TheUnmute.com – Punjabi News: Digest for May 20, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਡੇਰਾਬੱਸੀ ਦੀ ਸੌਰਵ ਕੈਮੀਕਲ ਫੈਕਟਰੀ 'ਚ ਗੈਸ ਲੀਕ, ਲੋਕਾਂ ਨੂੰ ਸਾਹ ਲੈਣ 'ਚ ਹੋ ਰਹੀ ਹੈ ਦਿੱਕਤ

Friday 19 May 2023 05:56 AM UTC+00 | Tags: derabassi derabassi-gas-leak derabassi-news derabassi-police news punjab-news sourav-chemical-factory sourav-chemical-unit

ਡੇਰਾਬੱਸੀ,19 ਮਈ 2023: ਪੰਜਾਬ ਵਿੱਚ ਇੱਕ ਵਾਰ ਫਿਰਗੈਸ ਲੀਕ ਮਾਮਲਾ ਸਾਹਮਣੇ ਆਇਆ ਹੈ | ਬਰਵਾਲਾ ਸੜਕ ‘ਤੇ ਸਥਿਤ ਸੌਰਵ ਕੈਮੀਕਲ ਯੂਨੀਟ 1 ਵਿੱਚ ਰਾਤ ਕਰੀਬ ਗੈਸ ਲੀਕ ਹੋ ਗਈ। ਇਸਦੇ ਚੱਲਦੇ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤਆ ਰਹੀ ਹੈ ਅਤੇ ਅੱਖਾਂ ਵਿੱਚ ਜਲਣ ਹੋਣ ਲੱਗੀ । ਗੈਸ ਲੀਕ ਹੋਣ ਕਰਕੇ ਜਿਥੇ ਫੈਕਟਰੀ ਵਿੱਚ ਭਾਜੜਾਂ ਪੈ ਗਈ, ਓਥੇ ਹੀ ਨਾਲ ਜੀ ਬੀ ਪੀ ਈਕੋ ਹੋਮ, ਈਕੋ 2 ਅਤੇ ਜੀ.ਬੀ.ਪੀ ਸੁਪਰਿਆ ਹਾਊਸਿੰਗ ਪਪ੍ਰੋਜੈਕਟ ਦੇ ਫਲੈਟਾਂ ਵਿੱਚ ਰਹਿੰਦੇ ਲੋਕਾਂ ਜਦੋਂ ਸੁੱਤੇ ਹੋਏ ਸਨ ਤਾਂ ਸਾਹ ਲੈਣ ਦੀ ਦਿੱਕਤ ਹੋਣ ਲੱਗੀ, ਇਸਤੋਂ ਬਾਅਦ ਲੋਕ ਘਰਾਂ ਵਿਚੋਂ ਬਾਹਰ ਨਿਕਲ ਗਏ।

ਲੋਕਾਂ ਵਲੋਂ ਪੁਲਿਸ ਦੇ ਕੰਟਰੋਲ ਰੂਮ ‘ਤੇ ਸੂਚਨਾ ਦੇਣ ‘ਤੇ ਥਾਣਾ ਮੁਖੀ ਡੇਰਾਬੱਸੀ ਜਸਕੰਵਲ ਸਿੰਘ ਸੇਖੋਂ ਨੇ ਮੌਕੇ ‘ਤੇ ਪਹੁੰਚ ਕੇ ਸਤਿਥੀ ਤੇ ਕਾਬੂ ਪਾਉਣ ਦੀ ਕੋਸ਼ਿਸ਼ਾਂ ਜਾਰੀ ਕਰ ਦਿੱਤੀ। ਜਿਥੇ ਗੈਸ ਲੀਕ ਹੋ ਰਹੀ ਸੀ ਉਥੇ ਧੂੰਏ ਦੇ ਗੁਬਾਰ ਬਣੇ ਹੋਏ ਸਨ। ਜਿਨ੍ਹਾਂ ਗੈਸ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜ਼ਾ ਰਹੀ ਸੀ, ਉਨ੍ਹਾਂ ਹੀ ਗੈਸ ਹੋਰ ਖ਼ਤਰਨਾਕ ਹੋ ਰਹੀ ਸੀ।

ਥਾਣਾ ਮੁਖੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਫੈਕਟਰੀ ਵਿੱਚ ਜਾਇਲੀਨ ਨਾਮਕ ਕੈਮੀਕਲ ਦੋ ਡਰੰਮ ਮੌਜੂਦ ਸਨ। ਫੈਕਟਰੀ ਕਰਮੀਆਂ ਮੁਤਾਬਕ ਉਨ੍ਹਾਂ ਵਿਚੋਂ ਇੱਕ ਡਰੰਮ ਟੁੱਟਣ ਕਰਕੇ ਗੈਸ ਲੀਕ ਹੋ ਗਈ। ਰਾਤ ਕਰੀਬ 11 ਵਜੇ ਗੈਸ ਲੀਕ ਹੋਈ, ਜਿਸ ਪਾਸੇ ਹਵਾ ਚੱਲ ਰਹੀ ਸੀ | ਗੈਸ ਉਸ ਪਾਸੇ ਹਵਾ ਵਿੱਚ ਮਿਲ ਕੇ ਉਡ ਰਹੀ ਸੀ। ਉਸੇ ਖੇਤਰ ਵੱਲ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆਉਣੀ ਸ਼ੁਰੂ ਹੋ ਗਈ ਅਤੇ ਲੋਕਾਂ ਆਪਣੇ ਆਪਣੇ ਘਰਾਂ ਵਿੱਚੋਂ ਬਾਹਰ ਨਿਕਲ ਗਏ। ਥਾਣਾ ਮੁਖੀ ਨੇ ਦੱਸਿਆ ਕਿ ਫੈਕਟਰੀ ਵਿੱਚ ਕਰੀਬ 40 ਕਰਮੀ ਰਾਤ ਦੀ ਸ਼ਿਫਟ ਵਿੱਚ ਕੰਮ ਕਰ ਰਹੇ ਸਨ। ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਲੈਟਾਂ ਵਿੱਚ ਰਹਿੰਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜ਼ਾ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਗੈਸ ਨੂੰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

The post ਡੇਰਾਬੱਸੀ ਦੀ ਸੌਰਵ ਕੈਮੀਕਲ ਫੈਕਟਰੀ ‘ਚ ਗੈਸ ਲੀਕ, ਲੋਕਾਂ ਨੂੰ ਸਾਹ ਲੈਣ ‘ਚ ਹੋ ਰਹੀ ਹੈ ਦਿੱਕਤ appeared first on TheUnmute.com - Punjabi News.

Tags:
  • derabassi
  • derabassi-gas-leak
  • derabassi-news
  • derabassi-police
  • news
  • punjab-news
  • sourav-chemical-factory
  • sourav-chemical-unit

CM ਮਾਨ ਦੀ ਰਸੂਖਦਾਰਾਂ ਨੂੰ ਚਿਤਾਵਨੀ, 31 ਮਈ ਤੱਕ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਛੱਡ ਦਿਓ, ਨਹੀਂ ਤਾਂ ਹੋਵੇਗੀ ਕਰਵਾਈ

Friday 19 May 2023 06:06 AM UTC+00 | Tags: aam-aadmi-party breaking-news cm cm-bhagwant-mann government-lands latest-news news punjab-latest-news rasukhdars the-unmute-breaking-news the-unmute-punjab

ਚੰਡੀਗੜ੍ਹ ,19 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਰਸੂਖਦਾਰਾਂ ਨੂੰ ਚਿਤਾਵਨੀ ਜਾਰੀ ਕੀਤੀ ਹੈ ਕੇ 31 ਮਈ ਤੱਕ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਛੱਡ ਦਿਓ, ਨਹੀਂ ਤਾਂ ਕਾਨੂੰਨੀ ਕਰਵਾਈ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ, “ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਓਹਨਾਂ ਨੂੰ ਅਪੀਲ ਹੈ ਕਿ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ ..ਕਿਉਂਕਿ ਪੰਜਾਬ ਸਰਕਾਰ ਵਲੋਂ 1 ਜੂਨ ਤੋ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਜ਼ਾਇਜ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

CM mann

The post CM ਮਾਨ ਦੀ ਰਸੂਖਦਾਰਾਂ ਨੂੰ ਚਿਤਾਵਨੀ, 31 ਮਈ ਤੱਕ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਛੱਡ ਦਿਓ, ਨਹੀਂ ਤਾਂ ਹੋਵੇਗੀ ਕਰਵਾਈ appeared first on TheUnmute.com - Punjabi News.

Tags:
  • aam-aadmi-party
  • breaking-news
  • cm
  • cm-bhagwant-mann
  • government-lands
  • latest-news
  • news
  • punjab-latest-news
  • rasukhdars
  • the-unmute-breaking-news
  • the-unmute-punjab

ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ, ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਸੀਨੀਅਰ ਵਕੀਲ ਕੇ.ਵੀ ਵਿਸ਼ਵਨਾਥਨ ਨੇ ਚੁੱਕੀ ਸਹੁੰ

Friday 19 May 2023 06:20 AM UTC+00 | Tags: andhra-pradesh-high-court breaking-news cji-dy-chandrachud court-chief-justice-prashant-kumar-mishra justice-km-joseph kv-viswanathan latest-news news president-draupadi-murmu punjab-news supreme-court supreme-court-collegium ustice-prashant-kumar-mishra

ਚੰਡੀਗੜ੍ਹ ,19 ਮਈ 2023: ਸ਼ੁੱਕਰਵਾਰ ਨੂੰ ਸੀਜੇਆਈ ਡੀਵਾਈ ਚੰਦਰਚੂੜ ਨੇ ਦੋ ਨਵੇਂ ਜੱਜਾਂ ਨੂੰ ਸੁਪਰੀਮ ਕੋਰਟ (Supreme Court) ਦੇ ਜੱਜ ਵਜੋਂ ਅਹੁਦੇ ਦੀ ਸਹੁੰ ਚੁਕਾਈ। ਇਨ੍ਹਾਂ ਵਿੱਚ ਆਂਧਰਾ ਪ੍ਰਦੇਸ਼ ਹਾਈਕੋਰਟ ਦੇ ਚੀਫ਼ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਐਡਵੋਕੇਟ ਕੇਵੀ ਵਿਸ਼ਵਨਾਥਨ ਸ਼ਾਮਲ ਸਨ। ਇਸ ਨਾਲ ਸੁਪਰੀਮ ਕੋਰਟ ਵਿੱਚ ਇੱਕ ਵਾਰ ਫਿਰ 34 ਜੱਜਾਂ ਦਾ ਕੋਰਮ ਪੂਰਾ ਹੋ ਗਿਆ ਹੈ।

ਆਂਧਰਾ ਪ੍ਰਦੇਸ਼ ਹਾਈਕੋਰਟ ਦੇ ਚੀਫ਼ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਨੂੰ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ। ਦੋ ਨਵੇਂ ਜੱਜਾਂ ਦੀ ਨਿਯੁਕਤੀ ਸੁਪਰੀਮ ਕੋਰਟ ਕਾਲੇਜੀਅਮ ਦੁਆਰਾ ਉਨ੍ਹਾਂ ਦੀ ਸਿਫਾਰਸ਼ ਦੇ 48 ਘੰਟਿਆਂ ਦੇ ਅੰਦਰ ਕੀਤੀ ਗਈ ਸੀ। 16 ਮਈ ਨੂੰ ਸੁਪਰੀਮ ਕੋਰਟ (Supreme Court) ਕਾਲੇਜੀਅਮ ਨੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਕੇਵੀ ਵਿਸ਼ਵਨਾਥਨ ਅਤੇ ਆਂਧਰਾ ਪ੍ਰਦੇਸ਼ ਹਾਈਕੋਰਟ ਦੇ ਚੀਫ਼ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਨੂੰ ਐਸਸੀ ਜੱਜਾਂ ਵਜੋਂ ਤਰੱਕੀ ਲਈ ਕੇਂਦਰ ਨੂੰ ਸਿਫ਼ਾਰਸ਼ ਕੀਤੀ ਸੀ।

ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਕੇਐਮ ਜੋਸੇਫ਼ ਨੇ ਕੇਂਦਰ ਨੂੰ ਸਿਫ਼ਾਰਸ਼ ਭੇਜੀ ਸੀ। ਉਨ੍ਹਾਂ ਕਿਹਾ ਸੀ ਕਿ ਸੁਪਰੀਮ ਕੋਰਟ ‘ਚ 34 ਜੱਜ ਹੋਣੇ ਚਾਹੀਦੇ ਹਨ, ਪਰ ਹੁਣ ਸਿਰਫ਼ 32 ਜੱਜ ਹਨ। ਕੁਝ ਜੱਜਾਂ ਦੇ ਸੇਵਾਮੁਕਤ ਹੋਣ ਤੋਂ ਬਾਅਦ ਜੁਲਾਈ ਦੇ ਦੂਜੇ ਹਫ਼ਤੇ ਤੱਕ ਸਿਰਫ਼ 28 ਜੱਜ ਹੀ ਰਹਿ ਜਾਣਗੇ। ਇਸ ਕਾਰਨ ਇਨ੍ਹਾਂ ਦੋਵਾਂ ਜੱਜਾਂ ਨੂੰ ਪਹਿਲਾਂ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ।

The post ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ, ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਸੀਨੀਅਰ ਵਕੀਲ ਕੇ.ਵੀ ਵਿਸ਼ਵਨਾਥਨ ਨੇ ਚੁੱਕੀ ਸਹੁੰ appeared first on TheUnmute.com - Punjabi News.

Tags:
  • andhra-pradesh-high-court
  • breaking-news
  • cji-dy-chandrachud
  • court-chief-justice-prashant-kumar-mishra
  • justice-km-joseph
  • kv-viswanathan
  • latest-news
  • news
  • president-draupadi-murmu
  • punjab-news
  • supreme-court
  • supreme-court-collegium
  • ustice-prashant-kumar-mishra

ਖੰਨਾ 'ਚ ਸ਼ਰਾਰਤੀ ਅਨਸਰਾਂ ਨੇ ਆਵਾਰਾ ਕੁੱਤਿਆਂ ਨੂੰ ਦਿੱਤਾ ਲੱਡੂ 'ਚ ਜ਼ਹਿਰ, 20 ਤੋਂ ਵੱਧ ਮੌਤਾਂ

Friday 19 May 2023 06:31 AM UTC+00 | Tags: breaking-news dog dogs-death kehar-singh-colony khanna lalheri-road-of-khanna latest-news news stray-dogs the-unmute-breaking the-unmute-breaking-news the-unmute-latest-news

ਚੰਡੀਗੜ੍ਹ ,19 ਮਈ 2023: ਖੰਨਾ (Khanna) ਦੇ ਲਲਹੇੜੀ ਰੋਡ ‘ਤੇ ਸਥਿਤ ਕੇਹਰ ਸਿੰਘ ਕਾਲੋਨੀ ‘ਚ ਕੁਝ ਸ਼ਰਾਰਤੀ ਅਨਸਰਾਂ ਨੇ ਆਵਾਰਾ ਕੁੱਤਿਆਂ ਨੂੰ ਲੱਡੂ ਵਿਚ ਜ਼ਹਿਰ ਪਾ ਕੇ ਖੁਆ ਦਿੱਤਾ, ਜਿਸ ਨਾਲ 20 ਤੋਂ ਵੱਧ ਕੁੱਤਿਆਂ ਦੀ ਮੌਤ ਹੋ ਗਈ। ਜਿਵੇਂ ਹੀ ਕੁੱਤੇ ਦੀ ਮੌਤ ਦੀ ਖਬਰ ਫੈਲੀ ਤਾਂ ਲੋਕਾਂ ‘ਚ ਹੜਕੰਪ ਮੱਚ ਗਿਆ। ਇਲਾਕਾ ਵਾਸੀਆਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਇਲਾਕਾ ਨਿਵਾਸੀ ਅਸ਼ੋਕ ਕੁਮਾਰ, ਕਰਮਪਾਲ, ਧੀਰ ਸਿੰਘ, ਕਾਲਾ, ਜੋਗਿੰਦਰ ਸਿੰਘ, ਬੱਬੂ ਅਤੇ ਲਖਵਰ ਸਿੰਘ ਸਮੇਤ ਔਰਤਾਂ ਸਮੇਤ ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਕੱਲ੍ਹ ਤੱਕ ਕਰੀਬ 20 ਤੋਂ 25 ਕੁੱਤੇ ਮੁਹੱਲੇ ਵਿੱਚ ਘੁੰਮ ਰਹੇ ਸਨ ਪਰ ਅੱਜ ਅਚਾਨਕ ਇਹ ਸਾਰੇ ਹੀ ਲਾਪਤਾ ਹਨ।

ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਨੇ ਲੱਡੂ ਵਿੱਚ ਜ਼ਹਿਰ ਦੇ ਕੇ ਮਾਰ ਦਿੱਤਾ ਹੈ। ਲੋਕਾਂ ਨੇ ਦੱਸਿਆ ਕਿ ਅੱਜ ਸਵੇਰ ਤੋਂ ਹੀ ਇਲਾਕੇ ਵਿੱਚ ਕਈ ਕੁੱਤੇ ਉਲਟੀਆਂ ਕਰ ਰਹੇ ਸਨ, ਜਿਨ੍ਹਾਂ ਦੀ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਲੋਕਾਂ ਨੇ ਦੱਸਿਆ ਕਿ ਕੁੱਤਿਆਂ ਨੂੰ ਜ਼ਹਿਰ ਦੇਣ ਅਤੇ ਮਾਰਨ ਦੇ ਮਾਮਲੇ ਵਿੱਚ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ, ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨਗਰ ਕੌਂਸਲ ਦੇ ਈਓ ਹਰਪਾਲ ਸਿੰਘ ਵੀ ਟੀਮ ਸਮੇਤ ਜਾਂਚ ਵਿੱਚ ਲੱਗੇ ਹੋਏ ਹਨ।

ਡੀਐਸਪੀ ਟਰੇਨੀ ਐਡੀਸ਼ਨਲ ਐਸਐਚਓ ਮਨਦੀਪ ਕੌਰ ਨੇ ਮੌਕੇ 'ਤੇ ਜਾ ਕੇ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਪੰਜ ਕੁੱਤਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਮਰਨ ਵਾਲੇ ਕੁੱਤਿਆਂ ਦੀ ਗਿਣਤੀ ਦੀ ਜਾਂਚ ਕੀਤੀ ਜਾ ਰਹੀ ਹੈ, ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਕਰੀਬ 25 ਕੁੱਤਿਆਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾ ਰਹੀ ਹੈ ਕਿ ਕੁੱਤਿਆਂ ਨੂੰ ਜ਼ਹਿਰ ਦੇ ਕੇ ਕੌਣ ਮਾਰ ਰਿਹਾ ਹੈ।

The post ਖੰਨਾ ‘ਚ ਸ਼ਰਾਰਤੀ ਅਨਸਰਾਂ ਨੇ ਆਵਾਰਾ ਕੁੱਤਿਆਂ ਨੂੰ ਦਿੱਤਾ ਲੱਡੂ ‘ਚ ਜ਼ਹਿਰ, 20 ਤੋਂ ਵੱਧ ਮੌਤਾਂ appeared first on TheUnmute.com - Punjabi News.

Tags:
  • breaking-news
  • dog
  • dogs-death
  • kehar-singh-colony
  • khanna
  • lalheri-road-of-khanna
  • latest-news
  • news
  • stray-dogs
  • the-unmute-breaking
  • the-unmute-breaking-news
  • the-unmute-latest-news

ਭਲਕੇ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜੱਥਾ ਗੋਬਿੰਦਘਾਟ ਤੋਂ ਰਵਾਨਾ

Friday 19 May 2023 06:43 AM UTC+00 | Tags: gurdwara-sri-hemkunt-sahib-management-trust latest-news news punajb-news punjabi-news punjab-police rishikesh sri-hemkunt-sahib the-unmute-breaking-news the-unmute-latest-update

ਚੰਡੀਗੜ੍ਹ ,19 ਮਈ 2023: ਵਿਸ਼ਵ ਪ੍ਰਸਿੱਧ ਸਿੱਖਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੇ ਕਿਵਾੜ 20 ਮਈ ਨੂੰ ਖੁੱਲ ਰਹੇ ਹਨ, ਇਸ ਲਈ ਸ੍ਰੀ ਹੇਮਕੁੰਟ ਸਾਹਿਬ ਯਾਤਰਾ 17 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ, ਲਕਸ਼ਮਣ ਝੁੱਲਾ ਮਾਰਗ, ਰਿਸ਼ੀਕੇਸ਼ ਤੋਂ ਸ਼ੁਰੂ ਹੋਈ ਸੀ, ਇਸਦੇ ਨਾਲ ਹੀ 17 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਬੈਂਡ ਬਾਜਿਆਂ ਦੀਆਂ ਧੁਨਾਂ ਅਤੇ "ਜੋ ਬੋਲੇ ​​ਸੋ ਨਿਹਾਲ" ਦੇ ਜੈਕਾਰਿਆਂ ਦੀ ਗੂੰਜ ਵਿੱਚ ਰਾਜਪਾਲ ਅਤੇ ਮੁੱਖ ਮੰਤਰੀ ਨੇ ਸ੍ਰੀ ਹੇਮਕੁੰਟ ਸਾਹਿਬ ਨੇ ਯਾਤਰਾ ਲਈ ਪਹਿਲਾ ਜੱਥਾ ਰਵਾਨਾ ਕੀਤਾ ਸੀ ।

ਅੱਜ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜੱਥਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗੋਬਿੰਦਘਾਟ ਤੋਂ ਰਵਾਨਾ ਹੋ ਰਿਹਾ ਹੈ। ਗੋਵਿੰਦ ਘਾਟ ਤੋਂ ਗੋਵਿੰਦ ਧਾਮ ਵਿਖੇ ਪਹੁੰਚ ਇੱਕ ਰਾਤ ਵਿਸ਼ਰਾਮ ਕਰਨ ਤੋਂ ਬਾਅਦ ਇਹ ਜੱਥਾ ਸਵੇਰੇ ਤੜਕਸਾਰ ਹੇਮਕੁੰਟ ਸਾਹਿਬ ਲਈ ਰਵਾਨਾ ਹੋ ਜਾਵੇਗਾ ਤੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਕੱਲ ਨੂੰ 10.30 ਵਜੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਲੈ ਕੇ ਸਮੂਹ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ।

ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਦਾ ਕਹਿਣਾ ਹੈ ਕਿ ਟਰੱਸਟ ਵੱਲੋਂ ਯਾਤਰਾ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗੋਵਿੰਦਧਾਮ ਗੁਰਦੁਆਰੇ ਦੇ ਮੁੱਖ ਪ੍ਰਬੰਧਕ ਸੇਵਾ ਸਿੰਘ ਨੇ ਦੱਸਿਆ ਕਿ ਗੋਵਿੰਦਘਾਟ ਗੁਰਦੁਆਰਾ ਸਾਹਿਬ ਵਿਖੇ ਸਵੇਰੇ ਅੱਠ ਵਜੇ ਸ਼ਬਦ ਕੀਰਤਨ ਉਪਰੰਤ ਪੰਜ ਪਿਆਰਿਆਂ ਸਮੇਤ ਸੰਗਤਾਂ ਦਾ ਜੱਥਾ ਹੇਮਕੁੰਟ ਸਾਹਿਬ ਲਈ ਰਵਾਨਾ ਹੋ ਗਿਆ ਹੈ। ਉੱਤਰਾਖੰਡ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਰਧਾਲੂਆਂ ਦੀ ਸੁਰੱਖਿਅਤ ਯਾਤਰਾ ਲਈ ਯਾਤਰਾ ਮਾਰਗ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ।

ਪ੍ਰਾਪਤ ਜਾਣਕਾਰੀ ਮੁਤਾਬਕ ਇਸ ਵਾਰ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੀ ਯਾਤਰਾ 'ਤੇ ਆਉਣ ਵਾਲੇ ਸ਼ਰਧਾਲੂਆਂ ਨੂੰ 15 ਕਿਲੋਮੀਟਰ ਦੀ ਪੈਦਲ ਯਾਤਰਾ 'ਤੇ ਵੱਖ-ਵੱਖ ਥਾਵਾਂ 'ਤੇ ਗਰਮ ਜਲ ਛਕਾਇਆ ਜਾਵੇਗਾ। ਇਸ ਲਈ ਭੂੰਦੜ ਤੇ ਘੰਗੜੀਆ ਵਿਖੇ ਦੋ ਵਾਟਰ ਏਟੀਐਮ ਲਗਾਏ ਜਾਣਗੇ। ਇਸ ਦੇ ਨਾਲ ਹੀ ਯਾਤਰਾ ਦੇ ਰਸਤੇ 'ਤੇ ਚੱਲਣ ਵਾਲੇ ਘੋੜਿਆਂ ਤੇ ਖੱਚਰਾਂ ਲਈ ਤਿੰਨ ਥਾਵਾਂ 'ਤੇ ਗਰਮ ਪਾਣੀ ਦਾ ਪ੍ਰਬੰਧ ਕੀਤਾ ਜਾਵੇਗਾ। ਹੇਮਕੁੰਟ ਸਾਹਿਬ ਇਲਾਕੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਜਲ ਸੰਸਥਾ ਵੱਲੋਂ ਇਹ ਪ੍ਰਬੰਧ ਕੀਤੇ ਜਾ ਰਹੇ ਹਨ।

The post ਭਲਕੇ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜੱਥਾ ਗੋਬਿੰਦਘਾਟ ਤੋਂ ਰਵਾਨਾ appeared first on TheUnmute.com - Punjabi News.

Tags:
  • gurdwara-sri-hemkunt-sahib-management-trust
  • latest-news
  • news
  • punajb-news
  • punjabi-news
  • punjab-police
  • rishikesh
  • sri-hemkunt-sahib
  • the-unmute-breaking-news
  • the-unmute-latest-update

ਜੇਲ੍ਹ ਤੋਂ ਮਨੀਸ਼ ਸਿਸੋਦੀਆ ਦੀ ਚਿੱਠੀ, ਕਿਹਾ- ਜੇ ਹਰ ਗਰੀਬ ਦਾ ਬੱਚਾ ਪੜ੍ਹੇ ਤਾਂ ਚੌਥੀ ਪਾਸ ਰਾਜੇ ਦਾ ਹਿੱਲ ਜਾਵੇਗਾ ਮਹਿਲ

Friday 19 May 2023 07:06 AM UTC+00 | Tags: aap arvind-kejriwal breaking-news central-government delhi jail-se-manish-sisodia-ki-chithi-desh-ke-naam latest-news manish-sisodia news the-unmute-breaking-news

ਚੰਡੀਗੜ੍ਹ ,19 ਮਈ 2023: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸ਼ੁੱਕਰਵਾਰ ਨੂੰ ਦਿੱਲੀ ਦਾ ਸਿਆਸੀ ਪਾਰਾ ਫਿਰ ਚੜ੍ਹ ਗਿਆ। ਉਸ ਨੇ ਸਵੇਰੇ 10.30 ਵਜੇ ਦੇ ਕਰੀਬ ਟਵਿੱਟਰ ‘ਤੇ ‘ਜੇਲ੍ਹ ਸੇ ਮਨੀਸ਼ ਸਿਸੋਦੀਆ ਕੀ ਚਿਠੀ ਦੇਸ਼ ਕੇ ਨਾਮ’ ਸਿਰਲੇਖ ਵਾਲੀ ਚਿੱਠੀ ਸਾਂਝੀ ਕੀਤੀ। ਜਿਸ ‘ਚ ਉਨ੍ਹਾਂ (Manish Sisodia) ਨੇ ਬਿਨਾਂ ਕਿਸੇ ਦਾ ਨਾਂ ਲਏ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ।

ਚਿੱਠੀ ਨੂੰ ਸਾਂਝਾ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲਿਖਿਆ, ‘ਜੇਲ੍ਹ ਤੋਂ ਮਨੀਸ਼ (Manish Sisodia) ਦੀ ਚਿੱਠੀ’। ਸਾਂਝੇ ਪੱਤਰ ਵਿੱਚ ਲਿਖਿਆ ਗਿਆ ਹੈ ਕਿ 'ਜੇ ਹਰ ਗਰੀਬ ਨੂੰ ਇੱਕ ਕਿਤਾਬ ਮਿਲ ਜਾਵੇ ਤਾਂ ਨਫ਼ਰਤ ਦੀ ਹਨੇਰੀ ਕੌਣ ਫੈਲਾਏਗਾ'। ਸਾਰਿਆਂ ਦੇ ਹੱਥ ਕੰਮ ਆ ਗਿਆ ਹੈ, ਤਾਂ ਸੜਕਾਂ ‘ਤੇ ਤਲਵਾਰ ਕੌਣ ਲਹਿਰਾਏਗਾ। ਜੇ ਹਰ ਗਰੀਬ ਦਾ ਬੱਚਾ ਪੜ੍ਹਿਆ-ਲਿਖਿਆ ਹੋ ਜਾਵੇ ਤਾਂ ਰਾਜੇ ਦਾ, ਮਹਿਲ ਹਿੱਲ ਜਾਵੇਗਾ।

ਜੇ ਹਰ ਕਿਸੇ ਨੂੰ ਚੰਗੀ ਸਿੱਖਿਆ ਅਤੇ ਸਮਝ ਮਿਲ ਗਈ ਤਾਂ ਉਹਨਾਂ ਦਾ ਵਟਸਐਪ ਯੂਨੀਵਰਸਿਟੀ ਬੰਦ ਹੋ ਜਾਵੇਗਾ। ਸਿੱਖਿਆ ਅਤੇ ਸਮਝ ਦੀ ਨੀਂਹ ‘ਤੇ ਖੜ੍ਹੇ ਸਮਾਜ ਨੂੰ ਫਿਰਕੂ ਨਫ਼ਰਤ ਦੇ ਭਰਮ ‘ਚ ਕੋਈ ਕਿਵੇਂ ਫਸਾ ਸਕਦਾ ਹੈ। ਜੇਕਰ ਹਰ ਗਰੀਬ ਦਾ ਬੱਚਾ ਪੜ੍ਹ ਗਿਆ ਤਾਂ ਚੌਥੀ ਪਾਸ ਰਾਜੇ ਦੇ ਮਹਿਲ ਹਿਲਾ ਦੇਵੇਗਾ |

ਇਸ ਤੋਂ ਇਲਾਵਾ ਸਿਸੋਦੀਆ ਨੇ ਚਿੱਠੀ ‘ਚ ਲਿਖਿਆ ਹੈ, ‘ਜੇਕਰ ਸਮਾਜ ਦਾ ਹਰ ਬੱਚਾ ਪੜ੍ਹਿਆ-ਲਿਖਿਆ ਹੋਵੇਗਾ ਤਾਂ ਉਹ ਤੁਹਾਡੀ ਚਲਾਕੀ ਅਤੇ ਕੂਟਨੀਤੀ ‘ਤੇ ਸਵਾਲ ਚੁੱਕੇਗਾ । ਗਰੀਬ ਨੂੰ ਕਲਮ ਦੀ ਤਾਕਤ ਮਿਲੇ ਤਾਂ ਉਹ ਆਪਣੀ ‘ਮਨ ਕੀ ਬਾਤ’ ਕਹੇਗਾ। ਜੇਕਰ ਹਰ ਗਰੀਬ ਦਾ ਬੱਚਾ ਪੜ੍ਹੇ ਤਾਂ ਚੌਥੀ ਪਾਸ ਰਾਜੇ ਦੇ ਮਹਿਲ ਹਿੱਲ ਜਾਣਗੇ।

Manish Sisodia

The post ਜੇਲ੍ਹ ਤੋਂ ਮਨੀਸ਼ ਸਿਸੋਦੀਆ ਦੀ ਚਿੱਠੀ, ਕਿਹਾ- ਜੇ ਹਰ ਗਰੀਬ ਦਾ ਬੱਚਾ ਪੜ੍ਹੇ ਤਾਂ ਚੌਥੀ ਪਾਸ ਰਾਜੇ ਦਾ ਹਿੱਲ ਜਾਵੇਗਾ ਮਹਿਲ appeared first on TheUnmute.com - Punjabi News.

Tags:
  • aap
  • arvind-kejriwal
  • breaking-news
  • central-government
  • delhi
  • jail-se-manish-sisodia-ki-chithi-desh-ke-naam
  • latest-news
  • manish-sisodia
  • news
  • the-unmute-breaking-news

ਅੰਮ੍ਰਿਤਸਰ 'ਚ 20 ਸਾਲਾ ਨੌਜਵਾਨ ਵੱਲੋਂ ਖ਼ੁਦਕੁਸ਼ੀ, ਜਾਂਚ 'ਚ ਜੁਟੀ ਪੁਲਿਸ

Friday 19 May 2023 07:19 AM UTC+00 | Tags: amritsar amritsar-news breaking-news gujarpura investigation latest-news news suicide the-unmute-breaking-news the-unmute-news

ਅੰਮ੍ਰਿਤਸਰ ,19 ਮਈ 2023: ਅੰਮ੍ਰਿਤਸਰ (Amritsar) ਦੇ ਗੁੱਜਰਪੁਰਾ ਦੇ ਇਲਾਕੇ ਵਿੱਚ ਇੱਕ ਅਨਿਕੇਤ ਨਾਮਕ ਨੌਜਵਾਨ ਵੱਲੋਂ ਜਿਸ ਦੀ ਉਮਰ 20 ਸਾਲ ਦੱਸੀ ਜਾ ਰਹੀ ਹੈ ਉਸ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਵੱਲੋਂ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਅੰਮ੍ਰਿਤਸਰ ਦੇ ਪੋਸਟਮਾਰਟਮ ਲਈ ਭੇਜ ਕੀਤਾ ਗਿਆ ਹੈ | ਪੁਲਿਸ ਵੱਲੋਂ ਨੌਜਵਾਨ ਦੇ ਘਰ ਪਹੁੰਚ ਕੇ ਛਾਣਬੀਣ ਸ਼ੁਰੂ ਕਰ ਦਿੱਤੀ ਗਈ ਹੈ |

ਪੁਲਿਸ ਅਧਿਕਾਰੀ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਹ ਇਕ ਨੌਜਵਾਨ ਜਿਸ ਦੀ ਉਮਰ 20 ਸਾਲ ਹੈ ਅਤੇ ਉਸ ਦਾ ਨਾਮ ਅਨਿਕੇਤ ਹੈ ਉਸ ਵੱਲੋਂ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕੀਤੀ ਹੈ | ਇਸ ਤੋਂ ਬਾਅਦ ਉਨ੍ਹਾਂ ਵੱਲੋਂ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਧਾਰਾ 174 ਅਧੀਨ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਇਹ ਮ੍ਰਿਤਕ ਦੇਹ ਦੇ ਦਿੱਤੀ ਜਾਵੇਗੀ | ਪੁਲਿਸ ਦਾ ਕਹਿਣਾ ਹੈ ਕਿ ਅਸੀਂ ਪਰਿਵਾਰਕ ਮੈਂਬਰਾਂ ਦਾ ਬਿਆਨ ਵੀ ਦਰਜ ਕੀਤੇ ਜਾਣਗੇ |

The post ਅੰਮ੍ਰਿਤਸਰ ‘ਚ 20 ਸਾਲਾ ਨੌਜਵਾਨ ਵੱਲੋਂ ਖ਼ੁਦਕੁਸ਼ੀ, ਜਾਂਚ ‘ਚ ਜੁਟੀ ਪੁਲਿਸ appeared first on TheUnmute.com - Punjabi News.

Tags:
  • amritsar
  • amritsar-news
  • breaking-news
  • gujarpura
  • investigation
  • latest-news
  • news
  • suicide
  • the-unmute-breaking-news
  • the-unmute-news

24-25 ਮਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਪਵੇਗੀ ਬਾਰਿਸ਼: ਡਾ: ਕੇ.ਕੇ ਗਿੱਲ

Friday 19 May 2023 09:14 AM UTC+00 | Tags: breaking-news ludhiana meteorologist-dr-kulwinder-kaur-gill news punjab punjab-agricultural-university punjab-weather rain the-unmute-breaking-news the-unmute-latest-news

ਚੰਡੀਗੜ੍ਹ, 19 ਮਈ 2023: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਗਿਆਨੀ ਡਾ: ਕੁਲਵਿੰਦਰ ਕੌਰ ਗਿੱਲ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੀ 24 ਅਤੇ 25 ਤਾਰੀਖ਼ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਰਿਸ਼ (Rain) ਹੋਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਤੂਫਾਨ ਅਤੇ ਪੱਛਮੀ ਗੜਬੜੀ ਦੇ ਮੌਸਮ ‘ਚ ਬਦਲਾਅ ਦਾ ਜ਼ਿਕਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਵਧਦੀ ਗਰਮੀ ਤੋਂ ਰਾਹਤ ਮਿਲੇਗੀ। ਅਜਿਹੇ ‘ਚ ਮਈ ਮਹੀਨੇ ‘ਚ ਬਾਰਿਸ਼ ਪੈਣ ਦੀ ਸੰਭਾਵਨਾ ਹੈ।

The post 24-25 ਮਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਵੇਗੀ ਬਾਰਿਸ਼: ਡਾ: ਕੇ.ਕੇ ਗਿੱਲ appeared first on TheUnmute.com - Punjabi News.

Tags:
  • breaking-news
  • ludhiana
  • meteorologist-dr-kulwinder-kaur-gill
  • news
  • punjab
  • punjab-agricultural-university
  • punjab-weather
  • rain
  • the-unmute-breaking-news
  • the-unmute-latest-news

ਕਿਰੇਨ ਰਿਜਿਜੂ ਨੇ ਧਰਤੀ ਵਿਗਿਆਨ ਮੰਤਰਾਲੇ ਦਾ ਅਹੁਦਾ ਸਾਂਭਿਆ, ਕਿਹਾ-ਕਿਸੇ ਗਲਤੀ ਕਾਰਨ ਨਹੀਂ ਛੱਡਿਆ ਮੰਤਰਾਲਾ

Friday 19 May 2023 09:25 AM UTC+00 | Tags: bikaner-mp-meghwal breaking-news former-law-minister government-of-india kiren-rijiju ministry-of-earth-sciences news union-cabinet

ਚੰਡੀਗੜ੍ਹ, 19 ਮਈ 2023: ਸਾਬਕਾ ਕਾਨੂੰਨ ਮੰਤਰੀ ਕਿਰੇਨ ਰਿਜਿਜੂ (Kiren Rijiju) ਸ਼ੁੱਕਰਵਾਰ ਨੂੰ ਧਰਤੀ ਵਿਗਿਆਨ ਮੰਤਰਾਲੇ ਦਾ ਅਹੁਦਾ ਸਾਂਭ ਲਿਆ ਹੈ । ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੈਨੂੰ ਕਿਸੇ ਗਲਤੀ ਕਾਰਨ ਕਾਨੂੰਨ ਮੰਤਰਾਲਾ ਨਹੀਂ ਛੱਡਣਾ ਪਿਆ। ਦੋਸ਼ ਲਾਉਣਾ ਵਿਰੋਧੀ ਧਿਰ ਦੇ ਲੋਕਾਂ ਦਾ ਕੰਮ ਹੈ। ਮੰਤਰਾਲਾ ਬਦਲਣਾ ਸਰਕਾਰ ਦੀ ਪ੍ਰਕਿਰਿਆ ਦਾ ਹਿੱਸਾ ਹੈ। ਤਬਦੀਲੀਆਂ ਹੁੰਦੀਆਂ ਰਹਿੰਦੀਆਂ ਹਨ।

ਕਿਰੇਨ ਰਿਜਿਜੂ (Kiren Rijiju) ਤੋਂ ਇਹ ਮੰਤਰਾਲਾ ਵਾਪਸ ਲੈ ਲਿਆ ਗਿਆ ਸੀ। ਰਿਜਿਜੂ ਦੀ ਥਾਂ ਅਰਜੁਨ ਰਾਮ ਮੇਘਵਾਲ ਨੂੰ ਕਾਨੂੰਨ ਮੰਤਰੀ ਬਣਾਇਆ ਗਿਆ ਸੀ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਦੱਸਿਆ ਗਿਆ ਹੈ ਕਿ ਮੇਘਵਾਲ ਨੂੰ ਸੁਤੰਤਰ ਚਾਰਜ ਦਿੱਤਾ ਗਿਆ ਹੈ। ਰਿਜਿਜੂ ਕਾਲਜੀਅਮ ‘ਤੇ ਆਪਣੀ ਟਿੱਪਣੀ ਨੂੰ ਲੈ ਕੇ ਸੁਰਖੀਆਂ ‘ਚ ਰਹੇ ਹਨ।

ਮੇਘਵਾਲ ਕੋਲ ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਦਾ ਵੀ ਚਾਰਜ ਹੈ। ਬੀਕਾਨੇਰ ਤੋਂ ਸੰਸਦ ਮੈਂਬਰ ਮੇਘਵਾਲ ਮੋਦੀ ਦੇ ਦੂਜੇ ਕਾਰਜਕਾਲ ਵਿੱਚ ਕਾਨੂੰਨ ਵਿਭਾਗ ਸੰਭਾਲਣ ਵਾਲੇ ਤੀਜੇ ਮੰਤਰੀ ਹੋਣਗੇ। ਰਿਜਿਜੂ ਨੂੰ ਧਰਤੀ ਵਿਗਿਆਨ ਮੰਤਰਾਲਾ ਅਤੇ ਕਾਨੂੰਨ ਰਾਜ ਮੰਤਰੀ ਐਸਪੀ ਸਿੰਘ ਬਘੇਲ ਨੂੰ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਦਿੱਤਾ ਗਿਆ ਹੈ।

The post ਕਿਰੇਨ ਰਿਜਿਜੂ ਨੇ ਧਰਤੀ ਵਿਗਿਆਨ ਮੰਤਰਾਲੇ ਦਾ ਅਹੁਦਾ ਸਾਂਭਿਆ, ਕਿਹਾ-ਕਿਸੇ ਗਲਤੀ ਕਾਰਨ ਨਹੀਂ ਛੱਡਿਆ ਮੰਤਰਾਲਾ appeared first on TheUnmute.com - Punjabi News.

Tags:
  • bikaner-mp-meghwal
  • breaking-news
  • former-law-minister
  • government-of-india
  • kiren-rijiju
  • ministry-of-earth-sciences
  • news
  • union-cabinet

ਨਜਾਇਜ਼ ਕਬਜ਼ੇ ਵਾਲੀ ਸਰਕਾਰੀ ਜ਼ਮੀਨ 31 ਮਈ ਤੱਕ ਖਾਲੀ ਕਰ ਦੇਣ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ: ਕੁਲਦੀਪ ਸਿੰਘ ਧਾਲੀਵਾਲ

Friday 19 May 2023 09:37 AM UTC+00 | Tags: aam-aadmi-party breaking-news kuldeep-singh-dhaliwal news panchayat-land punjab-breaking-news punjab-government punjab-news the-unmute-breaking-news the-unmute-latest-update vacate-illegally

ਚੰਡੀਗੜ੍ਹ, 19 ਮਈ 2023: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ 9 ਹਜ਼ਾਰ 30 ਏਕੜ ਜ਼ਮੀਨ ਪਿਛਲੇ ਸਾਲ ਜਾਰੀ ਕਰਕੇ ਸਰਕਾਰ ਨੂੰ ਦਿੱਤੀ ਗਈ ਹੈ । 14 ਮਈ ਤੋਂ ਪੰਚਾਇਤੀ ਅਤੇ ਸ਼ਾਮਲਾਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੈ। 14 ਮਈ ਤੋਂ ਹੁਣ ਤੱਕ ਵੱਖ-ਵੱਖ ਥਾਵਾਂ ਤੋਂ 469 ਏਕੜ ਜ਼ਮੀਨ ਛੁਡਵਾਈ ਜਾ ਚੁੱਕੀ ਹੈ। ਲੋਕਾਂ ਨੇ ਆਪ ਹੀ 189 ਏਕੜ ਜ਼ਮੀਨ ਛੱਡ ਦਿੱਤੀ। ਪਿਛਲੇ ਸਾਲ ਵੀ 3396 ਏਕੜ ਜ਼ਮੀਨ ਲੋਕਾਂ ਨੇ ਖੁਦ ਹੀ ਛੱਡ ਦਿੱਤੀ ਸੀ।

ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਕਿਹਾ ਕਿ ਜਿਸ ਕਿਸੇ ਨੇ ਵੀ ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕੀਤਾ ਹੈ ਉਹ 31 ਮਈ ਤੱਕ ਇਸ ਨੂੰ ਛੱਡ ਦੇਣ, ਉਸ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। 31 ਮਈ ਤੋਂ ਬਾਅਦ ਜ਼ਮੀਨ ਨਾ ਛੱਡਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 10 ਜੂਨ ਤੱਕ 6000 ਏਕੜ ਜ਼ਮੀਨ ਛੁਡਾਉਣੀ ਹੈ, ਅਸੀਂ ਇਸ ਦੇ ਕਬਜ਼ੇ ਲਈ ਵਾਰੰਟ ਜਾਰੀ ਕਰ ਦਿੱਤੇ ਹਨ।

ਉਨ੍ਹਾਂ ਨੇ ਕਿਹਾ ਕਿ ਕਿਸੇ ਦਾ ਘਰ ਨਹੀਂ ਢਾਹਿਆ ਜਾਵੇਗਾ, ਜਿਸ ਵਿਅਕਤੀ ਨੇ ਪੰਚਾਇਤੀ ਜ਼ਮੀਨ ‘ਤੇ ਮਕਾਨ ਬਣਾਇਆ ਹੈ, ਉਸ ਤੋਂ ਜ਼ਮੀਨ ਦਾ ਰੇਟ ਲਗਾ ਕੇ ਕੁਲੈਕਟਰ ਜਾਂ ਮਾਰਕੀਟ ਰੇਟ ਦੇ ਆਧਾਰ ‘ਤੇ ਪੈਸੇ ਲਏ ਜਾਣਗੇ। ਜਿਹੜੇ ਲੋਕ ਆਪਣੇ ਤੌਰ 'ਤੇ ਜ਼ਮੀਨ ਛੱਡ ਦਿੰਦੇ ਹਨ, ਉਨ੍ਹਾਂ ਨੂੰ ਮੁੜ ਠੇਕੇ 'ਤੇ ਜ਼ਮੀਨ ਦਿੱਤੀ ਜਾਵੇਗੀ। ਜੋ ਜ਼ਮੀਨ ਨਹੀਂ ਛੱਡੇਗਾ, ਉਸ ਤੋਂ ਠੇਕੇ ਤੋਂ 20 ਗੁਣਾ ਵੱਧ ਪੈਸੇ ਵਸੂਲ ਕੀਤੇ ਜਾਣਗੇ।

The post ਨਜਾਇਜ਼ ਕਬਜ਼ੇ ਵਾਲੀ ਸਰਕਾਰੀ ਜ਼ਮੀਨ 31 ਮਈ ਤੱਕ ਖਾਲੀ ਕਰ ਦੇਣ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News.

Tags:
  • aam-aadmi-party
  • breaking-news
  • kuldeep-singh-dhaliwal
  • news
  • panchayat-land
  • punjab-breaking-news
  • punjab-government
  • punjab-news
  • the-unmute-breaking-news
  • the-unmute-latest-update
  • vacate-illegally

CM ਭਗਵੰਤ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ਦੇ ਨਜਾਇਜ਼ ਕਬਜ਼ਾਧਾਰਕਾਂ ਨੂੰ ਅਲਟੀਮੇਟਮ

Friday 19 May 2023 09:43 AM UTC+00 | Tags: aam-aadmi-party breaking-news cm-bhagwant-mann illegal-encroachers indian-army news nws panchayat-lands punjab-panchayat-lands shiromani-akali-dal the-unmute-breaking-news the-unmute-punjab

ਚੰਡੀਗੜ੍ਹ, 19 ਮਈ 2023: ਸਰਕਾਰੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਵਿੱਢਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਨਾਜਾਇਜ਼ ਕਬਜ਼ਾਧਾਰਕਾਂ ਨੂੰ ਸਰਕਾਰੀ ਜ਼ਮੀਨ 31 ਮਈ ਤੱਕ ਖ਼ਾਲੀ ਕਰਨ ਜਾਂ ਕਾਰਵਾਈ ਲਈ ਤਿਆਰ ਰਹਿਣ ਦੀ ਆਖ਼ਰੀ ਚੇਤਾਵਨੀ ਦਿੱਤੀ ਹੈ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨਜਾਇਜ਼ ਕਬਜ਼ਿਆਂ ਤੋਂ ਜ਼ਮੀਨ ਨੂੰ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਰਸੂਖ਼ਵਾਨਾਂ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਮਹਿੰਗੀਆਂ ਸਰਕਾਰੀ ਜ਼ਮੀਨਾਂ ਉਤੇ ਨਜਾਇਜ਼ ਕਬਜ਼ੇ ਕੀਤੇ ਸਨ, ਜੋ ਸਰਾਸਰ ਧੱਕਾ ਸੀ। ਭਗਵੰਤ ਮਾਨ ਨੇ ਕਿਹਾ ਕਿ ਕਾਰਜਕਾਲ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਸਾਡੀ ਸਰਕਾਰ ਨੇ ਨਜਾਇਜ਼ ਕਬਜ਼ਿਆਂ ਖ਼ਿਲਾਫ਼ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਨੌਂ ਹਜ਼ਾਰ ਏਕੜ ਤੋਂ ਵੱਧ ਜ਼ਮੀਨ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਇਸੇ ਰਫ਼ਤਾਰ ਨਾਲ ਜਾਰੀ ਰਹੇਗਾ ਅਤੇ ਨਾਜਾਇਜ਼ ਕਬਜ਼ਿਆਂ ਅਧੀਨ ਆਉਂਦੀ ਇਕ-ਇਕ ਇੰਚ ਸਰਕਾਰੀ ਜ਼ਮੀਨ ਨੂੰ ਹਰ ਕੀਮਤ ਉਤੇ ਖ਼ਾਲੀ ਕਰਵਾਇਆ ਜਾਵੇਗਾ। ਭਗਵੰਤ ਮਾਨ ਨੇ ਨਜਾਇਜ਼ ਕਬਜ਼ਾਧਾਰਕਾਂ ਨੂੰ ਚੇਤਾਵਨੀ ਦਿੱਤੀ ਕਿ ਉਹ 31 ਮਈ ਤੱਕ ਆਪਣੇ ਆਪ ਕਬਜ਼ੇ ਹਟਾ ਦੇਣ, ਨਹੀਂ ਤਾਂ ਸਰਕਾਰ ਜ਼ਮੀਨ ਖ਼ਾਲੀ ਕਰਵਾਏਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਬਜ਼ੇ ਹਟਾਉਣ ਲਈ ਸੂਬਾ ਸਰਕਾਰ ਪਹਿਲੀ ਜੂਨ ਤੋਂ ਵੱਡੇ ਪੱਧਰ ਉਤੇ ਮੁਹਿੰਮ ਵਿੱਢੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਕਿਸੇ ਨੂੰ ਵੀ ਭਾਵੇਂ ਉਹ ਕਿੰਨਾ ਵੀ ਰਸੂਖਵਾਨ ਕਿਉਂ ਨਾ ਹੋਵੇ, ਬਖ਼ਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਸਪੱਸ਼ਟ ਤੌਰ ਉਤੇ ਆਖਿਆ ਕਿ ਅਜਿਹੀਆਂ ਜ਼ਮੀਨਾਂ ਉਤੇ ਜੇ ਕੋਈ ਰਹਿ ਰਿਹਾ ਹੈ, ਉਸ ਨੂੰ ਡਰਨ ਦੀ ਲੋੜ ਨਹੀਂ ਕਿਉਂਕਿ ਉਨ੍ਹਾਂ ਨੂੰ ਇਸ ਮੁਹਿੰਮ ਦੌਰਾਨ ਹਟਾਇਆ ਨਹੀਂ ਜਾਵੇਗਾ।

The post CM ਭਗਵੰਤ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ਦੇ ਨਜਾਇਜ਼ ਕਬਜ਼ਾਧਾਰਕਾਂ ਨੂੰ ਅਲਟੀਮੇਟਮ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • illegal-encroachers
  • indian-army
  • news
  • nws
  • panchayat-lands
  • punjab-panchayat-lands
  • shiromani-akali-dal
  • the-unmute-breaking-news
  • the-unmute-punjab

ਕੈਨੇਡੀਅਨ ਆਗੂ ਉਜਲ ਦੋਸਾਂਝ ਵੱਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ

Friday 19 May 2023 09:48 AM UTC+00 | Tags: aam-aadmi-party breaking-news british-columbia canadian-politician-ujjal-dosanjh cm-bhagwant-mann kultar-singh-sandhwan latest-news news ujjal-dosanjh

ਚੰਡੀਗੜ੍ਹ, 19 ਮਈ 2023: ਕੈਨੇਡਾ ਦੇ ਸਾਬਕਾ ਸਿਹਤ ਮੰਤਰੀ ਅਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਉਜਲ ਦੋਸਾਂਝ (Ujjal dosanjh) ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਗਈ। ਸ. ਸੰਧਵਾਂ ਦੀ ਸਰਕਾਰੀ ਰਿਹਾਇਸ਼ ਵਿਖੇ ਇਸ ਮੁਲਾਕਾਤ ਦੌਰਾਨ ਦੋਹਾਂ ਆਗੂਆਂ ਵਿਚਕਾਰ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਣ ਲਈ ਵਿਚਾਰ-ਚਰਚਾ ਕੀਤੀ ਗਈ।

ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਕੈਨੇਡੀਅਨ ਆਗੂ ਦੋਸਾਂਝ ਕੋਲ ਕੈਨੇਡਾ ਵਿੱਚ ਪੜ੍ਹਨ ਗਏ ਪੰਜਾਬੀ ਵਿਦਿਆਰਥੀਆਂ ਦੇ ਆਰਥਿਕ ਸੋਸ਼ਣ ਦਾ ਮਸਲਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਆਰਥਿਕ ਸ਼ੋਸ਼ਣ ਕਾਰਨ ਕੈਨੇਡਾ ਵਿੱਚ ਰਹਿ ਰਹੇ ਪੰਜਾਬੀ ਵਿਦਿਆਰਥੀਆਂ ਦੀ ਮਾਨਸਿਕ ਸਿਹਤ ‘ਤੇ ਉਲਟ ਅਸਰ ਪੈ ਰਿਹਾ ਹੈ, ਇਸ ਲਈ ਕੈਨੇਡੀਅਨ ਸਰਕਾਰ ਨੂੰ ਇਸ ਮਸਲੇ ‘ਤੇ ਜਲਦ ਕਦਮ ਚੁੱਕਣ ਦੀ ਲੋੜ ਹੈ। ਸਪੀਕਰ ਨੇ ਕਿਹਾ ਕਿ ਪੰਜਾਬੀ ਵਿਦਿਆਰਥੀਆਂ ਦੀ ਇਸ ਮਾਮਲੇ ਵਿੱਚ ਮਦਦ ਕੀਤੀ ਜਾਵੇ। ਦੋਸਾਂਝ ਨੇ ਅਜਿਹੇ ਮਾਮਲਿਆਂ ਨੂੰ ਜਲਦ ਕੈਨੇਡੀਅਨ ਸਰਕਾਰ ਕੋਲ ਚੁੱਕਣ ਦਾ ਭਰੋਸਾ ਦਿਵਾਇਆ।

ਉਜਲ ਦੋਸਾਂਝ (Ujjal dosanjh) ਵੱਲੋਂ ਵੀ ਕੈਨੇਡਾ ਵਸਦੇ ਪੰਜਾਬੀਆਂ ਨਾਲ ਸਬੰਧਤ ਸੂਬੇ ਦੇ ਮਾਮਲੇ ਵੀ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਧਿਆਨ ਵਿੱਚ ਲਿਆਂਦੇ ਗਏ, ਜਿਨ੍ਹਾਂ ਨੂੰ ਜਲਦ ਹੱਲ ਕਰਨ ਲਈ ਸ. ਸੰਧਵਾਂ ਨੇ ਅੱਗੇ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਸਾਡੇ ਭੈਣ-ਭਰਾਵਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਪੰਜਾਬ ਸਰਕਾਰ ਸਦਾ ਤਤਪਰ ਹੈ। ਇਸ ਮੌਕੇ ਟੋਰਾਂਟੋ ਵਿੱਚ ਬੈਰਿਸਟਰ ਤੇ ਸਾਲਿਸਟਰ ਹਿੰਮਤ ਸਿੰਘ ਸ਼ੇਰਗਿੱਲ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜੀ.ਬੀ.ਐਸ. ਢਿੱਲੋਂ ਵੀ ਮੌਜੂਦ ਸਨ।

The post ਕੈਨੇਡੀਅਨ ਆਗੂ ਉਜਲ ਦੋਸਾਂਝ ਵੱਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ appeared first on TheUnmute.com - Punjabi News.

Tags:
  • aam-aadmi-party
  • breaking-news
  • british-columbia
  • canadian-politician-ujjal-dosanjh
  • cm-bhagwant-mann
  • kultar-singh-sandhwan
  • latest-news
  • news
  • ujjal-dosanjh

ਬਠਿੰਡਾ ਦੇ ਸੁੰਦਰੀਕਰਨ ਲਈ ਵਿਕਾਸ ਪ੍ਰੋਜੈਕਟਾਂ 'ਤੇ 8 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਝਰ

Friday 19 May 2023 09:52 AM UTC+00 | Tags: aam-aadmi-party bathinda breaking-news cm-bhagwant-mann development-projects dr-inderbir-singh-nijjar news punjab-government

ਚੰਡੀਗੜ੍ਹ, 19 ਮਈ 2023: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਬਠਿੰਡਾ (Bathinda) ਨੂੰ ਸੁੰਦਰ ਬਣਾਉਣ ਦੇ ਉਦੇਸ਼ ਨਾਲ ਵਿਕਾਸ ਪ੍ਰੋਜੈਕਟਾਂ ਲਈ ਲਗਭਗ 8 ਕਰੋੜ ਰੁਪਏ ਦੇ ਖਰਚ ਕਰਨ ਦਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਜੋਨ ਨੰ. 5,6,7,8 ਵਿੱਖੇ ਸਿਵਲ ਕੰਮਾਂ ਦੀ ਜਨਰਲ ਰਿਪੇਅਰ ਕਰਵਾਉਣ ‘ਤੇ ਤਕਰੀਬਨ 1.21 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਹੀ ਜੋਨ 1,2,3 ਅਤੇ 4 ਵਿੱਖੇ ਮਿਸਿੰਗ ਡੀ ਬੀ ਪੇਵਿੰਗ ਇੰਟਰਲਾਕਿੰਗ ਟਾਈਲਾਂ ਲਗਾਉਣ ਅਤੇ ਆਮ ਮੁਰੰਮਤ ਦੇ ਕੰਮ ‘ਤੇ ਤਕਰੀਬਨ 1.06 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਮੰਤਰੀ ਨੇ ਇਹ ਵੀ ਕਿਹਾ ਕਿ ਬਠਿੰਡਾ (Bathinda) ਦੇ ਪਿੰਡ ਹਰ ਰਾਏ ਪੁਰ ਵਿੱਖੇ ਗਊਸ਼ਾਲਾਵਾਂ ਦੇ ਸੈੱਡ ਨੰ.7,8 ਅਤੇ 9 ਦਾ ਨਿਰਮਾਣ ਅਤੇ ਜੋਨ ਨੰ. 1,3,5,6,7 ਅਤੇ 8 ਵਿੱਖੇ ਸੜਕ ਗੱਲੀ ਚੈਂਬਰਾਂ ਦੀ ਸਾਫ-ਸਫਾਈ ਲਈ 1.70 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਵਿੱਚ ਪੈੱਚ ਵਰਕ ਦਾ ਕੰਮ, ਪੋਦੇ ਲਗਾਉਣ ਲਈ ਬੂਟਿਆਂ ਦੀ ਸਪਲਾਈ ਦਾ ਕੰਮ, ਬਠਿੰਡਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ‘ਤੇ ਡੈਮੇਜ ਹੋਏ ਪੋਲਜ਼ ਨੂੰ ਬਦਲਣ ਦਾ ਕੰਮ ਅਤੇ ਬਠਿੰਡਾ ਸ਼ਹਿਰ ਦੇ ਵੱਖ-ਵੱਖ ਹਿੱਸੇ ਵਿੱਚ ਐਲ.ਈ.ਡੀ ਲਾਈਟਾਂ ਦੀ ਸਪਲਾਈ/ ਲਗਾਉਣ ਅਤੇ ਹੋਰ ਕਈ ਤਰ੍ਹਾਂ ਦੇ ਕੰਮਾਂ ਨੂੰ ਕਰਨ ‘ਤੇ ਤਕਰੀਬਨ 4.06 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਲਈ ਦਫ਼ਤਰੀ ਪ੍ਰਕਿਰਿਆ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਹ ਯਤਨ ਸ਼ਹਿਰ ਦੀ ਦਿੱਖ ਨੂੰ ਵਧਾਉਣਗੇ ਅਤੇ ਵਸਨੀਕਾਂ ਲਈ ਬੁਨਿਆਦੀ ਸਹੂਲਤਾਂ ਦੇ ਪ੍ਰਬੰਧ ਨੂੰ ਯਕੀਨੀ ਬਣਾਉਣਗੇ।ਡਾ: ਨਿੱਝਰ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਲਈ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਬਿਨਾਂ ਕਿਸੇ ਛੋਟ ਤੋਂ ਸਖ਼ਤ ਕਾਰਵਾਈ ਦਾ ਸਾਹਮਣਾ ਕਰੇਗਾ।

The post ਬਠਿੰਡਾ ਦੇ ਸੁੰਦਰੀਕਰਨ ਲਈ ਵਿਕਾਸ ਪ੍ਰੋਜੈਕਟਾਂ ‘ਤੇ 8 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਝਰ appeared first on TheUnmute.com - Punjabi News.

Tags:
  • aam-aadmi-party
  • bathinda
  • breaking-news
  • cm-bhagwant-mann
  • development-projects
  • dr-inderbir-singh-nijjar
  • news
  • punjab-government

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਬਕਾਰੀ ਅਧਿਕਾਰੀ ਬਿਰਦੀ ਖ਼ਿਲਾਫ਼ ਮੁਕੱਦਮਾ ਦਰਜ

Friday 19 May 2023 09:56 AM UTC+00 | Tags: arrest balbir-kumar-birdi breaking-news cm-bhagwant-mann excise-officer-balbir-kumar-birdi latest-news news punjab-vigilance-bureau the-unmute-breaking-news vigilance

ਚੰਡੀਗੜ੍ਹ, 19 ਮਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਬੀਰ ਕੁਮਾਰ ਬਿਰਦੀ, ਜੁਆਇੰਟ ਡਾਇਰੈਕਟਰ, ਜੀਐਸਟੀ, ਆਬਕਾਰੀ ਵਿਭਾਗ ਪੰਜਾਬ, ਵਾਸੀ ਲੰਮਾ ਪਿੰਡ, ਜਲੰਧਰ ਵੱਲੋਂ ਸਰਕਾਰੀ ਅਧਿਕਾਰੀ ਹੁੰਦਿਆਂ ਭ੍ਰਿਸ਼ਟਾਚਾਰ ਰਾਹੀਂ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੇ 01.04.2007 ਤੋਂ 11.09.2020 ਤੱਕ ਦੇ ਜਾਂਚ ਸਮੇਂ ਦੌਰਾਨ ਕੁੱਲ 5,12,51,688.37 ਰੁਪਏ ਖਰਚ ਕੀਤੇ ਜਦੋਂ ਕਿ ਸਾਰੇ ਸਰੋਤਾਂ ਤੋਂ ਉਸਦੀ ਅਸਲ ਆਮਦਨ 2,08,84,863.37 ਰੁਪਏ ਬਣਦੀ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਅਧਿਕਾਰੀ ਨੇ ਇਸ ਸਮੇਂ ਦੌਰਾਨ ਆਪਣੀ ਅਸਲ ਆਮਦਨ ਤੋਂ 3,03,66,825 ਰੁਪਏ ਵੱਧ ਖਰਚ ਕੀਤੇ ਜੋ ਕਿ ਉਸਦੀ ਕੁੱਲ ਆਮਦਨ ਤੋਂ ਲਗਭਗ 145.40 ਫੀਸਦੀ ਵੱਧ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਪੰਜਾਬ ਆਬਕਾਰੀ ਵਿਭਾਗ ਦੇ ਉਕਤ ਅਧਿਕਾਰੀ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਅਸਲ ਆਮਦਨ ਨਾਲੋਂ ਵੱਧ ਚੱਲ ਅਤੇ ਅਚੱਲ ਜਾਇਦਾਦ ਬਣਾਈ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(1) (ਬੀ) ਅਤੇ 13(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਬਲਬੀਰ ਕੁਮਾਰ ਬਿਰਦੀ ਅਤੇ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨੇ ਕੁਝ ਟਰਾਂਸਪੋਰਟਰਾਂ ਅਤੇ ਉਦਯੋਗਪਤੀਆਂ ਦੀ ਮਿਲੀਭੁਗਤ ਨਾਲ ਜੀ.ਐਸ.ਟੀ. ਉਗਰਾਹੀ ਵਿੱਚ ਘਪਲਾ ਕੀਤਾ ਸੀ। ਇਸ ਸਬੰਧੀ 21.08.2020 ਨੂੰ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ 7, 7-ਏ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਉਕਤ ਮੁਲਜ਼ਮ ਬਲਬੀਰ ਕੁਮਾਰ ਬਿਰਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਬਿਊਰੋ ਕੋਲ ਉਕਤ ਕੇਸ ਸਬੰਧੀ ਜਾਂਚ ਵਿੱਚ ਸ਼ਾਮਲ ਹੋਇਆ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਬਕਾਰੀ ਅਧਿਕਾਰੀ ਬਿਰਦੀ ਖ਼ਿਲਾਫ਼ ਮੁਕੱਦਮਾ ਦਰਜ appeared first on TheUnmute.com - Punjabi News.

Tags:
  • arrest
  • balbir-kumar-birdi
  • breaking-news
  • cm-bhagwant-mann
  • excise-officer-balbir-kumar-birdi
  • latest-news
  • news
  • punjab-vigilance-bureau
  • the-unmute-breaking-news
  • vigilance

ਖੇਡ ਵਿੰਗ ਵੱਲੋਂ ਵਿੰਗਾਂ 'ਚ ਖਿਡਾਰੀਆਂ ਦੇ ਦਾਖਲੇ ਲਈ ਟਰਾਇਲ 22 ਮਈ ਤੋਂ

Friday 19 May 2023 10:00 AM UTC+00 | Tags: breaking-news cm-bhagwant-mann games gurmeet-singh-meet-hayer latest-news news punjab-games punjab-government punjab-sports-department punjab-sports-wing sports-department-punjab sports-news sports-wing sports-wing-school the-unmute-breaking-news wings-of-sports-department

ਚੰਡੀਗੜ੍ਹ, 19 ਮਈ 2023: ਖੇਡ ਵਿਭਾਗ, ਪੰਜਾਬ ਵੱਲੋਂ ਸਾਲ 2023-24 ਸੈਸ਼ਨ ਦੌਰਾਨ ਸੂਬੇ ਦੇ ਸਪੋਰਟਸ ਵਿੰਗ (ਰੈਜੀਡੈਂਸ਼ਲ), ਸਪੋਰਟਸ ਵਿੰਗ (Sports Wing) ਸਕੂਲ (ਰੈਜੀਡੈਂਸ਼ਲ/ਡੇ-ਸਕਾਲਰ) ਅਤੇ ਸਟੇਟ ਸਕੂਲ ਆਫ ਸਪੋਰਟਸ, ਜਲੰਧਰ ਵਿੱਚ ਖਿਡਾਰੀਆਂ/ਖਿਡਾਰਨਾਂ ਦੇ ਦਾਖਲੇ ਲਈ 22 ਤੋਂ 25 ਮਈ 2023 ਤੱਕ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।

ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੋਰਟਸ ਵਿੰਗ (ਰੈਜੀਡੈਂਸ਼ਲ) ਦੇ ਟਰਾਇਲਾਂ ਤਹਿਤ ਸਟੇਟ ਸਕੂਲ ਆਫ ਸਪੋਰਟਸ, ਜਲੰਧਰ ਵਿੱਚ ਅਥਲੈਟਿਕਸ, ਕੁਸ਼ਤੀ, ਜਿਮਨਾਸਟਿਕ, ਬਾਕਸਿੰਗ, ਤੈਰਾਕੀ, ਫੁੱਟਬਾਲ ਤੇ ਵਾਲੀਬਾਲ (ਉਮਰ ਵਰਗ 17 ਅਤੇ 19 ਲੜਕੇ) ਲਈ ਟਰਾਇਲ ਸਟੇਟ ਸਕੂਲ ਆਫ ਸਪੋਰਟਸ, ਜਲੰਧਰ ਵਿਖੇ 22 ਤੇ 23 ਮਈ ਅਤੇ ਲਾਜਵੰਤੀ ਆਊਟਡੋਰ ਸਟੇਡੀਅਮ, ਹੁਸ਼ਿਆਰਪੁਰ ਵਿੱਚ ਬਾਸਕਟਬਾਲ, ਕਬੱਡੀ, ਵਾਲੀਬਾਲ, ਬਾਕਸਿੰਗ, ਜੂਡੋ, ਅਥਲੈਟਿਕਸ ਤੇ ਤੈਰਾਕੀ (ਉਮਰ ਵਰਗ 14ਅਤੇ 17 ਲੜਕੀਆਂ) ਲਈ ਟਰਾਇਲ ਲਾਜਵੰਤੀ ਸਟੇਡੀਅਮ, ਹੁਸ਼ਿਆਰਪੁਰ ਵਿਖੇ 24 ਤੇ 25 ਮਈ ਨੂੰ ਟਰਾਇਲ ਹੋਣਗੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਵੱਖ-ਵੱਖ ਜਿਲ੍ਹਿਆਂ ਵਿੱਚ ਸਪੋਰਟਸ ਵਿੰਗ (Sports Wing)  ਸਕੂਲ (ਲੜਕੇ-ਲੜਕੀਆਂ) (ਰੈਜੀਡੈਂਸ਼ਲ/ਡੇ-ਸਕਾਲਰ) ਸਥਾਪਤ ਕਰਨ ਲਈ ਸਾਰੇ ਜਿਲਿਆਂ ਦੇ ਅੰਡਰ 14,17 ਤੇ 19 ਵਿੱਚ 24 ਤੇ 25 ਮਈ ਨੂੰ ਟਰਾਇਲ ਹੋਣਗੇ। ਇਸ ਸਬੰਧੀ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਵਾਲੀਬਾਲ, ਜੂਡੋ, ਤੈਰਾਕੀ, ਫੁਟਬਾਲ, ਅਥਲੈਟਿਕਸ, ਬਾਕਸਿੰਗ, ਹੈਂਡਬਾਲ, ਕਬੱਡੀ ਤੇ ਕੁਸ਼ਤੀ ਲਈ ਟਰਾਇਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ, ਬਠਿੰਡਾ ਵਿੱਚ ਬਾਸਕਟਬਾਲ, ਕੁਸ਼ਤੀ, ਅਥਲੈਟਿਕਸ, ਜਿਮਨਾਸਟਿਕਸ, ਹਾਕੀ, ਬਾਕਸਿੰਗ, ਫੁੱਟਬਾਲ, ਪਾਵਰ ਲਿਫਟਿੰਗ, ਵਾਲੀਬਾਲ, ਜੂਡੋ, ਕਬੱਡੀ ਤੇ ਸਾਈਕਲਿੰਗ ਲਈ ਟਰਾਇਲ ਸਪੋਰਟਸ ਸਟੇਡੀਅਮ ਬਠਿੰਡਾ, ਬਰਨਾਲਾ ਵਿੱਚ ਅਥਲੈਟਿਕਸ, ਟੇਬਲ ਟੈਨਿਸ, ਵੇਟਲਿਫਟਿੰਗ, ਕਿੱਕ ਬਾਕਸਿੰਗ ਤੇ ਕਬੱਡੀ ਲਈ ਟਰਾਇਲ ਸਪੋਰਟਸ ਸਟੇਡੀਅਮ, ਬਰਨਾਲਾ, ਫਰੀਦਕੋਟ ਵਿੱਚ ਵਾਲੀਬਾਲ, ਕੁਸ਼ਤੀ, ਹੈਂਡਬਾਲ, ਕਬੱਡੀ, ਹਾਕੀ, ਸ਼ੂਟਿੰਗ, ਤੈਰਾਕੀ ਤੇ ਬਾਸਕਟਬਾਲ ਲਈ ਟਰਾਇਲ ਨਹਿਰੂ ਸਟੇਡੀਅਮ ਫਰੀਦਕੋਟ, ਫਾਜ਼ਿਲਕਾ ਵਿੱਚ ਹੈਂਡਬਾਲ, ਕੁਸ਼ਤੀ,ਆਰਚਰੀ, ਬੈਡਮਿੰਟਨ ਲਈ ਟਰਾਇਲ ਸਪੋਰਟਸ ਸਟੇਡੀਅਮਜਲਾਲਾਬਾਦ, ਫਿਰੋਜ਼ਪੁਰ ਵਿੱਚ ਕਬੱਡੀ, ਹੈਂਡਬਾਲ, ਤੈਰਾਕੀ, ਕੁਸ਼ਤੀ, ਕਿੱਕ ਬਾਕਸਿੰਗ, ਹਾਕੀ ਤੇ ਬਾਸਕਟਬਾਲ ਲਈ ਟਰਾਇਲ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ ਵਿੱਚ ਅਥਲੈਟਿਕਸ, ਬਾਸਕਟਬਾਲ, ਫੁੱਟਬਾਲ, ਹੈਂਡਬਾਲ, ਹਾਕੀ , ਕੁਸ਼ਤੀ ਵਾਲੀਬਾਲ, ਖੋਹ-ਖੋਹ, ਕਬੱਡੀ, ਫੈਂਸਿੰਗ ਤੇ ਬਾਕਸਿੰਗ ਲਈ ਟਰਾਇਲ ਬਾਬਾ ਬੰਦਾ ਸਿੰਘ ਬਹਾਦਰ, ਇੰਜਨੀਅਰ ਕਾਲਜ, ਸਪੋਰਟਸ ਸਟੇਡੀਅਮ ਫਤਹਿਗੜ੍ਹ ਸਾਹਿਬ, ਗੁਰਦਾਸਪੁਰ ਵਿੱਚ ਜੂਡੋ, ਹਾਕੀ, ਫੁੱਟਬਾਲ, ਅਥਲੈਟਿਕਸ, ਜਿਮਨਾਸਟਿਕਸ, ਬੈਡਮਿੰਟਨ, ਵੇਟ ਲਿਫਟਿੰਗ ਤੇ ਕੁਸ਼ਤੀ ਲਈ ਟਰਾਇਲ ਸਪੋਰਟਸ ਸਟੇਡੀਅਮਗੁਰਦਾਸਪੁਰ, ਹੁਸ਼ਿਆਰਪੁਰ ਵਿੱਚ ਵੇਟਲਿਫਟਿੰਗ,ਵਾਲੀਬਾਲ, ਖੋਹ-ਖੋਹ, ਅਥਲੈਟਿਕਸ, ਬਾਸਕਟਬਾਲ, ਬਾਕਸਿੰਗ, ਫੁੱਟਬਾਲ, ਜੂਡੋ, ਕੁਸ਼ਤੀ, ਹਾਕੀ, ਹੈਂਡਬਾਲ ਤੇ ਤੈਰਾਕੀ ਲਈ ਟਰਾਇਲ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ, ਜਲੰਧਰ ਵਿੱਚ ਹਾਕੀ,ਵਾਲੀਬਾਲ, ਬਾਸਕਟਬਾਲ, ਹੈਂਡਬਾਲ, ਤੈਰਾਕੀ, ਫੁੱਟਬਾਲ, ਜਿਮਨਾਸਟਿਕਸ, ਵਾਲੀਬਾਲ, ਕੁਸ਼ਤੀ, ਅਥਲੈਟਿਕਸ, ਫੁੱਟਬਾਲ, ਜੂਡੋ, ਬਾਕਸਿੰਗ ਤੇਟੇਬਲ ਟੈਨਿਸ ਲਈ ਟਰਾਇਲ ਸਟੇਟ ਸਕੂਲ ਆਫ ਸਪੋਰਟਸ, ਹੰਸ ਰਾਜ ਸਟੇਡੀਅਮ ਤੇ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਹੋਣਗੇ।

ਇਸੇ ਤਰ੍ਹਾਂ ਕਪੂਰਥਲਾ ਵਿੱਚ ਫੁੱਟਬਾਲ, ਬਾਸਕਟਬਾਲ, ਅਥਲੈਟਿਕਸ, ਕਬੱਡੀ, ਕੁਸ਼ਤੀ ਤੇ ਬਾਕਸਿੰਗ ਲਈ ਗੁਰੂ ਨਾਨਕ ਸਟੇਡੀਅਮ ਕਪੂਰਥਲਾ, ਸ਼੍ਰੀ ਮੁਕਤਸਰ ਸਾਹਿਬ ਵਿੱਚ ਬਾਕਸਿੰਗ, ਹਾਕੀ, ਜਿਮਨਾਸਟਿਕਸ, ਬਾਸਕਟਬਾਲ, ਕੁਸ਼ਤੀ, ਖੋ-ਖੋ ਤੇ ਹੈਂਡਬਾਲ ਲਈ ਟਰਾਇਲ ਸਪੋਰਟਸ ਸਟੇਡੀਅਮ ਸ਼੍ਰੀ ਮੁਕਤਸਰ ਸਾਹਿਬ, ਮਾਨਸਾ ਵਿੱਚ ਅਥਲੈਟਿਕਸ, ਫੁੱਟਬਾਲ, ਜੂਡੋ, ਕੁਸ਼ਤੀ ਤੇ ਹੈਂਡਬਾਲ ਲਈ ਟਰਾਇਲ ਨਹਿਰੂ ਸਟੇਡੀਅਮ ਮਾਨਸਾ, ਮੋਗਾ ਵਿੱਚ ਫੁੱਟਬਾਲ, ਕਬੱਡੀ ਤੇ ਅਥਲੈਟਿਕਸ ਲਈ ਟਰਾਇਲ ਗੁਰੂ ਨਾਨਕ ਕਾਲਜ ਮੋਗਾ, ਮਲੇਰਕੋਟਲਾ ਵਿੱਚ ਬਾਕਸਿੰਗ, ਫੁੱਟਬਾਲ, ਜੂਡੋ, ਕ੍ਰਿਕਟ, ਹਾਕੀ, ਵਾਲੀਬਾਲ ਤੇ ਬੈਡਮਿੰਟਨ ਲਈ ਟਰਾਇਲ ਡਾ.ਜ਼ਾਕਿਰ ਹੁਸੈਨ, ਸਟੇਡੀਅਮ ਮਲੇਰਕੋਟਲਾ, ਲੁਧਿਆਣਾ ਵਿੱਚ ਅਥਲੈਟਿਕਸ, ਬਾਕਸਿੰਗ, ਸਾਈਕਲਿੰਗ, ਫੁੱਟਬਾਲ, ਜਿਮਨਾਸਟਿਕ, ਹਾਕੀ, ਹੈਂਡਬਾਲ, ਜੂਡੋ, ਪਾਵਰ ਲਿਫਟਿੰਗ, ਸਾਫਟਬਾਲ,ਵਾਲੀਬਾਲ, ਵੇਟ ਲਿਫਟਿੰਗ, ਕੁਸ਼ਤੀ, ਸ਼ੂਟਿੰਗ ਤੇ ਖੋ-ਖੋ ਲਈ ਟਰਾਇਲ ਗੁਰੂ ਨਾਨਕ ਸਟੇਡੀਅਮ, ਹਾਕੀ ਸਟੇਡੀਅਮ, ਪੀ.ਏ.ਯੂ.ਅਤੇ ਸਾਈਕਲਿੰਗ ਵੈਲੋਡਰੌਮ, ਪੀ.ਏ.ਯੂ., ਲੁਧਿਆਣਾ ਵਿਖੇ ਹੋਣਗੇ।

ਇਸੇ ਤਰ੍ਹਾਂ ਐਸ.ਏ.ਐਸ. ਨਗਰ ਵਿੱਚ ਅਥਲੈਟਿਕਸ, ਬੈਡਮਿੰਟਨ, ਤੈਰਾਕੀ, ਹੈਂਡਬਾਲ, ਫੁੱਟਬਾਲ ਤੇ ਵਾਲੀਬਾਲ ਲਈ ਟਰਾਇਲ ਬਹੁਮੰਤਵੀ ਖੇਡ ਸਟੇਡੀਅਮ, ਸੈਕਟਰ-78, ਐਸ.ਏ.ਐਸ.ਨਗਰ, ਸ਼ਹੀਦ ਭਗਤ ਸਿੰਘ ਨਗਰ ਵਿੱਚ ਅਥਲੈਟਿਕਸ, ਕਬੱਡੀ, ਫੁੱਟਬਾਲ, ਵੇਟਲਿਫਟਿੰਗ, ਕੁਸ਼ਤੀ, ਬੈਡਮਿੰਟਨ, ਕਬੱਡੀ, ਹੈਂਡਬਾਲ, ਵਾਲੀਬਾਲ ਤੇ ਜੂਡੋ ਲਈ ਟਰਾਇਲ ਆਈ.ਟੀ.ਆਈ. ਸਪੋਰਟਸ ਸਟੇਡੀਅਮ ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ ਵਿੱਚ ਅਥਲੈਟਿਕਸ, ਟੇਬਲ ਟੈਨਿਸ, ਵੇਟਲਿਫਟਿੰਗ, ਜਿਮਨਾਸਟਿਕ, ਫੁੱਟਬਾਲ, ਕਬੱਡੀ, ਬਾਸਕਟਬਾਲ, ਹਾਕੀ, ਖੋ-ਖੋ, ਵਾਲੀਬਾਲ, ਬਾਕਸਿੰਗ, ਜੂਡੋ, ਹੈਂਡਬਾਲ, ਤੈਰਾਕੀ, ਕੁਸ਼ਤੀ ਤੇ ਬੈਡਮਿੰਟਨ ਲਈ ਟਰਾਇਲ ਰਾਜਾ ਭਲਿੰਦਰਾ ਸਪੋਰਟਸ ਕੰਪਲੈਕਸ, (ਪੋਲੋ ਗਰਾਊਂਡ) ਪਟਿਆਲਾ, ਪਠਾਨਕੋਟ ਵਿੱਚ ਅਥਲੈਟਿਕਸ, ਕੁਸ਼ਤੀ, ਫੁੱਟਬਾਲ, ਤੈਰਾਕੀ ਤੇ ਹੈਂਡਬਾਲ ਲਈ ਟਰਾਇਲ ਮਲਟੀਪਰਪਜ਼ ਸਪੋਰਟਸ ਸਟੇਡੀਅਮ ਪਠਾਨਕੋਟ, ਰੂਪਨਗਰ ਵਿੱਚ ਬਾਸਕਟਬਾਲ, ਬੈਡਮਿੰਟਨ, ਬਾਕਸਿੰਗ, ਫੁੱਟਬਾਲ, ਹਾਕੀ, ਕੈਕਿੰਗ, ਕੈਨੋਇੰਗ, ਕਬੱਡੀ ਤੇ ਕੁਸ਼ਤੀ ਲਈ ਟਰਾਇਲ ਨਹਿਰੂ ਸਟਡੀਅਮ ਰੂਪਨਗਰ, ਸੰਗਰੂਰ ਵਿੱਚ ਅਥਲੈਟਿਕਸ, ਬਾਸਕਟਬਾਲ, ਬਾਕਸਿੰਗ, ਬੈਡਮਿੰਟਨ, ਫੁੱਟਬਾਲ, ਹੈਂਡਬਾਲ, ਹਾਕੀ, ਜਿਮਨਾਸਟਿਕਸ, ਕਿੱਕ ਬਾਕਸਿੰਗ, ਖੋ-ਖੋ, ਰੋਲਰ ਸਕੇਟਿੰਗ, ਵਾਲੀਬਾਲ ਤੇ ਵੇਟ ਲਿਫਟਿੰਗ ਲਈ ਟਰਾਇਲ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਅਤੇ ਤਰਨਤਾਰਨ ਵਿੱਚ ਅਥਲੈਟਿਕਸ, ਬਾਕਸਿੰਗ, ਫੈਨਸਿੰਗ, ਫੁੱਟਬਾਲ, ਕੁਸ਼ਤੀ, ਕਬੱਡੀ, ਜੂਡੋ ਤੇ ਹਾਕੀ ਲਈ ਟਰਾਇਲ ਸਪੋਰਟਸ ਸਟੇਡੀਅਮ ਤਰਨਤਾਰਨ ਵਿਖੇ ਹੋਣਗੇ।

ਦਾਖਲੇ ਲਈ ਖਿਡਾਰੀਆਂ ਦੀ ਯੋਗਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਡਰ-14 ਲਈ ਜਨਮ 1-1-2010, ਅੰਡਰ-17 ਲਈ ਜਨਮ 1-1-2007 ਅਤੇ ਅੰਡਰ-19 ਲਈ ਜਨਮ 1-1-2005 ਜਾਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ। ਸਪੋਰਟਸ ਸਕੂਲ ਜਲੰਧਰ ਲਈ ਖਿਡਾਰੀ ਵੱਲੋਂ ਜਿਲ੍ਹਾ ਪੱਧਰ/ਰਾਜ ਪੱਧਰ ਮੁਕਾਬਲੇ ਵਿੱਚ ਕੋਈ ਇਕ ਪੁਜ਼ੀਸ਼ਨ ਪ੍ਰਾਪਤ ਕੀਤੀ ਹੋਵੇ ਜਾਂ ਰਾਸ਼ਟਰੀ ਪੱਧਰ ਉਤੇ ਹਿੱਸਾ ਲਿਆ ਹੋਵੇ। ਵੱਖ-ਵੱਖ ਜਿਲ੍ਹਿਆਂ ਵਿੱਚ ਸਥਾਪਿਤ ਕੀਤੇ ਜਾਣ ਵਾਲੇ ਸਪੋਰਟਸ ਵਿੰਗਾਂ ਲਈ ਖਿਡਾਰੀ ਵੱਲੋਂ ਜਿਲ੍ਹਾ ਪੱਧਰ ਮਾਕਬਲੇ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਵਿੱਚੋਂ ਕੋਈ ਇਕ ਪੁਜ਼ੀਸ਼ਨ ਪ੍ਰਾਪਤ ਕੀਤੀ ਹੋਵੇ ਜਾਂ ਉਸ ਵੱਲੋਂ ਰਾਜ ਪੱਧਰ ਮੁਕਾਬਲੇ ਵਿੱਚ ਹਿੱਸਾ ਲਿਆ ਹੋਵੇ।

ਇਸ ਤੋਂ ਇਲਾਵਾ ਟਰਾਇਲ ਦੇ ਆਧਾਰ ਉਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ। ਸਟੇਟ ਸਪੋਰਟਸ ਸਕੂਲ, ਜਲੰਧਰ ਦੇ ਟਰਾਇਲਾਂ ਵਿੱਚ ਸਾਰੇ ਜਿਲ੍ਹਿਆਂ ਦੇ ਖਿਡਾਰੀ ਭਾਗ ਲੈ ਸਕਦੇ ਹਨ। ਜਿਲ੍ਹਿਆਂ ਵਿੱਚ ਸਥਾਪਿਤ ਕੀਤੇ ਜਾਣ ਸਪੋਰਟਸ ਵਿੰਗਾਂ ਦੇ ਟਰਾਇਲਾਂ ਵਿੱਚ ਖਿਡਾਰੀ ਆਪਣੇ-ਆਪਣੇ ਜ਼ਿਲ੍ਹੇ ਵਿੱਚ ਹੋ ਰਹੇ ਟਰਾਇਲਾਂ ਵਿੱਚ ਭਾਗ ਲੈਣਗੇ। ਯੋਗ ਖਿਡਾਰੀ ਸਬੰਧਤ ਦਿਨ ਟਰਾਇਲ ਸਥਾਨ ਉੱਤੇ ਸਵੇਰੇ 8:00 ਵਜੇ ਰਜਿਸਟ੍ਰੇਸ਼ਨ ਲਈ ਸਬੰਧਤ ਜਿਲ੍ਹਾ ਸਪੋਰਟਸ ਅਫਸਰਾਂ ਨੂੰ ਰਿਪੋਰਟ ਕਰਨ। ਖਿਡਾਰੀ ਆਪਣੇ ਜਨਮ, ਆਧਾਰ ਕਾਰਡ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਕਾਪੀਆਂ ਸਮੇਤ 2 ਤਾਜ਼ਾ ਪਾਸਪੋਰਟ ਸਾਈਜ਼ ਫੋਟੋਗ੍ਰਾਫ ਲੈ ਕੇ ਆਉਣ।

The post ਖੇਡ ਵਿੰਗ ਵੱਲੋਂ ਵਿੰਗਾਂ ‘ਚ ਖਿਡਾਰੀਆਂ ਦੇ ਦਾਖਲੇ ਲਈ ਟਰਾਇਲ 22 ਮਈ ਤੋਂ appeared first on TheUnmute.com - Punjabi News.

Tags:
  • breaking-news
  • cm-bhagwant-mann
  • games
  • gurmeet-singh-meet-hayer
  • latest-news
  • news
  • punjab-games
  • punjab-government
  • punjab-sports-department
  • punjab-sports-wing
  • sports-department-punjab
  • sports-news
  • sports-wing
  • sports-wing-school
  • the-unmute-breaking-news
  • wings-of-sports-department

ਪੰਜਾਬ ਸਰਕਾਰ ਸ਼ਗਨ ਸਕੀਮ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਉਨ੍ਹਾਂ ਦੀ ਧੀਆਂ ਦੇ ਵਿਆਹ ਲਈ ਦਿੰਦੀ ਹੈ 51,000 ਰੁਪਏ: ਅਨਮੋਲ ਗਗਨ ਮਾਨ

Friday 19 May 2023 10:06 AM UTC+00 | Tags: anmol-gagan-maan breaking-news news punjab-government punjab-shagun-scheme shagun-scheme shagun-scheme-grants the-unmute-breaking-news the-unmute-punjabi-news workers-for-their-daughters-marriage

ਚੰਡੀਗੜ੍ਹ, 19 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ-ਵੱਖ ਕਿਰਤੀ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ।

ਕਿਰਤ ਮੰਤਰੀ ਅਨਮੋਲ ਗਗਨ ਮਾਨ (Anmol Gagan Maan) ਨੇ ਸੁੱਕਰਵਾਰ ਨੂੰ ਸੂਬਾ ਸਰਕਾਰ ਦੀ ਸ਼ਗਨ ਸਕੀਮ ਬਾਰੇ ਵਿਆਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਜਿਸਟਰਡ ਉਸਾਰੀ ਕਿਰਤੀ ਆਪਣੀਆਂ ਧੀਆਂ ਦੇ ਵਿਆਹ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਬੋਰਡ (ਬੀਓਸੀਡਬਲਯੂ ਬੋਰਡ) ਦੀ ਸ਼ਗਨ ਸਕੀਮ ਤਹਿਤ 51,000 ਰੁਪਏ ਦੀ ਰਾਸ਼ੀ ਪ੍ਰਾਪਤ ਕਰਨ ਦੇ ਯੋਗ ਹੈ। ਇਸ ਸਕੀਮ ਦਾ ਲਾਭ ਉਸਾਰੀ ਕਾਮੇ 2 ਲੜਕੀਆਂ ਤੱਕ ਦੇ ਵਿਆਹ ਲਈ ਲੈ ਸਕਦੇ ਹਨ।

ਇਸ ਤੋਂ ਇਲਾਵਾ, ਮੰਤਰੀ ਮਾਨ ਨੇ ਦੱਸਿਆ ਕਿ ਜੇਕਰ ਕੋਈ ਮਹਿਲਾ ਉਸਾਰੀ ਕਿਰਤੀ ਜੋਕਿ ਬੀਓਸੀਡਬਲਯੂ ਬੋਰਡ ਨਾਲ ਰਜਿਸਟਰਡ ਹੈ ਤਾਂ ਉਹ ਵੀ ਆਪਣੇ ਵਿਆਹ ਲਈ ਸ਼ਗਨ ਦੀ ਰਾਸ਼ੀ ਪ੍ਰਾਪਤ ਕਰਨ ਦੀ ਹੱਕਦਾਰ ਹੈ, ਬਸ਼ਰਤੇ ਉਸਦੇ ਰਜਿਸਟਰਡ ਮਾਪਿਆਂ ਨੇ ਪਹਿਲਾਂ ਉਸਦੇ ਵਿਆਹ ਲਈ ਇਸ ਸਕੀਮ ਦਾ ਲਾਭ ਨਾ ਲਿਆ ਹੋਵੇ।

ਮੰਤਰੀ (Anmol Gagan Maan) ਨੇ ਅੱਗੇ ਕਿਹਾ ਕਿ ਕੋਈ ਵੀ ਰਜਿਸਟਰਡ ਉਸਾਰੀ ਕਿਰਤੀ ਆਪਣੀ ਬੇਟੀ ਦੇ ਵਿਆਹ ਤੋਂ ਬਾਅਦ ਛੇ ਮਹੀਨਿਆਂ ਦੇ ਅੰਦਰ ਅੰਦਰ ਸਗੁਨ ਸਕੀਮ ਦਾ ਲਾਭ ਲੈਣ ਲਈ ਅਪਲਾਈ ਕਰ ਸਕਦਾ ਹੈ। ਉਨਾਂ ਕਿਹਾ ਕਿ ਵਿਆਹ ਨੂੰ ਪ੍ਰਮਾਣਿਤ ਕਰਨ ਲਈ ਬਿਨੈ-ਪੱਤਰ ਦੇ ਨਾਲ ਮੈਰਿਜ ਰਜਿਸਟ੍ਰੇਸ਼ਨ ਅਥਾਰਟੀ ਦੁਆਰਾ ਜਾਰੀ ਸਰਟੀਫਿਕੇਟ ਜਮ੍ਹਾ ਕਰਨਾ ਜ਼ਰੂਰੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਰਤੀ ਵਰਗ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ।

The post ਪੰਜਾਬ ਸਰਕਾਰ ਸ਼ਗਨ ਸਕੀਮ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਉਨ੍ਹਾਂ ਦੀ ਧੀਆਂ ਦੇ ਵਿਆਹ ਲਈ ਦਿੰਦੀ ਹੈ 51,000 ਰੁਪਏ: ਅਨਮੋਲ ਗਗਨ ਮਾਨ appeared first on TheUnmute.com - Punjabi News.

Tags:
  • anmol-gagan-maan
  • breaking-news
  • news
  • punjab-government
  • punjab-shagun-scheme
  • shagun-scheme
  • shagun-scheme-grants
  • the-unmute-breaking-news
  • the-unmute-punjabi-news
  • workers-for-their-daughters-marriage

ਵਿਰਾਟ ਕੋਹਲੀ ਦਾ 4 ਸਾਲ ਬਾਅਦ IPL 'ਚ ਸੈਂਕੜਾ, ਕਿਹਾ- ਵਿਸ਼ਵ ਟੈਸਟ ਚੈਂਪੀਅਨਸ਼ਿਪ 'ਤੇ ਪੂਰਾ ਧਿਆਨ

Friday 19 May 2023 10:23 AM UTC+00 | Tags: bcci breaking-news cricket ipl ipl-century-after news rcb sports-news the-unmute the-unmute-breaking-news the-unmute-latest-news the-unmute-punjabi-news virat-kohli

ਚੰਡੀਗੜ੍ਹ, 19 ਮਈ 2023: ਅੰਤਰਰਾਸ਼ਟਰੀ ਕ੍ਰਿਕਟ ਦੇ ਸੁਪਰਸਟਾਰ ਵਿਰਾਟ ਕੋਹਲੀ (Virat Kohli) ਨੇ 4 ਸਾਲ 29 ਦਿਨਾਂ ਬਾਅਦ ਆਈਪੀਐਲ ਸੈਂਕੜਾ ਲਗਾ ਕੇ 8 ਮਹੀਨਿਆਂ ਵਿੱਚ ਕ੍ਰਿਕਟ ਦੇ ਹਰ ਫਾਰਮੈਟ ਅਤੇ ਟੂਰਨਾਮੈਂਟ ਵਿੱਚ ਵਾਪਸੀ ਕੀਤੀ। 2019 ਵਿੱਚ 70ਵੇਂ ਅੰਤਰਰਾਸ਼ਟਰੀ ਸੈਂਕੜੇ ਤੋਂ ਬਾਅਦ ਸਤੰਬਰ 2022 ਤੱਕ ਵਿਰਾਟ ਦੇ ਬੱਲੇ ਤੋਂ ਕੋਈ ਸੈਂਕੜਾ ਨਹੀਂ ਆਇਆ। ਵਿਰਾਟ ਕੋਹਲੀ ਨੇ ਹੈਦਰਾਬਾਦ ਦੇ ਖਿਲਾਫ 63 ਗੇਂਦਾਂ ਵਿੱਚ 100 ਦੌੜਾਂ ਬਣਾਈਆਂ | 4 ਸਾਲ ਬਾਅਦ ਵਿਰਾਟ ਕੋਹਲੀ ਦੇ ਸੈਂਕੜੇ ਦੀ ਮਦਦ ਨਾਲ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 8 ਵਿਕਟਾਂ ਨਾਲ ਹਰਾਇਆ।

ਵਿਰਾਟ (Virat Kohli) ਅਰਧ ਸੈਂਕੜਾ ਦਾ ਅੰਕੜਾ ਪਾਰ ਕਰਨ ‘ਚ ਕਾਮਯਾਬ ਰਹੇ, ਪਰ ਸੈਂਕੜਾ ਨਹੀਂ ਲਗਾ ਸਕੇ ਸਨ। ਕੋਹਲੀ ਨੇ ਫਿਰ 8 ਸਤੰਬਰ 2022 ਨੂੰ ਟੀ-20 ਏਸ਼ੀਆ ਕੱਪ ਵਿੱਚ ਅਫਗਾਨਿਸਤਾਨ ਵਿਰੁੱਧ 122 ਦੌੜਾਂ ਦੀ ਅਜੇਤੂ ਪਾਰੀ ਖੇਡੀ। ਇੱਥੋਂ ਹੀ ਅੰਤਰਰਾਸ਼ਟਰੀ ਕ੍ਰਿਕਟ ਦੀ ਸਭ ਤੋਂ ਵੱਡੀ ਵਾਪਸੀ ਦੀ ਕਹਾਣੀ ਸ਼ੁਰੂ ਹੋਈ।

ਇਸ ਤੋਂ ਬਾਅਦ ਟੀ-20, ਵਨਡੇ ਅਤੇ ਟੈਸਟ ‘ਚ ਸੈਂਕੜਿਆਂ ਦੇ ਨਾਲ ਹੀ ਉਸ ਨੇ ਆਈ.ਪੀ.ਐੱਲ ‘ਚ ਸੈਂਕੜਿਆਂ ਦਾ ਸੋਕਾ ਵੀ ਖਤਮ ਕਰ ਦਿੱਤਾ। ਵਿਰਾਟ ਕੋਹਲੀ ਨੇ SRH ਦੇ ਖਿਲਾਫ ਆਪਣੇ ਸੈਂਕੜੇ ‘ਚ ਸਿਰਫ 4 ਛੱਕੇ ਲਗਾਏ, ਜਿਸ ‘ਤੇ ਉਸ ਨੇ ਮੈਚ ਤੋਂ ਬਾਅਦ ਕਿਹਾ ਕਿ ਉਹ ਵਿਸ਼ਵ ਟੈਸਟ ਚੈਂਪੀਅਨਸ਼ਿਪ ‘ਤੇ ਵੀ ਧਿਆਨ ਦੇ ਰਿਹਾ ਹੈ। ਇਸ ਲਈ ਉਹ ਟਾਈਮਿੰਗ ਦੇ ਨਾਲ ਚੌਕੇ ਮਾਰਨ ‘ਤੇ ਜ਼ਿਆਦਾ ਧਿਆਨ ਦੇ ਰਿਹਾ ਹੈ।

The post ਵਿਰਾਟ ਕੋਹਲੀ ਦਾ 4 ਸਾਲ ਬਾਅਦ IPL ‘ਚ ਸੈਂਕੜਾ, ਕਿਹਾ- ਵਿਸ਼ਵ ਟੈਸਟ ਚੈਂਪੀਅਨਸ਼ਿਪ ‘ਤੇ ਪੂਰਾ ਧਿਆਨ appeared first on TheUnmute.com - Punjabi News.

Tags:
  • bcci
  • breaking-news
  • cricket
  • ipl
  • ipl-century-after
  • news
  • rcb
  • sports-news
  • the-unmute
  • the-unmute-breaking-news
  • the-unmute-latest-news
  • the-unmute-punjabi-news
  • virat-kohli

ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਨਾ ਦੇ ਪਿਤਾ ਤੇ ਮਸ਼ਹੂਰ ਜੋਤਸ਼ੀ ਪੀ ਖੁਰਾਨਾ ਪੂਰੇ ਹੋ ਗਏ

Friday 19 May 2023 10:47 AM UTC+00 | Tags: ayushmann-khurran bollywood bollywood-actor-ayushmann-khurrana breaking-news latets-news news p-khurana p-khurrana

ਚੰਡੀਗੜ੍ਹ, 19 ਮਈ, 2023: ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਨਾ ਦੇ ਪਿਤਾ ਤੇ ਮਸ਼ਹੂਰ ਜੋਤਸ਼ੀ ਪੀ ਖੁਰਾਨਾ (P. Khurrana) ਪੂਰੇ ਹੋ ਗਏ ਹਨ | ਮਸ਼ਹੂਰ ਜੋਤਸ਼ੀ ਪੀ ਖੁਰਾਨਾ ਨੇ ਅੱਜ ਸਵੇਰੇ ਚੰਡੀਗੜ੍ਹ ਵਿਖੇ ਆਖ਼ਰੀ ਸਾਹ ਲਏ । ਉਨ੍ਹਾਂ ਦਾ ਅੱਜ ਸ਼ਾਮ ਸਾਢੇ ਪੰਜ ਵਜੇ ਚੰਡੀਗੜ੍ਹ ਦੇ ਮਨੀਮਾਜਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ। ਪਿਛਲੇ 2 ਦਿਨਾਂ ਤੋਂ ਪੀ ਖੁਰਾਨਾ ਪੰਜਾਬ ਦੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ। ਦਿਲ ਦੀ ਬਿਮਾਰੀ ਕਾਰਨ ਉਹ 2 ਦਿਨਾਂ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ।

Ayushmann Khurrana's Father And Renowned Astrologer Pandit P Khurrana  Passes Away

ਆਯੁਸ਼ਮਾਨ ਦੇ ਭਰਾ ਅਤੇ ਅਦਾਕਾਰ ਅਪਾਰਸ਼ਕਤੀ ਖੁਰਾਣਾ ਦੇ ਬੁਲਾਰੇ ਨੇ ਇਸ ਸਬੰਧੀ ਬਿਆਨ ਜਾਰੀ ਕੀਤਾ ਹੈ। ਬਿਆਨ ‘ਚ ਕਿਹਾ ਗਿਆ ਹੈ, ‘ਬਹੁਤ ਹੀ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਆਯੁਸ਼ਮਾਨ ਅਤੇ ਅਪਾਰਸ਼ਕਤੀ ਖੁਰਾਣਾ ਦੇ ਪਿਤਾ ਜੋਤੀਸ਼ਾਚਾਰੀਆ ਪੀ ਖੁਰਾਨਾ (P. Khurrana) ਦਾ ਅੱਜ ਸਵੇਰੇ 10.30 ਵਜੇ ਮੋਹਾਲੀ ‘ਚ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਲਾਇਲਾਜ ਬਿਮਾਰੀ ਤੋਂ ਪੀੜਤ ਸਨ। ਨਿੱਜੀ ਨੁਕਸਾਨ ਦੀ ਇਸ ਘੜੀ ਵਿੱਚ, ਅਸੀਂ ਪਰਿਵਾਰ ਲਈ ਤੁਹਾਡੀਆਂ ਪ੍ਰਾਰਥਨਾਵਾਂ ਅਤੇ ਸਮਰਥਨ ਲਈ ਧੰਨਵਾਦੀ ਹਾਂ।

The post ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਨਾ ਦੇ ਪਿਤਾ ਤੇ ਮਸ਼ਹੂਰ ਜੋਤਸ਼ੀ ਪੀ ਖੁਰਾਨਾ ਪੂਰੇ ਹੋ ਗਏ appeared first on TheUnmute.com - Punjabi News.

Tags:
  • ayushmann-khurran
  • bollywood
  • bollywood-actor-ayushmann-khurrana
  • breaking-news
  • latets-news
  • news
  • p-khurana
  • p-khurrana

ਸ਼ਰਾਬ ਦੀਆਂ ਦੁਕਾਨਾਂ ਤੇ ਪੈਟਰੋਲ ਪੰਪ ਲੁੱਟਣ ਦੀ ਯੋਜਨਾ ਬਣਾ ਰਹੇ 6 ਲੁਟੇਰੇ ਮੋਹਾਲੀ ਪੁਲਿਸ ਵਲੋਂ ਕਾਬੂ

Friday 19 May 2023 11:04 AM UTC+00 | Tags: breaking-news latest-news mohali mohali-latest-news mohali-news mohali-police news punjab-news robbers the-unmute-breaking-news

ਮੋਹਾਲੀ, 19 ਮਈ, 2023: ਮੋਹਾਲੀ ਪੁਲਿਸ (Mohali Police) ਨੇ ਸ਼ਰਾਬ ਦੀਆਂ ਦੁਕਾਨਾਂ ਅਤੇ ਪੈਟਰੋਲ ਪੰਪ ਲੁੱਟਣ ਦੀ ਯੋਜਨਾ ਬਣਾ ਰਹੇ ਲੁਟੇਰਿਆਂ ਦੇ ਗਿਰੋਹ ਦੇ ਛੇ ਮੈਂਬਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਦੋ ਪਿਸਤੌਲ, ਇੱਕ ਇਲੈਕਟ੍ਰਿਕ ਟੀਜ਼ਰ ਮਸ਼ੀਨ, ਸੈਬਰ ਅਤੇ ਗੰਡਾਸੀ ਬਰਾਮਦ ਕੀਤੀ ਗਈ।

ਇਸ ਸਬੰਧੀ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਏ.ਐੱਸ.ਪੀ.ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਉਕਤ ਪੰਜੇ ਮੁਲਜ਼ਮ ਡੇਰਾਬੱਸੀ ਇਲਾਕੇ ‘ਚ ਡਕੈਤੀ ਦੀ ਯੋਜਨਾ ਬਣਾ ਰਹੇ ਸਨ। ਸਾਰੇ ਮੁਲਜ਼ਮ ਦਿੱਲੀ ਦੇ ਰਹਿਣ ਵਾਲੇ ਹਨ, ਜਿੱਥੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਫਰਾਰ ਹੋ ਜਾਂਦੇ ਸਨ।

ਮੁਲਜ਼ਮਾਂ ਦੀ ਪਛਾਣ ਦਿੱਲੀ ਦੇ ਮਲਕੀਤ ਸਿੰਘ, ਲੰਕੇਸ਼ ਰੰਗਾ, ਭਾਨੂ ਜਸੋਰੀਆ, ਨਵਜੋਤ ਸਿੰਘ ਅਤੇ ਯੂਪੀ ਵਾਸੀ ਅੰਕਿਤ ਵਜੋਂ ਹੋਈ ਹੈ। ਸਾਰੇ ਮੁਲਜ਼ਮਾਂ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਇਨ੍ਹਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ ਅਤੇ ਪੁਲਿਸ ਵਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

The post ਸ਼ਰਾਬ ਦੀਆਂ ਦੁਕਾਨਾਂ ਤੇ ਪੈਟਰੋਲ ਪੰਪ ਲੁੱਟਣ ਦੀ ਯੋਜਨਾ ਬਣਾ ਰਹੇ 6 ਲੁਟੇਰੇ ਮੋਹਾਲੀ ਪੁਲਿਸ ਵਲੋਂ ਕਾਬੂ appeared first on TheUnmute.com - Punjabi News.

Tags:
  • breaking-news
  • latest-news
  • mohali
  • mohali-latest-news
  • mohali-news
  • mohali-police
  • news
  • punjab-news
  • robbers
  • the-unmute-breaking-news

ਚੰਡੀਗੜ੍ਹ, 19 ਮਈ, 2023: ਸੁਪਰੀਮ ਕੋਰਟ ਨੇ ਵਾਰਾਣਸੀ ਦੇ ਗਿਆਨਵਾਪੀ (Gyanvapi) ਕੈਂਪਸ ‘ਚ ਮਿਲੇ ਸ਼ਿਵਲਿੰਗ ਵਰਗੀ ਮੂਰਤੀ ਦੀ ਕਾਰਬਨ ਡੇਟਿੰਗ ਅਤੇ ਪੂਰੇ ਕੈਂਪਸ ਦੇ ਵਿਗਿਆਨਕ ਸਰਵੇਖਣ ‘ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ। ਇਲਾਹਾਬਾਦ ਹਾਈ ਕੋਰਟ ਨੇ ਗਿਆਨਵਾਪੀ ਵਿੱਚ ਸ਼ਿਵਲਿੰਗ ਦੀ ਮੂਰਤੀ ਦੀ ਕਾਰਬਨ ਡੇਟਿੰਗ ਕਰਨ ਦਾ ਹੁਕਮ ਦਿੱਤਾ ਸੀ। ਇਸ ਤੋਂ ਬਾਅਦ ਗਿਆਨਵਾਪੀ ਮਸਜਿਦ ਪ੍ਰਬੰਧਕ ਕਮੇਟੀ ਨੇ ਇਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ।

ਚੀਫ਼ ਜਸਟਿਸ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐਸ ਨਰਸਿਮਹਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੀ ਬੈਂਚ ਦੇ ਸਾਹਮਣੇ ਗਿਆਨਵਾਪੀ ਮਸਜਿਦ ਪ੍ਰਬੰਧਕ ਕਮੇਟੀ ਦੇ ਵਕੀਲ ਹੁਜ਼ੇਫ਼ਾ ਅਹਿਮਦੀ ਨੇ ਦੱਸਿਆ ਕਿ ਇਲਾਹਾਬਾਦ ਹਾਈ ਕੋਰਟ ਨੇ ਅਪੀਲ ਲੰਬਿਤ ਹੋਣ ਦਾ ਹੁਕਮ ਦਿੱਤਾ ਹੈ। ਹੁਜ਼ੇਫਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬੈਂਚ ਨੇ ਪਟੀਸ਼ਨ ‘ਤੇ ਸੁਣਵਾਈ ਲਈ ਸਹਿਮਤੀ ਦਿੱਤੀ।

ਸ਼ੁੱਕਰਵਾਰ ਨੂੰ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ, ਸੁਪਰੀਮ ਕੋਰਟ ਨੇ ਕਿਹਾ ਕਿ ਇਲਾਹਾਬਾਦ ਹਾਈ ਕੋਰਟ ਦੇ ਹੁਕਮਾਂ ‘ਚ ਸੰਬੰਧਿਤ ਨਿਰਦੇਸ਼ਾਂ ਨੂੰ ਲਾਗੂ ਕਰਨ ‘ਤੇ ਅਗਲੀ ਸੁਣਵਾਈ ਤੱਕ ਮੁਅੱਤਲ ਰਹੇਗਾ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਗਿਆਨਵਾਪੀ (Gyanvapi) ਮਾਮਲੇ ਦੀ ਸੁਣਵਾਈ 7 ਅਗਸਤ ਤੱਕ ਟਾਲ ਦਿੱਤੀ ਹੈ। ਉਦੋਂ ਤੱਕ ਕਾਰਬਨ ਡੇਟਿੰਗ ‘ਤੇ ਪਾਬੰਦੀ ਜਾਰੀ ਰਹੇਗੀ।

The post ਸੁਪਰੀਮ ਕੋਰਟ ਨੇ ਗਿਆਨਵਾਪੀ ‘ਚ ਕਥਿਤ ਸ਼ਿਵਲਿੰਗ ਦੀ ਕਾਰਬਨ ਡੇਟਿੰਗ ‘ਤੇ ਅਗਲੀ ਸੁਣਵਾਈ ਤੱਕ ਲਾਈ ਰੋਕ appeared first on TheUnmute.com - Punjabi News.

Tags:
  • breaking-news
  • gyanvapi
  • gyanvapi-case
  • latest-news
  • news
  • supreme-court
  • varanasis-gyanvapi-campus

ਪਾਕਿਸਤਾਨ ਤੋਂ ਡਰੋਨਾਂ ਰਾਹੀਂ ਨਸ਼ਾ ਮੰਗਾ ਕੇ ਪੰਜਾਬ 'ਚ ਨਸ਼ਾ ਵੇਚਣ ਵਾਲਾ ਨਸ਼ਾ ਤਸਕਰ ਪੁਲਿਸ ਵਲੋਂ ਗ੍ਰਿਫ਼ਤਾਰ

Friday 19 May 2023 11:27 AM UTC+00 | Tags: amritsar-police breaking-news crime drugs drug-smuggler drugs-smuggler latest-news news punjab-dgp punjab-government punjab-police the-unmute-latest-news

ਅੰਮ੍ਰਿਤਸਰ, 19 ਮਈ, 2023: ਪਾਕਿਸਤਾਨ ਪਾਸੋਂ ਅੰਤਰ-ਰਾਸ਼ਟਰੀ ਨਸ਼ਾ ਤਸਕਰਾਂ (Drug Smuggler) ਵੱਲੋਂ ਡਰੋਨ ਰਾਹੀਂ ਭਾਰਤ ਵਿੱਚ ਨਸ਼ਾ ਭੇਜਣ ਦੀਆਂ ਕੋਸ਼ਿਸ਼ਾਂ ਲਗਾਤਾਰ ਹੀ ਕੀਤੀਆਂ ਜਾ ਰਹੀਆਂ ਹਨ, ਇਨ੍ਹਾਂ ਵਿਚੋਂ ਬਹੁਤ ਸਾਰੀਆਂ ਕੋਸ਼ਿਸ਼ਾਂ ਬੀਐਸਐਫ ਤੇ ਪੁਲਿਸ ਵੱਲੋਂ ਨਕਾਮ ਕਰ ਦਿੱਤੀਆਂ ਜਾਂਦੀਆਂ ਹਨ ਫਿਰ ਵੀ ਕਿਸੇ ਨਾ ਕਿਸੇ ਤਰੀਕੇ ਪਾਕਿਸਤਾਨ ‘ਚ ਬੈਠੇ ਸਮਗਲਰਾਂ ਵੱਲੋਂ ਭਾਰਤ ਵਿੱਚ ਨਸ਼ਾ ਭੇਜਿਆ ਜਾ ਰਿਹਾ ਹੈ |

ਉਨ੍ਹਾਂ ਤੋਂ ਨਸ਼ਾ ਖਰੀਦਣ ਵਾਲੇ ਇਕ ਵਿਅਕਤੀ ਨੂੰ ਥਾਣਾ ਬੀ ਡਿਵੀਜ਼ਨ, ਅੰਮ੍ਰਿਤਸਰ ਦੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ | ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਸਿਟੀ-3 ਅਭਿਮੰਨਿਊ ਰਾਣਾ ਨੇ ਦੱਸਿਆ ਕਿ ਲਗਾਤਾਰ ਹੀ ਵਧ ਰਹੀ ਨਸ਼ੇ ਨੂੰ ਰੋਕਣ ਲਈ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਹੋਈ ਸੀ, ਇਸ ਦੌਰਾਨ ਪੁਲਿਸ ਨੇ ਜੋਬਨਜੀਤ ਸਿੰਘ ਵਾਸੀ ਥਾਣਾ ਸਰਾਏ ਅਮਾਨਤ ਖਾਂ ਨੂੰ ਗ੍ਰਿਫਤਾਰ ਕੀਤਾ ਹੈ |

ਪੁਲਿਸ ਨੇ ਇਸ ਦੇ ਕੋਲੋਂ 2 ਕਿਲੋ 600 ਗ੍ਰਾਮ ਹੈਰੋਇਨ, 1 ਕਿਲੋ 250 ਗ੍ਰਾਮ ਨਸ਼ੀਲਾ ਪਾਊਡਰ, 7 ਲੱਖ 40 ਹਜ਼ਾਰ ਡਰੱਗ ਮਨੀ, ਇਕ ਪਿਸਤੌਲ 32 ਬੋਰ ਸਮੇਤ 5 ਰੋਂਦ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਜੋਬਨਜੀਤ ਪਾਕਿਸਤਾਨ ਵਿੱਚ ਬੈਠੇ ਨਸ਼ਾ ਤਸਕਰਾਂ ਨਾਲ ਫ਼ੋਨ ਰਾਹੀਂ ਸੰਪਰਕ ਵਿੱਚ ਸੀ ਅਤੇ ਹੈਰੋਇਨ ਦੀ ਖੇਪ ਡਰੋਨ ਰਾਹੀਂ ਪਿੰਡ ਭਰੋਵਾਲ ਥਾਣਾ ਘਰਿੰਡਾ ਵਿੱਚ ਮੰਗਾਈ ਸੀ | ਇਸ ਵੱਲੋਂ ਅੱਗੇ ਵੱਖ-ਵੱਖ ਥਾਵਾਂ ਤੇ ਸਪਲਾਈ (Drug Smuggler) ਕੀਤੀ ਜਾਣੀ ਸੀ | ਇਸਦੇ ਨਾਲ ਹੀ ਪੁਲਿਸ ਵੱਲੋਂ ਇਸ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚੋਂ ਇਸ ਦਾ ਰਿਮਾਂਡ ਹਾਸਲ ਕਰਕੇ ਇਸ ਦੇ ਦੇ ਸਾਰੇ ਲਿੰਕ ਖੰਘਾਲਣ ਦੀ ਕੋਸ਼ਿਸ਼ ਕਰ ਰਹੇ ਹਨ |

The post ਪਾਕਿਸਤਾਨ ਤੋਂ ਡਰੋਨਾਂ ਰਾਹੀਂ ਨਸ਼ਾ ਮੰਗਾ ਕੇ ਪੰਜਾਬ ‘ਚ ਨਸ਼ਾ ਵੇਚਣ ਵਾਲਾ ਨਸ਼ਾ ਤਸਕਰ ਪੁਲਿਸ ਵਲੋਂ ਗ੍ਰਿਫ਼ਤਾਰ appeared first on TheUnmute.com - Punjabi News.

Tags:
  • amritsar-police
  • breaking-news
  • crime
  • drugs
  • drug-smuggler
  • drugs-smuggler
  • latest-news
  • news
  • punjab-dgp
  • punjab-government
  • punjab-police
  • the-unmute-latest-news

PBKS vs RR: ਧਰਮਸ਼ਾਲਾ 'ਚ ਦੌੜਾਂ ਦੀ ਲੱਗੇਗੀ ਝੜੀ ਜਾਂ ਡਿੱਗਣਗੇ ਵਿਕਟ, ਜਾਣੋ ਪਿੱਚ ਅਤੇ ਮੌਸਮ ਦਾ ਹਾਲ?

Friday 19 May 2023 11:46 AM UTC+00 | Tags: breaking-news cricket hpca hpca-stadium-dharamshala ipl-2023 ipl-news latest-news news pbks-vs-rr punjab-kings punjab-news rajasthan-royals sports

ਚੰਡੀਗੜ੍ਹ, 19 ਮਈ, 2023: 2023 ਆਈਪੀਐਲ 2023 ਦਾ 66ਵਾਂ ਮੈਚ ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ (PBKS vs RR) ਵਿਚਕਾਰ 19 ਮਈ ਨੂੰ ਐਚਪੀਸੀਏ ਸਟੇਡੀਅਮ ਧਰਮਸ਼ਾਲਾ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਣਾ ਹੈ।ਜੇਕਰ ਪੰਜਾਬ ਕਿੰਗਜ਼ ਬਨਾਮ ਰਾਜਸਥਾਨ ਰਾਇਲਜ਼ (PBKS vs RR) ਵਿਚਾਲੇ ਖੇਡੇ ਗਏ ਮੈਚ ਦੇ ਮੌਸਮ ਦੀ ਗੱਲ ਕਰੀਏ ਤਾਂ ਦੱਸ ਦਈਏ ਕਿ ਧਰਮਸ਼ਾਲਾ ਦਾ ਮੌਸਮ ਸਾਫ ਹੋਣ ਵਾਲਾ ਹੈ। ਇੱਥੇ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ, ਅਸਮਾਨ ਕਾਲੇ ਬੱਦਲਾਂ ਨਾਲ ਢੱਕਿਆ ਰਹੇਗਾ। ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਤੋਂ ਲੈ ਕੇ ਉੱਚਤਮ ਤਾਪਮਾਨ 28 ਡਿਗਰੀ ਸੈਲਸੀਅਸ ਤੱਕ ਹੋ ਸਕਦਾ ਹੈ। ਜੇਕਰ ਧਰਮਸ਼ਾਲਾ ਦੀ ਪਿੱਚ ਦੀ ਗੱਲ ਕਰੀਏ ਤਾਂ ਦੱਸ ਦਈਏ ਕਿ ਇੱਥੇ ਬੱਲੇਬਾਜ਼ਾਂ ਨੂੰ ਦੌੜਾਂ ਬਣਾਉਣ ‘ਚ ਕਾਫੀ ਮਦਦ ਮਿਲਦੀ ਹੈ।

ਪੰਜਾਬ ਕਿੰਗਜ਼ ਨੇ ਇਸ ਤੋਂ ਪਹਿਲਾਂ IPL 2023 ਦਾ 64ਵਾਂ ਮੈਚ ਦਿੱਲੀ ਕੈਪੀਟਲਸ ਦੇ ਖਿਲਾਫ ਇਸੇ ਮੈਦਾਨ ‘ਤੇ ਖੇਡਿਆ ਸੀ ਪਰ ਇਸ ਮੈਚ ‘ਚ ਪੰਜਾਬ ਨੂੰ 6 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਇਸ ਦੇ ਨਾਲ ਹੀ ਟੀਮ ਪਲੇਆਫ ਦੀ ਦੌੜ ਤੋਂ ਵੀ ਬਾਹਰ ਹੋ ਗਈ।

ਇਸ ਦੇ ਨਾਲ ਹੀ ਰਾਜਸਥਾਨ ਰਾਇਲਸ ਇਸ ਸਮੇਂ 12 ਅੰਕਾਂ ਨਾਲ ਅੰਕ ਸੂਚੀ ਵਿੱਚ ਛੇਵੇਂ ਸਥਾਨ ‘ਤੇ ਹੈ। ਇਸ ਮੈਚ ‘ਚ ਦੋਵਾਂ ਟੀਮਾਂ ਦਾ ਪਿੱਚ ‘ਤੇ ਅਹਿਮ ਮੁਕਾਬਲਾ ਦੇਖਣ ਨੂੰ ਮਿਲੇਗਾ । ਜਿੱਥੇ ਇਕ ਪਾਸੇ ਸ਼ਿਖਰ ਧਵਨ ਪਿਛਲੇ ਮੈਚ ‘ਚ ਹੋਈ ਗਲਤੀ ਨੂੰ ਸੁਧਾਰਨ ਦੀ ਕੋਸ਼ਿਸ਼ ਕਰਨਗੇ, ਉਥੇ ਹੀ ਦੂਜੇ ਪਾਸੇ ਰਾਜਸਥਾਨ ਦੀ ਟੀਮ ਵੀ ਜਿੱਤ ਦੀ ਤਲਾਸ਼ ‘ਚ ਹੋਵੇਗੀ।

ਦਰਅਸਲ, ਰਾਜਸਥਾਨ ਰਾਇਲਜ਼ ਪੰਜਾਬ ਕਿੰਗਜ਼ ਦੇ ਖਿਲਾਫ ਲੀਗ ਪੜਾਅ ਦੇ ਆਪਣੇ ਆਖਰੀ ਮੈਚ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੇਗੀ। ਰਾਜਸਥਾਨ ਦੀ ਟੀਮ ਨੂੰ ਪੰਜਾਬ ਖਿਲਾਫ ਜਿੱਤ ਦਾ ਫਾਇਦਾ ਹੋਵੇਗਾ। ਇਸ ਦੇ ਨਾਲ ਹੀ ਜੇਕਰ RCB ਅਤੇ ਮੁੰਬਈ ਦੀ ਟੀਮ ਪਲੇਆਫ ‘ਚ ਪਹੁੰਚਣ ਲਈ ਆਪਣੇ ਬਾਕੀ ਸਾਰੇ ਮੈਚ ਹਾਰ ਜਾਂਦੀ ਹੈ ਤਾਂ ਰਾਜਸਥਾਨ ਰਾਇਲਸ ਲਈ ਪਲੇਆਫ ‘ਚ ਪਹੁੰਚਣ ਦਾ ਰਸਤਾ ਸਾਫ ਹੋ ਜਾਵੇਗਾ।

The post PBKS vs RR: ਧਰਮਸ਼ਾਲਾ ‘ਚ ਦੌੜਾਂ ਦੀ ਲੱਗੇਗੀ ਝੜੀ ਜਾਂ ਡਿੱਗਣਗੇ ਵਿਕਟ, ਜਾਣੋ ਪਿੱਚ ਅਤੇ ਮੌਸਮ ਦਾ ਹਾਲ? appeared first on TheUnmute.com - Punjabi News.

Tags:
  • breaking-news
  • cricket
  • hpca
  • hpca-stadium-dharamshala
  • ipl-2023
  • ipl-news
  • latest-news
  • news
  • pbks-vs-rr
  • punjab-kings
  • punjab-news
  • rajasthan-royals
  • sports

ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਭਾਗ ਲੈਣ ਲਈ ਜਾਪਾਨ ਦੇ ਹੀਰੋਸ਼ੀਮਾ ਪਹੁੰਚੇ

Friday 19 May 2023 11:58 AM UTC+00 | Tags: breaking-news g-7-summit hiroshima japan latest-news news prime-minister-narendra-modi the-unmute-breaking-news the-unmute-punjabi-news the-unmute-report

ਚੰਡੀਗੜ੍ਹ, 19 ਮਈ, 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਦੇ ਸਾਲਾਨਾ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਜਾਪਾਨ ਦੇ ਹੀਰੋਸ਼ੀਮਾ (Hiroshima) ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਦੱਸਿਆ ਕਿ ਉਹ ਇੱਥੇ ਜੀ-7 ਵਿੱਚ ਹਿੱਸਾ ਲੈਣ ਸਮੇਤ ਕਈ ਨੇਤਾਵਾਂ ਨਾਲ ਦੁਵੱਲੀ ਗੱਲਬਾਤ ਵੀ ਕਰਨਗੇ। ਪੀਐਮ ਮੋਦੀ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੇ ਸੱਦੇ ‘ਤੇ ਹੀਰੋਸ਼ੀਮਾ ਆਏ ਹਨ। ਦਰਅਸਲ, ਜਾਪਾਨ ਜੀ-7 ਸਮੂਹ ਦੇ ਮੌਜੂਦਾ ਪ੍ਰਧਾਨ ਵਜੋਂ ਇਸ ਦੇ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ ਅਤੇ ਭਾਰਤ ਨੂੰ ਇਸ ਵਿੱਚ ਮਹਿਮਾਨ ਦੇਸ਼ ਵਜੋਂ ਸੱਦਾ ਦਿੱਤਾ ਗਿਆ ਹੈ।

ਵਿਦੇਸ਼ ਸਕੱਤਰ ਵਿਨੈ ਕਵਾਤਰਾ ਨੇ ਵੀਰਵਾਰ (18 ਮਈ) ਨੂੰ ਕਿਹਾ ਕਿ ਜੀ-7 ਸਮੂਹ ਦੀ ਬੈਠਕ ‘ਚ ਕੁਨੈਕਟੀਵਿਟੀ, ਸੁਰੱਖਿਆ, ਪਰਮਾਣੂ ਨਿਸ਼ਸਤਰੀਕਰਨ, ਆਰਥਿਕ ਸੁਰੱਖਿਆ, ਖੇਤਰੀ ਮੁੱਦਿਆਂ, ਜਲਵਾਯੂ ਪਰਿਵਰਤਨ, ਭੋਜਨ ਅਤੇ ਸਿਹਤ ਅਤੇ ਇਸ ਤੋਂ ਇਲਾਵਾ ਤਰਜੀਹਾਂ ਨਾਲ ਜੁੜੇ ਕਈ ਵਿਸ਼ਿਆਂ ‘ਤੇ ਚਰਚਾ ਹੋਵੇਗੀ। ਜਿਨ੍ਹਾਂ ਵਿੱਚ ਵਿਕਾਸ ਤੋਂ, ਡਿਜੀਟਾਈਜੇਸ਼ਨ, ਵਿਗਿਆਨ ਅਤੇ ਤਕਨਾਲੋਜੀ ਵਰਗੇ ਮੁੱਦੇ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਭਾਰਤ ਤਿੰਨ ਰਸਮੀ ਸੈਸ਼ਨਾਂ ਵਿੱਚ ਹਿੱਸਾ ਲਵੇਗਾ, ਜਿਸ ਵਿੱਚ ਪਹਿਲੇ ਦੋ ਸੈਸ਼ਨ 20 ਮਈ ਨੂੰ ਅਤੇ ਤੀਜਾ ਸੈਸ਼ਨ 21 ਮਈ ਨੂੰ ਹੋਵੇਗਾ। ਪਹਿਲੇ ਦੋ ਸੈਸ਼ਨਾਂ ਦੇ ਵਿਸ਼ੇ ਭੋਜਨ, ਸਿਹਤ, ਲਿੰਗ ਸਮਾਨਤਾ, ਜਲਵਾਯੂ ਤਬਦੀਲੀ ਅਤੇ ਵਾਤਾਵਰਣ ਹੋਣਗੇ। ਇਸ ਦੇ ਨਾਲ ਹੀ ਤੀਜੇ ਸੈਸ਼ਨ ਵਿੱਚ ਸ਼ਾਂਤੀਪੂਰਨ, ਟਿਕਾਊ ਅਤੇ ਪ੍ਰਗਤੀਸ਼ੀਲ ਵਿਸ਼ਵ ਵਰਗੇ ਵਿਸ਼ੇ ਸ਼ਾਮਲ ਕੀਤੇ ਗਏ ਹਨ।

ਕਵਾਤਰਾ ਨੇ ਅੱਗੇ ਦੱਸਿਆ ਕਿ ਇਸ ਹਫਤੇ ਜਾਪਾਨ ਦੇ ਹੀਰੋਸ਼ੀਮਾ (Hiroshima) ‘ਚ ਕਵਾਡ ਗਰੁੱਪ ਦੇ ਨੇਤਾਵਾਂ ਦੀ ਬੈਠਕ ਹੋਣ ਦੀ ਵੀ ਸੰਭਾਵਨਾ ਹੈ। ਇਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ, ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਹਿੱਸਾ ਲੈਣਗੇ।

The post ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ ‘ਚ ਭਾਗ ਲੈਣ ਲਈ ਜਾਪਾਨ ਦੇ ਹੀਰੋਸ਼ੀਮਾ ਪਹੁੰਚੇ appeared first on TheUnmute.com - Punjabi News.

Tags:
  • breaking-news
  • g-7-summit
  • hiroshima
  • japan
  • latest-news
  • news
  • prime-minister-narendra-modi
  • the-unmute-breaking-news
  • the-unmute-punjabi-news
  • the-unmute-report

ਪਾਣੀ ਪੂਰੇ ਦੇਸ਼ ਦੀ ਲੋੜ, ਨਦੀਆਂ ਤੇ ਦਰਿਆਵਾਂ ਨੂੰ ਸਾਫ਼ ਕਰਨਾ ਚਾਹੀਦਾ ਹੈ: ਸੰਤ ਬਲਬੀਰ ਸਿੰਘ ਸੀਚੇਵਾਲ

Friday 19 May 2023 12:32 PM UTC+00 | Tags: aam-aadmi-party breaking-news chief-minister-bhagwant-mann cm-bhagwant-mann jagdeep-dhankhar latest-news news punjab-news rajya-sabha-member the-unmute-breaking-news water water-issue

ਸੁਲਤਾਨਪੁਰ ਲੋਧੀ, 19 ਮਈ, 2023: ਵਾਤਾਵਰਨ ਪ੍ਰੇਮੀ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ 71 ਵੇਂ ਜਨਮਦਿਨ ‘ਤੇ ਬੀਤੇ ਦਿਨ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ | ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਨੂੰ ਸੁਲਤਾਨਪੁਰ ਲੋਧੀ ਆਉਣ ਦੀ ਬੇਨਤੀ ਕੀਤੀ ਹੈ |

ਸੰਤ ਸੀਚੇਵਾਲ ਜਗਦੀਪ ਧਨਖੜ ਦੀ ਸਰਕਾਰੀ ਰਿਹਾਇਸ਼ ‘ਤੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਉਚੇਚੇ ਤੌਰ ‘ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਤ ਸੀਚੇਵਾਲ ਨੇ ਉਪ-ਰਾਸਟਰਪਤੀ ਨੂੰ ਸੰਗਤ ਦੇ ਸਹਿਯੋਗ ਨਾਲ ਸਾਫ ਕੀਤੀ, ਬਾਬੇ ਨਾਨਕ ਦੀ ਵੇਈਂ ਦੀ ਖੂਬਸੂਰਤ ਤਸਵੀਰ ਭੇਂਟ ਕੀਤੀ। ਇਸ ਸੰਖੇਪ ਮੁਲਾਕਾਤ ਦੌਰਾਨ ਦੇਸ਼ ਤੇ ਦੁਨੀਆ ਦੇ ਵਿਗੜ ਰਹੇ ਵਾਤਾਵਰਨ ਬਾਰੇ ਹੀ ਗੱਲਬਾਤ ਹੁੰਦੀ ਰਹੀ |

ਸੰਤ ਸੀਚੇਵਾਲ (Sant Balbir Singh Seechewal)  ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਾਣੀ ਪੂਰੇ ਦੇਸ਼ ਦੀ ਲੋੜ ਹੈ, ਦਰਿਆਵਾਂ ਦੀ ਉਨ੍ਹਾਂ ਨੂੰ ਸਾਫ਼ ਕਰਨ ਦੀ ਲੋੜ ਹੈ। ਵਾਤਾਵਰਣ ਨੂੰ ਸ਼ੁੱਧ ਕਰਨ ਲਈ ਇਥੇ ਦੇ ਲੋਕਾਂ ਵਲੋਂ ਕਾਫੀ ਕੰਮ ਕੀਤਾ ਗਿਆ ਹੈ | ਇਸ ਸਮੇਂ ਪੰਜਾਬ ਪਾਣੀਆਂ ਦੇ ਗੰਭੀਰ ਸੰਕਟ ਵਿਚ ਫਸਿਆ ਹੋਇਆ ਹੈ। ਸਾਡੀਆਂ ਨਦੀਆਂ ਅਤੇ ਦਰਿਆ ਬੁਰੀ ਤਰ੍ਹਾਂ ਨਾਲ ਦੂਸ਼ਿਤ ਹੋ ਚੁੱਕੇ ਹਨ। ਧਰਤੀ ਹੇਠਲਾ ਪਾਣੀ ਗੰਧਲਾ ਵੀ ਹੋ ਰਿਹਾ ਹੈ ਤੇ ਤੇਜ਼ੀ ਨਾਲ ਮੁੱਕ ਵੀ ਰਿਹਾ ਹੈ।

ਉਨ੍ਹਾਂ ਨੇ ਲੁਧਿਆਣਾ ‘ਚ ਗੈਸ ਲੀਕ ਹੋਣ ਕਾਰਨ ਹੋਈਆਂ ਮੌਤਾਂ ‘ਤੇ ਕਿਹਾ ਕਿ ਚਿੰਤਾ ਦੀ ਗੱਲ ਹੈ। ਅਜਿਹੀਆਂ ਘਟਨਾਵਾਂ ਨਾ ਵਾਪਰੇ, ਇਸ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਢੁਕਵੇਂ ਹੱਲ ਕੱਢਣੇ ਚਾਹੀਦੇ ਹਨ। ਜੇਕਰ ਕੋਈ ਵੀ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਂਦਾ ਹੈ ਜਾਣ ਜੋ ਵੀ ਅਜਿਹੀ ਗ਼ਲਤੀ ਕਰਦਾ ਹੈ ਤਾਂ ਉਸ ‘ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਜੋ ਕੋਈ ਵੀ ਮਾਹੌਲ ਖ਼ਰਾਬ ਕਰ ਰਿਹਾ ਹੈ ਉਹ ਦੇਸ਼ ਦਾ ਦੁਸ਼ਮਣ ਹੈ।

ਮਹਿਲਾ ਕਿਸਾਨ ਨੂੰ ਪੁਲਿਸ ਮੁਲਜ਼ਮ ਵਲੋਂ ਥੱਪੜ ਮਾਰੇ ਜਾਣ ਦੀ ਘਟਨਾ ‘ਤੇ ਉਨ੍ਹਾਂ ਨੇ ਕਿਹਾ ਕਿ ਪੁਲਿਸ ਵਾਲੇ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਜੋ ਵੀ ਗਲਤ ਕਰੇਗਾ ਉਸਨੂੰ ਸਜ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਰੇਲਵੇ ਟ੍ਰੈਕ ‘ਤੇ ਬੈਠੇ ਕਿਸਾਨਾਂ ਬਾਰੇ ਕਿਹਾ ਕਿ ਉਹ ਸਰਕਾਰ ਨਾਲ ਗੱਲ ਕਰ ਰਹੇ ਹਨ ਅਤੇ ਸਰਕਾਰ ਇਸ ਦਾ ਕੋਈ ਹੱਲ ਜ਼ਰੂਰ ਕੱਢੇਗੀ | ਪਿਛਲੇ ਇੱਕ ਸਾਲ ਤੋਂ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਖੁਦ ਹੀ ਮੁਆਵਜ਼ਾ ਦਿੱਤਾ ਗਿਆ ਹੈ। ਸਰਕਾਰ ਕਿਸਾਨਾਂ ਦੇ ਨਾਲ ਹੈ, ਸਰਕਾਰ ਉਨ੍ਹਾਂ ਦੇ ਹੱਕ ‘ਚ ਖੜੀ ਹੈ, ਸਰਕਾਰ ਕਿਸਾਨਾਂ ਦੀ ਹਰ ਗੱਲ ਨੂੰ ਸਮਝ ਰਹੀ ਹੈ, ਸਮੱਸਿਆ ਦਾ ਹੱਲ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਰੇਲਵੇ ਟ੍ਰੈਕ ਜਾਮ ਕਰਨ ਨਾਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ, ਸਗੋਂ ਗੱਲ ਕਰਕੇ ਮਸਲਾ ਹੱਲ ਹੋ ਜਾਵੇਗਾ।

ਜਲੰਧਰ ਜ਼ਿਮਨੀ ਚੋਣ ‘ਚ ‘ਆਪ’ ਦੀ ਜਿੱਤ ‘ਤੇ ਉਨ੍ਹਾਂ ਕਿਹਾ ਕਿ ਇਸ ਸੀਟ ‘ਤੇ ਲੰਬੇ ਸਮੇਂ ਤੋਂ ਕਾਂਗਰਸ ਦਾ ਕਬਜ਼ਾ ਸੀ, ਪਰ ਲੋਕ ਸਭਾ ‘ਚ ਆਮ ਆਦਮੀ ਪਾਰਟੀ ਨੂੰ ਜਿਤਾਉਣ ਵਾਲੇ ਲੋਕਾਂ ਨੇ ਪੰਜਾਬ ਸਰਕਾਰ ਦੇ ਕੀਤੇ ਕੰਮਾਂ ‘ਤੇ ਮੋਹਰ ਲਗਾ ਦਿੱਤੀ ਹੈ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਲੋਕ ਸਭਾ ਸੀਟ ‘ਤੇ ਆਮ ਆਦਮੀ ਪਾਰਟੀ ਦੀ ਜਿੱਤ ‘ਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਸੰਦੇਸ਼ ਗਿਆ ਹੈ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੰਤੁਸ਼ਟ ਹਨ ਅਤੇ ਹੋਰ ਉਮੀਦਾਂ ਰੱਖਦੇ ਹਨਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ। ਜਿਸ ਕਰਕੇ ਲੋਕਾਂ ਦਾ ਭਰੋਸਾ ਵਧਿਆ ਹੈ।

The post ਪਾਣੀ ਪੂਰੇ ਦੇਸ਼ ਦੀ ਲੋੜ, ਨਦੀਆਂ ਤੇ ਦਰਿਆਵਾਂ ਨੂੰ ਸਾਫ਼ ਕਰਨਾ ਚਾਹੀਦਾ ਹੈ: ਸੰਤ ਬਲਬੀਰ ਸਿੰਘ ਸੀਚੇਵਾਲ appeared first on TheUnmute.com - Punjabi News.

Tags:
  • aam-aadmi-party
  • breaking-news
  • chief-minister-bhagwant-mann
  • cm-bhagwant-mann
  • jagdeep-dhankhar
  • latest-news
  • news
  • punjab-news
  • rajya-sabha-member
  • the-unmute-breaking-news
  • water
  • water-issue

ਗੁਰਦੁਆਰਾ ਸ੍ਰੀ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਿੰਦਾ

Friday 19 May 2023 12:43 PM UTC+00 | Tags: breaking-news gurudwara-sri-hutt-sahib gurudwara-sri-hutt-sahib-sultanpur-lodhi harjinder-singh-dhami news sgpc shiromani-gurdwara-parbandhak-committee sultanpur-lodhi

ਅੰਮ੍ਰਿਤਸਰ, 19 ਮਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਹੱਟ ਸਾਹਿਬ (Gurudwara Sri Hutt Sahib) ਸੁਲਤਾਨਪੁਰ ਲੋਧੀ ਵਿਖੇ ਇਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਦੇ ਮੁੱਖ ਦਰਬਾਰ ਅੰਦਰ ਰਾਗੀ ਸਿੰਘਾਂ ਅਤੇ ਸੇਵਾਦਾਰਾਂ ਨੂੰ ਲਲਕਾਰਨ ਅਤੇ ਹਮਲਾ ਕਰਨ ਦੀ ਕਰੜੀ ਨਿੰਦਾ ਕਰਦਿਆਂ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ 'ਤੇ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਵੱਡੀ ਚਿੰਤਾ ਦਾ ਵਿਸ਼ਾ ਹੈ, ਜਿਸ ਵੱਲ ਪੰਜਾਬ ਦੀ ਸਰਕਾਰ ਨੂੰ ਉਚੇਚਾ ਧਿਆਨ ਦੇਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ (Gurudwara Sri Hutt Sahib) 'ਚ ਬੀਤੇ ਕੱਲ੍ਹ ਵਾਪਰੀ ਇਸ ਘਟਨਾ ਵਿਚ ਇਕ ਵਿਅਕਤੀ ਵੱਲੋਂ ਸੇਵਾਦਾਰਾਂ ਅਤੇ ਰਾਗੀ ਸਿੰਘਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਹ ਵਿਅਕਤੀ ਗੁਰਦੁਆਰਾ ਸਾਹਿਬ ਦੇ ਅੰਦਰ ਆਇਆ ਅਤੇ ਮੱਥਾ ਟੇਕਣ ਮਗਰੋਂ ਰਾਗੀ ਸਿੰਘਾਂ ਨੂੰ ਲਲਕਾਰਨ ਲੱਗਾ। ਇਸੇ ਦੌਰਾਨ ਸੇਵਾਦਾਰਾਂ ਵੱਲੋਂ ਰੋਕਣ 'ਤੇ ਉਸ ਨੇ ਛੋਟੀ ਕਿਰਪਾਨ ਨਾਲ ਸੇਵਾਦਾਰਾਂ ਅਤੇ ਰਾਗ ਸਿੰਘਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।

ਉਨ੍ਹਾਂ ਕਿਹਾ ਕਿ ਇਹ ਵਿਅਕਤੀ ਕਿਸ ਮਨਸ਼ਾ ਨਾਲ ਆਇਆ ਸੀ, ਪੁਲਿਸ ਪ੍ਰਸ਼ਾਸਨ ਗੰਭੀਰਤਾ ਨਾਲ ਜਾਂਚ ਕਰੇ। ਉਨ੍ਹਾਂ ਪੰਜਾਬ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਪ੍ਰਤੀ ਠੋਸ ਕਦਮ ਉਠਾਉਣ ਲਈ ਆਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੂਬੇ ਅੰਦਰ ਵਾਰ-ਵਾਰ ਗੁਰਦੁਆਰਾ ਸਾਹਿਬਾਨ ਅੰਦਰ ਮੰਦਭਾਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਅਤੇ ਚਿੰਤਾ ਦੀ ਗੱਲ ਇਹ ਹੈ ਕਿ ਇਸ ਪਿੱਛੇ ਅਸਲ ਤਾਕਤਾਂ ਤੱਕ ਸਰਕਾਰੀ ਤੰਤਰ ਨਹੀਂ ਪਹੁੰਚ ਰਿਹਾ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਹੱਟ ਸਾਹਿਬ ਸੁਲਤਾਨਪੁਰ ਲੋਧੀ ਦੀ ਘਟਨਾ ਦੇ ਦੋਸ਼ੀ ਨੂੰ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਫੜ੍ਹ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਉਸ ਵਿਰੁੱਧ ਪੁਲਿਸ ਨੇ ਧਾਰਾ 295-ਏ ਅਤੇ 323 ਤਹਿਤ ਪਰਚਾ ਕਰ ਲਿਆ ਹੈ।

The post ਗੁਰਦੁਆਰਾ ਸ੍ਰੀ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਿੰਦਾ appeared first on TheUnmute.com - Punjabi News.

Tags:
  • breaking-news
  • gurudwara-sri-hutt-sahib
  • gurudwara-sri-hutt-sahib-sultanpur-lodhi
  • harjinder-singh-dhami
  • news
  • sgpc
  • shiromani-gurdwara-parbandhak-committee
  • sultanpur-lodhi

CM ਭਗਵੰਤ ਮਾਨ ਦਾ ਮਕਸਦ ਪੰਜਾਬ ਦੇ ਵਸੀਲਿਆਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵਰਤਣਾ: ਮਾਲਵਿੰਦਰ ਸਿੰਘ ਕੰਗ

Friday 19 May 2023 12:50 PM UTC+00 | Tags: aam-aadmi-party breaking-news chief-minister-bhagwant-mann cm-bhagwant-mann latest-news malwinder-singh-kang news punjab punjab-government punjab-police welfare

ਚੰਡੀਗੜ੍ਹ, 19 ਮਈ 2023: ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ 31 ਮਈ ਤੱਕ ਜ਼ਮੀਨਾਂ ਖਾਲੀ ਕਰਨ ਦਾ ਅਲਟੀਮੇਟਮ ਦੇਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਪਾਰਟੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਲੋਕਾਂ ਨੂੰ ਨਜਾਇਜ਼ ਕਬਜ਼ੇ ਛੱਡਣੇ ਚਾਹੀਦੇ ਹਨ।

ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੱਤਾ ‘ਤੇ ਕਾਬਜ਼ ਲੋਕ ਪੰਜਾਬ ਦੀ ਕੁਦਰਤੀ ਦੌਲਤ ਅਤੇ ਵਸੀਲਿਆਂ ਨੂੰ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਵਰਤਦੇ ਸਨ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਹੈ ਕਿ ਪੰਜਾਬ ਦੇ ਵਸੀਲਿਆਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇ।

ਮਾਲਵਿੰਦਰ ਕੰਗ (Malwinder Singh Kang) ਨੇ ਕਿਹਾ ਕਿ ਸੂਬਾ ਸਰਕਾਰ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਵਚਨਬੱਧ ਹੈ। ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੌਰਾਨ ਰਸੂਖਦਾਰ ਲੋਕਾਂ ਨੇ ਨਿਯਮਾਂ ਦੀ ਉਲੰਘਣਾ ਕਰਕੇ ਮਹਿੰਗੀਆਂ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕੀਤੇ ਸਨ, ਜਿਸ ਨਾਲ ਸੂਬੇ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਸੀ। ਹੁਣ ਪੰਜਾਬ ਨੂੰ ਮੁੜ ਲੀਹ ‘ਤੇ ਲਿਆਉਣ ਅਤੇ ਆਰਥਿਕ ਹਾਲਤ ਸੁਧਾਰਨ ਲਈ ਮਾਨ ਸਰਕਾਰ ਨੇ ਸਰਕਾਰੀ ਜ਼ਮੀਨਾਂ ‘ਤੇ ਕੀਤੇ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ |

ਮਾਲਵਿੰਦਰ ਕੰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦਾ ਏਜੰਡਾ ਵਿਕਾਸ-ਪੱਖੀ ਅਤੇ ਸਾਕਾਰਾਤਮਕ ਹੋਣਾ ਚਾਹੀਦਾ ਹੈ। ਇਸ ਲਈ ਹੁਣ ਇਹ ਲੋਕਾਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਲੋਕ ਨਿੱਜੀ ਲਾਲਚਾਂ ਤੋਂ ਉੱਪਰ ਉੱਠ ਕੇ ਸਰਕਾਰੀ ਜ਼ਮੀਨਾਂ ‘ਤੇ ਕੀਤੇ ਨਜਾਇਜ਼ ਕਬਜ਼ੇ ਛੱਡਣ ਅਤੇ ਜ਼ਮੀਨ ਪੰਜਾਬ ਸਰਕਾਰ ਨੂੰ ਵਾਪਸ ਕਰਨ।

ਉਨ੍ਹਾਂ (Malwinder Singh Kang) ਕਿਹਾ ਕਿ ਸਰਕਾਰ ਦੇ ਜ਼ਮੀਨਾਂ ਨੂੰ ਕਬਜ਼ਾ ਮੁਕਤ ਕਰਵਾਉਣ ਦੇ ਮਿਸ਼ਨ ਵਿੱਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿੰਨਾ ਵੀ ਰਸੂਖ਼ਦਾਰ ਕਿਉਂ ਨਾ ਹੋਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਨ੍ਹਾਂ ਗਰੀਬ ਅਤੇ ਲੋੜਵੰਦ ਲੋਕਾਂ ਨੇ ਪੰਚਾਇਤੀ ਜਾਂ ਸਰਕਾਰੀ ਜ਼ਮੀਨਾਂ ‘ਤੇ ਮਕਾਨ ਬਣਾਏ ਹਨ, ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਉਨ੍ਹਾਂ ਤੋਂ ਜ਼ਮੀਨ ਵਾਪਸ ਲਈ ਜਾਵੇਗੀ।

The post CM ਭਗਵੰਤ ਮਾਨ ਦਾ ਮਕਸਦ ਪੰਜਾਬ ਦੇ ਵਸੀਲਿਆਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵਰਤਣਾ: ਮਾਲਵਿੰਦਰ ਸਿੰਘ ਕੰਗ appeared first on TheUnmute.com - Punjabi News.

Tags:
  • aam-aadmi-party
  • breaking-news
  • chief-minister-bhagwant-mann
  • cm-bhagwant-mann
  • latest-news
  • malwinder-singh-kang
  • news
  • punjab
  • punjab-government
  • punjab-police
  • welfare

ਚੰਡੀਗੜ੍ਹ, 19 ਮਈ 2023: ਚੰਡੀਗੜ੍ਹ ਰਹਿਣ ਵਾਲੇ ਰਜਨੀਸ਼ ਮਹਾਜਨ ਦੀ ਬੇਟੀ ਨਿਸ਼ਠਾ ਮਹਾਜਨ ਨੇ 12ਵੀਂ ਦੀ ਪ੍ਰੀਖਿਆ ‘ਚ 95.2 ਫੀਸਦੀ ਅੰਕ ਹਾਸਲ ਕੀਤੇ ਹਨ। ਨਿਸ਼ਠਾ ਮਹਾਜਨ ਨੇ ਇਹ ਪ੍ਰੀਖਿਆ ਮੈਡੀਕਲ ਸਟਰੀਮ ਵਿੱਚੋਂ ਦਿੱਤੀ ਸੀ। ਬਾਲ ਨਿਕੇਤਨ ਸਕੂਲ, ਸੈਕਟਰ 37, ਚੰਡੀਗੜ੍ਹ ਦੀ ਵਿਦਿਆਰਥਣ ਨਿਸ਼ਠਾ ਨੇ ਕਿਹਾ ਕਿ ਇਹ ਮੇਰੇ ਅਧਿਆਪਕ ਅਤੇ ਘਰ ਵਿੱਚ ਪੜ੍ਹਾਈ ਲਈ ਮਿਲੇ ਬਿਹਤਰ ਮਾਹੌਲ ਦਾ ਨਤੀਜਾ ਸੀ ਕਿ ਮੈਨੂੰ ਇੰਨੇ ਅੰਕ ਮਿਲੇ ਹਨ।

ਨਿਸ਼ਠਾ ਦੇ ਪਿਤਾ ਰਜਨੀਸ਼ ਮਹਾਜਨ ਦਾ ਕਹਿਣਾ ਹੈ ਕਿ ਮੇਰੀ ਬੇਟੀ ਸ਼ੁਰੂ ਤੋਂ ਹੀ ਪੜ੍ਹਾਈ ਵਿੱਚ ਬਹੁਤ ਚੰਗੇ ਨਤੀਜੇ ਲੈ ਕੇ ਆ ਰਹੀ ਹੈ। ਮੈਨੂੰ ਉਮੀਦ ਹੈ ਕਿ ਤੁਸੀਂ ਆਉਣ ਵਾਲੀਆਂ ਵੱਖ-ਵੱਖ ਪ੍ਰੀਖਿਆਵਾਂ ਵਿੱਚ ਬਹੁਤ ਚੰਗੇ ਨਤੀਜੇ ਲੈ ਕੇ ਆਵੇਗੀ ਅਤੇ ਆਪਣਾ ਭਵਿੱਖ ਨੂੰ ਬਿਹਤਰ ਬਣਾਏਗੀ ।

ਨਿਸ਼ਠਾ ਮਹਾਜਨ ਨੂੰ ਉਨ੍ਹਾਂ ਦੇ ਕਰੀਬੀਆਂ ਅਤੇ ਰਿਸ਼ਤੇਦਾਰਾਂ ਵੱਲੋਂ ਵਧਾਈਆਂ ਦੇਣ ਲਈ ਲਗਾਤਾਰ ਵਟਸਐਪ ਸੰਦੇਸ਼ ਅਤੇ ਕਾਲਾਂ ਆ ਰਹੀਆਂ ਹਨ। ਦੂਜੇ ਪਾਸੇ ਨਿਸ਼ਟਾ ਦੇ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਦਾ ਕਹਿਣਾ ਹੈ ਕਿ ਨਿਸ਼ਟਾ ਹੋਣਹਾਰ ਅਤੇ ਮਿਹਨਤੀ ਵਿਦਿਆਰਥਣ ਹੈ। ਅਸੀਂ ਇਹ ਵੀ ਉਮੀਦ ਕਰਦੇ ਹਾਂ ਕਿ ਉਹ ਹਰ ਖੇਤਰ ਵਿੱਚ ਟੌਪ ਕਰੇਗੀ |

The post ਚੰਡੀਗੜ੍ਹ ਦੀ ਰਹਿਣ ਵਾਲੀ ਨਿਸ਼ਠਾ ਮਹਾਜਨ ਨੇ 12ਵੀਂ ਦੀ ਪ੍ਰੀਖਿਆ ‘ਚ 95.2 ਫੀਸਦੀ ਅੰਕ ਹਾਸਲ ਕਰਕੇ ਮਾਰੀ ਬਾਜੀ appeared first on TheUnmute.com - Punjabi News.

Tags:
  • 12th-examination
  • latest-news
  • news
  • nishtha-mahajan
  • punjab

ਲਿਖਾਰੀ
ਪਰਗਟ ਸਿੰਘ
ਜੀਵੇ ਸਾਂਝਾ ਪੰਜਾਬ

ਗੁਰਦੁਆਰਾ ਪਹਿਲੀ ਪਾਤਸ਼ਾਹੀ, ਟਿੱਬਾ ਨਾਨਕਸਰ, ਪਾਕਪੱਤਣ, ਲਹਿੰਦਾ ਪੰਜਾਬ, ਜਿਸ ਗੁਰਦੁਆਰਾ ਸਾਹਿਬ ਦੀ ਸੰਭਾਲ ਇੱਕ ਮੌਲਵੀ ਵੱਲੋਂ ਕੀਤੀ ਜਾਂਦੀ ਹੈ। ਗੁਰਦੁਆਰਾ ਫਤਿਹਗੜ੍ਹ ਸਾਹਿਬ ਤੋਂ ਡੇਢ ਕੁ ਕਿਲੋਮੀਟਰ ਦੇ ਫ਼ਾਸਲੇ ਤੇ ਪਿੰਡ ਮਹੱਦੀਆਂ ਵਿੱਚ ਗੁਰਦੁਆਰਾ ਮਸਤਗੜ੍ਹ ਸਾਹਿਬ ਹੈ। ਇਥੋਂ ਪੈਦਲ ਤੁਰ ਕੇ ਵੀ ਗੁਰਦੁਆਰਾ ਸਾਹਿਬ ਤੱਕ ਜਾਇਆ ਜਾ ਸਕਦਾ ਹੈ। ਜਦੋਂ ਅਸੀਂ ਇਸ ਅਸਥਾਨ ਤੱਕ ਪਹੁੰਚਦੇ ਹਾਂ, ਤਾਂ ਗੁਰਦੁਆਰਾ ਸਾਹਿਬ ਦੇ ਨਾਲ ਉਸੇ ਵਿਹੜੇ ਵਿੱਚ ਇਹ ਮਸੀਤ ਦਿਖਦੀ ਹੈ। ਦੱਸਿਆ ਜਾਂਦਾ ਹੈ ਕਿ ਇਹ ਮਸੀਤ ਮੁਗਲਾਂ ਵੇਲੇ ਦੀ ਹੈ, ਕਰੀਬ 350 ਤੋਂ 400 ਸਾਲ ਪੁਰਾਣੀ।

May be an image of text that says "Jeevay Sanjha Punjab"

(ਚਿੱਟੀਆਂ ਮਸਜਿਦਾਂ) image: jeevay sanjha Punjab

ਵੰਡ ਤੋਂ ਪਹਿਲਾਂ ਤੱਕ ਇਸ ਇਲਾਕੇ ਵਿੱਚ ਮੁਸਲਮਾਨਾਂ ਦੀ ਗਿਣਤੀ ਕਾਫ਼ੀ ਸੀ। ਪਰ ਵੰਡ ਮਗਰੋਂ ਉਹ ਪ੍ਰਵਾਸ ਕਰਕੇ ਲਹਿੰਦੇ ਪੰਜਾਬ (ਪਾਕਿਸਤਾਨ) ਚਲੇ ਗਏ। ਕਈ ਸਾਲਾਂ ਤੱਕ ਮਸੀਤ ਵੀਰਾਨ ਪਈ ਰਹੀ। ਫ਼ਿਰ ਇੱਕ ਦਿਨ ਇਸ ਪਾਸੇ ਬਾਬਾ ਅਰਜਨ ਸਿੰਘ ਆਏ ਅਤੇ ਉਨ੍ਹਾਂ ਨੇ ਇਸ ਖ਼ਾਲੀ ਪਈ ਮਸੀਤ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਗੁਰਦੁਆਰਾ ਸਾਹਿਬ ਬਣਾ ਲਿਆ। ਹੌਲੀ ਹੌਲੀ ਸੰਗਤਾਂ ਨੇ ਗੁਰਦੁਆਰਾ ਸਾਹਿਬ ਦੀ ਇਮਾਰਤ ਵੱਖਰੀ ਬਣਾ ਲਈ ਅਤੇ ਇਸ ਮਸੀਤ ਨੂੰ ਮਸੀਤ ਦੇ ਹੀ ਰੂਪ ਵਿੱਚ ਸਾਂਭ ਲਿਆ ਗਿਆ।

May be an image of temple and text that says "Jeevay Sanjha Punjab #"

(ਇੱਕੋ ਵਿਹੜੇ ਵਿੱਚ ਗੁਰਦੁਆਰਾ ਮਸਤਗੜ੍ਹ ਸਾਹਿਬ ਅਤੇ ਮਸੀਤ) image: jeevay sanjha Punjab

ਪਰਗਟ ਸਿੰਘ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਇਸ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਹੀ ਮਸੀਤ ਦੀ ਸਾਂਭ ਸੰਭਾਲ ਕਰਦੇ ਹਨ। ਜਦੋਂ ਅਸੀਂ ਇਸ ਅਸਥਾਨ ‘ਤੇ ਗਏ, ਤਾਂ ਗ੍ਰੰਥੀ ਸਿੰਘ ਕਿਤੇ ਬਾਹਰ ਗਏ ਹੋਏ ਸਨ। ਉਨ੍ਹਾਂ ਦੇ ਬੇਟੇ ਹਰਸ਼ਦੀਪ ਸਿੰਘ ਨਾਲ ਸਾਡੀ ਗੱਲਬਾਤ ਹੋਈ। ਉਨ੍ਹਾਂ ਨੇ ਦੱਸਿਆ ਕਿ ਇੱਥੇ ਮੁਸਲਮਾਨ ਕਦੇ ਕਦਾਈਂ ਹੀ ਆਉਂਦੇ ਹਨ, ਪਰ ਉਹ ਰੱਬ ਦਾ ਘਰ ਸਮਝ ਕੇ ਇਸ ਅਸਥਾਨ ਦੀ ਸਾਂਭ ਸੰਭਾਲ ਕਰਦੇ ਰਹਿੰਦੇ ਹਨ।

May be an image of monument

(ਗੁਰਦੁਆਰਾ ਪਹਿਲੀ ਪਾਤਸ਼ਾਹੀ, ਟਿੱਬਾ ਨਾਨਕਸਰ, ਪਾਕਪੱਤਣ) image: jeevay sanjha Punjab

ਮੈਨੂੰ ਪਾਕਪੱਤਣ ਜ਼ਿਲ੍ਹੇ ਦੇ ਪਿੰਡ ਟਿੱਬਾ ਨਾਨਕਸਰ ਵਿਚ ਗੁਰਦੁਆਰਾ ਪਹਿਲੀ ਪਾਤਸ਼ਾਹੀ ਦਾ ਚੇਤਾ ਆਇਆ। ਉਹ ਅਸਥਾਨ, ਜਿੱਥੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਨੇ ਬਾਬਾ ਫ਼ਰੀਦ ਜੀ ਦੇ 12 ਵੇਂ ਗੱਦੀ ਨਸ਼ੀਨ ਸ਼ੇਖ ਇਬ੍ਰਾਹਿਮ ਜੀ ਤੋਂ ਬਾਬਾ ਫ਼ਰੀਦ ਜੀ ਦੀ ਬਾਣੀ ਪ੍ਰਾਪਤ ਕੀਤੀ ਸੀ। ਜਦੋਂ ਸਿੱਖ ਲਹਿੰਦੇ ਵੱਲੋਂ ਪ੍ਰਵਾਸ ਕਰਕੇ ਇੱਧਰ ਆ ਗਏ ਤੇ ਇੱਕ ਮੁਸਲਮਾਨ ਪਰਿਵਾਰ ਉਧਰ ਜਾ ਕੇ ਵੱਸਿਆ ਸੀ।

May be an image of 2 people

(ਟਿੱਬਾ ਨਾਨਕਸਰ ਦੀ ਸਾਂਭ ਸੰਭਾਲ ਕਰਨ ਵਾਲੇ ਮੌਲਵੀ ਨਾਲ ਯਾਦਗਾਰੀ ) image: jeevay sanjha Punjab

ਉਨ੍ਹਾਂ ਨੇ ਇਸ ਗੁਰਦੁਆਰਾ ਸਾਹਿਬ ਦੀ ਸਾਂਭ ਸੰਭਾਲ ਕੀਤੀ। ਉਨ੍ਹਾਂ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਅਤੇ ਹੁਣ ਪੋਤਰਾ ਇਹ ਸਾਂਭ ਸੰਭਾਲ ਕਰਦਾ ਹੈ। ਉਨ੍ਹਾਂ ਨਾਲ ਜਦੋਂ ਅਸੀ ਗੱਲ ਕੀਤੀ, ਤਾਂ ਉਨ੍ਹਾਂ ਨੇ ਦੱਸਿਆ ਕਿ ਕਈ ਵਾਰੀ ਸ਼ਰਾਰਤੀ ਲੋਕਾਂ ਵੱਲੋਂ ਇਸ ਅਸਥਾਨ ਨੂੰ ਢਾਹੁਣ ਦੀ ਕੋਸ਼ਿਸ਼ ਹੋਈ ਹੈ। ਪਰ ਉਹ ਢਾਹੁਣ ਨਹੀਂ ਦਿੰਦੇ। ਕਹਿੰਦੇ ਹਨ, ਅਸੀਂ ਜੋ ਵੀ ਹਾਂ ਗੁਰੂ ਸਾਹਿਬ ਕਰਕੇ ਹੀ ਹਾਂ। ਗੁਰੂ ਸਹਿਨ ਦੀ ਉਹ ਪਾਵਨ ਯਾਦਗਾਰ ਇੱਕ ਮੌਲਵੀ ਨੇ ਬਚਾ ਕੇ ਰੱਖੀ ਹੋਈ ਹੈ। ਇਹ ਕੁਝ ਉਦਾਹਰਣਾਂ ਹਨ ਪੰਜਾਬ ਦੀਆਂ, ਪੰਜਾਬ ਆਬਾਂ ਦੀ ਧਰਤੀ ਅਤੇ ਇਸ ਦੇ ਜਾਏ ਇਸੇ ਕਰਕੇ ਵਿਲੱਖਣ ਹਨ।

 

The post ਫਤਿਹਗੜ੍ਹ ਸਾਹਿਬ ਦੇ ਪਿੰਡ ਮਹੱਦੀਆਂ ਦੀ ਮਸੀਤ ਦੀ ਗੁਰਦੁਆਰਾ ਸਾਹਿਬ ਵੱਲੋਂ ਹੁੰਦੀ ਹੈ ਸਾਂਭ ਸੰਭਾਲ appeared first on TheUnmute.com - Punjabi News.

Tags:
  • chitien-masjid
  • fatehgarh-sahib
  • jeevay-sanjha-punjab
  • mnews
  • news
  • punjab-news

ਪਟਿਆਲਾ 'ਪੈਦਲ ਚੱਲਣ ਦੇ ਅਧਿਕਾਰ ਦੀ ਨੀਤੀ' ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਜ਼ਿਲ੍ਹਾ ਬਣਿਆ

Friday 19 May 2023 01:39 PM UTC+00 | Tags: aam-aadmi-party breaking-news cm-bhagwant-mann news patiala patiala-dc patiala-news right-to-walk-policy sakshi-sahni the-unmute-breaking-news

ਪਟਿਆਲਾ, 19 ਮਈ 2023: ਇੱਕ ਹੋਰ ਵੱਡਾ ਮਾਅਰਕਾ ਮਾਰਦਿਆਂ, ਪਟਿਆਲਾ (Patiala), ਦੇਸ਼ ਦਾ ਅਜਿਹਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ, ਜਿਸ ਨੇ ‘ਪੈਦਲ ਚੱਲਣ ਵਾਲਿਆਂ ਦੇ ਅਧਿਕਾਰ‘ (ਰਾਈਟ ਟੂ ਵਾਕ) ਦੀ ਨੀਤੀ ਨੂੰ ਲਾਗੂ ਕੀਤਾ ਹੈ। ਇਹ ਦੂਰਅੰਦੇਸ਼ੀ ਨੀਤੀ ਨਾ ਸਿਰਫ਼ ਪੈਦਲ ਚੱਲਣ ਵਾਲਿਆਂ, ਸਗੋਂ ਸਾਈਕਲ ਸਵਾਰਾਂ ਦੀ ਸੁਰੱਖਿਆ ‘ਤੇ ਹੀ ਜ਼ੋਰ ਦਿੰਦੀ ਹੈ ਸਗੋਂ ਪਟਿਆਲਾ ਦੇ ਵਿਰਾਸਤੀ ਚਰਿੱਤਰ ਨੂੰ ਸੁਰੱਖਿਅਤ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਵੀ ਉਜਾਗਰ ਕਰਦੀ ਹੈ।

ਅੱਜ ਇੱਥੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ‘ਪੈਦਲ ਚੱਲਣ ਵਾਲਿਆਂ ਦੇ ਅਧਿਕਾਰ’ (ਰਾਈਟ ਟੂ ਵਾਕ) ਨੀਤੀ ਨੂੰ ਜਾਰੀ ਕਰਨ ਸਮੇਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ, ‘ਮੈਨੂੰ ‘ਪਟਿਆਲਾ ਰਾਈਟ ਟੂ ਵਾਕ’ ਨੀਤੀ ਜਾਰੀ ਕਰਦਿਆਂ ਮਾਣ ਮਹਿਸੂਸ ਹੋ ਰਿਹਾ ਹੈ, ਕਿਉਂਕਿ ਪਟਿਆਲਾ ਇਹ ਨਿਵੇਕਲੀ ਪਹਿਲਕਦਮੀ ਕਰਨ ਵਾਲਾ ਸਾਡੇ ਦੇਸ਼ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਇਹ ਨੀਤੀ ਪੈਦਲ ਚੱਲਣ ਵਾਲਿਆਂ ਅਤੇ ਸਾਈਕਲ ਸਵਾਰਾਂ ਦੀ ਭਲਾਈ ਅਤੇ ਸਹੂਲਤ ਨੂੰ ਤਰਜੀਹ ਦੇਣ ਦੇ ਸਾਡੇ ਅਣਥੱਕ ਯਤਨਾਂ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜਿਸ ਤਰ੍ਹਾਂ ਪੰਜਾਬ ਸਰਕਾਰ ਦੇਸ਼ ਦੀ ਅਜਿਹੀ ਪਹਿਲੀ ਸਰਕਾਰ ਬਣੀ ਸੀ, ਜਿਸਨੇ ‘ਪੈਦਲ ਚੱਲਣ ਦੇ ਅਧਿਕਾਰ’ ਨੂੰ ਲਾਗੂ ਕੀਤਾ ਅਤੇ ਸੰਵਿਧਾਨ ਦੇ ਅਨੁਛੇਦ 21 ਤਹਿਤ ਪੈਦਲ ਤੇ ਸਾਇਕਲ ਸਵਾਰਾਂ ਦੇ ਅਧਿਕਾਰਾਂ ਨੂੰ ਵੀ ਸੁਰੱਖਿਅਤ ਕੀਤਾ।

ਸਾਕਸ਼ੀ ਸਾਹਨੀ ਨੇ ਅੱਗੇ ਦੱਸਿਆ ਕਿ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਣਮਾਜਰਾ, ਗੁਰਲਾਲ ਘਨੌਰ, ਗੁਰਦੇਵ ਸਿੰਘ ਦੇਵ ਮਾਨ ਅਤੇ ਕੁਲਵੰਤ ਸਿੰਘ ਦੇ ਵਿਸ਼ੇਸ਼ ਸਹਿਯੋਗ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਵਚਨਬੱਧਤਾ ਸਿਰਫ਼ ਕਾਗਜ਼ਾਂ ਤੱਕ ਹੀ ਨਹੀਂ ਹੈ; ਬਲਕਿ ਇਸਨੂੰ ਜ਼ਮੀਨੀ ਪੱਧਰ ‘ਤੇ ਹਕੀਕਤ ਵਿੱਚ ਲਾਗੂ ਕੀਤਾ ਜਾਵੇਗਾ।

ਉਨ੍ਹਾਂ ਲੋਕਾਂ ਨੂੰ ਇਹ ਭਰੋਸਾ ਦਿੱਤਾ ਕਿ ਪਟਿਆਲਾ (Patiala) ਇੱਕ ਅਜਿਹਾ ਜ਼ਿਲ੍ਹਾ ਬਣੇਗਾ ਜਿੱਥੇ ਪੈਦਲ ਚੱਲਣ ਅਤੇ ਸਾਈਕਲ ਚਲਾਉਣ ਨੂੰ ਬੁਨਿਆਦੀ ਪਹਿਲੂਆਂ ਵਜੋਂ ਅਪਣਾਇਆ ਜਾਵੇਗਾ ਅਤੇ ਇਸ ਦੀ ਸ਼ੁਰੂਆਤ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੇ ਆਲੇ-ਦੁਆਲੇ ਫੁੱਟਪਾਥ ਕਮ ਸਾਈਕਲ ਟਰੈਕ ਦੇ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨੀਤੀ ਵਿੱਚ ਹੋਰ ਸੁਧਾਰ ਲਿਆਉਣ ਲਈ ਜ਼ਿਲ੍ਹਾ ਵਾਸੀ ਆਪਣੇ ਸੁਝਾਅ ਈਮੇਲ ਡੀਆਰਐਸਸੀਪੀਟੀਐਲ ਐਟ ਜੀਮੇਲ ਡਾਟ ਕਾਮ drscptl@gmail.com ‘ਤੇ ਭੇਜ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਭਾਗੀਦਾਰਾਂ ਨੂੰ ਇਸ ਵਿੱਚ ਸ਼ਾਮਲ ਕੀਤਾ ਹੈ, ਤਾਂ ਕਿ ਪੈਦਲ ਚੱਲਣ ਵਾਲੇ ਸਾਡੇ ਨਾਗਰਿਕਾਂ, ਸੈਰ ਕਰਨ ਵਾਲਿਆਂ ਸਮੇਤ ਸੜਕਾਂ ‘ਤੇ ਰੇਹੜੀ, ਫੜੀ ਲਾਕੇ ਸਮਾਨ ਵੇਚਣ ਵਾਲਿਆਂ, ਹਾਕਰਾਂ ਅਤੇ ਸਾਇਕਲ ਸਵਾਰਾਂ ਲਈ ਸਾਡੀਆਂ ਸੜਕਾਂ ਸੁਰੱਖਿਅਤ ਬਣ ਸਕਣ। ਇਹ ਨੀਤੀ ਇਹ ਵੀ ਯਕੀਨੀ ਬਣਾਏਗੀ ਕਿ ਸਾਡੀਆਂ ਸੜਕਾਂ, ਸਾਡੇ ਬੱਚਿਆਂ, ਮਾਤਾਵਾਂ, ਭੈਣਾਂ ਜੋ ਪੈਦਲ ਚੱਲਕੇ ਸਕੂਲ, ਬਾਜਾਰ ਜਾਂ ਕਿਸੇ ਧਾਰਮਿਕ ਸਥਾਨ ਵਿਖੇ ਜਾਣਾ ਚਾਹੁੰਦੇ ਹਨ, ਉਨ੍ਹਾਂ ਲਈ ਸੁਰੱਖਿਅਤ ਹੋਣ।

ਇਸ ਮੀਟਿੰਗ ਮੌਕੇ ਏ.ਡੀ.ਸੀ. ਗੌਤਮ ਜੈਨ, ਗੁਰਪ੍ਰੀਤ ਸਿੰਘ ਥਿੰਦ, ਸੰਯੁਕਤ ਕਮਿਸ਼ਨਰ ਨਗਰ ਨਿਗਮ ਜੀਵਨਜੋਤ ਕੌਰ, ਆਰ.ਟੀ.ਏ. ਬਬਲਦੀਪ ਸਿੰਘ ਵਾਲੀਆ, ਡੀ.ਐਸ.ਪੀ. ਕਰਮਵੀਰ ਤੂਰ, ਜ਼ਿਲ੍ਹਾ ਸੜਕ ਸੁਰੱਖਿਆ ਅਫ਼ਸਰ ਸ਼ਵਿੰਦਰ ਬਰਾੜ, ਐਨ.ਜੀ.ਓਜ ਵਲੋਂ ਪਟਿਆਲਾ ਫਾਊਡੇਸ਼ਨ ਦੇ ਰਵੀ ਆਹਲੂਵਾਲੀਆ ਸਮੇਤ ਐਚ.ਪੀ.ਐਸ. ਲਾਂਬਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

The post ਪਟਿਆਲਾ ‘ਪੈਦਲ ਚੱਲਣ ਦੇ ਅਧਿਕਾਰ ਦੀ ਨੀਤੀ’ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਜ਼ਿਲ੍ਹਾ ਬਣਿਆ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • news
  • patiala
  • patiala-dc
  • patiala-news
  • right-to-walk-policy
  • sakshi-sahni
  • the-unmute-breaking-news

ਮੁੜ ਨੋਟਬੰਦੀ ! RBI ਵਾਪਸ ਲਵੇਗਾ 2 ਹਜ਼ਾਰ ਦਾ ਨੋਟ, 30 ਸਤੰਬਰ ਤੱਕ ਬੈਂਕ 'ਚ ਕਰਵਾ ਸਕਣਗੇ ਜਮ੍ਹਾ

Friday 19 May 2023 01:50 PM UTC+00 | Tags: 2000-notes breaking-news circulation latest-news news nwes punjabn-news rbi the-reserve-bank-of-india

ਚੰਡੀਗੜ੍ਹ, 19 ਮਈ 2023: ਆਰ.ਬੀ.ਆਈ (RBI) ਨੇ 2000 ਰੁਪਏ ਦੇ ਨੋਟ ਨੂੰ ਸਰਕੂਲੇਸ਼ਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਹੈ। ਭਾਰਤੀ ਰਿਜ਼ਰਵ ਬੈਂਕ ਨੇ ਬੈਂਕਾਂ ਨੂੰ 2,000 ਰੁਪਏ ਦੇ ਨੋਟਾਂ ਨੂੰ ਤੁਰੰਤ ਪ੍ਰਭਾਵ ਨਾਲ ਜਾਰੀ ਕਰਨ ਤੋਂ ਰੋਕਣ ਦੀ ਸਲਾਹ ਦਿੱਤੀ ਹੈ। ਜਾਣਕਾਰੀ ਮੁਤਾਬਕ RBI ਨੇ ਇਹ ਫੈਸਲਾ ਕਲੀਨ ਨੋਟ ਪਾਲਿਸੀ ਦੇ ਤਹਿਤ ਲਿਆ ਹੈ। ਆਰਬੀਆਈ ਨੇ ਕਿਹਾ ਹੈ ਕਿ ਇਹ ਨੋਟ 30 ਸਤੰਬਰ ਤੱਕ ਕਾਨੂੰਨੀ ਤੌਰ ‘ਤੇ ਵੈਧ ਰਹਿਣਗੇ।

2 ਹਜ਼ਾਰ ਦਾ ਨੋਟ ਨਵੰਬਰ 2016 ਵਿੱਚ ਬਾਜ਼ਾਰ ਵਿੱਚ ਆਇਆ ਸੀ। ਉਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 500 ਅਤੇ 1000 ਦੇ ਨੋਟ ਬੰਦ ਕਰ ਦਿੱਤੇ ਸਨ। ਇਸ ਦੀ ਬਜਾਏ ਨਵੇਂ ਪੈਟਰਨ ਵਿੱਚ 500 ਅਤੇ 2000 ਦੇ ਨਵੇਂ ਨੋਟ ਜਾਰੀ ਕੀਤੇ ਗਏ। RBI ਨੇ 2019 ਤੋਂ 2000 ਦੇ ਨੋਟਾਂ ਦੀ ਛਪਾਈ ਬੰਦ ਕਰ ਦਿੱਤੀ ਹੈ। ਆਰਬੀਆਈ ਨੇ ਬੈਂਕਾਂ ਨੂੰ 30 ਸਤੰਬਰ ਤੱਕ ਇਨ੍ਹਾਂ ਨੋਟਾਂ ਨੂੰ ਬਦਲਦੇ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਸਿਰਫ਼ ਇੱਕ ਵਾਰ 20,000 ਰੁਪਏ ਦੇ ਨੋਟ ਬਦਲੇ ਜਾਣਗੇ।

The post ਮੁੜ ਨੋਟਬੰਦੀ ! RBI ਵਾਪਸ ਲਵੇਗਾ 2 ਹਜ਼ਾਰ ਦਾ ਨੋਟ, 30 ਸਤੰਬਰ ਤੱਕ ਬੈਂਕ ‘ਚ ਕਰਵਾ ਸਕਣਗੇ ਜਮ੍ਹਾ appeared first on TheUnmute.com - Punjabi News.

Tags:
  • 2000-notes
  • breaking-news
  • circulation
  • latest-news
  • news
  • nwes
  • punjabn-news
  • rbi
  • the-reserve-bank-of-india

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਪਟਿਆਲਾ ਦੀ ਪਹਿਲੀ ਸਾਇਕਲਿੰਗ ਲੇਨ ਦਾ ਕੀਤਾ ਉਦਘਾਟਨ

Friday 19 May 2023 01:59 PM UTC+00 | Tags: breaking-news cycling-track latest mla-ajit-pal-singh-kohli news patiala-dc punjab-government punjab-police sports-news the-unmute-breaking-news

ਪਟਿਆਲਾ, 19 ਮਈ 2023: ਵਿਧਾਇਕ ਅਜੀਤ ਪਾਲ ਸਿੰਘ ਕੋਹਲੀ (MLA Ajit Pal Singh Kohli) ਨੇ ਅੱਜ ਪਟਿਆਲਾ ਵਿਖੇ ਪਾਇਲਟ ਪ੍ਰਾਜੈਕਟ ਵਜੋਂ ਬੁੰਗੇ ਇੰਟਰਪ੍ਰਾਈਜਜ਼ ਰਾਜਪੁਰਾ ਵੱਲੋਂ ਸੀ.ਐਸ.ਆਰ. ਫੰਡਾਂ ਨਾਲ ਠੀਕਰੀਵਾਲਾ ਚੌਂਕ ਤੋਂ ਵਾਈ.ਪੀ.ਐਸ. ਚੌਂਕ ਤੱਕ ਬਣਾਏ ਸਾਇਕਲਿੰਗ ਟਰੈਕ ਦਾ ਉਦਘਾਟਨ ਕੀਤਾ।ਇਹ ਪਟਿਆਲਾ ਦਾ 1.2 ਕਿਲੋਮੀਟਰ ਸੜਕ ਲੰਮਾ ਆਪਣੀ ਕਿਸਮ ਦਾ ਪਹਿਲਾ ਸਾਇਕਲਿੰਗ ਟਰੈਕ ਹੈ ਜਿਸਨੂੰ ਅੱਜ ਪਟਿਆਵਲੀਆਂ ਨੂੰ ਸਮਰਪਿਤ ਕੀਤਾ ਗਿਆ ਹੈ।

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ((MLA Ajit Pal Singh Kohli) ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਿਹਤ ਨੂੰ ਹੋਰ ਤੰਦਰੁਸਤ ਬਣਾਉਣ ਲਈ ਪਹਿਲਾਂ ਆਮ ਆਦਮੀ ਕਲੀਨਿਕ ਬਣਾਏ ਫੇਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਿਆਲਾ ਵਿਖੇ ਸੀ.ਐਮ. ਦੀ ਯੋਗਸ਼ਾਲਾ ਦੀ ਸ਼ੁਰੂਆਤ ਕੀਤੀ ਗਈ ਅਤੇ ਹੁਣ ਸਾਇਕਲਿੰਗ ਲੇਨ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਤੋਂ ਬਾਅਦ ਪੰਜਾਬ ਦੇ ਸ਼ਹਿਰ ਪਟਿਆਲਾ ਵਿਖੇ ਸਾਇਕਲਿੰਗ ਲੇਨ ਨੂੰ ਬਹੁਤ ਜਲਦ ਤਿਆਰ ਕਰਕੇ ਅੱਜ ਸਾਇਕਲ ਚਾਲਕਾਂ ਦੇ ਸਮਰਪਿਤ ਕੀਤਾ ਗਿਆ ਹੈ।

ਵਿਧਾਇਕ ਕੋਹਲੀ ਨੇ ਕਿਹਾ ਕਿ ਸਾਇਕਲ ਚਲਾਉਣਾ ਜਿੱਥੇ ਸਾਡੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ, ਉਥੇ ਹੀ ਸੜਕੀ ਹਾਦਸਿਆਂ ‘ਚ ਵੀ ਕਮੀ ਆਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸ਼ਹਿਰ ਨੂੰ ਪੈਦਲ ਚੱਲਣ ਵਾਲਿਆਂ ਤੇ ਸਾਇਕਲਿਸਟਾਂ ਲਈ ਸੁਰੱਖਿਅਤ ਰਾਹਦਾਰੀ ਪ੍ਰਦਾਨ ਕਰਨ ਵੱਲ ਇੱਕ ਸਾਰਥਿਕ ਕਦਮ ਹੈ, ਜੋ ਕਿ ਸਾਡੇ ਵਾਤਾਵਰਣ ਨੂੰ ਵੀ ਬਚਾਉਣ ‘ਚ ਸਹਾਈ ਹੋਵੇਗਾ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਾਇਕਲਿੰਗ ਲੇਨ ਨੂੰ ਬਣਾਉਣ ਲਈ ਅੱਗੇ ਆਈ ਬੁੰਗੇ ਇੰਟਰਪ੍ਰਾਈਜਜ਼ ਰਾਜਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਟਿਆਲਾ ਸ਼ਹਿਰ ਵਾਸੀਆਂ ਤੇ ਖਾਸ ਕਰਕੇ ਸਾਇਕਲ ਚਲਾਉਣ ਵਾਲਿਆਂ ਲਈ ਸ਼ਹਿਰ ਅੰਦਰ ਇੱਕ ਡੈਡੀਕੇਟਿਡ ਸਾਇਕਲਿੰਗ ਲੇਨ ਦੀ ਘਾਟ ਸੀ, ਜਿਸ ਨੂੰ ਪੂਰਾ ਕਰਨ ਲਈ ਵਿਧਾਇਕ ਅਜੀਤਪਾਲ ਸਿੰਘ ਦੀ ਸਲਾਹ ਨਾਲ ਬੁੰਗੇ ਇੰਟਰਪ੍ਰਾਈਜਜ਼ ਤੋਂ ਸਹਿਯੋਗ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸਾਇਕਲਿੰਗ ਟ੍ਰੈਕ ਨੂੰ ਲੈਕੇ ਸਾਇਕਲਿਸਟਾਂ ‘ਚ ਕਾਫ਼ੀ ਉਤਸ਼ਾਹ ਹੈ ਅਤੇ ਇਹ ਜ਼ਿਲ੍ਹਾ ਪ੍ਰਸ਼ਾਸਨ ਦਾ ਸੁਪਨਾ ਸੀ, ਜੋ ਬੁੰਗੇ ਇੰਡੀਆ ਦੇ ਸਹਿਯੋਗ ਸਦਕਾ ਸਾਕਾਰ ਹੋ ਗਿਆ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਬੁੰਗੇ ਇੰਡੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਾਇਕਲਿੰਗ ਲੇਨ ਚਲਾਉਣ ਤੋਂ ਬਾਅਦ ਸ਼ਹਿਰੀਆਂ ਦੀ ਫੀਡਬੈਕ ਲੈਕੇ ਇਸ ‘ਚ ਹੋਰ ਸੁਧਾਰ ਕਰਨ ਦੇ ਨਾਲ-ਨਾਲ ਅਜਿਹੇ ਸਾਇਕਲਿੰਗ ਟਰੈਕ ਹੋਰ ਵੀ ਬਣਾਏ ਜਾਣਗੇ।

ਇਸ ਮੌਕੇ ਐਸ.ਡੀ.ਐੱਮ ਡਾ. ਇਸਮਤ ਵਿਜੇ ਸਿੰਘ, ਸਾਇਕਲਿੰਗ ਟਰੈਕ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਵਾਉਣ ਵਾਲੇ ਬੁੰਗੇ ਇੰਡੀਆ ਦੇ ਐਚ.ਆਰ. ਮੈਨੇਜਰ ਸੰਦੀਪ ਸ਼ਰਮਾ ਤੇ ਵਾਤਾਵਰਣ ਮੈਨੇਜਰ ਸਚਿਨ ਵੋਹਰਾ, ਡੀ.ਐਸ.ਪੀ. ਟ੍ਰੈਫਿਕ ਕਰਮਵੀਰ ਤੂਰ, ਰੋਡ ਸੇਫ਼ਟੀ ਇੰਜੀਨੀਅਰ ਸ਼ਵਿੰਦਰਜੀਤ ਬਰਾੜ, ਥਾਪਰ ਯੂਨੀਵਰਸਿਟੀ ਤੋਂ ਡਾ. ਤਨੁਜ ਚੋਪੜਾ ਤੇ ਡਾ. ਦਿਪੰਜਨ ਮੁਖਰਜੀ, ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਦੇ ਕਾਰਜਕਾਰੀ ਰੋਹਿਤ ਸਿੰਗਲਾ ਤੇ ਜੇ ਈ ਧਰਮਵੀਰ ਸਿੰਘ, ਟਰੈਫਿਕ ਐਜੂਕੇਸ਼ਨ ਸੈੱਲ ਤੋਂ ਇੰਸਪੈਕਟਰ ਕਰਮਜੀਤ ਕੌਰ ਵੀ ਮੌਜੂਦ ਸਨ

 

The post ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਪਟਿਆਲਾ ਦੀ ਪਹਿਲੀ ਸਾਇਕਲਿੰਗ ਲੇਨ ਦਾ ਕੀਤਾ ਉਦਘਾਟਨ appeared first on TheUnmute.com - Punjabi News.

Tags:
  • breaking-news
  • cycling-track
  • latest
  • mla-ajit-pal-singh-kohli
  • news
  • patiala-dc
  • punjab-government
  • punjab-police
  • sports-news
  • the-unmute-breaking-news

ਚੰਡੀਗੜ੍ਹ, 19 ਮਈ 2023: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਣਜੀਤ ਸਾਗਰ ਡੈਮ (Ranjit Sagar Dam) ਦੇ ਆਲੇ-ਦੁਆਲੇ ਨੂੰ ਸੈਰ ਸਪਾਟਾ ਸਥਾਨ ਵਿੱਚ ਬਦਲਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਵੀਰਵਾਰ ਨੂੰ ਰਣਜੀਤ ਸਾਗਰ ਡੈਮ (Ranjit Sagar Dam) ਖੇਤਰ ਦੇ ਦੌਰੇ ਦੌਰਾਨ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦੀ ਆਪਣੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਇੱਕ ਵਿਆਪਕ ਖਾਕਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।

ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਖੇਤਰ ਵਿੱਚ ਮੌਜੂਦ ਕੁਦਰਤੀ ਸਰੋਤਾਂ ਦੇ ਭੰਡਾਰ ਨੂੰ ਮਾਨਤਾ ਦਿੱਤੀ ਹੈ, ਉਨ੍ਹਾਂ ਕਿਹਾ ਕਿ ਰਣਜੀਤ ਸਾਗਰ ਡੈਮ ਖੇਤਰ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਸੂਬਾ ਸਰਕਾਰ ਦੀ ਦੂਰਅੰਦੇਸ਼ੀ ਪਹੁੰਚ ਸੈਰ-ਸਪਾਟੇ ਰਾਹੀਂ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਮੰਤਰੀ ਨੇ ਉਮੀਦ ਦਾ ਪ੍ਰਗਟਾਵਾ ਕੀਤਾ ਕਿ ਇਹ ਪ੍ਰਾਜੈਕਟ ਜਲਦੀ ਹੀ ਪੂਰਾ ਹੋ ਜਾਵੇਗਾ ਅਤੇ ਦੇਸ਼ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ।

The post ਅਨਮੋਲ ਗਗਨ ਮਾਨ ਨੇ ਰਣਜੀਤ ਸਾਗਰ ਡੈਮ ਖੇਤਰ ਨੂੰ ਟੂਰਿਜ਼ਮ ਹੱਬ ਵਜੋਂ ਵਿਕਸਤ ਕਰਨ ਦੇ ਮੁੱਖ ਮੰਤਰੀ ਦੇ ਵਿਜ਼ਨ ਦੀ ਕੀਤੀ ਸ਼ਲਾਘਾ appeared first on TheUnmute.com - Punjabi News.

Tags:
  • anmol-gagan-mann
  • breaking-news
  • dhar-kalan-block
  • news
  • nwes
  • ranjit-sagar-dam
  • tourist-destination

31 ਮਈ ਤੱਕ ਸਰਕਾਰੀ ਜ਼ਮੀਨ ਖੁਦ ਛੱਡਣ ਵਾਲਿਆਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ

Friday 19 May 2023 02:08 PM UTC+00 | Tags: breaking-news cm-bhagwant-mann government-land kuldeep-singh-dhaliwal latest-news news punjab punjab-government punjab-news the-unmute the-unmute-breaking-news the-unmute-latest-update

ਚੰਡੀਗੜ੍ਹ, 19 ਮਈ 2023: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਕਿਹਾ ਹੈ ਕਿ ਸਰਕਾਰੀ ਪੰਚਾਇਤੀ ਜ਼ਮੀਨਾਂ 'ਤੇ ਜਿਨ੍ਹਾਂ ਲੋਕਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਜੇਕਰ ਉਹ 31 ਮਈ ਤੱਕ ਖੁਦ ਜ਼ਮੀਨ ਤੋਂ ਆਪਣਾ ਕਬਜ਼ਾ ਛੱਡੇ ਦੇਵੇਗਾ ਤਾਂ ਉਸ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ।

ਸਥਾਨਕ ਪੰਜਾਬ ਭਵਨ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਨਾਜਾਇਜ਼ ਕਬਜ਼ਿਆਂ ਤੋਂ ਜ਼ਮੀਨਾਂ ਨੂੰ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਜਿਨ੍ਹਾਂ ਰਸੂਖਵਾਨ ਲੋਕਾਂ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਮਹਿੰਗੀਆਂ ਸਰਕਾਰੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ਹਨ, ਉਨ੍ਹਾਂ ਨੂੰ ਬਖਸ਼ਿਆਂ ਨਹੀਂ ਜਾਵੇਗਾ।

ਧਾਲੀਵਾਲ (Kuldeep Singh Dhaliwal) ਨੇ ਕਿਹਾ ਕਿ ਜਿਹੜੇ ਲੋਕ 31 ਮਈ ਤੱਕ ਕਬਜ਼ਾ ਨਹੀਂ ਛੱਡਣਗੇ ਉਨ੍ਹਾਂ ਖਿਲਾਫ 1 ਜੂਨ ਤੋਂ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਗੱਲ 'ਤੇ ਉਨ੍ਹਾਂ ਅਫਸੋਸ ਜ਼ਾਹਿਰ ਕੀਤਾ ਕਿ ਕਈ ਲੋਕਾਂ ਨੇ ਸਰਕਾਰੀ ਜ਼ਮੀਨਾਂ 'ਤੇ 30-30 ਸਾਲ ਤੋਂ ਕਬਜ਼ਾ ਕੀਤਾ ਹੋਇਆ ਹੈ ਅਤੇ ਅਜਿਹੇ ਲੋਕ ਜੇਕਰ ਹਾਲੇ ਵੀ ਮੁੱਖ ਮੰਤਰੀ ਦੀ ਅਪੀਲ ਤੋਂ ਬਾਅਦ ਕਬਜ਼ੇ ਨਹੀਂ ਛੱਡਣਗੇ ਤਾਂ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਲਈ ਸੂਬਾ ਸਰਕਾਰ ਮਜ਼ਬੂਰ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਸ ਸਾਲ 10 ਜੂਨ ਤੱਕ 6000 ਏਕੜ ਜ਼ਮੀਨ ਖਾਲੀ ਕਰਵਾਉਣ ਦਾ ਟੀਚਾ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਵੀ 9030 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਸੀ ਜਿਸ ਦੀ ਔਸਤਨ ਬਾਜ਼ਾਰੀ ਕੀਮਤ 2709 ਕਰੋੜ ਰੁਪਏ ਦੇ ਕਰੀਬ ਬਣਦੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਉਪ ਚੋਣ ਹੋਣ ਕਰਕੇ ਹਾਲੇ 4-5 ਦਿਨ ਪਹਿਲਾਂ ਹੀ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਤਹਿਤ ਹੁਣ ਤੱਕ 189 ਏਕੜ ਜ਼ਮੀਨ ਦਾ ਕਬਜ਼ਾ ਖੁਦ ਲੋਕਾਂ ਨੇ ਛੱਡ ਦਿੱਤਾ ਹੈ।

ਉਨ੍ਹਾਂ ਬਾਕੀ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਖੁਦ ਅੱਗੇ ਆ ਕੇ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੱਡਣ ਤਾਂ ਜੋ ਇਸ ਜ਼ਮੀਨ ਤੋਂ ਇਕੱਠਾ ਹੁੰਦਾ ਮਾਲੀਆ ਪੰਜਾਬ ਦੀ ਭਲਾਈ ਲਈ ਵਰਤਿਆਂ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਕਿਸੇ ਦੀ ਜੱਦੀ ਜਾਇਦਾਦ ਨਹੀਂ ਹੈ ਬਲਕਿ ਇਹ ਸਾਰੇ ਪੰਜਾਬ ਦੀ ਸਾਂਝੀ ਜ਼ਮੀਨ ਹੈ ਅਤੇ ਇਸ ਜ਼ਮੀਨ ਤੋਂ ਹੁੰਦੀ ਆਮਦਨ ਸਾਰੇ ਸੂਬਾ ਵਾਸੀਆਂ ਲਈ ਖਰਚ ਕੀਤੀ ਜਾਣੀ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਉੱਤੇ 3396 ਏਕੜ ਜ਼ਮੀਨ ਲੋਕਾਂ ਨੇ ਖੁਦ ਛੱਡ ਦਿੱਤੀ ਸੀ।

ਧਾਲੀਵਾਲ ਨੇ ਇਕ ਗੱਲ ਸਪੱਸ਼ਟ ਕੀਤੀ ਕਿ ਇਸ ਮੁਹਿੰਮ ਦੌਰਾਨ ਕਿਸੇ ਦੇ ਘਰ ਨੂੰ ਢਾਹਿਆ ਨਹੀਂ ਜਾਵੇਗਾ ਪਰ ਅਜਿਹੇ ਕਾਬਜ਼ਕਾਰਾਂ ਨੂੰ ਬੇਨਤੀ ਕੀਤੀ ਜਾਵੇਗੀ ਕਿ ਉਹ ਕਾਨੂੰਨ ਅਨੁਸਾਰ ਇਸ ਦਾ ਨਿਪਟਾਰਾ ਕਰਨ। ਉਨ੍ਹਾਂ ਸਭਨਾਂ ਨੂੰ ਇਹ ਬੇਨਤੀ ਵੀ ਕੀਤੀ ਹੈ ਕਿ ਪੰਜਾਬ ਦੀ ਭਲਾਈ ਲਈ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਾਜਾਇਜ਼ ਕਾਬਜ਼ਕਾਰ ਖੁਦ ਅੱਗੇ ਆ ਕੇ ਇਹ ਜ਼ਮੀਨਾਂ ਪੰਜਾਬ ਸਰਕਾਰ ਦੇ ਹਵਾਲੇ ਕਰਨ।

The post 31 ਮਈ ਤੱਕ ਸਰਕਾਰੀ ਜ਼ਮੀਨ ਖੁਦ ਛੱਡਣ ਵਾਲਿਆਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News.

Tags:
  • breaking-news
  • cm-bhagwant-mann
  • government-land
  • kuldeep-singh-dhaliwal
  • latest-news
  • news
  • punjab
  • punjab-government
  • punjab-news
  • the-unmute
  • the-unmute-breaking-news
  • the-unmute-latest-update

ਚੰਡੀਗੜ੍ਹ, 19 ਮਈ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਗਾਮੀ ਸਾਉਣੀ ਸੀਜ਼ਨ ਦੌਰਾਨ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਅਗਾਮੀ ਸੀਜਨ ਲਈ ਬਿਜਲੀ ਸਪਲਾਈ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਵਿਭਾਗ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਸਬੰਧਤ ਖੇਤਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਫੀਲਡ ਵਿੱਚ ਦੌਰੇ ਕਰਕੇ ਟਰਾਂਸਫਾਰਮਰਾਂ ਤੇ ਲਾਈਨਾਂ ਤੇ ਹੋਰ ਲੋੜੀਂਦਾ ਨਿਰੀਖਣ ਕਰਕੇ ਹਰ ਤਰ੍ਹਾਂ ਦੀ ਕਮੀ ਪੇਸ਼ੀ ਨੂੰ ਸਮੇਂ ਸਿਰ ਦੂਰ ਕਰ ਲਿਆ ਜਾਵੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਝੋਨੇ ਦੀ ਬਿਜਾਈ ਦੀ ਪੜਾਅਵਾਰ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ 'ਚ ਝੋਨੇ ਦੀ ਬਿਜਾਈ 10 ਜੂਨ, 16 ਜੂਨ, 19 ਜੂਨ ਅਤੇ 21 ਜੂਨ ਆਦਿ ਚਾਰ ਵੱਖ-ਵੱਖ ਪੜਾਵਾਂ ਵਿੱਚ ਸ਼ੁਰੂ ਹੋਵੇਗੀ ਅਤੇ ਇਸ ਤਹਿਤ ਲਗਾਤਾਰ 8 ਘੰਟੇ ਬਿਜਲੀ ਸਪਲਾਈ ਕੀਤੀ ਜਾਵੇਗੀ।

ਸ. ਹਰਭਜਨ ਸਿੰਘ ਟੀ.ਟੀ.ਓ. (Harbhajan Singh ETO) ਨੇ ਦੱਸਿਆ ਕਿ ਸਰਹੱਦ ਤੋਂ ਪਾਰ ਦੇ ਖੇਤਰਾਂ ਵਿੱਚ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਹੋਵੇਗੀ, ਜਿਸ ਲਈ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਫਿਰੋਜਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ. ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲਾਉਣਾ ਯਕੀਨੀ ਬਣਾਇਆ ਜਾਵੇਗਾ ਜਦਕਿ ਬਾਕੀ ਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ, ਜਿਸ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

The post ਝੋਨਾ ਲਾਉਣ ਲਈ ਕਿਸਾਨਾਂ ਨੂੰ ਚਾਰ ਵੱਖ-ਵੱਖ ਪੜਾਵਾਂ ਤਹਿਤ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਵਾਂਗੇ: ਹਰਭਜਨ ਸਿੰਘ ਈ.ਟੀ.ਓ appeared first on TheUnmute.com - Punjabi News.

Tags:
  • aam-aadmi-party
  • breaking-news
  • harbhajan-singh-eto
  • harbhajan-singh-eto-exhorts.
  • latest-news
  • news
  • nwes

ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧਾਂ 'ਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ 'ਤੇ ਕੀਤੀ ਇੱਕੋ ਸਮੇਂ ਛਾਪੇਮਾਰੀ

Friday 19 May 2023 02:18 PM UTC+00 | Tags: aam-aadmi-party anti-social-elements breaking-news cm-bhagwant-mann crime crimes drug-smuggling-case latest-news news punjab-police punjab-police-raid the-unmute-breaking-news

ਚੰਡੀਗੜ, 19 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ (Punjab Police) ਨੇ ਸ਼ੁੱਕਰਵਾਰ ਨੂੰ ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧਾਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਕੀਤੀ ਗਈ ।

ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਰਾਜ ਭਰ ਵਿੱਚ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਨੂੰ ਸਿੰਕ੍ਰੋਨਾਈਜ਼ ਢੰਗ ਨਾਲ ਚਲਾਇਆ ਗਿਆ ਸੀ ਅਤੇ ਸਾਰੇ ਸੀਪੀਜ/ਐਸਐਸਪੀਜ ਨੂੰ ਕਿਹਾ ਗਿਆ ਸੀ ਕਿ ਇਨਾਂ ਸ਼ੱਕੀ ਵਿਅਕਤੀਆਂ ਦੇ ਠਿਕਾਣਿਆਂ ਦੀ ਜਾਂਚ ਲਈ ਸਬ-ਇੰਸਪੈਕਟਰ (ਐਸ.ਆਈ) ਰੈਂਕ ਦੇ ਅਧਿਕਾਰੀਆਂ ਅਧੀਨ ਘੱਟੋ-ਘੱਟ ਇੱਕ ਪੁਲਿਸ ਪਾਰਟੀ ਪ੍ਰਤੀ ਥਾਣੇ ਲਈ ਤਾਇਨਾਤ ਕੀਤੀ ਜਾਵੇ।

ਉਨਾਂ ਕਿਹਾ ਕਿ 3000 ਤੋਂ ਵੱਧ ਪੁਲਿਸ ਮੁਲਾਜਮਾਂ ਦੀ ਸ਼ਮੂਲੀਅਤ ਵਾਲੀਆਂ 450 ਪੁਲਿਸ ਪਾਰਟੀਆਂ ਨੇ ਘੱਟੋ-ਘੱਟ 4171 ਅਜਿਹੇ ਵਿਅਕਤੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਜੋ ਅਪਰਾਧਿਕ ਪਿਛੋਕੜ ਨਾਲ ਸਬੰਧਤ ਹਨ।ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਇਸ ਆਪ੍ਰੇਸਨ ਨੂੰ ਅੰਜਾਮ ਦੇਣ ਦਾ ਮਕਸਦ ਅਜਿਹੇ ਵਿਅਕਤੀਆਂ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਤੋਂ ਇਲਾਵਾ ਇਹ ਯਕੀਨੀ ਬਣਾਉਣਾ ਵੀ ਸੀ ਕਿ ਰਾਹ ਤੋਂ ਭਟਕੇ ਅਜਿਹੇ ਵਿਅਕਤੀਆਂ ਨੂੰ ਮੁੱਖ ਧਾਰਾ ਦੀ ਜੀਵਨ ਸ਼ੈਲੀ ਵਿੱਚ ਵਾਪਸ ਪਰਤੇ ਹਨ ਜਾ ਨਹੀਂ।

ਉਨਾਂ ਕਿਹਾ ਕਿ ਪੁਲਿਸ ਟੀਮਾਂ (Punjab Police) ਨੇ ਅਪਰਾਧਾਂ ਵਿੱਚ ਸ਼ਾਮਲ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਕੀਤੀ ਅਤੇ ਬੈਂਕਾਂ ਸਬੰਧੀ ਲੈਣ-ਦੇਣ, ਵੈਸਟਰਨ ਯੂਨੀਅਨ ਅਤੇ ਜਾਇਦਾਦ ਦੇ ਵੇਰਵੇ ਵੀ ਚੈੱਕ ਕੀਤੇ । ਉਨਾਂ ਕਿਹਾ ਕਿ ਪੁਲਿਸ ਟੀਮਾਂ ਨੇ ਮੌਕੇ ਤੇ ਖੜੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਅਤੇ ਵਾਹਨ ਮੋਬਾਈਲ ਐਪ ਰਾਹੀਂ ਉਨਾਂ ਦੇ ਰਜਿਸਟ੍ਰੇਸ਼ਨ ਨੰਬਰਾਂ ਦੀ ਵੀ ਪੁਸਟੀ ਕੀਤੀ ।
ਜ਼ਿਕਰਯੋਗ ਹੈ ਕਿ ਅਜਿਹੀਆਂ ਕਵਾਇਦਾਂ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਸਮਾਜ ਵਿਰੋਧੀ ਤੱਤਾਂ ਪੁਲਿਸ ਦਾ ਡਰ ਪੈਦਾ ਕਰਨ ਵਿੱਚ ਮਦਦ ਕਰਦੇ ਹਨ।

The post ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧਾਂ ‘ਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ 'ਤੇ ਕੀਤੀ ਇੱਕੋ ਸਮੇਂ ਛਾਪੇਮਾਰੀ appeared first on TheUnmute.com - Punjabi News.

Tags:
  • aam-aadmi-party
  • anti-social-elements
  • breaking-news
  • cm-bhagwant-mann
  • crime
  • crimes
  • drug-smuggling-case
  • latest-news
  • news
  • punjab-police
  • punjab-police-raid
  • the-unmute-breaking-news

ਸੂਬੇ ਦੇ 94 ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਨੇ ਕੀਤਾ ਰਾਜ ਦੀਆਂ ਨਾਮੀ ਸਿੱਖਿਆ ਸੰਸਥਾਵਾਂ ਦਾ ਇਕ ਰੋਜ਼ਾ ਦੌਰਾ: ਹਰਜੋਤ ਸਿੰਘ ਬੈਂਸ

Friday 19 May 2023 02:22 PM UTC+00 | Tags: aam-aadmi-party breaking-news cm-bhagwant-mann harjot-singh-bains latest-news news punjab-politics punjab-school-education-board schools-of-eminence the-unmute-breaking-news

ਚੰਡੀਗੜ੍ਹ, 19 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੱਚਿਆਂ ਨੂੰ ਸਹੀ ਮਾਇਨਿਆਂ ਵਿਚ ਸਮੇਂ ਦੇ ਹਾਣ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ (Schools of Eminence) ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅੱਜ ਸੂਬੇ ਦੀਆਂ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਤੋਂ ਜਾਣੂ ਕਰਵਾਉਣ ਲਈ ਇਕ ਰੋਜ਼ਾ ਟੂਰ ਪ੍ਰੋਗਰਾਮ ਰੱਖਿਆ ਗਿਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਐਕਸਕੁਰੇਸ਼ਨ/ਸਟੱਡੀ ਟੂਰ ਪ੍ਰੋਗਰਾਮ ਅਧੀਨ ਅੱਜ ਰਾਜ ਦੇ 94 ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਨੂੰ ਨਾਮੀ ਸਿੱਖਿਆ ਸੰਸਥਾਵਾਂ ਦਾ ਇਕ ਰੋਜ਼ਾ ਦੌਰਾ ਕਰਵਾਇਆ ਗਿਆ ਹੈ।

ਵਿਦਿਆਰਥੀਆਂ ਨੂੰ ਜਿੰਨ੍ਹਾਂ ਸਿੱਖਿਆ ਸੰਸਥਾਵਾਂ ਦਾ ਅੱਜ ਦੌਰਾ ਕਰਵਾਇਆ ਗਿਆ ਉਨ੍ਹਾਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ, ਆਈ.ਆਈ.ਟੀ ਰੂਪਨਗਰ, ਐਨ.ਆਈ.ਟੀ.ਜਲੰਧਰ, ਪੰਜਾਬ ਟੈਕਨੀਕਲ ਯੂਨੀਵਰਸਿਟੀ,ਐਨ.ਆਈ.ਐਸ., ਨਾਈਪਰ ਅਤੇ ਚੰਡੀਗੜ੍ਹ ਕਾਲਜ ਆਫ਼ ਇੰਜੀਨੀਅਰਿੰਗ ਚੰਡੀਗੜ੍ਹ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ।

ਸ.ਬੈਂਸ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ 26 ਮਈ 2023 ਨੂੰ ਮੁੜ ਇਕ ਦਿਨਾਂ ਦੌਰੇ ਉਤੇ ਨਾਮੀ ਉਦਯੋਗਿਕ ਇਕਾਈਆਂ ਵਿੱਚ ਭੇਜਿਆ ਜਾਵੇਗਾ।ਉਨ੍ਹਾਂ ਦੱਸਿਆ ਇਸ ਦਿਨ ਵੇਰਕਾ ਮਿਲਕ ਪਲਾਂਟ,ਟਰਾਈਡੈਂਟ, ਹੀਰੋ ਸਾਈਕਲ,ਵੀਆਟੋਨ ਐਨਰਜੀ ਪ੍ਰਾਈਵੇਟ ਲਿਮਟਿਡ, ਪੈਪਸੀ ਪਲਾਂਟ,ਸਵਰਾਜ ਮਾਜ਼ਦਾ, ਮੇਲ ਗੋਇੰਦਵਾਲ ਸਾਹਿਬ ਵਰਗੀਆਂ ਉਦਯੋਗ ਇਕਾਈਆਂ ਦਾ ਦੌਰਾ ਕਰਵਾਇਆ ਜਾਵੇਗਾ।

ਸ.ਬੈਂਸ ਨੇ ਦੱਸਿਆ ਕਿ ਇਨ੍ਹਾਂ ਦੌਰਿਆਂ ਦਾ ਮਕਸਦ ਸੈਸ਼ਨ ਦੇ ਸ਼ੁਰੂਆਤ ਵਿਚ ਹੀ ਵਿਦਿਆਰਥੀਆਂ ਦੇ ਮਨਾਂ ਵਿਚ ਉਚੇਰੀ ਸਿੱਖਿਆ ਸੰਸਥਾਵਾਂ ਵਿੱਚ ਪੜ੍ਹਨ ਦੀ ਚੇਟਕ ਲਗਾਉਣ ਹੈ ਅਤੇ ਉਦਯੋਗਿਕ ਇਕਾਈਆਂ ਦੀ ਫੇਰੀ ਰਾਹੀਂ ਉਦਯੋਗਪਤੀ ਬਨਣ ਜਾ ਕੁਝ ਨਵਾਂ ਕਰਨ ਦੇ ਵਿਚਾਰ ਨਾਲ ਇਨ੍ਹਾਂ ਨੂੰ ਰੂਬਰੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਲਗਾਤਾਰ ਇਸ ਦਿਸ਼ਾ ਵਿਚ ਕੰਮ ਕਰ ਰਹੀ ਹੈ।

The post ਸੂਬੇ ਦੇ 94 ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਨੇ ਕੀਤਾ ਰਾਜ ਦੀਆਂ ਨਾਮੀ ਸਿੱਖਿਆ ਸੰਸਥਾਵਾਂ ਦਾ ਇਕ ਰੋਜ਼ਾ ਦੌਰਾ: ਹਰਜੋਤ ਸਿੰਘ ਬੈਂਸ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • harjot-singh-bains
  • latest-news
  • news
  • punjab-politics
  • punjab-school-education-board
  • schools-of-eminence
  • the-unmute-breaking-news

ਚੰਡੀਗੜ੍ਹ, 19 ਮਈ 2023: ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ (Ukraine’s President Zelensky) ਸ਼ੁੱਕਰਵਾਰ ਨੂੰ ਸਾਊਦੀ ਅਰਬ ਪਹੁੰਚੇ। ਇੱਥੇ ਉਨ੍ਹਾਂ ਨੇ ਅਰਬ ਲੀਗ ਸੰਮੇਲਨ ਨੂੰ ਸੰਬੋਧਨ ਕੀਤਾ। ਉਸਨੇ ਰੂਸ-ਯੂਕਰੇਨ ਯੁੱਧ ਦੌਰਾਨ ਆਪਣੇ ਦੇਸ਼ ਦਾ ਸਮਰਥਨ ਮੰਗਿਆ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਨੇ ਯੂਕਰੇਨ ਤੋਂ ਅੱਖਾਂ ਫੇਰ ਲਈਆਂ ਹਨ, ਜੋ ਯੂਕਰੇਨ ਦੇ ਹਾਲਾਤ ਨਹੀਂ ਦੇਖ ਰਹੇ, ਮੈਂ ਉਨ੍ਹਾਂ ਨੂੰ ਕਹਿਣਾ ਚਾਹਾਂਗਾ ਕਿ ਇਕ ਵਾਰ ਇਮਾਨਦਾਰੀ ਨਾਲ ਯੁੱਧ ਦੇ ਹਾਲਾਤ ਨੂੰ ਸਮਝੋ। ਅਸੀਂ ਸ਼ਾਂਤੀ ਅਤੇ ਨਿਆਂ ਚਾਹੁੰਦੇ ਹਾਂ। ਸਾਡੇ ਕੋਲ ਦੁਸ਼ਮਣ ਜਿੰਨੀਆਂ ਮਿਜ਼ਾਈਲਾਂ ਨਹੀਂ ਹਨ।

ਜ਼ੇਲੇਂਸਕੀ ਨੇ ਕਿਹਾ ਕਿ ਈਰਾਨ ਰੂਸ ਨੂੰ ਜੰਗ ਵਿੱਚ ਡਰੇਨ ਭੇਜ ਰਿਹਾ ਹੈ। ਸਾਡੇ ਕੋਲ ਬਹੁਤੇ ਹਥਿਆਰ ਵੀ ਨਹੀਂ ਹਨ। ਪਰ ਅਸੀਂ ਡਟੇ ਰਹਿੰਦੇ ਹਾਂ ਕਿਉਂਕਿ ਸੱਚਾਈ ਸਾਡੇ ਨਾਲ ਹੈ। ਇਸ ਦੇ ਨਾਲ ਹੀ ਸਾਊਦੀ ਅਰਬ ਅਤੇ ਯੂਕਰੇਨ ਦੇ ਦੁਵੱਲੇ ਸਬੰਧਾਂ ਨੂੰ ਲੈ ਕੇ ਜ਼ੇਲੇਂਸਕੀ ਨੇ ਕਿਹਾ ਕਿ ਸਾਊਦੀ ਅਰਬ ਸਾਡੇ ਲਈ ਮਹੱਤਵਪੂਰਨ ਹੈ, ਅਸੀਂ ਆਪਸੀ ਸਹਿਯੋਗ ਨੂੰ ਨਵੇਂ ਪੱਧਰ ‘ਤੇ ਲਿਜਾਣ ਲਈ ਤਿਆਰ ਹਾਂ।

तस्वीर क्राउन प्रिंस मोहम्मद बिन सलमान (बाएं) और यूक्रेन के राष्ट्रपति जेलेंस्की की है।

ਇਸਦੇ ਨਾਲ ਹੀ ਜ਼ੇਲੇਂਸਕੀ ਦੀ ਸਾਊਦੀ ਅਰਬ ਦੀ ਪਹਿਲੀ ਫੇਰੀ। ਉਨ੍ਹਾਂ ਨੇ ਸਾਊਦੀ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਮੁਲਾਕਾਤ ਕੀਤੀ। ਜ਼ੇਲੇਂਸਕੀ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਦੋਵੇਂ ਨੇ ਦੇਸ਼ਾਂ ਦੇ ਆਪਸੀ ਸਬੰਧਾਂ ਨੂੰ ਮਜ਼ਬੂਤ ​​ਕਰਨ, ਊਰਜਾ ਸਹਿਯੋਗ ਅਤੇ ਕ੍ਰੀਮੀਆ ‘ਚ ਨਜ਼ਰਬੰਦ ਕਰੀਬ 180 ਸਿਆਸੀ ਕੈਦੀਆਂ ਦੇ ਮੁੱਦੇ ‘ਤੇ ਚਰਚਾ ਕਰਨਗੇ।

The post ਸਾਊਦੀ ਅਰਬ ਪਹੁੰਚੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ, ਅਰਬ ਲੀਗ ਸੰਮੇਲਨ ‘ਚ ਕਿਹਾ- ਯੁੱਧ ਤੋਂ ਨਜ਼ਰਾਂ ਨਾ ਫੇਰੋ appeared first on TheUnmute.com - Punjabi News.

Tags:
  • arab-league-summit
  • breaking-news
  • news
  • saudi-arabia
  • ukraines-president-zelensky
  • ukraine-volodymyr-zelensky
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form