ਮੂਸੇਵਾਲਾ ਦਾ ਕਾਤਲ ਮੋਸਟ ਵਾਂਟੇਡ, ਕੈਨੇਡਾ ਪੁਲਿਸ ਵੱਲੋਂ ਜਾਰੀ ਲਿਸਟ ‘ਚ ਗੋਲਡੀ ਬਰਾੜ ਦਾ ਨਾਂ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਗੈਂਗਸਟਰ ਗੋਲਡੀ ਬਰਾੜ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਕੈਨੇਡੀਅਨ ਪੁਲਿਸ ਵੱਲੋਂ ਜਾਰੀ 25 ਮੋਸਟ ਵਾਂਟੇਡ ਮੁਲਜ਼ਮਾਂ ਦੀ ਲਿਸਟ ਵਿੱਚ ਗੋਲਡੀ ਬਰਾੜ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਉਹ ਸੂਚੀ ‘ਚ 15ਵੇਂ ਨੰਬਰ ‘ਤੇ ਹੈ। ਉਸ ‘ਤੇ ਇਨਾਮ ਵੀ ਰੱਖਿਆ ਗਿਆ ਹੈ, ਜਦਕਿ ਉਸ ‘ਤੇ ਕਤਲ ਦਾ ਦੋਸ਼ ਵੀ ਲਗਾਇਆ ਗਿਆ ਹੈ।

ਦੱਸ ਦੀਏ ਕਿ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਉਸ ਸਮੇਂ ਕਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਕਿਸੇ ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਸਨ। ਇਸ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਨੇ ਫੇਸਬੁੱਕ ‘ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਹੁਣ ਤੱਕ ਪੁਲਿਸ ਇਸ ਮਾਮਲੇ ਵਿੱਚ 29 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਜਦਕਿ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ।

Goldy brar most wanted
Goldy brar most wanted

ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਸੀ। ਲਾਰੈਂਸ ਨੇ ਪੂਰੀ ਪਲਾਨਿੰਗ ਕੀਤੀ ਸੀ ਜਿਸ ਨੂੰ ਉਸ ਦੇ ਭਰਾ ਅਨਮੋਲ, ਕੈਨੇਡਾ ਬੈਠੇ ਸਾਥੀ ਗੋਲਡੀ ਬਰਾੜ ਤੇ ਭਾਣਜੇ ਸਚਿਨ ਥਾਪਨ ਨੇ ਅੰਜਾਮ ਦਿੱਤਾ। ਸ਼ਾਰਪ ਸ਼ੂਟਰ 25 ਮਈ ਨੂੰ ਹੀ ਮਾਨਸਾ ਪਹੁੰਚ ਚੁੱਕੇ ਸਨ। ਉਹ ਉਦੋਂ ਤੋਂ ਹੀ ਮੂਸੇਵਾਲਾ ਦੀ ਹੱਤਿਆ ਲਈ ਮੌਕਾ ਲੱਭ ਰਹੇ ਹਨ। ਉੁਨ੍ਹਾਂ ਨੇ 27 ਮਈ ਨੂੰ ਵੀ ਕੋਸ਼ਿਸ਼ ਕੀਤੀ ਸੀ ਪਰ ਸਫਲ ਨਹੀਂ ਹੋ ਸਕੇ ਸਨ। ਮੂਸੇਵਾਲਾ ਨੂੰ ਮਾਰਨ ਵਾਲੇ 8 ਸ਼ਾਰਪ ਸ਼ੂਟਰ ਸਨ। ਗੋਲਡੀ ਬਰਾੜ ਨੇ ਗੈਂਗਸਟਰ ਲਾਰੈਂਸ ਦੇ ਕਹਿਣ ‘ਤੇ ਮੂਸੇਵਾਲਾ ਦਾ ਕਤਲ ਕਰਵਾਇਆ ਸੀ।

ਇਹ ਵੀ ਪੜ੍ਹੋ : ‘ਦਿਲ ‘ਚ ਭਾਰਤ ਲਈ ਸਨਮਾਨ’, ਮਾਂ ਕਾਲੀ ‘ਤੇ ਘਟੀਆ ਹਰਕਤ ਲਈ ਯੂਕਰੇਨ ਨੇ ਮੰਗੀ ਮੁਆਫ਼ੀ

ਸਿੱਧੂ ਮੂਸੇਵਾਲਾ ਦੇ ਮਾਪੇ ਆਪਣੇ ਪੁੱਤ ਦੇ ਕਤਲ ਦੇ ਇਨਸਾਫ਼ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਪਰਿਵਾਰ ਕੁਝ ਸਮਾਂ ਪਹਿਲਾਂ ਵਿਦੇਸ਼ ਵੀ ਗਿਆ ਸੀ ਅਤੇ ਸਿੱਧੂ ਨੂੰ ਇਨਸਾਫ ਦਿਵਾਉਣ ਲਈ ਉਥੇ ਰੋਸ ਮਾਰਚ ਵੀ ਕੱਢਿਆ ਸੀ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਬਾਹਰ ਵੀ ਧਰਨਾ ਦਿੱਤਾ ਗਿਆ। ਇਸ ਦੇ ਨਾਲ ਹੀ ਦੋਸ਼ੀ ਗੋਲਡੀ ਬਰਾੜ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮੂਸੇਵਾਲਾ ਦਾ ਕਾਤਲ ਮੋਸਟ ਵਾਂਟੇਡ, ਕੈਨੇਡਾ ਪੁਲਿਸ ਵੱਲੋਂ ਜਾਰੀ ਲਿਸਟ ‘ਚ ਗੋਲਡੀ ਬਰਾੜ ਦਾ ਨਾਂ appeared first on Daily Post Punjabi.



source https://dailypost.in/latest-punjabi-news/goldy-brar-most-wanted/
Previous Post Next Post

Contact Form