TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੀਖਿਆ ਸ਼ਾਖਾ 'ਚ ਲੱਗੀ ਅੱਗ Thursday 25 May 2023 07:01 AM UTC+00 | Tags: a-fire-broke breaking-news fire-incident latest-news news patiala punjabi-university punjabi-university-patiala punjab-latest-news punjab-news the-unmute-breaking-news ਚੰਡੀਗੜ੍ਹ, 25 ਮਈ 2023: ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University) ਦੇ ਪ੍ਰੀਖਿਆ ਸ਼ਾਖਾ ਦੇ ਦੂਜੇ ਅਤੇ ਤੀਜੇ ਫਲੋਰ ‘ਤੇ ਅੱਗ ਲੱਗ ਗਈ | ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਤੇ ਕਾਬੂ ਪਾਇਆ । ਜਾਣਕਾਰੀ ਮੁਤਾਬਕ ਪ੍ਰੀਖਿਆ ਹਾਲ ‘ਚ ਸਵੇਰੇ 7:20 ਵਜੇ ਅੱਗ ਲੱਗੀ । ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ ਅਤੇ ਇਸ ਘਟਨਾ ਵਿੱਚ ਕੁਝ ਰਿਕਾਰਡ ਸੜ ਕੇ ਸੁਆਹ ਹੋ ਗਈ ਹੈ | The post ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੀਖਿਆ ਸ਼ਾਖਾ ‘ਚ ਲੱਗੀ ਅੱਗ appeared first on TheUnmute.com - Punjabi News. Tags:
|
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਫਲਾਈਟ ਰਾਹੀਂ ਦਿੱਲੀ ਲਿਆਂਦਾ, ਤਿਹਾੜ ਜੇਲ੍ਹ 'ਚ ਕੀਤਾ ਜਾਵੇਗਾ ਸ਼ਿਫਟ Thursday 25 May 2023 07:27 AM UTC+00 | Tags: breaking-news delhi delhi-police gangster-lawrence-bishnoi gujarat-ats gujarat-police india lawrence-bishnoi news nia punjab-news tihar-jail ਨਵੀਂ ਦਿੱਲੀ, 25 ਮਈ 2023 (ਦਵਿੰਦਰ ਸਿੰਘ) : ਗੁਜਰਾਤ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਫਲਾਈਟ ਰਾਹੀਂ ਦਿੱਲੀ ਲਿਆਂਦਾ ਗਿਆ ਹੈ | ਵੀਰਵਾਰ (25 ਮਈ) ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਰਾਸ਼ਟਰੀ ਰਾਜਧਾਨੀ ਨਾਲ ਜੁੜੇ ਇੱਕ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ‘ਤੇ ਲਵੇਗੀ। ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਰੱਖਿਆ ਜਾਵੇਗਾ। ਬਦਨਾਮ ਗੈਂਗਸਟਰ ਨੂੰ ਗੁਜਰਾਤ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਉਹ ਗੁਜਰਾਤ ਦੀ ਅਹਿਮਦਾਬਾਦ ਜੇਲ੍ਹ ਵਿੱਚ ਬੰਦ ਸੀ | ਗੁਜਰਾਤ ਪੁਲਿਸ ਦੀ ਟੀਮ ਬੁੱਧਵਾਰ ਰਾਤ 10:25 ਵਜੇ ਅਹਿਮਦਾਬਾਦ ਤੋਂ ਲਾਰੈਂਸ ਲਈ ਦਿੱਲੀ ਲਈ ਰਵਾਨਾ ਹੋਈ। ਇਹ ਫਲਾਈਟ ਅੱਧੀ ਰਾਤ 12 ਤੋਂ ਬਾਅਦ ਦਿੱਲੀ ਏਅਰਪੋਰਟ ਪਹੁੰਚੀ । ਗੁਜਰਾਤ ਪੁਲਿਸ ਦੀ ਏਟੀਐਸ ਐਨਡੀਪੀਐਸ ਐਕਟ ਦੇ ਤਹਿਤ ਮਾਮਲੇ ਦੀ ਜਾਂਚ ਕਰ ਰਹੀ ਸੀ, ਜਿਸ ਤੋਂ ਬਾਅਦ ਗੁਜਰਾਤ ਪੁਲਿਸ ਲਾਰੇਂਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਆਪਣੇ ਨਾਲ ਲੈ ਗਈ। ਗੁਜਰਾਤ ਏਟੀਐਸ ਨੇ ਲਾਰੇਂਸ ਦਾ 7 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਭੇਜ ਦਿੱਤਾ ਗਿਆ ਸੀ। ਹੁਣ ਗੁਜਰਾਤ ਪੁਲਿਸ ਲਾਰੈਂਸ ਨੂੰ ਵਾਪਸ ਤਿਹਾੜ ਜੇਲ੍ਹ ਲਿਆਂਦਾ ਗਿਆ ਹੈ। ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਐਨਆਈਏ ਅਤੇ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਸੀ। The post ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਫਲਾਈਟ ਰਾਹੀਂ ਦਿੱਲੀ ਲਿਆਂਦਾ, ਤਿਹਾੜ ਜੇਲ੍ਹ ‘ਚ ਕੀਤਾ ਜਾਵੇਗਾ ਸ਼ਿਫਟ appeared first on TheUnmute.com - Punjabi News. Tags:
|
ਚੰਡੀਗੜ੍ਹ ਪ੍ਰਸ਼ਾਸਨ ਵਲੋਂ ਚਾਰ IAS ਸਮੇਤ ਤੇ ਪੰਜ ਅਫ਼ਸਰਾਂ ਦਾ ਤਬਾਦਲਾ Thursday 25 May 2023 07:36 AM UTC+00 | Tags: breaking-news chandigarh-administration danics-cadre-officer latest-news news punjab-news ਚੰਡੀਗੜ੍ਹ, 25 ਮਈ 2023: ਚੰਡੀਗੜ੍ਹ ਪ੍ਰਸ਼ਾਸਨ (Chandigarh administration) ਨੇ ਪੱਤਰ ਜਾਰੀ ਕਰਦਿਆਂ 4 ਆਈ.ਏ.ਐੱਸ ਤੇ ਇਕ ਦਾਨਿਕਸ ਕੇਡਰ ਅਫਸਰ ਦੀ ਬਦਲੀ ਕੀਤੀ ਹੈ | ਹੁਕਮਾਂ ਦੀ ਕਾਪੀ ਹੇਠ ਲਿਖੇ ਅਨੁਸਾਰ ਹੈ |
The post ਚੰਡੀਗੜ੍ਹ ਪ੍ਰਸ਼ਾਸਨ ਵਲੋਂ ਚਾਰ IAS ਸਮੇਤ ਤੇ ਪੰਜ ਅਫ਼ਸਰਾਂ ਦਾ ਤਬਾਦਲਾ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ ਕਿਸ਼ਤ ਦੇਣ ਸੰਬੰਧੀ ਨੋਟੀਫਿਕੇਸ਼ਨ ਜਾਰੀ Thursday 25 May 2023 07:41 AM UTC+00 | Tags: breaking-news da dearness-allowance-installment finance-department finance-department-punjab news punjab-government ਚੰਡੀਗੜ੍ਹ, 25 ਮਈ 2023: ਪੰਜਾਬ ਸਰਕਾਰ (Punjab Government) ਦੇ ਵਿੱਤ ਵਿਭਾਗ ਨੇ ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ ਛੇ ਫੀਸਦੀ ਮਹਿੰਗਾਈ ਭੱਤੇ (ਡੀ.ਏ.) ਦੀ ਬਕਾਇਆ ਕਿਸ਼ਤ ਜਾਰੀ ਕਰ ਦਿੱਤੀ ਹੈ। The post ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ ਕਿਸ਼ਤ ਦੇਣ ਸੰਬੰਧੀ ਨੋਟੀਫਿਕੇਸ਼ਨ ਜਾਰੀ appeared first on TheUnmute.com - Punjabi News. Tags:
|
ਵਧਦੀ ਗਰਮੀ ਦੇ ਮੱਦੇਨਜ਼ਰ 'ਆਪ' ਸਰਕਾਰ ਪੇਂਡੂ ਡਿਸਪੈਂਸਰੀਆਂ ਖੋਲ੍ਹੇ: ਜੈਵੀਰ ਸ਼ੇਰਗਿੱਲ Thursday 25 May 2023 07:49 AM UTC+00 | Tags: aap-government breaking-news dispensaries jaiveer-shergill latest-news news punjab-bjp punjab-news rural-dispensaries ਚੰਡੀਗੜ੍ਹ, 25 ਮਈ 2023 : ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ (Jaiveer Shergill) ਨੇ ਕਿਹਾ ਹੈ ਕਿ 'ਆਪ'ਸਰਕਾਰ ਵੱਲੋਂ ਪੇਂਡੂ ਡਿਸਪੈਂਸਰੀਆਂ ਨੂੰ ਬੰਦ ਕਰਨ ਕਰਕੇ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿੱਚ ਵਸਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਨਾ ਮਿਲਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਲਈ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੇਂਡੂ ਪੰਜਾਬ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਤੋਂ ਵਾਂਝਾ ਕਰਕੇ ਉਨ੍ਹਾਂ ਦੀਆਂ ਜਾਨਾਂ ਨਾਲ ਖੇਡ ਰਹੀ ਹੈ। ਸ਼ੇਰਗਿੱਲ (Jaiveer Shergill) ਨੇ ਕਿਹਾ ਕਿ ਤਾਪਮਾਨ ਵਧ ਰਿਹਾ ਹੈ ਅਤੇ ਲੂ ਚਲਣ ਦੀ ਸੰਭਾਵਨਾ ਹੈ। ਜਿਸ ਕਾਰਨ ਪੇਂਡੂ ਡਿਸਪੈਂਸਰੀਆਂ ਨੂੰ ਮੁੜ ਖੋਲ੍ਹਣਾ ਸਮੇਂ ਦੀ ਮੁੱਖ ਲੋੜ ਹੈ, ਜਿਨ੍ਹਾਂ ਨੂੰ ‘ਆਪ’ ਸਰਕਾਰ ਬਿਜਲੀ ਦੀ ਰਫ਼ਤਾਰ ਵਾਂਗ ਬੰਦ ਕਰ ਰਹੀ ਹੈ। ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਸ਼ੇਰਗਿੱਲ ਨੇ ਕਿਹਾ ਕਿ ਸੱਤਾ ‘ਚ ਬੈਠੇ ਲੋਕਾਂ ਨੂੰ ਇਹ ਨਹੀਂ ਪਤਾ ਕਿ ਲੂ ਦੌਰਾਨ ਪੈਰਾਸੀਟਾਮੋਲ ਅਤੇ ਓਆਰਐਸ ਦੇ ਪਾਊਚ ਵਰਗੀਆਂ ਦਵਾਈਆਂ ਸਭ ਤੋਂ ਜ਼ਰੂਰੀ ਹੁੰਦੀਆਂ ਹਨ। ਇਨ੍ਹਾਂ ਹਾਲਾਤਾਂ ਵਿੱਚ ਇਸ ਮਾਮਲੇ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ ਅਤੇ ਪੇਂਡੂ ਡਿਸਪੈਂਸਰੀਆਂ ਨੂੰ ਮੁੜ ਖੋਲ੍ਹਣ ਲਈ ਤੁਰੰਤ ਕਦਮ ਚੁੱਕਣ ਦੀ ਲੋੜ ਹੈ। ਸ਼ੇਰਗਿੱਲ, ਜੋ ਕਿ ਪੰਜਾਬ ਭਾਜਪਾ ਦੇ ਪਰਮਾਨੇਂਟ ਇਨਵਾਇਟੀ ਮੈਂਬਰ ਵੀ ਹਨ, ਨੇ ਕਿਹਾ ਕਿ ਨਾ ਸਿਰਫ਼ ਪੇਂਡੂ ਡਿਸਪੈਂਸਰੀਆਂ ਨੂੰ ਚਾਲੂ ਕੀਤਾ ਜਾਣਾ ਚਾਹੀਦਾ ਹੈ, ਸਗੋਂ ‘ਆਪ’ ਸਰਕਾਰ ਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇੱਕ ਰੂਰਲ ਮੈਡੀਕਲ ਅਫ਼ਸਰ (ਆਰ.ਐਮ.ਓ.), ਨਰਸਿੰਗ, ਫਾਰਮਾਸਿਸਟ ਅਤੇ ਚੌਥਾ ਦਰਜਾ ਸਟਾਫ਼ ਤੋਂ ਇਲਾਵਾ, ਇਨ੍ਹਾਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਸਾਮਾਨ ਅਤੇ ਸਾਰੀਆਂ ਲੋੜੀਂਦੀਆਂ ਦਵਾਈਆਂ ਦਾ ਸਟਾਕ ਉਪਲਬਧ ਕਰਵਾਇਆ ਜਾਵੇ। ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਸ਼ੇਰਗਿੱਲ ਨੇ ਕਿਹਾ ਕਿ ਪੇਂਡੂ ਡਿਸਪੈਂਸਰੀਆਂ ਨੂੰ ਬੰਦ ਕਰਨਾ ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਅਤੇ ਗੈਰ-ਵਾਜਬ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਪੰਜਾਬ ਦੀਆਂ ਪੇਂਡੂ ਸਿਹਤ ਸੇਵਾਵਾਂ ਠੱਪ ਹੋ ਗਈਆਂ ਹਨ। ਇਸ ਦੌਰਾਨ ਸ਼ੇਰਗਿੱਲ (Jaiveer Shergill) ਨੇ ਪੰਜਾਬ ‘ਚ ‘ਆਪ’ ਸਰਕਾਰ ਵੱਲੋਂ ਹੁਣ ਤੱਕ ਖੋਲ੍ਹੇ ਗਏ 584 ਆਮ ਆਦਮੀ ਕਲੀਨਿਕਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੇਂਡੂ ਡਿਸਪੈਂਸਰੀਆਂ ਪਿੰਡਾਂ ‘ਚ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸੇਵਾਵਾਂ ਦਿੰਦੀਆਂ ਸਨ, ਜਦਕਿ ਇਹ ਆਮ ਆਦਮੀ ਕਲੀਨਿਕ ਪਿੰਡਾਂ ਤੋਂ ਕਾਫੀ ਦੂਰ ਹਨ, ਜਿਸ ਲਈ ਬਜ਼ੁਰਗਾਂ ਨੂੰ ਮਾੜੇ ਮੌਸਮ ਵਿੱਚ ਕਈ ਕਿਲੋਮੀਟਰ ਦਾ ਸਫ਼ਰ ਤੈਅ ਕਰਨਾ ਪਵੇਗਾ ਅਤੇ ਉਹ ਵੀ ਜਦੋਂ ਉਹ ਬਿਮਾਰ ਹੋਣ। ਭਾਜਪਾ ਦੇ ਕੌਮੀ ਬੁਲਾਰੇ ਨੇ ਭਗਵੰਤ ਮਾਨ ਵੱਲੋਂ ਦਿੱਲੀ ਮਾਡਲ ਨੂੰ ਲਾਗੂ ਕਰਨ ਲਈ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਹੈ ਕਿ ਮੁੱਖ ਮੰਤਰੀ ਸਿਰਫ਼ ਸਸਤੀ ਸ਼ੋਹਰਤ ਹਾਸਲ ਕਰਨ ਲਈ ਅਜਿਹੇ ਫ਼ੈਸਲੇ ਲੈ ਰਹੇ ਹਨ, ਜੋ ਪੰਜਾਬ ਦੇ ਲੋਕਾਂ ਦੀ ਸਿਹਤ ਲਈ ਬੇਹੱਦ ਨੁਕਸਾਨਦੇਹ ਹਨ। ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਦੌਰਾਨ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਪੇਂਡੂ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ‘ਤੇ ਜ਼ੋਰ ਦਿੱਤਾ ਜਾਵੇਗਾ, ਪਰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਜਿੱਤ ਕੇ ਇਨ੍ਹਾਂ ਨੇ ਮੁੜ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਦੁਹਰਾਇਆ ਕਿ ਸਾਰੀਆਂ ਪੇਂਡੂ ਡਿਸਪੈਂਸਰੀਆਂ ਪੇਂਡੂ ਸਿਹਤ ਸੰਭਾਲ ਦੀ ਜੀਵਨ ਰੇਖਾ ਹਨ ਅਤੇ ਇਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੇ ਮੁੜ ਖੋਲ੍ਹਿਆ ਜਾਣਾ ਚਾਹੀਦਾ ਹੈ। The post ਵਧਦੀ ਗਰਮੀ ਦੇ ਮੱਦੇਨਜ਼ਰ ‘ਆਪ’ ਸਰਕਾਰ ਪੇਂਡੂ ਡਿਸਪੈਂਸਰੀਆਂ ਖੋਲ੍ਹੇ: ਜੈਵੀਰ ਸ਼ੇਰਗਿੱਲ appeared first on TheUnmute.com - Punjabi News. Tags:
|
ਤਾਮਿਲਨਾਡੂ 'ਚ ਅਮੂਲ ਦੁੱਧ ਦੀ ਐਂਟਰੀ ਨੂੰ ਲੈ ਕੇ ਵਿਵਾਦ, CM ਸਟਾਲਿਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ Thursday 25 May 2023 08:43 AM UTC+00 | Tags: amit-shah amul-milk avin breaking-news cm-stalin home-minister karnataka latest-news mk-stalin nandini news nwes tamil-nadu ਚੰਡੀਗੜ੍ਹ, 25 ਮਈ 2023: ਕਰਨਾਟਕ ਤੋਂ ਬਾਅਦ ਹੁਣ ਤਾਮਿਲਨਾਡੂ ‘ਚ ਵੀ ਅਮੂਲ ਦੇ ਦੁੱਧ (Amul milk) ਦੀ ਐਂਟਰੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਮਾਮਲਾ ਇੰਨਾ ਵੱਧ ਗਿਆ ਕਿ ਸੂਬੇ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੂੰ ਕੇਂਦਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਣਾ ਪਿਆ। ਦਰਅਸਲ, ਸੀਐਮ ਸਟਾਲਿਨ ਨੇ ਇੱਕ ਪੱਤਰ ਲਿਖ ਕੇ ਤਾਮਿਲਨਾਡੂ ਦੇ ਆਵਿਨ ਦੇ ਮਿਲਕ ਸ਼ੈੱਡ ਖੇਤਰ ਤੋਂ ਅਮੂਲ ਨੂੰ ਦੁੱਧ ਦੀ ਖਰੀਦ ਤੋਂ ਰੋਕਣ ਲਈ ਤੁਰੰਤ ਦਖਲ ਦੇਣ ਦੀ ਬੇਨਤੀ ਕੀਤੀ ਹੈ | ਜ਼ਿਕਰਯੋਗ ਹੈ ਕਿ ਕਰਨਾਟਕ ‘ਚ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਦੁੱਧ ਉਤਪਾਦਕ ਦੋ ਬ੍ਰਾਂਡਾਂ ਨੂੰ ਲੈ ਕੇ ਟਕਰਾਅ ਦੀ ਸਥਿਤੀ ਪੈਦਾ ਹੋ ਗਈ ਸੀ। ਹਾਲ ਹੀ ‘ਚ ਅਮੂਲ ਨੇ ਕਰਨਾਟਕ ‘ਚ ਆਪਣੀ ਐਂਟਰੀ ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਵਿਰੋਧੀ ਧਿਰ ਕਾਂਗਰਸ ਅਤੇ ਜੇਡੀਐੱਸ ਨੇ ਦੋਸ਼ ਲਾਇਆ ਕਿ ਸਰਕਾਰ ਸਥਾਨਕ ਬ੍ਰਾਂਡ ਨੰਦਿਨੀ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਇਸ ਦੇ ਨਾਲ ਹੀ ਭਾਜਪਾ ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਕਾਂਗਰਸ ਹਰ ਗੱਲ ‘ਚ ਰਾਜਨੀਤੀ ਕਰਦੀ ਹੈ। ਇਸ ਦੌਰਾਨ ਬੈਂਗਲੁਰੂ ਵਿੱਚ ਇੱਕ ਹੋਟਲ ਐਸੋਸੀਏਸ਼ਨ, ਬ੍ਰੁਹਤ ਬੈਂਗਲੁਰੂ ਹੋਟਲਜ਼ ਐਸੋਸੀਏਸ਼ਨ ਨੇ ਸ਼ਹਿਰ ਵਿੱਚ ਅਮੂਲ ਉਤਪਾਦਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਕਰਨਾਟਕ ਦੇ ਕਿਸਾਨਾਂ ਦੇ ਸਮਰਥਨ ਲਈ ਸਿਰਫ ਸਥਾਨਕ ਬ੍ਰਾਂਡ ਨੰਦਿਨੀ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ। ਅਮੂਲ ਬ੍ਰਾਂਡ ਨੂੰ ਲੈ ਕੇ ਕੀ ਹੈ ਵਿਵਾਦ? ਦੇਸ਼ ਦੀ ਸਭ ਤੋਂ ਵੱਡੀ ਦੁੱਧ ਉਤਪਾਦਕ ਕੰਪਨੀਆਂ ਵਿੱਚੋਂ ਇੱਕ ਅਮੂਲ ਅਤੇ ਕਰਨਾਟਕ ਵਿੱਚ ਇੱਕamo ਸਥਾਨਕ ਬ੍ਰਾਂਡ ਨੰਦਿਨੀ ਵਿਚਕਾਰ ਵਿਵਾਦ ਦੀ ਸਥਿਤੀ ਸ਼ੁਰੂ ਹੋ ਗਈ ਹੈ । ਦਰਅਸਲ, 5 ਅਪ੍ਰੈਲ ਨੂੰ ਗੁਜਰਾਤ ਕੋਆਪ੍ਰੇਟਿਵ ਮਿਲਕ ਫੈਡਰੇਸ਼ਨ (GCMMF), ਜੋ ਅਮੂਲ ਬ੍ਰਾਂਡ Amul milk) ਦੇ ਤਹਿਤ ਆਪਣੇ ਡੇਅਰੀ ਉਤਪਾਦ ਵੇਚਦੀ ਹੈ, ਉਨ੍ਹਾਂ ਨੇ ਟਵੀਟ ਕੀਤਾ ਸੀ ਕਿ ਉਹ ਕਰਨਾਟਕ ਵਿੱਚ ਐਂਟਰੀ ਲਈ ਤਿਆਰ ਹੈ। ਅਮੂਲ ਦੇ ਇਸ ਟਵੀਟ ਤੋਂ ਬਾਅਦ ਕਰਨਾਟਕ ‘ਚ ਵੀ ਸਿਆਸਤ ਸ਼ੁਰੂ ਹੋ ਗਈ ਹੈ। The post ਤਾਮਿਲਨਾਡੂ ‘ਚ ਅਮੂਲ ਦੁੱਧ ਦੀ ਐਂਟਰੀ ਨੂੰ ਲੈ ਕੇ ਵਿਵਾਦ, CM ਸਟਾਲਿਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ appeared first on TheUnmute.com - Punjabi News. Tags:
|
ਸਤੇਂਦਰ ਜੈਨ ਦੀ ਹਾਲਤ ਹੋਰ ਵਿਗੜੀ, ਦੀਨ ਦਿਆਲ ਉਪਾਧਿਆਏ ਹਸਪਤਾਲ ਤੋਂ LNJP 'ਚ ਕੀਤਾ ਸ਼ਿਫਟ Thursday 25 May 2023 09:05 AM UTC+00 | Tags: aam-aadmi-party aap-chief-arvind-kejriwal breaking-news deen-dayal-upadhyay-hospital delhi latest-news lnjp news satyendra-jain the-unmute-breaking-news the-unmute-latest-update ਚੰਡੀਗੜ੍ਹ, 25 ਮਈ 2023: ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ (Satyendra Jain) ਦੀ ਸਿਹਤ ਹੋਰ ਵਿਗੜ ਗਈ ਹੈ। ਹੁਣ ਉਨ੍ਹਾਂ ਨੂੰ ਦੀਨ ਦਿਆਲ ਉਪਾਧਿਆਏ ਹਸਪਤਾਲ ਤੋਂ ਐਲਐਨਜੇਪੀ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਸਤੇਂਦਰ ਜੈਨ ਨੂੰ LNJP ਹਸਪਤਾਲ ‘ਚ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਦੇ ਸੂਤਰਾਂ ਅਨੁਸਾਰ ਬੁੱਧਵਾਰ ਸਵੇਰੇ ਕਰੀਬ 6 ਵਜੇ ਸਤਿੰਦਰ ਜੈਨ ਫਿਸਲ ਕੇ ਸੀਜੇ-7 ਹਸਪਤਾਲ ਦੇ ਐਮਆਈ ਰੂਮ ਦੇ ਬਾਥਰੂਮ ਵਿੱਚ ਡਿੱਗ ਗਿਆ, ਜਿੱਥੇ ਉਸ ਨੂੰ ਆਮ ਕਮਜ਼ੋਰੀ ਕਾਰਨ ਨਿਗਰਾਨੀ ਵਿੱਚ ਰੱਖਿਆ ਗਿਆ ਸੀ। ਇਸ ਤੋਂ ਬਾਅਦ ਡਾਕਟਰਾਂ ਨੇ ਉਸ ਦੀ ਜਾਂਚ ਕੀਤੀ। ਪਿੱਠ, ਖੱਬੀ ਲੱਤ ਅਤੇ ਮੋਢੇ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸਨੂੰ ਡੀਡੀਯੂ ਹਸਪਤਾਲ ਵਿੱਚ ਰੈਫਰ ਕੀਤਾ ਗਿਆ। ਦੂਜੇ ਪਾਸੇ ਸਤੇਂਦਰ ਜੈਨ (Satyendra Jain) ਦੀ ਸਿਹਤ ਵਿਗੜਨ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕੀਤਾ। ਇਸ ਦੌਰਾਨ ਉਨ੍ਹਾਂ ਲਿਖਿਆ ਕਿ ਜਿਸ ਵਿਅਕਤੀ ਨੇ ਲੋਕਾਂ ਨੂੰ ਚੰਗਾ ਇਲਾਜ ਅਤੇ ਚੰਗੀ ਸਿਹਤ ਪ੍ਰਦਾਨ ਕਰਨ ਲਈ ਦਿਨ-ਰਾਤ ਕੰਮ ਕੀਤਾ ਸੀ, ਅੱਜ ਇੱਕ ਤਾਨਾਸ਼ਾਹ ਉਸ ਚੰਗੇ ਵਿਅਕਤੀ ਨੂੰ ਮਾਰਨ ‘ਤੇ ਤੁਲਿਆ ਹੋਇਆ ਹੈ। ਉਸ ਤਾਨਾਸ਼ਾਹ ਦੀ ਇੱਕ ਹੀ ਸੋਚ ਹੁੰਦੀ ਹੈ – ਹਰ ਕਿਸੇ ਨੂੰ ਖਤਮ ਕਰਨ ਲਈ, ਉਹ ਸਿਰਫ ’ਮੈਂ’ਤੁਸੀਂ’ ਵਿੱਚ ਰਹਿੰਦਾ ਹੈ। ਪ੍ਰਮਾਤਮਾ ਸਭ ਦੇਖ ਰਿਹਾ ਹੈ, ਉਹ ਸਭ ਦਾ ਨਿਆਂ ਕਰੇਗਾ। ਮੈਂ ਸਤੇਂਦਰ ਜੈਨ ਦੇ ਜਲਦੀ ਠੀਕ ਹੋਣ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ। ਪ੍ਰਮਾਤਮਾ ਉਨ੍ਹਾਂ ਨੂੰ ਇਨ੍ਹਾਂ ਮਾੜੇ ਹਾਲਾਤਾਂ ਨਾਲ ਲੜਨ ਦਾ ਬਲ ਬਖਸ਼ੇ। The post ਸਤੇਂਦਰ ਜੈਨ ਦੀ ਹਾਲਤ ਹੋਰ ਵਿਗੜੀ, ਦੀਨ ਦਿਆਲ ਉਪਾਧਿਆਏ ਹਸਪਤਾਲ ਤੋਂ LNJP ‘ਚ ਕੀਤਾ ਸ਼ਿਫਟ appeared first on TheUnmute.com - Punjabi News. Tags:
|
CM ਮਾਨ ਦਾ ਚਰਨਜੀਤ ਚੰਨੀ ਨੂੰ ਅਲਟੀਮੇਟਮ, ਕਿਹਾ- ਖਿਡਾਰੀ ਤੋਂ ਰਿਸ਼ਵਤ ਮੰਗਣ ਦਾ ਵੇਰਵਾ 31 ਮਈ ਤੱਕ ਕਰਨ ਜਨਤਕ Thursday 25 May 2023 09:12 AM UTC+00 | Tags: aam-aadmi-party bhagwant-mann breaking-news bribe charanjit-channi charanjit-singh-channi cm-bhagwant-mann congress latest-news news punjab punjab-congress punjab-government shiromani-akali-dal the-unmute-breaking the-unmute-breaking-news the-unmute-latest-news ਚੰਡੀਗੜ੍ਹ, 25 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Channi) ਨੂੰ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ 31 ਮਈ ਤੱਕ ਖਿਡਾਰੀ ਤੋਂ ਰਿਸ਼ਵਤ ਮੰਗਣ ਦੇ ਸਾਰੇ ਵੇਰਵੇ ਜਨਤਕ ਕਰ ਲੈਣ, ਨਹੀਂ ਤਾਂ 2 ਵਜੇ ਤੋਂ ਬਾਅਦ ਉਹ ਖੁਦ ਸਾਰਾ ਵੇਰਵਾ ਜਨਤਕ ਕਰ ਦੇਣਗੇ। ਮੁੱਖ ਮੰਤਰੀ ਨੇ ਲਿਖਿਆ ਕਿ ਮਾਣਯੋਗ ਚਰਨਜੀਤ ਚੰਨੀ ਆਦਰ ਸਹਿਤ ਤੁਹਾਨੂੰ 31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ, ਨਹੀਂ ਫਿਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ, ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਸਾਹਮਣੇ ਰੱਖਾਂਗਾ |
The post CM ਮਾਨ ਦਾ ਚਰਨਜੀਤ ਚੰਨੀ ਨੂੰ ਅਲਟੀਮੇਟਮ, ਕਿਹਾ- ਖਿਡਾਰੀ ਤੋਂ ਰਿਸ਼ਵਤ ਮੰਗਣ ਦਾ ਵੇਰਵਾ 31 ਮਈ ਤੱਕ ਕਰਨ ਜਨਤਕ appeared first on TheUnmute.com - Punjabi News. Tags:
|
ਪੰਜਾਬ 'ਚ ਕਾਂਗਰਸ ਨਾਲ ਧੱਕੇਸ਼ਾਹੀ ਅਤੇ ਕੇਸਾਂ ਦੀ ਸਾਰੀ ਜਾਣਕਾਰੀ ਹਾਈਕਮਾਂਡ ਨੂੰ ਦਿੱਤੀ: ਰਾਜਾ ਵੜਿੰਗ Thursday 25 May 2023 09:36 AM UTC+00 | Tags: aam-aadmi-party breaking-news cm-bhagwant-mann congress congress-party-news ielets indian-army latest-news news nwes punjab-congress punjab-government raja-warring the-unmute-breaking-news ਚੰਡੀਗੜ੍ਹ, 25 ਮਈ 2023: ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ (Raja Warring) ਨੇ ਕਿਹਾ ਕਿ ਆਰਡੀਨੈਂਸ ‘ਤੇ ਫੈਸਲਾ ਲੈਣਾ ਹੈ ਜਾਂ ਨਹੀਂ ਇਹ ਹਾਈਕਮਾਂਡ ਤੈਅ ਕਰੇਗੀ | ਪਰ ਸਰਕਾਰ ਦੇ 14 ਮਹੀਨਿਆਂ ‘ਚ ਕਾਂਗਰਸ ਨਾਲ ਪੰਜਾਬ ‘ਚ ਹੋਏ ਧੱਕੇ ਅਤੇ ਕੇਸਾਂ ਦੀ ਸਾਰੀ ਜਾਣਕਾਰੀ ਦਿੱਤੀ ਗਈ ਹੈ | ਹਾਈਕਮਾਂਡ ਨੂੰ ਕਿਹਾ ਤਾਂ ਜੋ ਸਾਰੇ ਪਹਿਲੂਆਂ ‘ਤੇ ਗੌਰ ਕੀਤਾ ਜਾ ਸਕੇ।ਹੁਣ ਪਾਰਟੀ ਹਾਈਕਮਾਂਡ ਹੀ ਫੈਸਲਾ ਲਵੇਗੀ ਜੋ ਵੀ ਫੈਸਲਾ ਹੋਵੇਗਾ ਅਸੀਂ ਉਸ ਦੇ ਨਾਲ ਰਹਾਂਗੇ। ਆਈਲੈਟਸ ਦੀ ਕੋਚਿੰਗ ਬਾਰੇ ਰਾਜਾ ਵੜਿੰਗ ਨੇ ਕਿਹਾ ਕਿ ਵਿਦੇਸ਼ਾਂ ਤੋਂ ਕੋਈ ਵੀ ਆਉਣ ਵਾਲਾ ਨਹੀਂ ਹੈ, ਪਰ ਜਿਸ ਬਦਲਾਅ ਦੀ ਨੌਜਵਾਨਾਂ ਨੂੰ ਉਮੀਦ ਸੀ, ਉਹ ਨਹੀਂ ਆਇਆ |ਉਨ੍ਹਾਂ ਨੇ ਕਿਹਾ ਕਿ ਮੈਂ ਕੈਨੇਡਾ, ਅਮਰੀਕਾ ਅਤੇ ਆਸਟ੍ਰੇਲੀਆ ਵਰਗੇ ਦੇਸ਼ਾਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਸਾਡੇ ਨੌਜਵਾਨਾਂ ਨੂੰ ਸਾਂਭਿਆ ਹੈ | ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਸਰਕਾਰ ਪੀ.ਆਰ.ਟੀ.ਸੀ ਦੇ ਮੁਲਾਜ਼ਮਾਂ ਨੂੰ ਮਹੀਨਾਵਾਰ ਤਨਖ਼ਾਹ ਦੇਣ ਲਈ ਕਰਜ਼ਾ ਲੈਣਾ ਜਾਰੀ ਰੱਖਦੀ ਹੈ ਤਾਂ ਸਰਕਾਰ ਮੁਲਾਜ਼ਮਾਂ ਨੂੰ ਤਨਖ਼ਾਹ ਕਿਵੇਂ ਦੇਵੇਗੀ ਅਤੇ ਬੱਸਾਂ ਕਿਵੇਂ ਚੱਲੇਗੀ | ਭ੍ਰਿਸ਼ਟਾਚਾਰ ਮੁਕਤ ਹੈਲਪਲਾਈਨ ਬਿਲਕੁਲ ਵੀ ਕੰਮ ਨਹੀਂ ਕਰ ਰਹੀ ਸੀ ਅਤੇ ਸਿਰਫ਼ ਫੜੋ-ਫੜਾਈ ਹੋ ਰਹੀ ਹੈ | The post ਪੰਜਾਬ ‘ਚ ਕਾਂਗਰਸ ਨਾਲ ਧੱਕੇਸ਼ਾਹੀ ਅਤੇ ਕੇਸਾਂ ਦੀ ਸਾਰੀ ਜਾਣਕਾਰੀ ਹਾਈਕਮਾਂਡ ਨੂੰ ਦਿੱਤੀ: ਰਾਜਾ ਵੜਿੰਗ appeared first on TheUnmute.com - Punjabi News. Tags:
|
PRTC ਵਲੋਂ ਹੈਲਪਲਾਈਨ ਨੰਬਰ ਜਾਰੀ, ਯਾਤਰੀ ਇਸ ਨੰਬਰ 'ਤੇ ਕਰ ਸਕਣਗੇ ਸ਼ਿਕਾਇਤ Thursday 25 May 2023 09:59 AM UTC+00 | Tags: breaking-news helpline-number-issued-by-prtc helpline-number-prtc latest-news news prtc prtc-department punajb-transfer punjab-news ranjodh-singh-hadana ਚੰਡੀਗੜ੍ਹ 25 ਮਈ 2023: ਪੀ.ਆਰ.ਟੀ.ਸੀ. (PRTC) ਵਿਭਾਗ ਨੇ ਪੰਜਾਬ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਹੈਲਪਨੰਬਰ ਜਾਰੀ ਕੀਤਾ ਗਿਆ ਹੈ, ਜਿਸ 'ਤੇ ਯਾਤਰੀ ਸੰਪਰਕ ਕਰਕੇ ਆਪਣੀਆਂ ਸਮੱਸਿਆ ਦੱਸ ਸਕਦੇ ਹਨ, ਜਿਨ੍ਹਾਂ ਦਾ ਪੀ.ਆਰ.ਟੀ.ਸੀ. ਅਧਿਕਾਰੀ ਫ਼ੋਰੀ ਹੱਲ ਲਈ ਤੱਤਪਰ ਹੋਣਗੇ। ਅੱਜ ਪੀ.ਆਰ.ਟੀ.ਸੀ. (PRTC) ਦੇ ਮੁੱਖ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ 95921-95923 ਨੰਬਰ ਜਾਰੀ ਕਰਦਿਆਂ ਦੱਸਿਆ ਕਿ ਇਸ ਨੰਬਰ 'ਤੇ ਸ਼ਿਕਾਇਤ ਦਰਜ ਕਰਵਾਉਣ 'ਤੇ ਇਹ ਸ਼ਿਕਾਇਤ ਸਿੱਧੀ ਮੇਰੇ ਕੋਲ ਪਹੁੰਚੇਗੀ ਅਤੇ ਚਾਰ ਅਧਿਕਾਰੀ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਨਾਲ ਦੀ ਨਾਲ ਕਰਨਗੇ ਅਤੇ ਉਨ੍ਹਾਂ ਵਲੋਂ ਸ਼ਾਮ ਨੂੰ ਹਰ ਸ਼ਿਕਾਇਤ ਬਾਰੇ ਜਾਣਕਾਰੀ ਦੇਣਗੇ। The post PRTC ਵਲੋਂ ਹੈਲਪਲਾਈਨ ਨੰਬਰ ਜਾਰੀ, ਯਾਤਰੀ ਇਸ ਨੰਬਰ ‘ਤੇ ਕਰ ਸਕਣਗੇ ਸ਼ਿਕਾਇਤ appeared first on TheUnmute.com - Punjabi News. Tags:
|
ਕੇਂਦਰ ਸਰਕਾਰ ਨੇ CM ਭਗਵੰਤ ਮਾਨ ਨੂੰ ਦਿੱਤੀ Z+ ਸੁਰੱਖਿਆ, ਸੁਰੱਖਿਆ 'ਚ CRPF ਜਵਾਨ ਹੋਣਗੇ ਤਾਇਨਾਤ Thursday 25 May 2023 10:09 AM UTC+00 | Tags: aam-aadmi-party bhagwant-mann breaking-news central-home-department cm-bhagwant-mann crpf latest-news news punjab-news the-unmute-breaking the-unmute-breaking-news z-security ਚੰਡੀਗੜ੍ਹ 25 ਮਈ 2023: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਸੁਰੱਖਿਆ ਨੂੰ ਲੈ ਕੇ ਵੱਡਾ ਖ਼ਬਰ ਸਾਹਮਣੇ ਆਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੁਣ Z+ ਸੁਰੱਖਿਆ ਦਿੱਤੀ ਗਈ ਹੈ।ਜਾਣਕਾਰੀ ਮੁਤਾਬਕ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਮਿਲੀ ਖੁਫੀਆ ਜਾਣਕਾਰੀ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਦੀ ਸੁਰੱਖਿਆ ਵਿੱਚ ਸੀ.ਆਰ.ਪੀ.ਐੱਫ ਦੇ ਜਵਾਨ ਤਾਇਨਾਤ ਹੋਣਗੇ | The post ਕੇਂਦਰ ਸਰਕਾਰ ਨੇ CM ਭਗਵੰਤ ਮਾਨ ਨੂੰ ਦਿੱਤੀ Z+ ਸੁਰੱਖਿਆ, ਸੁਰੱਖਿਆ ‘ਚ CRPF ਜਵਾਨ ਹੋਣਗੇ ਤਾਇਨਾਤ appeared first on TheUnmute.com - Punjabi News. Tags:
|
ਜਗਰਾਉਂ-ਰਾਏਕੋਰਟ ਮਾਰਗ 'ਤੇ ਪੈਂਦੇ ਪਿੰਡ ਅਖਾੜਾ ਵਿਖੇ ਬਣੇਗਾ ਨਵਾਂ ਤੇ 40 ਫੁੱਟ ਚੌੜਾ ਪੁੱਲ: ਹਰਭਜਨ ਸਿੰਘ ਈ.ਟੀ.ਓ. Thursday 25 May 2023 10:18 AM UTC+00 | Tags: akhara harbhajan-singh-eto jagraon jagraon-assembly-constituency jagraon-raikot-road news punjab-government village-akhara ਚੰਡੀਗੜ੍ਹ, 25 ਮਈ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਗਰਾਉਂ ਅਧੀਨ ਪੈਂਦੇ ਪਿੰਡ ਅਖਾੜਾ (Akhara) ਵਿਖੇ ਅਬੋਹਰ ਕਨਾਲ ਬਰਾਂਚ 'ਤੇ ਨਵਾਂ ਤੇ 40 ਫੁੱਟ ਚੌੜਾ ਪੁੱਲ ਉਸਾਰਿਆ ਜਾਵੇਗਾ। ਇਸ ਪੁੱਲ ਦੀ ਉਸਾਰੀ 'ਤੇ 780 ਲੱਖ ਰੁਪਏ ਅਨੁਮਾਨਿਤ ਲਾਗਤ ਆਵੇਗੀ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਪੁਰਾਣੇ ਤੰਗ ਪੁੱਲ ਦੀ ਜਗ੍ਹਾ 'ਤੇ ਨਵੇਂ ਅਤੇ ਚੌੜੇ ਪੁੱਲ ਦੀ ਉਸਾਰੀ ਦੀ ਮੰਗ ਕਾਫੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ।ਉਨ੍ਹਾਂ ਦੱਸਿਆ ਕਿ ਇਸ ਪੁੱਲ ਦੀ ਉਸਾਰੀ ਨਾਲ ਇਹ ਮੰਗ ਪੂਰੀ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪੁੱਲ ਦੀ ਮੁੜ ਉਸਾਰੀ ਨੂੰ ਨਾਬਾਰਡ ਸਕੀਮ ਆਰ.ਆਈ.ਡੀ.ਐਫ-28 ਅਧੀਨ 780 ਲੱਖ ਰੁਪਏ ਦੀ ਲਾਗਤ ਨਾਲ ਬਣਾਉਣ ਦਾ ਪ੍ਰਵਾਨਗੀ ਪੱਤਰ ਜਾਰੀ ਹੋ ਚੁੱਕਾ ਹੈ। ਜ਼ਿਕਰਯੋਗ ਹੈ ਕਿ 33 ਫੁੱਟ ਚੌੜੇ ਜਗਰਾਓਂ-ਰਾਏਕੋਟ ਮਾਰਗ 'ਤੇ ਪਿੰਡ ਅਖਾੜਾ (Akhara) , ਨੇੜੇ ਅਬੋਹਰ ਕਨਾਲ 'ਤੇ ਇੱਕ ਬਹੁਤ ਪੁਰਾਣਾ 12 ਫੁੱਟ ਚੌੜਾ ਡਾਟਾ ਵਾਲਾ ਪੁੱਲ (ਅਖਾੜਾ ਪੁੱਲ) ਬਣਿਆ ਹੋਇਆ ਹੈ, ਜਿਸ ਦੀ ਹਾਲਤ ਬਹੁਤ ਖਰਾਬ ਹੈ। ਇਹ ਸੜਕ ਕਈ ਮਹੱਤਵਪੂਰਨ ਸ਼ਹਿਰਾਂ ਜਿਵੇਂ ਜਗਰਾਓਂ, ਰਾਏਕੋਟ, ਬਰਨਾਲਾ, ਖੰਨਾ, ਮਲੇਰਕੋਟਲਾ ਆਦਿ ਨੂੰ ਜੋੜਦੀ ਹੈ। ਅਖਾੜਾ ਪੁੱਲ ਤੰਗ ਹੋਣ ਕਾਰਨ ਸੜਕ 'ਤੇ ਰੋਜ਼ਾਨਾ ਟ੍ਰੈਫਿਕ ਜਾਮ ਰਹਿੰਦਾ ਹੈ ਅਤੇ ਐਕਸੀਡੈਂਟ ਹੋਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ। ਇਸ ਪੁੱਲ ਦੇ ਬਣਨ ਨਾਲ ਟ੍ਰੈਫਿਕ ਜਾਮ ਸਬੰਧੀ ਲੰਬੇ ਸਮੇਂ ਤੋਂ ਚਲੀ ਆ ਰਹੀ ਸਮੱਸਿਆ ਦਾ ਹੱਲ ਹੋ ਜਾਵੇਗਾ। The post ਜਗਰਾਉਂ-ਰਾਏਕੋਰਟ ਮਾਰਗ 'ਤੇ ਪੈਂਦੇ ਪਿੰਡ ਅਖਾੜਾ ਵਿਖੇ ਬਣੇਗਾ ਨਵਾਂ ਤੇ 40 ਫੁੱਟ ਚੌੜਾ ਪੁੱਲ: ਹਰਭਜਨ ਸਿੰਘ ਈ.ਟੀ.ਓ. appeared first on TheUnmute.com - Punjabi News. Tags:
|
ਡਾ: ਇੰਦਰਬੀਰ ਸਿੰਘ ਨਿੱਝਰ ਨੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਨਾਲ ਕੀਤੀ ਮੀਟਿੰਗ Thursday 25 May 2023 10:24 AM UTC+00 | Tags: aam-aadmi-party breaking-news chairmen-of-improvement-trust cm-bhagwant-mann dr-inderbir-singh-nijjar latest-news news nijjar nwes punjab-improvement-trust. punjab-police the-unmute-breaking-news ਚੰਡੀਗੜ੍ਹ, 25 ਮਈ 2023: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਸੂਬੇ ਵਿੱਚ ਨਗਰ ਸੁਧਾਰ ਟਰੱਸਟਾਂ ਦੇ ਕੰਮਕਾਜ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ਦੇ ਹੱਲ ਲਈ ਟਰੱਸਟਾਂ ਦੇ ਚੇਅਰਮੈਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਪੰਜਾਬ ਦੇ ਵਿਕਾਸ ਲਈ ਸਹਿਯੋਗ ਨੂੰ ਵਧਾਉਣਾ ਅਤੇ ਪ੍ਰਭਾਵਸ਼ਾਲੀ ਉਪਾਵਾਂ ਦੀ ਰਣਨੀਤੀ ਬਣਾਉਣਾ ਸੀ। ਮੀਟਿੰਗ ਦੌਰਾਨ ਟਰੱਸਟਾਂ ਦੇ ਚੇਅਰਮੈਨਾਂ ਨਾਲ ਸਬੰਧਤ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ। ਡਾ: ਨਿੱਝਰ ਨੇ ਚੇਅਰਮੈਨਾਂ ਨੂੰ ਵਡਮੁੱਲੀ ਮਾਰਗਦਰਸ਼ਨ ਅਤੇ ਸਮਝ ਪ੍ਰਦਾਨ ਕੀਤੀ, ਜਿਸ ਨਾਲ ਉਹ ਆਪੋ-ਆਪਣੇ ਖੇਤਰਾਂ ਵਿੱਚ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਦੇ ਯੋਗ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹਿਰਾਂ ਦੀ ਬਿਹਤਰ ਦਿੱਖ ਬਣਾਉਣਾ ਤੇ ਸ਼ਹਿਰ ਵਾਸੀਆਂ ਨੂੰ ਸੁਚੱਜੀਆਂ ਨਾਗਰਿਕ ਸੇਵਾਵਾਂ ਦੇਣ ਵਿੱਚ ਟਰੱਸਟਾਂ ਦਾ ਅਹਿਮ ਰੋਲ ਹੈ। ਮੰਤਰੀ ਨੇ ਵਿਭਿੰਨ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ, ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ਅਤੇ ਸਰੋਤਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਟਰੱਸਟਾਂ ਦੇ ਚੇਅਰਮੈਨਾਂ ਨੇ ਪੰਜਾਬ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਆਉਣ ਵਾਲੀਆਂ ਪਹਿਲਕਦਮੀਆਂ ਲਈ ਆਪਣੇ ਏਜੰਡੇ ਅਤੇ ਪ੍ਰਸਤਾਵ ਵੀ ਪੇਸ਼ ਕੀਤੇ। ਡਾ: ਨਿੱਝਰ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਇੱਕ ਜੀਵੰਤ ਅਤੇ ਖੁਸ਼ਹਾਲ ਸੂਬੇ ਵਿੱਚ ਬਦਲਣ ਦੀ ਇੱਛਾ ਰੱਖਦੀ ਹੈ। ਇਸ ਅਨੁਸਾਰ ਮੰਤਰੀ ਨੇ ਟਰੱਸਟਾਂ ਦੇ ਚੇਅਰਮੈਨਾਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਇੱਕ ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਸਲਾਹ ਦਿੱਤੀ। ਡਾ: ਨਿੱਝਰ ਨੇ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਭਾਈਚਾਰਕ ਸ਼ਮੂਲੀਅਤ ਅਤੇ ਜਨਤਕ ਭਾਗੀਦਾਰੀ ਦੀ ਮਹੱਤਤਾ ਨੂੰ ਕੇਂਦਰਿਤ ਕੀਤਾ। ਉਨ੍ਹਾਂ ਟਿਕਾਊ ਅਤੇ ਸਮਾਵੇਸ਼ੀ ਸ਼ਹਿਰੀ ਥਾਵਾਂ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਜੋ ਸਾਰੇ ਨਿਵਾਸੀਆਂ ਦੀਆਂ ਵਿਭਿੰਨ ਜ਼ਰੂਰਤਾਂ ਨੂੰ ਪੂਰਾ ਕਰਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਿੱਚ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਤਰੱਕੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਨਾਲ ਸਹਿਯੋਗ ਕਰਨਾ ਜਾਰੀ ਰੱਖੇਗਾ। ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ, ਉਮਾ ਸ਼ੰਕਰ ਗੁਪਤਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। The post ਡਾ: ਇੰਦਰਬੀਰ ਸਿੰਘ ਨਿੱਝਰ ਨੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਨਾਲ ਕੀਤੀ ਮੀਟਿੰਗ appeared first on TheUnmute.com - Punjabi News. Tags:
|
ਮੁੱਖ ਸਕੱਤਰ ਨੇ ਪੰਜਾਬ 'ਚ ਕੌਮੀ ਮਾਰਗਾਂ ਤੇ ਰੇਲਵੇ ਪ੍ਰਾਜੈਕਟਾਂ ਲਈ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਦਿੱਤੇ ਆਦੇਸ਼ Thursday 25 May 2023 10:30 AM UTC+00 | Tags: breaking-news national-highways news railway railway-projects railway-projects-in-punjab vijay-kumar-janjua ਚੰਡੀਗੜ, 25 ਮਈ 2023: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਵੀਰਵਾਰ ਨੂੰ ਸੂਬੇ ਵਿੱਚ ਬਣਨ ਵਾਲੇ ਕੌਮੀ ਮਾਰਗਾਂ ਅਤੇ ਰੇਲਵੇ ਪ੍ਰਾਜੈਕਟਾਂ (Railway Projects) ਦੇ ਕੰਮ ਦੀ ਸਮੀਖਿਆ ਕਰਦੇ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਆਦੇਸ਼ ਦਿੱਤੇ। ਕੌਮੀ ਹਾਈਵੇਜ਼ ਅਥਾਰਟੀ (ਐਨ.ਐਚ.ਏ.ਆਈ.) ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨ ਐਕਵਾਇਰ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕਰਨ ਅਤੇ ਸਬੰਧਤ ਵਿਅਕਤੀਆਂ ਨੂੰ ਮੁਆਵਜ਼ਾ ਅਦਾ ਕਰਨ ਤਾਂ ਜੋ ਮਾਰਗਾਂ ਦੀ ਉਸਾਰੀ ਸਮੇਂ ਸਿਰ ਹੋ ਸਕੇ। ਅੱਜ ਇਥੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ, ਐਨ.ਐਚ.ਏ.ਆਈ. ਦੇ ਅਧਿਕਾਰੀਆਂ ਅਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਚੱਲ ਰਹੇ ਕੌਮੀ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ਾਂ ਦੇ ਚੱਲਦਿਆਂ ਇਨ੍ਹਾਂ ਨੂੰ ਮੁਕੰਮਲ ਕੀਤਾ ਜਾਵੇ ਅਤੇ ਇਸ ਮਾਮਲੇ ਵਿੱਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਰੂਪ ਵਿੱਚ 15 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਮਿਲਣੀ ਹੈ ਅਤੇ 40 ਹਜ਼ਾਰ ਕਰੋੜ ਰੁਪਏ ਦੀ ਲਾਗਤ ਦੀਆਂ ਸੜਕਾਂ ਦੀ ਉਸਾਰੀ ਹੋਣੀ ਹੈ। ਨਵੇਂ ਐਕਸਪ੍ਰੈਸ ਵੇਅ ਬਣਨ ਨਾਲ ਸੂਬੇ ਵਿੱਚ ਵਿਕਾਸ ਦੀ ਰਫਤਾਰ ਹੋਰ ਤੇਜ਼ ਹੋਵੇਗੀ ਅਤੇ ਨਿਵੇਸ਼ਕਾਂ ਨੂੰ ਵੱਡਾ ਹੁਲਾਰਾ ਮਿਲੇਗਾ। ਮੁੱਖ ਸਕੱਤਰ ਨੇ ਜ਼ਿਲਾ ਵਾਰ ਸਮੀਖਿਆ ਕਰਦਿਆਂ ਹਰ ਪ੍ਰਾਜੈਕਟ (Railway Projects) ਦੇ ਅਸਲ ਕੰਮ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਜਿਹੜੇ ਵਿਭਾਗ ਨਾਲ ਸਬੰਧਤ ਕੋਈ ਦਿੱਕਤ ਆਉਂਦੀ ਸੀ ਤਾਂ ਉਸ ਨੂੰ ਇਹ ਦੂਰ ਕਰਨ ਲਈ ਆਖਿਆ। ਉਨ੍ਹਾਂ ਮਾਲ ਵਿਭਾਗ ਤੇ ਡਿਪਟੀ ਕਮਿਸ਼ਨਰਜ਼ ਨੂੰ ਲੋੜ ਮੁਤਾਬਕ ਅਧਿਕਾਰੀਆਂ ਦੀ ਤਾਇਨਾਤੀ ਕਰਨ ਅਤੇ ਐਨ.ਐਚ.ਏ.ਆਈ. ਨੂੰ ਉਨ੍ਹਾਂ ਨਾਲ ਸਬੰਧਤ ਬਚੇ ਕੰਮਾਂ ਨੂੰ ਪੂਰਾ ਕਰਨ ਲਈ ਵੀ ਆਖਿਆ। ਜੰਜੂਆ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ 15 ਗਰੀਨਫੀਲਡ ਐਕਸਪ੍ਰੈਸ ਵੇਅ ਬਣ ਰਹੇ ਹਨ ਜਿਨਾਂ ਦੀ ਲੰਬਾਈ 1173 ਕਿਲੋਮੀਟਰ ਹੈ ਅਤੇ 9 ਬਰਾਊਨਫੀਲਡ ਐਕਸਪ੍ਰੈਸ 436 ਕਿਲੋਮੀਟਰ ਦੀ ਲੰਬਾਈ ਦੇ ਬਣ ਰਹੇ ਹਨ। ਇਨ੍ਹਾਂ ਵਿੱਚ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਵੇਅ, ਅੰਮ੍ਰਿਤਸਰ-ਬਠਿੰਡਾ, ਲੁਧਿਆਣਾ-ਬਠਿੰਡਾ, ਮੁਹਾਲੀ-ਬਠਿੰਡਾ ਅਤੇ ਲੁਧਿਆਣਾ-ਰੋਪੜ, ਜਲੰਧਰ ਬਾਈਪਾਸ, ਅੰਮ੍ਰਿਤਸਰ ਬਾਈਪਾਸ, ਮੁਹਾਲੀ ਬਾਈਪਾਸ ਤੇ ਲੁਧਿਆਣਾ ਬਾਈਪਾਸ ਪ੍ਰਮੁੱਖ ਹਨ। ਮੀਟਿੰਗ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਉਠਾਏ ਮੁੱਦੇ ਉਤੇ ਮੁੱਖ ਸਕੱਤਰ ਨੇ ਅਥਾਰਟੀ ਅਧਿਕਾਰੀਆਂ ਨੂੰ ਆਖਿਆ ਕਿ ਨਵੇਂ ਮਾਰਗਾਂ ਵਿੱਚ ਟ੍ਰੈਫਿਕ ਦੀ ਵਿਵਸਥਾ ਸਥਾਨਕ ਲੋੜਾਂ ਨੂੰ ਦੇਖਦਿਆਂ ਕੀਤੀ ਜਾਵੇ ਤਾਂ ਜੋ ਬਾਅਦ ਵਿੱਚ ਲੋਕਾਂ ਨੂੰ ਮੁਸ਼ਕਲ ਨਾ ਆਵੇ। ਮੀਟਿੰਗ ਵਿੱਚ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ.ਸਿਨਹਾ, ਵਧੀਕ ਮੁੱਖ ਸਕੱਤਰ ਜੰਗਲਾਤ ਵਿਕਾਸ ਗਰਗ, ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਧ, ਐਨ.ਐਚ.ਏ.ਆਈ. ਦੇ ਸਲਾਹਕਾਰ ਹੁਸਨ ਲਾਲ, ਏ.ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਏ.ਡੀ.ਜੀ.ਪੀ. ਟ੍ਰੈਫਿਕ ਏ.ਐਸ.ਰਾਏ, ਡਿਵੀਜ਼ਨਲ ਕਮਿਸ਼ਨਰ ਜਲੰਧਰ ਗੁਰਪ੍ਰੀਤ ਕੌਰ ਸਪਰਾ, ਡਿਵੀਜ਼ਨਲ ਕਮਿਸ਼ਨਰ ਰੋਪੜ ਇੰਦੂ ਮਲਹੋਤਰਾ ਤੇ ਐਨ.ਐਚ.ਆਰ.ਆਈ. ਦੇ ਪ੍ਰਾਜੈਕਟ ਡਾਇਰੈਕਟਰ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀਡਿਓ ਕਾਨਫਰੰਸਿੰਗ ਰਾਹੀਂ ਹਾਜ਼ਰ ਹੋਏ। The post ਮੁੱਖ ਸਕੱਤਰ ਨੇ ਪੰਜਾਬ ‘ਚ ਕੌਮੀ ਮਾਰਗਾਂ ਤੇ ਰੇਲਵੇ ਪ੍ਰਾਜੈਕਟਾਂ ਲਈ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਦਿੱਤੇ ਆਦੇਸ਼ appeared first on TheUnmute.com - Punjabi News. Tags:
|
Sri Hemkunt Sahib: ਭਾਰੀ ਬਰਫ਼ਬਾਰੀ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਰੋਕੀ Thursday 25 May 2023 10:47 AM UTC+00 | Tags: breaking-news heavy-snowfall news sri-hemkunt-sahib sri-hemkunt-sahib-gurudwara-management-committee uttarakhand ਚੰਡੀਗੜ, 25 ਮਈ 2023: ਉੱਤਰਾਖੰਡ ਦੇ ਉਪਰਲੇ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਜਾਰੀ ਹੈ। ਇਸ ਕਾਰਨ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੀ ਯਾਤਰਾ ਅੱਜ ਯਾਨੀ ਵੀਰਵਾਰ ਨੂੰ ਰੋਕ ਦਿੱਤੀ ਹੈ | ਦੇਸ਼ ਦੇ ਪਹਾੜੀ ਇਲਾਕਿਆਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੌਸਮ ਬਦਲ ਗਿਆ ਹੈ। ਚਮੋਲੀ ‘ਚ ਬਰਫਬਾਰੀ ਅਤੇ ਮੀਂਹ ਕਾਰਨ ਹੇਮਕੁੰਟ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੋਵਿੰਦਘਾਟ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਨੇ ਦੱਸਿਆ ਕਿ ਬੀਤੀ ਰਾਤ ਤੋਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਮੀਂਹ ਪੈ ਰਿਹਾ ਹੈ।ਹਾਲਾਂਕਿ ਬਦਰੀਨਾਥ ਧਾਮ ਦੀ ਯਾਤਰਾ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਦੱਸ ਦਈਏ ਕਿ ਕੇਦਾਰਨਾਥ ਅਤੇ ਯਮਨੋਤਰੀ ਧਾਮ ਵਿੱਚ ਵੀ ਮੌਸਮ ਖ਼ਰਾਬ ਹੈ। ਇੱਥੇ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ, ਜਦਕਿ ਹਿਮਾਲਿਆ ਖੇਤਰ ਵਿੱਚ ਬਰਫਬਾਰੀ ਹੋ ਰਹੀ ਹੈ। ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਚਮੋਲੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਹੇਮਕੁੰਟ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਸੀਮਤ ਰਹੇਗੀ। ਇਸ ਤੋਂ ਇਲਾਵਾ ਬਿਮਾਰ ਲੋਕਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਅਗਲੇ ਹੁਕਮਾਂ ਤੱਕ ਹੇਮਕੁੰਟ ਦੇ ਦਰਸ਼ਨਾਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਤਰਾਖੰਡ ਪੁਲਿਸ ਅਤੇ ਪ੍ਰਸ਼ਾਸਨ ਲਗਾਤਾਰ ਯਾਤਰਾ ‘ਤੇ ਨਜ਼ਰ ਰੱਖ ਰਿਹਾ ਹੈ। ਜ਼ਿਲ੍ਹਾ ਮੈਜਿਸਟਰੇਟ ਚਮੋਲੀ ਨੇ ਅਧੀਨ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਅਤੇ ਯਾਤਰਾ ਦੇ ਰੂਟ ‘ਤੇ ਸਾਰੀਆਂ ਲੋੜੀਂਦੀਆਂ ਸਹੂਲਤਾਂ ਬਾਰੇ ਹਦਾਇਤਾਂ ਦਿੱਤੀਆਂ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਨੇ ਖੁਦ ਪੂਰੇ ਰਸਤੇ ‘ਤੇ ਪੈਦਲ ਜਾ ਕੇ ਸਹੂਲਤਾਂ ਦਾ ਨਿਰੀਖਣ ਕੀਤਾ | The post Sri Hemkunt Sahib: ਭਾਰੀ ਬਰਫ਼ਬਾਰੀ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਰੋਕੀ appeared first on TheUnmute.com - Punjabi News. Tags:
|
ਕੁਨੋ ਨੈਸ਼ਨਲ ਪਾਰਕ ਤੋਂ ਇੱਕ ਵਾਰ ਫਿਰ ਆਈ ਬੁਰੀ ਖ਼ਬਰ, ਚੀਤੇ ਦੇ 2 ਹੋਰ ਬੱਚਿਆਂ ਦੀ ਮੌਤ Thursday 25 May 2023 12:29 PM UTC+00 | Tags: breaking-news india kuno kuno-national-park latest-news leopard mnews news project-cheetah ਚੰਡੀਗੜ੍ਹ, 25 ਮਈ 2023: ਪ੍ਰੋਜੈਕਟ ਚੀਤਾ ਸਬੰਧੀ ਕੀਤੇ ਜਾ ਰਹੇ ਯਤਨਾਂ ਨੂੰ ਵੱਡਾ ਝਟਕਾ ਲੱਗਾ ਹੈ। ਸ਼ਿਓਪੁਰ ਜ਼ਿਲ੍ਹੇ ਦੇ ਕੁਨੋ ਨੈਸ਼ਨਲ ਪਾਰਕ ਵਿੱਚ ਚੀਤੇ (leopard) ਦੇ ਦੋ ਹੋਰ ਬੱਚਿਆਂ ਦੀ ਮੌਤ ਹੋ ਗਈ ਹੈ। ਮੰਗਲਵਾਰ ਨੂੰ ਚੀਤੇ ਦੇ ਇਕ ਬੱਚੇ ਦੀ ਮੌਤ ਹੋ ਗਈ। ਹੁਣ ਸਿਰਫ਼ ਇੱਕ ਬੱਚਾ ਬਚਿਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਨ੍ਹਾਂ ਬੱਚਿਆਂ ਦੀ ਮੌਤ ਕੁਪੋਸ਼ਣ ਕਾਰਨ ਹੋਈ ਹੈ। 17 ਸਤੰਬਰ ਨੂੰ ਨਾਮੀਬੀਆ ਤੋਂ ਭਾਰਤ ਲਿਆਂਦੇ ਗਏ ਚੀਤੇ ਦੇ ਚਾਰ ਬੱਚਿਆਂ ਵਿੱਚੋਂ ਤਿੰਨ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਚਾਰਾਂ ਬੱਚਿਆਂ ਦਾ ਜਨਮ ਦੋ ਮਹੀਨੇ ਪਹਿਲਾਂ ਮਾਰਚ ਦੇ ਆਖਰੀ ਹਫ਼ਤੇ ਹੋਇਆ ਸੀ। ਇਨ੍ਹਾਂ ਸਮੇਤ ਅਫ਼ਰੀਕੀ ਮੁਲਕਾਂ ਤੋਂ ਲਿਆਂਦੇ ਚੀਤਿਆਂ ਵਿੱਚੋਂ ਹੁਣ ਤੱਕ ਛੇ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚ ਤਿੰਨ ਬੱਚੇ ਅਤੇ ਤਿੰਨ ਚੀਤੇ ਸ਼ਾਮਲ ਹਨ। ਕੁਨੋ ਨੈਸ਼ਨਲ ਪਾਰਕ ਵਿੱਚ ਹੁਣ 17 ਚੀਤੇ ਅਤੇ ਇੱਕ ਬੱਚਾ ਰਹਿ ਰਿਹਾ ਹੈ। ਅਧਿਕਾਰਤ ਜਾਣਕਾਰੀ ਅਨੁਸਾਰ 23 ਮਈ ਦੀ ਸਵੇਰ ਮਾਦਾ ਚੀਤਾ (leopard) ਜਵਾਲਾ ਦੇ ਇੱਕ ਬੱਚੇ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਪਾਲਪੁਰ ‘ਚ ਤਾਇਨਾਤ ਵਾਈਲਡ ਲਾਈਫ ਡਾਕਟਰਾਂ ਦੀ ਟੀਮ ਅਤੇ ਨਿਗਰਾਨ ਟੀਮ ਦਿਨ ਭਰ ਬਾਕੀ ਬਚੇ ਤਿੰਨ ਚੀਤੇ ਦੇ ਬੱਚਿਆਂ ਅਤੇ ਮਾਦਾ ਚੀਤਾ ਜਵਾਲਾ ਦੀ ਨਿਗਰਾਨੀ ਕਰਦੀ ਰਹੀ। ਚੀਤਾ ਜਵਾਲਾ ਨੂੰ ਦਿਨ ਵੇਲੇ ਪੂਰਕ ਭੋਜਨ ਦਿੱਤਾ ਗਿਆ। ਨਿਗਰਾਨੀ ਦੌਰਾਨ ਬਾਕੀ ਤਿੰਨ ਬੱਚਿਆਂ ਦੀ ਹਾਲਤ ਆਮ ਨਹੀਂ ਜਾਪਦੀ। ਇੱਥੇ ਇਹ ਵੀ ਦੱਸਣਯੋਗ ਹੈ ਕਿ 23 ਮਈ ਦਾ ਦਿਨ ਵੀ ਇਸ ਗਰਮੀ ਦਾ ਸਭ ਤੋਂ ਗਰਮ ਦਿਨ ਰਿਹਾ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 46-47 ਡਿਗਰੀ ਸੈਲਸੀਅਸ ਦੇ ਆਸ-ਪਾਸ ਰਿਹਾ। ਦਿਨ ਭਰ ਤੇਜ਼ ਹਵਾਵਾਂ ਅਤੇ ਗਰਮੀ ਦੀਆਂ ਲਹਿਰਾਂ ਚੱਲਦੀਆਂ ਰਹੀਆਂ। The post ਕੁਨੋ ਨੈਸ਼ਨਲ ਪਾਰਕ ਤੋਂ ਇੱਕ ਵਾਰ ਫਿਰ ਆਈ ਬੁਰੀ ਖ਼ਬਰ, ਚੀਤੇ ਦੇ 2 ਹੋਰ ਬੱਚਿਆਂ ਦੀ ਮੌਤ appeared first on TheUnmute.com - Punjabi News. Tags:
|
CM ਭਗਵੰਤ ਮਾਨ ਕੋਲ ਕੋਈ ਸਬੂਤ ਹੈ ਤਾਂ ਕਾਰਵਾਈ ਕਰਨ: ਚਰਨਜੀਤ ਸਿੰਘ ਚੰਨੀ Thursday 25 May 2023 12:42 PM UTC+00 | Tags: aam-aadmi-party bribe-case charanjit-singh-channi chief-minister-bhagwant-mann cm-bhagwant-mann congress evidence latest-news news punjab-congress punjab-government punjab-news the-unmute-breaking-news ਚੰਡੀਗੜ੍ਹ, 25 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਗਏ ਹਨ, ਜਿਸ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਮੁੱਖ ਮੰਤਰੀ ਮਾਨ ਨੂੰ ਮੋੜਵਾਂ ਜਵਾਬ ਦਿੱਤਾ ਹੈ। ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਜੇ ਮੁੱਖ ਮੰਤਰੀ ਦੇ ਕੋਲ ਕਿਸੇ ਵੀ ਭ੍ਰਿਸ਼ਟਾਚਾਰ ਦੇ ਸਬੂਤ ਹਨ ਤਾਂ ਉਹ ਟਵੀਟ ਕਰਕੇ ਤਾਰੀਖਾਂ ਬੰਨਣ ਨਾਲੋਂ ਪਰਚਾ ਦਰਜ ਕਰਕੇ ਮੈਨੂੰ ਅੰਦਰ ਦੇ ਦੇਣ, ਟਵੀਟੋ ਟਵੀਟ ਖੇਡਣ ਦਾ ਕੀ ਮਤਲਬ ਹੈ । ਪ੍ਰੈੱਸ ਕਾਨਫ਼ਰੰਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਆਪਣੇ ‘ਤੇ ਪਾਏ ਦੋਸ਼ਾਂ ਨੂੰ ਨਕਾਰ ਦਿੱਤਾ ਹੈ । ਇਸ ਦੌਰਾਨ ਚਰਨਜੀਤ ਚੰਨੀ ਨੇ ਕਿਹਾ ਕਿ ਉਹ ਖ਼ੁਦ ਮਿਹਨਤ ਕਰਕੇ ਇਸ ਮੁਕਾਮ ‘ਤੇ ਆਏ ਹਨ, ਉਨ੍ਹਾਂ ਵਲੋਂ ਕਦੇ ਵੀ ਕਿਸੇ ਖਿਡਾਰੀ ਨੂੰ ਨਹੀਂ ਕਿਹਾ ਗਿਆ ਕਿ ਉਹ ਜਾ ਕੇ ਉਸ ਦੇ ਭਤੀਜੇ ਜਾਂ ਭਾਣਜੇ ਨੂੰ ਮਿਲਣ। ਉਹ ਖ਼ੁਦ ਵੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਪੁੱਛ ਚੁੱਕੇ ਹਨ ਕਿ ਉਨ੍ਹਾਂ ਨੂੰ ਇਸ ਸੰਬੰਧੀ ਕੋਈ ਮਿਲਿਆ ਹੈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਵੀ ਕਹਿ ਰਿਹਾ ਹੈ ਕਿ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਹੈ। ਚਰਨਜੀਤ ਚੰਨੀ (Charanjit Singh Channi) ਨੇ ਕਿਹਾ ਕਿ ਜੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਕੋਈ ਸਬੂਤ ਹੈ ਤਾਂ ਉਹ ਕਾਰਵਾਈ ਕਰਨ, ਪਰ ਉਹ ਬੇ-ਕਸੂਰ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਮੁੱਦਿਆਂ ਤੋਂ ਭਟਕਾ ਕੇ ਸਾਰਾ ਦਿਨ ਕਾਂਗਰਸੀਆਂ ਮਗਰ ਲਗਾਇਆ ਹੋਇਆ ਹੈ | ਉਨ੍ਹਾਂ ਕਿਹਾ ਕਿ ਅਸੀਂ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਕਰ ਕੇ ਉਤਾਰਿਆ ਕਿਉਂਕਿ ਉਹ ਬੇਅਦਬੀ ਮਾਮਲੇ ‘ਤੇ ਕੁਝ ਨਹੀਂ ਕਰ ਰਹੇ ਸੀ, ਹੁਣ ਆਪ ਦੀ ਸਰਕਾਰ ਨੂੰ ਇੱਕ ਸਾਲ ਹੋ ਗਿਆ, ਬੇਅਦਬੀ ਦਾ ਮਸਲਾ ਹੱਲ ਕਿਉਂ ਨਹੀਂ ਹੋ ਰਿਹਾ | The post CM ਭਗਵੰਤ ਮਾਨ ਕੋਲ ਕੋਈ ਸਬੂਤ ਹੈ ਤਾਂ ਕਾਰਵਾਈ ਕਰਨ: ਚਰਨਜੀਤ ਸਿੰਘ ਚੰਨੀ appeared first on TheUnmute.com - Punjabi News. Tags:
|
ਮਿਸ਼ਨ ਲਾਈਫ ਦੇ 'ਸਵੱਛਤਾ ਐਕਸ਼ਨ' ਤਹਿਤ ਘੱਗਰ ਨਦੀ ਦੇ ਕੰਢੇ ਦੀ ਸਫਾਈ ਕੀਤੀ Thursday 25 May 2023 12:49 PM UTC+00 | Tags: breaking-news clean-and-green environment ghaggar-river gurmeet-singh-meet-hayer meet-hayer news newsd nwes punjab-news swachhta-action ਚੰਡੀਗੜ੍ਹ, 25 ਮਈ 2023: ਸਾਇੰਸ ਤਕਨਾਲੋਜੀ ਅਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਿਸ਼ਨ ਲਾਈਫ਼ ਦੇ ‘ਸਵੱਛਤਾ ਐਕਸ਼ਨ’ (Swachhta Action) ਤਹਿਤ ਕੌਮੀ ਸ਼ਾਹਰਾਹ ਦੇ ਪੁਲ ਨੇੜੇ ਘੱਗਰ ਦਰਿਆ ਦੇ ਕੰਢੇ ਦੀ ਸਫ਼ਾਈ ਲਈ ਮੁਹਿੰਮ ਚਲਾਈ ਗਈ।ਇਸ ਦਾ ਪ੍ਰਗਟਾਵਾ ਕਰਦਿਆਂ ਵਾਤਾਵਰਣ ਮੰਤਰੀ ਨੇ ਦੱਸਿਆ ਕਿ ਇਹ ਕਾਰਜ ਮੌਨਸੂਨ ਸੀਜ਼ਨ ਤੋਂ ਪਹਿਲਾਂ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬਰਸਾਤੀ ਪਾਣੀ ਦੇ ਤੇਜ਼ ਵਹਾਅ ਦੌਰਾਨ ਘੱਗਰ ਦਰਿਆ ਵਿੱਚ ਕੋਈ ਠੋਸ ਰਹਿੰਦ-ਖੂੰਹਦ ਨਾ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਮੁੱਖ ਤਰਜੀਹ ਸਵੱਛ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣਾ ਹੈ। ਆਸ-ਪਾਸ ਦੇ ਉਦਯੋਗਾਂ, ਐਮ.ਸੀ. ਡੇਰਾਬੱਸੀ ਅਤੇ ਸਥਾਨਕ ਐਨ.ਜੀ.ਓਜ਼ ਦੇ ਲਗਭਗ 100 ਲੋਕ ਜੇ.ਸੀ.ਬੀ .ਮਸ਼ੀਨ ਅਤੇ ਟਰੈਕਟਰ ਟਰਾਲੀ ਸਮੇਤ ਉਕਤ ਸਫਾਈ ਮੁਹਿੰਮ ਵਿੱਚ ਸ਼ਾਮਲ ਹੋਏ। ਵਲੰਟੀਅਰਾਂ ਵੱਲੋਂ ਦਰਿਆ ਦੇ ਕੰਢੇ ਵੱਡੀ ਮਾਤਰਾ ਵਿੱਚ ਡੰਪ ਕੀਤੇ ਠੋਸ ਕੂੜੇ ਨੂੰ ਸਾਫ਼ ਕੀਤਾ ਗਿਆ ਅਤੇ 10 ਟਰਾਲੀਆਂ ਭਰ ਕੇ ਐਮ.ਸੀ. ਡੇਰਾਬੱਸੀ ਦੀ ਡੰਪ ਸਾਈਟ ਵੱਲ ਭੇਜੀਆਂ ਗਈਆਂ। ਇਸ ਤੋਂ ਇਲਾਵਾ ਇਸ ਥਾਂ ‘ਤੇ ਕੂੜਾ ਨਾ ਸੁੱਟਣ ਦੇ ਨਿਰਦੇਸ਼ਾਂ ਵਾਲੇ ਬੋਰਡ ਵੀ ਲਗਾਏ ਗਏ। ਇਸ ਸਾਰੀ ਕਾਰਵਾਈ ਦੀ ਡਰੋਨ ਕਵਰੇਜ ਵੀ ਕੀਤੀ ਗਈ। ਸਫਾਈ ਅਭਿਆਨ ਦੇ ਸਾਰੇ ਵਲੰਟੀਅਰਾਂ ਨੂੰ ਰਿਫਰੈਸ਼ਮੈਂਟ ਅਤੇ ਕੱਪੜੇ ਦੇ ਥੈਲੇ ਵੰਡੇ ਗਏ। The post ਮਿਸ਼ਨ ਲਾਈਫ ਦੇ ‘ਸਵੱਛਤਾ ਐਕਸ਼ਨ’ ਤਹਿਤ ਘੱਗਰ ਨਦੀ ਦੇ ਕੰਢੇ ਦੀ ਸਫਾਈ ਕੀਤੀ appeared first on TheUnmute.com - Punjabi News. Tags:
|
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਸੁਣੀਆਂ ਲੋਕਾਂ ਦੀ ਸਮੱਸਿਆਵਾਂ Thursday 25 May 2023 12:53 PM UTC+00 | Tags: aam-aadmi-party breaking-news cabinet-minister-dr-baljit-kaur cm-bhagwant-mann malout news the-unmute the-unmute-breaking the-unmute-breaking-news the-unmute-news ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 25 ਮਈ 2023: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਪਣੇ ਜੱਦੀ ਵਿਧਾਨ ਸਭਾ ਹਲਕਾ ਮਲੋਟ (Malout) ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਾਇਜ ਸਮੱਸਿਆਵਾਂ ਨੂੰ ਮੌਕੇ ਤੇ ਹੱਲ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰ ਰਹੀ ਹੈ ਤਾਂ ਜੋ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਲੋਕਾਂ ਨੂੰ ਜੋ ਸਮੱਸਿਆਵਾਂ ਆ ਰਹੀਆਂ ਹਨ, ਇਹ ਪਿਛਲੀਆਂ ਸਰਕਾਰਾਂ ਦੀ ਹੀ ਦੇਣ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋ ਸੀਵਰੇਜ਼ ਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਅਤੇ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਤੋਂ ਇਲਾਵਾ ਸਿਹਤ ਸਹੂਲਤਾਂ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ, ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਹਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਨ, ਸੀਵਰੇਜ਼ ਦੀ ਸਮੱਸਿਆ ਦੇ ਹੱਲ ਕਰਨ ਅਤੇ ਬਿਜਲੀ ਦੀਆਂ ਤਾਰਾਂ ਨੂੰ ਉਚਾ ਚੁੱਕਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ। The post ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਸੁਣੀਆਂ ਲੋਕਾਂ ਦੀ ਸਮੱਸਿਆਵਾਂ appeared first on TheUnmute.com - Punjabi News. Tags:
|
ਪੰਜਾਬ ਦੀ ਨਵੀਂ ਖੇਤੀ ਨੀਤੀ ਕਿਸਾਨੀ ਸਮੱਸਿਆਂਵਾਂ ਹੱਲ ਕਰੇਗੀ: ਕੁਲਦੀਪ ਸਿੰਘ ਧਾਲੀਵਾਲ Thursday 25 May 2023 01:02 PM UTC+00 | Tags: aam-aadmi-party aggriculture breaking-news cm-bhagwant-mann farmers farmers-association kuldeep-singh-dhaliwal latest-news new-agriculture-policy news punjab-farmers punjab-government the-unmute the-unmute-breaking the-unmute-breaking-news the-unmute-latest-news ਚੰਡੀਗੜ੍ਹ, 25 ਮਈ 2023: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ 30 ਜੂਨ ਨੂੰ ਜਾਰੀ ਹੋਣ ਵਾਲੀ ਨਵੀਂ ਖੇਤੀ ਨੀਤੀ (New Agriculture policy) ਸੂਬੇ ਦੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਸਮੱਸਿਆਂਵਾਂ ਦਾ ਹੱਲ ਕਰਨ ਵਿਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ, ਖੇਤੀ ਮਾਹਰਾਂ, ਕਿਸਾਨ ਆਗੂਆਂ, ਆਮ ਲੋਕਾਂ ਅਤੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀਆਂ ਦੇ ਸੁਝਾਵਾਂ ਨਾਲ ਤਿਆਰ ਕੀਤੀ ਜਾ ਰਹੀ ਹੈ ਇਹ ਪੰਜਾਬ ਦੇ ਕਿਸਾਨ ਅਤੇ ਕਿਰਸਾਨੀ ਨੂੰ ਬਚਾਉਣ ਵਿਚ ਅਹਿਮ ਭੂਮਿਕਾ ਅਦਾ ਕਰੇਗੀ। ਸਥਾਨਕ ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੀਆਂ ਮੰਗਾਂ ਸਬੰਧੀ ਤਕਰੀਬਨ 4 ਘੰਟੇ ਚੱਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਵੀ ਸੂਬਾ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੰਭਾਵਨਾਂਵਾਂ ਤਲਾਸ਼ ਰਹੀ ਹੈ ਕਿਸਾਨਾਂ ਵੱਲੋਂ ਉਗਾਈਆਂ ਸਬਜ਼ੀਆਂ ਅਤੇ ਹੋਰ ਫਸਲਾਂ ਨੂੰ ਗੁਆਂਢੀ ਦੇਸ਼ਾਂ ਵਿਚ ਨਿਰਯਾਤ ਕੀਤਾ ਜਾ ਸਕੇ। ਇਸ ਮਕਸਦ ਦੀ ਪੂਰਤੀ ਲਈ ਪੰਜਾਬ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਕਿਸਾਨ ਆਗੂਆਂ ਵੱਲੋਂ ਸ਼ੂਗਰ ਮਿੱਲਾਂ ਦੇ ਬਕਾਇਆ ਜਾਰੀ ਕਰਨ ਦੀ ਰੱਖੀ ਮੰਗ ਬਾਬਤ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਬਹੁਤ ਜਲਦ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਬਕਾਇਆ ਰਾਸ਼ੀ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਸਾਰਥਕ ਕਦਮ ਚੱੁਕ ਰਹੀ ਹੈ ਅਤੇ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਹੋਰ ਵੀ ਬਹੁਤ ਸਾਰੇ ਕਿਸਾਨੀ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ 'ਤੇ ਵਿਚਾਰ-ਚਰਚਾ ਹੋਈ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਖੇਤੀ ਮੰਤਰੀ ਨੇ ਧਿਆਨਪੂਰਵਕ ਸੁਣ ਕੇ ਸਬੰਧਤ ਵਿਭਾਗਾਂ ਦੇ ਅਫਸਰਾਂ ਨੂੰ ਹਦਾਇਤਾਂ ਅਤੇ ਨਿਰਦੇਸ਼ ਜਾਰੀ ਕੀਤੇ। ਕਿਸਾਨ ਆਗੂਆਂ ਨੇ ਖੇਤੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ 'ਚੋਂ ਕੁਝ ਵਾਰਸਾਂ ਨੂੰ ਹਾਲੇ ਤੱਕ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ। ਧਾਲੀਵਾਲ ਨੇ ਮੌਕੇ 'ਤੇ ਹੀ ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਲਦ ਦਫਤਰੀ ਪ੍ਰਕਿਿਰਆ ਪੂਰੀ ਕਰਕੇ ਨੌਕਰੀ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ ਕਿਸਾਨ ਪਰਿਵਾਰਾਂ ਦੇ ਵਾਰਸਾਂ ਨੂੰ ਨੌਕਰੀਆਂ ਅਤੇ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਅਤੇ ਵਾਅਦੇ ਮੁਤਾਬਕ ਕਿਸਾਨ ਸ਼ਹੀਦਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। The post ਪੰਜਾਬ ਦੀ ਨਵੀਂ ਖੇਤੀ ਨੀਤੀ ਕਿਸਾਨੀ ਸਮੱਸਿਆਂਵਾਂ ਹੱਲ ਕਰੇਗੀ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News. Tags:
|
SGPC ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਉਣ ਵਾਲੇ ਸ਼ਰਧਾਲੂਆਂ ਲਈ ਦਿਸ਼ਾ-ਨਿਰਦੇਸ਼ ਕੀਤੇ ਜਾਰੀ Thursday 25 May 2023 01:07 PM UTC+00 | Tags: amritsar breaking-news golden-temple guidelines news punjab-news sachkhand-sri-darbar-sahib sgpc sgpc-guidelines sikh-community sri-darbar-sahib ਚੰਡੀਗੜ੍ਹ, 25 ਮਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕੀਤੀ ਗਈ। ਜਿਸ ਵਿੱਚ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੇ ਸ਼ਰਧਾਲੂਆਂ ਲਈ ਜ਼ਰੂਰੀ ਦਿਸ਼ਾ – ਨਿਰਦੇਸ਼ ਦੱਸੇ ਹਨ। ਦਰਅਸਲ ਪਿਛਲੇ ਕੁਝ ਸਮੇਂ ‘ਚ ਕਈ ਘਟਨਾਵਾਂ ਅਜਿਹੀਆਂ ਵਾਪਰੀਆਂ ਜਿਨ੍ਹਾਂ ਤੋਂ ਬਾਅਦ ਧਾਰਮਿਕ ਸਥਾਨ ‘ਤੇ ਆਉਣ ਵਾਲੇ ਲੋਕਾਂ ਨੂੰ ਮਰਿਆਦਾ ਦਾ ਖ਼ਿਆਲ ਰੱਖਣ ਦੀ ਅਪੀਲ ਕੀਤੀ ਗਈ ਸੀ। SGPC ਵੱਲੋਂ ਜਾਰੀ ਇਹ ਦਿਸ਼ਾ -ਨਿਰਦੇਸ਼ ਇੱਦਾਂ ਹਨ : 1. ਆਪਣੇ ਸਿਰ ਨੂੰ ਚੰਗੀ ਤਰ੍ਹਾਂ ਕਪੜੇ ਨਾਲ ਢੱਕ ਕੇ ਪਰਿਕਰਮਾ ਵਿੱਚ ਦਾਖਲ ਹੋਵੋ। ਦਿਖਾਵੇ ਵਾਲੇ ਅਤੇ ਛੋਟੇ ਕਪੜੇ ਪਹਿਨਣ ਤੋਂ ਗੁਰੇਜ਼ ਕਰੋ। 2. ਜੋੜੇ-ਜੁਰਾਬਾਂ ਉਤਾਰ ਕੇ ਜੋੜੇ ਘਰ ਵਿੱਚ ਜਮ੍ਹਾਂ ਕਰਵਾਓ। ਆਪਣੇ ਹੱਥ ਅਤੇ ਪੈਰ ਧੋ ਕੇ ਹੀ ਅੰਦਰ ਜਾਓ। 3. ਸੇਵਾਦਾਰਾਂ ਨੂੰ ਮਰਿਆਦਾ ਬਾਰੇ ਜਾਣਕਾਰੀ ਦੇਣ ਦੀ ਸਿਖਲਾਈ ਦਿੱਤੀ ਗਈ ਹੈ। ਜਿਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਮਰਿਆਦਾ ਨੂੰ ਲਾਗੂ ਕਰਵਾਉਣਾ ਹੈ। ਇਸ ਲਈ ਉਨ੍ਹਾਂ ਦਾ ਸਹਿਯੋਗ ਕਰੋ। 4. ਤੰਬਾਕੂ, ਬੀੜੀ/ਸਿਗਰਟ, ਸ਼ਰਾਬ ਆਦਿ ਕੋਈ ਵੀ ਨਸ਼ੀਲੀ ਚੀਜ਼ ਅੰਦਰ ਲੈ ਕੇ ਜਾਣਾ ਜਾਂ ਇਸ ਦੀ ਵਰਤੋਂ ਕਰਨਾ ਸਖਤ ਮਨ੍ਹਾਂ ਹੈ। 5. ਇਥੇ ਆ ਕੇ ਸਤਿਕਾਰ ਨਾਲ ਗੁਰਬਾਣੀ ਕੀਰਤਨ ਸਰਵਣ ਕਰੋ ਅਤੇ ਚੁੱਪ ਦਾ ਦਾਨ ਬਖਸ਼ੋ। ਰੌਲਾ ਪਾਉਣਾ, ਬਹੁਤ ਜ਼ਿਆਦਾ ਗੱਲਾਂ ਕਰਨਾ ਜਾਂ ਕੰਪਲੈਕਸ ਦੀ ਸ਼ਾਂਤੀ ਨੂੰ ਭੰਗ ਕਰਨਾ ਮਨ੍ਹਾਂ ਹੈ। 6. ਆਪਣਾ ਸਮਾਨ ਕੇਵਲ ਪਰਿਕਰਮਾ ਅੰਦਰ ਅਤੇ ਬਾਹਰਵਾਰ ਬਣੇ ਗਠੜੀ ਘਰਾਂ ‘ਚ ਜਮ੍ਹਾਂ ਕਰਵਾਓ। 7. ਪਰਿਕਰਮਾ ਅੰਦਰ ਮੋਬਾਈਲ ਫੋਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰੋ। 8. ਪ੍ਰਬੰਧਕਾਂ ਦੀ ਇਜਾਜ਼ਤ ਤੋਂ ਬਗੈਰ ਫੋਟੋਗ੍ਰਾਫੀ ਤੇ ਵੀਡੀਓਗ੍ਰਾਫੀ ਦੀ ਸਖ਼ਤ ਮਨਾਹੀ ਹੈ। 9. ਪਵਿੱਤਰ ਸਰੋਵਰ ਦੇ ਦੁਆਲੇ ਬੈਠਣ ਸਮੇਂ ਸਰੋਵਰ ਦੇ ਜਲ ਵਿੱਚ ਪੈਰ ਨਾ ਲਮਕਾਓ। ਮੱਛੀਆਂ ਨੂੰ ਪ੍ਰਸ਼ਾਦ ਤੇ ਹੋਰ ਖਾਣਾ ਨਾ ਪਾਇਆ ਜਾਵੇ। ਸਰੋਵਰ ਦੇ ਜਲ ਨੂੰ ਫੁੱਲ, ਕਾਗਜ਼ ਜਾਂ ਕਿਸੇ ਹੋਰ ਚੀਜ਼ ਨਾਲ ਦੂਸ਼ਿਤ ਨਾ ਕਰੋ। 10. ਆਪਣਾ ਕੀਮਤੀ ਸਮਾਨ, ਫ਼ੋਨ, ਪਰਸ ਆਦਿ ਸੰਭਾਲ ਕੇ ਰੱਖੋ। 11. ਪਰਿਕਰਮਾ ਅੰਦਰ ਮੌਜੂਦ ਇਤਿਹਾਸਕ ਬੇਰੀਆਂ, ਇਮਲੀ ਦੇ ਰੁੱਖਾਂ ਦੇ ਪੱਤੇ, ਫੱਲ ਤੋੜਨੇ ਅਤੇ ਕਿਸੇ ਕਿਸਮ ਦੀ ਛੇੜਛਾੜ ਕਰਨਾ ਸਖ਼ਤ ਮਨ੍ਹਾਂ ਹੈ। 12. ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ CCTV ਕੈਮਰਿਆਂ ਦੀ ਨਿਗਰਾਨੀ ਵਿੱਚ ਹੈ। 13. ਕਿਸੇ ਤਰ੍ਹਾਂ ਦੀ ਘਟਨਾ ਵਾਪਰਣ ‘ਤੇ ਜਾਂ ਮੁਸ਼ਕਿਲ ਆਉਣ ‘ਤੇ ਸਹਾਇਤਾ ਪ੍ਰਾਪਤ ਕਰਨ ਲਈ ਪਰਿਕਰਮਾ ਅੰਦਰ ਸਥਿਤ ਕਮਰਾ ਨੰ. 50 ਅਤੇ 56 ਵਿੱਚ ਸੰਪਰਕ ਕਰੋ। The post SGPC ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਉਣ ਵਾਲੇ ਸ਼ਰਧਾਲੂਆਂ ਲਈ ਦਿਸ਼ਾ-ਨਿਰਦੇਸ਼ ਕੀਤੇ ਜਾਰੀ appeared first on TheUnmute.com - Punjabi News. Tags:
|
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵਿਕਾਸ ਲਈ 45.36 ਕਰੋੜ ਰੁਪਏ ਮਨਜ਼ੂਰ Thursday 25 May 2023 01:19 PM UTC+00 | Tags: aam-aadmi-party breaking-news comprehensive-development kharar kharar-city news punjab-government punjabi-news punjab-police the-unmute-latest-news ਚੰਡੀਗੜ- 25 ਮਈ 2023: ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ (Kharar) ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 45.36 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਲੋੜੀਦੀ ਪ੍ਰਵਾਨਗੀ ਵੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਨਮੋਨ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਵਿਕਾਸ ਕਰਨ, ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੇਣ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਉਹਨਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੜ ਸ਼ਹਿਰ ਦੇ ਵਿਕਾਸ ਲਈ 45.36 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ। ਉਹਨਾ ਕਿਹਾ ਕਿ ਖਰੜ ਸ਼ਹਰਿ ਦੇ ਲੋਕਾਂ ਦੀਆਂ ਸ਼ਹਿਰ ਦੇ ਵਿਕਾਸ ਸਬੰਧੀ ਪੁਰਾਣੀ ਮੰਗਾਂ ਪਿਛਲੇ ਕਾਫੀ ਸਮੇਂ ਤੋਂ ਲਮਕ ਅਵਸਥਾ ਵਿੱਚ ਸਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲ ਦਿੰਦਿਆਂ ਪ੍ਰਵਾਨ ਕਰ ਲਿਆ ਗਿਆ ਹੈ। ਉਨ੍ਹਾ ਕਿਹਾ ਕਿ ਖਰੜ (Kharar) ਸ਼ਹਿਰ ਦੇ ਵੱਖ ਵੱਖ ਵਾਰਡਾਂ ਦੇ ਵਿਕਾਸ ਲਈ ਇਸ ਮਨਜ਼ੂਰ ਕੀਤੀ ਰਕਮ ਵਿੱਚ 284 ਕੰਮ ਸ਼ਾਮਿਲ ਹਨ। ਇਹਨਾ ਕੰਮਾਂ ਵਿੱਚ ਮੁੱਖ ਤੌਰ ਤੇ ਲੋੜੀਂਦੀਆਂ ਪਾਈਪਾਂ, ਸੜਕਾਂ ਅਤੇ ਗਲੀਆਂ ਦੀ ਮੁਰੰਮਤ ਅਤੇ ਨਵੀਆਂ ਇੰਟਰਲੋਕਿੰਗ ਟਾਇਲਾਂ ਲਗਾਉਣ ਅਤੇ ਪਾਰਕਾਂ ਦਾ ਵਿਕਾਸ, ਪਾਰਕਾਂ ਵਿੱਚ ਝੂਲੇ ਲਗਾਉਣ ਅਤੇ ਪਖਾਨੇ ਬਣਾਉਣ ਆਦਿ ਵਿਕਾਸ ਕਾਰਜ ਕੀਤੇ ਜਾਣਗੇ। ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੜ ਸ਼ਹਿਰ ਦੇ ਵਿਕਾਸ ਵਿੱਚ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਥੋਂ ਦੇ ਵਸਨੀਕਾਂ ਨੂੰ ਹਰ ਸੰਭਵ ਬੁਨਿਆਦੀ ਸਹੂਲਤ ਦਿੱਤੀ ਜਾਵੇਗੀ। ਉਹਨਾ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਪੂਰੀ ਤਰਾਂ ਵਚਨਬੱਧ ਹੈ। ਇਹਨਾਂ ਕਾਰਜਾਂ ਨੂੰ ਪੂਰਾ ਕਰਨ ਲਈ ਨਾ ਤਾਂ ਜਜਬੇ ਦੀ ਘਾਟ ਹੈ ਅਤੇ ਨਾ ਹੀ ਫੰਡਾਂ ਦੀ ਘਾਟ ਹੈ। ਇਸ ਮੌਕੇ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਸ਼ਹਿਰ ਦੇ ਲੋਕਾਂ ਦੀਆਂ ਕਾਫੀ ਸਮੇਂ ਤੋਂ ਚਲੀਆ ਰਹੀਆਂ ਪੁਰਾਣੀਆਂ ਮੰਗਾਂ ਨੁੰ ਪ੍ਰਵਾਨ ਕਰਨ ਅਤੇ ਖਰੜ ਸ਼ਹਿਰ ਦੇ ਵਿਕਾਸ ਲਈ ਮਨਜੂਰ ਕੀਤੇ 45.36 ਕਰੋੜ ਰੁਪਏ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ।
The post ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵਿਕਾਸ ਲਈ 45.36 ਕਰੋੜ ਰੁਪਏ ਮਨਜ਼ੂਰ appeared first on TheUnmute.com - Punjabi News. Tags:
|
ਖੰਨਾ ਵਿਖੇ ਧਾਗਾ ਫੈਕਟਰੀ ਦੀ ਇੱਕ ਬੱਸ ਹਾਦਸਾਗ੍ਰਸਤ, ਕਈ ਔਰਤਾਂ ਜ਼ਖਮੀ Thursday 25 May 2023 01:28 PM UTC+00 | Tags: khanna latest-news news punjab-news yarn-factor ਚੰਡੀਗੜ 25 ਮਈ 2023: ਖੰਨਾ ਵਿਖੇ ਧਾਗਾ ਫੈਕਟਰੀ ਦੀ ਇੱਕ ਬੱਸ ਹਾਦਸਾਗ੍ਰਸਤ ਹੋ ਗਈ ।ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ‘ਚ 25 ਦੇ ਕਰੀਬ ਔਰਤਾਂ ਸਵਾਰ ਸਨ।ਹਾਦਸੇ ਵਿੱਚ ਕਰੀਬ 15 ਔਰਤਾਂ ਦੇ ਸੱਟਾਂ ਲੱਗੀਆਂ ਹਨ ਅਤੇ ਇਕ ਨੌਜਵਾਨ ਵੀ ਗੰਭੀਰ ਜ਼ਖ਼ਮੀ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਨੂੰ ਪਿੱਛੇ ਤੋਂ ਇਕ ਟਰੱਕ ਨੇ ਟੱਕਰ ਮਾਰੀ। ਵੱਡਾ ਬਚਾਅ ਇਹ ਰਿਹਾ ਕਿ ਜਦੋਂ ਹਾਦਸਾ ਹੋਇਆ ਤਾਂ ਬੱਸ ਪੁਲ ਦੇ ਉੱਪਰ ਸੀ। ਬੱਸ ਡਰਾਈਵਰ ਨੇ ਮੁਸ਼ਕਲ ਨਾਲ ਬੱਸ ਕੰਟਰੋਲ ਕੀਤੀ। ਇਹ ਪੁਲ ਤੋਂ ਹੇਠਾਂ ਵੀ ਡਿੱਗ ਸਕਦੀ ਸੀ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਖੰਨਾ ਦਾਖ਼ਲ ਕਰਵਾਇਆ ਗਿਆ ਹੈ। The post ਖੰਨਾ ਵਿਖੇ ਧਾਗਾ ਫੈਕਟਰੀ ਦੀ ਇੱਕ ਬੱਸ ਹਾਦਸਾਗ੍ਰਸਤ, ਕਈ ਔਰਤਾਂ ਜ਼ਖਮੀ appeared first on TheUnmute.com - Punjabi News. Tags:
|
ਕੀ ਇਸ ਵਾਰ ਚੇਨਈ ਸੁਪਰ ਕਿੰਗਜ਼ ਅਨੋਖੇ ਰਿਕਾਰਡ ਨੂੰ ਰੱਖ ਸਕੇਗੀ ਬਰਕਰਾਰ ? Thursday 25 May 2023 01:38 PM UTC+00 | Tags: breaking-news chennai-super-kings ipl-2023 latest-news mahendra-singh-dhoni ms-dhoni ms-dhonni news sports-news ਚੰਡੀਗੜ 25 ਮਈ 2023: ਚੇਨਈ ਸੁਪਰ ਕਿੰਗਜ਼ (Chennai Super Kings) ਆਈਪੀਐਲ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਉਹ ਰਿਕਾਰਡ 10ਵੀਂ ਵਾਰ ਟਾਈਟਲ ਮੈਚ ‘ਚ ਨਜ਼ਰ ਆਵੇਗੀ। ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਵਾਲੀ ਟੀਮ ਐਤਵਾਰ (28 ਮਈ) ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇਗੀ। ਫਾਈਨਲ ਵਿੱਚ ਉਨ੍ਹਾਂ ਦਾ ਸਾਹਮਣਾ ਮੁੰਬਈ ਇੰਡੀਅਨਜ਼ ਜਾਂ ਗੁਜਰਾਤ ਟਾਈਟਨਜ਼ ਨਾਲ ਹੋਵੇਗਾ। ਕੁਆਲੀਫਾਇਰ-2 ਸ਼ੁੱਕਰਵਾਰ (26 ਮਈ) ਨੂੰ ਮੁੰਬਈ ਅਤੇ ਗੁਜਰਾਤ ਵਿਚਾਲੇ ਖੇਡਿਆ ਜਾਵੇਗਾ। ਇਸ ਮੈਚ ਵਿੱਚ ਜੇਤੂ ਟੀਮ ਦੋ ਦਿਨ ਬਾਅਦ ਚੈਂਪੀਅਨ ਬਣਨ ਲਈ ਸੰਘਰਸ਼ ਕਰੇਗੀ। ਕੁਆਲੀਫਾਇਰ-1 ਵਿੱਚ ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਜ਼ ਨੂੰ ਮੰਗਲਵਾਰ (23 ਮਈ) ਨੂੰ ਚੇਨਈ ਨੇ 15 ਦੌੜਾਂ ਨਾਲ ਹਰਾਇਆ। ਚੇਨਈ ਦੀ ਇਹ ਚਾਰ ਮੈਚਾਂ ‘ਚ ਗੁਜਰਾਤ ‘ਤੇ ਪਹਿਲੀ ਜਿੱਤ ਸੀ। ਇਸ ਤੋਂ ਪਹਿਲਾਂ ਸੀਐਸਕੇ ਨੂੰ ਤਿੰਨੋਂ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਚਾਰ ਵਾਰ ਚੈਂਪੀਅਨ ਬਣੀ ਚੇਨਈ ਦੀ ਟੀਮ ਨੇ ਇਸ ਸੀਜ਼ਨ ‘ਚ ਸ਼ਾਨਦਾਰ ਵਾਪਸੀ ਕੀਤੀ। ਉਹ ਪਿਛਲੇ ਸੀਜ਼ਨ ‘ਚ ਪਲੇਆਫ ‘ਚ ਵੀ ਨਹੀਂ ਪਹੁੰਚ ਸਕੀ ਸੀ। ਇਸ ਵਾਰ ਧੋਨੀ ਦੀ ਕਪਤਾਨੀ ਵਿੱਚ ਟੀਮ ਨੇ ਪਹਿਲਾਂ ਪਲੇਆਫ ਵਿੱਚ ਥਾਂ ਬਣਾਈ ਅਤੇ ਫਿਰ ਖ਼ਿਤਾਬੀ ਮੁਕਾਬਲੇ ਵਿੱਚ ਪਹੁੰਚੀ। ਚੇਨਈ (Chennai Super Kings) ਦੇ ਪ੍ਰਸ਼ੰਸਕਾਂ ਲਈ ਅਰਦਾਸ ਹੈ ਕਿ ਉਨ੍ਹਾਂ ਦੀ ਟੀਮ ਪੰਜਵੀਂ ਵਾਰ ਚੈਂਪੀਅਨ ਬਣੇ। ਧੋਨੀ ਦੀ ਕਪਤਾਨੀ ‘ਚ ਇਹ ਟੀਮ 2010, 2011, 2018 ਅਤੇ 2021 ‘ਚ ਚੈਂਪੀਅਨ ਬਣ ਚੁੱਕੀ ਹੈ। ਧੋਨੀ ਸਭ ਤੋਂ ਵੱਧ ਵਾਰ ਆਈਪੀਐਲ ਜਿੱਤਣ ਵਾਲੇ ਦੂਜੇ ਕਪਤਾਨ ਹਨ। ਰੋਹਿਤ ਸ਼ਰਮਾ ਨੇ ਉਸ ਤੋਂ ਵੱਧ ਖਿਤਾਬ ਜਿੱਤੇ ਹਨ। ਰੋਹਿਤ ਨੇ ਆਪਣੀ ਕਪਤਾਨੀ ‘ਚ ਮੁੰਬਈ ਨੂੰ ਪੰਜ ਵਾਰ ਚੈਂਪੀਅਨ ਬਣਾਇਆ ਹੈ। ਧੋਨੀ ਕੋਲ ਇਸ ਵਾਰ ਉਸ ਨਾਲ ਮੈਚ ਕਰਨ ਦਾ ਮੌਕਾ ਹੋਵੇਗਾ। ਪਲੇਆਫ ਫਾਰਮੈਟ ਨੂੰ ਆਈਪੀਐਲ ਵਿੱਚ 2011 ਵਿੱਚ ਪੇਸ਼ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਚੋਟੀ ਦੀਆਂ ਚਾਰ ਟੀਮਾਂ ਵਿਚਾਲੇ ਸੈਮੀਫਾਈਨਲ ਮੈਚ ਹੋਏ ਸਨ। ਪਲੇਆਫ ਫਾਰਮੈਟ ਦੀ ਸ਼ੁਰੂਆਤ ਤੋਂ ਬਾਅਦ ਚੇਨਈ ਦੀ ਟੀਮ ਨੇ ਤਿੰਨ ਵਾਰ ਖਿਤਾਬ ਜਿੱਤਿਆ। ਇਤਫਾਕਨ ਹਰ ਵਾਰ ਉਹ ਅੰਕ ਸੂਚੀ ਵਿਚ ਦੂਜੇ ਸਥਾਨ ‘ਤੇ ਰਹੀ। ਅਜਿਹੇ ‘ਚ ਇਸ ਵਾਰ ਵੀ ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਚੇਨਈ ਇਸ ਅਨੋਖੇ ਰਿਕਾਰਡ ਨੂੰ ਬਰਕਰਾਰ ਰੱਖਣਾ ਚਾਹੇਗੀ। The post ਕੀ ਇਸ ਵਾਰ ਚੇਨਈ ਸੁਪਰ ਕਿੰਗਜ਼ ਅਨੋਖੇ ਰਿਕਾਰਡ ਨੂੰ ਰੱਖ ਸਕੇਗੀ ਬਰਕਰਾਰ ? appeared first on TheUnmute.com - Punjabi News. Tags:
|
ਹਿਮਾਚਲ ਪ੍ਰਦੇਸ਼ ਵਲੋਂ ਸ਼ਾਨਨ ਪਾਵਰ ਪ੍ਰੋਜੈਕਟ 'ਚੋਂ ਪੰਜਾਬ ਨੂੰ ਬਾਹਰ ਕਰਨ ਦੀ ਤਿਆਰੀ Thursday 25 May 2023 02:01 PM UTC+00 | Tags: bhagwant-mann breaking-news government-of-himachal-pradesh hydro-project news punjab punjab-news sukhwinder-singh-sukhu ਚੰਡੀਗੜ੍ਹ, 25 ਮਈ 2023: ਹਿਮਾਚਲ ਪ੍ਰਦੇਸ਼ ਦੀ ਸਰਕਾਰ ਵਲੋਂ 'ਸ਼ਾਨਨ ਪਾਵਰ ਪ੍ਰਾਜੈਕਟ' (Shanan Power House) 'ਚੋਂ ਪੰਜਾਬ ਨੂੰ ਬਾਹਰ ਕਰਨ ਦੀ ਤਿਆਰੀ ਕਰ ਲਈ ਹੈ । ਕਈ ਸਾਲਾਂ ਤੋਂ ਇਸ ਹਾਈਡਰੋ ਪ੍ਰਾਜੈਕਟ ਦੀ ਚਰਚਾ ਹੈ। ਹਿਮਾਚਲ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਇਸ ਪ੍ਰਾਜੈਕਟ ਨੂੰ ਲੈ ਕੇ ਦੋ ਕਦਮ ਚੁੱਕੇ ਹਨ। ਇਨ੍ਹਾਂ ਵਿੱਚ ਪਹਿਲਾਂ 'ਵਾਟਰ ਸੈੱਸ' ਅਤੇ ਹੁਣ ਪੰਜਾਬ ਦੇ 'ਸ਼ਾਨਨ ਪਾਵਰ ਪ੍ਰਾਜੈਕਟ' ਨੂੰ ਖੋਹਣ ਦੇ ਰਾਹ ‘ਤੇ ਚੱਲ ਰਹੀ ਹੈ। ਇਸ ਸੰਬੰਧੀ ਬਟਾਲਾ ਤੋਂ ਇੰਦਰਜੀਤ ਸਿੰਘ ਹਰਪੁਰਾ ਨੇ ਸੋਸਲ ਮੀਡਿਆ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਬਟਾਲਾ ਸ਼ਹਿਰ ਵਿਚੋਂ ਲੰਘਦੀ 132 ਕੇ.ਵੀ. ਬਿਜਲੀ ਲਾਈਨ ਅਤੇ ਬਿਜਲੀ ਦੇ ਉੱਚੇ-ਉੱਚੇ ਟਾਵਰ ਬਹੁਤ ਖਾਸ ਹਨ। ਇਸ ਬਿਜਲੀ ਲਾਈਨ ਦਾ ਵੀ ਆਪਣਾ ਸੁਨਿਹਰੀ ਇਤਿਹਾਸ ਹੈ। ਅੰਗਰੇਜ਼ ਹਕੂਮਤ ਸਮੇਂ 1932 ਵਿੱਚ ਜੋਗਿੰਦਰ ਨਗਰ ਦੇ ਸ਼ਾਨਨ ਪਾਵਰ ਹਾਊਸ ਤੋਂ ਸ਼ੁਰੂ ਹੋਈ ਇਹ 132 ਕੇ.ਵੀ. ਦੀ ਬਿਜਲੀ ਲਾਈਨ ਸੂਬੇ ਦੀ ਰਾਜਧਾਨੀ ਲਾਹੌਰ ਤੱਕ ਜਾਂਦੀ ਸੀ। ਬਟਾਲਾ ਵਿਚੋਂ ਲੰਘਦੀ ਇਸ ਬਿਜਲੀ ਲਾਈਨ ਤੋਂ ਹੀ ਰਾਜਧਾਨੀ ਲਾਹੌਰ, ਸਿਫਤੀ ਦਾ ਘਰ ਅੰਮ੍ਰਿਤਸਰ ਅਤੇ ਸ੍ਰੀ ਦਰਬਾਰ ਸਾਹਿਬ ਜਗਮਗਾਉਂਦਾ ਰਿਹਾ ਹੈ। ਇਸ ਲੇਖ ਵਿੱਚ ਇਸ 132 ਕੇ.ਵੀ. ਬਿਜਲੀ ਲਾਈਨ ਅਤੇ ਜੋਗਿੰਦਰ ਨਗਰ ਦੇ ਸਾਨਨ ਪਾਵਰ ਹਾਊਸ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। 1925 ਵਿਚ ਬਣਨਾ ਸ਼ੁਰੂ ਹੋਇਆ ਸਾਨਨ ਪਾਵਰ ਹਾਊਸਬ੍ਰਿਟਿਸ਼ ਇੰਜੀਨੀਅਰ ਕਰਨਲ ਬੀ.ਸੀ. ਬੱਟੀ ਵੱਲੋਂ ਜੋਗਿੰਦਰ ਨਗਰ ਕੋਲ ਹਾਈਡਰੋ ਇਲੈਕਟ੍ਰਿਕ ਪਾਵਰ ਸਟੇਸ਼ਨ ਬਣਾਉਣ ਲਈ ਥਾਂ ਦੀ ਚੋਣ ਕੀਤੀ ਗਈ। ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਸੰਨ 1925 ਵਿੱਚ ਬ੍ਰਿਟਿਸ਼ ਹਕੂਮਤ ਅਤੇ ਜੋਗਿੰਦਰ ਨਗਰ ਇਲਾਕੇ ਦੇ ਰਾਜਾ ਕਰਨ ਸੇਨ ਵਿੱਚ ਇੱਕ 99 ਸਾਲਾਂ ਦਾ ਲਿਖਤੀ ਇਕਰਾਰ ਹੋਇਆ, ਜਿਸ ਤਹਿਤ ਬ੍ਰਿਟਿਸ਼ ਹਕੂਮਤ ਨੇ ਇਸ ਪ੍ਰੋਜੈਕਟ ਨੂੰ ਤਿਆਰ ਕਰਨਾ ਸੀ ਅਤੇ ਇਸਦੀ ਬਿਜਲੀ ਦੀ ਵਰਤੋਂ ਪੰਜਾਬ ਅਤੇ ਦਿੱਲੀ ਲਈ ਕਰਨੀ ਸੀ। ਰਾਜਾ ਕਰਨ ਸੇਨ ਨਾਲ ਸਮਝੌਤਾ ਕਰਨ ਸਮੇਂ ਬ੍ਰਿਟਿਸ਼ ਹਕੂਮਤ ਵਲੋਂ ਇੰਜੀਨੀਅਰ ਕਰਨਲ ਬੀ.ਸੀ. ਬੱਟੀ ਸ਼ਾਮਲ ਹੋਏ ਸਨ। ਸ਼ਾਨਨ ਪਾਵਰ ਪ੍ਰੋਜੈਕਟ (Shanan Power House) ਨੂੰ ਨੇਪਰੇ ਚਾਾੜਨ ਲਈ ਅੰਗਰੇਜ਼ ਹਕੂਮਤ ਨੇ ਪਠਾਨਕੋਟ ਤੋਂ ਜੋਗਿੰਦਰ ਨਗਰ ਤੱਕ ਰੇਲ ਦੀ ਲਾਈਨ ਵਿਛਾਈ ਤਾਂ ਜੋ ਪਾਵਰ ਪ੍ਰੋਜੈਕਟ ਦਾ ਸਾਰਾ ਸਮਾਨ ਰੇਲ ਰਾਹੀਂ ਓਥੇ ਲਿਜਾਇਆ ਜਾ ਸਕੇ। ਸੰਨ 1925 ਵਿੱਚ ਪਾਵਰ ਪ੍ਰੋਜੈਕਟ ਦਾ ਕੰਮ ਸ਼ੁਰੂ ਹੋ ਗਿਆ। ਪ੍ਰੋਜੈਕਟ ਦਾ ਕੰਮ ਬੜੇ ਜੋਰਾਂ ਨਾਲ ਚੱਲਿਆ ਅਤੇ 1932 ਵਿੱਚ ਇਹ ਡੈਮ ਮੁਕੰਮਲ ਹੋ ਗਿਆ। ਸੰਨ 1930 ਵਿੱਚ ਸ਼ੁਰੂ ਹੋਈ ਇਹ 132 ਕੇ.ਵੀ. ਬਿਜਲੀ ਦੀ ਲਾਈਨ ਇੰਜੀਨੀਅਰਿੰਗ ਦੀ ਕਲਾ ਦਾ ਉੱਤਮ ਨਮੂਨਾ ਹੈ। ਇਨ੍ਹਾਂ ਬਿਜਲੀ ਲਾਈਨ ਦੇ ਟਾਵਰਾਂ ਦੀ ਬਣਤਰ ਕਮਾਲ ਦੀ ਹੈ। ਇਨ੍ਹਾਂ ਟਾਵਰਾਂ ਨੂੰ ਬਣਾਉਣ ਲਈ ਅਮਰੀਕਾ ਤੋਂ ਬਣੇ ਹੋਏ ਸਟੀਲ ਦੀ ਵਰਤੋਂ ਕੀਤੀ ਗਈ ਸੀ। ਇਹ ਸਟੀਲ ਏਨਾਂ ਮਜਬੂਤ ਤੇ ਹੰਢਣਸਾਰ ਹੈ ਕਿ ਅੱਜ ਤੱਕ ਵੀ ਟਾਵਰਾਂ ਦੇ ਐਂਗਲਾਂ ਨੂੰ ਕਿਤੇ ਭੋਰਾ ਜੰਗਾਲ ਨਹੀਂ ਲੱਗਾ। ਹਾਲਾਂਕਿ ਇਨ੍ਹਾਂ ਟਾਵਰਾਂ ਦੀ ਤਾਰਾਂ ਨੂੰ ਤਿੰਨ ਵਾਰ ਬਦਲਿਆ ਜਾ ਚੁੱਕਾ ਹੈ ਪਰ ਟਾਵਰ ਅੱਜ ਵੀ ਪੂਰੀ ਮਜ਼ਬੂਤੀ ਨਾਲ ਨਵੇਂ ਨਕੋਰ ਖੜ੍ਹੇ ਹਨ। ਸੰਨ 1932 ਵਿੱਚ ਜਦੋਂ ਸ਼ਾਨਨ ਪਾਵਰ ਪ੍ਰੋਜੈਕਟ, ਜੋਗਿੰਦਰ ਨਗਰ ਸ਼ੁਰੂ ਹੋਇਆ ਤਾਂ ਇਸ ਦੀ ਬਿਜਲੀ ਬ੍ਰਿਟਿਸ਼ ਪੰਜਾਬ ਦੇ ਨਾਲ ਦਿੱਲੀ ਤੱਕ ਜਾਂਦੀ ਸੀ। ਜੋਗਿੰਦਰ ਨਗਰ ਤੋਂ ਲਾਹੌਰ ਤੱਕ ਬਟਾਲਾ ਰਾਹੀਂ ਜਾਂਦੀ 132 ਕੇ.ਵੀ. ਦੀ ਲਾਈਨ ਮੁੱਖ ਲਾਈਨ ਸੀ। ਇਸ ਲਾਈਨ ਜਰੀਏ ਹੀ ਸੰਨ 1947 ਤੱਕ ਲਾਹੌਰ ਜਗਮਗਾਉਂਦਾ ਰਿਹਾ ਹੈ। ਇਹ ਲਾਈਨ ਅੱਜ ਵੀ ਭਾਰਤੀ ਪੰਜਾਬ ਵਿੱਚ ਵੇਰਕੇ ਤੱਕ ਦੇਖੀ ਜਾ ਸਕਦੀ ਹੈ ਪਰ ਵੇਰਕੇ ਤੋਂ ਲਾਹੌਰ ਤੱਕ ਦੀ ਲਾਈਨ ਨੂੰ ਖਤਮ ਕਰ ਦਿੱਤਾ ਗਿਆ ਹੈ। ਸੰਨ 1930 ਵਿੱਚ ਜਦੋਂ ਇਹ ਲਾਈਨ ਬਟਾਲਾ ਸ਼ਹਿਰ ਵਿਚੋਂ ਲੰਗੀ ਸੀ ਤਾਂ ਇਸਨੂੰ ਵਾਲਡ ਸਿਟੀ ਤੋਂ ਬਾਹਰ ਰੱਖਿਆ ਗਿਆ ਸੀ। ਜਿਸ ਥਾਂ ਤੋਂ ਇਹ ਲਾਈਨ ਕੱਢੀ ਗਈ ਸੀ ਓਦੋਂ ਇਥੇ ਕੋਈ ਅਬਾਦੀ ਨਹੀਂ ਸੀ। ਸਮੇਂ ਦੇ ਨਾਮ ਜਦੋਂ ਬਟਾਲਾ ਸ਼ਹਿਰ ਦਾ ਵਿਸਥਾਰ ਹੋਇਆ ਤਾਂ ਇਹ ਲਾਈਨ ਸ਼ਹਿਰ ਦੇ ਬਿਲਕੁਲ ਵਿੱਚ ਆ ਗਈ। ਹੁਣ ਤਾਂ ਹਾਲਤ ਇਹ ਨੇ ਕਿ ਇਸ ਲਾਈਨ ਦੇ ਹੇਠਾਂ ਬਹੁਤ ਸਾਰੇ ਰਿਹਾਇਸ਼ੀ ਮਕਾਨ ਬਣ ਚੁੱਕੇ ਹਨ। ਇਸ ਬਿਜਲੀ ਲਾਈਨ ਦੇ ਟਾਵਰਾਂ ਨੂੰ ਸ਼ਾਸ਼ਤਰੀ ਨਗਰ, ਬੱਸ ਸਟੈਂਡ ਦੇ ਨਜ਼ਦੀਕ ਅੰਦਰਲੇ ਹੰਸਲੀ ਪੁੱਲ ਦੇ ਨਜ਼ਦੀਕ ਅਜੇ ਵੀ ਦੇਖਿਆ ਜਾ ਸਕਦਾ ਹੈ। 99 ਸਾਲਾ ਪਟਾ ਪੂਰਾ ਹੋਣ 'ਤੇ ਸੰਨ 2024 ਵਿੱਚ ਪੰਜਾਬ ਨੂੰ ਲੱਗੇਗਾ ਵੱਡਾ ਝਟਕਾ !ਸੰਨ 1925 ਵਿੱਚ ਬ੍ਰਿਟਿਸ਼ ਹਕੂਮਤ ਅਤੇ ਜੋਗਿੰਦਰ ਨਗਰ ਇਲਾਕੇ ਦੇ ਰਾਜਾ ਕਰਨ ਸੇਨ ਵਿੱਚ 99 ਸਾਲਾਂ ਦਾ ਲਿਖਤੀ ਸਮਝੌਤਾ ਸੰਨ 2024 ਵਿੱਚ ਪੂਰਾ ਹੋ ਜਾਵੇਗਾ। ਜਦੋਂ ਸੰਨ 1966 ਵਿੱਚ ਪੰਜਾਬੀ ਸੂਬਾ ਬਣਿਆ ਸੀ ਤਾਂ 1925 ਵਿੱਚ ਅੰਗਰੇਜ਼ ਹਕੂਮਤ ਵਲੋਂ ਕੀਤੇ ਸਮਝੌਤੇ ਦੇ ਤਹਿਤ ਇਹ ਡੈਮ ਪੰਜਾਬ ਦੇ ਹਿੱਸੇ ਆਇਆ ਸੀ। ਇਸ ਸਮੇਂ ਵੀ ਜੋਗਿੰਦਰ ਨਗਰ ਦਾ ਸ਼ਾਨਨ ਪਾਵਰ ਹਾਊਸ ਪੰਜਾਬ ਸਰਕਾਰ ਕੋਲ ਹੈ ਅਤੇ ਇਸਦੀ ਸਾਰੀ ਬਿਜਲੀ ਪੰਜਾਬ ਵਰਤਦਾ ਹੈ। ਸੰਨ 1982 ਵਿੱਚ ਪੰਜਾਬ ਸਰਕਾਰ ਨੇ ਇਸ ਡੈਮ ਦੀ 50 ਮੈਗਾਵਾਟ ਬਿਜਲੀ ਉਤਪਾਦਨ ਸਮਰਥਾ ਨੂੰ ਵਧਾ ਕੇ 110 ਮੈਗਾਵਾਟ ਕੀਤਾ ਸੀ। ਪੰਜਾਬ ਸਰਕਾਰ ਵਲੋਂ ਪਾਵਰਕਾਮ ਦਾ ਐੱਸ.ਈ. ਪੱਧਰ ਇੱਕ ਅਧਿਕਾਰੀ ਓਥੇ ਤਾਇਨਾਤ ਹੈ ਅਤੇ ਇਸ ਤੋਂ ਇਲਾਵਾ ਹੋਰ ਤਕਨੀਕੀ ਅਮਲਾ ਵੀ ਓਥੇ ਸੇਵਾਵਾਂ ਨਿਭਾ ਰਿਹਾ ਹੈ। ਹੁਣ ਪੰਜਾਬ ਨੂੰ ਇੱਕ ਵੱਡਾ ਝਟਕਾ ਲੱਗਣ ਜਾ ਰਿਹਾ ਹੈ ਕਿਉਂਕਿ 99 ਸਾਲ ਦਾ ਪਟਾ ਖਤਮ ਹੋਣ ਕਾਰਨ ਇਹ ਡੈਮ ਹਿਮਾਚਲ ਪ੍ਰਦੇਸ਼ ਸਰਕਾਰ ਦੇ ਅਧੀਨ ਆ ਜਾਵੇਗਾ। ਸੰਨ 2024 ਤੋਂ ਬਾਅਦ ਇਸ ਡੈਮ ਦੀ ਸਾਰੀ ਬਿਜਲੀ ਹਿਮਾਚਲ ਪ੍ਰਦੇਸ਼ ਵਰਤੇਗਾ। ਇਸ ਤਰ੍ਹਾਂ ਹੋਣ ਨਾਲ ਪੰਜਾਬ ਕੋਲੋਂ ਸਸਤੀ ਬਿਜਲੀ ਉਤਪਾਦਨ ਦਾ ਇੱਕ ਵੱਡਾ ਸਰੋਤ ਹਮੇਸ਼ਾਂ ਲਈ ਖੁਸ ਜਾਵੇਗਾ। The post ਹਿਮਾਚਲ ਪ੍ਰਦੇਸ਼ ਵਲੋਂ ਸ਼ਾਨਨ ਪਾਵਰ ਪ੍ਰੋਜੈਕਟ ‘ਚੋਂ ਪੰਜਾਬ ਨੂੰ ਬਾਹਰ ਕਰਨ ਦੀ ਤਿਆਰੀ appeared first on TheUnmute.com - Punjabi News. Tags:
|
ਮੁੰਬਈ ਇੰਡੀਅਨਜ਼ ਹੱਥੋਂ ਮਿਲੀ ਹਾਰ ਤੋਂ ਬਾਅਦ ਟ੍ਰੋਲ ਹੋਏ ਲਖਨਊ ਦੇ ਨਵੀਨ-ਉਲ-ਹੱਕ Thursday 25 May 2023 02:11 PM UTC+00 | Tags: breaking-news lsg lucknow-super-giants mumbai-indians naveen-ul-haq news sports-news ਚੰਡੀਗੜ੍ਹ, 25 ਮਈ 2023: ਲਖਨਊ ਸੁਪਰ ਜਾਇੰਟਸ (LSG) ਨੂੰ ਬੁੱਧਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ (IPL) 2023 ਐਲੀਮੀਨੇਟਰ ਮੈਚ ਵਿੱਚ ਮੁੰਬਈ ਇੰਡੀਅਨਜ਼ (MI) ਦੇ ਖਿਲਾਫ ਨਵੀਨ-ਉਲ-ਹੱਕ (Naveen-ul-Haq) ਦੇ ਸ਼ਾਨਦਾਰ ਪ੍ਰਦਰਸ਼ਨ ਦੇ ਬਾਵਜੂਦ 81 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ਤੋਂ ਬਾਅਦ ਨਵੀਨ ਨੂੰ ਸੋਸ਼ਲ ਮੀਡੀਆ ‘ਤੇ ਟ੍ਰੋਲ ਕੀਤਾ ਜਾ ਰਿਹਾ ਹੈ। ਆਰਸੀਬੀ ਦੇ ਪ੍ਰਸ਼ੰਸਕਾਂ ਤੋਂ ਲੈ ਕੇ ਫੂਡ ਡਿਲੀਵਰੀ ਕੰਪਨੀ ਜ਼ੋਮੈਟੋ ਅਤੇ ਸਵਿਗੀ ਨੇ ਵੀ ਨਵੀਨ ਦਾ ਮਜ਼ਾਕ ਉਡਾਇਆ। ਇਸ ਮਾਮਲੇ ਵਿੱਚ ਉਨ੍ਹਾਂ ਦੀ ਟੀਮ ਐਲਐਸਜੀ ਵੀ ਪਿੱਛੇ ਨਹੀਂ ਰਹੀ। ਸਵਿਗੀ ਇੰਸਟਾਮਾਰਟ ਨੇ ਟਵੀਟ ਕੀਤਾ, “ਬੰਗਲੁਰੂ ਤੋਂ ਕਿਸੇ ਨੇ ਹੁਣੇ ਹੀ 10 ਕਿਲੋ ਅੰਬਾਂ ਦਾ ਆਰਡਰ ਦਿੱਤਾ ਹੈ।” ਜ਼ੋਮੈਟੋ ਨੇ ਇੱਕ ਫੋਟੋ ਟਵੀਟ ਕੀਤੀ, ਜਿਸ ਵਿੱਚ ਨਵੀਨ ਨੂੰ ਬੱਲੇਬਾਜ਼ੀ ਕਰਦੇ ਦੇਖਿਆ ਜਾ ਸਕਦਾ ਹੈ, ਇੱਕ ਟੈਲੀਵਿਜ਼ਨ ਸਕ੍ਰੀਨ ਦੇ ਸਾਹਮਣੇ ਅੰਬਾਂ ਨਾਲ ਭਰੀ ਪਲੇਟ ਦੇ ਨਾਲ। ਕੈਪਸ਼ਨ ‘ਚ ਲਿਖਿਆ ਸੀ, ‘ਅੰਬ ਇੰਨੇ ਮਿੱਠੇ ਨਹੀਂ।’ ਨਵੀਨ (Naveen-ul-Haq) ਦੀ ਟੀਮ ਲਖਨਊ ਵੀ ਉਸ ਨੂੰ ਟ੍ਰੋਲ ਕਰਨ ਤੋਂ ਨਹੀਂ ਹਟੀ। ਐਲਐਸਜੀ ਨੇ ਆਪਣੇ ਟਵਿੱਟਰ ਹੈਂਡਲ ਦਾ ਇੱਕ ਸਕ੍ਰੀਨ ਸ਼ਾਟ ਸਾਂਝਾ ਕੀਤਾ, ਜਿਸ ਵਿੱਚ ਅੰਬ, ਮਿਠਾਈ ਅਤੇ ਅੰਬ ਵਰਗੇ ਕੀਵਰਡਸ ਨੂੰ ਮਿਊਟ ਕੀਤਾ ਗਿਆ ਹੈ ਤਾਂ ਜੋ ਉਹ ਅਜਿਹੀਆਂ ਪੋਸਟਾਂ ਨੂੰ ਨਾ ਦੇਖ ਸਕਣ। ਦਰਅਸਲ ਇਸ ਸੀਜ਼ਨ ‘ਚ 1 ਮਈ ਨੂੰ ਰਾਇਲ ਚੈਲੰਜਰ ਬੈਂਗਲੁਰੂ (ਆਰਸੀਬੀ) ਅਤੇ ਐਲਐਸਜੀ ਵਿਚਾਲੇ ਖੇਡੇ ਗਏ ਮੈਚ ‘ਚ ਵਿਰਾਟ ਕੋਹਲੀ ਅਤੇ ਨਵੀਨ ਵਿਚਾਲੇ ਕਾਫੀ ਤਕਰਾਰ ਹੋਈ ਸੀ। ਹਾਲਾਂਕਿ ਮੈਚ ਖਤਮ ਹੋਣ ਤੋਂ ਬਾਅਦ ਵੀ ਨਵੀਨ ਨੇ ਮਾਮਲੇ ਨੂੰ ਸ਼ਾਂਤ ਨਹੀਂ ਹੋਣ ਦਿੱਤਾ। ਉਸ ਮੈਚ ਤੋਂ ਬਾਅਦ ਕੋਹਲੀ 9 ਮਈ ਨੂੰ ਮੁੰਬਈ ਦੇ ਖਿਲਾਫ ਖੇਡਦੇ ਹੋਏ ਜਲਦੀ ਆਊਟ ਹੋ ਗਏ, ਜਦੋਂ ਨਵੀਨ ਨੇ ਇੰਸਟਾਗ੍ਰਾਮ ‘ਤੇ ਅੰਬ ਦੀ ਤਸਵੀਰ ਪੋਸਟ ਕੀਤੀ ਅਤੇ ਲਿਖਿਆ ਕਿ ਮਜ਼ਾ ਆ ਰਿਹਾ ਹੈ | The post ਮੁੰਬਈ ਇੰਡੀਅਨਜ਼ ਹੱਥੋਂ ਮਿਲੀ ਹਾਰ ਤੋਂ ਬਾਅਦ ਟ੍ਰੋਲ ਹੋਏ ਲਖਨਊ ਦੇ ਨਵੀਨ-ਉਲ-ਹੱਕ appeared first on TheUnmute.com - Punjabi News. Tags:
|
25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਦੋ ASI ਗ੍ਰਿਫ਼ਤਾਰ Thursday 25 May 2023 02:17 PM UTC+00 | Tags: asi assistant-sub-inspectors breaking-news bribe mohali-police news police-outpost vigilance-bureau ਚੰਡੀਗੜ, 25 ਮਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਦੋ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਐਸ.ਏ.ਐਸ.ਨਗਰ ਅਤੇ ਇਸੇ ਪੁਲਿਸ ਚੌਕੀ ਵਿੱਚ ਤਾਇਨਾਤ ਉਸਦੇ ਸਾਥੀ ਏ.ਐਸ.ਆਈ. ਕੁਲਦੀਪ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ (Bribe) ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਮਚਾਰੀਆਂ ਨੂੰ ਰਵਿੰਦਰ ਕੁਮਾਰ ਵਾਸੀ ਮੁੰਡੀਆਂ ਕਲਾਂ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦੇ ਪਾਰਸ ਨਾਮ ਦੇ ਦੋਸਤ ਨੂੰ ਉਕਤ ਥਾਣਾ ਇੰਚਾਰਜ ਨੇ ਸ਼ਰਾਬ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ ਅਤੇ ਦੋਵੇਂ ਪੁਲਿਸ ਮੁਲਾਜ਼ਮ ਅਦਾਲਤ ਤੋਂ ਪਾਰਸ, ਜਿਸ ਦਾ ਆਉਣ ਵਾਲੇ ਦਿਨਾਂ ਵਿੱਚ ਵਿਆਹ ਹੋਣਾ ਤੈਅ ਸੀ, ਦੀ ਜ਼ਮਾਨਤ ਕਰਾਉਣ ਵਿੱਚ ਮੱਦਦ ਕਰਨ ਬਦਲੇ ਪਹਿਲਾਂ ਹੀ ਵੱਖ-ਵੱਖ ਤਰੀਕਾਂ ‘ਤੇ 45,000 ਰੁਪਏ ਲੈ ਚੁੱਕੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਹੁਣ ਇਸੇ ਸ਼ਰਾਬ ਦੇ ਮਾਮਲੇ ਵਿੱਚ ਪਾਰਸ ਦੇ ਨਾਲ ਉਸਦੇ ਇੱਕ ਹੋਰ ਦੋਸਤ ਹਰਮੀਤ ਸਿੰਘ ਨੂੰ ਬਤੌਰ ਸਹਿ-ਦੋਸ਼ੀ ਸ਼ਾਮਲ ਨਾ ਕਰਨ ਬਦਲੇ 50,000 ਰੁਪਏ ਹੋਰ ਮੰਗ ਰਹੇ ਹਨ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਉਡਣ ਦਸਤਾ-1, ਪੰਜਾਬ, ਐਸ.ਏ.ਐਸ. ਨਗਰ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੁਲਿਸ ਚੌਕੀ ਇੰਚਾਰਜ ਬਲਜਿੰਦਰ ਸਿੰਘ ਮੰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 25,000 ਰੁਪਏ ਰਿਸ਼ਵਤ (Bribe) ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਦੇ ਨਾਲ ਇਸ ਕੇਸ ਦੇ ਤਫਤੀਸ਼ੀ ਅਫਸਰ ਅਤੇ ਬਲਜਿੰਦਰ ਸਿੰਘ ਮੰਡ ਦੇ ਸਾਥੀ ਕਰਮਚਾਰੀ ਏ.ਐਸ.ਆਈ ਕੁਲਦੀਪ ਸਿੰਘ ਨੂੰ ਵੀ ਵਿਜੀਲੈਂਸ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ -1, ਐਸ.ਏ.ਐਸ. ਨਗਰ ਵਿਖੇ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post 25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਦੋ ASI ਗ੍ਰਿਫ਼ਤਾਰ appeared first on TheUnmute.com - Punjabi News. Tags:
|
ਬਾਰਵੀਂ ਜਮਾਤ ਦੇ ਨਤੀਜਿਆਂ 'ਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਰਹੀ ਝੰਡੀ: ਹਰਜੋਤ ਸਿੰਘ ਬੈਂਸ Thursday 25 May 2023 02:21 PM UTC+00 | Tags: 12th-result breaking-news harjot-singh-bains latest-news news punjab-government-school punjab-news punjab-school-education-department ਚੰਡੀਗੜ੍ਹ, 25 ਮਈ 2023: ਪੰਜਾਬ ਰਾਜ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਕੂਲ ਸਿੱਖਿਆ ਪ੍ਰਤੀ ਨੀਤੀਆਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਜਿਸਦੇ ਨਤੀਜੇ ਵਜੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੱਲ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵੱਖ ਵੱਖ ਵਿਸ਼ਿਆਂ ਵਿਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੇ ਬਾਜ਼ੀ ਮਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਇੱਥੇ ਦੱਸਿਆ ਕਿ ਸਾਇੰਸ, ਕਾਮਰਸ ਅਤੇ ਵੋਕੇਸ਼ਨਲ ਗਰੁੱਪਾਂ ਦੀਆਂ ਮੋਹਰੀ ਪੁਜ਼ੀਸ਼ਨਾਂ ਸਰਕਾਰੀ ਸਕੂਲਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਹਾਸਲ ਕੀਤੀਆਂ ਹਨ। ਸ. ਬੈਂਸ ਨੇ ਦੱਸਿਆ ਕਿ ਇਸ ਮਾਣਮੱਤੀ ਪ੍ਰਾਪਤੀ ਦਾ ਸਿਹਰਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਮਿਹਨਤੀ ਸਟਾਫ ਨੂੰ ਜਾਂਦਾ ਹੈ ਜਿੰਨ੍ਹਾਂ ਨੇ ਪਿਛਲੇ ਸਾਲ ਦੇ ਦਸੰਬਰ ਮਹੀਨੇ “ਮਿਸ਼ਨ ਸੌ ਪ੍ਰਤੀਸ਼ਤ” ਮੁਹਿੰਮ ਰਾਹੀਂ ਇੱਕ-ਇੱਕ ਵਿਦਿਆਰਥੀ ਦੇ ਸਿੱਖਣ ਪੱਧਰ ਦੀ ਜਾਣਕਾਰੀ ਹਾਸਿਲ ਕਰਕੇ ਵਿਦਿਆਰਥੀਆਂ ਨੂੰ ਖੂਬ ਮਿਹਨਤ ਕਰਵਾਈ। ਉਨ੍ਹਾਂ (Harjot Singh Bains) ਦੱਸਿਆ ਕਿ ਕਾਮਰਸ ਗਰੁੱਪ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸ ਰਾਮ ਨਗਰ ਬਠਿੰਡਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਅਸ਼ੋਕ ਕੁਮਾਰ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੀ ਵਿਦਿਆਰਥਣ ਖੁਸ਼ੀ ਗਰਗ ਪੁੱਤਰੀ ਹਰੀ ਓਮ ਗਰਗ, ਦੋਵਾਂ ਨੇ 494/500 ਅੰਕ ਪ੍ਰਾਪਤ ਕਰਕੇ ਸੂਬੇ ਵਿੱਚੋਂ ਸਾਂਝੇ ਰੂਪ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੁਧਿਆਣਾ) ਦੀ ਵਿਦਿਆਰਥਣ ਸ਼ੁਭਕਰਮਨਜੋਤ ਕੌਰ ਸੰਧਰ ਪੁੱਤਰੀ ਪਰਮਜੀਤ ਸਿੰਘ ਸੰਧਰ ਨੇ 493/500 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਲਿਆ। ਇਸੇ ਤਰਾਂ ਸਾਇੰਸ ਗਰੁੱਪ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਇਨਜ ਪਟਿਆਲ਼ਾ ਦੇ ਵਿਦਿਆਰਥੀ ਨਵਨੀਤ ਸਿੰਘ ਪੁੱਤਰ ਗੁਰਬਚਨ ਸਿੰਘ ਨੇ 496/500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੁਧਿਆਣਾ) ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਅਤੇ ਸ਼ਹੀਦ ਹਰਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ (ਅੰਮ੍ਰਿਤਸਰ) ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਪੁੱਤਰੀ ਮਨਿੰਦਰ ਸਿੰਘ ਨੇ ਕ੍ਰਮਵਾਰ 495/500 ਅੰਕ ਲੈ ਕੇ ਸਾਂਝੇ ਰੂਪ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ। ਵੋਕੇਸ਼ਨਲ ਗਰੁੱਪ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਰੇਲਵੇ ਮੰਡੀ ਹੁਸ਼ਿਆਰਪੁਰ ਦੀ ਵਿਦਿਆਰਥਣ ਅਵਨਤਿਕਾ ਸ਼ਰਮਾ ਪੁੱਤਰੀ ਬ੍ਰਿਜ ਮੋਹਨ ਸ਼ਰਮਾ ਨੇ 491/500 ਅੰਕਾਂ ਨਾਲ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੱਦਾ (ਬਠਿੰਡਾ) ਦੀ ਵਿਦਿਆਰਥਣ ਦਿਲਪ੍ਰੀਤ ਕੌਰ ਪੁੱਤਰੀ ਇਕਬਾਲ ਸਿੰਘ ਨੇ 489/500 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਸਰਕਾਰੀ ਵਿਕਟੋਰੀਆ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਪਟਿਆਲ਼ਾ ਦੀ ਵਿਦਿਆਰਥਣ ਹਰਸ਼ਪ੍ਰੀਤ ਕੌਰ ਪੁੱਤਰੀ ਰਾਜਿੰਦਰ ਸਿੰਘ ਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਨਾ ਨਗਰ ਦੇ ਵਿਦਿਆਰਥੀ ਅਜੈ ਸਿੰਘ ਪੁੱਤਰ ਸੁਰਜੀਤ ਸਿੰਘ ਨੇ 488/500 ਅੰਕ ਲੈ ਕੇ ਸਾਂਝੇ ਰੂਪ ਵਿੱਚ ਤੀਸਰਾ ਸਥਾਨ ਹਾਸਿਲ ਕੀਤਾ। ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਸਿੱਖਿਆ ਸੁਧਾਰ ਨੀਤੀਆਂ ਦਾ ਅਸਰ ਦਿਖਣਾ ਸ਼ੁਰੂ ਹੋ ਚੁੱਕਾ ਹੈ ਜਿਸ ਨਾਲ ਸਰਕਾਰੀ ਸਕੂਲਾਂ ਦਾ ਸਿੱਖਿਆ ਮਿਆਰ ਸੁਧਰ ਰਿਹਾ ਹੈ। ਉਹਨਾਂ ਕਿਹਾ ਕਿ ਵਧੀਆ ਨਤੀਜੇ ਲਿਆਉਣ ਵਾਸਤੇ “ਮਿਸ਼ਨ ਸੌ ਪ੍ਰਤੀਸ਼ਤ” ਮੁਹਿੰਮ ਪੂਰੀ ਤਰਾਂ ਸਫਲ ਰਹੀ। ਸ. ਬੈਂਸ (Harjot Singh Bains) ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਬੀਤੇ ਦਿਨੀਂ ਐਲਾਨੇ ਗਏ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜੀਸ਼ਨਾਂ ਹਾਸਿਲ ਕਰਕੇ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਸੀ। ਸਿੱਖਿਆ ਮੰਤਰੀ ਅਨੁਸਾਰ ਉਹਨਾਂ ਦਾ ਸੁਪਨਾ ਪੰਜਾਬ ਦੇ ਸਕੂਲ ਸਿੱਖਿਆ ਸਿਸਟਮ ਨੂੰ ਵਿਸ਼ਵ ਪੱਧਰੀ ਮਿਆਰਾਂ ਵਾਲਾ ਬਣਾਉਣ ਦਾ ਹੈ ਜਿਸਦੀ ਪੂਰਤੀ ਵਾਸਤੇ ਲਗਾਤਾਰ ਯਤਨ ਜਾਰੀ ਹਨ। The post ਬਾਰਵੀਂ ਜਮਾਤ ਦੇ ਨਤੀਜਿਆਂ ‘ਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਰਹੀ ਝੰਡੀ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਵੱਲੋਂ ਜਾਅਲੀ ਦਸਤਾਵੇਜ਼ਾਂ 'ਤੇ ਸਿਮ ਕਾਰਡ ਵੇਚਣ ਵਾਲੇ ਡਿਸਟ੍ਰੀਬਿਊਟਰਾਂ/ਏਜੰਟਾਂ ਵਿਰੁੱਧ ਵੱਡੀ ਕਾਰਵਾਈ, 52 FIR ਦਰਜ, 17 ਗ੍ਰਿਫ਼ਤਾਰ Thursday 25 May 2023 02:28 PM UTC+00 | Tags: aam-aadmi-party breaking-news dgp-gaurav-yadav fake-documents latest-news news punjab-government punjabi-news punjab-news punjab-police punjab-politics sim-distributors ਚੰਡੀਗੜ੍ਹ, 25 ਮਈ 2023: ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਸਿਮ ਕਾਰਡ ਜਾਰੀ ਕਰਨ ਦੇ ਰੁਝਾਨ, ਜੋ ਸੁਰੱਖਿਆ ਲਈ ਵੱਡਾ ਖ਼ਤਰਾ ਬਣ ਗਿਆ ਹੈ, ਨੂੰ ਰੋਕਣ ਲਈ, ਪੰਜਾਬ ਪੁਲਿਸ (Punjab Police) ਨੇ ਕਥਿਤ ਤੌਰ 'ਤੇ ਜਾਅਲੀ ਪਛਾਣ/ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਨਾਲ ਜਾਰੀ ਕੀਤੇ 1.8 ਲੱਖ ਤੋਂ ਵੱਧ ਸਿਮ ਕਾਰਡਾਂ ਨੂੰ ਬਲਾਕ ਕਰਵਾ ਦਿੱਤਾ ਹੈ। ਇਹ ਜਾਣਕਾਰੀ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਵੱਲੋਂ ਦੂਰਸੰਚਾਰ ਵਿਭਾਗ (ਡੀਓਟੀ) ਦੇ ਸਹਿਯੋਗ ਨਾਲ ਪਛਾਣ ਦੇ ਜਾਅਲੀ ਸਬੂਤਾਂ ਦੇ ਆਧਾਰ 'ਤੇ ਸਿਮ ਕਾਰਡ ਵੇਚਣ ਵਾਲੇ ਡਿਸਟ੍ਰੀਬਿਊਟਰਾਂ/ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕੀਤੀ ਗਈ ਹੈ ਕਿਉਂਕਿ ਜ਼ਿਆਦਾਤਰ ਸਾਈਬਰ ਅਪਰਾਧਾਂ ਅਤੇ ਦੇਸ਼ ਵਿਰੋਧੀ ਕਾਰਵਾਈਆਂ ਨੂੰ ਜਾਅਲੀ ਦਸਤਾਵੇਜ਼ਾਂ 'ਤੇ ਜਾਂ ਤੀਜੀ ਧਿਰ ਦੇ ਨਾਵਾਂ ਦੀ ਵਰਤੋਂ ਕਰਕੇ ਜਾਰੀ ਕੀਤੇ ਮੋਬਾਈਲ ਨੰਬਰਾਂ ਰਾਹੀਂ ਅੰਜ਼ਾਮ ਦਿੱਤਾ ਜਾਂਦਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਅਲੀ ਸਬੂਤਾਂ ਦੇ ਆਧਾਰ 'ਤੇ ਸਿਮ ਕਾਰਡ ਵੇਚਣ ਵਾਲੇ ਪੁਆਇੰਟ ਆਫ ਸੇਲਜ਼ (ਪੀਓਐਸ) ਡਿਸਟ੍ਰੀਬਿਊਟਰਾਂ/ਏਜੰਟਾਂ ਅਤੇ ਹੋਰ ਵਿਅਕਤੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ (Punjab Police) ਨੇ ਜਾਅਲੀ ਦਸਤਾਵੇਜ਼ਾਂ 'ਤੇ ਸਿਮ ਕਾਰਡਾਂ ਦੀ ਵਿਕਰੀ ਵਿੱਚ ਸ਼ਾਮਲ ਅਜਿਹੇ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਪਿਛਲੇ ਤਿੰਨ ਦਿਨਾਂ ਦੌਰਾਨ ਭਾਰਤੀ ਦੰਡਾਵਲੀ ਦੀ ਧਾਰਾ 420, 465, 467 ਅਤੇ 471 ਤਹਿਤ 52 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਵੇਰਵੇ ਦਿੰਦਿਆਂ, ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ. ਐਨ. ਢੋਕੇ ਨੇ ਦੱਸਿਆ ਕਿ ਉਹਨਾਂ ਨੇ ਦੂਰਸੰਚਾਰ ਵਿਭਾਗ ਅਤੇ ਦੂਰਸੰਚਾਰ ਸੇਵਾ ਪ੍ਰਦਾਤਾਵਾਂ ਨਾਲ ਕਈ ਮੀਟਿੰਗਾਂ ਕੀਤੀਆਂ, ਜਿਸ ਉਪਰੰਤ ਇਹ ਕਾਰਵਾਈ ਆਰੰਭੀ ਗਈ। ਉਹਨਾਂ ਕਿਹਾ ਕਿ ਇਸ ਸਬੰਧੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਰਾਕੇਸ਼ ਅਗਰਵਾਲ ਨੂੰ ਨੋਡਲ ਅਫ਼ਸਰ ਬਣਾਇਆ ਗਿਆ ਹੈ ਅਤੇ ਜਾਅਲੀ ਦਸਤਾਵੇਜਾਂ ਰਾਹੀਂ ਜਾਰੀ ਕੀਤੇ ਸਿਮ ਕਾਰਡਾਂ ਦੀ ਸ਼ਨਾਖਤ ਕਰਨ ਲਈ ਮੁਹਿੰਮ ਜਾਰੀ ਹੈ। ਉਹਨਾਂ ਕਿਹਾ ਕਿ ਇੱਕ ਮਾਮਲੇ ਵਿੱਚ ਜਾਅਲੀ ਦਸਤਾਵੇਜਾਂ ਦੀ ਵਰਤੋਂ ਕਰਕੇ ਇੱਕੋ ਫੋਟੋ ਨਾਲ ਨਾਮ ਬਦਲ ਕੇ 500 ਦੇ ਕਰੀਬ ਸਿਮ ਕਾਰਡ ਜਾਰੀ ਕੀਤੇ ਗਏ ਹਨ। ਸਪੈਸ਼ਲ ਡੀਜੀਪੀ ਨੇ ਪੰਜਾਬ ਭਰ ਦੇ ਰਿਟੇਲਰਾਂ ਨੂੰ ਆਪਣੇ ਗਾਹਕ ਨੂੰ ਜਾਣੋ (ਕੇ.ਵਾਈ.ਸੀ.) ਨਿਯਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ। ਉਹਨਾਂ ਅੱਗੇ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਦੀਆਂ ਵਿਸ਼ੇਸ਼ ਟੀਮਾਂ ਜ਼ਿਲ੍ਹਾ ਪੁਲਿਸ ਨਾਲ ਤਾਲਮੇਲ ਕਰਕੇ ਉਹਨਾਂ ਸਿਮ ਕਾਰਡ ਰਿਟੇਲਰਾਂ ਦੀ ਪਛਾਣ ਕਰ ਰਹੀਆਂ ਹਨ, ਜਿਨ੍ਹਾਂ ਨੇ ਪਛਾਣ ਦੇ ਇੱਕੋ ਸਬੂਤ ਨਾਲ ਵੱਖ-ਵੱਖ ਮੋਬਾਈਲ ਫ਼ੋਨ ਨੰਬਰ ਜਾਰੀ ਕੀਤੇ ਹਨ। ਉਹਨਾਂ ਅੱਗੇ ਕਿ ਕਿਹਾ ਕਿ ਉਹ ਅਜਿਹੇ ਏਜੰਟਾਂ ਨੂੰ ਬਲੈਕਲਿਸਟ ਕਰਨ ਲਈ ਦੂਰਸੰਚਾਰ ਅਥਾਰਟੀਆਂ ਕੋਲ ਮੁੱਦਾ ਉਠਾਉਣਗੇ। ਦੱਸਣਯੋਗ ਹੈ ਕਿ ਪੁਲਿਸ ਵੱਲੋਂ ਪਛਾਣ ਦੇ ਜਾਅਲੀ ਸਬੂਤਾਂ ਰਾਹੀਂ ਜਾਰੀ ਕੀਤੇ ਗਏ ਇਨ੍ਹਾਂ ਸਿਮ ਕਾਰਡਾਂ ਦੇ ਅਸਲ ਉਪਭੋਗਤਾ ਦੀ ਜਾਂਚ ਕੀਤੀ ਜਾ ਰਹੀ ਹੈ।
The post ਪੰਜਾਬ ਪੁਲਿਸ ਵੱਲੋਂ ਜਾਅਲੀ ਦਸਤਾਵੇਜ਼ਾਂ 'ਤੇ ਸਿਮ ਕਾਰਡ ਵੇਚਣ ਵਾਲੇ ਡਿਸਟ੍ਰੀਬਿਊਟਰਾਂ/ਏਜੰਟਾਂ ਵਿਰੁੱਧ ਵੱਡੀ ਕਾਰਵਾਈ, 52 FIR ਦਰਜ, 17 ਗ੍ਰਿਫ਼ਤਾਰ appeared first on TheUnmute.com - Punjabi News. Tags:
|
ਵਿਧਾਇਕ ਕੁਲਵੰਤ ਸਿੰਘ ਨੇ ਨੇਬਰਹੁੱਡ ਪਾਰਕ ਫੇਜ਼-11 'ਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ Thursday 25 May 2023 02:34 PM UTC+00 | Tags: breaking-news mla-kulwant-singh mohali mohali-news neighborhood-park-phase-11 news newsd punjab-news ਮੋਹਾਲੀ 25 ਮਈ 2023: ਹਲਕਾ ਮੋਹਾਲੀ ਤੋਂ ‘ਆਪ’ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਨੇਬਰਹੁੱਡ ਪਾਰਕ ਫੇਜ-11 ਦਾ ਦੌਰਾ ਕੀਤਾ | ਇਸ ਦੌਰਾਨ ਸ. ਕੁਲਵੰਤ ਸਿੰਘ ਨੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਅਤੇ ਹੱਲ ਕੀਤਾ ਅਤੇ ਬਾਕੀ ਸਮੱਸਿਆਵਾਂ ਦਾ ਜਲਦੀ ਹੱਲ ਕੱਢਣ ਦਾ ਭਰੋਸਾ ਦਿੱਤਾ | ਇਸ ਮੌਕੇ ਪਾਰਕ ਵਿੱਚ ਮੌਜੂਦ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਲਈ ਹਰ ਸਮੇਂ ਉਨ੍ਹਾਂ ਨਾਲ ਖੜ੍ਹੇ ਹੈ ਅਤੇ ਖੜ੍ਹੇ ਰਹਿਣਗੇ । ਉਨ੍ਹਾਂ ਕਿਹਾ ਕਿ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਉਣਾ ਸਾਡਾ ਮੁੱਖ ਟੀਚਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਇਕ-ਇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਦੇ ਵਿੱਚ ਜਾ ਕੇ ਹੀ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਬਾਰੇ ਜਾਣਿਆ ਜਾ ਸਕਦਾ ਹੈ, ਜਿਸਦੇ ਲਈ ਉਹ ਨੇਬਰਹੁੱਡ ਪਾਰਕ ਫੇਜ-11 ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਆਏ ਹਨ | ਉਨ੍ਹਾਂ ਕਿਹਾ ਇਸ ਨਾਲ ਸੂਬੇ ਦੇ ਲੋਕਾਂ ਅਤੇ ਸਰਕਾਰ ਵਿੱਚ ਤਾਲਮੇਲ ਬਣਿਆ ਰਹਿੰਦਾ ਅਤੇ ਲੋਕਾਂ ਨਾਲ ਮਿਲ ਕੇ ਕੰਮ ਕਰੀਏ ਤਾਂ ਸੂਬੇ ਦਾ ਵਿਕਾਸ ਤੇਜੀ ਨਾਲ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਨੇ ਕੰਮ ਦੇ ਅਧਾਰ ‘ਤੇ ਵੋਟਾਂ ਮੰਗੀਆਂ ਸਨ, ਸੂਬੇ ਦੇ ਲੋਕਾਂ ਨੇ ਵੀ ਪੂਰਾ ਸਾਥ ਦਿੱਤਾ | ਮਾਨ ਸਰਕਾਰ ਸੂਬੇ ਦੇ ਲੋਕਾਂ ਦਾ ਵਿਸ਼ਵਾਸ ਬਣਾ ਕੇ ਰੱਖੇਗੀ | ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਇਹ ਹਲਕੇ ਦਾ ਸਭ ਤੋਂ ਵੱਧ ਆਬਾਦੀ ਵਾਲਾ ਇਲਾਕਾ ਹੈ, ਪਾਰਕ ਦੀਆਂ ਕੁਝ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕੀਤਾ ਗਿਆ ਹੈ ਅਤੇ ਬਾਕੀਆਂ ਸਮੱਸਿਆਵਾਂ ਜਲਦ ਹੱਲ ਕਰ ਦਿੱਤੀਆਂ ਜਾਣਗੀਆਂ | ਇਸਦੇ ਨਾਲ ਹੀ ਵਿਧਾਇਕ ਨੇ ਬਾਰਿਸ਼ ਦੇ ਪਾਣੀ ਦੀ ਨਿਕਾਸੀ, ਰੇੜੀਆਂ ਕਾਰਨ ਟ੍ਰੈਫਿਕ, ਸੈਰ ਕਰਨ ਵਾਲਿਆਂ ਅਤੇ ਵੱਖ- ਵੱਖ ਸੈਕਟਰਾਂ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਤੋਂ ਸੁਝਾਅ ਵੀ ਲਏ | ਇਸ ਦੌਰਾਨ ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਮੋਹਾਲੀ ਦੇ ਅਧਿਕਾਰੀਆਂ ਨੂੰ ਵੀ ਸੱਦਿਆ ਗਿਆ ਤਾਂ ਜੋ ਇਨ੍ਹਾਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾ ਸਕੇ | ਇਸਦੇ ਨਾਲ ਹੀ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ | ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਹਲਕਿਆਂ ਦਾ ਵਿਕਾਸ ਪੱਖੋਂ ਕਾਇਆ-ਕਲਪ ਕਰਨ ਦੇ ਮਕਸਦ ਤਹਿਤ ਵੱਡੇ ਪੱਧਰ ‘ਤੇ ਗ੍ਰਾਂਟਾ ਜਾਰੀ ਕੀਤੀਆਂ ਗਈਆਂ ਹਨ | ਇਸ ਦੌਰਾਨ ਪਾਰਕ ਵਿੱਚ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਵਿਧਾਇਕ ਸ. ਕੁਲਵੰਤ ਸਿੰਘ ਨੂੰ ਆਪਣੀ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਅਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਹੈ | ਉਨ੍ਹਾਂ ਕਿਹਾ ਵੋਟਾਂ ਵੇਲੇ ਪਹਿਲਾਂ ਵਿਧਾਇਕ ਸਿਰਫ ਵੋਟ ਮੰਗਣ ਆਉਂਦੇ ਸਨ, ਉਸਤੋਂ ਬਾਅਦ ਉਨ੍ਹਾਂ ਦੀ ਸਾਰ ਨਹੀਂ ਲਈ ਜਾਂਦੀ ਸੀ | ਸਥਾਨਕ ਲੋਕਾਂ ਨੇ ਵਿਧਾਇਕ ਸ. ਕੁਲਵੰਤ ਸਿੰਘ ਵਲੋਂ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ | ਇਸ ਦੌਰਾਨ ਕੈਪਟਨ ਕਰਨੈਲ ਸਿੰਘ, ਗੱਜਣ ਸਿੰਘ, ਸੁਖਮਿੰਦਰ ਸਿੰਘ ਬਰਨਾਲਾ, ਆਰ.ਐੱਸ ਢਿੱਲੋਂ, ਗੁਰਦੇਵ ਸਿੰਘ, ਕੁਲਦੀਪ ਸਿੰਘ, ਹਰਮੇਸ਼ ਸਿੰਘ, ਡਾ. ਰਾਜਿੰਦਰ ਸਿੰਘ, ਅੰਜਲੀ ਸਿੰਘ, ਹਰਿੰਦਰ ਕੌਰ, ਤਰੂਨਪ੍ਰੀਤ ਸਿੰਘ, ਆਰ.ਪੀ.ਸ਼ਰਮਾ, ਜਸਪਾਲ ਸਿੰਘ, ਹਰਪਾਲ ਸਿੰਘ ਚੰਨਾ, ਅਕਬਿੰਦਰ ਸਿੰਘ ਗੋਸਲ ਅਤੇ ਅਮਰਜੀਤ ਸਿੰਘ ਹਾਜ਼ਰ ਰਹੇ | The post ਵਿਧਾਇਕ ਕੁਲਵੰਤ ਸਿੰਘ ਨੇ ਨੇਬਰਹੁੱਡ ਪਾਰਕ ਫੇਜ਼-11 ‘ਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ appeared first on TheUnmute.com - Punjabi News. Tags:
|
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਅਧਿਕਾਰੀਆਂ ਨੂੰ ਸਾਰੇ ਜਣੇਪੇ ਹਸਪਤਾਲਾਂ 'ਚ ਹੋਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ Thursday 25 May 2023 04:05 PM UTC+00 | Tags: dr-balbir-singh news punjab-health punjab-health-department ਚੰਡੀਗੜ੍ਹ, 25 ਮਈ 2023: ਸੂਬੇ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਘਟਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਘਰੇਲੂ ਜਣੇਪਿਆਂ ਵਿਰੁੱਧ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿਉਂਕਿ ਉਚਿਤ ਡਾਕਟਰੀ ਸਹੂਲਤਾਂ ਦੀ ਘਾਟ ਕਾਰਨ ਅਜਿਹੇ ਜਣੇਪੇ ਅਕਸਰ ਮਾਂ ਜਾਂ ਬੱਚੇ ਦੀ ਮੌਤ ਦਾ ਕਾਰਨ ਬਣਦੇ ਹਨ। ਬਲਬੀਰ ਸਿੰਘ ਨੇ ਕਿਹਾ ਕਿ 2030 ਤੱਕ ਪ੍ਰਤੀ ਲੱਖ 70 ਲਾਈਵ ਬਰਥ ਦੇ ਸਥਾਈ ਵਿਕਾਸ ਟੀਚੇ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਸੂਬੇ ਨੂੰ ਮੋਹਰੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਉੱਚ ਜੋਖਮ ਵਾਲੀਆਂ ਗਰਭ-ਅਵਸਥਾਵਾਂ ਦਾ ਜਲਦੀ ਪਤਾ ਲਗਾਉਣ ਅਤੇ ਇਸ ਤੋਂ ਬਾਅਦ ਦਿਸ਼ਾ-ਨਿਰਦੇਸ਼ਾਂ ਮੁਤਾਬਕ ਨਿਰਧਾਰਤ ਡਾਕਟਰੀ ਜਾਂਚ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਔਰਤਾਂ ਨਾਲ ਹਮਦਰਦੀ ਅਤੇ ਸਤਿਕਾਰ ਨਾਲ ਪੇਸ਼ ਆਇਆ ਜਾਵੇ। ਸੁਰਕਸ਼ਿਤ ਮਾਤ੍ਰਿਤਵ ਆਸ਼ਵਾਸਨ (ਸੁਮਨ) ਪ੍ਰੋਗਰਾਮ ਬਾਰੇ ਵਿਸਥਾਰ ਵਿੱਚ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਗਰਭਵਤੀ ਔਰਤਾਂ ਨੂੰ ਅਸਲੀ ਮਾਇਨੇ ਵਿੱਚ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਇਨ੍ਹਾਂ ਸੇਵਾਵਾਂ ਵਿੱਚ ਜਣੇਪੇ ਲਈ ਗਰਭਵਤੀ ਔਰਤ ਨੂੰ ਲਿਜਾਣ ਤੇ ਛੱਡਣ ਲਈ ਐਂਬੂਲੈਂਸ ਦੀ ਸਹੂਲਤ, ਬੱਚੇ ਦੇ ਜਨਮ ਤੋਂ ਪਹਿਲਾਂ ਘੱਟੋ ਘੱਟ ਚਾਰ ਵਾਰ ਜਾਂਚ ਦੀ ਸਹੂਲਤ, ਜਣੇਪੇ ਸਬੰਧੀ ਮੁਫਤ ਸੇਵਾਵਾਂ ਆਦਿ ਸ਼ਾਮਲ ਹਨ। ਪ੍ਰੋਗਰਾਮ ਤਹਿਤ 104 ਕਾਲ ਸੈਂਟਰ ਰਾਹੀਂ ਸਮਾਂਬੱਧ ਸ਼ਿਕਾਇਤ ਨਿਵਾਰਣ ਵਿਧੀ ਵੀ ਸਥਾਪਤ ਕੀਤੀ ਗਈ ਹੈ। ਸਿਹਤ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਇੱਥੇ ਸਿਹਤ ਵਿਭਾਗ ਦੇ ਦਫ਼ਤਰ ਵਿਖੇ ਮਾਵਾਂ ਦੀ ਸਿਹਤ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਇਕ ਸੂਬਾ ਪੱਧਰੀ ਓਰੀਐਂਟੇਸ਼ਨ ਅਤੇ ਸਮੀਖਿਆ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਵੀ ਹਾਜ਼ਰ ਹੋਏ। ਮੀਟਿੰਗ ਦੀ ਪ੍ਰਧਾਨਗੀ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰਪਾਲ ਕੌਰ ਅਤੇ ਡਾਇਰੈਕਟਰ ਐਨ.ਐਚ.ਐਮ ਡਾ.ਐਸ.ਪੀ. ਸਿੰਘ ਨੇ ਕੀਤੀ। ਮੀਟਿੰਗ ਦੌਰਾਨ ਡਿਪਟੀ ਡਾਇਰੈਕਟਰ ਡਾ. ਵਿਜੇ ਕੁਮਾਰ, ਸਹਾਇਕ ਡਾਇਰੈਕਟਰ ਡਾ. ਵਿਨੀਤ ਨਾਗਪਾਲ ਅਤੇ ਸਟੇਟ ਪ੍ਰੋਗਰਾਮ ਅਫ਼ਸਰ (ਐਮ.ਸੀ.ਐਚ.) ਡਾ. ਇੰਦਰਦੀਪ ਕੌਰ ਨੇ ਮੁੱਖ ਭਾਸ਼ਣ ਦਿੱਤਾ। ਆਪਣੇ ਸੰਬੋਧਨ ਵਿੱਚ ਡਾ. ਆਦਰਸ਼ਪਾਲ ਕੌਰ ਨੇ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਉੱਚ ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੇ ਵੱਖ-ਵੱਖ ਕਾਰਨਾਂ ‘ਤੇ ਧਿਆਨ ਦੇਣ, ਜਿਨ੍ਹਾਂ ਵਿੱਚੋਂ ਅਨੀਮੀਆ ਇੱਕ ਚਿੰਤਾ ਦਾ ਮੁੱਖ ਕਾਰਨ ਹੈ ਜਿਸ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਲੋੜ ਹੈ। ਉਨ੍ਹਾਂ ਨੇ ਜਣੇਪੇ ਸਮੇਂ ਮਾਵਾਂ ਦੀ ਮੌਤ ਦਰ ਘਟਾਉਣ ਲਈ ਆਸ਼ਾ ਅਤੇ ਏ.ਐਨ.ਐਮ. ਸਮੇਤ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਲਈ ਕਿਹਾ। ਉਨਾਂ ਨੇ ਮੀਡੀਆ ਅਤੇ ਆਈ.ਈ.ਸੀ. ਗਤੀਵਿਧੀਆਂ ਦੀ ਮਜ਼ਬੂਤੀ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਜੱਚਾ-ਬੱਚਾ ਦੀ ਦੇਖਭਾਲ ਦੇ ਖੇਤਰ ਵਿੱਚ ਵੱਖ-ਵੱਖ ਸਿਹਤ ਸੁਧਾਰ ਉਪਾਵਾਂ ਨੂੰ ਸਫਲਤਾਪੂਰਵਕ ਲਾਗੂ ਕੀਤਾ ਹੈ ਜਿਸ ਵਿੱਚ ਪੰਜਾਬ ‘ਟ 34 ਸਮਰਪਿਤ ਜੱਚਾ-ਬੱਚਾ ਹਸਪਤਾਲਾਂ ਨੂੰ ਕਾਰਜਸ਼ੀਲ ਕਰਨਾ, ਅਨੀਮੀਆ ਮੁਕਤ ਭਾਰਤ (ਏ.ਐੱਮ.ਬੀ.), ਸੁਰਕਸ਼ਿਤ ਮਾਤ੍ਰਿਤਵ ਆਸ਼ਵਾਸਨ (ਸੁਮਨ), ਲੇਬਰ ਰੂਮ ਗੁਣਵੱਤਾ ਸੁਧਾਰ ਪਹਿਲਕਦਮੀ (ਲਕਸ਼ਯ), ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ (ਪੀ.ਐਮ.ਐਮ.ਵੀ.ਵਾਈ.), ਜਨਨੀ ਸ਼ਿਸ਼ੂ ਸੁਰਕਸ਼ਾ ਕਾਰਿਆਕ੍ਰਮ (ਜੇਐਸਐਸਕੇ), ਜਨਨੀ ਸੁਰਕਸ਼ਾ ਯੋਜਨਾ (ਜੇਐਸਵਾਈ), ਪ੍ਰਧਾਨ ਮੰਤਰੀ ਸੁਰਕਸ਼ਿਤ ਮਾਤ੍ਰਿਤਵ ਅਭਿਆਨ (ਪੀਐਮਐਸਐਮਏ) ਸ਼ਾਮਲ ਹਨ। ਡਾ. ਰਵਿੰਦਰਪਾਲ ਕੌਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਸਮੀਖਿਆ ਮੀਟਿੰਗ ਵਿੱਚ ਪ੍ਰਾਪਤ ਸੁਨੇਹਿਆਂ ਜਾਂ ਹਦਾਇਤਾਂ ਨੂੰ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਸਟਾਫ ਤੱਕ ਪਹੁੰਚਾਇਆ ਜਾਵੇ ਤਾਂ ਜੋ ਮਾਵਾਂ ਦੀ ਸਿਹਤ ਸਬੰਧੀ ਵੱਖ-ਵੱਖ ਪ੍ਰੋਗਰਾਮਾਂ ਨੂੰ ਸਫਲਤਾਪੂਰਵਕ ਲਾਗੂ ਕੀਤਾ ਜਾ ਸਕੇ। ਮੀਟਿੰਗ ਦੌਰਾਨ ਆਪਣੇ ਆਪਣੇ ਤਜਰਬੇ ਸਾਂਝੇ ਕਰਨ ਲਈ ਗੱਲਬਾਤ ਸੈਸ਼ਨ ਵੀ ਕਰਵਾਇਆ ਗਿਆ। The post ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਅਧਿਕਾਰੀਆਂ ਨੂੰ ਸਾਰੇ ਜਣੇਪੇ ਹਸਪਤਾਲਾਂ ‘ਚ ਹੋਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest