TheUnmute.com – Punjabi News: Digest for April 24, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਪਟਿਆਲਾ 23 ਅਪ੍ਰੈਲ 2023: ‘ਤੰਦਰੁਸਤ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਡੇ ਮੂਲ ਅਨਾਜ, ਜਿਨ੍ਹਾਂ ਨੂੰ ਮੋਟੇ ਅਨਾਜ ਵੀ ਕਿਹਾ ਜਾਂਦਾ ਹੈ, ਦੀ ਵਰਤੋਂ ਕਰਨ ‘ਤੇ ਜੋਰ ਦਿੰਦਿਆਂ ਇਨ੍ਹਾਂ ਅਨਾਜਾਂ ਨੂੰ ਪ੍ਰਫੁਲਤ ਕਰਨ ਲਈ ਵਚਨਬੱਧ ਹੈ।’ ਇਹ ਪ੍ਰਗਟਾਵਾ ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਬਲਤੇਜ ਪੰਨੂ ਨੇ ਕੀਤਾ।

ਉਹ ਕੌਮਾਂਤਰੀ ਮਿਲੇਟ ਸਾਲ-2023 ਦੇ ਮੱਦੇਨਜ਼ਰ ਫੂਡ ਸੇਫਟੀ ਐਂਡ ਡਰੱਗ ਐਡਮਨਿਸਟਰੇਸ਼ਨ, ਪੰਜਾਬ (ਐਫ.ਡੀ.ਏ) ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ‘ਆਪਣਾ ਵਿਰਸਾ, ਮੂਲ ਅਨਾਜ ਈਟ ਰਾਈਟ ਮਿਲੇਟ ਮੇਲੇ ਤੇ ਵਾਕਾਥੋਨ’ ਦਾ ਉਦਘਾਟਨ ਕਰਨ ਮੌਕੇ ਇੱਥੇ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ।

ਇਸ ਮੌਕੇ ਬਲਤੇਜ ਪੰਨੂ ਨੇ ਕਿਹਾ ਕਿ ਜੇਕਰ ਹਰ ਪੰਜਾਬੀ ਸਿਹਤਮੰਦ ਹੋਵੇਗਾ ਤਾਂ ਹੀ ਰੰਗਲਾ ਪੰਜਾਬ ਬਣ ਸਕੇਗਾ, ਇਸੇ ਲਈ ਪੰਜਾਬ ਸਰਕਾਰ ਲੋਕਾਂ ਨੂੰ ਮੋਟੇ ਅਨਾਜ ਖਾਣ ਪ੍ਰਤੀ ਜਾਗਰੂਕ ਕਰ ਰਹੀ ਹੈ ਪਟਿਆਲਾ ਦਾ ਮਿਲੇਟ ਮੇਲਾ ਇਸ ਵੱਲ ਵਧਾਇਆ ਇਕ ਸ਼ਲਾਘਾਯੋਗ ਕਦਮ ਹੈ।

ਬਲਤੇਜ ਪੰਨੂ ਨੇ ਕਿਹਾ ਕਿ ਮੋਟੇ ਅਨਾਜਾਂ ਦੀ ਅੱਜ ਪੂਰੇ ਵਿਸ਼ਵ ਭਰ ‘ਚ ਚਰਚਾ ਛਿੜੀ ਹੈ ਅਤੇ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਕਣਕ ਝੋਨੇ ਤੋਂ ਬਦਲਵੀਆਂ ਫ਼ਸਲਾਂ ਬੀਜਣ ਦੀ ਅਪੀਲ ਕਰਦੇ ਹਨ, ਤਾਂ ਅਜਿਹੇ ‘ਚ ਮੂਲ ਤੇ ਮੋਟੇ ਅਨਾਜ, ਕਿਸਾਨਾਂ ਵੱਲੋਂ ਬਦਲਵੀਆਂ ਫ਼ਸਲਾਂ ਵਜੋਂ ਅਪਣਾਉਣ ਦੀ ਲੋੜ ਹੈ ਤਾਂ ਕਿ ਉਨ੍ਹਾਂ ਦੀ ਆਮਦਨ ਵੀ ਵਧ ਸਕੇ।
ਸਿਹਤ ਵਿਭਾਗ, ਨਿਟਉਟਰੀਲਾਈਟ ਐਮਵੇਅ ਤੇ ਐਫ਼.ਐਸ.ਐਸ.ਏ.ਆਈ ਦੇ ਸਹਿਯੋਗ ਨਾਲ ਕਰਵਾਏ ਇਸ ਮਿਲੇਟ ਮੇਲੇ ‘ਚ ਵਾਰਮ ਅੱਪ ਜ਼ੁੰਬਾ ਅਤੇ ਵਾਕਾਥੋਨ ਤੋਂ ਇਲਾਵਾ ਮਿਲੇਟਸ ਤੇ ਮੂਲ ਅਨਾਜ ‘ਤੇ ਅਧਾਰਤ ਵੱਖ-ਵੱਖ ਉਤਪਾਦਾਂ ਸਮੇਤ ਐਮਵੇਅ ਦੀ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ।

ਇਸ ਮੌਕੇ ਕੇ.ਵੀ.ਕੇ. ਰੌਣੀ ਦੇ ਇੰਚਾਰਜ ਡਾ. ਗੁਰਉਪਦੇਸ਼ ਕੌਰ ਅਤੇ ਮੂਲ ਅਨਾਜ ‘ਤੇ ਅਧਾਰਤ ਇਲਾਜ ਪ੍ਰਣਾਲੀ ‘ਚ ਕੰਮ ਕਰ ਰਹੇ ਡਾ. ਅਨੁਪਮ ਆਜ਼ਾਦ ਨੇ ਮੂਲ ਅਨਾਜਾਂ ਕੁਟਕੀ, ਰਾਗੀ, ਕੋਦੋ, ਬਾਜਰਾ, ਜਵਾਰ, ਸੈਣਾ, ਪਾਵਨ ਆਦਿ ਅਪਣਾਉਣ ਦੇ ਲਾਭ ਦੱਸੇ। ਦੋਵਾਂ ਮਾਹਰਾਂ ਨੇ ਕਿਹਾ ਕਿ ਅੱਜ, ਜਿਸ ਤਰ੍ਹਾਂ ਜੀਵਨ ਸ਼ੈਲੀ ਬਿਮਾਰੀਆਂ, ਸ਼ੂਗਰ, ਬੀਪੀ. ਆਦਿ ਸ਼ੂਟ ਵੱਟ ਰਹੀਆਂ ਹਨ, ਤੋਂ ਬਚਾਅ ਲਈ ਹਰੀ ਕ੍ਰਾਂਤੀ ਤੋਂ ਪਹਿਲਾਂ ਦੇ ਸਾਡੇ ਖਾਣ-ਪਾਨ ਦਾ ਹਿੱਸਾ ਰਹੇ ਫਾਈਬਰ ਭਰਪੂਰ ਮੂਲ ਅਨਾਜਾਂ, ਮਿਲੇਟਸ ਵੱਲ ਸਾਨੂੰ ਪਰਤਣਾ ਹੀ ਪਵੇਗਾ।

ਇਸ ਮਿਲੇਟ ਮੇਲੇ ਦੇ ਨੋਡਲ ਅਫ਼ਸਰ ਡਾ. ਅਕਸ਼ਿਤਾ ਗੁਪਤਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਮੇਲੇ ਦਾ ਮੁੱਖ ਮੰਤਵ ਮੂਲ ਅਨਾਜ ਭਾਵ ਮਿਲੇਟਸ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਤੇ ਰੋਜ਼ਾਨਾ ਆਪਣੇ ਜੀਵਨ ਵਿੱਚ ਮੂਲ ਅਨਾਜ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਹੈ, ਤਾਂ ਕਿ ਉਹ ਰੋਗਾਂ ਤੋਂ ਮੁਕਤ ਰਹਿ ਕੇ ਤੰਦਰੁਸਤ ਜ਼ਿੰਦਗੀ ਬਤੀਤ ਕਰ ਸਕਣ।

ਮਿਲੇਟ ਮੇਲੇ ‘ਚ ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ, ਸੀਨੀਅਰ ਵਾਈਸ ਪ੍ਰੈਜੀਡੈਂਟ ਨੌਰਥ ਸਾਊਥ ਇੰਡੀਆ ਐਮਵੇਅ ਗੁਰਸ਼ਰਨ ਸਿੰਘ ਚੀਮਾ, ਕੰਟਰੋਲਰ ਲਾਇਸੈਂਸਿੰਗ ਅਥਾਰਟੀ ਡਾ. ਪ੍ਰੀਤੀ, ਫੂਡ ਸੇਫਟੀ ਐਂਡ ਡਰੱਗ ਐਡਮਨਿਸਟਰੇਸ਼ਨ ਦੇ ਸੰਯੁਕਤ ਕਮਿਸ਼ਨਰ ਮਨੋਜ ਖੋਸਲਾ, ਐਫਡੀਏ ਦੇ ਲੈਬ ਡਾਇਰੈਕਟਰ ਰਵਨੀਤ ਕੌਰ, ਸਿਵਲ ਸਰਜਨ ਡਾ. ਰਮਿੰਦਰ ਕੌਰ, ਪੋਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਰਵਿੰਦਰ ਕੌਸ਼ਲ, ਡੀ.ਐਸ.ਪੀ. ਸੁਖਅੰਮ੍ਰਿਤ ਰੰਧਾਵਾ, ਐਫ.ਡੀ.ਏ ਦੇ ਸਹਾਇਕ ਕਮਿਸ਼ਨਰ ਰਾਖੀ ਵਿਨਾਇਕ, ਫੂਡ ਸੇਫਟੀ ਅਫ਼ਸਰ ਪੁਨੀਤ ਸ਼ਰਮਾ, ਬਲਵਿੰਦਰ ਸੈਣੀ, ਗੁਲਜ਼ਾਰ ਪਟਿਆਲਵੀ, ਹਰੀ ਚੰਦ ਬਾਂਸਲ, ਗੱਜਣ ਸਿੰਘ, ਕੁੰਦਨ ਗੋਗੀਆ, ਲਾਲ ਸਿੰਘ, ਪਰਦੀਪ ਸ਼ਰਮਾ, ਅੰਮ੍ਰਿਤਵੀਰ ਭਾਟੀਆ ਸਮੇਤ ਵੱਡੀ ਗਿਣਤੀ ਪਟਿਆਲਵੀ ਵੀ ਮੌਜੂਦ ਸਨ।

The post ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਪੰਜਾਬ ਸਰਕਾਰ ਵੱਲੋਂ ਮੂਲ ਅਨਾਜ ਦੀ ਵਰਤੋਂ ‘ਤੇ ਜ਼ੋਰ: ਬਲਤੇਜ ਪੰਨੂ appeared first on TheUnmute.com - Punjabi News.

Tags:
  • dr-balbir-singh-and-baltej-pannu

ਪਟਿਆਲਾ, 23 ਅਪ੍ਰੈਲ 2023: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਆਮ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ ਉਦਯੋਗਿਕ ਪ੍ਰਦੂਸ਼ਣ ਅਤੇ ਗ਼ੈਰ-ਵਿਗਿਆਨਕ ਰਹਿੰਦ-ਖੂੰਹਦ ਦੇ ਨਿਪਟਾਰੇ ਨਾਲ ਸਬੰਧਤ ਮਾਮਲਿਆਂ ‘ਤੇ ਹਮੇਸ਼ਾ ਚੌਕਸ ਰਹਿੰਦਾ ਹੈ।ਅਜਿਹੇ ਹੀ ਇੱਕ ਮਾਮਲੇ ਸਬੰਧੀਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪ੍ਰਾਪਤ ਇੱਕ ਸ਼ਿਕਾਇਤ ਉਪਰ ਤੁਰੰਤ ਕਾਰਵਾਈ ਕਰਦਿਆਂ ਇੱਕ ਕਬਾੜੀਏ ਵਿਰੁੱਧ ਪੁਲਿਸ ਕੇਸ ਦਰਜ ਕਰਵਾਇਆ ਹੈ।

ਇਹ ਜਾਣਕਾਰੀ ਦਿੰਦਆਂ ਪੀਪੀਸੀਬੀ ਦੇ ਕਾਰਜਕਾਰੀ ਇੰਜੀਨੀਅਰ ਰੋਹਿਤ ਸਿੰਗਲਾ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੂੰ ਮਿਤੀ 22 ਅਪ੍ਰੈਲ 2023 ਨੂੰ ਨਿਊ ਜਗਦੀਸ਼ ਕਲੋਨੀ, ਪਟਿਆਲਾ ਵਿਖੇ ਇੱਕ ਕਬਾੜੀਏ ਵੱਲੋਂ ਬਾਇਓਮੈਡੀਕਲ ਵੇਸਟ ਨੂੰ ਗੈਰ-ਕਾਨੂੰਨੀ ਤੌਰ ‘ਤੇ ਇਕੱਠਾ ਕਰਨ, ਸਟੋਰ ਕਰਨ ਅਤੇ ਨਿਪਟਾਰੇ ਸਬੰਧੀ ਟੈਲੀਫੋਨ ‘ਤੇ ਸ਼ਿਕਾਇਤ ਪ੍ਰਾਪਤ ਹੋਈ ਸੀ। ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦਾ ਨੋਟਿਸ ਲੈਂਦਿਆਂ, ਪੀਪੀਸੀਬੀ ਨੇ ਤੁਰੰਤ ਕਾਰਵਾਈ ਕਰਦਿਆਂ ਉਸੇ ਸਮੇਂ ਅਧਿਕਾਰੀਆਂ ਨੇ ਉਕਤ ਸਾਈਟ ਦਾ ਦੌਰਾ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਜਗ੍ਹਾ ਦੇਖਿਆ ਗਿਆ ਕਿ ਮਹਿੰਦਰ ਕੁਮਾਰ ਪੁੱਤਰ ਰਮੇਸ਼ ਨਾਂ ਦਾ ਕਬਾੜੀਵਾਲਾ ਬਾਇਓਮੈਡੀਕਲ ਵੇਸਟ ਇਕੱਠਾ ਕਰਕੇ ਨਿਊ ਜਗਦੀਸ਼ ਕਲੋਨੀ, ਪਟਿਆਲਾ ਵਿਖੇ ਸ਼ੈੱਡ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਸਟੋਰ ਕਰ ਰਿਹਾ ਸੀ, ਜਿਸ ਦਾ ਉਹ ਗੈਰ-ਵਿਗਿਆਨਕ ਤਰੀਕੇ ਨਾਲ ਨਿਪਟਾਰਾ ਕਰ ਰਿਹਾ ਹੈ। ਇਹ ਗਤੀਵਿਧੀ ਨਾ ਸਿਰਫ਼ ਕਾਨੂੰਨ ਦੇ ਉਪਬੰਧਾਂ ਦੀ ਉਲੰਘਣਾ ਕਰਦੀ ਹੈ, ਸਗੋਂ ਆਮ ਲੋਕਾਂ ਲਈ ਸਿਹਤ ਲਈ ਵੱਡੇ ਖ਼ਤਰੇ ਦਾ ਕਾਰਨ ਵੀ ਹੋ ਸਕਦੀ ਹੈ।

ਇੰਜੀਨੀਅਰ ਸਿੰਗਲਾ ਨੇ ਦੱਸਿਆ ਕਿ ਬੋਰਡ ਦੀ ਟੀਮ ਨੇ ਕਬਾੜੀਏ ਦੀ ਇਮਾਰਤ/ਸ਼ੈੱਡ ਨੂੰ ਸੀਲ ਕਰ ਦਿੱਤਾ ਅਤੇ ਉਸ ਵਿਰੁੱਧ ਥਾਣਾ ਕੋਤਵਾਲੀ ਪਟਿਆਲਾ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੀਪੀਸੀਬੀ ਵੱਲੋਂ ਮਾਮਲੇ ਦੀ ਅਗਲੇਰੀ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

The post ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵੱਡੀ ਕਾਰਵਾਈ, ਬਾਇਓਮੈਡੀਕਲ ਵੇਸਟ ਦੇ ਗ਼ੈਰ-ਕਾਨੂੰਨੀ ਭੰਡਾਰਨ ਤੇ ਨਿਪਟਾਰੇ ਲਈ ਕਬਾੜੀਏ ਵਿਰੁੱਧ ਐਫ.ਆਈ.ਆਰ ਦਰਜ ਕਰਵਾਈ appeared first on TheUnmute.com - Punjabi News.

Tags:
  • pollution-control-board

ਪਟਿਆਲਾ, 23 ਅਪ੍ਰੈਲ 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਆਖਿਆ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਖੁਦ ਆਪਣੀ ਗ੍ਰਿਫ਼ਤਾਰੀ ਦੇਣ ਤੋਂ ਬਾਅਦ ਹੁਣ ਸੂਬਾ ਸਰਕਾਰ ਨੂੰ ਆਮ ਲੋਕਾਂ ਦੀ, ਨੌਜਵਾਨਾਂ ਦੀ, ਬੱਚਿਆਂ ਦੀ ਫੜੋ ਫੜੀ ਬੰਦ ਕਰ ਦੇਣੀ ਚਾਹੀਦੀ ਹੈ ਕਿਉਂਕਿ ਸੂਬਾ ਸਰਕਾਰ ਦੀ ਇਨਾਂ ਘਟੀਆ ਹਰਕਤਾਂ ਨੇ ਦਹਿਸ਼ਤ ਦਾ ਮਾਹੌਲ ਸਿਰਜਿਆ ਹੋਇਆ ਹੈ। ਪ੍ਰੋ. ਚੰਦੂਮਾਜਰਾ ਅੱਜ ਇੱਥੇ ਸਿੱਖ ਬੁੱਧੀਜੀਵੀ ਕੌਂਸਲ ਦੇ ਸੂਬਾ ਪ੍ਰਧਾਨ ਪ੍ਰੋ. ਬਲਦੇਵ ਸਿੰਘ ਬਲੁੂਆਣਾ ਦੀ ਅੰਤਿਮ ਅਰਦਾਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਦੇਸ਼ ਦੇ ਗ੍ਰਹਿ ਮੰਤਰੀ ਦਾ ਤਾਜਾ ਹੀ ਆਇਆ ਬਿਆਨ ਕਿ ਪੰਜਾਬ ਅੰਦਰ ਕਿਸੇ ਤਰ੍ਹਾਂ ਦੀ ਕੋਹੀ ਲਹਿਰ ਨਹੀਂ ਹੈ ਤੇ ਸਭ ਕੁੱਝ ਸ਼ਾਂਤ ਹੈ ਤੋਂ ਇਹ ਸਪੱਸ਼ਟ ਹੈ ਕਿ ਜੋ ਕੁੱਝ ਪੰਜਾਬ ਵਿੱਚ ਪਿਛਲੇ ਦਿਨੀ ਹੋਇਆ ਹੈ। ਸਭ ਕੁੱਝ ਇੱਕ ਸਾਜਿਸ਼ ਤਹਿਤ ਹੋਇਆ ਹੈ ਤੇ ਹੁਣ ਗ੍ਰਹਿ ਮੰਤਰੀ ਦੇ ਬਿਆਨ ਤੋਂ ਬਾਅਦ ਤੁਰੰਤ ਪੰਜਾਬ ਦੇ ਨੌਜਵਾਨਾਂ ‘ਤੇ ਲੱਗੀ ਐਨ.ਐਸ.ਏ ਨੂੰ ਤੁਰੰਤ ਹਟਾ ਦੇਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਇਹ ਕਾਨੂੰਨ ਇਨ੍ਹਾਂ ਨੌਜਵਾਨਾਂ ਨਾਲ ਵੱਡਾ ਧੱਕਾ ਹਨ।

ਪ੍ਰੋ. ਚੰਦੂਮਾਜਰਾ ਨੇ ਅੱਜ ਵੀ ਅੰਮ੍ਰਿਤਪਾਲ ਸਿੰਘ ਵੱਲੋਂ ਖੁਦ ਗ੍ਰਿਫ਼ਤਾਰੀ ਲਈ ਪੇਸ਼ ਕਰਨ ਤੋਂ ਬਾਅਦ ਦੇ ਆਏ ਕੁੱਝ ਬਿਆਨਾਂ ਦੀ ਵੀ ਤਿੱਖੀ ਨੁਕਤਾਚਿੰਨੀ ਕੀਤੀ। ਉਨ੍ਹਾਂ ਆਖਿਆ ਕਿ ਜਦੋਂ ਅੰਮ੍ਰਿਤਪਾਲ ਖੁਦ ਹੀ ਗ੍ਰਿਫ਼ਤਾਰ ਹੋ ਗਿਆ ਹੈ ਤਾਂ ਕਿਸੇ ਵੀ ਅਧਿਕਾਰੀ ਜਾਂ ਨੇਤਾ ਨੂੰ ਕੋਈ ਭੜਕਾਊ ਬਿਆਨਬਾਜੀ ਕਰਨ ਦੀ ਲੋੜ ਨਹੀਂ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਆਪਣੀਆਂ ਨਾਕਾਮੀਆਂ ਤੋਂ ਪਰਦਾ ਛੁਪਾਉਣ ਲਈ ਜਾਣਬੁੱਝ ਕੇ ਸੂਬੇ ਦਾ ਮਾਹੌਲ ਖਰਾਬ ਕਰ ਰਹੀ ਹੈ।

ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਹਾਲ ਹੀ ਵਿੱਚ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ, ਪੰਜ ਸ਼ਹੀਦ ਜਵਾਨਾਂ ਵਿਚੋਂ ਚਾਰ ਜਵਾਨ ਪੰਜਾਬ ਦੇ ਹਨ। ਉਨ੍ਹਾਂ ਆਖਿਆ ਕਿ ਪੰਜਾਬੀਆਂ ਦੀਆਂ ਕੁਰਬਾਨੀਆਂ ਤੋਂ ਕੁੱਝ ਸਿੱਖਣ ਦੀ ਲੋੜ ਹੈ, ਜਿਹੜੇ ਲੋਕਾਂ ਨੇ ਪਿਛਲੇ ਦਿਨੀ ਸਿੱਖਾਂ ਤੇ ਪੰਜਾਬੀਆਂ ਨੂੰ ਬਿਨਾ ਮਤਲਬ ਤੋਂ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਕਿ ਉਹ ਹੁਣ ਦੱਸਣ ਕਿ ਉਨ੍ਹਾਂ ਨੇ ਆਪਣੇ ਮੂੰਹਾਂ ਉਪਰ ਕਿਉਂ ਤਾਲੇ ਲਗਾਏ ਹੋਏ ਹਨ। ਚੰਦੂਮਾਜਰਾ ਨੇ ਆਖਿਆ ਕਿ ਭਾਰਤ ਅਤੇ ਸੂਬਾ ਸਰਕਾਰ ਨੂੰ ਪੰਜਾਬੀਆਂ ਤੇ ਸਿੱਖਾਂ ਨੂੰ ਬਦਨਾਮ ਕਰਨ ਅਤੇ ਸਿੱਖਾਂ ਦਾ ਅਕਸ ਵਿਗਾੜਨ ਦਾ ਕੋਈ ਵੀ ਅਖਤਿਆਰ ਨਹੀਂ ਹੈ।

ਉਨ੍ਹਾਂ ਆਖਿਆ ਕਿ ਦੋਵੇਂ ਸਰਕਾਰਾਂ ਨੇ ਮਿਲਕੇ ਜਾਣਬੁੱਝ ਕੇ ਪੰਜਾਬ ਦੇ ਮਾਹੌਲ ਨੂੰ ਸ਼ਾਂਤ ਕੀਤਾ ਹੈ। ਇਸ ਮੋਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਕਾਰਜਕਾਰੀ ਮੈਂਬਰ ਐਸਜੀਪੀਸੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਬਾਬਾ ਭੁਪਿੰਦਰ ਸਿੰਘ, ਗਮਦੂਰ ਸਿੰਘ ਖੇੜਕੀ, ਜਸਵੀਰ ਸਿੰਘ ਬਘੌਰਾ ਸੀਨੀਅਰ ਨੇਤਾ, ਸੰਦੀਪ ਸਿੰਘ ਰਾਜਾ ਤੂੜ, ਗੁਰਦੀਪ ਸਿੰਘ ਵਾਲੀਆ ਅਤੇ ਹੋਰ ਵੀ ਬਹੁਤ ਸਾਰੇ ਨੇਤਾ ਹਾਜਰ ਸਨ।

The post ਗ੍ਰਹਿ ਮੰਤਰੀ ਦਾ ਬਿਆਨ ਕਿ ਸਭ ਕੁੱਝ ਸ਼ਾਂਤ ਹੈ ਤੋਂ ਬਾਅਦ ਹੁਣ ਤੁਰੰਤ ਸਾਰਿਆਂ ਤੋਂ ਐਨ.ਐਸ.ਏ ਹਟਾਇਆ ਜਾਵੇ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ appeared first on TheUnmute.com - Punjabi News.

Tags:
  • akali-leader-prem-singh-chandumajra
  • prem-singh-chandumajra
  • prof-prem-singh-chandumajra

ਚੰਡੀਗੜ੍ਹ, 23 ਅਪ੍ਰੈਲ 2023: ਗਰਮਖਿਆਲੀ ਆਗੂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਆਮ ਆਦਮੀ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ, ''ਅੰਮ੍ਰਿਤਪਾਲ ਸਿੰਘ ਜੋ ਪੰਜਾਬ ਅਤੇ ਦੇਸ਼ ਵਿਰੋਧੀ ਤਾਕਤਾਂ ਦਾ ਹੱਥਠੋਕਾ ਸੀ, ਦੇ ਖਿਲਾਫ਼ ਵਿੱਚ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਬੇਕਸੂਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੰਘੀ 18 ਮਾਰਚ ਨੂੰ ਹੀ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਸਕਦੀ ਸੀ ਪਰ ਉਹ ਕਦੇ ਵੀ ਖੂਨ-ਖਰਾਬਾ ਨਹੀਂ ਹੋਣਾ ਦੇਣਾ ਚਾਹੁੰਦੇ ਸਨ ਅਤੇ ਅੱਜ ਇਕ ਵੀ ਗੋਲੀ ਚਲਾਏ ਬਿਨਾਂ ਵੱਖਵਾਦੀ ਨੇਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਸੂਬੇ ਦੀ ਅਮਨ-ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਸੀ ਪਰ ਸੂਬਾ ਸਰਕਾਰ ਨੇ ਅਜਿਹੇ ਸਾਰੇ ਲੋਕਾਂ ਨੂੰ ਗ੍ਰਿਫਤਾਰ ਕਰਕੇ ਇਸ ਸਾਜ਼ਿਸ਼ ਨੂੰ ਬੁਰੀ ਤਰ੍ਹਾਂ ਨਾਕਾਮ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਆਪਣੇ ਆਪ ਨੂੰ ਧਾਰਮਿਕ ਆਗੂ ਐਲਾਨਣ ਵਾਲਾ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਜੋ ਨੌਜਵਾਨਾਂ ਨੂੰ ਹਥਿਆਰ ਚੁੱਕਣ ਅਤੇ ਦੇਸ਼ ਵਿਰੁੱਧ ਗੈਰ-ਕਾਨੂੰਨੀ ਗਤੀਵਿਧੀਆਂ ਲਈ ਉਕਸਾਉਣ ਵਾਲੀ ਸੰਸਥਾ ਚਲਾ ਰਿਹਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਭਗੌੜੇ ਨੂੰ ਫੜਨ ਲਈ ਸ਼ਨਿਚਰਵਾਰ ਸ਼ਾਮ ਤੋਂ ਚੱਲ ਰਹੇ ਅਪ੍ਰੇਸ਼ਨ ਬਾਰੇ ਜਾਣਦੇ ਸਨ ਅਤੇ ਸ਼ਨਿਚਰਵਾਰ ਤੇ ਐਤਵਾਰ ਦੀ ਰਾਤ ਉਹ ਸੁੱਤੇ ਵੀ ਨਹੀਂ ਕਿਉਂਕਿ ਉਹ ਅਧਿਕਾਰੀਆਂ ਤੋਂ ਹਰ 15 ਮਿੰਟ ਬਾਅਦ ਜਾਣਕਾਰੀ ਲੈਂਦੇ ਸਨ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਅੰਮ੍ਰਿਤਪਾਲ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਅਜਨਾਲਾ ਥਾਣੇ ‘ਤੇ ਹਮਲਾ ਕੀਤਾ ਸੀ ਤਾਂ ਉਨ੍ਹਾਂ ਨੇ ਪੁਲਿਸ ਨੂੰ ਹਦਾਇਤ ਕੀਤੀ ਸੀ ਕਿ ਕਿਸੇ ਵੀ ਸੂਰਤ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉਨ੍ਹਾਂ ਲਈ ਸਰਵਉੱਚ ਹਨ, ਜਿਸ ਕਾਰਨ ਪੁਲਿਸ ਨੇ ਪਾਵਨ ਸਰੂਪ ਨੂੰ ਲੈ ਕੇ ਜਾਣ ਵਾਲੇ ਵਾਹਨ ਨੂੰ ਬਣਦਾ ਸਤਿਕਾਰ ਦਿੱਤਾ ਅਤੇ ਇਸ ਦੀ ਨਿਰਵਿਘਨ ਆਵਾਜਾਈ ਦੀ ਵੀ ਇਜਾਜ਼ਤ ਦਿੱਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਘਟਨਾ ਦੌਰਾਨ ਕੁਝ ਪੁਲਿਸ ਅਧਿਕਾਰੀ ਵੀ ਜ਼ਖਮੀ ਹੋਏ ਸਨ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚਤਾ ਨੂੰ ਯਕੀਨੀ ਬਣਾਇਆ ਗਿਆ ਸੀ। ਉਨ੍ਹਾਂ ਨੇ ਸੰਕਟ ਦੀ ਇਸ ਘੜੀ ਵਿੱਚ ਸ਼ਾਂਤੀ ਅਤੇ ਸੰਜਮ ਵਰਤਣ ਲਈ ਸੂਬੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਭਗਵੰਤ ਮਾਨ ਨੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਦੇ ਨਾਲ ਡਟ ਕੇ ਖੜ੍ਹਨ ਲਈ ਲੋਕਾਂ ਦੇ ਸ਼ੁਕਰਗੁਜ਼ਾਰ ਹੁੰਦਿਆਂ ਪੰਜਾਬ ਨੂੰ ਦੇਸ਼ ਵਿੱਚ ਸ਼ਾਂਤਮਈ, ਅਗਾਂਹਵਧੂ ਅਤੇ ਖੁਸ਼ਹਾਲ ਸੂਬੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ, "ਸੂਬੇ ਦੇ ਨੌਜਵਾਨਾਂ ਨੂੰ ਧਰਮ ਦੇ ਨਾਂ ‘ਤੇ ਚਲਾਈਆਂ ਜਾ ਰਹੀਆਂ ਨਫਰਤ ਦੀਆਂ ਫੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦਿੱਤਾ ਜਾਵੇਗਾ। ਮੈਂ ਨੌਜਵਾਨਾਂ ਦੇ ਹੱਥਾਂ ‘ਚ ਕਿਤਾਬਾਂ, ਲੈਪਟਾਪ, ਨੌਕਰੀਆਂ, ਮੈਡਲ ਅਤੇ ਅਹਿਮ ਅਹੁਦਿਆਂ ‘ਤੇ ਨਿਯੁਕਤੀ ਦੇਖਣਾ ਚਾਹੁੰਦੇ ਹਨ ਪਰ ਇਹ ਆਗੂ ਨੌਜਵਾਨਾਂ ਨੂੰ ਹੱਥਾਂ ‘ਚ ਹਥਿਆਰ ਫੜਨ ਦਾ ਸੱਦਾ ਦੇ ਕੇ ਪੁੱਠੇ ਰਾਹ ਉਤੇ ਤੋਰਨਾ ਚਾਹੁੰਦੇ ਹਨ।" ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਇਹ ਭਰਮ ਪਾਲ ਰਹੀਆਂ ਹਨ ਕਿ ਉਹ ਲੋਕਾਂ ਨੂੰ ਫਿਰਕੂ ਲੀਹਾਂ ‘ਤੇ ਵੰਡ ਸਕਦੀਆਂ ਹਨ ਪਰ ਅਜਿਹਾ ਕਿਸੇ ਵੀ ਕੀਮਤ ਉਤੇ ਸੰਭਵ ਨਹੀਂ ਕਿਉਂਕਿ ਅਮਨ ਪਸੰਦ ਪੰਜਾਬੀ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ ਅਤੇ ਇਸ ‘ਤੇ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਕੁਝ ਵੀ ਉਗ ਸਕਦਾ ਹੈ। ਉਨ੍ਹਾਂ ਨੇ ਕੌਮੀ ਆਜ਼ਾਦੀ ਸੰਘਰਸ਼, ਸੂਬੇ ਦੀਆਂ ਸਰਹੱਦਾਂ ਦੀ ਰਾਖੀ ਦੇ ਨਾਲ-ਨਾਲ ਹਰੀ ਅਤੇ ਚਿੱਟੀ ਕ੍ਰਾਂਤੀ ਦੇ ਦੌਰ ਦੀ ਸ਼ੁਰੂਆਤ ਕਰਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਪੰਜਾਬੀਆਂ ਦੇ ਵਡਮੁੱਲੇ ਯੋਗਦਾਨ ਨੂੰ ਵੀ ਚੇਤੇ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਸੂਬੇ ਦੇ ਚਾਰ ਬਹਾਦਰ ਜਵਾਨਾਂ ਨੇ ਜੰਮੂ-ਕਸ਼ਮੀਰ ਵਿੱਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।

The post ਸੂਬੇ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਪੰਜਾਬ ਸਰਕਾਰ ਸਖ਼ਤੀ ਨਾਲ ਨਿਪਟੇਗੀ: ਮੁੱਖ ਮੰਤਰੀ appeared first on TheUnmute.com - Punjabi News.

Tags:
  • bhagwant-mann
  • news
  • punjab-government
  • punjab-police

ਪਟਿਆਲਾ, 23 ਅਪ੍ਰੈਲ 2023: ਸੂਬੇ ਨੂੰ ਖੇਡਾਂ ਦੇ ਖੇਤਰ ‘ਚ ਮੋਹਰੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦੇਸ਼ ‘ਚ ਸਭ ਤੋਂ ਪਹਿਲਾਂ ਕੌਮੀ ਖੇਡਾਂ ਦੇ ਜੇਤੂਆਂ ਨੂੰ ਸਨਮਾਨਿਤ ਕਰਨ ਦੀ ਪਹਿਲ ਕੀਤੀ ਗਈ ਹੈ, ਜਿਸ ‘ਚ ਪਟਿਆਲਾ ਜ਼ਿਲ੍ਹੇ ਦੇ 24 ਖਿਡਾਰੀਆਂ ਨੂੰ 97 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਕੌਮੀ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ 5-5 ਲੱਖ ਰੁਪਏ, ਚਾਂਦੀ ਦੇ ਤਗਮਾ ਜੇਤੂਆਂ ਨੂੰ 3-3 ਲੱਖ ਰੁਪਏ ਅਤੇ ਕਾਂਸੀ ਦਾ ਤਗਮਾ ਜੇਤੂਆਂ ਨੂੰ 2-2 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਗਿਆ ਹੈ।

ਪਟਿਆਲਾ ਜ਼ਿਲ੍ਹੇ ਦੇ ਕੈਬਨਿਟ ਮੰਤਰੀਆਂ ਚੇਤਨ ਸਿੰਘ ਜੌੜਾਮਾਜਰਾ ਤੇ ਡਾ. ਬਲਬੀਰ ਸਿੰਘ ਸਮੇਤ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਨਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਅਤੇ ਕੁਲਵੰਤ ਸਿੰਘ ਬਾਜ਼ੀਗਰ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਮਾਣ ਖਿਡਾਰੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰੇਗਾ ਅਤੇ ਉਹ ਜ਼ਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਮ ਕੌਮਾਂਤਰੀ ਪੱਧਰ ‘ਤੇ ਰੌਸ਼ਨ ਕਰਨਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਨੇ ਦੱਸਿਆ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਨਮਾਨਿਤ ਕੀਤੇ 24 ਖਿਡਾਰੀਆਂ ‘ਚ ਕੌਮੀ ਖੇਡਾਂ ‘ਚ ਤਗਮਾ ਜਿੱਤਣ ਵਾਲੇ ਸਾਈਕਲਿੰਗ ਦੇ ਖਿਡਾਰੀ ਵਿਸ਼ਵਜੀਤ ਸਿੰਘ ਨੂੰ 1 ਸੋਨ ਤਗਮਾ ਅਤੇ 2 ਚਾਂਦੀ ਦੇ ਤਗਮੇ ਜਿੱਤਣ ਸਦਕਾ 14 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਖਿਡਾਰੀ ਸੰਗਮਪ੍ਰੀਤ ਸਿੰਘ, ਹਰਨੂਰ ਸਿੰਘ, ਰਾਜ ਕੌਰ, ਪ੍ਰਨੀਤ ਕੌਰ, ਕੰਵਰਪ੍ਰੀਤ ਸਿੰਘ, ਨਮਨ ਕਪਿਲ, ਊਦੇਵੀਰ ਸਿੰਘ, ਈਨਾ ਅਰੋੜਾ, ਪਰਵੀਰ ਸਿੰਘ, ਪਵਨਦੀਪ ਕੌਰ, ਬੇਬੀ ਵਰਮਾ, ਸਹਿਜਪ੍ਰੀਤ ਸਿੰਘ, ਧਰੁਵ ਵਾਲੀਆ, ਸੰਦੀਪ ਕੌਰ, ਮਨਪ੍ਰੀਤ ਕੌਰ, ਅਸੀਸ, ਹਰਜਿੰਦਰ ਕੌਰ, ਜਸਕਰਨ ਸਿੰਘ, ਰੀਤੂ ਰਾਣੀ, ਗਗਨਦੀਪ ਸਿੰਘ, ਅਰੁਜਨ, ਪਲਵੀ ਰਾਣਾ ਅਤੇ ਹਰਮਿੰਦਰ ਕੌਰ ਨੂੰ ਸਨਮਾਨਿਤ ਕੀਤਾ ਗਿਆ ਹੈ।

The post ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮੀ ਖੇਡਾਂ ‘ਚ ਜੇਤੂ ਰਹੇ ਪਟਿਆਲਾ ਜ਼ਿਲ੍ਹੇ ਦੇ 24 ਖਿਡਾਰੀ ਸਨਮਾਨਿਤ appeared first on TheUnmute.com - Punjabi News.

Tags:
  • patiala
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form