TheUnmute.com – Punjabi News: Digest for May 12, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਸ੍ਰੀ ਹਰਿਮੰਦਰ ਸਾਹਿਬ ਨੇੜੇ ਤੀਜਾ ਧਮਾਕਾ, ਪੁਲਿਸ ਵਲੋਂ 5 ਸ਼ੱਕੀ ਵਿਅਕਤੀ ਗ੍ਰਿਫਤਾਰ

Thursday 11 May 2023 05:49 AM UTC+00 | Tags: breaking-news cm-bhagwant-mann langar-hall latest-news news punjab-news punjab-police third-blast

ਚੰਡੀਗੜ੍ਹ,11 ਮਈ 2023: ਅੰਮ੍ਰਿਤਸਰ (Amritsar) ਵਿੱਚ ਸ੍ਰੀ ਹਰਿਮੰਦਰ ਸਾਹਿਬ ‘ਚ ਅੱਜ ਤੀਜੀ ਵਾਰ ਧਮਾਕਾ ਹੋਇਆ ਹੈ। ਇਹ ਧਮਾਕਾ ਸਵੇਰੇ 12.10 ਵਜੇ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਨੇੜੇ ਹੋਇਆ। ਧਮਾਕੇ ਦੀ ਆਵਾਜ਼ ਸੁਣ ਕੇ ਹੜਕੰਪ ਮੱਚ ਗਿਆ। ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਰਾਤ ਨੂੰ ਹੀ ਉਥੇ ਪਹੁੰਚ ਗਈ ਅਤੇ ਧਮਾਕੇ ਵਾਲੀ ਜਗ੍ਹਾ ਨੂੰ ਸੀਲ ਕਰ ਦਿੱਤਾ।

ਇਸਦੇ ਨਾਲ ਹੀ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਧਮਾਕੇ ਦੀ ਕਥਿਤ ਸਾਜ਼ਿਸ਼ ਰਚਣ ਵਾਲੇ 5 ਸਾਜ਼ਿਸ਼ਕਾਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਧਮਾਕੇ ਪਿੱਛੇ ਮਕਸਦ ਸ਼ਾਂਤੀ ਭੰਗ ਕਰਨਾ ਸੀ। ਧਮਾਕੇ ਵਿਚ ਪਟਾਕਿਆਂ ਵਿਚ ਵਰਤਿਆ ਜਾਣ ਵਾਲਾ ਵਿਸਫ਼ੋਟਕ ਲਗਾਇਆ ਗਿਆ ਸੀ।

ਤਲਾਸ਼ੀ ਦੌਰਾਨ ਸੀਸੀਟੀਵੀ ਫੁਟੇਜ ਤੋਂ ਦੋ ਸ਼ੱਕੀ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ । ਉਨ੍ਹਾਂ ਨੂੰ ਵਰਾਂਡੇ ਵਿਚ ਆਉਂਦੇ-ਜਾਂਦੇ ਦੇਖਿਆ ਜਾ ਸਕਦਾ ਹੈ। ਉਸ ਦੀ ਫੋਟੋ ਵੀ ਸਾਹਮਣੇ ਆ ਚੁੱਕੀ ਹੈ। ਪੁਲਸ ਸੂਤਰਾਂ ਮੁਤਾਬਕ ਧਮਾਕੇ ਤੋਂ ਬਾਅਦ ਦੋਵੇਂ ਸਰਾਂ ਦੇ ਵਰਾਂਡੇ ‘ਚ ਸੌਂ ਗਏ।

ਸ੍ਰੀ ਦਰਬਾਰ ਸਾਹਿਬ (Amritsar) ਸਮੂਹ ਦੇ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਬੀਤੀ ਅੱਧੀ ਰਾਤ ਨੂੰ ਹੋਏ ਧਮਾਕੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਅੰਮ੍ਰਿਤਸਰ ਵਿਖੇ ਹੋਏ ਧਮਾਕਿਆਂ ਪਿੱਛੇ ਕੋਈ ਗਹਿਰੀ ਸਾਜਿਸ਼ ਨਜ਼ਰ ਆਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਧਮਾਕੇ ਸਰਕਾਰ ਦੀ ਨਾਕਾਮੀ ਹਨ।

ਉਨ੍ਹਾਂ ਕਿਹਾ ਕਿ ਬੀਤੀ ਰਾਤ ਬਾਰਾਂ ਵੱਜ ਕੇ ਕੁਝ ਮਿੰਟ 'ਤੇ ਹੋਏ ਧਮਾਕੇ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਲੋਂ ਸ਼ੱਕੀ ਵਿਅਕਤੀ ਨੂੰ ਸਰਾਂ ਵਿਚੋਂ ਲੱਭ ਕੇ ਸਾਹਮਣੇ ਲਿਆਂਦਾ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਨੇੜੇ ਹੋਏ ਧਮਾਕੇ ਪੰਜਾਬ ਦੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼ ਹੈ। ਇਸਦੇ ਉਨ੍ਹਾਂ ਨੇ ਘਟਨਾ ਸਥਾਨ ਦਾ ਦੌਰਾ ਕੀਤਾ |

 

The post ਸ੍ਰੀ ਹਰਿਮੰਦਰ ਸਾਹਿਬ ਨੇੜੇ ਤੀਜਾ ਧਮਾਕਾ, ਪੁਲਿਸ ਵਲੋਂ 5 ਸ਼ੱਕੀ ਵਿਅਕਤੀ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • cm-bhagwant-mann
  • langar-hall
  • latest-news
  • news
  • punjab-news
  • punjab-police
  • third-blast

ਨੰਗਲ ਦੀ ਫੈਕਟਰੀ 'ਚ ਗੈਸ ਲੀਕ, 35 ਸਕੂਲੀ ਵਿਦਿਆਰਥੀਆਂ ਸਮੇਤ ਕਈ ਲੋਕ ਪ੍ਰਭਾਵਿਤ

Thursday 11 May 2023 05:58 AM UTC+00 | Tags: breaking breaking-news gas-leak gas-leaked gas-leak-in-nangal harjot-singh-bains latest-news nangal. news punjab-government punjab-latest-news punjab-news punjab-police ropar the-unmute-breaking-news

ਚੰਡੀਗੜ੍ਹ,11 ਮਈ 2023: ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਨੰਗਲ (Nangal) ਸ਼ਹਿਰ ਵਿੱਚ ਵੀਰਵਾਰ ਨੂੰ ਇੱਕ ਫੈਕਟਰੀ ਵਿੱਚੋਂ ਗੈਸ ਲੀਕ ਹੋ ਗਈ। ਜਿਸ ਕਾਰਨ ਪ੍ਰਾਈਵੇਟ ਸਕੂਲ ਦੇ 30 ਤੋਂ 35 ਛੋਟੇ ਬੱਚਿਆਂ ਸਮੇਤ ਕਈ ਲੋਕ ਪ੍ਰਭਾਵਿਤ ਹੋਏ ਹਨ। ਇਨ੍ਹਾਂ ਸਾਰਿਆਂ ਨੂੰ ਗਲੇ ‘ਚ ਦਰਦ ਅਤੇ ਸ਼ਾਹ ਲੈਣ ਵਿੱਚ ਦਿੱਕਤ ਹੋ ਰਹੀ ਹੈ | ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।

ਸਾਵਧਾਨੀ ਦੇ ਤੌਰ ‘ਤੇ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਥਾਂ ‘ਤੇ ਭੇਜਿਆ ਜਾ ਰਿਹਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਹੋਰ ਵਿਭਾਗਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਵੀ ਬੁਲਾਇਆ ਗਿਆ ਹੈ। ਜਿਸ ਥਾਂ ‘ਤੇ ਗੈਸ ਲੀਕ ਹੋਈ, ਉੱਥੇ ਹਰ ਸਮੇਂ 300 ਤੋਂ 400 ਲੋਕ ਮੌਜੂਦ ਰਹਿੰਦੇ ਹਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਨੰਗਲ (Nangal) ਵਿੱਚ ਗੈਸ ਲੀਕ ਹੋਣ ਦੀ ਖ਼ਬਰ ਮਿਲੀ । ਸਾਵਧਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹੇ ਦੀਆਂ ਸਾਰੀਆਂ ਐਂਬੂਲੈਂਸਾ ਨੂੰ ਘਟਨਾ ਵਾਲੀ ਜਗ੍ਹਾ ਤੇ ਸਟੇਸ਼ਨ ਕਰਵਾਇਆ ਜਾ ਰਿਹਾ ਹੈ। ਮੈਂ ਆਪਣੇ ਸਾਰੇ ਸ਼ਹਿਰ ਵਾਸੀਆਂ ਦੇ ਦੀ ਸਿਹਤ ਦੀ ਕਾਮਨਾ ਕਰਦਾ ਹਾਂ। ਕਿਸੇ ਨੂੰ ਘਬਰਾਣ ਦੀ ਜ਼ਰੂਰਤ ਨਹੀਂ ਹੈ।

ਨੰਗਲ ਵਿੱਚ ਦੋ ਵੱਡੀਆਂ ਫੈਕਟਰੀਆਂ ਹਨ ਪਹਿਲੀ ਪੀਏਸੀਐਲ ਅਤੇ ਦੂਜੀ ਐਨਐਫਐਲ। ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਗੈਸ ਕਿੱਥੋਂ ਲੀਕ ਹੋਈ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਪਿੰਡਾਂ ਦੇ ਲੋਕ ਇਕੱਠੇ ਹੋ ਗਏ ਅਤੇ ਫੈਕਟਰੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਦੋਵੇਂ ਫੈਕਟਰੀਆਂ ਦੇ ਪ੍ਰਬੰਧਕ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਸਾਡੀ ਜਗ੍ਹਾ ਤੋਂ ਗੈਸ ਲੀਕ ਨਹੀਂ ਹੋਈ ਹੈ।

The post ਨੰਗਲ ਦੀ ਫੈਕਟਰੀ ‘ਚ ਗੈਸ ਲੀਕ, 35 ਸਕੂਲੀ ਵਿਦਿਆਰਥੀਆਂ ਸਮੇਤ ਕਈ ਲੋਕ ਪ੍ਰਭਾਵਿਤ appeared first on TheUnmute.com - Punjabi News.

Tags:
  • breaking
  • breaking-news
  • gas-leak
  • gas-leaked
  • gas-leak-in-nangal
  • harjot-singh-bains
  • latest-news
  • nangal.
  • news
  • punjab-government
  • punjab-latest-news
  • punjab-news
  • punjab-police
  • ropar
  • the-unmute-breaking-news

ਸਿਡਨੀ 'ਚ ਸਿੱਖ ਸਿਪਾਹੀ ਦਾ ਪਹਿਲਾ ਬੁੱਤ ਲਗਾਇਆ, ਪੂਰੇ ਆਸਟ੍ਰੇਲੀਆ 'ਚ ਇਹ ਪਹਿਲਾ ਬੁੱਤ

Thursday 11 May 2023 06:22 AM UTC+00 | Tags: australia breaking-news first-statue-of-a-sikh-soldier glenwood latest-news news nws punjab-news sikh-soldier sikh-soldiers sydney

ਸਿਡਨੀ 11 ਮਈ 2023: ਦੁਨੀਆ ਭਰ ਵਿੱਚ ਸਿੱਖ ਫੋਜੀਆਂ (Sikh soldiers) ਵੱਲੋਂ ਦਿੱਤੀ ਸ਼ਹਾਦਤ ਨੂੰ ਯਾਦ ਰੱਖਣ ਲਈ ਸਿਡਨੀ ਦੇ ਇਲਾਕੇ ਗਲੈਨਵੁੱਡ ਵਿਖੇ ਸਿੱਖ ਸਿਪਾਹੀ ਦਾ ਬੁੱਤ ਲਗਾਇਆ ਗਿਆ ਹੈ । ਫ਼ਤਿਹ ਫਾਊਡੇਸ਼ਨ ਤੋਂ ਹਰਕੀਰਤ ਸਿੰਘ ਸੰਧਰ, ਅਮਰਿੰਦਰ ਸਿੰਘ ਬਾਜਵਾ ਅਤੇ ਦਵਿੰਦਰ ਸਿੰਘ ਧਾਰੀਆਂ ਨੇ ਦੱਸਿਆ ਕੇ ਇਹ ਬੁੱਤ ਪਹਿਲਾ ਵਿਸ਼ਵ ਯੁੱਧ, ਦੂਜਾ ਵਿਸ਼ਵ ਯੁੱਧ ਅਤੇ ਸਾਰਗੜ੍ਹੀ ਵਿਖੇ ਸਿੱਖ ਸਿਪਾਹੀਆਂ ਦੀ ਦਿੱਤੀ ਸ਼ਹਾਦਤ ਨੂੰ ਯਾਦ ਕਰਵਾਉਂਦਾ ਰਹੇਗਾ । ਪ੍ਰਬੰਧਕਾਂ ਨੇ ਦੱਸਿਆ ਕੇ ਇਹ ਕਾਰਜ ਪਿਛਲੇ ਤਿੰਨ ਸਾਲ ਤੋਂ ਚੱਲ ਰਿਹਾ ਸੀ । ਪ੍ਰੋਗਰਾਮ ਦਾ ਰਸਮੀ ਅਗਾਜ਼ ਅਮਰਿੰਦਰ ਸਿੰਘ ਬਾਜਵਾ ਨੇ ਕੀਤਾ ਅਤੇ ਆਈ ਹੋਈ ਸਾਰੀ ਸੰਗਤ ਦਾ ਧੰਨਵਾਦ ਕੀਤਾ ।

ਉਨ੍ਹਾਂ ਨੇ ਇਸ ਬੁੱਤ ਦੇ ਇਤਿਹਾਸ ‘ਤੇ ਚਾਨਣਾ ਪਾਇਆ ਅਤੇ ਸਟੇਜ ਪ੍ਰਬੰਧ ਵਿਕਰਮ ਗਰੇਵਾਲ ਵਲੋਂ ਕੀਤਾ ਗਿਆ। ਸਿੱਖ ਸਿਪਾਹੀ (Sikh soldiers) ਦੇ ਇਸ ਬੁੱਤ ਨੂੰ ਬਲੈਕਟਾਉਨ ਦੇ ਮੇਅਰ ਮਾਣਯੋਗ ਟੋਨੀ ਬਲੀਸਡੇਲ ਨੇ ਲੋਕ ਅਰਪਿਤ ਕੀਤਾ । ਬਿਗੁਲ ਵਜਾ ਕੇ ਸਾਰੇ ਸਿੱਖ ਸਿਪਾਹੀਆਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਅਤੇ 1 ਮਿੰਟ ਦਾ ਮੋਨ ਰੱਖਿਆ ।

Sydeny

ਮਾਣਯੋਗ ਮੇਅਰ ਨੇ ਬੋਲਦਿਆਂ ਕਿਹਾ ਕੇ ਬਲੈਕਟਾਉਨ ਕੋਂਸਲ ਲਈ ਇਸ ਬੁੱਤ ਨੂੰ ਲੋਕ ਅਰਪਿਤ ਕਰਨਾ ਮਾਣ ਦੀ ਗੱਲ ਹੈ। ਫ਼ਤਿਹ ਫਾਊਡੇਸ਼ਨ ਤੋਂ ਹਰਕੀਰਤ ਸਿੰਘ ਸੰਧਰ ਨੇ ਪਹੁੰਚੇ ਸਾਰਿਆਂ ਦਾ ਧੰਨਵਾਦ ਕਰਦਿਆਂ ਦੱਸਿਆ ਕੇ ਪਹਿਲੀ ਕਿਤਾਬ ਲਿਖਦਿਆਂ ਉਹਨਾਂ ਨੇ ਪੂਰੇ ਆਸਟ੍ਰੇਲੀਆ ਨੂੰ ਘੁੰਮਿਆ ਅਤੇ ਮਹਿਸੂਸ ਕੀਤਾ ਕੇ ਸਿੱਖਾਂ ਦੀ ਹੋਂਦ ਨੂੰ ਦਰਸਾਉਂਦਾ ਸਥਾਨ ਨਹੀਂ ਹੈ । 2018 ਤੋਂ ਲਿਆ ਹੋਇਆ ਸੁਪਨਾ ਅੱਜ ਸਾਕਾਰ ਹੋੲਆ ਹੈ। ਸੰਧਰ ਨੇ ਇਹ ਵੀ ਦੱਸਿਆ ਕੇ ਸੰਸਾਰ ਜੰਗ ਵੇਲੇ 12 ਲੱਖ ਤੋਂ ਉੱਪਰ ਜਿੱਥੇ ਭਾਰਤੀ ਇਸ ਜੰਗ ਦਾ ਹਿੱਸਾ ਬਣੇ ਉੱਥੇ ਬਰਤਾਨਵੀ ਫੌਜ ਵਿੱਚ 22% ਪੰਜਾਬੀ ਸਨ ।

ਸਿੱਖਾਂ ਦੇ ਆਸਟ੍ਰੇਲੀਆ ਵਿੱਚ ਕੀਤੇ ਮਹੱਤਵਪੂਰਨ ਕਾਰਜਾਂ ਦੀ ਇਕ ਤਖ਼ਤੀ ਵੀ ਬੁੱਤ ‘ਤੇ ਲਗਾਈ ਹੈ। ਸ਼ਬਦ ਕੀਰਤਨ ਨਾਲ ਇਸ ਦੀ ਸ਼ੁਰੂਆਤ ਕੀਤੀ ਗਈ ਅਤੇ ਗੁਰੂ ਸਾਹਿਬ ਅੱਗੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਫ਼ਤਿਹ ਫਾਊਡੇਸ਼ਨ ਦੇ ਇਸ ਵਿਸ਼ੇਸ਼ ਕਾਰਜ ਨੂੰ ਵਧਾਈ ਦੇਣ ਲਈ ਮਾਣਯੋਗ ਡੇਵਿਡ ਸ਼ੋਅਬ੍ਰਿਜ , ਕੋਂਸਲਰ ਮਨਿੰਦਰ ਸਿੰਘ, ਕੌਂਸਲਰ ਕੁਸ਼ਪਿੰਦਰ ਕੌਰ ਅਤੇ ਹੋਰ ਮਾਣਯੋਗ ਸ਼ਖਸ਼ੀਅਤਾਂ ਹਾਜਰ ਹੋਈਆਂ ।

The post ਸਿਡਨੀ ‘ਚ ਸਿੱਖ ਸਿਪਾਹੀ ਦਾ ਪਹਿਲਾ ਬੁੱਤ ਲਗਾਇਆ, ਪੂਰੇ ਆਸਟ੍ਰੇਲੀਆ ‘ਚ ਇਹ ਪਹਿਲਾ ਬੁੱਤ appeared first on TheUnmute.com - Punjabi News.

Tags:
  • australia
  • breaking-news
  • first-statue-of-a-sikh-soldier
  • glenwood
  • latest-news
  • news
  • nws
  • punjab-news
  • sikh-soldier
  • sikh-soldiers
  • sydney

ਅੰਮ੍ਰਿਤਸਰ ਬਲਾਸਟ ਮਾਮਲੇ 'ਚ 5 ਮੁਲਜ਼ਮ ਗ੍ਰਿਫਤਾਰ, DGP ਗੌਰਵ ਯਾਦਵ ਨੇ ਕੀਤੇ ਵੱਡੇ ਖ਼ੁਲਾਸੇ

Thursday 11 May 2023 06:55 AM UTC+00 | Tags: amritsar amritsar-police amritsar-police-commissioner breaking-news dgp-gaurav-yadav heritage-street-blast latest-news naunihal-singh news police-commissioner punjab-news punjab-police sri-harmandir-sahib-in-amritsar

ਚੰਡੀਗੜ੍ਹ,11 ਮਈ 2023: ਅੰਮ੍ਰਿਤਸਰ ‘ਚ ਹੋਏ 3 ਬੰਬ ਧਮਾਕਿਆਂ ਦੇ 5 ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਡੀ.ਜੀ.ਪੀ. ਗੌਰਵ ਯਾਦਵ (DGP Gaurav Yadav) ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਐਸ.ਜੀ.ਪੀ.ਸੀ. ਟਾਸਕ ਫੋਰਸ ਅਤੇ ਐਸ.ਜੀ.ਪੀ.ਸੀ. ਦੇ ਸਹਿਯੋਗ ਨਾਲ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਆਜ਼ਾਦ ਵੀਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਵਡਾਲਾ ਕਾਲਾ ਬਾਬਾ ਬਕਾਲਾ, ਅਮਰੀਕ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਗੁਰਦਾਸਪੁਰ, ਸਾਹਿਬ ਸਿੰਘ ਵਾਸੀ ਗੇਟ ਹਕੀਮਾ ਉਨਗੜ੍ਹ, ਧਰਮਿੰਦਰ ਅਤੇ ਹਰਜੀਤ ਵਾਸੀ 88 ਫੁੱਟ ਰੋਡ ਵਜੋਂ ਹੋਈ ਹੈ।ਡੀ.ਜੀ.ਪੀ. ਉਸ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਆਜ਼ਾਦ ਵੀਰ ਸਿੰਘ ਨੇ ਬੁੱਧਵਾਰ ਰਾਤ ਕਰੀਬ 12 ਵਜੇ ਸਰਾਂ ਦੇ ਬਾਥਰੂਮ ਵਿੱਚ ਜਾ ਕੇ ਉਸ ਦੇ ਪਿੱਛੇ ਪਾਰਕ ਵਿੱਚ ਰੱਖੇ ਬੰਬ ਨੂੰ ਬਲਾਸਟ ਕੀਤਾ । ਇਸ ਤੋਂ ਬਾਅਦ ਪੁਲਿਸ ਨੇ ਘੇਰਾਬੰਦੀ ਕਰ ਕੇ ਆਜ਼ਾਦ ਵੀਰ ਅਤੇ ਉਸ ਦੇ ਸਾਥੀ ਲਖਬੀਰ ਸਿੰਘ ਸਮੇਤ ਪੰਜ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

ਪੁਲਿਸ ਦੇ ਮੁਤਾਬਕ ਪਹਿਲੇ ਦੋ ਧਮਾਕੇ ਜਿਸ ਵਿੱਚ 6 ਮਈ ਨੂੰ ਪਾਰਕਿੰਗ ਵਿੱਚ ਇੱਕ ਕੰਟੇਨਰ ਵਿੱਚ ਪੋਲੀਥੀਨ ਦੇ ਲਿਫਾਫੇ ਵਿੱਚ ਬੰਬ ਦੀ ਸਮੱਗਰੀ ਰੱਖੀ ਹੋਈ ਸੀ, ਜਿਸ ਵਿੱਚ ਮੋਟੇ ਧਾਗੇ ਨਾਲ ਲਟਕਿਆ ਸੀ। ਇਸ ਤੋਂ ਬਾਅਦ 8 ਮਈ ਨੂੰ ਸਵੇਰੇ 4 ਵਜੇ ਦੇ ਕਰੀਬ ਇਕ ਹੋਰ ਬੰਬ ਸਮੱਗਰੀ ਪਾਰਕਿੰਗ ਵਿਚ ਹੀ ਰੱਖ ਕੇ ਉਥੋਂ ਫ਼ਰਾਰ ਹੋ ਗਏ । ਬਾਅਦ ਵਿਚ ਜਦੋਂ ਇਕ ਹੋਰ ਰਾਹਗੀਰ ਨੇ ਧਾਗਾ ਦੇਖਿਆ ਤਾਂ ਉਸ ਨੂੰ ਖਿੱਚਣ ‘ਤੇ ਉਹ ਵੀ ਫਟ ਗਿਆ। ਇਹ ਘਟਨਾ ਸ਼ਾਮ ਕਰੀਬ 6.30 ਵਜੇ ਵਾਪਰੀ।

ਉਨ੍ਹਾਂ (DGP Gaurav Yadav) ਨੇ ਕਿਹਾ ਕਿ ਪਟਾਕੇ ਬਣਾਉਣ ਦੀ ਸਮੱਗਰੀ ਖਰੀਦੀ ਅਤੇ ਉਸ ‘ਚ ਪੱਥਰ ਪਾ ਕੇ ਟਰਾਇਲ ਲਿਆ, ਜਿਸ ‘ਚ ਉਹ ਸਫਲ ਰਹੇ। ਇਸ ਤੋਂ ਉਹ ਉਤਸ਼ਾਹਿਤ ਹੋ ਗਿਆ ਅਤੇ ਪਟਾਕੇ ਬਣਾਉਣ ਵਾਲਿਆਂ ਤੋਂ ਪੋਟਾਸ਼ ਸਲਫਰ ਆਦਿ ਸਮੱਗਰੀ 5 ਹਜ਼ਾਰ ਰੁਪਏ ਵਿੱਚ ਖਰੀਦ ਕੇ ਵਿਸਫੋਟਕ ਬੰਬ ਤਿਆਰ ਕੀਤਾ ਗਿਆ । ਪੁਲਿਸ ਨੇ ਗਿਰੋਹ ਦੇ ਮੈਂਬਰਾਂ ਦੇ ਕਬਜ਼ੇ ਵਿਚੋਂ 1100 ਗ੍ਰਾਮ ਵਿਸਫੋਟਕ ਸਮੱਗਰੀ/ਰਸਾਇਣ ਅਤੇ ਕੁਝ ਸਮਾਜਕ ਭੜਕਾਊ ਸਮੱਗਰੀ ਵੀ ਬਰਾਮਦ ਕੀਤੀ ਹੈ।ਇਸ ਸਬੰਧ ਵਿਚ ਥਾਣਾ ਈ ਡਵੀਜ਼ਨ ਦੀ ਪੁਲਿਸ ਨੇ ਐਫਆਈਆਰ ਨੰਬਰ 49/2023 ਧਾਰਾ 9-ਬੀ ਵਿਸਫੋਟਕ ਐਕਟ, 3-4-5 ਵਿਸਫੋਟਕ ਸਮੱਗਰੀ, 13,16,18. ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ, 120 ਬੀ. ਤਹਿਤ ਮਾਮਲਾ ਦਰਜ ਕਰ ਲਿਆ ਹੈ।

ਪਹਿਲਾਂ ਹੀ ਕੇਸ ਦਰਜ ਹਨ

ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਖਿਲਾਫ ਪਹਿਲਾਂ ਵੀ ਆਜ਼ਾਦ ਵੀਰ ਸਿੰਘ ਖਿਲਾਫ 156/21 ਧਾਰਾ 295ਏ, ਥਾਣਾ ਛੇਹਰਟਾ ਅੰਮ੍ਰਿਤਸਰ, ਅਮਰੀਕ ਸਿੰਘ ਖਿਲਾਫ 90/21 ਧਾਰਾ 379, ਥਾਣਾ ਸਿਟੀ ਗੁਰਦਾਸਪੁਰ, ਧਰਮਿੰਦਰ ਖਿਲਾਫ ਧਾਰਾ 348/22 ਸਮੇਤ ਨਾਰਕੋਟਿਕਸ ਐਕਟ ਥਾਣਾ ਸਦਰ ਵਿਖੇ ਮੁਕੱਦਮੇ ਦਰਜ ਹਨ। ਸਹਿਬ ਸਿੰਘ ਖਿਲਾਫ 94/23 ਐਕਸਪਲੋਸਿਵ ਐਕਟ ਥਾਣਾ ਗੇਟ ਹਕੀਮਾ ਸ਼ਾਮਲ ਹਨ

The post ਅੰਮ੍ਰਿਤਸਰ ਬਲਾਸਟ ਮਾਮਲੇ ‘ਚ 5 ਮੁਲਜ਼ਮ ਗ੍ਰਿਫਤਾਰ, DGP ਗੌਰਵ ਯਾਦਵ ਨੇ ਕੀਤੇ ਵੱਡੇ ਖ਼ੁਲਾਸੇ appeared first on TheUnmute.com - Punjabi News.

Tags:
  • amritsar
  • amritsar-police
  • amritsar-police-commissioner
  • breaking-news
  • dgp-gaurav-yadav
  • heritage-street-blast
  • latest-news
  • naunihal-singh
  • news
  • police-commissioner
  • punjab-news
  • punjab-police
  • sri-harmandir-sahib-in-amritsar

ਮੋਹਾਲੀ 'ਚ ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

Thursday 11 May 2023 07:15 AM UTC+00 | Tags: breaking-news chandigarh-police latest-news mohali mohali-phase-9 news punjab-news punjab-police the-unmute-breaking-news

ਚੰਡੀਗੜ੍ਹ,11 ਮਈ 2023: ਮੋਹਾਲੀ (Mohali) ਫੇਜ਼-9 ਸਥਿਤ ਰੈੱਡ ਸਟੋਨ ਹੋਟਲ ਵਿੱਚ ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ । ਇਸ ਬਾਰੇ ਪਤਾ ਲੱਗਣ ‘ਤੇ ਹੋਟਲ ਸਟਾਫ ਤੁਰੰਤ ਕਾਂਸਟੇਬਲ ਦੇ ਕਮਰੇ ‘ਚ ਪਹੁੰਚਿਆ ਅਤੇ ਉਸ ਨੂੰ ਖੂਨ ਨਾਲ ਲੱਥਪੱਥ ਪਿਆ ਦੇਖਿਆ।

ਇਸਰੋਂ ਬਾਅਦ ਹੋਟਲ ਸਟਾਫ਼ ਉਸ ਨੂੰ ਸੈਕਟਰ-32 ਜੀਐਮਸੀਐਚ ਚੰਡੀਗੜ੍ਹ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਅਸ਼ਵਨੀ ਵਾਸੀ ਸੈਕਟਰ-26 ਪੁਲਿਸ ਲਾਈਨ ਚੰਡੀਗੜ੍ਹ ਵਜੋਂ ਹੋਈ ਹੈ। ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਅਸ਼ਵਨੀ ਦਾ ਪਿਤਾ ਚੰਡੀਗੜ੍ਹ ਪੁਲਿਸ ਵਿੱਚ ਸਬ-ਇੰਸਪੈਕਟਰ ਵਜੋਂ ਤਾਇਨਾਤ ਹਨ। ਕਾਂਸਟੇਬਲ ਅਸ਼ਵਨੀ ਬੀਤੀ ਸਵੇਰੇ ਇੱਕ ਨਿੱਜੀ ਹੋਟਲ ਵਿੱਚ ਠਹਿਰਨ ਲਈ ਆਇਆ ਸੀ। ਰਾਤ ਨੂੰ ਉਸਦੇ ਕਮਰੇ ‘ਚੋਂ ਗੋਲੀ ਚੱਲਣ ਦੀ ਆਵਾਜ਼ ਸੁਣਦੇ ਹੀ ਸਟਾਫ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ਤੋਂ ਇਕ ਸਰਵਿਸ ਪਿਸਤੌਲ ਵੀ ਬਰਾਮਦ ਕੀਤਾ ਹੈ, ਫਿਲਹਾਲ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਵਿੱਚ ਜੁਟੀ ਹੋਈ ਹੈ।

The post ਮੋਹਾਲੀ ‘ਚ ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ appeared first on TheUnmute.com - Punjabi News.

Tags:
  • breaking-news
  • chandigarh-police
  • latest-news
  • mohali
  • mohali-phase-9
  • news
  • punjab-news
  • punjab-police
  • the-unmute-breaking-news

ਚੰਡੀਗੜ੍ਹ,11 ਮਈ 2023: ਰਾਸ਼ਟਰੀ (Delhi) ਰਾਜਧਾਨੀ ਵਿੱਚ ਪ੍ਰਸ਼ਾਸਨਿਕ ਸੇਵਾਵਾਂ ਦੇ ਨਿਯੰਤਰਣ ਨੂੰ ਲੈ ਕੇ ਕੇਂਦਰ  ਅਤੇ ਦਿੱਲੀ ਸਰਕਾਰ ਦਰਮਿਆਨ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਉੱਤੇ ਸੁਪਰੀਮ ਕੋਰਟ ਵਿੱਚ ਪੰਜ ਜੱਜਾਂ ਦੀ ਬੈਂਚ ਨੇ ਆਪਣਾ ਫੈਸਲਾ ਸੁਣਾਇਆ ਹੈ। ਚੀਫ਼ ਜਸਟਿਸ ਡੀ.ਵਾਈ ਚੰਦਰਚੂੜ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਇਹ ਸਰਬਸੰਮਤੀ ਨਾਲ ਕੀਤਾ ਗਿਆ ਫ਼ੈਸਲਾ ਸੀ।

ਜਿਕਰਯੋਗ ਹੈ ਕਿ ਇਸ ਬੈਂਚ ਦੇ ਹੋਰ ਮੈਂਬਰ ਜਸਟਿਸ ਐਮਆਰ ਸ਼ਾਹ, ਜਸਟਿਸ ਕ੍ਰਿਸ਼ਨਾ ਮੁਰਾਰੀ, ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਪੀਐਸ ਨਰਸਿਮਹਾ ਹਨ। ਬੈਂਚ ਨੇ ਰਾਸ਼ਟਰੀ ਰਾਜਧਾਨੀ ‘ਚ ਸੇਵਾਵਾਂ ਦੇ ਨਿਯਮ ਨੂੰ ਲੈ ਕੇ ਦਿੱਲੀ ਸਰਕਾਰ ਦੀ ਪਟੀਸ਼ਨ ‘ਤੇ ਇਹ ਫੈਸਲਾ ਸੁਣਾਇਆ। ਬੈਂਚ ਨੇ ਕ੍ਰਮਵਾਰ ਕੇਂਦਰ ਅਤੇ ਦਿੱਲੀ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਅਤੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਦੀਆਂ ਪੰਜ ਦਿਨਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 18 ਜਨਵਰੀ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਸੀਜੇਆਈ ਨੇ ਕਿਹਾ ਕਿ ਜੇਕਰ ਚੁਣੀ ਹੋਈ ਸਰਕਾਰ ਕੋਲ ਆਪਣੇ ਅਧਿਕਾਰੀਆਂ ਨੂੰ ਕੰਟਰੋਲ ਕਰਨ ਦਾ ਅਧਿਕਾਰ ਨਹੀਂ ਹੋਵੇਗਾ ਤਾਂ ਇਹ ਜਵਾਬਦੇਹੀ ਦੇ ਸਿਧਾਂਤ ਨੂੰ ਬੇਲੋੜਾ ਬਣਾ ਦੇਵੇਗੀ। ਇਸ ਲਈ ਤਬਾਦਲੇ, ਤਾਇਨਾਤੀ ਦਾ ਅਧਿਕਾਰ ਸਰਕਾਰ ਕੋਲ ਰਹੇਗਾ। ਇਸ ਦੇ ਨਾਲ ਹੀ ਐਲਜੀ (Delhi LG) ਨੂੰ ਪ੍ਰਸ਼ਾਸਨ ਦੇ ਕੰਮ ਵਿੱਚ ਚੁਣੀ ਹੋਈ ਸਰਕਾਰ ਦੀ ਸਲਾਹ ਦੀ ਪਾਲਣਾ ਕਰਨੀ ਚਾਹੀਦੀ ਹੈ।

ਮਹੱਤਵਪੂਰਨ ਗੱਲ ਇਹ ਹੈ ਕਿ ਦਿੱਲੀ ਵਿੱਚ ਪ੍ਰਸ਼ਾਸਨਿਕ ਸੇਵਾਵਾਂ ਬਾਰੇ ਕੇਂਦਰ ਅਤੇ ਦਿੱਲੀ ਸਰਕਾਰ ਦੀਆਂ ਵਿਧਾਨਕ ਅਤੇ ਕਾਰਜਕਾਰੀ ਸ਼ਕਤੀਆਂ ਦੇ ਦਾਇਰੇ ਨਾਲ ਸਬੰਧਤ ਕਾਨੂੰਨੀ ਮੁੱਦਿਆਂ ਦੀ ਸੁਣਵਾਈ ਲਈ ਸੰਵਿਧਾਨਕ ਬੈਂਚ ਦਾ ਗਠਨ ਕੀਤਾ ਗਿਆ ਸੀ। ਪਿਛਲੇ ਸਾਲ 6 ਮਈ ਨੂੰ ਸੁਪਰੀਮ ਕੋਰਟ ਨੇ ਇਸ ਮੁੱਦੇ ਨੂੰ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ ਸੀ।

The post ਦਿੱਲੀ ਐਲਜੀ ਨੂੰ ਪ੍ਰਸ਼ਾਸਨ ਦੇ ਕੰਮ ‘ਚ ਚੁਣੀ ਹੋਈ ਸਰਕਾਰ ਦੀ ਸਲਾਹ ਮੰਨਣੀ ਚਾਹੀਦੀ ਹੈ: ਸੁਪਰੀਮ ਕੋਰਟ appeared first on TheUnmute.com - Punjabi News.

Tags:
  • breaking-news
  • delhi
  • delhi-government
  • delhi-lg
  • news
  • supreme-court

ਪਹਿਲਵਾਨਾਂ ਦੇ ਸਮਰਥਨ 'ਚ ਦਿੱਲੀ ਦੇ ਜੰਤਰ-ਮੰਤਰ ਪੁੱਜੇ MP ਗੁਰਜੀਤ ਸਿੰਘ ਔਜਲਾ

Thursday 11 May 2023 07:39 AM UTC+00 | Tags: bajrang-punia breaking-new breaking-news brij-bhushan-sharan-singh dcw-chairperson-swati-maliwal dcw-chief-swati-maliwal delhi delhi-jahangirpuri delhi-police jantar-mantar latest-news mp-gurjit-singh-aujla news protest punjab-news sakhsi-malik supreme-court swati-maliwal wfi wrestlers wrestlers-protest

ਨਵੀਂ ਦਿੱਲੀ ,11 ਮਈ 2023 (ਦਵਿੰਦਰ ਸਿੰਘ): ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ (MP Gurjit Singh Aujla) ਅੱਜ ਪਹਿਲਵਾਨਾਂ ਦਾ ਸਮਰਥਨ ਕਰਨ ਦਿੱਲੀ ਦੇ ਜੰਤਰ-ਮੰਤਰ ਪੁੱਜੇ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਸੰਸਦ ਮੈਂਬਰ ਨੂੰ ਬਚਾਉਣ ਲਈ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨਾਲ ਬੇਇਨਸਾਫ਼ੀ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੀੜਤ ਖਿਡਾਰੀ ਵੀ ਆਪਣਾ ਨਾਰਕੋ ਟੈਸਟ ਕਰਵਾਉਣ ਲਈ ਤਿਆਰ ਹਨ, ਫਿਰ ਵੀ ਸਰਕਾਰ ਉਨ੍ਹਾਂ ਨੂੰ ਕਿਉਂ ਨਹੀਂ ਸਮਝ ਰਹੀ। ਪੰਜਾਬ ਦੇ ਜਲੰਧਰ ਵਿੱਚ ਹੋਈਆਂ ਚੋਣਾਂ ਬਾਰੇ ਔਜਲਾ ਨੇ ਕਿਹਾ ਕਿ ਸਰਕਾਰ ਨੇ ਆਪਣੇ ਪ੍ਰਸ਼ਾਸਨ ਦੀ ਦੁਰਵਰਤੋਂ ਕੀਤੀ ਹੈ। ਇਸਦੇ ਨਾਲ ਹੀ ਪੰਜਾਬ ਵਿੱਚ ਹੋ ਰਹੇ ਅੰਮ੍ਰਿਤਸਰ ਬੰਬ ਧਮਾਕੇ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੰਜਾਬ ਦੀ ਸੁਰੱਖਿਆ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਅਜਿਹੇ ਲੋਕਾਂ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ।

The post ਪਹਿਲਵਾਨਾਂ ਦੇ ਸਮਰਥਨ ‘ਚ ਦਿੱਲੀ ਦੇ ਜੰਤਰ-ਮੰਤਰ ਪੁੱਜੇ MP ਗੁਰਜੀਤ ਸਿੰਘ ਔਜਲਾ appeared first on TheUnmute.com - Punjabi News.

Tags:
  • bajrang-punia
  • breaking-new
  • breaking-news
  • brij-bhushan-sharan-singh
  • dcw-chairperson-swati-maliwal
  • dcw-chief-swati-maliwal
  • delhi
  • delhi-jahangirpuri
  • delhi-police
  • jantar-mantar
  • latest-news
  • mp-gurjit-singh-aujla
  • news
  • protest
  • punjab-news
  • sakhsi-malik
  • supreme-court
  • swati-maliwal
  • wfi
  • wrestlers
  • wrestlers-protest

ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਮੰਤਰੀ ਮੰਡਲ ਤੋਂ ਕੀਤਾ ਜਾਵੇ ਬਰਖ਼ਾਸਤ: ਪ੍ਰਤਾਪ ਸਿੰਘ ਬਾਜਵਾ

Thursday 11 May 2023 07:55 AM UTC+00 | Tags: aam-aadmi-party bhagwant-mann breaking-news cabinet-minister-lal-chand-kataruchak cm-bhagwant-mann latest-news news partap-singh-bajwa punjab-congress punjab-governer punjab-governer-banwari-lal-prohit the-unmute-breaking-news the-unmute-punjabi-news

ਚੰਡੀਗੜ੍ਹ ,11 ਮਈ 2023: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਪੰਜਾਬ ਦੇ ਰਾਜਪਾਲ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਰਾਜਪਾਲ ਨੇ ਸੁਖਪਾਲ ਸਿੰਘ ਖਹਿਰਾ ਦੀ ਸੁਰੱਖਿਆ ਦੀ ਮੰਗ ਮੰਨ ਲਈ ਹੈ। ਹਾਲ ਹੀ ਵਿੱਚ ਸੁਖਪਾਲ ਸਿੰਘ ਖਹਿਰਾ ਨੇ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਬਾਰੇ ਕੁਝ ਕਥਿਤ ਅਸ਼ਲੀਲ ਵੀਡੀਓ ਗਵਰਨਰ ਨੂੰ ਦਿੱਤੇ ਸਨ ਤਾਂ ਜੋ ਉਨ੍ਹਾਂ ਦੀ ਜਾਂਚ ਕਰਵਾਈ ਜਾ ਸਕੇ।

ਚੰਡੀਗੜ੍ਹ ਪੁਲਿਸ ਨੇ ਵੀਡੀਓ ਦੀ ਜਾਂਚ ਕਰਵਾਈ ਤਾਂ ਵੀਡੀਓ ਸਹੀ ਪਾਈ ਗਈ ਅਤੇ ਕਿਸੇ ਵੀ ਤਰ੍ਹਾਂ ਨਾਲ ਛੇੜਛਾੜ ਨਹੀਂ ਕੀਤੀ ਗਈ। ਪੰਜਾਬ ਰਾਜਪਾਲ ਨੇ ਮੁੜ ਡੀਜੀਪੀ ਪੰਜਾਬ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਐਸ.ਆਈ.ਟੀ. ਦਾ ਗਠਨ ਕੀਤਾ |

ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਮੰਗ ਕੀਤੀ ਸੀ ਕਿ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਗ੍ਰਿਫਤਾਰ ਕੀਤਾ ਜਾਵੇ, ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਜਾਵੇ ਅਤੇ ਉਸ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕੀਤਾ ਜਾਵੇ। ਇਸ ਸਭ ਤੋਂ ਬਾਅਦ ਖਹਿਰਾ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਜਾਣ ਦਾ ਖਦਸ਼ਾ ਜਤਾਇਆ ਹੈ | ਰਾਜਪਾਲ ਨੇ ਭਰੋਸਾ ਦਿੱਤਾ ਹੈ ਕਿ ਉਹ ਡੀਜੀਪੀ ਨੂੰ ਪੱਤਰ ਲਿਖਣਗੇ ਕਿ ਕਿਸੇ ਵੀ ਹਾਲਤ ਵਿੱਚ ਲੋਕਤੰਤਰ ਦੀ ਉਲੰਘਣਾ ਨਹੀਂ ਹੋਣੀ ਚਾਹੀਦੀ।

ਇਸਦੇ ਨਾਲ ਹੀ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਤੋਂ ਬਾਅਦ ਮੁੜ ਹੋਏ ਬੰਬ ਧਮਾਕੇ ਨੂੰ ਲੈ ਕੇ ਕਿਹਾ ਕਿ, ਪੁਲਿਸ ਕੀ ਕਰ ਰਹੀ ਹੈ, ਜੇਕਰ ਅਸੀਂ ਦਰਬਾਰ ਸਾਹਿਬ ਦੀ ਸੁਰੱਖਿਆ ਨਹੀਂ ਕਰ ਸਕੇ ਤਾਂ ਕੀ ਇਹ ਪੁਲਿਸ ਦੀ ਨਾਕਾਮੀ ਨਹੀਂ ? | ਉਨ੍ਹਾਂ ਨੇ ਰਾਜਪਾਲ ਨੂੰ ਵੀ ਇਸ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ 13 ਨੂੰ ਜਲੰਧਰ ਦੇ ਲੋਕਾਂ ਦਾ ਫਤਵਾ ‘ਆਪ’ ਦੇ ਖਿਲਾਫ ਅਤੇ ਕਾਂਗਰਸ ਦੇ ਹੱਕ ‘ਚ ਆ ਰਿਹਾ ਹੈ।ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਨੇ ਪੁਸ਼ਟੀ ਕੀਤੀ ਹੈ ਕਿ ਲਾਲਚੰਦ ਕਟਾਰੂਚੱਕ ਦੀ ਵੀਡੀਓ ਅਸਲੀ ਹੈ ਅਤੇ ਇਸ ਵਿੱਚ ਕੋਈ ਛੇੜਛਾੜ ਨਹੀਂ ਕੀਤੀ ਗਈ, ਇਸਦੀ ਫੋਰੈਂਸਿਕ ਜਾਂਚ ਕਾਰਵਾਈ ਗਈ ਹੈ ।

The post ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਮੰਤਰੀ ਮੰਡਲ ਤੋਂ ਕੀਤਾ ਜਾਵੇ ਬਰਖ਼ਾਸਤ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News.

Tags:
  • aam-aadmi-party
  • bhagwant-mann
  • breaking-news
  • cabinet-minister-lal-chand-kataruchak
  • cm-bhagwant-mann
  • latest-news
  • news
  • partap-singh-bajwa
  • punjab-congress
  • punjab-governer
  • punjab-governer-banwari-lal-prohit
  • the-unmute-breaking-news
  • the-unmute-punjabi-news

ਮੋਹਾਲੀ, 11 ਮਈ 2023: ਭਾਜਪਾ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਭਰਾ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਉਰਫ ਜੀਤੀ ਸਿੱਧੂ (Jiti Sidhu) ਤੋਂ ਵਿਜੀਲੈਂਸ ਨੇ ਬੁੱਧਵਾਰ ਨੂੰ 7 ਘੰਟੇ ਤੱਕ ਪੁੱਛਗਿੱਛ ਕੀਤੀ। ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀਆਂ ਸ਼ਿਕਾਇਤਾਂ ਕਾਰਨ ਜੀਤੀ ਸਿੱਧੂ ਨੂੰ ਬੁੱਧਵਾਰ ਸਵੇਰੇ 11 ਵਜੇ ਮੋਹਾਲੀ ਸਥਿਤ ਵਿਜੀਲੈਂਸ ਦਫ਼ਤਰ ਵਿੱਚ ਤਲਬ ਕੀਤਾ ਗਿਆ ਸੀ । ਮੋਹਾਲੀ ਦੇ ਮੇਅਰ ਹੁੰਦਿਆਂ ਵੀ ਜੀਤੀ ਸਿੱਧੂ ‘ਤੇ ਬੇਨਿਯਮੀਆਂ ਦੇ ਦੋਸ਼ ਲੱਗੇ ਸਨ, ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਤੋਂ ਗਊਸ਼ਾਲਾ ਸਬੰਧੀ ਸਵਾਲ ਵੀ ਪੁੱਛੇ ਗਏ ਸਨ।

ਉਨ੍ਹਾਂ ਵੱਲੋਂ ਦਿੱਤੇ ਗਏ ਕੁਝ ਜਵਾਬਾਂ ਤੋਂ ਵਿਜੀਲੈਂਸ ਅਸੰਤੁਸ਼ਟ ਸੀ, ਇਸ ਲਈ ਉਸ ਨੂੰ ਜਲਦੀ ਹੀ ਦੁਬਾਰਾ ਬੁਲਾਇਆ ਜਾ ਸਕਦਾ ਹੈ। ਵਿਜੀਲੈਂਸ ਨੇ ਉਨ੍ਹਾਂ ਨੂੰ ਇੱਕ ਪ੍ਰੋਫਾਰਮਾ ਦਿੱਤਾ ਹੈ ਜਿਸ ਵਿੱਚ ਜਾਇਦਾਦ ਦਾ ਵੇਰਵਾ ਭਰਨਾ ਹੋਵੇਗਾ। ਇਹ ਪ੍ਰੋਫਾਰਮਾ 15 ਦਿਨਾਂ ਵਿੱਚ ਭਰ ਕੇ ਦੇਣਾ ਹੋਵੇਗਾ। ਜੀਤੀ ਸਿੱਧੂ (Jiti Sidhu) ਨੂੰ ਇਹ ਸਾਰੀ ਜਾਣਕਾਰੀ 25 ਮਈ ਤੱਕ ਵਿਜੀਲੈਂਸ ਨੂੰ ਲਿਖਤੀ ਰੂਪ ਵਿੱਚ ਦੇਣੀ ਪਵੇਗੀ। ਇਸ ਪ੍ਰੋਫਾਰਮੇ ਵਿੱਚ ਦਿੱਤੀ ਗਈ ਜਾਣਕਾਰੀ ਦਾ ਮੇਲ ਪੁੱਛਗਿੱਛ ਵਿੱਚ ਦਿੱਤੀ ਗਈ ਜਾਣਕਾਰੀ ਨਾਲ ਮਿਲਿਆ ਜਾਵੇਗਾ। ਪ੍ਰੋਫਾਰਮੇ ਵਿੱਚ ਲਿਖੇ ਸਾਰੇ ਸਵਾਲਾਂ ਦੇ ਜਵਾਬ ਦੇਣਾ ਲਾਜ਼ਮੀ ਹਨ ।

ਵਿਜੀਲੈਂਸ ਨੇ ਜੀਤੀ ਸਿੱਧੂ ਕੋਲੋਂ ਪੁੱਛਿਆ ਹੈ ਕਿ ਉਨ੍ਹਾਂ ਕੋਲ ਕੁੱਲ ਕਿੰਨੀ ਜਾਇਦਾਦ ਹੈ ?, ਸਿਹਤ ਮੰਤਰੀ ਹੁੰਦਿਆਂ ਉਨ੍ਹਾਂ ਦੇ ਭਰਾ ਬਲਬੀਰ ਸਿੱਧੂ ਦੀ ਜਾਇਦਾਦ ਕਿੰਨੀ ਵਧੀ ਹੈ।ਮੇਅਰ ਦੇ ਅਹੁਦੇ ‘ਤੇ ਰਹਿੰਦੇ ਹੋਏ ਕਿੰਨੇ ਪ੍ਰੋਜੈਕਟਾਂ ‘ਚ ਹਿੱਸੇਦਾਰੀ ਸੀ। ਕੀ ਕੋਈ ਰਿਸ਼ਤੇਦਾਰ ਆਪਣੇ ਕਾਰੋਬਾਰ ਵਿਚ ਡਾਇਰੈਕਟਰ ਹਨ, ‘ਉਨ੍ਹਾਂ ਦੇ ਕਾਰੋਬਾਰ ਵਿਚ ਕਿਸ ਦੀ ਹਿੱਸੇਦਾਰੀ ਹੈ’ ਆਦੀ ਸਵਾਲ ਜਵਾਬ ਕੀਤੇ ਗਏ ਹਨ |

The post ਵਿਜੀਲੈਂਸ ਨੇ ਮੇਅਰ ਜੀਤੀ ਸਿੱਧੂ ਤੋਂ 7 ਘੰਟੇ ਤੱਕ ਕੀਤੀ ਪੁੱਛਗਿੱਛ, ਜਾਇਦਾਦ ਦਾ ਮੰਗਿਆ ਵੇਰਵਾ appeared first on TheUnmute.com - Punjabi News.

Tags:
  • amarjit-singh-sidhu
  • breaking-news
  • jiti-sidhu
  • news

ਪਹਿਲਵਾਨਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਮਨਾਇਆ ਕਾਲਾ ਦਿਵਸ, ਕਿਹਾ- ਹਿੰਮਤ ਨਹੀਂ ਹਾਰਾਂਗੇ, ਲੜਦੇ ਰਹਾਂਗੇ

Thursday 11 May 2023 08:27 AM UTC+00 | Tags: black-day breaking-news brij-bhushan delhi-police jantar-mantar latest-news news punjab-news sakshi-malik the-unmute-breaking-news the-unmute-punjabi-news wrestlers wrestlers-protest

ਚੰਡੀਗੜ੍ਹ, 11 ਮਈ 2023: ਅੱਜ ਦਿੱਲੀ ਦੇ ਜੰਤਰ-ਮੰਤਰ ਵਿਖੇ ਬ੍ਰਿਜ ਭੂਸ਼ਣ ਵਿਰੁੱਧ ਪਹਿਲਵਾਨਾਂ (Wrestlers) ਵੱਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਲਾ ਦਿਵਸ ਮਨਾਇਆ ਗਿਆ। ਇਸ ਮੌਕੇ ਭਾਰਤ ਦੀ ਖਿਡਾਰਨ ਸਾਕਸ਼ੀ ਮਲਿਕ ਨੇ ਕਿਹਾ ਕਿ ਸਰਕਾਰ ਆਪਣੇ ਸੰਸਦ ਮੈਂਬਰ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਅਸੀਂ ਵੀ ਹਿੰਮਤ ਨਹੀਂ ਹਾਰਾਂਗੇ ਅਤੇ ਲੜਦੇ ਰਹਾਂਗੇ। ਉਨ੍ਹਾਂ ਕਿਹਾ ਕਿ ਅਸੀਂ ਪੀੜਤ ਲੜਕੀ ਦਾ ਨਾਰਕੋ ਟੈਸਟ ਕਰਵਾਉਣ ਲਈ ਤਿਆਰ ਹਾਂ, ਕੀ ਸਰਕਾਰ ਆਪਣੇ ਸੰਸਦ ਮੈਂਬਰ ਦਾ ਨਾਰਕੋ ਟੈਸਟ ਕਰਵਾਏਗੀ ?।

ਜਿਕਰਯੋਗ ਹੈ ਕਿ ਬੀਤੇ ਦਿਨ ਰੀਓ ਓਲੰਪਿਕ 2016 ਦੀ ਕਾਂਸੀ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ (Wrestler Sakshi Malik) ਨੇ ਬ੍ਰਿਜ ਭੂਸ਼ਣ ਨੂੰ ਨਾਰਕੋ ਟੈਸਟ ਕਰਵਾਉਣ ਅਤੇ ਆਪਣੀ ਬੇਗੁਨਾਹੀ ਸਾਬਤ ਕਰਨ ਦੀ ਚੁਣੌਤੀ ਦਿੱਤੀ ਹੈ | ਸਾਕਸ਼ੀ ਨੇ ਕਿਹਾ ਕਿ ਡਬਲਯੂਐੱਫਆਈ ਦੇ ਮੁਖੀ ਬ੍ਰਿਜ ਭੂਸ਼ਣ ਨੂੰ ਸੱਤ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਆਪਣੀ ਨਿਰਦੋਸ਼ਤਾ ਬਾਰੇ ਯਕੀਨ ਹੋਣ 'ਤੇ ਝੂਠ ਖੋਜਣ ਵਾਲਾ ਨਾਰਕੋ ਟੈਸਟ ਕਰਵਾਉਣਾ ਚਾਹੀਦਾ ਹੈ। ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਇਹ ਵੀ ਕਿਹਾ ਕਿ ਜੇਕਰ ਬ੍ਰਿਜ ਭੂਸ਼ਣ ਅਜੇ ਵੀ ਡਬਲਯੂ.ਐੱਫ.ਆਈ. ਦੇ ਕੰਮਕਾਜ ਵਿੱਚ ਸ਼ਾਮਲ ਰਹੇ ਤਾਂ ਉਹ ਮੁਕਾਬਲਿਆਂ ਦੇ ਆਯੋਜਨ ਦਾ ਵਿਰੋਧ ਕਰਨਗੇ।

ਸਾਕਸ਼ੀ ਮਲਿਕ (Wrestler Sakshi Malik) ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਮੈਂ WFI ਪ੍ਰਧਾਨ ਨੂੰ ਨਾਰਕੋ ਟੈਸਟ ਕਰਵਾਉਣ ਦੀ ਚੁਣੌਤੀ ਦਿੰਦੀ ਹਾਂ। ਅਸੀਂ ਜਾਂਚ ਲਈ ਵੀ ਤਿਆਰ ਹਾਂ। ਸੱਚਾਈ ਸਾਹਮਣੇ ਆਵੇ ਕਿ ਕੌਣ ਦੋਸ਼ੀ ਹੈ ਤੇ ਕੌਣ ਨਹੀਂ। ਇਸ ਦੇ ਨਾਲ ਹੀ 2021 ਟੋਕੀਓ ਓਲੰਪਿਕ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਬਜਰੰਗ ਪੂਨੀਆ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਰੇ ਮੁਕਾਬਲੇ IOA ਦੇ ਐਡ-ਹਾਕ ਪੈਨਲ ਦੇ ਅਧੀਨ ਹੋਣ। ਜੇਕਰ ਬ੍ਰਿਜ ਭੂਸ਼ਣ ਇਸ ਦੇ ਪ੍ਰੋਗਰਾਮਾਂ ਵਿੱਚ ਕਿਸੇ ਵੀ ਤਰ੍ਹਾਂ ਸ਼ਾਮਲ ਹੁੰਦਾ ਹੈ ਤਾਂ ਅਸੀਂ ਇਸ ਦਾ ਵਿਰੋਧ ਕਰਾਂਗੇ।

The post ਪਹਿਲਵਾਨਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਮਨਾਇਆ ਕਾਲਾ ਦਿਵਸ, ਕਿਹਾ- ਹਿੰਮਤ ਨਹੀਂ ਹਾਰਾਂਗੇ, ਲੜਦੇ ਰਹਾਂਗੇ appeared first on TheUnmute.com - Punjabi News.

Tags:
  • black-day
  • breaking-news
  • brij-bhushan
  • delhi-police
  • jantar-mantar
  • latest-news
  • news
  • punjab-news
  • sakshi-malik
  • the-unmute-breaking-news
  • the-unmute-punjabi-news
  • wrestlers
  • wrestlers-protest

ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਦੇ ਆਦੇਸ਼

Thursday 11 May 2023 10:36 AM UTC+00 | Tags: aam-aadmi-party bachat-bhawan cm-bhagwant-mann deputy-commissioner-baldeep-kaur government-scheme mansa mansa-police news punjab-government the-unmute-breaking-news

ਮਾਨਸਾ, 11 ਮਈ 2023: ਮਾਨਸਾ ਜ਼ਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜ਼ਾਂ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮਹੀਨਾਵਾਰ ਮੀਟਿੰਗ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੀ ਲੋਕ ਭਲਾਈ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗੀ ਅਧਿਕਾਰੀ ਆਪਣੇ ਵਿਭਾਗ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਯਕੀਨੀ ਬਣਾਵੇ, ਤਾਂ ਜੋ ਸਰਕਾਰ ਦੀਆਂ ਸਕੀਮਾਂ ਦਾ ਲਾਭ ਯੋਗ ਲੋੜਵੰਦਾਂ ਨੂੰ ਮਿਲੇ ਸਕੇ।

ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਕੰਮਲ ਹੋ ਚੁੱਕੇ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ ਸਮਾਂਬੱਧ ਢੰਗ ਨਾਲ ਭੇਜਣੇ ਯਕੀਨੀ ਬਣਾਏ ਜਾਣ। ਉਨ੍ਹਾਂ ਸਿਹਤ ਵਿਭਾਗ ਦੇੇ ਅਧਿਕਾਰੀਆਂ ਤੋਂ ਸਿਵਲ ਹਸਪਤਾਲ ਅਤੇ ਸਮੂਹ ਕਮਿਊਨਿਟੀ ਸਿਹਤ ਕੇਂਦਰਾਂ ਵਿਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹੇ ਅੰਦਰ ਕੋਵਿਡ ਕੇਸਾਂ ਦੀ ਸਥਿਤੀ ਅਤੇ ਨਸ਼ਾ ਛੁਡਾਊ ਕੇਂਦਰਾਂ 'ਚ ਆਉਣ ਵਾਲੇ ਵਿਅਕਤੀਆਂ ਦਾ ਸਮੁੱਚਾ ਰਿਕਾਰਡ ਮੁਕੰਮਲ ਰੱਖਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਹਦਾਇਤ ਕੀਤੀ ਜ਼ਿਲ੍ਹੇ ਅੰਦਰ ਗਰਭਵਤੀ ਔਰਤਾਂ ਦੀ ਆਰ.ਸੀ.ਐਚ ਪੋਰਟਲ 'ਤੇ ਰਜਿਸਟਰੇਸ਼ਨ ਕਰਵਾਉਣ ਲਈ ਆਸ਼ਾ ਵਰਕਰਾਂ ਅਤੇ ਏ.ਐਨ.ਐਮ. ਨੂੰ ਦਿਸ਼ਾ ਨਿਰਦੇਸ਼ ਦਿੱਤੇ ਜਾਣ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਵਿਵੇਕੀ ਗਰਾਂਟਾਂ ਅਤੇ ਐਮ.ਪੀ. ਲੈਂਡ ਤਹਿਤ ਚੱਲ ਰਹੇ ਕੰਮਾਂ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬਣ ਰਹੇ ਘਰਾਂ ਅਤੇ ਲਾਭਪਾਤਰੀਆਂ ਦੀਆ ਪੈਂਡਿੰਗ ਤੇ ਅਪਰੂਵਡ ਐਪਲੀਕੇਸ਼ਨਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਪਾਸੋਂ ਸਰਕਾਰੀ ਦਫ਼ਤਰਾਂ ਵਿਚ ਲੱਗ ਰਹੇ ਪ੍ਰੀ ਪੇਡ ਮੀਟਰਾਂ ਦੀ ਸਥਿਤੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਲਈ।

ਉਨ੍ਹਾਂ ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਡੈਪੋ ਅਤੇ ਬੱਡੀ ਪ੍ਰੋਗਰਾਮ ਤਹਿਤ ਸੈਮੀਨਾਰ ਕਰਵਾ ਕੇ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰਆਂ ਨੂੰ ਪੀ.ਜੀ.ਆਰ.ਐਸ. ਪੋਰਟਲ 'ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਜਾਰੀ ਕੀਤੇ।

ਇਸ ਤੋਂ ਇਲਾਵਾ ਘਰ ਘਰ ਰੋਜ਼ਗਾਰ ਮਿਸ਼ਨ ਪੰਜਾਬ, ਖੇਤੀਬਾੜੀ ਵਿਭਾਗ, ਸਕੂਲ ਸਿੱਖਿਆ ਦੇ ਕੰਮਾਂ ਦੀ ਪ੍ਰਗਤੀ, ਪਸ਼ੂ ਪਾਲਣ ਵਿਭਾਗ, ਡੇਅਰੀ ਵਿਕਾਸ, ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ, ਸੇਫ ਸਕੂਲ ਵਾਹਨ ਪਾਲਿਸੀ ਆਦਿ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ, ਸਹਾਇਕ ਕਮਿਸ਼ਨਰ (ਜ) ਹਰਜਿੰਦਰ ਸਿੰਘ ਜੱਸਲ, ਸਮੂਹ ਕਾਰਜਸਾਧਕ ਅਫ਼ਸਰ, ਬੀ.ਡੀ.ਪੀ.ਓਜ਼ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

The post ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਦੇ ਆਦੇਸ਼ appeared first on TheUnmute.com - Punjabi News.

Tags:
  • aam-aadmi-party
  • bachat-bhawan
  • cm-bhagwant-mann
  • deputy-commissioner-baldeep-kaur
  • government-scheme
  • mansa
  • mansa-police
  • news
  • punjab-government
  • the-unmute-breaking-news

ਪੰਜਾਬ-ਹਰਿਆਣਾ-ਹਿਮਾਚਲ ਵਿਧਾਨ ਸਭਾ ਸਪੀਕਰਾਂ ਦੀ ਮੀਟਿੰਗ: ਮੁੰਬਈ 'ਚ ਹੋਣ ਵਾਲੇ ਰਾਸ਼ਟਰੀ ਵਿਧਾਇਕਾਂ ਦੀ ਕਾਨਫਰੰਸ ਨੂੰ ਦੱਸਿਆ ਇਤਿਹਾਸਕ

Thursday 11 May 2023 10:50 AM UTC+00 | Tags: all-mla breaking-news haryana himachal mimbai mla national-legislator-conference national-legislators-conference news punjab punjab-news vidhan-sabha-speaker

ਚੰਡੀਗੜ੍ਹ, 11 ਮਈ 2023: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨੇ 15 ਤੋਂ 17 ਜੂਨ ਤੱਕ ਮੁੰਬਈ ਵਿੱਚ ਹੋਣ ਵਾਲੇ ਰਾਸ਼ਟਰੀ ਵਿਧਾਇਕ ਸੰਮਲੇਨ (National Legislators Conference) ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਅੱਜ ਤਿੰਨਾਂ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਗਿਆਨ ਚੰਦ ਗੁਪਤਾ ਅਤੇ ਕੁਲਦੀਪ ਸਿੰਘ ਪਠਾਨੀਆ, ਰਾਸ਼ਟਰੀ ਵਿਧਾਇਕ ਸੰਮੇਲਨ ਦੇ ਕਨਵੀਨਰ ਰਾਹੁਲ ਵੀ.ਕਰੜ ਨੇ ਹਰਿਆਣਾ ਨਿਵਾਸ 'ਤੇ ਮੀਟਿੰਗ ਕੀਤੀ।

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਨੇ ਕਿਹਾ ਕਿ ਇਹ ਇਤਿਹਾਸਕ ਪ੍ਰੋਗਰਾਮ ਹੈ। ਇਸ ਵਿੱਚ ਸਾਰੀਆਂ ਪਾਰਟੀਆਂ ਦੇ ਆਗੂ ਸ਼ਾਮਲ ਹਨ, ਭਾਵੇਂ ਸਰਕਾਰ ਵੱਖ-ਵੱਖ ਸਿਆਸੀ ਪਾਰਟੀਆਂ ਦੀ ਹੋਵੇ ਪਰ ਇਹ ਪ੍ਰੋਗਰਾਮ ਦੇਸ਼ ਦੇ ਸੰਵਿਧਾਨ ਅਤੇ ਅਖੰਡਤਾ ‘ਤੇ ਹੋਵੇਗਾ। ਇਸ ਵਿੱਚ ਭਾਗ ਲੈਣ ਲਈ 30 ਮਈ ਤੱਕ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ। ਹੁਣ ਤੱਕ 2 ਹਜ਼ਾਰ ਵਿਧਾਇਕਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਦੇਸ਼ ਭਰ ਤੋਂ ਭਾਗ ਲੈਣ ਵਾਲੇ ਵੱਖ-ਵੱਖ ਪਾਰਟੀਆਂ ਦੇ ਵਿਧਾਇਕਾਂ ਵਿਚਾਲੇ ਦੇਸ਼ ਨੂੰ ਦਰਪੇਸ਼ ਚੁਣੌਤੀਆਂ ਸਮੇਤ ਹੋਰ ਪਹਿਲੂਆਂ ‘ਤੇ ਚਰਚਾ ਹੋਵੇਗੀ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੇ ਕਿਹਾ ਕਿ ਲੋਕਤੰਤਰ ਸਬੰਧੀ ਇਸ ਪ੍ਰੋਗਰਾਮ ਨੂੰ ਸੁਪਨੇ ਵਜੋਂ ਦੇਖਿਆ ਜਾ ਰਿਹਾ ਹੈ। ਦੇਸ਼ ਭਰ ਤੋਂ ਵਿਧਾਇਕਾਂ/ਨੇਤਾਵਾਂ ਦਾ ਇੰਨੇ ਵੱਡੇ ਪੱਧਰ ‘ਤੇ ਇਕੱਠ ਹੋਣਾ ਬਹੁਤ ਵੱਡੀ ਗੱਲ ਹੈ। ਲੋਕਾਂ ਵਿੱਚ ਇਹ ਧਾਰਨਾ ਹੈ ਕਿ ਰਾਜਨੀਤੀ ਵਿੱਚ ਆਉਣ ਵਾਲੇ ਲੋਕਾਂ ਨੂੰ ਗਲਤ ਸਮਝਿਆ ਜਾਂਦਾ ਹੈ। ਨੌਜਵਾਨਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਹੈ, ਪਰ ਹੁਣ ਉਨ੍ਹਾਂ ਲਈ ਜਾਣਕਾਰੀ ਹਾਸਲ ਕਰਨ ਦਾ ਇਹ ਵਧੀਆ ਮੌਕਾ ਹੈ।

ਹਿਮਾਚਲ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਾਨਫਰੰਸਾਂ ਹੁੰਦੀਆਂ ਰਹੀਆਂ ਹਨ ਪਰ ਇਹ ਪਹਿਲੀ ਵਾਰ ਹੈ ਜਦੋਂ ਕੌਮੀ ਪੱਧਰ ‘ਤੇ ਸਾਰੇ ਵਿਧਾਇਕ ਇਕੱਠੇ ਹੋ ਕੇ ਆਪਣੇ ਵਿਚਾਰ ਪੇਸ਼ ਕਰਨਗੇ। ਸਮਾਗਮ ਦੌਰਾਨ ਸਮਾਜਿਕ ਢਾਂਚੇ ਅਤੇ ਜਮਹੂਰੀਅਤ ਨੂੰ ਮਜ਼ਬੂਤ ​​ਕਰਨ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਰਾਜਨੀਤੀ ‘ਤੇ ਸ਼ੁਰੂ ਕੀਤੇ ਵਿਸ਼ੇਸ਼ ਸਕੂਲ ਨੂੰ ਵੀ ਬਹੁਤ ਖਾਸ ਦੱਸਿਆ।

The post ਪੰਜਾਬ-ਹਰਿਆਣਾ-ਹਿਮਾਚਲ ਵਿਧਾਨ ਸਭਾ ਸਪੀਕਰਾਂ ਦੀ ਮੀਟਿੰਗ: ਮੁੰਬਈ ‘ਚ ਹੋਣ ਵਾਲੇ ਰਾਸ਼ਟਰੀ ਵਿਧਾਇਕਾਂ ਦੀ ਕਾਨਫਰੰਸ ਨੂੰ ਦੱਸਿਆ ਇਤਿਹਾਸਕ appeared first on TheUnmute.com - Punjabi News.

Tags:
  • all-mla
  • breaking-news
  • haryana
  • himachal
  • mimbai
  • mla
  • national-legislator-conference
  • national-legislators-conference
  • news
  • punjab
  • punjab-news
  • vidhan-sabha-speaker

ਟੈਟਨੈੱਸ ਦੇ ਬਚਾਅ ਲਈ ਟੀਕਾਕਰਨ ਤੋਂ ਬਾਅਦ ਵਿਦਿਆਰਥਣਾ ਦੀ ਵਿਗੜੀ ਸਿਹਤ, ਹਸਪਤਾਲ 'ਚ ਦਾਖਲ

Thursday 11 May 2023 11:09 AM UTC+00 | Tags: breaking-news health-department-of-the-punjab latest-news machhiwara news punjab-news tetanus the-unmute-breaking-news

ਮਾਛੀਵਾੜਾ ਸਾਹਿਬ, 11 ਮਈ 2023: ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਟੈਟਨਸ ਦੇ ਬਚਾਅ ਲਈ ਸਕੂਲੀ ਵਿਦਿਆਰਥਣਾਂ ਦੇ ਟੀਕੇ ਲਗਾਉਣ ਦੇ ਲਈ ਲਗਾਏ ਕੈਂਪ ਉਪਰੰਤ ਉਸ ਵੇਲੇ ਹੜ੍ਹਕੰਪ ਮੱਚ ਗਿਆ ਜਦੋਂ ਇਕ ਇਕ ਕਰਕੇ 15 ਤੋਂ ਵੱਧ ਸਕੂਲੀ ਵਿਦਿਆਰਥਣਾ ਦੀ ਹਾਲਤ ਵਿਗੜਨ ਲੱਗੀ, ਵਿਦਿਆਰਥਣਾ ਦਾ ਸਿਰ ਚਕਰਾਉਣ ਲੱਗ ਪਿਆ। ਸਾਰੀਆਂ ਵਿਦਿਆਰਥਣਾਂ ਮਾਛੀਵਾੜਾ ਸਾਹਿਬ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਹਨ |

ਸਕੂਲ ਪ੍ਰਬੰਧਕਾਂ ਵੱਲੋਂ ਕੁਝ ਹੀ ਪਲਾਂ ਵਿੱਚ ਇਨ੍ਹਾਂ ਪ੍ਰਭਾਵਿਤ ਵਿਦਿਆਰਥਣਾਂ ਨੂੰ ਸਥਾਨਕ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਲਾਂਕਿ ਇਹ ਦਮ ਇੰਨੇ ਮਰੀਜ਼ਾਂ ਦੇ ਆ ਜਾਣ ਨਾਲ ਹਸਪਤਾਲ ਪ੍ਰਸ਼ਾਸਨ ਇਨ੍ਹਾਂ ਨੂੰ ਸੰਭਾਲਣ ਵਿਚ ਲੱਗ ਗਿਆ | ਡਾਕਟਰਾਂ ਨੇ ਦੱਸਿਆ ਕਿ ਟੈਟਨਸ ਦੀ ਇਸ ਡੋਜ ਦਾ ਕੋਈ ਵੀ ਸਾਈਡ ਇਫ਼ੈਕ੍ਟ ਨਹੀਂ ਹੈ ਵਿਦਿਆਰਥਣਾਂ ਥੋੜ੍ਹੀ ਘਬਰਾਈ ਹੋਈ ਜ਼ਰੂਰ ਹਨ । ਕੁਝ ਹੀ ਘੰਟਿਆਂ ਵਿੱਚ ਸਭ ਨਾਰਮਲ ਹੋ ਜਾਵੇਗਾ।

ਡਾਕਟਰ ਰਿਸ਼ਵ ਦੱਤ ਨੇ ਕਿਹਾ ਕਿ ਹਰ ਹਫ਼ਤੇ ਟੀਕਾਕਰਨ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਸਕੂਲੀ ਵਿਦਿਆਰਥਣਾਂ ਨੂੰ ਟੀਕੇ ਲਗਾਏ ਗਏ। ਇਹੀ ਟੀਕੇ ਗਰਭਵਤੀ ਔਰਤਾਂ ਨੂੰ ਵੀ ਲਗਾਏ ਗਏ। ਕੁੱਝ ਕੁ ਵਿਦਿਆਰਥਣਾਂ ਨੂੰ ਸਮੱਸਿਆ ਆਈ ਹੈ, ਪਰ ਕੋਈ ਖ਼ਤਰੇ ਵਾਲੀ ਗੱਲ ਹੈ। ਰਿਸ਼ਵ ਦੱਤ ਨੇ ਦੱਸਿਆ ਕਿ ਸੀਰੀਅਸ ਮਾਮਲਾ ਨਹੀਂ ਹੈ ਸਥਿਤੀ ਕਾਬੂ ਵਿੱਚ ਹੈ।

ਉਥੇ ਵਿਦਿਆਰਥਣਾਂ ਦੇ ਟੀਕੇ ਉਪਰੰਤ ਬਿਮਾਰ ਹੋਣ ਦੀ ਖ਼ਬਰ ਫੈਲਦਿਆ ਹੀ ਸਥਾਨਕ ਹਸਪਤਾਲ ਵਿੱਚ ਮਾਪਿਆਂ ਦਿਨ ਭੀੜ ਲੱਗ ਗਈ, ਪ੍ਰਾਪਤ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥਣਾ ਨੂੰ ਟੈਟਨਸ ਦੇ ਬਚਾਅ ਦੇ ਟੀਕੇ ਲਗਾਉਣ ਦੀ ਸੂਚਨਾ ਉਪਰੰਤ ਸਕੂਲ ਪ੍ਰਬੰਧਕ ਨੇ ਗਿਆਰਵੀਂ ਤੇ ਬਾਰਵੀਂ ਦੀਆਂ ਕਰੀਬ 200 ਵਿਦਿਆਰਥਣਾ ਨੂੰ ਅੱਜ ਸਵੇਰੇ ਨਾਸ਼ਤਾ ਕਰਕੇ ਸਕੂਲ ਆਉਣ ਲਈ ਕਿਹਾ ਗਿਆ ਸੀ ਤਾਂ ਕਿ ਟੀਕੇ ਲਗਾਏ ਜਾ ਸਕਣ । ਡਾਕਟਰਾਂ ਦੀ ਟੀਮ ਸਕੂਲੀ ਵਿਦਿਆਰਥਣਾਂ ਨੂੰ ਟੀਕੇ ਲਗਾ ਕੇ ਵਾਪਸ ਹਸਪਤਾਲ ਪਹੁੰਚੀ ਵੀ ਨਹੀਂ ਸੀ ਕਿ ਇਕ ਦੋ ਬਾਰਵੀ ਦੀਆ ਵਿਦਿਆਰਥਣਾਂ ਨੇ ਚੱਕਰ ਆਉਣ ਦੀ ਸਿਕਾਇਤ ਕੀਤੀ | ਜਿਸ ਨੂੰ ਦੇ ਕੇ ਪ੍ਰਿੰਸੀਪਲ ਮੈਡਮ ਹਸਪਤਾਲ ਪਹੁੰਚੀ | ਇਸਦੇ ਨਾਲ ਹੀ ਕਰੀਬ 20 ਤੋਂ 25 ਮਿੰਟ ਦੇ ਅੰਤਰਾਲ ਵਿੱਚ 15 ਤੋਂ ਵਿਦਿਆਰਥਣਾਂ ਹਸਪਤਾਲ ਪਹੁੰਚ ਗਈ ਸੀ, ਫਿਲਹਾਲ ਵਿਦਿਆਰਥਣਾਂ ਦੀ ਹਾਲਤ ਠੀਕ ਹੈ ਅਤੇ ਖ਼ਤਰੇ ਤੋਂ ਬਾਹਰ ਹਨ |

The post ਟੈਟਨੈੱਸ ਦੇ ਬਚਾਅ ਲਈ ਟੀਕਾਕਰਨ ਤੋਂ ਬਾਅਦ ਵਿਦਿਆਰਥਣਾ ਦੀ ਵਿਗੜੀ ਸਿਹਤ, ਹਸਪਤਾਲ ‘ਚ ਦਾਖਲ appeared first on TheUnmute.com - Punjabi News.

Tags:
  • breaking-news
  • health-department-of-the-punjab
  • latest-news
  • machhiwara
  • news
  • punjab-news
  • tetanus
  • the-unmute-breaking-news

ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ: ਕੁਲਤਾਰ ਸਿੰਘ ਸੰਧਵਾਂ

Thursday 11 May 2023 11:15 AM UTC+00 | Tags: amritsar-police breaking-news kultar-singh-sandhawan latest-news news punjab-news sri-darbar-sahib the-unmute-breaking-news the-unmute-news

ਚੰਡੀਗੜ੍ਹ, 11 ਮਈ 2023: ਸਿਫ਼ਤੀ ਦੇ ਘਰ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਬੀਤੇ ਦਿਨੀਂ ਵਾਪਰੀਆਂ ਘਟਨਾਵਾਂ ਉਤੇ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਅੱਜ ਕਿਹਾ ਕਿ ਇਹ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ।

ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸਰਦਾਰ ਸੰਧਵਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਲਗਾਤਾਰ ਵਾਪਰੀਆਂ ਘਟਨਾਵਾਂ ਨਾਲ ਪੂਰੀ ਦੁਨੀਆਂ ਤੋਂ ਸ਼ਰਧਾ ਨਾਲ ਆਉਣ ਵਾਲੇ ਯਾਤਰੀਆਂ ਨੂੰ ਡਰਾਉਣ ਦੀ ਕੋਝੀ ਸਾਜ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਪੰਜਾਬ ਸਰਕਾਰ ਕਦੇ ਵੀ ਸਫ਼ਲ ਨਹੀਂ ਹੋਣ ਦੇਵੇਗੀ।

ਉਨ੍ਹਾਂ ਕਿਹਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਤੋਂ ਸੂਬੇ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਤਰੱਕੀ ਬਰਦਾਸ਼ਤ ਨਹੀਂ ਹੋ ਰਹੀ ਜਿਸ ਨੂੰ ਤਾਰ-ਤਾਰ ਕਰਨ ਲਈ ਇਸ ਤਰ੍ਹਾਂ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ।ਸਪੀਕਰ ਨੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਕਿ ਉਹ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਦੇ ਨਾਲ-ਨਾਲ ਇਸ ਨਾਪਾਕ ਸਾਜ਼ਿਸ਼ ਦੇ ਘਾੜਿਆਂ ਨੂੰ ਵੀ ਜਲਦ ਗ੍ਰਿਫ਼ਤਾਰ ਕਰਨ ਅਤੇ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ।

The post ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ: ਕੁਲਤਾਰ ਸਿੰਘ ਸੰਧਵਾਂ appeared first on TheUnmute.com - Punjabi News.

Tags:
  • amritsar-police
  • breaking-news
  • kultar-singh-sandhawan
  • latest-news
  • news
  • punjab-news
  • sri-darbar-sahib
  • the-unmute-breaking-news
  • the-unmute-news

CM ਭਗਵੰਤ ਮਾਨ ਨੇ ਧੂਰੀ ਦੇ ਲੋਕਾਂ ਦੀਆਂ ਮੁਸ਼ਿਕਲਾਂ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ

Thursday 11 May 2023 11:37 AM UTC+00 | Tags: aam-aadmi-party bhagwant-singh-mann breaking-news chief-minister-bhagwant-mann cm-bhagwant-mann dhuri lok-milni news punjab-news shiromani-akali-dal the-unmute-breaking-news

ਧੂਰੀ, 11 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ (Dhuri) ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਮੁਸ਼ਿਕਲਾਂ ਸੁਣੀਆਂ ਅਤੇ ਉਨ੍ਹਾਂ ਦਾ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਧੂਰੀ ਸ਼ਹਿਰ ਦਾ ਪੂਰਾ ਪ੍ਰਸ਼ਾਸਨ ਹਾਜ਼ਰ ਰਿਹਾ |ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਕਸਬਿਆ ਵਿੱਚੋਂ ਚੱਲੇਗੀ | ਉਨ੍ਹਾਂ ਕਿਹਾ ਕਿ ਖਜ਼ਾਨੇ ਵਿੱਚ ਪੈਸੇ ਦੀ ਕੋਈ ਕਮੀ ਨਹੀ ਹੈ | ਉਹਨਾ ਕਿਹਾ ਕਿ ਧੂਰੀ ਦਾ ਸਰਕਾਰੀ ਹਸਪਤਾਲ ਸਿਰਫ ਰੈਫਰ ਦਾ ਹਸਪਤਾਲ ਬਣ ਕੇ ਰਹਿ ਗਿਆ ਹੈ, ਜਿਸ ਨੂੰ ਹੁਣ ਪੂਰੀ ਤਰਾਂ ਅਪਗਰੇਡ ਕੀਤਾ ਜਵੇਗਾ ਅਤੇ ਧੂਰੀ ਦੇ ਦੋ ਸਕੂਲਾਂ ਨੂੰ ਐਮੀਂਨੇਸ ਬਣਾਇਆ ਜਾਵੇਗਾ |

ਇਸਦੇ ਨਾਲ ਹੀ ਧੂਰੀ ਦੇ ਉਵਰ ਬ੍ਰਿਜ ਲਈ ਪੰਜਾਬ ਸਰਕਾਰ ਵੱਲੋ ਪੈਸੇ ਚਲੇ ਗਏ ਹਨ ਅਤੇ ਜਲਦੀ ਹੀ ਬਣਾਇਆ ਜਾਵੇਗਾ | ਮੁੱਖ ਮੰਤਰੀ ਨੇ ਸੂਬੇ ਦੀ ਕਾਨੂੰਨ ਵਿਵਸ਼ਥਾ ‘ਤੇ ਕਿਹਾ ਕਿ ਸੂਬੇ ਦੀ ਅਮਨ ਕਾਨੂੰਨ ‘ਤੇ ਬੁਰੀ ਨਜ਼ਰ ਪਾਵੇਗਾ ਉਸ ਨੂੰ ਬਖਸ਼ਿਆ ਨਹੀ ਜਾਵੇਗਾ |

The post CM ਭਗਵੰਤ ਮਾਨ ਨੇ ਧੂਰੀ ਦੇ ਲੋਕਾਂ ਦੀਆਂ ਮੁਸ਼ਿਕਲਾਂ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ appeared first on TheUnmute.com - Punjabi News.

Tags:
  • aam-aadmi-party
  • bhagwant-singh-mann
  • breaking-news
  • chief-minister-bhagwant-mann
  • cm-bhagwant-mann
  • dhuri
  • lok-milni
  • news
  • punjab-news
  • shiromani-akali-dal
  • the-unmute-breaking-news

6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Thursday 11 May 2023 11:41 AM UTC+00 | Tags: corrupation crime nabs news patwari patwari-kabal-singh punjab-news punjab-vigilance-bureau vigilance-bureau

ਚੰਡੀਗੜ੍ਹ, 10 ਮਈ 2023: ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਆਰੰਭੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Vigilance Bureau)  ਨੇ ਅੱਜ ਮਾਲ ਹਲਕਾ ਰਾਜੀਆ, ਤਹਿਸੀਲ ਅਜਨਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਤਾਇਨਾਤ ਪਟਵਾਰੀ ਕਾਬਲ ਸਿੰਘ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਪਰਗਟ ਸਿੰਘ ਵਾਸੀ ਪਿੰਡ ਧਾਲੀਵਾਲ ਕਲੇਰ, ਤਹਿਸੀਲ ਅਜਨਾਲਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸ ਦੇ ਰਿਸ਼ਤੇਦਾਰਾਂ ਦੀ ਜ਼ਮੀਨ ਦੇ ਇੰਤਕਾਲ ਵਿੱਚ ਸੋਧ ਕਰਨ ਬਦਲੇ ਉਕਤ ਪਟਵਾਰੀ 6,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਉਸਦੀ ਸ਼ਿਕਾਇਤ ਵਿੱਚਲੇ ਦੋਸ਼ਾਂ ਦੀ ਪੁਸ਼ਟੀ ਉਪਰੰਤ, ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਉਸ ਕੋਲੋਂ ਰੰਗੇ ਹੋਏ ਨੋਟ ਬਰਾਮਦ ਕਰ ਲਏ ਗਏ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

The post 6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ appeared first on TheUnmute.com - Punjabi News.

Tags:
  • corrupation
  • crime
  • nabs
  • news
  • patwari
  • patwari-kabal-singh
  • punjab-news
  • punjab-vigilance-bureau
  • vigilance-bureau

ਮੰਡੀ ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਅਦਾਇਗੀਆਂ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ: ਲਾਲ ਚੰਦ ਕਟਾਰੂਚੱਕ

Thursday 11 May 2023 11:49 AM UTC+00 | Tags: breaking-news cabinet-minister-punjab-lal-chand-kataruchak chief-minister-bhagwant-mann grain-market-workers market-workers news punjab-government punjabi-news punjab-transporters the-unmute-punjabi-news transporters

ਚੰਡੀਗੜ੍ਹ, 11 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੌਜੂਦਾ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ ਨਿਰਵਿਘਨ ਢੰਗ ਨਾਲ ਕਣਕ ਦੇ ਖਰੀਦ ਕਾਰਜ ਯਕੀਨੀ ਬਣਾਉਣ ਅਤੇ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਖੁਰਾਕ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀ ਮਜ਼ਦੂਰਾਂ, ਹੈਂਡਲਿੰਗ ਮਜਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਉਹਨਾਂ ਦੀ ਲਗਭਗ 600 ਕਰੋੜ ਰੁਪਏ ਦੀ ਅਦਾਇਗੀ ਸਮੇਂ ਸਿਰ ਜਾਰੀ ਕਰਨਾ ਯਕੀਨੀ ਬਣਾਉਣ।

ਮੰਤਰੀ ਨੇ ਕਿਹਾ ਕਿ ਅੱਜ ਤੱਕ ਲਗਭਗ 700 ਸਬ ਮੰਡੀ ਯਾਰਡ ਅਤੇ ਅਸਥਾਈ ਮੰਡੀਆਂ ਖਰੀਦ ਕਾਰਜਾਂ ਨੂੰ ਸਫਲਤਾਪੂਰਵਕ ਮੁਕੰਮਲ ਕਰਨ ਉਪਰੰਤ ਬੰਦ ਕਰ ਦਿੱਤੀਆਂ ਗਈਆਂ ਹਨ। ਮੰਤਰੀ ਨੇ ਅੱਗੇ ਕਿਹਾ ਕਿ 10 ਮਈ ਤੱਕ 123 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 24000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਇਸ ਗੱਲ ਉੱਤੇ ਤਸੱਲੀ ਪ੍ਰਗਟ ਕੀਤੀ ਕਿ ਖਰਾਬ ਮੌਸਮ ਦੇ ਬਾਵਜੂਦ ਕਿਸਾਨਾਂ ਨੂੰ ਅਦਾਇਗੀਆਂ ਜਾਰੀ ਕਰਨ ਵਿੱਚ ਕੋਈ ਦੇਰੀ ਨਹੀਂ ਹੋਣ ਦਿੱਤੀ ਗਈ।

ਉਹਨਾਂ ਸਾਰੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਖਰੀਦ ਕਾਰਜਾਂ ‘ਤੇ ਨਜ਼ਰ ਰੱਖਣ ਦੀ ਹਦਾਇਤ ਵੀ ਕੀਤੀ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।

The post ਮੰਡੀ ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਅਦਾਇਗੀਆਂ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ: ਲਾਲ ਚੰਦ ਕਟਾਰੂਚੱਕ appeared first on TheUnmute.com - Punjabi News.

Tags:
  • breaking-news
  • cabinet-minister-punjab-lal-chand-kataruchak
  • chief-minister-bhagwant-mann
  • grain-market-workers
  • market-workers
  • news
  • punjab-government
  • punjabi-news
  • punjab-transporters
  • the-unmute-punjabi-news
  • transporters

ਪੰਜਾਬ ਦੇ ਇਸ ਜ਼ਿਲ੍ਹੇ 'ਚ 15 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ

Thursday 11 May 2023 11:56 AM UTC+00 | Tags: breaking-news holiday mata-bhadrakali news punjab

ਚੰਡੀਗੜ੍ਹ, 11 ਮਈ 2023: ਜ਼ਿਲ੍ਹਾ ਕਪੂਰਥਲਾ ਦੇ ਪਿੰਡ ਸ਼ੇਖੂਪੁਰ ਵਿੱਚ 15 ਮਈ ਨੂੰ ਮਾਤਾ ਭੱਦਰਕਾਲੀ ਜੀ ਦਾ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਇਤਿਹਾਸਕ ਮੇਲੇ ਦੀ ਮਹੱਤਤਾ ਦੇ ਮੱਦੇਨਜ਼ਰ ਸਰਕਾਰੀ ਅਦਾਰਿਆਂ ਵਿੱਚ 15 ਮਈ ਦਿਨ ਸੋਮਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਇਹ ਹੁਕਮ ਉਨ੍ਹਾਂ ਅਧਿਕਾਰੀਆਂ ‘ਤੇ ਲਾਗੂ ਨਹੀਂ ਹੋਵੇਗਾ ਜੋ ਮੇਲੇ ਦੌਰਾਨ ਡਿਊਟੀ ‘ਤੇ ਹਨ।

PunjabKesari

The post ਪੰਜਾਬ ਦੇ ਇਸ ਜ਼ਿਲ੍ਹੇ ‘ਚ 15 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ appeared first on TheUnmute.com - Punjabi News.

Tags:
  • breaking-news
  • holiday
  • mata-bhadrakali
  • news
  • punjab

CM ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਦੱਸਿਆ ਲੋਕਤੰਤਰ ਦੀ ਜਿੱਤ, ਕਿਹਾ-ਵਿਕਾਸ ਕਾਰਜਾਂ 'ਚ ਆਵੇਗੀ ਤੇਜ਼ੀ

Thursday 11 May 2023 12:09 PM UTC+00 | Tags: aam-aadmi-party arvind-kejriwal breaking-news cm-arvind-kejriwal delhi delhi-lg indian-army latest-news lg-delhi news punjab-breaking-news supreme-court the-unmute-breaking-news the-unmute-latest-update

ਚੰਡੀਗੜ੍ਹ, 11 ਮਈ 2023: ਸੁਪਰੀਮ ਕੋਰਟ ਨੇ ਆਖਰਕਾਰ ਦਿੱਲੀ ਸਰਕਾਰ ਨੂੰ ਪ੍ਰਸ਼ਾਸਨਿਕ ਸੇਵਾਵਾਂ ਨੂੰ ਕੰਟਰੋਲ ਕਰਨ ਦਾ ਅਧਿਕਾਰ ਦੇ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਕੇਂਦਰ ਅਤੇ ਦਿੱਲੀ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਲੈ ਕੇ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਇਸ ਦੇ ਨਾਲ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal)  ਨੇ ਵੀ ਇਸ ਫੈਸਲੇ ਨੂੰ ਲੋਕਤੰਤਰ ਦੀ ਜਿੱਤ ਕਰਾਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਅਦਾਲਤ ਦੇ ਫੈਸਲੇ ਤੋਂ ਬਾਅਦ ਕੇਜਰੀਵਾਲ ਕਈ ਮਹੀਨਿਆਂ ਵਿੱਚ ਪਹਿਲੀ ਵਾਰ ਦਿੱਲੀ ਸਕੱਤਰੇਤ ਦਾ ਦੌਰਾ ਕਰਨਗੇ ਅਤੇ ਆਪਣੀ ਕੈਬਨਿਟ ਨਾਲ ਮੀਟਿੰਗ ਕਰਨਗੇ।

ਅਦਾਲਤ ਨੇ ਵੀਰਵਾਰ ਨੂੰ ਫੈਸਲਾ ਸੁਣਾਇਆ ਕਿ ਦਿੱਲੀ ਸਰਕਾਰ ਕੋਲ ਕੰਮ ਕਰਨ ਲਈ ਵਿਧਾਨਕ ਅਤੇ ਕਾਰਜਕਾਰੀ ਸ਼ਕਤੀਆਂ ਹਨ। ਆਮ ਆਦਮੀ ਪਾਰਟੀ ਨੇ ਟਵੀਟ ਕਰਕੇ ਫੈਸਲੇ ਦਾ ਸਵਾਗਤ ਕੀਤਾ ਹੈ। ਟਵੀਟ ‘ਚ ਲਿਖਿਆ ਕਿ ਚੁਣੀ ਹੋਈ ਸਰਕਾਰ ਕੋਲ ਅਫਸਰਾਂ ਦੀ ਬਦਲੀ-ਪੋਸਟਿੰਗ ਦਾ ਅਧਿਕਾਰ ਹੋਵੇਗਾ। ਅਧਿਕਾਰੀ ਚੁਣੀ ਹੋਈ ਸਰਕਾਰ ਰਾਹੀਂ ਹੀ ਕੰਮ ਕਰਨਗੇ।

ਜਦਕਿ 'ਆਪ' ਪਾਰਟੀ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਦੇ ਕੰਮ ਨੂੰ ਰੋਕਣ ਲਈ ਉਪ ਰਾਜਪਾਲ ਨੂੰ ਅਧਿਕਾਰੀਆਂ 'ਤੇ ਕੋਈ ਅਧਿਕਾਰ ਨਹੀਂ ਹੋਵੇਗਾ। ਦੂਜੇ ਪਾਸੇ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨਾਲ ਇਨਸਾਫ਼ ਕਰਨ ਲਈ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਕਾਸ ਦੀ ਰਫ਼ਤਾਰ ਕਈ ਗੁਣਾ ਵਧ ਜਾਵੇਗੀ।

The post CM ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਦੱਸਿਆ ਲੋਕਤੰਤਰ ਦੀ ਜਿੱਤ, ਕਿਹਾ-ਵਿਕਾਸ ਕਾਰਜਾਂ ‘ਚ ਆਵੇਗੀ ਤੇਜ਼ੀ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • cm-arvind-kejriwal
  • delhi
  • delhi-lg
  • indian-army
  • latest-news
  • lg-delhi
  • news
  • punjab-breaking-news
  • supreme-court
  • the-unmute-breaking-news
  • the-unmute-latest-update

ਇਮਰਾਨ ਖਾਨ ਦੀ ਗ੍ਰਿਫ਼ਤਾਰੀ 'ਤੇ ਪਾਕਿਸਤਾਨ ਦੀ ਸੁਪਰੀਮ ਕੋਰਟ ਸਖ਼ਤ, ਕਿਹਾ- ਅਦਾਲਤ 'ਚੋਂ ਕਿਵੇਂ ਚੁੱਕ ਸਕਦੇ ਹੋ

Thursday 11 May 2023 12:25 PM UTC+00 | Tags: al-qadir-trust-scam breaking-news imran-khan islamabad-high-court news pakistanarmy pakistan-nab-army pakistan-news

ਚੰਡੀਗੜ੍ਹ, 11 ਮਈ 2023: ਅਲ-ਕਾਦਿਰ ਟਰੱਸਟ ਘੁਟਾਲੇ ਵਿੱਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀ ਗ੍ਰਿਫਤਾਰੀ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ। ਇਮਰਾਨ ਦੀ ਪਾਰਟੀ ਪੀਟੀਆਈ ਦੀ ਅਰਜ਼ੀ ‘ਤੇ ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਕਿਹਾ- ਇਮਰਾਨ ਖਾਨ ਨੂੰ ਇਕ ਘੰਟੇ ‘ਚ ਸਾਡੇ ਸਾਹਮਣੇ ਪੇਸ਼ ਕੀਤਾ ਜਾਵੇ । ਤੁਸੀਂ ਅਦਾਲਤ ਵਿੱਚੋਂ ਕਿਸੇ ਨੂੰ ਕਿਵੇਂ ਚੁੱਕ ਸਕਦੇ ਹੋ। ਇਹ ਅਦਾਲਤ ਦਾ ਅਪਮਾਨ ਹੈ। ਬਾਕੀ ਮਾਮਲੇ ਦੀ ਸੁਣਵਾਈ ਬਾਅਦ ਵਿੱਚ ਕਰਾਂਗੇ। ਇਸਤੋਂ ਬਾਅਦ ਇਮਰਾਨ ਖਾਨ ਨੂੰ ਸੁਪਰੀਮ ਕੋਰਟ ‘ਚ ਪੇਸ਼ ਕੀਤਾ ਗਿਆ । ਅਦਾਲਤ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਇਸਲਾਮਾਬਾਦ ਹਾਈਕੋਰਟ ਤੋਂ ਇਮਰਾਨ ਖਾਨ ਦੀ ਗ੍ਰਿਫਤਾਰੀ ‘ਤੇ ਪਾਕਿਸਤਾਨ ਦੀ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਨੈਬ ਦੀ ਕਾਰਵਾਈ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਅਦਾਲਤ ਨੇ ਕਿਹਾ ਕਿ ਹਾਈਕੋਰਟ ‘ਚ ਜੋ ਵੀ ਹੋਇਆ, ਉਹ ਨਿਆਂਪਾਲਿਕਾ ਦੇ ਅਕਸ ‘ਤੇ ਹਮਲਾ ਹੈ। ਅਦਾਲਤ ਨੇ ਐੱਨਏਬੀ ਨੂੰ ਇਮਰਾਨ ਖਾਨ ਨੂੰ ਸਥਾਨਕ ਸਮੇਂ ਮੁਤਾਬਕ ਸ਼ਾਮ 4.30 ਵਜੇ ਤੱਕ ਸੁਪਰੀਮ ਕੋਰਟ ‘ਚ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ।

ਸਰਕਾਰ ਦੀ ਬੁਲਾਰਾ ਮਰੀਅਮ ਔਰੰਗਜ਼ੇਬ ਨੇ ਕਿਹਾ ਕਿ ਸੁਪਰੀਮ ਕੋਰਟ ਇੱਕ ਦਹਿਸ਼ਤ ਗਰਦ ਨੂੰ ਸ਼ਹਿ ਦੇ ਰਹੀ ਹੈ। 9 ਨੂੰ ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਇਕ ਸਾਜ਼ਿਸ਼ ਤਹਿਤ ਹਿੰਸਾ ਫੈਲਾਈ ਗਈ ਸੀ। ਫੌਜ ‘ਤੇ ਹਮਲਾ ਕੀਤਾ ਗਿਆ। ਇਸਲਾਮਾਬਾਦ ਹਾਈਕੋਰਟ ਅਤੇ ਰਾਸ਼ਟਰੀ ਜਵਾਬਦੇਹੀ ਅਦਾਲਤ ਨੇ ਖੁਦ ਕਿਹਾ ਹੈ ਕਿ ਗ੍ਰਿਫਤਾਰੀ ਕਾਨੂੰਨੀ ਤਰੀਕੇ ਨਾਲ ਕੀਤੀ ਗਈ ਸੀ। ਅਜਿਹੇ ‘ਚ ਸਿਰਫ 48 ਘੰਟਿਆਂ ‘ਚ ਸੁਪਰੀਮ ਕੋਰਟ ਦੇ ਪੇਟ ‘ਚ ਦਰਦ ਹੋਣਾ ਸਾਡੀ ਸਮਝ ਤੋਂ ਬਾਹਰ ਹੈ।

ਸਾਬਕਾ ਵਿਦੇਸ਼ ਮੰਤਰੀ ਅਤੇ ਇਮਰਾਨ ਖਾਨ (Imran Khan) ਦੇ ਕਰੀਬੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਪਾਕਿਸਤਾਨ ‘ਚ ਵਿਗੜਦੇ ਹਾਲਾਤ ਅਤੇ ਸਿਆਸੀ ਉਥਲ-ਪੁਥਲ ਵਿਚਾਲੇ ਵੀਰਵਾਰ ਨੂੰ ਗ੍ਰਿਫਤਾਰ ਕਰ ਲਿਆ ਸੀ । ਇਸ ਤੋਂ ਪਹਿਲਾਂ ਵਿਸ਼ੇਸ਼ ਅਦਾਲਤ ਨੇ ਬੁੱਧਵਾਰ ਨੂੰ ਇਮਰਾਨ ਖਾਨ ਨੂੰ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਦੇ ਅੱਠ ਦਿਨਾਂ ਲਈ ਰਿਮਾਂਡ ‘ਤੇ ਭੇਜ ਦਿੱਤਾ ਸੀ। ਦੇਸ਼ ‘ਚ ਵਿਰੋਧ ਪ੍ਰਦਰਸ਼ਨ ਜਾਰੀ ਹਨ ਅਤੇ ਰਾਜਧਾਨੀ ਇਸਲਾਮਾਬਾਦ ਤੋਂ ਇਲਾਵਾ ਤਿੰਨ ਸੂਬਿਆਂ ‘ਚ ਫੌਜ ਤਾਇਨਾਤ ਕੀਤੀ ਗਈ ਹੈ।

The post ਇਮਰਾਨ ਖਾਨ ਦੀ ਗ੍ਰਿਫ਼ਤਾਰੀ ‘ਤੇ ਪਾਕਿਸਤਾਨ ਦੀ ਸੁਪਰੀਮ ਕੋਰਟ ਸਖ਼ਤ, ਕਿਹਾ- ਅਦਾਲਤ ‘ਚੋਂ ਕਿਵੇਂ ਚੁੱਕ ਸਕਦੇ ਹੋ appeared first on TheUnmute.com - Punjabi News.

Tags:
  • al-qadir-trust-scam
  • breaking-news
  • imran-khan
  • islamabad-high-court
  • news
  • pakistanarmy
  • pakistan-nab-army
  • pakistan-news

ਡਾ. ਇੰਦਰਬੀਰ ਸਿੰਘ ਨਿੱਝਰ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਲਈ ਸੋਧੇ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਦੀ ਸ਼ੁਰੂਆਤ ਕੀਤੀ

Thursday 11 May 2023 12:51 PM UTC+00 | Tags: aam-aadmi-party dr-inderbir-singh-nijjar latest-news news punjab punjab-government punjabi-news punjab-news revised-standard-operating-procedures standard-operating-procedure the-unmute-breaking

ਚੰਡੀਗੜ੍ਹ, 11 ਮਈ 2023: ਭੂਮੀ ਅਤੇ ਜਲ ਸੰਭਾਲ ਦੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੀ ‘ਸੰਸ਼ੋਧਿਤ ਸਟੈਂਡਰਡ ਓਪਰੇਟਿੰਗ ਪ੍ਰੋਸੀਜਰਜ਼’ ਦੀ ਸ਼ੁਰੂਆਤ ਕੀਤੀ ਹੈ। ਨਵੀਂ ਕਾਰਜ ਪ੍ਰਕਿਰਿਆਵਾਂ ਨੂੰ 50 ਤੋਂ ਵੱਧ ਸਾਲਾਂ ਬਾਅਦ ਸੋਧਿਆ ਗਿਆ ਹੈ, ਅਤੇ ਇਹ 1960 ਦੇ ਦਹਾਕੇ ਦੌਰਾਨ ਬਣਾਈਆਂ ਗਈਆਂ ਪੁਰਾਣੀਆਂ ਪ੍ਰਕਿਰਿਆਵਾਂ ਦੀ ਥਾਂ ਲੈ ਲਵੇਗੀ ਜਦੋਂ ਵਿਭਾਗੀ ਕੰਮ ਕੁਦਰਤ ਵਿੱਚ ਮਾਮੂਲੀ ਸਨ ਅਤੇ ਮੁੱਖ ਤੌਰ ‘ਤੇ ਸਿਰਫ ਭੂਮੀ ਸੰਭਾਲ ਦੇ ਕੰਮਾਂ ਤੱਕ ਸੀਮਤ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ, ਡਾ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਵਿਭਾਗੀ ਕੰਮਾਂ ਦੀ ਪ੍ਰਕਿਰਤੀ ਅਤੇ ਮਾਪਦੰਡ ਬਹੁਤ ਬਦਲ ਗਏ ਹਨ। ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਘਟਣ ਅਤੇ ਸੀਮਤ ਸਤਹ ਪਾਣੀ ਦੀ ਉਪਲਬਧਤਾ ਦੇ ਕਾਰਨ ਖਾਸ ਤੌਰ ‘ਤੇ 1980 ਦੇ ਦਹਾਕੇ ਦੇ ਅੰਤ ਤੋਂ ਬਾਅਦ ਜਲ ਸਰੋਤਾਂ ਦੀ ਸੰਭਾਲ ਅਤੇ ਪ੍ਰਬੰਧਨ ਨੇ ਮਹੱਤਵ ਗ੍ਰਹਿਣ ਕੀਤਾ। ਇਸ ਲਈ, ਸੰਸ਼ੋਧਿਤ ਕਾਰਜ ਵਿਧੀਆਂ ਵਿੱਚ ਮੀਂਹ ਦੇ ਪਾਣੀ ਦੀ ਸੰਭਾਲ, ਜ਼ਮੀਨਦੋਜ਼ ਪਾਈਪਲਾਈਨਾਂ, ਤੁਪਕਾ/ਸਪ੍ਰਿੰਕਲਰ ਸਿੰਚਾਈ, ਅਤੇ ਟ੍ਰੀਟ ਕੀਤੇ ਪਾਣੀ ਦੀ ਵਰਤੋਂ ਵਰਗੇ ਕੰਮਾਂ ‘ਤੇ ਜ਼ੋਰ ਦਿੱਤਾ ਗਿਆ ਹੈ, ਜੋ ਕਿ ਵਿਭਾਗ ਦਾ ਮੁੱਖ ਫੋਕਸ ਬਣ ਗਏ ਹਨ।

ਇਸ ਮੌਕੇ ਬੋਲਦਿਆਂ ਡਾ: ਨਿੱਝਰ (Dr. Inderbir Singh Nijjar) ਨੇ ਦੱਸਿਆ ਕਿ ਸਰਕਾਰ ਜਨਤਕ ਕੰਮਾਂ ਵਿੱਚ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣ ਲਈ ਵਚਨਬੱਧ ਹੈ। ਇਸ ਲਈ, ਅਜਿਹੇ ਸਾਰੇ ਨਿਯਮ ਅਤੇ ਪ੍ਰਕਿਰਿਆਵਾਂ ਜੋ ਪੁਰਾਣੀਆਂ ਹੋ ਗਈਆਂ ਹਨ ਅਤੇ ਆਮ ਆਦਮੀ ਦੀ ਸਹੂਲਤ ਦੀ ਬਜਾਏ ਇੱਕ ਰੁਕਾਵਟ ਵਜੋਂ ਕੰਮ ਕਰਦੀਆਂ ਹਨ, ਨੂੰ ਵਿਭਾਗਾਂ ਵਿੱਚ ਦੁਬਾਰਾ ਸੋਧਿਆ ਜਾ ਰਿਹਾ ਹੈ। ਇਹਨਾਂ ਸੋਧੀਆਂ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਨੂੰ ਜਾਰੀ ਕਰਨਾ ਉਸ ਦਿਸ਼ਾ ਵਿੱਚ ਇੱਕ ਕਦਮ ਹੈ।

ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ, ਪੰਜਾਬ ਜੋ ਕਿ ਵਿਭਾਗ ਦੇ ਹੋਰ ਅਧਿਕਾਰੀਆਂ ਸਮੇਤ ਹਾਜ਼ਰ ਸਨ, ਨੇ ਦੱਸਿਆ ਕਿ ਵਿਭਾਗ ਦੀਆਂ ਇਨ੍ਹਾਂ ਸੋਧੀਆਂ ਗਈਆਂ ਕਾਰਜ ਵਿਧੀਆਂ ਵਿੱਚ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਅਤੇ ਜ਼ਿੰਮੇਵਾਰੀਆਂ ਤੋਂ ਇਲਾਵਾ ਨਿਗਰਾਨੀ ਦੇ ਨਾਲ-ਨਾਲ ਕੰਮਾਂ ਨੂੰ ਚਲਾਉਣ ਦੀ ਵਿਧੀ ਵੀ ਨਿਰਧਾਰਤ ਕੀਤੀ ਗਈ ਹੈ।

The post ਡਾ. ਇੰਦਰਬੀਰ ਸਿੰਘ ਨਿੱਝਰ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਲਈ ਸੋਧੇ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਦੀ ਸ਼ੁਰੂਆਤ ਕੀਤੀ appeared first on TheUnmute.com - Punjabi News.

Tags:
  • aam-aadmi-party
  • dr-inderbir-singh-nijjar
  • latest-news
  • news
  • punjab
  • punjab-government
  • punjabi-news
  • punjab-news
  • revised-standard-operating-procedures
  • standard-operating-procedure
  • the-unmute-breaking

ਹਾਈਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ 'ਤੇ ਫੈਸਲਾ ਰੱਖਿਆ ਸੁਰੱਖਿਅਤ, ਬੀਮਾਰ ਪਤਨੀ ਨਾਲ ਗੱਲ ਕਰਨ ਦੀ ਦਿੱਤੀ ਇਜਾਜ਼ਤ

Thursday 11 May 2023 01:07 PM UTC+00 | Tags: breaking-news crime delhi latest-news liquor-scam-case manish-sisodia news the-unmute-breaking-news the-unmute-punjab the-unmute-punjabi-news

ਚੰਡੀਗੜ੍ਹ, 11 ਮਈ 2023: ਹਾਈਕੋਰਟ ਨੇ ਕਥਿਤ ਸ਼ਰਾਬ ਘੁਟਾਲੇ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ‘ਤੇ ਵੀਰਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਹਾਲਾਂਕਿ, ਉਸ ਨੂੰ ਆਪਣੀ ਬੀਮਾਰ ਪਤਨੀ ਨਾਲ ਗੱਲ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਅਦਾਲਤ ਨੇ ਜੇਲ੍ਹ ਸੁਪਰਡੈਂਟ ਨੂੰ ਹੁਕਮ ਦਿੱਤਾ ਹੈ ਕਿ ਉਹ ਜੇਲ੍ਹ ਮੈਨੂਅਲ ਅਨੁਸਾਰ ਬਦਲਵੇਂ ਦਿਨ ਸ਼ਾਮ 3 ਤੋਂ 4 ਵਜੇ ਤੱਕ ਮਨੀਸ਼ ਸਿਸੋਦੀਆ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲ ਕਰਨ।

ਮਨੀਸ਼ ਸਿਸੋਦੀਆ ਫਿਲਹਾਲ ਸੀਬੀਆਈ ਅਤੇ ਈਡੀ ਦੁਆਰਾ ਦਰਜ ਮਾਮਲਿਆਂ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ। ਵਿਸ਼ੇਸ਼ ਜੱਜ ਨੇ 31 ਮਾਰਚ ਨੂੰ ਸੀਬੀਆਈ ਵੱਲੋਂ ਦਰਜ ਕੀਤੇ ਕੇਸ ਵਿੱਚ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹਾਲ ਹੀ ਵਿੱਚ ਈਡੀ ਦੇ ਕੇਸ ਵਿੱਚ ਵੀ ਉਸ ਨੂੰ ਜ਼ਮਾਨਤ ਨਹੀਂ ਮਿਲ ਸਕੀ ਸੀ।

ਮਨੀਸ਼ ਸਿਸੋਦੀਆ ਦੀ ਪਤਨੀ ਮਲਟੀਪਲ ਸਕੇਲੇਰੋਸਿਸ ਤੋਂ ਪੀੜਤ

ਮਨੀਸ਼ ਸਿਸੋਦੀਆ (Manish Sisodia) ਦੀ ਪਤਨੀ ਸੀਮਾ ਸਿਸੋਦੀਆ ਲੰਬੇ ਸਮੇਂ ਤੋਂ ਮਲਟੀਪਲ ਸਕੇਲੇਰੋਸਿਸ ਬਿਮਾਰੀ ਤੋਂ ਪੀੜਤ ਹੈ। ਜਦੋਂ ਤੋਂ ਮਨੀਸ਼ ਸਿਸੋਦੀਆ ਜੇਲ੍ਹ, ਬੇਟਾ ਪੜ੍ਹਾਈ ਲਈ ਵਿਦੇਸ਼ ਗਿਆ ਹੈ, ਉਹ ਘਰ ਵਿੱਚ ਇਕੱਲੀ ਹੈ। ਇਸ ਕਾਰਨ ਉਹ ਤਣਾਅ ‘ਚ ਰਹਿੰਦੀ ਹੈ। ਉਸ ਦਾ ਇਲਾਜ ਕਰ ਰਹੇ ਅਪੋਲੋ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਮਲਟੀਪਲ ਸਕੇਲੇਰੋਸਿਸ ਦੀ ਬੀਮਾਰੀ ‘ਚ ਮਰੀਜ਼ ਦਾ ਸਰੀਰ ‘ਤੇ ਦਿਮਾਗ ਦਾ ਕੰਟਰੋਲ ਘਟਦਾ ਜਾਂਦਾ ਹੈ। ਫਿਲਹਾਲ ਉਨ੍ਹਾਂ ‘ਚ ਵੀ ਅਜਿਹੇ ਹੀ ਲੱਛਣ ਦਿਖਾਈ ਦੇ ਰਹੇ ਹਨ। ਇਸ ਬਿਮਾਰੀ ਕਾਰਨ ਉਸ ਦੇ ਅੱਧੇ ਸਰੀਰ ਦੀ ਕਾਰਜਸ਼ੀਲਤਾ ਪ੍ਰਭਾਵਿਤ ਹੁੰਦੀ ਹੈ। ਇਸ ਕਾਰਨ ਉਸ ਨੂੰ ਤੁਰਨ ਜਾਂ ਬੈਠਣ ਵਿਚ ਕਾਫੀ ਦਿੱਕਤ ਆ ਰਹੀ ਹੈ।

73 ਦਿਨਾਂ ਤੋਂ ਜੇਲ੍ਹ ‘ਚ ਬੰਦ ਹਨ ਮਨੀਸ਼ ਸਿਸੋਦੀਆ

ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ ਨੂੰ ਦਿੱਲੀ ਵਿੱਚ ਕਥਿਤ ਨਵੀਂ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਅੱਠ ਘੰਟੇ ਲੰਬੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। ਦੋਸ਼ ਹੈ ਕਿ ਦਿੱਲੀ ਸ਼ਰਾਬ ਨੀਤੀ ਕਥਿਤ ਘੁਟਾਲੇ ਵਿੱਚ ਸਿਸੋਦੀਆ ਦੀ ਅਹਿਮ ਭੂਮਿਕਾ ਸੀ। ਸਿਸੋਦੀਆ ਕੇਜਰੀਵਾਲ ਸਰਕਾਰ ਵਿੱਚ ਸਭ ਤੋਂ ਵੱਡੇ ਮੰਤਰੀ ਸਨ। ਉਸ ਕੋਲ ਕੁੱਲ 33 ਵਿੱਚੋਂ 18 ਵਿਭਾਗ ਸਨ।

The post ਹਾਈਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ, ਬੀਮਾਰ ਪਤਨੀ ਨਾਲ ਗੱਲ ਕਰਨ ਦੀ ਦਿੱਤੀ ਇਜਾਜ਼ਤ appeared first on TheUnmute.com - Punjabi News.

Tags:
  • breaking-news
  • crime
  • delhi
  • latest-news
  • liquor-scam-case
  • manish-sisodia
  • news
  • the-unmute-breaking-news
  • the-unmute-punjab
  • the-unmute-punjabi-news

ICC Rankings: ਵਨਡੇ ਰੈਂਕਿੰਗ 'ਚ ਤੀਜੇ ਸਥਾਨ 'ਤੇ ਖਿਸਕਿਆ ਭਾਰਤ, ਪਾਕਿਸਤਾਨ ਤੋਂ ਖੋਹਿਆ ਨੰਬਰ-1 ਦਾ ਤਾਜ

Thursday 11 May 2023 01:13 PM UTC+00 | Tags: australia breaking-news cricket-news icc-odi-rankings. india-team latest-news news odi-rankings pakistan sports-news

ਚੰਡੀਗੜ੍ਹ, 11 ਮਈ 2023: ਆਈਸੀਸੀ ਦੀ ਤਾਜ਼ਾ ਵਨਡੇ ਰੈਂਕਿੰਗ (ICC ODI Ranking) ਵਿੱਚ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤੀ ਟੀਮ ਇਕ ਸਥਾਨ ਦੇ ਨੁਕਸਾਨ ਨਾਲ ਹੁਣ ਤੀਜੇ ਸਥਾਨ ‘ਤੇ ਆ ਗਈ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੀ ਟੀਮ ਦੂਜੇ ਅਤੇ ਆਸਟ੍ਰੇਲੀਆ ਦੀ ਟੀਮ ਪਹਿਲੇ ਸਥਾਨ ‘ਤੇ ਹੈ। ਹਾਲਾਂਕਿ ਚੋਟੀ ਦੀਆਂ ਤਿੰਨ ਟੀਮਾਂ ਵਿਚਾਲੇ ਅੰਤਰ ਬਹੁਤ ਘੱਟ ਹੈ। ਪਹਿਲੇ ਨੰਬਰ ‘ਤੇ ਕਾਬਜ਼ ਆਸਟ੍ਰੇਲੀਆ ਦੇ 118 ਅੰਕ ਹਨ, ਜਦਕਿ ਦੂਜੇ ਨੰਬਰ ‘ਤੇ ਪਾਕਿਸਤਾਨ ਦੇ 116 ਅਤੇ ਤੀਜੇ ਨੰਬਰ ‘ਤੇ ਕਾਬਜ਼ ਭਾਰਤ ਦੇ 115 ਅੰਕ ਹਨ। ਅਜਿਹੇ ‘ਚ ਵਿਸ਼ਵ ਕੱਪ ਦੌਰਾਨ ਚੋਟੀ ਦੀਆਂ ਤਿੰਨ ਟੀਮਾਂ ਵਿਚਾਲੇ ਰੈਂਕਿੰਗ ‘ਚ ਉਲਟਫੇਰ ਹੋਵੇਗਾ।

The post ICC Rankings: ਵਨਡੇ ਰੈਂਕਿੰਗ ‘ਚ ਤੀਜੇ ਸਥਾਨ ‘ਤੇ ਖਿਸਕਿਆ ਭਾਰਤ, ਪਾਕਿਸਤਾਨ ਤੋਂ ਖੋਹਿਆ ਨੰਬਰ-1 ਦਾ ਤਾਜ appeared first on TheUnmute.com - Punjabi News.

Tags:
  • australia
  • breaking-news
  • cricket-news
  • icc-odi-rankings.
  • india-team
  • latest-news
  • news
  • odi-rankings
  • pakistan
  • sports-news

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧੂਰੀ ਤੋਂ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਦੀ ਸ਼ੁਰੂਆਤ

Thursday 11 May 2023 01:21 PM UTC+00 | Tags: aam-aadmi-party arkar-tuhade-dwar-program breaking-news cm-bhagwant-mann dhuri latest-news news the-unmute-breaking-news the-unmute-punjabi-news

ਧੂਰੀ (ਸੰਗਰੂਰ), 11 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿਧਾਨ ਸਭਾ ਹਲਕੇ ਤੋਂ 'ਸਰਕਾਰ ਤੁਹਾਡੇ ਦੁਆਰ' (SARKAR TUHADE DWAR PROGRAM)  ਨਾਂ ਹੇਠ ਲੋਕ ਪੱਖੀ ਪਹਿਲਕਦਮੀ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਕਦਮ ਪੰਜਾਬ ਦੇ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਆਪਣੇ ਕਿਸਮ ਦੇ ਨਿਵੇਕਲੇ ਉਪਰਾਲੇ ਦੀ ਸ਼ੁਰੂਆਤ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਇਹ ਲੀਹੋਂ ਹਟਵੀਂ ਪਹਿਲਕਦਮੀ ਹੈ ਜਿਸ ਦਾ ਉਦੇਸ਼ ਅਫਸਰਸ਼ਾਹੀ ਨੂੰ ਸਿੱਧੇ ਤੌਰ 'ਤੇ ਲੋਕਾਂ ਪ੍ਰਤੀ ਜਵਾਬਦੇਹ ਬਣਾਉਣਾ ਹੈ ਜਿਸ ਨਾਲ ਲੋਕਾਂ ਨੂੰ ਹੋਰ ਵਧੇਰੇ ਤਾਕਤ ਮਿਲਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਪ੍ਰਸ਼ਾਸਨ ਨੂੰ ਲੋਕਾਂ ਦੇ ਬੂਹੇ ‘ਤੇ ਲਿਆਏਗਾ ਜਿਸ ਨਾਲ ਉਨ੍ਹਾਂ ਨੂੰ ਅਸਲ ਅਰਥਾਂ ‘ਚ ਸ਼ਕਤੀ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਕਦਮ ਮਨੁੱਖੀ ਸਰੋਤਾਂ ਦੀ ਸਰਵੋਤਮ ਵਰਤੋਂ ਦੇ ਨਾਲ-ਨਾਲ ਵੱਖ-ਵੱਖ ਭਲਾਈ ਪ੍ਰੋਗਰਾਮਾਂ ਨੂੰ ਸਮੇਂ ਸਿਰ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਿਚ ਬਹੁਤ ਸਹਾਈ ਹੋਵੇਗੀ।

ਭਗਵੰਤ ਮਾਨ ਨੇ ਕਿਹਾ ਕਿ ਇਸ ਲੋਕ ਪੱਖੀ ਉਪਰਾਲੇ ਦਾ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਂਕਿ ਉਨ੍ਹਾਂ ਨੂੰ ਸੇਵਾਵਾਂ ਹਾਸਲ ਕਰਨ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਧੂਰੀ ਨੂੰ ਸੂਬਾ ਭਰ ਵਿੱਚ ਮਾਡਲ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ ਕਿਉਂਕਿ ਇਸ ਧਰਤੀ ਤੋਂ ਅਤਿ ਆਧੁਨਿਕ ਸਿਹਤ ਸੇਵਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਨਾਲ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਧੂਰੀ ਸ਼ੂਗਰ ਮਿੱਲ ਦਾ ਮਸਲਾ ਜਲਦੀ ਹੀ ਹੱਲ ਕੀਤਾ ਜਾਵੇਗਾ ਅਤੇ ਕਿਸਾਨਾਂ ਦੇ ਹਿੱਤਾਂ ਦੀ ਹਰ ਤਰ੍ਹਾਂ ਨਾਲ ਰਾਖੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਸੂਬੇ ਦੀ ਭਲਾਈ ਨੂੰ ਹਰ ਕੀਮਤ ‘ਤੇ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਬਹੁਮੁੱਲੇ ਜਲ ਸਰੋਤਾਂ ਦੀ ਸੰਭਾਲ ਲਈ ਘੱਗਰ ਵਰਗੇ ਕੁਦਰਤੀ ਜਲ ਸਰੋਤਾਂ ਦੇ ਬੰਨ੍ਹ ਮਜ਼ਬੂਤ ਕਰਕੇ ਇਨ੍ਹਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਜਲ ਸਰੋਤਾਂ ਦੀ ਸਮੇਂ ਸਿਰ ਸਫਾਈ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਲਈ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਆਪਣੇ ਨਹਿਰੀ ਪਾਣੀ ਦਾ ਸਿਰਫ਼ 33 ਫੀਸਦੀ ਤੋਂ 34 ਫੀਸਦੀ ਹੀ ਵਰਤ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਜੇਕਰ ਪੰਜਾਬ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ 60 ਫੀਸਦੀ ਤੱਕ ਵਧਾ ਸਕਦਾ ਹੈ ਤਾਂ ਕੁੱਲ 14 ਲੱਖ ਵਿੱਚੋਂ ਕਰੀਬ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਦੇ ਹਨ ਜਿਸ ਨਾਲ ਪਾਣੀ ਦੀ ਬੱਚਤ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਪਾਣੀ ਦੀ ਵੱਧ ਖਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਕਾਸ਼ਤ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੀਆਰ-127 ਅਤੇ 129 ਕਿਸਮਾਂ ਅਪਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਦੇ ਕੀਮਤੀ ਪਾਣੀ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ ਕਿਉਂ ਜੋ ਪਾਣੀ ਦੀ ਕਮੀ ਗੰਭੀਰ ਮਸਲਾ ਹੈ ਅਤੇ ਸੂਬਾ ਪਹਿਲਾਂ ਹੀ ਡਾਰਕ ਜ਼ੋਨ (ਖਤਰੇ ਦੇ ਪੱਧਰ ਤੱਕ) ਵਿੱਚ ਜਾ ਚੁੱਕਾ ਹੈ। ਭਗਵੰਤ ਮਾਨ ਨੇ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਪਾਣੀ ਬਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਕਿਸਾਨ ਸਿਰਫ਼ ਆਪਣਾ ਅੜੀਅਲ ਵਤੀਰਾ ਦਿਖਾਉਣ ਲਈ ਕਣਕ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਵੀ ਗੁਰੇਜ਼ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਇਹ ਅਣਮਨੁੱਖੀ ਵਰਤਾਰਾ ਨਾ ਸਿਰਫ਼ ਉਨ੍ਹਾਂ ਲਈ ਸਗੋਂ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਅਤੇ ਵਾਤਾਵਰਨ ਲਈ ਵੀ ਗੰਭੀਰ ਖ਼ਤਰਾ ਹੈ। ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੇਵਜ੍ਹਾ ਅੰਦੋਲਨ ਦਾ ਰਾਹ ਨਾ ਅਪਣਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸਰਕਾਰ ਦੇ ਦਰਵਾਜ਼ੇ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਰਹਿੰਦੇ ਹਨ ਤਾਂ ਇਨ੍ਹਾਂ ਧਰਨਿਆਂ ਦੀ ਕੋਈ ਤੁੱਕ ਨਹੀਂ ਬਣਦੀ। ਇੱਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਮੁੱਲ ਕਟੌਤੀ ਦੇ ਇਵਜ਼ ਵਿਚ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ। ਇਹ ਬੜੇ ਅਫਸੋਸ ਦੀ ਗੱਲ ਹੈ ਕਿ ਇਸ ਦੇ ਬਾਵਜੂਦ ਕੁਝ ਕਿਸਾਨ ਯੂਨੀਅਨਾਂ ਨੇ ਇਸ ਮੰਗ ਨੂੰ ਲੈ ਕੇ ਰੇਲਵੇ ਟਰੈਕ ਜਾਮ ਕਰ ਦਿੱਤਾ ਹੈ ਜਦਕਿ ਉਨ੍ਹਾਂ ਦੀ ਸਰਕਾਰ ਨੇ ਇਹ ਮੰਗ ਪੂਰੀ ਵੀ ਕਰ ਦਿੱਤੀ ਸੀ।

SARKAR TUHADE DWAR PROGRAM

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਲਈ ਹਰੇਕ ਨਾਗਰਿਕ ਦੀ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਸੁਣਿਆ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਉਹ ਸਮਾਜ ਦੇ ਹਰ ਵਰਗ ਦੀਆਂ ਹੱਕੀ ਮੰਗਾਂ ਸੁਣਨ ਲਈ ਤਿਆਰ ਹਨ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਬਿਨਾਂ ਕਿਸੇ ਕਾਰਨ ਦੇ ਬੇਲੋੜੇ ਧਰਨੇ ਤੇ ਅੰਦੋਲਨ ਗੈਰ-ਵਾਜਬ ਹਨ।

ਝੋਨੇ ਦੇ ਆਗਾਮੀ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਮੌਕੇ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਹਰ ਜਨਤਕ ਖੇਤਰ ਦੇ ਥਰਮਲ ਪਲਾਂਟ ਵਿੱਚ 40 ਦਿਨਾਂ ਦਾ ਕੋਲਾ ਪਹਿਲਾਂ ਹੀ ਰਾਖਵਾਂ ਰੱਖਿਆ ਗਿਆ ਹੈ ਅਤੇ ਝੋਨੇ ਦੇ ਸੀਜ਼ਨ ਵਿੱਚ ਵੱਡੀ ਮੰਗ ਨੂੰ ਪੂਰਾ ਕਰਨ ਲਈ ਦੂਜੇ ਸੂਬਿਆਂ ਨਾਲ ਸਮਝੌਤਾ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੂੰ ਵੱਖ-ਵੱਖ ਸੈਕਟਰਾਂ ਦੀ ਸਬਸਿਡੀ ਦੇ ਬਦਲੇ ਪਹਿਲਾਂ ਹੀ 20,200 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਬਿਜਲੀ ਬਚਾਉਣ ਦੇ ਉਪਰਾਲਿਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ ਗਿਆ ਜਿਸ ਕਾਰਨ ਸੂਬਾ ਸਰਕਾਰ ਰੋਜ਼ਾਨਾ 350 ਮੈਗਾਵਾਟ ਬਿਜਲੀ ਦੀ ਬੱਚਤ ਕਰਨ ਵਿੱਚ ਕਾਮਯਾਬ ਹੋਈ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੇ ਅਜਿਹੇ ਪਹਿਲੇ ਕਦਮ ਨਾਲ 15 ਜੁਲਾਈ ਤੱਕ ਬਿਜਲੀ ਦੀ 50 ਕਰੋੜ ਰੁਪਏ ਦੀ ਬੱਚਤ ਹੋਵੇਗੀ। ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਇਸ ਨਿਵੇਕਲੇ ਕਦਮ ਨਾਲ ਟਰੈਫਿਕ ਜਾਮ ਦੀ ਸਮੱਸਿਆ ਤੋਂ ਵੀ ਬਹੁਤ ਹੱਦ ਤੱਕ ਨਿਜਾਤ ਮਿਲੀ ਹੈ ਅਤੇ ਹਾਲ ਵਿਚ ਕਰਵਾਏ ਇਕ ਅਧਿਐਨ ਵਿੱਚ ਸਾਹਮਣੇ ਆਇਆ ਹੈ ਕਿ ਮੋਹਾਲੀ ਦੀ ਏਅਰਪੋਰਟ ਰੋਡ ‘ਤੇ ਵਾਹਨਾਂ ਦੀ ਆਵਾਜਾਈ ਨਿਰਵਿਘਨ ਹੋਣ ਨਾਲ ਰੋਜ਼ਾਨਾ 7000 ਲੀਟਰ ਤੇਲ ਦੀ ਬੱਚਤ ਹੋ ਰਹੀ ਹੈ।

ਲੋਕਾਂ ਨੂੰ ਵਿਕਾਸ ਦੀ ਪ੍ਰਕਿਰਿਆ ਵਿੱਚ ਸਰਗਰਮ ਭਾਈਵਾਲ ਬਣਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜਨਤਕ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਆਪੋ-ਆਪਣੇ ਖੇਤਰ ਦੇ ਵਿਕਾਸ ਪ੍ਰੋਜੈਕਟਾਂ ਦੀ ਨਿਗਰਾਨੀ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਇਹ ਵੀ ਦੱਸਿਆ ਕਿ ਧੂਰੀ ਹਲਕੇ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਐਸ.ਡੀ.ਐਮ ਪੱਧਰ ਦਾ ਅਧਿਕਾਰੀ ਤਾਇਨਾਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਧੂਰੀ ਲਈ ਟਰੌਮਾ ਸੈਂਟਰ ਬਣਾਉਣ ਤੋਂ ਇਲਾਵਾ ਮੌਜੂਦਾ ਹਸਪਤਾਲ ਨੂੰ ਅਤਿ-ਆਧੁਨਿਕ ਇਲਾਜ ਸਹੂਲਤਾਂ ਨਾਲ ਅਪਗ੍ਰੇਡ ਕਰਨ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ 71.36 ਕਰੋੜ ਰੁਪਏ ਦੀ ਲਾਗਤ ਨਾਲ 118 ਕਿਲੋਮੀਟਰ ਲੰਬੀਆਂ 14 ਸੜਕਾਂ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ ਅਤੇ ਇਸ ਸਬੰਧੀ ਟੈਂਡਰ ਛੇਤੀ ਜਾਰੀ ਕੀਤੇ ਜਾਣਗੇ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਦਾ ਨਿਰਮਾਣ ਜਲਦੀ ਹੀ ਸ਼ੁਰੂ ਹੋ ਜਾਵੇਗਾ ਅਤੇ ਇਸ ਪ੍ਰਾਜੈਕਟ ਲਈ ਸੂਬਾ ਸਰਕਾਰ ਨੇ ਆਪਣੇ ਹਿੱਸੇ ਦੀ 35 ਕਰੋੜ ਰੁਪਏ ਦੀ ਰਾਸ਼ੀ ਭਾਰਤ ਸਰਕਾਰ ਨੂੰ ਪਹਿਲਾਂ ਹੀ ਜਮ੍ਹਾਂ ਕਰਵਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 19.50 ਕਰੋੜ ਰੁਪਏ ਦੀ ਲਾਗਤ ਨਾਲ ਧੂਰੀ ਰਜਬਾਹੇ ਨੂੰ ਵੀ ਨਵਾਂ ਰੂਪ ਦਿੱਤਾ ਜਾਵੇਗਾ।

The post ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧੂਰੀ ਤੋਂ ’ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਦੀ ਸ਼ੁਰੂਆਤ appeared first on TheUnmute.com - Punjabi News.

Tags:
  • aam-aadmi-party
  • arkar-tuhade-dwar-program
  • breaking-news
  • cm-bhagwant-mann
  • dhuri
  • latest-news
  • news
  • the-unmute-breaking-news
  • the-unmute-punjabi-news

ਸਿਹਤ ਵਿਭਾਗ ਵੱਲੋਂ ਸਿਹਤ ਸੰਭਾਲ ਵਿੱਚ ਨਰਸਾਂ ਦੇ ਯੋਗਦਾਨ ਨੂੰ ਦਰਸਾਉਂਦਾ ਪੋਸਟਰ ਜਾਰੀ

Thursday 11 May 2023 01:29 PM UTC+00 | Tags: breaking-news dr-balbir-singh international-nurses-day latest-news news nurses punjab-health-department the-unmute-punjabi-news

ਚੰਡੀਗੜ੍ਹ, 11 ਮਈ 2023: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅੰਤਰਰਾਸ਼ਟਰੀ ਨਰਸ ਦਿਵਸ ਦੀ ਪੂਰਵ ਸੰਧਿਆ ‘ਤੇ ਮਨੁੱਖਤਾ ਦੀ ਬਿਹਤਰੀ ਲਈ ਨਿਰਸਵਾਰਥ ਅਤੇ ਸਮਰਪਿਤ ਸੇਵਾਵਾਂ ਦੇਣ ਲਈ ਪੰਜਾਬ ਦੀਆਂ ਨਰਸਾਂ (Nurses) ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਰਸਾਂ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ, ਅਤੇ ਉਨ੍ਹਾਂ ਦਾ ਤਜਰਬਾ ਅਤੇ ਮੁਹਾਰਤ ਸਿਹਤ ਸੰਭਾਲ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਬਹੁਤ ਜ਼ਰੂਰੀ ਹੈ।

ਪੰਜਾਬ ਵਿੱਚ ਕੋਵਿਡ-19 ਮਹਾਂਮਾਰੀ ਦੇ ਸਮੇਂ ਦੌਰਾਨ ਨਰਸਾਂ ਮੋਹਰਲੀ ਕਤਾਰ ਵਿੱਚ ਰਹੀਆਂ, ਜਿਨ੍ਹਾਂ ਨੇ ਮਰੀਜ਼ਾਂ ਨੂੰ ਢੁੱਕਵੀਂ ਦੇਖਭਾਲ ਪ੍ਰਦਾਨ ਕਰਨ ਦੇ ਨਾਲ ਨਾਲ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਾਂ ਦਾ ਵੀ ਖਿਆਲ ਰੱਖਿਆ। ਉਨ੍ਹਾਂ ਅੱਗੇ ਕਿਹਾ ਕਿ ਨਰਸਾਂ ਦੁਆਰਾ ਸਿਹਤ ਸੰਭਾਲ ਪ੍ਰਣਾਲੀ ਵਿੱਚ ਨਿਭਾਈ ਜਾਂਦੀ ਭੂਮਿਕਾ ਅਤੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦੇਣਾ ਬਹੁਤ ਮਹੱਤਵਪੂਰਨ ਹੈ।

ਜ਼ਿਕਰਯੋਗ ਹੈ ਕਿ ਨਰਸਾਂ ਦੁਆਰਾ ਸਿਹਤ ਸੰਭਾਲ ਅਤੇ ਸਮੁੱਚੇ ਸਮਾਜ ਲਈ ਪਾਏ ਬੇਮਿਸਾਲ ਯੋਗਦਾਨ ਨੂੰ ਮਾਨਤਾ ਦੇਣ ਲਈ ਅੰਤਰਰਾਸ਼ਟਰੀ ਨਰਸ ਦਿਵਸ ਹਰ ਸਾਲ 12 ਮਈ ਨੂੰ ਵਿਸ਼ਵ ਪੱਧਰ ‘ਤੇ ਮਨਾਇਆ ਜਾਂਦਾ ਹੈ । ਇਹ ਦਿਨ ਫਲੋਰੈਂਸ ਨਾਈਟਿੰਗੇਲ ਨਾਮ ਦੀ ਨਰਸ ਨੂੰ ਸ਼ਰਧਾਂਜਲੀ ਦੇਣ ਵਜੋਂ ਮਨਾਇਆ ਜਾਂਦਾ ਹੈ, ਜਿਸ ਨੇ ਮਨੁੱਖਤਾ ਦੀ ਸੇਵਾ ਕਰਦਿਆਂ 1853-1856 ਦੇ ਸਾਲਾਂ ਵਿੱਚ ਕਰੀਮੀਆ ਦੇ ਯੁੱਧ ਦੌਰਾਨ ਕਈ ਸੈਨਿਕਾਂ ਦੀਆਂ ਜਾਨਾਂ ਬਚਾਈਆਂ ਅਤੇ ਸਮਰਪਣ ਨਾਲ ਨਿਰਸਵਾਰਥ ਸੇਵਾ ਦੀ ਮਿਸਾਲ ਕਾਇਮ ਕੀਤੀ। ਸਾਲ 1974 ਵਿੱਚ ਅੰਤਰਰਾਸ਼ਟਰੀ ਨਰਸਿੰਗ ਕੌਂਸਲ ਨੇ ਇਸ ਦਿਨ ਨੂੰ ਅੰਤਰਰਾਸ਼ਟਰੀ ਨਰਸ ਦਿਵਸ ਵਜੋਂ ਪ੍ਰਵਾਨਗੀ ਦਿੱਤੀ।

ਨਰਸਾਂ ਦੁਆਰਾ ਨਰਸਿੰਗ ਪੇਸ਼ੇ ਅਤੇ ਸਿਹਤ ਸੰਭਾਲ ਪ੍ਰਣਾਲੀ ਵਿੱਚ ਮਹੱਤਵਪੂਰਣ ਭੂਮਿਕਾ

ਡਾ. ਬਲਬੀਰ ਸਿੰਘ ਨੇ ਨਰਸਿੰਗ ਪੇਸ਼ੇ ਅਤੇ ਸਿਹਤ ਸੰਭਾਲ ਪ੍ਰਣਾਲੀ ਵਿੱਚ ਨਰਸਾਂ ਦੁਆਰਾ ਨਿਭਾਈ ਜਾਂਦੀ ਮਹੱਤਵਪੂਰਣ ਭੂਮਿਕਾ ਦੀ ਸ਼ਲਾਘਾ ਕਰਦਿਆਂ ਸਾਰੀਆਂ ਨਰਸਾਂ (Nurses) ਦਾ ਆਪਣੇ ਪੇਸ਼ੇ, ਮਰੀਜ਼ਾਂ ਅਤੇ ਸਮਾਜ ਪ੍ਰਤੀ ਅਟੁੱਟ ਵਚਨਬੱਧਤਾ ਲਈ ਤਹਿ ਦਿਲੋਂ ਧੰਨਵਾਦ ਕੀਤਾ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇਹ ਦਿਵਸ ਸੂਬੇ ਭਰ ਵਿੱਚ ਵੱਖ-ਵੱਖ ਸਮਾਗਮਾਂ ਅਤੇ ਗਤੀਵਿਧੀਆਂ ਕਰਵਾ ਕੇ ਮਨਾਇਆ ਜਾ ਰਿਹਾ ਹੈ।

ਉਨ੍ਹਾਂ ਨਰਸਾਂ ਨੂੰ ਵਧਾਈ ਦਿੱਤੀ ਅਤੇ ਮਰੀਜ਼ਾਂ ਦੀ ਦੇਖਭਾਲ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਨਰਸਾਂ, ਜੋ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਦੇਖਭਾਲ ਸੇਵਾਵਾਂ ਪ੍ਰਦਾਨ ਕਰਦੀਆਂ ਹਨ, ਦੀਆਂ ਸੇਵਾਵਾਂ ਤੋਂ ਬਿਨਾਂ ਮਰੀਜ਼ ਦੇ ਸੰਪੂਰਨ ਇਲਾਜ ਦੀ ਕਲਪਨਾ ਨਹੀਂ ਕਰ ਸਕਦੇ।

ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰ ਪਾਲ ਕੌਰ ਨੇ ਕਿਹਾ ਕਿ ਇਸ ਸਾਲ ਦੇ ਅੰਤਰਰਾਸ਼ਟਰੀ ਨਰਸ ਦਿਵਸ ਦਾ ਵਿਸ਼ਾ ‘ਸਾਡੀਆਂ ਨਰਸਾਂ ਸਾਡਾ ਭਵਿੱਖ’ ਹੈ ਜਿਸ ਦਾ ਉਦੇਸ਼ ਨਰਸਾਂ ਦੀਆਂ ਵੱਡਮੁਲੀਆਂ ਸੇਵਾਵਾਂ ਨੂੰ ਨੀਤੀ ਘਾੜ੍ਹਿਆਂ, ਜਨਤਾ ਅਤੇ ਭਾਈਵਾਲਾਂ, ਜੋ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਵਿੱਤ ਸਬੰਧੀ ਫੈਸਲੇ ਲੈਂਦੇ ਹਨ, ਸਾਹਮਣੇ ਲਿਆ ਕੇ ਨਰਸਾਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ‘ਤੇ ਚਾਨਣਾ ਪਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਪਣੀਆਂ ਨਰਸਾਂ ਦਾ ਸਮਰਥਨ ਕਰਨਾ ਜਾਰੀ ਰੱਖਾਂਗੇ।

ਇਸ ਮੌਕੇ ਡਾ. ਰਵਿੰਦਰਪਾਲ ਕੌਰ ਨੇ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਡਾ. ਐਸ.ਪੀ. ਸਿੰਘ ਨਾਲ ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਨਰਸਾਂ ਦੇ ਯੋਗਦਾਨ ਨੂੰ ਦਰਸਾਉਂਦਾ ਪੋਸਟਰ ਰਿਲੀਜ਼ ਕੀਤਾ। ਇਸ ਮੌਕੇ ਪ੍ਰਿੰਸੀਪਲ ਐਸ.ਆਈ.ਐਚ..ਐਫ.ਡਬਲਿਊ ਡੀ.ਆਰ. ਜਸਵਿੰਦਰ ਕੁਮਾਰੀ ਅਤੇ ਸਟੇਟ ਪ੍ਰੋਗਰਾਮ ਅਫਸਰ (ਐਮ.ਸੀ.ਐਚ.) ਡਾ. ਇੰਦਰਦੀਪ ਕੌਰ ਵੀ ਮੌਜੂਦ ਸਨ।

The post ਸਿਹਤ ਵਿਭਾਗ ਵੱਲੋਂ ਸਿਹਤ ਸੰਭਾਲ ਵਿੱਚ ਨਰਸਾਂ ਦੇ ਯੋਗਦਾਨ ਨੂੰ ਦਰਸਾਉਂਦਾ ਪੋਸਟਰ ਜਾਰੀ appeared first on TheUnmute.com - Punjabi News.

Tags:
  • breaking-news
  • dr-balbir-singh
  • international-nurses-day
  • latest-news
  • news
  • nurses
  • punjab-health-department
  • the-unmute-punjabi-news

ਅੰਮ੍ਰਿਤਸਰ ਬਲਾਸਟ ਮਾਮਲੇ 'ਚ ਗ੍ਰਿਫਤਾਰ 5 ਮੁਲਜ਼ਮਾਂ ਨੂੰ ਅਦਾਲਤ ਨੇ 18 ਮਈ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ

Thursday 11 May 2023 01:42 PM UTC+00 | Tags: amritsar amritsar-blast-case amritsar-police breaking-news latest latest-nws news punjab-news sachkhand-sri-darbar-sahib

ਅੰਮ੍ਰਿਤਸਰ, 11 ਮਈ 2023: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪਿਛਲੇ 6 ਦਿਨਾਂ ਵਿੱਚ ਹੋਏ ਧਮਾਕਿਆਂ ਦੇ ਮਾਮਲੇ ਵਿੱਚ ਗ੍ਰਿਫਤਾਰ 5 ਮੁਲਜ਼ਮਾਂ ਨੂੰ ਪੁਲਿਸ ਵੱਲੋਂ ਅੰਮ੍ਰਿਤਸਰ (Amritsar) ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਜਿੱਥੇ ਮਾਣਯੋਗ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ 18 ਮਈ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ | ਇਸ ਦੌਰਾਨ ਪੁਲਿਸ ਨੇ ਪੱਤਰਕਾਰਾਂ ਦਾ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ |

ਜ਼ਿਕਰਯੋਗ ਹੈ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਤੇ ਪਿਛਲੇ ਛੇ ਦਿਨਾਂ ਤੋਂ ਦੋ ਧਮਾਕੇ ਹੋਏ, ਜਿਸ ਤੋਂ ਬਾਅਦ ਇਕ ਹੋਰ ਧਮਾਕਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਬਣੀ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਕੀਤਾ ਗਿਆ ਸੀ | ਜਿਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਟਾਸਕ ਫੋਰਸ ਵੱਲੋਂ ਮਿਲ ਕੇ ਇਹਨਾਂ ਮੁਲਜਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ |

The post ਅੰਮ੍ਰਿਤਸਰ ਬਲਾਸਟ ਮਾਮਲੇ ‘ਚ ਗ੍ਰਿਫਤਾਰ 5 ਮੁਲਜ਼ਮਾਂ ਨੂੰ ਅਦਾਲਤ ਨੇ 18 ਮਈ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ appeared first on TheUnmute.com - Punjabi News.

Tags:
  • amritsar
  • amritsar-blast-case
  • amritsar-police
  • breaking-news
  • latest
  • latest-nws
  • news
  • punjab-news
  • sachkhand-sri-darbar-sahib

ਪਿੰਡ ਬਾਜਾ ਮਰਾੜ ਵਿਖੇ ਝੁੱਗੀਆਂ ਝੌਂਪੜੀਆਂ 'ਚ ਲੱਗੀ ਅੱਗ, ਇੱਕ ਮਾਸੂਮ ਬੱਚੇ ਦੀ ਮੌਤ

Thursday 11 May 2023 01:55 PM UTC+00 | Tags: a-fire-broke baja-marar breaking-news news punjab-government punjabi-news shiromani-akali-dal slums sri-muktsar-sahib the-unmute-breaking-news

ਅੰਮ੍ਰਿਤਸਰ, 11 ਮਈ 2023: ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਅੱਜ ਪਿੰਡ ਬਾਜਾ ਮਰਾੜ ਵਿਖੇ ਕਰੀਬ 4 ਵਜੇ ਝੁੱਗੀਆਂ ਝੌਂਪੜੀਆਂ ਨੂੰ ਅਚਾਨਕ ਅੱਗ ਲੱਗਣ ਕਾਰਨ ਇੱਕ ਬੱਚੇ ਅਤੇ ਇੱਕ ਮੱਝ ਦੀ ਮੌਤ ਹੋ ਗਈ ਅਤੇ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ | ਦੱਸਿਆ ਜਾ ਰਿਹਾ ਹੈ ਕਿ ਕਣਕ ਦੇ ਨਾੜ ਨੂੰ ਅੱਗ ਲਾਉਣ ਕਾਰਨ ਇਹ ਹਾਦਸਾ ਵਾਪਰਿਆ ਹੈ । ਹਾਦਸੇ ਦੀ ਸੂਚਨਾ ਮਿਲਦੇ ਹੀ ਸ੍ਰੀ ਮੁਕਤਸਰ ਸਾਹਿਬ ਤੋਂ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਅੱਗ ‘ਤੇ ਕਾਬੂ ਪਾਇਆ।

ਪਿੰਡ ਬਾਜਾ ਮਰਾੜ ਨੇੜਿਓਂ ਲੰਘਦੀ ਰਾਜਸਥਾਨ ਫੀਡਰ ਨਹਿਰ ਦੇ ਨੇੜੇ ਆਪਣੀ ਪਤਨੀ ਨਾਲ ਝੌਂਪੜੀ ਵਿੱਚ ਰਹਿੰਦਾ ਹੈ। ਇਹ ਲੋਕ ਮੂਲ ਰੂਪ ਤੋਂ ਬਿਹਾਰ ਦੇ ਰਹਿਣ ਵਾਲੇ ਸਨ। ਵੀਰਵਾਰ ਨੂੰ ਝੌਂਪੜੀ ਦੇ ਆਲੇ-ਦੁਆਲੇ ਖੇਤਾਂ ‘ਚ ਪਈ ਕਣਕ ਦੀ ਨਾੜ ਨੂੰ ਸਾੜਨ ਲਈ ਅੱਗ ਲਗਾਈ ਗਈ। ਤੇਜ਼ ਹਵਾ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਇਸ ਨੇ ਨਹਿਰ ਦੇ ਕਿਨਾਰੇ ਲੱਗੇ ਦਰੱਖਤਾਂ ਦੇ ਨਾਲ-ਨਾਲ ਬਣੀ ਝੌਂਪੜੀ ਨੂੰ ਵੀ ਆਪਣੀ ਲਪੇਟ ‘ਚ ਲੈ ਲਿਆ।

The post ਪਿੰਡ ਬਾਜਾ ਮਰਾੜ ਵਿਖੇ ਝੁੱਗੀਆਂ ਝੌਂਪੜੀਆਂ ‘ਚ ਲੱਗੀ ਅੱਗ, ਇੱਕ ਮਾਸੂਮ ਬੱਚੇ ਦੀ ਮੌਤ appeared first on TheUnmute.com - Punjabi News.

Tags:
  • a-fire-broke
  • baja-marar
  • breaking-news
  • news
  • punjab-government
  • punjabi-news
  • shiromani-akali-dal
  • slums
  • sri-muktsar-sahib
  • the-unmute-breaking-news

ਪੰਜਾਬ ਦੀਆਂ ਚੁਣੌਤੀਆਂ ਦੇ ਹੱਲ ਲਈ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣਾ ਲਾਜ਼ਮੀ : ਖੇਤੀਬਾੜੀ ਮੰਤਰੀ

Thursday 11 May 2023 02:03 PM UTC+00 | Tags: agriculture agriculture-minister-kuldeep-singh-dhaliwal breaking-news ludhiana pau punjab punjab-aggriculture-department

ਚੰਡੀਗੜ੍ਹ / ਲੁਧਿਆਣਾ 11 ਮਈ 2023: ਅੱਜ ਪੀ.ਏ.ਯੂ. ਵਿਚ ਦੂਜੀ ਸਰਕਾਰ ਕਿਸਾਨ ਮਿਲਣੀ ਕਰਵਾਈ ਗਈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਪ੍ਰਸਤੀ ਹੇਠ ਹੋਈ ਇਸ ਮਿਲਣੀ ਦੀ ਪ੍ਰਧਾਨਗੀ ਖੇਤੀਬਾੜੀ (Agriculture), ਕਿਸਾਨ ਭਲਾਈ ਅਤੇ ਪ੍ਰਵਾਸੀ ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ ।

ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ ਲਾਲਜੀਤ ਸਿੰਘ ਭੁੱਲਰ ਇਸ ਸਮਾਰੋਹ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਸਨ। ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਇਸ ਮਿਲਣੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਸਨ। ਸੁਮੇਰ ਸਿੰਘ ਗੁਰਜਰ, ਪ੍ਰਮੁੱਖ ਸਕੱਤਰ ਖੇਤੀਬਾੜੀ (Agriculture), ਕਿਸਾਨ ਭਲਾਈ ਕਮਿਸ਼ਨ ਦੇ ਚੇਅਰਮੈਨ ਡਾ ਸੁਖਪਾਲ ਸਿੰਘ, ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਬੀ ਐੱਸ ਘੁੰਮਣ, ਗਡਵਾਸੂ ਦੇ ਵਾਈਸ ਚਾਂਸਲਰ ਡਾ ਇੰਦਰਜੀਤ ਸਿੰਘ, ਸਾਬਕਾ ਨਿਰਦੇਸ਼ਕ ਬਾਗਬਾਨੀ ਡਾ ਗੁਰਕੰਵਲ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਰਹੇ ।

Agriculture

ਇਸ ਮਿਲਣੀ ਦਾ ਉਦੇਸ਼ ਆਉਂਦੇ ਸਮੇਂ ਖੇਤੀਬਾੜੀ ਨੀਤੀ ਬਣਾਉਣ ਲਈ ਪੰਜਾਬ ਦੇ ਕਿਸਾਨਾਂ ਨਾਲ ਸਲਾਹ-ਮਸ਼ਵਰਾ ਕਰਨਾ ਅਤੇ ਉਹਨਾਂ ਦੀਆਂ ਰਾਵਾਂ ਨੂੰ ਜਾਨਣਾ ਸੀ । ਇਸ ਮਿਲਣੀ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਸ਼ਾਮਿਲ ਹੋਏ । ਦਰਜਨਾਂ ਸਟਾਲਾਂ ਤੇ ਕਿਸਾਨਾਂ ਨੇ ਆਪਣੀ ਦਿਲਚਸਪੀ ਅਨੁਸਾਰ ਫਸਲ ਦੀ ਬਿਜਾਈ ਅਤੇ ਹੋਰ ਮੁੱਦਿਆਂ ਬਾਰੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕੀਤਾ । ਸਲਾਹ-ਮਸ਼ਵਰਾ ਹਾਲ ਵਿੱਚ ਖੇਤੀਬਾੜੀ ਮੰਤਰੀ ਨੇ ਹਰ ਸਟਾਲ ਤੇ ਰੁਕ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ, ਉਹਨਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਹਨਾਂ ਦੇ ਸੁਝਾਅ ਅਤੇ ਸਮੱਸਿਆਵਾਂ ਦੇ ਹੱਲ ਬਾਰੇ ਕਿਸਾਨਾਂ ਦੇ ਨਜ਼ਰੀਏ ਨੂੰ ਜਾਣਿਆ । ਬਾਅਦ ਵਿੱਚ ਮੁੱਖ ਪੰਡਾਲ ਵਿੱਚ ਪਹੁੰਚ ਕੇ ਉਹਨਾਂ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ ।

ਖੇਤੀਬਾੜੀ (Agriculture) ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਇਸ ਮਿਲਣੀ ਦੇ ਦੋ ਉਦੇਸ਼ ਹਨ । ਪਹਿਲਾ ਰਵਾਇਤੀ ਫਸਲ ਚੱਕਰ ਚੋਂ ਕਿਸਾਨੀ ਨੂੰ ਬਾਹਰ ਕੱਢਣ ਲਈ ਕਿਸਾਨਾਂ ਦੀਆਂ ਰਾਵਾਂ ਅਤੇ ਸੁਝਾਵਾਂ ਨੂੰ ਜਾਨਣਾ ਅਤੇ ਦੂਸਰਾ ਇਹਨਾਂ ਸੁਝਾਵਾਂ ਦੇ ਅਧਾਰ ਤੇ ਪੰਜਾਬ ਦੀ ਨਵੀਂ ਖੇਤੀ ਨੀਤੀ ਨੂੰ ਬਨਾਉਣਾ । ਖੇਤੀਬਾੜੀ ਮੰਤਰੀ ਨੇ ਪਿਛਲੇ ਸਮੇਂ ਦੌਰਾਨ ਮੌਜੂਦਾ ਸਰਕਾਰ ਵੱਲੋਂ ਖੇਤੀ ਦੀ ਬਿਹਤਰੀ ਲਈ ਕੀਤੀਆਂ ਗਈਆਂ ਸਾਰੀਆਂ ਕੋਸ਼ਿਸ਼ਾਂ ਦਾ ਵਿਸ਼ੇਸ਼ ਜ਼ਿਕਰ ਕੀਤਾ । ਉਹਨਾਂ ਕਿਹਾ ਕਿ ਫਸਲ ਖਰੀਦ ਦੀ ਫੌਰੀ ਅਤੇ ਪਾਰਦਰਸ਼ੀ ਨੀਤੀ ਬਣਾਈ ਗਈ ਹੈ ।

ਸਰਕਾਰ ਨੇ ਗੰਨੇ ਦਾ ਬਕਾਇਆ ਕਿਸਾਨਾਂ ਨੂੰ ਅਦਾ ਕਰ ਦਿੱਤਾ ਹੈ ਅਤੇ ਨਾਲ ਗੰਨੇ ਦੀ ਕੀਮਤ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਤੀ ਚੁਣੌਤੀਆਂ ਦਾ ਹੀ ਨਹੀਂ ਬਲਕਿ ਪੰਜਾਬ ਦੀਆਂ ਸਮੱਸਿਆਵਾਂ ਦੇ ਹੱਲ ਲਈ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਆਉਂਦੀ 30 ਜੂਨ ਨੂੰ ਲਾਗੂ ਹੋਣ ਜਾ ਰਹੀ ਖੇਤੀ ਨੀਤੀ ਵਿਚ ਕਿਸਾਨਾਂ ਦੇ ਸੁਝਾਅ ਸ਼ਾਮਿਲ ਕੀਤੇ ਜਾਣਗੇ। ਉਨ੍ਹਾਂ ਨੇ ਵਿਦੇਸ਼ੀ ਕਿਸਾਨਾਂ ਦੇ ਸ਼ਾਮਿਲ ਹੋਣ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਤਜਰਬਿਆਂ ਨੂੰ ਪੰਜਾਬ ਦੇ ਕਿਸਾਨਾਂ ਨਾਲ ਸਾਂਝੇ ਕਰਨ ਲਈ ਪ੍ਰੇਰਿਤ ਕੀਤਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਾਣੀ ਦੇ ਸੁਚਾਰੂ ਹੱਲ ਲਈ ਸਰਕਾਰ ਵਚਨਬੱਧ ਹੈ। 97 ਫੀਸਦੀ ਨਰਮਾ ਪੱਟੀ ਵਿਚ ਨਹਿਰੀ ਪਾਣੀ ਨੂੰ ਠੀਕ ਸਮੇਂ ਤੇ ਪੁੱਜਦਾ ਕੀਤਾ ਗਿਆ ਹੈ।

Agriculture

ਉਨ੍ਹਾਂ ਨੇ ਪਾਣੀ, ਬਿਜਲੀ, ਬੀਜਾਂ ਦੀ ਵੰਡ ਨੂੰ ਪਾਰਦਰਸ਼ੀ ਬਣਾਉਣਾ ਸਰਕਾਰ ਦਾ ਮੁੱਖ ਮੰਤਵ ਹੈ। ਖੇਤੀਬਾੜੀ ਮੰਤਰੀ ਨੇ ਪਰਾਲੀ ਦੇ ਪ੍ਰਬੰਧਨ ਨੂੰ ਪੀ ਏ ਯੂ ਦੀਆਂ ਸਿਫਾਰਿਸ਼ਾਂ ਅਨੁਸਾਰ ਕਰਨ ਦੀ ਅਪੀਲ ਕੀਤੀ। ਸ ਧਾਲੀਵਾਲ ਨੇ ਕਣਕ ਝੋਨੇ ਦੇ ਫਸਲੀ ਚੱਕਰ ਚੋਂ ਕੱਢ ਕੇ ਖੇਤੀ (Agriculture) ਵਿਭਿੰਨਤਾ ਵਜੋਂ ਸਬਜ਼ੀਆਂ, ਫਲਾਂ ਤੇ ਮੱਕੀ ਆਦਿ ਦੀ ਕਾਸ਼ਤ,ਮੰਡੀਕਰਨ ਅਤੇ ਪ੍ਰੋਸੈਸਿੰਗ ਲਈ ਯੋਗ ਨੀਤੀ ਬਣਾਉਣ ਵੱਲ ਸਰਕਾਰੀ ਪਹਿਲਕਦਮੀ ਦਾ ਹਵਾਲਾ ਦਿੱਤਾ।ਸ ਧਾਲੀਵਾਲ ਨੇ ਘੱਟ ਪਾਣੀ ਖਪਾਉਣ ਵਾਲੀਆਂ ਝੋਨੇ ਦੀਆਂ ਕਿਸਮਾਂ ਪੀ ਆਰ 126 ਅਤੇ ਬਾਸਮਤੀ ਦੀ ਕਾਸ਼ਤ ਲਈ ਵਿਸ਼ੇਸ਼ ਜ਼ੋਰ ਦਿੱਤਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਦਾ ਸੁਪਨਾ ਪੰਜਾਬ ਦੀ ਖੇਤੀ ਨੂੰ ਮੁੜ ਸਿਖਰ ਵੱਲ ਲੈ ਕੇ ਜਾਣ ਲਈ ਹਰ ਸੰਭਵ ਕੋਸ਼ਿਸ਼ ਕਰਨਾ ਹੈ ।

ਪਸ਼ੂ ਪਾਲਣ ਮੰਤਰੀ ਸ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰ ਦੀ ਇਹ ਪਹਿਲਕਦਮੀ ਕਿਸਾਨਾਂ ਦੇ ਤਜਰਬਿਆਂ ਨੂੰ ਮਾਣ ਦੇਣ ਵਾਲੀ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨੀਂ ਪਸ਼ੂ ਪਾਲਕਾਂ ਨਾਲ ਵੀ ਅਜਿਹੀ ਮਿਲਣੀ ਦੀ ਤਜਵੀਜ਼ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਬਾਰੇ ਚੰਗੀ ਨੀਤੀ ਬਣਾ ਕੇ ਅਤੇ ਸਹਾਇਕ ਧੰਦੇ ਪ੍ਰਫੁੱਲਿਤ ਕੀਤੇ ਜਾਣਗੇ ਤਾਂ ਜੁ ਵਿਦੇਸ਼ ਜਾਣ ਦੇ ਜਵਾਨੀ ਦੇ ਰੁਝਾਨ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਨੇ ਦੁੱਧ ਦੀ ਘਰੇਲੂ ਲੋੜ ਦੀ ਪੂਰਤੀ ਲਈ ਪਸ਼ੂ ਪਾਲਣ ਤੇ ਜ਼ੋਰ ਦਿੱਤਾ

ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਸਵਾਗਤੀ ਸ਼ਬਦ ਬੋਲਦਿਆਂ ਕਿਹਾ ਕਿ ਪੀ.ਏ.ਯੂ. ਦੇ ਵਿਹੜੇ ਇਹ ਨਿਵੇਕਲੀ ਮਿਲਣੀ ਦੂਜੀ ਵਾਰ ਹੋ ਰਹੀ ਹੈ ਜਿਸ ਵਿੱਚ ਸਾਰੇ ਪੰਜਾਬ ਤੋਂ ਕਿਸਾਨ ਸ਼ਾਮਿਲ ਹੋ ਰਹੇ ਹਨ। ਡਾ ਗੋਸਲ ਨੇ ਦੱਸਿਆ ਕਿ 12 ਫਰਵਰੀ ਨੂੰ ਹੋਈ ਪਹਿਲੀ ਮਿਲਣੀ ਵਿੱਚ 15 ਹਜ਼ਾਰ ਦੇ ਕਰੀਬ ਕਿਸਾਨ ਸ਼ਾਮਿਲ ਹੋਏ ਸਨ, ਇਸ ਵਾਰ ਇਹ ਗਿਣਤੀ ਪਹਿਲਾਂ ਨਾਲੋਂ ਕਿਤੇ ਵੱਧ ਹੈ। ਪਹਿਲੀ ਮਿਲਣੀ ਤੋਂ ਪ੍ਰਾਪਤ ਕਿਸਾਨਾਂ ਦੇ ਸੁਝਾਵਾਂ ਅਨੁਸਾਰ ਪੀ ਏ ਯੂ ਆਪਣੀ ਖੇਤੀ ਖੋਜ ਅਤੇ ਪਸਾਰ ਨੂੰ ਨਵੇਂ ਦਿਸ਼ਾ ਨਿਰਦੇਸ਼ ਦੇ ਰਹੀ ਹੈ।

Agriculture

ਉਨ੍ਹਾਂ ਪਰਵਾਸੀ ਕਿਸਾਨਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਪੰਜ ਦੇਸ਼ਾਂ ਤੋਂ ਪੰਦਰਾਂ ਅਗਾਂਹਵਧੂ ਕਿਸਾਨਾਂ ਦਾ ਇਸ ਮਿਲਣੀ ਅਤੇ ਕਿਸਾਨ ਸੰਮੇਲਨ ਵਿਚ ਜੁੜਨਾ ਸਾਡਾ ਹੌਸਲਾ ਵਧਾਉਣ ਲਈ ਕਾਰਗਰ ਕਦਮ ਹੈ। ਡਾ ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਨੇ ਆਉਂਦੇ ਸਾਉਣੀ ਸੀਜ਼ਨ ਲਈ ਘੱਟ ਪਾਣੀ ਦੀ ਖਪਤ ਕਰਨ ਵਾਲੀਆਂ ਕਿਸਮਾਂ ਦੀ ਸਿਫਾਰਿਸ਼ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਦਾ ਮੰਤਵ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਅਤੇ ਵਾਤਾਵਰਨ ਪੱਖੀ ਖੇਤੀ ਨੂੰ ਉਤਸ਼ਾਹਤ ਕਰਨਾ ਹੈ।

ਇਸ ਮੌਕੇ ਪਰਵਾਸੀ ਕਿਸਾਨਾਂ ਕੇਵਲ ਸਿੰਘ ਬਾਸੀ,ਮਿੰਟੂ ਬਰਾੜ, ਆਗਿਆਕਾਰ ਸਿੰਘ ਗਰੇਵਾਲ, ਰਾਜਿੰਦਰ ਸਿੰਘ ਮੰਡ, ਅਮਨਦੀਪ ਸਿੰਘ ਸਿੱਧੂ, ਰੁਮੇਲ ਸਿੰਘ ਤੂਰ, ਡਾ ਬਿਕਰਮ ਸਿੰਘ ਗਿੱਲ, ਗੁਰਰੀਤ ਬਰਾੜ, ਹਰਦੀਪ ਸਿੰਘ, ਗੁਰਰਾਜ ਸਿੰਘ ਢਿੱਲੋਂ, ਡਾ ਇੰਦਰ ਮਾਨ, ਗੁਰਿੰਦਰ ਸਿੰਘ ਔਜਲਾ, ਜਗਬੀਰ ਸਿੰਘ ਸ਼ੇਰਗਿੱਲ ਨੂੰ ਸਨਮਾਨਿਤ ਕੀਤਾ ਗਿਆ । ਖੇਤੀਬਾੜੀ (Agriculture) ਮੰਤਰੀ ਅਤੇ ਪਸ਼ੂ ਪਾਲਣ ਮੰਤਰੀ ਮੰਤਰੀ ਨੂੰ ਯੂਨੀਵਰਸਿਟੀ ਵੱਲੋਂ ਸਨਮਾਨ ਚਿੰਨ੍ਹ ਨਾਲ ਨਿਵਾਜ਼ਿਆ ਗਿਆ।

ਇਸ ਮੌਕੇ ਦੋ ਕਿਤਾਬਾਂ ਜਾਰੀ ਕੀਤੀਆਂ ਗਈਆਂ। ਇਨ੍ਹਾਂ ਵਿਚ ਡਾ ਤੇਜਿੰਦਰ ਸਿੰਘ ਰਿਆੜ, ਮਿਸ ਸ਼ੀਤਲ ਚਾਵਲਾ ਅਤੇ ਕੁਲਬੀਰ ਕੌਰ ਦੀ ਕੌਫੀ ਟੇਬਲ ਕਿਤਾਬ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਦਾ ਅਟੁੱਟ ਰਿਸ਼ਤਾ ਅਤੇ ਡਾ ਸ਼ੀਤਲ ਥਾਪਰ, ਡਾਨਰਿੰਦਰਪਾਲ ਸਿੰਘ, ਡਾ ਵਿਸ਼ਾਲ ਬੈਕਟਰ ਅਤੇ ਡਾ ਆਸ਼ੂ ਤੂਰ ਦੀ ਕਿਤਾਬ ਦ ਰੂਟਸ ਆਫ ਪ੍ਰਸਪੈਰੇਟੀ ਜਾਰੀ ਕੀਤੀਆਂ ਗਈਆਂ। ਅੰਤ ਵਿੱਚ ਧੰਨਵਾਦ ਦੀ ਜ਼ਿੰਮੇਵਾਰੀ ਡਾ. ਗੁਰਵਿੰਦਰ ਸਿੰਘ, ਨਿਰਦੇਸ਼ਕ ਖੇਤੀਬਾੜੀ ਨੇ ਨਿਭਾਈ|

The post ਪੰਜਾਬ ਦੀਆਂ ਚੁਣੌਤੀਆਂ ਦੇ ਹੱਲ ਲਈ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣਾ ਲਾਜ਼ਮੀ : ਖੇਤੀਬਾੜੀ ਮੰਤਰੀ appeared first on TheUnmute.com - Punjabi News.

Tags:
  • agriculture
  • agriculture-minister-kuldeep-singh-dhaliwal
  • breaking-news
  • ludhiana
  • pau
  • punjab
  • punjab-aggriculture-department

ਚੰਡੀਗੜ੍ਹ,11 ਮਈ 2023: ਬਰਨਾਲਾ ਦੇ ਪਿੰਡ ਵਜੀਦਕੇ ਕਲਾਂ ਦਾ ਇੱਕ ਨੌਜਵਾਨ ਦੇਸ਼ ਲਈ ਸ਼ਹੀਦ ਹੋ ਗਿਆ। ਸ਼ਹੀਦ ਜਵਾਨ ਦੇ ਪਰਿਵਾਰ ਮੁਤਾਬਕ ਬਰਨਾਲਾ ਦੇ ਪਿੰਡ ਵਜੀਦਕੇ ਦਾ ਜਸਵੀਰ ਸਿੰਘ ਜੰਮੂ-ਕਸ਼ਮੀਰ ਪਾਕਿਸਤਾਨ ਸਰਹੱਦ ਰਾਜੌਰੀ ਚੌਕੀ ‘ਤੇ ਡਿਊਟੀ ‘ਤੇ ਸੀ। ਡਿਊਟੀ ਦੌਰਾਨ ਜਸਵੀਰ ਸਿੰਘ ਦੀ ਛਾਤੀ ਵਿੱਚ ਗੋਲੀ ਲੱਗ ਗਈ। ਫੌਜ ਦੀ ਮਿਲਟਰੀ ਯੂਨਿਟ ਕਮਾਂਡੈਂਟ ਨੇ ਬੀਤੀ ਰਾਤ 1.30 ਵਜੇ ਸ਼ਹੀਦ ਜਵਾਨ ਜਸਵੀਰ ਸਿੰਘ ਦੇ ਪਰਿਵਾਰ ਨੂੰ ਬਹਾਦਰ ਜਵਾਨ ਦੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਪਰਿਵਾਰ ‘ਚ ਸੋਗ ਦਾ ਮਾਹੌਲ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਸ਼ਹੀਦ ਜਵਾਨ ਜਸਵੀਰ ਸਿੰਘ (28) ਇੱਕ ਕਿਸਾਨ ਦਾ ਪੁੱਤਰ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰਕ ਮੈਂਬਰਾਂ ਨੇ ਆਪਣੇ ਸ਼ਹੀਦ ਪੁੱਤਰ ਦੀ ਸ਼ਹਾਦਤ ‘ਤੇ ਮਾਣ ਮਹਿਸੂਸ ਕੀਤਾ । ਜ਼ਿਲ੍ਹਾ ਪ੍ਰਸ਼ਾਸਨ ਫ਼ੌਜ ਨਾਲ ਲਗਾਤਾਰ ਸੰਪਰਕ ਵਿੱਚ ਹੈ, ਪ੍ਰਸ਼ਾਸਨ ਅਤੇ ਪਰਿਵਾਰ ਜਸਵੀਰ ਸਿੰਘ ਸਮਰਾ ਬਾਰੇ ਹੋਰ ਜਾਣਕਾਰੀ ਦੀ ਉਡੀਕ ਕਰ ਰਿਹਾ ਹੈ।

ਸ਼ਹੀਦ ਜਸਵੀਰ ਸਿੰਘ ਸਮਰਾ 10 ਜੇਕੇ ਰਾਈਫਲਜ਼ ਵਿੱਚ ਲਾਂਸ ਨਾਇਕ ਸੀ। ਦੂਜੇ ਪਾਸੇ ਪ੍ਰਸ਼ਾਸਨਿਕ ਅਧਿਕਾਰੀ ਤਹਿਸੀਲਦਾਰ ਬਲਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਦਾ ਫੌਜ ਨਾਲ ਗੂੜ੍ਹਾ ਰਿਸ਼ਤਾ ਹੈ ਅਤੇ ਪੂਰੇ ਸਨਮਾਨ ਨਾਲ ਉਨ੍ਹਾਂ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਉਨ੍ਹਾਂ ਦੇ ਜੱਦੀ ਪਿੰਡ ਵਜੀਦਕੇ ਕਲਾਂ ਵਿਖੇ ਲਿਆਂਦੀ ਜਾਵੇਗੀ ਅਤੇ ਪੂਰੇ ਸਨਮਾਨ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ |

The post ਡਿਊਟੀ ਦੌਰਾਨ ਸ਼ਹੀਦ ਹੋਇਆ ਬਰਨਾਲਾ ਜ਼ਿਲ੍ਹੇ ਦਾ ਨੌਜਵਾਨ ਜਸਵੀਰ ਸਿੰਘ, ਕੱਲ੍ਹ ਹੋਵੇਗਾ ਅੰਤਿਮ ਸਸਕਾਰ appeared first on TheUnmute.com - Punjabi News.

Tags:
  • breaking-news
  • indian-army
  • jasveer-singh
  • news
  • the-unmute-punjab

PSPCL ਵੱਲੋਂ ਬੇਨਿਯਮੀਆਂ ਅਤੇ ਲਾਪਰਵਾਹੀ ਦੇ ਚੱਲਦਿਆਂ ਜੂਨੀਅਰ ਇੰਜੀਨੀਅਰ ਮੁਅੱਤਲ

Thursday 11 May 2023 02:16 PM UTC+00 | Tags: breaking-news junior-engineer newqs pspcl punjab-government suspends-junior-engineer

ਚੰਡੀਗੜ੍ਹ, 11 ਮਈ 2023: ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਦੇ ਨਿਰਦੇਸ਼ਾਂ ‘ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਬਠਿੰਡਾ ਅਧੀਨ ਤਾਇਨਾਤ ਸਬ ਡਵੀਜ਼ਨ ਗੋਨਿਆਣਾ ਦੇ ਜੂਨੀਅਰ ਇੰਜੀਨੀਅਰ ਗੁਰਵਿੰਦਰ ਸਿੰਘ ਨੂੰ ਸਰਕਾਰੀ ਡਿਊਟੀ ਦੌਰਾਨ ਬੇਨਿਯਮੀਆਂ ਅਤੇ ਅਣਗਹਿਲੀ ਦੇ ਦੋਸ਼ਾਂ ਤਹਿਤ ਮੁਅੱਤਲ ਕਰ ਦਿੱਤਾ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਇਹ ਕਦਮ ਪੀ.ਐਸ.ਪੀ.ਸੀ.ਐਲ. (PSPCL)  ਨੂੰ ਵਟਸਐਪ ਰਾਹੀਂ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਚੁੱਕਿਆ ਗਿਆ ਹੈ। ਜ਼ਿਕਰਯੋਗ ਹੈ ਕਿ ਉਕਤ ਜੂਨੀਅਰ ਇੰਜੀਨੀਅਰ ਕਥਿਤ ਤੌਰ ‘ਤੇ 11 ਕੇਵੀ ਫੀਡਰ ਦੀ 24 ਘੰਟੇ ਸਪਲਾਈ ਲਾਈਨ ਤੋਂ ਟਿਊਬਵੈੱਲ ਰੂਮ ਲਈ ਘਰੇਲੂ ਬਿਜਲੀ ਕੁਨੈਕਸ਼ਨ ਲਾਉਣ ਵਾਸਤੇ ਰਿਸ਼ਵਤ ਮੰਗ ਕਰ ਰਿਹਾ ਹੈ।ਪੀ.ਐਸ.ਪੀ.ਸੀ.ਐਲ. ਦੇ ਤਕਨੀਕੀ ਆਡਿਟ ਵਿੰਗ ਨੇ ਮੁੱਢਲੀ ਪੜਤਾਲ ਦੌਰਾਨ ਪਾਇਆ ਕਿ ਜੇ.ਈ. ਗੁਰਵਿੰਦਰ ਸਿੰਘ ਨੇ ਨਿਯਮਾਂ ਦੀ ਉਲੰਘਣਾ ਕਰਕੇ ਫਾਈਲ ਕਲੀਅਰ ਕੀਤੀ ਅਤੇ ਤਿੰਨ ਖੰਭਿਆਂ ਦਾ ਪ੍ਰਬੰਧ ਵੀ ਕੀਤਾ।

ਜਾਂਚ ਦੇ ਚਲਦਿਆਂ ਸਾਈਟ ਦੇ ਦੌਰੇ ਦੌਰਾਨ ਜੇ.ਈ. ਗੁਰਵਿੰਦਰ ਸਿੰਘ ਨੇ ਮੰਨਿਆ ਕਿ ਸਬੰਧਤ ਸਾਈਟ ਪੀ.ਐਸ.ਪੀ.ਸੀ.ਐਲ. ਦੇ ਨਿਯਮਾਂ ਅਨੁਸਾਰ ਘਰੇਲੂ ਕੁਨੈਕਸ਼ਨ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੀ। ਦੱਸਣਯੋਗ ਹੈ ਕਿ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਬਿਜਲੀ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਡਿਊਟੀ ਨਿਭਾਉਣ ਸਮੇਂ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਅਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ. ਹਰਭਜਨ ਸਿੰਘ ਈ.ਟੀ.ਓ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਵਿੱਚੋਂ ਰਿਸ਼ਵਤਖੋਰੀ ਦੀ ਇਸ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਦਾ ਸਹਿਯੋਗ ਕਰਨ ਅਤੇ ਜੇਕਰ ਬਿਜਲੀ ਵਿਭਾਗ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਰਿਸ਼ਵਤ ਮੰਗਦਾ ਹੈ ਤਾਂ ਤੁਰੰਤ ਉਨ੍ਹਾਂ ਦੇ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ।

The post PSPCL ਵੱਲੋਂ ਬੇਨਿਯਮੀਆਂ ਅਤੇ ਲਾਪਰਵਾਹੀ ਦੇ ਚੱਲਦਿਆਂ ਜੂਨੀਅਰ ਇੰਜੀਨੀਅਰ ਮੁਅੱਤਲ appeared first on TheUnmute.com - Punjabi News.

Tags:
  • breaking-news
  • junior-engineer
  • newqs
  • pspcl
  • punjab-government
  • suspends-junior-engineer

ਚੰਡੀਗੜ੍ਹ, 11 ਮਈ 2023: ਅਧਿਕਾਰਾਂ ਨੂੰ ਲੈਕੇ ਕੇਜਰੀਵਾਲ ਸਰਕਾਰ ਅਤੇ ਕੇਂਦਰ ਵਿਚਕਾਰ ਚੱਲ ਰਹੇ ਰੇੜਕੇ ਦਰਮਿਆਨ ਅੱਜ ਮਾਣਯੋਗ ਸੁਪਰੀਮ ਕੋਰਟ ਨੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ ਸਰਕਾਰ ਦੇ ਹੱਕ ਵਿੱਚ ਅਹਿਮ ਫ਼ੈਸਲਾ ਦਿੱਤਾ ਹੈ। ਇਸ ਮੌਕੇ ‘ਆਪ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪਾਰਟੀ ਦਫ਼ਤਰ ਵਿਖੇ ਵੀਰਵਾਰ ਨੂੰ ਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਅਤੇ ਇਸਨੂੰ ਲੋਕਤੰਤਰ ਦੀ ਜਿੱਤ ਕਰਾਰ ਦਿੱਤਾ।

ਆਪਣੇ ਸੰਬੋਧਨ ਵਿੱਚ ਮਾਲਵਿੰਦਰ ਕੰਗ ਨੇ ਕਿਹਾ ਕਿ ਮਾਣਯੋਗ ਅਦਾਲਤ ਵੱਲੋਂ ਪ੍ਰਸ਼ਾਸਨਿਕ ਅਧਿਕਾਰਾਂ, ਜਿੰਨ੍ਹਾਂ ਵਿੱਚ ਵੱਖ-ਵੱਖ ਵਿਭਾਗਾਂ ਵਿਚਲੇ ਅਫ਼ਸਰਾਂ ਦੀਆਂ ਨਿਯੁਕਤੀਆਂ, ਤਬਾਦਲੇ ਵਿੱਚ ਦਿੱਲੀ ਸਰਕਾਰ ਨੂੰ ਫ਼ੈਸਲੇ ਕਰਨ ਦੇ ਅਧਿਕਾਰ ਤੇ ਮੁਹਰ ਲਾਉਣਾ ਲੋਕਤੰਤਰ ਦੀ ਜਿੱਤ ਹੈ।

ਉਨ੍ਹਾਂ ਕਿਹਾ ਕਿ ਜਿਸ ਵੇਲੇ ਕੇਂਦਰ ਦੀ ਮੋਦੀ ਸਰਕਾਰ ਲਗਾਤਾਰ ਦਿੱਲੀ ਸਮੇਤ ਦੇਸ਼ ਦੇ ਸਮੂਹ ਰਾਜਾਂ ਦੇ ਅਧਿਕਾਰਾਂ ਨੂੰ ਖ਼ਤਮ ਕਰ ਆਪਣੀ ਤਾਨਾਸ਼ਾਹੀ ਸਥਾਪਤ ਕਰਨ ਦਾ ਯਤਨ ਕਰ ਰਹੀ ਹੈ, ਉਸ ਵੇਲੇ ਅਦਾਲਤਾਂ ਹੀ ਲੋਕਤੰਤਰ ਨੂੰ ਬਚਾਉਣ ਦੀ ਆਖ਼ਰੀ ਉਮੀਦ ਹਨ ਅਤੇ ਅੱਜ ਦੇ ਫ਼ੈਸਲੇ ਨਾਲ ਇਹ ਸਿੱਧ ਹੁੰਦਾ ਹੈ ਕਿ ਮਾਣਯੋਗ ਸੁਪਰੀਮ ਕੋਰਟ ਕਿਸੇ ਨੂੰ ਵੀ ਸੰਵਿਧਾਨ ਦੀ ਆਤਮਾ ਨਾਲ ਖ਼ਿਲਵਾੜ ਕਰਨ ਦੀ ਇਜਾਜ਼ਤ ਨਹੀਂ ਦੇਣਗੇ।

ਮਾਲਵਿੰਦਰ ਕੰਗ ਨੇ ਕਿਹਾ ਕਿ ਭਾਜਪਾ ਵੱਲੋਂ ਗਵਰਨਰ ਅਤੇ ਲੈਫ਼ਟੀਨੈਂਟ ਗਵਰਨਰ ਰਾਹੀਂ ਰਾਜਾਂ ਦੀਆਂ ਚੁਣੀਆਂ ਸਰਕਾਰਾਂ ਦੇ ਕੰਮਾਂ ਵਿੱਚ ਕੀਤੀ ਜਾ ਰਹੀ ਬੇਲੋੜੀ ਦਖ਼ਲਅੰਦਾਜ਼ੀ, ਰਾਜਾਂ ਦੇ ਅਧਿਕਾਰਾਂ ਨੂੰ ਲਗਾਤਾਰ ਸੀਮਿਤ ਕਰ ਉਨ੍ਹਾਂ ਨੂੰ ਕਮਜ਼ੋਰ ਕਰਨਾ ਜਿੱਥੇ ਲੋਕਾਂ ਦੇ ਫ਼ਤਵੇ ਦਾ ਮਜ਼ਾਕ ਉਡਾਉਣਾ ਹੈ, ਉੱਥੇ ਇਹ ਸੰਵਿਧਾਨ ਅਤੇ ਦੇਸ਼ ਦੇ ਸੰਘੀ ਢਾਂਚੇ ਨਾਲ ਖ਼ਿਲਵਾੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਇਹ ਰਵੱਈਆ ਕਿਸੇ ਵੀ ਤਰ੍ਹਾਂ ਦੇਸ਼ ਦੇ ਹਿੱਤ ਵਿੱਚ ਨਹੀਂ।

ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦਾ ਜ਼ਿਕਰ ਕਰਦਿਆਂ ਸ. ਕੰਗ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਕੇਜਰੀਵਾਲ ਨੂੰ ਦੋ ਵਾਰ ਵੱਡਾ ਬਹੁਮਤ ਦੇ ਕੇ ਆਪਣਾ ਲੀਡਰ ਚੁਣਿਆ। ਪਰ ਭਾਜਪਾ ਦੀ ਕੇਂਦਰ ਸਰਕਾਰ ਨੇ ਉਨ੍ਹਾਂ ਦੇ ਕੰਮਾਂ ਵਿੱਚ ਲਗਾਤਾਰ ਦਖ਼ਲਅੰਦਾਜ਼ੀ ਕੀਤੀ ਅਤੇ ਇੱਕ ਨੋਟੀਫ਼ਿਕੇਸ਼ਨ ਜਾਰੀ ਕਰ ਅਧਿਕਾਰੀਆਂ ਦੇ ਤਬਾਦਲੇ ਤੱਕ ਦਾ ਅਧਿਕਾਰ ਖੋਹ ਲਿਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪਿਛਲੇ ਲਗਭਗ ਇੱਕ ਦਹਾਕੇ ਤੋਂ ਦੇਸ਼ ਅਤੇ ਦਿੱਲੀ ਦੇ ਲੋਕਾਂ ਦੇ ਅਧਿਕਾਰਾਂ ਲਈ ਲੰਮੀ ਲੜਾਈ ਲੜੀ ਅਤੇ ਅੱਜ ਮਾਣਯੋਗ ਸੁਪਰੀਮ ਕੋਰਟ ਨੇ ਉਸਤੇ ਮੁਹਰ ਲਾਉਂਦਿਆਂ ਭਾਜਪਾ ਦੀ ਤਾਨਾਸ਼ਾਹੀ ‘ਤੇ ਕਰਾਰੀ ਚਪੇੜ ਮਾਰੀ ਹੈ।

ਮਾਲਵਿੰਦਰ ਕੰਗ ਨੇ ਭਾਜਪਾ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕੇਂਦਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਹੁਣ ਦੇਸ਼ ਵਿੱਚ ਤਾਨਾਸ਼ਾਹੀ ਨਹੀਂ ਚੱਲੇਗੀ ਅਤੇ ਲੋਕ ਸੰਸਦ ਤੋਂ ਲੈਕੇ ਸੜ੍ਹਕ ਤੱਕ ਇਸਦਾ ਵਿਰੋਧ ਕਰਨਗੇ। ਅੰਤ ਵਿੱਚ ਉਨ੍ਹਾਂ ਦਿੱਲੀ ਵਾਸੀਆਂ ਦੇ ਹੱਕਾਂ ਦੀ ਲੜਾਈ ਵਿੱਚ ਅਰਵਿੰਦ ਕੇਜਰੀਵਾਲ ਦਾ ਸਾਥ ਦੇਣ ਵਾਲੇ ਲੋਕਾਂ ਸਮੇਤ ਮਾਣਯੋਗ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ।

ਅਧਿਕਾਰਾਂ ਨੂੰ ਲੈਕੇ ਕੇਜਰੀਵਾਲ ਸਰਕਾਰ ਅਤੇ ਕੇਂਦਰ ਵਿਚਕਾਰ ਚੱਲ ਰਹੇ ਰੇੜਕੇ ਦਰਮਿਆਨ ਅੱਜ ਮਾਣਯੋਗ ਸੁਪਰੀਮ ਕੋਰਟ ਨੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ ਸਰਕਾਰ ਦੇ ਹੱਕ ਵਿੱਚ ਅਹਿਮ ਫ਼ੈਸਲਾ ਦਿੱਤਾ ਹੈ। ਇਸ ਮੌਕੇ ‘ਆਪ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪਾਰਟੀ ਦਫ਼ਤਰ ਵਿਖੇ ਵੀਰਵਾਰ ਨੂੰ ਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਅਤੇ ਇਸਨੂੰ ਲੋਕਤੰਤਰ ਦੀ ਜਿੱਤ ਕਰਾਰ ਦਿੱਤਾ।

ਆਪਣੇ ਸੰਬੋਧਨ ਵਿੱਚ ਮਾਲਵਿੰਦਰ ਕੰਗ ਨੇ ਕਿਹਾ ਕਿ ਮਾਣਯੋਗ ਅਦਾਲਤ ਵੱਲੋਂ ਪ੍ਰਸ਼ਾਸਨਿਕ ਅਧਿਕਾਰਾਂ, ਜਿੰਨ੍ਹਾਂ ਵਿੱਚ ਵੱਖ-ਵੱਖ ਵਿਭਾਗਾਂ ਵਿਚਲੇ ਅਫ਼ਸਰਾਂ ਦੀਆਂ ਨਿਯੁਕਤੀਆਂ, ਤਬਾਦਲੇ ਵਿੱਚ ਦਿੱਲੀ ਸਰਕਾਰ ਨੂੰ ਫ਼ੈਸਲੇ ਕਰਨ ਦੇ ਅਧਿਕਾਰ ਤੇ ਮੁਹਰ ਲਾਉਣਾ ਲੋਕਤੰਤਰ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਜਿਸ ਵੇਲੇ ਕੇਂਦਰ ਦੀ ਮੋਦੀ ਸਰਕਾਰ ਲਗਾਤਾਰ ਦਿੱਲੀ ਸਮੇਤ ਦੇਸ਼ ਦੇ ਸਮੂਹ ਰਾਜਾਂ ਦੇ ਅਧਿਕਾਰਾਂ ਨੂੰ ਖ਼ਤਮ ਕਰ ਆਪਣੀ ਤਾਨਾਸ਼ਾਹੀ ਸਥਾਪਤ ਕਰਨ ਦਾ ਯਤਨ ਕਰ ਰਹੀ ਹੈ, ਉਸ ਵੇਲੇ ਅਦਾਲਤਾਂ ਹੀ ਲੋਕਤੰਤਰ ਨੂੰ ਬਚਾਉਣ ਦੀ ਆਖ਼ਰੀ ਉਮੀਦ ਹਨ ਅਤੇ ਅੱਜ ਦੇ ਫ਼ੈਸਲੇ ਨਾਲ ਇਹ ਸਿੱਧ ਹੁੰਦਾ ਹੈ ਕਿ ਮਾਣਯੋਗ ਸੁਪਰੀਮ ਕੋਰਟ ਕਿਸੇ ਨੂੰ ਵੀ ਸੰਵਿਧਾਨ ਦੀ ਆਤਮਾ ਨਾਲ ਖ਼ਿਲਵਾੜ ਕਰਨ ਦੀ ਇਜਾਜ਼ਤ ਨਹੀਂ ਦੇਣਗੇ।

ਮਾਲਵਿੰਦਰ ਕੰਗ ਨੇ ਕਿਹਾ ਕਿ ਭਾਜਪਾ ਵੱਲੋਂ ਗਵਰਨਰ ਅਤੇ ਲੈਫ਼ਟੀਨੈਂਟ ਗਵਰਨਰ ਰਾਹੀਂ ਰਾਜਾਂ ਦੀਆਂ ਚੁਣੀਆਂ ਸਰਕਾਰਾਂ ਦੇ ਕੰਮਾਂ ਵਿੱਚ ਕੀਤੀ ਜਾ ਰਹੀ ਬੇਲੋੜੀ ਦਖ਼ਲਅੰਦਾਜ਼ੀ, ਰਾਜਾਂ ਦੇ ਅਧਿਕਾਰਾਂ ਨੂੰ ਲਗਾਤਾਰ ਸੀਮਿਤ ਕਰ ਉਨ੍ਹਾਂ ਨੂੰ ਕਮਜ਼ੋਰ ਕਰਨਾ ਜਿੱਥੇ ਲੋਕਾਂ ਦੇ ਫ਼ਤਵੇ ਦਾ ਮਜ਼ਾਕ ਉਡਾਉਣਾ ਹੈ, ਉੱਥੇ ਇਹ ਸੰਵਿਧਾਨ ਅਤੇ ਦੇਸ਼ ਦੇ ਸੰਘੀ ਢਾਂਚੇ ਨਾਲ ਖ਼ਿਲਵਾੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਇਹ ਰਵੱਈਆ ਕਿਸੇ ਵੀ ਤਰ੍ਹਾਂ ਦੇਸ਼ ਦੇ ਹਿੱਤ ਵਿੱਚ ਨਹੀਂ।

ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦਾ ਜ਼ਿਕਰ ਕਰਦਿਆਂ ਸ. ਕੰਗ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਕੇਜਰੀਵਾਲ ਨੂੰ ਦੋ ਵਾਰ ਵੱਡਾ ਬਹੁਮਤ ਦੇ ਕੇ ਆਪਣਾ ਲੀਡਰ ਚੁਣਿਆ। ਪਰ ਭਾਜਪਾ ਦੀ ਕੇਂਦਰ ਸਰਕਾਰ ਨੇ ਉਨ੍ਹਾਂ ਦੇ ਕੰਮਾਂ ਵਿੱਚ ਲਗਾਤਾਰ ਦਖ਼ਲਅੰਦਾਜ਼ੀ ਕੀਤੀ ਅਤੇ ਇੱਕ ਨੋਟੀਫ਼ਿਕੇਸ਼ਨ ਜਾਰੀ ਕਰ ਅਧਿਕਾਰੀਆਂ ਦੇ ਤਬਾਦਲੇ ਤੱਕ ਦਾ ਅਧਿਕਾਰ ਖੋਹ ਲਿਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪਿਛਲੇ ਲਗਭਗ ਇੱਕ ਦਹਾਕੇ ਤੋਂ ਦੇਸ਼ ਅਤੇ ਦਿੱਲੀ ਦੇ ਲੋਕਾਂ ਦੇ ਅਧਿਕਾਰਾਂ ਲਈ ਲੰਮੀ ਲੜਾਈ ਲੜੀ ਅਤੇ ਅੱਜ ਮਾਣਯੋਗ ਸੁਪਰੀਮ ਕੋਰਟ ਨੇ ਉਸਤੇ ਮੁਹਰ ਲਾਉਂਦਿਆਂ ਭਾਜਪਾ ਦੀ ਤਾਨਾਸ਼ਾਹੀ ‘ਤੇ ਕਰਾਰੀ ਚਪੇੜ ਮਾਰੀ ਹੈ।

ਮਾਲਵਿੰਦਰ ਕੰਗ ਨੇ ਭਾਜਪਾ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕੇਂਦਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਹੁਣ ਦੇਸ਼ ਵਿੱਚ ਤਾਨਾਸ਼ਾਹੀ ਨਹੀਂ ਚੱਲੇਗੀ ਅਤੇ ਲੋਕ ਸੰਸਦ ਤੋਂ ਲੈਕੇ ਸੜ੍ਹਕ ਤੱਕ ਇਸਦਾ ਵਿਰੋਧ ਕਰਨਗੇ। ਅੰਤ ਵਿੱਚ ਉਨ੍ਹਾਂ ਦਿੱਲੀ ਵਾਸੀਆਂ ਦੇ ਹੱਕਾਂ ਦੀ ਲੜਾਈ ਵਿੱਚ ਅਰਵਿੰਦ ਕੇਜਰੀਵਾਲ ਦਾ ਸਾਥ ਦੇਣ ਵਾਲੇ ਲੋਕਾਂ ਸਮੇਤ ਮਾਣਯੋਗ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ।

The post ਦਿੱਲੀ ਸਰਕਾਰ ਦੇ ਅਧਿਕਾਰਾਂ ਦੇ ਮਾਮਲੇ ‘ਤੇ ਸੁਪਰੀਮ ਕੋਰਟ ਦਾ ਅਹਿਮ ਫ਼ੈਸਲਾ, ਕੇਜਰੀਵਾਲ ਸਰਕਾਰ ਨੇ ਜਿੱਤੀ ਲੋਕਤੰਤਰ ਦੀ ਲੜ੍ਹਾਈ: ‘ਆਪ’ appeared first on TheUnmute.com - Punjabi News.

Tags:
  • breaking-news
  • delhi
  • delhi-lg
  • kejriwal-government
  • news
  • supreme-court

ਮਾਲੇਰਕੋਟਲਾ 11 ਮਈ 2023: ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਫ਼ਸਲੀ ਰਹਿੰਦ-ਖੂੰਹਦ ਦਾ ਯੋਗ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ ।

ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ- ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ,ਉੱਥੇ ਬਿਮਾਰੀਆਂ ਲੱਗਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ । ਕਿਸਾਨ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਯੋਗਦਾਨ ਪਾ ਸਕਦੇ ਹਨ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਸਿਹਤ ਉੱਪਰ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਘੱਟ ਕਰਨ ਵਿਚ ਸਹਾਈ ਹੋ ਸਕਦੇ ਹਨ।

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਾਰਨ 80 ਫ਼ੀਸਦੀ ਜੈਵਿਕ ਮਾਦਾ ਕਾਰਬਨ ਡਾਈਆਕਸਾਈਡ ਅਤੇ ਕਾਰਬਨ ਮਾਨੋਅਕਸਾਈਡ ਗੈਸ ਦੇ ਤੌਰ ‘ਤੇ ਨਸ਼ਟ ਹੋ ਜਾਂਦਾ ਹੈ। ਪਰਾਲੀ ਨੂੰ ਅੱਗ ਲਗਾਉਣ ਨਾਲ ਪੌਦੇ ਦੇ ਤੱਤਾਂ (ਖ਼ਾਸ ਤੌਰ ਤੇ ਨਾਈਟ੍ਰੋਜਨ ਅਤੇ ਗੰਧਕ) ਦਾ ਨਾਸ਼ ਹੁੰਦਾ ਹੈ ਜਿਸ ਦਾ ਮਿੱਟੀ ਦੀ ਸਿਹਤ ਤੇ ਮਾੜਾ ਪ੍ਰਭਾਵ ਪੈਂਦਾ ਹੈ।

ਲਗਭਗ 89 ਫ਼ੀਸਦੀ ਨਾਈਟ੍ਰੋਜਨ, 20 ਫ਼ੀਸਦੀ ਫਾਸਫੋਰਸ ਅਤੇ ਪੋਟਾਸ਼, 50 ਫ਼ੀਸਦੀ ਸਲਫ਼ਰ ਆਦਿ ਤੱਤ ਅੱਗ ਕਾਰਨ ਨਸ਼ਟ ਹੋ ਜਾਂਦੇ ਹਨ। ਇੱਕ ਅਨੁਮਾਨ ਮੁਤਾਬਿਕ ਇਕੱਲੇ ਪੰਜਾਬ ਵਿਚ ਸਾਲਾਨਾ ਤਕਰੀਬਨ 1.5 ਲੱਖ ਨਾਈਟ੍ਰੋਜਨ ਅਤੇ ਸਲਫ਼ਰ ਤੱਤਾਂ ਦਾ ਨਾਸ਼ ਅੱਗ ਲਗਾਉਣ ਨਾਲ ਹੁੰਦਾ ਹੈ। ਜਿਸ ਦੀ ਮੌਜੂਦਾ ਰਕਮ 150 ਕਰੋੜ ਰੁਪਏ ਬਣਦੀ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਤਾਂ ਜੋ ਵਾਤਾਵਰਣ ਸਾਫ਼-ਸੁਥਰਾ ਰਹੇ, ਮਿੱਟੀ ਦੀ ਉਪਜਾਊ ਸ਼ਕਤੀ ਵਧੇ, ਮਿੱਤਰ ਕੀੜੇ ਖ਼ਤਮ ਨਾ ਹੋਣ, ਖਾਦਾਂ ਦੀ ਵਰਤੋਂ ਘੱਟ ਸਕੇ ਅਤੇ ਜੈਵਿਕ ਮਾਦਾ ਵਧ ਸਕੇ ਜਿਸ ਨਾਲ ਪਾਣੀ ਦੀ ਬੱਚਤ ਵੀ ਹੋ ਸਕੇ।

The post ਖੇਤੀਬਾੜੀ ਵਿਭਾਗ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਅਪੀਲ appeared first on TheUnmute.com - Punjabi News.

Tags:
  • agriculture-department
  • dr-harbans-singh

ਚੰਡੀਗੜ੍ਹ, 11ਮਈ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਸਾਬਕਾ ਪੀਐੱਮ ਨਾਲ ਇਨਸਾਫ ਨਹੀਂ ਕੀਤਾ ਗਿਆ। ਉਸ ਨੂੰ ਕੱਲ੍ਹ ਇਸਲਾਮਾਬਾਦ ਹਾਈਕੋਰਟ ਵਿੱਚ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਇਮਰਾਨ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ।

ਸ਼ਾਹਬਾਜ਼ ਸ਼ਰੀਫ ਸਰਕਾਰ ਦੀ ਬੁਲਾਰੇ ਮਰੀਅਮ ਔਰੰਗਜ਼ੇਬ ਨੇ ਇਮਰਾਨ ਖਾਨ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ‘ਤੇ ਸਵਾਲ ਖੜ੍ਹੇ ਕੀਤੇ ਹਨ। ਮਰੀਅਮ ਨੇ ਟਵੀਟ ਕੀਤਾ ਕਿ ਸੁਪਰੀਮ ਕੋਰਟ ਨੇ ਇਮਰਾਨ ਖਾਨ ਦੇ 60 ਅਰਬ ਰੁਪਏ ਦੇ ਘੁਟਾਲੇ ‘ਤੇ ਸਵਾਲ ਕਿਉਂ ਨਹੀਂ ਉਠਾਏ। ਇਸ ਬੰਦੇ ਦੀ ਬਦੌਲਤ ਦੋ ਦਿਨਾਂ ਵਿੱਚ ਸਾਰਾ ਦੇਸ਼ ਸੜ ਗਿਆ। ਇਸ ਤੋਂ ਪਹਿਲਾਂ ਪੁਲਿਸ ਅਤੇ ਰੇਂਜਰਾਂ ‘ਤੇ ਹਮਲੇ ਹੋਏ ਸਨ। ਉਦੋਂ ਸੁਪਰੀਮ ਕੋਰਟ ਚੁੱਪ ਕਿਉਂ ਸੀ?

The post ਸੁਪਰੀਮ ਕੋਰਟ ਨੇ ਇਮਰਾਨ ਖਾਨ ਦੀ ਗ੍ਰਿਫਤਾਰੀ ਨੂੰ ਦੱਸਿਆ ਗੈਰ-ਕਾਨੂੰਨੀ, ਤੁਰੰਤ ਰਿਆਹ ਕਰਨ ਦੇ ਦਿੱਤੇ ਹੁਕਮ appeared first on TheUnmute.com - Punjabi News.

Tags:
  • breaking-news
  • imran-khan
  • imran-khan-government
  • imran-khan-news
  • news

ਚੰਡੀਗੜ੍ਹ, 11 ਮਈ 2023: ਜਰਮਨ ਦੀ ਲਗਜ਼ਰੀ ਕਾਰ ਨਿਰਮਾਤਾ ਕੰਪਨੀ BMW ਵੱਲੋਂ ਭਾਰਤੀ ਬਾਜ਼ਾਰ ਵਿੱਚ ਇੱਕ ਨਵੀਂ SUV ਲਾਂਚ ਕੀਤੀ ਗਈ ਹੈ। BMW ਨੇ ਭਾਰਤ ‘ਚ ਨਵੀਂ SUV X3 M50i ਨੂੰ ਲਾਂਚ ਕਰ ਦਿੱਤਾ ਹੈ। ਨਵੀਂ SUV ਨੂੰ ਭਾਰਤ ਵਿੱਚ CBU ਦੇ ਰੂਪ ਵਿੱਚ ਉਪਲਬਧ ਕਰਵਾਇਆ ਗਿਆ ਹੈ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਭਾਰਤ ‘ਚ ਸੀਮਤ ਗਿਣਤੀ ‘ਚ ਯੂਨਿਟ ਉਪਲੱਬਧ ਹੋਣਗੇ।

ਕੰਪਨੀ ਵੱਲੋਂ ਨਵੀਂ SUV ‘ਚ ਤਿੰਨ ਲੀਟਰ ਦਾ ਛੇ-ਸਿਲੰਡਰ ਇਨ-ਲਾਈਨ ਪੈਟਰੋਲ ਇੰਜਣ ਦਿੱਤਾ ਗਿਆ ਹੈ। ਜਿਸ ਨੂੰ M ਟਵਿਨ ਪਾਵਰ ਟਰਬੋ ਨਾਲ ਦਿੱਤਾ ਗਿਆ ਹੈ। ਇਹ SUV ਨੂੰ 355 bhp ਅਤੇ 500 ਨਿਊਟਨ ਮੀਟਰ ਦਾ ਟਾਰਕ ਦਿੰਦਾ ਹੈ। SUV ਨੂੰ ਅੱਠ-ਸਪੀਡ ਆਟੋਮੈਟਿਕ ਸਟੈਪਟ੍ਰੋਨਿਕ ਸਪੋਰਟ ਟ੍ਰਾਂਸਮਿਸ਼ਨ ਦੇ ਨਾਲ ਉਪਲਬਧ ਕਰਵਾਇਆ ਗਿਆ ਹੈ। ਕੰਪਨੀ ਮੁਤਾਬਕ SUV ਨੂੰ ਜ਼ੀਰੋ ਤੋਂ 100 kmph ਦੀ ਰਫਤਾਰ ਫੜਨ ‘ਚ ਸਿਰਫ 4.9 ਸਕਿੰਟ ਦਾ ਸਮਾਂ ਲੱਗਦਾ ਹੈ। ਇਸ ਦੀ ਟਾਪ ਸਪੀਡ ਵੀ 250 ਕਿਲੋਮੀਟਰ ਪ੍ਰਤੀ ਘੰਟਾ ਹੈ।

ਕੰਪਨੀ ਨੇ ਇਸ ‘ਚ ਹਲਕੇ ਕਾਸਮੈਟਿਕ ਬਦਲਾਅ ਕੀਤੇ ਹਨ, ਜਿਸ ਨਾਲ SUV ਸਪੋਰਟੀ ਦਿੱਖ ਦਿੰਦੀ ਹੈ। ਇਸ ਦੇ ਨਾਲ, ਐਮ ਸਪੋਰਟ ਪੈਕੇਜ ਵਿੱਚ ਇੱਕ ਨਵੀਂ ਗ੍ਰਿਲ, ਅਡੈਪਟਿਵ ਹੈੱਡਲਾਈਟਸ, 20-ਇੰਚ ਦੇ ਐਮ ਲਾਈਟ ਅਲਾਏ ਵ੍ਹੀਲਜ਼, ਐਮ ਸਪੋਰਟ ਬ੍ਰੇਕ ਕੈਲੀਪਰਸ ਹਨ। SUV ਨੂੰ 12.3-ਇੰਚ ਟੱਚਸਕਰੀਨ ਸਿਸਟਮ ਮਿਲਦਾ ਹੈ ਅਤੇ ਇਸ ਦੇ ਨਾਲ 12.3-ਇੰਚ ਇੰਸਟਰੂਮੈਂਟ ਕਲਸਟਰ ਵੀ ਉਪਲਬਧ ਹੈ। ਇਸ ‘ਚ ਪੈਨੋਰਾਮਿਕ ਸਨਰੂਫ, ਵਾਇਰਲੈੱਸ ਚਾਰਜਿੰਗ, ਅੰਬੀਨਟ ਲਾਈਟਿੰਗ ਵੀ ਦਿੱਤੀ ਗਈ ਹੈ।

The post 250 KM ਪ੍ਰਤੀ ਘੰਟਾ ਦੀ ਸਪੀਡ ਨਾਲ ਚੱਲਣ ਵਾਲੀ ਕਾਰ BMW X3 M40i ਲਾਂਚ appeared first on TheUnmute.com - Punjabi News.

Tags:
  • bmw
  • bmw-x3-m40i
  • news

ਚੰਡੀਗੜ੍ਹ/ਅੰਮ੍ਰਿਤਸਰ, 11 ਮਈ 2023: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ ਹੈਰੀਟੇਜ ਸਟਰੀਟ ਬਲਾਸਟ ਦੇ ਮਾਮਲੇ ਨੂੰ ਸੁਲਝਾਉਂਦਿਆਂ ਦੋ ਮੁੱਖ ਦੋਸ਼ੀਆਂ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ 6 ਮਈ ਤੋਂ ਲੈ ਕੇ ਪਿਛਲੇ ਛੇ ਦਿਨਾਂ ਅੰਦਰ ਹਰਿਮੰਦਰ ਸਾਹਿਬ, ਅੰਮ੍ਰਿਤਸਰ ਨੇੜੇ ਹੈਰੀਟੇਜ ਸਟਰੀਟ ‘ਤੇ ਤਿੰਨ ਘੱਟ-ਤੀਬਰਤਾ ਵਾਲੇ ਧਮਾਕੇ ਹੋਏ ਸਨ।

ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਆਜ਼ਾਦ ਬੀਰ ਸਿੰਘ (36) ਵਾਸੀ ਪਿੰਡ ਵਡਾਲਾ ਕਲਾਂ, ਬਾਬਾ ਬਕਾਲਾ; ਅਮਰੀਕ ਸਿੰਘ ਵਾਸੀ ਗੁਰਦਾਸਪੁਰ, ਸਾਹਿਬ ਸਿੰਘ ਵਾਸੀ ਗੇਟ ਹਕੀਮਾ ਅਨਗੜ੍ਹ, ਧਰਮਿੰਦਰ ਅਤੇ ਹਰਜੀਤ ਦੋਵੇਂ ਵਾਸੀ 88 ਫੁੱਟ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ 1.1 ਕਿਲੋਗ੍ਰਾਮ ਕਲੋਰੇਟ ਅਤੇ ਬ੍ਰੋਮਾਈਡ ਮਿਸ਼ਰਣ (ਪਟਾਕੇ ਬਣਾਉਣ ਲਈ ਵਰਤੀ ਜਾਂਦੀ ਸਮੱਗਰੀ) ਅਤੇ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਅਤੇ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਬਾਰੀਕੀ ਨਾਲ ਵਿਗਿਆਨਕ ਅਤੇ ਤਕਨੀਕੀ ਜਾਂਚ ਕਰਦਿਆਂ ਇਸ ਮਾਮਲੇ ਨੂੰ ਸਫਲਤਾਪੂਰਵਕ ਹੱਲ ਕਰ ਲਿਆ ਹੈ। ਉਨ੍ਹਾਂ ਇਸ ਕੇਸ ਨੂੰ ਸੁਲਝਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਹਰ ਤਰ੍ਹਾਂ ਦੇ ਸਹਿਯੋਗ ਲਈ ਧੰਨਵਾਦ ਵੀ ਕੀਤਾ।

ਉਨ੍ਹਾਂ ਦੱਸਿਆ ਕਿ ਗੁਰੂ ਰਾਮਦਾਸ ਸਰਾਂ ਵਿਖੇ ਵੀਰਵਾਰ ਰਾਤ ਕਰੀਬ 12.15 ਵਜੇ ਹੋਏ ਤੀਜੇ ਧਮਾਕੇ ਦੀ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੇ ਜਾਣ 'ਤੇ ਮੁਲਜ਼ਮ ਆਜ਼ਾਦ ਬੀਰ ਸਿੰਘ ਸਰਾਂ ਦੇ ਬਾਥਰੂਮ ਵਿੱਚ ਜਾ ਕੇ ਉਸ ਦੇ ਪਿੱਛੇ ਪਾਰਕ ਵਿੱਚ ਬੰਬ ਸੁੱਟਦਾ ਦਿਸਦਾ ਪਾਇਆ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਅਮਰੀਕ ਵੀ ਦੋਸ਼ੀ ਆਜ਼ਾਦ ਬੀਰ ਦੇ ਪਿੱਛੇ ਜਾਂਦਾ ਦੇਖਿਆ ਗਿਆ।

ਡੀਜੀਪੀ ਨੇ ਕਿਹਾ ਕਿ ਐਸਜੀਪੀਸੀ ਟਾਸਕ ਫੋਰਸ ਦੇ ਨਾਲ ਪੁਲਿਸ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਿਨ੍ਹਾਂ ਨੇ ਤਿੰਨੋਂ ਧਮਾਕਿਆਂ ਨੂੰ ਅੰਜ਼ਾਮ ਦੇਣ ਦੀ ਜ਼ਿੰਮੇਵਾਰੀ ਲਈ ਹੈ। ਜਾਂਚ ਵਿੱਚ ਪਾਇਆ ਗਿਆ ਕਿ ਮੁਲਜ਼ਮਾਂ ਨੇ ਧਮਾਕੇ ਕਰਨ ਲਈ ਕੰਟੇਨਰਾਂ, ਜਿਨ੍ਹਾਂ ਵਿੱਚ ਐਨਰਜੀ ਡ੍ਰਿੰਕ ਦੇ ਕੈਨ ਅਤੇ ਟਿਫਿਨ ਸ਼ਾਮਲ ਹਨ, ਨੂੰ ਪੋਲੀਥੀਨ ਬੈਗ ਵਿੱਚ ਲਪੇਟ ਕੇ ਧਾਗੇ ਨਾਲ ਇਸ ਤਰ੍ਹਾਂ ਬੰਨ੍ਹਿਆ ਗਿਆ ਸੀ ਕਿ ਧਾਗੇ ਨੂੰ ਖਿੱਚਦੇ ਸਾਰ ਹੀ ਧਰਤੀ 'ਤੇ ਡਿੱਗਣ ਨਾਲ ਧਮਾਕਾ ਹੋ ਜਾਵੇ।

ਡੀਜੀਪੀ ਗੌਰਵ ਯਾਦਵ ਨੇ ਗ੍ਰਿਫਤਾਰ ਵਿਅਕਤੀਆਂ ਦੇ ਪਾਕਿ-ਅਧਾਰਤ ਏਜੰਸੀਆਂ ਜਾਂ ਖਾਲਿਸਤਾਨ ਪੱਖੀ ਤੱਤਾਂ ਨਾਲ ਸਬੰਧਾਂ ਨੂੰ ਪੂਰੀ ਤਰ੍ਹਾਂ ਨਾ ਨਕਾਰਦਿਆਂ ਕਿਹਾ ਕਿ ਪਹਿਲੀ ਨਜ਼ਰੇ ਅਜਿਹਾ ਜਾਪਦਾ ਹੈ ਕਿ ਇਸ ਮਾਮਲੇ ਦੇ ਮੁੱਖ ਦੋਸ਼ੀ ਵਿਅਕਤੀਗਤ ਤੌਰ ‘ਤੇ ਕੱਟੜਪੰਥੀ ਹਨ। ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਟੀਮਾਂ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਮਿਲ ਕੇ ਮੁਲਜ਼ਮ ਧਰਮਿੰਦਰ ਰਾਹੀਂ ਮੁਲਜ਼ਮਾਂ ਹਰਜੀਤ ਸਿੰਘ ਅਤੇ ਸਾਹਿਬ ਸਿੰਘ ਤੋਂ ਧਮਾਕਾਖੇਜ਼ ਸਮੱਗਰੀ ਖਰੀਦੀ ਅਤੇ ਉਸ ਵਿੱਚ ਪੱਥਰ ਪਾ ਕੇ ਟਰਾਇਲ ਕਰਕੇ ਦੇਖਿਆ, ਜਿਸ ਵਿੱਚ ਉਹ ਸਫ਼ਲ ਰਹੇ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਵਿਸਫੋਟਕ ਸਮੱਗਰੀ ਸਪਲਾਈ ਕਰਨ ਦੇ ਦੋਸ਼ ਵਿੱਚ ਤਿੰਨਾਂ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸ ਸਬੰਧੀ ਪੁਲਿਸ ਥਾਣਾ ਈ-ਡਵੀਜ਼ਨ, ਅੰਮ੍ਰਿਤਸਰ ਸਿਟੀ ਵਿਖੇ ਵਿਸਫੋਟਕ ਐਕਟ ਦੀ ਧਾਰਾ 9ਬੀ, ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5, ਗੈਰਕਾਨੂੰਨੀ ਗਤੀਵਿਧੀਆਂ ਦੀ ਰੋਕਥਾਮ ਸਬੰਧੀ ਐਕਟ ਦੀਆਂ ਧਾਰਾਵਾਂ 13, 16, 18 ਅਤੇ ਭਾਰਤੀ ਦੰਡਾਵਲੀ ਦੀ ਧਾਰਾ 120-ਬੀ ਤਹਿਤ ਐਫਆਈਆਰ ਨੰਬਰ 49/2023 ਮਿਤੀ 11.05.2023 ਤਹਿਤ ਮਾਮਲਾ ਦਰਜ ਕੀਤਾ ਹੈ।

The post ਬਾਕੀ ਤਿੰਨ ਗ੍ਰਿਫਤਾਰ ਵਿਅਕਤੀਆਂ ਵੱਲੋਂ ਦੋਵੇਂ ਸਾਜਿਸ਼ਘਾੜਿਆਂ ਨੂੰ ਸਪਲਾਈ ਕੀਤੀ ਗਈ ਸੀ ਵਿਸਫੋਟਕ ਸਮੱਗਰੀ: ਡੀ.ਜੀ.ਪੀ. ਪੰਜਾਬ appeared first on TheUnmute.com - Punjabi News.

Tags:
  • amritsar-blast
  • amritsar-police
  • news
  • punjab-news

ਚੰਡੀਗੜ੍ਹ, 11 ਮਈ 2023: ਸਾਰੇ ਜੁਡੀਸ਼ੀਅਲ ਕੰਪਲੈਕਸਾਂ ਵਿਖੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜਨਲ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਦੇ ਨਾਲ ਨਾਲ ਇਹ ਯਕੀਨੀ ਬਣਾਇਆ ਜਾ ਸਕੇ ਕਿ ਡੋਰ ਫਰੇਮ ਮੈਟਲ ਡਿਟੈਕਟਰ (ਡੀਐਫਐਮਡੀਜ਼), ਕਲੋਜਡ ਸਰਕਟ ਟੈਲੀਵਿਜਨ (ਸੀ.ਸੀ.ਟੀ.ਵੀ. ) ਕੈਮਰੇ ਅਤੇ ਲਗਾਏ ਗਏ ਹੋਰ ਸੁਰੱਖਿਆ ਉਪਕਰਨ ਕੰਮ ਕਰਨ ਲਈ ਬਾ-ਦਰੁਸਤ ਹਨ।

ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਇਹ ਚੈਕਿੰਗ ਕੀਤੀ ਗਈ। ਸੀਪੀਜ/ਐਸਐਸਪੀਜ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਨਿੱਜੀ ਤੌਰ 'ਤੇ ਇਸ ਤਲਾਸ਼ੀ ਅਭਿਆਨ ਦੀ ਨਿਗਰਾਨੀ ਕਰਨ ਅਤੇ ਚੈਕਿੰਗ ਕਰਨ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਦਾ ਗਠਨ ਕੀਤਾ ਜਾਵੇ।

ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਐਸਪੀਜ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਸੂਬੇ ਭਰ ਦੀਆਂ ਲਗਭਗ 64 ਅਦਾਲਤਾਂ ਵਿੱਚ ਚੈਕਿੰਗ ਕੀਤੀ। ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਉਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਦਾਲਤੀ ਕੰਪਲੈਕਸਾਂ ਦੇ ਲਾਗ-ਪਾਸ ਘੁੰਮਦੇ 1305 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਅਤੇ 2079 ਵਾਹਨਾਂ ਦੀ ਚੈਕਿੰਗ ਵੀ ਕੀਤੀ।

ਉਨਾਂ ਕਿਹਾ ਕਿ ਇਹ ਚੈਕਿੰਗ ਕਰਨ ਦਾ ਮਕਸਦ ਸੂਬੇ ਦੇ ਜੁਡੀਸ਼ੀਅਲ ਕੰਪਲੈਕਸਾਂ ਵਿਖੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਂਦਿਆਂ ਸਮਾਜ ਵਿਰੋਧੀ ਅਨਸਰਾਂ 'ਤੇ ਨਕੇਲ ਕੱਸਣਾ ਹੈ । ਜ਼ਿਕਰਯੋਗ ਹੈ ਕਿ ਸੀਪੀਜ/ਐਸਐਸਪੀਜ ਨੂੰ ਸਮਾਜ ਵਿਰੋਧੀ ਅਨਸਰਾਂ 'ਤੇ ਨਿਗਰਾਨੀ ਵਧਾਉਣ ਲਈ ਅਜਿਹੀਆਂ ਸੰਵੇਦਨਸ਼ੀਲ ਥਾਵਾਂ ਦੇ ਆਲੇ-ਦੁਆਲੇ ਪੁਲਿਸ ਗਸ਼ਤ ਵਧਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ।

The post ਪੰਜਾਬ ਪੁਲਿਸ ਨੇ ਸੂਬੇ ਭਰ 'ਚ ਜ਼ਿਲ੍ਹਾ ਅਤੇ ਉਪ ਮੰਡਲ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ appeared first on TheUnmute.com - Punjabi News.

Tags:
  • crime
  • news
  • punjab-police-conducted-a-cordon
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form