ਭਿਅੰਕਰ ਗਰਮੀ ਵਿਚਾਲੇ ਰਾਹਤ ਭਰੀ ਖ਼ਬਰ, ਪੰਜਾਬ ‘ਚ ਪਏਗਾ ਮੀਂਹ, 10-12 ਡਿੱਗਰੀ ਡਿੱਗੇਗਾ ਪਾਰਾ

ਪੰਜਾਬ ਵਿੱਚ ਪੈ ਰਹੀ ਭਿਅੰਕਰ ਗਰਮੀ ਵਿਚਾਲੇ ਰਾਹਤ ਵਾਲੀ ਖ਼ਬਰ ਹੈ। ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੇ ਆਸਾਰ ਹਨ। ਬੁੱਧਵਾਰ ਨੂੰ ਮਾਝੇ ਦੇ ਅੰਮ੍ਰਿਤਸਰ ਅਤੇ ਤਰਨਤਾਰਨ, ਜਲੰਧਰ ਅਤੇ ਦੁਆਬਾ ਦੇ ਨਵਾਂ ਸ਼ਹਿਰ ਅਤੇ ਪੂਰੇ ਮਾਲਵੇ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਏਗਾ। ਅਜਿਹਾ ਮੌਸਮ 26 ਮਈ ਸ਼ੁੱਕਰਵਾਰ ਤੱਕ ਜਾਰੀ ਰਹੇਗਾ। ਇਨ੍ਹਾਂ ਦਿਨਾਂ ਦੌਰਾਨ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਆਵੇਗੀ। ਜ਼ਿਆਦਾਤਰ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ, ਜੋ ਇਸ ਵੇਲੇ 44 ਤੋਂ 45 ਡਿਗਰੀ ਦੇ ਆਸ-ਪਾਸ ਹੈ, ਸ਼ੁੱਕਰਵਾਰ ਤੱਕ 32 ਡਿਗਰੀ ਤੱਕ ਪਹੁੰਚ ਜਾਵੇਗਾ।

ਮੌਸਮ ਵਿਗਿਆਨੀਆਂ ਮੁਤਾਬਕ ਮੌਸਮ ‘ਚ ਇਹ ਬਦਲਾਅ ਪੱਛਮੀ ਗੜਬੜੀ ਕਾਰਨ ਵੀ ਹੈ। ਉੱਤਰੀ ਭਾਰਤ ਵਿੱਚ ਗਰਮੀ ਵਧਣ ਤੋਂ ਬਾਅਦ ਹਵਾ ਦਾ ਦਬਾਅ ਵੱਧ ਰਿਹਾ ਹੈ। ਜਿਸ ਕਾਰਨ ਵੈਸਟਰਨ ਡਿਸਟਰਬੈਂਸ ਕਾਰਨ ਅੱਜ ਪੂਰੇ ਪੰਜਾਬ ‘ਚ ਬੱਦਲ ਛਾ ਜਾਣਗੇ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਮੀਂਹ ਕਾਰਨ ਮੌਸਮ ਵੀ ਸੁਹਾਵਣਾ ਹੋ ਜਾਵੇਗਾ।

IMD predicted rain today
IMD predicted rain today

ਮੁੱਖ ਸ਼ਹਿਰਾਂ ਵਿੱਚ ਅੰਮ੍ਰਿਤਸਰ ਸ਼ਹਿਰ ਦਾ ਘੱਟੋ-ਘੱਟ ਪਾਰਾ 26 ਡਿਗਰੀ ਦੇ ਆਸ-ਪਾਸ ਰਹੇਗਾ। ਇਸ ਦੇ ਨਾਲ ਹੀ ਵੱਧ ਤੋਂ ਵੱਧ ਪਾਰੇ ਵਿੱਚ 3.8 ਡਿਗਰੀ ਦੀ ਗਿਰਾਵਟ ਆਵੇਗੀ ਅਤੇ ਪਾਰਾ 41 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ। ਜਲੰਧਰ ਦਾ ਘੱਟੋ-ਘੱਟ ਤਾਪਮਾਨ 26 ਡਿਗਰੀ ਦੇ ਆਸ-ਪਾਸ ਰਹੇਗਾ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ 3.3 ਡਿਗਰੀ ਦੀ ਗਿਰਾਵਟ ਆਵੇਗੀ ਅਤੇ ਇਹ 40 ਡਿਗਰੀ ਦੇ ਨੇੜੇ ਰਹੇਗਾ।

ਇਹ ਵੀ ਪੜ੍ਹੋ : ਕਰਤਾਰਪੁਰ ਕਾਰੀਡੋਰ ਨੇ 75 ਸਾਲਾਂ ਬਾਅਦ ਫਿਰ ਮਿਲਾਇਆ ਭਾਰਤ ਤੇ ਪਾਕਿਸਤਾਨ ‘ਚ ਰਹਿੰਦੇ ਵਿਛੜੇ ਭੈਣ-ਭਰਾ ਨੂੰ

ਲੁਧਿਆਣਾ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 26 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 3 ਡਿਗਰੀ ਦੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਤਾਪਮਾਨ 41 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਭਿਅੰਕਰ ਗਰਮੀ ਵਿਚਾਲੇ ਰਾਹਤ ਭਰੀ ਖ਼ਬਰ, ਪੰਜਾਬ ‘ਚ ਪਏਗਾ ਮੀਂਹ, 10-12 ਡਿੱਗਰੀ ਡਿੱਗੇਗਾ ਪਾਰਾ appeared first on Daily Post Punjabi.



source https://dailypost.in/latest-punjabi-news/imd-predicted-rain-today/
Previous Post Next Post

Contact Form