TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
CBSE Result 2023: ਸੀਬੀਐਸਈ ਬੋਰਡ ਨੇ 12ਵੀਂ ਦੇ ਨਤੀਜੇ ਕੀਤੇ ਜਾਰੀ Friday 12 May 2023 06:20 AM UTC+00 | Tags: 12th-result breaking-news cbse-result-2023 central-board-of-secondary-education latest-news news punjab-news school-exam school-news the-unmute-breaking-news the-unmute-punjabi-news ਚੰਡੀਗੜ੍ਹ, 12 ਮਈ 2023: ਸੀਬੀਐਸਈ 12ਵੀਂ ਦੇ ਨਤੀਜੇ (CBSE Result 2023) ਜਾਰੀ ਕਰ ਦਿੱਤੇ ਗਏ ਹਨ। ਇਸ ਵਾਰ ਪਾਸ ਪ੍ਰਤੀਸ਼ਤਤਾ 87.33 ਰਹੀ ਹੈ। ਨਤੀਜਾ ਵਿਦਿਆਰਥੀ ਇਹਨਾਂ ਤਰੀਕਿਆਂ ਨਾਲ ਦੇਖ ਸਕਦੇ ਹਨ।CBSE 12ਵੀਂ ਦੇ ਨਤੀਜਿਆਂ ਨੂੰ ਅਧਿਕਾਰਤ ਵੈੱਬਸਾਈਟ results.cbse.nic.in ਅਤੇ cbse.gov.in ‘ਤੇ ਆਨਲਾਈਨ ਉਪਲਬਧ ਕਰਵਾਏਗਾ। ਜਿੱਥੋਂ ਵਿਦਿਆਰਥੀ ਇਸ ਨੂੰ ਚੈੱਕ ਅਤੇ ਡਾਊਨਲੋਡ ਕਰ ਸਕਦੇ ਹਨ। ਇਸ ਤੋਂ ਇਲਾਵਾ ਹੋਰ ਵੀ ਕਈ ਵਿਕਲਪ ਉਪਲਬਧ ਹਨ। ਹਾਲਾਂਕਿ ਲੱਖਾਂ ਬੱਚਿਆਂ ਦੇ ਨਤੀਜੇ ਚੈੱਕ ਕਰਨ ਕਾਰਨ ਕਈ ਵਾਰ ਵੈੱਬਸਾਈਟ ਡਾਊਨ ਹੋ ਜਾਂਦੀ ਹੈ ਅਤੇ ਕਈ ਵਾਰ ਵਿਦਿਆਰਥੀ ਆਪਣੀ ਆਨਲਾਈਨ ਮਾਰਕਸ਼ੀਟ ਨਹੀਂ ਦੇਖ ਪਾਉਂਦੇ। ਅਜਿਹੀ ਸਥਿਤੀ ਵਿੱਚ, ਤੁਸੀਂ ਨਤੀਜਾ ਦੇਖਣ ਲਈ ਹੋਰ ਮਾਧਿਅਮਾਂ ਦੀ ਮਦਦ ਲੈ ਸਕਦੇ ਹੋ।ਵਿਦਿਆਰਥੀਆਂ ਨੂੰ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਦੇ 12ਵੀਂ ਦੇ ਨਤੀਜੇ ਮੋਬਾਈਲ ‘ਤੇ SMS ਰਾਹੀਂ ਵੀ ਮਿਲਣਗੇ। ਆਓ ਜਾਣਦੇ ਹਾਂ ਮੋਬਾਈਲ ‘ਤੇ ਨਤੀਜਾ ਕਿਵੇਂ ਪ੍ਰਾਪਤ ਕਰਨਾ ਹੈ?ਮੋਬਾਈਲ ‘ਤੇ SMS ਰਾਹੀਂ CBSE 12ਵੀਂ ਦੇ ਬੋਰਡ (CBSE Result 2023) ਦੇ ਨਤੀਜੇ ਦੇਖਣ ਲਈ, ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਆਪਣੇ ਮੋਬਾਈਲ ਦੇ ਮੈਸੇਜ ਬਾਕਸ ‘ਚ ਜਾ ਕੇ CBSE 12 ‘ਤੇ ਆਪਣਾ ਰੋਲ ਨੰਬਰ ਟਾਈਪ ਕਰਕੇ 7738299899 ‘ਤੇ ਐੱਸ.ਐੱਮ.ਐੱਸ ਭੇਜਣਾ ਹੋਵੇਗਾ। ਇਸ ਤੋਂ ਬਾਅਦ ਤੁਹਾਨੂੰ ਆਪਣੇ ਫੋਨ ‘ਤੇ SMS ਰਾਹੀਂ ਨਤੀਜਾ ਮਿਲੇਗਾ। ਜਾਰੀ ਕੀਤਾ ਗਿਆ ਨੰਬਰ ਸਾਲ 2022 ਲਈ ਹੈ। ਜੇਕਰ ਸੀਬੀਐਸਈ ਨੋਟੀਫਿਕੇਸ਼ਨ ਵਿੱਚ ਨੰਬਰ ਦੇ ਸਬੰਧ ਵਿੱਚ ਕੋਈ ਬਦਲਾਅ ਹੁੰਦਾ ਹੈ, ਤਾਂ ਨਵਾਂ ਨੰਬਰ ਲਾਗੂ ਹੋਵੇਗਾ। The post CBSE Result 2023: ਸੀਬੀਐਸਈ ਬੋਰਡ ਨੇ 12ਵੀਂ ਦੇ ਨਤੀਜੇ ਕੀਤੇ ਜਾਰੀ appeared first on TheUnmute.com - Punjabi News. Tags:
|
ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ 'ਤੇ FIR ਦਰਜ, ਜਲੰਧਰ ਚੋਣ ਦੌਰਾਨ 'ਆਪ' ਵਿਧਾਇਕ ਦੀ ਰੋਕੀ ਸੀ ਗੱਡੀ Friday 12 May 2023 06:32 AM UTC+00 | Tags: baba-bakala breaking-news jalandhar jalandhar-election jalandhar-lok-sabha-by-election latest-news mla-hardev-singh-ladi-sherowalia news punjab-congress punjab-news shahkot. shahkot-police ਚੰਡੀਗੜ੍ਹ, 12 ਮਈ 2023: ਪੰਜਾਬ ਦੀ ਸ਼ਾਹਕੋਟ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ (MLA Hardev Singh Ladi Sherowalia) ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਵਾਲੇ ਦਿਨ ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਕਾਫਲੇ ਨੂੰ ਰੋਕਦਿਆਂ ਚੋਣ ਕਮਿਸ਼ਨ ਦੇ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ। ਵਿਧਾਇਕ ਦਲਬੀਰ ਟੌਂਗ ਦੇ ਡਰਾਈਵਰ ਗਗਨਦੀਪ ਅਰੋੜਾ ਦੀ ਸ਼ਿਕਾਇਤ ‘ਤੇ ਕਾਂਗਰਸੀ ਵਿਧਾਇਕ ਖ਼ਿਲਾਫ਼ ਥਾਣਾ ਸ਼ਾਹਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ 12 ਹੋਰ ਜਣਿਆਂ ਦੇ ਨਾਂ ਵੀ ਐਫਆਈਆਰ ਵਿੱਚ ਸ਼ਾਮਲ ਹਨ। ਗਗਨਦੀਪ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਉਹ ਵਿਧਾਇਕ ਟੌਂਗ ਦੇ ਕਾਫ਼ਲੇ ਨੂੰ ਜਲੰਧਰ ਰਾਹੀਂ ਸੁਲਤਾਨਪੁਰ ਲੋਧੀ ਲੈ ਕੇ ਜਾ ਰਹੇ ਸਨ। ਇਸ ਦੌਰਾਨ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਆਪਣੇ ਸਮਰਥਕਾਂ ਸਮੇਤ ਉਨ੍ਹਾਂ ਦੀ ਗੱਡੀ ਨੂੰ ਰੋਕ ਲਿਆ। ਇਸ ਤੋਂ ਬਾਅਦ ਜਦੋਂ ਉਸ ਨੇ ਮੌਕੇ ‘ਤੇ ਪੁਲਿਸ ਨੂੰ ਬੁਲਾਇਆ ਤਾਂ ਪੁਲਿਸ ਉਨ੍ਹਾਂ ਨੂੰ ਥਾਣੇ ਲੈ ਗਈ। The post ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ‘ਤੇ FIR ਦਰਜ, ਜਲੰਧਰ ਚੋਣ ਦੌਰਾਨ ‘ਆਪ’ ਵਿਧਾਇਕ ਦੀ ਰੋਕੀ ਸੀ ਗੱਡੀ appeared first on TheUnmute.com - Punjabi News. Tags:
|
ਵਿਜੀਲੈਂਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਚਾਹਲ ਦੇ ਮੈਡੀਕਲ ਸਰਟੀਫਿਕੇਟ ਦੀ ਜਾਂਚ ਆਰੰਭੀ Friday 12 May 2023 06:45 AM UTC+00 | Tags: bharat-inder-chahal breaking-news captain-amarinder-singh disproportionate-assets latest-news medical-certificate-of-captain nabha-road news punjab-congress punjab-vigilance ਚੰਡੀਗੜ੍ਹ, 12 ਮਈ 2023: ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਦੀ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ (Bharat Inder Chahal) ਵੱਲੋਂ ਵਿਜੀਲੈਂਸ ਨੂੰ ਦਿੱਤੇ ਮੈਡੀਕਲ ਸਰਟੀਫਿਕੇਟ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਭਰਤਇੰਦਰ ਸਿੰਘ ਚਾਹਲ ਜਾਂਚ ਤੋਂ ਬਚਣ ਲਈ ਅਜਿਹਾ ਕਰ ਰਹੇ ਹਨ, ਇਸ ਲਈ ਵਿਜੀਲੈਂਸ ਉਸ ਦੇ ਮੈਡੀਕਲ ਸਰਟੀਫਿਕੇਟਾਂ ਦੀ ਜਾਂਚ ਕਰਨਾ ਚਾਹੁੰਦੀ ਹੈ। ਇਸ ਦੇ ਲਈ ਆਉਣ ਵਾਲੇ ਦਿਨਾਂ ਵਿਚ ਭਰਤਇੰਦਰ ਸਿੰਘ ਚਾਹਲ ਦੀ ਬੀਮਾਰੀ ਬਾਰੇ ਹਸਪਤਾਲ ਅਤੇ ਮੈਡੀਕਲ ਸਰਟੀਫਿਕੇਟ ਦੇਣ ਵਾਲੇ ਡਾਕਟਰ ਤੋਂ ਪੁੱਛਗਿੱਛ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ 24 ਨਵੰਬਰ 2022 ਨੂੰ ਵਿਜੀਲੈਂਸ ਬਿਊਰੋ ਵੱਲੋਂ ਭਰਤਿੰਦਰ ਸਿੰਘ ਚਾਹਲ (Bharat Inder Chahal) ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਗਈ ਸੀ। ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਹੁਣ ਤੱਕ ਭਰਤਿੰਦਰ ਸਿੰਘ ਚਾਹਲ ਨੂੰ 10 ਵਾਰ ਬੁਲਾਇਆ ਗਿਆ ਹੈ। ਇੱਥੋਂ ਤੱਕ ਕਿ ਵਿਜੀਲੈਂਸ ਨੇ ਭਰਤਇੰਦਰ ਸਿੰਘ ਚਾਹਲ ਦੇ ਘਰ ਦੇ ਬਾਹਰ ਨੋਟਿਸ ਚਿਪਕਾਇਆ ਸੀ ਪਰ ਉਹ ਵਿਜੀਲੈਂਸ ਦੀ ਜਾਂਚ ਵਿੱਚ ਸ਼ਾਮਲ ਨਹੀਂ ਹੋਏ । ਵਿਜੀਲੈਂਸ ਨੇ ਹੁਣ ਤੱਕ ਸਰਹਿੰਦ ਰੋਡ ‘ਤੇ ਸਥਿਤ ਉਸ ਦੇ ਮੈਰਿਜ ਪੈਲੇਸ ਅਤੇ ਨਾਭਾ ਰੋਡ ‘ਤੇ ਉਸ ਦੀ ਜਾਇਦਾਦ ਦੀ ਮਿਣਤੀ ਕੀਤੀ ਹੈ। ਹਾਲ ਹੀ ਵਿੱਚ ਚਾਹਲ ਨੂੰ 7 ਮਈ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਸੀ, ਭਰਤਿੰਦਰ ਸਿੰਘ ਚਾਹਲ ਨੇ ਵਿਜੀਲੈਂਸ ਨੂੰ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਪੱਤਰ ਲਿਖ ਕੇ ਮੈਡੀਕਲ ਸਰਟੀਫਿਕੇਟਾਂ ਦੀਆਂ ਕਾਪੀਆਂ ਨੱਥੀ ਕਰਕੇ ਦੋ ਹਫ਼ਤਿਆਂ ਦਾ ਹੋਰ ਸਮਾਂ ਮੰਗਿਆ ਸੀ। The post ਵਿਜੀਲੈਂਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਚਾਹਲ ਦੇ ਮੈਡੀਕਲ ਸਰਟੀਫਿਕੇਟ ਦੀ ਜਾਂਚ ਆਰੰਭੀ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵਲੋਂ 16 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ, ਜਾਣੋ ਕਾਰਨ Friday 12 May 2023 07:00 AM UTC+00 | Tags: aam-aadmi-party breaking-news gazetted-holiday kartar-singh-sarabha martyrdom news punjab-government punjab-news punjab-nws the-unmute-breaking-news ਚੰਡੀਗੜ੍ਹ, 12 ਮਈ 2023: ਪੰਜਾਬ ਸਰਕਾਰ (Punjab Government) ਨੇ 16 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਹ ਫੈਸਲਾ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਇਸ ਦਿਨ ਪੰਜਾਬ ਰਾਜ ਵਿੱਚ ਸਰਕਾਰੀ ਦਫ਼ਤਰਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਦੱਸ ਦਈਏ ਕਿ ਕਰਤਾਰ ਸਿੰਘ ਸਰਾਭਾ ਦਾ ਜਨਮ 24 ਮਈ 1896 ਨੂੰ ਪੰਜਾਬ ਦੇ ਲੁਧਿਆਣਾ ਦੇ ਪਿੰਡ ਸਰਾਭਾ ਵਿੱਚ ਹੋਇਆ ਸੀ। ਬਚਪਨ ਤੋਂ ਹੀ ਉਸ ਵਿਚ ਨੇਤਾ ਦਾ ਅਕਸ ਝਲਕਦਾ ਸੀ। 16 ਨਵੰਬਰ 1915 ਨੂੰ ਬ੍ਰਿਟਿਸ਼ ਸਰਕਾਰ ਦੁਆਰਾ ਭਾਰਤ ਵਿੱਚ ਇੱਕ ਵੱਡੀ ਕ੍ਰਾਂਤੀ ਦੀ ਯੋਜਨਾ ਦੇ ਸਬੰਧ ਵਿੱਚ ਉਸਨੂੰ ਫਾਂਸੀ ਦੇ ਦਿੱਤੀ ਗਈ ਸੀ। ਉਸ ਸਮੇਂ ਕਰਤਾਰ ਸਿੰਘ ਸਰਾਭਾ ਦੀ ਉਮਰ ਸਿਰਫ਼ 19 ਸਾਲ ਸੀ।
The post ਪੰਜਾਬ ਸਰਕਾਰ ਵਲੋਂ 16 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ, ਜਾਣੋ ਕਾਰਨ appeared first on TheUnmute.com - Punjabi News. Tags:
|
ਅੰਮ੍ਰਿਤਸਰ ਦੇ ਪਿੰਡ ਕੋਹਾਲੀ ਵਿਖੇ NRI ਦੇ ਫਾਰਮ ਹਾਊਸ 'ਤੇ ਚੱਲੀਆਂ ਗੋਲੀਆਂ, ਜਾਂਚ 'ਚ ਜੁਟੀ ਪੁਲਿਸ Friday 12 May 2023 07:13 AM UTC+00 | Tags: amritsar amritsar-news arms-act breaking-news firing-case kohali-village latest-news news police the-unmute-breaking-news the-unmute-punjabi-news ਚੰਡੀਗੜ੍ਹ, 12 ਮਈ 2023: ਅੰਮ੍ਰਿਤਸਰ ਦੇ ਪਿੰਡ ਕੋਹਾਲੀ (Kohali Village) ‘ਚ ਐੱਨ.ਆਰ.ਆਈ ਦੇ ਫਾਰਮ ਹਾਊਸ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪੁਰਾਣੀ ਰੰਜਿਸ਼ ਕਾਰਨ ਉਨ੍ਹਾਂ ‘ਤੇ ਹਮਲਾ ਕੀਤਾ ਗਿਆ ਹੈ। ਸਵੇਰ ਤੋਂ ਹੀ ਉਨ੍ਹਾਂ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਧਮਕੀ ਭਰੇ ਫੋਨ ਆ ਰਹੇ ਸਨ। ਸ਼ਾਮ ਨੂੰ ਉਨ੍ਹਾਂ ਦੇ ਘਰ ‘ਤੇ ਹਮਲਾ ਕੀਤਾ ਗਿਆ। ਤਲਬੀਰ ਸਿੰਘ ਨੇ ਦੱਸਿਆ ਕਿ ਉਹ ਆਸਟ੍ਰੇਲੀਆ ਦਾ ਵਸਨੀਕ ਹੈ। ਉਨ੍ਹਾਂ ਦਾ ਪਿੰਡ ਕੋਹਾਲੀ (Kohali Village) ਵਿੱਚ ਫਾਰਮ ਹਾਊਸ ਹੈ। ਬੀਤੀ ਰਾਤ ਉਹ ਫਾਰਮ ਹਾਊਸ ਵਿੱਚ ਬੈਠਾ ਸੀ ਤਾਂ ਪਿੰਡ ਦਾ ਨੰਬਰਦਾਰ ਰੇਸ਼ਮ ਸਿੰਘ ਆਪਣੇ ਸਾਥੀਆਂ ਨਾਲ ਆ ਗਿਆ। ਮਾਰਨ ਦੀ ਨੀਅਤ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਪਿੰਡ ਦੇ ਨੰਬਰਦਾਰ ਰੇਸ਼ਮ ਸਿੰਘ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤਲਬੀਰ ਸਿੰਘ ਝੂਠ ਬੋਲ ਰਿਹਾ ਹੈ। ਪੈਸਿਆਂ ਨੂੰ ਲੈ ਕੇ ਉਸ ਦੀ ਪਿੰਡ ਦੇ ਹੀ ਇਕ ਵਿਅਕਤੀ ਮਿਲਖਾ ਸਿੰਘ ਨਾਲ ਪੁਰਾਣੀ ਲੜਾਈ ਚੱਲ ਰਹੀ ਹੈ। ਤਲਬੀਰ ਸਿੰਘ ਦੀ ਸ਼ਿਕਾਇਤ 'ਤੇ ਪਿੰਡ ਖੋਹਲੀ ਪੁੱਜੇ ਤਫਤੀਸ਼ੀ ਅਫਸਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ 'ਤੇ ਸੂਚਨਾ ਮਿਲੀ ਸੀ। ਜਦੋਂ ਪੁਲਿਸ ਟੀਮ ਮੌਕੇ 'ਤੇ ਪੁੱਜੀ ਤਾਂ ਹਮਲਾਵਰ ਫ਼ਰਾਰ ਹੋ ਚੁੱਕੇ ਸਨ। ਪੁਲਿਸ ਦੋਵਾਂ ਧਿਰਾਂ ਨਾਲ ਗੱਲਬਾਤ ਕਰ ਰਹੀ ਹੈ। ਜਾਂਚ ਤੋਂ ਬਾਅਦ ਜੋ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। The post ਅੰਮ੍ਰਿਤਸਰ ਦੇ ਪਿੰਡ ਕੋਹਾਲੀ ਵਿਖੇ NRI ਦੇ ਫਾਰਮ ਹਾਊਸ ‘ਤੇ ਚੱਲੀਆਂ ਗੋਲੀਆਂ, ਜਾਂਚ ‘ਚ ਜੁਟੀ ਪੁਲਿਸ appeared first on TheUnmute.com - Punjabi News. Tags:
|
ਪੁੱਤ ਨੂੰ ਸਕੂਲ ਛੱਡਣ ਜਾ ਰਹੀ ਐਕਟਿਵਾ ਸਵਾਰ ਔਰਤ ਨੂੰ ਟਰੱਕ ਨੇ ਮਾਰੀ ਟੱਕਰ, 6 ਸਾਲਾ ਬੱਚੇ ਦੀ ਮੌਤ Friday 12 May 2023 07:27 AM UTC+00 | Tags: accident activa latest-news ludhiana-news news road-accident the-unmute-breaking the-unmute-breaking-news the-unmute-punjabi-news ਚੰਡੀਗੜ੍ਹ, 12 ਮਈ 2023: ਪੰਜਾਬ ਦੇ ਲੁਧਿਆਣਾ ਵਿੱਚ ਚੰਡੀਗੜ੍ਹ ਰੋਡ ‘ਤੇ ਵਰਧਮਾਨ ਪਾਰਕ ਨੇੜੇ ਐਕਟਿਵਾ (Activa) ਸਵਾਰ ਮਾਂ-ਪੁੱਤ ਨੂੰ ਇੱਕ ਸਰੀਏ ਨਾਲ ਲੱਦੇ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 6 ਸਾਲਾ ਬੱਚੇ ਦੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਗੰਭੀਰ ਜ਼ਖਮੀ ਹੋ ਗਈ। ਔਰਤ ਆਪਣੇ ਪੁੱਤ ਨੂੰ ਸਕੂਲ ਛੱਡਣ ਜਾ ਰਹੀ ਸੀ। ਲੋਕਾਂ ਨੇ ਟਰੱਕ ਡਰਾਈਵਰ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਜ਼ਖਮੀ ਔਰਤ ਦੀ ਪਛਾਣ ਮੋਨਿਕਾ ਵਜੋਂ ਹੋਈ ਹੈ। ਸ਼ੁੱਕਰਵਾਰ ਸਵੇਰੇ ਉਹ ਨਰਸਰੀ ਕਲਾਸ ‘ਚ ਪੜ੍ਹਦੇ ਆਪਣੇ ਪੁੱਤ ਵਿਵਾਨ (6) ਨੂੰ ਸਕੂਟੀ ‘ਤੇ ਨਰਾਇਣ ਸਕੂਲ ਛੱਡਣ ਜਾ ਰਹੀ ਸੀ। ਮੋਨਿਕਾ ਇੱਕ ਪ੍ਰਾਈਵੇਟ ਸਕੂਲ ਵਿੱਚ ਵਾਈਸ ਪ੍ਰਿੰਸੀਪਲ ਵੀ ਹੈ। ਜਿਵੇਂ ਹੀ ਉਹ ਵਰਧਮਾਨ ਪਾਰਕ ਨੇੜੇ ਪਹੁੰਚੀ ਤਾਂ ਸਰੀਏ ਨਾਲ ਭਰੇ ਟਰੱਕ ਨੇ ਉਸ ਦੀ ਸਕੂਟੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਐਕਟਿਵਾ (Activa) ਕਾਫੀ ਦੂਰ ਜਾ ਡਿੱਗੀ। ਵਿਵਾਨ ਦੇ ਸਿਰ ‘ਤੇ ਟਰੱਕ ਦਾ ਟਾਇਰ ਚੜ ਗਿਆ ਜਿਸ ਕਾਰਨ ਉਸਦੀ ਮੌਕੇ ‘ਤੇ ਮੌਤ ਹੋ ਗਈ | ਪੁਲਿਸ ਨੂੰ ਸੂਚਨਾ ਦੇਣ ਤੋਂ ਬਾਅਦ ਜ਼ਖਮੀ ਔਰਤ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਲੋਕਾਂ ਨੇ ਦੋਸ਼ੀ ਡਰਾਈਵਰ ਨੂੰ ਥਾਣਾ ਜਮਾਲਪੁਰ ਦੇ ਹਵਾਲੇ ਕਰ ਦਿੱਤਾ ਹੈ । ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਵਿਵਾਨ ਦੇ ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਹੈ। The post ਪੁੱਤ ਨੂੰ ਸਕੂਲ ਛੱਡਣ ਜਾ ਰਹੀ ਐਕਟਿਵਾ ਸਵਾਰ ਔਰਤ ਨੂੰ ਟਰੱਕ ਨੇ ਮਾਰੀ ਟੱਕਰ, 6 ਸਾਲਾ ਬੱਚੇ ਦੀ ਮੌਤ appeared first on TheUnmute.com - Punjabi News. Tags:
|
Delhi Liquor Scam: ਮਨੀਸ਼ ਸਿਸੋਦੀਆ ਨੂੰ ਫਿਰ ਝਟਕਾ, CBI ਮਾਮਲੇ 'ਚ ਨਿਆਇਕ ਹਿਰਾਸਤ ਵਧਾਈ Friday 12 May 2023 07:45 AM UTC+00 | Tags: aam-aadmi-party arvind-kejriwal breaking-news cbi cbi-case cbi-custody delhi delhi-liquor-policy-case delhi-liquor-scam ed excise-policy-case excise-policy-case-2023 judicial-custody latest-news manish-sisodia news punjab punjab-government rouse-avenue-court the-unmute-breaking-news the-unmute-punjabi-news ਚੰਡੀਗੜ੍ਹ, 12 ਮਈ 2023: ਕਥਿਤ ਆਬਕਾਰੀ ਨੀਤੀ ਮਾਮਲੇ ਵਿੱਚ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਮਨੀਸ਼ ਸਿਸੋਦੀਆ (Manish Sisodia) ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਹੁਣ ਸੀਬੀਆਈ ਮਾਮਲੇ ਵਿੱਚ ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ 2 ਜੂਨ ਤੱਕ ਵਧਾ ਦਿੱਤੀ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਮਾਮਲੇ ਵਿੱਚ ਆਪਣੀ ਨਿਆਂਇਕ ਹਿਰਾਸਤ ਪੂਰੀ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਰਾਊਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿੱਚ 21 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਵੀਰਵਾਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ਸਬੰਧਤ ਜੇਲ੍ਹ ਸੁਪਰਡੈਂਟ ਨੂੰ ਜ਼ਮਾਨਤ ਪਟੀਸ਼ਨ ਦੇ ਨਿਪਟਾਰੇ ਤੱਕ ਸਿਸੋਦੀਆ ਅਤੇ ਪਤਨੀ ਵਿਚਕਾਰ ਹਰ ਦੂਜੇ ਦਿਨ ਦੁਪਹਿਰ 3-4 ਵਜੇ ਦਰਮਿਆਨ ਵਰਚੁਅਲ ਮੁਲਾਕਾਤ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਹਨ ।ਅਦਾਲਤ ਨੇ ਸਪੱਸ਼ਟ ਕੀਤਾ ਕਿ ਵਰਚੁਅਲ ਮੀਟਿੰਗ ਜੇਲ੍ਹ ਦੇ ਨਿਯਮਾਂ ਅਨੁਸਾਰ ਹੋਵੇਗੀ। ਸਿਸੋਦੀਆ ਫਿਲਹਾਲ ਸੀਬੀਆਈ ਅਤੇ ਈਡੀ ਦੁਆਰਾ ਦਰਜ ਮਾਮਲਿਆਂ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ। ਉਸ ਨੂੰ ਹਾਲ ਹੀ ਵਿੱਚ ਈਡੀ ਕੇਸ ਵਿੱਚ ਵੀ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। The post Delhi Liquor Scam: ਮਨੀਸ਼ ਸਿਸੋਦੀਆ ਨੂੰ ਫਿਰ ਝਟਕਾ, CBI ਮਾਮਲੇ ‘ਚ ਨਿਆਇਕ ਹਿਰਾਸਤ ਵਧਾਈ appeared first on TheUnmute.com - Punjabi News. Tags:
|
ਅਲ-ਕਾਦਿਰ ਟਰੱਸਟ ਮਾਮਲੇ 'ਚ ਇਮਰਾਨ ਖਾਨ ਦੀ ਇਸਲਾਮਾਬਾਦ ਹਾਈਕੋਰਟ ਪੇਸ਼ੀ, ਭਾਰੀ ਫੋਰਸ ਤਾਇਨਾਤ Friday 12 May 2023 08:01 AM UTC+00 | Tags: al-qadir-trust-case breaking-news imran-khan islamabad islamabad-high-court latest-news news pakistan pakistan-news rangers the-unmute-breaking-news ਚੰਡੀਗੜ੍ਹ, 12 ਮਈ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਅਲ-ਕਾਦਿਰ ਟਰੱਸਟ ਮਾਮਲੇ ‘ਚ ਜ਼ਮਾਨਤ ਦੀ ਸੁਣਵਾਈ ਲਈ ਇਸਲਾਮਾਬਾਦ ਹਾਈਕੋਰਟ ਪਹੁੰਚੇ ਹਨ। ਹਾਈਕੋਰਟ ਦੇ ਬਾਹਰ ਸੁਰੱਖਿਆ ਲਈ ਰੇਂਜਰਾਂ ਅਤੇ ਵਿਸ਼ੇਸ਼ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਵੀਰਵਾਰ ਨੂੰ ਇਸ ਮਾਮਲੇ ‘ਚ ਪੀਟੀਆਈ ਮੁਖੀ ਇਮਰਾਨ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਤੁਰੰਤ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਦੂਜੇ ਪਾਸੇ ਤੋਸ਼ਾਖਾਨਾ ਮਾਮਲੇ ‘ਚ ਖਾਨ ਨੂੰ ਰਾਹਤ ਮਿਲੀ ਹੈ। ਇਸਲਾਮਾਬਾਦ ਹਾਈਕੋਰਟ ਨੇ ਹੇਠਲੀ ਅਦਾਲਤ ਦੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਦਰਅਸਲ, ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਇਸ ਮਾਮਲੇ ਵਿੱਚ ਅਪਰਾਧਿਕ ਮੁਕੱਦਮੇ ਦੀ ਇਜਾਜ਼ਤ ਮੰਗੀ ਸੀ। ਇਮਰਾਨ ਨੇ ਇਸ ਦੇ ਖਿਲਾਫ ਹਾਈਕੋਰਟ ‘ਚ ਅਰਜ਼ੀ ਦਾਇਰ ਕੀਤੀ ਸੀ। ਅਦਾਲਤ ਨੇ ਕਿਹਾ- ਸੈਸ਼ਨ ਅਦਾਲਤ ਅਗਲੇ ਹੁਕਮਾਂ ਤੱਕ ਇਸ ਮਾਮਲੇ ਦੀ ਕੋਈ ਸੁਣਵਾਈ ਨਹੀਂ ਕਰੇਗੀ। ਹਾਈਕੋਰਟ ‘ਚ ਸੁਣਵਾਈ ਤੋਂ ਬਾਅਦ ਇਮਰਾਨ (Imran Khan) ਇਸਲਾਮਾਬਾਦ ‘ਚ ਸ਼੍ਰੀਨਗਰ ਹਾਈਵੇਅ ਤੋਂ ਜਨਤਾ ਨੂੰ ਸੰਬੋਧਨ ਕਰਨਗੇ। ਖਾਨ ਦੇ ਸਮਰਥਕਾਂ ਨੇ ਵੀਰਵਾਰ ਨੂੰ ਉਸਦੀ ਰਿਹਾਈ ਤੋਂ ਬਾਅਦ ਜ਼ਮਾਨ ਪਾਰਕ ਸਮੇਤ ਦੇਸ਼ ਭਰ ਵਿੱਚ ਜਸ਼ਨ ਮਨਾਇਆ ਜਾ ਰਿਹਾ ਹੈ । ਇਮਰਾਨ ਦੀ ਪਹਿਲੀ ਪਤਨੀ ਜੇਮਿਮਾ ਗੋਲਡਸਮਿਥ ਨੇ ਵੀ ਟਵਿੱਟਰ ‘ਤੇ ਆਪਣੀ ਖੁਸ਼ੀ ਜ਼ਾਹਰ ਕੀਤੀ ਹੈ। ਇਮਰਾਨ ਖਾਨ ਦੀ ਰਿਹਾਈ ਤੋਂ ਬਾਅਦ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਪੁਲਿਸ ਲਾਈਨ ਦੇ ਗੈਸਟ ਹਾਊਸ ‘ਚ ਉਨ੍ਹਾਂ ਨਾਲ ਮੁਲਾਕਾਤ ਕੀਤੀ। ਜੀਓ ਨਿਊਜ਼ ਮੁਤਾਬਕ ਰਾਸ਼ਟਰਪਤੀ ਅਲਵੀ ਨੇ ਖਾਨ ਨੂੰ ਗ੍ਰਿਫਤਾਰੀ ਤੋਂ ਬਾਅਦ ਦੇਸ਼ ‘ਚ ਫੈਲੀ ਹਿੰਸਾ ਬਾਰੇ ਦੱਸਿਆ। ਇਸ ਤੋਂ ਪਹਿਲਾਂ ਅਲਵੀ ਨੇ ਇਮਰਾਨ ਖਾਨ ਦੀ ਗ੍ਰਿਫਤਾਰੀ ‘ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਪੱਤਰ ਲਿਖਿਆ ਸੀ। ਉਨ੍ਹਾਂ ਨੇ ਇਸਲਾਮਾਬਾਦ ਹਾਈਕੋਰਟ ਤੋਂ ਇਮਰਾਨ ਖਾਨ ਦੀ ਗ੍ਰਿਫਤਾਰੀ ‘ਤੇ ਇਤਰਾਜ਼ ਜਤਾਇਆ ਸੀ। ਉਨ੍ਹਾਂ ਨੇ ਲਿਖਿਆ, ’ਮੈਂ’ਤੁਸੀਂ ਅਤੇ ਪੂਰਾ ਦੇਸ਼ ਇਮਰਾਨ ਖਾਨ ਦੀ ਗ੍ਰਿਫਤਾਰੀ ਦਾ ਵੀਡੀਓ ਦੇਖ ਕੇ ਹੈਰਾਨ ਹਾਂ। ਉਹ ਦੇਸ਼ ਦੇ ਵੱਡੇ ਨੇਤਾ ਹਨ। ਇਸ ਤਰ੍ਹਾਂ ਉਸ ਦੀ ਗ੍ਰਿਫਤਾਰੀ ਗਲਤ ਹੈ।ਰਾਸ਼ਟਰਪਤੀ ਆਰਿਫ ਅਲਵੀ ਤੋਂ ਇਲਾਵਾ ਗਿਲਗਿਤ ਬਾਲਟਿਸਤਾਨ ਦੇ ਮੁੱਖ ਮੰਤਰੀ ਖਾਲਿਦ ਖੁਰਸ਼ੀਦ ਨੇ ਵੀ ਦੇਰ ਰਾਤ ਦੋ ਘੰਟੇ ਤੱਕ ਇਮਰਾਨ ਖਾਨ ਨਾਲ ਮੁਲਾਕਾਤ ਕੀਤੀ। The post ਅਲ-ਕਾਦਿਰ ਟਰੱਸਟ ਮਾਮਲੇ ‘ਚ ਇਮਰਾਨ ਖਾਨ ਦੀ ਇਸਲਾਮਾਬਾਦ ਹਾਈਕੋਰਟ ਪੇਸ਼ੀ, ਭਾਰੀ ਫੋਰਸ ਤਾਇਨਾਤ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਅੱਜ ਉਦਯੋਗਿਕ ਖੇਤਰ ਲਈ ਲਵੇਗੀ ਇਤਿਹਾਸਕ ਫੈਸਲਾ: CM ਭਗਵੰਤ ਮਾਨ Friday 12 May 2023 08:12 AM UTC+00 | Tags: aam-aadmi-party bhagwant-mann breaking-news cm-bhagwant-mann industrial-sector invest-punjab news punjab-government punjab-industrial-development-policy the-unmute the-unmute-breaking-news ਚੰਡੀਗੜ੍ਹ, 12 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 2 ਵਜੇ ਉਦਯੋਗਿਕ ਖੇਤਰ (Industrial sector) ਲਈ ਵੱਡਾ ਫੈਸਲਾ ਲੈਣਗੇ। ਇਸ ਨੂੰ ਇਤਿਹਾਸਕ ਦੱਸਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ। ਦੇਸ਼ ਦੇ ਹੋਰ ਸੂਬੇ ਵੀ ਪੰਜਾਬ ਤੋਂ ਪ੍ਰੇਰਨਾ ਲੈ ਸਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੀ ਇੰਡਸਟਰੀ ਨੂੰ ਵੱਡੀ ਰਾਹਤ ਮਿਲੇਗੀ। ਇਸ ਦੇ ਨਾਲ ਹੀ ਪੰਜਾਬ ਵਿੱਚ ਨਿਵੇਸ਼ ਕਰਨ ਵਾਲਿਆਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਅਤੇ ਭ੍ਰਿਸ਼ਟਾਚਾਰ ਤੋਂ ਮੁਕਤੀ ਮਿਲੇਗੀ। ਉਹ ਆਪ ਦੁਪਹਿਰ ਬਾਅਦ ਲੋਕਾਂ ਦੇ ਸਾਹਮਣੇ ਆ ਕੇ ਇਸ ਫੈਸਲੇ ਦੀ ਜਾਣਕਾਰੀ ਦੇਣਗੇ।
The post ਪੰਜਾਬ ਸਰਕਾਰ ਅੱਜ ਉਦਯੋਗਿਕ ਖੇਤਰ ਲਈ ਲਵੇਗੀ ਇਤਿਹਾਸਕ ਫੈਸਲਾ: CM ਭਗਵੰਤ ਮਾਨ appeared first on TheUnmute.com - Punjabi News. Tags:
|
ਦਿੱਲੀ 'ਚ ਪਹਿਲਵਾਨਾਂ ਦਾ ਧਰਨਾ 20ਵੇਂ ਦਿਨ ਵੀ ਜਾਰੀ, ਭਾਜਪਾ 'ਤੇ ਵਰ੍ਹੇ BKU ਡਕੌਂਦਾ ਦੇ ਜਨਰਲ ਸਕੱਤਰ Friday 12 May 2023 08:26 AM UTC+00 | Tags: bhakiyu-dakonda-angry-at-bjp bharatiya-kisan-union-dakonda bjp bku-general-secretary-dakonda breaking-news delhi-jantar-mantar jantar-mantar news nws rss the-unmute-breaking-news the-unmute-news wrestlers-strike ਨਵੀਂ ਦਿੱਲੀ, 12 ਮਈ 2023 (ਦਵਿੰਦਰ ਸਿੰਘ): ਪਹਿਲਵਾਨਾਂ (Wrestlers) ਦਾ ਧਰਨਾ ਦਿੱਲੀ ਦੇ ਜੰਤਰ ਮੰਤਰ ਤੇ 20ਵੇਂ ਦਿਨ ਵੀ ਜਾਰੀ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਪਹਿਲਵਾਨਾਂ ਦੇ ਸਮਰਥਨ ਵਿੱਚ ਜੰਤਰ ਮੰਤਰ ਪਹੁੰਚੇ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਭਾਜਪਾ ਆਪਣੇ ਸੰਸਦ ਮੈਂਬਰ ਨੂੰ ਨਹੀਂ ਬਲਕਿ ਆਰ.ਐਸ.ਐਸ ਦੀ ਮਨੂਵ੍ਰਿਤੀ ਨੂੰ ਬਚਾ ਰਹੀ ਹੈ। ਇਨਾਂ ਦੀ ਮਨੂਵ੍ਰਿਤੀ ਸ਼ੁਰੂ ਤੋਂ ਹੀ ਇਹੀ ਰਹੀ ਹੈ ਕਿ ਔਰਤ ਨੂੰ ਪੈਰਾਂ ਦੀ ਜੁੱਤੀ ਅਤੇ ਮਰਦ ਦੇ ਭੋਗਣ ਦੀ ਚੀਜ਼ ਤੱਕ ਸੀਮਿਤ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਇੱਕ ਸੰਸਦ ਮੈਂਬਰ ਦੀ ਨਹੀਂ ਇਨਾਂ ਦੀ ਸਰਕਾਰ ਦੀ ਨੀਤੀ ਅਤੇ ਵਿਚਾਰ ਦੀ ਐਡਿਓਲਿਜੀ ਹੈ ਕਿ ਔਰਤ ਦਾ ਸ਼ੋਸ਼ਣ ਹੁੰਦਾ ਰਹੇ।
ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਜਿਸ ਤਰਾਂ ਸੂਰਜ ਦਾ ਡੁੱਬਣਾ ਅਤੇ ਚੜ੍ਹਨਾ ਅਟੱਲ ਹੈ ਉਸੇ ਤਰ੍ਹਾਂ ਸਾਨੂੰ ਵਿਸ਼ਵਾਸ਼ ਹੈ ਕਿ ਇਨਾਂ ਪਹਿਲਵਾਨਾਂ (Wrestlers) ਨੂੰ ਇਨਸਾਫ ਜਰੂਰ ਮਿਲੇਗਾ। ਉਨ੍ਹਾਂ ਕਿਹਾ ਅਸੀਂ ਕਿਸਾਨ ਯੂਨੀਅਨ ਇਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਰਹਾਂਗੇ ਅਤੇ ਇਨਾਂ ਦੇ ਇਨਸਾਫ ਦੀ ਲੜਾਈ ਵਿੱਚ ਇਨਾਂ ਦਾ ਪੂਰਾ ਸਹਿਯੋਗ ਕਰਾਂਗੇ। The post ਦਿੱਲੀ ‘ਚ ਪਹਿਲਵਾਨਾਂ ਦਾ ਧਰਨਾ 20ਵੇਂ ਦਿਨ ਵੀ ਜਾਰੀ, ਭਾਜਪਾ ‘ਤੇ ਵਰ੍ਹੇ BKU ਡਕੌਂਦਾ ਦੇ ਜਨਰਲ ਸਕੱਤਰ appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚ ਸਵੇਰ ਦੀ ਸੈਰ 'ਤੇ ਗਏ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ Friday 12 May 2023 09:22 AM UTC+00 | Tags: aam-aadmi-party amritsar breaking-news latsest-news murder news punjab-news the-unmute-breaking-news weapons ਅੰਮ੍ਰਿਤਸਰ, 12 ਮਈ 2023: ਪੰਜਾਬ ਦੇ ਅੰਮ੍ਰਿਤਸਰ (Amritsar) ‘ਚ ਸਵੇਰ ਦੀ ਸੈਰ ‘ਤੇ ਗਏ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ। ਬਾਈਕ ਸਵਾਰ ਦੋ ਨੌਜਵਾਨਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਮਾਮਲਾ ਅਜਨਾਲਾ ਦੇ ਨਾਲ ਲੱਗਦੇ ਪਿੰਡ ਚੱਕ ਕਮਾਲ ਖਾਂ ਦਾ ਹੈ। ਸਰਬਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਸੁਖਵਿੰਦਰ ਸੈਰ ਕਰਨ ਲਈ ਘਰੋਂ ਨਿਕਲਿਆ ਸੀ। ਪਿੰਡ ਰੋਡ ‘ਤੇ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਪਿੱਛੇ ਤੋਂ ਆ ਕੇ ਸੁਖਵਿੰਦਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਸੁਖਵਿੰਦਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਦਾ ਕਿਸੇ ਨਾਲ ਕੋਈ ਝਗੜਾ ਨਹੀਂ ਸੀ। ਜਿਸ ਕਾਰਨ ਪਰਿਵਾਰ ਵੀ ਕਤਲ ਦੇ ਕਾਰਨਾਂ ਬਾਰੇ ਕੁਝ ਵੀ ਕਹਿਣ ਤੋਂ ਅਸਮਰੱਥ ਹੈ। ਪਰਿਵਾਰਕ ਮੈਂਬਰਾਂ ਨੇ ਸੁਖਵਿੰਦਰ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਗੱਲ ਕਹੀ ਹੈ। ਦੂਜੇ ਥਾਣਾ ਭਿੰਡੀਸੈਦਾਂ ਦੇ ਐਸਐਚਓ ਹਿਮਾਂਸ਼ੂ ਭਗਤ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪਿੰਡ ਵਿੱਚ ਲੱਗੇ ਸਾਰੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕੀਤਾ ਜਾ ਰਿਹਾ ਹੈ ਤਾਂ ਕਿ ਕੋਈ ਸੁਰਾਗ ਮਿਲ ਸਕੇ ਜਾਂ ਕਾਤਲਾਂ ਬਾਰੇ ਕੋਈ ਜਾਣਕਾਰੀ ਮਿਲ ਸਕੇ। ਪੁਲਿਸ ਵਲੋਂ ਕੋਸ਼ਿਸ਼ ਜਾਰੀ ਹੈ, ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। The post ਅੰਮ੍ਰਿਤਸਰ ‘ਚ ਸਵੇਰ ਦੀ ਸੈਰ ‘ਤੇ ਗਏ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ appeared first on TheUnmute.com - Punjabi News. Tags:
|
ਪੰਜਾਬ ਸਟੈਂਪ ਪੇਪਰਾਂ ਦੀ ਕਲਰ ਕੋਡਿੰਗ ਦਾ ਫੈਸਲਾ ਲੈਣ ਵਾਲਾ ਦੇਸ਼ ਦਾ ਪਹਿਲਾ ਸੂਬਾ: CM ਭਗਵੰਤ ਮਾਨ Friday 12 May 2023 09:57 AM UTC+00 | Tags: aam-aadmi-party breaking-news cm-bhagwant-mann color-coding-of-stamp-papers industry-sector latest-news news punjab-government stamp-papers the-unmute-breaking-news ਚੰਡੀਗੜ੍ਹ, 12 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੰਡਸਟਰੀ ਸੈਕਟਰ ਨੂੰ ਲੈ ਕੇ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਉਦਯੋਗਿਕ ਜ਼ਮੀਨਾਂ ਲਈ ਹਰੇ ਰੰਗ ਦੇ ਸਟੈਂਪ ਪੇਪਰ (Stamp Papers) ਹੋਣਗੇ। ਇਸ ਤੋਂ ਆਸਾਨੀ ਨਾਲ ਪਤਾ ਲੱਗ ਜਾਵੇਗਾ ਕਿ ਕਾਰੋਬਾਰੀ ਜ਼ਮੀਨ ਕਿਸ ਮਕਸਦ ਲਈ ਖਰੀਦ ਰਿਹਾ ਹੈ ਅਤੇ ਇਸ ਦੀ ਵਰਤੋਂ ਕੀ ਹੋਵੇਗੀ। ਪੰਜਾਬ ਵਿੱਚ ਨਿਵੇਸ਼ ਕਰਨ ਵਾਲੇ ਕਾਰੋਬਾਰੀਆਂ ਨੂੰ ਸੂਬਾ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਕਿੱਥੇ ਅਤੇ ਕਿਸ ਮਕਸਦ ਲਈ ਜ਼ਮੀਨ ਖਰੀਦਣਾ ਚਾਹੁੰਦੇ ਹਨ। ਇਸ ਤੋਂ ਬਾਅਦ ਸੀ.ਐਲ.ਯੂ ਦੀ ਟੀਮ ਜ਼ਮੀਨ ਸਬੰਧੀ ਜਾਂਚ ਤੋਂ ਬਾਅਦ ਪ੍ਰਵਾਨਗੀ ਦੇਵੇਗੀ। ਇਸ ਤੋਂ ਬਾਅਦ ਫੈਕਟਰੀ ਮਾਲਕ ਨੂੰ ਹੋਰ ਸਟੈਂਪ ਪੇਪਰ ਤੋਂ ਮਹਿੰਗੇ ਹਰੇ ਰੰਗ ਦੇ ਸਟੈਂਪ ਖਰੀਦਣ ਲਈ ਕਿਹਾ ਜਾਵੇਗਾ। ਇਸ ਵਿੱਚ CLU, ਜੰਗਲਾਤ, ਪ੍ਰਦੂਸ਼ਣ ਅਤੇ ਅੱਗ ਨਾਲ ਸਬੰਧਤ NOC ਲਈ ਪੈਸੇ ਸ਼ਾਮਲ ਹੋਣਗੇ। ਜਿਵੇਂ ਹੀ ਰਜਿਸਟਰੀ ਹੋ ਜਾਵੇਗੀ, ਉਸ ਤੋਂ ਬਾਅਦ ਕਾਰੋਬਾਰੀ ਫੈਕਟਰੀ ਦੀ ਉਸਾਰੀ ਸ਼ੁਰੂ ਕਰ ਸਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਕਾਰੋਬਾਰੀ ਪ੍ਰੇਸ਼ਾਨੀਆਂ ਤੋਂ ਬਚ ਸਕਣਗੇ। ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾਣਾ ਪਵੇਗਾ। ਜਦੋਂ ਫੈਕਟਰੀ ਤਿਆਰ ਹੋ ਜਾਵੇਗੀ ਤਾਂ ਉਪਰੋਕਤ ਸਾਰੇ ਵਿਭਾਗਾਂ ਦੀ ਮਨਜ਼ੂਰੀ ਦੀ ਮੋਹਰ ਕਾਰੋਬਾਰੀ ਕੋਲ ਮੌਜੂਦ ਹਰੇ ਰੰਗ ਦੇ ਸਟੈਂਪ ਪੇਪਰ (Stamp Papers) ‘ਤੇ ਲਗਾਈ ਜਾਵੇਗੀ। ਜੇਕਰ ਕੋਈ ਅਧਿਕਾਰੀ ਡੇਢ ਸਾਲ ਬਾਅਦ ਜਾਂਚ ਲਈ ਆਉਂਦਾ ਹੈ ਤਾਂ ਉਸ ਨੂੰ ਸਟੈਂਪ ਪੇਪਰ ਦੇਖ ਕੇ ਪਤਾ ਲੱਗ ਜਾਵੇਗਾ ਕਿ ਇਹ ਜ਼ਮੀਨ ਕਿਸ ਮਕਸਦ ਲਈ ਖਰੀਦੀ ਗਈ ਸੀ ਅਤੇ ਕਿਸ ਕੰਮ ਲਈ ਵਰਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਸਟੈਂਪ ਪੇਪਰਾਂ ਦੀ ਕਲਰ ਕੋਡਿੰਗ ਦਾ ਫੈਸਲਾ ਕੀਤਾ ਹੈ। ਉਮੀਦ ਹੈ ਕਿ ਇਹ ਸਫਲ ਹੋਵੇਗਾ ਅਤੇ ਹੋਰ ਸੂਬੇ ਵੀ ਅਜਿਹਾ ਹੀ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਮੇਂ ਉਦਯੋਗਿਕ ਖੇਤਰ ਲਈ ਹਰੇ ਰੰਗ ਦੇ ਸਟੈਂਪ ਪੇਪਰ ਪੇਸ਼ ਕੀਤੇ ਜਾ ਰਹੇ ਹਨ। ਆਉਣ ਵਾਲੇ ਸਮੇਂ ਵਿੱਚ ਰਿਹਾਇਸ਼ਾਂ ਅਤੇ ਹੋਰ ਖੇਤਰਾਂ ਦੇ ਸਟੈਂਪ ਪੇਪਰਾਂ ਦਾ ਰੰਗ ਵੀ ਵੱਖਰਾ ਬਣਾਇਆ ਜਾਵੇਗਾ। The post ਪੰਜਾਬ ਸਟੈਂਪ ਪੇਪਰਾਂ ਦੀ ਕਲਰ ਕੋਡਿੰਗ ਦਾ ਫੈਸਲਾ ਲੈਣ ਵਾਲਾ ਦੇਸ਼ ਦਾ ਪਹਿਲਾ ਸੂਬਾ: CM ਭਗਵੰਤ ਮਾਨ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵਲੋਂ ਇੰਡਸਟਰੀ ਲਈ ਹਰੇ ਰੰਗ ਦੇ ਸਟੈਂਪ ਪੇਪਰ ਦਾ ਨੋਟੀਫਿਕੇਸ਼ਨ ਜਾਰੀ Friday 12 May 2023 11:50 AM UTC+00 | Tags: aam-aadmi-party breaking-news chief-minister-bhagwant-mann cm-bhagwant-mann color-coding-of-stamp-papers green-stamp-paper industry-sector latest-news news nws punjab-government stamp-papers the-unmute-breaking-news ਚੰਡੀਗੜ੍ਹ, 12 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੂਬੇ ਵਿੱਚ ਆਪਣੇ ਯੂਨਿਟ ਸਥਾਪਤ ਕਰਨ ਲਈ ਉੱਦਮੀਆਂ ਦੀ ਸਹੂਲਤ ਲਈ ਹਰੇ ਰੰਗ ਦੇ ਸਟੈਂਪ ਪੇਪਰ (Green Stamp Paper) ਸ਼ੁਰੂ ਕਰਨ ਦਾ ਐਲਾਨ ਕਰਨ ਨਾਲ ਪੰਜਾਬ ਅੱਜ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਲਾਂਚ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨਾਲ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਅੱਜ ਇੱਥੇ ਜਾਰੀ ਵੀਡੀਓ ਰਾਹੀਂ ਮੁੱਖ ਮੰਤਰੀ ਨੇ ਕਿਹਾ ਹੈ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਵਿੱਚ ਅਸਾਨੀ ਨੂੰ ਉਤਸ਼ਾਹਿਤ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਸਨਅਤਕਾਰ ਜੋ ਸੂਬੇ ਵਿੱਚ ਆਪਣੀ ਸਨਅਤੀ ਇਕਾਈ ਸਥਾਪਤ ਕਰਨ ਦਾ ਇੱਛੁਕ ਹੈ, ਉਹ ਇਨਵੈਸਟ ਪੰਜਾਬ ਪੋਰਟਲ ਰਾਹੀਂ ਇਹ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਪ੍ਰਾਪਤ ਕਰ ਸਕਦਾ ਹੈ। ਉਹਨਾਂ ਕਿਹਾ ਕਿ ਸਨਅਤਕਾਰਾਂ ਨੂੰ ਆਪਣੀ ਯੂਨਿਟ ਸਥਾਪਤ ਕਰਨ ਲਈ ਸਿਰਫ ਇਸ ਇਕੋ ਸਟੈਂਪ ਪੇਪਰ ਨੂੰ ਖਰੀਦ ਕੇ ਸੀ.ਐਲ.ਯੂ., ਜੰਗਲਾਤ, ਪ੍ਰਦੂਸ਼ਣ, ਅੱਗ ਅਤੇ ਹੋਰ ਵਿਭਾਗਾਂ ਤੋਂ ਮਨਜ਼ੂਰੀਆਂ ਲੈਣ ਲਈ ਲੋੜੀਂਦੀਆਂ ਵੱਖ-ਵੱਖ ਫੀਸਾਂ ਅਦਾ ਕਰਨੀਆਂ ਪੈਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਸਨਅਤਕਾਰਾਂ ਨੂੰ ਆਪਣੀ ਯੂਨਿਟ ਸਥਾਪਤ ਕਰਨ ਲਈ ਸਟੈਂਪ ਪੇਪਰ ਖਰੀਦਣ ਉਪਰੰਤ 15 ਦਿਨਾਂ ਦੇ ਅੰਦਰ-ਅੰਦਰ ਸਾਰੇ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਹੋ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਵਿਚਾਰ ਇਸ ਸਾਲ ਦੇ ਸ਼ੁਰੂ ਵਿੱਚ ਆਯੋਜਿਤ ਇਨਵੈਸਟ ਪੰਜਾਬ ਦੌਰਾਨ ਸੂਬੇ ਅਤੇ ਦੇਸ਼ ਭਰ ਦੇ ਉਦਯੋਗਿਕ ਕਾਰੋਬਾਰੀਆਂ ਨਾਲ ਮੀਟਿੰਗਾਂ ਉਪਰੰਤ ਆਇਆ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਪਹਿਲਕਦਮੀ ਨਾਲ ਉਦਯੋਗਪਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਕੇ ਉਨ੍ਹਾਂ ਨੂੰ ਵੱਡੀ ਸਹੂਲਤ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਰੇ ਰੰਗ ਦਾ ਸਟੈਂਪ ਪੇਪਰ ਇਸ ਗੱਲ ਦਾ ਪ੍ਰਤੀਕ ਹੋਵੇਗਾ ਕਿ ਸਨਅਤਕਾਰ ਪਹਿਲਾਂ ਹੀ ਯੂਨਿਟ ਸਥਾਪਿਤ ਕਰਨ ਲਈ ਲੋੜੀਂਦੀਆਂ ਮਨਜ਼ੂਰੀਆਂ ਲਈ ਸਾਰੀ ਫੀਸ ਅਦਾ ਕਰ ਚੁੱਕੇ ਹਨ। ਉਹਨਾਂ ਐਲਾਨ ਕੀਤਾ ਕਿ ਇਕ ਪਾਸੇ ਜ਼ਮੀਨੀ ਸਰੋਤਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਅਤੇ ਦੂਜੇ ਪਾਸੇ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਮਕਾਨਾਂ ਅਤੇ ਹੋਰ ਖੇਤਰਾਂ ਵਿੱਚ ਵੀ ਇਹੀ ਕਲਰ ਕੋਡਿੰਗ ਸਟੈਂਪ ਪੇਪਰ ਲਾਗੂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਵਿਲੱਖਣ ਵਿਚਾਰ ਸਦਕਾ ਪੰਜਾਬ ਉਦਯੋਗਿਕ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨੇਕ ਪਹਿਲਕਦਮੀ ਨਾਲ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਹੋਵੇਗਾ ਜਿਸ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਇਸ ਦਿਸ਼ਾ ਵੱਲ ਕੇਂਦਰਤ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਹੋਰ ਸੂਬੇ ਵੀ ਪੰਜਾਬ ਸਰਕਾਰ ਦੀ ਇਸ ਉਦਯੋਗ ਪੱਖੀ ਪਹਿਲਕਦਮੀ ਨੂੰ ਅਪਣਾਉਣਗੇ। The post ਪੰਜਾਬ ਸਰਕਾਰ ਵਲੋਂ ਇੰਡਸਟਰੀ ਲਈ ਹਰੇ ਰੰਗ ਦੇ ਸਟੈਂਪ ਪੇਪਰ ਦਾ ਨੋਟੀਫਿਕੇਸ਼ਨ ਜਾਰੀ appeared first on TheUnmute.com - Punjabi News. Tags:
|
CBSE 10th Result 2023: ਜਾਣੋ CBSE 10ਵੀਂ ਦਾ ਨਤੀਜਾ ਕਿੱਥੇ ਅਤੇ ਕਿਵੇਂ ਚੈੱਕ ਕਰਨਾ ਹੈ Friday 12 May 2023 12:00 PM UTC+00 | Tags: breaking-news cbse cbse-10th-result cbse-10th-result-2023 exam-result latest-news news nnews ਚੰਡੀਗੜ੍ਹ, 12 ਮਈ 2023: (CBSE 10th Result 2023) CBSE ਦੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਸ ਤੋਂ ਬਾਅਦ ਸਭ ਦੀਆਂ ਨਜ਼ਰਾਂ 10ਵੀਂ ਦੇ ਨਤੀਜਿਆਂ ‘ਤੇ ਟਿਕੀਆਂ ਹੋਈਆਂ ਹਨ। ਹਰ ਪਾਸੇ ਇਹ ਚਰਚਾ ਸੀ ਕਿ ਸੀਬੀਐਸਈ ਵੀ 12 ਮਈ ਸ਼ੁੱਕਰਵਾਰ ਨੂੰ ਹੀ 10ਵੀਂ ਦਾ ਨਤੀਜਾ ਜਾਰੀ ਕਰ ਸਕਦਾ ਹੈ। ਮੀਡੀਆ ਰਿਪੋਰਟਾਂ ਵਿੱਚ ਇਹ ਵੀ ਕਿਹਾ ਜਾ ਰਿਹਾ ਹੈ ਕਿ 10ਵੀਂ ਜਮਾਤ ਦਾ ਨਤੀਜਾ 12 ਮਈ ਨੂੰ ਹੀ ਐਲਾਨਿਆ ਜਾਵੇਗਾ। ਪਰ CBSE ਨੇ ਨਤੀਜਾ ਜਾਰੀ ਕਰ ਦਿੱਤਾ ਹੈ। ਡਿਜੀਲੌਕਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਜੇਕਰ ਤੁਸੀਂ ਪਹਿਲਾਂ ਨਤੀਜਾ ਦੇਖਣਾ ਚਾਹੁੰਦੇ ਹੋ, ਤਾਂ ਤੁਹਾਨੂੰ ਆਪਣੇ ਮੋਬਾਈਲ ‘ਤੇ ਭਾਰਤ ਸਰਕਾਰ ਦੀ ਉਮੰਗ ਐਪ ਨੂੰ ਡਾਊਨਲੋਡ ਕਰਨਾ ਚਾਹੀਦਾ ਹੈ। ਵਿਦਿਆਰਥੀ ਉਮੰਗ ਐਪ ‘ਤੇ CBSE ਨਤੀਜੇ ਲਈ ਰਜਿਸਟਰ ਕਰ ਸਕਦੇ ਹਨ। ਇਸ ਦੇ ਨਾਲ ਹੀ ਰਜਿਸਟਰਡ ਵਿਦਿਆਰਥੀ ਆਪਣੇ ਲੌਗਇਨ ਖਾਤੇ ਵਿੱਚ CBSE ਨਤੀਜਾ ਆਨਲਾਈਨ ਦੇਖ ਸਕਦੇ ਹਨ। ਡਿਜੀਲੌਕਰ ਤੋਂ ਸੀਬੀਐਸਈ 10ਵੀਂ 12ਵੀਂ ਦੇ ਨਤੀਜੇ 2023 ਨੂੰ ਕਿਵੇਂ ਡਾਊਨਲੋਡ ਕਰਨਾ ਹੈ ?
The post CBSE 10th Result 2023: ਜਾਣੋ CBSE 10ਵੀਂ ਦਾ ਨਤੀਜਾ ਕਿੱਥੇ ਅਤੇ ਕਿਵੇਂ ਚੈੱਕ ਕਰਨਾ ਹੈ appeared first on TheUnmute.com - Punjabi News. Tags:
|
ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਸਾਲ 2023-24 ਦੌਰਾਨ 1.26 ਕਰੋੜ ਬੂਟੇ ਲਾਉਣ ਦਾ ਟੀਚਾ: ਲਾਲ ਚੰਦ ਕਟਾਰੂਚੱਕ Friday 12 May 2023 12:30 PM UTC+00 | Tags: breaking-news lal-chand-kataruchak news punjab-greener punjab-news target-to-plant-1.26-crore tree wildlife-preservation-department ਚੰਡੀਗੜ੍ਹ,12 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੀਆਂ ਨਸਲਾਂ ਲਈ ਸਾਫ ਸੁਥਰਾ ਵਾਤਾਵਰਣ ਸਿਰਜਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਸ ਮਕਸਦ ਹਿੱਤ ਪੰਜਾਬ ਨੂੰ ਹਰਿਆ ਭਰਿਆ ਕਰਨ ਲਈ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2023-24 ਦੌਰਾਨ ਪੂਰੇ ਸੂਬੇ ਵਿੱਚ ਵੱਖ-ਵੱਖ ਸਕੀਮਾਂ ਤਹਿਤ ਲਗਭਗ 1.26 ਕਰੋੜ ਬੂਟੇ ਲਗਾਏ ਜਾਣਗੇ। ਇਹ ਜਾਣਕਾਰੀ ਅੱਜ ਮੋਹਾਲੀ ਦੇ ਸੈਕਟਰ 68 ਸਥਿਤ ਵਣ ਕੰਪਲੈਕਸ ਵਿਖੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਵਿਭਾਗ ਦੀ ਇੱਕ ਸਮੀਖਿਆ ਮੀਟਿੰਗ ਮੌਕੇ ਦਿੱਤੀ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਵੱਖੋ ਵੱਖ ਹਿੱਸਿਆਂ ਤੋਂ ਜੰਡ ਦੇ ਬੂਟਿਆਂ ਦੀ ਕਾਫੀ ਮੰਗ ਆ ਰਹੀ ਹੈ, ਇਸ ਲਈ ਇਨ੍ਹਾਂ ਬੂਟਿਆਂ ਨੂੰ ਸਥਾਪਿਤ ਕਰਨ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ (Lal Chand Kataruchak) ਇਹ ਵੀ ਦੱਸਿਆ ਕਿ ਪੰਜਾਬ ਵਿੱਚ ਵਿਭਾਗ ਦੀਆਂ 212 ਨਰਸਰੀਆਂ ਹਨ। ਇਹਨਾਂ ਨਰਸਰੀਆਂ ਵਿੱਚ ਜਿਆਦਾਤਰ ਮਹਿਲਾਵਾਂ ਕੰਮ ਕਰਦੀਆ ਹਨ ਅਤੇ ਇਥੇ ਪਾਖਾਨੇ ਦਾ ਪ੍ਰਬੰਧ ਨਹੀਂ ਹੈ। ਮਹਿਲਾਵਾਂ ਦੇ ਸਨਮਾਨ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸਾਲ ਸਟੇਟ ਅਥਾਰਿਟੀ ਕੈਂਪਾ ਸਕੀਮ ਅਧੀਨ 100 ਨਰਸਰੀਆਂ ਵਿੱਚ 100 ਪਾਖਾਨੇ ਸਥਾਪਿਤ ਕੀਤੇ ਜਾਣਗੇ, ਜਿਸ ਲਈ 3 ਕਰੋੜ ਰੁਪਏ ਦੀ ਤਜਵੀਜ਼ ਕੀਤੀ ਗਈ ਹੈ। ਇਸ ਤਰ੍ਹਾਂ ਪੰਜਾਬ, ਸੰਗਠਿਤ ਰੂਪ ਵਿੱਚ ਅਜਿਹਾ ਕਦਮ ਚੁੱਕਣ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ। ਇਹ ਕੰਮ ਦੋ ਪੜਾਵਾਂ ਵਿੱਚ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਾਕੀ ਰਹਿੰਦੀਆਂ ਨਰਸਰੀਆ ਵਿੱਚ ਪਾਖਾਨੇ ਬਣਾਉਣ ਲਈ ਅਗਲੇ ਸਾਲ ਇੰਤਜ਼ਾਮ ਕੀਤਾ ਜਾਵੇਗਾ। ਉਨ੍ਹਾਂ ਇਸ ਗੱਲ ਉੱਤੇ ਤਸੱਲੀ ਪ੍ਰਗਟ ਕੀਤੀ ਕਿ ਕੁਝ ਜ਼ਿਲਿਆਂ ਵਿੱਚ ਇਹ ਕੰਮ ਜੰਗੀ ਪੱਧਰ ਉੱਤੇ ਸ਼ੁਰੂ ਵੀ ਹੋ ਗਿਆ ਹੈ। ਅੱਗੇ ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਪਹਿਲਾਂ, ਬੂਟਿਆਂ ਲਈ ਵਿਭਾਗ ਵੱਲੋਂ ਪਾਲੀਥਿਨ ਬੈਗਜ਼ ਖਰੀਦੇ ਜਾਂਦੇ ਸਨ ਜਦੋਂਕਿ ਹੁਣ ਪਾਲੀਥਿਨ ਬੈਗਜ਼ ਦਾ ਉਤਪਾਦਨ ਵਿਭਾਗ ਵੱਲੋਂ ਖੁਦ ਹੀ ਕੀਤਾ ਜਾਵੇਗਾ। ਪਾਲੀਥੀਨ ਬੈਗਜ ਬਣਾਉਣ ਦੀ ਫੈਕਟਰੀ ਵਣ ਪਾਲ ਖੋਜ ਸਰਕਲ, ਹੁਸ਼ਿਆਰਪੁਰ ਦੇ ਅਧੀਨ ਆਉਂਦੀ ਹੈ, ਇਹ ਫੈਕਟਰੀ ਪਿਛਲੇ ਸਾਲ ਤੋਂ ਹੀ ਚਾਲੂ ਕੀਤੀ ਗਈ ਹੈ। ਇਸ ਫੈਕਟਰੀ ਵਿੱਚ ਵਿੱਚ ਇੱਕ ਹਫਤੇ ਵਿੱਚ 6 ਟਨ ਪਾਲੀਥਿਨ ਬੈਗਜ਼ ਤਿਆਰ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਵਿਭਾਗ ਵਿੱਚ ਮੰਗ ਅਨੁਸਾਰ ਵੱਖੋ ਵੱਖਰੇ ਆਕਾਰ ਦੇ ਪਾਲੀਥਿਨ ਬੈਗਜ਼ ਤਿਆਰ ਕਰਨ ਦੀ ਵੀ ਸਮਰੱਥਾ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਵਾਤਾਵਰਨ ਨਾਲ ਜੁੜੇ ਪ੍ਰਸਿੱਧ ਸਲੋਗਨਾਂ ਦੇ 250 ਤੋਂ ਵੱਧ ਸਾਈਨ ਬੋਰਡ ਤਿਆਰ ਕਰਕੇ ਸੜਕਾਂ ਉੱਤੇ ਲਗਾਏ ਗਏ ਹਨ। ਜਿਨ੍ਹਾਂ ਰਾਹੀਂ ਲੋਕਾਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਹੋਵੇਗੀ। ਇਸ ਮੌਕੇ ਵਿੱਤੀ ਕਮਿਸ਼ਨਰ ਵਿਕਾਸ ਗਰਗ, ਪ੍ਰਮੁੱਖ ਮੁੱਖ ਵਣਪਾਲ ਆਰ.ਕੇ. ਮਿਸ਼ਰਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। The post ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਸਾਲ 2023-24 ਦੌਰਾਨ 1.26 ਕਰੋੜ ਬੂਟੇ ਲਾਉਣ ਦਾ ਟੀਚਾ: ਲਾਲ ਚੰਦ ਕਟਾਰੂਚੱਕ appeared first on TheUnmute.com - Punjabi News. Tags:
|
'ਆਪ' ਦੇ ਜ਼ੁਲਮ ਦਾ ਵਿਰੋਧ ਕਰਨ ਲਈ ਕਾਂਗਰਸੀ ਵਿਧਾਇਕ ਸ਼ੇਰੋਵਾਲੀਆ ਨਾਲ ਡਟ ਕੇ ਖੜੇ ਹੋਵਾਂਗੇ': ਪ੍ਰਤਾਪ ਸਿੰਘ ਬਾਜਵਾ Friday 12 May 2023 12:35 PM UTC+00 | Tags: aap-mla-dalbir-singh-tong breaking-news cm-bhagwant-mann congress mla-sherowalia news partap-singh-bajwa punjab-congress punjab-government shahkot-hardev-singh-laddi-sherowalia ਚੰਡੀਗੜ੍ਹ, 12 ਮਈ 2023: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਸ਼ੁੱਕਰਵਾਰ ਨੂੰ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਜਿਨ੍ਹਾਂ ਨੇ 10 ਮਈ ਨੂੰ ਲੋਕ ਸਭਾ ਜ਼ਿਮਨੀ ਚੋਣ ਵਾਲੇ ਦਿਨ ਜਲੰਧਰ ਵਿੱਚ ‘ਆਪ’ ਵਿਧਾਇਕਾਂ ਦੀ ਗੈਰ-ਕਾਨੂੰਨੀ ਮੌਜ਼ੂਦਗੀ ਦਾ ‘ਵਿਰੋਧ ਕੀਤਾ ਸੀ, ਵਿਰੁੱਧ ਝੂਠੀ ਐਫਆਈਆਰ ਦਰਜ ਕਰਨ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ‘ਤੇ ਗ਼ੈਰ-ਜ਼ਮਾਨਤੀ ਧਾਰਾ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ‘ਤੇ ਆਈਪੀਸੀ ਦੀ ਧਾਰਾ 341, 186, 353, ਅਤੇ 148 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। “ਆਪਣੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ ‘ਤੇ ਝਾਤ ਮਾਰਨ ਦੀ ਥਾਂ ‘ਆਪ’ ਸਰਕਾਰ ਨੇ ਗ਼ਲਤ ਕੰਮ ਹੋਣ ਤੋਂ ਰੋਕਣ ਵਾਲੇ ‘ਤੇ ਹੀ ਕੇਸ ਦਰਜ਼ ਕੀਤਾ। ‘ਆਪ’ ਦੀ ਸਰਕਾਰ ਪੰਜਾਬ ਦੀ ਸਭ ਤੋਂ ਵੱਧ ਜ਼ਾਲਮ ਸਰਕਾਰ ਹੈ। ਆਪ ਸਰਕਾਰ ਉਨ੍ਹਾਂ ਦੇ ਵਿਰੋਧ ‘ਚ ਉੱਠਦੀ ਹਰ ਇੱਕ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਅਸੀਂ ਇਹ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ। ਬਾਜਵਾ ਨੇ ਅੱਗੇ ਕਿਹਾ ਕਿ ਅਸੀਂ ਆਪਣੇ ਸਾਥੀ ਨਾਲ ਦ੍ਰਿੜਤਾ ਨਾਲ ਖੜੇ ਹੋਵਾਂਗੇ ਜਿਵੇਂ ਕਿ ਅਸੀਂ ਪਹਿਲਾਂ ਕੀਤਾ ਸੀ ਜਦੋਂ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਝੂਠਾ ਫਸਾਇਆ ਗਿਆ ਸੀ। ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਇਸ ਦੌਰਾਨ ਇਹ ਉਨ੍ਹਾਂ ਲੋਕਾਂ ਦੇ ਮੂੰਹ ‘ਤੇ ਸਖ਼ਤ ਥੱਪੜ ਸਾਬਤ ਹੋਇਆ ਹੈ ਜੋ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਹਨ ਕਿਉਂਕਿ ਵਿਧਾਇਕ ਖਹਿਰਾ ਨੂੰ ਕਪੂਰਥਲਾ ਦੀ ਅਦਾਲਤ ਨੇ ਅਗਾਊਂ ਜ਼ਮਾਨਤ ਦੇ ਦਿੱਤੀ ਹੈ। The post ‘ਆਪ’ ਦੇ ਜ਼ੁਲਮ ਦਾ ਵਿਰੋਧ ਕਰਨ ਲਈ ਕਾਂਗਰਸੀ ਵਿਧਾਇਕ ਸ਼ੇਰੋਵਾਲੀਆ ਨਾਲ ਡਟ ਕੇ ਖੜੇ ਹੋਵਾਂਗੇ’: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News. Tags:
|
ਇਲਾਹਾਬਾਦ ਹਾਈਕੋਰਟ ਵਲੋਂ ਗਿਆਨਵਾਪੀ ਮਸਜਿਦ 'ਚ ਮਿਲੇ ਕਥਿਤ ਸ਼ਿਵਲਿੰਗ ਦੀ ਕਾਰਬਨ ਡੇਟਿੰਗ ਕਰਵਾਉਣ ਦੇ ਹੁਕਮ Friday 12 May 2023 12:49 PM UTC+00 | Tags: allahabad-high-court breaking-news gyanvapi-masjid gyanvapi-masjid-case gyanwapi-masjid india news shivling ਚੰਡੀਗੜ੍ਹ, 12 ਮਈ 2023: ਇਲਾਹਾਬਾਦ ਹਾਈਕੋਰਟ ਨੇ ਗਿਆਨਵਾਪੀ ਮਸਜਿਦ (Gyanvapi Masjid) ਵਿੱਚ ਮਿਲੇ ਕਥਿਤ ਸ਼ਿਵਲਿੰਗ ਦੀ ਕਾਰਬਨ ਡੇਟਿੰਗ ਅਤੇ ਵਿਗਿਆਨਕ ਸਰਵੇਖਣ ਕਰਨ ਦਾ ਹੁਕਮ ਦਿੱਤਾ ਹੈ। ਸ਼ੁੱਕਰਵਾਰ ਨੂੰ ਜਸਟਿਸ ਅਰਵਿੰਦ ਕੁਮਾਰ ਮਿਸ਼ਰਾ ਦੀ ਬੈਂਚ ਨੇ ਭਾਰਤੀ ਪੁਰਾਤੱਤਵ ਸਰਵੇਖਣ (ਏ.ਐੱਸ.ਆਈ.) ਨੂੰ ਸ਼ਿਵਲਿੰਗ ਦੇ ਉੱਪਰਲੇ ਹਿੱਸੇ ਦਾ ਸਰਵੇਖਣ ਕਰਨ ਦਾ ਹੁਕਮ ਦਿੱਤਾ। ਅਦਾਲਤ ਨੇ ਕਿਹਾ ਕਿ ਇਸ ਨੂੰ ਦਸ ਗ੍ਰਾਮ ਤੋਂ ਵੱਧ ਹਿੱਸਾ ਨਾ ਲਿਆ ਜਾਵੇ । ਇਹ ਸ਼ਿਵਲਿੰਗ 16 ਮਈ, 2022 ਨੂੰ ਗਿਆਨਵਾਪੀ ਕੈਂਪਸ ਦੇ ਵੁਜ਼ੂਖਾਨਾ ਵਿੱਚ ਮਿਲਿਆ ਸੀ। ਵਾਰਾਣਸੀ ਦੇ ਜ਼ਿਲ੍ਹਾ ਜੱਜ ਨੇ ਕਾਰਬਨ ਡੇਟਿੰਗ ਦੀ ਮੰਗ ਵਾਲੀ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ।ਵਿਗਿਆਨਕ ਸਰਵੇਖਣ ਰਾਹੀਂ ਪਤਾ ਲਗਾਉਣਾ ਹੋਵੇਗਾ ਕਿ ਕਥਿਤ ਸ਼ਿਵਲਿੰਗ ਕਿੰਨਾ ਪੁਰਾਣਾ ਹੈ, ਕੀ ਇਹ ਅਸਲ ਵਿੱਚ ਸ਼ਿਵਲਿੰਗ ਹੈ ਜਾਂ ਕੁਝ ਹੋਰ। ਮਾਮਲੇ ਵਿੱਚ ਏਐਸਆਈ ਨੇ ਵੀਰਵਾਰ ਨੂੰ ਸੀਲਬੰਦ ਲਿਫ਼ਾਫ਼ੇ ਵਿੱਚ ਅਦਾਲਤ ਵਿੱਚ ਆਪਣੀ ਰਿਪੋਰਟ ਪੇਸ਼ ਕੀਤੀ ਸੀ। ਪਹਿਲਾਂ ਜਾਣੋ ਕੀ ਹੈ ਵਿਵਾਦ ?ਗਿਆਨਵਾਪੀ (Gyanvapi Masjid) ਵਿਵਾਦ ਦੇ ਸੰਬੰਧ ਵਿੱਚ ਹਿੰਦੂ ਪੱਖ ਦਾ ਦਾਅਵਾ ਹੈ ਕਿ ਇਸ ਦੇ ਹੇਠਾਂ 100 ਫੁੱਟ ਉੱਚਾ ਆਦਿ ਵਿਸ਼ਵੇਸ਼ਵਰ ਦਾ ਇੱਕ ਸਵੈ-ਪ੍ਰਗਟ ਜੋਤਿਰਲਿੰਗ ਹੈ। ਕਾਸ਼ੀ ਵਿਸ਼ਵਨਾਥ ਮੰਦਿਰ ਨੂੰ ਮਹਾਰਾਜਾ ਵਿਕਰਮਾਦਿੱਤਯ ਨੇ ਲਗਭਗ 2050 ਸਾਲ ਪਹਿਲਾਂ ਬਣਾਇਆ ਸੀ, ਪਰ ਮੁਗਲ ਸਮਰਾਟ ਔਰੰਗਜ਼ੇਬ ਨੇ ਸਾਲ 1664 ਵਿੱਚ ਮੰਦਰ ਨੂੰ ਢਾਹ ਦਿੱਤਾ ਸੀ। ਦਾਅਵੇ ਵਿਚ ਕਿਹਾ ਗਿਆ ਹੈ ਕਿ ਮਸਜਿਦ ਉਸ ਜ਼ਮੀਨ ‘ਤੇ ਮੰਦਰ ਨੂੰ ਢਾਹ ਕੇ ਬਣਾਈ ਗਈ ਸੀ, ਜਿਸ ਨੂੰ ਹੁਣ ਗਿਆਨਵਾਪੀ ਮਸੀਤ ਵਜੋਂ ਜਾਣਿਆ ਜਾਂਦਾ ਹੈ।ਪਟੀਸ਼ਨਕਰਤਾਵਾਂ ਨੇ ਮੰਗ ਕੀਤੀ ਹੈ ਕਿ ਗਿਆਨਵਾਪੀ ਕੰਪਲੈਕਸ ਦਾ ਪੁਰਾਤੱਤਵ ਸਰਵੇਖਣ ਕਰਵਾਇਆ ਜਾਵੇ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਜ਼ਮੀਨਦੋਜ਼ ਹਿੱਸਾ ਮੰਦਰ ਦਾ ਅਵਸ਼ੇਸ਼ ਹੈ ਜਾਂ ਨਹੀਂ। ਵਿਵਾਦਿਤ ਢਾਂਚੇ ਦੇ ਫਰਸ਼ ਨੂੰ ਤੋੜਨ ਦੇ ਨਾਲ-ਨਾਲ ਇਹ ਵੀ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਕੀ ਉੱਥੇ 100 ਫੁੱਟ ਉੱਚਾ ਜਯੋਤਿਰਲਿੰਗ ਸਵਯੰਭੂ ਵਿਸ਼ਵੇਸ਼ਵਰਨਾਥ ਵੀ ਮੌਜੂਦ ਹੈ ਜਾਂ ਨਹੀਂ। ਮਸਜਿਦ ਦੀਆਂ ਕੰਧਾਂ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿ ਉਹ ਮੰਦਰ ਨਾਲ ਸਬੰਧਤ ਹਨ ਜਾਂ ਨਹੀਂ। ਪਟੀਸ਼ਨਕਰਤਾ ਦਾ ਦਾਅਵਾ ਹੈ ਕਿ ਗਿਆਨਵਾਪੀ ਮਸਜਿਦ ਕਾਸ਼ੀ ਵਿਸ਼ਵਨਾਥ ਮੰਦਰ ਦੇ ਅਵਸ਼ੇਸ਼ਾਂ ਤੋਂ ਬਣਾਈ ਗਈ ਸੀ। ਇਨ੍ਹਾਂ ਦਾਅਵਿਆਂ ਨੂੰ ਸੁਣਦਿਆਂ ਅਦਾਲਤ ਨੇ ਕੋਰਟ ਕਮਿਸ਼ਨਰ ਨਿਯੁਕਤ ਕੀਤਾ ਅਤੇ ਭਾਰਤੀ ਪੁਰਾਤੱਤਵ ਸਰਵੇਖਣ (ਏ.ਐੱਸ.ਆਈ.) ਦੀ ਟੀਮ ਬਣਾਈ। ਇਸ ਟੀਮ ਨੂੰ ਗਿਆਨਵਾਪੀ ਕੈਂਪਸ ਦਾ ਸਰਵੇਖਣ ਕਰਨ ਲਈ ਕਿਹਾ ਗਿਆ ਸੀ। The post ਇਲਾਹਾਬਾਦ ਹਾਈਕੋਰਟ ਵਲੋਂ ਗਿਆਨਵਾਪੀ ਮਸਜਿਦ ‘ਚ ਮਿਲੇ ਕਥਿਤ ਸ਼ਿਵਲਿੰਗ ਦੀ ਕਾਰਬਨ ਡੇਟਿੰਗ ਕਰਵਾਉਣ ਦੇ ਹੁਕਮ appeared first on TheUnmute.com - Punjabi News. Tags:
|
50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨੰਬਰਦਾਰ ਗ੍ਰਿਫ਼ਤਾਰ Friday 12 May 2023 12:53 PM UTC+00 | Tags: breaking-news bribe cm-bhagwant-mann latest-news nambardar news nwes punjab punjab-government punjabi-news punjab-news the-unmute the-unmute-breaking-news vigilance-bureau vigilance-bureau-arrest ਚੰਡੀਗੜ, 12 ਮਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪੁਰੇਵਾਲ ਰਾਜਪੂਤਾਂ ਦੇ ਨੰਬਰਦਾਰ ਸੁਭਾਸ਼ ਚੰਦਰ ਨੂੰ 50,000 ਰੁਪਏ ਦੀ ਰਿਸ਼ਵਤ (Bribe) ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਰਿੰਦਰ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ, ਤਹਿਸੀਲ ਬਟਾਲਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ‘ਚ ਦੋਸ਼ ਲਾਇਆ ਹੈ ਕਿ ਉਕਤ ਨੰਬਰਦਾਰ ਨੇ ਉਸ ਦੇ ਪਰਿਵਾਰ ਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਲਈ ਦਸਤਾਵੇਜ਼ ਤਸਦੀਕ ਕਰਨ ਖਾਤਰ 50,000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਨੇ ਨੰਬਰਦਾਰ ਨੂੰ ਇਹ ਪੈਸੇ ਵੱਖ-ਵੱਖ ਤਰੀਕਾਂ ‘ਤੇ ਕਿਸ਼ਤਾਂ ਵਿੱਚ ਦੇਣ ਸਬੰਧੀ ਬੇਨਤੀ ਕੀਤੀ ਸੀ, ਜਿਸ ਲਈ ਉਹ ਮੰਨ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਸਾਬਤ ਹੋਇਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ (Bribe) ਦੀ ਮੰਗੀ ਸੀ ਅਤੇ ਦੋ ਕਿਸ਼ਤਾਂ ਵਿੱਚ ਇਹ ਰਕਮ ਲੈਣ ਲਈ ਰਾਜ਼ੀ ਹੋ ਗਿਆ ਸੀ। ਇਸ ਪੜਤਾਲ ਦੇ ਆਧਾਰ ‘ਤੇ ਉਕਤ ਨੰਬਰਦਾਰ ਖਿਲਾਫ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। The post 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨੰਬਰਦਾਰ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਪੰਜਾਬ ਰੋਡਵੇਜ਼ ਨੂੰ ਤਰੱਕੀ ਵੱਲ ਲਿਜਾਣ ਲਈ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੜਾਅਵਾਰ ਪੂਰਾ ਕਰ ਰਹੇ ਹਾਂ: ਲਾਲਜੀਤ ਸਿੰਘ ਭੁੱਲਰ Friday 12 May 2023 12:57 PM UTC+00 | Tags: aam-aadmi-party breaking-news cm-bhagwant-mann laljit-singh-bhullar latest-news news punbus punjab punjab-roadways punjab-transport-department roadways the-unmute-latest-news ਚੰਡੀਗੜ੍ਹ, 12 ਮਈ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ (Punjab Roadways) ਦੇ ਮੁਲਾਜ਼ਮਾਂ ਨੂੰ ਦੱਸਿਆ ਕਿ ਉਨ੍ਹਾਂ ਦੀਆਂ ਲਗਭਗ ਸਾਰੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਲਈ ਥੋੜ੍ਹਾ ਸੰਜਮ ਰੱਖਣ ਅਤੇ ਸਰਕਾਰ ਦਾ ਸਾਥ ਦੇਣ। ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼/ਪਨਬੱਸ ਮੁਲਾਜ਼ਮ ਸਾਂਝੀ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼ ਦੀਆਂ ਲੰਮੇ ਸਮੇਂ ਤੋਂ ਅਧਵਾਟੇ ਪਈਆਂ ਮੰਗਾਂ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ। ਬੱਸਾਂ ਦੇ ਟਾਈਮ-ਟੇਬਲ ਵਿੱਚ ਇਕਸਾਰਤਾ ਲਿਆਉਣ ਬਾਰੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀ ਸਰਕਾਰੀ ਬੱਸ ਸਰਵਿਸ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਸਰਕਾਰੀ ਬੱਸਾਂ ਦੀ ਕੀਮਤ ‘ਤੇ ਪ੍ਰਾਈਵੇਟ ਅਦਾਰਿਆਂ ਨੂੰ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਅਧਿਕਾਰੀਆਂ ਨੂੰ ਬੱਸ ਟਾਈਮ-ਟੇਬਲ ਦੀਆਂ ਊਣਤਾਈਆਂ ਛੇਤੀ ਤੋਂ ਛੇਤੀ ਦੂਰ ਕਰਨ ਦੇ ਨਿਰਦੇਸ਼ ਦਿੱਤੇ। ਸ. ਲਾਲਜੀਤ ਸਿੰਘ ਭੁੱਲਰ ਨੇ ਪਨਬਸ ਦੀਆਂ ਕਰਜ਼ਾ-ਮੁਕਤ ਹੋ ਚੁੱਕੀਆਂ ਬੱਸਾਂ ਨੂੰ ਰੋਡਵੇਜ਼ ਵਿੱਚ ਮਰਜ ਕਰਨ ਬਾਰੇ ਦੱਸਿਆ ਕਿ ਪਨਬੱਸ ਦੀਆਂ 587 ਬੱਸਾਂ ਨੂੰ ਪੰਜਾਬ ਰੋਡਵੇਜ਼ (Punjab Roadways) ਵਿੱਚ ਸ਼ਾਮਲ ਕਰਨ ਬਾਰੇ ਮਾਮਲਾ ਆਖ਼ਰੀ ਪੜਾਅ ‘ਤੇ ਹੈ ਅਤੇ ਨੇੜ ਭਵਿੱਖ ਵਿੱਚ ਇਸ ਪ੍ਰਕਿਰਿਆ ਨੂੰ ਮੁਕੰਮਲ ਕਰ ਲਿਆ ਜਾਵੇਗਾ। ਟਰਾਂਸਪੋਰਟ ਮੰਤਰੀ ਨੇ ਫ਼ੌਤ ਹੋ ਚੁਕੇ ਮੁਲਾਜ਼ਮਾਂ ਦੇ ਵਾਰਸਾਂ ਨੂੰ ਮਹਿਕਮੇ ਵਿੱਚ ਯੋਗਤਾ ਮੁਤਾਬਕ ਨੌਕਰੀ ਦੇਣ ਸਬੰਧੀ ਅਧਿਕਾਰੀਆਂ ਨੂੰ ਸਾਰੇ ਮਾਮਲੇ ਛੇਤੀ ਤੋਂ ਛੇਤੀ ਨਿਬੇੜਨ ਲਈ ਕਿਹਾ। ਇਸੇ ਤਰ੍ਹਾਂ ਅਦਾਰੇ ਵਿੱਚ ਕੰਮ ਕਰ ਰਹੇ ਕੰਟਰੈਕਟ ਕਾਮਿਆਂ ਨੂੰ ਵਿਭਾਗ ਵਿੱਚ ਪੱਕੇ ਕਰਨ ਸਬੰਧੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀ ਵਚਨਬੱਧਤਾ ਤਹਿਤ ਇਸ ਦਿਸ਼ਾ ਵਿੱਚ ਨਿਰੰਤਰ ਕੰਮ ਕਰ ਰਹੀ ਹੈ ਅਤੇ ਇਸ ਸਬੰਧੀ ਸਰਕਾਰ ਵੱਲੋਂ ਗਠਤ ਸਬ-ਕਮੇਟੀ ਦੀ ਰਿਪੋਰਟ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਰ ਕੈਟਾਗਰੀ ਦੀ ਬਣਦੀ ਤਰੱਕੀ ਸਬੰਧੀ ਦੋ ਮਹੀਨਿਆਂ ਦੇ ਅੰਦਰ-ਅੰਦਰ ਕਾਰਵਾਈ ਕਰਨ ਅਤੇ ਇਸ ਸਬੰਧੀ ਰਿਪੋਰਟ ਪੇਸ਼ ਕਰਨ। ਇਸੇ ਤਰ੍ਹਾਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਖਸਤਾ ਹਾਲ ਵਰਕਸ਼ਾਪਾਂ ਦੀ ਰਿਪੇਅਰ ਲਈ ਫ਼ੰਡ ਜਾਰੀ ਕਰਨ ਅਤੇ ਬੱਸਾਂ ਦੇ ਸਪੇਅਰ ਪਾਰਟਸ ਦੀ ਖ਼ਰੀਦ ਸਮੇਂ ਸਿਰ ਕਰਨ ਜਿਹੀਆਂ ਮੰਗਾਂ ਬਾਰੇ ਵੀ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ।ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਸਕੱਤਰ ਸ. ਦਿਲਰਾਜ ਸਿੰਘ ਸੰਧਾਵਾਲੀਆ, ਪੰਜਾਬ ਰੋਡਵੇਜ਼ ਦੇ ਡਾਇਰੈਕਟਰ ਮੈਡਮ ਅਮਨਦੀਪ ਕੌਰ, ਡਿਪਟੀ ਡਾਇਰੈਕਟਰ ਸ. ਪਰਨੀਤ ਸਿੰਘ ਮਿਨਹਾਸ ਤੇ ਹੋਰ ਅਧਿਕਾਰੀ ਹਾਜ਼ਰ ਸਨ। The post ਪੰਜਾਬ ਰੋਡਵੇਜ਼ ਨੂੰ ਤਰੱਕੀ ਵੱਲ ਲਿਜਾਣ ਲਈ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੜਾਅਵਾਰ ਪੂਰਾ ਕਰ ਰਹੇ ਹਾਂ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਦਿਆਰਥਣਾਂ ਨੂੰ ਹਾਜ਼ਰੀ ਵਜੀਫ਼ਾ ਦੇਣ ਲਈ 110.00 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ Friday 12 May 2023 01:02 PM UTC+00 | Tags: aam-aadmi-party breaking-news cm-bhagwant-mann disabled-girl disabled-girl-students dr-baljit-kaur news punjab-government punjab-walfare-scheme the-unmute-breaking-news the-unmute-punjabi-news ਚੰਡੀਗੜ੍ਹ, 12 ਮਈ 2023: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਦਿਵਿਆਂਗ ਵਿਦਿਆਰਥਣਾਂ ਲਈ ਹਾਜ਼ਰੀ ਵਜ਼ੀਫਾ ਸਕੀਮ ਦੇਣ ਲਈ ਵਿੱਤੀ ਸਾਲ 2023-24 ਵਾਸਤੇ 110.00 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਸਕਾਲਰਸ਼ਿਪ ਫਾਰ ਹੈਡੀਕੈਪਡ ਸਟੂਡੈਂਟਸ’ ਸਕੀਮ ਅਧੀਨ ਦਿੱਤੇ ਜਾਣ ਵਾਲਾ ਵਜ਼ੀਫਾ ਦਿਵਿਆਂਗਜਨ ਵਿਦਿਆਰਥਣਾਂ ਨੂੰ ਪੜਾਈ ਲਈ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦਿੱਤਾ ਜਾਂਦਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਰਗ ਦਾ ਜੀਵਨ ਸਮਰੱਥ ਬਣਾਉਣ ਲਈ ਸਮੇਂ-ਸਮੇਂ ਭਲਾਈ ਸਕੀਮਾਂ ਲਾਗੂ ਕੀਤੀਆਂ ਜਾਂਦੀਆਂ ਹਨ। ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਿਵਿਆਂਗਜਨ ਵਿਦਿਆਰਥੀਆਂ ਦੇ ਖਾਤੇ ਵਿੱਚ ਇਹ ਰਾਸ਼ੀ ਜਲਦ ਤੋਂ ਜਲਦ ਪੁੱਜਦੀ ਕੀਤੀ ਜਾਵੇ। The post ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਦਿਆਰਥਣਾਂ ਨੂੰ ਹਾਜ਼ਰੀ ਵਜੀਫ਼ਾ ਦੇਣ ਲਈ 110.00 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਵਿਭਾਗ ਦੇ 17 ਅਧਿਕਾਰੀਆਂ ਦੇ ਤਬਾਦਲੇ Friday 12 May 2023 01:07 PM UTC+00 | Tags: breaking-news news punjab punjab-government punjab-vigilance-bureau the-unmute-punjabi-news vigilance-department ਚੰਡੀਗੜ੍ਹ, 12 ਮਈ 2023: ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਵਿਭਾਗ (Vigilance Department) ਦੇ 17 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਦੀ ਸੂਚੀ ਹੇਠ ਅਨੁਸਾਰ ਹੈ |
The post ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਵਿਭਾਗ ਦੇ 17 ਅਧਿਕਾਰੀਆਂ ਦੇ ਤਬਾਦਲੇ appeared first on TheUnmute.com - Punjabi News. Tags:
|
ਹੁਸ਼ਿਆਰਪੁਰ 'ਚ ਐਨ.ਆਰ.ਆਈ ਕਿਸਾਨ ਸੰਮੇਲਨ ਅਤੇ ਦੂਜੀ ਸਰਕਾਰ-ਕਿਸਾਨ ਮਿਲਣੀ ਕਾਰਵਾਈ Friday 12 May 2023 01:13 PM UTC+00 | Tags: aggricultre breaking-news farmers farmers-welfare-minister-kuldeep-singh-dhaliwal hoshiarpur minister-for-agriculture news nri-kisan-samelan punjab-news sarkar-kisan-milni sarkar-kisan-milni-in-hoshiarpur ਹੁਸ਼ਿਆਰਪੁਰ, 12 ਮਈ 2023: ਖੇਤੀਬਾੜੀ, ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ 30 ਜੂਨ ਨੂੰ ਲਾਗੂ ਹੋਣ ਜਾ ਰਹੀ ਸੂਬੇ ਦੀ ਨਵੀਂ ਖੇਤੀ ਨੀਤੀ ਰਾਹੀਂ ਪੰਜਾਬ ਦੀ ਖੇਤੀ ਨੂੰ ਸਿਖਰਾਂ 'ਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ, ਵਿਦਵਾਨਾਂ ਅਤੇ ਖੇਤੀ ਵਿਗਿਆਨੀਆਂ ਦੇ ਵਡਮੁੱਲੇ ਸੁਝਾਅ ਲੈ ਕੇ ਅਜਿਹੀ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜੋ ਘੱਟੋ-ਘੱਟ ਅਗਲੇ 25 ਸਾਲਾਂ ਤੱਕ ਕਿਸਾਨਾਂ ਲਈ ਲਾਹੇਵੰਦ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਖੇਤੀ ਨੀਤੀ ਇੱਥੋਂ ਦੇ ਵਾਤਾਵਰਨ, ਭੂਗੋਲਿਕ ਸਥਿਤੀ ਅਤੇ ਪਾਣੀ ਦੀ ਸਥਿਤੀ ਅਨੁਸਾਰ ਬਣਾਈ ਜਾ ਰਹੀ ਹੈ। ਉਹ ਅੱਜ ਹੁਸ਼ਿਆਰਪੁਰ (Hoshiarpur) ਦੇ ਪਿੰਡ ਖੜਕਾਂ ਦੇ ਸ਼ੇਰਗਿੱਲ ਫਾਰਮ ਵਿਖੇ ਅੰਬਾਂ ਦੇ ਰੁੱਖਾਂ ਹੇਠ ਸੁਹਾਵਣੇ ਅਤੇ ਖੁੱਲ੍ਹੇ ਮਾਹੌਲ ਵਿੱਚ ਕਰਵਾਈ ਗਈ ਦੂਜੀ ਸਰਕਾਰ-ਕਿਸਾਨ ਮਿਲਣੀ ਅਤੇ ਐਨ.ਆਰ.ਆਈ ਸੰਮੇਲਨ ਦੌਰਾਨ 6 ਦੇਸ਼ਾਂ ਦੇ ਪ੍ਰਵਾਸੀ ਭਾਰਤੀਆਂ ਅਤੇ ਸੂਬੇ ਭਰ ਦੇ ਅਗਾਂਹਵਧੂ ਕਿਸਾਨਾਂ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਸਮਾਗਮ ਵਿੱਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਖੇਤੀਬਾੜੀ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਚੇਅਰਮੈਨ ਕਿਸਾਨ ਭਲਾਈ ਕਮਿਸ਼ਨ ਡਾ: ਸੁਖਪਾਲ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਸਤਬੀਰ ਸਿੰਘ ਗੋਸਲ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਖੇਤੀਬਾੜੀ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਮਿਲਣੀ ਦੇ ਦੋ ਉਦੇਸ਼ ਹਨ, ਪਹਿਲਾ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਬਾਹਰ ਕੱਢਣ ਲਈ ਉਨ੍ਹਾਂ ਦੇ ਸੁਝਾਵਾਂ ਨੂੰ ਜਾਣਨਾ ਅਤੇ ਦੂਜਾ ਇਨ੍ਹਾਂ ਸੁਝਾਵਾਂ ਦੇ ਆਧਾਰ 'ਤੇ ਪੰਜਾਬ ਦੀ ਨਵੀਂ ਖੇਤੀ ਨੀਤੀ ਤਿਆਰ ਕਰਨਾ। ਉਨ੍ਹਾਂ ਮੌਜੂਦਾ ਪੰਜਾਬ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਖੇਤੀ ਦੀ ਬਿਹਤਰੀ ਲਈ ਕੀਤੇ ਕੰਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਖੇਤੀ ਚੁਣੌਤੀਆਂ ਸਗੋਂ ਪੰਜਾਬ ਦੀਆਂ ਸਮੱਸਿਆਵਾਂ ਦੇ ਹੱਲ ਲਈ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ 30 ਜੂਨ ਨੂੰ ਲਾਗੂ ਹੋਣ ਜਾ ਰਹੀ ਨਵੀਂ ਖੇਤੀ ਨੀਤੀ ਵਿੱਚ ਕਿਸਾਨਾਂ ਦੇ ਸੁਝਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ਪੰਜਾਬੀ ਭਰਾਵਾਂ ਨੇ ਵਿਦੇਸ਼ਾਂ ਵਿੱਚ ਜਾ ਕੇ ਖੇਤੀ ਨੂੰ ਨਵੀਆਂ ਬੁਲੰਦੀਆਂ 'ਤੇ ਪਹੁੰਚਾਇਆ ਹੈ। ਜਿਸ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਤਜ਼ਰਬਿਆਂ ਦਾ ਭਰਪੂਰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਦਰਿਆਵਾਂ ਅਤੇ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਾਣੀ, ਬਿਜਲੀ ਅਤੇ ਬੀਜਾਂ ਦੀ ਵੰਡ ਨੂੰ ਪਾਰਦਰਸ਼ੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਵਜੋਂ ਕਣਕ-ਝੋਨੇ ਦੇ ਫ਼ਸਲੀ ਚੱਕਰ ਤੋਂ ਹਟ ਕੇ ਸਬਜ਼ੀਆਂ, ਫਲਾਂ ਅਤੇ ਮੱਕੀ ਆਦਿ ਦੀ ਕਾਸ਼ਤ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੇ ਮੰਡੀਕਰਨ ਅਤੇ ਪ੍ਰੋਸੈਸਿੰਗ ਲਈ ਢੁਕਵੀਂ ਨੀਤੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਫ਼ਸਲਾਂ ਲਈ ਵੱਖਰੇ ਬੋਰਡ ਬਣਾਉਣ ਬਾਰੇ ਵੀ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਨੂੰ ਨਵੀਂ ਦਿਸ਼ਾ ਦੇਣਾ ਚਾਹੁੰਦੀ ਹੈ ਅਤੇ 75 ਸਾਲਾਂ ਬਾਅਦ ਪਹਿਲੀ ਵਾਰ ਪੰਜਾਬ ਸਹੀ ਰਸਤੇ 'ਤੇ ਉਡਾਣ ਭਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਖੇਤਰਾਂ ਵਿੱਚ ਵੱਖ-ਵੱਖ ਫਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਖੇਤੀ ਵਿੱਚੋਂ ਜ਼ਹਿਰਾਂ ਦੀ ਵਰਤੋਂ ਨੂੰ ਖਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਖੇਤੀ ਨੂੰ ਠੀਕ ਕੀਤਾ ਗਿਆ ਤਾਂ ਪੂਰਾ ਪੰਜਾਬ ਇੱਕ ਵਾਰ ਫਿਰ ਰੰਗਲਾ ਪੰਜਾਬ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਸੰਭਵ ਹੋ ਸਕਦਾ ਹੈ ਜੇਕਰ ਸਿਆਸਤਦਾਨ ਇਮਾਨਦਾਰ ਹੋਣ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਵੱਲੋਂ ਬਾਸਮਤੀ ਦਾ ਰੇਟ ਤੈਅ ਕੀਤਾ ਗਿਆ ਹੈ, ਉਸੇ ਤਰ੍ਹਾਂ ਹੋਰਨਾਂ ਫ਼ਸਲਾਂ ਦਾ ਵੀ ਘੱਟੋ-ਘੱਟ ਮੁੱਲ ਤੈਅ ਕੀਤਾ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਜਾ ਰਹੀ ਨਵੀਂ ਖੇਤੀ ਨੀਤੀ ਪੰਜਾਬ ਨੂੰ ਨਵੀਂ ਦਿਸ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਜੋ ਕਿ ਖੁਦ ਜ਼ਮੀਨ ਨਾਲ ਜੁੜੇ ਹੋਏ ਹਨ, ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਕਿਸਾਨ ਮਿਲਣੀਆਂ ਪੰਜਾਬ ਦੀ ਖੇਤੀ ਨੂੰ ਜਿਊੁਂਦਾ ਰੱਖਣ ਦਾ ਵੱਡਾ ਉਪਰਾਲਾ ਹੈ। ਇਸ ਮੌਕੇ ਐਨ.ਆਰ.ਆਈ ਕਿਸਾਨਾਂ ਅਤੇ ਵਿਦਵਾਨਾਂ ਨੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਖੇਤੀ ਨੀਤੀ ਸਬੰਧੀ ਵੱਡਮੁੱਲੇ ਸੁਝਾਅ ਦਿੱਤੇ, ਜਿਨ੍ਹਾਂ ਵਿਚ ਡਾ. ਗੁਰਰੀਤ ਪਾਲ ਸਿੰਘ ਬਰਾੜ, ਡਾ. ਹਰਦੀਪ ਸਿੰਘ, ਡਾ.ਇੰਦਰ ਮਾਨ, ਡਾ. ਬਿਕਰਮ ਗਿੱਲ, ਜਸਵੀਰ ਸਿੰਘ ਸਿੱਧੂ, ਅਮਨਪ੍ਰੀਤ ਬਰਾੜ ਸ਼ਾਮਲ ਸਨ। ਇਸ ਤੋਂ ਇਲਾਵਾ ਚਰਨਜੀਤ ਸਿੰਘ ਬਾਠ, ਗੈਰੀ ਚਹਿਲ ਅਤੇ ਫਰਿਜ਼ਨੋ ਸਟੇਟ ਯੂਨੀਵਰਸਿਟੀ ਦੇ ਪ੍ਰਧਾਨ ਵੱਲੋਂ ਵੀਡਿਓ ਸੰਦੇਸ਼ਾਂ ਰਾਹੀਂ ਆਪਣੀ ਹਾਜ਼ਰੀ ਦਰਜ ਕਰਵਾਈ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਲੋਕ ਸਭਾ ਇੰਚਾਰਜ ਹਰਵਿੰਦਰ ਸਿੰਘ ਬਖਸ਼ੀ, ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਮੁਕੇਰੀਆਂ ਵਿਧਾਨ ਸਭਾ ਹਲਕਾ ਇੰਚਾਰਜ ਪ੍ਰੋ. ਜੀ.ਐਸ. ਮੁਲਤਾਨੀ, ਐੱਸ.ਡੀ.ਐੱਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਬੌਬੀ, ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਦੇਵ ਸਿੰਘ, ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਮਨਿੰਦਰ ਸਿੰਘ ਬੌਂਸ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਬੀ.ਐਸ.ਘੁੰਮਣ, ਸਾਬਕਾ ਡਿਪਟੀ ਡਾਇਰੈਕਟਰ ਬਾਗਬਾਨੀ ਅਵਤਾਰ ਸਿੰਘ, ਜਗਬੀਰ ਸਿੰਘ ਸ਼ੇਰਗਿੱਲ, ਡਾ. ਗੁਰਬੀਰ ਸਿੰਘ ਝਬਾਲ ਜਾਂਬੀਆ, ਗੁਰਸ਼ਮਿੰਦਰ ਸਿੰਘ ਬਰਾੜ ਆਸਟ੍ਰੇਲੀਆ, ਆਗਿਆਕਾਰ ਸਿੰਘ ਗਰੇਵਾਲ, ਅਮਨਦੀਪ ਸਿੰਘ ਸਿੱਧੂ, ਕੇਵਲ ਸਿੰਘ ਬਾਸੀ ਯੂ.ਐਸ.ਏ., ਰਜਿੰਦਰਮੀਤ ਤਨਜਾਨੀਆ, ਰਮੇਲ ਸਿੰਘ ਤੂਰ ਆਸਟ੍ਰੇਲੀਆ, ਗੁਰਿੰਦਰ ਸਿੰਘ ਔਜਲਾ, ਇਸ਼ਵਿੰਦਰ ਸਿੰਘ ਗਰਚਾ, ਸਤਨਾਮ ਸਿੰਘ ਚਾਨਾ, ਵਿਸ਼ਾਲ ਬੈਕਟਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਗਾਂਹਵਧੂ ਕਿਸਾਨ ਅਤੇ ਖੇਤੀ ਵਿਗਿਆਨੀ ਹਾਜ਼ਰ ਸਨ। The post ਹੁਸ਼ਿਆਰਪੁਰ ‘ਚ ਐਨ.ਆਰ.ਆਈ ਕਿਸਾਨ ਸੰਮੇਲਨ ਅਤੇ ਦੂਜੀ ਸਰਕਾਰ-ਕਿਸਾਨ ਮਿਲਣੀ ਕਾਰਵਾਈ appeared first on TheUnmute.com - Punjabi News. Tags:
|
ਕੈਲੀਫੋਰਨੀਆ ਸੂਬੇ 'ਚ ਜਾਤੀ ਭੇਦਭਾਵ 'ਤੇ ਪਾਬੰਦੀ ਲਗਾਉਣ ਵਾਲਾ ਬਿੱਲ ਪਾਸ Friday 12 May 2023 01:54 PM UTC+00 | Tags: a-bill-to-ban a-bill-to-ban-caste-discrimination breaking-news california caste-discrimination latest-news news senator-ayesha-wahab the-unmute-breaking-news the-unmute-punjabi-news us ਚੰਡੀਗੜ੍ਹ, 12 ਮਈ 2023: ਅਮਰੀਕਾ ਦੇ ਕੈਲੀਫੋਰਨੀਆ (California) ਸੂਬੇ ਵਿਚ ਜਾਤੀ ਭੇਦਭਾਵ ‘ਤੇ ਪਾਬੰਦੀ ਲਗਾਉਣ ਲਈ ਇਕ ਬਿੱਲ ਪਾਸ ਕੀਤਾ ਗਿਆ ਹੈ। ਅਜਿਹਾ ਕਰਨ ਵਾਲਾ ਕੈਲੀਫੋਰਨੀਆ ਅਮਰੀਕਾ ਦਾ ਪਹਿਲਾ ਸੂਬਾ ਬਣ ਗਿਆ ਹੈ। ਰਾਜਪਾਲ ਬਿੱਲ ‘ਤੇ ਦਸਤਖਤ ਕਰਨ ਤੋਂ ਪਹਿਲਾਂ, ਇਸ ਨੂੰ ਰਾਜ ਦੇ ਉਪਰਲੇ ਸਦਨ ਦੁਆਰਾ ਵੀ ਪਾਸ ਕੀਤਾ ਜਾਵੇਗਾ। ਇਹ ਬਿੱਲ ਕੈਲੀਫੋਰਨੀਆ ਦੀ ਸੈਨੇਟਰ ਆਇਸ਼ਾ ਵਹਾਬ ਨੇ ਪੇਸ਼ ਕੀਤਾ ਸੀ। ਇਸ ਨੂੰ ‘SB 403’ ਕਿਹਾ ਜਾ ਰਿਹਾ ਹੈ। ਇਸ ਤਹਿਤ ਮੌਜੂਦਾ ਕਾਨੂੰਨ ਵਿੱਚ ਬਦਲਾਅ ਕੀਤੇ ਗਏ ਹਨ ਅਤੇ ਜਾਤ ਨੂੰ ਵੀ ਵਿਤਕਰੇ ਦਾ ਆਧਾਰ ਬਣਾਇਆ ਗਿਆ ਹੈ। ਬਿੱਲ ਪਾਸ ਹੋਣ ਤੋਂ ਬਾਅਦ ਜੇਕਰ ਕੋਈ ਵਿਅਕਤੀ ਕੈਲੀਫੋਰਨੀਆ (California) ‘ਚ ਜਾਤ ਦੇ ਆਧਾਰ ‘ਤੇ ਵਿਤਕਰਾ ਕਰਦਾ ਹੈ ਤਾਂ ਇਸ ਨੂੰ ਅਪਰਾਧ ਮੰਨਿਆ ਜਾਵੇਗਾ। ਬਿੱਲ ਨੂੰ ਪਾਸ ਕਰਨ ਦੇ ਪੱਖ ‘ਚ 34 ਵੋਟਾਂ ਪਈਆਂ ਜਦਕਿ ਇਸ ਦੇ ਵਿਰੋਧ ‘ਚ ਸਿਰਫ 1 ਵੋਟ ਪਈ। ਇਹ ਕਾਨੂੰਨ ਕੈਲੀਫੋਰਨੀਆ ਰਾਜ ਦੇ ਸਾਰੇ ਲੋਕਾਂ ਨੂੰ ਸਾਰੇ ਵਪਾਰਕ ਅਦਾਰਿਆਂ ਵਿੱਚ ਰਹਿਣ, ਸਹੂਲਤਾਂ, ਵਿਸ਼ੇਸ਼ ਅਧਿਕਾਰਾਂ ਜਾਂ ਸੇਵਾਵਾਂ ਦੇ ਬਰਾਬਰ ਅਧਿਕਾਰ ਦੇਵੇਗਾ। ਕੈਲੀਫੋਰਨੀਆ ਵਿਚ ਜਾਤੀ ਭੇਦਭਾਵ ‘ਤੇ ਪਾਬੰਦੀ ਲਗਾਉਣ ਦੀ ਮੁਹਿੰਮ ਗੈਰ-ਲਾਭਕਾਰੀ ਇਕੁਇਟੀ ਲੈਬ ਦੁਆਰਾ ਸ਼ੁਰੂ ਕੀਤੀ ਗਈ ਸੀ। ਇਹ ਉਹੀ ਸੰਗਠਨ ਹੈ ਜਿਸ ਨੇ ਪਿਛਲੇ ਸਾਲ ਗੂਗਲ ‘ਤੇ ਜਾਤੀ ਭੇਦਭਾਵ ਦਾ ਮੁੱਦਾ ਚੁੱਕਿਆ ਸੀ। ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਫਰਵਰੀ ਵਿੱਚ ਸਿਆਟਲ ਸਿਟੀ ਕੌਂਸਲ ਵਿੱਚ ਵੀ ਜਾਤੀ ਭੇਦਭਾਵ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਇਸ ਮੁਹਿੰਮ ਦੀ ਅਗਵਾਈ ਕਸ਼ਮਾ ਸਾਵੰਤ ਨੇ ਕੀਤੀ। ਉਨ੍ਹਾਂ ਵੀਰਵਾਰ ਨੂੰ ਕੈਲੀਫੋਰਨੀਆ ‘ਚ ਬਿੱਲ ਪਾਸ ਹੋਣ ‘ਤੇ ਖੁਸ਼ੀ ਪ੍ਰਗਟਾਈ। ਇਸ ਦੇ ਨਾਲ ਹੀ ਅਮਰੀਕਾ ਵਿਚ ਜਾਤੀ ਭੇਦਭਾਵ ਨੂੰ ਖਤਮ ਕਰਨ ਲਈ ਕੰਮ ਕਰਨ ਵਾਲੇ ਦਿਲੀਪ ਮਹਾਕੇ ਨੇ ਇਸ ਬਿੱਲ ਨੂੰ ਅੰਬੇਡਕਰ ਦੀਆਂ ਕਦਰਾਂ-ਕੀਮਤਾਂ ਦੀ ਜਿੱਤ ਦੱਸਿਆ। ਉਨ੍ਹਾਂ ਕਿਹਾ ਕਿ ਦਲਿਤ ਭਾਈਚਾਰੇ ਲਈ ਇਹ ਇਤਿਹਾਸਕ ਪਲ ਹੈ। The post ਕੈਲੀਫੋਰਨੀਆ ਸੂਬੇ ‘ਚ ਜਾਤੀ ਭੇਦਭਾਵ ‘ਤੇ ਪਾਬੰਦੀ ਲਗਾਉਣ ਵਾਲਾ ਬਿੱਲ ਪਾਸ appeared first on TheUnmute.com - Punjabi News. Tags:
|
ਆਉਣ ਵਾਲੇ ਸਮੇਂ 'ਚ ਬਲੌਂਗੀ ਪਿੰਡ ਨੂੰ ਮਾਡਰਨ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ: ਵਿਧਾਇਕ ਕੁਲਵੰਤ ਸਿੰਘ Friday 12 May 2023 01:59 PM UTC+00 | Tags: aam-aadmi-party balongi cm-bhagwant-mann latest-news mla-kulwant-singh mohali news punjab punjab-congress punjab-government sahibzada-ajit-singh-nagar the-unmute-breaking-news ਮੋਹਾਲੀ, 12 ਮਈ 2023: ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਆਪਣੇ ਹਲਕੇ ਅਧੀਨ ਪੈਂਦੇ ਪਿੰਡ ਬਲੌਂਗੀ (Balongi) ਦੀ ਏਕਤਾ ਕਲੌਨੀ ਵਿੱਚ ਸੜਕ ਬਣਾਉਣ ਦੇ ਕਾਰਜ ਦੀ ਸ਼ੁਰੂਆਤ ਕਾਰਵਾਈ | ਇਸ ਮੌਕੇ ਕੁਲਵੰਤ ਸਿੰਘ ਨੇ ਕਿਹਾ ਪਿਛਲੇ 15-20 ਸਾਲ ਤੋਂ ਇਹ ਸੜਕ ਨਹੀਂ ਬਣ ਰਹੀ ਸੀ ਅਤੇ ਇਲਾਕੇ ਦੇ ਲੋਕਾਂ ਦੀ ਵੀ ਕਾਫੀ ਸਮੇਂ ਤੋਂ ਮੰਗ ਸੀ ਕਿ ਸੜਕ ਬਣਾਈ ਜਾਵੇ | ਸੜਕ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ, ਜਲਦ ਹੀ ਸੜਕ ਲੋਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਬਲੌਂਗੀ ਮੋਹਾਲੀ ਜ਼ਿਲ੍ਹੇ ਦਾ ਅਹਿਮ ਪਿੰਡ ਹੈ ਅਤੇ ਇਸਦਾ ਖਾਸ ਧਿਆਨ ਰੱਖਿਆ ਜਾਂਦਾ ਹੈ | ਪਿਛਲੀਆਂ ਸਰਕਾਰਾਂ ਨੇ ਬਲੌਂਗੀ ਵੱਲ 15-20 ਸਾਲ ਤੱਕ ਕੋਈ ਧਿਆਨ ਨਹੀਂ ਦਿੱਤਾ | ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਸਰਕਾਰ ਦਾ ਇਕੋ ਹੀ ਏਜੰਡਾ ਹੈ ਸਰਬਪੱਖੀ ਵਿਕਾਸ ਅਤੇ ਲੋਕਾਂ ਦੇ ਕੰਮ | ਇਸੇ ਤਹਿਤ ਬਲੌਂਗੀ ਦੀ ਮੇਨ ਸੜਕ (ਮਾਰਕੀਟ ਰੋਡ) ਨੂੰ 1.5 ਕਰੋੜ ਦੀ ਲਾਗਤ ਨਾਲ ਬਣਾਈ ਜਾ ਰਹੀ ਹੈ | ਜਿਸਦੀ ਹਾਲਤ ਕਾਫੀ ਖਸਤਾ ਹੈ |
ਉਨ੍ਹਾਂ ਕਿਹਾ ਆਪ ਸਰਕਾਰ ਬਣਨ ਤੋਂ ਬਾਅਦ ਬਲੌਂਗੀ ਵਿੱਚ ਹੁਣ ਤੱਕ 3 ਟਿਊਬਵੈੱਲ ਲੱਗ ਚੁੱਕੇ ਹਨ, ਲੋਕਾਂ ਨੂੰ ਸਾਫ਼ ਸੁਥਰਾ ਪਾਣੀ ਮਿਲ ਰਿਹਾ ਹੈ | ਆਉਣ ਵਾਲੇ ਸਮੇਂ ਵਿੱਚ ਬਲੌਂਗੀ ਦੀਆਂ ਸਾਰੀਆਂ ਸੜਕਾਂ ਅਤੇ ਲਟਕ ਰਹੀਆਂ ਤਾਰਾਂ ਦੀ ਸਮੱਸਿਆ ਹੱਲ ਕੀਤੀ ਜਾਵੇਗੀ | ਬਲੌਂਗੀ ਪਿੰਡ ਨੂੰ ਆਉਣ ਵਾਲੇ ਸਮੇਂ ਵਿਚ ਮਾਡਰਨ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਪਿੰਡ ਦੇ ਲੋਕਾਂ ਅਤੇ ਪੰਚਾਇਤ ਦਾ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ | ਵਿਧਾਇਕ ਕੁਲਵੰਤ ਸਿੰਘ ਨੇ ਨਸ਼ਿਆਂ ਦੇ ਮੁੱਦੇ ‘ਤੇ ਕਿਹਾ ਕਿ ਜੋ ਨਸ਼ਿਆਂ ਦੀ ਸਪਲਾਈ ਕਰਦੇ ਸਨ ਉਨ੍ਹਾਂ ਨੂੰ ਸਬੂਤ ਸਮੇਤ ਗ੍ਰਿਫਤਾਰ ਕੀਤਾ ਜਾ ਰਿਹਾ ਹੈ | ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਜੋ ਕੋਈ ਬੰਦਾ ਗ਼ਲਤ ਕੰਮ ਕਰਦਾ ਹੈ ਜਾਂ ਕੋਈ ਸਮੱਸਿਆ ਹੈ ਉਸ ਸੰਬੰਧੀ ਸਿੱਧਾ ਮੇਰੇ ਦਫ਼ਤਰ ਜਦੋਂ ਮਰਜ਼ੀ ਆ ਸਕਦੇ ਹਨ | ਤੁਹਾਡੇ ਸਾਰੇ ਜਾਇਜ਼ ਕੰਮ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਬਲੌਂਗੀ (Balongi) ਵਿੱਚ ਪੀ.ਜੀ. ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਕੱਢਣ ਦੀ ਲੋੜ ਹੈ, ਅਸੀਂ ਮੁੱਖ ਮੰਤਰੀ ਭਗਵੰਤ ਮਾਨ ਗੱਲ ਕਰਕੇ ਇਸ ਸੰਬੰਧੀ ਪੋਲਿਸੀ ਤਿਆਰ ਕਰਨ ਦੀ ਮੰਗ ਕਰਾਂਗੇ | ਜਿਸ ਵਿੱਚ ਪੀ.ਜੀ. ਚਲਾਉਣ ਲਈ ਕੁਝ ਹਦਾਇਤਾਂ ਬਣਾਈਆਂ ਜਾਣ ਤਾਂ ਕਿਰਾਏ ‘ਤੇ ਰਹਿ ਰਹੇ ਲੋਕ ਲੁੱਟ ਤੋਂ ਬਚਣ ਸਕਣ | ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨਾਲ ਬਲੌਂਗੀ ਦੇ ਦੋਵੇਂ ਪੰਚਾਇਤਾਂ ਸਰਪੰਚ ਦਿਨੇਸ਼ ਅਤੇ ਬਹਾਦਰ ਸਿੰਘ, ਆਪ ਪਾਰਟੀ ਦੇ ਵਿੱਕੀ ਸਾਬਕਾ ਬਲਾਕ ਸੰਮਤੀ ਮੈਂਬਰ (ਬਲੌਂਗੀ ), ਚਰਨਜੀਤ ਸਿੰਘ ਬਲੌਂਗੀ, ਪਾਠਕ ਪੰਚ, ਰਣਜੀਤ ਸੈਣੀ, ਰਵੀ, ਸੋਨੂੰ ਸ਼ਰਮਾ, ਕੁਲਦੀਪ ਸਿੰਘ, ਦਲੀਪ ਸਿੰਘ ਕੰਗ, ਬਿੰਦਾ ਢਾਬੇ ਵਾਲਾ, ਤੇਜਿੰਦਰ, ਹਰਿੰਦਰ ਸਿੰਘ ਪੰਚ, ਨਰਿੰਦਰ ਸਿੰਘ, ਹਰਪਾਲ ਸਿੰਘ ਚੰਨਾ,ਡਾ. ਕੁਲਦੀਪ ਸਿੰਘ, ਆਰ.ਪੀ. ਸ਼ਰਮਾ, ਸੁਰਿੰਦਰ ਸਿੰਘ ਰੋਡਾ ਅਤੇ ਹਰਸੰਗਤ ਸਿੰਘ ਹਾਜ਼ਰ ਸਨ | The post ਆਉਣ ਵਾਲੇ ਸਮੇਂ ‘ਚ ਬਲੌਂਗੀ ਪਿੰਡ ਨੂੰ ਮਾਡਰਨ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ: ਵਿਧਾਇਕ ਕੁਲਵੰਤ ਸਿੰਘ appeared first on TheUnmute.com - Punjabi News. Tags:
|
CRPF ਵੱਲੋਂ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਮੋਹਾਲੀ 'ਚ ਰੁੱਖ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ Friday 12 May 2023 02:03 PM UTC+00 | Tags: breaking-news crpf mohali news punjab-news sas-nagar tree-planting-campaign ਐਸ.ਐਸ. ਨਗਰ 12 ਮਈ 2023: ਸੀ.ਆਰ.ਪੀ.ਐਫ਼ ਨੇਂ ਐਸ.ਏ.ਐਸ ਨਗਰ ਦੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਜ਼ਿਲ੍ਹੇ ਵਿੱਚ ਰੁੱਖ ਲਾਉਣ ਦੀ ਮੁਹਿੰਮ (Tree Planting Campaign) ਸ਼ੁਰੂ ਕਰ ਦਿੱਤੀ ਹੈ ਜਿਸ ਹੇਠ ਇਸ ਸੀਜ਼ਨ ਦੌਰਾਨ 13000 ਬੂਟੇ ਲਾਉਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ ।ਸੀ.ਆਰ.ਪੀ.ਐਫ ਦੀ 13ਵੀ ਬਟਾਲੀਆਨ ਦੇ ਅਸਿਸਟੈਂਟ ਕਮਾਂਡਰ ਅਤੇ ਇਸ ਮੁਹਿੰਮ ਦੇ ਨੋਡਲ ਅਫਸਰ ਰਾਧੇ ਸ਼ਿਆਮ ਨੇ ਦੱਸਿਆ ਕਿ ਫੋਰਸ ਵੱਲੋ ਇਹ ਮੁਹਿੰਮ ਕਮਾਡੈਟ ਹਰਜਿੰਦਰ ਸਿੰਘ ਦੀ ਅਗਵਾਈ ਵਿੱਚ ਅੱਜ ਮੋਹਾਲੀ ਦੇ ਸੈਕਟਰ 68 ਵਿੱਚੋਂ ਸ਼ੁਰੂ ਕੀਤੀ ਗਈ ਹੈ । ਜਿਸ ਦੇ ਹੇਠ ਖੱਡੇ ਮਾਰਨ ਦਾ ਕੰਮ ਅਰੰਭ ਕਰ ਦਿੱਤਾ ਗਿਆ ਹੈ । ਉਨ੍ਹਾਂ ਅਨੁਸਾਰ ਜ਼ਿਲ੍ਹੇ ਵਿੱਚ ਬਰਸਾਤ ਤੋਂ ਪਹਿਲਾ 13 ਹਜ਼ਾਰ ਬੂਟੇ ਲਾਉਣ ਦਾ ਟੀਚਾ (Tree Planting Campaign) ਰੱਖਿਆ ਗਿਆ ਹੈ । ਇਨ੍ਹਾਂ ਵਿੱਚ ਹੋਰ ਪੌਦਿਆਂ ਤੋਂ ਇਲਾਵਾ ਫਲਾਂ ਦੇ ਵੀ ਪੌਦੇ ਲਗਾਏ ਜਾ ਰਹੇ ਹਨ ।ਰਾਧੇ ਸ਼ਿਆਮ ਅਨੁਸਾਰ ਇਹ ਪੌਦੇ ਪੰਜਾਬ ਦੇ ਜੰਗਲਾਤ ਵਿਭਾਗ ਵੱਲੋਂ ਮੁਹੱਈਆ ਕਰਵਾਏ ਜਾਣਗੇ ਅਤੇ ਇਸ ਲਈ ਖਾਦ ਮੋਹਾਲੀ ਕਾਰਪੋਰੇਸ਼ਨ ਵੱਲੋਂ ਦਿੱਤੀ ਜਾਵੇਗੀ । ਵਰਨਣਯੋਗ ਹੈ ਕਿ ਸੀ.ਆਰ.ਪੀ.ਐਫ ਨੇ ਪਿਛਲੇ ਸਾਲ ਵੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਜ਼ਿਲ੍ਹੇ ਵਿੱਚ 10 ਹਜ਼ਾਰ ਤੋਂ ਵੱਧ ਬੂਟੇ ਲਾਏ ਸਨ । The post CRPF ਵੱਲੋਂ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਮੋਹਾਲੀ 'ਚ ਰੁੱਖ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ appeared first on TheUnmute.com - Punjabi News. Tags:
|
ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ 13 ਮਈ ਨੂੰ Friday 12 May 2023 02:07 PM UTC+00 | Tags: breaking-news district-sas district-sas-nagar lok-adalat mohali national-lok-adalat news ਐਸ.ਏ.ਐਸ ਨਗਰ, 12 ਮਈ 2023: ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਵਿਚ 13 ਮਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ (National Lok Adalat) ਦਾ ਆਯੋਜਨ ਕੀਤਾ ਜਾ ਰਿਹਾ ਹੈ। ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਣਕਾਰੀ ਦਿੱਤੀ ਗਈ ਕਿ ਇਸ ਲੋਕ ਅਦਾਲਤ ਲਈ ਸੈਸ਼ਨਜ਼ ਡਵੀਜ਼ਨ, ਐਸ.ਏ.ਐਸ. ਨਗਰ ਵਿਖੇ ਕੁੱਲ 19 ਬੈਂਚ ਬਣਾਏ ਗਏ ਹਨ ਜਿਨ੍ਹਾਂ ਵਿਚ ਵਿਚੋਂ ਹੈਡ ਕੁਆਰਟਰ ਮੋਹਾਲੀ ਵਿਚ 14 ਬੈਂਚ, ਸਬ—ਡਵੀਜ਼ਨ, ਖਰੜ ਵਿਖੇ 3 ਬੈਂਚ ਅਤੇ ਸਬ—ਡਵੀਜ਼ਨ, ਡੇਰਾਬਸੀ ਵਿਖੇ 2 ਬੈਂਚ ਹਨ ਜਿਨਾਂ ਵਿਚ ਕੁੱਲ 14082 ਕੇਸ ਸੁਣਵਾਈ ਲਈ ਰੱਖੇੇ ਗਏ ਹਨ। ਇਨ੍ਹਾਂ ਵਿਚੋਂ 9516 ਪ੍ਰੀਲਿਟੀਗੇਟਿਵ ਅਤੇ 4566 ਕੇਸ ਅਦਾਲਤਾਂ ਵਿਚ ਲੰਬਿਤ ਹਨ। ਲੋਕ ਅਦਾਲਤ (National Lok Adalat) ਦਾ ਮਕਸਦ ਲੋਕਾਂ ਨੂੰ ਸਸਤਾ ਅਤੇ ਛੇਤੀ ਇਨਸਾਫ਼ ਦਿਵਾਉਣਾ ਹੈ। ਲੋਕ ਅਦਾਲਤ ਵਿਚ ਅਦਾਲਤਾਂ ਵਿਚ ਲੰਬਤ ਕੇਸਾਂ ਦੇ ਨਾਲ—ਨਾਲ ਪ੍ਰੀਲਿਟੀਗੇਟਿਵ ਕੇਸ ਵੀ ਇੱਕ ਸਾਦੇ ਕਾਗਜ਼ ਤੇ ਦਰਖਾਸਤ ਦੇ ਕੇ ਲਗਾਏ ਜਾ ਸਕਦੇ ਹਨ। ਲੋਕ ਅਦਾਲਤ ਵਿਚ ਕੇਸਾਂ ਦਾ ਫੈਸਲਾ ਸਬੰਧਤ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੀਤਾ ਜਾਂਦਾ ਹੈ ਅਤੇ ਇਹ ਫੈਸਲਾ ਆਖਰੀ ਹੁੰਦਾ ਹੈ। ਇਸ ਫੈਸਲੇ ਦੇ ਖਿਲਾਫ਼ ਕੋਈ ਅਪੀਲ ਜਾਂ ਨਜ਼ਰਸਾਨੀ ਆਦਿ ਦਾਇਰ ਨਹੀਂ ਕੀਤੀ ਜਾ ਸਕਦੀ। ਧਿਰਾਂ ਵਲੋਂ ਲਗਾਈ ਗਈ ਅਦਾਲਤੀ ਫੀਸ ਵੀ ਵਾਪਸ ਕੀਤੀ ਜਾਂਦੀ ਹੈ। ਲੋਕ ਅਦਾਲਤ ਵਿਚ ਸਾਰੇ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ।ਏ।ਸੀ।ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇੇਸ ਵਿਚਾਰੇ ਜਾਣਗੇ। ਲੋਕ ਅਦਾਲਤ ਵਿਚ ਦੋਵੇਂ ਧਿਰਾਂ ਵਿਚ ਆਪਸੀ ਸਹਿਮਤੀ ਨਾਲ ਹੋਣ ਵਾਲੇ ਫੈਸਲੇ ਕਰਕੇ ਧਿਰਾਂ ਦੀ ਆਪਸੀ ਕੁੜੱਤਣ ਖਤਮ ਹੋ ਜਾਂਦੀ ਹੈ ਜਿਸ ਨਾਲ ਭਵਿੱਖ ਵਿਚ ਹੋਣ ਵਾਲੇ ਸੰਭਾਵਿਤ ਝਗੜਿਆਂ ਤੋਂ ਵੀ ਛੁਟਕਾਰਾ ਮਿਲ ਜਾਂਦਾ ਹੈ। The post ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ 13 ਮਈ ਨੂੰ appeared first on TheUnmute.com - Punjabi News. Tags:
|
ਨਰਸਾਂ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ: ਸਿਹਤ ਮੰਤਰੀ ਡਾ.ਬਲਬੀਰ ਸਿੰਘ Friday 12 May 2023 02:12 PM UTC+00 | Tags: breaking-news dr-balbir-singh international-nurses-day news nurses punjab punjab-government punjab-health punjab-politics the-unmute-breaking-news ਐਸ.ਏ.ਐਸ. ਨਗਰ, 12 ਮਈ 2023: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਰਸਾਂ (Nurses) ਨੂੰ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮਨੁੱਖਤਾ ਦੀ ਬਿਹਤਰੀ ਲਈ ਨਿਰਸਵਾਰਥ ਅਤੇ ਸਮਰਪਿਤ ਸੇਵਾਵਾਂ ਦੇਣ ਲਈ ਪੰਜਾਬ ਦੀਆਂ ਨਰਸਾਂ ਦਾ ਧੰਨਵਾਦ ਕੀਤਾ। ਅੱਜ ਸਥਾਨਿਕ ਡਾ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਨਰਸਾਂ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ, ਅਤੇ ਉਨ੍ਹਾਂ ਦਾ ਤਜਰਬਾ ਅਤੇ ਮੁਹਾਰਤ ਸਿਹਤ ਸੰਭਾਲ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਵਿਡ-19 ਮਹਾਂਮਾਰੀ ਦੇ ਸਮੇਂ ਦੌਰਾਨ ਨਰਸਾਂ ਮੋਹਰਲੀ ਕਤਾਰ ਵਿੱਚ ਰਹੀਆਂ ਜਿਨ੍ਹਾਂ ਨੇ ਮਰੀਜ਼ਾਂ ਨੂੰ ਢੁੱਕਵੀਂ ਦੇਖਭਾਲ ਪ੍ਰਦਾਨ ਕਰਨ ਦੇ ਨਾਲ ਨਾਲ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਾਂ ਦਾ ਵੀ ਖਿਆਲ ਰੱਖਿਆ। ਉਨ੍ਹਾਂ ਅੱਗੇ ਕਿਹਾ ਕਿ ਨਰਸਾਂ ਦੁਆਰਾ ਸਿਹਤ ਸੰਭਾਲ ਪ੍ਰਣਾਲੀ ਵਿੱਚ ਨਿਭਾਈ ਜਾਂਦੀ ਭੂਮਿਕਾ ਅਤੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦੇਣਾ ਬਹੁਤ ਮਹੱਤਵਪੂਰਨ ਹੈ। ਇਸ ਦੌਰਾਨ ਸਿਹਤ ਮੰਤਰੀ ਨੇ ਨਰਸਾਂ ਦੀ ਸਿਖਲਾਈ ਵਿੱਚ ਨਿਵੇਸ਼ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਡਾਇਰੈਕਟਰ ਪ੍ਰਿੰਸੀਪਲ, ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਡਾ. ਭਵਨੀਤ ਭਾਰਤੀ ਨੇ ਕਿਹਾ ਕਿਮਰੀਜ਼ਾਂ ਪ੍ਰਤੀ ਨਰਸਾਂ (Nurses) ਦੇ ਨਿਰਸਵਾਰਥ ਸਮਰਪਣ ਅਤੇ ਹਮਦਰਦੀ ਸ਼ਲਾਘਾਯੋਗ ਹੈ। ਨਰਸਿੰਗ ਸੁਪਰਡੈਂਟ ਸ਼੍ਰੀਮਤੀ ਜਸਵਿੰਦਰ ਕੌਰ ਨੇ ਇਸ ਸਾਲ ਦੀ ਥੀਮ – ਸਾਡੀਆਂ ਨਰਸਾਂ, ਸਾਡਾ ਭਵਿੱਖ 'ਤੇ ਚਰਚਾ ਕੀਤੀ। ਆਧੁਨਿਕ ਨਰਸਿੰਗ ਦੇ ਬਾਨੀ – ਫਲੋਰੈਂਸ ਨਾਈਟਿੰਗੇਲ ਨੂੰ ਦਰਸਾਉਂਦਾ ਇੱਕ ਰੋਲ ਪਲੇਅ ਬਣਾਇਆ ਗਿਆ ਸੀ। ਸ਼੍ਰੀਮਤੀ ਕਮਲਪ੍ਰੀਤ ਕੌਰ ਨੇ ਨਰਸਾਂ ਦੀਆਂ ਵੱਖ-ਵੱਖ ਭੂਮਿਕਾਵਾਂ ਦਾ ਪ੍ਰਦਰਸ਼ਨ ਕੀਤਾ ਜੋ ਮਰੀਜ਼ਾਂ ਦੀ ਸੇਵਾ ਲਈ ਨਿਭਾਉਂਦੀਆਂ ਹਨ। ਇਸ ਮੌਕੇ ਵਧੀਕ ਮੁੱਖ ਸਕੱਤਰ ਸੀਮਾ ਜੈਨ, ਡਾ: ਅਵਨੀਸ਼ ਕੁਮਾਰ (ਡੀਆਰਐਮਈ/ਵੀ.ਸੀ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼) ਅਤੇ ਸ੍ਰੀ ਰਾਹੁਲ ਗੁਪਤਾ (ਐਡੀਸ਼ਨਲ ਸਕੱਤਰ ਐਮ.ਈ.ਆਰ.) ਵੀ ਹਾਜ਼ਰ ਸਨ। ਇਸ ਮੌਕੇ ਨਰਸਿੰਗ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। The post ਨਰਸਾਂ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ: ਸਿਹਤ ਮੰਤਰੀ ਡਾ.ਬਲਬੀਰ ਸਿੰਘ appeared first on TheUnmute.com - Punjabi News. Tags:
|
ਡਾ. ਬਲਬੀਰ ਸਿੰਘ ਵੱਲੋਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ 'ਤੇ ਗਾਇਆ ਗੀਤ ਲਾਂਚ Friday 12 May 2023 03:12 PM UTC+00 | Tags: aam-aadmi-party bal-mukand-sharma bal-mukand-sharma-s-song chief-minister-bhagwant-mann cm-bhagwant-mann dr-balbir-singh news ਚੰਡੀਗੜ੍ਹ, 12 ਮਈ 2023: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਉੱਘੇ ਕਲਾਕਾਰਾਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ (Bal Mukand Sharma) ਦਾ ਮਿਲੇਟਸ ‘ਤੇ ਗਾਇਆ ਗੀਤ ਲਾਂਚ ਕੀਤਾ। ਇਹ ਗੀਤ ਰਿਲੀਜ਼ ਕਰਨਾ ਸਰਕਾਰ ਦੀ ਚੱਲ ਰਹੀ ‘ਈਟ ਰਾਈਟ’ ਮੁਹਿੰਮ ਦਾ ਹਿੱਸਾ ਸੀ, ਜੋ ਕਿ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਵੱਲੋਂ ਚਲਾਈ ਜਾ ਰਹੀ ਹੈ। ਇੱਥੇ ਪੰਜਾਬ ਭਵਨ ਵਿਖੇ ਕਰਵਾਏ ਗੀਤ ਲਾਂਚ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਨੂੰ ਸਿਹਤਮੰਦ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮਿਡ-ਡੇ-ਮੀਲ ਅਤੇ ਹਸਪਤਾਲ ਦੀਆਂ ਖੁਰਾਕਾਂ ਵਿੱਚ ਮਿਲੇਟਸ (ਮੋਟਾ ਅਨਾਜ ਜਿਵੇਂ ਬਾਜਰਾ, ਜਵਾਰ, ਕੰਗਨੀ, ਕੋਦਰਾ) ਨੂੰ ਸ਼ਾਮਲ ਕਰਨ ਦਾ ਪ੍ਰਸਤਾਵ ਦਿੱਤਾ। ਡਾ. ਬਲਬੀਰ ਸਿੰਘ, ਜੋ ਪ੍ਰੀਵੈਂਟਿਵ ਹੈਲਥ ਦੇ ਹੱਕ ਵਿੱਚ ਹਨ, ਨੇ ਕਿਹਾ ਕਿ ਮੋਟਾ ਅਨਾਜ ਖਾਣਾ ਨਾ ਸਿਰਫ ਸਾਡੇ ਲਈ ਇੱਕ ਚੰਗਾ ਵਿਕਲਪ ਹੈ, ਸਗੋਂ ਇਹ ਵਾਤਾਵਰਣ ਅਨੁਕੂਲ ਵੀ ਹੈ, ਇਸ ਲਈ ਮੋਟੇ ਅਨਾਜ ਨੂੰ ਖੁਰਾਕ ਦਾ ਹਿੱਸਾ ਬਣਾਉਣ ਲਈ ਜਾਗਰੂਕਤਾ ਦੀ ਲੋੜ ਹੈ। ਇਸ ਤੋਂ ਇਲਾਵਾ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਸਾਲ 2023 ਨੂੰ ਈਯਰ ਆਫ਼ ਦੀ ਮਿਲੇਟਸ ਘੋਸ਼ਿਤ ਕੀਤਾ ਹੈ। ਉਨ੍ਹਾਂ ਸਿਹਤ ਵਿਭਾਗ ਦੀ ਇਸ ਵਿਲੱਖਣ ਜਾਗਰੂਕਤਾ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਜ਼ਰੀਏ ਲੱਖਾਂ ਲੋਕ ਮੋਟੇ ਅਨਾਜ ਦੇ ਫਾਇਦਿਆਂ ਬਾਰੇ ਜਾਣੂੰ ਹੋਣਗੇ। ਉਨ੍ਹਾਂ ਨੇ ਗੀਤ ਵਿੱਚ ਕੰਮ ਕਰਨ ਵਾਲੇ ਸਾਰੇ ਟੀਮ ਮੈਂਬਰਾਂ ਦੀ ਵੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਵਿੱਚ ਨਾਮਵਰ ਕਲਾਕਾਰ ਜਸਵਿੰਦਰ ਭੱਲਾ, ਬਾਲ ਮੁਕੰਦ ਸ਼ਰਮਾ, ਗੀਤਕਾਰ ਡਾ. ਕੇਵਲ ਅਰੋੜਾ, ਨਿਰਦੇਸ਼ਕ ਨੀਰ ਸਿੰਘ ਢਿੱਲੋਂ ਅਤੇ ਨਿਰਮਾਤਾ ਸ਼ਾਮਲ ਹਨ। ਬਲਬੀਰ ਸਿੰਘ ਨੇ ਜੜ੍ਹਾਂ ਵੱਲ ਮੁੜਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਡੇ ਬਜ਼ੁਰਗ ਬਾਜਰਾ, ਜਵਾਰ ਅਤੇ ਕੰਗਨੀ ਨੂੰ ਆਪਣੀ ਮੁੱਖ ਖੁਰਾਕ ਵਜੋਂ ਖਾਂਦੇ ਸਨ ਅਤੇ ਉਹ ਅੱਜ ਦੀ ਪੀੜ੍ਹੀ ਦੇ ਮੁਕਾਬਲੇ ਬਹੁਤ ਜ਼ਿਆਦਾ ਸਿਹਤਮੰਦ ਹੁੰਦੇ ਸਨ। ਇਸ ਲਈ ਸਾਨੂੰ ਸਾਰਿਆਂ ਨੂੰ ਸਿਹਤਮੰਦ ਰਹਿਣ ਲਈ ਆਪਣੇ ਰਵਾਇਤੀ ਖਾਣ-ਪੀਣ ਦੀਆਂ ਆਦਤਾਂ ਨੂੰ ਅਪਣਾਉਣਾ ਚਾਹੀਦਾ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਮੋਟੇ ਅਨਾਜ ਦੇ ਫਾਇਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਇਸਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ ਮੇਲੇ ਲਗਾਉਣ ਦੇ ਵੀ ਨਿਰਦੇਸ਼ ਵੀ ਦਿੱਤੇ। ਖੇਤੀ ਵਿਰਾਸਤ ਮੰਚ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜੋ ਪਿਛਲੇ ਦੋ ਦਹਾਕਿਆਂ ਤੋਂ ਜੈਵਿਕ ਖੇਤੀ ਅਤੇ ਮੋਟੇ ਅਨਾਜ ਨੂੰ ਉਤਸ਼ਾਹਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ। ਕਲਾਕਾਰਾਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਜਿਹੇ ਸਮਾਜਿਕ ਜਾਗਰੂਕਤਾ ਉਪਰਾਲੇ ਲਈ ਧੰਨਵਾਦ ਕੀਤਾ, ਜੋ ਕਿ ਪੰਜਾਬ ਨੂੰ ਸਿਹਤਮੰਦ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਯਕੀਨੀ ਤੌਰ ‘ਤੇ ਸਹਾਈ ਸਿੱਧ ਹੋਵੇਗਾ। ਉਨ੍ਹਾਂ ਲੋਕਾਂ ਨੂੰ ਇਸ ਗੀਤ ਨੂੰ ਦੇਖਣ ਅਤੇ ਸੁਣਨ ਅਤੇ ਇਸ ਗੀਤ ਰਾਹੀਂ ਦਿੱਤੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦੀ ਅਪੀਲ ਕਰਦੇ ਹੋਏ ਭਵਿੱਖ ਵਿੱਚ ਵੀ ਪੰਜਾਬ ਸਰਕਾਰ ਦੇ ਅਜਿਹੇ ਨੇਕ ਸਮਾਜਿਕ ਉਪਰਾਲਿਆਂ ਦਾ ਹਿੱਸਾ ਬਣਨ ਦਾ ਭਰੋਸਾ ਦਿੱਤਾ। ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ ਨੇ ਕਿਹਾ ਕਿ ਰਵਾਇਤੀ ਭੋਜਨ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਜੋ ਪੁਰਾਣੇ ਸਮੇਂ ਤੋਂ ਸਾਡੇ ਸੱਭਿਆਚਾਰ ਦਾ ਹਿੱਸਾ ਰਿਹਾ ਹੈ। ਇਸ ਮੌਕੇ ਸਿਹਤ ਵਿਭਾਗ ਦੇ ਫੂਡ ਐਂਡ ਡਰੱਗ ਅਤੇ ਜਨ ਸਿੱਖਿਆ ਤੇ ਮੀਡੀਆ ਵਿੰਗ ਦੇ ਅਧਿਕਾਰੀ ਵੀ ਹਾਜ਼ਰ ਸਨ। The post ਡਾ. ਬਲਬੀਰ ਸਿੰਘ ਵੱਲੋਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ ‘ਤੇ ਗਾਇਆ ਗੀਤ ਲਾਂਚ appeared first on TheUnmute.com - Punjabi News. Tags:
|
ਅੰਨ੍ਹੇਪਣ ਦੇ ਖਿਲਾਫ ਵਾਕਾਥਾਨ-2023: ਆਓ ਆਪਾਂ ਸਾਰੇ ਹੱਥ ਜੋੜ ਕੇ ਅੱਖਾਂ ਦਾਨ ਕਰਨ ਲਈ ਸਹਿਯੋਗ ਕਰੀਏ Friday 12 May 2023 03:16 PM UTC+00 | Tags: eye-donation j.p-eye-hospital ਚੰਡੀਗੜ੍ਹ, 12 ਮਈ 2023: ਡਾ: ਅਗਰਵਾਲ ਅੱਖਾਂ ਦੇ ਹਸਪਤਾਲ ਦੀ ਇੱਕ ਯੂਨਿਟ “ਜੇ.ਪੀ. ਆਈ ਹਸਪਤਾਲ” ਨੇ ਮੋਹਾਲੀ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ, ਜਿਸ ਵਿੱਚ ਨੇਤਰਦਾਨ ਦਾ ਸਮਰਥਨ ਕਰਨ ਲਈ ਮੁਹਿੰਮ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਗਈ ਅਤੇ ਐਲਾਨ ਕੀਤਾ ਗਿਆ ਕਿ ਅੱਖਾਂ ਦਾਨ ਨੂੰ ਉਤਸ਼ਾਹਿਤ ਕਰਨ ਲਈ 14 ਮਈ ਐਤਵਾਰ ਨੂੰ % ਕਿਲੋਮੀਟਰ ਦੀ ਵਾਕਾਥਨ ਕਰਨਗੇ। ਅੱਖਾਂ ਦਾਨ ਨੂੰ ਉਤਸ਼ਾਹਿਤ ਕਰਨ ਲਈ 14 ਮਈ ਦਿਨ ਐਤਵਾਰ ਨੂੰ ਆਯੋਜਿਤ ਕੀਤਾ ਗਿਆ। ਜੀਵਨ ਦੇ ਵੱਖ-ਵੱਖ ਖੇਤਰਾਂ ਅਤੇ ਟ੍ਰਾਈਸਿਟੀ ਦੇ ਹਰ ਉਮਰ ਵਰਗ ਦੇ ਭਾਗੀਦਾਰਾਂ ਨੇ ਨੇਕ ਉਦੇਸ਼ ਲਈ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਭਾਰੀ ਉਤਸ਼ਾਹ ਦਿਖਾਇਆ। ਇਸ ਪ੍ਰੈੱਸ ਕਾਨਫਰੰਸ ਦੌਰਾਨ ਡਾ: ਸੰਦੀਪ ਗਰਗ (ਆਈ.ਪੀ.ਐਸ.), ਐਸ.ਐਸ.ਪੀ, ਮੋਹਾਲੀ, ਡਾ: ਸੋਨੀਆ ਮਾਨ (ਪੰਜਾਬੀ ਅਦਾਕਾਰਾ ਅਤੇ ਸਮਾਜ ਸੇਵੀ), ਸ੍ਰੀਮਤੀ ਗੁਰਵਿੰਦਰ ਕੌਰ (ਪੰਜਾਬੀ ਟੀ.ਵੀ. ਅਦਾਕਾਰਾ), ਅਤੇ ਜੇ.ਐਸ. ਜਾਯਾਰਾ (ਪ੍ਰਿੰਸੀਪਲ, ਇੰਸਟੀਚਿਊਟ ਫ਼ਾਰ ਬਲਾਈਂਡ, ਸੈਕਟਰ 26), ਸੀ.ਡੀ.) ਨੇ ਅੱਖਾਂ ਦਾਨ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੁਹਿੰਮ ਦਾ ਆਯੋਜਨ ਜੇ.ਪੀ. ਆਈ ਹਸਪਤਾਲ, ਅਗਰਵਾਲ ਆਈ ਹਸਪਤਾਲ ਦੀ ਇਕ ਯੂਨਿਟ, ਅੱਖਾਂ ਦੇ ਹਸਪਤਾਲਾਂ ਦੀ ਭਾਰਤ ਦੀ ਸਭ ਤੋਂ ਵੱਡੀ ਲੜੀ, ਰਾਸ਼ਟਰ ਪ੍ਰਤੀ ਆਪਣੀ ਸਮਾਜਿਕ ਜ਼ਿੰਮੇਵਾਰੀ ਵਜੋਂ ਕੀਤਾ ਗਿਆ ਹੈ। ਡਾਕਟਰ ਜਤਿੰਦਰ ਸਿੰਘ, ਮੈਡੀਕਲ ਡਾਇਰੈਕਟਰ ਅਤੇ ਮੋਹਾਲੀ ਯੂਨਿਟ ਦੇ ਕਲੀਨਿਕਲ ਸੇਵਾਵਾਂ ਦੇ ਮੁਖੀ ਨੇ ਇਸ ਮੁਹਿੰਮ ਬਾਰੇ ਜਾਣਕਾਰੀ ਦੇ ਨਾਲ-ਨਾਲ ਅੱਖਾਂ ਦਾਨ ਦੀ ਮਹੱਤਤਾ ਬਾਰੇ ਵੀ ਦੱਸਿਆ। ਇਸ ਮੁਹਿੰਮ ਦੀ ਸ਼ੁਰੂਆਤ 14 ਮਈ ਦਿਨ ਐਤਵਾਰ ਨੂੰ ਸਵੇਰੇ 5:30 ਵਜੇ ਤੋਂ ਸਵੇਰੇ 7:30 ਵਜੇ ਤੱਕ ਜੇ.ਪੀ.ਆਈ ਹਸਪਤਾਲ, 35 ਫੇਜ਼ 7 ਮੁਹਾਲੀ ਤੋਂ ਫੇਜ਼ 7 ਦੀ ਮਾਰਕੀਟ ਤੱਕ ਪਾਰਕਿੰਗ ਏਰੀਏ ਵਿੱਚ ਇੱਕ ਵਾਕਾਥਨ ਮੁਹਿੰਮ ਚਲਾਈ ਜਾਵੇਗੀ। ਗੁਰਪ੍ਰੀਤ ਸਿੰਘ ਭੁੱਲਰ (ਆਈ.ਪੀ.ਐਸ., ਆਈ.ਜੀ.ਪੀ., ਕਮਿਸ਼ਨਰ, ਪੰਜਾਬ ਪੁਲਿਸ) ਅਤੇ ਸ੍ਰੀਮਤੀ ਆਸ਼ਿਕਾ ਜੈਨ (ਆਈ.ਏ.ਐਸ., ਡਿਪਟੀ ਕਮਿਸ਼ਨਰ, ਮੋਹਾਲੀ), ਨੇ 6.15 ਵਜੇ ਵਾਕਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਲਈ ਸਹਿਮਤੀ ਦੇਣਗੇ। ਐਸ.ਐਸ.ਪੀ ਮੋਹਾਲੀ ਡਾ: ਸੰਦੀਪ ਗਰਗ ਆਈ.ਪੀ.ਐਸ ਅਤੇ ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਜਸਵਿੰਦਰ ਭੱਲਾ ਅਤੇ ਸ਼੍ਰੀਮਤੀ ਗੁਰਵਿੰਦਰ ਕੌਰ ਐਤਵਾਰ ਨੂੰ ਇਸ ਸਮਾਗਮ ਵਿੱਚ ਸ਼ਿਰਕਤ ਕਰਨਗੇ। ਡਾ ਅਗਰਵਾਲ ਹੈਲਥਕੇਅਰ ਲਿਮਟਿਡ ਅਤੇ ਜੇਪੀ ਆਈ ਹਸਪਤਾਲ ਬਾਰੇ ਸੰਖੇਪ:ਅਗਰਵਾਲ ਆਈ ਹਸਪਤਾਲ ਦੇ ਚੇਅਰਮੈਨ ਡਾ: ਅਮਰ ਅਗਰਵਾਲ ਨੇ ਅੱਖਾਂ ਦਾਨ ਦੀ ਲੋੜ ‘ਤੇ ਜ਼ੋਰ ਦਿੱਤਾ। ਬਹੁਤ ਸਾਰੇ ਲੋਕ ਅੱਖਾਂ ਦਾਨ ਕਰਨ ਦਾ ਵਾਅਦਾ ਕਰਦੇ ਹਨ ਪਰ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਅੱਖਾਂ ਦਾਨ ਕਰਨ ਦਾ ਮੁੱਖ ਮਕਸਦ ਹੀ ਖਤਮ ਹੋ ਜਾਂਦਾ ਹੈ। ਇਸ ਲਈ ਭਾਰਤ ਦੇ ਨਾਗਰਿਕਾਂ ਨੂੰ ਮੇਰੀ ਨਿਮਰਤਾਪੂਰਵਕ ਬੇਨਤੀ ਹੈ ਕਿ ਉਹ ਆਪਣੀ ਮੌਤ ਤੋਂ ਬਾਅਦ ਆਪਣੀਆਂ ਅੱਖਾਂ ਦਾਨ ਕਰਨ ਨੂੰ ਯਕੀਨੀ ਬਣਾਉਣ। ਡਾਕਟਰ ਅਗਰਵਾਲ ਆਈ ਹਸਪਤਾਲ ਦੀ ਇੱਕ ਯੂਨਿਟ “ਜੇਪੀ ਆਈ ਹਸਪਤਾਲ,” NABH ਮਾਨਤਾ ਪ੍ਰਾਪਤ ਹੈ ਅਤੇ 1995 ਵਿੱਚ ਇਸਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਇਸ ਖੇਤਰ ਦੇ ਸਭ ਤੋਂ ਪ੍ਰਮੁੱਖ ਅਤੇ ਭਰੋਸੇਮੰਦ ਅੱਖਾਂ ਦੇ ਸੁਪਰ-ਸਪੈਸ਼ਲਿਟੀ ਹਸਪਤਾਲਾਂ ਵਿੱਚੋਂ ਇੱਕ ਹੈ। ਜੇ.ਪੀ. ਆਈ ਹਸਪਤਾਲ ਦੇ ਸੰਸਥਾਪਕ, ਡਾ: ਜਤਿੰਦਰ ਸਿੰਘ ਨੇ ਇਸ ਪਹਿਲਕਦਮੀ ਲਈ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ, ਸਾਡਾ ਮੁੱਖ ਉਦੇਸ਼ “ਵਿਸ਼ਵਵਿਆਪੀ ਅੰਨ੍ਹੇਪਣ ਦੀ ਰੋਕਥਾਮ ਅਤੇ ਇਲਾਜ” ਹੈ। ਚੈਰੀਟੇਬਲ ਫਰੰਟ ‘ਤੇ, ਅਸੀਂ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਦੇ ਖੇਤਰ ਵਿੱਚ 850 ਤੋਂ ਵੱਧ ਅੱਖਾਂ ਦੇ ਮੁਫਤ ਅਪ੍ਰੇਸ਼ਨ ਕੈਂਪ ਲਗਾਏ ਹਨ, ਜਿਸ ਵਿੱਚ 3 ਲੱਖ ਤੋਂ ਵੱਧ ਲੋਕਾਂ ਦੀ ਮੁਫਤ ਜਾਂਚ ਕੀਤੀ ਗਈ, 150000 ਤੋਂ ਵੱਧ ਐਨਕਾਂ ਮੁਫਤ ਵੰਡੀਆਂ ਗਈਆਂ। ਦੀ ਲਾਗਤ ਅਤੇ ਲੈਂਜ਼ ਲਗਾਉਣ ਦੇ ਨਾਲ ਅੱਖਾਂ ਦੇ 90000 ਤੋਂ ਵੱਧ ਮੁਫ਼ਤ ਸਫਲ ਆਪ੍ਰੇਸ਼ਨ ਕਰਵਾਏ ਗਏ। ਭਾਰਤ ਵਿੱਚ ਪ੍ਰਚਲਿਤ ਕੁੱਲ 10 ਮਿਲੀਅਨ ਅੰਨ੍ਹੇਪਣ ਵਿੱਚੋਂ, 1.2 ਲੱਖ ਕੋਰਨੀਅਲ ਨੇਤਰਹੀਣ ਹਨ ਜਿਨ੍ਹਾਂ ਨੂੰ ਕੋਰਨੀਅਲ ਟ੍ਰਾਂਸਪਲਾਂਟੇਸ਼ਨ ਦੀ ਜ਼ਰੂਰਤ ਹੈ, ਅਤੇ ਸਾਲ 21-22 ਵਿੱਚ ਸਿਰਫ 23000 ਅਤੇ ਸਾਲ 22-23 ਵਿੱਚ 56000 ਅੱਖਾਂ ਦਾਨ ਹੋਈਆਂ ਸਨ। ਇਨ੍ਹਾਂ ਵਿੱਚੋਂ ਸਿਰਫ਼ 27000 ਅੱਖਾਂ ਨੂੰ ਮਕਸਦ ਨਾਲ ਵਰਤਿਆ ਜਾ ਸਕਿਆ ਅਤੇ ਬਾਕੀਆਂ ਟਰਾਂਸਪਲਾਂਟੇਸ਼ਨ ਦੇ ਯੋਗ ਨਹੀਂ ਸਨ। ਸਾਡੇ ਡਾ ਅਗਰਵਾਲ ਆਈ ਬੈਂਕ ਨੇ 2022-2023 ਵਿੱਚ ਅੱਖਾਂ ਦੀ ਪ੍ਰਾਪਤੀ ਦੀ 3016 ਪ੍ਰਕਿਰਿਆ ਵਿੱਚ ਯੋਗਦਾਨ ਪਾਇਆ ਅਤੇ ਸਮੁੱਚੇ ਭਾਰਤ ਵਿੱਚ ਸਮੂਹਿਕ ਤੌਰ ‘ਤੇ ਅੱਖਾਂ ਦੇ ਹਸਪਤਾਲਾਂ ਦੇ ਡਾ. ਅਗਰਵਾਲਜ਼ ਸਮੂਹ ਦੁਆਰਾ ਕੁੱਲ 1021 ਟ੍ਰਾਂਸਪਲਾਂਟੇਸ਼ਨ ਕੀਤੇ ਗਏ। ਅਸੀਂ, ਜੇ.ਪੀ. ਆਈ ਹਸਪਤਾਲ ਦੀ ਟੀਮ, ਸਾਰਿਆਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਬੇਨਤੀ ਕਰਦੇ ਹਾਂ- ਅੰਨ੍ਹੇਪਣ ਦੇ ਵਿਰੁੱਧ ਇੱਕ ਵਾਕ ਅਤੇ ਇਲਾਜਯੋਗ ਅੰਨ੍ਹੇਪਣ ਨੂੰ ਖਤਮ ਕਰਨ ਲਈ ਇਸ ਪਹਿਲ ਦਾ ਹਿੱਸਾ ਬਣੋ। ਜੇ.ਐਸ. ਜਯਾਰਾ ਨੇ ਆਪਣਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ, “ਅਸੀਂ ਅੱਖਾਂ ਦਾਨ ਸਬੰਧੀ ਜਾਗਰੂਕਤਾ ਸੈਰ ਆਯੋਜਿਤ ਕਰਨ ਲਈ ਜੇ.ਪੀ. ਆਈ ਹਸਪਤਾਲ, ਮੋਹਾਲੀ ਦੇ ਧੰਨਵਾਦੀ ਹਾਂ। ਮੈਂ ਸਾਰੇ ਆਮ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਇਸ ਮਿਸ਼ਨ ਨੂੰ ਸਫਲ ਬਣਾਉਣ ਲਈ ਆਉਣ ਅਤੇ ਇਸ ਵਿੱਚ ਸ਼ਾਮਲ ਹੋਣ।" ਹਰਸਿਮਰਨ ਸਿੰਘ ਬੱਲ ਪੀ.ਪੀ.ਐਸ., ਡੀ.ਐਸ.ਪੀ.-ਮੋਹਾਲੀ ਦੀ ਤਰਫੋਂ ਡਾ: ਸੰਦੀਪ ਗਰਗ। ਆਈ.ਪੀ.ਐਸ., ਐਸ.ਐਸ.ਪੀ ਮੋਹਾਲੀ ਹਾਜ਼ਰ ਸਨ, ਉਹਨਾਂ ਦਾ ਕਹਿਣਾ ਹੈ ਕਿ, “ਜਿਵੇਂ ਕਿ ਕਿਸੇ ਨੇ ਕਿਹਾ ਕਿ ਅੱਖਾ ਦਾ ਦਾਨ ਹੀ ਸਭ ਤੋਂ ਵੱਡਾ ਦਾਨ ਹੈ, ਇਸੇ ਪਹਿਲਕਦਮੀ ਨੂੰ ਹਰ ਵਰਗ ਦੇ ਲੋਕਾਂ ਤੱਕ ਪਹੁਚਾਉਣ ਵਾਲੀ ਸੰਸਥਾ ਜੇ.ਪੀ ਆਈ ਹਸਪਤਾਲ ਜੋ ਲੋਕਾਂ ਤੱਕ ਪਹੁੰਚਣ ਲਈ ਇਹ ਪਹਿਲ ਕਰਦੀ ਹੈ। ਮੈਂ ਸਾਰਿਆਂ ਨੂੰ ਇਸ ਮੁਹਿੰਮ ਵਿੱਚ ਸਾਡੇ ਨਾਲ ਜੁੜਨ ਦੀ ਅਪੀਲ ਕਰਦਾ ਹਾਂ।” ਮੈਂ ਗੁਰਵਿੰਦਰ ਕੌਰ, “ਜੇ. ਪੀ. ਹਸਪਤਾਲ ਦੀ ਸ਼ੁਕਰਗੁਜ਼ਾਰ ਹਾਂ ਕਿ ਉਹਨਾਂ ਨੇ ਮੈਨੂੰ ਇਸ ਨੋਬਲ ਕੌਸ ਦੇ ਨਾਲ ਜੁੜਨ ਦਾ ਮੌਕਾ ਦਿੱਤਾ। ਮੈਂ ਸਾਰਿਆਂ ਨੂੰ ਦਰਖਾਸਤ ਕਰਦੀ ਹਾਂ ਕਿ ਤੁਸੀਂ ਸਾਰੇ ਹੀ ਰਲ ਕੇ ਇਸ ਨੇਕ ਕੰਮ ਦੇ ਵਿੱਚ ਯੋਗਦਾਨ ਪਾਉਣ ਅਤੇ ਆਪਣੀਆਂ ਅੱਖਾਂ ਦੇ ਦਾਨ ਦੀ ਅਹਿਮੀਅਤ ਨੂੰ ਸਮਝੀਏ।” ਸੋਨੀਆ ਮਾਨ ਨੇ ਇਸ ਪਹਿਲਕਦਮੀ ਲਈ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ “ਮੈਂ ਆਪਣੇ-ਆਪ ਨੂੰ ਬਹੁਤ ਹੀ ਖੁਸ਼ਨਸੀਬ ਮੰਨਦੀ ਹਾਂ ਕਿ ਮੈਂ ਸਮਾਜ ਦੇ ਨਾਲ ਜੁੜੀਆਂ ਜਾਗਰੂਕਤਾ ਮੁਹਿੰਮਾਂ ਵਿੱਚ ਹਿੱਸਾ ਲੈਂਦੀ ਹਾਂ, ਇਸੇ ਕਰਕੇ ਮੈਂ ਜੇ.ਪੀ. ਆਈ ਹਸਪਤਾਲ ਦੀ ਇਸ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ ਜਾ ਰਹੀ ਹਾਂ।" The post ਅੰਨ੍ਹੇਪਣ ਦੇ ਖਿਲਾਫ ਵਾਕਾਥਾਨ-2023: ਆਓ ਆਪਾਂ ਸਾਰੇ ਹੱਥ ਜੋੜ ਕੇ ਅੱਖਾਂ ਦਾਨ ਕਰਨ ਲਈ ਸਹਿਯੋਗ ਕਰੀਏ appeared first on TheUnmute.com - Punjabi News. Tags:
|
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਨਗਰ ਕੌਂਸਲ ਖਰੜ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਦਾ ਦਿੱਤਾ ਭਰੋਸਾ Friday 12 May 2023 03:23 PM UTC+00 | Tags: cabinet-minister-anmol-gagan-mann development-works kharar kharar-city municipal-council-kharar ਚੰਡੀਗੜ੍ਹ, 12 ਮਈ 2023: ਅੱਜ ਨਗਰ ਕੌਂਸਲ ਖਰੜ ਦੇ ਕੌਂਸਲਰਾਂ ਨੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨਾਲ ਮੁਲਾਕਾਤ ਕਰਕੇ ਖਰੜ (Kharar) ਸ਼ਹਿਰ ਦੇ ਵਿਕਾਸ ਵਿੱਚ ਆ ਰਹੀਆਂ ਮੁਸ਼ਕਲਾਂ ਸਾਂਝੀਆਂ ਕੀਤੀਆਂ। ਮੀਟਿੰਗ ਦੌਰਾਨ ਕੌਂਸਲਰਾਂ ਨੇ ਉਨ੍ਹਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਬਾਰੇ ਚਰਚਾ ਕੀਤੀ, ਜਿਸ ਵਿੱਚ ਜਲ ਸਪਲਾਈ ਦੀ ਸਮੱਸਿਆ, ਬੁਨਿਆਦੀ ਢਾਂਚਾ ਅਤੇ ਵਿਕਾਸ ਕਾਰਜ ਸ਼ਾਮਲ ਹਨ। ਉਨ੍ਹਾਂ ਸ਼ਹਿਰ ਵਾਸੀਆਂ ਦੇ ਰਹਿਣ-ਸਹਿਣ ਵਿੱਚ ਸੁਧਾਰ ਲਿਆਉਣ ਲਈ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ (Kharar) ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਭਰੋਸਾ ਦਿੱਤਾ। ਉਨ੍ਹਾਂ ਕੌਂਸਲਰਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮਸਲਿਆਂ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਇਨ੍ਹਾਂ ਦੇ ਹੱਲ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ। ਮੰਤਰੀ ਨੇ ਕਿਹਾ ਕਿ ਖਰੜ ਵਿੱਚ ਪਾਣੀ ਦੀ ਸਮੱਸਿਆ ਨੂੰ ਪਹਿਲ ਦੇ ਅਧਾਰ ਤੇ ਹਲ ਕੀਤਾ ਜਾਵੇਗਾ ਅਤੇ ਇਲਾਕਾ ਵਾਸੀਆਂ ਨੂੰ ਲੋੜੀਂਦੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਕੈਬਨਿਟ ਮੰਤਰੀ ਨੇ ਖਰੜ ਸ਼ਹਿਰ ਦੀ ਸਥਿਤੀ ਸੁਧਾਰਨ ਲਈ ਕੌਂਸਲਰਾਂ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਚੁਣੌਤੀਆਂ ਨਾਲ ਨਜਿੱਠਣ ਅਤੇ ਖਰੜ ਸ਼ਹਿਰ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੇ ਯਤਨ ਜਾਰੀ ਰਹਿਣਗੇ The post ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਨਗਰ ਕੌਂਸਲ ਖਰੜ ਦੇ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ ਦਾ ਦਿੱਤਾ ਭਰੋਸਾ appeared first on TheUnmute.com - Punjabi News. Tags:
|
ਗਲਫ਼ ਨਿਊਜ਼' ਵੱਲੋਂ ਇਸ ਬੇਮਿਸਾਲ ਪਹਿਲਕਦਮੀ ਨੂੰ ਪੂਰੇ ਭਾਰਤ'ਚ ਲਾਗੂ ਕਰਨ ਦੀ ਵਕਾਲਤ Friday 12 May 2023 03:26 PM UTC+00 | Tags: breaking-news global-media newspaper-gulf-news ਚੰਡੀਗੜ੍ਹ, 12 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦੇ ਫ਼ੈਸਲੇ ਦੀ ਅੰਤਰਰਾਸ਼ਟਰੀ ਪੱਧਰ ਤੇ ਸ਼ਲਾਘਾ ਹੋਈ ਹੈ । ਦੱਸਣਯੋਗ ਹੈ ਕਿ ਯੂ.ਏ.ਈ. ਸਥਿਤ ਅਖ਼ਬਾਰ ‘ਗਲਫ਼ ਨਿਊਜ਼’ (Newspaper Gulf news) ਨੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਭਾਰਤ ਸਰਕਾਰ ਨੂੰ ਦੇਸ਼ ਭਰ ਵਿੱਚ ਇਸ ਫੈਸਲੇ ਨੂੰ ਲਾਗੂ ਕਰਨ ਦੀ ਵਕਾਲਤ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਗਲਫ ਨਿਊਜ਼’ ਵੱਲੋਂ ਇਸ ਲੋਕ ਪੱਖੀ ਪਹਿਲਕਦਮੀ ਦੀ ਭਰਵੀਂ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦੀ ਅੰਤਰਰਾਸ਼ਟਰੀ ਮੀਡੀਆ ਵੱਲੋਂ ਕੀਤੀ ਗਈ ਸ਼ਲਾਘਾ ਨੇ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਹੋਰ ਨਿਮਰਤਾ ਅਤੇ ਜ਼ਿੰਮੇਵਾਰੀ ਨਾਲ ਕਰਨ ਦੀ ਭਾਵਨਾ ਨਾਲ ਭਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੇ ਪੰਜਾਬ ਸਰਕਾਰ ਦੇ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਵੀ ਫੈਸਲਾ ਲੈਣ ਦੇ ਸਟੈਂਡ ਦੀ ਵੀ ਗਵਾਹੀ ਭਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਦੀ ਅਗਵਾਈ ਕਰੇਗਾ ਅਤੇ ਲੋਕ ਭਲਾਈ ਦਾ ਰਾਹ ਦਿਖਾਏਗਾ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਸਾਰੇ ਮਿਲ ਕੇ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਲਈ ਆਪਣਾ ਯੋਗਦਾਨ ਪਾਈਏ। ਭਗਵੰਤ ਮਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਮੀਡੀਆ ਦੀਆਂ ਰਿਪੋਰਟਾਂ ਇਸ ਗੱਲ ਦਾ ਪ੍ਰਮਾਣ ਹਨ ਕਿ ਪੰਜਾਬ ਅੱਜ ਵਡੇਰੇ ਲੋਕ ਹਿੱਤਾਂ ਨਾਲ ਸਬੰਧਤ ਮਾਮਲਿਆਂ ਵਿੱਚ ਦੇਸ਼ ਵਿੱਚੋਂ ਮੋਹਰੀ ਹੈ। ਗੌਰਤਲਬ ਹੈ ਕਿ ”ਗਲਫ਼ ਨਿਊਜ਼’ ਨੇ ਆਪਣੀ ਤਾਜ਼ਾ ਸਟੋਰੀ ਵਿੱਚ ਮੁੱਖ ਮੰਤਰੀ ਦੀ ਇਸ ਨੇਕ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ। ਇਸ ਪ੍ਰਮੁੱਖ ਅਖਬਾਰ ਨੇ ਅੱਗੇ ਕਿਹਾ ਹੈ ਕਿ ਭਾਰਤ ਨੂੰ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਨ ਸਬੰਧੀ ਭਗਵੰਤ ਮਾਨ ਦੇ ਫੈਸਲੇ ਨੂੰ ਅਪਨਾਉਣਾ ਚਾਹੀਦਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਭਾਰਤ ਦੀ ਪੰਜਾਬ ਸਰਕਾਰ ਨੇ ਦਫਤਰਾਂ ਦਾ ਸਮਾਂ ਬਦਲਿਆ ਹੈ ਅਤੇ ਇਸ ਪਹਿਲਕਦਮੀ ‘ਤੇ ਗੌਰ ਕਰਦਿਆਂ ਵਡੇਰੇ ਜਨਤਕ ਹਿੱਤਾਂ ਲਈ ਪੂਰੇ ਦੇਸ਼ ਵਿੱਚ ਇਸ ਫੈਸਲੇ ਨੂੰ ਅਪਣਾਇਆ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਵਡੇਰੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹਾਲ ਹੀ ਵਿੱਚ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੋਂ ਬਦਲ ਕੇ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਹੈ। ਵੱਡੇ ਪੱਧਰ ‘ਤੇ ਲੋਕਾਂ ਨੂੰ ਸਹੂਲਤ ਦੇਣ ਦੇ ਨਾਲ-ਨਾਲ ਇਸ ਕਦਮ ਰਾਹੀਂ ਸੂਬਾ ਸਰਕਾਰ ਰੋਜ਼ਾਨਾ 350 ਮੈਗਾਵਾਟ ਬਿਜਲੀ ਦੀ ਬੱਚਤ ਕਰ ਰਹੀ ਹੈ। ਆਪਣੀ ਤਰ੍ਹਾਂ ਦੇ ਇਸ ਪਹਿਲੇ ਕਦਮ ਨਾਲ ਸ਼ਹਿਰਾਂ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਹੱਲ ਹੋਣ ਦੇ ਨਾਲ-ਨਾਲ ਲਗਭਗ 50 ਕਰੋੜ ਰੁਪਏ ਦੀ ਬਚਤ ਹੋਵੇਗੀ। The post ਗਲਫ਼ ਨਿਊਜ਼’ ਵੱਲੋਂ ਇਸ ਬੇਮਿਸਾਲ ਪਹਿਲਕਦਮੀ ਨੂੰ ਪੂਰੇ ਭਾਰਤ’ਚ ਲਾਗੂ ਕਰਨ ਦੀ ਵਕਾਲਤ appeared first on TheUnmute.com - Punjabi News. Tags:
|
'ਮਨ ਕੀ ਬਾਤ' ਪ੍ਰੋਗਰਾਮ ਨਾ ਸੁਣਨ 'ਤੇ PGI ਦੀਆਂ 36 ਵਿਦਿਆਰਥਣਾਂ ਖਿਲਾਫ ਕਾਰਵਾਈ, ਹੋਸਟਲ ਤੋਂ ਬਾਹਰ ਜਾਣ 'ਤੇ ਲਾਈ ਪਾਬੰਦੀ Friday 12 May 2023 04:19 PM UTC+00 | Tags: man-ki-baat pgi pgi-nursing-institute pm-modi-news ਚੰਡੀਗੜ੍ਹ, 12 ਮਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦੇ 100ਵੇਂ ਐਪੀਸੋਡ ਨੂੰ ਸੁਣਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ 'ਤੇ ਪੀਜੀਆਈ ਨਰਸਿੰਗ ਇੰਸਟੀਚਿਊਟ ਦੀਆਂ 36 ਵਿਦਿਆਰਥਣਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚ 8 ਵਿਦਿਆਰਥਣਾਂ ਪਹਿਲੇ ਸਾਲ ਅਤੇ 28 ਵਿਦਿਆਰਥਣਾਂ ਤੀਜੇ ਸਾਲ ਦੀਆਂ ਹਨ | ਇਸਦੇ ਨਾਲ ਹੀ ਸਾਰੀਆਂ ਵਿਦਿਆਰਥਣਾਂ ਦੇ ਇੱਕ ਹਫ਼ਤੇ ਲਈ ਹੋਸਟਲ ਤੋਂ ਬਾਹਰ ਜਾਣ 'ਤੇ ਪਾਬੰਦੀ ਲਗਾ ਦਿੱਤੀ । ਹੈਰਾਨੀ ਦੀ ਗੱਲ ਇਹ ਹੈ ਕਿ ਸੰਸਥਾ ਦੇ ਇਸ ਹੁਕਮ ਦੀ ਜਾਣਕਾਰੀ ਹਸਪਤਾਲ ਮੈਨੇਜਮੈਂਟ ਨੂੰ ਵੀ ਨਹੀਂ ਸੀ । ਦੱਸਿਆ ਜਾ ਰਿਹਾ ਹੈ ਕਿ 30 ਅਪ੍ਰੈਲ ਨੂੰ ਪੀਜੀਆਈ ਦੇ ਐਲਟੀ ਵਨ ਲੈਕਚਰ ਥੀਏਟਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦੇ 100ਵੇਂ ਐਪੀਸੋਡ ਨੂੰ ਸੁਣਨ ਲਈ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਪ੍ਰੋਗਰਾਮ ਤਹਿਤ ਪੀਜੀਆਈ ਦੇ ਡਾਇਰੈਕਟਰ ਦੀਆਂ ਹਦਾਇਤਾਂ ਮੁਤਾਬਕ ਸਾਰੀਆਂ ਵਿਦਿਆਰਥਣਾਂ ਨੂੰ ਪ੍ਰਧਾਨ ਮੰਤਰੀ ਦੀ 'ਮਨ ਕੀ ਬਾਤ' ਪ੍ਰੋਗਰਾਮ ਦਾ 100ਵਾਂ ਐਪੀਸੋਡ ਸੁਣਨ ਲਈ 30 ਅਪ੍ਰੈਲ ਨੂੰ ਸਵੇਰੇ 10.30 ਵਜੇ ਐਲ.ਟੀ.1 ਥੀਏਟਰ ਵਿਖੇ ਹਾਜ਼ਰ ਹੋਣ ਲਈ ਕਿਹਾ ਗਿਆ ਸੀ ਪਰ 36 ਵਿਦਿਆਰਥਣਾਂ ਹਾਜ਼ਰ ਨਹੀਂ ਹੋਈਆਂ ਜਿਨ੍ਹਾਂ ‘ਤੇ ਹੁਕਮਾਂ ਦੀ ਅਣਦੇਖੀ ਕਰਨ 'ਤੇ ਕਾਰਵਾਈ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜਾਰੀ ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ ਲਿਖਤੀ ਹੁਕਮ ਜਾਰੀ ਕਰਨ ਦੇ ਨਾਲ-ਨਾਲ ਵਿਦਿਆਰਥਣਾਂ ਨੂੰ ਵਾਰਡਨ ਵੱਲੋਂ ਸਵੇਰੇ ਅਤੇ ਰਾਤ ਨੂੰ ਹੋਸਟਲ ਵਿੱਚ ਗੇੜੇ ਮਾਰ ਕੇ ਵਾਰ-ਵਾਰ ਜਾਣੂ ਕਰਵਾਇਆ ਗਿਆ ਅਤੇ ਇਸ ਵਿੱਚ ਹਿੱਸਾ ਨਾ ਲੈਣ ਦੀ ਸੂਰਤ ਵਿੱਚ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਸੀ । ਮਾਮਲੇ ਵਿੱਚ ਨਰਸਿੰਗ ਇੰਸਟੀਚਿਊਟ ਪ੍ਰਸ਼ਾਸਨ ਨੇ ਇਨ੍ਹਾਂ ਵਿਦਿਆਰਥਣਾਂ ਖਿਲਾਫ ਕਾਰਵਾਈ ਕਰਨ ਦੇ ਹੁਕਮ ਜਾਰੀ ਕਰਕੇ ਪੀਜੀਆਈ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦਿੱਤੀ। ਹਾਲਾਂਕਿ, ਪੀਜੀਆਈ ਦੇ ਬੁਲਾਰੇ ਅਤੇ ਡੀਡੀਏ ਕੁਮਾਰ ਗੌਰਵ ਨੇ ਇਸ ਮਾਮਲੇ ਤੋਂ ਅਣਜਾਣਤਾ ਪ੍ਰਗਟਾਈ ।
The post 'ਮਨ ਕੀ ਬਾਤ' ਪ੍ਰੋਗਰਾਮ ਨਾ ਸੁਣਨ 'ਤੇ PGI ਦੀਆਂ 36 ਵਿਦਿਆਰਥਣਾਂ ਖਿਲਾਫ ਕਾਰਵਾਈ, ਹੋਸਟਲ ਤੋਂ ਬਾਹਰ ਜਾਣ 'ਤੇ ਲਾਈ ਪਾਬੰਦੀ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest



