TheUnmute.com – Punjabi News: Digest for April 26, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਇਨਕਮ ਟੈਕਸ ਵਿਭਾਗ ਵਲੋਂ ਜਲੰਧਰ 'ਚ ਪਾਦਰੀ ਅੰਕੁਰ ਨਰੂਲਾ ਦੇ ਘਰ ਛਾਪੇਮਾਰੀ

Tuesday 25 April 2023 06:07 AM UTC+00 | Tags: ankur-narula breaking-news church-ankur income-tax-department jalandhar-police khurla-kingra-church latest-news news paster punjab the-unmute-breaking the-unmute-breaking-news

ਚੰਡੀਗੜ੍ਹ,25 ਅਪ੍ਰੈਲ 2023: ਇਨਕਮ ਟੈਕਸ ਵਿਭਾਗ (Income Tax Department)ਦੀ ਟੀਮ ਨੇ ਪੰਜਾਬ ਦੇ ਜਲੰਧਰ ‘ਚ ਈਸਾਈ ਭਾਈਚਾਰੇ ਦੇ ਨੇਤਾ ਅਤੇ ਖੁਰਲਾ ਕਿੰਗਰਾ ਚਰਚ ਦੇ ਪਾਦਰੀ ਅੰਕੁਰ ਨਰੂਲਾ ਦੇ ਘਰ ਅਤੇ ਉਸਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਨਕਮ ਟੈਕਸ ਵਿਭਾਗ ਦੀ ਟੀਮ ਕੇਂਦਰੀ ਬਲਾਂ ਦੇ ਨਾਲ ਮੰਗਲਵਾਰ ਸਵੇਰੇ ਉਨ੍ਹਾਂ ਦੇ ਘਰ ਪਹੁੰਚੀ। ਸੂਤਰਾਂ ਮੁਤਾਬਕ ਮਾਮਲਾ ਪੈਸਿਆਂ ਦੇ ਲੈਣ-ਦੇਣ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ।

ਵਿਭਾਗ (Income Tax Department) ਦੀ ਟੀਮ ਵਲੋਂ ਕਿਸੇ ਨੂੰ ਅੰਦਰ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ। ਘਰ ਦੇ ਬਾਹਰ ਸਿਪਾਹੀ ਤਾਇਨਾਤ ਕਰ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਆਮਦਨ ਕਰ ਵਿਭਾਗ ਦੀ ਟੀਮ ਨੇ ਪਾਦਰੀ ਅੰਕੁਰ ਨਰੂਲਾ ਦੇ 11 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਜਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਵੀ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਪਾਦਰੀ ਦੇ ਘਰ ਅਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ।

The post ਇਨਕਮ ਟੈਕਸ ਵਿਭਾਗ ਵਲੋਂ ਜਲੰਧਰ ‘ਚ ਪਾਦਰੀ ਅੰਕੁਰ ਨਰੂਲਾ ਦੇ ਘਰ ਛਾਪੇਮਾਰੀ appeared first on TheUnmute.com - Punjabi News.

Tags:
  • ankur-narula
  • breaking-news
  • church-ankur
  • income-tax-department
  • jalandhar-police
  • khurla-kingra-church
  • latest-news
  • news
  • paster
  • punjab
  • the-unmute-breaking
  • the-unmute-breaking-news

ਕੋਟਕਪੂਰਾ ਗੋਲੀ ਕਾਂਡ ਮਾਮਲਾ: ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਖਿਲਾਫ਼ ਸਪਲੀਮੈਂਟਰੀ ਚਲਾਨ ਪੇਸ਼

Tuesday 25 April 2023 06:56 AM UTC+00 | Tags: breaking-news faridkot faridkot-police kotakpura kotakpura-firing-case l.k-yadav latest-news news parkash-singh-badal punjab-latest-news punjab-news punjab-police sukhbir-badal sumedh-saini supplementary-challan

ਚੰਡੀਗੜ੍ਹ,25 ਅਪ੍ਰੈਲ 2023: ਕੋਟਕਪੂਰਾ ਗੋਲੀ ਕਾਂਡ (Kotakpura Firing case) ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਸਮੇਤ ਤਤਕਾਲੀ ਡੀ.ਜੀ.ਪੀ ਸੁਮੇਧ ਸੈਣੀ ਦੇ ਖ਼ਿਲਾਫ਼ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਪ੍ਰਾਪਤ ਜਾਣਕਰੀ ਅਨੁਸਾਰ ਐੱਲ.ਕੇ ਯਾਦਵ ਵਾਲੀ ਸਿਟ (SIT) ਵਲੋਂ ਇਹ ਚਲਾਨ ਪੇਸ਼ ਕੀਤਾ ਗਿਆ ਹੈ |

The post ਕੋਟਕਪੂਰਾ ਗੋਲੀ ਕਾਂਡ ਮਾਮਲਾ: ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਖਿਲਾਫ਼ ਸਪਲੀਮੈਂਟਰੀ ਚਲਾਨ ਪੇਸ਼ appeared first on TheUnmute.com - Punjabi News.

Tags:
  • breaking-news
  • faridkot
  • faridkot-police
  • kotakpura
  • kotakpura-firing-case
  • l.k-yadav
  • latest-news
  • news
  • parkash-singh-badal
  • punjab-latest-news
  • punjab-news
  • punjab-police
  • sukhbir-badal
  • sumedh-saini
  • supplementary-challan

ਮੋਰਿੰਡਾ ਵਿਖੇ ਬੇਅਦਬੀ ਮਾਮਲੇ 'ਤੇ ਘੱਟ ਗਿਣਤੀ ਕਮਿਸ਼ਨ ਸਖ਼ਤ, ਚੇਅਰਮੈਨ ਨੇ ਸਰਕਾਰ ਨੂੰ ਲਿਖਿਆ ਪੱਤਰ

Tuesday 25 April 2023 07:09 AM UTC+00 | Tags: breaking-news chairman-minorities-commission-of-india iqbal-singh-lalpura latest-news morinda news punjab-news sri-kotwali-sahib the-national-minorities-commission

ਚੰਡੀਗੜ੍ਹ,25 ਅਪ੍ਰੈਲ 2023: ਪੰਜਾਬ ਦੇ ਰੂਪਨਗਰ ‘ਚ ਮੋਰਿੰਡਾ (Morinda) ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ‘ਤੇ ਘੱਟ ਗਿਣਤੀ ਕਮਿਸ਼ਨ ਨੇ ਚਿੰਤਾ ਪ੍ਰਗਟਾਈ ਹੈ। ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸਰਕਾਰ ਨੂੰ ਪੱਤਰ ਲਿਖ ਕੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਮਾਮਲੇ ਦੀ ਢੁੱਕਵੀਂ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਕਾਨੂੰਨ ਹੱਥ ਵਿੱਚ ਨਾ ਲੈਣ |

ਜ਼ਿਕਰਯੋਗ ਹੈ ਕਿ ਰੂਪਨਗਰ ਦੇ ਗੁਰਦੁਆਰਾ ਸਾਹਿਬ ‘ਚ ਸੋਮਵਾਰ ਦੁਪਹਿਰ ਨੂੰ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਨੌਜਵਾਨ ਗੁਰਦੁਆਰੇ ਦੇ ਅੰਦਰ ਦਾਖਲ ਹੋ ਗਿਆ ਅਤੇ ਪਾਠ ਕਰ ਰਹੇ ਗ੍ਰੰਥੀਆਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਘਟਨਾ ਤੋਂ ਬਾਅਦ ਗੁਰਦੁਆਰੇ ‘ਚ ਮੌਜੂਦ ਲੋਕਾਂ ਨੇ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਫੜ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।ਜਿਸ ਤੋਂ ਬਾਅਦ ਪੁਲਿਸ ਨੇ ਉਕਤ ਨੌਜਵਾਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ |

The post ਮੋਰਿੰਡਾ ਵਿਖੇ ਬੇਅਦਬੀ ਮਾਮਲੇ ‘ਤੇ ਘੱਟ ਗਿਣਤੀ ਕਮਿਸ਼ਨ ਸਖ਼ਤ, ਚੇਅਰਮੈਨ ਨੇ ਸਰਕਾਰ ਨੂੰ ਲਿਖਿਆ ਪੱਤਰ appeared first on TheUnmute.com - Punjabi News.

Tags:
  • breaking-news
  • chairman-minorities-commission-of-india
  • iqbal-singh-lalpura
  • latest-news
  • morinda
  • news
  • punjab-news
  • sri-kotwali-sahib
  • the-national-minorities-commission

ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਨੂੰ ਲੈ ਕੇ ਧਰਨਾ ਜਾਰੀ

Tuesday 25 April 2023 07:25 AM UTC+00 | Tags: aam-aadmi-party breaking-news cm-bhagwant-mann gurdwara-kotwali-sahib latest-news morinda morinda-police news punjab-police sacrilege the-unmute-latest-news

ਚੰਡੀਗੜ੍ਹ,25 ਅਪ੍ਰੈਲ 2023: ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ (Gurdwara Kotwali Sahib) ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਅੱਜ ਵੀ ਧਰਨਾ ਜਾਰੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ: ਚਰਨਜੀਤ ਸਿੰਘ ਵੀ ਧਰਨੇ ਵਿੱਚ ਪਹੁੰਚੇ। ਸੰਗਤਾਂ ਵੱਲੋਂ ਧਰਨੇ ਦੌਰਾਨ ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਹੈ। ਹੌਲੀ-ਹੌਲੀ ਧਰਨੇ ਵਿੱਚ ਲੋਕਾਂ ਦਾ ਇਕੱਠ ਵਧਦਾ ਜਾ ਰਿਹਾ ਹੈ। ਧਰਨਾਕਾਰੀ ਗੁਰਦੁਆਰਾ ਸਾਹਿਬ ਦੇ ਮੁਖੀ ਅਤੇ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੂੰ ਆਹਮੋ-ਸਾਹਮਣੇ ਲਿਆਂਦਾ ਜਾਵੇ ਤਾਂ ਜੋ ਮਾਮਲੇ ਦੀ ਸੱਚਾਈ ਸਾਹਮਣੇ ਆ ਸਕੇ।

ਬੀਤੇ ਦਿਨ ਗੁਰਦੁਆਰਾ ਸਾਹਿਬ ਵਿੱਚ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਾ ਵਿਅਕਤੀ ਪੁਲਿਸ ਹਿਰਾਸਤ ਵਿੱਚ ਹੈ। ਮੁਲਜ਼ਮਾਂ ਖ਼ਿਲਾਫ਼ ਐਫ.ਆਈ.ਆਰ ਦਰਜ ਕੀਤੀ ਗਈ ਹੈ। ਦੋਸ਼ੀਆਂ ‘ਤੇ ਧਾਰਮਿਕ ਭਾਵਨਾਵਾਂ ਭੜਕਾਉਣ, ਕਤਲ ਦੀ ਕੋਸ਼ਿਸ਼, ਬੇਅਦਬੀ ਅਤੇ ਹੋਰ ਕਈ ਗੰਭੀਰ ਧਾਰਾਵਾਂ ਲਗਾਈਆਂ ਗਈਆਂ ਹਨ। ਪਰ ਹੁਣ ਤੱਕ ਘਟਨਾ ਦੇ ਕਾਰਨਾਂ ਦਾ ਖ਼ੁਲਾਸਾ ਨਹੀਂ ਹੋਇਆ ਹੈ। ਮੁਲਜ਼ਮਾਂ ਖ਼ਿਲਾਫ਼ ਧਾਰਾ 295ਏ, 307, 323 ਅਤੇ 306 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਜਿਕਰਯੋਗ ਕਿ ਬੀਤੇ ਦਿਨ ਮੁਲਜ਼ਮ ਜੁੱਤੀ ਪਾ ਕੇ ਗੁਰੂਘਰ ਕੋਤਵਾਲੀ ਸਾਹਿਬ ਵਿੱਚ ਦਾਖ਼ਲ ਹੋਇਆ ਸਨ। ਫਿਰ ਉਸ ਨੇ ਪਾਠ ਕਰਨ ਵਾਲੇ ਗ੍ਰੰਥੀਆਂ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਦੀ ਪੱਗ ਤੱਕ ਉਤਰ ਗਈ। ਇਸ ਦੌਰਾਨ ਸੰਗਤ ਨੇ ਦੋਸ਼ੀ ਨੂੰ ਫੜ ਲਿਆ ਅਤੇ ਉਸ ਦੀ ਕਾਫੀ ਕੁੱਟਮਾਰ ਕੀਤੀ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਗੁਰੂਘਰ ‘ਚ ਵਾਪਰੀ ਘਟਨਾ ਦੀ ਸਾਰਿਆਂ ਨੇ ਨਿੰਦਾ ਕੀਤੀ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ 12 ਅਕਤੂਬਰ 2015 ਨੂੰ ਬਰਗਾੜੀ, 13 ਸਤੰਬਰ 2021 ਸ੍ਰੀ ਕੇਸਗੜ੍ਹ ਸਾਹਿਬ, 19 ਦਸੰਬਰ 2021 ਨਿਜ਼ਾਮਪੁਰ ਕਪੂਰਥਲਾ, 18 ਦਸੰਬਰ 2021 ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਬੀਤੇ ਦਿਨ 24 ਅਪ੍ਰੈਲ 2023, ਮੋਰਿੰਡਾ (Gurdwara Kotwali Sahib) ਵਿਖੇ ਇਹ ਮੰਦਭਾਗੀ ਘਟਨਾ ਵਾਪਰੀ |

The post ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਨੂੰ ਲੈ ਕੇ ਧਰਨਾ ਜਾਰੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • gurdwara-kotwali-sahib
  • latest-news
  • morinda
  • morinda-police
  • news
  • punjab-police
  • sacrilege
  • the-unmute-latest-news

ਸੁਪਰੀਮ ਕੋਰਟ ਪਹਿਲਵਾਨਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਿਮਤ, ਦਿੱਲੀ ਪੁਲਿਸ ਨੂੰ ਨੋਟਿਸ ਜਾਰੀ

Tuesday 25 April 2023 07:46 AM UTC+00 | Tags: babita-phogat bajrang-punia breaking-news delhi delhi-news delhi-police latest-news news oversight-committee punjab-news sai wfi wrestlers

ਚੰਡੀਗੜ੍ਹ ,25 ਅਪ੍ਰੈਲ 2023: ਦਿੱਲੀ ਦੇ ਜੰਤਰ-ਮੰਤਰ ‘ਤੇ ਮਹਿਲਾ ਪਹਿਲਵਾਨਾਂ (Wrestlers) ਦਾ ਧਰਨਾ ਮੰਗਲਵਾਰ ਨੂੰ ਤੀਜੇ ਦਿਨ ਵੀ ਜਾਰੀ ਹੈ । ਇਸ ਦੌਰਾਨ ਸੁਪਰੀਮ ਕੋਰਟ 7 ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਹੈ। ਸੁਪਰੀਮ ਕੋਰਟ ਨੇ ਕਿਹਾ, ‘ਪਹਿਲਵਾਨਾਂ ਨੇ ਪਟੀਸ਼ਨ ‘ਚ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ ਲਾਏ ਹਨ। ਇਨ੍ਹਾਂ ‘ਤੇ ਵਿਚਾਰ ਕਰਨ ਦੀ ਲੋੜ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ।

ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਨੇ ਵੀ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ FIR ਦਰਜ ਨਾ ਕਰਨ ਲਈ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ 7 ਮਹਿਲਾ ਸ਼ਿਕਾਇਤਕਰਤਾਵਾਂ ਦੇ ਨਾਂ ਨਿਆਂਇਕ ਰਿਕਾਰਡ ਤੋਂ ਹਟਾਉਣ ਲਈ ਕਿਹਾ, ਤਾਂ ਜੋ ਉਨ੍ਹਾਂ ਦੀ ਪਛਾਣ ਸਾਹਮਣੇ ਨਾ ਆਵੇ। 7 ਮਹਿਲਾ ਪਹਿਲਵਾਨਾਂ ਨੇ ਸੋਮਵਾਰ ਨੂੰ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਣ ਸਿੰਘ ਦੇ ਖਿਲਾਫ ਐੱਫਆਈਆਰ ਦਰਜ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ।

ਪਹਿਲਵਾਨਾਂ (Wrestlers) ਦੇ ਵਕੀਲ ਨਰਿੰਦਰ ਹੁੱਡਾ ਨੇ ਕਿਹਾ ਕਿ “ਅਸੀਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਮੰਗੇ ਹਨ।” ਗੰਭੀਰ ਦੋਸ਼ਾਂ ਦੇ ਬਾਵਜੂਦ ਦਿੱਲੀ ਪੁਲਿਸ ਇਸ ਮਾਮਲੇ ਵਿੱਚ ਕੋਈ ਐਫਆਈਆਰ ਦਰਜ ਨਹੀਂ ਕਰ ਰਹੀ ਹੈ। ਸੁਪਰੀਮ ਕੋਰਟ ਨੇ ਮਾਮਲੇ ਨੂੰ ਗੰਭੀਰ ਮੰਨਿਆ ਅਤੇ ਦਿੱਲੀ ਸਰਕਾਰ ਅਤੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਇਸ ਦੌਰਾਨ ਕੇਂਦਰੀ ਖੇਡ ਮੰਤਰਾਲੇ ਦੀ ਓਵਰਸਾਈਟ ਕਮੇਟੀ ਦੀ ਮੈਂਬਰ ਬਬੀਤਾ ਫੋਗਾਟ ਨੇ ਕਿਹਾ ਕਿ ਜਾਂਚ ਸਹੀ ਢੰਗ ਨਾਲ ਨਹੀਂ ਹੋਈ, ਮੈਨੂੰ ਰਿਪੋਰਟ ਪੜ੍ਹਨ ਤੱਕ ਵੀ ਨਹੀਂ ਦਿੱਤੀ ਗਈ। ਬਬੀਤਾ ਨੇ ਕਿਹਾ ਕਿ ਰਿਪੋਰਟ ਸਾਰਿਆਂ ਦੀ ਸਹਿਮਤੀ ਨਾਲ ਨਹੀਂ ਬਣੀ | ਜਾਂਚ ਰਿਪੋਰਟ ਪੜ੍ਹਦਿਆਂ ਹੀ ਇਹ ਮੇਰੇ ਹੱਥੋਂ ਖੋਹ ਲਈ ਗਈ। ਸਾਈ ਦੇ ਨਿਰਦੇਸ਼ਕ ਅਤੇ ਜਾਂਚ ਕਮੇਟੀ ਦਾ ਹਿੱਸਾ ਰਹੀ ਰਾਧਿਕਾ ਸ੍ਰੀਮਾਨ ਨੇ ਵੀ ਮੇਰੇ ਨਾਲ ਦੁਰਵਿਵਹਾਰ ਕੀਤਾ। ਮੇਰੇ ਕਈ ਬਿੰਦੂਆਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਮੈਂ ਉਸ ਰਿਪੋਰਟ ਵਿੱਚ ਆਪਣਾ ਇਤਰਾਜ਼ ਦਰਜ ਕਰਵਾਇਆ ਹੈ।

ਦੂਜੇ ਇਸ ਮਾਮਲੇ ਨੂੰ ਲੈ ਕੇ WFI ਨੇ ਕਿਹਾ ਕਿ ਪਹਿਲਵਾਨ ਸੰਸਥਾਵਾਂ ‘ਤੇ ਦਬਾਅ ਪਾ ਕੇ ਕਮੇਟੀਆਂ ਦਾ ਗਠਨ ਕਰਵਾਉਂਦੇ ਹਨ। ਜਦੋਂ ਜਾਂਚ ਫੈਸਲੇ ‘ਤੇ ਪਹੁੰਚ ਜਾਂਦੀ ਹੈ, ਹਰ ਕਿਸੇ ਨੂੰ ਗਲਤ ਸਾਬਤ ਕਰਨ ਦੀ ਕੋਸ਼ਿਸ਼ ਅਤੇ ਸਿਸਟਮ ਅਤੇ ਕਾਨੂੰਨ ਵਿੱਚ ਵਿਸ਼ਵਾਸ ਦਿਖਾਏ ਬਿਨਾਂ ਸ਼ਕਤੀ ਪ੍ਰਦਰਸ਼ਨ ਕਰਨਾ ਕਿੰਨਾ ਉਚਿਤ ਹੈ?

The post ਸੁਪਰੀਮ ਕੋਰਟ ਪਹਿਲਵਾਨਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤ, ਦਿੱਲੀ ਪੁਲਿਸ ਨੂੰ ਨੋਟਿਸ ਜਾਰੀ appeared first on TheUnmute.com - Punjabi News.

Tags:
  • babita-phogat
  • bajrang-punia
  • breaking-news
  • delhi
  • delhi-news
  • delhi-police
  • latest-news
  • news
  • oversight-committee
  • punjab-news
  • sai
  • wfi
  • wrestlers

ਆਰ.ਪੀ.ਸਿੰਘ ਨੇ ਭਾਜਪਾ-ਅਕਾਲੀ ਗਠਜੋੜ ਦੀ ਚਰਚਾ ਨੂੰ ਦੱਸਿਆ ਅਫਵਾਹ, ਕਿਹਾ- ਇਕੱਲਿਆਂ ਹੀ ਲੜਾਂਗੇ ਚੋਣਾਂ

Tuesday 25 April 2023 08:01 AM UTC+00 | Tags: breaking-news jalandhar-police latest-news news prime-minister-narendra-modi punjab-bjp punjab-news rp-singh rp-singh-national-spokesperson-bjp shiromani-akali-dal

ਚੰਡੀਗੜ੍ਹ ,25 ਅਪ੍ਰੈਲ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ‘ਚ ਸਿਆਸੀ ਖਿੱਚੋਤਾਣ ਚੱਲ ਰਹੀ ਹੈ। ਇਸ ਦੌਰਾਨ ਕਈ ਪਿੰਡਾਂ ਅਤੇ ਕਸਬਿਆਂ ਵਿੱਚ ਇਹ ਚਰਚਾ ਵੀ ਚੱਲ ਰਹੀ ਹੈ ਕਿ ਭਾਜਪਾ ਅਤੇ ਅਕਾਲੀ ਦਲ ਇੱਕ ਵਾਰ ਫਿਰ ਗਠਜੋੜ ਕਰਨ ਦੀ ਤਿਆਰੀ ਕਰ ਰਹੇ ਹਨ। ਭਾਜਪਾ ਦੇ ਪੰਜਾਬ ਬੁਲਾਰੇ ਆਰ.ਪੀ ਸਿੰਘ (RP Singh) ਨੇ ਇਨ੍ਹਾਂ ਸਾਰੀਆਂ ਚਰਚਾਵਾਂ ਨੂੰ ਅਫਵਾਹਾਂ ਕਰਾਰ ਦਿੱਤਾ ਹੈ।

ਆਰ.ਪੀ.ਸਿੰਘ (RP Singh) ਨੇ ਟਵੀਟ ਕੀਤਾ ਕਿ ਉਨ੍ਹਾਂ ਨੇ ਜਲੰਧਰ ਜ਼ਿਮਨੀ ਚੋਣਾਂ ਦੌਰਾਨ ਕਈ ਪਿੰਡਾਂ ਅਤੇ ਕਸਬਿਆਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਲੋਕਾਂ ਤੋਂ ਇਹ ਗੱਲ ਸੁਣੀ ਕਿ ਭਾਜਪਾ ਅਤੇ ਅਕਾਲੀ ਦਲ 2024 ਦੀਆਂ ਲੋਕ ਸਭਾ ਚੋਣਾਂ ਇਕੱਠੇ ਲੜਨਗੇ, ਪਰ 2024 ਵਿੱਚ ਹੀ ਨਹੀਂ, ਸਗੋਂ 2027 ਵਿੱਚ ਵੀ ਅਕਾਲੀ ਦਲ ਤੋਂ ਬਿਨਾਂ ਭਾਜਪਾ ਇੱਕਲੇ ਹੀ ਚੋਣਾਂ ਲੜੇਗੀ |

ਆਰ.ਪੀ ਸਿੰਘ ਨੇ ਕਿਹਾ ਕਿ ਉਹ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਭਾਜਪਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਦੇ ਆਧਾਰ ‘ਤੇ 2024 ਅਤੇ 2027 ਦੀਆਂ ਚੋਣਾਂ ਇਕੱਲਿਆਂ ਹੀ ਲੜੇਗੀ। ਭਾਜਪਾ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਹਿੱਤ ਲਈ ਲਗਾਤਾਰ ਕੰਮ ਕਰ ਰਹੇ ਹਨ।

ਆਰ.ਪੀ.ਸਿੰਘ ਨੇ ਕਿਹਾ ਅੱਜ ਦੇਸ਼ ਦੀ ਅਰਥਵਿਵਸਥਾ ਦਿਨ-ਬ-ਦਿਨ ਬਿਹਤਰ ਹੋ ਰਹੀ ਹੈ। ਪੰਜਾਬ ਦੇ ਲੋਕ ਵੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਖੁਸ਼ ਨਜ਼ਰ ਆ ਰਹੇ ਹਨ। ਜਲੰਧਰ ਜ਼ਿਮਨੀ ਚੋਣ ‘ਚ ਭਾਜਪਾ ਉਮੀਦਵਾਰ ਨੂੰ ਜਿਤਾ ਕੇ ਲੋਕ ਪੂਰੇ ਪੰਜਾਬ ‘ਚ ਭਾਜਪਾ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ​​ਕਰਨ ਦਾ ਸੁਨੇਹਾ ਦੇਣਗੇ |

ਅੱਜ ਪੰਜਾਬ ਨੂੰ ਸ਼ਾਂਤੀ ਅਤੇ ਭਾਈਚਾਰੇ ਦੀ ਲੋੜ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਤੋਂ ਸਰਕਾਰ ਨਹੀਂ ਚੱਲ ਰਹੀ। ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਇੱਕ ਸਾਲ ਵਿੱਚ ਹੀ ਲੋਕ ਸਮਝ ਗਏ ਹਨ ਕਿ ਪੰਜਾਬ ਵਿੱਚ 'ਆਪ' ਦੀ ਸਰਕਾਰ ਲਿਆ ਕੇ ਉਨ੍ਹਾਂ ਨੇ ਗਲਤੀ ਕੀਤੀ ਹੈ।

 

The post ਆਰ.ਪੀ.ਸਿੰਘ ਨੇ ਭਾਜਪਾ-ਅਕਾਲੀ ਗਠਜੋੜ ਦੀ ਚਰਚਾ ਨੂੰ ਦੱਸਿਆ ਅਫਵਾਹ, ਕਿਹਾ- ਇਕੱਲਿਆਂ ਹੀ ਲੜਾਂਗੇ ਚੋਣਾਂ appeared first on TheUnmute.com - Punjabi News.

Tags:
  • breaking-news
  • jalandhar-police
  • latest-news
  • news
  • prime-minister-narendra-modi
  • punjab-bjp
  • punjab-news
  • rp-singh
  • rp-singh-national-spokesperson-bjp
  • shiromani-akali-dal

ਭਾਰਤ-ਚੀਨ ਵਿਚਾਲੇ ਪੂਰਬੀ ਲੱਦਾਖ ਨਾਲ ਸੰਬੰਧਿਤ ਮੁੱਦਿਆਂ ਦੇ ਹੱਲ 'ਚ ਤੇਜ਼ੀ ਲਿਆਉਣ 'ਤੇ ਬਣੀ ਸਹਿਮਤੀ

Tuesday 25 April 2023 08:13 AM UTC+00 | Tags: breaking-news china china-army eastern-ladakh india india-and-china indian-army indi-china latest-news military-level-talks news punjab-news

ਚੰਡੀਗੜ੍ਹ, 25 ਅਪ੍ਰੈਲ 2023: ਭਾਰਤ (India) ਅਤੇ ਚੀਨ ਨੇ ਪੂਰਬੀ ਲੱਦਾਖ (Eastern Ladakh) ਨਾਲ ਸੰਬੰਧਿਤ ਮੁੱਦਿਆਂ ਨੂੰ ਸੁਲਝਾਉਣ ਲਈ ਫੌਜੀ ਪੱਧਰ ਦੀ ਗੱਲਬਾਤ ਦੌਰਾਨ ਗਹਿਰੀ ਚਰਚਾ ਕੀਤੀ ਗਈ ਹੈ । ਇਸ ਦੌਰਾਨ ਦੋਵਾਂ ਦੇਸ਼ ਦੇ ਧਿਰਾਂ ਨੇ ਅਹਿਮ ਮੁੱਦਿਆਂ ‘ਤੇ ਮਿਲ ਕੇ ਕੰਮ ਕਰਨ ਲਈ ਸਹਿਮਤੀ ਜਤਾਈ ਹੈ। ਚੀਨ ਦੇ ਰੱਖਿਆ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਹਾਲ ਹੀ ‘ਚ ਭਾਰਤ ਅਤੇ ਚੀਨ ਦੇ ਚੋਟੀ ਦੇ ਫੌਜੀ ਅਧਿਕਾਰੀਆਂ ਵਿਚਾਲੇ ਗੱਲਬਾਤ ਹੋਈ। ਇਸ ਦੌਰਾਨ ਪੂਰਬੀ ਲੱਦਾਖ ‘ਚ ਲੰਬੇ ਸਮੇਂ ਤੋਂ ਚੱਲ ਰਹੇ ਡੈੱਡਲਾਕ ਨਾਲ ਜੁੜੇ ਮੁੱਦਿਆਂ ਦੇ ਹੱਲ ‘ਚ ਤੇਜ਼ੀ ਲਿਆਉਣ ‘ਤੇ ਸਹਿਮਤੀ ਬਣੀ ਹੈ। ਨਾਲ ਹੀ ਅਸਲ ਕੰਟਰੋਲ ਰੇਖਾ (LAC) ‘ਤੇ ਸ਼ਾਂਤੀ ਬਣਾਈ ਰੱਖਣ ਲਈ ਕਿਹਾ।

ਭਾਰਤ ਅਤੇ ਚੀਨ (China) ਨੇ ਪੂਰਬੀ ਲੱਦਾਖ (Eastern Ladakh) ਦੇ ਬਾਕੀ ਵਿਵਾਦਿਤ ਮੁੱਦਿਆਂ ਨੂੰ ਸੁਲਝਾਉਣ ਲਈ ਐਤਵਾਰ ਨੂੰ ਕੋਰ ਕਮਾਂਡਰ ਪੱਧਰ ਦੀ 18ਵੇਂ ਦੌਰ ਗੱਲਬਾਤ ਕੀਤੀ ਹੈ । ਇਹ ਮੀਟਿੰਗ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ (LAC) ਦੇ ਚੀਨ ਵਾਲੇ ਪਾਸੇ ਚੁਸ਼ੁਲ-ਮੋਲਡੋ ਸਰਹੱਦੀ ਚੌਕੀ ‘ਤੇ ਹੋਈ। ਇਹ ਬੈਠਕ ਚੀਨ ਦੇ ਰੱਖਿਆ ਮੰਤਰੀ ਲੀ ਸ਼ਾਂਗਫੂ ਦੇ ਸ਼ੰਘਾਈ ਸਹਿਯੋਗ ਸੰਗਠਨ (SCO) ਦੀ ਇੱਕ ਮਹੱਤਵਪੂਰਨ ਰੱਖਿਆ ਮੰਤਰੀ ਪੱਧਰੀ ਬੈਠਕ ਵਿੱਚ ਸ਼ਾਮਲ ਹੋਣ ਲਈ ਭਾਰਤ ਦੀ ਪ੍ਰਸਤਾਵਿਤ ਬੈਠਕ ਤੋਂ ਪਹਿਲਾਂ ਹੋਈ ਹੈ। ਭਾਰਤ ਦੀ ਪ੍ਰਧਾਨਗੀ ਹੇਠ ਇਹ ਮੀਟਿੰਗ ਹੋ ਰਹੀ ਹੈ।

ਪੀਪਲਜ਼ ਲਿਬਰੇਸ਼ਨ ਆਰਮੀ (PLA) ਨੇ ਇੱਕ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦਰਮਿਆਨ ਸਬੰਧਤ ਮੁੱਦਿਆਂ 'ਤੇ ਖੁੱਲ੍ਹ ਕੇ ਵਿਚਾਰਾਂ ਦਾ ਆਦਾਨ-ਪ੍ਰਦਾਨ ਹੋਇਆ। ਦੋਵੇਂ ਧਿਰਾਂ ਫੌਜੀ ਅਤੇ ਕੂਟਨੀਤਕ ਚੈਨਲਾਂ ਰਾਹੀਂ ਨਜ਼ਦੀਕੀ ਸੰਪਰਕ ਅਤੇ ਸੰਚਾਰ ਬਣਾਈ ਰੱਖਣ ਅਤੇ ਬਕਾਇਆ ਮੁੱਦਿਆਂ ਦੇ ਆਪਸੀ ਸਵੀਕਾਰਯੋਗ ਹੱਲ ਲਈ ਕੰਮ ਕਰਨ ਲਈ ਸਹਿਮਤ ਹੋਏ ਹਨ।

ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮਾਓ ਨਿੰਗ ਨੇ ਸੋਮਵਾਰ ਨੂੰ ਬੀਜਿੰਗ ‘ਚ ਮੀਡੀਆ ਨੂੰ ਦੱਸਿਆ ਕਿ ਦੋਵੇਂ ਧਿਰਾਂ ਪੱਛਮੀ ਸੈਕਟਰ ‘ਚ ਜ਼ਮੀਨ ‘ਤੇ ਸੁਰੱਖਿਆ ਅਤੇ ਸਥਿਰਤਾ ਬਣਾਈ ਰੱਖਣ ‘ਤੇ ਵੀ ਸਹਿਮਤ ਹਨ। ਦੋਵਾਂ ਧਿਰਾਂ ਨੇ ਪੱਛਮੀ ਸੈਕਟਰ ਵਿੱਚ ਐਲਏਸੀ ਨਾਲ ਸਬੰਧਤ ਸਬੰਧਤ ਮੁੱਦਿਆਂ ਦੇ ਹੱਲ ‘ਤੇ ਸਪੱਸ਼ਟ ਅਤੇ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ ਤਾਂ ਜੋ ਸਰਹੱਦੀ ਖੇਤਰਾਂ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖੀ ਜਾ ਸਕੇ, ਜਿਸ ਨਾਲ ਦੁਵੱਲੇ ਸਬੰਧਾਂ ਵਿੱਚ ਪ੍ਰਗਤੀ ਨੂੰ ਆਸਾਨ ਬਣਾਇਆ ਜਾ ਸਕੇ।

The post ਭਾਰਤ-ਚੀਨ ਵਿਚਾਲੇ ਪੂਰਬੀ ਲੱਦਾਖ ਨਾਲ ਸੰਬੰਧਿਤ ਮੁੱਦਿਆਂ ਦੇ ਹੱਲ ‘ਚ ਤੇਜ਼ੀ ਲਿਆਉਣ ‘ਤੇ ਬਣੀ ਸਹਿਮਤੀ appeared first on TheUnmute.com - Punjabi News.

Tags:
  • breaking-news
  • china
  • china-army
  • eastern-ladakh
  • india
  • india-and-china
  • indian-army
  • indi-china
  • latest-news
  • military-level-talks
  • news
  • punjab-news

ਅੰਮ੍ਰਿਤਸਰ, 25 ਅਪ੍ਰੈਲ 2023: ਪੰਜਾਬ ਵਿੱਚ ਅਕਸਰ ਦਿਨ ਦਿਹਾੜੇ ਚੋਰੀ ਅਤੇ ਲੁੱਟ-ਖੋਹਾਂ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ | ਤਾਜ਼ਾ ਮਾਮਲਾ ਅਮ੍ਰਿਤਸਰ ਦੇ ਅਜਨਾਲੇ ਇਲਾਕੇ ਤੋਂ ਸਾਹਮਣੇ ਆਇਆ ਜਿੱਥੇ ਇੱਕ ਪੈਟਰੋਲ ਪੰਪ ‘ਤੇ ਨਕਾਬਪੋਸ਼ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ | ਲੁੱਟ ਦੀ ਸਾਰੀ ਘਟਨਾ ਸੀ.ਸੀ.ਟੀ.ਵੀ ਕੈਮਰੇ ਵਿੱਚ ਕੈਦ ਹੋ ਗਈ |

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੈਟਰੋਲ ਦੇ ਕਰਿੰਦੇ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਰਾਤ 9 ਵਜੇ ਤੋਂ ਬਾਅਦ ਜਦੋਂ ਪਟਰੋਲ ਪੰਪ ਬੰਦ ਕਰ ਕੇ ਜਾਣ ਲੱਗੇ ਤਾਂ ਕਰੀਬ ਰਾਤ 11 ਵਜੇ ਨਕਾਬਪੋਸ਼ ਵਿਅਕਤੀ ਆਏ, ਜਿਨ੍ਹਾ ਨੇ ਪੈਟਰੋਲ ਪੰਪ ਦੇ ਦਫ਼ਤਰ ਦਾ ਦਰਵਾਜਾ ਤੋੜ ਕੇ ਅੰਦਰੋਂ ਸਮਾਨ ਚੋਰੀ ਕੀਤਾ ਅਤੇ ਕੁਝ ਨਕਦੀ ਚੋਰੀ ਕਰਕੇ ਲੈ ਗਏ | ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਪ੍ਰਸ਼ਾਸ਼ਨ ਤੇ ਸਰਕਾਰ ਕੋਲ ਇਨਸਾਫ਼ ਦੀ ਪੁਕਾਰ ਲਗਾਈ ਹੈ |

ਦੂਜੇ ਪਾਸੇ ਇਸ ਮਾਮਲੇ ਨੂੰ ਲੈ ਕੇ ਪੁਲਿਸ ਅਧਿਕਾਰੀ ਪ੍ਰਵੀਨ ਚੋਪੜਾ ਨੇ ਕਿਹਾ ਕਿ ਪਿਛਲੇ ਦਿਨੀ ਅਜਨਾਲਾ ਏਰੀਏ ਦੇ ਵਿੱਚ ਪੈਟਰੋਲ ਉੱਤੇ ਲੁੱਟ ਦੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਸੀ | ਜਿਸ ਤੋਂ ਬਾਅਦ ਪੁਲਿਸ ਨੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

The post ਅੰਮ੍ਰਿਤਸਰ ‘ਚ ਪੈਟਰੋਲ ਪੰਪ ‘ਤੇ ਨਕਾਬਪੋਸ਼ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜ਼ਾਮ appeared first on TheUnmute.com - Punjabi News.

Tags:
  • ajnala-police
  • ajnale
  • amritsar
  • breaking-news
  • crime
  • news
  • petrol-pump
  • robbers
  • robbery

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮੌੜ ਵਿਖੇ ਨਵੇਂ ਪਾਵਰ ਟਰਾਂਸਫਾਰਮਰ ਦਾ ਕੀਤਾ ਉਦਘਾਟਨ

Tuesday 25 April 2023 09:20 AM UTC+00 | Tags: aam-aadmi-party breaking-news kultaar-singh-sandhwan latest-news news punjab-government punjab-vidhan-sabha the-unmute-breaking-news village-maur

ਕੋਟਕਪੂਰਾ, 25 ਅਪ੍ਰੈਲ 2023: ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਮੌੜ (Maur) ਵਿਖੇ 1 ਕਰੋੜ 12 ਲੱਖ ਦੀ ਲਾਗਤ ਨਾਲ ਤਿਆਰ 6.3/8 ਐਮ.ਵੀ.ਏ. ਪਾਵਰ ਟਰਾਂਸਫਾਰਮਰ 66 ਕੇਵੀ ਸਬ-ਸਟੇਸ਼ਨ ਦਾ ਉਦਘਾਟਨ ਕੀਤਾ । ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਸ ਸਬ-ਸਟੇਸ਼ਨ ਤੇ ਨਵਾਂ ਪਾਵਰ ਟਰਾਂਸਫਾਰਮਰ ਸਥਾਪਿਤ ਕਰਨ ਨਾਲ 11 ਕੇਵੀਂ ਜਾਨੀ ਕੀ ਪੱਤੀ, 11 ਕੇਵੀ ਮੋੜ ਏਪੀ ਅਤੇ 11 ਕੇਵੀ ਵਾੜਾਦਰਾਕਾ ਏਪੀ ਫੀਡਰਾਂ ਦੀ ਓਵਰਲੋਡਿੰਗ ਦੀ ਸਮੱਸਿਆ ਦਾ ਸਮਾਧਾਨ ਹੋ ਗਿਆ ਹੈ |

ਇਸ ਪਾਵਰ ਟਰਾਂਸਫਾਰਮਰ ਨੂੰ ਸਥਾਪਿਤ ਕਰਨ ਨਾਲ ਪਿੰਡ ਮੋੜ (Maur), ਠਾੜ੍ਹਾ, ਵਾੜਾਦਰਾਕਾ, ਸਮਾਘ, ਖਾਰਾ ਅਤੇ ਹਰੀਕੇ ਕਲਾਂ ਨੂੰ ਲਾਭ ਹੋਵੇਗਾ ਅਤੇ ਇਸ ਸਬ-ਸਟੇਸ਼ਨ ਤੋਂ ਚਲਦੇ ਫੀਡਰਾਂ ਦੀ ਓਵਰਲੋਡਿੰਗ ਦੀ ਸਮੱਸਿਆ ਨੂੰ ਹੱਲ ਕਰਨ ਲਈ 2 ਨਵੇਂ ਫੀਡਰ ਕੱਢੇ ਜਾ ਚੁੱਕੇ ਹਨ ਅਤੇ ਸ਼ਹਿਰੀ ਅਤੇ ਦਿਹਾੜੀ ਸਪਲਾਈ ਲਈ 5 ਹੋਰ ਨਵੇਂ ਫੀਡਰ ਕੱਢੇ ਜਾ ਰਹੇ ਹਨ ਜਿਸ ਨਾਲ 132 ਕੇਵੀ ਸ/ਸ ਕੋਟਕਪੂਰਾ-1 ਅਤੇ 132 ਕੇਵੀ ਸਰਾਏਨਾਗਾ ਸ/ਸ ਨੂੰ ਰਾਹਤ ਮਿਲੇਗੀ ਅਤੇ 11 ਕੇਵੀ ਲਾਈਨਾਂ ਦੀ ਲੰਬਾਈ ਵੀ ਘੱਟ ਜਾਵੇਗੀ।

ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਾਲ 2022-23 ਦੌਰਾਨ ਹਲਕਾ ਕੋਟਕਪੂਰਾ ਅਧੀਨ ਪਾਵਰਕਾਮ ਵੱਲੋਂ ਲੱਗਭਗ ਚਾਰ ਕਰੋੜ ਰੁਪਏ ਦੇ ਵਿਕਾਸ ਦੇ ਕਾਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਵੱਖ-ਵੱਖ ਪਿੰਡਾਂ ਅਤੇ ਕੋਟਕਪੂਰਾ ਸ਼ਹਿਰ ਵਿੱਚ ਨੀਵੀਆ ਐਲਟੀ ਲਾਈਨਾਂ ਨੂੰ ਦਰੁਸਤ ਕੀਤਾ ਗਿਆ ਹੈ, ਵੋਲਟੇਜ ਸੁਧਾਰ ਲਈ ਨਵੇਂ ਟਰਾਸਫਾਰਮਰ ਸਥਾਪਿਤ ਕੀਤੇ ਗਏ ਹਨ, ਖਸਤਾ ਹਾਲਤ ਪਿੱਲਰ ਬਕਸੇ ਬਦਲੀ ਕੀਤੇ ਗਏ ਹਨ ਅਤੇ ਖਸਤਾ ਹਾਲਤ ਬਿਜਲੀ ਦੀਆਂ ਲਾਈਨਾਂ ਦਾ ਸੁਧਾਰ ਕੀਤਾ ਗਿਆ ਹੈ।

ਜਿਨ੍ਹਾ ਵਿੱਚ ਵਰਨਣਯੋਗ ਨਵੇਂ ਸਥਾਪਿਤ ਕੀਤੇ 200 ਕੇਵੀਏ ਟਰਾਸਫਾਰਮਰ ਦੁਰਗਾ ਮੰਦਰ ਕੋਟਕਪੂਰਾ, 200 ਕੇਵੀਏ ਦਰੋਗਾ ਕਲੋਨੀ ਫੈਕਟਰੀ ਰੋਡ ਕੋਟਕਪੂਰਾ, 200 ਕੇਵੀਏ ਰਵੀ ਬਾਂਸਲ ਜੈਤੋ ਰੋਡ ਕੋਟਕਪੂਰਾ ਅਤੇ 11 ਕੇਵੀ ਦਿਹਾਤੀ ਫੀਡਰ ਮੋਗਾ ਰੋਡ, 11 ਕੇਵੀ ਦਾਣਾ ਮੰਡੀ ਅਰਬਨ ਫੀਡਰ ਅਤੇ 11 ਕੇਵੀ ਸ਼ਹਿਰੀ ਫੀਡਰ ਕੋਟਕਪੂਰਾ-2 ਫੀਡਰਾਂ ਦੀ ਬਾਈਫਰਕੇਸ਼ਨ ਕਰਕੇ ਨਵੇਂ ਲਿੰਕ ਖਿੱਚੇ ਗਏ ਹਨ।

 

The post ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮੌੜ ਵਿਖੇ ਨਵੇਂ ਪਾਵਰ ਟਰਾਂਸਫਾਰਮਰ ਦਾ ਕੀਤਾ ਉਦਘਾਟਨ appeared first on TheUnmute.com - Punjabi News.

Tags:
  • aam-aadmi-party
  • breaking-news
  • kultaar-singh-sandhwan
  • latest-news
  • news
  • punjab-government
  • punjab-vidhan-sabha
  • the-unmute-breaking-news
  • village-maur

CM ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀ ਸੱਦੀ ਅਹਿਮ ਮੀਟਿੰਗ

Tuesday 25 April 2023 09:29 AM UTC+00 | Tags: aam-aadmi-party breaking-news chief-minister-bhagwant-mann cm-bhagwant-mann dgp-punjab-gaurav-yadav latest-news news punjab punjab-police the-unmute-breaking-news

ਚੰਡੀਗੜ੍ਹ, 25 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ (Punjab Police) ਅਧਿਕਾਰੀਆਂ ਦੀ ਅਹਿਮ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਆਈ.ਜੀ. ਰੈਂਕ ਤੋਂ ਲੈ ਕੇ ਕਾਊਂਟਰ ਇੰਟੈਲੀਜੈਂਸ ਤੱਕ ਦੇ ਅਧਿਕਾਰੀ ਸ਼ਾਮਲ ਹੋਣਗੇ। ਇਸਦੇ ਨਾਲ ਹੀ ਮੀਟਿੰਗ ਵਿੱਚ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਮੌਜੂਦ ਰਹਿਣਗੇ। ਇਸ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਚਰਚਾ ਹੋ ਹੋ ਸਕਦੀ ਹੈ | ਇਹ ਮੀਟਿੰਗ ਥੋੜੀ ਦੇਰ ਬਾਅਦ ਸ਼ੁਰੂ ਹੋਵੇਗੀ |

The post CM ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀ ਸੱਦੀ ਅਹਿਮ ਮੀਟਿੰਗ appeared first on TheUnmute.com - Punjabi News.

Tags:
  • aam-aadmi-party
  • breaking-news
  • chief-minister-bhagwant-mann
  • cm-bhagwant-mann
  • dgp-punjab-gaurav-yadav
  • latest-news
  • news
  • punjab
  • punjab-police
  • the-unmute-breaking-news

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸੈਸ਼ਨ ਜੱਜ ਅਤੇ ਵਧੀਕ ਸੈਸ਼ਨ ਜੱਜਾਂ ਦੇ ਤਬਾਦਲੇ

Tuesday 25 April 2023 09:38 AM UTC+00 | Tags: breaking-news high-court-chief-justice-ravi-shankar-jha latest-news news punjab-and-haryana-high-court punjab-news ravi-shankar-jha sessions-judges

ਚੰਡੀਗੜ੍ਹ, 25 ਅਪ੍ਰੈਲ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਨੇ ਫੂਲ ਕੋਰਟ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਦੋਵਾਂ ਸੂਬਿਆਂ ਦੇ ਸੈਸ਼ਨ ਜੱਜਾਂ ਅਤੇ ਵਧੀਕ ਸੈਸ਼ਨ ਜੱਜਾਂ ਦੇ ਤਬਾਦਲੇ ਕੀਤੇ ਗਏ। ਸੀਨੀਅਰ ਸੈਸ਼ਨ ਜੱਜ ਐਨ.ਐਸ.ਗਿੱਲ ਨੂੰ ਨਵਾਂ ਸੈਸ਼ਨ ਜੱਜ, ਜਲੰਧਰ ਅਤੇ ਸੈਸ਼ਨ ਜੱਜ, ਜਲੰਧਰ ਦਾ ਤਬਾਦਲਾ ਪਟਿਆਲਾ ਵਿਖੇ ਕੀਤਾ ਗਿਆ ਹੈ। ਰਮੇਸ਼ ਕੁਮਾਰੀ ਨੂੰ ਸੈਸ਼ਨ ਜੱਜ ਰੋਪੜ ਨਿਯੁਕਤ ਕੀਤਾ ਗਿਆ ਹੈ।

ਇਸਦੇ ਨਾਲ ਹੀ ਜਲੰਧਰ ਲੇਬਰ ਕੋਰਟ ਦੇ ਜੱਜ ਤੇਜਵਿੰਦਰ ਸਿੰਘ ਨੂੰ ਪਟਿਆਲਾ ਲੇਬਰ ਕੋਰਟ ਭੇਜ ਦਿੱਤਾ ਗਿਆ ਹੈ ਜਦੋਂਕਿ ਉਨ੍ਹਾਂ ਦੀ ਥਾਂ ਮਨਦੀਪ ਸਿੰਘ ਢਿੱਲੋਂ ਨੂੰ ਲਿਆਂਦਾ ਗਿਆ ਹੈ। ਪੂਨਮ ਰੱਤੀ ਦਾ ਜਲੰਧਰ ਤੋਂ ਚੰਡੀਗੜ੍ਹ ਤਬਾਦਲਾ ਕੀਤਾ ਗਿਆ ਹੈ |

The post ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸੈਸ਼ਨ ਜੱਜ ਅਤੇ ਵਧੀਕ ਸੈਸ਼ਨ ਜੱਜਾਂ ਦੇ ਤਬਾਦਲੇ appeared first on TheUnmute.com - Punjabi News.

Tags:
  • breaking-news
  • high-court-chief-justice-ravi-shankar-jha
  • latest-news
  • news
  • punjab-and-haryana-high-court
  • punjab-news
  • ravi-shankar-jha
  • sessions-judges

ਮੀਤ ਹੇਅਰ ਨੇ ਜ਼ਮੀਨੀ ਪੱਧਰ 'ਤੇ ਖਿਡਾਰੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਵਿਚਲੀ ਪ੍ਰਤਿਭਾ ਨੂੰ ਤਰਾਸ਼ਣ 'ਤੇ ਦਿੱਤਾ ਜ਼ੋਰ

Tuesday 25 April 2023 10:50 AM UTC+00 | Tags: breaking-news games gurmeet-singh-meet-hayer khelo-inida-games latest-news national-ames news punjab-news punjab-sports punjab-sports-department sports sports-policy

ਇੰਫਾਲ/ਚੰਡੀਗੜ੍ਹ, 25 ਅਪ੍ਰੈਲ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੇਸ਼ ਨੂੰ ਖੇਡਾਂ (Sports) ਦੇ ਖੇਤਰ ਵਿੱਚ ਹੋਰ ਅੱਗੇ ਲਿਜਾਣ ਲਈ ਜ਼ਮੀਨੀ ਪੱਧਰ ਉੱਤੇ ਖਿਡਾਰੀਆਂ ਦੀ ਭਾਲ ਕਰਕੇ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਦੀ ਗੱਲ ਕਹੀ। ਇਸ ਦੇ ਨਾਲ ਹੀ ਸਹੀ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਟਰਾਇਲਾਂ ਦਾ ਦਾਇਰਾ ਅਤੇ ਸਮਾਂ ਵਧਾਉਣ ਉੱਤੇ ਵੀ ਜ਼ੋਰ ਦਿੱਤਾ।

ਮੀਤ ਹੇਅਰ ਨੇ ਇੰਫਾਲ ਵਿਖੇ ਕੇਂਦਰੀ ਖੇਡ ਮੰਤਰਾਲੇ ਤੇ ਮਨੀਪੁਰ ਸਰਕਾਰ ਵੱਲੋਂ ਦੇਸ਼ ਦੇ ਸਮੂਹ ਸੂਬਿਆਂ/ਯੂ.ਟੀਜ਼ ਦੇ ਖੇਡ ਮੰਤਰੀਆਂ ਦੀ ਕਰਵਾਈ ਜਾ ਰਹੀ ਦੋ ਰੋਜ਼ਾ ਕੌਮੀ ਕਾਨਫਰੰਸ ਦੌਰਾਨ ਬੋਲਦਿਆਂ ਵੱਖ-ਵੱਖ ਸੂਬਿਆਂ ਵੱਲੋਂ ਖੇਡਾਂ (Sports) ਦੇ ਖੇਤਰ ਵਿੱਚ ਕੀਤੀਆਂ ਨਿਵੇਕਲੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਦਮਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਕ-ਦੂਜੇ ਤੋਂ ਪ੍ਰੇਰਨਾ ਲੈ ਕੇ ਸਭ ਨੂੰ ਇਕੱਠਿਆਂ ਅੱਗੇ ਵਧਣਾ ਚਾਹੀਦਾ ਹੈ।ਇਸ ਸੈਸ਼ਨ ਦੌਰਾਨ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮੀਤ ਹੇਅਰ ਵੱਲੋਂ ਚੁੱਕੇ ਮਾਮਲਿਆਂ ਦੀ ਪ੍ਰੋੜਤਾ ਕਰਦਿਆਂ ਟੇਲੈਂਟ ਹੰਟ ਪ੍ਰੋਗਰਾਮ ਨੂੰ ਹੁਲਾਰਾ ਦੇਣ ਦੀ ਗੱਲ ਕਹੀ।

ਮੀਤ ਹੇਅਰ ਨੇ ਪੰਜਾਬ ਦੇ ਅਥਲੀਟ ਅਕਸ਼ਦੀਪ ਸਿੰਘ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਜਿਹੜਾ ਅਥਲੀਟ ਫ਼ੌਜ ਵਿੱਚ ਭਰਤੀ ਕਰਨ ਲਈ ਦੌੜਨ ਆਇਆ ਸੀ, ਉਸ ਨੂੰ ਕੋਚ ਨੇ ਪਛਾਣ ਕੇ ਅਜਿਹਾ ਤਰਾਸ਼ਿਆ ਕਿ ਹੁਣ ਓਲੰਪਿਕਸ ਲਈ ਕੁਆਲੀਫਾਈ ਹੋ ਗਿਆ। ਬਿਹਾਰ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੇ ਖੇਡ ਟਰਾਇਲਾਂ ਨੂੰ ਵੀ ਇਕ ਦਿਨ ਦੀ ਬਜਾਏ ਮਹੀਨਾ ਭਰ ਚਲਾਇਆ ਜਾ ਰਿਹਾ ਹੈ ਤਾਂ ਜੋ ਅਸਲ ਪ੍ਰਤਿਭਾ ਨਿੱਖਰ ਕੇ ਸਾਹਮਣੇ ਆਏ।

ਖੇਡ ਮੰਤਰੀ ਨੇ ਅੱਗੇ ਕਿਹਾ ਕਿ ਓਲੰਪਿਕਸ ਸਮੇਤ ਵੱਡੇ ਖੇਡ ਮੁਕਾਬਲਿਆਂ ਦੀ ਤਿਆਰੀ ਲਈ ਜ਼ਮੀਨੀ ਪੱਧਰ ਉਤੇ ਧਿਆਨ ਦੇਣਾ ਪਵੇਗਾ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਨੈਸ਼ਨਲ ਮੈਡਲ ਜੇਤੂਆਂ ਨੂੰ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ ਤਹਿਤ ਇਕ ਸਾਲ ਲਈ 16000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾ ਰਿਹਾ ਹੈ ਜਿਸ ਨਾਲ ਖਿਡਾਰੀ ਚੰਗੇ ਪ੍ਰਦਰਸ਼ਨ ਲਈ ਮੋਟੀਵੇਟ ਹੋਣਗੇ।

ਮੀਤ ਹੇਅਰ ਨੇ ਪੰਜਾਬੀ ਖਿਡਾਰੀਆਂ ਦੀ ਪ੍ਰਤਿਭਾ ਦੀ ਗੱਲ ਕਰਦਿਆਂ ਰਾਸ਼ਟਰਮੰਡਲ ਖੇਡਾਂ (Sports) ਦੇ ਕੁਸ਼ਤੀ ਮੁਕਾਬਲਿਆਂ ਦੀ ਉਦਾਹਰਨ ਦਿੱਤੀ ਜਿੱਥੇ ਕੈਨੇਡਾ ਤੇ ਇੰਗਲੈਂਡ ਵੱਲੋਂ ਮੈਡਲ ਜਿੱਤਣ ਵਾਲੇ ਪਹਿਲਵਾਨ ਅਮਰਵੀਰ ਸਿੰਘ ਢੇਸੀ ਤੇ ਮਨਧੀਰ ਸਿੰਘ ਕੂਨਰ ਪੰਜਾਬੀ ਮੂਲ ਦੇ ਸਨ ਅਤੇ ਪਾਕਿਸਤਾਨ ਦਾ ਮੈਡਲ ਜੇਤੂ ਵੀ ਲਹਿੰਦੇ ਪੰਜਾਬ ਦਾ ਸੀ।ਉਨ੍ਹਾਂ ਕਿਹਾ ਕਿ ਪੰਜਾਬੀਆਂ ਵਿੱਚ ਅਥਾਹ ਸਮਰੱਥਾ ਹੈ ਅਤੇ ਸੂਬਾ ਸਰਕਾਰ ਇਸੇ ਪ੍ਰਤਿਭਾ ਦੀ ਸ਼ਨਾਖ਼ਤ ਕਰਕੇ ਉੱਭਰਦੇ ਖਿਡਾਰੀਆਂ ਨੂੰ ਮੰਚ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੀ ਹੈ।

ਸੈਸ਼ਨ ਦੀ ਸਮਾਪਤੀ ਤੋਂ ਬਾਅਦ ਖੇਡ ਮੰਤਰੀ ਮੀਤ ਹੇਅਰ ਨੇ ਨੈਸ਼ਨਲ ਸਪੋਰਟਸ ਯੂਨੀਵਰਸਿਟੀ, ਇੰਫਾਲ ਦਾ ਦੌਰਾ ਵੀ ਕੀਤਾ ਜਿੱਥੇ ਖੇਡ ਸਾਇੰਸ ਦੇ ਖੇਤਰ ਵਿੱਚ ਨਵੀਆਂ ਐਡਵਾਂਸਡ ਤਕਨੀਕਾਂ ਦੇਖੀਆਂ। ਸਪੋਰਟਸ ਸਾਇਕਾਲੌਜੀ ਲੈਬ ਵੀ ਦੇਖੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੇ ਲਏ ਖੁਆਬ ਨੂੰ ਪੂਰਾ ਕਰਨ ਲਈ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ ਅਤੇ ਜਿੱਥੋਂ ਵੀ ਕੁਝ ਨਵਾਂ ਸਿੱਖਣ ਨੂੰ ਮਿਲ ਰਿਹਾ ਹੈ, ਉੱਥੋਂ ਸਿੱਖਿਆ ਜਾ ਰਿਹਾ ਹੈ। ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।

The post ਮੀਤ ਹੇਅਰ ਨੇ ਜ਼ਮੀਨੀ ਪੱਧਰ 'ਤੇ ਖਿਡਾਰੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਵਿਚਲੀ ਪ੍ਰਤਿਭਾ ਨੂੰ ਤਰਾਸ਼ਣ ‘ਤੇ ਦਿੱਤਾ ਜ਼ੋਰ appeared first on TheUnmute.com - Punjabi News.

Tags:
  • breaking-news
  • games
  • gurmeet-singh-meet-hayer
  • khelo-inida-games
  • latest-news
  • national-ames
  • news
  • punjab-news
  • punjab-sports
  • punjab-sports-department
  • sports
  • sports-policy

ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ 'ਚ ਸੂਬੇ ਦੇ ਨੌਜਵਾਨਾਂ ਨੂੰ 28,873 ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ

Tuesday 25 April 2023 10:57 AM UTC+00 | Tags: aam-aadmi-party breaking-news cm-bhagwant-mann government-jobs latest-news news punjab punjab-government punjab-jobs the-unmute-breaking-news the-unmute-punjabi-news

ਚੰਡੀਗੜ੍ਹ, 25 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਦੌਰਾਨ ਸੂਬੇ ਦੇ ਯੌਗ ਨੌਜਵਾਨਾਂ ਨੂੰ 28,873 ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ, ਜਿਸ ਦੇ ਨਤੀਜੇ ਵਜੋਂ ਸੂਬੇ ਦੇ ਨੌਜਵਾਨ ਵਿਦੇਸ਼ ਜਾਣ ਦਾ ਰਾਹ ਛੱਡ ਰਹੇ ਹਨ।

ਲੋਕ ਨਿਰਮਾਣ ਵਿਭਾਗ ਵਿੱਚ ਕਲਰਕ ਦੀ ਨੌਕਰੀ ਹਾਸਲ ਕਰਨ ਵਾਲੀ ਪਿੰਡ ਭੈਣੀ, ਜ਼ਿਲ੍ਹਾ ਰੂਪਨਗਰ ਦੀ ਜੰਮਪਲ ਅਤੇ ਪਿੰਡ ਨੈਣ ਕਲਾਂ, ਪਟਿਆਲਾ ਵਿਖੇ ਵਿਆਹੀ ਰੁਪਿੰਦਰਜੀਤ ਬੈਂਸ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰ ਦਿੱਤਾ ਹੈ। ਉਸਨੇ ਕਿਹਾ ਕਿ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨ ਮੁੰਡੇ-ਕੁੜੀਆਂ ਹੁਣ ਵਿਦੇਸ਼ ਜਾਣ ਦੀ ਬਜਾਏ ਪੰਜਾਬ 'ਚ ਰਹਿ ਕੇ ਹੀ ਆਪਣਾ ਜੀਵਨ ਗੁਜ਼ਾਰਨਗੇ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਅਤੇ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ 'ਚ ਆਪਣਾ ਯੋਗਦਾਨ ਪਾਉਣਗੇ।

ਰੁਪਿੰਦਰਜੀਤ ਬੈਂਸ ਨੇ ਕਿਹਾ ਕਿ ਮੈਂ ਸਰਕਾਰੀ ਨੌਕਰੀ ਹਾਸਲ ਕਰਕੇ ਆਪਣੇ ਮਾਤਾ-ਪਿਤਾ ਦਾ ਸੁਪਨਾ ਪੂਰਾ ਕੀਤਾ ਹੈ। ਉਸਨੇ ਕਿਹਾ ਕਿ ਮੇਰੇ ਪਿਤਾ ਜੀ ਸੇਵਾਮੁਕਤ ਮੁੱਖ ਅਧਿਆਪਕ ਹਨ ਅਤੇ ਇਹ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਮੈਂ ਪੜ੍ਹ ਲਿਖ ਕੇ ਆਪਣੇ ਪੈਰਾਂ 'ਤੇ ਖੜ੍ਹੇ ਹੋਵਾਂ।ਉਸਨੇ ਕਿਹਾ ਕਿ ਮੈਨੂੰ ਪੰਜਾਬ ਸਰਕਾਰ (Punjab Government) ਨੇ ਮੈਨੂੰ ਸਰਕਾਰੀ ਨੌਕਰੀ ਦੇ ਕੇ ਤਾਕਤ ਦਿੱਤੀ ਹੈ। ਉਸਦਾ ਕਹਿਣਾ ਹੈ ਕਿ ਮੈਂ ਇਸ ਨਾਲ ਆਪਣੇ ਪਰਿਵਾਰ ਦੀ ਆਰਥਿਕ ਮਦਦ ਕਰ ਸਕਦੀ ਹਾਂ।

The post ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ‘ਚ ਸੂਬੇ ਦੇ ਨੌਜਵਾਨਾਂ ਨੂੰ 28,873 ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • government-jobs
  • latest-news
  • news
  • punjab
  • punjab-government
  • punjab-jobs
  • the-unmute-breaking-news
  • the-unmute-punjabi-news

ਪੰਜਾਬ ਸਰਕਾਰ ਵੱਲੋਂ ਸਪੱਸ਼ਟੀਕਰਨ: ਤਕਨੀਕੀ ਕਾਰਨਾਂ ਕਰਕੇ ਰੈਵੇਨਿਊ ਹੈਲਪਲਾਈਨ ਨੰਬਰ ਦਾ ਇੱਕ ਅੱਖਰ ਬਦਲਿਆ

Tuesday 25 April 2023 11:29 AM UTC+00 | Tags: aam-aadmi-party breaking-news cm-bhagwant-mann latest-news news punjab-government punjab-news revenue-helpline revenue-helpline-number technical the-unmute-breaking-news the-unmute-news

ਚੰਡੀਗੜ੍ਹ, 25 ਅਪ੍ਰੈਲ 2023: ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਮਾਲ ਰਿਕਾਰਡ ਨੂੰ ਟਰੈਕ ਕਰਨ ਦੀ ਸਹੂਲਤ ਦੇਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਵੱਲੋਂ ਬੀਤੇ ਦਿਨੀਂ ਇੱਕ ਹੈਲਪਲਾਈਨ ਨੰਬਰ 8184900002 ਸ਼ੁਰੂ ਕੀਤਾ ਗਿਆ ਸੀ, ਜੋ ਅਣਜਾਣੇ ਵਿੱਚ 8194900002 ਲਿਖ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲੇ ਦੇ ਸਬੰਧ ਵਿੱਚ ਲੋਕਾਂ ਨੂੰ ਆਈ ਅਸੁਵਿਧਾ ਲਈ ਖੇਦ ਹੈ । ਬੁਲਾਰੇ ਨੇ ਅੱਗੇ ਕਿਹਾ ਕਿ ਲੋਕ 8184900002 'ਤੇ ਕਾਲ ਕਰਕੇ ਰੈਵੇਨਿਊ ਹੈਲਪਲਾਈਨ ਦਾ ਲਾਭ ਲੈ ਸਕਦੇ ਹਨ।

The post ਪੰਜਾਬ ਸਰਕਾਰ ਵੱਲੋਂ ਸਪੱਸ਼ਟੀਕਰਨ: ਤਕਨੀਕੀ ਕਾਰਨਾਂ ਕਰਕੇ ਰੈਵੇਨਿਊ ਹੈਲਪਲਾਈਨ ਨੰਬਰ ਦਾ ਇੱਕ ਅੱਖਰ ਬਦਲਿਆ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • news
  • punjab-government
  • punjab-news
  • revenue-helpline
  • revenue-helpline-number
  • technical
  • the-unmute-breaking-news
  • the-unmute-news

ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ 'ਤੇ ਮਿਲਿਆ ਰੁਜ਼ਗਾਰ

Tuesday 25 April 2023 11:39 AM UTC+00 | Tags: aam-aadmi-party bhagwant-mann breaking-news cm-bhagwant-mann latest-news news punjab-government the-unmute-breaking-news

ਚੰਡੀਗੜ੍ਹ, 25 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਨੇ ਮੈਰਿਟ ਦੇ ਅਧਾਰ ਤੇ 28 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਇਕ ਸਾਲ ਦੇ ਸਮੇਂ ਅੰਦਰ ਸਰਕਾਰੀ ਨੋਕਰੀਆਂ ਮੁਹੱਈਆ ਕਰਵਾਈਆਂ ਹਨ। ਇਸੇ ਸੰਦਰਭ ਵਿੱਚ ਮਿਸ ਕਿਰਨਦੀਪ ਕੌਰ, ਪਿੰਡ ਜੰਗਪੁਰਾ ਜਿਲ੍ਹਾ ਮੁਹਾਲੀ ਨੇ ਦੱਸਿਆ ਕਿ ਉਸਦੀ ਨਿਯੁਕਤੀ ਸਥਾਨਕ ਸਰਕਾਰਾਂ ਵਿਭਾਗ ਵਿੱਚ ਬਤੌਰ ਕਲਰਕ (ਲੇਖਾ) ਹੋਈ ਹੈ।

ਇਸ ਲੜਕੀ ਨੂੰ ਸਰਕਾਰੀ ਨੋਕਰੀ ਵਿੱਚ ਆ ਕੇ ਇਕ ਮਿਸਾਲ ਪੈਦਾ ਕਰ ਦਿੱਤੀ ਕਿ ਜੇਕਰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕੀਤੀ ਜਾਵੇ ਤਾਂ ਆਮ ਪਰਿਵਾਰਾਂ ਦੇ ਬੱਚੇ ਵੀ ‘ਆਮ ਆਦਮੀ ਪਾਰਟੀ ਦੀ ਸਰਕਾਰ’ ਵਿੱਚ ਸਰਕਾਰੀ ਨੋਕਰੀ ਵਿੱਚ ਆ ਸਕਦੇ ਹਨ।

ਮਿਸ ਕਿਰਨਦੀਪ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਦਰਸ਼ੀ ਅਤੇ ਲੋਕ ਪੱਖੀ ਸੋਚ ਸੱਦਕਾ ਰਾਜ ਦੇ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਕਈ ਇਤਿਹਾਸਕ ਫੈਸਲੇ ਲਏ ਗਏ ਹਨ। ਜਿਹਨਾਂ ਵਿੱਚ ਸੂਬੇ ਦੇ ਨੋਜਵਾਨਾਂ ਨੂੰ ਮੈਰਿਟ ਦੇ ਅਧਾਰ ਤੇ ਰੁਜਗਾਰ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ (Punjab Government) ਦਾ ਮੁੱਖ ਉਦੇਸ਼ ਹੈ। ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਵੱਲੋਂ ਪੂਰੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਗਿਆ ਜਿਸਦੇ ਸਿੱਟੋ ਵੱਜੋ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਨੋਕਰੀ ਮਿਲੀ ਹੈ।

ਮਿਸ ਕਿਰਨਦੀਪ ਕੌਰ ਨੇ ਇਹ ਗੱਲ ਵੀ ਕਹੀ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਉਹ ਗੱਲ ਵੀ ਸਾਬਤ ਕਰ ਦਿੱਤੀ ਹੈ ਕਿ ਉਹਨਾਂ ਦਾ ਪੈੱਨ ਲੋਕਾਂ ਦੀ ਭਲਾਈ ਲਈ ਚਲੇਗਾ। ਉਨ੍ਹਾਂ ਕਿਹਾ ਕਿ ਮੈ ਵਿਸ਼ਵਾਸ ਦਿਵਾਉਂਦੀ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਤੋਂ ਪ੍ਰਾਪਤ ਪ੍ਰੇਰਣਾ ਸੱਦਕਾ ਉਨ੍ਹਾਂ ਵੱਲੋਂ ਵੀ ਆਪਣੇ ਪੈੱਨ ਦੀ ਵਰਤੋਂ ਆਮ ਲੋਕਾਂ ਦੀ ਭਲਾਈ ਲਈ ਕੀਤੀ ਜਾਵੇਗੀ।

The post ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ ‘ਤੇ ਮਿਲਿਆ ਰੁਜ਼ਗਾਰ appeared first on TheUnmute.com - Punjabi News.

Tags:
  • aam-aadmi-party
  • bhagwant-mann
  • breaking-news
  • cm-bhagwant-mann
  • latest-news
  • news
  • punjab-government
  • the-unmute-breaking-news

ਅਕਾਲੀ ਦਲ ਅਤੇ ਕਾਂਗਰਸ ਦੇ ਸਮੇਂ ਬੇਅਦਬੀ ਕਰਨ ਵਾਲੇ ਨੂੰ ਬਣਾ ਦਿੱਤਾ ਜਾਂਦਾ ਸੀ ਪਾਗਲ: ਕੁਲਦੀਪ ਸਿੰਘ ਧਾਲੀਵਾਲ

Tuesday 25 April 2023 11:59 AM UTC+00 | Tags: amritsar breaking-news gutka-sahib morinda news nws punishment punjab-police sacrilege-sri-guru-granth-sahib sri-guru-granth-sahib

ਅੰਮ੍ਰਿਤਸਰ, 25 ਅਪ੍ਰੈਲ 2023: ਪੰਜਾਬ ਵਿੱਚ ਲਗਾਤਾਰ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਟਕਾ ਸਾਹਿਬ ਦੀ ਦੀਆਂ ਬੇਅਦਬੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਓਥੇ ਹੀ ਬੀਤੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਤੋਂ ਬਾਅਦ ਪੰਜਾਬ ਦੀ ਮੌਜੂਦਾ ਸਰਕਾਰ ‘ਤੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal)  ਦਾ ਕਹਿਣਾ ਹੈ ਕਿ ਮੋਰਿੰਡਾ ਵਿਖੇ ਵਾਪਰੀ ਘਟਨਾ ਬਹੁਤ ਮੰਦਭਾਗੀ ਹੈ, ਪੰਜਾਬ ਸਰਕਾਰ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਕਰੇਗੀ | ਉਨ੍ਹਾਂ ਨੇ ਕਾਂਗਰਸ ਅਤੇ ਅਕਾਲੀ ਦਲ ‘ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਵੇਲੇ ਚੰਗੇ-ਭਲੇ ਆਦਮੀ ਨੂੰ ਪਾਗਲ ਬਣਾ ਦਿੰਦੇ ਸਨ, ਮੌਜੂਦਾ ਸਰਕਾਰ ਪਾਗਲ ਨਹੀਂ ਬਣਾਉਂਦੀ, ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ | ਉਂਨ੍ਹਾ ਨੇ ਕਿਹਾ ਕਾਨੂੰਨ ਸਭ ਤੋਂ ਉੱਪਰ ਹੈ |

The post ਅਕਾਲੀ ਦਲ ਅਤੇ ਕਾਂਗਰਸ ਦੇ ਸਮੇਂ ਬੇਅਦਬੀ ਕਰਨ ਵਾਲੇ ਨੂੰ ਬਣਾ ਦਿੱਤਾ ਜਾਂਦਾ ਸੀ ਪਾਗਲ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News.

Tags:
  • amritsar
  • breaking-news
  • gutka-sahib
  • morinda
  • news
  • nws
  • punishment
  • punjab-police
  • sacrilege-sri-guru-granth-sahib
  • sri-guru-granth-sahib

GT vs MI: ਮੁੰਬਈ ਖ਼ਿਲਾਫ਼ ਇੱਕ ਵੀ ਮੈਚ ਨਹੀਂ ਜਿੱਤ ਸਕੀ ਗੁਜਰਾਤ, ਅੱਜ ਰੋਮਾਂਚਕ ਮੁਕਾਬਲੇ ਦੀ ਸੰਭਾਵਨਾ

Tuesday 25 April 2023 12:20 PM UTC+00 | Tags: breaking-news gt-vs-mi gujarat-titans hardik-pandya indian-premier-league ipl-2023 mumbai-indians news rohit-sharma sports-news

ਚੰਡੀਗੜ੍ਹ , 25 ਅਪ੍ਰੈਲ 2023: (GT vs MI) ਇੰਡੀਅਨ ਪ੍ਰੀਮੀਅਰ ਲੀਗ (IPL) ‘ਚ ਅੱਜ ਯਾਨੀ ਮੰਗਲਵਾਰ ਨੂੰ ਗੁਜਰਾਤ ਟਾਈਟਨਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੈਚ ਖੇਡਿਆ ਜਾਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਸ਼ੁਰੂ ਹੋਵੇਗਾ। ਗੁਜਰਾਤ ਦੀ ਟੀਮ ਹੁਣ ਤੱਕ ਮੁੰਬਈ ਖ਼ਿਲਾਫ਼ ਇੱਕ ਵੀ ਮੈਚ ਨਹੀਂ ਜਿੱਤ ਸਕੀ ਹੈ।

ਗੁਜਰਾਤ ਟਾਈਟਨਜ਼ ਨੇ ਇਸ ਸੀਜ਼ਨ ‘ਚ ਹੁਣ ਤੱਕ 6 ਮੈਚਾਂ ‘ਚ 4 ਜਿੱਤੇ ਹਨ ਅਤੇ 2 ਹਾਰੇ ਹਨ। 8 ਅੰਕਾਂ ਨਾਲ ਟੀਮ ਅੰਕ ਸੂਚੀ ਵਿੱਚ ਚੌਥੇ ਨੰਬਰ ‘ਤੇ ਹੈ। ਗੁਜਰਾਤ ਨੂੰ ਕੋਲਕਾਤਾ ਅਤੇ ਰਾਜਸਥਾਨ ਨੇ ਹਰਾਇਆ ਹੈ। ਜੇਕਰ ਗੁਜਰਾਤ ਅੱਜ ਦਾ ਮੈਚ ਜਿੱਤ ਜਾਂਦਾ ਹੈ ਤਾਂ ਉਹ ਪਹਿਲੇ ਨੰਬਰ ‘ਤੇ ਆ ਸਕਦਾ ਹੈ। ਟੀਮ ਲਈ ਸ਼ੁਭਮਨ ਗਿੱਲ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਰਾਸ਼ਿਦ ਖਾਨ ਨੇ ਆਪਣੇ ਲੈੱਗ ਸਪਿਨ ਨਾਲ ਟੀਮ ਲਈ ਟੂਰਨਾਮੈਂਟ ‘ਚ ਸਭ ਤੋਂ ਜ਼ਿਆਦਾ ਵਿਕਟਾਂ ਹਾਸਲ ਕੀਤੀਆਂ ਹਨ।

ਮੁੰਬਈ ਇੰਡੀਅਨਜ਼ ਨੂੰ ਮੌਜੂਦਾ ਸੀਜ਼ਨ ‘ਚ ਤਿੰਨ ਜਿੱਤਾਂ ਮਿਲੀਆਂ ਹਨ। ਮੁੰਬਈ ਨੇ 6 ਮੈਚ ਖੇਡੇ ਹਨ ਅਤੇ 3 ‘ਚ ਹਾਰੀ ਹੈ। ਪਹਿਲੇ ਦੋ ਮੈਚਾਂ ‘ਚ ਉਸ ਨੂੰ ਬੈਂਗਲੁਰੂ ਅਤੇ ਚੇਨਈ ਤੋਂ ਹਾਰ ਮਿਲੀ। ਅਤੇ ਆਖਰੀ ਮੈਚ ਵਿੱਚ ਪੰਜਾਬ ਦੀ ਟੀਮ ਨੂੰ ਹਰਾਇਆ। ਜੇਕਰ ਮੁੰਬਈ ਅੱਜ ਚੰਗੀ ਰਨ ਰੇਟ ਨਾਲ ਜਿੱਤਦਾ ਹੈ, ਤਾਂ ਟੀਮ ਅੰਕ ਸੂਚੀ ਵਿੱਚ ਸੱਤਵੇਂ ਸਥਾਨ ਤੋਂ ਸਿੱਧੇ ਚੇਨਈ ਤੋਂ ਹੇਠਾਂ ਦੂਜੇ ਸਥਾਨ ‘ਤੇ ਆ ਜਾਵੇਗੀ। ਅਨਕੈਪਡ ਖਿਡਾਰੀ ਤਿਲਕ ਵਰਮਾ ਮੁੰਬਈ ਟੀਮ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਖਿਡਾਰੀ ਹਨ। ਇਸ ਦੇ ਨਾਲ ਹੀ ਪੀਯੂਸ਼ ਚਾਵਲਾ ਨੇ ਸਭ ਤੋਂ ਜ਼ਿਆਦਾ ਵਿਕਟਾਂ ਲਈਆਂ ਹਨ।

The post GT vs MI: ਮੁੰਬਈ ਖ਼ਿਲਾਫ਼ ਇੱਕ ਵੀ ਮੈਚ ਨਹੀਂ ਜਿੱਤ ਸਕੀ ਗੁਜਰਾਤ, ਅੱਜ ਰੋਮਾਂਚਕ ਮੁਕਾਬਲੇ ਦੀ ਸੰਭਾਵਨਾ appeared first on TheUnmute.com - Punjabi News.

Tags:
  • breaking-news
  • gt-vs-mi
  • gujarat-titans
  • hardik-pandya
  • indian-premier-league
  • ipl-2023
  • mumbai-indians
  • news
  • rohit-sharma
  • sports-news

CM ਅਰਵਿੰਦ ਕੇਜਰੀਵਾਲ ਦੀ ਸੁਰੱਖਿਆ 'ਚ ਕੁਤਾਹੀ, 'ਆਪ' ਦਾ ਦਾਅਵਾ ਘਰ ਦੇ ਬਾਹਰ ਦਿਸਿਆ ਡਰੋਨ

Tuesday 25 April 2023 12:31 PM UTC+00 | Tags: aap arvind-kejriwal arvind-kejriwal-resident breaking-news cm-arvind-kejriwal delhi-chief-minister-arvind-kejriwal delhi-chief-minister-arvind-kejriwal-house delhi-police lack-of-security-of-cm-arvind-kejriwal latest-news news

ਚੰਡੀਗੜ੍ਹ , 25 ਅਪ੍ਰੈਲ 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਡਰੋਨ ਉੱਡਦਾ ਨਜ਼ਰ ਆ ਰਿਹਾ ਹੈ, ਜਦਕਿ ਇਹ ਨੋ ਫਲਾਈ ਜ਼ੋਨ ਹੈ। ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ। ਪੁਲਿਸ ਨੇ ਕਿਹਾ ਕਿ ਉਹ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਡਰੋਨ ਨੂੰ ਉਡਾਉਣ ਵਾਲੇ ਵਿਅਕਤੀ ਦੀ ਭਾਲ ਕਰ ਰਹੀ ਹੈ।

ਦਿੱਲੀ ਪੁਲਿਸ ਨੇ ਦੱਸਿਆ ਕਿ ਸੂਚਨਾ ਮਿਲੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਇੱਕ ਡਰੋਨ ਦੇਖਿਆ ਗਿਆ ਹੈ। ਪੁਲਿਸ ਤੱਥਾਂ ਦੀ ਪੜਤਾਲ ਕਰ ਰਹੀ ਹੈ। ਖਾਸ ਗੱਲ ਇਹ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ‘ਚ ਕੁਤਾਹੀ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਸੀਐਮ ਦੀ ਸੁਰੱਖਿਆ ਵਿੱਚ ਗੜਬੜੀ ਸਾਹਮਣੇ ਆ ਚੁੱਕੀ ਹੈ।

ਪਿਛਲੇ ਸਾਲ ਸੀਐਮ ਅਰਵਿੰਦ ਕੇਜਰੀਵਾਲ (Arvind Kejriwal) ਦੀ ਰਿਹਾਇਸ਼ ‘ਤੇ ਹਮਲਾ ਹੋਇਆ ਸੀ। ਕਸ਼ਮੀਰੀ ਹਿੰਦੂਆਂ ਦਾ ਅਪਮਾਨ ਕਰਨ ਦਾ ਦੋਸ਼ ਲਗਾਉਂਦੇ ਹੋਏ ਲੋਕਾਂ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਘਰ ‘ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਰਿਹਾਇਸ਼ ਦੇ ਬਾਹਰ ਲੱਗੇ ਬੈਰੀਕੇਡ ਨੂੰ ਤੋੜਦੇ ਹੋਏ ਗੇਟ ਤੱਕ ਪਹੁੰਚ ਗਏ। ਪ੍ਰਦਰਸ਼ਨਕਾਰੀਆਂ ਨੇ ਸੀਸੀਟੀਵੀ ਕੈਮਰਿਆਂ ਨੂੰ ਵੀ ਨੁਕਸਾਨ ਪਹੁੰਚਾਇਆ।

The post CM ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ‘ਚ ਕੁਤਾਹੀ, ‘ਆਪ’ ਦਾ ਦਾਅਵਾ ਘਰ ਦੇ ਬਾਹਰ ਦਿਸਿਆ ਡਰੋਨ appeared first on TheUnmute.com - Punjabi News.

Tags:
  • aap
  • arvind-kejriwal
  • arvind-kejriwal-resident
  • breaking-news
  • cm-arvind-kejriwal
  • delhi-chief-minister-arvind-kejriwal
  • delhi-chief-minister-arvind-kejriwal-house
  • delhi-police
  • lack-of-security-of-cm-arvind-kejriwal
  • latest-news
  • news

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਦਿੱਤਾ ਧਰਨਾ

Tuesday 25 April 2023 12:40 PM UTC+00 | Tags: anganwadi anganwadi-employees-union-punjab anganwadi-workers breaking-news citu dr-baljit-kaur latest-news news protest punjab-government

ਫ਼ਤਹਿਗੜ੍ਹ ਸਾਹਿਬ, 25 ਅਪ੍ਰੈਲ 2023: ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਆਂਗਨਵਾੜੀ ਵਰਕਰਾਂ (Anganwadi workers) ਅਤੇ ਹੈਲਪਰਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਰੋਸ ਪ੍ਰਦਰਸ਼ਨ ਕਰਕੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਇੱਕ ਮੰਗ ਪੱਤਰ ਸੌਂਪਿਆ । ਇਸ ਮੰਗ ਪੱਤਰ ਰਾਹੀਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਭੇਜਦੇ ਹੋਏ ਮੰਗ ਕੀਤੀ ਕਿ ਪਿਛਲੇ ਸਾਲਾਂ ਤੋਂ ਕੰਮ ਕਰ ਰਹੀਆਂ ਆਂਗਨਵਾੜੀ ਵਰਕਰਾਂ ਹੈਲਪਰਾਂ ਨੂੰ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਅਨੁਸਾਰ ਮਜ਼ਦੂਰ ਦਾ ਦਰਜਾ ਦਿੰਦੇ ਹੋਏ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਸ਼ਾਮਲ ਕੀਤਾ ਜਾਵੇ ।

ਇਸ ਮੌਕੇ ਗੁਰਮੀਤ ਕੌਰ ਅਤੇ ਦਲਜੀਤ ਕੌਰ ਨੇ ਦੱਸਿਆ ਕਿ 25 ਅਪ੍ਰੈਲ 2022 ਨੂੰ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਇਤਿਹਾਸਕ ਫੈਸਲੇ ਵਿੱਚ ਕਿਹਾ ਗਿਆ ਹੈ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵਰਕਰ ਮੰਨਿਆ ਜਾਣਾ ਚਾਹੀਦਾ ਹੈ ਅਤੇ ਉਹ ਪੇਮੈਂਟ ਆਫ ਗਰੈਚੁਟੀ ਐਕਟ, 1972 ਦੇ ਤਹਿਤ ਗਰੈਚੁਟੀ ਦੇ ਹੱਕਦਾਰ ਹਨ । ਸੁਪਰੀਮ ਕੋਰਟ ਵੱਲੋਂ ਰਾਜ ਅਤੇ ਕੇਂਦਰ ਵੱਲੋ ਦਿੱਤੇ ਜਾ ਰਿਹਾ ਮਿਹਨਤਾਨੇ ਨੂੰ ਮਾਣ ਭੱਤਾ ਨਹੀਂ ਮਜ਼ਦੂਰੀ ਦਾ ਰੂਪ ਦੇਣਾ ਚਾਹੀਦਾ ਹੈ ਅਤੇ ਵਰਕਰਾਂ ਅਤੇ ਹੈਲਪਰਾਂ ਨੂੰ ਬਿਹਤਰ ਸੇਵਾਵਾਂ ਸ਼ਰਤਾਂ ‘ਮਜ਼ਦੂਰੀ’ ਦੇ ਤੌਰ ‘ਤੇ ਮੰਨਿਆ ਜਾਣਾ ਚਾਹੀਦਾ ਹੈ । ਉਹਨਾ ਦੱਸਿਆ ਕਿ 1 ਮਈ 2023 ਨੂੰ ਸੂਬੇ ਭਰ ‘ਚੌਂ ਆਂਗਨਵਾੜੀ ਵਰਕਰਾਂ (Anganwadi workers) ,ਹੈਲਪਰਾਂ ਪੰਜਾਬ ਸਰਕਾਰ ਤੋਂ ਜਵਾਬ ਮੰਗਣ ਲਈ ਅਤੇ ਆਪਣੇ ਅਧਿਕਾਰਾਂ ਦੀ ਰਾਖੀ ਲਈ ਜਲੰਧਰ ਵਿਖੇ ਪਹੁੰਚਣਗੀਆ ਕਿਉਂਕਿ ਪੰਜਾਬ ਸਰਕਾਰ ਦੇ ਇੱਕ ਸਾਲ ਬੀਤ ਜਾਣ ਦੇ ਬਾਅਦ ਵੀ ਲਾਰੇ ਲਾਊ ਨੀਤੀਆਂ ਅਪਣਾਈਆਂ ਹੋਈਆਂ ਹਨ ।

The post ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਦਿੱਤਾ ਧਰਨਾ appeared first on TheUnmute.com - Punjabi News.

Tags:
  • anganwadi
  • anganwadi-employees-union-punjab
  • anganwadi-workers
  • breaking-news
  • citu
  • dr-baljit-kaur
  • latest-news
  • news
  • protest
  • punjab-government

ਸ੍ਰੀ ਅਨੰਦਪੁਰ ਸਾਹਿਬ, 25 ਅਪ੍ਰੈਲ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਸਤੇ ਭਾਅ 'ਤੇ ਰੇਤਾ ਤੇ ਬਜਰੀ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਤਹਿਤ ਜਿੱਥੇ ਸੂਬੇ ਭਰ ਵਿੱਚ ਸਰਕਾਰੀ ਰੇਤ ਖੱਡਾਂ ਦੀ ਸ਼ੁਰੂਆਤ ਕੀਤੀ ਗਈ ਹੈ, ਉਥੇ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਨਿਰੰਤਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਕਤ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਵੱਲੋਂ ਅੱਜ ਇੱਥੇ ਕੀਤਾ ਗਿਆ।

ਅੱਜ ਇੱਥੇ ਆਨੰਦਪੁਰ ਸਾਹਿਬ ਦੇ ਮਾਈਨਿੰਗ ਅਤੇ ਪੁਲਿਸ ਪ੍ਰਸਾਸ਼ਨ ਨਾਲ ਸਾਂਝੀ ਮੀਟਿੰਗ ਦੌਰਾਨ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਕਿਸੇ ਵੀ ਹਾਲਾਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਕੋਈ ਅਪਣਾ ਜਾ ਪਰਾਇਆ ਗੈਰ-ਕਾਨੂੰਨ ਮਾਈਨਿੰਗ ਕਰਦਾ ਹੈ ਤਾਂ ਉਸ ਖਿਲਾਫ਼ ਤੁਰੰਤ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਹਨਾਂ ਕਿਹਾ ਕਿ ਜੇਕਰ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ਼ ਕਾਰਵਾਈ ਵਿੱਚ ਕਿਸੇ ਅਧਿਕਾਰੀ ਵੱਲੋਂ ਢਿੱਲ ਵਰਤੀ ਗਈ ਤਾਂ ਉਹ ਸਬੰਧਤ ਅਧਿਕਾਰੀ ਖਿਲਾਫ ਡਿਊਟੀ ਵਿੱਚ ਕੁਤਾਹੀ ਵਰਤਣ ਸਬੰਧੀ ਕਾਰਵਾਈ ਅਮਲ ਵਿੱਚ ਲਿਆਉਣਗੇ।

ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਦੇ ਮਾਮਲੇ ਵਿੱਚ ਜਨਵਰੀ ਤੋਂ ਮਾਰਚ 2023 ਤੱਕ ਸ੍ਰੀ ਅਨੰਦਪੁਰ ਸਾਹਿਬ ਵਿੱਚ 18 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਵਿੱਚੋਂ 13 ਮਾਮਲਿਆਂ 'ਚ ਕੋਰਟ ਵਿੱਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਰਟ ਵੱਲੋਂ ਇਨ੍ਹਾਂ ਮਾਮਲਿਆਂ ਵਿੱਚ 25 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।

ਸ. ਬੈਂਸ (Harjot Singh Bains) ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਖੇਤਰ ਵਿੱਚ 29 ਆਰ.ਐਸ.ਐਮ. ਨੋਟਿਸ ਜਾਰੀ ਕੀਤੇ ਗਏ। ਇਸ ਤੋਂ ਇਲਾਵਾ 37,484 ਮੀਟਰਕ ਟਨ ਰੇਤ ਵੀ ਜ਼ਬਤ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਤਿੰਨ ਮਹੀਨਿਆਂ ਦੌਰਾਨ ਦੂਜੇ ਰਾਜਾਂ ਤੋਂ ਲਿਆਂਦੇ ਜਾ ਰਹੇ ਖਣਿਜਾਂ ਤੋਂ 7 ਕਰੋੜ 76 ਲੱਖ ਰੁਪਏ ਦੇ ਟੈਕਸ ਦੀ ਆਮਦਨ ਰਾਜ ਸਰਕਾਰ ਨੂੰ ਹੋਈ ਹੈ।

ਰੋਪੜ ਖੇਤਰ ਦੇ ਵੇਰਵਾ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰੋਪੜ ਵਿੱਚ ਬੀਤੇ ਤਿੰਨ ਮਹੀਨਿਆਂ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ 6 ਮੁਕੱਦਮੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕੋਰਟ ਨੇ 9.5 ਲੱਖ ਰੁਪਏ ਜੁਰਮਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜ ਆਰ.ਐਸ.ਐਮ. ਨੋਟਿਸ ਵੀ ਜਾਰੀ ਕੀਤੇ ਗਏ ਜਦਕਿ ਦੂਜੇ ਰਾਜਾਂ ਤੋਂ ਲਿਆਂਦੇ ਜਾ ਰਹੀ ਰੇਤ-ਬਜਰੀ ਤੋਂ 1 ਕਰੋੜ 99 ਲੱਖ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ।

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਸਰਕਾਰੀ ਮਸ਼ੀਨਰੀ ਨੂੰ ਸਰਗਰਮ ਕੀਤਾ ਗਿਆ ਹੈ।

 

The post ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਸ੍ਰੀ ਅਨੰਦਪੁਰ ਸਾਹਿਬ ‘ਚ 18 FIR ਦਰਜ, 13 ਮਾਮਲਿਆਂ 'ਚ ਚਲਾਨ ਪੇਸ਼: ਹਰਜੋਤ ਸਿੰਘ ਬੈਂਸ appeared first on TheUnmute.com - Punjabi News.

Tags:
  • breaking-news
  • fir
  • harjot-singh-bains
  • news
  • police
  • punajb-news
  • punjab-mining
  • punjab-mining-department

ਸਮਰਾਲਾ, 25 ਅਪ੍ਰੈਲ 2023: ਮਾਛੀਵਾੜਾ ਇਲਾਕੇ ਦੇ ਪ੍ਰਾਪਰਟੀ ਕਾਰੋਬਾਰੀ ਰਹੇ ਅਤੇ ਹੁਣ ਕੈਨੇਡਾ 'ਚ ਰਹਿ ਰਹੇ ਹਰਮਿੰਦਰ ਸਿੰਘ ਵਾਸੀ ਹੰਬੋਵਾਲ, ਗੁਰੂ ਕਾਲੋਨੀ 'ਤੇ ਸਥਾਨਕ ਪੁਲਿਸ ਨੇ ਆਪਣੇ ਡਰਾਇਵਰ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ 16 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇੱਕ ਹੋਰ ਮਾਮਲਾ ਦਰਜ ਕਰ ਲਿਆ ਹੈ ਜਦਕਿ ਕਥਿਤ ਦੋਸ਼ੀ ਉੱਪਰ ਇਸ ਤੋਂ ਪਹਿਲਾਂ ਧੋਖਾਦੜੀ ਦੇ ਪਿਛਲੇ ਕੁਝ ਮਹੀਨਿਆਂ ਅੰਦਰ 2 ਮਾਮਲੇ ਪਹਿਲਾਂ ਦਰਜ ਹੋ ਚੁੱਕੇ ਹਨ।

ਅਕਾਲਗੜ ਦੇ ਵਾਸੀ ਚਰਨਜੀਤ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਲੜਕਾ ਗੁਰਜੀਤ ਸਿੰਘ ਪ੍ਰਾਪਰਟੀ ਕਾਰੋਬਾਰੀ ਹਰਮਿੰਦਰ ਸਿੰਘ ਤੇ ਉਸਦੇ ਪਿਤਾ ਰਜਿੰਦਰ ਸਿੰਘ ਕੋਲ ਡਰਾਇਵਰੀ ਕਰਦਾ ਸੀ। ਸ਼ਿਕਾਇਤਕਰਤਾ ਅਨੁਸਾਰ ਹਰਮਿੰਦਰ ਸਿੰਘ ਨੇ ਮੇਰੇ ਲੜਕੇ ਨੂੰ ਦੱਸਿਆ ਕਿ ਉਸਦੀ ਪਤਨੀ, ਬੱਚੇ ਅਤੇ ਸਾਲੀ ਪਰਿਵਾਰ ਨਾਲ ਪੱਕੇ ਤੌਰ 'ਤੇ ਕੈਨੇਡਾ ਰਿਹਾਇਸ਼ੀ ਮਕਾਨ 'ਚ ਰਹਿ ਰਹੇ ਹਨ, ਜਿਨ੍ਹਾਂ ਨੇ ਪਹਿਲਾਂ ਵੀ ਕਈ ਨੌਜਵਾਨਾਂ ਨੂੰ ਕੈਨੇਡਾ ਭੇਜ ਕੇ ਉੱਥੇ ਰੁਜਗਾਰ ਦਿਵਾਇਆ ਹੈ।

ਉਸਨੇ ਮੇਰੇ ਲੜਕੇ ਨੂੰ ਝਾਂਸਾ ਦਿੱਤਾ ਕਿ ਉਹ ਉਸ ਨੂੰ ਕੈਨੇਡਾ ਭੇਜ ਦੇਵੇਗਾ ਅਤੇ ਆਪਣੇ ਹੀ ਮਕਾਨ ਦੀ ਬੈਸਮੈਂਟ ਵਿਚ ਰੱਖ ਲਵੇਗਾ ਪਰ ਉਸ ਨੂੰ ਲਿਜਾਣ ਲਈ 28 ਲੱਖ ਰੁਪਏ ਦਾ ਖਰਚ ਆਵੇਗਾ। ਸ਼ਿਕਾਇਤਕਰਤਾ ਚਰਨਜੀਤ ਸਿੰਘ ਅਨੁਸਾਰ ਉਸਨੇ ਹਰਮਿੰਦਰ ਸਿੰਘ ਦੇ ਪਿਤਾ ਰਜਿੰਦਰ ਸਿੰਘ ਨਾਲ ਵੀ ਗੱਲ ਕੀਤੀ ਕਿ ਉਹ ਉਸਦੇ ਲੜਕੇ ਗੁਰਜੀਤ ਸਿੰਘ ਨੂੰ ਵਿਦੇਸ਼ ਭੇਜ ਦੇਣਗੇ ਤਾਂ ਉਨ੍ਹਾਂ ਨੇ ਵੀ ਕਿਹਾ ਕਿ ਜ਼ਰੂਰ ਭੇਜਣਾ ਚਾਹੀਦਾ ਹੈ।

ਸਾਰੇ ਪਰਿਵਾਰ ਵਲੋਂ ਭਰੋਸਾ ਦੇਣ ਤੋਂ ਬਾਅਦ ਮੈਂ ਆਪਣੇ ਲੜਕੇ ਦੇ ਪਾਸਪੋਰਟ, ਫੋਟੋਆਂ, ਸਕੂਲ ਸਰਟੀਫਿਕੇਟ ਤੇ ਹੋਰ ਜ਼ਰੂਰੀ ਦਸਤਾਵੇਜ਼ ਤੋਂ ਇਲਾਵਾ 7 ਲੱਖ ਰੁਪਏ ਪੇਸ਼ਗੀ ਵਜੋਂ ਦੇ ਦਿੱਤੇ। ਇਸ ਤੋਂ ਇਲਾਵਾ ਗੁਰਜੀਤ ਸਿੰਘ ਦੀ ਜਾਇਦਾਦ, ਸਲਾਨਾ ਆਮਦਨ ਸਰਟੀਫਿਕੇਟ ਅਤੇ ਸੀ.ਏ. ਦੀ ਰਿਪੋਰਟ 'ਤੇ 12 ਹਜ਼ਾਰ ਰੁਪਏ ਖਰਚਕੇ ਹਰਮਿੰਦਰ ਸਿੰਘ ਨੂੰ ਸੌਂਪ ਦਿੱਤੇ। ਸ਼ਿਕਾਇਤਕਰਤਾ ਚਰਨਜੀਤ ਸਿੰਘ ਅਨੁਸਾਰ ਉਸਨੇ ਹਰਮਿੰਦਰ ਸਿੰਘ ਤੇ ਉਸਦਾ ਪਿਤਾ ਰਜਿੰਦਰ ਸਿੰਘ ਨੂੰ ਵੱਖ-ਵੱਖ ਮਿਤੀਆਂ ਰਾਹੀਂ ਆਪਣੇ ਲੜਕੇ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ 16 ਲੱਖ ਰੁਪਏ ਕੁੱਲ ਦੇ ਦਿੱਤੇ ਪਰ ਉਨ੍ਹਾਂ ਨੇ ਗੁਰਜੀਤ ਸਿੰਘ ਨੂੰ ਕੈਨੇਡਾ ਨਹੀਂ ਭੇਜਿਆ।

ਚਰਨਜੀਤ ਸਿੰਘ ਅਨੁਸਾਰ ਜਦੋਂ ਵੀ ਉਹ ਹਰਮਿੰਦਰ ਸਿੰਘ ਤੇ ਉਸਦੇ ਪਿਤਾ ਰਜਿੰਦਰ ਸਿੰਘ ਨੂੰ ਆਪਣੇ ਲੜਕੇ ਨੂੰ ਵਿਦੇਸ਼ ਭੇਜਣ ਲਈ ਕਹਿੰਦੇ ਤਾਂ ਉਹ ਟਾਲ-ਮਟੋਲ ਕਰਦੇ ਰਹੇ। ਪੁਲਿਸ ਅਧਿਕਾਰੀਆਂ ਵਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਉਸ ਵਿਚ ਪਾਇਆ ਗਿਆ ਕਿ ਹਰਮਿੰਦਰ ਸਿੰਘ ਤੇ ਰਜਿੰਦਰ ਸਿੰਘ ਨੇ ਗੁਰਜੀਤ ਸਿੰਘ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ ਉਸਦੇ ਪਿਤਾ ਚਰਨਜੀਤ ਸਿੰਘ ਨਾਲ 16 ਲੱਖ ਰੁਪਏ ਦੀ ਧੋਖਾਦੜੀ ਕੀਤੀ ਜਿਸ 'ਤੇ ਮਾਛੀਵਾਵਾੜਾ ਪੁਲਿਸ ਨੇ ਉਕਤ ਦੋਵਾਂ ਕਥਿਤ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸ ਸਬੰਧੀ ਮਾਛੀਵਾੜਾ ਪੁਲਿਸ ਨੇ ਮਾਮਲੇ ਦਾ ਕਥਿਤ ਦੋਸ਼ੀ ਹਰਮਿੰਦਰ ਸਿੰਘ ਪਹਿਲਾਂ ਹੀ ਵਿਦੇਸ਼ ਜਾ ਚੁੱਕਾ ਹੈ ।

ਚਰਨਜੀਤ ਸਿੰਘ ਨੇ ਦੱਸਿਆ ਕਿ ਉਸਦਾ ਲੜਕਾ ਗੁਰਜੀਤ ਸਿੰਘ ਜੋ ਕਿ ਪ੍ਰਾਪਰਟੀ ਕਾਰੋਬਾਰੀ ਹਰਮਿੰਦਰ ਸਿੰਘ ਕੋਲ ਡਰਾਇਵਰੀ ਕਰਦਾ ਸੀ ਅਤੇ 09-01-2023 ਨੂੰ ਉਨ੍ਹਾਂ ਨੂੰ ਡੀਐੱਸਪੀ ਸਮਰਾਲਾ ਤੋਂ ਫੋਨ ਆਇਆ ਕਿ ਇੱਥੇ ਪੇਸ਼ ਹੋਵੇ ਤੁਹਾਡੇ ਨਾਮ 'ਤੇ ਇੱਕ ਸ਼ਿਕਾਇਤ ਆਈ ਹੈ। ਡੀਐੱਸਪੀ ਦਫ਼ਤਰ ਜਾ ਕੇ ਉਨ੍ਹਾਂ ਨੂੰ ਪਤਾ ਲੱਗਾ ਕਿ ਰਾਮ ਰਤਨ ਵਾਸੀ ਖਰੜ ਨੇ ਪੁਲਿਸ ਨੂੰ ਇੱਕ ਸ਼ਿਕਾਇਤ ਦਿੱਤੀ ਹੋਈ ਹੈ ਜਿਸ ਵਿਚ ਹਰਮਿੰਦਰ ਸਿੰਘ, ਉਸਦੇ ਪਿਤਾ ਰਜਿੰਦਰ ਸਿੰਘ ਤੇ ਮੇਰੇ ਲੜਕੇ ਗੁਰਜੀਤ ਸਿੰਘ ਨੂੰ ਦੋਸ਼ੀ ਸ਼ਾਮਲ ਕੀਤਾ ਹੋਇਆ ਹੈ। ਡੀ.ਐਸ.ਪੀ ਸਮਰਾਲਾ ਨੇ ਦੱਸਿਆ ਕਿ ਹਰਮਿੰਦਰ ਸਿੰਘ ਨੇ ਇੱਕ ਜ਼ਮੀਨ ਦਾ ਸੌਦਾ ਰਾਮ ਰਤਨ ਨਾਲ ਕੀਤਾ ਹੈ, ਪਰ ਇਸ ਜ਼ਮੀਨ ਦੀ ਰਜਿਸਟਰੀ ਨਾ ਕਰਵਾਈ।

ਸ਼ਿਕਾਇਤਕਰਤਾ ਚਰਨਜੀਤ ਸਿੰਘ ਅਨੁਸਾਰ ਹਰਮਿੰਦਰ ਸਿੰਘ ਨੇ ਮੇਰੇ ਲੜਕੇ ਨੂੰ ਵਿਦੇਸ਼ ਭੇਜਣ ਲਈ ਅਸ਼ਟਾਮ ਪੇਪਰ ਵੀ ਲਏ ਸਨ ਅਤੇ ਕਿਹਾ ਸੀ ਕਿ ਵੀਜ਼ਾ ਫਾਈਲ 'ਚ ਵਰਕ ਐਗਰੀਮੈਂਟ ਵਜੋਂ ਦਿਖਾਉਣੇ ਹਨ ਬਲਕਿ ਉਲਟਾ ਇਨ੍ਹਾਂ ਅਸ਼ਟਾਮ ਪੇਪਰਾਂ ਦੀ ਦੁਰਵਰਤੋ ਕਰ ਜ਼ਮੀਨ ਦਾ ਸੌਦਾ ਕਰ ਲਿਆ, ਇੱਥੋਂ ਤੱਕ ਕਿ ਮੇਰੇ ਲਡ਼ਕੇ ਗੁਰਜੀਤ ਸਿੰਘ ਦੇ ਗਵਾਹ ਵਜੋਂ ਜਾਅਲੀ ਦਸਤਖ਼ਤ ਵੀ ਕਰਵਾ ਲਏ ।

ਚਰਨਜੀਤ ਸਿੰਘ ਨੇ ਦੱਸਿਆ ਕਿ ਹਰਮਿੰਦਰ ਸਿੰਘ ਨੇ ਮੇਰੇ ਲੜਕੇ ਨੂੰ ਕਿਹਾ ਕਿ ਕੈਨੇਡਾ ਭੇਜਣ ਲਈ ਉਸਦੇ ਖਾਤੇ 'ਚ ਲੱਖਾਂ ਰੁਪਏ ਦੀ ਐਂਟਰੀ ਦਿਖਾਉਣੀ ਪਵੇਗੀ ਅਤੇ ਉਸਨੇ ਕਿਸੇ ਦੇ ਖਾਤੇ 'ਚੋਂ ਲੱਖਾਂ ਰੁਪਏ ਦੀ ਐਂਟਰੀ ਪਵਾਈ ਜੋ ਕਿ ਉਸਨੇ ਕੁਝ ਰਕਮ ਨਕਦ ਕਢਵਾ ਕੇ ਹਰਮਿੰਦਰ ਸਿੰਘ ਤੇ ਰਜਿੰਦਰ ਸਿੰਘ ਨੂੰ ਦੇ ਦਿੱਤੀ ਅਤੇ ਇੱਕ 4 ਲੱਖ ਰੁਪਏ ਦੀ ਐਂਟਰੀ ਮਾਛੀਵਾੜਾ ਦੇ ਇੱਕ ਹੋਰ ਪ੍ਰਾਪਰਟੀ ਕਾਰੋਬਾਰੀ ਦੇ ਖਾਤੇ ਵਿਚ ਪਵਾ ਦਿੱਤੀ। ਬਾਅਦ ਵਿਚ ਡੀਐੱਸਪੀ ਦਫ਼ਤਰ ਜਾ ਕੇ ਪਤਾ ਲੱਗਾ ਕਿ ਇਹ 17.50 ਲੱਖ ਰੁਪਏ ਰਾਮ ਰਤਨ ਨੇ ਹਰਮਿੰਦਰ ਸਿੰਘ ਨਾਲ ਕੀਤੇ ਇੱਕ ਜ਼ਮੀਨ ਦੇ ਸੌਦੇ ਸਬੰਧੀ ਉਸਦੇ ਲੜਕੇ ਦੇ ਖਾਤੇ 'ਚ ਪਵਾਈ ਸੀ ਜਦਕਿ ਉਹ ਤਾਂ ਰਾਮ ਰਤਨ ਨੂੰ ਜਾਣਦਾ ਵੀ ਨਹੀਂ। ਹਰਪ੍ਰੀਤ ਅਨੁਸਾਰ ਹਰਮਿੰਦਰ ਸਿੰਘ ਤੇ ਰਜਿੰਦਰ ਸਿੰਘ ਨੇ ਵਿਦੇਸ਼ ਭੇਜਣ ਦੇ ਨਾਮ 'ਤੇ ਉਸਦੇ ਲੜਕੇ ਗੁਰਜੀਤ ਸਿੰਘ ਦੇ ਨਾਮ 'ਤੇ ਲਏ ਅਸ਼ਟਾਮ ਪੇਪਰਾਂ ਦੀ ਵੀ ਦੁਰਵਰਤੋ ਕੀਤੀ ਅਤੇ ਧੋਖੇ ਨਾਲ ਉਸਦੇ ਲੜਕੇ ਦੇ ਖਾਤੇ 'ਚ ਪੈਸੇ ਪਵਾ ਕੇ ਕਢਵਾ ਲਏ।

ਡੀਐਸਪੀ ਵਰਿਆਮ ਸਿੰਘ ਨੇ ਦੱਸਿਆ ਕਿ ਇਹ ਵਿਅਕਤੀ ਇਮੀਗ੍ਰੇਸ਼ਨ ਅਤੇ ਪ੍ਰਾਪਰਟੀ ਦਾ ਕੰਮ ਕਰਦਾ ਸੀ ਅਸਲ ਵਿੱਚ ਇਹ ਲੋਕਾ ਨਾਲ ਠੱਗੀਆ ਮਾਰਨ ਦਾ ਕੰਮ ਕਰਦਾ ਸੀ ਸਾਡੇ ਕੋਲ ਫ਼ਿਲਹਾਲ ਦੋ ਮੁੱਕਦਮੇ ਦਰਜ਼ ਹੋਏ ਹਨ ਜਿਹਨਾਂ ਵਿਚ ਇਸ ਨੇ ਇੱਕ ਨਾਲ 94 ਲੱਖ ਅਤੇ ਦੂਜੇ ਨਾਲ 16 ਲੱਖ ਦੀ ਠੱਗੀ ਮਾਰੀ ਹੈ ।

 

The post ਆਪਣੇ ਡਰਾਇਵਰ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ 16 ਲੱਖ ਦੀ ਠੱਗੀ, ਕੈਨੇਡਾ ਬੈਠੇ ਪ੍ਰਾਪਰਟੀ ਕਾਰੋਬਾਰੀ 'ਤੇ ਪਰਚਾ ਦਰਜ appeared first on TheUnmute.com - Punjabi News.

Tags:
  • abroad
  • breaking-news
  • fraude
  • fraude-case
  • hambowal
  • latest-news
  • machiwara
  • news
  • punjab-news
  • samrala-police

ਪੰਜਾਬ ਦੇ 108 ਸਿਵਲ ਜੱਜਾਂ ਦੇ ਤਬਾਦਲੇ, ਵੇਖੋ ਸੂਚੀ

Tuesday 25 April 2023 02:32 PM UTC+00 | Tags: arvind-kejriwal breaking-news civil-judges cm-bhagwant-mann indian-army news punjab-and-haryana-high-court punjab-government the-unmute-breaking-news

ਚੰਡੀਗੜ੍ਹ, 25 ਅਪ੍ਰੈਲ 2023: ਪੰਜਾਬ ਦੇ 108 ਸਿਵਲ ਜੱਜਾਂ (Civil Judges) ਦੇ ਤਬਾਦਲੇ ਕੀਤੇ ਗਏ ਹਨ, ਇਨ੍ਹਾਂ ਦੀ ਸੂਚੀ ਹੇਠ ਅਨੁਸਾਰ ਹੈ |

ਸੂਚੀ ਦੇਖਣ ਲਈ ਲਿੰਕ ‘ਤੇ ਕਲਿੱਕ ਕਰੋ

 

The post ਪੰਜਾਬ ਦੇ 108 ਸਿਵਲ ਜੱਜਾਂ ਦੇ ਤਬਾਦਲੇ, ਵੇਖੋ ਸੂਚੀ appeared first on TheUnmute.com - Punjabi News.

Tags:
  • arvind-kejriwal
  • breaking-news
  • civil-judges
  • cm-bhagwant-mann
  • indian-army
  • news
  • punjab-and-haryana-high-court
  • punjab-government
  • the-unmute-breaking-news

ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ: CM ਭਗਵੰਤ ਮਾਨ

Tuesday 25 April 2023 02:38 PM UTC+00 | Tags: aam-aadmi-party breaking-news chief-minister-bhagwant-mann cm-bhagwant-mann latest-news news punjab punjab-government punjabi-news punjab-news punjab-police the-unmute-breaking-news

ਚੰਡੀਗੜ੍ਹ, 25 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ (Punjab Police) ਸੂਬੇ ਵਿੱਚ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਇਕ ਪੇਸ਼ੇਵਰ ਫੋਰਸ ਹੈ, ਜੋ ਸੂਬੇ ਵਿੱਚ ਕਿਸੇ ਵੀ ਅਮਨ-ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਸਮੇਂ ਵਿੱਚ ਅਤਿਵਾਦ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਹੈ, ਜੋ ਫੋਰਸ ਦੀ ਪੇਸ਼ੇਵਰ ਸਮਰੱਥਾ ਦਾ ਸਬੂਤ ਹੈ ਅਤੇ ਭਵਿੱਖ ਵਿੱਚ ਵੀ ਇਹ ਫੋਰਸ ਇਸ ਵਿਰਾਸਤ ਨੂੰ ਅੱਗੇ ਵਧਾਏਗੀ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਪੁਲਿਸ ਆਪਣੀ ਡਿਊਟੀ ਪੂਰੀ ਲਗਨ ਅਤੇ ਪੇਸ਼ੇਵਰ ਇਮਾਨਦਾਰੀ ਨਾਲ ਨਿਭਾਉਣ ਦੀ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਪੁਲਿਸ (Punjab Police) ਨੇ ਦੇਸ਼ ਦੀ ਸੁਰੱਖਿਆ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਇਸ ਦੇ ਨਾਲ-ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਦੇਸ਼ ਦੀ ਅਖੰਡਤਾ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਫ਼ਰਜ਼ ਨਿਭਾਉਂਦੇ ਹੋਏ ਲਾਸਾਨੀ ਕੁਰਬਾਨੀਆਂ ਦੇਣ ਦੀ ਰਵਾਇਤ ਨੂੰ ਹਮੇਸ਼ਾ ਕਾਇਮ ਰੱਖਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮਹਾਨ ਨਾਇਕਾਂ ਨੇ ਸੂਬਾ ਪੁਲਿਸ ਫੋਰਸ ਦੀ ਅਮੀਰ ਵਿਰਾਸਤ ਅਤੇ ਨੈਤਿਕਤਾ ਨੂੰ ਕਾਇਮ ਰੱਖਣ ਲਈ ਮਿਸਾਲੀ ਸੇਵਾਵਾਂ ਦਿੱਤੀਆਂ ਹਨ।

ਇਕ ਹੋਰ ਏਜੰਡੇ ‘ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਪੁਲਿਸ ਦੇ ਵਿਗਿਆਨਕ ਲੀਹਾਂ ‘ਤੇ ਆਧੁਨਿਕੀਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਆਪਣੇ ਮੁੱਖ ਫ਼ਰਜ਼ ਨੂੰ ਨਿਭਾਉਣ ਦੇ ਨਾਲ-ਨਾਲ ਹਮੇਸ਼ਾ ਹੀ ਦੇਸ਼ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਬਦਲਦੇ ਹਾਲਾਤ ਵਿੱਚ ਫੋਰਸ ਲਈ ਚੁਣੌਤੀਆਂ ਕਈ ਗੁਣਾ ਵੱਧ ਗਈਆਂ ਹਨ, ਜਿਸ ਕਾਰਨ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਆਧੁਨਿਕੀਕਰਨ ਸਮੇਂ ਦੀ ਲੋੜ ਹੈ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ, ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਅਤੇ ਹੋਰ ਵੀ ਮੌਜੂਦ ਸਨ।

The post ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ: CM ਭਗਵੰਤ ਮਾਨ appeared first on TheUnmute.com - Punjabi News.

Tags:
  • aam-aadmi-party
  • breaking-news
  • chief-minister-bhagwant-mann
  • cm-bhagwant-mann
  • latest-news
  • news
  • punjab
  • punjab-government
  • punjabi-news
  • punjab-news
  • punjab-police
  • the-unmute-breaking-news

549 ਪੁਲਿਸ ਟੀਮਾਂ ਨੇ ਸੂਬੇ ਭਰ 'ਚ 7612 ਗੁਰਦੁਆਰਿਆਂ, 2236 ਮੰਦਰਾਂ ਅਤੇ 795 ਚਰਚਾਂ ਦੀ ਕੀਤੀ ਚੈਕਿੰਗ

Tuesday 25 April 2023 02:42 PM UTC+00 | Tags: aam-aadmi-party breaking-news cm-bhagwant-mann congress latest-news news punjab punjab-police

ਚੰਡੀਗੜ੍ਹ, 25 ਅਪ੍ਰੈਲ 2023: ਸਾਰੇ ਧਾਰਮਿਕ ਸਥਾਨਾਂ ‘ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸ਼ਰਾਰਤੀ ਅਨਸਰਾਂ ‘ਤੇ ਸਖ਼ਤ ਨਜ਼ਰ ਰੱਖਣ ਲਈ ਪੰਜਾਬ ਪੁਲਿਸ (Punjab Police) ਨੇ ਅੱਜ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਗੁਰਦੁਆਰਿਆਂ, ਮੰਦਰਾਂ ਅਤੇ ਚਰਚਾਂ ਸਮੇਤ ਅਜਿਹੀਆਂ ਸਾਰੀਆਂ ਸੰਸਥਾਵਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਅਤੇ ਇਹ ਯਕੀਨੀ ਬਣਾਇਆ ਕਿ ਵੱਖ-ਵੱਖ ਥਾਵਾਂ 'ਤੇ ਕਲੋਜ਼ ਸਰਕਟ ਟੈਲੀਵਿਜ਼ਨ ( ਸੀਸੀਟੀਵੀ) ਕੈਮਰੇ ਲੱਗੇ ਹੋਏ ਹਨ ਅਤੇ ਕਾਰਜਸ਼ੀਲ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚੈਕਿੰਗ ਕੀਤੀ ਗਈ।

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਰੇਕ ਥਾਣੇ ਦੇ ਐਡੀਸ਼ਨਲ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਦੀ ਅਗਵਾਈ ਹੇਠ ਇੱਕ ਟੀਮ ਆਪਣੇ ਅਧਿਕਾਰ ਖੇਤਰ ਵਿਚਲੇ ਸਾਰੇ ਧਾਰਮਿਕ ਸਥਾਨਾਂ ਦਾ ਦੌਰਾ ਕਰਨ ਲਈ ਤਾਇਨਾਤ ਕਰਨ ਅਤੇ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨਾਲ ਸੁਰੱਖਿਆ ਸਮੀਖਿਆ ਮੀਟਿੰਗਾਂ ਕਰਨ।

ਉਹਨਾਂ ਕਿਹਾ ਕਿ 2800 ਪੁਲਿਸ ਮੁਲਾਜ਼ਮ ਵਾਲੀਆਂ ਘੱਟੋ-ਘੱਟ 549 ਪੁਲਿਸ ਟੀਮਾਂ (Punjab Police) ਨੇ ਸੂਬੇ ਭਰ ਦੇ 7612 ਗੁਰਦੁਆਰਿਆਂ, 2236 ਮੰਦਰਾਂ ਅਤੇ 795 ਚਰਚਾਂ ਦੀ ਚੈਕਿੰਗ ਕੀਤੀ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਮੂਹ ਗੁਰਦੁਆਰਿਆਂ, ਮੰਦਰਾਂ ਅਤੇ ਚਰਚਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਧਾਰਮਿਕ ਅਦਾਰਿਆਂ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹਮੇਸ਼ਾ ਚੌਕਸ ਰਹਿਣ। ਉਨ੍ਹਾਂ ਨੇ ਸੀਸੀਟੀਵੀ ਕੈਮਰਿਆਂ ਦੀ ਹਫਤਾਵਾਰੀ ਚੈਕਿੰਗ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੈਮਰੇ ਸਹੀ ਢੰਗ ਨਾਲ ਕੰਮ ਕਰ ਰਹੇ ਹਨ।

ਉਹਨਾਂ ਪ੍ਰਬੰਧਕ ਕਮੇਟੀਆਂ ਨੂੰ ਆਪੋ-ਆਪਣੇ ਧਾਰਮਿਕ ਸਥਾਨਾਂ ਦੇ ਪ੍ਰਵੇਸ਼ ਦੁਆਰ ‘ਤੇ ਸੁਰੱਖਿਆ ਗਾਰਡ ਤਾਇਨਾਤ ਕਰਨ ਦੀ ਸਲਾਹ ਵੀ ਦਿੱਤੀ | ਜ਼ਿਕਰਯੋਗ ਹੈ ਕਿ ਸੀਪੀਜ਼/ਐਸਐਸਪੀਜ਼ ਨੂੰ ਸਮਾਜ ਵਿਰੋਧੀ ਅਨਸਰਾਂ ‘ਤੇ ਨਿਗਰਾਨੀ ਤੇਜ਼ ਕਰਨ ਲਈ ਸਾਰੇ ਧਾਰਮਿਕ ਸਥਾਨਾਂ ਦੇ ਆਲੇ ਦੁਆਲੇ ਪੁਲਿਸ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ |

The post 549 ਪੁਲਿਸ ਟੀਮਾਂ ਨੇ ਸੂਬੇ ਭਰ ‘ਚ 7612 ਗੁਰਦੁਆਰਿਆਂ, 2236 ਮੰਦਰਾਂ ਅਤੇ 795 ਚਰਚਾਂ ਦੀ ਕੀਤੀ ਚੈਕਿੰਗ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • congress
  • latest-news
  • news
  • punjab
  • punjab-police

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਤੋਂ ਸੈਂਕੜੇ ਗੱਡੀਆਂ ਦੇ ਕਾਫ਼ਲੇ ਨੂੰ ਜਲੰਧਰ ਜ਼ਿਮਨੀ ਚੋਣ ਲਈ ਕੀਤਾ ਰਵਾਨਾ

Tuesday 25 April 2023 02:52 PM UTC+00 | Tags: aam-aadmi-party breaking-news cm-bhagwant-mann jalandhar jalandhar-by-election jalandhar-lok-sabha kulwant-singh mla-kulwant-singh mohali news punjabi-news the-unmute-breaking-news the-unmute-punjab

ਮੋਹਾਲੀ, 25 ਅਪ੍ਰੈਲ 2023: ਅਗਾਮੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ, ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਜਲੰਧਰ ਦਾ ਦੌਰਾ ਕਰਕੇ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ |

ਇਸੇ ਤਹਿਤ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਅੱਜ ਮੋਹਾਲੀ ਤੋਂ ਸੈਂਕੜੇ ਗੱਡੀਆਂ ਦੇ ਕਾਫ਼ਲੇ ਨੂੰ ਜਲੰਧਰ ਜ਼ਿਮਨੀ ਚੋਣ ਪ੍ਰਚਾਰ ਲਈ ਰਵਾਨਾ ਕੀਤਾ ਹੈ | ਇਸਦੇ ਨਾਲ ਹੀ ਖ਼ੁਦ ਵਿਧਾਇਕ ਕੁਲਵੰਤ ਸਿੰਘ ਨੇ ਵੀ ਪਾਰਟੀ ਦੇ ਹੱਕ ਵਿੱਚ ਜਲੰਧਰ ਦੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ‘ਆਪ’ ਦੇ ਪੱਖ ਵਿੱਚ ਵੋਟ ਭੁਗਤਣ ਦੀ ਅਪੀਲ ਕੀਤੀ ਹੈ |

ਜਿਕਰਯੋਗ ਹੈ ਕਿ ਬੀਤੇ ਦਿਨ ਵੀ ਕੁਲਵੰਤ ਸਿੰਘ (MLA Kulwant Singh) ਨੇ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ | ਕੁਲਵੰਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਪਿੰਡ ਬਹਾਦਰਪੁਰ, ਭਰੂਵਾਲ ਅਤੇ ਮੁਆਈ ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕਰਦਿਆਂ ਲੋਕਾਂ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀ ਸ਼ਿਕਾਇਤਾਂ ਵੀ ਸੁਣੀਆਂ ਅਤੇ ਮੌਕੇ 'ਤੇ ਹੀ ਹੱਲ ਕੀਤਾ ਗਿਆ |

Mohali

ਵਿਧਾਇਕ ਕੁਲਵੰਤ ਸਿੰਘ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਮਾਨ ਸਰਕਾਰ ਵਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਏ ਚੁੱਕੇ ਕਦਮਾਂ ਤੋਂ ਲੋਕ ਬਹੁਤ ਪ੍ਰਭਾਵਿਤ ਹਨ ਅਤੇ ਉਨ੍ਹਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ |

The post ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਤੋਂ ਸੈਂਕੜੇ ਗੱਡੀਆਂ ਦੇ ਕਾਫ਼ਲੇ ਨੂੰ ਜਲੰਧਰ ਜ਼ਿਮਨੀ ਚੋਣ ਲਈ ਕੀਤਾ ਰਵਾਨਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • jalandhar
  • jalandhar-by-election
  • jalandhar-lok-sabha
  • kulwant-singh
  • mla-kulwant-singh
  • mohali
  • news
  • punjabi-news
  • the-unmute-breaking-news
  • the-unmute-punjab

CM ਭਗਵੰਤ ਮਾਨ ਭਲਕੇ ਪੁੰਛ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

Tuesday 25 April 2023 02:59 PM UTC+00 | Tags: aam-aadmi-party breaking-news chief-minister-bhagwant-mann cm-bhagwant-mann families-of-martyred-jawans latest-news news poonch-attack the-unmute-breaking-news

ਚੰਡੀਗੜ੍ਹ, 25 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਭਲਕੇ ਬਟਾਲਾ, ਮੋਗਾ, ਤਲਵੰਡੀ ਸਾਬੋ ਦਾ ਦੌਰਾ ਕਰਨਗੇ। ਜਿੱਥੇ ਉਹ ਪੁੰਛ ਵਿੱਚ ਸ਼ਹੀਦ ਹੋਏ 4 ਜਵਾਨਾਂ ਦੇ ਪਰਿਵਾਰਾਂ ਨੂੰ ਮਿਲਣਗੇ। ਇਸ ਦੌਰਾਨ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦੇ ਚੈੱਕ ਦਿੱਤੇ ਜਾਣਗੇ। ਜਿਕਰਯੋਗ ਹੈ ਕਿ ਪੁੰਛ ਅੱਤਵਾਦੀਆਂ ਹਮਲੇ ਵਿੱਚ 5 ਜਵਾਨ ਝੁਲਸ ਕੇ ਸ਼ਹੀਦ ਹੋ ਗਏ ਸਨ। ਸ਼ਹੀਦ ਹੋਏ ਜਵਾਨਾਂ ਵਿੱਚ ਕਾਂਸਟੇਬਲ ਹਰਕ੍ਰਿਸ਼ਨ ਸਿੰਘ ਪਿੰਡ ਤਲਵੰਡੀ ਭਰਥ, ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਬਟਾਲਾ, ਕਾਂਸਟੇਬਲ ਮਨਦੀਪ ਸਿੰਘ ਪਿੰਡ ਚਨਕੋਈਆਂ ਕੈਕਣ, ਲੁਧਿਆਣਾ ਦੀ ਤਹਿਸੀਲ ਪਾਇਲ, ਲਾਂਸ ਨਾਇਕ ਕੁਲਵੰਤ ਸਿੰਘ ਪਿੰਡ ਚੜਿੱਕ, ਮੋਗਾ ਅਤੇ ਕਾਂਸਟੇਬਲ ਸੇਵਕ ਸਿੰਘ ਪਿੰਡ ਬਾਘਾ, ਬਠਿੰਡਾ ਸ਼ਾਮਲ ਹਨ।

The post CM ਭਗਵੰਤ ਮਾਨ ਭਲਕੇ ਪੁੰਛ ‘ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ appeared first on TheUnmute.com - Punjabi News.

Tags:
  • aam-aadmi-party
  • breaking-news
  • chief-minister-bhagwant-mann
  • cm-bhagwant-mann
  • families-of-martyred-jawans
  • latest-news
  • news
  • poonch-attack
  • the-unmute-breaking-news

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੂਰੇ ਹੋ ਗਏ

Tuesday 25 April 2023 03:26 PM UTC+00 | Tags: breaking-news latest-news mohali-news news parkash-singh-badal punjab-breaking-news punjab-news shiromani-akali-dal

ਚੰਡੀਗੜ੍ਹ, 25 ਅਪ੍ਰੈਲ 2023: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ 95 ਸਾਲ ਦੀ ਉਮਰ ਵਿੱਚ ਅੱਜ ਦਿਹਾਂਤ ਹੋ ਗਿਆ | ਪ੍ਰਕਾਸ਼ ਸਿੰਘ ਬਾਦਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਸੀ ਅਤੇ ਆਈ.ਸੀ. ਯੂ ਵਿਚ ਰੱਖਿਆ ਗਿਆ ਸੀ |

ਕੁਝ ਦਿਨ ਪਹਿਲਾਂ ਪ੍ਰਕਾਸ਼ ਸਿੰਘ ਨੇ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ ਅਤੇ ਲੰਗਸ ਵਿੱਚ ਇਨਫੈਕਸ਼ਨ ਦੇ ਚੱਲਦੇ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ, ਉਨ੍ਹਾਂ ਦੀ ਹਾਲਤ ਲਗਾਤਾਰ ਵਿਗੜ ਰਹੀ ਸੀ | ਜਿਸਦੇ ਚੱਲਦਿਆਂ ਉਨ੍ਹਾਂ ਨੂੰ ਆਈ.ਸੀ. ਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ |

ਭਾਰਤ ਦੀ ਸਿਆਸਤ ਵਿੱਚ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੇ ਵੱਡੇ ਕੱਦ ਵਾਲੇ ਖੇਤਰੀ ਆਗੂਆਂ ਵਿੱਚ ਸ਼ੁਮਾਰ ਸਨ। ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਅਤੇ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਪਾਰਟੀ ਦੀ ਅਗਵਾਈ ਦੀ ਕੀਤੀ | 1970 ਵਿੱਚ ਪ੍ਰਕਾਸ਼ ਸਿੰਘ ਬਾਦਲ 43 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਕਿਸੇ ਭਾਰਤੀ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਸਭ ਤੋਂ ਛੋਟੀ ਉਮਰ ਦੇ ਆਗੂ ਸਨ।

ਇਸਦੇ ਨਾਲ ਹੀ 1979 ਤੋਂ 1980 ਦੌਰਾਨ ਉਹ ਕੇਂਦਰ ਵਿੱਚ ਚੌਧਰੀ ਚਰਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਖੇਤੀਬਾੜੀ ਮੰਤਰੀ ਬਣਾਇਆ ਗਿਆ, ਪਰ ਇਸਤੋਂ ਬਾਅਦ ਉਨ੍ਹਾਂ ਪੂਰਾ ਧਿਆਨ ਪੰਜਾਬ ਦੀ ਸਿਆਸਤ ਉੱਤੇ ਕ੍ਰੇਂਦਿਤ ਕੀਤਾ। ਇਸਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਭਾਜਪਾ ਨਾਲ ਗਠਜੋੜ ਕਰਕੇ ਸੱਤਾ ਹਾਸਲ ਕੀਤੀ। ਵਿਰੋਧੀ ਪਾਰਟੀਆਂ ਵੀ ਉਨ੍ਹਾਂ ਦੀ ਠਰ੍ਹਮੇ ਤੇ ਗਹਿਰਾਈ ਵਾਲੀ ਸਿਆਸਤ ਦੇ ਕਾਇਲ ਸਨ |

ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਅਬੁਲ-ਖੁਰਾਣਾ ਵਿੱਚ 8 ਦਸੰਬਰ 1927 ਨੂੰ ਹੋਇਆ ਸੀ। ਉਨ੍ਹਾਂ ਦੀ ਮਾਤਾ ਦਾ ਨਾਂ ਸੁੰਦਰੀ ਕੌਰ ਅਤੇ ਪਿਤਾ ਦਾ ਨਾਂ ਰਘੂਰਾਜ ਸਿੰਘ ਸੀ। ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਮੁੱਢਲੀ ਸਿੱਖਿਆ ਸਥਾਨਕ ਅਧਿਆਪਕ ਤੋਂ ਪ੍ਰਾਪਤ ਕੀਤੀ ਅਤੇਇਸਤੋਂ ਬਾਅਦ ਲੰਬੀ ਦੇ ਸਕੂਲ ਵਿੱਚ ਪੜਾਈ ਕੀਤੀ ਅਤੇ ਹਾਈ ਸਕੂਲ ਦੀ ਪੜ੍ਹਾਈ ਫਿਰੋਜ਼ਪੁਰ ਦੇ ਮਨੋਹਰ ਲਾਲ ਮੈਮੋਰੀਅਲ ਹਾਈ ਸਕੂਲ ਵਿੱਚ ਕੀਤੀ |

ਉਨ੍ਹਾਂ ਨੇ ਕਾਲਜ ਦੀ ਪੜ੍ਹਾਈ ਸਿੱਖ ਕਾਲਜ ਲਾਹੌਰ ਤੋਂ ਪ੍ਰਾਪਤ ਕੀਤੀ, ਇਸਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਮਾਈਗ੍ਰੇਸ਼ਨ ਲੈ ਕੇ ਫੋਰਮਨ ਕ੍ਰਿਸ਼ਚੀਅਨ ਕਾਲਜ ਵਿਚ ਦਾਖਲਾ ਲਿਆ ਅਤੇ ਗਰੈਜ਼ੂਏਸ਼ਨ ਦੀ ਡਿਗਰੀ ਹਾਸਲ ਕੀਤੀ।

ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਸਿਆਸੀ ਸਫ਼ਰ 1947 ਤੋਂ ਸ਼ੁਰੂ ਹੋਇਆ । ਪ੍ਰਕਾਸ਼ ਸਿੰਘ ਬਾਦਲ ਆਪਣੇ ਪਿਤਾ ਰਘੂਰਾਜ ਸਿੰਘ ਵਾਂਗ ਬਾਦਲ ਪਿੰਡ ਦੇ ਸਰਪੰਚ ਬਣੇ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਲੰਬੀ ਬਲਾਕ ਸਮਿਤੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਸੀ | ਇਸਦੇ ਨਾਲ ਹੀ 1956 ਵਿੱਚ ਪੈਪਸੂ ਸਟੇਟ ਪੰਜਾਬ ਵਿੱਚ ਸ਼ਾਮਲ ਹੋਈ ਤਾਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਮਿਲ ਕੇ ਚੋਣਾਂ ਲੜੀਆਂ।

ਪ੍ਰਕਾਸ਼ ਸਿੰਘ ਬਾਦਲ 1957 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਅਤੇ ਪਹਿਲੀ ਵਾਰ ਵਿਧਾਇਕ ਚੁਣੇ ਗਏ । 1997 ਵਿੱਚ ਮੁਲਕ ਦੀਆਂ ਖੇਤਰੀ ਪਾਰਟੀਆਂ ਨੇ ਕਾਂਗਰਸ ਦਾ ਸਮਰਥਨ ਲੈ ਕੇ ਐਚ. ਡੀ. ਦੇਵਗੋੜਾ ਦੀ ਅਗਵਾਈ ਵਿੱਚ ਸਰਕਾਰ ਬਣਾਈ ਤਾਂ ਪ੍ਰਕਾਸ਼ ਸਿੰਘ ਬਾਦਲ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਐੱਨਡੀਏ ਦੇ ਹੱਕ ਵਿੱਚ ਭੁਗਤ ਗਏ।

ਪ੍ਰਕਾਸ਼ ਸਿੰਘ ਬਾਦਲ ਪੰਜਾਬੀ ਸੂਬੇ ਮੋਰਚੇ ਤੋਂ ਲੈ ਕੇ ਧਰਮਯੁੱਧ ਮੋਰਚੇ ਤੱਕ ਅਤੇ ਪੰਜਾਬ ਵਿੱਚ ਸੱਤਾ ਦੀ ਲੜਾਈ ਲਈ ਉਨ੍ਹਾਂ ਨੂੰ ਹਮੇਸ਼ਾ ਕਾਂਗਰਸ ਨਾਲ ਟੱਕਰ ਲੈਣੀ ਪਈ। ਉਨ੍ਹਾਂ ਨੇ 1969-70 ਦੀਆਂ ਮੱਧਵਰਤੀ ਚੋਣਾਂ ਅਕਾਲੀ ਦਲ ਦੀ ਟਿਕਟ ‘ਤੇ ਲੜੀਆਂ ਅਤੇ ਉਹ ਪਹਿਲੀ ਵਾਰ ਬਣੀ ਪੰਜਾਬ ਦੀ ਗੈਰ-ਕਾਂਗਰਸੀ ਸਰਕਾਰ ਵਿੱਚ ਮੰਤਰੀ ਬਣੇ।

ਇਸਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਸਹਿਯੋਗ ਨਾਲ ਜਸਟਿਸ ਗੁਰਨਾਮ ਸਿੰਘ ਦੀ ਸਰਕਾਰ ਵਿੱਚ ਵੀ ਪ੍ਰਕਾਸ਼ ਸਿੰਘ ਬਾਦਲ ਵਿਕਾਸ ਵਿਭਾਗ ਦੇ ਮੰਤਰੀ ਰਹੇ ।1970 ਵਿੱਚ ਹੀ ਰਾਜ ਸਭਾ ਚੋਣਾਂ ਦੌਰਾਨ ਅਕਾਲੀ ਉਮੀਦਵਾਰ ਦੀ ਹਾਰ ਕਾਰਨ ਤਤਕਾਲੀ ਅਕਾਲੀ ਦਲ ਦੇ ਪ੍ਰਧਾਨ ਸੰਤ ਫਤਿਹ ਸਿੰਘ ਨੇ ਜਸਟਿਸ ਗੁਰਨਾਮ ਸਿੰਘ ਨੂੰ ਅਹੁਦੇ ਤੋਂ ਹਟਾ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਇਆ ਗਿਆ | ਇਸ ਤੋਂ ਬਾਅਦ 1969 ਤੋਂ ਲੈ ਕੇ ਮੌਜੂਦਾ ਸਮੇਂ ਤੱਕ ਉਹ ਲੰਬੀ ਤੋਂ ਕਦੇ ਵੀ ਚੋਣ ਨਹੀਂ ਹਾਰੇ ਸਨ, ਪਰ 2022 ਵਿੱਚ ਉਨ੍ਹਾਂ ਨੂੰ ਲੰਬੀ ਤੋਂ ਹਾਰ ਮਿਲੀ | ਜਿੱਥੇ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕੀਤੀ |

1977 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਜਨਤਾ ਪਾਰਟੀ ਨੇ ਮਿਲ ਕੇ ਸਰਕਾਰ ਬਣਾਈ ਅਤੇ ਪ੍ਰਕਾਸ਼ ਸਿੰਘ ਬਾਦਲ ਦੂਜੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ। ਇਸ ਵਾਰ ਪ੍ਰਕਾਸ਼ ਸਿੰਘ ਬਾਦਲ 1977 ਤੋਂ 1980 ਤੱਕ ਸੱਤਾ ‘ਤੇ ਕਾਬਜ ਰਹੇ। ਇਸਦੇ ਨਾਲ ਹੀ 1997 ਤੋਂ 2002 ਤੱਕ ਤੀਜੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਅਤੇ ਪਹਿਲੀ ਵਾਰ 5 ਸਾਲ ਸੂਬੇ ‘ਤੇ ਰਾਜ ਕੀਤਾ। ਇਸਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ 2007-2012 ਅਤੇ 2012 ਤੋਂ 2017 ਵਿੱਚ ਲਗਾਤਾਰ ਦੋ ਵਾਰ ਮੁੱਖ ਮੰਤਰੀ ਬਣ ਕੇ ਪੰਜਾਬ ਦਾ ਨਵਾਂ ਸਿਆਸੀ ਰਿਕਾਰਡ ਬਣਾਇਆ।

The post ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੂਰੇ ਹੋ ਗਏ appeared first on TheUnmute.com - Punjabi News.

Tags:
  • breaking-news
  • latest-news
  • mohali-news
  • news
  • parkash-singh-badal
  • punjab-breaking-news
  • punjab-news
  • shiromani-akali-dal

ਚੰਡੀਗੜ੍ਹ, 25 ਅਪ੍ਰੈਲ 2023: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ 95 ਸਾਲ ਦੀ ਉਮਰ ਵਿੱਚ ਅੱਜ ਦਿਹਾਂਤ ਹੋ ਗਿਆ | ਉਨ੍ਹਾਂ ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਕਿਰਨ ਰਿਜਿਜੂ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਦੁਖਦਾਈ ਖਬਰ ਮਿਲੀ…ਵਾਹਿਗੁਰੂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ…ਵਾਹਿਗੁਰੂ ਵਾਹਿਗੁਰੂ |

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਹੁਤ ਹੀ ਦੁਖੀ ਹੋਇਆ ਹਾਂ । ਉਹ ਭਾਰਤੀ ਰਾਜਨੀਤੀ ਦੀ ਇੱਕ ਮਹਾਨ ਹਸਤੀ ਸਨ ਅਤੇ ਇੱਕ ਵੱਡਾ ਰਾਜਨੇਤਾ ਸਨ, ਉਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਦਿੱਤਾ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਕਠਿਨ ਸਮੇਂ ਵਿੱਚ ਰਾਜ ਨੂੰ ਸਹਾਰਾ ਦਿੱਤਾ |

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਾਜਨਾਥ ਸਿੰਘ ਨੇ ਟਵਿੱਟਰ ‘ਤੇ ਲਿਖਿਆ ਕਿ ਪ੍ਰਕਾਸ਼ ਸਿੰਘ ਬਾਦਲ ਇੱਕ ਸਿਆਸੀ ਦਿੱਗਜ ਸਨ ਜਿਨ੍ਹਾਂ ਨੇ ਕਈ ਦਹਾਕਿਆਂ ਤੱਕ ਪੰਜਾਬ ਦੀ ਰਾਜਨੀਤੀ ਵਿੱਚ ਅਹਿਮ ਭੂਮਿਕਾ ਨਿਭਾਈ। ਆਪਣੇ ਲੰਬੇ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਜੀਵਨ ਵਿੱਚ, ਉਨ੍ਹਾਂ ਨੇ ਕਿਸਾਨਾਂ ਅਤੇ ਸਾਡੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਦੀ ਭਲਾਈ ਲਈ ਬਹੁਤ ਸਾਰੇ ਕਮਾਲ ਦੇ ਕੰਮ ਕੀਤੇ।

ਬਾਦਲ ਸਾਹਿਬ ਮਿੱਟੀ ਦੇ ਪੁੱਤਰ ਸਨ, ਜੋ ਸਾਰੀ ਉਮਰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹੇ। ਮੈਨੂੰ ਉਨ੍ਹਾਂ ਨਾਲ ਕਈ ਮੁੱਦਿਆਂ ‘ਤੇ ਹੋਈ ਗੱਲਬਾਤ ਯਾਦ ਹੈ। ਮੈਂ ਉਨ੍ਹਾਂ ਦੇ ਦਿਹਾਂਤ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਦੀ ਮੌਤ ਮੇਰੇ ਲਈ ਨਿੱਜੀ ਘਾਟਾ ਹੈ। ਉਨ੍ਹਾਂ ਦੇ ਦੁਖੀ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ।

ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਦਿੱਗਜ ਆਗੂ ਪ੍ਰਕਾਸ਼ ਸਿੰਘ ਬਾਦਲ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਉਨ੍ਹਾਂ ਨੂੰ ਦੁੱਖ ਹੋਇਆ ਹੈ। ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਵਿਛੜੀ ਆਤਮਾ ਨੂੰ ਸ਼ਾਂਤੀ ਮਿਲੇ। ਪੰਜਾਬ ਦੀ ਸਿਆਸਤ ਵਿੱਚ ਉਸ ਦਾ ਖਲਾਅ ਭਰਨਾ ਮੁਸ਼ਕਲ ਹੋਵੇਗਾ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਦਿੱਗਜ ਸ: ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨਾਲ ਮੈਨੂੰ ਸਦਮਾ ਲੱਗਾ ਹੈ। ਉਹ ਆਪਣੇ ਆਪ ਵਿੱਚ ਇੱਕ ਸੰਸਥਾ ਸੀ ਅਤੇ ਸਿਆਸਤਦਾਨਾਂ ਦੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਸੀ। ਪੰਜਾਬ ਅਤੇ ਪੰਜਾਬੀਅਤ ਲਈ ਉਨ੍ਹਾਂ ਦਾ ਯੋਗਦਾਨ ਪ੍ਰੇਰਨਾ ਸਰੋਤ ਰਹੇਗਾ। ਵਾਹਿਗੁਰੂ ਵਿਛੜੀ ਰੂਹ ਨੂੰ ਸ਼ਾਂਤੀ ਦੇਵੇ।

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਸਿਆਸੀ ਆਗੂ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਨਾ ਪੂਰਿਆ ਜਾ ਸਕਣ ਵਾਲੇ ਘਾਟੇ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਪਰਿਵਾਰ ਲਈ ਸਗੋਂ ਪੂਰੇ ਸੂਬੇ ਅਤੇ ਪੂਰੇ ਦੇਸ਼ ਲਈ ਘਾਟਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਦਾਰ ਬਾਦਲ ਇੱਕ ਉੱਚੇ-ਸੁੱਚੇ ਆਗੂ ਸਨ, ਜਿਨ੍ਹਾਂ ਦਾ ਸਾਰੇ ਸੂਬਿਆਂ ਅਤੇ ਪਾਰਟੀਆਂ ਵਿੱਚ ਸਤਿਕਾਰ ਕੀਤਾ ਜਾਂਦਾ ਸੀ। ਉਸ ਦੀ ਗੈਰ-ਹਾਜ਼ਰੀ ਲੰਮੇ ਸਮੇਂ ਤੱਕ ਮਹਿਸੂਸ ਕੀਤੀ ਜਾਵੇਗੀ ਅਤੇ ਜੋ ਖਲਾਅ ਪੈਦਾ ਹੋ ਗਿਆ ਹੈ, ਉਸ ਨੂੰ ਭਰਨਾ ਮੁਸ਼ਕਲ ਹੋਵੇਗਾ।

The post ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ PM ਮੋਦੀ, CM ਮਾਨ ਸਮੇਤ ਕਈ ਸਿਆਸੀ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News.

Tags:
  • breaking-news
  • news
  • parkash-singh-badal
  • pm-modi
  • punjab-news

ਚੰਡੀਗੜ੍ਹ, 25 ਅਪ੍ਰੈਲ 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal)  ਦੇ ਦਿਹਾਂਤ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰਨ ਨਾਲ ਪਰਿਵਾਰ, ਪੰਜਾਬ ਸਮੇਤ ਪੂਰੇ ਦੇਸ਼ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ | ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਲੋਕ ਲਾਇਕ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ, ਪੰਜਾਬ ਦੇ ਕਿਸਾਨਾਂ ਦੇ ਮਸੀਹਾ, ਦੇਸ਼ ਦੇ ਦਿੱਗਜ ਨੇਤਾ ਦੇ ਰੂਪ ਵਿੱਚ ਜਣਿਆਂ ਜਾਂਦਾ ਹੈ | ਪ੍ਰਕਾਸ਼ ਸਿੰਘ ਬਾਦਲ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਰਹਿਣਗੇ |

The post ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦਾ ਅਕਾਲ ਚਲਾਣਾ ਨਾ ਪੂਰਿਆ ਜਾਣ ਵਾਲਾ ਘਾਟਾ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ appeared first on TheUnmute.com - Punjabi News.

Tags:
  • breaking-news
  • latest-news
  • news
  • parkash-singh-badal
  • profprem-singh-chandumajra
  • punjab
  • shiromani-akali-dal

ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਕੇਂਦਰ ਸਰਕਾਰ ਵਲੋਂ 2 ਦਿਨਾਂ ਰਾਸ਼ਟਰੀ ਸੋਗ ਦਾ ਐਲਾਨ

Tuesday 25 April 2023 04:56 PM UTC+00 | Tags: aam-aadmi-party breaking-news cm-bhagwant-mann news parkash-singh-badal punjab punjab-news the-unmute-breaking the-unmute-breaking-news the-unmute-news

ਚੰਡੀਗੜ੍ਹ, 25 ਅਪ੍ਰੈਲ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਮੰਗਲਵਾਰ ਨੂੰ ਮੋਹਾਲੀ ਦੇ ਫੋਰਿਸਟ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਕੇਂਦਰ ਸਰਕਾਰ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ 2 ਦਿਨਾਂ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ | ਪ੍ਰਕਾਸ਼ ਸਿੰਘ ਬਾਦਲ 95 ਸਾਲ ਦੇ ਸਨ। ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਸਨ। ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਇਸਦੇ ਨਾਲ ਹੀ ਦੇਸ਼ ਭਰ ਦੇ ਨੇਤਾਵਾਂ ਵਲੋਂ ਉਨ੍ਹਾਂ ਦੇ ਦਿਹਾਂਤ ਦੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

The post ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਕੇਂਦਰ ਸਰਕਾਰ ਵਲੋਂ 2 ਦਿਨਾਂ ਰਾਸ਼ਟਰੀ ਸੋਗ ਦਾ ਐਲਾਨ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • news
  • parkash-singh-badal
  • punjab
  • punjab-news
  • the-unmute-breaking
  • the-unmute-breaking-news
  • the-unmute-news

ਕੈਪਟਨ ਅਮਰਿੰਦਰ ਸਿੰਘ ਵਲੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Tuesday 25 April 2023 05:03 PM UTC+00 | Tags: aam-aadmi-party breaking-news captain-amrinder-singh cm-bhagwant-mann mohali-news news parkash-singh-badal punjab punjab-news the-unmute-breaking the-unmute-breaking-news the-unmute-news

ਚੰਡੀਗੜ੍ਹ, 25 ਅਪ੍ਰੈਲ 2023: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਸਿਆਸੀ ਆਗੂ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੇ ਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਨਾ ਪੂਰਿਆ ਜਾ ਸਕਣ ਵਾਲੇ ਘਾਟੇ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹਨ।

ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਪਰਿਵਾਰ ਲਈ ਸਗੋਂ ਪੂਰੇ ਸੂਬੇ ਅਤੇ ਸਮੁੱਚੇ ਦੇਸ਼ ਲਈ ਘਾਟਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਦਾਰ ਬਾਦਲ ਇੱਕ ਮਹਾਨ ਨੇਤਾ ਸਨ ਜਿਨ੍ਹਾਂ ਦਾ ਸਾਰੇ ਰਾਜਾਂ ਅਤੇ ਪਾਰਟੀ ਲਾਈਨਾਂ ਵਿੱਚ ਸਤਿਕਾਰ ਸੀ। ਉਸ ਦੀ ਅਣਹੋਂਦ ਲੰਬੇ ਸਮੇਂ ਤੱਕ ਮਹਿਸੂਸ ਕੀਤੀ ਜਾਵੇਗੀ ਅਤੇ ਪੈਦਾ ਹੋਈ ਖਾਲੀ ਥਾਂ ਨੂੰ ਭਰਨਾ ਮੁਸ਼ਕਲ ਹੋਵੇਗਾ।

The post ਕੈਪਟਨ ਅਮਰਿੰਦਰ ਸਿੰਘ ਵਲੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News.

Tags:
  • aam-aadmi-party
  • breaking-news
  • captain-amrinder-singh
  • cm-bhagwant-mann
  • mohali-news
  • news
  • parkash-singh-badal
  • punjab
  • punjab-news
  • the-unmute-breaking
  • the-unmute-breaking-news
  • the-unmute-news

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਡੂੰਘੇ ਦੁੱਖ ਪ੍ਰਗਟਾਵਾ

Tuesday 25 April 2023 05:16 PM UTC+00 | Tags: aam-aadmi-party breaking-news cm-bhagwant-mann latest-news news parkash-singh-badal president-draupadi-murmu punjab the-unmute-breaking-news

ਚੰਡੀਗੜ੍ਹ, 25 ਅਪ੍ਰੈਲ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿੱਚ ਮੰਗਲਵਾਰ ਰਾਤ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਏ । ਉਨ੍ਹਾਂ ਦੀ ਮੌਤ ਤੋਂ ਬਾਅਦ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਦਿੱਗਜ ਸਿਆਸਤਦਾਨਾਂ ਨੇ ਬਾਦਲ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu)  ਨੇ ਟਵੀਟ ਕਰਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਆਜ਼ਾਦੀ ਤੋਂ ਬਾਅਦ ਦੇ ਸਭ ਤੋਂ ਵੱਡੇ ਰਾਜਨੀਤਿਕ ਨੇਤਾਵਾਂ ਵਿੱਚੋਂ ਇੱਕ ਸਨ। ਪੰਜਾਬ ਦੇ ਲੋਕਾਂ ਦੀ ਸੇਵਾ ਵਿੱਚ ਉਨ੍ਹਾਂ  ਦਾ ਕੈਰੀਅਰ ਮਿਸਾਲੀ ਰਿਹਾ ਅਤੇ ਦੇਸ਼ ਭਰ ਵਿੱਚ ਉਨ੍ਹਾਂ ਦਾ ਸਤਿਕਾਰ ਕੀਤਾ ਜਾਂਦਾ ਹੈ । ਉਨ੍ਹਾਂ ਦਾ ਦਿਹਾਂਤ ਪੂਰਾ ਨਾ ਹੋਣ ਵਾਲਾ ਘਾਟਾ ਹੈ । ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ।

The post ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਡੂੰਘੇ ਦੁੱਖ ਪ੍ਰਗਟਾਵਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • news
  • parkash-singh-badal
  • president-draupadi-murmu
  • punjab
  • the-unmute-breaking-news

ਭਲਕੇ ਅਕਾਲੀ ਦਲ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ

Tuesday 25 April 2023 05:34 PM UTC+00 | Tags: aam-aadmi-party breaking-news cm-bhagwant-mann former-chief-minister-of-punjab latest-news mohali-news news parkash-singh-badal parkash-singh-badalk punjab punjab-government punjab-news the-unmute-breaking-news

ਚੰਡੀਗੜ੍ਹ, 25 ਅਪ੍ਰੈਲ 2023: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਥ ਫ਼ਖਰ-ਏ-ਕੌਮ ਸ. ਪ੍ਰਕਾਸ਼ ਸਿੰਘ ਬਾਦਲ (Parkash Singh Badal) ਸਾਬਕਾ ਮੁੱਖ ਮੰਤਰੀ ਪੰਜਾਬ, ਦੇ ਅਕਾਲ ਚਲਾਣਾ ਕਰ ਜਾਣ ਨਾਲ ਸਮੁੱਚੀ ਪਾਰਟੀ, ਪੰਥ ਅਤੇ ਪੰਜਾਬ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਸ਼੍ਰੋਮਣੀ ਅਕਾਲੀ ਦਲ ਨੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਕੱਲ੍ਹ 10 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਸੈਕਟਰ 28, ਚੰਡੀਗੜ੍ਹ ਵਿਖੇ ਸਮੂਹ ਸੰਗਤਾਂ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ।

ਉਸ ਉਪਰੰਤ 12 ਵਜੇ ਭਰੇ ਮਨ ਨਾਲ ਕਾਫ਼ਲੇ ਦੇ ਰੂਪ ਵਿੱਚ ਪਿੰਡ ਬਾਦਲ ਲਈ ਵਾਇਆ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਰਵਾਨਾ ਹੋਇਆ ਜਾਵੇਗਾ। ਸ. ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ 27 ਅਪ੍ਰੈਲ 2023, ਦਿਨ ਵੀਰਵਾਰ ਦੁਪਹਿਰ 1 ਵਜੇ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ|

The post ਭਲਕੇ ਅਕਾਲੀ ਦਲ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • former-chief-minister-of-punjab
  • latest-news
  • mohali-news
  • news
  • parkash-singh-badal
  • parkash-singh-badalk
  • punjab
  • punjab-government
  • punjab-news
  • the-unmute-breaking-news

ਚੰਡੀਗੜ੍ਹ, 25 ਅਪ੍ਰੈਲ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਥ ਫ਼ਖਰ-ਏ-ਕੌਮ ਸ. ਪ੍ਰਕਾਸ਼ ਸਿੰਘ ਬਾਦਲ (Parkash Singh Badal) ਸਾਬਕਾ ਮੁੱਖ ਮੰਤਰੀ ਪੰਜਾਬ, ਦੇ ਅਕਾਲ ਚਲਾਣਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਮਨੋਹਰ ਲਾਲ ਖੱਟਰ ਨੇ ਫੋਰਿਸਟ ਹਸਪਤਾਲ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ  | ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਅਤੇ ਦੇਸ਼ ਦੀ ਸੇਵਾ ਵਿੱਚ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਦੇਸ਼ ਦੇ ਸਭ ਤੋਂ ਸੀਨੀਅਰ ਨੇਤਾਵਾਂ ਵਿੱਚੋਂ ਇੱਕ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਜੀ ਦਾ ਦਿਹਾਂਤ ਸਿਆਸਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ।

 

The post ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਮਨੋਹਰ ਲਾਲ ਖੱਟਰ ਨੇ ਹਸਪਤਾਲ ਪਹੁੰਚ ਕੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ appeared first on TheUnmute.com - Punjabi News.

Tags:
  • breaking-news
  • latest-news
  • manohar-lal-khattar
  • news
  • parkash-singh-badal
  • punjab-news

ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ ਭਾਰਤੀ ਰਾਜਨੀਤੀ ਲਈ ਨਾ ਪੂਰਾ ਹੋਣ ਵਾਲਾ ਘਾਟਾ: ਅਮਿਤ ਸ਼ਾਹ

Tuesday 25 April 2023 05:57 PM UTC+00 | Tags: amit-shah breaking-news latest-news mohali news parkash-singh-badal punjabi-news punjab-news shiromani-akali-dal the-unmute-breaking-news

ਚੰਡੀਗੜ੍ਹ, 25 ਅਪ੍ਰੈਲ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਅਮਿਤ ਸ਼ਾਹ ਨੇ ਟਵੀਟ ਕਰਦਿਆਂ ਲਿਖਿਆ ਕਿ ਸੀਨੀਅਰ ਆਗੂ ਸ੍ਰੀ ਪ੍ਰਕਾਸ਼ ਸਿੰਘ ਬਾਦਲ ਸਾਹਿਬ ਦੇ ਅਕਾਲ ਚਲਾਣੇ ਨਾਲ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਦਾ ਕਈ ਦਹਾਕਿਆਂ ਦਾ ਜੀਵਨ ਗਰੀਬਾਂ ਦੀ ਭਲਾਈ ਲਈ ਸਮਰਪਿਤ ਸੀ। ਉਨ੍ਹਾਂ ਦਾ ਦਿਹਾਂਤ ਭਾਰਤੀ ਰਾਜਨੀਤੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੇਰੀ ਦਿਲੀ ਸੰਵੇਦਨਾ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹੈ।

ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਸਾਹਬ ਨੂੰ ਕਈ ਵਾਰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਦਾ ਵਿਲੱਖਣ ਰਾਜਨੀਤਿਕ ਅਨੁਭਵ ਜਨਤਕ ਜੀਵਨ ਵਿੱਚ ਬਹੁਤ ਮਦਦਗਾਰ ਰਿਹਾ ਅਤੇ ਉਨ੍ਹਾਂ ਦੀਆਂ ਗਲਾਂ ਸੁਣ ਕੇ ਹਮੇਸ਼ਾ ਆਨੰਦ ਦੀ ਪ੍ਰਾਪਤੀ ਹੁੰਦੀ ਸੀ। ਉਨ੍ਹਾਂ ਨਾਲ ਮਿਲਣ ਦੀਆਂ ਯਾਦਾਂ ਹਮੇਸ਼ਾ ਮੇਰੇ ਨਾਲ ਰਹਿਣਗੀਆਂ। ਓਮ ਸ਼ਾਂਤੀ ਸ਼ਾਂਤੀ ਸ਼ਾਂਤੀ।.

The post ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ ਭਾਰਤੀ ਰਾਜਨੀਤੀ ਲਈ ਨਾ ਪੂਰਾ ਹੋਣ ਵਾਲਾ ਘਾਟਾ: ਅਮਿਤ ਸ਼ਾਹ appeared first on TheUnmute.com - Punjabi News.

Tags:
  • amit-shah
  • breaking-news
  • latest-news
  • mohali
  • news
  • parkash-singh-badal
  • punjabi-news
  • punjab-news
  • shiromani-akali-dal
  • the-unmute-breaking-news

ਚੰਡੀਗੜ੍ਹ, 25 ਅਪ੍ਰੈਲ 2023: ਭਾਜਪਾ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਵਿੱਚ ਅਸ਼ਵਨੀ ਸ਼ਰਮਾ ਅਤੇ ਮੌਜੂਦਾ ਧੜੇ ਦੇ ਆਗੂਆਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Prakash Singh Badal) ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਡਾ: ਮਹਿੰਦਰ ਸਿੰਘ, ਰਾਸ਼ਟਰੀ ਸਕੱਤਰ ਡਾ: ਨਰਿੰਦਰ ਸਿੰਘ ਰੈਨਾ, ਵਿਨੋਦ ਚਾਵਰਾ, ਸ੍ਰੀਮੰਤਰੀ ਸ੍ਰੀਨਿਵਾਸਲੂ, ਜੀਵਨ ਗੁਪਤਾ, ਰਾਜੇਸ਼ ਬਾਘਾ, ਮੋਨਾ ਜੈਸਵਾਲ, ਬਿਕਰਮਜੀਤ ਸਿੰਘ ਚੀਮਾ, ਡਾ: ਸੁਭਾਸ਼ ਸ਼ਰਮਾ, ਕੇਵਲ ਸਿੰਘ ਢਿੱਲੋਂ ਆਦਿ ਹਾਜ਼ਰ ਸਨ | ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਸ਼ਵਨੀ ਸ਼ਰਮਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਹ ਦੁੱਖ ਸਹਿਣ ਕਰਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜ ਵਾਰ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਵਾਲੇ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਨਾਲ ਦੇਸ਼ ਦੀ ਸਿਆਸਤ ਦੀ ਇੱਕ ਸਦੀ ਦਾ ਅੰਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਨਾਲ ਪੰਜਾਬ ਸਮੇਤ ਦੇਸ਼ ਦੀ ਸਿਆਸਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਮੈਂ ਨਿੱਜੀ ਤੌਰ ‘ਤੇ ਉਨ੍ਹਾਂ ਤੋਂ ਬਹੁਤ ਕੁਝ ਸਿੱਖਿਆ ਅਤੇ ਸਮਝਿਆ ਹੈ। ਅੱਜ ਵੀ ਮੈਨੂੰ ਉਸ ਦੀਆਂ ਗੱਲਾਂ ਚੰਗੀ ਤਰ੍ਹਾਂ ਯਾਦ ਹਨ। ਸ਼ਰਮਾ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਵੱਲੋਂ 26 ਅਪ੍ਰੈਲ ਨੂੰ ਹੋਣ ਵਾਲੇ ਸਾਰੇ ਚੋਣ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਗਏ ਹਨ।

The post ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਨਾਲ ਦੇਸ਼ ਦੀ ਸਿਆਸਤ ਦੀ ਇੱਕ ਸਦੀ ਦਾ ਅੰਤ ਹੋ ਗਿਆ: ਅਸ਼ਵਨੀ ਸ਼ਰਮਾ appeared first on TheUnmute.com - Punjabi News.

Tags:
  • ashwini-sharma
  • breaking-news
  • latest-news
  • news
  • parkash-singh-badal

GT vs MI: ਗੁਜਰਾਤ ਟਾਈਟਨਜ਼ ਨੇ ਮੁੰਬਈ ਇੰਡੀਅਨਜ਼ ਨੂੰ 55 ਦੌੜਾਂ ਨਾਲ ਹਰਾਇਆ

Tuesday 25 April 2023 06:24 PM UTC+00 | Tags: breaking-news gt-vs-mi gujarat-titans hardik-pandya indian-premier-league ipl-2023 latest-news mumbai-indians news rohit-sharma sports-news

ਚੰਡੀਗੜ੍ਹ, 25 ਅਪ੍ਰੈਲ 2023: (GT vs MI) ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਜ਼ ਨੇ ਇੰਡੀਅਨ ਪ੍ਰੀਮੀਅਰ ਲੀਗ ‘ਚ 5 ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ‘ਤੇ ਆਪਣੀ ਪਹਿਲੀ ਜਿੱਤ ਦਰਜ ਕੀਤੀ। ਹਾਰਦਿਕ ਪੰਡਯਾ ਦੀ ਕਪਤਾਨੀ ਵਾਲੀ ਟੀਮ ਨੇ ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਮੁੰਬਈ ਨੂੰ 55 ਦੌੜਾਂ ਨਾਲ ਹਰਾਇਆ। ਮੌਜੂਦਾ ਸੀਜ਼ਨ ਵਿੱਚ ਇਹ 50+ ਦੌੜਾਂ ਦੀ ਚੌਥੀ ਜਿੱਤ ਹੈ। ਮੁੰਬਈ ਲੀਗ ਦੇ ਇਤਿਹਾਸ ਵਿੱਚ ਨੌਵੀਂ ਵਾਰ 200+ ਦੇ ਸਕੋਰ ਦਾ ਪਿੱਛਾ ਕਰਨ ਵਿੱਚ ਅਸਫਲ ਰਿਹਾ ਹੈ।ਮੌਜੂਦਾ ਸੀਜ਼ਨ ‘ਚ ਗੁਜਰਾਤ ਦੀ ਇਹ 5ਵੀਂ ਜਿੱਤ ਹੈ, ਜਦਕਿ ਮੁੰਬਈ ਆਪਣਾ ਚੌਥਾ ਮੈਚ ਹਾਰ ਗਈ ਹੈ। ਇਸ ਜਿੱਤ ਨਾਲ ਗੁਜਰਾਤ ਦੀ ਟੀਮ ਅੰਕ ਸੂਚੀ ਵਿਚ ਦੂਜੇ ਨੰਬਰ ‘ਤੇ ਆ ਗਈ ਹੈ।

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਮੁੰਬਈ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਗੁਜਰਾਤ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 207 ਦੌੜਾਂ ਬਣਾਈਆਂ। ਜਵਾਬ ‘ਚ ਮੁੰਬਈ ਇੰਡੀਅਨਜ਼ ਦੇ ਬੱਲੇਬਾਜ਼ 20 ਓਵਰਾਂ ‘ਚ 9 ਵਿਕਟਾਂ ‘ਤੇ 152 ਦੌੜਾਂ ਹੀ ਬਣਾ ਸਕੇ।

The post GT vs MI: ਗੁਜਰਾਤ ਟਾਈਟਨਜ਼ ਨੇ ਮੁੰਬਈ ਇੰਡੀਅਨਜ਼ ਨੂੰ 55 ਦੌੜਾਂ ਨਾਲ ਹਰਾਇਆ appeared first on TheUnmute.com - Punjabi News.

Tags:
  • breaking-news
  • gt-vs-mi
  • gujarat-titans
  • hardik-pandya
  • indian-premier-league
  • ipl-2023
  • latest-news
  • mumbai-indians
  • news
  • rohit-sharma
  • sports-news

ਜੈਵੀਰ ਸ਼ੇਰਗਿੱਲ ਵਲੋਂ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Tuesday 25 April 2023 06:40 PM UTC+00 | Tags: breaking-news death-of-prakash-singh-badal jayveer-shergill news parkash-singh-badal prakash-singh-badal punjab-latest-news

ਨਵੀਂ ਦਿੱਲੀ, 25 ਅਪ੍ਰੈਲ 2023: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਉੱਘੇ ਸਿਆਸਤਦਾਨ, ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਅਤੇ ਤਜਰਬੇਕਾਰ ਰਾਜਨੇਤਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਉਹ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ।

ਸਰਦਾਰ ਬਾਦਲ ਦੇ ਬੇਟੇ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਉਹਨਾਂ ਨੂੰ ਸਰਦਾਰ ਬਾਦਲ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਹੈ। ਅੱਜ ਪੰਜਾਬ ਨੇ ਇਕ ਅਜਿਹੇ ਉੱਘੇ ਸਿਆਸਤਦਾਨ ਨੂੰ ਖੋਹ ਦਿੱਤਾ ਹੈ, ਜਿਸਨੇ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਵਿੱਚ ਅਹਿਮ ਯੋਗਦਾਨ ਪਾਇਆ। ਬਾਦਲ ਸਾਹਿਬ ਦੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕੇਗਾ।

The post ਜੈਵੀਰ ਸ਼ੇਰਗਿੱਲ ਵਲੋਂ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News.

Tags:
  • breaking-news
  • death-of-prakash-singh-badal
  • jayveer-shergill
  • news
  • parkash-singh-badal
  • prakash-singh-badal
  • punjab-latest-news

ਚੰਡੀਗੜ੍ਹ, 25 ਅਪ੍ਰੈਲ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ (Parkash Singh Badal) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਇਸ ਜਹਾਨ ਤੋਂ ਚਲੇ ਜਾਣ ਨਾਲ ਸਿੱਖ ਪੰਥ, ਦੇਸ਼ ਅਤੇ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ। ਜਿਸ ਦੀ ਭਰਭਾਈ ਕਦੇ ਨਹੀ ਹੋ ਸਕਦੀ ਹੈ।

ਆਪਣੇ ਸ਼ੋਕ ਸੰਦੇਸ਼ ਵਿਚ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ: ਪ੍ਰਕਾਸ਼ ਸਿੰਘ ਬਾਦਲ ਅਕਾਲੀ ਦਲ ਨੂੰ ਵੱਖਰੀ ਹੋਂਦ ਦੀ ਕਾਇਮੀ ਅਤੇ ਮੁਲਕ ਵਿਚ ਖੇਤਰੀ ਪਾਰਟੀਆਂ ਨੂੰ ਸ਼ਕਤੀਸ਼ਾਲੀ ਕਰਨ ਦੇ ਮੁੱਦਈ ਰਹੇ ਹਨ ਅਤੇ ਉਹ ਸਭ ਤੋਂ ਸ਼ਕਤੀਸ਼ਾਲੀ ਸਿੱਖ ਨੇਤਾ ਦੇ ਰੂਪ ਵਿਚ ਦੁਨੀਆ ਭਰ ਵਿਚ ਜਾਣੇ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਸ: ਪ੍ਰਕਾਸ਼ ਸਿੰਘ ਬਾਦਲ ਨਾਲ ਉਨ੍ਹਾਂ ਨੇ ਆਪਣੀ ਜਿੰਦਗੀ ਦਾ ਲੰਬਾ ਸਮਾਂ ਬਤੀਤ ਕੀਤਾ ਹੈ ਅਤੇ ਇਸ ਦੌਰਾਨ ਉਨ੍ਹਾਂ ਨਾਲ ਕਈਂ ਮਿੱਠੀਆਂ ਅਤੇ ਕੋੜੀਆਂ ਯਾਦਾਂ ਵੀ ਹਨ। ਉਨ੍ਹਾਂ ਪੁਰਾਣੇ ਦਿਨ ਯਾਦ ਕਰਦਿਆਂ ਕਿਹਾ ਕਿ ਅਸੀ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਇਕੱਠਿਆਂ ਲੰਬਾਂ ਸਮਾਂ ਜੇਲ੍ਹਾਂ ਵੀ ਕੱਟੀਆਂ ਅਤੇ ਕਈਂ ਸੰਘਰਸ਼ ਵੀ ਇੱਕਠੇ ਲੜੇ। ਉਨ੍ਹਾਂ ਪੰਜਾਬੀ ਸੂਬਾ ਮੋਰਚਾ,ਕਪੂਰੀ ਮੋਰਚਾ ਅਤੇ ਧਰਮ ਯੁੱਧ ਮੋਰਚਿਆਂ ਵਿਚ ਸਰਗਰਮੀ ਨਾਲ ਸ਼ਮੂਲੀਅਤ ਕੀਤੀ।

ਢੀਂਡਸਾ ਨੇ ਕਿਹਾ ਕਿ ਸ: ਬਾਦਲ ਦੇ ਵਿਰੋਧੀ ਵੀ ਉਨ੍ਹਾਂ ਦੀ ਠਰ੍ਹਮੇ ਤੇ ਗਹਿਰਾਈ ਵਾਲੀ ਸਿਆਸਤ ਦੇ ਕਾਇਲ ਸਨ ਅਤੇ ਆਪਣੇ ਇਨ੍ਹਾਂ ਗੁਣਾਂ ਕਰਕੇ ਹੀ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਬਣੇ ਅਤੇ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਵੀ ਕੰਮ ਕਰਦੇ ਰਹੇ। ਸ: ਢੀਂਡਸਾ ਨੇ ਕਿਹਾ ਕਿ ਸ: ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨਾਲ ਭਾਰਤੀ ਰਾਜਨੀਤੀ ਦੇ ਇਕ ਅਜਿਹੇ ਯੁਗ ਦਾ ਅੰਤ ਹੋ ਗਿਆ ਹੈ। ਜਿਸ ਨੇ ਭਾਰਤ ਦੀ ਅਜ਼ਾਦੀ ਤੋਂ ਲੈ ਕੇ ਇਸ ਸੱਦੀ ਦੇ ਹਰ ਬਦਲਾਅ ਨੂੰ ਬਹੁਤ ਨੇੜੇ ਤੋਂ ਵੇਖਿਆ ਹੈ। ਵਾਹਿਗੁਰੂ ਅੱਗੇ ਅਰਦਾਸ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਬਖ਼ਸ਼ੇ।

 

The post ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨਾਲ ਸਿੱਖ ਪੰਥ, ਦੇਸ਼ ਅਤੇ ਪੰਜਾਬ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ: ਸੁਖਦੇਵ ਸਿੰਘ ਢੀਂਡਸਾ appeared first on TheUnmute.com - Punjabi News.

Tags:
  • breaking-news
  • news
  • parkash-singh-badal
  • sukhdev-singh-dhindsa
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form