TheUnmute.com – Punjabi News: Digest for May 19, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਇਨਕਮ ਟੈਕਸ ਦੀ ਛਾਪੇਮਾਰੀ

Thursday 18 May 2023 05:34 AM UTC+00 | Tags: breaking-news cm-bhagwant-mann deep-malhotra deep-malhotras-house latest-news liquor-businessman-deep-malhotra news punjab-news tax-raid the-unmute-breaking-news the-unmute-punjab

ਚੰਡੀਗੜ੍ਹ,18 ਮਈ 2023: ਪੰਜਾਬ ਦੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ (Deep Malhotra) ਦੇ ਘਰ ਵੀਰਵਾਰ ਸਵੇਰੇ 7 ਵਜੇ ਇਨਕਮ ਟੈਕਸ ਦੀ ਛਾਪੇਮਾਰੀ ਹੋਈ ਹੈ। ਇਨਕਮ ਟੈਕਸ ਦੀ ਟੀਮ 4 ਗੱਡੀਆਂ ‘ਚ ਉਸ ਦੇ ਘਰ ਪਹੁੰਚੀਆਂ ਹਨ । ਜਿਸ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰਾਂ ਅਤੇ ਦਫਤਰਾਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਦੇ ਪੁੱਤਰ ਦਾ ਨਾਂ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ‘ਚ ਸਾਹਮਣੇ ਆਇਆ ਸੀ। ਦੀਪ ਮਲਹੋਤਰਾ ਦੇ ਬੇਟੇ ਨੂੰ ਵੀ ਜੇਲ੍ਹ ਜਾਣਾ ਪਿਆ। ਉਹ ਕੁਝ ਦਿਨ ਪਹਿਲਾਂ ਹੀ ਜ਼ਮਾਨਤ ‘ਤੇ ਬਾਹਰ ਆਇਆ ਸੀ। ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀ ਇੱਥੇ ਛਾਪੇਮਾਰੀ ਕੀਤੀ ਸੀ।

ਦੀਪ ਮਲਹੋਤਰਾ ਦਿੱਲੀ ਅਤੇ ਪੰਜਾਬ ਦੇ ਵੱਡੇ ਸ਼ਰਾਬ ਕਾਰੋਬਾਰੀਆਂ ਵਿੱਚੋਂ ਇੱਕ ਹੈ। ਦੀਪ ਮਲਹੋਤਰਾ 2012 ਵਿੱਚ ਫਰੀਦਕੋਟ ਤੋਂ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਹਨ | ਦੀਪ ਮਲਹੋਤਰਾ ਦੇ ਨਾਲ ਜੀਰਾ ਸ਼ਰਾਬ ਫੈਕਟਰੀ ਦੇ ਸੀਈਓ ਪਵਨ ਬਾਂਸਲ ‘ਤੇ ਵੀ ਛਾਪੇਮਾਰੀ ਕੀਤੀ ਗਈ ਹੈ। ਜੀਰਾ ਸ਼ਰਾਬ ਫੈਕਟਰੀ ਪਿਛਲੇ ਕੁਝ ਸਮੇਂ ਤੋਂ ਸੁਰਖੀਆਂ ਵਿੱਚ ਹੈ

The post ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਇਨਕਮ ਟੈਕਸ ਦੀ ਛਾਪੇਮਾਰੀ appeared first on TheUnmute.com - Punjabi News.

Tags:
  • breaking-news
  • cm-bhagwant-mann
  • deep-malhotra
  • deep-malhotras-house
  • latest-news
  • liquor-businessman-deep-malhotra
  • news
  • punjab-news
  • tax-raid
  • the-unmute-breaking-news
  • the-unmute-punjab

ਸਿੱਧਾਰਮਈਆ ਹੋਣਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ, ਡੀਕੇ ਸ਼ਿਵਕੁਮਾਰ ਬਣੇ ਡਿਪਟੀ CM

Thursday 18 May 2023 05:46 AM UTC+00 | Tags: breaking-news cm-siddaramaiah dk-shivakumar karnataka-congress karnataka-news latest-news news siddaramaiah the-unmute-breaking-news

ਚੰਡੀਗੜ੍ਹ,18 ਮਈ 2023: ਸਿੱਧਾਰਮਈਆ (Siddaramaiah) ਕਰਨਾਟਕ ਦੇ ਨਵੇਂ ਮੁੱਖ ਮੰਤਰੀ ਚੁਣੇ ਗਏ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।ਚਾਰ ਦਿਨਾਂ ਬਾਅਦ ਸੋਨੀਆ ਗਾਂਧੀ ਦੇ ਦਖਲ ਤੋਂ ਬਾਅਦ, ਡੀਕੇ ਸ਼ਿਵਕੁਮਾਰ ਆਖਰਕਾਰ ਸਹਿਮਤ ਹੋ ਗਏ। ਸਿੱਧਾਰਮਈਆ ਕਰਨਾਟਕ ਦੇ ਮੁੱਖ ਮੰਤਰੀ ਅਤੇ ਡੀਕੇ ਉਪ ਮੁੱਖ ਮੰਤਰੀ ਹੋਣਗੇ। ਦੇਰ ਰਾਤ ਸੋਨੀਆ ਗਾਂਧੀ ਨੇ ਡੀਕੇ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਇਸ ਤੋਂ ਬਾਅਦ ਹੀ ਡੀਕੇ ਮੁੱਖ ਮੰਤਰੀ ਦੇ ਅਹੁਦੇ ਲਈ ਤਿਆਰ ਹੋ ਗਏ ਹਨ । ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅੱਜ ਇਸ ਦਾ ਅਧਿਕਾਰਤ ਐਲਾਨ ਕਰਨਗੇ।

ਸ਼ਿਵਕੁਮਾਰ ਨੇ ਵੀਰਵਾਰ ਸਵੇਰੇ ਕਿਹਾ, ’ਮੈਂ’ਤੁਸੀਂ ਪਾਰਟੀ ਦੇ ਫਾਰਮੂਲੇ ਨਾਲ ਸਹਿਮਤ ਹਾਂ। ਅੱਗੇ ਲੋਕ ਸਭਾ ਚੋਣਾਂ ਹਨ ਅਤੇ ਮੈਂ ਜ਼ਿੰਮੇਵਾਰੀਆਂ ਲਈ ਤਿਆਰ ਹਾਂ। ਪਾਰਟੀ ਦੇ ਹਿੱਤ ਨੂੰ ਮੁੱਖ ਰੱਖਦਿਆਂ ਮੈਂ ਸਹਿਮਤੀ ਦਿੱਤੀ ਹੈ।

ਕਾਂਗਰਸ ਨੇ ਅੱਜ ਸ਼ਾਮ 7 ਵਜੇ ਬੈਂਗਲੁਰੂ ‘ਚ ਕਾਂਗਰਸ ਵਿਧਾਇਕ ਦਲ ਦੀ ਬੈਠਕ ਬੁਲਾਈ ਹੈ। ਇਸ ਵਿੱਚ ਪਾਰਟੀ ਦੇ ਕੇਂਦਰੀ ਆਬਜ਼ਰਵਰ ਵੀ ਪੁੱਜਣਗੇ। ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 20 ਮਈ ਨੂੰ ਬੈਂਗਲੁਰੂ ‘ਚ ਹੋਵੇਗਾ। ਇਸ ਤੋਂ ਪਹਿਲਾਂ ਸਿੱਧਾਰਮਈਆ ਅਤੇ ਡੀਕੇ ਸ਼ਿਵਕੁਮਾਰ ਨਾਲ ਰਾਹੁਲ ਅਤੇ ਖੜਗੇ ਦੀਆਂ ਦੋ ਮੀਟਿੰਗਾਂ ਬੇਸਿੱਟਾ ਰਹੀਆਂ ਸਨ।

ਸ਼ਿਵਕੁਮਾਰ ਨੇ 50-50 ਫਾਰਮੂਲੇ ‘ਤੇ ਸਹਿਮਤੀ ਜਤਾਈ ਹੈ। ਸਿੱਧਾਰਮਈਆ (Siddaramaiah) ਪਹਿਲੇ ਢਾਈ ਸਾਲਾਂ ਲਈ ਮੁੱਖ ਮੰਤਰੀ ਅਤੇ ਅਗਲੇ ਢਾਈ ਸਾਲਾਂ ਲਈ ਡੀ.ਕੇ. ਮਤਲਬ 2025 ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਡੀਕੇ ਮੁੱਖ ਮੰਤਰੀ ਬਣ ਜਾਣਗੇ। ਹਾਲਾਂਕਿ ਹੁਣ ਕਰਨਾਟਕ ਦਾ ਕਾਂਗਰਸ ਸੂਬਾ ਪ੍ਰਧਾਨ ਕੌਣ ਹੋਵੇਗਾ, ਇਸ ਦਾ ਨਾਂ ਤੈਅ ਨਹੀਂ ਹੋਇਆ ਹੈ।

The post ਸਿੱਧਾਰਮਈਆ ਹੋਣਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ, ਡੀਕੇ ਸ਼ਿਵਕੁਮਾਰ ਬਣੇ ਡਿਪਟੀ CM appeared first on TheUnmute.com - Punjabi News.

Tags:
  • breaking-news
  • cm-siddaramaiah
  • dk-shivakumar
  • karnataka-congress
  • karnataka-news
  • latest-news
  • news
  • siddaramaiah
  • the-unmute-breaking-news

MP ਰਤਨ ਲਾਲ ਕਟਾਰੀਆ ਦੇ ਦਿਹਾਂਤ 'ਤੇ PM ਨਰਿੰਦਰ ਮੋਦੀ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Thursday 18 May 2023 05:58 AM UTC+00 | Tags: bjp breaking-news haryana-news member-of-parliament mp-ratan-lal-kataria news prime-minister-narendra-modi ratan-lal-kataria

ਚੰਡੀਗੜ੍ਹ,18 ਮਈ 2023: ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਅੰਬਾਲਾ ਤੋਂ ਸੰਸਦ ਮੈਂਬਰ ਰਤਨ ਲਾਲ ਕਟਾਰੀਆ (Ratan Lal Kataria) ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ | ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਰਤਨ ਲਾਲ ਕਟਾਰੀਆ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਉਹ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਰਤਨ ਲਾਲ ਕਟਾਰੀਆ ਦੇ ਦੇਹਾਂਤ ਤੋਂ ਬਹੁਤ ਦੁਖੀ ਹਨ। ਉਨ੍ਹਾਂ ਨੂੰ ਲੋਕ ਸੇਵਾ ਅਤੇ ਸਮਾਜਿਕ ਨਿਆਂ ਲਈ ਉਨ੍ਹਾਂ ਦੇ ਭਰਪੂਰ ਯੋਗਦਾਨ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਹਰਿਆਣਾ ਵਿੱਚ ਭਾਜਪਾ ਨੂੰ ਮਜ਼ਬੂਤ ​​ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹਮਦਰਦੀ।

ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਅੰਬਾਲਾ ਤੋਂ ਸੰਸਦ ਮੈਂਬਰ ਰਤਨ ਲਾਲ ਕਟਾਰੀਆ (Ratan Lal Kataria) ਦੇ ਦਿਹਾਂਤ ‘ਤੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਹਰਿਆਣਾ ਵਿੱਚ ਇੱਕ ਦਿਨ ਦੇ ਰਾਜਕੀ ਸੋਗ ਦਾ ਐਲਾਨ ਕੀਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਭਾਵੁਕ ਸ਼ਰਧਾਂਜਲੀ ਦਿੱਤੀ ਅਤੇ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੱਤਾ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਉਹ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਅੰਬਾਲਾ ਤੋਂ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦੇ ਦਿਹਾਂਤ ਤੋਂ ਦੁਖੀ ਹਨ। ਉਨ੍ਹਾਂ ਨੇ ਹਮੇਸ਼ਾ ਹੀ ਸਮਾਜ ਦੇ ਭਲੇ ਅਤੇ ਹਰਿਆਣਾ ਦੇ ਲੋਕਾਂ ਦੀ ਤਰੱਕੀ ਲਈ ਸੰਸਦ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਦੇ ਜਾਣ ਨਾਲ ਸਿਆਸਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਇਸ ਔਖੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖਸ਼ੇ।

The post MP ਰਤਨ ਲਾਲ ਕਟਾਰੀਆ ਦੇ ਦਿਹਾਂਤ ‘ਤੇ PM ਨਰਿੰਦਰ ਮੋਦੀ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News.

Tags:
  • bjp
  • breaking-news
  • haryana-news
  • member-of-parliament
  • mp-ratan-lal-kataria
  • news
  • prime-minister-narendra-modi
  • ratan-lal-kataria

ਕਿਰੇਨ ਰਿਜਿਜੂ ਤੋਂ ਖੋਹਿਆ ਕਾਨੂੰਨ ਮੰਤਰਾਲਾ, ਅਰਜੁਨ ਰਾਮ ਮੇਘਵਾਲ ਨੂੰ ਮਿਲੀ ਜ਼ਿੰਮੇਵਾਰੀ

Thursday 18 May 2023 06:08 AM UTC+00 | Tags: arjun-ram-meghwal bjp breaking-news central-cabinet kiren-rijiju latest-news law-ministry modi-government news punjabi-news the-unmute-breaking-news

ਚੰਡੀਗੜ੍ਹ,18 ਮਈ 2023: ਮੋਦੀ ਸਰਕਾਰ ‘ਚ ਵੱਖ-ਵੱਖ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਸੰਭਾਲਣ ਵਾਲੇ ਕਿਰੇਨ ਰਿਜਿਜੂ (Kiren Rijiju) ਤੋਂ ਕਾਨੂੰਨ ਮੰਤਰਾਲਾ ਵਾਪਸ ਲੈ ਲਿਆ ਗਿਆ ਹੈ। ਦੱਸਿਆ ਗਿਆ ਹੈ ਕਿ ਇਸ ਮੰਤਰਾਲੇ ਦੀ ਜ਼ਿੰਮੇਵਾਰੀ ਹੁਣ ਅਰਜੁਨ ਰਾਮ ਮੇਘਵਾਲ (Arjun Ram Meghwal) ਨੂੰ ਸੌਂਪ ਦਿੱਤੀ ਗਈ ਹੈ। ਇਹ ਜਾਣਕਾਰੀ ਰਾਸ਼ਟਰਪਤੀ ਭਵਨ ਵੱਲੋਂ ਜਾਰੀ ਇੱਕ ਬਿਆਨ ਵਿੱਚ ਦਿੱਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦੀ ਸਲਾਹ ‘ਤੇ, ਰਾਸ਼ਟਰਪਤੀ ਨੇ ਕੇਂਦਰੀ ਮੰਤਰੀ ਪ੍ਰੀਸ਼ਦ ਦੇ ਮੈਂਬਰਾਂ ਨੂੰ ਵਿਭਾਗਾਂ ਦੀ ਮੁੜ ਵੰਡ ਕੀਤੀ ਹੈ।

ਰਿਲੀਜ਼ ਮੁਤਾਬਕ ਕਿਰੇਨ ਰਿਜਿਜੂ ਨੂੰ ਹੁਣ ਧਰਤੀ ਵਿਗਿਆਨ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਜਤਿੰਦਰ ਸਿੰਘ ਇਸ ਮੰਤਰਾਲੇ ਨੂੰ ਸੰਭਾਲ ਰਹੇ ਸਨ। ਇਸ ਦੇ ਨਾਲ ਹੀ ਮੇਘਵਾਲ (Arjun Ram Meghwal) ਨੂੰ ਕਾਨੂੰਨ ਰਾਜ ਮੰਤਰੀ ਵਜੋਂ ਸੁਤੰਤਰ ਚਾਰਜ ਦਿੱਤਾ ਗਿਆ ਹੈ। ਮੇਘਵਾਲ ਪਹਿਲਾਂ ਹੀ ਸੱਭਿਆਚਾਰ ਮੰਤਰਾਲੇ ਅਤੇ ਸੰਸਦੀ ਮਾਮਲਿਆਂ ਦੇ ਮੰਤਰਾਲੇ ਵਿੱਚ ਰਾਜ ਮੰਤਰੀ ਦਾ ਅਹੁਦਾ ਸੰਭਾਲ ਚੁੱਕੇ ਹਨ।

The post ਕਿਰੇਨ ਰਿਜਿਜੂ ਤੋਂ ਖੋਹਿਆ ਕਾਨੂੰਨ ਮੰਤਰਾਲਾ, ਅਰਜੁਨ ਰਾਮ ਮੇਘਵਾਲ ਨੂੰ ਮਿਲੀ ਜ਼ਿੰਮੇਵਾਰੀ appeared first on TheUnmute.com - Punjabi News.

Tags:
  • arjun-ram-meghwal
  • bjp
  • breaking-news
  • central-cabinet
  • kiren-rijiju
  • latest-news
  • law-ministry
  • modi-government
  • news
  • punjabi-news
  • the-unmute-breaking-news

ਪੰਜਾਬ ਸਰਕਾਰ ਸੂਬੇ 'ਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ: ਮੁੱਖ ਮੰਤਰੀ

Thursday 18 May 2023 06:12 AM UTC+00 | Tags: aam-aadmi-party breaking-news chief-minister-bhagwant-mann cm-bhagwant-mann latest-news news punjab-government the-unmute-breaking-news the-unmute-punjabi-news

ਜਲੰਧਰ, 18 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਨ ਲਈ ਵਚਨਬੱਧ ਹੈ। 'ਸਰਕਾਰ ਤੁਹਾਡੇ ਦੁਆਰ' ਨਾਂ ਦੇ ਸਰਕਾਰ ਦੇ ਮੁੱਖ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਕੋਲ ਜਾਦੂ ਦੀ ਕੋਈ ਛੜੀ ਨਹੀਂ ਹੈ ਪਰ ਫਿਰ ਵੀ ਉਹ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਠੋਸ ਉਪਰਾਲੇ ਕਰ ਰਹੇ ਹਨ।

ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਰੰਗਲਾ ਪੰਜਾਬ ਬਣਾਉਣ ਲਈ ਪਹਿਲਾਂ ਹੀ ਵਿਆਪਕ ਯੋਜਨਾ ਉਲੀਕੀ ਹੋਈ ਹੈ।

ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਉਨ੍ਹਾਂ ਤੋਂ ਪਹਿਲੇ ਆਗੂ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਆਲੀਸ਼ਾਨ ਮਹਿਲਾਂ ਤੋਂ ਬਾਹਰ ਨਹੀਂ ਆਏ ਪਰ ਉਹ ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਸੂਬੇ ਦੇ ਹਰ ਕੋਨੇ-ਕੋਨੇ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗਤੀ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਤਾਂ ਜੋ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਨੇਕ ਕਾਰਜ ਨੂੰ ਨੇਪਰੇ ਨਹੀਂ ਚਾੜ੍ਹਿਆ ਜਾ ਸਕਦਾ।

'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਦੀ ਮਹੱਤਤਾ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਉਨ੍ਹਾਂ ਦੀ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਦੇਸ਼ ਭਰ ਵਿੱਚ ਕੋਈ ਮਿਸਾਲ ਨਹੀਂ ਹੈ ਕਿਉਂਕਿ ਕੋਈ ਵੀ ਹੋਰ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਹੱਲ ਕਰਨ ਲਈ ਇੰਨਾ ਸਮਾਂ ਦੇਣ ਦੀ ਖੇਚਲ ਨਹੀਂ ਕਰਦੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਇਕ ਪਾਸੇ ਜਨਤਕ ਸਮੱਸਿਆਵਾਂ ਦਾ ਜਲਦੀ ਹੱਲ ਕਰੇਗਾ, ਦੂਜੇ ਪਾਸੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ਨੂੰ ਪਰਖਣ ਵਿੱਚ ਵੀ ਮਦਦਗਾਰ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਪੱਖੀ ਪਹਿਲਕਦਮੀ ਇਹ ਯਕੀਨੀ ਬਣਾਉਂਦੀ ਹੈ ਕਿ ਅਧਿਕਾਰੀ ਖਾਸ ਕਰਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਆਪਣੇ ਫੀਲਡ ਦੌਰੇ ਖਾਸ ਕਰਕੇ ਪਿੰਡਾਂ ਵਿੱਚ ਕਰਨ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪਹਿਲਾਂ ਲੁਧਿਆਣਾ ਵਿਖੇ ਵੀ ਮੰਤਰੀ ਮੰਡਲ ਦੀ ਮੀਟਿੰਗ ਹੋਈ ਸੀ ਅਤੇ ਅੱਜ ਜਲੰਧਰ ਵਿਖੇ ਵਜ਼ਾਰਤ ਦੀ ਮੀਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਦੇ ਘਰ-ਘਰ ਤੱਕ ਪਹੁੰਚ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵੱਡੇ ਕਾਰਜ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਅਤੇ ਯੋਗਤਾ ਇਸ ਪੂਰੀ ਭਰਤੀ ਮੁਹਿੰਮ ਦੇ ਦੋ ਮੁੱਖ ਥੰਮ੍ਹ ਹਨ। ਭਗਵੰਤ ਮਾਨ ਨੇ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇਕ ਪੁਖ਼ਤਾ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ 29 ਹਜ਼ਾਰ ਤੋਂ ਵੱਧ ਨਿਯੁਕਤੀਆਂ ਵਿੱਚੋਂ ਇਕ ਵੀ ਨਿਯੁਕਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਰਤੀ ਦੀ ਸਮੁੱਚੀ ਪ੍ਰਕਿਰਿਆ ਨੂੰ ਹਾਂ-ਪੱਖੀ ਹੁੰਗਾਰਾ ਮਿਲਿਆ ਹੈ ਕਿਉਂਕਿ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਨਾਲ ਅੱਗੇ ਵਧਣ ਦੇ ਮੌਕੇ ਮਿਲੇ ਹਨ। ਇਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼ੁਰੂ ਵਿੱਚ ਇਕ ਨੌਜਵਾਨ ਨੂੰ ਕਲਰਕ ਵਜੋਂ ਭਰਤੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਆਪਣੀ ਮਿਹਨਤ ਨਾਲ ਸਹਾਇਕ ਲਾਈਨਮੈਨ ਅਤੇ ਬਾਅਦ ਵਿੱਚ ਉਪ ਮੰਡਲ ਅਫ਼ਸਰ (ਐਸ.ਡੀ.ਓ) ਵਜੋਂ ਭਰਤੀ ਹੋਇਆ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨੌਜਵਾਨਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਇਹ ਗਤੀ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।

ਜਲੰਧਰ ਲੋਕ ਸਭਾ ਸੀਟ ‘ਤੇ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਲਈ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਸਬੂਤ ਹੈ, ਜਿਸ ਨਾਲ ਵਿਰੋਧੀ ਧਿਰ ਦੀ ਨਾਂਹ-ਪੱਖੀ, ਫੁੱਟ ਪਾਊ ਅਤੇ ਫ਼ਿਰਕੂ ਰਾਜਨੀਤੀ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਸੰਸਦੀ ਖੇਤਰ ਦੇ ਲੋਕਾਂ ਨੇ ਸਾਕਾਰਾਤਮਕ ਬਦਲਾਅ ਅਤੇ ਵਿਕਾਸ ਲਈ ਵੋਟ ਦਿੱਤਾ ਹੈ, ਜਿਸ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਸਰਕਾਰ ਵਚਨਬੱਧ ਹੈ। ਭਗਵੰਤ ਮਾਨ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਨਤੀਜਿਆਂ ਨੂੰ ਸੂਬੇ ਵਿੱਚ ਸ਼ਾਂਤੀ, ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਵਿਕਾਸ ਦੇ ਸਾਕਾਰਾਤਮਕ ਏਜੰਡੇ ਦੀ ਵੱਡੀ ਜਿੱਤ ਦੱਸਿਆ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਉਨ੍ਹਾਂ ਨਾਕਾਰਾਤਮਕ, ਢਾਹੂ ਵਿਚਾਰਾਂ ਅਤੇ ਤਾਕਤਾਂ ਦੀ ਰਾਜਨੀਤੀ ਵਿਰੁੱਧ ਜ਼ਬਰਦਸਤ ਫ਼ਤਵਾ ਹੈ, ਜਿਨ੍ਹਾਂ ਨੇ ਅਜੋਕੇ ਸਮੇਂ ਵਿੱਚ ਆਪਣੀਆਂ ਅਮਨ-ਸ਼ਾਂਤੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਰਾਹੀਂ ਪੰਜਾਬ ਨੂੰ ਅਸਥਿਰ ਕਰਨ ਅਤੇ ਇਸ ਦੀ ਤਰੱਕੀ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨਾਕਾਰਾਤਮਕ ਅਤੇ ਫੁੱਟ ਪਾਉਣ ਵਾਲੀਆਂ ਤਾਕਤਾਂ ਲਈ ਇਕ ਸੰਦੇਸ਼ ਹੋਣਾ ਚਾਹੀਦਾ ਹੈ, ਜਿਨ੍ਹਾਂ ਨੇ ਪੰਜਾਬ ਵਿੱਚ ਹਿੰਸਾ ਅਤੇ ਅਸਥਿਰਤਾ ਫੈਲਾਉਣ ਦੀ ਕੋਸ਼ਿਸ਼ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਲੋਕ-ਪੱਖੀ ਅਤੇ ਵਿਕਾਸ-ਪੱਖੀ ਨੀਤੀਆਂ ਦੀ ਜਿੱਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੀ ਜਿੱਤ ਨੇ ਇਕ ਵਾਰ ਫਿਰ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਵਿੱਚ ਲੋਕਾਂ ਦੇ ਪੂਰਨ ਵਿਸ਼ਵਾਸ ਅਤੇ ਭਰੋਸੇ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਨਤੀਜੇ ਵਿਰੋਧੀ ਧਿਰ ਵੱਲੋਂ ਅਪਣਾਈ ਫੁੱਟ ਪਾਊ ਰਾਜਨੀਤੀ ਅਤੇ ਭੈੜੀਆਂ ਚਾਲਾਂ ‘ਤੇ ਆਧਾਰਤ ਕੂੜ ਪ੍ਰਚਾਰ ‘ਤੇ ਸੂਬਾ ਸਰਕਾਰ ਦੇ ਸਾਫ਼, ਪਾਰਦਰਸ਼ੀ ਅਤੇ ਚੰਗੇ ਸ਼ਾਸਨ ਦੀ ਜਿੱਤ ਹੈ। ਭਗਵੰਤ ਮਾਨ ਨੇ ਇਸ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਲਈ ਨਿਰਸਵਾਰਥ ਅਤੇ ਅਣਥੱਕ ਮਿਹਨਤ ਕਰਨ ਲਈ ਆਪ ਦੇ ਆਗੂਆਂ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

The post ਪੰਜਾਬ ਸਰਕਾਰ ਸੂਬੇ ‘ਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ: ਮੁੱਖ ਮੰਤਰੀ appeared first on TheUnmute.com - Punjabi News.

Tags:
  • aam-aadmi-party
  • breaking-news
  • chief-minister-bhagwant-mann
  • cm-bhagwant-mann
  • latest-news
  • news
  • punjab-government
  • the-unmute-breaking-news
  • the-unmute-punjabi-news

ਆਪਣੀ ਮੰਗਾਂ ਨੂੰ ਲੈ ਕੇ ਪੰਜਾਬ ਭਰ 'ਚ ਕਿਸਾਨ ਰੋਕਣਗੇ ਰੇਲਾਂ, ਕਈ ਟਰੇਨਾਂ ਹੋਣਗੀਆਂ ਪ੍ਰਭਾਵਿਤ

Thursday 18 May 2023 06:32 AM UTC+00 | Tags: bharat-mala-project breaking-news farmers farmers-across-punjab farmers-protest-news india indian-railway latest-news mala-project news trains

ਚੰਡੀਗੜ੍ਹ, 18 ਮਈ 2023: ਭਾਰਤ ਮਾਲਾ ਪ੍ਰਾਜੈਕਟ ਤਹਿਤ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਮੁਆਵਜ਼ੇ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਰੋਧ ਕਰ ਰਹੇ ਹਨ | ਕਿਸਾਨਾਂ (Farmers) ਨੇ ਅੱਜ ਦੁਪਹਿਰ 1 ਵਜੇ ਪੰਜਾਬ ਭਰ ਵਿੱਚ ਰੇਲਵੇ ਟਰੈਕ ਜਾਮ ਕਰਨ ਦਾ ਫੈਸਲਾ ਕੀਤਾ ਹੈ। ਇਸ ਕਾਰਨ ਰੇਲਵੇ ਟਰੈਕ ਪੂਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ।

ਕਿਸਾਨ (Farmers) ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਜਲੰਧਰ, ਲੁਧਿਆਣਾ, ਫ਼ਿਰੋਜ਼ਪੁਰ, ਬਠਿੰਡਾ, ਅੰਮ੍ਰਿਤਸਰ, ਪਟਿਆਲਾ, ਰੋਪੜ ਆਦਿ ਵਿੱਚ ਕਿਸਾਨ ਤੇ ਖੇਤ ਮਜ਼ਦੂਰ ਇਕੱਠੇ ਹੋ ਕੇ ਰੇਲ ਪਟੜੀਆਂ 'ਤੇ ਬੈਠ ਕੇ ਆਪਣੇ ਰੋਹ ਦਾ ਪ੍ਰਗਟਾਵਾ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਪ੍ਰਸ਼ਾਸਨ ਨੇ ਧੱਕੇਸ਼ਾਹੀ ਕੀਤੀ |

ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਭਗਵੰਤ ਮਾਨ ਸਰਕਾਰ ਕਿਸਾਨ-ਮਜ਼ਦੂਰ ਵਿਰੋਧੀ ਕੰਮ ਕਰ ਰਹੀ ਹੈ। ਭਾਰਤ ਮਾਲਾ ਪ੍ਰੋਜੈਕਟ ਤਹਿਤ ਦਿੱਤਾ ਜਾ ਰਿਹਾ ਮੁਆਵਜ਼ਾ ਬਹੁਤ ਹੀ ਮਾਮੂਲੀ ਹੈ। ਕਿਸਾਨ ਇਸ ਮੁਆਵਜ਼ੇ ਨੂੰ ਵਧਾਉਣ ਲਈ ਸੰਘਰਸ਼ ਕਰ ਰਹੇ ਹਨ | ਕਿਸਾਨ ਆਗੂ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਪਣੇ ਹੱਕਾਂ ਲਈ ਲੜਨਾ ਉਨ੍ਹਾਂ ਦਾ ਹੱਕ ਹੈ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਜੰਮੂ-ਕਟੜਾ ਐਕਸਪ੍ਰੈਸ ਵੇਅ ਨੂੰ ਲੈ ਕੇ ਸ਼੍ਰੀ ਹਰਗੋਬਿੰਦਪੁਰ ਦੇ ਮਾੜੀ ਟਾਂਡਾ ਵਿਖੇ ਜ਼ਮੀਨ ਐਕਵਾਇਰ ਕਰਨ ਆਏ ਪ੍ਰਸ਼ਾਸਨ ਨਾਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਝੜੱਪ ਹੋ ਗਈ ਸੀ । ਇਸ ਦੌਰਾਨ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕੁਝ ਹੀ ਦੇਰ ਵਿੱਚ ਸਥਿਤੀ ਬੇਕਾਬੂ ਹੋ ਗਈ। ਇਸ ਮਗਰੋਂ ਕਮੇਟੀ ਵੱਲੋਂ ਪੁਲੀਸ ਤੇ ਪ੍ਰਸ਼ਾਸਨ ਖ਼ਿਲਾਫ਼ ਅਠਵਾਲ ਨਹਿਰ ਦੇ ਪੁਲ 'ਤੇ ਜਾਮ ਲਾਉਣ ਦਾ ਫੈਸਲਾ ਕੀਤਾ ਗਿਆ। ਇਸ ਤੋਂ ਬਾਅਦ ਕਿਸਾਨਾਂ ਨੇ ਅੱਜ ਪੰਜਾਬ ਵਿੱਚ ਰੇਲ ਅੰਦੋਲਨ ਦਾ ਐਲਾਨ ਕੀਤਾ ਹੈ।

The post ਆਪਣੀ ਮੰਗਾਂ ਨੂੰ ਲੈ ਕੇ ਪੰਜਾਬ ਭਰ ‘ਚ ਕਿਸਾਨ ਰੋਕਣਗੇ ਰੇਲਾਂ, ਕਈ ਟਰੇਨਾਂ ਹੋਣਗੀਆਂ ਪ੍ਰਭਾਵਿਤ appeared first on TheUnmute.com - Punjabi News.

Tags:
  • bharat-mala-project
  • breaking-news
  • farmers
  • farmers-across-punjab
  • farmers-protest-news
  • india
  • indian-railway
  • latest-news
  • mala-project
  • news
  • trains

ਕਿਸਾਨ ਔਰਤ ਨੂੰ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਵਿਭਾਗ ਨੇ ਕੀਤਾ ਲਾਈਨ ਹਾਜ਼ਰ

Thursday 18 May 2023 06:41 AM UTC+00 | Tags: breaking breaking-news gurdaspur gurdaspur-police latest-news news punjab-news punjab-police punjab-police-constable

ਚੰਡੀਗੜ੍ਹ, 18 ਮਈ 2023: ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਨੇ ਇੱਕ ਮਹਿਲਾ ਨੂੰ ਥੱਪੜ ਮਾਰਿਆ, ਜਿਸਦੀ ਵੀਡੀਓ ਵਾਇਰਲ ਹੋ ਰਹੀ ਹੈ। ਦੂਜੇ ਪਾਸੇ ਵੀਡੀਓ ਦਾ ਨੋਟਿਸ ਲੈਂਦਿਆਂ ਉੱਚ ਅਧਿਕਾਰੀਆਂ ਨੇ ਉਕਤ ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਗੁਰਦਾਸਪੁਰ ਦੇ ਪਿੰਡ ਭਾਮੜੀ ਦੀ ਹੈ। ਪੁਲਿਸ ਟੀਮ ਦਿੱਲੀ ਕਟੜਾ ਨੈਸ਼ਨਲ ਹਾਈਵੇ ਲਈ ਜ਼ਮੀਨ ਐਕੁਆਇਰ ਕਰਨ ਆਈ ਸੀ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵੀ ਪੁਲਿਸ ਦੇ ਨਾਲ ਸੀ।

ਦੱਸਿਆ ਜਾ ਰਿਹਾ ਹੈ ਕਿ ਜ਼ਮੀਨ ਐਕਵਾਇਰ ਦੌਰਾਨ ਪ੍ਰਸ਼ਾਸਨ ਦੀਆਂ ਟੀਮਾਂ ਅਤੇ ਕਿਸਾਨਾਂ ਵਿਚਾਲੇ ਤਕਰਾਰ ਵੀ ਹੋਈ ਸੀ। ਇਸ ਦੌਰਾਨ ਪ੍ਰਦਰਸ਼ਨ ਕਰ ਰਹੀ ਕਿਸਾਨ ਔਰਤ ਨੂੰ ਪੁਲਿਸ ਮੁਲਾਜ਼ਮਾਂ ਵੱਲੋਂ ਥੱਪੜ ਮਾਰ ਦਿੱਤਾ ਗਿਆ, ਜਿਸ ਦੀ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ | ਇਸ ਤੋਂ ਇਲਾਵਾ ਪੁਲਿਸ ਮੁਲਾਜ਼ਮਾਂ 'ਤੇ ਕਿਸਾਨ ਆਗੂਆਂ ਦੀ ਖਿੱਚ-ਧੂਹ ਕਰਨ ਅਤੇ ਉਨ੍ਹਾਂ ਦੀਆਂ ਪੱਗਾਂ ਲਾਹੁਣ ਦੇ ਦੋਸ਼ ਵੀ ਲਾਏ ਜਾ ਰਹੇ ਹਨ। ਇਸ ਕਾਰਨ ਸੂਬੇ ਦੇ ਕਈ ਇਲਾਕਿਆਂ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਲੋਕ ਧਰਨਾ ਦੇਣ ਦੀ ਚਿਤਾਵਨੀ ਦੇ ਰਹੇ ਹਨ।

The post ਕਿਸਾਨ ਔਰਤ ਨੂੰ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਵਿਭਾਗ ਨੇ ਕੀਤਾ ਲਾਈਨ ਹਾਜ਼ਰ appeared first on TheUnmute.com - Punjabi News.

Tags:
  • breaking
  • breaking-news
  • gurdaspur
  • gurdaspur-police
  • latest-news
  • news
  • punjab-news
  • punjab-police
  • punjab-police-constable

ਸੁਪਰੀਮ ਕੋਰਟ ਵਲੋਂ ਰਵਾਇਤੀ ਬਲਦ ਦੌੜ ਜਲੀਕੱਟੂ 'ਤੇ ਪਾਬੰਦੀ ਲਗਾਉਣ ਤੋਂ ਇਨਕਾਰ

Thursday 18 May 2023 06:51 AM UTC+00 | Tags: breaking-news jallikattu jallikattu-games jallikattu-news news prevention-of-cruelty-to-animals-act rishikesh-roy supreme-court tamil-nadu traditional-bull-race

ਚੰਡੀਗੜ੍ਹ, 18 ਮਈ 2023: ਸੁਪਰੀਮ ਕੋਰਟ ਨੇ ਤਾਮਿਲਨਾਡੂ ਵਿੱਚ ਰਵਾਇਤੀ ਬਲਦ ਦੌੜ ਜਲੀਕੱਟੂ (Jallikattu) ‘ਤੇ ਪਾਬੰਦੀ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ।  ਸੁਪਰੀਮ ਕੋਰਟ ਨੇ ਕਿਹਾ ਕਿ ਜਲੀਕੱਟੂ ਨੂੰ ਸੱਭਿਆਚਾਰ ਦਾ ਹਿੱਸਾ ਕਰਾਰ ਦਿੱਤਾ ਹੈ ਤਾਂ ਅਸੀਂ ਇਸ ‘ਤੇ ਵੱਖਰਾ ਨਜ਼ਰੀਆ ਨਹੀਂ ਦੇ ਸਕਦੇ। ਇਸ ਬਾਰੇ ਫੈਸਲਾ ਲੈਣ ਲਈ ਅਸੈਂਬਲੀ ਸਭ ਤੋਂ ਵਧੀਆ ਥਾਂ ਹੈ। ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਵੱਲੋਂ ਕੇਂਦਰੀ ਕਰੂਏਲਟੀ ਟੂ ਐਨੀਮਲਜ਼ ਐਕਟ ਵਿੱਚ ਕੀਤੀ ਸੋਧ ਦੀ ਸੰਵਿਧਾਨਕ ਵੈਧਤਾ ਨੂੰ ਬਰਕਰਾਰ ਰੱਖਿਆ ਹੈ।

ਜਲੀਕੱਟੂ (Jallikattu) ਦੇ ਖਿਲਾਫ ਅਦਾਲਤ ‘ਚ ਜਾਨਵਰਾਂ ‘ਤੇ ਜ਼ੁਲਮ ਦਾ ਹਵਾਲਾ ਦਿੰਦੇ ਹੋਏ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਪਰ ਸੁਪਰੀਮ ਕੋਰਟ ਨੇ ਜਲੀਕੱਟੂ ਦੀ ਇਜਾਜ਼ਤ ਦੇਣ ਵਾਲੇ ਕਾਨੂੰਨ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਕਿਹਾ ਕਿ 2017 ‘ਚ ਪ੍ਰੀਵੈਨਸ਼ਨ ਆਫ ਕਰੂਅਲਟੀ ਟੂ ਐਨੀਮਲਜ਼ ਐਕਟ ‘ਚ ਸੋਧ ਕੀਤੀ ਗਈ ਸੀ। ਇਸ ਨਾਲ ਅਸਲ ਵਿੱਚ ਪਸ਼ੂਆਂ ਨੂੰ ਹੋਣ ਵਾਲੇ ਦੁੱਖਾਂ ਵਿੱਚ ਕਮੀ ਆਈ ਹੈ।

ਜਸਟਿਸ ਕੇਐਮ ਜੋਸੇਫ, ਅਜੈ ਰਸਤੋਗੀ, ਅਨਿਰੁਧ ਬੋਸ, ਰਿਸ਼ੀਕੇਸ਼ ਰਾਏ ਅਤੇ ਸੀਟੀ ਰਵੀਕੁਮਾਰ ਦੇ 5 ਜੱਜਾਂ ਦੇ ਬੈਂਚ ਨੇ ਮਹਾਰਾਸ਼ਟਰ ਵਿੱਚ ਬੈਲਗੱਡੀਆਂ ਦੀਆਂ ਦੌੜਾਂ, ਕਰਨਾਟਕ ਵਿੱਚ ਕਾਂਬਾਲਾ ਦੀ ਵੈਧਤਾ ਨੂੰ ਬਰਕਰਾਰ ਰੱਖਿਆ। ਇਸ ਬੈਂਚ ਨੇ 8 ਦਸੰਬਰ 2022 ਨੂੰ ਮਾਮਲੇ ਦੀ ਸੁਣਵਾਈ ਪੂਰੀ ਕਰਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅੱਜ ਸਾਢੇ ਪੰਜ ਮਹੀਨਿਆਂ ਬਾਅਦ ਬੈਂਚ ਨੇ ਆਪਣਾ ਫੈਸਲਾ ਸੁਣਾਇਆ ਹੈ।

The post ਸੁਪਰੀਮ ਕੋਰਟ ਵਲੋਂ ਰਵਾਇਤੀ ਬਲਦ ਦੌੜ ਜਲੀਕੱਟੂ ‘ਤੇ ਪਾਬੰਦੀ ਲਗਾਉਣ ਤੋਂ ਇਨਕਾਰ appeared first on TheUnmute.com - Punjabi News.

Tags:
  • breaking-news
  • jallikattu
  • jallikattu-games
  • jallikattu-news
  • news
  • prevention-of-cruelty-to-animals-act
  • rishikesh-roy
  • supreme-court
  • tamil-nadu
  • traditional-bull-race

ਭ੍ਰਿਸ਼ਟਾਚਾਰ ਕੇਸ 'ਚ 'ਆਪ' ਵਿਧਾਇਕ ਅਮਿਤ ਰਤਨ ਨੂੰ ਹਾਈਕੋਰਟ ਵਲੋਂ ਨਹੀਂ ਮਿਲੀ ਰਾਹਤ, ਜ਼ਮਾਨਤ 'ਤੇ ਸੁਣਵਾਈ ਟਲੀ

Thursday 18 May 2023 07:07 AM UTC+00 | Tags: amit-ratan bathinda-police bathinda-rural-mla-amit-ratan breaking-news high-court latest-news newqs news punjab-haryana-high-court punjabi-news punjab-news the-unmute-breaking-news the-unmute-report

ਚੰਡੀਗੜ੍ਹ, 18 ਮਈ 2023: ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫਸੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ (MLA Amit Ratan) ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ ਮਿਲੀ | ਅਮਿਤ ਰਤਨ ਦੀ ਜ਼ਮਾਨਤ ਨੂੰ ਲੈ ਕੇ ਅਦਾਲਤ ਨੇ ਸੁਣਵਾਈ 22 ਮਈ ਸੋਮਵਾਰ ਤੱਕ ਟਾਲ ਦਿੱਤੀ ਹੈ ਜਿਕਰਯੋਗ ਹੈ ਕਿ ਅਮਿਤ ਰਤਨ ਅਤੇ ਉਨ੍ਹਾਂ ਦੇ PA ਨੂੰ ਪੰਜਾਬ ਵਿਜੀਲੈਂਸ ਨੇ ਇੱਕ ਸਰਪੰਚ ਤੋਂ ਰਿਸ਼ਵਤ ਲੈਣ ਦੇ ਇਲਜ਼ਾਮ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ । ਅਮਿਤ ਰਤਨ ‘ਤੇ ਸਰਪੰਚ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਇਲਜ਼ਾਮ ਹੈ |

The post ਭ੍ਰਿਸ਼ਟਾਚਾਰ ਕੇਸ ‘ਚ ‘ਆਪ’ ਵਿਧਾਇਕ ਅਮਿਤ ਰਤਨ ਨੂੰ ਹਾਈਕੋਰਟ ਵਲੋਂ ਨਹੀਂ ਮਿਲੀ ਰਾਹਤ, ਜ਼ਮਾਨਤ ‘ਤੇ ਸੁਣਵਾਈ ਟਲੀ appeared first on TheUnmute.com - Punjabi News.

Tags:
  • amit-ratan
  • bathinda-police
  • bathinda-rural-mla-amit-ratan
  • breaking-news
  • high-court
  • latest-news
  • newqs
  • news
  • punjab-haryana-high-court
  • punjabi-news
  • punjab-news
  • the-unmute-breaking-news
  • the-unmute-report

ਕਿਸੇ ਸਮੇਂ ਗੁਰੂ ਘਰ ਬਣਿਆ ਸੀ ਸਹਾਰਾ, UPSC 'ਚ ਸਲੈਕਟ ਹੋਏ ਨੌਜਵਾਨ ਨੇ ਕੀਤਾ ਸ਼ੁਕਰਾਨਾ

Thursday 18 May 2023 07:51 AM UTC+00 | Tags: breaking-news guru-ghar kishore-kumar-rajak nada-sahib-gurdwara news punjab-news upsc

ਚੰਡੀਗੜ੍ਹ, 18 ਮਈ 2023: UPSC ਵਿੱਚ ਸਲੈਕਟ ਹੋਏ ਕਿਸ਼ੋਰ ਕੁਮਾਰ ਰਜਕ ਨਾਂ ਦੇ ਇਕ ਨੌਜਵਾਨ ਨੇ ਨਾਡਾ ਸਾਹਿਬ ਗੁਰਦੁਆਰੇ ਦਾ ਸ਼ੁਕਰਾਨਾ ਕਰਦਿਆਂ ਇੱਕ ਪੋਸਟ ਸਾਂਝੀ ਕੀਤੀ | ਜਿਸ ਵਿੱਚ ਉਨ੍ਹਾਂ ਨੇ ਲਿਖਿਆ ਕਿ 7 ਸਾਲ ਪਹਿਲਾਂ ਮੈਂ ਅਸਿਸਟੈਂਟ ਕਮਾਂਡੈਂਟ ਦੇ ਮੈਡੀਕਲ ਲਈ ਚੰਡੀਗੜ੍ਹ ਗਿਆ ਸੀ, ਉਥੇ ਹੋਟਲ ਮਹਿੰਗਾ ਸੀ ਅਤੇ ਮੇਰੀ ਜੇਬ ਖਾਲੀ ਸੀ। ਕਿਸੇ ਨੇ ਮੈਨੂੰ ਕਿਹਾ ਨਾਡਾ ਸਾਹਿਬ ਗੁਰਦੁਆਰੇ ਚਲੇ ਜਾਓ, ਉੱਥੇ ਚੰਗੀ ਸੇਵਾ ਹੋ ਹੋਵੇਗੀ । ਮੈਂ ਉੱਥੇ ਗਿਆ ਤਾਂ ਮੈਨੂੰ ਏ.ਸੀ ਕਮਰਾ ਅਤੇ ਵਧੀਆ ਖਾਣਾ ਸਭ ਕੁਝ ਮੁਫ਼ਤ ਮਿਲਿਆ।

ਦੋ ਦਿਨ ਬਾਅਦ ਜਦੋਂ ਮੈਂ ਉਥੋਂ ਜਾ ਰਿਹਾ ਸੀ ਤਾਂ ਦੇਖਿਆ ਕਿ ਮੇਰੇ ਜੁੱਤੇ ਵੀ ਪਾਲਿਸ਼ ਕਰਕੇ ਚਮਕਾਏ ਹੋਏ ਸੀ। ਬਿਨਾਂ ਕਿਸੇ ਭੇਦਭਾਵ ਦੇ ਸਿੱਖਾਂ ਵੱਲੋਂ ਦਿਖਾਈ ਗਈ ਸੇਵਾ ਤੋਂ ਮੈਂ ਪ੍ਰਭਾਵਿਤ ਹੋਇਆ। ਜਦੋਂ ਮੈਂ ਸਿਰ ਨੀਵਾਂ ਕਰਕੇ ਵਾਪਸ ਆ ਰਿਹਾ ਸੀ ਤਾਂ ਮੇਰੀਆਂ ਅੱਖਾਂ ਹੰਝੂਆਂ ਨਾਲ ਭਰ ਗਈਆਂ। ਮੈਂ ਪਹਿਲੀ ਵਾਰ ਕਿਸੇ ਪ੍ਰਮਾਤਮਾ ਤੋਂ ਅਸੀਸ ਮੰਗੀ ਸੀ ਤੇ ਉਹ ਵੀ ਪੂਰੀ ਹੋਈ। ਮੈਂ UPSC ਵਿੱਚ ਚੁਣਿਆ ਗਿਆ ਹਾਂ ।

ਅੱਜ ਜਦੋਂ ਇਹ ਫੋਟੋ ਮਿਲੀ ਤਾਂ ਮੇਰੀ ਯਾਦ ਤਾਜ਼ਾ ਹੋ ਗਈ। ਮੈਂ ਭੁੱਲਿਆ ਨਹੀਂ, ਮੈਂ ਫਿਰ ਆਵਾਂਗਾ ਅਤੇ ਇਸ ਵਾਰ ਬਰਤਨ ਧੋਣ, ਝਾੜੂ-ਪੋਚਾ, ਸਾਫ਼-ਸਫ਼ਾਈ ਅਤੇ ਜੁੱਤੀਆਂ ਪਾਲਿਸ਼ ਕਰਕੇ ਆਪਣੀ ਸੇਵਾ ਦੇਵਾਂਗਾ। ਮੈਂ ਵੀ ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਦਾਨ ਕਰਾਂਗਾ।ਸੱਚੇ ਧਰਮ ਨੂੰ ਮੇਰਾ ਸਲਾਮ ਜੋ ਬਿਨਾਂ ਕਿਸੇ ਭੇਦਭਾਵ ਦੇ ਮਨੁੱਖਤਾ ਦੀ ਸੱਚੀ ਸੇਵਾ ਕਰਦਾ ਹੈ |

ਸਤਿ ਸ਼੍ਰੀ ਅਕਾਲ!
ਜੈ ਵਾਹੇ ਗੁਰੂ!

The post ਕਿਸੇ ਸਮੇਂ ਗੁਰੂ ਘਰ ਬਣਿਆ ਸੀ ਸਹਾਰਾ, UPSC ‘ਚ ਸਲੈਕਟ ਹੋਏ ਨੌਜਵਾਨ ਨੇ ਕੀਤਾ ਸ਼ੁਕਰਾਨਾ appeared first on TheUnmute.com - Punjabi News.

Tags:
  • breaking-news
  • guru-ghar
  • kishore-kumar-rajak
  • nada-sahib-gurdwara
  • news
  • punjab-news
  • upsc

ਪੂਰੇ ਪੰਜਾਬ 'ਚ ਡੀਸੀ ਦਫ਼ਤਰਾਂ ਦੇ ਅਧਿਕਾਰੀਆਂ ਵਲੋਂ ਕਲਮ ਛੋੜ ਹੜਤਾਲ

Thursday 18 May 2023 09:05 AM UTC+00 | Tags: breaking-news chief-minister-bhagwant-mann cm-bhagwant-mann dc-office latest-news news pen-cutting-strike pen-drop-strike punjab punjab-congress punjab-dc-office punjab-government punjabi-news punjab-revenue-department strike the-unmute-breaking

ਅੰਮ੍ਰਿਤਸਰ, 18 ਮਈ 2023: ਪੰਜਾਬ ਸਰਕਾਰ ਵੱਲੋਂ ਬੁੱਧਵਾਰ ਨੂੰ ਯਾਨੀ 17 ਮਈ ਨੂੰ ਜਲੰਧਰ ‘ਚ ਕੈਬਨਿਟ ਦੀ ਮੀਟਿੰਗ ਰੱਖੀ ਗਈ ਸੀ | ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਡੀ. ਸੀ. ਦਫਤਰ (DC offices) ਮੁਲਾਜ਼ਮ ਯੂਨੀਅਨ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਲਈ ਸੱਦਿਆ ਗਿਆ ਸੀ ਪਰ ਡੀ. ਸੀ. ਦਫਤਰ ਮੁਲਾਜ਼ਮ ਯੂਨੀਅਨ ਦੇ ਆਗੂ ਦਿਨ ਭਰ ਉਡੀਕ ‘ਚ ਬੈਠੇ ਰਹੇ |

ਪਰ ਸੂਬੇ ਭਰ ਤੋਂ ਆਏ ਯੂਨੀਅਨ ਦੇ ਨੇਤਾਵਾਂ ਨੂੰ ਮੁੱਖ ਮੰਤਰੀ ਬਿਨਾਂ ਮਿਲੇ ਚਲੇ ਗਏ ਅਤੇ ਮੁੱਖ ਮੰਤਰੀ ਦੇ ਨਾਂਹ ਪੱਖੀ ਵਤੀਰੇ ਨੂੰ ਲੈ ਕੇ 18 ਮਈ ਤੋਂ ਸੂਬਾ ਭਰ ਦੇ ਡੀ. ਸੀ. ਦਫਤਰਾਂ ਦੇ ਮੁਲਾਜ਼ਮ ਹੜਤਾਲ ‘ਤੇ ਰਹਿਣਗੇ ਅਤੇ ਇਹ ਹੜਤਾਲ 23 ਮਈ ਤੱਕ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਉਹ ਲੰਮੇ ਅਰਸੇ ਤੋਂ ਆਪਣੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ |

ਉਨ੍ਹਾਂ ਕਿਹਾ ਕਿ ਡੀ.ਸੀ. ਦਫਤਰਾਂ (DC offices) , ਐੱਸ.ਡੀ.ਐੱਮ. ਦਫਤਰਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ 'ਚ ਮੁਲਾਜ਼ਮਾਂ ਦੀ ਭਾਰੀ ਕਮੀ ਚੱਲ ਰਹੀ ਹੈ | ਸਰਕਾਰ ਵੱਲੋਂ ਮੁੜ ਗਠਨ ਦੇ ਨਾਂ ਤੇ ਡੀ.ਸੀ. ਦਫਤਰਾਂ ਦੀਆਂ ਕਈ ਸ਼ਾਖਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਮੁਲਾਜ਼ਮਾਂ ਦੀ ਤਰੱਕੀਆਂ ਰੁਕ ਗਈਆਂ ਹਨ |

ਅੰਮ੍ਰਿਤਸਰ ਦੇ ਏਡੀਸੀ ਜਰਨਲ ਤੇ ਸੁਰਿੰਦਰ ਸਿੰਘ ਤੇ ਅਸ਼ਨੀਲ ਕੁਮਾਰ ਨੇ ਕਿਹਾ ਕਿ ਨਾਇਬ ਤਹਿਸੀਲਦਾਰਾਂ ਦਾ ਪ੍ਰਮੋਸ਼ਨ ਕੋਟਾ ਵਧਾਇਆ ਜਾਵੇ, ਮਾਲ ਵਿਭਾਗ ‘ਚ ਸੀਨੀਅਰ ਸਹਾਇਕਾਂ ਦੀ ਸਿੱਧੀ ਭਰਤੀ ਬੰਦ ਕਰ ਕੇ ਤਰੱਕੀਆਂ ਰਾਹੀਂ ਸੀਨੀਅਰ ਸਹਾਇਕਾਂ ਦੇ ਅਹੁਦਿਆਂ ਦੀ ਭਰਤੀ ਹੋਵੇ | ਡੀ.ਸੀ. ਦਫਤਰਾਂ ਦੇ ਮੁਲਾਜ਼ਮਾਂ ਨੂੰ 5 ਫੀਸਦੀ ਵਾਧੂ ਪ੍ਰਸ਼ਾਸਕੀ ਭੱਤਾ ਦਿੱਤਾ ਜਾਵੇ, 50 ਸਾਲ ਦੀ ਉਮਰ ਪੂਰੀ ਕਰ ਚੁੱਕੇ ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਨੂੰ ਬਤੌਰ ਸੀਨੀਅਰ ਸਕੇਲ ਸਟੈਨੋਗ੍ਰਾਫਰ ਪਦਉੱਨਤ ਕਰਨ ਲਈ ਟੈਸਟ ਚ ਛੋਟ ਦਿੱਤੀ ਜਾਵੇ | ਦੂਜੇ ਪਾਸੇ ਜ਼ਿਲ੍ਹਿਆਂ 'ਚ ਤਬਾਦਲਿਆਂ ਲਈ ਲਗਾਈ ਗਈ ਪਾਬੰਦੀ ਹਟਾਈ ਜਾਵੇ, ਡੀ.ਏ. ਦੀਆਂ ਰੁਕੀਆਂ ਕਿਸ਼ਤਾਂ ਦਾ ਜਲਦੀ ਭੁਗਤਾਨ ਕੀਤਾ ਜਾਵੇ |

The post ਪੂਰੇ ਪੰਜਾਬ ‘ਚ ਡੀਸੀ ਦਫ਼ਤਰਾਂ ਦੇ ਅਧਿਕਾਰੀਆਂ ਵਲੋਂ ਕਲਮ ਛੋੜ ਹੜਤਾਲ appeared first on TheUnmute.com - Punjabi News.

Tags:
  • breaking-news
  • chief-minister-bhagwant-mann
  • cm-bhagwant-mann
  • dc-office
  • latest-news
  • news
  • pen-cutting-strike
  • pen-drop-strike
  • punjab
  • punjab-congress
  • punjab-dc-office
  • punjab-government
  • punjabi-news
  • punjab-revenue-department
  • strike
  • the-unmute-breaking

CM ਭਗਵੰਤ ਮਾਨ ਨੇ ਗ੍ਰਹਿ ਵਿਭਾਗ ਦੇ BOI 'ਚ 144 ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਸੌਂਪੇ

Thursday 18 May 2023 09:19 AM UTC+00 | Tags: appointment-letters boi breaking-news bureau-of-investigation cm-bhagwant-mann crime dgp-gaurav-yavad home-department investigation latest-news news punjab-government punjab-home-department punjab-police the-unmute-breaking-news

ਚੰਡੀਗੜ੍ਹ, 18 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਮਿਊਂਸੀਪਲ ਭਵਨ ਵਿਖੇ ਪੰਜਾਬ ਪੁਲਿਸ ਦੇ ਬਿਊਰੋ ਆਫ ਇਨਵੈਸਟੀਗੇਸ਼ਨ (BOI) ‘ਚ 144 ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ । ਇਸ ਮੌਕੇ ਮੁੱਖ ਮੰਤਰੀ ਨੇ ਇਨ੍ਹਾਂ ਨਵੇਂ-ਨਿਯੁਕਤ ਨੌਜਵਾਨ ਮੁੰਡੇ-ਕੁੜੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੈ ਅਤੇ ਜੇਕਰ ਪੰਜਾਬ ਦਾ ਨੌਜਵਾਨ ਖੁਸ਼ ਹੈ ਤਾਂ ਪੂਰਾ ਦੇਸ਼ ਖੁਸ਼ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਸਾਡੀ ਸਰਕਾਰ ਵੱਲੋਂ 29273 ਨਿਯੁਕਤੀ ਪੱਤਰ ਵੰਡੇ ਜਾ ਚੁੱਕੇ ਹਨ।

Image

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੋ ਰਿਹਾ ਕਿ ਪੁਲਿਸ ‘ਚ ਸਿਵਲ ਭਰਤੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਮਾਨ ਨੇ ਇਸ ਮੌਕੇ ਪੰਜਾਬ ਪੁਲਿਸ ਲਈ ਵੀ ਅਹਿਮ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਅਪਡੇਟ ਰਹਿਣਾ ਅੱਜ ਦੇ ਜ਼ਮਾਨੇ ਦੀ ਮੰਗ ਹੈ ਕਿਉਂਕਿ ਜੇਕਰ ਇਹ ਅਪਡੇਟ ਨਹੀਂ ਹੋਵੇਗੀ ਤਾਂ ਸ਼ਰਾਰਤੀ ਅਨਸਰਾਂ ਨਾਲ ਮੁਕਾਬਲਾ ਕਿਵੇਂ ਕਰੇਗੀ। ਪੰਜਾਬ ਪੁਲਿਸ ਦੇ ਜੇਕਰ ਜਾਂਚ ਦੇ ਤਰੀਕੇ ਪੁਰਾਣੇ ਰਹੇ ਤਾਂ ਅਸੀਂ ਕਾਫੀ ਪਿੱਛੜ ਜਾਵਾਂਗੇ। ਪੰਜਾਬ ਪੁਲਿਸ ਦੇਸ਼ ਦੇ ਨੰਬਰ ਵਨ ਪੁਲਿਸ ਦੇ ਸਥਾਨ ‘ਤੇ ਆਉਂਦੀ ਹੈ। ਇਹ ਤਾਂ ਹੀ ਸੰਭਵ ਹੋ ਸਕੇਗਾ, ਜੇਕਰ ਪੁਲਿਸ ਨੂੰ ਪੂਰੀ ਸੂਚਨਾ, ਸਹੀ ਦਿਸ਼ਾ-ਨਿਰਦੇਸ਼ ਅਤੇ ਨਵੀਂ ਤਕਨਾਲੋਜੀ ਮਿਲੇ।

The post CM ਭਗਵੰਤ ਮਾਨ ਨੇ ਗ੍ਰਹਿ ਵਿਭਾਗ ਦੇ BOI 'ਚ 144 ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਸੌਂਪੇ appeared first on TheUnmute.com - Punjabi News.

Tags:
  • appointment-letters
  • boi
  • breaking-news
  • bureau-of-investigation
  • cm-bhagwant-mann
  • crime
  • dgp-gaurav-yavad
  • home-department
  • investigation
  • latest-news
  • news
  • punjab-government
  • punjab-home-department
  • punjab-police
  • the-unmute-breaking-news

ਚੰਡੀਗੜ੍ਹ, 18 ਮਈ 2023: ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅੱਜ ਜੇਲ੍ਹ ਤੋਂ ਬਾਹਰ ਆਉਣਗੇ । ਧਰਮਸੋਤ ਨੂੰ ਬੁੱਧਵਾਰ ਦੇਰ ਸ਼ਾਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਪਰ ਉਸ ਨੂੰ ਰਿਹਾਅ ਨਹੀਂ ਕੀਤਾ ਜਾ ਸਕਿਆ ਕਿਉਂਕਿ ਹੁਕਮਾਂ ਦੀ ਕਾਪੀ ਜੇਲ੍ਹ ਪ੍ਰਸ਼ਾਸਨ ਤੱਕ ਨਹੀਂ ਪਹੁੰਚੀ।

ਸਾਧੂ ਸਿੰਘ ਧਰਮਸੋਤ ਦੇ ਪਰਿਵਾਰਕ ਮੈਂਬਰ ਵਕੀਲ ਨਾਲ ਮਿਲ ਕੇ ਜ਼ਮਾਨਤ ਦੇ ਦਸਤਾਵੇਜ਼ ਜਲਦੀ ਹੀ ਜੇਲ੍ਹ ਪ੍ਰਸ਼ਾਸਨ ਨੂੰ ਸੌਂਪ ਦੇਣਗੇ। ਧਰਮਸੋਤ ਪਿਛਲੇ 3 ਮਹੀਨਿਆਂ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹੈ। ਪੰਜਾਬ ਵਿਜੀਲੈਂਸ ਵੱਲੋਂ 6 ਫਰਵਰੀ ਨੂੰ ਉਸ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਦੀ ਜਾਂਚ ਅਨੁਸਾਰ 2016 ਤੋਂ 2022 ਤੱਕ ਧਰਮਸੋਤ ਅਤੇ ਉਸ ਦੇ ਪਰਿਵਾਰ ਦੀ ਆਮਦਨ 3.27 ਕਰੋੜ ਰੁਪਏ ਸੀ। ਪਰ 6.39 ਕਰੋੜ ਰੁਪਏ ਤੋਂ ਵੱਧ 8.76 ਕਰੋੜ ਰੁਪਏ ਖਰਚ ਕੀਤੇ ਗਏ।

ਇਸ ਤੋਂ ਪਹਿਲਾਂ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੇ ਮੋਹਾਲੀ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਪਰ ਮੋਹਾਲੀ ਅਦਾਲਤ ਨੇ 5 ਮਾਰਚ ਨੂੰ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਧਰਮਸੋਤ ਨੇ ਹਾਈਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ 17 ਮਈ ਨੂੰ ਦਿਨ ਦੇ ਸਮੇਂ ਇਸ ਮਾਮਲੇ ‘ਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪਰ ਫਿਰ ਦੇਰ ਸ਼ਾਮ ਧਰਮਸੋਤ ਨੂੰ ਜ਼ਮਾਨਤ ਦੇ ਦਿੱਤੀ ਗਈ।

The post ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ, ਜਲਦ ਆਉਣਗੇ ਜੇਲ੍ਹ ਤੋਂ ਬਾਹਰ appeared first on TheUnmute.com - Punjabi News.

Tags:
  • cm-bhagwant-mann
  • latest-news
  • news
  • punjab-government
  • punjabi-news
  • sadhu-singh-dharamsot

ਹਾਈਕੋਰਟ ਨੇ ਜ਼ਮਾਨਤ ਨੂੰ ਲੈ ਕੇ ਸੁੰਦਰ ਸ਼ਾਮ ਅਰੋੜਾ ਨੂੰ ਦਿੱਤੀ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ

Thursday 18 May 2023 10:56 AM UTC+00 | Tags: breaking-news crime ias-officer-neelima latest-news news newsx psidc-case punjab-and-haryana-high-court punjab-state-industrial-development-corporation punjab-vigilance-bureau sundar-sham-arora sunder-sham-arora the-unmute-breaking-news the-unmute-latest-update the-unmute-punjabi-news the-unmute-report

ਚੰਡੀਗੜ੍ਹ, 18 ਮਈ 2023: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ (Sundar Sham Arora) ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਈਕੋਰਟ ਨੇ ਕਿਹਾ ਕਿ ਉਸ ਦੀ ਅੰਤਰਿਮ ਜ਼ਮਾਨਤ ਜਾਰੀ ਰਹੇਗੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 27 ਜੁਲਾਈ ਨੂੰ ਹੋਵੇਗੀ। ਜਿਕਰਯੋਗ ਹੈ ਕਿ ਵਿਜੀਲੈਂਸ ਨੇ ਗੁਲਮੋਹਰ ਟਾਊਨਸ਼ਿਪ ਲੈਂਡ ਟਰਾਂਸਫਰ ਮਾਮਲੇ ਵਿੱਚ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਸੁੰਦਰ ਸ਼ਾਮ ਅਰੋੜਾ ਅੰਤਰਿਮ ਜ਼ਮਾਨਤ ‘ਤੇ ਬਾਹਰ ਹਨ।

The post ਹਾਈਕੋਰਟ ਨੇ ਜ਼ਮਾਨਤ ਨੂੰ ਲੈ ਕੇ ਸੁੰਦਰ ਸ਼ਾਮ ਅਰੋੜਾ ਨੂੰ ਦਿੱਤੀ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ appeared first on TheUnmute.com - Punjabi News.

Tags:
  • breaking-news
  • crime
  • ias-officer-neelima
  • latest-news
  • news
  • newsx
  • psidc-case
  • punjab-and-haryana-high-court
  • punjab-state-industrial-development-corporation
  • punjab-vigilance-bureau
  • sundar-sham-arora
  • sunder-sham-arora
  • the-unmute-breaking-news
  • the-unmute-latest-update
  • the-unmute-punjabi-news
  • the-unmute-report

ਪਨਬੱਸ ਦੀਆਂ 587 ਬੱਸਾਂ ਦਾ ਪੰਜਾਬ ਰੋਡਵੇਜ਼ 'ਚ ਕੀਤਾ ਜਾਵੇਗਾ ਰਲੇਵਾਂ

Thursday 18 May 2023 11:02 AM UTC+00 | Tags: aman-arora breaking-news laljit-singh-bhullar news punbus punjab-roadways transport-department-of-punjab

ਚੰਡੀਗੜ੍ਹ, 18 ਮਈ 2023: ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਰੀੜ੍ਹ ਦੀ ਹੱਡੀ ਮੰਨੀ ਜਾਂਦੀ ਪੰਜਾਬ ਰੋਡਵੇਜ਼ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਨਬੱਸ (Punbus) ਦੀਆਂ ਕਰਜ਼ਾ-ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਵਿੱਚ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਪਨਬੱਸ ਦੀਆਂ ਤਕਰੀਬਨ 587 ਬੱਸਾਂ ਦੇ ਰਲੇਵੇਂ ਮਗਰੋਂ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਬੱਸਾਂ ਦੀ ਗਿਣਤੀ 790 ਹੋ ਜਾਵੇਗੀ।

ਕੈਬਨਿਟ ਸਬ ਕਮੇਟੀ, ਜਿਸ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਰੋਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸ਼ਾਮਲ ਸਨ, ਨੇ ਅੱਜ ਟਰਾਂਸਪੋਰਟ ਵਿਭਾਗ ਨੂੰ ਪੰਜਾਬ ਰੋਡਵੇਜ਼ ਵਿੱਚ ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਦੇ ਰਲੇਵੇਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ।

ਇਥੇ ਪੰਜਾਬ ਭਵਨ ਵਿਖੇ ਪੰਜਾਬ ਰੋਡਵੇਜ਼/ਪਨਬੱਸ (Punbus) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਬ ਕਮੇਟੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਬੱਸਾਂ ਦੀ ਨਿਯਮਤ ਚੈਕਿੰਗ ਕੀਤੀ ਜਾਵੇ ਅਤੇ ਬਗ਼ੈਰ ਟਿਕਟ ਤੋਂ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਤੋਂ ਦਸ ਗੁਣਾ ਕਿਰਾਇਆ ਵਸੂਲਿਆ ਜਾਵੇ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸਾਰੀਆਂ ਸਰਕਾਰੀ ਬੱਸਾਂ ਦਾ ਆਪਣੇ ਨਿਰਧਾਰਤ ਬੱਸ ਸਟਾਪਾਂ ‘ਤੇ ਰੁਕਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਯਾਤਰੀਆਂ ਖਾਸ ਕਰਕੇ ਮਹਿਲਾਵਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਕੈਬਨਿਟ ਮੰਤਰੀਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸਰਕਾਰ ਦੇ ਵਿਚਾਰ ਅਧੀਨ ਹਨ ਅਤੇ ਇਸ ਸਬੰਧੀ ਜਲਦੀ ਕੋਈ ਫ਼ੈਸਲਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਵਾਜਾਈ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਜਨਤਕ ਟਰਾਂਸਪੋਰਟ ਪ੍ਰਣਾਲੀ ਵਿੱਚ ਹੋਰ ਸੁਧਾਰ ਕਰਨ ਵਾਸਤੇ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ | ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਂਵਾਲੀਆ, ਡਾਇਰੈਕਟਰ ਟਰਾਂਸਪੋਰਟ ਸ੍ਰੀਮਤੀ ਅਮਨਦੀਪ ਕੌਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਰੀੜ੍ਹ ਦੀ ਹੱਡੀ ਮੰਨੀ ਜਾਂਦੀ ਪੰਜਾਬ ਰੋਡਵੇਜ਼ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਵਿੱਚ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਪਨਬੱਸ ਦੀਆਂ ਤਕਰੀਬਨ 587 ਬੱਸਾਂ ਦੇ ਰਲੇਵੇਂ ਮਗਰੋਂ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਬੱਸਾਂ ਦੀ ਗਿਣਤੀ 790 ਹੋ ਜਾਵੇਗੀ।

ਕੈਬਨਿਟ ਸਬ ਕਮੇਟੀ, ਜਿਸ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਰੋਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸ਼ਾਮਲ ਸਨ, ਨੇ ਅੱਜ ਟਰਾਂਸਪੋਰਟ ਵਿਭਾਗ ਨੂੰ ਪੰਜਾਬ ਰੋਡਵੇਜ਼ ਵਿੱਚ ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਦੇ ਰਲੇਵੇਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ।

ਇਥੇ ਪੰਜਾਬ ਭਵਨ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਬ ਕਮੇਟੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਬੱਸਾਂ ਦੀ ਨਿਯਮਤ ਚੈਕਿੰਗ ਕੀਤੀ ਜਾਵੇ ਅਤੇ ਬਗ਼ੈਰ ਟਿਕਟ ਤੋਂ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਤੋਂ ਦਸ ਗੁਣਾ ਕਿਰਾਇਆ ਵਸੂਲਿਆ ਜਾਵੇ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸਾਰੀਆਂ ਸਰਕਾਰੀ ਬੱਸਾਂ ਦਾ ਆਪਣੇ ਨਿਰਧਾਰਤ ਬੱਸ ਸਟਾਪਾਂ ‘ਤੇ ਰੁਕਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਯਾਤਰੀਆਂ ਖਾਸ ਕਰਕੇ ਮਹਿਲਾਵਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਕੈਬਨਿਟ ਮੰਤਰੀਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸਰਕਾਰ ਦੇ ਵਿਚਾਰ ਅਧੀਨ ਹਨ ਅਤੇ ਇਸ ਸਬੰਧੀ ਜਲਦੀ ਕੋਈ ਫ਼ੈਸਲਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਵਾਜਾਈ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਜਨਤਕ ਟਰਾਂਸਪੋਰਟ ਪ੍ਰਣਾਲੀ ਵਿੱਚ ਹੋਰ ਸੁਧਾਰ ਕਰਨ ਵਾਸਤੇ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ | ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਂਵਾਲੀਆ, ਡਾਇਰੈਕਟਰ ਟਰਾਂਸਪੋਰਟ ਸ੍ਰੀਮਤੀ ਅਮਨਦੀਪ ਕੌਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

The post ਪਨਬੱਸ ਦੀਆਂ 587 ਬੱਸਾਂ ਦਾ ਪੰਜਾਬ ਰੋਡਵੇਜ਼ ‘ਚ ਕੀਤਾ ਜਾਵੇਗਾ ਰਲੇਵਾਂ appeared first on TheUnmute.com - Punjabi News.

Tags:
  • aman-arora
  • breaking-news
  • laljit-singh-bhullar
  • news
  • punbus
  • punjab-roadways
  • transport-department-of-punjab

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਯਤਨਾਂ ਸਦਕਾ ਗੁਰੂਆਂ ਵੱਲੋਂ ਵਰੋਸਾਈ ਖੇਡ ਗੱਤਕਾ ਨੈਸ਼ਨਲ ਖੇਡਾਂ 'ਚ ਹੋਈ ਸ਼ਾਮਲ

Thursday 18 May 2023 11:12 AM UTC+00 | Tags: aam-aadmi-party breaking-news cm-bhagwant-mann gatka gatka-games harjit-singh-grewal latest-news national-gatka-association-of-india news

ਚੰਡੀਗੜ੍ਹ, 18 ਮਈ 2023: ਸਹਾਇਕ ਲੋਕ ਸੰਪਰਕ ਅਧਿਕਾਰੀ ਰਘਬੀਰ ਚੰਦ, ਸੀਨੀਅਰ ਮੀਤ ਪ੍ਰਧਾਨ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਨੇ ਗੱਤਕਾ (Gatka) ਖੇਡ ਨੂੰ ਨੈਸ਼ਨਲ ਖੇਡਾਂ ਵਿੱਚ ਸ਼ਾਮਲ ਕਰਾਉਣ 'ਤੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਵਰੋਸਾਈ ਇਸ ਇਤਿਹਾਸਕ ਕਲਾ ਨੂੰ ਬਤੌਰ ਖੇਡ ਨੈਸ਼ਨਲ ਪੱਧਰ 'ਤੇ ਲੈ ਜਾਣ ਲਈ ਸ. ਗਰੇਵਾਲ ਵਧਾਈ ਦੇ ਪਾਤਰ ਹਨ।

ਕਈ ਸਾਲਾਂ ਤੋਂ ਗਰੇਵਾਲ ਨਾਲ ਮੋਢੇ ਨਾਲ ਮੋਢਾ ਜੋੜ ਕੇ ਗੱਤਕੇ ਨੂੰ ਪ੍ਰਮੋਟ ਕਰਨ ਲਈ ਅਣਥੱਕ ਯਤਨ ਕਰ ਰਹੇ ਰਘਬੀਰ ਚੰਦ ਨੇ ਕਿਹਾ ਕਿ ਗੱਤਕਾ ਪ੍ਰਮੋਟਰ ਹਰਜੀਤ ਗਰੇਵਾਲ ਆਪਣੀ ਨੌਕਰੀ ਦੌਰਾਨ ਸਮਾਂ ਕੱਢ ਕੇ ਅਲੱਗ-ਅਲੱਗ ਸੂਬਿਆਂ, ਜ਼ਿਲ੍ਹਿਆਂ ਅਤੇ ਦੇਸ਼ਾਂ-ਵਿਦੇਸ਼ਾਂ ਵਿੱਚ ਜਾ ਕੇ ਗੱਤਕੇ ਨੂੰ ਪ੍ਰਮੋਟ ਕਰਨ ਦੇ ਵੱਡੇ ਉਪਰਾਲੇ ਕਰਦੇ ਆ ਰਹੇ ਹਨ ਅਤੇ ਗੱਤਕੇ ਨੂੰ ਬਤੌਰ ਖੇਡ ਨੈਸ਼ਨਲ ਖੇਡਾਂ ਅਤੇ ਖੇਲੋ ਇੰਡੀਆ ਯੂਥ ਗੇਮਜ ਵਿੱਚ ਸ਼ਾਮਲ ਕਰਾਉਣ ਲਈ ਭਾਰਤ ਸਰਕਾਰ ਕੋਲ ਲਗਾਤਾਰ ਚਾਰਾਜੋਈ ਕਰਦੇ ਆ ਰਹੇ ਹਨ ਤਾਂ ਜੋ ਸਤਿਕਾਰਯੋਗ ਗਰੂਆਂ ਵੱਲੋਂ ਸਾਜੀ ਗੱਤਕਾ ਖੇਡ ਨੂੰ ਨਵੀਆਂ ਬੁਲੰਦੀਆਂ 'ਤੇ ਪਹੁੰਚਾਇਆ ਜਾ ਸਕੇ।

ਇਸ ਖੇਡ (Gatka) ਨੂੰ ਪ੍ਰਮੋਟ ਕਰਨ ਲਈ ਕਿਸੇ ਪਾਸਿਓਂ ਵੀ ਕੋਈ ਵਿੱਤੀ ਸਹਾਇਤਾ ਪ੍ਰਾਪਤ ਨਾ ਹੋਣ ਦੇ ਬਾਵਜੂਦ ਵੀ ਸ. ਗਰੇਵਾਲ ਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਅਤੇ ਇਸ ਦੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਇਸ ਦੀਆਂ ਗਤੀਵਿਧੀਆਂ ਨੂੰ ਚਲਾਇਆ ਹੈ। ਇਥੋਂ ਤੱਕ ਕਿ ਕਈ ਵਾਰ ਉਹਨਾਂ ਨੂੰ ਸਧਾਰਨ ਬੱਸਾਂ ਵਿੱਚ ਸਫ਼ਰ ਕਰਕੇ ਗੱਤਕਾ ਟੂਰਨਾਮੈਂਟਾਂ 'ਤੇ ਜਾਣਾ ਪੈਂਦਾ ਸੀ।

ਰਘਬੀਰ ਚੰਦ ਨੇ ਕਿਹਾ ਕਿ ਸਿੱਖ ਅਫਸਰ ਗਰੇਵਾਲ ਨੇ ਇਸ ਵੱਡਮੁੱਲੀ ਖੇਡ ਗੱਤਕਾ (Gatka) , ਜੋ ਸਿੱਖਾਂ ਦੀ ਸ਼ਾਨ ਤੇ ਸਤਿਕਾਰ ਨੂੰ ਵਧਾਉਂਦੀ ਹੈ ਅਤੇ ਜਿਸ ਨੇ ਦੇਸ਼ਾਂ-ਵਿਦੇਸ਼ਾਂ ਵਿੱਚ ਸਿੱਖਾਂ ਦੀ ਪਛਾਣ ਕਰਵਾਈ ਹੈ, ਨੂੰ ਪ੍ਰਮੋਟ ਕਰਨ ਅਤੇ ਨੈਸ਼ਨਲ ਖੇਡਾਂ ਤੇ ਖੇਲੋ ਇੰਡੀਆ ਵਿੱਚ ਸ਼ਾਮਲ ਕਰਵਾਉਣ ਵਿੱਚ ਸ. ਗਰੇਵਾਲ ਦੇ ਅਣਥੱਕ ਯਤਨਾਂ ਤੇ ਮਿਹਨਤ ਅਤੇ ਉਪਰਾਲਿਆਂ ਲਈ ਸਮੂਹ ਖਿਡਾਰੀਆ ਨੇ ਵੀ ਧੰਨਵਾਦ ਕੀਤਾ ਹੈ ਜਿਹਨਾਂ ਬਿਨ੍ਹਾਂ ਇਹ ਕਾਰਜ ਔਖਾ ਹੀ ਨਹੀਂ ਅਸੰਭਵ ਸੀ।

ਉਹਨਾਂ ਕਿਹਾ ਕਿ ਅਸੰਭਵ ਨੂੰ ਸੰਭਵ ਬਣਾਉਣ ਦੇ ਯਤਨ ਪ੍ਰਧਾਨ ਗਰੇਵਾਲ ਦੀ ਕਾਰਜਸ਼ੈਲੀ ਦਾ ਹਿੱਸਾ ਹੈ ਅਤੇ ਪੰਜਾਬੀਆਂ ਲਈ ਬਹੁਤ ਵੱਡਾ ਤੋਹਫ਼ਾ ਹੈ। ਉਹਨਾਂ ਕਿਹਾ ਕਿ ਇਸ ਖੇਡ ਦੇ ਨੈਸ਼ਨਲ ਖੇਡਾਂ ਵਿੱਚ ਸ਼ਾਮਲ ਹੋਣ ਨਾਲ ਗੱਤਕਾ ਖੇਡਣ ਵਾਲੇ ਬੱਚੇ ਹੁਣ ਨੈਸ਼ਨਲ ਖੇਡਾਂ ਵਿੱਚ ਭਾਗ ਲੈ ਕੇ ਨੌਕਰੀਆਂ ਵਿੱਚ ਵੀ ਅੱਛੇ ਅਤੇ ਸੁਰੱਖਿਅਤ ਸਥਾਨ ਹਾਸਲ ਕਰ ਸਕਣਗੇ ਜੋ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੋਵੇਗੀ।

ਉਹਨਾਂ ਕਿਹਾ ਕਿ ਇੰਨਾਂ ਯਤਨਾਂ ਲਈ ਪ੍ਰਧਾਨ ਸ. ਗਰੇਵਾਲ, ਗੱਤਕਾ ਸੰਸਥਾ ਅਤੇ ਮੈਂਬਰਾਂ ਸਮੇਤ ਸਮੂਹ ਪੰਜਾਬੀਆਂ ਅਤੇ ਜਿਹਨਾਂ ਨੇ ਸਮੇਂ ਸਮੇਂ ਸਿਰ ਗੱਤਕਾ ਖੇਡ ਲਈ ਵੱਡਮੁੱਲਾ ਯੋਗਦਾਨ ਪਾਇਆ ਹੈ ਉਨਾਂ ਦਾ ਧੰਨਵਾਦੀ ਹਾਂ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਇਸ ਕਾਰਜ ਲਈ ਸਦੀਆਂ ਤੱਕ ਧੰਨਵਾਦੀ ਰਹਿਣਗੀਆਂ। ਉਨਾਂ ਕਿਹਾ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਦੀ ਅਗਵਾਈ ਹੇਠ ਸਾਡਾ ਅਗਲਾ ਟੀਚਾ ਇਸ ਖੇਡ ਨੂੰ ਏਸ਼ੀਆ ਅਤੇ ਓਲੰਪਿਕ ਖੇਡਾਂ ਵਿੱਚ ਸ਼ਾਮਲ ਕਰਾਉਣਾ ਹੈ ਤਾਂ ਜੋ ਇਸ ਖੇਡ ਦੀ ਮਹੱਤਤਾ ਬਾਰੇ ਪੂਰੀ ਦੁਨੀਆਂ ਨੂੰ ਜਾਣੂ ਕਰਵਾਇਆ ਜਾ ਸਕੇ।

ਰਘਬੀਰ ਚੰਦ ਨੇ ਦੇਸ਼ਾਂ-ਵਿਦੇਸ਼ਾਂ ਵਿੱਚ ਵਸਦੇ ਸਮੂਹ ਪੰਜਾਬੀਆਂ ਅਪੀਲ ਕੀਤੀ ਹੈ ਕਿ ਉਹ ਨੈਸ਼ਨਲ ਗੱਤਕਾ ਐਸੋਸੀਏਸ਼ ਆਫ਼ ਇੰਡੀਆ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਇਸ ਗੁਰੂ ਸਾਹਿਬਾਨ ਵੱਲੋਂ ਵਰੋਸਾਈ ਇਸ ਵੱਡਮੁੱਲੀ ਖੇਡ ਗੱਤਕਾ ਨੂੰ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਾਇਆ ਜਾ ਸਕੇ।

The post ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਯਤਨਾਂ ਸਦਕਾ ਗੁਰੂਆਂ ਵੱਲੋਂ ਵਰੋਸਾਈ ਖੇਡ ਗੱਤਕਾ ਨੈਸ਼ਨਲ ਖੇਡਾਂ 'ਚ ਹੋਈ ਸ਼ਾਮਲ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • gatka
  • gatka-games
  • harjit-singh-grewal
  • latest-news
  • national-gatka-association-of-india
  • news

STF ਵਲੋਂ ਅੰਮ੍ਰਿਤਸਰ 'ਚ ਦੋ ਨਸ਼ਾ ਤਸਕਰ ਕਾਬੂ, ਤਸਕਰਾਂ ਦਾ ਤੀਜਾ ਸਾਥੀ ਫਾਇਰਿੰਗ ਕਰਕੇ ਹੋਇਆ ਫ਼ਰਾਰ

Thursday 18 May 2023 11:29 AM UTC+00 | Tags: amritsar-news amritsar-police amritsar-stf bhai-manjh-singh-road drug-smugglers jalandhar-stf-team latest-news ndpc-act news punjab-latest-news punjab-police stf

ਅੰਮ੍ਰਿਤਸਰ, 18 ਮਈ 2023: ਅੱਜ ਇਕ ਵਾਰ ਫਿਰ ਅੰਮ੍ਰਿਤਸਰ ਦੇ ਭਾਈ ਮੰਝ ਸਿੰਘ ਰੋਡ ‘ਤੇ ਜਲੰਧਰ ਦੀ ਐਸਟੀਐਫ (STF) ਟੀਮ ਅਤੇ ਦੋ ਨਸ਼ਾ ਤਸਕਰਾਂ ਨੂੰ ਕੀਤਾ ਹੈ | ਇਸ ਦੌਰਾਨ ਜਦੋਂ ਟੀਮ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਤੀਜੇ ਨਸ਼ਾ ਤਸਕਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ ਅਤੇ ਫਰਾਰ ਹੋ ਗਿਆ | ਇਸ ਦੌਰਾਨ ਕਿਸੇ ਤਰਾਂ ਦੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ |

ਇਸ ਸੰਬੰਧੀ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਪੁਲਿਸ ਨੂੰ ਪਹਿਲਾਂ ਤੋਂ ਹੀ ਸੂਚਨਾ ਸੀ ਅਤੇ ਪੁਲਿਸ ਵੱਲੋਂ ਭਾਈ ਮੰਝ ਸਿੰਘ ਰੋਡ ‘ਤੇ ਨਾਕੇ ਬੰਦੀ ਕੀਤੀ ਹੋਈ ਸੀ ਤੇ ਜਦੋਂ ਇਹ ਤਿੰਨ ਨਸ਼ਾ ਤਸਕਰ ਇੱਕ ਮੋਟਰਸਾਈਕਲ ‘ਤੇ ਆਏ ਤਾਂ ਪੁਲਿਸ ਵੱਲੋਂ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ | ਜਿਸ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦ ਕਿ ਇਹਨਾਂ ਦਾ ਤੀਜਾ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਭੱਜ ਗਿਆ ਅਤੇ ਉਸ ਵੱਲੋਂ ਜਾਂਦੇ ਸਮੇਂ ਫਾਇਰਿੰਗ ਕੀਤੀ ਗਈ |

ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਇਨ੍ਹਾਂ ਦੇ ਤੀਜੇ ਸਾਥੀ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਇਸ ਦੌਰਾਨ ਪੜ੍ਹੇ ਗਏ ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ ਨਿੱਕਾ ਅਤੇ ਜਸਪ੍ਰੀਤ ਸਿੰਘ ਪੰਡੋਰੀ ਵਜੋਂ ਹੋਈ ਹੈ,ਜੋ ਕਿ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦਾ ਕੰਮ ਕਰਦੇ ਸਨ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਚੋਂ ਡੇਢ ਸੌ ਗ੍ਰਾਮ ਹੈਰੋਇਨ ਅਤੇ ਇਕ ਪਿਸਟਲ ਅਤੇ 2 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ |

The post STF ਵਲੋਂ ਅੰਮ੍ਰਿਤਸਰ ‘ਚ ਦੋ ਨਸ਼ਾ ਤਸਕਰ ਕਾਬੂ, ਤਸਕਰਾਂ ਦਾ ਤੀਜਾ ਸਾਥੀ ਫਾਇਰਿੰਗ ਕਰਕੇ ਹੋਇਆ ਫ਼ਰਾਰ appeared first on TheUnmute.com - Punjabi News.

Tags:
  • amritsar-news
  • amritsar-police
  • amritsar-stf
  • bhai-manjh-singh-road
  • drug-smugglers
  • jalandhar-stf-team
  • latest-news
  • ndpc-act
  • news
  • punjab-latest-news
  • punjab-police
  • stf

ਜ਼ਿਲ੍ਹਾ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਤੇ ਧਰਨਾ ਕੀਤਾ ਸਮਾਪਤ

Thursday 18 May 2023 11:52 AM UTC+00 | Tags: aam-aadmi-party amirtsar-police bharat-mala-project breaking-news cm-bhagwant-mann delhi-jammu-katra-express-highway farmers farmers-protest gurdaspur kisan-mazdoor-sangharsh-committee latest-news news punjab-farmers thanewal-village the-unmute-breaking-news

ਅੰਮ੍ਰਿਤਸਰ, 18 ਮਈ 2023: ਕਿਸਾਨ (farmers) ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਭਰ ਦੇ ਵੱਖ-ਵੱਖ ਰੇਲਵੇ ਟ੍ਰੈਕਾਂ ‘ਤੇ ਅਤੇ ਗੁਰਦਾਸਪੁਰ ਦੇ ਪਿੰਡ ਥਾਨੇਵਾਲ ‘ਚ ਧਰਨਾ ਪ੍ਰਦਰਸ਼ਨ ਸਮਾਪਤ ਹੋ ਗਿਆ। ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ 24 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦਾ ਸਮਾਂ ਦਿੱਤਾ ਹੈ। ਉਦੋਂ ਤੱਕ ਦਿੱਲੀ ਜੰਮੂ-ਕਟੜਾ ਐਕਸਪ੍ਰੈਸ ਹਾਈਵੇਅ ਦਾ ਕੰਮ ਬੰਦ ਰਹੇਗਾ।ਜ਼ਿਲ੍ਹਾ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਧਰਨਾ ਸਮਾਪਤ ਕੀਤਾ ਹੈ | ਕਿਸਾਨ ਭਾਰਤ ਮਾਲਾ ਪ੍ਰਾਜੈਕਟ ਤਹਿਤ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਮੁਆਵਜ਼ੇ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਰੋਧ ਕਰ ਰਹੇ ਹਨ, ਕਿਸਾਨ ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਲਈ ਐਕਵਾਇਰ ਕੀਤੀ ਜ਼ਮੀਨ ਦਾ ਉਚਿਤ ਮੁਆਵਜ਼ਾ ਦੇਣ ਦੀ ਮੰਗ ਕਰ ਰਹੇ ਹਨ |

farmers

 

The post ਜ਼ਿਲ੍ਹਾ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਤੇ ਧਰਨਾ ਕੀਤਾ ਸਮਾਪਤ appeared first on TheUnmute.com - Punjabi News.

Tags:
  • aam-aadmi-party
  • amirtsar-police
  • bharat-mala-project
  • breaking-news
  • cm-bhagwant-mann
  • delhi-jammu-katra-express-highway
  • farmers
  • farmers-protest
  • gurdaspur
  • kisan-mazdoor-sangharsh-committee
  • latest-news
  • news
  • punjab-farmers
  • thanewal-village
  • the-unmute-breaking-news

ਪੱਛਮੀ ਬੰਗਾਲ ਸਰਕਾਰ ਨੇ ਫਿਲਮ 'ਦਿ ਕੇਰਲਾ ਸਟੋਰੀ' 'ਤੇ ਲਾਈ ਪਾਬੰਦੀ ਹਟਾਈ

Thursday 18 May 2023 12:04 PM UTC+00 | Tags: breaking-news cm-mamata-banerjee news punjab-news supreme-court the-kerala-story the-unmute-breaking-news west-bengal west-bengal-government

ਚੰਡੀਗੜ੍ਹ, 18 ਮਈ 2023: ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਵੱਲੋਂ ਫਿਲਮ ‘ਦਿ ਕੇਰਲਾ ਸਟੋਰੀ’ (The Kerala Story) ‘ਤੇ ਲਗਾਈ ਪਾਬੰਦੀ ਹਟਾ ਦਿੱਤੀ ਹੈ। ਭਾਰਤ ਦੇ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਅਦਾਲਤ ਪੱਛਮੀ ਬੰਗਾਲ ਸਰਕਾਰ ਦੇ 8 ਮਈ ਦੇ ਉਸ ਹੁਕਮ ‘ਤੇ ਰੋਕ ਲਗਾ ਰਹੀ ਹੈ, ਜਿਸ ‘ਚ ਫਿਲਮ ‘ਦਿ ਕੇਰਲਾ ਸਟੋਰੀ’ ‘ਤੇ ਪਾਬੰਦੀ ਲਗਾਈ ਗਈ ਸੀ। ਸੁਪਰੀਮ ਕੋਰਟ ਨੇ ਤਾਮਿਲਨਾਡੂ ਨੂੰ ‘ਦਿ ਕੇਰਲਾ ਸਟੋਰੀ’ ਦੀ ਸੁਰੱਖਿਅਤ ਸਕ੍ਰੀਨਿੰਗ ਲਈ ਸਿਨੇਮਾ ਹਾਲਾਂ ਨੂੰ ਲੋੜੀਂਦੀ ਸੁਰੱਖਿਆ ਪ੍ਰਦਾਨ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ। ਇਸਦੇ ਨਾਲ ਹੀ ਕਿਹਾ ਕਿ ਰਾਜ ਸਿੱਧੇ ਜਾਂ ਅਸਿੱਧੇ ਤੌਰ ‘ਤੇ ਫਿਲਮ ਦੀ ਸਕ੍ਰੀਨਿੰਗ ‘ਤੇ ਰੋਕ ਨਹੀਂ ਲਗਾਏਗਾ।

ਸੂਬਾ ਸਰਕਾਰ ਨੇ ਜਵਾਬੀ ਹਲਫਨਾਮੇ ‘ਚ ਕਿਹਾ ਕਿ ਜੇਕਰ ਫਿਲਮ (The Kerala Story)  ਨੂੰ ਦਿਖਾਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਸ਼ਾਂਤੀ ਭੰਗ ਹੋ ਸਕਦੀ ਹੈ। ਹਲਫਨਾਮੇ ‘ਚ ਕਿਹਾ ਗਿਆ ਹੈ ਕਿ ਇਹ ਫਿਲਮ ਗਲਤ ਤੱਥਾਂ ‘ਤੇ ਆਧਾਰਿਤ ਹੈ ਅਤੇ ਇਸ ‘ਚ ਨਫਰਤ ਭਰਿਆ ਭਾਸ਼ਣ ਹੈ, ਜੋ ਫਿਰਕੂ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦਾ ਹੈ ਅਤੇ ਭਾਈਚਾਰਿਆਂ ਵਿਚਾਲੇ ਅਸ਼ਾਂਤੀ ਪੈਦਾ ਕਰ ਸਕਦਾ ਹੈ, ਜਿਸ ਨਾਲ ਆਖਿਰਕਾਰ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਇਹ ਗੱਲ ਸੂਬਾ ਸਰਕਾਰ ਨੂੰ ਮਿਲੇ ਵੱਖ-ਵੱਖ ਖੁਫੀਆ ਸੂਚਨਾਵਾਂ ਤੋਂ ਪਤਾ ਲੱਗੀ ਹੈ। ਰਾਜ ਸਰਕਾਰ ਨੇ ਜਨਤਕ ਵਿਵਸਥਾ ਬਣਾਈ ਰੱਖਣ ਲਈ ਪੱਛਮੀ ਬੰਗਾਲ ਸਿਨੇਮਾ (ਰੈਗੂਲੇਸ਼ਨ) ਐਕਟ ਦੀ ਧਾਰਾ 6(1) ਦੀ ਵਰਤੋਂ ਕਰਦੇ ਹੋਏ ਫਿਲਮ ਦੇ ਪ੍ਰਦਰਸ਼ਨ ‘ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਹਟਾ ਕਰ ਦਿੱਤਾ ਸੀ।

The post ਪੱਛਮੀ ਬੰਗਾਲ ਸਰਕਾਰ ਨੇ ਫਿਲਮ ‘ਦਿ ਕੇਰਲਾ ਸਟੋਰੀ’ ‘ਤੇ ਲਾਈ ਪਾਬੰਦੀ ਹਟਾਈ appeared first on TheUnmute.com - Punjabi News.

Tags:
  • breaking-news
  • cm-mamata-banerjee
  • news
  • punjab-news
  • supreme-court
  • the-kerala-story
  • the-unmute-breaking-news
  • west-bengal
  • west-bengal-government

ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਪੰਜਾਬ ਫਾਇਰ ਟ੍ਰੇਨਿੰਗ ਇੰਸਟੀਚਿਊਟ ਦੀ ਨਵੀਂ ਇਮਾਰਤ ਦਾ ਵੀ ਰੱਖਿਆ ਨੀਂਹ ਪੱਥਰ

Thursday 18 May 2023 12:17 PM UTC+00 | Tags: breaking-news dr-inderbir-singh-nijjar latest-news mla-kulwant-singh mla-mohali mohali mohali-news news punjab-fire-training-institute punjab-news sas-nagar the-unmute-punjabi-news the-unmute-update

ਚੰਡੀਗੜ੍ਹ/ਐਸ.ਏ.ਐਸ. ਨਗਰ, 18 ਮਈ 2023: ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕਰ ਰਹੀ ਹੈ ਤੇ ਵੱਡੀ ਗਿਣਤੀ ਵਿਕਾਸ ਪ੍ਰੋਜੈਕਟ ਲਗਾਤਾਰ ਲੋਕ ਅਰਪਿਤ ਕੀਤੇ ਜਾ ਰਹੇ ਹਨ। ਸੂਬੇ ਦੇ ਲੋਕਾਂ ਦੀ ਵੱਖੋ-ਵੱਖ ਪੱਖਾਂ ਤੋਂ ਸੁਰੱਖਿਆ ਵੀ ਯਕੀਨੀ ਬਣਾਈ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਇਥੇ ਸੈਕਟਰ 78 ਵਿਖੇ ਕਰੀਬ 04 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਫਾਇਰ ਸਰਵਿਸ ਟ੍ਰੇਨਿੰਗ ਇੰਸਟੀਚਿਊਟ ਤੇ ਡਾਇਰੈਕਟੋਰੇਟ ਆਫ ਫਾਇਰ ਸਰਵਿਸ (ਫੀਲਡ) ਅਤੇ ਫਾਇਰ ਸਟੇਸ਼ਨ ਨੂੰ ਲੋਕ ਅਰਪਤ ਕਰਨ ਮੌਕੇ ਕੀਤਾ।

ਇਸ ਮੌਕੇ ਉਨ੍ਹਾਂ ਨੇ ਇਸੇ ਥਾਂ ਕਰੀਬ 16 ਕਰੋੜ ਰੁਪਏ ਦੀ ਲਾਗਤ ਨਾਲ ਫਾਇਰ ਸਰਵਿਸ ਟ੍ਰੇਨਿੰਗ ਇੰਸਟੀਚਿਊਟ ਤੇ ਡਾਇਰੈਕਟੋਰੇਟ ਆਫ ਫਾਇਰ ਸਰਵਿਸ ਦੀ ਨਵੀਂ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਸਮਾਗਮ ਨੂੰ ਸੰਬੋਧਨ ਕਰਦਿਆ ਡਾ. ਨਿੱਝਰ ਨੇ ਦੱਸਿਆ ਕਿ ਹੋਰਨਾਂ ਸੂਬਿਆਂ ਵਿਚ ਅਜਿਹੇ ਇੰਸਟੀਚਿਊਟ ਸਨ ਪਰ ਪੰਜਾਬ ਵਿਚ ਨਹੀਂ ਸੀ।

ਇਹ ਪ੍ਰੋਜੈਕਟ ਕਰੀਬ 1.75 ਏਕੜ ਥਾਂ ਵਿੱਚ ਹੈ। ਇਸੇ ਥਾਂ ਉੱਤੇ ਦੂਜੇ ਫੇਜ਼ ਤਹਿਤ ਨਵੀਂ ਇਮਾਰਤ ਬਣਨੀ ਹੈ ਅਤੇ ਤੀਜੇ ਫੇਜ਼ ਤਹਿਤ ਲਾਲੜੂ ਵਿਖੇ 20 ਏਕੜ ਥਾਂ ਵਿੱਚ ਫਾਇਰ ਸਰਵਿਸ ਟ੍ਰੇਨਿੰਗ ਇੰਸਟੀਚਿਊਟ ਅਤੇ ਫਾਇਰ ਸਟੇਸ਼ਨ ਤਿਆਰ ਕੀਤਾ ਜਾਣਾ ਹੈ। ਜਿਥੇ ਕਿ ਸਪੋਰਟਸ ਸਟੇਡੀਅਮ, ਸਵਿਮਿੰਗ ਪੂਲ, ਸਟਾਫ ਲਈ ਰਿਹਾਇਸ਼ ਅਤੇ ਟ੍ਰੇਨਿੰਗ ਸਬੰਧੀ ਇਮਾਰਤਾਂ ਤਿਆਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਸਦਕਾ ਜਿੱਥੇ ਫਾਇਰ ਸਰਵਿਸਜ਼ ਸਬੰਧੀ ਉੱਚ ਪੱਧਰੀ ਟ੍ਰੇਨਿੰਗ ਦਿੱਤੀ ਜਾਇਆ ਕਰੇਗੀ, ਉਥੇ ਇਸ ਨਾਲ ਰੋਜ਼ਗਾਰ ਦੇ ਵੱਡੀ ਗਿਣਤੀ ਮੌਕੇ ਵੀ ਪੈਦਾ ਹੋਣਗੇ।

ਡਾ. ਨਿੱਝਰ (Dr. Inderbir Singh Nijjar) ਨੇ ਦੱਸਿਆ ਕਿ ਇਹ ਇੰਸਟੀਚਿਊਟ ਅਤਿ ਅਧੁਨਿਕ ਢਾਂਚੇ, ਉੱਚ ਪੱਧਰੀ ਤੇ ਤਜ਼ਰਬੇਕਾਰ ਸਟਾਫ਼ ਅਤੇ ਕੌਮੀ ਪੱਧਰ ਦੀਆਂ ਸਿਖਲਾਈ ਸਹੂਲਤਾਂ ਨਾਲ ਲੈਸ ਹੋਵੇਗਾ। ਇਸ ਸਦਕਾ ਸੂਬੇ ਵਿਚਲੀਆਂ ਫਾਇਰ ਸੇਵਾਵਾਂ ਹੋਰ ਬਿਹਤਰ ਹੋਣਗੀਆਂ ਅਤੇ ਅਣਸੁਖਾਵੀਆਂ ਘਟਨਾਵਾਂ ਦੇ ਟਾਕਰੇ ਲਈ ਸਮਰੱਥਾ ਵਿਚ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਫਾਇਰ ਸਰਵਿਸਜ਼ ਨਾਲ ਸਬੰਧਿਤ ਸਾਰੇ ਅਮਲੇ ਦੀਆਂ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਵੱਧ ਹੈ।

ਡਾ. ਨਿੱਝਰ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ (ਵੌਲਡ ਸਿਟੀ) ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ ਫਾਇਰ ਹਾਈਡਰੈਂਟ ਸਿਸਟਮ ਲਾਇਆ ਜਾ ਰਿਹਾ ਹੈ, ਜਿਸ ਨਾਲ ਭੀੜ ਭਾੜ ਵਾਲੇ ਖੇਤਰ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਕਾਬੂ ਪਾਉਣ ਵਿੱਚ ਮਦਦ ਮਿਲੇਗੀ। ਅਜਿਹੇ ਪ੍ਰੋਜੈਕਟ ਹੋਰਨਾਂ ਸ਼ਹਿਰਾਂ ਵਿੱਚ ਵੀ ਲਾਗੂ ਕੀਤੇ ਜਾਣਗੇ। ਉਨ੍ਹਾਂ ਨੇ ਇਸ ਮੌਕੇ ਤਿਆਰ ਹੋਈ ਇਮਾਰਤ ਦੇ ਮਿਆਰ ਉੱਤੇ ਤਸੱਲੀ ਦਾ ਪ੍ਰਗਟਾਵਾ ਕੀਤਾ।

ਕੈਬਨਿਟ ਮੰਤਰੀ (Dr. Inderbir Singh Nijjar) ਨੇ ਦੱਸਿਆ ਕਿ ਇਸ ਉਪਰਾਲੇ ਨਾਲ ਵੱਖ-ਵੱਖ ਥਾਵਾਂ ਤੋਂ ਫਾਇਰਮੈਨ ਆ ਕੇ ਫਾਇਰ ਡਿਊਟੀ ਸਬੰਧੀ ਟ੍ਰੇਨਿੰਗ ਲੈਣਗੇ। ਇਸ ਨਾਲ ਪੰਜਾਬ ਵਿੱਚ ਫਾਇਰ ਸੇਵਾਵਾਂ ਵਿੱਚ ਬਿਹਤਰੀ ਆਵੇਗੀ ਅਤੇ ਪੰਜਾਬ ਦੇ ਵਸਨੀਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਹੋਣਗੀਆਂ। ਉਹਨਾਂ ਨੇ ਇਸ ਮੌਕੇ ਇਮਾਰਤ ਦੇ ਆਲੇ ਦੁਆਲੇ ਵੱਧ ਤੋਂ ਵੱਧ ਬੂਟੇ ਲਾਉਣ ਦੇ ਵੀ ਨਿਰਦੇਸ਼ ਦਿੱਤੇ।

ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਇਹ ਪ੍ਰੋਜੈਕਟ ਸ਼ਹਿਰ ਲਈ ਵੱਡਾ ਤੋਹਫਾ ਹੈ। ਮੋਹਾਲੀ ਇੱਕ ਪਲੈਨਡ ਸ਼ਹਿਰ ਹੈ ਤੇ ਇਥੇ ਹਰ ਸਹੂਲਤ ਲੋਕਾਂ ਨੂੰ ਮਿਲੀ ਹੋਈ ਹੈ, ਜਦੋਂ ਵੀ ਕਿਸੇ ਸਹੂਲਤ ਦੀ ਲੋੜ ਪੈਂਦੀ ਹੈ, ਉਹ ਦੇ ਦਿੱਤੀ ਜਾਂਦੀ ਹੈ। ਇਸ ਸੂਬਾ ਪੱਧਰੀ ਟਰੇਨਿੰਗ ਇੰਸਟੀਚਿਊਟ ਲਈ ਮੋਹਾਲੀ ਨੂੰ ਚੁਣਿਆ ਗਿਆ ਹੈ, ਇਹ ਮਾਣ ਵਾਲੀ ਗੱਲ ਹੈ।

ਹਲਕਾ ਵਿਧਾਇਕ ਨੇ ਦੱਸਿਆ ਕਿ ਜਦੋਂ ਉਹ ਮੋਹਾਲੀ ਦੇ ਮੇਅਰ ਸਨ, ਓਦੋਂ ਹੀ ਇਸ ਪ੍ਰੋਜੈਕਟ ਸਬੰਧੀ ਉਪਰਾਲੇ ਕੀਤੇ ਗਏ ਸਨ ਤੇ ਅੱਜ ਇਨ੍ਹਾਂ ਉਪਰਾਲਿਆ ਨੂੰ ਬੂਰ ਪਿਆ ਹੈ। ਉਨ੍ਹਾਂ ਦੱਸਿਆ ਕਿ ਮੋਹਾਲੀ ਵਿਖੇ ਜਲਦੀ ਹੀ 15 ਕਰੋੜ ਰੁਪਏ ਦੀ ਲਾਗਤ ਨਾਲ ਕੈਮਰੇ ਲੱਗ ਰਹੇ ਹਨ। ਇਸ ਨਾਲ ਅਪਰਾਧ ਘਟ ਜਾਣਗੇ ਤੇ ਮੁਲਜ਼ਮ ਵੀ ਜਲਦੀ ਫੜ੍ਹ ਲਏ ਜਾਇਆ ਕਰਨਗੇ। ਸੁਰੱਖਿਆ ਪੱਖੋਂ ਚੰਡੀਗੜ੍ਹ ਤੋਂ ਵੀ ਵੱਧ ਕਾਰਗਰ ਪ੍ਰਬੰਧ ਮੋਹਾਲੀ ਵਿਖੇ ਹੋਣਗੇ।

Dr. Inderbir Singh Nijjar

ਹਲਕਾ ਵਿਧਾਇਕ ਨੇ ਇਸ ਮੌਕੇ ਕੈਬਨਿਟ ਮੰਤਰੀ ਨੂੰ ਅਪੀਲ ਕੀਤੀ ਕਿ ਮੋਹਾਲੀ ਨੂੰ ਸਮਾਰਟ ਸਿਟੀ ਪ੍ਰੋਜੈਕਟ ਵਿੱਚ ਸ਼ਾਮਲ ਕਰਵਾਇਆ ਜਾਵੇ, ਜਿਸ ਨਾਲ ਇਸ ਸ਼ਹਿਰ ਦਾ ਵਿਕਾਸ ਹੋਰ ਤੇਜ਼ ਹੋਵੇਗਾ । ਕੈਬਨਿਟ ਮੰਤਰੀ ਨੇ ਇਸ ਸਬੰਧੀ ਉਪਰਾਲੇ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਮੁੱਖ ਮਹਿਮਾਨ ਡਾ. ਇੰਦਰਬੀਰ ਸਿੰਘ ਨਿੱਝਰ ਦਾ ਨਗਰ ਨਿਗਮ ਮੋਹਾਲੀ ਵਲੋਂ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ, ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਕੁਮਾਰ ਗਰਗ, ਮੇਅਰ ਅਮਰਜੀਤ ਸਿੰਘ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ ਬਰਾੜ, ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਨਵਜੋਤ ਕੌਰ, ਸੰਯੁਕਤ ਕਮਿਸ਼ਨਰ ਸ਼੍ਰੀਮਤੀ ਕਿਰਨ ਸ਼ਰਮਾ, ਐੱਸ. ਡੀ.ਐਮ. ਮੋਹਾਲੀ ਸ਼੍ਰੀਮਤੀ ਸਰਬਜੀਤ ਕੌਰ ਸਮੇਤ ਵੱਡੀ ਗਿਣਤੀ ਕੌਂਸਲਰ, ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਤੇ ਸ਼ਹਿਰ ਵਾਸੀ ਹਾਜ਼ਰ ਸਨ।

The post ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਪੰਜਾਬ ਫਾਇਰ ਟ੍ਰੇਨਿੰਗ ਇੰਸਟੀਚਿਊਟ ਦੀ ਨਵੀਂ ਇਮਾਰਤ ਦਾ ਵੀ ਰੱਖਿਆ ਨੀਂਹ ਪੱਥਰ appeared first on TheUnmute.com - Punjabi News.

Tags:
  • breaking-news
  • dr-inderbir-singh-nijjar
  • latest-news
  • mla-kulwant-singh
  • mla-mohali
  • mohali
  • mohali-news
  • news
  • punjab-fire-training-institute
  • punjab-news
  • sas-nagar
  • the-unmute-punjabi-news
  • the-unmute-update

ਪੰਜਾਬ ਪੁਲਿਸ ਨੂੰ ਵਿਗਿਆਨਕ ਲੀਹਾਂ 'ਤੇ ਅਪਡੇਟ ਕਰਨ ਲਈ ਪੰਜਾਬ ਛੇਤੀ ਹੀ ਬਹੁ-ਕੌਮੀ ਕੰਪਨੀ ਗੂਗਲ ਨਾਲ ਮਿਲ ਕੇ ਕਰੇਗਾ ਕੰਮ: CM ਮਾਨ

Thursday 18 May 2023 12:26 PM UTC+00 | Tags: aam-aadmi-party breaking-news cm-bhagwant-mann google news punjabi-news punjab-news punjab-police sports-news the-unmute-breaking-news the-unmute-news the-unmute-punjabi-news

ਚੰਡੀਗੜ੍ਹ, 18 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਇਮਾਨਦਾਰੀ ਅਤੇ ਪਾਰਦਰਸ਼ਤਾ ਦੇ ਮਾਪਦੰਡ ਰਾਹੀਂ ਨਿਰੋਲ ਮੈਰਿਟ ਦੇ ਆਧਾਰ ਉਤੇ ਇਕ ਸਾਲ ਵਿਚ 29237 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।ਅੱਜ ਇੱਥੇ ਸੈਕਟਰ-35 ਵਿਚ ਮਿਊਂਸਪਲ ਭਵਨ ਵਿਖੇ ਪੰਜਾਬ ਪੁਲੀਸ (Punjab Police) ਵਿਚ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਵੱਖ-ਵੱਖ ਕਾਡਰਾਂ ਵਿਚ ਭਰਤੀ ਹੋਏ 144 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ ਲਈ ਨੌਜਵਾਨਾਂ ਨੂੰ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਪੁਲਿਸ (Punjab Police) ਵਿਚ ਸਿਵਲੀਅਨਜ਼ ਨੂੰ ਸ਼ਾਮਲ ਕੀਤਾ ਗਿਆ ਹੈ ਜੋ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮਾਜ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ਨੂੰ ਸਰ ਕਰਨ ਲਈ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿਚ ਲੋੜ ਮੁਤਾਬਕ ਅਪਡੇਟ ਕਰਨਾ ਬਹੁਤ ਜ਼ਰੂਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਤਸੱਲੀ ਤੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਦੇਸ਼ ਭਰ ਵਿਚ ਬਿਹਤਰੀਨ ਫੋਰਸ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਭਰਤੀ ਹੋਏ 144 ਨੌਜਵਾਨ ਆਧੁਨਿਕ ਤਕਨਾਲੋਜੀ ਦੀ ਡੂੰਘੀ ਸਮਝ ਰੱਖਦੇ ਹਨ ਤੇ ਇਸ ਕਾਬਲੀਅਤ ਸਦਕਾ ਉਹ ਪਰਦੇ ਪਿੱਛੇ ਰਹਿ ਕੇ ਜੁਰਮ ਕਰਨ ਵਾਲਿਆਂ ਨੂੰ ਕਾਬੂ ਕਰਨ ਵਿਚ ਸਹਿਯੋਗ ਕਰਿਆ ਕਰਨਗੇ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਪੰਜਾਬ ਪੁਲਿਸ ਦੇ ਆਧੁਨਿਕੀਕਰਨ ਦੇ ਨਾਲ-ਨਾਲ ਇਸ ਦੀ ਸਮਰੱਥਾ ਹੋਰ ਵਧੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਇਕ ਸਾਲ ਵਿਚ ਬਹੁਤ ਵੱਡੇ ਅਪ੍ਰੇਸ਼ਨਾਂ ਨੂੰ ਅੰਜ਼ਾਮ ਦਿੱਤਾ ਹੈ ਜਿਸ ਦੀ ਦੇਸ਼ ਭਰ ਵਿਚ ਸ਼ਲਾਘਾ ਹੋ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਛੇਤੀ ਹੀ ਸੂਬੇ ਦੀ ਪੁਲਿਸ ਨੂੰ ਵਿਗਿਆਨਕ ਲੀਹਾਂ ‘ਤੇ ਅਪਡੇਟ ਕਰਨ ਲਈ ਬਹੁ-ਕੌਮੀ ਕੰਪਨੀ ਗੂਗਲ ਨਾਲ ਮਿਲ ਕੇ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਕ ਵਿਆਪਕ ਖਾਕਾ ਤਿਆਰ ਕਰ ਲਿਆ ਗਿਆ ਹੈ ਅਤੇ ਰਸਮੀ ਸਮਝੌਤੇ ‘ਤੇ ਜਲਦੀ ਹੀ ਦਸਤਖਤ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਚੁਣੌਤੀ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਦੀ ਸਮਰੱਥਾ ਵਧਾਉਣ ਵਿੱਚ ਮਦਦ ਕਰੇਗਾ।

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪੁਲਿਸ ਥਾਣਿਆਂ ਦੀ ਕਾਇਆ ਕਲਪ ਕਰਨ ਲਈ ਬਹੁਤ ਸਾਰੇ ਸਾਧਨ ਮੁਹੱਈਆ ਕਰਵਾ ਕੇ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਵਾਹਨਾਂ, ਹਥਿਆਰਾਂ ਅਤੇ ਹੋਰਾਂ ਦੇ ਮਾਮਲੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਕਈ ਕਦਮ ਚੁੱਕੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ, "ਮੈਂ ਇਕ ਸਾਂਝੇ ਪਰਿਵਾਰ ਤੋਂ ਹਾਂ ਅਤੇ ਜ਼ਮੀਨੀ ਪੱਧਰ ‘ਤੇ ਚੰਗੀ ਤਰ੍ਹਾਂ ਜੁੜਿਆ ਹੋਇਆ ਹਾਂ, ਇਸ ਲਈ ਮੈਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂ ਹਾਂ।"

ਮੁੱਖ ਮੰਤਰੀ ਨੇ ਕਿਹਾ ਕਿ ਨਵ-ਨਿਯੁਕਤ ਹੋਏ ਨੌਜਵਾਨਾਂ ਨੂੰ ਪੁਲਿਸ ਫੋਰਸ (Punjab Police) ਵਿੱਚ ਸ਼ਾਮਲ ਕਰਨਾ ਸ਼ਲਾਘਾਯੋਗ ਕਦਮ ਹੈ ਜੋ ਫੋਰਸ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਣ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਟੀਮ ਵਜੋਂ ਕੰਮ ਕਰਨ ਲਈ ਪੰਜਾਬ ਪੁਲਿਸ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਸਰਕਾਰ ਕਿਸੇ ਨੂੰ ਵੀ ਸੂਬੇ ਦੀ ਪੁਲਿਸ ਦਾ ਮਨੋਬਲ ਡੇਗਣ ਦੀ ਇਜਾਜ਼ਤ ਨਹੀਂ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਨ੍ਹਾਂ ਨਾਲ ਪੰਜਾਬ ਪੁਲਿਸ ਪੂਰੀ ਸਮਰੱਥਾ ਨਾਲ ਨਜਿੱਠਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਅਸਥਿਰ ਕਰਨ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਇਹ ਨਾਪਾਕ ਇਰਾਦੇ ਸਫਲ ਨਹੀਂ ਹੋਣ ਦਿੱਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਦੇ ਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ ਜੋ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੁਲਿਸ ਮੁਲਾਜ਼ਮਾਂ ਨੂੰ ਬੋਝ ਮੁਕਤ ਕਰਨ ਲਈ ਛੁੱਟੀਆਂ ਦੀ ਵਿਵਸਥਾ ਸਮੇਤ ਹੋਰ ਢੰਗ-ਤਰੀਕੇ ਤਲਾਸ਼ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ 29,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਪੜਾਅਵਾਰ ਨੌਕਰੀਆਂ ਦੇਣ ਦੇ ਵਿਆਪਕ ਕਾਰਜ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਅਤੇ ਯੋਗਤਾ ਇਸ ਪੂਰੀ ਭਰਤੀ ਮੁਹਿੰਮ ਦੇ ਦੋ ਮੁੱਖ ਪਹਿਲੂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਲਈ ਠੋਸ ਵਿਧੀ ਅਪਣਾਈ ਗਈ ਜਿਸ ਕਾਰਨ ਇਨ੍ਹਾਂ 29000 ਤੋਂ ਵੱਧ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੇ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਹਾਂ-ਪੱਖੀ ਹੁੰਗਾਰਾ ਦਿੱਤਾ ਕਿਉਂਕਿ ਉਨ੍ਹਾਂ ਨੂੰ ਵਧਣ-ਫੁੱਲਣ ਦੇ ਮੌਕੇ ਮਿਲੇ ਹਨ। ਉਨ੍ਹਾਂ ਨੇ ਮਿਸਾਲ ਦਿੰਦਿਆਂ ਕਿਹਾ ਕਿ ਇੱਕ ਨੌਜਵਾਨ ਨੂੰ ਸ਼ੁਰੂ ਵਿੱਚ ਕਲਰਕ ਵਜੋਂ ਭਰਤੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਸਹਾਇਕ ਲਾਈਨਮੈਨ ਨਿਯੁਕਤ ਹੋ ਗਿਆ ਅਤੇ ਉਸ ਤੋਂ ਬਾਅਦ ਉਪ ਮੰਡਲ ਅਫ਼ਸਰ (ਐਸ.ਡੀ.ਓ.) ਵਜੋਂ ਨਿਯੁਕਤ ਹੋ ਗਿਆ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨੌਜਵਾਨਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਇਹ ਗਤੀ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ (Punjab Police) ਦੀ ਕਮੀ ਨੂੰ ਦੂਰ ਕਰਨ ਲਈ ਆਉਣ ਵਾਲੇ ਚਾਰ ਸਾਲਾਂ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਕਾਂਸਟੇਬਲਾਂ ਦੀਆਂ 1750 ਅਸਾਮੀਆਂ ਅਤੇ ਸਬ-ਇੰਸਪੈਕਟਰਾਂ ਦੀਆਂ 300 ਅਸਾਮੀਆਂ ਲਈ 3 ਲੱਖ ਦੇ ਕਰੀਬ ਉਮੀਦਵਾਰਾਂ ਨੇ ਅਪਲਾਈ ਕੀਤਾ ਹੈ। ਇਨ੍ਹਾਂ ਪ੍ਰੀਖਿਆਵਾਂ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕ ਦੇ ਨਾਲ-ਨਾਲ ਆਪਣੇ ਸਰੀਰ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਅਤੇ ਨਸ਼ਿਆਂ ਦੀ ਅਲਾਮਤ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਮਿਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਨਾਲ ਪੰਜਾਬ ਛੱਡ ਕੇ ਵਿਦੇਸ਼ ਜਾਣ ਦੇ ਰੁਝਾਨ ਦਾ ਪੁੱਠਾ ਗੇੜ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ ਨੌਜਵਾਨ ਵਿਦੇਸ਼ਾਂ ਤੋਂ  ਪਰਤ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦੇ ਸਰਗਰਮ ਹਿੱਸੇਦਾਰ ਬਣ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਲੀਹੋਂ ਹਟਵੀਂ ਪਹਿਲਕਦਮੀ ਸੂਬੇ ਦੀ ਕਾਇਆ-ਕਲਪ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ। ਆਪਣੇ ਸੰਬੋਧਨ ਵਿੱਚ ਵਧੀਕ ਮੁੱਖ ਸਕੱਤਰ (ਗ੍ਰਹਿ) ਅਨੁਰਾਗ ਵਰਮਾ ਨੇ ਪੰਜਾਬ ਪੁਲਿਸ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਦਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਭਰਤੀ ਪੰਜਾਬ ਪੁਲਿਸ ਵਿੱਚ ਵਿਗਿਆਨਕ ਜਾਂਚ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਿਵੇਕਲੀ ਅਤੇ ਲੀਹੋਂ ਹਟਵੀਂ ਪਹਿਲਕਦਮੀ ਹੈ।

The post ਪੰਜਾਬ ਪੁਲਿਸ ਨੂੰ ਵਿਗਿਆਨਕ ਲੀਹਾਂ 'ਤੇ ਅਪਡੇਟ ਕਰਨ ਲਈ ਪੰਜਾਬ ਛੇਤੀ ਹੀ ਬਹੁ-ਕੌਮੀ ਕੰਪਨੀ ਗੂਗਲ ਨਾਲ ਮਿਲ ਕੇ ਕਰੇਗਾ ਕੰਮ: CM ਮਾਨ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • google
  • news
  • punjabi-news
  • punjab-news
  • punjab-police
  • sports-news
  • the-unmute-breaking-news
  • the-unmute-news
  • the-unmute-punjabi-news

ਕੁਲਦੀਪ ਸਿੰਘ ਧਾਲੀਵਾਲ ਵੱਲੋਂ 10 ਜੂਨ ਤੱਕ ਸਾਰੀਆਂ ਸਰਕਾਰੀ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਹੁਕਮ

Thursday 18 May 2023 12:36 PM UTC+00 | Tags: aam-aadmi-party breaking-news cm-bhagwant-mann government-panchayat-lands illegal-encroachments kuldeep-singh-dhaliwal latest-news news punjab-government punjab-news shamalat-lands the-unmute-breaking-news

ਚੰਡੀਗੜ੍ਹ, 18 ਮਈ 2023: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਸੂਬੇ ਦੇ ਸਮੂਹ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰਾਂ (ਡੀਡੀਪੀਓ) ਨੂੰ ਹਦਾਇਤ ਕੀਤੀ ਹੈ ਕਿ ਸੂਬੇ ਭਰ ਵਿਚ ਸਰਕਾਰੀ ਪੰਚਾਇਤੀ ਜ਼ਮੀਨਾਂ 'ਤੇ ਹੋਏ ਨਜਾਇਜ਼ ਕਬਜ਼ਿਆਂ ਨੂੰ 10 ਜੂਨ ਤੱਕ ਛੁਡਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਪਹਿਲੇ ਪੜਾਅ ਦੌਰਾਨ 9400 ਏਕੜ ਦੇ ਕਰੀਬ ਸਰਕਾਰੀ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਜਾ ਚੁੱਕਾ ਹੈ ਅਤੇ ਇਸ ਵਿਚ ਮੌਜੂਦਾ ਸਾਲ ਹੋਰ ਤੇਜ਼ੀ ਲਿਆਂਦੀ ਜਾਵੇ।

ਧਾਲੀਵਾਲ ਨੇ ਕਿਹਾ ਕਿ ਅਦਾਲਤ ਵੱਲੋਂ ਸਟੇਅ ਲਾਈਆਂ ਜ਼ਮੀਨਾਂ ਤੋਂ ਇਲਾਵਾ ਜਿਹੜੀਆਂ ਜ਼ਮੀਨਾਂ 'ਤੇ ਹਾਲੇ ਤੱਕ ਨਾਜਾਇਜ਼ ਕਾਬਜ਼ਕਾਰ ਬੈਠੇ ਹਨ, ਉਨ੍ਹਾਂ ਤੋਂ ਕਬਜ਼ਾ ਹਰ ਹਾਲ 10 ਜੂਨ ਤੱਕ ਲਿਆ ਜਾਵੇ। ਕਾਬਿਲੇਗੌਰ ਹੈ ਕਿ ਦੂਜੇ ਪੜਾਅ ਵਿਚ ਹੁਣ ਤੱਕ 469 ਏਕੜ ਹੋਰ ਸਰਕਾਰੀ ਪੰਚਾਇਤੀ ਜ਼ਮੀਨਾਂ ਨਾਜਾਇਜ਼ ਕਾਬਜ਼ਕਾਰਾਂ ਤੋਂ ਛੁਡਵਾਈਆ ਜਾ ਚੁੱਕੀਆਂ ਹਨ।

ਸਥਾਨਕ ਪੰਜਾਬ ਭਵਨ ਵਿਖੇ ਸੂਬੇ ਦੇ ਸਮੂਹ ਡੀਡੀਪੀਓਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਾਫ ਹਦਾਇਤਾਂ ਹਨ ਕਿ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਇਸੇ ਸੋਚ ਤਹਿਤ ਕਿਸੇ ਵੀ ਸ਼ਾਮਲਾਤ ਜ਼ਮੀਨ ਦੀ ਬੋਲੀ ਦੌਰਾਨ ਕਿਸੇ ਰਸੂਖਦਾਰ ਵਿਅਕਤੀ ਜਾਂ ਸਿਆਸੀ ਆਗੂ ਦੀ ਕੋਈ ਸਿਫਾਰਸ਼ ਨਾ ਮੰਨੀ ਜਾਵੇ। ਹਰੇਕ ਜ਼ਮੀਨ ਦੀ ਬੋਲੀ ਪਾਰਦਰਸ਼ੀ ਤਰੀਕੇ ਅਤੇ ਬਿਨਾਂ ਕਿਸੇ ਸਿਫਾਰਸ਼ ਦੇ ਕਰਵਾਈ ਜਾਵੇ।

ਉਨ੍ਹਾਂ ਕਿਹਾ ਕਿ ਸ਼ਾਮਲਾਤ ਜ਼ਮੀਨਾਂ ਦੀ ਬੋਲੀ ਲਈ ਹੁਣ ਘੱਟੋਂ-ਘੱਟ 15 ਹਜ਼ਾਰ ਰੁਪਏ ਦੀ ਰਕਮ ਮਿੱਥੀ ਜਾਵੇਗੀ ਅਤੇ ਸਫਲ ਬੋਲੀਕਾਰ ਕੋਲੋਂ ਜ਼ਮੀਨ ਦਾ ਠੇਕਾ ਨਗਦ ਭਰਵਾਇਆ ਜਾਵੇਗਾ। ਉਨ੍ਹਾਂ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਕਿ ਸੂਬੇ ਵਿਚ ਬਹੁਤ ਸਾਰੀਆਂ ਸ਼ਾਮਲਾਤ ਜ਼ਮੀਨਾਂ ਨਿਗੂਣੇ ਜਿਹੇ ਠੇਕੇ 'ਤੇ ਦੇ ਦਿੱਤੀਆਂ ਜਾਂਦੀਆਂ ਹਨ, ਜਿਸ ਸਦਕਾ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਜਿਹੜੀਆਂ ਜ਼ਮੀਨਾਂ ਕਿਸੇ ਕਾਰਣ ਠੇਕੇ ਉੱਤੇ ਨਾ ਚੜ੍ਹ ਸਕੀਆਂ, ਉਨ੍ਹਾਂ ਥਾਂਵਾਂ 'ਤੇ ਜੰਗਲ ਵਿਕਸਿਤ ਕੀਤੇ ਜਾਣਗੇ ਅਤੇ ਅਜਿਹੀਆਂ ਸਾਰੀਆਂ ਜ਼ਮੀਨਾਂ 'ਤੇ 1 ਜੁਲਾਈ ਤੋਂ ਜੰਗਲ ਲਾਉਣ ਦੀ ਸ਼ੁਰੂਆਤ ਕੀਤੀ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਇਹ ਫੈਸਲਾ ਇਸ ਕਰਕੇ ਲਿਆ ਗਿਆ ਹੈ ਕਿਉਂ ਕਿ ਇਸ ਨਾਲ ਇਕ ਤਾਂ ਮਗਨਰੇਗਾ ਤਹਿਤ ਕੰਮ ਕਰਨ ਵਾਲੇ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਦੂਜਾ ਇਹ ਵਾਤਾਵਰਣ ਦੀ ਸ਼ੁੱਧਤਾ ਵਿਚ ਸਹਾਈ ਹੋਵੇਗਾ।

ਸਮੂਹ ਡੀਡੀਪੀਓਜ਼ ਨੂੰ ਹਦਾਇਤ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਕਿਸੇ ਵੀ ਇਲਾਕੇ ਵਿਚ ਕੱਟੀਆਂ ਕਾਲੋਨੀਆਂ ਵਿਚ ਜੋ ਸਰਕਾਰੀ ਰਸਤੇ ਜਾਂ ਖਾਲ ਆਏ ਹਨ, ਉਨ੍ਹਾਂ ਦੇ ਪੈਸੇ ਸਬੰਧਤ ਕਾਲੋਨੀ ਮਾਲਕਾਂ ਜਾਂ ਜੋ ਵੀ ਇਸ ਦਾ ਦੇਣਦਾਰ ਹੈ, ਉਸ ਤੋਂ ਹਰ ਹਾਲ 20 ਜੂਨ ਤੱਕ ਭਰਵਾਏ ਜਾਣ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਅਣਗਹਿਲੀ ਕਰਨ ਵਾਲੇ ਅਧਿਕਾਰੀ 'ਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਧਾਲੀਵਾਲ ਨੇ ਡੀਡੀਪੀਓਜ਼ ਨੂੰ ਰੈਵੇਨਿਊ ਟ੍ਰੇਨਿੰਗ ਦਿਵਾਏ ਜਾਣ ਦੀ ਵਕਾਲਤ ਵੀ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰਾਂ ਦਾ ਸਿੱਧਾ ਵਾਸਤਾ ਜ਼ਮੀਨੀ ਮਾਮਲਿਆਂ ਨਾਲ ਪੈਂਦਾ ਹੈ, ਇਸ ਲਈ ਉਨ੍ਹਾਂ ਨੂੰ ਮਾਲ ਵਿਭਾਗ ਦੇ ਬੁਨਿਆਦੀ ਕੰਮਕਾਜ ਬਾਬਤ ਵੀ ਪਤਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੂਹ ਡੀਡੀਪੀਓਜ਼ ਦੀ ਜਲਦ ਰੈਵੇਨਿਊ ਟ੍ਰੇਨਿੰਗ ਕਰਵਾਈ ਜਾਵੇ ਤਾਂ ਜੋ ਵਿਭਾਗ ਦਾ ਕੰਮ ਹੋਰ ਸੁਚਾਰੂ ਤਰੀਕੇ ਨਾਲ ਚੱਲ ਸਕੇ।

ਧਾਲੀਵਾਲ ਨੇ ਸਮੂਹ ਡੀਡੀਪੀਓਜ਼ ਨੂੰ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਸੂਬੇ ਨੂੰ 'ਰੰਗਲਾ ਪੰਜਾਬ' ਬਣਾਇਆ ਜਾ ਸਕੇ। ਮੀਟਿੰਗ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਵਿਭਾਗ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

The post ਕੁਲਦੀਪ ਸਿੰਘ ਧਾਲੀਵਾਲ ਵੱਲੋਂ 10 ਜੂਨ ਤੱਕ ਸਾਰੀਆਂ ਸਰਕਾਰੀ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਹੁਕਮ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • government-panchayat-lands
  • illegal-encroachments
  • kuldeep-singh-dhaliwal
  • latest-news
  • news
  • punjab-government
  • punjab-news
  • shamalat-lands
  • the-unmute-breaking-news

ਨਵੀਂ ਦਿੱਲੀ 18 ਮਈ 2023( ਦਵਿੰਦਰ ਸਿੰਘ): ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਸਿੱਖ ਮਾਰਸ਼ਲ ਆਰਟ ਗੱਤਕੇ (Gatke) ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕਰਨ ਦੀ ਕੀਤੀ ਮੰਗ ਪੂਰੀ ਹੋਣ ਤੇ ਸਰਕਾਰ ਦੀ ਸ਼ਲਾਘਾ ਕੀਤੀ ਹੈ। ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ 16 ਮਾਰਚ 2023 ਨੂੰ ਸੰਸਦ ਦੇ ਬਜਟ ਸੈਸ਼ਨ ਦੌਰਾਨ ਖੇਡ ਮੰਤਰਾਲੇ ਸਾਹਮਣੇ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕਰਨ ਦਾ ਮੁੱਦਾ ਉਠਾਇਆ ਸੀ।

ਸਾਹਨੀ ਨੇ ਕਿਹਾ ਕਿ ਉਹ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਦੁਆਰਾ ਉਨ੍ਹਾਂ ਦੀ ਬੇਨਤੀ 'ਤੇ ਵਿਚਾਰ ਕਰਨ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦੇ 'ਤੇ ਤੁਰੰਤ ਕਾਰਵਾਈ ਕਰਨ ਲਈ ਸ਼ਲਾਘਾ ਕਰਦੇ ਹਨ ਕਿ ਉਹਨਾਂ ਨੇ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਇਸ ਸਾਲ ਗੋਆ ਵਿੱਚ ਹੋ ਰਹੀਆਂ 37ਵੀਆਂ ਕੌਮੀ ਖੇਡਾਂ ਵਿੱਚ ਸ਼ਾਮਲ ਕਰਨ ਦੀ ਇਜਾਜ਼ਤ ਦਿੱਤੀ ਹੈ।

ਸਾਹਨੀ ਨੇ ਕਿਹਾ ਕਿ ਗੱਤਕਾ ਗੌਰਵਸ਼ਾਲੀ ਸਿੱਖ ਸੱਭਿਆਚਾਰ ਅਤੇ ਵਿਰਾਸਤ ਦਾ ਹਿੱਸਾ ਹੈ ਅਤੇ ਇਸ ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕਰਨਾ ਨਿਰਸੰਦੇਹ ਇੱਕ ਸਵਾਗਤਯੋਗ ਕਦਮ ਅਤੇ ਮਾਣ ਵਾਲੀ ਗੱਲ ਹੈ। ਪੰਜਾਬੀਆਂ ਨੇ ਲਗਭਗ ਹਰ ਖੇਡ ਵਿੱਚ ਮੋਹਰੀ ਹੋ ਕੇ ਅਗਵਾਈ ਕੀਤੀ ਹੈ। ਗੱਤਕਾ ਜੋ ਕਿ ਸਾਡੇ ਸੂਬੇ ਦੀ ਮੌਲਿਕ ਖੇਡ ਹੈ, ਵਿੱਚ ਪੰਜਾਬ ਜ਼ਰੂਰ ਆਪਣਾ ਸਰਵੋਤਮ ਪ੍ਰਦਰਸ਼ਨ ਕਰੇਗਾ।

ਇਸ ਖੇਡ ਬਾਰੇ ਗੱਲ ਕਰਦਿਆਂ ਸਾਹਨੀ ਨੇ ਕਿਹਾ ਕਿ ਗਤਕਾ ਮਾਰਸ਼ਲ ਆਰਟ ਦਾ ਇੱਕ ਰੂਪ ਹੈ ਜੋ ਮੁੱਖ ਤੌਰ 'ਤੇ ਸਿੱਖਾਂ ਨਾਲ ਜੁੜਿਆ ਹੋਇਆ ਹੈ। ਇਹ ਮਾਰਸ਼ਲ ਆਰਟ ਦੀ ਇੱਕ ਸ਼ੈਲੀ ਹੈ। ਗਤਕੇ ਦੇ ਸਿਧਾਂਤ ਅਤੇ ਤਕਨੀਕ ਸਿੱਖ ਗੁਰੂਆਂ ਦੁਆਰਾ ਸਿਖਾਈ ਗਈ ਸੀ। ਇਤਿਹਾਸ ਵਿੱਚ ਸਿੱਖ ਯੁੱਧਾਂ ਵਿੱਚ ਵੀ ਗਤਕੇ (Gatke) ਦੀ ਵਰਤੋਂ ਕੀਤੀ ਗਈ। ਖੇਡ ਦਾ ਇਹ ਬ੍ਰਹਮ ਇਤਿਹਾਸ ਇਸ ਨੂੰ ਸਿਰਫ਼ ਸਰੀਰਕ ਕਸਰਤ ਤੱਕ ਹੀ ਸੀਮਿਤ ਨਹੀਂ ਰੱਖਦਾ ਸਗੋਂ ਅਧਿਆਤਮਿਕ ਵੀ ਬਣਾਉਂਦਾ ਹੈ। ਸਾਹਨੀ ਨੇ ਇਹ ਵੀ ਕਿਹਾ ਕਿ ਹੁਣ ਜਦੋਂ ਅਸੀਂ ਗੱਤਕੇ ਨੂੰ ਰਾਸ਼ਟਰੀ ਪੱਧਰ ‘ਤੇ ਲੈ ਕੇ ਜਾਣ ਦੇ ਮੀਲ ਪੱਥਰ ‘ਤੇ ਪਹੁੰਚ ਚੁੱਕੇ ਹਾਂ ਤਾਂ ਸਾਡਾ ਅਗਲਾ ਨਿਸ਼ਾਨਾ ਇਸ ਨੂੰ ਅੰਤਰਰਾਸ਼ਟਰੀ ਖੇਡ ਬਣਾਉਣਾ ਹੈ ਅਤੇ ਅਸੀਂ ਇਸ ਨੂੰ ਸਿਰੇ ਚੜ੍ਹਾਉਣ ਲਈ ਆਪਣੇ ਯਤਨ ਜਾਰੀ ਰੱਖਾਂਗੇ |

The post ਸੰਸਦ ਮੈਂਬਰ ਵਿਕਰਮਜੀਤ ਸਾਹਨੀ ਵਲੋਂ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਰਾਸ਼ਟਰੀ ਖੇਡਾਂ ‘ਚ ਸ਼ਾਮਲ ਕਰਨ ਦੀ ਮੰਗ ਪੂਰੀ ਹੋਣ ‘ਤੇ ਸਰਕਾਰ ਦੀ ਸ਼ਲਾਘਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • gatka
  • gatke
  • latest-news
  • news
  • punjab
  • sikh-martial-art-gatke
  • the-unmute-punjabi-news
  • vikramjit-sahwney

SRH vs RCB: ਪਲੇਆਫ ਦੀ ਦੌੜ 'ਚ ਬਣੇ ਰਹਿਣ ਲਈ ਬੈਂਗਲੁਰੂ ਦਾ ਹੈਦਰਾਬਾਦ ਨਾਲ ਲੜੋ ਜਾਂ ਮਰੋ ਦਾ ਮੁਕਾਬਲਾ

Thursday 18 May 2023 01:28 PM UTC+00 | Tags: bengaluru breaking-news hyderabad ipl-2023 ipl-news news sports-news srh-vs-rcb sunrisers-hyderabad virat-kohli

ਚੰਡੀਗੜ੍ਹ, 18 ਮਈ 2023: ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਲੀਗ ਪੜਾਅ ਦਾ 65ਵਾਂ ਮੈਚ ਸਨਰਾਈਜ਼ਰਜ਼ ਹੈਦਰਾਬਾਦ (SRH) ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਵਿਚਾਲੇ ਖੇਡਿਆ ਜਾਵੇਗਾ। ਟਾਸ ਜਲਦੀ ਹੀ ਹੋਵੇਗਾ। ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਹੈਦਰਾਬਾਦ ਦੀ ਟੀਮ ਪਲੇਆਫ ਦੀ ਦੌੜ ਤੋਂ ਬਾਹਰ ਹੋ ਗਈ ਹੈ। ਇਸ ਦੇ ਨਾਲ ਹੀ ਆਰਸੀਬੀ ਲਈ ਪਲੇਆਫ ਦੀ ਦੌੜ ਵਿੱਚ ਬਣੇ ਰਹਿਣ ਲਈ ਇਹ ਮੈਚ ਜਿੱਤਣਾ ਬਹੁਤ ਜ਼ਰੂਰੀ ਹੈ।

ਹੈਦਰਾਬਾਦ ਨੇ ਇਸ ਸੀਜ਼ਨ ‘ਚ ਹੁਣ ਤੱਕ 12 ਮੈਚ ਖੇਡੇ ਹਨ। ਇਨ੍ਹਾਂ ਵਿੱਚ ਉਸ ਨੇ ਸਿਰਫ਼ ਚਾਰ ਜਿੱਤੇ ਅਤੇ ਅੱਠ ਮੈਚ ਹਾਰੇ। ਟੀਮ ਦਸ ਟੀਮਾਂ ਦੀ ਅੰਕ ਸੂਚੀ ਵਿੱਚ ਅੱਠ ਅੰਕਾਂ ਨਾਲ ਨੌਵੇਂ ਸਥਾਨ 'ਤੇ ਹੈ। ਹੈਦਰਾਬਾਦ ਅਤੇ ਬੈਂਗਲੁਰੂ ਵਿਚਾਲੇ ਹੁਣ ਤੱਕ ਕੁੱਲ 22 ਮੈਚ ਖੇਡੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ 12 ਮੈਚ ਹੈਦਰਾਬਾਦ ਨੇ ਅਤੇ 9 ਮੈਚ ਬੈਂਗਲੁਰੂ ਨੇ ਜਿੱਤੇ ਹਨ। ਅਤੇ ਉੱਥੇ ਇੱਕ ਮੈਚ ਦਾ ਨਤੀਜਾ ਨਹੀਂ ਨਿਕਲ ਸਕਿਆ| ਬੈਂਗਲੁਰੂ ਨੇ ਇਸ ਸੀਜ਼ਨ ‘ਚ ਹੁਣ ਤੱਕ 12 ਮੈਚ ਖੇਡੇ ਹਨ। ਜਿਸ ਵਿੱਚ ਉਸ ਨੇ ਛੇ ਜਿੱਤੇ ਅਤੇ ਇੰਨੇ ਹੀ ਮੈਚ ਹਾਰੇ। ਟੀਮ ਦੇ 12 ਅੰਕ ਹਨ।

The post SRH vs RCB: ਪਲੇਆਫ ਦੀ ਦੌੜ ‘ਚ ਬਣੇ ਰਹਿਣ ਲਈ ਬੈਂਗਲੁਰੂ ਦਾ ਹੈਦਰਾਬਾਦ ਨਾਲ ਲੜੋ ਜਾਂ ਮਰੋ ਦਾ ਮੁਕਾਬਲਾ appeared first on TheUnmute.com - Punjabi News.

Tags:
  • bengaluru
  • breaking-news
  • hyderabad
  • ipl-2023
  • ipl-news
  • news
  • sports-news
  • srh-vs-rcb
  • sunrisers-hyderabad
  • virat-kohli

ਜੀ-7 ਸਮੇਤ ਬਹੁ-ਪੱਖੀ ਸਿਖਰ ਸੰਮੇਲਨਾਂ 'ਚ ਹਿੱਸਾ ਲੈਣ ਲਈ PM ਮੋਦੀ ਤਿੰਨ ਦੇਸ਼ਾਂ ਦਾ ਕਰਨਗੇ ਦੌਰਾ

Thursday 18 May 2023 01:38 PM UTC+00 | Tags: australia breaking-news g-7 g-7-summit india japan news pm-modi prime-minister-narendra-modi

ਚੰਡੀਗੜ੍ਹ, 18 ਮਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਤਿੰਨ ਦੇਸ਼ਾਂ ਜਾਪਾਨ, ਪਾਪੂਆ ਨਿਊ ਗਿਨੀ ਅਤੇ ਆਸਟ੍ਰੇਲੀਆ ਦੇ ਛੇ ਦਿਨਾਂ ਦੌਰੇ ‘ਤੇ ਜਾਣਗੇ, ਜਿੱਥੇ ਉਹ ਸੱਤ ਦੇਸ਼ਾਂ ਦੇ ਸਮੂਹ (G-7) ਸਮੇਤ ਬਹੁ-ਪੱਖੀ ਸਿਖਰ ਸੰਮੇਲਨਾਂ ‘ਚ ਹਿੱਸਾ ਲੈਣਗੇ। ਵਿਦੇਸ਼ ਮੰਤਰਾਲੇ ਦੇ ਅਨੁਸਾਰ, ਪ੍ਰਧਾਨ ਮੰਤਰੀ ਜਪਾਨੀ ਰਾਸ਼ਟਰਪਤੀ ਦੇ ਅਧੀਨ G-7 ਉੱਨਤ ਅਰਥਵਿਵਸਥਾਵਾਂ ਦੇ ਸਾਲਾਨਾ ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ 19 ਤੋਂ 21 ਮਈ ਤੱਕ ਪਹਿਲੀ ਵਾਰ ਜਾਪਾਨ ਵਿੱਚ ਹੀਰੋਸ਼ੀਮਾ ਜਾਣਗੇ।

ਪ੍ਰਧਾਨ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੇ ਸੱਦੇ ‘ਤੇ ਜਾਪਾਨ ਦਾ ਦੌਰਾ ਕਰ ਰਹੇ ਹਨ। ਸਭ ਤੋਂ ਪਹਿਲਾਂ, ਪੀਐਮ ਮੋਦੀ ਜਾਪਾਨ ਵਿੱਚ ਜੀ-7 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਵਾਲੇ ਹਨ, ਜਿੱਥੋਂ ਉਹ ਪਾਪੂਆ ਨਿਊ ਗਿਨੀ ਦੀ ਯਾਤਰਾ ਕਰਨਗੇ। ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਪਾਪੂਆ ਨਿਊ ਗਿਨੀ ਦੀ ਇਹ ਪਹਿਲੀ ਯਾਤਰਾ ਹੋਵੇਗੀ।

ਆਪਣੇ ਦੌਰੇ ਦੇ ਤੀਜੇ ਪੜਾਅ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸਟ੍ਰੇਲੀਆ ਦੇ ਸਿਡਨੀ ਜਾਣਗੇ। ਇੱਥੇ ਉਹ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨਾਲ ਦੁਵੱਲੀ ਮੀਟਿੰਗ ਕਰਨਗੇ। ਵਿਦੇਸ਼ ਸਕੱਤਰ ਵਿਨੈ ਕਵਾਤਰਾ ਨੇ ਦੱਸਿਆ ਕਿ ਪਹਿਲਾਂ ਸਿਡਨੀ ‘ਚ ਕਵਾਡ ਲੀਡਰਸ ਸੰਮੇਲਨ ਹੋਣਾ ਸੀ, ਜਿਸ ‘ਚ ਪੀ.ਐੱਮ ਮੋਦੀ ਨੇ ਸ਼ਿਰਕਤ ਕਰਨੀ ਸੀ, ਪਰ ਬੁੱਧਵਾਰ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਵਾਸ਼ਿੰਗਟਨ ‘ਚ ਕਰਜ਼ੇ ਦੀ ਸੀਮਾਬੰਦੀ ਦੀ ਗੱਲਬਾਤ ‘ਤੇ ਧਿਆਨ ਕੇਂਦਰਿਤ ਕਰਨ ਲਈ ਆਸਟ੍ਰੇਲੀਆ ਦਾ ਦੌਰਾ ਮੁਲਤਵੀ ਕਰ ਦਿੱਤਾ। ਅਲਬਾਨੀਜ਼ ਨੇ ਕਵਾਡ ਨੂੰ ਰੱਦ ਕਰਨ ਦਾ ਐਲਾਨ ਕੀਤਾ।

ਵਿਨੈ ਕਵਾਤਰਾ ਨੇ ਦੱਸਿਆ ਕਿ ਹੀਰੋਸ਼ੀਮਾ ‘ਚ ਹੀ ਹੋਣ ਵਾਲੇ ਕਵਾਡ ਸਮਿਟ ਲਈ ਚਾਰੇ ਨੇਤਾਵਾਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜੇਕਰ ਕਵਾਡ ਸੰਮੇਲਨ ਇੱਥੇ ਸਮੇਂ ਸਿਰ ਹੋ ਸਕਦਾ ਹੈ, ਤਾਂ ਪਿਛਲੇ ਕਵਾਡ ਸੰਮੇਲਨ ਵਿੱਚ ਨੇਤਾਵਾਂ ਦੁਆਰਾ ਸਹਿਮਤ ਹੋਏ ਏਜੰਡੇ ‘ਤੇ ਹੀਰੋਸ਼ੀਮਾ ਵਿੱਚ ਚਰਚਾ ਕੀਤੀ ਜਾਵੇਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਤ ਦੇਸ਼ਾਂ ਦੇ ਸਮੂਹ ਜੀ-7 (G-7) ਦੇਸ਼ਾਂ ਦੇ ਸਾਲਾਨਾ ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਕੱਲ੍ਹ (19 ਮਈ) ਸਵੇਰੇ ਹੀਰੋਸ਼ੀਮਾ, ਜਾਪਾਨ ਲਈ ਰਵਾਨਾ ਹੋਣਗੇ। ਉਹ ਮਹਿਮਾਨ ਦੇਸ਼ ਦੇ ਤੌਰ ‘ਤੇ ਜੀ-7 ਸੰਮੇਲਨ ‘ਚ ਹਿੱਸਾ ਲੈ ਰਿਹਾ ਹੈ। ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਆਪਣੇ ਦੌਰੇ ਬਾਰੇ ਜਾਣਕਾਰੀ ਦਿੱਤੀ।

ਜੀ-7 ਦੇਸ਼ਾਂ ਦੇ ਸਾਲਾਨਾ ਸਿਖਰ ਸੰਮੇਲਨ ‘ਚ ਸ਼ਾਮਲ ਹੋਣ ਦੇ ਨਾਲ-ਨਾਲ ਪ੍ਰਧਾਨ ਮੰਤਰੀ ਮੋਦੀ ਰਾਜਾਂ ਅਤੇ ਅੰਤਰਰਾਸ਼ਟਰੀ ਸੰਗਠਨਾਂ ਦੇ ਮੁਖੀਆਂ ਨਾਲ ਦੋ-ਪੱਖੀ ਬੈਠਕਾਂ ਵੀ ਕਰਨਗੇ। ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਵੀ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਉਹ ਹੀਰੋਸ਼ੀਮਾ ਵਿੱਚ ਮਹਾਤਮਾ ਗਾਂਧੀ ਦੀ ਮੂਰਤੀ ਦਾ ਵੀ ਉਦਘਾਟਨ ਕਰਨਗੇ। ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਆਪਣੇ ਦੌਰੇ ਬਾਰੇ ਜਾਣਕਾਰੀ ਦਿੱਤੀ। ਦੱਸ ਦਈਏ ਕਿ ਪਹਿਲੀ ਵਾਰ ਪ੍ਰਧਾਨ ਮੰਤਰੀ ਮੋਦੀ 19 ਤੋਂ 21 ਮਈ ਤੱਕ ਜਾਪਾਨ ਦੇ ਹੀਰੋਸ਼ੀਮਾ ਜਾਣਗੇ।

The post ਜੀ-7 ਸਮੇਤ ਬਹੁ-ਪੱਖੀ ਸਿਖਰ ਸੰਮੇਲਨਾਂ ‘ਚ ਹਿੱਸਾ ਲੈਣ ਲਈ PM ਮੋਦੀ ਤਿੰਨ ਦੇਸ਼ਾਂ ਦਾ ਕਰਨਗੇ ਦੌਰਾ appeared first on TheUnmute.com - Punjabi News.

Tags:
  • australia
  • breaking-news
  • g-7
  • g-7-summit
  • india
  • japan
  • news
  • pm-modi
  • prime-minister-narendra-modi

ਸ੍ਰੀ ਦਰਬਾਰ ਸਾਹਿਬ ਨੇੜੇ ਬਲਾਸਟ ਮਾਮਲੇ 'ਚ ਮੁਲਜ਼ਮਾਂ ਦਾ ਪੁਲਿਸ ਨੂੰ ਮਿਲਿਆ 4 ਦਿਨ ਦਾ ਹੋਰ ਰਿਮਾਂਡ

Thursday 18 May 2023 01:49 PM UTC+00 | Tags: amritsar amritsar-court amritsar-news amritsar-police bomb-blast bomb-blast-case-near-sri-darbar-sahib breaking-news news news-amritsar

ਚੰਡੀਗੜ੍ਹ, 18 ਮਈ 2023: ਸੱਚਖੰਡ ਸ੍ਰੀ ਦਰਬਾਰ ਸਾਹਿਬ (Sri Darbar Sahib) ਦੇ ਨੇੜੇ ਪਿਛਲੇ 6 ਦਿਨਾਂ ਵਿੱਚ ਹੋਏ ਧਮਾਕਿਆਂ ਦੇ ਮਾਮਲੇ ਵਿੱਚ 5 ਮੁਲਜ਼ਮਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ | ਅੰਮ੍ਰਿਤਸਰ ਦੀ ਮਾਣਯੋਗ ਅਦਾਲਤ ਨੇ ਪੁਲਿਸ ਨੂੰ ਇਨ੍ਹਾਂ ਮੁਲਜ਼ਮਾਂ ਦਾ 18 ਮਈ ਤੱਕ ਦਾ ਰਿਮਾਂਡ ਦਿੱਤਾ ਸੀ, ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਇੱਕ ਵਾਰ ਫਿਰ ਇਨ੍ਹਾਂ ਮੁਲਜ਼ਮਾਂ ਦੇ ਪੁਲਿਸ ਰਿਮਾਂਡ ਵਿੱਚ ਚਾਰ ਦਿਨ ਦਾ ਵਾਧਾ ਕੀਤਾ ਹੈ |

ਜ਼ਿਕਰਯੋਗ ਹੈ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਤੇ ਪਿਛਲੇ ਛੇ ਦਿਨਾਂ ਤੋਂ 2 ਧਮਾਕੇ ਕੀਤੇ ਗਏ ਸਨ ਜਿਸ ਤੋਂ ਬਾਅਦ ਇਕ ਹੋਰ ਧਮਾਕਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਬਣੀ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਟਾਸਕ ਫੋਰਸ ਵੱਲੋਂ ਮਿਲ ਕੇ ਇਹਨਾ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ |

The post ਸ੍ਰੀ ਦਰਬਾਰ ਸਾਹਿਬ ਨੇੜੇ ਬਲਾਸਟ ਮਾਮਲੇ ‘ਚ ਮੁਲਜ਼ਮਾਂ ਦਾ ਪੁਲਿਸ ਨੂੰ ਮਿਲਿਆ 4 ਦਿਨ ਦਾ ਹੋਰ ਰਿਮਾਂਡ appeared first on TheUnmute.com - Punjabi News.

Tags:
  • amritsar
  • amritsar-court
  • amritsar-news
  • amritsar-police
  • bomb-blast
  • bomb-blast-case-near-sri-darbar-sahib
  • breaking-news
  • news
  • news-amritsar

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਜਨਤਕ ਛੁੱਟੀ ਦਾ ਐਲਾਨ

Thursday 18 May 2023 01:56 PM UTC+00 | Tags: chandigarh-administration martyrdom-anniversary martyrdom-anniversary-of-sri-guru-arjan-dev-ji news sri-guru-arjan-dev-ji.

ਚੰਡੀਗੜ੍ਹ, 18 ਮਈ 2023: ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਅਰਜਨ ਦੇਵ ਜੀ (Sri Guru Arjan Dev Ji) ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ 23 ਮਈ (ਮੰਗਲਵਾਰ) ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਜਾਰੀ ਪੱਤਰ ਹੇਠ ਅਨੁਸਾਰ ਹੈ |

 

The post ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਜਨਤਕ ਛੁੱਟੀ ਦਾ ਐਲਾਨ appeared first on TheUnmute.com - Punjabi News.

Tags:
  • chandigarh-administration
  • martyrdom-anniversary
  • martyrdom-anniversary-of-sri-guru-arjan-dev-ji
  • news
  • sri-guru-arjan-dev-ji.

ਬ੍ਰਮ ਸ਼ੰਕਰ ਜ਼ਿੰਪਾ ਨੇ ਪਿੰਡ ਨੰਗਲ ਸ਼ਹੀਦਾਂ 'ਚ 19 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਕਾਰਜ

Thursday 18 May 2023 02:02 PM UTC+00 | Tags: bram-shankar-jimpa breaking-news development-work nangal-shaheedan news village-nangal-shaheedan

ਹੁਸ਼ਿਆਰਪੁਰ, 18 ਮਈ 2023: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜ਼ਿੰਪਾ (Bram Shankar jimpa) ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਯਤਨਸ਼ੀਲ ਹਨ ਅਤੇ ਇਹ ਉਦੋਂ ਹੀ ਸੰਭਵ ਹੈ ਜਦੋਂ ਪਿੰਡਾਂ ਦਾ ਸਹੀ ਅਰਥਾਂ ਵਿੱਚ ਵਿਕਾਸ ਹੋਵੇਗਾ।

ਉਹ ਪਿੰਡ ਨੰਗਲ ਸ਼ਹੀਦਾਂ ਵਿੱਚ 19 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਉਕਤ ਵਿਕਾਸ ਰਾਸ਼ੀ 'ਚੋਂ 5 ਲੱਖ ਰੁਪਏ ਕਮਿਊਨਿਟੀ ਸੈਂਟਰ ਲਈ, 7 ਲੱਖ ਰੁਪਏ ਪਾਣੀ ਅਤੇ ਸੀਵਰੇਜ ਲਈ ਅਤੇ 7 ਲੱਖ ਰੁਪਏ ਪਿੰਡ ਦੇ ਹੋਰ ਵਿਕਾਸ ਕਾਰਜਾਂ 'ਤੇ ਖਰਚ ਕੀਤੇ ਜਾਣਗੇ।

ਮੰਤਰੀ (Bram Shankar jimpa))ਨੇ ਕਿਹਾ ਕਿ ਪਿੰਡਾਂ ਦੀਆਂ ਔਰਤਾਂ ਅਤੇ ਨੌਜਵਾਨ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਪਿੰਡ ਦੀਆਂ ਔਰਤਾਂ ਅਤੇ ਨੌਜਵਾਨਾਂ ਨੂੰ ਪਿੰਡ ਦੀ ਤਰੱਕੀ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਮੰਗ ਅਨੁਸਾਰ ਔਰਤਾਂ ਦੇ ਸਸ਼ਕਤੀਕਰਨ ਲਈ ਪਿੰਡਾਂ ਵਿੱਚ ਪ੍ਰੋਜੈਕਟ ਸ਼ੁਰੂ ਕਰਨ ਤੋਂ ਇਲਾਵਾ ਨੌਜਵਾਨਾਂ ਲਈ ਖੇਡ ਸਟੇਡੀਅਮ ਅਤੇ ਜਿੰਮ ਦਾ ਪ੍ਰਬੰਧ ਕਰ ਰਹੀ ਹੈ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਸਕਣ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਵਿਰਸੇ ਦੀ ਸੰਭਾਲ ਕਰਨ ਅਤੇ ਖੇਡਾਂ ਪ੍ਰਤੀ ਵੱਧ ਤੋਂ ਵੱਧ ਉਤਸ਼ਾਹ ਦਿਖਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨੰਬਰਦਾਰ ਗੁਰਮੇਲ ਸਿੰਘ, ਬਾਬਾ ਭੁਪਿੰਦਰ ਸਿੰਘ, ਰਾਜੇਸ਼ ਕੁਮਾਰ ਤੋਂ ਇਲਾਵਾ ਸਮੂਹ ਪੰਚਾਇਤ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

The post ਬ੍ਰਮ ਸ਼ੰਕਰ ਜ਼ਿੰਪਾ ਨੇ ਪਿੰਡ ਨੰਗਲ ਸ਼ਹੀਦਾਂ ‘ਚ 19 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਕਾਰਜ appeared first on TheUnmute.com - Punjabi News.

Tags:
  • bram-shankar-jimpa
  • breaking-news
  • development-work
  • nangal-shaheedan
  • news
  • village-nangal-shaheedan

'ਆਪ' ਸਰਕਾਰ ਜਲੰਧਰ ਨੂੰ ਦੇਸ਼ 'ਚ ਮਾਡਲ ਤੌਰ 'ਤੇ ਵਿਕਸਿਤ ਕਰੇਗੀ: ਮਾਲਵਿੰਦਰ ਸਿੰਘ ਕੰਗ

Thursday 18 May 2023 02:07 PM UTC+00 | Tags: aam-aadmi-party aap-government breaking-news chief-minister-bhagwant-mann cm-bhagwant-mann develop-jalandhar jalandhar latest-news malwinder-singh-kang the-unmute-breaking-news

ਚੰਡੀਗੜ੍ਹ, 18 ਮਈ 2023: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ (Malwinder Singh Kang) ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ ਵਿੱਚ ਕੀਤੀ ਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਨ ਸਰਕਾਰ ਦੇ ਪੰਜਾਬ ਲਈ ਏਜੰਡੇ ਬਾਰੇ ਦੱਸਿਆ ਅਤੇ ਨਾਲ ਹੀ ਉਨ੍ਹਾਂ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਦੇ ਅਧੀਨ ਜਲੰਧਰ ਵਿਖੇ ਬੀਤੇ ਦਿਨੀਂ ਹੋਈ ਕੈਬਨਿਟ ਮੀਟਿੰਗ ਦੌਰਾਨ ਇਲਾਕੇ ਦੇ ਵਿਕਾਸ ਵਾਸਤੇ ਲਏ ਫ਼ੈਸਲਿਆਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਇਆ।

ਆਪਣੇ ਸੰਬੋਧਨ ਦੌਰਾਨ ਕੰਗ ਨੇ ਕਿਹਾ ਕਿ 'ਆਪ ਦੇ ਲੱਖਾਂ ਵਲੰਟੀਅਰਾਂ ਨੇ 2022 ਵਿੱਚ ਘਰ-ਘਰ ਬੂਹਾ ਖੜ੍ਹਕਾ ਕੇ ਪੰਜਾਬੀਆਂ ਨੂੰ ਪਾਰਟੀ ਦੇ ਸੂਬੇ ਲਈ ਏਜੰਡੇ ਬਾਰੇ ਦੱਸਦਿਆਂ ਇੱਕ ਮੌਕਾ ਦੇਣ ਲਈ ਬੇਨਤੀ ਕੀਤੀ ਸੀ, ਅਤੇ ਹੁਣ ਮਾਨ ਸਰਕਾਰ ਦੀ ਵਾਰੀ ਹੈ ਅਤੇ ਉਹ ਘਰ-ਘਰ ਜਾਕੇ ਲੋਕਾਂ ਦੇ ਮਸਲੇ ਹੱਲ ਕਰ ਰਹੀ ਹੈ।

'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਬੀਤੇ ਦਿਨੀਂ ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਏ ਫ਼ੈਸਲਿਆਂ ਬਾਰੇ ਦੱਸਦਿਆਂ ਮਾਲਵਿੰਦਰ ਕੰਗ ਨੇ ਕਿਹਾ ਕਿ ਸਰਕਾਰ ਨੇ ਜਲੰਧਰ ਸ਼ਹਿਰ ਦੇ ਕਾਇਆਕਲਪ ਵਾਸਤੇ 95 ਕਰੋੜ ਜਾਰੀ ਕਰ ਦਿੱਤੇ ਹਨ। ਨਾਲ ਹੀ ਪਿਛਲੇ ਛੇ ਸਾਲਾਂ ਤੋਂ ਅੜ੍ਹੇ ਆਦਮਪੁਰ ਦੇ ਰੋਡ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਮੁੱਖ ਮੰਤਰੀ ਮਾਨ ਨੇ ਜਲੰਧਰ ਨੂੰ ਦੇਸ਼ ਵਿੱਚ ਇੱਕ ਮਾਡਲ ਤੌਰ 'ਤੇ ਵਿਕਸਿਤ ਕਰਨ ਦਾ ਐਲਾਨ ਕੀਤਾ ਹੈ।

ਕੰਗ (Malwinder Singh Kang) ਨੇ ਕਿਹਾ ਕਿ ਜਿਵੇਂ ਅਰਵਿੰਦ ਕੇਜਰੀਵਾਲ ਦੇਸ਼ ਦੀ ਰਾਜਨੀਤੀ ਨੂੰ ਘੜ੍ਹ ਰਹੇ ਹਨ ਉਸੇ ਤਰ੍ਹਾਂ ਭਗਵੰਤ ਮਾਨ ਸੂਬੇ ਵਿੱਚ 'ਪੰਜਾਬ ਦੀ ਤਰੱਕੀ' ਦੇ ਏਜੰਡੇ ਉੱਪਰ ਕੰਮ ਕਰਦਿਆਂ ਲਗਾਤਾਰ ਕਿਸਾਨੀ, ਜਵਾਨੀ ਸਮੇਤ ਹਰ ਵਰਗ ਦੀ ਖੁਸ਼ਹਾਲੀ ਲਈ ਬਿਨ੍ਹਾਂ ਕਿਸੇ ਭੇਦਭਾਵ ਦੇ ਕੰਮ ਕਰ ਰਹੇ ਹਨ। ਕੰਗ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਸੂਬੇ ਵਿੱਚ ਪਰਚਾ ਕਲਚਰ ਨੂੰ ਖ਼ਤਮ ਕਰਕੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ ਅਤੇ ਮਾਨ ਸਰਕਾਰ ਹਰ ਪੱਖੋਂ ਪੰਜਾਬੀਆਂ ਦੀਆਂ ਉਮੀਦਾਂ 'ਤੇ ਖ਼ਰਾ ਉਤਰ ਰਹੀ ਹੈ।

ਆਪਣੇ ਸੰਬੋਧਨ ਦੌਰਾਨ ਮਾਲਵਿੰਦਰ ਕੰਗ ਨੇ ਪੰਜਾਬ ਦੇ ਘੱਟ ਰਹੇ ਪਾਣੀ ਦੇ ਪੱਧਰ 'ਤੇ ਚਿੰਤਾ ਜ਼ਾਹਿਰ ਕਰਦਿਆਂ ਉਸਨੂੰ ਬਚਾਉਣ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਕਿਸਾਨੀ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ 'ਆਪ ਸਰਕਾਰ ਨਹਿਰੀ ਪਾਣੀ ਨੂੰ ਹਰ ਖੇਤ ਤੱਕ ਪਹੁਚਾਉਣ ਵਾਸਤੇ ਉਪਰਾਲੇ ਕਰ ਰਹੀ ਹੈ। ਜਿਸਤੋਂ ਕਿਸਾਨ ਭਾਈਚਾਰਾ ਵੀ ਉਤਸ਼ਾਹਿਤ ਹੈ। ਕੰਗ ਨੇ ਮਾਨ ਸਰਕਾਰ ਦੇ ਪਿਛਲੇ ਇੱਕ ਸਾਲ ਦੇ ਕੰਮਾਂ 'ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਹੁਣ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ ਪੈ ਰਹੀ ਹੈ ਜੋਕਿ ਸੂਬੇ ਦੇ ਭਵਿੱਖ ਲਈ ਇੱਕ ਚੰਗਾ ਸੰਕੇਤ ਹੈ।

The post 'ਆਪ’ ਸਰਕਾਰ ਜਲੰਧਰ ਨੂੰ ਦੇਸ਼ ‘ਚ ਮਾਡਲ ਤੌਰ 'ਤੇ ਵਿਕਸਿਤ ਕਰੇਗੀ: ਮਾਲਵਿੰਦਰ ਸਿੰਘ ਕੰਗ appeared first on TheUnmute.com - Punjabi News.

Tags:
  • aam-aadmi-party
  • aap-government
  • breaking-news
  • chief-minister-bhagwant-mann
  • cm-bhagwant-mann
  • develop-jalandhar
  • jalandhar
  • latest-news
  • malwinder-singh-kang
  • the-unmute-breaking-news

Twitter: ਪਿਛਲੇ ਇੱਕ ਸਾਲ 'ਚ 60% ਅਮਰੀਕੀ ਉਪਭੋਗਤਾਵਾਂ ਨੇ ਟਵਿੱਟਰ ਤੋਂ ਬਣਾਈ ਦੂਰੀ

Thursday 18 May 2023 02:15 PM UTC+00 | Tags: breaking-news elon-musk news punjab-news tech-news the-unmute-breaking-news the-unmute-punjabi-news the-unmute-update twitter twitter-news us

ਚੰਡੀਗੜ੍ਹ, 18 ਮਈ 2023: ਪਿਛਲੇ ਸਾਲ ਅਕਤੂਬਰ ਵਿੱਚ ਐਲਨ ਮਸਕ ਨੇ ਟਵਿੱਟਰ (Twitter) ਖਰੀਦਿਆ ਸੀ। ਇਸ ਤੋਂ ਬਾਅਦ ਟਵਿਟਰ ‘ਚ ਕਈ ਬਦਲਾਅ ਦੇਖਣ ਨੂੰ ਮਿਲੇ ਹਨ। ਇਨ੍ਹਾਂ ਬਦਲਾਵਾਂ ‘ਚੋਂ ਇਕ ਵੱਡਾ ਕਾਰਨ ਦੁਨੀਆ ਦੀ ਸਭ ਤੋਂ ਵੱਡੀ ਮਾਈਕ੍ਰੋਬਲਾਗਿੰਗ ਸਾਈਟ ਟਵਿਟਰ ਨਾਲ ਲੋਕਾਂ ਦਾ ਮੋਹ ਭੰਗ ਹੋਣਾ ਹੈ। ਕਈ ਲੋਕਾਂ ਦਾ ਮੰਨਣਾ ਹੈ ਕਿ ਐਲਨ ਮਸਕ ਨੇ ਪਹਿਲਾਂ ਵਾਂਗ ਟਵਿਟਰ ਨਹੀਂ ਛੱਡਿਆ ਹੈ। ਇਸ ਦਾ ਸਬੂਤ ਹੁਣ ਇਕ ਨਵੀਂ ਖੋਜ ਰਿਪੋਰਟ ਵਿਚ ਵੀ ਮਿਲ ਗਿਆ ਹੈ।

ਪਿਊ ਰਿਸਰਚ ਸੈਂਟਰ ਦੀ ਇਕ ਰਿਪੋਰਟ ‘ਚ ਦਾਅਵਾ ਕੀਤਾ ਗਿਆ ਹੈ ਕਿ ਪਿਛਲੇ ਇਕ ਸਾਲ ‘ਚ 60 ਫੀਸਦੀ ਅਮਰੀਕੀ ਯੂਜ਼ਰਸ ਨੇ ਟਵਿੱਟਰ ਦਾ ਇਸਤੇਮਾਲ ਕਰਨਾ ਬੰਦ ਕਰ ਦਿੱਤਾ ਹੈ, ਹਾਲਾਂਕਿ ਰਿਪੋਰਟ ‘ਚ ਇਹ ਨਹੀਂ ਕਿਹਾ ਗਿਆ ਹੈ ਕਿ ਐਲਨ ਮਸਕ ਦੇ ਮਾਲਕ ਬਣਨ ਤੋਂ ਬਾਅਦ ਲੋਕਾਂ ਨੇ ਟਵਿਟਰ  (Twitter) ਦੀ ਵਰਤੋਂ ਬੰਦ ਕਰ ਦਿੱਤੀ ਹੈ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਲੋਕਾਂ ਨੇ ਆਪਣੇ ਟਵਿਟਰ ਅਕਾਊਂਟ ਨੂੰ ਡਿਲੀਟ ਨਹੀਂ ਕੀਤਾ ਹੈ, ਪਰ ਲੰਬੇ ਸਮੇਂ ਤੋਂ ਉਨ੍ਹਾਂ ਦੀ ਵਰਤੋਂ ਨਹੀਂ ਕਰ ਰਹੇ ਹਨ।

ਰਿਪੋਰਟ ਮੁਤਾਬਕ ਟਵਿੱਟਰ ਅਜੇ ਤੱਕ ਅਜਿਹਾ ਸੋਸ਼ਲ ਮੀਡੀਆ ਪਲੇਟਫਾਰਮ ਨਹੀਂ ਉਭਰਿਆ ਹੈ ਜਿਸ ਦੇ ਲੋਕ ਆਦੀ ਹੋ ਸਕਣ। ਇਸਦੀ ਤੁਲਨਾ ਮੇਟਾ ਦੇ ਸੋਸ਼ਲ ਮੀਡੀਆ ਐਪਸ ਨਾਲ ਕਰੋ, ਜਿਨ੍ਹਾਂ ਦੇ 3.02 ਬਿਲੀਅਨ ਰੋਜ਼ਾਨਾ ਸਰਗਰਮ ਉਪਭੋਗਤਾ ਹਨ।

ਪਿਊ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਟਵਿੱਟਰ ਤੋਂ ਬ੍ਰੇਕ ਲੈਣ ਵਾਲੇ ਅਮਰੀਕੀ ਉਪਭੋਗਤਾਵਾਂ ਵਿੱਚ ਔਰਤਾਂ ਅਤੇ ਕਾਲੇ ਉਪਭੋਗਤਾਵਾਂ ਦੀ ਗਿਣਤੀ ਜ਼ਿਆਦਾ ਹੈ। ਪਿਛਲੇ 12 ਮਹੀਨਿਆਂ ਵਿੱਚ ਲਗਭਗ 69% ਔਰਤਾਂ ਅਤੇ 54% ਮਰਦਾਂ ਨੇ ਟਵਿੱਟਰ ਤੋਂ ਬ੍ਰੇਕ ਲਿਆ ਹੈ। ਇਸੇ ਤਰ੍ਹਾਂ 67% ਕਾਲੇ ਉਪਭੋਗਤਾਵਾਂ ਨੇ ਬ੍ਰੇਕ ਲਿਆ ਹੈ।।

The post Twitter: ਪਿਛਲੇ ਇੱਕ ਸਾਲ ‘ਚ 60% ਅਮਰੀਕੀ ਉਪਭੋਗਤਾਵਾਂ ਨੇ ਟਵਿੱਟਰ ਤੋਂ ਬਣਾਈ ਦੂਰੀ appeared first on TheUnmute.com - Punjabi News.

Tags:
  • breaking-news
  • elon-musk
  • news
  • punjab-news
  • tech-news
  • the-unmute-breaking-news
  • the-unmute-punjabi-news
  • the-unmute-update
  • twitter
  • twitter-news
  • us

ਚੰਡੀਗੜ੍ਹ, 18 ਮਈ 2023: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC)  ਦੀ ਬੀਤੇ ਦਿਨ 17 ਮਈ ਨੂੰ ਹੋਈ ਅਹਿਮ ਮੀਟਿੰਗ ‘ਚ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਬਾਬਾ ਕਰਮਜੀਤ ਸਿੰਘ ਵਲੋਂ ਕੀਤੀ ਗਈ ।

ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ, ਜੂਨੀਅਰ ਮੀਤ ਪ੍ਰਧਾਨ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਜੁਆਇੰਟ ਸਕੱਤਰ ਮੋਹਨਜੀਤ ਸਿੰਘ ਪਾਣੀਪਤ, ਕਾਰਜਕਾਰਨੀ ਕਮੇਟੀ ਮੈਂਬਰ ਜਸਵੰਤ ਸਿੰਘ ਦੁਨੀਆਮਾਜਰਾ, ਗੁਰਬਖਸ਼ ਸਿੰਘ ਖਾਲਸਾ, ਵਿਨਰ ਸਿੰਘ, ਜਗਸੀਰ ਸਿੰਘ, ਬੀਬੀ ਰਵਿੰਦਰ ਕੌਰ ਅਜਰਾਣਾ ਆਦਿ ਹਾਜ਼ਰ ਸਨ |

The post ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਨੂੰ ਅਹੁਦੇ ਤੋਂ ਹਟਾਇਆ appeared first on TheUnmute.com - Punjabi News.

Tags:
  • breaking-news
  • haryana-sikh-gurdwara-management-committee
  • hsgpc
  • news

ਚੰਡੀਗੜ੍ਹ, 18 ਮਈ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਿਲ੍ਹਾ ਰੂਪਨਗਰ ਅਧੀਨ ਪੈਂਦੀ ਬੇਲਾ-ਬਹਿਰਾਮਪੁਰ ਸੜਕ (Bela-Behrampur Road) ਨੂੰ 4.80 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਮਜ਼ਬੂਤ ਕਰੇਗੀ।ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਬਾਰਡ-28 ਸਕੀਮ ਅਧੀਨ ਬੇਲਾ-ਬਹਿਰਾਮਪੁਰ ਸੜਕ (ਓ.ਡੀ.ਆਰ-07) ਨੂੰ ਚੌੜਾ ਅਤੇ ਮਜ਼ਬੂਤ ਕਰਨ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਲੰਬਾਈ 8.05 ਕਿਲੋਮੀਟਰ ਹੈ ਅਤੇ ਮੌਜੂਦਾ ਚੌੜਾਈ 18 ਫੁੱਟ/24.5 ਫੁੱਟ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹ ਕਾਰਜ 6 ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਸੜਕ ਬਲਾਕ ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ ਨੂੰ ਮਾਛੀਵਾੜਾ, ਜ਼ਿਲ੍ਹਾ ਲੁਧਿਆਣਾ ਨਾਲ ਜੋੜਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ 'ਤੇ ਆਵਾਜਾਈ ਵਧਣ ਕਾਰਨ ਇਸਦੀ ਮੌਜੂਦਾ ਹਾਲਤ ਖਰਾਬ ਚੁੱਕੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਿਲ ਪੇਸ਼ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ 18 ਫੁੱਟ ਵਾਲੇ ਹਿੱਸੇ ਨੂੰ ਹੁਣ 23 ਫੁੱਟ ਚੌੜਾ ਕੀਤਾ ਜਾਵੇਗਾ ਅਤੇ ਪੂਰੀ ਸੜਕ ਉੱਤੇ ਬੀ.ਸੀ. ਪਾਈ ਜਾਵੇਗੀ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਦੱਸਿਆ ਕਿ ਇਸ ਸੜਕ ਉੱਤੇ ਪੈਂਦੇ ਪਿੰਡ ਟੱਪਰੀਆਂ ਅਮਰ ਸਿੰਘ ਦੇ ਵਾਸੀਆਂ ਦੀ ਮੰਗ ਅਨੁਸਾਰ ਪਿੰਡ ਨੇੜੇ ਸੜਕ ਨੂੰ ਉੱਚਾ ਚੱਕਿਆ ਜਾਵੇਗਾ ਅਤੇ ਡਰੇਨ ਬਣਾਈ ਜਾਵੇਗੀ ਤਾਂ ਜੋ ਬਾਰਿਸ਼ ਦਾ ਪਾਣੀ ਸੜਕ ਉੱਤੇ ਖੜ੍ਹਾ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਇਸ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

The post 4.80 ਕਰੋੜ ਰੁਪਏ ਦੀ ਲਾਗਤ ਨਾਲ ਬੇਲਾ-ਬਹਿਰਾਮਪੁਰ ਸੜਕ ਨੂੰ ਕੀਤਾ ਜਾਵੇਗਾ ਚੌੜਾ ਅਤੇ ਮਜ਼ਬੂਤ: ਹਰਭਜਨ ਸਿੰਘ ਈ.ਟੀ.ਓ. appeared first on TheUnmute.com - Punjabi News.

Tags:
  • bela-behrampur-road
  • breaking-news
  • harbhajan-singh-eto
  • news
  • rupnagar

ਚੰਡੀਗੜ੍ਹ, 18 ਮਈ 2023: ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਦੀ ਪ੍ਰਧਾਨਗੀ ਹੇਠ ਅੱਜ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਕੌਂਸਲ ਦੀ ਹੋਈ ਅਹਿਮ ਮੀਟਿੰਗ ਵਿੱਚ ਬੱਚਿਆਂ ਲਈ ਪਲੇ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਨਿਯਮਤ ਕਰਨ ਲਈ ਇੱਕ ਪੋਰਟਲ ਤਿਆਰ ਕਰਨ ਦੇ ਨਾਲ-ਨਾਲ ਸੂਬੇ ਵਿੱਚ ਈ.ਸੀ.ਸੀ.ਈ. ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਬਾਰੇ ਸਲਾਹ ਦੇਣ ਲਈ ਇੱਕ ਤਕਨੀਕੀ ਭਾਈਵਾਲ ਨੂੰ ਨਿਯੁਕਤ ਕਰਨ ਲਈ ਰਾਹ ਪੱਧਰਾ ਕੀਤਾ ਗਿਆ।

ਕੌਂਸਲ ਨੇ ਪਲੇ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਈ ਅਰਜੀ ਫ਼ੀਸ 5000 ਰੁਪਏ ਨਿਰਧਾਰਤ ਕੀਤੀ ਹੈ ਅਤੇ ਇਸ ਤਰ੍ਹਾਂ ਜਮ੍ਹਾਂ ਕਰਵਾਈ ਗਈ ਫੀਸ ਦੀ ਰਕਮ ਸੂਬੇ ਦੇ ਖਜ਼ਾਨੇ ਵਿੱਚ ਜਮ੍ਹਾਂ ਕਰਵਾਈ ਜਾਵੇਗੀ।

ਆਂਗਣਵਾੜੀ ਕੇਂਦਰਾਂ ਨੂੰ ਪਲੇ ਵੇਅ ਸਕੂਲਾਂ ਵਿੱਚ ਤਬਦੀਲ ਕਰਨ ਲਈ ਗੈਰ-ਸਰਕਾਰੀ ਸੰਸਥਾ ਪ੍ਰਥਮ ਦੀ ਮਦਦ ਨਾਲ, ਉਪਰੋਕਤ ਸੰਸਥਾ ਅਤੇ ਮੀਰਾਖੀ ਫਾਊਂਡੇਸ਼ਨ ਨਾਲ ਗੈਰ-ਵਿੱਤੀ ਕਿਸਮ ਦਾ ਇੱਕ ਸਮਝੌਤਾ ਸਹੀਬੱਧ ਕੀਤਾ ਜਾਵੇਗਾ। ਇਹ ਸਮਝੌਤਾ 2000 ਆਂਗਣਵਾੜੀ ਕੇਂਦਰਾਂ ਨੂੰ ਪਲੇ ਵੇਅ ਸਕੂਲਾਂ ਵਿੱਚ ਵਿਕਸਤ ਕਰਨ ਤੋਂ ਇਲਾਵਾ ਪਲੇ ਵੇਅ ਸਕੂਲਾਂ ਅਤੇ ਹੋਰ ਈਸੀਸੀਈ ਅਦਾਰਿਆਂ ਦੀ ਰਜਿਸਟ੍ਰੇਸ਼ਨ ਬਾਰੇ ਸਲਾਹ ਮਸ਼ਵਰਾ ਦੇਵੇਗਾ।

ਈ.ਸੀ.ਸੀ.ਈ. ਕਾਉਂਸਿਲ ਦੁਆਰਾ ਈ.ਸੀ.ਸੀ.ਈ. ਪਾਠਕ੍ਰਮ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਆਂਗਣਵਾੜੀ ਵਰਕਰਾਂ ਲਈ ਇੱਕ ਸਿਖਲਾਈ ਕੈਲੰਡਰ ਤਿਆਰ ਕਰਨ ਲਈ ਰਾਜ ਸਿੱਖਿਆ, ਖੋਜ ਅਤੇ ਸਿਖਲਾਈ ਪ੍ਰੀਸ਼ਦ (ਐਸ.ਸੀ.ਈ.ਆਰ.ਟੀ.) ਨੂੰ ਨਿਰਦੇਸ਼ ਦੇਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।

ਕੌਂਸਲ ਨੇ ਨਵੀਂ ਸਿੱਖਿਆ ਨੀਤੀ, 2020 ਦੇ ਮੱਦੇਨਜ਼ਰ ਰਾਜ ਦੀ ਈਸੀਸੀਈ ਨੀਤੀ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਇੱਕ ਸਾਂਝੀ ਕਮੇਟੀ ਬਣਾਉਣ ਲਈ ਵੀ ਸਹਿਮਤੀ ਦੇ ਦਿੱਤੀ ਹੈ। ਲੋੜੀਂਦੀਆਂ ਸੋਧਾਂ ਕਰਨ ਉਪਰੰਤ ਅਪਡੇਟ ਨੀਤੀ 31 ਜੁਲਾਈ, 2023 ਤੱਕ ਤਿਆਰ ਕੀਤੀ ਜਾਣੀ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ 0-6 ਸਾਲ ਦਾ ਸਮਾਂ ਹਰੇਕ ਬੱਚੇ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਜਦੋਂ ਉਸ ਨੂੰ ਸਰੀਰਕ, ਭਾਵਨਾਤਮਕ, ਮਨੋਵਿਗਿਆਨਕ ਅਤੇ ਸਮਾਜਿਕ ਸਹਾਇਤਾ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਕਿਉਂਕਿ ਇਹ ਉਨ੍ਹਾਂ ਦੇ ਭਵਿੱਖ ਦੀ ਨੀਂਹ ਰੱਖਦਾ ਹੈ। ਇਸ ਸੰਦਰਭ ਵਿੱਚ, ਈ.ਸੀ.ਸੀ.ਈ. ਇੱਕ ਸੁਰੱਖਿਆਤਮਕ ਵਾਤਾਵਰਣ ਵਿੱਚ ਸਿਹਤ ਸੰਭਾਲ, ਪੋਸ਼ਣ, ਪਲੇ ਵੇਅ ਅਤੇ ਸ਼ੁਰੂਆਤੀ ਸਿੱਖਣ ਦੇ ਪਹਿਲੂਆਂ ‘ਤੇ ਜ਼ੋਰ ਦਿੰਦਾ ਹੈ ਜੋ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਲਾਹੇਵੰਦ ਹੈ।

The post ਹਰੇਕ ਬੱਚੇ ਨੂੰ ਵਿਕਾਸ ਲਈ ਦੇਖਭਾਲ ਅਤੇ ਸਹੀ ਵਾਤਾਵਰਨ ਦੀ ਲੋੜ ਹੁੰਦੀ ਹੈ: ਡਾ. ਬਲਜੀਤ ਕੌਰ appeared first on TheUnmute.com - Punjabi News.

Tags:
  • child-walfare
  • dr-baljit-kaur
  • environment
  • news
  • technical-partner

ਧਾਰ (ਪਠਾਨਕੋਟ), 18 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਣਜੀਤ ਸਾਗਰ ਡੈਮ (Ranjit Sagar Dam) ਦੇ ਆਲੇ-ਦੁਆਲੇ ਦੇ ਖੇਤਰ ਖਾਸ ਕਰਕੇ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਠੋਸ ਤੇ ਸੁਹਿਰਦ ਯਤਨ ਕੀਤੇ ਜਾਣਗੇ।

ਮੁੱਖ ਮੰਤਰੀ ਜੋ ਵੀਰਵਾਰ ਨੂੰ ਇਸ ਖੇਤਰ ਦੇ ਦੌਰੇ 'ਤੇ ਸਨ, ਨੇ ਕਿਹਾ ਕਿ ਇਸ ਖੇਤਰ ਨੂੰ ਵੱਡੇ ਪੱਧਰ ਦੀ ਰਮਣੀਕ ਸੈਰਗਾਹ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਠੋਸ ਉਪਰਾਲੇ ਕੀਤੇ ਜਾਣਗੇ। ਉਨਾਂ ਅਫਸੋਸ ਪ੍ਰਗਟਾਉਂਦਿਆਂ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਦੀਆਂ ਅਣਗਹਿਲੀਆਂ ਕਰ ਕੇ ਇਹ ਖੇਤਰ ਵਿਕਾਸ ਪੱਖੋਂ ਪਛੜਿਆ ਰਹਿ ਗਿਆ । ਭਗਵੰਤ ਮਾਨ ਨੇ ਕਿਹਾ ਕਿ ਖੇਤਰ ਵਿੱਚ ਸੈਰ-ਸਪਾਟੇ ਦੀਆਂ ਬੇਸ਼ੁਮਾਰ ਸੰਭਾਵਨਾਵਾਂ ਮੌਜੂਦ ਹਨ ਅਤੇ ਕੁਦਰਤੀ ਸੁੰਦਰਤਾ ਵਾਲੀ ਇਸ ਰਮਣੀਕ ਧਰਤੀ ਨੂੰ ਹੁਣ ਸੈਲਾਨੀਆਂ ਲਈ ਖਿੱਚ ਦੇ ਕੇਂਦਰ ਵਜੋਂ ਵਰਤਿਆ ਜਾਵੇਗਾ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਵਿਸਥਾਰਤ ਖਾਕਾ ਤਿਆਰ ਕਰਨ ਲਈ ਕਿਹਾ ਤਾਂ ਜੋ ਸੂਬੇ ਵਿੱਚ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ। ਉਨਾਂ ਕਿਹਾ ਕਿ ਇਹ ਇਲਾਕਾ ਕੁਦਰਤੀ ਸੋਮਿਆਂ ਨਾਲ ਭਰਪੂਰ ਹੈ ਜੋ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਤਾਂ ਜੋ ਲੋਕਾਂ ਦੇ ਜੀਵਨ ਵਿੱਚ ਤਬਦੀਲੀ ਲਿਆਂਦੀ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਾਟਰ ਸਪੋਰਟਸ ਨੂੰ ਉਤਸ਼ਾਹਿਤ ਕਰਨ ਲਈ ‘ਵਾਟਰ ਐਡਵੈਂਚਰ ਟੂਰਿਜ਼ਮ ਨੀਤੀ’ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਹੈ ਜਿਸ ਨੂੰ ਇੱਥੇ ਵੀ ਲਾਗੂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ ਜਦੋਂ ਬੁਨਿਆਦੀ ਢਾਂਚੇ ਨੂੰ ਉੱਨਤ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਭਰ ਦੇ ਸੈਲਾਨੀਆਂ ਦਾ ਕੇਂਦਰ ਬਣ ਜਾਵੇਗਾ। ਉਨਾਂ ਕਿਹਾ ਕਿ ਇਹ ਖੇਤਰ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ ਸਪਾਟੇ ਦੇ ਨਕਸ਼ੇ 'ਤੇ ਹੋਰ ਉਭਾਰਨ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ।

ਇਸ ਤੋਂ ਪਹਿਲੋਂ ਮੁੱਖ ਮੰਤਰੀ ਨੇ ਰਣਜੀਤ ਸਾਗਰ ਡੈਮ ਦਾ ਵੀ ਦੌਰਾ ਕੀਤਾ ਅਤੇ ਡੈਮ ਦੀ ਉਸਾਰੀ ਦੌਰਾਨ ਜਾਨਾਂ ਗਵਾਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨਾਂ ਸ਼ਾਹਪੁਰ ਕੰਢੀ ਬੈਰੇਜ ਪ੍ਰਾਜੈਕਟ ਵਾਲੀ ਥਾਂ ਦਾ ਨਿਰੀਖਣ ਵੀ ਕੀਤਾ ਅਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ।

The post ਮੁੱਖ ਮੰਤਰੀ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਦੇ ਖੇਤਰ ਖਾਸ ਕਰਕੇ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ- ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • dhar-kalan-block
  • latest-news
  • ranjit-sagar-dam
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form