TheUnmute.com – Punjabi News: Digest for April 20, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਪਟਿਆਲਾ ਅਨਾਜ ਮੰਡੀ 'ਚ ਹਲਕੀ ਬਾਰਿਸ਼ ਕਾਰਨ ਕਣਕ ਦੀਆਂ ਬੋਰੀਆਂ ਭਿੱਜੀਆਂ

Wednesday 19 April 2023 05:54 AM UTC+00 | Tags: breaking-news farmers grain-market meteorological-department news patiala patiala-grain-market patiala-news

ਚੰਡੀਗੜ੍ਹ,19 ਅਪ੍ਰੈਲ 2023: ਮੌਸਮ ਵਿਭਾਗ ਦੀ ਚਿਤਾਵਨੀ ਤੋਂ ਬਾਅਦ ਅੱਜ ਪਟਿਆਲਾ (Patiala)  ਵਿਚ ਲਕੀ ਬਾਰਿਸ਼ ਦੇਖਣ ਨੂੰ ਮਿਲੀ, ਜਿਸਦੇ ਚੱਲਦੇ ਕਿਸਾਨਾਂ ਦੀ ਦੁਆਰਾ ਲਿਆਂਦੀ ਕਣਕ ‘ਤੇ ਕੁਦਰਤ ਦੀ ਮਾਰ ਪਈ | ਪਟਿਆਲਾ ‘ਚ ਅੱਜ ਤੜਕੇ ਹਲਕੀ ਬਾਰਿਸ਼ ਕਾਰਨ ਅਨਾਜ ਮੰਡੀ ‘ਚ ਪਈ ਕਣਕ ਭਿੱਜ ਗਈ।

ਖਰੀਦੀ ਗਈ ਕਣਕ ਬਾਰਦਾਨੇ ਵਿੱਚ ਪੈਕ ਕਰਕੇ ਰੱਖੀ ਹੋਈ ਸੀ। ਜੋ ਮੀਂਹ ਕਾਰਨ ਭਿੱਜ ਗਿਆ। ਖੁੱਲ੍ਹੇ ਵਿੱਚ ਪਈ ਕਣਕ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਜ਼ਿਆਦਾ ਬਾਰਿਸ਼ ਨਾ ਪੈਣ ਕਾਰਨ ਵੱਡਾ ਨੁਕਸਾਨ ਹੋਣ ਤੋਂ ਬਚ ਗਿਆ ਹੈ। ਇਸ ਦੌਰਾਨ ਮੰਡੀ ਬੋਰਡ ਦੇ ਮੁਲਾਜ਼ਮ ਮੰਡੀ ਵਿੱਚੋਂ ਪਾਣੀ ਕੱਢਦੇ ਨਜ਼ਰ ਆਏ |

The post ਪਟਿਆਲਾ ਅਨਾਜ ਮੰਡੀ 'ਚ ਹਲਕੀ ਬਾਰਿਸ਼ ਕਾਰਨ ਕਣਕ ਦੀਆਂ ਬੋਰੀਆਂ ਭਿੱਜੀਆਂ appeared first on TheUnmute.com - Punjabi News.

Tags:
  • breaking-news
  • farmers
  • grain-market
  • meteorological-department
  • news
  • patiala
  • patiala-grain-market
  • patiala-news

ਬਰਨਾਲਾ 'ਚ ਮੁਹੱਲਾ ਕਲੀਨਿਕ ਦੇ ਡਾਕਟਰ ਸਮੇਤ ਤਿੰਨ ਕਰਮਚਾਰੀ ਕੀਤੇ ਮੁਅੱਤਲ

Wednesday 19 April 2023 06:08 AM UTC+00 | Tags: aam-aadmi-party barnala breaking-news cm-bhagwant-mann congress latest-news mla-labh-singh-ugoke mohalla-clinic news punjab-government punjab-news the-unmute-breaking-news

ਚੰਡੀਗੜ੍ਹ,19 ਅਪ੍ਰੈਲ 2023: ਪੰਜਾਬ ਦੇ ਬਰਨਾਲਾ ਦੇ ਮੁਹੱਲਾ ਕਲੀਨਿਕ (Mohalla Clinic) ਦੇ ਡਾਕਟਰ ਕੰਵਰ ਨਵਜੋਤ ਸਿੰਘ, ਫਾਰਮਾਸਿਸਟ ਕੁਬੇਰ ਸਿੰਗਲਾ ਅਤੇ ਕਲੀਨਿਕ ਅਸਿਸਟੈਂਟ ਮਨਪ੍ਰੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਵਿਧਾਇਕ ਲਾਭ ਸਿੰਘ ਉਗੋਕੇ ਦੇ ਕਹਿਣ ‘ਤੇ ਕੀਤੀ ਗਈ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਡਾਕਟਰਾਂ ਨੇ ਰਿਕਾਰਡ ਵਿੱਚ ਮਰੀਜ਼ਾਂ ਦੀ ਵੱਧ ਗਿਣਤੀ ਦਿਖਾ ਕੇ ਧੋਖਾਧੜੀ ਕੀਤੀ ਹੈ।

ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਜਿੱਥੇ ਗੋਨਿਆਣਾ ਵਾਸੀਆਂ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ, ਉੱਥੇ ਹੀ ਮੁਅੱਤਲ ਕੀਤੇ ਗਏ ਡਾ: ਅਤੇ ਉਨ੍ਹਾਂ ਦੀ ਟੀਮ ਨੂੰ ਬਹਾਲ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ | ‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦਾ ਕਹਿਣਾ ਹੈ ਕਿ ਮੁਹੱਲਾ ਕਲੀਨਿਕ ‘ਚ ਧੋਖਾਧੜੀ ਦੇ ਦੋਸ਼ ‘ਚ ਇਹ ਕਾਰਵਾਈ ਕੀਤੀ ਗਈ ਹੈ।

ਮੁਅੱਤਲ ਕੀਤੇ ਗਏ ਸਟਾਫ਼ ਅਤੇ ਡਾਕਟਰ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ ‘ਤੇ ਲਗਾਏ ਗਏ ਦੋਸ਼ ਪੂਰੀ ਤਰ੍ਹਾਂ ਝੂਠੇ ਹਨ। ਦਰਸਾਏ ਗਏ ਮਰੀਜ਼ਾਂ ਦੀ ਗਿਣਤੀ ਸਹੀ ਹੈ। ਹਰ ਮਰੀਜ਼ ਕੋਲ ਜਾ ਕੇ ਉਨ੍ਹਾਂ ਦੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ, ਜਿਸ ਦੇ ਆਧਾਰ ‘ਤੇ ਉਨ੍ਹਾਂ ਨੂੰ ਹਟਾਇਆ ਜਾ ਰਿਹਾ ਹੈ, ਉਹ ਫਰਜ਼ੀ ਰਿਪੋਰਟ ਹੈ। ਇਸ ਸਬੰਧੀ ਲੋਕਾਂ ਨੇ ਮੀਟਿੰਗ ਬੁਲਾਈ ਹੈ।

The post ਬਰਨਾਲਾ ‘ਚ ਮੁਹੱਲਾ ਕਲੀਨਿਕ ਦੇ ਡਾਕਟਰ ਸਮੇਤ ਤਿੰਨ ਕਰਮਚਾਰੀ ਕੀਤੇ ਮੁਅੱਤਲ appeared first on TheUnmute.com - Punjabi News.

Tags:
  • aam-aadmi-party
  • barnala
  • breaking-news
  • cm-bhagwant-mann
  • congress
  • latest-news
  • mla-labh-singh-ugoke
  • mohalla-clinic
  • news
  • punjab-government
  • punjab-news
  • the-unmute-breaking-news

ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 10,542 ਨਵੇਂ ਮਾਮਲੇ ਆਏ ਸਾਹਮਣੇ, ਐਕਟਿਵ ਕੇਸ 63 ਹਜ਼ਾਰ ਤੋਂ ਪਾਰ

Wednesday 19 April 2023 06:16 AM UTC+00 | Tags: breaking-news corona corona-vaccination corona-virus covid-19 covid-19-situation covid-vigilance healtjh-minister india-news mansukh-l-mandaviya news state-health-ministers union-health-minister-dr-mansukh-mandaviya

ਚੰਡੀਗੜ੍ਹ,19 ਅਪ੍ਰੈਲ 2023: ਭਾਰਤ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ (Corona) ਦੇ ਨਵੇਂ ਮਾਮਲਿਆਂ ‘ਚ ਕਰੀਬ 38 ਫੀਸਦੀ ਦਾ ਵਾਧਾ ਹੋਇਆ ਹੈ। ਜਿੱਥੇ ਮੰਗਲਵਾਰ ਨੂੰ ਸੱਤ ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਸਨ, ਉੱਥੇ ਅੱਜ ਦਸ ਹਜ਼ਾਰ 542 ਮਾਮਲੇ ਸਾਹਮਣੇ ਆਏ ਹਨ। ਸਰਗਰਮ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਬੁੱਧਵਾਰ ਸਵੇਰ ਤੱਕ ਦੇਸ਼ ਵਿੱਚ 63 ਹਜ਼ਾਰ 562 ਕੋਰੋਨਾ ਮਰੀਜ਼ ਸਾਹਮਣੇ ਆ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਸੰਕਰਮਣ ਨਾਲ 38 ਜਣਿਆਂ ਦੀ ਮੌਤ ਹੋ ਗਈ ਹੈ। ਹੁਣ ਤੱਕ ਦੇਸ਼ ਵਿੱਚ ਕੋਰੋਨਾ (Corona) ਤੋਂ ਪ੍ਰਭਾਵਿਤ ਲੋਕਾਂ ਦੀ ਕੁੱਲ ਗਿਣਤੀ 4,48,45,401 ਹੋ ਗਈ ਹੈ। ਇਸ ਦੇ ਨਾਲ ਹੀ ਇਸ ਕਾਰਨ ਮਰਨ ਵਾਲਿਆਂ ਦੀ ਗਿਣਤੀ 5 ਲੱਖ 31 ਹਜ਼ਾਰ 190 ਤੱਕ ਪਹੁੰਚ ਗਈ ਹੈ। ਸਭ ਤੋਂ ਵੱਧ 11 ਮੌਤਾਂ ਕੇਰਲ ਵਿੱਚ ਹੋਈਆਂ ਹਨ।

ਮੌਜੂਦਾ ਸਮੇਂ ‘ਚ ਦੇਸ਼ ‘ਚ ਰੋਜ਼ਾਨਾ ਇਨਫੈਕਸ਼ਨ ਦੀ ਦਰ 4.47 ਫੀਸਦੀ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਦਰ 98.67 ਫੀਸਦੀ ਹੈ। ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧ ਕੇ 4,42,50,649 ਹੋ ਗਈ ਹੈ, ਜਦੋਂ ਕਿ ਮੌਤ ਦਰ 1.18 ਫੀਸਦੀ ਦਰਜ ਕੀਤੀ ਗਈ ਹੈ। ਮੰਤਰਾਲੇ ਮੁਤਾਬਕ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਦੇਸ਼ ਵਿੱਚ ਹੁਣ ਤੱਕ ਕੋਵਿਡ ਵੈਕਸੀਨ ਦੀਆਂ 220.66 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

The post ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 10,542 ਨਵੇਂ ਮਾਮਲੇ ਆਏ ਸਾਹਮਣੇ, ਐਕਟਿਵ ਕੇਸ 63 ਹਜ਼ਾਰ ਤੋਂ ਪਾਰ appeared first on TheUnmute.com - Punjabi News.

Tags:
  • breaking-news
  • corona
  • corona-vaccination
  • corona-virus
  • covid-19
  • covid-19-situation
  • covid-vigilance
  • healtjh-minister
  • india-news
  • mansukh-l-mandaviya
  • news
  • state-health-ministers
  • union-health-minister-dr-mansukh-mandaviya

ਨੇਪਾਲ ਦੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਦੀ ਸਿਹਤ ਵਿਗੜੀ, ਦਿੱਲੀ ਏਮਜ਼ 'ਚ ਕੀਤਾ ਦਾਖ਼ਲ

Wednesday 19 April 2023 06:26 AM UTC+00 | Tags: aiims breaking-news delhi-aiims latest-news nepal nepals-president-ramchandra-paudel news punjab-news ram-chandra-poudel the-unmute-breaking-news the-unmute-punjab tribhuvan-university-teaching-hospital

ਚੰਡੀਗੜ੍ਹ,19 ਅਪ੍ਰੈਲ 2023: ਨੇਪਾਲ ਦੇ ਰਾਸ਼ਟਰਪਤੀ ਰਾਮਚੰਦਰ ਪੌਡੇਲ (Ram Chandra Poudel) ਦੀ ਅਚਾਨਕ ਸਿਹਤ ਵਿਗੜ ਗਈ । ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਤੁਰੰਤ ਇਲਾਜ ਮੁਹੱਈਆ ਕਰਵਾਉਣ ਲਈ ਮੰਗਲਵਾਰ ਨੂੰ ਨੇਪਾਲ ਦੇ ਮਹਾਰਾਜਗੰਜ ਦੇ ਮਸ਼ਹੂਰ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਸਥਿਤੀ ‘ਚ ਸੁਧਾਰ ਨਾ ਹੋਣ ‘ਤੇ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ‘ਚ ਸ਼ਿਫਟ ਕੀਤਾ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਪੌਡੇਲ ਦੀ ਜਾਂਚ ‘ਚ ਉਨ੍ਹਾਂ ਦੇ ਫੇਫੜਿਆਂ ‘ਚ ਇਨਫੈਕਸ਼ਨ ਦਾ ਮਾਮਲਾ ਸਾਹਮਣੇ ਆਇਆ ਹੈ।

ਮੀਡੀਆ ਰਿਪੋਰਟਾਂ ‘ਚ ਰਾਸ਼ਟਰਪਤੀ (Ram Chandra Poudel) ਦੇ ਸਲਾਹਕਾਰ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਆਕਸੀਜਨ ਦਾ ਪੱਧਰ ਘੱਟ ਹੋਣ ‘ਤੇ ਅਸੀਂ ਉਨ੍ਹਾਂ ਨੂੰ ਹਸਪਤਾਲ ਲੈ ਗਏ। ਉਹ 15 ਦਿਨਾਂ ਤੋਂ ਐਂਟੀਬਾਇਓਟਿਕਸ ਲੈ ਰਹੇ ਹਨ, ਪਰ ਉਨ੍ਹਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਇਸ ਤੋਂ ਪਹਿਲਾਂ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਵੀ ਹਸਪਤਾਲ ਪੁੱਜੇ ਅਤੇ ਰਾਸ਼ਟਰਪਤੀ ਪੌਡੇਲ ਦਾ ਹਾਲ-ਚਾਲ ਪੁੱਛਿਆ। ਪੌਡੇਲ ਨੂੰ ਇੱਕ ਮਹੀਨੇ ਦੇ ਅੰਦਰ ਦੂਜੀ ਵਾਰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅਪ੍ਰੈਲ ਦੀ ਸ਼ੁਰੂਆਤ ‘ਚ ਪੇਟ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਰਾਸ਼ਟਰਪਤੀ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ ਸੀ।

The post ਨੇਪਾਲ ਦੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਦੀ ਸਿਹਤ ਵਿਗੜੀ, ਦਿੱਲੀ ਏਮਜ਼ ‘ਚ ਕੀਤਾ ਦਾਖ਼ਲ appeared first on TheUnmute.com - Punjabi News.

Tags:
  • aiims
  • breaking-news
  • delhi-aiims
  • latest-news
  • nepal
  • nepals-president-ramchandra-paudel
  • news
  • punjab-news
  • ram-chandra-poudel
  • the-unmute-breaking-news
  • the-unmute-punjab
  • tribhuvan-university-teaching-hospital

ਕਰਨਾਟਕ ਚੋਣਾਂ ਲਈ BJP ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, PM ਮੋਦੀ ਸਮੇਤ 40 ਵੱਡੇ ਨੇਤਾ ਸ਼ਾਮਲ

Wednesday 19 April 2023 06:38 AM UTC+00 | Tags: bharatiya-janata-party bjp bjp-star-campaigners breaking-news karnataka-assembly-elections karnataka-elections karnataka-elections-2023 news star-campaigners

ਚੰਡੀਗੜ੍ਹ,19 ਅਪ੍ਰੈਲ 2023: ਭਾਰਤੀ ਜਨਤਾ ਪਾਰਟੀ (BJP) ਨੇ ਮੰਗਲਵਾਰ ਨੂੰ ਕਰਨਾਟਕ ਵਿੱਚ 10 ਮਈ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ। ਇਸ ਸੂਚੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇਪੀ ਨੱਡਾ, ਰਾਜਨਾਥ ਸਿੰਘ ਅਤੇ ਅਮਿਤ ਸ਼ਾਹ ਸਮੇਤ 40 ਨੇਤਾਵਾਂ ਦੇ ਨਾਂ ਸ਼ਾਮਲ ਹਨ, ਜੋ ਸੂਬੇ ‘ਚ ਚੋਣ ਪ੍ਰਚਾਰ ਕਰਨਗੇ।

The post ਕਰਨਾਟਕ ਚੋਣਾਂ ਲਈ BJP ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, PM ਮੋਦੀ ਸਮੇਤ 40 ਵੱਡੇ ਨੇਤਾ ਸ਼ਾਮਲ appeared first on TheUnmute.com - Punjabi News.

Tags:
  • bharatiya-janata-party
  • bjp
  • bjp-star-campaigners
  • breaking-news
  • karnataka-assembly-elections
  • karnataka-elections
  • karnataka-elections-2023
  • news
  • star-campaigners

ਚੋਰੀ ਦੇ ਮੋਬਾਈਲ ਮਹਿੰਗੇ ਭਾਅ 'ਤੇ ਵੇਚਣ ਵਾਲੇ ਦੋ ਮੁਲਜ਼ਮ ਪੁਲਿਸ ਵਲੋਂ ਕਾਬੂ, ਮੋਬਾਈਲਾਂ ਦੀ ਖੇਪ ਬਰਾਮਦ

Wednesday 19 April 2023 06:55 AM UTC+00 | Tags: mobile-phones news police punjab punjabi-news stolen-mobile tarn-taran-polcie tarn-taran-police thana-city-tarn-taran the-unmute-breaking-news

ਚੰਡੀਗੜ੍ਹ,19 ਅਪ੍ਰੈਲ 2023: ਚੋਰੀ ਦੇ ਮੋਬਾਈਲ (Mobile Phones) ਖ਼ਰੀਦ ਕੇ ਮਹਿੰਗੇ ਭਾਅ ‘ਤੇ ਵੇਚਣ ਵਾਲੇ ਦੋ ਮੁਲਜ਼ਮਾਂ ਨੂੰ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ 45 ਮੋਬਾਈਲਾਂ ਤੇ 35 ਪੁਰਜ਼ੇ ਸਮੇਤ ਕਾਬੂ ਕੀਤਾ ਹੈ | ਪੁਲਿਸ ਵੱਲੋਂ ਰਿਮਾਂਡ ‘ਤੇ ਲੈ ਕੇ ਕੀਤੀ ਗਈ ਪੁੱਛਗਿੱਛ ਦੀ ਮਦਦ ਨਾਲ 3 ਹੋਰ ਮੁਲਜ਼ਮਾਂ ਦੇ ਨਾਮ ਸਾਹਮਣੇ ਆਏ ਹਨ ਅਤੇ 50 ਹੋਰ ਮੋਬਾਈਲ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਦਾ ਦੋ ਦਿਨ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਨਾਲ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਮਾਮਲੇ ਦੀ ਜਾਂਚ ਕਰ ਰਹੇ ਸਥਾਨਕ ਐਸ.ਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਦੇ ਹੁਕਮਾਂ ‘ਤੇ ਜ਼ਿਲ੍ਹੇ ਭਰ ‘ਚ ਸ਼ਰਾਰਤੀ ਅਨਸਰਾਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ | ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਆਕਾਸ਼ ਤੇਜਪਾਲ ਉਰਫ ਆਕਾਸ਼ ਪੁੱਤਰ ਦਵਿੰਦਰ ਕੁਮਾਰ ਵਾਸੀ ਨੂਰਦੀ ਅੱਡਾ, ਹਰੀ ਰਾਮ ਸ਼ੈਲਰ ਤਰਨਤਾਰਨ ਅਤੇ ਗੁਰਪ੍ਰਤਾਪ ਸਿੰਘ ਉਰਫ ਗੋਰਾ ਪੁੱਤਰ ਗੁਰਨਾਮ ਸਿੰਘ ਵਾਸੀ ਕੱਕਾ ਕੰਡਿਆਲਾ ਨੂੰ ਗ੍ਰਿਫਤਾਰ ਕੀਤਾ ਹੈ। ਅਤੇ ਉਨ੍ਹਾਂ ਕੋਲੋਂ ਵੱਖ-ਵੱਖ ਕੰਪਨੀਆਂ ਦੇ 45 ਮੋਬਾਈਲ ਅਤੇ 35 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ ।

ਉਕਤ ਮੁਲਜ਼ਮ ਚੋਰੀ ਦੇ ਮੋਬਾਈਲ (Mobile Phones) ਖਰੀਦਣ ਅਤੇ ਉਨ੍ਹਾਂ ਦੇ ਕੀਮਤੀ ਪੁਰਜ਼ੇ ਅੱਗੇ ਵੇਚਣ ਦਾ ਧੰਦਾ ਕਰਦੇ ਸਨ। ਆਖਿਰ ਪੁਲਿਸ ਨੇ ਮਾਣਯੋਗ ਅਦਾਲਤ ਤੋਂ ਰਿਮਾਂਡ ਹਾਸਲ ਕਰਦੇ ਹੋਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ। ਇਸ ਦੀ ਮਦਦ ਨਾਲ 3 ਹੋਰ ਮੁਲਜ਼ਮਾਂ ਨੂੰ ਕਾਬੂ ਕਰਕੇ 50 ਕੀਮਤੀ ਮੋਬਾਈਲ ਬਰਾਮਦ ਕੀਤੇ ਗਏ। ਇਨ੍ਹਾਂ ਵਿੱਚ ਐਪਲ ਸਮੇਤ ਕਈ ਵੱਖ-ਵੱਖ ਕੰਪਨੀਆਂ ਦੇ ਮੋਬਾਈਲ ਸ਼ਾਮਲ ਸਨ।

ਬਾਕੀ 3 ਨਾਮਜ਼ਦ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੱਦੀ, ਰਾਹੁਲ ਕੁਮਾਰ ਪੁੱਤਰ ਸੁਰਿੰਦਰਪਾਲ ਵਾਸੀ ਮੁਹੱਲਾ ਨਾਨਕਸਰ ਤਰਨਤਾਰਨ, ਵਿਸ਼ਾਲ ਵਾਸੀ ਗੁਰੂ ਕਾ ਖੂਹ ਤਰਨਤਾਰਨ ਵਜੋਂ ਹੋਈ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਚੋਰੀ ਹੋਏ ਮੋਬਾਈਲ ਕਿਹੜੇ ਵਿਅਕਤੀਆਂ ਤੋਂ ਖਰੀਦੇ ਗਏ ਸਨ ਅਤੇ ਹੋਰ ਕਿਹੜੇ ਵਪਾਰੀ ਇਸ ਕੰਮ ਵਿੱਚ ਸ਼ਾਮਲ ਹਨ। ਇਸ ਗਰੋਹ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

The post ਚੋਰੀ ਦੇ ਮੋਬਾਈਲ ਮਹਿੰਗੇ ਭਾਅ ‘ਤੇ ਵੇਚਣ ਵਾਲੇ ਦੋ ਮੁਲਜ਼ਮ ਪੁਲਿਸ ਵਲੋਂ ਕਾਬੂ, ਮੋਬਾਈਲਾਂ ਦੀ ਖੇਪ ਬਰਾਮਦ appeared first on TheUnmute.com - Punjabi News.

Tags:
  • mobile-phones
  • news
  • police
  • punjab
  • punjabi-news
  • stolen-mobile
  • tarn-taran-polcie
  • tarn-taran-police
  • thana-city-tarn-taran
  • the-unmute-breaking-news

ਅੰਮ੍ਰਿਤਸਰ 'ਚ ਚੋਰਾਂ ਨੇ ਸ਼ਰਾਬ ਦੇ ਠੇਕੇ ਨੂੰ ਬਣਾਇਆ ਨਿਸ਼ਾਨਾ, ਮਹਿੰਗੀ ਸ਼ਰਾਬ ਤੇ ਨਕਦੀ ਲੈ ਕੇ ਹੋਏ ਫ਼ਰਾਰ

Wednesday 19 April 2023 08:15 AM UTC+00 | Tags: amritsar amritsar-jalandhar-gt-road amritsar-police breaking-news crime latest-news liquor-store nbews news nws robbery thieves

ਅੰਮ੍ਰਿਤਸਰ, 19 ਅਪ੍ਰੈਲ 2023: ਅੰਮ੍ਰਿਤਸਰ-ਜਲੰਧਰ ਜੀਟੀ ਰੋਡ ‘ਤੇ ਅਲਫਾ ਮਾਲ ਦੇ ਸਾਹਮਣੇ ਇੱਕ ਸ਼ਰਾਬ ਦੇ ਠੇਕੇ ‘ਤੇ ਚੋਰਾਂ (Thieves) ਵੱਲੋਂ ਵੱਡੀ ਚੋਰੀ ਨੂੰ ਅੰਜ਼ਾਮ ਦਿੱਤਾ ਗਿਆ ਹੈ, ਚੋਰ ਆਪਣੀ ਲਕੜ ਦੀ ਪੌੜੀ ਨਾਲ ਲੈ ਕੇ ਆਏ ਸਨ ਅਤੇ ਠੇਕੇ ਦੀ ਛੱਤ ਤੋਂ ਦਾਖਲ ਹੋ ਕੇ ਨਕਦੀ ਅਤੇ ਹੋਰ ਸਮਾਨ ਚੋਰੀ ਕਰ ਕੇ ਲੈ ਗਏ | ਠੇਕੇ ਦੇ ਮਾਲਕ ਨੇ ਦੱਸਿਆ ਕਿ ਕਰੀਬ 80 ਤੋਂ 90 ਹਜ਼ਾਰ ਨਕਦ ਅਤੇ ਹੋਰ ਸਮਾਨ ਚੋਰੀ ਹੋਇਆ ਹੈ, ਜਿਸ ਦੀ ਗਿਣਤੀ ਕੀਤੀ ਜਾ ਰਹੀ ਹੈ |

ਹੈਰਾਨੀ ਜਤਾਉਂਦੇ ਹੋਏ ਠੇਕੇ ਦੇ ਮਾਲਕ ਨੇ ਕਿਹਾ ਕਿ ਜੀ.ਟੀ ਰੋਡ ਜਿੱਥੇ ਕੇ 24 ਘੰਟੇ ਪੁਲਿਸ ਦਾ ਪਹਿਰਾ ਰਹਿੰਦਾ ਹੈ, ਉੱਥੇ ਚੋਰਾਂ (Thieves) ਵੱਲੋਂ ਆਰਾਮ ਨਾਲ ਚੋਰੀ ਨੂੰ ਅੰਜ਼ਾਮ ਦਿੱਤਾ ਗਿਆ ਹੈ | ਉਨ੍ਹਾਂ ਵੱਲੋਂ ਇਹ ਵੀ ਖ਼ਦਸ਼ਾ ਜਤਾਇਆ ਗਿਆ ਕਿ ਚੋਰੀ ਕਰਨ ਵਾਲੇ ਕੋਈ ਜਾਣਕਾਰ ਵਿਅਕਤੀ ਹਨ ਕਿਉਂਕਿ ਜਿਸ ਢੰਗ ਨਾਲ ਚੋਰੀ ਹੋਈ ਹੈ, ਚੋਰੀ ਨੂੰ ਕੋਈ ਜਾਣਕਾਰ ਹੀ ਅੰਜ਼ਾਮ ਦੇ ਸਕਦਾ ਹੈ | ਇਸ ਮੌਕੇ ਪੁਲਿਸ ਵੀ ਉੱਥੇ ਪਹੁੰਚੀ, ਜਿਨ੍ਹਾਂ ਵੱਲੋਂ ਤਫ਼ਤੀਸ਼ ਕੀਤੀ ਜਾ ਰਹੀ ਹੈ ਤੇ ਪੁਲਿਸ ਦਾ ਕਹਿਣਾ ਹੈ ਕਿ ਮਾਲਕਾਂ ਦੇ ਬਿਆਨ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ |

The post ਅੰਮ੍ਰਿਤਸਰ ‘ਚ ਚੋਰਾਂ ਨੇ ਸ਼ਰਾਬ ਦੇ ਠੇਕੇ ਨੂੰ ਬਣਾਇਆ ਨਿਸ਼ਾਨਾ, ਮਹਿੰਗੀ ਸ਼ਰਾਬ ਤੇ ਨਕਦੀ ਲੈ ਕੇ ਹੋਏ ਫ਼ਰਾਰ appeared first on TheUnmute.com - Punjabi News.

Tags:
  • amritsar
  • amritsar-jalandhar-gt-road
  • amritsar-police
  • breaking-news
  • crime
  • latest-news
  • liquor-store
  • nbews
  • news
  • nws
  • robbery
  • thieves

ਅੰਮ੍ਰਿਤਸਰ, 19 ਅਪ੍ਰੈਲ 2023: ਗੁਰੂ ਨਗਰੀ ਸ੍ਰੀ ਹਰਿਮੰਦਰ ਸਾਹਿਬ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ, ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਕ੍ਰਿਸ਼ਨ ਸਿੰਘ (Bhai Harkrishna Singh) ਦੇ ਅਕਾਲ ਚਲਾਣਾ ਕਰ ਗਏ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਜ਼ਿਲ੍ਹੇ ਨਾਲ ਸੰਬੰਧਿਤ ਭਾਈ ਹਰਕ੍ਰਿਸ਼ਨ ਸਿੰਘ ਕਰੀਬ 43 ਵਰ੍ਹਿਆਂ ਦੇ ਸਨ ਅਤੇ ਗੁਰਦਿਆਂ ਦੇ ਰੋਗ ਤੋਂ ਪੀੜਤ ਹੋਣ ਕਾਰਨ ਕਈ ਮਹੀਨਿਆਂ ਤੋਂ ਜ਼ੇਰੇ ਇਲਾਜ ਸਨ।

ਭਾਈ ਹਰਕ੍ਰਿਸ਼ਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਰਾਗੀ ਸਭਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਸਿੰਘਾਂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ , ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ।

The post ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਕ੍ਰਿਸ਼ਨ ਸਿੰਘ ਪੂਰੇ ਹੋ ਗਏ appeared first on TheUnmute.com - Punjabi News.

Tags:
  • amritsar
  • breaking-news
  • news
  • ragi-bhai-harkrishna-singh

ਸ਼੍ਰੀ ਗੁਰੂ ਰਵਿਦਾਸ ਜੀ ਤੀਰਥ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਨੂੰ ਜਾਣ ਵਾਲਾ ਰਸਤਾ ਚਹੁੰ-ਮਾਰਗੀ ਬਣਾਵੇ 'ਆਪ' ਸਰਕਾਰ: ਨਿਮਿਸ਼ਾ ਮਹਿਤਾ

Wednesday 19 April 2023 08:42 AM UTC+00 | Tags: aam-aadmi-party bjp breaking-news cm-bhagwant-mann laljit-singh-bhullar news nimisha-mehta punjab punjab-bjp punjab-news punjab-transport-department

ਗੜ੍ਹਸ਼ੰਕਰ,19 ਅਪ੍ਰੈਲ 2023: ਭਾਜਪਾ ਆਗੂ ਤੇ ਗੜ੍ਹਸ਼ੰਕਰ ਹਲਕੇ ਦੀ ਇੰਚਾਰਜ ਨਿਮਿਸ਼ਾ ਮਹਿਤਾ (Nimisha Mehta) ਨੇ ਖੁਰਾਲਗੜ੍ਹ ਸਾਹਿਬ ਜਾਣ ਵਾਲੀ ਸੰਗਤ ਨਾਲ ਹੋਏ ਦੋ ਭਿਆਨਕ ਹਾਦਸਿਆਂ ‘ਚ ਜਾਨਾਂ ਗੁਆਉਣ ਵਾਲੇ ਲੋਕਾਂ ਲਈ ਡੂੰਘਾ ਦੁੱਖ ਪ੍ਰਗਟਾਉਂਦਿਆਂ ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ਨੂੰ ਚਹੁੰ-ਮਾਰਗੀ ਬਣਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਕੋਲੋਂ ਮੰਗ ਕੀਤੀ ਹੈ।

ਭਾਜਪਾ ਬੁਲਾਰਾ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਜਿਥੇ ਗੁਰੂ ਰਵਿਦਾਸ ਜੀ ਨੇ 4 ਸਾਲ 2 ਮਹੀਨੇ ਤੇ 12 ਦਿਨ ਤਪੱਸਿਆ ਕੀਤੀ ਬੜੇ ਅਫ਼ਸੋਸ ਦੀ ਗੱਲ ਹੈ ਕਿ ਅੱਜ ਤੱਕ ਸਰਕਾਰਾਂ ਰਵਿਦਾਸੀਆ ਸਮਾਜ ਦੇ ਇਸ ਤੀਰਥ ਨੂੰ ਵਧੀਆ ਰਸਤਾ ਤੱਕ ਨਹੀਂ ਬਣਾ ਕੇ ਦੇ ਸਕੀਆਂ। ਨਿਮਿਸ਼ਾ ਮਹਿਤਾ ਨੇ ਕਿਹਾ ਕਿ ਸਮੁੱਚੇ ਦੁਆਬੇ ‘ਚ 40 ਫੀਸਦੀ ਤੋਂ ਜ਼ਿਆਦਾ ਆਬਾਦੀ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਦੀ ਹੈ, ਪਰ ਗੁਰੂ ਰਵਿਦਾਸ ਜੀ ਦੇ ਤੀਰਥ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ਦੀ ਹਾਲਤ ਬਿਲਕੁਲ ਤਰਸਯੋਗ ਹੈ, ਜਿਸ ਕਰਕੇ ਵੱਡੇ ਸੜਕ ਹਾਦਸੇ ਵਾਰ-ਵਾਰ ਹੁੰਦੇ ਹਨ |

ਬੀਤੇ ਦਿਨੀਂ ਦੇ ਭਿਆਨਕ ਸੜਕ ਹਾਦਸਿਆਂ ‘ਚ 10 ਜਣਿਆਂ ਦੀ ਜਾਨ ਚਲੀ ਗਈ ਤੇ ਦਰਜਨ ਤੋਂ ਜ਼ਿਆਦਾ ਵਿਅਕਤੀਆਂ ਨੂੰ ਸੱਟਾਂ ਲੱਗੀਆਂ ਹਨ। ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਜਾਣ ਵਾਲਾ ਰਸਤਾ ਪਹਾੜੀ ਹੈ, ਰਸਤੇ ਦੀਆਂ ਤਿੱਖੀਆਂ ਉਤਰਾਈਆਂ-ਚੜ੍ਹਾਈਆਂ ਅਤੇ ਸੜਕ ਦੀ ਘੱਟ ਚੌੜਾਈ ਕਾਰਨ ਗੱਡੀਆਂ ਡੂੰਘੀਆਂ ਖੱਡਾਂ ‘ਚ ਡਿੱਗਦੀਆਂ ਹਨ, ਜਿਸ ਨਾਲ ਭਾਰੀ ਨੁਕਸਾਨ ਹੁੰਦਾ ਹੈ।

ਇਸ ਲਈ ਰਵਿਦਾਸੀਆ ਸਮਾਜ ਦੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖ ਕੇ ਪੰਜਾਬ ਸਰਕਾਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮਾਰਗ ਨੂੰ ਚਹੁੰ-ਮਾਰਗੀ ਤੇ ਸੁਰੱਖਿਅਤ ਬਣਾਉਣਾ ਚਾਹੀਦਾ ਹੈ।ਨਿਮਿਸ਼ਾ ਮਹਿਤਾ (Nimisha Mehta) ਨੇ ਦੱਸਿਆ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਗੁਰੂਘਰ ਵਿਖੇ ਅੱਜ ਵੀ ਗੁਰਦੁਆਰਾ ਕਮੇਟੀ ਮੁੱਲ ਦਾ ਪਾਈ ਟੈਂਕਰਾਂ ‘ਚ ਖਰੀਦ ਕੇ ਲੈ ਕੇ ਆਉਂਦੀ ਹੈ ਤੇ ਗੁਰੂਘਰ ਨੂੰ ਹੁਣ ਤੱਕ ਕੋਈ ਵੀ ਸਰਕਾਰ ਪੀਣ ਵਾਲਾ ਪਾਈ ਵੀ ਮੁਹੱਈਆ ਨਹੀਂ ਕਰਵਾ ਸਕੀ। ਭਾਜਪਾ ਆਗੂ ਨੇ ਕਿਹਾ ਕਿ ਬੇਸ਼ੱਕ ਪਿਛਲੀ ਸਰਕਾਰ ਦੌਰਾਨ ਇਕ ਟਿਊਬਵੈੱਲ ਤਾਂ ਲਗਵਾਇਆ ਗਿਆ ਪਰ ਮੌਜੂਦਾ ਸਰਕਾਰ ਦੇ ਵਿਧਾਇਕ ਨੇ ਵਾਹ-ਵਾਹੀ ਲੁੱਟਣ ਲਈ ਉਸ ਦਾ ਉਦਘਾਟਨ ਵੀ ਕੀਤਾ ਪਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ 14 ਮਹੀਨੇ ਬੀਤ ਜਾਣ ਦੇ ਬਾਵਜੂਦ ਗੁਰੂਘਰ ਦੇ ਇਸ ਟਿਊਬਵੈੱਲ ਨੂੰ ਬਿਜਲੀ ਦਾ ਕੁਨੈਕਸ਼ਨ ਤੱਕ ਨਹੀਂ ਦੇ ਸਕੀ, ਜਿਸ ਕਾਰਨ ਅੱਜ ਤਕ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪੀਣ ਵਾਲਾ ਪਾਣੀ ਮੁੱਲ ਹੀ ਲਿਆ ਕੇ ਲੰਗਰ-ਪਾਈ ਦਾ ਗੁਜ਼ਾਰਾ ਚਲਾਇਆ ਜਾਂਦਾ ਹੈ।

ਇਸਦੇ ਨਾਲ ਹੀ ਟਿਊਬਵੈੱਲ ਤੋਂ ਗੁਰੂਘਰ ਲਈ ਪਾਣੀ ਲਿਆਉਣ ਵਾਲੀ ਪਾਈਪਲਾਈਨ, ਜੋ ਸਿਰਫ 10-12 ਲੱਖ ਦਾ ਖਰਚ ਹੈ, ਉਸ ਬਾਰੇ ਵੀ ਅਜੇ ਤੱਕ ਸਰਕਾਰ ਵੱਲੋਂ ਕੋਈ ਐਲਾਨ ਤੱਕ ਵੀ ਨਹੀਂ ਕੀਤਾ ਗਿਆ। ਨਿਮਿਸ਼ਾ ਮਹਿਤਾ ਨੇ ਕਿਹਾ ਕਿ 117 ਕਰੋੜ ਰੁਪਏ ਦੀ ਲਾਗਤ ਨਾਲ ਜੋ ਮੀਨਾਰ-ਏ-ਬੇਗਮਪੁਰਾ ਬਣਨ ਦਾ ਨੀਂਹ ਪੱਥਰ ਅਕਾਲੀ-ਭਾਜਪਾ ਸਰਕਾਰ ਨੇ 2016 ‘ਚ ਰੱਖਿਆ ਸੀ, ਪਿਛਲੀ ਤੇ ਮੌਜੂਦਾ ਸਰਕਾਰ ਦੇ ਵੱਡੇ ਐਲਾਨਾਂ ਦੇ ਬਾਵਜੂਦ ਅਜੇ ਤੱਕ ਉਸ ਨੂੰ ਮੁਕੰਮਲ ਨਹੀਂ ਕੀਤਾ ਗਿਆ। ਨਿਮਿਸ਼ਾ ਮਹਿਤਾ ਨੇ ਮੰਗ ਰੱਖੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਜਲਦੀ ਤੋਂ ਜਲਦੀ ਟਿਊਬਵੈੱਲ ਨੂੰ ਬਿਜਲੀ ਕੁਨੈਕਸ਼ਨ ਅਤੇ ਪਾਈਪਲਾਈਨ ਦਾ ਪ੍ਰਬੰਧ ਕਰਵਾ ਕੇ ਦੇਵੇ।

The post ਸ਼੍ਰੀ ਗੁਰੂ ਰਵਿਦਾਸ ਜੀ ਤੀਰਥ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਨੂੰ ਜਾਣ ਵਾਲਾ ਰਸਤਾ ਚਹੁੰ-ਮਾਰਗੀ ਬਣਾਵੇ ‘ਆਪ’ ਸਰਕਾਰ: ਨਿਮਿਸ਼ਾ ਮਹਿਤਾ appeared first on TheUnmute.com - Punjabi News.

Tags:
  • aam-aadmi-party
  • bjp
  • breaking-news
  • cm-bhagwant-mann
  • laljit-singh-bhullar
  • news
  • nimisha-mehta
  • punjab
  • punjab-bjp
  • punjab-news
  • punjab-transport-department

Drugs Case: ਬਰਖ਼ਾਸਤ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ

Wednesday 19 April 2023 09:19 AM UTC+00 | Tags: breaking-news dismissed-police-officer-rajjit-singh drugs-case news rajjit-singh vigilance-bureau

ਚੰਡੀਗੜ੍ਹ,19 ਅਪ੍ਰੈਲ 2023: ਡਰੱਗਜ਼ ਮਾਮਲੇ ਵਿੱਚ ਬਰਖ਼ਾਸਤ ਪੀਪੀਐਸ ਅਧਿਕਾਰੀ ਰਾਜਜੀਤ ਸਿੰਘ (Rajjit Singh) ਖ਼ਿਲਾਫ਼ ਲੁੱਕਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਹੈ। ਦੂਜੇ ਪਾਸੇ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਦੇ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸਦੇ ਨਾਲ ਹੀ ਰਾਜਜੀਤ ਸਿੰਘ ਹੁਣ ਆਪਣਾ ਪੱਖ ਅੱਜ ਮੋਹਾਲੀ ਸਥਿਤ ਵਿਜੀਲੈਂਸ ਦਫਤਰ ਵਿਖੇ ਪੇਸ਼ ਕਰਨਗੇ।

ਇਸ ਤੋਂ ਪਹਿਲਾਂ ਪੰਜਾਬ ਦੇ ਡਰੱਗਜ਼ ਮਾਮਲੇ ‘ਚ ਸੀਲਬੰਦ ਰਿਪੋਰਟ ਖੋਲ੍ਹਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਦਰਜ ਮਾਮਲੇ ‘ਚ ਰਾਜਜੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਵਿਜੀਲੈਂਸ ਨੇ ਉਸ (Rajjit Singh) ਨੂੰ ਨੌਕਰੀ ਤੋਂ ਬਰਖਾਸਤ ਕਰਕੇ ਚਿੱਠੀਆਂ ਦੀ ਤਸਕਰੀ ਕਰਕੇ ਹਾਸਲ ਕੀਤੀ ਜਾਇਦਾਦ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਡਰੱਗ ਰੈਕੇਟ ਮਾਮਲੇ ਦੀਆਂ ਸਾਰੀਆਂ ਫਾਈਲਾਂ ਤਲਬ ਕੀਤੀਆਂ ਸਨ। ਇਸ ਦੇ ਨਾਲ ਹੀ ਕਾਰਵਾਈ ਕੀਤੇ ਜਾਣ ਦੀ ਉਮੀਦ ਸੀ। ਇਸ ਮਾਮਲੇ ਵਿੱਚ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਵੀ ਪੰਜਾਬ ਸਰਕਾਰ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਸੀ।

The post Drugs Case: ਬਰਖ਼ਾਸਤ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ appeared first on TheUnmute.com - Punjabi News.

Tags:
  • breaking-news
  • dismissed-police-officer-rajjit-singh
  • drugs-case
  • news
  • rajjit-singh
  • vigilance-bureau

ਘਰ ਦੀ ਛੱਤ ਡਿੱਗਣ ਨਾਲ ਇੱਕ ਬਜ਼ੁਰਗ ਦੀ ਦਰਦਨਾਕ ਮੌਤ

Wednesday 19 April 2023 09:35 AM UTC+00 | Tags: accident breaking-news collapse-of-the-roof malout news punjab-news sahibzada-ajit-singh-nagar

ਮਲੋਟ,19 ਅਪ੍ਰੈਲ 2023: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਾਰਡ ਨੰਬਰ 13 ਵਿੱਚ ਅੱਜ ਸਵੇਰੇ 10 ਵਜੇ ਦੇ ਕਰੀਬ ਘਰ ਦੀ ਛੱਤ ਡਿੱਗਣ ਨਾਲ ਇੱਕ ਬਜ਼ੁਰਗ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਜੋਗਿੰਦਰ ਸਿੰਘ ਜਿਸਦੀ ਉਮਰ ਲਗਭਗ 65 ਦੱਸੀ ਜਾ ਰਹੀ ਹੈ, ਉਹ ਸਵੇਰੇ ਆਪਣੇ ਘਰ ਵਿੱਚ ਸੀ ਅਤੇ ਅਚਾਨਕ ਘਰ ਦੀ ਛੱਤ ਡਿੱਗ ਗਈ।

ਆਸਪਾਸ ਦੇ ਲੋਕਾਂ ਨੇ ਮਲਬੇ ‘ਚੋਂ ਕੱਢ ਕੇ ਬੁਰੀ ਤਰ੍ਹਾਂ ਜ਼ਖ਼ਮੀ ਹਾਲਾਤ ‘ਚ ਉਸ ਨੂੰ ਤੁਰੰਤ ਸਿਵਲ ਹਸਪਤਾਲ ਮਲੋਟ ਲਿਆਂਦਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੁਆਂਢੀਆਂ ਦਾ ਕਹਿਣਾ ਹੈ ਕਿ ਜੋਗਿੰਦਰ ਸਿੰਘ ਬਹੁਤ ਗਰੀਬ ਪਰਿਵਾਰ ਤੋਂ ਸੀ , ਜੋ ਕਿ ਕਪੜੇ ਦਾ ਕੰਮ ਕਰਦਾ ਸੀ, ਜੋਗਿੰਦਰ ਸਿੰਘ ਦੇ ਘਰ ਦੇ ਮੈਂਬਰ ਪਹਿਲਾਂ ਹੀ ਹਸਪਤਾਲ ਵਿੱਚ ਦਾਖ਼ਲ ਹਨ |

The post ਘਰ ਦੀ ਛੱਤ ਡਿੱਗਣ ਨਾਲ ਇੱਕ ਬਜ਼ੁਰਗ ਦੀ ਦਰਦਨਾਕ ਮੌਤ appeared first on TheUnmute.com - Punjabi News.

Tags:
  • accident
  • breaking-news
  • collapse-of-the-roof
  • malout
  • news
  • punjab-news
  • sahibzada-ajit-singh-nagar

ਜੈਵੀਰ ਸ਼ੇਰਗਿੱਲ ਦਾ ਕਿਲਾ ਰਾਏਪੁਰ ਖੇਡਾਂ 'ਚ ਬੈਲ ਗੱਡੀਆਂ ਦੀ ਦੌੜ ਨੂੰ ਮੁੜ ਸ਼ੁਰੂ ਕਰਨ ਲਈ ਜ਼ੋਰਦਾਰ ਉਪਰਾਲਾ

Wednesday 19 April 2023 09:45 AM UTC+00 | Tags: aam-aadmi-party bjp-national-spokesperson breaking-news cm-bhagwant-mann jaiveer-shergill latest-news news punjab punjabi-news qila-raipur qila-raipur-games qila-raipur-sports-society the-unmute-breaking-news

ਨਵੀਂ ਦਿੱਲੀ, 19 ਅਪ੍ਰੈਲ 2023: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਦੀ ਅਗਵਾਈ ਵਿੱਚ ਕਿਲਾ ਰਾਏਪੁਰ (Qila Raipur) ਸਪੋਰਟਸ ਸੁਸਾਇਟੀ ਦੇ ਇੱਕ ਵਫ਼ਦ ਨੇ ਅੱਜ ਇੱਥੇ ਕੇਂਦਰੀ ਖੇਡਾਂ, ਯੁਵਾ ਮਾਮਲੇ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ। ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਵਫ਼ਦ ਦੇ ਮੈਂਬਰਾਂ ਨੇ ਠਾਕੁਰ ਨੂੰ ਅਪੀਲ ਕੀਤੀ ਕਿ ਉਹ ‘ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ 2019’ ਨੂੰ ਰਾਸ਼ਟਰਪਤੀ ਤੋਂ ਮਨਜ਼ੂਰੀ ਦਿਵਾਉਣ। ਸ਼ੇਰਗਿੱਲ ਨੇ ਠਾਕੁਰ ਨੂੰ ਦੱਸਿਆ ਕਿ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਨਾਲ ਸਾਲਾਨਾ ਕਿਲਾ ਰਾਏਪੁਰ ਰੂਰਲ ਓਲੰਪਿਕ ਵਿੱਚ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਨ ਦਾ ਰਾਹ ਪੱਧਰਾ ਹੋ ਜਾਵੇਗਾ।

ਸ਼ੇਰਗਿੱਲ ਨੇ ਠਾਕੁਰ ਦਾ ਧਿਆਨ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਅਤੇ ਪੰਜਾਬੀਅਤ ਨਾਲ ਜੁੜੇ ਸੱਭਿਆਚਾਰ ਅਤੇ ਵਿਰਸੇ ਦੇ ਗੰਭੀਰ ਮੁੱਦੇ ਵੱਲ ਦਿਵਾਉਂਦਿਆਂ ਕਿਹਾ ਕਿ ਉਪਰੋਕਤ ਪੇਂਡੂ ਖੇਡਾਂ 1933 ਤੋਂ ਲਗਾਤਾਰ ਪਿੰਡ ਕਿਲਾ ਰਾਏਪੁਰ, ਜ਼ਿਲ੍ਹਾ ਲੁਧਿਆਣਾ ਵਿਖੇ ਕਰਵਾਈਆਂ ਜਾ ਰਹੀਆਂ ਹਨ। ਸਮਾਂ ਬਦਲਣ ਨਾਲ ਇਨ੍ਹਾਂ ਪੇਂਡੂ ਖੇਡਾਂ ਦੀ ਲੋਕਪ੍ਰਿਅਤਾ ਵਿਚ ਕਾਫੀ ਵਾਧਾ ਹੋਇਆ ਹੈ ਅਤੇ ਇਨ੍ਹਾਂ ਨੂੰ ਪੂਰੀ ਦੁਨੀਆ ਵਿਚ ਮਿੰਨੀ ਓਲੰਪਿਕ ਵਜੋਂ ਜਾਣਿਆ ਜਾਂਦਾ ਹੈ। ਇਹਨਾਂ ਖੇਡਾਂ ਵਿੱਚੋਂ ਸਭ ਤੋਂ ਵੱਧ ਪ੍ਰਸਿੱਧ ਬੈਲਗੱਡੀਆਂ ਦੀ ਦੌੜ ਹੈ, ਜਿਸ ਨੂੰ ਪੀ.ਈ.ਟੀ.ਏ (ਪੀਪਲ ਫਾਰ ਦ ਐਥੀਕਲ ਟ੍ਰੀਟਮੈਂਟ ਆਫ਼ ਐਨੀਮਲਜ਼) ਦੁਆਰਾ ਇੱਕ ਪਟੀਸ਼ਨ ਦੇ ਬਾਅਦ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੁਆਰਾ ਸਾਲ 2014 ਵਿੱਚ ਪਾਬੰਦੀ ਲਗਾਈ ਗਈ ਸੀ।

ਸ਼ੇਰਗਿੱਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਇਸ ਖੇਡ ਦੀ ਲੋਕਪ੍ਰਿਅਤਾ ਅਤੇ ਇਸਦੇ ਇਤਿਹਾਸਕ ਤੇ ਸੱਭਿਆਚਾਰਕ ਮਹੱਤਵ ਨੂੰ ਦੇਖਦਿਆਂ ਪੰਜਾਬ ਵਿਧਾਨ ਸਭਾ ਨੇ ‘ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ 2019’ ਪਾਸ ਕਰਕੇ ਮਨਜ਼ੂਰੀ ਲਈ ਮਾਨਯੋਗ ਰਾਸ਼ਟਰਪਤੀ ਕੋਲ ਭੇਜਿਆ ਸੀ, ਪਰ ਭਾਰਤ ਸਰਕਾਰ ਨੇ ਅਜੇ ਤੱਕ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਨ ਨੂੰ ਮਨਜ਼ੂਰੀ ਨਹੀਂ ਦਿੱਤੀ ਹੈ।

ਕੇਂਦਰੀ ਮੰਤਰੀ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ, ਸ਼ੇਰਗਿੱਲ ਨੇ ਦੱਸਿਆ ਕਿ ਇਹ ਖੇਡ ਸਿਰਫ਼ ਕਿਲਾ ਰਾਏਪੁਰ ਪਿੰਡ (ਲੁਧਿਆਣਾ) ਵਿੱਚ ਹੀ ਨਹੀਂ, ਬਲਕਿ ਪੰਜਾਬ ਦੇ 80 ਫੀਸਦੀ ਪਿੰਡਾਂ ਵਿੱਚ ਖੇਡੀ ਜਾਂਦੀ ਹੈ, ਜਿਨ੍ਹਾਂ ਦੀ ਗਿਣਤੀ 12000 ਦੇ ਕਰੀਬ ਹੈ। ਇਸ ਲਈ ਇਸ ਖੇਡ ਨੂੰ ਮੁੜ ਤੋਂ ਇਜਾਜ਼ਤ ਦੇਣ ਨਾਲ ਨਾ ਸਿਰਫ਼ ਕਿਲਾ ਰਾਏਪੁਰ ਪਿੰਡ, ਸਗੋਂ ਇਸ ਖੇਡ ਨਾਲ ਭਾਵਨਾਤਮਕ ਤੌਰ ‘ਤੇ ਜੁੜੇ ਹੋਏ ਪੰਜਾਬ ਦੇ ਹਰ ਪਿੰਡ ‘ਤੇ ਸਕਾਰਾਤਮਕ ਪ੍ਰਭਾਵ ਪਵੇਗਾ। ਦੇਸ਼ ਦੇ ਅੰਨਦਾਤਾ ਕਿਸਾਨਾਂ ਦਾ ਇਸ ਖੇਡ ਨਾਲ ਕਾਫੀ ਲਗਾਅ ਹੈ, ਜੋ ਕਿ ਲੱਖਾਂ ਦੀ ਗਿਣਤੀ ‘ਚ ਕਿਲਾ ਰਾਏਪੁਰ ਸਟੇਡੀਅਮ ‘ਚ ਇਸਦਾ ਆਨੰਦ ਮਾਣਨ ਆਉਂਦੇ ਹਨ।

ਵਫ਼ਦ ਦੇ ਮੈਂਬਰਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਕਈ ਵੱਡੇ ਕਾਰਪੋਰੇਟ ਘਰਾਣੇ ਵੀ ਇਨ੍ਹਾਂ ਖੇਡਾਂ ਨੂੰ ਸਪਾਂਸਰ ਕਰਦੇ ਹਨ। ਇਸ ਮੁੱਦੇ ਦੀ ਗੰਭੀਰਤਾ ਦਾ ਜ਼ਿਕਰ ਕਰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਵਿਦੇਸ਼ੀ ਸੈਲਾਨੀਆਂ ਸਮੇਤ ਲੱਖਾਂ ਲੋਕ ਇਨ੍ਹਾਂ ਖੇਡਾਂ ਦਾ ਆਨੰਦ ਲੈਣ ਆਉਂਦੇ ਹਨ। ਇਨ੍ਹਾਂ ਖੇਡਾਂ ਦੀ ਅਥਾਹ ਲੋਕਪ੍ਰਿਅਤਾ ਕਾਰਨ ਭਾਰਤ ਸਰਕਾਰ ਨੇ 1970 ਵਿੱਚ ਇਨ੍ਹਾਂ ਖੇਡਾਂ ਨੂੰ ਵਿਰਾਸਤੀ ਖੇਡਾਂ ਦੀ ਸੂਚੀ ਵਿੱਚ ਸ਼ਾਮਲ ਕਰ ਲਿਆ ਸੀ, ਜਿਸ ਕਾਰਨ 1970 ਤੋਂ ਹਰ ਸਾਲ ਭਾਰਤ ਸਰਕਾਰ ਵੱਲੋਂ ਇਨ੍ਹਾਂ ਵਿਰਾਸਤੀ ਖੇਡਾਂ ਦੇ ਆਯੋਜਨ ਲਈ 2.5 ਲੱਖ ਰੁਪਏ ਦੀ ਸਾਲਾਨਾ ਰਾਸ਼ੀ ਦਿੱਤੀ ਜਾਂਦੀ ਹੈ।

ਵਫ਼ਦ ਦੇ ਮੈਂਬਰਾਂ ਨੇ ਮੰਤਰੀ ਨੂੰ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਤੋਂ 22.2.2022 ਨੂੰ ਪੱਤਰ ਨੰਬਰ 17/44/2019-JUDL & PP ਰਾਹੀਂ ਕੁਝ ਸਪੱਸ਼ਟੀਕਰਨ ਮੰਗੇ ਗਏ ਸਨ। ਜਿਸਦਾ ਸਪੱਸ਼ਟੀਕਰਨ ਪੰਜਾਬ ਸਰਕਾਰ ਵੱਲੋਂ ਮਿਤੀ 18-07-2022 ਨੂੰ  ਸੁਰੇਸ਼ ਚੰਦਰ ਟਮਟਾ, ਡਿਪਟੀ ਸਕੱਤਰ, ਭਾਰਤ ਸਰਕਾਰ, ਗ੍ਰਹਿ ਮੰਤਰਾਲੇ (ਜੁਡੀਸ਼ੀਅਲ ਅਤੇ ਪੀ.ਪੀ. ਸੈਕਸ਼ਨ, ਜੁਡੀਸ਼ੀਅਲ ਵਿੰਗ), ਕਮਰਾ ਨੰਬਰ 17, ਦੂਜੀ ਮੰਜ਼ਿਲ, ਮੇਜਰ ਧਿਆਨਚੰਦ ਨੈਸ਼ਨਲ ਸਟੇਡੀਅਮ ਨਵੀਂ ਦਿੱਲੀ ਨੂੰ ਭੇਜਿਆ ਗਿਆ ਸੀ।

ਸ਼ੇਰਗਿੱਲ ਨੇ ਠਾਕੁਰ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਕਿ ਉਹ ਕਿਲਾ ਰਾਏਪੁਰ (Qila Raipur) ਸਪੋਰਟਸ ਸੋਸਾਇਟੀ ਦੀ ਮਦਦ ਕਰਨ ਤਾਂ ਜੋ ਆਉਣ ਵਾਲੀਆਂ ਖੇਡਾਂ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਵੀ ਸ਼ਾਮਲ ਕੀਤੀਆਂ ਜਾ ਸਕਣ। ਇਸ ਤੋਂ ਇਲਾਵਾ, ਭਾਰਤੀ ਵਿਰਾਸਤੀ ਖੇਡਾਂ ਲਈ ਭਾਰਤ ਸਰਕਾਰ ਵੱਲੋਂ ਦਿੱਤੀ ਜਾਂਦੀ 2.5 ਲੱਖ ਰੁਪਏ ਦੀ ਸਾਲਾਨਾ ਗਰਾਂਟ ਵੀ ਪਿਛਲੇ 4 ਸਾਲਾਂ ਤੋਂ ਨਹੀਂ ਮਿਲੀ ਹੈ। ਸ਼ੇਰਗਿੱਲ ਨੇ ਠਾਕੁਰ ਨੂੰ ਇਸ ਮਾਮਲੇ ਦੀ ਘੋਖ ਕਰਨ ਦੀ ਬੇਨਤੀ ਕੀਤੀ, ਤਾਂ ਜੋ ਗਰਾਂਟ ਦੇ ਬਕਾਏ ਜਲਦੀ ਜਾਰੀ ਕੀਤੇ ਜਾ ਸਕਣ।

ਸ਼ੇਰਗਿੱਲ ਨੇ ਠਾਕੁਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ‘ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਇਸਨੂੰ ਪ੍ਰਵਾਨਗੀ ਦੇਣ ਅਤੇ ‘ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ 2019’ ‘ਤੇ ਰਾਸ਼ਟਰਪਤੀ ਦੀ ਪ੍ਰਵਾਨਗੀ ਲੈਣ ਲਈ ਹਰ ਸੰਭਵ ਕੋਸ਼ਿਸ਼ ਕਰਨ ਤਾਂ ਜੋ ਸਾਡੀ ਪੁਰਾਣੀ ਗੌਰਵਮਈ ਵਿਰਾਸਤ ਕਾਇਮ ਰਹੇ। ਇਸ ਲਈ ਕਿਲਾ ਰਾਏਪੁਰ ਸਮੇਤ ਪੰਜਾਬ ਦੇ 12000 ਪਿੰਡਾਂ ਦੇ ਵਾਸੀ ਹਮੇਸ਼ਾ ਤੁਹਾਡੇ ਧੰਨਵਾਦੀ ਰਹਿਣਗੇ। ਭਾਜਪਾ ਦੇ ਬੁਲਾਰੇ ਨੇ ਇਸ ਸਬੰਧੀ ਠਾਕੁਰ ਨੂੰ ਇਕ ਪੱਤਰ ਵੀ ਦਿੱਤਾ।

The post ਜੈਵੀਰ ਸ਼ੇਰਗਿੱਲ ਦਾ ਕਿਲਾ ਰਾਏਪੁਰ ਖੇਡਾਂ ‘ਚ ਬੈਲ ਗੱਡੀਆਂ ਦੀ ਦੌੜ ਨੂੰ ਮੁੜ ਸ਼ੁਰੂ ਕਰਨ ਲਈ ਜ਼ੋਰਦਾਰ ਉਪਰਾਲਾ appeared first on TheUnmute.com - Punjabi News.

Tags:
  • aam-aadmi-party
  • bjp-national-spokesperson
  • breaking-news
  • cm-bhagwant-mann
  • jaiveer-shergill
  • latest-news
  • news
  • punjab
  • punjabi-news
  • qila-raipur
  • qila-raipur-games
  • qila-raipur-sports-society
  • the-unmute-breaking-news

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਵੱਲੋ ਔਰਤਾਂ ਸੰਬੰਧੀ ਸਕੀਮਾਂ ਬਾਰੇ ਲੁਧਿਆਣਾ ਵਿਖੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਪਹਿਲੀ ਮਿਲਣੀ

Wednesday 19 April 2023 09:53 AM UTC+00 | Tags: aam-aadmi-party breaking-news cm-bhagwant-mann congress dr-baljit-kaur latest-news news nws punjab-government punjabi-news punjab-milni-programe the-unmute-breaking-news

ਚੰਡੀਗੜ੍ਹ, 19 ਅਪ੍ਰੈਲ 2023: ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਹੋਇਆ “ਮਿਲਣੀ” ਪ੍ਰੋਗਰਾਮ ਦੀ ਸ਼ੁਰੂਆਤ ਲੁਧਿਆਣਾ ਤੋਂ ਕੀਤੀ ਗਈ। ਜਿਸ ਤਹਿਤ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਵੱਲੋਂ ਪੁਲਿਸ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ, ਲੇਬਰ ਵਿਭਾਗ, ਜਿਲਾ ਕਾਨੂੰਨੀ ਸੇਵਾਵਾਂ ਦੇ ਜਿਲਾ ਅਧਿਕਾਰੀਆਂ ਅਤੇ ਵੱਖ ਵੱਖ ਗੈਰ-ਸਰਕਾਰੀ ਸੰਸਥਾਵਾਂ ਜਿਹੜੀਆਂ ਔਰਤਾਂ ਦੀ ਭਲਾਈ ਦੇ ਖੇਤਰ ਵਿਚ ਕੰਮ ਕਰਦੀਆਂ ਹਨ ਨਾਲ ਮੀਟਿੰਗ ਕਰਦੇ ਹੋਏ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਔਰਤਾਂ ਨਾਲ ਸਬੰਧਤ ਸਕੀਮਾਂ ਅਤੇ ਅਨੇਕ ਐਕਟ ਨੂੰ ਜ਼ਮੀਨੀ ਪੱਧਰ ਤੇ ਵਧੇਰੇ ਪ੍ਰਭਾਵਸ਼ਾਲੀ ਅਤੇ ਸੰਚਾਰੂ ਢੰਗ ਨਾਲ ਲਾਗੂ ਕਰਨ ਅਤੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਵਾਸਤੇ ਵੱਖ-ਵੱਖ ਵਿਭਾਗਾਂ ਨੂੰ ਸਹਿਯੋਗ ਦੇ ਨਾਲ ਕੰਮ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੁਲਿਸ ਵਿਭਾਗ, ਸਿਹਤ ਅਤੇ ਸਿੱਖਿਆ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ (ਐਨ.ਜੀ.ਓ) ਦੀ ਮੀਟਿੰਗ ਵਿੱਚ ਮਹਿਲਾਵਾਂ ਦੇ ਸ਼ਕਤੀਕਰਨ ਦੀ ਗੱਲ ਖਾਸ ਤੌਰ ਤੇ ਕਰਦਿਆ ਸਖੀ ਵਨ ਸਟਾਪ ਸੈਂਟਰ ਸਕੀਮ ਦਾ ਲਾਭ ਵੱਧ ਤੋ ਵੱਧ ਲੋਕਾਂ ਨੂੰ ਪਹੁੰਚਾਉਣ ਲਈ ਕਿਹਾ ਗਿਆ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਪੁਲਿਸ ਮਹਿਲਾ ਮਿੱਤਰਾਂ ਨੂੰ ਖਾਸ ਤੌਰ ਤੇ ਸੱਦਾ ਦਿੱਤਾ ਗਿਆ ਸੀ, ਕਿ ਜਿਹੜੇ ਪੁਲਿਸ ਮਹਿਲਾ ਮਿੱਤਰ ਸਖੀ ਵਨ ਸਟਾਪ ਸੈਟਰ ਦੇ ਕੌਸਲਰ ਹਨ, ਉਨ੍ਹਾਂ ਦੇ ਨਾਲ ਸੰਪਰਕ ਕਰਕੇ ਮਹਿਲਾਵਾਂ ਜਿਨ੍ਹਾਂ ਤੇ ਤਸ਼ੱਦਦ ਹੁੰਦਾ ਹੈ, ਉਹ ਸਖੀ ਵਨ ਸਟਾਪ ਸੈਟਰ ਨਾਲ ਸੰਪਰਕ ਕਰਕੇ ਤੁਰੰਤ ਸਹਾਇਤਾ ਲੈ ਸਕਦੀਆਂ ਹਨ। ਕੈਬਨਿਟ ਮੰਤਰੀ ਵੱਲੋ ਬੱਚਿਆ ਨੂੰ ਲੇਬਰ ਅਤੇ ਭੀਖ ਤੋ ਬਚਾਉਣ ਲਈ ਐਕਟ ਨੂੰ ਮਜ਼ਬੂਤੀ ਦੇਣ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।

ਕੈਬਨਿਟ ਮੰਤਰੀ (Dr. Baljit Kau)  ਵੱਲੋ ਔਰਤਾਂ ਦੇ ਸ਼ਸਕਤੀਕਰਨ ਤੇ ਜੋਰ ਦਿੰਦਿਆ ਕਿਹਾ ਕਿ ਮਹਿਲਾ ਸਰਪੰਚਾਂ ਅਤੇ ਪੰਚਾਂ ਨੂੰ ਆਪਣੇ ਆਪ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੋ ਮਹਿਲਾ ਸਰਪੰਚ, ਪੰਚ ਅਤੇ ਗੈਰ ਸਰਕਾਰੀ ਸੰਸਥਾਵਾਂ ਵਧੀਆਂ ਕੰਮ ਕਰਦੀਆਂ ਹਨ, ਉਨ੍ਹਾਂ ਨੂੰ ਸਨਮਾਨ ਵੀ ਕੀਤਾ ਜਾਵੇਗਾ, ਜਿਸ ਨਾਲ ਕੰਮ ਕਰਨ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਲੋਕਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵੱਲੋ ਲੋਕ ਪੱਖੀ ਸਕੀਮਾਂ ਚਲਾ ਕੇ ਆਮ ਲੋਕਾਂ ਨੂੰ ਸਿੱਧੇ ਤੌਰ ਤੇ ਲਾਭ ਦਿੱਤਾ ਜਾ ਰਿਹਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਸੇ ਤਰਾਂ ਹਰ ਜਿਲੇ ਵਿਚ ਮਿਲਣੀ ਦਾ ਪ੍ਰੋਗਰਾਮ ਕਰਵਾਇਆ ਜਾਵੇਗਾ ਅਤੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਔਰਤਾਂ ਸਬੰਧੀ ਸਕੀਮਾਂ ਨੂੰ ਲਾਗੂ ਕਰਨ ਲਈ ਵੱਖ ਵੱਖ ਸਬੰਧਤ ਵਿਭਾਗਾਂ ਨੂੰ ਸਹਿਯੋਗ ਲਈ ਉਤਸ਼ਾਹਿਤ ਕੀਤਾ ਜਾਵੇਗਾ। ਮਿਲਣੀ ਵਿਚ ਦਿਤੀਆਂ ਹਦਾਇਤਾਂ ਦਾ ਨਿਰੀਖਣ ਕਰਨ ਲਈ ਜ਼ਿਲ੍ਹੇ ਪੱਧਰ ਤੇ ਸਬੰਧਤ ਡਿਪਟੀ ਕਮਿਸ਼ਨਰ ਵਲੋਂ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਖ ਵੱਖ ਵਿਭਾਗਾਂ ਵਲੋਂ ਮਿਲ ਕਿ ਔਰਤਾਂ ਨਾਲ ਸਬੰਧਤ ਸਕੀਮਾਂ ਨੂੰ ਅਤੇ ਅਨੇਕ ਐਕਟ ਨੂੰ ਜ਼ਮੀਨੀ ਪੱਧਰ ਤੇ ਵਧੇਰੇ ਪ੍ਰਭਾਵਸ਼ਾਲੀ ਅਤੇ ਸੰਚਾਰੂ ਢੰਗ ਨਾਲ ਲਾਗੂ ਕਰਕੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ।

The post ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਵੱਲੋ ਔਰਤਾਂ ਸੰਬੰਧੀ ਸਕੀਮਾਂ ਬਾਰੇ ਲੁਧਿਆਣਾ ਵਿਖੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਪਹਿਲੀ ਮਿਲਣੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • congress
  • dr-baljit-kaur
  • latest-news
  • news
  • nws
  • punjab-government
  • punjabi-news
  • punjab-milni-programe
  • the-unmute-breaking-news

ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟਜ਼ ਦੇ ਕੈਡਿਟਾਂ ਨਾਲ ਮੁਲਾਕਾਤ

Wednesday 19 April 2023 09:59 AM UTC+00 | Tags: aman-arora cadets-of-maharaja-ranjit-singh-afpi latest-news maharaja-ranjit-singh-armed-forces-preparatory mai-bhago-afpi news punjab-news

ਚੰਡੀਗੜ੍ਹ, 19 ਅਪ੍ਰੈਲ 2023: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ (Aman Arora) ਨੇ ਇੱਥੇ ਪੰਜਾਬ ਭਵਨ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) (ਲੜਕੇ) ਅਤੇ ਮਾਈ ਭਾਗੋ ਏ.ਐਫ.ਪੀ.ਆਈ. (ਲੜਕੀਆਂ) ਦੇ ਕੈਡਿਟਾਂ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਇਨ੍ਹਾਂ ਦੋ ਵੱਕਾਰੀ ਸੰਸਥਾਵਾਂ ਦਾ ਉਦੇਸ਼ ਰੱਖਿਆ ਸੇਵਾਵਾਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਸਥਾਈ ਕਮਿਸ਼ਨ ਪ੍ਰਾਪਤ ਕਰਨ ਲਈ ਪੰਜਾਬ ਦੇ ਚੁਣੇ ਹੋਏ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਸਿਖਲਾਈ ਦੇਣਾ ਹੈ।

ਇਨ੍ਹਾਂ ਨਾਮਵਰ ਅਦਾਰਿਆਂ ਦਾ ਹਿੱਸਾ ਬਣਨ ਲਈ ਕੈਡਿਟਾਂ ਨੂੰ ਵਧਾਈ ਦਿੰਦਿਆਂ  ਅਮਨ ਅਰੋੜਾ ਨੇ ਸਾਰੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਸਥਾਈ ਕਮਿਸ਼ਨ ਦੀ ਪ੍ਰਾਪਤੀ ਦੇ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਵਾਸਤੇ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਨ੍ਹਾਂ ਕੈਡਿਟਾਂ ‘ਤੇ ਭਰੋਸਾ ਪ੍ਰਗਟਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਮਾਪਿਆਂ ਨੂੰ ਹੀ ਨਹੀਂ ਬਲਕਿ ਸੂਬੇ ਅਤੇ ਦੇਸ਼ ਨੂੰ ਉਨ੍ਹਾਂ ਤੋਂ ਵੱਡੀਆਂ ਉਮੀਦਾਂ ਹਨ ਕਿਉਂਕਿ ਉਨ੍ਹਾਂ ਨੇ ਰੱਖਿਆ ਸੇਵਾਵਾਂ ਦੇ ਬਹਾਦਰੀ ਅਤੇ ਅਨੁਸ਼ਾਸਨ ਵਾਲੇ ਖੇਤਰ ਵਿੱਚ ਕਰੀਅਰ ਬਣਾਉਣ ਦਾ ਸੁਪਨਾ ਸੰਜੋਇਆ ਹੈ।

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਜੇ.ਐਸ. ਸੰਧੂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਮਾਰਚ, 2022 ਤੋਂ ਹੁਣ ਤੱਕ ਇਸ ਇੰਸਟੀਚਿਊਟ ਦੀਆਂ 4 ਲੇਡੀ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਅਫ਼ਸਰ ਰੈਂਕ ਮਿਲਿਆ ਹੈ, ਦੋ ਲੇਡੀ ਕੈਡਿਟਾਂ ਨੇ ਓ.ਟੀ.ਏ./ਏ.ਐਫ.ਏ. ਵਿੱਚ ਜੁਆਇਨ ਕੀਤਾ ਹੈ, ਇੱਕ ਲੇਡੀ ਕੈਡਿਟ ਨੇ ਐਨ.ਡੀ.ਏ. ਵਿੱਚ ਜੁਆਇਨ ਕੀਤਾ ਹੈ ਅਤੇ 25 ਲੇਡੀ ਕੈਡਿਟਾਂ ਏ.ਐਫ.ਸੀ.ਏ.ਟੀ. ਅਤੇ ਸੀ.ਡੀ.ਐਸ. ਲਿਖਤੀ ਪ੍ਰੀਖਿਆਵਾਂ ਪਾਸ ਕਰਨ ਉਪਰੰਤ ਐਸ.ਐਸ.ਬੀ. ਤੋਂ ਕਾਲ ਲੈਟਰਾਂ ਦੀ ਉਡੀਕ ਵਿੱਚ ਹਨ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ ਨੇ ਅਮਨ ਅਰੋੜਾ (Aman Arora) ਨੂੰ ਦੱਸਿਆ ਕਿ ਮਾਰਚ 2022 ਤੋਂ ਹੁਣ ਤੱਕ 18 ਕੈਡਿਟਾਂ ਨੇ ਐਨ.ਡੀ.ਏ./ਅਤੇ ਇਸਦੇ ਬਰਾਬਰ ਦੇ ਦਰਜੇ ਦੀਆਂ ਅਕੈਡਮੀਆਂ ਵਿੱਚ ਜੁਆਇਨ ਕੀਤਾ ਹੈ ਅਤੇ 22 ਕੈਡਿਟਾਂ ਨੇ ਭਾਰਤ ਦੇ ਰੱਖਿਆ ਬਲਾਂ ਵਿੱਚ ਅਫ਼ਸਰ ਰੈਂਕ 'ਤੇ ਜੁਆਇੰਨ ਕੀਤਾ ਹੈ। 14 ਕੈਡਿਟਾਂ ਨੇ ਆਪਣੀ ਐਸ.ਐਸ.ਬੀ. ਦੀ ਪ੍ਰੀਖਿਆ ਕਲੀਅਰ ਕਰ ਲਈ ਹੈ ਅਤੇ ਮੈਰਿਟ ਸੂਚੀ ਤੇ ਕਾਲ ਲੈਟਰਾਂ ਦੀ ਉਡੀਕ ਵਿੱਚ ਹਨ। ਇਸ ਮੌਕੇ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਕੁਮਾਰ ਰਾਹੁਲ, ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

The post ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟਜ਼ ਦੇ ਕੈਡਿਟਾਂ ਨਾਲ ਮੁਲਾਕਾਤ appeared first on TheUnmute.com - Punjabi News.

Tags:
  • aman-arora
  • cadets-of-maharaja-ranjit-singh-afpi
  • latest-news
  • maharaja-ranjit-singh-armed-forces-preparatory
  • mai-bhago-afpi
  • news
  • punjab-news

ਲੁਧਿਆਣਾ: ਸਿਵਲ ਹਸਪਤਾਲ 'ਚੋਂ ਬੱਚਾ ਚੋਰੀ ਕਰਨ ਵਾਲੇ ਪਤੀ-ਪਤਨੀ ਨੂੰ 2 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

Wednesday 19 April 2023 10:11 AM UTC+00 | Tags: breaking-news civil-hospital latest-news ludhiana-civil-hospital ludhiana-news ludhiana-police news punjab-government the-unmute-breaking-news the-unmute-punjabi-news

ਚੰਡੀਗੜ੍ਹ, 19 ਅਪ੍ਰੈਲ 2023: ਲੁਧਿਆਣਾ ਦੇ ਸਿਵਲ ਹਸਪਤਾਲ (Civil Hospital) ਦੇ ਮਦਰ ਐਂਡ ਚਾਈਲਡ ਵਿੱਚ ਬੱਚਾ ਚੋਰੀ ਕਰਨ ਵਾਲੇ ਪਤੀ-ਪਤਨੀ ਪ੍ਰੀਤੀ ਅਤੇ ਸਾਹਿਲ ਨੂੰ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕੀਤਾ ਹੈ। ਜਿੱਥੋਂ ਅਦਾਲਤ ਨੇ ਮੁਲਜ਼ਮ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਐੱਸ.ਐੱਚ.ਓ. ਅੰਮ੍ਰਿਤਪਾਲ ਸ਼ਰਮਾ ਨੇ ਦੱਸਿਆ ਕਿ ਪ੍ਰੀਤੀ ਅਤੇ ਉਸ ਦੇ ਪਤੀ ਸਾਹਿਲ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਅੱਗੇ ਬੱਚਾ ਕਿਸ ਨੂੰ ਵੇਚਣਾ ਸੀ। ਉਨ੍ਹਾਂ ਬਾਰੇ ਪਤਾ ਲੱਗਣ 'ਤੇ ਹੀ ਅੱਗੇ ਦੀ ਜਾਂਚ ਤੱਕ ਪਹੁੰਚ ਸਕੇਗੀ। ਇਸ ਤੋਂ ਇਲਾਵਾ ਕਾਲ ਦੇ ਵੇਰਵੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਤੋਂ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਸਿਵਲ ਹਸਪਤਾਲ (Civil Hospital) ਦਾ ਕੋਈ ਸਟਾਫ਼ ਮੁਲਜ਼ਮਾਂ ਨਾਲ ਮਿਲਿਆ ਹੈ ਜਾਂ ਨਹੀਂ । ਹਾਲਾਂਕਿ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ |

The post ਲੁਧਿਆਣਾ: ਸਿਵਲ ਹਸਪਤਾਲ ‘ਚੋਂ ਬੱਚਾ ਚੋਰੀ ਕਰਨ ਵਾਲੇ ਪਤੀ-ਪਤਨੀ ਨੂੰ 2 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ appeared first on TheUnmute.com - Punjabi News.

Tags:
  • breaking-news
  • civil-hospital
  • latest-news
  • ludhiana-civil-hospital
  • ludhiana-news
  • ludhiana-police
  • news
  • punjab-government
  • the-unmute-breaking-news
  • the-unmute-punjabi-news

ਚੀਨ ਨੂੰ ਪਿੱਛੇ ਛੱਡ ਭਾਰਤ ਬਣਿਆ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼

Wednesday 19 April 2023 10:21 AM UTC+00 | Tags: breaking-news india-news india-population-news india-surpasses-china news population-of-india state-of-world-population-report world-population

ਚੰਡੀਗੜ੍ਹ, 19 ਅਪ੍ਰੈਲ 2023: ਭਾਰਤ (India) ਹੁਣ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਬਣ ਗਿਆ ਹੈ। ਸੰਯੁਕਤ ਰਾਸ਼ਟਰ ਆਬਾਦੀ ਫੰਡ (UNFPA) ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਭਾਰਤ ਵਿੱਚ ਹੁਣ ਚੀਨ ਨਾਲੋਂ ਲਗਭਗ 29 ਲੱਖ ਵੱਧ ਲੋਕ ਹਨ। ਅੰਕੜਿਆਂ ਅਨੁਸਾਰ ਭਾਰਤ ਦੀ ਆਬਾਦੀ 142 ਕਰੋੜ 86 ਲੱਖ ਹੈ। ਦੂਜੇ ਪਾਸੇ ਚੀਨ ਦੀ ਆਬਾਦੀ ਸਿਰਫ਼ 142 ਕਰੋੜ 57 ਲੱਖ ਹੈ।

ਸਾਲ ਦੀ ਸ਼ੁਰੂਆਤ ਵਿੱਚ ਹੀ ਗਲੋਬਲ ਮਾਹਿਰਾਂ ਨੇ ਭਵਿੱਖਬਾਣੀ ਕੀਤੀ ਸੀ ਕਿ 2023 ਵਿੱਚ ਭਾਰਤ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਬਣ ਜਾਵੇਗਾ। UNFPA ਦੇ ਨਵੇਂ ਅੰਕੜਿਆਂ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਸੰਯੁਕਤ ਰਾਸ਼ਟਰ ਦੀ ਰਿਪੋਰਟ ਮੁਤਾਬਕ ਭਾਰਤ ਦੀ ਆਬਾਦੀ ਵਿੱਚ ਇੱਕ ਸਾਲ ਵਿੱਚ 1.56 ਫੀਸਦੀ ਦਾ ਵਾਧਾ ਹੋਇਆ ਹੈ।

ਸੰਯੁਕਤ ਰਾਸ਼ਟਰ ਦੀ ਰਿਪੋਰਟ ਦੇ ਅਨੁਸਾਰ, ਭਾਰਤ (India)India ਵਿੱਚ ਇੱਕ ਭਾਰਤੀ ਪੁਰਸ਼ ਦੀ ਔਸਤ ਉਮਰ 71 ਸਾਲ ਅਤੇ ਔਰਤਾਂ ਲਈ 74 ਸਾਲ ਹੈ। UNFPA ਭਾਰਤ ਦੇ ਪ੍ਰਤੀਨਿਧੀ ਨੇ ਕਿਹਾ ਕਿ ਹੁਣ ਵਿਸ਼ਵ ਦੀ ਆਬਾਦੀ 8 ਅਰਬ ਤੱਕ ਪਹੁੰਚ ਗਈ ਹੈ। ਅਸੀਂ ਭਾਰਤ ਦੇ 1.4 ਅਰਬ ਲੋਕਾਂ ਨੂੰ 1.4 ਮੌਕਿਆਂ ਵਜੋਂ ਦੇਖਾਂਗੇ। ਉਨ੍ਹਾਂ ਕਿਹਾ ਕਿ ਭਾਰਤ ਇੱਕ ਸ਼ਕਤੀਸ਼ਾਲੀ ਦੇਸ਼ ਹੈ। ਇਹ ਸਿੱਖਿਆ, ਜਨ ਸਿਹਤ ਅਤੇ ਸੈਨੀਟੇਸ਼ਨ ਅਤੇ ਆਰਥਿਕ ਵਿਕਾਸ ਦੇ ਮਾਮਲੇ ਵਿੱਚ ਲਗਾਤਾਰ ਤਰੱਕੀ ਕਰ ਰਿਹਾ ਹੈ।

The post ਚੀਨ ਨੂੰ ਪਿੱਛੇ ਛੱਡ ਭਾਰਤ ਬਣਿਆ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ appeared first on TheUnmute.com - Punjabi News.

Tags:
  • breaking-news
  • india-news
  • india-population-news
  • india-surpasses-china
  • news
  • population-of-india
  • state-of-world-population-report
  • world-population

ਕਰਨ ਔਜਲਾ ਤੇ ਅਨਮੋਲ ਬਿਸ਼ਨੋਈ ਦੀ ਵਾਇਰਲ ਵੀਡੀਓ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦਿੱਤੀ ਆਪਣੀ ਪ੍ਰਤੀਕਿਰਿਆ

Wednesday 19 April 2023 12:26 PM UTC+00 | Tags: anmol-bishnoi breaking-news karan-aujla latest-news news punjab-news punjab-police sidhu-moosewala us viral-video

ਚੰਡੀਗੜ੍ਹ, 19 ਅਪ੍ਰੈਲ 2023: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਪੰਜਾਬੀ ਗਾਇਕ ਕਰਨ ਔਜਲਾ (Karan Aujla) ਦਾ ਇੱਕ ਵਾਇਰਲ ਵੀਡੀਓ ਸੁਰਖੀਆਂ ਵਿੱਚ ਹੈ। ਇਸ ਵੀਡੀਓ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ।ਇਸ ਵਾਇਰਲ ਵੀਡੀਓ ‘ਚ ਕਰਨ ਔਜਲਾ ਅਤੇ ਸ਼ੈਰੀ ਮਾਨ ਵਿਆਹ ਦੀ ਰਿਸੈਪਸ਼ਨ ਪਾਰਟੀ ‘ਚ ਪਰਫਾਰਮ ਕਰਦੇ ਨਜ਼ਰ ਆ ਰਹੇ ਹਨ, ਜਿੱਥੇ ਉਨ੍ਹਾਂ ਦੇ ਨਾਲ ਅਨਮੋਲ ਬਿਸ਼ਨੋਈ ਖੜ੍ਹਾ ਨਜ਼ਰ ਆ ਰਿਹਾ ਹੈ । ਜਿਵੇਂ ਹੀ ਇਹ ਵੀਡੀਓ ਵਾਇਰਲ ਹੋਣ ਲੱਗੀ, ਕਰਨ ਔਜਲਾ ਅਤੇ ਸ਼ੈਰੀ ਮਾਨ ਨੇ ਇਸ ‘ਤੇ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਬਿਲਕੁਲ ਨਹੀਂ ਪਤਾ ਸੀ ਕਿ ਉਨ੍ਹਾਂ ਨੇ ਕਿੱਥੇ ਪਰਫਾਰਮ ਕਰਨਾ ਹੈ, ਉੱਥੇ ਕੌਣ ਆਉਣ ਵਾਲਾ ਹੈ ਅਤੇ ਕੌਣ ਨਹੀਂ।

karan ajula

ਇਸ ਬਿਆਨ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਇਹ ਸਭ ਦੇਖ ਕੇ ਦੁੱਖ ਹੁੰਦਾ ਹੈ | ਉਨ੍ਹਾਂ ਕਿਹਾ ਕਿ ਇਹ ਸਭ ਦੇਖ ਕੇ ਪੰਜਾਬ ਸਰਕਾਰ ਤੋਂ ਵਿਸ਼ਵਾਸ ਉੱਠਦਾ ਜਾ ਰਿਹਾ ਹੈ | ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਕਰਨ ਔਜਲਾ ਦਾ ਆਪਣਾ ਪੱਖ ਕੁਝ ਹੱਦ ਤੱਕ ਸਹੀ ਹੋ ਸਕਦਾ ਹੈ ਪਰ ਉਹ ਇਸ ਗੱਲ ਨਾਲ ਸਹਿਮਤ ਨਹੀਂ ਕਿ ਕਲਾਕਾਰ ਨੂੰ ਪ੍ਰੋਗਰਾਮ ਬੁੱਕ ਕਰਨ ਵਾਲੇ ਅਤੇ ਹੋਰਾਂ ਬਾਰੇ ਜਾਣਕਾਰੀ ਨਾ ਹੋਵੇ | ਅਜਿਹਾ ਦੇਖ ਕੇ ਸਾਨੂੰ ਇਨਸਾਫ਼ ਦੀ ਉਮੀਦ ਧੁੰਦਲੀ ਨਜ਼ਰ ਆ ਰਹੀ ਹੈ |

The post ਕਰਨ ਔਜਲਾ ਤੇ ਅਨਮੋਲ ਬਿਸ਼ਨੋਈ ਦੀ ਵਾਇਰਲ ਵੀਡੀਓ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦਿੱਤੀ ਆਪਣੀ ਪ੍ਰਤੀਕਿਰਿਆ appeared first on TheUnmute.com - Punjabi News.

Tags:
  • anmol-bishnoi
  • breaking-news
  • karan-aujla
  • latest-news
  • news
  • punjab-news
  • punjab-police
  • sidhu-moosewala
  • us
  • viral-video

ਚੇਤਨ ਸਿੰਘ ਜੌੜਾਮਾਜਰਾ ਨੇ ਲੋਕ ਸੰਪਰਕ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੀਆਂ ਨਵੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦ੍ਰਿੜਤਾ ਨਾਲ ਪ੍ਰਚਾਰਨ ਲਈ ਕਿਹਾ

Wednesday 19 April 2023 12:36 PM UTC+00 | Tags: aam-aadmi-party breaking-news chetan-singh-jauramajra latest-news news public-relations-officers punjab punjab-government the-unmute-breaking the-unmute-breaking-news the-unmute-punjabi-news

ਚੰਡੀਗੜ, 19 ਅਪ੍ਰੈਲ 2023: ਮਹਿਜ਼ ਇੱਕ ਸਾਲ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਮ ਆਦਮੀ ਦੀ ਭਲਾਈ ਦੇ ਉਦੇਸ਼ ਨਾਲ ਕਈ ਨਵੀਆਂ ਪਹਿਲਕਦਮੀਆਂ ਨੂੰ ਲਾਗੂ ਕਰਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਮੁੱਖ ਮੰਤਰੀ ਨੇ ਸੂਬੇ ਵਿੱਚ ਇੱਕ ਵੱਡੀ ਪ੍ਰਗਤੀਸ਼ੀਲ ਤਬਦੀਲੀ ਦਾ ਮੁੱਢ ਬੰਨਿਆ ਹੈ , ਜਿਸ ਤਹਿਤ 23 ਜ਼ਿਲਿਆਂ ਵਿੱਚ 117 ਸਕੂਲ ਆਫ ਐਮੀਨੈਂਸ, 500 ਆਮ ਆਦਮੀ ਕਲੀਨਿਕ, ਹਰੇਕ ਪਰਿਵਾਰ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਵਰਗੇ ਨਵੇਕਲੇ ਉਪਰਾਲਿਆਂ ਨੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣੇ ਸ਼ੁਰੂ ਕਰ ਦਿੱਤੇ ਹਨ, ਇਸ ਨੂੰ ਜ਼ਮੀਨੀ ਪੱਧਰ 'ਤੇ ਵੀ ਦੇਖਣ ਦੀ ਲੋੜ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਖਾਸ ਤੌਰ 'ਤੇ ਜ਼ਮੀਨੀ ਪੱਧਰ ਤੇ ਲੋਕਾਂ ਤੱਕ ਪਹੁੰਚਾਉਣ ਦੀ ਲੋੜ ਹੈ ਤਾਂ ਜੋ ਰਾਜ ਦੇ ਦੂਰ-ਦੁਰਾਡੇ ਵਾਲੇ ਇਲਾਕਿਆਂ ਤੱਕ ਵੀ ਸੂਚਨਾ ਦਾ ਪ੍ਰਸਾਰ ਸੁਚੱਜੇ ਢੰਗ ਨਾਲ ਕੀਤਾ ਜਾ ਸਕੇ। .

ਵਿਭਾਗ ਨੂੰ ਹੋਰ ਵੀ ਜੋਸ਼ ਤੇ ਸਰਗਰਮੀ ਨਾਲ ਕੰਮ ਕਰਨ ਦੀ ਤਾਕੀਦ ਕਰਦੇ ਹੋਏ ਮੰਤਰੀ ਨੇ ਅਧਿਕਾਰੀਆਂ ਨੂੰ ਕਣਕ ਦੇ ਚੱਲ ਰਹੇ ਸੀਜ਼ਨ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ 'ਚ ਉਪਲਬਧ ਕਰਾਏ ਕਿਸਾਨ ਪੱਖੀ ਬੁਨਿਆਦੀ ਢਾਂਚੇ ਤੋਂ ਇਲਾਵਾ ਕੁਝ ਹੋਰ ਅਹਿਮ ਪਹਿਲੂਆਂ 'ਤੇ ਕੇਂਦਿ੍ਰਤ ਇੱਕ ਸਕਾਰਾਤਮਕ ਪ੍ਰਚਾਰ ਮੁਹਿੰਮ ਨੂੰ ਲਾਗੂ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਕੀਤੇ ਗਏ ਟੈਸਟਾਂ ਦੀ ਗਿਣਤੀ, ਬਾਗਬਾਨੀ ਅਤੇ ਸਾਬਕਾ ਸੈਨਿਕ ਭਲਾਈ ਦੇ ਖੇਤਰਾਂ ਵਿੱਚ ਹੋਰ ਭਲਾਈ ਸਕੀਮਾਂ ਦਾ ਪ੍ਰਚਾਰ ਪਸਾਰ ਵੀ ਸ਼ਾਮਲ ਹੈ ।

Chetan Singh Jauramajra

ਉਨਾਂ ਨੇ ਲੋਕ ਸੰਪਰਕ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰੇ ਸੋਸ਼ਲ ਮੀਡੀਆ ਹੈਂਡਲਜ ਦੀ ਇੱਕ ਮਜ਼ਬੂਤ ਸਾਧਨ ਵਜੋਂ ਵਰਤੋਂ ਕਰਨ ਅਤੇ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਸੂਬਾ ਸਰਕਾਰ ਦੀਆਂ ਵੱਖ-ਵੱਖ ਪਹਿਲਕਦਮੀਆਂ ਅਤੇ ਹੋਰ ਵਿਕਾਸ ਕਾਰਜਾਂ ਬਾਰੇ ਪਹਿਲਾਂ ਨਾਲੋਂ ਵੀ ਤੇਜ਼ੀ ਨਾਲ ਜਾਣਕਾਰੀ ਪ੍ਰਸਾਰਿਤ ਕਰਨ ਨੂੰ ਯਕੀਨੀ ਬਣਾਉਣ।

ਇਸ ਤੋਂ ਪਹਿਲਾਂ ਵਿਭਾਗ ਦੇ ਸਕੱਤਰ ਸ: ਮਾਲਵਿੰਦਰ ਸਿੰਘ ਜੱਗੀ ਨੇ ਵਿਭਾਗ ਦੇ ਪ੍ਰੈੱਸ ਸੈਕਸ਼ਨ, ਸੋਸ਼ਲ ਮੀਡੀਆ, ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਆਦਿ ਦੇ ਕੰਮਕਾਜ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਮੰਤਰੀ ਵੱਲੋਂ ਦਿੱਤੇ ਦਿਸ਼ਾਂ ਨਿਰਦੇਸ਼ਾਂ ਦੀ ਪੂਰੀ ਇਮਾਨਦਾਰੀ ਨਾਲ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ। .

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸੰਦੀਪ ਸਿੰਘ ਗੜਾ, ਵੱਖ-ਵੱਖ ਸ਼ਾਖਾਵਾਂ ਦੇ ਮੀਡੀਆ ਮੁਖੀ ਅਤੇ ਮੁੱਖ ਦਫਤਰ ਦੇ ਲੋਕ ਸੰਪਰਕ ਅਧਿਕਾਰੀ/ਸਹਾਇਕ ਲੋਕ ਸੰਪਰਕ ਅਧਿਕਾਰੀ ਅਤੇ ਜਿਲਿਆਂ ਦੇ ਲੋਕ ਸੰਪਰਕ ਅਧਿਕਾਰੀ/ਸਹਾਇਕ ਲੋਕ ਸੰਪਰਕ ਅਧਿਕਾਰੀ ਵੀ ਹਾਜ਼ਰ ਸਨ।

The post ਚੇਤਨ ਸਿੰਘ ਜੌੜਾਮਾਜਰਾ ਨੇ ਲੋਕ ਸੰਪਰਕ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੀਆਂ ਨਵੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦ੍ਰਿੜਤਾ ਨਾਲ ਪ੍ਰਚਾਰਨ ਲਈ ਕਿਹਾ appeared first on TheUnmute.com - Punjabi News.

Tags:
  • aam-aadmi-party
  • breaking-news
  • chetan-singh-jauramajra
  • latest-news
  • news
  • public-relations-officers
  • punjab
  • punjab-government
  • the-unmute-breaking
  • the-unmute-breaking-news
  • the-unmute-punjabi-news

ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਤੇ ਉਸਦੀ ਪਤਨੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ

Wednesday 19 April 2023 12:40 PM UTC+00 | Tags: aam-aadmi-party breaking-news cm-bhagwant-mann congress director-rakesh-singla dy-director-rakesh-singla latest-news news punjab the-unmute the-unmute-breaking-news vigilance-bureau

ਚੰਡੀਗੜ੍ਹ, 19 ਅਪ੍ਰੈਲ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਵਿਰੁੱਧ ਉਸਦੀ ਆਮਦਨ ਦੇ ਜਾਣੂ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਵਿਜੀਲੈਂਸ ਬਿਊਰੋ ਵੱਲੋਂ ਫ਼ਰਾਰ ਸਿੰਗਲਾ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਸੀ.ਬੀ.ਆਈ. ਅਤੇ ਇੰਟਰਪੋਲ ਨਵੀਂ ਦਿੱਲੀ ਨੂੰ ਪੱਤਰ ਵੀ ਭੇਜਿਆ ਗਿਆ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਿੱਚ ਕਰੋੜਾਂ ਰੁਪਏ ਦੇ ਟੈਂਡਰ ਅਲਾਟਮੈਂਟ ਘੁਟਾਲੇ ਦੇ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਐਫਆਈਆਰ ਨੰ. 11 ਮਿਤੀ 16-08-2022 ਦੀ ਪੜਤਾਲ ਉਪਰੰਤ ਇਹ ਸਾਹਮਣੇ ਆਇਆ ਹੈ ਕਿ ਉਪਰੋਕਤ ਮੁੱਖ ਦੋਸ਼ੀ ਰਾਕੇਸ਼ ਕੁਮਾਰ ਸਿੰਗਲਾ, ਜੋ ਕਿ ਵਿਭਾਗੀ ਵਿਜੀਲੈਂਸ ਸੈੱਲ ਦਾ ਚੇਅਰਮੈਨ ਵੀ ਸੀ, ਨੇ ਆਪਣੀ ਤਾਇਨਾਤੀ ਦੌਰਾਨ ਰਿਸ਼ਵਤ ਦੀ ਵੱਡੀ ਰਕਮ ਇਕੱਠੀ ਕੀਤੀ ਅਤੇ ਕਈ ਜਾਇਦਾਦਾਂ ਬਣਾਈਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਦੋਸ਼ੀ ਨੇ ਆਪਣੇ ਅਤੇ ਉਸਦੀ ਪਤਨੀ ਰਚਨਾ ਸਿੰਗਲਾ ਦੇ ਨਾਮ ‘ਤੇ ਜਾਇਦਾਦਾਂ ਬਣਾਈਆਂ ਅਤੇ ਇਹ ਜਾਇਦਾਦਾਂ ਉਸ ਦੀ ਕੁੱਲ ਆਮਦਨ ਦੇ ਜਾਣੂ ਸਰੋਤਾਂ ਤੋਂ 1.36,56,005 ਰੁਪਏ ਵੱਧ ਹਨ ਜੋ ਕਿ 58.97 ਫ਼ੀਸਦ ਵਾਧਾ ਬਣਦਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਮਿਤੀ 01-04-2011 ਤੋਂ ਮਿਤੀ 31-07-2022 ਤੱਕ ਦੀ ਚੈਕਿੰਗ ਮਿਆਦ ਦੌਰਾਨ ਪਾਇਆ ਗਿਆ ਕਿ ਦੋਸ਼ੀ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸਦੀ ਪਤਨੀ ਨੇ 5 ਕੀਮਤੀ ਜਾਇਦਾਦਾਂ ਖਰੀਦੀਆਂ ਅਤੇ ਇਹਨਾਂ 'ਤੇ 3,68,15,757 ਰੁਪਏ ਦੀ ਰਕਮ ਖਰਚ ਕੀਤੀ ਜਦੋਂ ਕਿ ਉਨ੍ਹਾਂ ਦੀ ਅਸਲ ਆਮਦਨ ਸਿਰਫ਼ 2,31,59,752 ਰੁਪਏ ਸੀ। ਵਿਜੀਲੈਂਸ ਜਾਂਚ ਦੇ ਆਧਾਰ ‘ਤੇ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸਦੀ ਪਤਨੀ ਰਚਨਾ ਸਿੰਗਲਾ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਬੀ), 13(2) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਐਫਆਈਆਰ ਨੰਬਰ 8 ਮਿਤੀ 19-04-2023 ਅਧੀਨ ਵਿਜੀਲੈਂਸ ਬਿਉਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਰਾਕੇਸ਼ ਕੁਮਾਰ ਸਿੰਗਲਾ ਦੀ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਬਹੁਤ ਨੇੜਤਾ ਸੀ ਅਤੇ ਉਸ ਨੇ ਠੇਕੇ ਅਲਾਟ ਕਰਾਉਣ ਲਈ ਤੇਲੂ ਰਾਮ ਠੇਕੇਦਾਰ ਤੋਂ 30 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਉਪਰੋਕਤ ਦੋਸ਼ੀ ਐਫ.ਆਈ.ਆਰ. ਨੰਬਰ 11/2022 ਵਿੱਚ ਵੀ ਸ਼ਾਮਲ ਹੈ ਅਤੇ ਉਸ ਨੇ ਤੇਲੂ ਰਾਮ ਤੋਂ 20 ਲੱਖ ਰੁਪਏ ਉਸਦੀ ਫਰਮ ਨੂੰ ਟੈਂਡਰ ਅਲਾਟ ਕਰਵਾਉਣ ਲਈ ਰਿਸ਼ਵਤ ਵਜੋਂ ਲਏ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਰਾਕੇਸ਼ ਕੁਮਾਰ ਸਿੰਗਲਾ ਉਪਰੋਕਤ ਕੇਸ ਵਿੱਚ ਲੋੜੀਂਦਾ ਹੈ ਅਤੇ ਵਿਜੀਲੈਂਸ ਬਿਊਰੋ ਦੀ ਪਹਿਲਕਦਮੀ ‘ਤੇ ਉਸ ਨੂੰ ਲੁਧਿਆਣਾ ਦੀ ਅਦਾਲਤ ਵੱਲੋਂ 3.12.2022 ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਉਕਤ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੁਆਰਾ ਉਸਦੇ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਗਈ ਹੈ ਅਤੇ 27.03.2023 ਨੂੰ ਸੀ.ਬੀ.ਆਈ. ਅਤੇ ਇੰਟਰਪੋਲ, ਨਵੀਂ ਦਿੱਲੀ ਨੂੰ ਇਸ ਬਾਰੇ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ।

The post ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਤੇ ਉਸਦੀ ਪਤਨੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • congress
  • director-rakesh-singla
  • dy-director-rakesh-singla
  • latest-news
  • news
  • punjab
  • the-unmute
  • the-unmute-breaking-news
  • vigilance-bureau

RR vs LSG: ਪਹਿਲੇ ਸਥਾਨ ਲਈ ਅੱਜ ਰਾਜਸਥਾਨ ਰਾਇਲਜ਼ ਤੇ ਲਖਨਊ ਸੁਪਰ ਜਾਇੰਟਸ ਆਹਮੋ ਸਾਹਮਣੇ

Wednesday 19 April 2023 12:54 PM UTC+00 | Tags: breaking-news cricket-news indian-premier-league ipl-2023 lucknow-super-giants new news rajasthan-royals rr-vs-lsg sports-news

ਚੰਡੀਗੜ੍ਹ, 19 ਅਪ੍ਰੈਲ 2023: (RR vs LSG) ਇੰਡੀਅਨ ਪ੍ਰੀਮੀਅਰ ਲੀਗ (IPL) ‘ਚ ਅੱਜ ਲੀਗ ਦਾ 26ਵਾਂ ਮੈਚ ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਸ਼ੁਰੂ ਹੋਵੇਗਾ। ਆਈਪੀਐੱਲ ਦੇ ਮੌਜੂਦਾ ਸੀਜ਼ਨ ‘ਚ ਦੋਵੇਂ ਟੀਮਾਂ ਹੁਣ ਤੱਕ 5-5 ਮੈਚ ਖੇਡ ਚੁੱਕੀਆਂ ਹਨ। ਰਾਜਸਥਾਨ 4 ਜਿੱਤਾਂ ਅਤੇ 1 ਹਾਰ ਨਾਲ ਅੰਕ ਸੂਚੀ ਵਿੱਚ ਸਿਖਰ ‘ਤੇ ਹੈ। ਜਦਕਿ ਲਖਨਊ 3 ਜਿੱਤਾਂ ਨਾਲ ਦੂਜੇ ਨੰਬਰ ‘ਤੇ ਹੈ। ਇਹ ਮੈਚ ਨੰਬਰ ਇਕ ਸਥਾਨ ਲਈ ਜੰਗ ਹੋਵੇਗਾ।

ਹੁਣ ਤੱਕ ਖੇਡੇ ਗਏ 5 ਮੈਚਾਂ ‘ਚ ਰਾਜਸਥਾਨ ਰਾਇਲਸ ਨੂੰ 1 ਮੈਚ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਟੀਮ ਦੀ ਇੱਕੋ-ਇੱਕ ਹਾਰ ਪੰਜਾਬ ਕਿੰਗਜ਼ ਖ਼ਿਲਾਫ਼ ਦੂਜੇ ਮੈਚ ਵਿੱਚ ਹੋਈ। ਪਿਛਲੇ 3 ਮੈਚਾਂ ਵਿੱਚ ਰਾਜਸਥਾਨ ਨੇ ਦਿੱਲੀ ਕੈਪੀਟਲਸ, ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਸ ਨੂੰ ਹਰਾਇਆ ਹੈ। ਰਾਜਸਥਾਨ ਦੇ ਖਿਡਾਰੀ ਯੁਜਵੇਂਦਰ ਚਾਹਲ ਕੋਲ ਪ੍ਰਪਲ ਕੈਪ ਹੈ। ਉਸ ਨੇ 5 ਮੈਚਾਂ ‘ਚ 11 ਵਿਕਟਾਂ ਲਈਆਂ ਹਨ। ਟਾਪ ਸਕੋਰਰ ਦੀ ਗੱਲ ਕਰੀਏ ਤਾਂ ਜੋਸ ਬਟਲਰ ਨੇ ਟੀਮ ਲਈ ਸਭ ਤੋਂ ਵੱਧ 204 ਦੌੜਾਂ ਬਣਾਈਆਂ।

ਹੁਣ ਤੱਕ ਹੋਏ 5 ਮੈਚਾਂ ‘ਚ ਲਖਨਊ ਨੇ 3 ‘ਚ ਜਿੱਤ ਦਰਜ ਕੀਤੀ ਹੈ। ਆਖਰੀ ਮੈਚ ‘ਚ ਪੰਜਾਬ ਦੀ ਟੀਮ ਨੂੰ ਕਰੀਬੀ ਮੈਚ ‘ਚ 2 ਵਿਕਟਾਂ ਨਾਲ ਹਰਾਇਆ। ਹਾਲਾਂਕਿ ਲਖਨਊ ਸ਼ਾਨਦਾਰ ਫਾਰਮ ‘ਚ ਹੈ। ਮਾਰਕ ਵੁੱਡ ਟੀਮ ਦਾ ਸਭ ਤੋਂ ਸਫਲ ਗੇਂਦਬਾਜ਼ ਹੈ। ਉਸ ਨੇ 4 ਮੈਚ ਖੇਡੇ ਅਤੇ 11 ਵਿਕਟਾਂ ਲਈਆਂ। ਲੱਕੜ ਪਰਪਲ ਕੈਪ ਦੀ ਦੌੜ ਵਿੱਚ ਚਹਿਲ ਦੇ ਬਰਾਬਰ ਹੈ।

The post RR vs LSG: ਪਹਿਲੇ ਸਥਾਨ ਲਈ ਅੱਜ ਰਾਜਸਥਾਨ ਰਾਇਲਜ਼ ਤੇ ਲਖਨਊ ਸੁਪਰ ਜਾਇੰਟਸ ਆਹਮੋ ਸਾਹਮਣੇ appeared first on TheUnmute.com - Punjabi News.

Tags:
  • breaking-news
  • cricket-news
  • indian-premier-league
  • ipl-2023
  • lucknow-super-giants
  • new
  • news
  • rajasthan-royals
  • rr-vs-lsg
  • sports-news

ਸਾਬਕਾ ਨੇਵੀ ਅਧਿਕਾਰੀ ਨੇ ਪੀ.ਸੀ.ਐਸ.ਦੀ ਪ੍ਰੀਖਿਆ ਕੀਤੀ ਪਾਸ, ਬਣਿਆ ਡੀ.ਐਸ.ਪੀ.

Wednesday 19 April 2023 01:05 PM UTC+00 | Tags: aam-aadmi-party breaking-news cm-bhagwant-mann dsp news pcs preet-kanwar-singh punjabi-news the-unmute-breaking-news the-unmute-punjab

ਪਟਿਆਲਾ, 19 ਅਪ੍ਰੈਲ 2023: ਪਟਿਆਲਾ ਦੇ ਜੰਮਪਲ ਪ੍ਰੀਤ ਕੰਵਰ ਸਿੰਘ (Preet Kanwar Singh) ਨੇ ਕਰੀਬ 12 ਸਾਲ ਭਾਰਤੀ ਜਲ ਸੈਨਾ 'ਚ ਬਿਹਤਰੀਨ ਸੇਵਾਵਾਂ ਨਿਭਾਉਣ ਤੋਂ ਬਾਅਦ ਸੂਬੇ ਦੀ ਵੱਕਾਰੀ ਪ੍ਰੀਖਿਆ ਪੀ.ਸੀ.ਐਸ. ਨੂੰ ਪਾਸ ਕਰਕੇ ਡੀ.ਐਸ.ਪੀ. ਬਣ ਕੇ 35 ਸਾਲ ਦੀ ਉਮਰ 'ਚ ਦੇਸ਼ ਸੇਵਾ ਲਈ ਆਪਣੀ ਦੂਜੀ ਪਾਰੀ ਸ਼ੁਰੂ ਕੀਤੀ ਹੈ। ਪ੍ਰੀਤ ਕੰਵਰ ਸਿੰਘ ਨੇ ਆਪਣੇ ਜਜ਼ਬਾਤ ਉਜਾਗਰ ਕਰਦਿਆਂ ਕਿਹਾ ਕਿ ਵਰਦੀ ਹਮੇਸ਼ਾ ਹੀ ਮੇਰੀ ਪਹਿਲੀ ਤਰਜੀਹ ਰਹੀ ਹੈ ਤੇ ਭਾਰਤੀ ਜਲ ਸੈਨਾ 'ਚ ਸਿੱਖੀ ਉੱਚ ਪੱਧਰੀ ਪੇਸ਼ਾਵਰ ਕੁਸ਼ਲਤਾ, ਪ੍ਰਸ਼ਾਸਨਿਕ ਹੁਨਰ, ਵੱਖ ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਟੀਮ ਦੇ ਤੌਰ 'ਤੇ ਕੰਮ ਕਰਨ ਦੀ ਮੁਹਾਰਤ ਅਤੇ ਭਾਰਤੀ ਜਲ ਸੈਨਾ 'ਚ ਲਗਾਤਾਰ ਤਿੰਨ ਵਾਰ ਸਟਾਫ਼ ਅਫ਼ਸਰ ਵਜੋਂ ਨਿਭਾਈ ਜ਼ਿੰਮੇਵਾਰੀ ਪੰਜਾਬ ਪੁਲਿਸ 'ਚ ਸੇਵਾ ਨਿਭਾਉਣ ਸਮੇਂ ਮਦਦਗਾਰ ਹੋਵੇਗੀ। ਉਨ੍ਹਾਂ ਦੱਸਿਆ ਕਿ ਭਾਰਤੀ ਜਲ ਸੈਨਾ ਤੋਂ ਸੇਵਾ ਮੁਕਤ ਹੋਣ ਤੋਂ ਪਹਿਲਾਂ ਹੀ ਮਨ ਬਣਾ ਲਿਆ ਸੀ ਕਿ ਸੇਵਾ ਮੁਕਤੀ ਤੋਂ ਬਾਅਦ ਆਪਣੀਆਂ ਸੇਵਾਵਾਂ ਦੇਸ਼ ਸੇਵਾ ਨੂੰ ਸਮਰਪਿਤ ਰੱਖਾਂਗਾ।

The post ਸਾਬਕਾ ਨੇਵੀ ਅਧਿਕਾਰੀ ਨੇ ਪੀ.ਸੀ.ਐਸ.ਦੀ ਪ੍ਰੀਖਿਆ ਕੀਤੀ ਪਾਸ, ਬਣਿਆ ਡੀ.ਐਸ.ਪੀ. appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • dsp
  • news
  • pcs
  • preet-kanwar-singh
  • punjabi-news
  • the-unmute-breaking-news
  • the-unmute-punjab

ਕਰਨਾਟਕ 'ਚ ਆਪਣੇ ਚੋਣ ਪ੍ਰਚਾਰ ਦੌਰਾਨ ਭਾਜਪਾ ਅਤੇ ਕਾਂਗਰਸ 'ਤੇ ਵਰ੍ਹੇ CM ਭਗਵੰਤ ਮਾਨ !

Wednesday 19 April 2023 01:12 PM UTC+00 | Tags: athani bjp breaking-news cm-bhagwant-maan congress election-2023 karnataka karnataka-assembly karnataka-assembly-elec news

ਚੰਡੀਗੜ੍ਹ, 19 ਅਪ੍ਰੈਲ 2023: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਰਨਾਟਕ (Karnataka) ਦੇ ਅਥਾਨੀ ਵਿੱਚ 'ਆਪ' ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਸ. ਮਾਨ ਭਾਜਪਾ ਅਤੇ ਕਾਂਗਰਸ ‘ਤੇ ਤਿੱਖਾ ਨਿਸ਼ਾਨੇ ਸਾਧੇ ਅਤੇ ਉਨ੍ਹਾਂ ਲੋਕਾਂ ਨੂੰ ‘ਆਪ’ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ‘ਝਾੜੂ’ ਦਾ ਬਟਨ ਦਬਾਉਣ ਦਾ ਮਤਲਬ ਹੈ ਚੰਗੇ ਭਵਿੱਖ ਅਤੇ ਸੁਨਹਿਰੀ ਕਿਸਮਤ ਲਈ ਬਟਨ ਦਬਾਉਣਾ।

ਅਥਾਨੀ ਵਿੱਚ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਕਾਂਗਰਸ ਨੂੰ ਵੋਟ ਪਾਉਣ ਦਾ ਮਤਲਬ ਆਪਣੀ ਵੋਟ ਖਰਾਬ ਕਰਨਾ ਹੈ ਕਿਉਂਕਿ ਉਨ੍ਹਾਂ ਦੇ ਵਿਧਾਇਕ ਹਮੇਸ਼ਾ ਵਿਕਦੇ ਰਹਿੰਦੇ ਹਨ ਅਤੇ, ਭਾਜਪਾ ਨੂੰ ਵੋਟ ਪਾਉਣ ਦਾ ਮਤਲਬ ਹੈ ਆਪਣੀ ਵੋਟ ਝੂਠ ਅਤੇ ‘ਜੁਮਲੇ’ ਨੂੰ ਦੇਣਾ ਕਿਉਂਕਿ ਅਸੀਂ ਸਾਰੇ ਜਾਣਦੇ ਹਾਂ ਕਿ ਸਾਡੇ ਵਿੱਚੋਂ ਕਿਸੇ ਨੂੰ ਵੀ ਨਰਿੰਦਰ ਮੋਦੀ ਦੁਆਰਾ ਕੀਤੇ 15 ਲੱਖ ਦੇ ਵਾਅਦੇ ‘ਚੋਂ ਹੁਣ ਤੱਕ ਇੱਕ ਪੈਸਾ ਵੀ ਨਹੀਂ ਮਿਲਿਆ। ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਆਗੂ 75 ਸਾਲਾਂ ਤੋਂ ਸਾਨੂੰ ਲੁੱਟ ਰਹੇ ਹਨ। ਉਨ੍ਹਾਂ ਨੇ ਸਾਡੇ ਬੱਚਿਆਂ ਨੂੰ ਪੜ੍ਹਾਈ ਤੋਂ ਲਾਂਭੇ ਕੀਤਾ, ਸਾਡੇ ਨੌਜਵਾਨਾਂ ਦਾ ਰੁਜ਼ਗਾਰ ਖੋਹ ਲਿਆ, ਸਾਡੇ ਬਜ਼ੁਰਗਾਂ ਦੀਆਂ ਦਵਾਈਆਂ ਲੁੱਟੀਆਂ ਅਤੇ ਸਾਡੇ ਸ਼ਹੀਦਾਂ ਦੇ ਕਫ਼ਨ ਲੁੱਟੇ।

ਮਾਨ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਇਮਾਨਦਾਰ ਪਾਰਟੀ ਹੈ, ਅਸੀਂ ਸਿਰਫ਼ ਇਮਾਨਦਾਰ ਆਗੂਆਂ ਨੂੰ ਹੀ ਚੋਣ ਲੜਨ ਲਈ ਅੱਗੇ ਲੈਕੇ ਆਉਂਦੇ ਹਾਂ। ਆਪਣੇ ‘ਝਾੜੂ’ ਨਾਲ ਅਸੀਂ ਦੇਸ਼ ਵਿੱਚ ਫੈਲੀ ਸਿਆਸੀ ਗੰਦਗੀ ਨੂੰ ਸਾਫ਼ ਕਰ ਭਾਰਤ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਨੰਬਰ ਇਕ ਬਣਾਉਣ ਜਾ ਰਹੇ ਹਾਂ। ਉਨ੍ਹਾਂ ਕਿਹਾ, ਅਸੀਂ ਸਿੱਖਿਆ, ਸਿਹਤ, ਰੁਜ਼ਗਾਰ, ਬਿਜਲੀ ਅਤੇ ਬੁਨਿਆਦੀ ਢਾਂਚੇ ਦੀ ਗੱਲ ਕਰਦੇ ਹਾਂ ਅਤੇ ਉਹ (ਭਾਜਪਾ) ਧਰਮ ਅਤੇ ਜਾਤ ਦੀ ਗੱਲ ਕਰਦੇ ਹਨ।

ਇਸ ਲਈ ਉਹ ਕੋਈ ਵਿਕਾਸ ਨਹੀਂ ਕਰਦੇ ਅਤੇ ਸਿਰਫ ਲੋਕਾਂ ਵਿੱਚ ਨਫਰਤ ਫੈਲਾਉਂਦੇ ਹਨ। ਉਨ੍ਹਾਂ ਕਿਹਾ ਕਿ ਮਿਆਰੀ ਸਿੱਖਿਆ ਹੀ ਗਰੀਬੀ ਨੂੰ ਦੂਰ ਕਰੇਗੀ। ਪਰ ਭਾਜਪਾ ਦਾ ਕੰਮ ਹੈ ਕਿ ਜੇਕਰ ਮਨੀਸ਼ ਸਿਸੋਦੀਆ ਗਰੀਬਾਂ ਲਈ ਵਿਸ਼ਵ ਪੱਧਰੀ ਸਕੂਲ ਬਣਾ ਰਿਹਾ ਹੈ, ਉਸ ਨੂੰ ਜੇਲ੍ਹ ਭੇਜ ਦੇਓ; ਜੇਕਰ ਸਤਿੰਦਰ ਜੈਨ ਨੇ ਦਿੱਲੀ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਅਤੇ ਮੁਹੱਲਾ ਕਲੀਨਿਕ ਬਣਾਏ ਜਿੱਥੇ ਸਾਰਾ ਇਲਾਜ ਮੁਫ਼ਤ ਹੈ, ਉਸਨੂੰ ਜੇਲ੍ਹ ਭੇਜ ਦੇਓ ਅਤੇ ਜੇਕਰ ਅਰਵਿੰਦ ਕੇਜਰੀਵਾਲ ਕੰਮ ਦੀ ਰਾਜਨੀਤੀ ਪੇਸ਼ ਕਰ ਰਿਹਾ ਹੈ ਅਤੇ ਦਿਨੋ ਦਿਨ ਵਧੇਰੇ ਪ੍ਰਸਿੱਧ ਹੋ ਰਿਹਾ ਹੈ, ਤਾਂ ਉਸਦੇ ਖਿਲਾਫ ਝੂਠਾ ਮੁਕੱਦਮਾ ਦਰਜ ਕਰਕੇ ਉਸਨੂੰ ਸੀਬੀਆਈ ਦਫਤਰ ਵਿੱਚ ਬੁਲਾ ਕੇ ਖੁਆਰ ਕਰੋ।

ਉਨ੍ਹਾਂ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਅਤੇ ਕਰਨਾਟਕ (Karnataka) ਦੀਆਂ ਸਮੱਸਿਆਵਾਂ ਇੱਕੋ ਜਿਹੀਆਂ ਹਨ। ਨੌਜਵਾਨਾਂ ਨੂੰ ਰੁਜ਼ਗਾਰ ਚਾਹੀਦਾ ਹੈ, ਭ੍ਰਿਸ਼ਟਾਚਾਰ ਤੋਂ ਆਜ਼ਾਦੀ ਚਾਹੀਦੀ ਹੈ। ਚੰਗੇ ਸਕੂਲਾਂ, ਕਾਲਜਾਂ ਅਤੇ ਹਸਪਤਾਲਾਂ ਦੀ ਲੋੜ ਹੈ। ਕਾਰੋਬਾਰ ਕਰਨ ਲਈ ਚੰਗੇ ਮਾਹੌਲ ਦੀ ਲੋੜ ਹੈ।

ਉਨ੍ਹਾਂ ਨੂੰ ਚੰਗੀਆਂ ਸੜਕਾਂ, ਚੰਗੇ ਬੁਨਿਆਦੀ ਢਾਂਚੇ ਦੀ ਲੋੜ ਹੈ ਅਤੇ ਇਹ ਸਭ ਸਿਰਫ਼ ਆਮ ਆਦਮੀ ਪਾਰਟੀ ਹੀ ਕਰ ਸਕਦੀ ਹੈ। ਉਨ੍ਹਾਂ ਪੰਜਾਬ ਵਿੱਚ 'ਆਪ' ਸਰਕਾਰ ਦੀ ਇੱਕ ਸਾਲ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। 80 ਫੀਸਦੀ ਤੋਂ ਵੱਧ ਲੋਕਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਭ੍ਰਿਸ਼ਟਾਚਾਰ ਨੂੰ ਖਤਮ ਕਰ ਦਿੱਤਾ ਗਿਆ ਹੈ। ਪਿਛਲੀਆਂ ਸਰਕਾਰਾਂ ਦੌਰਾਨ ਲੋਕਾਂ ਨੂੰ ਲੁੱਟਣ ਵਾਲੇ ਅੱਜ ਜੇਲ੍ਹਾਂ ਵਿੱਚ ਡੱਕੇ ਹੋਏ ਹਨ ਅਤੇ ਸਰਕਾਰ ਉਨ੍ਹਾਂ ਕੋਲੋਂ ਲੁੱਟੇ ਪੈਸੇ ਦੀ ਵਸੂਲੀ ਕਰਕੇ ਪੰਜਾਬ ਦਾ ਖ਼ਜ਼ਾਨਾ ਭਰ ਰਹੀ ਹੈ ਅਤੇ ਉਸ ਪੈਸੇ ਨਾਲ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ।

‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਾਰੀਫ਼ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਇਕੱਲੇ ਅਜਿਹੇ ਆਗੂ ਹਨ ਜੋ ਚਾਹੁੰਦੇ ਹਨ ਕਿ ਸਾਡਾ ਦੇਸ਼ ਤਰੱਕੀ ਕਰੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਕੇਜਰੀਵਾਲ ਦੇ ਸੁਧਾਰਾਂ ਦੀ ਬਦੌਲਤ ਹੁਣ ਦਿੱਲੀ ਦੇ ਆਮ ਨਾਗਰਿਕਾਂ ਦੇ ਬੱਚੇ ਚੰਗੀ ਸਿੱਖਿਆ ਪ੍ਰਾਪਤ ਕਰ ਕੇ ਅਫਸਰ ਬਣ ਰਹੇ ਹਨ।

ਕੇਜਰੀਵਾਲ ਨੇ ਦਿੱਲੀ ਵਿੱਚ ਆਪਣੀ ਸਰਕਾਰ ਦੌਰਾਨ 12 ਲੱਖ ਲੋਕਾਂ ਨੂੰ ਰੁਜ਼ਗਾਰ ਦਿੱਤਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਸਾਡੇ ਦੇਸ਼ ਅਤੇ ਇਸ ਦੇ ਲੋਕਾਂ ਨੂੰ ਸਮਰਪਿਤ ਹੈ। ‘ਆਪ’ ਕਿਸੇ ਸਰਵੇਖਣ ‘ਚ ਨਹੀਂ ਆਉਂਦੀ, ਉਹ ਤਾਂ ਸਿੱਧੇ ਆਪਣੀ ਸਰਕਾਰ ਬਣਾਉਂਦੀ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਕਰਨਾਟਕ ਦੇ ਲੋਕਾਂ ਨੇ ਉਨ੍ਹਾਂ ਨੂੰ ਇੱਕ ਵਾਰ ਮੌਕਾ ਦਿੱਤਾ ਤਾਂ ਉਹ ਮੁੜ ਕਦੇ ਵੀ ਰਵਾਇਤੀ ਪਾਰਟੀਆਂ ਨੂੰ ਵੋਟ ਨਹੀਂ ਦੇਣਗੇ।

The post ਕਰਨਾਟਕ ‘ਚ ਆਪਣੇ ਚੋਣ ਪ੍ਰਚਾਰ ਦੌਰਾਨ ਭਾਜਪਾ ਅਤੇ ਕਾਂਗਰਸ ‘ਤੇ ਵਰ੍ਹੇ CM ਭਗਵੰਤ ਮਾਨ ! appeared first on TheUnmute.com - Punjabi News.

Tags:
  • athani
  • bjp
  • breaking-news
  • cm-bhagwant-maan
  • congress
  • election-2023
  • karnataka
  • karnataka-assembly
  • karnataka-assembly-elec
  • news

ਡਾ. ਨਾਗਰ ਸਿੰਘ ਮਾਨ ਨੇ ਪੰਜਾਬੀ ਯੂਨੀਵਰਸਿਟੀ ਦੇ ਵੀ.ਸੀ. ਦੇ ਨਿੱਜੀ ਸਕੱਤਰ ਵਜੋਂ ਅਹੁਦਾ ਸਾਂਭਿਆ

Wednesday 19 April 2023 01:21 PM UTC+00 | Tags: breaking-news dr-nagar-singh-mann news patiala prof-arvind pu punjabi-university vc-of-punjabi-university

ਪਟਿਆਲਾ, 19 ਅਪ੍ਰੈਲ 2023: ਪੰਜਾਬੀ ਯੂਨੀਵਰਸਿਟੀ (Punjabi University) ਦੇ ਪਬਲੀਕੇਸ਼ਨ ਬਿਊਰੋ ਤੋਂ ਸੇਵਾ ਨਵਿਰਤ ਹੋਏ ਡਾ. ਨਾਗਰ ਸਿੰਘ ਮਾਨ ਨੂੰ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਆਪਣਾ ਨਿੱਜੀ ਸਕੱਤਰ ਤਾਇਨਾਤ ਕੀਤਾ ਹੈ। ਅੱਜ ਬਾਅਦ ਦੁਪਹਿਰ ਡਾ. ਨਾਗਰ ਸਿੰਘ ਮਾਨ ਵੱਲੋਂ ਆਪਣਾ ਅਹੁਦਾ ਸਾਂਭ ਲਿਆ ਹੈ । ਯੂਨੀਵਰਸਿਟੀ ਪ੍ਰਬੰਧਨ ਸੰਬੰਧੀ ਕੰਮ-ਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਹਿਲਾਂ ਵੀ ਵੱਖ-ਵੱਖ ਵਾਈਸ-ਚਾਂਸਲਰਾਂ ਵੱਲੋਂ ਇਸ ਅਹੁਦੇ ਲਈ ਵੱਖ-ਵੱਖ ਸ਼ਖ਼ਸੀਅਤਾਂ ਦੀ ਤਾਇਨਾਤੀ ਕਰਨ ਦੀ ਪ੍ਰਥਾ ਰਹੀ ਹੈ। ਸਾਬਕਾ ਵਾਈਸ ਚਾਂਸਲਰ ਪ੍ਰੋ. ਬੀ. ਐੱਸ. ਘੁੰਮਣ ਵੱਲੋਂ ਡਾ. ਐੱਨ. ਐੱਸ. ਅੱਤਰੀ ਨੂੰ ਆਪਣਾ ਓ.ਐੱਸ.ਡੀ. ਤਾਇਨਾਤ ਕੀਤਾ ਗਿਆ ਸੀ ਜੋ ਕਿ ਪ੍ਰੋ. ਘੁੰਮਣ ਵੱਲੋਂ ਵਾਈਸ ਚਾਂਸਲਰ ਵਜੋਂ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਆਪਣਾ ਅਹੁਦਾ ਛੱਡ ਗਏ ਸਨ।

ਡਾ. ਨਾਗਰ ਸਿੰਘ ਮਾਨ ਪੰਜਾਬੀ ਯੂਨੀਵਰਸਿਟੀ Punjabi University)  ਦੇ ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਤੋਂ ‘ਗੁਰਬਾਣੀ ਕੋਸ਼ਕਾਰੀ : ਸਰਵੇਖਣ ਅਤੇ ਮੁਲਾਂਕਣ (ਚੋਣਵੇਂ ਗੁਰਬਾਣੀ ਕੋਸ਼ਾਂ ਦੇ ਪ੍ਰਸੰਗ ਵਿੱਚ’ ਵਿਸ਼ੇ ਵਿੱਚ ਡਾਕਟਰੇਟ ਦੀ ਡਿਗਰੀ ਪ੍ਰਾਪਤ ਹਨ। ਉਨ੍ਹਾਂ ਯੂਨੀਵਰਸਿਟੀ ਦੇ ਹੀ ਸਮਾਜ ਵਿਗਿਆਨ ਵਿਭਾਗ ਤੋਂ 1993 ਦੌਰਾਨ ‘ਬੇਜ਼ਮੀਨੇ ਅਤੇ ਖੇਤ ਮਜ਼ਦੂਰਾਂ ਦੀਆਂ ਕੰਮ ਕਰਨ ਦੇ ਹਾਲਾਤ’ ਵਿਸ਼ੇ ਉੱਤੇ ਐੱਮ.ਫਿ਼ਲ. ਦੀ ਡਿਗਰੀ ਹਾਸਿਲ ਕੀਤੀ ਹੈ।

ਉਹ ਯੂਨੀਵਰਸਿਟੀ ਵਿੱਚ 1996 ਦੌਰਾਨ ਭਰਤੀ ਹੋਏ ਸਨ ਅਤੇ 2022 ਵਿੱਚ ਸੇਵਾ ਨਵਿਰਤ ਹੋਏ। ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਵਿਖੇ ਕੰਮ ਕਰਦਿਆਂ ਉਨ੍ਹਾਂ ਨੇ ਵੱਖ-ਵੱਖ ਕੋਸ਼ਾਂ ਦੇ ਨਿਰਮਾਣ ਵਿੱਚ ਆਪਣੀ ਭੂਮਿਕਾ ਨਿਭਾਈ ਹੈ। ਪੰਜਾਬੀ-ਅੰਗਰੇਜ਼ੀ ਕੋਸ਼ ਦੇ ਨਿਰਮਾਣ ਵਿੱਚ ਉਹ ਸੰਪਾਦਕੀ ਸਟਾਫ਼ ਦੇ ਮੈਂਬਰ ਰਹੇ। ਇਸ ਤੋਂ ਇਲਾਵਾ ਹੋਰ ਬਹੁਤ ਸਾਰੇ ਕੋਸ਼ਾਂ ਦੇ ਨਿਰਮਾਣ ਸਮੇਂ ਉਨ੍ਹਾਂ ਨੇ ਯੋਗਦਾਨ ਪਾਇਆ।

The post ਡਾ. ਨਾਗਰ ਸਿੰਘ ਮਾਨ ਨੇ ਪੰਜਾਬੀ ਯੂਨੀਵਰਸਿਟੀ ਦੇ ਵੀ.ਸੀ. ਦੇ ਨਿੱਜੀ ਸਕੱਤਰ ਵਜੋਂ ਅਹੁਦਾ ਸਾਂਭਿਆ appeared first on TheUnmute.com - Punjabi News.

Tags:
  • breaking-news
  • dr-nagar-singh-mann
  • news
  • patiala
  • prof-arvind
  • pu
  • punjabi-university
  • vc-of-punjabi-university

ਆਨਲਾਈਨ ਲੈਣ-ਦੇਣ ਵਧਣ ਨਾਲ ਨਕਲੀ ਉਤਪਾਦਾਂ ਦਾ ਖ਼ਤਰਾ ਵੀ ਕਈ ਗੁਣਾ ਵਧਿਆ: ਰਾਜੇਂਦਰ ਰਤਨੂ

Wednesday 19 April 2023 01:29 PM UTC+00 | Tags: breaking-news federation-of-indian-chambers-of-commerce federation-of-indian-chambers-of-commerce-and-industry ficci new-age-risk news online online-pay punjab-news tech-news

ਦਿੱਲੀ, 19 ਅਪ੍ਰੈਲ 2023: ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (FICCI) ਨੇ ‘ਨਵੇਂ ਯੁੱਗ ਦੇ ਜੋਖਮ’ ‘ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ। ਸੈਮੀਨਾਰ ਦਾ ਉਦੇਸ਼ ਰਵਾਇਤੀ ਜੋਖਮ ਮਾਪਦੰਡਾਂ ਅਤੇ ਉੱਭਰ ਰਹੇ ਜੋਖਮਾਂ ਦੇ ਰੁਝਾਨ ‘ਤੇ ਚਰਚਾ ਅਤੇ ਬਹਿਸ ਕਰਨਾ ਹੈ ਜੋ ਉਦਯੋਗ ਅਤੇ ਕੰਮਕਾਜੀ ਵਾਤਾਵਰਣ ਨੂੰ ਪ੍ਰਭਾਵਤ ਕਰ ਸਕਦੇ ਹਨ। ਇਵੈਂਟ ਦੀ ਵਿਸ਼ੇਸ਼ਤਾ ਫਿੱਕੀ ਅਤੇ ਪਿੰਕਰਟਨ ਦੁਆਰਾ ਸਾਂਝੇ ਤੌਰ ‘ਤੇ ਜਾਰੀ ਕੀਤੀ ਗਈ ‘ਭਾਰਤ ਜੋਖਮ ਸਰਵੇਖਣ 2022 ਰਿਪੋਰਟ’ ਦੀ ਸ਼ੁਰੂਆਤ ਸੀ।

ਜੋਖਮ ਪ੍ਰਬੰਧਨ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ, ਰਾਜੇਂਦਰ ਰਤਨੂ, ਕਾਰਜਕਾਰੀ ਨਿਰਦੇਸ਼ਕ-ਐਨਆਈਡੀਐਮ, ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਨੇ ਕਿਹਾ ਕਿ ਸਾਨੂੰ ਉਨ੍ਹਾਂ ਜੋਖਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਘਟਾਉਣ ਦੀ ਜ਼ਰੂਰਤ ਹੈ ਜੋ ਸਾਡੀ ਵਿਕਾਸ ਪ੍ਰਕਿਰਿਆ ਵਿੱਚ ਰੁਕਾਵਟ ਬਣਦੇ ਹਨ। ਫਿੱਕੀ ਦੁਆਰਾ ਆਯੋਜਿਤ ਨਵੇਂ ਯੁੱਗ ਦੇ ਜੋਖਮਾਂ ‘ਤੇ ਸੈਮੀਨਾਰ ਨੂੰ ਸੰਬੋਧਿਤ ਕਰਦੇ ਹੋਏ, ਰਤਨੂ ਨੇ ਉਭਰ ਰਹੇ ਜੋਖਮਾਂ ਬਾਰੇ ਹਿੱਸੇਦਾਰਾਂ ਨੂੰ ਸੰਵੇਦਨਸ਼ੀਲ ਬਣਾਉਣ ਦੀ ਮਹੱਤਤਾ ਨੂੰ ਉਜਾਗਰ ਕੀਤਾ। ਰਾਜੇਂਦਰ ਰਤਨੂ ਨੇ ਕਿਹਾ ਕਿ ਆਨਲਾਈਨ ਲੈਣ-ਦੇਣ ਵਧਣ ਨਾਲ ਨਕਲੀ ਉਤਪਾਦਾਂ ਦਾ ਖਤਰਾ ਵੀ ਕਈ ਗੁਣਾ ਵਧ ਗਿਆ ਹੈ |

ਮੈਨੂੰ ਇਸ ਨਿਵੇਕਲੇ ਭਾਰਤ ਜੋਖਮ ਸਰਵੇਖਣ ਦੇ ਪ੍ਰਬੰਧਨ ਵਿੱਚ ਫਿੱਕੀ ਨਾਲ ਹੱਥ ਮਿਲਾਉਂਦੇ ਹੋਏ ਖੁਸ਼ੀ ਹੋ ਰਹੀ ਹੈ, ਜਿੱਥੇ ਅਸੀਂ ਅੰਮ੍ਰਿਤਕਾਲ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਯੋਗਦਾਨ ਪਾ ਰਹੇ ਹਾਂ। ਰਤਨੂ ਨੇ ਕਿਹਾ ਕਿ ਅਸੀਂ ਅਕਸਰ ਵਿਵਹਾਰ ਸੰਬੰਧੀ ਜੋਖਮ ਨੂੰ ਖੁੰਝਦੇ ਹਾਂ ਅਤੇ ਇਹ ਜੋਖਮ ਪ੍ਰਬੰਧਨ ਦੀ ਕੁੰਜੀ ਹੈ |

ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਫਿੱਕੀ) ਨੇ ‘ਨਵੇਂ ਯੁੱਗ ਦੇ ਜੋਖਮ’ ‘ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ। ਸੈਮੀਨਾਰ ਦਾ ਉਦੇਸ਼ ਰਵਾਇਤੀ ਜੋਖਮ ਮਾਪਦੰਡਾਂ ਅਤੇ ਉੱਭਰ ਰਹੇ ਜੋਖਮਾਂ ਦੇ ਰੁਝਾਨ ‘ਤੇ ਚਰਚਾ ਅਤੇ ਬਹਿਸ ਕਰਨਾ ਹੈ ਜੋ ਉਦਯੋਗ ਅਤੇ ਕੰਮਕਾਜੀ ਵਾਤਾਵਰਣ ਨੂੰ ਪ੍ਰਭਾਵਤ ਕਰ ਸਕਦੇ ਹਨ। ਇਵੈਂਟ ਦੀ ਵਿਸ਼ੇਸ਼ਤਾ ਫਿੱਕੀ ਅਤੇ ਪਿੰਕਰਟਨ ਦੁਆਰਾ ਸਾਂਝੇ ਤੌਰ ‘ਤੇ ਜਾਰੀ ਕੀਤੀ ਗਈ ‘ਭਾਰਤ ਜੋਖਮ ਸਰਵੇਖਣ 2022 ਰਿਪੋਰਟ’ ਦੀ ਸ਼ੁਰੂਆਤ ਸੀ।

ਜੋਖਮ ਪ੍ਰਬੰਧਨ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ, ਰਾਜੇਂਦਰ ਰਤਨੂ, ਕਾਰਜਕਾਰੀ ਨਿਰਦੇਸ਼ਕ-ਐਨਆਈਡੀਐਮ, ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਨੇ ਕਿਹਾ ਕਿ ਸਾਨੂੰ ਉਨ੍ਹਾਂ ਜੋਖਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਘਟਾਉਣ ਦੀ ਜ਼ਰੂਰਤ ਹੈ ਜੋ ਸਾਡੀ ਵਿਕਾਸ ਪ੍ਰਕਿਰਿਆ ਵਿੱਚ ਰੁਕਾਵਟ ਬਣਦੇ ਹਨ। ਫਿੱਕੀ ਦੁਆਰਾ ਆਯੋਜਿਤ ਨਵੇਂ ਯੁੱਗ ਦੇ ਜੋਖਮਾਂ ‘ਤੇ ਸੈਮੀਨਾਰ ਨੂੰ ਸੰਬੋਧਿਤ ਕਰਦੇ ਹੋਏ, ਰਤਨੂ ਨੇ ਉਭਰ ਰਹੇ ਜੋਖਮਾਂ ਬਾਰੇ ਹਿੱਸੇਦਾਰਾਂ ਨੂੰ ਸੰਵੇਦਨਸ਼ੀਲ ਬਣਾਉਣ ਦੀ ਮਹੱਤਤਾ ਨੂੰ ਉਜਾਗਰ ਕੀਤਾ। ਮੈਨੂੰ ਇਸ ਨਿਵੇਕਲੇ ਭਾਰਤ ਜੋਖਮ ਸਰਵੇਖਣ ਦੇ ਪ੍ਰਬੰਧਨ ਵਿੱਚ ਫਿੱਕੀ ਨਾਲ ਹੱਥ ਮਿਲਾਉਂਦੇ ਹੋਏ ਖੁਸ਼ੀ ਹੋ ਰਹੀ ਹੈ, ਜਿੱਥੇ ਅਸੀਂ ਅੰਮ੍ਰਿਤਕਾਲ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਯੋਗਦਾਨ ਪਾ ਰਹੇ ਹਾਂ। ਰਤਨੂ ਨੇ ਕਿਹਾ ਕਿ ਅਸੀਂ ਅਕਸਰ ਵਿਵਹਾਰ ਸੰਬੰਧੀ ਜੋਖਮ ਨੂੰ ਖੁੰਝਦੇ ਹਾਂ ਅਤੇ ਇਹ ਜੋਖਮ ਪ੍ਰਬੰਧਨ ਦੀ ਕੁੰਜੀ ਹੈ।

ਉਨ੍ਹਾਂ ਕਿਹਾ ਕਿ ਭਾਰਤ ਵਿੱਚ ਵਿੱਤੀ ਸਮਾਵੇਸ਼ ਵਿੱਚ ਤਰੱਕੀ ਹੋਈ ਹੈ, ਜੋ ਕਿ ਸ਼ਲਾਘਾਯੋਗ ਹੈ, ਪਰ ਅਜੇ ਵੀ ਬਹੁਤ ਕੰਮ ਕਰਨਾ ਬਾਕੀ ਹੈ | ਬੀ ਸੀ ਨੈੱਟਵਰਕ ਗ੍ਰਾਮੀਣ ਦਾ ਆਈ-ਕੇਅਰ ਫਰੇਮਵਰਕ ਅਤੇ ਔਰਤਾਂ ਦੇ ਅਨੁਕੂਲ ਛੋਟੀ ਬਚਤ ਉਤਪਾਦ ਨੂੰ ਮੁੱਖ ਧਾਰਾ ਨਾਲ ਜੋੜਨਾ ਹੈ | ਗ੍ਰਾਮੀਣ ਫਾਊਂਡੇਸ਼ਨ ਇੰਡੀਆ ਭਾਰਤ ਦੇ ਅੰਦਰੂਨੀ ਖੇਤਰਾਂ ਵਿੱਚ ਵਿੱਤੀ ਸਮਾਵੇਸ਼ ਨੂੰ ਚਲਾਉਣ ਵਿੱਚ ਅਗਵਾਈ ਕਰਦਾ ਹੈ

The post ਆਨਲਾਈਨ ਲੈਣ-ਦੇਣ ਵਧਣ ਨਾਲ ਨਕਲੀ ਉਤਪਾਦਾਂ ਦਾ ਖ਼ਤਰਾ ਵੀ ਕਈ ਗੁਣਾ ਵਧਿਆ: ਰਾਜੇਂਦਰ ਰਤਨੂ appeared first on TheUnmute.com - Punjabi News.

Tags:
  • breaking-news
  • federation-of-indian-chambers-of-commerce
  • federation-of-indian-chambers-of-commerce-and-industry
  • ficci
  • new-age-risk
  • news
  • online
  • online-pay
  • punjab-news
  • tech-news

ਇਲੈਕਟ੍ਰੀਕਲ ਐਸੋਸੀਏਸ਼ਨ ਜਲੰਧਰ ਵਲੋਂ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ

Wednesday 19 April 2023 01:41 PM UTC+00 | Tags: aam-aadmi-party aap breaking-news cm-bhagwant-mann electrical-association-jalandhar harchand-singh-barsat jalandhar jalandhar-election jalandhar-election-2023 latest-news news punjab the-unmute-breaking-news

ਜਲੰਧਰ, 19 ਅਪਰੈਲ 2023: ਇਲੈਕਟ੍ਰੀਕਲ ਐਸੋਸੀਏਸ਼ਨ ਜਲੰਧਰ (Electrical Association Jalandhar) ਵੱਲੋਂ ਕਰਵਾਏ ਗਏ ਪ੍ਰੋਗਰਾਮ ਵਿਚ ਸੈਂਕੜਿਆਂ ਦੀ ਗਿਣਤੀ ਵਿੱਚ ਉਦਯੋਗਪਤੀਆਂ ਅਤੇ ਉੱਦਮੀਆਂ ਨੇ ਹਿੱਸਾ ਲਿਆ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਮਰਥਨ ਦਾ ਐਲਾਨ ਕੀਤਾ। ਇਸ ਮੌਕੇ ‘ਆਪ’ ਪੰਜਾਬ ਦੇ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ, ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਜਲੰਧਰ ਤੋਂ ਜ਼ਿਮਨੀ ਚੋਣ ਦੇ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ, ਵਿਧਾਇਕ ਰਮਨ ਅਰੋੜਾ, ਇੰਦਰਬੰਸ ਸਿੰਘ ਚੱਢਾ, ਆਤਮ ਪ੍ਰਕਾਸ਼ ਬਬਲੂ, ਸੁਰੇਸ਼ ਗੁਪਤਾ, ਸੰਜੈ ਕੋਛੜ ਵੀ ਹਾਜ਼ਿਰ ਸਨ।

ਇਸ ਮੌਕੇ ‘ਆਪ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਾਰੋਬਾਰੀ ਵਰਗ ਇੱਕ ਅਜਿਹਾ ਵਰਗ ਹੈ ਜੋ ਦਿਨ ਰਾਤ ਮਿਹਨਤ ਕਰਕੇ ਜਿੱਥੇ ਆਪਣੇ ਪਰਿਵਾਰ ਨੂੰ ਪਾਲਦਾ ਹੈ, ਉਥੇ ਉਹ ਸਰਕਾਰ ਨੂੰ ਵੀ ਟੈਕਸ ਦਿੰਦੇ ਹਨ, ਤਾਂਕਿ ਸਰਕਾਰ ਦਾ ਕੰਮ ਚੱਲ ਸਕੇ ਅਤੇ ਲੋਕ ਭਲਾਈ ਦੇ ਕੰਮ ਵੀ ਹੋਣ। ਉਨ੍ਹਾਂ ਕਿਹਾ ਕਿ ਉਦਯੋਗਿਕ ਵਰਗ ਦੇ ਸਹਿਯੋਗ ਤੋਂ ਬਿਨਾਂ ਸਿਸਟਮ ਨਹੀਂ ਚੱਲ ਸਕਦਾ।

ਹਰਚੰਦ ਬਰਸਟ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਸਾਰੇ ਉੱਦਮੀਆਂ ਦੀ ਮੰਗ ਤੇ ਟੈਕਸ ਵਿਭਾਗ ਵੱਲੋਂ ਕੀਤੀ ਜਾਣ ਵਾਲੀ ਛਾਪੇਮਾਰੀ ਬੰਦ ਕਰਵਾਈ, ਜਿਸਤੋਂ ਬਾਅਦ ਦਿੱਲੀ ਵਿੱਚ ਕਾਰੋਬਾਰੀਆਂ ਤੋਂ ਟੈੱਕਸ ਵਸੂਲੀ ਵਿੱਚ ਵਾਧਾ ਦੁੱਗਣਾ ਹੋ ਗਿਆ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਆਪਣੇ ਉਦਯੋਗਪਤੀਆਂ ‘ਤੇ ਭਰੋਸਾ ਕਰਦੀ ਹੈ ਅਤੇ ਜਿਸਨੂੰ ਇਹ ਇਲਮ ਹੈ ਕਿ ਆਰਥਿਕਤਾ ਦੀ ਰੀੜ ਦੀ ਹੱਡੀ ਕਾਰੋਬਾਰੀ ਹਨ, ਉਹ ਸਰਕਾਰ ਹਮੇਸ਼ਾ ਉਨ੍ਹਾਂ ਦੀ ਤਰੱਕੀ ਲਈ ਕੰਮ ਕਰਦੀ ਅਤੇ ਫ਼ੈਸਲੇ ਲੈਂਦੀ ਹੈ।

ਹਰਚੰਦ ਸਿੰਘ ਬਰਸਟ ਨੇ ਅੱਗੇ ਕਿਹਾ ਕਿ ਪਿਛਲੇ ਅੱਠ ਸਾਲਾਂ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਸਿਰਫ਼ ਗੁੰਮਰਾਹ ਕੀਤਾ ਹੈ। ਉਨ੍ਹਾਂ ਨੇ ਦੇਸ਼ ਵਿੱਚ ਆਪਣੇ ਪਸੰਦੀਦਾ ਕਾਰਪੋਰੇਟ ਘਰਾਣਿਆਂ ਨੂੰ ਪ੍ਰਫੁੱਲਤ ਕੀਤਾ। ਕਾਰਪੋਰੇਟ ਦਾ ਮਤਲਬ ਹੈ ਕਿ ਛੋਟੇ ਉੱਦਮੀਆਂ ਦਾ ਖਾਤਮਾ। ਹਰਚੰਦ ਸਿੰਘ ਬਰਸਟ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸ਼ੁਰੂ ਵਿੱਚ ਕਿਹਾ ਸੀ ਕਿ ਉਹ ਵਿਦੇਸ਼ਾਂ ‘ਚੋਂ ਕਾਲਾ ਧਨ ਵਾਪਿਸ ਲਿਆਉਣਗੇ ਅਤੇ ਦੇਸ਼ ਦੇ ਹਰ ਨਾਗਰਿਕ ਦੇ ਖਾਤੇ ਵਿੱਚ 15-15 ਲੱਖ ਰੁਪਏ ਪਾਉਣਗੇ।

ਉਨ੍ਹਾਂ ਕਿਹਾ ਕਿ ਕਾਲਾ ਧਨ ਤਾਂ ਵਾਪਿਸ ਨਹੀਂ ਆਇਆ ਉਲਟਾ ਦੇਸ਼ ਦੇ ਸਰਮਾਏਦਾਰ ਇਥੋਂ ਦੇ ਲੋਕਾਂ ਦਾ ਵੀ ਲੱਖਾਂ ਕਰੋੜਾਂ ਰੁਪੱਈਆ ਲੈਕੇ ਵਿਦੇਸ਼ ਭੱਜ ਗਏ ਅਤੇ ਅੱਜ ਤੱਕ ਉਨ੍ਹਾਂ ਤੇ ਕੋਈ ਕਾਰਵਾਈ ਨਹੀਂ ਹੋਈ। ਲੋਕਾਂ ਦੇ ਟੈਕਸ ਦਾ ਪੈਸਾ ਦੇਸ਼ ਦੇ ਨਾਗਰਿਕਾਂ ਦੀ ਭਲਾਈ ‘ਤੇ ਖਰਚ ਕਰਨ ਦੀ ਥਾਂ ਕੇਂਦਰ ਸਰਕਾਰ ਨੇ ਅਡਾਨੀਆਂ ਦੇ ਕਰਜ਼ੇ ਮੁਆਫ ਕੀਤੇ, ਜਿਹੜੇ ਪਹਿਲਾਂ ਹੀ ਗਲਤ ਢੰਗ ਨਾਲ ਦਿੱਤੇ ਗਏ ਸਨ।

ਹਰਚੰਦ ਸਿੰਘ ਬਰਸਟ ਨੇ ਆਪਣੇ ਸੰਬੋਧਨ ਵਿੱਚ ਅੱਗੇ ਕਿਹਾ ਕਿ ਅੱਜ ਦਿੱਲੀ ਸਮੇਤ ਪੰਜਾਬ ਵਿੱਚ ‘ਆਪ ਦੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਦਾ ਪਾਰਟੀ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਵਧਿਆ ਹੈ ਅਤੇ ਦੇਸ਼ ਦੀ ਵਿਵਸਥਾ ਨੂੰ ਬਦਲਣ ਲਈ ਇੱਕ ਕ੍ਰਾਂਤੀ ਲੈਕੇ ਚੱਲ ਰਹੀ ਆਮ ਆਦਮੀ ਪਾਰਟੀ ਨੂੰ ਪੂਰੇ ਦੇਸ਼ ਵਿੱਚ ਲੋਕਾਂ ਦਾ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਜਲੰਧਰ ਵਿੱਚ ਕੀਤੇ ਗਏ ਇਸ ਪ੍ਰੋਗਰਾਮ ਦੌਰਾਨ ਹਾਜ਼ਰ ਸਮੂਹ ਕਾਰੋਬਾਰੀਆਂ ਨੇ ‘ਆਪ ਉਮੀਦਵਾਰ ਰਿੰਕੂ ਦੇ ਹੱਕ ਵਿੱਚ ਵੋਟਾਂ ਪਾਕੇ ਉਨ੍ਹਾਂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਵਾਅਦਾ ਕੀਤਾ।

The post ਇਲੈਕਟ੍ਰੀਕਲ ਐਸੋਸੀਏਸ਼ਨ ਜਲੰਧਰ ਵਲੋਂ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ appeared first on TheUnmute.com - Punjabi News.

Tags:
  • aam-aadmi-party
  • aap
  • breaking-news
  • cm-bhagwant-mann
  • electrical-association-jalandhar
  • harchand-singh-barsat
  • jalandhar
  • jalandhar-election
  • jalandhar-election-2023
  • latest-news
  • news
  • punjab
  • the-unmute-breaking-news

ਲੁਧਿਆਣਾ/ਚੰਡੀਗੜ੍ਹ 19 ਅਪ੍ਰੈਲ 2023: ਵਿਸ਼ਵ ਵਿਰਾਸਤ ਦਿਵਸ ਮੌਕੇ ਬੀਤੀ ਸ਼ਾਮ ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਤੇ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਰਾਏਕੋਟ ਬੱਸੀਆਂ (Bassian Kothi) (ਲੁਧਿਆਣਾ) ਵੱਲੋਂ ਸਾਂਝੇ ਤੌਰ ਤੇ ਬੱਸੀਆਂ (ਰਾਏਕੋਟ) ਵਿਖੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ 200 ਸਾਲ ਪੁਰਾਣੀ ਇਸ ਵਡਮੁੱਲੀ ਵਿਰਾਸਤੀ ਇਮਾਰਤ ਤੇ ਇਸ ਦੇ ਕੈਂਪਸ ਨੂੰ ਸੂਬਾ ਸਰਕਾਰ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਏਗੀ ।

ਉਨਾਂ ਕਿਹਾ ਕਿ ਇਸ ਥਾਂ ਤੇ ਸਿੱਖ ਰਾਜ ਦੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਵਲੋ ਆਖ਼ਰੀ ਰਾਤ ਬਿਤਾਉਣ ਕਾਰਨ ਇਸ ਥਾਂ ਦਾ ਪੰਜਾਬ ਲਈ ਇਤਿਹਾਸਕ ਮਹੱਤਵ ਬਹੁਤ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਬੱਸੀਆਂ ਕੋਠੀ ਦੇ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੇ ਅਨੁਮਾਨ ਮੁਤਾਬਕ ਸਭ ਕਾਰਜ ਪੂਰੇ ਕੀਤੇ ਜਾਣਗੇ। ਪੰਜਾਬ ਵਿੱਚ ਸੈਰ ਸਪਾਟਾ ਵਿਕਾਸ ਲਈ ਜਲ ਸੋਮਿਆਂ, ਧਾਰਮਿਕ ਯਾਤਰਾ, ਕਲਾ ਮਹੱਤਵ ਵਾਲੀਆਂ ਥਾਵਾਂ ਸਬੰਧੀ ਯੋਜਨਾ ਬਣਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦਾ ਬੱਸੀਆਂ ਕੋਠੀ ਦੇ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦੇਣ ਸੰਬਧੀ ਕੀਤੇ ਐਲਾਨ ਲਈ ਧੰਨਵਾਦ ਕੀਤਾ ।

ਪੰਜਾਬ ਤੋਂ ਮੈਂਬਰ ਰਾਜ ਸਭਾ ਸੰਜੀਵ ਅਰੋੜਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਲੁਧਿਆਣਾ ਦਾ ਜੰਮਪਲ ਹੋਣ ਦੇ ਬਾਵਜੂਦ ਮੈਂ ਇਸ ਸਥਾਨ ਦੇ ਮਹੱਤਵ ਤੋਂ ਵਾਕਿਫ਼ ਨਹੀਂ ਸੀ ਪਰ ਅੱਜ ਤੋਂ ਬਾਅਦ ਮੈਂ ਪੂਰੇ ਹੱਕ ਨਾਲ ਦੇਸ਼ ਦੇ ਲੋਕਾਂ ਨੂੰ ਇਸ ਸਥਾਨ ਦੇ ਦਰਸ਼ਨਾਂ ਲਈ ਲੈ ਕੇ ਆਵਾਂਗਾ। ਅਰੋੜਾ ਨੇ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਸਥਾਨ ਦੇ ਵਿਕਾਸ ਲਈ 20 ਲੱਖ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ । ਉਨਾਂ ਕਿਹਾ ਕਿ ਇਸ ਥਾਂ ਦੇ ਵਿਕਾਸ ਲਈ ਭਵਿੱਖ ਵਿਚ ਹੋਰ ਸਾਧਨ ਵੀ ਮੁਹਈਆ ਕਰਵਾਏ ਜਾਣਗੇ । ਉਨਾਂ ਕਿਹਾ ਕਿ ਵਿਸ਼ਵ ਵਿਰਾਸਤ ਦਿਹਾੜੇ ਤੇ ਮੇਰਾ ਪਰਿਵਾਰ ਸਮੇਤ ਬੱਸੀਆਂ ਕੋਠੀ ਆਉਣਾ ਸਾਡੇ ਲਈ ਸ਼ੁਭ ਦਿਨ ਹੈ।

ਇਸ ਮੌਕੇ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ, ਮੈਂਬਰ ਪਾਰਲੀਮੈਂਟ ਸੰਜੀਵ ਅਰੋੜਾ, ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਡਾਃ ਸੁਰਜੀਤ ਪਾਤਰ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ.ਸਤਿਬੀਰ ਸਿੰਘ ਗੋਸਲ, ਪੰਜਾਬ ਪੁਲੀਸ ਦੇ ਆਈ ਜੀ ਡਾ. ਕੌਸਤੁਭ ਸ਼ਰਮਾ,ਪੰਜਾਬ ਫਾਰਮਰਜ਼ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ.ਅਵਤਾਰ ਸਿੰਘ ਢੀਂਡਸਾ, ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸ.ਮਨਦੀਪ ਸਿੰਘ ਸਿੱਧੂ, ਕੰਵਰਦੀਪ ਸਿੰਘ ਸੋਨੂ ਨੀਲੀਬਾਰ,ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਦੇ ਟਰਸਟੀ ਪਿਰਥੀਪਾਲ ਸਿੰਘ, ਪਰਮਿੰਦਰ ਸਿੰਘ ਜੱਟਪੁਰੀ ਤੇ ਸਿੱਖ ਚਿੰਤਕ ਡਾ. ਅਨੁਰਾਗ ਸਿੰਘ ਨੇ ਬੱਸੀਆਂ ਕੋਠੀ ਬਾਰੇ ਹਰਪ੍ਰੀਤ ਸਿੰਘ ਸੰਧੂ ਵੱਲੋਂ ਤਿਆਰ ਕੀਤੀ ਦਸਤਾਵੇਜ਼ੀ ਫਿਲਮ ਵੀ ਲੋਕ ਅਰਪਨ ਕੀਤੀ ਗਈ।

ਇਸ ਤੋਂ ਪਹਿਲਾਂ ਇਸ ਸਥਾਨ ਤੇ ਸ.ਹਰਪ੍ਰੀਤ ਸਿੰਘ ਸੰਧੂ ਵੱਲੋਂ ਵਿਕਸਤ ਸੈਲਫੀ ਪੁਆਇੰਟ ਦਾ ਵੀ ਮਹਿਮਾਨਾਂ ਵੱਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਸੁਆਗਤੀ ਸ਼ਬਦ ਬੋਲਦਿਆਂ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਚੈਰੀਟੇਬਲ ਟਰਸਟ ਬੱਸੀਆਂ-ਰਾਏਕੋਟ ਦੇ ਚੇਅਰਮੈਨ ਪ੍ਰੋ.ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਇਹ ਕੋਠੀ ਉਹ ਥਾਂ ਹੈ ਜਿੱਥੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸਭ ਤੋਂ ਨਿੱਕੇ ਪੁੱਤਰ ਮਹਾਰਾਜਾ ਦਲੀਪ ਸਿੰਘ ਨੇ ਆਪਣੀ ਆਖ਼ਰੀ ਰਾਤ (31 ਦਸੰਬਰ, 1849) ਨੂੰ ਪੰਜਾਬ ਵਿਚ ਪ੍ਰਭੂ ਸੱਤਾ ਸੰਪੰਨ ਬਾਦਸ਼ਾਹ ਵਜੋਂ ਬਿਤਾਈ ਸੀ।

ਉਨਾ ਕਿਹਾ ਕਿ ਮਹਾਰਾਜਾ ਦਲੀਪ ਸਿੰਘ ਨੂੰ 21 ਦਸੰਬਰ 1849 ਨੂੰ ਲਾਹੌਰ ਤੋਂ ਕਾਬੂ ਕਰਨ ਮਗਰੋਂ ਕਾਹਨਾ-ਕਾਛਾ, ਲਲਿਆਣੀ, ਫਿਰੋਜ਼ਪੁਰ, ਮੁੱਦਕੀ, ਬਾਘਾ ਪੁਰਾਣਾ, ਬੱਧਨੀ , ਲੋਪੋਂ ,ਮੱਲ੍ਹਾ, ਮਾਣੂੰਕੇ ਸੰਧੂਆ ਅਤੇ ਜੱਟਪੁਰਾ ਰਾਹੀਂ ਬੱਸੀਆਂ ਕੋਠੀ ਲਿਆਂਦਾ ਗਿਆ।ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਸੰਬੋਧਨ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਦੇ ਸਿੱਖ ਰਾਜ ਦੇ ਹਵਾਲੇ ਨਾਲ ਮੁਲਵਾਨ ਗੱਲਾਂ ਕੀਤੀਆਂ ਤੇ ਆਪਣੀ ਸੱਜਰੀ ਕਵਿਤਾ ਤਾਜ਼ਪੋਸ਼ੀ ਵੀ ਸਰੋਤਿਆਂ ਨਾਲ ਸਾਂਝੀ ਕੀਤੀ।

ਇਸ ਸਥਾਨ ਤੇ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋਂ ਵਿਸ਼ਾਲ ਪੰਜਾਬੀ ਲੋਕ ਕਲਾ ਮੇਲਾ ਕਰਵਾਇਆ ਗਿਆ ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ, ਲੁਧਿਆਣਾ ਸੁਰਭੀ ਮਲਿਕ ਨੇ ਕੀਤਾ। ਰਾਏਕੋਟ ਹਲਕੇ ਦੇ ਵਿਧਾਇਕ ਸ. ਹਾਕਮ ਸਿੰਘ ਠੇਕੇਦਾਰ ਨੇ ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਵੀ ਕੀਤੀ। ਐੱਸ ਡੀ ਐੱਮ ਸ. ਗੁਰਬੀਰ ਸਿੰਘ ਕੋਹਲੀ ਤੇ ਟਰੱਸਟ ਦੇ ਸਕੱਤਰ ਪਰਮਿੰਦਰ ਸਿੰਘ ਜੱਟਪੁਰੀ ਨੇ ਸਮਾਗਮ ਦੀ ਰੂਪ ਰੇਖਾ ਨੂੰ ਸੰਪੂਰਨ ਕਰਨ ਵਿੱਚ ਦਿਨ ਰਾਤ ਇੱਕ ਕਰ ਦਿੱਤਾ।

ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਤੋਂ ਇਲਾਵਾ ਇਸ ਸਮਾਗਮ ਵਿੱਚ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ, ਅਸ਼ੋਕ ਪਰਾਸ਼ਰ , ਡੀ ਐੱਮ ਸੀ ਲੁਧਿਆਣਾ ਦੇ ਡਾ. ਵਿਸ਼ਵ ਮੋਹਨ,ਉਦਯੋਗ ਸੰਸਥਾਵਾਂ ਦੇ ਮੁਖੀ ਸ.ਉਪਕਾਰ ਸਿੰਘ ਆਹੂਜਾ, ਸ. ਗੁਰਮੀਤ ਸਿੰਘ ਕੁਲਾਰ,ਅਮਰੀਕਾ ਵਿੱਚ ਖਾਲਸਾ ਯੂਨੀਵਰਸਿਟੀ ਬੈਲਹਿੰਗਮ ਤੇ ਆਪਣੇ ਪਿੰਡ ਚੌਕੀਮਾਨ ਵਿੱਚ ਦਸ ਏਕੜ ਰਕਬੇ ਵਿੱਚ ਦੀਵਾਨ ਟੋਡਰ ਮੱਲ ਹਸਪਤਾਲ ਸਥਾਪਿਤ ਕਰਨ ਵਾਲੇ ਸ. ਮਨਜੀਤ ਸਿੰਘ ਧਾਲੀਵਾਲ, ਉੱਘੇ ਟਰਾਂਸਪੋਰਟਰ ਸ.ਕਰਮਜੀਤ ਸਿੰਘ ਗਰੇਵਾਲ, ਉੱਘੇ ਲੇਖਕ ਬੂਟਾ ਸਿੰਘ ਚੌਹਾਨ, ਰੀਟਾਇਰਡ ਕਮਿਸ਼ਨਰ ਪੁਲੀਸ,ਗੁਰਪ੍ਰੀਤ ਸਿੰਘ ਤੂਰ,ਸਵਰਨਜੀਤ ਸਵੀ,ਰਾਜਦੀਪ ਤੂਰ, ਪ੍ਰਭਜੋਤ ਸੋਹੀ, ਬਲਬੀਰ ਕੌਰ ਰਾਏਕੋਟੀ ਵੀ ਸ਼ਾਮਿਲ ਹੋਏ।

ਸ.ਨਵਜੋਤ ਸਿੰਘ ਮੰਡੇਰ (ਜਰਗ) ਚੇਅਰਮੈਨ ਜੈਨਕੋ ਦੀ ਅਗਵਾਈ ਹੇਠ ਲੋਕ ਸੰਗੀਤ ਪੇਸ਼ਕਾਰੀਆਂ,ਅਹਿਮਦਗੜ੍ਹ ਮੰਡੀ ਦੇ ਵਾਸੀ ਤੇ ਉੱਘੇ ਕਵੀ ਤੇ ਲੋਕ ਫਨਕਾਰ ਅੰਮ੍ਰਿਤਪਾਲ ਸਿੰਘ ਪਾਲੀ ਖ਼ਾਦਿਮ ਦੀ ਅਗਵਾਈ ਹੇਠ ਲੋਕ ਸਾਜ਼ ਵਾਦਨ ਅਤੇ ਮਲਵਈ ਗਿੱਧਾ ਪੇਸ਼ ਕੀਤਾ ਗਿਆ ਜਦ ਕਿ ਸ.ਹਰਜੀਤ ਸਿੰਘ ਗਰੇਵਾਲ ਚੇਅਰਮੈਨ, ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਵੱਲੋਂ ਮਾਰਸ਼ਲ ਆਰਟ ਗਤਕਾ ਦੇ ਜੌਹਰ ਦਿਖਾਏ।

ਸੁਰਜੀਤ ਮੈਮੋਰੀਅਲ ਫਾਊਂਡੇਸ਼ਨ ਬਟਾਲਾ ਵੱਲੋਂ ਪ੍ਰੋ. ਬਲਵੀਰ ਸਿੰਘ ਕੋਲ੍ਹਾ ਦੀ ਅਗਵਾਈ ਵਿਚ ਲੋਕ ਨਾਚ ਭੰਗੜਾ ਰਵਾਇਤੀ ਸਿਆਲਕੋਟੀ ਪੇਸ਼ਕਾਰੀ ਨੂੰ ਮੁੱਖ ਮਹਿਮਾਨ ਸੰਜੀਵ ਅਰੋੜਾ ਮੈਂਬਰ ਰਾਜ ਸਭਾ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਬਹੁਤ ਸਰਾਹਿਆ। ਇਸ ਮੌਕੇ ਮਹਾਰਾਜਾ ਦਲੀਪ ਸਿੰਘ ਮੈਮੀਅਲ ਟਰਸਟ ਦੇ ਅਹੁਦੇਦਾਰਾਂ ਵੱਲੋਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਮੈਂਬਰ ਪਾਰਲੀਮੈਟ ਸੰਜੀਵ ਅਰੋੜਾ, ਹਾਕਮ ਸਿੰਘ ਠੇਕੇਦਾਰ ਵਿਧਾਇਕ , ਡੀ ਸੀ ਲੁਧਿਆਣਾ ਸੁਰਭੀ ਮਲਿਕ ਤੇ ਫੋਟੋ ਕਲਾਕਾਰ ਹਰਪ੍ਰੀਤ ਸਿੰਘ ਸੰਧੂ ਨੂੰ ਸਨਮਾਨਿਤ ਕੀਤਾ ਗਿਆ।

 

The post ਮਹਾਰਾਜਾ ਦਲੀਪ ਸਿੰਘ ਦੀ ਬਾਦਸ਼ਾਹ ਵਜੋਂ ਆਖ਼ਰੀ ਰਾਤ ਨੂੰ ਯਾਦ ਕਰਾਉਂਦੀ ਬੱਸੀਆਂ ਕੋਠੀ ਨੂੰ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਵੇਗੀ ਪੰਜਾਬ ਸਰਕਾਰ: ਅਨਮੋਲ ਗਗਨ ਮਾਨ appeared first on TheUnmute.com - Punjabi News.

Tags:
  • anmol-gagan-maan
  • bassian-kothi
  • breaking-news
  • cabinet-minister
  • news
  • punjab-government
  • punjab-news
  • the-unmute-breaking-news
  • the-unmute-punjab
  • the-unmute-punjabi-news
  • tourists

ਕਰਨਾਟਕ ਚੋਣਾਂ: ਕਾਂਗਰਸ ਦੇ ਉਮੀਦਵਾਰ ਸਿੱਧਰਮਈਆ ਨੇ ਭਰਿਆ ਨਾਮਜ਼ਦਗੀ ਪੱਤਰ, ਕਿਹਾ- ਮੇਰੀ ਇਹ ਆਖ਼ਰੀ ਚੋਣ

Wednesday 19 April 2023 02:22 PM UTC+00 | Tags: breaking-news cm-bhagwant-mann congress karnataka-congress karnataka-elections karnataka-elections-2023 latest-news news punjab siddaramaiah the-unmute-breaking-news

ਚੰਡੀਗੜ੍ਹ, 19 ਅਪ੍ਰੈਲ 2023: 224 ਸੀਟਾਂ ਵਾਲੀ ਕਰਨਾਟਕ ਵਿਧਾਨ ਸਭਾ ਲਈ ਅਗਲੇ ਮਹੀਨੇ 10 ਮਈ ਨੂੰ ਚੋਣਾਂ ਹੋਣੀਆਂ ਹਨ। ਅਜਿਹੇ ‘ਚ ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦੇ ਪ੍ਰਚਾਰ ਲਈ ਪੂਰਾ ਜ਼ੋਰ ਲਗਾ ਦਿੱਤਾ ਹੈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਸਿੱਧਰਮਈਆ (Siddaramaiah) ਨੇ ਬੁੱਧਵਾਰ ਨੂੰ ਵਰੁਣਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਨਾਲ ਉਨ੍ਹਾਂ ਨੇ ਸੰਕੇਤ ਦਿੱਤਾ ਕਿ ਉਨ੍ਹਾਂ ਦਾ ਪੁੱਤਰ ਯਤਿੰਦਰ ਅਤੇ ਪੋਤਾ ਧਵਨ ਰਾਕੇਸ਼ ਉਨ੍ਹਾਂ ਦੇ ਸਿਆਸੀ ਉਤਰਾਧਿਕਾਰੀ ਹੋਣਗੇ। ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਇਹ ਉਨ੍ਹਾਂ ਦੀ ਆਖਰੀ ਚੋਣ ਹੈ। ਸਿਧਾਰਮਈਆ ਦਾ ਛੋਟਾ ਪੁੱਤਰ ਯਤਿੰਦਰ ਵਰੁਣ ਤੋਂ ਕਾਂਗਰਸ ਦਾ ਮੌਜੂਦਾ ਵਿਧਾਇਕ ਹੈ।

ਅੱਠ ਵਾਰ ਵਿਧਾਇਕ ਰਹੇ ਸਿੱਧਰਮਈਆ ਪਹਿਲਾਂ ਵਰੁਣਾ ਤੋਂ ਦੋ ਵਾਰ ਜਿੱਤੇ ਸਨ ਅਤੇ 2008 ਵਿੱਚ ਇੱਥੋਂ ਜਿੱਤ ਕੇ ਵਿਰੋਧੀ ਧਿਰ ਦੇ ਨੇਤਾ ਬਣੇ ਸਨ ਅਤੇ ਫਿਰ 2013 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਬਣੇ ਸਨ। ਕਾਂਗਰਸ ਵਿਧਾਇਕ ਦਲ ਦੇ ਨੇਤਾ ਨੇ ਆਪਣੇ ਜੱਦੀ ਪਿੰਡ ਸਿੱਧਰਮਾਨਹੁੰਡੀ ਦੇ ਮੰਦਰ ‘ਚ ਸਿੱਧਰਮੇਸ਼ਵਰ ਦੇਵਤਾ ਦੀ ਪੂਜਾ ਕੀਤੀ ਅਤੇ ਉਥੇ ਸ਼੍ਰੀ ਰਾਮ ਮੰਦਰ ਦੇ ਦਰਸ਼ਨ ਕੀਤੇ ਅਤੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਵਿਸ਼ਾਲ ਰੋਡ ਸ਼ੋਅ ਕੀਤਾ। ਉਹ ਮੈਸੂਰ ਵਿੱਚ ਚਾਮੁੰਡੀ ਪਹਾੜੀਆਂ ਵਿੱਚ ਪ੍ਰਸਿੱਧ ਚਾਮੁੰਡੇਸ਼ਵਰੀ ਮੰਦਿਰ ਵੀ ਗਏ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਸਿੱਧਰਮਈਆ (Siddaramaiah) ਨੇ ਕਿਹਾ ਕਿ ਉਹ ਮਿੱਟੀ ਦੇ ਪੁੱਤਰ ਹਨ ਕਿਉਂਕਿ ਉਨ੍ਹਾਂ ਦਾ ਪਿੰਡ ਸਿੱਧਰਮਹੁੰਡੀ ਵਰੁਣਾ ਖੇਤਰ ਵਿੱਚ ਪੈਂਦਾ ਹੈ। ਇਹ ਚੋਣ ਲੜਨ ਤੋਂ ਬਾਅਦ ਉਹ ਚੋਣ ਰਾਜਨੀਤੀ ਤੋਂ ਸੰਨਿਆਸ ਲੈ ਲੈਣਗੇ, ਪਰ ਰਾਜਨੀਤੀ ਤੋਂ ਨਹੀਂ। ਧਵਨ ਰਾਕੇਸ਼ ਸਿੱਧਰਮਈਆ ਦੇ ਮਰਹੂਮ ਵੱਡੇ ਬੇਟੇ ਰਾਕੇਸ਼ ਸਿੱਧਰਮਈਆ ਦਾ ਪੁੱਤਰ ਹੈ। ਜਿਵੇਂ ਹੀ ਸਿੱਧਰਮਈਆ ਨੇ ਧਵਨ ਦਾ ਨਾਂ ਲਿਆ, ਭੀੜ ਨੇ ਤਾੜੀਆਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਸਿੱਧਰਮਈਆ ਨੇ ਕਿਹਾ, “ਰਾਜਨੀਤੀ ਵਿੱਚ ਆਉਣ ਲਈ ਉਹ 25 ਸਾਲ ਦਾ ਹੋਣਾ ਚਾਹੀਦਾ ਹੈ, ਅਜੇ ਅੱਠ ਸਾਲ ਬਾਕੀ ਹਨ, ਉਨ੍ਹਾਂ ਦੀ ਪੜ੍ਹਾਈ ਅਜੇ ਪੂਰੀ ਨਹੀਂ ਹੋਈ ਹੈ।” ਪਹਿਲਾਂ ਪੜ੍ਹਾਈ ਫਿਰ ਰਾਜਨੀਤੀ।

The post ਕਰਨਾਟਕ ਚੋਣਾਂ: ਕਾਂਗਰਸ ਦੇ ਉਮੀਦਵਾਰ ਸਿੱਧਰਮਈਆ ਨੇ ਭਰਿਆ ਨਾਮਜ਼ਦਗੀ ਪੱਤਰ, ਕਿਹਾ- ਮੇਰੀ ਇਹ ਆਖ਼ਰੀ ਚੋਣ appeared first on TheUnmute.com - Punjabi News.

Tags:
  • breaking-news
  • cm-bhagwant-mann
  • congress
  • karnataka-congress
  • karnataka-elections
  • karnataka-elections-2023
  • latest-news
  • news
  • punjab
  • siddaramaiah
  • the-unmute-breaking-news

ਹਲਕਾ ਰੂਪਨਗਰ ਦੇ 5 ਪਿੰਡਾਂ 'ਚ ਬਣਾਏ ਜਾਣਗੇ ਨਵੇਂ ਗ੍ਰਾਮ ਪੰਚਾਇਤ ਘਰ: ਵਿਧਾਇਕ ਦਿਨੇਸ਼ ਚੱਢਾ

Wednesday 19 April 2023 02:27 PM UTC+00 | Tags: aam-aadmi-party bhagwant-singh-mann breaking-news latest-news mla-dinesh-chadha news new-village-panchayat-houses punjab punjab-government rupnagar rupnagar-constituency the-unmute-breaking-news

ਰੂਪਨਗਰ, 19 ਅਪ੍ਰੈਲ 2023: ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ (MLA Dinesh Chadha) ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲ਼ੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਦਿਹਾਤੀ ਇਲਾਕਿਆਂ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਹੋ ਸਕਣ।

ਵਿਧਾਇਕ (MLA Dinesh Chadha) ਨੇ ਦੱਸਿਆ ਕਿ ਕਿਸੇ ਵੀ ਪਿੰਡ ਦਾ ਵਿਕਾਸ ਉਥੇ ਦੀ ਪੰਚਾਇਤ ਉਤੇ ਨਿਰਭਰ ਕਰਦਾ ਹੈ ਕਿ ਕਿਵੇਂ ਪੰਚਾਇਤ ਇਮਾਨਦਾਰੀ ਅਤੇ ਪੱਖਪਾਤ ਤੋਂ ਬਿਨਾਂ ਭਾਈਚਾਰਕ ਮਾਹੌਲ ਵਿਚ ਹਰ ਵਰਗ ਦੇ ਲੋਕਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਂਦੀ ਹੈ। ਜਿਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੰਜਾਬ ਸਰਕਾਰ ਵਲੋਂ ਵਚਨਬੱਧਤਾ ਨਿਭਾਉਂਦੇ ਹੋਏ ਆਰ.ਜੀ.ਐਸ.ਏ ਸਕੀਮ ਅਧੀਨ ਪੰਚਾਇਤ ਘਰਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਤਾਂ ਜੋ ਪੰਚਾਇਤ ਵਧੀਆ ਮਾਹੌਲ ਵਿਚ ਕਾਰਜ ਕਰ ਸਕੇ। ਪੰਚਾਇਤ ਤੋਂ ਇਲਾਵਾ ਇਨ੍ਹਾਂ ਨਵੀਆਂ ਬਣਨ ਜਾ ਰਹੀਆਂ ਇਮਾਰਤਾਂ ਵਿਚ ਹੋਰ ਵਿਭਾਗ ਦੀ ਆਪਣੀ ਕਾਰਗੁਜ਼ਾਰੀ ਨੂੰ ਨੇਪੜੇ ਚਾੜ ਸਕਦੇ ਹਨ।

ਉਨ੍ਹਾਂ ਨਵੇਂ ਉਸਾਰੇ ਜਾਣ ਵਾਲ਼ੇ ਪੰਚਾਇਤ ਘਰਾਂ ਦੀ ਜਾਣਕਾਰੀ ਦਿੰਦੇ ਦੱਸਿਆ ਕਿ ਨੂਰਪੁਰ ਬੇਦੀ ਵਿਖੇ ਪਿੰਡ ਬੜਵਾ, ਮੁੰਨੇ ਅਤੇ ਰਾਮਪੁਰਕਲਾ ਵਿਖੇ ਜਲਦ ਉਸਾਰੀ ਸ਼ੁਰੂ ਕੀਤੀ ਜਾਵੇਗੀ। ਇਸੇ ਤਰ੍ਹਾਂ ਰੂਪਨਗਰ ਵਿਚ ਪਿੰਡ ਮਾਦਪੁਰ ਅਤੇ ਢੱਕੀ ਵਿਖੇ ਨਵੇਂ ਪੰਚਾਇਤ ਘਰ ਬਣਾਏ ਜਾਣਗੇ। ਐਡਵੋਕੇਟ ਚੱਢਾ ਨੇ ਦੱਸਿਆ ਕਿ ਇਨ੍ਹਾਂ ਪੰਚਾਇਤ ਘਰਾਂ ਦੀ ਉਸਾਰੀ ਲਈ ਆਰ.ਜੀ.ਐਸ.ਏ. ਸਕੀਮ ਤਹਿਤ ਹਰ ਇਮਾਰਤ ਦੀ ਉਸਾਰੀ ਲਈ 20 ਲੱਖ ਰੁਪਏ ਦੀ ਰਾਸ਼ੀ ਪ੍ਰਤੀ ਪੰਚਾਇਤ ਘਰ ਅਨੁਸਾਰ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋੜ ਪੈਣ ਉਤੇ 20 ਲੱਖ ਤੋਂ ਇਲਾਵਾ 10 ਲੱਖ ਰੁਪਏ ਤੱਕ ਦੀ ਵਾਧੂ ਲੋੜੀਂਦੀ ਰਾਸ਼ੀ ਗ੍ਰਾਮ ਪੰਚਾਇਤ ਨੂੰ 14ਵੇਂ ਅਤੇ 15ਵੇਂ ਵਿੱਤ ਕਮਿਸ਼ਨ ਦੀ ਉਪਲੱਭਧ ਹੋਈ ਗ੍ਰਾਂਟ ਰਾਹੀਂ ਜਾਂ ਮਗਨਰੇਗਾ ਦੁਆਰਾ ਕਰ ਲਈ ਜਾਵੇਗੀ।

The post ਹਲਕਾ ਰੂਪਨਗਰ ਦੇ 5 ਪਿੰਡਾਂ ‘ਚ ਬਣਾਏ ਜਾਣਗੇ ਨਵੇਂ ਗ੍ਰਾਮ ਪੰਚਾਇਤ ਘਰ: ਵਿਧਾਇਕ ਦਿਨੇਸ਼ ਚੱਢਾ appeared first on TheUnmute.com - Punjabi News.

Tags:
  • aam-aadmi-party
  • bhagwant-singh-mann
  • breaking-news
  • latest-news
  • mla-dinesh-chadha
  • news
  • new-village-panchayat-houses
  • punjab
  • punjab-government
  • rupnagar
  • rupnagar-constituency
  • the-unmute-breaking-news

ਜ਼ਿਲ੍ਹਾ ਪ੍ਰਸ਼ਾਸਨ ਐੱਸ.ਏ.ਐੱਸ ਨਗਰ ਦੀ ਮੁਸਤੈਦੀ ਸਦਕਾ ਮੰਡੀਆਂ 'ਚ ਫ਼ਸਲਾਂ ਦਾ ਮੀਂਹ ਤੋਂ ਬਚਾਅ, ਕਿਸਾਨਾਂ ਵੱਲੋਂ ਭਰਵੀਂ ਸ਼ਲਾਘਾ

Wednesday 19 April 2023 02:36 PM UTC+00 | Tags: breaking-news damanjit-singh-mann deputy-commissioner deputy-commissioner-ashika-jain farmers mandi mohali-grain-mandi news sas-nagar sas-nagar-mandi

ਐੱਸ. ਏ.ਐੱਸ ਨਗਰ, 19 ਅਪ੍ਰੈਲ 2023: ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਣ ਦੇ ਨਾਲ-ਨਾਲ ਫਸਲਾਂ ਦੀ ਸੰਭਾਲ ਲਈ ਵੀ ਵਚਨਬੱਧ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਫ਼ਸਲਾਂ ਨੂੰ ਮੀਂਹ ਤੋਂ ਬਚਾਉਣ ਦੇ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਤਰਪਾਲਾਂ ਸਮੇਤ ਵੱਖ ਵੱਖ ਪ੍ਰਬੰਧ ਕੀਤੇ ਗਏ ਹਨ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਅੱਜ ਮੀਂਹ ਅਤੇ ਹਨੇਰੀ ਦੇ ਰੂਪ ਵਿੱਚ ਜਦੋਂ ਮੌਸਮ ਖਰਾਬ ਹੋਇਆ ਤਾਂ ਜ਼ਿਲ੍ਹਾ ਪ੍ਰਸਾਸ਼ਨ ਨੇ ਬਹੁਤ ਹੀ ਮੁਸਤੈਦੀ ਨਾਲ ਕੰਮ ਕਰਦੇ ਹੋਏ ਮੰਡੀਆਂ ਵਿੱਚ ਪਈ ਫਸਲ ਨੂੰ ਤਰਪਾਲਾਂ ਨਾਲ ਢਕਿਆ ਅਤੇ ਫ਼ਸਲ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਬਾਕੀ ਕਦਮ ਵੀ ਚੁੱਕੇ।

Mohali

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਉਪਰਾਲੇ ਦੀ ਕਿਸਾਨਾਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਖਰੀਦ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਨਾ ਹੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਆਉਣ ਦਿੱਤੀ ਜਾਵੇਗੀ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਫਸਲ ਦਾ ਇੱਕ-ਇੱਕ ਦਾਣਾ ਪਾਰਦਰਸ਼ਤਾ ਅਤੇ ਸੁਚਾਰੂ ਢੰਗ ਨਾਲ ਖਰੀਦ ਕੀਤਾ ਜਾ ਰਿਹਾ ਹੈ ।

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਮੰਡੀਆਂ ਵਿੱਚ ਪਹੁੰਚ ਰਹੀ ਕਣਕ ਦੀ ਚੁਕਾਈ ਵੀ ਲਗਾਤਾਰ ਕਰਵਾਈ ਜਾ ਰਹੀ ਹੈ ਅਤੇ ਇਸ ਸਬੰਧੀ ਬਣਦੀ ਅਦਾਇਗੀ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਿੱਥੇ ਸਮੇਂ ਵਿੱਚ ਕੀਤੀ ਜਾ ਰਹੀ ਹੈ।

Mohali

 

The post ਜ਼ਿਲ੍ਹਾ ਪ੍ਰਸ਼ਾਸਨ ਐੱਸ.ਏ.ਐੱਸ ਨਗਰ ਦੀ ਮੁਸਤੈਦੀ ਸਦਕਾ ਮੰਡੀਆਂ ‘ਚ ਫ਼ਸਲਾਂ ਦਾ ਮੀਂਹ ਤੋਂ ਬਚਾਅ, ਕਿਸਾਨਾਂ ਵੱਲੋਂ ਭਰਵੀਂ ਸ਼ਲਾਘਾ appeared first on TheUnmute.com - Punjabi News.

Tags:
  • breaking-news
  • damanjit-singh-mann
  • deputy-commissioner
  • deputy-commissioner-ashika-jain
  • farmers
  • mandi
  • mohali-grain-mandi
  • news
  • sas-nagar
  • sas-nagar-mandi

ਖੰਨਾ 'ਚ ਵਿਦੇਸ਼ੀ ਵਿਦਿਆਰਥਣ ਨਾਲ ਜ਼ਬਰ-ਜਨਾਹ, ਪੁਲਿਸ ਵਲੋਂ ਮੁਲਜ਼ਮ ਗ੍ਰਿਫਤਾਰ

Wednesday 19 April 2023 02:48 PM UTC+00 | Tags: breaking-news khanna-police latest-news news punjab punjabi-news rimt-university the-unmute-breaking-news

ਖੰਨਾ, 19 ਅਪ੍ਰੈਲ 2023: ਖੰਨਾ (Khanna) ‘ਚ ਵਿਦੇਸ਼ੀ ਵਿਦਿਆਰਥਣ ਨਾਲ ਜ਼ਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ । ਰਿਮਟ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੀ ਵਿਦਿਆਰਥਣ ਨਾਲ ਗੁਲਜ਼ਾਰ ਕਾਲਜ ਖੰਨਾ ‘ਚ ਪੜ੍ਹਾਈ ਕਰਦੇ ਵਿਦੇਸ਼ੀ ਵਿਦਿਆਰਥੀ ‘ਤੇ ਜ਼ਬਰ ਜਨਾਹ ਕਰਨ ਦਾ ਦੋਸ਼ ਲੱਗਾ ਹੈ । ਕਥਿਤ ਮੁਲਜ਼ਮ ਲਾਈਬੀਰੀਆ ਦਾ ਰਹਿਣ ਵਾਲਾ ਹੈ। ਪੀੜਤ ਵਿਦਿਆਰਥਣ ਨੇ ਇਸ ਦੀ ਖ਼ੁਦ ਸ਼ਿਕਾਇਤ ਕੀਤੀ ਹੈ |

ਪੁਲਿਸ ਨੇ ਸਿਟੀ ਵਨ ਥਾਣੇ ‘ਚ ਵਿਦੇਸ਼ੀ ਵਿਦਿਆਰਥੀ ਦੇ ਖ਼ਿਲਾਫ ਮੁਕੱਦਮਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ । ਕਥਿਤ ਦੋਸ਼ੀ ਨੇ ਰਸੋਈ ‘ਚ ਖਾਣਾ ਬਣਾਉਣ ਬਹਾਨੇ ਵਿਦੇਸ਼ੀ ਵਿਦਿਆਰਥਣ ਨੂੰ ਆਪਣੇ ਕਮਰੇ ‘ਚ ਦਾਖ਼ਲ ਕੀਤਾ ਅਤੇ ਬਾਅਦ ‘ਚ ਉਸ ਨਾਲ ਕਥਿਤ ਜ਼ਬਰ-ਜਨਾਹ ਕੀਤਾ ਗਿਆ । ਡੀਐਸਪੀ ਕਰਨੈਲ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਚ ਤੁਰੰਤ ਐਕਸ਼ਨ ਲੈ ਕੇ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ |

The post ਖੰਨਾ ‘ਚ ਵਿਦੇਸ਼ੀ ਵਿਦਿਆਰਥਣ ਨਾਲ ਜ਼ਬਰ-ਜਨਾਹ, ਪੁਲਿਸ ਵਲੋਂ ਮੁਲਜ਼ਮ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • khanna-police
  • latest-news
  • news
  • punjab
  • punjabi-news
  • rimt-university
  • the-unmute-breaking-news

ਸੱਤ ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਤੇ ਉਸਦੇ ਸਾਥੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ

Wednesday 19 April 2023 02:50 PM UTC+00 | Tags: aam-aadmi-party breaking-news crime news punjab-government revenue-patwari the-unmute-breaking-news vigilance

ਚੰਡੀਗੜ, 19 ਅਪ੍ਰੈਲ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲਾ ਲੁਧਿਆਣਾ ਦੀ ਤਹਿਸੀਲ ਸਾਹਨੇਵਾਲ ਦੇ ਪਿੰਡ ਧਰੌੜ ਵਿਖੇ ਤਾਇਨਾਤ ਮਾਲ ਪਟਵਾਰੀ ਅਮਨਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਾਥੀ ਇੰਦਰਜੀਤ ਸਿੰਘ ਵਿਰੁੱਧ 7000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਇੰਦਰਜੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਨੰਦਪੁਰ, ਤਹਿਸੀਲ ਸਾਹਨੇਵਾਲ ਦੇ ਵਸਨੀਕ ਸਰਬਜੀਤ ਭਾਟੀਆ ਦੀ ਸ਼ਿਕਾਇਤ 'ਤੇ ਉਕਤ ਦੋਵਾਂ ਦੋਸ਼ੀਆਂ ਖਿਲਾਫ ਇਹ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਉਸ ਦਾ ਨਿੱਜੀ ਸਾਥੀ ਉਸ ਦੀ ਨਵੀਂ ਕਲੋਨੀ ਨਾਲ ਸਬੰਧਤ ਰਿਪੋਰਟ ਸੇਣ ਬਦਲੇ 20,000 ਰੁਪਏ ਦੀ ਮੰਗ ਰਹੇ ਹਨ ਤਾਂ ਜੋ ਜਮੀਨ ਦੀ ਵਰਤੋਂ ਸਬੰਧੀ ਤਬਾਦਲਾ ਅਤੇ ਇਤਰਾਜ਼ਹੀਣਤਾ ਸਰਟੀਫੀਕੇਟ ਹਾਸਲ ਕੀਤਾ ਜਾ ਸਕੇ। ਬੁਲਾਰੇ ਨੇ ਅੱਗੇ ਦੱਸਿਆ ਕਿ ਸੌਦਾ 12,000 ਰੁਪਏ ਵਿੱਚ ਤੈਅ ਹੋਇਆ। ਮੁਲਜਮਾਂ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਪਹਿਲਾਂ ਹੀ ਲੈ ਲਏ ਹਨ ਅਤੇ ਦੋਸ਼ੀਆਂ ਵੱਲੋਂ ਬਕਾਇਆ ਰਕਮ ਦੀ ਮੰਗ ਕੀਤੀ ਜਾ ਰਹੀ ਹੈ।

ਪ੍ਰਾਪਤ ਇਤਲਾਹ ਦੀ ਬਾਰੀਕੀ ਨਾਲ ਪੜਤਾਲ ਕਰਨ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਉਕਤ ਪਟਵਾਰੀ ਦੇ ਸਾਥੀ ਇੰਦਰਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਦੋਸ਼ੀ ਪਟਵਾਰੀ ਆਪਣੇ ਦਫਤਰ 'ਚ ਮੌਜੂਦ ਨਹੀਂ ਸੀ ਅਤੇ ਉਸਨੂੰ ਜਲਦ ਤੋਂ ਜਲਦ ਗਿਰਫਤਾਰ ਕਰਨ ਹੀ ਟੀਮਾਂ ਬਣਾਈਆਂ ਗਈਆਂ ਹਨ।
ਬੁਲਾਰੇ ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7ਏ ਅਤੇ ਆਈ.ਪੀ.ਸੀ ਦੀ ਧਾਰਾ 120ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਗਿਰਫਤਾਰ ਕੀਤੇ ਗਏ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਅਗਲੇਰੀ ਪੁੱਛਗਿੱਛ ਜਾਰੀ ਹੈ।

The post ਸੱਤ ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਤੇ ਉਸਦੇ ਸਾਥੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ appeared first on TheUnmute.com - Punjabi News.

Tags:
  • aam-aadmi-party
  • breaking-news
  • crime
  • news
  • punjab-government
  • revenue-patwari
  • the-unmute-breaking-news
  • vigilance

ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਿਸਾਨੀ ਮਸਲਿਆਂ ਸਬੰਧੀ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਨੁਮਾਇੰਦਿਆਂ ਨਾਲ ਮੀਟਿੰਗ

Wednesday 19 April 2023 02:54 PM UTC+00 | Tags: aam-aadmi-party agriculture-minister breaking-news cm-bhagwant-mann farmers kisan kuldeep-singh-dhaliwal news punjab-government samyukat-kisan-morcha the-unmute-breaking-news

ਚੰਡੀਗੜ੍ਹ, 19 ਅਪ੍ਰੈਲ 2023: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਆਪਣੇ ਦਫਤਰ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਨੁਮਾਇੰਦਿਆਂ ਨਾਲ ਕਿਸਾਨੀ ਮਸਲਿਆਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਵਿਚ ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਆਦੇਸ਼ ਦਿੱਤਾ ਕਿ ਜਿਨ੍ਹਾਂ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਦਾ ਮੁਆਵਜ਼ਾਂ ਨਹੀਂ ਮਿਿਲਆ ਉਨ੍ਹਾਂ ਦੇ ਵੇਰਵੇ ਡਿਪਟੀ ਕਮਿਸ਼ਨਰਾਂ ਤੋਂ 15 ਮਈ ਤੱਕ ਪ੍ਰਾਪਤ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਮੁਆਵਜ਼ਾ ਜਲਦੀ ਦਿੱਤਾ ਜਾ ਸਕੇ।

ਧਾਲੀਵਾਲ (Kuldeep Singh Dhaliwal) ਨੇ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਫਸਲਾਂ ਦੇ ਖਰਾਬੇ ਦੀ ਸਹੀ ਗਿਰਦਾਵਰੀ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਨੇ ਕਿਸਾਨ ਨੁਮਾਇੰਦਿਆਂ ਨੂੰ ਇਹ ਭਰੋਸਾ ਵੀ ਦਿਵਾਇਆ ਕਿ ਸਾਇਲੋਜ਼ ਮੰਡੀਆਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੰਡਿਆਲੀ ਤਾਰ ਦੇ ਆਸ-ਪਾਸ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਧਾਲੀਵਾਲ ਨੇ ਦੱਸਿਆ ਕਿ ਇਸ ਸਬੰਧੀ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਲਿਿਖਆ ਹੋਇਆ ਹੈ। ਕਿਸਾਨ ਨੁਮਾਇੰਦਿਆਂ ਵੱਲੋਂ ਕਿਹਾ ਗਿਆ ਕਿ ਕੰਡਿਆਲੀ ਤਾਰ ਨੇੜਲੀਆਂ ਜ਼ਮੀਨਾਂ ਜਾਂ ਤਾਂ ਬੀ.ਐਸ.ਐਫ. ਐਕਵਾਇਰ ਕਰ ਲਵੇ ਜਾਂ ਉਨ੍ਹਾਂ ਨੂੰ ਜ਼ਮੀਨਾਂ ਬਦਲੇ ਹੋਰ ਥਾਂ ਜ਼ਮੀਨ ਅਲਾਟ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਕੰਮ ਚਲਦਾ ਰਹੇ।

ਖੇਤੀ ਮੰਤਰੀ (Kuldeep Singh Dhaliwal) ਨੇ ਲੰਪੀ ਸਕਿਨ ਬਿਮਾਰੀ ਨਾਲ ਮਰੇ ਪਸ਼ੂਆਂ ਦਾ ਮੁਆਵਜ਼ਾ ਦੇਣ ਬਾਰੇ ਕਿਸਾਨ ਨੁਮਾਇੰਦਿਆਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਸਹਾਇਤਾ ਦੇਣ ਲਈ ਲਿਿਖਆ ਹੋਇਆ ਹੈ ਅਤੇ ਪਸ਼ੂ ਪਾਲਣ ਵਿਭਾਗ ਨਾਲ ਮੀਟਿੰਗ ਕਰਕੇ ਨੁਕਸਾਨ ਦੇ ਵੇਰਵੇ ਪ੍ਰਾਪਤ ਕਰਨ ਉਪਰੰਤ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਲੈਂਡ ਮਾਰਟਗੇਜ ਬੈਂਕ ਵੱਲੋਂ ਜਾਰੀ ਵਾਰੰਟਾਂ 'ਤੇ ਹਾਲ ਦੀ ਘੜੀ ਕੋਈ ਕਾਰਵਾਈ ਨਾ ਕਰਨ ਦਾ ਭਰੋਸਾ ਵੀ ਦਿਵਾਇਆ। ਉਨ੍ਹਾਂ ਕਿਹਾ ਕਿ ਜ਼ਮੀਨ ਆਬਾਦਕਾਰ ਕਿਸਾਨਾਂ ਨੂੰ ਮਾਲਕੀ ਹੱਕ ਦੇਣ ਲਈ ਜਲਦ ਨਵੀਂ ਨੀਤੀ ਬਣਾਈ ਜਾਵੇਗੀ।

ਇਸ ਮੌਕੇ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਰਹਿੰਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਸਬੰਧੀ ਧਾਲੀਵਾਲ ਨੇ ਦੱਸਿਆ ਕਿ ਮੌਜੂਦਾ ਸਮੇਂ ਸਾਡੇ ਕੋਲ ਕੋਈ ਕੇਸ ਪੈਂਡਿੰਗ ਨਹੀਂ ਹੈ, ਜੇਕਰ ਕੋਈ ਪਰਿਵਾਰ ਮੁਆਵਜ਼ੇ ਤੋਂ ਵਾਂਝਾ ਰਹਿ ਗਿਆ ਹੈ ਤਾਂ ਕਿਸਾਨ ਯੂਨੀਅਨਾਂ ਉਨ੍ਹਾਂ ਦੀ ਸੂਚੀ ਬਣਾ ਕੇ ਭੇਜਣ ਤਾਂ ਜੋ ਉਨ੍ਹਾਂ ਨੂੰ ਵੀ ਜਲਦੀ ਤੋਂ ਜਲਦੀ ਮੁਆਵਜ਼ਾ ਦਿਵਾਇਆ ਜਾ ਸਕੇ।ਮੀਟਿੰਗ ਵਿੱਚ ਕਿਸਾਨ ਯੂਨੀਅਨ ਦੇ ਨੁਮਾਇੰਦੇ ਜਗਜੀਤ ਸਿੰਘ ਡੱਲੇਵਾਲ ਅਤੇ ਬਲਦੇਵ ਸਿੰਘ ਸਿਰਸਾ ਤੋਂ ਇਲਾਵਾ ਖੇਤੀ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ।

The post ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਿਸਾਨੀ ਮਸਲਿਆਂ ਸਬੰਧੀ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਨੁਮਾਇੰਦਿਆਂ ਨਾਲ ਮੀਟਿੰਗ appeared first on TheUnmute.com - Punjabi News.

Tags:
  • aam-aadmi-party
  • agriculture-minister
  • breaking-news
  • cm-bhagwant-mann
  • farmers
  • kisan
  • kuldeep-singh-dhaliwal
  • news
  • punjab-government
  • samyukat-kisan-morcha
  • the-unmute-breaking-news

ਚੰਡੀਗੜ੍ਹ, 19 ਅਪ੍ਰੈਲ 2023: ਛੱਤੀਸਗੜ੍ਹ (Chhattisgarh) ਦੇ ਕੋਰਿਆ ਜ਼ਿਲੇ ਦੇ ਖੜਗਵਾਂ ਬਲਾਕ ਦੇ ਅਧੀਨ ਪਿੰਡ ਗੜਤਰ ‘ਚ ਬੁੱਧਵਾਰ ਸ਼ਾਮ ਕਰੀਬ 6 ਵਜੇ ਮਿੱਟੀ ਦੀ ਖਾਨ ਦੇ ਧਸਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਖਾਣ ਵਿੱਚ ਵੜ ਕੇ ਮਿੱਟੀ ਕੱਢ ਰਹੇ ਚਾਰ ਜਾਣੇ ਮਾਰੇ ਗਏ ਹਨ । ਚਾਰ ਹੋਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਅਤੇ ਕੁਝ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ । ਲਾਪਤਾ ਵਿਕਅਤੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਮਰਦ-ਔਰਤਾਂ ਬੁੱਧਵਾਰ ਸ਼ਾਮ ਨੂੰ ਪਿੰਡ ਗਦਰ ਵਿਖੇ ਸਥਿਤ ਛੂਈ ਦੀ ਖਾਨ ਵਿੱਚੋਂ ਮਿੱਟੀ ਕੱਢਣ ਲਈ ਗਏ ਹੋਏ ਸਨ। ਗੜ੍ਹਤਰ ਦੇ ਮੁਹਾਰੀਪੁਰਾ ਰੋਡ ‘ਤੇ ਸਥਿਤ ਲੋਹਾਰੀਆ ਨਦੀ ਨੇੜੇ ਮਿੱਟੀ ਦੀ ਨਕਥਿਤ ਜਾਇਜ਼ ਮਾਈਨ ਹੈ। ਸ਼ਾਮ ਕਰੀਬ 6 ਵਜੇ ਅਚਾਨਕ ਮਿੱਟੀ ਦੇ ਧਸਣ ਕਾਰਨ ਹਾਦਸਾ ਵਾਪਰਿਆ ।

ਦੇਰ ਸ਼ਾਮ ਤੱਕ ਬਚਾਅ ਕਾਰਜ ਜਾਰੀ ਸੀ ਅਤੇ ਪੁਲੀਸ ਟੀਮ ਪਿੰਡ ਵਾਸੀਆਂ ਸਮੇਤ ਮੌਕੇ 'ਤੇ ਮੌਜੂਦ ਸੀ। ਚੀਰਮੀਰੀ ਅਤੇ ਖੜਗਵਾਂ ਤੋਂ ਪ੍ਰਸ਼ਾਸਨਿਕ ਅਮਲੇ ਦੇ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ।

The post ਛੱਤੀਸਗੜ੍ਹ ‘ਚ ਖਾਨ ਧਸਣ ਕਾਰਨ ਵਾਪਰਿਆ ਵੱਡਾ ਹਾਦਸਾ, ਚਾਰ ਜਣਿਆ ਦੀ ਮੌਤ appeared first on TheUnmute.com - Punjabi News.

Tags:
  • chhattisgarh
  • khargwan
  • news

ਮੋਗਾ, 19 ਅਪ੍ਰੈਲ 2023: ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ, ਖ੍ਰੀਦ, ਲਿਫ਼ਟਿੰਗ ਅਤੇ ਫ਼ਸਲ ਦੀਆਂ ਅਦਾਇਗੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਧੀਕ ਮੈਨੇਜਿੰਗ ਡਾਇਰੈਕਟਰ ਮਾਰਕਫੈੱਡ ਪੰਜਾਬ ਰਾਹੁਲ ਗੁਪਤਾ (ਆਈਏਐਸ) ਨੇ ਉਚੇਚੇ ਤੌਰ ਉੱਪਰ ਮੋਗਾ (Moga) ਮੰਡੀ ਦਾ ਦੌਰਾ ਕੀਤਾ। ਦੌਰੇ ਦੌਰਾਨ ਉਨ੍ਹਾਂ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨਾਲ ਗੱਲਬਾਤ ਕਰਕੇ ਪ੍ਰਬੰਧਾਂ ਸਬੰਧੀ ਗੱਲਬਾਤ ਕੀਤੀ।

ਆਪਣੇ ਬਿਆਨ ਵਿੱਚ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਖ੍ਰੀਦਣ ਲਈ ਦ੍ਰਿੜ ਵਚਨਬੱਧ ਹੈ। ਮੰਡੀ ਦੇ ਪ੍ਰਬੰਧਾਂ ਉੱਪਰ ਸੰਤੁਸ਼ਟੀ ਜਾਹਿਰ ਕਰਦਿਆਂ ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖ੍ਰੀਦ, ਲਿਫ਼ਟਿੰਗ ਆਦਿ ਦੇ ਉਚੇਚੇ ਪ੍ਰਬੰਧ ਹਰੇਕ ਮੰਡੀ ਵਿੱਚ ਕਰਵਾਏ ਗਏ ਹਨ ਤਾਂ ਕਿ ਕਿਸਾਨ ਬਿਨ੍ਹਾਂ ਕਿਸੇ ਦੇਰੀ ਤੋਂ ਆਪਣੀ ਫ਼ਸਲ ਨੂੰ ਵੇਚ ਸਕਣ।

ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਖ੍ਰੀਦ ਏਜੰਸੀਆਂ ਦੇ ਮੈਨੇਜਰਾਂ ਨਾਲ ਮੀਟਿੰਗ ਵੀ ਕੀਤੀ ਅਤੇ ਹੁਣ ਤੱਕ ਖ੍ਰੀਦ ਹੋਈ ਕਣਕ ਆਦਿ ਸਬੰਧੀ ਰਿਪੋਰਟਾਂ ਲਈਆਂ। ਇਸ ਮੌਕੇ ਆੜ੍ਹਤੀਆਂ ਨੇ ਆਪਣੀਆਂ ਛੋਟੀਆਂ ਮੋਟੀਆਂ ਮੁਸ਼ਕਿਲਾਂ ਰਾਹੁਲ ਗੁਪਤਾ ਦੇ ਧਿਆਨ ਵਿੱਚ ਲਿਆਂਦੀਆਂ ਜਿੰਨ੍ਹਾਂ ਦਾ ਜਲਦੀ ਅਤੇ ਢੁਕਵਾਂ ਨਿਪਟਾਰਾ ਕਰਨ ਦਾ ਭਰੋਸਾ ਰਾਹੁਲ ਗੁਪਤਾ ਵੱਲੋਂ ਦਿੱਤਾ ਗਿਆ।

ਇਸ ਮੌਕੇ ਦਿਲਜੀਤ ਸਿੰਘ ਸੰਧੂ ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਮੋਗਾ, ਮਹੇਸ਼ ਬਾਬੂ ਡਿਵੀਜ਼ਨਲ ਮੈਨੇਜਰ ਐਫਸੀਆਈਮੋਗਾ, ਬਲਦੀਪ ਸਿੰਘ ਜ਼ਿਲ੍ਹਾ ਮੈਨੇਜਰ ਮਾਰਕਫੈਡ, ਮੁਨੀਸ਼ ਧਿਮਾਨ ਜ਼ਿਲ੍ਹਾ ਮੈਨੇਜਰ ਵੇਅਰਹਾਊਸ ਮੋਗਾ, ਜ਼ਿਲ੍ਹਾ ਮੈਨੇਜਰ ਪਨਸਪ ਅਨੰਤ ਸ਼ਰਮਾ, ਅਮਨਪ੍ਰੀਤ ਸਿੰਘ ਡਿਪਟੀ ਜ਼ਿਲ੍ਹਾ ਮੰਡੀ ਅਫ਼ਸਰ ਮੋਗਾ ਤੋਂ ਇਲਾਵਾ ਸਮੂਹ ਖ੍ਰੀਦ ਏਜੰਸੀਆਂ ਦਾ ਸਟਾਫ਼ ਮੌਜੂਦ ਸੀ।

The post ਮਾਰਕਫੈੱਡ ਦੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਰਾਹੁਲ ਗੁਪਤਾ ਨੇ ਮੋਗਾ ਮੰਡੀ ਦਾ ਕੀਤਾ ਦੌਰਾ appeared first on TheUnmute.com - Punjabi News.

Tags:
  • markfed-additional-managing
  • moga
  • moga-grain-mandi
  • moga-mandi
  • news
  • rahul-gupta

ਚੰਡੀਗੜ੍ਹ, 19 ਅਪ੍ਰੈਲ 2023: ਸ੍ਰੀਲੰਕਾ ਜੋ ਕਿ ਇੱਕ ਗਹਿਰੇ ਆਰਥਿਕ ਸੰਕਟ ਵਿੱਚੋਂ ਲੰਘ ਰਿਹਾ ਹੈ, ਸ੍ਰੀਲੰਕਾ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ 25 ਅਪ੍ਰੈਲ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਜਾਰੀ ਗਜ਼ਟ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਚੋਣਾਂ ਮੰਗਲਵਾਰ ਨੂੰ ਨਹੀਂ ਹੋਣਗੀਆਂ, ਕਿਉਂਕਿ ਖਜ਼ਾਨੇ ਨੇ ਅਜੇ ਤੱਕ ਚੋਣਾਂ ਲਈ ਲੋੜੀਂਦੇ ਫੰਡ ਜਾਰੀ ਨਹੀਂ ਕੀਤੇ ਹਨ।

ਟਾਪੂ ਦੇਸ਼ ਦੇ ਮੌਜੂਦਾ ਆਰਥਿਕ ਸੰਕਟ ਨਾਲ ਸਬੰਧਤ ਵੱਖ-ਵੱਖ ਕਾਰਨਾਂ ਕਰਕੇ ਪਹਿਲਾਂ ਨਗਰ ਨਿਗਮ ਚੋਣਾਂ 9 ਮਾਰਚ ਨੂੰ ਹੋਣੀਆਂ ਸਨ। ਪਰ ਇਸ ਨੂੰ 9 ਅਪ੍ਰੈਲ ਤੱਕ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਇਹ ਚੋਣਾਂ 25 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ। ਪਰ ਅੱਜ 19 ਮਾਰਚ ਨੂੰ ਦੇਸ਼ ਨੇ ਇਹ ਚੋਣਾਂ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀਆਂ।

ਨੋਟੀਫਿਕੇਸ਼ਨਾਂ ਵਿੱਚ ਕਿਹਾ ਗਿਆ ਹੈ ਕਿ ਸਥਾਨਕ ਕੌਂਸਲ ਚੋਣਾਂ ਦੀ ਅਗਲੀ ਤਾਰੀਖ਼ ਉਦੋਂ ਹੀ ਤੈਅ ਕੀਤੀ ਜਾਵੇਗੀ ਜਦੋਂ ਖਜ਼ਾਨਾ ਲੋੜੀਂਦੇ ਫੰਡਾਂ ਦੀ ਉਪਲਬਧਤਾ ਜਾਂ ਚੋਣਾਂ ਬਾਰੇ ਅਦਾਲਤ ਦੇ ਫੈਸਲੇ ਦੀ ਪੁਸ਼ਟੀ ਕਰਦਾ ਹੈ। ਚੋਣਾਂ ਨਾਲ ਸਬੰਧਤ ਘੱਟੋ-ਘੱਟ ਤਿੰਨ ਅਦਾਲਤੀ ਕੇਸ ਪੈਂਡਿੰਗ ਹਨ, ਜਿਨ੍ਹਾਂ ਦੀ ਸੁਣਵਾਈ ਮਈ ਦੇ ਅੱਧ ਵਿਚ ਹੋਵੇਗੀ।

The post ਸ੍ਰੀਲੰਕਾ ‘ਚ ਚੋਣਾਂ ਅਣਮਿੱਥੇ ਸਮੇਂ ਲਈ ਮੁਲਤਵੀ, ਆਰਥਿਕ ਸੰਕਟ ਕਾਰਨ ਲੋੜੀਂਦੇ ਫੰਡ ਨਹੀਂ ਕੀਤੇ ਜਾਰੀ appeared first on TheUnmute.com - Punjabi News.

Tags:
  • municipal-elections
  • news
  • sri-lanka

ਚੰਡੀਗੜ੍ਹ 19, ਅਪ੍ਰੈਲ 2023: ਕਾਂਗਰਸ ਨੇ ਅਗਾਮੀ ਕਰਨਾਟਕ ਵਿਧਾਨ ਸਭਾ ਚੋਣਾਂ (Karnataka Elections) ਲਈ ਆਪਣੇ 40 ਸਟਾਰ ਪ੍ਰਚਾਰਕ ਨੇਤਾਵਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ, ਪਰ ਇਸ ਸੂਚੀ ਵਿੱਚ ਨਾ ਤਾਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਨਵਜੋਤ ਸਿੰਘ ਸਿੱਧੂ ਅਤੇ ਨਾ ਹੀ ਪੰਜਾਬ ਕਾਂਗਰਸ ਦਾ ਕੋਈ ਹੋਰ ਆਗੂ ਸ਼ਾਮਲ ਹੈ।

The post ਕਰਨਾਟਕ ਚੋਣਾਂ: ਕਾਂਗਰਸ ਵਲੋਂ ਜਾਰੀ 40 ਸਟਾਰ ਪ੍ਰਚਾਰਾਕਾਂ ਦੀ ਸੂਚੀ ‘ਚ ਪੰਜਾਬ ਕਾਂਗਰਸ ਦਾ ਕੋਈ ਆਗੂ ਸ਼ਾਮਲ ਨਹੀਂ appeared first on TheUnmute.com - Punjabi News.

Tags:
  • breaking-news
  • karnataka-elections
  • news
  • punjab-congress
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form