TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਕੀਤੀ ਮੁਲਾਕਾਤ Friday 07 April 2023 06:40 AM UTC+00 | Tags: congress-president-mallikarjun-kharge delhi former-punjab-congress-president-navjot-sidhu india jairam-ramesh latest-news navjot-singh-sidhu news nwes priyanka-gandhi punjab punjab-congress punjab-government rahul-gandhi the-unmute-breaking-news ਚੰਡੀਗੜ੍ਹ, 07 ਅਪ੍ਰੈਲ 2023: ਪੰਜਾਬ ਦੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜੈਰਾਮ ਰਮੇਸ਼ ਵੀ ਮੌਜੂਦ ਸਨ| ਸਿੱਧੂ ਨੇ ਖੁਦ ਤਸਵੀਰਾਂ ਟਵੀਟਰ ‘ਤੇ ਸਾਂਝੀਆਂ ਕੀਤੀਆਂ ਹਨ | ਬੀਤੇ ਦਿਨ ਨਵਜੋਤ ਸਿੰਘ ਸਿੱਧੂ ਦਿੱਲੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਰਾਹੁਲ ਗਾਂਧੀ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਤੋਂ ਪਹਿਲਾਂ ਸਿੱਧੂ ਨੇ ਰਾਹੁਲ ਗਾਂਧੀ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਸੀ। ਅੱਜ ਉਨ੍ਹਾਂ ਦੀ ਰਸਮੀ ਮੁਲਾਕਾਤ ਹੋਈ ਹੈ ਅਤੇ ਇਹ ਮੁਲਾਕਾਤ ਪ੍ਰਿਅੰਕਾ ਗਾਂਧੀ ਦੇ ਘਰ ਹੋਈ।
The post ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News. Tags:
|
ਸ਼ਸ਼ੀ ਥਰੂਰ ਨੇ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਕੀਤੀ ਮੁਲਾਕਾਤ Friday 07 April 2023 06:49 AM UTC+00 | Tags: breaking-news charanjit-singh-channi congress kharar mp-shashi-tharoor news punjab-congress punjab-news shashi-tharoor the-unmute-breaking-news the-unmute-latest-update ਚੰਡੀਗੜ੍ਹ, 07 ਅਪ੍ਰੈਲ 2023: ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ (Shashi Tharoor) ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਖਰੜ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਸ਼ਸ਼ੀ ਥਰੂਰ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਮੈਨੂੰ ਆਪਣਾ ਪ੍ਰਭਾਵਸ਼ਾਲੀ ਡਾਕਟਰੇਟ ਥੀਸਿਸ ਦਿਖਾਇਆ |
The post ਸ਼ਸ਼ੀ ਥਰੂਰ ਨੇ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਕੀਤੀ ਮੁਲਾਕਾਤ appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚ ਇੱਕ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ, ਮਾਮਲੇ ਦੀ ਜਾਂਚ 'ਚ ਜੁਟੀ ਪੁਲਿਸ Friday 07 April 2023 07:06 AM UTC+00 | Tags: amritsar amritsar-police amritsars-akash-avenue breaking-news cm-bhagwant-mann latest-new latest-news news punajb-news punjabi-news punjab-news suicide the-unmute-breaking-news the-unmute-news the-unmute-punjabi-news ਅੰਮ੍ਰਿਤਸਰ, 07 ਅਪ੍ਰੈਲ 2023: ਅੰਮ੍ਰਿਤਸਰ (Amritsar) ਦੇ ਅਕਾਸ਼ ਐਵਨਿਊ ਵਿਚ ਇਕ ਬਜ਼ੁਰਗ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਅਸ਼ਵਨੀ ਪੋਲ ਹੈ | ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਬਜੁਰਗ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ | ਇਸ ਦੌਰਾਨ ਮੌਕੇ ‘ਤੇ ਪਹੁੰਚੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਉਕਤ ਮਾਮਲੇ ਵਿੱਚ ਏ.ਸੀ. ਪੀ (ਅੰਮ੍ਰਿਤਸਰ ਨੌਰਥ) ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਸ਼ਵਨੀ ਪੋਲ ਨਾਮਕ ਵਿਅਕਤੀ ਵੱਲੋਂ ਖ਼ੁਦਕੁਸ਼ੀ ਕੀਤੀ ਗਈ ਹੈ, ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਮ੍ਰਿਤਕ ਦੀ ਜੇਬ ਵਿਚੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਫਿਲਹਾਲ ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਹ ਖ਼ੁਦਕੁਸ਼ੀ ਹੈ ਜਾਂ ਕਤਲ ਇਸ ਮਾਮਲੇ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ | ਰਿਪੋਰਟਾਂ ਤੋਂ ਬਾਅਦ ਜੋ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ | The post ਅੰਮ੍ਰਿਤਸਰ ‘ਚ ਇੱਕ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਚੋਰ ਪੁਲਿਸ ਵਲੋਂ ਕਾਬੂ, 25 ਮੋਟਰਸਾਈਕਲ ਬਰਾਮਦ Friday 07 April 2023 07:23 AM UTC+00 | Tags: amritsar amritsar-police breaking-news crime motorcycle-stole motorcycle-theft motorcycle-theft-gang news police thieves varinderjit-singh-khosa ਅੰਮ੍ਰਿਤਸਰ, 07 ਅਪ੍ਰੈਲ 2023: ਅੰਮ੍ਰਿਤਸਰ (Amritsar) ਵਿੱਚ ਲਗਾਤਾਰ ਹੀ ਮੋਟਰਸਾਈਕਲ ਚੋਰੀ ਹੋਣ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਸਨ, ਇਸਦੇ ਚੱਲਦੇ ਅੰਮ੍ਰਿਤਸਰ ਪੁਲਿਸ ਵੱਲੋਂ ਮੁਸਤੈਦੀ ਵਧਾਉਂਦੇ ਹੋਏ ਹੁਣ 4 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ 25 ਦੇ ਕਰੀਬ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ | ਉਥੇ ਹੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਦਾ ਜਦੋਂ ਰਿਮਾਂਡ ਹਾਸਲ ਕੀਤਾ ਗਿਆ ਸੀ ਉਸ ਤੋਂ ਬਾਅਦ ਇਨ੍ਹਾਂ ਵੱਲੋਂ ਹੋਰ ਮੋਟਰਸਾਈਕਲ ਵੀ ਬਰਾਮਦ ਦੇ ਕਰਵਾਏ ਗਏ ਹਨ | ਪੁਲਿਸ ਪ੍ਰਸ਼ਾਸ਼ਨ ਵੱਲੋਂ ਵੀ ਚੋਰਾਂ ਦੇ ਖ਼ਿਲਾਫ਼ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਥੇ ਹੀ ਅੰਮ੍ਰਿਤਸਰ ਦੇ ਪੁਲਿਸ ਅਧਿਕਾਰੀ ਵਰਿੰਦਰਜੀਤ ਸਿੰਘ ਖੋਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਗ੍ਰਿਫਤਾਰ ਕੀਤੇ ਸਨ, ਜਿਨ੍ਹਾਂ ਕੋਲੋਂ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਸਨ | ਉਹਨਾਂ ਦਾ ਕਹਿਣਾ ਹੈ ਕਿ ਇਹਨਾਂ ਵਿਚੋਂ ਫੜੇ ਗਏ ਤਿੰਨ ਜਣੇ ਤਰਨਤਾਰਨ ਦੇ ਰਹਿਣ ਵਾਲੇ ਹਨ ਅਤੇ ਇੱਕ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ | ਵਰਿੰਦਰਜੀਤ ਸਿੰਘ ਖੋਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸਾਰੇ ਨਸ਼ੇ ਦੀ ਪੂਰਤੀ ਕਰਕੇ ਹੀ ਮੋਟਰਸਾਈਕਲ ਚੋਰੀ ਕਰਦੇ ਸਨ ਅਤੇ ਇਨ੍ਹਾਂ ਦੇ ਖ਼ਿਲਾਫ਼ ਪਹਿਲਾ ਵੀ ਅਪਰਾਧਿਕ ਮਾਮਲੇ ਦਰਜ ਹਨ | ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹਨਾਂ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ | The post ਅੰਮ੍ਰਿਤਸਰ ‘ਚੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਚੋਰ ਪੁਲਿਸ ਵਲੋਂ ਕਾਬੂ, 25 ਮੋਟਰਸਾਈਕਲ ਬਰਾਮਦ appeared first on TheUnmute.com - Punjabi News. Tags:
|
PSPCL ਨੂੰ 20,200 ਕਰੋੜ ਰੁਪਏ ਦੀ ਬਕਾਇਆ ਸਬਸਿਡੀ ਦਾ ਕੀਤਾ ਭੁਗਤਾਨ: CM ਭਗਵੰਤ ਮਾਨ Friday 07 April 2023 07:39 AM UTC+00 | Tags: aam-aadmi-party breaking-news cm-bhagwant-mann latest-news news powercom pspcl punjab punjab-government punjab-news punjab-state-electricity-corporation-limited revenue subsidy the-unmute-breaking-news the-unmute-punjabi-news ਚੰਡੀਗੜ੍ਹ, 07 ਅਪ੍ਰੈਲ 2023: ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਆਰਥਿਕ ਸਥਿਤੀ ‘ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਬਕਾਰੀ ਨੀਤੀ ਦਾ ਕਾਫੀ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਨੀਤੀ ਤੋਂ 8841 ਕਰੋੜ ਰੁਪਏ ਦਾ ਮਾਲੀਆ ਇਕੱਠਾ ਹੋਇਆ ਹੈ। ਇਸ ਵਿੱਚ ਪਿਛਲੀ ਵਾਰ ਨਾਲੋਂ 41 ਫੀਸਦੀ ਵਾਧਾ ਹੋਇਆ ਹੈ। ਆਬਕਾਰੀ ਨੀਤੀ ਨੇ ਸਰਕਾਰੀ ਖਜ਼ਾਨੇ ਵਿੱਚ 2587 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ । ਮੁੱਖ ਮੰਤਰੀ ਨੇ ਕਿਹਾ ਕਿ ਜੀ.ਐਸ.ਟੀ ਉਗਰਾਹੀ ਵਿੱਚ ਵੀ ਪਿਛਲੀ ਵਾਰ ਨਾਲੋਂ 16 ਫੀਸਦੀ ਵਾਧਾ ਹੋਇਆ ਹੈ। ਰਜਿਸਟਰੀਆਂ ਕਰਵਾਉਣ ਲਈ ਟੈਕਸ 2.25 ਫੀਸਦੀ ਘਟਾਇਆ ਗਿਆ ਹੈ। ਸਰਕਾਰ ਨੂੰ ਸਟੈਂਪ ਡਿਊਟੀ ‘ਤੇ ਰਾਹਤ ਦਾ ਵੀ ਫਾਇਦਾ ਹੋਇਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਸੀ.ਐਲ. ਅਧਿਕਾਰੀਆਂ ਨੂੰ ਵੀ ਵੱਡੀ ਰਾਹਤ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ (PSPCL) ਨੂੰ 20 ਹਜ਼ਾਰ 200 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਗਿਆ ਹੈ। ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੂੰ 20,200 ਕਰੋੜ ਰੁਪਏ ਦੀ ਸਾਰੀ ਬਕਾਇਆ ਸਬਸਿਡੀ ਦਾ ਭੁਗਤਾਨ ਕਰ ਦਿੱਤਾ ਗਿਆ ਹੈ। ਪਾਵਰਕੌਮ ਦੇ ਚੇਅਰਮੈਨ ਇੰਜਨੀਅਰ ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਸਰਕਾਰ ਨੇ 2022-23 ਦੀ ਬਕਾਇਆ 20,200 ਕਰੋੜ ਰੁਪਏ ਦੀ ਸਬਸਿਡੀ ਅਦਾ ਕਰ ਦਿੱਤੀ ਹੈ। ਇਸ ਤੋਂ ਇਲਾਵਾ ਪਿਛਲੀਆਂ ਸਰਕਾਰਾਂ ਦੇ ਸਮੇਂ ਦੌਰਾਨ 9020 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 1804 ਕਰੋੜ ਰੁਪਏ ਸਰਕਾਰ ਨੇ ਭੁਗਤਾਨ ਕਰ ਦਿੱਤੇ ਹਨ ਅਤੇ 7216 ਕਰੋੜ ਰੁਪਏ ਬਕਾਇਆ ਹਨ, ਜੋ ਹਰ ਸਾਲ 1804 ਕਰੋੜ ਰੁਪਏ ਦੇ ਹਿਸਾਬ ਨਾਲ 4 ਸਾਲਾਂ ਵਿੱਚ ਭੁਗਤਾਨ ਕੀਤੇ ਜਾਣਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਸਬਸਿਡੀ ਦਾ ਕੋਈ ਬਕਾਇਆ ਨਹੀਂ ਹੈ। ਉਦਯੋਗ ਲਈ 2910 ਕਰੋੜ ਸਬਸਿਡੀ, ਘਰੇਲੂ ਬਿਜਲੀ ਲਈ 8225 ਕਰੋੜ ਸਬਸਿਡੀ, ਕਿਸਾਨਾਂ ਲਈ 9063 ਕਰੋੜ ਬਿਜਲੀ ਸਬਸਿਡੀ ਦਿੱਤੀ ਗਈ ਹੈ । ਉਨ੍ਹਾਂ ਨੇ ਕਿਹਾ ਕਿ ਪਹਿਲਾਂ ਪੰਜਾਬ ਦਾ ਪੈਸਾ ਸਰਕਾਰਾਂ ਦੇ ਚਹੇਤਿਆਂ ਨੂੰ ਜਾਂਦਾ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। The post PSPCL ਨੂੰ 20,200 ਕਰੋੜ ਰੁਪਏ ਦੀ ਬਕਾਇਆ ਸਬਸਿਡੀ ਦਾ ਕੀਤਾ ਭੁਗਤਾਨ: CM ਭਗਵੰਤ ਮਾਨ appeared first on TheUnmute.com - Punjabi News. Tags:
|
ਪ੍ਰਸ਼ੰਸਕਾਂ ਨੇ ਸਾਬਤ ਕੀਤਾ ਕਿ ਸਿੱਧੂ ਮੂਸੇਵਾਲਾ ਅੱਜ ਵੀ ਲੋਕਾਂ ਦੇ ਦਿਲਾਂ 'ਚ ਜ਼ਿੰਦਾ ਹੈ: ਬਲਕੌਰ ਸਿੰਘ Friday 07 April 2023 07:54 AM UTC+00 | Tags: breaking-news mera-na news punjabi-news punjabi-new-song ਚੰਡੀਗੜ੍ਹ, 07 ਅਪ੍ਰੈਲ 2023: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਤੀਜਾ ਗੀਤ 'ਮੇਰਾ ਨਾਂ' ਰਿਲੀਜ਼ ਕਰ ਦਿੱਤਾ ਗਿਆ ਹੈ। ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਮੇਰਾ ਨਾਂ’ ਨੇ ਕੁਝ ਸਮੇਂ ‘ਚ ਹੀ ਰਿਕਾਰਡ ਤੋੜ ਦਿੱਤਾ ਹੈ | ਇਸ ਗੀਤ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਦੇ ਪ੍ਰਸ਼ੰਸਕਾਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਿੱਧੂ ਮੂਸੇਵਾਲਾ ਅੱਜ ਵੀ ਲੋਕਾਂ ਦੇ ਦਿਲਾਂ ‘ਚ ਜ਼ਿੰਦਾ ਹੈ, ਉਨ੍ਹਾਂ ਕਿਹਾ ਕਿ ਸਿੱਧੂ ਦੇ ਗੀਤ ਇਸ ਤਰ੍ਹਾਂ ਹੀ ਆਉਂਦੇ ਰਹਿਣਗੇ ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਿੱਧੂ ਦੇ ਉਨ੍ਹਾਂ ਪ੍ਰਸ਼ੰਸਕਾਂ ‘ਤੇ ਪੂਰਾ ਭਰੋਸਾ ਹੈ ਜੋ ਸਿੱਧੂ ਦੇ ਇਨਸਾਫ ਲਈ ਲਗਾਤਾਰ ਯਤਨਸ਼ੀਲ ਹਨ। ਸਿੱਧੂ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਪੰਜਾਬੀ ਅਤੇ ਦਸਤਾਰ ਨੂੰ 158 ਦੇਸ਼ਾਂ ਵਿੱਚ ਲੈ ਕੇ ਗਿਆ ਹੈ ਜੋ ਅਸਲੀ ਰਾਸ਼ਟਰਵਾਦੀ ਹੈ। ਜਿਕਰਯੋਗ ਹੈ ਕਿ ਮੂਸੇਵਾਲਾ ਦੇ ਸੋਸ਼ਲ ਮੀਡੀਆ ਚੈਨਲਾਂ 'ਤੇ ਰਿਲੀਜ਼ ਹੋਏ ਇਸ ਗੀਤ ਨੂੰ ਕੁਝ ਹੀ ਘੰਟਿਆਂ 'ਚ ਲੱਖਾਂ ਵਿਊਜ਼ ਮਿਲ ਚੁੱਕੇ ਹਨ। ਇਸ ਦੌਰਾਨ ਗੀਤ ਨੂੰ 7 ਲੱਖ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਅਤੇ ਲੱਖਾਂ ਵਿੱਚ ਕਮੈਂਟਸ ਆਏ ਹਨ । ਗੀਤ ਵਿੱਚ ਨਾਈਜੀਰੀਅਨ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ। ਇੰਗਲੈਂਡ ਵਿੱਚ ਮੂਸੇਵਾਲਾ (Sidhu Moosewala) ਦੇ ਮਾਪਿਆਂ ਨੇ ਬਰਨਾ ਬੁਆਏ ਨਾਲ ਮੁਲਾਕਾਤ ਕੀਤੀ ਸੀ | The post ਪ੍ਰਸ਼ੰਸਕਾਂ ਨੇ ਸਾਬਤ ਕੀਤਾ ਕਿ ਸਿੱਧੂ ਮੂਸੇਵਾਲਾ ਅੱਜ ਵੀ ਲੋਕਾਂ ਦੇ ਦਿਲਾਂ ‘ਚ ਜ਼ਿੰਦਾ ਹੈ: ਬਲਕੌਰ ਸਿੰਘ appeared first on TheUnmute.com - Punjabi News. Tags:
|
ਕੋਰੋਨਾ ਦੀ ਰਫਤਾਰ ਨੇ ਵਧਾਈ ਚਿੰਤਾ, ਮਨਸੁਖ ਮਾਂਡਵੀਆ ਦੀ ਪ੍ਰਧਾਨਗੀ 'ਚ ਸਿਹਤ ਮੰਤਰੀਆਂ ਦੀ ਉੱਚ ਪੱਧਰੀ ਮੀਟਿੰਗ Friday 07 April 2023 08:07 AM UTC+00 | Tags: breaking-news corona corona-vaccination corona-virus covid-19 covid-19-situation covid-vigilance healtjh-minister india-news mansukh-l-mandaviya news state-health-ministers union-health-minister-dr-mansukh-mandaviya ਚੰਡੀਗੜ੍ਹ, 07 ਅਪ੍ਰੈਲ 2023: ਦੇਸ਼ ‘ਚ ਕੋਰੋਨਾ (Corona) ਇਨਫੈਕਸ਼ਨ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਅੱਜ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ (Mansukh Mandaviya) ਦੀ ਪ੍ਰਧਾਨਗੀ ਹੇਠ ਸਾਰੇ ਸੂਬਿਆਂ ਦੇ ਸਿਹਤ ਮੰਤਰੀਆਂ ਦੀ ਉੱਚ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਪੰਜ ਹਜ਼ਾਰ ਤੋਂ ਵੱਧ ਲੋਕ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕੋਰੋਨਾ ਦੇ ਪੰਜ ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਸਨ, ਜੋ ਛੇ ਮਹੀਨਿਆਂ ਵਿੱਚ ਸਭ ਤੋਂ ਵੱਧ ਹੈ। ਸਿਹਤ ਮੰਤਰਾਲੇ ਮੁਤਾਬਕ ਨਵੇਂ ਮਰੀਜ਼ਾਂ ਦੀ ਗਿਣਤੀ ਵਧਣ ਨਾਲ ਐਕਟਿਵ ਕੇਸ ਵੀ 25,587 ਹੋ ਗਏ ਹਨ। ਪਿਛਲੇ ਦਿਨ 2,826 ਮਰੀਜ਼ਾਂ ਨੂੰ ਸਿਹਤਮੰਦ ਐਲਾਨਿਆ ਗਿਆ ਸੀ। ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕੋਰੋਨਾ (Corona) ਦੀ ਜਾਂਚ ਵਧਣ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। ਪਿਛਲੇ ਹਫ਼ਤੇ ਦੇ ਮੁਕਾਬਲੇ ਇਸ ਹਫ਼ਤੇ ਰੋਜ਼ਾਨਾ ਟੈਸਟਾਂ ਵਿੱਚ ਵਾਧਾ ਹੋਇਆ ਹੈ। ਪਿਛਲੇ ਦਿਨ 1.60 ਲੱਖ ਤੋਂ ਵੱਧ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਸ ਵਿੱਚ 3.32 ਪ੍ਰਤੀਸ਼ਤ ਸੰਕਰਮਿਤ ਪਾਏ ਗਏ ਹਨ। ਇਹੀ ਕਾਰਨ ਹੈ ਕਿ ਨਵੇਂ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਕੋਰੋਨਾ ਦੀ ਹਫਤਾਵਾਰੀ ਸੰਕਰਮਣ ਦਰ 2.89 ਪ੍ਰਤੀਸ਼ਤ ਹੈ। ਪਿਛਲੇ ਚਾਰ ਹਫ਼ਤਿਆਂ ਤੋਂ ਦੇਸ਼ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ 21 ਸੂਬਿਆਂ ਦੇ 72 ਜ਼ਿਲ੍ਹੇ ਰੈੱਡ ਅਲਰਟ ਦੇ ਘੇਰੇ ਵਿੱਚ ਆ ਗਏ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਿਛਲੇ ਹਫ਼ਤੇ ਦੌਰਾਨ 12 ਤੋਂ 100 ਫ਼ੀਸਦੀ ਸੈਂਪਲ ਕੋਰੋਨਾ ਸੰਕਰਮਿਤ ਪਾਏ ਗਏ ਹਨ। ਜਾਣਕਾਰੀ ਮਿਲੀ ਹੈ ਕਿ ਸ਼ੁੱਕਰਵਾਰ ਨੂੰ ਹੋਣ ਵਾਲੀ ਮੀਟਿੰਗ ‘ਚ ਕੋਵਿਡ ਵਿਜੀਲੈਂਸ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦਾ ਫੈਸਲਾ ਲਿਆ ਜਾ ਸਕਦਾ ਹੈ ਅਤੇ ਇਨਫੈਕਸ਼ਨ ਫੈਲਣ ਵਾਲੇ ਜ਼ਿਲਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਸੂਤਰਾਂ ਅਨੁਸਾਰ, ਉਨ੍ਹਾਂ ਜ਼ਿਲ੍ਹਿਆਂ ਵਿੱਚ ਮਾਸਕ ਲਾਜ਼ਮੀ ਕੀਤਾ ਜਾ ਸਕਦਾ ਹੈ ਜਿੱਥੇ ਹਫਤਾਵਾਰੀ ਕਰੋਨਾ ਦੀ ਲਾਗ 10 ਪ੍ਰਤੀਸ਼ਤ ਤੋਂ ਵੱਧ ਹੈ। ਇਸ ਤੋਂ ਇਲਾਵਾ ਇਨ੍ਹਾਂ ਖੇਤਰਾਂ ‘ਚ ਭੀੜ ਕੰਟਰੋਲ ਨਾਲ ਸਬੰਧਤ ਦਿਸ਼ਾ-ਨਿਰਦੇਸ਼ ਵੀ ਲਾਗੂ ਹੋ ਸਕਦੇ ਹਨ। The post ਕੋਰੋਨਾ ਦੀ ਰਫਤਾਰ ਨੇ ਵਧਾਈ ਚਿੰਤਾ, ਮਨਸੁਖ ਮਾਂਡਵੀਆ ਦੀ ਪ੍ਰਧਾਨਗੀ ‘ਚ ਸਿਹਤ ਮੰਤਰੀਆਂ ਦੀ ਉੱਚ ਪੱਧਰੀ ਮੀਟਿੰਗ appeared first on TheUnmute.com - Punjabi News. Tags:
|
ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਿਰਨ ਕੁਮਾਰ ਰੈੱਡੀ ਭਾਜਪਾ 'ਚ ਹੋਏ ਸ਼ਾਮਲ Friday 07 April 2023 08:21 AM UTC+00 | Tags: breaking-news kiran-kumar-reddy ਚੰਡੀਗੜ੍ਹ, 07 ਅਪ੍ਰੈਲ 2023: ਕਾਂਗਰਸ ਦੇ ਸੀਨੀਅਰ ਆਗੂ ਅਤੇ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਿਰਨ ਕੁਮਾਰ ਰੈੱਡੀ (Kiran Kumar Reddy) ਸ਼ੁੱਕਰਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ ਹਨ । ਕਾਂਗਰਸ ਛੱਡਣ ਸਮੇਂ ਰੈੱਡੀ ਨੇ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਇਕ ਲਾਈਨ ਦਾ ਅਸਤੀਫਾ ਪੱਤਰ ਭੇਜਿਆ ਸੀ। ਰੈਡੀ ਪਹਿਲਾਂ ਹੀ ਕਾਂਗਰਸ ਤੋਂ ਅਸਤੀਫਾ ਦੇ ਚੁੱਕੇ ਹਨ। ਜਿਕਰਯੋਗ ਹੈ ਕਿ 2014 ਵਿੱਚ ਜਦੋਂ ਯੂਪੀਏ ਸਰਕਾਰ ਨੇ ਤੇਲੰਗਾਨਾ ਨੂੰ ਆਂਧਰਾ ਤੋਂ ਵੱਖ ਕਰਨ ਦਾ ਫੈਸਲਾ ਕੀਤਾ, ਤਾਂ ਰੈੱਡੀ ਨੇ ਵਿਰੋਧ ਵਿੱਚ ਪਾਰਟੀ ਛੱਡ ਦਿੱਤੀ ਸੀ । ਫਿਰ ਕਿਰਨ ਕੁਮਾਰ ਰੈੱਡੀ ਨੇ ਆਪਣੀ ਜੈ ਸਮੈਕਿਆ ਆਂਧਰਾ ਪਾਰਟੀ ਬਣਾਈ ਅਤੇ ਆਮ ਚੋਣਾਂ ਵਿੱਚ ਉਮੀਦਵਾਰ ਖੜ੍ਹੇ ਕੀਤੇ। ਪਰ ਉਹ ਇਕ ਵੀ ਸੀਟ ਨਹੀਂ ਜਿੱਤ ਸਕੇ। ਇਸ ਤੋਂ ਬਾਅਦ ਰੈੱਡੀ ਲੰਬੇ ਸਮੇਂ ਤੱਕ ਰਾਜਨੀਤੀ ਤੋਂ ਦੂਰ ਰਹੇ ਅਤੇ 2018 ‘ਚ ਕਾਂਗਰਸ ‘ਚ ਵਾਪਸੀ ਕੀਤੀ ਸੀ | The post ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਿਰਨ ਕੁਮਾਰ ਰੈੱਡੀ ਭਾਜਪਾ ‘ਚ ਹੋਏ ਸ਼ਾਮਲ appeared first on TheUnmute.com - Punjabi News. Tags:
|
LSG vs SRH: ਲਖਨਊ ਸੁਪਰਜਾਇੰਟਸ ਦੇ ਖ਼ਿਲਾਫ਼ ਸਨਰਾਈਜ਼ਰਜ਼ ਹੈਦਰਾਬਾਦ ਨੂੰ ਪਹਿਲੀ ਜਿੱਤ ਦੀ ਤਲਾਸ਼ Friday 07 April 2023 08:38 AM UTC+00 | Tags: breaking-news cricket-news indian-premier-league ipl-match jio-tv live-match-ipl lsg lucknow-supergiants. news sports sports-news srh sunrisers-hyderabad ਚੰਡੀਗੜ੍ਹ, 07 ਅਪ੍ਰੈਲ 2023: (LSG vs SRH) ਇੰਡੀਅਨ ਪ੍ਰੀਮੀਅਰ ਲੀਗ ਵਿੱਚ ਅੱਜ ਲੀਗ ਪੜਾਅ ਦਾ ਮੈਚ ਲਖਨਊ ਸੁਪਰਜਾਇੰਟਸ (LSG) ਅਤੇ ਸਨਰਾਈਜ਼ਰਜ਼ ਹੈਦਰਾਬਾਦ (SRH) ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਲਖਨਊ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਇਹ ਲਖਨਊ ਦਾ ਘਰੇਲੂ ਮੈਦਾਨ ਹੈ। ਲਖਨਊ ਅਤੇ ਹੈਦਰਾਬਾਦ ਪਿਛਲੇ ਸਾਲ ਲੀਗ ਪੜਾਅ ਵਿੱਚ ਸਿਰਫ ਇੱਕ ਵਾਰ ਹੀ ਆਹਮੋ ਸਾਹਮਣੇ ਆਏ ਸਨ, ਜਿਸ ਵਿੱਚ ਲਖਨਊ ਜੇਤੂ ਰਹੀ ਸੀ। ਸਨਰਾਈਜ਼ਰਜ਼ ਹੈਦਰਾਬਾਦ ਨੂੰ ਲਖਨਊ ਸੁਪਰਜਾਇੰਟਸ ਖ਼ਿਲਾਫ਼ ਪਹਿਲੀ ਜਿੱਤ ਦੀ ਤਲਾਸ਼ ਰਹੇਗੀ | ਹੈਦਰਾਬਾਦ ਦੇ ਕਪਤਾਨ ਏਡੇਨ ਮਾਰਕਰਮ, ਮਾਰਕੋ ਯਾਨਸਨ ਅਤੇ ਹੇਨਰਿਕ ਕਲਾਸੇਨ ਵੀ ਅੱਜ ਦੇ ਮੈਚ ਵਿੱਚ ਮੌਜੂਦ ਰਹਿਣਗੇ। ਇਸ ਦੇ ਨਾਲ ਹੀ ਕਵਿੰਟਨ ਡੀ ਕਾਕ ਵੀ ਲਖਨਊ ਕੈਂਪ ‘ਚ ਸ਼ਾਮਲ ਹੋ ਗਏ ਹਨ। ਇਸ ਸੀਜ਼ਨ ਵਿੱਚ ਲਖਨਊ ਸੁਪਰਜਾਇੰਟਸ (LSG) ਦਾ ਇਹ ਤੀਜਾ ਮੈਚ ਹੋਵੇਗਾ। ਟੀਮ ਨੇ ਇੱਕ ਮੈਚ ਜਿੱਤਿਆ ਹੈ ਅਤੇ ਇੱਕ ਹਾਰਿਆ ਹੈ। ਲਖਨਊ ਨੇ ਪਹਿਲੇ ਮੈਚ ਵਿੱਚ ਦਿੱਲੀ ਕੈਪੀਟਲਜ਼ ਨੂੰ ਹਰਾਇਆ ਸੀ ਅਤੇ ਦੂਜੇ ਮੈਚ ਵਿੱਚ ਚੇਨਈ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਹੈਦਰਾਬਾਦ ਦੇ ਖ਼ਿਲਾਫ਼ ਟੀਮ ਦੇ 4 ਵਿਦੇਸ਼ੀ ਕਾਇਲ ਮੇਅਰਸ, ਕਵਿੰਟਨ ਡੀ ਕਾਕ, ਨਿਕੋਲਸ ਪੂਰਨ ਅਤੇ ਮਾਰਕ ਵੁੱਡ ਹੋ ਸਕਦੇ ਹਨ। ਇਨ੍ਹਾਂ ਤੋਂ ਇਲਾਵਾ ਕੇਐਲ ਰਾਹੁਲ, ਰਵੀ ਬਿਸ਼ਨੋਈ ਅਤੇ ਆਵੇਸ਼ ਖਾਨ ਵੀ ਟੀਮ ਨੂੰ ਮਜ਼ਬੂਤ ਕਰ ਰਹੇ ਹਨ। ਸਨਰਾਈਜ਼ਰਸ ਹੈਦਰਾਬਾਦ ਦੀ ਇਸ ਟੂਰਨਾਮੈਂਟ ‘ਚ ਸ਼ੁਰੂਆਤ ਚੰਗੀ ਨਹੀਂ ਰਹੀ। ਉਸ ਨੂੰ ਪਹਿਲੇ ਮੈਚ ‘ਚ ਰਾਜਸਥਾਨ ਰਾਇਲਜ਼ ਨੇ 72 ਦੌੜਾਂ ਨਾਲ ਹਰਾਇਆ ਸੀ। ਟੀਮ ਉਸ ਹਾਰ ਨੂੰ ਭੁੱਲ ਕੇ ਜਿੱਤ ਦਾ ਖਾਤਾ ਖੋਲ੍ਹਣਾ ਚਾਹੇਗੀ। ਲਖਨਊ ਦੇ ਖਿਲਾਫ ਟੀਮ ਦੇ 4 ਵਿਦੇਸ਼ੀ ਖਿਡਾਰੀ ਏਡਨ ਮਾਰਕਰਮ, ਗਲੇਨ ਫਿਲਿਪਸ, ਆਦਿਲ ਰਾਸ਼ਿਦ ਅਤੇ ਫਜ਼ਲ ਹੱਕ ਫਾਰੂਕੀ ਹੋ ਸਕਦੇ ਹਨ। ਇਨ੍ਹਾਂ ਤੋਂ ਇਲਾਵਾ ਭੁਵਨੇਸ਼ਵਰ ਕੁਮਾਰ, ਮਯੰਕ ਅਗਰਵਾਲ ਅਤੇ ਉਮਰਾਨ ਮਲਿਕ ਵੀ ਟੀਮ ਨੂੰ ਮਜ਼ਬੂਤ ਬਣਾ ਰਹੇ ਹਨ। The post LSG vs SRH: ਲਖਨਊ ਸੁਪਰਜਾਇੰਟਸ ਦੇ ਖ਼ਿਲਾਫ਼ ਸਨਰਾਈਜ਼ਰਜ਼ ਹੈਦਰਾਬਾਦ ਨੂੰ ਪਹਿਲੀ ਜਿੱਤ ਦੀ ਤਲਾਸ਼ appeared first on TheUnmute.com - Punjabi News. Tags:
|
ਕੈਨੇਡਾ 'ਚ ਬਰਫੀਲੇ ਤੂਫਾਨ ਕਾਰਨ ਦੋ ਜਣਿਆਂ ਦੀ ਮੌਤ, ਲੱਖਾਂ ਘਰਾਂ ਦੀ ਬਿਜਲੀ ਸੁਵਿਧਾ ਠੱਪ Friday 07 April 2023 08:52 AM UTC+00 | Tags: breaking-news canada-ice-storm ice-storm latest-news les-travaux news punjabi-news quebec quebec-news the-unmute-breaking-news the-unmute-latest-update ਚੰਡੀਗੜ੍ਹ, 07 ਅਪ੍ਰੈਲ 2023: ਕੈਨੇਡਾ (Canada) ਦੇ ਕਿਊਬਿਕ (Quebec) ਸੂਬੇ ‘ਚ ਵੀਰਵਾਰ ਨੂੰ ਆਏ ਬਰਫੀਲੇ ਤੂਫਾਨ ਕਾਰਨ ਦੋ ਜਣਿਆਂ ਦੀ ਮੌਤ ਦੀ ਖ਼ਬਰ ਹੈ । ਇਸ ਦੇ ਨਾਲ ਹੀ ਤੂਫਾਨ ਕਾਰਨ ਬਿਜਲੀ ਸੁਵਿਧਾ ਪ੍ਰਭਾਵਿਤ ਹੋਣ ਕਾਰਨ ਲੱਖਾਂ ਘਰ ਹਨੇਰੇ ਵਿੱਚ ਡੁੱਬ ਗਏ ਹਨ। ਦਰਅਸਲ ਤੂਫਾਨ ਕਾਰਨ ਸੂਬੇ ਦਾ ਬਿਜਲੀ ਸੰਚਾਰ ਸਿਸਟਮ ਬੁਰੀ ਤਰ੍ਹਾਂ ਨਾਲ ਢਹਿ ਗਿਆ ਹੈ। ਇਸ ਦੇ ਨਾਲ ਹੀ ਬਰਫੀਲੀ ਤੂਫਾਨ ਦੇ ਨਾਲ-ਨਾਲ ਤੇਜ਼ ਬਾਰਿਸ਼ ਹੋਈ ਅਤੇ ਕਈ ਦਰੱਖਤ, ਘਰਾਂ ਨੂੰ ਨੁਕਸਾਨ ਪਹੁੰਚਿਆ ਅਤੇ ਬਿਜਲੀ ਦੇ ਖੰਭੇ ਵੀ ਡਿੱਗ ਗਏ। ਫਿਲਹਾਲ ਬਿਜਲੀ ਸੰਚਾਰ ਪ੍ਰਣਾਲੀ ਨੂੰ ਮੁੜ ਲੀਹ ‘ਤੇ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਮੀਡਿਆ ਦੀ ਖਬਰਾਂ ਮੁਤਾਬਕ ਕਿਊਬਿਕ ਸੂਬੇ ‘ਚ ਵੀਰਵਾਰ ਨੂੰ ਆਈ ਬਰਫੀਲੇ ਤੂਫਾਨ ਅਤੇ ਮੀਂਹ ਕਾਰਨ ਸੂਬੇ ਦੇ ਲੱਖਾਂ ਘਰ ਹਨੇਰੇ ‘ਚ ਡੁੱਬੇ ਰਹਿਣ ਲਈ ਮਜਬੂਰ ਹਨ। ਵੀਰਵਾਰ ਨੂੰ ਆਏ ਤੂਫਾਨ ਕਾਰਨ ਲੋਕ ਹਨੇਰੇ ‘ਚ ਰਹਿਣ ਲਈ ਮਜਬੂਰ ਹਨ। ਕਿਊਬਿਕ ਵਿੱਚ ਬਿਜਲੀ ਸਪਲਾਈ ਕਰਨ ਵਾਲੀ ਸੰਸਥਾ ਹਾਈਡਰੋ ਕਿਊਬਿਕ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਰਾਤ ਤੱਕ 70-80 ਫੀਸਦੀ ਘਰਾਂ ਵਿੱਚ ਸਥਿਤੀ ਆਮ ਵਾਂਗ ਹੋ ਜਾਵੇਗੀ। ਮੀਡੀਆ ਰਿਪੋਰਟਾਂ ਮੁਤਾਬਕ ਸੱਤ ਲੱਖ ਲੋਕ ਅਜੇ ਵੀ ਬਿਜਲੀ ਤੋਂ ਬਿਨਾਂ ਰਹਿਣ ਲਈ ਮਜਬੂਰ ਹਨ। ਇਨ੍ਹਾਂ ਵਿੱਚੋਂ ਅੱਧੇ ਲੋਕ ਲਗਭਗ 350,000 ਦੇ ਮਾਂਟਰੀਅਲ ਸ਼ਹਿਰ ਵਿੱਚ ਰਹਿੰਦੇ ਹਨ। ਬਿਨਾਂ ਬਿਜਲੀ ਵਾਲੇ ਖੇਤਰਾਂ ਲਈ, ਕੈਨੇਡਾ ਸਰਕਾਰ ਨੇ ਐਮਰਜੈਂਸੀ ਓਵਰਨਾਈਟ ਸ਼ੈਲਟਰ ਮੁਹੱਈਆ ਕਰਵਾਏ ਹਨ ਜਿੱਥੇ ਲੋਕ ਰਾਤ ਕੱਟ ਸਕਦੇ ਹਨ। ਕੈਨੇਡਾ (Canada) 'ਚ ਬਰਫੀਲੇ ਤੂਫਾਨ ਤੋਂ ਬਾਅਦ ਕਈ ਇਲਾਕਿਆਂ 'ਚ ਬਰਫ ਦੀ ਚਿੱਟੀ ਚਾਦਰ ਵਿਛ ਗਈ ਹੈ। The post ਕੈਨੇਡਾ ‘ਚ ਬਰਫੀਲੇ ਤੂਫਾਨ ਕਾਰਨ ਦੋ ਜਣਿਆਂ ਦੀ ਮੌਤ, ਲੱਖਾਂ ਘਰਾਂ ਦੀ ਬਿਜਲੀ ਸੁਵਿਧਾ ਠੱਪ appeared first on TheUnmute.com - Punjabi News. Tags:
|
Covid-19: ਕੇਂਦਰੀ ਸਿਹਤ ਮੰਤਰੀ ਨੇ ਸਾਰੇ ਸੂਬਿਆਂ ਨੂੰ 10-11 ਅਪ੍ਰੈਲ ਨੂੰ 'ਮੌਕ ਡਰਿੱਲ' ਕਰਵਾਉਣ ਦੇ ਦਿੱਤੇ ਨਿਰਦੇਸ਼ Friday 07 April 2023 10:44 AM UTC+00 | Tags: breaking-news corona corona-vaccination corona-virus covid-19 covid-19-situation covid-vigilance healtjh-minister india-news mansukh-l-mandaviya mansukh-mandavia mock-drill news state-health-ministers union-health-minister-dr-mansukh-mandaviya ਚੰਡੀਗੜ੍ਹ, 07 ਅਪ੍ਰੈਲ 2023: ਦੇਸ਼ ‘ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਅੱਜ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਦੀ ਪ੍ਰਧਾਨਗੀ ਹੇਠ ਸਾਰੇ ਸੂਬਿਆਂ ਦੇ ਸਿਹਤ ਮੰਤਰੀਆਂ ਦੀ ਉੱਚ ਪੱਧਰੀ ਮੀਟਿੰਗ ਕੀਤੀ । ਮਨਸੁਖ ਮੰਡਾਵੀਆ ਨੇ ਸੂਬਿਆਂ ਦੇ ਸਿਹਤ ਮੰਤਰੀਆਂ ਨੂੰ ਕਿਹਾ ਹੈ ਕਿ ਉਹ ਸਾਰੀਆਂ ਸਿਹਤ ਸੰਸਥਾਵਾਂ ਵਿੱਚ 10 ਅਤੇ 11 ਅਪ੍ਰੈਲ ਨੂੰ ‘ਮੌਕ ਡਰਿੱਲ’ (Mock Drill) ਦਾ ਜਾਇਜ਼ਾ ਲੈਣ ਲਈ ਹਸਪਤਾਲਾਂ ਦਾ ਦੌਰਾ ਕਰਨ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਨੇ ਸਾਰਿਆਂ ਨੂੰ ਚੌਕਸ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਡਰਨ ਦੀ ਲੋੜ ਨਹੀਂ ਹੈ। ਸਾਨੂੰ ਉਲਝਣ ਤੋਂ ਬਚਣਾ ਚਾਹੀਦਾ ਹੈ। ਕੋਰੋਨਾ ਟੈਸਟਿੰਗ ਅਤੇ ਜੀਨੋਮ ਸੀਕਵੈਂਸਿੰਗ ਨੂੰ ਵਧਾਉਣਾ ਹੋਵੇਗਾ। ਇਸ ਤੋਂ ਪਹਿਲਾਂ ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਪੰਜ ਹਜ਼ਾਰ ਤੋਂ ਵੱਧ ਲੋਕ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕੋਰੋਨਾ ਦੇ ਪੰਜ ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਸਨ, ਜੋ ਛੇ ਮਹੀਨਿਆਂ ਵਿੱਚ ਸਭ ਤੋਂ ਵੱਧ ਹੈ। ਮੀਟਿੰਗ ਤੋਂ ਬਾਅਦ ਝਾਰਖੰਡ ਦੇ ਸਿਹਤ ਮੰਤਰੀ ਬੰਨਾ ਗੁਪਤਾ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਗੱਲਬਾਤ ਕੀਤੀ। ਕੁਝ ਸੂਬਿਆਂ ਵਿੱਚ ਕੋਰੋਨਾ ਦੇ ਕੁਝ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ, ਅਸੀਂ ਦੇਸ਼ ਪੱਧਰ ‘ਤੇ ਕੁਝ ਐਸਓਪੀ ਜਾਰੀ ਕਰਨ ਦੀ ਬੇਨਤੀ ਕੀਤੀ ਹੈ ਤਾਂ ਜੋ ਸਮੇਂ ਸਿਰ ਇਸ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਮੌਕ ਡਰਿੱਲ ਲਈ ਹਦਾਇਤਾਂ ਦਿੱਤੀਆਂ ਹਨ, ਇਸ ਲਈ ਅਸੀਂ 10-11 ਨੂੰ ਮੌਕ ਡਰਿੱਲ (Mock Drill) ਕਰਾਂਗੇ। ਅਸੀਂ 9 ਤਾਰੀਖ਼ ਨੂੰ ਸਾਰੇ ਸਬੰਧਤ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਾਂਗੇ ਅਤੇ ਸੂਬੇ ਵਿੱਚ ਤਿਆਰੀਆਂ ਦੀ ਸਮੀਖਿਆ ਕਰਾਂਗੇ। ਪਿਛਲੇ ਚਾਰ ਹਫ਼ਤਿਆਂ ਤੋਂ ਦੇਸ਼ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ 21 ਰਾਜਾਂ ਦੇ 72 ਜ਼ਿਲ੍ਹੇ ਰੈੱਡ ਅਲਰਟ ਦੇ ਘੇਰੇ ਵਿੱਚ ਆ ਗਏ ਹਨ। The post Covid-19: ਕੇਂਦਰੀ ਸਿਹਤ ਮੰਤਰੀ ਨੇ ਸਾਰੇ ਸੂਬਿਆਂ ਨੂੰ 10-11 ਅਪ੍ਰੈਲ ਨੂੰ ‘ਮੌਕ ਡਰਿੱਲ’ ਕਰਵਾਉਣ ਦੇ ਦਿੱਤੇ ਨਿਰਦੇਸ਼ appeared first on TheUnmute.com - Punjabi News. Tags:
|
ਹਰਭਜਨ ਸਿੰਘ ਈ.ਟੀ.ਓ ਨੇ ਹਿਮਾਚਲ ਪ੍ਰਦੇਸ਼ 'ਚ ਸਥਿਤ ਸ਼ਾਨਣ ਪਾਵਰ ਹਾਊਸ ਦਾ ਕੀਤਾ ਦੌਰਾ Friday 07 April 2023 10:55 AM UTC+00 | Tags: breaking-news himachal-pradesh joginder-nagar latest-news news pspcl punjab punjab-powercom shanan shanan-power-house ਚੰਡੀਗੜ੍ਹ, 07 ਅਪ੍ਰੈਲ 2023: ਪੰਜਾਬ ਦੇ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਾਨਣ ਪਾਵਰ ਹਾਊਸ (Shanan Power House) ਦਾ ਦੌਰਾ ਕੀਤਾ। ਇਹ ਪਾਵਰ ਹਾਊਸ ਹਿਮਾਚਲ ਪ੍ਰਦੇਸ਼ ਦੇ ਜੋਗਿੰਦਰ ਨਗਰ ਵਿੱਚ ਸਥਿਤ ਹੈ। ਸ਼ਾਨਣ ਪਾਵਰ ਹਾਊਸ ਪੰਜਾਬ ਨੂੰ ਪੰਜਾਬ ਪੁਨਰਗਠਨ ਐਕਟ 1966 ਦੇ ਅਨੁਸਾਰ ਭਾਰਤ ਸਰਕਾਰ ਦੁਆਰਾ ਅਲਾਟ ਕੀਤਾ ਗਿਆ ਸੀ। ਇਹ ਪਾਵਰ ਹਾਊਸ 110 ਮੈਗਾ ਵਾਟ ਬਿਜਲੀ ਪੈਦਾ ਕਰਦਾ ਹੈ। ਬਿਜਲੀ ਮੰਤਰੀ ਨੇ ਪਾਵਰ ਹਾਊਸ ਦੇ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਪਾਵਰ ਹਾਊਸ ਦਾ ਕਾਫੀ ਹੱਦ ਤੱਕ ਨਵੀਨੀਕਰਨ ਕੀਤਾ ਗਿਆ ਹੈ। ਇਸ ਪਾਵਰ ਪਲਾਂਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। The post ਹਰਭਜਨ ਸਿੰਘ ਈ.ਟੀ.ਓ ਨੇ ਹਿਮਾਚਲ ਪ੍ਰਦੇਸ਼ ‘ਚ ਸਥਿਤ ਸ਼ਾਨਣ ਪਾਵਰ ਹਾਊਸ ਦਾ ਕੀਤਾ ਦੌਰਾ appeared first on TheUnmute.com - Punjabi News. Tags:
|
ਇਮਾਨਦਾਰ ਸਰਕਾਰ ਦੀਆਂ ਨੀਤੀਆਂ ਸਦਕਾ ਮਾਲੀਏ 'ਚ ਵਿਆਪਕ ਵਾਧਾ ਹੋਇਆ ਤੇ ਪੰਜਾਬੀਆਂ ਨੂੰ ਮਿਲੀਆਂ ਵਧੇਰੇ ਸਹੂਲਤਾਂ: CM ਮਾਨ Friday 07 April 2023 11:07 AM UTC+00 | Tags: aam-aadmi-party breaking-news cm-bhagwant-mann excise-policies excise-revenue excise-revenue-2023 news punjab-excise-policy punjab-excise-revenue punjab-news the-unmute-breaking-news the-unmute-punjabi-news ਚੰਡੀਗੜ੍ਹ, 07 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਮ ਆਦਮੀ ਦੀ ਸਰਕਾਰ ਦੇ ਅਣਥੱਕ ਅਤੇ ਸੁਹਿਰਦ ਯਤਨਾਂ ਸਦਕਾ ਵਿਆਪਕ ਪੱਧਰ ‘ਤੇ ਮਾਲੀਆ ਪੈਦਾ ਹੋਇਆ ਹੈ ਜਿਸ ਨਾਲ ਪੰਜਾਬ ‘ਵਿੱਤੀ ਘਾਟੇ’ ਤੋਂ ‘ਵਿੱਤੀ ਲਾਭ’ ਵਾਲੇ ਸੂਬੇ ਵਿੱਚ ਤਬਦੀਲ ਹੋ ਗਿਆ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਹਮੇਸ਼ਾ ਹੀ ਆਪਣੇ ਨਿੱਜੀ ਹਿੱਤ ਪੂਰੇ ਕਰਨ ਲਈ ਸੋਚਦੀਆਂ ਸਨ ਜਦਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਸਾਰੀਆਂ ਚੋਰ-ਮੋਰੀਆਂ ਬੰਦ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬੜੀ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਯਤਨਾਂ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਸੂਬਾ ਵੱਧ ਤੋਂ ਵੱਧ ਮਾਲੀਆ ਪੈਦਾ ਕਰਨ ਦੇ ਸਮਰੱਥ ਹੋ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਇਮਾਨਦਾਰ ਸਰਕਾਰ ਨੇ ਸਿਆਸਤਦਾਨਾਂ ਦੇ ਨਿੱਜੀ ਘਰਾਂ ਵਿਚ ਫੰਡ ਜਾਣ ਦੀ ਬਜਾਏ ਫੰਡਾਂ ਦਾ ਮੁਹਾਣ ਸਰਕਾਰੀ ਖ਼ਜ਼ਾਨੇ ਵੱਲ ਮੋੜ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਨੇ ਤਿੰਨ ਮਹੀਨੇ ਦੀ ਦੇਰੀ ਨਾਲ ਆਬਕਾਰੀ ਨੀਤੀ ਅਮਲ ਵਿਚ ਲਿਆਂਦੀ ਸੀ ਪਰ ਇਸ ਨਾਲ ਸੂਬੇ ਨੂੰ 8841 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਮਾਲੀਆ ਪਿਛਲੇ ਸਾਲ ਨਾਲੋਂ 2587 ਕਰੋੜ ਰੁਪਏ ਵੱਧ ਹੈ, ਜੋ ਕਿ ਲਗਭਗ 41.41 ਫੀਸਦੀ ਵੱਧ ਬਣਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਅਗਲੇ ਵਿੱਤੀ ਸਾਲ ਲਈ 9754 ਕਰੋੜ ਰੁਪਏ ਦਾ ਟੀਚਾ ਰੱਖਿਆ ਗਿਆ ਹੈ ਅਤੇ ਆਪਣੇ ਨਿਰੰਤਰ ਯਤਨਾਂ ਸਦਕਾ ਇਸ ਟੀਚੇ ਨੂੰ ਵੀ ਪੂਰਾ ਕਰ ਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੀ ਵਾਰ ਸੂਬੇ ਵਿੱਚ ਜ਼ੀਰੋ ਟੈਕਸ ਵਾਲਾ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਆਪਣੀ ਕਿਸਮ ਦੀ ਪਹਿਲੀ ਲੋਕ ਪੱਖੀ ਪਹਿਲਕਦਮੀ ਹੈ, ਜੋ ਲੋਕਾਂ ਦੀ ਭਲਾਈ ਯਕੀਨੀ ਬਣਾਏਗੀ। ਭਗਵੰਤ ਮਾਨ ਨੇ ਪ੍ਰਣ ਕਰਦਿਆਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇੱਕ ਹੋਰ ਅਹਿਮ ਪ੍ਰਾਪਤੀ ‘ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਜੀ.ਐਸ.ਟੀ. ਦੀ ਵਸੂਲੀ ਵਿੱਚ ਭਾਰੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਜੀ.ਐਸ.ਟੀ. ਦੀ ਵਸੂਲੀ ਵਿੱਚ ਸਭ ਤੋਂ ਮਾੜਾ ਪ੍ਰਦਰਸ਼ਨ ਕਰ ਰਿਹਾ ਸੀ ਪਰ ਹੁਣ 16.6 ਫੀਸਦੀ ਦੇ ਵਾਧੇ ਨਾਲ ਸੂਬਾ ਜੀ.ਐਸ.ਟੀ. ਕੁਲੈਕਸ਼ਨ ਵਿੱਚ ਸਭ ਤੋਂ ਚੰਗਾ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿਚ ਸ਼ਾਮਲ ਹੋ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਵਿੱਤੀ ਸਾਲ ਵਿਚ 18126 ਕਰੋੜ ਰੁਪਏ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ ਹੈ ਜਦਕਿ ਉਸ ਤੋਂ ਪਿਛਲੇ ਸਾਲ 15542 ਕਰੋੜ ਰੁਪਏ ਇਕੱਤਰ ਹੋਏ ਸਨ। ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ‘ਤੇ 2.25 ਫੀਸਦੀ ਦੀ ਛੋਟਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੀਹੋਂ ਹਟਵਾਂ ਉਪਰਾਲਾ ਕਰਦੇ ਹੋਏ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ‘ਤੇ 2.25 ਫੀਸਦੀ ਦੀ ਛੋਟ ਦੇਣ ਦਾ ਨਵਾਂ ਤਜਰਬਾ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਮਾਰਚ ਮਹੀਨੇ ਵਿੱਚ ਮਾਲੀਆ ਉਗਰਾਹੀ ਵਿੱਚ ਨਵਾਂ ਰਿਕਾਰਡ ਪੈਦਾ ਹੋਇਆ ਹੈ। ਇਸ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਰਵਰੀ ਮਹੀਨੇ ਵਿੱਚ 339 ਕਰੋੜ ਰੁਪਏ ਦਾ ਮਾਲੀਆ ਪੈਦਾ ਹੋਇਆ ਸੀ ਜਦਕਿ ਮਾਰਚ ਮਹੀਨੇ ਵਿਚ ਇਹ ਮਾਲੀਆ ਵਧ ਕੇ 658.68 ਕਰੋੜ ਰੁਪਏ ਹੋ ਗਿਆ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਖਾਸ ਕਰਕੇ ਖੇਤੀ ਨਾਲ ਜੁੜੇ ਲੋਕਾਂ ਦੇ ਸੁਝਾਅ ਉੱਤੇ ਹੁਣ ਇਹ ਛੋਟ 30 ਅਪਰੈਲ ਤੱਕ ਵਧਾ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੀ.ਐਸ.ਪੀ.ਸੀ.ਐਲ. ਨੂੰ ਘਾਟੇ ਵਾਲ ਅਦਾਰਾ ਮੰਨਿਆ ਜਾਂਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜਨਤਕ ਖੇਤਰ ਦੇ ਇਸ ਅਦਾਰੇ ਨੂੰ ਮਜ਼ਬੂਤ ਕਰਨ ਲਈ ਬੇਮਿਸਾਲ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਨੇ 20,200 ਕਰੋੜ ਰੁਪਏ ਦੀ ਬਕਾਇਆ ਸਬਸਿਡੀ ਜਾਰੀ ਕੀਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਬਸਿਡੀ ਵਿੱਚੋਂ 9063.79 ਕਰੋੜ ਰੁਪਏ ਖੇਤੀਬਾੜੀ ਸੈਕਟਰ ਨੂੰ, 8285.90 ਕਰੋੜ ਰੁਪਏ ਘਰੇਲੂ ਖਪਤਕਾਰਾਂ ਲਈ ਸਬਸਿਡੀ ਵਜੋਂ ਅਤੇ 2911 ਕਰੋੜ ਰੁਪਏ ਸਨਅਤੀ ਸੈਕਟਰ ਨੂੰ ਦਿੱਤੇ ਗਏ ਹਨ। 3538 ਨੌਜਵਾਨਾਂ ਨੂੰ ਪਾਵਰਕਾਮ ਵਿੱਚ ਨੌਕਰੀਆਂਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਪਿਛਲੀਆਂ ਸਰਕਾਰਾਂ ਤੋਂ ਪੀ.ਐਲ.ਪੀ.ਸੀ.ਐਲ. ਦਾ 9020 ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿੱਚ ਮਿਲਿਆ ਸੀ ਅਤੇ ਸੂਬਾ ਸਰਕਾਰ 1894 ਕਰੋੜ ਰੁਪਏ ਦੀਆਂ ਪੰਜ ਕਿਸ਼ਤਾਂ ਰਾਹੀਂ ਇਹ ਕਰਜ਼ਾ ਵੀ ਮੋੜ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 3538 ਨੌਜਵਾਨਾਂ ਨੂੰ ਪਾਵਰਕਾਮ ਵਿੱਚ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ ਕਈ ਗੁਣਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਝਾਰਖੰਡ ਕੋਲਾ ਖਾਣ ਤੋਂ ਕੋਲੇ ਦੀ ਨਿਰਵਿਘਨ ਸਪਲਾਈ ਸ਼ੁਰੂ ਹੋ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਵਿੱਚ ਵਾਧੂ ਬਿਜਲੀ ਵਾਲਾ ਸੂਬਾ ਬਣਨ ਵੱਲ ਵਧ ਰਿਹਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਕੇਂਦਰ ਤੋਂ ਪੇਂਡੂ ਵਿਕਾਸ ਫੰਡ ਦਾ ਬਕਾਇਆ ਲੈਣ ਲਈ ਅਦਾਲਤ ਵਿੱਚ ਜਾਣ ਦੀਆਂ ਸੰਭਾਵਨਾਵਾਂ ਤਲਾਸ਼ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਰ.ਡੀ.ਐਫ. ਤਹਿਤ 30,000 ਕਰੋੜ ਰੁਪਏ ਦੇ ਫੰਡਾਂ ਨੂੰ ਰੋਕ ਕੇ ਸੂਬੇ ਨੂੰ ਬੇਲੋੜਾ ਪ੍ਰੇਸ਼ਾਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਨੇ ਫੰਡ ਹਾਸਲ ਕਰਨ ਲਈ ਸਾਰੀ ਰਸਮੀ ਕਾਰਵਾਈ ਪੂਰੀ ਕਰ ਲਈ ਹੈ ਪਰ ਫਿਰ ਵੀ ਕੇਂਦਰ ਸਰਕਾਰ ਨੇ ਸੂਬੇ ਦੇ ਜਾਇਜ਼ ਫੰਡਾਂ ਨੂੰ ਜਾਣ-ਬੁੱਝ ਕੇ ਰੋਕ ਦਿੱਤਾ ਹੈ, ਜੋ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਸੂਬਾ ਸਰਕਾਰ ਵੱਲੋਂ ਕੀਤੀਆਂ ਲੋਕ ਪੱਖੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਸੂਬੇ ਦੇ 28,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਵਿੱਚ ਚੋਣ ਦਾ ਇੱਕੋ-ਇੱਕ ਮਾਪਦੰਡ ਨਿਰੋਲ ਮੈਰਿਟ ਹੈ ਅਤੇ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਇਕ ਸਾਲ ਵਿੱਚ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ, ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਰਸਾਉਂਦੀਆਂ ਹਨ। The post ਇਮਾਨਦਾਰ ਸਰਕਾਰ ਦੀਆਂ ਨੀਤੀਆਂ ਸਦਕਾ ਮਾਲੀਏ ‘ਚ ਵਿਆਪਕ ਵਾਧਾ ਹੋਇਆ ਤੇ ਪੰਜਾਬੀਆਂ ਨੂੰ ਮਿਲੀਆਂ ਵਧੇਰੇ ਸਹੂਲਤਾਂ: CM ਮਾਨ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ 'ਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ Friday 07 April 2023 11:14 AM UTC+00 | Tags: aman-arora breaking-news cii confederation-of-indian-industry government-jobs jobs jobsd news peda-complex punjab-government punjab-reciurement the-unmute-breaking-news the-unmute-latest-news the-unmute-punjabi-news ਚੰਡੀਗੜ੍ਹ, 07 ਅਪ੍ਰੈਲ 2023: ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ (Aman Arora) ਨੇ ਇੱਥੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ। ਅਮਨ ਅਰੋੜਾ ਨੇ ਉਦਯੋਗ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਿਚਾਰ ਚਰਚਾ ਦਾ ਮੁੱਖ ਉਦੇਸ਼ ਉਦਯੋਗਾਂ ਵਿੱਚ ਰੋਜ਼ਗਾਰ ਸਬੰਧੀ ਮੌਜੂਦਾ ਲੋੜਾਂ ਅਤੇ ਹੋਰ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕਰਨਾ ਸੀ ਤਾਂ ਜੋ ਉਦਯੋਗਾਂ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਢੁੱਕਵੇਂ ਮੌਕੇ ਪੈਦਾ ਕੀਤੇ ਜਾ ਸਕਣ। ਇਸ ਮੌਕੇ ਓਪਨ ਹਾਊਸ ਸੈਸ਼ਨ ਦੌਰਾਨ ਉਦਯੋਗਪਤੀਆਂ ਤੋਂ ਸੁਝਾਅ ਲੈਂਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ ਮੰਤਰੀ (Aman Arora) ਨੇ ਕਿਹਾ ਕਿ ਉਨ੍ਹਾਂ ਦੇ ਵੱਡਮੁੱਲੇ ਸੁਝਾਵਾਂ ਨਾਲ ਵਿਭਾਗ ਨੂੰ ਉਦਯੋਗਾਂ ਦੀਆਂ ਮੰਗਾਂ ਅਨੁਸਾਰ ਲੋੜੀਂਦੇ ਕੋਰਸ ਸ਼ੁਰੂ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਸਮੱਸਿਆ ਦੇ ਹੱਲ ਲਈ ਉਹ ਹਰ ਸਮੇਂ ਮੌਜੂਦ ਹਨ। ਰੁਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਦਾ ਮੁੱਖ ਧਿਆਨ ਹੁਨਰ ਕੋਰਸਾਂ ਲਈ ਉਦਯੋਗਾਂ ਨੂੰ ਸੂਚੀਬੱਧ ਕਰਨਾ ਰਹੇਗਾ। ਉਨ੍ਹਾਂ ਨੇ ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ, ਪੀ.ਐੱਸ.ਡੀ.ਐੱਮ. ਨਾਲ ਸੂਚੀਬੱਧ ਉਦਯੋਗਾਂ, ਉਦਯੋਗਾਂ ਵਿੱਚ ਨੌਕਰੀਆਂ ਦੀ ਮੰਗ ਅਨੁਸਾਰ ਚਲਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਅਤੇ ਵਿਭਾਗ ਦੇ ਹੋਰ ਪ੍ਰੋਗਰਾਮਾਂ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਸੀ.ਆਈ.ਆਈ. ਦੇ ਚੇਅਰਮੈਨ ਅਤੇ ਟਾਇਨਰ ਆਰਥੋਡੋਨਟਿਕਸ ਦੇ ਮਾਲਕ ਪੀ.ਜੇ. ਸਿੰਘ, ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਚੇਅਰਮੈਨ ਅਨੁਰਾਗ ਅਗਰਵਾਲ, ਚੀਮਾ ਬੋਆਇਲਰਜ਼ ਲਿਮ. ਦੇ ਐਚ.ਐਸ.ਚੀਮਾ, ਮੁੰਜਾਲ ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਕਾਰਜਕਾਰੀ ਡਾਇਰੈਕਟਰ ਡਾ. ਪ੍ਰੇਮ ਕੁਮਾਰ, ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਪ੍ਰੋਫੈਸਰ ਜੂਲੀਅਨ ਬੀਅਰ, ਕੇ.ਸੀ. ਗਰੁੱਪ ਆਫ਼ ਇੰਡਸਟਰੀਜ਼ ਦੇ ਵਿਕਾਸ, ਜਰਿਉ ਇੰਜੀਨੀਅਰਿੰਗ ਲਿਮ. ਦੇ ਮੈਨੇਜਿੰਗ ਡਾਇਰੈਕਟਰ ਰੋਹਿਤ ਗਰੋਵਰ ਵੀ ਹਾਜ਼ਰ ਸਨ। The post ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ‘ਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚ 6ਵੀਂ ਜਮਾਤ ਦੇ ਵਿਦਿਆਰਥੀ ਨੇ ਸਕੂਲ 'ਚ ਨਿਗਲੀ ਜ਼ਹਿਰੀਲੀ ਚੀਜ਼, ਹਾਲਤ ਗੰਭੀਰ Friday 07 April 2023 11:31 AM UTC+00 | Tags: 6 amritsar-police anurag-kumar batala-police breaking-news news punjab-news ਅੰਮ੍ਰਿਤਸਰ, 07 ਅਪ੍ਰੈਲ 2023: ਅੰਮ੍ਰਿਤਸਰ (Amritsar) ਦੇ ਬਟਾਲਾ ਰੋਡ ਸਥਿਤ ਸ਼੍ਰੀ ਰਾਮ ਆਸ਼ਰਮ ਸੀਨੀਅਰ ਸਕੈਂਡਰੀ ਸਕੂਲ ‘ਚ ਬੀਤੇ ਦਿਨ 6ਵੀਂ ਕਲਾਸ ਦੇ ਵਿਦਿਆਰਥੀ ਅਨੁਰਾਗ ਕੁਮਾਰ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ | ਜਿਸਨੂੰ ਐਸਕੋਟ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ ਵਿਦਿਆਰਥੀ ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ | ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਸਕੂਲ ਦੇ ਅੰਦਰ ਸ਼ੁੱਕਰਵਾਰ ਨੂੰ ਜ਼ਬਰਦਸਤ ਹੰਗਾਮਾ ਕੀਤਾ | ਪਰਿਵਾਰਕ ਮੈਂਬਰ ਪਰਸ਼ੂਰਾਮ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੀਤੀ 06 ਅਪ੍ਰੈਲ ਨੂੰ ਉਨ੍ਹਾਂ ਦਾ ਬੱਚਾ ਹਰ ਰੋਜ਼ ਦੀ ਤਰ੍ਹਾਂ ਸਵੇਰੇ ਸਕੂਲ ਲਈ ਘਰੋਂ ਨਿਕਲਿਆ ਸੀ, 10: 30 ਵਜੇ ਦੇ ਕਰੀਬ ਸਕੂਲ ਵਿਚੋਂ ਉਨ੍ਹਾਂ ਨੂੰ ਫੋਨ ਆਇਆ ਕਿ ਬੱਚੇ ਦੀ ਹਾਲਤ ਬਹੁਤ ਖ਼ਰਾਬ ਹੈ, ਜਿਸ ਤੋਂ ਬਾਅਦ ਉਹ ਤੁਰੰਤ ਸਕੂਲ ਪਹੁੰਚੇ | ਬੱਚੇ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਐਸਕੋਟ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਵਲੋਂ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ | ਬੱਚੇ ਦੇ ਪਿਤਾ ਨੇ ਦੱਸਿਆ ਕਿ ਕਲਾਸ ਦੇ ਡੈਸਕ ‘ਤੇ ਪਈ ਚੀਜ਼ ਖਾਧੀ ਸੀ | ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਬੱਚੇ ਦੀ ਹਾਲਤ ਗੰਭੀਰ ਹੋਣ ਦੇ ਨਾਲ-ਨਾਲ ਸਕੂਲ ਪ੍ਰਬੰਧਕ ਵਲੋਂ ਪਰਿਵਾਰਕ ਮੈਂਬਰਾਂ ਦੇ ਨਾਲ ਕਿਸੇ ਵੀ ਤਰਾਂ ਹਮਦਰਦੀ ਨਹੀਂ ਜਤਾਈ ਗਈ ਹੈ | ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਪੁਲਿਸ ਨੂੰ ਵੀ ਸੂਚਨਾ ਦਿੱਤੀ ਹੈ ਅਤੇ ਸਕੂਲ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ | ਇਸ ਸਬੰਧੀ ਜਦੋਂ ਸਕੂਲ ਪ੍ਰਿੰਸੀਪਲ ਨੀਤੂ ਸ਼ਰਮਾ ਨਾਲ ਰਾਬਤਾ ਕਾਇਮ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਵਿਦਿਆਰਥੀ ਹਰ ਰੋਜ਼ ਦੀ ਤਰ੍ਹਾਂ ਸਵੇਰੇ ਸਕੂਲ ਆਇਆ ਸੀ ਤੇ ਕਲਾਸ ਵਿੱਚ ਦੂਜੇ ਪੀਰੀਅਡ ‘ਚ ਉਸਦੀ ਹਾਲਤ ਖ਼ਰਾਬ ਹੋ ਗਈ ਸੀ ਇਸ ਤੋਂ ਬਾਅਦ ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਸੀ | ਮੌਕੇ ‘ਤੇ ਪਹੁੰਚੇ ਏਐਸਆਈ ਨਵਤੇਜ ਸਿੰਘ ਨੇ ਦੱਸਿਆ ਕਿ ਸਾਰੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ | The post ਅੰਮ੍ਰਿਤਸਰ ‘ਚ 6ਵੀਂ ਜਮਾਤ ਦੇ ਵਿਦਿਆਰਥੀ ਨੇ ਸਕੂਲ ‘ਚ ਨਿਗਲੀ ਜ਼ਹਿਰੀਲੀ ਚੀਜ਼, ਹਾਲਤ ਗੰਭੀਰ appeared first on TheUnmute.com - Punjabi News. Tags:
|
1994 ਤੋਂ ਬਾਅਦ ਪਹਿਲੀ ਵਾਰ ਅਜਿਹਾ ਹੋਇਆ ਕਿ ਇੱਕ ਸਾਲ 'ਚ ਹਜ਼ਾਰਾਂ ਨੌਕਰੀਆਂ ਦਿੱਤੀਆਂ ਗਈਆਂ: ਹਰਚੰਦ ਸਿੰਘ ਬਰਸਟ Friday 07 April 2023 11:40 AM UTC+00 | Tags: aam-aadmi-party breaking-news harchand-singh-barsat job latest-news news punjab-government punjab-jobs punjab-police the-unmute-breaking-news the-unmute-latest-news ਜਲੰਧਰ, 07 ਅਪ੍ਰੈਲ 2023: ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ (Harchand Singh Barsat) ਨੇ ਸ਼ੁੱਕਰਵਾਰ ਨੂੰ ਨੌਜਵਾਨਾਂ ਨੂੰ ਘਰ-ਘਰ ਅਤੇ ਮੁਹੱਲੇ ਵਿੱਚ ਜਾ ਕੇ ਲੋਕਾਂ ਨੂੰ 'ਆਪ' ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਇੱਕ ਸੁੰਦਰ ਸੂਬਾ ਬਣਾਇਆ ਜਾ ਸਕੇ। ਸੂਬਾ ਸਕੱਤਰ ਰਾਜਵਿੰਦਰ ਕੌਰ ਥਿਆੜਾ, ਜਲੰਧਰ ਲੋਕ ਸਭਾ ਇੰਚਾਰਜ ਮੰਗਲ ਸਿੰਘ ਅਤੇ ਯੂਥ ਵੈਲਫੇਅਰ ਬੋਰਡ ਦੇ ਚੇਅਰਮੈਨ ਪਰਮਿੰਦਰ ਗੋਲਡੀ ਦੀ ਹਾਜ਼ਰੀ ਵਿੱਚ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 'ਆਪ' ਪਾਰਟੀ ਨੌਜਵਾਨਾਂ ਦੀ ਪਾਰਟੀ ਹੈ। ਅੱਜ ਅਸੀਂ ਜਲੰਧਰ ਲੋਕ ਸਭਾ ਚੋਣਾਂ ਨੂੰ ਲੈ ਕੇ ਨੌਜਵਾਨਾਂ ਵਿਚਲੇ ਜਨੂੰਨ ਨੂੰ ਦੇਖਣ ਲਈ ਇਕੱਠੇ ਹੋਏ ਹਾਂ। ਸੂਬਾ ਜਨਰਲ ਸਕੱਤਰ ਨੇ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਵੀ ਨੀਤੀਆਂ ਬਣਾਈਆਂ ਗਈਆਂ ਹਨ, ਉਨ੍ਹਾਂ ਵਿੱਚ ਨੌਜਵਾਨਾਂ ਪ੍ਰਤੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ ਸਕੀਮ ਸ਼ੁਰੂ ਕੀਤੀ ਹੈ ਤਾਂ ਜੋ ਨੌਜਵਾਨ ਰੁਜ਼ਗਾਰ ਦੀ ਭਾਲ ਲਈ ਵਿਦੇਸ਼ ਜਾਣ ਦੀ ਬਜਾਏ ਆਪਣਾ 'ਕਾਰੋਬਾਰ' ਸ਼ੁਰੂ ਕਰ ਸਕਣ। ਉਨ੍ਹਾਂ ਕਿਹਾ ਕਿ ਵਿਦੇਸ਼ੀ ਸਰਕਾਰਾਂ ਆਪਣੇ ਨੌਜਵਾਨਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ੇ, ਸੂਚਨਾਵਾਂ ਅਤੇ ਸਲਾਹਾਂ ਦਿੰਦੀਆਂ ਹਨ ਪਰ ਇੱਥੇ ਇਸ ਦੇ ਬਿਲਕੁਲ ਉਲਟ ਹੈ। ਸਾਡੇ ਬੱਚੇ ਖਾਲੀ ਹੱਥ ਵਿਦੇਸ਼ ਜਾ ਰਹੇ ਹਨ ਅਤੇ ਆਪਣੀ ਮਿਹਨਤ ਨਾਲ ਕਰੋੜਾਂ ਦਾ ਕਾਰੋਬਾਰ ਕਰ ਰਹੇ ਹਨ। ਦੇਸ਼ ਵਿੱਚ ਨੌਜਵਾਨਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਕਈ ਤਰ੍ਹਾਂ ਦੇ ਨੋ-ਆਬਜੈਕਸ਼ਨ ਸਰਟੀਫਿਕੇਟ ਲੈਣੇ ਪੈਂਦੇ ਹਨ ਅਤੇ ਬੈਂਕਾਂ ਤੋਂ ਕਰਜ਼ੇ ਵੀ ਉੱਚ ਵਿਆਜ ਦਰਾਂ ‘ਤੇ ਮਿਲਦੇ ਹਨ। ਸੂਬਾ ਜਨਰਲ ਸਕੱਤਰ (Harchand Singh Barsat) ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ 'ਵਨ ਟਾਈਮ ਲਾਇਸੈਂਸ' ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ ਤਾਂ ਜੋ ਨੌਜਵਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਦੀ ਤਰਜ਼ 'ਤੇ ਪੰਜਾਬ ਸਰਕਾਰ ਵੀ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੀ ਨੀਤੀ 'ਤੇ ਚੱਲ ਰਹੀ ਹੈ। ਭਗਵੰਤ ਮਾਨ ਸਾਹਬ ਨੇ ਕੱਲ੍ਹ ਕਿਹਾ ਕਿ ਸਾਡੇ ਬੱਚਿਆਂ ਨੂੰ ਨੌਕਰੀ ਕਰਨ ਦੀ ਬਜਾਏ ਨੌਕਰੀ ਦੇਣ ਵਾਲੇ ਬਣਨਾ ਚਾਹੀਦਾ ਹੈ। ਅਸੀਂ ਇਸ ਨੀਤੀ ਨੂੰ ਤਾਂ ਹੀ ਸਫ਼ਲ ਬਣਾ ਸਕਦੇ ਹਾਂ ਜੇਕਰ ਨੌਜਵਾਨ ਇਸ ਵਿੱਚ ਸਾਥ ਦੇਣ। ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 1994 ਤੋਂ ਬਾਅਦ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ 'ਆਪ' ਸਰਕਾਰ ਨੇ ਆਪਣੇ ਇੱਕ ਸਾਲ ਦੇ ਕਾਰਜਕਾਲ ਵਿੱਚ ਨੌਜਵਾਨਾਂ ਨੂੰ ਸਾਰੇ ਵਿਭਾਗਾਂ ਵਿੱਚ ਰੈਗੂਲਰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ 30 ਹਜ਼ਾਰ ਦੇ ਕਰੀਬ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਹਜ਼ਾਰਾਂ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਗਿਆ ਹੈ ਅਤੇ ਬਾਕੀਆਂ ਨੂੰ ਭਵਿੱਖ ਵਿੱਚ ਰੈਗੂਲਰ ਕੀਤਾ ਜਾਵੇਗਾ। ਹਰਚੰਦ ਸਿੰਘ ਬਰਸਟ ਨੇ ਯੂਥ ਵੈਲਫੇਅਰ ਬੋਰਡ ਦੇ ਚੇਅਰਮੈਨ ਪਰਮਿੰਦਰ ਗੋਲਡੀ ਨੂੰ ਉਨ੍ਹਾਂ ਦੀ ਨਿਯੁਕਤੀ ‘ਤੇ ਵਧਾਈ ਦਿੰਦੇ ਹੋਏ ਕਿਹਾ ਕਿ ਪਰਮਿੰਦਰ ਗੋਲਡੀ ਨੇ ਪਾਰਟੀ ਵਿਚ ਸ਼ਾਮਲ ਹੋਣ ਦੇ ਬਾਅਦ ਤੋਂ ਹੀ ਸਖ਼ਤ ਮਿਹਨਤ ਕਰਕੇ ਆਪਣੀ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਇੱਥੇ ਕੋਈ ਹਿੰਦੂ, ਮੁਸਲਮਾਨ, ਸਿੱਖ ਜਾਂ ਈਸਾਈ ਨਹੀਂ ਹੈ। ਆਪਾਂ ਸਭ ਹੀ ਇੱਕ ਪਰਿਵਾਰ ਦੇ ਵਾਂਗ ਹਾਂ। ਇਸ ਮੌਕੇ ਪਰਮਿੰਦਰ ਗੋਲਡੀ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਯੂਥ ਰੈਲੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਦੀ ਭਲਾਈ ਲਈ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਹਨ, ਜਿਨ੍ਹਾਂ ਦਾ ਲਾਭ ਲੈਕੇ ਸੂਬੇ ਦੇ ਨੌਜਵਾਨ ਪੜ੍ਹ-ਲਿਖਕੇ ਸਵੈ-ਰੁਜ਼ਗਾਰ ਦੇ ਕਾਬਲ ਬਣ ਸਕਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਸੂਬੇ ਦੇ ਯੂਥ ਵਿੰਗ ਦੀ ਜ਼ਿਮਨੀ ਚੋਣ ਵਿੱਚ ਸਖ਼ਤ ਮਿਹਨਤ ਕਰਕੇ ਇਹ ਸੀਟ ਜਿੱਤ ਕੇ ਅਰਵਿੰਦ ਕੇਜਰੀਵਾਲ ਦੀ ਝੋਲੀ ਵਿੱਚ ਪਾਉਣਗੇ। ਇਸ ਮੌਕੇ ਹੋਰਨਾਂ ਆਗੂਆਂ ਤੋਂ ਇਲਾਵਾ 'ਆਪ' ਦੀ ਸੂਬਾ ਸਕੱਤਰ ਰਾਜਵਿੰਦਰ ਕੌਰ ਥਿਆੜਾ, ਜਲੰਧਰ ਲੋਕ ਸਭਾ ਇੰਚਾਰਜ ਮੰਗਲ ਸਿੰਘ, ਸੰਦੀਪ ਸਿੰਘ ਮੀਤ ਪ੍ਰਧਾਨ ਯੂਥ ਵਿੰਗ ਜਲੰਧਰ, ਹਿੰਮਤ ਸੱਭਰਵਾਲ ਜਨਰਲ ਸਕੱਤਰ ਯੂਥ ਵਿੰਗ ਜਲੰਧਰ, ਡਾ: ਅਮਿਤ ਜ਼ਿਲ੍ਹਾ ਯੂਥ ਪ੍ਰਧਾਨ ਜਲੰਧਰ, ਅਮਿਤ ਢੱਲ, ਬੌਬੀ ਢੱਲ, ਹਰਚਰਨ ਸੰਧੂ, ਕਾਕੂ ਆਹਲੂਵਾਲੀਆ, ਲੱਕੀ ਓਬਰਾਏ, ਸੂਰਜ ਗਿੱਲ, ਦੀਪਕ ਸੰਧੂ, ਲੱਕੀ ਅਟਵਾਲ ਜੁਆਇੰਟ ਸਕੱਤਰ ਯੂਥ ਵਿੰਗ ਜਲੰਧਰ, ਗੁਰਪਾਲ ਸਿੰਘ ਜ਼ਿਲ੍ਹਾ ਯੂਥ ਜੁਆਇੰਟ ਸਕੱਤਰ, ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਪ੍ਰਧਾਨ, ਸੁਭਾਸ਼ ਸ਼ਰਮਾ ਜ਼ਿਲ੍ਹਾ ਸਕੱਤਰ ਆਦਿ ਵੀ ਹਾਜ਼ਰ ਸਨ।
The post 1994 ਤੋਂ ਬਾਅਦ ਪਹਿਲੀ ਵਾਰ ਅਜਿਹਾ ਹੋਇਆ ਕਿ ਇੱਕ ਸਾਲ ‘ਚ ਹਜ਼ਾਰਾਂ ਨੌਕਰੀਆਂ ਦਿੱਤੀਆਂ ਗਈਆਂ: ਹਰਚੰਦ ਸਿੰਘ ਬਰਸਟ appeared first on TheUnmute.com - Punjabi News. Tags:
|
ਸੇਵਾ ਭਾਵਨਾ ਅਤੇ ਬਿਨਾਂ ਕਿਸੇ ਭੇਦਭਾਵ ਦੇ ਗਿਰਦਾਵਰੀ ਦਾ ਕੰਮ ਕੀਤਾ ਜਾਵੇ ਮੁਕੰਮਲ: ਕੁਲਤਾਰ ਸਿੰਘ ਸੰਧਵਾਂ Friday 07 April 2023 11:50 AM UTC+00 | Tags: girdavari kultar-singh-sandhawan kultar-speaker-sandhawan news punjab-aggriculture-department punjab-agricultural-policy punjab-farmers punjab-news the-unmute-breaking-news the-unmute-latest-news ਫਰੀਦਕੋਟ, 07 ਅਪ੍ਰੈਲ 2023: ਸੇਵਾ ਭਾਵਨਾ ਦੇ ਨਾਲ ਬਿਨਾਂ ਕਿਸੇ ਭੇਦਭਾਵ ਦੇ ਗਿਰਦਾਵਰੀ ਦੇ ਕੰਮ ਨੂੰ ਮਿੱਥੇ ਸਮੇਂ ਤੱਕ ਪੂਰਾ ਕੀਤਾ ਜਾਵੇ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਐਂਡ ਸਾਇੰਸ ਦੇ ਗੈਸਟ ਹਾਊਸ ਵਿਖੇ ਬੇਮੌਸਮੀ ਬਰਸਾਤਾਂ ਕਰਕੇ ਹੋਈ ਫਸਲੀ ਨੁਕਸਾਨ ਸਬੰਧੀ ਚਲ ਰਹੀ ਗਿਰਦਾਵਰੀ ਦੇ ਸੰਬੰਧ ਵਿੱਚ ਪ੍ਰਸ਼ਾਸਨਕੀ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਬੈਠਕ ਦੌਰਾਨ ਇਹ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਏਡੀਸੀ ਸੰਦੀਪ ਕੁਮਾਰ ਫਾਜ਼ਿਲਕਾ (ਅਡੀਸ਼ਨਲ ਚਾਰਜ ਡਿਪਟੀ ਕਮਿਸ਼ਨਰ ਫਰੀਦਕੋਟ) ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਇਸ ਦੌਰਾਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਕਿਹਾ ਕਿ ਚੱਲ ਰਹੀ ਗਿਰਦਾਵਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਅਤੇ ਤੇਜੀ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਸੇਵਾ ਭਾਵਨਾ ਦੇ ਨਾਲ ਅਤੇ ਬਿਨਾਂ ਕਿਸੇ ਭੇਦ ਭਾਵ ਦੇ ਇਸ ਕੰਮ ਨੂੰ 14 ਅਪ੍ਰੈਲ ਤੱਕ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਮਨਸ਼ਾ ਹੈ ਕਿ ਜਿਸ ਕਿਸੇ ਵੀ ਕਿਸਮ ਦਾ ਖਰਾਬੇ ਦੇ ਕਾਰਨ ਨੁਕਸਾਨ ਹੋਇਆ ਹੈ ਦੀ ਭਰਪਾਈ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਗੱਲ ਦਾ ਖਾਸ ਤੌਰ ਤੇ ਧਿਆਨ ਰੱਖਿਆ ਜਾਵੇ ਕੀ ਕੋਈ ਵੀ ਕਿਸਾਨ ਜਿਸ ਦਾ ਖਰਾਬੇ ਕਾਰਨ ਨੁਕਸਾਨ ਹੋਇਆ ਹੈ ਉਹ ਭਰਪਾਈ ਤੋਂ ਵਾਂਝਾ ਨਾ ਰਹਿ ਜਾਏ। ਉਨ੍ਹਾਂ ਨੇ ਕਿਹਾ ਕਿ ਗਿਰਦਾਵਰੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਰਾਜਨੀਤਿਕ ਜਾਂ ਕਿਸੇ ਹੋਰ ਤਰ੍ਹਾਂ ਦੀ ਸਿਫ਼ਾਰਿਸ਼ ਨਾ ਮੰਨੀ ਜਾਵੇ ਅਤੇ ਬਿਨਾਂ ਕਿਸੇ ਭੇਦ ਭਾਵ ਦੇ ਹਰ ਕਿਸਾਨ ਦੇ ਖ਼ਰਾਬੇ ਨੂੰ ਗਿਰਦਾਵਰੀ ਦੇ ਵਿਚ ਸ਼ਾਮਲ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਪਾਲ ਸਿੰਘ, ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਜੀ.ਏ ਮੈਡਮ ਤੁਸ਼ਿਤਾ ਗੁਲਾਟੀ, ਪੀ.ਆਰ.ਓ ਟੂ ਸਪੀਕਰ ਮਨਪ੍ਰੀਤ ਸਿੰਘ ਧਾਲੀਵਾਲ ਵੀ ਸੁਖਵੰਤ ਸਿੰਘ ਪੱਕਾ ਯੂਥ, ਜਿਲ੍ਹਾ ਪ੍ਰਧਾਨ,ਬੱਬੂ ਸੇਖੋਂ, ਐਚ.ਐਸ. ਜਿੰਦਾ, ਬੱਬੂ ਸੰਧੂ ਸਿੱਖਾਵਾਲਾ ਵੀ ਹਾਜਰ ਸਨ।
The post ਸੇਵਾ ਭਾਵਨਾ ਅਤੇ ਬਿਨਾਂ ਕਿਸੇ ਭੇਦਭਾਵ ਦੇ ਗਿਰਦਾਵਰੀ ਦਾ ਕੰਮ ਕੀਤਾ ਜਾਵੇ ਮੁਕੰਮਲ: ਕੁਲਤਾਰ ਸਿੰਘ ਸੰਧਵਾਂ appeared first on TheUnmute.com - Punjabi News. Tags:
|
ਸਾਬਕਾ ਕ੍ਰਿਕਟਰ ਸੁਨੀਲ ਗਾਵਸਕਰ ਨੇ ਕੋਲਕਤਾ ਦੇ ਇਸ ਬੱਲੇਬਾਜ਼ ਦੀ ਕੀਤੀ ਆਲੋਚਨਾ Friday 07 April 2023 12:03 PM UTC+00 | Tags: batsman-mandeep breaking-news cricket-news ipl ipl-2023 ipl-news kkr kolkata-batsman kolkata-knight-riders mandeep-singh news nws royal-challengers-bangalore sunil-gavaskar ਚੰਡੀਗੜ੍ਹ, 07 ਅਪ੍ਰੈਲ 2023: ਆਈਪੀਐਲ 2023 ਵਿੱਚ ਹੁਣ ਤੱਕ ਕਈ ਰੋਮਾਂਚਕ ਮੈਚ ਖੇਡੇ ਗਏ ਹਨ। ਵੀਰਵਾਰ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੇ ਟੂਰਨਾਮੈਂਟ ‘ਚ ਜ਼ਬਰਦਸਤ ਵਾਪਸੀ ਕਰਦੇ ਹੋਏ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 81 ਦੌੜਾਂ ਨਾਲ ਹਰਾ ਦਿੱਤਾ। ਕੋਲਕਾਤਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ ਸੱਤ ਵਿਕਟਾਂ ਗੁਆ ਕੇ 204 ਦੌੜਾਂ ਬਣਾਈਆਂ। ਜਵਾਬ ‘ਚ ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਟੀਮ 17.4 ਓਵਰਾਂ ‘ਚ 123 ਦੌੜਾਂ ‘ਤੇ ਸਿਮਟ ਗਈ। ਕੋਲਕਾਤਾ ਦੀ ਟੀਮ ਇਕ ਸਮੇਂ 89 ਦੌੜਾਂ ‘ਤੇ ਪੰਜ ਵਿਕਟਾਂ ਗੁਆ ਚੁੱਕੀ ਸੀ। ਵੈਂਕਟੇਸ਼ ਅਈਅਰ ਤਿੰਨ ਦੌੜਾਂ, ਮਨਦੀਪ ਸਿੰਘ ਜ਼ੀਰੋ ਅਤੇ ਕਪਤਾਨ ਨਿਤੀਸ਼ ਰਾਣਾ ਨੇ ਇੱਕ ਦੌੜਾਂ ਬਣਾ ਕੇ ਆਊਟ ਹੋਏ। ਹੁਣ ਸਾਬਕਾ ਭਾਰਤੀ ਕ੍ਰਿਕਟਰ ਸੁਨੀਲ ਗਾਵਸਕਰ (Sunil Gavaskar) ਨੇ ਮਨਦੀਪ ਸਿੰਘ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਦੀ ਆਲੋਚਨਾ ਕੀਤੀ ਹੈ। ਕੋਲਕਾਤਾ ਲਈ ਤੀਜੇ ਨੰਬਰ ‘ਤੇ ਬੱਲੇਬਾਜ਼ੀ ਕਰਨ ਵਾਲੇ ਮਨਦੀਪ ਹੁਣ ਤੱਕ ਇਸ ਟੂਰਨਾਮੈਂਟ ‘ਚ ਜ਼ਿਆਦਾ ਪ੍ਰਦਰਸ਼ਨ ਕਰਨ ‘ਚ ਨਾਕਾਮ ਰਹੇ ਹਨ। ਕੋਲਕਾਤਾ ਨੇ ਦੋ ਮੈਚ ਖੇਡੇ ਹਨ ਅਤੇ ਦੋਨਾਂ ਮੈਚਾਂ ਵਿੱਚ ਜਦੋਂ ਟੀਮ ਨੂੰ ਮਨਦੀਪ ਦੀ ਸਭ ਤੋਂ ਵੱਧ ਲੋੜ ਸੀ ਤਾਂ ਉਹ ਜਲਦੀ ਪਵੇਲੀਅਨ ਪਰਤ ਗਿਆ। ਮਨਦੀਪ ਨੇ ਪੰਜਾਬ ਕਿੰਗਜ਼ ਖਿਲਾਫ ਦੋ ਦੌੜਾਂ ਬਣਾਈਆਂ, ਜਦਕਿ ਮਨਦੀਪ ਬੈਂਗਲੁਰੂ ਖਿਲਾਫ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕਿਆ। ਭਾਰਤ ਦੇ ਸਾਬਕਾ ਕਪਤਾਨ ਸੁਨੀਲ ਗਾਵਸਕਰ (Sunil Gavaskar) ਮਨਦੀਪ ਦੇ ਪ੍ਰਦਰਸ਼ਨ ਤੋਂ ਪ੍ਰਭਾਵਿਤ ਨਹੀਂ ਹਨ ਕਿਉਂਕਿ ਉਹ ਪਿਛਲੇ ਆਈਪੀਐਲ ਵਿੱਚ ਵੀ ਉਮੀਦਾਂ ‘ਤੇ ਖਰਾ ਨਹੀਂ ਉਤਰਿਆ ਸੀ। ਸੁਨੀਲ ਗਾਵਸਕਰ ਨੇ ਕੇਕੇਆਰ ਦੇ ਬੱਲੇਬਾਜ਼ ਬਾਰੇ ਕਿਹਾ – ਮਨਦੀਪ ਹਰ ਵਾਰ ਇੱਕ ਫਰੈਂਚਾਇਜ਼ੀ ਵਿੱਚ ਜਗ੍ਹਾ ਲੱਭ ਲੈਂਦੇ ਹਨ, ਪਰ ਉਨ੍ਹਾਂ ਨੇ ਕਿਸੇ ਲਈ ਜ਼ਿਆਦਾ ਕੁਝ ਨਹੀਂ ਕੀਤਾ ਹੈ। ਮਨਦੀਪ ਕੋਲ IPL ਖੇਡਣ ਦਾ ਕਾਫੀ ਤਜਰਬਾ ਹੈ। ਉਹ ਇਸ ਲੀਗ ਵਿੱਚ 110 ਮੈਚਾਂ ਵਿੱਚ 20.91 ਦੀ ਔਸਤ ਅਤੇ 123.02 ਦੀ ਸਟ੍ਰਾਈਕ ਰੇਟ ਨਾਲ ਸਿਰਫ਼ 1694 ਦੌੜਾਂ ਹੀ ਬਣਾ ਸਕਿਆ ਹੈ। ਇਨ੍ਹਾਂ ਵਿੱਚ ਛੇ ਅਰਧ ਸੈਂਕੜੇ ਸ਼ਾਮਲ ਹਨ। ਮਨਦੀਪ ਇਸ ਤੋਂ ਪਹਿਲਾਂ ਪੰਜਾਬ ਕਿੰਗਜ਼, ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਰਗੀਆਂ ਫਰੈਂਚਾਇਜ਼ੀ ਲਈ ਵੀ ਖੇਡ ਚੁੱਕਾ ਹੈ। ਮਨਦੀਪ ਭਾਰਤ ਲਈ ਤਿੰਨ ਟੀ-20 ਵੀ ਖੇਡ ਚੁੱਕਾ ਹੈ, ਪਰ ਕੁਝ ਖਾਸ ਨਹੀਂ ਕਰ ਸਕਿਆ। ਇਨ੍ਹਾਂ ਤਿੰਨਾਂ ਮੈਚਾਂ ਵਿੱਚ ਉਸ ਨੇ 87 ਦੌੜਾਂ ਬਣਾਈਆਂ ਹਨ। The post ਸਾਬਕਾ ਕ੍ਰਿਕਟਰ ਸੁਨੀਲ ਗਾਵਸਕਰ ਨੇ ਕੋਲਕਤਾ ਦੇ ਇਸ ਬੱਲੇਬਾਜ਼ ਦੀ ਕੀਤੀ ਆਲੋਚਨਾ appeared first on TheUnmute.com - Punjabi News. Tags:
|
ਪੰਜਾਬ ਦੇ ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦੇਣ ਲਈ ਛੇਤੀ ਸ਼ੁਰੂ ਹੋਣਗੇ ਆਹਲਾ ਦਰਜੇ ਦੇ 10 UPSC ਕੋਚਿੰਗ ਸੈਂਟਰ: CM ਭਗਵੰਤ ਮਾਨ Friday 07 April 2023 12:10 PM UTC+00 | Tags: aam-aadmi-party breaking-news cm-bhagwant-mann news punjab-government-job punjabi-news punjab-upsc-coaching-centers the-unmute-breaking-news the-unmute-latest-news the-unmute-latest-update upsc upsc-coaching-centers ਚੰਡੀਗੜ੍ਹ, 07 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਨੌਜਵਾਨਾਂ ਦੀ ਭਲਾਈ ਲਈ ਅਤੇ ਉਨ੍ਹਾਂ ਦੀ ਅਥਾਹ ਸਮਰਥਾ ਨੂੰ ਸਹੀ ਦਿਸ਼ਾ ਵਿਚ ਲਾਉਣ ਲਈ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ।ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਲਈ ਪੰਜਾਬ ਸਰਕਾਰ ਜਲਦੀ ਹੀ ਕਈ ਸਕੀਮਾਂ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਵਿਆਜ ਮੁਕਤ ਕਰਜ਼ਾ ਮੁਹੱਈਆ ਕਰਵਾਉਣ ਲਈ ਜਲਦੀ ਹੀ ਸਕੀਮ ਸ਼ੁਰੂ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਉਹ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣ ਲਈ ਮਹੀਨੇ ਵਿੱਚ ਦੋ ਵਾਰ 'ਨੌਜਵਾਨ ਸਭਾ' ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮਕਸਦ ਨੌਜਵਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਹੈ ਅਤੇ ਉਨ੍ਹਾਂ ਦੀ ਫੀਡਬੈਕ ਅਤੇ ਸੁਝਾਅ ਪ੍ਰਾਪਤ ਕਰਨਾ ਹੈ ਤਾਂ ਜੋ ਸਰਕਾਰ ਉਨ੍ਹਾਂ ਲਈ ਨਵੇਂ ਕਾਰੋਬਾਰ ਸ਼ੁਰੂ ਕਰਨ ਅਤੇ ਹੋਰ ਨਿਵੇਕਲੀਆਂ ਪਹਿਲਕਦਮੀਆਂ ਕਰਨ ਲਈ ਢੁਕਵੀਆਂ ਨੀਤੀਆਂ ਤਿਆਰ ਕਰ ਸਕੇ। ਭਗਵੰਤ ਮਾਨ ਨੇ ਕਿਹਾ ਕਿ ਖੇਤੀਬਾੜੀ, ਟਰਾਂਸਪੋਰਟ ਅਤੇ ਹੋਰ ਖੇਤਰਾਂ ਨੂੰ ਹੁਲਾਰਾ ਦੇਣ ਲਈ ਹਰ 15 ਦਿਨਾਂ ਬਾਅਦ ਨੌਜਵਾਨਾਂ ਨਾਲ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਸੁਝਾਅ ਲਏ ਜਾਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ 10 ਅਤਿ-ਆਧੁਨਿਕ ਸੈਂਟਰ ਖੋਲ੍ਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. (UPSC Coaching Centers) ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਵੱਕਾਰੀ ਅਹੁਦਿਆਂ ‘ਤੇ ਪੁੱਜਣ ਲਈ ਮਿਆਰੀ ਸਿਖਲਾਈ ਦੇਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਉੱਚ ਅਹੁਦਿਆਂ ‘ਤੇ ਬੈਠਣ, ਨਾ ਕਿ ਕਿਸੇ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਸ਼ਾਮਲ ਹੋ ਕੇ ਜੇਲ੍ਹਾਂ ਵਿੱਚ ਪੁੱਜਣ। The post ਪੰਜਾਬ ਦੇ ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦੇਣ ਲਈ ਛੇਤੀ ਸ਼ੁਰੂ ਹੋਣਗੇ ਆਹਲਾ ਦਰਜੇ ਦੇ 10 UPSC ਕੋਚਿੰਗ ਸੈਂਟਰ: CM ਭਗਵੰਤ ਮਾਨ appeared first on TheUnmute.com - Punjabi News. Tags:
|
TIME 100 ਰੀਡਰ ਪੋਲ ਦੇ 'ਬਾਦਸ਼ਾਹ' ਬਣੇ ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ, ਦੁਨੀਆ ਦੇ ਸਭ ਤੋਂ ਪ੍ਰਭਾਵਸ਼ਾਲੀ ਵਿਅਕਤੀ ਬਣੇ Friday 07 April 2023 12:22 PM UTC+00 | Tags: badshah bollywood bollywood-news bollywood-superstar-shahrukh-khan breaking-news latest-news movie news pathan shahrukh-khan shah-rukh-khan time100 time-100-readers-poll ਚੰਡੀਗੜ੍ਹ, 07 ਅਪ੍ਰੈਲ 2023: ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ (Shah Rukh Khan) ਦੀ ਫਿਲਮ ‘ਪਠਾਨ’ ਨੇ ਵਿਦੇਸ਼ਾਂ ਦੇ ਨਾਲ-ਨਾਲ ਸਿਨੇਮਾਘਰਾਂ ‘ਚ ਵੀ ਖੂਬ ਧੂਮ ਮਚਾਈ ਸੀ।ਜਨਵਰੀ ‘ਚ ਰਿਲੀਜ਼ ਹੋਈ ਇਸ ਫਿਲਮ ਨੇ ਦੇਸ਼-ਵਿਦੇਸ਼ ‘ਚ 1000 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਕੀਤੀ ਸੀ, ਜਿਸ ਨਾਲ ਉਸ ਦੀ ਵੱਡੇ ਪਰਦੇ ‘ਤੇ ਵਾਪਸੀ ਨੂੰ ਆਮ ਦੇਖਿਆ ਜਾ ਰਿਹਾ ਹੈ। ਪਠਾਨ ਦੀ ਇਸ ਫਿਲਮ ਤੋਂ ਬਾਅਦ ਬਾਲੀਵੁੱਡ ਦੇ ‘ਕਿੰਗ ਖਾਨ’ ਦਾ ਰੁਤਬਾ ਹੋਰ ਵੀ ਵਧ ਗਿਆ ਹੈ। ਸ਼ਾਹਰੁਖ ਖਾਨ ‘ਟਾਈਮ ਮੈਗਜ਼ੀਨ’ ਦੀ ਸਾਲਾਨਾ ‘ਟਾਈਮ 100’ ਸੂਚੀ ਪੋਲ ‘ਚ ਟਾਪ ‘ਤੇ ਹਨ। ਫੁੱਟਬਾਲਰ ਮੇਸੀ ਅਤੇ ਮੇਟਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਮਾਰਕ ਜ਼ੁਕਰਬਰਗ ਵੀ ਇਸ ਸੂਚੀ ‘ਚ ਕਾਫੀ ਪਿੱਛੇ ਹਨ। ਦੱਸ ਦਈਏ ਕਿ ‘ਟਾਈਮ 100’ ਦੀ ਸੂਚੀ ਪਾਠਕਾਂ ਵੱਲੋਂ ਪਾਈਆਂ ਗਈਆਂ ਵੋਟਾਂ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ। ਅਮਰੀਕੀ ਪ੍ਰਕਾਸ਼ਨ ਦੇ ਮੁਤਾਬਕ ਇਸ ਸਾਲ 12 ਲੱਖ ਤੋਂ ਜ਼ਿਆਦਾ ਲੋਕਾਂ ਨੇ ਵੋਟਿੰਗ ਕੀਤੀ, ਜਿਨ੍ਹਾਂ ‘ਚੋਂ ਕਿੰਗ ਖਾਨ ਨੂੰ ਚਾਰ ਫੀਸਦੀ ਵੋਟਾਂ ਮਿਲੀਆਂ ਅਤੇ ਸ਼ਾਹਰੁਖ ਖਾਨ ਨੂੰ ਪ੍ਰਭਾਵਿਤ ਕਰਨ ਵਾਲਿਆਂ ਦੀ ਸੂਚੀ ‘ਚ ਸਭ ਤੋਂ ਉੱਪਰ ਹੈ। ਅਜਿਹੇ ‘ਚ ਮੰਨਿਆ ਜਾ ਰਿਹਾ ਹੈ ਕਿ ਪਠਾਨ ਦੀ ਵੱਡੀ ਸਫਲਤਾ ਨੇ ਕਿੰਗ ਖਾਨ ਦੇ ਕੱਦ ਅਤੇ ਰੁਤਬੇ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ। ਇਸ ਸੂਚੀ ‘ਚ ਸ਼ਾਹ ਰੁਖ (Shah Rukh Khan) ਤੋਂ ਬਾਅਦ ਇਰਾਨ ਦੀਆਂ ਉਹ ਔਰਤਾਂ ਹਨ, ਜੋ ਇਸਲਾਮਿਕ ਸ਼ਾਸਿਤ ਦੇਸ਼ ‘ਚ ਆਪਣੀ ਆਜ਼ਾਦੀ ਲਈ ਆਵਾਜ਼ ਬੁਲੰਦ ਕਰ ਰਹੀਆਂ ਹਨ। ਇਸ ਸੂਚੀ ਵਿੱਚ ਉਨ੍ਹਾਂ ਨੂੰ ਤਿੰਨ ਫੀਸਦੀ ਵੋਟਾਂ ਮਿਲੀਆਂ ਹਨ। ਬ੍ਰਿਟੇਨ ਦੇ ਪ੍ਰਿੰਸ ਹੈਰੀ ਅਤੇ ਉਨ੍ਹਾਂ ਦੀ ਪਤਨੀ ਮੇਘਨ ਮਾਰਕਲ 1.9 ਫੀਸਦੀ ਵੋਟਾਂ ਨਾਲ ਤੀਜੇ ਅਤੇ ਚੌਥੇ ਸਥਾਨ ‘ਤੇ ਹਨ। ਪਿਛਲੇ ਸਾਲ ਕਤਰ ‘ਚ ਅਰਜਨਟੀਨਾ ਨੂੰ ਫੁੱਟਬਾਲ ਵਿਸ਼ਵ ਕੱਪ ਜਿੱਤਣ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਫੁੱਟਬਾਲਰ ਮੇਸੀ 1.8 ਫੀਸਦੀ ਵੋਟਾਂ ਨਾਲ ਸੂਚੀ ‘ਚ ਪੰਜਵੇਂ ਸਥਾਨ ‘ਤੇ ਹਨ। The post TIME 100 ਰੀਡਰ ਪੋਲ ਦੇ ‘ਬਾਦਸ਼ਾਹ’ ਬਣੇ ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ, ਦੁਨੀਆ ਦੇ ਸਭ ਤੋਂ ਪ੍ਰਭਾਵਸ਼ਾਲੀ ਵਿਅਕਤੀ ਬਣੇ appeared first on TheUnmute.com - Punjabi News. Tags:
|
ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਆਪਣੇ ਸਾਥੀਆਂ 'ਤੇ ਧਰਮ ਪਰਿਵਰਤਨ ਲਈ ਦਬਾਅ ਪਾਉਣ ਦਾ ਲਗਾਇਆ ਦੋਸ਼ Friday 07 April 2023 01:12 PM UTC+00 | Tags: a-hindu-mp balochistan-mp breaking-news danish-kumar hindu-mp-in-pakistan news pakistan-mp pakistan-mp-danish-kumar pakistan-news ਚੰਡੀਗੜ੍ਹ, 07 ਅਪ੍ਰੈਲ 2023: ਪਾਕਿਸਤਾਨ ਦੇ ਇੱਕ ਹਿੰਦੂ ਸੰਸਦ ਮੈਂਬਰ ਨੇ ਆਪਣੇ ਸਾਥੀ ਸੰਸਦ ਮੈਂਬਰਾਂ ‘ਤੇ ਧਰਮ ਪਰਿਵਰਤਨ ਲਈ ਦਬਾਅ ਪਾਉਣ ਦਾ ਦੋਸ਼ ਲਗਾਇਆ ਹੈ। ਬਲੋਚਿਸਤਾਨ ਦੇ ਨੇਤਾ ਦਾਨਿਸ਼ ਕੁਮਾਰ (Danish Kumar) ਨੇ ਸੰਸਦ ‘ਚ ਕਿਹਾ ਕਿ ਮੈਨੂੰ ਇਸਲਾਮ ਦੀ ਸਿੱਖਿਆ ਨਾ ਦੇਣ, ਪਹਿਲਾਂ ਮੁਨਾਫ਼ਾਖ਼ੋਰਾਂ ਨੂੰ ਇਸਲਾਮ ਸਿਖਾਉਣ ਫਿਰ ਮੈਨੂੰ ਆਪਣਾ ਧਰਮ ਬਦਲਣ ਲਈ ਕਹੋ। ਉਨ੍ਹਾਂ ਨੇ ਸੰਸਦ ਵਿੱਚ ਕਿਹਾ ਕਿ ਇਹ ਨਿੰਦਣਯੋਗ ਹੈ ਕਿ ਸਰਕਾਰ ਰਮਜ਼ਾਨ ਦੇ ਮਹੀਨੇ ਵਿੱਚ ਵੀ ਅਨਾਜ ਭੰਡਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੀ। ਦਾਨਿਸ਼ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਹਾਲਾਂਕਿ ਇਹ ਵੀਡੀਓ ਕਦੋਂ ਦਾ ਹੈ, ਇਸ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਦਾਨਿਸ਼ ਕੁਮਾਰ (Danish Kumar) ਪਾਕਿਸਤਾਨੀ ਸੰਸਦ ਵਿੱਚ ਵਧਦੀ ਮਹਿੰਗਾਈ ਬਾਰੇ ਗੱਲ ਕਰ ਰਹੇ ਸਨ। ਇਸ ਦੌਰਾਨ ਉਹ ਕਹਿੰਦਾ ਹੈ- ਮੇਰੇ ਇੱਥੇ ਦੋਸਤ ਹਨ ਜੋ ਮੈਨੂੰ ਕਹਿੰਦੇ ਹਨ ਕਿ ਦਾਨਿਸ਼ ਕੁਮਾਰ ਕਲਮਾ ਪੜ੍ਹੋ, ਮੁਸਲਮਾਨ ਬਣ ਜਾਓ। ਮੈਂ ਇਨ੍ਹਾਂ ਲੋਕਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਪਹਿਲਾਂ ਤੁਸੀਂ ਉਨ੍ਹਾਂ ਸ਼ੈਤਾਨਾਂ ਨੂੰ ਕਹੋ ਜੋ ਮੁਨਾਫਾਖੋਰ ਹਨ ਇਸਲਾਮ ਦੀ ਪਾਲਣਾ ਕਰਨ। ਫਿਰ ਦਾਨਿਸ਼ ਕੁਮਾਰ ਦੇ ਕੋਲ ਆਓ ਅਤੇ ਤਬਲੀਗ ਕਰੋ। ਮੈਂ ਚਾਹੁੰਦਾ ਹਾਂ ਕਿ ਮੇਰੇ ਨਾਲ ਵਾਅਦਾ ਕੀਤਾ ਜਾਵੇ ਕਿ ਜਦੋਂ ਤੱਕ ਉਹ ਉਨ੍ਹਾਂ ਲੋਕਾਂ ਨੂੰ ਇਸਲਾਮ ਦਾ ਪਾਲਣ ਨਹੀਂ ਕਰਦੇ, ਉਦੋਂ ਤੱਕ ਉਹ ਮੇਰੇ ‘ਤੇ ਤਬਲੀਗ ਨਹੀਂ ਕਰਨਗੇ। ਦਾਨਿਸ਼ ਕੁਮਾਰ 2018 ਵਿੱਚ ਬਲੋਚਿਸਤਾਨ ਅਵਾਮੀ ਪਾਰਟੀ ਤੋਂ ਘੱਟ ਗਿਣਤੀਆਂ ਲਈ ਰਾਖਵੀਂ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਇਸ ਤੋਂ ਪਹਿਲਾਂ ਉਹ ਬਲੋਚਿਸਤਾਨ ਵਿਧਾਨ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ। ਦਾਨਿਸ਼ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੇ ਅਧਿਕਾਰਾਂ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਆਵਾਜ਼ ਉਠਾ ਚੁੱਕੇ ਹਨ। ਇਸ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਨੇ ਵੀ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਵਿਰੁੱਧ ਹੋ ਰਹੇ ਅਪਰਾਧਾਂ ਬਾਰੇ ਜਨਵਰੀ ਵਿੱਚ ਇੱਕ ਰਿਪੋਰਟ ਜਾਰੀ ਕੀਤੀ ਸੀ। ਸੰਯੁਕਤ ਰਾਸ਼ਟਰ ਦੇ 12 ਮਾਹਰਾਂ ਨੇ ਪਾਕਿਸਤਾਨ ਵਿਚ ਅਗਵਾ, ਧਰਮ ਪਰਿਵਰਤਨ, ਛੋਟੀ ਉਮਰ ਵਿਚ ਕੁੜੀਆਂ ਨਾਲ ਵਿਆਹ ਕਰਨ ਵਰਗੇ ਮਾਮਲਿਆਂ ‘ਤੇ ਚਿੰਤਾ ਜ਼ਾਹਰ ਕੀਤੀ ਸੀ। ਪਾਕਿਸਤਾਨ ਦੇ ਮਨੁੱਖੀ ਅਧਿਕਾਰ ਕਮਿਸ਼ਨ ਮੁਤਾਬਕ ਹਰ ਸਾਲ ਲਗਭਗ 1,000 ਲੜਕੀਆਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕੀਤਾ ਜਾਂਦਾ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਲੜਕੀਆਂ ਸਿੰਧ ਸੂਬੇ ਦੇ ਗਰੀਬ ਹਿੰਦੂ ਭਾਈਚਾਰੇ ਤੋਂ ਆਉਂਦੀਆਂ ਹਨ। The post ਪਾਕਿਸਤਾਨ ‘ਚ ਹਿੰਦੂ ਸੰਸਦ ਮੈਂਬਰ ਨੇ ਆਪਣੇ ਸਾਥੀਆਂ ‘ਤੇ ਧਰਮ ਪਰਿਵਰਤਨ ਲਈ ਦਬਾਅ ਪਾਉਣ ਦਾ ਲਗਾਇਆ ਦੋਸ਼ appeared first on TheUnmute.com - Punjabi News. Tags:
|
ਸਮੁੰਦਰ 'ਚ ਮਿਲਿਆ ਲਾਪਤਾ ਹੋਏ ਜਾਪਾਨੀ ਫੌਜ ਦੇ ਹੈਲੀਕਾਪਟਰ ਦਾ ਮਲਬਾ, 10 ਜਣਿਆਂ ਦੀ ਮੌਤ Friday 07 April 2023 01:26 PM UTC+00 | Tags: army-helicopter breaking-news hack-helicopter helicopter-crash japanese-army japanese-army-helicopter japan-news missing-japanese-army news ਚੰਡੀਗੜ੍ਹ, 07 ਅਪ੍ਰੈਲ 2023: ਜਾਪਾਨ ਆਰਮੀ ਦਾ ਇੱਕ ਫੌਜੀ ਹੈਲੀਕਾਪਟਰ (Army Helicopter) ਵੀਰਵਾਰ ਨੂੰ ਲਾਪਤਾ ਹੋ ਗਿਆ ਸੀ। ਸ਼ੁੱਕਰਵਾਰ ਨੂੰ ਰੱਖਿਆ ਮੰਤਰਾਲੇ ਨੇ ਦੱਸਿਆ ਕਿ ਇਹ ਕਰੈਸ਼ ਹੋ ਗਿਆ ਹੈ। ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਜਹਾਜ਼ ‘ਚ ਸਵਾਰ ਸਾਰੇ 10 ਜਣਿਆਂ ਦੀ ਮੌਤ ਹੋ ਗਈ ਹੈ। ਇਸ ਦਾ ਮਲਬਾ ਸਮੁੰਦਰ ਵਿੱਚ ਦਿਖਾਈ ਦਿੱਤਾ ਹੈ। ਜਲ ਸੈਨਾ ਵਲੋਂ ਇਸ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰੱਖਿਆ ਮੰਤਰਾਲੇ ਮੁਤਾਬਕ ਇਹ ਹੈਲੀਕਾਪਟਰ ਇੱਕ ਟਰੇਨਿੰਗ ਡ੍ਰਿਲ ‘ਤੇ ਸੀ। ਇਸ ਦੌਰਾਨ ਇਹ ਮਿਆਕੋ ਟਾਪੂ ‘ਤੇ ਰਡਾਰ ਤੋਂ ਅਚਾਨਕ ਗਾਇਬ ਹੋ ਗਿਆ। ਇਹ ਇਲਾਕਾ ਤਾਇਵਾਨ ਦੇ ਬਹੁਤ ਨੇੜੇ ਹੈ ਅਤੇ ਚੀਨੀ ਲੜਾਕੂ ਜਹਾਜ਼ ਅਕਸਰ ਇੱਥੇ ਉਡਾਣ ਭਰਦੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਹ ਇੱਕ UH60 ਹੈਲੀਕਾਪਟਰ ਸੀ। ਇਸਨੂੰ ਆਮ ਤੌਰ ‘ਤੇ ਬਲੈਕ ਹਾਕ ਹੈਲੀਕਾਪਟਰ ਕਿਹਾ ਜਾਂਦਾ ਹੈ। ਇਹ ਅਮਰੀਕਾ ਤੋਂ ਖਰੀਦਿਆ ਗਿਆ ਸੀ। ਕੁਝ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਇਸ ਵਿੱਚ 10 ਜਣੇ ਸਵਾਰ ਸਨ। 8 ਜਵਾਨਾਂ ਤੋਂ ਇਲਾਵਾ 2 ਪਾਇਲਟ ਦੱਸੇ ਗਏ ਹਨ। ਹੈਲੀਕਾਪਟਰ ਦੇ ਮਲਬੇ ਦੀ ਸ਼ੁੱਕਰਵਾਰ ਨੂੰ ਜਲ ਸੈਨਾ ਨੇ ਖੋਜ ਕੀਤੀ ਸੀ। The post ਸਮੁੰਦਰ ‘ਚ ਮਿਲਿਆ ਲਾਪਤਾ ਹੋਏ ਜਾਪਾਨੀ ਫੌਜ ਦੇ ਹੈਲੀਕਾਪਟਰ ਦਾ ਮਲਬਾ, 10 ਜਣਿਆਂ ਦੀ ਮੌਤ appeared first on TheUnmute.com - Punjabi News. Tags:
|
ਬਜਟ ਸੈਸ਼ਨ ਦੌਰਾਨ ਸੰਸਦ ਦੀ ਕਾਰਵਾਈ ਨਹੀਂ ਹੋਣਾ ਮੰਦਭਾਗਾ: ਵਿਕਰਮਜੀਤ ਸਿੰਘ ਸਾਹਨੀ Friday 07 April 2023 01:36 PM UTC+00 | Tags: breaking-news budget-session chandigarh news rajye-sabha vikramjit-singh-sahney ਨਵੀਂ ਦਿੱਲੀ/07 ਅਪ੍ਰੈਲ 2023: ਚੰਡੀਗੜ੍ਹ ਹਾਲ ਹੀ ਦੇ ਬਜਟ ਸੈਸ਼ਨ ਦੌਰਾਨ, ਸੰਸਦ ਦੇ ਉਪਰਲੇ ਸਦਨ ਨੇ ਮੁਸ਼ਕਿਲ ਨਾਲ ਕੁਝ ਲਾਭਕਾਰੀ ਕਾਰੋਬਾਰ ਅਤੇ ਕਾਨੂੰਨਾਂ ਦਾ ਕੰਮ ਕੀਤਾ। ਰਾਜ ਸਭਾ ਦੇ ਕੰਮਕਾਜ ਨਾ ਹੋਣ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (Vikramjit Singh Sahney) ਨੇ ਅੱਜ ਚੇਅਰਮੈਨ ਜਗਦੀਪ ਧਨਖੜ ਨੂੰ ਪੱਤਰ ਲਿਖਿਆ ਹੈ। ਸਾਹਨੀ ਨੇ ਕਿਹਾ ਕਿ ਹਾਲ ਹੀ ਦੇ ਬਜਟ ਸੈਸ਼ਨ ਵਿੱਚ ਜਿਸ ਤਰ੍ਹਾਂ ਰਾਜ ਸਭਾ ਵਿੱਚ ਕੰਮ ਹੋਇਆ ਉਹ ਮੰਦਭਾਗਾ ਸੀ | ਇਸ ਦੇਸ਼ ਦੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹੋਣ ਦੇ ਨਾਤੇ, ਹਰ ਸੰਸਦ ਮੈਂਬਰ ਦੀ ਇਹ ਨੈਤਿਕ ਜ਼ਿੰਮੇਵਾਰੀ ਅਤੇ ਫਰਜ਼ ਹੈ ਕਿ ਉਹ ਦੇਸ਼ ਦੇ ਮੁੱਦਿਆਂ ‘ਤੇ ਬਹਿਸ ਤੇ ਵਿਚਾਰ-ਵਟਾਂਦਰਾ ਕਰੇ ਅਤੇ ਦੇਸ਼ ਨੂੰ ਸਕਾਰਾਤਮਕ ਮਾਰਗ ‘ਤੇ ਲਿਜਾਣ ਲਈ ਅਗਾਂਹਵਧੂ ਕਾਨੂੰਨ ਤਿਆਰ ਕਰੇ। ਲੋਕ ਸਭਾ ਅਤੇ ਰਾਜ ਸਭਾ ਦੇ ਕੰਮਕਾਜ ਲਈ ਕ੍ਰਮਵਾਰ 1.50 ਕਰੋੜ ਰੁਪਏ ਅਤੇ 1.10 ਕਰੋੜ ਰੁਪਏ ਪ੍ਰਤੀ ਘੰਟਾ ਖਰਚ ਕੀਤੇ ਜਾਂਦੇ ਹਨ। ਰਾਜ ਸਭਾ ਦਾ ਬਜਟ ਸੈਸ਼ਨ 103.5 ਘੰਟੇ ਲਈ ਵਿਘਨ ਪਿਆ, ਜਿਸ ‘ਤੇ 113.85 ਕਰੋੜ ਰੁਪਏ ਖਰਚ ਹੋਏ, ਜਦੋਂ ਕਿ ਲੋਕ ਸਭਾ ਦੇ 88 ਗੈਰ-ਉਤਪਾਦਕ ਘੰਟੇ ਸਨ, ਜਿਸ ਨਾਲ ਭਾਰਤ ਦੇ ਸ਼ਾਸ਼ਨ ਨੂੰ ਲਗਭਗ 132 ਕਰੋੜ ਰੁਪਏ ਦਾ ਖਰਚਾ ਆਇਆ। ਇਹ ਸਾਰਾ ਪੈਸਾ ਸਪੱਸ਼ਟ ਤੌਰ ‘ਤੇ ਖਰਾਬ ਹੋ ਗਿਆ ਹੈ। ਇਹ ਟੈਕਸਦਾਤਾਵਾਂ ਦੀ ਮਿਹਨਤ ਦੀ ਕਮਾਈ ਹੈ, ਜਿਸ ਲਈ ਅਸੀਂ ਪੂਰੀ ਤਰ੍ਹਾਂ ਜ਼ਿੰਮੇਵਾਰ ਹਾਂ। ਰਾਜ ਸਭਾ ਵਿੱਚ ਸਿਰਫ਼ 31 ਘੰਟੇ ਹੀ ਕੰਮ ਚੱਲਿਆ, ਪ੍ਰਸ਼ਨ ਕਾਲ ਅਤੇ ਸਿਫ਼ਰ ਕਾਲ ਦਾ ਆਯੋਜਨ ਮੁਸ਼ਕਿਲ ਨਾਲ ਹੋਇਆ। ਸੈਂਕੜੇ ਮਹੱਤਵਪੂਰਨ ਸਵਾਲ ਅਤੇ ਉਨ੍ਹਾਂ ਦੇ ਪੂਰਕ ਸਨ, ਜਿਨ੍ਹਾਂ ‘ਤੇ ਪ੍ਰਸ਼ਨ ਕਾਲ ਦੌਰਾਨ ਸਦਨ ‘ਚ ਚਰਚਾ ਕੀਤੀ ਜਾ ਸਕਦੀ ਸੀ ਅਤੇ ਭਖਦੇ ਮੁੱਦੇ ਜੋ ਸਿਫਰ ਕਾਲ ਦੌਰਾਨ ਕਈ ਸੰਸਦ ਮੈਂਬਰਾਂ ਵੱਲੋਂ ਉਠਾਏ ਜਾ ਸਕਦੇ ਸਨ। ਸਾਹਨੀ ਨੇ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਵਿਡੰਬਨਾ ਇਹ ਹੈ ਕਿ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੋਵਾਂ ਨੇ ਕ੍ਰਮਵਾਰ ਰਾਹੁਲ ਗਾਂਧੀ ਦੀ ਕੈਂਬਰਿਜ ਟਿੱਪਣੀ ਅਤੇ ਕਥਿਤ ਅਡਾਨੀ ਮੁੱਦੇ ਨੂੰ ਵਿਗਾੜਨ ਵਿੱਚ ਯੋਗਦਾਨ ਪਾਇਆ। ਇੱਕ ਗੈਰ-ਸਿਆਸੀ ਵਿਅਕਤੀ ਹੋਣ ਦੇ ਨਾਤੇ ਉਹ ਖੁਦ ਉਸਾਰੂ ਸੰਵਾਦ ਅਤੇ ਵਿਚਾਰ-ਵਟਾਂਦਰੇ ਵਿੱਚ ਵਿਸ਼ਵਾਸ ਰੱਖਦੇ ਹਨ ਜੋ ਸਦਨ ਵਿੱਚ ਅਜਿਹਾ ਹੰਗਾਮਾ ਕਰਨ ਦੀ ਬਜਾਏ ਮਸਲਿਆਂ ਦਾ ਹੱਲ ਕਰ ਸਕਦਾ ਹੈ। ਅਸੀਂ ਸਾਰੇ ਇਨ੍ਹਾਂ ਸਾਰੇ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰ ਸਕਦੇ ਸੀ ਅਤੇ ਫਿਰ ਵਿਧਾਨਕ ਕੰਮਕਾਜ ਨੂੰ ਅੱਗੇ ਵਧਾ ਸਕਦੇ ਸੀ, ਆਖਿਰਕਾਰ ਲੋਕਾਂ ਨੇ ਸਾਨੂੰ ਵਿਚਾਰ-ਵਟਾਂਦਰੇ ਅਤੇ ਬਹਿਸ ਲਈ ਸਦਨ ਵਿੱਚ ਭੇਜਿਆ ਹੈ, ਜੋ ਕਿ ਨੀਤੀ ਨਿਰਮਾਤਾ ਵਜੋਂ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ। ਸਦਨ ਦੇ ਸੁਚਾਰੂ ਕੰਮਕਾਜ ਸਬੰਧੀ ਚੇਅਰਮੈਨ ਨੂੰ ਸੁਝਾਅ ਦਿੰਦੇ ਹੋਏ ਸਾਹਨੀ ਨੇ ਕਿਹਾ ਕਿ ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਸਦਨ ਦੀ ਉਤਪਾਦਕਤਾ ਵੱਧ ਤੋਂ ਵੱਧ ਹੋਵੇ ਅਤੇ ਉਹ ਤੁਹਾਨੂੰ ਬਹੁਤ ਹੀ ਸਪਸ਼ਟ ਅਤੇ ਤਜਰਬੇਕਾਰ ਰਾਜਨੇਤਾ ਵਜੋਂ ਬੇਨਤੀ ਕਰਦੇ ਹਨ ਕਿ ਉਹ ਦਖਲ ਦੇਣ ਅਤੇ ਭਾਰਤੀ ਲੋਕਤੰਤਰ ਨੂੰ ਬਹਾਲ ਕਰਨ ਲਈ ਸੁਰੱਖਿਆ ਪ੍ਰਦਾਨ ਕਰਨ। ਸੰਸਦ ਦੀ ਸੰਸਥਾ ਅਤੇ ਸੰਸਦ ਦੇ ਕੰਮਕਾਜ ਨੂੰ ਚਲਾਉਣ ਲਈ ਖਜ਼ਾਨਾ ਅਤੇ ਵਿਰੋਧੀ ਧਿਰ ਦੋਵਾਂ ‘ਤੇ ਪ੍ਰਭਾਵ ਪਾਉਂਦਾ ਹੈ ਤਾਂ ਜੋ ਮਹੱਤਵਪੂਰਨ ਮਾਮਲਿਆਂ ਨੂੰ ਮੁਲਤਵੀ ਕਰਨ ਦੀ ਬਜਾਏ ਵਿਚਾਰਿਆ ਜਾ ਸਕੇ। ਸਾਹਨੀ ਨੇ ਚੇਅਰਮੈਨ ਦੇ ਸਮਾਪਤੀ ਭਾਸ਼ਣ ਦੇ ਕੁਝ ਅੰਸ਼ਾਂ ਦਾ ਵੀ ਹਵਾਲਾ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਉਹ ਤੁਹਾਡੇ ਆਪਣੇ ਵਾਕਾਂਸ਼ਾਂ ਦਾ ਹਵਾਲਾ ਦੇਣਾ ਚਾਹੁੰਦੇ ਹਨ, ਜਿਸ ਵਿੱਚ ਤੁਸੀਂ ਕਿਹਾ ਸੀ ਕਿ "ਰਾਜ ਸਭਾ ਦਾ 259ਵਾਂ ਸੈਸ਼ਨ ਅੱਜ ਖਤਮ ਹੋ ਰਿਹਾ ਹੈ, ਹਾਲਾਂਕਿ ਚਿੰਤਾ ਦਾ ਵਿਸ਼ਾ ਹੈ। ਸੰਸਦ ਵਿੱਚ ਵਿਅੰਗਾਤਮਕ ਵਿਗਾੜ ਕਿਵੇਂ ਨਵਾਂ ਆਦੇਸ਼ ਬਣ ਰਿਹਾ ਹੈ – ਇੱਕ ਨਵਾਂ ਨਿਯਮ ਜੋ ਲੋਕਤੰਤਰ ਦੇ ਤੱਤ ਨੂੰ ਨਸ਼ਟ ਕਰਦਾ ਹੈ। ਸਾਨੂੰ ਲੋਕਾਂ ਦੀਆਂ ਇੱਛਾਵਾਂ ‘ਤੇ ਆਪਣਾ ਟਰੈਕ ਰਿਕਾਰਡ ਦਰਸਾਉਣ ਦੀ ਜ਼ਰੂਰਤ ਹੈ। ਆਉਣ ਵਾਲੀਆਂ ਪੀੜ੍ਹੀਆਂ ਸਾਡਾ ਨਿਰਣਾ ਉਨ੍ਹਾਂ ਹਾਲਾਤਾਂ ਦੁਆਰਾ ਨਹੀਂ ਕਰਨਗੀਆਂ, ਜੋ ਅਸੀਂ ਨਾਅਰੇ ਲਾਉਂਦੇ ਹਾਂ, ਪਰ ਸਾਡੇ ਦੇਸ਼ ਦੇ ਵਿਕਾਸ ਮਾਰਗ ਨੂੰ ਮਜ਼ਬੂਤ ਕਰਨ ਲਈ ਸਾਡੇ ਵਿਭਿੰਨ ਯੋਗਦਾਨ ਤੋਂ ਦੇਖਣਗੀਆਂ। ਜ਼ਾਹਰ ਤੌਰ ‘ਤੇ, ਸਦਨ ਦੀ ਉਤਪਾਦਕਤਾ ਸਿਰਫ 24.4 ਪ੍ਰਤੀਸ਼ਤ ਸੀ। ਰੁਕਾਵਟਾਂ ਨੇ 103 ਘੰਟੇ 30 ਮਿੰਟ ਲਏ। The post ਬਜਟ ਸੈਸ਼ਨ ਦੌਰਾਨ ਸੰਸਦ ਦੀ ਕਾਰਵਾਈ ਨਹੀਂ ਹੋਣਾ ਮੰਦਭਾਗਾ: ਵਿਕਰਮਜੀਤ ਸਿੰਘ ਸਾਹਨੀ appeared first on TheUnmute.com - Punjabi News. Tags:
|
ਅਧਿਆਪਕਾਂ ਦਾ ਸਨਮਾਨ ਬਹਾਲ ਕਰਦਿਆਂ ਪੰਜਾਬ ਦੀ ਗੁਣਾਤਮਿਕ ਸਿੱਖਿਆ ਦਾ ਵਿਕਾਸ ਕਰਨਾ ਮੇਰਾ ਪਹਿਲਾ ਉਦੇਸ਼: ਹਰਜੋਤ ਸਿੰਘ ਬੈਂਸ Friday 07 April 2023 01:42 PM UTC+00 | Tags: breaking-news contract-teachers-association news punjab-news punjab-school-education-board teachers ਬਟਾਲਾ\ਗੁਰਦਾਸਪੁਰ\ਅੰਮ੍ਰਿਤਸਰ\ਮੋਹਾਲੀ, 07 ਅਪਰੈਲ 2023: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਪੰਜਾਬ ਦੇ ਵਿਕਾਸ ਲਈ ਵਚਨਬੱਧ ਹੈ, ਉੱਥੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਅਧਿਆਪਕਾਂ ਦੇ ਸਨਮਾਨ ਲਈ ਵੀ ਉਸਾਰੂ ਯਤਨ ਕਰ ਰਹੀ ਹੈ। ਇਸੇ ਕੜੀ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸੂਬੇ ਦੇ ਸਟੇਟ ਅਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਦਾ ਇੱਕ ਅਤੇ ਦੋ ਸਾਲ ਦਾ ਸਨਮਾਨ ਵਜੋਂ ਮਿਲਦਾ ਸੇਵਾ ਵਾਧਾ ਬਹਾਲ ਕਰ ਦਿੱਤਾ ਹੈ, ਜਿਸ ਨੂੰ ਕਿ ਪਿਛਲੀ ਸਰਕਾਰ ਨੇ 2018 ਤੋਂ ਸਟੇਟ ਐਵਾਰਡ ਪ੍ਰਾਪਤ ਕਰਨ ਵਾਲੇ ਐਵਾਰਡੀਆਂ ਲਈ ਬੰਦ ਕਰ ਦਿੱਤਾ ਸੀ। ਇਹ ਸੇਵਾ ਵਾਧਾ ਮਿਤੀ 31.03.2023 ਨੂੰ ਸੇਵਾਮੁਕਤ ਹੋਣ ਵਾਲੇ ਸਟੇਟ ਐਵਾਰਡੀ ਅਧਿਆਪਕਾਂ ਨੂੰ ਵੀ ਮਿਲੇਗਾ, ਭਾਵੇਂ ਕਿ ਉਹ ਅਧਿਆਪਕ ਸੇਵਾ ਐਕਟ-2015 ਅਧੀਨ ਹੀ ਇਸ ਸਾਲ 31 ਮਾਰਚ ਨੂੰ ਸੇਵਾਮੁਕਤ ਹੋਏ ਹੋਣ।ਆਲ ਇੰਡੀਆ ਸਟੇਟ ਐਂਡ ਨੈਸ਼ਨਲ ਐਵਾਰਡੀ ਟੀਚਰਜ਼ ਐਸੋਸੀਏਸ਼ਨ [ਏਸੰਨਤਾ] ਦੇ ਕੌਮੀ ਪ੍ਰਧਾਨ ਡਾ. ਪਰਮਜੀਤ ਸਿੰਘ ਕਲਸੀ [ਸਟੇਟ ਤੇ ਨੈਸ਼ਨਲ ਐਵਾਰਡੀ] ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬਾ ਇਕਾਈ ਦੇ ਸੂਬਾ ਪ੍ਰਧਾਨ ਰੌਸ਼ਨ ਖੇੜਾ ਦੀ ਪ੍ਰਧਾਨਗੀ ਹੇਠ ਪੰਜਾਬ ਦੇ ਸਟੇਟ ਤੇ ਨੈਸ਼ਨਲ ਐਵਾਰਡੀ ਐਸੋਸੀਏਸ਼ਨ ਪ੍ਰਸ਼ੰਨਤਾ ਦਾ ਸੂਬਾ ਪੱਧਰੀ ਵਫ਼ਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵਿਸ਼ੇਸ਼ ਸ਼ੁਕਰਾਨਾ ਮੀਟਿੰਗ ਦੇ ਰੂਪ ਵਿੱਚ ਮਿਲਿਆ, ਜਿਸ ਵਿੱਚ ਸੂਬਾ ਐਸੋਸੀਏਸ਼ਨ ਪਰਸੰਨਤਾ ਵੱਲੋਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੂੰ ਉਨ੍ਹਾਂ ਦੀਆਂ ਅਧਿਆਪਕ ਸਨਾਮਨ ਵਾਲੀਆਂ ਉਸਾਰੂ ਨੀਤੀਆਂ ਲਈ ਸ੍ਰੀ ਸਾਹਿਬ, ਦੁਸ਼ਾਲਾ ਅਤੇ ਸਨਮਾਨ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਸ਼ੁਕਰਾਨਾ ਸਨਮਾਨ ਵਿੱਚ ਸਟੇਟ\ਨੈਸ਼ਨਲ ਐਵਾਰਡੀ ਲਈ ਇੱਕ\ਦੋ ਸਾਲ ਦਾ ਵਾਧਾ ਦੇਣ ਦੇ ਅਧਿਆਪਕ-ਸਨਮਾਨ ਦੇ ਉਸਾਰੂ ਕਾਰਜ ਕਾਰਨ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਅਗਾਂਹਵਧੂ ਉੱਚ ਅਧਿਕਾਰੀਆਂ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਕੌਰ ਤਲਵਾੜ [ਆਈ.ਏ.ਐੱਸ.],ਸਪੈਸ਼ਲ ਸਕੱਤਰ ਸ੍ਰੀਮਤੀ ਗੌਰੀ ਪਰਾਸ਼ਰ ਜੋਸ਼ੀ [ਆਈ.ਏ.ਐੱਸ.], ਡੀ.ਪੀ.ਆਈ.[ਸਕੂਲ ਸਿੱਖਿਆ] ਪੰਜਾਬ ਸ੍ਰ. ਤੇਜਦੀਪ ਸਿੰਘ ਸੈਣੀ [ਪੀ.ਸੀ.ਐੱਸ.] ਅਤੇ ਸਟੇਟ ਐਵਾਰਡੀ ਸੀ੍ਰਮਤੀ ਕਰਮਜੀਤ ਕੌਰ ਡਿਪਟੀ ਡਾਇਰੈਕਟਰ [ਸਕੂਲ ਸਿੱਖਿਆ] ਨੂੰ ਵੀ ਸਨਮਾਨ-ਚਿੰਨ੍ਹ ਅਤੇ ਦੁਸ਼ਾਲੇ ਨਾਲ ਸਨਮਾਨ ਸਹਿਤ ਸਨਮਾਨਿਤ ਕੀਤਾ ਗਿਆ। ਅਧਿਆਪਕਾਂ ਦੀਆਂ ਪੰਜਾਬ ਪੱਧਰ ਦੀਆਂ ਕਈ ਸਮੱਸਿਆਵਾਂ ਦਾ ਸਿੱਖਿਆ ਮੰਤਰੀ ਬੈਂਸ ਵੱਲੋਂ ਮੌਕੇ 'ਤੇ ਨਿਪਟਾਰਾ ਕਰਦਿਆਂ ਕਿਹਾ ਕਿ ਇਸ ਸਾਲ 31 ਮਾਰਚ ਨੂੰ ਕਿਸੇ ਵੀ ਰੂਪ ਵਿੱਚ ਸੇਵਾਮੁਕਤ ਹੋਣ ਵਾਲੇ ਸਟੇਟ ਐਵਾਰਡੀ ਨੂੰ ਵੀ ਇੱਕ ਸਾਲ ਦਾ ਸੇਵਾ ਵਾਧਾ ਮਿਲਣਯੋਗ ਹੈ ਅਤੇ ਉਹ ਈ-ਪੰਜਾਬ ਦੇ ਪੋਰਟਲ ਰਾਹੀਂ ਤੁਰੰਤ ਆਪਣਾ ਕੇਸ ਵਿਭਾਗ ਨੂੰ ਪੁੱਜਦਾ ਕਰਨ। ਨਾਲ ਹੀ ਉਨ੍ਹਾਂ ਅਧਿਆਪਕਾਂ ਨੂੰ ਸਿੱਖਿਆ ਪ੍ਰਣਾਲੀ ਦੇ ਸੁਧਾਰ ਵਿੱਚ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਦੀ ਅਪੀਲ ਵੀ ਕੀਤੀ। ਪਰਸੰਨਤਾ ਤੇ ਏਸੰਨਤਾ ਦੇ ਇਸ ਵਫ਼ਦ ਵਿੱਚ ਹੋਰਨਾਂ ਤੋਂ ਇਲਾਵਾ ਸਮਾਜ ਸੇਵੀ ਸਤਨਾਮ ਸਿੰਘ ਪਾਖਰਪੁਰਾ ਸਰਪ੍ਰਸਤ, ਪ੍ਰਿੰ. ਕੰਵਲਪ੍ਰੀਤ ਸਿੰਘ ਕਾਹਲੋਂ ਡਾਇਟ ਅੰਮ੍ਰਿਤਸਰ [ਸੀਨੀਅਰ ਸੂਬਾ ਮੀਤ ਪ੍ਰਧਾਨ ਪਰਸੰਨਤਾ] ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਰਾਜ ਸਿੰਘ ਢਿੱਲੋਂ [ਸੂਬਾ ਮੁੱਖ ਸਲਾਹਕਾਰ ਪਰਸੰਨਤਾ], ਹਰਜਿੰਦਰਪਾਲ ਸਿੰਘ ਅੰਮ੍ਰਿਤਸਰ [ਸੂਬਾ ਸੰਯੁਕਤ ਸਕੱਤਰ ਪਰਸੰਨਤਾ], ਗੁਰਮੀਤ ਸਿੰਘ ਭੋਮਾ [ਸੂਬਾ ਮੀਤ ਪ੍ਰਧਾਨ ਪਰਸੰਨਤਾ], ਪਲਵਿੰਦਰ ਸਿੰਘ ਗੁਰਦਾਸਪੁਰ [ ਸੂਬਾ ਵਿੱਤ ਸਕੱਤਰ], ਜਸਮਾਨ ਸਿੰਘ ਹੁਸ਼ਿਆਰਪੁਰ [ਸੂਬਾ ਸਲਾਹਕਾਰ], ਪ੍ਰਿੰ. ਭੁਪਿੰਦਰ ਸਿੰਘ ਜਲੰਧਰ [ਸੂਬਾ ਮੀਡੀਆ ਸਕੱਤਰ ਪਰਸੰਨਤਾ], ਪ੍ਰਿੰ. ਜੋਗਿੰਦਰ ਕੁਮਾਰ ਪਠਾਨਕੋਟ [ਸੂਬਾ ਸਲਾਹਕਾਰ], ਪਿ੍ਰੰ. ਵਿਨੋਦ ਕੁਮਾਰ ਲੁਧਿਆਣਾ [ਸੂਬਾ ਕਾਨੂੰਨੀ ਸਲਾਹਕਾਰ], ਡਾ. ਬਲਜੀਤ ਕੌਰ ਤੇ ਲੈਕ ਕੁਲਜੀਤ ਕੌਰ ਮੋਹਾਲੀ [ਸੂਬਾ ਸਲਾਹਕਾਰ ਪਰਸੰਨਤਾ], ਰਣਜੀਤ ਸਿੰਘ ਅੰਮ੍ਰਿਤਸਰ [ਸੂਬਾ ਪ੍ਰੈੱਸ ਸਕੱਤਰ], ਸੋਹਣ ਲਾਲ ਮਾਨਸਾ [ਸੂਬਾ ਕਾਨੂੰਨੀ ਸਕੱਤਰ ਪਰਸੰਨਤਾ], ਗੁਰਮੀਤ ਸਿੰਘ ਬਾਜਵਾ ਗੁਰਦਾਸਪੁਰ [ਮੁੱਖ ਸੂਬਾ ਸਲਾਹਕਾਰ ਪਰਸੰਨਤਾ], ਸਰਪ੍ਰਸਤ ਨੈਸ਼ਨਲ ਐਵਾਰਡੀ ਸੁਖਦੇਵ ਸਿੰਘ ਰਾਣਾ, ਬਲਜੀਤ ਸਿੰਘ ਗੁੰਨੋਪੁਰ (ਸੂਬਾ ਮੀਤ ਪ੍ਰਧਾਨ) ਆਦਿ ਪੰਜਾਬ ਦੇ ਸਟੇਟ ਤੇ ਨੈਸ਼ਨਲ ਐਵਾਰਡੀ ਅਹੁਦੇਦਾਰ ਸ਼ਾਮਲ ਸਨ। The post ਅਧਿਆਪਕਾਂ ਦਾ ਸਨਮਾਨ ਬਹਾਲ ਕਰਦਿਆਂ ਪੰਜਾਬ ਦੀ ਗੁਣਾਤਮਿਕ ਸਿੱਖਿਆ ਦਾ ਵਿਕਾਸ ਕਰਨਾ ਮੇਰਾ ਪਹਿਲਾ ਉਦੇਸ਼: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਚੱਕ ਦੂਹੇਵਾਲਾ ਵਿਖੇ ਸਿਲਾਈ ਸਿਖਲਾਈ ਸੈਂਟਰ ਦਾ ਕੀਤਾ ਉਦਘਾਟਨ Friday 07 April 2023 01:46 PM UTC+00 | Tags: aam-aadmi-party breaking-news chak-duhewala cm-bhagwant-mann dr-baljit-kaur latest-news malout news punjab-government village-chak-duhewala ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 07 ਅਪ੍ਰੈਲ 2023: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਚੱਕ ਦੂਹੇਵਾਲਾ (Chak Duhewala) ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਰਭਰ ਬਨਾਉਣ ਲਈ ਖੋਲ੍ਹੇ ਗਏ ਮੁਫਤ ਸਿਲਾਈ ਸਿਖਲਾਈ ਸੈਂਟਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਖੁਦ ਦਾ ਕਾਰੋਬਾਰ ਕਰਨ ਵਾਲੀਆਂ ਲੜਕੀਆਂ ਨੂੰ ਪੰਜਾਬ ਸਰਕਾਰ ਉਚੇਚੇ ਤੌਰ ਤੇ ਸਨਮਾਨਿਤ ਕਰੇਗੀ। ਉਹਨਾ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਯਤਨ ਕਰ ਰਹੇ ਹੈ ਅਤੇ ਔਰਤਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਸਿਲਾਈ ਸਿਖਲਾਈ ਸੈਂਟਰ ਦੇ ਖੁੱਲ੍ਹਣ ਨਾਲ ਇਸ ਪਿੰਡ ਦੇ ਆਸ ਪਾਸ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਮੌਕੇ ਤੇ ਉਹਨਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ । ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ ਸਿਵਿਲ ਹਸਪਤਾਲ ਮਲੋਟ ਵਿਖੇ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਪੀਣ ਲਈ ਆਰ.ਓ ਦਾ ਉਦਘਾਟਨ ਵੀ ਕੀਤਾ ਜੋ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਇੱਥੇ ਸਥਾਪਿਤ ਕੀਤਾ ਗਿਆ ਹੈ।ਉਹਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਸਮਾਜ ਦੀ ਬਿਹਤਰੀ ਲਈ ਇਕਜੁੱਟਤਾ ਦਾ ਸਬੂਤ ਦਿੰਦੇ ਹੋਏ ਲੋੜਵੰਦਾਂ ਦੀ ਸਹਾਇਤਾਂ ਲਈ ਅੱਗੇ ਆਉਣ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕਰਮਜੀਤ ਸ਼ਰਮਾ ਬਲਾਕ ਪ੍ਰਧਾਨ, ਰਮੇਸ਼ ਅਰਨੀਵਾਲਾ, ਟਿੰਕਾ ਗਰਗ,ਰਜਨੀਸ਼ ਗਰਗ, ਗੁਰਲਾਲ ਸਿੰਘ,ਗੁਰਸੇਵਕ ਸਿੰਘ ਅਤੇ ਪਤਵੰਤ ਵਿਅਕਤੀ ਮੌਜੂਦ ਸਨ। The post ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਚੱਕ ਦੂਹੇਵਾਲਾ ਵਿਖੇ ਸਿਲਾਈ ਸਿਖਲਾਈ ਸੈਂਟਰ ਦਾ ਕੀਤਾ ਉਦਘਾਟਨ appeared first on TheUnmute.com - Punjabi News. Tags:
|
LSG vs SRH: ਹੈਦਰਾਬਾਦ ਵਲੋਂ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ, ਕਪਤਾਨ ਮਾਰਕਰਮ ਦੀ ਵਾਪਸੀ Friday 07 April 2023 01:56 PM UTC+00 | Tags: breaking-news cricket-news ipl ipl-2023 lsg-vs-srh markram-returns news ਚੰਡੀਗੜ੍ਹ, 07 ਅਪ੍ਰੈਲ 2023: ਇੰਡੀਅਨ ਪ੍ਰੀਮੀਅਰ ਲੀਗ ਦੇ 16ਵੇਂ ਸੀਜ਼ਨ ਦਾ ਮੈਚ ਲਖਨਊ ਸੁਪਰਜਾਇੰਟਸ (LSG) ਅਤੇ ਸਨਰਾਈਜ਼ਰਸ ਹੈਦਰਾਬਾਦ (SRH) ਵਿਚਾਲੇ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਇਹ ਮੈਚ ਲਖਨਊ ਦੇ ਘਰੇਲੂ ਮੈਦਾਨ ਭਾਰਤ ਰਤਨ ਅਟਲ ਵਿਹਾਰੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਹੈਦਰਾਬਾਦ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਕੀਤਾ। ਹੈਦਰਾਬਾਦ ਦੇ ਕਪਤਾਨ ਏਡਨ ਮਾਰਕਰਮ ਦੀ ਵਾਪਸੀ ਹੋ ਰਹੀ ਹੈ। ਇਸ ਦੇ ਨਾਲ ਹੀ ਲਖਨਊ ਕੈਂਪ ਤੋਂ ਦੋ ਤੇਜ਼ ਗੇਂਦਬਾਜ਼ ਨਹੀਂ ਖੇਡ ਰਹੇ ਹਨ। ਮਾਰਕ ਵੁੱਡ ਨੂੰ ਬੁਖਾਰ ਹੈ ਅਤੇ ਅਵੇਸ਼ ਖਾਨ ਜ਼ਖਮੀ ਹੈ। The post LSG vs SRH: ਹੈਦਰਾਬਾਦ ਵਲੋਂ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ, ਕਪਤਾਨ ਮਾਰਕਰਮ ਦੀ ਵਾਪਸੀ appeared first on TheUnmute.com - Punjabi News. Tags:
|
ਸ਼੍ਰੋਮਣੀ ਕਮੇਟੀ ਨੇ ਐਨਸੀਈਆਰਟੀ ਵੱਲੋਂ ਇਤਿਹਾਸ ਦੀ ਗਲਤ ਵਿਆਖਿਆ 'ਤੇ ਜਤਾਇਆ ਇਤਰਾਜ਼ Friday 07 April 2023 02:16 PM UTC+00 | Tags: breaking-news harjinder-singh-dhami ncert news punjab-news shiromani-gurdwara-parbandhak-committee sikhs sikhs-history sikhs-in-the-syllabus-books ਅੰਮ੍ਰਿਤਸਰ, 07 ਅਪ੍ਰੈਲ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਨਸੀਈਆਰਟੀ (NCERT) ਵੱਲੋਂ ਸਿਲੇਬਸ ਦੀਆਂ ਕਿਤਾਬਾਂ 'ਚ ਸਿੱਖਾਂ ਸਬੰਧੀ ਗਲਤ ਜਾਣਕਾਰੀ ਦੇਣ 'ਤੇ ਸਖ਼ਤ ਇਤਰਾਜ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐਨਸੀਈਆਰਟੀ ਸਿੱਖਾਂ ਨਾਲ ਸਬੰਧਤ ਇਤਿਹਾਸਕ ਵੇਰਵਿਆਂ ਨੂੰ ਗਲਤ ਅਰਥਾਂ 'ਚ ਪੇਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਇਸ ਨੇ ਬਾਰ੍ਹਵੀਂ ਜਮਾਤ ਦੀ ਕਿਤਾਬ 'ਸੁਤੰਤਰ ਭਾਰਤ 'ਚ ਰਾਜਨੀਤੀ' ਅੰਦਰ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਬਾਰੇ ਭੁਲੇਖਾ ਪਾਊ ਜਾਣਕਾਰੀ ਦਰਜ ਕੀਤੀ ਗਈ ਹੈ, ਜਿਸ ਨਾਲ ਕੌਮ ਦੀਆਂ ਭਾਵਨਾਵਾਂ ਦੁਖੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀ ਵਿਆਖਿਆ ਕਰਦਿਆਂ ਸਿੱਖਾਂ ਨੂੰ ਵੱਖਵਾਦੀ ਪੇਸ਼ ਕਰਨਾ ਹਰਗਿਜ਼ ਜਾਇਜ਼ ਨਹੀਂ ਹੈ, ਲਿਹਾਜਾ ਐਨਸੀਈਆਰਟੀ ਇਸ ਨੂੰ ਤੁਰੰਤ ਹਟਾਏ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਦੇ ਨਾਲ ਹੀ ਬਾਰ੍ਹਵੀਂ ਦੀ ਕਿਤਾਬ 'ਚੋਂ ਕੁਝ ਜਾਣਕਾਰੀਆਂ ਹਟਾਉਣ ਅਤੇ ਕੁਝ ਨਵੀਆਂ ਸ਼ਾਮਲ ਕਰਨ ਸਮੇਂ ਫਿਰਕੂਪੱਖ ਤੋਂ ਕਾਰਵਾਈ ਕੀਤੀ ਗਈ ਹੈ। ਦੁੱਖ ਦੀ ਗੱਲ ਹੈ ਕਿ ਜੋ ਮੌਜੂਦਾ ਕੇਂਦਰ ਸਰਕਾਰ ਨੂੰ ਵਾਰਾ ਖਾਂਦਾ ਹੈ, ਉਸ ਅਨੁਸਾਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਖਾਸ ਕਰਕੇ ਘੱਟ ਗਿਣਤੀਆਂ ਬਾਰੇ ਪਾਠਕ੍ਰਮ ਖਤਮ ਕੀਤੇ ਜਾ ਰਹੇ ਹਨ ਅਤੇ ਮਨਮਰਜੀ ਦਾ ਸਿਲੇਬਸ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਅਨੁਸਾਰ ਸੋਚੀ ਸਮਝੀ ਚਾਲ ਤਹਿਤ ਹੀ 'ਸੁਤੰਤਰ ਭਾਰਤ 'ਚ ਰਾਜਨੀਤੀ' ਪੁਸਤਕ ਵਿਚ ਵੀ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀ ਗਲਤ ਵਿਆਖਿਆ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦਾ ਮਤਾ ਇਕ ਇਤਿਹਾਸਕ ਦਸਤਾਵੇਜ਼ ਹੈ ਜਿਸ ਵਿਚ ਕੋਈ ਵੀ ਗਲਤ ਗੱਲ ਸ਼ਾਮਲ ਨਹੀਂ ਹੈ। ਇਸ ਵਿਚ ਸੂਬਿਆਂ ਦੇ ਅਧਿਕਾਰਾਂ ਦੀ ਗੱਲ ਕੀਤੀ ਗਈ ਹੈ ਅਤੇ ਦੁੱਖ ਦੀ ਗੱਲ ਹੈ ਕਿ ਅੱਜ ਵੀ ਅਜਿਹੇ ਹੀ ਹਾਲਾਤ ਹਨ। ਸੂਬਿਆਂ ਦੇ ਹੱਕਾਂ ਅਤੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿਲੇਬਸਾਂ ਵਿੱਚੋਂ ਫਿਰਕਾਪ੍ਰਸਤੀ ਦੀ ਭਾਵਨਾ ਦ੍ਰਿਸ਼ਟਮਾਨ ਹੋਣੀ ਦੇਸ਼ ਦੇ ਸਰੋਕਾਰਾਂ ਦੇ ਅਨੁਕੂਲ ਨਹੀਂ ਹੈ। The post ਸ਼੍ਰੋਮਣੀ ਕਮੇਟੀ ਨੇ ਐਨਸੀਈਆਰਟੀ ਵੱਲੋਂ ਇਤਿਹਾਸ ਦੀ ਗਲਤ ਵਿਆਖਿਆ 'ਤੇ ਜਤਾਇਆ ਇਤਰਾਜ਼ appeared first on TheUnmute.com - Punjabi News. Tags:
|
ਵਿਸਾਖੀ ਤੋਂ ਪਹਿਲਾਂ ਭਾਰਤੀ ਸਿੱਖ ਸ਼ਰਧਾਲੂਆਂ ਲਈ 2,856 ਵੀਜ਼ੇ ਜਾਰੀ, ਪਾਕਿਸਤਾਨ ਦੇ ਸਾਲਾਨਾ ਤਿਉਹਾਰ 'ਚ ਹੋ ਸਕਣਗੇ ਸ਼ਾਮਲ Friday 07 April 2023 02:21 PM UTC+00 | Tags: baisakhi baisakhi-festival breaking-news festivalof-punjab indian-sikh-pilgrims news punjab-news sgpc ਕੋਟਕਪੂਰਾ 07 ਅਪ੍ਰੈਲ 2023: ਵਿਸਾਖੀ ਦੇ ਮੌਕੇ ‘ਤੇ, ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਨੇ 2,856 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ ਜੋ 9-18 ਅਪ੍ਰੈਲ 2023 ਤੱਕ ਪਾਕਿਸਤਾਨ ਵਿੱਚ ਸਾਲਾਨਾ ਤਿਉਹਾਰ ਵਿੱਚ ਹਿੱਸਾ ਲੈਣ ਲਈ ਭਾਰਤ ਤੋਂ ਯਾਤਰਾ ਕਰਨਗੇ। ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਨੇ ਦੱਸਿਆ ਕਿ ਉਸ ਨੇ ਭਾਰਤ ਤੋਂ ਸਿੱਖ ਸ਼ਰਧਾਲੂਆਂ ਲਈ 2800 ਤੋਂ ਵੱਧ ਵੀਜ਼ੇ ਜਾਰੀ ਕੀਤੇ ਹਨ, ਜਿਨ੍ਹਾਂ ਨੂੰ 12 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਪਾਕਿਸਤਾਨ ਦੇ ਸਾਲਾਨਾ ਤਿਉਹਾਰ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ। ਹਾਈ ਕਮਿਸ਼ਨ ਨੇ ਕਿਹਾ ਕਿ ਵਿਸਾਖੀ ਦੇ ਜਸ਼ਨਾਂ ਦੀ ਪੂਰਵ ਸੰਧਿਆ ‘ਤੇ, ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਨੇ 12-21 ਅਪ੍ਰੈਲ, 2022 ਤੱਕ ਪਾਕਿਸਤਾਨ ਵਿੱਚ ਹੋਣ ਵਾਲੇ ਸਾਲਾਨਾ ਤਿਉਹਾਰ ਵਿੱਚ ਹਿੱਸਾ ਲੈਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਨੂੰ 2,856 ਤੋਂ ਵੱਧ ਵੀਜ਼ੇ ਜਾਰੀ ਕੀਤੇ ਹਨ। ਅਫਤਾਬ ਹਸਨ ਖਾਨ, ਚਾਰਜ ਡੀ ਅਫੇਅਰਜ਼, ਪਾਕਿਸਤਾਨ ਹਾਈ ਕਮਿਸ਼ਨ ਨੇ ਸ਼ਰਧਾਲੂਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ, “ਤੀਰਥ ਯਾਤਰੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਅਤੇ ਉਹਨਾਂ ਨੂੰ ਇੱਕ ਫਲਦਾਇਕ ਅਤੇ ਸੰਪੂਰਨ ਯਾਤਰਾ ਦੀ ਕਾਮਨਾ ਕਰਦਾ ਹਾਂ।” ਪਾਕਿਸਤਾਨ ਪਵਿੱਤਰ ਧਾਰਮਿਕ ਸਥਾਨਾਂ ਨੂੰ ਸੁਰੱਖਿਅਤ ਰੱਖਣ ਅਤੇ ਪ੍ਰਦਾਨ ਕਰਨ ਵਿੱਚ ਬਹੁਤ ਮਾਣ ਮਹਿਸੂਸ ਕਰਦਾ ਹੈ। ਪਾਕਿਸਤਾਨ ਦਾ ਇਹ ਕਦਮ ਗੁਆਂਢੀ ਦੇਸ਼ ‘ਚ ਸਿਆਸੀ ਸੰਕਟ ਦੇ ਵਿਚਕਾਰ ਆਇਆ ਹੈ। ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਪ੍ਰਧਾਨ ਮੰਤਰੀ ਖਾਨ ਦੀ ਸਲਾਹ ‘ਤੇ ਨੈਸ਼ਨਲ ਅਸੈਂਬਲੀ (ਸੰਸਦ) ਨੂੰ ਭੰਗ ਕਰ ਦਿੱਤਾ, ਜਦੋਂ ਡਿਪਟੀ ਸਪੀਕਰ ਕਾਸਿਮ ਸੂਰੀ ਨੇ ਪ੍ਰਧਾਨ ਮੰਤਰੀ ਵਿਰੁੱਧ ਬੇਭਰੋਸਗੀ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ, ਜੋ 342 ਮੈਂਬਰੀ ਹੇਠਲੇ ਸਦਨ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਆਪਣਾ ਬਹੁਮਤ ਗੁਆ ਬੈਠੇ ਸਨ। ਕੋਟਕਪੂਰਾ 07 ਅਪ੍ਰੈਲ 2023: ਵਿਸਾਖੀ ਦੇ ਮੌਕੇ ‘ਤੇ, ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਨੇ 2,856 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ ਜੋ 9-18 ਅਪ੍ਰੈਲ 2023 ਤੱਕ ਪਾਕਿਸਤਾਨ ਵਿੱਚ ਸਾਲਾਨਾ ਤਿਉਹਾਰ ਵਿੱਚ ਹਿੱਸਾ ਲੈਣ ਲਈ ਭਾਰਤ ਤੋਂ ਯਾਤਰਾ ਕਰਨਗੇ। ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਨੇ ਦੱਸਿਆ ਕਿ ਉਸ ਨੇ ਭਾਰਤ ਤੋਂ ਸਿੱਖ ਸ਼ਰਧਾਲੂਆਂ ਲਈ 2800 ਤੋਂ ਵੱਧ ਵੀਜ਼ੇ ਜਾਰੀ ਕੀਤੇ ਹਨ, ਜਿਨ੍ਹਾਂ ਨੂੰ 12 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਪਾਕਿਸਤਾਨ ਦੇ ਸਾਲਾਨਾ ਤਿਉਹਾਰ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ। ਹਾਈ ਕਮਿਸ਼ਨ ਨੇ ਕਿਹਾ ਕਿ ਵਿਸਾਖੀ ਦੇ ਜਸ਼ਨਾਂ ਦੀ ਪੂਰਵ ਸੰਧਿਆ ‘ਤੇ, ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਨੇ 12-21 ਅਪ੍ਰੈਲ, 2022 ਤੱਕ ਪਾਕਿਸਤਾਨ ਵਿੱਚ ਹੋਣ ਵਾਲੇ ਸਾਲਾਨਾ ਤਿਉਹਾਰ ਵਿੱਚ ਹਿੱਸਾ ਲੈਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਨੂੰ 2,856 ਤੋਂ ਵੱਧ ਵੀਜ਼ੇ ਜਾਰੀ ਕੀਤੇ ਹਨ। ਅਫਤਾਬ ਹਸਨ ਖਾਨ, ਚਾਰਜ ਡੀ ਅਫੇਅਰਜ਼, ਪਾਕਿਸਤਾਨ ਹਾਈ ਕਮਿਸ਼ਨ ਨੇ ਸ਼ਰਧਾਲੂਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ, “ਤੀਰਥ ਯਾਤਰੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਅਤੇ ਉਹਨਾਂ ਨੂੰ ਇੱਕ ਫਲਦਾਇਕ ਅਤੇ ਸੰਪੂਰਨ ਯਾਤਰਾ ਦੀ ਕਾਮਨਾ ਕਰਦਾ ਹਾਂ।” ਪਾਕਿਸਤਾਨ ਪਵਿੱਤਰ ਧਾਰਮਿਕ ਸਥਾਨਾਂ ਨੂੰ ਸੁਰੱਖਿਅਤ ਰੱਖਣ ਅਤੇ ਪ੍ਰਦਾਨ ਕਰਨ ਵਿੱਚ ਬਹੁਤ ਮਾਣ ਮਹਿਸੂਸ ਕਰਦਾ ਹੈ। ਪਾਕਿਸਤਾਨ ਦਾ ਇਹ ਕਦਮ ਗੁਆਂਢੀ ਦੇਸ਼ ‘ਚ ਸਿਆਸੀ ਸੰਕਟ ਦੇ ਵਿਚਕਾਰ ਆਇਆ ਹੈ। ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਪ੍ਰਧਾਨ ਮੰਤਰੀ ਖਾਨ ਦੀ ਸਲਾਹ ‘ਤੇ ਨੈਸ਼ਨਲ ਅਸੈਂਬਲੀ (ਸੰਸਦ) ਨੂੰ ਭੰਗ ਕਰ ਦਿੱਤਾ, ਜਦੋਂ ਡਿਪਟੀ ਸਪੀਕਰ ਕਾਸਿਮ ਸੂਰੀ ਨੇ ਪ੍ਰਧਾਨ ਮੰਤਰੀ ਵਿਰੁੱਧ ਬੇਭਰੋਸਗੀ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ, ਜੋ 342 ਮੈਂਬਰੀ ਹੇਠਲੇ ਸਦਨ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਆਪਣਾ ਬਹੁਮਤ ਗੁਆ ਬੈਠੇ ਸਨ। The post ਵਿਸਾਖੀ ਤੋਂ ਪਹਿਲਾਂ ਭਾਰਤੀ ਸਿੱਖ ਸ਼ਰਧਾਲੂਆਂ ਲਈ 2,856 ਵੀਜ਼ੇ ਜਾਰੀ, ਪਾਕਿਸਤਾਨ ਦੇ ਸਾਲਾਨਾ ਤਿਉਹਾਰ ‘ਚ ਹੋ ਸਕਣਗੇ ਸ਼ਾਮਲ appeared first on TheUnmute.com - Punjabi News. Tags:
|
ਕਾਂਗਰਸੀ ਸਾਬਕਾ ਵਿਧਾਇਕ ਨੂੰ ਆਪਣੀ ਪਾਰਟੀ ਖ਼ਿਲਾਫ਼ ਟਿੱਪਣੀ ਕਰਨਾ ਪਿਆ ਮਹਿੰਗਾ, ਪਾਰਟੀ ਵਲੋਂ ਮੁਅੱਤਲ Friday 07 April 2023 02:35 PM UTC+00 | Tags: ashish-deshmukh breaking-news maharashtra maharashtra-congress news ਚੰਡੀਗ੍ਹੜ 07 ਅਪ੍ਰੈਲ 2023: ਕਾਂਗਰਸ ਦੀ ਮਹਾਰਾਸ਼ਟਰ ਇਕਾਈ ਨੇ ਸ਼ੁੱਕਰਵਾਰ ਨੂੰ ਸਾਬਕਾ ਵਿਧਾਇਕ ਆਸ਼ੀਸ਼ ਦੇਸ਼ਮੁਖ ਨੂੰ ਪਾਰਟੀ ਵਿਰੋਧੀ ਟਿੱਪਣੀਆਂ ਅਤੇ ਬਿਆਨਾਂ ਲਈ ਮੁਅੱਤਲ ਕਰ ਦਿੱਤਾ ਹੈ । ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। MPCC ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਨੇ ਬੁੱਧਵਾਰ ਨੂੰ ਮੀਟਿੰਗ ਕੀਤੀ ਅਤੇ ਦੇਸ਼ਮੁਖ ਦੇ ਹਾਲ ਹੀ ਦੇ ਬਿਆਨਾਂ ਅਤੇ ਪਾਰਟੀ ਦੇ ਪ੍ਰਮੁੱਖ ਨੇਤਾਵਾਂ ਜਿਵੇਂ ਕਿ ਸੂਬਾ ਪ੍ਰਧਾਨ ਨਾਨਾ ਪਟੋਲੇ ਅਤੇ ਸੀਨੀਅਰ ਰਾਸ਼ਟਰੀ ਨੇਤਾ ਰਾਹੁਲ ਗਾਂਧੀ ਦੇ ਖ਼ਿਲਾਫ਼ ਬੇਬੁਨਿਆਦ ਦੋਸ਼ਾਂ ਦਾ ਗੰਭੀਰ ਨੋਟਿਸ ਲਿਆ।ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਵਿੱਚ ਕਿਹਾ ਗਿਆ ਹੈ, ਅਸੀਂ ਦੇਖਿਆ ਹੈ ਕਿ ਤੁਸੀਂ ਜਨਤਕ ਤੌਰ ‘ਤੇ ਕਾਂਗਰਸ ਲੀਡਰਸ਼ਿਪ ਦੀ ਲਗਾਤਾਰ ਆਲੋਚਨਾ ਕਰਦੇ ਰਹੇ ਹੋ। The post ਕਾਂਗਰਸੀ ਸਾਬਕਾ ਵਿਧਾਇਕ ਨੂੰ ਆਪਣੀ ਪਾਰਟੀ ਖ਼ਿਲਾਫ਼ ਟਿੱਪਣੀ ਕਰਨਾ ਪਿਆ ਮਹਿੰਗਾ, ਪਾਰਟੀ ਵਲੋਂ ਮੁਅੱਤਲ appeared first on TheUnmute.com - Punjabi News. Tags:
|
ਪਿੰਡ ਨਿਕੂ ਨੰਗਲ ਵਿਖੇ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਅੱਗ ਲੱਗਣ ਕਾਰਨ ਸੜ ਕੇ ਸੁਆਹ Friday 07 April 2023 02:44 PM UTC+00 | Tags: breaking-news news nikku-nangal ਰੋਪੜ, 07 ਅਪ੍ਰੈਲ 2023: ਜ਼ਿਲ੍ਹਾ ਰੋਪੜ ਦੇ ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਦੇ ਨਜਦੀਕ ਪਿੰਡ ਨਿਕੂ ਨੰਗਲ ਵਿਖੇ ਉਸ ਸਮੇ ਕਿਸਾਨ ਦੀਆ ਅੱਖਾਂ ‘ਚ ਹੰਝੂ ਆ ਗਏ ਜਦੋਂ ਕਿਸਾਨ ਆਪਣੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਅੱਗ ਦੀ ਲਪੇਟ ਵਿੱਚ ਆ ਗਈ | ਨਿਕੂ ਨੰਗਲ ਦੇ ਖੇਤਾਂ ‘ਚੋਂ ਕਣਕ ਦੀ ਫਸਲ ‘ਚ ਅੱਗ ਲੱਗ ਗਈ, ਪਿੰਡ ਵਾਸੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ਨੂੰ ਬੁਜਾਈਆ | ਅੱਗ ਨੇ ਕਈ ਖੇਤਾਂ ‘ਚ ਆਪਣੀ ਚਪੇਟ ਵਿਚ ਲੈ ਲਿਆ, ਓਥੇ ਹੀ ਬਾਕੀ ਫਸਲ ਨੂੰ ਬਚਾ ਲਿਆ ਗਿਆ | ਉਥੇ ਹੀ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ| ਦੂਜੇ ਪਾਸੇ ਭਾਵੇਂ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੇਸਕ ਦੇਰੀ ਨਾਲ ਆਈਆਂ ਪਰ ਨਜ਼ਦੀਕ ਖੇਤਾਂ ਨੂੰ ਕਿਸਾਨਾਂ ਨੇ ਪਾਣੀ ਛਿੜਕ ਕੇ ਅੱਗ ਤੋਂ ਬਚਾ ਲਿਆ | ਇਸ ਮੌਕੇ ਕਿਸਾਨਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਸਾਡੀ ਪੁੱਤਾਂ ਵਾਂਗ ਪਾਲੀ ਹੋਈ ਕਣਕ ਬਿਲਕੁਲ ਤਿਆਰ ਹੋ ਗਈ ਹੈ ਤੇ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਕਾਫ਼ੀ ਨੁਕਸਾਨ ਹੋ ਗਿਆ ਹੈ | The post ਪਿੰਡ ਨਿਕੂ ਨੰਗਲ ਵਿਖੇ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਅੱਗ ਲੱਗਣ ਕਾਰਨ ਸੜ ਕੇ ਸੁਆਹ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest