿੱਚ ਪੈਦਾ ਕਰਨ ਲਈ ਨਾਮਵਰ ਖਿਡਾਰੀਆਂ ਦੇ ਜੀਵਨ ਪਾਠ ਪੁਸਤਕਾਂ ਵਿੱਚ ਸ਼ਾਮਿਲ ਕਰਨਾ ਬਹੁਤ ਜ਼ਰੂਰੀ ਹੈ। ਸਮਾਗਮ ਦੇ ਅੰਤ ਵਿੱਚ ਧੰਨਵਾਦ ਕਰਦਿਆਂ ਮੰਚ ਸੰਚਾਲਕ ਡਾਃ ਬਲਵੰਤ ਸਿੰਘ ਸੰਧੂ, ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਕਾਲਜ ਕਮਾਲਪੁਰਾ(ਲੁਧਿਆਣਾ) ਤੇ ਪ੍ਰਿੰਸੀਪਲ ਦਲਜੀਤ ਕੌਰ ਹਠੂਰ ਨੇ ਦੱਸਿਆ ਕਿ ਇਸ ਸੰਸਥਾ ਦੀ ਰੂਪ-ਰੇਖਾ ਵਿੱਚ ਤੇਜਪ੍ਰਤਾਪ ਸਿੰਘ ਸੰਧੂ ਵੱਲੋਂ ਕੀਤੀ ਗਈ ਮਦਦ ਅਤੇ ਤਕਨੀਕੀ ਸਹਾਇਤਾ ਵਰਨਣਯੋਗ ਹੈ। ਸ਼੍ਰੀ ਸ਼ਰਨਜੀਤ ਸਿੰਘ CEO, Edneed Technologies, Austin Texas ਤੇ ਉਨ੍ਹਾਂ ਦੀ ਟੀਮ ਵੱਲੋਂ ਇਸ ਸੰਸਥਾ ਦਾ ਬੁਨਿਆਦੀ ਢਾਂਚਾ ਉਸਾਰਨ ਲਈ ਕੀਤੀ ਗਈ ਮਦਦ ਵਿਸ਼ੇਸ਼ ਮਹੱਤਵ ਰੱਖਦੀ ਹੈ। ਇਹ ਸੰਸਥਾ ਵਿੱਚ ਸਾਬਕਾ ਪੁਲੀਸ ਅਧਿਕਾਰੀ ਗੁਰਪ੍ਰੀਤ ਸਿੰਘ ਤੂਰ ਦੇ ਅੰਗ ਸੰਗ ਮੇਰੇ ਸਮੇਤ ਹਰਮਿੰਦਰ ਸਿੰਘ (ਡਾ.), ਰਾਹੁਲ ਗੁਪਤਾ (ਸੀਨੀ. ਐਡਵੋਕੇਟ), ਜਗਜੀਤ ਸਿੰਘ ਲੋਹਟਬੱਦੀ (ਸਾਬਕਾ ਬੈਂਕ ਅਧਿਕਾਰੀ), ਤੇਜਪ੍ਰਤਾਪ ਸਿੰਘ ਸੰਧੂ, ਖੁਸ਼ਵੰਤ ਬਰਗਾੜੀ (ਲੈਕਚਰਾਰ), ਸ਼੍ਰੀਮਤੀ ਦਲਜੀਤ ਕੌਰ (ਪ੍ਰਿੰ.) ਅਤੇ ਸ਼੍ਰੀਮਤੀ ਹਰਪ੍ਰੀਤ ਕੌਰ (IT Professional) ਸ਼ਾਮਿਲ ਹਨ। ਸਮਾਗਮ ਵਿੱਚ ਡਾਃ ਗੁਰਵਿੰਦਰ ਪਾਲ ਸਿੰਘ ਢਿੱਲੋਂ ,ਪ੍ਰੋਫੈਸਰ ਤੇ ਮੁਖੀ, ਖੇਤੀ ਜੰਗਲਾਤ ਵਿਭਾਗ ਪੀ ਏ ਯੂ,ਉੱਘੇ ਕਵੀ ਤ੍ਰੈਲੋਚਨ ਲੋਚੀ, ਡਾਃ ਜਸਵਿੰਦਰ ਕੌਰ ਬਰਾੜ, ਡਾਃ ਰੁਪਿੰਦਰ ਕੌਰ ਤੂਰ, ਡਾਃ ਸਰਬਜੀਤ ਕੌਰ ਬਰਾੜ ਪ੍ਰੋਫੈਸਰ,ਸਿੱਧਵਾਂ ਖ਼ੁਰਦ,ਡਾਃ ਸਵਰਨਦੀਪ ਸਿੰਘ ਹੁੰਦਲ, ਜਸਮੇਰ ਸਿੰਘ ਢੱਟ, ਡਾਃ ਤੇਜਿੰਦਰ ਕੌਰ ਰਾਮਗੜੀਆ ਗਰਲਜ਼ ਕਾਲਿਜ , ਲੁਧਿਆਣਾ, ਕੌਮੀ ਪੁਰਸਕਾਰ ਜੇਤੂ ਅਧਿਆਪਕ ਕਰਮਜੀਤ ਸਿੰਘ ਲਲਤੋਂ, ਡਾਃ ਰਣਜੀਤ ਸਿੰਘ ਗਿੱਲ, ਡਾਃ ਹਰਵਿੰਦਰ ਸਿੰਘ ਧਾਲੀਵਾਲ ਸਾਬਕਾ ਡੀਨ ਪੀ ਏ ਯੂ, ਵਾਤਾਵਰਨ ਮਾਹਿਰ ਡਾਃ ਬਲਵਿੰਦਰ ਸਿੰਘ ਲੱਖੇਵਾਲੀ ਤੋਂ ਇਲਾਵਾ ਕਈ ਸਿਰਕੱਢ ਵਿਅਕਤੀ ਹਾਜ਼ਰ ਸਨ। The post ਸੱਤਾ ਤੇ ਕਾਬਜ਼ ਸਿਆਸਤਦਾਨਾਂ ਤੇ ਨੌਕਰ ਸ਼ਾਹੀ ਨੂੰ ਲੋਕਾਂ ਪ੍ਰਤੀ ਜਵਾਬਦੇਹ ਬਣਾਉਣ ਲਈ ਲੋਕ ਚੇਤਨਾ ਲਹਿਰ ਜ਼ਰੂਰੀ: ਪ੍ਰੋ: ਗੁਰਭਜਨ ਸਿੰਘ ਗਿੱਲ appeared first on TheUnmute.com - Punjabi News. Tags:
|
ਜਲੰਧਰ ਵਾਸੀ 'ਆਪ' ਦੀਆਂ ਲੋਕਪੱਖੀ ਨੀਤੀਆਂ 'ਤੇ ਲਾਉਣਗੇ ਮੋਹਰ: ਚੇਅਰਮੈਨ ਬਲਬੀਰ ਸਿੰਘ ਪਨੂੰ Saturday 15 April 2023 01:47 PM UTC+00 | Tags: aap bjp chairman-balbir-singh-panu cm-bhagwant-mann jalandhar-lok-sabha jalandhar-lok-sabha-election news punjab-congress punjabi-news the-unmute-breaking-news ਗੁਰਦਾਸਪੁਰ 15 ਅਪਰੈਲ 2023: ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਮਾਨਦਾਰ ਸ਼ਖਸ਼ੀਅਤ ਤੋਂ ਜਲੰਧਰ (Jalandhar) ਲੋਕ ਸਭਾ ਹਲਕਾ ਦੇ ਲੋਕ ਬਹੁਤ ਪ੍ਰਭਾਵਿਤ ਹਨ ਅਤੇ ਆਪ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਨੂੰ ਵੇਖਦਿਆਂ ਲੋਕ ਆਪ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਭੁਗਤਣਗੇ। ਇਹ ਪ੍ਰਗਟਾਵਾ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਨੇ ਜਲੰਧਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਪਿੰਡ ਸੰਸਾਰਪੁਰ ਲੋਕਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ ਤੇ ਜ਼ਿਮਨੀ ਚੋਣ ਵਿੱਚ ਵੋਟਾਂ ਪਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਲਖਵਿੰਦਰ ਸਿੰਘ, ਕੈਪਟਨ ਸੁਰਜ ਸਿੰਘ ,ਗੁਰਦਿਆਲ ਸਿੰਘ, ਸ਼ਿਵਚਰਨ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ,ਪਲਵਿੰਦਰ ਸਿੰਘ, ਮਨਜਿੰਦਰ ਸਿੰਘ , ਗੁਰਪਾਲ ਸਿੰਘ, ਸੈਮੂਅਲ ਗਿੱਲ, ਲਖਵਿੰਦਰ ਸਿੰਘ, ਬਾਜ ਸਿੰਘ ,ਵਤਰਲੋਕ ਸਿੰਘ, ਸੁਖਦੇਵ ਸਿੰਘ, ਨਵਦੀਪ ਸਿੰਘ ,ਕਰਮਜੀਤ ਸਿੰਘ ,ਗੁਰਮੁਖ ਸਿੰਘ, ਗੁਰਦੇਵ ਸਿੰਘ ਔਜਲਾ , ਕਰਨਜੀਤ ਸਿੰਘ ਹਾਜਰ ਸਨ। ਇਸ ਮੌਕੇ ਚੇਅਰਮੈਨ ਪਨੂੰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿੱਚ ਲੋਕਾਂ ਦਾ ਸੈਲਾਬ , ਇਸ ਗੱਲ ਦਾ ਸੰਕੇਤ ਹੈ ਕਿ ਲੋਕ ਆਪ ਪਾਰਟੀ ਦੇ ਹੱਕ ਵਿੱਚ ਹਨ। ਉਨਾਂ ਕਿਹਾ ਕਿ ਆਪ ਪਾਰਟੀ ਦੇ ਸੁਪੀਰਮੋ ਅਰਵਿੰਦ ਕੇਜਰਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਹਿੱਤ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ਤੋਂ ਲੋਕ ਬਹੁਤ ਪ੍ਰਭਾਵਿਤ ਹਨ , ਕਿਉਂਕਿ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਤੇ ਉਹ ਲੋਕਾਂ ਦੀਆਂ ਦੁੱਖ ਤਕਲੀਫਾਂ ਤੋਂ ਭਲੀਭਾਤ ਜਾਣੂੰ ਹੈ। ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਹਿਜ ਇੱਕ ਸਾਲ ਕਾਰਜਕਾਲ ਦੀ ਗੱਲ ਕਰਦਿਆਂ ਦੱਸਿਆ ਕਿ ਹਰ ਵਰਗ ਦੇ ਹਿੱਤ ਲਈ ਲਏ ਇਤਿਹਾਸਕ ਕਦਮ ਉਠਾਏ ਗਏ ਹਨ। ਸਿਹਤ, ਸਿੱਖਿਆ ਤੇ ਬਿਜਲੀ ਸਮੇਤ ਹਰ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਗਏ ਹਨ, ਜੋ ਰਵਾਇਤੀ ਪਾਰਟੀਆਂ ਨਹੀਂ ਲੈ ਸਕੀਆਂ। The post ਜਲੰਧਰ ਵਾਸੀ ‘ਆਪ’ ਦੀਆਂ ਲੋਕਪੱਖੀ ਨੀਤੀਆਂ 'ਤੇ ਲਾਉਣਗੇ ਮੋਹਰ: ਚੇਅਰਮੈਨ ਬਲਬੀਰ ਸਿੰਘ ਪਨੂੰ appeared first on TheUnmute.com - Punjabi News. Tags:
|
ਦੇਸ਼ ਤੇ ਸੂਬਿਆਂ ਨੂੰ ਬਚਾਉਣ ਲਈ ਸੰਘੀ ਢਾਂਚੇ ਦੀ ਮਜ਼ਬੂਤੀ ਜ਼ਰੂਰੀ: ਕੁਲਤਾਰ ਸਿੰਘ ਸੰਧਵਾਂ Saturday 15 April 2023 01:56 PM UTC+00 | Tags: aam-aadmi-party breaking-news cm-bhagwant-mann congress kultar-singh-sandhawan latest-news news nws punjab punjabi-news punjab-news punjab-vidhan-sabha the-unmute-breaking-news ਚੰਡੀਗੜ੍ਹ, 15 ਅਪ੍ਰੈਲ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਕਿਹਾ ਹੈ ਕਿ ਦੇਸ਼ ਅਤੇ ਸੂਬਿਆਂ ਨੂੰ ਬਚਾਉਣ ਲਈ ਸੰਘੀ ਢਾਂਚੇ ਦੀ ਮਜ਼ਬੂਤੀ ਬਹੁਤ ਜ਼ਰੂਰੀ ਹੈ। “ਪਿੰਡ ਬਚਾਓ-ਪੰਜਾਬ ਬਚਾਓ” ਸੰਸਥਾ ਵਲੋਂ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਸਹਿਯੋਗ ਨਾਲ “ਦੇਸ ਅੰਦਰ ਫ਼ੈਡਰਲਿਜ਼ਮ-ਚੁਣੌਤੀਆਂ ਅਤੇ ਸੰਭਾਵਨਾਵਾਂ” ਵਿਸ਼ੇ ‘ਤੇ ਕਰਵਾਏ ਗਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਜੋਕੇ ਸਮੇ ਵਿੱਚ ਜਿਸ ਤਰ੍ਹਾਂ ਦਾ ਮਾਹੌਲ ਦੇਸ਼ ਵਿੱਚ ਬਣ ਗਿਆ ਹੈ, ਉਦੋਂ ਸੰਘੀ ਢਾਂਚੇ ਦਾ ਮੁੱਦਾ ਸਾਡੇ ਲਈ ਬਹੁਤ ਅਹਿਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਲਾਮਤੀ ਲਈ ਅਤੇ ਦੇਸ਼ ਨੂੰ ਤਾਕਤਵਰ ਹੁੰਦਾ ਵੇਖਣ ਲਈ ਸੰਘੀ ਢਾਂਚੇ ਦੀ ਰੱਖਿਆ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਰੱਖਿਆ ਕਰਨ ਦਾ ਜ਼ਿੰਮਾ ਵੀ ਸਦੀਆਂ ਤੋਂ ਪੰਜਾਬ ਨੂੰ ਚੁੱਕਣਾ ਪਿਆ ਹੈ। ਸਪੀਕਰ ਨੇ ਕਿਹਾ ਕਿ ਪੰਜਾਬ ਅਤੇ ਬੰਗਾਲ ਦੇ ਲੋਕਾਂ ਨੇ ਹਮੇਸ਼ਾ ਹੀ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ ਅਤੇ ਹੁਣ ਵੀ ਕਰਨੀ ਪਵੇਗੀ। ਉਨ੍ਹਾਂ ਉਚੇਚੇ ਤੌਰ ‘ਤੇ ਕਿਹਾ ਕਿ ਸਾਡੇ ਵਾਸਤੇ ਸੰਘੀ ਢਾਂਚੇ ਦਾ ਸਭ ਤੋਂ ਵੱਡੇ ਮੁੱਦਈ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਨ, ਜਿਥੇ ਸਭਨਾਂ ਨੂੰ ਬਰਾਬਰ ਦੀ ਥਾਂ ਨਿਵਾਜੀ ਗਈ ਹੈ। ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਕਿਹਾ ਕਿ ਦੇਸ਼ ਨੂੰ ਇੱਕਵਾਦ ਪ੍ਰਣਾਲੀ ਵਿੱਚ ਨਹੀਂ ਰੱਖਿਆ ਜਾ ਸਕਦਾ, ਸਗੋਂ ਇਸ ਦੀ ਖੂਬਸੂਰਤੀ ਵਿਭਿੰਨਤਾਵਾਂ ਵਿੱਚ ਏਕਤਾ ਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਭਾਸ਼ਾਈ, ਭੂਗੋਲਿਕ ਅਤੇ ਸੱਭਿਆਚਾਰਕ ਆਦਿ ਵਖਰੇਵੇਂ ਹਨ ਅਤੇ ਇਨ੍ਹਾਂ ਨੂੰ ਇਕੱਠਾ ਇੱਕ ਤਾਕਤ ਵਜੋਂ ਵੇਖਣਾ ਸੰਘੀ ਢਾਂਚੇ ਵਿੱਚ ਹੀ ਸੰਭਵ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਜਿਨ੍ਹਾਂ ਸੰਸਥਾਵਾਂ ਨੇ ਸੰਵਿਧਾਨ ਅਤੇ ਲੋਕਤੰਤਰ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨੀ ਸੀ, ਅਜੋਕੇ ਸਮੇਂ ਵਿੱਚ ਉਨ੍ਹਾਂ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਜੀ.ਐਸ.ਟੀ. ਲਿਆ ਕੇ ਸੰਘੀ ਢਾਂਚੇ ਨੂੰ ਸੱਟ ਮਾਰੀ ਗਈ ਹੈ। ਇਸੇ ਤਰ੍ਹਾਂ ਸੀ.ਏ.ਜੀ. ਉਪਰ ਆਈ.ਏ.ਐਸ. ਅਧਿਕਾਰੀ ਲਾ ਕੇ ਸੰਘੀ ਢਾਂਚੇ ਦੀ ਭਾਵਨਾ ਖ਼ਤਮ ਕੀਤੀ ਜਾ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਡੇ ਕਾਰੋਬਾਰੀ ਗੌਤਮ ਅਡਾਨੀ ਵੱਲ ਵੇਖ ਤੱਕ ਨਹੀਂ ਰਹੀ ਜਦ ਕਿ ਬਾਕੀ ਸਭ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਇੱਕ ਅਜਿਹਾ ਸਰੀਰ ਹੈ ਜਿਸ ਨੂੰ ਚਲਦਾ ਰੱਖਣ ਲਈ ਫ਼ੈਡਰਲਿਜ਼ਮ ਰੂਪੀ ਨਾੜਾਂ ਰਾਹੀਂ ਆਕਸੀਜਨ ਜਾਂ ਖ਼ੂਨ ਸਪਲਾਈ ਕਰਨ ਦੀ ਲੋੜ ਹੈ। ਸੈਮੀਨਾਰ ਨੂੰ ਹੋਰਨਾਂ ਬੁੱਧੀਜੀਵੀਆਂ ਨੇ ਵੀ ਸੰਬੋਧਨ ਕੀਤਾ, ਜਿਨ੍ਹਾਂ ਵਿੱਚ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਵਿਧਾਇਕ ਸੁਖਪਾਲ ਸਿੰਘ ਖਹਿਰਾ, ਸਾਬਕਾ ਮੀਡੀਆ ਸਲਾਹਕਾਰ ਹਰਚਰਨ ਬੈਂਸ, ਸੀਨੀਅਰ ਪੱਤਰਕਾਰ ਸ. ਹਮੀਰ ਸਿੰਘ, ਕਿਸਾਨ ਆਗੂ ਸ. ਰਣਜੀਤ ਸਿੰਘ, ਸ. ਮਾਲਵਿੰਦਰ ਸਿੰਘ ਮਾਲੀ, ਡਾ. ਕੁਲਦੀਪ ਸਿੰਘ, ਪ੍ਰੋ. ਪਿਆਰੇ ਲਾਲ ਗਰਗ ਆਦਿ ਨੇ ਸੰਘੀ ਢਾਂਚੇ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। The post ਦੇਸ਼ ਤੇ ਸੂਬਿਆਂ ਨੂੰ ਬਚਾਉਣ ਲਈ ਸੰਘੀ ਢਾਂਚੇ ਦੀ ਮਜ਼ਬੂਤੀ ਜ਼ਰੂਰੀ: ਕੁਲਤਾਰ ਸਿੰਘ ਸੰਧਵਾਂ appeared first on TheUnmute.com - Punjabi News. Tags:
|
RCB vs DC: ਦਿੱਲੀ ਕੈਪੀਟਲਸ ਦੀ ਲਗਾਤਾਰ 5ਵੀਂ ਹਾਰ, ਬੈਂਗਲੁਰੂ ਨੇ 23 ਦੌੜਾਂ ਨਾਲ ਹਰਾਇਆ Saturday 15 April 2023 02:10 PM UTC+00 | Tags: breaking-news delhi-capitals indian-premier-league-16 ipl-2023 ipl-news newqs news punjab-news rcb-vs-dc royal-challengers the-unmute-breaking-news the-unmute-news ਚੰਡੀਗੜ੍ਹ, 15 ਅਪ੍ਰੈਲ 2023: ਇੰਡੀਅਨ ਪ੍ਰੀਮੀਅਰ ਲੀਗ-16 ‘ਚ ਦਿੱਲੀ ਕੈਪੀਟਲਸ (Delhi Capitals) ਦੀ ਸ਼ੁਰੂਆਤ ਚੰਗੀ ਨਹੀਂ ਰਹੀ ਹੈ। ਟੀਮ ਮੌਜੂਦਾ ਸੀਜ਼ਨ ‘ਚ ਲਗਾਤਾਰ 5ਵਾਂ ਮੈਚ ਵੀ ਹਾਰ ਗਈ | ਡੇਵਿਡ ਵਾਰਨਰ ਦੀ ਕਪਤਾਨੀ ਵਾਲੀ ਦਿੱਲੀ ਨੂੰ ਰਾਇਲ ਚੈਲੰਜਰਜ਼ ਬੰਗਲੌਰ ਨੇ 23 ਦੌੜਾਂ ਨਾਲ ਹਰਾਇਆ | ਇਸ ਜਿੱਤ ਨਾਲ ਬੈਂਗਲੁਰੂ ਅੰਕ ਸੂਚੀ ‘ਚ 7ਵੇਂ ਨੰਬਰ ‘ਤੇ ਹੈ, ਜਦਕਿ ਦਿੱਲੀ ਸਭ ਤੋਂ ਹੇਠਲੇ ਸਥਾਨ ‘ਤੇ ਹੈ। ਐੱਮ. ਚਿੰਨਾਸਵਾਮੀ ਸਟੇਡੀਅਮ ‘ਚ ਦਿੱਲੀ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੈਂਗਲੁਰੂ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 174 ਦੌੜਾਂ ਬਣਾਈਆਂ। ਜਵਾਬ ‘ਚ ਦਿੱਲੀ ਦੇ ਬੱਲੇਬਾਜ਼ 20 ਓਵਰਾਂ ‘ਚ 9 ਵਿਕਟਾਂ ‘ਤੇ 151 ਦੌੜਾਂ ਹੀ ਬਣਾ ਸਕੇ। ਬੈਂਗਲੁਰੂ ਲਈ ਵਿਰਾਟ ਕੋਹਲੀ (50 ਦੌੜਾਂ) ਨੇ ਅਰਧ ਸੈਂਕੜਾ ਜੜਿਆ ਅਤੇ ਕਪਤਾਨ ਫਾਫ ਡੂ ਪਲੇਸਿਸ (22 ਦੌੜਾਂ) ਨੇ ਅਹਿਮ ਪਾਰੀਆਂ ਖੇਡੀਆਂ। ਮਿਸ਼ੇਲ ਮਾਰਸ਼ ਅਤੇ ਕੁਲਦੀਪ ਯਾਦਵ ਨੇ ਦੋ-ਦੋ ਵਿਕਟਾਂ ਹਾਸਲ ਕੀਤੀਆਂ। 175 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਦਿੱਲੀ (Delhi Capitals) ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਪਾਵਰਪਲੇ ‘ਚ ਟੀਮ ਨੇ 32 ਦੌੜਾਂ ਬਣਾ ਕੇ ਚਾਰ ਵਿਕਟਾਂ ਗੁਆ ਦਿੱਤੀਆਂ ਸਨ। ਅਜਿਹੇ ‘ਚ ਮੱਧ ਕ੍ਰਮ ‘ਚ ਖੇਡਣ ਆਏ ਮਨੀਸ਼ ਪਾਂਡੇ (50 ਦੌੜਾਂ) ਨੇ ਸੰਘਰਸ਼ਪੂਰਨ ਅਰਧ ਸੈਂਕੜੇ ਵਾਲੀ ਪਾਰੀ ਖੇਡ ਕੇ ਪਾਰੀ ਨੂੰ ਸੰਭਾਲਣ ਦੀ ਅਸਫਲ ਕੋਸ਼ਿਸ਼ ਕੀਤੀ ਪਰ ਉਹ ਹਸਾਰੰਗਾ ਦੇ ਹੱਥੋਂ ਐੱਲ.ਬੀ.ਡਬਲਯੂ. ਹੋ ਗਿਆ ਅਤੇ ਰਾਜਧਾਨੀ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ। ਅਕਸ਼ਰ ਪਟੇਲ (21 ਦੌੜਾਂ) ਵੀ ਪ੍ਰਭਾਵਸ਼ਾਲੀ ਬੱਲੇਬਾਜ਼ੀ ਨਹੀਂ ਕਰ ਸਕੇ। ਕਪਤਾਨ ਡੇਵਿਡ ਵਾਰਨਰ ਨੇ 19 ਦੌੜਾਂ ਦਾ ਯੋਗਦਾਨ ਪਾਇਆ। The post RCB vs DC: ਦਿੱਲੀ ਕੈਪੀਟਲਸ ਦੀ ਲਗਾਤਾਰ 5ਵੀਂ ਹਾਰ, ਬੈਂਗਲੁਰੂ ਨੇ 23 ਦੌੜਾਂ ਨਾਲ ਹਰਾਇਆ appeared first on TheUnmute.com - Punjabi News. Tags:
|
ਸੂਡਾਨ 'ਚ ਫੌਜ ਨਾਲ ਭਿੜੀ ਬਾਗੀ ਪੈਰਾਮਿਲਟਰੀ ਫੋਰਸ, ਭਾਰਤ ਨੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਕੀਤੀ ਜਾਰੀ Saturday 15 April 2023 02:25 PM UTC+00 | Tags: breaking-news khartoum news rebel-paramilitary-rapid-support-force sudan sudan-news sudan-war ਚੰਡੀਗੜ੍ਹ, 15 ਅਪ੍ਰੈਲ 2023: ਸੂਡਾਨ (Sudan) ਦੀ ਫੌਜ ਅਤੇ ਬਾਗੀ ਪੈਰਾਮਿਲਟਰੀ ਰੈਪਿਡ ਸਪੋਰਟ ਫੋਰਸ ਵਿਚਕਾਰ ਰਾਜਧਾਨੀ ਖਾਰਤੂਮ ਵਿੱਚ ਲੜਾਈ ਚੱਲ ਰਹੀ ਹੈ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਫੌਜ ਦੇ ਹੈੱਡਕੁਆਰਟਰ ਨੇੜੇ ਗੋਲੀਬਾਰੀ ਹੋ ਰਹੀ ਹੈ।ਬਾਗੀ ਪੈਰਾਮਿਲਟਰੀ ਫੌਜੀ ਬਲਾਂ ਨੇ ਖਾਰਤੁਮ ਦੇ ਹਵਾਈ ਅੱਡੇ ਅਤੇ ਰਾਸ਼ਟਰਪਤੀ ਮਹਿਲ ‘ਤੇ ਕਬਜ਼ਾ ਕਰਨ ਦਾ ਦਾਅਵਾ ਕੀਤਾ ਹੈ। ਰਿਪੋਰਟ ਮੁਤਾਬਕ ਸੂਡਾਨ ਦੀ ਫੌਜ ਨੇ ਕਿਹਾ ਹੈ ਕਿ ਆਰਐਸਐਫ ਨੇ ਫੌਜ ਦੇ ਹੈੱਡਕੁਆਰਟਰ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਲੜਾਈ ਸ਼ੁਰੂ ਹੋ ਗਈ। ਇਸ ਦੇ ਨਾਲ ਹੀ ਸੂਡਾਨ ਵਿੱਚ ਲਗਾਤਾਰ ਵਿਗੜਦੀ ਸਥਿਤੀ ਦੇ ਵਿਚਕਾਰ, ਭਾਰਤ ਸਰਕਾਰ ਨੇ ਉੱਥੇ ਰਹਿ ਰਹੇ ਆਪਣੇ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤ ਤੋਂ ਇਲਾਵਾ ਅਮਰੀਕਾ ਅਤੇ ਬ੍ਰਿਟੇਨ ਨੇ ਵੀ ਆਪਣੇ ਨਾਗਰਿਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਹਦਾਇਤ ਕੀਤੀ ਹੈ। ਬੀਬੀਸੀ ਦੀ ਰਿਪੋਰਟ ਮੁਤਾਬਕ ਸੂਡਾਨ (Sudan) ਦੀ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਨੂੰ ਮਿਲਾ ਕੇ ਫ਼ੌਜ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਸੀ। ਇਸ ਤੋਂ ਪਹਿਲਾਂ ਉੱਥੇ ਦੋਵਾਂ ਵਿਚਕਾਰ ਲੜਾਈ ਸ਼ੁਰੂ ਹੋ ਗਈ। ਮੰਨਿਆ ਜਾ ਰਿਹਾ ਹੈ ਕਿ ਇਹ ਆਰਮੀ ਚੀਫ ਅਬਦੇਲ ਫਤਾਹ-ਅਲ-ਬੁਰਹਾਨ ਅਤੇ ਆਰਐਸਐਫ ਚੀਫ ਮੁਹੰਮਦ ਹਮਦਾਦ ਡਾਗਲੋ ਵਿਚਕਾਰ ਲੜਾਈ ਹੈ। ਫੌਜ ਦੇ ਬ੍ਰਿਗੇਡੀਅਰ ਜਨਰਲ ਨਬੀਲ ਅਬਦੁੱਲਾ ਨੇ ਦੱਸਿਆ ਹੈ ਕਿ ਆਰਐਸਐਫ ਦੇ ਲੜਾਕਿਆਂ ਨੇ ਦੇਸ਼ ਭਰ ਵਿੱਚ ਫੌਜ ਦੇ ਕੈਂਪਾਂ ‘ਤੇ ਹਮਲਾ ਕੀਤਾ। ਫੌਜ ਦੇਸ਼ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦਰਅਸਲ, ਸੁਡਾਨ ਵਿੱਚ 2021 ਵਿੱਚ ਤਖਤਾਪਲਟ ਹੋਇਆ ਸੀ, ਜਿਸ ਤੋਂ ਬਾਅਦ ਉੱਥੇ ਨਾਗਰਿਕ ਸ਼ਾਸਨ ਲਾਗੂ ਕਰਨ ਲਈ ਇੱਕ ਸੌਦੇ ਨੂੰ ਲੈ ਕੇ ਫੌਜ ਅਤੇ ਆਰਐਸਐਫ ਦੇ ਮੁਖੀ ਵਿਚਕਾਰ ਝਗੜਾ ਹੋਇਆ ਸੀ। ਦੋ ਸਾਲਾਂ ਤੋਂ ਕੌਂਸਲ ਬਣਾ ਕੇ ਦੇਸ਼ ਚਲਾਇਆ ਜਾ ਰਿਹਾ ਹੈ। ਆਰਐਸਐਫ 10 ਸਾਲ ਬਾਅਦ ਨਾਗਰਿਕ ਸ਼ਾਸਨ ਲਾਗੂ ਕਰਨਾ ਚਾਹੁੰਦੀ ਹੈ ਜਦੋਂ ਕਿ ਫੌਜ ਦਾ ਕਹਿਣਾ ਹੈ ਕਿ ਇਸਨੂੰ 2 ਸਾਲ ਦੇ ਅੰਦਰ ਲਾਗੂ ਕੀਤਾ ਜਾਣਾ ਚਾਹੀਦਾ ਹੈ। The post ਸੂਡਾਨ ‘ਚ ਫੌਜ ਨਾਲ ਭਿੜੀ ਬਾਗੀ ਪੈਰਾਮਿਲਟਰੀ ਫੋਰਸ, ਭਾਰਤ ਨੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਕੀਤੀ ਜਾਰੀ appeared first on TheUnmute.com - Punjabi News. Tags:
|
ਮੋਹਿੰਦਰ ਭਗਤ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ, ਜਲੰਧਰ ਜ਼ਿਮਨੀ ਚੋਣ ਸੰਬੰਧੀ ਕੀਤੀ ਚਰਚਾ Saturday 15 April 2023 02:31 PM UTC+00 | Tags: breaking-news jalandhar jalandhar-by-election mohinder-bhagat news ਚੰਡੀਗੜ੍ਹ, 15 ਅਪ੍ਰੈਲ 2023: ਹਾਲ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਮੋਹਿੰਦਰ ਭਗਤ (Mohinder Bhagat) ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ, ਇਸ ਮੌਕੇ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਚਰਚਾ ਕੀਤੀ | ਜਿਕਰਯੋਗ ਹੈ ਕਿ ਮੋਹਿੰਦਰ ਭਗਤ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ । ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ | The post ਮੋਹਿੰਦਰ ਭਗਤ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ, ਜਲੰਧਰ ਜ਼ਿਮਨੀ ਚੋਣ ਸੰਬੰਧੀ ਕੀਤੀ ਚਰਚਾ appeared first on TheUnmute.com - Punjabi News. Tags:
|
ਅਜਿਹੇ ਅਖੌਤੀ ਸਿਆਸੀ ਆਗੂਆਂ ਨੇ ਹੀ ਵਜ਼ੀਫਾ ਰਾਸ਼ੀ ਹੜੱਪ ਕੇ ਗਰੀਬ ਵਿਦਿਆਰਥੀਆਂ ਦਾ ਭਵਿੱਖ ਤਬਾਹ ਕੀਤਾ: ਮੁੱਖ ਮੰਤਰੀ Saturday 15 April 2023 04:17 PM UTC+00 | Tags: news scholarship scholarship-money ਮਹਿੰਦਪੁਰ (ਰੋਪੜ), 15 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਖੈਰਖਵਾਹ ਹੋਣ ਦਾ ਦਾਅਵਾ ਕਰਨ ਵਾਲੇ ਅਖੌਤੀ ਸਿਆਸੀ ਨੇਤਾਵਾਂ ਨੇ ਗਰੀਬ ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ਹੜੱਪ ਕੇ ਸਮਾਜ ਦੇ ਇਸ ਵਰਗ ਦਾ ਭਵਿੱਖ ਤਬਾਹ ਕਰ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵੱਲੋਂ ਕਰਵਾਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਰੀਬ ਲੋਕਾਂ ਨੂੰ ਉਨ੍ਹਾਂ ਦੇ ਆਗੂ ਹੋਣ ਦਾ ਦਾਅਵਾ ਕਰਨ ਵਾਲਿਆਂ ਨੇ ਹੀ ਇਨ੍ਹਾਂ ਨੂੰ ਸਭ ਤੋਂ ਵੱਧ ਖੱਜਲ ਖੁਆਰ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਹੀ ਲੋਕਾਂ ਨੂੰ ਉਨ੍ਹਾਂ ਦਾ ਭਲਾ ਕਰਨ ਦੇ ਸਬਜ਼ਬਾਗ ਦਿਖਾ ਕੇ ਗੁੰਮਰਾਹ ਕੀਤਾ ਹੈ ਜਦਕਿ ਇਨ੍ਹਾਂ ਨੇ ਕਮਜ਼ੋਰ ਵਰਗਾਂ ਦਾ ਜੀਵਨ ਪੱਧਰ ਸੰਵਾਰਨ ਲਈ ਇੱਕ ਵੀ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਆਗੂ ਸਿਆਸੀ ਖੇਤਰ ਵਿੱਚ ਖੁਦ ਅੱਗੇ ਵਧਣ ਲਈ ਗਰੀਬ ਲੋਕਾਂ ਨੂੰ ਵੋਟ ਬੈਂਕ ਵਾਂਗ ਵਰਤਦੇ ਹਨ ਅਤੇ ਸੱਤਾ ਵਿਚ ਆਉਣ ਉਤੇ ਲੋਕਾਂ ਦਾ ਪੈਸਾ ਲੁੱਟ ਕੇ ਵੱਡੀ ਜਾਇਦਾਦ ਇਕੱਠੀ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੇ ਗਰੀਬੀ ਦੂਰ ਕਰਨ ਦੇ ਨਾਂ ‘ਤੇ ਵੋਟਾਂ ਹਾਸਲ ਕੀਤੀਆਂ ਪਰ 75 ਸਾਲਾਂ ਬਾਅਦ ਵੀ ਗੁਰਬਤ ਦੀ ਅਲਾਮਤ ਸੂਬੇ ਅਤੇ ਲੋਕਾਂ ਦੀ ਤਰੱਕੀ ਨੂੰ ਖ਼ਤਰੇ ‘ਚ ਪਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਭ੍ਰਿਸ਼ਟਾਚਾਰ ਨਾਲ ਲਿਪਤ ਸਨ ਅਤੇ ਮੰਤਰੀਆਂ ਸਮੇਤ ਹੋਰ ਆਗੂਆਂ ਨੇ ਜਨਤਾ ਦਾ ਪੈਸਾ ਲੁੱਟਿਆ। ਇੱਕ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਵਿਖੇ ਇਕ ਸਾਬਕਾ ਮੰਤਰੀ ਦੇ ਘਰੋਂ ਧਨ-ਦੌਲਤ ਬਰਾਮਦ ਹੋਣ ਦੇ ਨਾਲ-ਨਾਲ ਨੋਟ ਗਿਣਨ ਵਾਲੀਆਂ ਦੋ ਮਸ਼ੀਨਾਂ ਮਿਲਣ ਨਾਲ ਸਪੱਸ਼ਟ ਹੋ ਜਾਂਦਾ ਹੈ ਕਿ ਇਨ੍ਹਾਂ ਆਗੂਆਂ ਨੇ ਕਿੰਨੀ ਬੇਰਹਿਮੀ ਨਾਲ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕੀਤਾ ਹੈ। ਹਾਲਾਂਕਿ, ਭਗਵੰਤ ਮਾਨ ਨੇ ਪ੍ਰਣ ਕਰਦਿਆਂ ਇਨ੍ਹਾਂ ਵਿੱਚੋਂ ਕਿਸੇ ਵੀ ਆਗੂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਕੀਤੇ ਗਏ ਹਰ ਗੁਨਾਹ ਲਈ ਜਵਾਬਦੇਹ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਉਨ੍ਹਾਂ ਦੀ ਸਰਕਾਰ ਨੇ ਲੋਕ ਪੱਖੀ ਭਲਾਈ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲਣਾ ਯਕੀਨੀ ਬਣਾਉਣ ਲਈ ਸਖ਼ਤ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਮੀਰ ਲੋਕ ਲਾਭ ਪ੍ਰਾਪਤ ਕਰਦੇ ਸਨ ਅਤੇ ਹੱਕਦਾਰ ਨੂੰ ਛੱਡ ਦਿੱਤਾ ਜਾਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਇਹ ਰੁਝਾਨ ਬਦਲ ਗਿਆ ਹੈ ਕਿਉਂਕਿ ਸਿਰਫ਼ ਲੋੜਵੰਦ ਲੋਕਾਂ ਨੂੰ ਹੀ ਸਬਸਿਡੀਆਂ ਦਿੱਤੀਆਂ ਜਾ ਰਹੀਆਂ ਹਨ। ਪ੍ਰਾਈਵੇਟ ਕੰਪਨੀਆਂ ਨੂੰ ਫਾਇਦੇ ਪਹੁੰਚਾਉਣ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਵੱਡੇ ਨਿੱਜੀ ਹਸਪਤਾਲਾਂ ਅਤੇ ਵਿਦਿਅਕ ਅਦਾਰਿਆਂ ਲਈ ਰੋਹ ਖੋਲ੍ਹਣ ਵਾਸਤੇ ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਈਵੇਟ ਲੋਕਾਂ ਨੇ ਇਸ ਲੁੱਟ ਵਿੱਚ ਹਿੱਸਾਪੱਤੀ ਪੁਆ ਕੇ ਸਰਕਾਰ ਨਾਲ ਮਿਲੀਭੁਗਤ ਕੀਤੀ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਟਰਾਂਸਪੋਰਟ ਸੈਕਟਰ ਵਿੱਚ ਜਨਤਕ ਖੇਤਰ ਦੇ ਅਦਾਰਿਆਂ 'ਚ ਨਿੱਜੀ ਟਰਾਂਸਪੋਰਟਰਾਂ ਦਾ ਦਬਦਬਾ ਸੀ, ਜਿਸ ਕਾਰਨ ਆਮ ਆਦਮੀ ਦੀ ਖੱਜਲ-ਖੁਆਰੀ ਹੁੰਦੀ ਰਹੀ। ਸੂਬਾ ਸਰਕਾਰ ਵਿਰੁੱਧ ਬੇਬੁਨਿਆਦ ਬਿਆਨ ਦੇਣ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਨ੍ਹਾਂ ਆਗੂਆਂ ਦੀ ਜਗੀਰੂ ਮਾਨਸਿਕਤਾ ਨੂੰ ਦਰਸਾਉਂਦਾ ਹੈ ਜਿਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਸਰਕਾਰ ਆਮ ਆਦਮੀ ਦੀ ਭਲਾਈ ਲਈ ਇਮਾਨਦਾਰੀ ਨਾਲ ਕਿਉਂ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਉਤੇ ਤਨਜ਼ ਕੱਸਦਿਆਂ ਕਿਹਾ, "ਜਿਹੜਾ ਵਿਅਕਤੀ ਖੁਦ ਦੁਪਹਿਰੇ 12 ਵਜੇ ਉਠਦਾ ਹੈ, ਉਹ ਕਦੇ ਵੀ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਕਰਨ ਦੇ ਫਾਇਦੇ ਨੂੰ ਨਹੀਂ ਸਮਝ ਸਕਦਾ। ਇਨ੍ਹਾਂ ਆਗੂਆਂ ਨੂੰ ਅਜਿਹੀ ਲੋਕ ਵਿਰੋਧੀ ਮਾਨਸਿਕਤਾ ਕਰਕੇ ਹੀ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ। ।" ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਹਰ ਫੈਸਲਾ ਆਮ ਆਦਮੀ ਦੀ ਭਲਾਈ ਲਈ ਹੁੰਦਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਕਈ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਵਾਸੀਆਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੀ ਹੈ, ਜਿਸ ਦੇ ਨਤੀਜੇ ਵਜੋਂ 80 ਫੀਸਦੀ ਲੋਕਾਂ ਨੂੰ ਜ਼ੀਰੋ ਬਿੱਲ ਆ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ 9000 ਏਕੜ ਤੋਂ ਵੱਧ ਜ਼ਮੀਨ ਨੂੰ ਰਸੂਖਦਾਰ ਲੋਕਾਂ ਦੇ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 500 ਤੋਂ ਵੱਧ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਦੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 21.21 ਲੱਖ ਮਰੀਜ਼ ਲਾਭ ਉਠਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਡਾਟਾਬੇਸ ਤਿਆਰ ਕਰਨ ਵਿੱਚ ਸਰਕਾਰ ਦੀ ਮਦਦ ਮਿਲੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ 28,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ ਅਤੇ ਇਸ ਲਈ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ.ਅੰਬੇਦਕਰ ਦੇ ਸਿੱਖਿਆ ਦਾ ਪਾਸਾਰ ਕਰਕੇ ਆਮ ਆਦਮੀ ਲਈ ਵੱਧ ਅਧਿਕਾਰਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਵੱਡੇ ਉਪਰਾਲੇ ਕਰ ਰਹੀ ਹੈ ਜਿਸ ਤਹਿਤ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਇੰਜੀਨੀਅਰਿੰਗ, ਕਾਨੂੰਨ, ਕਾਮਰਸ, ਯੂ.ਪੀ.ਐਸ.ਸੀ ਅਤੇ ਐਨ.ਡੀ.ਏ ਸਮੇਤ ਪੰਜ ਪੇਸ਼ੇਵਰ ਕੋਰਸਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ‘ਤੇ ਧਿਆਨ ਕੇਂਦਰਿਤ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਨੌਜਵਾਨਾਂ ਨੂੰ ਵਿਸ਼ਵ ਦੇ ਦੂਜੇ ਹਿੱਸਿਆਂ ਵਿੱਚ ਪੜ੍ਹੇ ਆਪਣੇ ਹਮਰੁਤਬਾ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਮੌਜੂਦਾ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ‘ਫਸਲਾਂ ਅਜੇ ਵੀ ਖੇਤਾਂ ਵਿੱਚ ਖੜ੍ਹੀਆਂ ਹਨ ਪਰ ਮੁਆਵਜ਼ਾ ਰਾਸ਼ੀ ਬੈਂਕ ਖਾਤਿਆਂ ਵਿੱਚ ਹੈ’। ਉਨ੍ਹਾਂ ਕਿਹਾ ਕਿ ਖਰਾਬੇ ਦੇ 20 ਦਿਨਾਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਇਸ ਦੀ ਕਦੇ ਪ੍ਰਵਾਹ ਨਹੀਂ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਦਿਨ 13 ਅਪ੍ਰੈਲ ਨੂੰ 40 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਗਈ ਸੀ ਜਦਕਿ ਸ਼ੁੱਕਰਵਾਰ ਨੂੰ 30 ਕਰੋੜ ਰੁਪਏ ਕਿਸਾਨਾਂ ਨੂੰ ਵੰਡੇ ਗਏ ਸਨ ਅਤੇ ਇਹ ਪ੍ਰਕਿਰਿਆ ਹਰ ਰੋਜ਼ ਜਾਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਾਵਰਕਾਮ ਨੂੰ ਮਜ਼ਬੂਤ ਕਰਨ ਲਈ ਬੇਮਿਸਾਲ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਨੇ ਪਿਛਲੇ ਸਾਲ ਦੀ 20,200 ਕਰੋੜ ਰੁਪਏ ਦੀ ਸਾਰੀ ਬਕਾਇਆ ਸਬਸਿਡੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੀ.ਐਸ.ਪੀ.ਸੀ.ਐਲ. ਲੋਕਾਂ ਦੀ ਸਹੀ ਭਾਵਨਾ ਨਾਲ ਸੇਵਾ ਕਰੇ। ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ ਤਾਂ ਜੋ ਸਮਾਜ ਵਿੱਚ ਫੈਲੀਆਂ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਦੱਸਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਦੁਨੀਆਂ ਨੂੰ ਮਾਨਵਤਾ ਦਾ ਮਾਰਗ ਦਿਖਾਇਆ ਸੀ। ਭਗਵੰਤ ਮਾਨ ਨੇ ਕਿਹਾ ਕਿ ਪਾਵਨ ਬਾਣੀ ਸਮਾਜ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਤੋਂ ਮੁਕਤੀ ਦਿਵਾਉਣ ਵਿਚ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਦੇਸ਼ ਭਰ ਤੋਂ ਕਈ ਧਾਰਮਿਕ ਆਗੂਆਂ ਦਰਮਿਆਨ ਇਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਮਹਾਨ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਨੇ ਇਸ ਪਵਿੱਤਰ ਧਰਤੀ ਤੋਂ ਹਮੇਸ਼ਾ ਹੀ ਮਨੁੱਖਤਾ ਅਤੇ ਪ੍ਰਮਾਤਮਾ ਦੀ ਏਕਤਾ ਦਾ ਸੰਦੇਸ਼ ਦਿੱਤਾ ਹੈ। ਭਗਵੰਤ ਮਾਨ ਨੇ ਵੱਖ-ਵੱਖ ਉਪਰਾਲਿਆਂ ਰਾਹੀਂ ਸਮਾਜ ਦੀ ਸੇਵਾ ਕਰਨ ਵਾਲੇ ਧਾਰਮਿਕ ਆਗੂਆਂ ਦੀ ਵੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਮਾਗਮ ਤੋਂ ਬਾਅਦ ਮੁੱਖ ਮੰਤਰੀ ਨੇ ਸੰਤਾਂ ਨਾਲ ਪੰਗਤ ਵਿਚ ਬੈਠ ਕੇ ਲੰਗਰ ਛਕਿਆ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਵਿਧਾਇਕ ਦਿਨੇਸ਼ ਚੱਢਾ ਆਦਿ ਹਾਜ਼ਰ ਸਨ।
The post ਅਜਿਹੇ ਅਖੌਤੀ ਸਿਆਸੀ ਆਗੂਆਂ ਨੇ ਹੀ ਵਜ਼ੀਫਾ ਰਾਸ਼ੀ ਹੜੱਪ ਕੇ ਗਰੀਬ ਵਿਦਿਆਰਥੀਆਂ ਦਾ ਭਵਿੱਖ ਤਬਾਹ ਕੀਤਾ: ਮੁੱਖ ਮੰਤਰੀ appeared first on TheUnmute.com - Punjabi News. Tags:
|
ਕਿਸਾਨਾਂ ਦੇ ਬੈਂਕ ਖਾਤਿਆਂ 'ਚ 1140 ਕਰੋੜ ਰੁਪਏ ਦਾ ਸਿੱਧਾ ਭੁਗਤਾਨ ਜਾਰੀ ਕੀਤਾ: ਲਾਲ ਚੰਦ ਕਟਾਰੂਚੱਕ Saturday 15 April 2023 04:23 PM UTC+00 | Tags: cm-bhagwant-mann lal-chand-kataruchak latest-news news punjab punjabi-news ਚੰਡੀਗੜ੍ਹ, 15 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੌਜੂਦਾ ਹਾੜੀ ਮੰਡੀਕਰਨ ਸੀਜ਼ਨ (ਆਰ.ਐੱਮ.ਐੱਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ ‘ਚ ਨਿਰਵਿਘਨ ਖਰੀਦ ਨੂੰ ਯਕੀਨੀ ਬਣਾ ਰਹੀ ਹੈ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਤੁਰੰਤ ਸਿੱਧਾ ਭੁਗਤਾਨ ਕਰਨ ਦੇ ਮਾਮਲੇ ‘ਚ ਰਿਕਾਰਡ ਕਾਇਮ ਕੀਤਾ ਹੈ ਕਿਉਂਕਿ ਭੁਗਤਾਨ ਪਹਿਲਾਂ ਨਾਲੋਂ ਤੇਜ਼ੀ ਨਾਲ ਜਾਰੀ ਕੀਤੇ ਗਏ ਹਨ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਅੱਜ ਇਕ ਬਿਆਨ ਵਿੱਚ ਕਿਹਾ ਕਿ ਹੁਣ ਤੱਕ 2125 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਘੱਟੋ-ਘੱਟ ਸਮਰਥਨ ਮੁੱਲ ਦੀ ਪੂਰੀ ਰਕਮ 1140 ਕਰੋੜ ਰੁਪਏ ਦਾ ਸਿੱਧਾ ਭੁਗਤਾਨ ਕਰੀਬ 36000 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤਾ ਜਾ ਚੁੱਕਾ ਹੈ। ਉਹਨਾਂ ਅੱਗੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੀਆਂ ਅਦਾਇਗੀਆਂ ਜਾਰੀ ਕਰਨ ਵੇਲੇ ਕਿਸਾਨਾਂ ‘ਤੇ ਕੋਈ ਕਟੌਤੀ ਨਹੀਂ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ 15 ਅਪ੍ਰੈਲ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ 13 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਸਾਰੀਆਂ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। The post ਕਿਸਾਨਾਂ ਦੇ ਬੈਂਕ ਖਾਤਿਆਂ ‘ਚ 1140 ਕਰੋੜ ਰੁਪਏ ਦਾ ਸਿੱਧਾ ਭੁਗਤਾਨ ਜਾਰੀ ਕੀਤਾ: ਲਾਲ ਚੰਦ ਕਟਾਰੂਚੱਕ appeared first on TheUnmute.com - Punjabi News. Tags:
|
ਭਾਰਤੀ ਬਾਜ਼ਾਰ 'ਚ ਹੋਣ ਜਾ ਰਹੇ ਹਨ ਦੋ ਨਵੇਂ ਇਲੈਕਟ੍ਰਿਕ ਸਕੂਟਰ ਲਾਂਚ, ਜਾਣੋ ਕੀਮਤਾਂ Saturday 15 April 2023 04:52 PM UTC+00 | Tags: breaking-news electric-two-wheeler-manufacturer-elesco elesco elesco-v1 news ਚੰਡੀਗੜ੍ਹ, 15 ਅਪ੍ਰੈਲ 2023: ਇਲੈਕਟ੍ਰਿਕ ਦੋਪਹੀਆ ਵਾਹਨ ਨਿਰਮਾਤਾ ਕੰਪਨੀ ਐਲਸਕੋ (Elesco) ਨੇ ਭਾਰਤੀ ਬਾਜ਼ਾਰ ‘ਚ ਦੋ ਨਵੇਂ ਇਲੈਕਟ੍ਰਿਕ ਸਕੂਟਰ ਲਾਂਚ ਕੀਤੇ ਹਨ। ਇਹਨਾਂ ਨੂੰ V1 ਅਤੇ V2 ਨਾਮ ਦਿੱਤਾ ਗਿਆ ਹੈ। ਦੋਵਾਂ ਸਕੂਟਰਾਂ ਦੀ ਕੀਮਤ 69,999 ਰੁਪਏ ਐਕਸ-ਸ਼ੋਰੂਮ ਤੋਂ ਸ਼ੁਰੂ ਹੁੰਦੀ ਹੈ। ਨਿਰਮਾਤਾ ਦਾ ਕਹਿਣਾ ਹੈ ਕਿ ਸਕੂਟਰ ਸ਼ਹਿਰੀ ਯਾਤਰੀਆਂ ਅਤੇ ਮਨੋਰੰਜਨ ਰਾਈਡਰਾਂ ਦੋਵਾਂ ਨੂੰ ਖੁਸ਼ ਕਰਨ ਲਈ ਬਣਾਏ ਗਏ ਹਨ। ਕੀਮਤ ਸਮਾਨ ਹੋ ਸਕਦੀ ਹੈ ਪਰ ਦੋਨਾਂ ਇਲੈਕਟ੍ਰਿਕ ਸਕੂਟਰਾਂ ਵਿੱਚ ਕੁਝ ਅੰਤਰ ਹਨ। ਐਲਸਕੋ V1 ਦੀ ਮੋਟਰ 2.5 kW ਪਾਵਰ ਪੈਦਾ ਕਰਦੀ ਹੈ, ਜਦੋਂ ਕਿ Elesco V2 ਦੀ ਇਲੈਕਟ੍ਰਿਕ ਮੋਟਰ 4 kW ਦੀ ਵੱਧ ਤੋਂ ਵੱਧ ਪਾਵਰ ਪੈਦਾ ਕਰਦੀ ਹੈ। ਦੋਵੇਂ ਸਕੂਟਰਾਂ ਨੂੰ 2.3 kWh ਦਾ ਬੈਟਰੀ ਪੈਕ ਮਿਲਦਾ ਹੈ ਜਿਸ ਨੂੰ ਪੂਰੀ ਤਰ੍ਹਾਂ ਚਾਰਜ ਹੋਣ ਲਈ 6-7 ਘੰਟੇ ਲੱਗਦੇ ਹਨ। ਪਿਛਲਾ ਪਹੀਆ 72V ਇਲੈਕਟ੍ਰਿਕ ਹੱਬ ਮੋਟਰ ਦੁਆਰਾ ਸੰਚਾਲਿਤ ਹੈ। ਇਨ੍ਹਾਂ ਇਲੈਕਟ੍ਰਿਕ ਸਕੂਟਰਾਂ ਦੀ ਇੱਕ ਵਾਰ ਫੁੱਲ ਚਾਰਜ ਕਰਨ ‘ਤੇ 80 ਤੋਂ 100 ਕਿਲੋਮੀਟਰ ਦੀ ਦਾਵਾ ਕੀਤੀ ਗਈ ਰੇਂਜ ਹੈ। ਦੋਵੇਂ ਸਕੂਟਰ ਬਲੂਟੁੱਥ ਕਨੈਕਟੀਵਿਟੀ, ਮੋਬਾਈਲ ਐਪਲੀਕੇਸ਼ਨ ਕੰਟਰੋਲ, GPS ਅਤੇ ਇੰਟਰਨੈਟ ਅਨੁਕੂਲਤਾ, ਕੀ-ਲੈੱਸ ਇਗਨੀਸ਼ਨ ਅਤੇ ਸਾਈਡ ਸਟੈਂਡ ਸੈਂਸਰ ਵਰਗੀਆਂ ਵਿਸ਼ੇਸ਼ਤਾਵਾਂ ਨਾਲ ਆਉਂਦੇ ਹਨ। ਦੋਵਾਂ ਸਕੂਟਰਾਂ ਦੇ ਇੰਸਟਰੂਮੈਂਟ ਕਲੱਸਟਰ ਵਿੱਚ ਇੱਕ LED ਯੂਨਿਟ ਹੈ। ਦੋਵੇਂ ਸਕੂਟਰ 3 ਸਾਲ ਦੀ ਵਾਰੰਟੀ ਦੇ ਨਾਲ ਆਉਂਦੇ ਹਨ। ਹਾਲਾਂਕਿ, ਨਿਰਮਾਤਾ ਨੇ ਇਹ ਨਹੀਂ ਦੱਸਿਆ ਹੈ ਕਿ ਕਿੰਨੇ ਕਿਲੋਮੀਟਰ ਦੀ ਵਾਰੰਟੀ ਵੈਧ ਹੈ। The post ਭਾਰਤੀ ਬਾਜ਼ਾਰ ‘ਚ ਹੋਣ ਜਾ ਰਹੇ ਹਨ ਦੋ ਨਵੇਂ ਇਲੈਕਟ੍ਰਿਕ ਸਕੂਟਰ ਲਾਂਚ, ਜਾਣੋ ਕੀਮਤਾਂ appeared first on TheUnmute.com - Punjabi News. Tags:
|
ਪੰਜਾਬ ਸਪੀਕਰ-ਇਲੈਵਨ ਨੇ ਮਾਰੀ ਬਾਜ਼ੀ, ਹਰਿਆਣਾ ਸਪੀਕਰ-ਇਲੈਵਨ ਨੂੰ 95 ਦੌੜਾਂ ਨਾਲ ਹਰਾਇਆ Saturday 15 April 2023 05:09 PM UTC+00 | Tags: cricket-match haryana-speaker-eleven news ਚੰਡੀਗੜ੍ਹ, 15 ਅਪ੍ਰੈਲ 2023: ਪੰਜਾਬ ਅਤੇ ਹਰਿਆਣਾ ਦੇ ਕੈਬਨਿਟ ਮੰਤਰੀ ਅਤੇ ਵਿਧਾਇਕਾਂ ਦਰਮਿਆਨ ਅੱਜ ਖੇਡੇ ਗਏ ਕ੍ਰਿਕਟ ਮੈਚ ਵਿੱਚ ਪੰਜਾਬ ਦੀ ਟੀਮ 95 ਦੌੜਾਂ ਨਾਲ ਜੇਤੂ ਰਹੀ। ਪੰਜਾਬ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਦੋ ਵਿਕਟਾਂ ਦੇ ਨੁਕਸਾਨ ਉੱਤੇ 15 ਓਵਰਾਂ ਵਿੱਚ 235 ਦੌੜਾਂ ਬਣਾਈਆਂ ਜਦਕਿ ਹਰਿਆਣਾ ਦੀ ਟੀਮ 15 ਓਵਰਾਂ ਵਿੱਚ 4 ਵਿਕਟਾਂ ਗੁਆ ਕੇ 140 ਦੌੜਾਂ ਹੀ ਬਣਾ ਸਕੀ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਯੂ ਟੀ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸੰਜੇ ਟੰਡਨ ਨੇ ਪੰਜਾਬ ਸਪੀਕਰ-ਇਲੈਵਨ ਦੀ ਜੇਤੂ ਟੀਮ ਅਤੇ ਉਪ ਜੇਤੂ ਟੀਮ ਨੂੰ ਟਰਾਫੀ ਦੇ ਕੇ ਨਿਵਾਜਿਆ। ਸੈਕਟਰ-16 ਦੇ ਕ੍ਰਿਕਟ ਸਟੇਡੀਅਮ ਵਿਖੇ ਪੰਜਾਬ ਸਪੀਕਰ-ਇਲੈਵਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕੀਤੀ ਅਤੇ ਮੀਤ ਹੇਅਰ ਅਤੇ ਵਿਧਾਇਕ ਅਮੋਲਕ ਸਿੰਘ ਨੇ ਓਪਨਰ ਬੱਲੇਬਾਜ਼ ਵਜੋਂ ਸ਼ੁਰੂਆਤ ਕੀਤੀ। “ਪੰਜਾਬ ਸਪੀਕਰ ਇਲੈਵਨ” ਟੀਮ ਨੂੰ ਜਿਤਾਉਣ ਲਈ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 12 ਛੱਕਿਆਂ ਅਤੇ 13 ਚੌਕਿਆਂ ਦੀ ਮਦਦ ਨਾਲ 150 ਦੌੜਾਂ ਬਣਾਈਆਂ ਅਤੇ ਉਹ ਮੈਨ ਆਫ਼ ਦ ਮੈਚ ਰਹੇ। ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ 8 ਚੌਕਿਆਂ ਦੀ ਮਦਦ ਨਾਲ ਨਾਬਾਦ 54 ਦੌੜਾਂ ਬਣਾਈਆਂ। ਪੰਜਾਬ ਦੀ ਟੀਮ ਨੇ ਦੋ ਵਿਕਟਾਂ ਗੁਆਈਆਂ, ਜਿਨ੍ਹਾਂ ਵਿੱਚ ਓਪਨਰ ਵਜੋਂ ਗਏ ਵਿਧਾਇਕ ਅਮੋਲਕ ਸਿੰਘ 14 ਦੌੜਾਂ ਬਣਾ ਕੇ ਆਊਟ ਹੋਏ ਜਦਕਿ ਅਮਰਪਾਲ ਸਿੰਘ 1 ਦੌੜ ਬਣਾ ਕੇ ਆਊਟ ਹੋ ਗਏ। 236 ਦੌੜਾਂ ਲਈ ਖੇਡਦਿਆਂ ਹਰਿਆਣਾ ਸਪੀਕਰ-ਇਲੈਵਨ ਵੱਲੋਂ ਵਿਧਾਇਕ ਭਵਿਆ ਬਿਸ਼ਨੋਈ ਅਤੇ ਚਰਨਜੀਵ ਰਾਓ ਨੇ ਸਲਾਮੀ ਬੱਲੇਬਾਜ਼ ਵਜੋਂ ਸ਼ੁਰੂਆਤ ਕੀਤੀ। ਇਸ ਦੌਰਾਨ ਭਵਿਆ ਬਿਸ਼ਨੋਈ 72 ਦੌੜਾਂ ਬਣਾ ਕੇ ਆਊਟ ਹੋਏ ਜਦਕਿ ਚਰਨਜੀਵ ਰਾਓ 2 ਚੌਕਿਆਂ ਦੀ ਮਦਦ ਨਾਲ 12 ਦੌੜਾਂ ਬਣਾ ਕੇ ਕੈਚ ਆਊਟ ਹੋਏ। ਉਨ੍ਹਾਂ ਦਾ ਕੈਚ ਅੰਮ੍ਰਿਤਪਾਲ ਸਿੰਘ ਦੀ ਗੇਂਦ ‘ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਲੀ ਕਲਸੀ ਨੇ ਫੜਿਆ। ਇਸ ਪਿੱਛੋਂ ਵਿਧਾਇਕ ਰਾਜੇਸ਼ ਨਾਗਰ ਨੇ 19 ਦੌੜਾਂ ਅਤੇ ਵਿਧਾਇਕ ਸ਼ਸ਼ੀਪਾਲ ਸਿੰਘ ਨੇ 16 ਦੌੜਾਂਚ ਬਣਾ ਕੇ ਆਊਟ ਹੋਏ। ਪੰਜਾਬ ਸਪੀਕਰ-ਇਲੈਵਨਕਪਤਾਨ ਗੁਰਮੀਤ ਸਿੰਘ ਮੀਤ ਹੇਅਰ (ਖੇਡ ਮੰਤਰੀ ਪੰਜਾਬ), ਹਰਿਆਣਾ ਸਪੀਕਰ-ਇਲੈਵਨਕੈਪਟਨ ਗਿਆਨ ਚੰਦ ਗੁਪਤਾ (ਸਪੀਕਰ, ਹਰਿਆਣਾ ਵਿਧਾਨ ਸਭਾ) The post ਪੰਜਾਬ ਸਪੀਕਰ-ਇਲੈਵਨ ਨੇ ਮਾਰੀ ਬਾਜ਼ੀ, ਹਰਿਆਣਾ ਸਪੀਕਰ-ਇਲੈਵਨ ਨੂੰ 95 ਦੌੜਾਂ ਨਾਲ ਹਰਾਇਆ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest