TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਵਿਜੀਲੈਂਸ ਬਿਊਰੋ ਵਲੋਂ ਭਰਤ ਇੰਦਰ ਚਾਹਲ ਮੁੜ ਤਲਬ Saturday 27 May 2023 05:59 AM UTC+00 | Tags: bharat-inder-chahal bharatiya-janata-party breaking-news captain-amarinder-singh news patiala patiala-police patiala-police-news punjabi-news punjab-vigilance-bureau the-unmute-breaking-news vigilance vigilance-raids ਚੰਡੀਗੜ੍ਹ, 27 ਮਈ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਚਾਹਲ (Bharat Inder Chahal) ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਮੁੜ ਤਲਬ ਕੀਤਾ ਹੈ। ਇਸ ਵਾਰ ਉਨ੍ਹਾਂ ਨੂੰ ਵਿਜੀਲੈਂਸ ਵੱਲੋਂ ਦਸਵੀਂ ਵਾਰ ਤਲਬ ਕੀਤਾ ਗਿਆ ਹੈ। ਚਾਹਲ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਪੁੱਛਗਿੱਛ ਕੀਤੀ ਜਾਣੀ ਹੈ। ਜ਼ਿਕਰਯੋਗ ਹੈ ਕਿ ਭਰਤ ਇੰਦਰ ਚਾਹਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਵਿਜੀਲੈਂਸ ਜਾਂਚ ਟੀਮ ਨੇ ਭਰਤ ਇੰਦਰ ਤੋਂ ਪਿਛਲੇ ਕਈ ਸਾਲਾਂ ਦੌਰਾਨ ਬਣਾਈ ਜਾਇਦਾਦ ਦੇ ਮਾਮਲੇ ਵਿੱਚ ਸੰਮਨ ਭੇਜਿਆ ਗਿਆ ਹੈ । ਵਿਜੀਲੈਂਸ ਨੇ ਜੇਲ ਰੋਡ 'ਤੇ ਚਾਹਲ (Bharat Inder Chahal) ਦੇ ਸ਼ਾਪਿੰਗ ਮਾਲ, ਸਰਹਿੰਦ ਰੋਡ 'ਤੇ ਸਥਿਤ ਮੈਰਿਜ ਪੈਲੇਸ ਅਤੇ ਹੋਰ ਜਾਇਦਾਦਾਂ ਦੀ ਕਾਗਜ਼ੀ ਚੈਕਿੰਗ ਅਤੇ ਪੈਮਾਇਸ਼ ਕੀਤੀ ਜਾ ਚੁੱਕੀ ਸੀ । ਆਮਦਨ ਦੇ ਸਰੋਤ ਅਤੇ ਜਾਇਦਾਦ ਬਾਰੇ ਸ਼ੱਕ ਹੋਣ ਕਾਰਨ ਵਿਜੀਲੈਂਸ ਨੇ ਭਰਤ ਇੰਦਰ ਸਿੰਘ ਚਾਹਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਈ ਵਾਰ ਨੋਟਿਸ ਦਿੱਤੇ ਸਨ, ਪਰ ਜਾਂਚ ਵਿੱਚ ਸ਼ਾਮਲ ਨਹੀਂ ਹੋਏ | ਪਿਛਲੀਆਂ ਤਾਰੀਖ਼ਾਂ ਵਿੱਚ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਦੀ ਗੱਲ ਕਹਿ ਕੇ ਛੋਟ ਮੰਗੀ ਸੀ ਪਰ ਚਾਹਲ ਅੱਜ ਤੱਕ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਏ। The post ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਵਿਜੀਲੈਂਸ ਬਿਊਰੋ ਵਲੋਂ ਭਰਤ ਇੰਦਰ ਚਾਹਲ ਮੁੜ ਤਲਬ appeared first on TheUnmute.com - Punjabi News. Tags:
|
ਸ਼ੁਭਮਨ ਗਿੱਲ ਨੇ 4 ਮੈਚਾਂ 'ਚ ਜੜਿਆ ਤੀਜਾ IPL ਸੈਂਕੜਾ, ਪਲੇਆਫ 'ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ਬਣਿਆ Saturday 27 May 2023 06:18 AM UTC+00 | Tags: breaking-news buttler cricket gujarat-titans ipl-2023 ipl-news mumbai-indians news rcb royal-challengers-bangalore shubman-gill sports-news virat-kohli ਚੰਡੀਗੜ੍ਹ, 27 ਮਈ 2023: ਗੁਜਰਾਤ ਟਾਈਟਨਸ ਦੀ ਟੀਮ ਆਈਪੀਐਲ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਉਸ ਨੇ ਸ਼ੁੱਕਰਵਾਰ (26 ਮਈ) ਨੂੰ ਕੁਆਲੀਫਾਇਰ-2 ਵਿੱਚ ਪੰਜ ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਨੂੰ ਹਰਾਇਆ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਗੁਜਰਾਤ ਨੇ 62 ਦੌੜਾਂ ਨਾਲ ਜਿੱਤ ਦਰਜ ਕੀਤੀ। ਗੁਜਰਾਤ ਨੇ 20 ਓਵਰਾਂ ‘ਚ ਤਿੰਨ ਵਿਕਟਾਂ ‘ਤੇ 233 ਦੌੜਾਂ ਬਣਾਈਆਂ। ਜਵਾਬ ‘ਚ ਮੁੰਬਈ ਦੀ ਟੀਮ 18.2 ਓਵਰਾਂ ‘ਚ 171 ਦੌੜਾਂ ‘ਤੇ ਸਿਮਟ ਗਈ। ਇਸਦੇ ਨਾਲ ਹੀ ਸ਼ੁਭਮਨ ਗਿੱਲ (Shubman Gill) ਦਾ ਨਾਂ ਦਸੰਬਰ 2022 ਤੋਂ ਲੈ ਕੇ ਆਈ.ਪੀ.ਐੱਲ. ਦੇ ਪਲੇਆਫ ਤੱਕ ਕ੍ਰਿਕਟ ਪ੍ਰਸ਼ੰਸਕਾਂ ਦੇ ਦਿਲਾਂ ‘ਚ ਤੇਜ਼ੀ ਨਾਲ ਗੂੰਜ ਰਿਹਾ ਹੈ। ਸ਼ੁੱਕਰਵਾਰ ਨੂੰ ਗਿੱਲ ਨੇ ਕੁਆਲੀਫਾਇਰ-2 ‘ਚ 5 ਵਾਰ ਦੀ ਆਈਪੀਐੱਲ ਚੈਂਪੀਅਨ ਮੁੰਬਈ ਇੰਡੀਅਨਜ਼ ਖਿਲਾਫ 129 ਦੌੜਾਂ ਦੀ ਪਾਰੀ ਖੇਡ ਕੇ ਪ੍ਰਸ਼ੰਸਕਾਂ ਨੂੰ ਇਕ ਵਾਰ ਫਿਰ ਆਪਣੇ ਨਾਂ ਦੀ ਯਾਦ ਦਿਵਾਈ। ਸ਼ੁਭਮਨ ਗਿੱਲ ਨੇ ਚੌਥੇ ਮੈਚ ਵਿੱਚ ਆਪਣਾ ਤੀਜਾ ਸੈਂਕੜਾ ਲਗਾਇਆ ਅਤੇ ਆਈਪੀਐਲ ਵਿੱਚ ਅਜਿਹਾ ਕਰਨ ਵਾਲੇ ਪਹਿਲੇ ਖਿਡਾਰੀ ਬਣ ਗਏ। ਇਸ ਤੋਂ ਪਹਿਲਾਂ ਵਿਰਾਟ ਕੋਹਲੀ ਅਤੇ ਜੋਸ ਬਟਲਰ ਨੇ 6 ਪਾਰੀਆਂ ‘ਚ 3 ਸੈਂਕੜੇ ਲਗਾਉਣ ਦਾ ਰਿਕਾਰਡ ਬਣਾਇਆ ਸੀ। ਮੁੰਬਈ ਤੋਂ ਪਹਿਲਾਂ ਗਿੱਲ ਨੇ ਕੁਆਲੀਫਾਇਰ-1 ਵਿੱਚ ਸੀਐਸਕੇ ਖ਼ਿਲਾਫ਼ 42 ਦੌੜਾਂ ਬਣਾਈਆਂ ਸਨ। ਸ਼ੁਭਮਨ ਗਿੱਲ ਨੇ ਲੀਗ ਪੜਾਅ ‘ਚ ਟੀਮ ਦੇ ਆਖਰੀ ਦੋ ਮੈਚਾਂ ‘ਚ ਰਾਇਲ ਚੈਲੰਜਰਜ਼ ਬੰਗਲੌਰ ਖਿਲਾਫ 61 ਗੇਂਦਾਂ ‘ਤੇ 101 ਅਤੇ ਸਨਰਾਈਜ਼ਰਸ ਹੈਦਰਾਬਾਦ ਖਿਲਾਫ 58 ਗੇਂਦਾਂ ‘ਤੇ 101 ਦੌੜਾਂ ਬਣਾਈਆਂ ਸਨ। ਆਰਸੀਬੀ ਦੇ ਖਿਲਾਫ ਸੈਂਕੜਾ ਲਗਾ ਕੇ, ਉਹ ਲਗਾਤਾਰ 2 ਆਈਪੀਐਲ ਸੈਂਕੜੇ ਲਗਾਉਣ ਵਾਲਾ ਚੌਥਾ ਖਿਡਾਰੀ ਬਣ ਗਿਆ। ਉਸ ਤੋਂ ਪਹਿਲਾਂ ਵਿਰਾਟ ਕੋਹਲੀ, ਬਟਲਰ ਅਤੇ ਸ਼ਿਖਰ ਧਵਨ ਅਜਿਹਾ ਕਰ ਚੁੱਕੇ ਹਨ। ਮੁੰਬਈ ਦੇ ਖਿਲਾਫ ਸੈਂਕੜੇ ਵਾਲੀ ਪਾਰੀ ਦੇ ਨਾਲ ਹੀ ਸ਼ੁਭਮਨ ਨੇ ਆਰੇਂਜ ਕੈਪ ‘ਤੇ ਵੀ ਕਬਜ਼ਾ ਕਰ ਲਿਆ ਹੈ। ਇਸ ਸੀਜ਼ਨ ‘ਚ ਉਸ ਨੇ 16 ਮੈਚਾਂ ‘ਚ 851 ਦੌੜਾਂ ਬਣਾਈਆਂ ਹਨ। ਉਹ ਵਿਰਾਟ ਕੋਹਲੀ ਦੇ ਆਲ ਟਾਈਮ ਰਿਕਾਰਡ ਨੂੰ ਵੀ ਤੋੜਨ ਦੇ ਕਰੀਬ ਹੈ। ਆਈਪੀਐਲ ਦੇ ਇੱਕ ਸੀਜ਼ਨ ਵਿੱਚ ਸਭ ਤੋਂ ਵੱਧ 973 ਦੌੜਾਂ ਬਣਾਉਣ ਦਾ ਰਿਕਾਰਡ ਵਿਰਾਟ ਦੇ ਨਾਂ ਹੈ। ਸ਼ੁਭਮਨ ਗਿੱਲ ਦੀ ਟੀਮ ਗੁਜਰਾਤ ਟਾਈਟਨਜ਼ 23 ਮਈ ਨੂੰ ਸੀਐਸਕੇ ਦੇ ਖਿਲਾਫ ਕੁਆਲੀਫਾਇਰ-1 ਵਿੱਚ ਹਾਰਨ ਤੋਂ ਬਾਅਦ ਕੁਆਲੀਫਾਇਰ-2 ਵਿੱਚ ਆਈ ਸੀ। ਮੁੰਬਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ ਅਤੇ ਸ਼ੁਭਮਨ ਨੇ ਆਪਣੇ ਫੈਸਲੇ ਨੂੰ ਗਲਤ ਸਾਬਤ ਕੀਤਾ। ਉਸ ਨੇ ਸਿਰਫ਼ 49 ਗੇਂਦਾਂ ਵਿੱਚ ਸੈਂਕੜਾ ਜੜਿਆ ਅਤੇ 17ਵੇਂ ਓਵਰ ਵਿੱਚ 129 ਦੌੜਾਂ ਦੀ ਪਾਰੀ ਖੇਡ ਕੇ ਆਊਟ ਹੋ ਗਿਆ। ਸ਼ੁਭਮਨ ਗਿੱਲ ਦੀ ਪਾਰੀ ਦੇ ਦਮ ‘ਤੇ ਗੁਜਰਾਤ ਨੇ 233 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ, ਜੋ ਮੁੰਬਈ ਲਈ ਭਾਰੀ ਸਾਬਤ ਹੋਇਆ। ਸ਼ੁਭਮਨ ਗਿੱਲ (Shubman Gill) ਨੇ 60 ਗੇਂਦਾਂ ‘ਤੇ 129 ਦੌੜਾਂ ਬਣਾ ਕੇ ਆਈਪੀਐਲ ਪਲੇਆਫ ਵਿੱਚ ਸਭ ਤੋਂ ਵੱਧ ਵਿਅਕਤੀਗਤ ਸਕੋਰ ਬਣਾਇਆ। ਉਸ ਤੋਂ ਪਹਿਲਾਂ ਪੰਜਾਬ ਕਿੰਗਜ਼ ਦੇ ਵਰਿੰਦਰ ਸਹਿਵਾਗ ਨੇ 2014 ਵਿੱਚ ਸੀਐਸਕੇ ਖ਼ਿਲਾਫ਼ 122 ਦੌੜਾਂ ਬਣਾਈਆਂ ਸਨ। ਉਸ ਦੀ ਟੀਮ ਦਾ 233 ਦੌੜਾਂ ਵੀ ਪਲੇਆਫ ‘ਚ ਸਭ ਤੋਂ ਵੱਡਾ ਸਕੋਰ ਹੈ। ਪੰਜਾਬ ਨੇ 2014 ਵਿੱਚ 226 ਦੌੜਾਂ ਦਾ ਰਿਕਾਰਡ ਬਣਾਇਆ ਸੀ। ਸ਼ੁਭਮਨ ਗਿੱਲ ਨੇ 129 ਦੌੜਾਂ ਦੀ ਆਪਣੀ ਪਾਰੀ ‘ਚ 7 ਚੌਕੇ ਅਤੇ 10 ਛੱਕੇ ਲਗਾਏ। ਪਲੇਆਫ ‘ਚ ਇਸ ਤੋਂ ਪਹਿਲਾਂ ਕਿਸੇ ਬੱਲੇਬਾਜ਼ ਨੇ ਇੰਨੇ ਛੱਕੇ ਨਹੀਂ ਲਗਾਏ ਸਨ। ਉਸ ਤੋਂ ਪਹਿਲਾਂ ਇਹ ਰਿਕਾਰਡ ਰਿਧੀਮਾਨ ਸਾਹਾ ਦੇ ਨਾਂ ਸੀ, ਜਿਨ੍ਹਾਂ ਨੇ 2014 ਦੇ ਫਾਈਨਲ ਵਿੱਚ ਕੇਕੇਆਰ ਖ਼ਿਲਾਫ਼ 8 ਛੱਕੇ ਲਾਏ ਸਨ। ਸੈਂਕੜੇ ਵਾਲੀ ਪਾਰੀ ‘ਚ ਉਸ ਨੇ ਸਾਈ ਸੁਦਰਸ਼ਨ ਨਾਲ 138 ਦੌੜਾਂ ਦੀ ਸਾਂਝੇਦਾਰੀ ਕੀਤੀ, ਜੋ ਪਲੇਆਫ ‘ਚ ਤੀਜੀ ਸਭ ਤੋਂ ਵੱਡੀ ਸਾਂਝੇਦਾਰੀ ਹੈ। The post ਸ਼ੁਭਮਨ ਗਿੱਲ ਨੇ 4 ਮੈਚਾਂ ‘ਚ ਜੜਿਆ ਤੀਜਾ IPL ਸੈਂਕੜਾ, ਪਲੇਆਫ ‘ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ਬਣਿਆ appeared first on TheUnmute.com - Punjabi News. Tags:
|
1 ਜੂਨ ਤੋਂ ਚੰਡੀਗੜ੍ਹ 'ਚ ਪੈਟਰੋਲ ਬਾਈਕ ਦੀ ਵਿਕਰੀ ਜਾਂ ਰਜਿਸਟ੍ਰੇਸ਼ਨ ਨਹੀਂ ਹੋਵੇਗੀ Saturday 27 May 2023 06:36 AM UTC+00 | Tags: breaking-news chandigarh chandigarh-administration chandigarh-news crest electric-vehicles latest-news news pollution punjab-news rla the-unmute-breaking-news ਚੰਡੀਗੜ੍ਹ, 27 ਮਈ 2023: ਚੰਡੀਗੜ੍ਹ (Chandigarh) ਪ੍ਰਸ਼ਾਸਨ ਨੇ ਸ਼ਹਿਰ ਵਿੱਚ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਾਹਸੀ ਕਦਮ ਚੁੱਕਿਆ ਹੈ। ਜੂਨ ਤੋਂ ਬਾਅਦ ਚੰਡੀਗੜ੍ਹ ਵਿੱਚ ਪੈਟਰੋਲ ਬਾਈਕ ਦੀ ਵਿਕਰੀ ਜਾਂ ਰਜਿਸਟ੍ਰੇਸ਼ਨ ਨਹੀਂ ਹੋਵੇਗੀ। ਪ੍ਰਸ਼ਾਸਨ ਦੀ ਇਲੈਕਟ੍ਰਿਕ ਵਾਹਨ ਨੀਤੀ ਦੇ ਅਨੁਸਾਰ, ਮੁੱਖ ਟੀਚਾ ਕਾਰਬਨ ਫੁੱਟਪ੍ਰਿੰਟ ਅਤੇ ਪੈਟਰੋਲ ਅਤੇ ਡੀਜ਼ਲ ਵਾਹਨਾਂ ਕਾਰਨ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਉਣਾ ਹੈ। ਇਹ ਨੀਤੀ ਚੰਡੀਗੜ੍ਹ ਰੀਨਿਊਏਬਲ ਐਨਰਜੀ ਸਾਇੰਸ ਐਂਡ ਟੈਕਨਾਲੋਜੀ ਪ੍ਰਮੋਸ਼ਨ ਸੋਸਾਇਟੀ (CREST) ਦੁਆਰਾ ਤਿਆਰ ਕੀਤੀ ਗਈ ਸੀ ਅਤੇ ਰਜਿਸਟਰੇਸ਼ਨ ਅਤੇ ਲਾਇਸੈਂਸਿੰਗ ਅਥਾਰਟੀ (RLA) ਦੁਆਰਾ ਪ੍ਰਸ਼ਾਸਿਤ ਕੀਤੀ ਜਾਂਦੀ ਹੈ। ਸਾਲ 2023-24 ਲਈ ਪੈਟਰੋਲ ਬਾਈਕਾਂ ਦੀ ਰਜਿਸਟ੍ਰੇਸ਼ਨ ਦਾ ਟੀਚਾ 6200 ਹੈ ਪਰ ਇਹ ਟੀਚਾ ਜੂਨ ਤੱਕ ਹੀ ਹਾਸਲ ਹੋਣ ਦੀ ਸੰਭਾਵਨਾ ਹੈ ਕਿਉਂਕਿ ਡੇਢ ਮਹੀਨੇ ‘ਚ ਕਰੀਬ 3700 ਬਾਈਕਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜੂਨ ਤੱਕ ਸਿਰਫ 2500 ਹੋਰ ਪੈਟਰੋਲ ਬਾਈਕਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ | ਜਿਸ ਵਿੱਚ ਸਿਰਫ਼ ਇਲੈਕਟ੍ਰਿਕ ਬਾਈਕ ਦੀ ਹੀ ਇਜਾਜ਼ਤ ਹੋਵੇਗੀ। ਇਸ ਫੈਸਲੇ ਨੇ ਸ਼ਹਿਰ ਦੇ ਦੋਪਹੀਆ ਵਾਹਨਾਂ ਦੇ ਡੀਲਰਾਂ ਵਿੱਚ ਹਲਚਲ ਮਚਾ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨੀਤੀ ਨਾਲ ਉਨ੍ਹਾਂ ਦਾ ਕਾਰੋਬਾਰ ਤਬਾਹ ਹੋ ਜਾਵੇਗਾ ਅਤੇ ਹਜ਼ਾਰਾਂ ਆਸ਼ਰਿਤ ਪਰਿਵਾਰ ਪ੍ਰਭਾਵਿਤ ਹੋਣਗੇ। ਇਸ ਦੇ ਨਾਲ ਹੀ ਚੰਡੀਗੜ੍ਹ ਵਰਗੇ ਸ਼ਹਿਰ ਵਿੱਚ ਇਲੈਕਟ੍ਰਾਨਿਕ ਵਾਹਨ ਦੀ ਵਰਤੋਂ ਕਰਨਾ ਮੁਸ਼ਕਲ ਹੋ ਸਕਦਾ ਹੈ। ਕਿਉਂਕਿ ਹੁਣ ਗਰਮੀਆਂ ਸ਼ੁਰੂ ਹੋ ਗਈਆਂ ਹਨ। ਆਉਣ ਵਾਲੇ ਦਿਨਾਂ ਵਿੱਚ ਬਿਜਲੀ ਦੇ ਹੋਰ ਕੱਟ ਲੱਗ ਸਕਦੇ ਹਨ। ਜਿੱਥੇ ਲੋਕਾਂ ਦੇ ਘਰਾਂ ਵਿੱਚ ਬਿਜਲੀ ਨਹੀਂ ਆ ਰਹੀ ਹੈ, ਉੱਥੇ ਵਾਹਨ ਲਈ ਬਿਜਲੀ ਪ੍ਰਾਪਤ ਕਰਨਾ ਔਖਾ ਹੋ ਸਕਦਾ ਹੈ ? ਇਸ ਦੇ ਨਾਲ ਹੀ ਦੂਜਾ ਸਭ ਤੋਂ ਵੱਡਾ ਨੁਕਸਾਨ ਇਸ ਇਲੈਕਟ੍ਰਿਕ ਵਾਹਨ ਦਾ ਮਹਿਸੂਸ ਹੁੰਦਾ ਹੈ। ਜੇਕਰ ਕਿਸੇ ਨੇ ਐਮਰਜੈਂਸੀ ਵਿੱਚ ਕਿਤੇ ਜਾਣਾ ਹੋਵੇ ਤਾਂ ਉਸ ਨੂੰ ਪਹਿਲਾਂ ਆਪਣੇ ਵਾਹਨ ਨੂੰ ਚਾਰਜ ਕਰਨ ਬਾਰੇ ਸੋਚਣਾ ਪੈਂਦਾ ਹੈ। The post 1 ਜੂਨ ਤੋਂ ਚੰਡੀਗੜ੍ਹ ‘ਚ ਪੈਟਰੋਲ ਬਾਈਕ ਦੀ ਵਿਕਰੀ ਜਾਂ ਰਜਿਸਟ੍ਰੇਸ਼ਨ ਨਹੀਂ ਹੋਵੇਗੀ appeared first on TheUnmute.com - Punjabi News. Tags:
|
ਪਹਿਲਵਾਨਾਂ ਤੇ ਖਾਪ ਪੰਚਾਇਤਾਂ ਨੂੰ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ, 28 ਮਈ ਨੂੰ ਦਿੱਲੀ ਦੀਆਂ ਸਰਹੱਦਾਂ ਹੋਣਗੀਆਂ ਸੀਲ Saturday 27 May 2023 06:46 AM UTC+00 | Tags: bjp breaking-news brij-bhushan-sharan delhi delhi-border delhi-mtero delhi-news india-news indian-wrestlers-protest news punjab-latest-news wrestlers wrestlers-protest ਨਵੀਂ ਦਿੱਲੀ , 27 ਮਈ 2023 (ਦਵਿੰਦਰ ਸਿੰਘ): ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ (Wrestlers) ਦੇ ਸਮਰਥਨ ‘ਚ ਖਾਪ ਪੰਚਾਇਤਾਂ ਵੱਲੋਂ 28 ਮਈ ਨੂੰ ਨਵੇਂ ਸੰਸਦ ਭਵਨ ਦੇ ਸਾਹਮਣੇ ਮਹਿਲਾ ਪੰਚਾਇਤ ਦੇ ਸੱਦੇ ਤੋਂ ਬਾਅਦ ਦਿੱਲੀ (Delhi) ਪੁਲਿਸ ਨੇ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਜਾਂ ਇਕੱਠ ਨੂੰ ਰੋਕਣ ਦੇ ਹੁਕਮ ਜਾਰੀ ਕੀਤੇ ਹਨ। ਦਿੱਲੀ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ 28 ਮਈ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਗੇ। ਦਿੱਲੀ ਪੁਲਿਸ ਮੁਤਾਬਕ ਮਹਿਲਾ ਪੰਚਾਇਤ ਨੂੰ ਅਜੇ ਤੱਕ ਕੋਈ ਇਜਾਜ਼ਤ ਨਹੀਂ ਦਿੱਤੀ ਗਈ ਹੈ। ਪ੍ਰਦਰਸ਼ਨਕਾਰੀਆਂ ਨੂੰ 28 ਮਈ ਨੂੰ ਖਾਪ ਪੰਚਾਇਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਕਿਉਂਕਿ ਪ੍ਰਧਾਨ ਮੰਤਰੀ ਮੋਦੀ ਉਸੇ ਦਿਨ ਨਵੀਂ ਸੰਸਦ ਭਵਨ ਦਾ ਉਦਘਾਟਨ ਕਰਨਗੇ। ਦਿੱਲੀ ਪੁਲਿਸ ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਕਿਸੇ ਤਰ੍ਹਾਂ ਦੀ ਗੜਬੜ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। 28 ਮਈ ਨੂੰ ਜੰਤਰ-ਮੰਤਰ ਦੇ ਆਲੇ-ਦੁਆਲੇ ਦੀਆਂ ਸਾਰੀਆਂ ਸੜਕਾਂ ਜੋ ਸੰਸਦ ਵੱਲ ਜਾਂਦੀਆਂ ਹਨ, ਬੰਦ ਕਰ ਦਿੱਤੀਆਂ ਜਾਣਗੀਆਂ। ਪੁਲਿਸ ਅਧਿਕਾਰੀਆਂ ਅਨੁਸਾਰ 28 ਮਈ ਨੂੰ ਸਾਰੇ ਸੰਵੇਦਨਸ਼ੀਲ ਇਲਾਕਿਆਂ ‘ਚ ਵੱਡੀ ਗਿਣਤੀ ‘ਚ ਪੁਲਿਸ ਬਲ ਅਤੇ ਅਰਧ ਸੈਨਿਕ ਬਲਾਂ ਦੇ ਜਵਾਨ ਤਾਇਨਾਤ ਕੀਤੇ ਜਾਣਗੇ। ਵੱਡੀ ਗਿਣਤੀ ਵਿੱਚ ਮਹਿਲਾ ਪੁਲਿਸ ਮੁਲਾਜ਼ਮ ਵੀ ਤਾਇਨਾਤ ਰਹਿਣਗੇ। ਨਵੀਂ ਦਿੱਲੀ (Delhi) ਵਿੱਚ ਕੁੱਲ ਮਿਲਾ ਕੇ 20 ਤੋਂ ਵੱਧ ਪੁਲਿਸ ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ। ਇਨ੍ਹਾਂ ਵਿੱਚ 10 ਤੋਂ ਵੱਧ ਮਹਿਲਾ ਕੰਪਨੀਆਂ ਸ਼ਾਮਲ ਹੋਣਗੀਆਂ। ਸੂਤਰਾਂ ਨੇ ਦੱਸਿਆ ਕਿ ਸੰਸਦ ਨੇੜੇ ਮੈਟਰੋ ਸਟੇਸ਼ਨ 28 ਮਈ ਨੂੰ ਬੰਦ ਰਹਿਣਗੇ। ਦਿੱਲੀ ਮੈਟਰੋ ਨੂੰ ਪੱਤਰ ਭੇਜ ਕੇ ਦੋ ਮੈਟਰੋ ਸਟੇਸ਼ਨਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਯੂਪੀ ਅਤੇ ਹਰਿਆਣਾ ਦੇ ਕਿਸਾਨ ਦਿੱਲੀ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਸਕਦੇ ਹਨ। The post ਪਹਿਲਵਾਨਾਂ ਤੇ ਖਾਪ ਪੰਚਾਇਤਾਂ ਨੂੰ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ, 28 ਮਈ ਨੂੰ ਦਿੱਲੀ ਦੀਆਂ ਸਰਹੱਦਾਂ ਹੋਣਗੀਆਂ ਸੀਲ appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਅਣਪਛਾਤੇ ਨੌਜਵਾਨਾਂ ਵਲੋਂ ਗਲੀ 'ਚ ਪਥਰਾਵ ਤੇ ਘਰ ਦਾ ਤੋੜਿਆ ਸਮਾਨ Saturday 27 May 2023 07:03 AM UTC+00 | Tags: amritsar amritsar-police breaking-news cm-bhagwant-mann fight-news hooliganism latest-news news punjabi-news the-unmute-breaking-news ਚੰਡੀਗੜ੍ਹ, 27 ਮਈ 2023 (ਮੁਕੇਸ਼ ਮਹਿਰਾ): ਪੰਜਾਬ ਵਿੱਚ ਦਿਨ ਪ੍ਰਤੀ ਦਿਨ ਗੁੰਡਾਗਰਦੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਅਤੇ ਕਿਸੇ ਵੀ ਵਿਅਕਤੀ ਨੂੰ ਪੰਜਾਬ ਸਰਕਾਰ ਜਾਂ ਕਾਨੂੰਨ ਦਾ ਡਰ ਖ਼ੌਫ਼ ਨਜ਼ਰ ਨਹੀਂ ਆ ਰਿਹਾ | ਆਏ ਦਿਨ ਹੀ ਗੁੰਡਾਗਰਦੀ ਦੀਆਂ ਨਿੱਤ ਨਵੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ | ਤਾਜ਼ਾ ਮਾਮਲਾ ਅੰਮ੍ਰਿਤਸਰ (Amritsar) ਦੇ ਪ੍ਰੀਤ ਨਗਰ ਇਲਾਕੇ ਤੋਂ ਸਾਹਮਣੇ ਆਇਆ, ਜਿੱਥੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ | 10-12 ਅਣਪਛਾਤੇ ਨੌਜਵਾਨ ਅੰਮ੍ਰਿਤਸਰ ਦੇ ਪ੍ਰੀਤ ਨਗਰ ਇਲਾਕੇ ਵਿਚ ਸ਼ਰੇਆਮ ਗੁੰਡਾਗਰਦੀ ਕਰਦੇ ਦਿਖਾਈ ਦਿੱਤੇ | ਜਿਸ ਦੀ ਵੀਡੀਓ ਵੀ ਕਿਸੇ ਵਿਅਕਤੀ ਵੱਲੋਂ ਬਣਾ ਦਿੱਤੀ ਗਈ ਤਸਵੀਰਾਂ ਵਿਚ ਸਾਫ਼ ਤੌਰ ‘ਤੇ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਹ ਨੌਜਵਾਨ ਇਕ ਗਲੀ ਵਿੱਚ ਪਥਰਾਅ ਕਰ ਰਹੇ ਹਨ ਅਤੇ ਹੁੱਲੜਬਾਜ਼ੀ ਕਰਦੇ ਦਿਖਾਈ ਦੇ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਔਰਤ ਸੁਮਨ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਸਦੇ ਲੜਕੇ ਦੀ ਵਿਨੋਦ ਨਾਮਕ ਨੌਜਵਾਨ ਨਾਲ ਵਾਲੀਬਾਲ ਖੇਡ ਦੇ ਸਮੇਂ ਝਗੜਾ ਹੋਇਆ ਸੀ | ਇਸ ਤੋਂ ਬਾਅਦ ਉਸ ਦਾ ਲੜਕਾ ਡਰ ਕੇ ਘਰ ਹੀ ਨਹੀਂ ਆਇਆ ਦੂਜੇ ਪਾਸੇ ਅੱਜ ਦੇਰ ਰਾਤ ਕੁਝ ਸ਼ਰਾਰਤੀ ਨੌਜਵਾਨ ਉਹਨਾਂ ਦੀ ਗਲੀ ‘ਚ ਪਹੁੰਚੇ ਤੇ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ | ਉਨ੍ਹਾਂ ਕਿਹਾ ਕਿ ਉਕਤ ਨੌਜਵਾਨਾਂ ਵੱਲੋਂ ਉਹਨਾਂ ਦੇ ਘਰ ਦੇ ਲੱਗੇ ਦਰਵਾਜ਼ੇ ਨੂੰ ਵੀ ਤੋੜਨ ਦੀ ਕੋਸ਼ਿਸ਼ ਕੀਤੀ ਗਈ | ਨੌਜਵਾਨਾਂ ਵੱਲੋਂ ਕੀਤੀ ਗਈ ਪੀੜਤ ਔਰਤ ਨੇ ਪੁਲਿਸ ਪ੍ਰਸ਼ਾਸ਼ਨ ਤੋਂ ਇਨਸਾਫ ਦੀ ਪੁਕਾਰ ਲਗਾਈ ਹੈ | ਦੂਜੇ ਪਾਸੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨਾਲ ਜਦੋਂ ਗੱਲਬਾਤ ਕੀਤੀ ਤਾਂ ਨਵਤੇਜ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਪ੍ਰੀਤ ਨਗਰ ਇਲਾਕੇ ਵਿੱਚ ਕੁਝ ਨੌਜਵਾਨ ਵੱਲੋ ਗਲੀ ਵਿਚ ਪਥਰਾਵ ਕੀਤਾ ਜਾ ਰਿਹਾ ਤੇ ਹੁੱਲੜਬਾਜੀ ਕੀਤੀ ਜਾ ਰਹੀ ਹੈ | ਮੌਕੇ ‘ਤੇ ਪੁਲਿਸ ਪਾਰਟੀ ਪਹੁੰਚੀ ਅਤੇ ਜਿਸ ਤੋਂ ਬਾਅਦ ਸੁਮਨ ਨਾਮਕ ਔਰਤ ਦੇ ਬਿਆਨ ਕਲਮਬੱਧ ਕੀਤੇ ਗਏ ਹਨ ਓਹਨਾ ਨੇ ਦੱਸਿਆ ਕਿ ਗਲੀ ਵਿੱਚ ਖਿੱਲਰਿਆ ਸਮਾਨ ਵੀ ਪੁਲਿਸ ਵੱਲੋਂ ਆਪਣੇ ਕਬਜ਼ੇ ਵਿੱਚ ਲਿਆ ਗਿਆ ਹੈ ਹੁਣ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ | The post ਅੰਮ੍ਰਿਤਸਰ ‘ਚ ਗੁੰਡਾਗਰਦੀ ਦਾ ਨੰਗਾ ਨਾਚ, ਅਣਪਛਾਤੇ ਨੌਜਵਾਨਾਂ ਵਲੋਂ ਗਲੀ ‘ਚ ਪਥਰਾਵ ਤੇ ਘਰ ਦਾ ਤੋੜਿਆ ਸਮਾਨ appeared first on TheUnmute.com - Punjabi News. Tags:
|
ਮੌਸਮ ਵਿਗਿਆਨੀ ਡਾ: ਕੇ.ਕੇ ਗਿੱਲ ਦਾ ਦਾਅਵਾ, ਪੰਜਾਬ 'ਚ 30 ਤਾਰੀਖ਼ ਤੱਕ ਮੌਸਮ ਰਹੇਗਾ ਖ਼ਰਾਬ Saturday 27 May 2023 07:23 AM UTC+00 | Tags: breaking-news meteorologist news punjab-agricultural-university punjab-agricultural-university-ludhiana punjab-news punjab-weather ਚੰਡੀਗੜ੍ਹ, 27 ਮਈ 2023: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਗਿਆਨੀ ਡਾ: ਕੁਲਵਿੰਦਰ ਕੌਰ ਗਿੱਲ ਨੇ ਮਈ ਮਹੀਨੇ ਵਿੱਚ ਮੌਸਮ ਵਿੱਚ ਤਬਦੀਲੀ ਆਉਣ ਦਾ ਦਾਅਵਾ ਕਰਦਿਆਂ ਕਿਹਾ ਹੈ ਕਿ ਆਈਐਮਡੀ ਦੀ ਰਿਪੋਰਟ ਅਨੁਸਾਰ ਇਹ ਸਾਲ ਆਲ ਨੀਨੋ ਦਾ ਸਾਲ ਹੈ। ਜਿਸ ਵਿੱਚ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 30 ਤਾਰੀਖ਼ ਤੱਕ ਮੌਸਮ ਖ਼ਰਾਬ ਰਹੇਗਾ। ਅਤੇ ਇਸ ਦੌਰਾਨ ਬਾਰਿਸ਼ ਹੋ ਸਕਦੀ ਹੈ। The post ਮੌਸਮ ਵਿਗਿਆਨੀ ਡਾ: ਕੇ.ਕੇ ਗਿੱਲ ਦਾ ਦਾਅਵਾ, ਪੰਜਾਬ ‘ਚ 30 ਤਾਰੀਖ਼ ਤੱਕ ਮੌਸਮ ਰਹੇਗਾ ਖ਼ਰਾਬ appeared first on TheUnmute.com - Punjabi News. Tags:
|
ਰਾਸ਼ਟਰਪਤੀ ਦੀ ਜਾਤੀ 'ਤੇ ਟਿੱਪਣੀ ਕਰਨ ਦੇ ਦੋਸ਼ 'ਚ ਅਰਵਿੰਦ ਕੇਜਰੀਵਾਲ ਤੇ ਮਲਿਕਾਅਰਜੁਨ ਖੜਗੇ ਖਿਲਾਫ ਸ਼ਿਕਾਇਤ ਦਰਜ Saturday 27 May 2023 07:30 AM UTC+00 | Tags: aam-aadmi-party a-complaint arvind-kejriwal breaking-news cm-bhagwant-mann congress delhi latest-news mallikarjun-kharge new-parliament-building news party president-of-india punjab-government the-unmute-punjab vista-house ਚੰਡੀਗੜ੍ਹ, 27 ਮਈ 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਇੱਕ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਇਨ੍ਹਾਂ ਦੋਵਾਂ ਤੋਂ ਇਲਾਵਾ ਕੁਝ ਹੋਰ ਨੇਤਾਵਾਂ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਜਾਤੀ ਦਾ ਜ਼ਿਕਰ ਕਰਦੇ ਹੋਏ ਭੜਕਾਊ ਬਿਆਨ ਦੇਣ ਦਾ ਦੋਸ਼ ਲੱਗਾ ਹੈ। ਇਨ੍ਹਾਂ ਆਗੂਆਂ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਨੇ ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ਦੌਰਾਨ ਗੱਲ ਕਰਦਿਆਂ ਇਹ ਭੜਕਾਊ ਭਾਸ਼ਣ ਦਿੱਤੇ ਸਨ। ਇਨ੍ਹਾਂ ਆਗੂਆਂ ‘ਤੇ ਸਿਆਸੀ ਲਾਹੇ ਲਈ ਅਜਿਹੇ ਬਿਆਨ ਦੇ ਕੇ ਦੋ ਭਾਈਚਾਰਿਆਂ/ਸਮੂਹਾਂ ਵਿਰੁੱਧ ਦੁਸ਼ਮਣੀ ਪੈਦਾ ਕਰਨ ਅਤੇ ਭਾਰਤ ਸਰਕਾਰ ਵਿਰੁੱਧ ਅਵਿਸ਼ਵਾਸ ਪੈਦਾ ਕਰਨ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 121, 153ਏ, 505 ਅਤੇ 34 ਦੇ ਤਹਿਤ ਸ਼ਿਕਾਇਤ ਦਰਜ ਕੀਤੀ ਗਈ ਹੈ। The post ਰਾਸ਼ਟਰਪਤੀ ਦੀ ਜਾਤੀ ‘ਤੇ ਟਿੱਪਣੀ ਕਰਨ ਦੇ ਦੋਸ਼ ‘ਚ ਅਰਵਿੰਦ ਕੇਜਰੀਵਾਲ ਤੇ ਮਲਿਕਾਅਰਜੁਨ ਖੜਗੇ ਖਿਲਾਫ ਸ਼ਿਕਾਇਤ ਦਰਜ appeared first on TheUnmute.com - Punjabi News. Tags:
|
Pearl Scam: ਹੁਣ SIT ਕਰੇਗੀ ਪਰਲ ਗਰੁੱਪ ਘੁਟਾਲੇ ਮਾਮਲੇ ਦੀ ਜਾਂਚ Saturday 27 May 2023 07:46 AM UTC+00 | Tags: breaking-news crime fraude latest-news news pearl-group pearl-group-scam pearl-group-scam-case punjabi-news punjab-news sit special-investigation-team vigilance ਚੰਡੀਗੜ੍ਹ, 27 ਮਈ 2023: ਵਿਜੀਲੈਂਸ ਨੇ ਪਰਲ ਗਰੁੱਪ (Pearl Group) ਦੇ 60,000 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਹੁਣ SIT ਇਸ ਪੂਰੇ ਮਾਮਲੇ ਦੀ ਜਾਂਚ ਕਰੇਗੀ। ਪੰਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਰਾਹੁਲ ਐਸ.ਦੀ ਅਗਵਾਈ 'ਚ 7 ਮੈਂਬਰੀ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਗਈ ਹੈ। ਇਨ੍ਹਾਂ ਵਿੱਚ ਵਿਜੀਲੈਂਸ ਬਿਊਰੋ ਦੇ ਸੰਯੁਕਤ ਡਾਇਰੈਕਟਰ (ਪ੍ਰਸ਼ਾਸਨ) ਕੰਵਲਦੀਪ ਸਿੰਘ, ਏਆਈਜੀ ਦਲਜੀਤ ਸਿੰਘ ਰਾਣਾ, ਵਿਜੀਲੈਂਸ ਬਿਊਰੋ (ਹੈੱਡਕੁਆਰਟਰ) ਦੇ ਡੀਐਸਪੀ ਸਲਾਮੂਦੀਨ, ਹੈੱਡਕੁਆਰਟਰ ਵਿਖੇ ਰੋਪੜ ਰੇਂਜ ਦੇ ਡੀਐਸਪੀ ਨਵਦੀਪ ਸਿੰਘ, ਵਿਜੀਲੈਂਸ ਬਿਊਰੋ ਦੇ ਫਿਰੋਜ਼ਪੁਰ ਰੇਂਜ ਦੇ ਇੰਸਪੈਕਟਰ ਮੋਹਿਤ ਧਵਨ ਅਤੇ ਆਰਥਿਕ ਅਪਰਾਧ ਸ਼ਾਖਾ ਦੀ ਇੰਸਪੈਕਟਰ ਮਾਧਵੀ ਕਲਿਆਣ ਸ਼ਾਮਲ ਹਨ। ਇਸ ਦੇ ਨਾਲ ਹੀ ਬੀਓਆਈ ਨੇ ਵਿਜੀਲੈਂਸ ਬਿਊਰੋ ਦੇ ਸਾਰੇ ਏਆਈਜੀ ਅਤੇ ਐਸਐਸਪੀਜ਼ ਨੂੰ ਹਦਾਇਤ ਕੀਤੀ ਹੈ ਕਿ ਲੋੜ ਪੈਣ 'ਤੇ ਉਹ ਉਕਤ ਐਸਆਈਟੀ ਨੂੰ ਸਹਿਯੋਗ ਦੇਣ। ਜਿਕਰਯੋਗ ਹੈ ਕਿ ਪਰਲ ਗਰੁੱਪ (Pearl Group) ਨੇ ਪੰਜਾਬ ਸਮੇਤ ਦੇਸ਼ ਭਰ ਦੇ 5 ਕਰੋੜ ਆਮ ਲੋਕਾਂ ਤੋਂ ਖੇਤੀ ਅਤੇ ਰੀਅਲ ਅਸਟੇਟ ਵਰਗੇ ਕਾਰੋਬਾਰਾਂ ‘ਚ ਪੈਸਾ ਲਗਾਉਣ ਦੇ ਨਾਂ ‘ਤੇ ਕਰੋੜਾਂ ਰੁਪਏ ਇਕੱਠੇ ਕੀਤੇ, ਜਿਸ ‘ਚੋਂ ਇਕੱਲੇ ਪੰਜਾਬ ‘ਚ ਕਰੀਬ 10 ਲੱਖ ਲੋਕਾਂ ਨਾਲ ਠੱਗੀ ਹੋਈ ਹੈ। ਕੰਪਨੀ ਨੇ ਇਹ ਨਿਵੇਸ਼ 18 ਸਾਲਾਂ ਦੀ ਮਿਆਦ ਵਿੱਚ ਗੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤਾ। ਜਦੋਂ ਪੈਸੇ ਵਾਪਸ ਕਰਨ ਦਾ ਸਮਾਂ ਆਇਆ ਤਾਂ ਕੰਪਨੀ ਨੇ ਪਿੱਛੇ ਹਟਣਾ ਸ਼ੁਰੂ ਕਰ ਦਿੱਤਾ। ਫਿਰ ਸੇਬੀ ਨੇ ਇਸ ਮਾਮਲੇ ਵਿੱਚ ਦਖਲ ਦਿੱਤਾ ਅਤੇ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਧੋਖਾਧੜੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਗਰੁੱਪ ਦੀਆਂ ਜਾਇਦਾਦਾਂ ਵੇਚ ਕੇ ਲੋਕਾਂ ਦੇ ਪੈਸੇ ਦੀ ਭਰਪਾਈ ਕਰਨ ਦਾ ਵਾਅਦਾ ਕੀਤਾ ਸੀ। The post Pearl Scam: ਹੁਣ SIT ਕਰੇਗੀ ਪਰਲ ਗਰੁੱਪ ਘੁਟਾਲੇ ਮਾਮਲੇ ਦੀ ਜਾਂਚ appeared first on TheUnmute.com - Punjabi News. Tags:
|
PM ਮੋਦੀ ਦੀ ਪ੍ਰਧਾਨਗੀ ਹੇਠ ਨੀਤੀ ਆਯੋਗ ਦੀ ਮੀਟਿੰਗ ਜਾਰੀ, ਅੱਠ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਨਹੀਂ ਲਿਆ ਹਿੱਸਾ Saturday 27 May 2023 08:00 AM UTC+00 | Tags: aam-aadmi-party arvind-kejriwal bjp-government breaking-news cm-bhagwant-mann delhi latest-news news niti-aayog niti-aayog-meeting pm-modi the-unmute-breaking-news the-unmute-news ਚੰਡੀਗੜ੍ਹ, 27 ਮਈ 2023: ਨੀਤੀ ਆਯੋਗ (NITI Aayog) ਦੀ ਅੱਠਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ ਹੋ ਰਹੀ ਹੈ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਕਸਤ ਭਾਰਤ ਲਈ ਰੋਡਮੈਪ ਬਾਰੇ ਮੁੱਖ ਮੰਤਰੀਆਂ ਨਾਲ ਚਰਚਾ ਕਰਨਗੇ। ਨੀਤੀ ਆਯੋਗ ਦੇ ਚੇਅਰਮੈਨ ਹੋਣ ਦੇ ਨਾਤੇ ਪ੍ਰਧਾਨ ਮੰਤਰੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਨੀਤੀ ਆਯੋਗ ਦੀ ਮੀਟਿੰਗ ਵਿੱਚ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲਾਂ ਨੂੰ ਸੱਦਾ ਦਿੱਤਾ ਗਿਆ ਹੈ। ਇਹ ਮੀਟਿੰਗ ਪ੍ਰਗਤੀ ਮੈਦਾਨ ਵਿੱਚ ਕੀਤੀ ਜਾ ਰਹੀ ਹੈ। ਮੀਟਿੰਗ ਦਾ ਵਿਸ਼ਾ ‘ਵਿਕਸਿਤ ਭਾਰਤ @ 2047 ਟੀਮ ਇੰਡੀਆ ਦੀ ਭੂਮਿਕਾ’ ਰੱਖਿਆ ਗਿਆ ਹੈ। ਨੀਤੀ ਆਯੋਗ (NITI Aayog) ਦੀ ਗਵਰਨਿੰਗ ਕੌਂਸਲ ਦੀ ਅੱਠਵੀਂ ਮੀਟਿੰਗ ਦੀ ਤਿਆਰੀ ਲਈ ਇਸ ਸਾਲ ਜਨਵਰੀ ਵਿੱਚ ਮੁੱਖ ਸਕੱਤਰਾਂ ਦੀ ਕਾਨਫਰੰਸ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਅੱਠ ਪ੍ਰਮੁੱਖ ਮੁੱਦਿਆਂ ‘ਤੇ ਵਿਆਪਕ ਤੌਰ ‘ਤੇ ਚਰਚਾ ਕੀਤੀ ਗਈ ਸੀ। ਇਹ ਮੁੱਦੇ ਹਨ:- 1. MSME ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਕੇਰਲ ਦੇ ਮੁੱਖ ਮੰਤਰੀ ਪਿਨਾਰਈ ਵਿਜਯਨ ਅਤੇ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਮੀਟਿੰਗ ਦਾ ਬਾਈਕਾਟ ਕੀਤਾ ਹੈ। ਇਸੇ ਤਰ੍ਹਾਂ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਾਫੀ ਹੰਗਾਮੇ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। The post PM ਮੋਦੀ ਦੀ ਪ੍ਰਧਾਨਗੀ ਹੇਠ ਨੀਤੀ ਆਯੋਗ ਦੀ ਮੀਟਿੰਗ ਜਾਰੀ, ਅੱਠ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਨਹੀਂ ਲਿਆ ਹਿੱਸਾ appeared first on TheUnmute.com - Punjabi News. Tags:
|
Karnataka: ਸਿੱਧਾਰਮਈਆ ਦੀ ਕੈਬਿਨਟ 'ਚ ਵਿਸਥਾਰ, 24 ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ Saturday 27 May 2023 08:15 AM UTC+00 | Tags: breaking-news cm-siddaramaia congress karnataka karnataka-cabinet karnataka-congress karnataka-news news siddaramaia siddaramaiahs siddaramaiahs-cabinet ਚੰਡੀਗੜ੍ਹ, 27 ਮਈ 2023: ਸ਼ਨੀਵਾਰ ਨੂੰ ਕਰਨਾਟਕ (Karnataka) ‘ਚ ਮੰਤਰੀ ਮੰਡਲ ਦਾ ਵਿਸਥਾਰ ਹੋਇਆ। ਕਾਂਗਰਸ ਦੀ ਤਰਫੋਂ 24 ਹੋਰ ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ। ਇਨ੍ਹਾਂ ਵਿਧਾਇਕਾਂ ਦੇ ਸਹੁੰ ਚੁੱਕਣ ਤੋਂ ਬਾਅਦ ਕਰਨਾਟਕ ਸਰਕਾਰ ਦੇ ਮੰਤਰੀ ਮੰਡਲ ਵਿੱਚ ਕੁੱਲ ਮੰਤਰੀਆਂ ਦੀ ਗਿਣਤੀ 34 ਹੋ ਗਈ ਹੈ। ਕਰਨਾਟਕ ਕਾਂਗਰਸ ਦੇ ਨੇਤਾ ਰੁਦਰੱਪਾ ਲਮਾਨੀ ਦੇ ਸਮਰਥਕਾਂ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ (ਕੇਪੀਸੀਸੀ) ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ, ਨੇਤਾ ਲਈ ਮੰਤਰੀ ਅਹੁਦੇ ਦੀ ਮੰਗ ਕੀਤੀ ਹੈ । ਕਰਨਾਟਕ ‘ਚ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਮੁੱਖ ਮੰਤਰੀ ਸਿੱਧਾਰਮਈਆ ਨੇ ਕਿਹਾ ਹੈ ਕਿ ਅਸੀਂ ਇਹ ਫੈਸਲਾ ਖੇਤਰੀ, ਜਾਤੀ ਅਤੇ ਸਮਾਜਿਕ ਨਿਆਂ ਦੇ ਨਜ਼ਰੀਏ ਤੋਂ ਲਿਆ ਹੈ। ਅਸੀਂ ਹਾਈਕਮਾਂਡ ਨਾਲ ਚੰਗੀ ਤਰ੍ਹਾਂ ਚਰਚਾ ਕਰਨ ਤੋਂ ਬਾਅਦ ਹੀ ਮੰਤਰੀ ਮੰਡਲ ਦਾ ਫੈਸਲਾ ਕੀਤਾ ਹੈ। ਅਸੀਂ ਅਗਲੀ ਕੈਬਨਿਟ ਮੀਟਿੰਗ ਵਿੱਚ ਆਪਣੇ ਵਾਅਦਿਆਂ ਬਾਰੇ ਫੈਸਲਾ ਲਵਾਂਗੇ। ਅਗਲੀ ਕੈਬਨਿਟ ਮੀਟਿੰਗ ਜੂਨ ਵਿੱਚ ਹੋਣ ਦੀ ਸੰਭਾਵਨਾ ਹੈ। ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਵਿਧਾਇਕਾਂ ਵਿੱਚ ਐੱਚ ਕੇ ਪਾਟਿਲ, ਕ੍ਰਿਸ਼ਨਾ ਬਾਇਰੇ ਗੋਂਡਾ, ਐੱਨ. ਚੇਲੁਵਰਾਸਵਾਮੀ, ਕੇ. ਵੈਂਕਟੇਸ਼, ਐਚ.ਸੀ ਮਹਾਦੇਵੱਪਾ, ਈਸ਼ਵਰ ਖਾਂਦਰੇ, ਕੈਥਾਸਾਂਦਰਾ ਐਨ ਰਾਜੰਨਾ, ਦਿਨੇਸ਼ ਗੁੰਡੂ ਰਾਓ, ਸਾਰਨਬਾਸੱਪਾ ਦਰਸ਼ਨਪੁਰ, ਸ਼ਿਵਾਨੰਦ ਪਾਟਿਲ, ਤਿਮਾਪੁਰ ਰਾਮੱਪਾ ਬਾਲੱਪਾ, ਐਸ.ਐਸ ਮੱਲੀਕਾਰਜੁਨ, ਤੰਗਾਦਾਗੀ ਸ਼ਿਵਰਾਜ ਸੰਗੱਪਾ, ਸਰਨਪ੍ਰਕਾਸ਼ ਰੁਦਰੱਪਾ, ਪਾਟਿਲ ਮਨਕਲ ਵੈਦ, ਲਾ. ਹੇਬਲਕਰ, ਰਹੀਮ ਖਾਨ, ਡੀ.ਸੁਧਾਕਰ, ਸੰਤੋਸ਼ ਐਸ. ਲਾਡ, ਐਨ.ਐਸ.ਬੋਸੇਰਾਜੂ, ਸੁਰੇਸ਼ ਬੀ.ਐਸ., ਮਧੂ ਬੰਗਰੱਪਾ, ਡਾ.ਐਮ.ਸੀ.ਸੁਧਾਕਰ ਅਤੇ ਬੀ. ਨਗੇਂਦਰ ਦਾ ਨਾਂ ਸ਼ਾਮਲ ਹੈ। The post Karnataka: ਸਿੱਧਾਰਮਈਆ ਦੀ ਕੈਬਿਨਟ ‘ਚ ਵਿਸਥਾਰ, 24 ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ appeared first on TheUnmute.com - Punjabi News. Tags:
|
ਦਿੱਲੀ-NCR 'ਚ ਤੇਜ਼ ਹਵਾਵਾਂ ਦੇ ਨਾਲ ਪਈ ਬਾਰਿਸ਼, ਦਿੱਲੀ ਤੋਂ ਜਾਣ ਵਾਲੀਆਂ ਕਈ ਉਡਾਣਾਂ ਪ੍ਰਭਾਵਿਤ Saturday 27 May 2023 08:29 AM UTC+00 | Tags: breaking-news delhi delhi-ncr delhi-ncr-news delhi-weather heavy-rain latest-news news rain weather wind ਚੰਡੀਗੜ੍ਹ, 27 ਮਈ 2023: ਦਿੱਲੀ-ਐਨਸੀਆਰ (Delhi-NCR) ਵਿੱਚ ਤੇਜ਼ ਬਾਰਿਸ਼ ਪੈ ਰਹੀ ਹੈ। ਬਿਜਲੀ ਚਮਕ ਰਹੀ ਹੈ ਅਤੇ ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਤੂਫਾਨ ਅਤੇ ਕਾਲੇ ਬੱਦਲਾਂ ਕਾਰਨ ਸੜਕਾਂ ‘ਤੇ ਵਿਜ਼ੀਬਿਲਟੀ ਵੀ ਘੱਟ ਹੈ। ਤੂਫਾਨ ਅਤੇ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਕਾਰਨ ਕਈ ਉਡਾਣਾਂ ਵੀ ਪ੍ਰਭਾਵਿਤ ਹੋਣ ਦੀ ਸੂਚਨਾ ਹੈ। ਦਿੱਲੀ ਹਵਾਈ ਅੱਡੇ ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਯਾਤਰੀਆਂ ਨੂੰ ਆਪਣੀਆਂ ਉਡਾਣਾਂ ਨਾਲ ਸਬੰਧਤ ਜਾਣਕਾਰੀ ਲਈ ਏਅਰਲਾਈਨਾਂ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ, ਬੱਦਲਾਂ ਦਾ ਇੱਕ ਸਮੂਹ ਦਿੱਲੀ-ਐਨਸੀਆਰ ਤੋਂ ਲੰਘ ਰਿਹਾ ਹੈ। ਅਗਲੇ 2 ਘੰਟਿਆਂ ਦੌਰਾਨ ਦਿੱਲੀ-ਐਨਸੀਆਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ 40-70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਬਾਰਿਸ਼ ਪੈਣ ਦੀ ਸੰਭਾਵਨਾ ਹੈ | ਪਿਛਲੇ ਕਈ ਦਿਨਾਂ ਤੋਂ ਦਿੱਲੀ-ਐਨਸੀਆਰ (Delhi-NCR) ਦੇ ਲੋਕ ਗਰਮੀ ਕਾਰਨ ਪ੍ਰੇਸ਼ਾਨ ਸਨ। ਪਿਛਲੇ ਕੁਝ ਦਿਨਾਂ ਤੋਂ ਦਿੱਲੀ ਦੇ ਕਈ ਇਲਾਕਿਆਂ ‘ਚ ਪਾਰਾ 45 ਤੋਂ ਉਪਰ ਰਿਹਾ। ਅੱਜ ਦੀ ਬਾਰਿਸ਼ ਨੇ ਮੌਸਮ ਬਦਲ ਦਿੱਤਾ ਹੈ। ਇਸ ਕਾਰਨ ਤਾਪਮਾਨ ‘ਚ ਕਾਫੀ ਗਿਰਾਵਟ ਆਉਣ ਦੀ ਸੰਭਾਵਨਾ ਹੈ ਅਤੇ ਅਗਲੇ ਕੁਝ ਦਿਨਾਂ ਤੱਕ ਵੀ ਮੌਸਮ ਵਿਭਾਗ ਨੇ ਰੁਕ-ਰੁਕ ਕੇ ਬਾਰਿਸ਼ ਅਤੇ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਮਈ ਮਹੀਨੇ ਦੇ ਬਾਕੀ ਪੰਜ ਦਿਨ ਸੁਹਾਵਣੇ ਰਹਿਣਗੇ। ਵੀਰਵਾਰ ਦੇਰ ਰਾਤ ਦਿੱਲੀ-ਐਨਸੀਆਰ ਵਿੱਚ ਤੂਫ਼ਾਨ ਅਤੇ ਬਾਰਿਸ਼ ਕਾਰਨ 14 ਉਡਾਣਾਂ ਨੂੰ ਵਾਪਸ ਮੋੜਨਾ ਪਿਆ ਸੀ । ਇਸ ਦੇ ਨਾਲ ਹੀ ਹਵਾਈ ਅੱਡੇ ਦੇ ਟਰਮੀਨਲ 3 ‘ਤੇ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹਵਾਈ ਅੱਡਾ ਪ੍ਰਸ਼ਾਸਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 8:35 ਤੋਂ 9:55 ਤੱਕ ਕੁੱਲ 14 ਉਡਾਣਾਂ ਨੂੰ ਇੰਦੌਰ, ਗਵਾਲੀਅਰ, ਜੈਪੁਰ ਅਤੇ ਹੋਰ ਥਾਵਾਂ ‘ਤੇ ਵਾਪਸ ਭੇਜਣਾ ਪਿਆ। ਤੇਜ਼ ਹਵਾਵਾਂ ਕਾਰਨ ਇਹ ਉਡਾਣਾਂ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ‘ਤੇ ਨਹੀਂ ਉਤਰ ਸਕੀਆਂ। The post ਦਿੱਲੀ-NCR ‘ਚ ਤੇਜ਼ ਹਵਾਵਾਂ ਦੇ ਨਾਲ ਪਈ ਬਾਰਿਸ਼, ਦਿੱਲੀ ਤੋਂ ਜਾਣ ਵਾਲੀਆਂ ਕਈ ਉਡਾਣਾਂ ਪ੍ਰਭਾਵਿਤ appeared first on TheUnmute.com - Punjabi News. Tags:
|
ਸੁਖਬੀਰ ਸਿੰਘ ਬਾਦਲ ਪੰਜਾਬ ਦੀ ਰਾਜਨੀਤੀ 'ਚ ਖ਼ਤਮ ਹੋ ਚੁੱਕੇ ਹਨ: ਹਰਪਾਲ ਸਿੰਘ ਚੀਮਾ Saturday 27 May 2023 09:27 AM UTC+00 | Tags: aam-aadmi-party breaking-news cm-bhagwant-mann gurinderjit-singh harpal-singh-cheema journalists news punjab-infotech punjab-news the-unmute-breaking-news ਸੰਗਰੂਰ, 27 ਮਈ 2023: ਅੱਜ ਸੰਗਰੂਰ ਦੇ ਵਿੱਚ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਪੰਜਾਬ ਇਨਫੋਟੈਕ ਦੇ ਚੇਅਰਮੈਨ ਬਣਨ ‘ਤੇ ਉਹਨਾਂ ਦਾ ਤਾਲਮੇਲ ਕਮੇਟੀ ਸੰਗਰੂਰ ਵੱਲੋਂ ਸਨਮਾਨ ਕੀਤਾ ਗਿਆ | ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਧਾਇਕ ਇਸ ਪ੍ਰੋਗਰਾਮ ਵਿੱਚ ਪਹੁੰਚੇ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ (Harpal Singh Cheema) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਿੰਦਰਜੀਤ ਸਿੰਘ ਨੂੰ ਮੁਬਾਰਕਾਂ ਦਿੱਤੀਆਂ ਅਤੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ ਇਨਫੋਟੈਕ ਦਾ ਚੇਅਰਮੈਨ ਇਨ੍ਹਾਂ ਨੂੰ ਇਨ੍ਹਾਂ ਦੀ ਕਾਬਲੀਅਤ ਨੂੰ ਦੇਖਦੇ ਹੋਏ ਬਣਾਇਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਪੰਜਾਬ ਨੂੰ ਜ਼ੈੱਡ ਸਕਿਊਰਿਟੀ ਮਿਲਣ ਤੇ ਸੁਖਬੀਰ ਬਾਦਲ ਵੱਲੋਂ ਕੀਤੀ ਟਿੱਪਣੀ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਪੰਜਾਬ ਦੀ ਰਾਜਨੀਤੀ ਵਿਚ ਖ਼ਤਮ ਹੋ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਰਾਜਨੀਤੀ ਵਿੱਚ ਕੋਈ ਵੀ ਗੰਭੀਰਤਾਂ ਨਾਲ ਨਹੀਂ ਲੈਂਦਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਰੁਜ਼ਗਾਰ ਨੂੰ ਲੈ ਕੇ ਅਤੇ ਖਾਲੀ ਪਈ ਅਸਾਮੀਆਂ ਨੂੰ ਲੈ ਪੰਜਾਬ ਸਰਕਾਰ ਮਿਹਨਤ ਕਰ ਰਹੀ ਹੈ। ਇਸ ਦੇ ਨਾਲ ਹੀ ਗੁਨਿੰਦਰਜੀਤ ਸਿੰਘ ਮਿੰਕੂ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਓਹਨਾ ਨੂੰ ਖੁਸ਼ੀ ਹੈ ਕਿ ਉਨ੍ਹਾਂ ਦੇ ਚੇਅਰਮੈਨ ਬਣਨ ਦੀ ਖੁਸ਼ੀ ਦੇ ਵਿੱਚ ਇਹ ਪ੍ਰੋਗਰਾਮ ਰੱਖਿਆ ਗਿਆ ਹੈ | ਉਨ੍ਹਾਂ ਨੇ ਕਿਹਾ ਕਿ ਉਹ ਇਸ ਅਹੁਦੇ ‘ਤੇ ਮਿਹਨਤ ਨਾਲ ਕੰਮ ਕਰਨਗੇ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਿਕਾਇਤ ਦਾ ਮੌਕਾ ਨਹੀਂ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਿਚ ਇਨਫੋਟੈਕ ਨੂੰ ਲੈ ਕੇ ਉਨ੍ਹਾਂ ਨੇ ਕਈ ਪਲਾਨ ਬਣਾਏ ਹੋਏ ਹਨ | ਜਿਸ ਦੇ ਨਾਲ ਉਹ ਮੁੱਖ ਮੰਤਰੀ ਪੰਜਾਬ ਨੂੰ ਮਿਲਣਗੇ ਅਤੇ ਚਰਚਾ ਕਰਨਗੇ। The post ਸੁਖਬੀਰ ਸਿੰਘ ਬਾਦਲ ਪੰਜਾਬ ਦੀ ਰਾਜਨੀਤੀ ‘ਚ ਖ਼ਤਮ ਹੋ ਚੁੱਕੇ ਹਨ: ਹਰਪਾਲ ਸਿੰਘ ਚੀਮਾ appeared first on TheUnmute.com - Punjabi News. Tags:
|
ਨਡਾਲਾ 'ਚ ਪੈਟਰੋਲ ਪੰਪ 'ਤੇ ਖੜ੍ਹੀਆਂ ਬੱਸਾਂ ਅਤੇ ਟਰੱਕਾਂ ਦੀਆਂ ਬੈਟਰੀਆਂ ਚੋਰੀ Saturday 27 May 2023 09:53 AM UTC+00 | Tags: breaking-news kapurthala latest-news nadala nadala-police news robbery-news ਕਪੂਰਥਲਾ , 27 ਮਈ 2023: ਬੀਤੀ ਰਾਤ ਚੋਰਾਂ ਵਲੋਂ ਕਪੂਰਥਲਾ ਦੇ ਕਸਬਾ ਨਡਾਲਾ (Nadala) ‘ਚ ਪੈਟਰੋਲ ਪੰਪ ‘ਤੇ ਖੜੀਆਂ ਬੱਸਾਂ , ਟਰੱਕਾਂ ਅਤੇ ਪੈਟਰੋਲ ਪੰਪ ਦੇ ਜਰਨੇਟਰ ਦੀਆਂ ਬੈਟਰੀਆਂ ਚੋਰੀ ਕਰਕੇ ਲੈ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕਲ ਬੱਸ ਯੂਨੀਅਨ ਦੇ ਇੰਚਾਰਜ਼ ਲੱਖਾ ਸਿੰਘ ਲਹੋਰੀਆ ਨੇ ਦੱਸਿਆ ਕਿ ਪਿਛਲੇ ਕਈ ਸਾਲਾ ਤੋਂ ਇਸ ਸਥਾਨ ‘ਤੇ ਟਰਾਂਸਪੋਰਟਰ ਆਪਣੀਆ ਬੱਸਾਂ ਤੇ ਟਰੱਕ ਆਦਿ ਖੜ੍ਹੇ ਕਰਦੇ ਆ ਰਹੇ ਹਨ, ਪਰ ਕਦੇ ਅਜਿਹੀ ਵਾਰਦਾਤ ਨਹੀਂ ਹੋਈ | ਉਹਨਾ ਦੱਸਿਆ ਕਿ ਬਲਕਾਰ ਸਿੰਘ ਵਾਸੀ ਹਬੀਬਵਾਲ ਦੇ ਕੈਂਟਰ ਦੀਆਂ 2 ਬੈਟਰੀਆਂ, ਅਸ਼ਵਨੀ ਕੁਮਾਰ ਦੀਆਂ 2 ਉਕਾਂਰ ਬੱਸ ਦੇ 2 ਬੈਟਰੇ, ਬਲਬੀਰ ਸਿੰਘ ਦੀ ਇੱਕ ਅਕਾਸ਼ਦੀਪ ਬੱਸ ਦਾ ਬੈਟਰਾ, ਪਰਮਜੀਤ ਸਿੰਘ, ਹਰਜੀਤ ਸਿੰਘ ਵਾਸੀ ਨਡਾਲਾ ਦੇ ਟਰੱਕ ‘ਚ ਬੈਟਰਾ ਤੇ ਇੱਕ ਹੋਰ ਬੱਸ ਦਾ ਬੈਟਰਾ ਅਤੇ ਉਕਤ ਪੈਟਰੋਲ ਪੰਪ ‘ਤੇ ਲੱਗੇ ਜਰਨੇਟਰ ਤੋਂ ਚੋਰਾਂ ਨੇ ਬੈਟਰੇ ਚੋਰੀ ਕਰ ਲਏ ਹਨ | ਪੀੜਤ ਗੱਡੀ ਦੇ ਮਾਲਕਾ ਨੇ ਆਖਿਆ ਕਿ ਟਰਾਂਸਪੋਰਟ ਦਾ ਧੰਦਾ ਤਾਂ ਪਹਿਲਾ ਹੀ ਮੰਦੀ ਦੇ ਦੌਰ ਤੋਂ ਗੁਜ਼ਰ ਰਿਹਾ ਹੈ ਤੇ ਉਪਰੋ ਚੋਰਾਂ ਦੀ ਅਜਿਹੀ ਮਾਰ ਨੇ ਟਰਾਂਸਪੋਰਟਰਾਂ ਦਾ ਆਰਥਿਕ ਨੁਕਸਾਨ ਕਰ ਦਿੱਤਾ ਹੈ । ਉਨ੍ਹਾਂ ਨੇ ਪੁਲਿਸ ਪ੍ਰਸ਼ਾਸ਼ਨ ਤੋ ਮੰਗ ਕੀਤੀ ਕਿ ਹਲਕੇ ‘ਚ ਪੁਲਿਸ ਨਫਰੀ ਵਧਾਈ ਜਾਵੇ ਤਾਂ ਜੋ ਅਜਿਹੀਆ ਘਟਨਾਵਾ ‘ਤੇ ਰੋਕ ਲਗਾਈ ਜਾ ਸਕੇ । ਇਸ ਸਬੰਧੀ ਪੈਟਰੋਲ ਪੰਪ ਮਾਲਕ ਗੁਰਪ੍ਰੀਤ ਸਿੰਘ ਵਾਲੀਆ ਨੇ ਦੱਸਿਆ ਕਿ ਬੀਤੀ ਰਾਤ ਮੀਂਹ -ਝੱਖੜ ਕਾਰਣ ਇਲਾਕੇ ਦੀ ਬਿਜਲੀ ਬੰਦ ਸੀ ਚੋਰਾਂ ਨੇ ਹਨੇਰੇ ਦਾ ਫਾਇਦਾ ਚੁੱਕ ਕੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ । ਮੌਕੇ ‘ਤੇ ਪਹੁੰਚੀ ਨਡਾਲਾ (Nadala) ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੇ ਅਧਾਰ ‘ਤੇ ਤਫਤੀਸ਼ ਆਰੰਭ ਕਰ ਦਿੱਤੀ ਹੈ | The post ਨਡਾਲਾ ‘ਚ ਪੈਟਰੋਲ ਪੰਪ ‘ਤੇ ਖੜ੍ਹੀਆਂ ਬੱਸਾਂ ਅਤੇ ਟਰੱਕਾਂ ਦੀਆਂ ਬੈਟਰੀਆਂ ਚੋਰੀ appeared first on TheUnmute.com - Punjabi News. Tags:
|
ਚੰਡੀਗੜ੍ਹ ਪੁਲਿਸ 'ਚ ਵੱਡਾ ਫੇਰਬਦਲ, 6 DSP ਅਤੇ 29 ਇੰਸਪੈਕਟਰਾਂ ਦੇ ਤਬਾਦਲੇ Saturday 27 May 2023 11:11 AM UTC+00 | Tags: 29-inspectors-transferred breaking-news chandigarh chandigarh-administration chandigarh-police dsp news punjab-government the-unmute-punjab ਚੰਡੀਗੜ੍ਹ, 27 ਮਈ 2023: ਚੰਡੀਗੜ੍ਹ ਪੁਲਿਸ (Chandigarh Police) ਵਿੱਚ ਵੱਡਾ ਫੇਰਬਦਲ ਕਰਦਿਆਂ 29 ਇੰਸਪੈਕਟਰ ਤੇ 6 ਡੀਐਸਪੀ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ |
The post ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ, 6 DSP ਅਤੇ 29 ਇੰਸਪੈਕਟਰਾਂ ਦੇ ਤਬਾਦਲੇ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵਲੋਂ ਮਨੁੱਖੀ ਤਸਕਰੀ ਅਤੇ ਜਾਅਲੀ ਏਜੰਟਾਂ ਖ਼ਿਲਾਫ਼ ਕਾਰਵਾਈ ਲਈ ਐੱਸ.ਆਈ.ਟੀ ਦਾ ਗਠਨ Saturday 27 May 2023 11:22 AM UTC+00 | Tags: aam-aadmi-party breaking-news cm-bhagwant-mann dgp-punjab fake-agents human-trafficking latest-news mp-vikramjit-singh-sahni news punjab-news sit the-unmute-breaking-news the-unmute-latest-news ਨਵੀਂ ਦਿੱਲੀ 27 ਮਈ 2023 (ਦਵਿੰਦਰ ਸਿੰਘ): ਐਮਪੀ ਵਿਕਰਮਜੀਤ ਸਿੰਘ ਸਾਹਨੀ ਨੇ ਮਨੁੱਖੀ ਤਸਕਰੀ ਦੇ ਸਾਰੇ ਕੇਸਾਂ ਦੀ ਜਾਂਚ ਲਈ ਐੱਸ.ਆਈ.ਟੀ (SIT) ਕਾਇਮ ਕਰਨ ਵਿੱਚ ਦਿਖਾਈ ਤੇਜੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ ਪੰਜਾਬ ਦਾ ਧੰਨਵਾਦ ਕੀਤਾ ਹੈ। ਵਰਨਣਯੋਗ ਹੈ ਕਿ ਪੰਜਾਬ ਤੋ ਮੱਧ ਪੂਰਬ ਦੇ ਦੇਸ਼ਾਂ ਵਿੱਚ ਯਾਤਰਾ/ਰੁਜ਼ਗਾਰ ਵੀਜ਼ੇ ਹੇਠ ਔਰਤਾਂ ਨੂੰ ਭੇਜਿਆ ਜਾ ਰਿਹਾ ਹੈ, ਜਿੱਥੇ ਉਹਨਾਂ ਦਾ ਸ਼ੋਸ਼ਣ ਹੁੰਦਾ ਹੈ, ਇਸ ਕਾਰਵਾਈ ਨਾਲ ਅਜਿਹੇ ਅਪਰਾਧਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਇਸ ਐਸ ਆਈ ਟੀ ਦਾ ਗਠਨ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਹਾਲ ਵਿੱਚ ਹੀ ਸ਼ੁਰੂ ਕੀਤੇ ਗਏ ਮਿਸ਼ਨ ਹੋਪ ਤਹਿਤ ਹੀ ਕੀਤਾ ਗਿਆ ਹੈ | ਜਿਸ ਦੀ ਸ਼ੁਰੂਆਤ ਓਮਾਨ ਵਿੱਚ ਫਸੀਆਂ ਕੁੜੀਆਂ ਨੂੰ ਛੁਡਾਉਣ ਲਈ ਕੀਤੀ ਗਈ ਸੀ ਅਤੇ ਇਸ ਹੇਠ ਹੀ ਸਾਹਨੀ ਦੇ ਯਤਨਾਂ ਸਦਕਾ ਓਮਾਨ ਤੋ ਕਈ ਲੜਕੀਆਂ ਨੂੰ ਵਾਪਿਸ ਭਾਰਤ ਲਿਆਂਦਾ ਗਿਆ ਹੈ। ਇਸ ਐਸ.ਆਈ.ਟੀ (SIT) ਵਿੱਚ ਕੌਸਤੁਭ ਸ਼ਰਮਾ ਡੀਆਈ ਜੀ ਲੁਧਿਆਣਾ ਰੇਂਜ ਕੋਲ ਪੰਜਾਬ ਵਿੱਚ ਮਾਨਵ ਤਸਕਰੀ ਦੇ ਕੇਸਾਂ ਦੀ ਬਿਨਾ ਕਿਸੇ ਪਰੇਸ਼ਾਨੀਆਂ ਐਫ ਆਈ ਆਰ ਦਰਜ ਕਰਵਾਈ ਜਾ ਸਕੇਗੀ, ਜਦਕਿ ਰਣਧੀਰ ਸੁੰਘ ਆਈ ਪੀ ਐਸ ਦੀ ਅਗਵਾਈ ਹੇਠ ਇਕ ਵਿਸ਼ੇਸ਼ ਦਲ ਇੰਨਾਂ ਸਾਰੇ ਮਾਮਲਿਆਂ ਦੀ ਜਾਂਚ ਕਰੇਗਾ। ਸਾਹਨੀ ਜਿਹੜੇ ਵਰਲਡ ਪੰਜਾਬੀ ਆਰਡੇਨਾਈਹੇਸ਼ਨ ਦੇ ਪ੍ਰਧਾਨ ਵੀ ਹਨ, ਉਨ੍ਹਾਂ ਨੇ ਕਿਹਾ ਕਿ ਉਹਨਾਂ ਦਾ ਪਾਰਲੀਮੈਂਟਰੀ ਦਫ਼ਤਰ ਅਤੇ ਡਬਲਿਯੂਪੀਓ, ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਥਾਣਿਆਂ ਵਿੱਚ ਐਨ ਆਈ ਆਰ ਦਰਜ ਕਰਨ ਅਤੇ ਮੱਧ ਪੂਰਬ ਦੇ ਦੇਸ਼ਾਂ ਵਿੱਚ ਫਸੀਆਂ ਕੁੜੀਆ ਨੂੰ ਬਚਾਉਣ ਲਈ ਸਾਰੇ ਪੀੜਤ ਪਰਿਵਾਰਾਂ ਦੀ ਮੱਦਦ ਕਰ ਰਹੇ ਹਨ।ਉਹਨਾਂ ਨੇ ਅਬੂ ਧਾਬੀ, ਓਮਾਨ ਅਤੇ ਭਾਰਤ ਵਿੱਚ ਚਾਰ ਹਾਟ ਲਾਈਨਾਂ ਵੀ ਸ਼ੁਰੂ ਕੀਤੀਆ ਹਨ। ਇਨ੍ਹਾਂ ਵਿੱਚ ਸੁਰਜੀਤ ਸਿੰਘ ਪ੍ਰਧਾਨ , ਡਬਲਯੂ ਪੀ ਓ, ਅਬੂ ਧਾਬੀ +971556129811, ਕਮਲਜੀਤ ਸਿੰਘ ਮਠਾਰੂ, ਪ੍ਰਧਾਨ ਡਬਲਯੂ ਪੀ ਓ, ਓਮਾਨ- +96894055561, ਰਮਨੀਤ ਕੌਰ ਭਸੀਨ, ਸਾਹਨੀ ਦਾ ਪਾਰਲੀਮੈਂਟਰੀ ਦਫ਼ਤਰ- +919910061111 ਅਤੇ ਗੁਰਬੀਰ ਸਿੰਘ ਡਬਲਯੂ ਪੀ ਓ ਚੰਡੀਗੜ -+97110008371। ਫਸੀਆਂ ਹੋਈਆਂ ਕੁੜੀਆਂ ਤੇ ਉਨਾਂ ਦੇ ਪਰਿਵਾਰ ਕਿਸੇ ਵੀ ਤਰਾਂ ਦੀ ਸਹਾਇਤਾ ਲਈ ਉਪਰੋਕਤ ਨੰਬਰਾਂ ਤੇ ਸੰਪਰਕ ਕਰ ਸਕਦੇ ਹਨ। ਸਾਹਨੀ ਨੇ ਵਾਪਸ ਆਉਣ ਵਾਲੀਆਂ ਸਾਰੀਆਂ ਕੁੜੀਆਂ ਅਤੇ ਮੱਧ ਪੂਰਬ ਦੇ ਦੇਸ਼ਾਂ ਵਿੱਚ ਫਸੇ ਗੈਰ ਕਾਨੂੰਨੀ ਪਰਵਾਸੀਆਂ ਦੇ ਪਰਿਵਾਰਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਅੱਗੇ ਆਉਣ ਅਤੇ ਸਬੰਧਤ ਥਾਣਿਆਂ ਵਿਚ ਕੇਸ ਦਰਜ ਕਰਾਉਣ ਤਾਂ ਜੋ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਸਕੇ। ਸਾਹਨੀ ਨੇਮਧ ਪੂਰਬ ਦੇ ਦੇਸ਼ਾਂ ਵਿੱਚ ਫਸੀਆਂ ਕੁੜੀਆ ਤੇ ਉੱਨਾਂ ਦੇ ਪਰਿਵਾਰਾਂ ਨੂੰ ਭਰੋਸਾ ਦਵਾਇਆ ਹੈ ਕਿ ਜਦੋ ਉਹ ਵਾਪਸ ਆਉਣਗੀਆ ਤਾਂ ਇੰਨਾਂ ਕੁੜੀਆਂ ਨੂੰ ਮੁਫ਼ਤ ਕਿੱਤਾਮੁਖੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਪੰਜਾਬ ਵਿੱਚ ਪੱਕਾ ਸਨਮਾਨ ਯੋਗ ਰੁਜ਼ਗਾਰ ਦਿੱਤਾ ਜਾਵੇਗਾ । The post ਪੰਜਾਬ ਸਰਕਾਰ ਵਲੋਂ ਮਨੁੱਖੀ ਤਸਕਰੀ ਅਤੇ ਜਾਅਲੀ ਏਜੰਟਾਂ ਖ਼ਿਲਾਫ਼ ਕਾਰਵਾਈ ਲਈ ਐੱਸ.ਆਈ.ਟੀ ਦਾ ਗਠਨ appeared first on TheUnmute.com - Punjabi News. Tags:
|
ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ 'ਚ 2265 ਵਿਦਿਆਰਥੀ ਪੰਜਾਬੀ ਵਿਸ਼ੇ 'ਚ ਫੇਲ੍ਹ Saturday 27 May 2023 11:47 AM UTC+00 | Tags: 10th-class-results breaking-news latest-news news pseb punjabi-subject punjab-school punjab-school-education-board ਚੰਡੀਗੜ੍ਹ, 27 ਮਈ 2023: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜਿੱਥੇ ਪਹਿਲੇ ਤਿੰਨ ਸਥਾਨ ਕੁੜੀਆਂ ਬਾਜੀ ਮਾਰੀ, ਉੱਥੇ ਹੀ ਨਤੀਜਿਆਂ 'ਚ 2265 ਵਿਦਿਆਰਥੀ ਪੰਜਾਬੀ ਵਿਸ਼ੇ 'ਚ ਫੇਲ੍ਹ ਹੋ ਗਏ ਹਨ। ਇਸ ਤੋਂ ਪਹਿਲਾਂ ਇਸੇ ਅਕਾਦਮਿਕ ਵਰ੍ਹੇ ਦੀ ਬਾਰ੍ਹਵੀਂ ਜਮਾਤ 'ਚ ਵੀ 1755 ਤੇ ਅੱਠਵੀਂ ਜਮਾਤ 'ਚ 663 ਵਿਦਿਆਰਥੀ ਫੇਲ੍ਹ ਹੋਣ ਬਾਰੇ ਵੱਡੀ ਪੜਚੋਲ ਦੀ ਮੰਗ ਕੀਤੀ ਗਈ ਸੀ। ਪੰਜਾਬ ਸਰਕਾਰ ਅਤੇ ਹੋਰਨਾਂ ਦੁਆਰਾ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਜਿੱਥੇ ਪ੍ਰਚਾਰ ਕੀਤਾ ਜਾ ਰਿਹਾ ਹੈ ਉਥੇ ਹੀ ਪੰਜਾਬ ਵਿੱਚ ਪੰਜਾਬੀ ਵਿਸ਼ੇ ਵਿਚੋਂ 2265 ਵਿਦਿਆਰਥੀਆਂ ਦਾ ਫੇਲ੍ਹ ਹੋਣ ਬੜਾ ਚਿੰਤਾ ਦਾ ਵਿਸ਼ਾ ਹੈ। ਇਸਦੇ ਨਾਲ ਹੀ ਪੰਜਾਬੀ ਵਿਸ਼ਾ ਸਾਰੇ ਲਾਜ਼ਮੀ ਵਿਸ਼ਿਆਂ 'ਚੋਂ ਇਕਲੌਤਾ ਵਿਸ਼ਾ ਹੈ ਜਿਸ ਦਾ ਨਤੀਜਾ ਸਭ ਤੋਂ ਘੱਟ ਰਿਹਾ ਹੈ । ਅੰਕੜਿਆਂ ਮੁਤਾਬਕ ਅੰਗਰੇਜ਼ੀ ਵਿਸ਼ੇ ਦਾ ਨਤੀਜਾ ਵੀ ਪੰਜਾਬੀ ਨਾਲੋਂ .3 ਜਦੋਂ ਕਿ ਹਿੰਦੀ .43 ਫ਼ੀਸਦੀ ਵੱਧ ਰਿਹਾ । ਅਕਾਦਮਿਕ ਵਰ੍ਹੇ 2022-23 ਵਿਚ 2 ਲੱਖ 81 ਹਜ਼ਾਰ 267 ਵਿਦਿਆਰਥੀਆਂ ਨੇ ਪੰਜਾਬੀ ਵਿਸ਼ੇ ਦਾ ਪੇਪਰ ਦਿੱਤਾ ਜਿਨ੍ਹਾਂ ਵਿਚੋਂ 2 ਲੱਖ 79 ਹਜ਼ਾਰ 2 ਪਾਸ ਹੋਏ । ਇਸ ਵਿਸ਼ੇ ਦਾ ਨਤੀਜਾ 99.19 ਫ਼ੀਸਦੀ ਰਿਹਾ ਜੋ ਕਿ ਬਾਕੀ ਲਾਜ਼ਮੀ ਸਾਰੇ ਵਿਸ਼ਿਆਂ ਨਾਲੋਂ ਘੱਟ ਹੈ। ਇਸਦੇ ਨਾਲ ਹੀ ਹਿੰਦੀ ਤੇ ਅੰਗਰੇਜ਼ੀ ਤੋਂ ਇਲਾਵਾ ਸਾਇੰਸ, ਗਣਿਤ, ਸਮਾਜਿਕ ਵਿਗਿਆਨ, ਸੰਸਕ੍ਰਿਤ, ਉਰਦੂ ਇਲੈਕਟਿਵ, ਕੰਪਿਊਟਰ ਸਾਇੰਸ ਵਿਸ਼ਿਆਂ ਦਾ ਨਤੀਜਾ ਪੰਜਾਬੀ ਵਿਸ਼ੇ ਤੋਂ ਵੱਧ ਹੈ। ਸਾਲ 2022 ਲਈ ਹੋਈਆਂ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ 'ਚ ਕੁੱਲ 93 ਵਿਸ਼ਿਆਂ ਦੀ ਪ੍ਰੀਖਿਆ ਲਈ ਗਈ ਸੀ ਜਿਨ੍ਹਾਂ ਵਿਚੋਂ ਸੰਗੀਤ ਗਾਇਨ, ਵਾਦਨ ਤੇ ਕੰਪਿਊਟਰ ਸਾਇੰਸ ਦਾ ਨਤੀਜਾ ਹੀ 100 ਫ਼ੀਸਦੀ ਰਿਹਾ ਸੀ । ਪੰਜਾਬੀ ਭਾਸ਼ਾ ਲਈ ਇੰਨ੍ਹਾ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ੁੱਕਰਵਾਰ ਨੂੰ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ 2265 ਵਿਦਿਆਰਥੀ ਪੰਜਾਬੀ ਵਿਸ਼ੇ 'ਚ ਫੇਲ੍ਹ ਹੋ ਗਏ ਹਨ। ਦੱਸ ਦੇਈਏ ਕਿ ਇਸੇ ਅਕਾਦਮਿਕ ਵਰ੍ਹੇ ਦੀ ਬਾਰ੍ਹਵੀਂ ਜਮਾਤ 'ਚ ਵੀ 1755 ਤੇ ਅੱਠਵੀਂ ਜਮਾਤ 'ਚ 663 ਵਿਦਿਆਰਥੀ ਫੇਲ੍ਹ ਹੋਣ ਬਾਰੇ ਵੱਡੀ ਪੜਚੋਲ ਦੀ ਮੰਗ ਹੋ ਰਹੀ ਸੀ। ਦੂਜੇ ਪਾਸੇ ਬੀਤੇ ਦਿਨ ਪੰਜਾਬ ਸਰਕਾਰ ਬੁਲਾਰੇ ਨੇ ਦੱਸਿਆ ਕਿ ਲੜਕੀਆਂ ਦੀ ਪਾਸ ਫੀਸਦ 98.46 ਫੀਸਦੀ ਰਹੀ ਅਤੇ ਲੜਕਿਆਂ ਦੀ ਪਾਸ ਫੀਸਦ 96.73 ਰਹੀ ਹੈ। ਸ਼ਹਿਰੀ ਖੇਤਰਾਂ ਵਿਚ ਪਾਸ ਫੀਸਦ 96.77 , ਪੇਂਡੂ ਖੇਤਰਾਂ ਵਿਚ 97.94 ਅਤੇ ਸਰਕਾਰੀ ਸਕੂਲਾਂ ਵਿੱਚ 97.76 ਫੀਸਦ ਅਤੇ ਗੈਰ ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸਤ 97.00 ਫੀਸਦ ਰਹੀ ਹੈ | The post ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ‘ਚ 2265 ਵਿਦਿਆਰਥੀ ਪੰਜਾਬੀ ਵਿਸ਼ੇ 'ਚ ਫੇਲ੍ਹ appeared first on TheUnmute.com - Punjabi News. Tags:
|
ਪੁਲਿਸ ਵਲੋਂ ਇੰਟਰਸਟੇਟ ਮੈਡੀਕਲ ਨਸ਼ਾ ਸਪਲਾਈ ਦਾ ਪਰਦਾਫਾਸ਼, 6 ਵਿਅਕਤੀ ਗ੍ਰਿਫਤਾਰ Saturday 27 May 2023 11:53 AM UTC+00 | Tags: breaking-news dgp-punjab-gaurav-yadav dr-ravjot-kaur-grewal drugs-smuglers interstate-medical-drug news police-fatehgarh-sahib ਫਤਿਹਗੜ੍ਹ ਸਾਹਿਬ, 27 ਮਈ 2023: ਸੀਨੀਅਰ ਕਪਤਾਨ ਪੁਲਿਸ ਫਤਿਹਗੜ੍ਹ ਸਾਹਿਬ ਡਾ.ਰਵਜੋਤ ਕੌਰ ਗਰੇਵਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਕੇਸ਼ ਯਾਦਵ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਫਤਿਹਗੜ੍ਹ ਸਾਹਿਬ ਦੀਆ ਹਦਾਇਤਾ ਅਨੁਸਾਰ ਰਮਨਦੀਪ ਸਿੰਘ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜਿਲ੍ਹਾ ਫਤਿਹਗੜ੍ਹ ਸਾਹਿਬ ਦੀ ਨਿਗਰਾਨੀ ਹੇਠ ਇੰਸਪੈਕਟਰ ਅਮਰਬੀਰ ਸਿੰਘ ਇੰਚਾਰਜ ਸੀ.ਆਈ.ਏ ਸਰਹਿੰਦ ਦੀ ਪੁਲਿਸ ਟੀਮ ਨੇ ਸਹਾਰਨਪੁਰ (ਯੂ.ਪੀ) ਨਾਲ ਸਬੰਧਤ ਤਿੰਨ ਮੈਡੀਕਲ ਨਸ਼ਾ ਤਸਕਰ ਅਤੇ ਪੰਜਾਬ ਦੇ ਜਿਲ੍ਹਾ ਫਤਹਿਗੜ੍ਹ ਸਾਹਿਬ ਨਾਲ ਸਬੰਧਤ ਤਿੰਨ ਮੈਡੀਕਲ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਹਨਾ ਪਾਸੋ 1 ਲੱਕ 4 ਹਜਾਰ 460 ਨਸ਼ੀਲੀਆਂ ਗੋਲੀਆਂ ਲੋਮੋਟਿਲ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਜਿਸ ਦੇ ਨਾਲ ਇੰਟਰਸਟੇਟ ਨਸ਼ਾ ਸਪਲਾਈ ਚੈਨ ਨੂੰ ਤੋੜਿਆ ਗਿਆ ਹੈ। ਸਰਹਿੰਦ ਸੀਆਈਏ ਸਟਾਫ ਦੇ ਸਬ ਇਸਪੈਕਟਰ ਸਤਵਿੰਦਰ ਸਿੰਘ ਨੇ ਦੱਸਿਆ ਕਿ ਮਿਤੀ 22 ਮਈ 2023 ਨੂੰ ਸੀ.ਆਈ.ਏ ਸਰਹਿੰਦ ਦੀ ਟੀਮ ਨੇ ਮੁਕੱਦਮਾ ਨੰਬਰ 81 ਮਿਤੀ 22.05.2023 ਅਧ 220/61/85 NDPS Act ਥਾਣਾ ਸਰਹਿੰਦ ਵਿੱਚ ਕਥਿਤ ਦੋਸ਼ੀ ਗੁਰਮੀਤ ਸਿੰਘ ਅਤੇ ਸੁਰਿੰਦਰ ਵਾਸੀਆਨ ਸਰਹਿੰਦ ਸ਼ਹਿਰ ਨੂੰ ਥਾਣਾ ਸਰਹਿੰਦ ਏਰੀਆ ਵਿੱਚੋ ਕਾਬੂ ਕਰਕੇ ਉਹਨਾਂ ਪਾਸੋਂ 11460 ਗਲੀਆ ਲੋਮੋਟਿਲ ਬਰਾਮਦ ਕੀਤੀਆ ਗਈਆ। ਜਿਹਨਾਂ ਨੇ ਪੁਲਿਸ ਰਿਮਾਂਡ ਦੌਰਾਨ ਖੁਲਾਸਾ ਕੀਤਾ ਕਿ ਉਹ ਇਹ ਨਸ਼ੀਲੀਆਂ ਗੋਲੀਆਂ ਰਾਜ ਕੁਮਾਰ ਵਾਸੀ ਸਰਹਿੰਦ ਸ਼ਹਿਰ ਤੋਂ ਸਹਾਰਨਪੁਰ (ਯੂ.ਪੀ) ਤੋਂ ਮੰਗਵਾਉਂਦੇ ਹਨ।ਜਿਸ ਤੇ ਰਾਜ ਕੁਮਾਰ ਨੂੰ ਮੁਕੱਦਮਾ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ।ਰਾਜ ਕੁਮਾਰ ਨੇ ਪੁੱਛਗਿੱਛ ਦੌਰਾਨ ਇਹ ਮੰਨਿਆ ਕਿ ਉਹ ਨਸ਼ੀਲਆਂ ਗੋਲੀਆਂ ਸਹਰਾਨਪੁਰ (ਯੂ.ਪੀ) ਤੋ ਸ਼ੰਮੀ ਅਖਤਰ ਕੁਰੇਸ਼ੀ, ਅਤੇ ਮੁਜਮਿਲ ਨਾਮ ਦੇ ਨਸ਼ਾ ਤਸਕਰਾਂ ਪਾਸੋਂ ਲੈ ਕੇ ਆਉਂਦਾ ਹੈ, ਜਿਹਨਾਂ ਨੂੰ ਵੀ ਮੁਕਦਮਾ ਹਜਾ ਵਿਚ ਨਾਮਜਦ ਕਰਕੇ ਸਹਾਨਰਪੁਰ (ਯੂ.ਪੀ) ਵਿਖੇ ਸੀ.ਆਈ.ਏ ਵੱਲ ਰੇਡ ਕੀਤੀ ਗਈ ਅਤੇ ਇਹਨਾਂ ਤਿੰਨਾਂ ਦੋਸ਼ੀਆਂ ਨੂੰ ਕਾਬੂ ਕਰਕੇ ਇਹਨਾਂ ਦੇ ਕਬਜਾ ਵਿੱਚ ਕੁੱਲ 93,000 ਗੋਲੀਆ ਲੋਮੋਟਿਲ ਬਰਾਮਦ ਕੀਤੀਆ ਗਈਆ।ਹੁਣ ਤੱਕ ਕੁੱਲ 1,04,460 ਨਸ਼ੀਲੀਆਂ ਗੋਲੀਆਂ ਲੋਮੋਟਿਲ ਬਰਾਮਦ ਕੀਤੀਆਂ ਗਈਆਂ ਹਨ ਤੇ 6 ਕਥਿਤ ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ। The post ਪੁਲਿਸ ਵਲੋਂ ਇੰਟਰਸਟੇਟ ਮੈਡੀਕਲ ਨਸ਼ਾ ਸਪਲਾਈ ਦਾ ਪਰਦਾਫਾਸ਼, 6 ਵਿਅਕਤੀ ਗ੍ਰਿਫਤਾਰ appeared first on TheUnmute.com - Punjabi News. Tags:
|
ਪਬਲਿਕ ਐਕਸ਼ਨ ਕਮੇਟੀ ਦੇ ਸਾਲਾਨਾ ਇਜਲਾਸ 'ਚ ਸਰਵਸੰਮਤੀ ਨਾਲ ਮਤੇ ਪਏ ਗਏ Saturday 27 May 2023 12:00 PM UTC+00 | Tags: budha-dariya ludhiana matewara news public-action-committee punjab-news sutlej ਲੁਧਿਆਣਾ, 27 ਮਈ 2023: ਪਬਲਿਕ ਐਕਸ਼ਨ ਕਮੇਟੀ (Public Action Committee) (ਮੱਤੇਵਾੜਾ, ਸਤਲੁਜ ਅਤੇ ਬੁੱਢਾ ਦਰਿਆ) ਦਾ ਸਾਲਾਨਾ ਇਜਲਾਸ ਅੱਜ 27 ਮਾਰਚ 2023 ਨੂੰ Circuit House, ਲੁਧਿਆਣਾ ਵਿਖੇ ਹੋਇਆ | ਜਿਸ ਵਿੱਚ RBS Roots, ਖੇਤੀਬਾੜੀ ਅਤੇ ਵਾਤਾਵਰਨ ਜਾਗਰੂਕਤਾ ਕੇਂਦਰ, ਖਾਲਸਾ ਏਡ, Rural NGO, ਮੋਗਾ, ਈਕੋ ਸਿੱਖ, ਅਦਾਰਾ ਸਿੱਖ ਸਿਆਸਤ, Initiators of Change, ਸਾਂਝਾ ਮੋਰਚਾ ਜ਼ੀਰਾ, We Support our Farmers, ਨਰੋਆ ਪੰਜਾਬ ਮੰਚ, ਜਲੰਧਰ ਵੈਲਫੇਅਰ ਸੁਸਾਇਟੀ, ਮਿਸਲ ਸਤਲੁਜ, United Sikhs ਤੋਂ ਇਲਾਵਾ ਪੰਜਾਬ ਤੋਂ ਹੋਰ ਵੀ ਬਹੁਤ ਸਾਰੀਆਂ ਜਥੇਬੰਦੀਆਂ ਨੇ ਸ਼ਿਰਕਤ ਕੀਤੀ। ਇਜਲਾਸ ਦੀ ਸ਼ੁਰੂਆਤ ਪ੍ਰਸਿੱਧ ਚਿੰਤਕ ਸਰਦਾਰ ਹਮੀਰ ਸਿੰਘ ਅਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਜੀ ਨੇ ਕੀਤੀ ਅਤੇ ਅੰਤ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਵੱਲੋਂ ਕੀਤਾ ਗਿਆ। ਸਟੇਜ ਦੀ ਸਾਰੀ ਕਰਵਾਈ ਡਾਕਟਰ ਅਮਨਦੀਪ ਸਿੰਘ ਬੈਂਸ ਵੱਲੋਂ ਕੀਤੀ ਗਈ ਅਤੇ ਇਸ ਜਨਰਲ ਇਜਲਾਸ ਵਿੱਚ ਸਰਵਸੰਮਤੀ ਨਾਲ ਹੇਠ ਲਿਖੇ ਮਤੇ ਪਏ ਗਏ: 1) ਮੱਤੇਵਾੜਾ ਟੈਕਸਟਾਈਲ ਪਾਰਕ ਦੀ ਜ਼ਮੀਨ ‘ਤੇ bio diversity park ਦਾ ਐਲਾਨ ਕੀਤਾ ਜਾਵੇ ਜੋ ਸਰਕਾਰੀ ਵਿਭਾਗਾਂ ਤੋਂ ਐਕੁਆਇਰ ਕੀਤੀ ਗਈ ਸੀ। ਮੁੱਖ ਮੰਤਰੀ ਵੱਲੋਂ 11 ਜੁਲਾਈ 2022 ਨੂੰ ਪੀਏਸੀ ਨਾਲ ਮੀਟਿੰਗ ਕਰਕੇ ਦਿੱਤੇ ਭਰੋਸੇ ਅਨੁਸਾਰ ਸੇਖੋਵਾਲ ਪੰਚਾਇਤੀ ਜ਼ਮੀਨ ਪਿੰਡ ਦੀ ਪੰਚਾਇਤ ਨੂੰ ਵਾਪਸ ਕੀਤੀ ਜਾਵੇ। ਮੱਤੇਵਾੜਾ ਟੈਕਸਟਾਇਲ ਪਾਰਕ ਦੀਆਂ ਸਰਕਾਰੀ ਵਿਭਾਗਾਂ ਤੋਂ ਟਰਾਂਸਫਰ ਹੋਈਆਂ ਜਮੀਨਾਂ ਉੱਪਰ ਨਾਜਾਇਜ਼ ਕਬਜੇ ਬਾਰੇ ਤੁਰੰਤ ਛੁਡਵਾਏ ਜਾਣ। 2) ਜ਼ੀਰਾ ਦੀ ਮਾਲਬਰੋਸ ਨਾਮ ਦੀ ਸ਼ਰਾਬ ਅਤੇ ਕੈਮੀਕਲ ਫੈਕਟਰੀ ਨੂੰ ਜਲਦੀ ਬੰਦ ਕਰਨ ਦੇ ਲਿਖਤੀ ਰੂਪ ਵਿੱਚ ਹੁਕਮ ਦਿੱਤੇ ਜਾਣ। ਜਿਨ੍ਹਾਂ ਪਿੰਡਾਂ ਦਾ ਪਾਣੀ ਸ਼ਰਾਬ ਫੈਕਟਰੀ ਕਾਰਨ ਪ੍ਰਦੂਸ਼ਿਤ ਹੋ ਚੁੱਕਾ ਹੈ, ਉਨ੍ਹਾਂ ਨੂੰ ਤੁਰੰਤ ਨਹਿਰੀ ਜਾਂ ਹੋਰ ਬਦਲਵੇਂ ਸਰੋਤਾਂ ਤੋਂ ਪੀਣ ਵਾਲਾ ਸਾਫ਼ ਪਾਣੀ ਅਤੇ ਖੇਤੀਬਾੜੀ ਲਈ ਵੀ ਪਾਣੀ ਮੁਹੱਈਆ ਕਰਵਾਇਆ ਜਾਵੇ। ਪ੍ਰਦਰਸ਼ਨਕਾਰੀਆਂ ‘ਤੇ ਦਰਜ ਐਫਆਈਆਰ ਤੁਰੰਤ ਰੱਦ ਕੀਤੀਆਂ ਜਾਣ ਅਤੇ ਉਦਯੋਗ ਮਾਲਕਾਂ ਵਿਰੁੱਧ ਅਪਰਾਧਿਕ ਕਾਰਵਾਈ ਸ਼ੁਰੂ ਕੀਤੀ ਜਾਵੇ। 3) ਪੰਜਾਬ ਵਿੱਚ ਨਹਿਰਾਂ ਦੇ ਆਸ ਪਾਸ ਦੀ ਜਮੀਨ ਨੂੰ ਬੰਜਰ ਹੋਣ ਤੋਂ ਬਚਾਉਣ ਲਈ ਨਹਿਰਾਂ ਦਾ ਹੋਰ ਕੰਕਰੀਟੀਕਰਨ ਨਾ ਕੀਤਾ ਜਾਵੇ। ਸਰਕਾਰ ਨੂੰ ਰਾਜਸਥਾਨ ਨੂੰ ਜੌੜੀਆਂ ਨਹਿਰਾਂ ਦੇ ਕੰਕਰੀਟੀਕਰਨ ਦੀ ਯੋਜਨਾ ਨੂੰ ਪੱਕੇ ਤੌਰ ਤੇ ਰੱਦ ਕਰਨ ਲਈ ਸਪੱਸ਼ਟ ਲਿਖਤੀ ਆਦੇਸ਼ ਜਾਰੀ ਕਰਨੇ ਚਾਹੀਦੇ ਹਨ। 4) ਸਤਲੁਜ ਵਿੱਚ ਡਿਗਦੇ ਗੰਧਲੇ ਪਾਣੀ ਨੂੰ ਰੋਕਿਆ ਜਾਵੇ। ਸਾਰੇ STPs, CETPs ਅਤੇ ਬੁੱਢਾ ਦਰਿਆ ਪੁਨਰਜੀਵਨ ਪ੍ਰੋਜੈਕਟ ਦੀ ਪ੍ਰਗਤੀ ਦਾ ਤੁਰੰਤ ਅਤੇ ਸਮਾਂਬੱਧ ਆਡਿਟ ਕਰਨ ਲਈ ਸੁਤੰਤਰ ਮਾਹਿਰਾਂ ਦੀ ਇੱਕ ਕਮੇਟੀ ਨਿਯੁਕਤ ਕੀਤੀ ਜਾਣੀ ਚਾਹੀਦੀ ਹੈ। 5) ਗਿਆਸਪੁਰਾ ਦੁਖਾਂਤ ਇੱਕ ਖ਼ਤਰੇ ਦੀ ਘੰਟੀ ਹੈ। ਜਾਂਚ ਵਿਚ ਅਜੇ ਤੱਕ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਇਸ ਲਈ ਅਜਿਹੀਆਂ ਘਟਨਾਵਾਂ ਦੁਹਰਾਈਆਂ ਜਾ ਸਕਦੀਆਂ ਹਨ। ਰਾਜ ਸਰਕਾਰ ਨੂੰ ਸੁਤੰਤਰ ਮਾਹਿਰਾਂ ਰਾਹੀਂ ਸਮੱਸਿਆ ਦਾ ਸਹੀ ਨਿਦਾਨ ਅਤੇ ਉਪਚਾਰਕ ਉਪਾਵਾਂ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ ਦੇ ਸੀਵਰੇਜ ਨੈਟਵਰਕ ਦਾ ਆਡਿਟ ਕੀਤਾ ਜਾਵੇ ਅਤੇ ਲੁਧਿਆਣੇ ਸ਼ਹਿਰ ਵਿੱਚੋਂ storm sewer ਬਣਾਇਆ ਜਾਵੇ। 6) ਰਾਜ ਅਤੇ ਦੇਸ਼ ਵਿੱਚ ਮੀਡੀਆ ਅਤੇ ਸੋਸ਼ਲ ਮੀਡੀਆ ਨੂੰ ਬਿਨਾਂ ਕਿਸੇ ਰੁਕਾਵਟ ਜਾਂ ਸੈਂਸਰਸ਼ਿਪ ਦੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇ। 7) ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਤੁਰੰਤ ਇਨਸਾਫ ਦਿੱਤਾ ਜਾਵੇ। The post ਪਬਲਿਕ ਐਕਸ਼ਨ ਕਮੇਟੀ ਦੇ ਸਾਲਾਨਾ ਇਜਲਾਸ ‘ਚ ਸਰਵਸੰਮਤੀ ਨਾਲ ਮਤੇ ਪਏ ਗਏ appeared first on TheUnmute.com - Punjabi News. Tags:
|
ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ: ਹਰਜਿੰਦਰ ਸਿੰਘ ਧਾਮੀ Saturday 27 May 2023 12:06 PM UTC+00 | Tags: akashwani breaking-news delhi harjinder-singh-dhami news punjabi-bulletins ਅੰਮ੍ਰਿਤਸਰ, 27 ਮਈ 2023: ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੇ ਰਾਜਧਾਨੀ ਚੰਡੀਗੜ੍ਹ ਤੋਂ ਚਲਦੇ ਅਕਾਸ਼ਵਾਣੀ (Akashwani) ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਬੰਦ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਪੰਜਾਬ ਅਤੇ ਪੰਜਾਬੀ ਭਾਸ਼ਾ ਨਾਲ ਵਿਤਕਰੇ ਵਾਲਾ ਹੈ, ਜਿਸ ਨੂੰ ਤੁਰੰਤ ਵਾਪਸ ਲਿਆ ਜਾਵੇ। ਐਡਵੋਕੇਟ ਧਾਮੀ ਨੇ ਆਖਿਆ ਕਿ ਦਿੱਲੀ ਅੰਦਰ ਵੱਡੀ ਗਿਣਤੀ 'ਚ ਪੰਜਾਬੀ ਵੱਸਦੇ ਹਨ, ਜਦਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੋਣ ਨਾਤੇ ਇਥੋਂ ਪੰਜਾਬੀ ਭਾਸ਼ਾ ਦੇ ਬੁਲੇਟਿਨ ਖਤਮ ਕਰਨੇ ਪੰਜਾਬ ਅਤੇ ਪੰਜਾਬੀਆਂ ਨਾਲ ਵੱਡਾ ਧੱਕਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਅੱਧੀ ਸਦੀ ਤੋਂ ਵੱਧ ਸਮੇਂ ਤੋਂ ਚੱਲ ਰਹੇ ਪੰਜਾਬੀ ਦੇ ਬੁਲੇਟਿਨ ਬੰਦ ਕਰਨਾ ਸਰਕਾਰ ਦੀ ਪੱਖਪਾਤੀ ਸੋਚ ਤੋਂ ਸੇਧਿਤ ਹੈ, ਜਿਸ ਨਾਲ ਪੰਜਾਬੀਆਂ ਅੰਦਰ ਨਿਰਾਸ਼ਾ ਪੈਦਾ ਹੋਣੀ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਸਰਕਾਰਾਂ ਖੇਤਰੀ ਭਾਸ਼ਾਵਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਯਤਨ ਕਰਨ, ਪਰ ਹੋ ਇਸ ਦੇ ਉਲਟ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ 'ਤੇ ਸਰਕਾਰ ਨੂੰ ਮੁੜ ਵਿਚਾਰ ਕਰਕੇ ਪਹਿਲਾਂ ਵਾਂਗ ਹੀ ਪੰਜਾਬੀ ਬੁਲੇਟਿਨ ਚਾਲੂ ਰੱਖਣ ਦੇ ਆਦੇਸ਼ ਦੇਣੇ ਚਾਹੀਦੇ ਹਨ। The post ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ: ਹਰਜਿੰਦਰ ਸਿੰਘ ਧਾਮੀ appeared first on TheUnmute.com - Punjabi News. Tags:
|
ਸ਼੍ਰੋਮਣੀ ਕਮੇਟੀ ਦਾ ਵਫ਼ਦ 29 ਮਈ ਨੂੰ ਦਿੱਲੀ ਵਿਖੇ ਜਾ ਕੇ ਪਹਿਲਵਾਨਾਂ ਦੀ ਕਰੇਗਾ ਹਮਾਇਤ Saturday 27 May 2023 12:10 PM UTC+00 | Tags: abu-dojana breaking-news delhi indian-wrestlers-protest news sgpc-delegation wrestlers wrestlers-protest wrestlers-strike ਅੰਮ੍ਰਿਤਸਰ 27 ਮਈ 2023: ਦਿੱਲੀ ਦੇ ਜੰਤਰ ਮੰਤਰ ਵਿਖੇ ਸੰਘਰਸ਼ ਕਰ ਰਹੇ ਉਲੰਪੀਅਨ ਪਹਿਲਵਾਨਾਂ ਦੇ ਸਮਰਥਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ 29 ਮਈ ਨੂੰ ਦਿੱਲੀ ਜਾਵੇਗਾ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਸ਼ਾਮਲ ਹੋਣਗੇ। ਜਾਣਕਾਰੀ ਦਿੰਦਿਆਂ ਵਫ਼ਦ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਘਰਸ਼ੀ ਪਹਿਲਵਾਨਾਂ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਜੰਤਰ ਮੰਤਰ ਦਿੱਲੀ ਵਿਖੇ ਜਾਣਗੇ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹੱਕ ਸੱਚ ਲਈ ਲੜਨ ਵਾਲਿਆਂ ਨਾਲ ਹਮੇਸ਼ਾ ਖੜ੍ਹਦੀ ਆਈ ਹੈ ਅਤੇ ਖੜ੍ਹਦੀ ਰਹੇਗੀ। The post ਸ਼੍ਰੋਮਣੀ ਕਮੇਟੀ ਦਾ ਵਫ਼ਦ 29 ਮਈ ਨੂੰ ਦਿੱਲੀ ਵਿਖੇ ਜਾ ਕੇ ਪਹਿਲਵਾਨਾਂ ਦੀ ਕਰੇਗਾ ਹਮਾਇਤ appeared first on TheUnmute.com - Punjabi News. Tags:
|
ਅਮਨ ਅਰੋੜਾ ਵੱਲੋਂ 18 ਰੋਬੋਟਿਕਸ ਲੈਬ ਅਤੇ 3 ਐਕਸ.ਆਰ. ਰਿਐਲਿਟੀ ਲੈਬ ਤਿਆਰ ਕਰਨ ਵਾਲਾ ਪ੍ਰੋਜੈਕਟ ਲਾਂਚ Saturday 27 May 2023 12:16 PM UTC+00 | Tags: 18-robotics-labs 3-xr-reality-labs aman-arora breaking-news cabinet-minister-aman-arora labs news skill-development-and-training xrey-labs ਚੰਡੀਗੜ੍ਹ, 27 ਮਈ 2023: ਪੰਜਾਬ ਦੇ ਰੁਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ (Aman Arora) ਨੇ ਦੱਸਿਆ ਕਿ ਸੂਬੇ ਦੀ ਸਕੂਲ ਸਿੱਖਿਆ ਦੇ ਇਤਿਹਾਸ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਵਿਦਿਆਰਥੀਆਂ ਦੀ ਰਚਨਾਤਮਕ ਸੋਚ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੀ ਸਮਰੱਥਾ ਵਧਾਉਣ ਦੇ ਮਕਸਦ ਨਾਲ ਸੁਨਾਮ ਵਿਧਾਨ ਸਭਾ ਹਲਕੇ ਦੇ ਸਾਰੇ 18 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਤਿ-ਆਧੁਨਿਕ ਰੋਬੋਟਿਕ ਲੈਬਾਟਰੀਆਂ ਨਾਲ ਲੈਸ ਕੀਤਾ ਜਾ ਰਿਹਾ ਹੈ। ਅਮਨ ਅਰੋੜਾ ਅੱਜ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਥਾਪਿਤ ਕੀਤੀ ਗਈ ਰੋਬੋਟਿਕ ਲੈਬ ਦਾ ਉਦਘਾਟਨ ਕਰਨ ਦੇ ਨਾਲ-ਨਾਲ ਬਾਕੀ 17 ਸੀਨੀਅਰ ਸੈਕੰਡਰੀ ਸਕੂਲਾਂ ਨੂੰ ਵੀ ਲੈਬ ਦਾ ਸਮਾਨ ਵੰਡਿਆ।ਇਸ ਤੋਂ ਇਲਾਵਾ ਸੁਨਾਮ ਦੇ ਸ਼ਹੀਦ ਊਧਮ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤੇ ਲੜਕੇ ਅਤੇ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿੱਚ ਜਰਮਨ ਫਰਮ ਮਿਰਾਕਲ.10 ਦੀ ਮਦਦ ਨਾਲ ਤਿੰਨ ਐਕਸ.ਆਰ. ਰਿਐਲਿਟੀ ਲੈਬ ਵੀ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਅਮਨ ਅਰੋੜਾ (Aman Arora) ਨੇ ਕਿਹਾ ਕਿ ਇਹ ਅਤਿ-ਆਧੁਨਿਕ ਰੋਬੋਟਿਕ ਲੈਬਾਟਰੀਆਂ ਅਤੇ ਐਕਸ.ਆਰ. ਰਿਐਲਿਟੀ ਲੈਬਜ਼ ਵਿਦਿਆਰਥੀਆਂ ਨੂੰ ਨਵੀਨਤਮ ਤਕਨਾਲੋਜੀ ਖੇਤਰਾਂ ਜਿਵੇਂ ਕਿ ਰੋਬੋਟਿਕਸ, ਦਿ ਇੰਟਰਨੈਟ ਆਫ ਥਿੰਗਜ਼ (ਆਈ.ਓ.ਟੀ.), ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.), 3ਡੀ ਪ੍ਰਿੰਟਿੰਗ, ਬੇਸਿਕਸ ਆਫ਼ ਇਲੈਕਟ੍ਰਾਨਿਕਸ ਆਦਿ ਦੀ ਸਿਖਲਾਈ ਪ੍ਰਾਪਤ ਕਰਨ ਵਿੱਚ ਮੱਦਦ ਕਰਨਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਜੈਕਟ ਸਿੱਖਣ ਦੇ ਮਨੋਰੰਜਕ ਢੰਗ-ਤਰੀਕਿਆਂ ਦੁਆਰਾ ਵਿਦਿਆਰਥੀਆਂ ਦੇ ਗਿਆਨ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਨਵੀਨਤਾਕਾਰੀ ਢੰਗ ਨਾਲ ਸਹੂਲਤਾਂ ਪ੍ਰਦਾਨ ਦੇਵੇਗਾ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਸੁਨਾਮ ਦੇਸ਼ ਦਾ ਵੀ ਪਹਿਲਾ ਵਿਧਾਨ ਸਭਾ ਹਲਕਾ ਹੈ ਜਿਸ ਨੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਇਨ੍ਹਾਂ ਹਾਈ-ਟੈਕ ਅਤੇ ਅਤਿ-ਆਧੁਨਿਕ ਲੈਬਾਟਰੀਆਂ ਨਾਲ ਲੈਸ ਕੀਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ 117 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਪਗ੍ਰੇਡ ਕਰਕੇ "ਸਕੂਲਜ਼ ਆਫ਼ ਐਮੀਨੈਂਸ" (ਐਸ.ਓ.ਈ.) ਦੀ ਸਥਾਪਨਾ ਕੀਤੀ ਸੀ ਅਤੇ ਸਕੂਲ ਦੇ ਪ੍ਰਿੰਸੀਪਲਾਂ ਨੂੰ ਆਪਣੇ ਅਧਿਆਪਨ ਦੇ ਪੇਸ਼ੇਵਰਾਨਾ ਹੁਨਰ ਨੂੰ ਨਿਖਾਰਨ ਵਾਸਤੇ ਸਿਖਲਾਈ ਲਈ ਸਿੰਗਾਪੁਰ ਵੀ ਭੇਜਿਆ ਗਿਆ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਲਾ ਦਰਜੇ ਦੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ, ਉਨ੍ਹਾਂ ਆਪਣੇ ਹਲਕੇ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬ ਸਥਾਪਤ ਕਰਨ ਦੀ ਇਹ ਪਹਿਲ ਕੀਤੀ ਹੈ। ਇਸ ਦੇ ਨਾਲ ਹੀ ਕਿਊਰੀਅਸ ਲਰਨਿੰਗ ਲੈਬ ਇਨ੍ਹਾਂ ਸਕੂਲਾਂ ਦੇ ਸਟਾਫ਼ ਨੂੰ ਲੋੜ ਮੁਤਾਬਕ ਤਕਨੀਕੀ ਸਿਖਲਾਈ ਅਤੇ ਹੋਰ ਸਹਾਇਤਾ ਪ੍ਰਦਾਨ ਕਰੇਗੀ। ਉਹਨਾਂ ਨੂੰ ਕਿਊਰੀਅਸ ਲਰਨਿੰਗ ਪਲੇਟਫਾਰਮ ਤੱਕ ਪਹੁੰਚ ਪ੍ਰਦਾਨ ਕਰਵਾਈ ਜਾਵੇਗੀ ਜਿਸ ਨਾਲ ਉਨ੍ਹਾਂ ਨੂੰ ਆਪਣੇ ਨਵੀਨਤਮ ਵਿਚਾਰਾਂ ਨਾਲ ਆਲੇ ਦੁਆਲੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਮਦਦ ਮਿਲੇਗੀ ।
The post ਅਮਨ ਅਰੋੜਾ ਵੱਲੋਂ 18 ਰੋਬੋਟਿਕਸ ਲੈਬ ਅਤੇ 3 ਐਕਸ.ਆਰ. ਰਿਐਲਿਟੀ ਲੈਬ ਤਿਆਰ ਕਰਨ ਵਾਲਾ ਪ੍ਰੋਜੈਕਟ ਲਾਂਚ appeared first on TheUnmute.com - Punjabi News. Tags:
|
ਜ਼ੀਰਕਪੁਰ 'ਚ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਬੱਸ ਪਲਟੀ, ਕਈ ਜ਼ਖਮੀ Saturday 27 May 2023 12:27 PM UTC+00 | Tags: breaking-news news zirakpur ਚੰਡੀਗੜ੍ਹ, 27 ਮਈ 2023: ਮੋਹਾਲੀ ਦੇ ਜ਼ੀਰਕਪੁਰ (Zirakpur) ‘ਚ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਇੱਥੇ ਸਵਾਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਬੱਸ ਪਲਟ ਗਈ। ਇਹ ਹਾਦਸਾ ਜ਼ੀਰਕਪੁਰ ਰਮਾਡਾ ਹੋਟਲ ਦੇ ਸਾਹਮਣੇ ਵਾਪਰਿਆ, ਜਿੱਥੇ ਗਲਤ ਸਾਈਡ ਤੋਂ ਆ ਰਹੇ ਇੱਕ ਐਕਟਿਵਾ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਬੱਸ ਪਲਟ ਗਈ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਦੌਰਾਨ ਸਥਾਨਕ ਲੋਕਾਂ ਨੇ ਸਵਾਰੀਆਂ ਨੂੰ ਬੱਸ ਵਿੱਚੋਂ ਕੱਢਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ | ਪ੍ਰਾਪਤ ਜਾਣਕਰੀ ਅਨੁਸਾਰ ਕੁਝ ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ | The post ਜ਼ੀਰਕਪੁਰ ‘ਚ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਬੱਸ ਪਲਟੀ, ਕਈ ਜ਼ਖਮੀ appeared first on TheUnmute.com - Punjabi News. Tags:
|
ਡਾ: ਇੰਦਰਬੀਰ ਸਿੰਘ ਨਿੱਝਰ ਵਲੋਂ ਭਗਤਾਂਵਾਲਾ ਤੋਂ ਮੂਲੇਚੱਕ ਤੱਕ ਸੜਕ ਦਾ ਉਦਘਾਟਨ Saturday 27 May 2023 12:40 PM UTC+00 | Tags: bhaktanwala breaking-news dr-inderbir-singh-nijjar inaugurated mulechak news ਚੰਡੀਗੜ੍ਹ, 27 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਲਈ ਸਰਕਾਰ ਨੇ ਰਾਜ ਦੇ ਵਸਨੀਕਾਂ ਲਈ ਆਮ ਆਦਮੀ ਕਲੀਨਿਕ ਦੀ ਸਹੂਲਤ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਉਪਰਾਲੇ ਕੀਤੇ ਗਏ ਹਨ। ਆਪਣੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ, ਸਰਕਾਰ ਨੇ ਨੌਜਵਾਨਾਂ ਨੂੰ ਸਫਲਤਾਪੂਰਵਕ 27,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਭਗਤਾਂਵਾਲਾ (Bhaktanwala ) ਤੋਂ ਪਿੰਡ ਮੂਲੇਚੱਕ ਤੱਕ ਨਵੀਂ ਸੜਕ ਦਾ ਉਦਘਾਟਨ ਕਰਨ ਉਪਰੰਤ ਕੀਤਾ | ਡਾ: ਨਿੱਝਰ ਨੇ ਦੱਸਿਆ ਕਿ ਇਹ ਸੜਕ ਪਿਛਲੇ ਕਾਫੀ ਸਮੇਂ ਤੋਂ ਖਸਤਾ ਹਾਲਤ ‘ਚ ਸੀ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਖਾਸ ਕਰਕੇ ਬਰਸਾਤ ਦੇ ਦਿਨਾਂ ‘ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਆਮ ਲੋਕਾਂ ਨੂੰ ਭਾਰੀ ਰਾਹਤ ਮਿਲੇਗੀ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਇਸ ਸੜਕ ਦੀ ਮਾੜੀ ਹਾਲਤ ਤੋਂ ਦੁਖੀ ਹਨ। ਉਨ੍ਹਾਂ ਦਾ ਮੰਨਣਾ ਸੀ ਕਿ ਇਸ ਸੜਕ ਦੇ ਬਣਨ ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਬਹੁਤ ਦੂਰ ਹੋ ਜਾਣਗੀਆਂ।ਇਸ ਤੋਂ ਬਾਅਦ ਡਾ: ਨਿੱਝਰ ਨੇ ਸਕੱਤਰੀ ਬਾਗ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ | ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ ਅਤੇ ਇਸ ਪ੍ਰਕਿਰਿਆ ਦੌਰਾਨ ਸੜਕਾਂ ਦੇ ਆਲੇ-ਦੁਆਲੇ ਕੋਈ ਵੀ ਮਲਬਾ ਜਾਂ ਮਿੱਟੀ ਨਾ ਛੱਡੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ। ਡਾ: ਨਿੱਝਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਨ੍ਹਾਂ ਵਿਕਾਸ ਕਾਰਜਾਂ ਲਈ ਅਲਾਟ ਕੀਤੇ ਗਏ ਫੰਡ ਆਮ ਲੋਕਾਂ ਦੇ ਹਨ ਅਤੇ ਇਨ੍ਹਾਂ ਦੀ ਸਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਸਮਾਗਮ ਦੌਰਾਨ ਹਲਕਾ ਕੇਂਦਰੀ ਦੇ ਵਿਧਾਇਕ ਡਾ.ਅਜੈ ਗੁਪਤਾ, ਓ.ਐਸ.ਡੀ ਮਨਪ੍ਰੀਤ ਸਿੰਘ, ਐਸ.ਡੀ.ਓ ਸੰਦੀਪ ਸਿੰਘ ਅਤੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀ ਵੀ ਹਾਜ਼ਰ ਸਨ। The post ਡਾ: ਇੰਦਰਬੀਰ ਸਿੰਘ ਨਿੱਝਰ ਵਲੋਂ ਭਗਤਾਂਵਾਲਾ ਤੋਂ ਮੂਲੇਚੱਕ ਤੱਕ ਸੜਕ ਦਾ ਉਦਘਾਟਨ appeared first on TheUnmute.com - Punjabi News. Tags:
|
ਆਰਡੀਨੈਂਸ ਖ਼ਿਲਾਫ਼ ਸਮਰਥਨ ਹਾਸਲ ਕਰਨ ਲਈ CM ਕੇਸੀਆਰ ਨੂੰ ਮਿਲੇ ਅਰਵਿੰਦ ਕੇਜਰੀਵਾਲ ਅਤੇ CM ਮਾਨ Saturday 27 May 2023 12:57 PM UTC+00 | Tags: aam-aadmi-party arvind-kejriwal bjp breaking-news cm-bhagwant-mann cm-kcr cm-mann delhi k.k-chandrasekhar-rao news ordinance telangana-cm-kcr the-unmute-breaking-news ਚੰਡੀਗੜ੍ਹ, 27 ਮਈ 2023: ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ.ਕੇ. ਚੰਦਰਸ਼ੇਖਰ ਰਾਓ ਨੂੰ ਮਿਲਿਆ। ਅਰਵਿੰਦ ਕੇਜਰੀਵਾਲ ਨੇ ਇਹ ਬੈਠਕ ਕੇਂਦਰ ਸਰਕਾਰ ਦੇ ਦਿੱਲੀ ‘ਤੇ ਲਿਆਂਦੇ ਆਰਡੀਨੈਂਸ ਖਿਲਾਫ ਸਮਰਥਨ ਜੁਟਾਉਣ ਲਈ ਕੀਤੀ ਹੈ। ਮੀਟਿੰਗ ਵਿੱਚ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੰਸਦ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ। ਤੇਲੰਗਾਨਾ ਦੇ ਸੀਐਮ ਕੇਸੀਆਰ ਨੇ ਦਿੱਲੀ ਸਰਕਾਰ ਖ਼ਿਲਾਫ਼ ਕੇਂਦਰ ਦੇ ਆਰਡੀਨੈਂਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਪੀਐਮ ਮੋਦੀ ਆਰਡੀਨੈਂਸ ਨੂੰ ਵਾਪਸ ਲੈਣ, ਅਸੀਂ ਇਸ ਦੀ ਮੰਗ ਕਰਦੇ ਹਾਂ। ਇਹ ਸਮਾਂ ਐਮਰਜੈਂਸੀ ਦੇ ਦਿਨਾਂ ਤੋਂ ਵੀ ਮਾੜਾ ਹੈ, ਤੁਸੀਂ (ਕੇਂਦਰ) ਲੋਕਾਂ ਦੀ ਚੁਣੀ ਹੋਈ ਸਰਕਾਰ ਨੂੰ ਕੰਮ ਨਹੀਂ ਕਰਨ ਦੇ ਰਹੇ। ਅਰਵਿੰਦ ਕੇਜਰੀਵਾਲ (Arvind Kejriwal) ਨੇ ਇਸ ਤੋਂ ਪਹਿਲਾਂ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਮਹਾਰਾਸ਼ਟਰ ਵਿੱਚ ਸ਼ਿਵ ਸੈਨਾ-ਯੂਬੀਟੀ ਆਗੂ ਊਧਵ ਠਾਕਰੇ, ਐਨਸੀਪੀ ਆਗੂ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ ਸੀ। ਪਵਾਰ ਨਾਲ ਸਾਂਝੀ ਪ੍ਰੈੱਸ ਕਾਨਫਰੰਸ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ਼ਰਦ ਪਵਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਜਦੋਂ ਇਹ ਬਿੱਲ (ਦਿੱਲੀ ਸਰਕਾਰ ਵਿਰੁੱਧ ਕੇਂਦਰ ਦੇ ਆਰਡੀਨੈਂਸ ਨੂੰ ਬਦਲਣ ਲਈ) ਰਾਜ ਸਭਾ ‘ਚ ਆਵੇਗਾ ਤਾਂ ਇਸ ਨੂੰ ਉੱਥੇ ਪਾਸ ਨਹੀਂ ਹੋਣ ਦਿੱਤਾ ਜਾਵੇਗਾ। ਇਹ ਦਿੱਲੀ ਦੀ ਲੜਾਈ ਨਹੀਂ, ਪੂਰੇ ਸੰਘੀ ਢਾਂਚੇ ਦੀ ਲੜਾਈ ਹੈ।
The post ਆਰਡੀਨੈਂਸ ਖ਼ਿਲਾਫ਼ ਸਮਰਥਨ ਹਾਸਲ ਕਰਨ ਲਈ CM ਕੇਸੀਆਰ ਨੂੰ ਮਿਲੇ ਅਰਵਿੰਦ ਕੇਜਰੀਵਾਲ ਅਤੇ CM ਮਾਨ appeared first on TheUnmute.com - Punjabi News. Tags:
|
ਆਈਲੈਟਸ ਨੂੰ ਕਾਲਜ ਦੇ ਪਾਠਕ੍ਰਮ 'ਚ ਸ਼ਾਮਲ ਕਰਨ ਦੀਆਂ ਯੋਜਨਾਵਾਂ ਮੁੱਖ ਮੰਤਰੀ ਦੇ ਭਰੋਸੇ ਦੇ ਉਲਟ ਹਨ: ਪ੍ਰਤਾਪ ਸਿੰਘ ਬਾਜਵਾ Saturday 27 May 2023 01:03 PM UTC+00 | Tags: aam-aadmi-party breaking-news cm-bhagwant-mann english-language-testing-system ielts international-english-language-testing-system latest-news news punjab-government punjab-partap-singh-bajwa the-unmute-punjabi-news ਚੰਡੀਗੜ੍ਹ, 27 ਮਈ 2023: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਸ਼ਨੀਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਅੰਤਰਰਾਸ਼ਟਰੀ ਅੰਗਰੇਜ਼ੀ ਭਾਸ਼ਾ ਟੈਸਟਿੰਗ ਸਿਸਟਮ (ਆਈਈਐਲਟੀਐਸ) ਨੂੰ ਕਾਲਜ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀਆਂ ਯੋਜਨਾਵਾਂ ਦਾ ਮਜ਼ਾਕ ਉਡਾਇਆ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ, ਕੈਨੇਡਾ, ਇੰਗਲੈਂਡ, ਨਿਊਜ਼ੀਲੈਂਡ ਅਤੇ ਅਮਰੀਕਾ ਵਰਗੇ ਦੇਸ਼ਾਂ ਵਿਚ ਪ੍ਰਵਾਸ ਕਰਨ ਅਤੇ ਉੱਥੇ ਵੱਸਣ ਦਾ ਇਰਾਦਾ ਰੱਖਣ ਵਾਲਿਆਂ ਲਈ ਆਈਈਐੱਲਟੀਐੱਸ ਲਾਜ਼ਮੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ (Partap Singh Bajwa) ਨੇ ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਧਾਲੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਮਤਾ ਸੌਂਪਿਆ ਸੀ, ਜਿਸ ਵਿੱਚ ਕਾਲਜ ਦੇ ਪਾਠਕ੍ਰਮ ਦੇ ਹਿੱਸੇ ਵਜੋਂ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿੱਚ ਸੈਟਲ ਹੋਣ ਵਿੱਚ ਮਦਦ ਕਰਨ ਵਾਲੇ ਆਈਲੈਟਸ ਨੂੰ ਸ਼ਾਮਲ ਕਰਨ ਦਾ ਸੁਝਾਅ ਦਿੱਤਾ ਗਿਆ ਸੀ। ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਤੋਂ ਪਹਿਲਾਂ ਪੰਜਾਬ ‘ਚੋਂ ਹੋਏ ਪ੍ਰਵਾਸ ਨੂੰ ਬਰੇਨ ਡਰੇਨ ਕਰਾਰ ਦੇ ਚੁੱਕੇ ਹਨ ਤੇ ਉਨ੍ਹਾਂ ਨੇ ਪਰਵਾਸ ਦੇ ਰਾਹ ਨੂੰ ਉਲਟਾਉਣ ਲਈ ਮਜ਼ਬੂਤ ਵਚਨਬੱਧਤਾ ਦਿਖਾਈ ਸੀ। “ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਤੋਂ ਬਰੇਨ ਡਰੇਨ ਨੂੰ ਖ਼ਤਮ ਕਰਨ ਲਈ ਵਚਨਬੱਧਤਾ ਜਤਾਈ ਹੈ। ਉਸ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਵਿਦੇਸ਼ੀ ਜਾਂ ਗੋਰੇ ਲੋਕ ਇੱਥੇ ਨੌਕਰੀਆਂ ਦੀ ਭਾਲ ਲਈ ਪੰਜਾਬ ਆਉਣਗੇ। ਹੁਣ ਇਹ ਕਿੰਨਾ ਹਾਸੋਹੀਣਾ ਜਾਪਦਾ ਹੈ ਕਿ ਸਰਕਾਰ ਆਈਲੈਟਸ ਨੂੰ ਕਾਲਜ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਯੋਜਨਾ ਬਣਾ ਰਹੀ ਹੈ, ਜੋ ਆਖ਼ਰਕਾਰ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿੱਚ ਪ੍ਰਵਾਸ ਕਰਨ ਵਿੱਚ ਮਦਦ ਕਰੇਗੀ। ‘ਆਪ’ ਸਰਕਾਰ ਕੀ ਪ੍ਰਚਾਰ ਕਰਦੀ ਹੈ ਅਤੇ ਜ਼ਮੀਨੀ ਪੱਧਰ ‘ਤੇ ਕੀ ਕਰਦੀ ਹੈ, ਇਸ ਵਿੱਚ ਬਹੁਤ ਵੱਡਾ ਅੰਤਰ ਹੈ,”, ਬਾਜਵਾ ਨੇ ਅੱਗੇ ਕਿਹਾ। ਬਾਜਵਾ ਨੇ ਪੰਜਾਬ ਦੇ ਸੀ ਐੱਮ ਮਾਨ ਨੂੰ ਪੁੱਛਿਆ ਕਿ ਕਾਲਜ ਦੇ ਪਾਠਕ੍ਰਮ ਵਿੱਚ ਆਈਲਟਸ ਨੂੰ ਸ਼ਾਮਲ ਕਰਨ ਨਾਲ ਬਰੇਨ ਡਰੇਨ ਦੀ ਸਮੱਸਿਆ ਕਿਵੇਂ ਰੁਕੇਗੀ। “ਪਿਛਲੇ ਸਾਲ ਲਗਭਗ 3 ਲੱਖ ਵਿਦਿਆਰਥੀ ਪੰਜਾਬ ਤੋਂ ਪਰਵਾਸ ਕਰ ਗਏ ਸਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਮੌਕਿਆਂ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਪ੍ਰਵਾਸ ਕਰਨ ਤੋਂ ਰੋਕਣ ਲਈ ਯਤਨ ਕਰਨ ਦਾ ਭਰੋਸਾ ਦਿੱਤੇ ਜਾਣ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਮੁੱਖ ਮੰਤਰੀ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਪ੍ਰਵਾਸ ਨੂੰ ਰੋਕਣ ਲਈ ਉਨ੍ਹਾਂ ਨੇ ਹੁਣ ਤੱਕ ਕਿਹੜੇ ਕਦਮ ਚੁੱਕੇ ਹਨ,” ਵਿਰੋਧੀ ਧਿਰ ਦੇ ਆਗੂ ਨੇ ਪੁੱਛਿਆ। The post ਆਈਲੈਟਸ ਨੂੰ ਕਾਲਜ ਦੇ ਪਾਠਕ੍ਰਮ ‘ਚ ਸ਼ਾਮਲ ਕਰਨ ਦੀਆਂ ਯੋਜਨਾਵਾਂ ਮੁੱਖ ਮੰਤਰੀ ਦੇ ਭਰੋਸੇ ਦੇ ਉਲਟ ਹਨ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News. Tags:
|
ਅਦਾਲਤ ਨੇ CBI' ਦੀ ਸਪਲੀਮੈਂਟਰੀ ਚਾਰਜਸ਼ੀਟ ਦਾ ਲਿਆ ਨੋਟਿਸ, ਮਨੀਸ਼ ਸਿਸੋਦੀਆ ਸਮੇਤ 4 ਜਣਿਆਂ ਨੂੰ ਸੰਮਨ ਜਾਰੀ Saturday 27 May 2023 01:18 PM UTC+00 | Tags: aam-aadmi-party breaking-news cbis-supplementary-charge-sheet delhis-rouse-avenue-court manish-sisodia news summons ਚੰਡੀਗੜ੍ਹ, 27 ਮਈ 2023: ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਥਿਤ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਸੀਬੀਆਈ ਦੀ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਅਦਾਲਤ ਨੇ ਇਹ ਸੰਮਨ 2 ਜੂਨ ਲਈ ਜਾਰੀ ਕੀਤੇ ਹਨ। ਸੀਬੀਆਈ ਨੇ ਸਿਸੋਦੀਆ ਨੂੰ ਬਣਾਇਆ ਮੁਲਜ਼ਮਸੀਬੀਆਈ ਨੇ ਆਪਣੀ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) , ਬੁਚੀ ਬਾਬੂ ਗੋਰਾਂਟਲਾ, ਅਰਜੁਨ ਪਾਂਡੇ ਅਤੇ ਅਮਨਦੀਪ ਢੱਲ ਨੂੰ ਮੁਲਜ਼ਮ ਬਣਾਇਆ ਹੈ। 25 ਅਪ੍ਰੈਲ ਨੂੰ ਸੀਬੀਆਈ ਨੇ ਰਾਊਸ ਐਵੇਨਿਊ ਕੋਰਟ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ। ਇਸ ਵਿੱਚ ਮਨੀਸ਼ ਸਿਸੋਦੀਆ ਸਮੇਤ ਚਾਰ ਮੁਲਜ਼ਮਾਂ ਦੇ ਨਾਂ ਸ਼ਾਮਲ ਹਨ। ਸੀਬੀਆਈ ਨੇ ਕਿਹਾ ਸੀ ਕਿ ਮਨੀਸ਼ ਸਿਸੋਦੀਆ ਨੇ ਹੋਰ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਆਪਣੇ ਹਿਸਾਬ ਨਾਲ ਪਾਲਿਸੀ ਤਿਆਰ ਕੀਤੀ ਸੀ। ਇਸ ਦੇ ਨਾਲ ਹੀ ਜਾਂਚ ਏਜੰਸੀ ਨੇ ਆਪਣੀ ਵਾਧੂ ਚਾਰਜਸ਼ੀਟ ਵਿੱਚ ਕਿਹਾ ਸੀ ਕਿ ਮਨੀਸ਼ ਸਿਸੋਦੀਆ ਜੀਓਐਮ ਦੀ ਵਿਵਾਦਪੂਰਨ ਰਿਪੋਰਟ ਤਿਆਰ ਕਰਨ ਦਾ ਮੁੱਖ ਆਰਕੀਟੈਕਟ ਸੀ, ਜਿਸ ਨੂੰ ਘੁਟਾਲੇ ਦੀ ਜੜ੍ਹ ਮੰਨਿਆ ਜਾਂਦਾ ਹੈ, ਉਨ੍ਹਾਂ ਕਿਹਾ ਕਿ ਇਹ ਸਭ ਮਨੀਸ਼ ਦੀ ਜਾਣਕਾਰੀ ਵਿੱਚ ਹੋਇਆ। ਸੀਬੀਆਈ ਨੇ ਦਾਅਵਾ ਕੀਤਾ ਹੈ ਕਿ ਮਨੀਸ਼ ਸਿਸੋਦੀਆ ਨੇ ਕਬੂਲ ਕੀਤਾ ਹੈ ਕਿ ਉਸ ਨੇ ਦੋ ਫ਼ੋਨ ਨਸ਼ਟ ਕੀਤੇ ਸਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਨੀਸ਼ ਸਿਸੋਦੀਆ ਨੇ 01.01.20 ਤੋਂ 19.08.22 ਤੱਕ ਤਿੰਨ ਮੋਬਾਈਲ ਹੈਂਡਸੈੱਟਾਂ ਦੀ ਵਰਤੋਂ ਕੀਤੀ ਹੈ। 22.07.22 ਤੋਂ ਪਹਿਲਾਂ ਵਰਤੇ ਗਏ ਦੋ ਹੈਂਡਸੈੱਟ ਨਸ਼ਟ ਕਰ ਦਿੱਤੇ ਗਏ ਹਨ। ਮਨੀਸ਼ ਸਿਸੋਦੀਆ ਨੇ ਸੀਆਰਪੀਸੀ ਦੀ ਧਾਰਾ 91 ਦੇ ਤਹਿਤ ਨੋਟਿਸ ਦੇ ਆਪਣੇ ਜਵਾਬ ਵਿੱਚ ਪੁਸ਼ਟੀ ਕੀਤੀ। The post ਅਦਾਲਤ ਨੇ CBI’ ਦੀ ਸਪਲੀਮੈਂਟਰੀ ਚਾਰਜਸ਼ੀਟ ਦਾ ਲਿਆ ਨੋਟਿਸ, ਮਨੀਸ਼ ਸਿਸੋਦੀਆ ਸਮੇਤ 4 ਜਣਿਆਂ ਨੂੰ ਸੰਮਨ ਜਾਰੀ appeared first on TheUnmute.com - Punjabi News. Tags:
|
ਬਰਸਾਤਾਂ ਤੋਂ ਪਹਿਲਾਂ ਬਿਆਸ ਦਰਿਆ ਦੇ ਕਿਨਾਰਿਆਂ 'ਤੇ ਸਟੱਡ ਅਤੇ ਬੰਨ ਦੀ ਮਜ਼ਬੂਤੀ ਲਈ ਪੱਥਰ ਲਾਉਣ ਦੀ ਸ਼ੁਰੂਆਤ Saturday 27 May 2023 01:25 PM UTC+00 | Tags: beas news rain rajya-sabha-member-sant-seechewal ਸੁਲਤਾਨਪੁਰ ਲੋਧੀ, 27 ਮਈ 2023: ਬਾਰਿਸ਼ਾਂ ਤੋਂ ਪਹਿਲਾ ਹੜ੍ਹਾਂ ਤੋਂ ਬਚਾਅ ਲਈ ਮੰਡ ਇਲਾਕੇ ਦੇ ਦੋ ਪਿੰਡਾਂ ਆਹਲੀ ਖੁਰਦ ਤੇ ਪਿੰਡ ਗੁੱਦੇ ਵਿੱਚ ਸਟੱਡ ਤੇ ਰਿਵਰਟਮੈਂਟ ਲਾਉਣ ਦੀ ਸ਼ੁਰੂਆਤ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅਰਦਾਸ ਉਪਰੰਤ ਕੀਤੀ ਗਈ। ਜਾਣਕਾਰੀ ਦਿੰਦਿਆ ਕਪੂਰਥਲਾ ਡਰੇਨ ਵਿਭਾਗ ਦੇ ਐਸ.ਡੀ.ਓ ਸੁਖਪਾਲ ਸਿੰਘ ਨੇ ਦੱਸਿਆ ਕਿ ਇਸ ਕੰਮ ਦੀ ਤਜ਼ਵੀਜ਼ ਕੁੱਝ ਦਿਨ ਪਹਿਲਾਂ ਪਿੰਡ ਵਾਸੀਆਂ ਵੱਲੋਂ ਸੰਤ ਸੀਚੇਵਾਲ ਅੱਗੇ ਰੱਖੀ ਗਈ ਸੀ, ਜਿਸਤੋਂ ਬਾਅਦ ਬਾਬਾ ਜੀ ਨਾਲ ਮਿਲਕੇ ਉਹਨਾਂ ਦੀ ਅਗਵਾਈ ਵਿੱਚ ਇਸਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ 1 ਕੋਰੜ 42 ਲੱਖ ਦੇ ਕਰੀਬ ਦੀ ਲਾਗਤ ਨਾਲ ਪਿੰਡ ਆਹਲੀ ਖੁਰਦ ਵਿੱਚ ਤਿੰਨ ਸਟੱਡ ਤੇ ਇੱਕ ਰਿਵਰਟਮੈਂਟ ਅਤੇ ਇਸੇ ਤਰ੍ਹਾਂ ਪਿੰਡ ਗੁੱਦੇ ਵਿੱਚ ਦੋ ਸਟੱਡ ਤੇ 1 ਰਿਵਰਟਮੈਂਟ ਲਗਾਏ ਜਾਣਗੇ। ਉਹਨਾਂ ਦੱਸਿਆ ਕਿ ਇਸ ਕਾਰਜ਼ ਵਿੱਚ ਮਨੇਰਗਾ ਤਹਿਤ ਕਾਮਿਆਂ ਦੀ ਸਹਾਇਤਾ ਲਈ ਜਾਵੇਗੀ। ਇਸ ਕਾਰਜ ਨੂੰ 30 ਜੂਨ ਤੋਂ ਪਹਿਲਾਂ ਪਹਿਲਾਂ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਸੰਤ ਸੀਚੇਵਾਲ ਨੇ ਡਰੇਨਜ਼ ਵਿਭਾਗ ਦੇ ਸੈਕਟਰੀ ਦਾ ਪ੍ਰਸੰਸਾ ਕਰਦਿਆ ਕਿਹਾ ਕਿ ਉਹਨਾਂ ਦੇ ਇਸ ਵਿਭਗਾ ਵਿੱਚ ਆਉਣ ਨਾਲ ਕਾਰਜਾਂ ਵਿੱਚ ਤੇਜ਼ੀ ਆਈ ਹੈ। ਉਹਨਾਂ ਕਿਹਾ ਕਿ ਬਾਰਿਸ਼ਾਂ ਦੌਰਾਨ ਬਿਆਸ ਦਰਿਆ ਵਿੱਚ ਪਾਣੀ ਆਉਣ ਕਾਰਨ ਇਸ ਇਲਾਕੇ ਨੂੰ ਹੜ੍ਹਾਂ ਤੋਂ ਬਣਾਉਣ ਲਈ ਹਰ ਸਾਲ ਕਿਸਾਨਾਂ ਆਪਣੇ ਪੱਧਰ ਬੰਨ੍ਹ ਨੂੰ ਮਜ਼ਬੂਤ ਕਰਦੇ ਆ ਰਹੇ ਹਨ। ਮੰਡ ਦੇ ਦਰਜਨ ਤੋਂ ਵੱਧ ਪਿੰਡ ਆਹਲੀ ਕਲਾਂ, ਆਹਲੀ ਖੁਰਦ, ਬੂਲੇ, ਹਜ਼ਾਰਾ, ਚੱਕ, ਕਰਮੂਵਾਲ, ਧੁੰਨ, ਗੁੱਦੇ, ਫਤਿਹਵਾਲ, ਗਾਮੇ-ਜਾਮੇਵਾਲ, ਸਰੂਪਵਾਲ, ਸ਼ੇਖਮਾਂਗਾ, ਭਰੋਆਣਾ, ਤਕੀਆ ਆਦਿ ਪਿੰਡ ਦਹਾਕਿਆ ਤੋਂ ਹੜ੍ਹਾਂ ਦੀ ਮਾਰ ਝੱਲਦੇ ਆ ਰਹੇ ਹਨ। ਇਸ ਮੌਕੇ ਇਲਾਕੇ ਦੇ ਕਿਸਾਨਾਂ ਨੇ ਧੰਨਵਾਦ ਕਰਦਿਆ ਕਿਹਾ ਕਿ ਸੰਤ ਸੀਚੇਵਾਲ ਮੁੱਢ ਤੋਂ ਇਸ ਇਲਾਕੇ ਨਾਲ ਖੜ੍ਹਦੇ ਆ ਰਹੇ ਹਨ। ਉਹਨਾਂ ਕਿਹਾ ਕਿ 2008 ਵਿੱਚ ਸੰਤ ਸੀਚੇਵਾਲ ਨੇ ਨਵੀਂ ਮਸ਼ੀਨ ਭੇਜ ਸੁਲਤਾਨਪੁਰ ਲੋਧੀ ਦੇ ਮੰਡ ਇਲਾਕੇ ਦੇ 12 ਪਿੰਡਾਂ ਨੂੰ ਹੜ੍ਹਾਂ ਤੋਂ ਮੁਕਤੀ ਲਈ ਬੰਨ੍ਹ ਬਣਾਇਆ ਸੀ। ਜਿਸਨੇ ਹੁਣ ਤੱਕ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਦਾ ਬਚਾਅ ਕੀਤਾ ਹੈ। ਬਿਆਸ ਦਰਿਆ ਵਿੱਚ ਕਈ ਵਾਰ ਪਾਣੀ ਜ਼ਿਆਦਾ ਹੋਣ ਕਾਰਨ ਇਹ ਬੰਨ੍ਹ ਨੂੰ ਢਾਅ ਲਾ ਰਿਹਾ ਸੀ। ਜਿਸਨੂੰ ਲੈ ਕੇ ਉਹਨਾਂ ਸੰਤ ਸੀਚੇਵਾਲ ਤੱਕ ਕੁੱਝ ਦਿਨ ਪਹਿਲਾਂ ਪਹੁੰਚ ਕੀਤੀ ਸੀ। ਇਸ ਮੌਕੇ ਜੇ.ਈ ਬਿਕਰਮਜੀਤ ਸਿੰਘ, ਜੇ.ਈ ਜਿਨਾਲ ਸ਼ਰਮਾ, ਜੇ.ਈ ਸੰਦੀਪ, ਸ਼ਮਿੰਦਰ ਸਿੰਘ ਆਹਲੀ, ਰਾਮ ਸਿੰਘ ਆਹਲੀ, ਮਲਕੀਤ ਸਿੰਘ ਆਹਲੀ, ਸੁਖਦੇਵ ਸਿੰਘ ਲੰਬੜਦਾਰ, ਯਾਦਵਿੰਧਰ ਸਿੰਘ ਸਰਪੰਚ, ਵਿਰਸਾ ਸਿੰਘ ਤੇ ਇਲਾਕੇ ਦੇ ਹੋਰ ਕਿਸਾਨ ਹਾਜ਼ਰ ਸੀ।
The post ਬਰਸਾਤਾਂ ਤੋਂ ਪਹਿਲਾਂ ਬਿਆਸ ਦਰਿਆ ਦੇ ਕਿਨਾਰਿਆਂ ‘ਤੇ ਸਟੱਡ ਅਤੇ ਬੰਨ ਦੀ ਮਜ਼ਬੂਤੀ ਲਈ ਪੱਥਰ ਲਾਉਣ ਦੀ ਸ਼ੁਰੂਆਤ appeared first on TheUnmute.com - Punjabi News. Tags:
|
ਬੈਂਗਲੁਰੂ ਆ ਰਹੀ ਨੇਪਾਲ ਏਅਰਲਾਈਨਜ਼ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਾਠਮੰਡੂ ਪਰਤੀ ਵਾਪਸੀ Saturday 27 May 2023 01:32 PM UTC+00 | Tags: a-nepal-airlines bengaluru breaking-news kathmandu nepal-airlines nepal-airlines-fligh news tribhuvan-international-airport. ਸੁਲਤਾਨਪੁਰ ਲੋਧੀ, 27 ਮਈ 2023: ਬੈਂਗਲੁਰੂ ਜਾ ਰਹੇ ਨੇਪਾਲ ਏਅਰਲਾਈਨਜ਼ (Nepal Airlines) ਦੀ ਫਲਾਈਟ ਨਾਲ ਸ਼ਨੀਵਾਰ ਨੂੰ ਪੰਛੀ ਦੀ ਟੱਕਰ ਹੋ ਗਈ। ਇਸ ਤੋਂ ਬਾਅਦ ਫਲਾਈਟ ਨੂੰ ਕਾਠਮੰਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵਾਪਸ ਜਾਣਾ ਪਿਆ। ਫਲਾਈਟ ਸੁਰੱਖਿਅਤ ਲੈਂਡਿੰਗ ਕਰਵਾਈ ਗਈ | ਇਸਦੇ ਨਾਲ ਹੀ ਟੈਕਨੀਸ਼ੀਅਨ ਫਲਾਈਟ ਦੀ ਜਾਂਚ ਕਰ ਰਹੇ ਹਨ। ਇਹ ਘਟਨਾ ਸ਼ਨੀਵਾਰ ਦੁਪਹਿਰ ਕਰੀਬ 1.45 ਵਜੇ ਵਾਪਰੀ। ਬੈਂਗਲੁਰੂ ਜਾਣ ਵਾਲੀ ਫਲਾਈਟ RA-244 ਦੇ ਯਾਤਰੀਆਂ ਨੇ ਉੱਚੀ ਆਵਾਜ਼ ਸੁਣਾਈ ਦਿੱਤੀ। The post ਬੈਂਗਲੁਰੂ ਆ ਰਹੀ ਨੇਪਾਲ ਏਅਰਲਾਈਨਜ਼ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਾਠਮੰਡੂ ਪਰਤੀ ਵਾਪਸੀ appeared first on TheUnmute.com - Punjabi News. Tags:
|
2047 ਤੱਕ ਵਿਕਸਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਾਂਝਾ ਦ੍ਰਿਸ਼ਟੀਕੋਣ ਵਿਕਸਿਤ ਕਰਨ ਦੀ ਲੋੜ: PM ਮੋਦੀ Saturday 27 May 2023 01:49 PM UTC+00 | Tags: breaking-news eighth-governing-council news niti-aayog pm-narendra-modi ਚੰਡੀਗੜ੍ਹ, 27 ਮਈ 2023: ਸ਼ਨੀਵਾਰ ਨੂੰ ਹੋਈ ਨੀਤੀ ਆਯੋਗ (NITI Aayog) ਦੀ ਅੱਠਵੀਂ ਗਵਰਨਿੰਗ ਕੌਂਸਲ ਦੀ ਬੈਠਕ ਵਿੱਚ, ਇਸ ਵਾਰ ਪੀਐਮ ਨਰਿੰਦਰ ਮੋਦੀ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵਿਕਸਤ ਭਾਰਤ ਦੇ ਰੋਡਮੈਪ ਬਾਰੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2047 ਤੱਕ ਵਿਕਸਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਇੱਕ ਸਾਂਝਾ ਦ੍ਰਿਸ਼ਟੀਕੋਣ ਵਿਕਸਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਸੂਬਿਆਂ ਨੂੰ ਨਾਗਰਿਕਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਾਲੇ ਪ੍ਰੋਗਰਾਮਾਂ ਨੂੰ ਪ੍ਰਦਾਨ ਕਰਨ ਦੇ ਸਮਰੱਥ ਵਿੱਤੀ ਤੌਰ ‘ਤੇ ਸਮਝਦਾਰੀ ਨਾਲ ਫੈਸਲੇ ਲੈਣ ਲਈ ਕਿਹਾ। ਪ੍ਰਧਾਨ ਮੰਤਰੀ ਮੋਦੀ ਨੇ ਇਹ ਗੱਲ ਨੀਤੀ ਆਯੋਗ ਦੀ ਅੱਠਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ, ਜਿਸ ਵਿੱਚ ਕਈ ਮੁੱਖ ਮੰਤਰੀਆਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲਾਂ ਅਤੇ ਕੇਂਦਰੀ ਮੰਤਰੀਆਂ ਨੇ ਸ਼ਿਰਕਤ ਕੀਤੀ। ਇੱਕ ਟਵੀਟ ਵਿੱਚ ਨੀਤੀ ਆਯੋਗ (NITI Aayog) ਨੇ ਕਿਹਾ ਕਿ “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬਿਆਂ ਨੂੰ ਵਿੱਤੀ ਤੌਰ ‘ਤੇ ਸਮਝਦਾਰੀ ਨਾਲ ਫੈਸਲੇ ਲੈਣ ਦੀ ਅਪੀਲ ਕੀਤੀ ਤਾਂ ਜੋ ਵਿੱਤੀ ਰੂਪ ਵਿੱਚ ਮਜ਼ਬੂਤ ਅਤੇ ਨਾਗਰਿਕਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਾਲੇ ਪ੍ਰੋਗਰਾਮਾਂ ਨੂੰ ਪੂਰਾ ਕੀਤਾ ਜਾ ਸਕੇ | ਨੀਤੀ ਆਯੋਗ ਦੀ ਅੱਠਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ 2047 ਤੱਕ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਦੇ ਉਦੇਸ਼ ਨਾਲ ਸਿਹਤ, ਹੁਨਰ ਵਿਕਾਸ, ਮਹਿਲਾ ਸਸ਼ਕਤੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਹਨ।ਮੀਟਿੰਗ ਵਿੱਚ ਕੇਂਦਰੀ ਮੰਤਰੀ ਅਮਿਤ ਸ਼ਾਹ, ਨਿਰਮਲਾ ਸੀਤਾਰਮਨ, ਪੀਯੂਸ਼ ਗੋਇਲ ਅਤੇ ਉੱਤਰ ਪ੍ਰਦੇਸ਼, ਅਸਾਮ, ਝਾਰਖੰਡ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਾਮਲ ਹੋ ਰਹੇ ਹਨ। ਪੱਛਮੀ ਬੰਗਾਲ, ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਮੀਟਿੰਗ ਦਾ ਬਾਈਕਾਟ ਕੀਤਾ ਹੈ | ਆਮ ਤੌਰ ‘ਤੇ ਪੂਰੀ ਕੌਂਸਲ ਦੀ ਮੀਟਿੰਗ ਹਰ ਸਾਲ ਹੁੰਦੀ ਹੈ ਅਤੇ ਪਿਛਲੇ ਸਾਲ 7 ਅਗਸਤ ਨੂੰ ਇਹ ਮੀਟਿੰਗ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਸੀ। ਕੋਰੋਨਵਾਇਰਸ ਮਹਾਂਮਾਰੀ ਦੇ ਕਾਰਨ 2020 ਵਿੱਚ ਕੌਂਸਲ ਦੀ ਮੀਟਿੰਗ ਨਹੀਂ ਬੁਲਾਈ ਗਈ ਸੀ। ਕੌਂਸਲ ਦੀ ਪਹਿਲੀ ਮੀਟਿੰਗ 8 ਫਰਵਰੀ 2015 ਨੂੰ ਹੋਈ ਸੀ। ਭਾਰਤ ਦਾ ਵਿਕਾਸ , ਰਾਜਾਂ ਦੇ ਵਿਕਾਸ ਨਾਲ ਨੇੜਿਓਂ ਜੁੜਿਆ ਹੋਇਆ ਹੈ। The post 2047 ਤੱਕ ਵਿਕਸਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਾਂਝਾ ਦ੍ਰਿਸ਼ਟੀਕੋਣ ਵਿਕਸਿਤ ਕਰਨ ਦੀ ਲੋੜ: PM ਮੋਦੀ appeared first on TheUnmute.com - Punjabi News. Tags:
|
ਉੱਤਰੀ ਕੋਰੀਆ 'ਚ ਬਾਈਬਲ ਰੱਖਣ ਕਾਰਨ 2 ਸਾਲ ਦੇ ਬੱਚੇ ਸਮੇਤ ਪਰਿਵਾਰ ਨੂੰ ਉਮਰ ਕੈਦ ਦੀ ਸਜ਼ਾ Saturday 27 May 2023 02:00 PM UTC+00 | Tags: a-christian-family bible breaking-news kim-jong news north-korea us-state-department ਚੰਡੀਗੜ੍ਹ, 27 ਮਈ 2023: ਉੱਤਰੀ ਕੋਰੀਆ (North Korea) ਵਿੱਚ ਇੱਕ ਈਸਾਈ ਪਰਿਵਾਰ ਨੂੰ ਸਿਰਫ਼ ਆਪਣੇ ਧਰਮ ਦਾ ਪਾਲਣ ਕਰਨ ਅਤੇ ਬਾਈਬਲ ਰੱਖਣ ਕਾਰਨ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸਜ਼ਾ ਵਿੱਚ ਪਰਿਵਾਰ ਦਾ 2 ਸਾਲ ਦਾ ਬੱਚਾ ਵੀ ਸ਼ਾਮਲ ਹੈ। ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਧਾਰਮਿਕ ਆਜ਼ਾਦੀ ਨੂੰ ਲੈ ਕੇ ਜਾਰੀ ਕੀਤੀ ਗਈ ਰਿਪੋਰਟ ‘ਚ ਇਹ ਖੁਲਾਸਾ ਹੋਇਆ ਹੈ। ਮਾਮਲਾ 2009 ਦਾ ਦੱਸਿਆ ਜਾ ਰਿਹਾ ਹੈ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉੱਤਰੀ ਕੋਰੀਆ ਵਿੱਚ ਬਾਈਬਲ ਰੱਖਣ ਦੇ ਦੋਸ਼ ਵਿੱਚ ਲੋਕਾਂ ਨੂੰ ਉਮਰ ਕੈਦ ਤੋਂ ਲੈ ਕੇ ਮੌਤ ਤੱਕ ਦੀ ਸਜ਼ਾ ਦਿੱਤੀ ਜਾ ਰਹੀ ਹੈ। 2022 ਵਿੱਚ ਉੱਤਰੀ ਕੋਰੀਆ ਨੇ 70 ਹਜ਼ਾਰ ਤੋਂ ਵੱਧ ਈਸਾਈਆਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ। ਅਮਰੀਕੀ ਵਿਦੇਸ਼ ਵਿਭਾਗ ਨੇ ਆਪਣੀ ਰਿਪੋਰਟ ਇੱਕ ਗੈਰ ਸਰਕਾਰੀ ਸੰਗਠਨ ‘ਕੋਰੀਆ ਫਿਊਚਰ’ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਤਿਆਰ ਕੀਤੀ ਹੈ। ਗੈਰ ਸਰਕਾਰੀ ਸੰਗਠਨਾਂ ਨੇ ਦਾਅਵਾ ਕੀਤਾ ਹੈ ਕਿ ਉੱਤਰੀ ਕੋਰੀਆ ਵਿੱਚ ਈਸਾਈਆਂ ਨੂੰ ਧਰਮ ਦਾ ਪਾਲਣ ਕਰਨ ਲਈ ਤਸੀਹੇ ਦਿੱਤੇ ਜਾਂਦੇ ਹਨ। ਉਨ੍ਹਾਂ ਨੂੰ ਮਜ਼ਦੂਰੀ ਲਈ ਮਜਬੂਰ ਕੀਤਾ ਜਾਂਦਾ ਹੈ ਅਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਕੀਤਾ ਜਾਂਦਾ ਹੈ। ਇੱਕ ਕਮਿਊਨਿਸਟ ਦੇਸ਼ ਹੋਣ ਦੇ ਨਾਤੇ, ਉੱਤਰੀ ਕੋਰੀਆ (North Korea) ਇੱਕ ਨਾਸਤਿਕ ਦੇਸ਼ ਹੈ। ਜੋ ਕਿਸੇ ਧਰਮ ਨੂੰ ਨਹੀਂ ਮੰਨਦਾ। ਹਾਲਾਂਕਿ ਇਹ ਦਾਅਵਾ ਕੀਤਾ ਜਾਂਦਾ ਹੈ ਕਿ ਉੱਥੇ ਸਾਰੇ ਲੋਕਾਂ ਨੂੰ ਆਪਣੇ ਧਰਮ ਦਾ ਪਾਲਣ ਕਰਨ ਦੀ ਆਜ਼ਾਦੀ ਹੈ। ਇੱਥੇ 50% ਲੋਕ ਨਾਸਤਿਕ ਹਨ। 25% ਲੋਕ ਬੋਧੀ ਹਨ ਅਤੇ ਬਾਕੀ 25% ਈਸਾਈ ਅਤੇ ਹੋਰ ਧਰਮਾਂ ਦੇ ਹਨ। ਇਨ੍ਹਾਂ ਦਾਅਵਿਆਂ ਦੇ ਬਾਵਜੂਦ ਦੇਸ਼ ਧਾਰਮਿਕ ਸੁਤੰਤਰਤਾ ਸੂਚਕ ਅੰਕ ਵਿੱਚ ਸਭ ਤੋਂ ਹੇਠਾਂ ਹੈ। ਦਸੰਬਰ 2022 ਵਿੱਚ, ਉੱਤਰੀ ਕੋਰੀਆ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਲੈ ਕੇ ਸੰਯੁਕਤ ਰਾਸ਼ਟਰ ਵਿੱਚ ਇੱਕ ਮਤਾ ਲਿਆਂਦਾ ਗਿਆ ਸੀ, ਜਿਸ ਨੂੰ ਅਮਰੀਕਾ ਸਮੇਤ ਦਰਜਨਾਂ ਦੇਸ਼ਾਂ ਨੇ ਸਮਰਥਨ ਦਿੱਤਾ ਸੀ। The post ਉੱਤਰੀ ਕੋਰੀਆ ‘ਚ ਬਾਈਬਲ ਰੱਖਣ ਕਾਰਨ 2 ਸਾਲ ਦੇ ਬੱਚੇ ਸਮੇਤ ਪਰਿਵਾਰ ਨੂੰ ਉਮਰ ਕੈਦ ਦੀ ਸਜ਼ਾ appeared first on TheUnmute.com - Punjabi News. Tags:
|
ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ 5 ਸਾਲ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦੇ ਦਿੱਤੇ ਨਿਰਦੇਸ਼ Saturday 27 May 2023 02:07 PM UTC+00 | Tags: breaking-news dr-balbir-singh health news polio-drops ਚੰਡੀਗੜ੍ਹ, 27 ਮਈ 2023: ਸੂਬੇ ਨੂੰ ਪੋਲੀਓ ਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਤੋਂ ਤਿੰਨ ਰੋਜ਼ਾ ਪਲਸ ਪੋਲੀਓ (POLIO DROPS) ਮੁਹਿੰਮ ਦੀ ਸ਼ੁਰੂਆਤ ਕਰਨਗੇ। ਸਾਲ 2023 ਲਈ ਪਲਸ ਪੋਲੀਓ ਰਾਊਂਡ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ 28 ਮਈ ਤੋਂ 30 ਮਈ ਤੱਕ ਕਰਵਾਇਆ ਜਾਵੇਗਾ। ਪਲਸ ਪੋਲੀਓ ਮੁਹਿੰਮ ਦੀ ਮਹੱਤਤਾ ਬਾਰੇ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਵੇਂ 2010 ਤੋਂ ਬਾਅਦ ਪੰਜਾਬ ਵਿੱਚ ਕੋਈ ਵੀ ਵਾਈਲਡ ਪੋਲੀਓ ਵਾਇਰਸ ਦਾ ਕੇਸ ਸਾਹਮਣੇ ਨਹੀਂ ਆਇਆ ਹੈ ਅਤੇ ਪੋਲੀਓ ਦਾ ਆਖਰੀ ਕੇਸ ਅਕਤੂਬਰ 2009 ਵਿੱਚ ਲੁਧਿਆਣਾ ਵਿੱਚ ਸਾਹਮਣੇ ਆਇਆ ਸੀ ਪਰ ਫਿਰ ਵੀ ਗੁਆਂਢੀ ਦੇਸ਼ਾਂ ਖਾਸ ਕਰਕੇ ਪਾਕਿਸਤਾਨ ਅਤੇ ਅਫਗਾਨਿਸਤਾਨ ਤੋਂ ਪੋਲੀਓ ਵਾਇਰਸ ਦੇ ਪੰਜਾਬ ਵਿੱਚ ਆਉਣ ਦਾ ਖ਼ਤਰੇ ਹੈ। ਇਹੀ ਕਾਰਨ ਹੈ ਕਿ ਸੂਬੇ ਵਿੱਚ ਸਮੇਂ-ਸਮੇਂ ‘ਤੇ ਪੋਲੀਓ ਮੁਹਿੰਮ ਚਲਾਈ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੋਲੀਓ ਵਾਇਰਸ ਦੇ ਸੂਬੇ ਵਿੱਚ ਆਉਣ ਦਾ ਖਤਰਾ ਵਧੇਰੇ ਮਹੱਤਵ ਰੱਖਦਾ ਹੈ ਕਿਉਂਕਿ ਪਿਛਲੇ ਕੁਝ ਸਾਲਾਂ ਵਿੱਚ ਪੋਲੀਓ ਦੇ ਸਭ ਤੋਂ ਵੱਧ ਕੇਸ ਗੁਆਂਢੀ ਦੇਸ਼ ਪਾਕਿਸਤਾਨ ਤੋਂ ਸਾਹਮਣੇ ਆਏ ਹਨ। ਭਾਰਤ-ਪਾਕਿ ਸਰਹੱਦ ਪਾਰ ਕਰਨ ਵਾਲੇ ਵਿਅਕਤੀਆਂ ਦੀ ਵੈਕਸੀਨੇਸ਼ਨ (POLIO DROPS) ਯਕੀਨੀ ਬਣਾਉਣ ਲਈ ਅਟਾਰੀ ਬਾਰਡਰ ‘ਤੇ ਟਰਾਂਜ਼ਿਟ ਟੀਮਾਂ ਪਹਿਲਾਂ ਹੀ ਤਾਇਨਾਤ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਕਰਤਾਰਪੁਰ ਲਾਂਘਾ ਖੁੱਲ੍ਹਣ ‘ਤੇ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਚੌਕੀ ਵਿਖੇ ਟੀਕਾਕਰਨ ਸਾਈਟਾਂ ਸਥਾਪਿਤ ਕੀਤੀਆਂ ਗਈਆਂ ਹਨ। ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰ ਪਾਲ ਕੌਰ ਨੇ ਦੱਸਿਆ ਕਿ ਇਹ ਰਾਊਂਡ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਤਿਹਗੜ੍ਹ ਸਾਹਿਬ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਮੋਗਾ, ਪਠਾਨਕੋਟ, ਪਟਿਆਲਾ, ਐਸਬੀਐਸ ਨਗਰ ਅਤੇ ਤਰਨਤਾਰਨ ਸਮੇਤ 12 ਜ਼ਿਲ੍ਹਿਆਂ ਵਿੱਚ ਕਰਵਾਇਆ ਜਾਵੇਗਾ। ਪਹਿਲੇ ਦਿਨ ਬੂਥ ਬਣਾਏ ਜਾਣਗੇ ਅਤੇ ਬਾਕੀ ਦੋ ਦਿਨ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਸਿਹਤ ਵਿਭਾਗ ਵੱਲੋਂ ਇਸ ਰਾਊਂਡ ਵਿੱਚ ਪੰਜ ਸਾਲ ਦੀ ਉਮਰ ਦੇ 14,83,072 ਬੱਚਿਆਂ ਨੂੰ ਕਵਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ 7054 ਬੂਥ ਬਣਾਏ ਜਾਣਗੇ, 13136 ਘਰ-ਘਰ ਜਾਣ ਵਾਲੀਆਂ ਟੀਮਾਂ, 334 ਮੋਬਾਈਲ ਟੀਮਾਂ ਅਤੇ 279 ਟਰਾਂਜ਼ਿਟ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੁੱਲ 27109 ਵੈਕਸੀਨੇਟਰ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ 1335 ਸੁਪਰਵਾਈਜ਼ਰ ਵੈਕਸੀਨੇਟਰਾਂ ਦੇ ਕੰਮ ਦੀ ਨਿਗਰਾਨੀ ਕਰਨਗੇ। ਇਸ ਦੇ ਨਾਲ ਹੀ ਟੀਮਾਂ 5109 ਉੱਚ ਜੋਖਮ ਵਾਲੇ ਖੇਤਰਾਂ ਦਾ ਵੀ ਦੌਰਾ ਕਰਨਗੀਆਂ ਜਿਨ੍ਹਾਂ ਵਿੱਚ 2107 ਝੁੱਗੀਆਂ, 132 ਉਸਾਰੀ ਵਾਲੀਆਂ ਥਾਵਾਂ, 902 ਖਾਨਾਬਦੋਸ਼ ਸਾਈਟਾਂ, 132 ਇੱਟਾਂ ਦੇ ਭੱਠਿਆਂ ਅਤੇ 729 ਹੋਰ ਸਾਈਟਾਂ ਸ਼ਾਮਲ ਹਨ।ਸਟੇਟ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੌਰ ਨੇ ਦੱਸਿਆ ਕਿ ਸਾਰੇ 12 ਜ਼ਿਲ੍ਹਿਆਂ ਵਿੱਚ ਮੁਹਿੰਮ ਦੀ ਨਿਗਰਾਨੀ ਡੀਐਚਐਸ ਦਫ਼ਤਰ ਅਤੇ ਐਨਪੀਐਸਪੀ-ਡਬਲਯੂਐਚਓ ਮਾਨੀਟਰਾਂ ਦੇ ਸਟੇਟ ਅਬਜ਼ਰਵਰਾਂ ਵੱਲੋਂ ਕੀਤੀ ਜਾਵੇਗੀ ਅਤੇ ਟੀਕਾਕਰਨ ਟੀਮਾਂ ਵੱਲੋਂ ਕੋਵਿਡ ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਵੀ ਕੀਤੀ ਜਾਵੇਗੀ। The post ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ 5 ਸਾਲ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦੇ ਦਿੱਤੇ ਨਿਰਦੇਸ਼ appeared first on TheUnmute.com - Punjabi News. Tags:
|
ਮਣੀਪੁਰ ਪਹੁੰਚੇ ਭਾਰਤੀ ਫੌਜ ਮੁਖੀ ਜਨਰਲ ਮਨੋਜ ਪਾਂਡੇ, ਅਮਨ-ਕਾਨੂੰਨ ਦੀ ਸਥਿਤੀ ਦਾ ਲਿਆ ਜਾਇਜ਼ਾ Saturday 27 May 2023 02:22 PM UTC+00 | Tags: breaking-news general-manoj-pandey indian-army indian-army-chief-general-manoj-pandey manipur news ਚੰਡੀਗੜ੍ਹ, 27 ਮਈ 2023: ਭਾਰਤੀ ਫੌਜ ਮੁਖੀ ਜਨਰਲ ਮਨੋਜ ਪਾਂਡੇ (General Manoj Pandey) ਸ਼ਨੀਵਾਰ ਨੂੰ ਦੋ ਦਿਨਾਂ ਦੌਰੇ ‘ਤੇ ਮਣੀਪੁਰ ਪਹੁੰਚੇ। ਇੱਥੇ ਉਨ੍ਹਾਂ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਪਿਛਲੇ ਰਾਜ ਵਿੱਚ ਹਿੰਸਾ ਭੜਕੀ ਸੀ, ਜਿਸ ਕਾਰਨ ਸਰਕਾਰੀ ਜਾਇਦਾਦ ਸਮੇਤ ਕਈ ਨਿੱਜੀ ਜਾਇਦਾਦਾਂ ਵੀ ਸੜ ਕੇ ਸੁਆਹ ਹੋ ਗਈਆਂ ਸਨ। ਜਨਰਲ ਪਾਂਡੇ ਪੂਰਬੀ ਕਮਾਂਡ ਦੇ ਮੁਖੀ ਲੈਫਟੀਨੈਂਟ ਜਨਰਲ ਰਾਣਾ ਪ੍ਰਤਾਪ ਕਲਿਤਾ ਦੇ ਨਾਲ ਟਿਕੇਂਦਰਜੀਤ ਇੰਫਾਲ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰੇ। ਉਨ੍ਹਾਂ ਨੂੰ ਇੰਫਾਲ ਦੇ ਮੰਤਰੀਪੁਖਰੀ ਵਿਖੇ ਅਸਾਮ ਰਾਈਫਲਜ਼ ਦੇ ਆਈਜੀ ਹੈੱਡਕੁਆਰਟਰ ਤੱਕ ਲਿਜਾਇਆ ਗਿਆ। ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜਨਰਲ ਪਾਂਡੇ (General Manoj Pandey) ਨਸਲੀ ਸੰਘਰਸ਼ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਇੰਫਾਲ ਆਏ ਹਨ। ਜਨਰਲ ਸਥਿਤੀ ਦਾ ਜਾਇਜ਼ਾ ਲੈਣ ਲਈ ਰਾਜਪਾਲ, ਮੁੱਖ ਮੰਤਰੀ ਅਤੇ ਸੁਰੱਖਿਆ ਸਲਾਹਕਾਰ ਨਾਲ ਵੀ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ ਸੈਨਾ ਮੁਖੀ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਜਨਰਲ ਪਾਂਡੇ ਐਤਵਾਰ ਨੂੰ ਦਿੱਲੀ ਲਈ ਰਵਾਨਾ ਹੋਣਗੇ। ਉਥੇ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪ੍ਰੋਗਰਾਮ ਤੋਂ ਬਾਅਦ ਲੈਫਟੀਨੈਂਟ ਜਨਰਲ ਇੱਥੋਂ ਰਵਾਨਾ ਹੋਣਗੇ। ਮਨੀਪੁਰ ਦਾ ਬਹੁਗਿਣਤੀ ਮੈਤੇਈ ਭਾਈਚਾਰਾ ਅਨੁਸੂਚਿਤ ਜਨਜਾਤੀ ਦੇ ਦਰਜੇ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਐਸਟੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਜਾਵੇ। ਇਸ ਦੇ ਵਿਰੋਧ ਵਿੱਚ ਉਨ੍ਹਾਂ ਨੇ ਕਬਾਇਲੀ ਏਕਤਾ ਮਾਰਚ ਕੱਢਿਆ। ਮਾਰਚ ਦੌਰਾਨ ਚੂਰਾਚਾਂਦਪੁਰ ਅਤੇ ਤੋਰਬੰਗ ਖੇਤਰਾਂ ਵਿੱਚ ਹਿੰਸਾ ਭੜਕ ਗਈ। ਰੱਖਿਆ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਹੁਣ ਤੱਕ ਕਰੀਬ 23 ਹਜ਼ਾਰ ਲੋਕਾਂ ਨੂੰ ਫੌਜੀ ਛਾਉਣੀਆਂ ਦੀ ਸੁਰੱਖਿਆ ਲਈ ਭੇਜਿਆ ਜਾ ਚੁੱਕਾ ਹੈ। ਖੇਤਰ ‘ਚ ਨੀਮ ਫੌਜੀ ਬਲਾਂ ਦੇ ਨਾਲ-ਨਾਲ ਕੇਂਦਰੀ ਪੁਲਸ ਦੇ ਲਗਭਗ 10,000 ਜਵਾਨ ਤਾਇਨਾਤ ਕੀਤੇ ਗਏ | The post ਮਣੀਪੁਰ ਪਹੁੰਚੇ ਭਾਰਤੀ ਫੌਜ ਮੁਖੀ ਜਨਰਲ ਮਨੋਜ ਪਾਂਡੇ, ਅਮਨ-ਕਾਨੂੰਨ ਦੀ ਸਥਿਤੀ ਦਾ ਲਿਆ ਜਾਇਜ਼ਾ appeared first on TheUnmute.com - Punjabi News. Tags:
|
ਰਵਾਇਤੀ ਖੇਤੀ ਦੀ ਥਾਂ ਫ਼ਲ, ਸਬਜ਼ੀਆਂ, ਗੰਨੇ ਦੀ ਕਾਸ਼ਤ, ਫੂਡ ਪ੍ਰੋਸੈਸਿੰਗ ਤੇ ਝੋਨੇ ਦੀ ਸਿੱਧੀ ਬਿਜਾਈ ਅਪਨਾਉਣ ਕਿਸਾਨ: ਚੇਤਨ ਸਿੰਘ ਜੌੜਾਮਾਜਰਾ Saturday 27 May 2023 02:26 PM UTC+00 | Tags: breaking-news chetan-singh-jauramajra farmers sugarcane vegetables ਸਮਾਣਾ, 27 ਮਈ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਸੂਬੇ ਦੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਰਵਾਇਤੀ ਖੇਤੀ ਦੀ ਥਾਂ ਫ਼ਲ, ਸਬਜ਼ੀਆਂ, ਗੰਨੇ ਦੀ ਕਾਸ਼ਤ ਫੂਡ ਪ੍ਰੋਸੈਸਿੰਗ ਤੇ ਝੋਨੇ ਦੀ ਸਿੱਧੀ ਬਿਜਾਈ ਅਪਨਾਉਣ ਦਾ ਸੱਦਾ ਦਿੱਤਾ ਹੈ। ਬਾਗਬਾਨੀ ਮੰਤਰੀ ਜੌੜਾਮਾਜਰਾ, ਅੱਜ ਸਮਾਣਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਗਏ ਸਾਉਣੀ ਦੀਆਂ ਫ਼ਸਲਾਂ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ। ਅਗਰਵਾਲ ਧਰਮਸ਼ਾਲਾ ਸਮਾਣਾ ਵਿਖੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਸੂਬੇ ਦੀ ਪਹਿਲੀ ਅਜਿਹੀ ਸਰਕਾਰ ਹੈ ਜਿਹੜੀ ਕਿਸਾਨਾਂ, ਮਜਦੂਰਾਂ ਤੇ ਵਪਾਰੀ ਵਰਗ ਨੂੰ ਨਾਲ ਲੈਕੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਤੇ ਉਨ੍ਹਾਂ ਦੇ ਖੇਤੀ ਖਰਚੇ ਘਟਾਉਣ ਲਈ ਕੰਮ ਕਰ ਰਹੀ ਹੈ ਜਿਸ ਲਈ ਕਿਸਾਨਾਂ ਦੇ ਖੇਤਾਂ ‘ਚ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਸਾਰੇ ਸਰਕਾਰੀ ਵਿਭਾਗ ਹੇਠਲੇ ਪੱਧਰ ‘ਤੇ ਪਹੁੰਚਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਤੇ ਅਜਿਹੇ ਕਿਸਾਨ ਕੈਂਪ ਵੀ ਲਗਾਤਾਰ ਲਗਾਏ ਜਾ ਰਹੇ ਹਨ, ਜਿੱਥੇ ਕਿਸਾਨਾਂ ਨੂੰ ਝੋਨੇ ਦੇ ਸੀਜਨ ਬਾਰੇ, ਚੰਗੇ ਬੀਜ ਤੇ ਧਰਤੀ ਹੇਠਲਾ ਪਾਣੀ ਬਚਾਉਣ ਸਮੇਤ ਸਾਰੀ ਲੋੜੀਂਦੀ ਜਾਣਕਾਰੀ ਦਿੱਤੀ ਗਈ ਹੈ। ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) , ਜਿਨ੍ਹਾਂ ਕੋਲ ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੀ ਹਨ, ਨੇ ਦੱਸਿਆ ਕਿ ਇਸ ਕੈੰਪ ਦੀ ਇਹ ਵੱਡੀ ਪ੍ਰਾਪਤੀ ਹੈ ਕਿ ਅਜਿਹੇ ਕੈਂਪ ਨੂੰ ਯੂ ਟਿਊਬ ਉਤੇ ਲਾਈਵ ਕੀਤਾ ਗਿਆ ਹੋਵੇ, ਜਿਸ ਨੂੰ ਹਜਾਰਾਂ ਦੀ ਗਿਣਤੀ ਕਿਸਾਨਾਂ ਨੇ ਸੁਣਿਆ ਤੇ ਦੇਖਿਆ। ਇਸ ਮੌਕੇ ਵਿਧਾਇਕ ਸੁਤਰਾਣਾ ਸ. ਕੁਵਲੰਤ ਸਿੰਘ ਅਤੇ ਐਸਡੀਐਮ ਸਮਾਣਾ ਚਰਨਜੀਤ ਸਿੰਘ ਸਮੇਤ ਓ ਐਸ ਡੀ ਐਡਵੋਕੇਟ ਗੁਲਜਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਮਦਨ ਮਿੱਤਲ ਚੇਅਰਮੈਨ ਅਗਰਵਾਲ ਧਰਮਸ਼ਾਲਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ ਆਦਿ ਸਮੇਤ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਵੀ ਕੈਂਪ ਵਿੱਚ ਹਾਜ਼ਰ ਸਨ। ਮੁੱਖ ਖੇਤੀਬਾੜੀ ਅਫਸਰ ਡਾ. ਗੁਰਨਾਮ ਸਿੰਘ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਪੀਪੀਟੀ ਰਾਹੀਂ ਲੈਕਚਰ ਦਿੱਤਾ।ਬਲਾਕ ਖੇਤੀਬਾੜੀ ਅਫਸਰ ਸਮਾਣਾ ਡਾ. ਸਤੀਸ਼ ਕੁਮਾਰ ਨੇ ਪੂਰੇ ਕੈਂਪ ਦਾ ਪ੍ਰਬੰਧ ਕੀਤਾ ਅਤੇ ਵਿਭਾਗ ਅਤੇ ਕਿਸਾਨਾਂ ਲਈ ਕੈਂਪ ਦਾ ਸਿੱਧਾ ਪ੍ਰਸਾਰਣ ਕੀਤਾ। ਕੇ.ਵੀ.ਕੇ ਦੇ ਵਿਗਿਆਨੀ ਡਾ. ਗੁਰਦੀਪ ਕੌਰ ਅਤੇ ਡਾ. ਪਰਮਿੰਦਰ ਸਿੰਘ ਦੀ ਟੀਮ ਨੇ ਵੀ ਆਪਣੇ ਖੇਤਰ ਬਾਰੇ ਤਕਨੀਕੀ ਲੈਕਚਰ ਦਿੱਤਾ। ਖੇਤੀਬਾੜੀ ਵਿਭਾਗ ਵੱਲੋਂ ਡਾ. ਗੁਰਵੀਨ ਗਰਚਾ (ਸਟੇਜ ਸਕੱਤਰ), ਡਾ. ਗੌਰਵ ਅਰੋੜਾ ਏ.ਡੀ.ਓ. ਗੰਨਾ ਵਿਕਾਸ, ਡਾ. ਅਮਨਦੀਪ ਕੌਰ ਏ.ਡੀ.ਓ. ਸੋਇਲ, ਡਾ. ਅਮਨ ਸੰਧੂ ਏ.ਡੀ.ਓ. ਇਨਫੋਰਸਮੈਂਟ ਅਤੇ ਡਾ. ਗੁਰਮੇਲ ਸਿੰਘ ਏ.ਡੀ.ਓ. ਨੇ ਵੀ ਸਾਉਣੀ ਦੀਆਂ ਫ਼ਸਲਾਂ ਬਾਰੇ ਪਾਵਰ ਪੁਆਇੰਟ ਪੇਸ਼ਕਾਰੀ ਦਿੱਤੀ। ਵੱਖ-ਵੱਖ ਵਿਭਾਗਾਂ ਅਤੇ ਸਵੈ ਸਹਾਇਤਾ ਗਰੁੱਪਾਂ ਨੇ ਕਿਸਾਨਾਂ ਲਈ ਆਪਣੇ ਸਟਾਲਾਂ ਦੀ ਪ੍ਰਦਰਸ਼ਨੀ ਲਗਾਈ। The post ਰਵਾਇਤੀ ਖੇਤੀ ਦੀ ਥਾਂ ਫ਼ਲ, ਸਬਜ਼ੀਆਂ, ਗੰਨੇ ਦੀ ਕਾਸ਼ਤ, ਫੂਡ ਪ੍ਰੋਸੈਸਿੰਗ ਤੇ ਝੋਨੇ ਦੀ ਸਿੱਧੀ ਬਿਜਾਈ ਅਪਨਾਉਣ ਕਿਸਾਨ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News. Tags:
|
ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਵੀ ਅਰਵਿੰਦ ਕੇਜਰੀਵਾਲ ਨੂੰ ਕੇਂਦਰੀ ਆਰਡੀਨੈਂਸ ਖਿਲਾਫ਼ ਦਿੱਤਾ ਸਮਰਥਨ Saturday 27 May 2023 04:21 PM UTC+00 | Tags: telangana ਚੰਡੀਗੜ੍ਹ, 27 ਮਈ 2023: ਆਮ ਆਦਮੀ ਪਾਰਟੀ ਦੇ ਕੌਮੀ ਕੋਆਰਡੀਨੇਟਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਟੀਆਰਐਸ (ਹੁਣ ਬੀਆਰਐਸ) ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੂੰ ਮਿਲਣ ਲਈ ਹੈਦਰਾਬਾਦ ਪਹੁੰਚੇ। ਉਸਨੇ ਕੇਂਦਰ ਦੇ ਲੋਕਤੰਤਰ ਵਿਰੋਧੀ ਆਰਡੀਨੈਂਸ ਵਿਰੁੱਧ ਰਾਓ ਦਾ ਸਮਰਥਨ ਮੰਗਿਆ, ਕੇਸੀਆਰ ਨੇ ‘ਆਪ’ ਨੂੰ ਆਪਣਾ ਸਮਰਥਨ ਦਿੱਤਾ ਅਤੇ ਭਾਜਪਾ ਦੇ ਇਸ ਕਦਮ ਨੂੰ ਦਿੱਲੀ ਦੇ ਲੋਕਾਂ ਦਾ ਅਪਮਾਨ ਕਰਾਰ ਦਿੱਤਾ, ਜਿਨ੍ਹਾਂ ਨੇ ਭਾਰੀ ਬਹੁਮਤ ਨਾਲ ਦੋ ਵਾਰ ਕੇਜਰੀਵਾਲ ਸਰਕਾਰ ਨੂੰ ਚੁਣਿਆ ਸੀ। ਮੀਟਿੰਗ ਵਿੱਚ 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ਵੀ ਮੌਜੂਦ ਸਨ। ‘ਆਪ’ ਕਨਵੀਨਰ ਨੇ ਕੇ.ਸੀ.ਆਰ. ਦਾ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਦਿੱਲੀ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ 8 ਸਾਲ ਦੀ ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਸੁਪਰੀਮ ਕੋਰਟ ਨੇ ਦਿੱਲੀ ਦੇ ਲੋਕਾਂ ਦੇ ਹਿੱਤ ‘ਚ ਆਪਣਾ ਫੈਸਲਾ ਸੁਣਾਇਆ ਹੈ, ਪਰ ਮੋਦੀ ਸਰਕਾਰ ਨੇ ਇਸ ਆਰਡੀਨੈਂਸ ਨੂੰ ਪਾਸ ਕਰ ਦਿੱਤਾ ਹੈ। ਦਿੱਲੀ ਤੋਂ ਸਿਰਫ਼ ਅੱਠ ਦਿਨਾਂ ਦੇ ਅੰਦਰ ਹੀ ਇਸ ਦੀਆਂ ਸ਼ਕਤੀਆਂ ਖੋਹ ਲਈਆਂ ਗਈਆਂ। ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਨਿਆਂਪਾਲਿਕਾ ਦਾ ਅਪਮਾਨ ਕਰਨ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੰਦੇਸ਼ ਸਪੱਸ਼ਟ ਹੈ ਕਿ ਉਹ ਉਨ੍ਹਾਂ ਦੇ ਏਜੰਡੇ ਦੇ ਅਨੁਕੂਲ ਨਾ ਹੋਣ ਵਾਲੇ ਆਰਡੀਨੈਂਸਾਂ ਦਾ ਸਹਾਰਾ ਲੈ ਕੇ ਕਿਸੇ ਵੀ ਅਦਾਲਤੀ ਹੁਕਮ ਦੀ ਉਲੰਘਣਾ ਕਰਨਗੇ। ਕੇਜਰੀਵਾਲ ਨੇ ਕਿਹਾ ਕਿ ਇਹ ਆਰਡੀਨੈਂਸ ਨਾ ਸਿਰਫ਼ ਦਿੱਲੀ ਦੇ ਲੋਕਾਂ ਦੇ ਫ਼ਤਵੇ ਦਾ ਅਪਮਾਨ ਹੈ ਸਗੋਂ ਲੋਕਤੰਤਰ ਵਿਰੋਧੀ ਵੀ ਹੈ। ਇਹ ਸਿਰਫ ਦਿੱਲੀ ਦੀ ਗੱਲ ਨਹੀਂ ਹੈ, ਸਗੋਂ ਇਹ ਸਾਡੇ ਦੇਸ਼, ਲੋਕਤੰਤਰ ਅਤੇ ਸਾਡੇ ਸੰਘੀ ਢਾਂਚੇ ਨੂੰ ਵੀ ਚੁਣੌਤੀ ਦੇਣ ਵਾਲੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਗੈਰ-ਭਾਜਪਾ ਰਾਜਾਂ ਵਿੱਚ ਤਿੰਨ ਚੀਜ਼ਾਂ ਲਾਗੂ ਕੀਤੀਆਂ, ਪਹਿਲਾਂ ਵਿਧਾਇਕਾਂ ਨੂੰ ਖਰੀਦਣਾ, ਫਿਰ ਈਡੀ-ਸੀਬੀਆਈ ਦੀ ਦੁਰਵਰਤੋਂ, ਰਾਜਪਾਲਾਂ ਦੀ ਦੁਰਵਰਤੋਂ ਅਤੇ ਲੋਕਤੰਤਰ ਵਿਰੋਧੀ ਆਰਡੀਨੈਂਸ ਲਿਆਉਣਾ। ਜੇਕਰ ਭਾਜਪਾ ਰਾਜ ਸਰਕਾਰਾਂ ਨੂੰ ਕੰਮ ਨਹੀਂ ਕਰਨ ਦੇਵੇਗੀ ਤਾਂ ਸਿਰਫ਼ ਪ੍ਰਧਾਨ ਮੰਤਰੀ ਅਤੇ 31 ਰਾਜਪਾਲ ਹੋਣੇ ਚਾਹੀਦੇ ਹਨ। ਰਾਜ ਸਰਕਾਰਾਂ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜ ਸਭਾ ਵਿੱਚ ਇਸ ਆਰਡੀਨੈਂਸ ਨੂੰ ਹਰਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਮੇਰਾ ਮੰਨਣਾ ਹੈ ਕਿ ਜੇਕਰ ਇਹ ਬਿੱਲ ਰਾਜ ਸਭਾ ਵਿੱਚ ਪਾਸ ਨਾ ਹੋਇਆ ਤਾਂ ਇਹ ਲੋਕ ਸਭਾ ਚੋਣਾਂ ਦਾ ਸੈਮੀਫਾਈਨਲ ਹੋਵੇਗਾ। ਇਸ ਦਾ ਸਿੱਧਾ ਮਤਲਬ ਇਹ ਹੋਵੇਗਾ ਕਿ ਮੋਦੀ ਸਰਕਾਰ 2024 ਵਿੱਚ ਵਾਪਸ ਨਹੀਂ ਆਵੇਗੀ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੇਤਾਵਨੀ ਦਿੱਤੀ ਕਿ ਅੱਜ ਦੇਸ਼ ਦਾ ਲੋਕਤੰਤਰ ਗੰਭੀਰ ਖ਼ਤਰੇ ਵਿੱਚ ਹੈ, ਕਿਉਂਕਿ ਚੁਣੇ ਹੋਏ ਵਿਅਕਤੀਆਂ ਦੀ ਥਾਂ ਚੁਣੇ ਹੋਏ ਨੇਤਾਵਾਂ ਨੂੰ ਲਿਆ ਜਾ ਰਿਹਾ ਹੈ। ਪ੍ਰਤੀਨਿਧ ਸ਼ਾਸਨ ਦੇ ਸਿਧਾਂਤਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਲੋਕਾਂ ਦੁਆਰਾ ਚੁਣਿਆ ਗਿਆ ਨੁਮਾਇੰਦਾ ਨਹੀਂ ਹੈ ਜੋ ਸਰਕਾਰ ਚਲਾ ਰਿਹਾ ਹੈ, ਸਗੋਂ ਕੇਂਦਰ ਸਰਕਾਰ ਦੁਆਰਾ ਚੁਣਿਆ ਗਿਆ ਵਿਅਕਤੀ ਹੈ। ਜਦੋਂ ਕਿ ਲੋਕਤੰਤਰ ਦਾ ਸਾਰ ਉਨ੍ਹਾਂ ਲੋਕਾਂ ਵਿੱਚ ਹੁੰਦਾ ਹੈ ਜਿਨ੍ਹਾਂ ਨੂੰ ਲੋਕਾਂ ਦੁਆਰਾ ਚੁਣਿਆ ਜਾਂਦਾ ਹੈ। ਰਾਜਪਾਲ ਅਤੇ ਲੈਫਟੀਨੈਂਟ ਗਵਰਨਰ ਲੋਕਾਂ ਦੁਆਰਾ ਚੁਣੇ ਨਹੀਂ ਗਏ ਹਨ ਅਤੇ ਨਾ ਹੀ ਉਨ੍ਹਾਂ ਨੇ ਜਨਤਾ ਤੋਂ ਵੋਟਾਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਨੂੰ ਕੇਂਦਰ ਸਰਕਾਰ ਰਾਜਾਂ ਵਿੱਚ ਆਪਣੇ ਨੁਮਾਇੰਦੇ ਵਜੋਂ ਭੇਜਦੀ ਹੈ। ਪੰਜਾਬ ਵਿੱਚ ਵਾਪਰੀ ਇੱਕ ਮੰਦਭਾਗੀ ਘਟਨਾ ਦਾ ਹਵਾਲਾ ਦਿੰਦਿਆਂ ਸੀ.ਐਮ ਮਾਨ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਨੇ ਸਾਨੂੰ ਬਜਟ ਸੈਸ਼ਨ ਕਰਵਾਉਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜੋ ਬਾਅਦ ਵਿੱਚ ਸਾਨੂੰ ਸੁਪਰੀਮ ਕੋਰਟ ਤੋਂ ਮਿਲੀ। ਰਾਜਪਾਲ ਵੀ ਰਾਜ ਵਿਧਾਨ ਸਭਾ ਨੂੰ ਸੰਬੋਧਨ ਕਰਦੇ ਹੋਏ “ਇਹ ਸਰਕਾਰ” ਸ਼ਬਦ ਦੀ ਵਰਤੋਂ ਕਰਨਾ ਚਾਹੁੰਦੇ ਸਨ, ਜਦੋਂ ਕਿ ਸੰਵਿਧਾਨਕ ਤੌਰ ‘ਤੇ ਰਾਜਪਾਲ ਹਮੇਸ਼ਾ “ਮੇਰੀ ਸਰਕਾਰ” ਕਹਿੰਦਾ ਹੈ। ਦੇਸ਼ ਭਰ ਵਿੱਚ ਅੱਜ ਰਾਜ ਭਵਨ ਭਾਜਪਾ ਦਾ ਸੂਬਾ ਦਫ਼ਤਰ ਬਣ ਗਿਆ ਹੈ ਅਤੇ ਰਾਜਪਾਲ ਇਸ ਦੇ ਸਟਾਰ ਪ੍ਰਚਾਰਕ ਬਣ ਗਏ ਹਨ। ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕਰਨ ‘ਤੇ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਰਾਜਾਂ ਨੂੰ ਅਧਿਕਾਰ ਦੇਣ ਤੋਂ ਇਨਕਾਰ ਕਰ ਰਹੀ ਹੈ। ਇਸ ਮੀਟਿੰਗ ਵਿੱਚ ਸਿਰਫ਼ ਇੱਕ ਫੋਟੋ ਸੈਸ਼ਨ ਹੈ। ਇੱਥੇ ਕੋਈ ਕੰਮ ਨਹੀਂ ਹੈ। ਕੇਂਦਰ ਪੰਜਾਬ ਦਾ ਆਰਡੀਐਫ ਜਾਰੀ ਨਹੀਂ ਕਰ ਰਿਹਾ ਹੈ ਅਤੇ ਉਨ੍ਹਾਂ ਨੇ ਨੀਤੀ ਆਯੋਗ ਦੀ ਪਿਛਲੀ ਮੀਟਿੰਗ ਦੇ ਸੁਝਾਵਾਂ ‘ਤੇ ਵੀ ਗੌਰ ਨਹੀਂ ਕੀਤਾ, ਇਸ ਲਈ ਅਜਿਹੀਆਂ ਮੀਟਿੰਗਾਂ ਅਰਥਹੀਣ ਹਨ। ਮਾਨ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀ ਵਿੱਤੀ ਸਹਾਇਤਾ ਲਈ ਕੇਸੀਆਰ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਆਰਡੀਨੈਂਸ ਵਿਰੁੱਧ ਉਨ੍ਹਾਂ ਦਾ ਸਮਰਥਨ ਵੀ ਬਹੁਤ ਮਹੱਤਵਪੂਰਨ ਸਾਬਤ ਹੋਵੇਗਾ। The post ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਵੀ ਅਰਵਿੰਦ ਕੇਜਰੀਵਾਲ ਨੂੰ ਕੇਂਦਰੀ ਆਰਡੀਨੈਂਸ ਖਿਲਾਫ਼ ਦਿੱਤਾ ਸਮਰਥਨ appeared first on TheUnmute.com - Punjabi News. Tags:
|
ਪ੍ਰੀਤਮ ਸਿੰਘ ਪੀਤੂ ਨੇ ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਵਜੋਂ ਸਾਂਭਿਆ ਅਹੁਦਾ Saturday 27 May 2023 04:25 PM UTC+00 | Tags: chairman-of-sangrur-municipal-improvement-trust pritam-singh-peetu sangrur-improvement-trust sangrur-municipal-improvement-trust ਸੰਗਰੂਰ, 27 ਮਈ, 2023: ਪੰਜਾਬ ਸਰਕਾਰ ਵੱਲੋਂ ਨਿਯੁਕਤ ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ ਨੇ ਅੱਜ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਹੋਰ ਸ਼ਖਸੀਅਤਾਂ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਜੀ ਸਰਦਾਰਨੀ ਹਰਪਾਲ ਕੌਰ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਅਤੇ ਪ੍ਰੀਤਮ ਸਿੰਘ ਪੀਤੂ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ। ਟਰੱਸਟ ਦੇ ਦਫ਼ਤਰ ਵਿਖੇ ਸਾਦਾ ਸਮਾਰੋਹ ਦੌਰਾਨ ਅਹੁਦਾ ਸੰਭਾਲਣ ਉਪਰੰਤ ਨਵ-ਨਿਯੁਕਤ ਚੇਅਰਮੈਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਸ਼ਿੱਦਤ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ, ਵਿਧਾਇਕ ਲਹਿਰਾ ਬਰਿੰਦਰ ਗੋਇਲ, ਵਿਧਾਇਕ ਮਲੇਰਕੋਟਲਾ ਮੁਹੰਮਦ ਜਮੀਲ-ਉਰ- ਰਹਿਮਾਨ, ਵਿਧਾਇਕ ਅਮਰਗੜ੍ਹ ਜਸਵੰਤ ਸਿੰਘ ਗੱਜਣਮਾਜਰਾ, ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਚੇਅਰਮੈਨ ਇਨਫੋਟੈਕ ਡਾ. ਜੀ ਐਸ ਜਵੰਧਾ, ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਲੱਖਾ, ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ ਰਾਮ ਤੀਰਥ ਮੰਨਾ, ਚੇਅਰਮੈਨ ਨਗਰ ਸੁਧਾਰ ਟਰੱਸਟ ਨਾਭਾ ਸੁਰਿੰਦਰ ਪਾਲ ਸ਼ਰਮਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸੰਗਰੂਰ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਬਰਨਾਲਾ ਗੁਰਦੀਪ ਸਿੰਘ ਬਾਠ, ਚੇਅਰਮੈਨ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਜਸਵੀਰ ਸਿੰਘ ਕੁਦਨੀ, ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ, ਚੇਅਰਮੈਨ ਦਲਬੀਰ ਸਿੰਘ ਢਿੱਲੋਂ ਸਮੇਤ ਹੋਰ ਸ਼ਖਸੀਅਤਾਂ ਵੱਲੋਂ ਪ੍ਰੀਤਮ ਸਿੰਘ ਪੀਤੂ ਨੂੰ ਅਹੁਦਾ ਸੰਭਾਲਣ 'ਤੇ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਟਰੱਸਟ ਦੀਆਂ ਸਕੀਮਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਦੇ ਹੋਏ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸ਼ਹਿਰ ਦੇ ਵਿਕਾਸ ਨੂੰ ਤਰਜੀਹ ਦੇਣਗੇ। The post ਪ੍ਰੀਤਮ ਸਿੰਘ ਪੀਤੂ ਨੇ ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਵਜੋਂ ਸਾਂਭਿਆ ਅਹੁਦਾ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest