ਦੁਬਈ ‘ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ਵਿੱਚ ਸ਼ਨੀਵਾਰ ਨੂੰ ਇੱਕ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੰਡੀਗੋ ਦੀ ਫਲਾਈਟ ਜਿਵੇਂ ਹੀ ਦੁਬਈ ਤੋਂ ਅੰਮ੍ਰਿਤਸਰ ਏਅਰਪੋਰਟ ਪਹੁੰਚੀ ਤਾਂ ਯਾਤਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫੜੇ ਗਏ ਯਾਤਰੀ ਦੀ ਪਛਾਣ ਰਜਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਥਾਣਾ ਰਾਜਾਸਾਂਸੀ ਨੇ ਵੀ ਸਕਿਉਰਿਟੀ ਮੈਨੇਜਰ ਦੀ ਸ਼ਿਕਾਇਤ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਹੈ।
ਇਹ ਘਟਨਾ ਇੰਡੀਗੋ ਦੀ ਫਲਾਈਟ ਨੰਬਰ 6 ਈ 1428 ਵਿੱਚ ਵਾਪਰੀ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਤਾਇਨਾਤ ਇੰਡੀਗੋ ਏਅਰਲਾਈਨ ਦੇ ਸਹਾਇਕ ਸੁਰੱਖਿਆ ਮੈਨੇਜਰ ਅਜੇ ਕੁਮਾਰ ਨੇ ਏਅਰਪੋਰਟ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਜਲੰਧਰ ਦੇ ਪਿੰਡ ਕੋਟਲੀ ਦਾ ਰਹਿਣ ਵਾਲਾ ਰਜਿੰਦਰ ਸਿੰਘ ਸ਼ਨੀਵਾਰ ਨੂੰ ਦੁਬਈ ਤੋਂ ਇੰਡੀਗੋ ਏਅਰਲਾਈਨ ਦੀ ਫਲਾਈਟ ‘ਚ ਸਵਾਰ ਹੋਇਆ ਸੀ। ਫਲਾਈਟ ਦੌਰਾਨ ਰਸਤੇ ‘ਚ ਦੋਸ਼ੀ ਨੇ ਸ਼ਰਾਬ ਪੀ ਕੇ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਕੀਤੀ ਅਤੇ ਉੱਚੀ ਆਵਾਜ਼ ‘ਚ ਰੌਲਾ ਵੀ ਪਾਇਆ।
ਇਹ ਵੀ ਪੜ੍ਹੋ : ਪਟਿਆਲਾ ਦੇ ਗੁਰੂਘਰ ‘ਚ ਮਹਿਲਾ ਦੀ ਗੋ.ਲੀਆਂ ਮਾਰ ਕੇ ਹੱਤਿਆ, ਸਰਵੋਰ ਨੇੜੇ ਸ਼ਰਾਬ ਪੀਣ ਦਾ ਦੋਸ਼
ਜਾਂਚ ਅਧਿਕਾਰੀ ASI ਤਰਸੇਮ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ IPC ਦੀ ਧਾਰਾ 354 ਅਤੇ 509 ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਜਿੱਥੋਂ ਅਦਾਲਤ ਵੱਲੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਦੁਬਈ-ਅੰਮ੍ਰਿਤਸਰ ਫਲਾਈਟ ‘ਚ ਏਅਰਹੋਸਟੈੱਸ ਨਾਲ ਛੇੜਛਾੜ, ਦੋਸ਼ੀ ਯਾਤਰੀ ਗ੍ਰਿਫਤਾਰ appeared first on Daily Post Punjabi.
source https://dailypost.in/latest-punjabi-news/airhostess-molested-in-flight/