TheUnmute.com – Punjabi News: Digest for April 18, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਨਵਜੋਤ ਸਿੱਧੂ ਦੇ ਘਰ ਸ਼ੱਕੀ ਵਿਅਕਤੀ ਦੇਖੇ ਜਾਣ ਦੇ ਮਾਮਲੇ 'ਚ ਪੁਲਿਸ ਵਲੋਂ FIR ਦਰਜ

Monday 17 April 2023 06:23 AM UTC+00 | Tags: aam-aadmi-party breaking-news cm-bhagwant-mann navjot-singh-sidhu news patiala patiala-police punjab-police the-unmute-breaking-news the-unmute-punjabi-news

ਚੰਡੀਗੜ੍ਹ, 17 ਅਪ੍ਰੈਲ 2023: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਪਟਿਆਲਾ ਸਥਿਤ ਘਰ ਦੀ ਛੱਤ ‘ਤੇ ਇਕ ਸ਼ੱਕੀ ਵਿਅਕਤੀ ਦੇਖਿਆ ਗਿਆ ਹੈ। ਨੌਕਰ ਨੇ ਉਸ ਨੂੰ ਦੇਖ ਕੇ ਅਲਾਰਮ ਵਜਾਇਆ ਤਾਂ ਉਹ ਭੱਜ ਗਿਆ। ਨਵਜੋਤ ਸਿੱਧੂ ਨੇ ਟਵੀਟ ਕਰਕੇ ਇਹ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਸਿੱਧੂ ਨੇ ਇਸ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਅਤੇ ਐਸਐਸਪੀ ਨਾਲ ਵੀ ਗੱਲ ਕੀਤੀ ਹੈ।

ਇੱਕ ਟਵੀਟ ਵਿੱਚ ਜਾਣਕਾਰੀ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਕਿਹਾ, ‘ਅੱਜ ਸਵੇਰੇ 7 ਵਜੇ ਦੇ ਕਰੀਬ ਮੇਰੇ ਘਰ ਦੀ ਛੱਤ ‘ਤੇ ਸਲੇਟੀ ਰੰਗ ਦੇ ਕੰਬਲ ਵਿੱਚ ਲਪੇਟੇ ਇੱਕ ਅਣਪਛਾਤੇ ਸ਼ੱਕੀ ਵਿਅਕਤੀ ਨੂੰ ਦੇਖਿਆ ਗਿਆ, ਜਿਵੇਂ ਹੀ ਮੇਰੇ ਨੌਕਰ ਨੇ ਅਲਾਰਮ ਵਜਾਇਆ ਅਤੇ ਮਦਦ ਲਈ ਬੁਲਾਇਆ ਤਾਂ ਉਹ ਤੁਰੰਤ ਭੱਜ ਗਿਆ।" ਉਨ੍ਹਾਂ ਕਿਹਾ, ਮੈਂ ਡੀਜੀਪੀ ਨਾਲ ਗੱਲ ਕੀਤੀ ਹੈ ਅਤੇ ਐਸਐਸਪੀ ਪਟਿਆਲਾ ਨੂੰ ਵੀ ਸੂਚਿਤ ਕੀਤਾ ਗਿਆ ਹੈ। ਇਹ ਸੁਰੱਖਿਆ ਕੁਤਾਹੀ ਮੈਨੂੰ ਪੰਜਾਬ ਲਈ ਆਵਾਜ਼ ਉਠਾਉਣ ਤੋਂ ਨਹੀਂ ਰੋਕ ਸਕੇਗੀ।

 

The post ਨਵਜੋਤ ਸਿੱਧੂ ਦੇ ਘਰ ਸ਼ੱਕੀ ਵਿਅਕਤੀ ਦੇਖੇ ਜਾਣ ਦੇ ਮਾਮਲੇ ‘ਚ ਪੁਲਿਸ ਵਲੋਂ FIR ਦਰਜ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • navjot-singh-sidhu
  • news
  • patiala
  • patiala-police
  • punjab-police
  • the-unmute-breaking-news
  • the-unmute-punjabi-news

ਚਾਲੂ ਵਿਦਿਅਕ ਵਰ੍ਹੇ ਤੋਂ ਸੂਬੇ ਦੇ ਵਿਦਿਆਰਥੀਆਂ ਪੜ੍ਹਨਗੇ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ: ਹਰਜੋਤ ਸਿੰਘ ਬੈਂਸ

Monday 17 April 2023 06:30 AM UTC+00 | Tags: aam-aadmi-party breaking-news harjot-singh-bains memoirs-of-balbir-singh milkha-singh news pseb punjab-school punjab-school-education-department

ਚੰਡੀਗੜ੍ਹ,17 ਅਪ੍ਰੈਲ 2023: ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਤਾਕਤ ਨੂੰ ਸਾਬਿਤ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ਪੰਜਾਬ ਰਾਜ ਨਾਲ ਸਬੰਧਿਤ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ ਪੜ੍ਹਾਈ ਜਾਵੇਗੀ।ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਕੀਤਾ।

ਸ.ਬੈਂਸ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਅਤੇ ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਮਹਾਨ ਖਿਡਾਰੀਆਂ ਦੀ ਜੀਵਨੀ ਨੂੰ ਸਕੂਲੀ ਪੜ੍ਹਾਈ ਦਾ ਸਿਲੇਬਸ ਬਣਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਵਾਰ ਪੰਜਾਬ ਦੇ ਚਾਰ ਮਹਾਨ ਖਿਡਾਰੀਆਂ ਦੀ ਸੰਖੇਪ ਜੀਵਨੀ ਸਰੀਰਕ ਸਿੱਖਿਆ ਵਿਸ਼ੇ ਦੀਆਂ ਪਾਠ ਪੁਸਤਕਾਂ ਵਿੱਚ ਸ਼ਾਮਲ ਕੀਤੀ ਗਈ ਹੈ ਜਿਨ੍ਹਾਂ ਖਿਡਾਰੀਆਂ ਦੀ ਜੀਵਨੀ ਸਕੂਲ ਸਿਲੇਬਸ ਵਿੱਚ ਸ਼ਾਮਲ ਕੀਤਾ ਗਿਆ ਹੈ ਉਨ੍ਹਾਂ ਨੇ ਪੰਜਾਬੀਆਂ ਦਾ ਝੰਡਾ ਪੂਰੀ ਦੁਨੀਆ ਵਿਚ ਬੁਲੰਦ ਕੀਤਾ।

ਸਿੱਖਿਆ ਮੰਤਰੀ (Harjot Singh Bains) ਨੇ ਅੱਗੇ ਦੱਸਿਆ ਕਿ ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰੀਰਕ ਵਿਸ਼ੇ ਦੀ ਨੌਵੀਂ ਕਿਤਾਬ ਦੀ ਪਾਠ ਪੁਸਤਕ ਵਿੱਚ ਤਿੰਨ ਵਾਰ ਦੇ ਓਲੰਪਿਕਸ ਗੋਲਡ ਮੈਡਲ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ, ਉਡਣਾ ਸਿੱਖ ਵਜੋਂ ਮਸ਼ਹੂਰ ਹੋਏ ਮਹਾਨ ਅਥਲੀਟ ਮਿਲਖਾ ਸਿੰਘ ਤੇ ਏਸ਼ੀਅਨ ਚੈਂਪੀਅਨ ਮੁੱਕੇਬਾਜ਼ ਕੌਰ ਸਿੰਘ ਅਤੇ ਸਰੀਰਕ ਸਿੱਖਿਆ ਦੀ ਦਸਵੀਂ ਕਿਤਾਬ ਦੀ ਪਾਠ ਪੁਸਤਕ ਵਿੱਚ ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਓਲੰਪੀਅਨ ਅਥਲੀਟ ਗੁਰਬਚਨ ਸਿੰਘ ਰੰਧਾਵਾ ਦੀ ਜੀਵਨੀ ਸ਼ਾਮਲ ਕੀਤੀ ਗਈ ਹੈ।

The post ਚਾਲੂ ਵਿਦਿਅਕ ਵਰ੍ਹੇ ਤੋਂ ਸੂਬੇ ਦੇ ਵਿਦਿਆਰਥੀਆਂ ਪੜ੍ਹਨਗੇ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ: ਹਰਜੋਤ ਸਿੰਘ ਬੈਂਸ appeared first on TheUnmute.com - Punjabi News.

Tags:
  • aam-aadmi-party
  • breaking-news
  • harjot-singh-bains
  • memoirs-of-balbir-singh
  • milkha-singh
  • news
  • pseb
  • punjab-school
  • punjab-school-education-department

ਚੰਡੀਗੜ੍ਹ, 17 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਨਿਰੰਤਰ ਯਤਨਸ਼ੀਲ ਹੈ।ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਪੰਜਾਬ ਦੀ ਨੌਜਵਾਨੀ ਖੇਡ ਮੈਦਾਨਾਂ ਵਿੱਚ ਨਿੱਤਰ ਕੇ ਸਿਹਤਮੰਦ ਪੰਜਾਬ ਸਿਰਜਣ ਵਿੱਚ ਆਪਣਾ ਵੱਡਾ ਯੋਗਦਾਨ ਪਾਵੇ।

ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਤੀ ਰਾਤ ਸੈਕਟਰ 16 ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਖੇ ਯੂ ਟੀ ਕ੍ਰਿਕਟ ਐਸੋਸੀਏਸ਼ਨ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਵਿਧਾਇਕਾਂ ਦਰਮਿਆਨ ਕਰਵਾਏ ਗਏ ਕ੍ਰਿਕਟ ਮੈਚ ਤੋਂ ਬਾਅਦ ਕਹੀ। ਮੀਤ ਹੇਅਰ ਜਿਨ੍ਹਾਂ 12 ਛੱਕਿਆਂ ਅਤੇ 13 ਚੌਕਿਆਂ ਦੀ ਮਦਦ ਨਾਲ ਮਹਿਜ਼ 53 ਗੇਂਦਾਂ ਉਤੇ ਨਾਬਾਦ 150 ਦੌੜਾਂ ਦੀ ਪਾਰੀ ਖੇਡੀ ਅਤੇ ਮੈਨ ਆਫ਼ ਦ ਮੈਚ ਰਹੇ। ਪੰਜਾਬ ਨੇ 95 ਦੌੜਾਂ ਨਾਲ ਮੈਚ ਜਿੱਤਿਆ। ਟੀਮ ਦੇ ਕਪਤਾਨ ਮੀਤ ਹੇਅਰ ਨੇ ਜੇਤੂ ਟਰਾਫੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਸੌਂਪੀ।

ਮੀਤ ਹੇਅਰ ਨੇ ਕਿਹਾ ਕਿ ਦੋਵੇਂ ਟੀਮਾਂ ਦੇ ਖਿਡਾਰੀਆਂ ਵੱਲੋਂ ਵਧੀਆ ਪ੍ਰਦਰਸ਼ਨ ਕੀਤਾ ਗਿਆ।ਅਜਿਹੇ ਉਪਰਾਲੇ ਖੇਡ ਸੱਭਿਆਚਾਰ ਨੂੰ ਹੁਲਾਰਾ ਦਿੰਦੇ ਹਨ ਅਤੇ ਨੌਜਵਾਨਾਂ ਨੂੰ ਖੇਡ ਮੈਦਾਨ ਵਿੱਚ ਆਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਇਸ ਨਿਵੇਕਲੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੇਕਰ ਲੋਕਾਂ ਦੇ ਚੁਣੇ ਨੁਮਾਇੰਦੇ ਅਜਿਹੀ ਉਦਾਹਰਨ ਪੇਸ਼ ਕਰਨਗੇ ਤਾਂ ਸੂਬਾ ਵਾਸੀਆਂ ਦਾ ਵੀ ਖੇਡਾਂ ਵੱਲ ਰੁਝਾਨ ਵਧੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਵੀ ਇਸੇ ਮਨੋਰਥ ਨਾਲ ਸ਼ੁਰੂ ਕੀਤੀਆਂ ਗਈਆਂ ਜਿਨ੍ਹਾਂ ਨੂੰ ਚੰਗਾ ਹੁੰਗਾਰਾ ਮਿਲਿਆ ਅਤੇ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ।

ਖੇਡ ਮੰਤਰੀ ਨੇ ਪੰਜਾਬ ਵਿਧਾਨ ਸਭਾ ਸਪੀਕਰ ਦੇ ਨਾਲ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਅਤੇ ਯੂ ਟੀ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸੰਜੇ ਟੰਡਨ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ। ਮੈਚ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੀ ਹਾਜ਼ਰ ਸਨ।

The post ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡ ਸੱਭਿਆਚਾਰ ਪੈਦਾ ਕਰਨ ਲਈ ਨਿਰੰਤਰ ਯਤਨਸ਼ੀਲ: ਮੀਤ ਹੇਅਰ appeared first on TheUnmute.com - Punjabi News.

Tags:
  • breaking-news
  • meet-hayer
  • news
  • punjab-sports-news
  • sports-culture

ਚੰਡੀਗੜ੍ਹ / ਹਲਵਾਰਾ (ਲੁਧਿਆਣਾ), 17 ਅਪ੍ਰੈਲ 2023: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ (Halwara Airport) ਦੀ ਉਸਾਰੀ ਜੁਲਾਈ 2023 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਨਿਰਮਾਣ ਕਾਰਜਾਂ ਦੇ ਟੈਂਡਰ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਵੱਲੋਂ ਪਹਿਲਾਂ ਹੀ ਅਲਾਟ ਕੀਤੇ ਜਾ ਚੁੱਕੇ ਹਨ।

ਇਸ ਦਾ ਗੱਲ ਦਾ ਪ੍ਰਗਟਾਵਾ ਉਨ੍ਹਾਂ ਹਲਵਾਰਾ ਵਿਖੇ ਉਸਾਰੀ ਅਧੀਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਚੱਲ ਰਹੇ ਨਿਰਮਾਣ ਕਾਰਜ਼ਾਂ ਦਾ ਨਿਰੀਖਣ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਲੁਧਿਆਣਾ (ਦਿਹਾਤੀ) ਦੇ ਐਸ.ਐਸ.ਪੀ. ਨਵਨੀਤ ਸਿੰਘ ਬੈਂਸ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ 46.91 ਕਰੋੜ ਰੁਪਏ ਦੀ ਲਾਗਤ ਵਾਲੇ ਸਿਵਲ ਕਾਰਜ਼ ਸ਼ੁਰੂ ਹੋ ਚੁੱਕੇ ਹਨ। ਇਨ੍ਹਾਂ ਕੰਮਾਂ ਵਿੱਚ ਅੰਦਰੂਨੀ ਸੜਕਾਂ ਦਾ ਨਿਰਮਾਣ, ਟੈਕਸੀ ਵੇਅ, ਏਪਰਨ, ਅਸਟੇਟ ਪਬਲਿਕ ਹੈਲਥ ਸਰਵਿਸਿਜ਼, ਕੈਂਪਸ ਲਾਈਟਿੰਗ ਅੰਤਰਿਮ ਏਅਰਪੋਰਟ, ਟਰਮੀਨਲ ਬਿਲਡਿੰਗ, ਸਬ ਸਟੇਸ਼ਨ, ਟਾਇਲਟ ਬਲਾਕ, ਪਾਰਕਿੰਗ ਆਦਿ ਸ਼ਾਮਲ ਹਨ।

ਹਲਵਾਰਾ ਹਵਾਈ ਅੱਡੇ (Halwara Airport) ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰਮੁੱਖ ਪ੍ਰਾਜੈਕਟ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਏਅਰਪੋਰਟ ਤੋਂ ਜਲਦ ਤੋਂ ਜਲਦ ਉਡਾਣਾਂ ਸ਼ੁਰੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨਾਲ ਇਸ ਖੇਤਰ ਦੇ ਸਰਵਪੱਖੀ ਵਿਕਾਸ ਦਾ ਰਾਹ ਪੱਧਰਾ ਹੋਵੇਗਾ। ਇਸ ਤੋਂ ਇਲਾਵਾ ਲੁਧਿਆਣਾ ਅਤੇ ਹੋਰ ਆਸ ਪਾਸ ਦੇ ਜ਼ਿਲ੍ਹਿਆਂ ਦੇ ਉਦਯੋਗ ਲਈ ਵੀ ਬੇਹੱਦ ਲਾਹੇਵੰਦ ਸਿੱਧ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਹਵਾਈ ਅੱਡੇ ਤੇ ਵੱਡੇ ਹਵਾਈ ਜਹਾਜ਼ ਆਸਾਨੀ ਨਾਲ ਲੈਂਡ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਪ੍ਰਾਜੈਕਟ ਵਿੱਚ ਡੂੰਘੀ ਦਿਲਚਸਪੀ ਲੈ ਰਹੇ ਹਨ, ਉਨ੍ਹਾਂ ਕਿਹਾ ਕਿ ਇਸ ਸਾਲ ਜਨਵਰੀ ਵਿੱਚ ਮੁੱਖ ਮੰਤਰੀ ਵਲੋਂ ਖੁਦ ਸਿਵਲ ਏਅਰ ਟਰਮੀਨਲ ਹਲਵਾਰਾ ਵਿਖੇ ਚੱਲ ਰਹੇ ਕੰਮ ਦਾ ਨਿਰੀਖਣ ਵੀ ਕੀਤਾ ਸੀ ਅਤੇ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਸੀ ਤਾਂ ਜੋ ਇਸ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਲੋਂ ਅੱਗੇ ਦੱਸਿਆ ਗਿਆ ਕਿ ਪੰਜਾਬ ਵਿਧਾਨ ਸਭਾ ਨੇ ਹਾਲ ਹੀ ਵਿੱਚ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਸੰਭਾਵਿਤ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ‘ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ’ ਰੱਖਣ ਲਈ ਕੇਂਦਰ ਨੂੰ ਬੇਨਤੀ ਕਰਨ ਲਈ ਇੱਕ ਮਤਾ ਪਾਸ ਕੀਤਾ ਹੈ। ਇਸ ਮੌਕੇ ਚੀਫ ਇੰਜਨੀਅਰ ਪੀ.ਡਬਲਯੂ.ਡੀ. ਪਰਮਜਯੋਤੀ ਅਰੋੜਾ, ਲੋਕ ਨਿਰਮਾਣ ਵਿਭਾਗ ਤੋਂ ਹਰਿੰਦਰ ਸਿੰਘ ਢਿੱਲੋਂ, ਐਕਸੀਅਨ ਪ੍ਰਦੀਪ ਕੁਮਾਰ ਵੀ ਹਾਜ਼ਰ ਸਨ।

The post ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਰੇ ਸਿਵਲ ਕੰਮ ਜੁਲਾਈ ਤੱਕ ਮੁਕੰਮਲ ਹੋਣ ਦੀ ਸੰਭਾਵਨਾ: ਹਰਭਜਨ ਸਿੰਘ ਈ.ਟੀ.ਓ appeared first on TheUnmute.com - Punjabi News.

Tags:
  • halwara
  • halwara-airport
  • harbhajan-singh-eto
  • news

ਚੰਡੀਗੜ੍ਹ, 17 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਤਹਿਤ ਪੰਜਾਬ ਪੁਲਿਸ (Punjab Police)  ਨੇ ਬੀਤੇ ਦਿਨ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਕਾਰਡਨ ਅਤੇ ਸਰਚ ਆਪ੍ਰੇਸ਼ਨ (ਸੀ.ਏ.ਐਸ.ਓ.) ਚਲਾਇਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਗਈ।

ਇਹ ਆਪ੍ਰੇਸ਼ਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਦੁਪਹਿਰ 2 ਵਜੇ ਤੋਂ ਸ਼ਾਮ 6 ਵਜੇ ਤੱਕ ਚਲਾਇਆ ਗਿਆ, ਜਿਸ ਤਹਿਤ ਪੁਲਿਸ ਟੀਮਾਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ ਟੀਮਾਂ ਨੇ ਖੋਜੀ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ‘ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਇਸ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਲੋਕਾਂ ਤੋਂ ਜਾਂਚ-ਪੜਤਾਲ ਵੀ ਕੀਤੀ ।

ਸਪੈਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ‘ਤੇ ਇਸ ਸੂਬਾ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਵੱਧ ਤੋਂ ਵੱਧ ਪੁਲਿਸ ਟੀਮਾਂ ਨੂੰ ਲਾਮਬੰਦ ਕਰਨ ਲਈ ਕਿਹਾ ਗਿਆ ਸੀ। । ਉਨ੍ਹਾਂ ਕਿਹਾ, "ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।"

ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ‘ਤੇ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਸੂਬੇ ਭਰ ਵਿੱਚ 550 ਪੈਟਰੋਲਿੰਗ ਪਾਰਟੀਆਂ, ਜਿਨ੍ਹਾਂ ਵਿੱਚ ਸੀ.ਏ.ਪੀ.ਐੱਫ. ਟੀਮਾਂ ਦੇ ਨਾਲ 5500 ਪੁਲਿਸ ਕਰਮਚਾਰੀ ਸ਼ਾਮਲ ਸਨ, ਤਾਇਨਾਤ ਕੀਤੀਆਂ ਗਈਆਂ ਸਨ, ਤਾਂ ਜੋ ਆਮ ਲੋਕਾਂ ਨੂੰ ਕੋਈ ਪਰੇਸ਼ਾਨੀ ਦਰਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਸੂਬੇ ਦੇ 170 ਬੱਸ ਅੱਡਿਆਂ ਅਤੇ 132 ਰੇਲਵੇ ਸਟੇਸ਼ਨਾਂ ‘ਤੇ ਕੀਤੇ ਗਏ ਆਪ੍ਰੇਸ਼ਨ ਦੌਰਾਨ 3304 ਦੇ ਕਰੀਬ ਲੋਕਾਂ ਦੀ ਚੈਕਿੰਗ ਕੀਤੀ ਗਈ।

ਆਪ੍ਰੇਸ਼ਨ ਦੇ ਨਤੀਜਿਆਂ ਬਾਰੇ ਵੇਰਵੇ ਦਿੰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ (Punjab Polic) ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ 62 ਐਫ.ਆਈ.ਆਰਜ਼ ਦਰਜ ਕਰਕੇ 115 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਟੀਮਾਂ ਨੇ ਮੁਲਜ਼ਮਾਂ ਕੋਲੋਂ 900 ਗ੍ਰਾਮ ਹੈਰੋਇਨ ਅਤੇ 1.2 ਕਿਲੋ ਅਫੀਮ ਬਰਾਮਦ ਕਰਨ ਤੋਂ ਇਲਾਵਾ ਨਾਜਾਇਜ਼ ਸ਼ਰਾਬ ਅਤੇ ਨਸ਼ੇ ਦੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਹਨ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਦੁਹਰਾਇਆ ਕਿ ਅਜਿਹੇ ਆਪ੍ਰੇਸ਼ਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਸਫਾਇਆ ਨਹੀਂ ਹੋ ਜਾਂਦਾ।

The post ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ‘ਤੇ ਚਲਾਈ ਤਲਾਸ਼ੀ ਮੁਹਿੰਮ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • news
  • punjab
  • punjab-police

ਸੁਲਤਾਨਪੁਰ ਲੋਧੀ,17 ਅਪ੍ਰੈਲ 2023: ਲੋਕ ਸਭਾ ਹਲਕਾ ਜਲੰਧਰ ਤੋਂ ਉਪ ਚੋਣ ਲੜ ਰਹੇ ‘ਆਪ’ ਦੇ ਉਮੀਦਵਾਰ ਸ਼ੁਸ਼ੀਲ ਰਿੰਕੂ ਬੀਤੇ ਦਿਨ ਨਿਰਮਲ ਕੁਟੀਆ (Nirmal Kutia) ਸੀਚੇਵਾਲ ਵਿੱਚ ਸ਼ਰਧਾ ਦਾ ਪ੍ਰਗਟਾਵਾ ਕਰਨ ਪਹੁੰਚੇ ।ਉਨ੍ਹਾਂ ਇੱਥੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਲਾਕੇ ਦੀਆਂ ਮੰਗਾਂ ਬਾਰੇ ਇੱਕ ਮੰਗ ਪੱਤਰ ਸੌਂਪਦਿਆ ਕਿਹਾ ਕਿ ਉਹ ਆਪਣੇ ਚੋਣ ਪ੍ਰਚਾਰ ਦੌਰਾਨ ਵਾਤਾਵਰਣ ਨੂੰ ਮੁੱਖ ਮੁੱਦਾ ਬਣਾਉਣ ਕਿਉਂਕਿ ਵਾਤਾਵਰਣ ਦੇ ਪ੍ਰਦੂਸ਼ਣ ਨਾਲ ਲੋਕਾਂ ਦਾ ਜੀਵਨ ਖਤਰੇ ਵਿੱਚ ਪਿਆ ਹੋਇਆ ਹੈ।

ਸੰਤ ਸੀਚੇਵਾਲ ਵੱਲੋਂ ਦਿੱਤੇ ਗਏ ਮੰਗ ਪੱਤਰ ਵਿੱਚ 7 ਪ੍ਰਮੁੱਖ ਮੰਗ ਹਨ।ਇੰਨ੍ਹਾਂ ਬਾਰੇ ਦੱਸਦਿਆ ਸੰਤ ਸੀਚੇਵਾਲ ਨੇ ਕਿਹਾ ਇਸ ਮੰਗ ਪੱਤਰ ਜਲੰਧਰ ਲੋਕ ਸਭਾ ਹਲਕੇ ਤੋਂ ਉਪ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਤੱਕ ਪਹੁੰਚਦਾ ਕੀਤਾ ਜਾਵੇਗਾ। ਇੰਨ੍ਹਾਂ ਮੰਗਾਂ ਵਿੱਚ ਸਭ ਤੋਂ ਅਹਿਮ ਮੰਗ ਕਾਲਾ ਸੰਘਿਆ ਡਰੇਨ,ਜਮਸ਼ੇਰ ਡਰੇਨ, ਚਿੱਟੀ ਵੇਈ ਅਤੇ ਸਤਲੁਜ ਦਰਿਆ ਵਿੱਚ ਪੈ ਰਹੇ ਜ਼ਹਿਰੀਲੇ ਪਾਣੀਆਂ ਨੂੰ ਰੋਕਣ ਬਾਰੇ ਸੀ।ਆਪ ਦੇ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ ਨੇ ਭਰੋਸਾ ਦਿੱਤਾ ਕਿ ਸੰਤ ਸੀਚੇਵਾਲ ਜਿਹੜੇ ਮੁੱਦਿਆ ਨੂੰ ਲੈਕੇ ਮੰਗ ਪੱਤਰ ਦਿੱਤਾ ਹੈ | ਉਸ ਪਹਿਲ ਦੇ ਅਧਾਰ 'ਤੇ ਹੱਲ ਕਰਵਾਇਆ ਜਾਵੇਗਾ ਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਪ੍ਰਮੁੱਖਤਾ ਦਿੱਤੀ ਜਾਵੇਗੀ।

ਉਨ੍ਹਾਂ ਸੰਤ ਸੀਚੇਵਾਲ ਦੀ ਪ੍ਰਸ਼ੰਸ਼ਾ ਕਰਦਿਆ ਕਿਹਾ ਕਿ ਉਨ੍ਹਾਂ ਨੇ ਵਾਤਾਵਰਣ ਦੇ ਪੱਖ ਤੋਂ ਜਿਹੜੀ ਮਨੁੱਖਤਾ ਦੀ ਸੇਵਾ ਕੀਤੀ ਹੈ ਪੰਜਾਬ ਉਨ੍ਹਾਂ ਦਾ ਸਦਾ ਰਿਣੀ ਰਹੇਗਾ।ਜ਼ਿਕਰਯੋਗ ਹੈ ਕਿ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਗ ਸੀਚੇਵਾਲ ਸਾਲ 2009 ਦੀਆਂ ਲੋਕ ਸਭਾ ਦੀਆਂ ਚੋਣਾਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਨੂੰੰ ਵਾਤਾਵਰਣ ਦਾ ਏਜੰਡਾ ਸੌਂਪ ਦੇ ਆ ਰਹੇ ਹਨ।

ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਨੇ ਰਾਜ ਸਭਾ ਦੇ ਮੈਂਬਰ ਬਣਨ ਤੋਂ ਬਾਅਦ ਵੀ ਆਪਣੇ ਅਸਲ ਮੁੱਦਿਆਂ ਨੂੰ ਕਦੇਂ ਨਹੀਂ ਵਿਸਾਰਿਆ ।ਉਨ੍ਹਾਂ ਕਿਹਾ ਕਿ ਉਹ ਵਾਤਾਵਰਣ ਦੇ ਮੁੱਦਿਆ 'ਤੇ ਹਮੇਸ਼ਾਂ ਪਹਿਰਾ ਦਿੰਦੇ ਰਹਿਣਗੇ ਤੇ ਇਸ ਬਾਰੇ ਲੋਕਾਂ ਦੀ ਲਾਮਬੰਦੀ ਵੀ ਕਰਦੇ ਰਹਿਣਗੇ।ਉਨ੍ਹਾਂ ਸ਼ੁਸ਼ੀਲ ਰਿੰਕੂ ਨੂੰ ਦਿੱਤੇ ਮੰਗ ਪੱਤਰ ਦਾ ਜ਼ਿਕਰ ਕਰਦਿਆ ਕਿਹਾ ਕਿ ਸਤਲੁਜ ਦਰਿਆ ਵਿੱਚ ਗੰਦਾ ਤੇ ਜ਼ਹਿਰੀਲਾ ਪਾਣੀ ਪੈਣ ਨਾਲ ਮਾਲਵੇ ਅਤੇ ਰਾਜਸਥਾਨ ਦੇ ਲੋਕ ਕੈਂਸਰ ਸਮੇਤ ਹੋਰ ਭਿਆਨਕ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ।

ਸੰਤ ਸੀਚੇਵਾਲ ਨੇ ਮੰਗ ਕੀਤੀ ਕਿ ਦੁਆਬੇ ਦੇ ਹਿੱਸੇ ਦਾ 1465 ਕਿਊਸਿਕ ਪਾਣੀ ਬਿਸਤ ਦੁਆਬ ਰਾਹੀ ਛੱਡਿਆ ਜਾਵੇ ਅਤੇ ਪਾਣੀ ਨੂੰ ਖੇਤਾਂ ਤੱਕ ਪੁੱਜਦਾ ਕਰਨ ਲਈ ਜ਼ਮੀਨਦੋਜ ਪਾਇਪ ਲਾਇਨ ਪਾਈ ਜਾਵੇ । ਸੰਤ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਐਨਜੀਟੀ ਵੱਲੋਂ ਬਣਾਈ ਗਈ ਨਿਗਰਾਨ ਕਮੇਟੀ ਦੇ ਮੈਂਬਰ ਹੁੰਦਿਆ ਹੋਇਆ ਸਮੁੱਚੇ ਪੰਜਾਬ ਦੇ ਟਰੀਟਮੈਂਟ ਪਲਾਂਟਾਂ ਦਾ ਦੌਰਾ ਕੀਤਾ ਸੀ।ਇੰਨ੍ਹਾਂ ਵਿਚੋਂ ਬਹੁਤੇ ਚੱਲ ਨਹੀਂ ਸੀ ਰਹੇ।ਇਸੇ ਤਰ੍ਹਾਂ ਜਲੰਧਰ ਦੇ ਬਸਤੀਪੀਰ ਦਾ ਵਾਲਾ 50 ਐਮ ਐਲ ਡੀ ਦਾ ਪਲਾਂਟ ਵੀ ਆਪਣੀ ਪੂਰੀ ਸਮਰੱਥਾ ਨਾਲ 24 ਘੰਟੇ ਨਹੀਂ ਚਲਾਇਆ ਜਾਂਦਾ।

ਉਨ੍ਹਾਂ ਕਿਹਾ ਕਿ ਗਿੱਦੜਪਿੰਡੀ ਤੋਂ ਫਿਲੌਰ ਤੱਕ ਧੁੱਸੀ ਬੰਨ੍ਹ 'ਤੇ ਪੱਕੀ ਸੜਕ ਬਣਾਈ ਜਾਵੇ ਤਾਂ ਜੋ ਹੜ੍ਹਾਂ ਦੀ ਮਾਰ ਤੋਂ ਬਚਿਆ ਜਾ ਸਕੇ।ਇੰਨ੍ਹਾਂ ਤੋਂ ਇਲਾਵਾ ਵਾਤਾਵਰਣ ,ਸਿਹਤ ਅਤੇ ਸਿੱਖਿਆ ਨਾਲ ਜੁੜੇ ਮੁੱਦਿਆ ਨੂੰ ਚੋਣ ਪ੍ਰਚਾਰ ਦੌਰਾਨ ਮੁੱਖ ਮੁੱਦੇ ਬਣਾਏ ਜਾਣ ਅਤੇ ਜਿੱਤਣ ਦੀ ਹੋਣ ਦੀ ਸੂਰਤ ਵਿੱਚ ਇਹ ਮੁੱਦੇ ਲੋਕ ਸਭਾ ਵਿੱਚ ਵੀ ਉਠਾਏ ਜਾਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਬੀ ਰਾਜਵਿੰਦਰ ਕੌਰ ਥਿਆੜਾ,ਸ਼ਾਹਕੋਟ ਹਲਕੇ ਤੋਂ ਆਪ ਦੇ ਇੰਣਾਰਜ ਰਤਨ ਸਿਮਘ ਕਾਕੜ ਕਲਾਂ,ਆਪ ਦੇ ਕਾਨੂੰਨੀ ਵਿੰਗ ਦੇ ਸਲਾਹਕਾਰ ਐਡਵੋਕੇਟ ਗੁਰਭੇਜ ਸਿੰਘ,ਸਾਬਕਾ ਚੇਅਰਮੈਨ ਮੋਹਣ ਲਾਲ ਸੂਦ,ਬੀਸੀ ਵਿੰਗ ਦੇ ਆਗੂ ਹਰਜਿੰਦਰ ਸਿੰਘ ਸੀਚੇਵਾਲ,ਅਮਰੀਕ ਸਿੰਘ ਸੰਧੂ,ਸਰਪੰਚ ਤੇਜਿੰਦਰ ਸਿੰਘ, ਬੂਟਾ ਸਿੰਘ,ਦਾਇਆ ਸਿੰਘ, ਕੁਲਵਿੰਦਰ ਸਿੰਘ ਸਮੇਤ ਹੋਰ ਸਖਸ਼ੀਅਤਾਂ ਹਾਜ਼ਰ ਸਨ।

The post ਜਲੰਧਰ ਜ਼ਿਮਨੀ ਚੋਣ ਲੜ ਰਹੇ ‘ਆਪ’ ਦੇ ਉਮੀਦਵਾਰ ਸ਼ੁਸ਼ੀਲ ਰਿੰਕੂ ਨੇ ਸੰਤ ਸੀਚੇਵਾਲ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News.

Tags:
  • breaking-news
  • jalandhar
  • latest-news
  • news
  • nirmal-kutia
  • nirmal-kutia-seechewal
  • shushil-rinku

ਕੇਂਦਰ ਨੇ ਸੁਪਰੀਮ ਕੋਰਟ 'ਚ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦਾ ਕੀਤਾ ਵਿਰੋਧ

Monday 17 April 2023 07:19 AM UTC+00 | Tags: breaking-news chief-justice-dy-chandrachud delhi latest-news news same-sex-marriage same-sex-marriage-law supreme-court

ਚੰਡੀਗੜ੍ਹ,17 ਅਪ੍ਰੈਲ 2023: ਕੇਂਦਰ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੇ ਮਾਮਲੇ ਦੀ ਸੁਣਵਾਈ ਕਰ ਰਹੀ ਸੁਪਰੀਮ ਕੋਰਟ (Supreme Court) ‘ਚ ਜਵਾਬ ਦਾਇਰ ਕਰਦਿਆਂ ਕਿਹਾ ਹੈ ਕਿ ‘ਕਾਨੂੰਨ ਬਣਾਉਣਾ ਸਰਕਾਰ ਦਾ ਕੰਮ ਹੈ, ਨਿਆਂਪਾਲਿਕਾ ਦਾ ਨਹੀਂ’। ਕੇਂਦਰ ਨੇ ਸੁਪਰੀਮ ਕੋਰਟ ਵਿੱਚ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦਾ ਵਿਰੋਧ ਕੀਤਾ ਹੈ। ਕੇਂਦਰ ਨੇ ਅੱਜ ਫਿਰ ਸਮਲਿੰਗੀ ਵਿਆਹ ਨੂੰ ਕਾਨੂੰਨੀ ਪ੍ਰਵਾਨਗੀ ਦੇਣ ਦਾ ਵਿਰੋਧ ਕੀਤਾ ਹੈ। ਕੇਂਦਰ ਨੇ ਕਿਹਾ ਕਿ ਇਸ ਨਾਲ ਨਾਗਰਿਕਾਂ ਦੇ ਹਿੱਤ ਪ੍ਰਭਾਵਿਤ ਹੋਣਗੇ।

ਕੇਂਦਰ ਨੇ ਸੁਪਰੀਮ ਕੋਰਟ (Supreme Court) ਨੂੰ ਕਿਹਾ ਕਿ ਸੰਸਦ ਨੂੰ ਸਾਰੇ ਪੇਂਡੂ ਅਤੇ ਸ਼ਹਿਰੀ ਆਬਾਦੀ ਦੇ ਵਿਆਪਕ ਵਿਚਾਰਾਂ ਅਤੇ ਆਵਾਜ਼ਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ।ਕੇਂਦਰ ਨੇ ਕਿਹਾ ਕਿ ਧਾਰਮਿਕ ਅਤੇ ਰੀਤੀ ਰਿਵਾਜ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਨਹੀਂ ਦੇ ਸਕਦੇ ਹਨ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਐਸਕੇ ਕੌਲ, ਰਵਿੰਦਰ ਭੱਟ, ਹਿਮਾ ਕੋਹਲੀ ਅਤੇ ਪੀਐਸ ਨਰਸਿਮਹਾ ਦੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਮੰਗਲਵਾਰ ਨੂੰ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਦੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ 15 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਨ੍ਹਾਂ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੀ ਬੈਂਚ ਨੇ ਇਨ੍ਹਾਂ ਪਟੀਸ਼ਨਾਂ ਨੂੰ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਕੋਲ ਭੇਜਣ ਦਾ ਨਿਰਦੇਸ਼ ਦਿੱਤਾ ਸੀ।

The post ਕੇਂਦਰ ਨੇ ਸੁਪਰੀਮ ਕੋਰਟ ‘ਚ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦਾ ਕੀਤਾ ਵਿਰੋਧ appeared first on TheUnmute.com - Punjabi News.

Tags:
  • breaking-news
  • chief-justice-dy-chandrachud
  • delhi
  • latest-news
  • news
  • same-sex-marriage
  • same-sex-marriage-law
  • supreme-court

ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ

Monday 17 April 2023 07:32 AM UTC+00 | Tags: azam-khan azam-khan-news breaking-news ir-ganga-ram-hospitalnews latest-news news samajwadi-party-leader-azam-khan sir-ganga-ram-hospital sir-ganga-ram-hospital-delhi

ਚੰਡੀਗੜ੍ਹ,17 ਅਪ੍ਰੈਲ 2023: ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਆਜ਼ਮ ਖਾਨ (Azam Khan) ਦੀ ਸਿਹਤ ਐਤਵਾਰ ਰਾਤ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਰਿੰਦਰ ਗੋਇਲ ਨੇ ਦੱਸਿਆ ਕਿ ਆਜ਼ਮ ਖਾਨ ਐਤਵਾਰ ਰਾਤ ਨੂੰ ਆਪਣੇ ਘਰ ‘ਤੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਦੇ ਰਹੇ ਸਨ।

ਇਸ ਦੌਰਾਨ ਉਨ੍ਹਾਂ (Azam Khan) ਦੀ ਸਿਹਤ ਵਿਗੜਨ ਲੱਗੀ। ਪਹਿਲਾਂ ਸਥਾਨਕ ਡਾਕਟਰ ਨੇ ਉਨ੍ਹਾਂ ਨੂੰ ਦੇਖਿਆ। ਇਸ ਤੋਂ ਬਾਅਦ ਅਬਦੁੱਲਾ ਆਜ਼ਮ ਸਮੇਤ ਪਰਿਵਾਰ ਦੇ ਹੋਰ ਮੈਂਬਰ ਉਸ ਨੂੰ ਦਿੱਲੀ ਲੈ ਗਏ। ਜਿੱਥੇ ਆਜ਼ਮ ਖਾਨ ਨੂੰ ਸਰ ਗੰਗਾਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਡਾਕਟਰਾਂ ਨੇ ਦੱਸਿਆ ਹੈ ਕਿ ਉਸ ਦੀ ਲੱਤ ਦੇ ਆਪਰੇਸ਼ਨ ‘ਚ ਇਨਫੈਕਸ਼ਨ ਵਧ ਰਹੀ ਹੈ। ਇਸਦੇ ਨਾਲ ਹੀ ਹਰਨੀਆ ਦੀ ਸ਼ਿਕਾਇਤ ਵੀ ਹੈ।

The post ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਦਾਖ਼ਲ appeared first on TheUnmute.com - Punjabi News.

Tags:
  • azam-khan
  • azam-khan-news
  • breaking-news
  • ir-ganga-ram-hospitalnews
  • latest-news
  • news
  • samajwadi-party-leader-azam-khan
  • sir-ganga-ram-hospital
  • sir-ganga-ram-hospital-delhi

ਲੁਧਿਆਣਾ ਦੇ ਸਿਵਲ ਹਸਪਤਾਲ 'ਚੋਂ ਇੱਕ ਬੱਚਾ ਚੋਰੀ, ਬੱਚੇ ਦੀ ਭਾਲ 'ਚ ਜੁਟੀ ਪੁਲਿਸ

Monday 17 April 2023 07:46 AM UTC+00 | Tags: breaking-news civil-hospital-ludhiana latest-news latets-news ludhiana ludhiana-news ludhiana-police ludhiana-police-commissioner news punjab-latest-news punjab-news the-unmute-breaking-news the-unmute-news

ਚੰਡੀਗੜ੍ਹ,17 ਅਪ੍ਰੈਲ 2023: ਪੰਜਾਬ ਦੇ ਜ਼ਿਲਾ ਲੁਧਿਆਣਾ (Ludhiana) ਦੇ ਸਿਵਲ ਹਸਪਤਾਲ ‘ਚੋਂ ਸੋਮਵਾਰ ਤੜਕੇ 3:15 ਵਜੇ ਦੇ ਕਰੀਬ ਤਿੰਨ ਦਿਨ ਦਾ ਬੱਚਾ ਚੋਰੀ ਹੋ ਗਿਆ। ਹਸਪਤਾਲ ਵਿੱਚ ਲੱਗੇ ਕੈਮਰਿਆਂ ਅਨੁਸਾਰ 12:04 ਵਜੇ ਇੱਕ ਆਦਮੀ ਅਤੇ ਇੱਕ ਔਰਤ ਓਟੀ ਕੰਪਲੈਕਸ ਵਿੱਚ ਆਰਾਮ ਕਰਨ ਲਈ ਰੁਕੇ ਸਨ । ਦੱਸਿਆ ਜਾ ਰਿਹਾ ਹੈ ਕਿ ਔਰਤ ਇਹ ਕਹਿ ਕੇ ਵਾਰਡ ‘ਚ ਦਾਖਲ ਹੋਈ ਕਿ ਉਹ ਇਕ ਮਰੀਜ਼ ਨੂੰ ਮਿਲਣ ਜਾ ਰਹੀ ਹੈ, ਜਿਸ ਦਾ ਆਪਰੇਸ਼ਨ ਹੋਇਆ ਹੈ। ਜਦੋਂ ਸਟਾਫ ਨੇ ਉਸ ਨੂੰ ਮਰੀਜ਼ ਦਾ ਨਾਂ ਪੁੱਛਿਆ ਤਾਂ ਉਸ ਨਾਂ ਦਾ ਕੋਈ ਮਰੀਜ਼ ਨਹੀਂ ਸੀ, ਪਰ ਫਿਰ ਉਹ ਮਹਿਲਾ ਵਾਰਡ ਵਿਚ ਦਾਖਲ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਔਰਤ ਖੇਡਣ ਦੇ ਬਹਾਨੇ ਬੱਚੇ ਨੂੰ ਚੁੱਕ ਕੇ ਲੈ ਗਈ ਅਤੇ ਮੌਕਾ ਦੇਖ ਕੇ ਰਾਤ ਨੂੰ ਉਕਤ ਵਿਅਕਤੀ ਸਮੇਤ ਫ਼ਰਾਰ ਹੋ ਗਈ। ਕੁਝ ਸਮੇਂ ਬਾਅਦ ਜਦੋਂ ਮਹਿਲਾ ਸ਼ਬਨਮ ਵਾਸੀ ਕਾਰਾਬਰਾ ਰੋਡ ਬੈੱਡ ਤੋਂ ਉੱਠੀ ਤਾਂ ਉਹ ਹੈਰਾਨ ਰਹਿ ਗਈ। ਔਰਤ ਬੱਚੇ ਨੂੰ ਨੇੜੇ ਨਾ ਦੇਖ ਕੇ ਉੱਚੀ-ਉੱਚੀ ਰੌਲਾ ਪਾ ਦਿੱਤਾ ।

ਦੂਜੇ ਪਾਸੇ ਐਸ.ਐਮ.ਓ ਦੀਪਿਕਾ ਗੋਇਲ ਨੇ ਕਿਹਾ ਕਿ ਬੱਚੇ ਦੀ ਚੋਰੀ ਬਹੁਤ ਦੁੱਖ ਦੀ ਗੱਲ ਹੈ। ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ । ਸੀਸੀਟੀਵੀ ਆਦਿ ਦੀ ਜਾਂਚ ਕੀਤੀ ਜਾ ਰਹੀ ਹੈ। ਹਸਪਤਾਲ ਵਿੱਚ ਇੱਕ ਮਹੀਨੇ ਵਿੱਚ 800 ਤੋਂ 900 ਬੱਚੇ ਪੈਦਾ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਟਾਫ ‘ਤੇ ਕੰਮ ਦਾ ਬੋਝ ਵੀ ਜ਼ਿਆਦਾ ਹੈ। ਜਿਸ ਕਾਰਨ ਦੇਰ ਰਾਤ ਇਹ ਘਟਨਾ ਵਾਪਰੀ ਹੈ। ਪਰ ਫਿਰ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਕੋਈ ਅਣਗਹਿਲੀ ਸਾਹਮਣੇ ਆਈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਏਸੀਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੱਚੇ ਦਾ ਜਨਮ ਸ਼ੁੱਕਰਵਾਰ ਨੂੰ ਹੋਇਆ ਸੀ। ਸੀਸੀਟੀਵੀ ਫੁਟੇਜ ਮੁਤਾਬਕ ਬੱਚਾ ਚੋਰੀ ਕਰਨ ਵਾਲੀ ਔਰਤ ਦੀ ਪਛਾਣ ਕੀਤੀ ਜਾ ਰਹੀ ਹੈ। ਵਿਸ਼ੇਸ਼ ਟੀਮਾਂ ਬੱਚੇ ਦੀ ਭਾਲ ਵਿੱਚ ਜੁਟ ਗਈਆਂ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਜਲਦੀ ਹੀ ਬੱਚੇ ਨੂੰ ਸੁਰੱਖਿਅਤ ਉਸ ਦੀ ਮਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ ਅਤੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਧੱਕਿਆ ਜਾਵੇਗਾ।

The post ਲੁਧਿਆਣਾ ਦੇ ਸਿਵਲ ਹਸਪਤਾਲ ‘ਚੋਂ ਇੱਕ ਬੱਚਾ ਚੋਰੀ, ਬੱਚੇ ਦੀ ਭਾਲ ‘ਚ ਜੁਟੀ ਪੁਲਿਸ appeared first on TheUnmute.com - Punjabi News.

Tags:
  • breaking-news
  • civil-hospital-ludhiana
  • latest-news
  • latets-news
  • ludhiana
  • ludhiana-news
  • ludhiana-police
  • ludhiana-police-commissioner
  • news
  • punjab-latest-news
  • punjab-news
  • the-unmute-breaking-news
  • the-unmute-news

BJP ਨੂੰ ਵੱਡਾ ਝਟਕਾ, ਕਰਨਾਟਕ ਦੇ ਸਾਬਕਾ CM ਜਗਦੀਸ਼ ਸ਼ੇਟਾਰ ਕਾਂਗਰਸ 'ਚ ਹੋਏ ਸ਼ਾਮਲ

Monday 17 April 2023 07:57 AM UTC+00 | Tags: breaking-news cogress jagadish-shettar jagadish-shettar-joi-congress karnataka-congress kpcc-president mallikarjun-kharge news randeep-surjewala siddaramaiah

ਚੰਡੀਗੜ੍ਹ,17 ਅਪ੍ਰੈਲ 2023: ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਜਗਦੀਸ਼ ਸ਼ੇਟਾਰ (Jagadish Shettar) ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਡੀਕੇ ਸ਼ਿਵਕੁਮਾਰ, ਰਣਦੀਪ ਸੁਰਜੇਵਾਲਾ, ਸਿਧਾਰਮਈਆ ਅਤੇ ਕੇਸੀ ਵੇਣੂਗੋਪਾਲ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਗਈ। ਜਿਕਰਯੋਗ ਹੈ ਕਿ ਜਗਦੀਸ਼ ਨੇ ਐਤਵਾਰ ਨੂੰ ਹੀ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਸੀ। ਉਦੋਂ ਤੋਂ ਹੀ ਚਰਚਾ ਸੀ ਕਿ ਜਗਦੀਸ਼ ਸ਼ੇਟਾਰ ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ। ਭਾਜਪਾ ਤੋਂ ਅਸਤੀਫਾ ਦਿੰਦੇ ਹੋਏ ਸ਼ੇਟਾਰ ਨੇ ਕਿਹਾ ਸੀ ਕਿ ਉਨ੍ਹਾਂ ਨੇ ਭਾਰੀ ਮਨ ਨਾਲ ਪਾਰਟੀ ਤੋਂ ਅਸਤੀਫਾ ਦਿੱਤਾ ਹੈ।

ਜਗਦੀਸ਼ ਸ਼ੇਟਾਰ (Jagadish Shettar) ਨੇ ਕਿਹਾ ਕਿ ਭਾਜਪਾ ਨੇ ਮੈਨੂੰ ਹਰ ਅਹੁਦਾ ਦਿੱਤਾ ਹੈ ਅਤੇ ਪਾਰਟੀ ਵਰਕਰ ਹੋਣ ਦੇ ਨਾਤੇ ਮੈਂ ਹਮੇਸ਼ਾ ਪਾਰਟੀ ਦੇ ਵਿਕਾਸ ਲਈ ਕੰਮ ਕੀਤਾ ਹੈ। ਮੈਂ ਸੋਚਿਆ ਸੀ ਕਿ ਸੀਨੀਅਰ ਨੇਤਾ ਹੋਣ ਦੇ ਨਾਤੇ ਮੈਨੂੰ ਟਿਕਟ ਮਿਲ ਜਾਵੇਗੀ ਪਰ ਜਦੋਂ ਮੈਨੂੰ ਪਤਾ ਲੱਗਾ ਕਿ ਮੈਨੂੰ ਟਿਕਟ ਨਹੀਂ ਮਿਲ ਰਹੀ ਤਾਂ ਮੈਂ ਹੈਰਾਨ ਰਹਿ ਗਿਆ। ਕਿਸੇ ਨੇ ਮੇਰੇ ਨਾਲ ਗੱਲ ਨਹੀਂ ਕੀਤੀ, ਕਿਸੇ ਨੇ ਮੈਨੂੰ ਭਰੋਸਾ ਵੀ ਨਹੀਂ ਦਿੱਤਾ ਕਿ ਅੱਗੇ ਮੈਨੂੰ ਕੀ ਅਹੁਦਾ ਦਿੱਤਾ ਜਾਵੇਗਾ ।

The post BJP ਨੂੰ ਵੱਡਾ ਝਟਕਾ, ਕਰਨਾਟਕ ਦੇ ਸਾਬਕਾ CM ਜਗਦੀਸ਼ ਸ਼ੇਟਾਰ ਕਾਂਗਰਸ ‘ਚ ਹੋਏ ਸ਼ਾਮਲ appeared first on TheUnmute.com - Punjabi News.

Tags:
  • breaking-news
  • cogress
  • jagadish-shettar
  • jagadish-shettar-joi-congress
  • karnataka-congress
  • kpcc-president
  • mallikarjun-kharge
  • news
  • randeep-surjewala
  • siddaramaiah

ਥੋਕ ਮਹਿੰਗਾਈ ਦਰ 'ਚ ਆਈ ਗਿਰਾਵਟ, ਬਾਲਣ ਸਮੇਤ ਖਾਣ-ਪੀਣ ਦੀਆਂ ਵਸਤੂਆਂ ਹੋਣਗੀਆਂ ਸਸਤੀਆਂ

Monday 17 April 2023 08:09 AM UTC+00 | Tags: breaking-news inflation news punjab-news repo-rate the-unmute-breaking-news the-unmute-punjab wholesale wholesale-inflation-rate

ਚੰਡੀਗੜ੍ਹ,17 ਅਪ੍ਰੈਲ 2023: ਮਾਰਚ ਮਹੀਨੇ ਵਿੱਚ ਥੋਕ ਮਹਿੰਗਾਈ ਦਰ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਆਮ ਲੋਕਾਂ ਨੂੰ ਮਹਿੰਗਾਈ ਤੋਂ ਵੱਡੀ ਰਾਹਤ ਮਿਲੇਗੀ । ਥੋਕ ਮਹਿੰਗਾਈ ਦਰ ਫਰਵਰੀ ਦੇ 3.85% ਤੋਂ ਘੱਟ ਕੇ ਮਾਰਚ ਵਿੱਚ 1.34% ਰਹਿ ਗਈ ਹੈ । ਪਿਛਲੇ ਮਹੀਨੇ ਯਾਨੀ ਜਨਵਰੀ 2023 ‘ਚ ਥੋਕ ਮਹਿੰਗਾਈ ਦਰ 4.73 ਫੀਸਦੀ ਸੀ। ਮਾਰਚ 2022 ਵਿੱਚ ਥੋਕ ਮਹਿੰਗਾਈ ਦਰ 14.62 ਫੀਸਦੀ ਸੀ। ਥੋਕ ਮਹਿੰਗਾਈ ਦਾ ਤਾਜ਼ਾ ਅੰਕੜਾ ਪਿਛਲੇ 29 ਮਹੀਨਿਆਂ ਵਿੱਚ ਸਭ ਤੋਂ ਘੱਟ ਹੈ।

ਮਾਰਚ ਲਈ ਥੋਕ ਮੁੱਲ ਸੂਚਕ ਅੰਕ-ਅਧਾਰਤ ਮਹਿੰਗਾਈ ਦੇ ਅੰਕੜੇ ਜਾਰੀ ਕਰਨ ਤੋਂ ਕੁਝ ਦਿਨ ਪਹਿਲਾਂ, ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਨੇ 12 ਅਪ੍ਰੈਲ ਨੂੰ ਕਿਹਾ ਸੀ ਕਿ ਪ੍ਰਚੂਨ ਮਹਿੰਗਾਈ ਪਿਛਲੇ ਮਹੀਨੇ 5.66 ਪ੍ਰਤੀਸ਼ਤ ਦੇ 15 ਮਹੀਨਿਆਂ ਦੇ ਹੇਠਲੇ ਪੱਧਰ ‘ਤੇ ਆ ਗਈ ਹੈ। ਮਾਰਚ 2023 ਵਿੱਚ ਮੁੱਖ ਤੌਰ ‘ਤੇ ਮੂਲ ਧਾਤਾਂ, ਭੋਜਨ ਉਤਪਾਦਾਂ, ਟੈਕਸਟਾਈਲ, ਗੈਰ-ਭੋਜਨ ਵਸਤੂਆਂ, ਖਣਿਜਾਂ, ਰਬੜ, ਪਲਾਸਟਿਕ ਉਤਪਾਦਾਂ, ਕੱਚੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਅਤੇ ਕਾਗਜ਼ ਅਤੇ ਕਾਗਜ਼ੀ ਉਤਪਾਦਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਦੇ ਕਾਰਨ ਮਹਿੰਗਾਈ ਵਿੱਚ ਕਮੀ ਆਈ ਹੈ।

The post ਥੋਕ ਮਹਿੰਗਾਈ ਦਰ ‘ਚ ਆਈ ਗਿਰਾਵਟ, ਬਾਲਣ ਸਮੇਤ ਖਾਣ-ਪੀਣ ਦੀਆਂ ਵਸਤੂਆਂ ਹੋਣਗੀਆਂ ਸਸਤੀਆਂ appeared first on TheUnmute.com - Punjabi News.

Tags:
  • breaking-news
  • inflation
  • news
  • punjab-news
  • repo-rate
  • the-unmute-breaking-news
  • the-unmute-punjab
  • wholesale
  • wholesale-inflation-rate

CSK vs RCB: ਅੱਜ ਬੈਂਗਲੁਰੂ ਖ਼ਿਲਾਫ਼ ਮੁਕਾਬਲੇ 'ਚ ਗੋਡੇ ਦੀ ਸੱਟ ਦੇ ਬਾਵਜੂਦ ਖੇਡ ਸਕਦੇ ਹਨ ਐੱਮ.ਐੱਸ ਧੋਨੀ

Monday 17 April 2023 08:26 AM UTC+00 | Tags: breaking-news chennai-super-kings cricket-news csk csk-vs-rcb dhoni ipl-2023 latest-news ms-dhoni news rcb royal-challengers-bangalore sports-nws

ਚੰਡੀਗੜ੍ਹ,17 ਅਪ੍ਰੈਲ 2023: ਚਾਰ ਵਾਰ ਦੀ ਚੈਂਪੀਅਨ ਚੇਨਈ ਸੁਪਰ ਕਿੰਗਜ਼ (CSK) ਅੱਜ ਆਈ.ਪੀ.ਐੱਲ 2023 ਦੇ 24ਵੇਂ ਮੈਚ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨਾਲ ਭਿੜੇਗੀ। ਇਹ ਮੈਚ ਬੈਂਗਲੁਰੂ ਦੇ ਘਰੇਲੂ ਮੈਦਾਨ ਐਮ ਚਿੰਨਾਸਵਾਮੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਸੀਐਸਕੇ ਦੀ ਟੀਮ ਪਾਰੀ ਦੇ ਮੱਧ ਵਿੱਚ ਰਨ ਰੇਟ ਵਧਾਉਣ ਦੀ ਕੋਸ਼ਿਸ਼ ਕਰੇਗੀ। ਇਸ ਦੇ ਨਾਲ ਹੀ ਚੇਨਈ ਦੀ ਟੀਮ ਨੂੰ ਵੀ ਉਮੀਦ ਹੋਵੇਗੀ ਕਿ ਐੱਮ. ਐੱਸ ਧੋਨੀ (MS Dhoni) ਗੋਡੇ ਦੀ ਸੱਟ ਦੇ ਬਾਵਜੂਦ ਮੈਚ ਖੇਡ ਸਕਦੇ ਹਨ |

ਚੇਨਈ ਸੁਪਰ ਕਿੰਗਜ਼ ਦੇ ਸੀਈਓ ਕਾਸ਼ੀ ਵਿਸ਼ਵਨਾਥਨ ਨੂੰ ਉਮੀਦ ਹੈ ਕਿ ਧੋਨੀ (MS Dhoni) ਆਰਸੀਬੀ ਖ਼ਿਲਾਫ਼ ਵੀ ਟੀਮ ਦੀ ਅਗਵਾਈ ਕਰਨਗੇ। ਉਨ੍ਹਾਂ ਨੇ ਕਿਹਾ, ”ਮੈਨੂੰ ਨਹੀਂ ਲੱਗਦਾ ਕਿ ਉਹ ਮੈਚ ਤੋਂ ਤੋਂ ਬਾਹਰ ਹੋਣਗੇ, ਪਰ ਸਾਨੂੰ ਸੋਮਵਾਰ ਸ਼ਾਮ ਤੱਕ ਇੰਤਜ਼ਾਰ ਕਰਨਾ ਹੋਵੇਗਾ। ਰਾਜਸਥਾਨ ਖਿਲਾਫ ਘਰੇਲੂ ਹਾਰ ਤੋਂ ਬਾਅਦ ਧੋਨੀ ਦੀ ਲੱਤ ‘ਚ ਪ੍ਰੇਸ਼ਾਨੀ ਦਿਖਾਈ ਦੇ ਰਹੀ ਹੈ । ਹਾਲਾਂਕਿ ਅੱਠਵੇਂ ਨੰਬਰ ‘ਤੇ ਉਤਰੇ ਧੋਨੀ ਦੀਆਂ ਕੋਸ਼ਿਸ਼ਾਂ ‘ਚ ਕੋਈ ਕਮੀ ਨਹੀਂ ਆਈ। ਟੀਮ ਆਖਰੀ ਗੇਂਦ ‘ਤੇ ਹਾਰ ਗਈ।

ਹੁਣ ਤੱਕ ਦੀ ਮੁਹਿੰਮ ਚੇਨਈ ਅਤੇ ਬੈਂਗਲੁਰੂ ਦੋਵਾਂ ਟੀਮਾਂ ਲਈ ਉਤਰਾਅ-ਚੜ੍ਹਾਅ ਨਾਲ ਭਰੀ ਹੋਈ ਹੈ। ਚੇਨਈ ਨੇ ਇਸ ਸੀਜ਼ਨ ‘ਚ ਹੁਣ ਤੱਕ ਚਾਰ ਮੈਚ ਖੇਡੇ ਹਨ। ਇਸ ਵਿੱਚੋਂ ਟੀਮ ਨੇ ਦੋ ਮੈਚ ਜਿੱਤੇ ਹਨ ਅਤੇ ਦੋ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਚੇਨਈ ਨੂੰ ਗੁਜਰਾਤ ਟਾਈਟਨਸ ਅਤੇ ਰਾਜਸਥਾਨ ਰਾਇਲਸ ਦੇ ਖ਼ਿਲਾਫ਼ ਹਾਰ ਦਾ ਸਾਹਮਣਾ ਕਰਨਾ ਪਿਆ ਹੈ, ਜਦੋਂ ਕਿ ਟੀਮ ਨੇ ਲਖਨਊ ਸੁਪਰਜਾਇੰਟਸ ਅਤੇ ਮੁੰਬਈ ਇੰਡੀਅਨਸ ਦੇ ਖ਼ਿਲਾਫ਼ ਜਿੱਤ ਦਰਜ ਕੀਤੀ ਹੈ।

ਦੋਵੇਂ ਟੀਮਾਂ ਹੁਣ ਤੱਕ 30 ਵਾਰ ਆਹਮੋ-ਸਾਹਮਣੇ ਆ ਚੁੱਕੀਆਂ ਹਨ। ਇਨ੍ਹਾਂ ‘ਚੋਂ ਚੇਨਈ ਨੇ 19 ਮੈਚ ਜਿੱਤੇ, ਜਦਕਿ ਬੈਂਗਲੁਰੂ ਨੇ 10 ਮੈਚ ਜਿੱਤੇ। ਇੱਕ ਮੈਚ ਬੇਨਤੀਜਾ ਰਿਹਾ। ਦੋਵਾਂ ਵਿਚਾਲੇ ਪਿਛਲੇ ਪੰਜ ਮੈਚਾਂ ‘ਚੋਂ ਧੋਨੀ ਦੀ ਟੀਮ ਨੇ ਚਾਰ ਮੈਚ ਜਿੱਤੇ ਹਨ। ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਇਸ ਮੈਚ ਲਈ ਖਾਸ ਮਾਹੌਲ ਹੋਵੇਗਾ। 41 ਸਾਲਾ ਧੋਨੀ ਟੂਰਨਾਮੈਂਟ ਦੀ ਸ਼ੁਰੂਆਤ ਤੋਂ ਹੀ ਗੋਡੇ ਦੀ ਸਮੱਸਿਆ ਤੋਂ ਪ੍ਰੇਸ਼ਾਨ ਸੀ, ਪਰ ਹੁਣ ਤੱਕ ਟੀਮ ਦੇ ਸਾਰੇ ਚਾਰ ਮੈਚਾਂ ‘ਚ ਖੇਡੇ ਹਨ |

The post CSK vs RCB: ਅੱਜ ਬੈਂਗਲੁਰੂ ਖ਼ਿਲਾਫ਼ ਮੁਕਾਬਲੇ ‘ਚ ਗੋਡੇ ਦੀ ਸੱਟ ਦੇ ਬਾਵਜੂਦ ਖੇਡ ਸਕਦੇ ਹਨ ਐੱਮ.ਐੱਸ ਧੋਨੀ appeared first on TheUnmute.com - Punjabi News.

Tags:
  • breaking-news
  • chennai-super-kings
  • cricket-news
  • csk
  • csk-vs-rcb
  • dhoni
  • ipl-2023
  • latest-news
  • ms-dhoni
  • news
  • rcb
  • royal-challengers-bangalore
  • sports-nws

ਪੰਜਾਬ 'ਚ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲ ਸਕਦੀ ਹੈ ਰਾਹਤ, ਇਨ੍ਹਾਂ ਦਿਨਾ 'ਚ ਬਾਰਿਸ਼ ਪੈਣ ਦੀ ਸੰਭਾਵਨਾ

Monday 17 April 2023 08:45 AM UTC+00 | Tags: breaking-news heat-wave heat-wave-alert heavy-rain imd meteorological-department-of-india meteorological-department-of-punjab news punjab punjab-latest-news punjab-mandi-board punjab-news punjab-weather punjab-weather-report rain wind

ਚੰਡੀਗੜ੍ਹ,17 ਅਪ੍ਰੈਲ 2023: ਪੰਜਾਬ ‘ਚ ਪੈ ਰਹੀ ਕੜਾਕੇ ਦੀ ਗਰਮੀ ਦੇ ਵਿਚਕਾਰ ਮੌਸਮ ਵਿਭਾਗ ਤੋਂ ਕੁਝ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਅਨੁਸਾਰ ਸੋਮਵਾਰ ਤੋਂ ਬਾਅਦ ਦੋ ਦਿਨ ਪੰਜਾਬ ਵਿੱਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ ਅਤੇ ਬਾਰਿਸ਼ ਪੈ ਸਕਦੀ ਹੈ, ਜਿਸ ਕਾਰਨ ਗਰਮੀ ਤੋਂ ਕੁਝ ਰਾਹਤ ਮਿਲਣੀ ਸੁਭਾਵਿਕ ਹੈ। ਮੌਸਮ ਵਿਭਾਗ ਮੁਤਾਬਕ ਕਈ ਥਾਵਾਂ ‘ਤੇ ਗਰਜ ਅਤੇ ਬਾਰਿਸ਼ (Rain) ਪੈਣ ਦੀ ਸੰਭਾਵਨਾ ਹੈ।

ਜਦੋਂ ਕਿ ਦਿੱਲੀ ਐਨ.ਸੀ.ਆਰ. ਅੱਜ ਹਲਕੀ ਬਾਰਿਸ਼ (Rain) ਜਾਂ ਬੂੰਦਾਬਾਂਦੀ ਹੋ ਸਕਦੀ ਹੈ। ਇਸ ਦੇ ਨਾਲ ਹੀ ਅਸਮਾਨ ਵਿੱਚ ਆਮ ਤੌਰ ‘ਤੇ ਬੱਦਲ ਛਾਏ ਰਹਿਣਗੇ। ਭਾਰਤੀ ਮੌਸਮ ਵਿਭਾਗ ਮੁਤਾਬਕ ਅੱਜ ਤੋਂ 20 ਅਪ੍ਰੈਲ ਤੱਕ ਦਿੱਲੀ-ਐੱਨ.ਸੀ.ਆਰ. ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਕਈ ਥਾਵਾਂ ‘ਤੇ ਗਰਜ਼-ਤੂਫ਼ਾਨ ਦੇ ਨਾਲ ਬਾਰਿਸ਼ ਪੈਣ ਦੀ ਸੰਭਾਵਨਾ ਜਤਾਈ ਹੈ।

ਦੂਜੇ ਪਾਸੇ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੇ ਢੇਰ ਲੱਗ ਗਏ ਹਨ। ਮੀਡੀਆ ਰਿਪੋਰਟਾਂ ਅਨੁਸਾਰ 1916 ਅਨਾਜ ਮੰਡੀਆਂ ਵਿੱਚ ਹੁਣ ਤੱਕ 23.00 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ। 19.34 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਣਕ ਦੀ ਆਮਦ ਵਿੱਚ ਪਟਿਆਲਾ ਜ਼ਿਲ੍ਹਾ ਮੋਹਰੀ ਹੈ।

The post ਪੰਜਾਬ ‘ਚ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲ ਸਕਦੀ ਹੈ ਰਾਹਤ, ਇਨ੍ਹਾਂ ਦਿਨਾ ‘ਚ ਬਾਰਿਸ਼ ਪੈਣ ਦੀ ਸੰਭਾਵਨਾ appeared first on TheUnmute.com - Punjabi News.

Tags:
  • breaking-news
  • heat-wave
  • heat-wave-alert
  • heavy-rain
  • imd
  • meteorological-department-of-india
  • meteorological-department-of-punjab
  • news
  • punjab
  • punjab-latest-news
  • punjab-mandi-board
  • punjab-news
  • punjab-weather
  • punjab-weather-report
  • rain
  • wind

ਪ੍ਰੋ. ਬਲਦੇਵ ਸਿੰਘ ਬੱਲੂਆਣਾ ਦੇ ਅਕਾਲ ਚਲਾਣਾ ਕਰਨ ਨਾਲ ਸਮੁੱਚੇ ਸਮਾਜ ਨੂੰ ਪਿਆ ਵੱਡਾ ਘਾਟਾ: ਸੁਰਜੀਤ ਸਿੰਘ ਰੱਖੜਾ

Monday 17 April 2023 09:21 AM UTC+00 | Tags: baldev-singh-balluana bhai-gurdas-nursing-college breaking-news news prof-baldev-singh-balluana professor-baldev-singh-balluana

ਚੰਡੀਗੜ੍ਹ,17 ਅਪ੍ਰੈਲ 2023: ਸਿੱਖ ਬੁੱਧੀਜੀਵੀ ਕੌਂਸਲ ਪੰਜਾਬ ਦੇ ਪ੍ਰਧਾਨ, ਉੱਘੇ ਸਾਹਿਤਕਾਰ ਅਤੇ ਭਾਈ ਗੁਰਦਾਸ ਨਰਸਿੰਗ ਕਾਲਜ ਦੇ ਡਾਇਰੈਕਟਰ ਪ੍ਰੋ. ਬਲਦੇਵ ਸਿੰਘ ਬੱਲੂਆਣਾ ਕੁਝ ਦਿਨ ਪਹਿਲਾਂ ਅਚਾਨਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖਦੇ ਹੋਏ ਗੁਰੂ ਚਰਨਾਂ ਵਿੱਚ ਬਿਰਾਜਮਾਨ ਹੋ ਗਏ | ਉਨ੍ਹਾਂ ਦਾ ਤ੍ਰਿਪੜੀ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ | ਪ੍ਰੋ. ਬਲਦੇਵ ਸਿੰਘ ਬੱਲੂਆਣਾ ਦੀ ਮ੍ਰਿਤਕ ਦੇਹ ਨੂੰ ਅਗਨ ਉਨਾਂ ਦੇ ਜਵਾਈ ਦਮਨਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਦੋਵੇਂ ਬੇਟੀਆਂ ਵੱਲੋਂ ਵਿਖਾਈ ਗਈ।

ਇਸ ਮੌਕੇ ਵੱਡੀ ਗਿਣਤੀ ਵਿੱਚ ਸਮਾਜਿਕ ਅਤੇ ਰਾਜਨੀਤਿਕ ਬਖ਼ਸੀਅਤਾਂ ਨੇ ਪਹੁੰਚ ਕੇ ਪ੍ਰੋ. ਬਲਦੇਵ ਸਿੰਘ ਬੱਲੂਆਣਾ ਦੇ ਪਰਿਵਾਰ ਨਾਲ ਦੁੱਖ ਸਾਂਝਾਂ ਕੀਤਾ। ਪ੍ਰੋ. ਬਲਦੇਵ ਸਿੰਘ ਬੱਲੂਆਣਾ ਵੱਲੋਂ ਜਿੱਥੇ ਸਿੱਖ ਬੁੱਧੀਜੀਵੀ ਕੌਸ਼ਲ ਦੇ ਪ੍ਰਧਾਨ ਵਜੋਂ ਵਿਚਰਦਿਆਂ ਅਹਿਮ ਕਾਰਜ ਕੀਤੇ, ਉੱਥੇ ਹੀ ਉਨ੍ਹਾਂ ਵਲੋਂ ਪੇਂਡੂ ਖੇਤਰ ‘ਚ ਭਾਈ ਗੁਰਦਾਸ ਨਰਸਿੰਗ ਕਾਲਜ ਦੀ ਸਥਾਪਨਾ ਕਰਕੇ ਲੜਕੀਆਂ ਨੂੰ ਸਿੱਖਿਆ ਦੇਣ ਲਈ ਵੱਡਾ ਉਪਰਾਲਾ ਕੀਤਾ ਸੀ। ਪ੍ਰੋ. ਬੱਲੂਆਣਾ ਆਪਣੇ ਪਿੱਛੇ ਆਪਣੀ ਪਤਨੀ ਅਤੇ ਜਵਾਈ ਦਮਨਪ੍ਰੀਤ ਸਿੰਘ, ਬੇਟੀ ਪੂਨਮਪ੍ਰੀਤ ਕੌਰ ਅਤੇ ਛੋਟੀ ਬੇਟੀ ਸੁਪ੍ਰੀਤਕਮਲ ਕੌਰ ਨੂੰ ਛੱਡ ਗਏ ਹਨ।

ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਅਤੇ ਪ੍ਰੋ. ਬਲਦੇਵ ਸਿੰਘ ਬੱਲੂਆਣਾ ਦੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਦੁੱਖ ਸਾਂਝਾ ਕੀਤਾ | ਇਸਦੇ ਨਾਲ ਹੀ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਪ੍ਰੋ. ਬਲਦੇਵ ਸਿੰਘ ਬੱਲੂਆਣਾ ਦੇ ਇਸ ਸੰਸਾਰ ਤੋਂ ਜਾਣ ਨਾਲ ਪਰਿਵਾਰ ਦੇ ਨਾਲ-ਨਾਲ ਸਮੁੱਚੇ ਸਮਾਜ ਨੂੰ ਵੀ ਵੱਡਾ ਘਾਟਾ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿ ਭਾਵੇਂ ਸ. ਬਲਦੇਵ ਸਿੰਘ ਬੱਲੂਆਣਾ 80 ਵਰ੍ਹਿਆਂ ਦੇ ਸਨ ਪਰ ਉਹ ਅੱਜ ਵੀ ਧਾਰਮਿਕ, ਰਾਜੀਨਿਤਕ ਅਤੇ ਸਮਾਜਿਕ ਖੇਤਰ ‘ਚ ਪੂਰੀ ਸਰਗਰਮੀ ਨਾਲ ਵਿਚਰ ਰਹੇ ਸਨ।

ਇਸ ਮੌਕੇ ਸ਼੍ਰੋਮਣੀ ਅਕਾਲੀ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਪਰਿਵਾਰ ਨਾਲ ਦੁਖ ਸਾਂਝਾ ਕੀਤਾ। ਇਸ ਮੌਕੇ ਸਿੱਖ ਬੁਧੀਜੀਵੀ ਕੌਂਸਲ ਦੇ ਮੈਬਰਾਂ ਤੋਂ ਇਲਾਵਾ ਹੋਰ ਕਈ ਸ਼ਖਸੀਅਤਾਂ ਵੀ ਹਾਜ਼ਰ ਸਨ। ਜਿਕਰਯੋਗ ਹੈ ਕਿ ਪ੍ਰੋ . ਬਲਦੇਵ ਸਿੰਘ ਬੱਲੂਆਣਾ ਨੇ ਵਿੱਦਿਆ ਦੇ ਖੇਤਰ 'ਚ ਯੋਗਦਾਨ ਨਿਭਾ ਰਹਿ ਸਨ ਅਤੇ ਉਨ੍ਹਾਂ ਨੇ ਧਰਮ ਬਾਰੇ ਕਿਤਾਬਾਂ ਵੀ ਲਿਖੀਆਂ ਗਈਆਂ ਹਨ।

The post ਪ੍ਰੋ. ਬਲਦੇਵ ਸਿੰਘ ਬੱਲੂਆਣਾ ਦੇ ਅਕਾਲ ਚਲਾਣਾ ਕਰਨ ਨਾਲ ਸਮੁੱਚੇ ਸਮਾਜ ਨੂੰ ਪਿਆ ਵੱਡਾ ਘਾਟਾ: ਸੁਰਜੀਤ ਸਿੰਘ ਰੱਖੜਾ appeared first on TheUnmute.com - Punjabi News.

Tags:
  • baldev-singh-balluana
  • bhai-gurdas-nursing-college
  • breaking-news
  • news
  • prof-baldev-singh-balluana
  • professor-baldev-singh-balluana

CM ਭਗਵੰਤ ਮਾਨ ਦੀ ਵੱਡੀ ਕਾਰਵਾਈ, ਏ.ਆਈ.ਜੀ ਰਾਜਜੀਤ ਸਿੰਘ ਨੌਕਰੀ ਤੋਂ ਬਰਖ਼ਾਸਤ

Monday 17 April 2023 09:59 AM UTC+00 | Tags: aam-aadmi-party aig-rajjit-singh breaking-news cm-bhagwant-mann drug-smuggling-case drugs-smugglers latest-news news punjab-latest-news punjab-police the-unmute-breaking-news the-unmute-punjabi-news

ਚੰਡੀਗੜ੍ਹ,17 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਕਾਰਵਾਈ ਕਰਦਿਆਂ ਏ.ਆਈ.ਜੀ. ਅਫ਼ਸਰ ਰਾਜਜੀਤ ਸਿੰਘ (AIG Rajjit Singh) ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਦਿੱਤੀ | ਉਨ੍ਹਾਂ ਨੇ ਲਿਖਿਆ ਕਿ ਨਸ਼ਾ ਤਸਕਰੀ ‘ਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ |

ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਦੀ ਘੋਖ ਕਰਨ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ | ਮੁੱਖ ਮੰਤਰੀ ਨੇ ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ |

AIG rajrit singh

ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਕੁਝ ਦਿਨ ਪਹਿਲਾਂ ਡਰੱਗ ਰੈਕੇਟ ਮਾਮਲੇ ਦੀਆਂ ਸਾਰੀਆਂ ਫਾਈਲਾਂ ਤਲਬ ਕੀਤੀਆਂ ਸਨ। ਇਸ ਦੇ ਨਾਲ ਹੀ ਕਾਰਵਾਈ ਕੀਤੇ ਜਾਣ ਦੀ ਉਮੀਦ ਸੀ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਵੀ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਉਹ ਕਾਰਵਾਈ ਕਰਨ ਲਈ ਤਿਆਰ ਹੈ।ਹਾਈਕੋਰਟ ਨੇ ਐਸਟੀਐਫ ਨੂੰ ਇੰਸਪੈਕਟਰ ਇੰਦਰਜੀਤ ਸਿੰਘ ਸਮੇਤ ਐਸਐਸਪੀ ਮੋਗਾ ਰਾਜਜੀਤ ਸਿੰਘ ਨਾਲ ਸਬੰਧਤ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਸਨ।

The post CM ਭਗਵੰਤ ਮਾਨ ਦੀ ਵੱਡੀ ਕਾਰਵਾਈ, ਏ.ਆਈ.ਜੀ ਰਾਜਜੀਤ ਸਿੰਘ ਨੌਕਰੀ ਤੋਂ ਬਰਖ਼ਾਸਤ appeared first on TheUnmute.com - Punjabi News.

Tags:
  • aam-aadmi-party
  • aig-rajjit-singh
  • breaking-news
  • cm-bhagwant-mann
  • drug-smuggling-case
  • drugs-smugglers
  • latest-news
  • news
  • punjab-latest-news
  • punjab-police
  • the-unmute-breaking-news
  • the-unmute-punjabi-news

ਅਤੀਕ ਅਹਿਮਦ ਤੇ ਅਸ਼ਰਫ਼ ਦੇ ਕਤਲ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ SIT ਦਾ ਗਠਨ

Monday 17 April 2023 10:23 AM UTC+00 | Tags: atiq-ahmed breaking-news india-news nbews news pryagraj up-polcie up-police up-sit uttar-pradesh-police

ਚੰਡੀਗੜ੍ਹ,17 ਅਪ੍ਰੈਲ 2023: ਉੱਤਰ ਪ੍ਰਦੇਸ਼ ਪੁਲਿਸ ਨੇ ਯੂਪੀ ਦੇ ਪ੍ਰਯਾਗਰਾਜ ਵਿੱਚ ਗੈਂਗਸਟਰ ਤੋਂ ਸਿਆਸਤਦਾਨ ਬਣੇ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ (Atiq Ahmed)  ਅਤੇ ਉਸ ਦੇ ਸਾਬਕਾ ਵਿਧਾਇਕ ਭਰਾ ਖਾਲਿਦ ਅਜ਼ੀਮ ਉਰਫ਼ ਅਸ਼ਰਫ਼ ਦੇ ਕਤਲ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ। ਦੱਸ ਦਈਏ ਕਿ ਯੂਪੀ ਸਰਕਾਰ ਇਸ ਮਾਮਲੇ ਦੀ ਜਾਂਚ ਲਈ ਪਹਿਲਾਂ ਹੀ ਨਿਆਂਇਕ ਜਾਂਚ ਦੇ ਹੁਕਮ ਦੇ ਚੁੱਕੀ ਹੈ।

ਇਸ ਸਾਲ 24 ਫਰਵਰੀ ਨੂੰ ਹੋਏ ਉਮੇਸ਼ ਪਾਲ ਕਤਲ ਕਾਂਡ ਦੇ ਦੋਸ਼ੀ ਅਤੀਕ ਅਹਿਮਦ (Atiq Ahmed)  ਅਤੇ ਅਸ਼ਰਫ ਪੁਲਿਸ ਰਿਮਾਂਡ ‘ਤੇ ਸਨ, ਜਦੋਂ ਸ਼ਨੀਵਾਰ ਰਾਤ 15 ਅਪ੍ਰੈਲ ਨੂੰ ਉਨ੍ਹਾਂ ਦਾ ਕਤਲ ਦਿੱਤਾ ਗਿਆ ਸੀ। ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਦੀ ਸ਼ਨੀਵਾਰ, 15 ਅਪ੍ਰੈਲ ਦੇਰ ਰਾਤ ਪ੍ਰਯਾਗਰਾਜ ਵਿੱਚ ਤਿੰਨ ਵਿਅਕਤੀਆਂ ਵੱਲੋਂ ਕੀਤੀ ਗੋਲੀਬਾਰੀ ਵਿੱਚ ਮੌਤ ਹੋ ਗਈ ਸੀ, ਜਦੋਂ ਉਨ੍ਹਾਂ ਨੂੰ ਹਸਪਤਾਲ ਤੋਂ ਮੈਡੀਕਲ ਜਾਂਚ ਤੋਂ ਬਾਅਦ ਵਾਪਸ ਪੁਲਿਸ ਹਿਰਾਸਤ ਵਿੱਚ ਲਿਆਂਦਾ ਜਾ ਰਿਹਾ ਸੀ। ਦੋਵਾਂ ਨੂੰ ਐਤਵਾਰ ਰਾਤ ਨੂੰ ਕਸਬਾ ਮਾਸਰੀ ਦੇ ਸ਼ਮਸ਼ਾਨਘਾਟ ਵਿੱਚ ਦਫ਼ਨਾਇਆ ਗਿਆ |

 

ImageImage

 

 

The post ਅਤੀਕ ਅਹਿਮਦ ਤੇ ਅਸ਼ਰਫ਼ ਦੇ ਕਤਲ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ SIT ਦਾ ਗਠਨ appeared first on TheUnmute.com - Punjabi News.

Tags:
  • atiq-ahmed
  • breaking-news
  • india-news
  • nbews
  • news
  • pryagraj
  • up-polcie
  • up-police
  • up-sit
  • uttar-pradesh-police

ਅੰਮ੍ਰਿਤਸਰ, 17 ਅਪ੍ਰੈਲ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੀ ਇਕ ਸ਼ਰਧਾਲੂ ਨੂੰ ਪਹਿਰੇਦਾਰ ਵੱਲੋਂ ਰੋਕ ਕੇ ਮਰਯਾਦਾ ਦਾ ਪਾਲਣ ਕਰਨ ਲਈ ਆਖਣ 'ਤੇ ਦੋਹਾਂ ਵਿਚਕਾਰ ਹੋਈ ਗੱਲਬਾਤ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਸਿੱਖਾਂ ਵਿਰੁੱਧ ਸਿਰਜੇ ਜਾ ਰਹੇ ਬਿਰਤਾਂਤ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਇਕ ਸ਼ਰਧਾਲੂ ਅਤੇ ਸ੍ਰੀ ਦਰਬਾਰ ਸਾਹਿਬ ਦੇ ਇਕ ਪਹਿਰੇਦਾਰ ਵਿਚਕਾਰ ਹੋਈ ਗੱਲਬਾਤ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ।

ਐਡਵੋਕੇਟ ਧਾਮੀ (Harjinder Singh Dhami) ਨੇ ਕਿਹਾ ਕਿ ਮਹਿਜ ਇਕ ਘਟਨਾ ਨੂੰ ਲੈ ਕੇ ਸਿੱਖਾਂ ਦਾ ਅਕਸ ਖਰਾਬ ਕਰਨ ਅਤੇ ਸੰਸਥਾ ਦੇ ਪ੍ਰਬੰਧਾਂ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ 'ਤੇ ਮਨਘੜ੍ਹਤ ਅਤੇ ਬੇਬੁਨਿਆਦ ਟਿੱਪਣੀਆਂ ਕਰਨੀਆਂ ਠੀਕ ਨਹੀਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹਰ ਧਰਮ ਦੇ ਲੋਕਾਂ ਦਾ ਸਰਬਸਾਂਝਾ ਅਸਥਾਨ ਹੈ ਅਤੇ ਇਥੇ ਪੁੱਜਣ ਵਾਲੇ ਸ਼ਰਧਾਲੂਆਂ ਦਾ ਸਤਿਕਾਰ ਕੀਤਾ ਜਾਂਦਾ ਹੈ। ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਿੱਖ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਦੇ ਅਕਸ ਨੂੰ ਖਰਾਬ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀਆਂ। ਉਨ੍ਹਾਂ ਕਿਹਾ ਕਿ ਕਿਸੇ ਵੀ ਘਟਨਾ 'ਤੇ ਗਲਤ ਪ੍ਰਾਪੇਗੰਡਾ ਕਰਨਾ ਭਾਈਚਾਰਕ ਸਾਂਝ ਨੂੰ ਤੋੜਨ ਵਾਲੀ ਕਾਰਵਾਈ ਹੈ, ਜਿਸ ਤੋਂ ਬਚਣਾ ਚਾਹੀਦਾ ਹੈ।

ਐਡਵੋਕੇਟ ਧਾਮੀ ਨੇ ਆਖਿਆ ਕਿ ਹਾਲੀਆ ਵਾਪਰੀ ਘਟਨਾ ਵਿਚ ਇਕ ਲੜਕੀ ਨੂੰ ਪਹਿਰੇਦਾਰ ਵੱਲੋਂ ਮਰਯਾਦਾ ਦੇ ਪਾਲਣ ਲਈ ਕਿਹਾ ਗਿਆ ਸੀ। ਹਾਲਾਂਕਿ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਨੂੰ ਲੈ ਕੇ ਜਾਂਚ ਵੀ ਆਰੰਭ ਦਿੱਤੀ ਹੈ, ਪਰੰਤੂ ਫਿਰ ਵੀ ਮਾਮਲੇ ਨੂੰ ਕੁਝ ਲੋਕ ਜਾਣਬੁਝ ਕੇ ਗਲਤ ਦਿਸ਼ਾ ਵਿਚ ਵਧਾ ਰਹੇ ਹਨ।

ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹਰੇਕ ਗੁਰੂ ਘਰ ਦੀ ਇਕ ਮਰਯਾਦਾ ਨਿਰਧਾਰਤ ਹੁੰਦੀ ਹੈ, ਜਿਸ ਦਾ ਸੰਗਤ ਨੂੰ ਪਾਲਣ ਕਰਨਾ ਲਾਜ਼ਮੀ ਹੁੰਦਾ ਹੈ। ਕਈ ਵਾਰ ਕੁਝ ਲੋਕ ਜਾਣਬੁਝ ਕੇ ਮਰਯਾਦਾ ਵਿਰੁੱਧ ਕਾਰਵਾਈਆਂ ਕਰ ਦਿੰਦੇ ਹਨ, ਜਿਸ ਕਰਕੇ ਪਹਿਰੇਦਾਰ ਅਤੇ ਸੇਵਾਦਾਰ ਸ਼ਰਧਾਲੂਆਂ ਨੂੰ ਸੁਚੇਤ ਕਰਦੇ ਰਹਿੰਦੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਅੰਦਰ ਪੁੱਜਣ ਸਮੇਂ ਮਰਯਾਦਾ ਦਾ ਖਿਆਲ ਰੱਖਿਆ ਜਾਵੇ, ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

The post ਸ਼ਰਧਾਲੂ ਲੜਕੀ ਅਤੇ ਪਹਿਰੇਦਾਰ ਦੀ ਗੱਲਬਾਤ ਨੂੰ ਨਕਾਰਾਤਮਕ ਤੌਰ 'ਤੇ ਪੇਸ਼ ਨਾ ਕੀਤਾ ਜਾਵੇ: ਹਰਜਿੰਦਰ ਸਿੰਘ ਧਾਮੀ appeared first on TheUnmute.com - Punjabi News.

Tags:
  • amritsar
  • harjinder-singh-dhami
  • news
  • punjab-news
  • sachkhand-sri-darbar-sahib
  • sgpc

Delhi Excise Case: ਫਿਲਹਾਲ ਜੇਲ੍ਹ 'ਚ ਰਹਿਣਗੇ ਮਨੀਸ਼ ਸਿਸੋਦੀਆ, ਅਦਾਲਤ ਨੇ ਨਿਆਂਇਕ ਹਿਰਾਸਤ 'ਚ ਕੀਤਾ ਵਾਧਾ

Monday 17 April 2023 10:45 AM UTC+00 | Tags: aam-aadmi-party arvind-kejriwal breaking-news cm-bhagwant-mann delhi-excise-policy-case delhi-news latest-news manish-sisodia news punjab-news the-unmute-breaking-news

ਚੰਡੀਗੜ੍ਹ, 17 ਅਪ੍ਰੈਲ 2023: ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ‘ਚ ਜੇਲ ‘ਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਨਿਆਇਕ ਹਿਰਾਸਤ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਸੋਮਵਾਰ ਨੂੰ ਰਾਊਸ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਇਕ ਵਾਰ ਫਿਰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ।

ਜਾਣਕਾਰੀ ਦੇ ਅਨੁਸਾਰ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀਬੀਆਈ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 27 ਅਪ੍ਰੈਲ, 2023 ਤੱਕ ਵਧਾ ਦਿੱਤੀ ਹੈ, ਜਦੋਂ ਕਿ ਈਡੀ ਮਾਮਲੇ ਵਿੱਚ, ਅਦਾਲਤ ਨੇ ਉਸਦੀ ਹਿਰਾਸਤ 29 ਅਪ੍ਰੈਲ, 2023 ਤੱਕ ਵਧਾ ਦਿੱਤੀ ਹੈ।

ਇਸ ਤੋਂ ਪਹਿਲਾਂ 3 ਅਪ੍ਰੈਲ ਨੂੰ ਅਦਾਲਤ ਨੇ ਮਨੀਸ਼ ਸਿਸੋਦੀਆ (Manish Sisodia) ਦੀ ਨਿਆਂਇਕ ਹਿਰਾਸਤ 17 ਅਪ੍ਰੈਲ ਤੱਕ ਵਧਾ ਦਿੱਤੀ ਸੀ। ਸਿਸੋਦੀਆ ਨੂੰ ਸੀਬੀਆਈ ਅਤੇ ਈਡੀ ਨੇ 26 ਫਰਵਰੀ ਨੂੰ ਦਿੱਲੀ ਵਿੱਚ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਇੱਕ ਮਾਮਲੇ ਦੀ ਚੱਲ ਰਹੀ ਜਾਂਚ ਵਿੱਚ ਗ੍ਰਿਫਤਾਰ ਕੀਤਾ ਸੀ।

ਦੂਜੇ ਪਾਸੇ ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਇਸੇ ਮਾਮਲੇ ‘ਚ ਕਰੀਬ 9 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਅਰਵਿੰਦ ਕੇਜਰੀਵਾਲ ਨੇ ਸਵਾਲ ਕਰਨ ਤੋਂ ਬਾਅਦ ਕਿਹਾ ਕਿ ਜਾਂਚ ਏਜੰਸੀ ਕੋਲ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਕੋਈ ਸਬੂਤ ਨਹੀਂ ਹੈ। ਕੇਜਰੀਵਾਲ ਨੇ ਦੱਸਿਆ ਕਿ ਨੇ ਉਨ੍ਹਾਂ ਨੇ ਸਭ ਕੁਝ ਪੁੱਛਿਆ, ਜਿਸ ਵਿੱਚ ਇਹ ਵੀ ਸ਼ਾਮਲ ਹੈ ਕਿ ਅਸੀਂ ਨੀਤੀ ਕਿਉਂ ਸ਼ੁਰੂ ਕੀਤੀ ਅਤੇ ਅਸੀਂ ਇਹ ਕਿਵੇਂ ਕੀਤੀ। ਉਨ੍ਹਾਂ ਨੇ ਮੈਨੂੰ 2020 ਤੋਂ ਲੈ ਕੇ ਅੰਤ ਤੱਕ 56 ਸਵਾਲ ਪੁੱਛੇ।”

The post Delhi Excise Case: ਫਿਲਹਾਲ ਜੇਲ੍ਹ ‘ਚ ਰਹਿਣਗੇ ਮਨੀਸ਼ ਸਿਸੋਦੀਆ, ਅਦਾਲਤ ਨੇ ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • cm-bhagwant-mann
  • delhi-excise-policy-case
  • delhi-news
  • latest-news
  • manish-sisodia
  • news
  • punjab-news
  • the-unmute-breaking-news

ਜਲੰਧਰ ਜ਼ਿਮਨੀ ਚੋਣ: 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

Monday 17 April 2023 11:03 AM UTC+00 | Tags: aam-aadmi-party aap-candidate breaking-news election-commission-of-india jalandhar jalandhar-by-election jalandhar-election jalandhar-lok-sabha lok-sabha-constituency-jalandhar news the-unmute-breaking-news the-unmute-punjabi-news

ਚੰਡੀਗੜ੍ਹ, 17 ਅਪ੍ਰੈਲ 2023: ਜਲੰਧਰ ਲੋਕ ਸਭਾ ਹਲਕੇ ਲਈ ਅਗਾਮੀ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੇ 'ਆਪ' ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕਰ ਦਿੱਤੀ ਹੈ । ਇਸਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿੱਚ 'ਆਪ' ਉਮੀਦਵਾਰ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ | ਇਸ ਮੌਕੇ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਹਾਜ਼ਰ ਰਹੇ |

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲੰਧਰ ਦੇ ਲੋਕ ਬਹੁਤ ਹੀ ਸੂਝਵਾਨ ਅਤੇ ਪੜ੍ਹੇ-ਲਿਖੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਵੱਲੋਂ ਖੜ੍ਹੇ ਕੀਤੇ ਗਏ ਉਮੀਦਵਾਰ ਸੁਸ਼ੀਲ ਕੁਮਾਰ ਨੂੰ ਹੀ ਜਿੱਤ ਮਿਲੇਗੀ। ਉਨ੍ਹਾਂ ਨੇ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ |

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਈ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਏ ਹਨ, ਉਨ੍ਹਾਂ ਦੀ ਸਰਕਾਰ ਆਉਣ ਨਾਲ ਲੋਕਾਂ ਨੂੰ ਫਾਇਦਾ ਹੋਇਆ ਹੈ, ਖਜ਼ਾਨੇ ਭਰਨੇ ਸ਼ੁਰੂ ਹੋ ਗਏ ਹਨ ਅਤੇ ਉਨ੍ਹਾਂ ਕਿਹਾ ਕਿ ਜੇਕਰ ਸੁਸ਼ੀਲ ਕੁਮਾਰ ਰਿੰਕੂ ਸਾਡੀ ਪਾਰਟੀ ਤੋਂ ਜਿੱਤਦੇ ਹਨ ਤਾਂ ਉਹ ਵਿਧਾਨ ਸਭਾ ਵਿੱਚ ਹਲਕੇ ਦੇ ਮੁੱਦੇ ਚੁੱਕ ਸਕਦੇ ਹਨ |

The post ਜਲੰਧਰ ਜ਼ਿਮਨੀ ਚੋਣ: 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ appeared first on TheUnmute.com - Punjabi News.

Tags:
  • aam-aadmi-party
  • aap-candidate
  • breaking-news
  • election-commission-of-india
  • jalandhar
  • jalandhar-by-election
  • jalandhar-election
  • jalandhar-lok-sabha
  • lok-sabha-constituency-jalandhar
  • news
  • the-unmute-breaking-news
  • the-unmute-punjabi-news

ਚੰਡੀਗੜ੍ਹ, 17 ਅਪ੍ਰੈਲ 2023: ਭਾਜਪਾ (BJP) ਨੇ ਕਰਨਾਟਕ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ 10 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਜਗਦੀਸ਼ ਸ਼ੇਟਾਰ ਦੀ ਸੀਟ ਤੋਂ ਮਹੇਸ਼ ਟੇਂਗੀਨਕਈ ਨੂੰ ਟਿਕਟ ਦਿੱਤੀ ਹੈ। ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਸਾਬਕਾ ਮੁੱਖ ਮੰਤਰੀ ਜਗਦੀਸ਼ ਸ਼ੇਟਾਰ ਨੇ ਭਾਜਪਾ (BJP)  ਛੱਡ ਦਿੱਤੀ ਅਤੇ ਕਾਂਗਰਸ ‘ਚ ਸ਼ਾਮਲ ਹੋ ਗਏ ਹਨ ।

Image

The post BJP ਵਲੋਂ ਕਰਨਾਟਕ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ, ਸ਼ੇਟਾਰ ਦੀ ਥਾਂ ਇਸ ਉਮੀਦਵਾਰ ਨੂੰ ਮਿਲੀ ਟਿਕਟ appeared first on TheUnmute.com - Punjabi News.

Tags:
  • bjp
  • breaking-news
  • karnataka-election-2023
  • karnataka-elections
  • karnataka-polls
  • latest-news
  • news

ਡਾ. ਇੰਦਰਬੀਰ ਸਿੰਘ ਨਿੱਝਰ ਨੇ ਬੀਬੀ ਕੌਲਾਂ ਭਲਾਈ ਕੇਂਦਰ ਨੂੰ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ

Monday 17 April 2023 01:35 PM UTC+00 | Tags: aam-aadmi-party bibi-kaulan bibi-kaulan-welfare-center breaking-news cm-bhagwant-mann dr-inderbir-singh-nijjar latest-news news punjab-government punjab-news the-unmute-breaking-news

ਚੰਡੀਗੜ੍ਹ/ਅੰਮ੍ਰਿਤਸਰ 17 ਅਪ੍ਰੈਲ 2023: ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸਮਾਜ ਦੀ ਭਲਾਈ ਲਈ ਜੋ ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਨਾਂ ਦੀ ਅਸੀਂ ਹਰ ਸੰਭਵ ਮਦਦ ਕਰੀਏ ਤਾਂ ਜੋ ਇਹ ਸੰਸਥਾਵਾਂ ਹੋਰ ਅੱਗੇ ਵੱਧ ਕੇ ਕੰਮ ਕਰ ਸਕਣ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਇੰਦਰਬੀਰ ਸਿੰਘ ਨਿੱਝਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਨੇ ਬੀਬੀ ਕੌਲਾਂ ਭਲਾਈ ਕੇਂਦਰ (Bibi Kaulan Welfare Center) ਵਿਖੇ ਧਾਰਮਿਕ ਇਨਾਮ ਵੰਡ ਸਮਾਗਮ ਮੌਕੇ ਕੀਤਾ। ਡਾ. ਨਿੱਝਰ ਨੇ ਕਿਹਾ ਕਿ ਸਾਨੂੰ ਸਮਾਜ ਨੂੰ ਸੇਧ ਦੇਣ ਵਾਲੀਆਂ ਸੰਸਥਾਵਾਂ ਅਤੇ ਸ਼ਖਸ਼ੀਅਤਾਂ ਦਾ ਸਨਮਾਨ ਵੀ ਕਰਨਾ ਚਾਹੀਦਾ ਹੈ। ਉਨਾਂ ਬੀਬੀ ਕੌਲਾਂ ਦੀ ਭਲਾਈ ਕੇਂਦਰ ਵਲੋਂ ਕੀਤੀਆਂ ਜਾ ਰਹੀਆਂ ਸਮਾਜ ਭਲਾਈ ਦੇ ਕੰਮਾਂ ਦੀ ਸਰਾਹਨਾ ਕੀਤੀ।

ਡਾ. ਨਿੱਝਰ ਨੇ ਬੀਬੀ ਕੌਲਾਂ ਭਲਾਈ ਕੇਂਦਰ (Bibi Kaulan Welfare Center) ਦੁਆਰਾ ਤਿਆਰ ਕੀਤੇ ਜਾ ਰਹੇ ਹਸਪਤਾਲ ਵਿੱਚ ਲਗਾਈਆਂ ਜਾ ਰਹੀਆਂ ਐਮ.ਆਰ.ਆਈ. ਅਤੇ ਸੀ.ਟੀ.ਸਕੈਨ ਦੀਆਂ ਮਸ਼ੀਨਾਂ ਦੀ ਖਰੀਦ ਲਈ ਆਪਣੇ ਅਖਤਿਆਰੀ ਫੰਡ ਵਿਚੋਂ 10 ਲੱਖ ਰੁਪਏ ਦੇਣ ਦਾ ਐਲਾਨ ਕੀਤੀ ਅਤੇ ਮੌਕੇ ਤੇ ਹੀ ਪਹਿਲੀ ਕਿਸ਼ਤ ਵਜੋਂ 5 ਲੱਖ ਰੁਪਏ ਦਾ ਚੈਕ ਭਾਈ ਗੁਰਇਕਬਾਲ ਸਿੰਘ ਨੂੰ ਸੌਂਪਦਿਆਂ ਕਿਹਾ ਕਿ ਲੋਕ ਭਲਾਈ ਦੇ ਕਾਰਜਾਂ ਲਈ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ ਅਤੇ ਇਸ ਹਸਪਤਾਲ ਦੀ ਉਸਾਰੀ ਲਈ ਹਰ ਸੰਭਵ ਮਦਦ ਦਿੱਤੀ ਜਾਵੇਗੀ।

ਉਨਾਂ ਕਿਹਾ ਕਿ ਜਲਦ ਦੀ 5 ਲੱਖ ਰੁਪਏ ਦੀ ਦੂਜੀ ਕਿਸ਼ਤ ਵੀ ਦੇ ਦਿੱਤੀ ਜਾਵੇਗੀ। ਡਾ. ਨਿੱਝਰ ਨੇ ਕਿਹਾ ਕਿ ਜੇਕਰ ਕੋਈ ਹੋਰ ਫੰਡਾਂ ਦੀ ਲੋੜ ਪਈ ਤਾਂ ਉਹ ਵੀ ਦਿੱਤੇ ਜਾਣਗੇ। ਇਸ ਮੌਕੇ ਓ.ਐਸ.ਡੀ. ਮਨਪ੍ਰੀਤ ਸਿੰਘ, ਸ: ਹਰਿੰਦਰ ਸਿੰਘ, ਸ: ਗੁਰਮੁਖ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

The post ਡਾ. ਇੰਦਰਬੀਰ ਸਿੰਘ ਨਿੱਝਰ ਨੇ ਬੀਬੀ ਕੌਲਾਂ ਭਲਾਈ ਕੇਂਦਰ ਨੂੰ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ appeared first on TheUnmute.com - Punjabi News.

Tags:
  • aam-aadmi-party
  • bibi-kaulan
  • bibi-kaulan-welfare-center
  • breaking-news
  • cm-bhagwant-mann
  • dr-inderbir-singh-nijjar
  • latest-news
  • news
  • punjab-government
  • punjab-news
  • the-unmute-breaking-news

ਮਨੀਸ਼ ਤਿਵਾੜੀ ਨੇ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ 23 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਵੰਡੇ

Monday 17 April 2023 01:40 PM UTC+00 | Tags: aam-aadmi-party breaking-news cm-bhagwant-mann manish-tiwari news punjab-government the-unmute-breaking-news the-unmute-punjab

ਰੂਪਨਗਰ, 17 ਅਪਰੈਲ 2023: ਲੋਕ ਸਭਾ ਹਲਕੇ ਵਿੱਚ ਵਿਕਾਸ ਦੀ ਗਤੀ ਨੂੰ ਅੱਗੇ ਵਧਾਉਂਦੇ ਹੋਏ, ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ (Manish Tiwari) ਨੇ ਅੱਜ ਰੂਪਨਗਰ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਪਿੰਡਾਂ ਹਰੀਪੁਰ, ਬਾਗਵਾਲੀ, ਰਾਮਪੁਰ, ਸੁਖਸਾਲ, ਬਸੋਵਾਲ ਕਲੋਨੀ, ਬਾਸ, ਦਾਤਾਰਪੁਰ, ਮਾਂਗੇਵਾਲ ਅਤੇ ਲੰਗੜੋਆ ਵਿਖੇ 23 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਚੈਕ ਵੰਡੇ ਗਏ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਤਿਵਾੜੀ (Manish Tiwari) ਨੇ ਕਿਹਾ ਕਿ ਹਲਕਾ ਵਾਸੀਆਂ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ। ਇਸ ਦਿਸ਼ਾ, ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਫੰਡ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ‘ਤੇ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵਿੱਚ ਵਿਕਾਸ ਲਈ ਕਈ ਪ੍ਰਾਜੈਕਟ ਹਲਕੇ ਵਿੱਚ ਲਿਆਂਦੇ ਗਏ ਸਨ। ਜਦਕਿ ਹੁਣ ਉਨ੍ਹਾਂ ਦੇ ਸੰਸਦੀ ਕੋਟੇ ਤੋਂ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਇਹ ਸਿਲਸਿਲਾ ਜਾਰੀ ਰਹੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਹਕੀਮ ਹਰਮੋਹਿੰਦਰ ਪਾਲ ਸਿੰਘ ਮਿਨਹਾਸ, ਸੁਰਿੰਦਰ ਸਿੰਘ ਹਰੀਪੁਰ, ਸਰਪੰਚ ਗੁਰਦੀਪ ਸਿੰਘ, ਕਰਨੈਲ ਸਿੰਘ, ਕਾਕਾ ਸਿੰਘ, ਖੁਸ਼ਹਾਲ ਸਿੰਘ ਚੇਅਰਮੈਨ, ਸਰਪੰਚ ਸੁਰਿੰਦਰ ਕੌਰ, ਹਰਮੇਸ਼ ਸਿੰਘ, ਅਸ਼ੋਕ ਸੈਣੀ, ਪਿਆਰਾ ਸਿੰਘ, ਦੀਪਕ ਕੁਮਾਰ, ਕੁਲਵੰਤ ਕੌਰ ਸਰਪੰਚ, ਸ. ਸੁਰਜੀਤ ਸਿੰਘ, ਸੁਰੇਸ਼ ਕੁਮਾਰ, ਸਰਪੰਚ ਗੁਰਦੇਵ ਸਿੰਘ, ਗੁਰਚਰਨ ਸਿੰਘ, ਸਤਪਾਲ ਸਿੰਘ, ਰਣਜੀਤ ਸਿੰਘ, ਮਹਿੰਦਰ ਸਿੰਘ ਰਾਏ, ਬਾਗਵਾਲੀ ਸਰਪੰਚ ਅਮਨਦੀਪ ਕੌਰ, ਅਮਰੀਕ ਸਿੰਘ, ਹਰਮੀਤ ਸਿੰਘ ਆਦਿ ਹਾਜ਼ਰ ਸਨ |

The post ਮਨੀਸ਼ ਤਿਵਾੜੀ ਨੇ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ 23 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਵੰਡੇ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • manish-tiwari
  • news
  • punjab-government
  • the-unmute-breaking-news
  • the-unmute-punjab

ਚੰਡੀਗੜ੍ਹ, 17 ਅਪਰੈਲ 2023: (RCB vs CSK) ਆਈਪੀਐਲ ਦੇ 24ਵੇਂ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਦਾ ਸਾਹਮਣਾ ਰਾਇਲ ਚੈਲੇਂਜਰਜ਼ ਬੈਂਗਲੁਰੂ (ਆਰਸੀਬੀ) ਨਾਲ ਹੋ ਰਿਹਾ ਹੈ। ਦੋਵੇਂ ਟੀਮਾਂ ਸੋਮਵਾਰ (17 ਅਪ੍ਰੈਲ) ਨੂੰ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਆਹਮੋ-ਸਾਹਮਣੇ ਹਨ। ਆਰਸੀਬੀ ਦੇ ਕਪਤਾਨ ਫਾਫ ਡੁਪਲੇਸਿਸ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਸੀਜ਼ਨ ਵਿੱਚ ਚੇਨਈ ਦਾ ਇਹ ਪੰਜਵਾਂ ਮੈਚ ਹੈ। ਹੁਣ ਤੱਕ ਉਸ ਨੇ ਦੋ ਮੈਚ ਜਿੱਤੇ ਹਨ ਅਤੇ ਦੋ ਮੈਚ ਹਾਰੇ ਹਨ। ਇਸ ਦੇ ਨਾਲ ਹੀ ਆਰਸੀਬੀ ਨੇ ਚਾਰ ਵਿੱਚੋਂ ਦੋ ਮੈਚ ਵੀ ਜਿੱਤੇ ਹਨ।

ਦੋਵਾਂ ਟੀਮਾਂ ਦੀ ਪਲੇਇੰਗ-11

ਰਾਇਲ ਚੈਲੇਂਜਰਜ਼ ਬੰਗਲੌਰ: ਵਿਰਾਟ ਕੋਹਲੀ, ਫਾਫ ਡੂ ਪਲੇਸਿਸ (ਕਪਤਾਨ), ਮਹੀਪਾਲ ਲੋਮਰਰ, ਗਲੇਨ ਮੈਕਸਵੈੱਲ, ਸ਼ਾਹਬਾਜ਼ ਅਹਿਮਦ, ਦਿਨੇਸ਼ ਕਾਰਤਿਕ (ਵਿਕਟਕੀਪਰ), ਹਰਸ਼ਲ ਪਟੇਲ, ਵਨਿੰਦੂ ਹਸਾਰੰਗਾ, ਵੇਨ ਪਾਰਨੇਲ, ਵਿਜੇਕੁਮਾਰ ਵਾਇਸਕ, ਮੁਹੰਮਦ ਸਿਰਾਜ।

ਚੇਨਈ ਸੁਪਰ ਕਿੰਗਜ਼: ਡੇਵੋਨ ਕੋਨਵੇ, ਰਿਤੁਰਾਜ ਗਾਇਕਵਾੜ, ਅਜਿੰਕਿਆ ਰਹਾਣੇ, ਮੋਈਨ ਅਲੀ, ਅੰਬਾਤੀ ਰਾਇਡੂ, ਸ਼ਿਵਮ ਦੁਬੇ, ਰਵਿੰਦਰ ਜਡੇਜਾ, ਮਹਿੰਦਰ ਸਿੰਘ ਧੋਨੀ (ਕਪਤਾਨ/ਵਿਕਟਕੀਪਰ), ਮਤਿਸ਼ਾ ਪਥੀਰਾਨਾ, ਤੁਸ਼ਾਰ ਦੇਸ਼ਪਾਂਡੇ, ਮਹੀਸ਼ ਤੀਕਸ਼ਾਨਾ।

The post RCB vs CSK: ਬੈਂਗਲੁਰੂ ਵਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ-11 appeared first on TheUnmute.com - Punjabi News.

Tags:
  • breaking-news
  • chennai-super-kings
  • news

ਚੰਡੀਗੜ੍ਹ, 17 ਅਪਰੈਲ 2023: ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ (Pushpa Kamal Dahal) ਦਾ ਭਾਰਤ ਦੌਰਾ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਯਾਤਰਾ ਨੂੰ ਘੱਟੋ-ਘੱਟ ਅਗਲੇ ਮਹੀਨੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਪਹਿਲਾਂ ਚਰਚਾ ਸੀ ਕਿ ਇਹ ਯਾਤਰਾ ਇਸੇ ਮਹੀਨੇ ਹੋਣੀ ਸੀ । ਪ੍ਰਧਾਨ ਮੰਤਰੀ ਦਫਤਰ ਦੇ ਅਧਿਕਾਰੀਆਂ ਦੇ ਹਵਾਲੇ ਨਾਲ ਅਖਬਾਰ ਕਾਠਮੰਡੂ ਪੋਸਟ ਨੇ ਖਬਰ ਦਿੱਤੀ ਹੈ ਕਿ ਭਾਰਤ ਨੇ ਹੁਣ ਨੇਪਾਲ ਨੂੰ ਦਹਿਲ ਦੇ ਦੋ ਦਿਨਾਂ ਦੌਰੇ ਦੀ ਨਵੀਂ ਸੰਭਾਵਿਤ ਤਾਰੀਖ ਦੱਸ ਦਿੱਤੀ ਹੈ। ਪਰ ਜਦੋਂ ਤੱਕ ਦੌਰੇ ਦਾ ਕੋਈ ਠੋਸ ਏਜੰਡਾ ਤੈਅ ਨਹੀਂ ਹੋ ਜਾਂਦਾ, ਦੋਵੇਂ ਧਿਰਾਂ ਨੇ ਤਾਰੀਖ਼ ਦਾ ਐਲਾਨ ਨਾ ਕਰਨ ‘ਤੇ ਸਹਿਮਤੀ ਜਤਾਈ ਹੈ। ਇਹ ਦੌਰਾ ਮਈ ਦੇ ਪਹਿਲੇ ਪੰਦਰਵਾੜੇ ਵਿੱਚ ਹੋਣ ਦੀ ਉਮੀਦ ਹੈ।

ਪ੍ਰਧਾਨ ਮੰਤਰੀ ਦਹਿਲ ਦੇ ਮੁੱਖ ਸਿਆਸੀ ਸਲਾਹਕਾਰ ਹਰੀਬੋਲ ਗੁਜਾਰੇਲ ਨੇ ਕਾਠਮੰਡੂ ਪੋਸਟ ਨੂੰ ਦੱਸਿਆ, ‘ਨੇਪਾਲ ‘ਚ ਨਵੇਂ ਵਿਦੇਸ਼ ਮੰਤਰੀ ਦੇ ਸਹੁੰ ਚੁੱਕਣ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਦੇ ਭਾਰਤ ਦੌਰੇ ਦੀਆਂ ਤਿਆਰੀਆਂ ਦੀ ਰਫ਼ਤਾਰ ਤੇਜ਼ ਹੋ ਜਾਵੇਗੀ। ਸਾਨੂੰ ਉਮੀਦ ਹੈ ਕਿ ਇਹ ਦੌਰਾ ਮੱਧ ਮਈ ਤੋਂ ਪਹਿਲਾਂ ਹੋਵੇਗਾ।

ਨੇਪਾਲ ਦੇ ਪ੍ਰਧਾਨ ਮੰਤਰੀ (Pushpa Kamal Dahal) ਦੀ ਭਾਰਤ ਫੇਰੀ ਹਮੇਸ਼ਾ ਹੀ ਨੇਪਾਲ ਦੇ ਨਜ਼ਰੀਏ ਤੋਂ ਇੱਕ ਮਹੱਤਵਪੂਰਨ ਘਟਨਾ ਰਹੀ ਹੈ। ਸੂਤਰਾਂ ਅਨੁਸਾਰ ਦਹਿਲ ਦੇ ਦੌਰੇ ਦੌਰਾਨ ਕਈ ਸਮਝੌਤਿਆਂ ‘ਤੇ ਦਸਤਖਤ ਕੀਤੇ ਜਾਣਗੇ। ਉਨ੍ਹਾਂ ਸਮਝੌਤੇ ਦੇ ਦਸਤਾਵੇਜ਼ ਤਿਆਰ ਕਰਨ ਦਾ ਕੰਮ ਚੱਲ ਰਿਹਾ ਹੈ। ਇਸ ਦੌਰਾਨ, ਨੇਪਾਲੀ ਮੀਡੀਆ ਵਿੱਚ ਦਹਿਲ ਦੇ ਇਸ ਮਹੀਨੇ ਭਾਰਤ ਦੌਰੇ ਦੇ ਮੁਲਤਵੀ ਹੋਣ ਦੇ ਕਾਰਨਾਂ ਨੂੰ ਲੈ ਕੇ ਅਟਕਲਾਂ ਚੱਲ ਰਹੀਆਂ ਹਨ। ਕੁਝ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਕੀਤੇ ਜਾਣ ਵਾਲੇ ਸਮਝੌਤਿਆਂ ‘ਤੇ ਦੋਵਾਂ ਦੇਸ਼ਾਂ ਵਿਚਾਲੇ ਸਹਿਮਤੀ ਨਾ ਬਣਨ ਕਾਰਨ ਦੌਰੇ ਦਾ ਪ੍ਰੋਗਰਾਮ ਮੁਲਤਵੀ ਕਰਨਾ ਪਿਆ।

The post ਨੇਪਾਲ ਦੇ PM ਪੁਸ਼ਪ ਕਮਲ ਦਹਿਲ ਦਾ ਭਾਰਤ ਦੌਰਾ ਮੁਲਤਵੀ, ਨਵੀਂ ਤਾਰੀਖ਼ ਦਾ ਜਲਦ ਹੋਵੇਗਾ ਐਲਾਨ appeared first on TheUnmute.com - Punjabi News.

Tags:
  • breaking-news
  • india
  • nepal
  • nepals-pm-pushpa-kamal-dahal
  • news
  • pushpa-kamal-dahal

ਹਰਜੋਤ ਸਿੰਘ ਬੈਂਸ ਨੇ ਅੰਗਰੇਜ਼ੀ ਅਧਿਆਪਕਾਂ ਲਈ ਦੋ ਹਫ਼ਤਿਆਂ ਦਾ ਵਿਸ਼ੇਸ਼ ਪ੍ਰੋਗਰਾਮ ਕੀਤਾ ਸ਼ੁਰੂ

Monday 17 April 2023 02:11 PM UTC+00 | Tags: breaking-news english-teachers harjot-singh-bains latest-news news pseb punjab-english-teachers punjab-school-teacher

ਚੰਡੀਗੜ੍ਹ, 17 ਅਪ੍ਰੈਲ 2023: ਸੂਬੇ ਦੇ ਬੱਚਿਆਂ ਦੀ ਅੰਗਰੇਜ਼ੀ ਭਾਸ਼ਾ ਅਤੇ ਸੰਚਾਰ ਹੁਨਰ ਨੂੰ ਹੋਰ ਨਿਖਾਰਨ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਇੱਕ ਹੋਰ ਨਿਵੇਕਲਾ ਕੋਰਸ ਸ਼ੁਰੂ ਕੀਤਾ।

ਬੈਂਸ (Harjot Singh Bains) ਨੇ ਇਸ ਨੇਕ ਕਾਰਜ ਲਈ ਅਮਰੀਕੀ ਦੂਤਾਵਾਸ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਅਤੇ ਇਸ ਦੇ ਨਾਲ ਹੀ ਸ਼ਮੂਲੀਅਤ ਕਰਨ ਵਾਲਿਆਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਆਪਣੇ ਭਾਸ਼ਣ ਵਿੱਚ ਡਾ. ਮਨਿੰਦਰ ਸਰਕਾਰੀਆ, ਡਾਇਰੈਕਟਰ, ਐਸ.ਸੀ.ਈ.ਆਰ.ਟੀ. ਨੇ ਦੇਸ਼ ਦੇ ਵਿਕਾਸ ਵਿੱਚ ਅਧਿਆਪਕ ਦੀ ਅਹਿਮ ਭੂਮਿਕਾ ਬਾਰੇ ਦੱਸਿਆ।

Harjot Singh Bains

ਜ਼ਿਕਰਯੋਗ ਹੈ ਕਿ ਦੋ ਅਮਰੀਕੀ ਟ੍ਰੇਨਰ 40 ਅੰਗ੍ਰੇਜ਼ੀ ਭਾਸ਼ਾ ਦੇ ਅਧਿਆਪਕਾਂ ਨਾਲ 17 ਤੋਂ 29 ਅਪ੍ਰੈਲ (ਦੋ ਹਫ਼ਤੇ) ਤੱਕ ਚੱਲਣ ਵਾਲੇ 'ਟੀਚਿੰਗ ਇੰਗਲਿਸ਼ ਟੂ ਅਡੋਲੈਸੈਂਟਸ' ਵਿਸ਼ੇਸ਼ ਪ੍ਰੋਗਰਾਮ ਵਿੱਚ ਸਹਿਯੋਗ ਕਰਨਗੇ। ਇਹ ਕੋਰਸ ਇੱਕ ਕੌਮਾਂਤਰੀ ਸਰਟੀਫਿਕੇਟ ਪ੍ਰੋਗਰਾਮ ਦਾ ਦੂਜਾ ਪੜਾਅ ਹੈ, ਜਿਸ ਨੂੰ ਯੂ.ਐਸ. ਦੇ ਪਬਲਿਕ ਅਫੇਅਰ ਸੈਕਸ਼ਨ, ਨਵੀਂ ਦਿੱਲੀ ਵਿਖੇ ਸਥਿਤ ਦੂਤਾਵਾਸ ਵੱਲੋਂ ਫੰਡ ਦਿੱਤਾ ਜਾਂਦਾ ਹੈ ਅਤੇ ਟੀ.ਈ.ਐਸ.ਓ.ਐਲ. ਇੰਟਰਨੈਸ਼ਨਲ ਐਸੋਸੀਏਸ਼ਨ ਵੱਲੋਂ ਲਾਗੂ ਕੀਤਾ ਗਿਆ, ਜੋ ਕਿ ਵਿਸ਼ਵ ਵਿੱਚ ਅੰਗਰੇਜ਼ੀ ਭਾਸ਼ਾ ਦੇ ਅਧਿਆਪਕਾਂ ਦੀ ਸਭ ਤੋਂ ਵੱਡੀ ਸੰਸਥਾ ਹੈ।

ਟੀ.ਈ.ਐਸ.ਓ.ਐਲ. ਇੰਟਰਨੈਸ਼ਨਲ ਲਈ ਵਿਸ਼ੇਸ਼ ਪ੍ਰੋਜੈਕਟਾਂ ਦੀ ਡਾਇਰੈਕਟਰ ਹੈਦੀ ਫੌਸਟ, ਡਾ. ਤਾਮਰੀਕਾ ਖਵਤੀਸੀਆਸ਼ਵਿਲੀ ਨਾਲ ਮਿਲ ਕੇ ਇਸ ਪ੍ਰੋਗਰਾਮ ਦੀ ਅਗਵਾਈ ਕਰ ਰਹੇ ਹਨ। ਵਿਸ਼ਵ ਭਰ ਵਿੱਚ ਅੰਗਰੇਜ਼ੀ ਅਧਿਆਪਕਾਂ ਲਈ ਸਿੱਖਿਆ ਪ੍ਰੋਗਰਾਮ ਚਲਾਉਣ ਦਾ ਦੋਵਾਂ ਕੋਲ ਕਈ ਸਾਲਾਂ ਦਾ ਤਜਰਬਾ ਹੈ।

ਇਸ ਸਮਾਗਮ ਵਿੱਚ ਯੂ.ਐਸ. ਅੰਬੈਸੀ ਦੇ ਖੇਤਰੀ ਅੰਗਰੇਜ਼ੀ ਭਾਸ਼ਾ ਅਧਿਕਾਰੀ ਰੂਥ ਗੋਡੇ ਨੇ ਉਚੇਚੇ ਤੌਰ 'ਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਉਹਨਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਮਿਸ ਗੋਡੇ ਨੇ ਦੱਸਿਆ ਕਿ ਯੂ.ਐੱਸ. ਅੰਬੈਸੀ ਇਹਨਾਂ ਪ੍ਰੋਜੈਕਟਾਂ ਨੂੰ ਫੰਡ ਦਿੰਦੀ ਹੈ ਕਿਉਂਕਿ ਅੰਗਰੇਜ਼ੀ ਭਾਸ਼ਾ ਨੌਕਰੀਆਂ ਅਤੇ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਵਿਦਿਆਰਥੀਆਂ ਲਈ ਅਹਿਮ ਭੂਮਿਕਾ ਨਿਭਾਉਂਦੀ ਹੈ।

The post ਹਰਜੋਤ ਸਿੰਘ ਬੈਂਸ ਨੇ ਅੰਗਰੇਜ਼ੀ ਅਧਿਆਪਕਾਂ ਲਈ ਦੋ ਹਫ਼ਤਿਆਂ ਦਾ ਵਿਸ਼ੇਸ਼ ਪ੍ਰੋਗਰਾਮ ਕੀਤਾ ਸ਼ੁਰੂ appeared first on TheUnmute.com - Punjabi News.

Tags:
  • breaking-news
  • english-teachers
  • harjot-singh-bains
  • latest-news
  • news
  • pseb
  • punjab-english-teachers
  • punjab-school-teacher

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਵਲੋਂ ਪੰਜਾਬ ਦੀਆਂ ਸਮੂਹ ਐਨ.ਜੀ.ਓ ਨੂੰ ਗ੍ਰਾਂਟਾਂ ਦੀ ਵੰਡ

Monday 17 April 2023 02:18 PM UTC+00 | Tags: breaking-news cm-bhagwant-mann dr-baljit-kaur latest-news news ngo ngos-of-punjab punjab punjab-government social-service the-unmute-breaking-news

ਲੁਧਿਆਣਾ, 17 ਅਪ੍ਰੈਲ 2023: ਡਾ. ਬਲਜੀਤ ਕੌਰ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ, ਪੰਜਾਬ ਵੱਲੋ ਸਥਾਨਕ ਬੱਚਤ ਭਵਨ ਲੁਧਿਆਣਾ ਵਿਖੇ ਪੰਜਾਬ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ (NGO) ਨੂੰ ਪੀ.ਐਮ 6 ਸਕੀਮ ਅਧੀਨ ਜੋ ਸਮਾਜ ਲਈ ਬਿਹਤਰ ਕੰਮ ਕਰ ਰਹੀਆਂ ਹਨ, ਨੂੰ ਉਤਸ਼ਾਹਿਤ ਕਰਨ ਦੇ ਤੌਰ ਤੇ ਗ੍ਰਾਂਟ ਦਿੱਤੀ ਗਈ ਅਤੇ ਉਨ੍ਹਾਂ ਨਾਲ ਮੀਟਿੰਗ ਕਰਕੇ ਸਮਾਜ ਦੀ ਬਿਹਤਰੀ ਲਈ ਹੋਰ ਅੱਗੇ ਤੋ ਵੱਧ ਚੜ੍ਹ ਕੇ ਕੰਮ ਕਰਨ ਨੂੰ ਉਤਸ਼ਾਹਿਤ ਵੀ ਕੀਤਾ ਗਿਆ।

ਇਸ ਮੀਟਿੰਗ ਵਿੱਚ ਉਨ੍ਹਾਂ ਦੇ ਨਾਲ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਸ੍ਰੀਮਤੀ ਮਾਧਵੀ ਕਟਾਰੀਆ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਸ੍ਰੀਮਤੀ ਗੁਰਪ੍ਰੀਤ ਕੌਰ ਦਿਓ ਸਪੈਸ਼ਲ ਡੀ.ਜੀ.ਪੀ. ਪੰਜਾਬ, ਸਰਦਾਰ ਮਨਦੀਪ ਸਿੰਘ ਸਿੱਧੂ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਪੰਚਾਲ ਸ਼ਾਮਲ ਸਨ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਐਨ.ਜੀ.ਓ (NGO) ਨੂੰ ਲਿਖਤੀ ਤੌਰ ਤੇ ਮੰਗ ਕਰਨ ਤੇ ਪਿਛਲੀਆਂ ਸਰਕਾਰਾਂ ਵੱਲੋ ਜੋ ਗ੍ਰਾਂਟਾਂ ਦਿੱਤੀਆਂ ਗਈਆਂ ਹਨ, ਉਸ ਸਿਸਟਮ ਨੂੰ ਸਾਡੇ ਵੱਲੋ ਬਿਲਕੁਲ ਤੌਰ ਤੇ ਬੰਦ ਕੀਤਾ ਗਿਆ ਹੈ। ਹੁਣ ਸਮਾਜ ਸੇਵੀ ਸੰਸਥਾਵਾਂ ਦੀ ਇੰਟਰਵਿਊ ਕਰਕੇ ਹੀ ਚੋਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਮਾਜ ਸੇਵੀ ਸੰਸਥਾਵਾਂ ਇਸ ਤੋ ਬਾਅਦ ਇਹ ਪ੍ਰਾਪਤ ਹੋਈ ਗ੍ਰਾਂਟ ਤੇ ਕੀ ਕੰਮ ਕਰਦੇ ਹਨ, ਉਸ ਦੀ ਦੇਖ-ਰੇਖ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਕਰੇਗਾ। ਉਨ੍ਹਾਂ ਕਿਹਾ ਕਿ ਇਹ ਦਿੱਤੀ ਗਈ ਗ੍ਰਾਂਟ ਦੀ ਵਿਭਾਗ ਵੱਲੋ ਮਹੀਨਾਵਾਰ ਜਾ ਫਿਰ ਅਧਿਕਾਰੀਆਂ ਵੱਲੋ ਦੌਰਾ ਕਰਕੇ ਇਸ ਦੀ ਚੈਕਿੰਗ ਵੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਗ੍ਰਾਂਟਾਂ ਦੀ ਦੇਖ-ਰੇਖ ਕਰਕੇ ਹੀ ਅੱਗੇ ਸਮਾਜ ਸੇਵੀ ਸੰਸਥਾਵਾਂ ਨੂੰ ਦੁਬਾਰਾ ਤੋ ਗ੍ਰਾਂਟਾਂ ਦਿੱਤੀਆਂ ਜਾਣਗੀਆਂ ਅਤੇ ਵਿਭਾਗ ਦੀ ਪਾਲਿਸੀ ਅਨੁਸਾਰ ਕੰਮ ਨਾ ਹੋਣ ਦੀ ਸੂਰਤ ਵਿੱਚ ਕਾਨੂੰਨੀ ਤੌਰ ਤੇ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਸੰਸਥਾਵਾਂ ਵੱਲੋ ਇਹ ਗ੍ਰਾਂਟ ਲੋਕਾਂ ਦੀ ਭਲਾਈ ਦੀ ਥਾਂ ਤੇ ਕਿਸੇ ਰਾਜਨੀਤਿਕ ਕੰਮ ਲਈ ਵਰਤੀਆਂ ਗਈਆਂ ਤਾਂ ਉਸ ਐਨ.ਜੀ.ਓ ਤੇ ਤੁਰੰਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਮਾਜ ਸੇਵੀ ਸੰਸਥਾਵਾਂ (NGO), ਪੁਲਿਸ ਵਿਭਾਗ, ਸਿਹਤ ਅਤੇ ਸਿੱਖਿਆ ਵਿਭਾਗ ਦੀ ਮੀਟਿੰਗ ਵਿੱਚ ਮਹਿਲਾਵਾਂ ਦੇ ਸ਼ਸ਼ਕਤੀਕਰਨ ਦੀ ਗੱਲ ਖਾਸ ਤੌਰ ਤੇ ਕਰਦਿਆ ਕਿਹਾ ਕਿ ਜਿਹੜਾ ਸਖੀ ਵਨ ਸਟਾਪ ਸੈਂਟਰ ਵਿੱਚ ਕੰਮ ਕਰਦੇ ਸਾਰੇ ਮੁਲਾਜ਼ਮਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ, ਤਾਂ ਜੋ ਜਿਹੜੇ ਵਨ ਸਟਾਪ ਸੈਟਰ ਹਨ, ਉਨ੍ਹਾਂ ਦੀ ਸ਼ਕਤੀ ਬਾਰੇ ਸਾਡੀਆਂ ਇਸਤਰੀਆਂ ਨੂੰ ਜਾਣੂ ਕਰਵਾਇਆ ਜਾ ਸਕੇ, ਕਿ ਇਹ ਸੈਟਰ ਉਨ੍ਹਾਂ ਨੂੰ ਕਿਸ ਤਰ੍ਹਾਂ ਸਹਾਇਤਾ ਦੇ ਸਕਦੇ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਮਹਿਲਾ ਮਿੱਤਰਾਂ ਨੂੰ ਖਾਸ ਤੌਰ ਤੇ ਸੱਦਾ ਦਿੱਤਾ ਗਿਆ ਸੀ, ਕਿ ਜਿਹੜੇ ਮਹਿਲਾ ਮਿੱਤਰ ਸਖੀ ਵਨ ਸਟਾਪ ਸੈਟਰ ਦੇ ਕੌਸਲਰ ਹਨ, ਉਨ੍ਹਾਂ ਦੇ ਨਾਲ ਸੰਪਰਕ ਕਰਕੇ ਸਾਡੀਆਂ ਮਹਿਲਾਵਾਂ ਜਿਨ੍ਹਾਂ ਤੇ ਤਸ਼ੱਦਦ ਹੁੰਦਾ ਹੈ ਜਾਂ ਜਿਨ੍ਹਾਂ ਨੂੰ ਪਤਾ ਨਹੀ ਲੱਗਦਾ ਕਿ ਉਨ੍ਹਾਂ ਨੇ ਸਹਾਇਤਾ ਲਈ ਕਿੱਥੇ ਜਾਣਾ ਹੈ, ਸੋ ਉਹ ਸਖੀ ਵਨ ਸਟਾਪ ਸੈਟਰ ਨਾਲ ਸੰਪਰਕ ਕਰਕੇ ਤੁਰੰਤ ਸਹਾਇਤਾ ਲੈ ਸਕਦੀਆਂ ਹਨ। ਕੈਬਨਿਟ ਮੰਤਰੀ ਵੱਲੋ ਬੱਚਿਆ ਨੂੰ ਲੇਬਰ ਅਤੇ ਭੀਖ ਤੋ ਬਚਾਉਣ ਲਈ ਅਤੇ ਇਸ ਸਬੰਧੀ ਐਕਟ ਨੂੰ ਮਜ਼ਬੂਤੀ ਦੇਣ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।

ਕੈਬਨਿਟ ਮੰਤਰੀ ਡਾਂ. ਬਲਜੀਤ ਕੌਰ ਵੱਲੋ ਔਰਤਾਂ ਦੇ ਸ਼ਸਕਤੀਕਰਨ ਤੇ ਜੋਰ ਦਿੰਦਿਆ ਕਿਹਾ ਕਿ ਮਹਿਲਾ ਸਰਪੰਚਾਂ ਅਤੇ ਪੰਚਾਂ ਨੂੰ ਆਪਣੇ ਆਪ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਜੋ ਮਹਿਲਾ ਸਰਪੰਚ ਅਤੇ ਪੰਚ ਅਤੇ ਗੈਰ ਸਰਕਾਰੀ ਸੰਸਥਾਵਾਂ ਵਧੀਆਂ ਕੰਮ ਕਰਦੀਆਂ ਹਨ, ਉਨ੍ਹਾਂ ਨੂੰ ਸਨਮਾਨ ਵੀ ਕੀਤਾ ਜਾਵੇਗਾ, ਜਿਸ ਨਾਲ ਕੰਮ ਕਰਨ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਲੋਕਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵੱਲੋ ਲੋਕ ਪੱਖੀ ਸਕੀਮਾਂ ਚਲਾ ਕੇ ਆਮ ਲੋਕਾਂ ਨੂੰ ਸਿੱਧੇ ਤੌਰ ਤੇ ਲਾਭ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਜ਼ਿਆਦਾ ਸਮਝਦਾਰ ਹਨ, ਜੋ ਵੀ ਇੱਕ ਸਾਲ ਵਿੱਚ ਪੰਜਾਬ ਸਰਕਾਰ ਵੱਲੋ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਗਿਆ ਹੈ, ਉਹ ਲੋਕਾਂ ਦੇ ਸਾਹਮਣੇ ਹੈ। ਇਸ ਲਈ ਜੋ ਲੋਕਾਂ ਨੂੰ ਸਹੂਲਤਾਂ ਮਿਲੀਆਂ ਹਨ, ਇਸ ਦਾ ਸਬੂਤ ਵੀ ਲੋਕ ਆਪਣੇ ਆਪ ਹੀ ਦੇ ਦੇਣਗੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।

The post ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਵਲੋਂ ਪੰਜਾਬ ਦੀਆਂ ਸਮੂਹ ਐਨ.ਜੀ.ਓ ਨੂੰ ਗ੍ਰਾਂਟਾਂ ਦੀ ਵੰਡ appeared first on TheUnmute.com - Punjabi News.

Tags:
  • breaking-news
  • cm-bhagwant-mann
  • dr-baljit-kaur
  • latest-news
  • news
  • ngo
  • ngos-of-punjab
  • punjab
  • punjab-government
  • social-service
  • the-unmute-breaking-news

ਪਾਣੀ ਦੀ ਬਰਬਾਦੀ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ: ਵਧੀਕ ਡਿਪਟੀ ਕਮਿਸ਼ਨਰ

Monday 17 April 2023 02:23 PM UTC+00 | Tags: aam-aadmi-party breaking-news cm-bhagwant-mann congress latest-news news punjab punjab-government punjab-water-issue the-unmute-breaking-news the-unmute-latest-news water

ਐੱਸ. ਏ. ਐੱਸ ਨਗਰ, 17 ਅਪ੍ਰੈਲ 2023: ਗਰਮੀਆਂ ਦੀ ਸ਼ੁਰੂਆਤ ਹੁੰਦਿਆਂ ਹੀ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਪਾਣੀ (Water)  ਦੀ ਮੰਗ ਵਧ ਗਈ ਹੈ। ਇਸੇ ਤਹਿਤ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਦੇ ਸਬੰਧ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ ) ਦਮਨਜੀਤ ਸਿੰਘ ਮਾਨ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਪ੍ਰਸ਼ਾਸਿਨਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ । ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਪਾਣੀ ਦੀ ਦੁਰਵਰਤੋਂ ਸਬੰਧੀ ਚੈਕਿੰਗਾਂ ਕਰਨ ਦੀ ਹਦਾਇਤ ਕੀਤੀ ।

ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਵੱਖ-ਵੱਖ ਟੀਮਾਂ ਬਣਾ ਕੇ ਰੋਜ਼ਾਨਾਂ ਪੱਧਰ 'ਤੇ ਪਾਣੀ ਦੀ ਦੁਰਵਰਤੋਂ ਸਬੰਧੀ ਚੈਕਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਚੈਕਿੰਗ ਦੌਰਾਨ ਜੇਕਰ ਕੋਈ ਵਿਅਕਤੀ ਪਾਣੀ ਦੀ ਬਰਬਾਦੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਤੇ ਬਣਦੀ ਕਾਰਵਾਈ ਤਹਿਤ ਉਸਦਾ ਚਲਾਨ ਕੱਟਿਆ ਜਾਵੇ ।

ਇਸੇ ਦੌਰਾਨ ਉਹਨਾਂ ਨੇ ਲੋਕਾਂ ਨੂੰ ਗਰਮੀ ਤੋਂ ਬਚਾਅ ਸਬੰਧੀ ਅਪੀਲ ਵੀ ਕੀਤੀ। ਉਹਨਾਂ ਕਿਹਾ ਕਿ ਲੂ ਤੋਂ ਬਚਣ ਲਈ ਧੁੱਪ ਵਿੱਚ ਬਾਹਰ ਨਹੀਂ ਜਾਣਾ ਚਾਹੀਦਾ ਅਤੇ ਠੰਡੀ ਜਗ੍ਹਾ 'ਤੇ ਬੈਠਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਤੋਂ ਬਚਣ ਲਈ ਵੱਧ ਤੋਂ ਵੱਧ ਪਾਣੀ (Water) ਜਾਂ ਹੋਰ ਤਰਲ ਪਦਾਰਥ ਪੀਣੇ ਚਾਹੀਦੇ ਹਨ।

ਗਰਮੀ ਤੋਂ ਬਚਣ ਲਈ ਹਲਕੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਗਰਮੀ ਨਾਲ ਚੱਕਰ ਆਉਣੇ, ਬਹੁਤ ਪਸੀਨਾ ਆਉਣਾ ਤੇ ਥਕਾਨ ਹੋਣਾ,ਸਿਰ ਦਰਦ ਹੋਣਾ,ਉਲਟੀਆਂ ਲੱਗਣਾ,ਚਮੜੀ ਦਾ ਲਾਲ ਗਰਮ ਤੇ ਖੁਸ਼ਕ ਹੋਣਾ ਗਰਮ ਲੂ ਲੱਗਣ ਦੀਆਂ ਨਿਸ਼ਾਨੀਆਂ ਹਨ। ਉਹਨਾਂ ਕਿਹਾ ਕਿ ਅਜਿਹੀ ਹਾਲਤ ਹੋਣ ਤੇ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਜਾ ਕੇ ਡਾਕਟਰੀ ਸਹਾਇਤਾ ਲਈ ਜਾਵੇ।

The post ਪਾਣੀ ਦੀ ਬਰਬਾਦੀ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ: ਵਧੀਕ ਡਿਪਟੀ ਕਮਿਸ਼ਨਰ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • congress
  • latest-news
  • news
  • punjab
  • punjab-government
  • punjab-water-issue
  • the-unmute-breaking-news
  • the-unmute-latest-news
  • water

ਚੰਡੀਗੜ੍ਹ, 17 ਅਪ੍ਰੈਲ 2023: ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਲਾਂਚ ਵਾਹਨ ਸਟਾਰਸ਼ਿਪ (Starship) ਦਾ ਪਹਿਲਾ ਔਰਬਿਟਲ ਟੈਸਟ ਮੁਲਤਵੀ ਕਰ ਦਿੱਤਾ ਗਿਆ ਹੈ। ਪ੍ਰੈਸ਼ਰ ਵਾਲਵ ਦੇ ਫ੍ਰੀਜ਼ ਹੋਣ ਕਾਰਨ ਲਾਂਚ ਨੂੰ 39 ਸਕਿੰਟ ਪਹਿਲਾਂ ਰੋਕ ਦਿੱਤਾ ਗਿਆ ਸੀ। ਸਟਾਰਸ਼ਿਪ ਨੂੰ ਸੋਮਵਾਰ ਸ਼ਾਮ ਕਰੀਬ 6.50 ਵਜੇ ਲਾਂਚ ਕੀਤਾ ਜਾਣਾ ਸੀ। ਹੁਣ ਰਾਕੇਟ ਨੂੰ ਰੀਸੈਟ ਕਰਨ ਵਿੱਚ ਘੱਟੋ-ਘੱਟ 48 ਘੰਟੇ ਲੱਗਣਗੇ। ਸਟੇਨਲੈੱਸ ਸਟੀਲ ਦੀ ਬਣੀ ਸਟਾਰਸ਼ਿਪ ਨੂੰ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਕਾਰੋਬਾਰੀ ਐਲਨ ਮਸਕ ਦੀ ਕੰਪਨੀ ਸਪੇਸਐਕਸ ਨੇ ਬਣਾਇਆ ਹੈ।

ਇਹ ਲਾਂਚ ਮਹੱਤਵਪੂਰਨ ਸੀ ਕਿਉਂਕਿ ਸਿਰਫ ਇਹ ਸਪੇਸਸ਼ਿਪ ਮਨੁੱਖਾਂ ਨੂੰ ਇੰਟਰਪੇਲੇਂਟਰੀ ਬਣਾਵੇਗਾ । ਯਾਨੀ ਇਸ ਦੀ ਮਦਦ ਨਾਲ ਪਹਿਲੀ ਵਾਰ ਕੋਈ ਵਿਅਕਤੀ ਧਰਤੀ ਤੋਂ ਇਲਾਵਾ ਕਿਸੇ ਹੋਰ ਗ੍ਰਹਿ ‘ਤੇ ਕਦਮ ਰੱਖੇਗਾ। ਐਲਨ ਮਸਕ ਸਾਲ 2029 ਤੱਕ ਮਨੁੱਖਾਂ ਨੂੰ ਮੰਗਲ ਗ੍ਰਹਿ ‘ਤੇ ਲੈ ਕੇ ਜਾਣਾ ਚਾਹੁੰਦਾ ਹੈ ਅਤੇ ਉੱਥੇ ਇੱਕ ਬਸਤੀ ਸਥਾਪਤ ਕਰਨਾ ਚਾਹੁੰਦਾ ਹੈ। ਇਹ ਸਪੇਸਸ਼ਿਪ ਇੱਕ ਘੰਟੇ ਤੋਂ ਵੀ ਘੱਟ ਸਮੇਂ ਵਿੱਚ ਮਨੁੱਖਾਂ ਨੂੰ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਪਹੁੰਚਾਉਣ ਦੇ ਯੋਗ ਹੋਵੇਗਾ।

ਲਾਂਚ ਨੂੰ ਮੁਲਤਵੀ ਕਰਨ ਤੋਂ ਬਾਅਦ, ਐਲਨ ਮਸਕ ਨੇ ਟਵੀਟ ਕੀਤਾ- ‘ਅਜਿਹਾ ਲੱਗਦਾ ਹੈ ਕਿ ਇੱਕ ਪ੍ਰੈਸ਼ਰ ਵਾਲਵ ਫ੍ਰੀਜ਼ ਹੋ ਗਿਆ ਹੈ, ਇਸ ਲਈ ਜਦੋਂ ਤੱਕ ਇਹ ਕੰਮ ਕਰਨਾ ਸ਼ੁਰੂ ਨਹੀਂ ਕਰਦਾ ਉਦੋਂ ਤੱਕ ਲਾਂਚ ਨਹੀਂ ਕੀਤਾ ਜਾ ਸਕਦਾ।’ ਅੱਜ ਬਹੁਤ ਕੁਝ ਸਿੱਖਿਆ। ਹੁਣ ਪ੍ਰੋਪੈਲੈਂਟ ਨੂੰ ਆਫਲੋਡ ਕੀਤਾ ਜਾ ਰਿਹਾ ਹੈ। ਕੁਝ ਦਿਨਾਂ ਵਿੱਚ ਦੁਬਾਰਾ ਕੋਸ਼ਿਸ਼ ਕੀਤੀ ਜਾਵੇਗੀ |

The post ਸਪੇਸਐਕਸ ਤੋਂ ਸਭ ਤੋਂ ਸ਼ਕਤੀਸ਼ਾਲੀ ਰਾਕੇਟ ਦੀ ਲਾਂਚਿੰਗ ਮੁਲਤਵੀ, 39 ਸਕਿੰਟ ਪਹਿਲਾਂ ਰੋਕੀ ਲਾਂਚਿੰਗ appeared first on TheUnmute.com - Punjabi News.

Tags:
  • breaking-news
  • elon-musk
  • most-powerful-launch-vehicle-starship
  • news
  • spacex
  • starship

ਚੰਡੀਗੜ੍ਹ, 17 ਅਪ੍ਰੈਲ 2023: ਸੂਡਾਨ (Sudan) ਵਿੱਚ ਅਰਧ ਸੈਨਿਕ ਬਲਾਂ ਅਤੇ ਹਥਿਆਰਬੰਦ ਬਲਾਂ ਵਿਚਾਲੇ ਲੜਾਈ ਤੀਜੇ ਦਿਨ ਵੀ ਜਾਰੀ ਰਹੀ। ਇਸ ਲੜਾਈ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੁਣ 100 ਤੱਕ ਪਹੁੰਚ ਗਈ ਹੈ। ਉੱਥੇ ਹੀ 600 ਜਣੇ ਜ਼ਖਮੀ ਹੋਏ ਹਨ। ਡਾਕਟਰਾਂ ਦੀ ਕੇਂਦਰੀ ਕਮੇਟੀ ਨੇ ਕਿਹਾ ਕਿ ਰਾਜਧਾਨੀ ਦੇ ਦੱਖਣੀ ਹਿੱਸੇ ਵਿੱਚ ਸੋਮਵਾਰ ਸਵੇਰੇ ਇੱਕ ਹਸਪਤਾਲ ‘ਤੇ ਤੋਪ ਦੀ ਗੋਲੇ ਨਾਲ ਹਮਲਾ ਕੀਤਾ ਗਿਆ । ਇਸ ਹਮਲੇ ਨਾਲ ਇੱਕ ਵਾਰ ਫਿਰ ਦਹਿਸ਼ਤ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ, ਇਸ ਨਾਲ ਕਿਸੇ ਮਰੀਜ਼ ਜਾਂ ਹਸਪਤਾਲ ਦੇ ਸਟਾਫ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ।

ਰਾਜਧਾਨੀ ਖਾਰਤੂਮ ਵਿੱਚ ਲੋਕਾਂ ਨੇ ਦੱਸਿਆ ਕਿ ਸਵੇਰ ਦੀ ਨਮਾਜ਼ ਤੋਂ ਬਾਅਦ ਲੜਾਈ ਤੇਜ਼ ਹੋ ਗਈ ਸੀ। ਰਾਤ ਭਰ ਗੋਲੀਬਾਰੀ ਅਤੇ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ। ਫੌਜੀ ਨੇਤਾ ਅਬਦੇਲ ਫਤਾਹ ਅਲ-ਬੁਰਹਾਨ ਅਤੇ ਨੀਮ ਫੌਜੀ ਕਮਾਂਡਰ ਮੁਹੰਮਦ ਹਮਦਾਨ ਦਾਗਲੋ ਵਿਚਕਾਰ ਕਈ ਦਿਨਾਂ ਤੋਂ ਸੰਘਰਸ਼ ਚੱਲ ਰਿਹਾ ਸੀ। ਪਿਛਲੇ ਕੁਝ ਮਹੀਨਿਆਂ ‘ਚ ਦੋਵੇਂ ਜਨਰਲਾਂ ਨੇ ਖੁੱਲ੍ਹ ਕੇ ਇਕ-ਦੂਜੇ ਦੀ ਤਿੱਖੀ ਆਲੋਚਨਾ ਕੀਤੀ ਹੈ।

The post ਸੂਡਾਨ ‘ਚ ਅਰਧ ਸੈਨਿਕ ਬਲਾਂ ਤੇ ਹਥਿਆਰਬੰਦ ਬਲਾਂ ਵਿਚਾਲੇ ਲੜਾਈ ਤੀਜੇ ਦਿਨ ਵੀ ਜਾਰੀ, 100 ਜਣਿਆਂ ਦੀ ਮੌਤ appeared first on TheUnmute.com - Punjabi News.

Tags:
  • breaking-news
  • news
  • sudan-nbews

ਡਾ. ਰਾਮ ਪਾਲ ਮਿੱਤਲ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਨਿਯੁਕਤ

Monday 17 April 2023 04:01 PM UTC+00 | Tags: aam-aadmi-party animal-husbandry-department-of-punjab arvind-kejriwal breaking-news cm-bhagwant-mann dr-ram-pal-mittal news punjab-government the-unmute-breaking-news

ਚੰਡੀਗੜ੍ਹ, 17 ਅਪ੍ਰੈਲ 2023: ਪੰਜਾਬ ਸਰਕਾਰ ਨੇ ਡਾ. ਰਾਮ ਪਾਲ ਮਿੱਤਲ (Dr. Ram Pal Mittal) ਨੂੰ ਪਸ਼ੂ ਪਾਲਣ ਵਿਭਾਗ ਦਾ ਡਾਇਰੈਕਟਰ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਡਾ. ਰਾਮ ਪਾਲ ਮਿੱਤਲ ਇਸ ਤੋਂ ਪਹਿਲਾਂ ਪਸ਼ੂ ਪਾਲਣ ਵਿਭਾਗ ਵਿਚ ਹੀ ਸੰਯੁਕਤ ਡਾਇਰੈਕਟਰ ਵੱਜੋਂ ਸੇਵਾਵਾਂ ਨਿਭਾ ਰਹੇ ਸਨ। ਹੁਣ ਉਨ੍ਹਾਂ ਨੂੰ ਡਾਇਰੈਕਟਰ ਦੇ ਤੌਰ ‘ਤੇ ਪਦ-ਉਨਤ ਕੀਤਾ ਗਿਆ ਹੈ।

The post ਡਾ. ਰਾਮ ਪਾਲ ਮਿੱਤਲ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਨਿਯੁਕਤ appeared first on TheUnmute.com - Punjabi News.

Tags:
  • aam-aadmi-party
  • animal-husbandry-department-of-punjab
  • arvind-kejriwal
  • breaking-news
  • cm-bhagwant-mann
  • dr-ram-pal-mittal
  • news
  • punjab-government
  • the-unmute-breaking-news

ਚੰਡੀਗੜ੍ਹ, 17 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੌਜੂਦਾ ਹਾੜ੍ਹੀ ਦੇ ਮੰਡੀਕਰਨ ਸੀਜ਼ਨ (Rabi Marketing Season) ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਖਰੀਦ ਦੀ ਪੁਸ਼ਟੀ ਹੋਣ ਦੇ 24 ਘੰਟਿਆਂ ਦਰਮਿਆਨ ਹੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਅਦਾਇਗੀ ਕੀਤੀ ਜਾ ਰਹੀ ਹੈ। ਪਿਛਲਾ ਰਿਕਾਰਡ ਤੋੜਦਿਆਂ ਸਰਕਾਰ ਨੇ ਖਰੀਦ ਦੇ ਨਿਰਧਾਰਤ 48 ਘੰਟਿਆਂ ਦੇ ਅੰਦਰ ਭੁਗਤਾਨ ਜਾਰੀ ਕਰਨ ਦੇ ਟੀਚੇ ਤੋਂ ਵੀ ਪਹਿਲਾਂ ਅਦਾਇਗੀਆਂ ਜਾਰੀ ਕੀਤੀਆਂ ਹਨ।

ਇਹ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ 1,05,574 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ਉੱਤੇ 3014 ਕਰੋੜ ਰੁਪਏ ਤੋਂ ਵੱਧ ਦੀਆਂ ਅਦਾਇਗੀਆਂ ਕੀਤੀਆਂ ਜਾ ਚੁੱਕੀਆਂ ਹਨ। ਇਹ 48 ਘੰਟੇ ਪਹਿਲਾਂ ਤੱਕ ਕੀਤੀ ਗਈ ਖਰੀਦ ਦੇ ਬਕਾਇਆ 2700 ਕਰੋੜ ਰੁਪਏ ਦੀ ਰਾਸ਼ੀ ਤੋਂ ਕਿਤੇ ਜ਼ਿਆਦਾ ਹਨ। ਉਨਾਂ ਨੇ ਕਿਹਾ ਕਿ ਇਹ ਅੰਕੜੇ ਸਪੱਸ਼ਟ ਤੌਰ 'ਤੇ ਦਰਸਾਉਂਦੇ ਹਨ ਕਿ ਕਿਸਾਨਾਂ ਨੂੰ ਖਰੀਦ ਤੋਂ ਮਹਿਜ਼ 24 ਘੰਟੇ ਦੇ ਅੰਦਰ- ਅੰਦਰ ਭੁਗਤਾਨ ਕੀਤਾ ਜਾ ਰਿਹਾ ਹੈ।

ਮੁੱਲ ਵਿੱਚ ਕਟੌਤੀ ਕਰਨ ਸਬੰਧੀ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕਿਸੇ ਵੀ ਕੀਮਤ 'ਤੇ ਕਟੌਤੀ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਕਿਸੇ ਵੀ ਸੂਰਤ ਵਿੱਚ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਨਾਲੋਂ ਘੱਟ ਦਰ ਉੱਤੇ ਭੁਗਤਾਨ ਨਹੀਂ ਹੋਣ ਦੇਵੇਗੀ।

ਇਸ ਦੌਰਾਨ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂੰ ਪ੍ਰਸਾਦ ਨੇ ਅੱਜ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ। ਉਨਾਂ ਮਾਰਕਫੈੱਡ, ਪਨਗ੍ਰੇਨ, ਪਨਸਪ ਅਤੇ ਪੀਐਸਡਬਲਯੂਸੀ ਦੇ ਮੈਨੇਜਿੰਗ ਡਾਇਰੈਕਟਰਜ਼ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਵੱਖ-ਵੱਖ ਮੰਡੀਆਂ ਦਾ ਦੌਰਾ ਕਰਨ ਅਤੇ ਜਮੀਨੀ ਪੱਧਰ 'ਤੇ ਖਰੀਦ ਕਾਰਜਾਂ ਦੀ ਨਿਗਰਾਨੀ ਕੀਤੀ ਜਾਵੇ।

The post ਕਿਸਾਨਾਂ ਦੇ ਬੈਂਕ ਖਾਤਿਆਂ ‘ਚ 3000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ: ਲਾਲ ਚੰਦ ਕਟਾਰੂਚੱਕ appeared first on TheUnmute.com - Punjabi News.

Tags:
  • farmers-punjab
  • minister-lal-chand-kataruchak
  • news
  • rabi-marketing-season

ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਪਤੀ ਦੀ ਜਾਂਚ ਕਰਨ ਦੇ ਵੀ ਦਿੱਤੇ ਹੁਕਮ

Monday 17 April 2023 04:10 PM UTC+00 | Tags: aam-aadmi-party congress latest-news news punjab-government punjab-police punjab-vigilance-bureau ssp-rajjit-singh vigilance

ਚੰਡੀਗੜ੍ਹ, 17 ਅਪ੍ਰੈਲ 2023: ਨਸ਼ਾ ਤਸਕਰੀ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਲੋਕਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਉਤੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪੀ.ਪੀ.ਐਸ. ਅਧਿਕਾਰੀ ਰਾਜਜੀਤ ਸਿੰਘ ਦੀ ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਵਿੱਚ ਸ਼ਮੂਲੀਅਤ ਸਾਹਮਣੇ ਆਉਣ ਤੋਂ ਬਾਅਦ ਉਸ ਦੀਆਂ ਸੇਵਾਵਾਂ ਨੂੰ ਬਰਖਾਸਤ ਕਰ ਦਿੱਤਾ ਹੈ।

ਹੋਰ ਵੇਰਵਿਆਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ ਰਿਪੋਰਟ ਵਿੱਚ ਨਾਮਜ਼ਦ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕਿਹਾ ਕਿ ਨਸ਼ਿਆਂ ਰਾਹੀਂ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਰਾਜਜੀਤ ਦੀ ਇਸ ਗੰਭੀਰ ਜੁਰਮ ਵਿੱਚ ਸ਼ਮੂਲੀਅਤ ਦਾ ਪਤਾ ਲੱਗਿਆ ਹੈ, ਇਸ ਲਈ ਉਸ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਹੋਰ ਵੇਰਵੇ ਬਹੁਤ ਜਲਦੀ ਸਾਂਝਾ ਕੀਤੇ ਜਾਣਗੇ ਅਤੇ ਕਿਹਾ ਕਿ ਇਹ ਸਿਰਫ਼ ਸ਼ੁਰੂਆਤ ਹੈ। ਸੂਬੇ ਅਤੇ ਨੌਜਵਾਨਾਂ ਵਿਰੁੱਧ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵਧੇ ਨਸ਼ਿਆਂ ਨੇ ਸੂਬੇ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਧਨਾਢ ਆਗੂਆਂ ਨੇ ਨੌਕਰਸ਼ਾਹਾਂ ਅਤੇ ਨਸ਼ਾ ਤਸਕਰਾਂ ਦੀ ਮਿਲੀਭੁਗਤ ਨਾਲ ਇਸ ਗੈਰ-ਕਾਨੂੰਨੀ ਧੰਦੇ ਦੀ ਸਰਪ੍ਰਸਤੀ ਕੀਤੀ ਤਾਂ ਜੋ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ‘ਤੇ ਜਾਂਚ ਰਿਪੋਰਟ ਲੰਬੇ ਸਮੇਂ ਤੋਂ ਠੰਢੇ ਬਸਤੇ ਵਿੱਚ ਸੀ ਕਿਉਂਕਿ ਪਿਛਲੀ ਸਰਕਾਰ ਵਿੱਚੋਂ ਕੋਈ ਵੀ ਪੰਜਾਬ ਦੇ ਭਵਿੱਖ ਨੂੰ ਤਬਾਹ ਕਰਨ ਵਾਲੀਆਂ ਤਾਕਤਾਂ ਵਿਰੁੱਧ ਕਾਰਵਾਈ ਕਰਨ ਲਈ ਸੁਹਿਰਦ ਨਹੀਂ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਜਦੋਂ ਉਨ੍ਹਾਂ ਨੂੰ ਹਾਈ ਕੋਰਟ ਤੋਂ ਤਿੰਨ ਪੈਕਟਾਂ ਵਿੱਚ ਰਿਪੋਰਟ ਪ੍ਰਾਪਤ ਹੋ ਗਈ ਹੈ ਤਾਂ ਸੂਬੇ ਅਤੇ ਇਸ ਦੇ ਨੌਜਵਾਨਾਂ ਦੀਆਂ ਵਿਰੋਧੀ ਤਾਕਤਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਲੋਕਾਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ, ਜਿਨ੍ਹਾਂ ਦੇ ਹੱਥ ਨਸ਼ੇ ਦਾ ਸ਼ਿਕਾਰ ਹੋਏ ਅਣਗਿਣਤ ਨੌਜਵਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ।

ਜ਼ਿਕਰਯੋਗ ਹੈ ਕਿ ਇਹ ਰਿਪੋਰਟਾਂ ਪੰਜ ਸਾਲਾਂ ਤੋਂ ਲਟਕ ਰਹੀਆਂ ਸਨ ਅਤੇ ਪਿਛਲੀ ਕਾਂਗਰਸ ਸਰਕਾਰ ਨੇ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ ਪਰ ਅਹੁਦਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਨੇ 15 ਫਰਵਰੀ ਨੂੰ ਹਾਈ ਕੋਰਟ ‘ਚ ਸਹਿਮਤੀ ਦੇ ਦਿੱਤੀ ਸੀ। ਭਗਵੰਤ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਕੀਤੀਆਂ ਸਾਰੀਆਂ ਸੀਲਬੰਦ ਰਿਪੋਰਟਾਂ ਜੋ ਪੁਲਿਸ ਅਧਿਕਾਰੀਆਂ ਅਤੇ ਨਸ਼ਾ ਤਸਕਰਾਂ ਵਿਚਕਾਰ ਗਠਜੋੜ ਦਾ ਪਰਦਾਫਾਸ਼ ਕਰਦੀਆਂ ਹਨ, ਨੂੰ ਜਨਤਕ ਕਰਨ ਦੀ ਸਹਿਮਤੀ ਦਿੱਤੀ ਸੀ। ਇਹ ਰਿਪੋਰਟਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਪੇਸ਼ ਕੀਤੀਆਂ ਗਈਆਂ ਸਨ, ਜਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਸੀ। ਇਸ ਕਾਰਵਾਈ ਨੇ ਅਫਸਰਾਂ-ਸਿਆਸਤਦਾਨਾਂ ਅਤੇ ਨਸ਼ਾ ਤਸਕਰਾਂ ਦੇ ਗਠਜੋੜ ਖਿਲਾਫ਼ ਸਖ਼ਤ ਕਾਰਵਾਈ ਦਾ ਰਾਹ ਪੱਧਰਾ ਕਰ ਦਿੱਤਾ ਹੈ, ਜੋ ਲੰਬੇ ਸਮੇਂ ਤੋਂ ਇਸ ਧੰਦੇ ਵਿਚ ਸ਼ਾਮਲ ਹਨ।

The post ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਪਤੀ ਦੀ ਜਾਂਚ ਕਰਨ ਦੇ ਵੀ ਦਿੱਤੇ ਹੁਕਮ appeared first on TheUnmute.com - Punjabi News.

Tags:
  • aam-aadmi-party
  • congress
  • latest-news
  • news
  • punjab-government
  • punjab-police
  • punjab-vigilance-bureau
  • ssp-rajjit-singh
  • vigilance
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form