TheUnmute.com – Punjabi News: Digest for May 16, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਗੁਰਦੁਆਰਾ ਦੂਖ ਨਿਵਾਰਨ ਸਾਹਿਬ 'ਚ ਕਤਲ 'ਤੇ SSP ਵਰੁਣ ਸ਼ਰਮਾ ਦਾ ਬਿਆਨ, ਮਾਨਸਿਕ ਤੌਰ 'ਤੇ ਬਿਮਾਰ ਸੀ ਮ੍ਰਿਤਕ ਔਰਤ

Monday 15 May 2023 05:46 AM UTC+00 | Tags: breaking-news crime gurdwara-dukh-niwaran-sahib latest-news murder-case news patiala patiala-police patiala-ssp-varun-sharma punjab-breaking punjab-news the-unmute-latest-news the-unmute-punjabi-news

ਚੰਡੀਗੜ੍ਹ,15 ਮਈ 2023: ਪਟਿਆਲਾ (Patiala) ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਚ ਬੇਅਦਬੀ ਦੇ ਮਾਮਲੇ ਵਿੱਚ ਐਤਵਾਰ ਦੇਰ ਰਾਤ ਵਜੇ ਇੱਕ ਸ਼ਰਧਾਲੂ ਵੱਲੋਂ ਇੱਕ ਔਰਤ ਦੀ ਗੋਲੀ ਮਾਰ ਕੇ ਕਤਲ ਕਰਦਾ ਦਿੱਤਾ । ਦੋਸ਼ ਹੈ ਕਿ ਔਰਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਸਰੋਵਰ ਕੋਲ ਸ਼ਰਾਬ ਪੀ ਰਹੀ ਸੀ। ਗੋਲੀਬਾਰੀ ‘ਚ ਇਕ ਸੇਵਾਦਾਰ ਵੀ ਜ਼ਖਮੀ ਹੋ ਗਿਆ। ਗੋਲੀਆਂ ਮਾਰਨ ਵਾਲੇ ਦਾ ਨਾਂ ਨਿਰਮਲਜੀਤ ਸਿੰਘ ਹੈ ਅਤੇ ਉਹ ਪਟਿਆਲਾ ਦਾ ਰਹਿਣ ਵਾਲਾ ਹੈ। ਉਹ ਪ੍ਰਾਪਰਟੀ ਡੀਲਰ ਹੈ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਸ ਮਾਮਲੇ ਵਿੱਚ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਪੁਸ਼ਟੀ ਕੀਤੀ ਕਿ ਮ੍ਰਿਤਕ ਔਰਤ ਪਰਵਿੰਦਰ ਕੌਰ (32) ਸਰੋਵਰ ਕੋਲ ਬੈਠ ਕੇ ਸ਼ਰਾਬ ਪੀ ਰਹੀ ਸੀ। ਉਹ ਪਹਿਲਾਂ ਪੀਜੀ ਵਿੱਚ ਰਹਿੰਦੀ ਸੀ। ਪਤਾ ਲੱਗਾ ਕਿ ਔਰਤ ਸ਼ਰਾਬ ਦੀ ਆਦੀ ਸੀ। ਉਹ ਵੀ ਪਟਿਆਲਾ ਦੇ ਹੀ ਇੱਕ ਨਸ਼ਾ ਛੁਡਾਊ ਕੇਂਦਰ ਵਿੱਚ ਜ਼ੇਰੇ ਇਲਾਜ ਸੀ। ਇਹ ਔਰਤ ਬੀਤੇ ਦਿਨ ਜ਼ੀਰਕਪੁਰ ਤੋਂ ਬੱਸ ਵਿੱਚ ਬੈਠ ਕੇ ਪਟਿਆਲਾ ਆਈ ਸੀ। ਜਿਸ ਰਿਵਾਲਵਰ ਤੋਂ ਗੋਲੀ ਚਲਾਈ ਗਈ ਉਹ ਲਾਇਸੈਂਸੀ ਹੈ। ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਰਿਵਾਲਵਰ ਬਰਾਮਦ ਕਰ ਲਿਆ ਗਿਆ ਹੈ।

ਔਰਤ ਪਰਵਿੰਦਰ ਕੌਰ (32) ਸਰੋਵਰ ਕੋਲ ਬੈਠੀ ਸ਼ਰਾਬ ਪੀ ਰਹੀ ਸੀ। ਜਿਸ ਕਾਰਨ ਗੁਰਦੁਆਰੇ ਦੇ ਮੁਲਾਜ਼ਮਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ। ਉਹ ਔਰਤ ਨੂੰ ਪੁੱਛਗਿਛ ਲਈ ਗੁਰਦੁਆਰਾ ਪ੍ਰਬੰਧਕ ਦੇ ਕਮਰੇ ਵਿਚ ਲੈ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਤੋਂ ਬਾਅਦ ਉਸ ਨੇ ਸ਼ਰਾਬ ਦੀ ਬੋਤਲ ਨਾਲ ਸਟਾਫ ‘ਤੇ ਹਮਲਾ ਕਰ ਦਿੱਤਾ।

ਸੇਵਾਦਾਰ ਔਰਤ ਤੋਂ ਪੁੱਛ-ਪੜਤਾਲ ਕਰ ਰਹੇ ਸਨ ਤਾਂ ਦੋਸ਼ੀ ਨਿਰਮਲਜੀਤ ਉਥੇ ਆ ਗਿਆ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਨਿਰਮਲਜੀਤ ਨੇ ਆਪਣੇ ਲਾਇਸੰਸੀ ਰਿਵਾਲਵਰ ਤੋਂ ਪੰਜ ਗੋਲੀਆਂ ਚਲਾਈਆਂ। ਔਰਤ ਨੂੰ ਤਿੰਨ ਗੋਲੀਆਂ ਲੱਗੀਆਂ, ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਸੇਵਾਦਾਰ ਸਾਗਰ ਕੁਮਾਰ ਨੂੰ ਵੀ ਗੋਲੀ ਲੱਗੀ। ਸਾਗਰ ਨੂੰ ਰਜਿੰਦਰਾ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਉਸ ਦੇ ਪੇਟ ਵਿੱਚ ਗੋਲੀ ਲੱਗੀ ਹੈ।

ਸੇਵਾਦਾਰ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ

ਜ਼ਖਮੀ ਸੇਵਾਦਾਰ ਸਾਗਰ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਾਗਰ ਦੀ ਮਾਂ ਨੇ ਕਿਹਾ- ਮੇਰਾ ਪੁੱਤਰ ਸੇਵਾ ਕਰਨ ਗਿਆ ਸੀ। ਮੈਨੂੰ ਹੋਰ ਕੁਝ ਨਹੀਂ ਪਤਾ। ਉਹ 5 ਸਾਲਾਂ ਤੋਂ ਸੇਵਾ ਕਰ ਰਿਹਾ ਸੀ। ਉਮਰ 26-27 ਸਾਲ ਹੈ।

SGPC ਨੇ ਕਿਹਾ ਕਤਲ ਨਹੀਂ, ਸਿੱਖ ਦਾ ਰੋਹ

ਇਸ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਕਿਹਾ ਕਿ ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਘਟਨਾ ਨੂੰ ਕਤਲ ਨਹੀਂ ਕਿਹਾ ਜਾ ਸਕਦਾ। ਇਹ ਸਿੱਖ ਦਾ ਰੋਹ ਹੈ , ਜਿਸ ਕਾਰਨ ਉਸ ਨੇ ਗੁਰੂ ਘਰ ਦੀ ਬੇਅਦਬੀ ਕਰਨ ਕਾਰਨ ਔਰਤ ਨੂੰ ਗੋਲੀ ਮਾਰ ਦਿੱਤੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਗੁਰਦੁਆਰਿਆਂ ਦੇ ਦਰਵਾਜ਼ਿਆਂ ‘ਤੇ ਕੋਈ ਅਜਿਹੀ ਚੀਜ਼ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਕੋਈ ਵੀ ਅਜਿਹੀਆਂ ਚੀਜ਼ਾਂ ਨੂੰ ਅੰਦਰ ਨਾ ਲੈ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਖ਼ਮੀ ਸੇਵਾਦਾਰ ਦੇ ਇਲਾਜ ਦਾ ਸਾਰਾ ਖਰਚਾ ਸ਼੍ਰੋਮਣੀ ਕਮੇਟੀ ਵੱਲੋਂ ਉਠਾਇਆ ਜਾਵੇਗਾ।

The post ਗੁਰਦੁਆਰਾ ਦੂਖ ਨਿਵਾਰਨ ਸਾਹਿਬ ‘ਚ ਕਤਲ ‘ਤੇ SSP ਵਰੁਣ ਸ਼ਰਮਾ ਦਾ ਬਿਆਨ, ਮਾਨਸਿਕ ਤੌਰ ‘ਤੇ ਬਿਮਾਰ ਸੀ ਮ੍ਰਿਤਕ ਔਰਤ appeared first on TheUnmute.com - Punjabi News.

Tags:
  • breaking-news
  • crime
  • gurdwara-dukh-niwaran-sahib
  • latest-news
  • murder-case
  • news
  • patiala
  • patiala-police
  • patiala-ssp-varun-sharma
  • punjab-breaking
  • punjab-news
  • the-unmute-latest-news
  • the-unmute-punjabi-news

ਦੁਬਈ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ 'ਚ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ, ਪੁਲਿਸ ਵਲੋਂ ਮੁਲਜ਼ਮ ਗ੍ਰਿਫਤਾਰ

Monday 15 May 2023 05:56 AM UTC+00 | Tags: a-female-crew-member amritsar amritsar-airport breaking-news dubai indigo latest-news neqws news punjabi-news punjab-news the-unmute-breaking-news

ਅੰਮ੍ਰਿਤਸਰ,15 ਮਈ 2023: ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ (Amritsar) ਆ ਰਹੇ ਜਹਾਜ਼ 'ਚ ਮਹਿਲਾ ਕਰੂ ਮੈਂਬਰ ਨਾਲ ਜਲੰਧਰ ਦੇ ਇਕ ਯਾਤਰੀ ਵਲੋਂ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ । ਜਹਾਜ਼ ਦੇ ਅੰਮ੍ਰਿਤਸਰ ਪਹੁੰਚਦੇ ਹੀ ਏਅਰਪੋਰਟ ਥਾਣੇ ਦੀ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਇੰਡੀਗੋ ਏਅਰਲਾਈਨ ਦਾ ਜਹਾਜ਼ 12 ਮਈ ਨੂੰ ਏਅਰਪੋਰਟ 'ਤੇ ਉੱਤਰਿਆ ਸੀ। ਮੁਲਜ਼ਮ ਦੀ ਪਛਾਣ ਜਲੰਧਰ ਦੇ ਕੋਟਲੀ ਪਿੰਡ ਵਾਸੀ ਰਜਿੰਦਰ ਸਿੰਘ ਦੇ ਰੂਪ ਵਜੋਂ ਹੋਈ ਹੈ।

ਮੁਲਜ਼ਮ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਏਅਰਪੋਰਟ 'ਤੇ ਤਾਇਨਾਤ ਇੰਡੀਗੋ ਏਅਰਲਾਈਨ ਦੇ ਸਹਾਇਕ ਸੁਰੱਖਿਆ ਮੈਨੇਜਰ ਅਜੇ ਕੁਮਾਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਸ਼ਨਿਚਰਵਾਰ ਨੂੰ ਦੁਬਈ ਤੋਂ ਆਈ ਇੰਡੀਗੋ ਏਅਰਲਾਈਨ ਦੀ ਫਲਾਈਟ 'ਚ ਜਲੰਧਰ ਦੇ ਪਿੰਡ ਕੋਟਲੀ ਵਾਸੀ ਰਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਨੇ ਯਾਤਰਾ ਤੋਂ ਪਹਿਲਾਂ ਸ਼ਰਾਬ ਪੀਤੀ ਹੋਈ ਸੀ। ਉਸ ਨੇ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਕੀਤੀ ਅਤੇ ਧਮਕੀਆਂ ਦਿੱਤੀਆਂ। ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਕੇ ਕਾਬੂ ਕਰ ਲਿਆ ਹੈ।

The post ਦੁਬਈ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ‘ਚ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ, ਪੁਲਿਸ ਵਲੋਂ ਮੁਲਜ਼ਮ ਗ੍ਰਿਫਤਾਰ appeared first on TheUnmute.com - Punjabi News.

Tags:
  • a-female-crew-member
  • amritsar
  • amritsar-airport
  • breaking-news
  • dubai
  • indigo
  • latest-news
  • neqws
  • news
  • punjabi-news
  • punjab-news
  • the-unmute-breaking-news

ਜਲੰਧਰ ਸਰਕਟ ਹਾਊਸ 'ਚ ਹੋਵੇਗੀ ਅਗਲੀ ਪੰਜਾਬ ਕੈਬਨਿਟ ਮੀਟਿੰਗ, ਵਿਕਾਸ ਕਾਰਜਾਂ 'ਤੇ ਹੋਵੇਗੀ ਚਰਚਾ

Monday 15 May 2023 06:05 AM UTC+00 | Tags: aam-aadmi-party cm-bhagwant-mann jalandhar-circuit-house latest-news news punjab punjab-cabinet punjab-cabinet-news punjab-government punjabi-news the-unmute the-unmute-breaking the-unmute-breaking-news the-unmute-punjabi-news

ਚੰਡੀਗੜ੍ਹ,15 ਮਈ 2023: ਪੰਜਾਬ ਕੈਬਿਨਟ ਦੀ ਅਗਲੀ ਮੀਟਿੰਗ 17 ਮਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਜਲੰਧਰ ਵਿਖੇ ਹੋਵੇਗੀ। ’ਸਰਕਾਰ ਤੁਹਾਡੇ ਦੁਆਰ’ ਤਹਿਤ ਇਹ ਮੀਟਿੰਗ ਜਲੰਧਰ ਦੇ ਸਰਕਟ ਹਾਊਸ (Jalandhar Circuit House) ਵਿਖੇ ਹੋਵੇਗੀ। ਇਸ ਵਿੱਚ ਜਲੰਧਰ ਸਮੇਤ ਪੂਰੇ ਪੰਜਾਬ ਦੇ ਵਿਕਾਸ ਕਾਰਜਾਂ ਨੂੰ ਵਿਚਾਰਿਆ ਜਾਵੇਗਾ ਅਤੇ ਪ੍ਰਵਾਨਗੀ ਦਿੱਤੀ ਜਾਵੇਗੀ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ।

ਸੀਐਮ ਮਾਨ ਨੇ ਆਪਣੇ ਟਵੀਟ ਦੀ ਟੈਗ ਲਾਈਨ ’ਸਰਕਾਰ ਤੁਹਾਡੇ ਦੁਆਰ’ ਰੱਖੀ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਮੁਤਾਬਕ 17 ਮਈ ਨੂੰ ਸਵੇਰੇ 10.30 ਵਜੇ ਜਲੰਧਰ ਸਰਕਟ ਹਾਊਸ ਵਿਖੇ ਕੈਬਿਨਟ ਮੀਟਿੰਗ ਕਰੇਗੀ। ਇਸ ਵਿੱਚ ਸਾਰੇ ਪੁਰਾਣੇ ਬਕਾਇਆ ਕੇਸਾਂ ਨੂੰ ਹੱਲ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ। ਇਸਦੇ ਨਾਲ ਹੀ ਤੁਰੰਤ ਫੈਸਲੇ ਲਏ ਜਾਣਗੇ।

ਪੰਜਾਬ ਨਾਲ ਸਬੰਧਤ ਸਾਰੇ ਵੱਡੇ ਮਾਮਲਿਆਂ ਬਾਰੇ ਫੈਸਲੇ ਪੰਜਾਬ ਸਰਕਾਰ ਵੱਲੋਂ ਕੈਬਿਨਟ ਮੀਟਿੰਗ ਵਿੱਚ ਹੀ ਲਏ ਗਏ ਹਨ। ਪਿਛਲੀ ਵਾਰ ਕੈਬਿਨਟ ਦੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਲੁਧਿਆਣਾ ਵਿੱਚ ਹੋਈ ਸੀ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 'ਸਰਕਾਰ ਤੁਹਾਡੇ ਦੁਆਰ' ਤਹਿਤ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੈਬਨਿਟ ਮੀਟਿੰਗਾਂ ਕੀਤੀਆਂ ਜਾਣਗੀਆਂ। ਸੀਐਮ ਮਾਨ ਨੇ ਕਿਹਾ ਸੀ ਕਿ ਜਿਸ ਥਾਂ ‘ਤੇ ਕੈਬਨਿਟ ਮੀਟਿੰਗ ਹੋਵੇਗੀ, ਸਾਰਾ ਦਿਨ ਸਰਕਾਰ ਉੱਥੇ ਹੀ ਰਹੇਗੀ।

The post ਜਲੰਧਰ ਸਰਕਟ ਹਾਊਸ ‘ਚ ਹੋਵੇਗੀ ਅਗਲੀ ਪੰਜਾਬ ਕੈਬਨਿਟ ਮੀਟਿੰਗ, ਵਿਕਾਸ ਕਾਰਜਾਂ ‘ਤੇ ਹੋਵੇਗੀ ਚਰਚਾ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • jalandhar-circuit-house
  • latest-news
  • news
  • punjab
  • punjab-cabinet
  • punjab-cabinet-news
  • punjab-government
  • punjabi-news
  • the-unmute
  • the-unmute-breaking
  • the-unmute-breaking-news
  • the-unmute-punjabi-news

ਕਰਨਾਟਕ ਦੇ ਨਵੇਂ ਮੁੱਖ ਮੰਤਰੀ ਦੀ ਚੋਣ 'ਚ ਜ਼ਿਆਦਾ ਸਮਾਂ ਨਹੀਂ ਲੱਗੇਗਾ, ਜਲਦ ਕਰਾਂਗੇ ਐਲਾਨ: ਰਣਦੀਪ ਸੁਰਜੇਵਾਲਾ

Monday 15 May 2023 06:15 AM UTC+00 | Tags: breaking-news chief-minister-of-karnataka congres karnataka karnataka-congress karnataka-latest-news karnataka-news malikaarjun-kharge new-cm-karnataka news the-unmute-breaking-news

ਚੰਡੀਗੜ੍ਹ,15 ਮਈ 2023: ਕਰਨਾਟਕ (Karnataka) ‘ਚ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਸਿਆਸੀ ਹਲਚਲ ਜਾਰੀ ਹੈ। ਕਰਨਾਟਕ ਕਾਂਗਰਸ ਵਿੱਚ ਮੀਟਿੰਗਾਂ ਦਾ ਦੌਰ ਜਾਰੀ ਹੈ। ਅਤੇ ਕਰਨਾਟਕ ਵਿੱਚ, ਡੀਕੇ ਸ਼ਿਵਕੁਮਾਰ ਅਤੇ ਸਿੱਧਾਰਮਈਆ ਦੇ ਸਮਰਥਕਾਂ ਵਿਚਕਾਰ ਪੋਸਟਰ ਯੁੱਧ ਚੱਲ ਰਿਹਾ ਹੈ। ਦੋਵਾਂ ਆਗੂਆਂ ਦੇ ਸਮਰਥਕ ਆਪੋ-ਆਪਣੇ ਆਗੂਆਂ ਨੂੰ ਅਗਲੇ ਮੁੱਖ ਮੰਤਰੀ ਵਜੋਂ ਪੇਸ਼ ਕਰ ਰਹੇ ਹਨ। ਅੱਜ ਮੁੱਖ ਮੰਤਰੀ ਅਹੁਦੇ ਦੇ ਮਜ਼ਬੂਤ ​​ਦਾਅਵੇਦਾਰ ਡੀਕੇ ਸ਼ਿਵਕੁਮਾਰ ਦਾ ਵੀ ਜਨਮ ਦਿਨ ਹੈ। ਅਜਿਹੇ ‘ਚ ਚਰਚਾ ਹੈ ਕਿ ਕੀ ਕਾਂਗਰਸ ਉਨ੍ਹਾਂ ਨੂੰ ਜਨਮਦਿਨ ਦੇ ਤੋਹਫੇ ਵਜੋਂ ਮੁੱਖ ਮੰਤਰੀ ਦੀ ਕੁਰਸੀ ਦੇਵੇਗੀ ਜਾਂ ਫਿਰ ਤੋਂ ਆਪਣੇ ਤਜਰਬੇਕਾਰ ਨੇਤਾ ਸਿੱਧਾਰਮਈਆ ‘ਤੇ ਦਾਅ ਖੇਡੇਗੀ ।

ਹੁਣ ਕਾਂਗਰਸ ਨੇਤਾ ਅਤੇ ਕਰਨਾਟਕ (Karnataka) ਚੋਣਾਂ ਦੇ ਇੰਚਾਰਜ ਰਣਦੀਪ ਸੁਰਜੇਵਾਲਾ ਨੇ ਕਿਹਾ ਹੈ ਕਿ ਪਾਰਟੀ ਅਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਨਵੇਂ ਮੁੱਖ ਮੰਤਰੀ ਦੀ ਚੋਣ ਵਿਚ ਜ਼ਿਆਦਾ ਸਮਾਂ ਨਹੀਂ ਲੱਗੇਗਾ ਅਤੇ ਇਸ ਦਾ ਐਲਾਨ ਜਲਦੀ ਹੀ ਕਰ ਦਿੱਤਾ ਜਾਵੇਗਾ। ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ਐਤਵਾਰ ਦੇਰ ਰਾਤ ਤੱਕ ਚੱਲੀ, ਜਿਸ ਤੋਂ ਬਾਅਦ ਅਬਜ਼ਰਵਰਾਂ ਨੇ ਰਿਪੋਰਟ ਤਿਆਰ ਕਰ ਲਈ ਹੈ ਅਤੇ ਇਸ ਨੂੰ ਅੱਜ ਪਾਰਟੀ ਹਾਈਕਮਾਂਡ ਨੂੰ ਸੌਂਪ ਦਿੱਤਾ ਜਾਵੇਗਾ।

The post ਕਰਨਾਟਕ ਦੇ ਨਵੇਂ ਮੁੱਖ ਮੰਤਰੀ ਦੀ ਚੋਣ ‘ਚ ਜ਼ਿਆਦਾ ਸਮਾਂ ਨਹੀਂ ਲੱਗੇਗਾ, ਜਲਦ ਕਰਾਂਗੇ ਐਲਾਨ: ਰਣਦੀਪ ਸੁਰਜੇਵਾਲਾ appeared first on TheUnmute.com - Punjabi News.

Tags:
  • breaking-news
  • chief-minister-of-karnataka
  • congres
  • karnataka
  • karnataka-congress
  • karnataka-latest-news
  • karnataka-news
  • malikaarjun-kharge
  • new-cm-karnataka
  • news
  • the-unmute-breaking-news

ਪਠਾਨਕੋਟ ਵਿਖੇ ਬਣੇਗਾ ਨਵਾਂ ਸਰਕਟ ਹਾਊਸ: ਹਰਭਜਨ ਸਿੰਘ ਈ.ਟੀ.ਓ.

Monday 15 May 2023 06:28 AM UTC+00 | Tags: aam-aadmi-party breaking-news cm-bhagwant-mann latest-news new-circuit-house-pathankot news pathankot punjab-government

ਚੰਡੀਗੜ੍ਹ,15 ਮਈ 2023: ਬੀਤੇ ਦਿਨ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ (Pathankot) ਵਿਖੇ ਨਵੇਂ ਸਰਕਟ ਹਾਊਸ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਲੋਕ ਨਿਰਮਾਣ ਵਿਭਾਗ, ਪੰਜਾਬ ਵੱਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਸਰਕਟ ਹਾਊਸ ਦਾ ਕੁੱਲ ਖੇਤਰ 22800 ਵਰਗ ਫੁੱਟ ਹੋਵੇਗਾ, ਜਿੱਥੇ ਗਰਾਊਂਡ ਤੋਂ ਇਲਾਵਾ ਦੋ ਮੰਜ਼ਿਲਾਂ ਉਸਾਰੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇੱਥੇ ਕੁੱਲ 12 ਕਮਰੇ ਤਜਵੀਜ਼ ਕੀਤੇ ਗਏ ਹਨ, ਜਿਨ੍ਹਾਂ ਵਿੱਚ 2 ਵੀ.ਵੀ.ਆਈ.ਪੀਜ. ਸੈਟ ਸ਼ਾਮਲ ਹਨ। ਇਸ ਤੋਂ ਇਲਾਵਾ ਇੱਕ ਕਾਨਫਰੰਸ ਹਾਲ ਅਤੇ ਇੱਕ ਡਰਾਇੰਗ ਰੂਮ ਉਸਾਰਿਆ ਜਾਵੇਗਾ।

ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ ਪਠਾਨਕੋਟ ਵਿਖੇ ਨਵੇਂ ਉਸਾਰੇ ਜਾਣ ਵਾਲੇ ਸਰਕਟ ਹਾਊਸ ਲਈ ਪ੍ਰਸ਼ਾਸਕੀ ਪ੍ਰਵਾਨਗੀ ਪ੍ਰਾਹੁਣਚਾਰੀ ਵਿਭਾਗ ਪੰਜਾਬ ਪਾਸੋਂ ਪ੍ਰਾਪਤ ਹੋ ਚੁੱਕੀ ਹੈ ਅਤੇ ਇਸ ਕੰਮ ਦੇ ਟੈਂਡਰ ਕਾਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਅਗਲੇ 6 ਮਹੀਨੇ 'ਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪਠਾਨਕੋਟ ਦੇ ਇੱਕ ਪਾਸੇ ਹਿਮਾਚਲ ਪ੍ਰਦੇਸ਼ ਅਤੇ ਦੂਜੇ ਪਾਸੇ ਜੰਮੂ ਅਤੇ ਕਸ਼ਮੀਰ ਲਗਦਾ ਹੈ, ਜਿਸ ਕਰਕੇ ਇੱਥੇ ਦੇਸ਼ ਭਰ 'ਚੋਂ ਆਉਣ ਵਾਲੇ ਮਹਿਮਾਨਾਂ, ਅਧਿਕਾਰੀਆਂ ਅਤੇ ਹੋਰ ਵਿਸ਼ੇਸ਼ ਵਿਅਕਤੀਆਂ ਦੇ ਠਹਿਰਾਅ ਲਈ ਕਿਸੇ ਉਚਿਤ ਰਿਹਾਇਸ਼ ਦਾ ਪ੍ਰਬੰਧ ਨਹੀਂ ਸੀ, ਜਿਸ ਕਰਕੇ ਸੂਬਾ ਸਰਕਾਰ ਵੱਲੋਂ ਪਠਾਨਕੋਟ ਵਿਖੇ ਸਰਕਟ ਹਾਉਸ ਉਸਾਰਨਾ ਤਜਵੀਜ ਕੀਤਾ ਗਿਆ ਸੀ।

The post ਪਠਾਨਕੋਟ ਵਿਖੇ ਬਣੇਗਾ ਨਵਾਂ ਸਰਕਟ ਹਾਊਸ: ਹਰਭਜਨ ਸਿੰਘ ਈ.ਟੀ.ਓ. appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • new-circuit-house-pathankot
  • news
  • pathankot
  • punjab-government

ਚੰਡੀਗੜ੍ਹ, 15 ਮਈ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸਰਕਾਰੀ ਅੱਜ ਆਈ.ਟੀ.ਆਈ. ਰੂਪਨਗਰ ਵਿਖੇ ਜ਼ਿਲ੍ਹਾ ਰੈੱਡ ਕਰਾਸ ਦੀ ਮਦਦ ਨਾਲ ਬਣਾਏ ਗਏ ਇੰਸਟੀਚਿਊਟ ਆਫ਼ ਆਟੋਮੋਟਿਵ ਅਤੇ ਡਰਾਇਵਿੰਗ ਸਕਿੱਲਜ਼ ਦਾ ਉਦਘਾਟਨ ਕੀਤਾ। ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਬਾਅਦ ਪੰਜਾਬ ਦਾ ਇਹ ਤੀਜਾ ਅਜਿਹਾ ਸੈਂਟਰ ਹੈ, ਜਿਸ ਨੂੰ ਰੋਪੜ ਵਿਖੇ ਖੋਲ੍ਹਿਆ ਗਿਆ ਹੈ।

ਉਦਘਾਟਨ ਸਮਾਰੋਹ ਦੌਰਾਨ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀ ਇਹ ਵੱਡੀ ਮੰਗ ਸੀ ਕਿ ਜ਼ਿਲ੍ਹੇ ਵਿਚ ਡਰਾਇਵਿੰਗ ਸਕਿੱਲਜ਼ ਸੈਂਟਰ ਦੀ ਸਥਾਪਨਾ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਡਰਾਇਵਿੰਗ ਲਾਇਸੈਂਸ ਅਤੇ ਟ੍ਰੇਨਿੰਗ ਲਈ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ਉਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਹਾਜ਼ਰ ਸਨ।

ਉਨ੍ਹਾਂ ਇੱਥੇ ਇਹ ਵੀ ਜ਼ਿਕਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਸ੍ਰੀ ਮੁਕਤਸਰ ਸਾਹਿਬ ਤੇ ਹੁਸ਼ਿਆਰਪੁਰ ਦੇ ਸੈਂਟਰ ਨੂੰ ਹੀ ਕਈ ਜ਼ਿਲ੍ਹਿਆਂ ਨੂੰ ਕਵਰ ਕਰਨਾ ਪੈਂਦਾ ਸੀ ਜਿਸ ਨਾਲ ਦੂਰ-ਦੂਰਾਡੇ ਵਾਲੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਸਾਡੀ ਸਰਕਾਰ ਦੇ ਯਤਨਾਂ ਸਦਕਾ ਆਉਣ ਵਾਲੇ ਸਮੇਂ ਵਿੱਚ ਹਰ ਜ਼ਿਲ੍ਹੇ ਵਿੱਚ ਆਰ.ਟੀ.ਓ. ਸਿਸਟਮ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਟ੍ਰੇਨਿੰਗ ਲੈਣ ਵਿੱਚ ਬਹੁਤ ਆਸਾਨੀ ਹੋ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੋ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਆਪਣੀ ਵਚਨਬੱਧਤਾ ਨੂੰ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੂਰੇ ਦ੍ਰਿੜ੍ਹ ਇਰਾਦੇ ਨਾਲ ਕੰਮ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਕੰਮ ਕਰਵਾਉਣ ਲਈ ਪ੍ਰੇਸ਼ਾਨੀ ਨਾ ਆਏ।

ਐਡਵੋਕੇਟ ਦਿਨੇਸ਼ ਚੱਢਾ ਨੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਇੰਸਟੀਚਿਊਟ ਦੀ ਸਥਾਪਨਾ ਦੇ ਜ਼ਿਲ੍ਹੇ ਲਈ ਬਹੁਤ ਵੱਡੇ ਮਾਅਨੇ ਹਨ ਕਿਉਂ ਕਿ ਦਿੱਲੀ ਤੇ ਹਿਮਾਚਲ ਪ੍ਰਦੇਸ਼ ਵਿੱਚ ਜ਼ਿਆਦਾਤਰ ਟਰਾਂਸਪੋਰਟਰ ਰੋਪੜ ਜ਼ਿਲ੍ਹੇ ਨਾਲ ਸਬੰਧਤ ਹਨ ਪਰੰਤੂ ਉਨ੍ਹਾਂ ਟਰਾਸਪੋਰਟਰਾਂ ਨੂੰ ਹੈਵੀ ਡਰਾਇਵਿੰਗ ਲਾਇਸੈਂਸ ਬਣਾਉਣ ਲਈ ਸ੍ਰੀ ਮੁਕਤਸਰ ਸਾਹਿਬ ਕੋਲ ਪਿੰਡ ਮਹੂਆਣਾ ਜਾਣਾ ਪੈਂਦਾ ਸੀ ਜਿਸ ਨਾਲ ਉਨ੍ਹਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ਵਿਚ ਸਿਰਫ਼ 2 ਸੈਂਟਰ ਹੀ ਪੰਜਾਬ ਵਿਚ ਚੱਲ ਰਹੇ ਹਨ, ਇੱਕ ਹੁਸ਼ਿਆਰਪੁਰ ਅਤੇ ਦੂਜਾ ਮਹੂਆਣਾ (ਸ੍ਰੀ ਮੁਕਤਸਰ ਸਾਹਿਬ) ਸੀ। ਹੁਣ ਇਹ ਤੀਜਾ ਸੈਂਟਰ ਰੂਪਨਗਰ ਵਿੱਚ ਖੋਲ੍ਹਿਆ ਜਾ ਰਿਹਾ ਹੈ, ਜੋ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ।

ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਸੈਂਟਰ ਵਿੱਚ 2 ਦਿਨ ਟ੍ਰੇਨਿੰਗ ਲਈ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਇਸ ਲਈ ਪੂਰੀ ਜਾਣਕਾਰੀ ਜਲਦ ਆਨਲਾਈਨ ਉਪਲੱਬਧ ਕਰਵਾ ਦਿੱਤੀ ਜਾਵੇਗੀ। ਇਸ ਟ੍ਰੇਨਿੰਗ ਵਿੱਚ ਕੁੱਲ 30 ਸਲੋਟ ਹੋਣਗੇ, ਜਿਨ੍ਹਾਂ ਵਿੱਚੋਂ 5 ਤਤਕਾਲੀਨ ਜ਼ਰੂਰਤਾਂ ਲਈ ਰਾਖਵੇਂ ਰੱਖੇ ਜਾਣਗੇ। ਇਸ ਦੌਰਾਨ ਉਮੀਦਵਾਰਾਂ ਨੂੰ ਐਮਰਜੈਂਸੀ ਹਾਲਾਤ ਨਾਲ ਨਿਪਟਣ ਲਈ ਫ਼ਸਟ ਏਡ ਦੀ ਸਿਖਲਾਈ ਵੀ ਦਿੱਤੀ ਜਾਵੇਗੀ।

ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ, ਕਪਤਾਨ ਪੁਲਿਸ (ਡਿਟੈਕਟਿਵ) ਸ੍ਰੀ ਮਨਵਿੰਦਰ ਬੀਰ ਸਿੰਘ, ਡੀ.ਐਸ.ਪੀ. ਤ੍ਰਿਲੋਚਨ ਸਿੰਘ, ਡੀ.ਡੀ.ਐਫ. ਗਿਰਜਾ ਸ਼ੰਕਰ, ਸਕੱਤਰ ਰੈੱਡ ਕਰਾਸ ਸ. ਗੁਰਸੋਹਨ ਸਿੰਘ, ਐਮ.ਵੀ.ਆਈ. ਰਣਪ੍ਰੀਤ ਸਿੰਘ, ਕਿਰਨਪ੍ਰੀਤ ਗਿੱਲ, ਡੀ.ਐਸ. ਦਿਓਲ, ਕੀਨਾ ਐਰੀ, ਸ੍ਰੀਮਤੀ ਆਦਰਸ਼ ਸ਼ਰਮਾ, ਗੁਰਸੀਰਤ ਕੌਰ, ਪ੍ਰਿੰ. ਰਮਿੰਦਰ ਸਿੰਘ, ਪੀ.ਏ. ਸਤਨਾਮ ਸਿੰਘ ਗਿੱਲ, ਸੀਨੀਅਰ ਪਾਰਟੀ ਆਗੂ ਭਾਗ ਸਿੰਘ ਮੈਦਾਨ, ਰਾਮ ਕੁਮਾਰ ਮੁਕਾਰੀ ਅਤੇ ਹੋਰ ਅਧਿਕਾਰੀ ਤੇ ਸੱਜਣ ਹਾਜ਼ਰ ਸਨ।

The post ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਸਰਕਾਰੀ ਆਈ.ਟੀ.ਆਈ ਰੂਪਨਗਰ ਵਿਖੇ ਇੰਸਟੀਚਿਊਟ ਆਫ਼ ਆਟੋਮੋਟਿਵ ਤੇ ਡਰਾਇਵਿੰਗ ਸਕਿੱਲਜ਼ ਦਾ ਉਦਘਾਟਨ appeared first on TheUnmute.com - Punjabi News.

Tags:
  • breaking-news
  • cm-bhagwant-mann
  • driving-skills-at-rupnagar
  • laljit-singh-bhullar
  • latest-news
  • news
  • punjab-government
  • punjab-news

ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਨਸਪ ਮੁਲਾਜ਼ਮਾਂ ਨੂੰ 6ਵੇਂ ਤਨਖਾਹ ਕਮਿਸ਼ਨ ਦੀ ਸੌਗਾਤ

Monday 15 May 2023 07:55 AM UTC+00 | Tags: 6th-pay-commission 6th-pay-commission-to-the-punsup-employees aam-aadmi-party latest-news news punjab-news punsup punsup-employees the-unmute-breaking-news

ਚੰਡੀਗੜ੍ਹ, 15 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹਮੇਸ਼ਾ ਹੀ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਇਸ ਵਰਗ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਹਨ। ਇਸੇ ਲੜੀ ਨੂੰ ਅੱਗੇ ਤੋਰਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਨਸਪ ਅਦਾਰੇ ਦੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਪਨਸਪ (PUNSUP) ਦੇ ਮੁਲਾਜ਼ਮਾਂ ਸਬੰਧੀ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਲਈ ਤੁਰੰਤ ਕਾਰਵਾਈ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਪਹਿਲੇ ਦਿਨ ਤੋਂ ਹੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਕਿਉਂਕਿ ਮੁਲਾਜ਼ਮ ਵਰਗ ਪੰਜਾਬ ਦੇ ਪ੍ਰਸ਼ਾਸਕੀ ਢਾਂਚੇ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਹੰਭਲਾ ਮਾਰਨ ਤੋਂ ਕਦੇ ਵੀ ਪਿੱਛੇ ਨਹੀਂ ਹਟੇਗੀ।

The post ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਨਸਪ ਮੁਲਾਜ਼ਮਾਂ ਨੂੰ 6ਵੇਂ ਤਨਖਾਹ ਕਮਿਸ਼ਨ ਦੀ ਸੌਗਾਤ appeared first on TheUnmute.com - Punjabi News.

Tags:
  • 6th-pay-commission
  • 6th-pay-commission-to-the-punsup-employees
  • aam-aadmi-party
  • latest-news
  • news
  • punjab-news
  • punsup
  • punsup-employees
  • the-unmute-breaking-news

ਮਾਣਹਾਨੀ ਮਾਮਲੇ 'ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸੰਗਰੂਰ ਅਦਾਲਤ ਵਲੋਂ ਸੰਮਨ ਜਾਰੀ

Monday 15 May 2023 08:02 AM UTC+00 | Tags: breaking congress-national-president congress-president-mallikarjun-kharge mallikarjun-kharge news punjab-news sangrur-court

ਚੰਡੀਗੜ੍ਹ, 15 ਮਈ 2023: ਪੰਜਾਬ ਦੀ ਸੰਗਰੂਰ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਖੜਗੇ ਨੂੰ ਇਹ ਸੰਮਨ ਸੰਗਰੂਰ ਦੇ ਰਹਿਣ ਵਾਲੇ ਅਤੇ ਹਿੰਦੂ ਸੁਰੱਖਿਆ ਪ੍ਰੀਸ਼ਦ ਬਜਰੰਗ ਦਲ ਹਿੰਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਵੱਲੋਂ ਦਾਇਰ ਪਟੀਸ਼ਨ ‘ਤੇ ਜਾਰੀ ਕੀਤੇ ਗਏ ਹਨ।

ਹਿਤੇਸ਼ ਭਾਰਦਵਾਜ ਨੇ ਹਾਲ ਹੀ ਵਿੱਚ ਹੋਈਆਂ ਕਰਨਾਟਕ ਚੋਣਾਂ ਦੌਰਾਨ ਬਜਰੰਗ ਦਲ ਖ਼ਿਲਾਫ਼ ਕਥਿਤ ਅਪਮਾਨਜਨਕ ਟਿੱਪਣੀਆਂ ਕਰਨ ਲਈ ਖੜਗੇ ਖ਼ਿਲਾਫ਼ 100 ਕਰੋੜ ਰੁਪਏ ਦਾ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਸਥਾਨਕ ਅਦਾਲਤ ਦੀ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਮਨਦੀਪ ਕੌਰ ਦੀ ਅਦਾਲਤ ਨੇ ਖੜਗੇ ਨੂੰ 10 ਜੁਲਾਈ ਨੂੰ ਤਲਬ ਕੀਤਾ ਹੈ।

ਪਟੀਸ਼ਨਕਰਤਾ ਹਿਤੇਸ਼ ਭਾਰਦਵਾਜ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ (Mallikarjun Kharge) ਨੇ ਬਜਰੰਗ ਦਲ ਦੀ ਤੁਲਨਾ ਦੇਸ਼ ਵਿਰੋਧੀ ਸੰਗਠਨਾਂ ਨਾਲ ਕੀਤੀ ਹੈ। ਕਰਨਾਟਕ ‘ਚ ਸੱਤਾ ‘ਚ ਆਉਣ ਤੋਂ ਬਾਅਦ ਬਜਰੰਗ ਦਲ ‘ਤੇ ਪਾਬੰਦੀ ਲਗਾਉਣ ਦਾ ਵਾਅਦਾ ਵੀ ਕੀਤਾ ਹੈ ।ਭਾਰਦਵਾਜ ਨੇ ਕਿਹਾ ਕਿ ਵੀਰਵਾਰ ਨੂੰ ਜਦੋਂ ਉਨ੍ਹਾਂ ਦੇਖਿਆ ਕਿ ਚੋਣ ਮਨੋਰਥ ਪੱਤਰ ਦੇ ਪੰਨਾ ਨੰਬਰ-10 ‘ਤੇ ਕਾਂਗਰਸ ਨੇ ਬਜਰੰਗ ਦਲ ਦੀ ਤੁਲਨਾ ਰਾਸ਼ਟਰ ਵਿਰੋਧੀ ਸੰਗਠਨਾਂ ਨਾਲ ਕੀਤੀ ਹੈ ਅਤੇ ਚੋਣਾਂ ਜਿੱਤਣ ‘ਤੇ ਸੰਗਠਨ ‘ਤੇ ਪਾਬੰਦੀ ਲਗਾਉਣ ਦਾ ਵਾਅਦਾ ਕੀਤਾ ਹੈ ਤਾਂ ਉਨ੍ਹਾਂ ਨੇ ਅਦਾਲਤ ਤੱਕ ਪਹੁੰਚ ਕੀਤੀ।

The post ਮਾਣਹਾਨੀ ਮਾਮਲੇ ‘ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸੰਗਰੂਰ ਅਦਾਲਤ ਵਲੋਂ ਸੰਮਨ ਜਾਰੀ appeared first on TheUnmute.com - Punjabi News.

Tags:
  • breaking
  • congress-national-president
  • congress-president-mallikarjun-kharge
  • mallikarjun-kharge
  • news
  • punjab-news
  • sangrur-court

ਧਰਤੀ ਹੇਠਲੇ ਪਾਣੀ ਦੀ ਰਾਖੀ ਕਰਨਾ ਸਾਡਾ ਮੁੱਖ ਮਕਸਦ, ਝੋਨੇ ਦੇ ਸੀਜ਼ਨ ਸੰਬੰਧੀ ਲੈਣ ਜਾ ਰਹੇ ਹਾਂ ਅਹਿਮ ਫੈਸਲਾ: CM ਮਾਨ

Monday 15 May 2023 08:09 AM UTC+00 | Tags: aam-aadmi-party agriculture breaking-news cm-bhagwant-mann news paddy-season punjab punjab-congress punjab-government the-unmute-breaking-news the-unmute-latest-news water-issue

ਚੰਡੀਗੜ੍ਹ, 15 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਤੇ ਧਰਤੀ ਹੇਠਲੇ ਪਾਣੀ ਦੀ ਰਾਖੀ ਕਰਨਾ ਸਾਡਾ ਮੁੱਖ ਮਕਸਦ ਹੈ ਤੇ ਇਸੇ ਨੂੰ ਧਿਆਨ ‘ਚ ਰੱਖਦਿਆਂ ਅਸੀਂ ਝੋਨੇ ਦੇ ਸੀਜ਼ਨ (Paddy season) ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਾਂ ਅਤੇ ਇਸ ਫੈਸਲੇ ਬਾਰੇ ਵੇਰਵੇ ਦੁਪਹਿਰ ਨੂੰ ਮੈਂ ਆਪ ਲਾਈਵ ਹੋ ਕੇ ਪੰਜਾਬ ਵਾਸੀਆਂ ਨਾਲ ਨਾਲ ਸਾਂਝੇ ਕਰਾਂਗਾ |

 

The post ਧਰਤੀ ਹੇਠਲੇ ਪਾਣੀ ਦੀ ਰਾਖੀ ਕਰਨਾ ਸਾਡਾ ਮੁੱਖ ਮਕਸਦ, ਝੋਨੇ ਦੇ ਸੀਜ਼ਨ ਸੰਬੰਧੀ ਲੈਣ ਜਾ ਰਹੇ ਹਾਂ ਅਹਿਮ ਫੈਸਲਾ: CM ਮਾਨ appeared first on TheUnmute.com - Punjabi News.

Tags:
  • aam-aadmi-party
  • agriculture
  • breaking-news
  • cm-bhagwant-mann
  • news
  • paddy-season
  • punjab
  • punjab-congress
  • punjab-government
  • the-unmute-breaking-news
  • the-unmute-latest-news
  • water-issue

ਗੁਰਦੁਆਰਾ ਦੂਖ ਨਿਵਾਰਨ ਸਾਹਿਬ 'ਚ ਲੜਕੀ ਵਲੋਂ ਸ਼ਰਾਬ ਪੀਣ ਦੀ ਘਟਨਾ ਬੇਹੱਦ ਮੰਦਭਾਗੀ: ਹਰਜਿੰਦਰ ਸਿੰਘ ਧਾਮੀ

Monday 15 May 2023 08:24 AM UTC+00 | Tags: aam-aadmi-party breaking-news cm-bhagwant-mann gurdwara-dukh-niwaran-sahib gurdwara-dukh-niwaran-sahib-patiala harjinder-singh-dhami latest-news news patiala punjab-news sikh the-unmute-breaking-news

ਚੰਡੀਗੜ੍ਹ, 15 ਮਈ 2023: ਪਟਿਆਲਾ (Patiala) ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਚ ਬੇਅਦਬੀ ਦੇ ਮਾਮਲੇ ਵਿੱਚ ਐਤਵਾਰ ਦੇਰ ਰਾਤ ਵਜੇ ਇੱਕ ਸ਼ਰਧਾਲੂ ਵੱਲੋਂ ਇੱਕ ਔਰਤ ਦੀ ਗੋਲੀ ਮਾਰ ਕੇ ਕਤਲ ਕਰਦਾ ਦਿੱਤਾ । ਦੋਸ਼ ਹੈ ਕਿ ਔਰਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਸਰੋਵਰ ਕੋਲ ਸ਼ਰਾਬ ਪੀ ਰਹੀ ਸੀ। ਗੋਲੀਬਾਰੀ 'ਚ ਇਕ ਸੇਵਾਦਾਰ ਵੀ ਜ਼ਖਮੀ ਹੋ ਗਿਆ। ਗੋਲੀਆਂ ਮਾਰਨ ਵਾਲੇ ਦਾ ਨਾਂ ਨਿਰਮਲਜੀਤ ਸਿੰਘ ਹੈ ਅਤੇ ਉਹ ਪਟਿਆਲਾ ਦਾ ਰਹਿਣ ਵਾਲਾ ਹੈ। ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਸ ਮੰਦਭਾਗੀ ਘਟਨਾ ਨੂੰ ਲੈ ਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਵਾਪਰੀ ਘਟਨਾ 'ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਵਿਰੋਧੀ ਸ਼ਕਤੀਆਂ ਵਲੋਂ ਸੋਚੀ ਸਮਝੀ ਸਾਜ਼ਿਸ਼ ਨਾਲ ਗੁਰੂ ਘਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਸਰਕਾਰ ਮੂਕ ਦਰਸ਼ਕ ਬਣ ਕੇ ਵੇਖ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ (Patiala) ਵਿਖੇ ਬੀਤੇ ਕੱਲ੍ਹ ਇਕ ਲੜਕੀ ਵਲੋਂ ਸ਼ਰਾਬ ਪੀਣ ਦੀ ਘਟਨਾ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਸਿੱਖ ਵਿਰੋਧੀ ਸ਼ਕਤੀਆਂ ਆਪਣੇ ਮਨਸੂਬਿਆਂ ਵਿਚ ਸਫ਼ਲ ਹੋ ਰਹੀਆਂ ਹਨ, ਜਿਸ ਨਾਲ ਸਿੱਖ ਕੌਮ ਅੰਦਰ ਭਾਰੀ ਰੋਸ ਹੈ। ਉਨ੍ਹਾਂ ਨੇ ਕਿਹਾ ਕਿ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਲੜਕੀ ਵਲੋਂ ਸ਼ਰਾਬ ਪੀਣ ਦੀ ਘਟਨਾ ਦੀ ਸਰਕਾਰ ਉੱਚ ਪੱਧਰੀ ਜਾਂਚ ਕਰੇ ਅਤੇ ਇਹ ਪਤਾ ਲਗਾਇਆ ਜਾਵੇ ਕਿ ਕਿਹੜੀਆਂ ਸ਼ਕਤੀਆਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਅਤੇ ਮਾਣ-ਮਰਯਾਦਾ ਨੂੰ ਢਾਹ ਲਗਾਉਣ ਦੀਆਂ ਹਰਕਤਾਂ ਕਰ ਰਹੀਆਂ ਹਨ।

The post ਗੁਰਦੁਆਰਾ ਦੂਖ ਨਿਵਾਰਨ ਸਾਹਿਬ ‘ਚ ਲੜਕੀ ਵਲੋਂ ਸ਼ਰਾਬ ਪੀਣ ਦੀ ਘਟਨਾ ਬੇਹੱਦ ਮੰਦਭਾਗੀ: ਹਰਜਿੰਦਰ ਸਿੰਘ ਧਾਮੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • gurdwara-dukh-niwaran-sahib
  • gurdwara-dukh-niwaran-sahib-patiala
  • harjinder-singh-dhami
  • latest-news
  • news
  • patiala
  • punjab-news
  • sikh
  • the-unmute-breaking-news

ਪੰਜਾਬ 'ਚ ਬਿਜਲੀ ਦਰਾਂ 'ਚ ਹੋਇਆ ਵਾਧਾ, CM ਭਗਵੰਤ ਮਾਨ ਨੇ ਕਿਹਾ- ਆਮ ਲੋਕਾਂ 'ਤੇ ਕੋਈ ਬੋਝ ਨਹੀਂ ਪਵੇਗਾ

Monday 15 May 2023 08:58 AM UTC+00 | Tags: breaking-news electricity-rates latest-news news punjab-news punjab-state-electricity-regulatory-commission

ਚੰਡੀਗੜ੍ਹ, 15 ਮਈ 2023: ਪੰਜਾਬ ਵਿਚ ਬਿਜਲੀ ਦਰਾਂ (Electricity Rates) ਵਿਚ ਵਾਧਾ ਕੀਤਾ ਗਿਆ ਹੈ। ਇਸ ਸੰਬੰਧੀ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਹੁਕਮ ਜਾਰੀ ਕੀਤੇ ਹਨ । ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਬਿਜਲੀ ਦੀਆਂ ਦਰਾਂ ਚ ਵਾਧੇ ਦਾ ਖ਼ਰਚਾ ਪੰਜਾਬ ਸਰਕਾਰ ਦੇਵੇਗੀ | ਇਸ ਦਾ ਆਮ ਲੋਕਾਂ ‘ਤੇ ਕੋਈ ਬੋਝ ਨਹੀਂ ਪਵੇਗਾ ਅਤੇ 600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ਤੇ ਅਸਰ ਨਹੀ ਪਵੇਗਾ |

ਬਿਜਲੀ ਵਿਭਾਗ ਵਲੋਂ ਜਾਰੀ ਹੁਕਮਾਂ ਮੁਤਾਬਕ ਘਰੇਲੂ ਖਪਤਕਾਰਾਂ ਲਈ 2 ਕਿੱਲੋਵਾਟ ਲੋਡ ਤੱਕ ਲਈ ਪਹਿਲੇ 100 ਯੂਨਿਟ ਲਈ ਦਰ 3.49 ਰੁਪਏ ਤੋਂ ਵਧਾ ਕੇ 4.19 ਰੁਪਏ ਪ੍ਰਤੀ ਯੂਨਿਟ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਫਿਕਸ ਚਾਰਜਿਜ਼ ਵੀ 35 ਰੁਪਏ ਤੋਂ ਵਧਾ ਕੇ 50 ਰੁਪਏ ਪ੍ਰਤੀ ਕਿੱਲੋਵਾਟ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ 101 ਤੋਂ 300 ਯੂਨਿਟ ਤੱਕ ਦਰ 5.84 ਰੁਪਏ ਤੋਂ ਵਧਾ ਕੇ 6.64 ਰੁਪਏ ਪ੍ਰਤੀ ਯੂਨਿਟ ਕੀਤੇ ਗਏ ਹਨ ਤੇ 300 ਯੂਨਿਟ ਤੋਂ ਵੱਧ ਲਈ 7.30 ਰੁਪਏ ਤੋਂ ਵਧਾ ਕੇ 7.75 ਰੁਪਏ ਪ੍ਰਤੀ ਯੂਨਿਟ ਦਰ ਕੀਤੀ ਗਈ ਹੈ।

ਇਸਦੇ ਨਾਲ ਹੀ 2 ਤੋਂ 7 ਕਿੱਲੋਵਾਟ ਤੱਕ ਲੋਡ ਵਾਲੇ ਖਪਤਕਾਰਾਂ ਲਈ ਪਹਿਲੇ 100 ਯੂਨਿਟ ਤੱਕ ਦਰ 3.74 ਰੁਪਏ ਦੀ ਥਾਂ ਹੁਣ 4.44 ਰੁਪਏ ਹੋਵੇਗੀ। 100 ਤੋਂ 300 ਤੱਕ 5.84 ਰੁਪਏ ਦੀ ਥਾਂ 6.64 ਰੁਪਏ ਪ੍ਰਤੀ ਯੂਨਿਟ, 300 ਤੋਂ ਵੱਧ ਲਈ 7.30 ਰੁਪਏ ਦੀ ਥਾਂ 7.75 ਰੁਪਏ ਪ੍ਰਤੀ ਯੂਨਿਟ ਦੇਣੇ ਪੈਣਗੇ। ਇਸ ਵਰਗ ਲਈ ਫਿਕਸ ਚਾਰਜਿਜ਼ 60 ਤੋਂ ਵਧਾ ਕੇ 75 ਰੁਪਏ ਪ੍ਰਤੀ ਕਿੱਲੋਵਾਟ ਕੀਤੇ ਗਏ ਹਨ। 7 ਤੋਂ 50 ਕਿੱਲੋਵਾਟ ਲੋਡ ਵਾਲੇ ਖਪਤਕਾਰਾਂ ਲਈ ਦਰ ਹੁਣ ਪਹਿਲੇ 100 ਯੂਨਿਟ 4.64 ਰੁਪਏ ਦੀ ਥਾਂ 5.34 ਰੁਪਏ ਪ੍ਰਤੀ ਯੂਨਿਟ, 100 ਤੋਂ 300 ਲਈ 6.50 ਰੁਪਏ ਦੀ ਥਾਂ 7.15 ਰੁਪਏ ਪ੍ਰਤੀ ਯੂਨਿਟ, 300 ਤੋਂ ਵੱਧ ਲਈ 7.50 ਰੁਪਏ ਦੀ ਥਾਂ 7.75 ਰੁਪਏ ਪ੍ਰਤੀ ਯੂਨਿਟ ਦਰ ਹੋਵੇਗੀ। ਇਸ ਵਰਗ ਲਈ ਫਿਕਸ ਚਾਰਜਿਜ਼ 95 ਰੁਪਏ ਤੋਂ ਵਧਾ ਕੇ 110 ਰੁਪਏ ਪ੍ਰਤੀ ਯੂਨਿਟ ਕੀਤੇ ਗਏ ਹਨ।

ਦੂਜੇ ਪਾਸੇ 50 ਤੋਂ 100 ਕਿੱਲੋਵਾਟ ਲੋਡ ਵਾਲੇ ਖਪਤਕਾਰਾਂ ਲਈ 6.43 ਰੁਪਏ ਦੀ ਥਾਂ 6.75 ਰੁਪਏ ਪ੍ਰਤੀ ਯੂਨਿਟ ਚਾਰਜਿਜ਼ (Electricity Rates) ਤੈਅ ਕੀਤਾ ਹੈ । ਇਸ ਵਰਗ ਲਈ ਫਿਕਸ ਚਾਰਜਿਜ਼ 115 ਤੋਂ ਵਧਾ ਕੇ 130 ਰੁਪਏ ਪ੍ਰਤੀ ਕਿੱਲੋਵਾਟ ਕੀਤੇ ਗਏ ਹਨ। 100 ਕਿੱਲੋਵਾਟ ਤੋਂ ਵੱਧ ਲੋਡ ਵਾਲੇ ਖਪਤਕਾਰਾਂ ਲਈ 6.63 ਦੀ ਥਾਂ ਹੁਣ 6.96 ਰੁਪਏ ਪ੍ਰਤੀ ਕਿੱਲੋਵਾਟ ਦਰ ਹੋਵੇਗੀ ਅਤੇ ਫਿਕਸ ਚਾਰਜਿਜ਼ 125 ਰੁਪਏ ਤੋਂ ਵੱਧਾ ਕੇ 140 ਰੁਪਏ ਪ੍ਰਤੀ ਕਿੱਲੋਵਾਟ ਕੀਤੇ ਗਏ ਹਨ।

The post ਪੰਜਾਬ 'ਚ ਬਿਜਲੀ ਦਰਾਂ ‘ਚ ਹੋਇਆ ਵਾਧਾ, CM ਭਗਵੰਤ ਮਾਨ ਨੇ ਕਿਹਾ- ਆਮ ਲੋਕਾਂ ‘ਤੇ ਕੋਈ ਬੋਝ ਨਹੀਂ ਪਵੇਗਾ appeared first on TheUnmute.com - Punjabi News.

Tags:
  • breaking-news
  • electricity-rates
  • latest-news
  • news
  • punjab-news
  • punjab-state-electricity-regulatory-commission

ਜਲੰਧਰ ਦੇ ਸਾਬਕਾ ਮੇਅਰ ਅਤੇ ਭਾਜਪਾ ਆਗੂ ਸੁਰਿੰਦਰ ਮਹੇ ਪੂਰੇ ਹੋ ਗਏ

Monday 15 May 2023 09:07 AM UTC+00 | Tags: breaking-news cm-bhagwant-mann latest-news news punjab punjab-bjp punjab-government surinder-mahe the-unmute-breaking the-unmute-breaking-news the-unmute-latest-news

ਚੰਡੀਗੜ੍ਹ, 15 ਮਈ 2023: ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਅਤੇ ਭਾਜਪਾ ਆਗੂ ਸੁਰਿੰਦਰ ਮਹੇ (Surinder Mahe) ਦਾ ਦਿਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਬਕ ਸੁਰਿੰਦਰ ਮਹੇ ਲੰਬੇ ਸਮੇਂ ਤੋਂ ਕੈਂਸਰ ਦੀ ਬੀਮਾਰੀ ਨਾਲ ਪੀੜਤ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਮੰਗਲਵਾਰ ਨੂੰ ਮਾਡਲ ਟਾਊਨ ਦੇ ਸ਼ਮਸ਼ਾਨਘਾਟ ਵਿਚ ਦੁਪਹਿਰ 2 ਵਜੇ ਹੋਵੇਗਾ। ਸੁਰਿੰਦਰ ਮਹੇ ਕਰਤਾਰਪੁਰ ਦੇ ਭਾਜਪਾ ਇੰਚਾਰਜ ਸਨ। ਸੁਰਿੰਦਰ ਮਹੇਦੇ ਦਿਹਾਂਤ ਤੋਂ ਬਾਅਦ ਸ਼ਹਿਰ ਦੇ ਸਿਆਸੀ ਗਲਿਆਰਿਆਂ ਵਿੱਚ ਸੋਗ ਦੀ ਲਹਿਰ ਹੈ।

ਸੁਰਿੰਦਰ ਮਹੇ ਕਾਂਗਰਸ ਦੀ ਟਿਕਟ ‘ਤੇ ਜਿੱਤ ਕੇ ਮੇਅਰ ਬਣੇ ਸਨ ਅਤੇ 2002 ਤੋਂ 2007 ਤੱਕ ਜਲੰਧਰ ਨਗਰ ਨਿਗਮ ਦੇ ਮੇਅਰ ਰਹੇ। ਉਹ ਬਾਅਦ ਕਾਂਗਰਸ ਛੱਡ ਕੇ 2019 ‘ਚ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਸ਼ਵੇਤ ਮਲਿਕ ਨੇ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਨੂੰ ਭਾਜਪਾ ‘ਚ ਸ਼ਾਮਲ ਕੀਤਾ ਸੀ।

The post ਜਲੰਧਰ ਦੇ ਸਾਬਕਾ ਮੇਅਰ ਅਤੇ ਭਾਜਪਾ ਆਗੂ ਸੁਰਿੰਦਰ ਮਹੇ ਪੂਰੇ ਹੋ ਗਏ appeared first on TheUnmute.com - Punjabi News.

Tags:
  • breaking-news
  • cm-bhagwant-mann
  • latest-news
  • news
  • punjab
  • punjab-bjp
  • punjab-government
  • surinder-mahe
  • the-unmute-breaking
  • the-unmute-breaking-news
  • the-unmute-latest-news

10 ਜੂਨ ਤੋਂ ਸ਼ੁਰੂ ਹੋਵੇਗੀ ਪੰਜਾਬ 'ਚ ਝੋਨੇ ਦੀ ਲਵਾਈ, ਸੂਬੇ ਨੂੰ ਚਾਰ ਜ਼ੋਨਾ 'ਚ ਵੰਡਿਆ

Monday 15 May 2023 11:02 AM UTC+00 | Tags: aam-aadmi-party breaking-news cm-bhagwant-mann kuldeep-singh-dhaliwal latest-news news paddy-crop paddy-harvesting paddy-session punjab-aggiculture punjab-aggriculture-department the-unmute-breaking-news the-unmute-latest-news

ਚੰਡੀਗੜ੍ਹ 15 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਤੇ ਧਰਤੀ ਹੇਠਲੇ ਪਾਣੀ ਦੀ ਰਾਖੀ ਕਰਨਾ ਸਾਡਾ ਮੁੱਖ ਮਕਸਦ ਹੈ ਤੇ ਇਸੇ ਨੂੰ ਧਿਆਨ 'ਚ ਰੱਖਦਿਆਂ ਅਸੀਂ ਝੋਨੇ ਦੇ ਸੀਜ਼ਨ (Paddy season) ਨਾਲ ਸਬੰਧਤ ਇੱਕ ਅਹਿਮ ਫੈਸਲਾ ਲਿਆ ਹੈ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ (Paddy) ਦੀ ਲਵਾਈ 10 ਜੂਨ ਤੋਂ ਸ਼ੁਰੂ ਹੋਵੇਗੀ |

ਸੂਬੇ ਭਰ ‘ਚ 4 ਜ਼ੋਨਾ ‘ਚ ਝੋਨੇ ਦੀ ਲਵਾਈ ਹੋਵੇਗੀ | ਸਿੱਧੀ ਬਿਜਾਈ ਕਰਨ ਵਾਲੇ ਨੂੰ 1500 ਰੁਪਏ ਪ੍ਰਤੀ ਏਕੜ ਸਬ-ਸਿਡੀ ਮਿਲੇਗੀ | ਇਨ੍ਹਾਂ ਵਿੱਚ ਜੋ ਸਰਹੱਦ ਕੋਲ ਤਾਰ ਦੇ ਪਾਰ ਵਾਲੇ ਖੇਤ ਹਨ, ਉਨ੍ਹਾਂ ਦੀ 10 ਜੂਨ ਨੂੰ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ ਅਤੇ ਇਨ੍ਹਾਂ ਨੂੰ ਬਿਜਲੀ ਦਿਨ ਵਿਚ ਦਿੱਤੀ ਜਾਵੇਗੀ | ਇਸਦੇ ਨਾਲ ਹੀ ਦੂਜੇ ਪੜਾਅ ਵਿੱਚ 16-18 ਜੂਨ ਤੋਂ 7 ਜ਼ਿਲ੍ਹਿਆਂ ‘ਚ ਝੋਨੇ ਲਵਾਈ ਹੋਵੇਗੀ ਜਿਨ੍ਹਾਂ ਵਿੱਚ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ,ਗੁਰਦਸਪੂਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ ਸ਼ਾਮਲ ਹਨ |

ਤੀਜੇ ਪੜਾਅ ਵਿੱਚ 19 ਜੂਨ ਮੋਹਾਲੀ, ਰੋਪੜ , ਕਪੂਰਥਲਾ, ਲੁਧਿਆਣਾ, ਫਾਜਲਿਕਾ, ਬਠਿੰਡਾ ਅਤੇ ਅੰਮ੍ਰਿਤਸਰ ‘ਚ ਝੋਨੇ ਲਵਾਈ ਹੋਵੇਗੀ | ਚੌਥੇ ਪੜਾਅ ਵਿੱਚ 21 ਤੋਂ ਪਟਿਆਲਾ, ਜਲੰਧਰ, ਮੁਕਤਸਰ ਸਾਹਿਬ, ਸੰਗਰੂਰ,ਹੁਸ਼ਿਆਰਪੁਰ, ਮਲੇਰਕੋਟਲਾ, ਬਰਨਾਲਾ ਅਤੇ ਮਾਨਸਾ ‘ਚ ਝੋਨੇ (Paddy) ਲਵਾਈ ਸ਼ੁਰੂ ਹੋਵੇਗੀ |

The post 10 ਜੂਨ ਤੋਂ ਸ਼ੁਰੂ ਹੋਵੇਗੀ ਪੰਜਾਬ ‘ਚ ਝੋਨੇ ਦੀ ਲਵਾਈ, ਸੂਬੇ ਨੂੰ ਚਾਰ ਜ਼ੋਨਾ ‘ਚ ਵੰਡਿਆ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • kuldeep-singh-dhaliwal
  • latest-news
  • news
  • paddy-crop
  • paddy-harvesting
  • paddy-session
  • punjab-aggiculture
  • punjab-aggriculture-department
  • the-unmute-breaking-news
  • the-unmute-latest-news

ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਵਾਇਸ ਚੀਫ਼ ਆਫ਼ ਦੀ ਏਅਰ ਸਟਾਫ਼ ਵਜੋਂ ਅਹੁਦਾ ਸਾਂਭਿਆ

Monday 15 May 2023 11:14 AM UTC+00 | Tags: air-marshal-ashutosh-dixit air-staff breaking-news india-air-staff indian-air-force latest-news ministry-of-defense news vice-chief-of-the-air-staff

ਚੰਡੀਗੜ੍ਹ 15 ਮਈ 2023: ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ (Air Marshal Ashutosh Dixit) ਨੇ ‘ਵਾਇਸ ਚੀਫ਼ ਆਫ਼ ਦਿ ਏਅਰ ਸਟਾਫ਼’ ਦਾ ਅਹੁਦਾ ਸੰਭਾਲ ਲਿਆ ਹੈ। ਇਹ ਜਾਣਕਾਰੀ ਰੱਖਿਆ ਮੰਤਰਾਲੇ ਨੇ ਦਿੱਤੀ ਹੈ। ਆਸ਼ੂਤੋਸ਼ ਦੀਕਸ਼ਿਤ, ਡਿਪਟੀ ਚੀਫ਼ ਦੇ ਤੌਰ ‘ਤੇ ਹਵਾਈ ਸੈਨਾ ਵਿੱਚ ਨਵੀਂ ਖਰੀਦਦਾਰੀ ਅਤੇ ਐਮਰਜੈਂਸੀ ਸ਼ਕਤੀਆਂ ਦੇ ਤਹਿਤ ਸੇਵਾ ਲਈ ਕੀਤੇ ਜਾਣ ਵਾਲੇ ਗ੍ਰਹਿਣ ਦੀ ਨਿਗਰਾਨੀ ਕਰਨਗੇ।

ਆਸ਼ੂਤੋਸ਼ ਦੀਕਸ਼ਿਤ ਭਾਰਤੀ ਹਵਾਈ ਸੈਨਾ ਦੇ ਸੇਵਾਮੁਕਤ ਅਧਿਕਾਰੀ ਹਨ। ਉਨ੍ਹਾਂ ਨੇ ਦੱਖਣੀ ਏਅਰ ਕਮਾਂਡ ਦੇ ਏਅਰ ਅਫਸਰ ਕਮਾਂਡਿੰਗ-ਇਨ-ਚੀਫ (ਏਓਸੀ-ਇਨ-ਸੀ) ਵਜੋਂ ਸੇਵਾ ਨਿਭਾਈ ਹੈ। ਖਾਸ ਗੱਲ ਇਹ ਹੈ ਕਿ 1982 ‘ਚ ਉਨ੍ਹਾਂ ਨੂੰ ਫਾਈਟਰ ਪਾਇਲਟ ਨਿਯੁਕਤ ਕੀਤਾ ਗਿਆ ਸੀ।

ਆਸ਼ੂਤੋਸ਼ ਦੀਕਸ਼ਿਤ ਨੇ ਮਿਗ-21 ਅਤੇ ਮਿਗ-29 ਸਮੇਤ ਕਈ ਲੜਾਕੂ ਜਹਾਜ਼ ਉਡਾਏ ਹਨ। ਪਿਛਲੇ 23 ਸਾਲਾਂ ਤੋਂ ਉਹ ਹਵਾਈ ਸੈਨਾ ਵਿੱਚ ਸੇਵਾ ਨਿਭਾਅ ਰਹੇ ਹਨ। ਹੁਣ ਤੱਕ ਦੇ ਆਪਣੇ ਕਾਰਜਕਾਲ ਵਿੱਚ, ਦੀਕਸ਼ਿਤ ਨੇ 20 ਤੋਂ ਵੱਧ ਕਿਸਮਾਂ ਦੇ ਜਹਾਜ਼ਾਂ ‘ਤੇ 3200 ਤੋਂ ਵੱਧ ਉਡਾਣਾਂ ਭਰੀਆਂ ਹਨ।

ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ (Air Marshal Ashutosh Dixit) ਨਵੇਂ ਬਣੇ ਮਿਰਾਜ-2000 ਸਕੁਐਡਰਨ ਅਤੇ ਫਲਾਈਟ ਟੈਸਟ ਸਕੁਐਡਰਨ ਦੇ ਸੀਓ ਹੋਣ ਤੋਂ ਇਲਾਵਾ ਏਅਰ ਫੋਰਸ ਟੈਸਟ ਪਾਇਲਟ ਸਕੂਲ ਵਿੱਚ ਇੱਕ ਇੰਸਟ੍ਰਕਟਰ ਵੀ ਰਹੇ ਹਨ। ਉਨ੍ਹਾਂ ਨੇ ਬੰਗਲਾਦੇਸ਼ ਵਿੱਚ ਆਪਣਾ ਸਟਾਫ ਕੋਰਸ ਪੂਰਾ ਕੀਤਾ ਹੈ। ਆਸ਼ੂਤੋਸ਼ ਦੀਕਸ਼ਿਤ ਅਨੁਸ਼ਾਸਿਤ ਅਧਿਕਾਰੀ ਰਹੇ ਹਨ। ਉਨ੍ਹਾਂ ਨੂੰ ਕਈ ਵਾਰ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ। 2006 ਵਿੱਚ ਆਸ਼ੂਤੋਸ਼ ਦੀਕਸ਼ਿਤ ਨੂੰ 26 ਜਨਵਰੀ ਨੂੰ ਰਾਸ਼ਟਰਪਤੀ ਦੁਆਰਾ ‘ਵਾਯੂ ਸੈਨਾ ਮੈਡਲ’ ਨਾਲ ਸਨਮਾਨਿਤ ਕੀਤਾ ਗਿਆ ਸੀ।

The post ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਵਾਇਸ ਚੀਫ਼ ਆਫ਼ ਦੀ ਏਅਰ ਸਟਾਫ਼ ਵਜੋਂ ਅਹੁਦਾ ਸਾਂਭਿਆ appeared first on TheUnmute.com - Punjabi News.

Tags:
  • air-marshal-ashutosh-dixit
  • air-staff
  • breaking-news
  • india-air-staff
  • indian-air-force
  • latest-news
  • ministry-of-defense
  • news
  • vice-chief-of-the-air-staff

ਚੰਡੀਗੜ੍ਹ 15 ਮਈ 2023: ਸੁਧੀਰ ਸੂਰੀ ਕਤਲ ਕੇਸ (Sudhir Suri murder case) ਤੋਂ ਬਾਅਦ ਸਮੁੱਚੀ ਸਿੱਖ ਕੌਮ ਦੀ ਨਸਲਕੁਸ਼ੀ ਕਰਨ ਦੀ ਧਮਕੀ ਦੇਣ ਵਾਲੇ ਫਿਰਕੂ ਨੌਜਵਾਨਾਂ ‘ਤੇ ਐਡਵੋਕੇਟ ਗੁਰਮੋਹਨ ਪ੍ਰੀਤ ਸਿੰਘ ਨੇ ਪਰਚਾ ਦਰਜ ਕਰਵਾਇਆ ਹੈ | ਜਿਕਰਯੋਗ ਹੈ ਗੁਰਮੋਹਨ ਪ੍ਰੀਤ ਸਿੰਘ ਪੇਸ਼ੇ ਵਜੋਂ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਹਨ । ਕਾਫੀ ਹਾਈ ਪ੍ਰੋਫਾਈਲ ਕੇਸਾਂ ਵਿੱਚ ਕਾਨੂੰਨੀ ਸੇਵਾਵਾਂ ਦੇ ਰਹੇ ਹਨ।

ਪੰਜਾਬ ਦੀ ਨੌਜਵਾਨੀ ਦੇ ਹੱਕਾਂ ਲਈ ਹਮੇਸ਼ਾਂ ਆਵਾਜ਼ ਚੁੱਕਦੇ ਹੋਏ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੀ ਵਕਾਲਤ ਦੇ ਨਾਲ ਕਈ ਜਥੇਬੰਦੀਆਂ ਦੇ ਲੀਗਲ ਐਡਵਾਈਜ਼ਰ ਦੀ ਸੇਵਾ ਵੀ ਨਿਭਾ ਰਹੇ ਹਨ। ਉਨ੍ਹਾਂ ਦੀ ਦੇਸ਼ ਦੇ ਨਾਲ ਵਿਦੇਸ਼ੀ ਕਾਨੂੰਨ ‘ਤੇ ਵੀ ਪੂਰੀ ਪਕੜ ਹੈ। ਯੂ.ਐਨ. ਔ. ਵਲੋਂ ਮਾਨਤਾ ਪ੍ਰਾਪਤ ਅੰਤਰਰਾਸ਼ਟਰੀ ਸੰਸਥਾ ਵੋਇਸਸ ਫਾਰ ਫਰੀਡਮ ਦੇ ਭਾਰਤ ਦੇ ਸੀਨੀਅਰ ਪ੍ਰੋਗਰਾਮ ਆਫਿਸਰ ਵਜੋਂ ਸੇਵਾਵਾਂ ਵੀ ਨਿਭਾ ਰਹੇ ਹਨ।

ਕਿਸਾਨ ਅੰਦੋਲਨ ਦੌਰਾਨ ਵੀ ਮਨੁੱਖੀ ਅਧਿਕਾਰਾਂ ਦੀ ਪੈਰਵਾਈ ਲਈ ਆਪਣੀ ਪੂਰੀ ਟੀਮ ਨਾਲ ਪੂਰੇ ਤੱਥ ਵੇਰਵਿਆਂ ਸਹਿਤ,ਮਾਨਯੋਗ ਸੁਪਰੀਮ ਕੋਰਟ ਤੋਂ ਇਲਾਵਾ ਹੋਰ ਵੀ ਬਹੁਤ ਸੰਬੰਧਤ ਸੰਸਥਾਵਾਂ ਨੂੰ ਭੇਜੇ | ਜਿਸ ਨਾਲ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਰਸਤਾ ਪੱਧਰਾ ਕੀਤਾ। ਬਿਨਾਂ ਕਿਸੇ ਵੀ ਜਾਤ ਅਤੇ ਪਾਤ ਦੇ ਭੇਦ ਭਾਵ ਦੇ ਸਮੁੱਚੀ ਮਾਨਵਤਾ ਦੇ ਭਲੇ ਲਈ ਸੰਘਰਸ਼ਸ਼ੀਲ ਹਨ।

FIR ਦੀ ਕਾਪੀ ਪੜ੍ਹੋ

 

 

The post ਸੁਧੀਰ ਸੂਰੀ ਕਤਲ ਕੇਸ ਤੋਂ ਬਾਅਦ ਸਮੁੱਚੀ ਸਿੱਖ ਕੌਮ ਦੀ ਨਸਲਕੁਸ਼ੀ ਕਰਨ ਦੀ ਧਮਕੀ ਦੇਣ ਵਾਲੇ ਫਿਰਕੂ ਨੌਜਵਾਨਾਂ ‘ਤੇ ਪਰਚਾ ਦਰਜ appeared first on TheUnmute.com - Punjabi News.

Tags:
  • breaking-news
  • news
  • sikh-community
  • sudhir-sur
  • sudhir-suri-murder-case
  • the-unmute-latest-news
  • the-unmute-punjabi-news

ਲੁਧਿਆਣਾ 'ਚ PRTC ਅਤੇ ਸਕੂਲ ਬੱਸ ਦੀ ਆਹਮੋ-ਸਾਹਮਣੇ ਭਿਆਨਕ ਟੱਕਰ, ਸਵਾਰੀਆਂ ਸਮੇਤ 15 ਬੱਚੇ ਜ਼ਖ਼ਮੀ

Monday 15 May 2023 11:38 AM UTC+00 | Tags: aam-aadmi-party accident cm-bhagwant-mann jagraon jagraon-accident jagraon-accident-news ludhiana news prtc-bus punjab punjab-congress

ਚੰਡੀਗੜ੍ਹ 15 ਮਈ 2023: ਲੁਧਿਆਣਾ (Ludhiana) ਦੇ ਜਗਰਾਉਂ ਵਿੱਚ ਸਕੂਲ ਬੱਸ ਅਤੇ ਪੀ.ਆਰ.ਟੀ.ਸੀ ਬੱਸ ਦੀ ਟੱਕਰ ਹੋ ਗਈ। ਜਿਸ ਵਿੱਚ ਸਵਾਰੀਆਂ ਸਮੇਤ 15 ਬੱਚੇ ਜ਼ਖਮੀ ਹੋ ਗਏ। ਸਕੂਲ ਬੱਸ ਵਿੱਚ 40 ਦੇ ਕਰੀਬ ਵਿਦਿਆਰਥੀ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਬੱਸ ਅਤੇ ਸਕੂਲ ਬੱਸ ਤੇਜ਼ ਰਫਤਾਰ ‘ਚ ਸੀ। ਇਸ ਕਾਰਨ ਦੋਵੇਂ ਡਰਾਈਵਰ ਬੱਸ ‘ਤੇ ਕਾਬੂ ਨਹੀਂ ਰੱਖ ਸਕੇ ਅਤੇ ਟਕਰਾ ਗਏ। ਇਹ ਘਟਨਾ ਸ਼ੇਰਪੁਰ ਚੌਕ ਨੇੜੇ ਸਿਟੀ ਪੈਲੇਸ ਦੇ ਸਾਹਮਣੇ ਵਾਪਰੀ। ਪੀਆਰਟੀਸੀ ਦੀ ਬੱਸ ਮੋਗਾ ਸਾਈਡ ਤੋਂ ਆ ਰਹੀ ਸੀ।

ਇਹ ਬੱਸ ਸਕ੍ਰੀਡ ਹਾਰਟ ਸਕੂਲ ਦੀ ਦੱਸੀ ਜਾ ਰਹੀ ਹੈ। ਜ਼ਖ਼ਮੀ ਵਿਦਿਆਰਥੀਆਂ ਨੂੰ ਜਗਰਾਉਂ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕਈ ਬੱਚਿਆਂ ਨੂੰ ਡੀਐਮਸੀ ਹਸਪਤਾਲ ਰੈਫਰ ਕੀਤਾ ਗਿਆ ਹੈ। ਬੱਚਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਕੂਲ ਤੋਂ ਛੁੱਟੀ ਮਿਲ ਗਈ ਹੈ। ਲੁਧਿਆਣਾ-ਫਿਰੋਜ਼ਪੁਰ ਰੋਡ 'ਤੇ ਸਕੂਲ ਨੇੜੇ ਸੜਕ ਬਣਾਈ ਜਾ ਰਹੀ ਸੀ।

ਹਾਦਸੇ ਵਿੱਚ ਸਕੂਲੀ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਡਰਾਈਵਰ ਵੀ ਗੰਭੀਰ ਜ਼ਖਮੀ ਹੈ। ਇਸ ਦੇ ਨਾਲ ਹੀ ਸਰਕਾਰੀ ਬੱਸ ਵਿੱਚ ਸਵਾਰ ਸਵਾਰੀਆਂ ਵੀ ਜ਼ਖ਼ਮੀ ਹੋ ਗਈਆਂ। ਇਸ ਦੌਰਾਨ ਵਿਦਿਆਰਥੀਆਂ ਦੀਆਂ ਚੀਕਾਂ ਸੁਣ ਕੇ ਰਾਹਗੀਰਾਂ ਨੇ ਤੁਰੰਤ ਵਾਹਨਾਂ ਨੂੰ ਰੋਕ ਲਿਆ। ਲੋਕਾਂ ਨੇ ਜ਼ਖਮੀ ਬੱਚਿਆਂ ਨੂੰ ਬੱਸ ‘ਚੋਂ ਬਾਹਰ ਕੱਢਿਆ।

PRTC

ਦੱਸਿਆ ਜਾ ਰਿਹਾ ਹੈ ਕਿ ਬੱਸ ਦੀਆਂ ਅਗਲੀਆਂ ਸੀਟਾਂ ‘ਤੇ ਬੈਠੇ ਬੱਚਿਆਂ ਨੂੰ ਜ਼ਿਆਦਾ ਸੱਟਾਂ ਲੱਗੀਆਂ ਹਨ। ਲੋਕਾਂ ਨੇ ਬੱਚਿਆਂ ਨੂੰ ਮੁੱਢਲੀ ਸਹਾਇਤਾ ਦਿੱਤੀ। ਇਸ ਤੋਂ ਬਾਅਦ ਮੌਕੇ ‘ਤੇ ਐਂਬੂਲੈਂਸ ਬੁਲਾਈ ਗਈ ਪਰ ਜ਼ਖਮੀਆਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਲੋਕਾਂ ਨੇ ਖੁਦ ਬੱਚਿਆਂ ਅਤੇ ਡਰਾਈਵਰ ਨੂੰ ਨਿੱਜੀ ਵਾਹਨਾਂ ‘ਚ ਵੱਖ-ਵੱਖ ਹਸਪਤਾਲਾਂ ‘ਚ ਪਹੁੰਚਾਇਆ।

ਇਸ ਮੌਕੇ ਜਗਰਾਉਂ (Ludhiana) ਦੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਹਾਦਸੇ ਕਾਰਨ ਲੱਗੇ ਜਾਮ ਨੂੰ ਦੂਰ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਬੱਸ ਡਰਾਈਵਰ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀ ਬੱਚਿਆਂ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

The post ਲੁਧਿਆਣਾ ‘ਚ PRTC ਅਤੇ ਸਕੂਲ ਬੱਸ ਦੀ ਆਹਮੋ-ਸਾਹਮਣੇ ਭਿਆਨਕ ਟੱਕਰ, ਸਵਾਰੀਆਂ ਸਮੇਤ 15 ਬੱਚੇ ਜ਼ਖ਼ਮੀ appeared first on TheUnmute.com - Punjabi News.

Tags:
  • aam-aadmi-party
  • accident
  • cm-bhagwant-mann
  • jagraon
  • jagraon-accident
  • jagraon-accident-news
  • ludhiana
  • news
  • prtc-bus
  • punjab
  • punjab-congress

ਚੰਡੀਗੜ੍ਹ 15 ਮਈ 2023: ਅੰਮ੍ਰਿਤਸਰ ‘ਚ ਦੇਹ ਵਪਾਰ ਦਾ ਧੰਦੇ ਦੀ ਇੱਕ ਹੋਰ ਵੀਡੀਓ ਵਿਰਲਾ ਹੋ ਰਹੀ ਹੈ | ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ (Shri Darbar Sahib) ਦੇ ਆਲੇ-ਦੁਆਲੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਇਹ ਦੂਜੀ ਵਾਰ ਹੈ ਜਦੋਂ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਚੱਲ ਰਹੇ ਅਜਿਹੇ ਕੰਮ ਦਾ ਸੋਸ਼ਲ ਮੀਡੀਆ ‘ਤੇ ਜ਼ਿਕਰ ਸਾਹਮਣੇ ਆਇਆ ਹੈ । ਚੌਕ ਮਾਹਣਾ ਸਿੰਘ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਦੇ ਇੱਕ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਇਸ ਕੰਮ ਦਾ ਪਰਦਾਫਾਸ਼ ਕੀਤਾ।

ਕੈਮਰੇ ਨੂੰ ਦੇਖ ਕੇ ਕੁੜੀਆਂ ਵੀ ਉਥੋਂ ਭੱਜਦੀਆਂ ਨਜ਼ਰ ਆਈਆਂ।ਸ਼ੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਉਕਤ ਵਿਅਕਤੀ ਨੇ ਦੱਸਿਆ ਕਿ ਬੱਸ ਸਟੈਂਡ ਤੋਂ ਹਰਿਮੰਦਰ ਸਾਹਿਬ ਨੂੰ ਜਾਂਦੇ ਸਮੇਂ ਚੌਕ ਮਾਹਣਾ ਸਿੰਘ ਵਿਖੇ ਇਹ ਗਲਤ ਹਰਕਤਾਂ ਰੋਜ਼ਾਨਾ ਹੋ ਰਹੀਆਂ ਹਨ। ਰਾਤ ਹੁੰਦੇ ਹੀ ਕੁੜੀਆਂ ਗਾਹਕਾਂ ਦੀ ਉਡੀਕ ਕਰਦੀਆਂ ਇੱਥੇ ਪਹੁੰਚ ਜਾਂਦੀਆਂ ਹਨ। ਸਭ ਦੇ ਸਾਹਮਣੇ ਸ਼ਰੇਆਮ ਸੌਦਾ ਕਰਨ ਤੋਂ ਬਾਅਦ ਕੁੜੀਆਂ ਵੀ ਨੌਜਵਾਨਾਂ ਨੂੰ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੇ ਹੋਟਲਾਂ ਵਿਚ ਲੈ ਜਾਂਦੀਆਂ ਹਨ।

ਲਾਈਵ ਦੌਰਾਨ ਪੁਰਸ਼ਾਂ ਨੇ ਕੁੜੀਆਂ ਨੂੰ ਗਾਹਕਾਂ ਦਾ ਇੰਤਜ਼ਾਰ ਵੀ ਦਿਖਾਇਆ। ਕੈਮਰਾ ਦੇਖ ਕੇ ਕੁੜੀ ਭੱਜਣ ਲੱਗੀ। ਉਸ ਨੂੰ ਵਾਰ-ਵਾਰ ਬੁਲਾਇਆ ਗਿਆ, ਪਰ ਉਸ ਨੇ ਨਾ ਤਾਂ ਪਿੱਛੇ ਮੁੜ ਕੇ ਦੇਖਿਆ ਅਤੇ ਨਾ ਹੀ ਰੁਕਿਆ।ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਰਿਮੰਦਰ ਸਾਹਿਬ (Shri Darbar Sahib) ਦੇ ਆਲੇ-ਦੁਆਲੇ ਹੋ ਰਹੀ ਇਸ ਗਲਤ ਹਰਕਤ ਨੂੰ ਲੈ ਕੇ ਕਈ ਵਾਰ ਪੁਲਸ ਨੂੰ ਸ਼ਿਕਾਇਤਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਅੰਤ ਵਿੱਚ, ਉਸਨੂੰ ਲਾਈਵ ਹੋ ਕੇ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਚੱਲ ਰਹੇ ਇਸ ਕਾਰੋਬਾਰ ਦਾ ਪਰਦਾਫਾਸ਼ ਕਰਨਾ ਪਿਆ। SGPC ਸਕੱਤਰ ਪ੍ਰਤਾਪ ਸਿੰਘ ਨੇ ਅਜਿਹੀ ਘਟਨਾ ‘ਤੇ ਇਤਰਾਜ ਜਤਾਇਆ ਹੈ | ਉਨ੍ਹਾਂ ਕਿਹਾ ਕਿ ਗੁਰੂ ਨਗਰੀ ਵਿੱਚ ਅਝੀਏ ਧੰਦੇ ਜਾਂ ਕੰਮ ਮੰਦਭਾਗਾ ਹੈ |

The post ਸ੍ਰੀ ਦਰਬਾਰ ਸਾਹਿਬ ਨੇੜੇ ਬਣੇ ਹੋਟਲ ਮੁੜ ਸਵਾਲਾਂ ਦੇ ਘੇਰੇ ‘ਚ, ਵਿਅਕਤੀ ਵਲੋਂ ਲਾਈਵ ਹੋ ਕੇ ਦੇਹ ਵਪਾਰ ਧੰਦੇ ਦਾ ਪਰਦਾਫਾਸ਼ appeared first on TheUnmute.com - Punjabi News.

Tags:
  • aam-aadmi-party
  • amritsar-police
  • latest-news
  • news
  • punjab-news
  • shri-darbar-sahib

ਜੇਕਰ ਬਿਜਲੀ ਦੇ ਰੇਟ ਘੱਟ ਨਾ ਹੋਏ ਤਾਂ ਭਾਜਪਾ ਵੱਲੋਂ ਪੂਰੇ ਪੰਜਾਬ 'ਚ ਕੀਤਾ ਜਾਵੇਗਾ ਰੋਸ਼ ਪ੍ਰਦਰਸ਼ਨ: ਡਾ. ਰਾਜ ਕੁਮਾਰ ਵੇਰਕਾ

Monday 15 May 2023 12:03 PM UTC+00 | Tags: aam-aadmi-party breaking-news chief-minister-bhagwant-mann cm-bhagwant-mann dr-raj-kumar-verka electricity-rates lates-news latest-news news pspcl punjab-bjp punjab-government punjab-news

ਅੰਮ੍ਰਿਤਸਰ 15 ਮਈ 2023: ਜਲੰਧਰ ਵਿਖੇ ਜ਼ਿਮਨੀ ਚੋਣਾਂ ਖ਼ਤਮ ਹੋਣ ਤੋਂ ਬਾਅਦ ਪੰਜਾਬ ਵਿੱਚ ਬਿਜਲੀ ਦੇ ਰੇਟ ਵਿੱਚ ਵਾਧਾ ਕੀਤਾ ਹੈ ਅਤੇ ਜਿਸ ਤੋਂ ਬਾਅਦ ਭਾਜਪਾ ਦੇ ਸੀਨੀਅਰ ਨੇਤਾ ਅਤੇ ਮੀਤ ਪ੍ਰਧਾਨ ਪੰਜਾਬ ਭਾਜਪਾ ਡਾਕਟਰ ਰਾਜ ਕੁਮਾਰ ਵੇਰਕਾ (Dr. Raj Kumar Verka) ਨੇ ਪੰਜਾਬ ਸਰਕਾਰ ਤੇ ਤੰਜ ਕੱਸਦੇ ਹੋਏ ਕਿਹਾ ਕਿ ਅਜੇ ਦੋ ਦਿਨ ਪਹਿਲਾਂ ਹੀ ਜਲੰਧਰ ਦੀਆਂ ਚੋਣਾਂ ਖਤਮ ਹੋਈਆਂ ਹਨ ਤੇ ਆਮ ਆਦਮੀ ਪਾਰਟੀ ਨੇ ਆਪਣਾ ਰੰਗ ਵਿਖਾਨੇ ਫਿਰ ਤੋਂ ਸ਼ੁਰੂ ਕਰ ਦਿੱਤੇ | ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਬਿਜਲੀ ਦੇ ਰੇਟ ਨਾ ਘੱਟ ਕੀਤੇ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਭਾਜਪਾ ਵੱਲੋਂ ਇਸ ਦਾ ਭਾਵੇਂ ਪੰਜਾਬ ਵਿੱਚ ਪ੍ਰਦਰਸ਼ਨ ਵੀ ਕੀਤੇ ਜਾਣਗੇ |

ਜਿਕਰਯੋਗ ਹੈ ਕਿ ਜਾਰੀ ਹੁਕਮਾਂ ਮੁਤਾਬਕ ਘਰੇਲੂ ਖਪਤਕਾਰਾਂ ਲਈ 2 ਕਿਲੋਵਾਟ ਲੋਡ ਤੱਕ ਵਾਲੇ ਖਪਤਕਾਰਾਂ ਪਹਿਲੇ 100 ਯੂਨਿਟ ਲਈ ਦਰ 3.49 ਰੁਪਏ ਤੋਂ ਵਧਾ ਕੇ 4.19 ਰੁਪਏ ਪ੍ਰਤੀ ਯੂਨਿਟ ਕਰ ਦਿੱਤੀ ਗਈ ਹੈ।ਇਸਦੇ ਨਾਲ ਹੀ ਫਿਕਸ ਚਾਰਜਿਜ਼ ਵੀ 35 ਰੁਪਏ ਤੋਂ ਵਧਾ ਕੇ 50 ਰੁਪਏ ਪ੍ਰਤੀ ਕਿਲੋਵਾਟ ਕਰ ਦਿੱਤੇ ਗਏ ਹਨ। 101 ਤੋਂ 300 ਯੂਨਿਟ ਤੱਕ ਦਰ 5.84 ਰੁਪਏ ਤੋਂ ਵਧਾ ਕੇ 6.64 ਰੁਪਏ ਪ੍ਰਤੀ ਯੂਨਿਟ ਕੀਤੇ ਗਏ ਹਨ ਤੇ 300 ਯੂਨਿਟ ਤੋਂ ਵੱਧ ਲਈ 7.30 ਰੁਪਏ ਤੋਂ ਵਧਾ ਕੇ 7.75 ਰੁਪਏ ਪ੍ਰਤੀ ਯੂਨਿਟ ਦਰ ਕੀਤੀ ਗਈ ਹੈ |

2 ਤੋਂ 7 ਕਿਲੋਵਾਟ ਤੱਕ ਲੋਡ ਵਾਲੇ ਖਪਤਕਾਰਾਂ ਲਈ ਪਹਿਲੇ 100 ਯੂਨਿਟ ਤੱਕ ਦਰ 3.74 ਰੁਪਏ ਦੀ ਥਾਂ ਹੁਣ 4.44 ਰੁਪੲ ਹੋਵੇਗੀ। 100 ਤੋਂ 300 ਤੱਕ 5.84 ਰੁਪਏ ਦੀ ਥਾਂ 6.64 ਰੁਪਏ ਪ੍ਰਤੀ ਯੂਨਿਟ, 300 ਤੋਂ ਵੱਧ ਲਈ 7.30 ਰੁਪਏ ਦੀ ਥਾਂ 7.75 ਰੁਪਏ ਪ੍ਰਤੀ ਯੂਨਿਟ ਦੇਣੇ ਪੈਣਗੇ। ਇਸ ਵਰਗ ਲਈ ਫਿਕਸ ਚਾਰਜਿਜ਼ 60 ਤੋਂ ਵਧਾ ਕੇ 75 ਰੁਪਏ ਪ੍ਰਤੀ ਕਿਲੋਵਾਟ ਕੀਤੇ ਗਏ ਹਨ। 7 ਤੋਂ 50 ਕਿਲੋਵਾਟ ਲੋਡ ਵਾਲੇ ਖਪਤਕਾਰਾਂ ਲਈ ਦਰ ਹੁਣ ਪਹਿਲੇ 100 ਯੂਨਿਟ 4.64 ਰੁਪਏ ਦੀ ਥਾਂ 5.34 ਰੁਪਏ ਪ੍ਰਤੀ ਯੂਨਿਟ, 100 ਤੋਂ 300 ਲਈ 6.50 ਰੁਪਏ ਦੀ ਥਾਂ 7.15 ਰੁਪਏ ਪ੍ਰਤੀ ਯੂਨਿਟ, 300 ਤੋਂ ਵੱਧ ਲਈ 7.50 ਰੁਪਏ ਦੀ ਥਾਂ 7.75 ਰੁਪਏ ਪ੍ਰਤੀ ਯੂਨਿਟ ਦਰ ਹੋਵੇਗੀ।

ਇਸ ਵਰਗ ਲਈ ਫਿਕਸ ਚਾਰਜਿਜ਼ 95 ਰੁਪਏ ਤੋਂ ਵਧਾ ਕੇ 110 ਰੁਪਏ ਪ੍ਰਤੀ ਯੂਨਿਟ ਕੀਤੇ ਗਏ ਹਨ | 50 ਤੋਂ 100 ਕਿਲੋਵਾਟ ਲੋਡ ਵਾਲੇ ਖਪਤਕਾਰਾਂ ਲਈ 6.43 ਰੁਪਏ ਦੀ ਥਾਂ 6.75 ਰੁਪਏ ਪ੍ਰਤੀ ਯੂਨਿਟ ਚਾਰਜਿਜ਼ ਹੋਣਗੇ। ਇਸ ਵਰਗ ਲਈ ਫਿਕਸ ਚਾਰਜਿਜ਼ 115 ਤੋਂ ਵਧਾ ਕੇ 130 ਰੁਪਏ ਪ੍ਰਤੀ ਕਿਲੋਵਾਟ ਕੀਤੇ ਗਏ ਹਨ। 100 ਕਿਲੋਵਾਟ ਤੋਂ ਵੱਧ ਲੋਡ ਵਾਲੇ ਖਪਤਕਾਰਾਂ ਲਈ 6.63 ਦੀ ਥਾਂ ਹੁਣ 6.96 ਰੁਪਏ ਪ੍ਰਤੀ ਕਿਲੋਵਾਟ ਦਰ ਹੋਵੇਗੀ ਅਤੇ ਫਿਕਸ ਚਾਰਜਿਜ਼ 125 ਰੁਪਏ ਤੋਂ ਵੱਧਾ ਕੇ 140 ਰੁਪਏ ਪ੍ਰਤੀ ਕਿਲੋਵਾਟ ਕੀਤੇ ਗਏ ਹਨ |

The post ਜੇਕਰ ਬਿਜਲੀ ਦੇ ਰੇਟ ਘੱਟ ਨਾ ਹੋਏ ਤਾਂ ਭਾਜਪਾ ਵੱਲੋਂ ਪੂਰੇ ਪੰਜਾਬ ‘ਚ ਕੀਤਾ ਜਾਵੇਗਾ ਰੋਸ਼ ਪ੍ਰਦਰਸ਼ਨ: ਡਾ. ਰਾਜ ਕੁਮਾਰ ਵੇਰਕਾ appeared first on TheUnmute.com - Punjabi News.

Tags:
  • aam-aadmi-party
  • breaking-news
  • chief-minister-bhagwant-mann
  • cm-bhagwant-mann
  • dr-raj-kumar-verka
  • electricity-rates
  • lates-news
  • latest-news
  • news
  • pspcl
  • punjab-bjp
  • punjab-government
  • punjab-news

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਮਿੰਨੀ ਉਦਯੋਗਿਕ ਵਿਕਾਸ ਕੇਂਦਰ ਮਲੋਟ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

Monday 15 May 2023 01:48 PM UTC+00 | Tags: breaking-news cabinet-minister-dr-baljit-kaur dr-baljit-kaur malout mini-industrial-development-center-malot mini-industrial-development-center-malou news punjab-news

ਚੰਡੀਗੜ੍ਹ, 15 ਮਈ 2023: ਪੰਜਾਬ ਸਰਕਾਰ ਵੱਲੋਂ ਉਦਯੋਗਿਕ ਇਕਾਈਆਂ ਨੂੰ ਪ੍ਰਫੂਲਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕੋਈ ਵੀ ਵਿਅਕਤੀ ਆਪਣਾ ਉਦਯੋਗ ਸ਼ੁਰੂ ਕਰਕੇ ਲੋਕਾਂ ਨੂੰ ਵੀ ਰੁਜ਼ਗਾਰ ਦੇ ਸਕੇ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਾਕਟਰ ਬਲਜੀਤ ਕੌਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਪੰਜਾਬ ਨੇ ਅੱਜ ਮਿੰਨੀ ਉਦਯੋਗਿਕ ਵਿਕਾਸ ਕੇਂਦਰ ਮਲੋਟ (Malout) ਦੇ 2.69 ਕਰੋੜ ਰੁਪਏ ਦੇ ਲਗਭਗ ਦੀ ਲਾਗਤ ਨਾਲ ਕੀਤੀ ਜਾਣ ਵਾਲੀ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।

ਉਹਨਾਂ ਕਿਹਾ ਕਿ ਇਸ ਚਾਰਦੀਵਾਰੀ ਦਾ ਕੰਮ ਕਾਫੀ ਸਮੇਂ ਤੋਂ ਲਟਕਦਾ ਆ ਰਿਹਾ ਸੀ ਅਤੇ ਹੁਣ ਪੰਜਾਬ ਸਰਕਾਰ ਦੀ ਅਗਵਾਈ ਹੇਠ ਇਸ ਕੰਮ ਨੁੰ ਜਲਦ ਹੀ ਪੂਰਾ ਕਰ ਲਿਆ ਜਾਵੇਗਾ। ਉਹਨਾ ਕਿਹਾ ਕਿ ਸਰਕਾਰ ਵੱਲੋਂ ਫੋਕਲ ਪੁਆਇੰਟ ਵਿਖੇ ਮਿੰਨੀ ਉਦਯੋਗਿਕ ਇਕਾਈਆਂ ਨੂੰ ਪ੍ਰਫੂਲਿਤ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਚ ਹੋਰ ਵੀ ਨਵੀਨੀਕਰਨ ਦੇ ਕੰਮ ਕੀਤੇ ਜਾਣਗੇ।

ਇਸ ਦੋਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ. ਦਲਬੀਰ ਸਿੰਘ ਢਿੱਲੋ ਚੈਅਰਮੈਨ ਇੰਡਸਟਰੀਅਲ ਕਾਰਪੋਰੇਸ਼ਨ ਪੰਜਾਬ ਨੇ ਫੋਕਲ ਪੁਆਇੰਟ ਦੇ ਪਲਾਟ ਅਲਾਟੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਜਲਦ ਹੀ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ।
ਇਸ ਮੌਕੇ ਚੈਅਰਮੈਨ ਨੇ ਫੋਕਲ ਪੁਆਇੰਟ ਦੇ ਪਲਾਟ ਹੋਲਡਰਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਪਲਾਟ ਅਲਾਟ ਕੀਤਾ ਜਾਂਦਾ ਹੈ ਤਾਂ ਜਲਦ ਤੋਂ ਜਲਦ ਉਦਯੋਗ ਸ਼ੁਰੂ ਕੀਤਾ ਜਾਵੇ ।

The post ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਮਿੰਨੀ ਉਦਯੋਗਿਕ ਵਿਕਾਸ ਕੇਂਦਰ ਮਲੋਟ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ appeared first on TheUnmute.com - Punjabi News.

Tags:
  • breaking-news
  • cabinet-minister-dr-baljit-kaur
  • dr-baljit-kaur
  • malout
  • mini-industrial-development-center-malot
  • mini-industrial-development-center-malou
  • news
  • punjab-news

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਉਸਾਰੀ ਕਿਰਤੀਆਂ ਨੂੰ ਪੰਜਾਬ ਸਰਕਾਰ ਦੀਆਂ ਕਿਰਤੀ ਭਲਾਈ ਸਕੀਮਾਂ ਦਾ ਲਾਭ ਲੈਣ ਦਾ ਦਿੱਤਾ ਸੁਨੇਹਾ

Monday 15 May 2023 01:53 PM UTC+00 | Tags: aam-aadmi-party anmol-gagan-mann breaking-news cm-bhagwant-mann labour-welfare-schemes news punjab-breaking-news punjab-government the-unmute-breaking-news

ਚੰਡੀਗੜ੍ਹ, 15 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਸਰਕਾਰ ਵਲੋ ਉਸਾਰੀ ਕਿਰਤੀਆ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ ਵੱਖ ਕਿਰਤੀ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਿਰਤ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਸਾਰੀ ਕਿਰਤੀ ਜਿਵੇਂ ਮਿਸਤਰੀ, ਫਰਸ਼ ਰਗੜਾਈ ਕਰਨ ਵਾਲੇ ਕਾਮੇ, ਸ਼ੀਸ਼ੇ ਲਗਾਉਣ ਵਾਲੇ ਕਾਮੇ, ਤਰਖਾਣ, ਪਲੰਬਰ, ਵੈਲਡਰ, ਇਲੈਕਟ੍ਰੀਸ਼ੀਅਨ, ਪੇਂਟਰ, ਪੀ.ਓ.ਪੀ ਕਾਮੇ, ਸੜਕ ਬਣਾਉਣ ਵਾਲੇ ਕਾਮੇ, ਬਿਲਡਿੰਗ ਨਿਰਮਾਣ ਕਰਨ ਵਾਲੇ ਆਦਿ ਕਾਮੇ ਜੋਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਰਜਿਸਟਰਡ ਹੋਣ ਉਹ ਸੂਬਾ ਸਰਕਾਰ ਦੀ ਕਿਰਤੀ ਭਲਾਈ ਸਕੀਮਾਂ ਦੇ ਲਾਭਪਾਤਰੀ ਬਣ ਸਕਦੇ ਹਨ।

ਉਨਾਂ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਕਿਰਤ ਭਲਾਈ ਸਕੀਮਾਂ ਵਿੱਚ ਵਜ਼ੀਫਾ ਸਕੀਮ, ਸ਼ਗਨ ਸਕੀਮ, ਐਕਸਗ੍ਰੇਸ਼ੀਆ ਸਕੀਮ, ਐਨਕਾਂ, ਦੰਦਾਂ ਅਤੇ ਸੁਣਨ ਵਾਲੀਆਂ ਮਸ਼ੀਨਾਂ ਅਤੇ ਹੋਰ ਸਕੀਮਾਂ ਸ਼ਾਮਲ ਹਨ। ਮੰਤਰੀ ਨੇ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਪਿਛਲੇ 12 ਮਹੀਨਿਆਂ ਵਿਚ 90 ਦਿਨਾਂ ਤੋਂ ਵੱਧ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18-60 ਸਾਲਾਂ ਵਿਚਕਾਰ ਹੋਵੇ ਉਹ ਵਿਅਕਤੀ ਲਾਭਪਾਤਰੀ ਬਣ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀ ਨੇੜੇ ਦੇ ਸੇਵਾ ਕੇਂਦਰ ਵਿਚ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।

ਇਸ ਤੋਂ ਇਲਾਵਾ ਮੰਤਰੀ ਨੇ ਅੱਗੇ ਦੱਸਿਆ ਕਿ ਉਸਾਰੀ ਕਿਰਤੀਆਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਮੋਬਾਈਲ ਐਪ “ਪੰਜਾਬ ਕਿਰਤੀ ਸਹਾਇਕ” ਪਹਿਲਾਂ ਹੀ ਲਾਂਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਮੋਬਾਈਲ ਐਪ ਨਾਲ ਉਸਾਰੀ ਕਿਰਤੀ ਨੂੰ ਸੁਵਿਧਾ ਕੇਂਦਰ ਵਿੱਚ ਜਾਣ ਦੀ ਵੀ ਲੋੜ ਨਹੀਂ ਹੈ, ਸਗੋਂ ਉਹ ਆਪਣੇ ਮੋਬਾਈਲ ਫੋਨ ਦੀ ਵਰਤੋਂ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ ਅਤੇ ਰਾਜ ਸਰਕਾਰ ਦੀਆਂ ਕਿਰਤੀ ਭਲਾਈ ਸਕੀਮਾਂ ਦਾ ਲਾਭ ਲੈ ਸਕਦਾ ਹੈ।

The post ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਉਸਾਰੀ ਕਿਰਤੀਆਂ ਨੂੰ ਪੰਜਾਬ ਸਰਕਾਰ ਦੀਆਂ ਕਿਰਤੀ ਭਲਾਈ ਸਕੀਮਾਂ ਦਾ ਲਾਭ ਲੈਣ ਦਾ ਦਿੱਤਾ ਸੁਨੇਹਾ appeared first on TheUnmute.com - Punjabi News.

Tags:
  • aam-aadmi-party
  • anmol-gagan-mann
  • breaking-news
  • cm-bhagwant-mann
  • labour-welfare-schemes
  • news
  • punjab-breaking-news
  • punjab-government
  • the-unmute-breaking-news

ਵਿਜੀਲੈਂਸ ਬਿਊਰੋ ਵੱਲੋਂ ਅਮਰੂਦ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਘੁਟਾਲੇ 'ਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

Monday 15 May 2023 01:59 PM UTC+00 | Tags: aam-aadmi-party bail-applications breaking-news cm-bhagwant-mann gmada latest-news mohali-court news punjab punjab-government punjabi-news punjab-news punjab-scam scam the-unmute the-unmute-breaking-news vigilance-bureau

ਚੰਡੀਗੜ੍ਹ 15 ਮਈ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿੱਚ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਹੋਏ ਘੁਟਾਲੇ ਦੇ ਮੁਲਜ਼ਮ ਸਤੀਸ਼ ਬਾਂਸਲ, ਵਾਸੀ ਵਿਸ਼ਾਲ ਨਗਰ, ਬਠਿੰਡਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਸਤੀਸ਼ ਬਾਂਸਲ, ਚੰਚਲ ਕੁਮਾਰ ਅਤੇ ਉਸ ਦੀ ਪਤਨੀ ਪਰਵੀਨ ਲਤਾ ਵਾਸੀ ਬਠਿੰਡਾ ਨਾਲ 'ਅਗਰਵਾਲ ਸਟੀਲ ਇੰਡਸਟਰੀਜ਼' ਫਰਮ ਵਿੱਚ ਭਾਈਵਾਲ ਸੀ। ਇਸ ਮਾਮਲੇ ਵਿੱਚ ਪਰਵੀਨ ਲਤਾ ਅਤੇ ਚੰਚਲ ਕੁਮਾਰ ਦਾ ਭਰਾ ਮੁਕੇਸ਼ ਜਿੰਦਲ ਦੋਵੇਂ ਮੁਲਜ਼ਮ ਹਨ ਅਤੇ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਅਗਰਵਾਲ ਸਟੀਲ ਇੰਡਸਟਰੀਜ਼ ਨੇ ਸਤੀਸ਼ ਬਾਂਸਲ, ਪਰਵੀਨ ਲਤਾ ਅਤੇ ਮੁਕੇਸ਼ ਜਿੰਦਲ ਦੇ ਪਿਤਾ ਦੇਸ ਰਾਜ ਜ਼ਰੀਏ ਫਰਵਰੀ 2018 ਵਿੱਚ ਪਿੰਡ ਬਾਕਰਪੁਰ ਵਿਖੇ 3 ਏਕੜ ਜ਼ਮੀਨ ਬਰਾਬਰ ਹਿੱਸੇਦਾਰੀ ਨਾਲ ਖਰੀਦੀ ਸੀ। ਉਕਤ ਜ਼ਮੀਨ ਨੂੰ ਖਰੀਦਣ ਉਪਰੰਤ ਉਨ੍ਹਾਂ ਨੇ ਇਸ ਜ਼ਮੀਨ ‘ਤੇ ਅਮਰੂਦ ਦੇ ਪੌਦੇ ਲਗਾ ਦਿੱਤੇ ਕਿਉਂਕਿ ਉਹ ਚੰਗੀ ਤਰ੍ਹਾਂ ਜਾਣਦੇ ਸਨ ਕਿ ਇਹ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ।

ਉਕਤ ਮੁਲਜ਼ਮਾਂ ਨੇ ਮਾਲ ਵਿਭਾਗ, ਬਾਗਬਾਨੀ ਵਿਭਾਗ ਅਤੇ ਗਮਾਡਾ ਦੇ ਸਬੰਧਤ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇਹ ਦਿਖਾ ਕੇ ਕਿ ਇਹ ਬੂਟੇ 2016 ਵਿੱਚ ਲਗਾਏ ਗਏ ਹਨ, ਗਲਤ ਢੰਗ ਨਾਲ ਮੁਆਵਜ਼ੇ ਵਜੋਂ ਕਰੋੜਾਂ ਰੁਪਏ ਵਸੂਲ ਲਏ। ਬੁਲਾਰੇ (Vigilance Bureau) ਨੇ ਅੱਗੇ ਦੱਸਿਆ ਕਿ ਇਸ ਘਪਲੇ ਦੇ ਮਾਸਟਰਮਾਈਂਡ ਭੁਪਿੰਦਰ ਸਿੰਘ, ਮੁਕੇਸ਼ ਜਿੰਦਲ ਅਤੇ ਹੋਰਾਂ ਦੀ ਸਹਾਇਤਾ ਨਾਲ ਸਤੀਸ਼ ਬਾਂਸਲ ਨੇ ਆਪਣੀ 12 ਕਨਾਲ 13 ਮਰਲੇ ਜ਼ਮੀਨ ਵਿੱਚ ਲਗਾਏ ਪੌਦਿਆਂ ਲਈ ਦਾਅਵਾ ਕਰਕੇ 1.54 ਕਰੋੜ ਰੁਪਏ ਦਾ ਮੁਆਵਜ਼ਾ ਪ੍ਰਾਪਤ ਕੀਤਾ, ਜਦੋਂ ਕਿ ਉਸਦੀ ਫਰਮ ਦੀ ਮਾਲਕੀਅਤ ਅਧੀਨ ਸਿਰਫ 8 ਕਨਾਲ ਹੀ ਸਨ।

ਇਸ ਤੋਂ ਇਲਾਵਾ, ਗਮਾਡਾ ਦੇ ਲੈਂਡ ਐਕੂਜੀਸ਼ਨ ਆਫ਼ਸਰ ਨੇ ਸਤੀਸ਼ ਬਾਂਸਲ ਸਮੇਤ ਉਪਰੋਕਤ ਮਾਲਕਾਂ ਨੂੰ ਜ਼ਮੀਨ/ਬਾਗ਼ ਦੇ ਸਵੈ-ਦਾਅਵੇ ਦੇ ਆਧਾਰ ‘ਤੇ ਅਮਰੂਦ ਦੇ ਪੌਦਿਆਂ ਦਾ ਮੁਆਵਜ਼ਾ ਜਾਰੀ ਕੀਤਾ ਸੀ, ਜਦੋਂ ਕਿ ਜ਼ਿਆਦਾਤਰ ਜ਼ਮੀਨ ਸਾਂਝੀ ਮਾਲਕੀਅਤ ਅਧੀਨ ਹੈ ਅਤੇ ਸਹਿ-ਮਾਲਕਾਂ ਦਰਮਿਆਨ ਸ਼ੇਅਰਾਂ ਦੀ ਵੰਡ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਜ਼ਮਾਨਤਾਂ ਲਈ ਦੋ ਅਰਜ਼ੀਆਂ ਖਾਰਜ

ਇਸ ਮੁਆਵਜ਼ੇ ਸਬੰਧੀ ਘੁਟਾਲੇ ਵਿੱਚ ਸਥਾਨਕ ਅਦਾਲਤ ਨੇ ਮੁਲਜ਼ਮ ਬਾਗਬਾਨੀ ਵਿਕਾਸ ਅਫ਼ਸਰ ਵੈਸ਼ਾਲੀ ਅਤੇ ਮੁਲਜ਼ਮ ਲਾਭਪਾਤਰੀ ਗੁਰਪ੍ਰੀਤ ਕੌਰ ਵੱਲੋਂ ਦਾਇਰ ਅਗਾਊਂ ਜ਼ਮਾਨਤ ਦੀਆਂ ਅਰਜ਼ੀਆਂ ਖਾਰਜ ਕਰ ਦਿੱਤੀਆਂ ਹਨ

The post ਵਿਜੀਲੈਂਸ ਬਿਊਰੋ ਵੱਲੋਂ ਅਮਰੂਦ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਘੁਟਾਲੇ ‘ਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ appeared first on TheUnmute.com - Punjabi News.

Tags:
  • aam-aadmi-party
  • bail-applications
  • breaking-news
  • cm-bhagwant-mann
  • gmada
  • latest-news
  • mohali-court
  • news
  • punjab
  • punjab-government
  • punjabi-news
  • punjab-news
  • punjab-scam
  • scam
  • the-unmute
  • the-unmute-breaking-news
  • vigilance-bureau

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਡਾ.ਇੰਦਰਬੀਰ ਸਿੰਘ ਨਿੱਝਰ

Monday 15 May 2023 02:05 PM UTC+00 | Tags: aam-aadmi-party breaking-news cm-bhagwant-mann dr-inderbir-singh-nijjar latest-news news punjab-government punjabi-news the-unmute-breaking-news

ਚੰਡੀਗੜ੍ਹ, 15 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਸੂਬੇ ਦੇ ਹਰ ਵਰਗ ਦਾ ਜੀਵਨ ਸੁਖਾਲਾ ਬਣਾਉਣ, ਚੰਗਾ ਪ੍ਰਸ਼ਾਸਨ ਅਤੇ ਵਧੀਆ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੁਰਤੀ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਅੱਜ ਸੋਮਵਾਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿੱਖੇ ਸੂਰਿਆ ਇਨਕਲੇਵ ਵੈਲਫੇਅਰ ਸੁਸਾਇਟੀ ਜਲੰਧਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜਲੰਧਰ ਸੁਧਾਰ ਟਰੱਸਟ ਦੇ ਚੈਅਰਮੈਨ ਪ੍ਰੋਫੈਸਰ ਜਗਤਾਰ ਸਿੰਘ ਸੰਘੇੜਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਕੈਬਨਿਟ ਮੰਤਰੀ ਨਾਲ ਮੀਟਿੰਗ ਦੌਰਾਨ ਜਲੰਧਰ ਦੇ ਸੂਰਿਆ ਇਨਕਲੇਵ ਦੇ ਨੁਮਾਇੰਦਿਆਂ ਵੱਲੋਂ ਰੋਜਾਨਾ ਜੀਵਨ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਸੂਰਿਆ ਇਨਕਲੇਵ ਵੈਲਫੇਅਰ ਸੁਸਾਇਟੀ ਜਲੰਧਰ ਦੇ ਨੁਮਾਇੰਦਿਆਂ ਵੱਲੋ ਦੱਸਿਆ ਗਿਆ ਕਿ 2003 ਵਿੱਚ ਨਵੀਂ ਕਲੋਨੀ ਡਿਵੈਲਪ ਲਈ, 170 ਏਕੜ ਜ਼ਮੀਨ ਐਕੁਆਇਰ ਕੀਤੀ ਸੀ, ਜਿਸਦੀ ਬੁਕਿੰਗ ‘ਜਲੰਧਰ ਸੁਧਾਰ ਟਰੱਸਟ’ ਵੱਲੋਂ ਸ਼ੁਰੂ ਕੀਤੀ ਗਈ ਸੀ।

ਸੁਸਾਇਟੀ ਦੇ ਨੁਮਾਇੰਦਿਆਂ ਨੇ ਇਹ ਵੀ ਦੱਸਿਆ ਕਿ ਜਲੰਧਰ ਸੁਧਾਰ ਟਰੱਸਟ ਵੱਲੋ ਦਾਅਵਾ ਕੀਤਾ ਸੀ ਕਿ ਸੂਰਿਆ ਇਨਕਲੇਵ ਦੇ ਵਸਨੀਕਾਂ ਨੂੰ ਅਤਿ-ਆਧੁਨਿਕ ਕਮਿਊਨਿਟੀ ਸੈਂਟਰ, ਗ੍ਰੀਨ ਪਾਰਕ, ਫਾਇਰ ਸਟੇਸ਼ਨ, ਗੈਸ ਪਾਈਪ ਦੀ ਸਪਲਾਈ (ਐਲ.ਪੀ.ਜੀ.), ਮੈਰਿਜ਼ ਪੈਲੇਸ ਲਈ ਜਗ੍ਹਾਂ ਆਦਿ ਸਹੂਲਤਾਂ ਮੁਹੱਈਆ ਕਰਵਾਈ ਜਾਵੇਗੀ ਜੋ ਕਿ ਹੁਣ ਤੱਕ ਮੁਹੱਈਆ ਨਹੀ ਹੋਈ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਨਿੱਝਰ ਨੇ ਸੂਰਿਆ ਇਨਕਲੇਵ ਵੈਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਜਾਇਜਾਂ ਮੰਗਾਂ ਨੂੰ ਹੱਲ ਕਰਨ ਲਈ ਬਣਦੀ ਕਾਰਵਾਈ ਜਲਦ ਹੀ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ, ਵਿਸ਼ੇਸ ਸਕੱਤਰ ਵਿੱਤ, ਜਲੰਧਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਤੋਂ ਇਲਾਵਾ ਸੂਰਿਆ ਇਨਕਲੇਵ ਵੈਲਫੇਅਰ ਸੁਸਾਇਟੀ ਦੇ ਨੁਮਾਇੰਦੇ ਹਾਜ਼ਰ ਸਨ।

The post ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਡਾ.ਇੰਦਰਬੀਰ ਸਿੰਘ ਨਿੱਝਰ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • dr-inderbir-singh-nijjar
  • latest-news
  • news
  • punjab-government
  • punjabi-news
  • the-unmute-breaking-news

ਪਟਿਆਲਾ ਦਾ ਨਵਾਂ ਅਤਿ-ਆਧੁਨਿਕ ਬੱਸ ਅੱਡਾ ਭਲਕੇ ਹੋਵੇਗਾ ਸ਼ੁਰੂ, CM ਭਗਵੰਤ ਮਾਨ ਕਰਨਗੇ ਉਦਘਾਟਨ

Monday 15 May 2023 02:15 PM UTC+00 | Tags: breaking-news cm-bhagwant-mann news patiala patiala-bus-stand patiala-new-bus-stand the-unmute-breaking-news

ਚੰਡੀਗੜ੍ਹ, 15 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ 60.97 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਅਤਿ-ਆਧੁਨਿਕ ਬੱਸ ਟਰਮੀਨਲ ਨੂੰ ਪਟਿਆਲਾ (Patiala)  ਵਾਸੀਆਂ ਨੂੰ ਸਮਰਪਿਤ ਕਰਨਗੇ | ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਕਰੋੜਾਂ ਦੀ ਲਾਗਤ ਨਾਲ ਬਣ ਰਹੇ ਨਵੇਂ ਬੱਸ ਸਟੈਂਡ (Patiala Bus Stand) ਦਾ ਨਿਰੀਖਣ ਕੀਤਾ ਸੀ ਅਤੇ ਮੌਜੂਦ ਅਧਿਕਾਰੀਆਂ ਨੂੰ ਕੰਮ 'ਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਸੀ |

 

The post ਪਟਿਆਲਾ ਦਾ ਨਵਾਂ ਅਤਿ-ਆਧੁਨਿਕ ਬੱਸ ਅੱਡਾ ਭਲਕੇ ਹੋਵੇਗਾ ਸ਼ੁਰੂ, CM ਭਗਵੰਤ ਮਾਨ ਕਰਨਗੇ ਉਦਘਾਟਨ appeared first on TheUnmute.com - Punjabi News.

Tags:
  • breaking-news
  • cm-bhagwant-mann
  • news
  • patiala
  • patiala-bus-stand
  • patiala-new-bus-stand
  • the-unmute-breaking-news

ਚੰਡੀਗੜ੍ਹ, 15 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਸਿਹਤ ਕਰਮਚਾਰੀ ਯੂਨੀਅਨਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (DR BALBIR SINGH) ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਦੇ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਜਲਦੀ ਹੀ ਨੀਤੀ ਲੈ ਕੇ ਆਵੇਗੀ।

ਇਸ ਤੋਂ ਇਲਾਵਾ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਆਯੂਸ਼ਮਾਨ ਯੋਜਨਾ ਅਧੀਨ ਜਲਦ ਹੀ ਠੇਕੇ ‘ਤੇ ਰੱਖੇ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਸਮੇਤ ਸਿਹਤ ਵਿਭਾਗ ਦੇ ਸਾਰੇ ਕਰਮਚਾਰੀਆਂ ਨੂੰ ਬੀਮਾ ਕਵਰ ਮੁਹੱਈਆ ਕਰਵਾਏਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਸਮਾਂਬੱਧ ਢੰਗ ਨਾਲ ਰੂਪ-ਰੇਖਾ ਤਿਆਰ ਕਰਨ ਲਈ ਪਹਿਲਾਂ ਹੀ ਸੂਬੇ ਦੀ ਸਿਹਤ ਏਜੰਸੀ ਨੂੰ ਹਦਾਇਤ ਕਰ ਦਿੱਤੀ ਹੈ। ਉਨ੍ਹਾ ਕਿਹਾ ਕਿ ਸਿਹਤ ਬੀਮੇ ਦਾ ਪ੍ਰੀਮੀਅਮ ਸੂਬਾ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ।

ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮ ਹਿਤੈਸ਼ੀ ਨੀਤੀਆਂ ਵਿੱਚ ਵਿਸ਼ਵਾਸ ਰੱਖਦੀ ਹੈ ਜਿਸ ਦੇ ਚਲਦਿਆਂ ਯੂਨੀਅਨ ਆਗੂਆਂ ਨੂੰ ਬਿਨਾਂ ਕਿਸੇ ਦੇਰੀ ਦੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇੱਥੇ ਬੁਲਾਇਆ ਗਿਆ ਸੀ।

ਉਨ੍ਹਾਂ (DR BALBIR SINGH) ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਆਪਣੀਆਂ ਮੰਗਾਂ ਦੀ ਪੂਰਤੀ ਲਈ ਅੰਦੋਲਨਾਂ ਦਾ ਸਹਾਰਾ ਨਹੀਂ ਲੈਣਾ ਪਵੇਗਾ। ਉਨ੍ਹਾਂ ਨੇ ਸੂਬੇ ਦੇ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਕੰਮ ਲਈ ਸਿਹਤ ਵਿਭਾਗ ਦੇ ਸਟਾਫ਼ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਮੇਸ਼ਾ ਹੀ ਸਿਹਤ ਮੁਲਾਜ਼ਮਾਂ ਦੀਆਂ ਭਾਵਨਾਵਾਂ ਅਤੇ ਮੰਗਾਂ ਦਾ ਸਤਿਕਾਰ ਕੀਤਾ ਹੈ।

ਉਨ੍ਹਾਂ ਨੇ ਮੁਲਾਜ਼ਮਾਂ ਨੂੰ ਹੋਰ ਉਤਸ਼ਾਹ ਨਾਲ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ। ਮੁਲਾਜ਼ਮਾਂ ਨੂੰ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਤੁਸੀਂ ਆਪਣੀ ਡਿਊਟੀ ਲਗਨ ਅਤੇ ਤਨਦੇਹੀ ਨਾਲ ਨਿਭਾਉਗੇ ਤਾਂ ਸਫ਼ਲਤਾ ਵੀ ਤੁਹਾਡੇ ਪੈਰ ਚੁੰਮੇਗੀ।

ਮੀਟਿੰਗ ਉਪਰੰਤ ਯੂਨੀਅਨ ਆਗੂਆਂ ਨੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਯੂਨੀਅਨਾਂ ਨੂੰ ਬੁਲਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦਾ ਵਧੀਆ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਨੇ ਮੰਗਾਂ ਨੂੰ ਹਮਦਰਦੀ ਨਾਲ ਸੁਣਨ ਲਈ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਮੰਤਰੀ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ, ਐਮ.ਡੀ ਨੈਸ਼ਨਲ ਹੈਲਥ ਮਿਸ਼ਨ, ਐਨ.ਐਚ.ਐਮ ਕਰਮਚਾਰੀ ਯੂਨੀਅਨ ਪੰਜਾਬ, ਐਨ.ਆਰ.ਐਚ.ਐਮ ਕਰਮਚਾਰੀ ਸੰਘ, ਦਰਜਾ-4 ਕਰਮਚਾਰੀ ਯੂਨੀਅਨਾਂ, ਡਰਾਈਵਰ ਐਸੋਸੀਏਸ਼ਨ ਪੰਜਾਬ, ਫਾਰਮੇਸੀ ਅਫ਼ਸਰ ਐਸੋਸੀਏਸ਼ਨ, ਸੀ.ਐਚ.ਓ. ਐਸੋਸੀਏਸ਼ਨ, ਕੰਟਰੈਕਟ ਐਮ.ਪੀ.ਐਚ.ਡਬਲਿਊ ਫੀਮੇਲ ਯੂਨੀਅਨ, 2211 ਕੰਟਰੈਕਟ ਐਮ.ਪੀ.ਐਚ.ਡਬਲਯੂ. ਫੀਮੇਲ ਐਸੋਸੀਏਸ਼ਨ, ਆਸ਼ਾ ਵਰਕਰਜ਼ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ, ਏਡਜ਼ ਕੰਟਰੋਲ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ ਅਤੇ ਕਰੋਨਾ ਵਾਰੀਅਰਜ਼ ਯੂਨੀਅਨ ਮੌਜੂਦ ਸਨ।

The post ਸਿਹਤ ਵਿਭਾਗ ਦੇ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਘੜੀ ਜਾ ਰਹੀ ਹੈ ਨੀਤੀ: ਡਾ. ਬਲਬੀਰ ਸਿੰਘ appeared first on TheUnmute.com - Punjabi News.

Tags:
  • contractual-employees
  • dr-balbir-singh
  • health-department-o-punjab
  • news
  • punjab-news

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ 'ਚ ਕੀਤਾ ਚੋਖਾ ਵਾਧਾ ਤੁਰੰਤ ਵਾਪਸ ਲੈਣ ਦੀ ਕੀਤੀ ਮੰਗ

Monday 15 May 2023 02:24 PM UTC+00 | Tags: aam-aadmi-party cm-bhagwant-mann electricity-rates electricity-tariffs latest-news news pspcl punjab-government shiromani-akali-dal the-unmute-latest-news

ਚੰਡੀਗੜ੍ਹ, 15 ਮਈ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਤੋਂ ਤੁਰੰਤ ਬਾਅਦ ਹਰ ਵਰਗ ਦੇ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ ਚੋਖਾ ਵਾਧਾ ਕਰਕੇ ਝੂਠ ਤੇ ਧੋਖੇ ਦੀ ਰਾਜਨੀਤੀ ਵਿਚ ਮੁਹਾਰਤ ਹਾਸਲ ਕਰ ਲਈ ਹੈ। ਇਸ ਲੱਕ ਤੋੜਵੇਂ ਵਾਧੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਾਰਟੀ ਵਿਚ ਵਿਸ਼ਵਾਸ ਪ੍ਰਗਟਾਉਣ ਦੀ ਪੰਜਾਬੀਆਂ ਨੂੰ ਸਜ਼ਾ ਦਿੱਤੀ ਤੇ ਉਹਨਾਂ ਨਾਲ ਵਿਸ਼ਵਾਸਘਾਤ ਕੀਤਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 300 ਯੂਨਿਟ ਮੁਫਤ ਬਿਜਲੀ ਸਕੀਮ ਦੇ ਨਾਂ 'ਤੇ ਜਲੰਧਰ ਜ਼ਿਮਨੀ ਚੋਣ ਵਿਚ ਵੋਟਾਂ ਮੰਗੀਆਂ ਸਨ। ਉਹਨਾਂ ਕਿਹਾ ਕਿ ਅੱਜ ਦੇ ਵਾਧੇ ਨਾਲ ਇਹ ਸਕੀਮ ਵੀ ਅਸਿੱਧੇ ਤੌਰ 'ਤੇ ਖਤਮ ਹੋ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਹ ਦਾਅਵਾ ਕਰ ਰਹੇ ਹਨ ਕਿ ਸਰਕਾਰ ਦਰਾਂ ਵਿਚ ਵਾਧੇ ਨਾਲ ਖਪਤਕਾਰਾਂ ਸਿਰ ਪਏ ਬੋਝ ਦਾ ਖਰਚਾ ਆਪ ਚੁੱਕੇਗੀ ਪਰ ਅਸਲੀਅਤ ਵਿਚ ਸਰਕਾਰ 300 ਯੂਨਿਟ ਬਿਜਲੀ ਬਦਲੇ ਪੀ ਐਸ ਪੀ ਸੀ ਐਲ ਨੂੰ ਕੋਈ ਅਦਾਇਗੀ ਕਰਨ ਦੇ ਨਾਂ 'ਤੇ ਅੱਖਾਂ ਪੂੰਝ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਪਹਿਲਾਂ ਹੀ ਪੀ ਐਸ ਪੀ ਸੀ ਐਲ ਦਾ 20400 ਕਰੋੜ ਰੁਪਿਆ ਦੇਣਾ ਹੈ ਤੇ ਇਸ ਕੋਲ ਹੋਰ ਵਾਧੂ ਬੋਝ ਚੁੱਕਣ ਦੀ ਸਮਰਥਾ ਨਹੀਂ ਹੈ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਨੇ ਸਭ ਤੋਂ ਘੱਟ ਦਰਾਂ ਵਾਲੇ ਵਰਗ ਸਮੇਤ ਸਾਰੇ ਵਰਗਾਂ ਲਈਬਿਜਲੀ ਦਰਾਂ ਵਿਚ ਵਾਧਾ ਕੀਤਾ ਹੈ। ਉਹਨਾਂ ਕਿਹਾ ਕਿ ਸਭ ਤੋਂ ਘੱਟ ਬਿਜਲੀ ਖਪਤ ਕਰਨ ਵਾਲੇ ਵਰਗ ਲਈ ਸਿਫਰ ਤੋਂ 100 ਯੂਨਿਟ ਤੱਕ 70 ਪੈਸੇ ਦਾ ਵਾਧਾ ਕੀਤਾ ਗਿਆ ਹੈ ਤੇ 100 ਤੋਂ 300 ਯੂਨਿਟ ਤੱਕ 80 ਪੈਸੇ ਦਾ ਵਾਧਾ ਕੀਤਾ ਗਿਆ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵਾਧੇ ਨਾਲ ਆਮ ਆਦਮੀ ਬੁਰੀ ਤਰ੍ਹਾਂ ਪ੍ਰਭਾਵਤ ਹੋਵੇਗਾ। ਉਹਨਾਂ ਕਿਹਾ ਕਿ ਆਪ ਨੇ ਆਪਣਾ ਅਸਲੀ ਰੰਗ ਵਿਖਾ ਦਿੱਤਾ ਹੈ। ਇਸਨੇ ਸਾਬਤ ਕਰ ਦਿੱਤਾ ਹੈ ਕਿ ਇਸ 'ਤੇ ਵਿਸਾਹ ਨਹੀਂ ਕੀਤਾ ਜਾ ਸਕਦਾ। ਇਸਨੇ ਜਾਣ ਬੁੱਝ ਇਹ ਵਾਧਾ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਤੱਕ ਲਈ ਟਾਲ ਦਿੱਤਾ ਸੀ ਤੇ ਵਾਰ ਵਾਰ ਖਪਤਕਾਰਾਂ ਨੂੰ ਝੂਠ ਬੋਲਦੇ ਰਹੇ ਕਿ ਅਸੀਂ ਕਮਜ਼ੋਰ ਵਰਗਾਂ ਨੂੰ ਸਬਸਿਡੀ ਦਿਆਂਗੇ। ਉਹਨਾਂ ਪੁੱਛਿਆ ਕਿ ਜੇਕਰ ਸਬਸਿਡੀ ਦੇਣੀ ਹੈ ਤਾਂ ਫਿਰ ਦਰਾਂ ਵਿਚ ਵਾਧਾ ਕਿਉਂ ਕੀਤਾ ਗਿਆ?

ਸਰਦਾਰ ਬਾਦਲ ਨੇ ਕਿਹਾ ਕਿ ਇਹ ਵੀ ਹੈਰਾਨੀ ਵਾਲੀ ਗੱਲ ਹੈ ਕਿ ਬਦਲਾਅ ਵਾਲੀ ਸਰਕਾਰ ਨੇ ਬਿਜਲੀ ਦਰਾਂ ਵਿਚ ਤਾਂ ਵਾਧਾ ਕੀਤਾ ਹੀ ਹੀ ਸਗੋਂ ਸਾਰੇ ਖਪਤਕਾਰਾਂ ਵਾਸਤੇ ਫਿਕਸ ਚਾਰਜਿਜ਼ ਵਿਚ ਵੀ 15 ਰੁਪਏ ਪ੍ਰਤੀ ਕਿਲੋਵਾਟ ਦਾ ਵਾਧਾ ਕੀਤਾ ਹੈ। ਉਹਨਾਂ ਕਿਹਾ ਕਿ ਘਰੇਲੂ ਖਪਤਕਾਰਾਂ ਦੇ ਨਾਲ ਹੀ ਕਮਰਸ਼ੀਅਲ ਤੇ ਉਦਯੋਗਿਕ ਖਪਤਕਾਰਾਂ ਲਈ ਵੀ ਦਰਾਂ ਵਧਾਈਆਂ ਗਈਆਂ ਹਨ ਜਿਸ ਕਾਰਨ ਉਹਨਾਂ ਦਾ ਪੰਜਾਬ ਵਿਚ ਕੰਮ ਕਰਨਾ ਸੌਖਾ ਨਹੀਂ ਰਹਿਣਾ ਤੇ ਇਕ ਵਾਰ ਫਿਰ ਤੋਂ ਇੰਡਸਟਰੀ ਗੁਆਂਢੀ ਰਾਜਾਂ ਵਿਚ ਜਾਣਾ ਸ਼ੁਰੂ ਹੋ ਜਾਵੇਗੀ।

The post ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ‘ਚ ਕੀਤਾ ਚੋਖਾ ਵਾਧਾ ਤੁਰੰਤ ਵਾਪਸ ਲੈਣ ਦੀ ਕੀਤੀ ਮੰਗ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • electricity-rates
  • electricity-tariffs
  • latest-news
  • news
  • pspcl
  • punjab-government
  • shiromani-akali-dal
  • the-unmute-latest-news

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਭਰੇ ਪ੍ਰੋਫਾਰਮੇ 18 ਮਈ ਨੂੰ ਪੰਜਾਬ ਰਾਜਪਾਲ ਨੂੰ ਸੌਂਪੇਗੀ

Monday 15 May 2023 02:28 PM UTC+00 | Tags: bandi-sikh bandi-singh bandi-singhs breaking-news harjinder-singh-dhami news nwes punjab-governer-banwari-lal-prohit sgpc shiromani-committee sikh

ਅੰਮ੍ਰਿਤਸਰ, 15 ਮਈ 2023: ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰਵਾਏ ਪ੍ਰੋਫਾਰਮੇ 18 ਮਈ 2023 ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੇ ਜਾਣਗੇ। ਰਾਜਪਾਲ ਪੰਜਾਬ ਨੂੰ ਪ੍ਰੋਫਾਰਮੇ ਸੌਂਪਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸਕੱਤਰ ਸ. ਪ੍ਰਤਾਪ ਸਿੰਘ ਜਾਣਗੇ। ਇਸ ਤੋਂ ਪਹਿਲਾਂ ਇਹ ਪ੍ਰੋਗਰਾਮ 27 ਅਪ੍ਰੈਲ ਦਾ ਰੱਖਿਆ ਗਿਆ ਸੀ, ਪਰੰਤੂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਸੀ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਇਸ ਬਾਰੇ ਦੱਸਿਆ ਕਿ 1 ਦਸੰਬਰ 2022 ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜੋ 14 ਅਪ੍ਰੈਲ 2023 ਤੱਕ ਜਾਰੀ ਰਹੀ। ਇਸ ਮੁਹਿੰਮ ਤਹਿਤ 25 ਲੱਖ ਤੋਂ ਵੱਧ ਲੋਕਾਂ ਨੇ ਪ੍ਰੋਫਾਰਮੇ ਭਰੇ ਹਨ, ਜੋ 18 ਮਈ ਨੂੰ ਸਵੇਰੇ 11:00 ਵਜੇ ਇਹ ਪ੍ਰੋਫਾਰਮੇ ਰਾਸ਼ਟਰਪਤੀ ਦੇ ਨਾਂ 'ਤੇ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ। ਇਸ ਤੋਂ ਪਹਿਲਾਂ 18 ਮਈ ਨੂੰ ਹੀ ਸਵੇਰੇ 6:30 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ਼ਮੂਲੀਅਤ ਕਰਨਗੇ।

The post ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਭਰੇ ਪ੍ਰੋਫਾਰਮੇ 18 ਮਈ ਨੂੰ ਪੰਜਾਬ ਰਾਜਪਾਲ ਨੂੰ ਸੌਂਪੇਗੀ appeared first on TheUnmute.com - Punjabi News.

Tags:
  • bandi-sikh
  • bandi-singh
  • bandi-singhs
  • breaking-news
  • harjinder-singh-dhami
  • news
  • nwes
  • punjab-governer-banwari-lal-prohit
  • sgpc
  • shiromani-committee
  • sikh

ਜੰਤਰ-ਮੰਤਰ 'ਤੇ ਬੈਠੇ ਪਹਿਲਵਾਨਾਂ ਦਾ ਖੁਲਾਸਾ, ਕਿਹਾ- ਬੀਤੀ ਰਾਤ ਧਰਨੇ ਨੂੰ ਵਿਗਾੜਨ ਆਏ ਕੁਝ ਲੋਕ

Monday 15 May 2023 02:39 PM UTC+00 | Tags: breaking-news brij-bhushan-sharan-singh delhis-jantar-mantar indian-wrestlers-protest jantar-mantar news

ਨਵੀਂ ਦਿੱਲੀ, 15 ਮਈ 2023(ਦਵਿੰਦਰ ਸਿੰਘ): ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠੇ ਪਹਿਲਵਾਨਾਂ ਦਾ ਅੱਜ 23ਵਾਂ ਦਿਨ ਹੈ। ਪਹਿਲਵਾਨਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਬੀਤੀ ਰਾਤ ਉਨ੍ਹਾਂ ਦੇ ਧਰਨੇ ਨੂੰ ਸਾਬੋਤਾਜ ਕਰਨ ਦੀ ਕੋਸ਼ਿਸ਼ ਕੀਤੀ ਗਈ। ਕੁਝ ਬਾਹਰੀ ਲੋਕ ਪਿਕੇਟ ਸਾਈਟ ਦੇ ਨੇੜੇ ਲਗਾਤਾਰ ਸਰਗਰਮ ਹਨ।

ਉਨ੍ਹਾਂ ਦੱਸਿਆ ਕਿ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀ ਇੱਥੇ ਆਏ ਅਤੇ ਸਾਡੀ ਫੋਟੋ-ਵੀਡੀਓ ਰਿਕਾਰਡਿੰਗ ਕਰਵਾਈ। ਇਨਕਾਰ ਕਰਨ ‘ਤੇ ਇਹ ਸਭ ਕੁਝ ਗੁਪਤ ਰੂਪ ਵਿਚ ਲੈ ਲਿਆ ਗਿਆ। ਪੈਕਟ ਵਾਲੀ ਥਾਂ ‘ਤੇ ਕੁਝ ਬਾਹਰੀ ਔਰਤਾਂ ਨੇ ਮਹਿਲਾ ਖਿਡਾਰੀਆਂ ਨਾਲ ਸੌਣ ਦੀ ਕੋਸ਼ਿਸ਼ ਕੀਤੀ। ਅਸੀਂ ਕਿਸੇ ਤਰ੍ਹਾਂ ਮਨਾ ਕੇ ਉਨ੍ਹਾਂ ਨੂੰ ਬਾਹਰ ਕੱਢਿਆ। ਦਿੱਲੀ ਪੁਲਿਸ ਇਸ ਦੀ ਜ਼ਿੰਮੇਵਾਰੀ ਨਹੀਂ ਲੈਣਾ ਚਾਹੁੰਦੀ। ਇਸ ਲਈ ਮੀਡੀਆ ਨੂੰ ਇੱਥੇ ਹੋਣਾ ਚਾਹੀਦਾ ਹੈ, ਤਾਂ ਜੋ ਜੇਕਰ ਪਿਛਲੀ ਵਾਰ ਦੀ ਤਰ੍ਹਾਂ ਕੁਝ ਹੁੰਦਾ ਹੈ, ਤਾਂ ਉਹ ਗੱਲ ਤੁਰੰਤ ਦੇਸ਼ ਵਾਸੀਆਂ ਦੇ ਸਾਹਮਣੇ ਆ ਜਾਵੇ।

ਸਾਕਸ਼ੀ ਮਲਿਕ ਨੇ ਕਿਹਾ ਕਿ ਹੁਣ ਇਹ ਅੰਦੋਲਨ ਸਿਰਫ ਜੰਤਰ-ਮੰਤਰ ਤੱਕ ਸੀਮਤ ਨਹੀਂ ਰਹੇਗਾ। ਕਿਉਂਕਿ ਪੁਲਿਸ ਨੇ ਹੌਲੀ-ਹੌਲੀ ਜੰਤਰ-ਮੰਤਰ ਨੂੰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਹੈ। ਹੁਣ ਇਹ ਆਵਾਜ਼ ਨਾ ਸਿਰਫ਼ ਦੇਸ਼ ਦੀ ਹਰ ਗਲੀ ‘ਚ ਗੂੰਜੇਗੀ, ਸਗੋਂ ਇਸ ਦੀ ਲਹਿਰ ਦੇਸ਼-ਵਿਦੇਸ਼ ‘ਚ ਫੈਲ ਜਾਵੇਗੀ। ਸਾਰੇ ਐਥਲੀਟ ਜੋ ਵਿਦੇਸ਼ ਵਿੱਚ ਹਨ। ਉਨ੍ਹਾਂ ਵਿੱਚੋਂ ਜ਼ਿਆਦਾਤਰ ਸਾਡੇ ਸੰਪਰਕ ਵਿੱਚ ਹਨ।

The post ਜੰਤਰ-ਮੰਤਰ ‘ਤੇ ਬੈਠੇ ਪਹਿਲਵਾਨਾਂ ਦਾ ਖੁਲਾਸਾ, ਕਿਹਾ- ਬੀਤੀ ਰਾਤ ਧਰਨੇ ਨੂੰ ਵਿਗਾੜਨ ਆਏ ਕੁਝ ਲੋਕ appeared first on TheUnmute.com - Punjabi News.

Tags:
  • breaking-news
  • brij-bhushan-sharan-singh
  • delhis-jantar-mantar
  • indian-wrestlers-protest
  • jantar-mantar
  • news

ਚੰਡੀਗੜ੍ਹ, 15 ਮਈ 2023: ਤੁਰਕੀ (Turkey)  ‘ਚ ਐਤਵਾਰ ਨੂੰ ਹੋਈਆਂ ਰਾਸ਼ਟਰਪਤੀ ਚੋਣਾਂ ਦੇ ਨਤੀਜੇ ਆ ਗਏ ਹਨ। ਲੋਕਾਂ ਨੇ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਦਿੱਤਾ ਹੈ। ਕਸ਼ਮੀਰ ਮੁੱਦੇ ‘ਤੇ ਪਾਕਿਸਤਾਨ ਦੀ ਹਮਾਇਤ ਕਰਨ ਵਾਲੀ ਰੇਸੇਪ ਤੇਯਪ ਏਰਦੋਗਨ ਦੀ ਏ.ਕੇ.ਪੀ. ਨੂੰ 49.4% ਵੋਟਾਂ ਮਿਲੀਆਂ। ਇਸ ਦੇ ਨਾਲ ਹੀ, ਕੇਮਲ ਕੇਲੀਕਦਾਰੋਗਲੂ ਦੀ ਪਾਰਟੀ ਸੀਐਚਪੀ, ਜਿਸ ਨੂੰ ਤੁਰਕੀ ਦਾ ਗਾਂਧੀ ਕਿਹਾ ਜਾਂਦਾ ਹੈ, ਉਨ੍ਹਾਂ ਨੂੰ 45.0% ਵੋਟਾਂ ਮਿਲੀਆਂ। ਜਦੋਂ ਕਿ ਕਿਸੇ ਵੀ ਪਾਰਟੀ ਨੂੰ ਸੱਤਾ ਵਿੱਚ ਆਉਣ ਲਈ 50% ਤੋਂ ਵੱਧ ਵੋਟਾਂ ਮਿਲਣੀਆਂ ਚਾਹੀਦੀਆਂ ਹਨ।

ਇਹ ਚੋਣ ਤੁਰਕੀ ਵਿੱਚ ਫਰਵਰੀ ਵਿੱਚ ਆਏ ਭੂਚਾਲ ਦੇ 3 ਮਹੀਨੇ ਬਾਅਦ ਹੋਈ ਸੀ। ਭੂਚਾਲ ਵਿੱਚ 50 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਸੀ। ਅਲਜਜ਼ੀਰਾ ਮੁਤਾਬਕ ਲੋਕਾਂ ਨੇ ਇਸ ਲਈ 20 ਸਾਲਾਂ ਤੋਂ ਸੱਤਾ ‘ਤੇ ਕਾਬਜ਼ ਰਾਸ਼ਟਰਪਤੀ ਏਰਦੋਗਨ ਨੂੰ ਜ਼ਿੰਮੇਵਾਰ ਠਹਿਰਾਇਆ।

The post ਤੁਰਕੀ ‘ਚ 28 ਮਈ ਨੂੰ ਮੁੜ ਰਾਸ਼ਟਰਪਤੀ ਚੋਣਾਂ, ਕੱਲ੍ਹ ਹੋਈਆਂ ਚੋਣਾਂ ‘ਚ ਕਿਸੇ ਨੂੰ ਵੀ ਨਹੀਂ ਮਿਲਿਆ ਬਹੁਮਤ appeared first on TheUnmute.com - Punjabi News.

Tags:
  • breaking-news
  • news
  • presidential-elections-in-turkey
  • the-unmute-breaking-news
  • turkey
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form