‘PM ਮੋਦੀ ਨੂੰ ਰੱਬ ਨਾਲ ਬਿਠਾ ਦਿਓ ਤਾਂ ਉਨ੍ਹਾਂ ਨੂੰ ਵੀ ਸਮਝਾ ਦੇਣਗੇ…’- ਅਮਰੀਕਾ ਦੌਰੇ ‘ਤੇ ਬੋਲੇ ਰਾਹੁਲ

ਕਾਂਗਰਸ ਨੇਤਾ ਰਾਹੁਲ ਗਾਂਧੀ ਬੀਤੇ ਦਿਨ ਮੰਗਲਵਾਰ ਨੂੰ ਅਮਰੀਕਾ ਪਹੁੰਚ ਗਏ ਹਨ। ਰਾਹੁਲ ਨੇ ਸੇਨ ਫਰਾਂਸਿਸਕੋ ਵਿੱਚ ਭਾਰਤੀ ਮੂਲ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਆਪਣੀ ਭਾਰਤ ਜੋੜੋ ਯਾਤਰਾ ਦਾ ਜ਼ਿਕਰ ਕਰਦਿਆਂ ਦੇਸ਼ ਦੀ ਰਾਜਨੀਤੀ ਬਾਰੇ ਗੱਲ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਨਾਲ-ਨਾਲ ਆਰਐਸਐਸ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਸਰੋਤਾਂ ਨੂੰ ਕੰਟਰੋਲ ਕਰ ਰਹੇ ਹਨ ਜੋ ਸਿਆਸਤ ਲਈ ਲੋੜੀਂਦੇ ਹਨ।

Rahul Gandhi on US

ਇਸ ਦੇ ਨਾਲ ਹੀ ਰਾਹੁਲ ਨੇ ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵਿਅੰਗ ਕੱਸਿਆ। ਉਨ੍ਹਾਂ ਕਿਹਾ, ਦੇਸ਼ ਵਿੱਚ ਕੁਝ ਅਜਿਹੇ ਲੋਕ ਹਨ ਜੋ ਸੋਚਦੇ ਹਨ ਕਿ ਉਹ ਸਭ ਕੁਝ ਜਾਣਦੇ ਹਨ। ਰੱਬ ਨਾਲੋਂ ਵੀ ਵੱਧ ਜਾਣਦੇ ਹਨ। ਉਹ ਰੱਬ ਨਾਲ ਬੈਠ ਸਕਦੇ ਹਨ ਅਤੇ ਉਨ੍ਹਾਂ ਨੂੰ ਵੀ ਸਮਝਾ ਸਕਦੇ ਹਨ। ਇਥੇ ਰਾਹੁਲ ਨੇ ਪੀ.ਐੱਮ. ‘ਤੇ ਤੰਜ ਕੱਸਦਿਆਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਉਨ੍ਹਾਂ ਵਿੱਚੋਂ ਇੱਕ ਹਨ। ਮੋਦੀ ਜੀ ਨੂੰ ਜੇ ਭਗਵਾਨ ਦੇ ਨਾਲ ਬਿਠਾ ਦਿਓ ਤਾਂ ਉਹ ਭਗਵਾਨ ਨੂੰ ਸਮਝਾਉਣਾ ਸ਼ੁਰੂ ਕਰ ਦੇਣਗੇ ਕਿ ਬ੍ਰਹਿਮੰਡ ਕਿਵੇਂ ਕੰਮ ਕਰਦਾ ਹੈ। ਸਹੀ?

ਇਹ ਵੀ ਪੜ੍ਹੋ : PGI ਦੇ ਹਜ਼ਾਰਾਂ ਮੁਲਾਜ਼ਮਾਂ ਦੀ ਤਰੱਕੀ ਦਾ ਰਸਤਾ ਸਾਫ਼, ਹਾਈਕੋਰਟ ਨੇ NCSC ਦੇ ਹੁਕਮਾਂ ‘ਤੇ ਲਾਈ ਰੋਕ

ਭਾਰਤ ਜੋੜੋ ਯਾਤਰਾ ਦਾ ਤਜ਼ਰਬਾ ਲੋਕਾਂ ਨਾਲ ਸਾਂਝਾ ਕਰਦੇ ਹੋਏ ਰਾਹੁਲ ਨੇ ਕਿਹਾ, ਜਦੋਂ ਇਹ ਯਾਤਰਾ ਸ਼ੁਰੂ ਹੋਈ ਤਾਂ 5-6 ਦਿਨਾਂ ਬਾਅਦ ਮੈਨੂੰ ਅਹਿਸਾਸ ਹੋਇਆ ਕਿ ਇਹ ਯਾਤਰਾ ਸੌਖੀ ਨਹੀਂ ਹੋਵੇਗੀ। ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਪੈਦਲ ਤੈਅ ਕਰਨਾ ਬਹੁਤ ਔਖਾ ਲੱਗਦਾ ਸੀ, ਪਰ ਮੇਰੇ ਕੋਲ ਕੋਈ ਬਦਲ ਨਹੀਂ ਸੀ। ਉਨ੍ਹਾਂ ਦੱਸਿਆ ਕਿ ਮੈਂ, ਕਾਂਗਰਸੀ ਵਰਕਰ ਅਤੇ ਸਮਰਥਕ ਰੋਜ਼ਾਨਾ 25 ਕਿਲੋਮੀਟਰ ਦਾ ਸਫਰ ਕਰਦੇ ਸੀ। ਤਿੰਨ ਹਫ਼ਤਿਆਂ ਬਾਅਦ ਮੈਂ ਮਹਿਸੂਸ ਕੀਤਾ ਕਿ ਮੈਂ ਹੁਣ ਥੱਕਿਆ ਨਹੀਂ ਸੀ। ਮੈਂ ਲੋਕਾਂ ਨੂੰ ਪੁੱਛਣਾ ਵੀ ਸ਼ੁਰੂ ਕਰ ਦਿੱਤਾ ਕਿ ਕੀ ਉਹ ਥਕਾਵਟ ਮਹਿਸੂਸ ਕਰ ਰਹੇ ਹਨ। ਪਰ ਕਿਸੇ ਨੇ ਵੀ ਇਸ ਦਾ ਜਵਾਬ ਹਾਂ ਵਿੱਚ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਉਸ ਸਫ਼ਰ ਵਿੱਚ ਸਿਰਫ਼ ਕਾਂਗਰਸ ਹੀ ਨਹੀਂ, ਸਗੋਂ ਪੂਰਾ ਭਾਰਤ ਕਦਮ-ਦਰ-ਕਦਮ ਅੱਗੇ ਵਧ ਰਿਹਾ ਹੈ।

ਰਾਹੁਲ ਨੇ ਅੱਗੇ ਕਿਹਾ ਕਿ ਕਾਂਗਰਸ ਦੀ ਚੰਗੀ ਗੱਲ ਇਹ ਹੈ ਕਿ ਅਸੀਂ ਸਾਰਿਆਂ ਦੇ ਨਾਲ ਹਾਂ। ਜੇ ਕੋਈ ਆ ਕੇ ਕੁਝ ਕਹਿਣਾ ਚਾਹੁੰਦਾ ਹੈ ਤਾਂ ਅਸੀਂ ਉਸ ਦੀ ਗੱਲ ਸੁਣਦੇ ਹਾਂ। ਅਸੀਂ ਗੁੱਸਾ ਨਹੀਂ ਕਰਦੇ, ਇਹ ਸਾਡਾ ਸੁਭਾਅ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ‘PM ਮੋਦੀ ਨੂੰ ਰੱਬ ਨਾਲ ਬਿਠਾ ਦਿਓ ਤਾਂ ਉਨ੍ਹਾਂ ਨੂੰ ਵੀ ਸਮਝਾ ਦੇਣਗੇ…’- ਅਮਰੀਕਾ ਦੌਰੇ ‘ਤੇ ਬੋਲੇ ਰਾਹੁਲ appeared first on Daily Post Punjabi.



Previous Post Next Post

Contact Form