TheUnmute.com – Punjabi News: Digest for April 19, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਪੰਜਾਬ 'ਚ ਕੋਰੋਨਾ ਕਾਰਨ ਇੱਕ ਮਰੀਜ਼ ਦੀ ਮੌਤ, 148 ਨਵੇਂ ਕੇਸ ਆਏ ਸਾਹਮਣੇ

Tuesday 18 April 2023 06:14 AM UTC+00 | Tags: aam-aadmi-party breaking-news corona corona-virus corona-virus-in-punjab dr-balbir-singh latest-news news punjab-government punjab-health-department the-unmute-breaking-news the-unmute-punjabi-news

ਚੰਡੀਗੜ੍ਹ,18 ਅਪ੍ਰੈਲ 2023: ਦੇਸ਼ ਭਰ ਦੇ ਨਾਲ ਪੰਜਾਬ ਵਿੱਚ ਕੋਰੋਨਾ (Corona) ਵਾਇਰਸ ਦੇ ਕੇਸ ‘ਚ ਵਾਧਾ ਹੋਇਆ ਹੈ | ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ 2703 ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿੱਚੋਂ 148 ਨਮੂਨਿਆਂ ਦਾ ਨਤੀਜਾ ਪਾਜ਼ੇਟਿਵ ਆਇਆ ਹੈ। ਸੂਬੇ ਦੇ ਲੁਧਿਆਣਾ ਵਿੱਚ ਇੱਕ ਕਰੋਨਾ ਮਰੀਜ਼ ਦੀ ਮੌਤ ਦੀ ਖ਼ਬਰ ਹੈ । ਜਦਕਿ 9 ਲੈਵਲ-2 ਦੇ ਮਰੀਜ਼ਾਂ ਨੂੰ ਵੱਖ-ਵੱਖ ਨਿੱਜੀ ਅਤੇ ਸਰਕਾਰੀ ਹਸਪਤਾਲਾਂ ‘ਚ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ।

ਸੂਬੇ ਵਿੱਚ ਲੈਵਲ-3 ਦਾ ਕੋਈ ਵੀ ਮਰੀਜ਼ ਨਹੀਂ ਹੈ, ਜਿਸ ਨੂੰ ਇੰਟੈਂਸਿਵ ਕੇਅਰ ਯੂਨਿਟ ਵਿੱਚ ਵੈਂਟੀਲੇਟਰ 'ਤੇ ਰੱਖਿਆ ਹੋਵੇ। ਪੰਜਾਬ ਵਿੱਚ 148 ਨਵੇਂ ਕੇਸਾਂ ਦੇ ਆਉਣ ਨਾਲ ਐਕਟਿਵ ਕੋਰੋਨਾ (Corona) ਕੇਸਾਂ ਦੀ ਗਿਣਤੀ 1574 ਤੱਕ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ 118 ਕੋਰੋਨਾ ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।

The post ਪੰਜਾਬ ‘ਚ ਕੋਰੋਨਾ ਕਾਰਨ ਇੱਕ ਮਰੀਜ਼ ਦੀ ਮੌਤ, 148 ਨਵੇਂ ਕੇਸ ਆਏ ਸਾਹਮਣੇ appeared first on TheUnmute.com - Punjabi News.

Tags:
  • aam-aadmi-party
  • breaking-news
  • corona
  • corona-virus
  • corona-virus-in-punjab
  • dr-balbir-singh
  • latest-news
  • news
  • punjab-government
  • punjab-health-department
  • the-unmute-breaking-news
  • the-unmute-punjabi-news

Mountaineer Baljeet Kaur: ਪਰਬਤਾਰੋਹੀ ਬਲਜੀਤ ਕੌਰ ਅੰਨਪੂਰਨਾ ਚੋਟੀ ਤੋਂ ਉਤਰਦੇ ਸਮੇਂ ਲਾਪਤਾ, ਤਲਾਸ਼ੀ ਮੁਹਿੰਮ ਜਾਰੀ

Tuesday 18 April 2023 06:28 AM UTC+00 | Tags: annapurna breaking-news indian-mountaineer latest-news mount-annapurna nepal new news the-unmute-breaking-news the-unmute-punjabi-news

ਚੰਡੀਗੜ੍ਹ, 18 ਅਪ੍ਰੈਲ 2023: ਵਿਸ਼ਵ ਰਿਕਾਰਡ ਬਣਾਉਣ ਵਾਲੀ ਪਰਬਤਾਰੋਹੀ ਬਲਜੀਤ ਕੌਰ (Mountaineer Baljeet Kaur) ਮਾਊਂਟ ਅੰਨਪੂਰਨਾ ਚੋਟੀ ਤੋਂ ਵਾਪਸ ਪਰਤਦੇ ਸਮੇਂ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ । ਬਲਜੀਤ ਕੌਰ ਦੇ ਲਾਪਤਾ ਹੋਣ ਦੀ ਸੂਚਨਾ ਮੰਗਲਵਾਰ ਸਵੇਰੇ ਮਿਲੀ। ਦੱਸਿਆ ਜਾ ਰਿਹਾ ਹੈ ਕਿ ਅੰਨਪੂਰਨਾ ਚੋਟੀ ਤੋਂ ਵਾਪਸ ਆਉਂਦੇ ਸਮੇਂ ਬਲਜੀਤ ਕੌਰ ਨੂੰ ਵੀ ਆਕਸੀਜਨ ਦੀ ਕਮੀ ਹੋ ਗਈ।

ਅੰਨਪੂਰਨਾ ਦੁਨੀਆ ਦੀ 10ਵੀਂ ਸਭ ਤੋਂ ਉੱਚੀ ਚੋਟੀ ਹੈ, ਜੋ ਨੇਪਾਲ ਦੇ ਕਾਠਮੰਡੂ ਖੇਤਰ ਵਿੱਚ ਸਥਿਤ ਹੈ। ਜਾਣਕਾਰੀ ਅਨੁਸਾਰ ਬਲਜੀਤ ਕੌਰ ਨੂੰ ਲੱਭਣ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਹੈਲੀਕਾਪਟਰ ਦੀ ਮਦਦ ਨਾਲ ਵੀ ਉਨ੍ਹਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਲਜੀਤ ਕੌਰ ਮਾਊਂਟ ਐਵਰੈਸਟ ਸਮੇਤ ਦੁਨੀਆ ਦੀਆਂ ਕਈ ਉੱਚੀਆਂ ਚੋਟੀਆਂ ਨੂੰ ਫਤਹਿ ਕਰ ਚੁੱਕੀ ਹੈ।

ਦੱਸ ਦੇਈਏ ਕਿ ਬਲਜੀਤ ਕੌਰ ਸਿਰਫ 27 ਸਾਲਾਂ ਵਿੱਚ 8,000 ਮੀਟਰ ਦੀ ਉਚਾਈ ‘ਤੇ ਚੜ੍ਹਨ ਵਾਲੀ ਪਹਿਲੀ ਮਹਿਲਾ ਪਰਬਤਾਰੋਹੀ ਹੈ। ਉਨ੍ਹਾਂ ਨੇ ਇੰਨੇ ਘੱਟ ਸਮੇਂ ‘ਚ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ‘ਤੇ ਤਿਰੰਗਾ ਲਹਿਰਾ ਕੇ ਇਹ ਰਿਕਾਰਡ ਆਪਣੇ ਨਾਂ ਕੀਤਾ |

 

 

The post Mountaineer Baljeet Kaur: ਪਰਬਤਾਰੋਹੀ ਬਲਜੀਤ ਕੌਰ ਅੰਨਪੂਰਨਾ ਚੋਟੀ ਤੋਂ ਉਤਰਦੇ ਸਮੇਂ ਲਾਪਤਾ, ਤਲਾਸ਼ੀ ਮੁਹਿੰਮ ਜਾਰੀ appeared first on TheUnmute.com - Punjabi News.

Tags:
  • annapurna
  • breaking-news
  • indian-mountaineer
  • latest-news
  • mount-annapurna
  • nepal
  • new
  • news
  • the-unmute-breaking-news
  • the-unmute-punjabi-news

NIA ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਕੀਤਾ ਪੇਸ਼

Tuesday 18 April 2023 06:52 AM UTC+00 | Tags: aam-aadmi-party breaking-news delhi gangster-lawrence-bishnoi latest-news lawrence-bishnoi news nia patiala patiala-house-court the-unmute-breaking-news

ਨਵੀਂ ਦਿੱਲੀ, 18 ਅਪ੍ਰੈਲ 2023: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਐਨ.ਆਈ.ਏ. ਦੀ ਟੀਮ ਵਲੋਂ ਲਈ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ (Patiala House Court) ਪੇਸ਼ ਕੀਤਾ ਗਿਆ ਹੈ | ਇਸਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਸੀ | ਲਾਰੈਂਸ ਬਿਸ਼ਨੋਈ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ, ਐਨ.ਆਈ.ਏ. ਵਲੋਂ ਲਾਰੈਂਸ ਨੂੰ ਦਿੱਲੀ ਲਿਆਂਦਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਇੱਕ ਮਾਮਲੇ ਵਿੱਚ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ |

ਇਕ ਰਿਪੋਰਟ ਮੁਤਾਬਕ ਲਾਰੈਂਸ ਬਿਸ਼ਨੋਈ ਗੈਂਗ ਜਿਨ੍ਹਾਂ ਪਿਸਤੌਲਾਂ ਦੀ ਵਰਤੋਂ ਲਈ ਜਾਣਿਆ ਜਾਂਦਾ ਹੈ। ਭਾਰਤ ਵਿੱਚ ਪਾਬੰਦੀਸ਼ੁਦਾ ਇਸ ਪਿਸਤੌਲ ਨਾਲ ਅਤੀਕ ਅਤੇ ਅਸ਼ਰਫ਼ ਦਾ ਕਤਲ ਵੀ ਹੋ ਚੁੱਕਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਦੋਵੇਂ ਮਾਫੀਆ ਭਰਾਵਾਂ ਨੇ ਪੁਲਿਸ ਨੂੰ ਆਈਐਸਆਈ ਏਜੰਟ ਤੋਂ ਹਥਿਆਰ ਮਿਲਣ ਦੀ ਗੱਲ ਵੀ ਕਹੀ ਸੀ।

ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਐਫਬੀਆਈ ਦੀ ਮਦਦ ਨਾਲ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਮਸ਼ਹੂਰ ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ਵਿੱਚ ਗ੍ਰਿਫ਼ਤਾਰ ਕੀਤਾ ਸੀ। ਗੈਂਗਸਟਰ ਦੀਪਕ ਬਾਕਸਰ ਦਿੱਲੀ ਦੇ ਸਿਵਲ ਲਾਈਨ ‘ਚ ਇਕ ਬਿਲਡਰ ਦੇ ਕਤਲ ਸਮੇਤ ਕਈ ਮਾਮਲਿਆਂ ‘ਚ ਫਰਾਰ ਸੀ। ਉਸ ‘ਤੇ 3 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ। ਪੁਲਿਸ ਕਾਫੀ ਸਮੇਂ ਤੋਂ ਉਸ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਸੀ।

The post NIA ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਕੀਤਾ ਪੇਸ਼ appeared first on TheUnmute.com - Punjabi News.

Tags:
  • aam-aadmi-party
  • breaking-news
  • delhi
  • gangster-lawrence-bishnoi
  • latest-news
  • lawrence-bishnoi
  • news
  • nia
  • patiala
  • patiala-house-court
  • the-unmute-breaking-news

Haryana: ਕਰਨਾਲ 'ਚ ਰਾਈਸ ਮਿੱਲ ਦੀ ਤਿੰਨ ਮੰਜ਼ਿਲਾ ਇਮਾਰਤ ਡਿੱਗੀ, 4 ਮਜ਼ਦੂਰਾਂ ਦੀ ਮੌਤ

Tuesday 18 April 2023 07:03 AM UTC+00 | Tags: adrf breaking-news building-collaps haryana haryana-news india-news karnal karnal-sp-shashank-kumar latest-news ndrf news rice-mill-collapsed

ਚੰਡੀਗੜ੍ਹ, 18 ਅਪ੍ਰੈਲ 2023: ਹਰਿਆਣਾ ਦੇ ਕਰਨਾਲ (Karnal) ਤੋਂ ਮੰਗਲਵਾਰ ਸਵੇਰੇ ਇੱਕ ਬਹੁਤ ਹੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਕਰਨਾਲ ਵਿੱਚ ਇੱਕ ਰਾਈਸ ਮਿੱਲ ਦੀ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ ਅਤੇ ਕਈ ਮਜ਼ਦੂਰ ਦਬ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦੇ ਸਮੇਂ ਇੱਥੇ ਕਈ ਮਜ਼ਦੂਰ ਸੁੱਤੇ ਹੋਏ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ, ਪੁਲਿਸ ਅਤੇ ਐਂਬੂਲੈਂਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਦਾ ਕੰਮ ਸ਼ੁਰੂ ਕਰ ਦਿੱਤਾ।

ਇਸ ਹਾਦਸੇ ‘ਚ ਹੁਣ ਤੱਕ ਘੱਟੋ-ਘੱਟ ਚਾਰ ਮਜ਼ਦੂਰ ਦੀ ਮੌਤ ਦੀ ਪੁਸ਼ਟੀ ਹੋ ​​ਚੁੱਕੀ ਹੈ, ਜਦਕਿ 20 ਹੋਰ ਜ਼ਖਮੀ ਦੱਸੇ ਜਾ ਰਹੇ ਹਨ। ਐਨ.ਡੀ.ਆਰ.ਐੱਫ ਅਤੇ ਏ.ਡੀ.ਆਰ.ਐੱਫ ਦੀਆਂ ਟੀਮਾਂ ਮੌਕੇ ‘ਤੇ ਬਚਾਅ ਕਾਰਜ ਚਲਾ ਰਹੀਆਂ ਹਨ। ਕਰਨਾਲ (Karnal) ਦੇ ਐਸਪੀ ਸ਼ਸ਼ਾਂਕ ਕੁਮਾਰ ਨੇ ਦੱਸਿਆ ਕਿ ਅਸੀਂ ਮਜ਼ਦੂਰਾਂ ਦੀ ਪੂਰੀ ਸੂਚੀ ਦੀ ਜਾਂਚ ਕਰ ਲਈ ਹੈ ਅਤੇ ਹੁਣ ਕੋਈ ਵੀ ਲਾਪਤਾ ਨਹੀਂ ਹੈ।

The post Haryana: ਕਰਨਾਲ ‘ਚ ਰਾਈਸ ਮਿੱਲ ਦੀ ਤਿੰਨ ਮੰਜ਼ਿਲਾ ਇਮਾਰਤ ਡਿੱਗੀ, 4 ਮਜ਼ਦੂਰਾਂ ਦੀ ਮੌਤ appeared first on TheUnmute.com - Punjabi News.

Tags:
  • adrf
  • breaking-news
  • building-collaps
  • haryana
  • haryana-news
  • india-news
  • karnal
  • karnal-sp-shashank-kumar
  • latest-news
  • ndrf
  • news
  • rice-mill-collapsed

ਚੰਡੀਗੜ੍ਹ, 18 ਅਪ੍ਰੈਲ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ (Inder Iqbal Singh Atwal) ਨੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ, ਇਸ ਮੌਕੇ ਸੂਬੇ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਮਨੋਰੰਜਨ ਕਾਲੀਆ, ਪਰਮਿੰਦਰ ਸਿੰਘ ਢੀਂਡਸਾ ਮੌਜੂਦ ਰਹੇ | ਸੂਬਾ ਪ੍ਰਧਾਨ ਅਸ਼ਵਨੀ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਜਲੰਧਰ ਦੀ ਜਨਤਾ ਭਾਜਪਾ ਨੂੰ ਜੇਤੂ ਬਣਾਵੇਗੀ।

ਗੱਲਬਾਤ ਕਰਦਿਆਂ ਇੰਦਰ ਇਕਬਾਲ ਸਿੰਘ ਅਟਵਾਲ ਨੇ ਕਿਹਾ ਕਿ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਇਨ੍ਹਾਂ ਚੋਣਾਂ ਨੂੰ ਜਿਤਾਉਣ ਲਈ ਪੂਰਾ ਜ਼ੋਰ ਲੱਗਾ ਰਹੀ ਹੈ ਅਤੇ ਕਮਲ ਦਾ ਫੁੱਲ ਹੁਣ ਪੰਜਾਬ ਵਿੱਚ ਵੀ ਖਿੜੇਗਾ, ਜਿਸਦਾ ਆਗਾਜ਼ ਜਲੰਧਰ ਜ਼ਿਮਨੀ ਚੌਣਾਂ ਤੋਂ ਕੀਤਾ ਜਾਵੇਗਾ । ਇਸਦੇ ਨਾਲ ਹੀ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਸੋਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਠੱਪ ਹੋ ਚੁੱਕੀ ਹੈ। ਸੋਮ ਪ੍ਰਕਾਸ਼ ਨੇ ਕਿਹਾ ਕਿ ਇਨ੍ਹਾਂ ਲੋਕ ਸਭਾ ਜ਼ਿਮਨੀ ਚੌਣਾਂ ਵਿੱਚ ਪੰਜਾਬ ਵਾਸੀ ਆਮ ਆਦਮੀ ਪਾਰਟੀ ਨੂੰ ਹਰਾ ਕੇ ਸਬਕ ਸਿਖਾਉਂਗੇ।

The post ਜਲੰਧਰ ਜ਼ਿਮਨੀ ਚੋਣ: BJP ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ appeared first on TheUnmute.com - Punjabi News.

Tags:
  • breaking-news
  • inder-iqbal-singh-atwal
  • news

Fiji Earthquake: ਫਿਜੀ 'ਚ ਹਫਤੇ ਦੇ ਅੰਦਰ ਆਇਆ ਦੂਜਾ ਭੂਚਾਲ, ਤੀਬਰਤਾ 6.3 ਰਹੀ

Tuesday 18 April 2023 07:26 AM UTC+00 | Tags: 6.3-earthquake-hit-fiji breaking-news fiji fiji-earthquake fiji-news latest-news news syria the-unmute the-unmute-breaking-news the-unmute-update

ਚੰਡੀਗੜ੍ਹ, 18 ਅਪ੍ਰੈਲ 2023: ਤੁਰਕੀ ਅਤੇ ਸੀਰੀਆ ਤੋਂ ਬਾਅਦ ਹੁਣ ਫਿਜੀ (Fiji) ਵਿੱਚ ਭੁਚਾਲ ਦੀ ਖ਼ਬਰ ਹੈ | ਹਾਲਾਂਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਫਿਜੀ ਵਿੱਚ ਮੰਗਲਵਾਰ ਨੂੰ 6.3 ਤੀਬਰਤਾ ਦਾ ਭੂਚਾਲ ਆਇਆ।

ਜਿਕਰਯੋਗ ਹੈ ਕਿ ਫਿਜੀ (Fiji) ਦੱਖਣੀ ਪ੍ਰਸ਼ਾਂਤ ਦਾ ਇੱਕ ਦੇਸ਼ ਹੈ। ਇਹ 300 ਤੋਂ ਵੱਧ ਟਾਪੂਆਂ ਦਾ ਇੱਕ ਸਮੂਹ ਹੈ। ਐਨ.ਸੀ.ਐੱਸ ਨੇ ਦੱਸਿਆ ਕਿ ਭੂਚਾਲ ਸਵੇਰੇ 10 ਵਜੇ ਦੇ ਕਰੀਬ ਆਇਆ। ਇਸ ਦਾ ਕੇਂਦਰ ਧਰਤੀ ਦੇ ਹੇਠਾਂ 569 ਕਿਲੋਮੀਟਰ ਦੀ ਡੂੰਘਾਈ ‘ਤੇ ਹੈ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਇਕ ਹਫਤੇ ਦੇ ਅੰਦਰ ਇਹ ਦੂਜਾ ਭੂਚਾਲ ਹੈ। ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ (ਯੂਐਸਜੀਐਸ) ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਫਿਜੀ ਵਿੱਚ ਰਿਕਟਰ ਪੈਮਾਨੇ ‘ਤੇ 4.3 ਦੀ ਤੀਬਰਤਾ ਵਾਲਾ ਭੂਚਾਲ ਆਇਆ ਸੀ। ਇਸ ਦੇ ਨਾਲ ਹੀ ਇਸ ਤੋਂ ਪਹਿਲਾਂ 6 ਫਰਵਰੀ ਨੂੰ ਤੁਰਕੀ ਅਤੇ ਸੀਰੀਆ ‘ਚ ਵੀ ਭਿਆਨਕ ਭੂਚਾਲ ਕਾਰਨ ਤਬਾਹੀ ਹੋਈ ਸੀ। ਇਸ ਵਿੱਚ 50 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ।

The post Fiji Earthquake: ਫਿਜੀ ‘ਚ ਹਫਤੇ ਦੇ ਅੰਦਰ ਆਇਆ ਦੂਜਾ ਭੂਚਾਲ, ਤੀਬਰਤਾ 6.3 ਰਹੀ appeared first on TheUnmute.com - Punjabi News.

Tags:
  • 6.3-earthquake-hit-fiji
  • breaking-news
  • fiji
  • fiji-earthquake
  • fiji-news
  • latest-news
  • news
  • syria
  • the-unmute
  • the-unmute-breaking-news
  • the-unmute-update

ਅਤੀਕ ਅਹਿਮਦ ਤੇ ਅਸ਼ਰਫ ਕਤਲ ਮਾਮਲੇ ਦੀ 24 ਅਪ੍ਰੈਲ ਨੂੰ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ

Tuesday 18 April 2023 07:35 AM UTC+00 | Tags: ashraf-ahmed ateeq-ahmed bjp breaking-news news the-unmute-breaking-news the-unmute-latest-news the-unmute-latest-update the-unmute-punjabi-news up-government up-police uttar-pardesh

ਚੰਡੀਗੜ੍ਹ, 18 ਅਪ੍ਰੈਲ 2023: ਕੁਝ ਦਿਨ ਪਹਿਲਾਂ ਪੁਲਿਸ ਦੀ ਮੌਜੂਦਗੀ ਵਿੱਚ ਅਤੀਕ ਅਹਿਮਦ (Ateeq Ahmed) ਅਤੇ ਉਸਦੇ ਭਰਾ ਅਸ਼ਰਫ ਅਹਿਮਦ ਦਾ ਕਤਲ ਕਰਦਾ ਦਿੱਤਾ | ਇਸਦੀ ਜਾਂਚ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਵਿੱਚ ਇੱਕ ਸੁਤੰਤਰ ਜਾਂਚ ਕਮੇਟੀ ਦੇ ਗਠਨ ਦੀ ਮੰਗ ਕਰਨ ਲਈ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਸੁਪਰੀਮ ਕੋਰਟ ਇਸ ਪਟੀਸ਼ਨ ‘ਤੇ 24 ਅਪ੍ਰੈਲ ਨੂੰ ਸੁਣਵਾਈ ਕਰੇਗਾ। ਪਟੀਸ਼ਨ ‘ਚ ਯੋਗੀ ਸਰਕਾਰ ‘ਚ ਹੁਣ ਤੱਕ ਹੋਏ ਕੁੱਲ 183 ਮੁਕਾਬਲਿਆਂ ‘ਤੇ ਵੀ ਸਵਾਲ ਚੁੱਕੇ ਗਏ ਹਨ।

ਸਾਬਕਾ ਆਈਪੀਐਸ ਅਧਿਕਾਰੀ ਅਮਿਤਾਭ ਠਾਕੁਰ ਨੇ ਵੀ ਸੁਪਰੀਮ ਕੋਰਟ ਵਿੱਚ ਇੱਕ ਪੱਤਰ ਪਟੀਸ਼ਨ ਦਾਇਰ ਕਰਕੇ ਅਤੀਕ ਅਹਿਮਦ ਅਤੇ ਉਸ ਦੇ ਭਰਾ ਦੇ ਕਤਲ ਦੀ ਸੀਬੀਆਈ ਜਾਂਚ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੀ ਨਿਗਰਾਨੀ ਵਿੱਚ ਕਰਵਾਉਣ ਦੀ ਮੰਗ ਕੀਤੀ ਹੈ। ਅਮਿਤਾਭ ਠਾਕੁਰ ਨੇ ਪਟੀਸ਼ਨ ‘ਚ ਕਿਹਾ ਹੈ ਕਿ ‘ਭਾਵੇਂ ਅਤੀਕ ਅਹਿਮਦ (Ateeq Ahmed) ਅਤੇ ਉਸ ਦਾ ਭਰਾ ਅਪਰਾਧੀ ਹਨ, ਪਰ ਜਿਸ ਤਰੀਕੇ ਨਾਲ ਉਨ੍ਹਾਂ ਨੂੰ ਮਾਰਿਆ ਗਿਆ, ਉਸਦੀ ਜਾਂਚ ਹੋਵੇ |

 

The post ਅਤੀਕ ਅਹਿਮਦ ਤੇ ਅਸ਼ਰਫ ਕਤਲ ਮਾਮਲੇ ਦੀ 24 ਅਪ੍ਰੈਲ ਨੂੰ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ appeared first on TheUnmute.com - Punjabi News.

Tags:
  • ashraf-ahmed
  • ateeq-ahmed
  • bjp
  • breaking-news
  • news
  • the-unmute-breaking-news
  • the-unmute-latest-news
  • the-unmute-latest-update
  • the-unmute-punjabi-news
  • up-government
  • up-police
  • uttar-pardesh

US: ਕੈਲੀਫੋਰਨੀਆ ਦੇ ਗੁਰਦੁਆਰੇ 'ਚ ਗੋਲੀਬਾਰੀ ਮਾਮਲੇ 'ਚ ਪੁਲਿਸ ਵਲੋਂ 17 ਜਣੇ ਗ੍ਰਿਫਤਾਰ

Tuesday 18 April 2023 08:17 AM UTC+00 | Tags: breaking-news california california-news firing-incident latest-news news sacramento shooting-in-a-gurdwara the-unmute-breaking-news us-news

ਚੰਡੀਗੜ੍ਹ, 18 ਅਪ੍ਰੈਲ 2023: ਅਮਰੀਕਾ ਦੇ ਕੈਲੀਫੋਰਨੀਆ (California) ਸੂਬੇ ਦੇ ਸੈਕਰਾਮੈਂਟੋ ਦੇ ਇਕ ਗੁਰਦੁਆਰੇ ‘ਚ ਪਿਛਲੇ ਮਹੀਨੇ ਵਾਪਰੀ ਗੋਲੀ ਕਾਂਡ ਦੇ ਸੰਬੰਧ ਵਿੱਚ ਪੁਲਿਸ ਨੇ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਦੀ ਉਸ ਘਟਨਾ ਨੂੰ ਲੈ ਕੇ 20 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਇਸ ਘਟਨਾ ਸਬੰਧੀ 17 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਛਾਪੇਮਾਰੀ ਵਿੱਚ ਏਕੇ-47, ਮਸ਼ੀਨ ਗਨ ਅਤੇ ਕਈ ਹੈਂਡਗਨ ਬਰਾਮਦ ਕੀਤੇ ਹਨ।

ਕੈਲੀਫੋਰਨੀਆ (California) ਦੇ ਅਟਾਰਨੀ ਜਨਰਲ ਰੌਬ ਬੋਂਟਾ, ਯੂਬਾ ਸਿਟੀ ਦੇ ਪੁਲਿਸ ਮੁਖੀ ਬ੍ਰਾਇਨ ਬੇਕਰ, ਸਟਰ ਕਾਉਂਟੀ ਦੀ ਜ਼ਿਲ੍ਹਾ ਅਟਾਰਨੀ ਜੈਨੀਫਰ ਡੁਪਰੀ ਨੇ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚੋਂ ਦੋ ਮਾਫੀਆ ਨਾਲ ਸਬੰਧ ਰੱਖਣ ਵਾਲੇ ਅਪਰਾਧੀ ਹਨ |

ਪੁਲਿਸ ਮੁਤਾਬਕ ਇੰਨਾ ਹੀ ਨਹੀਂ ਫੜੇ ਗਏ ਲੋਕ ਦੋ ਵਿਰੋਧੀ ਅਪਰਾਧੀ ਗਿਰੋਹ ਨਾਲ ਜੁੜੇ ਹੋਏ ਹਨ। ਫੜੇ ਗਏ ਵਿਅਕਤੀ ਸਟਾਕਟਨ ਦੇ ਇੱਕ ਸਿੱਖ ਗੁਰਦੁਆਰੇ ਵਿੱਚ ਗੋਲੀਬਾਰੀ ਲਈ ਵੀ ਜ਼ਿੰਮੇਵਾਰ ਹਨ। ਇਹਨਾਂ ਸਮੂਹਾਂ ਦੇ ਮੈਂਬਰ ਕਥਿਤ ਤੌਰ ‘ਤੇ 27 ਅਗਸਤ, 2022 ਨੂੰ ਸਟਾਕਟਨ ਸਿੱਖ ਟੈਂਪਲ ‘ਤੇ ਸਮੂਹਿਕ ਗੋਲੀਬਾਰੀ ਅਤੇ 23 ਮਾਰਚ, 2023 ਨੂੰ ਸੈਕਰਾਮੈਂਟੋ ਦੇ ਗੁਰਦੁਆਰੇ ਨੇੜੇ ਗੋਲੀਬਾਰੀ ਵਿੱਚ ਸ਼ਾਮਲ ਸਨ।

The post US: ਕੈਲੀਫੋਰਨੀਆ ਦੇ ਗੁਰਦੁਆਰੇ ‘ਚ ਗੋਲੀਬਾਰੀ ਮਾਮਲੇ ‘ਚ ਪੁਲਿਸ ਵਲੋਂ 17 ਜਣੇ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • california
  • california-news
  • firing-incident
  • latest-news
  • news
  • sacramento
  • shooting-in-a-gurdwara
  • the-unmute-breaking-news
  • us-news

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਫਿਲੌਰ 'ਚ ਰੇਲਾਂ ਦਾ ਕੀਤਾ ਚੱਕਾ ਜਾਮ

Tuesday 18 April 2023 08:44 AM UTC+00 | Tags: bharati-kisan-union-ekta-sidhupur breaking-news kirti-kisan-union kisan-protest news punjab samyukt-kisan-morcha samyukt-kisan-morcha-non-political

ਫਿਲੌਰ , 18 ਅਪ੍ਰੈਲ 2023: ਸੰਯੁਕਤ ਕਿਸਾਨ ਮੋਰਚੇ (Samyukt Kisan Morcha) ਦੇ ਸੱਦੇ 'ਤੇ ਅੱਜ 12 ਵਜੇ ਤੋਂ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਸਥਾਨਕ ਰੇਲਵੇ ਸਟੇਸ਼ਨ 'ਤੇ ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਕਾਦੀਆ, ਭਾਰਤੀ ਕਿਸਾਨ ਯੂਨੀਅਨ ਦੋਆਬਾ, ਆਲ ਇੰਡੀਆ ਕਿਸਾਨ ਸਭਾ ਵਲੋਂ ਸੁਰਜੀਤ ਸਿੰਘ ਸਮਰਾ, ਕੁਲਜੀਤ ਸਿੰਘ, ਬਲਵਿੰਦਰ ਸਿੰਘ ਸਾਬੀ, ਰਣਜੀਤ ਸਿੰਘ, ਤਰਸੇਮ ਸਿੰਘ ਢਿਲੋਂ, ਸਵਰਨ ਸਿੰਘ ਅਕਲਪੁਰੀ ਦੀ ਪ੍ਰਧਾਨਗੀ ਹੇਠ ਧਰਨਾ ਲਗਾ ਕੇ ਰੇਲ ਦਾ ਚੱਕਾ ਜਾਮ ਕੀਤਾ।

ਇਸ ਮੌਕੇ ਧਰਨੇ ਨੂੰ ਸੰਤੋਖ ਸਿੰਘ ਸੰਧੂ, ਇਕਬਾਲ ਸਿੰਘ ਢਾਡੀ, ਸੁਰਿੰਦਰ ਸਿੰਘ ਬੈਂਸ, ਜਸਵੰਤ ਸਿੰਘ ਕਾਹਲੋਂ, ਸੰਤੋਖ ਸਿੰਘ ਬਿਲਗਾ, ਕੁਲਦੀਪ ਫਿਲੌਰ, ਸਰਬਜੀਤ ਸੰਗੋਵਾਲ, ਗੁਰਨਾਮ ਸਿੰਘ ਤੱਗੜ, ਕੇਵਲ ਸਿੰਘ ਤਲਵਣ, ਪਵਿੱਤਰ ਸਿੰਘ ਜੌਹਲ, ਗੁਰਕੰਵਲ ਸਿੰਘ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੇ ਰੇਟ 'ਚ ਕੱਟ ਲਗਾ ਕੇ ਕਿਸਾਨਾਂ ਨਾਲ ਧਰੋਹ ਕਮਾਇਆ ਹੈ। ਬੇਮੌਸਮੀ ਬਾਰਸ਼ ਕਾਰਨ ਇਸ ਵਾਰ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਜਿਸ ਦੀ ਭਰਪਾਈ ਕਰਨ ਦੀ ਥਾਂ ਚਮਕ ਅਤੇ ਕੁਆਲਟੀ ਦੇ ਨਾਂ 'ਤੇ ਕੱਟ ਲਗਾ ਦਿੱਤਾ ਗਿਆ ਹੈ।

ਆਗੂਆਂ ਨੇ ਕਿਹਾ ਕਿ ਔਖੇ ਵੇਲੇ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ ਸੀ ਪਰ ਸਰਕਾਰ ਨੇ ਰੇਟ ਘਟਾਉਣ ਦਾ ਪੱਤਰ ਜਾਰੀ ਕਰਕੇ ਆਪਣਾ ਕਿਸਾਨ ਵਿਰੋਧੀ ਚਿਹਰਾ ਮੋਹਰਾ ਨੰਗਾ ਕਰ ਲਿਆ ਹੈ। ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਦੀ ਸਥਿਤੀ ਵੀ ਮਾੜੀ ਬਣ ਗਈ ਹੈ, ਜਿਸ ਲਈ ਵੀ ਸਰਕਾਰ ਵਲੋਂ ਕੋਈ ਰਾਹਤ ਦਾ ਐਲਾਨ ਨਹੀਂ ਕੀਤਾ ਗਿਆ।

ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਪਟਵਾਰੀਆਂ ਦੀ ਵੱਡੀ ਘਾਟ ਹੈ, ਜਿਸ ਨਾਲ ਠੀਕ ਢੰਗ ਨਾਲ ਗਿਰਦਾਵਰੀਆਂ ਵੀ ਨਹੀਂ ਹੋਈਆਂ, ਜਿਸ ਨਾਲ ਮਾੜੀ ਮੋਟੀ ਮਿਲਣ ਵਾਲੀ ਰਾਹਤ ਲਈ ਵੀ ਸ਼ੰਕੇ ਖੜੇ ਹੋ ਗਏ ਹਨ। ਧਰਨੇ ਦੌਰਾਨ ਰੇਲਾਂ ਦਾ ਚੱਕਾ ਜਾਮ ਰਿਹਾ। ਕਿਸਾਨ ਰੇਲਵੇ ਟਰੈਕ 'ਤੇ ਬੈਠ ਕੇ ਆਪਣੇ ਰੋਹ ਦਾ ਪ੍ਰਗਟਾਵਾ ਕਰਦੇ ਰਹੇ। ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਯੁਕਤ ਕਿਸਾਨ ਮੋਰਚੇ ਵਲੋਂ ਅਗਲਾ ਵੱਡਾ ਐਕਸ਼ਨ ਐਲਾਨਿਆਂ ਜਾਵੇਗਾ।

 

The post ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਫਿਲੌਰ 'ਚ ਰੇਲਾਂ ਦਾ ਕੀਤਾ ਚੱਕਾ ਜਾਮ appeared first on TheUnmute.com - Punjabi News.

Tags:
  • bharati-kisan-union-ekta-sidhupur
  • breaking-news
  • kirti-kisan-union
  • kisan-protest
  • news
  • punjab
  • samyukt-kisan-morcha
  • samyukt-kisan-morcha-non-political

ਲਾਰੈਂਸ ਬਿਸ਼ਨੋਈ ਦੀ ਪਟਿਆਲਾ ਹਾਊਸ ਕੋਰਟ 'ਚ ਪੇਸ਼ੀ, NIA ਨੂੰ ਮਿਲਿਆ 7 ਦਿਨਾਂ ਦਾ ਰਿਮਾਂਡ

Tuesday 18 April 2023 09:29 AM UTC+00 | Tags: bathinda-police breaking-news delhi elhi gangster-lawrence-bishnoi latest-news lawrence-bishnoi news nia patiala-house-court punjab-news punjab-police the-unmute-breaking-news uapa uapa-act

ਚੰਡੀਗੜ੍ਹ, 18 ਅਪ੍ਰੈਲ 2023: ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਐੱਨ.ਆਈ.ਏ. ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ 7 ਦਿਨਾਂ ਦਾ ਰਿਮਾਂਡ ਦਿੱਤਾ ਹੈ, ਇਸ ਦੇ ਨਾਲ ਹੀ ਅਦਾਲਤ ਨੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਦੀ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨੂੰ ਸੋਮਵਾਰ ਨੂੰ ਐਨਆਈਏ ਵੱਲੋਂ ਇੱਕ ਮਾਮਲੇ ਵਿੱਚ ਪੁੱਛਗਿੱਛ ਲਈ ਦਿੱਲੀ ਲਿਆਂਦਾ ਗਿਆ ਸੀ ਅਤੇ ਅੱਜ ਲਾਰੈਂਸ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਨੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਅਦਾਲਤ ਨੇ ਜਾਂਚ ਏਜੰਸੀ ਨੂੰ ਲਾਰੇਂਸ ਬਿਸ਼ਨੋਈ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਹਨ।

ਪ੍ਰਾਪਤ ਜਾਣਕਰੀ ਅਨੁਸਾਰ ਵਿਸ਼ਨੋਈ (Lawrence Bishnoi) ਖ਼ਿਲਾਫ਼ 2022 ਵਿੱਚ ਦਿੱਲੀ ਵਿੱਚ ਯੂਏਪੀਏ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਐਨ.ਆਈ.ਏ ਵੱਲੋਂ ਪੁੱਛਗਿੱਛ ਕੀਤੀ ਜਾਣੀ ਹੈ। ਸੋਮਵਾਰ ਨੂੰ ਕੇਂਦਰੀ ਜੇਲ੍ਹ ਪਹੁੰਚੀ ਐਨਆਈਏ ਦੀ ਟੀਮ ਗੈਂਗਸਟਰ ਬਿਸ਼ਨੋਈ ਨੂੰ ਜੇਲ੍ਹ ਅਧਿਕਾਰੀਆਂ ਨੂੰ ਪ੍ਰੋਡਕਸ਼ਨ ਵਾਰੰਟ ਦੇਣ ਅਤੇ ਸਾਰੀਆਂ ਜ਼ਰੂਰੀ ਕਾਗਜ਼ੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਦਿੱਲੀ ਲੈ ਗਈ। ਐਨਆਈਏ ਦੇ ਨਾਲ-ਨਾਲ ਪੰਜਾਬ ਪੁਲਿਸ ਦੀ ਟੀਮ ਵੀ ਵਿਸ਼ਨੋਈ ਨੂੰ ਛੱਡਣ ਲਈ ਦਿੱਲੀ ਗਈ। ਜਿਸ ਵਿੱਚ ਇੱਕ ਡੀਐਸਪੀ ਰੈਂਕ ਦਾ ਅਧਿਕਾਰੀ ਵੀ ਸ਼ਾਮਲ ਹੈ।

The post ਲਾਰੈਂਸ ਬਿਸ਼ਨੋਈ ਦੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ੀ, NIA ਨੂੰ ਮਿਲਿਆ 7 ਦਿਨਾਂ ਦਾ ਰਿਮਾਂਡ appeared first on TheUnmute.com - Punjabi News.

Tags:
  • bathinda-police
  • breaking-news
  • delhi
  • elhi
  • gangster-lawrence-bishnoi
  • latest-news
  • lawrence-bishnoi
  • news
  • nia
  • patiala-house-court
  • punjab-news
  • punjab-police
  • the-unmute-breaking-news
  • uapa
  • uapa-act

ਐੱਸ. ਜੈਸ਼ੰਕਰ ਨੂੰ ਮਿਲੇ ਰੂਸ ਦੇ ਡਿਪਟੀ PM, ਦੋਵੇਂ ਦੇਸ਼ਾਂ ਵਿਚਾਲੇ ਹੋ ਸਕਦੈ ਮੁਕਤ ਵਪਾਰ ਸਮਝੌਤਾ

Tuesday 18 April 2023 10:07 AM UTC+00 | Tags: breaking-news cm-denis-manturov denis-manturov india-rusia news russia russia-depty-pm russian-deputy-prime-minister s-jaishankar

ਚੰਡੀਗੜ੍ਹ, 18 ਅਪ੍ਰੈਲ 2023: ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ (S Jaishanka) ਨੇ ਅੱਜ ਦਿੱਲੀ ਵਿੱਚ ਰੂਸ (Russia) ਦੇ ਉਪ ਪ੍ਰਧਾਨ ਮੰਤਰੀ ਡੇਨਿਸ ਮਾਨਤੁਰੋਵ ਨਾਲ ਮੁਲਾਕਾਤ ਕੀਤੀ। ਡੇਨਿਸ ਮੰਤੁਰੋਵ ਸੋਮਵਾਰ ਨੂੰ ਭਾਰਤ ਦੌਰੇ ‘ਤੇ ਆਏ ਸਨ ਅਤੇ ਦੋ ਦਿਨਾਂ ‘ਚ ਜੈਸ਼ੰਕਰ ਅਤੇ ਮਾਨਤੁਰੋਵ ਵਿਚਾਲੇ ਇਹ ਦੂਜੀ ਮੁਲਾਕਾਤ ਹੈ। ਮਾਨਤੁਰੋਵ ਰੂਸ ਦੇ ਉਦਯੋਗ ਅਤੇ ਵਪਾਰ ਮੰਤਰੀ ਵੀ ਹਨ।

ਰੂਸ-ਭਾਰਤ ਵਪਾਰਕ ਸੰਵਾਦ ਨੂੰ ਸੰਬੋਧਿਤ ਕਰਦੇ ਹੋਏ ਮਾਨਤੁਰੋਵ ਨੇ ਕਿਹਾ ਕਿ ਦੋਵੇਂ ਦੇਸ਼ ਭਾਰਤ ਨਾਲ ਮੁਕਤ ਵਪਾਰ ਸਮਝੌਤਾ ਕਰਨ ਲਈ ਯੂਰੇਸ਼ੀਅਨ ਆਰਥਿਕ ਕਮਿਸ਼ਨ ਨਾਲ ਗੱਲਬਾਤ ਕਰ ਰਹੇ ਹਨ। ਰੂਸ ਵੀ ਭਾਰਤ ਨਾਲ ਵਪਾਰ ਵਧਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇੰਡੀਅਨ ਚੈਂਬਰ ਆਫ ਕਾਮਰਸ ਅਤੇ ਰਸ਼ੀਆ ਇੰਡੀਆ ਬਿਜ਼ਨਸ ਕੌਂਸਲ ਵੱਲੋਂ ਆਯੋਜਿਤ ਇਕ ਸਮਾਗਮ ‘ਚ ਮਾਨਤੁਰੋਵ ਨੇ ਕਿਹਾ ਕਿ ਅਸੀਂ ਦੋਵੇਂ ਦੇਸ਼ਾਂ ਵਿਚਾਲੇ ਦੁਵੱਲੇ ਸਮਝੌਤੇ ‘ਤੇ ਦਸਤਖਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਤਾਂ ਜੋ ਨਿਵੇਸ਼ਕਾਂ ਦੀ ਸੁਰੱਖਿਆ ਕੀਤੀ ਜਾ ਸਕੇ।

ਰੂਸ (Russia) ਦੇ ਉਪ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਰੂਸ ਹਵਾਈ ਸੰਪਰਕ ਵਧਾਉਣ ‘ਤੇ ਵੀ ਧਿਆਨ ਦੇ ਰਹੇ ਹਨ ਤਾਂ ਜੋ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਅਤੇ ਸੈਲਾਨੀਆਂ ਦੀ ਆਵਾਜਾਈ ਨੂੰ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਲੌਜਿਸਟਿਕਸ ਪ੍ਰਭਾਵਿਤ ਹੋਇਆ ਹੈ, ਨਾਲ ਹੀ ਪੱਛਮੀ ਦੇਸ਼ਾਂ ਵੱਲੋਂ ਰੂਸ ‘ਤੇ ਪਾਬੰਦੀਆਂ ਲਗਾਉਣ ਨਾਲ ਕਈ ਦੇਸ਼ਾਂ ‘ਚ ਮਹਿੰਗਾਈ ਵਧੀ ਹੈ। ਪਾਬੰਦੀਆਂ ਨੇ ਅੰਤਰਰਾਸ਼ਟਰੀ ਆਵਾਜਾਈ, ਕਾਰਗੋ ਅਤੇ ਵਿੱਤੀ ਲੈਣ-ਦੇਣ ਵਿੱਚ ਮੁਸ਼ਕਲਾਂ ਵਧਾ ਦਿੱਤੀਆਂ ਹਨ।

The post ਐੱਸ. ਜੈਸ਼ੰਕਰ ਨੂੰ ਮਿਲੇ ਰੂਸ ਦੇ ਡਿਪਟੀ PM, ਦੋਵੇਂ ਦੇਸ਼ਾਂ ਵਿਚਾਲੇ ਹੋ ਸਕਦੈ ਮੁਕਤ ਵਪਾਰ ਸਮਝੌਤਾ appeared first on TheUnmute.com - Punjabi News.

Tags:
  • breaking-news
  • cm-denis-manturov
  • denis-manturov
  • india-rusia
  • news
  • russia
  • russia-depty-pm
  • russian-deputy-prime-minister
  • s-jaishankar

ਹੁਣ ਉੱਤਰ ਪ੍ਰਦੇਸ਼ 'ਚ ਕੋਈ ਵੀ ਮਾਫੀਆ ਕਿਸੇ ਨੂੰ ਧਮਕਾ ਨਹੀਂ ਸਕਦਾ: CM ਯੋਗੀ ਆਦਿਤਿਆਨਾਥ

Tuesday 18 April 2023 10:20 AM UTC+00 | Tags: breaking breaking-news chief-minister-yogi-adityanath cm-yogi-adityanath india-news mafia news up-breaking up-police yogi-adityanath

ਚੰਡੀਗੜ੍ਹ, 18 ਅਪ੍ਰੈਲ 2023: ਮੁੱਖ ਮੰਤਰੀ ਯੋਗੀ ਆਦਿਤਿਆਨਾਥ (Yogi Adityanath) ਨੇ ਕਿਹਾ ਕਿ ਅਸੀਂ ਉੱਤਰ ਪ੍ਰਦੇਸ਼ ‘ਤੇ ਦੰਗਿਆਂ ਦੇ ਸੂਬੇ ਦਾ ਕਲੰਕ ਹਟਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ 2017 ਤੋਂ ਪਹਿਲਾਂ ਯੂਪੀ ਦੰਗਿਆਂ ਲਈ ਜਾਣਿਆ ਜਾਂਦਾ ਸੀ। ਹਰ ਦੂਜੇ ਦਿਨ ਹੰਗਾਮਾ ਹੁੰਦਾ ਸੀ। 2012 ਤੋਂ 2017 ਦਰਮਿਆਨ 700 ਤੋਂ ਵੱਧ ਦੰਗੇ ਹੋਏ। 2017 ਤੋਂ ਬਾਅਦ ਦੰਗੇ ਹੋਣ ਦੀ ਕੋਈ ਨੌਬਤ ਨਹੀਂ ਆਈ ।

ਅੱਜ ਯੂਪੀ ਦੇ ਕਿਸੇ ਜ਼ਿਲ੍ਹੇ ਦੇ ਨਾਂ ਤੋਂ ਡਰਨ ਦੀ ਲੋੜ ਨਹੀਂ ਹੈ। ਜੋ ਲੋਕ ਯੂਪੀ ਦੀ ਪਹਿਚਾਣ ਲਈ ਮੁਸੀਬਤ ਵਿੱਚ ਸਨ, ਅੱਜ ਉਹ ਖੁਦ ਮੁਸੀਬਤ ਵਿੱਚ ਹਨ। ਅੱਜ ਕੋਈ ਵੀ ਅਪਰਾਧੀ ਵਪਾਰੀ ਨੂੰ ਧਮਕੀ ਨਹੀਂ ਦੇ ਸਕਦਾ। ਉੱਤਰ ਪ੍ਰਦੇਸ਼ ਸਰਕਾਰ ਤੁਹਾਡੇ ਸਾਰੇ ਨਿਵੇਸ਼ਕਾਂ ਦੀ ਪੂੰਜੀ ਨੂੰ ਸੁਰੱਖਿਅਤ ਰੱਖਣ ਦੇ ਸਮਰੱਥ ਹੈ।

ਅੱਜ ਮੁੱਖ ਮੰਤਰੀ ਯੋਗੀ ਆਦਿਤਿਆਨਾਥ (Yogi Adityanath) ਨੇ ਪ੍ਰਧਾਨ ਮੰਤਰੀ ਮੈਗਾ ਇੰਟੀਗ੍ਰੇਟਿਡ ਟੈਕਸਟਾਈਲ ਐਂਡ ਅਪਰੈਲ (ਪੀਐਮ ਮਿੱਤਰ) ਯੋਜਨਾ ਦੇ ਤਹਿਤ ਲਖਨਊ-ਹਰਦੋਈ ਵਿੱਚ ਇੱਕ ਹਜ਼ਾਰ ਏਕੜ ਦੇ ਟੈਕਸਟਾਈਲ ਪਾਰਕ ਦੀ ਸਥਾਪਨਾ ਦੇ ਸਬੰਧ ਵਿੱਚ ਲੋਕ ਭਵਨ ਵਿੱਚ ਆਯੋਜਿਤ ਸਹਿਮਤੀ ਪੱਤਰ ਦੇ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਕੇਂਦਰੀ ਵਣਜ, ਉਦਯੋਗ ਅਤੇ ਕੱਪੜਾ ਮੰਤਰੀ ਪਿਊਸ਼ ਗੋਇਲ ਅਤੇ ਕੇਂਦਰੀ ਕੱਪੜਾ ਰਾਜ ਮੰਤਰੀ ਵਿਕਰਮ ਜਰਦੋਸ਼ ਮੌਜੂਦ ਸਨ।

ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸੀਐਮ ਯੋਗੀ ਨੇ ਕਿਹਾ ਕਿ ਪਹਿਲਾਂ ਕਿਹਾ ਜਾਂਦਾ ਸੀ ਕਿ ਉੱਤਰ ਪ੍ਰਦੇਸ਼ ਉਥੋਂ ਸ਼ੁਰੂ ਹੁੰਦਾ ਹੈ ਜਿੱਥੋਂ ਹਨੇਰਾ ਸ਼ੁਰੂ ਹੁੰਦਾ ਹੈ। 75 ਵਿੱਚੋਂ 71 ਜ਼ਿਲ੍ਹੇ ਹਨੇਰੇ ਵਿੱਚ ਸਨ। ਅੱਜ ਇਹ ਦੂਰ ਹੋ ਗਿਆ ਹੈ। ਅੱਜ ਯੂਪੀ ਦੇ ਪਿੰਡਾਂ ਵਿੱਚ ਸਟਰੀਟ ਲਾਈਟਾਂ ਜਗ ਰਹੀਆਂ ਹਨ।

The post ਹੁਣ ਉੱਤਰ ਪ੍ਰਦੇਸ਼ ‘ਚ ਕੋਈ ਵੀ ਮਾਫੀਆ ਕਿਸੇ ਨੂੰ ਧਮਕਾ ਨਹੀਂ ਸਕਦਾ: CM ਯੋਗੀ ਆਦਿਤਿਆਨਾਥ appeared first on TheUnmute.com - Punjabi News.

Tags:
  • breaking
  • breaking-news
  • chief-minister-yogi-adityanath
  • cm-yogi-adityanath
  • india-news
  • mafia
  • news
  • up-breaking
  • up-police
  • yogi-adityanath

ਮੋਹਾਲੀ, 18 ਅਪ੍ਰੈਲ 2023: ਯਾਦਵਿੰਦਰਾ ਪਬਲਿਕ ਸਕੂਲ ਮੋਹਾਲੀ ਨੇ ਇੱਥੇ ਵਾਈਪੀਐਸ, ਮੋਹਾਲੀ ਕ੍ਰਿਕਟ ਗਰਾਊਂਡ ਵਿੱਚ ਕਰਵਾਏ ਗਏ 5ਵੇਂ ਅੰਡਰ-15 ਅਮਨਜੀਤ ਮੈਮੋਰੀਅਲ ਇੰਟਰ ਸਕੂਲ ਟੀ-20 ਕਿ੍ਰਕਟ ਟੂਰਨਾਮੈਂਟ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ। ਇੱਕ ਅਹਿਮ ਤੇ ਫੈਸਲਾਕੁੰਨ ਮੈਚ ਵਿੱਚ, ਵਾਈ.ਪੀ.ਐਸ. ਮੁਹਾਲੀ ਨੇ ਪਹਿਲਾਂ ਬੱਲੇਬਾਜੀ ਕਰਦੇ ਹੋਏ 20 ਓਵਰਾਂ ਵਿੱਚ 146/4 ਦੌੜਾਂ ਬਣਾਈਆਂ ਜਿਸ ਵਿੱਚ ਹਰਜਗਤੇਸ਼ਵਰ ਖਹਿਰਾ ਦੀਆਂ ਮਹਿਜ਼ 55 ਗੇਂਦਾਂ ਵਿੱਚ 8 ਕਲਾਸੀਕਲ ਚੌਕਿਆਂ ਦੀ ਮਦਦ ਨਾਲ ਅਜੇਤੂ ਰਹਿੰਦਿਆਂ 64 ਦੌੜਾਂ ਵਾਲੀ ਸ਼ਾਨਦਾਰ ਪਾਰੀ ਸ਼ਾਮਲ ਹੈ। ਇਸ ਪਾਰੀ ਨੇ ਹਰਜਗਤੇਸ਼ਵਰ ਨੂੰ ਕਲਾਸੀਕਲ ਬੱਲੇਬਾਜ਼ਾਂ ਦੀ ਕਤਾਰ ਵਿੱਚ ਲਿਆ ਖੜਾ ਕੀਤਾ ਹੈ।

ਹੋਰ ਮਹੱਤਵਪੂਰਨ ਯੋਗਦਾਨ ਪਾਉਣ ਵਾਲਿਆਂ ਵਿੱਚ ਅਯਾਨ ਸ੍ਰੀਵਾਸਤਵ ਨੇ 21 ਅਤੇ ਆਦੇਸ਼ਵਰ ਸਿੱਧੂ ਨੇ ਕੀਮਤੀ 24 ਦੌੜਾਂ ਬਣਾਈਆਂ। ਵਿਰੋਧੀ ਟੀਮ ਵੱਲੋਂ ਦਿੱਤੇ ਟੀਚੇ ਦਾ ਪਿੱਛਾ ਕਰਦਿਆਂ ਲਰਨਿੰਗ ਪਾਥਸ ਸਕੂਲ ਦੀ ਟੀਮ ਨਿਰਧਾਰਤ 20 ਓਵਰਾਂ ਵਿੱਚ ਮਹਿਜ਼ 93/5 ਦੌੜਾਂ ਹੀ ਬਣਾ ਸਕੀ। ਵਾਈਪੀਐਸ ਮੁਹਾਲੀ ਦੇ ਆਦੇਸ਼ਵਰ ਸਿੰਘ ਸਿੱਧੂ ਨੇ 3 ਵਿਕਟਾਂ ਲਈਆਂ ਅਤੇ ਫਾਈਨਲ ਵਿੱਚ ਮੈਨ ਆਫ ਦਾ ਮੈਚ ਚੁਣਿਆ ਗਿਆ।

ਇਸ ਮੌਕੇ ਮੁੱਖ ਮਹਿਮਾਨ ਮੇਜਰ ਜਨਰਲ ਟੀ.ਪੀ.ਐਸ. ਵੜੈਚ, ਡਾਇਰੈਕਟਰ ਵਾਈਪੀਐਸ, ਮੋਹਾਲੀ ਨੇ ਜੇਤੂਆਂ ਨੂੰ ਟਰਾਫੀਆਂ ਵੰਡੀਆਂ। ਜ਼ਿਕਰਯੋਗ ਹੈ ਕਿ ਇਹ ਟੂਰਨਾਮੈਂਟ ਵਾਈਪੀਐਸ ਮੁਹਾਲੀ ਦੇ ਇੱਕ ਪੁਰਾਣੇ ਵਿਦਿਆਰਥੀ ਸਵਰਗੀ ਅਮਨਜੀਤ ਸਿੰਘ ਦੀ ਯਾਦ ਵਿੱਚ ਕਰਵਾਇਆ ਗਿਆ ਸੀ, ਜਿਸ ਦੇ ਮਾਪੇ ਮਨਜੀਤ ਸਿੰਘ ਅਤੇ ਸ੍ਰੀਮਤੀ ਸਤਵਿੰਦਰ ਕੌਰ ਫਾਈਨਲ ਮੈਚ ਦੌਰਾਨ ਵਿਸ਼ੇਸ਼ ਮਹਿਮਾਨ ਸਨ।

ਹਰਜਗਤੇਸ਼ਵਰ ਸਿੰਘ ਖਹਿਰਾ ਨੂੰ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਐਲਾਨਿਆ ਗਿਆ, ਜਿਸ ਨੇ 4 ਪਾਰੀਆਂ ਵਿੱਚ 107.79 ਦੀ ਸਟ੍ਰਾਈਕ ਰੇਟ ਨਾਲ 83 ਦੀ ਔਸਤ ਨਾਲ 166 ਦੌੜਾਂ ਬਣਾਈਆਂ। ਇਸ ਆਲ ਰਾਊਂਡਰ ਨੇ 3 ਸਟੰਪਿੰਗਾਂ ਦੇ ਨਾਲ ਵਿਕਟਾਂ ਦੇ ਪਿੱਛੇ ਵੀ ਸ਼ਾਨਦਾਰ ਯੋਗਦਾਨ ਦਿੱਤਾ ਅਤੇ ਇਸ ਤਰਾਂ ਉਸ ਨੂੰ ਟੂਰਨਾਮੈਂਟ ਦਾ ਸਰਵੋਤਮ ਵਿਕਟਕੀਪਰ ਵੀ ਚੁਣਿਆ ਗਿਆ।

YPS Mohali

ਵਾਈਪੀਐਸ ਦੇ ਖੱਬੇ ਹੱਥ ਦੇ ਆਰਥੋਡਾਕਸ ਸਮਯਨ ਖੰਡੂਜਾ ਜਿਸ ਨੇ 5 ਮੈਚਾਂ ਵਿੱਚ 12 ਵਿਕਟਾਂ ਲਈਆਂ, ਨੂੰ ਟੂਰਨਾਮੈਂਟ ਦਾ ਸਰਵੋਤਮ ਗੇਂਦਬਾਜ ਦਾ ਪੁਰਸਕਾਰ ਜਿੱਤਿਆ। ਸੌਪਿਨਸ ਸਕੂਲ ਵਿਰੁੱਧ ਸੈਮੀਫਾਈਨਲ ਵਿੱਚ ਨਾਬਾਦ 95 ਦੌੜਾਂ ਬਣਾਉਣ ਵਾਲੇ ਅਨਹਦ ਸਿੰਘ ਨੂੰ ਟੂਰਨਾਮੈਂਟ ਦਾ ਸਰਵੋਤਮ ਬੱਲੇਬਾਜ ਐਲਾਨਿਆ ਗਿਆ। ਐਲਪੀਐਸ, ਮੋਹਾਲੀ ਦਾ ਅਯਾਨ ਰਾਣਾ ਆਪਣੇ ਸਮੁੱਚੇ ਪ੍ਰਦਰਸ਼ਨ ਕਰਕੇ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਬਣਿਆ।

ਇਸ ਤੋਂ ਪਹਿਲਾਂ ਪਹਿਲੇ ਸੈਮੀਫਾਈਨਲ ਵਿੱਚ ਵਾਈਪੀਐਸ ਮੁਹਾਲੀ ਨੇ ਸੌਫਿਨਜ ਚੰਡੀਗੜ ਨੂੰ 64 ਦੌੜਾਂ ਨਾਲ ਹਰਾਇਆ ਅਤੇ ਲਰਨਿੰਗ ਪਾਥ ਸਕੂਲ ਮੁਹਾਲੀ ਨੇ ਵਿਵੇਕ ਹਾਈ ਸਕੂਲ ਚੰਡੀਗੜ ਨੂੰ ਫਸਵੇਂ ਮੈਚ ਵਿੱਚ ਸਿਰਫ 2 ਦੌੜਾਂ ਨਾਲ ਹਰਾਇਆ।

ਟੂਰਨਾਮੈਂਟ ਵਿੱਚ ਅੱਠ ਟੀਮਾਂ ਨੇ ਭਾਗ ਲਿਆ ਜਿਸ ਵਿੱਚ ਵਾਈਪੀਐਸ ਮੋਹਾਲੀ ਬਲੂ, ਸੌਫਿਨਸ ਸਕੂਲ ਚੰਡੀਗੜ, ਸੇਂਟ ਸਟੀਫਨਜ ਚੰਡੀਗੜ, ਵਿਵੇਕ ਹਾਈ ਸਕੂਲ ਚੰਡੀਗੜ, ਲਰਨਿੰਗ ਪਾਥ ਸਕੂਲ ਮੋਹਾਲੀ , ਏਕੀਆਈਪੀਐਸ ਚੰਡੀਗੜ, ਸੇਂਟ ਸੋਲਜਰ ਚੰਡੀਗੜ ਅਤੇ ਵਾਈਪੀਐਸ ਮੁਹਾਲੀ ਯੈਲੋ ਸ਼ਾਮਲ ਹਨ। ਟੂਰਨਾਮੈਂਟ ਦੀਆਂ ਟੀਮਾਂ ਨੂੰ ਪੂਲ ਏ ਵਿੱਚ 4 ਟੀਮਾਂ ਅਤੇ ਪੂਲ ਬੀ ਵਿੱਚ 4 ਟੀਮਾਂ ਦੇ ਨਾਲ ਦੋ ਪੂਲ ਵਿੱਚ ਵੰਡਿਆ ਗਿਆ ਸੀ। ਹਰੇਕ ਟੀਮ ਨੇ ਸੈਮੀਫਾਈਨਲ ਅਤੇ ਫਾਈਨਲ ਤੋਂ ਇਲਾਵਾ ਘੱਟੋ-ਘੱਟ 3 ਲੀਗ ਮੈਚ ਖੇਡੇ।

ਮੁੱਖ ਅੰਸ਼

ਪਲੇਅਰ ਆਫ ਦਾ ਟੂਰਨਾਮੈਂਟ: ਹਰਜਗਤੇਸ਼ਵਰ ਸਿੰਘ ਖਹਿਰਾ।

ਟੂਰਨਾਮੈਂਟ ਦਾ ਸਰਵੋਤਮ ਗੇਂਦਬਾਜ: ਸਮਯਨ ਖੰਡੂਜਾ।

ਸਰਵੋਤਮ ਵਿਕਟਕੀਪਰ– ਹਰਜਗਤੇਸ਼ਵਰ ਸਿੰਘ ਖਹਿਰਾ।

ਸਰਵੋਤਮ ਬੱਲੇਬਾਜ: ਅਨਹਦ ਸਿੰਘ।

ਸਭ ਤੋਂ ਵੱਡੀ ਵਾਈ.ਪੀ.ਐੱਸ. ਮੋਹਾਲੀ।

ਐਲ.ਪੀ.ਐਸ., ਮੋਹਾਲੀ ਦਾ ਮੋਸਟ ਪ੍ਰੋਮੈਸਿੰਗ ਖਿਡਾਰੀ ਅਯਾਨ ਰਾਣਾ |

The post ਹਰਜਗਤੇਸ਼ਵਰ ਖਹਿਰਾ ਦੀਆਂ 64 ਦੌੜਾਂ ਦੀ ਸ਼ਾਨਦਾਰ ਪਾਰੀ ਸਦਕਾ ਵਾਈ.ਪੀ.ਐਸ. ਨੇ ਐਲ.ਪੀ.ਐਸ. ਮੋਹਾਲੀ ਨੂੰ ਫਾਈਨਲ ‘ਚ 53 ਦੌੜਾਂ ਨਾਲ ਪਛਾੜਿਆ appeared first on TheUnmute.com - Punjabi News.

Tags:
  • breaking-news
  • cricket-news
  • harjagateswar-khaira
  • mohali
  • news
  • yps-mohali

ਨਰਮੇ ਦੇ ਬੀਜਾਂ ਤੇ 33 ਫੀਸਦੀ ਸਬਸਿਡੀ ਦੇਣ ਦੀ ਯੋਜਨਾ ਕਿਸਾਨਾਂ ਲਈ ਲਾਹੇਵੰਦ: ਨਰਿੰਦਰ ਪਾਲ ਸਿੰਘ ਸਵਨਾ

Tuesday 18 April 2023 10:36 AM UTC+00 | Tags: aam-aadmi-party bhagwant-mann breaking-news cm-bhagwant-mann cottan-seeds cotton cotton-crop fazilka kuldeep-singh-dhaliwal latest-news mla-narinder-pal-singh-sawna news punjab-farmers the-unmute-breaking-news

ਫਾਜ਼ਿਲਕਾ, 18 ਅਪ੍ਰੈਲ 2023: ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ (Narinder Pal Singh Sawna) ਨੇ ਆਖਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਰਮੇ (Cotton) ਦੇ ਬੀਜਾਂ ਤੇ 33 ਫੀਸਦੀ ਸਬਸਿਡੀ ਦੇਣ ਦੀ ਯੋਜਨਾ ਕਿਸਾਨਾਂ ਲਈ ਲਾਭਕਾਰੀ ਸਿੱਧ ਹੋਵੇਗੀ ਉਥੇ ਹੀ ਇਸ ਨਾਲ ਨਰਮੇ ਹੇਠ ਰਕਬਾ ਵੀ ਵਧੇਗਾ।

ਵਿਧਾਇਕ ਨੇ ਕਿਹਾ ਕਿ ਇਸ ਨਾਲ ਝੋਨੇ ਹੇਠੋਂ ਰਕਬਾ ਵੀ ਘਟਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਨਰਮੇ ਦੇ ਬੀਟੀ ਬੀਜ ਬਹੁਤ ਮਹਿੰਗੇ ਸਨ ਇਸ ਲਈ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਇਹ ਸਬਸਿਡੀ ਕਿਸਾਨਾਂ ਲਈ ਇਕ ਵੱਡੀ ਰਾਹਤ ਸਿੱਧ ਹੋਵੇਗੀ। ਵਿਧਾਇਕ ਨੇ ਕਿਹਾ ਕਿ ਸਰਕਾਰ ਵੱਲੋਂ ਬੀਜ ਤੇ ਸਬਸਿਡੀ ਪੂਰੇ ਪਾਰਦਰਸ਼ੀ ਤਰੀਕੇ ਨਾਲ ਦਿੱਤੀ ਜਾਵੇਗੀ ਅਤੇ ਇਸ ਲਈ ਕਿਸਾਨ ਖੇਤੀਬਾੜੀ ਵਿਭਾਗ ਦੇ ਪੋਰਟਲ https://agrimachinerypb.com/ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਨੇ ਕਿਸਾਨਾਂ ਨੂੰ ਨਰਮੇ (Cotton) ਹੇਠ ਰਕਬਾ ਵਧਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਨਰਮੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਵੱਧ ਤੋਂ ਵੱਧ ਤਕਨੀਕੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਲਈ ਵਿਭਾਗ ਵੱਲੋਂ ਕਿਸਾਨ ਮਿੱਤਰਾਂ ਦੀ ਭਰਤੀ ਵੀ ਕੀਤੀ ਗਈ ਹੈ ਜ਼ੋ ਕਿ ਪਿੰਡ ਪਿੰਡ ਕਿਸਾਨਾਂ ਨੂੰ ਨਰਮੇ ਦੇ ਸੁਧਰੇ ਕਾਸਤਕਾਰੀ ਢੰਗਾਂ ਦੀ ਜਾਣਕਾਰੀ ਮੁਹਈਆ ਕਰਵਾਉਣਗੇ।

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ (Narinder Pal Singh Sawna) ਨੇ ਇਹ ਵੀ ਦੱਸਿਆ ਕਿ ਇਸਟਰਨਲ ਕੈਨਾਲ ਸਿਸਟਮ ਵਿਚੋਂ ਨਿਕਲਦੀਆਂ ਫਾਜਿ਼ਲਕਾ ਦੀਆਂ ਨਹਿਰਾਂ ਵਿਚ ਕਿਸਾਨਾਂ ਨੂੰ ਨਰਮੇ ਦੀ ਬਿਜਾਈ ਲਈ ਪਾਣੀ ਦੀ ਨਿਯਮਤ ਸਪਲਾਈ ਮਿਲੇਗੀ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

The post ਨਰਮੇ ਦੇ ਬੀਜਾਂ ਤੇ 33 ਫੀਸਦੀ ਸਬਸਿਡੀ ਦੇਣ ਦੀ ਯੋਜਨਾ ਕਿਸਾਨਾਂ ਲਈ ਲਾਹੇਵੰਦ: ਨਰਿੰਦਰ ਪਾਲ ਸਿੰਘ ਸਵਨਾ appeared first on TheUnmute.com - Punjabi News.

Tags:
  • aam-aadmi-party
  • bhagwant-mann
  • breaking-news
  • cm-bhagwant-mann
  • cottan-seeds
  • cotton
  • cotton-crop
  • fazilka
  • kuldeep-singh-dhaliwal
  • latest-news
  • mla-narinder-pal-singh-sawna
  • news
  • punjab-farmers
  • the-unmute-breaking-news

ਜਲੰਧਰ ਜ਼ਿਮਨੀ ਚੋਣ: ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਸੁੱਖੀ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

Tuesday 18 April 2023 10:47 AM UTC+00 | Tags: breaking-news jalandhar jalandhar-lok-sabha jalandhar-lok-sabha-by-election jalandhar-lok-sabha-bypoll news punjab-government punjab-politics shiromani-akali-dal-bsp sukhwinder-sukhi the-unmute-breaking-news

ਜਲੰਧਰ , 18 ਅਪ੍ਰੈਲ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਸੁੱਖੀ (Sukhwinder Sukhi) ਨੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ, ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸੀਨੀਅਰ ਆਗੂ ਮੌਜੂਦ ਰਹੇ | ਜਿਕਰਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵਲੋਂ ਸੁਸ਼ੀਲ ਕੁਮਾਰ ਰਿੰਕੂ, ਭਾਜਪਾ ਵਲੋਂ ਇੰਦਰ ਇਕਬਾਲ ਸਿੰਘ ਅਟਵਾਲ ਅਤੇ ਕਾਂਗਰਸ ਵਲੋਂ ਕਰਮਜੀਤ ਕੌਰ ਚੌਧਰੀ ਮੈਦਾਨ ਵਿੱਚ ਹਨ |

The post ਜਲੰਧਰ ਜ਼ਿਮਨੀ ਚੋਣ: ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਸੁੱਖੀ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ appeared first on TheUnmute.com - Punjabi News.

Tags:
  • breaking-news
  • jalandhar
  • jalandhar-lok-sabha
  • jalandhar-lok-sabha-by-election
  • jalandhar-lok-sabha-bypoll
  • news
  • punjab-government
  • punjab-politics
  • shiromani-akali-dal-bsp
  • sukhwinder-sukhi
  • the-unmute-breaking-news

ਅੰਮ੍ਰਿਤਸਰ 'ਚ ਕਿਸਾਨਾਂ ਨੇ 4 ਘੰਟੇ ਲਈ ਰੋਕੀਆਂ ਰੇਲਾਂ, ਯਾਤਰੀ ਹੋਏ ਖੱਜਲ-ਖੁਆਰ

Tuesday 18 April 2023 11:01 AM UTC+00 | Tags: aam-aadmi-party breaking-news farmers latest-news news punjab punjab-farmers-protest samyukt-kisan-morcha the-unmute-breaking-news the-unmute-punjab

ਅੰਮ੍ਰਿਤਸਰ, 18 ਅਪ੍ਰੈਲ 2023: ਦਿੱਲੀ ਵਿਖੇ ਚੱਲੇ ਕਿਸਾਨੀ ਅੰਦੋਲਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ, ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਵੱਖ-ਵੱਖ ਕਿਸਾਨ (farmers) ਜਥੇਬੰਦੀਆਂ ਵੱਲੋਂ ਸੂਬੇ ਦੇ ਵੱਖ-ਵੱਖ ਥਾਵਾਂ ‘ਤੇ ਰੇਲਾਂ ਰੋਕ ਦੇ ਕੇਂਦਰ ਸਰਕਾਰ ਖ਼ਿਲਾਫ਼ ਰੋਸ-ਪ੍ਰਦਰਸ਼ਨ ਕੀਤਾ ਗਿਆ |

ਇਸ ਰੋਸ਼ ਪ੍ਰਦਰਸ਼ਨ ਕੇਂਦਰ ਸਰਕਾਰ ਵੱਲੋਂ ਲਗਾਏ ਗਏ ਵੈਲਿਊ ਕੱਟ ਦੇ ਖ਼ਿਲਾਫ਼ ਕੀਤਾ ਜਾ ਰਿਹਾ ਹੈ | ਜਿਸ ਦੇ ਚੱਲਦਿਆਂ ਅੱਜ 12 ਵਜੇ ਤੋਂ 4 ਵਜੇ ਤੱਕ ਕਿਸਾਨਾਂ (farmers) ਵੱਲੋਂ ਰੇਲਾਂ ਰੋਕੀਆਂ ਗਈਆਂ | ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਨੇ ਕਣਕ ਦੀ ਖ਼ਰਾਬ ਦਾਣੇ ਤੇ 5 ਰੁਪਏ ਤੋਂ ਲੈ ਕੇ 32 ਰੁਪਏ ਤੱਕ ਵੈਲਿਊ ਕੱਟ ਲਾਇਆ ਹੈ, ਇਸ ਦੇ ਚੱਲਦਿਆਂ ਕਿਸਾਨਾਂ ਵੱਲੋਂ ਅੰਮ੍ਰਿਤਸਰ 16 ਥਾਵਾਂ ਚ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ ਹੈ | ਕਿਸਾਨਾਂ ਦੇ ਇਸ ਰੋਸ ਪ੍ਰਦਰਸ਼ਨ ਕਾਰਨ ਯਾਤਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |

farmers

ਦੱਸ ਦਈਏ ਕਿ ਕਿਸਾਨਾਂ ਨੇ ਕੇਂਦਰ ਖ਼ਿਲਾਫ਼ ਯੋਗ ਮੁਆਵਜ਼ਾ ਨਾ ਦੇਣ ਦੇ ਇਲਜ਼ਾਮ ਲਗਾਏ ਹਨ ਕਿਸਾਨਾਂ ਨੇ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ ਜੇਕਰ ਫ਼ਸਲ 100 ਫ਼ੀਸਦੀ ਖ਼ਰਾਬ ਹੈ ਤਾਂ 50 ਹਜ਼ਾਰ ਰੁਪਏ ਤੇ 50 ਫ਼ੀਸਦੀ ਖ਼ਰਾਬ ਹੋਈ ਫ਼ਸਲ ਦੇ 25 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ |

The post ਅੰਮ੍ਰਿਤਸਰ ‘ਚ ਕਿਸਾਨਾਂ ਨੇ 4 ਘੰਟੇ ਲਈ ਰੋਕੀਆਂ ਰੇਲਾਂ, ਯਾਤਰੀ ਹੋਏ ਖੱਜਲ-ਖੁਆਰ appeared first on TheUnmute.com - Punjabi News.

Tags:
  • aam-aadmi-party
  • breaking-news
  • farmers
  • latest-news
  • news
  • punjab
  • punjab-farmers-protest
  • samyukt-kisan-morcha
  • the-unmute-breaking-news
  • the-unmute-punjab

ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ 11 ਦੋਸ਼ੀਆਂ ਦੀ ਰਿਹਾਈ ਵਿਰੁੱਧ ਪਟੀਸ਼ਨ 'ਤੇ 2 ਮਈ ਨੂੰ ਕਰੇਗੀ ਸੁਣਵਾਈ

Tuesday 18 April 2023 11:28 AM UTC+00 | Tags: 2002-godhra-riots. bilkis-bano bilkis-bano-case bilkis-bano-gang-rape-case bilquis-bano bilquis-bano-case breaking-news godhra-riots gujarat-government gujarat-news he-supreme-court hindi-latest-enws india-news kapil-sibal news supreme-court the-supreme-court the-unmute-breaking-news the-unmute-news the-unmute-punjabi-news

ਚੰਡੀਗੜ੍ਹ, 18 ਅਪ੍ਰੈਲ 2023: ਸੁਪਰੀਮ ਕੋਰਟ ਬਿਲਕਿਸ ਬਾਨੋ ਕੇਸ (Bilkis Bano) ਦੇ ਦੋਸ਼ੀਆਂ ਦੀ ਰਿਹਾਈ ਵਿਰੁੱਧ ਪਟੀਸ਼ਨ ‘ਤੇ 2 ਮਈ ਨੂੰ ਸੁਣਵਾਈ ਕਰੇਗੀ। ਕੇਂਦਰ ਅਤੇ ਗੁਜਰਾਤ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ । ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਬਿਲਕਿਸ ਮਾਮਲੇ ‘ਚ ਕੈਦ ਦੌਰਾਨ ਦੋਸ਼ੀਆਂ ਨੂੰ ਰਿਹਾਅ ਕਰਨ ‘ਤੇ ਸਵਾਲ ਚੁੱਕਿਆ ਹੈ ।

ਇਸਦੇ ਨਾਲ ਹੀ ਕਿਹਾ ਕਿ ਅਪਰਾਧ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੂੰ ਇਸ ‘ਤੇ ਵਿਚਾਰ ਕਰਨਾ ਚਾਹੀਦਾ ਸੀ। ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ 2 ਮਈ ਨੂੰ ਅੰਤਿਮ ਨਿਪਟਾਰੇ ਲਈ ਸੂਚੀਬੱਧ ਕੀਤਾ ਹੈ।

ਜਿਕਰਯੋਗ ਹੈ ਕਿ ਪੀੜਤਾ ਬਿਲਕਿਸ ਬਾਨੋ (Bilkis Bano) ਤੋਂ ਇਲਾਵਾ ਸਮਾਜਿਕ ਕਾਰਕੁਨ ਸੁਭਾਸ਼ਿਨੀ ਅਲੀ ਅਤੇ ਟੀਐਮਸੀ ਨੇਤਾ ਮਹੂਆ ਮੋਇਤਰਾ ਨੇ ਮਾਮਲੇ ਦੇ 11 ਦੋਸ਼ੀਆਂ ਨੂੰ ਰਿਹਾਅ ਕਰਨ ਦੇ ਗੁਜਰਾਤ ਸਰਕਾਰ ਦੇ ਆਦੇਸ਼ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਬਿਲਕਿਸ ਬਾਨੋ ਨੇ ਪਿਛਲੇ ਸਾਲ 30 ਨਵੰਬਰ ਨੂੰ ਸੂਬਾ ਸਰਕਾਰ ਵੱਲੋਂ ਉਮਰ ਕੈਦ ਵਿੱਚੋਂ 11 ਜਣਿਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

The post ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ 11 ਦੋਸ਼ੀਆਂ ਦੀ ਰਿਹਾਈ ਵਿਰੁੱਧ ਪਟੀਸ਼ਨ ‘ਤੇ 2 ਮਈ ਨੂੰ ਕਰੇਗੀ ਸੁਣਵਾਈ appeared first on TheUnmute.com - Punjabi News.

Tags:
  • 2002-godhra-riots.
  • bilkis-bano
  • bilkis-bano-case
  • bilkis-bano-gang-rape-case
  • bilquis-bano
  • bilquis-bano-case
  • breaking-news
  • godhra-riots
  • gujarat-government
  • gujarat-news
  • he-supreme-court
  • hindi-latest-enws
  • india-news
  • kapil-sibal
  • news
  • supreme-court
  • the-supreme-court
  • the-unmute-breaking-news
  • the-unmute-news
  • the-unmute-punjabi-news

ਵਿਸ਼ੇਸ਼ ਲੋੜਾਂ ਵਾਲੇ (ਐਮ.ਆਰ.) ਬੱਚੇ ਵੀ ਸਾਡੇ ਸਮਾਜ ਦਾ ਅਹਿਮ ਅੰਗ ਸਰਕਾਰ ਉਨ੍ਹਾਂ ਦੀ ਭਲਾਈ ਲਈ ਵਚਨਬੱਧ :ਡਾ. ਬਲਜੀਤ ਕੌਰ

Tuesday 18 April 2023 11:34 AM UTC+00 | Tags: aam-aadmi-party breaking-news children-mr cm-bhagwant-mann dr-baljit-kaur news the-unmute-latest-news the-unmute-punjab the-unmute-punjabi-news

ਪਟਿਆਲਾ, 18 ਅਪ੍ਰੈਲ 2023: ‘ਵਿਸ਼ੇਸ਼ ਲੋੜਾਂ ਵਾਲੇ (ਐਮ.ਆਰ.) ਬੱਚੇ ਵੀ ਸਾਡੇ ਸਮਾਜ ਦਾ ਅਹਿਮ ਅੰਗ ਹਨ ਅਤੇ ਪੰਜਾਬ ਸਰਕਾਰ ਇਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।’ ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਇੱਥੇ ਨਵਜੀਵਨੀ ਸਕੂਲ ਆਫ਼ ਸਪੈਸ਼ਲ ਐਜੂਕੇਸ਼ਨ, ਸੂਲਰ ਦਾ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਦੇ ਨਾਲ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਅਤੇ ਸਕੂਲ ਦੇ ਸਕੱਤਰ ਸਰਬਜੀਤ ਕੌਰ ਸੰਧੂ ਵੀ ਮੌਜੂਦ ਸਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਨਵਜੀਵਨੀ ਸਕੂਲ ਦੇ ਮਾਡਲ ਨੂੰ ਸਰਕਾਰ ਪੱਧਰ ‘ਤੇ ਵੀ ਲਾਗੂ ਕਰਨ ਲਈ ਉਨ੍ਹਾਂ ਨੇ ਪਟਿਆਲਾ ‘ਚ ਅਜਿਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਿੱਖਿਅਤ ਕਰਕੇ ਸਮਾਜ ਦੀ ਮੁੱਖ ਧਾਰਾ ‘ਚ ਲਿਆਉਣ ਵਾਲੇ ਇਸ ਸਕੂਲ ਦਾ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਲਈ ਸਮਾਜ ਦੇ ਹਰ ਵਰਗ ਨੂੰ ਨਾਲ ਲੈਕੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਪੈਸ਼ਲ ਬੱਚਿਆਂ ਦੇ ਬਾਕੀ ਸਕੂਲਾਂ ਦੀ ਬਿਹਤਰੀ ਲਈ ਨਵਜੀਵਨੀ ਸਕੂਲ ਪ੍ਰਬੰਧਕਾਂ ਦੀਆਂ ਸੇਵਾਵਾਂ ਵੀ ਜਰੂਰ ਲਈਆਂ ਜਾਣਗੀਆਂ।

ਨਵਜੀਵਨੀ ਸਕੂਲ ਦੇ ਨਾਲ ਲੰਮੇ ਅਰਸੇ ਤੋਂ ਜੁੜੇ ਹੋਏ ਬਲਤੇਜ ਪੰਨੂ ਤੇ ਸਕੂਲ ਦੇ ਸਕੱਤਰ ਸਰਬਜੀਤ ਕੌਰ ਨੇ ਡਾ. ਬਲਜੀਤ ਕੌਰ (Dr. Baljit Kaur) ਨੂੰ ਦੱਸਿਆ ਕਿ ਇਹ ਸਕੂਲ 1981 ਤੋਂ ਲਗਾਤਾਰ ਐਮ.ਆਰ. ਬੱਚਿਆਂ ਨੂੰ ਸਿੱਖਿਅਤ ਕਰਕੇ ਆਤਮ ਨਿਰਭਰ ਬਣਾ ਕੇ ਮੁੱਖ ਧਾਰਾ ਨਾਲ ਜੋੜ ਰਿਹਾ ਹੈ।

ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਐਮ.ਆਰ. ਬੱਚਿਆਂ ਦੀ ਸਿੱਖਿਆ ਤੇ ਇਨ੍ਹਾਂ ਦੀਆਂ ਲੋੜਾਂ ਬਾਰੇ ਜਾਗਰੂਕਤਾ ਬਹੁਤ ਜਰੂਰੀ ਹੈ, ਕਿਉਂਕਿ ਕਈ ਵਾਰ ਮਾਪੇ ਆਪਣੇ ਐਮ.ਆਰ. ਬੱਚਿਆਂ ਨੂੰ ਆਪਣੇ ਤੋਂ ਦੂਰ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਅਜਿਹੇ ਬੱਚਿਆਂ ਨੂੰ ਆਤਮ ਨਿਰਭਰ ਬਣਾ ਕੇ ਸਮਾਜ ਦੀ ਮੁੱਖ ਧਾਰਾ ‘ਚ ਲਿਆਉਣ ਲਈ ਸਮਾਜ ਸੇਵੀ ਸੰਸਥਾਵਾਂ ਦੇ ਉਪਰਾਲੇ ਵੀ ਬਹੁਤ ਅਹਿਮ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਉਹ ਜਲਦ ਹੀ ਵਾਣੀ ਸਕੂਲ, ਪਟਿਆਲਾ ਦਾ ਦੌਰਾ ਵੀ ਕਰਨਗੇ ਤਾਂ ਜੋ ਪ੍ਰਬੰਧਾਂ ਦਾ ਜਮੀਨੀ ਪੱਧਰ ‘ਤੇ ਜਾਇਜ਼ਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜਪੁਰਾ ‘ਚ ਐਮ.ਆਰ. ਬੱਚਿਆਂ ਲਈ ਸਰਕਾਰ ਦਾ ਸਕੂਲ ਵੀ ਚੰਗਾ ਕਾਰਜ ਕਰ ਰਿਹਾ ਹੈ। ਉਨ੍ਹਾਂ ਕੇ ਕਿਹਾ ਕਿ ਸਪੈਸ਼ਲ ਬੱਚਿਆਂ ਨਾਲ ਸਬੰਧਤ ਸਕੂਲਾਂ ‘ਚ ਸਾਹਮਣੇ ਆਈਆਂ ਕਮੀਆਂ ਨੂੰ ਵੀ ਪਹਿਲ ਦੇ ਅਧਾਰ ‘ਤੇ ਦੂਰ ਕੀਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਨਵਜੀਵਨੀ ਸਕੂਲ ਦੇ ਕਲਾਸ ਰੂਮਜ਼ ਤੇ ਰਿਹਾਇਸ਼ੀ ਬਲਾਕ ਦਾ ਵੀ ਦੌਰਾ ਕੀਤਾ ਤੇ ਇੱਥੇ ਪ੍ਰਦਾਨ ਕੀਤੀਆਂ ਜਾਂਦੀਆਂ ਸਹੂਲਤਾਂ ਦੇਖਕੇ ਪ੍ਰਸੰਨਤਾ ਜਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਡਲ ਨੂੰ ਅਪਣਾਇਆ ਜਾਵੇਗਾ ਅਤੇ ਜਿਸ ਲਈ ਨਵਜੀਵਨੀ ਸਕੂਲ ਆਫ਼ ਸਪੈਸ਼ਲ ਐਜੂਕੇਸ਼ਨ ਚਲਾ ਰਹੇ ਪ੍ਰਬੰਧਕਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ।

ਡਾ. ਬਲਜੀਤ ਕੌਰ ਨੇ ਐਮ.ਆਰ. ਬੱਚਿਆਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਇਹ ਬੱਚੇ ਕਿਸੇ ਵੀ ਪਾਸੋਂ ਵਿਹੂਣੇ ਨਹੀਂ ਸਗੋਂ ਵਿਲੱਖਣ ਕਲਾ ਦੇ ਮਾਲਕ ਹਨ ਪਰੰਤੂ ਇਨ੍ਹਾਂ ਨੂੰ ਸਰਪ੍ਰਸਤੀ ਦੀ ਲੋੜ ਹੈ, ਜਿਹੜੀ ਕਿ ਨਵਜੀਵਨੀ ਸਕੂਲ ਇਨ੍ਹਾਂ ਨੂੰ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਨੇ ਇਨ੍ਹਾਂ ਬੱਚਿਆਂ ਵੱਲੋਂ ਬਣਾਈਆਂ ਵਿਸ਼ੇਸ਼ ਕਲਾਕ੍ਰਿਤੀਆਂ ਸਮੇਤ ਪੇਸ਼ ਕੀਤੇ ਰੰਗਾਰੰਗ ਪ੍ਰੋਗਰਾਮ ਨੂੰ ਵੀ ਦੇਖਿਆ।

ਇਸ ਮੌਕੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਐਸ.ਪੀ. ਸੌਰਵ ਜਿੰਦਲ, ਸਕੂਲ ਦੇ ਟਰਸਟੀ ਦਿਲਜੀਤ ਕੌਰ ਚੀਮਾ ਤੇ ਜਸਪਾਲ ਸਿੰਘ ਹਾਂਸ, ਪ੍ਰਿੰਸੀਪਲ ਸ਼ਸ਼ੀ ਬਾਲਾ, ਬਲਜੀਤ ਕੌਰ ਸਮੇਤ ਆਈ.ਐਮ.ਏ. ਦੇ ਪ੍ਰਧਾਨ ਡਾ. ਭਗਵੰਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ, ਸੂਲਰ ਦੇ ਸਰਪੰਚ ਹਰਮੇਸ਼ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।

The post ਵਿਸ਼ੇਸ਼ ਲੋੜਾਂ ਵਾਲੇ (ਐਮ.ਆਰ.) ਬੱਚੇ ਵੀ ਸਾਡੇ ਸਮਾਜ ਦਾ ਅਹਿਮ ਅੰਗ ਸਰਕਾਰ ਉਨ੍ਹਾਂ ਦੀ ਭਲਾਈ ਲਈ ਵਚਨਬੱਧ :ਡਾ. ਬਲਜੀਤ ਕੌਰ appeared first on TheUnmute.com - Punjabi News.

Tags:
  • aam-aadmi-party
  • breaking-news
  • children-mr
  • cm-bhagwant-mann
  • dr-baljit-kaur
  • news
  • the-unmute-latest-news
  • the-unmute-punjab
  • the-unmute-punjabi-news

Hockey: ਇਸ ਵਾਰ ਚੇਨਈ ਕਰੇਗਾ ਏਸ਼ੀਅਨ ਚੈਂਪੀਅਨਸ ਟਰਾਫੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ

Tuesday 18 April 2023 12:03 PM UTC+00 | Tags: asian-champions-trophy-hockey breaking-news chennai hockey-tournament latest-news news sports-news

ਚੰਡੀਗੜ੍ਹ,18 ਅਪ੍ਰੈਲ 2023: ਚੇਨਈ ਏਸ਼ੀਅਨ ਚੈਂਪੀਅਨਸ ਟਰਾਫੀ ਹਾਕੀ ਟੂਰਨਾਮੈਂਟ (Asian Champions Trophy hockey tournament) ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਭਾਰਤ ਪਹਿਲੀ ਵਾਰ 3 ਤੋਂ 12 ਅਗਸਤ ਤੱਕ ਹੋਣ ਵਾਲੇ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ। ਲੰਬੇ ਸਮੇਂ ਬਾਅਦ ਓਡੀਸ਼ਾ ਦੀ ਬਜਾਏ ਦੇਸ਼ ਦੇ ਕਿਸੇ ਹੋਰ ਸਥਾਨ ‘ਤੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਹ ਟੂਰਨਾਮੈਂਟ ਮੇਅਰ ਰਾਧਾਕ੍ਰਿਸ਼ਨਨ ਸਟੇਡੀਅਮ ਵਿੱਚ ਹੋਵੇਗਾ।

ਤਿੰਨ ਵਾਰ ਦੇ ਜੇਤੂ ਪਾਕਿਸਤਾਨ ਅਤੇ ਚੀਨ ਅਜੇ ਤੱਕ ਇਸ ਟੂਰਨਾਮੈਂਟ ਵਿੱਚ ਖੇਡਣ ਲਈ ਸਹਿਮਤ ਨਹੀਂ ਹੋਏ ਹਨ। ਪ੍ਰਬੰਧਕਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਅਤੇ ਚੀਨ 25 ਅਪ੍ਰੈਲ ਤੱਕ ਟੂਰਨਾਮੈਂਟ ਵਿੱਚ ਖੇਡਣ ਬਾਰੇ ਜਾਣਕਾਰੀ ਦੇਣਗੇ। ਪ੍ਰਬੰਧਕਾਂ ਨੇ ਕਿਹਾ ਕਿ ਜੇਕਰ ਪਾਕਿਸਤਾਨੀ ਟੀਮ ਟੂਰਨਾਮੈਂਟ ‘ਚ ਖੇਡਦੀ ਹੈ ਤਾਂ ਉਸ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਤਾਮਿਲਨਾਡੂ ਦੇ ਖੇਡ ਮੰਤਰੀ ਉਧਯਨਿਧੀ ਸਟਾਲਿਨ ਨੇ ਕਿਹਾ ਕਿ ਚੇਨਈ ਵਿੱਚ ਇਸ ਟੂਰਨਾਮੈਂਟ ਦਾ ਆਯੋਜਨ ਇਸ ਖੇਤਰ ਵਿੱਚ ਹਾਕੀ ਨੂੰ ਮੁੜ ਸੁਰਜੀਤ ਕਰੇਗਾ।

ਚੇਨਈ ਨੇ ਆਖਰੀ ਵਾਰ 2007 ਵਿੱਚ ਏਸ਼ੀਆ ਕੱਪ ਦੇ ਰੂਪ ਵਿੱਚ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕੀਤੀ ਸੀ। ਫਿਰ ਭਾਰਤ ਨੇ ਫਾਈਨਲ ਵਿੱਚ ਕੋਰੀਆ ਨੂੰ 7-2 ਨਾਲ ਹਰਾ ਕੇ ਟੂਰਨਾਮੈਂਟ ਜਿੱਤਿਆ। ਭਾਰਤ ਨੇ 2011 ਅਤੇ 2016 ਵਿੱਚ ਇਹ ਟੂਰਨਾਮੈਂਟ ਜਿੱਤਿਆ ਹੈ। 2018 ਵਿੱਚ, ਉਹ ਪਾਕਿਸਤਾਨ ਨਾਲ ਸੰਯੁਕਤ ਜੇਤੂ ਸੀ। ਹੁਣ ਤੱਕ ਇਹ ਟੂਰਨਾਮੈਂਟ ਸੱਤ ਵਾਰ ਹੋਇਆ ਹੈ, ਜਿਸ ਵਿੱਚ ਪਾਕਿਸਤਾਨ ਨੇ ਤਿੰਨ ਵਾਰ ਜਿੱਤ ਦਰਜ ਕੀਤੀ ਹੈ। ਕੋਰੀਆ ਨੇ 2021 ਵਿੱਚ ਢਾਕਾ ਵਿੱਚ ਆਯੋਜਿਤ ਇਹ ਟੂਰਨਾਮੈਂਟ ਜਿੱਤਿਆ ਸੀ।

The post Hockey: ਇਸ ਵਾਰ ਚੇਨਈ ਕਰੇਗਾ ਏਸ਼ੀਅਨ ਚੈਂਪੀਅਨਸ ਟਰਾਫੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ appeared first on TheUnmute.com - Punjabi News.

Tags:
  • asian-champions-trophy-hockey
  • breaking-news
  • chennai
  • hockey-tournament
  • latest-news
  • news
  • sports-news

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਕੀਤਾ ਜਾਰੀ

Tuesday 18 April 2023 12:21 PM UTC+00 | Tags: aam-aadmi-party breaking-news child-rights-commission child-rights-commission-logo cm-bhagwant-mann dr-baljit-kaur logo news punjab-child-rights-commission the-unmute-breaking-news the-unmute-latest-news

ਚੰਡੀਗੜ੍ਹ, 18 ਅਪ੍ਰੈਲ 2023: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਣ ਕੰਪਲੈਕਸ, ਮੋਹਾਲੀ ਵਿਖੇ ਆਯੋਜਿਤ ਇੱਕ ਸਮਾਗਮ ਵਿੱਚ ਬਾਲ ਅਧਿਕਾਰ ਕਮਿਸ਼ਨ (Child Rights Commission) ਦਾ ਲੋਗੋ ਜਾਰੀ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਬਾਲ ਅਧਿਕਾਰ ਕਮਿਸ਼ਨ ਪੰਜਾਬ ਵਿੱਚ ਬਾਲ ਅਧਿਕਾਰਾਂ ਦੀ ਸੁਰੱਖਿਆ ਐਕਟ, 2005 ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਇੱਕ ਸਹਾਇਤਾ ਪ੍ਰਣਾਲੀ ਵਜੋਂ ਕੰਮ ਕਰਦਾ ਹੈ। ਇਸ ਲੋਗੋ ਵਿੱਚ ਪੰਜਾਬ ਦਾ ਭੌਤਿਕ ਨਕਸ਼ਾ, ਚਾਰ ਬੱਚਿਆਂ ਦੇ ਚਿੱਤਰਾਂ ਦੇ ਨਾਲ ਇੱਕ ਘੁਮਾਵਦਾਰ ਗੋਲਾ(ਚਾਪ) ਹੈ, ਜਿਸ ਨੂੰ ਕਿ ਹੇਠਾਂ ਇੱਕ ਹੱਥ ਦੁਆਰਾ ਸਹਾਰਾ ਦਿੱਤਾ ਹੋਇਆ ਹੈ, ਜੋ ਬੱਚਿਆਂ ਲਈ ਅਧਿਕਾਰ, ਉਮੀਦ, ਭਰੋਸਾ ਅਤੇ ਸਹਾਇਤਾ ਦਾ ਪ੍ਰਤੀਕ ਹੈ।

ਇਹ ਲੋਗੋ ਬੱਚਿਆਂ ਦੀ ਭਲਾਈ ਅਤੇ ਬਾਲ ਅਧਿਕਾਰਾਂ ਪ੍ਰਤੀ ਕਮਿਸ਼ਨ ਦੇ ਭਰੋਸੇਮੰਦ ਅਤੇ ਕੁਸ਼ਲ ਕੰਮਕਾਜ ‘ਤੇ ਰੌਸ਼ਨੀ ਪਾਉਂਦਾ ਹੈ। ਮੰਤਰੀ ਵੱਲੋਂ ਲੋਗੋਂ ਤਿਆਰ ਕਰਨ ਵਾਲੀ ਪ੍ਰੋ.ਅੰਜਲੀ ਅਗਰਵਾਲ ਦੀ ਸ਼ਲਾਘਾ ਕੀਤੀ, ਜਿਸ ਵੱਲੋਂ ਬਹੁਤ ਮਿਹਨਤ ਅਤੇ ਲਗਨ ਨਾਲ ਲੋਗੋਂ ਤਿਆਰ ਕੀਤਾ ਗਿਆ ਹੈ।

ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਇਹ ਲੋਗੋ ਬੱਚਿਆਂ ਦੇ ਜੀਵਨ ਵਿਕਾਸ ਦੇ ਚਾਰ ਪੜਾਵਾਂ ਨੁੰ ਰੂਪਮਾਨ ਕਰਦਾ ਹੈ। ਡਾ. ਬਲਜੀਤ ਕੌਰ ਨੇ ਭਰੋਸਾ ਪ੍ਰਗਟਾਇਆ ਕਿ ਲੋਗੋ ਕਮਿਸ਼ਨ ਦੇ ਮਿਸ਼ਨ ਦੇ ਇੱਕ ਸ਼ਕਤੀਸ਼ਾਲੀ ਪ੍ਰਤੀਕ ਵਜੋਂ ਕੰਮ ਕਰੇਗਾ ਅਤੇ ਸਾਡੇ ਸਮਾਜ ਵਿੱਚ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਹਨਾਂ ਨੂੰ ਉਤਸ਼ਾਹਿਤ ਕਰਨ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨ ਵਿੱਚ ਮਦਦ ਕਰੇਗਾ।

The post ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਕੀਤਾ ਜਾਰੀ appeared first on TheUnmute.com - Punjabi News.

Tags:
  • aam-aadmi-party
  • breaking-news
  • child-rights-commission
  • child-rights-commission-logo
  • cm-bhagwant-mann
  • dr-baljit-kaur
  • logo
  • news
  • punjab-child-rights-commission
  • the-unmute-breaking-news
  • the-unmute-latest-news

ਚੰਡੀਗੜ੍ਹ, 18 ਅਪ੍ਰੈਲ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਬਿਲਡਿੰਗ ਇੰਸਪੈਕਟਰ ਵਿਸ਼ਾਲ ਰਾਮਪਾਲ ਅਤੇ ਕਲਰਕ ਗੁਰਵਿੰਦਰ ਸਿੰਘ ਗੁਰੀ ਨੂੰ ਦੋ ਕਿਸ਼ਤਾਂ ਵਿੱਚ 6,000 ਰੁਪਏ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਵਿਸ਼ਾਲ ਰਾਮਪਾਲ ਦਾ ਹੁਣ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਬਾਦਲਾ ਹੋ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਵਿਰੁੱਧ ਇਹ ਕੇਸ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਦਰਜ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਜੁਗਲ ਕਿਸ਼ੋਰ ਵਾਸੀ ਹੈਬੋਵਾਲ, ਲੁਧਿਆਣਾ ਨੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮਾਂ ਨੇ ਉਸ ਦੀ ਜਾਇਦਾਦ ਦੀ ਐਨਓਸੀ ਜਾਰੀ ਕਰਨ ਬਦਲੇ ਦੋ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 6,000 ਰੁਪਏ ਲਏ ਹਨ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮਾਂ ਨੇ ਇਸ ਬਦਲੇ 15,000 ਰੁਪਏ ਦੀ ਮੰਗ ਕੀਤੀ ਸੀ ਪਰ ਸੌਦਾ 6,000 ਰੁਪਏ ਵਿੱਚ ਤੈਅ ਹੋਇਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਹੋਈ ਗੱਲਬਾਤ ਆਪਣੇ ਮੋਬਾਈਲ ‘ਤੇ ਰਿਕਾਰਡ ਕਰ ਲਈ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਲੁਧਿਆਣਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਇਸ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਦੀ ਮੰਗ ਕਰਨ ਅਤੇ ਰਿਸ਼ਵਤ (Bribe) ਲੈਣ ਲਈ ਦੋਸ਼ੀ ਪਾਏ ਜਾਣ ਉਪਰੰਤ ਨਗਰ ਨਿਗਮ ਲੁਧਿਆਣਾ ਦੇ ਉਪਰੋਕਤ ਮੁਲਾਜ਼ਮਾਂ ਖਿਲਾਫ਼ ਵਿਜੀਲੈਂਸ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਕਲਰਕ 6,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • bribe
  • bribe-case
  • municipal-corporation
  • news
  • vigilance-bureau

ਚੰਡੀਗੜ੍ਹ, 18 ਅਪ੍ਰੈਲ 2023 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਹੀ ਅੱਜ ਸਕੂਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਵੱਡਾ ਫੈਸਲਾ ਲੈਂਦਿਆਂ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ(ਪ੍ਰਾਇਮਰੀ) ਅਧੀਨ ਕੰਮ ਕਰਦੇ 23 ਜਿ਼ਲ੍ਹਾ ਕੁਆਰਡੀਨੇਟਰਾਂ ਨੂੰ ਅਤੇ 422 ਬੀ.ਐਮ.ਟੀ. ਨੂੰ ਤੁਰੰਤ ਪਿਤਰੀ ਸਕੂਲਾਂ ਵਿੱਚ ਜਾਣ ਦੇ ਹੁਕਮ ਦਿੱਤੇ ਹਨ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਫੈਸਲਾ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿੱਦਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਲਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਅਧਿਆਪਕ ਆਪਣੇ ਪਿਤਰੀ ਸਕੂਲ ਵਿੱਚ ਤਾਇਨਾਤ ਰਹਿੰਦਿਆਂ ਹੀ ਪ੍ਰੋਜੈਕਟ ਸਬੰਧੀ ਕੰਮ ਨੇਪਰੇ ਚਾੜ੍ਹਨਗੇ।

The post ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਵਿਭਾਗ ਦੇ ਪ੍ਰਾਇਮਰੀ ਵਿੰਗ ‘ਚ ਬਤੌਰ ਜ਼ਿਲ੍ਹਾ ਕੁਆਰਡੀਨੇਟਰ ਤੇ BMT ਕੰਮ ਕਰਦੇ ਅਧਿਆਪਕਾਂ ਨੂੰ ਤੁਰੰਤ ਪਿਤਰੀ ਸਕੂਲਾਂ ‘ਚ ਜਾਣ ਦੇ ਹੁਕਮ appeared first on TheUnmute.com - Punjabi News.

Tags:
  • breaking-news
  • district-coordinators-and-bmt-teachers
  • harjot-singh-bains
  • news
  • parent-schools

ਚੰਡੀਗੜ, 18 ਅਪ੍ਰੈਲ 2023: ਭ੍ਰਿਸ਼ਟਾਚਾਰ ਵਿਰੁੱਧ ਸੂਬਾ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ (Vijay Kumar Janjua) ਨੇ ਮੰਗਲਵਾਰ ਨੂੰ ਸਾਰੇ ਵਿਭਾਗਾਂ ਨੂੰ ਭ੍ਰਿਸ਼ਟਾਚਾਰ ਦੀ ਅਲਾਮਤ ਨੂੰ ਹੋਰ ਸੁਚੱਜੇ ਢੰਗ ਨਾਲ ਖਤਮ ਕਰਨ ਲਈ ਸਬੰਧਤ ਵਿਭਾਗਾਂ ਵਿੱਚ ਲੰਬਿਤ ਪਏ ਵਿਜੀਲੈਂਸ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਉਣ ਦੇ ਨਿਰਦੇਸ਼ ਦਿੱਤੇ ਹਨ।

ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਭ੍ਰਿਸ਼ਟ ਤੇ ਦਾਗ਼ੀ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀ ਧਾਰਾ 17ਏ ਅਤੇ 19 ਅਧੀਨ ਸਾਰੇ ਕੇਸਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕੀਤਾ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਪਏ ਕਈ ਮਾਮਲਿਆਂ ਦਾ ਵੀ ਨੋਟਿਸ ਲਿਆ। ਜੰਜੂਆ ਨੇ ਕਿਹਾ ਕਿ ਇਸ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਇਸ ਮੁਹਿੰਮ ਨੂੰ ਨਤੀਜੇ ਤੱਕ ਪਹੁੰਚਾਇਆ ਜਾ ਸਕੇ।

ਮੁੱਖ ਸਕੱਤਰ (Vijay Kumar Janjua) ਨੇ ਵਡੇਰੇ ਜਨਤਕ ਹਿੱਤ ਦੇ ਮੱਦੇਨਜ਼ਰ ਅਜਿਹੇ ਮਾਮਲਿਆਂ ਨੂੰ ਜਲਦ ਤੋਂ ਜਲਦ ਨਿਪਟਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਸਬੰਧਤ ਪ੍ਰਬੰਧਕੀ ਸਕੱਤਰਾਂ ਕੋਲ ਲੰਬਿਤ ਪਏ ਹਰੇਕ ਕੇਸ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਇੰਨ੍ਹਾਂ ਕੇਸਾਂ ਨੂੰ ਫਾਸਟ ਟਰੈਕ ਅਤੇ ਨਤੀਜਾ ਮੁਖੀ ਢੰਗ ਨਾਲ ਨਿਪਟਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ।

ਜੰਜੂਆ ਨੇ ਅੱਗੇ ਕਿਹਾ ਕਿ ਉਹ ਖੁਦ ਇਨ੍ਹਾਂ ਕੇਸਾਂ ਦੀ ਪ੍ਰਗਤੀ ਸਬੰਧੀ ਨਿਯਮਤ ਤੌਰ 'ਤੇ ਸਮੀਖਿਆ ਕਰਦੇ ਰਹਿਣਗੇ ਤਾਂ ਜੋ ਇਸ ਨੂੰ ਫਾਸਟ ਟਰੈਕ ਮੋਡ 'ਤੇ ਲਿਆਂਦਾ ਜਾ ਸਕੇ | ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਲੰਬਿਤ ਪਏ ਕੇਸਾਂ ਵਿੱਚੋਂ 14 ਕੇਸਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਬਾਕੀਆਂ ਦੀ ਵੀ ਪੜਤਾਲ ਜਾਰੀ ਹੈ।

The post ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਲੰਬਿਤ ਪਏ ਵਿਜੀਲੈਂਸ ਕੇਸਾਂ ਦੇ ਨਿਪਟਾਰੇ ‘ਚ ਤੇਜ਼ੀ ਲਿਆਉਣ ਲਈ ਕਿਹਾ appeared first on TheUnmute.com - Punjabi News.

Tags:
  • aam-aadmi-party
  • breaking-news
  • latest-news
  • news
  • punjab
  • punjab-vigilance-bureau
  • vijay-kumar-janjua

ਲਾਲਜੀਤ ਸਿੰਘ ਭੁੱਲਰ ਵੱਲੋਂ ਕੇਂਦਰ ਤੋਂ 15 ਸਾਲਾ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ 'ਚ ਤਬਦੀਲੀ ਦੀ ਮੰਗ

Tuesday 18 April 2023 02:17 PM UTC+00 | Tags: breaking-news laljit-singh-bhullar latest-news news punjab scrapping scrapping-car the-unmute-breaking-news the-unmute-news the-unmute-punjab

ਚੰਡੀਗੜ੍ਹ, 18 ਅਪ੍ਰੈਲ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਵੱਲੋਂ ਅੱਜ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੂਬੇ ਦੀਆਂ 15 ਸਾਲ ਪੁਰਾਣੀਆਂ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ਵਿੱਚ ਤਬਦੀਲੀ ਕੀਤੀ ਜਾਵੇ ਅਤੇ ਸੂਬੇ ਨੂੰ 50 ਫ਼ੀਸਦੀ ਅਗਾਊਂ ਕੇਂਦਰੀ ਸਹਾਇਤਾ ਦਿੱਤੀ ਜਾਵੇ।

ਨਵੀਂ ਦਿੱਲੀ ਵਿਖੇ ਸਾਰੇ ਸੂਬਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਟਰਾਂਸਪੋਰਟ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਮੂਲੀਅਤ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਭਰੋਸਾ ਦਿਵਾਇਆ ਕਿ ਜੇਕਰ 15 ਸਾਲ ਪੁਰਾਣੀਆਂ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ਵਿੱਚ ਤਬਦੀਲੀ ਕੀਤੀ ਜਾਂਦੀ ਹੈ ਤਾਂ ਪੰਜਾਬ ਵੱਲੋਂ ਸਕਰੈਪ ਗੱਡੀਆਂ ਦੇ ਬਦਲ ਵਜੋਂ ਇਲੈਕਟ੍ਰਿਕ ਵਾਹਨਾਂ ਨੂੰ ਤਰਜੀਹ ਦਿੱਤੀ ਜਾਵੇਗੀ ਕਿਉਂ ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਇਲੈਕਟ੍ਰਿਕ ਵਾਹਨ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਸੂਬਾ ਸਰਕਾਰ ਵਾਤਾਵਰਣ-ਪੱਖੀ ਪਹਿਲ ਦੀ ਦਿਸ਼ਾ ਵਿੱਚ ਅੱਗੇ ਵਧਣ ਨੂੰ ਤਰਜੀਹ ਦੇ ਰਹੀ ਹੈ। ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਸ. ਭੁੱਲਰ ਨੇ ਕੌਮੀ ਰਾਜ ਮਾਰਗਾਂ ‘ਤੇ ਸਪੀਡ ਹੱਦ ਵਧਾਉਣ ਦੀ ਮੰਗ ਵੀ ਰੱਖੀ।

ਸੂਬੇ ਦੀਆਂ ਮੰਗਾਂ ਸਬੰਧੀ ਨਿਤਿਨ ਗਡਕਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧੀ ਕੇਂਦਰ ਨੂੰ ਪੱਤਰ ਲਿਖੇ ਤਾਂ ਜੋ ਇਨ੍ਹਾਂ ਮੰਗਾਂ ਸਬੰਧੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਦੱਸਿਆ ਕਿ ਮੀਟਿੰਗ ਦੌਰਾਨ ਟ੍ਰੈਫ਼ਿਕ ਨਿਯਮਾਂ ਦੀ ਸਮੀਖਿਆ, ਵਾਹਨ ਫ਼ਿਟਨੈਸ ਸਟੇਸ਼ਨਾਂ ਦੀ ਸਥਾਪਨਾ, ਈ-ਬੱਸਾਂ ਲਈ ਵਿੱਤੀ ਸਹਾਇਤਾ ਅਤੇ ਡਰਾਈਵਿੰਗ ਲਾਇਸੰਸ ਜਾਰੀ ਕਰਨ ਨੂੰ ਸੁਚਾਰੂ ਬਣਾਉਣ ਸਮੇਤ ਵੱਖ-ਵੱਖ ਨੀਤੀ ਮਸਲੇ ਵੀ ਵਿਚਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਕੇਂਦਰ ਨਾਲ ਮਿਲ ਕੇ ਬਹੁਤ ਜਲਦੀ ਪੰਜਾਬ ਵਿੱਚ ਟਰਾਂਸਪੋਰਟ ਦੀਆਂ ਸੁਚਾਰੂ ਨੀਤੀਆਂ ਲਾਗੂ ਕੀਤੀਆਂ ਜਾਣਗੀਆਂ।

The post ਲਾਲਜੀਤ ਸਿੰਘ ਭੁੱਲਰ ਵੱਲੋਂ ਕੇਂਦਰ ਤੋਂ 15 ਸਾਲਾ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ‘ਚ ਤਬਦੀਲੀ ਦੀ ਮੰਗ appeared first on TheUnmute.com - Punjabi News.

Tags:
  • breaking-news
  • laljit-singh-bhullar
  • latest-news
  • news
  • punjab
  • scrapping
  • scrapping-car
  • the-unmute-breaking-news
  • the-unmute-news
  • the-unmute-punjab

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 15 ਮਈ ਤੋਂ

Tuesday 18 April 2023 02:20 PM UTC+00 | Tags: aam-aadmi-party additional-assistant breaking-news cm-bhagwant-mann india latest-news news punjab punjab-government punjabi-news punjab-jobs the-unmute-breaking-news various-posts

ਚੰਡੀਗੜ੍ਹ, 18 ਅਪ੍ਰੈਲ 2023: ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 15 ਮਈ, 2023 ਤੋਂ 19 ਮਈ, 2023 ਤੱਕ ਹੋਵੇਗੀ।ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਹੜੇ ਅਧਿਕਾਰੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ 28 ਅਪ੍ਰੈਲ, 2023 ਤੱਕ ਆਪਣੇ ਵਿਭਾਗਾਂ ਰਾਹੀਂ ਪ੍ਰਸੋਨਲ ਵਿਭਾਗ ਦੇ ਸਕੱਤਰ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐੱਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ।

ਉਨ੍ਹਾਂ ਕਿਹਾ ਕਿ ਸਿੱਧੇ ਤੌਰ 'ਤੇ ਭੇਜੀ ਗਈ ਅਰਜ਼ੀ ਨੂੰ ਕਿਸੇ ਵੀ ਸਥਿਤੀ ਵਿਚ ਵਿਚਾਰਿਆ ਨਹੀਂ ਜਾਵੇਗਾ, ਅਧੂਰੀਆਂ ਅਰਜ਼ੀਆਂ ਰੱਦ ਕੀਤੀਆਂ ਜਾਣਗੀਆਂ ਅਤੇ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ਜਿਸ ਲਈ ਸਬੰਧਤ ਬਿਨੈਕਾਰ ਜ਼ਿੰਮੇਵਾਰ ਹੋਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਜਿਸ ਉਮੀਦਵਾਰ ਨੂੰ 10 ਮਈ, 2023 ਤੱਕ ਪ੍ਰੀਖਿਆਵਾਂ ਲਈ ਆਪਣਾ ਰੋਲ ਨੰਬਰ ਨਹੀਂ ਮਿਲਦਾ, ਉਹ ਈ-ਮੇਲ (supdt.pcs@punjab.gov.in) ਜਾਂ ਟੈਲੀਫੋਨ (0172-2740553 (ਪੀ.ਬੀ.ਐਕਸ. -4648) ਜ਼ਰੀਏ ਪੀ.ਸੀ.ਐਸ. ਸ਼ਾਖਾ ਨਾਲ ਸੰਪਰਕ ਕਰ ਸਕਦਾ ਹੈ।

The post ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 15 ਮਈ ਤੋਂ appeared first on TheUnmute.com - Punjabi News.

Tags:
  • aam-aadmi-party
  • additional-assistant
  • breaking-news
  • cm-bhagwant-mann
  • india
  • latest-news
  • news
  • punjab
  • punjab-government
  • punjabi-news
  • punjab-jobs
  • the-unmute-breaking-news
  • various-posts

ਪੰਜਾਬ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 225 ਨਵੇਂ ਕੇਸ ਆਏ ਸਾਹਮਣੇ, ਇੱਕ ਦੀ ਮੌਤ

Tuesday 18 April 2023 02:27 PM UTC+00 | Tags: aam-aadmi-party breaking-news cm-bhagwant-mann corona india news punjab-government

ਚੰਡੀਗੜ੍ਹ, 18 ਅਪ੍ਰੈਲ 2023: ਸੂਬੇ ‘ਚ ਕੋਰੋਨਾ (corona) ਕਾਰਨ ਲੁਧਿਆਣਾ ‘ਚ 1 ਮਰੀਜ਼ ਦੀ ਮੌਤ ਹੋ ਗਈ , ਜਦੋਂ ਕਿ ਪਿਛਲੇ 24 ਘੰਟਿਆਂ ਦੌਰਾਨ 225 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 1571 ਹੋ ਗਈ ਹੈ। ਜਦੋਂ ਕਿ ਪੰਜਾਬ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 788922 ਹੋ ਗਈ ਹੈ ਜਦੋਂ ਕਿ 766820 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਉਥੇ ਹੀ ਹੁਣ ਤੱਕ ਕੋਰੋਨਾ ਕਾਰਨ 20531 ਮੌਤਾਂ ਹੋ ਚੁੱਕੀਆਂ ਹਨ।

ਪੜ੍ਹੋ ਪੂਰੀ ਰਿਪੋਰਟ

The post ਪੰਜਾਬ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 225 ਨਵੇਂ ਕੇਸ ਆਏ ਸਾਹਮਣੇ, ਇੱਕ ਦੀ ਮੌਤ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • corona
  • india
  • news
  • punjab-government

ਚੰਡੀਗੜ੍ਹ, 18 ਅਪ੍ਰੈਲ 2023: ਕਰਨਾਟਕਾ ਵਿਖੇ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਉੱਥੇ ਪਹੁੰਚੇ ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਨੇ ਹੁਬਲੀ ਵਿਖੇ ਰੋਡ ਸ਼ੋਅ ਦੌਰਾਨ ਵਿਰੋਧੀਆਂ ‘ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਕਰਨਾਟਕਾ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ। ਉਨਾਂ ਲੋਕਾਂ ਨੂੰ ‘ਆਪ ਨੂੰ ਇੱਕ ਮੌਕਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਦੀ ਹੈ ਅਤੇ ਦਿੱਲੀ ਅਤੇ ਪੰਜਾਬ ਇਸਦੀ ਪ੍ਰਤੱਖ ਉਦਾਹਰਨ ਹਨ।

ਕਰਨਾਟਕਾ ਵਿਖੇ ਗਰਮਾਏ ਸਿਆਸੀ ਪਿੜ ਦੌਰਾਨ ਆਮ ਆਦਮੀ ਪਾਰਟੀ ਦੀ ਪ੍ਰਚਾਰ ਲਹਿਰ ਨੂੰ ਅਗਲੇ ਪੜਾਅ ਵਿੱਚ ਦਾਖਲ ਕਰਦਿਆਂ ਅੱਜ ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਨੇ ਕਰਨਾਟਕਾ ਦੇ ਹੁਬਲੀ ਵਿਖੇ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਰੋਡ ਸ਼ੋਅ ਦੀ ਅਗਵਾਈ ਕੀਤੀ। ਇਸ ਦੌਰਾਨ ਉਨਾਂ ਕਾਂਗਰਸ ਅਤੇ ਭਾਜਪਾ ‘ਤੇ ਵਰ੍ਹਦਿਆਂ ਕਿਹਾ ਕਿ ਇਨਾਂ ਨੇ 75 ਸਾਲਾਂ ਤੋਂ ਦੇਸ਼ ਨੂੰ ਲੁੱਟਿਆ ਹੈ। ਸ.ਮਾਨ ਨੇ ਕਿਹਾ ਕਿ ਕਾਂਗਰਸ ਨੂੰ ਦੇਸ਼ਵਾਸੀ ਹੁਣ ਨਕਾਰ ਚੁੱਕੇ ਹਨ।

ਉਨ੍ਹਾਂ ਚੁਟਕੀ ਲੈਂਦਿਆਂ ਕਿਹਾ ਕਿ ਕਾਂਗਰਸ ਹੁਣ ਚੇਂਜ (Chenge) ਦਾ ਨਹੀਂ ਬਲਕਿ (Exchange) ਦਾ ਪ੍ਰਤੀਕ ਹੈ, ਜਿਸਦਾ ਕੋਈ ਆਗੂ ਜੇਕਰ ਕੋਈ ਚੋਣ ਜਿੱਤਦਾ ਹੈ ਤਾਂ ਨਾਲ ਹੀ ਆਪਣਾ ਵਿਕਣ ਦਾ ਰੇਟ ਵੀ ਤੈਅ ਕਰ ਲੈਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਨੂੰ ਹੁਣ ਆਪਣੇ ਦਫ਼ਤਰ ਦੇ ਬਾਹਰ ਇਹ ਲਿਖਕੇ ਲਾ ਲੈਣਾ ਚਾਹੀਦਾ ਹੈ ਕਿ ‘ਇੱਥੇ ਲੋਕਾਂ ਦੁਆਰਾ ਚੁਣੇ ਹੋਏ ਵਿਧਾਇਕ ਵੇਚੇ ਜਾਂਦੇ ਹਨ।’

ਮੁੱਖ-ਮੰਤਰੀ ਭਗਵੰਤ ਮਾਨ ਨੇ ਭਾਜਪਾ ਅਤੇ ਨਰੇਂਦਰ ਮੋਦੀ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਭਾਜਪਾ ਨੇ ਦੇਸ਼ ਅਤੇ ਰਾਜ ਦੇ ਵਿਕਾਸ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਉਨ੍ਹਾਂ ਦੇ ਖੁਸ਼ਹਾਲ ਭਵਿੱਖ ਲਈ ਕੋਈ ਸੱਚਾ ਵਾਅਦਾ ਕਰਨ ਦੀ ਬਜਾਏ ਹਰ ਵੇਲੇ ਉਨ੍ਹਾਂ ਨੂੰ ਸਿਰਫ਼ ਜੁਮਲੇ ਸੁਣਾਉਂਦੇ ਹਨ। ਸ.ਮਾਨ ਨੇ ਕਿਹਾ ਕਿ ਮੋਦੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਦੇਸ਼ਵਾਸੀਆਂ ਨੂੰ 15 ਲੱਖ ਦਾ ਵਾਅਦਾ ਕੀਤਾ ਪਰ ਜਦ ਸਰਕਾਰ ਬਣੀ ਤਾਂ ਇਹ ਪੈਸਾ ਤਾਂ ਲੋਕਾਂ ਨੂੰ ਕੀ ਮਿਲਣਾ ਸੀ ਉਲਟਾ ਭਾਜਪਾ ਸਰਕਾਰ ਨੇ ਨੋਟਬੰਦੀ ਕਰ ਲੋਕਾਂ ਦੇ ਖਾਤਿਆਂ ਵਿੱਚ ਪਏ ਬਚੇ-ਖੁਚੇ ਪੈਸੇ ਵੀ ਉਨ੍ਹਾਂ ਤੋਂ ਖੋਹ ਲਏ।

ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕਰਨਾਟਕਾ ਦੀਆਂ ਸਮੱਸਿਆਵਾਂ ਇੱਕੋ ਜਹੀਆਂ ਹਨ। ਨੌਜਵਾਨਾਂ ਨੂੰ ਰੁਜ਼ਗਾਰ ਚਾਹੀਦਾ ਹੈ, ਭ੍ਰਿਸ਼ਟਾਚਾਰ ਤੋਂ ਛੁਟਕਾਰਾ ਚਾਹੀਦਾ ਹੈ। ਚੰਗੇ ਸਕੂਲ, ਕਾਲਜ, ਹਸਪਤਾਲ ਚਾਹੀਦੇ ਹਨ। ਵਪਾਰ ਕਰਨ ਲਈ ਚੰਗਾ ਮਾਹੌਲ ਚਾਹੀਦਾ ਹੈ। ਚੰਗੀਆਂ ਸੜਕਾਂ, ਚੰਗੀ ਵਿਵਸਥਾ ਚਾਹੀਦੀ ਹੈ, ਅਤੇ ਇਹ ਸਭ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਹੀ ਦੇ ਸਕਦੀ ਹੈ।

ਉਨ੍ਹਾਂ ਪੰਜਾਬ ਵਿੱਚ ‘ਆਪ ਸਰਕਾਰ ਦੀ ਇੱਕ ਸਾਲ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ। 80 ਪ੍ਰਤੀਸ਼ਤ ਤੋਂ ਵੱਧ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਹੋ ਗਏ ਹਨ। ਭ੍ਰਿਸ਼ਟਾਚਾਰ ਨੂੰ ਨੱਥ ਪਈ ਹੈ। ਪਿਛਲੀਆਂ ਸਰਕਾਰਾ ਦੇ ਸਮੇਂ ਲੋਕਾਂ ਨੂੰ ਲੁੱਟਣ ਵਾਲੇ ਹੁਣ ਜੇਲ ਵਿੱਚ ਹਨ ਅਤੇ ਸਰਕਾਰ ਉਨ੍ਹਾਂ ਵੱਲੋਂ ਲੁੱਟੇ ਪੈਸੇ ਨੂੰ ਵਸੂਲ ਕਰ ਉਸ ਨਾਲ ਪੰਜਾਬ ਦਾ ਖਜ਼ਾਨਾ ਭਰ ਰਹੀ ਹੈ ਅਤੇ ਲੋਕ-ਭਲਾਈ ਦੇ ਕੰਮ ਹੋ ਰਹੇ ਹਨ।

ਭਗਵੰਤ ਮਾਨ ਨੇ ‘ਆਪ ਕਨਵੀਨਰ ਅਤੇ ਦਿੱਲੀ ਦੇ ਮੁੱਖ-ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਨ੍ਹਾਂ ਵਰਗਾ ਨੇਤਾ ਦੇਸ਼ ਵਿੱਚ ਇੱਕੋ ਹੈ ਜੋ ਦੇਸ਼ ਦੀ ਤਰੱਕੀ ਚਾਹੁੰਦਾ ਹੈ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਸਰਕਾਰੀ ਸਕੂਲਾਂ ਵਿੱਚ ਕੀਤੇ ਸੁਧਾਰਾਂ ਦੀ ਬਦੌਲਤ ਹੁਣ ਦਿੱਲੀ ਦੇ ਆਮ ਨਾਗਰਿਕਾਂ ਦੇ ਬੱਚੇ ਵੀ ਚੰਗੀ ਸਿੱਖਿਆ ਹਾਸਿਲ ਕਰ ਰਹੇ ਹਨ ਅਤੇ ਵੱਡੇ ਅਹੁਦਿਆਂ ਤੇ ਬੈਠਣ ਦੇ ਯੋਗ ਬਣ ਰਹੇ ਹਨ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇਸ਼ ਨੂੰ ਅਤੇ ਦੇਸ਼ਵਾਸੀਆਂ ਨੂੰ ਸਮਰਪਿਤ ਹੈ ਜੋ ਕਿ ਕਿਸੇ ਸਰਵੇ ਵਿੱਚ ਨਹੀਂ ਬਲਕਿ ਸਿੱਧਾ ਸਰਕਾਰ ਵਿੱਚ ਹੀ ਆਉਂਦੀ ਹੈ। ਜੇਕਰ ਕਰਨਾਟਕਾ ਵਾਸੀ ਉਨ੍ਹਾਂ ਨੂੰ ਇੱਕ ਮੌਕਾ ਦਿੰਦੇ ਹਨ ਤਾਂ ਇਹ ਪੱਕਾ ਹੈ ਕਿ ਮੁੜ ਸੂਬੇ ਦੇ ਲੋਕ ਰਵਾਇਤੀ ਪਾਰਟੀਆਂ ਨੂੰ ਕਦੇ ਨਹੀਂ ਚੁਣਨਗੇ।

The post ਕਰਨਾਟਕ ਦੇ ਹੁਬਲੀ ‘ਚ CM ਭਗਵੰਤ ਮਾਨ ਵੱਲੋਂ ‘ਆਪ ਉਮੀਦਵਾਰ ਦੇ ਹੱਕ ‘ਚ ਚੋਣ ਪ੍ਰਚਾਰ appeared first on TheUnmute.com - Punjabi News.

Tags:
  • breaking-news
  • karnataka-election
  • news

ਚੀਨ ਦੀ ਰਾਜਧਾਨੀ ਬੀਜਿੰਗ ਦੇ ਹਸਪਤਾਲ 'ਚ ਲੱਗੀ ਭਿਆਨਕ ਅੱਗ, 21 ਜਣਿਆਂ ਦੀ ਮੌਤ

Tuesday 18 April 2023 04:06 PM UTC+00 | Tags: a-terrible-fire-broke beijing breaking-news nes news patient-department

ਚੰਡੀਗੜ੍ਹ,18 ਅਪ੍ਰੈਲ 2023: ਚੀਨ ਦੀ ਰਾਜਧਾਨੀ ਬੀਜਿੰਗ (Beijing) ਦੇ ਇੱਕ ਹਸਪਤਾਲ ਵਿੱਚ ਭਿਆਨਕ ਅੱਗ ਲੱਗ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਮਰੀਜ਼ ਵਿਭਾਗ ਵਿੰਗ ਵਿੱਚ ਵਾਪਰਿਆ। ਇਸ ਹਾਦਸੇ ਵਿੱਚ 21 ਜਣਿਆਂ ਦੀ ਮੌਤ ਹੋ ਗਈ। ਅੱਗ ਦੁਪਹਿਰ 12:57 ਵਜੇ (ਸਥਾਨਕ ਸਮਾਂ) ‘ਤੇ ਲੱਗੀ। ਇਸ ਨੂੰ ਕਾਬੂ ਕਰਨ ਵਿੱਚ ਕਰੀਬ ਡੇਢ ਘੰਟਾ ਲੱਗਿਆ।

ਦੱਸਿਆ ਜਾ ਰਿਹਾ ਹੈ ਕਿ ਅੱਗ ਦੀ ਸੂਚਨਾ ਮਿਲਦੇ ਹੀ ਐਮਰਜੈਂਸੀ ਟੀਮ ਬੀਜਿੰਗ (Beijing) ਦੇ ਹਸਪਤਾਲ ‘ਚ ਹਾਦਸੇ ਵਾਲੀ ਥਾਂ ‘ਤੇ ਪਹੁੰਚ ਗਈ। ਬਚਾਅ ਮੁਹਿੰਮ ਤੋਂ ਬਾਅਦ ਕੁੱਲ 71 ਜਣਿਆਂ ਨੂੰ ਬਾਹਰ ਕੱਢਿਆ ਗਿਆ। ਸਾਰਿਆਂ ਨੂੰ ਦੂਜੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ। 21 ਦੀ ਇਲਾਜ ਦੌਰਾਨ ਮੌਤ ਹੋ ਗਈ।

The post ਚੀਨ ਦੀ ਰਾਜਧਾਨੀ ਬੀਜਿੰਗ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ, 21 ਜਣਿਆਂ ਦੀ ਮੌਤ appeared first on TheUnmute.com - Punjabi News.

Tags:
  • a-terrible-fire-broke
  • beijing
  • breaking-news
  • nes
  • news
  • patient-department

ਚੰਡੀਗੜ੍ਹ,18 ਅਪ੍ਰੈਲ 2023: ਆਈ.ਐਨ.ਐਕਸ. ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਦੇ ਸੰਸਦ ਮੈਂਬਰ ਕਾਰਤੀ ਚਿਦੰਬਰਮ (Karti Chidambaram) ਨੂੰ ਝਟਕਾ ਲੱਗਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ ਇਸ ਮਾਮਲੇ ‘ਚ ਉਸ ਦੀ 11.04 ਕਰੋੜ ਰੁਪਏ ਦੀ ਜਾਇਦਾਦ ਕੁਰਕ ਕਰ ਲਈ ਹੈ। ਡਾਇਰੈਕਟੋਰੇਟ ਨੇ ਵੀ ਇਸ ਕਾਰਵਾਈ ਸਬੰਧੀ ਬਿਆਨ ਜਾਰੀ ਕੀਤਾ ਹੈ।

ਇੱਕ ਅਧਿਕਾਰਤ ਬਿਆਨ ਵਿੱਚ, ਈਡੀ ਨੇ ਕਿਹਾ ਹੈ ਕਿ ਚਾਰ ਕੁਰਕ ਜਾਇਦਾਦਾਂ ਵਿੱਚੋਂ ਇੱਕ ਕਰਨਾਟਕ ਦੇ ਕੂਰਗ ਜ਼ਿਲ੍ਹੇ ਵਿੱਚ ਸਥਿਤ ਇੱਕ ਅਚੱਲ ਜਾਇਦਾਦ ਹੈ। ਇਸ ਦੇ ਨਾਲ ਹੀ ਬਿਆਨ ‘ਚ ਇਹ ਵੀ ਕਿਹਾ ਗਿਆ ਹੈ ਕਿ ਕਾਰਤੀ ਦੇ ਖਿਲਾਫ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੇ ਤਹਿਤ ਅੰਤਰਿਮ ਆਦੇਸ਼ ਵੀ ਜਾਰੀ ਕੀਤਾ ਗਿਆ ਹੈ।

ਮਹੱਤਵਪੂਰਨ ਗੱਲ ਇਹ ਹੈ ਕਿ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਪੀ ਚਿਦੰਬਰਮ ਦੇ ਪੁੱਤਰ ਕਾਰਤੀ ਚਿਦੰਬਰਮ (Karti Chidambaram) ਤਾਮਿਲਨਾਡੂ ਦੀ ਸ਼ਿਵਗੰਗਾ ਲੋਕ ਸਭਾ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਹਨ। ਉਹ ਇਸ ਸਮੇਂ INX ਮਾਮਲੇ ਵਿੱਚ ਜੇਲ੍ਹ ਵਿੱਚ ਹੈ। ਉਸ ਨੂੰ ਸੀਬੀਆਈ ਅਤੇ ਈਡੀ ਦੋਵਾਂ ਨੇ ਗ੍ਰਿਫ਼ਤਾਰ ਕੀਤਾ ਸੀ।

ਇਹ ਮਾਮਲਾ INX ਮੀਡੀਆ ਪ੍ਰਾਈਵੇਟ ਲਿਮਟਿਡ ਤੋਂ ਸਿੱਧੇ ਜਾਂ ਅਸਿੱਧੇ ਤੌਰ ‘ਤੇ ਪ੍ਰਾਪਤ ਹੋਏ ਕਥਿਤ ਗੈਰ-ਕਾਨੂੰਨੀ ਧਨ ਨਾਲ ਸਬੰਧਤ ਹੈ। ਯੂਪੀਏ ਸਰਕਾਰ ਵਿੱਚ ਕੇਂਦਰੀ ਵਿੱਤ ਮੰਤਰੀ ਦੇ ਰੂਪ ਵਿੱਚ ਉਸਦੇ ਪਿਤਾ ਦੇ ਕਾਰਜਕਾਲ ਦੌਰਾਨ ਇਸਨੂੰ ਵਿਦੇਸ਼ੀ ਨਿਵੇਸ਼ ਪ੍ਰਮੋਸ਼ਨ ਬੋਰਡ (ਐਫਆਈਪੀਬੀ) ਦੁਆਰਾ ਮਨਜ਼ੂਰੀ ਦਿੱਤੀ ਗਈ ਸੀ।

ਇਸ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 2011 ਵਿੱਚ 263 ਚੀਨੀ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਪੀ ਚਿਦੰਬਰਮ ਦੇ ਪੁੱਤਰ ਅਤੇ ਕਾਂਗਰਸ ਸੰਸਦ ਮੈਂਬਰ ਕਾਰਤੀ ਚਿਦੰਬਰਮ ਅਤੇ ਹੋਰਾਂ ਵਿਰੁੱਧ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ।

The post ED ਵਲੋਂ ਕਾਂਗਰਸ ਦੇ ਸੰਸਦ ਮੈਂਬਰ ਕਾਰਤੀ ਚਿਦੰਬਰਮ ਦੀ 11.04 ਕਰੋੜ ਰੁਪਏ ਦੀ ਜਾਇਦਾਦ ਕੁਰਕ appeared first on TheUnmute.com - Punjabi News.

Tags:
  • congress-mp-karti-chidambaram
  • ed
  • karti-chidambaram
  • news

ਚੰਡੀਗੜ੍ਹ,18 ਅਪ੍ਰੈਲ 2023: ਸੂਡਾਨ (Sudan) ‘ਚ ਅਰਧ ਸੈਨਿਕ ਬਲਾਂ ਅਤੇ ਹਥਿਆਰਬੰਦ ਬਲਾਂ ਵਿਚਾਲੇ ਚੱਲ ਰਹੀ ਹਿੰਸਕ ਝੜੱਪ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਇਹ ਝੜੱਪ ਲਗਾਤਾਰ ਚੌਥੇ ਦਿਨ ਵੀ ਜਾਰੀ ਰਹੀ। ਝੜੱਪਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 185 ਹੋ ਗਈ ਹੈ। ਇਸ ਦੌਰਾਨ ਪਤਾ ਲੱਗਾ ਹੈ ਕਿ ਕਰਨਾਟਕ ਦੇ ਕਰੀਬ 31 ਜਣੇ ਸੂਡਾਨ ਦੇ ਅਲ ਫਸ਼ੇਰ ਵਿਖੇ ਫਸੇ ਹੋਏ ਹਨ। ਜਿਸ ਕਾਰਨ ਇੱਥੇ ਸਿਆਸੀ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ।

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਾਂਗਰਸ ਦੇ ਸੀਨੀਅਰ ਨੇਤਾ ਸਿੱਧਰਮਈਆ ਦੇ ਟਵੀਟ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਕਾਂਗਰਸ ਨੇਤਾ ਦੇ ਟਵੀਟ ਨੂੰ ਰੀਟਵੀਟ ਕਰਦੇ ਹੋਏ ਉਨ੍ਹਾਂ ਲਿਖਿਆ ਕਿ ਉੱਥੇ ਲੋਕਾਂ ਦੀ ਜਾਨ ਦਾਅ ‘ਤੇ ਹੈ। ਇੱਥੇ ਰਾਜਨੀਤੀ ਨਾ ਕਰੋ।

ਸੂਡਾਨ (Sudan) ‘ਚ ਚੱਲ ਰਹੀ ਝੜੱਪ ਦੇ ਵਿਚਕਾਰ ਕਾਂਗਰਸ ਨੇਤਾ ਸਿਧਾਰਮਈਆ ਨੇ ਉੱਥੇ ਫਸੇ ਭਾਰਤੀਆਂ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਸੀ। ਉਨ੍ਹਾਂ ਨੇ ਇੱਕ ਟਵੀਟ ਰਾਹੀਂ ਕਿਹਾ ਸੀ ਕਿ ਖ਼ਬਰ ਹੈ ਕਿ ਹੱਕੀ-ਪੱਕੀ ਕਬੀਲੇ ਦੇ 31 ਆਦਿਵਾਸੀ, ਜੋ ਕਰਨਾਟਕ ਦੇ ਵਸਨੀਕ ਹਨ, ਘਰੇਲੂ ਯੁੱਧ ਪ੍ਰਭਾਵਿਤ ਸੂਡਾਨ ਵਿੱਚ ਫਸੇ ਹੋਏ ਹਨ। ਟਵੀਟ ਵਿੱਚ ਉਨ੍ਹਾਂ ਨੇ ਅੱਗੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰਾਲੇ, ਵਿਦੇਸ਼ ਮੰਤਰਾਲੇ ਅਤੇ ਮੁੱਖ ਮੰਤਰੀ ਬਸਵਰਾਜ ਬੋਮਈ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦਾ ਹਾਂ।

ਕਾਂਗਰਸ ਨੇਤਾ ਦੇ ਬਿਆਨ ‘ਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮੈਂ ਤੁਹਾਡੇ ਟਵੀਟ ਤੋਂ ਹੈਰਾਨ ਹਾਂ! ਤੁਸੀਂ ਸਿਰਫ ਟਵੀਟ ਕਰਕੇ ਅਪੀਲ ਕੀਤੀ ਹੈ। ਉੱਥੇ ਜਾਨਾਂ ਦਾਅ ‘ਤੇ ਲੱਗੀਆਂ ਹੋਈਆਂ ਹਨ। ਇਸ ਲਈ ਇਸ ਮਾਮਲੇ ‘ਤੇ ਰਾਜਨੀਤੀ ਨਾ ਕਰੋ। ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਲੋਕਾਂ ਦੇ ਟਿਕਾਣੇ ਅਤੇ ਵੇਰਵੇ ਜਨਤਕ ਨਹੀਂ ਕੀਤੇ ਜਾ ਸਕਦੇ ਹਨ। ਇਸ ਸਬੰਧੀ ਦੂਤਾਵਾਸ ਲਗਾਤਾਰ ਮੰਤਰਾਲੇ ਨਾਲ ਸੰਪਰਕ ਵਿੱਚ ਹੈ।

The post ਸੂਡਾਨ ‘ਚ ਫਸੇ ਭਾਰਤੀਆਂ ਨੂੰ ਲੈ ਕੇ ਸਿੱਧਰਮਈਆ ‘ਤੇ ਵਰ੍ਹੇ ਐੱਸ. ਜੈਸ਼ੰਕਰ, ਕਿਹਾ- ਲੋਕ ਦੀ ਜਾਨ ਦਾਅ ‘ਤੇ ਹੈ ਰਾਜਨੀਤੀ ਨਾ ਕਰੋ appeared first on TheUnmute.com - Punjabi News.

Tags:
  • dr-s-jaishankar
  • news
  • ongress-leader-siddaramaiah
  • sudan-news

ਚੰਡੀਗੜ੍ਹ, 18 ਅਪ੍ਰੈਲ 2023: ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Balbir Singh Sidhu) ਮੁਸ਼ਕਿਲਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ, ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਨੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਸੰਮਨ ਜਾਰੀ ਕਰਦਿਆਂ  21 ਅਪ੍ਰੈਲ ਨੂੰ ਵਿਜੀਲੈਂਸ ਦੇ ਮੁੱਖ ਦਫ਼ਤਰ ਵਿਚ ਪੇਸ਼ ਹੋਣ ਲਈ ਕਿਹਾ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਮੁੜ 21 ਅਪ੍ਰੈਲ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ |ਇਸ ਸਬੰਧੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਮੈਂ ਜਲੰਧਰ ਚੋਣਾਂ ਵਿੱਚ ਰੁਝਿਆ ਹੋਇਆ ਹਾਂ। ਮੈਨੂੰ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਵਲੋਂ ਉਨ੍ਹਾਂ ਦੇ ਖ਼ਿਲਾਫ਼ ਆਮਦਨ ਦੇ ਸਰੋਤਾਂ ਦੀ ਜਾਂਚ ਪਹਿਲਾਂ ਹੀ ਚੱਲ ਰਹੀ ਸੀ। ਬਲਬੀਰ ਸਿੱਧੂ ਨੂੰ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਆਪਣਾ ਪੱਖ ਰੱਖਣ ਲਈ ਪੜਤਾਲ 'ਚ ਸ਼ਾਮਲ ਹੋਣ ਦੇ ਹੁਕਮ ਜਾਰੀ ਹੋਏ ਹਨ। ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਸਿੱਧੂ ਸਾਲ 2017 ਤੋਂ 2022 ਤਕ ਪੰਜਾਬ ਦੀ ਕਾਂਗਰਸ ਸਰਕਾਰ 'ਚ ਕੈਬਿਨਟ ਮੰਤਰੀ ਰਹੇ | 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ, ਇਸਤੋਂ ਬਾਅਦ ਜੂਨ 2022 'ਚ ਉਹ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ ਸਨ।

The post ਵਿਜੀਲੈਂਸ ਨੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ 'ਤੇ ਕੱਸਿਆ ਸ਼ਿਕੰਜਾ, ਪੇਸ਼ ਹੋਣ ਲਈ ਜਾਰੀ ਕੀਤੇ ਸੰਮਨ appeared first on TheUnmute.com - Punjabi News.

Tags:
  • balbir-singh-sidhu
  • breaking-news
  • mohali
  • news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form