ਭਾਈ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਫੈਸਲਾ ਅੱਜ, 12 ਸਾਲਾਂ ਤੋਂ ਪੈਂਡਿੰਗ ਏ ਰਹਿਮ ਦੀ ਅਪੀਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਫਾਂਸੀ ਦੀ ਸਜ਼ਾ ਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਫ਼ੈਸਲਾ ਸੁਣਾਏਗੀ। ਜਸਟਿਸ ਬੀਆਰ ਗਵਈ, ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਜੇ ਕਰੋਲ ਦੀ ਬੈਂਚ ਫੈਸਲਾ ਸੁਣਾਏਗੀ। ਰਾਜੋਆਣਾ ਨੇ ਸੁਪਰੀਮ ਕੋਰਟ ਨੂੰ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਅਪੀਲ ਕੀਤੀ ਹੈ।

ਉਸ ਨੇ ਆਪਣੀ ਅਰਜ਼ੀ ਵਿੱਚ ਕਿਹਾ ਹੈ ਕਿ ਉਸ ਦੀ ਰਹਿਮ ਦੀ ਅਪੀਲ 2012 ਤੋਂ ਪੈਂਡਿੰਗ ਹੈ। ਕੇਂਦਰ ਸਰਕਾਰ ਲੰਬੇ ਸਮੇਂ ਤੋਂ ਉਸ ਦੀ ਪਟੀਸ਼ਨ ‘ਤੇ ਕੋਈ ਫੈਸਲਾ ਨਹੀਂ ਲੈ ਸਕੀ ਹੈ। ਉਹ 27 ਸਾਲਾਂ ਤੋਂ ਜੇਲ੍ਹ ਵਿੱਚ ਹੈ। ਇਹ ਉਸਦੇ ਮੌਲਿਕ ਅਧਿਕਾਰਾਂ ਦੀ ਵੀ ਉਲੰਘਣਾ ਹੈ।

ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਪਟੀਸ਼ਨ ‘ਚ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਜੇ ਉਸ ਦੀ ਰਹਿਮ ਦੀ ਅਪੀਲ ‘ਤੇ ਫੈਸਲਾ ਨਹੀਂ ਹੁੰਦਾ ਤਾਂ ਬਦਲ ਵਜੋਂ ਉਸ ਨੂੰ ਉਦੋਂ ਤੱਕ ਪੈਰੋਲ ‘ਤੇ ਰਿਹਾਅ ਕੀਤਾ ਜਾ ਸਕਦਾ ਹੈ।

Decision in Supreme Court
Decision in Supreme Court

ਦੱਸ ਦੇਈਏ ਕਿ ਰਾਜੋਆਣਾ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ 1995 ਵਿੱਚ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ। ਪਟੀਸ਼ਨ ਦਾ ਨੋਟਿਸ ਲੈਂਦਿਆਂ, ਸੁਪਰੀਮ ਕੋਰਟ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਜੇ 30 ਅਪ੍ਰੈਲ 2023 ਤੱਕ ਕੋਈ ਫੈਸਲਾ ਨਹੀਂ ਲਿਆ ਜਾਂਦਾ ਹੈ, ਤਾਂ ਗ੍ਰਹਿ ਮੰਤਰਾਲੇ ਦੇ ਸਕੱਤਰ ਅਤੇ ਸੀਬੀਆਈ ਦੇ ਡਾਇਰੈਕਟਰ (ਪ੍ਰਾਸੀਕਿਊਸ਼ਨ) ਦੇ ਨਾਲ ਸੁਣਵਾਈ ਦੀ ਅਗਲੀ ਤਰੀਕ ਨੂੰ ਰਿਕਾਰਡ ਦੇ ਨਾਲ ਨਿੱਜੀ ਤੌਰ ‘ਤੇ ਅਦਾਲਤ ਵਿੱਚ ਪੇਸ਼ ਹੋਣਗੇ।

ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਸੀ ਕਿ ਅਦਾਲਤ ਦੇ ਪਹਿਲੇ ਹੁਕਮਾਂ ਦੇ ਬਾਵਜੂਦ ਇਸ ਮਾਮਲੇ ਵਿੱਚ ਹੁਣ ਤੱਕ ਕੁਝ ਨਹੀਂ ਕੀਤਾ ਗਿਆ ਹੈ ਅਤੇ ਕੇਂਦਰ ਵੱਲੋਂ ਪੇਸ਼ ਹੋਏ ਵਕੀਲ ਨੂੰ ਕੋਈ ਸਪੱਸ਼ਟ ਨਿਰਦੇਸ਼ ਨਹੀਂ ਦਿੱਤਾ ਗਿਆ ਹੈ। ਬੈਂਚ ਨੇ ਕੇਂਦਰ ਤੋਂ ਸਮਾਂ ਮੰਗਣ ਸਬੰਧੀ ਅਦਾਲਤ ਵੱਲੋਂ ਦਿੱਤੇ ਪਿਛਲੇ ਹੁਕਮਾਂ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਇਨ੍ਹਾਂ ਹਾਲਾਤਾਂ ਵਿੱਚ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਕੇਂਦਰ ਸਰਕਾਰ ਅਤੇ ਸੀਬੀਆਈ ਸਮੇਤ ਹੋਰ ਅਥਾਰਟੀਆਂ ਦੀ ਅਰਜ਼ੀ ‘ਤੇ ਤੁਰੰਤ ਵਿਚਾਰ ਕੀਤਾ ਜਾਵੇਗਾ। ਸੀਬੀਆਈ ਤੋਂ ਮੌਤ ਦੀ ਸਜ਼ਾ ਨੂੰ ਘਟਾਉਣ ਲਈ ਬੇਨਤੀ ਜਾਂ ਪ੍ਰਸਤਾਵ ਜਾਂ ਇਤਰਾਜ਼ 2 ਹਫ਼ਤਿਆਂ ਦੇ ਅੰਦਰ ਦਾਇਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : PU ਵੱਲੋਂ ਸਨਮਾਨ- ਨੀਰਜ ਚੋਪੜਾ, ਆਯੁਸ਼ਮਾਨ ਖੁਰਾਨਾ ਤੇ ਇਰਸ਼ਾਦ ਕਾਮਿਲ ਨੂੰ ਮਿਲਨਗੇ ਖੇਡ, ਕਲਾ ਤੇ ਸਾਹਿਤ ਰਤਨ

ਸੁਪਰੀਮ ਕੋਰਟ ਦੀ ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 3 ਮਈ ਤੱਕ ਟਾਲ ਦਿੱਤੀ ਹੈ। 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਸਬੰਧ ਵਿੱਚ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਸਹਿ-ਮੁਲਜ਼ਮਾਂ ‘ਤੇ ਆਈਪੀਸੀ ਦੀਆਂ ਧਾਰਾਵਾਂ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਚਲਾਇਆ ਗਿਆ ਸੀ। ਇਨ੍ਹਾਂ ਦੋਸ਼ਾਂ ਤਹਿਤ ਦੋਸ਼ ਸਾਬਤ ਹੋਣ ਤੋਂ ਬਾਅਦ ਹੇਠਲੀ ਅਦਾਲਤ ਨੇ ਬਲਵੰਤ ਸਿੰਘ ਰਾਜੋਆਣਾ ਅਤੇ ਸਹਿ ਮੁਲਜ਼ਮ ਜਗਤਾਰ ਸਿੰਘ ਹਵਾਰਾ ਨੂੰ ਫਾਂਸੀ ਦੀ ਸਜ਼ਾ ਸੁਣਾਈ। ਰਾਜੋਆਣਾ ਨੂੰ ਅਦਾਲਤ ਨੇ ਪੰਜਾਬ ਸਕੱਤਰੇਤ ਦੇ ਬਾਹਰ ਹੋਏ ਬੰਬ ਧਮਾਕੇ ਵਿੱਚ ਸ਼ਾਮਲ ਹੋਣ ਲਈ ਦੋਸ਼ੀ ਕਰਾਰ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਭਾਈ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਫੈਸਲਾ ਅੱਜ, 12 ਸਾਲਾਂ ਤੋਂ ਪੈਂਡਿੰਗ ਏ ਰਹਿਮ ਦੀ ਅਪੀਲ appeared first on Daily Post Punjabi.



Previous Post Next Post

Contact Form