TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ਰੋਡਵੇਜ਼/PRTC ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ 'ਚ ਇਕਸਾਰਤਾ ਲਿਆਉਣ ਅਤੇ ਬਣਦਾ ਵਾਧਾ ਲਾਗੂ ਕਰਨ ਸਬੰਧੀ ਕਾਰਵਾਈ ਤੇਜ਼ ਕਰਨ ਦੇ ਹੁਕਮ Tuesday 16 May 2023 05:27 AM UTC+00 | Tags: laljit-singh-bhullar latest-news news prtc punjab-roadways ਚੰਡੀਗੜ੍ਹ, 16 ਮਈ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਇਕਸਾਰਤਾ ਲਿਆਉਣ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਬਣਦਾ ਵਾਧਾ ਲਾਗੂ ਕਰਨ ਸਬੰਧੀ ਕਾਰਵਾਈ ਤੇਜ਼ੀ ਨਾਲ ਚਲ ਰਹੀ ਹੈ। ਇਥੇ ਪੰਜਾਬ ਭਵਨ ਵਿਖੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਭੁੱਲਰ ਨੇ ਦੱਸਿਆ ਕਿ ਤਨਖ਼ਾਹਾਂ ਵਿੱਚ ਇਕਸਾਰਤਾ ਅਤੇ ਵਾਧੇ ਦਾ ਮਾਮਲਾ ਵਿੱਤ ਵਿਭਾਗ ਕੋਲ ਹੈ। ਉਨ੍ਹਾਂ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਲਾਏ ਇਤਰਾਜ਼ਾਂ ਤੋਂ ਬਾਅਦ ਟਰਾਂਸਪੋਰਟ ਵਿਭਾਗ ਵੱਲੋਂ ਜਵਾਬ ਵੀ ਦਾਖ਼ਲ ਕਰ ਦਿੱਤਾ ਗਿਆ ਹੈ। ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਸਕੱਤਰ ਸ. ਦਿਲਰਾਜ ਸਿੰਘ ਸੰਧਾਵਾਲੀਆ ਨੂੰ ਕਿਹਾ ਕਿ ਉਹ ਵਿੱਤ ਵਿਭਾਗ ਨੂੰ ਪੱਤਰ ਲਿਖਣ ਅਤੇ ਨਿੱਜੀ ਤੌਰ ‘ਤੇ ਇਹ ਮਾਮਲਾ ਤੇਜ਼ੀ ਨਾਲ ਹੱਲ ਕਰਾਉਣ। ਇਸੇ ਤਰ੍ਹਾਂ ਵਿਭਾਗ ਦੇ ਠੇਕੇਦਾਰ ਵੱਲੋਂ ਈ.ਪੀ.ਐਫ. ਅਤੇ ਈ.ਐਸ.ਆਈ ਦੀ ਬਣਦੀ ਰਕਮ ਸਬੰਧਤ ਅਦਾਰਿਆਂ ਵਿੱਚ ਜਮ੍ਹਾਂ ਕਰਾਉਣ ਵਿੱਚ ਦੇਰੀ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਠੇਕੇਦਾਰ ਨੂੰ ਪੈਨਲਟੀ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਜਿਸ ਪਿੱਛੋਂ ਠੇਕੇਦਾਰ ਨੇ ਬਣਦੀ ਰਕਮ ਜਮ੍ਹਾਂ ਕਰਵਾ ਦਿੱਤੀ ਹੈ। ਉਨ੍ਹਾਂ ਸਕੱਤਰ ਟਰਾਂਸਪੋਰਟ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਅੱਗੇ ਤੋਂ ਠੇਕੇਦਾਰ ਕੋਈ ਅਜਿਹੀ ਅਣਗਹਿਲੀ ਨਾ ਕਰੇ ਜਿਸ ਨਾਲ ਮੁਲਾਜ਼ਮਾਂ ਨੂੰ ਤਨਖਾਹਾਂ ਅਤੇ ਮੈਡੀਕਲ ਸਹੂਲਤਾਂ ਲੈਣ ਵਿੱਚ ਦਿੱਕਤ ਪੇਸ਼ ਆਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ‘ਤੇ ਵੀ ਤੇਜ਼ੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਯੂਨੀਅਨ ਵੱਲੋਂ ਠੇਕੇਦਾਰੀ ਪ੍ਰਣਾਲੀ ਖ਼ਤਮ ਕਰਕੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਮੁਲਾਜ਼ਮਾਂ ਦੇ ਸਰਵਿਸ ਰੂਲ ਬਣਾਉਣ ਸਬੰਧੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਹਰ ਵਰਗ ਦੀ ਭਲਾਈ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਨੇੜ ਭਵਿੱਖ ਵਿੱਚ ਸਰਕਾਰ ਵੱਲੋਂ ਗਠਤ ਕੀਤੀ ਸਬ-ਕਮੇਟੀ ਦੀ ਰਿਪੋਰਟ ਆਉਣ ‘ਤੇ ਇਹ ਸਾਰੇ ਮਾਮਲੇ ਹੱਲ ਹੋ ਜਾਣਗੇ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਪੰਜਾਬ ਰੋਡਵੇਜ਼ ਦੇ ਡਾਇਰੈਕਟਰ ਮੈਡਮ ਅਮਨਦੀਪ ਕੌਰ, ਟਰਾਂਸਪੋਰਟ ਅਤੇ ਵਿੱਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹੇ। The post ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ਰੋਡਵੇਜ਼/PRTC ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ‘ਚ ਇਕਸਾਰਤਾ ਲਿਆਉਣ ਅਤੇ ਬਣਦਾ ਵਾਧਾ ਲਾਗੂ ਕਰਨ ਸਬੰਧੀ ਕਾਰਵਾਈ ਤੇਜ਼ ਕਰਨ ਦੇ ਹੁਕਮ appeared first on TheUnmute.com - Punjabi News. Tags:
|
ਰਾਜਪਾਲ ਬਨਵਾਰੀਲਾਲ ਪੁਰੋਹਿਤ ਮੁੜ ਕਰਨਗੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ Tuesday 16 May 2023 05:38 AM UTC+00 | Tags: aam-aadmi-party border-areas-of-punjab border-districts-of-punjab breaking-news cm-bhagwant-mann governor-banwarilal-purohit news punjab punjab-government punjab-governor-banwarilal-purohit punjab-news punjab-police the-unmute-breaking-news ਚੰਡੀਗੜ੍ਹ, 16 ਮਈ 2023: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ (Banwarilal Purohit) ਇੱਕ ਵਾਰ ਫਿਰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਇਸ ਸਬੰਧੀ ਗਵਰਨਰ ਹਾਊਸ ਤੋਂ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਅਤੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖਿਆ ਗਿਆ ਹੈ। ਰਾਜਪਾਲ ਦਾ ਦੌਰਾ 7-8 ਜੂਨ ਨੂੰ ਹੋਵੇਗਾ। ਬਨਵਾਰੀਲਾਲ ਪੁਰੋਹਿਤ (Banwarilal Purohit) ਇਸ ਵਾਰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦਾ ਦੌਰਾ ਕਰਨਗੇ। ਰਾਜਪਾਲ ਦੇ ਦੌਰੇ ਦਾ ਕਾਰਨ ਸੁਰੱਖਿਆ ਤਿਆਰੀਆਂ ਅਤੇ ਮਾਈਨਿੰਗ ਗਤੀਵਿਧੀਆਂ ਸਮੇਤ ਹੋਰ ਕਾਰਨਾਂ ਨੂੰ ਵੀ ਮੰਨਿਆ ਜਾ ਰਿਹਾ ਹੈ। ਪੰਜਾਬ ਦੇ ਸੀਐਸ ਵੀ ਰਾਜਪਾਲ ਦੇ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਹੋ ਸਕਦੇ ਹਨ। ਇਸ ਦੇ ਨਾਲ ਹੀ ਹੋਰ ਅਧਿਕਾਰੀ ਅਤੇ ਡੀਜੀਪੀ ਵੀ ਇਕੱਠੇ ਰਹਿ ਸਕਦੇ ਹਨ। ਜ਼ਿਕਰਯੋਗ ਹੈ ਕਿ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਕਰੀਬ ਤਿੰਨ ਮਹੀਨੇ ਪਹਿਲਾਂ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ ਸੀ। ਉਸ ਦੌਰਾਨ ਉਨ੍ਹਾਂ ‘ਆਪ’ ਦੀ ਪੰਜਾਬ ਸਰਕਾਰ ‘ਤੇ ਕਈ ਸਵਾਲ ਚੁੱਕੇ ਸਨ। ਰਾਜਪਾਲ ਨੇ ਕਿਹਾ ਸੀ ਕਿ ਹੁਣ ਨਸ਼ੇ ਸਕੂਲਾਂ ਤੱਕ ਵੀ ਪਹੁੰਚ ਗਏ ਹਨ। ਹਾਲਾਤ ਇਹ ਹਨ ਕਿ ਪਿੰਡਾਂ ਦੇ ਜਨਰਲ ਸਟੋਰਾਂ ‘ਤੇ ਮਿਲਦੇ ਸਮਾਨ ਵਾਂਗ ਨਸ਼ੇ ਵੀ ਉਪਲਬਧ ਹਨ। ਉਸ ਨੇ ਕਿਹਾ ਸੀ ਕਿ ਮਾਪੇ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ‘ਚ ਫਸਦੇ ਦੇਖ ਕੇ ਪਰੇਸ਼ਾਨ ਹਨ | The post ਰਾਜਪਾਲ ਬਨਵਾਰੀਲਾਲ ਪੁਰੋਹਿਤ ਮੁੜ ਕਰਨਗੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ appeared first on TheUnmute.com - Punjabi News. Tags:
|
ਦਿੱਲੀ ਦੇ ਇੱਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਿਕਲੀ ਅਫ਼ਵਾਹ Tuesday 16 May 2023 05:52 AM UTC+00 | Tags: amrita-public-school a-threat-to-bomb bombthreat bomb-threat. breaking-news delhi delhi-news delhipolice delhi-police latest-news news ਚੰਡੀਗੜ੍ਹ, 16 ਮਈ 2023: ਦੇਸ਼ ਦੀ ਰਾਜਧਾਨੀ ਦਿੱਲੀ (Delhi) ਦੇ ਇੱਕ ਹੋਰ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਸੀ । ਧਮਕੀ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਅਤੇ ਹੋਰ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਕਈ ਸਕੂਲਾਂ ਨੂੰ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ 6:45 ਵਜੇ ਦਿੱਲੀ ਦੇ ਸਾਕੇਤ ਦੇ ਪੁਸ਼ਪ ਵਿਹਾਰ ਸਥਿਤ ਅੰਮ੍ਰਿਤਾ ਪਬਲਿਕ ਸਕੂਲ ‘ਚ ਬੰਬ ਹੋਣ ਦੀ ਸੂਚਨਾ ਮਿਲੀ। ਬੰਬ ਦੀ ਸੂਚਨਾ ਈ-ਮੇਲ ਰਾਹੀਂ ਦਿੱਤੀ ਗਈ ਸੀ।ਦੱਖਣੀ ਜ਼ਿਲ੍ਹੇ ਦੇ ਡੀਸੀਪੀ ਚੰਦਨ ਚੌਧਰੀ ਨੇ ਦੱਸਿਆ ਕਿ ਈ-ਮੇਲ ਮਿਲਣ ਤੋਂ ਬਾਅਦ ਸਕੂਲ ਵਿੱਚ ਚੈਕਿੰਗ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਥਾਂ-ਥਾਂ ਚੈਕਿੰਗ ਕੀਤੀ ਗਈ। ਪੁਲਿਸ ਨੂੰ ਚੈਕਿੰਗ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। ਉਸ ਦਾ ਕਹਿਣਾ ਹੈ ਕਿ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਮੇਲ ਕਿੱਥੋਂ ਅਤੇ ਕਿਸ ਵੱਲੋਂ ਭੇਜੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਡਿਫੈਂਸ ਕਲੋਨੀ ਅਤੇ ਡੀਪੀਐਸ ਮਥੁਰਾ ਰੋਡ ਸਥਿਤ ਇੰਡੀਅਨ ਪਬਲਿਕ ਸਕੂਲ ਵਿੱਚ ਦੋ ਵਾਰ ਬੰਬ ਹੋਣ ਦੀ ਸੂਚਨਾ ਮਿਲ ਚੁੱਕੀ ਹੈ। 26 ਅਪ੍ਰੈਲ ਨੂੰ ਮਥੁਰਾ ਰੋਡ ‘ਤੇ ਸਥਿਤ ਦਿੱਲੀ (Delhi) ਪਬਲਿਕ ਸਕੂਲ ਨੂੰ ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਸੀ। ਸਕੂਲ ਪ੍ਰਸ਼ਾਸਨ ਨੂੰ ਸਵੇਰੇ 8:10 ਵਜੇ ਪੀਸੀਆਰ ਕਾਲ ਰਾਹੀਂ ਸਕੂਲ ਵਿੱਚ ਬੰਬ ਹੋਣ ਦੀ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਦਿੱਲੀ ਦੇ ਦੱਖਣ ਪੂਰਬ ਦੇ ਡੀਸੀਪੀ ਰਾਜੇਸ਼ ਦੇਵ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਕ੍ਰਾਈਮ ਬ੍ਰਾਂਚ ਦੀ ਬੰਬ ਨਿਰੋਧਕ ਟੀਮ ਅਤੇ ਸਥਾਨਕ ਪੁਲਿਸ ਨੂੰ ਤਾਇਨਾਤ ਕਰ ਦਿੱਤਾ ਗਿਆ। ਜਾਂਚ ਵਿੱਚ ਕੁਝ ਵੀ ਸ਼ੱਕੀ ਨਹੀਂ ਮਿਲਿਆ।
The post ਦਿੱਲੀ ਦੇ ਇੱਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਿਕਲੀ ਅਫ਼ਵਾਹ appeared first on TheUnmute.com - Punjabi News. Tags:
|
ਨਾੜ ਨੂੰ ਲਗਾਈ ਅੱਗ ਦੀ ਲਪੇਟ 'ਚ ਆਇਆ ਪਿੰਡ ਦੇ NRI ਵਲੋਂ ਬਣਾਇਆ ਪਾਰਕ Tuesday 16 May 2023 06:11 AM UTC+00 | Tags: breaking-news fire-caused-by-nad news nri park punjab-government ਗੁਰਦਾਸਪੁਰ, 16 ਮਈ 2023: ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਕਿਸਾਨ ਆਪਣੇ ਖੇਤਾਂ ਵਿੱਚ ਨਾੜ ਅਤੇ ਰਹਿੰਦਾ ਖੁੰਦ ਨੂੰ ਅੱਗ ਨਾ ਲਗਾਉਣ ਤਾ ਜੋ ਵੱਡੇ ਹਾਦਸੇ ਹੋਣ ਤੋਂ ਬਚਾਅ ਹੋ ਸਕੇ ਅਤੇ ਵਾਤਾਵਰਨ ਵੀ ਦੂਸ਼ਿਤ ਨਾ ਹੋਵੇ |ਲੇਕਿਨ ਇਸ ਸਭ ਦੇ ਬਾਵਜੂਦ ਵੀ ਕਿਸਾਨ ਵਲੋਂ ਆਪਣੇ ਖੇਤਾਂ ਵਿੱਚ ਨਾੜ ਨੂੰ ਅੱਗ ਲਗਾਉਣ ਦੀਆਂ ਖਬਰਾਂ ਹਨ | ਤਾਜ਼ਾ ਮਾਮਲਾ ਗੁਰਦਾਸਪੁਰ ਦੇ ਪਿੰਡ ਬੂਲੇਵਾਲ ਤੋਂ ਸਾਹਮਣੇ ਆਇਆ ਹੈ | ਜਿੱਥੇ ਇਕ ਕਿਸਾਨ ਵਲੋਂ ਖੇਤਾਂ ‘ਚ ਨਾੜ ਨੂੰ ਲਗਾਈ ਅੱਗ ਕਾਰਨ ਇਕ ਖੂਬਸੂਰਤ ਪਾਰਕ ਸੜ ਕੇ ਸੁਆਹ ਹੋ ਗਿਆ ਅਤੇ ਪਾਰਕ ਪਿੰਡ ਦੇ ਹੀ ਨਾਰਵੇ ‘ਚ ਵਸੇ ਐਨਆਰਆਈ (NRI) ਨੌਜਵਾਨ ਬੁਲੇਵਾਲ ਵਲੋਂ ਫਲਾਂ ਅਤੇ ਫੁੱਲਾਂ ਦੇ ਬੂਟੇ ਲੱਗਾ ਬਣਾਇਆ ਗਿਆ ਸੀ ਅਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਐਨਆਰਆਈ ਨੌਜ਼ਵਾਨ ਵਲੋਂ ਲੱਖਾਂ ਰੁਪਏ ਖਰਚ ਕਰ ਤਿਆਰ ਕੀਤਾ ਪਾਰਕ ਪੂਰੀ ਤਰ੍ਹਾਂ ਨਸ਼ਟ ਹੋ ਗਿਆ ਹੈ | ਇਹ ਪਾਰਕ ਜਿੱਥੇ ਪਿੰਡ ਦੇ ਬੱਚੇ ਬਜ਼ੁਰਗ ਅਤੇ ਲੋਕ ਰੋਜ਼ਾਨਾ ਸੈਰ ਕਰਦੇ ਅਤੇ ਫਿਰ ਫਲਾਂ ਦੇ ਬੂਟਿਆਂ ਤੋਂ ਬਣੇ ਇਸ ਥਾਂ ‘ਤੇ ਆਪਣਾ ਸਮਾਂ ਬਿਤਾਉਂਦੇ ਸਨ, ਉਹ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕਾ ਹੈ ਅਤੇ ਇਹ ਪਾਰਕ ਕਿਸੇ ਸਰਕਾਰ ਵਲੋਂ ਨਹੀਂ ਬਲਕਿ ਪਿੰਡ ਦੇ ਹੀ ਨਾਰਵੇ ‘ਚ ਰਹਿ ਰਹੇ ਐਨਆਰਆਈ ਵਲੋਂ ਇਕ ਬੰਜਰ ਜ਼ਮੀਨ ‘ਤੇ ਆਪਣੀ ਜੇਬ ਤੋਂ ਲੱਖਾਂ ਰੁਪਏ ਖਰਚ ਕਰ ਆਬਾਦ ਕੀਤਾ ਗਿਆ ਸੀ ਅਤੇ ਪਿੰਡ ਦੇ ਲੋਕਾਂ ਨੂੰ ਸਮਰਪਿਤ ਕੀਤਾ | ਲੇਕਿਨ ਪਿੰਡ ਦੇ ਹੀ ਇਕ ਕਿਸਾਨ ਦੀ ਵਜ੍ਹਾ ਨਾਲ ਇਹ ਖੂਬਸੂਰਤ ਪਾਰਕ ਪੂਰੀ ਤਰ੍ਹਾਂ ਬਰਬਾਦ ਹੋ ਗਿਆ | ਉਥੇ ਹੀ ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਪ੍ਰਸ਼ਾਸਨ ਨੂੰ ਓਹਨਾਂ ਕਿਸਾਨਾਂ ‘ਤੇ ਨਕੇਲ ਕੱਸਣੀ ਚਾਹੀਦੀ ਹੈ ਜੋ ਨਾੜ ਨੂੰ ਅੱਗ ਲਗਾ ਕੇ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰ ਰਹੇ ਹਨ | ਉਥੇ ਹੀ ਉਹਨਾਂ ਦੱਸਿਆ ਕਿ ਖੇਤਾਂ ਵਿਚ ਲਗਾਈ ਅੱਗ ਨਾਲ ਪਾਰਕ ਵਿੱਚ ਲੱਗੇ 500 ਦੇ ਕਰੀਬ ਫਲਦਾਰ ਅਤੇ ਫੁੱਲਾਂ ਵਾਲੇ ਪੌਦੇ ਸੜ ਕੇ ਸੁਆਹ ਹੋ ਗਏ | The post ਨਾੜ ਨੂੰ ਲਗਾਈ ਅੱਗ ਦੀ ਲਪੇਟ ‘ਚ ਆਇਆ ਪਿੰਡ ਦੇ NRI ਵਲੋਂ ਬਣਾਇਆ ਪਾਰਕ appeared first on TheUnmute.com - Punjabi News. Tags:
|
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 71 ਹਜ਼ਾਰ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ Tuesday 16 May 2023 06:24 AM UTC+00 | Tags: appointment-letters breaking-news government-job latest-news news prime-minister-narendra-modi punjab-news rozgar-mela ruzgar-mela the-unmute-breaking-news the-unmute-latest-update the-unmute-news the-unmute-punjabi-news ਚੰਡੀਗੜ੍ਹ, 16 ਮਈ 2023: ਅੱਜ ਯਾਨੀ 16 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਦਾ ਤੋਹਫ਼ਾ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਅੱਜ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਰੁਜ਼ਗਾਰ ਮੇਲੇ ਵਿੱਚ ਸਰਕਾਰੀ ਵਿਭਾਗਾਂ ਵਿੱਚ 71 ਹਜ਼ਾਰ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ (Appointment letters) ਦਿੱਤੇ। ਪ੍ਰਧਾਨ ਮੰਤਰੀ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਭਰ ਵਿੱਚ 45 ਥਾਵਾਂ ‘ਤੇ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ ਜਿੱਥੇ ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲਿਆ। ਇਸ ਦੌਰਾਨ ਕੇਂਦਰ ਸਰਕਾਰ ਦੇ ਕਈ ਮੰਤਰੀ ਵੀ ਵੱਖ-ਵੱਖ ਕੇਂਦਰਾਂ ‘ਤੇ ਮੌਜੂਦ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ 9 ਸਾਲ ਪਹਿਲਾਂ ਅੱਜ ਦੇ ਦਿਨ ਲੋਕ ਸਭਾ ਚੋਣਾਂ ਦੇ ਨਤੀਜੇ ਆਏ ਸਨ, ਉਦੋਂ ਪੂਰਾ ਦੇਸ਼ ਜੋਸ਼, ਉਤਸ਼ਾਹ ਅਤੇ ਵਿਸ਼ਵਾਸ ਨਾਲ ਭਰ ਗਿਆ ਸੀ। ਸਭ ਦਾ ਸਾਥ, ਸਭ ਦੇ ਵਿਕਾਸ ਦੇ ਮੰਤਰ ਨਾਲ ਅੱਗੇ ਵਧਣ ਵਾਲਾ ਭਾਰਤ ਅੱਜ ਵਿਕਸਿਤ ਭਾਰਤ ਬਣਨ ਲਈ ਯਤਨਸ਼ੀਲ ਹੈ। ਇਨ੍ਹਾਂ ਅਸਾਮੀਆਂ ਲਈ ਨਿਯੁਕਤੀਦੇਸ਼ ਭਰ ਵਿੱਚੋਂ ਚੁਣੇ ਗਏ ਇਨ੍ਹਾਂ ਨੌਜਵਾਨਾਂ ਨੂੰ ਡਾਕ ਸੇਵਕ, ਡਾਕ ਇੰਸਪੈਕਟਰ, ਕਮਰਸ਼ੀਅਲ-ਕਮ-ਟਿਕਟ ਕਲਰਕ, ਜੂਨੀਅਰ ਕਲਰਕ-ਕਮ-ਟਾਈਪਿਸਟ, ਜੂਨੀਅਰ ਲੇਖਾ ਕਲਰਕ, ਟਰੈਕ ਮੇਨਟੇਨਰ, ਸਹਾਇਕ ਸੈਕਸ਼ਨ ਅਫ਼ਸਰ ਦੀਆਂ ਅਸਾਮੀਆਂ ‘ਤੇ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੋਅਰ ਡਿਵੀਜ਼ਨ ਕਲਰਕ, ਸਬ-ਡਿਵੀਜ਼ਨਲ ਅਫਸਰ, ਟੈਕਸ ਸਹਾਇਕ, ਸਹਾਇਕ ਇਨਫੋਰਸਮੈਂਟ ਅਫਸਰ, ਇੰਸਪੈਕਟਰ, ਨਰਸਿੰਗ ਅਫਸਰ, ਸਹਾਇਕ ਸੁਰੱਖਿਆ ਅਫਸਰ, ਫਾਇਰਮੈਨ, ਸਹਾਇਕ ਲੇਖਾ ਅਫਸਰ, ਸਹਾਇਕ ਆਡਿਟ ਅਫਸਰ, ਡਿਵੀਜ਼ਨਲ ਲੇਖਾਕਾਰ, ਆਡੀਟਰ, ਕਾਂਸਟੇਬਲ, ਹੈੱਡ ਕਾਂਸਟੇਬਲ, ਸਹਾਇਕ ਕਮਾਂਡੈਂਟ, ਪ੍ਰਿੰਸੀਪਲ, ਸਿਖਲਾਈ ਪ੍ਰਾਪਤ ਗ੍ਰੈਜੂਏਟ ਅਧਿਆਪਕ, ਸਹਾਇਕ ਰਜਿਸਟਰਾਰ, ਸਹਾਇਕ ਪ੍ਰੋਫੈਸਰ ਆਦਿ ਹੋਰ ਅਸਾਮੀਆਂ ਹਨ ਜਿੱਥੇ ਨੌਜਵਾਨਾਂ ਨੂੰ ਨਿਯੁਕਤ (Appointment letters) ਕੀਤਾ ਗਿਆ ਹੈ। ‘ਰੁਜ਼ਗਾਰ ਮੇਲਾ’ ਕਦੋਂ ਸ਼ੁਰੂ ਹੋਇਆ?ਜਿਕਰਯੋਗ ਹੈ ਕਿ ਰੁਜ਼ਗਾਰ ਮੇਲਾ ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਸਭ ਤੋਂ ਵੱਧ ਤਰਜੀਹ ਦੇਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ ਹੈ। ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਔਨਲਾਈਨ ਓਰੀਐਂਟੇਸ਼ਨ ਕੋਰਸ ਵੀ ਕਰਵਾਇਆ ਜਾਵੇਗਾ, ਜਿਸ ਨਾਲ ਇਨ੍ਹਾਂ ਭਰਤੀ ਹੋਏ ਨੌਜਵਾਨਾਂ ਨੂੰ ਵੀ ਸਿਖਲਾਈ ਦੇਣ ਦਾ ਮੌਕਾ ਮਿਲੇਗਾ। ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਸਾਲ 22 ਅਕਤੂਬਰ ਨੂੰ ‘ਰੁਜ਼ਗਾਰ ਮੇਲੇ’ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ ਸੀ, ਜਿਸ ‘ਚ 10 ਲੱਖ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਚਲਾਈ ਗਈ ਸੀ। The post ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 71 ਹਜ਼ਾਰ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ appeared first on TheUnmute.com - Punjabi News. Tags:
|
ਸ਼੍ਰੋਮਣੀ ਕਮੇਟੀ ਅਤੇ ਬੁੰਗਾ ਨਾਨਕਸਰ ਵਿਚਾਲੇ ਵਿਵਾਦ ਮਾਮਲਾ, ਤਲਵੰਡੀ ਸਾਬੋ ਵਿਖੇ ਭਾਰੀ ਪੁਲਿਸ ਬਲ ਤਾਇਨਾਤ Tuesday 16 May 2023 06:41 AM UTC+00 | Tags: aam-aadmi-party breaking-news bunga-nanaksar cm-bhagwant-mann latest-news news police punjab-news shiromani-committee talwandi-sabo talwandi-sabo-police the-unmute-breaking-news ਚੰਡੀਗੜ੍ਹ, 16 ਮਈ 2023: ਅਦਾਲਤ ਦੇ ਫ਼ੈਸਲੇ ਹੱਕ 'ਚ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਬੁੰਗਾ ਨਾਨਕਸਰ ਦੀ ਜ਼ਮੀਨ 'ਤੇ ਕਬਜ਼ਾ ਲੈਣ ਦੌਰਾਨ ਪਿਛਲੇ ਦਿਨਾਂ ਤੋਂ ਸ਼ੁਰੂ ਹੋਏ ਵਿਵਾਦ ਵਿਚਾਲੇ ਅੱਜ ਦਲਿਤ ਭਾਈਚਾਰੇ ਵਲੋਂ ਇਕੱਠ ਦੇ ਸੱਦੇ ਨੂੰ ਦੇਖਦਿਆਂ ਇਤਿਹਾਸਿਕ ਨਗਰ ਤਲਵੰਡੀ ਸਾਬੋ (Talwandi Sabo) ਵਿਖੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ | ਪੂਰੇ ਇਲਾਕੇ ਨੂੰ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਤਖ਼ਤ ਸਾਹਿਬ ਦੇ ਨੇੜੇ ਦੰਗਾ ਰੋਕੂ ਵਾਹਨ ਵੀ ਮੌਜੂਦ ਹਨ। ਪ੍ਰਾਪਤ ਜਾਣਕਰੀ ਅਨੁਸਾਰ ਦੋਵਾਂ ਧਿਰਾਂ ਦੀ ਡੀ. ਸੀ. ਬਠਿੰਡਾ ਨਾਲ ਮੀਟਿੰਗ ਚੱਲ ਰਹੀ ਹੈ, ਉੱਥੇ ਹੀ ਇਸ ਵਿਵਾਦ ਦੇ ਮੱਦੇਨਜ਼ਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਤਲਵੰਡੀ ਸਾਬੋ ਪੁੱਜ ਸਕਦੇ ਹਨ। The post ਸ਼੍ਰੋਮਣੀ ਕਮੇਟੀ ਅਤੇ ਬੁੰਗਾ ਨਾਨਕਸਰ ਵਿਚਾਲੇ ਵਿਵਾਦ ਮਾਮਲਾ, ਤਲਵੰਡੀ ਸਾਬੋ ਵਿਖੇ ਭਾਰੀ ਪੁਲਿਸ ਬਲ ਤਾਇਨਾਤ appeared first on TheUnmute.com - Punjabi News. Tags:
|
ਨਿਊ ਮੈਕਸੀਕੋ 'ਚ ਗੋਲੀਬਾਰੀ ਦੀ ਘਟਨਾ 'ਚ ਤਿੰਨ ਜਣਿਆਂ ਦੀ ਮੌਤ, 18 ਸਾਲਾ ਹਮਲਾਵਰ ਢੇਰ Tuesday 16 May 2023 06:51 AM UTC+00 | Tags: breaking-news farmington firing firing-case latest-news mexico new-mexico new-mexico-news news shooting-incident-in-new-mexico the-unmute-breaking-news ਚੰਡੀਗੜ੍ਹ, 16 ਮਈ 2023: ਅਮਰੀਕਾ ਦੇ ਦੱਖਣ-ਪੱਛਮੀ ਸੂਬੇ ਨਿਊ ਮੈਕਸੀਕੋ (New Mexico) ‘ਚ ਸੋਮਵਾਰ ਨੂੰ ਗੋਲੀਬਾਰੀ ਦੀ ਘਟਨਾ ‘ਚ ਤਿੰਨ ਜਣਿਆਂ ਦੀ ਮੌਤ ਹੋ ਗਈ, ਜਦਕਿ ਦੋ ਪੁਲਿਸ ਮੁਲਾਜ਼ਮ ਸਮੇਤ 9 ਜਣੇ ਜ਼ਖਮੀ ਹੋ ਗਏ। ਇਸ ਘਟਨਾ ਨੂੰ 18 ਸਾਲਾ ਹਮਲਾਵਰ ਨੇ ਅੰਜ਼ਾਮ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਹਮਲਾਵਰ ਵੀ ਮਾਰਿਆ ਗਿਆ। ਗੋਲੀਬਾਰੀ ਦੀ ਘਟਨਾ ਫਾਰਮਿੰਗਟਨ ਵਿੱਚ ਵਾਪਰੀ, ਜਿੱਥੇ ਕਰੀਬ 50 ਹਜ਼ਾਰ ਲੋਕ ਰਹਿੰਦੇ ਹਨ। ਸੱਤ ਜ਼ਖ਼ਮੀਆਂ ਨੂੰ ਇੱਥੋਂ ਦੇ ਸਾਨ ਹੁਆਨ ਰੀਜ਼ਨਲ ਮੈਡੀਕਲ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹਨਾਂ ਵਿੱਚ ਇੱਕ ਫਾਰਮਿੰਗਟਨ ਪੁਲਿਸ ਅਧਿਕਾਰੀ ਅਤੇ ਇੱਕ ਰਾਜ ਪੁਲਿਸ ਅਧਿਕਾਰੀ ਸ਼ਾਮਲ ਹਨ। ਫਾਰਮਿੰਗਟਨ ਪੁਲਿਸ ਦੇ ਡਿਪਟੀ ਚੀਫ਼ ਬੈਰਿਕ ਕਰਮ ਨੇ ਕਿਹਾ ਕਿ ਦੋਵੇਂ ਅਧਿਕਾਰੀ ਸਥਿਰ ਹਾਲਤ ਵਿੱਚ ਹਨ। ਸ਼ਹਿਰ ਦੇ ਪੁਲਿਸ ਵਿਭਾਗ ਨੇ ਹਮਲਾਵਰ ਦੀ ਪਛਾਣ ਨਹੀਂ ਦੱਸੀ | ਪੁਲਿਸ ਨੇ ਇਹ ਵੀ ਨਹੀਂ ਦੱਸਿਆ ਕਿ ਹਮਲੇ ਦੇ ਪਿੱਛੇ ਕੀ ਕਾਰਨ ਹੋ ਸਕਦੇ ਹਨ ਅਤੇ ਹਮਲਾਵਰ ਨੇ ਕਿਸ ਤਰ੍ਹਾਂ ਦੇ ਹਥਿਆਰ ਦੀ ਵਰਤੋਂ ਕੀਤੀ ਸੀ। ਹਾਲਾਂਕਿ ਪੁਲਿਸ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਇਲਾਕਾ ਫਿਲਹਾਲ ਖਤਰੇ ਤੋਂ ਬਾਹਰ ਹੈ। The post ਨਿਊ ਮੈਕਸੀਕੋ ‘ਚ ਗੋਲੀਬਾਰੀ ਦੀ ਘਟਨਾ ‘ਚ ਤਿੰਨ ਜਣਿਆਂ ਦੀ ਮੌਤ, 18 ਸਾਲਾ ਹਮਲਾਵਰ ਢੇਰ appeared first on TheUnmute.com - Punjabi News. Tags:
|
ਪਟਿਆਲਾ 'ਚ 25 ਕਰੋੜ ਦੀ ਲਾਗਤ ਨਾਲ ਬਣੇਗਾ ਨਹਿਰੀ ਪਾਣੀ ਪ੍ਰਾਜੈਕਟ, CM ਮਾਨ ਨੇ ਰੱਖਿਆ ਨੀਂਹ ਪੱਥਰ Tuesday 16 May 2023 07:06 AM UTC+00 | Tags: aam-aadmi-party a-canal-water-project breaking-news cm-bhagwant-mann news patiala patiala-bus-stand patiala-news punjab-government punjabi-news the-unmute-breaking-news the-unmute-latest-news ਚੰਡੀਗੜ੍ਹ, 16 ਮਈ 2023: ਪਟਿਆਲਾ (Patiala) ਵਿੱਚ 25 ਕਰੋੜ ਦੀ ਲਾਗਤ ਨਾਲ ਨਹਿਰੀ ਪਾਣੀ ਦਾ ਪ੍ਰਾਜੈਕਟ ਬਣਾਇਆ ਜਾਵੇਗਾ, ਜਿਸ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਪਟਿਆਲਾ ਵਾਸੀਆਂ ਨੂੰ ਨਵੇਂ ਅਤਿ-ਆਧੁਨਿਕ ਬੱਸ ਸਟੈਂਡ ਵੀ ਤੋਹਫਾ ਦਿੱਤਾ। ਇਸ ਮੌਕੇ ,ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਲੋਕਾਂ ਤੋਂ ਪੁੱਛਦੀ ਹੈ ਅਤੇ ਲੋਕ ਹੀ ਸਮੱਸਿਆਵਾਂ ਦਾ ਹੱਲ ਦੱਸਦੇ ਹਨ। ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੋਕਾਂ ਦੀ ਇੱਛਾ ਅਨੁਸਾਰ ਹੱਲ ਕਰ ਰਹੀ ਹੈ। ਸੀਐਮ ਮਾਨ ਨੇ ਦੱਸਿਆ ਕਿ ਨਵੇਂ ਬੱਸ ਸਟੈਂਡ ਵਿੱਚ 1500 ਬੱਸਾਂ ਚੱਲਣਗੀਆਂ ਅਤੇ ਇੱਥੇ 4 ਲਿਫਟਾਂ ਹਨ। ਇਹ ਬੱਸ ਸਟੈਂਡ ਸੀ.ਸੀ.ਟੀ.ਵੀ. ਪਟਿਆਲਾ ਦਾ ਪੁਰਾਣਾ ਬੱਸ ਅੱਡਾ ਵੀ ਪਹਿਲਾਂ ਵਾਂਗ ਹੀ ਚੱਲਦਾ ਰਹੇਗਾ। ਸੀਐਮ ਮਾਨ ਨੇ ਕਿਹਾ ਕਿ ਜਲੰਧਰ ਵਿੱਚ ਲੋਕਾਂ ਨੇ ਬਿਜਲੀ ਦੇ ਬਿੱਲਾਂ ਅਤੇ ਸਰਕਾਰ ਦੇ ਕੰਮਾਂ ਨੂੰ ਵੋਟਾਂ ਪਾਈਆਂ ਹਨ। ਫਿਲਹਾਲ ਜਲੰਧਰ ਦੇ ਸੰਸਦ ਮੈਂਬਰ ਨੇ ਸਹੁੰ ਨਹੀਂ ਚੁੱਕੀ ਹੈ ਪਰ ਭਲਕੇ ਪੂਰੀ ਕੈਬਨਿਟ ਜਲੰਧਰ ‘ਚ ਹੋਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੇਗੀ ਅਤੇ ਉਨ੍ਹਾਂ ਦੇ ਹੱਲ ਲਈ ਕੰਮ ਕਰੇਗੀ। ਸੀਐਮ ਮਾਨ ਨੇ ਕਿਹਾ ਕਿ ਵਿਰੋਧੀ ਵੀ ਅਹੁਦੇ ਦੀ ਮਰਿਆਦਾ ਨੂੰ ਨਹੀਂ ਸਮਝਦੇ। The post ਪਟਿਆਲਾ ‘ਚ 25 ਕਰੋੜ ਦੀ ਲਾਗਤ ਨਾਲ ਬਣੇਗਾ ਨਹਿਰੀ ਪਾਣੀ ਪ੍ਰਾਜੈਕਟ, CM ਮਾਨ ਨੇ ਰੱਖਿਆ ਨੀਂਹ ਪੱਥਰ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ ਅਤਿ-ਆਧੁਨਿਕ ਬੱਸ ਸਟੈਂਡ ਪਟਿਆਲਾ ਵਾਸੀਆਂ ਨੂੰ ਕੀਤਾ ਸਮਰਪਿਤ Tuesday 16 May 2023 07:36 AM UTC+00 | Tags: breaking-news news patiala patialabus-stand patiala-news-bus-stand ਚੰਡੀਗੜ੍ਹ, 16 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਦੇ ਨਵੇਂ ਬਣੇ ਅਤਿ-ਆਧੁਨਿਕ ਬੱਸ ਸਟੈਂਡ ਨੂੰ ਪਟਿਆਲਾ (Patiala) ਵਾਸੀਆਂ ਨੂੰ ਸਮਰਪਿਤ ਕੀਤਾ । ਉਨ੍ਹਾਂ ਨਾਲ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸਿਹਤ ਮੰਤਰੀ ਡਾ: ਬਲਬੀਰ ਸਿੰਘ ਤੇ ਹੋਰ ਵਿਧਾਇਕ ਤੇ ਆਗੂ ਮੌਜੂਦ ਹਨ | ਸੀਐਮ ਮਾਨ ਨੇ ਦੱਸਿਆ ਕਿ ਇਸ ਬੱਸ ਸਟੈਂਡ ਵਿੱਚ 45 ਕਾਊਂਟਰ ਹਨ ਅਤੇ ਇੱਥੋਂ 1500 ਬੱਸਾਂ ਰਵਾਨਾ ਹੋਣਗੀਆਂ। ਅਪਾਹਜ ਲੋਕਾਂ ਲਈ ਚਾਰ ਲਿਫਟਾਂ, ਰੈਂਪ ਅਤੇ ਪੌੜੀਆਂ ਹਨ। ਇਸ ਬੱਸ ਅੱਡੇ ‘ਤੇ ਦੁਕਾਨਾਂ ਵੀ ਖੋਲ੍ਹੀਆਂ ਜਾਣਗੀਆਂ। ਇਸ ਦੇ ਨਾਲ ਹੀ ਹੋਰ ਕਈ ਤਰ੍ਹਾਂ ਦੀਆਂ ਸਹੂਲਤਾਂ ਵੀ ਮਿਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣਾ ਬੱਸ ਸਟੈਂਡ ਵੀ ਬਣਿਆ ਰਹੇਗਾ ਅਤੇ ਹੁਣ ਨਵਾਂ ਵੀ ਚਾਲੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ 'ਤੇ ਕਰੀਬ 60 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ 8.25 ਏਕੜ ਜ਼ਮੀਨ ਹੈ। ਬੱਸ ਸਟੈਂਡ ਦੇ ਚਾਲੂ ਹੋਣ ‘ਤੇ ਆਉਣ ਵਾਲੀਆਂ ਕਮੀਆਂ ਨੂੰ ਵੀ ਦੂਰ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਡਰਾਈਵਰ-ਕੰਡਕਟਰਾਂ ਲਈ ਵਿਸ਼ੇਸ਼ ਰੈਸਟ ਹਾਊਸ ਬਣਾਏ ਗਏ ਹਨ। ਕਿਉਂਕਿ ਜ਼ਿਆਦਾ ਸੜਕ ਹਾਦਸੇ ਆਰਾਮ ਦੀ ਘਾਟ ਕਾਰਨ ਵਾਪਰਦੇ ਹਨ। ਇਸ ਕਾਰਨ ਉਨ੍ਹਾਂ ਦੇ ਆਰਾਮ ਅਤੇ ਭੋਜਨ ਨੂੰ ਪਹਿਲੀ ਤਰਜੀਹ ਦਿੱਤੀ ਗਈ ਹੈ। ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਬੱਸ ਸਟੈਂਡ ਵੀ ਬਣਾਏ ਜਾਣਗੇ। ਜਿਕਰਯੋਗ ਹੈ ਕਿ ਇਸਦਾ ਨੀਂਹ ਪੱਥਰ ਕੈਪਟਨ ਅਮਰਿੰਦਰ ਸਿੰਘ ਨੇ ਰੱਖਿਆ ਸੀ | ਜਲੰਧਰ ‘ਚ ਬਿਜਲੀ ਦੇ ਬਿੱਲ, ਸਕੂਲ, ਮੁਹੱਲਾ ਕਲੀਨਿਕ ਅਤੇ ਸੜਕਾਂ ਅਤੇ ਪੂਲ ‘ਚ ਕਾਰੋਬਾਰ ਵਧਾਉਣ ਦੀ ਗੱਲ ਕਰਨ ਵਾਲੇ ਅਤੇ ਕਿਸਾਨ ਦੁਖੀ ਹਨ। ਜਿਨ੍ਹਾਂ ਪਾਰਟੀਆਂ ਨੂੰ ਵੋਟਾਂ ਨਹੀਂ ਮਿਲੀਆਂ ਉਨ੍ਹਾਂ ਨੇ ਜਾਤ-ਪਾਤ ਅਤੇ ਧਰਮ ਦੇ ਨਾਂ ‘ਤੇ ਵੋਟਾਂ ਮੰਗੀਆਂ ਹਨ। ਜਦਕਿ ‘ਆਪ’ ਨੂੰ ਪੰਜਾਬ ਅਤੇ ਵਿਕਾਸ ਲਈ ਵੋਟ ਪਾਉਣ ਲਈ ਕਿਹਾ। ਮਾਨ ਨੇ ਕਿਹਾ ਕਿ ਉਹ ਲਗਾਤਾਰ ਉਤਸ਼ਾਹ ਨਾਲ ਕੰਮ ਕਰ ਰਹੇ ਹਨ। ਪ੍ਰਾਪਤ ਹੋਏ ਮੰਗ ਪੱਤਰ ਦੇ ਕੰਮ ਕਰੀਬ ਡੇਢ ਮਹੀਨੇ ਵਿੱਚ ਮੁਕੰਮਲ ਕਰ ਲਏ ਜਾਣਗੇ।
The post CM ਭਗਵੰਤ ਮਾਨ ਨੇ ਅਤਿ-ਆਧੁਨਿਕ ਬੱਸ ਸਟੈਂਡ ਪਟਿਆਲਾ ਵਾਸੀਆਂ ਨੂੰ ਕੀਤਾ ਸਮਰਪਿਤ appeared first on TheUnmute.com - Punjabi News. Tags:
|
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਲਕੇ ਰਵਾਨਾ ਹੋਵੇਗਾ ਪਹਿਲਾ ਜੱਥਾ, ਮੈਨੇਜਮੈਂਟ ਟਰੱਸਟ ਵਲੋਂ ਹਦਾਇਤਾਂ ਜਾਰੀ Tuesday 16 May 2023 07:59 AM UTC+00 | Tags: breaking-news gurdwara-sri-hemkunt-sahib-management-trust latest-news news punajb-news punjabi-news punjab-police rishikesh sri-hemkunt-sahib the-unmute-breaking-news the-unmute-latest-update ਚੰਡੀਗੜ੍ਹ 16 ਮਈ 2023: ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੇ ਨਾਲ ਹੀ 20 ਮਈ ਨੂੰ ਲਕਸ਼ਮਣ ਮੰਦਰ ਦੇ ਕਿਵਾੜ ਵੀ ਖੋਲ੍ਹ ਦਿੱਤੇ ਜਾਣਗੇ। ਸ਼ਰਧਾਲੂਆਂ ਦਾ ਪਹਿਲਾ ਜਥਾ 17 ਮਈ ਨੂੰ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਰਵਾਨਾ ਕੀਤਾ ਜਾਵੇਗਾ। ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਹੁਣ ਤੱਕ 38,000 ਤੋਂ ਵੱਧ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਭਲਕੇ 17 ਤਾਰੀਖ਼ ਨੂੰ ਪਹਿਲਾ ਜੱਥਾ ਰਿਸ਼ੀਕੇਸ਼ ਤੋਂ ਸਵੇਰੇ 10 ਵਜੇ ਮਾਣਯੋਗ ਰਾਜਪਾਲ, ਮੁੱਖ ਮੰਤਰੀ, ਮੰਤਰੀਆਂ ਅਤੇ ਸੰਤ ਸਮਾਜ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਹੋਵੇਗਾ। ਇਸ ਸਮਾਗਮ ਦੀ ਕਵਰੇਜ ਲਈ ਦੇਸ਼-ਵਿਦੇਸ਼ ਤੋਂ ਪਹੁੰਚ ਰਹੇ ਸਾਰੇ ਪੱਤਰਕਾਰ ਮਿੱਤਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ । ਇਸਦੇ ਨਾਲ ਹੀ ਭਾਰਤੀ ਫੌਜ ਦੇ ਜਵਾਨਾਂ ਵਲੋਂ ਬਰਫ ਹਟਾ ਕੇ ਰਸਤਾ ਬਣਾਇਆ ਗਿਆ ਹੈ ਅਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਯਾਤਰਾ ਤਿਆਰੀਆਂ ਨੂੰ ਅੰਤਿਮ ਰੂਪ ਦੇਣ 'ਚ ਜੁਟਿਆ ਹੈ। ਪੈਦਲ ਰਸਤਾ ਅਤੇ ਧਾਮ 'ਚ ਬਰਫ ਦੀ ਸਥਿਤੀ ਨੂੰ ਵੇਖਦੇ ਹੋਏ ਬੱਚਿਆਂ ਅਤੇ ਬਜ਼ੁਰਗਾਂ ਨੂੰ ਫਿਲਹਾਲ ਯਾਤਰਾ 'ਚ ਸ਼ਾਮਲ ਨਾ ਹੋਣ ਲਈ ਕਿਹਾ ਗਿਆ ਹੈ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਹੇਮਕੁੰਟ ਦੀ ਯਾਤਰਾ ਲਈ ਰਜਿਸਟ੍ਰੇਸ਼ਨ ਕਰਵਾਉਣੀ ਜ਼ਰੂਰੀ ਹੈ। ਬੀਮਾਰ ਜਾਂ ਸਾਹ ਸਬੰਧੀ ਬੀਮਾਰੀਆਂ ਦੇ ਨਾਲ-ਨਾਲ ਬੱਚਿਆਂ ਨੂੰ ਯਾਤਰਾ ਕਰਨ ਦੀ ਆਗਿਆ ਨਹੀਂ ਹੈ। ਉਨ੍ਹਾਂ ਨੂੰ ਜੂਨ ਤੋਂ ਬਾਅਦ ਬਰਫ ਪਿਘਲਣ ਤੋਂ ਬਾਅਦ ਹੀ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। The post ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਲਕੇ ਰਵਾਨਾ ਹੋਵੇਗਾ ਪਹਿਲਾ ਜੱਥਾ, ਮੈਨੇਜਮੈਂਟ ਟਰੱਸਟ ਵਲੋਂ ਹਦਾਇਤਾਂ ਜਾਰੀ appeared first on TheUnmute.com - Punjabi News. Tags:
|
ਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ 'ਤੇ ਕੋਈ ਅਸਰ ਨਹੀਂ ਪਵੇਗਾ, ਹਰਭਜਨ ਸਿੰਘ ਈ.ਟੀ.ਓ. ਨੇ ਦਿੱਤਾ ਭਰੋਸਾ Tuesday 16 May 2023 08:04 AM UTC+00 | Tags: aam-aadmi-party breaking-news cm-bhagwant-mann electricity-bills electricity-tariff harbhajan-singh-eto latest-news news pspcl punjab the-unmute ਚੰਡੀਗੜ੍ਹ, 16 ਮਈ 2023: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਅੱਜ ਭਰੋਸਾ ਦਿੱਤਾ ਹੈ ਕਿ ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ 'ਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਕਈ ਸੂਬਿਆਂ ਵਿੱਚ ਬਿਜਲੀ ਦੀਆਂ ਦਰਾਂ ਬਹੁਤ ਜ਼ਿਆਦਾ ਹਨ, ਜਦੋਂ ਕਿ ਪੰਜਾਬ ਵਿੱਚ ਬਿਜਲੀ ਦਰਾਂ ਬਾਕੀ ਸੂਬਿਆਂ ਨਾਲੋਂ ਘੱਟ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਈ ਵਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਕੋਲੇ ਦੀ ਦਰਾਮਦ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਨਵੇਂ ਟਰਾਂਸਫਾਰਮਰ ਲਗਾਉਣ ਦੇ ਖਰਚੇ ਵਧ ਰਹੇ ਹਨ। ਕੈਬਨਿਟ ਮੰਤਰੀ (Harbhajan Singh ETO) ਨੇ ਦੁਹਰਾਇਆ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ, ਉਦਯੋਗ ਲਈ ਸਬਸਿਡੀ ਵਾਲੀ ਬਿਜਲੀ ਅਤੇ ਘਰੇਲੂ ਖਪਤਕਾਰਾਂ ਲਈ 600 ਯੂਨਿਟ ਮੁਫ਼ਤ ਬਿਜਲੀ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਬਿਜਲੀ ਸਬਸਿਡੀ ਜਾਰੀ ਰਹੇਗੀ ਅਤੇ ਕੋਈ ਸਕੀਮ ਬੰਦ ਨਹੀਂ ਕੀਤੀ ਜਾਵੇਗੀ। ਵਿਰੋਧੀ ਪਾਰਟੀਆਂ 'ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਾਲ 'ਚ ਕਈ ਵਾਰ ਬਿਜਲੀ ਦਰਾਂ 'ਚ ਵਾਧਾ ਕਰਦੀਆਂ ਸਨ, ਜਦਕਿ ਸਾਡੀ ਸਰਕਾਰ ਨੇ ਇੱਕ ਸਾਲ ਬਾਅਦ ਬਿਜਲੀ ਦਰਾਂ 'ਚ ਮਾਮੂਲੀ ਵਾਧਾ ਕੀਤਾ ਹੈ, ਜਿਸ ਨਾਲ ਮੁਫ਼ਤ ਬਿਜਲੀ ਯੋਜਨਾ 'ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਸਗੋਂ ਸਾਡੀ ਸਰਕਾਰ ਲਗਾਤਾਰ ਮੁਲਾਜ਼ਮਾਂ ਦੀ ਭਰਤੀ ਕਰਕੇ ਅਤੇ ਨਵੇਂ ਮੁਲਾਜ਼ਮਾਂ ਨੂੰ ਤਨਖਾਹ ਸਕੇਲ ਦੇ ਕੇ ਬਿਜਲੀ ਵਿਭਾਗ ਨੂੰ ਮਜ਼ਬੂਤ ਕਰਨ ਦਾ ਕੰਮ ਕਰ ਰਹੀ ਹੈ। The post ਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ 'ਤੇ ਕੋਈ ਅਸਰ ਨਹੀਂ ਪਵੇਗਾ, ਹਰਭਜਨ ਸਿੰਘ ਈ.ਟੀ.ਓ. ਨੇ ਦਿੱਤਾ ਭਰੋਸਾ appeared first on TheUnmute.com - Punjabi News. Tags:
|
ਹਾਈਕੋਰਟ ਦੇ ਫੈਸਲੇ ਤੋਂ ਬਾਅਦ ਜ਼ੀਰਾ ਸ਼ਰਾਬ ਫੈਕਟਰੀ ਦੇ ਮਾਲਕਾਂ ਨੂੰ ਮਿਲੀ ਵੱਡੀ ਰਾਹਤ Tuesday 16 May 2023 08:13 AM UTC+00 | Tags: aam-aadmi-party breaking-news cm-bhagwant-mann high-court news punjab-and-haryana-court punjab-and-haryana-high-court punjabi-news zira-liquor-factory ਚੰਡੀਗੜ੍ਹ, 16 ਮਈ 2023: ਜ਼ੀਰਾ ਸ਼ਰਾਬ (Zira Liquor Factory) ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਦੇ ਫੈਸਲੇ ਤੋਂ ਬਾਅਦ ਫੈਕਟਰੀ ਮਾਲਕਾਂ ਲਈ ਰਾਹਤ ਦੀ ਖਬਰ ਹੈ। ਜੀਰਾ ਸ਼ਰਾਬ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਦੇ ਫੈਸਲੇ ਤੋਂ ਬਾਅਦ ਫੈਕਟਰੀ ਮਾਲਕਾਂ ਲਈ ਰਾਹਤ ਦੀ ਖ਼ਬਰ ਹੈ। ਹਾਈਕੋਰਟ ਨੇ ਹੁਕਮ ਦਿੱਤਾ ਕਿ ਸੂਬਾ ਸਰਕਾਰ ਨੂੰ ਕੋਈ ਵੀ ਹੁਕਮ ਦੇਣ ਤੋਂ ਪਹਿਲਾਂ ਫੈਕਟਰੀ ਨੂੰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦੇਣਾ ਚਾਹੀਦਾ ਹੈ। ਜਿਸ ਤੋਂ ਬਾਅਦ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵੀ ਜੀਰੇ ਦੀ ਸ਼ਰਾਬ ਦੀ ਫੈਕਟਰੀ ਨਾ ਚੱਲਣ ਦੇਣ ਦੇ ਆਪਣੇ ਹੁਕਮ ਵਾਪਸ ਲੈ ਲਏ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਚੀਫ਼ ਜਸਟਿਸ ਦੀ ਬੈਂਚ ਦੀ ਫਟਕਾਰ ਤੋਂ ਬਾਅਦ ਆਪਣੇ ਹੁਕਮ ਵਾਪਸ ਲੈ ਲਏ ਹਨ। ਫੈਕਟਰੀ ਮਾਲਕਾਂ ਨੇ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਜਲ ਸੰਭਾਲ ਅਤੇ ਪ੍ਰਦੂਸ਼ਣ ਕੰਟਰੋਲ ਐਕਟ ਤਹਿਤ ਇਜਾਜ਼ਤ ਨਹੀਂ ਦਿੱਤੀ ਗਈ। ਨਾਲ ਹੀ ਇਸ ਮਾਮਲੇ ਦੇ ਖਿਲਾਫ ਦਾਇਰ ਪਟੀਸ਼ਨ ਨੂੰ ਸੁਣਵਾਈ ਦਾ ਮੌਕਾ ਨਹੀਂ ਦਿੱਤਾ ਗਿਆ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫੈਕਟਰੀ ਮਾਮਲੇ ਵਿੱਚ ਉਨ੍ਹਾਂ ਦਾ ਪੱਖ ਸੁਣ ਕੇ ਦੋ ਹਫ਼ਤਿਆਂ ਵਿੱਚ ਹੁਕਮ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਹੈ ਕਿ ਐਨਜੀਟੀ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਰਿਪੋਰਟਾਂ ਨੂੰ ਵੀ ਵਿਚਾਰਿਆ ਜਾਵੇ। ਫੈਕਟਰੀ ਮਾਲਕਾਂ ਨੇ ਕਿਹਾ ਕਿ ਰਿਪੋਰਟ ਉਨ੍ਹਾਂ ਦੇ ਹੱਕ ਵਿੱਚ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਫੈਕਟਰੀ ਚਲਾਉਣ ਨਹੀਂ ਦਿੱਤੀ ਜਾ ਰਹੀ। The post ਹਾਈਕੋਰਟ ਦੇ ਫੈਸਲੇ ਤੋਂ ਬਾਅਦ ਜ਼ੀਰਾ ਸ਼ਰਾਬ ਫੈਕਟਰੀ ਦੇ ਮਾਲਕਾਂ ਨੂੰ ਮਿਲੀ ਵੱਡੀ ਰਾਹਤ appeared first on TheUnmute.com - Punjabi News. Tags:
|
ਅੰਮ੍ਰਿਤਸਰ ਦੇ ਪਿੰਡ ਰਾਮਪੁਰਾ 'ਚ ਟਿਊਸ਼ਨ ਪੜ੍ਹਨ ਜਾ ਰਹੀ 7 ਸਾਲਾ ਬੱਚੀ ਅਗਵਾ, ਭਾਲ 'ਚ ਜੁਟੀ ਪੁਲਿਸ Tuesday 16 May 2023 08:24 AM UTC+00 | Tags: amritsar kidnapped-news news rampura ਅੰਮ੍ਰਿਤਸਰ 16 ਮਈ 2023: ਅੰਮ੍ਰਿਤਸਰ ਦੇ ਪਿੰਡ ਰਾਮਪੁਰਾ ਤੋਂ ਵਿੱਚ ਇੱਕ ਸੱਤ ਸਾਲਾ ਬੱਚੀ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਦੀ ਸੀ.ਸੀ.ਟੀ.ਵੀ ਵੀਡੀਓ ਵੀ ਜਾਰੀ ਹੋਈ ਹੈ | ਸੀ.ਸੀ.ਟੀ.ਵੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਤੁਰੰਤ ਹਰਕਤ ‘ਚ ਆਈ ਤੇ ਪੁਲਿਸ ਵੱਲੋਂ ਪੂਰੇ ਪਿੰਡ ਵਿੱਚ ਛੋਟੀ ਬੱਚੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪੁਲਿਸ ਵਲੋਂ ਪਿੰਡ ਦੇ ਕੱਲੇ ਕੱਲੇ ਘਰ ਵਿੱਚ ਜਾ ਕੇ ਚੈਕਿੰਗ ਕੀਤੀ ਜਾ ਰਹੀ ਸੰਬੰਧੀ ਅਗਵਾ ਹੋਈ ਬੱਚੀ ਦੇ ਪਿਤਾ ਅਜੀਤ ਸਿੰਘ ਨੇ ਦੱਸਿਆ ਕਿ ਮੇਰੀ ਬੇਟੀ ਅਭੇਰੂਪਪ੍ਰੀਤ ਕੌਰ ਜੋ ਕਿ ਘਰ ਤੋਂ ਟਿਊਸ਼ਨ ਪੜ੍ਹਨ ਗਈ ਅਤੇ ਵਾਪਸ ਘਰ ਨਹੀਂ ਆਈ | ਉਨ੍ਹਾਂ ਕਿਹਾ ਕਿ ਉਹਨਾਂ ਨਜ਼ਦੀਕੀ ਸੀ.ਸੀ.ਟੀ.ਵੀ ਕੈਮਰੇ ਚੈੱਕ ਕੀਤੇ ਉਸ ਤੋਂ ਪਤਾ ਲੱਗਾ ਕਿ ਉਨ੍ਹਾਂ ਦੀ ਬੱਚੀ ਨੂੰ ਕਿਸੇ ਵਿਅਕਤੀ ਵੱਲੋਂ ਅਗਵਾ ਕਰ ਲਿਆ ਗਿਆ ਹੈ ਅਤੇ ਜਿਸ ਵਿਅਕਤੀ ਦੇ ਪਰਿਵਾਰ ਨੂੰ ਸ਼ੱਕ ਹੈ ਪੁਲਿਸ ਨੂੰ ਨਾਲ ਲਿਜਾ ਕੇ ਉਨ੍ਹਾਂ ਦੇ ਘਰ ਵੀ ਚੈਕਿੰਗ ਕੀਤੀ | ਲੇਕਿਨ ਉਹਨਾਂ ਦੀ ਬੱਚੀ ਨਹੀਂ ਮਿਲੀ| ਇਸ ਤੋਂ ਬਾਅਦ ਪੁਲਿਸ ਵੱਲੋਂ ਹੁਣ ਪੂਰੇ ਪਿੰਡ ਵਿੱਚ ਬੱਚੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਗਵਾ ਹੋਈ ਬੱਚੀ ਦੇ ਪਿਤਾ ਨੇ ਪੁਲਿਸਪ੍ਰਸ਼ਾਸਨ ਪਾਸੋਂ ਰੋ ਰੋ ਕੇ ਆਪਣੀ ਬੱਚੀ ਲੱਭਣ ਦੀ ਅਪੀਲ ਕੀਤੀ ਹੈ | ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦਾ ਰਾਮਪੁਰਾ ਪਿੰਡ ਸਰਹੱਦੀ ਇਲਾਕੇ ਵਿੱਚ ਆਉਂਦਾ ਹੈ ਅਤੇ ਆਏ ਦਿਨ ਹੀ ਇਹਨਾਂ ਸਰਹੱਦੀ ਇਲਾਕਿਆਂ ਵਿਚ ਨਸ਼ਾ ਤਸਕਰਾਂ ਵੱਲੋਂ ਨਸ਼ਾ ਭੇਜਣ ਦੀਆਂ ਕੋਸ਼ਿਸ਼ਾਂ ਹੁੰਦੀਆਂ ਹਨ | ਪੰਜਾਬ ਪੁਲਿਸ ਅਤੇ ਬੀਐਸਐਫ ਵੱਲੋਂ ਇਨ੍ਹਾਂ ਨਾਪਾਕ ਕੋਸ਼ਿਸ਼ਾਂ ਨੂੰ ਨਾਕਾਮਯਾਬ ਕੀਤਾ ਜਾਂਦਾ ਹੈ ਅਤੇ ਹਰ ਵੇਲੇ ਇਹਨਾਂ ਸਰਹੱਦੀ ਇਲਾਕਿਆਂ ਦੇ ਵਿਚ ਪੁਲਿਸ ਦੀ ਸਖ਼ਤ ਪਹਿਰੇਦਾਰੀ ਦੇਖਣ ਨੂੰ ਮਿਲਦੀ ਹੈ | ਇਸ ਸਰਹੱਦੀ ਇਲਾਕੇ ਵਿਚੋਂ ਛੋਟੀ ਬੱਚੀ ਦੇ ਇਸ ਤਰੀਕੇ ਨਾਲ ਅਗਵਾ ਹੋਣ ਤੇ ਪੁਲਿਸ ਪ੍ਰਸ਼ਾਸ਼ਨ ‘ਤੇ ਸਵਾਲ ਜ਼ਰੂਰ ਖੜ੍ਹੇ ਹੁੰਦੇ ਹਨ | The post ਅੰਮ੍ਰਿਤਸਰ ਦੇ ਪਿੰਡ ਰਾਮਪੁਰਾ ‘ਚ ਟਿਊਸ਼ਨ ਪੜ੍ਹਨ ਜਾ ਰਹੀ 7 ਸਾਲਾ ਬੱਚੀ ਅਗਵਾ, ਭਾਲ ‘ਚ ਜੁਟੀ ਪੁਲਿਸ appeared first on TheUnmute.com - Punjabi News. Tags:
|
ਸਾਬਕਾ ਡਿਪਟੀ CM ਸੁਖਜਿੰਦਰ ਰੰਧਾਵਾ ਦੀ ਵਧੀਆਂ ਮੁਸ਼ਕਿਲਾਂ, ਅਦਾਲਤ ਵੱਲੋਂ ਕੇਸ ਦਰਜ ਕਰਨ ਦੇ ਹੁਕਮ Tuesday 16 May 2023 10:06 AM UTC+00 | Tags: breaking-news congres congress ex-deputy-cm-sukhjinder-randhawa kota-court latest-news news punjab punjabi-news rajasthan-bjp rajasthan-congress sukhjinder-singh-randhawa ਚੰਡੀਗੜ੍ਹ, 16 ਮਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਕਥਿਤ ਵਿਵਾਦਿਤ ਭਾਸ਼ਣ ਨੂੰ ਲੈ ਕੇ ਰਾਜਸਥਾਨ ਕਾਂਗਰਸ ਕਮੇਟੀ ਦੇ ਇੰਚਾਰਜ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ | ਬੀਤੇ ਦਿਨ ਕੋਟਾ ਦੀ ਇਕ ਅਦਾਲਤ ਨੇ ਪੁਲਿਸ ਨੂੰ ਸੁਖਜਿੰਦਰ ਰੰਧਾਵਾ ਦੇ ਖਿਲਾਫ਼ ਮੁਕੱਦਮਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਮਾਰਚ ਮਹੀਨੇ 'ਚ ਮਹਾਵੀਰ ਨਗਰ ਥਾਣੇ 'ਚ ਰੰਧਾਵਾ ਖਿਲਾਫ਼ ਸ਼ਿਕਾਇਤ ਦਿੱਤੀ ਗਈ ਸੀ ਪਰ ਪੁਲਿਸ ਨੇ ਕੇਸ ਦਰਜ ਨਹੀਂ ਕੀਤਾ ਸੀ। ਫਿਰ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਲੜੀ 6 'ਚ ਕਾਂਗਰਸ ਇੰਚਾਰਜ ਦੇ ਖਿਲਾਫ਼ ਮੁਕੱਦਮਾ ਪੇਸ਼ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ 13 ਮਾਰਚ ਨੂੰ ਸੁਖਜਿੰਦਰ ਰੰਧਾਵਾ ਨੇ ਰਾਜ ਭਵਨ ਘਿਰਾਓ ਤੋਂ ਬਾਅਦ ਕਥਿਤ ਵਿਵਾਦਿਤ ਭਾਸ਼ਣ ਦਿੱਤਾ। ਉਨ੍ਹਾਂ (Sukhjinder Singh Randhawa) ਨੇ ਕਿਹਾ ਸੀ, ''ਆਪਣੀ ਲੜਾਈ ਖ਼ਤਮ ਕਰੋ, ਮੋਦੀ ਨੂੰ ਖ਼ਤਮ ਕਰਨ ਦੀ ਗੱਲ ਕਰੋ। ਜੇ ਮੋਦੀ ਖ਼ਤਮ ਹੋ ਗਿਆ ਤਾਂ ਹਿੰਦੁਸਤਾਨ ਬਚ ਜਾਵੇਗਾ। ਜੇਕਰ ਮੋਦੀ ਰਿਹਾ ਤਾਂ ਹਿੰਦੁਸਤਾਨ ਖ਼ਤਮ ਹੋ ਜਾਵੇਗਾ।''ਹਾਲਾਂਕਿ ਬਾਅਦ 'ਚ ਉਨ੍ਹਾਂ ਨੇ ਸਫ਼ਾਈ ਦਿੰਦਿਆਂ ਕਿਹਾ ਸੀ ਕਿ ਉਹ ਸਿਆਸੀ ਰੂਪ 'ਚ ਖ਼ਤਮ ਕਰਨ ਦੀ ਗੱਲ ਕਰ ਰਹੇ ਸਨ। ਸੁਖਜਿੰਦਰ ਰੰਧਾਵਾ ਦੇ ਭਾਸ਼ਣ ਤੋਂ ਬਾਅਦ ਵਿਧਾਇਕ ਮਦਨ ਦਿਲਾਵਰ ਵਰਕਰਾਂ ਅਤੇ ਭਾਜਪਾ ਨੇਤਾਵਾਂ ਨਾਲ ਮਹਾਵੀਰ ਨਗਰ ਥਾਣੇ ਪੁੱਜੇ ਤੇ ਸ਼ਿਕਾਇਤ ਦਿੱਤੀ ਸੀ। ਪੁਲਿਸ ਨੇ ਮੁਕੱਦਮਾ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਵਿਧਾਇਕ ਦਿਲਾਵਰ ਨੇ ਥਾਣਾ ਕੰਪਲੈਕਸ 'ਚ ਹੀ ਧਰਨਾ ਦਿੱਤਾ ਸੀ। ਉਥੇ ਹੀ ਮੁਕੱਦਮਾ ਪੇਸ਼ ਹੋਣ ਤੋਂ ਬਾਅਦ 10 ਮਈ ਨੂੰ ਅਦਾਲਤ ਨੇ ਐੱਸ. ਪੀ. ਸ਼ਰਦ ਚੌਧਰੀ ਤੋਂ ਰਿਪੋਰਟ ਮੰਗੀ ਸੀ।
The post ਸਾਬਕਾ ਡਿਪਟੀ CM ਸੁਖਜਿੰਦਰ ਰੰਧਾਵਾ ਦੀ ਵਧੀਆਂ ਮੁਸ਼ਕਿਲਾਂ, ਅਦਾਲਤ ਵੱਲੋਂ ਕੇਸ ਦਰਜ ਕਰਨ ਦੇ ਹੁਕਮ appeared first on TheUnmute.com - Punjabi News. Tags:
|
ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਦਿੱਤੇ ਨਿਯੁਕਤੀ ਪੱਤਰ Tuesday 16 May 2023 10:11 AM UTC+00 | Tags: breaking-news chandigarh cm-bhagwant-mann jobs latest-news meet-hayer news punjab-bhawan punjab-news the-unmute-breaking-news the-unmute-punjabi-news water-resources-department ਚੰਡੀਗੜ੍ਹ,16 ਮਈ 2023: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਜਲ ਸਰੋਤ ਵਿਭਾਗ (Water Resources Department) ਵਿੱਚ ਨਵੇਂ ਚੁਣੇ ਗਏ 68 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਲਰਕਾਂ ਵਿੱਚੋਂ 42 ਜਲ ਸਰੋਤ ਵਿਭਾਗ ਅਤੇ 26 ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਭਰਤੀ ਕੀਤੇ ਗਏ ਹਨ। ਜਲ ਸਰੋਤ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਹੁਣ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿਰਫ ਇੱਕ ਸਾਲ ਦੌਰਾਨ 29,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਪੰਜਾਬ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ 'ਤੇ ਰੋਜ਼ਗਾਰ ਦੇ ਰਹੀ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਨਵੇਂ ਪ੍ਰਾਜੈਕਟ ਲਗਾ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ। ਮੀਤ ਹੇਅਰ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਸਿੱਧੇ ਤੌਰ 'ਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਨਵ-ਨਿਯੁਕਤ ਕਰਮਚਾਰੀ ਪੂਰੀ ਸੁਹਿਰਦਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਕਿਸਾਨਾਂ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ। ਪੰਜਾਬ ਜਲ ਸਰੋਤ (Water Resources Department) ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਵਿਭਾਗ ਨੂੰ ਮਜ਼ਬੂਤ ਕਰਨ ਵਾਸਤੇ ਤੇਜ਼ੀ ਨਾਲ ਇਹ ਭਰਤੀ ਕਰਨ ਲਈ ਮੁੱਖ ਮੰਤਰੀ ਅਤੇ ਜਲ ਸਰੋਤ ਮੰਤਰੀ ਦਾ ਧੰਨਵਾਦ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਨਿਗਮ ਦੇ ਐਮ.ਡੀ. ਪਵਨ ਕਪੂਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ। The post ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਦਿੱਤੇ ਨਿਯੁਕਤੀ ਪੱਤਰ appeared first on TheUnmute.com - Punjabi News. Tags:
|
ਮੌਜੂਦਾ ਪੰਜਾਬ ਸਰਕਾਰ ਹਰ ਗੱਲ 'ਤੇ ਕ੍ਰੈਡਿਟ ਲੈਣਾ ਚਾਹੁੰਦੀ ਹੈ: ਰਾਜਾ ਵੜਿੰਗ Tuesday 16 May 2023 10:21 AM UTC+00 | Tags: aam-aadmi-party amarinder-singh-raja-warring breaking-news cm-bhagwant-mann latest-news nes news punjab-congres punjab-government punjabi-news punjab-news raja-warring ਚੰਡੀਗੜ੍ਹ,16 ਮਈ 2023: ਅੱਜ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਗਿੱਦੜਬਾਹਾ ਹਲਕੇ ਦੇ ਪਿੰਡਾਂ 'ਚ ਲੋਕਾਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ । ਇਸ ਮੌਕੇ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਰ ਗੱਲ 'ਤੇ ਕ੍ਰੈਡਿਟ ਲੈਣਾ ਚਾਹੁੰਦੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਬਿਜਲੀ ਦੇ ਰੇਟਾਂ 'ਚ ਵਾਧਾ ਕਰਕੇ ‘ਆਪ’ ਸਰਕਾਰ ਨੇ ਜਿੱਤ ਤੋਂ ਬਾਅਦ ਸੂਬਾ ਵਾਸੀਆਂ ਨੂੰ ਤੋਹਫ਼ਾ ਦਿੱਤਾ ਹੈ। ਇਸਦੇ ਨਾਲ ਹੀ ਕਿਹਾ ਕਿ ਪਾਵਰ ਕਾਰਪੋਰੇਸ਼ਨ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਮੇਰੇ ਗਿੱਦੜਬਾਹਾ ਹਲਕੇ ਦਾ ਹਸਪਤਾਲ ਪੰਜਾਬ ਦਾ ਨੰਬਰ ਇਕ ਹਸਪਤਾਲ ਸੀ, ਜੋ ਹੁਣ ਇਨ੍ਹਾਂ ਕਬੂਤਰਖ਼ਾਨਾ ਬਣ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਲੰਧਰ ਜਿੱਤ ਨੂੰ ਇਹ ਨਹੀਂ ਕਹਿ ਸਕਦੀ ਕਿ ਇਹ ਉਨ੍ਹਾਂ ਦੀ ਕਾਰਗੁਜ਼ਾਰੀ 'ਤੇ ਮੋਹਰ ਹੈ । ਦੂਜੇ ਪਾਸੇ ਸਬਕੀ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਤੇ ਕੋਟਾ ਅਦਾਲਤ ਵਲੋਂ ਮਾਮਲਾ ਦਰਜ ਕਰਨ ਸੰਬੰਧੀ ਫ਼ੈਸਲੇ 'ਤੇ ਰਾਜਾ ਵੜਿੰਗ ਨੇ ਕਿਹਾ ਕਿ ਹਰ ਇਕ 'ਤੇ ਮਾਮਲਾ ਦਰਜ ਕਰਵਾ ਕੇ ਉਸ ਰਾਜਸੀ ਆਗੂ ਨੂੰ ਦਬਾਉਣ ਦਾ ਜੋ ਰਿਵਾਜ ਪੈ ਗਿਆ ਹੈ, ਜੋ ਕਿ ਬਹੁਤ ਮਾੜਾ ਹੈ, ਇਹ ਨਹੀਂ ਹੋਣਾ ਚਾਹੀਦਾ। ਉਥੇ ਹੀ ਰਾਜਸੀ ਆਗੂਆਂ ਨੂੰ ਵੀ ਭਾਸ਼ਾ ਦੀ ਮਾਣ ਮਰਿਆਦਾ ਰੱਖਣੀ ਚਾਹੀਦੀ ਹੈ। The post ਮੌਜੂਦਾ ਪੰਜਾਬ ਸਰਕਾਰ ਹਰ ਗੱਲ 'ਤੇ ਕ੍ਰੈਡਿਟ ਲੈਣਾ ਚਾਹੁੰਦੀ ਹੈ: ਰਾਜਾ ਵੜਿੰਗ appeared first on TheUnmute.com - Punjabi News. Tags:
|
ਲੁਧਿਆਣਾ 'ਚ MLA ਕੁਲਵੰਤ ਸਿੰਘ ਸਿੱਧੂ ਵਲੋਂ ਪਟਵਾਰਖਾਨੇ 'ਚ ਅਚਨਚੇਤ ਚੈਕਿੰਗ, ਪਟਵਾਰੀ ਮਿਲਿਆ ਗੈਰ-ਹਾਜ਼ਰ Tuesday 16 May 2023 10:33 AM UTC+00 | Tags: breaking-news cm-bhagwant-mann ludhiana mla-kulwant-singh news patwari-absent patwarkhana punjab punjab-congress raid the-unmute-breaking-news ਚੰਡੀਗੜ੍ਹ,16 ਮਈ 2023: ਪੰਜਾਬ ਦੇ ਲੁਧਿਆਣਾ ‘ਚ ਮੰਗਲਵਾਰ ਨੂੰ ਵਿਧਾਇਕ ਕੁਲਵੰਤ ਸਿੰਘ ਸਿੱਧੂ (MLA Kulwant Singh Sidhu) ਨੇ ਗਿੱਲ-1 ਅਤੇ ਗਿੱਲ-2 ਦੇ ਪਟਵਾਰਖਾਨੇ ‘ਤੇ ਛਾਪੇਮਾਰੀ ਕੀਤੀ। ਚੈਕਿੰਗ ਦੌਰਾਨ ਉਨ੍ਹਾਂ 1 ਪਟਵਾਰੀ ਗੈਰ-ਹਾਜ਼ਰ ਪਾਇਆ। ਜਦੋਂ ਵਿਧਾਇਕ ਸਿੱਧੂ ਨੇ ਪਟਵਾਰੀ ਤੋਂ ਸਮੇਂ ਸਿਰ ਡਿਊਟੀ 'ਤੇ ਨਾ ਪਹੁੰਚਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਪਹਿਲਾਂ ਦੱਸਿਆ ਕਿ ਉਹ ਵਾਧੂ ਚਾਰਜ ਕਾਰਨ ਕਿਸੇ ਹੋਰ ਥਾਂ ਚਲਾ ਗਿਆ ਹੈ। ਜਦੋਂ ਵਿਧਾਇਕ ਨੇ ਪਟਵਾਰੀ ਨੂੰ ਲਾਈਵ ਲੋਕੇਸ਼ਨ ਬਾਰੇ ਪੁੱਛਿਆ ਤਾਂ ਉਸ ਨੇ ਕਰੀਬ 15 ਮਿੰਟ ਬਾਅਦ ਆਪਣੀ ਗਲਤੀ ਮੰਨਦਿਆਂ ਕਿਹਾ ਕਿ ਉਹ ਠੀਕ ਨਹੀਂ ਹੈ। ਇਸੇ ਲਈ ਉਹ ਆਪਣੇ ਪਿੰਡ ਆਇਆ ਹੈ। ਵਿਧਾਇਕ ਸਿੱਧੂ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨਾਲ ਗੱਲ ਕਰਕੇ ਨਵਾਂ ਪਟਵਾਰੀ ਤਾਇਨਾਤ ਕਰਵਾਉਣਗੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਵਿਧਾਇਕ ਦੇ ਪਟਵਾਰਖਾਨੇ ‘ਚ ਪਹੁੰਚਣ ‘ਤੇ ਨਾਇਬ ਤਹਿਸੀਲਦਾਰ ਸ਼ੇਰਗਿੱਲ ਵੀ ਮੌਕੇ ‘ਤੇ ਮੌਜੂਦ ਸਨ। ਉਨ੍ਹਾਂ ਦਾ ਸਟਾਫ ਵੀ ਹਾਜ਼ਰ ਸੀ। ਵਿਧਾਇਕ ਨੇ ਦੱਸਿਆ ਕਿ ਕਰੀਬ 15 ਲੋਕਾਂ ਦੀ ਆਨਲਾਈਨ ਰਜਿਸਟਰੀ ਹੋਣੀ ਹੈ। ਲੋਕਾਂ ਤੋਂ ਪੁੱਛਿਆ ਜਾਵੇਗਾ ਕਿ ਕੀ ਕਿਸੇ ਕਰਮਚਾਰੀ ਨੇ ਕੰਮ ਬਦਲੇ ਉਨ੍ਹਾਂ ਤੋਂ ਪੈਸੇ ਲਏ ਹਨ। ਸਿੱਧੂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ। The post ਲੁਧਿਆਣਾ ‘ਚ MLA ਕੁਲਵੰਤ ਸਿੰਘ ਸਿੱਧੂ ਵਲੋਂ ਪਟਵਾਰਖਾਨੇ ‘ਚ ਅਚਨਚੇਤ ਚੈਕਿੰਗ, ਪਟਵਾਰੀ ਮਿਲਿਆ ਗੈਰ-ਹਾਜ਼ਰ appeared first on TheUnmute.com - Punjabi News. Tags:
|
ਕਾਂਗਰਸ 'ਚ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਸਸਪੈਂਸ ਜਾਰੀ, ਅੱਜ ਹੋ ਸਕਦੈ ਐਲਾਨ Tuesday 16 May 2023 10:47 AM UTC+00 | Tags: breaking-news dk-shivakumar karnataka latest-news mailkaarjun-khrge news rahul-gandhi siddaramaia the-unmute-breaking-news ਚੰਡੀਗੜ੍ਹ,16 ਮਈ 2023: ਕਰਨਾਟਕ (Karnataka) ‘ਚ ਮੁੱਖ ਮੰਤਰੀ ਅਹੁਦੇ ਨੂੰ ਲੈ ਕੇ ਡੀਕੇ ਸ਼ਿਵਕੁਮਾਰ ਅਤੇ ਸਿੱਧਾਰਮਈਆ ਵਿਚਾਲੇ ਪਹਿਲਾਂ ਹੀ ਵਿਵਾਦ ਚੱਲ ਰਿਹਾ ਹੈ।ਅਜਿਹੇ ਕਿਆਸ ਲਗਾਏ ਜਾ ਰਹੇ ਹਨ ਕਿ ਸਿੱਧਾਰਮਈਆ ਕਰਨਾਟਕ ਦੇ ਅਗਲੇ ਮੁੱਖ ਮੰਤਰੀ ਹੋ ਸਕਦੇ ਹਨ । ਡੀਕੇ ਸ਼ਿਵਕੁਮਾਰ ਅਤੇ ਸਿੱਧਰਮਈਆ ਅੱਜ ਸ਼ਾਮ ਤੱਕ ਰਾਹੁਲ ਅਤੇ ਸੋਨੀਆ ਨਾਲ ਮੁਲਾਕਾਤ ਕਰਨਗੇ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਬੈਠਕ ‘ਚ ਸ਼ਾਮਲ ਹੋਣਗੇ। ਸੂਤਰਾਂ ਮੁਤਾਬਕ ਅੱਜ ਸ਼ਾਮ ਤੱਕ ਹੀ ਇਸ ਦਾ ਐਲਾਨ ਹੋ ਸਕਦਾ ਹੈ। ਇਸ ਦੇ ਨਾਲ ਹੀ ਸਰਕਾਰ ਬਣਾਉਣ ਦਾ ਫਾਰਮੂਲਾ ਵੀ ਤੈਅ ਹੋ ਗਿਆ ਹੈ। ਸਿਰਫ਼ ਰਸਮੀ ਐਲਾਨ ਹੋਣਾ ਬਾਕੀ ਹੈ। ਡੀਕੇ ਮੰਗਲਵਾਰ ਦੁਪਹਿਰ ਇੱਕ ਵਜੇ ਬੈਂਗਲੁਰੂ ਤੋਂ ਦਿੱਲੀ ਪਹੁੰਚੇ। ਸਿੱਧਾਰਮਈਆ ਨੂੰ ਹਾਈਕਮਾਨ ਨੇ ਸੋਮਵਾਰ ਦੇਰ ਸ਼ਾਮ ਹੀ ਤਲਬ ਕੀਤਾ ਸੀ।ਇਸ ਦੌਰਾਨ ਰਾਹੁਲ ਗਾਂਧੀ ਦੁਪਹਿਰ 12.30 ਵਜੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਘਰ ਉਨ੍ਹਾਂ ਦੇ ਘਰ ਪਹੁੰਚੇ। ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕਾਂ ਨੇ ਅੱਜ ਸਵੇਰੇ ਕਾਂਗਰਸ ਪ੍ਰਧਾਨ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਵਿਚਕਾਰ ਕੀ ਹੋਇਆ, ਇਹ ਸਾਹਮਣੇ ਨਹੀਂ ਆਇਆ। ਡੀਕੇ ਸ਼ਿਵਕੁਮਾਰ ਨੇ ਮੰਗਲਵਾਰ ਸਵੇਰੇ ਬੈਂਗਲੁਰੂ ‘ਚ ਕਿਹਾ, ‘ਅਸੀਂ ਸਾਰੇ ਇੱਕ ਹਾਂ। ਅਸੀਂ 135 ਹਾਂ, ਮੈਂ ਕਿਸੇ ਨੂੰ ਵੰਡਣਾ ਨਹੀਂ ਚਾਹੁੰਦਾ। ਭਾਵੇਂ ਉਹ ਮੈਨੂੰ ਪਸੰਦ ਕਰਦੇ ਹਨ ਜਾਂ ਨਹੀਂ। ਮੈਂ ਇੱਕ ਜ਼ਿੰਮੇਵਾਰ ਵਿਅਕਤੀ ਹਾਂ। ਮੈਂ ਧੋਖਾ ਜਾਂ ਬਲੈਕਮੇਲ ਨਹੀਂ ਕਰਾਂਗਾ। ਅਸੀਂ ਕਾਂਗਰਸ ਪਾਰਟੀ ਬਣਾਈ, ਇਹ ਘਰ ਅਸੀਂ ਬਣਾਇਆ। ਮੈਂ ਇਸਦਾ ਇੱਕ ਹਿੱਸਾ ਹਾਂ। ਉਨ੍ਹਾਂ ਕਿਹਾ, ‘ਇੱਕ ਮਾਂ ਆਪਣੇ ਬੱਚੇ ਨੂੰ ਸਭ ਕੁਝ ਦਿੰਦੀ ਹੈ। ਸੋਨੀਆ ਗਾਂਧੀ ਸਾਡੀ ਰੋਲ ਮਾਡਲ ਹੈ। ਕਾਂਗਰਸ ਸਾਰਿਆਂ ਲਈ ਪਰਿਵਾਰ ਵਾਂਗ ਹੈ। ਸਾਡਾ ਸੰਵਿਧਾਨ ਬਹੁਤ ਮਹੱਤਵਪੂਰਨ ਹੈ ਅਤੇ ਸਾਨੂੰ ਸਾਰਿਆਂ ਦੇ ਹਿੱਤਾਂ ਦੀ ਰੱਖਿਆ ਕਰਨੀ ਹੈ। ਸਾਡਾ ਅਗਲਾ ਟੀਚਾ (Karnataka) ਲੋਕ ਸਭਾ ਦੀਆਂ 20 ਸੀਟਾਂ ਜਿੱਤਣਾ ਹੈ। 13 ਮਈ ਨੂੰ ਚੋਣ ਨਤੀਜੇ ਆਉਣ ਤੋਂ ਬਾਅਦ ਕਾਂਗਰਸ ਮੁੱਖ ਮੰਤਰੀ ਦਾ ਐਲਾਨ ਨਹੀਂ ਕਰ ਸਕੀ ਹੈ। The post ਕਾਂਗਰਸ ‘ਚ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਸਸਪੈਂਸ ਜਾਰੀ, ਅੱਜ ਹੋ ਸਕਦੈ ਐਲਾਨ appeared first on TheUnmute.com - Punjabi News. Tags:
|
ਕੇਂਦਰ ਸਰਕਾਰ ਪਹਿਲਵਾਨਾਂ ਦੀਆਂ ਮੰਗਾਂ ਵਾਲ ਧਿਆਨ ਦੇ ਕੇ ਇਨਸਾਫ਼ ਦਿਵਾਏ: ਅਧੀਰ ਰੰਜਨ ਚੌਧਰੀ Tuesday 16 May 2023 10:55 AM UTC+00 | Tags: aam-aadmi-party adhir-ranjan-chaudhary breaking-news central-government congress congress-lok-sabha indian-wrestlers-protest latest-news news the-unmute-breaking-news wrestlers ਨਵੀਂ ਦਿੱਲੀ ,16 ਮਈ 2023( ਦਵਿੰਦਰ ਸਿੰਘ): ਕਾਂਗਰਸ ਦੇ ਲੋਕ ਸਭਾ ਮੈਂਬਰ ਅਧੀਰ ਰੰਜਨ ਚੌਧਰੀ (Adhir Ranjan Chaudhary) ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ ਦੇ ਧਰਨੇ ਦੌਰਾਨ ਉਨ੍ਹਾਂ ਦਾ ਸਮਰਥਨ ਕਰਨ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਚੌਧਰੀ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦੀ ਆਵਾਜ਼ ਨਹੀਂ ਸੁਣ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਖਿਡਾਰੀਆਂ ਨਾਲ ਬੇਇਨਸਾਫੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖਿਡਾਰੀਆਂ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਆਪਣੇ ਸੰਸਦ ਮੈਂਬਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੇ ਨਾਲ-ਨਾਲ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੇ ਨਾਲ-ਨਾਲ ਦੋਸ਼ੀ ਬ੍ਰਿਜ ਭੂਸ਼ਣ ਸਿੰਘ ਸ਼ਰਨ ਖ਼ਿਲਾਫ਼ ਕਾਰਵਾਈ ਕਰਕੇ ਉਸ ਨੂੰ ਸਜ਼ਾ ਦੇਵੇ। The post ਕੇਂਦਰ ਸਰਕਾਰ ਪਹਿਲਵਾਨਾਂ ਦੀਆਂ ਮੰਗਾਂ ਵਾਲ ਧਿਆਨ ਦੇ ਕੇ ਇਨਸਾਫ਼ ਦਿਵਾਏ: ਅਧੀਰ ਰੰਜਨ ਚੌਧਰੀ appeared first on TheUnmute.com - Punjabi News. Tags:
|
ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਕਾਂਗਰਸੀ ਸਾਬਕਾ ਵਿਧਾਇਕ ਕੁਸ਼ਲਦੀਪ ਕਿੱਕੀ ਢਿੱਲੋਂ ਵਿਜੀਲੈਂਸ ਵੱਲੋਂ ਗ੍ਰਿਫਤਾਰ Tuesday 16 May 2023 12:38 PM UTC+00 | Tags: breaking-news kushaldeep-kikki-dhillon kushaldeep-singh-dhillon-kikki-dhillon mla-kushaldeep-kikki-dhillon news punjab-congres ਚੰਡੀਗੜ੍ਹ, 16 ਮਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਦੀਪ ਸਿੰਘ ਢਿੱਲੋਂ (Kushaldeep Kikki Dhillon) ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਦੋ ਸਾਥੀਆਂ ਉਪਰ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਸ ਗੱਲ ਦਾ ਖੁਲਾਸਾ ਕਰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਵਿਧਾਇਕ ਸਮੇਤ ਪਿੰਡ ਦੇ ਧੰਨਾ, ਜਿਲਾ ਫਰੀਦਕੋਟ ਦੇ ਵਸਨੀਕ ਗੁਰਸੇਵਕ ਸਿੰਘ ਦੇ ਨਾਲ-ਨਾਲ ਪਿੰਡ ਨਾਨਕਸਰ ਸ਼ਹੀਦ, ਫਿਰੋਜ਼ਪੁਰ ਜ਼ਿਲ੍ਹੇ ਦੇ ਰਾਜਵਿੰਦਰ ਸਿੰਘ ਖਿਲਾਫ ਵਿਜੀਲੈਂਸ ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਉਸਦੀ ਸਾਰੀ ਚੱਲ ਅਤੇ ਅਚੱਲ ਸੰਪਤੀਆਂ ਦਾ ਮੁਲਾਂਕਣ ਕਰਨ ਲਈ ਬਿਊਰੋ ਦੁਆਰਾ 01-04-2017 ਤੋਂ 31-03-2022 ਤੱਕ ਪੰਜ ਸਾਲਾਂ ਲਈ ਇੱਕ ਜਾਂਚ ਦੀ ਮਿਆਦ ਨਿਰਧਾਰਤ ਕੀਤੀ ਗਈ ਸੀ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਾਬਕਾ ਵਿਧਾਇਕ ਨੇ ਆਪਣੀ ਕੁੱਲ ਆਮਦਨ ਤੋਂ ਵੱਧ ਦੌਲਤ ਬਣਾਈ ਹੈ ਅਤੇ ਪਿੰਡ ਮੁਮਾਰਾ, ਤਹਿਸੀਲ ਸਾਦਿਕ, ਜਿਲਾ ਫਰੀਦਕੋਟ ਵਿੱਚ ਹੋਰ ਵਿਅਕਤੀਆਂ ਦੇ ਨਾਮ ‘ਤੇ ਜਾਇਦਾਦ ਖਰੀਦੀ ਹੈ। ਉਸਨੇ ਅੱਗੇ ਕਿਹਾ ਕਿ ਇਹ ਵੀ ਪਾਇਆ ਗਿਆ ਕਿ ਉਸਨੇ ਆਪਣੀ ਆਮਦਨੀ ਦੇ ਜਾਣੂ ਸਰੋਤਾਂ ਨਾਲੋਂ ਲਗਭਗ 245 ਪ੍ਰਤੀਸ਼ਤ ਖਰਚ ਕੀਤਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13 (1), 13 (2) ਅਤੇ ਆਈਪੀਸੀ ਦੀ 120-ਬੀ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਉਪਰੋਕਤ ਸਾਰੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਸਾਬਕਾ ਵਿਧਾਇਕ ਨੂੰ ਇਸ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ। The post ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਕਾਂਗਰਸੀ ਸਾਬਕਾ ਵਿਧਾਇਕ ਕੁਸ਼ਲਦੀਪ ਕਿੱਕੀ ਢਿੱਲੋਂ ਵਿਜੀਲੈਂਸ ਵੱਲੋਂ ਗ੍ਰਿਫਤਾਰ appeared first on TheUnmute.com - Punjabi News. Tags:
|
ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ 'ਚ ਗ੍ਰਿਫ਼ਤਾਰ ਨਿਰਮਲਜੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਕਾਨੂੰਨੀ ਸਹਾਇਤਾ Tuesday 16 May 2023 12:53 PM UTC+00 | Tags: breaking-news harjinder-singh-dhami news nirmaljit-singh patiala patialas-gurdwara-sahib sgpc shiromani-committee sri-dukh-niwaran-sahib ਅੰਮ੍ਰਿਤਸਰ 16 ਮਈ 2023: ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਰਾਬ ਪੀਣ ਦੀ ਘਿਨੌਣੀ ਹਰਕਤ ਕਰਨ ਵਾਲੀ ਔਰਤ ਦੀ ਮੌਤ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨ ਸ. ਨਿਰਮਲਜੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਨੂੰਨੀ ਮਦਦ ਦਿੱਤੀ ਜਾਵੇਗੀ। ਇਹ ਐਲਾਨ ਸ਼੍ਰੋਮਣੀ ਕਮੇਟੀ (Shiromani Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਨ੍ਹਾਂ ਨੂੰ ਠੇਸ ਕੋਈ ਵੀ ਬਰਦਾਸ਼ਤ ਨਹੀਂ ਕਰ ਸਕਦਾ। ਇਸੇ ਤਹਿਤ ਹੀ ਜਜ਼ਬਾਤਾਂ ਦੇ ਵੇਗ ਵਿਚ ਸ. ਨਿਰਮਲਜੀਤ ਸਿੰਘ ਕੋਲੋਂ ਕਾਰਵਾਈ ਹੋਈ ਹੈ। ਸ਼੍ਰੋਮਣੀ ਕਮੇਟੀ ਸ. ਨਿਰਮਲਜੀਤ ਸਿੰਘ ਅਤੇ ਉਸ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਕਾਨੂੰਨੀ ਮੱਦਦ ਲਈ ਵਚਨਬੱਧ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਘਟਨਾ ਦੌਰਾਨ ਜ਼ਖ਼ਮੀ ਹੋਏ ਇਕ ਸ਼ਰਧਾਲੂ ਦੇ ਇਲਾਜ਼ ਲਈ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਕੀਤਾ ਜਾ ਰਿਹਾ ਹੈ। ਬੀਤੇ ਕੱਲ੍ਹ ਹੀ ਉਸ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ ਅਤੇ ਲੋੜ ਅਨੁਸਾਰ ਮੱਦਦ ਕੀਤੀ ਜਾਵੇਗੀ। The post ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ 'ਚ ਗ੍ਰਿਫ਼ਤਾਰ ਨਿਰਮਲਜੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਕਾਨੂੰਨੀ ਸਹਾਇਤਾ appeared first on TheUnmute.com - Punjabi News. Tags:
|
ਵਿੱਤ ਮੰਤਰੀ ਚੀਮਾ ਤੇ ਸਥਾਨਕ ਸਰਕਾਰਾਂ ਮੰਤਰੀ ਨਿੱਝਰ ਵੱਲੋਂ ਅਵਾਰਾ ਪਸ਼ੂਆਂ ਦੇ ਮੁੱਦਿਆਂ ਨਾਲ ਸਾਂਝੇ ਤੌਰ 'ਤੇ ਨਜਿੱਠਣ ਲਈ ਅੰਤਰ-ਵਿਭਾਗੀ ਮੀਟਿੰਗ Tuesday 16 May 2023 12:57 PM UTC+00 | Tags: aam-aadmi-party cm-bhagwant-mann harpal-singh-cheema latest-news local-government-dr-inderbir-singh-nijjar news punjab-government punjabi-news punjab-news stray-animal-issues ਚੰਡੀਗੜ੍ਹ, 16 ਮਈ 2023: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਅਵਾਰਾ ਪਸ਼ੂਆਂ ਦੇ ਪ੍ਰਬੰਧਨ ਦੇ ਮੁੱਦੇ ਨੂੰ ਸਾਂਝੇ ਤੌਰ ‘ਤੇ ਨਜਿੱਠਣ ਲਈ ਅੱਜ ਇਥੇ ਇੱਕ ਅੰਤਰ-ਵਿਭਾਗੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਮੰਤਰੀਆਂ ਨੇ ਅਵਾਰਾ ਪਸ਼ੂਆਂ ਦਾ ਸੂਬਾ ਪੱਧਰੀ ਸਰਵੇਖਣ ਕਰਵਾਉਣ, ਗਊਸ਼ਾਲਾਵਾਂ ਲਈ ਨਵੀਂਆਂ ਜ਼ਮੀਨਾਂ ਦੀ ਸ਼ਨਾਖਤ ਕਰਨ, ਗਊਸ਼ਾਲਾਵਾਂ ਦਾ ਪ੍ਰਬੰਧ ਕਰਨ ਵਾਲੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੀ ਸਹਾਇਤਾ, ਆਵਾਰਾ ਕੁੱਤਿਆਂ ਦੇ ਪ੍ਰਬੰਧਨ ਲਈ ਠੋਸ ਕਦਮ ਚੁੱਕਣ ਅਤੇ ਅਜਿਹੀਆਂ ਗਤੀਵਿਧੀਆਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਰਗੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਇੱਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੇਂਡੂ ਵਿਕਾਸ ਵਿਭਾਗ ਨੂੰ ਨਵੀਆਂ ਗਊਸ਼ਾਲਾਵਾਂ ਸਥਾਪਤ ਕਰਨ ਲਈ ਉਪਲਬਧ ਜ਼ਮੀਨਾਂ ਦੀ ਸ਼ਨਾਖਤ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਕਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੀ ਆਪਣੇ ਪੱਧਰ ‘ਤੇ ਗਊਸ਼ਾਲਾਵਾਂ ਦਾ ਪ੍ਰਬੰਧ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਅਦਾਰਿਆਂ ਲਈ ਵਿੱਤੀ ਮਦਦ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹੋਰ ਸੰਸਥਾਵਾਂ ਵੀ ਇਸ ਕਾਰਜ ਲਈ ਪ੍ਰੇਰਿਤ ਹੋਣ। ਵਿੱਤ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਆਵਾਰਾ ਕੁੱਤਿਆਂ ਅਤੇ ਪਸ਼ੂਆਂ ਦਾ ਸਰਵੇਖਣ ਕਰਨ ਲਈ ਕਿਹਾ। ਉਨ੍ਹਾਂ ਵਿਭਾਗ ਨੂੰ ਘਰੇਲੂ ਪਸ਼ੂਆਂ ਦੇ ਸਰਵੇਖਣ ਅਤੇ ਚਿਪ ਲਗਾਉਣ ਸਬੰਧੀ ਕਾਰਜ ਯੋਜਨਾ ਤਿਆਰ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂਆਂ ਦੀ ਨਸਬੰਦੀ ਅਤੇ ਟੀਕਾਕਰਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਇਸ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਦੀ ਇੱਕ ਸਾਂਝੀ ਕਾਰਜ ਯੋਜਨਾ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਜ਼ਮੀਨ ਦੀ ਘਾਟ ਕਾਰਨ ਸ਼ਹਿਰੀ ਸਥਾਨਕ ਸਰਕਾਰਾਂ ਗਊਸ਼ਾਲਾਵਾਂ ਨੂੰ ਸਾਂਝੇ ਤੌਰ ‘ਤੇ ਵਿਕਸਤ ਕਰਨ ਲਈ ਜ਼ਮੀਨ ਲੱਭਣ ਵਾਸਤੇ ਆਪਣੀਆਂ ਗੁਆਂਢੀ ਪੇਂਡੂ ਪੰਚਾਇਤਾਂ ਨਾਲ ਮਿਲ ਕੇ ਕੰਮ ਕਰ ਸਕਦੀਆਂ ਹਨ। ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਗਊਸ਼ਾਲਾਵਾਂ ਦੀ ਸੰਚਾਲਨ ਲਾਗਤਾਂ ਨੂੰ ਪੂਰਾ ਕਰਨ ਲਈ ਇੱਕ ਕਾਰਪਸ ਫੰਡ ਬਣਾਉਣ ਦਾ ਵੀ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਭਾਗਾਂ ਦੇ ਸਾਂਝੇ ਯਤਨ ਪਸ਼ੂ ਜਨਮ ਨਿਯੰਤਰਣ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਵੀ ਸਹਾਈ ਹੋਣਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਪੇਂਡੂ ਵਿਕਾਸ ਸ. ਗੁਰਪ੍ਰੀਤ ਸਿੰਘ ਖਹਿਰਾ ਅਤੇ ਵਿਸ਼ੇਸ਼ ਸਕੱਤਰ ਵਿੱਤ ਯਸ਼ਨਜੀਤ ਸਿੰਘ ਵੀ ਹਾਜ਼ਰ ਸਨ। The post ਵਿੱਤ ਮੰਤਰੀ ਚੀਮਾ ਤੇ ਸਥਾਨਕ ਸਰਕਾਰਾਂ ਮੰਤਰੀ ਨਿੱਝਰ ਵੱਲੋਂ ਅਵਾਰਾ ਪਸ਼ੂਆਂ ਦੇ ਮੁੱਦਿਆਂ ਨਾਲ ਸਾਂਝੇ ਤੌਰ ‘ਤੇ ਨਜਿੱਠਣ ਲਈ ਅੰਤਰ-ਵਿਭਾਗੀ ਮੀਟਿੰਗ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਨਾਲ ਚੰਡੀਗੜ੍ਹ ਵਾਸੀਆਂ ਨੂੰ ਮਿਲੀ ਵੱਡੀ ਰਾਹਤ: ਚੇਤਨ ਸਿੰਘ ਜੌੜਾਮਾਜਰਾ Tuesday 16 May 2023 01:03 PM UTC+00 | Tags: aam-aadmi-party breaking-news chetan-singh-jauramajra cm-bhagwant-mann government-offices latest-news news punjab-government punjab-government-offices-results ਚੰਡੀਗੜ੍ਹ, 16 ਮਈ 2023: ਲੋਕ ਸੰਪਰਕ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗਰਮੀਆਂ ਦੇ ਮੌਸਮ ਵਿੱਚ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 2 ਮਈ ਤੋਂ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਕਰ ਦਿੱਤਾ ਹੈ ਜੋ 15 ਜੁਲਾਈ ਤੱਕ ਲਾਗੂ ਰਹੇਗਾ। ਜੌੜਾਮਾਜਰਾ (Chetan Singh Jauramajra) ਨੇ ਸਰਕਾਰ ਦੇ ਇਸ ਭਵਿੱਖਮੁਖੀ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਦਫ਼ਤਰਾਂ ਦਾ ਸਮਾਂ ਬਦਲਿਆ ਗਿਆ ਹੈ, ਉਦੋਂ ਤੋਂ ਆਮ ਲੋਕਾਂ ਦੇ ਨਾਲ-ਨਾਲ ਮੁਲਾਜ਼ਮ ਵੀ ਖੁਸ਼ ਹਨ। ਉਨ੍ਹਾ ਕਿਹਾ ਕਿ ਪੰਜਾਬੀ ਲੋਕ ਪੁਰਾਣੇ ਸਮਿਆਂ ਤੋਂ ਹੀ ਸਵੇਰੇ ਜਲਦੀ ਉੱਠਦੇ ਰਹੇ ਹਨ ਅਤੇ ਸਰਕਾਰ ਦਾ ਇਹ ਕਦਮ ਉਨ੍ਹਾਂ ਨੂੰ ਫਿਰ ਤੋਂ ਇਹ ਚੰਗੀਆਂ ਆਦਤਾਂ ਪਾਉਣ ਵਿੱਚ ਸਹਾਈ ਸਿੱਧ ਹੋਵੇਗਾ। ਇਸ ਕਦਮ ਦੇ ਫਾਇਦਿਆਂ ਬਾਰੇ ਬੋਲਦਿਆਂ ਜੌੜਾਮਾਜਰਾ ਨੇ ਕਿਹਾ ਕਿ ਦਫ਼ਤਰੀ ਸਮੇਂ ਵਿੱਚ ਇਹ ਤਬਦੀਲੀ ਇੱਕ ਵਿਗਿਆਨਕ ਅਤੇ ਵਾਤਾਵਰਣ ਅਨੁਕੂਲ ਫੈਸਲਾ ਹੈ ਜਿਸ ਨਾਲ ਜ਼ਿਆਦਾਤਰ ਕੰਮ ਦਿਨ ਵੇਲੇ ਹੀ ਨੇਪਰੇ ਚੜ੍ਹਨ ਨਾਲ ਬਿਜਲੀ ਦੀ ਕਾਫ਼ੀ ਬੱਚਤ ਹੋਵੇਗੀ। ਜ਼ਿਆਦਾਤਰ ਵਿਕਸਿਤ ਦੇਸ਼ਾਂ ਵਿੱਚ ਇਹੀ ਰੁਝਾਨ ਅਪਣਾਇਆ ਜਾਂਦਾ ਹੈ ਕਿਉਂਕਿ ਗਰਮੀਆਂ ਦੇ ਮੌਸਮ ਵਿੱਚ ਦਿਨ ਜਲਦੀ ਸ਼ੁਰੂ ਹੁੰਦਾ ਹੈ। ਜੌੜਾਮਾਜਰਾ (Chetan Singh Jauramajra) ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੂੰ ਵੀ ਇਸ ਦਾ ਫਾਇਦਾ ਹੋਇਆ ਹੈ ਕਿਉਂਕਿ ਪੰਜਾਬ ਸਰਕਾਰ ਦੇ ਦਫਤਰਾਂ ਦਾ ਸਮਾਂ ਯੂਟੀ ਜਾਂ ਕੇਂਦਰ ਸਰਕਾਰ ਦੇ ਦਫਤਰਾਂ ਦੇ ਸਮੇਂ ਤੋਂ ਵੱਖੋ-ਵੱਖਰਾ ਹੋਣ ਕਰਕੇ ਸਵੇਰੇ 9:00 ਵਜੇ ਜਾਂ ਸ਼ਾਮ 5:00 ਵਜੇ ਦੇ ਸਮੇਂ ਦੌਰਾਨ ਟਰੈਫਿਕ ਬਹੁਤ ਘੱਟ ਗਿਆ ਹੈ ਜਿਸ ਨਾਲ ਵਾਹਨਾਂ ਦੀ ਆਵਾਜਾਈ ਸੁਖਾਲੀ ਹੋ ਗਈ ਹੈ। ਇਸ ਫੈਸਲੇ ਨਾਲ ਚੰਡੀਗੜ੍ਹ ਪ੍ਰਸ਼ਾਸਨ ਅਤੇ ਟ੍ਰੈਫਿਕ ਪੁਲਿਸ ਨੂੰ ਸਭ ਤੋਂ ਵੱਧ ਰਾਹਤ ਮਿਲੀ ਹੈ ਕਿਉਂਕਿ ਇਸ ਵਿਰਾਸਤੀ ਸ਼ਹਿਰ ਲਈ ਟਰੈਫਿਕ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਈ ਹੈ।ਇਸ ਸਮੱਸਿਆ ਨੂੰ ਹੱਲ ਕਰਨ ਲਈ ਨੀਤੀਗਤ ਯੋਜਨਾਬੰਦੀ ਜਾਂ ਬੁਨਿਆਦੀ ਢਾਂਚੇ ਦੇ ਬਦਲਾਅ ਦੇ ਰੂਪ ਵਿਚ ਕਰੋੜਾਂ ਰੁਪਏ ਖਰਚ ਹੋ ਸਕਦੇ ਸਨ ਪਰ ਭਗਵੰਤ ਮਾਨ ਦੇ ਇਤਿਹਾਸਕ ਫੈਸਲੇ ਨੇ ਸਾਲਾਂ ਦੀ ਇਸ ਸਮੱਸਿਆ ਨੂੰ ਸਕਿੰਟਾਂ ਵਿੱਚ ਹੱਲ ਕਰ ਦਿੱਤਾ ਹੈ ਜਿਸ ਨਾਲ ਵੱਡੇ ਪੱਧਰ ‘ਤੇ ਪੈਸੇ ਦੀ ਬੱਚਤ ਵੀ ਹੋਈ ਹੈ। ਆਪਣੇ ਸਮਾਪਤੀ ਭਾਸ਼ਣ ਦੌਰਾਨ ਜੌੜਾਮਾਜਰਾ ਨੇ ਕਿਹਾ ਕਿ ਉਹ ਇਸ ਫੈਸਲੇ ਦੇ ਪ੍ਰਭਾਵ ਦਾ ਜਾਇਜ਼ਾ ਲੈਣ ਲਈ ਸਵੇਰੇ ਸਵੇਰੇ ਬਾਹਰ ਨਿਕਲੇ ਅਤੇ ਮੁਲਾਜ਼ਮਾਂ ਸਮੇਤ ਆਮ ਲੋਕਾਂ ਨਾਲ ਗੱਲਬਾਤ ਕਰਕੇ ਇਸ ਸਬੰਧੀ ਫੀਡਬੈਕ ਲਈ। The post ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਨਾਲ ਚੰਡੀਗੜ੍ਹ ਵਾਸੀਆਂ ਨੂੰ ਮਿਲੀ ਵੱਡੀ ਰਾਹਤ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News. Tags:
|
ਹਰ ਬੱਚੇ ਨੂੰ ਆਪਣਾ ਸਮਝਣਾ ਹੀ ਸੱਚੀ ਮਮਤਾ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ Tuesday 16 May 2023 01:10 PM UTC+00 | Tags: breaking-news deputy-commissioner-sakshi-sawhney news patiala ਪਟਿਆਲਾ 16 ਮਈ 2023: ਆਪਣਿਆਂ ਬੱਚਿਆਂ ਪ੍ਰਤੀ ਤਾਂ ਹਰੇਕ ਜੀਵ ਸੁਚੇਤ ਹੁੰਦਾ ਹੈ, ਲੇਕਿਨ ਦੂਜਿਆਂ ਦੇ ਬੱਚਿਆਂ ਨੂੰ ਆਪਣਾ ਸਮਝਕੇ ਉਨ੍ਹਾਂ ਪ੍ਰਤੀ ਪਿਆਰ ਅਤੇ ਸੁਰੱਖਿਆ ਦੀ ਭਾਵਨਾ ਦਰਸਾਉਣਾ ਹੀ ਇਨਸਾਨੀਅਤ ਅਤੇ ਸੱਚੀ ਮਮਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਈਏਐਸ ਨੇ ਕੀਤਾ। ਉਹ ਭਾਸ਼ਾ ਭਵਨ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਮਾਂ ਦਿਵਸ ਨੂੰ ਸਮਰਪਿਤ ਮਾਤ ਸ਼ਕਤੀ ਸਨਮਾਨ ਸਮਾਰੋਹ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਿਤ ਕਰ ਰਹੇ ਸਨ। ਇਹ ਸਮਾਰੋਹ ਪ੍ਰਸਿੱਧ ਸਮਾਜਸੇਵੀ ਸੰਸਥਾ ਪਬਲਿਕ ਹੈਲਪ ਫਾਉਂਡੇਸ਼ਨ (ਪੀਐਚਐਫ) ਵੱਲੋਂ ਸਮਾਜ ਸੇਵਿਕਾ ਸਵ. ਈਸ਼ਵਰ ਦੇਵੀ ਦੀ ਯਾਦ ਵਿੱਚ ਕਰਵਾਇਆ ਗਿਆ। ਇਸ ਮੌਕੇ ਪ੍ਰਸਿੱਧ ਗਾਇਨੀਕੋਲੋਜਿਸਟ ਡਾ. ਆਰਤੀ ਪਾਂਡਵ, ਸਿੱਖਿਆ ਸ਼ਾਸ਼ਤਰੀ ਸੁਰਿੰਦਰ ਸਿੰਘ ਚੱਢਾ, ਬਾਰ ਐਸੋਸੀਏਸ਼ਨ ਗਾਜੀਆਬਾਦ ਦੇ ਕਾਰਜਕਾਰੀ ਮੈਂਬਰ ਐਡਵੋਕੇਟ ਦੀਪ ਚੰਦ ਚਾਂਵਰੀਆ ਅਤੇ ਸਮਾਜ ਸੇਵੀ ਭਗਵਾਨ ਦਾਸ ਗੁਪਤਾ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ। ਸਮਾਰੋਹ ਦੌਰਾਨ ਪ੍ਰਤੀਕੂਲ ਹਾਲਾਤਾਂ ਵਿੱਚ ਬਤੌਰ ਮਾਂ ਆਪਣੇ ਫਰਜ਼ ਨੂੰ ਸ਼ਾਨਦਾਰ ਤਰੀਕੇ ਨਾਲ ਨਿਭਾ ਰਹੀਆਂ ਮਾਂਵਾਂ ਨੂੰ ਡੀਸੀ ਸਾਕਸ਼ੀ ਸਾਹਨੀ ਵਲੋਂ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿੱਚ ਫਿਜਿਓਥੈਰੇਪਿਸਟ ਡਾ. ਬਲਵਿੰਦਰ ਕੌਰ ਲਾਂਬਾ, ਗਾਇਕ ਕਮਲ ਖਾਨ ਦੇ ਮਾਤਾ ਸਰਬਜੀਤ ਕੌਰ, ਲੈਕਚਰਾਰ ਡਾ. ਆਸ਼ਾ ਕਿਰਨ, ਸੀਨੀਅਰ ਸਹਾਇਕ ਜਸਪ੍ਰੀਤ ਕੌਰ ਢਿਲੋਂ, ਸ਼ਹੀਦ ਸੈਨਿਕ ਦੇ ਪਤਨੀ ਬੰਟੀ ਕੌਰ, ਰਵਿੰਦਰ ਕੌਰ, ਮਨਜੀਤ ਕੌਰ, ਹਰਦੀਪ ਕੌਰ, ਰੇਣੂ ਦੇਵੀ ਅਤੇ ਹੋਰ ਸ਼ਾਮਲ ਸਨ। ਡੀਸੀ ਸਾਹਨੀ ਨੇ ਸਮਾਜ ਦੇ ਵਿਭਿੰਨ ਵਰਗਾਂ ਦੀਆਂ ਸੰਘਰਸ਼ਸ਼ੀਲ ਮਾਂਵਾਂ ਨੂੰ ਇੱਕ ਮੰਚ ਤੇ ਬੁਲਾਕੇ ਸਨਮਾਨਿਤ ਕਰਨ ਦੀ ਪੀਐਚਐਫ ਦੀ ਪਹਿਲ ਦੀ ਪ੍ਰਸ਼ੰਸ਼ਾ ਕੀਤੀ। ਲੈਕਚਰਾਰ ਡਾ. ਆਸ਼ਾ ਕਿਰਨ ਨੇ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਕਲਾਤਮਕ ਤਰੀਕੇ ਨਾਲ ਮੰਚ ਸੰਚਾਲਨ ਕੀਤਾ। ਡਾ. ਪਾਂਡਵ ਨੇ ਛੋਟੀ ਉਮਰ ਵਿੱਚ ਜਣੇਪੇ ਨਾਲ ਜੁੜੀਆਂ ਸਮੱਸਿਆਵਾਂ ਦਾ ਜਿਕਰ ਕਰਦਿਆਂ ਮਾਪਿਆਂ ਨੂੰ ਧੀਆਂ ਦੇ ਵਿਆਹ ਦੀ ਬਜਾਇ ਉਨ੍ਹਾਂ ਦੀ ਪੜਾਈ-ਲਿਖਾਈ ਤੇ ਕੈਰੀਅਰ ਬਣਾਉਣ ਦੀ ਜਿੰਮੇਦਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਪਹਿਲਾਂ ਪੀਐਚਐਫ ਦੇ ਸੰਸਥਾਪਕ ਸਕੱਤਰ ਰਵਿੰਦਰ ਰਵੀ ਨੇ ਸੰਸਥਾ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਐਡਵੋਕੇਟ ਚਾਂਵਰੀਆ ਨੇ ਸਵ. ਈਸ਼ਵਰ ਦੇਵੀ ਦੇ ਸਮਾਜਿਕ ਯੋਗਦਾਨ ਬਾਰੇ ਚਰਚਾ ਕੀਤੀ। ਸੁਰਿੰਦਰ ਸਿੰਘ ਚੱਢਾ, ਭਗਵਾਨ ਦਾਸ ਗੁਪਤਾ, ਮੱਘਰ ਸਿੰਘ ਮੱਟੂ, ਸ਼ਿਵਾਜੀ ਧਾਲੀਵਾਲ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸਕਾਲਰ ਫੀਲਡਜ਼ ਪਬਲਿਕ ਸਕੂਲ ਅਤੇ ਆਰਮੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਮਾਂ ਨੂੰ ਸਮਰਪਿਤ ਗੀਤ, ਕਵਿਤਾ ਆਦਿ ਪੇਸ਼ ਕੀਤੇ ਗਏ। ਇਸ ਮੌਕੇ ਤੇ ਸੰਗੀਤ ਅਧਿਆਪਕ ਡਾ. ਸੰਗਰਾਮ ਸਿੰਘ, ਅਮਨਦੀਪ ਕੌਰ, ਮਨਪ੍ਰੀਤ ਕੌਰ, ਨਿਰੰਜਨ ਗਿੱਲ, ਐਮਿਲਸ ਮੇਕਅਪ ਅਕੈਡਮੀ ਦੇ ਨਾਸਿਰ ਖਾਨ, ਖੰਨਾ ਡਾਇੰਮਡਸ ਦੇ ਐਮਡੀ ਚਕਸ਼ੂ ਖੰਨਾ, ਆਈਲੈਟਸ ਸਟੂਡਿਓ ਦੇ ਡਾਇਰੈਕਟਰ ਨਵਲ ਅਰੋੜਾ, ਹਰਜਿੰਦਰ ਟੋਨੀ, ਲਵਲੀਨ ਗਰੋਵਰ, ਸਰਬਤ ਫਾਉਂਡੇਸ਼ਨ ਦੇ ਮਨਪ੍ਰੀਤ ਸਿੰਘ, ਸਮਾਜ ਸੇਵੀ ਤ੍ਰਿਲੋਕ ਜੈਨ, ਬਬੀਤਾ ਚਾਂਵਰੀਆ, ਪੀਐਚਐਫ ਦੇ ਚੇਅਰਮੈਨ ਓਮਪ੍ਰਕਾਸ਼, ਰਜਿੰਦਰ ਸਹੋਤਾ, ਸ਼ੁੱਭਕਰਨ ਗਿਲ, ਪਵਨ ਕੁਮਾਰ, ਜਗਦੀਸ਼ ਬੇਦੀ, ਪ੍ਰਥਮ ਕੁਮਾਰ, ਵਿਨੋਦ ਬਾਲੀ, ਸ਼ਬਨਮ ਰਵੀ, ਸ਼ੋਭਾ ਕੁਮਾਰੀ, ਪੁਸ਼ਪਾ ਦੇਵੀ, ਸਾਕਸ਼ੀ ਅਤੇ ਹੋਰ ਪਤਵੰਤੇ ਲੋਕ ਹਾਜ਼ਰ ਸਨ। The post ਹਰ ਬੱਚੇ ਨੂੰ ਆਪਣਾ ਸਮਝਣਾ ਹੀ ਸੱਚੀ ਮਮਤਾ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ appeared first on TheUnmute.com - Punjabi News. Tags:
|
ਮੋਹਾਲੀ CIA ਸਟਾਫ ਵੱਲੋਂ ਅੰਤਰਰਾਜੀ ਕਾਰਾਂ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ Tuesday 16 May 2023 01:16 PM UTC+00 | Tags: breaking-news crime mohali mohali-cia-staff mohali-police news punjab-news ssp-dr-sandeep-garg theft-gang ਮੋਹਾਲੀ,16 ਮਈ 2023: ਮੋਹਾਲੀ ਸੀ.ਆਈ.ਏ ਸਟਾਫ (Mohali CIA staff) ਵੱਲੋਂ ਅੰਤਰਰਾਜੀ ਪੰਜਾਬ, ਹਰਿਆਣਾ ਅਤੇ ਚੰਡੀਗੜ ਵਿਚੋਂ ਕਾਰਾਂ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ ਕੀਤਾ ਹੈ | ਐਸਐਸਪੀ ਡਾ, ਸੰਦੀਪ ਗਰਗ ਦਾ ਦਾਅਵਾ ਹੈ ਕਿ ਗਿਰੋਹ ਤੇ ਤਿੰਨ ਮੈਬਰ 34 ਤੋਂ 35 ਕਾਰਾਂ ਚੋਰੀ ਕਰ ਚੁੱਕੇ ਹਨ | ਇਨ੍ਹਾਂ ਚੋ 22 ਕਾਰਾਂ ਇੱਕਲੇ ਮੋਹਾਲੀ ਤੋਂ ਚੋਰੀ ਕੀਤੀਆਂ ਹਨ | ਚੋਰੀ ਕੀਤੀਆਂ ਕਾਰਾਂ ਉੱਤਰਾਖੰਡ ਸਕ੍ਰੈਪ ਡੀਲਰ ਨੂੰ ਵੇਚਦੇ ਸੀ | ਸਕ੍ਰੇਪ ਡੀਲਰ ਅੱਗੇ ਕਾਰਾਂ ਨੂੰ ਕੱਟਕੇ ਉਹਨਾਂ ਦੇ ਪੁਰਜਿਆ ਦਾ ਸਕਰੈਪ ਬਣਾਕੇ ਵੇਚ ਦਿੰਦੇ ਸੀ। The post ਮੋਹਾਲੀ CIA ਸਟਾਫ ਵੱਲੋਂ ਅੰਤਰਰਾਜੀ ਕਾਰਾਂ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ appeared first on TheUnmute.com - Punjabi News. Tags:
|
LSG vs MI: ਪਲੇਆਫ 'ਚ ਜਗ੍ਹਾ ਬਣਾਉਣ ਲਈ ਲਖਨਊ ਤੇ ਮੁੰਬਈ ਦੀ ਟੀਮ ਆਹਮੋ-ਸਾਹਮਣੇ Tuesday 16 May 2023 01:26 PM UTC+00 | Tags: breaking-news cricket-news ipl-2023 lsg-vs-mi lucknow-super-giants mumbai-indians news sports-news ਚੰਡੀਗੜ੍ਹ,16 ਮਈ 2023: (LSG vs MI) ਆਈ.ਪੀ. ਐੱਲ ‘ਚ ਅੱਜ ਲਖਨਊ ਸੁਪਰ ਜਾਇੰਟਸ ਦਾ ਸਾਹਮਣਾ ਮੁੰਬਈ ਇੰਡੀਅਨਜ਼ ਨਾਲ ਹੋਵੇਗਾ। ਦੋਵੇਂ ਟੀਮਾਂ ਪਲੇਆਫ ‘ਚ ਜਗ੍ਹਾ ਬਣਾਉਣ ਦੀ ਦਹਿਲੀਜ਼ ‘ਤੇ ਖੜ੍ਹੀਆਂ ਹਨ। ਇੱਥੇ ਜਿੱਤਣ ਵਾਲੀ ਟੀਮ ਦਾ ਪਲੇਆਫ ਵਿੱਚ ਖੇਡਣਾ ਲਗਭਗ ਪੱਕਾ ਹੋ ਜਾਵੇਗਾ। ਇਸ ਦੇ ਨਾਲ ਹੀ ਹਾਰਨ ਵਾਲੀ ਟੀਮ ਲਈ ਚੋਟੀ ਦੀਆਂ ਚਾਰ ਟੀਮਾਂ ‘ਚ ਜਗ੍ਹਾ ਬਣਾਉਣਾ ਮੁਸ਼ਕਲ ਹੋਵੇਗਾ। ਲਖਨਊ ਦੀ ਟੀਮ ਅੰਕ ਸੂਚੀ ‘ਚ ਚੌਥੇ ਸਥਾਨ ‘ਤੇ ਹੈ। ਲਖਨਊ ਨੇ 12 ਵਿੱਚੋਂ ਛੇ ਮੈਚ ਜਿੱਤੇ ਹਨ ਅਤੇ ਇੱਕ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਲਖਨਊ ਦੇ 13 ਅੰਕ ਹਨ। ਇਸ ਮੈਚ ਨੂੰ ਜਿੱਤਣ ‘ਤੇ ਲਖਨਊ 15 ਅੰਕਾਂ ਨਾਲ ਤੀਜੇ ਜਾਂ ਦੂਜੇ ਸਥਾਨ ‘ਤੇ ਆ ਜਾਵੇਗਾ ਅਤੇ ਇਸ ਟੀਮ ਲਈ ਪਲੇਆਫ ਦੇ ਦਰਵਾਜ਼ੇ ਖੁੱਲ੍ਹ ਜਾਣਗੇ। ਇਸ ਦੇ ਨਾਲ ਹੀ ਇੱਥੇ ਹਾਰਨ ਤੋਂ ਬਾਅਦ ਲਖਨਊ ਲਈ ਪਲੇਆਫ ਦੇ ਦਰਵਾਜ਼ੇ ਲਗਭਗ ਬੰਦ ਹੋ ਜਾਣਗੇ। ਲਖਨਊ ਨੇ ਪਹਿਲੇ ਪੰਜ ਮੈਚਾਂ ਵਿੱਚੋਂ ਤਿੰਨ ਵਿੱਚ ਜਿੱਤ ਦਰਜ ਕੀਤੀ ਸੀ, ਪਰ ਅਗਲੇ ਸੱਤ ਮੈਚਾਂ ਵਿੱਚ ਸਿਰਫ਼ ਤਿੰਨ ਮੈਚ ਜਿੱਤਣ ਵਿੱਚ ਕਾਮਯਾਬ ਰਹੀ। ਮੁੰਬਈ ਇੰਡੀਅਨਜ਼ ਦੀ ਇਸ ਸੀਜ਼ਨ ਦੀ ਸ਼ੁਰੂਆਤ ਵੀ ਚੰਗੀ ਨਹੀਂ ਰਹੀ ਪਰ ਬਾਅਦ ‘ਚ ਇਹ ਟੀਮ ਲੈਅ ‘ਚ ਪਰਤ ਆਈ ਹੈ। ਮੁੰਬਈ ਨੇ 12 ‘ਚੋਂ 7 ਮੈਚ ਜਿੱਤੇ ਹਨ ਅਤੇ 14 ਅੰਕਾਂ ਨਾਲ ਅੰਕ ਸੂਚੀ ‘ਚ ਤੀਜੇ ਸਥਾਨ ‘ਤੇ ਹੈ। ਇਸ ਮੈਚ ਨੂੰ ਜਿੱਤਣ ‘ਤੇ ਮੁੰਬਈ ਦੀ ਟੀਮ 16 ਅੰਕਾਂ ਨਾਲ ਅੰਕ ਸੂਚੀ ‘ਚ ਦੂਜੇ ਸਥਾਨ ‘ਤੇ ਆ ਜਾਵੇਗੀ ਅਤੇ ਮੁੰਬਈ ਦਾ ਪਲੇਆਫ ਲਗਭਗ ਤੈਅ ਹੋ ਜਾਵੇਗਾ। ਇਸ ਦੇ ਨਾਲ ਹੀ ਮੁੰਬਈ ਦੇ ਹਾਰਨ ‘ਤੇ ਪਲੇਆਫ ਦਾ ਰਸਤਾ ਮੁਸ਼ਕਿਲ ਹੋ ਜਾਵੇਗਾ। ਮੁੰਬਈ ਨੇ ਪਹਿਲੇ ਸੱਤ ਮੈਚਾਂ ਵਿੱਚੋਂ ਚਾਰ ਹਾਰੇ ਸਨ ਪਰ ਅਗਲੇ ਪੰਜ ਵਿੱਚੋਂ ਚਾਰ ਮੈਚ ਜਿੱਤ ਕੇ ਟੀਮ ਪਲੇਆਫ ਦੀ ਦੌੜ ਵਿੱਚ ਬਣੀ ਰਹੀ। The post LSG vs MI: ਪਲੇਆਫ ‘ਚ ਜਗ੍ਹਾ ਬਣਾਉਣ ਲਈ ਲਖਨਊ ਤੇ ਮੁੰਬਈ ਦੀ ਟੀਮ ਆਹਮੋ-ਸਾਹਮਣੇ appeared first on TheUnmute.com - Punjabi News. Tags:
|
Avatar The Way Of Water: ਸਿਨੇਮਾਘਰਾਂ 'ਚ ਧਮਾਲ ਮਚਾਉਣ ਤੋਂ ਬਾਅਦ ਹੁਣ OTT ਪਲੇਟਫਾਰਮ 'ਤੇ ਆ ਰਹੀ ਹੈ ਅਵਤਾਰ-2 Tuesday 16 May 2023 01:37 PM UTC+00 | Tags: avatar-the-way-of-wate avatar-the-way-of-water breaking-news hollywood james-cameron movie news ott ਚੰਡੀਗੜ੍ਹ,16 ਮਈ 2023: ਜੇਮਸ ਕੈਮਰਨ ਦੀ ਫਿਲਮ ‘ਅਵਤਾਰ ਦਿ ਵੇ ਆਫ ਵਾਟਰ’ (Avatar The Way Of Water) ਸਿਨੇਮਾਘਰਾਂ ‘ਚ ਕਾਫੀ ਹਿੱਟ ਰਹੀ ਸੀ। ਇਹ ਫਿਲਮ ਦੁਨੀਆ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਫਿਲਮਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਈ ਹੈ। ਹੁਣ ਜਿਹੜੇ ਲੋਕ ਇਸ ਫਿਲਮ ਨੂੰ ਸਿਨੇਮਾਘਰਾਂ ‘ਚ ਨਹੀਂ ਦੇਖ ਸਕੇ ਹਨ, ਉਹ ਹੁਣ ਇਸ ਨੂੰ ਬਹੁਤ ਜਲਦ OTT ‘ਤੇ ਦੇਖ ਸਕਣਗੇ। ਪ੍ਰਸ਼ੰਸਕਾਂ ਦੇ ਇੰਤਜ਼ਾਰ ਨੂੰ ਦੇਖਦੇ ਹੋਏ ਨਿਰਮਾਤਾਵਾਂ ਨੇ ਐਲਾਨ ਕੀਤਾ ਹੈ ਕਿ ਬਹੁਤ ਜਲਦੀ ਇਹ ਫਿਲਮ OTT ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਪਿਛਲੇ ਸਾਲ ਸਿਨੇਮਾਘਰਾਂ ਵਿੱਚ ਇੱਕ ਵੱਡੀ ਦੌੜ ਤੋਂ ਬਾਅਦ, ਅਵਤਾਰ ਦਿ ਵੇ ਆਫ਼ ਵਾਟਰ ਹੁਣ ਭਾਰਤ ਵਿੱਚ ਡਿਜ਼ਨੀ ਪਲੱਸ ਹੌਟਸਟਾਰ ‘ਤੇ ਸਟ੍ਰੀਮ ਕਰ ਰਿਹਾ ਹੈ। ਪਲੇਟਫਾਰਮ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਫਿਲਮ ਅੰਗਰੇਜ਼ੀ ਤੋਂ ਇਲਾਵਾ ਤਾਮਿਲ, ਤੇਲਗੂ, ਮਲਿਆਲਮ, ਕੰਨੜ ਅਤੇ ਹਿੰਦੀ ਵਿੱਚ 7 ਜੂਨ ਨੂੰ ਸਟ੍ਰੀਮਿੰਗ ਲਈ ਉਪਲਬਧ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਇਹ ਫਿਲਮ ਪਹਿਲਾਂ ਹੀ ਰੈਂਟਲ ਪਲਾਨ ਦੇ ਤਹਿਤ ਡਿਜੀਟਲ ਪਲੇਟਫਾਰਮ ‘ਤੇ ਰਿਲੀਜ਼ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਪ੍ਰਾਈਮ ਵੀਡੀਓ ਅਤੇ ਗੂਗਲ ਐਪ ‘ਤੇ ਵੀ ਇਸ ਫਿਲਮ ਨੂੰ ਦੇਖਣ ਦੇ ਵਿਕਲਪ ਸਨ। ਹਾਲਾਂਕਿ ਇਨ੍ਹਾਂ ਪਲੇਟਫਾਰਮਾਂ ‘ਤੇ ਫਿਲਮ ਦੇਖਣ ਲਈ ਲਗਭਗ 850 ਰੁਪਏ ਖਰਚ ਕਰਨੇ ਪੈਂਦੇ ਸਨ, ਪਰ ਹੁਣ ਡਿਜ਼ਨੀ ਦੇ ਗ੍ਰਾਹਕਾਂ ਇਸ ਫਿਲਮ ਨੂੰ ਮੁਫਤ ਵਿਚ ਦੇਖ ਸਕਣਗੇ। ਅਵਤਾਰ ਦਿ ਵੇ ਆਫ ਵਾਟਰ (Avatar The Way Of Water) ਪਿਛਲੇ ਸਾਲ 16 ਦਸੰਬਰ ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਦੇਖ ਕੇ ਲੋਕ ਕਾਫੀ ਉਤਸ਼ਾਹਿਤ ਸਨ। ਇਸ ਫਿਲਮ ਨੇ ਭਾਰਤ ‘ਚ ਵੀ ਕਾਫੀ ਕਮਾਈ ਕੀਤੀ ਅਤੇ ਦੁਨੀਆ ਭਰ ‘ਚ ਵੀ ਇਸ ਨੇ ਜ਼ਬਰਦਸਤ ਕਾਰੋਬਾਰ ਕੀਤਾ। ਇਹ ਫਿਲਮ ਦੁਨੀਆ ਦੀ ਤੀਜੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣ ਗਈ ਹੈ। ਪਹਿਲੀ ਫਿਲਮ ਅਵਤਾਰ ਹੈ ਜਿਸ ਨੇ $2.92 ਬਿਲੀਅਨ ਦੀ ਕਮਾਈ ਕੀਤੀ, ਜਦੋਂ ਕਿ ਦੂਜੇ ਨੰਬਰ ‘ਤੇ ਐਵੇਂਜਰਸ ਐਂਡਗੇਮ $2.79 ਬਿਲੀਅਨ ਹੈ। ਅਤੇ ਤੀਜਾ ਸਥਾਨ ਅਵਤਾਰ 2 ਨੇ ਹਾਸਲ ਕੀਤਾ। The post Avatar The Way Of Water: ਸਿਨੇਮਾਘਰਾਂ ‘ਚ ਧਮਾਲ ਮਚਾਉਣ ਤੋਂ ਬਾਅਦ ਹੁਣ OTT ਪਲੇਟਫਾਰਮ ‘ਤੇ ਆ ਰਹੀ ਹੈ ਅਵਤਾਰ-2 appeared first on TheUnmute.com - Punjabi News. Tags:
|
ਨਵੇਂ ਸੰਸਦ ਭਵਨ ਸੈਂਟਰਲ ਵਿਸਟਾ ਦਾ ਇਸ ਮਹੀਨੇ ਪੂਰਾ ਹੋ ਜਾਵੇਗਾ ਕੰਮ, ਪੁਰਾਣੀ ਇਮਾਰਤ ਨਾਲੋਂ 17 ਹਜ਼ਾਰ ਵਰਗ ਮੀਟਰ ਵੱਡਾ Tuesday 16 May 2023 01:49 PM UTC+00 | Tags: breaking-news central-vista delhi india-gate latest-news new-parliament-building-central-vista news punjab-politics the-unmute-breaking-news ਚੰਡੀਗੜ੍ਹ,16 ਮਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਡਰੀਮ ਪ੍ਰੋਜੈਕਟ ਸੈਂਟਰਲ ਵਿਸਟਾ (Central Vista) ਦੇ ਤਹਿਤ ਨਵੀਂ ਸੰਸਦ ਭਵਨ (ਸੰਸਦ ਭਵਨ) ਦਾ ਕੰਮ ਲਗਭਗ ਪੂਰਾ ਹੋ ਗਿਆ ਹੈ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਨਵੇਂ ਸੰਸਦ ਭਵਨ ਦੇ ਸਿਵਲ ਢਾਂਚੇ ਦੀ ਸਫ਼ਾਈ ਸ਼ੁਰੂ ਹੋ ਗਈ ਹੈ। ਇਹ ਇਸ ਮਹੀਨੇ ਦੇ ਅੰਤ ਤੱਕ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ। ਹਾਲਾਂਕਿ ਇਸ ਦੇ ਉਦਘਾਟਨ ਦੀ ਤਾਰੀਖ ਅਜੇ ਤੈਅ ਨਹੀਂ ਹੋਈ ਹੈ ਪਰ ਕਿਆਸ ਲਗਾਏ ਜਾ ਰਹੇ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਗੇ। ਇਸ ਦਿਨ ਕੇਂਦਰ ਦੀ ਭਾਜਪਾ ਸਰਕਾਰ ਵੀ ਆਪਣੇ 9 ਸਾਲ ਪੂਰੇ ਕਰੇਗੀ। ਸੈਂਟਰਲ ਵਿਸਟਾ (Central Vista) ਪ੍ਰੋਜੈਕਟ ਤਹਿਤ ਰਾਸ਼ਟਰਪਤੀ ਭਵਨ ਤੋਂ ਇੰਡੀਆ ਗੇਟ ਤੱਕ 3 ਕਿਲੋਮੀਟਰ ਲੰਬੀ ਸੜਕ ਦਾ ਮੁੜ ਵਿਕਾਸ ਕੀਤਾ ਗਿਆ। ਇਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ 8 ਸਤੰਬਰ ਨੂੰ ਕੀਤਾ ਸੀ। ਉਸੇ ਦਿਨ ਉਨ੍ਹਾਂ ਨੇ ਇਸ ਦਾ ਨਾਂ ਰਾਜਪਥ ਤੋਂ ਬਦਲ ਕੇ ਕਾਰਤਵਯ ਮਾਰਗ ਰੱਖਣ ਦਾ ਐਲਾਨ ਕੀਤਾ ਸੀ। ਕਰਤੱਵਯ ਮਾਰਗ, ਸੰਸਦ ਭਵਨ, ਪ੍ਰਧਾਨ ਮੰਤਰੀ ਦਾ ਦਫ਼ਤਰ, ਕੇਂਦਰੀ ਸਕੱਤਰੇਤ ਦੀ ਇਮਾਰਤ ਅਤੇ ਉਪ ਰਾਸ਼ਟਰਪਤੀ ਐਨਕਲੇਵ ਵੀ ਕੇਂਦਰੀ ਵਿਸਟਾ ਪਾਵਰ ਕੋਰੀਡੋਰ ਦਾ ਹਿੱਸਾ ਹਨ। ਇਹ ਕੇਂਦਰ ਸਰਕਾਰ ਦੀ ਏਜੰਸੀ ਸੀ.ਪੀ.ਡਬਲਿਊ.ਡੀ. ਬਣਾ ਰਹੀ ਹੈ | 64 ਹਜ਼ਾਰ 500 ਵਰਗ ਮੀਟਰ ਵਿੱਚ ਬਣੀ ਨਵੀਂ ਸੰਸਦ ਭਵਨ 4 ਮੰਜ਼ਿਲਾ ਹੈ। ਇਸ ਦੇ 3 ਦਰਵਾਜ਼ੇ ਹਨ, ਜਿਨ੍ਹਾਂ ਦਾ ਨਾਮ ਗਿਆਨ ਦੁਆਰ, ਸ਼ਕਤੀ ਦੁਆਰ ਅਤੇ ਕਰਮ ਦੁਆਰ ਹੈ। ਸੰਸਦ ਮੈਂਬਰਾਂ ਅਤੇ ਵੀਆਈਪੀਜ਼ ਲਈ ਵੱਖਰੀ ਐਂਟਰੀ ਹੈ। ਨਵੀਂ ਇਮਾਰਤ ਪੁਰਾਣੀ ਇਮਾਰਤ ਨਾਲੋਂ 17 ਹਜ਼ਾਰ ਵਰਗ ਮੀਟਰ ਵੱਡੀ ਹੈ। ਇਸ ‘ਤੇ ਭੂਚਾਲ ਦਾ ਕੋਈ ਅਸਰ ਨਹੀਂ ਹੋਵੇਗਾ। ਇਸ ਦਾ ਡਿਜ਼ਾਈਨ HCP ਡਿਜ਼ਾਈਨ, ਪਲੈਨਿੰਗ ਅਤੇ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਦੁਆਰਾ ਤਿਆਰ ਕੀਤਾ ਗਿਆ ਹੈ। ਇਸ ਦੇ ਆਰਕੀਟੈਕਟ ਬਿਮਲ ਪਟੇਲ ਹਨ। The post ਨਵੇਂ ਸੰਸਦ ਭਵਨ ਸੈਂਟਰਲ ਵਿਸਟਾ ਦਾ ਇਸ ਮਹੀਨੇ ਪੂਰਾ ਹੋ ਜਾਵੇਗਾ ਕੰਮ, ਪੁਰਾਣੀ ਇਮਾਰਤ ਨਾਲੋਂ 17 ਹਜ਼ਾਰ ਵਰਗ ਮੀਟਰ ਵੱਡਾ appeared first on TheUnmute.com - Punjabi News. Tags:
|
ਕਰਨਾਟਕ 'ਚ ਮਿਲੀ ਹਾਰ ਤੋਂ BJP ਨੇ ਆਪਣੇ ਸਾਰੇ ਸੰਸਦ ਮੈਂਬਰਾਂ ਤੋਂ ਮੰਗੇ ਰਿਪੋਰਟ ਕਾਰਡ Tuesday 16 May 2023 01:59 PM UTC+00 | Tags: bjp breaking-news karnataka karnataka-bjp news the-unmute-breaking-news the-unmute-update vishesh-jansampark-abhiyan ਚੰਡੀਗੜ੍ਹ,16 ਮਈ 2023: ਕਰਨਾਟਕ (Karnataka) ‘ਚ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਭਾਜਪਾ (BJP) ਨੇ ਆਪਣੇ ਸਾਰੇ ਸੰਸਦ ਮੈਂਬਰਾਂ ਦੇ ਰਿਪੋਰਟ ਕਾਰਡ ਮੰਗੇ ਹਨ। ਸਾਰੇ ਸੂਬਾ ਪ੍ਰਧਾਨਾਂ ਨੂੰ ਇੱਕ ਮਹੀਨੇ ਦੇ ਅੰਦਰ ਸਾਰੇ ਸੰਸਦ ਮੈਂਬਰਾਂ ਦੇ ਲੋਕ ਸਭਾ ਹਲਕਿਆਂ ਵਿੱਚ ਕੀਤੇ ਗਏ ਕੰਮਾਂ ਦੀ ਸਮੀਖਿਆ ਕਰਕੇ ਪਾਰਟੀ ਦੀ ਕੇਂਦਰੀ ਇਕਾਈ ਨੂੰ ਰਿਪੋਰਟ ਸੌਂਪਣੀ ਹੋਵੇਗੀ। ਸੰਸਦ ਮੈਂਬਰਾਂ ਦਾ ਰਿਪੋਰਟ ਕਾਰਡ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੇ ਲੋਕ ਸਭਾ ਹਲਕਿਆਂ ਵਿੱਚ ਕੀਤੇ ਗਏ ਭਲਾਈ ਕੰਮਾਂ ਦੀ ਸਥਿਤੀ, ਸੰਸਦ ਮੈਂਬਰਾਂ ਦੀ ਜਨਤਾ ਵਿੱਚ ਪ੍ਰਸਿੱਧੀ, ਹਲਕੇ ਵਿੱਚ ਬਿਤਾਏ ਸਮੇਂ ਅਤੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਸਰਗਰਮੀ ਦੇ ਆਧਾਰ 'ਤੇ ਬਣਾਇਆ ਜਾਵੇਗਾ। ਇਹ 2024 ਵਿੱਚ ਟਿਕਟਾਂ ਦੀ ਵੰਡ ਲਈ ਇੱਕ ਵੱਡਾ ਆਧਾਰ ਬਣ ਸਕਦਾ ਹੈ। ਇਸ ਤੋਂ ਪਹਿਲਾਂ ਵੀ ਸੰਸਦ ਮੈਂਬਰਾਂ ਅਤੇ ਮੰਤਰੀਆਂ ਤੋਂ ਆਪੋ-ਆਪਣੇ ਖੇਤਰਾਂ ਵਿੱਚ ਕੀਤੇ ਕੰਮਾਂ ਬਾਰੇ ਜਾਣਕਾਰੀ ਮੰਗੀ ਗਈ ਸੀ। 70 ਕਮਜ਼ੋਰ ਲੋਕ ਸਭਾਵਾਂ ‘ਤੇ ਫੋਕਸ 30 ਮਈ ਤੋਂ 30 ਜੂਨ ਤੱਕ ਇੱਕ ਮਹੀਨੇ ਤੱਕ ਚੱਲਣ ਵਾਲੇ ‘ਵਿਸ਼ੇਸ਼ ਜਨਸੰਪਰਕ ਅਭਿਆਨ‘ ਤਹਿਤ ਦੇਸ਼ ਦੇ 396 ਲੋਕ ਸਭਾ ਹਲਕਿਆਂ ਵਿੱਚ ਲੋਕਾਂ ਨਾਲ ਗੱਲਬਾਤ ਕੀਤੀ ਜਾਵੇਗੀ। ਇਸ ਦੌਰਾਨ ਰਾਜ ਦੀਆਂ ਟੀਮਾਂ ਵੱਲੋਂ ਸੰਸਦ ਮੈਂਬਰਾਂ ਦੇ ਖੇਤਰਾਂ ਵਿੱਚ ਕੀਤੇ ਗਏ ਕੰਮਾਂ ਦੀ ਜਾਣਕਾਰੀ ਇਕੱਤਰ ਕੀਤੀ ਜਾਵੇਗੀ। ਜਿਨ੍ਹਾਂ ਲੋਕ ਸਭਾ ਹਲਕਿਆਂ ਵਿੱਚ ਪਾਰਟੀ ਦੀ ਸਥਿਤੀ ਕਮਜ਼ੋਰ ਹੈ, ਉਨ੍ਹਾਂ 'ਤੇ ਅਗਲੇ ਇੱਕ ਸਾਲ ਦੌਰਾਨ ਵਿਸ਼ੇਸ਼ ਧਿਆਨ ਦੇ ਕੇ ਜਨ ਸੰਪਰਕ ਕੀਤਾ ਜਾਵੇਗਾ। ਪਾਰਟੀ ਨੇ 70 ਅਜਿਹੇ ਲੋਕ ਸਭਾ ਹਲਕਿਆਂ ਦੀ ਸ਼ਨਾਖਤ ਕੀਤੀ ਹੈ ਜਿੱਥੇ ਪਾਰਟੀ (BJP) ਨੇ ਥੋੜ੍ਹੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਹੈ। ਅਜਿਹੇ ਸਾਰੇ ਲੋਕ ਸਭਾ ਹਲਕਿਆਂ ਵਿੱਚ ਵਿਸ਼ੇਸ਼ ਕੰਮ ਕੀਤਾ ਜਾਵੇਗਾ ਅਤੇ ਜਨਤਾ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ। The post ਕਰਨਾਟਕ ‘ਚ ਮਿਲੀ ਹਾਰ ਤੋਂ BJP ਨੇ ਆਪਣੇ ਸਾਰੇ ਸੰਸਦ ਮੈਂਬਰਾਂ ਤੋਂ ਮੰਗੇ ਰਿਪੋਰਟ ਕਾਰਡ appeared first on TheUnmute.com - Punjabi News. Tags:
|
ਵਿਜੀਲੈਂਸ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਕਿੱਕੀ ਢਿੱਲੋਂ ਨੂੰ ਭਲਕੇ ਅਦਾਲਤ 'ਚ ਕਰੇਗੀ ਪੇਸ਼ Tuesday 16 May 2023 02:10 PM UTC+00 | Tags: breaking-news congress mla-kushaldeep-kikki-dhillon news punjab-congress ssp-gurmeet-singh ssp-vigilance-ferozepur the-unmute-breaking-news the-unmute-punjabi-news vigilance ਫ਼ਿਰੋਜ਼ਪੁਰ ,16 ਮਈ 2023: ਐਸ.ਐਸ.ਪੀ ਵਿਜੀਲੈਂਸ ਫ਼ਿਰੋਜ਼ਪੁਰ ਗੁਰਮੀਤ ਸਿੰਘ ਨੇ ਦੱਸਿਆ ਕਿ ਫ਼ਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ ਕਿੱਕੀ ਢਿੱਲੋਂ (Kusaldeep Kikki Dhillon) ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੂੰ ਭਲਕੇ ਫ਼ਰੀਦਕੋਟ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਵਿਜੀਲੈਂਸ ਵਿਭਾਗ ਵੱਲੋਂ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ‘ਚ ਦੋ ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ | The post ਵਿਜੀਲੈਂਸ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਕਿੱਕੀ ਢਿੱਲੋਂ ਨੂੰ ਭਲਕੇ ਅਦਾਲਤ ‘ਚ ਕਰੇਗੀ ਪੇਸ਼ appeared first on TheUnmute.com - Punjabi News. Tags:
|
ਟੀਚਿੰਗ ਫ਼ੈਲੋਜ਼ ਭਰਤੀ ਘੁਟਾਲੇ ਮਾਮਲੇ ਨੂੰ ਲੈ ਕੇ ਦਫ਼ਤਰੀ ਰਿਕਾਰਡ ਚੈਂਕ ਕਰਨ ਗੁਰਦਾਸਪੁਰ ਪੁੱਜੀ ਵਿਜੀਲੈਂਸ Tuesday 16 May 2023 02:19 PM UTC+00 | Tags: breaking-news news punjab-vigilance-bureau ਗੁਰਦਾਸਪੁਰ,16 ਮਈ 2023: ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਜ਼ਿਲ੍ਹਾ ਸਿੱਖਿਆ ਦਫ਼ਤਰ ਗੁਰਦਾਸਪੁਰ ਦੇ ਸੀਨੀਅਰ ਕਲਰਕ ਮਿੱਤਰ ਬਾਸੂ ਜਿਸਨੂੰ ਵਿਜੀਲੈਸ ਵੱਲੋ ਬੀਤੇ ਦਿਨੀ ਗ੍ਰਿਫ਼ਤਾਰ ਕੀਤਾ ਗਿਆ ਸੀ, ਅੱਜ ਉਸਨੂੰ ਦਫ਼ਤਰੀ ਰਿਕਾਰਡ ਚੈਂਕ ਕਰਨ ਲਈ ਗੁਰਦਾਸਪੁਰ ਲਿਆਂਦਾ ਗਿਆ ਅਤੇ ਰਿਕਾਰਡ ਚੈਕ ਕੀਤਾ ਗਿਆ | ਟੀਚਿੰਗ ਫ਼ੈਲੋਜ਼ ਭਰਤੀ ਘੁਟਾਲੇ ਦੇ ਮਾਮਲੇ ਵਿਚ ਹਾਈਕੋਰਟ ਦੀ ਦਿਲਚਸਪੀ ਦੇ ਚੱਲਦਿਆਂ ਵਿਜੀਲੈਂਸ ਬਿਊਰੋ ਨੂੰ ਵੀ ਤੇਜੀ ਨਾਲ ਕੰਮ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ 12 ਮਈ ਨੂੰ ਕੇਸ ਦੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਪੰਜਾਬ ਵਿਜੀਲੈਂਸ ਦੇ ਡਾਇਰੈਕਟਰ ਵਰਿੰਦਰ ਕੁਮਾਰ ਵੱਲੋਂ ਐਫੀਡੇਵਟ ਦੇ ਕੇ ਦੱਸਿਆ ਗਿਆ ਸੀ ਕਿ ਵਿਜੀਲੈਂਸ ਵੱਲੋਂ ਮਾਮਲੇ ਵਿਚ ਐਫਆਈਆਰ ਦਰਜ ਕਰ ਲਈ ਗਈ ਹੈ ਤੇ ਗ੍ਰਿਫਤਾਰੀਆਂ ਵੀ ਕੀਤੀਆਂ ਗਈਆਂ ਹਨ। ਇਸ ‘ਤੇ ਹਾਈਕੋਰਟ ਵੱਲੋਂ ਵਿਜੀਲੈਂਸ ਨੂੰ ਆਪਣੀ ਜਾਂਚ ਮੁਕਾਮ ਤੱਕ ਪਹੁੰਚਾਉਣ ਲਈ ਥੋੜਾ ਹੋਰ ਸਮਾਂ ਦੇ ਕੇ ਮਾਮਲੇ ਦੀ ਸੁਣਵਾਈ ਲਈ 24 ਮਈ ਦੀ ਅਗਲੀ ਤਾਰੀਖ਼ ਦੇ ਦਿੱਤੀ ਗਈ ਸੀ। ਉਧਰ ਅੱਜ ਪੰਜਾਬ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਸੀਨੀਅਰ ਕਲਰਕ ਮਿੱਤਰ ਬਾਸੂ ਜਿਸਨੂੰ ਵਿਜੀਲੈਸ ਵੱਲੋ ਗ੍ਰਿਫ਼ਤਾਰ ਕਰਕੇ ਰਿਮਾਂਡ ‘ਤੇ ਲਿਆ ਗਿਆ ਹੈ, ਉਸਨੂੰ ਤਫਤੀਸ਼ ਲਈ ਗੁਰਦਾਸਪੁਰ ਲਿਆਂਦਾ ਗਿਆ। ਵਿਜੀਲੈਂਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਟੀਮ ਦੀ ਅਗਵਾਈ ਫਲਾਇੰਗ ਸਕੁਐਡ ਮੋਹਾਲੀ ਦੇ ਡੀਐਸਪੀ ਤੇਜਿੰਦਰ ਸਿੰਘ ਕਰ ਰਹੇ ਸਨ | ਜਦਕਿ ਉਨ੍ਹਾਂ ਦੇ ਸਹਾਇਕ ਦੇ ਤੌਰ ‘ਤੇ ਗੁਰਦਾਸਪੁਰ ਤੋਂ ਵਿਜੀਲੈਂਸ ਦੇ ਡੀਐਸਪੀ ਰਾਜੇਸ਼ਵਰ ਅਤੇ ਉਨ੍ਹਾਂ ਦੀ ਟੀਮ ਵੀ ਮੌਜੂਦ ਸੀ। ਸੂਤਰਾਂ ਅਨੁਸਾਰ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਕਲਰਕ ਮਿੱਤਰ ਬਾਸੂ ਦੇ ਘਰੋਂ ਦਫਤਰ ਦੀਆਂ ਅਲਮਾਰੀਆਂ ਦੀ ਚਾਬੀ ਮੰਗਵਾ ਕੇ ਪੂਰਾ ਰਿਕਾਰਡ ਖੰਗਾਲਿਆ ਗਿਆ ਹੈ ਅਤੇ ਟੀਚਿੰਗ ਫ਼ੈਲੋਜ਼ ਘੁਟਾਲੇ ਵਿੱਚ ਲੋੜੀਂਦੀਆਂ ਕੁਝ ਫਾਈਲਾਂ ਟੀਮ ਅਧਿਕਾਰੀ ਆਪਣੇ ਨਾਲ ਹੀ ਲੈ ਗਏ ਹਨ। ਇਸ ਦੇ ਨਾਲ ਹੀ ਵਿਜੀਲੈਂਸ ਵੱਲੋਂ ਜਿਲਾ ਸਿੱਖਿਆ ਵਿਭਾਗ ਗੁਰਦਾਸਪੁਰ ਕੋਲੋਂ ਕੁਝ ਹੋਰ ਰਿਕਾਰਡ ਮੰਗਿਆ ਗਿਆ ਹੈ | ਜਿਸ ਨੂੰ ਤਿਆਰ ਕਰਨ ਲਈ ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਕਰਮਚਾਰੀ ਦੇਰ ਸ਼ਾਮ ਤੱਕ ਤੱਕ ਲੱਗੇ ਰਹੇ। ਹਾਲਾਂਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਮਰਜੀਤ ਸਿੰਘ ਭਾਟੀਆ ਨੇ ਸਿਰਫ਼ ਇਨ੍ਹਾਂ ਕਿਹਾ ਕਿ ਵਿਜੀਲੈਂਸ ਵੱਲੋਂ ਮੰਗਿਆ ਗਿਆ ਰਿਕਾਰਡ ਤਿਆਰ ਕੀਤਾ ਜਾ ਰਿਹਾ ਹੈ ਅਤੇ ਉਹ ਮੰਗੀ ਗਈ ਜਾਣਕਾਰੀ ਚੰਡੀਗੜ੍ਹ ਜਾ ਕੇ ਵਿਜੀਲੈਂਸ ਬਿਊਰੋ ਨੂੰ ਦੇ ਦੇਣਗੇ। ਉਨ੍ਹਾ ਕਿਹਾ ਕਿ ਸਰਕਾਰੀ ਮੁਲਾਜ਼ਮ ਹੋਣ ਦੇ ਨਾਤੇ ਉਹ ਵਿਜੀਲੈਂਸ ਬਿਊਰੋ ਨੂੰ ਹਰ ਤਰ੍ਹਾਂ ਦਾ ਸਹਿਯੋਗ ਕਰਨਗੇ। ਇਥੇ ਇਹ ਵੀ ਦੱਸਣਯੋਗ ਹੈ ਕਿ ਹਾਈਕੋਰਟ ਦੀ ਸਖਤੀ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਸੀਨਿਆਰਟੀ ਨੂੰ ਦਰਕਿਨਾਰ ਕਰਕੇ ਭਰਤੀ ਕੀਤੇ ਗਏ ਅਧਿਆਪਕਾਂ ਨਾਲ ਸੰਬਧਤ ਟੀਚਿੰਗ ਫ਼ੈਲੋਜ਼ ਘੋਟਾਲੇ ਦਾ ਮਾਮਲਾ ਦਰਜ ਕਰ ਕੇ ਜਾਂਚ ਵਿਚ ਤੇਜ਼ੀ ਲਿਆਂਦੀ ਗਈ ਸੀ ਅਤੇ 5 ਕਲਰਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ | ਜਿਨ੍ਹਾਂ ਵਿੱਚੋਂ ਦੋ ਜ਼ਿਲ੍ਹਾ ਲੁਧਿਆਣਾ ਅਤੇ 3 ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਹਨ। ਹਾਈਕੋਰਟ ਵੱਲੋਂ ਵਿਜੀਲੈਂਸ ਨੂੰ ਇੱਕ ਮਹੀਨੇ ਵਿੱਚ ਜਾਂਚ ਮੁਕੰਮਲ ਕਰਨ ਦਾ ਸਮਾਂ ਦਿੱਤਾ ਗਿਆ ਹੈ ਜੇਕਰ ਵਿਜੀਲੈਂਸ ਬਿਊਰੋ ਮਾਮਲੇ ਦੀਆਂ ਪਰਤਾਂ ਖੋਲ੍ਹਣ ਵਿੱਚ ਕਾਮਯਾਬ ਨਹੀਂ ਹੁੰਦਾ ਤਾਂ ਮਾਣਯੋਗ ਅਦਾਲਤ ਵੱਲੋਂ ਮਾਮਲੇ ਦੀ ਜਾਂਚ ਸੀ ਬੀ ਆਈ ਨੂੰ ਦੇਣ ਦੀ ਗੱਲ ਵੀ ਕਹੀ ਗਈ ਹੈ। ਮਤਲਬ ਇਹ ਕਿ 2007 ਤੋਂ ਸ਼ੁਰੂ ਹੋਏ ਇਸ ਪੁਰਾਣੇ ਘੁਟਾਲੇ ਵਿਚ ਜਲਦੀ ਹੀ ਸਭ ਕੁੱਝ ਸਾਹਮਣੇ ਆਉਣ ਦੇ ਅਸਾਰ ਬਣਦੇ ਜਾ ਰਹੇ ਹਨ। The post ਟੀਚਿੰਗ ਫ਼ੈਲੋਜ਼ ਭਰਤੀ ਘੁਟਾਲੇ ਮਾਮਲੇ ਨੂੰ ਲੈ ਕੇ ਦਫ਼ਤਰੀ ਰਿਕਾਰਡ ਚੈਂਕ ਕਰਨ ਗੁਰਦਾਸਪੁਰ ਪੁੱਜੀ ਵਿਜੀਲੈਂਸ appeared first on TheUnmute.com - Punjabi News. Tags:
|
BWF Ranking: ਐਚਐਸ ਪ੍ਰਣਯ ਨੇ ਕਰੀਅਰ ਦੀ ਸਰਵੋਤਮ ਰੈਂਕਿੰਗ ਕੀਤੀ ਹਾਸਲ Tuesday 16 May 2023 04:48 PM UTC+00 | Tags: badminton-world-federation breaking-news indian-shuttler-hs-prannoy prannoy-h-s. ਚੰਡੀਗੜ੍ਹ 16 ਮਈ 2023: ਭਾਰਤੀ ਸ਼ਟਲਰ ਐਚਐਸ ਪ੍ਰਣਯ (Prannoy H. S.) ਨੇ ਮੰਗਲਵਾਰ ਨੂੰ ਕਰੀਅਰ ਦੀ ਸਰਵੋਤਮ ਪੁਰਸ਼ ਸਿੰਗਲ ਰੈਂਕਿੰਗ ਹਾਸਲ ਕੀਤੀ। ਬੈਡਮਿੰਟਨ ਵਿਸ਼ਵ ਮਹਾਸੰਘ (BWF) ਵੱਲੋਂ ਜਾਰੀ ਤਾਜ਼ਾ ਰੈਂਕਿੰਗ ਮੁਤਾਬਕ ਪ੍ਰਣਯ ਨੇ ਦੋ ਸਥਾਨਾਂ ਦੀ ਛਲਾਂਗ ਲਗਾ ਕੇ ਪਹਿਲੀ ਵਾਰ ਸੱਤਵਾਂ ਸਥਾਨ ਹਾਸਲ ਕੀਤਾ ਹੈ। ਕੇਰਲ ਦਾ 30 ਸਾਲਾ ਸ਼ਟਲਰ ਸਿਖਰਲੇ 10 ਵਿਚ ਇਕਲੌਤਾ ਭਾਰਤੀ ਹੈ ਜਦਕਿ ਲਕਸ਼ਯ ਸੇਨ ਅਤੇ ਕਿਦਾਂਬੀ ਸ੍ਰੀਕਾਂਤ ਕ੍ਰਮਵਾਰ 22ਵੇਂ ਅਤੇ 23ਵੇਂ ਸਥਾਨ ‘ਤੇ ਹਨ। ਪ੍ਰਣਯ ਦੇ 17 ਟੂਰਨਾਮੈਂਟਾਂ ਵਿੱਚ 66,147 ਅੰਕ ਹਨ। ਤ੍ਰਿਸ਼ਾ ਜੌਲੀ ਅਤੇ ਗਾਇਤਰੀ ਗੋਪੀਚੰਦ ਦੀ ਮਹਿਲਾ ਡਬਲਜ਼ ਜੋੜੀ ਨੇ ਵੀ 17ਵੇਂ ਤੋਂ 15ਵੇਂ ਸਥਾਨ ‘ਤੇ ਪਹੁੰਚ ਕੇ ਆਪਣੇ ਕਰੀਅਰ ਦੀ ਸਰਵੋਤਮ ਰੈਂਕਿੰਗ ਹਾਸਲ ਕੀਤੀ। ਮਹਿਲਾ ਸਿੰਗਲਜ਼ ‘ਚ ਪੀਵੀ ਸਿੰਧੂ ਇਕ ਸਥਾਨ ਦੇ ਸੁਧਾਰ ਨਾਲ 11ਵੇਂ ਸਥਾਨ ‘ਤੇ ਹੈ, ਜਦਕਿ ਸਾਇਨਾ ਨੇਹਵਾਲ 36ਵੇਂ ਸਥਾਨ ‘ਤੇ ਬਰਕਰਾਰ ਹੈ। ਸਾਤਵਿਕਸਾਈਰਾਜ ਰੈਂਕੀਰੈੱਡੀ ਅਤੇ ਚਿਰਾਗ ਸ਼ੈੱਟੀ ਦੀ ਪੁਰਸ਼ ਡਬਲਜ਼ ਜੋੜੀ ਦੋ ਸਥਾਨ ਹੇਠਾਂ ਡਿੱਗ ਕੇ ਸੱਤਵੇਂ ਸਥਾਨ ‘ਤੇ ਪਹੁੰਚ ਗਈ ਹੈ। The post BWF Ranking: ਐਚਐਸ ਪ੍ਰਣਯ ਨੇ ਕਰੀਅਰ ਦੀ ਸਰਵੋਤਮ ਰੈਂਕਿੰਗ ਕੀਤੀ ਹਾਸਲ appeared first on TheUnmute.com - Punjabi News. Tags:
|
ਭਲਕੇ ਹੋਣ ਵਾਲੀ ਪੰਜਾਬ ਕੈਬਿਨਟ ਦੀ ਮੀਟਿੰਗ ਦੀ ਥਾਂ ਬਦਲੀ, ਪੜ੍ਹੋ ਪੂਰੀ ਖ਼ਬਰ Tuesday 16 May 2023 05:07 PM UTC+00 | Tags: aam-aadmi-party cm-bhagwant-mann jalandhar jalandhar-circuit-house latest-news punjab-cabinet punjab-government the-unmute-breaking-news the-unmute-punjabi-news the-unmute-report the-unmute-update ਚੰਡੀਗੜ੍ਹ 16 ਮਈ 2023: ਭਲਕੇ 17 ਮਈ ਨੂੰ ਜਲੰਧਰ ਸਰਕਟ ਹਾਊਸ ਵਿਖੇ ਹੋਣ ਵਾਲੀ ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ਦਾ ਸਥਾਨ ਬਦਲ ਦਿੱਤਾ ਗਿਆ ਹੈ। ਹੁਣ ਪੰਜਾਬ ਕੈਬਨਿਟ ਦੀ ਮੀਟਿੰਗ ਕਾਨਫਰੰਸ ਰੂਮ ਜੀ.ਓ. ਮੈਸ, ਪੀ ਏ ਪੀ ਜਲੰਧਰ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਵੀ ਬਾਅਦ ‘ਚ ਜਾਰੀ ਕੀਤਾ ਜਾਵੇਗਾ।
The post ਭਲਕੇ ਹੋਣ ਵਾਲੀ ਪੰਜਾਬ ਕੈਬਿਨਟ ਦੀ ਮੀਟਿੰਗ ਦੀ ਥਾਂ ਬਦਲੀ, ਪੜ੍ਹੋ ਪੂਰੀ ਖ਼ਬਰ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest

