TheUnmute.com – Punjabi News: Digest for May 01, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: CM ਭਗਵੰਤ ਮਾਨ

Sunday 30 April 2023 04:27 AM UTC+00 | Tags: educational-institutions harjot-singh-bains news pseb punjab-school-education-board

ਪਟਿਆਲਾ, 30 ਅਪ੍ਰੈਲ 2023: ਸਿੱਖਿਆ ਸੰਸਥਾਵਾਂ ਦੇ ਕਰਜ਼ੇ ਵਿੱਚ ਡੁੱਬੇ ਹੋਣ ਨੂੰ ਸਮਾਜਿਕ ਲਾਹਨਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵਿਦਿਅਕ ਸੰਸਥਾਵਾਂ (Educational institutions) ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਕਿ ਸੂਬੇ ਦੇ ਕੋਈ ਵੀ ਬੱਚਾ ਮਿਆਰੀ ਸਿੱਖਿਆ ਹਾਸਲ ਕਰਨ ਦੇ ਮੌਕਿਆਂ ਤੋਂ ਵਾਂਝਾ ਨਾ ਰਹੇ।

ਇੱਥੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿਖੇ ਪੰਜਾਬੀ ਯੂਨੀਵਰਸਿਟੀ ਦੇ 62ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ਮੌਕੇ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੁਖਾਤਬ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਮੌਕੇ ਮੁਹੱਈਆ ਕਰਵਾਉਣਾ ਸਰਕਾਰ ਦਾ ਮੁਢਲਾ ਫਰਜ਼ ਹੁੰਦਾ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਸੂਬਾ ਸਰਕਾਰ ਵਿਦਿਅਕ ਸੰਸਥਾਵਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇ ਕੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਯਤਨਸ਼ੀਲ ਹੈ।

ਪੰਜਾਬ ਤੇ ਪੰਜਾਬੀ ਨੂੰ ਪ੍ਰਫੁੱਲਤ ਕਰਨ ਵਿਚ ਅਹਿਮ ਯੋਗਦਾਨ ਪਾ ਰਹੀ ਇਸ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, "ਇਹ ਯੂਨੀਵਰਸਿਟੀ ਪੰਜਾਬ ਅਤੇ ਪੰਜਾਬੀ ਮਾਂ-ਬੋਲੀ ਦਾ ਗੌਰਵ ਹੈ। ਇਸ ਨੂੰ 'ਮਾਲਵੇ ਦਾ ਦਿਲ' ਵੀ ਕਿਹਾ ਜਾਂਦਾ ਹੈ। ਮੈਂ ਇਸ ਯੂਨੀਵਰਸਿਟੀ ਨੂੰ ਕਰਜ਼ੇ ਦੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਿੱਤੀ ਸੀ ਤਾਂ ਕਿ ਉੱਤਰੀ ਭਾਰਤ ਵਿਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਨਾਮਵਰ ਯੂਨੀਵਰਸਿਟੀ ਦੀ ਮਾਣਮੱਤੀ ਅਤੇ ਅਸਲ ਸ਼ਾਨ ਨੂੰ ਬਹਾਲ ਕੀਤਾ ਜਾ ਸਕੇ।

ਅੱਜ ਸਥਾਪਨ ਦਿਵਸ ਮੌਕੇ ਮੈਨੂੰ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਇਸ ਸਾਲ ਦੇ ਬਜਟ ਵਿਚ ਸੂਬਾ ਸਰਕਾਰ ਨੇ ਯੂਨੀਵਰਸਿਟੀ ਨੂੰ ਹਰੇਕ ਮਹੀਨੇ 30 ਕਰੋੜ ਰੁਪਏ ਦੀ ਗਰਾਂਟ ਦੇਣ ਦੀ ਵਿਵਸਥਾ ਕਰ ਦਿੱਤੀ ਹੈ। ਮੈਨੂੰ ਪੂਰੀ ਉਮੀਦ ਹੈ ਕਿ ਇਹ ਯੂਨੀਵਰਸਿਟੀ ਹੁਣ ਵਿੱਤੀ ਤੰਗੀਆਂ-ਤੁਰਸ਼ੀਆਂ ਤੋਂ ਮੁਕਤ ਹੋ ਕੇ ਉਚੇਰੀ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਹਾਸਲ ਕਰੇਗੀ।"

ਉਚੇਰੀ ਸਿੱਖਿਆ ਨੂੰ ਨੌਜਵਾਨਾਂ ਦੇ ਜੀਵਨ ਦਾ ਮਹੱਤਵਪੂਰਨ ਪੜਾਅ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸੂਬੇ ਦੇ ਖਾਸ ਕਰਕੇ ਪੇਂਡੂ ਇਲਾਕੇ ਦੇ ਨੌਜਵਾਨਾਂ ਲਈ ਰੋਲ ਮਾਡਲ ਵਜੋਂ ਭੂਮਿਕਾ ਅਦਾ ਕਰ ਰਹੀ ਹੈ ਜੋ ਇਨ੍ਹਾਂ ਨੌਜਵਾਨਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਵਿਚ ਮਾਰਗਦਰਸ਼ਨ ਕਰਦੀ ਹੈ। ਇਹ ਯੂਨੀਵਰਸਿਟੀ (Educational institutions) ਨੌਜਵਾਨਾਂ ਨੂੰ ਤਾਲੀਮ ਦੇਣ ਦੇ ਨਾਲ-ਨਾਲ ਹੋਰ ਉਸਾਰੂ ਗਤੀਵਿਧੀਆਂ ਲਈ ਵੀ ਉਤਸ਼ਾਹਤ ਕਰ ਰਹੀ ਹੈ।

ਪੰਜਾਬੀ ਯੂਨੀਵਰਸਿਟੀ ਨਾਲ ਜੁੜੀਆਂ ਯਾਦਾਂ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, "ਇਸ ਯੂਨੀਵਰਸਿਟੀ ਨੇ ਮੈਨੂੰ ਆਪਣੇ ਜੀਵਨ ਵਿਚ ਨਵੀਂ ਸੋਚ ਤੇ ਨਵੇਂ ਰਾਹਾਂ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ। ਮੇਰੀ ਕਲਾ ਦਾ ਮੁੱਢ ਇਸ ਯੂਨੀਵਰਸਿਟੀ ਤੋਂ ਬੱਝਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਦਾ ਮੰਚ ਮੇਰੇ ਜੀਵਨ ਦਾ ਰਾਹ ਦਸੇਰਾ ਹੈ ਜਿੱਥੋਂ ਮੈਂ ਆਪਣੇ ਸੁਪਨਿਆਂ ਦੀ ਉਡਾਨ ਭਰੀ ਸੀ।"

ਨੌਜਵਾਨਾਂ ਨੂੰ ਆਪਣਾ ਰੋਲ ਮਾਡਲ ਖੁਦ ਬਣਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿਚ ਨਵੀਆਂ ਪੈੜਾਂ ਪਾਉਣ ਵਾਲੇ ਲੋਕ ਹੀ ਹੋਰਨਾਂ ਲਈ ਮਿਸਾਲ ਬਣ ਕੇ ਉਭਰਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਰਵਾਇਤਾਂ ਤੋਂ ਹਟ ਕੇ ਨਵੇਂ ਵਿਚਾਰਾਂ ਨਾਲ ਅੱਗੇ ਵਧਿਆ ਜਾ ਸਕਦਾ ਹੈ ਕਿਉਂਕਿ ਸਾਨੂੰ ਸਮੇਂ ਦੇ ਹਾਣੀ ਬਣਨ ਦੀ ਲੋੜ ਹੈ।

'ਸਕੂਲ ਆਫ ਐਮੀਨੈਂਸ' ਨੂੰ ਨੌਜਵਾਨਾਂ ਦਾ ਭਵਿੱਖ ਤਰਾਸ਼ਣ ਵਾਲੀਆਂ ਸੰਸਥਾਵਾਂ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ 'ਸਕੂਲ ਆਫ ਐਮੀਨੈਂਸ' ਵਰਗੇ ਆਹਲਾ ਦਰਜੇ ਦੇ ਸਕੂਲਾਂ ਤੋਂ ਸਿੱਖਿਆ ਪ੍ਰਾਪਤ ਨਾਲ ਨੌਜਵਾਨ ਆਪਣੇ ਟੀਚੇ ਬਾਰੇ ਸਪੱਸ਼ਟ ਹੋਇਆ ਕਰਨਗੇ ਅਤੇ ਉਸ ਟੀਚੇ ਨੂੰ ਹਾਸਲ ਕਰਨ ਲਈ ਯੂਨੀਵਰਸਿਟੀਆਂ ਵਿਚ ਪੜ੍ਹਨ ਜਾਇਆ ਕਰਨਗੇ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜਿਆਂ ਵਿਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥੀਆਂ ਦੀ ਇਸ ਵੱਡੀ ਪ੍ਰਾਪਤੀ ਦਾ ਵੀ ਜ਼ਿਕਰ ਕੀਤਾ।

ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਾਂ ਬੋਲੀ ਦੇ ਪ੍ਰਚਾਰ ਤੇ ਪਾਸਾਰ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਦੁਕਾਨਾਂ ਦੇ ਸਾਈਨ ਬੋਰਡਾਂ ਉਤੇ ਪੰਜਾਬੀ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿ ਪੰਜਾਬੀ ਭਾਸ਼ਾ ਦੇ ਸਤਿਕਾਰ ਵਿਚ ਕੋਈ ਕਮੀ ਬਾਕੀ ਨਾ ਰਹੇ।

ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਨੂੰ ਅਪਗ੍ਰੇਡ ਕਰਨ ਦ ਐਲਾਨ ਕਰਦੇ ਹੋਏ ਕਿਹਾ ਕਿ ਇਸ ਹਾਲ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਕਿ ਇਸ ਹਾਲ ਵਿਚ ਕੌਮਾਂਤਰੀ ਪੱਧਰ ਦੇ ਸਮਾਗਮ ਵੀ ਕਰਵਾਏ ਜਾ ਸਕਣ।

ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਯੂਨੀਵਰਸਿਟੀ ਨੂੰ ਕਰਜ਼ੇ ਤੋਂ ਮੁਕਤ ਕਰਨ ਲਈ ਚੁੱਕੇ ਗਏ ਕਦਮਾਂ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ। ਉਪ ਕੁਲਪਤੀ ਨੇ ਕਿਹਾ ਕਿ ਇਸ ਉਚੇਰੀ ਸੰਸਥਾ ਦੇ ਸਿਰ ਕਰਜ਼ਾ ਹੋਣ ਕਰਕੇ ਇਸ ਦੀਆਂ ਨੀਂਹਾਂ ਕਮਜ਼ੋਰ ਹੋਣ ਲੱਗੀਆਂ ਸਨ ਪਰ ਮੁੱਖ ਮੰਤਰੀ ਵੱਲੋਂ ਫਰਾਖਦਿਲੀ ਨਾਲ ਫੰਡ ਦੇਣ ਕਰਕੇ ਇਹ ਨੀਂਹਾਂ ਹੁਣ ਹੋਰ ਮਜ਼ਬੂਤ ਹੋਣ ਲੱਗੀਆਂ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਨੇ ਆਪਣਾ ਫਰਜ਼ ਪੂਰਾ ਕਰ ਦਿੱਤਾ ਹੈ ਅਤੇ ਹੁਣ ਯੂਨੀਵਰਸਿਟੀ ਉਚੇਰੀ ਸਿੱਖਿਆ ਦੇ ਖੇਤਰ ਵਿਚ ਵੱਡੇ ਮੁਕਾਮ ਹਾਸਲ ਕਰੇਗੀ।

ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

The post ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: CM ਭਗਵੰਤ ਮਾਨ appeared first on TheUnmute.com - Punjabi News.

Tags:
  • educational-institutions
  • harjot-singh-bains
  • news
  • pseb
  • punjab-school-education-board

ਚੰਡੀਗੜ੍ਹ,30 ਅਪਰੈਲ 2023: ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿਖੇ ਸਥਿਤ ਆਪਣੇ ਸਾਰੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ 2 ਮਈ, 2023 ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 07:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 02:00 ਵਜੇ ਬੰਦ ਹੋਣਗੇ। ਇਹ ਸਮਾਂ ਸਾਰਣੀ 15 ਜੁਲਾਈ, 2023 ਤੱਕ ਲਾਗੂ ਰਹੇਗੀ। ਉਨ੍ਹਾਂ ਦੱਸਿਆ ਕਿ ਇਹ ਬਦਲਿਆ ਨਵਾਂ ਸਮਾਂ ਖੇਤਰੀ ਦਫ਼ਤਰਾਂ, ਸਿਵਲ ਸਕੱਤਰੇਤ ਅਤੇ ਹੋਰ ਮੁੱਖ ਦਫ਼ਤਰਾਂ ਸਮੇਤ ਸਾਰੇ ਦਫ਼ਤਰਾਂ ਵਿੱਚ ਇਕਸਾਰ ਲਾਗੂ ਹੋਵੇਗਾ।

ਪੰਜਾਬ ਸਰਕਾਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਦਫ਼ਤਰਾਂ ਦੇ ਬਦਲੇ ਹੋਏ ਨਵੇਂ ਸਮੇਂ ਦਾ ਧਿਆਨ ਰੱਖਣ ਅਤੇ ਉਸ ਅਨੁਸਾਰ ਹੀ ਆਪਣੇ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਵਿੱਚ ਪਹੁੰਚ ਕਰਨ।

ਜ਼ਿਕਰਯੋਗ ਹੈ ਕਿ ਗਰਮੀਆਂ ਵਿੱਚ ਬਿਜਲੀ ਦੀ ਮੰਗ ਬਹੁਤ ਜਿਆਦਾ ਹੁੰਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਦਫ਼ਤਰ ਖੁੱਲ੍ਹਣ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ ਜਿਸ ਨਾਲ ਬਿਜਲੀ ਦੀ ਖਪਤ ਵਿੱਚ ਕਾਫ਼ੀ ਕਮੀ ਆਉਣ ਦੀ ਉਮੀਦ ਹੈ।

The post ਪੰਜਾਬ ਸਰਕਾਰ ਨੇ ਪੰਜਾਬ ਤੇ ਚੰਡੀਗੜ੍ਹ ਵਿਖੇ ਸਥਿਤ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ appeared first on TheUnmute.com - Punjabi News.

Tags:
  • aam-aadmi-party
  • chandigarh
  • latest-news
  • news
  • punjab-government

ਚੰਡੀਗੜ੍ਹ, 30 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਹੈ ਕਿ ਧਨੌਲਾ ਵਿਖੇ ਜਲਦੀ ਹੀ ਵਿਕਾਸ ਕਾਰਜ ਸ਼ੁਰੂ ਹੋ ਜਾਣਗੇ |

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਨਗਰ ਕੌਂਸਲ ਧਨੌਲਾ ਵਿਖੇ ਪਾਰਕ ਦਾ ਸੁੰਦਰੀਕਰਨ, ਧਰਮਸ਼ਾਲਾ ਦੀ ਉਸਾਰੀ ਤੇ ਮੁਰੰਮਤ, ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਦੇ ਕਮਰਿਆਂ ਦੀ ਛੱਤ, ਸਟਰੀਟ ਲਾਈਟਾਂ ਦੀ ਮੁਰੰਮਤ ਕੀਤੀ ਜਾਣੀ ਹੈ।

ਇਸੇ ਤਰ੍ਹਾਂ ਹੀ ਨਗਰ ਕੌਂਸਲ ਧਨੌਲਾ ਵਿਖੇ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਅਤੇ ਇਲਾਕੇ ਦਾ ਕੰਮ ਸਚਾਰੂ ਢੰਗ ਨਾਲ ਚਲਾਉਣ ਲਈ ਸਫਾਈ ਸੇਵਕਾਂ, ਸੀਵਰਮੈਨਾਂ, ਕਲਰਕ, ਇਲੈਕਟ੍ਰਿਸਨ, ਪੰਪ ਆਪਰੇਟਰਾਂ ਅਤੇ ਹੈਲਪਰ ਆਦਿ ਦੀਆਂ ਸੇਵਾਵਾਂ ਹਾਇਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹਰੇਕ ਕੰਮ ਦੀ ਲਾਗਤ ਵੱਖ-ਵੱਖ ਹੋਵੇਗੀ ਅਤੇ ਸਾਰੇ ਕੰਮਾਂ ਦੀ ਕੁੱਲ ਲਾਗਤ 119.51 ਲੱਖ ਰੁਪਏ ਹੋਣ ਦਾ ਅਨੁਮਾਨ ਹੈ।

ਉਨ੍ਹਾਂ ਕਿਹਾ ਕਿ ਨਗਰ ਕੌਂਸਲ ਧਨੌਲਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਲਈ ਟੈਂਡਰ ਮੰਗੇ ਗਏ ਹਨ, ਅਤੇ ਇਛੁੱਕ ਧਿਰਾਂ https://eproc.punjab.gov.in ‘ਤੇ ਜਾਂ ਟੈਂਡਰ ਨੋਟਿਸ ਦੇ ਵਿਸਤ੍ਰਿਤ ਨਿਯਮਾਂ ਅਤੇ ਸ਼ਰਤਾਂ ਲਈ ਹੈਲਪਲਾਈਨ ਨੰਬਰ 0172-2970263, 2970284 ‘ਤੇ ਸੰਪਰਕ ਕਰ ਸਕਦੀਆਂ ਹਨ। ਇਸ ਤੋਂ ਇਲਾਵਾ, ਕਿਸੇ ਤਰ੍ਹਾਂ ਦੀ ਸੋਧ ਕਰਨ ਦੀ ਸੂਰਤ ਵਿੱਚ ਇਸ ਦੀ ਸਾਰੀ ਜਾਣਕਾਰੀ ਇਸੇ ਵੈਬਸਾਈਟ ‘ਤੇ ਮੁਹੱਈਆ ਕੀਤੀ ਜਾਵੇਗੀ।

ਡਾ. ਨਿੱਜਰ ਨੇ ਕਿਹਾ ਕਿ ਧਨੌਲਾ ਵਿਖੇ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਨਾਲ ਇਲਾਕੇ ਦੀ ਵੱਡੀ ਅਬਾਦੀ ਨੂੰ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੰਮ ਨੂੰ ਕੁਸ਼ਲਤਾ ਨਾਲ ਅਤੇ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇਗਾ।

ਮੰਤਰੀ ਨੇ ਕਿਹਾ ਕਿ ਰਾਜ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਧਨੌਲਾ ਨੂੰ ਵਿਕਸਤ ਕਰਨ ਦਾ ਇਹ ਉਪਰਾਲਾ ਇਸ ਟੀਚੇ ਦੀ ਪ੍ਰਾਪਤੀ ਵੱਲ ਇੱਕ ਹੋਰ ਕਦਮ ਹੈ।

The post ਪੰਜਾਬ ਸਰਕਾਰ ਨੇ ਧਨੌਲਾ ‘ਚ ਵਿਕਾਸ ਕਾਰਜਾਂ ਲਈ 119.51 ਲੱਖ ਦੇ ਟੈਂਡਰ ਮੰਗੇ: ਡਾ. ਇੰਦਰਬੀਰ ਸਿੰਘ ਨਿੱਝਰ appeared first on TheUnmute.com - Punjabi News.

Tags:
  • dr-inderbir-singh-nijjar

ਭਰਾ -ਭੈਣ ਨੂੰ ਤਕਨੀਕੀ ਸਿੱਖਿਆ ਵਿਭਾਗ ਵਿੱਚ ਕਲਰਕ ਵਜੋਂ ਨਿਯੁਕਤੀ ਪੱਤਰ ਮਿਲੇ

Sunday 30 April 2023 04:38 AM UTC+00 | Tags: technical-education-department technical-education-department-punjab

ਚੰਡੀਗੜ੍ਹ, 30 ਅਪ੍ਰੈਲ 2023: ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਪਰਵਿੰਦਰ ਕੌਰ ਦੇ ਪਰਿਵਾਰ ਲਈ ਵੱਡੀ ਖੁਸ਼ੀ ਲੈ ਕੇ ਆਈ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪਰਵਿੰਦਰ ਕੌਰ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ। ਇਹ ਪਰਿਵਾਰ ਲਈ ਦੋਹਰੀ ਖੁਸ਼ੀ ਦੀ ਗੱਲ ਹੈ ਕਿਉਂ ਕਿ ਪਰਵਿੰਦਰ ਕੌਰ ਦੇ ਨਾਲ ਹੀ ਉਸ ਦੇ ਭਰਾ ਹਰਵਿੰਦਰ ਸਿੰਘ ਦੀ ਵੀ ਤਕਨੀਕੀ ਸਿੱਖਿਆ ਵਿਭਾਗ ਵਿੱਚ ਕਲਰਕ ਵਜੋਂ ਚੋਣ ਹੋਈ ਹੈ।

ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੌਜ ਦੇ ਰਹਿਣ ਵਾਲੇ, ਦੋਵੇਂ ਭੈਣ-ਭਰਾਵਾਂ ਸੂਬੇ ਭਰ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਹਰਵਿੰਦਰ ਸਿੰਘ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.ਵੱਲੋਂ ਨਿਯੁਕਤੀ ਪੱਤਰ ਸੌਂਪਿਆ ਗਿਆ।

ਹਰਵਿੰਦਰ ਨੇ ਖੁਸ਼ ਹੁੰਦਿਆਂ ਕਿਹਾ ਕਿ ਪੰਜਾਬ ਵਿੱਚ ਰਹਿਣ ਅਤੇ ਸੇਵਾ ਕਰਨ ਦੀਆਂ ਸਾਡੀਆਂ ਇੱਛਾਵਾਂ ਪੂਰੀਆਂ ਹੋਈਆਂ ਹਨ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖਾਲੀ ਅਸਾਮੀਆਂ ਨੂੰ ਭਰਨ ਲਈ ਆਪਣੀ ਕੋਸ਼ਿਸ਼ ਜਾਰੀ ਰੱਖੀ ਹੋਈ ਹੈ ਜਿਸ ਦੇ ਨਤੀਜੇ ਵਜੋਂ ਸਾਡੇ ਦੋਵਾਂ ਨੂੰ ਨੌਕਰੀਆਂ ਮਿਲ ਮਿਲੀਆ ਹਨ।

ਹਰਵਿੰਦਰ ਨੇ ਕਿਹਾ ਕਿ ਹੁਣ ਉਸਦੀ ਭੈਣ ਵਿਦੇਸ਼ ਨਹੀਂ ਜਾਵੇਗੀ ਕਿਉਂ ਕਿ ਉਸਦੇ ਆਈਲੈਟਸ ਵਿੱਚੋਂ ਛੇ ਬੈਂਡ ਆਏ ਹੋਏ ਹਨ ਅਤੇ ਉਹ ਸੂਬੇ ਵਿੱਚ ਬੇਰੁਜ਼ਗਾਰੀ ਨੂੰ ਵੇਖਦਿਆਂ ਵਿਦੇਸ਼ ਜਾਣ ਦੀ ਯੋਜਨਾ ਬਣਾ ਰਹੀ ਸੀ। ਉਸਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਭਰੀਆਂ ਗਈਆਂ ਇਹ ਅਸਾਮੀਆਂ ਨਾਲ ਜਿੱਥੇ ਇੱਕ ਪਾਸੇ ਨੌਜਵਾਨ ਤੇ ਉਨ੍ਹਾਂ ਦੇ ਪਰਿਵਾਰ ਇੱਥੇ ਹੀ ਰਹਿਣਗੇ ਉੱਥੇ ਹੀ ਇਸ ਨਾਲ ਹੁਨਰ ਦੀ ਹਿਜਰਤ ਦੀ ਸਮੱਸਿਆ ਵੀ ਦੂਰ ਹੋਵੇਗੀ।

ਉਸਨੇ ਅੱਗੇ ਕਿ ਹਿ ਇਸ ਤੋਂ ਪਹਿਲਾਂ ਉਹ ਦੋਵੇਂ ਪਟਵਾਰੀ ਦੀ ਭਰਤੀ ਦੀਆਂ ਲਿਖਤੀ ਪ੍ਰੀਖਿਆਵਾਂ ਵਿੱਚ 1.5 ਅੰਕ ਘੱਟ ਹੋਣ ਕਾਰਨ ਪਟਵਾਰੀ ਵਜੋਂ ਨਿਯੁਕਤੀ ਦੀ ਸੂਚੀ ਵਿੱਚ ਆਪਣੀ ਜਗ੍ਹਾ ਤੋਂ ਖੁੰਝ ਗਏ ਸਨ। ਇਸ ਤੋਂ ਬਾਅਦ ਦੋਵਾਂ ਨੇ ਆਈ.ਟੀ. ਕਲਰਕਾਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਪੂਰੀ ਕੋਸ਼ਿਸ਼ ਕੀਤੀ ਅਤੇ ਇਸ ਵਿੱਚ ਸਫਲ ਰਹੇ। ਹੁਣ ਉਨ੍ਹਾਂ ਦੀ ਨਿਯੁਕਤੀ ਤਕਨੀਕੀ ਸਿੱਖਿਆ ਵਿਭਾਗ ਵਿੱਚ ਕਲਰਕ ਵਜੋਂ ਹੋਈ ਹੈ।

ਹਰਵਿੰਦਰ ਨੇ ਦੱਸਿਆ ਕਿ ਉਹ ਦੋ ਭਰਾ ਅਤੇ ਇੱਕ ਭੈਣ ਸਮੇਤ ਤਿੰਨ ਭੈਣ-ਭਰਾ ਸਨ। ਉਸਦਾ ਛੋਟੇ ਭਰਾ ਆਪਣੀ ਸੀਨੀਅਰ ਸੈਕੰਡਰੀ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਭਾਰਤੀ ਹਵਾਈ ਸੈਨਾ ਵਿੱਚ ਏਅਰਮੈਨ ਵਜੋਂ ਭਰਤੀ ਹੋਇਆ ਜੋ ਹੁਣ ਪਦਉੱਨਤ ਹੋ ਕੇ ਕਾਰਪੋਰਲ ਦੇ ਰੈਂਕ 'ਤੇ ਸੇਵਾਵਾਂ ਨਿਭਾ ਰਿਹਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ 13 ਮਹੀਨਿਆਂ ਦੇ ਕਾਰਜਕਾਲ ਦੌਰਾਨ 29,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ ਹਨ।

The post ਭਰਾ -ਭੈਣ ਨੂੰ ਤਕਨੀਕੀ ਸਿੱਖਿਆ ਵਿਭਾਗ ਵਿੱਚ ਕਲਰਕ ਵਜੋਂ ਨਿਯੁਕਤੀ ਪੱਤਰ ਮਿਲੇ appeared first on TheUnmute.com - Punjabi News.

Tags:
  • technical-education-department
  • technical-education-department-punjab

ਚੰਡੀਗੜ੍ਹ, 30 ਅਪਰੈਲ 2023: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਪੀ.ਐਸ.ਪੀ.ਸੀ.ਐਲ. ਦੇ ਕੰਪਲੇਂਟ ਹੈਂਡਲਿੰਗ ਬਾਈਕ (ਸੀ.ਐੱਚ.ਬੀ.) ਕਰਮਚਾਰੀ ਵਿਕਾਸ ਵਰਮਾ ਦੇ ਪਰਿਵਾਰ ਨੂੰ 5 ਲੱਖ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ।

ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਮ੍ਰਿਤਕ ਵਿਕਾਸ ਵਰਮਾ ਦੀ ਪਤਨੀ ਰੇਨੂ ਵਰਮਾ ਤੇ ਪਰਿਵਾਰਕ ਮੈਂਬਰਾਂ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਣ ਮਗਰੋਂ ਕਿਹਾ ਕਿ ਠੇਕਾ ਅਧਾਰਿਤ ਕਰਮਚਾਰੀ ਕੇਂਦਰੀ ਜ਼ੋਨ ਲੁਧਿਆਣਾ ਵਿਖੇ ਕਾਰਜਸ਼ੀਲ ਸੀ ਅਤੇ ਉਸਨੇ ਸਾਲ 2018 ਵਿੱਚ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਆਪਣੀ ਜਾਨ ਗਵਾ ਲਈ ਸੀ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਦੇ ਮ੍ਰਿਤਕ ਕਰਮਚਾਰੀ ਦੇ ਪਰਿਵਾਰ ਨਾਲ ਹਮਦਰਦੀ ਭਰਿਆ ਵਤੀਰਾ ਅਪਣਾਉਂਦੇ ਹੋਏ ਇਹ ਸਹਾਇਤਾ ਰਾਸ਼ੀ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਭਲਾਈ ਲਈ ਵਚਨਬੱਧ ਹੈ।

The post ਬਿਜਲੀ ਮੰਤਰੀ ਨੇ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਕਰਮਚਾਰੀ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ appeared first on TheUnmute.com - Punjabi News.

Tags:
  • employee-vikas-verma
  • harbhajan-singh-eto
  • pspcl
  • vikas-verma

ਚੰਡੀਗੜ੍ਹ, 30 ਅਪ੍ਰੈਲ 2023: ਪੰਜਾਬ ਸੜਕ ਸੁਰੱਖਿਆ ਤੇ ਟ੍ਰੈਫਿਕ ਖੋਜ ਕੇਂਦਰ (ਪੀ.ਆਰ.ਐਸ.ਟੀ.ਆਰ.ਸੀ.) ਨੇ ਅੱਜ ਸੂਬੇ ਵਿੱਚ ਸੁਰੱਖਿਅਤ ਸੜਕਾਂ ਬਣਾਉਣ ਅਤੇ ਹਾਦਸਿਆਂ ਨੂੰ ਘਟਾਉਣ ਦੀ ਦਿਸ਼ਾ ਵੱਲ ਪ੍ਰਗਤੀ ਦਾ ਇੱਕ ਸਾਲ ਪੂਰਾ ਕਰਦਿਆਂ ਆਪਣੀ ਪਹਿਲੀ ਵਰ੍ਹੇਗੰਢ ਮਨਾਈ ਹੈ। ਇਹ ਜਾਣਕਾਰੀ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਟ੍ਰੈਫਿਕ ਏ.ਐਸ. ਰਾਏ ਨੇ ਦਿੱਤੀ।

ਪੰਜਾਬ ਵਿੱਚ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਇਸ ਸੈਂਟਰ ਦੀਆਂ ਸ਼ਾਨਦਾਰ ਪ੍ਰਾਪਤੀਆਂ ਅਤੇ ਯੋਗਦਾਨ ਲਈ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਪੀ.ਆਰ.ਐਸ.ਟੀ.ਆਰ.ਸੀ. ਸਬੂਤ ਆਧਾਰਿਤ ਪੁਲਿਸਿੰਗ ਅਤੇ ਡਾਟਾ-ਅਧਾਰਿਤ ਫੈਸਲੇ ਲੈਣ ਲਈ ਅੰਦਰੂਨੀ ਪ੍ਰਬੰਧ ਕਰਨ ਵੱਲ ਪਹਿਲਾ ਕਦਮ ਹੈ। ਉਹਨਾਂ ਅੱਗੇ ਕਿਹਾ ਕਿ ਇਸ ਨਾਲ ਸਾਨੂੰ ਨਾ ਸਿਰਫ਼ ਸਾਡੇ ਸਰੋਤਾਂ ਨੂੰ ਅਨੁਕੂਲ ਬਣਾਉਣ ਵਿੱਚ ਮਦਦ ਮਿਲੀ ਹੈ, ਸਗੋਂ ਡਾਟਾ-ਅਧਾਰਿਤ ਪਹੁੰਚ ਦੀ ਵਰਤੋਂ ਕਰਕੇ ਪ੍ਰਭਾਵਸ਼ਾਲੀ ਯੋਜਨਾ ਬਣਾਉਣ ਵਿੱਚ ਵੀ ਮਦਦ ਮਿਲੀ ਹੈ।

ਸੈਂਟਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਏਡੀਜੀਪੀ ਏ.ਐਸ. ਰਾਏ ਨੇ ਕਿਹਾ ਕਿ ਸੈਂਟਰ ਨੇ ਸੂਬੇ ਵਿੱਚ ਸੜਕ ਸੁਰੱਖਿਆ ਪੇਸ਼ੇਵਰਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ, ਜੋ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਸਾਰਿਆਂ ਲਈ ਸੁਰੱਖਿਅਤ ਟਰਾਂਸਪੋਰਟ ਪ੍ਰਣਾਲੀ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਹੋਇਆ ਹੈ। ਉਹਨਾਂ ਅੱਗੇ ਕਿਹਾ ਕਿ ਇਸ ਨੇ ਆਧੁਨਿਕ ਕਰੈਸ ਇੰਵੈਸਟੀਗੇਸ਼ਨ ਵਹੀਕਲ ਅਤੇ ਸਮਾਰਟ ਬੈਰੀਕੇਡਾਂ ਵਿਕਸਤ ਕਰਕੇ ਖੋਜ ਅਤੇ ਨਵੀਨਤਾ ਵਿੱਚ ਯੋਗਦਾਨ ਪਾਇਆ ਹੈ ਜੋ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਏ.ਆਈ. ਦੀ ਵਰਤੋਂ ਕਰਦੇ ਹਨ।

ਰਾਏ ਨੇ ਕਿਹਾ ਕਿ ਸੈਂਟਰ ਨੇ ਸੂਬੇ ਵਿੱਚ 784 ਐਕਸੀਡੈਂਟ ਬਲੈਕ ਸਪਾਟਾਂ ਦੀ ਪਛਾਣ ਕੀਤੀ ਹੈ ਅਤੇ ਰਾਸ਼ਟਰੀ ਰਾਜਮਾਰਗਾਂ ਦੇ ਸੁਧਾਰ ਲਈ 1100 ਕਰੋੜ ਤੋਂ ਵੱਧ ਦੇ ਨਿਵੇਸ਼ ਪ੍ਰਾਪਤ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਸੈਂਟਰ ਵੱਲੋਂ ਐਨ.ਐਚ.ਏ.ਆਈ. ਨਾਲ ਮਿਲ ਕੇ ਪਿਛਲੇ ਇੱਕ ਸਾਲ ਵਿੱਚ ਹੁਣ ਤੱਕ 239 ਬਲੈਕ ਸਪਾਟਾਂ ‘ਤੇ ਕੰਮ ਕੀਤਾ ਗਿਆ ਹੈ ਅਤੇ ਇਸ ਦੌਰਾਨ ਇਹ ਪਾਇਆ ਗਿਆ ਹੈ ਕਿ 124 ਬਲੈਕ ਸਪਾਟ ਖ਼ਤਮ ਹੋ ਗਏ ਹਨ ਅਤੇ ਹੁਣ ਬਲੈਕ ਸਪਾਟਸ ਦੀ ਸੂਚੀ ਵਿੱਚ ਨਹੀਂ ਹਨ। ਇਸ ਨਾਲ ਬਲੈਕ ਸਪਾਟਾਂ ਵਿੱਚ 52 ਫ਼ੀਸਦੀ ਦੀ ਮਹੱਤਵਪੂਰਨ ਕਮੀ ਦਾ ਪਤਾ ਚਲਦਾ ਹੈ।

ਸੜਕ ਹਾਦਸਿਆਂ ਵਿੱਚ ਹੋਈਆਂ ਮੌਤਾਂ ਬਾਰੇ ਵੇਰਵੇ ਦਿੰਦਿਆਂ ਪੰਜਾਬ ਟਰੈਫਿਕ ਸਲਾਹਕਾਰ-ਕਮ-ਡਾਇਰੈਕਟਰ ਪੀ.ਆਰ.ਐਸ.ਟੀ.ਆਰ.ਸੀ. ਡਾ. ਨਵਦੀਪ ਅਸੀਜਾ ਨੇ ਦੱਸਿਆ ਕਿ 2016-2018 ਦੌਰਾਨ ਸ਼ਨਾਖਤ ਕੀਤੇ ਇਨ੍ਹਾਂ ਬਲੈਕ ਸਪਾਟਾਂ ‘ਤੇ ਹੋਣ ਵਾਲੀਆਂ ਦੁਰਘਟਨਾਵਾਂ ਵਿੱਚ 1434 ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਮੁਲਾਂਕਣ ਸਮੇਂ ਦੌਰਾਨ ਇਨ੍ਹਾਂ ਬਲੈਕ ਸਪਾਟਾਂ ‘ਤੇ ਮੌਤਾਂ ਦੀ ਗਿਣਤੀ ਘਟ ਕੇ 932 ਹੋ ਗਈ ਹੈ। ਇਹ ਇਹਨਾਂ ਸਥਾਨਾਂ 'ਤੇ ਹੋਣ ਵਾਲੀਆਂ ਮੌਤਾਂ ਵਿੱਚ 35 ਫ਼ੀਸਦ ਦੀ ਮਹੱਤਵਪੂਰਨ ਕਮੀ ਨੂੰ ਦਰਸਾਉਂਦਾ ਹੈ।

ਉਹਨਾਂ ਅੱਗੇ ਦੱਸਿਆ ਕਿ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ, ਲੁਧਿਆਣਾ ਵਿਖੇ ਸੈਂਟਰ ਆਫ ਐਕਸੀਲੈਂਸ ਫਾਰ ਰੋਡ ਸੇਫਟੀ ਐਂਡ ਟਰੈਫਿਕ ਮੈਨੇਜਮੈਂਟ ਵਿਖੇ ਇੱਕ ਖੇਤਰੀ ਖੋਜ ਸੰਸਥਾ ਦੀ ਸਥਾਪਨਾ ਕੀਤੀ ਗਈ ਹੈ।

ਨਵਦੀਪ ਅਸੀਜਾ ਨੇ ਕਿਹਾ ਕਿ ਪੀ.ਆਰ.ਐਸ.ਟੀ.ਆਰ.ਸੀ. ਨੇ ਸਮਰੱਥਾ-ਨਿਰਮਾਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ 500 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਹਾਦਸੇ ਦੀ ਜਾਂਚ ਅਤੇ ਨਵੀਨਤਮ ਮੋਟਰ ਵਾਹਨ ਸੋਧਾਂ ਬਾਰੇ ਸਿਖਲਾਈ ਦਿੱਤੀ ਹੈ। ਇਹ ਸੈਂਟਰ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੂੰ ਸਲਾਹ ਸੇਵਾਵਾਂ ਵੀ ਪ੍ਰਦਾਨ ਕਰਦਾ ਹੈ।

ਇਹ ਸੈਂਟਰ ਖੋਜ ਤੇ ਵਿਕਾਸ ਕਾਰਜਾਂ ਅਤੇ ਸਮਰੱਥਾ ਨਿਰਮਾਣ ਸਬੰਧੀ ਆਈ.ਆਈ.ਟੀ. ਰੁੜਕੀ ਅਤੇ ਆਈ.ਆਈ.ਟੀ. ਦਿੱਲੀ ਵਰਗੀਆਂ ਪ੍ਰਸਿੱਧ ਸੰਸਥਾਵਾਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਇਸ ਸੈਂਟਰ ਦੀ ਇਕ ਹੋਰ ਵੱਡੀ ਪ੍ਰਾਪਤੀ ਪਾਥਸ (ਪੰਜਾਬ ਅਸੈਸਮੈਂਟ ਟੂਲ ਆਫ਼ ਹਾਈਵੇਅ ਸੇਫਟੀ) ਵੀ ਹੈ। ਪਾਥਸ ਉਹਨਾਂ ਖੇਤਰਾਂ ਦਾ ਮੁਲਾਂਕਣ ਅਤੇ ਪਛਾਣ ਕਰਨ ਲਈ ਨਵੀਨਤਾਕਾਰੀ ਸਾਧਨ ਹੈ ਜਿਹਨਾਂ ਖੇਤਰਾਂ ਨੂੰ ਸੁਰੱਖਿਅਤ ਸੜਕਾਂ ਪੱਖੋਂ ਸੁਧਾਰ ਦੀ ਲੋੜ ਹੁੰਦੀ ਹੈ।

The post ਪੰਜਾਬ ਸੜਕ ਸੁਰੱਖਿਆ ਤੇ ਟ੍ਰੈਫਿਕ ਖੋਜ ਕੇਂਦਰ ਨੇ ਹਾਦਸਿਆਂ ਨੂੰ ਘਟਾ ਕੇ ਸੁਰੱਖਿਅਤ ਸੜਕਾਂ ਬਣਾਉਣ ਦੇ ਉਦੇਸ਼ ਨਾਲ ਪਹਿਲੀ ਵਰ੍ਹੇਗੰਢ ਮਨਾਈ appeared first on TheUnmute.com - Punjabi News.

Tags:
  • accidents
  • punjab-road-safety
  • raffic-research-centre
  • traffic

ਚੰਡੀਗੜ੍ਹ 30 ਅਪ੍ਰੈਲ 2023: ਪੰਜਾਬ ਦੇ ਵਿਕਾਸ ਵਿਚ ਪਾਏ ਵੱਡਮੁੱਲੇ ਯੋਗਦਾਨ ਤੇ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਕਰਨ ਤੇ ਬਹਾਲ ਰੱਖਣ ਲਈ ਕੀਤੇ ਅਣਥੱਕ ਯਤਨਾਂ ਸਦਕਾ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸਦੀਆਂ ਤੱਕ ਯਾਦ ਕੀਤਾ ਜਾਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਪੱਛਮੀ ਬੰਗਾਲ ਕਾਡਰ ਦੇ ਅਡੀਸ਼ਨਲ ਚੀਫ ਸੈਕਟਰੀ ਸ. ਕੰਵਲਜੀਤ ਸਿੰਘ ਚੀਮਾ ਆਈ.ਏ.ਐਸ ਨੇ ਅੱਜ ਇਥੇ ਗੱਲਬਾਤ ਕਰਦਿਆਂ ਕੀਤਾ।

ਸ. ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਬਤੌਰ ਪ੍ਰਿੰਸੀਪਲ ਸੈਕਟਰੀ ਸੇਵਾਵਾਂ ਨਿਭਾਈਆਂ, ਉਨਾਂ ਗੱਲਬਾਤ ਕਰਦਿਆਂ ਕਿਹਾ ਕਿ ਸ. ਬਾਦਲ ਦਾ ਸਿਆਸੀ ਸਫ਼ਰ ਪੰਜਾਬ ਅਤੇ ਪੰਜਾਬੀਅਤ ਦੀ ਤਰੱਕੀ ਤੇ ਵਿਕਾਸ ਲਈ ਗੁਜਰਿਆ।ਸ. ਚੀਮਾ ਨੇ ਪਿੰਡ ਬਾਦਲ ਪੁੱਜ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕੀਤਾ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਸਾਦਗੀ, ਸੰਜੀਦਗੀ, ਮਿਹਨਤੀ, ਸਿਰੜੀ, ਨਿਮਰਤਾ ਅਤੇ ਮਿਲਾਪੜੇ ਸੁਭਾਅ ਵਰਗੇ ਗੁਣਾਂ ਨੂੰ ਯਾਦ ਕੀਤਾ ।

ਸ. ਚੀਮਾ ਨੇ ਦੱਸਿਆ ਕਿ ਸ. ਪ੍ਰਕਾਸ਼ ਸਿੰਘ ਬਾਦਲ ਨਮਿਤ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 4 ਮਈ ਦਿਨ ਵੀਰਵਾਰ ਨੂੰ ਦੁਪਹਿਰ 12:45 ਵਜੇ ਮਾਤਾ ਜਸਵੰਤ ਕੌਰ ਯਾਦਗਾਰ ਸਟੇਡੀਅਮ ਪਿੰਡ ਬਾਦਲ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ, ਜਿਥੇ ਕਿ ਦੇਸ ਦੇ ਵੱਖ ਵੱਖ ਸੂਬਿਆਂ ਦੇ ਕੱਦਵਾਰ ਆਗੂ ਸਰਧਾ ਅਤੇ ਸਤਿਕਾਰ ਭੇਟ ਕਰਨਗੇ।

The post ਬਾਦਲ ਸਾਹਿਬ ਤੋਂ ਜਿੰਦਗੀ ਦੇ ਤਜਰਬਿਆਂ ਦੇ ਨਾਲ ਨਾਲ ਹੋਰ ਬਹੁਤ ਕੁਝ ਸਿੱਖਿਆ: ਕੰਵਲਜੀਤ ਸਿੰਘ ਚੀਮਾ appeared first on TheUnmute.com - Punjabi News.

Tags:
  • badal-sahib
  • news
  • parkash-singh-badal

ਪੰਜਾਬੀ 'ਚ ਰਗਬੀ ਖੇਡ ਨੂੰ ਹੁਲਾਰਾ ਦੇਣਾ ਲਈ ਉਪਰਾਲੇ ਕੀਤੇ ਜਾਣਗੇ: ਮੀਤ ਹੇਅਰ

Sunday 30 April 2023 02:56 PM UTC+00 | Tags: france-rugby-team meet-hayer news punjab-sports-news rugby rugby-competitions rugby-games

ਚੰਡੀਗੜ੍ਹ, 30 ਅਪ੍ਰੈਲ 2023: ਪੰਜਾਬ ਸਰਕਾਰ ਸੂਬੇ ਵਿੱਚ ਰਗਬੀ (Rugby) ਖੇਡ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਉਪਰਾਲੇ ਕਰੇਗੀ ਅਤੇ ਇਸ ਦਿਸ਼ਾ ਵਿੱਚ ਸਭ ਤੋਂ ਪਹਿਲਾਂ ਕਦਮ ਚੁੱਕਦਿਆਂ ਇਸ ਸਾਲ ਕਰਵਾਈਆਂ ਜਾਣ ਵਾਲੀਆਂ 'ਖੇਡਾਂ ਵਤਨ ਪੰਜਾਬ ਦੀਆਂ' ਵਿੱਚ ਰਗਬੀ ਦੇ ਮੁਕਾਬਲੇ ਕਰਵਾਏ ਜਾਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਇੰਡੀਅਨ ਰਗਬੀ ਫੁਟਬਾਲ ਯੂਨੀਅਨ ਦੇ ਪ੍ਰਧਾਨ ਰਾਹੁਲ ਬੋਸ ਨਾਲ ਕੀਤੀ ਮੀਟਿੰਗ ਦੌਰਾਨ ਕਹੀ।

ਰਾਹੁਲ ਬੋਸ ਜੋ ਸਾਬਕਾ ਕੌਮਾਂਤਰੀ ਰਗਬੀ ਖਿਡਾਰੀ ਤੇ ਫ਼ਿਲਮੀ ਅਦਾਕਾਰ/ਨਿਰਦੇਸ਼ਕ ਹਨ, ਨਾਲ ਰਗਬੀ ਖੇਡ ਨੂੰ ਪੰਜਾਬ ਵਿੱਚ ਉਤਸ਼ਾਹਤ ਕਰਨ ਲਈ ਕੀਤੀਆਂ ਵਿਚਾਰਾਂ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਪਹਿਲੀ ਵਾਰ ਕਰਵਾਈਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਵਿੱਚ 30 ਖੇਡਾਂ ਦੇ ਮੁਕਾਬਲੇ ਕਰਵਾਏ ਗਏ ਅਤੇ 3 ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਇਸ ਵਾਰ ਰਗਬੀ ਖੇਡ ਨੂੰ ਵੀ ਸ਼ਾਮਲ ਕੀਤਾ ਜਾਵੇਗਾ।

ਮੀਤ ਹੇਅਰ ਨੇ ਕਿਹਾ ਕਿ ਰਗਬੀ ਖੇਡ ਅਥਲੈਟਿਕਸ, ਕਬੱਡੀ, ਫ਼ੁਟਬਾਲ ਤੇ ਹੈਂਡਬਾਲ ਖੇਡ ਦੇ ਸੁਮੇਲ ਵਾਲੀ ਹੈ ਜਿਹੜੀ ਕਿ ਪੰਜਾਬੀਆਂ ਦੇ ਸੁਭਾਅ ਦੇ ਅਨੁਕੂਲ ਹੈ। ਇਸ ਖੇਡ ਵਿੱਚ ਪੰਜਾਬੀਆਂ ਦੇ ਬਿਹਤਰ ਪ੍ਰਦਰਸ਼ਨ ਕਰਨ ਦੀ ਪੂਰੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਰਗਬੀ ਸੈਵਨ ਇਸ ਖੇਡ ਦਾ ਛੋਟਾ ਰੂਪ ਹੈ ਜੋ ਓਲੰਪਿਕ/ਏਸ਼ਿਆਈ/ਰਾਸ਼ਟਰਮੰਡਲ ਖੇਡਾਂ ਵਿੱਚ ਸ਼ਾਮਲ ਹੈ, ਇਸ ਲਈ ਖੇਡ ਦੇ ਇਸ ਰੂਪ ਨੂੰ ਪੰਜਾਬ ਵਿੱਚ ਮਕਬੂਲ ਕਰਨ ਲਈ ਉਪਰਾਲੇ ਕੀਤੇ ਜਾਣਗੇ।

ਰਾਹੁਲ ਬੋਸ ਨੇ ਰਗਬੀ ਖੇਡ ਬਾਰੇ ਮੀਤ ਹੇਅਰ ਨੂੰ ਇਕ ਪਾਵਰ ਪੁਆਇੰਟ ਪੇਸ਼ਕਾਰੀ ਵੀ ਦਿਖਾਈ। ਵਿਸ਼ਵ ਵਿੱਚ ਫ਼ੁਟਬਾਲ, ਬਾਸਕਟਬਾਲ ਆਦਿ ਖੇਡਾਂ ਵਾਂਗ ਮਕਬੂਲ ਰਗਬੀ ਖੇਡ ਬਾਰੇ ਜਾਣਕਾਰੀ ਦਿੰਦਿਆਂ ਰਾਹੁਲ ਬੋਸ ਨੇ ਕਿਹਾ ਕਿ ਬਹੁਤ ਤੇਜ਼ੀ ਨਾਲ ਇਸ ਖੇਡ ਦਾ ਦਾਇਰਾ ਵੱਧ ਰਿਹਾ ਹੈ ਅਤੇ ਓਲੰਪਿਕ/ਏਸ਼ਿਆਈ/ਰਾਸ਼ਟਰਮੰਡਲ ਖੇਡਾਂ ਦਾ ਹਿੱਸਾ ਹੋਣ ਕਰਕੇ ਇਹ ਹੁਣ ਮੈਡਲ ਵਾਲੀ ਖੇਡ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਹ ਖੇਡ ਪਿਛਲੇ ਕੁਝ ਅਰਸੇ ਤੋਂ ਕਾਫ਼ੀ ਖੇਡੀ ਜਾਣ ਲੱਗੀ ਹੈ ਕਿਉਂਕਿ ਪੰਜਾਬ ਵਿੱਚ ਇਸ ਖੇਡ ਲਈ ਲੋੜੀਂਦੇ ਗੁਣ ਖਿਡਾਰੀਆਂ ਵਿੱਚ ਪਾਏ ਜਾਂਦੇ ਹਨ। ਪੰਜਾਬ ਦੇ ਖੇਡ ਮੰਤਰੀ ਦੀ ਮੰਗ ਉੱਤੇ ਰਾਹੁਲ ਬੋਸ ਨੇ ਜਲਦ ਹੀ ਸੂਬੇ ਵਿੱਚ ਰਗਬੀ ਸੈਵਨ ਦਾ ਇਨਵੀਟੇਸ਼ਨਲ ਟੂਰਨਾਮੈਂਟ ਕਰਵਾਉਣ ਦਾ ਐਲਾਨ ਵੀ ਕੀਤਾ। ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।

The post ਪੰਜਾਬੀ ‘ਚ ਰਗਬੀ ਖੇਡ ਨੂੰ ਹੁਲਾਰਾ ਦੇਣਾ ਲਈ ਉਪਰਾਲੇ ਕੀਤੇ ਜਾਣਗੇ: ਮੀਤ ਹੇਅਰ appeared first on TheUnmute.com - Punjabi News.

Tags:
  • france-rugby-team
  • meet-hayer
  • news
  • punjab-sports-news
  • rugby
  • rugby-competitions
  • rugby-games

ਚੰਡੀਗੜ੍ਹ, 30 ਅਪਰੈਲ 2023: ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਭਰਤੀ ਪ੍ਰਕਿਰਿਆ ਕਾਰਨ ਮੈਨੂੰ ਜਲ ਸਪਲਾਈ ਤੇ ਸੀਵਰੇਜ ਬੋਰਡ ਵਿੱਚ ਬਤੌਰ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਦੀ ਸਰਕਾਰੀ ਨੌਕਰੀ ਹਾਸਲ ਹੋਈ ਹੈ। ਇਹ ਗੱਲ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਦੇ ਵਾਸੀ ਅਨੁਭਵ ਸਿੰਗਲਾ ਨੇ ਕਹੀ।

ਨਵ-ਨਿਯੁਕਤ ਐਸ.ਡੀ.ਓ. ਅਨੁਭਵ ਸਿੰਗਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ਮੁਕੰਮਲ ਹੋਈ ਭਰਤੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ, ਜਿਸ ਕਾਰਨ ਉਸਨੂੰ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਇਹ ਨੌਕਰੀ ਹਾਸਲ ਹੋਈ ਹੈ।ਉਸਨੇ ਕਿਹਾ ਕਿ ਉਹ ਅਤੇ ਉਸਦਾ ਪਰਿਵਾਰ ਬਹੁਤ ਖੁਸ਼ ਹੈ ਕਿਉਂਕਿ ਉਸ ਨੂੰ ਆਪਣੇ ਸੂਬੇ ਵਿੱਚ ਹੀ ਨੌਕਰੀ ਮਿਲ ਗਈ ਹੈ।

ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਦੇ ਯੋਗ ਨੌਜਵਾਨਾਂ ਨੂੰ ਪੱਕਾ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇੱਕ ਸਾਲ ਵਿੱਚ 29 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ ਦੇਣੀਆਂ ਸੂਬੇ ਦੇ ਨੌਜਵਾਨਾਂ ਲਈ ਬੇਹੱਦ ਖੁਸ਼ੀ ਵਾਲੀ ਗੱਲ ਹੈ। ਉਸਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਦੀ ਭਲਾਈ ਤੇ ਦੁਰ ਦਰਸ਼ੀ ਵਾਲੀ ਸੋਚ ਨੂੰ ਸਲਾਮ ਕਰਦਾ ਹਾਂ, ਜਿਸ ਕਾਰਨ ਅੱਜ ਸੂਬੇ ਦੇ ਨੌਜਵਾਨ ਸਰਕਾਰੀ ਨੌਕਰੀਆਂ ਹਾਸਲ ਕਰਨ ਵਿੱਚ ਕਾਮਯਾਬ ਹੋ ਰਹੇ ਹਨ।

ਉਸਨੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰੋਜੀ ਰੋਟੀ ਲਈ ਵਿਦੇਸ਼ ਜਾਣ ਦਾ ਖਿਆਲ ਛੱਡ ਦੇਣ ਅਤੇ ਇਥੇ ਹੀ ਮਿਹਨਤ ਕਰਨ ਕਿਉ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਹਨਤ ਅਤੇ ਮੈਰਿਟ ਨੂੰ ਸਰਕਾਰੀ ਨੌਕਰੀਆਂ ਵਿੱਚ ਤਰਜੀਹ ਦੇ ਰਹੀ ਹੈ।

The post ਪਾਰਦਰਸ਼ੀ ਭਰਤੀ ਪ੍ਰਕਿਰਿਆ ਕਾਰਨ ਮੈਨੂੰ ਸਰਕਾਰੀ ਨੌਕਰੀ ਹਾਸਲ ਹੋਈ, ਨਵ-ਨਿਯੁਕਤ ਐਸ.ਡੀ.ਓ. ਅਨੁਭਵ ਸਿੰਗਲਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ appeared first on TheUnmute.com - Punjabi News.

Tags:
  • news
  • punjab-government
  • transparent-recruitment

ਪੀ.ਐੱਸ.ਟੀ .ਈ.ਟੀ-2 ਪ੍ਰੀਖਿਆ 'ਚ 90.72 ਫ਼ੀਸਦੀ ਵਿਦਿਆਰਥੀ ਹੋਏ ਅਪੀਅਰ : ਹਰਜੋਤ ਸਿੰਘ ਬੈਂਸ

Sunday 30 April 2023 03:07 PM UTC+00 | Tags: harjot-singh pstet-2-exam punjab-school-education-department school-education-department

ਚੰਡੀਗੜ੍ਹ 30 ਅਪ੍ਰੈਲ 2023: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਅੱਜ ਪੀ.ਐੱਸ.ਟੀ.ਈ,ਟੀ-2 ਪ੍ਰੀਖਿਆ ਨਿਰਵਿਘਨ ਤੇ ਇਹ ਪ੍ਰੀਖਿਆ ਨਿਰਵਿਘਨ ਢੰਗ ਨਾਲ ਕਰਵਾਈ ਗਈ। ਇਹ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਾਹੀਂ ਕਰਵਾਈ ਗਈ । ਉਨ੍ਹਾਂ ਦੱਸਿਆ ਕਿ ਕਿਸੇ ਵੀ ਕਿਸਮ ਦੀ ਜਾਅਲਸਾਜੀ ਨੂੰ ਰੋਕਣ ਵਾਸਤੇ ਹਰ ਪ੍ਰੀਖਿਆ ਕੇਂਦਰ ਤੇ ਜੈਮਰ ਲਗਾਏ ਗਏ ਸਨ ਅਤੇ ਪ੍ਰੀਖਿਆਰਥੀਆਂ ਦੀ ਹਾਜ਼ਰੀ ਵੀ ਬਾਇਓਮੈਟ੍ਰਿਕ ਵਿਧੀ ਰਾਹੀਂ ਲਗਾਈ ਗਈ।

ਸ. ਬੈਂਸ ਅਨੁਸਾਰ ਇਸ ਪ੍ਰੀਖਿਆ ਵਿੱਚ ਕੁੱਲ 98358 ਵਿਦਿਆਰਥੀਆਂ ਵਿੱਚੋਂ 89230 ਵਿਦਿਆਰਥੀਆ ਨੇ ਇਹ ਪ੍ਰੀਖਿਆ ਦਿੱਤੀ। ਇਸ ਪ੍ਰੀਖਿਆ ਵਿੱਚ 90.72 ਫ਼ੀਸਦੀ ਵਿਦਿਆਰਥੀ ਬੈਠੇ। ਉਹਨਾਂ ਦੱਸਿਆ ਕਿ ਇਸ ਪ੍ਰੀਖਿਆ ਦਾ ਸਮਾਂ ਸਵੇਰੇ 10.30 ਵਜੇ ਤੋਂ 1.00 ਵਜੇ ਤਕ ਸੀ ਤੇ ਇਸ ਪ੍ਰੀਖਿਆ ਲਈ ਸਰਕਾਰ ਵੱਲੋਂ ਰਾਜ ਦੇ ਵੱਖ ਵੱਖ ਜ਼ਿਲਿਆਂ ਵਿੱਚ 280 ਪ੍ਰੀਖਿਆ ਕੇਂਦਰ ਬਣਾਏ ਗਏ ਸਨ।ਉਹਨਾਂ ਦੱਸਿਆ ਕਿ ਰਾਜ ਵਿੱਚ ਇਸ ਪ੍ਰੀਖਿਆ ਦੌਰਾਨ ਰਾਜ ਦੇ ਕਿਸੇ ਵੀ ਜ਼ਿਲ੍ਹੇ ਤੋਂ ਕੋਈ ਸ਼ਿਕਾਇਤ ਪ੍ਰਾਪਤ ਨਹੀਂ ਹੋਈ ਹੈ।

The post ਪੀ.ਐੱਸ.ਟੀ .ਈ.ਟੀ-2 ਪ੍ਰੀਖਿਆ ‘ਚ 90.72 ਫ਼ੀਸਦੀ ਵਿਦਿਆਰਥੀ ਹੋਏ ਅਪੀਅਰ : ਹਰਜੋਤ ਸਿੰਘ ਬੈਂਸ appeared first on TheUnmute.com - Punjabi News.

Tags:
  • harjot-singh
  • pstet-2-exam
  • punjab-school-education-department
  • school-education-department

ਗਿਆਸਪੁਰਾ ਗੈਸ ਲੀਕ: ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ ਵੱਲੋਂ ਲੁਧਿਆਣਾ 'ਚ ਸਥਿਤੀ ਦਾ ਜਾਇਜ਼ਾ

Sunday 30 April 2023 03:11 PM UTC+00 | Tags: adgp-arpit-shukla director-general-of-police giaspura-gas-leak giaspura-gas-leak-incident ludhiana

ਚੰਡੀਗੜ੍ਹ/ਲੁਧਿਆਣਾ, 30 ਅਪ੍ਰੈਲ 2023: ਲੁਧਿਆਣਾ ਵਿੱਚ ਗਿਆਸਪੁਰਾ ਗੈਸ ਲੀਕ ਘਟਨਾ ਦਾ ਨੋਟਿਸ ਲੈਂਦਿਆਂ, ਵਿਸ਼ੇਸ਼ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਪੂਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਲਾਕੇ ਦਾ ਦੌਰਾ ਕੀਤਾ।

ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ, ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ (ਡੀ.ਸੀ.) ਲੁਧਿਆਣਾ ਸੁਰਭੀ ਮਲਿਕ, ਪੁਲਿਸ ਕਮਿਸ਼ਨਰ (ਸੀ.ਪੀ.) ਲੁਧਿਆਣਾ ਮਨਦੀਪ ਸਿੰਘ ਸਿੱਧੂ ਅਤੇ ਨਗਰ ਨਿਗਮ ਕਮਿਸ਼ਨਰ ਸ਼ੀਨਾ ਅਗਰਵਾਲ ਵੀ ਮੌਜੂਦ ਸਨ, ਨੇ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਸ ਘਟਨਾ ਨੂੰ ਦਿਲ ਦਹਿਲਾ ਦੇਣ ਵਾਲੀ ਅਤੇ ਮੰਦਭਾਗੀ ਦੱਸਦਿਆਂ ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਦੋਸ਼ੀ ਦੀ ਭਾਲ ਲਈ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਲਈ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਮੁੱਖ ਇੰਜਨੀਅਰ ਵੱਲੋਂ ਪਹਿਲਾਂ ਹੀ ਮੌਕੇ ਤੋਂ ਨਮੂਨੇ ਲੈ ਲਏ ਗਏ ਹਨ।

ਉਨ੍ਹਾਂ ਕਿਹਾ ਕਿ ਐਨ.ਡੀ.ਆਰ.ਐਫ. ਦੀ ਟੀਮ ਨੂੰ ਬੁਲਾਇਆ ਗਿਆ ਹੈ ਅਤੇ ਨਿਯਮਤ ਅੰਤਰਾਲਾਂ ‘ਤੇ ਗੈਸ ਦੇ ਪੱਧਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਸਾਹਨੇਵਾਲ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 304 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

The post ਗਿਆਸਪੁਰਾ ਗੈਸ ਲੀਕ: ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ ਵੱਲੋਂ ਲੁਧਿਆਣਾ 'ਚ ਸਥਿਤੀ ਦਾ ਜਾਇਜ਼ਾ appeared first on TheUnmute.com - Punjabi News.

Tags:
  • adgp-arpit-shukla
  • director-general-of-police
  • giaspura-gas-leak
  • giaspura-gas-leak-incident
  • ludhiana
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form