ਅੰਮ੍ਰਿਤਸਰ ‘ਚ ਹੈਰੀਟੇਜ ਸਟਰੀਟ ਨੇੜੇ 32 ਘੰਟਿਆਂ ‘ਚ ਦੂਜਾ ਧਮਾਕਾ, ਲੋਕਾਂ ‘ਚ ਫੈਲੀ ਦਹਿਸ਼ਤ

ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ ‘ਤੇ 32 ਘੰਟਿਆਂ ਵਿੱਚ ਮੁੜ ਧਮਾਕਾ ਹੋਇਆ ਹੈ। ਇਹ ਧਮਾਕਾ ਉਸੇ ਥਾਂ ਦੇ ਨੇੜੇ ਹੋਇਆ ਜਿੱਥੇ ਸ਼ਨੀਵਾਰ ਦੇਰ ਰਾਤ ਇਹ ਘਟਨਾ ਵਾਪਰੀ ਸੀ। ਹੁਣ ਤੱਕ ਪਹਿਲੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲਗਾ ਸਕੀ ਹੈ ਅਤੇ ਇਸ ਦੌਰਾਨ ਹੁਣ ਫਿਰ ਇਹ ਧਮਾਕਾ ਹੋਇਆ ਹੈ। ਗ਼ਨੀਮਤ ਰਹੀ ਕਿ ਸਵੇਰ ਦਾ ਸਮਾਂ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Second blast in heritage street

ਸਵੇਰੇ ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਖੁਦ ਮੌਕੇ ‘ਤੇ ਪਹੁੰਚ ਗਏ। ਡਿਟੈਕਟਿਵ ਡੀਸੀਪੀ ਅਤੇ ਏਸੀਪੀ ਗੁਰਿੰਦਰਪਾਲ ਸਿੰਘ ਨਾਗਰਾ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ। ਘਟਨਾ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਦੇ ਬੰਬ ਨਿਰੋਧਕ ਦਸਤੇ ਅਤੇ ਫੋਰੈਂਸਿਕ ਵਿਭਾਗ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ। ਮੈਟਲ ਡਿਟੈਕਟਰ ਨਾਲ ਆਲੇ-ਦੁਆਲੇ ਦੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ। ਸੀਵਰੇਜ ਲਾਈਨਾਂ ਅਤੇ ਗਟਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Second blast in heritage street

ਬੀ.ਆਰ.ਅੰਬੇਦਕਰ ਦੇ ਬੁੱਤ ਤੋਂ ਮਹਾਰਾਜਾ ਰਣਜੀਤ ਸਿੰਘ ਬੂਟੇ ਵਾਲਾ ਚੌਕ ਤੱਕ ਇੱਕ ਤਰਫਾ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਸ਼ੱਕੀ ਚੀਜ਼ਾਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਇਸ ਮਾਮਲੇ ਵਿੱਚ ਅਜੇ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਹੈ। 36 ਘੰਟਿਆਂ ‘ਚ ਦੂਜੇ ਧਮਾਕੇ ਅਤੇ ਇਸ ਦੇ ਪਿੱਛੇ ਦਾ ਕਾਰਨ ਪਤਾ ਨਾ ਲੱਗਣ ਕਾਰਨ ਚਿੰਤਾ ਵਧਦੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕੇਰਲ ‘ਚ ਵੱਡਾ ਹਾਦਸਾ, 40 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟਣ ਨਾਲ 15 ਮੌਤਾਂ, ਕਈ ਲਾਪਤਾ

ਇਸ ਤੋਂ ਪਹਿਲਾਂ ਸ਼ਨੀਵਾਰ ਦੇਰ ਰਾਤ ਕਰੀਬ 12 ਵਜੇ ਹੈਰੀਟੇਜ ਸਟਰੀਟ ‘ਤੇ ਧਮਾਕਾ ਹੋਇਆ ਸੀ। ਇਸ ਧਮਾਕੇ ਕਾਰਨ ਸਾਰਾਗੜ੍ਹੀ ਪਾਰਕਿੰਗ ਵਿੱਚ ਖਿੜਕੀਆਂ ਦੇ ਸ਼ੀਸ਼ੇ ਟੁੱਟਣ ਕਾਰਨ 5 ਤੋਂ 6 ਸ਼ਰਧਾਲੂ ਜ਼ਖ਼ਮੀ ਹੋ ਗਏ। ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਫੋਰੈਂਸਿਕ ਟੀਮ ਨੂੰ ਮੌਕੇ ਤੋਂ ਕਰੀਬ 3-4 ਸ਼ੱਕੀ ਟੁਕੜੇ ਮਿਲੇ ਹਨ। ਜਿਸ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਰਾਤ ਨੂੰ ਇਹ ਧਮਾਕਾ ਨੇੜਲੇ ਰੈਸਟੋਰੈਂਟ ਦੀ ਚਿਮਨੀ ਕਾਰਨ ਹੋਇਆ ਜਾਪਦਾ ਹੈ, ਪਰ ਹੁਣ ਸ਼ੱਕੀ ਵਸਤੂਆਂ ਦੀ ਖੋਜ ਕਾਰਨ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਅੰਮ੍ਰਿਤਸਰ ‘ਚ ਹੈਰੀਟੇਜ ਸਟਰੀਟ ਨੇੜੇ 32 ਘੰਟਿਆਂ ‘ਚ ਦੂਜਾ ਧਮਾਕਾ, ਲੋਕਾਂ ‘ਚ ਫੈਲੀ ਦਹਿਸ਼ਤ appeared first on Daily Post Punjabi.



source https://dailypost.in/latest-punjabi-news/second-blast-in-heritage-street/
Previous Post Next Post

Contact Form