TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਸਰਹੱਦੀ ਵਿਵਾਦ ਤੋਂ ਬਾਅਦ ਪਹਿਲੀ ਵਾਰ ਭਾਰਤ ਆਏ ਚੀਨੀ ਰੱਖਿਆ ਮੰਤਰੀ, ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ Thursday 27 April 2023 02:50 PM UTC+00 | Tags: breaking-news chinese-defense-minister indian-army latest-news news rajnath-singh sco sco-summit the-unmute-breaking-news ਚੰਡੀਗੜ੍ਹ, 27 ਅਪ੍ਰੈਲ 2023: ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਨੇ ਚੀਨੀ ਰੱਖਿਆ ਮੰਤਰੀ ਲੀ ਸ਼ਾਂਗਫੂ ਨਾਲ ਗੱਲਬਾਤ ਕੀਤੀ। ਨਵੀਂ ਦਿੱਲੀ ਵਿੱਚ ਹੋਈ ਇਹ ਮੀਟਿੰਗ SCO ਰੱਖਿਆ ਮੰਤਰੀਆਂ ਦੀ ਮੀਟਿੰਗ ਤੋਂ ਪਹਿਲਾਂ ਹੋਈ। ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ-ਚੀਨ ਸਬੰਧਾਂ ਦਾ ਵਿਕਾਸ ਸਰਹੱਦਾਂ ‘ਤੇ ਸ਼ਾਂਤੀ ‘ਤੇ ਨਿਰਭਰ ਕਰਦਾ ਹੈ। LAC ‘ਤੇ ਸਾਰੇ ਮੁੱਦਿਆਂ ਨੂੰ ਮੌਜੂਦਾ ਦੁਵੱਲੇ ਸਮਝੌਤਿਆਂ ਅਤੇ ਵਚਨਬੱਧਤਾਵਾਂ ਅਨੁਸਾਰ ਹੱਲ ਕਰਨ ਦੀ ਲੋੜ ਹੈ। ਦੋਵੇਂ ਦੇਸ਼ਾਂ ਦੇ ਰਿਸ਼ਤੇ ਤਾਂ ਹੀ ਮਜ਼ਬੂਤ ਹੋ ਸਕਦੇ ਹਨ ਜਦੋਂ ਸਰਹੱਦ ‘ਤੇ ਸ਼ਾਂਤੀ ਹੋਵੇ | ਭਾਰਤ SCO ਰੱਖਿਆ ਮੰਤਰੀਆਂ ਦੀ ਬੈਠਕ ਦੀ ਮੇਜ਼ਬਾਨੀ ਕਰ ਰਿਹਾ ਹੈ। ਤਿੰਨ ਸਾਲ ਪਹਿਲਾਂ ਪੂਰਬੀ ਲੱਦਾਖ ਵਿੱਚ ਸਰਹੱਦੀ ਵਿਵਾਦ ਤੋਂ ਬਾਅਦ ਚੀਨੀ ਰੱਖਿਆ ਮੰਤਰੀ ਦੀ ਇਹ ਪਹਿਲੀ ਭਾਰਤ ਯਾਤਰਾ ਹੈ। ਕੁਝ ਦਿਨ ਪਹਿਲਾਂ, ਭਾਰਤ ਅਤੇ ਚੀਨ ਦੀਆਂ ਫੌਜਾਂ ਨੇ ਸਰਹੱਦੀ ਵਿਵਾਦ ਨੂੰ ਖਤਮ ਕਰਨ ਲਈ ਫੌਜੀ ਵਾਰਤਾ ਦੇ ਲਈ 18ਵੇਂ ਦੌਰ ਦਾ ਆਯੋਜਨ ਕੀਤਾ ਸੀ। 23 ਅਪ੍ਰੈਲ ਨੂੰ ਹੋਈ 18ਵੇਂ ਦੌਰ ਦੀ ਕੋਰ ਕਮਾਂਡਰ ਵਾਰਤਾ ਵਿੱਚ ਦੋਵੇਂ ਧਿਰਾਂ ਸੰਪਰਕ ਬਣਾਈ ਰੱਖਣ ਅਤੇ ਪੂਰਬੀ ਲੱਦਾਖ ਵਿੱਚ ਬਕਾਇਆ ਮੁੱਦਿਆਂ ਦਾ ਜਲਦੀ ਤੋਂ ਜਲਦੀ ਇੱਕ ਆਪਸੀ ਸਵੀਕਾਰਯੋਗ ਹੱਲ ਲੱਭਣ ਲਈ ਸਹਿਮਤ ਹੋਈਆਂ। ਹਾਲਾਂਕਿ ਵਿਵਾਦ ਨੂੰ ਖਤਮ ਕਰਨ ਲਈ ਅੱਗੇ ਵਧਣ ਦਾ ਕੋਈ ਸਪੱਸ਼ਟ ਸੰਕੇਤ ਨਹੀਂ ਸੀ। ਭਾਰਤ ਦਾ ਸਪੱਸ਼ਟ ਸਟੈਂਡ ਹੈ ਕਿ ਜਦੋਂ ਤੱਕ ਸਰਹੱਦੀ ਖੇਤਰਾਂ ਵਿੱਚ ਸ਼ਾਂਤੀ ਨਹੀਂ ਹੁੰਦੀ, ਚੀਨ ਨਾਲ ਉਸ ਦੇ ਸਬੰਧ ਆਮ ਵਾਂਗ ਨਹੀਂ ਹੋ ਸਕਦੇ। ਚੀਨੀ ਵਿਦੇਸ਼ ਮੰਤਰੀ ਵੀ ਅਗਲੇ ਹਫਤੇ ਗੋਆ ਵਿੱਚ SCO ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਭਾਰਤ ਆਉਣ ਵਾਲੇ ਹਨ। ਮੀਟਿੰਗ 4 ਅਤੇ 5 ਮਈ ਨੂੰ ਹੋਣੀ ਹੈ।
The post ਸਰਹੱਦੀ ਵਿਵਾਦ ਤੋਂ ਬਾਅਦ ਪਹਿਲੀ ਵਾਰ ਭਾਰਤ ਆਏ ਚੀਨੀ ਰੱਖਿਆ ਮੰਤਰੀ, ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News. Tags:
|
ਅਹਿਮ ਸਖ਼ਸ਼ੀਅਤਾਂ ਦੀ ਮੌਜੂਦਗੀ 'ਚ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਹੰਝੂਆਂ ਭਰੀ ਵਿਦਾਇਗੀ Thursday 27 April 2023 02:59 PM UTC+00 | Tags: aam-aadmi-party breaking-news cm-bhagwant-mann fortis-hospital fortis-hospital-in-mohali latest-news news parkash-singh-badal punjab punjab-government punjab-politics shiromanin-akali-dal the-unmute-breaking-news the-unmute-punjabi-news village-badal ਸ੍ਰੀ ਮੁਕਤਸਰ ਸਾਹਿਬ 27 ਅਪ੍ਰੈਲ 2023: ਭਾਰਤੀ ਸਿਆਸਤ ਦੇ ਬਾਬਾ ਬੋਹੜ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਪੰਜਾਬ ਦੀਆਂ ਅਹਿਮ ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਹਜ਼ਾਰਾਂ ਦੀ ਤਦਾਦ ਵਿੱਚ ਇਲਾਕਾ ਵਾਸੀਆਂ ਦੀ ਮੌਜੂਦਗੀ ਵਿੱਚ ਹੰਝੂਆਂ ਭਰੀ ਅੰਤਿਮ ਵਿਦਾਇਗੀ ਦਿੱਤੀ ਗਈ। ਅੱਜ ਬਾਅਦ ਦੁਪਹਿਰ ਕਰੀਬ ਢਾਈ ਵਜੇ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਜਦੋਂ ਪੂਰੇ ਧਾਰਮਿਕ ਰੀਤੀ ਰਿਵਾਜਾਂ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ ਤਾਂ ਮੌਕੇ ਤੇ ਮੌਜੂਦ ਹਰ ਕੋਈ ਗ਼ਮਗੀਨ ਸੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੀ 25 ਅਪਰੈਲ ਦੀ ਰਾਤ 8 ਵਜੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸੁਖਬੀਰ ਸਿੰਘ ਬਾਦਲ ਨੇ ਦਿਖਾਈ। ਉਨ੍ਹਾਂ ਦੀ ਅੰਤਿਮ ਯਾਤਰਾ ਘਰ ਤੋਂ ਸੁਰੂ ਹੋਣ ਸਮੇਂ ਉਨ੍ਹਾਂ ਦੇ ਸਪੁੱਤਰ ਸੁਖਬੀਰ ਸਿੰਘ ਬਾਦਲ ਤੇ ਭਤੀਜੇ ਮਨਪ੍ਰੀਤ ਸਿੰਘ ਬਾਦਲ ਨੇ ਅਰਥੀ ਨੂੰ ਮੋਢਾ ਦਿੱਤਾ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਘਰ ਤੋਂ ਅੰਤਿਮ ਸੰਸਕਾਰ ਵਾਲੀ ਜਗਾ ਤੱਕ ਇਕ ਟਰਕੈਟਰ ਟਰਾਲੀ ਜੋ ਫੁੱਲਾਂ ਨਾਲ ਸਜਾਈ ਹੋਈ ਸੀ ਵਿਚ ਲਿਆਂਦਾ ਗਿਆ, ਜਿਸ ਵਿਚ ਸੁਖਬੀਰ ਸਿੰਘ ਬਾਦਲ , ਨੂੰਹ ਬੀਬਾ ਹਰਸਿਮਰਤ ਕੌਰ ਬਾਦਲ, ਪੋਤਰਾ ਅਨੰਤਵੀਰ ਸਿੰਘ ਬਾਦਲ, ਬੇਟੀ ਪ੍ਰਨੀਤ ਕੌਰ, ਜੁਆਈ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਮਨਪ੍ਰੀਤ ਸਿੰਘ ਬਾਦਲ, ਅਰਜਨ ਬਾਦਲ ਤੇ ਹੋਰ ਵੀ ਮੈਂਬਰ ਵੀ ਮੌਜੂਦ ਸਨ। ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਜਿੱਥੇ ਭਾਰਤ ਦੀਆਂ ਉੱਘੀਆਂ ਸਖ਼ਸ਼ੀਅਤਾਂ ਨੇ ਪਿੰਡ ਬਾਦਲ ਪਹੁੰਚ ਕੇ ਅੰਤਿਮ ਦਰਸ਼ਨ ਕੀਤੇ, ਉਥੇ ਨਾਲ ਹੀ ਹਜ਼ਾਰਾਂ ਦੀ ਗਿਣਤੀ ਵਿੱਚ ਆਮ ਲੋਕ ਸਿਆਸਤਦਾਨ, ਉਘੇ ਵਿਦਵਾਨ ਅਤੇ ਵੱਖ ਵੱਖ ਧਾਰਮਿਕ ਸੰਸਥਾਵਾਂ ਨਾਲ ਜੁੜੇ ਮਹਾਂਪੁਰਸਾਂ ਨੇ ਵੀ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਬਾਦਲ ਦੀ ਮ੍ਰਿਤਕ ਦੇਹ ਨੂੰ ਬੁੱਧਵਾਰ ਦੇਰ ਸ਼ਾਮ ਚੰਡੀਗੜ੍ਹ ਤੋਂ ਗੱਡੀਆਂ ਦੇ ਵੱਡੇ ਕਾਫਲੇ ਦੇ ਰੂਪ ਵਿੱਚ ਉਹਨਾਂ ਦੇ ਜੱਦੀ ਪਿੰਡ ਬਾਦਲ ਲਿਆਂਦਾ ਗਿਆ। ਵੀਰਵਾਰ ਪਹੁ ਫੁੱਟੇ ਤੇ ਹੀ ਭਾਰੀ ਇਕੱਠ ਦੇ ਰੂਪ ਵਿੱਚ ਦੁੱਖੀ ਹਿਰਦਿਆਂ ਅਤੇ ਨਮ ਅੱਖਾਂ ਨਾਲ ਪਹੁੰਚ ਕੇ ਸੋਗ ਜਾਹਿਰ ਕੀਤਾ। ਇਸ ਉਪਰੰਤ ਸਿਵਿਲ ਅਤੇ ਪੁਲਿਸ ਪ੍ਰਸਾਸ਼ਨ ਦੇ ਸਹਿਯੋਗ ਨਾਲ ਬਣਾਈ ਗਈ ਇੱਕ ਖਾਸ ਜਗ੍ਹਾਂ ਤੇ ਭਾਰੀ ਇਕੱਠ ਵਿੱਚ ਉਹਨਾਂ ਦੇ ਸਪੁੱਤਰ ਅਤੇ ਪ੍ਰਧਾਨ ਅਕਾਲੀ ਦਲ ਸ.ਸੁਖਬੀਰ ਸਿੰਘ ਬਾਦਲ ਨੇ ਸ.ਬਾਦਲ ਦੀ ਮ੍ਰਿਤਕ ਦੇਹ ਨੂੰ ਅਗਨੀ ਭੇਟ ਕੀਤਾ। ਸ਼ੋਕ ਸਮਾਗਮ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਹਵਾਈ ਫਾਇਰ ਕਰਕੇ ਸਲਾਮੀ ਦਿੱਤੀ ਗਈ ਅਤੇ ਇਸ ਮੌਕੇ ਧਾਰਮਿਕ ਜੱਥੇ ਵਲੋਂ ਗੁਰਬਾਣੀ ਦੇ ਸਬਦ ਕੀਰਤਨ ਦੇ ਗਾਇਨ ਕੀਤੇ ਗਏ। ਕੁਲਤਾਰ ਸਿੰਘ ਸੰਧਵਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸਸਕਾਰ ਸਮਾਰੋਹ 'ਚ ਸ਼ਿਰਕਤ ਕਰਕੇ ਪਰਿਵਾਰ ਦੇ ਦੁੱਖ ਦੀ ਘੜੀ 'ਚ ਸ਼ਰੀਕ ਹੋਏ, ਸਾਡੇ ਸੰਸਕਾਰ ਸਾਨੂੰ ਇਹ ਸਿੱਖਿਆ ਦਿੰਦੇ ਹਨ ਕਿ ਅੰਤਿਮ ਯਾਤਰਾ ਸਮੇਂ ਇਨਸਾਨ ਦੇ ਗੁਣਾਂ ਨੂੰ ਚਿਤਾਰਿਆ ਜਾਵੇ, ਮਿੱਠੀ ਬੋਲੀ,ਨਿਮਰਤਾ, ਖੇਤਰੀ ਪਾਰਟੀ ਦੇ ਰੂਪ 'ਚ ਅਕਾਲੀ ਦਲ ਨੂੰ ਅਹਿਮ ਦਰਜਾ ਦਿਵਾਉਣ ਚ ਉਹਨਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਬਨਵਾਰੀ ਲਾਲ ਪਰੋਹਿਤ ਗਵਰਨਰ, ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਅਮਨ ਅਰੋੜਾ ਅਤੇ ਡਾ.ਬਲਜੀਤ ਕੌਰ ਕੈਬਨਿਟ ਮੰਤਰੀ, ਸ.ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਹਾਜ਼ਰ ਸਨ। ਇਹਨਾਂ ਤੋਂ ਇਲਾਵਾ ਭੁਪਿੰਦਰ ਸਿੰਘ ਹੁੱਡਾ ਸਾਬਕਾ ਮੁੱਖ ਮੰਤਰੀ ਹਰਿਆਣਾ, ਉਮਰ ਅਬਦੁਲਾ ਸਾਬਕਾ ਮੁੱਖ ਮੰਤਰੀ ਜੰਮੂ-ਕਸਮੀਰ, ਪਵਨ ਬਾਂਸਲ ਸਾਬਕਾ ਕੇਂਦਰੀ ਮੰਤਰੀ, ਸਰਦ ਪਵਾਰ ਸਾਬਕਾ ਮੁੱਖ ਮੰਤਰੀ ਮਹਾਰਾਸ਼ਟਰ, ਜੇ.ਪੀ.ਨੱਢਾ ਪ੍ਰਧਾਨ ਭਾਰਤੀ ਜਨਤਾ ਪਾਰਟੀ,ਦੁਸ਼ਯੰਤ ਚੌਟਾਲਾ ਉਪ ਮੁੱਖ ਮੰਤਰੀ ਹਰਿਆਣਾ, ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਪ੍ਰੋਫੈਸਰ ਬੂਟਾ ਸਿੰਘ ਸਿੱਧੂ ਵਾਇਸ ਚਾਂਸਲਰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਰਜਿਸਟਰਾਰ ਗੁਰਿੰਦਰਪਾਲ ਸਿੰਘ ਬਰਾੜ ਪੰਜਾਬ ਯੂਨੀਵਰਸਿਟੀ, ਵਿਨੀਤ ਕੁਮਾਰ ਡਿਪਟੀ ਕਮਿਸ਼ਨਰ, ਹਰਮਨਬੀਰ ਸਿੰਘ ਗਿੱਲ ਐਸ.ਐਸ.ਪੀ ਵੀ ਹਾਜ਼ਰ ਸਨ। ਧਾਰਮਿਕ ਆਗੂਆਂ ਵਿੱਚ ਗਿਆਨੀ ਹਰਪ੍ਰੀਤ ਸਿੰਘ ਜੱਥੇਦਾਰ ਅਕਾਲ ਤਖਤ, ਹੈਡ ਗ੍ਰੰਥੀ ਸ੍ਰੀ ਹਰਮੰਦਰ ਸਾਹਿਬ ਗਿਆਨੀ ਜਗਤਾਰ ਸਿੰਘ, ਹਰਮੀਤ ਸਿੰਘ ਕਾਲਕਾ ਪ੍ਰਧਾਨ ਡੀ.ਐਸ.ਜੀ.ਐਮ.ਸੀ. ਨੇ ਵੀ ਅੰਤਿਮ ਯਾਤਰਾ ਵਿੱਚ ਸ਼ਾਮਲ ਹੋ ਕੇ ਆਪਣੀ ਹਾਜ਼ਰੀ ਲਗਵਾਈ। ਅੰਤਿਮ ਯਾਤਰਾ ਦੌਰਾਨ ਦਸ਼ਮੇਸ ਗਰਲਜ ਕਾਲਜ, ਦਸ਼ਮੇਸ ਬੀ ਐਡ ਕਾਲਜ, ਦਸਮੇਸ ਗਰਲਜ਼ ਸਕੂਲ ਦੇ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਸਟਾਫ ਤੇ ਬੱਚਿਆਂ ਨੇ ਫੁੱਲਾਂ ਦੀ ਵਰਖਾ ਕੀਤੀ। ਸਾਬਕਾ ਮੁੱਖ ਮੰਤਰੀ ਨੂੰ ਅੰਤਿਮ ਵਿਦਾਇਗੀ ਦੇਣ ਵਾਲਿਆਂ ਵਿਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਡਾ: ਬਰਜਿੰਦਰ ਸਿੰਘ ਹਮਦਰਦ, ਕੈਬਨਿਟ ਮੰਤਰੀ ਪੰਜਾਬ ਡਾ: ਬਲਜੀਤ ਕੌਰ, ਕੈਬਨਿਟ ਮੰਤਰੀ ਅਮਨ ਅਰੋੜਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਾਂ, ਕੇਂਦਰੀ ਮੰਤਰੀ ਸੋਮ ਪ੍ਰਕਾਸ, ਹਰਦੀਪ ਸਿੰਘ ਪੁਰੀ ਕੇਂਦਰੀ ਮੰਤਰੀ, ਜੇ.ਪੀ.ਨੱਢਾ ਭਾਜਪਾ ਦੇ ਰਾਸ਼ਟਰੀ ਪ੍ਰਧਾਨ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸਯੰਤ ਚੌਟਾਲਾ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ,ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਮੰਤਰੀ, ਸੰਸਦ ਮੈਂਬਰ ਦੁਪਿੰਦਰ ਸਿੰਘ ਹੁੱਡਾ, ਹਰਿਆਣਾ ਦੇ ਕੈਬਨਿਟ ਮੰਤਰੀ ਚੌਧਰੀ ਰਣਜੀਤ ਸਿੰਘ, ਰਾਜ ਸਭਾ ਮੈਂਬਰ ਬਲਵੀਰ ਸਿੰਘ ਸੀਚੇਵਾਲ, ਮਨੋਰੰਜਨ ਕਾਲੀਆ, ਪ੍ਰੇਮ ਸਿੰਘ ਚੰਦੂ ਮਾਜਰਾ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ ਪ੍ਰਧਾਨ ਐਸਜੀਪੀਸੀ, ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਪ੍ਰਧਾਨ ਐਸਜੀਪੀਸੀ, ਬੀਬੀ ਜੰਗੀਰ ਕੌਰ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਸਾਬਕਾ ਵਿਧਾਇਕ ਮੋਹਨ ਲਾਲ , ਐਸ ਜੀ ਪੀ ਸੀ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਸਾਬਕਾ ਮੰਤਰੀ ਵਿਜੇ ਸਾਂਪਲਾ, ਸਾਬਕਾ ਅਕਾਲੀ ਵਿਧਾਇਕ ਸੁਰਜੀਤ ਸਿੰਘ ਰੱਖੜਾ , ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਡਾ: ਜਸਵੀਰ ਸਿੰਘ ਗੜ੍ਹੀ, ਮਨਜਿੰਦਰ ਸਿੰਘ ਸਿਰਸਾ, ਪਰਮਜੀਤ ਸਿੰਘ ਸ਼ਰਨਾ ਸਾਬਕਾ ਪ੍ਰਧਾਨ ਐਸਜੀਪੀਸੀ ਦਿੱਲੀ, ਹਰਮੀਤ ਸਿੰਘ ਕਾਲੇਕੇ ਤੋਂ ਇਲਾਵਾ ਅਕਾਲੀ ਲੀਡਰਸ਼ਿਪ ਵਿਚ ਡਾ ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਬਿਕਰਮਜੀਤ ਸਿੰਘ ਮਜੀਠੀਆ,ਸ਼ਰਨਜੀਤ ਸਿੰਘ ਢਿੱਲੋਂ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਤੇਜਿੰਦਰ ਸਿੰਘ ਮਿੱਡੂਖੇੜਾ ਤੋਂ ਇਲਾਵਾ ਹੋਰ ਵੀ ਸਿਆਸੀ, ਧਾਰਮਿਕ ਤੇ ਸਮਾਜਿਕ ਆਗੂ ਸ਼ਾਮਲ ਸਨ। The post ਅਹਿਮ ਸਖ਼ਸ਼ੀਅਤਾਂ ਦੀ ਮੌਜੂਦਗੀ ‘ਚ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਹੰਝੂਆਂ ਭਰੀ ਵਿਦਾਇਗੀ appeared first on TheUnmute.com - Punjabi News. Tags:
|
ਪੰਜਾਬ ਨੇ ਫਿਰ ਦੇਸ਼ ਦੇ ਅੰਨ ਭੰਡਾਰ 'ਚ ਪਾਇਆ ਅਹਿਮ ਯੋਗਦਾਨ, ਦੇਸ਼ ਵਿਆਪੀ ਖਰੀਦ 'ਚ ਪੰਜਾਬ ਦਾ 50 ਫ਼ੀਸਦੀ ਹਿੱਸਾ Thursday 27 April 2023 03:50 PM UTC+00 | Tags: aam-aadmi-party cm-bhagwant-mann news punjab punjab-government punjab-news punjab-police wheat wheat-arrival-crosses ਚੰਡੀਗੜ੍ਹ, 27 ਅਪ੍ਰੈਲ 2023: ਸੂਬੇ ਭਰ ਦੀਆਂ ਮੰਡੀਆਂ ਵਿੱਚ ਅੱਜ ਕਣਕ ਦੀ ਆਮਦ 100 ਲੱਖ ਮੀਟਰਿਕ ਟਨ ਨੂੰ ਪਾਰ ਕਰ ਗਈ ਹੈ ਜਿਸ ਵਿੱਚੋਂ 99.5 ਲੱਖ ਟਨ ਸਰਕਾਰੀ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਵਪਾਰੀਆਂ ਵੱਲੋਂ ਕਰੀਬ 3.5 ਲੱਖ ਮੀਟਰਿਕ ਟਨ ਜਦਕਿ ਬਾਕੀ ਕਣਕ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੀ ਗਈ ਹੈ। ਅੱਜ ਦਿਨ ਦੇ ਅੰਤ ਤੱਕ ਸਿਰਫ 1 ਲੱਖ ਮੀਟਰਿਕ ਟਨ ਕਣਕ ਹੀ ਬਿਨ੍ਹਾਂ ਖਰੀਦੇ ਬਚੀ ਸੀ ਕਿਉਂਕਿ ਇਸਦੀ ਸਫ਼ਾਈ ਹੋਣੀ ਬਾਕੀ ਸੀ। ਇਹ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੌਜੂਦ ਸੀਜ਼ਨ ਵਿੱਚ 100 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਦੇ ਅੰਕੜੇ ਨੂੰ ਪਾਰ ਕਰਕੇ ਪਿਛਲੇ ਸਾਲ ਹੋਈ ਕੁੱਲ 96 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਨੂੰ ਮਾਤ ਦਿੰਦਿਆਂ ਖਰੀਦ ਪ੍ਰਕਿਰਿਆ ਅੱਜ ਆਪਣੇ ਆਖਰੀ ਪੜਾਅ ਵਿੱਚ ਦਾਖਲ ਹੋ ਗਈ ਹੈ। ਪਿਛਲੇ ਸਾਲ ਦੌਰਾਨ ਕਣਕ ਦੀ ਆਮਦ ਦੀ ਤੁਲਨਾ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਦੇਸ਼ ਭਰ ਵਿੱਚ ਕਣਕ ਦੀ ਸਰਕਾਰੀ ਖਰੀਦ ਦਾ ਲਗਭਗ 50 ਫੀਸਦੀ ਹਿੱਸਾ ਸੂਬੇ ਵੱਲੋਂ ਪਾਇਆ ਗਿਆ ਹੈ ਜਿਸ ਨਾਲ ਇੱਕ ਵਾਰ ਫਿਰ ਪੰਜਾਬ ਦੇਸ਼ ਦੇ ਅੰਨਦਾਤਾਵਾਂ ਵਿੱਚੋਂ ਮੋਹਰੀ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਸਾਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਕੁੱਲ ਸਰਕਾਰੀ ਖਰੀਦ ਪਿਛਲੇ ਸਾਲ ਦੇ ਮੁਕਾਬਲੇ ਘੱਟੋ-ਘੱਟ 30 ਫੀਸਦੀ ਵੱਧ ਹੋਣ ਦੀ ਉਮੀਦ ਹੈ ਜੋ ਕਿ ਸੂਬੇ ਵਿੱਚ ਵਧੀ ਹੋਈ ਖੁਸ਼ਹਾਲੀ ਦਾ ਸੰਕੇਤ ਹੈ। ਖਰੀਦ ਪ੍ਰਕਿਰਿਆ ਦੀ ਰਫਤਾਰ ‘ਤੇ ਤਸੱਲੀ ਪ੍ਰਗਟ ਕਰਦਿਆਂ ਮੰਤਰੀ ਨੇ ਕਿਹਾ ਕਿ ਪੂਰੇ ਸੀਜ਼ਨ ਦੌਰਾਨ ਦਿਨ ਦੇ ਅੰਤ ‘ਚ ਬਿਨਾਂ ਖਰੀਦੇ ਬਚੀ ਕਣਕ ਦੀ ਮਾਤਰਾ ਕਦੇ ਵੀ ਉਸ ਦਿਨ ਦੀ ਆਮਦ ਦੇ 50 ਫੀਸਦੀ ਤੋਂ ਵੱਧ ਨਹੀਂ ਸੀ, ਜੋ ਇਸ ਤੱਥ ਵੱਲ ਸਪੱਸ਼ਟ ਤੌਰ ‘ਤੇ ਇਸ਼ਾਰਾ ਕਰਦਾ ਹੈ ਕਿ ਜ਼ਿਆਦਾਤਰ ਕਿਸਾਨਾਂ ਦੀ ਕਣਕ ਉਸੇ ਦਿਨ ਹੀ ਖਰੀਦੀ ਗਈ ਹੈ ਜਿਸ ਦਿਨ ਉਹ ਆਪਣੀ ਕਣਕ ਮੰਡੀ ਵਿੱਚ ਲੈ ਕੇ ਆਏ ਸਨ। ਕਣਕ ਦੀ ਚੁਕਾਈ ਸਬੰਧੀ ਮੰਤਰੀ ਨੇ ਕਿਹਾ ਕਿ ਇਸ ਸਾਲ ਮੰਡੀਆਂ ‘ਚ 100 ਲੱਖ ਟਨ ਕਣਕ ਦੀ ਆਮਦ ਸਿਰਫ 15 ਦਿਨਾਂ ‘ਚ ਹੀ ਹੋ ਗਈ ਹੈ ਜਦਕਿ ਪਿਛਲੇ ਸਾਲ ਇਸੇ ਤਰੀਕ ਤੱਕ 22 ਦਿਨਾਂ ‘ਚ 94 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ। ਇਸ ਲਈ ਸੂਬੇ ਵਿੱਚ ਸੀਮਤ ਲੇਬਰ ਅਤੇ ਟਰਾਂਸਪੋਰਟ ਸਰੋਤਾਂ ‘ਤੇ ਧਿਆਨ ਦੇਣਾ ਲਾਜ਼ਮੀ ਸੀ। ਉਹਨਾਂ ਅੱਗੇ ਕਿਹਾ ਕਿ ਚੁਕਾਈ ਖਰੀਦ ਏਜੰਸੀਆਂ ਦਾ ਅੰਦਰੂਨੀ ਮਾਮਲਾ ਹੈ ਅਤੇ ਇਸ ਦਾ ਕਿਸੇ ਵੀ ਦਿਨ ਕਿਸੇ ਵੀ ਤਰ੍ਹਾਂ ਨਾਲ ਕਣਕ ਦੀ ਤੁਰੰਤ ਖਰੀਦ ਅਤੇ ਅਦਾਇਗੀ ਸਬੰਧੀ ਕਿਸਾਨਾਂ 'ਤੇ ਪ੍ਰਭਾਵ ਨਹੀਂ ਪਿਆ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਚੁਕਾਈ ਦੀ ਰਫ਼ਤਾਰ ਕਣਕ ਦੀ ਆਮਦ ਦੀ ਰਫ਼ਤਾਰ ਨਾਲੋਂ ਵੱਧ ਹੈ, ਇਸ ਲਈ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। The post ਪੰਜਾਬ ਨੇ ਫਿਰ ਦੇਸ਼ ਦੇ ਅੰਨ ਭੰਡਾਰ ‘ਚ ਪਾਇਆ ਅਹਿਮ ਯੋਗਦਾਨ, ਦੇਸ਼ ਵਿਆਪੀ ਖਰੀਦ ‘ਚ ਪੰਜਾਬ ਦਾ 50 ਫ਼ੀਸਦੀ ਹਿੱਸਾ appeared first on TheUnmute.com - Punjabi News. Tags:
|
ਮੁੱਖ ਮੰਤਰੀ ਮਾਨ ਨੇ ਹਲਕਾ ਫਿਲੌਰ ਦੇ ਵੱਖ-ਵੱਖ ਇਲਾਕਿਆਂ 'ਚ 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ 'ਚ ਕੱਢਿਆ ਰੋਡ ਸ਼ੋਅ Thursday 27 April 2023 03:57 PM UTC+00 | Tags: aam-aadmi-party cm-bhagwant-mann jalandhar jalandhar-by-election jalandhar-news news punjab sushil-rinku ਜਲੰਧਰ, 27 ਅਪ੍ਰੈਲ 2023: ਜਲੰਧਰ (Jalandhar) ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਸਮਰਥਨ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਹਲਕਾ ਫਿਲੌਰ ਦੇ ਵੱਖ-ਵੱਖ ਇਲਾਕਿਆਂ ‘ਚ ਰੋਡ ਸ਼ੋਅ ਕਰਕੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ | ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਮਾਨ ਨੇ ਫਿਲੌਰ ਦੇ ਬੁੰਡਾਲਾ ਅਤੇ ਬਾੜਾ ਪਿੰਡ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਸੀਂ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਹਸਪਤਾਲਾਂ ਅਤੇ ਸਰਕਾਰੀ ਸਕੂਲਾਂ ਦੀ ਮੁਰੰਮਤ ਸ਼ੁਰੂ ਕਰ ਦਿੱਤੀ ਹੈ। ਤੁਹਾਨੂੰ ਅਗਲੇ ਛੇ ਮਹੀਨਿਆਂ ਵਿੱਚ ਨਤੀਜੇ ਵਿਖਾਈ ਦੇਣੇ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਅਸੀਂ ਤੁਹਾਡੇ ਨਾਲ ਵਾਅਦਾ ਕੀਤਾ ਸੀ ਕਿ ਅਸੀਂ ਤੁਹਾਡੇ ਇਲਾਜ ਲਈ ਤੁਹਾਡੇ ਘਰ ਨੇੜੇ ਸਿਹਤ ਕੇਂਦਰ ਬਣਾਵਾਂਗੇ। ਅਸੀਂ ਸਰਕਾਰ ਆਉਣ ਦੇ ਸਿਰਫ਼ ਇੱਕ ਸਾਲ ਵਿੱਚ ਹੀ ਪੰਜਾਬ ਵਿੱਚ 500 ਤੋਂ ਵੱਧ ਮੁਹੱਲਾ ਕਲੀਨਿਕ ਬਣਾਏ ਹਨ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਹੁਣ ਤੱਕ 20 ਲੱਖ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ 5 ਲੱਖ ਤੋਂ ਵੱਧ ਲੋਕਾਂ ਦੀ ਮੁਫ਼ਤ ਜਾਂਚ ਕੀਤੀ ਜਾ ਚੁੱਕੀ ਹੈ। ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੇ 28000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਪੰਜਾਬ ਦੀ ਜਵਾਨੀ ਅਤੇ ਪੰਜਾਬ ਦੀ ਕਿਸਾਨੀ ਨੂੰ ਬਚਾਉਣਾ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ। ਇਸ ਲਈ ਅਸੀਂ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਵਧਾ ਕੇ 15000 ਰੁਪਏ ਪ੍ਰਤੀ ਏਕੜ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਅਸੀਂ ਇੱਕ ਸਾਲ ਦੇ ਅੰਦਰ ਸੈਂਕੜੇ ਭ੍ਰਿਸ਼ਟ ਅਫ਼ਸਰਾਂ, ਮੁਲਾਜ਼ਮਾਂ ਅਤੇ ਆਗੂਆਂ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਹੈ। ਜਿਸਨੇ ਵੀ ਭ੍ਰਿਸ਼ਟਾਚਾਰ ਕੀਤਾ ਹੈ, ਅਸੀਂ ਕਿਸੇ ਨੂੰ ਨਹੀਂ ਛੱਡਾਂਗੇ। ਸਾਰਿਆਂ ਨੂੰ ਫੜ੍ਹ ਕੇ ਲੁੱਟ ਦਾ ਪੈਸਾ ਵਸੂਲ ਕਰਾਂਗੇ ਅਤੇ ਉਸਨੂੰ ਪੰਜਾਬ ਦੇ ਖ਼ਜ਼ਾਨੇ ਵਿੱਚ ਜਮ੍ਹਾਂ ਕਰਾਂਗੇ। ਮੁੱਖ ਮੰਤਰੀ ਨੇ ਜਲੰਧਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਚੋਣ ਨਾਲ ਭਾਜਪਾ ਅਤੇ ਕਾਂਗਰਸ ਨੂੰ ਕੋਈ ਫਰਕ ਨਹੀਂ ਪੈਣ ਵਾਲਾ ਹੈ। ਪਰ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਦੀ ਜਿੱਤ ਸਾਡੇ ਹੌਂਸਲੇ ਬੁਲੰਦ ਕਰੇਗੀ, ਜਿਸ ਕਾਰਨ ਅਸੀਂ ਪੰਜਾਬ ਦੇ ਵਿਕਾਸ ਲਈ ਹੋਰ ਤੇਜ ਰਫ਼ਤਾਰ ਨਾਲ ਕੰਮ ਕਰਾਂਗੇ। ਮਾਨ ਨੇ ਕਿਹਾ ਕਿ ਸੁਸ਼ੀਲ ਰਿੰਕੂ ਲੋਕ ਸਭਾ ਵਿੱਚ ਸਾਡੇ ਵਾਂਗ ਪੰਜਾਬ ਅਤੇ ਜਲੰਧਰ ਲਈ ਆਵਾਜ਼ ਬੁਲੰਦ ਕਰਨਗੇ ਅਤੇ ਜਲੰਧਰ ਦੇ ਵਿਕਾਸ ਲਈ ਕੇਂਦਰੀ ਫੰਡ ਲੈ ਕੇ ਆਉਣਗੇ। ਕੇਂਦਰੀ ਫੰਡ ਕਿਵੇਂ ਲਿਆਂਦਾ ਜਾਂਦਾ ਹੈ ਅਤੇ ਲੋਕਾਂ ਦੇ ਵਿਕਾਸ ਲਈ ਕਿਵੇਂ ਵਰਤਿਆ ਜਾਂਦਾ ਹੈ, ਇਹ ਮੈਂ ਜਾਣਦਾ ਹਾਂ ਤੇ ਮੈਂ ਸੁਸ਼ੀਲ ਰਿੰਕੂ ਦਾ ਇਸ ਲਈ ਵੱਡੇ ਭਰਾ ਵਾਂਗ ਮਾਰਗਦਰਸ਼ਨ ਕਰਾਂਗਾ। ਇਸ ਦੇ ਨਾਲ ਹੀ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ ਰੋਡ ਸ਼ੋਅ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਮੇਰੇ ‘ਤੇ ਭਰੋਸਾ ਕੀਤਾ ਹੈ, ਅਸੀਂ ਉਸ ‘ਤੇ ਖਰੇ ਉਤਰਾਂਗੇ। ਉਨ੍ਹਾਂ ਜਲੰਧਰ ਦੇ ਲੋਕਾਂ ਨੂੰ ਇੱਕ ਮੌਕਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਅਸੀਂ ਜਿੱਤਣ ਤੋਂ ਬਾਅਦ ਜਲੰਧਰ ਲੋਕ ਸਭਾ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ। The post ਮੁੱਖ ਮੰਤਰੀ ਮਾਨ ਨੇ ਹਲਕਾ ਫਿਲੌਰ ਦੇ ਵੱਖ-ਵੱਖ ਇਲਾਕਿਆਂ ‘ਚ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ‘ਚ ਕੱਢਿਆ ਰੋਡ ਸ਼ੋਅ appeared first on TheUnmute.com - Punjabi News. Tags:
|
ਭਲਕੇ ਲੁਧਿਆਣਾ ਦੇ ਸਰਕਟ ਹਾਊਸ 'ਚ ਹੋਵੇਗੀ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ Thursday 27 April 2023 04:06 PM UTC+00 | Tags: aam-aadmi-party bhagwant-mann circuit-house-in-ludhiana latest-news ludhiana news punjab-cabinet punjab-government ਚੰਡੀਗੜ੍ਹ, 27 ਅਪ੍ਰੈਲ 2023: ਭਲਕੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਵੇਗੀ, ਇਹ 28 ਅਪ੍ਰੈਲ 2023 ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ਬਜਾਏ ਸਰਕਟ ਹਾਊਸ ਫਿਰੋਜ਼ਪੁਰ ਰੋਡ ਲੁਧਿਆਣਾ ਵਿਖੇ ਸਵੇਰੇ 11 ਵਜੇ ਹੋਵੇਗੀ। ਇਸ ਦੌਰਾਨ ਪੰਜਾਬ ਕੈਬਿਨਟ ਅਹਿਮ ਫੈਸਲੇ ਲੈ ਸਕਦੀ ਹੈ | The post ਭਲਕੇ ਲੁਧਿਆਣਾ ਦੇ ਸਰਕਟ ਹਾਊਸ ‘ਚ ਹੋਵੇਗੀ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ appeared first on TheUnmute.com - Punjabi News. Tags:
|
ਜਲੰਧਰ ਜ਼ਿਮਨੀ ਚੋਣ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਵਲੋਂ ਅਹਿਮ ਬੈਠਕ Thursday 27 April 2023 04:11 PM UTC+00 | Tags: aam-aadmi-party jalandhar jalandhar-by-election jalandhar-constituency womens-wing-of-the-aam-aadmi-party ਜਲੰਧਰ, 27 ਅਪ੍ਰੈਲ 2023: ‘ਆਪ’ ਪਾਰਟੀ ਵਲੋਂ ਜਲੰਧਰ ਜ਼ਿਮਨੀ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਆਮ ਆਦਮੀ ਪਾਰਟੀ ਦੇ ਪੰਜਾਬ ਸਟੇਟ ਸਕੱਤਰ ਅਤੇ ਦੁਆਬਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਦੀ ਅਗਵਾਈ ਹੇਠ ਅੱਜ ਜਲੰਧਰ ਵਿਖੇ ਪਾਰਟੀ ਦੇ ਮਹਿਲਾ ਵਿੰਗ ਦੀ ਇਕ ਅਹਿਮ ਮੀਟਿੰਗ ਹੋਈ। ਪਾਰਟੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਮਾਨ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਚੋਣ ਪ੍ਰਚਾਰ ਵਿੱਚ ‘ਆਪ ਦੀ ਮਜ਼ਬੂਤ ਹੋ ਰਹੀ ਸਥਿਤੀ ਅਤੇ ਮਹਿਲਾ ਵਿੰਗ ਦੀ ਇਸ ਚੋਣ ਵਿੱਚ ਅਹਿਮ ਭੂਮਿਕਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ । ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਮਹਿਲਾ ਵਿੰਗ ਪ੍ਰਧਾਨ ਬਲਜਿੰਦਰ ਕੌਰ, ਸਕੱਤਰ ਰਿਪੀ ਗਰੇਵਾਲ ਸਮੇਤ ਰਾਜ ਅਤੇ ਜ਼ਿਲਾ ਪੱਧਰ ਤੋਂ ਸਮੂਹ ਅਹੁਦੇਦਾਰ ਸ਼ਾਮਲ ਸਨ। ਇਸ ਦੌਰਾਨ ‘ਆਪ ਪੰਜਾਬ ਦੇ ਸਟੇਟ ਸਕੱਤਰ ਰਾਜਵਿੰਦਰ ਕੌਰ ਥਿਆੜਾ ਨੇ ਜਲੰਧਰ ਜ਼ਿਮਨੀ ਚੋਣ ਦੇ ਸੰਬੰਧ ਵਿੱਚ ਮਹਿਲਾਵਾਂ ਦੀਆਂ ਵੱਖ-ਵੱਖ ਹਲਕਿਆਂ ਵਿੱਚ ਲਗਾਈਆਂ ਡਿਊਟੀਆਂ ਬਾਰੇ ਜਾਣਕਾਰੀ ਦਿੱਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬੀਬੀ ਥਿਆੜਾ ਨੇ ਕਿਹਾ ਕਿ ਜਿਸ ਤਰ੍ਹਾਂ ਅਸੀਂ ਮਹਿਲਾਵਾਂ ਨੇ ਪਹਿਲਾਂ 2022 ਦੀਆਂ ਚੋਣਾਂ ਦੌਰਾਨ ‘ਆਪ ਦੀ ਸਰਕਾਰ ਬਣਾਉਣ ਵਿੱਚ ਅਹਿਮ ਰੋਲ ਅਦਾ ਕੀਤਾ ਸੀ, ਉਸੇ ਤਰ੍ਹਾਂ ਇਸ ਲੋਕ-ਸਭਾ ਜ਼ਿਮਨੀ ਚੋਣ ਵਿੱਚ ਵੀ ‘ਆਪ ਉਮੀਦਵਾਰ ਦੀ ਇੱਕਤਰਫ਼ਾ ਜਿੱਤ ਲਈ ਮਹਿਲਾਵਾਂ ਆਪਣਾ ਪੂਰਾ ਯੋਗਦਾਨ ਪਾਉਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਜੋ-ਜੋ ਗਰੰਟੀਆਂ ਦਿੱਤੀਆਂ ਸਨ, ਉਹ ਸਭ ਇੱਕ-ਇੱਕ ਕਰਕੇ ਪੂਰੀਆਂ ਹੋ ਰਹੀਆਂ ਹਨ ਅਤੇ ਜਲਦ ਹੀ ਮਹਿਲਾਵਾਂ ਨੂੰ ਦਿੱਤੀਆਂ ਗਾਰੰਟੀਆਂ ਵੀ ਪੂਰੀਆਂ ਹੋਣ ਜਾ ਰਹੀਆਂ ਹਨ। ਰਾਜਵਿੰਦਰ ਕੌਰ ਥਿਆੜਾ ਨੇ ਜ਼ੋਰ ਦੇਕੇ ਕਿਹਾ ਕਿ ਆਮ ਆਦਮੀ ਪਾਰਟੀ ਮਹਿਲਾਵਾਂ ਦਾ ਬਹੁਤ ਸਤਿਕਾਰ ਕਰਦੀ ਹੈ। ਇਹੀ ਵਜ੍ਹਾ ਹੈ ਕਿ ਮਹਿਲਾਵਾਂ ਵੀ ‘ਆਪ ਨੂੰ ਹਰ ਚੋਣ ਵਿੱਚ ਜੇਤੂ ਬਣਾਉਣ ਲਈ ਤਤਪਰ ਰਹਿੰਦੀਆਂ ਹਨ। ਜਿਕਰਯੋਗ ਹੈ ਕਿ ਮੀਟਿੰਗ ਦੌਰਾਨ ਹਾਜ਼ਰ ਪਾਰਟੀ ਦੀਆਂ ਸਮੂਹ ਮਹਿਲਾ ਆਗੂਆਂ ਤੇ ਵਰਕਰਾਂ ਨੇ ਜਲੰਧਰ ਜ਼ਿਮਨੀ ਚੋਣ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣ ਦਾ ਭਰੋਸਾ ਦਿੱਤਾ । ਇਸ ਮੋਕੇ ਸ਼ੋਭਾ ਭਗਤ, ਮਨਦੀਪ ਕੌਰ, ਗੁਰਪ੍ਰੀਤ ਕੌਰ, ਹਰਜੀਤ ਕੌਰ, ਅੰਜਨਾ ‘ਤੇ ਸੁਮਨ ਪ੍ਰਮੁੱਖ ਤੌਰ ਤੇ ਹਾਜ਼ਰ ਸਨ | The post ਜਲੰਧਰ ਜ਼ਿਮਨੀ ਚੋਣ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਵਲੋਂ ਅਹਿਮ ਬੈਠਕ appeared first on TheUnmute.com - Punjabi News. Tags:
|
ਬਿਲਡਰਸ ਕਲੋਨਾਇਜ਼ਰ ਐਂਡ ਡੀਲਰ ਐਸੋਸੀਏਸ਼ਨ ਵੱਲੋਂ 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਕੀਤੀ ਮੀਟਿੰਗ Thursday 27 April 2023 04:17 PM UTC+00 | Tags: aam-aadmi-party aap-punjab-general-secretary dealers-association harchand-singh-barsat latest-news ਜਲੰਧਰ, 27 ਅਪ੍ਰੈਲ 2023: ਅੱਜ ਆਮ ਆਦਮੀ ਪਾਰਟੀ (Aam Aadmi Party) ਦੇ ਜਲੰਧਰ ਸਥਿਤ ਦਾਣਾ-ਪਾਣੀ ਹੋਟਲ ਵਿਖੇ ਬਿਲਡਰਸ ਕਲੋਨਾਇਜ਼ਰ ਐਂਡ ਡੀਲਰ ਐਸੋਸੀਏਸ਼ਨ ਵੱਲੋਂ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਲੋਕਲ ਬਾਡੀ ਕੈਬਿਨਟ ਮੰਤਰੀ ਇੰਦਰਬੀਰ ਸਿੰਘ ਨਿੱਝਰ, ‘ਆਪ’ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ, ਰਾਜਵਿੰਦਰ ਕੌਰ ਥਿਆੜਾ, ਮਹਿੰਦਰ ਭਗਤ, ਦੀਪਕ ਬਾਲੀ ਅਤੇ ਸਮੂਹ ਪ੍ਰਾਪਰਟੀ ਐਸੋਸੀਏਸ਼ਨ ਦੇ ਮੈਂਬਰ ਮੌਜੂਦ ਸਨ | ਮੁਲਾਕਾਤ ਦੌਰਾਨ ਯੂਨੀਅਨ ਦੇ ਪ੍ਰਧਾਨ ਮੇਜਰ ਸਿੰਘ ਅਤੇ ਮੈਂਬਰਾਂ ਵੱਲੋਂ ‘ਆਪ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ। ਇਸ ਵਿਚਾਲੇ ਯੂਨੀਅਨ ਦੇ ਅਹੁਦੇਦਾਰਾਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਜੰਮਕੇ ਸ਼ਲਾਘਾ ਵੀ ਕੀਤੀ ਅਤੇ ਕਿਹਾ ਕਿ ਇਹ ਸਿਰਫ਼ ਮਾਨ ਸਰਕਾਰ ਹੀ ਹੈ ਜਿਹੜੀ ਸਹੀ ਅਰਥਾਂ ਵਿੱਚ ਪੰਜਾਬ ਨੂੰ ਖੁਸ਼ਹਾਲੀ ਵੱਲ ਲੈਕੇ ਜਾ ਸਕਦੀ ਹੈ। ਐਨਾ ਹੀ ਨਹੀਂ ਮੁਲਾਕਾਤ ਲਈ ਆਏ ਮਹਿਮਾਨਾਂ ਨੇ ਜਲੰਧਰ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਵੀ ਵਾਅਦਾ ਕੀਤਾ। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਯੂਨੀਅਨ ਦੇ ਅਹੁਦੇਦਾਰਾਂ ਨੂੰ ਉਹਨਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਦਾ ਛੇਤੀ ਹੀ ਢੁੱਕਵਾਂ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਦੇ ਕਾਰੋਬਾਰੀਆਂ ਦੀ ਆਪਣੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਹਰ ਤਬਕੇ ਦੇ ਲੋਕਾਂ ਦੀ ਭਲਾਈ ਲਈ ਨੀਤੀਆਂ ਬਣਾ ਕੇ ਲਾਗੂ ਕਰ ਰਹੀ ਹੈ ਅਤੇ ਇਹੀ ਕਾਰਨ ਹੈ ਕਿ ਜਲੰਧਰ ਵਾਸੀਆਂ ਨੇ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਕਾਰਜਾਂ ਤੋਂ ਪ੍ਰਭਾਵਿਤ ਹੋਕੇ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਜ਼ਿਮਨੀ ਚੋਣ ਵਿੱਚ ਵੱਡੇ ਫਰਕ ਨਾਲ ਜਿਤਾਉਣ ਦਾ ਪੱਕਾ ਮਨ ਬਣਾ ਲਿਆ ਹੈ।
The post ਬਿਲਡਰਸ ਕਲੋਨਾਇਜ਼ਰ ਐਂਡ ਡੀਲਰ ਐਸੋਸੀਏਸ਼ਨ ਵੱਲੋਂ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਕੀਤੀ ਮੀਟਿੰਗ appeared first on TheUnmute.com - Punjabi News. Tags:
|
ਜਲੰਧਰ ਜ਼ਿਮਨੀ ਚੋਣ: 'ਆਪ' ਵਲੋਂ ਰੈਲੀਆਂ ਦਾ ਦੌਰ ਜਾਰੀ, ਹਲਕੇ ਦੇ ਪਿੰਡ ਗਿੱਦੜ ਪਿੰਡਾ ਵਿਖੇ ਕੀਤੀ ਵਿਸ਼ਾਲ ਰੈਲੀ Thursday 27 April 2023 04:26 PM UTC+00 ਜਲੰਧਰ, 27 ਅਪਰੈਲ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਜ਼ੋਰਦਾਰ ਚੋਣ ਪ੍ਰਚਾਰ ਦੌਰਾਨ ਰੈਲੀਆਂ ਦਾ ਦੌਰ ਜਾਰੀ ਹੈ, ਉਥੇ ‘ਆਪ’ ਦੀਆਂ ਨੀਤੀਆਂ ‘ਤੇ ਮਾਨ ਸਰਕਾਰ ਦੇ ਕੰਮਾਂ ਨੂੰ ਲੈਕੇ ਹੋਰਨਾਂ ਪਾਰਟੀਆਂ ਦੇ ਆਗੂਆਂ ‘ਤੇ ਸਮਰਥਕਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੀ ਅਗੁਵਾਈ ਹੇਠ ਜਲੰਧਰ ਲੋਕ ਸਭਾ ਦੇ ਹਲਕਾ ਸ਼ਾਹਕੋਟ ਦੇ ਪਿੰਡ ਗਿੱਦੜ ਪਿੰਡੀ ਵਿਖੇ ਇੱਕ ਵਿਸ਼ਾਲ ਚੋਣ ਰੈਲੀ ਕੀਤੀ ਗਈ। ਚੋਣ ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਸ਼ਿਰਕਤ ਕੀਤੀ | ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਇਥੇ ਗਿੱਦੜ ਪਿੰਡੀ ਵਿਖੇ ਕੀਤੀ ਗਈ ਰੈਲੀ ਦੌਰਾਨ ਵੱਖ ਵੱਖ ਪਾਰਟੀਆਂ ਤੋਂ ਆਏ ਆਗੂ ਸਾਹਿਬਾਨ ਆਪਣੇ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ। ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੀ ਮਾਨ ਸਰਕਾਰ ਦੇ ਕੰਮਾਂ ਦੀ ਸਲਾਘਾਂ ਕੀਤੀ। ਉਨ੍ਹਾਂ ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਅਤੇ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ। ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਕਿਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋ ਅੰਬਾਨੀ ‘ਤੇ ਅਡਾਨੀ ਦਾ ਸਵਾ ਛੇ ਲੱਖ ਕਰੋੜ ਰੁਪਏ ਕਰਜ਼ਾ ਮੁਆਫ ਕੀਤਾ ‘ਤੇ ਹੋਰ ਦੂਜੇ ਕਈ ਕਾਰੋਬਾਰ ਖਤਮ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਅੱਗੇ ਦੱਸਿਆ ਕਿ ਕਿਵੇਂ ਦੇਸ਼ ਦਾ ਅੰਨ ਦਾਤਾ ਕਿਸਾਨ ਰਾਜਧਾਨੀ ਦਿੱਲੀ ਦੇ ਬਾਰਡਰਾਂ ‘ਤੇ ਆਪਣੇ ਹੱਕਾ ਲਈ ਲੜਾਈ ਲੜਦੇ ਰਹੇ, ਕਿਵੇਂ ਕੇਂਦਰ ਸਰਕਾਰ ਨੇ ਪੰਜਾਬ ਮੰਡੀ ਬੋਰਡ ਦੇ 3200 ਕਰੋੜ ਰੋਕ ਕੇ ਰੱਖੇ ਹੋਏ ਹਨ, ਜਿਸ ਨਾਲ ਮੰਡੀਆਂ ਦੇ ਵਿਕਾਸ ਸਮੇਤ ਹੋਰ ਕਈ ਕੰਮ ਰੁਕੇ ਹੋਏ ਹਨ। ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਅਪਣਾ ਨੁਮਾਇੰਦਾ ਬਣਾ ਕੇ ਜਿੱਤਵਾਉਣ। ਇਸ ਮੌਕੇ ਵਿਧਾਇਕਾ ਅਮਨਦੀਪ ਕੌਰ ਅਰੋੜਾ, ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ, ਸਰਬਜੀਤ ਸਿੰਘ ਜਿਲ੍ਹਾ ਪ੍ਰਧਾਨ ਦਿਹਾਤੀ ,ਰਤਨ ਸਿੰਘ ਕਾਕੜ ਕਲਾਂ ਹਲਕਾ ਇੰਚਾਰਜ, ਤੇਜਿੰਦਰ ਸਿੰਘ ਰਾਮਪੁਰਾ ਹਾਜ਼ਿਰ ਰਹੇ। ਇਸਤੋਂ ਇਲਾਵਾ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਜਥੇਦਾਰ ਮੁਖਤਿਆਰ ਸਿੰਘ, ਸ਼ਰਨਜੀਤ ਸਿੰਘ, ਭੁਪਿੰਦਰ ਸਿੰਘ, ਜਸਪ੍ਰੀਤ ਸਿੰਘ, ਗੁਰਪਾਲ ਸਿੰਘ, ਬਚਨ ਸਿੰਘ, ਮਹਿੰਦਰ ਸਿੰਘ, ਇੰਦਰਜੀਤ ਸਿੰਘ, ਮੰਗਲ ਸਿੰਘ, ਭਜਨ ਸਿੰਘ, ਅਜੀਤ ਸਿੰਘ ‘ਤੇ ਹੋਰ ਪਤਵੰਤੇ ਸੱਜਣ ਹਾਜ਼ਰ ਰਹੇ। The post ਜਲੰਧਰ ਜ਼ਿਮਨੀ ਚੋਣ: ‘ਆਪ’ ਵਲੋਂ ਰੈਲੀਆਂ ਦਾ ਦੌਰ ਜਾਰੀ, ਹਲਕੇ ਦੇ ਪਿੰਡ ਗਿੱਦੜ ਪਿੰਡਾ ਵਿਖੇ ਕੀਤੀ ਵਿਸ਼ਾਲ ਰੈਲੀ appeared first on TheUnmute.com - Punjabi News. |
ਪਟਿਆਲਾ ਤੋਂ ਏਜੀਟੀਐਫ ਵਲੋਂ ਪੰਜਾਬੀ ਗਾਇਕ ਕਰਨ ਔਜਲਾ ਦਾ ਸਾਥੀ ਗ੍ਰਿਫਤਾਰ Friday 28 April 2023 06:00 AM UTC+00 | Tags: breaking-news crime gangster-lawrence-bishnoi karan-aujla latest-news news patiala patiala-agtf patiala-police punjab-government punjab-police ssp-varun-shamra the-unmute-breaking-news the-unmute-update ਚੰਡੀਗੜ੍ਹ, 28 ਅਪ੍ਰੈਲ 2023: ਪਟਿਆਲਾ ਤੋਂ ਪੰਜਾਬੀ ਗਾਇਕ ਕਰਨ ਔਜਲਾ (Karan Aujla) ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ | ਪਟਿਆਲਾ ਤੋਂ ਏਜੀਟੀਐਫ ਦੀ ਟੀਮ ਨੇ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁਮਾਣ ਨੂੰ ਗ੍ਰਿਫਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗ੍ਰਿਫ਼ਤਾਰੀ ਪਟਿਆਲਾ ਤੋਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਕਝ ਦਿਨ ਪਹਿਲਾਂ ਹੀ ਕਰਨ ਔਜਲਾ ਦੀ ਇਕ ਪ੍ਰੋਗਰਾਮ ਦੀ ਵੀਡੀਓ ਵਾਇਰਲ ਹੋਈ ਸੀ ਜਿਸ ‘ਚ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਨਾਮਜ਼ਦ ਅਨਮੋਲ ਬਿਸ਼ਨੋਈ ਕਰਨ ਔਜਲਾ ਨਾਲ ਸਟੇਜ ‘ਤੇ ਦਿਖਾਈ ਦਿੱਤਾ | ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਕਰਨ ਔਜਲਾ ਵਿਵਾਦਾਂ ਵਿੱਚ ਘਿਰ ਗਏ ਹਨ। ਸੂਤਰਾਂ ਦੇ ਮੁਤਾਬਕ ਏਜੀਟੀਐਫ ਨੇ ਸ਼ਾਰਪੀ ਘੁਮਾਣ ਦੇ ਨਾਲ-ਨਾਲ ਅੱਠ ਜਣਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ਵਿਚ ਇੱਕ ਟਰੈਵਲ ਏਜੇਂਟ ਵੀ ਸ਼ਾਮਲ ਹੈ | ਸੂਤਰਾਂ ਮੁਤਾਬਕ ਸ਼ਾਰਪੀ ਨੂੰ ਜਾਅਲੀ ਪਾਸਪੋਰਟ ਦੇ ਮਾਮਲੇ ‘ਚ ਹਿਰਾਸਤ ਵਿਚ ਲਿਆ ਗਿਆ ਹੈ | The post ਪਟਿਆਲਾ ਤੋਂ ਏਜੀਟੀਐਫ ਵਲੋਂ ਪੰਜਾਬੀ ਗਾਇਕ ਕਰਨ ਔਜਲਾ ਦਾ ਸਾਥੀ ਗ੍ਰਿਫਤਾਰ appeared first on TheUnmute.com - Punjabi News. Tags:
|
ਬਠਿੰਡਾ 'ਚ ਨਹਿਰ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਜਾਨੀ ਨੁਕਸਾਨ ਤੋਂ ਰਿਹਾ ਬਚਾਅ Friday 28 April 2023 08:00 AM UTC+00 | Tags: accident bathinda bathinda-gobindpura-canal bus-accident latest-news news punjab-news road-accident ਬਠਿੰਡਾ, 28 ਅਪ੍ਰੈਲ 2023: ਬਠਿੰਡਾ (Bathinda) ਗੋਬਿੰਦਪੁਰਾ ਨਹਿਰ ਵਿੱਚ ਮਿੰਨੀ ਬੱਸ ਡਿੱਗਣ ਕਾਰਨ ਹਾਦਸਾ ਵਪਾਰ ਗਿਆ, ਹਾਦਸਾਗ੍ਰਸਤ ਮਿੰਨੀ ਬੱਸ ਵਿੱਚ ਡਰਾਈਵਰ ਸਮੇਤ 8 ਜਣੇ ਸਵਾਰ ਸਨ, ਦੱਸਿਆ ਜਾ ਰਿਹਾ ਹੈ ਕਿ ਬੱਸ ਬਠਿੰਡਾ ਤੋਂ ਰਾਮਪੁਰਾ ਵੱਲ ਜਾ ਰਹੀ ਸੀ ਕਿ ਅਚਾਨਕ ਬੱਸ ਦੇ ਸਟੇਅਰਿੰਗ ਵਿੱਚ ਖ਼ਰਾਬੀ ਆ ਗਈ, ਜਿਸ ਤੋਂ ਬਾਅਦ ਬੱਸ ਨਹਿਰ ਵਿੱਚ ਜਾ ਡਿੱਗੀ। ਰਾਹਤ ਦੀ ਗੱਲ ਹੈ ਕਿ ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਇਸ ਦੌਰਾਨ ਇੱਕ ਸੰਸਥਾ ਵੱਲੋਂ ਸਾਰੀਆਂ ਸਵਾਰੀਆਂ ਨੂੰ ਸੁਰੱਖਿਅਤ ਨਹਿਰ ‘ਚੋਂ ਬਾਹਰ ਕੱਢਿਆ ਗਿਆ।ਬੱਸ ‘ਚ ਸਵਾਰ ਇੱਕ ਔਰਤ ਦੇ ਹੱਥ ‘ਤੇ ਸੱਟ ਲੱਗ ਗਈ ਹੈ । The post ਬਠਿੰਡਾ ‘ਚ ਨਹਿਰ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਜਾਨੀ ਨੁਕਸਾਨ ਤੋਂ ਰਿਹਾ ਬਚਾਅ appeared first on TheUnmute.com - Punjabi News. Tags:
|
ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਵਲੋਂ ਹੁਸ਼ਿਆਰਪੁਰ ਕੋਰਟ 'ਚ ਚੱਲ ਰਿਹਾ ਮੁਕੱਦਮਾ ਰੱਦ Friday 28 April 2023 10:06 AM UTC+00 | Tags: breaking-news hoshiarpur-court latest-news news punjab shiromani-akali-dal supreme-court the-unmute-breaking-news the-unmute-latest-news the-unmute-latest-update ਚੰਡੀਗੜ੍ਹ, 28 ਅਪ੍ਰੈਲ 2023: ਸੁਪਰੀਮ ਕੋਰਟ ਨੇ ਅੱਜ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਵੱਡੀ ਰਾਹਤ ਦਿੰਦਿਆਂ ਦੋਹਰੇ ਸੰਵਿਧਾਨ ਦੇ ਮਾਮਲੇ ਵਿੱਚ ਹੁਸ਼ਿਆਰਪੁਰ ਕੋਰਟ ਵਿੱਚ ਚੱਲ ਰਿਹਾ ਮੁਕੱਦਮਾ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਦੇ ਦੋ ਦਿਨ ਬਾਅਦ ਇਸ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ। 2009 ਵਿੱਚ ਬਲਵੰਤ ਸਿੰਘ ਖੇੜਾ ਨੇ ਹੁਸ਼ਿਆਰਪੁਰ ਅਦਾਲਤ ਵਿੱਚ ਮੁਕੱਦਮਾ ਦਾਇਰ ਕਰ ਕੇ ਅਕਾਲੀ ਦਲ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਸੀ ਤੇ ਕਿਹਾ ਸੀ ਕਿ ਅਕਾਲੀ ਦਲ ਧਾਰਮਿਕ ਚੋਣਾਂ ਲੜਦਾ ਹੈ, ਇਸ ਲਈ ਇਸ ਵੱਲੋਂ ਚੋਣ ਕਮਿਸ਼ਨ ਕੋਲ ਦਿੱਤੀ ਸੰਵਿਧਾਨ ਦੀ ਕਾਪੀ ਜਾਅਲਸਾਜ਼ੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ 2 ਸੰਵਿਧਾਨ ਹਨ | ਜਸਟਿਸ ਐਮਆਰ ਸ਼ਾਹ ਅਤੇ ਸੀਟੀ ਰਵੀ ਕੁਮਾਰ ਦੇ ਬੈਂਚ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਦਾਇਰ ਪਟੀਸ਼ਨ 'ਤੇ 11 ਅਪਰੈਲ ਨੂੰ ਫੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਸੁਪਰੀਮ ਕੋਰਟ ਨੇ ਪੰਜਾਬ ਦੇ ਹੁਸ਼ਿਆਰਪੁਰ ਦੀ ਹੇਠਲੀ ਅਦਾਲਤ ਵੱਲੋਂ ਜਾਰੀ ਕੀਤੇ ਸੰਮਨ ਨੂੰ ਰੱਦ ਕਰ ਦਿੱਤਾ | ਜਿਕਰਯੋਗ ਹੈ ਕਿ ਹੇਠਲੀ ਅਦਾਲਤ ਵੱਲੋਂ ਸੰਮਨ ਜਾਰੀ ਕੀਤੇ ਜਾਣ ਤੋਂ ਬਾਅਦ ਬਾਦਲ ਪਰਿਵਾਰ ਅਤੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਪੰਜਾਬ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਸੀ। ਹਾਈਕੋਰਟ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਬਰਕਰਾਰ ਰੱਖਿਆ। ਜਿਸ ਤੋਂ ਬਾਅਦ ਬਾਦਲ ਪਰਿਵਾਰ ਅਤੇ ਚੀਮਾ ਨੇ ਅਗਸਤ 2021 ਵਿੱਚ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। The post ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਵਲੋਂ ਹੁਸ਼ਿਆਰਪੁਰ ਕੋਰਟ 'ਚ ਚੱਲ ਰਿਹਾ ਮੁਕੱਦਮਾ ਰੱਦ appeared first on TheUnmute.com - Punjabi News. Tags:
|
Wrestlers Protest: ਬ੍ਰਿਜ ਭੂਸ਼ਣ ਸ਼ਰਣ ਦੀ ਵਧੀਆਂ ਮੁਸ਼ਕਿਲਾਂ, ਦਿੱਲੀ ਪੁਲਿਸ ਦਰਜ ਕਰੇਗੀ FIR Friday 28 April 2023 10:25 AM UTC+00 | Tags: bajrang-punia bjp breaking-news brij-bhushan-sharan-singh delhi jammu-and-kashmir jantar-mantar jantar-mantar-delhi latest-news news protest satyapal-malik the-unmute-breaking-news the-unmute-punjabi-news wfi wrestlers wrestlers-protest ਚੰਡੀਗੜ੍ਹ, 28 ਅਪ੍ਰੈਲ 2023: ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ ਦੇ ਧਰਨੇ (Wrestlers Protest) ਨੂੰ ਲੈ ਕੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਣ ਸਿੰਘ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਦਰਅਸਲ ਦਿੱਲੀ ਪੁਲਿਸ ਨੇ ਕਿਹਾ ਹੈ ਕਿ ਉਹ ਅੱਜ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰੇਗੀ। ਦਿੱਲੀ ਪੁਲਿਸ ਨੇ ਇਹ ਜਾਣਕਾਰੀ ਸੁਪਰੀਮ ਕੋਰਟ ਵਿੱਚ ਦਿੱਤੀ ਹੈ। ਮਹਿਲਾ ਪਹਿਲਵਾਨ ਬ੍ਰਿਜ ਭੂਸ਼ਣ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕਰ ਰਹੀ ਹੈ ਅਤੇ ਇਸ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਜਾ ਚੁੱਕੀ ਹੈ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਵੀ ਸੁਪਰੀਮ ਕੋਰਟ ਨੂੰ ਦੱਸਿਆ ਕਿ ਦਿੱਲੀ ਪੁਲਿਸ ਅੱਜ ਐਫਆਈਆਰ ਦਰਜ ਕਰੇਗੀ। ਜਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਹੜਤਾਲ ‘ਤੇ ਪਹਿਲਵਾਨਾਂ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇ। ਪਹਿਲਵਾਨਾਂ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ‘ਤੇ ਅਦਾਲਤ ਨੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਸੀ। ਅੱਜ ਸੁਣਵਾਈ ਦੌਰਾਨ ਦਿੱਲੀ ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਉਹ ਅੱਜ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰੇਗੀ। ਓਲੰਪਿਕ ਤਮਗਾ ਜੇਤੂ ਸਾਕਸ਼ੀ ਮਲਿਕ, ਬਜਰੰਗ ਪੂਨੀਆ, ਵਿਨੇਸ਼ ਫੋਗਾਟ ਸਮੇਤ ਕਈ ਪਹਿਲਵਾਨ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ ਸਿੰਘ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। ਪਹਿਲਵਾਨਾਂ ਨੇ ਇਲਜ਼ਾਮ ਲਾਇਆ ਕਿ ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕੀਤਾ ਜਾਂਦਾ ਹੈ, ਇਸਦੇ ਨਾਲ ਹੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ‘ਤੇ ਤਾਨਾਸ਼ਾਹੀ ਚਲਾਉਣ ਦੇ ਵੀ ਦੋਸ਼ ਲੱਗੇ ਹਨ। The post Wrestlers Protest: ਬ੍ਰਿਜ ਭੂਸ਼ਣ ਸ਼ਰਣ ਦੀ ਵਧੀਆਂ ਮੁਸ਼ਕਿਲਾਂ, ਦਿੱਲੀ ਪੁਲਿਸ ਦਰਜ ਕਰੇਗੀ FIR appeared first on TheUnmute.com - Punjabi News. Tags:
|
ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਪਹਿਲਵਾਨਾਂ ਦੇ ਸਮਰਥਨ 'ਚ ਆਏ ਉੱਘੇ ਖਿਡਾਰੀ Friday 28 April 2023 10:42 AM UTC+00 | Tags: bajrang-punia bjp breaking-news brij-bhushan-sharan-singh delhi jammu-and-kashmir jantar-mantar jantar-mantar-delhi latest-news news protest satyapal-malik the-unmute-breaking-news the-unmute-punjabi-news wfi wrestlers wrestlers-protest ਚੰਡੀਗੜ੍ਹ, 28 ਅਪ੍ਰੈਲ 2023: ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ ਸਿੰਘ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ (Jantar Mantar) ‘ਤੇ ਧਰਨੇ ‘ਤੇ ਬੈਠੇ ਪਹਿਲਵਾਨਾਂ ਨੂੰ ਉੱਘੇ ਖਿਡਾਰੀਆਂ ਅਤੇ ਹੋਰ ਹਸਤੀਆਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਪਹਿਲਵਾਨਾਂ ਨੂੰ ਮਿਲੇ ਇਨ੍ਹਾਂ ਸਮਰਥਨ ਦਾ ਅਸਰ ਸ਼ੁੱਕਰਵਾਰ ਨੂੰ ਵੀ ਦੇਖਣ ਨੂੰ ਮਿਲਿਆ, ਜਦੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਦਿੱਲੀ ਪੁਲਿਸ ਇਸ ਮਾਮਲੇ ‘ਚ ਐੱਫ.ਆਈ.ਆਰ. ਦਰਜ ਕਰੇਗੀ |ਹਾਲਾਂਕਿ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਮਹਿਲਾ ਕੁਸ਼ਤੀ ਖਿਡਾਰਨਾਂ ਨੂੰ ਸੁਰੱਖਿਆ ਦੇਣ ਦੇ ਨਿਰਦੇਸ਼ ਦਿੱਤੇ ਜਾਣ ਅਤੇ ਇਸ ਮਾਮਲੇ ਦੀ ਜਾਂਚ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਕਰਵਾਈ ਜਾਵੇ। ਓਲੰਪਿਕ ਸੋਨ ਤਮਗਾ ਜੇਤੂ ਜੈਵਲਿਨ ਥਰੋਅਰ ਨੀਰਜ ਚੋਪੜਾ, ਅਨੁਭਵੀ ਕ੍ਰਿਕਟਰ ਕਪਿਲ ਦੇਵ ਅਤੇ ਓਲੰਪੀਅਨ ਅਭਿਨਵ ਬਿੰਦਰਾ ਨੇ ਇਨ੍ਹਾਂ ਖਿਡਾਰੀਆਂ ਦਾ ਸਮਰਥਨ ਕੀਤਾ ਹੈ। ਮਸ਼ਹੂਰ ਅਦਾਕਾਰ ਸੋਨੂੰ ਸੂਦ ਨੇ ਵੀ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦਾ ਮਨੋਬਲ ਵਧਾਇਆ ਹੈ। ਨੀਰਜ ਚੋਪੜਾ ਨੇ ਟਵੀਟ ਕੀਤਾ, “ਸਾਡੇ ਐਥਲੀਟਾਂ ਨੂੰ ਸੜਕਾਂ ‘ਤੇ ਇਨਸਾਫ ਦੀ ਮੰਗ ਕਰਦੇ ਦੇਖ ਕੇ ਮੈਨੂੰ ਦੁੱਖ ਹੋਇਆ। ਉਨ੍ਹਾਂ ਨੇ ਸਾਡੇ ਮਹਾਨ ਦੇਸ਼ ਦੀ ਨੁਮਾਇੰਦਗੀ ਕਰਨ ਲਈ ਸਖ਼ਤ ਮਿਹਨਤ ਕੀਤੀ ਅਤੇ ਸਾਨੂੰ ਮਾਣ ਦਿੱਤਾ।” ਉਨ੍ਹਾਂ ਨੇ ਲਿਖਿਆ, “ਇੱਕ ਦੇਸ਼ ਦੇ ਤੌਰ ‘ਤੇ ਅਸੀਂ ਹਰ ਵਿਅਕਤੀ ਦੇ ਸਨਮਾਨ ਦੀ ਰੱਖਿਆ ਲਈ ਜ਼ਿੰਮੇਵਾਰ ਹਾਂ, ਭਾਵੇਂ ਉਹ ਐਥਲੀਟ ਹੋਵੇ ਜਾਂ ਕੋਈ ਹੋਰ। “ਜੋ ਹੋ ਰਿਹਾ ਹੈ, ਉਹ ਨਹੀਂ ਹੋਣਾ ਚਾਹੀਦਾ ਸੀ। ਇਹ ਇੱਕ ਸੰਵੇਦਨਸ਼ੀਲ ਮੁੱਦਾ ਹੈ ਅਤੇ ਇਸ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਸਬੰਧਤ ਅਧਿਕਾਰੀਆਂ ਨੂੰ ਨਿਆਂ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।” ਨਵਜੋਤ ਸਿੰਘ ਸਿੱਧੂ ਵੀ ਇਨ੍ਹਾਂ ਪਹਿਲਵਾਨਾਂ ਦੇ ਸਮਰਥਨ ਲਈ ਅੱਗੇ ਆਏ ਹਨ। ਜਿਸ ਦੌਰਾਨ ਉਸਨੇ ਇੱਕ ਟਵੀਟ ਸ਼ੇਅਰ ਕਰਕੇ ਉਸਦਾ ਸਮਰਥਨ ਕੀਤਾ ਅਤੇ ਕਿਹਾ ਕਿ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ 9 ਮਹਿਲਾਵਾਂ ਨੇ ਸ਼ਿਕਾਇਤ ਕੀਤੀ ਅਤੇ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ। ਸਾਬਕਾ ਕ੍ਰਿਕਟਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਕਪਿਲ ਦੇਵ ਨੇ ਵੀ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦਾ ਸਮਰਥਨ ਕੀਤਾ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਪਹਿਲਵਾਨਾਂ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ਕੀ ਉਨ੍ਹਾਂ ਨੂੰ ਕਦੇ ਇਨਸਾਫ ਮਿਲੇਗਾ? ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕਪਿਲ ਦੇਵ ਨੇ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੂੰ ਵੀ ਟੈਗ ਕੀਤਾ ਹੈ। ਨਿਸ਼ਾਨੇਬਾਜ਼ੀ ‘ਚ ਓਲੰਪਿਕ ਸੋਨ ਤਮਗਾ ਜੇਤੂ ਅਭਿਨਵ ਬਿੰਦਰਾ ਨੇ ਟਵੀਟ ਕੀਤਾ, ”ਐਥਲੀਟ ਹੋਣ ਦੇ ਨਾਤੇ ਅਸੀਂ ਅੰਤਰਰਾਸ਼ਟਰੀ ਮੰਚ ‘ਤੇ ਆਪਣੇ ਦੇਸ਼ ਦੀ ਪ੍ਰਤੀਨਿਧਤਾ ਕਰਨ ਲਈ ਸਖਤ ਮਿਹਨਤ ਕਰਦੇ ਹਾਂ। ਪਰ ਇਹ ਬਹੁਤ ਚਿੰਤਾ ਵਾਲੀ ਗੱਲ ਹੈ ਕਿ ਭਾਰਤੀ ਕੁਸ਼ਤੀ ਪ੍ਰਸ਼ਾਸਨ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਕਾਰਨ ਸਾਡੇ ਅਥਲੀਟਾਂ ਨੂੰ ਸੜਕਾਂ ‘ਤੇ ਵਿਰੋਧ ਪ੍ਰਦਰਸ਼ਨ ਕਰਨ ਪੈ ਰਿਹਾ ਹੈ | ’ਮੈਂ’ਤੁਸੀਂ ਉਨ੍ਹਾਂ ਦੇ ਨਾਲ ਹਾਂ ਜੋ ਇਸ ਮਾਮਲੇ ਤੋਂ ਪ੍ਰਭਾਵਿਤ ਹਨ। ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਇਸ ਮੁੱਦੇ ਨੂੰ ਸਹੀ ਢੰਗ ਨਾਲ ਨਜਿੱਠਿਆ ਜਾਵੇ। ਅਥਲੀਟਾਂ ਦੀਆਂ ਚਿੰਤਾਵਾਂ ਸੁਣੀਆਂ ਜਾਣ ਅਤੇ ਮਾਮਲੇ ਨੂੰ ਨਿਰਪੱਖ ਅਤੇ ਸੁਤੰਤਰਤਾ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ | ਸੋਨੂੰ ਸੂਦ ਨੇ ਵੀ ਪਹਿਲਵਾਨਾਂ ਦੇ ਸਮਰਥਨ ਵਿੱਚ ਇੱਕ ਟਵੀਟ ਕੀਤਾ ਹੈ। ਉਸ ਨੇ ਲਿਖਿਆ, “ਦੇਸ਼ ਦੇ ਖਿਡਾਰੀ ਬੇਇਨਸਾਫ਼ੀ ਵਿਰੁੱਧ ਕੁਸ਼ਤੀ ਦੀ ਲੜਾਈ ਜ਼ਰੂਰ ਜਿੱਤਣਗੇ, ਜੈ ਹਿੰਦ। ਇਸ ਦੌਰਾਨ ਜੰਤਰ-ਮੰਤਰ (Jantar Mantar) ‘ਤੇ ਪਹਿਲਵਾਨਾਂ ਦੇ ਪ੍ਰਦਰਸ਼ਨ ਦੇ ਸਮਰਥਨ ਲਈ ਭੀੜ ਜੁਟ ਰਹੀ ਹੈ, ਇਸਦੇ ਚੱਲਦੇ ਸੁਰੱਖਿਆ ਵਧਾ ਦਿੱਤੀ ਗਈ ਸੀ। ਪੁਲਿਸ ਨੇ ਚਾਰੇ ਪਾਸੇ ਬੈਰੀਕੇਡ ਲਗਾ ਦਿੱਤੇ ਹਨ | The post ਜੰਤਰ-ਮੰਤਰ ‘ਤੇ ਧਰਨਾ ਦੇ ਰਹੇ ਪਹਿਲਵਾਨਾਂ ਦੇ ਸਮਰਥਨ ‘ਚ ਆਏ ਉੱਘੇ ਖਿਡਾਰੀ appeared first on TheUnmute.com - Punjabi News. Tags:
|
ਗੈਂਗਸਟਰਾਂ-ਅਪਰਾਧੀਆਂ ਦੇ ਜਾਅਲੀ ਪਾਸਪੋਰਟ ਬਣਾ ਕੇ ਦੇਸ਼ ਤੋਂ ਭੱਜਣ 'ਚ ਮਦਦ ਕਰਨ ਵਾਲੇ 3 ਗ੍ਰਿਫਤਾਰ Friday 28 April 2023 11:10 AM UTC+00 | Tags: agtf breaking-news crime dgp-punjab latest-news news punjab-anti-gangster-task-force punjab-government punjab-news punjab-police punjab-police-agtf the-unmute-breaking-news the-unmute-punjabi-news ਚੰਡੀਗੜ੍ਹ, 28 ਅਪ੍ਰੈਲ 2023: ਏਜੀਟੀਐਫ (AGTF) ਨੇ ਪੰਜਾਬ ਅਤੇ ਹੋਰ ਸੂਬਿਆਂ ਦੇ ਗੈਂਗਸਟਰ-ਅਪਰਾਧੀਆਂ ਨੂੰ ਜਾਅਲੀ ਪਾਸਪੋਰਟ ਬਣਾ ਕੇ ਦੇਸ਼ ਤੋਂ ਭੱਜਣ ਵਿੱਚ ਮਦਦ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਅੰਤਰਰਾਜੀ ਇਮੀਗ੍ਰੇਸ਼ਨ/ਟ੍ਰੈਵਲ ਏਜੰਟਾਂ ਦੇ ਨਾਂ ਓਮਕਾਰ ਸਿੰਘ, ਸੁਖਜਿੰਦਰ ਸਿੰਘ ਅਤੇ ਪ੍ਰਭਜੋਤ ਸਿੰਘ ਹਨ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਗਿਰੋਹ ਦੇ ਦਿੱਲੀ, ਯੂਪੀ, ਕੋਲਕਾਤਾ, ਗੁਜਰਾਤ ਅਤੇ ਮਹਾਰਾਸ਼ਟਰ ਨਾਲ ਸਬੰਧ ਸਨ। ਇਨ੍ਹਾਂ ਦੇ ਕਬਜ਼ੇ ‘ਚੋਂ ਬਦਮਾਸ਼ਾਂ ਦੇ ਜਾਅਲੀ ਪਾਸਪੋਰਟ ਬਰਾਮਦ ਹੋਏ ਹਨ। ਇਨ੍ਹਾਂ ਦੇ ਪੰਜ ਹੋਰ ਸਾਥੀਆਂ ਨੂੰ ਰਾਉਂਡਅੱਪ ਕੀਤਾ ਗਿਆ ਹੈ, ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਅਪਰਾਧੀਆਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
The post ਗੈਂਗਸਟਰਾਂ-ਅਪਰਾਧੀਆਂ ਦੇ ਜਾਅਲੀ ਪਾਸਪੋਰਟ ਬਣਾ ਕੇ ਦੇਸ਼ ਤੋਂ ਭੱਜਣ ‘ਚ ਮਦਦ ਕਰਨ ਵਾਲੇ 3 ਗ੍ਰਿਫਤਾਰ appeared first on TheUnmute.com - Punjabi News. Tags:
|
90 ਫੀਸਦ ਤੋਂ ਵੱਧ ਕਣਕ ਦੀ ਖਰੀਦ ਭਾਰਤ ਸਰਕਾਰ ਵੱਲੋਂ ਜਾਰੀ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ ਅਨੁਸਾਰ ਹੋਈ Friday 28 April 2023 11:16 AM UTC+00 | Tags: aam-aadmi-party breaking-news cm-bhagwant-mann government-agencies government-of-india latest-news news punjab punjab-government punjab-mandi-board the-unmute-breaking-news wheat-procure ਚੰਡੀਗੜ੍ਹ, ਅਪ੍ਰੈਲ 28 2023: ਪ੍ਰੈੱਸ ਦੇ ਇੱਕ ਹਿੱਸੇ ਵਿੱਚ ਛਪੀਆਂ ਖ਼ਬਰਾਂ ਕਿ ਸਰਕਾਰੀ ਏਜੰਸੀਆਂ ਦੁਆਰਾ ਖਰੀਦੀ ਗਈ 90 ਫੀਸਦ ਕਣਕ ਭਾਰਤ ਸਰਕਾਰ (Government Of India) ਵੱਲੋਂ ਜਾਰੀ ਖਰੀਦ ਮਾਪਦੰਡਾਂ 'ਚ ਦਿੱਤੀ ਗਈ ਢਿੱਲ ਮੁਤਾਬਕ ਨਹੀਂ ਖਰੀਦੀ ਗਈ, ਤੱਥਹੀਣ ਹਨ। ਅਸਲ ਵਿੱਚ 90 ਫੀਸਦ ਤੋਂ ਵੱਧ ਕਣਕ, ਭਾਰਤ ਸਰਕਾਰ ਦੁਆਰਾ ਜਾਰੀ ਖਰੀਦ ਮਾਪਦੰਡਾਂ ਵਿੱਚ ਦਿੱਤੀ ਗਈ ਢਿੱਲ ਅਨੁਸਾਰ ਹੀ ਖਰੀਦੀ ਗਈ ਹੈ ਅਤੇ ਇਸ ਸਬੰਧੀ ਨੋਟੀਫਾਈ, ਵੈਲਯੂ ਕੱਟ ਦੀ ਭਰਪਾਈ ਪੰਜਾਬ ਸਰਕਾਰ ਦੁਆਰਾ ਕਰਦਿਆਂ ਕਿਸਾਨਾਂ ਦੀ ਫ਼ਸਲ ਐਮ.ਐਸ.ਪੀ. ਦੀ ਪੂਰੀ ਕੀਮਤ 'ਤੇ ਖਰੀਦਣੀ ਯਕੀਨੀ ਬਣਾਈ ਗਈ ਹੈ। The post 90 ਫੀਸਦ ਤੋਂ ਵੱਧ ਕਣਕ ਦੀ ਖਰੀਦ ਭਾਰਤ ਸਰਕਾਰ ਵੱਲੋਂ ਜਾਰੀ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ ਅਨੁਸਾਰ ਹੋਈ appeared first on TheUnmute.com - Punjabi News. Tags:
|
ਅਮਨ ਅਰੋੜਾ ਵੱਲੋਂ ਯੂ.ਕੇ. ਦੀ ਫਰਮ ਨਾਲ ਮਿਊਂਸੀਪਲ ਤੇ ਖੇਤੀ ਰਹਿੰਦ-ਖੂੰਹਦ ਆਧਾਰਤ CBG ਪ੍ਰਾਜੈਕਟਾਂ ਲਈ ਢਾਂਚਾਗਤ ਲੋੜਾਂ ਦੇ ਹੱਲ ਬਾਰੇ ਚਰਚਾ Friday 28 April 2023 11:23 AM UTC+00 | Tags: aam-aadmi-party aman-arora breaking-news cbg-projects cm-bhagwant-mann latest-news municipal-agro-waste-based news punjab-government punjab-news the-unmute-breaking-news ਚੰਡੀਗੜ੍ਹ, 28 ਅਪ੍ਰੈਲ 2023: ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਅਤੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਦੀ ਸਮੱਸਿਆ ਦੇ ਸਥਾਈ ਅਤੇ ਵਿਗਿਆਨਕ ਹੱਲ ਤਲਾਸ਼ਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ (Aman Arora) ਨੇ ਯੂ.ਕੇ. ਦੀ ਕੰਪਨੀ ਮੈਸਰਜ਼ ਕਾਰਬਨ ਮਾਸਟਰਜ਼ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਨਾਲ ਮਿਊਂਸੀਪਲ ਠੋਸ ਰਹਿੰਦ-ਖੂੰਹਦ ਅਤੇ ਖੇਤੀ ਰਹਿੰਦ-ਖੂੰਹਦ ਦੀ ਵਰਤੋਂ ਕਰਕੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਤਿਆਰ ਕਰਨ ਲਈ ਬੁਨਿਆਦੀ ਢਾਂਚੇ ਸਬੰਧੀ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਜ਼ਿਕਰਯੋਗ ਹੈ ਕਿ ਅਮਨ ਅਰੋੜਾ ਨੇ ਮਿਊਂਸੀਪਲ ਠੋਸ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕੰਪਰੈੱਸਡ ਨੈਚੁਰਲ ਗੈਸ (ਸੀ.ਐਨ.ਜੀ.) ਅਤੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਦੇ ਉਤਪਾਦਨ ਦਾ ਅਧਿਐਨ ਕਰਨ ਲਈ ਪਿਛਲੇ ਮਹੀਨੇ ਬੈਂਗਲੁਰੂ ਦਾ ਦੌਰਾ ਕੀਤਾ ਸੀ। ਉਨ੍ਹਾਂ ਨੇ ਇਨ੍ਹਾਂ ਫਰਮਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਨ੍ਹਾਂ ਫਰਮਾਂ ਨੂੰ ਸੂਬੇ ਦਾ ਦੌਰਾ ਕਰਨ ਅਤੇ ਪੰਜਾਬ ਵਿੱਚ ਪਲਾਂਟ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦਾ ਸੱਦਾ ਦਿੱਤਾ ਸੀ। ਅਰੋੜਾ ਨੇ ਪੇਡਾ ਦੇ ਚੇਅਰਮੈਨ ਐਚ.ਐਸ. ਹੰਸਪਾਲ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਰਵੀ ਭਗਤ ਨਾਲ ਮੈਸਰਜ਼ ਕਾਰਬਨ ਮਾਸਟਰਜ਼ ਦੇ ਸਹਿ-ਸੰਸਥਾਪਕ ਸੋਮ ਨਰਾਇਣ ਅਤੇ ਡਾਇਰੈਕਟਰ ਕੇਵਿਨ ਹਿਊਸਟਨ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਦੇ ਨੁਮਾਇੰਦਿਆਂ ਦਾ ਸਵਾਗਤ ਕੀਤਾ। ਇਨ੍ਹਾਂ ਫਰਮਾਂ ਨੂੰ ‘ਇਨਵੈਸਟ ਇਨ ਦਿ ਬੈਸਟ’ ਦਾ ਸੱਦਾ ਦਿੰਦਿਆਂ ਅਮਨ ਅਰੋੜਾ (Aman Arora) ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਗਰੀਨ ਅਤੇ ਕੁਦਰਤੀ ਊਰਜਾ ਦੇ ਉਤਪਾਦਨ ਦੇ ਮਾਮਲੇ ‘ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਸੰਕਲਪ ਰੱਖਦੀ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਸੂਬਾ ਸਰਕਾਰ ਵੱਲੋਂ ਸਟੈਂਪ ਡਿਊਟੀ, ਬਿਜਲੀ ਡਿਊਟੀ, ਸੀ.ਐਲ.ਯੂ. ਅਤੇ ਈ.ਡੀ.ਸੀ. ਚਾਰਜਿਜ਼ ਤੋਂ ਛੋਟ ਦੇਣ ਤੋਂ ਇਲਾਵਾ ਹੋਰ ਵੀ ਵਿੱਤੀ ਰਿਆਇਤਾਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ‘ਇਨਵੈਸਟ ਪੰਜਾਬ’ ਰਾਹੀਂ ਸਿੰਗਲ ਵਿੰਡੋ ਕਲੀਅਰੈਂਸ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਮੈਸਰਜ਼ ਕਾਰਬਨ ਮਾਸਟਰਜ਼ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਦੇ ਨੁਮਾਇੰਦਿਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ। ਅਮਨ ਅਰੋੜਾ ਨੇ ਇਨ੍ਹਾਂ ਫਰਮਾਂ ਨੂੰ ਝੋਨੇ ਦੀ ਪਰਾਲੀ ‘ਤੇ ਆਧਾਰਿਤ ਸੀ.ਬੀ.ਜੀ. ਪ੍ਰਾਜੈਕਟਾਂ ਦੀ ਐਲੋਕੇਸ਼ਨ ਲਈ ਸੂਬਾ ਸਰਕਾਰ ਦੀਆਂ ਨੀਤੀਆਂ/ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਕੋਲ ਪ੍ਰਸਤਾਵ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਨੇ ਪੇਡਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਲਾਂਟ ਲਗਾਉਣ ਲਈ ਸਥਾਨ ਚੁਣਨ ਵਾਸਤੇ ਉਨ੍ਹਾਂ ਨੂੰ ਤਹਿਸੀਲਾਂ ਦੀ ਸੂਚੀ ਮੁਹੱਈਆ ਕਰਵਾਉਣ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਮਿਊਂਸੀਪਲ ਰਹਿੰਦ-ਖੂੰਹਦ ‘ਤੇ ਆਧਾਰਿਤ ਸੀ.ਬੀ.ਜੀ. ਪ੍ਰਾਜੈਕਟਾਂ ਦੀ ਐਲੋਕੇਸ਼ਨ ਵਾਸਤੇ ਰੂਪ-ਰੇਖਾ ਤਿਆਰ ਕਰਨ ਲਈ ਵੀ ਕਿਹਾ। The post ਅਮਨ ਅਰੋੜਾ ਵੱਲੋਂ ਯੂ.ਕੇ. ਦੀ ਫਰਮ ਨਾਲ ਮਿਊਂਸੀਪਲ ਤੇ ਖੇਤੀ ਰਹਿੰਦ-ਖੂੰਹਦ ਆਧਾਰਤ CBG ਪ੍ਰਾਜੈਕਟਾਂ ਲਈ ਢਾਂਚਾਗਤ ਲੋੜਾਂ ਦੇ ਹੱਲ ਬਾਰੇ ਚਰਚਾ appeared first on TheUnmute.com - Punjabi News. Tags:
|
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਗਵਿੰਦਰ ਪਟਿਆਲ ਦੇ ਮਾਤਾ ਜੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ Friday 28 April 2023 11:28 AM UTC+00 | Tags: aam-aadmi-party breaking-news chetan-singh-jauramajra india jagwinder-patial jagwinder-patials-mother jauramajra latest-news news punjab-news the-unmute-breaking-news ਚੰਡੀਗੜ੍ਹ, 28 ਅਪ੍ਰੈਲ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਪੰਜਾਬੀ ਨਿਊਜ਼ ਚੈਨਲ ਏ.ਬੀ.ਪੀ.ਸਾਂਝਾ ਦੇ ਸੀਨੀਅਰ ਸੰਪਾਦਕ ਜਗਵਿੰਦਰ ਪਟਿਆਲ ਦੇ ਮਾਤਾ ਜੀ ਦੇ ਅਚਾਨਕ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜੌੜਾਮਾਜਰਾ ਨੇ ਮਾਂ ਦੀ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ ਮਾਂ ਨੂੰ ਪਿਆਰ ਦਾ ਪ੍ਰਤੀਕ ਮੰਨਿਆ ਜਾਂਦਾ ਹੈ ਅਤੇ ਮਾਂ ਦੀ ਅਣਹੋਂਦ ਨਾਲ ਪੈਦਾ ਹੋਇਆ ਖਲਾਅ ਕਦੇ ਵੀ ਭਰਿਆ ਨਹੀਂ ਜਾ ਸਕਦਾ। ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਉਹਨਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ। The post ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਗਵਿੰਦਰ ਪਟਿਆਲ ਦੇ ਮਾਤਾ ਜੀ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
ਹੁਣ ਰੁਜ਼ਗਾਰ ਹੀ ਨਹੀਂ ਮਨਭਾਉਂਦਾ ਰੁਜ਼ਗਾਰ ਪਾਉਣ ਲਈ ਯਤਨਸ਼ੀਲ ਹਨ ਪੰਜਾਬ ਦੇ ਨੌਜਵਾਨ Friday 28 April 2023 11:36 AM UTC+00 | Tags: aam-aadmi-party breaking-news cm-bhagwant-mann employment government-jobs job job-opportunities jobs latest-news news punjab punjab-news punjab-youth the-unmute-breaking-news ਚੰਡੀਗੜ੍ਹ, 28 ਅਪ੍ਰੈਲ 2023: ਪੰਜਾਬ ਵਿੱਚ ਬੀਤੇ ਇੱਕ ਸਾਲ ਦੌਰਾਨ ਸਰਕਾਰੀ ਨੌਕਰੀਆਂ (Jobs) ਦੇ ਮੌਕਿਆਂ ਵਿੱਚ ਹੋਏ ਵੱਡੇ ਵਾਧੇ ਕਾਰਨ ਸੂਬੇ ਦੇ ਨੌਜਵਾਨ ਹੁਣ ਸਿਰਫ ਰੁਜ਼ਗਾਰ (Employment) ਲਈ ਨਹੀਂ ਬਲਕਿ ਮਨਭਾਉਂਦਾ ਰੁਜ਼ਗਾਰ ਪਾਉਣ ਲਈ ਯਤਨਸ਼ੀਲ ਹਨ। ਇਸ ਬਾਰੇ ਦੂਸਰਾ ਦਿਲਚਸਪ ਪਹਿਲੂ ਇਹ ਹੈ ਕਿ ਜੋ ਨੌਜਵਾਨ ਸਰਕਾਰੀ ਨੌਕਰੀਆਂ ਵਿੱਚ ਆ ਰਹੇ ਹਨ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਪਰਿਵਾਰਾਂ ਵਿੱਚੋਂ ਪਹਿਲਾਂ ਕੋਈ ਵੀ ਸਰਕਾਰੀ ਨੌਕਰੀ ਵਿੱਚ ਨਹੀਂ ਸੀ। ਕੁਝ ਅਜਿਹਾ ਹੀ ਕਿੱਸਾ ਹੈ ਇਸ ਹਫਤੇ ਆਮ ਰਾਜ ਪ੍ਰਬੰਧ ਵਿਭਾਗ ਵਿੱਚ ਬਤੌਰ ਕਲਰਕ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕ੍ਰਿਤਿਕਾ ਅਤੇ ਸੂਰਜ ਕੁਮਾਰ ਦਾ। ਆਪਣੇ ਨਾਂਅ ਅਨੁਸਾਰ ਸਿਤਾਰਿਆਂ ਵਾਂਗ ਚਮਕਣ ਦੀ ਚਾਹ ਰੱਖਣ ਵਾਲੀ ਪਟਿਆਲਾ ਨਿਵਾਸੀ ਕ੍ਰਿਤਿਕਾ ਦਾ ਕਹਿਣਾ ਹੈ ਕਿ ਉਹ ਪਟਵਾਰੀ ਦੀ ਆਸਾਮੀ ਲਈ ਮੁਢਲਾ ਇਮਤਿਹਾਨ, ਪੀ.ਐਸ.ਪੀ.ਸੀ.ਐਲ ਦਾ ਮੁਢਲਾ ਇਮਤਿਹਾਨ ਅਤੇ ਪੀ.ਐਸ.ਐਸ.ਐਸ.ਬੀ. ਵੱਲੋਂ ਲਿਆ ਗਿਆ ਲਿਖਤੀ ਅਤੇ ਟਾਈਪਿੰਗ ਟੈਸਟ ਪਾਸ ਕਰ ਚੁੱਕੀ ਹੈ। ਉਸ ਦਾ ਕਹਿਣਾ ਹੈ ਕਿ ਸਰਕਾਰੀ ਨੌਕਰੀ ਵਿੱਚ ਆਉਣ ਵਾਲੀ ਉਹ ਆਪਣੇ ਪਰਿਵਾਰ ਦੀ ਪਹਿਲੀ ਮੈਂਬਰ ਹੈ। ਕ੍ਰਿਤਿਕਾ ਨੇ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਚਲਾਈ ਜਾ ਰਹੀ ਭਰਤੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਸੂਬੇ ਵਿੱਚੋਂ ਵਿਦੇਸ਼ਾਂ ਨੂੰ ਹੋ ਰਹੇ ਹੁਨਰ ਦੇ ਪ੍ਰਵਾਸ ਨੂੰ ਠੱਲ ਪਵੇਗੀ। ਉਸ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਸਿਰਫ ਉਹੀ ਨਹੀਂ ਉਸਦੇ ਸਾਰੇ ਪਰਿਵਾਰ ਨੂੰ ਬਹੁਤ ਖੁਸ਼ੀ ਹੋਈ ਹੈ। ਫਾਜਿਲਕਾ ਜਿਲ੍ਹੇ ਦੇ ਪਿੰਡ ਸੌਜ ਦੇ ਛੋਟੇ ਕਿਸਾਨ ਤਿਲਕ ਰਾਜ ਦਾ ਸਪੁੱਤਰ ਸੂਰਜ ਕੁਮਾਰ ਦਾ ਨਿਸ਼ਾਨਾ ਵੀ ਬਤੌਰ ਪੁਲਿਸ ਅਫਸਰ ਸੇਵਾਵਾਂ ਨਿਭਾਉਣਾ ਹੈ। ਸੂਰਜ ਦਾ ਕਹਿਣਾ ਹੈ ਕਿ ਉਹ ਬਤੌਰ ਕਲਰਕ ਆਪਣੀਆਂ ਸੇਵਾਵਾਂ ਸਮੱਰਪਿਤ ਭਾਵਨਾ ਨਾਲ ਨਿਭਾਉਣ ਦੇ ਨਾਲ-ਨਾਲ ਪੁਲਿਸ ਅਫਸਰ ਭਰਤੀ ਹੋਣ ਲਈ ਤਿਆਰੀ ਜਾਰੀ ਰੱਖੇਗਾ। ਉਸ ਨੇ ਕਿਹਾ ਕਿ ਮੌਜੂਦਾ ਨੌਕਰੀ (Jobs) ਲਈ ਬਿਨਾਂ ਕਿਸੇ ਸਿਫਾਰਿਸ਼ ਜਾਂ ਰਿਸ਼ਵਤ ਦੇ ਹੋਈ ਉਸ ਦੀ ਨਿਯੁਕਤੀ ਨੇ ਉਸ ਅੰਦਰ ਇਹ ਵਿਸ਼ਵਾਸ ਪੈਦਾ ਕੀਤਾ ਹੈ ਕਿ ਇਸ ਸਰਕਾਰ ਦੌਰਾਨ ਸੱਭ ਕੁਝ ਸੰਭਵ ਹੈ। ਸੂਰਜਾ ਦਾ ਕਹਿਣਾ ਹੈ ਕਿ ਜਿੰਦਗੀ ਕੀ ਅਸਲੀ ਉਡਾਨ ਅਬੀ ਬਾਕੀ ਹੈ, ਜਿੰਦਗੀ ਕੇ ਕਈ ਇਮਤਿਹਾਨ ਅਬੀ ਬਾਕੀ ਹੈ, ਅਬੀ ਤੋ ਨਾਪੀ ਹੈ ਮੁੱਠੀ ਭਰ ਜਮੀਨ ਹਮਨੇ, ਅਬੀ ਤੋ ਸਾਰਾ ਆਸਮਾਨ ਬਾਕੀ ਹੈ। ਇਥੇ ਜਿਕਰਯੋਗ ਹੈ ਕਿ ਇਸ ਹਫਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਥਾਨਕ ਸਰਕਾਰਾਂ, ਆਮ ਰਾਜ ਪ੍ਰਬੰਧ, ਲੋਕ ਨਿਰਮਾਣ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗਾਂ ਵਿੱਚ ਵੱਖ-ਵੱਖ ਅਹੁਦਿਆਂ ਲਈ 408 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇੰਨ੍ਹਾਂ ਨੌਜਵਾਨਾਂ ਦਾ ਉਤਸ਼ਾਹ ਦੇਖਣ ਵਾਲਾ ਸੀ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣੀ ਪ੍ਰਭਾਵਸ਼ਾਲੀ ਤਕਰੀਰ ਰਾਹੀਂ ਇੰਨਾਂ ਨੌਜਵਾਨਾਂ ਨੂੰ ਜਿੰਦਗੀ ਵਿੱਚ ਹੋਰ ਮੱਲਾਂ ਮਾਰਣ ਲਈ ਪ੍ਰੇਰਿਆ।
The post ਹੁਣ ਰੁਜ਼ਗਾਰ ਹੀ ਨਹੀਂ ਮਨਭਾਉਂਦਾ ਰੁਜ਼ਗਾਰ ਪਾਉਣ ਲਈ ਯਤਨਸ਼ੀਲ ਹਨ ਪੰਜਾਬ ਦੇ ਨੌਜਵਾਨ appeared first on TheUnmute.com - Punjabi News. Tags:
|
ਪੰਜਾਬ ਕੈਬਿਨਟ ਨੇ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ 'ਚ ਛੋਟ ਦੀ ਤਾਰੀਖ਼ 15 ਮਈ ਤੱਕ ਵਧਾਈ Friday 28 April 2023 11:45 AM UTC+00 | Tags: aam-aadmi-party advocate-harpal-singh-cheema breaking-news cm-bhagwant-mann fee-for-registration-of-land-and-property news punjab-cabinet punjab-government punjab-news punjab-revenue-department stamp-duty the-unmute-breaking-news the-unmute-news ਲੁਧਿਆਣਾ, 28 ਅਪ੍ਰੈਲ 2023: ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ (Punjab Cabinet) ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਹੈ। ਇਸ ਬਾਰੇ ਫੈਸਲਾ ਸਥਾਨਕ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਡੇਰੇ ਜਨਤਕ ਹਿੱਤ ਵਿਚ ਮੰਤਰੀ ਮੰਡਲ ਨੇ 15 ਮਈ ਤੱਕ ਜ਼ਮੀਨ/ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਲਈ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਦੀ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕ ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, ਇਕ ਫੀਸਦੀ ਪੀ.ਆਈ.ਡੀ.ਬੀ. ਫੀਸ ਅਤੇ 0.25 ਫੀਸਦੀ ਵਿਸ਼ੇਸ਼ ਫੀਸ ਤੋਂ ਛੋਟ ਹੋਵੇਗੀ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਹ ਸਕੀਮ ਸਭ ਤੋਂ ਪਹਿਲਾਂ 31 ਮਾਰਚ ਤੱਕ ਲਾਗੂ ਕੀਤੀ ਸੀ ਅਤੇ ਲੋਕਾਂ ਦਾ ਵੱਡਾ ਹੁੰਗਾਰਾ ਮਿਲਣ ਪਿੱਛੋਂ ਇਸ ਵਿਚ 30 ਅਪ੍ਰੈਲ ਤੱਕ ਵਾਧਾ ਕੀਤਾ ਗਿਆ ਸੀ ਅਤੇ ਹੁਣ ਇਹ ਤਰੀਕ 15 ਮਈ ਤੱਕ ਵਧਾ ਦਿੱਤੀ ਹੈ। ਡਰੱਗ ਟੈਸਟਿੰਗ ਲੈਬਾਰਟਰੀ ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀਮੰਤਰੀ ਮੰਡਲ (Punjab Cabinet) ਨੇ ਜਨਤਕ ਹਿੱਤ ਵਿਚ ਡਰੱਗ ਟੈਸਟਿੰਗ ਲੈਬਾਰਟਰੀ (ਆਯੂਰਵੇਦ) ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਸਾਮੀਆਂ ਉਤੇ ਭਰਤੀ ਕਰਨ ਨਾਲ ਲੈਬਾਰਟਰੀ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ ਜਿਸ ਨਾਲ ਆਮ ਲੋਕਾਂ ਨੂੰ ਲਾਭ ਪਹੁੰਚੇਗਾ ਅਤੇ ਆਯੂਵੈਦਿਕ ਦਵਾਈਆਂ ਦੀ ਨਿਰੰਤਰ ਟੈਸਟਿੰਗ ਵਧੇਗੀ ਤਾਂ ਕਿ ਸੂਬਾ ਸਰਕਾਰ ਦੇ ਆਯੂਵੈਦਿਕ ਹਸਪਤਾਲਾਂ, ਡਿਸਪੈਂਸਰੀਆਂ ਅਤੇ ਹੋਰਾਂ ਨੂੰ ਦਵਾਈਆਂ ਸਪਲਾਈ ਕੀਤੀਆਂ ਜਾ ਸਕਣ। ਇਸ ਕਦਮ ਨਾਲ ਸੂਬੇ ਵਿਚ ਆਯੂਵੈਦਿਕ ਦਵਾਈਆਂ ਦੀ ਮਿਆਰਤਾ ਤੇ ਸ਼ੁੱਧਤਾ ਕਾਇਮ ਰੱਖਣ ਵਿਚ ਮਦਦ ਮਿਲੇਗੀ। ਖੇਤੀ ਮਸਲਿਆਂ ਬਾਰੇ ਮਾਹਰਾਂ ਦੀਆਂ ਸੇਵਾਵਾਂ ਲੈਣ ਲਈ ਹਰੀ ਝੰਡੀਮੰਤਰੀ ਮੰਡਲ ਨੇ ਵਾਤਾਵਰਣ ਵਿਚ ਸੁਧਾਰ ਲਿਆਉਣ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ, ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਕੱਢਣ ਅਤੇ ਕਿਸਾਨਾਂ ਦੀ ਵਿੱਤੀ ਹਾਲਤ ਸੁਧਾਰਨ ਦੇ ਉਦੇਸ਼ ਨਾਲ ਮਾਹਿਰਾਂ ਦੀਆਂ ਸੇਵਾਵਾਂ ਲੈਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਮਾਹਿਰਾਂ ਦੀਆਂ ਸੇਵਾਵਾਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਹਾਸਲ ਕੀਤੀਆਂ ਜਾਣਗੀਆਂ ਤਾਂ ਕਿ ਸੂਬੇ ਦੇ ਕਿਸਾਨਾਂ ਦੇ ਹਿੱਤ ਵਿਚ ਹੋਰ ਲੋੜੀਂਦੇ ਕਦਮ ਚੁੱਕੇ ਜਾ ਸਕਣ। The post ਪੰਜਾਬ ਕੈਬਿਨਟ ਨੇ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ 'ਚ ਛੋਟ ਦੀ ਤਾਰੀਖ਼ 15 ਮਈ ਤੱਕ ਵਧਾਈ appeared first on TheUnmute.com - Punjabi News. Tags:
|
ਪੰਜਾਬ ਕੈਬਿਨਟ ਵੱਲੋਂ ਲੋਕਲ ਆਡਿਟ ਵਿੰਗ ਦੀਆਂ 87 ਵੱਖ-ਵੱਖ ਕੇਡਰ ਦੀਆਂ ਅਸਾਮੀਆਂ ਦੀ ਭਰਤੀ ਨੂੰ ਮਨਜ਼ੂਰੀ Friday 28 April 2023 11:53 AM UTC+00 | Tags: 87-different-cadre-post aam-aadmi-party breaking-news chief-minister-bhagwant-mann cm-bhagwant-mann jobs latest-news local-audit-wing news punjab-cabinet punjab-government the-unmute-breaking-news ਲੁਧਿਆਣਾ, 28 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਲੁਧਿਆਣਾ ਦੇ ਸਰਕਟ ਹਾਊਸ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵੱਡੇ ਫੈਸਲੇ ਲਏ ਗਏ। ਪੰਜਾਬ ਕੈਬਿਨਟ ਨੇ ਲੋਕਲ ਆਡਿਟ ਵਿੰਗ (Local Audit Wing) ਦੇ ਵੱਖ-ਵੱਖ ਕੇਡਰ ਵਿੱਚ ਸਿੱਧੀ ਭਰਤੀ ਦੀਆਂ 87 ਆਸਾਮੀਆਂ ਭਰਨ ਦੀ ਵੀ ਸਹਿਮਤੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਜੂਨੀਅਰ ਲੇਖਾਕਾਰਾਂ ਦੀਆਂ 60, ਇਕ ਸੈਕਸ਼ਨ ਅਫ਼ਸਰ, ਇਕ ਜੂਨੀਅਰ ਸਕੇਲ ਸਟੈਨੋਗ੍ਰਾਫ਼ਰ, ਤਿੰਨ ਸਟੈਨੋ ਟਾਈਪਿਸਟ ਅਤੇ 22 ਕਲਰਕਾਂ ਦੀਆਂ ਖ਼ਾਲੀ ਆਸਾਮੀਆਂ ਉਤੇ ਭਰਤੀ ਲਈ ਰਾਹ ਪੱਧਰਾ ਹੋਵੇਗਾ। ਇਸ ਨਾਲ ਪੰਚਾਇਤੀ ਰਾਜ ਸੰਸਥਾਵਾਂ (ਪੀ.ਆਰ.ਆਈਜ਼), ਸ਼ਹਿਰੀ ਸਥਾਨਕ ਸਰਕਾਰਾਂ (ਯੂ.ਐਲ.ਬੀਜ਼), ਬੱਚਿਆਂ ਲਈ ਫੰਡਾਂ ਤੇ ਯੂਨੀਵਰਸਿਟੀਆਂ ਦੇ ਪ੍ਰੀ ਆਡਿਟ/ਪੋਸਟ ਆਡਿਟ ਦਾ ਕੰਮ ਸੁਚਾਰੂ ਹੋਵੇਗਾ। ਇਸ ਨਾਲ ਸੂਬਾ ਸਰਕਾਰ, ਭਾਰਤ ਸਰਕਾਰ ਦੇ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਸੁਚਾਰੂ ਤਰੀਕੇ ਤੇ ਆਸਾਨੀ ਨਾਲ ਹਾਸਲ ਕਰਨ ਦੇ ਯੋਗ ਹੋਵੇਗੀ। The post ਪੰਜਾਬ ਕੈਬਿਨਟ ਵੱਲੋਂ ਲੋਕਲ ਆਡਿਟ ਵਿੰਗ ਦੀਆਂ 87 ਵੱਖ-ਵੱਖ ਕੇਡਰ ਦੀਆਂ ਅਸਾਮੀਆਂ ਦੀ ਭਰਤੀ ਨੂੰ ਮਨਜ਼ੂਰੀ appeared first on TheUnmute.com - Punjabi News. Tags:
|
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਗੀਠਾ ਸੰਭਾਲਿਆ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 4 ਮਈ ਨੂੰ Friday 28 April 2023 01:43 PM UTC+00 | Tags: baba-bohad-of-indian-politics breaking-news cm-bhagwant-mann latest-news news parkash-singh-badal punjab punjab-news punjab-police village-badal ਚੰਡੀਗੜ੍ਹ, 28 ਅਪ੍ਰੈਲ 2023: ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੀ ਅੰਗੀਠਾ ਸੰਭਾਲ ਦੀ ਰਸਮ ਅੱਜ ਇਥੇ ਅਦਾ ਕੀਤੀ ਗਈ ਜਿਸ ਵਿਚ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਰਿਸ਼ਤੇਦਾਰਾਂ ਨੇ ਸ਼ਮੂਲੀਅਤ ਕੀਤੀ।ਇਸ ਦੌਰਾਨ ਪਰਿਵਾਰਕ ਸੂਤਰਾਂ ਨੇ ਦੱਸਿਆਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਆਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ 4 ਮਈ ਨੂੰ ਦੁਪਹਿਰ 12.00 ਤੋਂ 1.00 ਵਜੇ ਤੱਕ ਹੋਵੇਗੀ। ਇਸ ਭੋਗ ਤੇ ਅੰਤਿਮ ਅੰਤਿਮ ਅਰਦਾਸ ਸਮਾਗਮ ਵਿਚ ਕੌਮੀ ਤੇ ਕੌਮਾਂਤਰੀ ਪੱਧਰ ਦੇ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਅੱਜ ਅੰਗੀਠਾ ਸੰਭਾਲ ਦੀ ਰਸਮ ਵੇਲ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਰੇਸ਼ਮ ਸਿੰਘ ਚੱਕਪੱਖੀਵਾਲਾ ਵਾਲੇ, ਬਾਬਾ ਘਾਲਾ ਸਿੰਘ ਨਾਨਕਸਰ ਵਾਲੇ, ਬਾਬਾ ਪ੍ਰੀਤਮ ਸਿੰਘ ਦੋਮਾਲਾਵਾਲਾ ਤੇ ਬਾਬਾ ਜੀਤ ਸਿੰਘ ਜੋਲਾਂਵਾਲਾ ਵੀ ਹਾਜ਼ਰ ਸਨ। ਇਸ ਦੌਰਾਨ ਡੇਰਾ ਸੱਚ ਖੰਡ ਬੱਲਾਂ ਤੋਂ ਸੰਤ ਬਾਬਾ ਮਨਦੀਪ ਦਾਸ, ਬਾਬਾ ਲੇਖਰਾਜ ਤੇ ਟਰੱਸਟੀ ਹਰਦੇਵ ਸਿੰਘ ਸਮੇਤ ਤਿੰਨ ਮੈਂਬਰੀ ਟੀਮ ਨੇ ਬਾਦਲ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜਿਹਨਾਂ ਸਰਦਾਰ ਸੁਖਬੀਰ ਸਿੰਘ ਬਾਦਲ (Parkash Singh Badal) ਨਾਲ ਦੁੱਖ ਸਾਂਝਾ ਕੀਤਾ ਉਹਨਾਂ ਵਿਚ ਸਾਬਕਾ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਕਾਕਾ ਰਣਦੀਪ ਸਿੰਘ, ਸਾਬਕਾ ਐਮ ਪੀ ਮੋਹਨ ਸਿੰਘ ਫਲੀਆਂਵਾਲਾ, ਆਪ ਦੇ ਵਿਧਾਇਕ ਗੁਰਮੀਤ ਖੁੰਡੀਆਂ, ਸਵਰਨ ਸਲਾਰੀਆ, ਗੁਰਪ੍ਰੀਤ ਬਨਾਂਵਾਲੀ, ਤਜਿੰਦਰ ਸਿੰਘ ਟਿੰਕਾ ਰਾਜਸਥਾਨ, ਹਰਮੀਤ ਕੌਰ ਗੋਲੂਵਾਲਾ ਤੇ ਰਮਿੰਦਰ ਅਵਾਲਾ ਜਲਾਲਾਬਾਦ ਸ਼ਾਮਲ ਸਨ। The post ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਗੀਠਾ ਸੰਭਾਲਿਆ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 4 ਮਈ ਨੂੰ appeared first on TheUnmute.com - Punjabi News. Tags:
|
PBKS vs LSG: ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਟੀਮ 'ਚ ਸ਼ਿਖਰ ਧਵਨ ਦੀ ਵਾਪਸੀ Friday 28 April 2023 01:52 PM UTC+00 | Tags: bnews breaking-news indian-premier-league ipl-2023 ipl-news latest-news news pbks-vs-lsg punjab-kings ucknow-super-giants ਚੰਡੀਗੜ੍ਹ, 28 ਅਪ੍ਰੈਲ 2023: (PBKS vs LSG) ਪੰਜਾਬ ਕਿੰਗਜ਼ (PBKS) ਅਤੇ ਲਖਨਊ ਸੁਪਰ ਜਾਇੰਟਸ (LSG) ਵਿਚਕਾਰ ਇੰਡੀਅਨ ਪ੍ਰੀਮੀਅਰ ਲੀਗ (IPL) ਦਾ 38ਵਾਂ ਮੈਚ PCA IS ਬਿੰਦਰਾ ਸਟੇਡੀਅਮ, ਮੋਹਾਲੀ ਵਿਖੇ ਸ਼ਾਮ 7:30 ਵਜੇ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਨੇ ਲਖਨਊ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਮੈਚ ‘ਚ ਪੰਜਾਬ ਦੇ ਕਪਤਾਨ ਸ਼ਿਖਰ ਧਵਨ ਅਤੇ ਕਾਗਿਸੋ ਰਬਾਡਾ ਦੀ ਵਾਪਸੀ ਹੋਈ ਹੈ। ਲਖਨਊ ਦੇ ਕਪਤਾਨ ਕੇਐੱਲ ਰਾਹੁਲ ਨੇ ਪਲੇਇੰਗ-11 ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਅਤੇ ਕੁੱਲ ਮਿਲਾ ਕੇ ਤੀਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਦੋਵੇਂ ਇਸ ਸੀਜ਼ਨ ਦੇ 21ਵੇਂ ਮੈਚ ਵਿੱਚ ਆਹਮੋ-ਸਾਹਮਣੇ ਹੋਏ ਸਨ, ਜਦੋਂ ਪੰਜਾਬ ਨੇ ਦੋ ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ।ਤੇਜ਼ ਗੇਂਦਬਾਜ਼ ਮਾਰਕ ਵੁੱਡ ਦੀ ਗੈਰ-ਮੌਜੂਦਗੀ ‘ਚ ਲਖਨਊ ਦਾ ਗੇਂਦਬਾਜ਼ੀ ਹਮਲਾ ਕਮਜ਼ੋਰ ਹੋ ਗਿਆ ਹੈ। ਵੁੱਡ ਨੇ 15 ਅਪ੍ਰੈਲ ਤੋਂ ਬਾਅਦ ਇਕ ਵੀ ਮੈਚ ਨਹੀਂ ਖੇਡਿਆ ਹੈ ਅਤੇ ਟੀਮ ਨੂੰ ਉਸ ਤੋਂ ਜਲਦੀ ਵਾਪਸੀ ਦੀ ਉਮੀਦ ਹੈ। ਵੁੱਡ ਨੇ ਤਿੰਨ ਮੈਚ ਨਾ ਖੇਡਣ ਦੇ ਬਾਵਜੂਦ ਸਭ ਤੋਂ ਵੱਧ ਵਿਕਟਾਂ ਲਈਆਂ ਹਨ। The post PBKS vs LSG: ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਟੀਮ ‘ਚ ਸ਼ਿਖਰ ਧਵਨ ਦੀ ਵਾਪਸੀ appeared first on TheUnmute.com - Punjabi News. Tags:
|
ਜਲੰਧਰ ਜ਼ਿਮਨੀ ਚੋਣ: ਕੈਬਿਨਟ ਮੰਤਰੀ ਮੀਤ ਹੇਅਰ ਤੇ MLA ਇੰਦਰਜੀਤ ਕੌਰ ਮਾਨ ਵਲੋਂ ਚੋਣ ਪ੍ਰਚਾਰ ਕਮੇਟੀ ਨਾਲ ਮੀਟਿੰਗ Friday 28 April 2023 02:03 PM UTC+00 | Tags: breaking-news jalandhar-by-election latest-news meet-hayer mla-inderjit-kaur-mann mla-madam-inderjit-kaur-mann news the-unmute-breaking-news the-unmute-news ਜਲੰਧਰ, 28 ਅਪ੍ਰੈਲ 2023: ਆਮ ਆਦਮੀ ਪਾਰਟੀ ਵਲੋਂ ਜਲੰਧਰ ਜ਼ਿਮਨੀ ਚੋਣ (Jalandhar By-Election) ਨੂੰ ਲੈ ਕੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ‘ਤੇ ਐਮਐਲਏ ਮੈਡਮ ਇੰਦਰਜੀਤ ਕੌਰ ਮਾਨ ਨੇ ਚੋਣ ਪ੍ਰਚਾਰ ਕਮੇਟੀ ਦੀ ਮੀਟਿੰਗ ਲਈ। ਮੀਟਿੰਗ ਦੌਰਾਨ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਕੀਤੇ ਜਾ ਰਹੇ ਚੋਣ ਪ੍ਰਚਾਰ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਕਮੇਟੀ ਦੇ ਮੈਂਬਰਾਂ ਨੇ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਹਲਕੇ ਦੇ ਲੋਕਾਂ ਦੇ ਉਤਸ਼ਾਰ ਬਾਰੇ ਦੱਸਿਆ ਕਿ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਵੱਡੇ ਫ਼ਰਕ ਨਾਲ ਚੋਣ ਜਿੱਤਕੇ ਜਲੰਧਰ ਹਲਕੇ ਵਿੱਚ ਇੱਕ ਨਵਾਂ ਇਤਿਹਾਸ ਰਚਣਗੇ। ਪੰਜਾਬ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ‘ਤੇ ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ ਮਾਨ ਵਲੋਂ ਜਲੰਧਰ ਜ਼ਿਮਨੀ ਚੋਣ ਦੇ ਸਬੰਧ ਵਿਚ ਚੋਣ ਪ੍ਰਚਾਰ ਕਮੇਟੀ ਦੀ ਸੱਦੀ ਗਈ ਮੀਟਿੰਗ ਵਿੱਚ ਵਿੱਚ ਐਮਐਲਏ ਚਰਨਜੀਤ ਸਿੰਘ ,ਐਮਐਲਏ ਦਿਨੇਸ਼ ਚਢਾ, ਐਮਐਲਏ ਜੀਵਨ ਸਿੰਘ ਸੰਗੋਵਾਲ, ਐਮਐਲਏ ਗੈਰੀ ਵੜਿੰਗ,ਐਮਐਲਏ ਲਖਵੀਰ ਸਿੰਘ ਰਾਏ,ਐਮਐਲਏ ਰੁਪਿੰਦਰ ਹੈਪੀ, ਐਮਐਲਏ ਕੁਲਵੰਤ ਸਿੰਘ, ਐਮਐਲਏ ਤਰਨਪ੍ਰੀਤ ਸਿੰਘ ਸਮੇਤ ਪੰਜਾਬ ਜਲ ਸਰੋਤ ਦੇ ਚੇਅਰਮੈਨ ਰਣਜੀਤ ਸਿੰਘ, ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਗੁਰਜੀਤ ਸਿੰਘ ਗਿੱਲ, ਜਿਲ੍ਹਾ ਯੋਜਨਾ ਬੋਰਡ ਪ੍ਰਧਾਨ ਜੱਸਾ ਸੋਇਆਵਾਲਾ ਵਾਲਾ, ਪ੍ਰਧਾਨ ਜਿਲ੍ਹਾ ਯੋਜਨਾ ਬੋਰਡ ਪਟਿਆਲਾ ਸੁਖਜਿੰਦਰ ਸਿੰਘ ਕੳਨੀ ਹਾਜ਼ਰ ਸਨ। ਜਲੰਧਰ ਜ਼ਿਮਨੀ ਚੋਣ (Jalandhar By-Election) ਨੂੰ ਲੈਕੇ ਚੋਣ ਪ੍ਰਚਾਰ ਕਮੇਟੀ ਦੀ ਕੀਤੀ ਗਈ ਮੀਟਿੰਗ ਦੌਰਾਨ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਪ੍ਰਚਾਰ ਕਮੇਟੀ ਦੇ ਮੈਂਬਰਾਂ ਨੂੰ ‘ਆਪ’ ਦੀਆਂ ਨੀਤੀਆਂ ਅਤੇ ਸੂਬੇ ਦੀ ਮਾਨ ਸਰਕਾਰ ਵਲੋਂ ਕਰਵਾਏ ਜਾ ਰਹੇ ਕੰਮਾਂ ਸਮੇਤ ਲਾਗੂ ਕੀਤੀਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਹਲਕੇ ਦੇ ਘਰ ਘਰ ਤੱਕ ਪਹੁੰਚਾਉਣ ਲਈ ਕਿਹਾ।ਉਨ੍ਹਾਂ ਕਿਹਾ ਕਿ ‘ਆਪ’ ਦੀਆਂ ਨੀਤੀਆਂ ਅਤੇ ਮਾਨ ਸਰਕਾਰ ਵਲੋਂ ਸੂਬੇ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈਕੇ ਹਲਕੇ ਦੇ ਲੋਕਾਂ ਦਾ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਭਰਪੂਰ ਸਮਰਥਨ ਮਿਲ ਰਿਹਾ ਹੈ। ਕੈਬਿਨੇਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਪੁਰਾਣੀਆਂ ਰਿਵਾਇਤੀ ਪਾਰਟੀਆਂ ਨੇ ਸੂਬੇ ਨੂੰ ਲੁੱਟਣ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਕੀਤਾ। ਸੂਬੇ ਵਿੱਚ ‘ਆਪ’ ਦੀ ਅਜਿਹੀ ਪਹਿਲੀ ਸਰਕਾਰ ਬਣੀ ਹੈ ਜਿਸ ਵਿੱਚ ਲੋਕਾਂ ਦਾ ਵਿਸ਼ਵਾਸ ਬਣਿਆ ਹੈ ਅਤੇ ਉਹ ‘ਆਪ’ ਵਲੋਂ ਸੂਬੇ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਹਲਕੇ ਦੇ ਲੋਕਾਂ ਨੇ ਪੁਰਾਣੀਆਂ ਅਤੇ ਰਿਵਾਇਤੀ ਪਾਰਟੀਆਂ ਨੂੰ ਨੁਕਰੇ ਲਗਾ ਕੇ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਮੰਨ ਬਣਾ ਲਿਆ ਹੈ। The post ਜਲੰਧਰ ਜ਼ਿਮਨੀ ਚੋਣ: ਕੈਬਿਨਟ ਮੰਤਰੀ ਮੀਤ ਹੇਅਰ ਤੇ MLA ਇੰਦਰਜੀਤ ਕੌਰ ਮਾਨ ਵਲੋਂ ਚੋਣ ਪ੍ਰਚਾਰ ਕਮੇਟੀ ਨਾਲ ਮੀਟਿੰਗ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਨੂੰ ਨਿੱਘੀ ਸ਼ਰਧਾਂਜਲੀ ਵਜੋਂ ਉਸਾਰੀ ਜਾਵੇਗੀ ਯਾਦਗਾਰ: ਹਰਪਾਲ ਸਿੰਘ ਚੀਮਾ Friday 28 April 2023 02:10 PM UTC+00 | Tags: boxer-kaur-singh breaking-news cm-bhagwant-mann harpal-singh-cheema kaur-singh news olympian padam-sri-kaur-singh punjab-government sri-kaur-singh the-unmute-breaking-news the-unmute-punjabi-news ਦਿੜ੍ਹਬਾ/ਸੰਗਰੂਰ, 28 ਅਪ੍ਰੈਲ, 2023: ਸਾਬਕਾ ਓਲੰਪੀਅਨ ਅਤੇ ਦੇਸ਼ ਦੇ ਮਹਾਨ ਮੁੱਕੇਬਾਜ਼ ਪਦਮ ਸ਼੍ਰੀ ਕੌਰ ਸਿੰਘ (Kaur Singh) ਦਾ ਸੰਖੇਪ ਬਿਮਾਰੀ ਮਗਰੋਂ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਕਰੀਬ 74 ਵਰ੍ਹਿਆਂ ਦੇ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਖਨਾਲ ਖੁਰਦ ਵਿਖੇ ਪੂਰੇ ਫੌਜੀ ਸਨਮਾਨਾਂ ਤੇ ਧਾਰਮਿਕ ਰਹੁ ਰੀਤਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਹਾਨ ਮੁੱਕੇਬਾਜ਼ ਕੌਰ ਸਿੰਘ ਨੇ ਪੂਰੀ ਤਰ੍ਹਾਂ ਸਾਦਾ ਜੀਵਨ ਬਿਤਾਉਂਦੇ ਹੋਏ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁੱਕੇਬਾਜ਼ੀ ਮੁਕਾਬਲਿਆਂ ਵਿੱਚ ਵੱਡੀਆਂ ਮੱਲਾਂ ਮਾਰ ਕੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਖੇਡ ਹੀਰੇ ਦੀ ਜੀਵਨੀ ਨੂੰ ਇਸ ਵਿਦਿਅਕ ਸੈਸ਼ਨ ਤੋਂ ਸਕੂਲੀ ਸਿਲੇਬਸ ਦਾ ਹਿੱਸਾ ਬਣਾਇਆ ਹੈ ਤਾਂ ਜੋ ਵਿਦਿਆਰਥੀ ਵਰਗ ਇਸ ਮਹਾਨ ਖੇਡ ਸ਼ਖਸੀਅਤ ਦੇ ਜੀਵਨ ਤੋਂ ਨੇੜਿਓਂ ਵਾਕਿਫ਼ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਛੇਤੀ ਹੀ ਪਿੰਡ ਵਾਸੀਆਂ ਦੀ ਸਲਾਹ ਨਾਲ ਪਦਮ ਸ਼੍ਰੀ ਅਤੇ ਅਰਜੁਨਾ ਐਵਾਰਡ ਜੇਤੂ ਕੌਰ ਸਿੰਘ ਦੀ ਯਾਦ ਵਿੱਚ ਪਿੰਡ ਪੱਧਰ 'ਤੇ ਅਤੇ ਸੂਬਾ ਪੱਧਰ 'ਤੇ ਯਾਦਗਾਰ ਵੀ ਉਸਾਰੀ ਜਾਵੇਗੀ ਤਾਂ ਜੋ ਸਾਡੀਆਂ ਨਵੀਂਆਂ ਪੀੜ੍ਹੀਆਂ ਇਸ ਮਹਾਨ ਸ਼ਖਸ਼ੀਅਤ ਦੇ ਜੀਵਨ ਤੋਂ ਲਗਾਤਾਰ ਸੇਧ ਲੈ ਕੇ ਖੇਡਾਂ ਨਾਲ ਜੁੜ ਸਕਣ। ਕੈਬਨਿਟ ਮੰਤਰੀ ਸ. ਚੀਮਾ ਨੇ ਕਿਹਾ ਕਿ ਕੌਰ ਸਿੰਘ (Kaur Singh) ਦੇ ਮਨ ਵਿੱਚ ਮੁੱਕੇਬਾਜ਼ੀ ਪ੍ਰਤੀ ਜਨੂੰਨ ਸੀ ਅਤੇ ਉਨ੍ਹਾਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਲਈ ਸਾਲ 1982 ਵਿੱਚ ਅਰਜੁਨਾ ਐਵਾਰਡ ਅਤੇ ਸਾਲ 1983 ਵਿੱਚ ਪਦਮ ਸ਼੍ਰੀ ਐਵਾਰਡ ਨਾਲ ਨਿਵਾਜਣ ਦੇ ਨਾਲ ਨਾਲ ਭਾਰਤੀ ਫੌਜ ਵਿੱਚ ਸ਼ਾਨਦਾਰ ਸੇਵਾਵਾਂ ਲਈ ਸਾਲ 1988 ਵਿੱਚ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸੇ ਦੌਰਾਨ ਪਦਮ ਸ਼੍ਰੀ ਕੌਰ ਸਿੰਘ ਦੇ ਦਿਹਾਂਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਕ ਸੰਦੇਸ਼ ਰਾਹੀਂ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਕੌਰ ਸਿੰਘ ਦਾ ਜੀਵਨ ਅਤੇ ਯੋਗਦਾਨ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਸਖ਼ਤ ਮਿਹਨਤ ਕਰਨ ਅਤੇ ਵਧੀਆ ਪ੍ਰਦਰਸ਼ਨ ਦਿਖਾਉਣ ਲਈ ਪ੍ਰੇਰਿਤ ਕਰੇਗਾ। ਅੰਤਿਮ ਸਸਕਾਰ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਦੀ ਤਰਫੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਕੈਬਨਿਟ ਮੰਤਰੀ ਅਮਨ ਅਰੋੜਾ ਦੀ ਤਰਫੋਂ ਸੰਜੀਵ ਸੰਜੂ ਤੇ ਅੰਮ੍ਰਿਤ ਸਿੱਧੂ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਤਰਫੋਂ ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਭੰਗੂ, ਅਰਜਨਾ ਐਵਾਰਡੀ ਸੱਜਣ ਸਿੰਘ ਚੀਮਾ ਸਮੇਤ ਹੋਰ ਸੀਨੀਅਰ ਕੋਚਾਂ ਆਦਿ ਨੇ ਰੀਥਾਂ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕਰਨਲ ਅਮਿਤ ਭਾਗੀ ਦੀ ਅਗਵਾਈ ਹੇਠ 152 ਸਿੱਖ ਰੈਜੀਮੈਂਟ ਦੇ ਜਵਾਨਾਂ ਵੱਲੋਂ ਪਦਮ ਸ਼੍ਰੀ ਕੌਰ ਸਿੰਘ ਨੂੰ ਸ਼ੋਕ ਸਲਾਮੀ ਦਿੱਤੀ ਗਈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕੌਰ ਸਿੰਘ ਦੀ ਰਿਹਾਇਸ਼ ਵਿਖੇ ਜਾ ਕੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। The post ਪੰਜਾਬ ਸਰਕਾਰ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਨੂੰ ਨਿੱਘੀ ਸ਼ਰਧਾਂਜਲੀ ਵਜੋਂ ਉਸਾਰੀ ਜਾਵੇਗੀ ਯਾਦਗਾਰ: ਹਰਪਾਲ ਸਿੰਘ ਚੀਮਾ appeared first on TheUnmute.com - Punjabi News. Tags:
|
ਵਿਧਾਇਕ ਦਿਨੇਸ਼ ਚੱਢਾ ਵੱਲੋਂ ਥਰਮਲ ਦੀ ਨਹਿਰ ਟੁੱਟਣ 'ਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਹਦਾਇਤ Friday 28 April 2023 02:14 PM UTC+00 | Tags: breaking-news dinesh-chadha mla-advocate-dinesh-chadha news rupnagar rupnagar-mla rupnagar-news rupnagar-tharmal-palant ਰੂਪਨਗਰ, 28 ਅਪ੍ਰੈਲ 2023: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ (MLA Dinesh Chadha) ਵੱਲੋਂ ਪਿਛਲੇ ਦਿਨੀਂ ਥਰਮਲ ਦੀ ਨਹਿਰ ਟੁੱਟਣ ‘ਚ ਪ੍ਰਭਾਵਿਤ ਖੇਤਰ ਦਾ ਦੌਰਾ ਕਰਦਿਆਂ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ ਹੈ । ਇਸ ਦੌਰਾਨ ਗੱਲਬਾਤ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡ ਰਣਜੀਤਪੁਰਾ ਦੇ ਕੋਲ ਥਰਮਲ ਪਲਾਂਟ ਵਿੱਚੋਂ ਨਿਕਲਣ ਵਾਲੀ ਛੋਟੀ ਨਹਿਰ ਦੇ ਟੁੱਟਣ ਨਾਲ ਨਹਿਰ ਦੇ ਪਾਣੀ ਘਰਾਂ ਤੇ ਕਿਸਾਨਾਂ ਦੀਆਂ ਫਸਲਾਂ ਵਿੱਚ ਜਾ ਵੜਿਆ ਜਿਸ ਨਾਲ ਇਲਾਕ਼ੇ ਦੇ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ। ਵਿਧਾਇਕ ਚੱਢਾ (MLA Dinesh Chadha) ਵੱਲੋਂ ਪੀ..ਐਸ.ਪੀ.ਸੀ.ਐੱਲ. ਦੇ ਚੇਅਰਮੈਨ ਕਮ ਐਮ.ਡੀ. ਇੰਜੀਨੀਅਰ ਬਲਦੇਵ ਸਿੰਘ ਸਰਾਂ ਨਾਲ ਫੋਨ ਤੇ ਰਾਬਤਾ ਕਾਇਮ ਕਰਦਿਆਂ ਇਸ ਹਾਦਸੇ ਲਈ ਜ਼ਿੰਮੇਵਾਰ ਅਣਗਿਹਲੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਗਿਆ। ਉਨ੍ਹਾਂ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਵੇਂ ਹੀ ਉਨ੍ਹਾਂ ਦੇ ਇਹ ਮਾਮਲਾ ਧਿਆਨ ਵਿੱਚ ਆਇਆ ਸੀ ਉਨ੍ਹਾਂ ਤੁਰੰਤ ਫਸਲਾਂ ਦੀ ਗਿਰਦਾਵਰੀ ਕਰਵਾ ਕੇ ਹੋਏ ਨੁਕਸਾਨ ਦੀ ਭਰਪਾਈ ਕਰਨ ਦੇ ਹੁਕਮ ਦਿੱਤੇ ਗਏ ਸਨ। ਇਸ ਤੋਂ ਇਲਾਵਾ ਹੋਰ ਵੀ ਹੋਏ ਨੁਕਸਾਨ ਦਾ ਪੰਜਾਬ ਸਰਕਾਰ ਵੱਲੋਂ ਜਲਦ ਮੁਆਵਜ਼ਾ ਦਿੱਤਾ ਜਾਵੇਗਾ। The post ਵਿਧਾਇਕ ਦਿਨੇਸ਼ ਚੱਢਾ ਵੱਲੋਂ ਥਰਮਲ ਦੀ ਨਹਿਰ ਟੁੱਟਣ ‘ਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਹਦਾਇਤ appeared first on TheUnmute.com - Punjabi News. Tags:
|
ਪਹਿਲਵਾਨਾਂ ਦੇ ਸਮਰਥਨ 'ਚ ਆਏ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਅਤੇ ਆਤਿਸ਼ੀ Friday 28 April 2023 02:24 PM UTC+00 | Tags: aap-leaders-saurabh-bhardwaj atishi breaking-news delhi delhi-government jantar-mantar mla-atishi news saurabh-bhardwaj wfi ਨਵੀਂ ਦਿੱਲੀ, 28 ਅਪ੍ਰੈਲ 2023(ਦਵਿੰਦਰ ਸਿੰਘ) : ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ ਸਿੰਘ ਵਿਰੁੱਧ ਪਹਿਲਵਾਨਾਂ (Wrestlers) ਦਾ ਧਰਨਾ ਜੰਤਰ-ਮੰਤਰ ਵਿਖੇ ਲਗਾਤਾਰ ਜਾਰੀ ਹੈ। ਇਸ ਪ੍ਰਦਰਸ਼ਨ ‘ਚ ਪਹਿਲਵਾਨਾਂ ਦਾ ਸਮਰਥਨ ਕਰਨ ਲਈ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਅਤੇ ਆਤਿਸ਼ੀ ਵੀ ਪਹੁੰਚੇ। ਆਤਿਸ਼ੀ ਨੇ ਜੰਤਰ-ਮੰਤਰ ਪਹੁੰਚ ਕੇ ਪਹਿਲਵਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਪਹਿਲਵਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ‘ਇਨਕਲਾਬ ਜ਼ਿੰਦਾਬਾਦ’ ਅਤੇ ‘ਬੰਦੇ ਮਾਤਰਮ’ ਦੇ ਨਾਅਰੇ ਲਾਏ | ਮੰਤਰੀ ਆਤਿਸ਼ੀ ਦੇ ਨਾਲ ਮੰਤਰੀ ਸੌਰਭ ਭਾਰਦਵਾਜ ਨੇ ਪਹਿਲਵਾਨਾਂ (Wrestlers) ਨਾਲ ਖੜ੍ਹੇ ਹੋਣ ਦੀ ਗੱਲ ਕੀਤੀ। ਆਤਿਸ਼ੀ ਨੇ ਕਿਹਾ ਕਿ ਧੀਆਂ ਨੂੰ ਇਨਸਾਫ ਦਿਵਾਉਣ ਲਈ ਪੂਰਾ ਦੇਸ਼ ਆਵਾਜ਼ ਉਠਾ ਰਿਹਾ ਹੈ। ਜਿਕਰਯੋਗ ਹੈ ਕਿ ਪਹਿਲਵਾਨਾਂ ਨੂੰ ਮਿਲੇ ਇਨ੍ਹਾਂ ਸਮਰਥਨ ਦਾ ਅਸਰ ਸ਼ੁੱਕਰਵਾਰ ਨੂੰ ਵੀ ਦੇਖਣ ਨੂੰ ਮਿਲਿਆ, ਜਦੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਦਿੱਲੀ ਪੁਲਿਸ ਇਸ ਮਾਮਲੇ 'ਚ ਐੱਫ.ਆਈ.ਆਰ. ਦਰਜ ਕਰੇਗੀ |ਹਾਲਾਂਕਿ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਮਹਿਲਾ ਕੁਸ਼ਤੀ ਖਿਡਾਰਨਾਂ ਨੂੰ ਸੁਰੱਖਿਆ ਦੇਣ ਦੇ ਨਿਰਦੇਸ਼ ਦਿੱਤੇ ਜਾਣ ਅਤੇ ਇਸ ਮਾਮਲੇ ਦੀ ਜਾਂਚ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਕਰਵਾਈ ਜਾਵੇ। The post ਪਹਿਲਵਾਨਾਂ ਦੇ ਸਮਰਥਨ ‘ਚ ਆਏ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਅਤੇ ਆਤਿਸ਼ੀ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਗੈਂਗਸਟਰਾਂ ਨੂੰ ਦੇਸ਼ ਤੋਂ ਭੱਜਣ 'ਚ ਮਦਦ ਕਰਨ ਵਾਲੇ ਜਾਅਲੀ ਪਾਸਪੋਰਟ ਰੈਕੇਟ ਦਾ ਪਰਦਾਫਾਸ਼, ਤਿੰਨ ਗ੍ਰਿਫ਼ਤਾਰ Friday 28 April 2023 02:30 PM UTC+00 | Tags: agtf anti-gangster-task-force breaking-news crime criminals gangsters news patiala punjab-police shiromani-akali-dal the-unmute-breaking-news the-unmute-punjabi-news the-unmute-update ਚੰਡੀਗੜ੍ਹ, 28 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਗੈਂਗਸਟਰਾਂ/ਅਪਰਾਧੀਆਂ ਨੂੰ ਜਾਅਲੀ ਵੇਰਵਿਆਂ ਦੇ ਆਧਾਰ 'ਤੇ ਪਾਸਪੋਰਟ ਬਣਾਕੇ ਅਤੇ ਮੁਹੱਈਆ ਕਰਵਾ ਕੇ ਦੇਸ਼ ਵਿੱਚੋਂ ਫਰਾਰ ਹੋਣ ਵਿੱਚ ਮਦਦ ਕਰਨ ਵਾਲੇ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਓਂਕਾਰ ਸਿੰਘ ਵਾਸੀ ਪਿੰਡ ਕਾਕੀ ਪਿੰਡ, ਜਲੰਧਰ, ਸੁਖਜਿੰਦਰ ਸਿੰਘ ਉਰਫ਼ ਸ਼ਾਰਪੀ ਘੁੰਮਣ ਵਾਸੀ ਪਿੰਡ ਕਰਹਾਲੀ, ਪਟਿਆਲਾ ਅਤੇ ਪ੍ਰਭਜੋਤ ਸਿੰਘ ਬਹੇੜੀ, ਬਰੇਲੀ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ 9 ਪਾਸਪੋਰਟ ਬਰਾਮਦ ਕਰਨ ਦੇ ਨਾਲ ਨਾਲ ਫਰਜ਼ੀ ਵੇਰਵਿਆਂ ਦੀ ਵਰਤੋਂ ਨਾਲ ਤਿਆਰ ਕੀਤੇ ਫਰਾਰ ਗੈਂਗਸਟਰਾਂ ਦੇ ਪਾਸਪੋਰਟਾਂ ਦੀਆਂ ਕਈ ਫੋਟੋ ਕਾਪੀਆਂ ਬਰਾਮਦ ਕੀਤੀਆਂ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ/ਅਪਰਾਧੀਆਂ ਨੂੰ ਦੇਸ਼ ਤੋਂ ਭੱਜਣ ਵਿੱਚ ਮਦਦ ਕਰਨ ਲਈ ਜਾਅਲੀ ਵੇਰਵਿਆਂ ਦੀ ਵਰਤੋਂ ਕਰਕੇ ਪਾਸਪੋਰਟ ਤਿਆਰ ਕਰਨ ਵਿੱਚ ਅੰਤਰ-ਰਾਜੀ ਟਰੈਵਲ ਏਜੰਟਾਂ ਦੀ ਸ਼ਮੂਲੀਅਤ ਸਬੰਧੀ ਮਿਲੀ ਭਰੋਸੇਮੰਦ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਏ.ਆਈ.ਜੀ. ਸੰਦੀਪ ਗੋਇਲ ਅਗਵਾਈ ਵਿੱਚ ਏ.ਜੀ.ਟੀ.ਐਫ (AGTF) ਟੀਮਾਂ ਨੇ ਰਾਤ ਭਰ ਚੱਲੇ ਆਪ੍ਰੇਸ਼ਨ ਦੌਰਾਨ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ। ਉਹਨਾਂ ਦੱਸਿਆ ਕਿ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਸ ਗਿਰੋਹ ਦੇ ਦਿੱਲੀ, ਯੂਪੀ, ਕੋਲਕਾਤਾ, ਗੁਜਰਾਤ ਅਤੇ ਮਹਾਰਾਸ਼ਟਰ ਸਮੇਤ ਵੱਖ-ਵੱਖ ਸੂਬਿਆਂ ਵਿੱਚ ਸਬੰਧ ਸਨ ਅਤੇ ਇਹ ਗਿਰੋਹ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਕਈ ਗੈਂਗਸਟਰਾਂ/ਅਪਰਾਧੀਆਂ ਨੂੰ ਜਾਅਲੀ ਪਾਸਪੋਰਟਾਂ 'ਤੇ ਦੇਸ਼ ਤੋਂ ਭੱਜਣ ਵਿੱਚ ਮਦਦ ਕਰਦਾ ਸੀ। ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਇਸ ਗਿਰੋਹ ਨਾਲ ਜੁੜੇ ਪੰਜ ਹੋਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਪੂਰੇ ਨੈਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।ਹੋਰ ਜਾਣਕਾਰੀ ਦਿੰਦਿਆਂ ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਮੁਲਜ਼ਮ ਓਂਕਾਰ, ਜੋ ਕਿ ਜਲੰਧਰ ਵਿੱਚ ਇੱਕ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕੰਪਨੀ ਚਲਾ ਰਿਹਾ ਹੈ, ਫਰਜ਼ੀ ਵੇਰਵਿਆਂ ਦੀ ਵਰਤੋਂ ਕਰਕੇ ਗੈਂਗਸਟਰਾਂ/ਅਪਰਾਧੀਆਂ ਦੇ ਪਾਸਪੋਰਟ ਬਣਾਉਣ ਅਤੇ ਭੋਲੇ-ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਬਹਾਨੇ ਲੁੱਟਣ ਵਿੱਚ ਸ਼ਾਮਲ ਸੀ।
ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਓਂਕਾਰ ਨੇ ਖੁਲਾਸਾ ਕੀਤਾ ਕਿ ਉਸ ਨੇ ਗੈਂਗਸਟਰ ਵਰਿੰਦਰਪਾਲ ਸਿੰਘ ਉਰਫ ਵੀਨਾ ਬੁੱਟਰ (ਬੰਬੀਹਾ ਗੈਂਗ) ਅਤੇ ਜਸਵਿੰਦਰ ਸਿੰਘ ਉਰਫ ਖੱਟੂ (ਧਰਮਿੰਦਰ ਗੁਗਨੀ ਗੈਂਗ) ਲਈ ਫ਼ਰਜ਼ੀ ਪਾਸਪੋਰਟ ਬਣਾਏ ਸਨ ਤਾਂ ਜੋ ਦੇਸ਼ ਛੱਡ ਕੇ ਭੱਜਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਪ੍ਰਭਜੋਤ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਉਸ ਦੇ ਇੱਕ ਸਾਥੀ ਚਰਨਜੀਤ ਸਿੰਘ ਉਰਫ਼ ਬਰੇਲੀ (ਜਿਸ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ) ਨੇ ਮੈਕਸੀਕੋ ਤੋਂ ਹਾਲ ਹੀ ਵਿੱਚ ਡਿਪੋਰਟ ਕੀਤੇ ਗਏ ਗੈਂਗਸਟਰ ਦੀਪਕ ਬਾਕਸਰ ਲਈ ਫ਼ਰਜ਼ੀ ਪਾਸਪੋਰਟ ਬਣਾਇਆ ਸੀ। ਇਸ ਦੇ ਨਾਲ ਹੀ ਤੀਜੇ ਮੁਲਜ਼ਮ ਸੁਖਜਿੰਦਰ ਸਿੰਘ ਉਰਫ਼ ਸ਼ਾਰਪੀ ਘੁੰਮਣ ਨੇ ਪੁੱਛ-ਪੜਤਾਲ ਦੌਰਾਨ ਦੱਸਿਆ ਕਿ ਉਸਨੇ ਅਜਨਾਲੇ ਦੇ ਦੀਪਇੰਦਰ ਸਿੰਘ ਉਰਫ਼ ਦੀਪੂ, ਜਿਸਦਾ ਅਪਰਾਧਕ ਪਿਛੋਕੜ ਹੈ ਅਤੇ ਭਗੌੜੇ ਗੈਂਗਸਟਰ ਹੈਰੀ ਚੱਠਾ ਦਾ ਕਰੀਬੀ ਸਾਥੀ ਹੈ, ਲਈ ਫ਼ਰਜ਼ੀ ਪਾਸਪੋਰਟ ਬਣਾਇਆ ਸੀ | ਦੱਸਣਯੋਗ ਹੈ ਕਿ ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 420, 468, 471, 473 ਅਤੇ 120-ਬੀ, ਅਸਲਾ ਐਕਟ ਦੀ ਧਾਰਾ 25 ਅਤੇ ਪਾਸਪੋਰਟ ਐਕਟ ਦੀ ਧਾਰਾ 12 ਅਧੀਨ ਪੁਲਿਸ ਸਟੇਸ਼ਨ ਸਟੇਟ ਕਰਾਈਮ, ਐਸ.ਏ.ਐਸ. ਨਗਰ ਵਿਖੇ ਐਫਆਈਆਰ ਨੰ. 2 ਮਿਤੀ 26-04-2023 ਨੂੰ ਦਰਜ ਹੈ। The post ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਗੈਂਗਸਟਰਾਂ ਨੂੰ ਦੇਸ਼ ਤੋਂ ਭੱਜਣ 'ਚ ਮਦਦ ਕਰਨ ਵਾਲੇ ਜਾਅਲੀ ਪਾਸਪੋਰਟ ਰੈਕੇਟ ਦਾ ਪਰਦਾਫਾਸ਼, ਤਿੰਨ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਨੇ ਵਣ ਰੱਖਿਅਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ Friday 28 April 2023 02:34 PM UTC+00 | Tags: anti-corruption-campaign arrested-forest-guard breaking-news bribe crime moga news punjab-vigilance-bureau vigilance-bureau wadhaghar wadhaghar-forest ਚੰਡੀਗੜ੍ਹ, 28 ਅਪ੍ਰੈਲ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੋਗਾ ਜਿਲ੍ਹੇ ਦੇ ਵੱਡਾਘਰ ਜੰਗਲਾਤ ਬੀਟ ਵਿਖੇ ਤਾਇਨਾਤ ਵਣ ਰੱਖਿਅਕ ਅਮਰਜੀਤ ਕੌਰ ਵਾਸੀ ਬਾਘਾ ਪੁਰਾਣਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਹਿਲਾ ਮੁਲਾਜ਼ਮ ਖਿਲਾਫ਼ ਇਹ ਮਾਮਲਾ ਮੋਗਾ ਜ਼ਿਲੇ ਦੇ ਪਿੰਡ ਮੰਗੇਵਾਲਾ ਦੇ ਗੁਰਮੀਤ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਜੰਗਲਾਤ ਮੁਲਾਜ਼ਮ ਨੇ ਉਸ ਅਤੇ ਉਸ ਦੇ ਗੁਆਂਢੀ ਵਿਰੁੱਧ ਜੰਗਲਾਤ ਦੀ ਜ਼ਮੀਨ ਵਿੱਚ ਪਾਣੀ ਦੀਆਂ ਪਾਈਪਾਂ ਵਿਛਾਉਣ ਲਈ ਭਾਰੀ ਜ਼ੁਰਮਾਨਾ ਨਾ ਲਗਾਉਣ ਬਦਲੇ ਦੋਨਾਂ ਕੋਲੋਂ 15-15 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸੌਦਾ 10-10 ਹਜ਼ਾਰ ਰੁਪਏ ਵਿੱਚ ਤੈਅ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ ‘ਤੇ ਰਿਕਾਰਡ ਕਰ ਲਈ। ਬੁਲਾਰੇ ਨੇ ਅੱਗੇ ਦੱਸਿਆ ਕਿ ਫਿਰੋਜ਼ਪੁਰ ਰੇਂਜ ਦੀ ਵਿਜੀਲੈਂਸ ਯੂਨਿਟ (Vigilance Bureau) ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਜਾਲ ਵਿਛਾ ਕੇ ਦੋਸ਼ੀ ਮਹਿਲਾ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਉਕਤ ਕਰਮਚਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਮਹਿਲਾ ਨੂੰ ਭਲਕੇ ਫਿਰੋਜ਼ਪੁਰ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਵਿਜੀਲੈਂਸ ਬਿਊਰੋ ਨੇ ਵਣ ਰੱਖਿਅਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ appeared first on TheUnmute.com - Punjabi News. Tags:
|
Jet Airways: ਜੈੱਟ ਏਅਰਵੇਜ਼ ਦੇ CEO ਸੰਜੀਵ ਕਪੂਰ ਨੇ ਦਿੱਤਾ ਅਸਤੀਫਾ Friday 28 April 2023 02:45 PM UTC+00 | Tags: ays breaking-news ceo-sanjeev-kapoor jet-airways jet-airways-ceo-designate-sanjeev-kapoor news sanjeev-kapoor ਚੰਡੀਗੜ੍ਹ, 28 ਅਪ੍ਰੈਲ 2023: ਜੈੱਟ ਏਅਰਵੇਜ਼ (Jet Airways) ਦੇ ਮਨੋਨੀਤ ਸੀਈਓ ਸੰਜੀਵ ਕਪੂਰ ਨੇ ਏਅਰਲਾਈਨ ਤੋਂ ਅਸਤੀਫਾ ਦੇ ਦਿੱਤਾ ਹੈ। 28 ਅਪਰੈਲ 2023 ਨੂੰ ਦਫ਼ਤਰ ਵਿੱਚ ਉਨ੍ਹਾਂ ਦਾ ਆਖਰੀ ਦਿਨ ਸੀ। ਉਹ 4 ਅਪ੍ਰੈਲ 2022 ਨੂੰ ਜੈੱਟ ਏਅਰਵੇਜ਼ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਦੇ ਤੌਰ ‘ਤੇ ਆਧਾਰਿਤ ਏਅਰਲਾਈਨ ਜੈੱਟ ਏਅਰਵੇਜ਼ ਵਿੱਚ ਸ਼ਾਮਲ ਹੋਏ ਸਨ,। The post Jet Airways: ਜੈੱਟ ਏਅਰਵੇਜ਼ ਦੇ CEO ਸੰਜੀਵ ਕਪੂਰ ਨੇ ਦਿੱਤਾ ਅਸਤੀਫਾ appeared first on TheUnmute.com - Punjabi News. Tags:
|
ਸੂਡਾਨ ਤੋਂ ਹੁਣ ਤੱਕ 998 ਭਾਰਤੀਆਂ ਦੀ ਵਤਨ ਵਾਪਸੀ, ਭਾਰਤ ਸਰਕਾਰ ਵਲੋਂ ਭਾਰਤੀਆਂ ਨੂੰ ਕੱਢਣ ਲਈ ਯਤਨ ਤੇਜ਼ Friday 28 April 2023 02:51 PM UTC+00 | Tags: breaking-news dr-s-jaishankar indian-in-sudan kwatra latest-news mumbai-airport news operation-kaveri rapid-support-force saf sudan sudanese-armed-forces ਚੰਡੀਗੜ੍ਹ, 28 ਅਪ੍ਰੈਲ 2023: ਹਿੰਸਾ ਪ੍ਰਭਾਵਿਤ ਸੂਡਾਨ (Sudan) ਤੋਂ ਭਾਰਤੀਆਂ ਨੂੰ ਕੱਢਣ ਦੀ ਮੁਹਿੰਮ ‘ਆਪ੍ਰੇਸ਼ਨ ਕਾਵੇਰੀ’ ਦੇ ਹਿੱਸੇ ਵਜੋਂ ਹਵਾਈ ਸੈਨਾ ਦੇ ਸੀ-17 ਜਹਾਜ਼ ਰਾਹੀਂ ਸ਼ੁੱਕਰਵਾਰ ਨੂੰ 392 ਨਾਗਰਿਕਾਂ ਦਾ ਇੱਕ ਹੋਰ ਜੱਥਾ ਘਰ ਪਰਤਿਆ। ਇਸ ਮੁਹਿੰਮ ਤਹਿਤ ਕੱਢੇ ਗਏ ਭਾਰਤੀ ਨਾਗਰਿਕਾਂ ਨੂੰ ਸੂਡਾਨ ਤੋਂ ਸਾਊਦੀ ਅਰਬ ਦੇ ਸ਼ਹਿਰ ਜੇਦਾਹ ਅਤੇ ਫਿਰ ਉਥੋਂ ਭਾਰਤ ਲਿਆਂਦਾ ਜਾ ਰਿਹਾ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਟਵੀਟ ਕੀਤਾ, “392 ਯਾਤਰੀਆਂ ਦੇ ਨਾਲ ਇੱਕ ਹੋਰ ਸੀ-17 ਜਹਾਜ਼ ਨਵੀਂ ਦਿੱਲੀ ਪਹੁੰਚ ਗਿਆ।” ਆਪਰੇਸ਼ਨ ਕਾਵੇਰੀ ਤਹਿਤ ਬੁੱਧਵਾਰ ਨੂੰ 360 ਨਾਗਰਿਕਾਂ ਨੂੰ ਵਪਾਰਕ ਉਡਾਣ ਰਾਹੀਂ ਨਵੀਂ ਦਿੱਲੀ ਲਿਆਂਦਾ ਗਿਆ। ਜਦੋਂਕਿ ਦੂਜੇ ਬੈਚ ਵਿੱਚ ਸੀ-17 ਗਲੋਬਮਾਸਟਰ ਦੁਆਰਾ ਅਗਲੇ ਹੀ ਦਿਨ 246 ਨਾਗਰਿਕਾਂ ਨੂੰ ਮੁੰਬਈ ਲਿਆਂਦਾ ਗਿਆ। ਸਰਕਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਕੁੱਲ 998 ਭਾਰਤੀਆਂ ਨੂੰ ਘਰ ਲਿਆਂਦਾ ਜਾ ਚੁੱਕਾ ਹੈ। ਸੂਡਾਨ (Sudan) ‘ਚ ਫੌਜ ਅਤੇ ਨੀਮ ਫੌਜੀ ਦਲ ਵਿਚਾਲੇ ਸੱਤਾ ਹਾਸਲ ਕਰਨ ਲਈ ਭਿਆਨਕ ਸੰਘਰਸ਼ ਚੱਲ ਰਿਹਾ ਹੈ। ਹਾਲਾਂਕਿ, ਦੋਵੇਂ ਧਿਰਾਂ 72 ਘੰਟਿਆਂ ਦੀ ਜੰਗਬੰਦੀ ‘ਤੇ ਸਹਿਮਤ ਹੋਣ ਤੋਂ ਬਾਅਦ, ਭਾਰਤ ਨੇ ਉਥੇ ਫਸੇ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਯਤਨ ਤੇਜ਼ ਕਰ ਦਿੱਤੇ ਹਨ। The post ਸੂਡਾਨ ਤੋਂ ਹੁਣ ਤੱਕ 998 ਭਾਰਤੀਆਂ ਦੀ ਵਤਨ ਵਾਪਸੀ, ਭਾਰਤ ਸਰਕਾਰ ਵਲੋਂ ਭਾਰਤੀਆਂ ਨੂੰ ਕੱਢਣ ਲਈ ਯਤਨ ਤੇਜ਼ appeared first on TheUnmute.com - Punjabi News. Tags:
|
ਘੱਟੋ-ਘੱਟ ਸਮਰਥਨ ਮੁੱਲ ਦੇ ਭੁਗਤਾਨ ਨੇ ਪਿਛਲੇ ਸਾਰੇ ਰਿਕਾਰਡ ਤੋੜੇ, ਅੱਜ ਤੱਕ ਜਾਰੀ ਕੀਤੇ 18366 ਕਰੋੜ ਰੁਪਏ: ਲਾਲ ਚੰਦ ਕਟਾਰੂਚੱਕ Friday 28 April 2023 03:59 PM UTC+00 | Tags: aam-aadmi-party cm-bhagwant-mann lal-chand-kataruchak latest-news news punjab-government punjab-mandi-board the-unmute-breaking-news wheat-purchase ਚੰਡੀਗੜ੍ਹ, 28 ਅਪ੍ਰੈਲ2023: ਅੱਜ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ 105 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਅਤੇ ਪਿਛਲੇ ਸਾਲ ਹਾੜੀ ਦੇ ਪੂਰੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਆਈ 102.7 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੇ ਅੰਕੜੇ ਨੂੰ ਪਛਾੜ ਦਿੱਤਾ ਹੈ। ਇਸ ਤੋਂ ਇਲਾਵਾ, ਸਰਕਾਰੀ ਏਜੰਸੀਆਂ ਵੱਲੋਂ ਪਹਿਲਾਂ ਹੀ 100 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਨਾਲ ਪਿਛਲੇ ਸਾਲ ਪੂਰੇ ਹਾੜੀ ਸੀਜ਼ਨ ਦੌਰਾਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਕੁੱਲ 96.45 ਲੱਖ ਮੀਟ੍ਰਿਕ ਟਨ ਦੀ ਖਰੀਦ ਨੂੰ ਮਾਤ ਦੇ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਦੱਸਿਆ ਕਿ ਅੱਜ ਮੰਡੀਆਂ ਵਿੱਚ 4.5 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਪਿਛਲੇ ਸੀਜ਼ਨ ਨਾਲੋਂ ਕਣਕ ਦੀ ਕੁੱਲ ਖਰੀਦ ਘੱਟੋ-ਘੱਟ 20 ਲੱਖ ਮੀਟ੍ਰਿਕ ਟਨ ਵੱਧ ਹੋਵੇਗੀ। ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਭਰਨ ਵਿੱਚ ਮੋਹਰੀ ਹੈ ਕਿਉਂਕਿ ਇਸ ਸਾਲ ਪੰਜਾਬ ਕੇਂਦਰੀ ਅੰਨ ਭੰਡਾਰ ਵਿੱਚ 50 ਫੀਸਦੀ ਤੋਂ ਵੱਧ ਕਣਕ ਦਾ ਯੋਗਦਾਨ ਪਾਉਣ ਲਈ ਤਿਆਰ ਹੈ। ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਅਦਾਇਗੀਆਂ ਬਾਰੇ ਤਸੱਲੀ ਪ੍ਰਗਟ ਕਰਦਿਆਂ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੇ ਸਾਰੇ ਰਿਕਾਰਡ ਤੋੜਦੇ ਹੋਏ ਅੱਜ ਤੱਕ 5,72,822 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ 18366 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀਆਂ ਜਾਰੀ ਕੀਤੀਆਂ ਜਾਣ। ਮੰਤਰੀ (Lal Chand Kataruchak) ਨੇ ਅੱਗੇ ਦੱਸਿਆ ਕਿ ਕਣਕ ਦੀ ਖਰੀਦ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਸੂਬੇ ਵਿੱਚ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਵਹੀਕਲ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਲਾਗੂ ਕੀਤਾ ਗਿਆ ਹੈ। ਹੁਣ ਤੱਕ ਵੀ.ਟੀ.ਐਸ. ਸਿਸਟਮ ਲਗਾਏ ਵਾਹਨਾਂ ਦੀ ਗਿਣਤੀ 30000 ਤੋਂ ਵੱਧ ਹੋ ਗਈ ਹੈ ਅਤੇ ਹੁਣ ਤੱਕ ਵੀ.ਟੀ.ਐਸ. ਰਾਹੀਂ 202250 ਤੋਂ ਵੱਧ ਆਨਲਾਈਨ ਗੇਟ ਪਾਸ ਜਾਰੀ ਕੀਤੇ ਜਾ ਚੁੱਕੇ ਹਨ। The post ਘੱਟੋ-ਘੱਟ ਸਮਰਥਨ ਮੁੱਲ ਦੇ ਭੁਗਤਾਨ ਨੇ ਪਿਛਲੇ ਸਾਰੇ ਰਿਕਾਰਡ ਤੋੜੇ, ਅੱਜ ਤੱਕ ਜਾਰੀ ਕੀਤੇ 18366 ਕਰੋੜ ਰੁਪਏ: ਲਾਲ ਚੰਦ ਕਟਾਰੂਚੱਕ appeared first on TheUnmute.com - Punjabi News. Tags:
|
ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਿਨੇਟ ਵੱਲੋਂ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਂਟ Friday 28 April 2023 04:05 PM UTC+00 | Tags: aam-aadmi-party cm-bhagwant-mann ludhiana news parkash-singh-badal punjab punjab-cabinet the-unmute-breaking-news the-unmute-punjabi-news ਲੁਧਿਆਣਾ, 28 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਦੋ ਮਿੰਟ ਦਾ ਮੌਨ ਰੱਖ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਮੀਟਿੰਗ ਦੇ ਸ਼ੁਰੂ ਵਿੱਚ ਮੰਤਰੀ ਮੰਡਲ ਨੇ ਦੋ ਮਿੰਟ ਦਾ ਮੌਨ ਰੱਖ ਕੇ ਅਕਾਲੀ ਆਗੂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸਮੁੱਚੀ ਵਜ਼ਾਰਤ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਤੇ ਦੁਖੀ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। The post ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਿਨੇਟ ਵੱਲੋਂ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਂਟ appeared first on TheUnmute.com - Punjabi News. Tags:
|
ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਤੇ ਕਿਸਾਨੀ ਦੋਵਾਂ ਨੂੰ ਬਰਬਾਦ ਕਰ ਦਿੱਤਾ ਹੈ: CM ਭਗਵੰਤ ਮਾਨ Friday 28 April 2023 04:13 PM UTC+00 | Tags: aam-aadmi-party chief-minister-bhagwant-mann cm-bhagwant-mann jalandhar-lok-sabha-by-election news punjab-government punjabi-news sushil-kumar-rinku traditional-parties ਜਲੰਧਰ, 27 ਅਪ੍ਰੈਲ 2023: ਜਲੰਧਰ ਲੋਕ-ਸਭਾ ਉੱਪ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਹਲਕਾ ਸ਼ਾਹਕੋਟ ਦੇ ਵੱਖ-ਵੱਖ ਇਲਾਕਿਆਂ ਵਿੱਚ ਰੋਡ ਸ਼ੋਅ ਕਰਕੇ ਲੋਕਾਂ ਨੂੰ 'ਆਪ' ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਮਾਨ ਨੇ ਸ਼ਾਹਕੋਟ ਅਤੇ ਮਹਿਤਪੁਰ ਵਿੱਚ ਭੀੜ ਨੂੰ ਸੰਬੋਧਨ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ਸੀਐਮ ਮਾਨ ਨੇ ਰਵਾਇਤੀ ਪਾਰਟੀਆਂ ਕਾਂਗਰਸ-ਭਾਜਪਾ ਅਤੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਦੀ ਨੌਜਵਾਨੀ ਅਤੇ ਕਿਸਾਨੀ ਦੋਵਾਂ ਨੂੰ ਬਰਬਾਦ ਕਰ ਦਿੱਤਾ ਹੈ। ਕਾਂਗਰਸ ਅਤੇ ਅਕਾਲੀ ਸਰਕਾਰ ਨੇ ਆਮ ਘਰਾਂ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਆਪਣੇ ਆਗੂਆਂ ਅਤੇ ਮੰਤਰੀਆਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਨੌਕਰੀਆਂ ਦਿੱਤੀਆਂ। ਇਨ੍ਹਾਂ ਲੋਕਾਂ ਨੇ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਆਪਣੇ ਵੱਡੇ-ਵੱਡੇ ਮਹਿਲ ਉਸਾਰੇ ਅਤੇ ਲੋਕਾਂ ਨੂੰ ਸੜਕਾਂ ‘ਤੇ ਖੜ੍ਹਾ ਕਰ ਦਿੱਤਾ। ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਭ੍ਰਿਸ਼ਟ ਆਗੂਆਂ ਨੇ ਨੌਜਵਾਨਾਂ ਦੇ ਹੱਥਾਂ ਵਿੱਚ ਪੈੱਨ ਦੀ ਬਜਾਏ ਬੰਦੂਕ ਫੜਾ ਦਿੱਤੀ ਹੈ ਅਤੇ ਰੁਜ਼ਗਾਰ ਦੀ ਥਾਂ ਨਸ਼ੇ ਦਿੱਤੇ ਹਨ। ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਦਿਨ ਰਾਤ ਕੰਮ ਕਰ ਰਹੀ ਹੈ। ਅਸੀਂ ਇੱਕ ਸਾਲ ਦੇ ਅੰਦਰ ਪੰਜਾਬ ਦੇ 28000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਭਵਿੱਖ ਵਿੱਚ ਹੋਰ ਖਾਲੀ ਅਸਾਮੀਆਂ ਭਰਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਚੰਗੀਆਂ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਸਰਕਾਰ ਆਉਣ ਦੇ ਸਿਰਫ਼ ਇੱਕ ਸਾਲ ਦੇ ਅੰਦਰ ਹੀ ਅਸੀਂ ਪੰਜਾਬ ਦੇ ਆਮ ਲੋਕਾਂ ਦੇ ਬਿਹਤਰ ਇਲਾਜ ਲਈ 500 ਤੋਂ ਵੱਧ ਮੁਹੱਲਾ ਕਲੀਨਿਕ ਬਣਾਏ ਹਨ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਹੁਣ ਤੱਕ 20 ਲੱਖ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ ਪੰਜ ਲੱਖ ਤੋਂ ਵੱਧ ਲੋਕਾਂ ਦੀ ਮੁਫ਼ਤ ਜਾਂਚ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਅਸੀਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਵੀ ਅਪਗ੍ਰੇਡ ਕਰ ਰਹੇ ਹਾਂ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਪ੍ਰਾਈਵੇਟ ਹਸਪਤਾਲਾਂ ਨਾਲੋਂ ਵੱਧ ਸਹੂਲਤਾਂ ਹੋਣਗੀਆਂ। The post ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਤੇ ਕਿਸਾਨੀ ਦੋਵਾਂ ਨੂੰ ਬਰਬਾਦ ਕਰ ਦਿੱਤਾ ਹੈ: CM ਭਗਵੰਤ ਮਾਨ appeared first on TheUnmute.com - Punjabi News. Tags:
|
PM ਮੋਦੀ ਨੇ ਪੂਰੀ ਦੁਨੀਆ ਨੂੰ ਸਾਬਤ ਕਰ ਦਿੱਤਾ ਹੈ ਕਿ ਅੱਜ ਭਾਰਤ ਆਪਣੀ ਨਵੀਂ ਸੋਚ ਅਤੇ ਨਵੀਂ ਦਿਸ਼ਾ 'ਚ ਕਿਸੇ ਦੇਸ਼ ਤੋਂ ਘੱਟ ਨਹੀਂ: ਹਰਦੀਪ ਪੁਰੀ Friday 28 April 2023 04:17 PM UTC+00 | Tags: bharatiya-janata-party bjp hardeep-puri jalandhar latest-news news pm-modi punjab-bjp union-minister-hardeep-singh-puri ਜਲੰਧਰ, 28 ਅਪ੍ਰੈਲ 2023: ਭਾਰਤੀ ਜਨਤਾ ਪਾਰਟੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਜਲੰਧਰ ਦੌਰੇ ਦੌਰਾਨ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਲੋਕ ਸਭਾ ਚੋਣ ਦਫਤਰ ਲਾਜਪਤ ਨਗਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਬੀ.ਜੇ.ਪੀ. ਆਪਣੇ ਪੈਰਾਂ 'ਤੇ ਖਾਦੀ ਹੋ ਰਹੀ ਹੈ। ਉਨ੍ਹਾਂ ਸਮੂਹ ਪੱਤਰਕਾਰਾਂ ਨੂੰ ਸਵਾਲ ਕਰਦਿਆਂ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ ਇੱਕ ਸਵਾਲ ਪੁੱਛਦਾ ਹਾਂ ਕਿ ਅੱਜ ਆਪਣੇ ਮਨ ਨਾਲ ਦੱਸੋ ਕਿ 2024 ਵਿੱਚ ਕਿਸ ਪਾਰਟੀ ਦੀ ਸਰਕਾਰ ਬਣੇਗੀ ਅਤੇ ਸਾਰਿਆਂ ਦੀਆਂ ਨਜ਼ਰਾਂ ਭਾਰਤੀ ਜਨਤਾ ਪਾਰਟੀ ਵੱਲ ਉਠ ਜਾਂਦੀਆਂ ਹਨ, ਕਿਉਂਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਪੂਰੀ ਦੁਨੀਆ ਵਿੱਚ ਇਹ ਸਾਬਿਤ ਕਰ ਦਿੱਤਾ ਹੈ ਕਿ ਅੱਜ ਭਾਰਤ ਆਪਣੀ ਨਵੀਂ ਸੋਚ ਅਤੇ ਨਵੀਂ ਦਿਸ਼ਾ ਵਿੱਚ ਕਿਸੇ ਵੀ ਦੇਸ਼ ਨਾਲੋਂ ਘੱਟ ਨਹੀਂ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸੂਬਾਈ ਬੁਲਾਰੇ ਅਨਿਲ ਸਰੀਨ, ਇਮਪ੍ਰੀਤ ਬਖਸ਼ੀ, ਨੀਲ ਬਖਸ਼ੀ, ਸੌਰਭ, ਭਾਰਤੀ ਜਨਤਾ ਯੁਵਾ ਮੋਰਚਾ ਦੇ ਸਾਬਕਾ ਸੂਬਾ ਪ੍ਰਧਾਨ ਸੰਨੀ ਸ਼ਰਮਾ ਆਦਿ ਵੀ ਮੌਜੂਦ ਸਨ। ਹਰਦੀਪ ਸਿੰਘ ਪੁਰੀ ਸਭ ਤੋਂ ਪਹਿਲਾਂ ਮਾਡਲ ਟਾਊਨ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਮੱਥਾ ਟੇਕਣ ਲਈ ਪੁੱਜੇ ਜਿੱਥੇ ਉਨ੍ਹਾਂ ਨੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਕੈਂਟ ਵਿਧਾਨ ਸਭਾ ਦੇ ਸਮੂਹ ਬੂਥ ਵਰਕਰਾਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਦੀਪ ਪੁਰੀ ਨੇ ਕਿਹਾ ਕਿ ਕਿਉਂਕਿ ਪਹਿਲਾਂ ਭਾਜਪਾ ਗਠਜੋੜ ਵਿੱਚ ਸੀ ਅਤੇ ਅੱਜ ਵੀ ਭਾਰਤੀ ਜਨਤਾ ਪਾਰਟੀ ਜ਼ਿਆਦਾਤਰ ਉਨ੍ਹਾਂ ਸੀਟਾਂ ‘ਤੇ ਕੇਂਦਰਿਤ ਹੈ, ਜਿਨ੍ਹਾਂ ‘ਤੇ ਪਹਿਲਾਂ ਅਕਾਲੀ ਦਲ ਲੜਦਾ ਸੀ। ਹੁਣ ਉੱਥੇ ਸਾਡੀ ਸਥਿਤੀ ਬਹੁਤ ਮਜ਼ਬੂਤ ਹੋ ਗਈ ਹੈ। ਹਰਦੀਪ ਪੁਰੀ ਨੇ ਕਿਹਾ ਕਿ ਅੱਜ ਵੋਟਰ ਵੋਟ ਕਿਉਂ ਪਾਉਂਦਾ ਹੈ ਅਤੇ ਵੋਟਰ ਸਪੱਸ਼ਟ ਚੋਣ ਕਿਉਂ ਕਰਦਾ ਹੈ? ਉਨ੍ਹਾਂ ਕਿਹਾ ਕਿ 2022 ਵਿੱਚ ਪੰਜਾਬ ਦਾ ਵੋਟਰ ਕਾਂਗਰਸ ਅਤੇ ਅਕਾਲੀ ਦਲ ਸਮੇਤ ਸਾਰੀਆਂ ਪਾਰਟੀਆਂ ਦੇ ਖਿਲਾਫ ਸੀ, ਕਿਉਂਕਿ ਅਸੀਂ ਗਠਜੋੜ ਵਿੱਚ ਸੀ ਅਤੇ ਇੱਥੋਂ ਦਾ ਵੋਟਰ ਵੀ ਸਾਡੇ ਨਾਲ ਨਾਰਾਜ਼ ਸੀ। ਇੱਥੋਂ ਦੇ ਵੋਟਰਾਂ ਨੂੰ ਇੱਕ ਨਵੀਂ ਉਮੀਦ ਦੀ ਲੋੜ ਸੀ ਅਤੇ ਆਮ ਆਦਮੀ ਪਾਰਟੀ ਉਨ੍ਹਾਂ ਦੀ ਨਵੀਂ ਉਮੀਦ ਬਣ ਕੇ ਆਈ। ਸੱਤਾ ਹਾਸਲ ਕਰਨ ਲਈ ਉਨ੍ਹਾਂ ਨੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਕਿ ਅਸੀਂ ਪੰਜਾਬ ‘ਚੋਂ ਨਸ਼ਾ ਖਤਮ ਕਰਾਂਗੇ, ਪੰਜਾਬ ਦੇ ਲੋਕਾਂ ਨੂੰ ਨਸ਼ਾ ਮੁਕਤ ਕਰਾਂਗੇ, ਪੰਜਾਬ ਦੇ ਹਰ ਪਰਿਵਾਰ ‘ਚ 18 ਸਾਲ ਤੋਂ ਵੱਧ ਉਮਰ ਦੀ ਜੇਕਰ ਕੋਈ ਔਰਤ ਹੈ ਤਾਂ ਅਸੀਂ ਉਸ ਨੂੰ 1000 ਰੁਪਏ ਹਰ ਮਹੀਨੇ ਦੇਵਾਂਗੇ ਆਦਿ ਸਮੇਤ ਹੋਰ ਕਈ ਝੂਠੇ ਵਾਅਦਿਆਂ ਨਾਲ ਆਮ ਆਦਮੀ ਪਾਰਟੀ ਨੇ ਆਪਣੀ ਸਰਕਾਰ ਬਣਾਈ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਸਭ ਕੁਝ ਹਵਾ ਹੋ ਗਿਆ। ਹਰਦੀਪ ਪੁਰੀ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ 13 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਅੱਜ ਪੰਜਾਬ ਦੇ ਲੋਕ ਉਨ੍ਹਾਂ ਨੂੰ ਸਮਝ ਚੁੱਕੇ ਹਨ। ਪੁਰੀ ਨੇ ਕਿਹਾ ਕਿ ਅੱਜ ਇਹ ਪਾਰਟੀ ਪਿਛਲੇ ਕੁਝ ਸਾਲਾਂ ਤੋਂ ਦਿੱਲੀ ਵਿੱਚ ਸਰਕਾਰ ਚਲਾ ਰਹੀ ਹੈ। ਅਸੀਂ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਦੇਖਦੇ ਆ ਰਹੇ ਹਾਂ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ ਅਤੇ ਅੱਜ ਉਨ੍ਹਾਂ ਦੀ ਸਰਕਾਰ ਦੇ 13 ਮਹੀਨਿਆਂ ਦੌਰਾਨ ਪੰਜਾਬ ਦੇ ਲੋਕ ਵੀ ਉਨ੍ਹਾਂ ਨੂੰ ਚੰਗੀ ਤਰ੍ਹਾਂ ਜਾਣ ਚੁੱਕੇ ਹਨ। ਉਹ ਕਹਿੰਦੇ ਕੁਝ ਹਨ ਤੇ ਕਰਦੇ ਕੁਝ ਹਨ। ਪੁਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੋਕ ਜੋ ਕਿਸਾਨਾਂ ਦੇ ਹਿੱਤਾਂ ਦੀ ਗੱਲ ਕਰਦੇ ਹਨ, ਇਹ ਸਭ ਝੂਠ ਅਤੇ ਫਰਾਡ ਹੈ। ਹਰਦੀਪ ਪੁਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪਹਿਲਾਂ ਜਲੰਧਰ ਦੀਆਂ 3 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਦੀ ਸੀ ਪਰ ਅੱਜ ਇਸ ਲੋਕ ਸਭਾ ਜ਼ਿਮਨੀ ਚੋਣ ‘ਚ ਅਸੀਂ ਸਾਰੀਆਂ 9 ਸੀਟਾਂ ‘ਤੇ ਚੋਣ ਲੜਾਂਗੇ ਅਤੇ ਸਾਡੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਜਨਤਾ ਵੱਲੋਂ ਦਿੱਤੇ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ। ਅਸੀਂ ਨੰਬਰ ਦੋ ਜਾਂ ਨੰਬਰ ਤਿੰਨ ਲਈ ਨਹੀਂ ਲੜ ਰਹੇ, ਇਹ ਲੜਾਈ ਸਾਡੀ ਜਿੱਤ ਲਈ ਹੈ। The post PM ਮੋਦੀ ਨੇ ਪੂਰੀ ਦੁਨੀਆ ਨੂੰ ਸਾਬਤ ਕਰ ਦਿੱਤਾ ਹੈ ਕਿ ਅੱਜ ਭਾਰਤ ਆਪਣੀ ਨਵੀਂ ਸੋਚ ਅਤੇ ਨਵੀਂ ਦਿਸ਼ਾ ‘ਚ ਕਿਸੇ ਦੇਸ਼ ਤੋਂ ਘੱਟ ਨਹੀਂ: ਹਰਦੀਪ ਪੁਰੀ appeared first on TheUnmute.com - Punjabi News. Tags:
|
ਸਾਬਕਾ ਮੰਤਰੀ ਪਰਗਟ ਸਿੰਘ ਨੇ ਧਰਨੇ 'ਤੇ ਬੈਠੇ ਪਹਿਲਵਾਨਾਂ ਦੀ ਕੀਤੀ ਹਮਾਇਤ Friday 28 April 2023 07:18 PM UTC+00 | Tags: congress-mla-pargat-singh delhi indian-wrestlers jantar-mantar mla-pargat-singh news pargat-singh wrestlers-protest ਚੰਡੀਗੜ੍ਹ 28 ਅਪ੍ਰੈਲ 2023: ਸਾਬਕਾ ਭਾਰਤੀ ਹਾਕੀ ਕਪਤਾਨ, ਓਲੰਪੀਅਨ ਅਤੇ ਸਾਬਕਾ ਮੰਤਰੀ ਪਦਮ ਸ਼੍ਰੀ ਪਰਗਟ ਸਿੰਘ ਉਨ੍ਹਾਂ ਪਹਿਲਵਾਨਾਂ ਦੇ ਖੁੱਲ੍ਹੇ ਸਮਰਥਨ ਵਿੱਚ ਸਾਹਮਣੇ ਆਏ ਹਨ ਜੋ ਦਿੱਲੀ ਵਿੱਚ ਪੁਲਿਸ ਕੇਸ ਦਰਜ ਕਰਨ ਅਤੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂਐਫਆਈ) ਦੇ ਪ੍ਰਧਾਨ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਪਰਗਟ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ, "ਕੋਈ ਵੀ ਉਦੋਂ ਤੱਕ ਸੜਕਾਂ ‘ਤੇ ਨਹੀਂ ਆਉਂਦਾ ਜਦੋਂ ਤੱਕ ਕਿਸੇ ਨੂੰ ਗੰਭੀਰ ਰੂਪ ਨਾਲ ਪਰੇਸ਼ਾਨ ਨਹੀਂ ਕੀਤਾ ਜਾਂਦਾ। ਇਹ ਇੰਨਾ ਗੰਭੀਰ ਮਾਮਲਾ ਹੈ ਕਿ ਇਕ ਖਿਡਾਰੀ ਜਾਣਦਾ ਹੈ ਕਿ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਆਉਣਾ ਕਿੰਨਾ ਔਖਾ ਹੁੰਦਾ ਹੈ।” ਭਾਰਤੀ ਓਲੰਪਿਕ ਸੰਘ ਦੇ ਪ੍ਰਧਾਨ ‘ਤੇ ਸਿੱਧਾ ਹਮਲਾ ਕਰਦੇ ਹੋਏ ਪਰਗਟ ਸਿੰਘ ਨੇ ਕਿਹਾ ਕਿ ਅੰਦੋਲਨਕਾਰੀ ਪਹਿਲਵਾਨ ਅਨੁਸ਼ਾਸਨਹੀਣਤਾ ਪੈਦਾ ਨਹੀਂ ਕਰ ਰਹੇ, ਸਗੋਂ ਭਾਰਤੀ ਖੇਡਾਂ ‘ਚੋਂ ਗੰਦਗੀ ਅਤੇ ਮੈਲ ਨੂੰ ਸਾਫ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਪਰਗਟ ਸਿੰਘ ਨੇ ਕਿਹਾ, "ਉਹ ਸਾਰਿਆਂ ਦੇ ਮਾਣ ਲਈ ਇੱਕ ਮਹਾਨ ਲੜਾਈ ਲੜ ਰਹੇ ਹਨ।" ਉਨ੍ਹਾਂ ਨੇ ਕਿਹਾ, "ਮੈਂ ਡਬਲਯੂਐਫਆਈ ਦੇ ਮੌਜੂਦਾ ਢਾਂਚੇ ਵਿਰੁੱਧ ਲੜਾਈ ਵਿੱਚ ਅੰਦੋਲਨਕਾਰੀ ਪਹਿਲਵਾਨਾਂ ਦੇ ਨਾਲ ਪੂਰੀ ਤਰ੍ਹਾਂ ਨਾਲ ਹਾਂ। ਪਰਗਟ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਇੰਨੇ ਲੰਬੇ ਸਮੇਂ ਤੋਂ ਚੱਲ ਰਹੇ ਅੰਦੋਲਨ ਲਈ ਕੋਈ ਐਫਆਈਆਰ ਦਰਜ ਨਹੀਂ ਕੀਤੀ ਜਾ ਰਹੀ ਹੈ, ਪਰਗਟ ਸਿੰਘ ਨੇ ਕਿਹਾ ਕਿ ਤਿੰਨ ਮੈਂਬਰੀ ਕਮੇਟੀ ਫੈਸਲਾ ਕਰੇਗੀ ਕਿ ਭਵਿੱਖ ਵਿੱਚ ਡਬਲਯੂਐਫਆਈ ਨੂੰ ਕੌਣ ਕੰਟਰੋਲ ਕਰੇਗਾ। ਪਰ ਬੀਤੇ ਸਮੇਂ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਇਸ ਦੌਰਾਨ, ਆਈਓਏ ਮੁਖੀ ਪੀਟੀ ਊਸ਼ਾ ਦੇ ਕਾਰਜਕਾਰੀ ਸੀਈਓ ਕਲਿਆਣ ਚੌਬੇ ਦੁਆਰਾ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਸੜਕਾਂ ‘ਤੇ ਉਤਰਨ ਲਈ ਅੰਦੋਲਨਕਾਰੀ ਪਹਿਲਵਾਨਾਂ ਦੀ ਆਲੋਚਨਾ ਕਰਨ ਵਾਲੇ ਬਿਆਨਾਂ ਦੀ ਕੁਝ ਹੋਰਾਂ ਲੋਕਾਂ ਨੇ ਵੀ ਆਲੋਚਨਾ ਕੀਤੀ ਹੈ। ਓਲੰਪੀਅਨ ਪਹਿਲਵਾਨ ਵਿਨੇਸ਼ ਫੋਗਾਟ ਨੇ ਕਿਹਾ ਕਿ ਉਹ ਇਨ੍ਹਾਂ ਬਿਆਨਾਂ ਤੋਂ ਹੈਰਾਨ ਅਤੇ ਦੁਖੀ ਹੈ। ਪਰਗਟ ਸਿੰਘ ਨੇ ਕਿਹਾ, "ਪੀਟੀ ਊਸ਼ਾ ਸਾਡੀ ਰੱਖਿਅਕ, ਸਾਡੀ ਢਾਲ ਹੋਣੀ ਚਾਹੀਦੀ ਹੈ ਨਾ ਕਿ ਸਾਡੀ ਨਿੰਦਕ। ਉਨ੍ਹਾਂ ਨੂੰ ਸਾਡੇ ਪਿੱਛੇ ਖੜ੍ਹਾ ਹੋਣਾ ਚਾਹੀਦਾ ਹੈ | The post ਸਾਬਕਾ ਮੰਤਰੀ ਪਰਗਟ ਸਿੰਘ ਨੇ ਧਰਨੇ ‘ਤੇ ਬੈਠੇ ਪਹਿਲਵਾਨਾਂ ਦੀ ਕੀਤੀ ਹਮਾਇਤ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest