TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
NIA ਦੀ ਪੰਜਾਬ 'ਚ ਵੱਡੀ ਕਾਰਵਾਈ, ਸੂਬੇ ਭਰ 'ਚ ਕਰੀਬ 60 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ Wednesday 17 May 2023 05:31 AM UTC+00 | Tags: cm-bhagwant-mann latest-news national-investigation-agency news nia nia-raid punjab-news punjab-police raids the-unmute-breaking-news the-unmute-latest-news the-unmute-punjab ਚੰਡੀਗੜ੍ਹ,17 ਮਈ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਵੱਲੋਂ ਪੰਜਾਬ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟੈਰਰ ਫੰਡਿੰਗ ਰਾਹੀਂ ਦਹਿਸ਼ਤ ਫੈਲਾਉਣ ਦੀਆਂ ਕੋਸ਼ਿਸ਼ਾਂ ਬਾਰੇ ਗੁਪਤ ਸੂਚਨਾ ਦੇ ਆਧਾਰ ‘ਤੇ NIA ਨੇ ਗੈਂਗਸਟਰ ਨੈੱਟਵਰਕ ਦਾ ਖ਼ਾਤਮਾ ਕਰਨ ਲਈ ਅੱਜ 200 ਤੋਂ ਵੱਧ ਟੀਮਾਂ ਬਣਾ ਕੇ ਪੰਜਾਬ ਭਰ ‘ਚ ਕਰੀਬ 60 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ । ਸੂਤਰਾਂ ਅਨੁਸਾਰ ਐਨ.ਆਈ.ਏ. ਦੀਆਂ ਟੀਮਾਂ ਨੇ ਬਠਿੰਡਾ, ਫਿਰੋਜ਼ਪੁਰ ਛਾਉਣੀ ਨੇੜੇ ਪਿੰਡ ਸੱਤੇਵਾਲਾ, ਮੁੱਦਕੀ ਅਤੇ ਤਲਵੰਡੀ ਭਾਈ ਦੇ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਛਾਪੇਮਾਰੀ ਕਰਕੇ ਘਰ-ਘਰ ਜਾ ਕੇ ਤਲਾਸ਼ੀ ਲਈ ਜਾ ਰਹੀ ਹੈ । ਜਿਸ ਦੌਰਾਨ ਕਿਸੇ ਨੂੰ ਵੀ ਬਾਹਰ ਜਾਣ ਦੀ ਇਜਾਜ਼ਤ ਨਹੀਂ ਸੀ। ਦੱਸਿਆ ਜਾਂਦਾ ਹੈ ਕਿ ਐਨ.ਆਈ.ਏ. (NIA) ਦੇ ਸੀਨੀਅਰ ਅਧਿਕਾਰੀ ਪਿਛਲੇ ਕਈ ਦਿਨਾਂ ਤੋਂ ਗੁਪਤ ਰੂਪ ਵਿੱਚ ਆਪਣੀਆਂ ਟੀਮਾਂ ਤਾਇਨਾਤ ਕਰਕੇ ਇਨ੍ਹਾਂ ਸ਼ੱਕੀ ਵਿਅਕਤੀਆਂ ਅਤੇ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਦੇ ਘਰਾਂ 'ਤੇ ਤਿੱਖੀ ਨਜ਼ਰ ਰੱਖ ਰਹੇ ਸਨ | ਇਸਦੇ ਨਾਲ ਹੀ ਐੱਨ. ਆਈ. ਏ. ਵੱਲੋਂ ਪੰਜਾਬ ਸਮੇਤ ਹਰਿਆਣਾ, ਰਾਜਸਥਾਨ, ਯੂ. ਪੀ., ਉੱਤਰਾਖੰਡ ਅਤੇ ਮੱਧ ਪ੍ਰਦੇਸ਼ ‘ਚ 100 ਤੋਂ ਵੱਧ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। The post NIA ਦੀ ਪੰਜਾਬ ‘ਚ ਵੱਡੀ ਕਾਰਵਾਈ, ਸੂਬੇ ਭਰ ‘ਚ ਕਰੀਬ 60 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ appeared first on TheUnmute.com - Punjabi News. Tags:
|
ਅਗਵਾ ਹੋਈ ਬੱਚੀ ਦੀ ਪਿੰਡ ਦੇ ਛੱਪੜ ਕੋਲ ਮਿਲੀ ਲਾਸ਼, ਮਤਰੇਈ ਮਾਂ ਨੇ ਉਤਾਰਿਆ ਮੌਤ ਦੇ ਘਾਟ Wednesday 17 May 2023 06:04 AM UTC+00 | Tags: amritsar amritsar-police arrest breaking-news kidnapped-girls latest-news murder news punjab rampuraphool rampuraphool-village ਚੰਡੀਗੜ੍ਹ,17 ਮਈ 2023: ਪੰਜਾਬ ‘ਚ ਅੰਮ੍ਰਿਤਸਰ ਦੇ ਪਿੰਡ ਰਾਮਪੁਰਾਫੂਲ ‘ਚ ਅਗਵਾ ਹੋਈ ਸੱਤ ਸਾਲ ਦੀ ਬੱਚੀ ਦੀ ਲਾਸ਼ ਪਿੰਡ ‘ਚੋਂ ਹੀ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੀ ਨੂੰ ਉਸਦੀ ਮਤਰੇਈ ਮਾਂ ਨੇ ਮਾਰ ਦਿੱਤਾ ਸੀ। ਪੁਲਿਸ ਨੇ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਮ੍ਰਿਤਕ ਲੜਕੀ ਦੀ ਪਛਾਣ ਅਭਿਰੋਜਜੋਤ ਕੌਰ (7 ਸਾਲ ) ਵਜੋਂ ਹੋਈ ਹੈ। 15 ਮਈ ਨੂੰ ਉਹ ਟਿਊਸ਼ਨ ਲਈ ਗਈ ਸੀ ਅਤੇ ਉਸ ਤੋਂ ਬਾਅਦ ਵਾਪਸ ਨਹੀਂ ਆਈ। ਪਰਿਵਾਰਕ ਮੈਂਬਰਾਂ ਨੇ ਉਸ ਦੀ ਕਈ ਥਾਵਾਂ 'ਤੇ ਭਾਲ ਕੀਤੀ ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਬਾਅਦ ਵਿੱਚ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਪੂਰੇ ਪਿੰਡ ਨੂੰ ਸੀਲ ਕਰਕੇ ਤਲਾਸ਼ੀ ਲਈ। ਜਦੋਂ ਪਿੰਡ ਵਿੱਚ ਲੱਗੇ ਸੀਸੀਟੀਵੀ ਦੀ ਜਾਂਚ ਕੀਤੀ ਗਈ ਤਾਂ ਲੜਕੀ ਔਰਤ ਅਤੇ ਬਾਈਕ ਸਵਾਰ ਵਿਅਕਤੀ ਦੇ ਨਾਲ ਜਾਂਦੀ ਦਿਖਾਈ ਦਿੱਤੀ। ਜਿਸ ਤੋਂ ਬਾਅਦ ਬੱਚੀ ਦੀ ਲਾਸ਼ ਪਿੰਡ ਦੇ ਛੱਪੜ ਕੋਲ ਬਰਾਮਦ ਹੋਈ। ਜਾਂਚ ਵਿੱਚ ਮਤਰੇਈ ਮਾਂ ਦਾ ਨਾਮ ਸਾਹਮਣੇ ਆਇਆ।ਅਭਿਰੋਜਜੋਤ ਦੇ ਪਿਤਾ ਅਜੀਤ ਸਿੰਘ ਨੇ ਤਲਾਕ ਤੋਂ ਬਾਅਦ ਔਰਤ ਨਾਲ ਦੂਜਾ ਵਿਆਹ ਕਰ ਲਿਆ ਸੀ। ਔਰਤ ਨੇ ਆਪਣੀ ਭੈਣ ਨਾਲ ਮਿਲ ਕੇ ਬੱਚੇ ਦਾ ਕਤਲ ਕਰ ਦਿੱਤਾ। ਅੱਜ ਪੁਲਿਸ ਅਧਿਕਾਰੀ ਇਸ ਮਾਮਲੇ ਸਬੰਧੀ ਪ੍ਰੈਸ ਕਾਨਫਰੰਸ ਕਰ ਸਕਦੇ ਹਨ। The post ਅਗਵਾ ਹੋਈ ਬੱਚੀ ਦੀ ਪਿੰਡ ਦੇ ਛੱਪੜ ਕੋਲ ਮਿਲੀ ਲਾਸ਼, ਮਤਰੇਈ ਮਾਂ ਨੇ ਉਤਾਰਿਆ ਮੌਤ ਦੇ ਘਾਟ appeared first on TheUnmute.com - Punjabi News. Tags:
|
BSF ਨੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਦਾਖਲ ਹੋਏ ਡਰੋਨ ਨੂੰ ਖਦੇੜਿਆ, ਹੈਰੋਇਨ ਦੇ 2 ਪੈਕਟ ਬਰਾਮਦ Wednesday 17 May 2023 06:13 AM UTC+00 | Tags: amritsar amritsar-bsf a-pakistani-drone border-area-of-amritsar breaking-news bsf drug-smugglers indian-army latest-news news punjab-border ਚੰਡੀਗੜ੍ਹ,17 ਮਈ 2023: ਇੱਕ ਪਾਕਿਸਤਾਨੀ ਡਰੋਨ ਪੰਜਾਬ ਦੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਪਿੰਡ ਵਿੱਚ ਡਰੋਨ ਦਾਖਲ ਹੋਇਆ। ਡਰੋਨ ਦੀ ਆਵਾਜ਼ ਸੁਣ ਕੇ ਬੀਐਸਐਫ (BSF) ਦੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਨਾਂ ਨੇ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ।ਇਸਤੋਂ ਬਾਅਦ ਜਵਾਨਾਂ ਨੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਜਵਾਨਾਂ ਨੇ ਟੇਪ ਨਾਲ ਲਪੇਟੇ 2 ਪੈਕਟ ਬਰਾਮਦ ਕੀਤੇ। ਜਿਸ ਵਿੱਚ 15.5 ਕਿਲੋ ਹੈਰੋਇਨ ਬਰਾਮਦ ਹੋਈ। ਅੰਤਰਰਾਸ਼ਟਰੀ ਬਜ਼ਾਰ ਵਿੱਚ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਵਿੱਚ ਹੈ। ਬੀਐਸਐਫ (BSF) ਅਧਿਕਾਰੀਆਂ ਨੇ ਦੱਸਿਆ ਕਿ ਡਰੋਨ ਅਕਸਰ ਸਰਹੱਦੀ ਖੇਤਰ ਵਿੱਚ ਦਾਖਲ ਹੁੰਦੇ ਹਨ। ਆਵਾਜ਼ ਸੁਣ ਕੇ ਜਵਾਨਾਂ ਨੇ ਫਾਇਰਿੰਗ ਕਰਕੇ ਉਨ੍ਹਾਂ ਨੂੰ ਭਜਾ ਦਿੱਤਾ। ਪਾਕਿਸਤਾਨ ਵਿੱਚ ਬੈਠੇ ਤਸਕਰ ਡਰੋਨ ਦੀ ਮਦਦ ਨਾਲ ਇੱਥੇ ਨਸ਼ੀਲੇ ਪਦਾਰਥਾਂ ਦੀ ਖੇਪ ਸਪਲਾਈ ਕਰਦੇ ਹਨ। ਉਨ੍ਹਾਂ ਦੀ ਚੇਨ ਨੂੰ ਤੋੜਨ ਲਈ ਜਵਾਨ ਸਮੇਂ-ਸਮੇਂ ‘ਤੇ ਇਲਾਕੇ ‘ਚ ਤਲਾਸ਼ੀ ਲੈਂਦੇ ਰਹਿੰਦੇ ਹਨ। The post BSF ਨੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ‘ਚ ਦਾਖਲ ਹੋਏ ਡਰੋਨ ਨੂੰ ਖਦੇੜਿਆ, ਹੈਰੋਇਨ ਦੇ 2 ਪੈਕਟ ਬਰਾਮਦ appeared first on TheUnmute.com - Punjabi News. Tags:
|
LSG vs MI: ਲਖਨਊ ਸੁਪਰਜਾਇੰਟਸ ਵਲੋਂ ਮਿਲੀ ਹਾਰ ਤੋਂ ਬਾਅਦ ਮੁੰਬਈ ਦੀਆਂ ਮੁਸ਼ਕਿਲਾਂ ਵਧੀਆਂ Wednesday 17 May 2023 06:31 AM UTC+00 | Tags: indian-premier-league lsg-vs-mi lucknow-supergi mumbai-indians news ਚੰਡੀਗੜ੍ਹ,17 ਮਈ 2023: (LSG vs MI) ਲਖਨਊ ਸੁਪਰਜਾਇੰਟਸ ਇੰਡੀਅਨ ਪ੍ਰੀਮੀਅਰ ਲੀਗ 2023 ਦੇ ਪਲੇਆਫ ਦੇ ਬਹੁਤ ਨੇੜੇ ਪਹੁੰਚ ਗਈ ਹੈ। ਟੀਮ ਅਧਿਕਾਰਤ ਯੋਗਤਾ ਤੋਂ ਸਿਰਫ਼ 2 ਅੰਕ ਦੂਰ ਹੈ। ਲਖਨਊ ਨੇ ਮੁੰਬਈ ਇੰਡੀਅਨਜ਼ ਨੂੰ ਉਸ ਦੇ ਘਰੇਲੂ ਮੈਦਾਨ ‘ਤੇ 5 ਦੌੜਾਂ ਨਾਲ ਹਰਾਇਆ ਹੈ। ਇਸ ਜਿੱਤ ਨਾਲ ਲਖਨਊ ਨੰਬਰ-3 ‘ਤੇ ਆ ਗਿਆ। ਟੀਮ ਨੇ 13 ਮੈਚਾਂ ‘ਚ 7ਵੀਂ ਜਿੱਤ ਦਰਜ ਕੀਤੀ ਹੈ। ਐਲਐਸਜੀ ਦੇ 15 ਅੰਕ ਹਨ, ਜਦਕਿ ਮੁੰਬਈ ਨੂੰ ਛੇਵੀਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਟੀਮ ਚੌਥੇ ਸਥਾਨ ‘ਤੇ ਹੈ। ਅਜਿਹੇ ‘ਚ ਰੋਹਿਤ ਸ਼ਰਮਾ ਦੀ ਟੀਮ ਨੂੰ ਪਲੇਆਫ ਦੀ ਦੌੜ ‘ਚ ਬਣੇ ਰਹਿਣ ਲਈ ਕਿਸੇ ਵੀ ਕੀਮਤ ‘ਤੇ ਹੈਦਰਾਬਾਦ ਤੋਂ ਜਿੱਤਣਾ ਪਵੇਗਾ। ਏਕਾਨਾ ਸਟੇਡੀਅਮ ‘ਚ ਮੁੰਬਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਲਖਨਊ ਨੇ 20 ਓਵਰਾਂ ‘ਚ 3 ਵਿਕਟਾਂ ‘ਤੇ 177 ਦੌੜਾਂ ਬਣਾਈਆਂ। ਜਵਾਬ ‘ਚ ਮੁੰਬਈ ਦੇ ਬੱਲੇਬਾਜ਼ 20 ਓਵਰਾਂ ‘ਚ 5 ਵਿਕਟਾਂ ‘ਤੇ 172 ਦੌੜਾਂ ਹੀ ਬਣਾ ਸਕੇ। The post LSG vs MI: ਲਖਨਊ ਸੁਪਰਜਾਇੰਟਸ ਵਲੋਂ ਮਿਲੀ ਹਾਰ ਤੋਂ ਬਾਅਦ ਮੁੰਬਈ ਦੀਆਂ ਮੁਸ਼ਕਿਲਾਂ ਵਧੀਆਂ appeared first on TheUnmute.com - Punjabi News. Tags:
|
ਸਿੱਧਾਰਮਈਆ ਹੋਣਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ, ਡੀਕੇ ਸ਼ਿਵਕੁਮਾਰ ਬਣੇ ਡਿਪਟੀ CM: ਸੂਤਰ Wednesday 17 May 2023 06:54 AM UTC+00 | Tags: breaking-news congress karnataka karnataka-cm karnataka-news-cm karnatakas-congress malikarjun-kharge news rahul-gandhi siddaramaiah the-unmute-breaking-news ਚੰਡੀਗੜ੍ਹ,17 ਮਈ 2023: ਕਰਨਾਟਕ ਦੇ ਨਵੇਂ ਮੁੱਖ ਮੰਤਰੀ ਚੋਣ ਦਾ ਇੰਤਜ਼ਾਰ ਖਤਮ ਹੀ ਚੁੱਕਾ ਹੈ | ਮੀਡੀਆ ਰਿਪੋਰਟਾਂ ਮੁਤਾਬਕ ਸਿੱਧਾਰਮਈਆ (Siddaramaiah) ਨੂੰ ਕਰਨਾਟਕ ਦਾ ਮੁੱਖ ਮੰਤਰੀ ਚੁਣਿਆ ਗਿਆ ਹੈ ਅਤੇ ਡੀਕੇ ਸ਼ਿਵਕੁਮਾਰ ਨੂੰ ਉਪ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਹਾਲਾਂਕਿ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਰਾਹੁਲ ਗਾਂਧੀ ਦੁਪਹਿਰ 1 ਵਜੇ ਇਸ ਦਾ ਐਲਾਨ ਕਰ ਸਕਦੇ ਹਨ । ਪ੍ਰਾਪਤ ਜਾਣਕਰੀ ਅਨੁਸਾਰ ਡੀਕੇ ਸ਼ਿਵਕੁਮਾਰ ਕੋਲ ਉਪ ਮੁੱਖ ਮੰਤਰੀ ਦੇ ਨਾਲ ਊਰਜਾ ਅਤੇ ਸਿੰਚਾਈ ਅਤੇ ਸੂਬਾ ਪ੍ਰਧਾਨ ਦੇ ਦੋ ਵਿਭਾਗ ਹੋਣਗੇ। ਸਹੁੰ ਚੁੱਕ ਸਮਾਗਮ 18 ਮਈ ਨੂੰ ਹੋਵੇਗਾ। ਦੋਵੇਂ ਆਗੂ 10 ਮੰਤਰੀਆਂ ਸਮੇਤ ਸਹੁੰ ਚੁੱਕਣਗੇ। ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਬੈਂਗਲੁਰੂ ਤੋਂ ਦਿੱਲੀ ਤੱਕ ਕਈ ਮੀਟਿੰਗਾਂ ਹੋਈਆਂ। ਸਿੱਧਾਰਮਈਆ (Siddaramaiah) ਦੌੜ ਵਿੱਚ ਸਭ ਤੋਂ ਅੱਗੇ ਸਨ। ਇਸ ਤੋਂ ਪਹਿਲਾਂ ਐਤਵਾਰ ਨੂੰ ਹੋਈ ਕਾਂਗਰਸ ਵਿਧਾਇਕ ਦਲ ਦੀ ਬੈਠਕ ‘ਚ ਸਾਰੇ ਵਿਧਾਇਕਾਂ ਨੇ ਖੜਗੇ ਨੂੰ ਨੇਤਾ ਚੁਣਨ ਦਾ ਅਧਿਕਾਰ ਦਿੱਤਾ ਸੀ। ਸੂਤਰਾਂ ਦੇ ਮੁਤਾਬਕ ਇਸ ਤੋਂ ਬਾਅਦ ਕਾਂਗਰਸ ਪ੍ਰਧਾਨ ਨੇ ਅਬਜ਼ਰਵਰਾਂ ਨੂੰ ਸਾਰੇ ਵਿਧਾਇਕਾਂ ਨਾਲ ਵਨ-ਟੂ-ਵਨ ਗੱਲਬਾਤ ਕਰਨ ਲਈ ਕਿਹਾ ਸੀ। ਇਨ੍ਹਾਂ ਵਿੱਚੋਂ 80 ਤੋਂ ਵੱਧ ਵਿਧਾਇਕਾਂ ਨੇ ਸਿੱਧਾਰਮਈਆ ਦੇ ਹੱਕ ਵਿੱਚ ਵੋਟ ਪਾਈ। The post ਸਿੱਧਾਰਮਈਆ ਹੋਣਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ, ਡੀਕੇ ਸ਼ਿਵਕੁਮਾਰ ਬਣੇ ਡਿਪਟੀ CM: ਸੂਤਰ appeared first on TheUnmute.com - Punjabi News. Tags:
|
ਰਾਜਪੁਰਾ ਵਿਖੇ ਗੁਰੂਘਰ 'ਚ ਬੇਅਦਬੀ ਦੀ ਕੋਸ਼ਿਸ਼, ਸੰਗਤਾਂ ਦੇ ਵਿਅਕਤੀ ਨੂੰ ਮੌਕੇ 'ਤੇ ਕੀਤਾ ਕਾਬੂ Wednesday 17 May 2023 07:11 AM UTC+00 | Tags: breaking-news gurdwara-sri-singh-sabh latest-news news rajpura rajpura-police sacrilege sacrilege-case sacrilege-news ਪਟਿਆਲਾ,17 ਮਈ 2023: ਅੱਜ ਰਾਜਪੁਰਾ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿੱਚ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਸਾਹਿਲ ਨਾਮ ਦੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿੱਚ ਪੈਰਾਂ ਵਿੱਚ ਬੂਟ ਪਾ ਕੇ ਦਰਬਾਰ ਸਾਹਿਬ ਜਾਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਕਤ ਵਿਅਕਤੀ ਨੂੰ ਇਕ ਵਾਰ ਤਾਂ ਬਾਹਰ ਕੱਢ ਦਿੱਤਾ ਗਿਆ ਪਰ ਜਦੋਂ ਉਕਤ ਵਿਅਕਤੀ ਦੁਬਾਰਾ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਣ ਲੱਗਾ ਤਾਂ ਉੱਥੇ ਮੌਜੂਦ ਸੰਗਤ ਨੇ ਉਕਤ ਵਿਅਕਤੀ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ | ਇਸ ਘਟਨਾ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ | ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਦਾ ਕਹਿਣਾ ਹੈ ਕਿ ਉਕਤ ਵਿਕਤੀ ਦੇ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇ | The post ਰਾਜਪੁਰਾ ਵਿਖੇ ਗੁਰੂਘਰ ‘ਚ ਬੇਅਦਬੀ ਦੀ ਕੋਸ਼ਿਸ਼, ਸੰਗਤਾਂ ਦੇ ਵਿਅਕਤੀ ਨੂੰ ਮੌਕੇ ‘ਤੇ ਕੀਤਾ ਕਾਬੂ appeared first on TheUnmute.com - Punjabi News. Tags:
|
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਪਹਿਲਾ ਜੱਥਾ ਗੁਰਮਤਿ ਮਰਿਆਦਾ ਅਨੁਸਾਰ ਹੋਇਆ ਰਵਾਨਾ Wednesday 17 May 2023 07:26 AM UTC+00 | Tags: breaking-news gurdwara-sri-hemkunt-sahib gurmat-meriada hemkund-sahib-yatra hemkund-sahib-yatra-2023 news rishikesh sri-hemkunt-sahib uttarakhand ਚੰਡੀਗੜ੍ਹ,17 ਮਈ 2023: ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੀ ਸਾਲਾਨਾ ਯਾਤਰਾ ਲਈ ਸ਼ਰਧਾਲੂਆਂ ਦਾ ਪਹਿਲਾ ਜੱਥਾ ਗੁਰਦੁਆਰਾ ਰਿਸ਼ੀਕੇਸ਼ ਤੋਂ ਗੁਰਮਤਿ ਮਰਿਆਦਾ ਅਨੁਸਾਰ ਰਵਾਨਾ ਰਵਾਨਾ ਹੋਇਆ। ਇਸ ਜਥੇ ਨੂੰ ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਵੱਲੋਂ ਰਵਾਨਾ ਕੀਤਾ ਗਿਆ ਹੈ। ਇਹ ਪਹਿਲਾ ਜਥਾ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਇਆ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ 20 ਮਈ ਨੂੰ ਖੋਲ੍ਹੇ ਜਾਣਗੇ, ਜਿਸ ਤਹਿਤ ਸ਼ਰਧਾਲੂਆਂ ਦਾ ਪਹਿਲਾ ਅੱਜ ਰਿਸ਼ੀਕੇਸ਼ ਸਥਿਤ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਟਰੱਸਟ ਨੇ ਸਾਲਾਨਾ ਯਾਤਰਾ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਰਾਜਪਾਲ ਵੱਲੋਂ ਰਵਾਨਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਸ ਵਾਰ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੀ ਯਾਤਰਾ 'ਤੇ ਆਉਣ ਵਾਲੇ ਸ਼ਰਧਾਲੂਆਂ ਨੂੰ 15 ਕਿਲੋਮੀਟਰ ਦੀ ਪੈਦਲ ਯਾਤਰਾ 'ਤੇ ਵੱਖ-ਵੱਖ ਥਾਵਾਂ 'ਤੇ ਗਰਮ ਜਲ ਛਕਾਇਆ ਜਾਵੇਗਾ। ਇਸ ਲਈ ਭੂੰਦੜ ਤੇ ਘੰਗੜੀਆ ਵਿਖੇ ਦੋ ਵਾਟਰ ਏਟੀਐਮ ਲਗਾਏ ਜਾਣਗੇ। ਇਸ ਦੇ ਨਾਲ ਹੀ ਯਾਤਰਾ ਦੇ ਰਸਤੇ 'ਤੇ ਚੱਲਣ ਵਾਲੇ ਘੋੜਿਆਂ ਤੇ ਖੱਚਰਾਂ ਲਈ ਤਿੰਨ ਥਾਵਾਂ 'ਤੇ ਗਰਮ ਪਾਣੀ ਦਾ ਪ੍ਰਬੰਧ ਕੀਤਾ ਜਾਵੇਗਾ। ਹੇਮਕੁੰਟ ਸਾਹਿਬ ਇਲਾਕੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਜਲ ਸੰਸਥਾ ਵੱਲੋਂ ਇਹ ਪ੍ਰਬੰਧ ਕੀਤੇ ਜਾ ਰਹੇ ਹਨ। The post ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਪਹਿਲਾ ਜੱਥਾ ਗੁਰਮਤਿ ਮਰਿਆਦਾ ਅਨੁਸਾਰ ਹੋਇਆ ਰਵਾਨਾ appeared first on TheUnmute.com - Punjabi News. Tags:
|
NIA ਦੀ ਟੀਮ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਲੰਬੀ ਦੇ ਪਿੰਡ ਸਿੱਖਵਾਲਾ 'ਚ ਛਾਪੇਮਾਰੀ Wednesday 17 May 2023 07:49 AM UTC+00 | Tags: aam-aadmi-party breaking-news cm-bhagwant-mann latest-news news nia-raids nia-team-raided punjab-latest-news punjab-news raids sikhwala-village sri-muktsar-sahib the-unmute-breaking-news the-unmute-latest-update ਸ੍ਰੀ ਮੁਕਤਸਰ ਸਾਹਿਬ, 17 ਮਈ 2023: ਐੱਨ.ਆਈ.ਏ ਵਲੋਂ ਪੰਜਾਬ ਭਰ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ਦੇ ਚੱਲਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਦੋ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ, ਜਿਸ ਵਿਚ ਇਕ ਸ੍ਰੀ ਮੁਕਤਸਰ ਸਾਹਿਬ ਅਤੇ ਇਕ ਹਲਕਾ ਲੰਬੀ ਦੇ ਪਿੰਡ ਸਿੱਖਵਾਲਾ ਵਿਖੇ ਇਕ ਘਰ ਵਿਚ ਛਾਪੇਮਾਰੀ ਕੀਤੀ ਗਈ ।ਪਿੰਡ ਸਿੱਖਵਾਲਾ ਦੇ ਵਿਕੀ ਨਾਮਕ ਵਿਆਕਤੀ ਦੇ ਘਰ ਟੀਮ ਪੁੱਜੀ, ਵਿਕੀ ਪੇਂਟਰ ਦਾ ਕੰਮ ਕਰਦਾ ਹੈ । ਲੰਮਾ ਸਮਾਂ ਜਾਂਚ ਤੋਂ ਬਾਅਦ ਟੀਮ ਉਕਤ ਵਿਅਕਤੀ ਨੂੰ ਪੁੱਛਗਿੱਛ ਲਈ ਨਾਲ ਲੈ ਕੇ ਗਈ | ਉਕਤ ਨੌਜਵਾਨ ਦੇ ਪਿਤਾ ਸਿਗਾਰਾਂ ਸਿੰਘ ਨੇ ਦੱਸਿਆ ਕੇ ਉਨ੍ਹਾਂ ਦਾ ਪੁੱਤ ਇਕ ਪੇਂਟਰ ਦਾ ਕੰਮ ਕਰਦਾ ਹੈ ਅੱਜ ਸਵੇਰ ਵੇਲੇ ਹੀ ਟੀਮ ਉਨ੍ਹਾਂ ਦੇ ਘਰ ਆਈ ਅਤੇ ਸਾਨੂੰ ਸਾਰਿਆਂ ਨੁੰ ਘਰ ਤੋਂ ਬਾਹਰ ਨਹੀਂ ਜਾਣ ਦਿੱਤਾ | ਉਨ੍ਹਾਂ ਦਾ ਕਹਿਣਾ ਸੀ ਕਿ ਕਿਸੇ ਨੇ ਵਿਦੇਸ਼ੀ ਪੈਸਾ ਖਾਤੇ ਰਾਹੀਂ ਕੱਢਵਾਇਆ ਅਤੇ ਨਾਂ ਉਨ੍ਹਾਂ ਦੇਵ ਪੁੱਤ ਦਾ ਲਗਾ ਦਿੱਤਾ | ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਾਨੂੰ 20 ਤਾਰੀਖ਼ ਦੇ ਕੇ ਸਾਡੇ ਬੇਟੇ ਨੂੰ ਨਾਲ ਲੈ ਕੇ ਚਲੇ ਗਏ ਅਤੇ ਉਨ੍ਹਾਂ ਦਾ ਕਹਿਣਾ ਕਿ NIA ਨੇ ਕਿਹਾ ਕਿ ਵਿੱਕੀ ਨੂੰ ਮਲੋਟ ਛੱਡ ਦੇਵਾਂਗੇ । The post NIA ਦੀ ਟੀਮ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਲੰਬੀ ਦੇ ਪਿੰਡ ਸਿੱਖਵਾਲਾ ‘ਚ ਛਾਪੇਮਾਰੀ appeared first on TheUnmute.com - Punjabi News. Tags:
|
RDF ਫੰਡ ਦੇ 4,000 ਕਰੋੜ ਰੁਪਏ ਦੇ ਭੁਗਤਾਨ ਲਈ ਕੇਂਦਰ ਖ਼ਿਲਾਫ਼ ਸੁਪਰੀਮ ਕੋਰਟ ਜਾਵੇਗੀ 'ਆਪ' ਸਰਕਾਰ Wednesday 17 May 2023 07:59 AM UTC+00 | Tags: aam-aadmi-party aam-aadmi-party-government breaking-news center-government cm-bhagwant-mann latest-news news punjab punjab-government punjab-news rural-development-fund the-unmute-breaking-news the-unmute-latest-news ਚੰਡੀਗੜ੍ਹ, 17 ਮਈ 2023: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕੇਂਦਰ ਵੱਲੋਂ ਰੂਰਲ ਡਿਵੈਲਪਮੈਂਟ ਫੰਡ (RDF) ਦੇ 4,000 ਕਰੋੜ ਰੁਪਏ ਦੀ ਅਦਾਇਗੀ ਨਾ ਕਰਨ ਦੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਜਾ ਰਹੀ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਆਰਡੀਐਫ ਮਾਮਲੇ ਵਿੱਚ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਲਈ ਸਰਕਾਰ ਦੇ ਸਟੈਂਡ ਬਾਰੇ ਚਰਚਾ ਕੀਤੀ ਗਈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਕੇਂਦਰ ਨੂੰ ਕਈ ਪੱਤਰ ਲਿਖ ਕੇ ਆਰਡੀਐਫ ਦੇ ਬਕਾਏ ਦੀ ਅਦਾਇਗੀ ਦੀ ਮੰਗ ਕਰ ਚੁੱਕੀ ਹੈ। ਸਰਕਾਰ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਮੀਟਿੰਗ ਵਿੱਚ ਇਸ ਵਿਸ਼ੇ ਦੇ ਸਾਰੇ ਪਹਿਲੂਆਂ ‘ਤੇ ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਫੈਸਲਾ ਕੀਤਾ ਗਿਆ ਕਿ ਸੂਬਾ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਇਸ ਮਾਮਲੇ ਨੂੰ ਸੁਪਰੀਮ ਕੋਰਟ ਵਿੱਚ ਸੂਚੀਬੱਧ ਕਰਵਾਉਣ ਲਈ ਹਰ ਸੰਭਵ ਯਤਨ ਕਰੇਗੀ। ਕੇਂਦਰ ਸਰਕਾਰ ਨੇ ਅਜੇ ਤੱਕ ਰਾਜ ਸਰਕਾਰ ਨੂੰ ਪਿਛਲੇ ਸਾਲਾਂ ਦੇ ਲਗਭਗ 3,200 ਕਰੋੜ ਰੁਪਏ ਦੇ ਆਰਡੀਐਫ ਦਾ ਭੁਗਤਾਨ ਨਹੀਂ ਕੀਤਾ ਹੈ। ਕੇਂਦਰੀ ਖੁਰਾਕ ਅਤੇ ਖਪਤਕਾਰ ਮਾਮਲਿਆਂ ਦੇ ਮੰਤਰਾਲੇ ਵੱਲੋਂ 3 ਮਈ ਨੂੰ ਰਾਜ ਸਰਕਾਰ ਨੂੰ ਭੇਜੀ ਗਈ ਆਰਜ਼ੀ ਲਾਗਤ ਪੱਤਰ ਵਿੱਚ ਵੀ ਸੂਬਾ ਸਰਕਾਰ ਨੂੰ ਦਿੱਤੇ ਜਾਣ ਵਾਲੇ ਆਰਡੀਐਫ ਦਾ ਜ਼ਿਕਰ ਨਹੀਂ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਣਕ-ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ 2 ਫੀਸਦੀ ਆਰਡੀਐਫ (RDF) ਅਤੇ 2 ਫੀਸਦੀ ਮਾਰਕੀਟ ਫੀਸ ਦੇਣ ਦਾ ਵਾਅਦਾ ਕੀਤਾ ਸੀ, ਜਦਕਿ ਇਸ ਤੋਂ ਪਹਿਲਾਂ ਦੋਵਾਂ ‘ਤੇ ਕੇਂਦਰ ਸਰਕਾਰ ਵੱਲੋਂ 3-3 ਫੀਸਦੀ ਭੁਗਤਾਨ ਕੀਤਾ ਜਾ ਰਿਹਾ ਸੀ। ਕੇਂਦਰ ਸਰਕਾਰ ਚਾਹੁੰਦੀ ਸੀ ਕਿ ਸੂਬਾ ਸਰਕਾਰ ਉਸ ਦੇ ਪ੍ਰਸਤਾਵ ਨੂੰ ਲਿਖਤੀ ਸਹਿਮਤੀ ਦੇਵੇ ਪਰ ਸੂਬਾ ਸਰਕਾਰ ਨੇ ਇਨਕਾਰ ਕਰ ਦਿੱਤਾ। ਕਿਉਂਕਿ ਸੂਬਾ ਸਰਕਾਰ ਮੌਜੂਦਾ ਆਰਥਿਕ ਸਥਿਤੀ ਨੂੰ ਦੇਖਦੇ ਹੋਏ ਕੇਂਦਰ ਦੀ ਤਜਵੀਜ਼ ਨੂੰ ਸਵੀਕਾਰ ਨਹੀਂ ਕਰਨਾ ਚਾਹੁੰਦੀ ਕਿਉਂਕਿ ਇਸ ਨਾਲ ਪੰਜਾਬ ਦਾ ਵੱਡਾ ਨੁਕਸਾਨ ਹੁੰਦਾ ਨਜ਼ਰ ਆ ਰਿਹਾ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ 9 ਮਈ ਨੂੰ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਪੱਤਰ ਭੇਜ ਕੇ ਕਿਹਾ ਕਿ ਇਸ ਤਰ੍ਹਾਂ ਫੰਡਾਂ ਵਿੱਚ ਕਟੌਤੀ ਨਾਲ ਸੂਬੇ ਦੇ ਪੇਂਡੂ ਵਿਕਾਸ ਦੇ ਬੁਨਿਆਦੀ ਢਾਂਚੇ ਅਤੇ ਆਰਥਿਕਤਾ ‘ਤੇ ਮਾੜਾ ਪ੍ਰਭਾਵ ਪਵੇਗਾ। ਇਸ ਤੋਂ ਇਲਾਵਾ ਮੰਡੀ ਬੋਰਡ, ਪੇਂਡੂ ਵਿਕਾਸ ਬੋਰਡ ਵੱਲੋਂ ਪੇਂਡੂ ਵਿਕਾਸ ਲਈ ਲਏ ਗਏ ਕਰਜ਼ਿਆਂ ਦੀ ਅਦਾਇਗੀ ਵਿੱਚ ਵੀ ਦਿੱਕਤ ਆਵੇਗੀ। The post RDF ਫੰਡ ਦੇ 4,000 ਕਰੋੜ ਰੁਪਏ ਦੇ ਭੁਗਤਾਨ ਲਈ ਕੇਂਦਰ ਖ਼ਿਲਾਫ਼ ਸੁਪਰੀਮ ਕੋਰਟ ਜਾਵੇਗੀ ‘ਆਪ’ ਸਰਕਾਰ appeared first on TheUnmute.com - Punjabi News. Tags:
|
Weather Update: ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ 20 ਮਈ ਤੱਕ ਭਾਰੀ ਬਾਰਿਸ਼ ਦੀ ਸੰਭਾਵਨਾ Wednesday 17 May 2023 08:13 AM UTC+00 | Tags: breaking-news delhi-ncr haryana heavy-rain news punjab punjabi-news punjab-weather-update rain the-unmute-breaking-news weather-update weather-update-news ਚੰਡੀਗੜ੍ਹ, 17 ਮਈ 2023: ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਦਿੱਲੀ-ਐਨਸੀਆਰ ਸਮੇਤ ਕਈ ਹੋਰ ਸੂਬਿਆਂ ਵਿੱਚ ਕਈ ਥਾਵਾਂ ‘ਤੇ ਅਚਾਨਕ ਧੂੜ ਭਰੀ ਹਨੇਰੀ ਦੇਖਣ ਨੂੰ ਮਿਲੀ । ਜਿੱਥੇ ਲੋਕਾਂ ਨੂੰ ਕੜਕਦੀ ਧੁੱਪ ਤੋਂ ਵੀ ਰਾਹਤ ਮਿਲੀ ਹੈ। ਕਈ ਇਲਾਕਿਆਂ ‘ਚ ਬੱਦਲ ਛਾਏ ਹੋਏ ਹਨ। ਕਈ ਥਾਵਾਂ ‘ਤੇ ਹਲਕੀ ਬਾਰਿਸ਼ (Rain) ਦੀ ਖ਼ਬਰ ਹੈ । ਇਸ ਦੌਰਾਨ ਮੌਸਮ ਵਿਭਾਗ ਨੇ 20 ਮਈ ਤੱਕ ਕੁਝ ਸੂਬਿਆਂ ਵਿੱਚ ਭਾਰੀ ਬਾਰਿਸ਼ (Rain) ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਉੱਤਰ-ਪੂਰਬੀ ਸੂਬਿਆਂ ਲਈ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼ ਵਿੱਚ 19 ਅਤੇ 20 ਮਈ ਨੂੰ ਜਦੋਂ ਕਿ ਬਾਕੀ ਬਾਰਿਸ਼ ਵਿੱਚ ਅੱਜ ਤੋਂ 20 ਮਈ ਤੱਕ ਰੋਜ਼ਾਨਾ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਆਸਾਮ ਅਤੇ ਮੇਘਾਲਿਆ ਵਿੱਚ 16, 18 ਅਤੇ 19 ਮਈ ਨੂੰ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ। The post Weather Update: ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ 20 ਮਈ ਤੱਕ ਭਾਰੀ ਬਾਰਿਸ਼ ਦੀ ਸੰਭਾਵਨਾ appeared first on TheUnmute.com - Punjabi News. Tags:
|
ਲੁਧਿਆਣਾ 'ਚ ਤੇਜ਼ ਰਫ਼ਤਾਰ ਟਿੱਪਰ ਨੇ 13 ਸਾਲਾ ਸਕੂਲੀ ਵਿਦਿਆਰਥੀ ਨੂੰ ਦਰੜਿਆ, ਮੌਕੇ 'ਤੇ ਹੋਈ ਮੌਤ Wednesday 17 May 2023 08:27 AM UTC+00 | Tags: accident breaking-news latest-news ludhiana ludhiana-police news punjab-news road-accident ਲੁਧਿਆਣਾ, 17 ਮਈ 2023: ਪੰਜਾਬ ਦੇ ਲੁਧਿਆਣਾ (Ludhiana) ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਸੜਕ ਹਾਦਸੇ ਵਿੱਚ 13 ਸਾਲਾ ਸਕੂਲੀ ਵਿਦਿਆਰਥੀ ਦੀ ਮੌਤ ਹੋ ਗਈ। ਵਿਦਿਆਰਥੀ ਕੈਲਾਸ਼ ਨਗਰ ਦੇ ਇੱਕ ਸਰਕਾਰੀ ਸਕੂਲ ਵਿੱਚ ਪੜ੍ਹਦਾ ਸੀ। ਜ਼ਿਆਦਾ ਗਰਮੀ ਕਾਰਨ ਉਸ ਦੀ ਸਿਹਤ ਠੀਕ ਨਹੀਂ ਸੀ, ਜਿਸ ਕਾਰਨ ਉਸ ਨੂੰ ਸਕੂਲ ਤੋਂ ਦੋ ਦਿਨ ਦੀ ਛੁੱਟੀ ਸੀ। ਅੱਜ ਉਹ ਸਵੇਰੇ ਆਪਣੇ ਸਾਈਕਲ 'ਤੇ ਸਕੂਲ ਤੋਂ ਵਾਪਸ ਜਾ ਰਿਹਾ ਸੀ ਕਿ ਅਚਾਨਕ ਤੇਜ਼ ਰਫ਼ਤਾਰ ਟਿੱਪਰ ਚਾਲਕ ਨੇ ਉਸ ਨੂੰ ਦਰੜ ਦਿੱਤਾ। ਵਿਦਿਆਰਥੀ ਨੂੰ ਖੂਨ ਨਾਲ ਲੱਥਪੱਥ ਸੜਕ ‘ਤੇ ਪਿਆ ਦੇਖ ਕੇ ਟਿੱਪਰ ਚਾਲਕ ਗੱਡੀ ਭਜਾ ਕੇ ਲੈ ਗਿਆ। ਕੁਝ ਦੂਰ ਜਾ ਕੇ ਮੁਲਜ਼ਮ ਟਿੱਪਰ ਸੜਕ ਕਿਨਾਰੇ ਖੜ੍ਹਾ ਕਰਕੇ ਫ਼ਰਾਰ ਹੋ ਗਏ। ਘਟਨਾ ਵਾਲੀ ਥਾਂ ‘ਤੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਸ ਨੇ ਵਿਦਿਆਰਥੀ ਦੀ ਪਛਾਣ ਕਰਕੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਮੌਕੇ ‘ਤੇ ਬੁਲਾਇਆ। ਮਰਨ ਵਾਲੇ ਵਿਦਿਆਰਥੀ ਦੀ ਪਛਾਣ ਸ਼ਿਵਮ ਵਜੋਂ ਹੋਈ ਹੈ। ਸ਼ਿਵਮ ਦੇ ਪਿਤਾ ਵਿਕਾਸ ਕੁਮਾਰ ਨੇ ਦੱਸਿਆ ਕਿ ਉਹ ਗਹਿਲੇਵਾਲ ਦਾ ਰਹਿਣ ਵਾਲਾ ਹੈ। ਸ਼ਿਵਮ ਪਰਿਵਾਰ ਦਾ ਇਕਲੌਤਾ ਪੁੱਤਰ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ। ਇਲਾਕੇ ਦੇ ਲੋਕਾਂ ਦਾ ਦੋਸ਼ ਹੈ ਕਿ ਇਸ ਸੜਕ ‘ਤੇ ਅਕਸਰ ਟਿੱਪਰ ਚਾਲਕ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਂਦੇ ਹਨ। ਪਹਿਲਾਂ ਵੀ ਕਈ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਪੁਲੀਸ ਨੇ ਮੁਲਜ਼ਮ ਟਿੱਪਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। The post ਲੁਧਿਆਣਾ ‘ਚ ਤੇਜ਼ ਰਫ਼ਤਾਰ ਟਿੱਪਰ ਨੇ 13 ਸਾਲਾ ਸਕੂਲੀ ਵਿਦਿਆਰਥੀ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ appeared first on TheUnmute.com - Punjabi News. Tags:
|
ਅਭਿਰੋਜਜੋਤ ਕੌਰ ਦਾ ਹੋਇਆ ਪੋਸਟਮਾਰਟਮ, ਪੁਲਿਸ ਨੇ ਕਿਹਾ- ਜਲਦ ਖੋਲ੍ਹਾਂਗੇ ਕਤਲ ਦੇ ਸਾਰੇ ਪੱਤੇ Wednesday 17 May 2023 08:43 AM UTC+00 | Tags: abhirojjot-kaur amritsar-news breaking-news crimne gharinda-police-station latest-news murder news postmortem-of-abhirojjot-kaur punjab-news the-unmute-breaking-news the-unmute-punjab ਅੰਮ੍ਰਿਤਸਰ, 17 ਮਈ 2023: ਅੰਮ੍ਰਿਤਸਰ ‘ਚ ਬੀਤੇ ਦੋ ਦਿਨ ਪਹਿਲਾਂ ਇੱਕ 7 ਸਾਲਾ ਬੱਚੀ 7 ਸਾਲਾ ਅਭਿਰੋਜਜੋਤ ਕੌਰ ਕਿਡਨੈਪ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ ਜਿਸ ਤੋਂ ਬਾਅਦ ਉਸ ਦਾ ਸੱਚ ਸਾਹਮਣੇ ਆਉਣ ਤੋਂ ਬਾਅਦ ਇਹ ਸਾਹਮਣੇ ਆਇਆ ਕਿ ਉਸਦੀ ਮਤਰੇਈ ਮਾਂ ਵੱਲੋਂ ਉਸ ਦਾ ਕਤਲ ਕਰਕੇ ਆਪਣੇ ਪਿੰਡ ਦੇ ਛੱਪੜ ਵਿੱਚ ਸੁੱਟ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਮ੍ਰਿਤਕ ਬੱਚੀ ਦੀ ਮਤਰੇਈ ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਹੁਣ ਪੁਲਿਸ ਵੱਲੋਂ ਉਸ ਮਾਸੂਮ ਬੱਚੀ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ | ਅੰਮ੍ਰਿਤਸਰ ਘਰਿੰਡਾ ਥਾਣੇ ਵਿੱਚ ਪੈਂਦੇ ਰਾਮਪੁਰਾ ਵਿੱਚ ਜਿਸ ਦੀ ਇਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਉਹ ਬੱਚੀ ਨੂੰ ਮਾਰਨ ਤੋਂ ਬਾਅਦ ਇਕ ਬਾਲਟੀ ਵਿਚ ਪਾ ਕੇ ਆਪਣੇ ਪਿੰਡ ਦੇ ਛੱਪੜ ਵਿੱਚ ਸੁੱਟ ਆਉਂਦੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਯੁਗਰਾਜ ਸਿੰਘ ਨੇ ਦੱਸਿਆ ਕਿ ਅਸੀਂ ਇਸ ਕੇਸ ਦੀ ਇਨਵੈਸਟੀਗੇਸ਼ਨ ਕਰ ਰਹੇ ਹਾਂ ਅਤੇ ਜਲਦੀ ਹੀ ਇਸ ਕੇਸ ਦੇ ਸਾਰੇ ਪੱਤੇ ਖੋਲ੍ਹ ਲਵਾਂਗੇ | The post ਅਭਿਰੋਜਜੋਤ ਕੌਰ ਦਾ ਹੋਇਆ ਪੋਸਟਮਾਰਟਮ, ਪੁਲਿਸ ਨੇ ਕਿਹਾ- ਜਲਦ ਖੋਲ੍ਹਾਂਗੇ ਕਤਲ ਦੇ ਸਾਰੇ ਪੱਤੇ appeared first on TheUnmute.com - Punjabi News. Tags:
|
ਮਾਲਵਿੰਦਰ ਸਿੰਘ ਕੰਗ ਨੇ ਨਹਿਰੀ ਪਾਣੀ ਨੂੰ ਲੈ ਕੇ ਅਕਾਲੀ ਦਲ ਤੇ ਕਾਂਗਰਸ 'ਤੇ ਕੱਸਿਆ ਤੰਜ Wednesday 17 May 2023 08:54 AM UTC+00 | Tags: breaking-news canal-water cm-bhagwant-mann congress latest-news malwinder-singh-kang news shiromani-akali-dal the-unmute-breaking-news ਚੰਡੀਗੜ੍ਹ, 17 ਮਈ 2023: ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ (Malwinder Singh Kang) ਨੇ ਟਵੀਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਤੰਜ ਕੱਸਿਆ | ਉਨ੍ਹਾਂ ਨੇ ਲਿਖਿਆ ਕਿ ਪੰਜਾਬ ਦੇ ਕਿਸਾਨਾਂ ਦੀ ਜੁਬਾਨੀ ਸਰਦਾਰ ਭਗਵੰਤ ਮਾਨ ਸਾਹਬ ਦੀ ਸਰਕਾਰ ਕਹਿਣੀ ਤੇ ਕਥਨੀ ਦੀ ਪੱਕੀ ਹੈ । ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਬਦਕਿਸਮਤੀ ਰਹੀ ਹੈ ਆਕਾਲੀ ਅਤੇ ਕਾਂਗਰਸ ਦੀਆਂ ਅਖੌਤੀ ਪੰਜਾਬ ਹਿਤੈਸ਼ੀ ਸਰਕਾਰਾਂ ਨੇ ਪੰਜਾਬ ਦੀ ਖੇਤੀ ਨੂੰ ਨਹਿਰੀ ਪਾਣੀ ਉਤੇ ਨਾ ਨਿਰਧਾਰਤ ਕਰਕੇ ਟਿਊਬਵੈਲਾਂ ਉੱਤੇ ਨਿਰਭਰ ਬਣਾਇਆ। ਜਿਸ ਕਾਰਨ ਪੰਜਾਬ ਦੇ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਵੱਲ ਨੂੰ ਜਾ ਰਿਹਾ ਨਤੀਜਤਨ ਪੰਜਾਬ ਦੇ 138 ਬਲਾਕਾਂ ਵਿਚੋਂ 103 ਬਲਾਕ ਅਤਿ ਨਾਜ਼ੁਕ ਘੋਸ਼ਿਤ ਕੀਤੇ ਜਾ ਚੁੱਕੇ ਹਨ। ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਰਹਿਨੁਮਾਈ ਹੇਠ ਨਹਿਰੀ ਪਾਣੀ ਨੂੰ ਹਰ ਇਕ ਖੇਤ ਤੱਕ ਪਹੁੰਚਾਉਣ ਲਈ ਸੁਹਿਰਦ ਅਤੇ ਸੰਜੀਦਾ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹੋ ਜਿਹੀ ਸੰਜੀਦਗੀ ਪਹਿਲਾਂ ਕਿਸੇ ਅਖੌਤੀ ਪਾਣੀਆਂ ਦੇ ਰਾਖੇ ਅਤੇ ਅਖੌਤੀ ਕੁਰਬਾਨੀਆਂ ਦੇ ਪੁੰਜ ਨੇ ਨਹੀਂ ਦਿਖਾਈ।
The post ਮਾਲਵਿੰਦਰ ਸਿੰਘ ਕੰਗ ਨੇ ਨਹਿਰੀ ਪਾਣੀ ਨੂੰ ਲੈ ਕੇ ਅਕਾਲੀ ਦਲ ਤੇ ਕਾਂਗਰਸ ‘ਤੇ ਕੱਸਿਆ ਤੰਜ appeared first on TheUnmute.com - Punjabi News. Tags:
|
ਰਾਜਪੁਰਾ 'ਚ ਬੇਅਦਬੀ ਮਾਮਲੇ ਨੂੰ ਲੈ ਕੇ ਮੁਲਜ਼ਮ ਦੀ ਮਾਂ ਦਾ ਬਿਆਨ ਆਇਆ ਸਾਹਮਣੇ Wednesday 17 May 2023 09:50 AM UTC+00 | Tags: gurdwara-sri-singh-sabha latest-news news rajpura rajpura-police sacrilege-case-in-rajpura sri-singh-sabha ਪਟਿਆਲਾ, 17 ਮਈ 2023: ਰਾਜਪੁਰਾ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿੱਚ ਅੱਜ ਬੇਅਦਬੀ (Sacrilege case in Rajpura) ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਸਾਹਿਲ ਨਾਮ ਦੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿੱਚ ਪੈਰਾਂ ਵਿੱਚ ਬੂਟ ਪਾ ਕੇ ਦਰਬਾਰ ਸਾਹਿਬ ਜਾਣ ਦੀ ਕੋਸ਼ਿਸ਼ ਕੀਤੀ, ਇਸ ਦੌਰਾਨ ਮੌਜੂਦ ਸੇਵਾਦਾਰਾਂ ਅਤੇ ਸੰਗਤਾਂ ਨੇ ਮੌਕੇ ‘ਤੇ ਫੜ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ | ਇਸਤੋਂ ਬਾਅਦ ਉਕਤ ਨੌਜਵਾਨ ਦੀ ਮਾਂ ਦਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੁੱਤ ਲੰਮੇ ਸਮੇਂ ਤੋਂ ਡਿਪ੍ਰੈਸ਼ਨ ਦਾ ਸ਼ਿਕਾਰ ਹੈ | ਜਿਸਦੀ ਪਟਿਆਲਾ ਤੋਂ ਦਵਾਈ ਚੱਲ ਰਹੀ ਹੈ | ਉਨ੍ਹਾਂ ਕਿਹਾ ਸਾਹਿਲ ਹਮੇਸ਼ਾ ਹੀ ਮੱਥਾ ਟੇਕਣ ਗੁਰੂ ਘਰ ਜਾਂਦਾ ਸੀ, ਪਿਛਲੇ ਦੋ ਦਿਨ ਤੋਂ ਦਵਾਈ ਨਾ ਲੈਣ ਕਰਕੇ ਉਸਨੂੰ ਕੁਝ ਵੀ ਸੂਝ ਨਹੀ ਰਿਹਾ ਸੀ, ਜਿਸ ਕਾਰਨ ਇਹ ਸਭ ਵਾਪਰਿਆ | ਉਨ੍ਹਾਂ ਦੇ ਦੱਸਿਆ ਕਿ ਪਹਿਲਾਂ ਵੀ ਅਸੀਂ ਸਾਡੇ ਪੁੱਤਰ ਦੇ ਨਾਂ ਦੇਗ ਕਰਵਾਈ ਸੀ ਅਤੇ ਠੀਕ ਹੋ ਗਿਆ ਸੀ | ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਛੋਟਾ ਮੁੰਡਾ ਹੀ ਉਸਨੂੰ ਦਵਾਈ ਦਿੰਦਾ ਸੀ ਕਿਉਂਕਿ ਆਪਣੇ ਮਾਂ ਤੋਂ ਦਵਾਈ ਨਹੀਂ ਲੈ ਰਿਹਾ ਸੀ | ਉਕਤ ਨੌਜਵਾਨ ਦੀ ਮਾਂ ਨੇ ਮੰਗ ਕੀਤੀ ਹੈ ਕਿ ਉਸਨੂੰ ਛੱਡ ਦਿੱਤਾ ਜਾਵੇ | The post ਰਾਜਪੁਰਾ ‘ਚ ਬੇਅਦਬੀ ਮਾਮਲੇ ਨੂੰ ਲੈ ਕੇ ਮੁਲਜ਼ਮ ਦੀ ਮਾਂ ਦਾ ਬਿਆਨ ਆਇਆ ਸਾਹਮਣੇ appeared first on TheUnmute.com - Punjabi News. Tags:
|
ਕੁਸ਼ਲਦੀਪ ਕਿੱਕੀ ਢਿਲੋਂ ਦੀ ਪੇਸ਼ੀ ਨੂੰ ਲੈ ਕੇ ਫਰੀਦਕੋਟ ਅਦਾਲਤ 'ਚ ਪਹੁੰਚੇ ਕਾਂਗਰਸੀ ਆਗੂ Wednesday 17 May 2023 10:04 AM UTC+00 | Tags: aam-aadmi-party breaking-news congress faridkot faridkot-court faridkot-mla-kushaldeep-kikki-dhillon kushaldeep-kikki-dhillon latest-news news punjab-congress the-unmute-breaking-news vigilance-bureau ਫ਼ਰੀਦਕੋਟ, 17 ਮਈ 2023: ਵਿਜੀਲੈਂਸ ਬਿਊਰੋ ਨੇ ਬੀਤੇ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਦੀਪ ਸਿੰਘ ਢਿੱਲੋਂ (Kushaldeep Kikki Dhillon) ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਦੋ ਸਾਥੀਆਂ ਉਪਰ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਸ ਨੂੰ ਅੱਜ ਫ਼ਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ | ਇਸ ਦੌਰਾਨ ਪੰਜਾਬ ਸਮਰਥਕਾਂ ਨੇ ਅਦਾਲਤ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ | ਇਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਬਦਲਾਖ਼ੋਰੀ ਦੀ ਰਾਜਨੀਤੀ ਕਰ ਰਹੀ ਹੈ | ਕੁਸ਼ਲਦੀਪ ਸਿੰਘ ਕਿੱਕੀ ਢਿਲੋਂ ਦੀ ਪੇਸ਼ੀ ਨੂੰ ਲੈ ਕੇ ਫਰੀਦਕੋਟ ਜ਼ਿਲ੍ਹਾ ਅਦਾਲਤ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ ਆਦਿ ਪਹੁੰਚੇ ਹਨ | The post ਕੁਸ਼ਲਦੀਪ ਕਿੱਕੀ ਢਿਲੋਂ ਦੀ ਪੇਸ਼ੀ ਨੂੰ ਲੈ ਕੇ ਫਰੀਦਕੋਟ ਅਦਾਲਤ ‘ਚ ਪਹੁੰਚੇ ਕਾਂਗਰਸੀ ਆਗੂ appeared first on TheUnmute.com - Punjabi News. Tags:
|
ਜੈਕਾਰਿਆਂ ਦੀ ਗੂੰਜ ਨਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਪਹਿਲਾ ਜੱਥਾ ਰਵਾਨਾ Wednesday 17 May 2023 10:29 AM UTC+00 | Tags: breaking-news news rishikesh sri-hemkunt-sahib ਉੱਤਰਾਖੰਡ, 17 ਮਈ 2023: ਵਿਸ਼ਵ ਪ੍ਰਸਿੱਧ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੇ ਕਿਵਾੜ 20 ਮਈ ਨੂੰ ਖੁੱਲ ਰਹੇ ਹਨ, ਇਸ ਲਈ ਸ੍ਰੀ ਹੇਮਕੁੰਟ ਸਾਹਿਬ ਯਾਤਰਾ 17 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ, ਲਕਸ਼ਮਣ ਝੁੱਲਾ ਮਾਰਗ, ਰਿਸ਼ੀਕੇਸ਼ ਤੋਂ ਸ਼ੁਰੂ ਹੋ ਗਈ ਹੈ। ਸਵੇਰ ਤੋਂ ਹੀ ਸ਼ਰਧਾਲੂਆਂ ਦਾ ਗੁਰਦੁਆਰਾ ਸਾਹਿਬ ਦੇ ਪਰਿਸਰ ਵਿਖੇ ਆਉਣਾ ਸ਼ੁਰੂ ਹੋ ਗਿਆ। ਪਵਿੱਤਰ ਯਾਤਰਾ ਦੇ ਸ਼ੁਭ ਆਰੰਭ ਮੌਕੇ ਉੱਤਰਾਖੰਡ ਰਾਜ ਦੇ ਰਾਜਪਾਲ, ਲੈਫਟੀਨੈਂਟ ਜਨਰਲ (ਰਿਟਾ.) ਸਰਦਾਰ ਗੁਰਮੀਤ ਸਿੰਘ, ਮਾਣਯੋਗ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਹਰਿਦੁਆਰ ਦੇ ਲੋਕ ਸਭਾ ਮੈਂਬਰ ਰਮੇਸ਼ ਪੋਖਰਿਆਲ ਨਿਸ਼ੰਕ, ਕੈਬਨਿਟ ਮੰਤਰੀ ਪ੍ਰੇਮਚੰਦ ਅਗਰਵਾਲ ਹਾਜ਼ਰ ਰਹੇ |
ਇਸ ਮੌਕੇ ਕੈਬਨਿਟ ਮੰਤਰੀ ਸਤਪਾਲ ਮਹਾਰਾਜ ਸਮੇਤ ਕੈਬਨਿਟ ਮੰਤਰੀ ਸੁਬੋਧ ਉਨਿਆਲ ਅਤੇ ਧਾਰਮਿਕ ਸੰਸਥਾਵਾਂ ਦੇ ਪ੍ਰਧਾਨਾਂ ਵੱਲੋਂ ਪੰਜਾਬ ਪਿਆਰਿਆ ਨੂੰ ਸਨਮਾਨਿਤ ਕੀਤਾ ਗਿਆ | ਇਸ ਤੋਂ ਬਾਅਦ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਬੈਂਡ ਬਾਜਿਆਂ ਦੀਆਂ ਧੁਨਾਂ ਅਤੇ “ਜੋ ਬੋਲੇ ਸੋ ਨਿਹਾਲ” ਦੇ ਜੈਕਾਰਿਆਂ ਦੀ ਗੂੰਜ ਵਿੱਚ ਰਾਜਪਾਲ ਅਤੇ ਮੁੱਖ ਮੰਤਰੀ ਨੇ ਸ੍ਰੀ ਹੇਮਕੁੰਟ ਸਾਹਿਬ ਨੇ ਯਾਤਰਾ ਲਈ ਪਹਿਲਾ ਜੱਥਾ ਰਵਾਨਾ ਕੀਤਾ। ਅੱਜ ਸਵੇਰੇ 11.00 ਵਜੇ ਰਿਸ਼ੀਕੇਸ਼ ਗੁਰਦੁਆਰਾ ਪਰਿਸਰ ਵਿੱਚ ਉੱਤਰਾਖੰਡ ਦੇ ਰਾਜਪਾਲ, ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਦੀ ਆਮਦ ਸ਼ੁਰੂ ਹੋ ਗਈ। ਰਾਜਪਾਲ, ਮੁੱਖ ਮੰਤਰੀ ਅਤੇ ਬਾਕੀ ਸਾਰੇ ਮੰਤਰੀਆਂ ਦਾ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਸਮੂਹ ਰਾਜਨੀਤਿਕ ਅਤੇ ਧਾਰਮਿਕ ਸ਼ਖਸੀਅਤਾਂ ਨੇ ਗੁਰੂ ਦਰਬਾਰ ਵਿੱਚ ਮੱਥਾ ਟੇਕ ਕੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਨਗਰ ਨਿਗਮ ਰਿਸ਼ੀਕੇਸ਼ ਦੀ ਮੇਅਰ ਸ਼੍ਰੀਮਤੀ ਅਨੀਤਾ ਮਮਗਾਈ ਨੇ ਵੀ ਦਰਬਾਰ ਵਿੱਚ ਮੱਥਾ ਟੇਕ ਕੇ ਗੁਰੂ ਮਹਾਰਾਜ ਜੀ ਦੇ ਸਨਮੁੱਖ ਆਪਣੀ ਹਾਜ਼ਰੀ ਦਰਜ ਕਰਵਾਈ।
ਕੀਰਤਨੀਆ ਰਾਗੀ ਜਥੇ ਅਤੇ ਗੁਰਮਤਿ ਸੰਗੀਤ ਬਾਲ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਕਚਹਿਰੀ ਹਾਲ ਵਿੱਚ ਹਾਜ਼ਰ ਸਮੂਹ ਸੰਗਤਾਂ ਅਤੇ ਹਸਤੀਆਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਤੋਂ ਬਾਅਦ ਰਾਜਪਾਲ ਅਤੇ ਮਾਣਯੋਗ ਮੁੱਖ ਮੰਤਰੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਸਿੱਖ ਧਰਮ ਅਤੇ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਯਾਤਰਾ ਨਾਲ ਸਬੰਧਤ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਨਿਰਵਿਘਨ ਯਾਤਰਾ ਦੀ ਕਾਮਨਾ ਕਰਦੇ ਹੋਏ, ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਕਾਰ ਨੇ ਚਾਰ ਧਾਮ ਯਾਤਰਾ ਅਤੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਯਾਤਰੀਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਹਨ। ਗੁਰਦੁਆਰਾ ਰਿਸ਼ੀਕੇਸ਼ ਤੋਂ ਰਵਾਨਾ ਹੋਣ ਤੋਂ ਪਹਿਲਾਂ ਲੰਗਰ ਹਾਲ ਵਿੱਚ ਬੈਠ ਕੇ ਲੰਗਰ ਪ੍ਰਸ਼ਾਦ ਵੀ ਛਕਿਆ।
ਇਸ ਸ਼ੁਭ ਮੌਕੇ ‘ਤੇ ਸਥਾਨਕ ਲੋਕਾਂ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਵਿਖੇ ਸਵਾਮੀ ਚਿਦਾਨੰਦ ਸਰਸਵਤੀ ਪਰਮਾਰਥ, ਮਹੰਤ ਬਲਬੀਰ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਗੋਵਿੰਦ ਸਿੰਘ, ਦੀਪ ਸ਼ਰਮਾ, ਜੈੇਂਦਰ ਰਾਮੋਲਾ, ਸ. ਐੱਸ. ਬੇਦੀ, ਮਦਨ ਮੋਹਨ ਸ਼ਰਮਾ, ਊਸ਼ਾ ਰਾਵਤ ਰਾਜਕੁਮਾਰ ਅਗਰਵਾਲ, ਵਿਨੈ ਉਨਿਆਲ, ਵਿਨੋਦ ਅਗਰਵਾਲ, ਬੂਟਾ ਸਿੰਘ, ਵਿੱਕੀ ਸੇਠੀ, ਰੌਤਾਸ਼ ਸਿੰਘ ਪ੍ਰਧਾਨ ਗੁਰਦੁਆਰਾ ਸ਼ਾਹਪੁਰ ਸ਼ੀਤਲਾ ਖੇੜਾ, ਗੁਰਦੀਪ ਸਿੰਘ ਪ੍ਰਧਾਨ ਗੁਰਦੁਆਰਾ ਦੋਈਵਾਲਾ, ਨਿਰਮਲ ਸਿੰਘ ਪ੍ਰਧਾਨ ਗੁਰਦੁਆਰਾ ਡਾਲੂਵਾਲਾ, ਓਮਕਾਰ ਸਿੰਘ ਪ੍ਰਧਾਨ, ਓਮਕਾਰ ਸਿੰਘ ਪ੍ਰਧਾਨ ਤੋਂ ਇਲਾਵਾ ਡਾ. ਪ੍ਰਧਾਨ ਗੁਰਦੁਆਰਾ ਲਾਲਟੰਮਾਡ ਆਦਿ ਹਾਜ਼ਰ ਸਨ। The post ਜੈਕਾਰਿਆਂ ਦੀ ਗੂੰਜ ਨਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਪਹਿਲਾ ਜੱਥਾ ਰਵਾਨਾ appeared first on TheUnmute.com - Punjabi News. Tags:
|
ਕੇਂਦਰੀ ਕੈਬਿਨਟ ਵਲੋਂ IT ਸੈਕਟਰ ਲਈ ਪ੍ਰੋਤਸਾਹਨ ਸਕੀਮ ਨੂੰ ਮਨਜ਼ੂਰੀ, ਖਾਦ ਸਬਸਿਡੀ ਨੂੰ ਵੀ ਦਿੱਤੀ ਹਰੀ ਝੰਡੀ Wednesday 17 May 2023 10:44 AM UTC+00 | Tags: aggriculture-policy ashwani-vaishnav breaking-news central-cabinet farmers fertilizer-subsidy india it-sector latest-news modi-government news prime-minister-narendra-modi union-minister-mansukh-mandaviya ਚੰਡੀਗੜ੍ਹ 17 ਮਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਕੇਂਦਰੀ ਕੈਬਨਿਟ (Central Cabinet) ਮੀਟਿੰਗ ਹੋਈ। ਇਸ ਦੌਰਾਨ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ, ਕੇਂਦਰੀ ਮੰਤਰੀ ਮੰਡਲ ਨੇ ਆਈਟੀ ਹਾਰਡਵੇਅਰ ਸੈਕਟਰ ਲਈ 17,000 ਕਰੋੜ ਰੁਪਏ ਦੀ ਉਤਪਾਦਨ ਨਾਲ ਜੁੜੀ ਪ੍ਰੋਤਸਾਹਨ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਸੀਜ਼ਨ ਲਈ 1.08 ਲੱਖ ਕਰੋੜ ਰੁਪਏ ਦੀ ਖਾਦ ਸਬਸਿਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਸੀਜ਼ਨ ਲਈ 1.08 ਲੱਖ ਕਰੋੜ ਰੁਪਏ ਦੀ ਖਾਦ ਸਬਸਿਡੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਅਤੇ ਅਸ਼ਵਨੀ ਵੈਸ਼ਨਵ ਨੇ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਲੈਕਟ੍ਰੋਨਿਕਸ ਨਿਰਮਾਣ ਦੇ ਖੇਤਰ ਵਿੱਚ ਇਸ ਸਾਲ ਦੇਸ਼ ਵਿੱਚ 100 ਬਿਲੀਅਨ ਡਾਲਰ ਦਾ ਉਤਪਾਦਨ ਹੋਇਆ ਹੈ। ਇਸ ਨਾਲ ਪਿਛਲੇ ਸਾਲ 11 ਬਿਲੀਅਨ ਡਾਲਰ ਦੇ ਮੋਬਾਈਲਾਂ ਦਾ ਰਿਕਾਰਡ ਨਿਰਯਾਤ ਹੋਇਆ ਸੀ। ਅੱਜ ਕੇਂਦਰੀ ਕੈਬਨਿਟ (Central Cabinet) ਮੀਟਿੰਗ ਵਿੱਚ 'ਪੀ.ਐਲ.ਆਈ. ਫਾਰ ਆਈ.ਟੀ. ਹਾਰਡਵੇਅਰ' ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਦੂਰਸੰਚਾਰ ਨਿਰਮਾਣ ਦੇ ਖੇਤਰ ਵਿੱਚ 42 ਕੰਪਨੀਆਂ ਨੇ ਪਹਿਲੇ ਸਾਲ 900 ਕਰੋੜ ਰੁਪਏ ਦੀ ਬਜਾਏ 1600 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ ਕਿ ਦੇਸ਼ ਵਿੱਚ 325 ਤੋਂ 350 ਲੱਖ ਮੀਟ੍ਰਿਕ ਟਨ ਯੂਰੀਆ ਦੀ ਵਰਤੋਂ ਹੁੰਦੀ ਹੈ। 100 ਤੋਂ 125 ਲੱਖ ਮੀਟ੍ਰਿਕ ਟਨ ਡੀਏਪੀ ਅਤੇ ਐਨਪੀਕੇ ਦੀ ਵਰਤੋਂ ਕੀਤੀ ਜਾਂਦੀ ਹੈ। 50-60 ਲੱਖ ਮੀਟ੍ਰਿਕ ਟਨ ਐਮਓਪੀ ਦੀ ਵਰਤੋਂ ਕੀਤੀ ਜਾਂਦੀ ਹੈ। ਮੋਦੀ ਸਰਕਾਰ ਨੇ ਸਬਸਿਡੀ ਵਧਾ ਦਿੱਤੀ ਤਾਂ ਕਿ ਕਿਸਾਨਾਂ ਨੂੰ ਸਮੇਂ ਸਿਰ ਖਾਦ ਮਿਲ ਸਕੇ, ਪਰ ਐਮਆਰਪੀ ਨਹੀਂ ਵਧੀ। ਸਾਉਣੀ ਦੀਆਂ ਫਸਲਾਂ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਭਾਰਤ ਸਰਕਾਰ ਖਾਦਾਂ ਦੀ ਕੀਮਤ ਨਹੀਂ ਵਧਾਏਗੀ। ਭਾਰਤ ਸਰਕਾਰ ਸਾਉਣੀ ਸੀਜ਼ਨ ਦੀਆਂ ਫ਼ਸਲਾਂ ਲਈ ਸਬਸਿਡੀ ਵਜੋਂ 1 ਲੱਖ 8 ਹਜ਼ਾਰ ਕਰੋੜ ਰੁਪਏ ਖਰਚ ਕਰੇਗੀ। The post ਕੇਂਦਰੀ ਕੈਬਿਨਟ ਵਲੋਂ IT ਸੈਕਟਰ ਲਈ ਪ੍ਰੋਤਸਾਹਨ ਸਕੀਮ ਨੂੰ ਮਨਜ਼ੂਰੀ, ਖਾਦ ਸਬਸਿਡੀ ਨੂੰ ਵੀ ਦਿੱਤੀ ਹਰੀ ਝੰਡੀ appeared first on TheUnmute.com - Punjabi News. Tags:
|
ਪੰਜਾਬ ਕੈਬਨਿਟ ਦੀ ਮੀਟਿੰਗ 'ਚ ਸਫ਼ਾਈ ਕਾਮਿਆਂ ਸਮੇਤ ਬੇਰੁਜ਼ਗਾਰ ਨੌਜਵਾਨਾਂ ਲਈ ਅਹਿਮ ਫੈਸਲੇ Wednesday 17 May 2023 10:56 AM UTC+00 | Tags: aam-aadmi-party breaking-news chief-minister-bhagwant-mann cm-bhagwant-mann jobs latest-news news punjab-cabinet punjab-government punjab-news punjab-police sweeper-workers the-unmute-breaking-news unemployed-youth ਚੰਡੀਗੜ੍ਹ 17 ਮਈ 2023: ਅੱਜ ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਕੈਬਨਿਟ ਮੀਟਿੰਗ ਵਿੱਚ ਲਏ ਗਏ ਕਈ ਅਹਿਮ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਆਬਕਾਰੀ ਵਿਭਾਗ ਵਿੱਚ 18 ਨਵੀਆਂ ਅਸਾਮੀਆਂ (ਖ਼ਾਲੀ ਅਸਾਮੀਆਂ) ਭਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਸਰਕਾਰੀ ਆਯੁਰਵੈਦਿਕ ਹਸਪਤਾਲ, ਕਾਲਜ ਪਟਿਆਲਾ, ਫਾਰਮੇਸੀ ਸ਼ੁਰੂ ਕੀਤੀ ਜਾਵੇਗੀ। ਜੋ ਕਿ ਗੁਰੂ ਰਵਿਦਾਸ ਆਯੁਰਵੈਦ ਹੁਸ਼ਿਆਰਪੁਰ ਯੂਨੀਵਰਸਿਟੀ ਅਧੀਨ ਚੱਲੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਮਾਲ ਪਟਵਾਰੀ ਦੀ ਟਰੇਨਿੰਗ ਦੇ ਸਮੇਂ ਵਿੱਚ ਵੱਡਾ ਬਦਲਾਅ ਕੀਤਾ ਹੈ। ਮਾਲ ਪਟਵਾਰੀ ਦੀ ਸਿਖਲਾਈ ਦਾ ਸਮਾਂ 1.5 ਸਾਲ ਤੋਂ ਘਟਾ ਕੇ 1 ਸਾਲ ਕਰ ਦਿੱਤਾ ਗਿਆ ਹੈ ਅਤੇ ਉਸ 1 ਸਾਲ ਨੂੰ ਸੇਵਾਵਾਂ ਮੰਨਿਆ ਜਾਵੇਗਾ। ਸੀਐਮ ਮਾਨ ਨੇ ਪੇਂਡੂ ਵਿਕਾਸ ਵਿਭਾਗ ਵਿੱਚ 497 ਸਫ਼ਾਈ ਕਰਮਚਾਰੀਆਂ ਦੀ ਤਨਖਾਹ ਵਿੱਚ ਵਾਧਾ ਕੀਤਾ ਹੈ ਅਤੇ ਉਨ੍ਹਾਂ ਦੀ ਸੇਵਾਵਾਂ ਵਿੱਚ 1 ਸਾਲ ਦਾ ਵਾਧਾ ਕੀਤਾ ਹੈ। ਇੱਕ ਹੋਰ ਫੈਸਲੇ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਗੜਵਾਸੂ ਅਧਿਆਪਕਾਂ ਨੂੰ ਹੁਣ ਯੂਜੀਸੀ ਸਕੇਲ ‘ਤੇ ਤਨਖਾਹ ਮਿਲੇਗੀ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਸੂਰਜੀ ਅਤੇ ਨਵਿਆਉਣਯੋਗ ਊਰਜਾ ਲਈ ਇੱਕ ਪਲਾਟ ਬਣਾਇਆ ਜਾਵੇਗਾ। ਆਦਮਪੁਰ ਰੋਡ ਸਬੰਧੀ ਵੱਡਾ ਫੈਸਲਾ ਲੈਂਦਿਆਂ ਉਨ੍ਹਾਂ ਕਿਹਾ ਕਿ ਅਸੀਂ ਅੱਜ ਤੋਂ ਇਸ ਦਾ ਕੰਮ ਸ਼ੁਰੂ ਕਰ ਰਹੇ ਹਾਂ, ਜੋ ਸਤੰਬਰ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਨਕੋਦਰ ਤੋਂ ਜੰਡਿਆਲਾ ਤੱਕ 17.46 ਕਿਲੋਮੀਟਰ ਲੰਬੀ ਸੜਕ ਵੀ ਬਣਾਈ ਜਾਵੇਗੀ। ਜਲੰਧਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜੋ ਹੌਂਸਲਾ ਦਿੱਤਾ ਹੈ, ਉਸ ਨੂੰ ਕਿਸੇ ਵੀ ਮੁਦਰਾ ਵਿੱਚ ਮਾਪਿਆ ਨਹੀਂ ਜਾ ਸਕਦਾ। The post ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਸਫ਼ਾਈ ਕਾਮਿਆਂ ਸਮੇਤ ਬੇਰੁਜ਼ਗਾਰ ਨੌਜਵਾਨਾਂ ਲਈ ਅਹਿਮ ਫੈਸਲੇ appeared first on TheUnmute.com - Punjabi News. Tags:
|
ਸਰਕਾਰੀ ਬੱਸਾਂ ਲਈ ਡੀਜਲ 'ਤੇ 2.29 ਰੁਪਏ ਪ੍ਰਤੀ ਲੀਟਰ ਦੀ ਦਿਵਾਈ ਛੋਟ: ਲਾਲਜੀਤ ਸਿੰਘ ਭੁੱਲਰ Wednesday 17 May 2023 11:02 AM UTC+00 | Tags: aam-aadmi-party breaking-news cm-bhagwant-mann diesel diesel-price ioc laljit-singh-bhullar news prtc punjab-government punjab-roadways punjab-transport-department the-unmute-breaking-news transport-department ਚੰਡੀਗੜ੍ਹ, 17 ਮਈ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਬੱਸ ਸੇਵਾ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਦੀ ਆਪਣੀ ਵਚਨਬੱਧਤਾ ਤਹਿਤ ਬਾਜ਼ਾਰੀ ਕੀਮਤ ਨਾਲੋਂ ਘੱਟ ਮੁੱਲ ‘ਤੇ ਡੀਜ਼ਲ (Diesel) ਖ਼ਰੀਦਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ ਜਿਸ ਤਹਿਤ ਸਰਕਾਰ ਨੂੰ 2.29 ਰੁਪਏ ਪ੍ਰਤੀ ਲੀਟਰ ਘੱਟ ਮੁੱਲ ‘ਤੇ ਡੀਜ਼ਲ ਮਿਲਣਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਮਝੌਤੇ ਤਹਿਤ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਪੀ.ਆਰ.ਟੀ.ਸੀ. ਦੇ 9 ਡਿਪੂਆਂ ਅਤੇ ਪੰਜਾਬ ਰੋਡਵੇਜ਼/ਪਨਬੱਸ ਦੇ 18 ਡਿਪੂਆਂ ਵਿੱਚ ਲੱਗੇ ਆਪਣੇ ਡੀਜ਼ਲ (Diesel) ਡਿਸਪੈਂਸਿੰਗ ਯੂਨਿਟਾਂ ਰਾਹੀਂ 3 ਅਪ੍ਰੈਲ ਤੋਂ 15 ਮਈ, 2023 ਤੱਕ ਸਰਕਾਰੀ ਬੱਸਾਂ ਲਈ 78.77 ਲੱਖ ਲੀਟਰ ਡੀਜ਼ਲ ਮੁਹੱਈਆ ਕਰਵਾਇਆ ਅਤੇ ਘੱਟ ਕੀਮਤ ‘ਤੇ ਤੇਲ ਲੈ ਕੇ ਟਰਾਂਸਪੋਰਟ ਵਿਭਾਗ ਨੂੰ ਕਰੀਬ ਡੇਢ ਮਹੀਨੇ ਦੇ ਇਸ ਅਰਸੇ ਦੌਰਾਨ ਹੀ 1 ਕਰੋੜ 80 ਲੱਖ 38 ਹਜ਼ਾਰ ਰੁਪਏ ਦਾ ਫ਼ਾਇਦਾ ਪਹੁੰਚਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਪੰਜਾਬ ਰੋਡਵੇਜ਼/ਪਨਬੱਸ ਦੀਆਂ 1840 ਅਤੇ ਪੀ.ਆਰ.ਟੀ.ਸੀ ਦੀਆਂ 1230 ਬੱਸਾਂ ਚਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜੇਕਰ ਬੱਸਾਂ ਦੀ ਗਿਣਤੀ ਅਤੇ ਤੇਲ ਦੀ ਬਾਜ਼ਾਰੀ ਕੀਮਤ ਅੱਜ ਮੁਤਾਬਕ ਹੀ ਰਹਿੰਦੀ ਹੈ ਤਾਂ ਪ੍ਰਤੀ ਮਹੀਨਾ 1 ਕਰੋੜ 25 ਲੱਖ ਰੁਪਏ ਦੀ ਬੱਚਤ ਮੁਤਾਬਕ ਟਰਾਂਸਪੋਰਟ ਵਿਭਾਗ ਨੂੰ ਇਸ ਵਿੱਤੀ ਵਰ੍ਹੇ ਦੌਰਾਨ ਅੰਦਾਜ਼ਨ 15 ਕਰੋੜ ਰੁਪਏ ਤੋਂ ਵੱਧ ਦਾ ਫ਼ਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨਾਲ ਕੀਤੇ ਸਮਝੌਤੇ ਮੁਤਾਬਕ ਇੰਡੀਅਨ ਆਇਲ ਕਾਰਪੋਰੇਸ਼ਨ 30 ਨਵੰਬਰ, 2024 ਤੱਕ ਟਰਾਂਸਪੋਰਟ ਵਿਭਾਗ ਨੂੰ ਡੀਜ਼ਲ ਮੁਹੱਈਆ ਕਰਵਾਏਗੀ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਸਰਕਾਰੀ ਬੱਸ ਸਰਵਿਸ ਹਮੇਸ਼ਾ ਘਾਟੇ ਵਿੱਚ ਰਹਿੰਦੀ ਸੀ ਪਰ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲੀ ਹੈ, ਉਦੋਂ ਤੋਂ ਸਰਕਾਰੀ ਬੱਸ ਸਰਵਿਸ ਮੁਨਾਫ਼ੇ ਵਿੱਚ ਜਾ ਰਹੀ ਹੈ। ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਵਾਲਵੋ ਬੱਸਾਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਚਲ ਰਹੀਆਂ ਹਨ। ਇਸੇ ਤਰ੍ਹਾਂ ਅੰਤਰ-ਰਾਜੀ ਬੱਸ ਸਰਵਿਸ ਤਹਿਤ ਹੋਰਨਾਂ ਸੂਬਿਆਂ ਵੱਲ ਨਵੀਆਂ ਬੱਸਾਂ ਚਲਾਈਆਂ ਗਈਆਂ ਹਨ। ਟਰਾਂਸੋਪਰਟ ਮੰਤਰੀ ਨੇ ਦੱਸਿਆ ਕਿ ਅਪ੍ਰੈਲ 2023 ਤੋਂ ਪਹਿਲਾਂ ਸਰਕਾਰੀ ਬੱਸਾਂ ਵਿੱਚ ਰਿਟੇਲ ਖੇਤਰ ਤੋਂ ਤੇਲ ਪੁਆਇਆ ਜਾ ਰਿਹਾ ਸੀ ਪਰ ਹੁਣ ਸਰਕਾਰ ਨੇ ਬਲਕ ਖੇਤਰ ਤੋਂ ਸਿੱਧਾ ਤੇਲ ਲੈਣਾ ਸ਼ੁਰੂ ਕਰ ਦਿੱਤਾ ਹੈ ਕਿਉਂ ਜੋ ਬਲਕ ਅਤੇ ਰਿਟੇਲ ਖੇਤਰ ਵਿੱਚ ਤੇਲ ਦੀਆਂ ਕੀਮਤਾਂ ‘ਚ 2.29 ਰੁਪਏ ਦਾ ਸਿੱਧਾ-ਸਿੱਧਾ ਫ਼ਰਕ ਹੈ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡੇਵਜ਼/ਪਨਬੱਸ ਦੀਆਂ ਬੱਸਾਂ ਵਿੱਚ ਰੋਜ਼ਾਨਾ ਕਰੀਬ 1.83 ਲੱਖ ਲੀਟਰ ਤੇਲ ਦੀ ਖਪਤ ਹੁੰਦੀ ਹੈ। ਇਸ ਤਰ੍ਹਾਂ ਦੋਵਾਂ ਅਦਾਰਿਆਂ ਨੂੰ ਅੰਦਾਜ਼ਨ 4.20 ਲੱਖ ਰੁਪਏ ਰੋਜ਼ਾਨਾ ਦੀ ਬੱਚਤ ਹੋਣੀ ਸ਼ੁਰੂ ਹੋ ਗਈ ਹੈ। The post ਸਰਕਾਰੀ ਬੱਸਾਂ ਲਈ ਡੀਜਲ ‘ਤੇ 2.29 ਰੁਪਏ ਪ੍ਰਤੀ ਲੀਟਰ ਦੀ ਦਿਵਾਈ ਛੋਟ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News. Tags:
|
ਸੂਬੇ ਭਰ 'ਚ ਪੰਜਾਬ ਪੁਲਿਸ ਅਤੇ NIA ਵੱਲੋਂ ਗੈਂਗਸਟਰਾਂ ਦੇ 142 ਟਿਕਾਣਿਆਂ 'ਤੇ ਛਾਪੇਮਾਰੀ Wednesday 17 May 2023 11:21 AM UTC+00 | Tags: adgp-arpit-shukla breaking-news drugs drug-smugglers gangsters news nia nia-raided punjab-police ਅੰਮ੍ਰਿਤਸਰ, 17 ਮਈ 2023: ਪੰਜਾਬ ਵਿੱਚ ਨਸ਼ੇ ਨੂੰ ਰੋਕਣ ਲਈ ਜਿੱਥੇ ਪੰਜਾਬ ਪੁਲਿਸ (Punjab Police) ਆਪਣਾ ਕੰਮ ਕਰ ਰਹੀ ਹੈ, ਉੱਥੇ ਹੀ ਸਰਹੱਦੀ ਇਲਾਕਿਆਂ ਵਿੱਚ ਨਸ਼ੇ ਨੂੰ ਰੋਕਣ ਲਈ ਬੀਐਸਐਫ ਲਗਾਤਾਰ ਹੀ ਸਰਚ ਆਪ੍ਰੇਸ਼ਨ ਚਲਾ ਰਹੀ ਹੈ, ਜਿਸਦੇ ਚੱਲਦੇ ਅੱਜ ਪੰਜਾਬ ਪੁਲਿਸ ਤੇ ਬੀਐਸਐਫ ਦੇ ਅਧਿਕਾਰੀ ਅਤੇ ਕਈ ਖੁਫੀਆ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਅੰਮ੍ਰਿਤਸਰ ਦੇ ਵਿੱਚ ਇੱਕ ਮੀਟਿੰਗ ਕੀਤੀ ਗਈ ਹੈ | ਇਸ ਸੰਬੰਧੀ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ADGP ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਬੀਐਸਐਫ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਗਈ ਹੈ ਤਾਂ ਜੋ ਕਿ ਸਰਹੱਦੀ ਇਲਾਕਿਆਂ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਬੀਐਸਐਫ ਨਾਲ ਤਾਲਮੇਲ ਕੀਤਾ ਜਾ ਸਕੇ | ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਹੱਦੀ ਇਲਾਕਿਆਂ ਵਿੱਚ ਆ ਰਹੇ ਲਗਾਤਾਰ ਨਸ਼ੇ ਨੂੰ ਰੋਕਣ ਦੇ ਲਈ ਜੇਕਰ ਕੋਈ ਨਸ਼ਾਂ ਤਸਕਰਾਂ ਦੀ ਜਾਣਕਾਰੀ ਪੁਲਿਸ ਨੂੰ ਦਿੰਦਾ ਹੈ ਤਾਂ ਪੁਲਿਸ ਉਸ ਨੂੰ ਇੱਕ ਲੱਖ ਰੁਪਏ ਦਾ ਇਨਾਮ ਦੇਵੇਗੀ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਾਰਡਰ ਦੀ ਸੁਰੱਖਿਆ ਦੇ ਲਈ 20 ਕਰੋੜ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਹੈ | ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੇਕਰ ਕੋਈ ਡਰੋਨ ਦੀ ਜਾਣਕਾਰੀ ਦੇਵੇਗਾ ਤਾਂ ਪੁਲਿਸ ਉਸਨੂੰ ਵੀ ਇਨਾਮ ਦੇਵੇਗੀ ਅਤੇ ਬੀ ਐਸ ਐਫ ਵੀ ਉਸਨੂੰ ਇਨਾਮ ਦੇਵੇਗੀ | ਉਨ੍ਹਾਂ ਨੇ ਕਿਹਾ ਕਿ ਅੱਜ NIA ਦੀ ਟੀਮ ਅਤੇ ਪੰਜਾਬ ਪੁਲਿਸ (Punjab Police) ਦੀਆਂ ਟੀਮਾਂ ਵੱਲੋਂ ਮਿਲ ਕੇ ਗੈਂਗਸਟਰ ਦੇ 100 ਤੋਂ ਵੱਧ ਤੋਂ ਵੱਧ ਟਿਕਾਣਿਆਂ ‘ਤੇ ਰੇਡ ਕੀਤੀ ਹੈ | ਉਹਨਾਂ ਨੇ ਕਿਹਾ ਕਿ 2019 ਵਿਚ ਡਰੋਨ ਫੜਨ ਵਿੱਚ ਪੁਲਿਸ ਅਤੇ BSF ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਲੇਕਿਨ ਹੁਣ ਕਿਸੇ ਵੀ ਤਰੀਕੇ ਦੀਆਂ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਹੈ ਤੇ ਰਹਿਣ ਵਾਲੇ ਸਥਾਨਕ ਲੋਕਾਂ ਦਾ ਸਾਥ ਮੰਗਿਆ ਹੈ |
The post ਸੂਬੇ ਭਰ ‘ਚ ਪੰਜਾਬ ਪੁਲਿਸ ਅਤੇ NIA ਵੱਲੋਂ ਗੈਂਗਸਟਰਾਂ ਦੇ 142 ਟਿਕਾਣਿਆਂ ‘ਤੇ ਛਾਪੇਮਾਰੀ appeared first on TheUnmute.com - Punjabi News. Tags:
|
NIA ਦੀ ਟੀਮ ਨੇ ਪਿੰਡ ਨੂਰਪੁਰ ਬੇਦੀ 'ਚ ਗੈਂਗਸਟਰ ਦਿਲਪ੍ਰੀਤ ਬਾਬਾ ਦੇ ਘਰ ਮਾਰਿਆ ਛਾਪਾ Wednesday 17 May 2023 11:38 AM UTC+00 | Tags: dilpreet-baba gangster-dilpreet-baba jagrup-singh-roop lodhipur-village news nia-team punjab-news ssp-viveksheel-soni-of-rupnagar ਅਨੰਦਪੁਰ ਸਾਹਿਬ, 17 ਮਈ 2023: ਅੱਜ ਸਵੇਰ ਤੋਂ ਹੀ ਐੱਨ.ਆਈ.ਏ (NIA) ਦੀ ਟੀਮ ਨੇ ਸੂਬੇ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ ਅਤੇ ਐੱਨ.ਆਈ.ਏ ਦੀ ਟੀਮ ਨੇ ਗੈਂਗਸਟਰ ਦਿਲਪ੍ਰੀਤ ਬਾਬਾ (Gangster Dilpreet Baba) ਦੇ ਘਰ ਵੀ ਛਾਪੇਮਾਰੀ ਕੀਤੀ ਹੈ। ਇਸ ਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਲੋਧੀਪੁਰ ਵਿੱਚ ਜਗਰੂਪ ਸਿੰਘ ਰੂਪ ਦੇ ਘਰ ਵੀ ਸਵੇਰੇ 6 ਵਜੇ ਛਾਪਾ ਮਾਰਿਆ ਗਿਆ ਅਤੇ ਪੂਰੇ ਘਰ ਦੀ ਤਲਾਸ਼ੀ ਲਈ ਗਈ। ਦੂਜੇ ਪਾਸੇ ਜਗਰੂਪ ਸਿੰਘ ਰੂਪ ਦੇ ਪਿਤਾ ਸੁੱਚਾ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ 8 ਸਾਲ ਪਹਿਲਾਂ ਆਪਣੇ ਲੜਕੇ ਜਗਰੂਪ ਸਿੰਘ ਨੂੰ ਘਰੋਂ ਕੱਢ ਦਿੱਤਾ ਸੀ ਅਤੇ ਹੁਣ ਉਨ੍ਹਾਂ ਦਾ ਜਗਰੂਪ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਸੁੱਚਾ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪੂਰਾ ਪਰਿਵਾਰ ਵਾਰ-ਵਾਰ ਛਾਪੇਮਾਰੀ ਤੋਂ ਪ੍ਰੇਸ਼ਾਨ ਹੈ, ਇਸ ਲਈ ਉਹ ਸਰਕਾਰ ਨੂੰ ਅਜਿਹੇ ਛਾਪੇ ਬੰਦ ਕਰਨ ਦੀ ਅਪੀਲ ਕਰਦਾ ਹੈ। ਸੁੱਚਾ ਸਿੰਘ ਨੇ ਕਿਹਾ ਕਿ ਮੈਂ ਅਤੇ ਮੇਰੀ ਪਤਨੀ ਦੋਵੇਂ ਮਰੀਜ਼ ਹਾਂ ਅਤੇ ਸਾਡਾ ਪਰਿਵਾਰ ਗੁਰਸਿੱਖ ਹੈ ਅਤੇ ਪੁਲਿਸ ਦੀ ਇਸ ਤਰ੍ਹਾਂ ਦੀ ਕਾਰਵਾਈ ਸਾਡੇ ਅੰਦਰ ਡਰ ਅਤੇ ਸਹਿਮ ਪੈਦਾ ਕਰਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਸਦੇ ਲੜਕੇ ਜਗਰੂਪ ਸਿੰਘ ਅਤੇ ਸ਼੍ਰੀ ਅਨੰਦਪੁਰ ਸਾਹਿਬ ਦੇ ਖਿਲਾਫ ਕੋਈ ਮਾਮਲਾ ਦਰਜ ਨਹੀਂ ਹੈ, ਫਿਰ ਵੀ ਉਸਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ।
ਦੂਜੇ ਪਾਸੇ ਰੂਪਨਗਰ ਜ਼ਿਲ੍ਹੇ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਪੰਜਾਬ ਪੁਲਿਸ ਅਤੇ ਐੱਨ.ਆਈ.ਏ ਨੇ ਮਿਲ ਕੇ 6 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ ਅਤੇ ਪੰਜਾਬ ਪੁਲਿਸ ਨੇ ਇਕੱਲੇ ਹੀ 6 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਾਮ ਤੱਕ ਇਨ੍ਹਾਂ ਛਾਪਿਆਂ ਸਬੰਧੀ ਸਾਰੀ ਜਾਣਕਾਰੀ ਸਾਂਝੀ ਕਰ ਦਿੱਤੀ ਜਾਵੇਗੀ। The post NIA ਦੀ ਟੀਮ ਨੇ ਪਿੰਡ ਨੂਰਪੁਰ ਬੇਦੀ ‘ਚ ਗੈਂਗਸਟਰ ਦਿਲਪ੍ਰੀਤ ਬਾਬਾ ਦੇ ਘਰ ਮਾਰਿਆ ਛਾਪਾ appeared first on TheUnmute.com - Punjabi News. Tags:
|
13.74 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਸ਼ੁਰੂ Wednesday 17 May 2023 01:11 PM UTC+00 | Tags: aam-aadmi-party adampur breaking-news cm-bhagwant-mann hoshiarpur jalandhar jalandhar-adampur-hoshiarpur-road latest-news news punjab-government the-unmute-breaking-news ਆਦਮਪੁਰ (ਜਲੰਧਰ), 17 ਮਈ 2023: ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਮੇ ਸਮੇਂ ਤੋਂ ਲਟਕ ਰਿਹਾ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ (Jalandhar-Adampur-Hoshiarpur Road) ਦਾ ਨਿਰਮਾਣ ਕਾਰਜ ਅੱਜ ਸ਼ੁਰੂ ਕਰਵਾਇਆ ਅਤੇ ਇਸ ਪ੍ਰਾਜੈਕਟ ਉਪਰ 13.74 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਲਈ ਅੱਜ ਦਾ ਦਿਨ 'ਇਤਿਹਾਸਕ ਦਿਨ' ਹੈ ਕਿਉਂਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਪੂਰਾ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ ਕਿਉਂਕਿ ਇਸ ਨਾਲ ਜਲੰਧਰ ਸ਼ਹਿਰ ਤੋਂ ਹੁਸ਼ਿਆਰਪੁਰ ਜਾਣ ਵਾਲੇ ਲੋਕਾਂ ਅਤੇ ਮਾਤਾ ਚਿੰਤਪੁਰਨੀ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਲਈ ਜਾਣ ਵਾਲਿਆਂ ਅਤੇ ਹੋਰ ਥਾਵਾਂ ਉਤੇ ਪਹੁੰਚਉਣ ਵਾਲੇ ਰਾਹਗੀਰਾਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਨਾਲ ਇਸ ਖੇਤਰ ਵਿੱਚ ਵਪਾਰ ਅਤੇ ਉਦਯੋਗ ਨੂੰ ਵੀ ਢੁਕਵਾਂ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਸੜਕ ਦਾ ਕੰਮ ਸ਼ੁਰੂ ਹੋਣਾ ਸੂਬਾ ਸਰਕਾਰ ਦੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਪ੍ਰਤੀ ਗੰਭੀਰਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਜਲੰਧਰ ਤੋਂ ਨਵੇਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਸਹੁੰ ਚੁੱਕਣਾ ਅਜੇ ਬਾਕੀ ਹੈ ਪਰ ਸੜਕ ਦਾ ਕੰਮ ਸ਼ੁਰੂ ਵੀ ਹੋ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੜਕ ਦਾ ਨਿਰਮਾਣ ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਆਪਣਾ ਵਾਅਦਾ ਪੂਰਾ ਕੀਤਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਸੜਕ ਦੇ ਨਿਰਮਾਣ ਲਈ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸੜਕ ਦੇ ਨਿਰਮਾਣ ਕਾਰਜ ਨੂੰ ਪੂਰਾ ਕਰਨ ਸਮੇਂ ਉੱਚ ਗੁਣਵੱਤਾ ਦੇ ਮਿਆਰ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਦ ਵੀ ਇਸ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਰਹਿਣਗੇ ਤਾਂ ਜੋ ਕੰਮ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ। The post 13.74 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਸ਼ੁਰੂ appeared first on TheUnmute.com - Punjabi News. Tags:
|
ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੂੰ ਅਦਾਲਤ ਨੇ ਪੰਜ ਦਿਨ ਦੇ ਰਿਮਾਂਡ 'ਤੇ ਭੇਜਿਆ Wednesday 17 May 2023 01:27 PM UTC+00 | Tags: breaking-news faridkot faridkot-court kushaldeep-kikki-dhillon kushdeep-singh-dhillon nedws news punjab-news the-unmute-breaking-news ਚੰਡੀਗੜ੍ਹ, 17 ਮਈ 2023: ਵਿਜੀਲੈਂਸ ਬਿਊਰੋ ਨੇ ਬੀਤੇ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਦੀਪ ਸਿੰਘ ਢਿੱਲੋਂ (Kushaldeep Kikki Dhillon) ਉਰਫ ਕਿੱਕੀ ਢਿੱਲੋਂ ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਦੋ ਸਾਥੀਆਂ ਉਪਰ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਸ ਨੂੰ ਅੱਜ ਫ਼ਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਜਿੱਥੇ ਅਦਾਲਤ ਨੇ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਪੰਜ ਦਿਨ ਦੇ ਰਿਮਾਂਡ ਉਤੇ ਭੇਜ ਦਿੱਤਾ ਹੈ। ਇਸਦੇ ਨਾਲ ਹੀ ਕੁਸ਼ਲਦੀਪ ਸਿੰਘ ਢਿੱਲੋਂ 22 ਮਈ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਮੁੜ ਪੇਸ਼ ਹੋਣਗੇ। ਪੇਸ਼ੀ ਤੋਂ ਪਹਿਲਾਂ ਕੁਸ਼ਲਦੀਪ ਸਿੰਘ ਢਿੱਲੋਂ ਦੇ ਸਮਰਥਕ ਵੀ ਵੱਡੀ ਗਿਣਤੀ ਵਿੱਚ ਪਹੁੰਚੇ ਸਨ। ਇਸ ਦੌਰਾਨ ਪੰਜਾਬ ਕਾਂਗਰਸ ਸਮਰਥਕਾਂ ਨੇ ਅਦਾਲਤ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ | ਇਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਬਦਲਾਖ਼ੋਰੀ ਦੀ ਰਾਜਨੀਤੀ ਕਰ ਰਹੀ ਹੈ The post ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੂੰ ਅਦਾਲਤ ਨੇ ਪੰਜ ਦਿਨ ਦੇ ਰਿਮਾਂਡ ‘ਤੇ ਭੇਜਿਆ appeared first on TheUnmute.com - Punjabi News. Tags:
|
ਇਮਰਾਨ ਖਾਨ ਦੇ ਘਰ 'ਚ 40 ਅੱਤਵਾਦੀਆਂ ਦੇ ਲੁਕੇ ਹੋਣ ਦਾ ਦਾਅਵਾ, ਪੁਲਿਸ ਨੇ ਕੀਤੀ ਘੇਰਾਬੰਦੀ Wednesday 17 May 2023 01:41 PM UTC+00 | Tags: breaking-news cm-bhagwant-mann imran-khan latest-news news pakistan pakistan-imran-khan pakistan-news pti the-unmute-breaking-news the-unmute-punjabi-news ਚੰਡੀਗੜ੍ਹ, 17 ਮਈ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਘਟਨਾਕ੍ਰਮ ਅਨੁਸਾਰ ਸਾਬਕਾ ਪ੍ਰਧਾਨ ਮੰਤਰੀ ਦੀ ਲਾਹੌਰ ਸਥਿਤ ਜ਼ਮਾਨ ਪਾਰਕ ਸਥਿਤ ਰਿਹਾਇਸ਼ ਨੂੰ ਪੁਲਿਸ ਨੇ ਘੇਰਾ ਪਾ ਲਿਆ ਹੈ | ਪਾਕਿਸਤਾਨ ਸਥਿਤ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਇਮਰਾਨ ਦੇ ਜ਼ਮਾਨ ਪਾਰਕ ਵਾਲੇ ਘਰ ‘ਚ 30-40 ਅੱਤਵਾਦੀ ਲੁਕੇ ਹੋਏ ਹਨ। ਇਸ ਦੌਰਾਨ ਪੰਜਾਬ ਦੀ ਅੰਤਰਿਮ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਲਾਹੌਰ ਸਥਿਤ ਜ਼ਮਾਨ ਪਾਰਕ ਸਥਿਤ ਰਿਹਾਇਸ਼ ‘ਤੇ ਪਨਾਹ ਲੈਣ ਵਾਲੇ 30-40 ਅੱਤਵਾਦੀਆਂ ਨੂੰ ਪੁਲਿਸ ਹਵਾਲੇ ਕਰਨ ਲਈ ਪੀਟੀਆਈ ਨੂੰ 24 ਘੰਟਿਆਂ ਦੀ ਸਮਾਂ ਸੀਮਾ ਦਿੱਤੀ ਹੈ। ਰਿਪੋਰਟਾਂ ਮੁਤਾਬਕ ਕਾਰਜਕਾਰੀ ਸੂਚਨਾ ਮੰਤਰੀ ਆਮਿਰ ਮੀਰ ਨੇ ਲਾਹੌਰ ‘ਚ ਕਿਹਾ ਕਿ ਪੀਟੀਆਈ ਨੂੰ ਇਨ੍ਹਾਂ ਅੱਤਵਾਦੀਆਂ ਨੂੰ ਸੌਂਪ ਦੇਣਾ ਚਾਹੀਦਾ ਹੈ। ਜੇਕਰ ਉਹ ਅਜਿਹਾ ਨਹੀਂ ਕਰਦੇ ਹਨ, ਤਾਂ ਕਾਨੂੰਨ ਆਪਣਾ ਰਾਹ ਅਪਣਾ ਲਵੇਗਾ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਸੀ। ਸਰਕਾਰ ਨੂੰ ਇਸ ਸਬੰਧੀ ਕਈ ਭਰੋਸੇਯੋਗ ਖੁਫੀਆ ਰਿਪੋਰਟਾਂ ਮਿਲੀਆਂ ਸਨ। ਉਨ੍ਹਾਂ ਕਿਹਾ ਕਿ ਇਹ ਰਿਪੋਰਟ ਬਹੁਤ ਖ਼ਤਰਨਾਕ ਹੈ। ਇਸ ਦਾ ਖੁਲਾਸਾ ਕਰਦੇ ਹੋਏ ਆਮਿਰ ਮੀਰ ਨੇ ਕਿਹਾ ਕਿ ਏਜੰਸੀਆਂ ਨੇ ਜੀਓ-ਫੈਂਸਿੰਗ ਰਾਹੀਂ ਇਮਰਾਨ ਖਾਨ (Imran Khan) ਦੀ ਰਿਹਾਇਸ਼ ‘ਤੇ ਅੱਤਵਾਦੀਆਂ ਦੀ ਮੌਜੂਦਗੀ ਦੀ ਪੁਸ਼ਟੀ ਕੀਤੀ ਸੀ। ਇਸ ਦੌਰਾਨ ਉਨ੍ਹਾਂ ਇਮਰਾਨ ਖਾਨ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੀਟੀਆਈ ਮੁਖੀ ਇਕ ਸਾਲ ਤੋਂ ਵੱਧ ਸਮੇਂ ਤੋਂ ਫੌਜ ਨੂੰ ਨਿਸ਼ਾਨਾ ਬਣਾ ਰਹੇ ਹਨ।
The post ਇਮਰਾਨ ਖਾਨ ਦੇ ਘਰ ‘ਚ 40 ਅੱਤਵਾਦੀਆਂ ਦੇ ਲੁਕੇ ਹੋਣ ਦਾ ਦਾਅਵਾ, ਪੁਲਿਸ ਨੇ ਕੀਤੀ ਘੇਰਾਬੰਦੀ appeared first on TheUnmute.com - Punjabi News. Tags:
|
CM ਭਗਵੰਤ ਮਾਨ ਵੱਲੋਂ ਸਰਹੱਦੀ ਖੇਤਰਾਂ 'ਚ CCTV ਕੈਮਰੇ ਲਗਾਉਣ ਲਈ 20 ਕਰੋੜ ਰੁਪਏ ਨੂੰ ਮਨਜ਼ੂਰੀ Wednesday 17 May 2023 01:46 PM UTC+00 | Tags: aam-aadmi-party adgp-arpit-shukla bhagwant-mann border-areas breaking-news bsf cctv-cameras cm-bhagwant-mann dgp-punjab-gaurav-yadav latest-news news punjab-border-villages punjab-police the-unmute-breaking-news ਚੰਡੀਗੜ/ਅੰਮਿ੍ਰਤਸਰ, 17 ਮਈ 2023: ਵਿਸ਼ੇਸ਼ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਅਰਪਿਤ ਸ਼ੁਕਲਾ ਨੇ ਇੱਥੇ ਬੁੱਧਵਾਰ ਨੂੰ ਦੱਸਿਆ ਕਿ ਡਰੋਨਾਂ ਅਤੇ ਸਰਹੱਦ ਪਾਰੋਂ ਤਸਕਰਾਂ ਦੀ ਆਵਾਜਾਈ 'ਤੇ ਸਖਤੀ ਨਾਲ ਨਜ਼ਰ ਰੱਖਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਹੱਦੀ ਪਿੰਡਾਂ (Border) ਵਿੱਚ ਰਣਨੀਤਕ ਥਾਵਾਂ 'ਤੇ ਸੀਸੀਟੀਵੀ ਲਗਾਉਣ ਲਈ 20 ਕਰੋੜ ਰੁਪਏ ਮਨਜੂਰ ਕੀਤੇ ਹਨ। । ਉਨਾਂ ਕਿਹਾ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਡਰੋਨ ਰਾਹੀਂ ਹਥਿਆਰਾਂ/ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਾਉਣ ਵਿੱਚ ਮਦਦ ਕਰਨ ਸਬੰਧੀ ਇਤਲਾਹ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਵੀ ਕੀਤਾ ਹੈ। ਵਿਸ਼ੇਸ਼ ਡੀਜੀਪੀ, ਆਈਜੀ ਫਰੰਟੀਅਰ ਹੈੱਡਕੁਆਰਟਰ, ਬੀਐਸਐਫ ਜਲੰਧਰ ਡਾ: ਅਤੁਲ ਫੁਲਜ਼ੇਲੇ ਬੀਐਸਐਫ ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਸਰਹੱਦ ਪਾਰ ਦੀ ਤਸਕਰੀ ਨੂੰ ਰੋਕਣ ਲਈ ਸਰਹੱਦ 'ਤੇ ਸੁਰੱਖਿਆ ਨੂੰ ਹੋਰ ਮਜਬੂਤ ਕਰਨ ਲਈ ਸਾਂਝੀ ਤਾਲਮੇਲ ਕਮ ਸਮੀਖਿਆ ਮੀਟਿੰਗ ਕਰਨ ਲਈ ਅੰਮਿ੍ਰਤਸਰ ਦੇ ਖਾਸਾ ਵਿਖੇ ਪਹੰੁਚੇ ਸਨ। ਮੀਟਿੰਗ ਵਿੱਚ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਅਤੇ ਡੀਆਈਜੀ ਫਿਰੋਜਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਸਮੇਤ ਬੀਐਸਐਫ ਦੇ ਚਾਰ ਡੀਆਈਜੀ ਅਤੇ ਬੀਐਸਐਫ ਦੇ ਚਾਰ ਕਮਾਂਡੈਂਟ ਵੀ ਹਾਜਰ ਸਨ। ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਵਧੇਰੇ ਤਾਲਮੇਲ ਅਤੇ ਟੀਮ ਵਰਕ ਦਾ ਸੱਦਾ ਦਿੰਦੇ ਹੋਏ, ਵਿਸ਼ੇਸ਼ ਡੀਜੀਪੀ ਅਰਪਿਤ ਸੁਕਲਾ ਨੇ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਪੰਜਾਬ ਦੀਆਂ ਸਰਹੱਦਾਂ 'ਤੇ ਡਰੋਨ ਅਪਰੇਸ਼ਨਾਂ ਦਾ ਮੁਕਾਬਲਾ ਕਰਨ ਲਈ ਦੋਵੇਂ ਸੁਰੱਖਿਆ ਬਲਾਂ ਨੂੰ ਮਿਲ ਕੇ ਅਤੇ ਬਿਹਤਰ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ। ਉਨਾਂ ਨੇ ਸਰਹੱਦ ਪਾਰ ਤੋਂ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਸਬੂਤ ਅਧਾਰਤ ਅਤੇ ਸਰਗਰਮ ਪੁਲਿਸਿੰਗ ਕਰਨ ਦੀ ਲੋੜ 'ਤੇ ਵੀ ਜੋਰ ਦਿੱਤਾ। ਸਪੈਸ਼ਲ ਡੀਜੀਪੀ ਨੇ ਸਰਹੱਦੀ ਜਿਲਿਆਂ ਦੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀਜ) ਨੂੰ ਸੁਰੱਖਿਆ ਦੀ ਨਜ਼ਰ ਤੋਂ ਪੁਲਿਸ ਬਲ ਨੂੰ ਹੋਰ ਮਜ਼ਬੂਤ ਤੇ ਮੁਸਤੈਦ ਹੋਣ ਲਈ ਕਿਹਾ ਜੋ ਕਿ ਭਾਰਤ ਵਾਲੇ ਪਾਸੇ ਅਪਰਾਧੀਆਂ ਦੁਆਰਾ ਡਰੋਨਾਂ ਰਾਹੀਂ ਸੁੱਟੇ ਜਾਂਦੇ ਨਸ਼ੀਲੇ ਪਦਾਰਥਾਂ ਦੀ ਖੇਪ ਨੂੰ ਰੋਕਣ ਵਿੱਚ ਮਦਦ ਕਰੇਗਾ। ਉਨਾਂ ਨੇ ਸਰਹੱਦ (Border) ਪਾਰੋਂ ਤਸਕਰੀ ਵਿੱਚ ਸ਼ਾਮਲ ਭਾਰਤੀ ਨਾਗਰਿਕਾਂ 'ਤੇ ਨਜਰ ਰੱਖਣ ਲਈ ਸੀਸੀਟੀਵੀ ਕੈਮਰੇ ਲਗਾਉਣ ਲਈ ਸਰਹੱਦੀ ਪਿੰਡਾਂ ਵਿੱਚ ਰਣਨੀਤਕ ਸਥਾਨਾਂ ਅਤੇ ਹੌਟਸਪੌਟਸ ਬਾਰੇ ਵੀ ਚਰਚਾ ਕੀਤੀ। ਉਨਾਂ ਬੀ.ਐਸ.ਐਫ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਪੰਜਾਬ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਉਹ ਉਨਾਂ ਦੀਆਂ ਗਤੀਵਿਧੀਆਂ 'ਤੇ ਤਿੱਖੀ ਨਜਰ ਰੱਖੀ ਜਾ ਸਕੇ ਅਤੇ ਕਿਸੇ ਵੀ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਸਪੈਸ਼ਲ ਡੀਜੀਪੀ ਅਰਪਿਤ ਸੁਕਲਾ ਨੇ ਸੀਪੀਜ/ਐਸਐਸਪੀਜ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ 'ਤੇ ਰਾਤ ਵੇਲੇ ਪੁਲਿਸ ਚੌਕੀਆਂ ਨੂੰ ਵਧਾਉਣ ਅਤੇ ਹਰ ਨਾਕੇ 'ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ, ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ ਪਾਈ ਜਾ ਸਕੇ। ਉਨਾਂ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਨੂੰ ਇਸ ਤਰੀਕੇ ਨਾਲ ਸਿੰਕ੍ਰੋਨਾਈਜ ਕੀਤਾ ਜਾਣਾ ਚਾਹੀਦਾ ਹੈ ਕਿ ਉਹ ਇੱਕ ਕਾਲ 'ਤੇ ਤੁਰੰਤ ਹੀ ਮੁਸਤੈਦ ਹੋ ਜਾਣ। ਉਨਾਂ ਨੇ ਸਰਹੱਦੀ ਖੇਤਰਾਂ ਵਿੱਚ ਤਸਕਰਾਂ ਅਤੇ ਅਪਰਾਧੀਆਂ ਦਰਮਿਆਨ ਗਠਜੋੜ ਨੂੰ ਰੋਕਣ ਲਈ ਸਰਹੱਦੀ ਖੇਤਰਾਂ ਵਿੱਚ ਗ੍ਰਾਮ ਸੁਰੱਖਿਆ ਕਮੇਟੀਆਂ (ਵੀਡੀਸੀ) ਨੂੰ ਸਰਗਰਮ ਕਰਨ ਦਾ ਪ੍ਰਸਤਾਵ ਵੀ ਦਿੱਤਾ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, "ਇਹ ਕਮੇਟੀਆਂ ਪੁਲਿਸ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਨਗੀਆਂ ਅਤੇ ਸਰਹੱਦੀ ਰਾਜ ਵਿੱਚੋਂ ਨਸ਼ਾ, ਅੱਤਵਾਦੀਆਂ ਅਤੇ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸਾਂ ਨੂੰ ਦੂਣ-ਸਵਾਇਆ ਕਰਨਗੀਆਂ। ਇਸ ਦੌਰਾਨ ਐਸਐਸਪੀ ਅੰਮਿ੍ਰਤਸਰ ਦਿਹਾਤੀ ਸਤਿੰਦਰ ਸਿੰਘ, ਐਸਐਸਪੀ ਬਟਾਲਾ ਅਸ਼ਵਨੀ ਗੋਟਿਆਲ, ਐਸਐਸਪੀ ਗੁਰਦਾਸਪੁਰ ਹਰੀਸ਼ ਦਿਆਮਾ, ਐਸਐਸਪੀ ਪਠਾਨਕੋਟ ਹਰਕਮਲਪ੍ਰੀਤ ਸਿੰਘ ਖੱਖ, ਐਸਐਸਪੀ ਫਾਜਿਲਕਾ ਅਵਨੀਤ ਕੌਰ ਸਿੱਧੂ, ਐਸਐਸਪੀ ਫਿਰੋਜਪੁਰ ਭੁਪਿੰਦਰ ਸਿੰਘ ਅਤੇ ਐਸਐਸਪੀ ਤਰਨਤਾਰਨ ਗੁਰਮੀਤ ਸਿੰਘ ਚੌਹਾਨ ਵੀ ਹਾਜਰ ਹੋਏ। The post CM ਭਗਵੰਤ ਮਾਨ ਵੱਲੋਂ ਸਰਹੱਦੀ ਖੇਤਰਾਂ ‘ਚ CCTV ਕੈਮਰੇ ਲਗਾਉਣ ਲਈ 20 ਕਰੋੜ ਰੁਪਏ ਨੂੰ ਮਨਜ਼ੂਰੀ appeared first on TheUnmute.com - Punjabi News. Tags:
|
PBKS vs DC: ਪਲੇਆਫ ਦੀ ਦੌੜ 'ਚ ਬਣੇ ਰਹਿਣ ਲਈ ਪੰਜਾਬ ਕਿੰਗਜ਼ ਲਈ ਦਿੱਲੀ ਖ਼ਿਲਾਫ਼ ਜਿੱਤ ਲਾਜ਼ਮੀ Wednesday 17 May 2023 01:56 PM UTC+00 | Tags: breaking-news cricket delhi-capitals ipl ipl-2023 latest-news news pbks-vs-dc punjab-kings shikar-dhawan sports-news ਚੰਡੀਗੜ,17 ਮਈ 2023: ਆਈਪੀਐਲ ਵਿੱਚ ਅੱਜ ਪੰਜਾਬ ਕਿੰਗਜ਼ (Punjab Kings) ਦਾ ਸਾਹਮਣਾ ਦਿੱਲੀ ਕੈਪੀਟਲਜ਼ ਨਾਲ ਹੋਵੇਗਾ। ਦਿੱਲੀ ਦੀ ਟੀਮ ਪਲੇਆਫ ਦੀ ਦੌੜ ਤੋਂ ਬਾਹਰ ਹੋ ਗਈ ਹੈ। ਇਸ ਦੇ ਨਾਲ ਹੀ ਪੰਜਾਬ ਲਈ ਪਲੇਆਫ ‘ਚ ਬਣੇ ਰਹਿਣ ਲਈ ਇਹ ਮੈਚ ਜਿੱਤਣਾ ਜ਼ਰੂਰੀ ਹੈ। ਜੇਕਰ ਇੱਥੇ ਹਾਰ ਜਾਂਦੀ ਹੈ ਤਾਂ ਪੰਜਾਬ ਦੀ ਟੀਮ ਪਲੇਆਫ ਦੀ ਦੌੜ ਤੋਂ ਬਾਹਰ ਹੋ ਜਾਵੇਗੀ। ਦਿੱਲੀ ਕੋਲ ਗੁਆਉਣ ਲਈ ਕੁਝ ਨਹੀਂ ਹੈ। ਅਜਿਹੇ ‘ਚ ਇਹ ਟੀਮ ਪੰਜਾਬ ਦੀ ਖੇਡ ਖਰਾਬ ਕਰ ਸਕਦੀ ਹੈ। ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਕਿੰਗਜ਼ (Punjab Kings) : ਸ਼ਿਖਰ ਧਵਨ (ਕਪਤਾਨ), ਅਥਰਵ ਤਾਇਦੇ, ਲਿਆਮ ਲਿਵਿੰਗਸਟੋਨ, ਜਿਤੇਸ਼ ਸ਼ਰਮਾ (ਵਿਕਟਕੀਪਰ), ਸੈਮ ਕਰਨ, ਸ਼ਾਹਰੁਖ ਖਾਨ, ਹਰਪ੍ਰੀਤ ਬਰਾੜ, ਰਾਹੁਲ ਚਾਹਰ, ਕਾਗਿਸੋ ਰਬਾਡਾ, ਨਾਥਨ ਐਲਿਸ, ਅਰਸ਼ਦੀਪ ਸਿੰਘ। ਦਿੱਲੀ ਕੈਪੀਟਲਜ਼: ਡੇਵਿਡ ਵਾਰਨਰ (ਕਪਤਾਨ), ਪ੍ਰਿਥਵੀ ਸ਼ਾਅ, ਫਿਲਿਪ ਸਾਲਟ (ਵਿਕਟਕੀਪਰ), ਰਿਲੇ ਰੂਸੋ, ਅਕਸ਼ਰ ਪਟੇਲ, ਅਮਨ ਹਾਕਿਮ ਖਾਨ, ਯਸ਼ ਧੂਲ, ਕੁਲਦੀਪ ਯਾਦਵ, ਐਨਰਿਚ ਨੋਰਤਜੇ, ਇਸ਼ਾਂਤ ਸ਼ਰਮਾ, ਖਲੀਲ ਅਹਿਮਦ। The post PBKS vs DC: ਪਲੇਆਫ ਦੀ ਦੌੜ ‘ਚ ਬਣੇ ਰਹਿਣ ਲਈ ਪੰਜਾਬ ਕਿੰਗਜ਼ ਲਈ ਦਿੱਲੀ ਖ਼ਿਲਾਫ਼ ਜਿੱਤ ਲਾਜ਼ਮੀ appeared first on TheUnmute.com - Punjabi News. Tags:
|
ਕੈਨੇਡਾ ਤੋਂ ਆਈ ਦੁਖਦਾਈ ਖ਼ਬਰ, ਸੜਕ ਹਾਦਸੇ ਦੌਰਾਨ ਸੰਗਰੂਰ ਦੇ ਦੋ ਨੌਜਵਾਨਾਂ ਦੀ ਮੌਤ Wednesday 17 May 2023 02:05 PM UTC+00 | Tags: breaking-news canada canada-accident-news news sangrur sangrur-news ਸੰਗਰੂਰ ,17 ਮਈ 2023: ਰੋਜ਼ੀ ਰੋਟੀ ਅਤੇ ਚੰਗੇ ਭਵਿੱਖ ਦੇ ਲਈ ਆਪਣੇ ਸੁਪਨੇ ਪੂਰੇ ਕਰਨ ਲਈ ਸੰਗਰੂਰ ਦਾ ਇਕ ਨੌਜਵਾਨ ਕੈਨੇਡਾ ਦੀ ਧਰਤੀ ਉੱਤੇ ਗਿਆ, ਉਸ ਨੂੰ ਨਹੀਂ ਸੀ ਪਤਾ ਕਿ ਆਪਣੇ ਸੁਪਨੇ ਪੂਰੇ ਕਰਨ ਦੇ ਲਈ ਕੈਨੇਡਾ ਦੀ ਧਰਤੀ ‘ਤੇ ਉਥੇ ਜਾ ਰਿਹਾ ਹੈ ਪਰ ਮੁੜ ਕਦੇ ਵੀ ਆਪਣੇ ਘਰ ਵਾਪਸ ਨਹੀਂ ਆਵੇਗਾ | ਸੰਗਰੂਰ ਦੇ 22 ਸਾਲਾ ਨੌਜਵਾਨ ਜੋ ਤਕਰੀਬਨ ਡੇਢ ਸਾਲ ਪਹਿਲਾਂ ਆਪਣੇ ਮਾਂ ਪਿਓ ਭੈਣ ਭਰਾ ਨੂੰ ਛੱਡ ਕੇ ਕੈਨੇਡਾ ਗਿਆ ਸੀ, ਜਿਸ ਦੀ ਦੋ ਦਿਨ ਪਹਿਲਾਂ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਸੂਚਨਾ ਉਸਦੇ ਪਰਿਵਾਰਕ ਮੈਂਬਰਾਂ ਨੂੰ ਮਿਲੀ | ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸਾਨੂੰ ਸਵੇਰੇ ਸਾਢੇ ਚਾਰ ਵਜੇ ਫੋਨ ਆਇਆ ਕਿ ਤੁਹਾਡੇ ਪੁੱਤਰ ਦਾ ਐਕਸੀਡੈਂਟ ਹੋ ਗਿਆ | ਜਿਸ ਵਿਚ ਇਕ ਨੌਜਵਾਨ ਸੰਗਰੂਰ ਅਤੇ ਦੂਜਾ ਨੌਜਵਾਨ ਜ਼ਿਲ੍ਹਾ ਸੰਗਰੂਰ ਦੇ ਹਲਕਾ ਸੁਨਾਮ ਦੇ ਪਿੰਡ ਮੋਰਾਂਵਾਲੀ ਦਾ ਰਹਿਣ ਵਾਲਾ ਹੈ, ਉਸ ਦੀ ਮੌਤ ਹੋ ਗਈ | ਇਹ ਨੌਜਵਾਨ ਆਪਣੀ ਮਾਂ ਦਾ ਇੱਕਲੌਤਾ ਪੁੱਤ ਸੀ, ਇਸ ਦੇ ਬਾਪ ਦੀ ਕੁਝ ਸਮਾਂ ਪਹਿਲਾਂ ਹੀ ਮੌਤ ਹੋ ਗਈ ਸੀ ਹੁਣ ਘਰ ਵਿਚ ਇਕੱਲੀ ਮਾਂ ਰਹਿ ਗਈ ਹੈ | ਸੰਗਰੂਰ ਦਾ ਨੌਜਵਾਨ ਆਪਣੇ ਪਿੱਛੇ ਆਪਣੀ ਮਾਂ-ਬਾਪ ਇੱਕ ਭੈਣ ਅਤੇ ਭਰਾ ਨੂੰ ਛੱਡ ਗਿਆ ਹੈ ਦੋਵੇਂ ਪਰਿਵਾਰਾਂ ਵੱਲੋਂ ਆਪਣੇ ਪੁੱਤਰਾਂ ਦੀ ਲਾਸ਼ ਨੂੰ ਭਾਰਤ ਲਿਆਉਣ ਦੇ ਲਈ ਸਰਕਾਰ ਕੋਲ ਪੁਕਾਰ ਲਗਾਈ ਜਾ ਰਹੀ ਹੈ | ਸੰਗਰੂਰ ਦੇ ਨੌਜਵਾਨ ਦੇ ਪਿਤਾ ਰਾਜੇਸ਼ ਕੁਮਾਰ ਨੇ ਸਰਕਾਰ ਕੋਲ ਪੁਕਾਰ ਲਗਾਈ ਹੈ ਕਿ ਸਾਡੇ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ, ਤਾਂ ਜੋ ਉਸ ਦਾ ਅਸੀਂ ਰੀਤੀ ਰਿਵਾਜ਼ਾਂ ਨਾਲ ਸਸਕਾਰ ਕਰ ਸਕੀਏ | ਉਹਨਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਉਤੇ ਰੋਸ ਵੀ ਜ਼ਾਹਰ ਕੀਤਾ ਹੈ | ਉਨ੍ਹਾਂ ਕਿਹਾ ਕਿ ਜੇਕਰ ਏਥੋਂ ਦੀਆਂ ਸਰਕਾਰਾਂ ਨੌਜਵਾਨਾਂ ਨੂੰ ਏਥੇ ਹੀ ਰੁਜ਼ਗਾਰ ਦੇਣ ਤਾਂ ਕੋਈ ਵੀ ਵਿਦੇਸ਼ੀ ਧਰਤੀ ਉੱਤੇ ਨਹੀਂ ਜਾਵੇਗਾ | ਉਹਨਾਂ ਨੇ ਦੂਜੇ ਮਾਂ-ਬਾਪ ਨੂੰ ਵੀ ਅਪੀਲ ਕੀਤੀ ਹੈ ਕਿ ਜੋ ਵੀ ਮਾਂ-ਬਾਪ ਆਪਣੇ ਬੱਚਿਆਂ ਨੂੰ ਬਾਹਰ ਭੇਜਣ ਦਾ ਸੁਪਨਾ ਦੇਖ ਰਹੇ ਹਨ ਤਾਂ ਇਹ ਸੁਪਨਾ ਦੇਖਣਾ ਛੱਡ ਦੇਣਾ ਉਹ ਆਪਣੇ ਬੱਚਿਆਂ ਨੂੰ ਭਾਰਤ ਵਿੱਚ ਹੀ ਕਿਤੇ ਵੀ ਸੈਟ ਕਰ ਦੇਣ | ਪਰ ਵਿਦੇਸ਼ੀ ਧਰਤੀ ਉੱਤੇ ਨਾ ਭੇਜਣ | ਅੱਜ ਸਾਡੇ ਉੱਤੇ ਦੁੱਖਾਂ ਦਾ ਪਹਾੜ ਟੁੱਟਿਆ ਅਸੀਂ ਨਹੀਂ ਚਾਹੁੰਦੇ ਕਿ ਕਿਸੇ ਹੋਰ ਮਾਂ-ਬਾਪ ਉੱਤੇ ਅਜਿਹੇ ਦੁੱਖਾਂ ਦਾ ਪਹਾੜ ਟੁੱਟੇ | The post ਕੈਨੇਡਾ ਤੋਂ ਆਈ ਦੁਖਦਾਈ ਖ਼ਬਰ, ਸੜਕ ਹਾਦਸੇ ਦੌਰਾਨ ਸੰਗਰੂਰ ਦੇ ਦੋ ਨੌਜਵਾਨਾਂ ਦੀ ਮੌਤ appeared first on TheUnmute.com - Punjabi News. Tags:
|
ਕਰਨਾਟਕ ਦੇ ਨਵੇਂ ਮੁੱਖ ਮੰਤਰੀ ਦੀ ਚੋਣ 'ਤੇ ਸਸਪੈਂਸ ਜਾਰੀ, ਰਣਦੀਪ ਸੁਰਜੇਵਾਲਾ ਨੇ ਅਫਵਾਹਾਂ ਨੂੰ ਕੀਤਾ ਖ਼ਾਰਜ Wednesday 17 May 2023 02:16 PM UTC+00 | Tags: breaking-news chief-minister-of-karnataka congress karnataka karnataka-congress latest-news news punjabi-news punjab-news randeep-surjewala the-unmute-punjabi-news ਚੰਡੀਗੜ੍ਹ,17 ਮਈ 2023: ਕਰਨਾਟਕ (Karnataka) ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਕਾਫੀ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ। ਇਸ ਦੌਰਾਨ ਕਾਂਗਰਸ ਨੇ ਕਿਹਾ ਹੈ ਕਿ ਇਸ ‘ਤੇ ਬੁੱਧਵਾਰ ਜਾਂ ਵੀਰਵਾਰ ਨੂੰ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ। ਪਾਰਟੀ ਨੇ ਕਿਹਾ ਕਿ ਅਗਲੇ 48-72 ਘੰਟਿਆਂ ਵਿੱਚ ਸੂਬੇ ਵਿੱਚ ਨਵੇਂ ਮੰਤਰੀ ਦਾ ਐਲਾਨ ਕੀਤਾ ਜਾਵੇਗਾ। ਸੂਬੇ ਵਿੱਚ ਪੰਜ ਸਾਲਾਂ ਲਈ ਸਥਿਰ ਸਰਕਾਰ ਬਣੇਗੀ। ਕਾਂਗਰਸ ਨੇ ਲੋਕਾਂ ਨੂੰ ਅਟਕਲਾਂ ਅਤੇ ਝੂਠੀਆਂ ਖ਼ਬਰਾਂ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਹੈ। 10-ਰਾਜਾਜੀ ਮਾਰਗ ‘ਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ਦੇ ਬਾਹਰ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਕਾਂਗਰਸ ਦੇ ਸੂਬਾ ਇੰਚਾਰਜ ਰਣਦੀਪ ਸੁਰਜੇਵਾਲਾ ਵੀ ਮੌਜੂਦ ਸਨ। ਸੁਰਜੇਵਾਲਾ ਨੇ ਕਿਹਾ ਕਿ ਪਾਰਟੀ ਮੁਖੀ ਨੂੰ ਵਿਧਾਇਕ ਦਲ ਦਾ ਨੇਤਾ ਨਿਯੁਕਤ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ ਅਤੇ ਇਸ ਲਈ ਵਿਚਾਰ-ਵਟਾਂਦਰਾ ਜਾਰੀ ਹੈ। ਸੁਰਜੇਵਾਲਾ ਨੇ ਪੱਤਰਕਾਰਾਂ ਨੂੰ ਕਿਹਾ, “ਕਿਸੇ ਤਰ੍ਹਾਂ ਦੀਆਂ ਅਟਕਲਾਂ ਦਾ ਸਹਾਰਾ ਨਾ ਲਓ, ਜਦੋਂ ਵੀ ਕਾਂਗਰਸ ਪ੍ਰਧਾਨ ਦੁਆਰਾ ਕੋਈ ਫੈਸਲਾ ਲਿਆ ਜਾਵੇਗਾ, ਸਾਨੂੰ ਤੁਹਾਨੂੰ ਸੂਚਿਤ ਕਰਨ ਵਿੱਚ ਖੁਸ਼ੀ ਹੋਵੇਗੀ।” ਮੈਂ ਇੱਥੇ ਬਹੁਤ ਸਾਰੀਆਂ ਅਫਵਾਹਾਂ ਨੂੰ ਨਕਾਰਨ ਲਈ ਆਇਆ ਹਾਂ … ਜੋ ਬਹੁਤ ਸਾਰੇ ਨਿਊਜ਼ ਚੈਨਲਾਂ ‘ਤੇ ਚਲਾਈਆਂ ਜਾ ਰਹੀਆਂ ਹਨ। ਕਿਰਪਾ ਕਰਕੇ ਇਸ ‘ਤੇ ਵਿਸ਼ਵਾਸ ਨਾ ਕਰੋ। ਉਨ੍ਹਾਂ ਕਿਹਾ ਕਿ ਜਦੋਂ ਵੀ ਕਾਂਗਰਸ ਬੁੱਧਵਾਰ ਜਾਂ ਵੀਰਵਾਰ ਨੂੰ ਕੋਈ ਫੈਸਲਾ ਲਵੇਗੀ ਤਾਂ ਪਾਰਟੀ ਸਭ ਤੋਂ ਪਹਿਲਾਂ ਮੀਡੀਆ ਨੂੰ ਸੂਚਿਤ ਕਰੇਗੀ। The post ਕਰਨਾਟਕ ਦੇ ਨਵੇਂ ਮੁੱਖ ਮੰਤਰੀ ਦੀ ਚੋਣ ‘ਤੇ ਸਸਪੈਂਸ ਜਾਰੀ, ਰਣਦੀਪ ਸੁਰਜੇਵਾਲਾ ਨੇ ਅਫਵਾਹਾਂ ਨੂੰ ਕੀਤਾ ਖ਼ਾਰਜ appeared first on TheUnmute.com - Punjabi News. Tags:
|
ਹਿੰਦੂਜਾ ਗਰੁੱਪ ਦੇ ਚੇਅਰਮੈਨ ਐਸ.ਪੀ ਹਿੰਦੂਜਾ ਪੂਰੇ ਹੋ ਗਏ, ਲੰਡਨ 'ਚ ਲਏ ਆਖਰੀ ਸਾਹ Wednesday 17 May 2023 02:22 PM UTC+00 | Tags: breaking-news hinduja-group news ਚੰਡੀਗੜ੍ਹ,17 ਮਈ 2023: ਇੱਕ ਬਜ਼ੁਰਗ ਕਾਰੋਬਾਰੀ ਅਤੇ ਹਿੰਦੂਜਾ ਭਰਾਵਾਂ ਵਿੱਚੋਂ ਸਭ ਤੋਂ ਵੱਡੇ ਐਸਪੀ ਹਿੰਦੂਜਾ (S.P. Hinduja) ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ। ਉਹ 87 ਸਾਲ ਦੇ ਸਨ। ਇਸ ਸਬੰਧੀ ਜਾਣਕਾਰੀ ਪਰਿਵਾਰ ਦੇ ਬੁਲਾਰੇ ਨੇ ਦਿੱਤੀ। ਇੱਕ ਬੁਲਾਰੇ ਨੇ ਦੱਸਿਆ ਕਿ ਹਿੰਦੂਜਾ ਗਰੁੱਪ ਦੇ ਚੇਅਰਮੈਨ ਐਸਪੀ ਹਿੰਦੂਜਾ ਨੇ ਲੰਡਨ ਵਿੱਚ ਆਖਰੀ ਸਾਹ ਲਿਆ। ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। SP ਹਿੰਦੂਜਾ ਚਾਰ ਹਿੰਦੂਜਾ ਭਰਾਵਾਂ ਵਿੱਚੋਂ ਸਭ ਤੋਂ ਵੱਡੇ ਸਨ। ਉਨ੍ਹਾਂ ਦੀ ਪਤਨੀ ਮਧੂ ਹਿੰਦੂਜਾ ਦਾ ਇਸ ਸਾਲ ਫਰਵਰੀ ‘ਚ ਦਿਹਾਂਤ ਹੋ ਗਿਆ ਸੀ। ਪਰਿਵਾਰ ਦੇ ਬੁਲਾਰੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 'ਗੋਪੀਚੰਦ, ਪ੍ਰਕਾਸ਼, ਅਸ਼ੋਕ ਅਤੇ ਪੂਰੇ ਹਿੰਦੂਜਾ ਪਰਿਵਾਰ ਨੂੰ ਅੱਜ ਸਾਡੇ ਪਰਿਵਾਰ ਦੇ ਪਿਤਾਮਾ ਅਤੇ ਹਿੰਦੂਜਾ ਗਰੁੱਪ ਦੇ ਚੇਅਰਮੈਨ ਐਸਪੀ ਹਿੰਦੂਜਾ (S.P. Hinduja) ਦੇ ਦੇਹਾਂਤ ਦਾ ਐਲਾਨ ਕਰਦੇ ਹੋਏ ਬਹੁਤ ਦੁੱਖ ਹੈ। ਉਹ ਪਰਿਵਾਰ ਦਾ ਸਰਪ੍ਰਸਤ ਸੀ। ਉਸਨੇ ਆਪਣੇ ਮੇਜ਼ਬਾਨ ਦੇਸ਼ ਯੂਕੇ ਅਤੇ ਉਸਦੇ ਗ੍ਰਹਿ ਦੇਸ਼ ਭਾਰਤ ਵਿਚਕਾਰ ਮਜ਼ਬੂਤ ਸਬੰਧ ਬਣਾਉਣ ਵਿੱਚ ਆਪਣੇ ਭਰਾਵਾਂ ਦੇ ਨਾਲ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਈ। ਉਹ ਦਿਮਾਗੀ ਕਮਜ਼ੋਰੀ ਤੋਂ ਪੀੜਤ ਸੀ। The post ਹਿੰਦੂਜਾ ਗਰੁੱਪ ਦੇ ਚੇਅਰਮੈਨ ਐਸ.ਪੀ ਹਿੰਦੂਜਾ ਪੂਰੇ ਹੋ ਗਏ, ਲੰਡਨ ‘ਚ ਲਏ ਆਖਰੀ ਸਾਹ appeared first on TheUnmute.com - Punjabi News. Tags:
|
ਰਾਜਪੁਰਾ 'ਚ ਵਾਪਰੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਨਿੰਦਾ Wednesday 17 May 2023 02:28 PM UTC+00 | Tags: breaking-news harjinder-singh-dhami news sacrilege shiromani-gurdwara-parbandhak-committee ਅੰਮ੍ਰਿਤਸਰ, 17 ਮਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਪੁਰਾ 'ਚ ਇਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਨੰਗੇ ਸਿਰ ਅਤੇ ਜੋੜਿਆਂ ਸਮੇਤ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਅਜਿਹੀਆਂ ਸਿੱਖ ਵਿਰੋਧੀ ਹਰਕਤਾਂ ਲਗਾਤਾਰ ਵਧ ਰਹੀਆਂ ਹਨ, ਪਰ ਪੰਜਾਬ ਦੀ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖਾਂ ਲਈ ਆਸਥਾ ਦਾ ਕੇਂਦਰ ਹਨ, ਜਿਥੇ ਕੋਈ ਵੀ ਮਰਯਾਦਾ ਵਿਰੁੱਧ ਹਰਕਤ ਨਾਲ ਕੌਮ ਅੰਦਰ ਰੋਸ ਪੈਦਾ ਹੋਣਾ ਸੁਭਾਵਿਕ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਾਕਾਮੀ ਕਰਕੇ ਬੇਅਦਬੀ ਕਰਨ ਵਾਲੇ ਲੋਕਾਂ ਦੇ ਹੌਂਸਲੇ ਵੱਧ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਇਨ੍ਹਾਂ ਮਾਮਲਿਆਂ ਪ੍ਰਤੀ ਏਨੀ ਅਵੇਸਲੀ ਹੋਈ ਹੈ ਕਿ ਕਾਰਵਾਰੀ ਤਾਂ ਦੂਰ ਦੀ ਗੱਲ, ਬਲਕਿ ਮੁੱਖ ਮੰਤਰੀ ਵੱਲੋਂ ਬੀਤੇ ਦਿਨਾਂ 'ਚ ਵਾਪਰੀਆਂ ਘਟਨਾਵਾਂ ਦੀ ਨਿੰਦਾ ਤਕ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਕੋਈ ਆਮ ਘਟਨਾਵਾਂ ਨਹੀਂ ਹਨ, ਇਨ੍ਹਾਂ ਪਿੱਛੇ ਜ਼ਰੂਰ ਸਾਜ਼ਿਸ਼ੀ ਲੋਕ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਸਾਹਮਣੇ ਲਿਆਂਦਾ ਜਾਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੇਵਾ ਸੰਭਾਲ ਲਈ ਸੰਜੀਦਾ ਪਹੁੰਚ ਅਪਨਾਈ ਜਾਵੇ, ਤਾਂ ਜੋ ਸ਼ਰਾਰਤੀ ਲੋਕ ਆਪਣੇ ਮਨਸੂਬਿਆਂ ਵਿਚ ਕਾਮਯਾਬ ਨਾ ਹੋਣ। The post ਰਾਜਪੁਰਾ 'ਚ ਵਾਪਰੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਨਿੰਦਾ appeared first on TheUnmute.com - Punjabi News. Tags:
|
Manipur Violence: ਹਿੰਸਾ ਪ੍ਰਭਾਵਿਤ ਮਣੀਪੁਰ 'ਚ ਇੰਟਰਨੈਟ 'ਤੇ ਪਾਬੰਦੀ ਪੰਜ ਦਿਨ ਹੋਰ ਦਿਨ ਵਧਾਈ Wednesday 17 May 2023 02:35 PM UTC+00 | Tags: breaking-news governor-anusuiya-uik governor-anusuiya-uikey internet-ban manipur manipur-cm manipur-governor n-biren-singh news ਚੰਡੀਗੜ੍ਹ, 17 ਮਈ 2023: ਮਣੀਪੁਰ (Manipur) ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਰਾਜ ਭਵਨ ਵਿਖੇ ਰਾਜਪਾਲ ਅਨੁਸੂਈਆ ਉਈਕੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਰਾਜ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ। ਇਸ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ ਚੁੱਕੇ ਗਏ ਵੱਖ-ਵੱਖ ਉਪਾਵਾਂ ਬਾਰੇ ਚਰਚਾ ਕੀਤੀ। ਇਸ ਦੌਰਾਨ, ਹਿੰਸਾ ਪ੍ਰਭਾਵਿਤ ਮਣੀਪੁਰ ਵਿੱਚ ਇੰਟਰਨੈਟ ਬੰਦ ਪੰਜ ਹੋਰ ਦਿਨ ਜਾਰੀ ਰਹੇਗਾ। ਮਣੀਪੁਰ ਸਰਕਾਰ ਨੇ ਇਸ ਦੀ ਜਾਣਕਾਰੀ ਦਿੱਤੀ। ਇਸ ਸਬੰਧੀ ਸਰਕਾਰ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੂਬੇ ‘ਚ ਜਨਜੀਵਨ ਹੌਲੀ-ਹੌਲੀ ਪਟੜੀ ‘ਤੇ ਆ ਰਿਹਾ ਹੈ। ਜਾਣਕਾਰੀ ਮੁਤਾਬਕ ਰਾਜਪਾਲ ਅਤੇ ਮੁੱਖ ਮੰਤਰੀ ਨੇ ਰਾਸ਼ਟਰੀ ਰਾਜ ਮਾਰਗਾਂ ‘ਤੇ ਵਾਹਨਾਂ ਦੀ ਆਵਾਜਾਈ ਅਤੇ ਸੰਵੇਦਨਸ਼ੀਲ ਖੇਤਰਾਂ ‘ਚ ਸੁਰੱਖਿਆ ਬਲਾਂ ਦੀ ਤਾਇਨਾਤੀ ਨਾਲ ਜੁੜੀਆਂ ਸਮੱਸਿਆਵਾਂ ‘ਤੇ ਵੀ ਚਰਚਾ ਕੀਤੀ। ਰਾਜਪਾਲ ਨੇ ਮੁੱਖ ਮੰਤਰੀ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਆਮ ਸਥਿਤੀ ਲਿਆਉਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਲਾਹ ਦਿੱਤੀ। ਰਾਜਪਾਲ ਨੇ ਕੁਲਦੀਪ ਸਿੰਘ, ਜਿਨ੍ਹਾਂ ਨੂੰ ਹਾਲ ਹੀ ਵਿੱਚ ਮਣੀਪੁਰ ਸਰਕਾਰ ਦੇ ਸੁਰੱਖਿਆ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਸੀ, ਅਤੇ ਏਡੀਜੀਪੀ ਆਸ਼ੂਤੋਸ਼ ਸਿਨਹਾ ਨਾਲ ਰਾਜ ਭਵਨ ਵਿੱਚ ਮੁਲਾਕਾਤ ਕੀਤੀ। The post Manipur Violence: ਹਿੰਸਾ ਪ੍ਰਭਾਵਿਤ ਮਣੀਪੁਰ ‘ਚ ਇੰਟਰਨੈਟ ‘ਤੇ ਪਾਬੰਦੀ ਪੰਜ ਦਿਨ ਹੋਰ ਦਿਨ ਵਧਾਈ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest




