TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
8 ਮਈ 1835: ਕੁੰਵਰ ਬਿਕਰਮਾ ਸਿੰਘ ਦੀ ਬਰਸੀ 'ਤੇ.. Monday 08 May 2023 05:31 AM UTC+00 | Tags: featured-post jassa-singh-ahluwalia kunwar-bikrama-singh latest-news news punjab punjab-culture ryasat-kapurthala ਲਿਖਾਰੀ |
ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੈਰੀਟੇਜ ਸਟ੍ਰੀਟ 'ਚ ਮੁੜ ਧਮਾਕਾ, ਜਾਂਚ 'ਚ ਜੁਟੀ ਪੁਲਿਸ Monday 08 May 2023 05:45 AM UTC+00 | Tags: amritsar amritsar-blast amritsar-police blast-news breaking-news heritage-street latest-news news punjab-news sri-darbar-sahib ਅੰਮ੍ਰਿਤਸਰ 08 ਮਈ 2023: ਅੰਮ੍ਰਿਤਸਰ (Amritsar) ਦੇ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੈਰੀਟੇਜ ਸਟ੍ਰੀਟ ‘ਚ ਅੱਜ ਫਿਰ ਧਮਾਕਾ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਹ ਧਮਾਕਾ ਸਵੇਰ ਵੇਲੇ 6 ਵਜੇ ਹੋਇਆ ਘਟਨਾ ਸਥਾਨ ਪੁਲਿਸ ਕਮਿਸ਼ਨਰ ਤੇ ਪੁਲਿਸ ਅਧਿਕਾਰੀ ਮੌਜੂਦ ਹਨ ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਧਮਾਕੇ ਨਾਲ ਆਸ-ਪਾਸ ਦੇ ਲੋਕਾਂ ਸਮੇਤ ਸ਼ਰਧਾਲੂਆਂ ਦੇ ਮਨ ‘ਚ ਸਹਿਮ ਦਾ ਮਾਹੌਲ ਹੈ | ਇਸ ਤੋਂ ਬਾਅਦ ਵੱਖ-ਵੱਖ ਪੁਲਿਸ ਦੀ ਜਾਂਚ ਟੀਮਾਂ ਇਥੇ ਪਹੁੰਚ ਚੁੱਕੀਆਂ ਹਨ, ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਿਰਾਸਤੀ ਮਾਰਗ ਤੇ ਮੌਜੂਦ ਸ਼ਰਧਾਲੂ ਅਤੇ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਸਵੇਰੇ 6 ਵਜੇ ਦੇ ਕਰੀਬ ਵਿਰਾਸਤੀ ਮਾਰਗ ਤੇ ਜ਼ੋਰਦਾਰ ਆਵਾਜ਼ ਸੁਣਨ ਨੂੰ ਮਿਲੀ | ਇਸ ਦੌਰਾਨ ਇੱਕ ਕਾਰ ਦਾ ਸ਼ੀਸ਼ਾ ਵੀ ਟੁੱਟਿਆ | ਦੂਜੇ ਪਾਸੇ ਜਦੋਂ ਇਸ ਸਬੰਧ ਵਿਚ ਪੁਲਿਸ ਅਧਿਕਾਰੀ ਏਡੀਸੀਪੀ ਮਹਿਤਾਬ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਹ ਜਾਂਚ ਦਾ ਵਿਸ਼ਾ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸ਼ਨੀਵਾਰ ਦੇਰ ਰਾਤ ਵੀ ਇਸੇ ਜਗ੍ਹਾ ਤੇ ਧਮਾਕਾ ਹੋਇਆ ਸੀ ਅਤੇ ਉਦੋਂ ਤੋਂ ਹੀ ਪੁਲਿਸ ਜਾਂਚ ਕਰ ਰਹੀ ਹੈ | ਜ਼ਿਕਰਯੋਗ ਹੈ ਕਿ ਸ਼ਨੀਵਾਰ ਤੜਕੇ 12.15 ਵਜੇ ਸ੍ਰੀ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ‘ਤੇ ਇਕ ਰੈਸਟੋਰੈਂਟ ਚ ਧਮਾਕਾ ਹੋਇਆ ਸੀ, ਜਾਂਚ ‘ਚ ਸਾਹਮਣੇ ਆਇਆ ਸੀ ਕਿ ਰੈਸਟੋਰੈਂਟ ਦੀ ਚਿਮਨੀ ‘ਚ ਗੈਸ ਜਮ੍ਹਾ ਹੋਣ ਕਾਰਨ ਧਮਾਕਾ ਹੋਇਆ ਸੀ | ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਇਸ ਹਾਦਸੇ ‘ਚ ਸੋਨੂੰ ਰਾਜਪੂਤ ਨਾਂ ਦਾ ਨੌਜਵਾਨ ਜ਼ਖਮੀ ਹੋ ਗਿਆ ਸੀ ਘਟਨਾ ਸਮੇਂ ਉਹ ਹੈਰੀਟੇਜ ਸਟਰੀਟ ਵਿੱਚ ਸੌਂ ਰਿਹਾ ਸੀ | The post ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੈਰੀਟੇਜ ਸਟ੍ਰੀਟ ‘ਚ ਮੁੜ ਧਮਾਕਾ, ਜਾਂਚ ‘ਚ ਜੁਟੀ ਪੁਲਿਸ appeared first on TheUnmute.com - Punjabi News. Tags:
|
ਹਨੂੰਮਾਨਗੜ੍ਹ 'ਚ ਮਿਗ-21 ਲੜਾਕੂ ਜਹਾਜ਼ ਕਰੈਸ਼, ਦੋ ਪਿੰਡ ਵਾਸੀਆਂ ਦੀ ਮੌਤ, ਪਾਇਲਟ ਸੁਰੱਖਿਅਤ Monday 08 May 2023 06:01 AM UTC+00 | Tags: air-crash breaking-news hanumangarh hanumangarh-news indian-air-force indian-army latest-news mig-21-fighter mig-21-fighter-jet mig-21-fighter-jet-crashes news nwes rajasthan ਚੰਡੀਗੜ੍ਹ, 08 ਮਈ 2023: ਰਾਜਸਥਾਨ ਦੇ ਹਨੂੰਮਾਨਗੜ੍ਹ ‘ਚ ਮਿਗ-21 ਲੜਾਕੂ ਜਹਾਜ਼ (MiG-21 fighter jet) ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਹੈ। ਇਸ ਹਾਦਸੇ ‘ਚ ਦੋ ਔਰਤਾਂ ਦੀ ਮੌਤ ਹੋ ਗਈ ਹੈ, ਜਦਕਿ ਦੋ ਜ਼ਖਮੀਆਂ ‘ਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਲੜਾਕੂ ਜਹਾਜ਼ ਦਾ ਪਾਇਲਟ ਅਤੇ ਕੋ-ਪਾਇਲਟ ਦੋਵੇਂ ਸੁਰੱਖਿਅਤ ਹਨ। ਜਾਣਕਾਰੀ ਮੁਤਾਬਕ ਹਨੂੰਮਾਨਗੜ੍ਹ ਜ਼ਿਲੇ ਦੇ ਪੀਲੀਬੰਗਾ ਦੇ ਬਹਿਲੋਲ ਨਗਰ ਪਿੰਡ ਨੇੜੇ ਭਾਰਤੀ ਹਵਾਈ ਫੌਜ ਦਾ ਇਕ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਕੇ ਇਕ ਘਰ ‘ਤੇ ਡਿੱਗ ਗਿਆ। ਹਾਦਸੇ ਦੌਰਾਨ ਪਾਇਲਟ ਨੇ ਪੈਰਾਸ਼ੂਟ ਰਾਹੀਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਪਰ ਜਦੋਂ ਜਹਾਜ਼ ਘਰ ‘ਤੇ ਡਿੱਗਿਆ ਤਾਂ ਆਸਪਾਸ ਦੇ ਲੋਕ ਇਸ ਦੀ ਲਪੇਟ ‘ਚ ਆ ਗਏ। ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕ ਇਕੱਠੇ ਹੋ ਗਏ। ਪੀਲੀਬੰਗਾ ਪੁਲਿਸ ਅਤੇ ਫੌਜ ਦਾ ਹੈਲੀਕਾਪਟਰ ਮਦਦ ਲਈ ਮੌਕੇ ‘ਤੇ ਪਹੁੰਚ ਗਿਆ ਹੈ। ਹਾਦਸੇ ਤੋਂ ਬਾਅਦ ਪਿੰਡ ਦੇ ਲੋਕ ਤੁਰੰਤ ਮੌਕੇ ਵੱਲ ਭੱਜੇ ਅਤੇ ਪੈਰਾਸ਼ੂਟ ਦੀ ਮਦਦ ਨਾਲ ਉਤਰਨ ਵਾਲੇ ਪਾਇਲਟ ਦੀ ਮਦਦ ਕੀਤੀ। ਲੋਕਾਂ ਨੇ ਪਾਇਲਟ ਨੂੰ ਛਾਂ ਵਿਚ ਲੇਟਾਇਆ ਅਤੇ ਉਸ ਦੀ ਮਾਲਸ਼ ਕੀਤੀ। ਇਸ ਦੇ ਨਾਲ ਹੀ ਜਿਸ ਘਰ ਵਿਚ ਜਹਾਜ਼ ਡਿੱਗਿਆ, ਉਥੇ ਕੁਝ ਲੋਕਾਂ ਨੇ ਅੱਗ ਬੁਝਾਈ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਮੌਕੇ ‘ਤੇ ਪਹੁੰਚ ਗਈ।
ਦੱਸਿਆ ਜਾ ਰਿਹਾ ਹੈ ਕਿ ਸੂਰਤਗੜ੍ਹ ਏਅਰ ਬੇਸ ਤੋਂ ਲੜਾਕੂ ਜਹਾਜ਼ (MiG-21 fighter jet) ਨੇ ਉਡਾਣ ਭਰੀ ਸੀ। ਤਕਨੀਕੀ ਖਰਾਬੀ ਕਾਰਨ ਟੇਕ-ਆਫ ਦੇ 15 ਮਿੰਟ ਬਾਅਦ ਪਾਇਲਟ ਨੇ ਜਹਾਜ਼ ਦਾ ਕੰਟਰੋਲ ਗੁਆ ਦਿੱਤਾ। ਹਾਦਸੇ ਤੋਂ ਪਹਿਲਾਂ ਦੋਵੇਂ ਪਾਇਲਟਾਂ ਨੇ ਜਹਾਜ਼ ਤੋਂ ਬਾਹਰ ਨਿਕਲ ਕੇ ਆਪਣੇ ਆਪ ਨੂੰ ਵੱਖ ਕਰ ਲਿਆ ਸੀ। ਪਰ ਰਿਹਾਇਸ਼ੀ ਇਲਾਕੇ ‘ਚ ਬਣੇ ਕੱਚੇ ਘਰ ‘ਤੇ ਡਿੱਗਣ ਨਾਲ ਜਹਾਜ਼ ਦੀ ਲਪੇਟ ‘ਚ ਆਉਣ ਨਾਲ ਦੋ ਪੇਂਡੂ ਔਰਤਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਮਰਨ ਵਾਲੀ ਇੱਕ ਔਰਤ ਆਪਣੇ ਪਸ਼ੂਆਂ ਲਈ ਚਾਰਾ ਇਕੱਠਾ ਕਰਨ ਨਿਕਲੀ ਸੀ ਕਿ ਮਿਗ-21 ਹਾਦਸੇ ਦਾ ਸ਼ਿਕਾਰ ਹੋ ਗਈ। ਰਾਜਸਥਾਨ ਵਿੱਚ ਮਿਗ-21 ਜਹਾਜ਼ ਹਾਦਸੇਰਾਜਸਥਾਨ ਵਿੱਚ ਮਿਗ-21 ਜਹਾਜ਼ ਦਾ ਪਹਿਲਾ ਹਾਦਸਾ 5 ਜਨਵਰੀ 2021 ਨੂੰ ਹੋਇਆ ਸੀ। ਇਹ ਘਟਨਾ ਰਾਜਸਥਾਨ ਦੇ ਸੂਰਤਗੜ੍ਹ ਵਿੱਚ ਵਾਪਰੀ, ਜਦੋਂ ਮਿਗ-21 ਬਾਇਸਨ ਜਹਾਜ਼ ਡਿੱਗ ਗਿਆ। ਇਸ ਤੋਂ ਬਾਅਦ 28 ਜੁਲਾਈ 2022 ਨੂੰ ਮਿਗ-21 ਜਹਾਜ਼ ਕਰੈਸ਼ ਹੋ ਗਿਆ। ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਦੋਵੇਂ ਪਾਇਲਟ ਵਿੰਗ ਕਮਾਂਡਰ ਸ਼ਹੀਦ ਹੋ ਗਏ। 28 ਜਨਵਰੀ 2023 ਨੂੰ ਭਰਤਪੁਰ ਫਿਰ ਹਵਾਈ ਹਾਦਸੇ ਦਾ ਸ਼ਿਕਾਰ ਹੋ ਗਿਆ। The post ਹਨੂੰਮਾਨਗੜ੍ਹ ‘ਚ ਮਿਗ-21 ਲੜਾਕੂ ਜਹਾਜ਼ ਕਰੈਸ਼, ਦੋ ਪਿੰਡ ਵਾਸੀਆਂ ਦੀ ਮੌਤ, ਪਾਇਲਟ ਸੁਰੱਖਿਅਤ appeared first on TheUnmute.com - Punjabi News. Tags:
|
ਮਹਾਨ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਪਾਏ ਪੂਰਨਿਆਂ 'ਤੇ ਪਹਿਰਾ ਦੇਣ ਦੀ ਲੋੜ 'ਤੇ ਜ਼ੋਰ: ਕੁਲਤਾਰ ਸਿੰਘ ਸੰਧਵਾਂ Monday 08 May 2023 06:14 AM UTC+00 | Tags: kultar-singh-sandhawan latest-news news punjab-news sikh-general-sardar-jassa-singh-ramgarhia ਚੰਡੀਗੜ੍ਹ, 08 ਮਈ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਖ਼ਦਸ਼ਾ ਜਤਾਇਆ ਕਿ ਵਿਦਿਆਰਥੀਆਂ ਨੂੰ ਆਪਣੇ ਸ਼ਾਨਾਮੱਤੇ ਇਤਿਹਾਸ ਤੋਂ ਵਿਰਵੇ ਕਰਨ ਲਈ ਸਕੂਲ ਪਾਠਕ੍ਰਮ ‘ਚੋਂ ਸਾਜ਼ਿਸ਼ਨ ਇਤਿਹਾਸਕ ਘਟਨਾਵਾਂ, ਖ਼ਾਸਕਰ ਧਾਰਮਿਕ ਇਤਿਹਾਸ ਹਟਾਇਆ ਜਾ ਰਿਹਾ ਹੈ। ਮੋਹਾਲੀ ਦੇ ਫ਼ੇਜ਼ 3ਬੀ-1 ਸਥਿਤ ਰਾਮਗੜ੍ਹੀਆ ਭਵਨ ਵਿਖੇ ਸਿੱਖ ਰਾਜ ਦੇ ਉਸਰੱਈਏ ਅਤੇ 18ਵੀਂ ਸਦੀ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ (Jassa Singh Ramgarhia) ਦੇ 300ਵੇਂ ਜਨਮ ਦਿਹਾੜੇ ਸਬੰਧੀ ਰਾਮਗੜ੍ਹੀਆ ਸਭਾ ਮੋਹਾਲੀ ਵੱਲੋਂ ਕਰਵਾਏ ਗਏ ਸਮਾਗਮ ‘ਚ ਸੰਗਤ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਰਬਾਬ ਤੋਂ ਰਣਜੀਤ ਨਗਾੜੇ ਤੱਕ ਦੇ ਸਿੱਖ ਇਤਿਹਾਸ ਨਾਲ ਵਿਦਿਆਰਥੀਆਂ ਨੂੰ ਜੋੜ ਕੇ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਆਪਣੇ ਇਤਿਹਾਸ ਅਤੇ ਗੁਰਬਾਣੀ ਨਾਲ ਜੁੜ ਕੇ ਜੇਕਰ ਬੱਚੇ ਚੰਗੇ ਇਨਸਾਨ ਬਣ ਗਏ ਤਾਂ ਜ਼ਿੰਦਗੀ ਦੇ ਬਾਕੀ ਪੜਾਅ ਵੀ ਉਹ ਸੁਖਾਲੇ ਹੀ ਸਰ ਕਰ ਲੈਣਗੇ। ਉਨ੍ਹਾਂ ਅਜਿਹੇ ਸਮਾਗਮਾਂ ਨੂੰ ਇਸ ਦਿਸ਼ਾ ਵਿੱਚ ਚੰਗੀ ਪਹਿਲ ਕਰਾਰ ਦਿੱਤਾ। ਮਿਸਲਾਂ ਦੇ ਇਤਿਹਾਸ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਹਲੀਮੀ ਸਿੱਖ ਰਾਜ ਦਾ ਮੁੱਢ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਤੋਂ ਬੱਝਣਾ ਸ਼ੁਰੂ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਉਦੋਂ ਸਿੱਖਾਂ ਦੀ ਗਿਣਤੀ ਮਹਿਜ਼ 6 ਫ਼ੀਸਦੀ ਸੀ ਅਤੇ ਸਿੱਖਾਂ ਨੇ ਵਿਸ਼ਾਲ ਸਿੱਖ ਰਾਜ ਖੜ੍ਹਾ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੀ ਗੁਰਬਾਣੀ ਉਦੋਂ ਹਰ ਘਰ ਵਿੱਚ ਸੀ ਅਤੇ ਸਿੱਖ ਬਾਣੀ-ਬਾਣੇ ਅਤੇ ਸਿਦਕ ਦੇ ਪੱਕੇ ਸਨ ਜਿਸ ਕਾਰਨ ਸਿੱਖਾਂ ਦੀ ਹਰ ਮੈਦਾਨ ਫ਼ਤਹਿ ਹੁੰਦੀ ਰਹੀ। ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਗੁਰੂ ਘਰ ਲਈ ਨਿਸ਼ਕਾਮ ਸੇਵਾ ਦਾ ਜ਼ਿਕਰ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਲਾਲ ਕਿਲ੍ਹਾ ਫ਼ਤਹਿ ਕਰਨ ਉਪਰੰਤ ਉਨ੍ਹਾਂ ਨੇ ਗੁਰੂ ਘਰਾਂ ਨੂੰ ਉਸਾਰਨ ਵੱਲ ਤਰਜੀਹ ਦਿੱਤੀ ਨਾਕਿ ਸਿਰਫ਼ ਆਪਣੇ ਲਈ ਪੈਸਾ ਜੋੜਿਆ। ਸ. ਸੰਧਵਾਂ ਨੇ ਕਿਹਾ ਕਿ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ (Jassa Singh Ramgarhia) ਜਿਹੇ ਸੂਰਬੀਰਾਂ ਦੀ ਬਹਾਦਰੀ ਨੇ ਸਾਨੂੰ ਦੇਸ਼ ਲਈ ਹਮੇਸ਼ਾ ਨਿਰਸਵਾਰਥ ਕੁਰਬਾਨੀਆਂ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਸੰਦੇਸ਼ ਦਿੱਤਾ ਹੈ ਅਤੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਵਰਗੇ ਯੋਧਿਆਂ ਨੇ ਮਹਾਨ ਗੁਰੂਆਂ ਦੇ ਪਾਏ ਪੂਰਨਿਆਂ ਉਤੇ ਪਹਿਰਾ ਦਿੱਤਾ। ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਅਜਿਹੀ ਸ਼ਾਨਦਾਰ ਵਿਰਾਸਤ ਦੇ ਵਾਰਸ ਹਾਂ, ਜਿਸ ਦੀ ਦੁਨੀਆਂ ਵਿੱਚ ਕੋਈ ਮਿਸਾਲ ਨਹੀਂ ਮਿਲਦੀ। ਵਿਧਾਨ ਸਭਾ ਸਪੀਕਰ ਸ. ਸੰਧਵਾਂ ਨੇ ਗੁਰਦੁਆਰਾ ਪ੍ਰਬੰਧ ਨੂੰ ਹੋਰ ਵਧੀਆ ਤਰੀਕੇ ਨਾਲ ਚਲਾਉਣ ਲਈ 2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਇਸੇ ਤਰ੍ਹਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਕੁਲਵੰਤ ਸਿੰਘ ਨੇ ਜਿੱਥੇ ਮਹਾਨ ਸਿੱਖ ਜਰਨੈਲ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ, ਉਥੇ ਉਨ੍ਹਾਂ ਨੇ ਰਾਮਗੜ੍ਹੀਆ ਭਵਨ ਦੇ ਹਾਲ ਨੂੰ ਨਵਿਆਉਣ ਦੀ ਜ਼ਿੰਮੇਵਾਰੀ ਵੀ ਲਈ। The post ਮਹਾਨ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਪਾਏ ਪੂਰਨਿਆਂ ‘ਤੇ ਪਹਿਰਾ ਦੇਣ ਦੀ ਲੋੜ ‘ਤੇ ਜ਼ੋਰ: ਕੁਲਤਾਰ ਸਿੰਘ ਸੰਧਵਾਂ appeared first on TheUnmute.com - Punjabi News. Tags:
|
Adipurush: ਆਦਿਪੁਰਸ਼ ਦਾ ਟ੍ਰੇਲਰ 9 ਮਈ ਨੂੰ ਹੋਵੇਗਾ ਰਿਲੀਜ਼ Monday 08 May 2023 06:20 AM UTC+00 | Tags: adipurush adipurush-movie adipurush-trailer breaking-news film-adipurush news ਚੰਡੀਗੜ੍ਹ,08 ਮਈ 2023: ਆਦਿਪੁਰਸ਼ (Adipurush) ਦੀਆਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਵਿੱਚੋਂ ਇੱਕ, 9 ਮਈ 2023 ਨੂੰ ਆਪਣੇ ਗਲੋਬਲ ਟ੍ਰੇਲਰ ਲਾਂਚ ਦੇ ਨਾਲ ਇਤਿਹਾਸ ਰਚਣ ਲਈ ਪੂਰੀ ਤਰ੍ਹਾਂ ਤਿਆਰ ਹੈ। ਟੀਮ ਨੇ ਇੱਕ ਨਵਾਂ ਪੋਸਟਰ ਰਿਲੀਜ਼ ਕੀਤਾ ਹੈ ਜਿਸ ਵਿੱਚ ਮਸ਼ਹੂਰ ਅਭਿਨੇਤਾ ਪ੍ਰਭਾਸ ਨੇ ਮੈਗਾ ਲਾਂਚ ਦੀ ਘੋਸ਼ਣਾ ਕੀਤੀ ਹੈ। ਓਮ ਰਾਉਤ ਦੁਆਰਾ ਨਿਰਦੇਸ਼ਤ ਅਤੇ ਭੂਸ਼ਣ ਕੁਮਾਰ ਦੁਆਰਾ ਨਿਰਮਿਤ, ਸ਼ਾਨਦਾਰ ਫਿਲਮ ਪਹਿਲਾਂ ਹੀ ਇੱਕ ਵੱਡਾ ਮੀਲ ਪੱਥਰ ਹਾਸਲ ਕਰ ਚੁੱਕੀ ਹੈ ਅਤੇ ਟ੍ਰਿਬੇਕਾ ਫੈਸਟੀਵਲ ਵਿੱਚ ਇਸਦੇ ਅੰਤਰਰਾਸ਼ਟਰੀ ਪ੍ਰੀਮੀਅਰ ਲਈ ਚੁਣੀ ਗਈ ਹੈ। ਟੀਮ ਦੁਆਰਾ ਜਾਰੀ ਕੀਤੀ ਗਈ ਹਰ ਇੱਕ ਝਲਕ ਨੇ ਦਰਸ਼ਕਾਂ ਵਿੱਚ ਬਹੁਤ ਉਤਸ਼ਾਹ ਪੈਦਾ ਕੀਤਾ ਹੈ ਅਤੇ ਹੁਣ ਟੀਮ ਇੱਕ ਸ਼ਾਨਦਾਰ ਟ੍ਰੇਲਰ ਲਾਂਚ ਲਈ ਤਿਆਰ ਹੈ ਜੋ ਵਿਸ਼ਵ ਪੱਧਰ ‘ਤੇ ਪ੍ਰਦਰਸ਼ਿਤ ਕੀਤਾ ਜਾਵੇਗਾ ਕਿਉਂਕਿ ਇਹ ਨਾ ਸਿਰਫ ਭਾਰਤ ਵਿੱਚ ਬਲਕਿ 70 ਦੇਸ਼ਾਂ ਵਿੱਚ ਲਾਂਚ ਕੀਤਾ ਜਾਵੇਗਾ। ਸ਼ਾਨਦਾਰ ਲਾਂਚ ਸਿਰਫ ਭਾਰਤ ਵਿੱਚ ਹੀ ਨਹੀਂ ਸਗੋਂ ਅਮਰੀਕਾ, ਕੈਨੇਡਾ, ਮੱਧ ਪੂਰਬ ਆਸਟ੍ਰੇਲੀਆ, ਨਿਊਜ਼ੀਲੈਂਡ, ਸਿੰਗਾਪੁਰ, ਇੰਡੋਨੇਸ਼ੀਆ, ਥਾਈਲੈਂਡ, ਮਲੇਸ਼ੀਆ, ਹਾਂਗਕਾਂਗ, ਫਿਲੀਪੀਨਜ਼, ਮਿਆਂਮਾਰ, ਸ਼੍ਰੀਲੰਕਾ, ਜਾਪਾਨ ਸਮੇਤ ਏਸ਼ੀਆ ਅਤੇ ਦੱਖਣੀ ਏਸ਼ੀਆ ਖੇਤਰਾਂ ਦੇ ਨਾਲ-ਨਾਲ ਪੂਰੇ ਅਫਰੀਕਾ, ਯੂਕੇ, ਯੂਰਪ, ਰੂਸ, ਮਿਸਰ ਵਿੱਚ ਵੀ, ਇਹ ਮਹਾਂਕਾਵਿ ਕਹਾਣੀ ਦਰਸ਼ਕਾਂ ਨੂੰ ਦਿਖਾਈ ਜਾਵੇਗੀ। ਆਦਿਪੁਰਸ਼ (Adipurush), ਓਮ ਰਾਉਤ ਦੁਆਰਾ ਨਿਰਦੇਸ਼ਤ, ਟੀ-ਸੀਰੀਜ਼ ਦੁਆਰਾ ਨਿਰਮਿਤ, ਭੂਸ਼ਣ ਕੁਮਾਰ ਅਤੇ ਕ੍ਰਿਸ਼ਨ ਕੁਮਾਰ, ਓਮ ਰਾਉਤ, ਪ੍ਰਸਾਦ ਸੁਤਾਰ, ਅਤੇ ਰੀਟ੍ਰੋਫਾਈਲਜ਼ ਦੇ ਰਾਜੇਸ਼ ਨਾਇਰ, UV Creations ਦੇ ਪ੍ਰਸਾਦ ਅਤੇ ਵਾਮਸੀ ਅਤੇ 16 ਜੂਨ, 2023 ਨੂੰ ਵਿਸ਼ਵ ਪੱਧਰ ‘ਤੇ ਰਿਲੀਜ਼ ਕੀਤੀ ਜਾਵੇਗੀ। The post Adipurush: ਆਦਿਪੁਰਸ਼ ਦਾ ਟ੍ਰੇਲਰ 9 ਮਈ ਨੂੰ ਹੋਵੇਗਾ ਰਿਲੀਜ਼ appeared first on TheUnmute.com - Punjabi News. Tags:
|
ਅੰਮ੍ਰਿਤਸਰ ਵਿਰਾਸਤੀ ਮਾਰਗ 'ਤੇ ਧਮਾਕੇ ਦੀ ਜਾਂਚ ਦਾ ਜਾਇਜ਼ਾ ਲੈਣ ਪਹੁੰਚੇ ਡੀਜੀਪੀ ਗੌਰਵ ਯਾਦਵ Monday 08 May 2023 06:35 AM UTC+00 | Tags: amritsar breaking-news dgp-punjab news ਅੰਮ੍ਰਿਤਸਰ, 08 ਮਈ 2023: ਅੰਮ੍ਰਿਤਸਰ (Amritsar) ਦਰਬਾਰ ਸਾਹਿਬ ਦੇ ਨਜ਼ਦੀਕ ਵਿਰਾਸਤੀ ਮਾਰਗ ‘ਤੇ ਇਕ ਵਾਰ ਫਿਰ ਸਵੇਰੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਅਤੇ ਇਸ ਧਮਾਕੇ ਦੇ ਵਿੱਚ ਇਕ ਵਿਅਕਤੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਜਿਸਤੋਂ ਬਾਅਦ ਦੁਬਾਰਾ ਤੋਂ ਪੁਲਿਸ ਦੀਆਂ ਟੀਮਾਂ ਜਾਂਚ ਵਿੱਚ ਜੁਟ ਗਈਆਂ ਹਨ | ਇਸ ਦੌਰਾਨ ਡੀਜੀਪੀ ਪੰਜਾਬ ਗੌਰਵ ਯਾਦਵ ਵੀ ਜਾਂਚ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਵਿਰਾਸਤੀ ਮਾਰਗ ‘ਤੇ ਪਹੁੰਚੇ ਹਨ | ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ਼ਨੀਵਾਰ ਦੇਰ ਰਾਤ ਵੀ ਦਰਬਾਰ ਸਾਹਿਬ ਨਜ਼ਦੀਕ ਵਿਰਾਸਤੀ ਮਾਰਗ ਤੇ ਇੱਕ ਧਮਾਕੇ ਦੀ ਖ਼ਬਰ ਸਾਹਮਣੇ ਆਈ ਸੀ, ਜਿਸ ਵਿੱਚ ਇਕ ਵਿਅਕਤੀ ਜ਼ਖ਼ਮੀ ਹੋਇਆ ਸੀ ਅਤੇ ਅੱਜ ਵੀ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ ਅਤੇ ਪੁਲਿਸ ਦੀਆਂ ਵੱਖ-ਵੱਖ ਟੀਮਾਂ ਅਤੇ ਜਾਂਚ ਲਈ ਪਹੁੰਚੀਆਂ ਹੋਈਆਂ | ਉਨ੍ਹਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਉਪਰ ਚੱਲ ਰਹੀਆਂ ਗਲਤ ਖ਼ਬਰਾਂ ਤੋਂ ਵੀ ਲੋਕ ਗੁਰੇਜ਼ ਕਰਨ ਅਤੇ ਇਨਫਰਮੇਸ਼ਨ ਪੁਲਿਸ ਦੀ ਸੋਸ਼ਲ ਮੀਡੀਆ ਪੇਜ ਤੋਂ ਵੀ ਤੁਹਾਨੂੰ ਮਿਲ ਸਕਦੀ ਹੈ ਇਸ ਦੇ ਨਾਲ ਹੀ ਡੀਜੀਪੀ ਪੰਜਾਬ ਨੇ ਕਿਹਾ ਕਿ ਮੁੱਢਲੀ ਜਾਂਚ ਵਿਚ ਪੁਲਸ ਨੂੰ ਮੌਕੇ ਤੋਂ ਕੋਈ ਵੀ ਟਰਿਗਰਿੰਗ ਮੈਕਾਨੀਜ਼ਿਮ ਜਾਂ ਡੈਟੋਨੇਟਰ ਬਰਾਮਦ ਨਹੀਂ ਹੋਇਆ ਹੈ। ਫਿਲਹਾਲ ਫੋਰੈਂਸਿਕ ਟੀਮਾਂ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ 36 ਘੰਟਿਆਂ ਦੇ ਵਿੱਚ ਦੋ ਵਾਰ ਵਿਰਾਸਤੀ ਮਾਰਗ ‘ਤੇ ਧਮਾਕਾ ਹੈ | ਸ਼ਹਿਰ ਵਾਸੀਆਂ ਦੇ ਅੰਦਰ ਡਰ ਦਾ ਮਾਹੌਲ ਹੈ, ਉਥੇ ਹੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਸ਼ਰਧਾਲੂਆਂ ਵਿੱਚ ਵੀ ਸਹਿਮ ਦਾ ਮਾਹੌਲ ਦੇਖਣ ਨੂੰ ਮਿਲਿਆ |
The post ਅੰਮ੍ਰਿਤਸਰ ਵਿਰਾਸਤੀ ਮਾਰਗ ‘ਤੇ ਧਮਾਕੇ ਦੀ ਜਾਂਚ ਦਾ ਜਾਇਜ਼ਾ ਲੈਣ ਪਹੁੰਚੇ ਡੀਜੀਪੀ ਗੌਰਵ ਯਾਦਵ appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚ ਅਣਪਛਾਤੇ ਵਿਅਕਤੀਆਂ ਨੇ ਘਰ 'ਚ ਦਾਖਲ ਹੋ ਕੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ Monday 08 May 2023 06:51 AM UTC+00 | Tags: amritsar amritsar-police breaking-news cctv-cameras crime firing-case latst-news murder news punjab-news ram-nagar-area ram-nagar-area-of-amritsar ਅੰਮ੍ਰਿਤਸਰ, 08 ਮਈ 2023: ਅੰਮ੍ਰਿਤਸਰ (Amritsar) ਦੇ ਰਾਮ ਨਗਰ ਇਲਾਕੇ ਵਿੱਚ ਇੱਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਮੁਤਾਬਕ ਚਾਰ ਅਣਪਛਾਤੇ ਵਿਅਕਤੀਆਂ ਨੇ ਘਰ ‘ਚ ਦਾਖਲ ਹੋ ਕੇ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ | ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕਰ ਰਹੀ ਹੈ, ਜਦੋਂਕਿ ਫੋਰੈਂਸਿਕ ਟੀਮ ਨੇ ਵੀ ਘਰ ਦੀ ਜਾਂਚ ਕੀਤੀ ਹੈ। ਇਹ ਘਟਨਾ ਰਾਤ ਕਰੀਬ 11:30 ਵਜੇ ਵਾਪਰੀ। ਅੰਮ੍ਰਿਤਸਰ ਦੇ ਇਸਲਾਮਾਬਾਦ ਖੇਤਰ ਅਧੀਨ ਪੈਂਦੇ ਰਾਮ ਨਗਰ ‘ਚ 4 ਅਣਪਛਾਤੇ ਵਿਅਕਤੀਆਂ ਇਕ ਘਰ ‘ਚ ਦਾਖਲ ਹੋ ਗਏ। ਸਥਾਨਕ ਲੋਕਾਂ ਨੇ ਦੱਸਿਆ ਕਿ ਇਹ ਘਰ ਬੇਕਰੀ ਵਾਲਿਆਂ ਦਾ ਹੈ। ਅੰਦਰ ਜਾਂਦੇ ਹੀ ਨੌਜਵਾਨਾਂ ਨੇ ਸੌਰਭ ਨਾਂ ਦੇ ਨੌਜਵਾਨ 'ਤੇ ਦੋ ਗੋਲੀਆਂ ਚਲਾ ਦਿੱਤੀਆਂ। ਘਟਨਾ ਤੋਂ ਬਾਅਦ ਜਦੋਂ ਲੋਕਾਂ ਨੇ ਤੁਰੰਤ ਸੌਰਭ ਨੂੰ ਅਮਨਦੀਪ ਹਸਪਤਾਲ ਪਹੁੰਚਾਇਆ ਪਰ ਉੱਥੇ ਉਸ ਦੀ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਅਜੇ ਜਾਂਚ ਸ਼ੁਰੂ ਕੀਤੀ ਗਈ ਹੈ, ਕਾਰਨਾਂ ਅਤੇ ਦੋਸ਼ੀਆਂ ਬਾਰੇ ਕੁਝ ਕਹਿਣਾ ਠੀਕ ਨਹੀਂ ਹੋਵੇਗਾ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਘਰ ‘ਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕੀਤਾ ਜਾ ਰਿਹਾ ਹੈ ਤਾਂ ਕਿ ਕੁਝ ਸੁਰਾਗ ਮਿਲ ਸਕਣ। ਇਸ ਤੋਂ ਇਲਾਵਾ ਇਲਾਕੇ ਵਿੱਚ ਕੈਮਰੇ ਵੀ ਲਗਾਏ ਗਏ ਹਨ, ਜਿਨ੍ਹਾਂ ਦੀ ਫੁਟੇਜ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। The post ਅੰਮ੍ਰਿਤਸਰ ‘ਚ ਅਣਪਛਾਤੇ ਵਿਅਕਤੀਆਂ ਨੇ ਘਰ ‘ਚ ਦਾਖਲ ਹੋ ਕੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ appeared first on TheUnmute.com - Punjabi News. Tags:
|
ਗਮਾਡਾ ਘਪਲੇ ਮਾਮਲੇ 'ਚ ਫਿਰੋਜ਼ਪੁਰ ਦੇ ਡੀਸੀ ਵੱਲੋਂ ਕਿਸੇ ਭੂਮਿਕਾ ਤੋਂ ਇਨਕਾਰ Monday 08 May 2023 09:00 AM UTC+00 | Tags: dc-of-ferozepur gmada-fir gmada-scam latest-news mohali news punjab-vigilance-bureau vigilance ਚੰਡੀਗੜ੍ਹ, 08 ਮਈ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਮਾਡਾ (GMADA) ਵਿੱਚ ਜ਼ਮੀਨ ਐਕਵਾਇਰ ਵਿੱਚ ਜਾਅਲਸਾਜ਼ੀ ਕਰਕੇ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ, ਇਸ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਨੇ ਆਪਣੀ ਪਤਨੀ ਜਸਮੀਨ ਕੌਰ ਦੀ ਐਕੁਆਇਰ ਹੋਈ ਜ਼ਮੀਨ ਵਿਚ ਕੋਈ ਵੀ ਭੂਮਿਕਾ ਹੋਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਦੇ ਵੀ ਇਸ ਫਾਈਲ ਨੂੰ ਡੀਲ ਕਰਨ ਲਈ ਸਮਰੱਥ ਅਧਿਕਾਰੀ ਨਹੀਂ ਸਨ। ਉਨ੍ਹਾਂ ਦੀ ਪਤਨੀ ਨੇ ਆਜ਼ਾਦਾਨਾ ਤੌਰ ‘ਤੇ ਇਹ ਜ਼ਮੀਨ 2018 ਵਿਚ ਖਰੀਦੀ ਸੀ, ਜਦੋਂ ਕਿ ਜ਼ਮੀਨ ਦਾ ਮੁਆਵਜ਼ਾ 2021 ਵਿਚ ਦਿੱਤਾ ਗਿਆ ਹੈ ਅਤੇ ਉਸ ਸਮੇਂ ਉਹ ਤਾਂ ਗਮਾਡਾ ਵਿਚ ਤਾਇਨਾਤ ਹੀ ਨਹੀਂ ਸਨ। The post ਗਮਾਡਾ ਘਪਲੇ ਮਾਮਲੇ ‘ਚ ਫਿਰੋਜ਼ਪੁਰ ਦੇ ਡੀਸੀ ਵੱਲੋਂ ਕਿਸੇ ਭੂਮਿਕਾ ਤੋਂ ਇਨਕਾਰ appeared first on TheUnmute.com - Punjabi News. Tags:
|
ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਚੰਡੀਗੜ੍ਹ 'ਚ ਇੰਡੀਅਨ ਏਅਰ ਫੋਰਸ ਹੈਰੀਟੇਜ ਸੈਂਟਰ ਦਾ ਉਦਘਾਟਨ Monday 08 May 2023 09:12 AM UTC+00 | Tags: air-force breaking-news chandigarh-news defense-minister-rajnath-singh indian-air-force indian-air-force-heritage-center latest-news news punjab-news ਚੰਡੀਗੜ੍ਹ, 08 ਮਈ 2023: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਚੰਡੀਗੜ੍ਹ ਦੇ ਸੈਕਟਰ 18 ਵਿੱਚ ਇੰਡੀਅਨ ਏਅਰ ਫੋਰਸ ਹੈਰੀਟੇਜ ਸੈਂਟਰ (Indian Air Force Heritage Center) ਦਾ ਉਦਘਾਟਨ ਕੀਤਾ ਹੈ । ਉਨ੍ਹਾਂ ਨੇ ਇੰਡੀਅਨ ਏਅਰ ਫੋਰਸ ਹੈਰੀਟੇਜ ਸੈਂਟਰ (ਭਾਰਤੀ ਹਵਾਈ ਸੈਨਾ ਦੇ ਵਿਰਾਸਤੀ ਕੇਂਦਰ) ਦਾ ਉਦਘਾਟਨ ਕੀਤਾ ਅਤੇ ਇਸਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ | ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਅਤੇ ਭਾਰਤੀ ਹਵਾਈ ਸੈਨਾ ਨੇ ਪਿਛਲੇ ਸਾਲ ਇੱਕ ਸਮਝੌਤਾ ਪੱਤਰ (ਐਮਓਯੂ) ‘ਤੇ ਦਸਤਖਤ ਕੀਤੇ ਸਨ, ਜਿਸ ਤਹਿਤ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ। ਉਦਘਾਟਨੀ ਸਮਾਗਮ (Indian Air Force Heritage Center) ਵਿੱਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਏਅਰ ਚੀਫ਼ ਮਾਰਸ਼ਲ ਵੀਆਰ ਚੌਧਰੀ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਹਾਜ਼ਰ ਸਨ। ਏਅਰ ਚੀਫ਼ ਨੇ ਪਿਛਲੇ ਮਹੀਨੇ ਭਾਰਤੀ ਹਵਾਈ ਸੈਨਾ ਵਿਰਾਸਤੀ ਕੇਂਦਰ ਦੇ ਨਿਰਮਾਣ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇਸ ਦਾ ਦੌਰਾ ਕੀਤਾ ਸੀ। ਇਹ ਵਿਰਾਸਤੀ ਕੇਂਦਰ 17,000 ਵਰਗ ਫੁੱਟ ਤੋਂ ਵੱਧ ਖੇਤਰ ਵਿੱਚ ਫੈਲਿਆ ਹੋਇਆ ਹੈ। 1965, 1971 ਦੀਆਂ ਜੰਗਾਂ ਅਤੇ ਕਾਰਗਿਲ ਯੁੱਧ ਅਤੇ ਬਾਲਾਕੋਟ ਹਵਾਈ ਹਮਲੇ ਸਮੇਤ ਵੱਖ-ਵੱਖ ਯੁੱਧਾਂ ਵਿੱਚ ਹਵਾਈ ਸੈਨਾ ਦੁਆਰਾ ਨਿਭਾਈ ਗਈ ਭੂਮਿਕਾ ਨੂੰ ਯਾਦਗਾਰੀ ਚਿੰਨ੍ਹਾਂ ਰਾਹੀਂ ਦਰਸਾਉਣ ਵਾਲਾ ਇਹ ਪਹਿਲਾ ਕੇਂਦਰ ਹੈ। ਅਧਿਕਾਰੀਆਂ ਨੇ ਕਿਹਾ ਕਿ ਇਹ ਵਿਰਾਸਤੀ ਕੇਂਦਰ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਵਜੋਂ ਕੰਮ ਕਰੇਗਾ ਅਤੇ ਭਾਰਤੀ ਹਵਾਈ ਸੈਨਾ ਦੀ ਅਦੁੱਤੀ ਭਾਵਨਾ ਦਾ ਪ੍ਰਦਰਸ਼ਨ ਕਰੇਗਾ। The post ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਚੰਡੀਗੜ੍ਹ ‘ਚ ਇੰਡੀਅਨ ਏਅਰ ਫੋਰਸ ਹੈਰੀਟੇਜ ਸੈਂਟਰ ਦਾ ਉਦਘਾਟਨ appeared first on TheUnmute.com - Punjabi News. Tags:
|
ਗਿਆਸਪੁਰਾ ਗੈਸ ਲੀਕ ਮਾਮਲਾ: NGT ਦੀ ਅੱਠ ਮੈਂਬਰੀ ਕਮੇਟੀ ਵਲੋਂ ਘਟਨਾ ਸਥਾਨ ਦੀ ਜਾਂਚ ਸ਼ੁਰੂ Monday 08 May 2023 09:31 AM UTC+00 | Tags: breaking-news giaspura giaspura-gas-leak-case ludhiana national-green-tribunal news ngt punjab-news ਲੁਧਿਆਣਾ, 08 ਮਈ 2023: ਲੁਧਿਆਣਾ ਦੇ ਗਿਆਸਪੁਰਾ ਗੈਸ ਲੀਕ ਮਾਮਲੇ ‘ਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (National Green Tribunal) ਵੱਲੋਂ ਗਠਿਤ ਅੱਠ ਮੈਂਬਰੀ ਕਮੇਟੀ ਮੌਕੇ ਦਾ ਦੌਰਾ ਕਰਨ ਪਹੁੰਚੀ | ਇਸ ਮੌਕੇ ਕਮੇਟੀ ਦੇ ਚੇਅਰਮੈਨ ਨੇ ਕਿਹਾ ਕਿ ਗਿਆਸਪੁਰਾ ਵਿੱਚ ਵਾਪਰੀ ਘਟਨਾ ਮੰਦਭਾਗੀ ਹੈ | ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ੁਰੂਆਤੀ ਜਾਂਚ ਵਿੱਚ ਹਾਂ | ਕਮੇਟੀ ਨੇ ਇਸ ਦੌਰਾਨ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਇਲਾਕੇ ਦੇ ਲੋਕਾਂ ਤੋਂ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ | ਇਸ ਮਾਮਲੇ ਵਿੱਚ ਗਠਿਤ ਅੱਠ ਮੈਂਬਰੀ ਕਮੇਟੀ ਦੇ ਨਾਲ ਮਾਹਰ ਨੇ ਜਾਂਚ ਕੀਤੀ ਹੈ |ਇਸਤੋਂ ਬਾਅਦ ਗਠਿਤ ਕਮੇਟੀ ਮੀਟਿੰਗ ਹੋਵੇਗੀ | ਉਨ੍ਹਾਂ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਅੱਗੇ ਤੋਂ ਅਜਿਹੀ ਘਟਨਾ ਨਾ ਵਾਪਰੇ | ਜਿਕਰਯੋਗ ਹੈ ਕਿ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 20-20 ਲੱਖ ਰੁਪਏ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ | ਕਮੇਟੀ ਇੱਕ ਮਹੀਨੇ ਵਿੱਚ ਆਪਣੀ ਰਿਪੋਰਟ NGT ਨੂੰ ਸੌਂਪੇਗੀ। The post ਗਿਆਸਪੁਰਾ ਗੈਸ ਲੀਕ ਮਾਮਲਾ: NGT ਦੀ ਅੱਠ ਮੈਂਬਰੀ ਕਮੇਟੀ ਵਲੋਂ ਘਟਨਾ ਸਥਾਨ ਦੀ ਜਾਂਚ ਸ਼ੁਰੂ appeared first on TheUnmute.com - Punjabi News. Tags:
|
ਜਲੰਧਰ 'ਚ ਭਲਕੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ 'ਚ ਛੁੱਟੀ ਦਾ ਐਲਾਨ Monday 08 May 2023 10:40 AM UTC+00 | Tags: breaking-news deputy-commissioner-jalandhar jalandhar jalandhar-by-election jalandhar-police news polling-booth ਚੰਡੀਗੜ੍ਹ, 08 ਮਈ 2023: ਜਲੰਧਰ (Jalandhar) ਜ਼ਿਮਨੀ ਚੋਣ ਨੂੰ ਲੈ ਕੇ ਅੱਜ ਸ਼ਾਮ 6 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ | ਇਸਦੇ ਚੱਲਦੇ ਭਲਕੇ ਯਾਨੀ 09 ਮਈ ਨੂੰ ਪੋਲਿੰਗ ਬੂਥਾਂ ‘ਤੇ ਤਿਆਰੀ ਕੀਤੀ ਜਾਣੀ ਹੈ | ਜ਼ਿਲ੍ਹਾ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਪੱਤਰ ਜਾਰੀ ਕਰਦਿਆਂ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ 2 ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ |
The post ਜਲੰਧਰ ‘ਚ ਭਲਕੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ‘ਚ ਛੁੱਟੀ ਦਾ ਐਲਾਨ appeared first on TheUnmute.com - Punjabi News. Tags:
|
ਰੋਪੜ ਵਿਖੇ ਸਤਲੁਜ ਦਰਿਆ 'ਚ ਪਲਟੀ ਕਿਸ਼ਤੀ, ਦੋ ਵਿਅਕਤੀ ਰੁੜੇ, 1 ਵਿਅਕਤੀ ਦੀ ਲਾਸ਼ ਬਰਾਮਦ Monday 08 May 2023 10:48 AM UTC+00 | Tags: a-boat-overturned accident-news breaking-news chaunta-village latest-news news punjab-news punjab-police ropar rupnagar sutlej sutlej-river the-unmute-breaking-news ਚੰਡੀਗੜ੍ਹ, 08 ਮਈ 2023: ਪੰਜਾਬ ਦੇ ਜ਼ਿਲ੍ਹਾ ਰੋਪੜ ਦੇ ਪਿੰਡ ਚੌਂਤਾ ਦੇ ਨਾਲ ਲੱਗਦੇ ਸਤਲੁਜ ਦਰਿਆ (Sutlej River) ਵਿੱਚ ਬੀਤੀ ਸ਼ਾਮ ਕਰੀਬ 6 ਵਜੇ ਇੱਕ ਕਿਸ਼ਤੀ ਪਲਟਣ ਨਾਲ ਵੱਡਾ ਹਾਦਸਾ ਵਾਪਰ ਗਿਆ। ਜਹਾਜ਼ ‘ਚ ਸਵਾਰ 6 ਜਣਿਆਂ ‘ਚੋਂ 2 ਪਾਣੀ ‘ਚ ਵਹਿ ਗਏ, ਜਿਨ੍ਹਾਂ ‘ਚੋਂ 1 ਵਿਅਕਤੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਜਦਕਿ ਦੂਜੇ ਦੀ ਅੱਜ ਭਾਲ ਕੀਤੀ ਜਾ ਰਹੀ ਹੈ। ਹਾਲਾਂਕਿ ਕਿਸ਼ਤੀ ‘ਚ ਸਵਾਰ 4 ਜਣਿਆਂ ਨੂੰ ਮਲਾਹ ਅਤੇ ਉਸ ਦੇ ਸਾਥੀ ਨੇ ਕਾਫੀ ਮਿਹਨਤ ਨਾਲ ਬਚਾ ਲਿਆ। ਦੱਸ ਦਈਏ ਕਿ ਬੀਤੀ ਸ਼ਾਮ ਦਰਿਆ ਪਾਰ ਤੋਂ ਕੁਝ ਲੋਕ ਖੇਤੀਬਾੜੀ ਦਾ ਕੰਮ ਕਰਕੇ ਘਰ ਪਰਤ ਰਹੇ ਸਨ। ਕਿਸ਼ਤੀ ਵਿੱਚ ਕਰੀਬ 6 ਜਣੇ ਸਵਾਰ ਸਨ। ਕਿਸ਼ਤੀ ਵਿਚ ਸਵਾਰ ਚਾਰ ਜਣੇ ਦੂਜੇ ਪਿੰਡਾਂ ਦੇ ਸਨ, ਜਿਨ੍ਹਾਂ ਨੂੰ ਤੈਰਨਾ ਨਹੀਂ ਆਉਂਦਾ ਸੀ, ਜਿਨ੍ਹਾਂ ਵਿਚ ਦੋ ਔਰਤਾਂ ਅਤੇ ਦੋ ਮਰਦ ਸਨ। ਡਰਾਈਵਰ ਨੇ ਦੱਸਿਆ ਕਿ ਜਦੋਂ ਕਿਸ਼ਤੀ ਕੰਢੇ ਤੋਂ ਕਰੀਬ 50 ਫੁੱਟ ਦੂਰ ਸੀ ਤਾਂ ਉਸ ਵਿੱਚ ਲੋਕਾਂ ਦੇ ਬੈਠਣ ਵਿੱਚ ਅਸੰਤੁਲਨ ਹੋਣ ਕਾਰਨ ਕਿਸ਼ਤੀ ਪਾਣੀ ਨਾਲ ਭਰਨ ਲੱਗੀ। ਜਿਸ ਵਿੱਚੋਂ ਇੱਕ ਵਿਅਕਤੀ ਰਾਮ ਲੁਭਾਇਆ (32) ਪੁੱਤਰ ਹਰਦੇਵ ਚੰਦ ਦੀ ਲਾਸ਼ ਨੂੰ ਮੌਕੇ ਤੋਂ ਬਾਹਰ ਕੱਢ ਲਿਆ ਗਿਆ। ਅਤੇ ਦੂਜਾ ਵਿਅਕਤੀ ਭਗਤਰਾਮ (45) ਪੁੱਤਰ ਸਦਾਰਾਮ ਦਰਿਆ ਵਿੱਚ ਰੁੜ੍ਹ ਗਿਆ, ਜਿਸ ਦੀ ਭਾਲ ਅੱਜ ਗੋਤਾਖੋਰ ਕਮਲਪ੍ਰੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਏਐਸਆਈ ਹਰੀਪੁਰ ਚੌਕੀ ਇੰਚਾਰਜ ਸੋਹਣ ਸਿੰਘ ਪੁਲੀਸ ਫੋਰਸ ਸਮੇਤ ਮੌਕੇ 'ਤੇ ਪੁੱਜੇ। ਘਟਨਾ ਦੀ ਸੂਚਨਾ ਮਿਲਦੇ ਹੀ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਵੀ ਆਪਣੀ ਟੀਮ ਨਾਲ ਪਹੁੰਚ ਗਏ, ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਤੁਰੰਤ ਮੰਗ ਕੀਤੀ ਕਿ ਹਾਦਸੇ ਵਿੱਚ ਮਾਰੇ ਗਏ ਦੋਵਾਂ ਵਿਅਕਤੀਆਂ ਨੂੰ ਮੁਆਵਜ਼ਾ ਦਿੱਤਾ ਜਾਵੇ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਸਤਲੁਜ ਦਰਿਆ ਦੇ ਨਾਲ ਲੱਗਦੇ ਸਾਰੇ ਪਿੰਡਾਂ ਵਿੱਚ ਸਮੁੰਦਰੀ ਸਫ਼ਰ ਕਰਨ ਵਾਲੇ ਯਾਤਰੀਆਂ ਅਤੇ ਲੋਕਾਂ ਨੂੰ ਤੁਰੰਤ ਲਾਈਫ਼ ਜੈਕਟ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਹੈ। The post ਰੋਪੜ ਵਿਖੇ ਸਤਲੁਜ ਦਰਿਆ ‘ਚ ਪਲਟੀ ਕਿਸ਼ਤੀ, ਦੋ ਵਿਅਕਤੀ ਰੁੜੇ, 1 ਵਿਅਕਤੀ ਦੀ ਲਾਸ਼ ਬਰਾਮਦ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਤਿੰਨ IAS ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ Monday 08 May 2023 11:07 AM UTC+00 | Tags: additional-charge breaking-news ias ias-officer news punjab-government the-unmute-breaking-news the-unmute-latest-news the-unmute-punjabi-news ਚੰਡੀਗੜ੍ਹ, 08 ਮਈ 2023: ਪੰਜਾਬ ਸਰਕਾਰ ਨੇ ਪਾਤਰ ਜਾਰੀ ਕਰਦਿਆਂ ਤਿੰਨ ਆਈ.ਏ.ਐੱਸ (IAS) ਅਧਿਕਾਰੀਆਂ ਦੇ ਟ੍ਰੇਨਿੰਗ ‘ਤੇ ਜਾਣ ਕਾਰਨ ਉਨ੍ਹਾਂ ਦੀ ਥਾਂ ਉਤੇ ਹੋਰ IAS ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਸੰਬੰਧੀ ਦੀ ਸੂਚੀ ਹੇਠ ਅਨੁਸਾਰ ਹੈ|
The post ਪੰਜਾਬ ਸਰਕਾਰ ਨੇ ਤਿੰਨ IAS ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ appeared first on TheUnmute.com - Punjabi News. Tags:
|
ਪਹਿਲਵਾਨਾਂ ਦੇ ਧਰਨੇ 'ਚ ਸ਼ਾਮਲ ਹੋਏ ਕਿਸਾਨ, ਦਿੱਲੀ ਪੁਲਿਸ ਨੇ ਕਿਹਾ ਜਲਦਬਾਜ਼ੀ ਕਾਰਨ ਟੁੱਟੇ ਬੈਰੀਕੇਡ Monday 08 May 2023 11:32 AM UTC+00 | Tags: bharatiya-kisan-union breaking-news delhi-police delhi-police-dcp jantar joginder-singh-ugrahan kisan latest-news news wrestlers wrestlers-protest wrestlers-strike ਚੰਡੀਗੜ੍ਹ, 08 ਮਈ 2023: ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਦਿੱਲੀ ਦੇ ਜੰਤਰ-ਮੰਤਰ ‘ਤੇ ਪਹੁੰਚੇ ਅਤੇ ਪਹਿਲਵਾਨਾਂ (Wrestlers) ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ । ਜਿਕਰਯੋਗਹੇ ਕਿ 23 ਅਪ੍ਰੈਲ ਤੋਂ ਧਰਨਾ ਲਗਾਤਾਰ ਜਾਰੀ ਹੈ | ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ‘ਚ ਸ਼ਾਮਲ ਹੋਏ ਕਿਸਾਨ ਵਲੋਂ ਅੱਜ ਦਿੱਲੀ ਪੁਲਿਸ ਦੇ ਬੈਰੀਕੇਡ ਤੋੜਨ ਦੀਆਂ ਖ਼ਬਰਾਂ ਹਨ । ਪਰ ਦਿੱਲੀ ਪੁਲਿਸ ਨੇ ਪ੍ਰਦਰਸ਼ਨ ਸਥਾਨ ‘ਤੇ ਕਿਸੇ ਅਣਸੁਖਾਵੀਂ ਘਟਨਾ ਤੋਂ ਇਨਕਾਰ ਕੀਤਾ। ਇਸ ਦੌਰਾਨ ਪੁਲਿਸ ਡਿਪਟੀ ਕਮਿਸ਼ਨਰ ਪ੍ਰਣਵ ਤਾਇਲ ਨੇ ਕਿਹਾ ਕਿ ਇਹ ਘਟਨਾ ਉਦੋਂ ਹੋਈ, ਜਦੋਂ ਕੁਝ ਕਿਸਾਨ ਧਰਨਾ ਸਥਾਨ ‘ਤੇ ਪਹੁੰਚਣ ਦੀ ਜਲਦੀ ‘ਚ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪ੍ਰਦਰਸ਼ਨ ਸਥਾਨ ਤੱਕ ਲਿਜਾਉਣ ਲਈ ਬੈਰੀਕੇਡ ਹਟਾ ਦਿੱਤੇ ਗਏ ਸਨ ਅਤੇ ਬੈਠਕ ਸ਼ਾਂਤੀਪੂਰਨ ਤਰੀਕੇ ਨਾਲ ਹੋ ਰਹੀ ਹੈ। ਡਿਪਟੀ ਕਮਿਸ਼ਨਰ ਨੇ ਇਕ ਟਵੀਟ ‘ਚ ਕਿਹਾ,”ਕਿਸਾਨਾਂ ਦੇ ਇਕ ਸਮੂਹ ਨੂੰ ਜੰਤਰ-ਮੰਤਰ ਤੱਕ ਲਿਜਾਇਆ ਗਿਆ। ਉਹ ਧਰਨਾ ਸਥਾਨ ਤੱਕ ਪਹੁੰਚਣ ਦੀ ਜਲਦੀ ‘ਚ ਸਨ ਅਤੇ ਉਨ੍ਹਾਂ ‘ਚੋਂ ਕੁਝ ਬੈਰੀਕੇਡ ‘ਤੇ ਚੜ੍ਹ ਗਏ, ਜੋ ਹੇਠਾਂ ਡਿੱਗ ਗਏ ਅਤੇ ਉਨ੍ਹਾਂ ਨੂੰ ਹਟਾ ਦਿੱਤਾ ਗਿਆ। ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਦੇ ਪ੍ਰਵੇਸ਼ ਦੀ ਸਹੂਲਤ ਲਈ ਬੈਰੀਕੇਡਾਂ ਨੂੰ ਇਕ ਪਾਸੇ ਕਰ ਦਿੱਤਾ।’ ਉਨ੍ਹਾਂ ਨੇ ਕਿਹਾ,”ਪ੍ਰਦਰਸ਼ਨਕਾਰੀ ਧਰਨਾ ਸਥਾਨ ‘ਤੇ ਪਹੁੰਚ ਗਏ ਹਨ ਅਤੇ ਬੈਠਕ ਸ਼ਾਂਤੀਪੂਰਵਕ ਚੱਲ ਰਹੀ ਹੈ।” ਪੁਲਿਸ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀਆਂ ਨਾਲ ਕੋਈ ਝੜੱਪ ਨਹੀਂ ਹੋਈ ਅਤੇ ਸਥਾਨ ‘ਤੇ ਪੁਲਸ ਪ੍ਰਦਰਸ਼ਨਕਾਰੀਆਂ ਨੂੰ ਸਹੂਲਤ ਪ੍ਰਦਾਨ ਕਰਨ ਅਤੇ ਸ਼ਾਂਤੀਪੂਰਨ ਸਭਾ ਯਕੀਨੀ ਕਰਨ ਦਾ ਕੰਮ ਕਰ ਰਹੀ ਹੈ। ਇਸਦੇ ਨਾਲ ਹੀ ਦਿੱਲੀ ਪੁਲਿਸ ਨੇ ਅਪੀਲ ਕੀਤੀ ਹੈ ਕਿ ਉਹ ਫਰਜ਼ੀ ਖ਼ਬਰਾਂ ‘ਤੇ ਭਰੋਸਾ ਨਾ ਕਰਨ। ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਨੂੰ ਸਹੂਲਤ ਦਿੱਤੀ ਜਾ ਰਹੀ ਹੈ। ਸੁਰੱਖਿਆ ਯਕੀਨੀ ਕਰਨ ਲਈ ਡੀ.ਐੱਫ.ਐੱਮ.ਡੀ. ਦੇ ਮਾਧਿਅਮ ਨਾਲ ਪ੍ਰਵੇਸ਼ ਨੂੰ ਨਿਯਮਿਤ ਕੀਤਾ ਜਾ ਰਿਹਾ ਹੈ। ਕ੍ਰਿਪਾ ਸ਼ਾਂਤੀਪੂਰਨ ਰਹਿਣ ਅਤੇ ਕਾਨੂੰਨ ਦੀ ਪਾਲਣਾ ਕਰਨ।” ਪਹਿਲਵਾਨ 23 ਅਪ੍ਰੈਲ ਤੋਂ ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠੇ ਹਨ ਅਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਤੇ ਕਾਰਵਾਈ ਦੀ ਮੰਗ ਕਰ ਰਹੇ ਹਨ। ਪ੍ਰਦਰਸ਼ਨਕਾਰੀ ਪਹਿਲਵਾਨਾਂ (Wrestlers) ਨਾਲ ਇਕਜੁਟਤਾ ਜ਼ਾਹਰ ਕਰਨ ਲਈ ਵੱਡੀ ਗਿਣਤੀ ‘ਚ ਕਿਸਾਨ ਧਰਨਾ ਸਥਾਨ ‘ਤੇ ਇਕੱਠੇ ਹੋਏ ਹਨ। The post ਪਹਿਲਵਾਨਾਂ ਦੇ ਧਰਨੇ ‘ਚ ਸ਼ਾਮਲ ਹੋਏ ਕਿਸਾਨ, ਦਿੱਲੀ ਪੁਲਿਸ ਨੇ ਕਿਹਾ ਜਲਦਬਾਜ਼ੀ ਕਾਰਨ ਟੁੱਟੇ ਬੈਰੀਕੇਡ appeared first on TheUnmute.com - Punjabi News. Tags:
|
ਜਲੰਧਰ ਜ਼ਿਮਨੀ ਚੋਣ: ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ Monday 08 May 2023 11:36 AM UTC+00 | Tags: aam-aadmi-party boards-corporations breaking-news cm-bhagwant-mann government holiday jalandhar-by-election jalandhar-by-election-2023 local-holiday news punjab punjab-government ਚੰਡੀਗੜ੍ਹ, 08 ਮਈ 2023: ਪੰਜਾਬ ਸਰਕਾਰ ਨੇ ਜਲੰਧਰ (Jalandhar) ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਇਸ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 10 ਮਈ 2023 ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਵੀ ਇਹ ਛੁੱਟੀ ਐਲਾਨੀ ਗਈ ਹੈ। ਪੰਜਾਬ ਸਰਾਕਰ ਵਲੋਂ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜਲੰਧਰ (Jalandhar) ਲੋਕ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 10 ਮਈ, 2023 (ਬੁੱਧਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਇਸ ਦੇ ਨਾਲ ਹੀ ਜਲੰਧਰ ਲੋਕ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਮਿਤੀ 10 ਮਈ, 2023 (ਬੁੱਧਵਾਰ) ਦੀ ਤਨਖਾਹ ਸਮੇਤ (ਪੇਡ) ਛੁੱਟੀ ਘੋਸ਼ਿਤ ਕੀਤੀ ਗਈ ਹੈ। The post ਜਲੰਧਰ ਜ਼ਿਮਨੀ ਚੋਣ: ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ appeared first on TheUnmute.com - Punjabi News. Tags:
|
Liquor Policy Case: ਅਦਾਲਤ ਵਲੋਂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ 'ਚ ਕੀਤਾ ਵਾਧਾ Monday 08 May 2023 11:49 AM UTC+00 | Tags: aam-aadmi-party arvind-kejriwal breaking-news cbi cbi-custody delhi delhi-liquor-policy-case ed excise-policy-case excise-policy-case-2023 judicial-custody latest-news liquor-policy-case manish-sisodia news punjab punjab-government rouse-avenue-court the-unmute-breaking-news the-unmute-punjabi-news ਚੰਡੀਗੜ੍ਹ, 08 ਮਈ 2023: ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ। ਈਡੀ ਨੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਮਨੀਸ਼ ਸਿਸੋਦੀਆ ਨੂੰ ਰਾਊਸ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ ਗਿਆ ।ਸਿਸੋਦੀਆ ਦੀ ਨਿਆਂਇਕ ਹਿਰਾਸਤ ਖ਼ਤਮ ਹੋ ਰਹੀ ਹੈ। ਇਸ ਦੌਰਾਨ ਰਾਊਸ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 23 ਮਈ ਤੱਕ ਵਧਾ ਦਿੱਤੀ ਹੈ। ਰਾਊਸ ਐਵੇਨਿਊ ਅਦਾਲਤ ਨੇ ਨਿਆਂਇਕ ਹਿਰਾਸਤ 15 ਦਿਨਾਂ ਤੱਕ ਵਧਾਉਣ ਦੇ ਨਾਲ-ਨਾਲ ਈਡੀ ਨੂੰ ਸਿਸੋਦੀਆ ਨੂੰ ਚਾਰਜਸ਼ੀਟ ਦੀ ਈ-ਕਾਪੀ ਮੁਹੱਈਆ ਕਰਵਾਉਣ ਲਈ ਕਿਹਾ ਹੈ। ਈਡੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਮਨੀ ਲਾਂਡਰਿੰਗ ਐਂਗਲ ਦੀ ਵੀ ਜਾਂਚ ਕਰ ਰਹੀ ਹੈ। ਸਭ ਤੋਂ ਪਹਿਲਾਂ ਸੀਬੀਆਈ ਨੇ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ। ਸਾਬਕਾ ਮੁੱਖ ਮੰਤਰੀ ਬੀਤੀ 23 ਫਰਵਰੀ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ। The post Liquor Policy Case: ਅਦਾਲਤ ਵਲੋਂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ appeared first on TheUnmute.com - Punjabi News. Tags:
|
ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕਥਿਤ ਵੀਡੀਓ ਮਾਮਲੇ 'ਚ ਪੰਜਾਬ ਪੁਲਿਸ ਵੱਲੋਂ SIT ਦਾ ਗਠਨ Monday 08 May 2023 11:58 AM UTC+00 | Tags: aam-aadmi-party breaking-news lal-chand-kataruchak latest-news news punjab-government punjabi-news punjab-news the-unmute the-unmute-breaking-news the-unmute-news the-unmute-punjabi-news the-unmute-update ਚੰਡੀਗੜ੍ਹ, 08 ਮਈ 2023: ਪੰਜਾਬ ਦੇ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਦੀ ਕਥਿਤ ਵੀਡੀਓ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ (SIT) ਗਠਨ ਕੀਤਾ ਹੈ। DIG ਨਰਿੰਦਰ ਭਾਰਗਵ ਦੀ ਅਗਵਾਈ ‘ਚ SIT ਬਣਾਈ ਗਈ ਹੈ ਅਤੇ ਪਠਾਨਕੋਟ ਅਤੇ ਗੁਰਦਾਸਪੁਰ ਦੇ SSP ਵੀ ਇਸ ਕਮੇਟੀ ਦੇ ਮੈਂਬਰ ਹੋਣਗੇ। ਇਹ ਐੱਸ.ਆਈ ਟੀ. ਇਸ ਪੁਰੇ ਮਾਮਲੇ ਦੀ ਜਾਂਚ ਕਰੇਗੀ।ਇਸ ਸਬੰਧੀ ਜਾਰੀ ਹੁਕਮਾਂ ਵਿਚ ਇਹ ਵੀ ਕਿਹਾ ਕਿ ਕੌਮੀ ਐਸ ਸੀ ਕਮਿਸ਼ਨ ਦੇ ਹੁਕਮਾਂ ਮੁਤਾਬਕ ਸ਼ਿਕਾਇਤ ਕਰਤਾ ਨੂੰ ਸੁਰੱਖਿਆ ਵੀ ਪ੍ਰਦਾਨ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ‘ਤੇ ਇਕ ਐਸ.ਸੀ ਲੜਕੇ ਦਾ ਜਿਣਸੀ ਸੋਸ਼ਣ ਕਰਨ ਦਾ ਦੋਸ਼ ਹੈ |
The post ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕਥਿਤ ਵੀਡੀਓ ਮਾਮਲੇ ‘ਚ ਪੰਜਾਬ ਪੁਲਿਸ ਵੱਲੋਂ SIT ਦਾ ਗਠਨ appeared first on TheUnmute.com - Punjabi News. Tags:
|
CM ਭਗਵੰਤ ਮਾਨ ਪਿੰਡ ਸਿੰਬਲੀ (ਹੁਸ਼ਿਆਰਪੁਰ) ਵਿੱਚ ਚਿੱਟੀ ਵੇਈਂ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ Monday 08 May 2023 12:08 PM UTC+00 | Tags: aam-aadmi-party breaking-news chitti-bein cm-bhagwant-mann hoshiarpur latest-news news punjab-government sant-balbir-singh-seechewal the-unmute-breaking-news the-unmute-latest-news the-unmute-punjabi-news village-simbli ਸਿੰਬਲੀ (ਹੁਸ਼ਿਆਰਪੁਰ), 8 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣ ਵਾਲੀਆਂ ਨਸਲਾਂ ਲਈ ਪਾਣੀ ਬਚਾਉਣ ਲਈ ਧਰਤੀ ਹੇਠ ਪਾਣੀ ਜ਼ੀਰਣ ਦੇ ਨਾਲ-ਨਾਲ ਸੂਬੇ ਦੀ ਬਨਸਪਤੀ ਤੇ ਜੰਗਲੀ ਜੀਵ ਨੂੰ ਬਚਾਉਣ ਲਈ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਚਿੱਟੀ ਵੇਈਂ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ ਤੇ ਸੰਤਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਸਾਨੂੰ ਵਾਤਾਵਰਨ ਦੀ ਸੰਭਾਲ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਨਕਸ਼ੇ-ਕਦਮ ਉਤੇ ਚੱਲਦਿਆਂ ਸੂਬਾ ਸਰਕਾਰ, ਪੰਜਾਬ ਦੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਵੱਡੇ ਪੱਧਰ ਉਤੇ ਮੁਹਿੰਮ ਵਿੱਢੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਇਸ ਕਾਰਜ ਲਈ ਸਹਿਯੋਗ ਦੇਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਗੁਰਬਾਣੀ ਦੀ ਤੁਕ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ' ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸਾਡੇ ਗੁਰੂ ਸਾਹਿਬਾਨ ਨੇ ਹਵਾ ਦੀ ਤੁਲਨਾ ਅਧਿਆਪਕ, ਪਾਣੀ ਦੀ ਪਿਤਾ ਤੇ ਧਰਤੀ ਦੀ ਮਾਂ ਨਾਲ ਕੀਤੀ ਹੈ ਪਰ ਕਿੰਨੀ ਬਦਕਿਸਮਤੀ ਦੀ ਗੱਲ ਹੈ ਕਿ ਅਸੀਂ ਗੁਰੂ ਸਾਹਿਬਾਨ ਦੇ ਸ਼ਬਦਾਂ ਦਾ ਮਾਣ ਨਹੀਂ ਰੱਖ ਸਕੇ ਅਤੇ ਅਸੀਂ ਇਨ੍ਹਾਂ ਤਿੰਨੇ ਸਰੋਤਾਂ ਨੂੰ ਪਲੀਤ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਢਾਲ ਕੇ ਸੂਬੇ ਦੀ ਸ਼ਾਨ ਨੂੰ ਸਹੀ ਅਰਥਾਂ ਵਿੱਚ ਬਹਾਲ ਕਰੀਏ। ਵਾਤਾਵਰਨ ਦੇ ਮਸਲਿਆਂ ਨੂੰ ਜਾਣ-ਬੁੱਝ ਕੇ ਨਜ਼ਰਅੰਦਾਜ਼ ਕਰਨ ਲਈ ਵਿਰੋਧੀ ਧਿਰਾਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਣੀ, ਹਵਾ ਤੇ ਧਰਤੀ ਦੀ ਕੋਈ ਵੋਟ ਨਾ ਹੋਣ ਕਾਰਨ ਇਨ੍ਹਾਂ ਆਗੂਆਂ ਨੇ ਇਨ੍ਹਾਂ ਤਿੰਨਾਂ ਖੇਤਰਾਂ ਨੰਟ ਨਜ਼ਰਅੰਦਾਜ਼ ਕੀਤਾ। ਉਨ੍ਹਾਂ ਕਿਹਾ ਕਿ ਵੱਡੇ ਪੱਧਰ ਉਤੇ ਪ੍ਰਦੂਸ਼ਣ ਕਾਰਨ ਇਨ੍ਹਾਂ ਤਿੰਨੇ ਕੁਦਰਤੀ ਸਰੋਤਾਂ ਦਾ ਘਾਣ ਹੋਇਆ ਹੈ, ਜਿਸ ਨਾਲ ਸਮਾਜ ਨੂੰ ਨਾ-ਪੂਰਿਆ ਜਾਣ ਵਾਲਾ ਘਾਟਾ ਪੈ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ 'ਆਪ'ਸਰਕਾਰ ਬਣਨ ਮਗਰੋਂ ਵਾਤਾਵਰਨ ਨੂੰ ਬਚਾਉਣ ਲਈ ਕਦਮ ਚੁੱਕੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਲੰਮੇ ਸਮੇਂ ਤੋਂ ਸਿਹਤ ਤੇ ਸਿੱਖਿਆ ਵਰਗੇ ਅਹਿਮ ਖੇਤਰਾਂ ਨੂੰ ਵੀ ਨਜ਼ਰਅੰਦਾਜ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਾਡੀ ਸਰਕਾਰ ਬਣਨ ਮਗਰੋਂ ਇਨ੍ਹਾਂ ਖੇਤਰਾਂ ਵਿੱਚ ਮੁਕੰਮਲ ਤਬਦੀਲੀ ਦੇਖਣ ਨੂੰ ਮਿਲੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਇਨ੍ਹਾਂ ਸਾਰੇ ਖੇਤਰਾਂ ਵਿੱਚ ਜਲਦੀ ਹੀ ਮੁਲਕ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ। ਪੰਜਾਬ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ ਵਧਾ ਕੇ 60 ਫੀਸਦੀ ਕਰੇਗਾ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਲਈ ਵੱਡੇ ਪੱਧਰ ਉਤੇ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਆਪਣੇ ਕੋਲ ਉਪਲਬਧ ਨਹਿਰੀ ਪਾਣੀ ਵਿੱਚੋਂ ਸਿਰਫ਼ 33 ਤੋਂ 34 ਫੀਸਦੀ ਦੀ ਵਰਤੋਂ ਕਰ ਰਿਹਾ ਹੈ। ਇਸ ਨੂੰ ਆਉਣ ਵਾਲੇ ਦਿਨਾਂ ਵਿੱਚ ਵਧਾਇਆ ਜਾਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ ਵਧਾ ਕੇ 60 ਫੀਸਦੀ ਕਰੇਗਾ, ਜਿਸ ਨਾਲ ਕੁੱਲ 14 ਲੱਖ ਟਿਊਬਵੈੱਲਾਂ ਵਿੱਚੋਂ ਤਕਰੀਬਨ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਣ। ਇਸ ਕਦਮ ਨਾਲ ਧਰਤੀ ਹੇਠਲਾ ਪਾਣੀ ਬਚਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਦੇ ਉਦੇਸ਼ ਨਾਲ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਸੂਬਾ ਸਰਕਾਰ ਨੇ ਪਹਿਲੀ ਵਾਰ ਸਰਕਾਰ-ਕਿਸਾਨ ਮਿਲਣੀ ਕਰਵਾਈ ਤਾਂ ਕਿ ਕਿਸਾਨਾਂ ਨੂੰ ਖੇਤੀਬਾੜੀ ਸੰਕਟ ਵਿੱਚੋਂ ਕੱਢਿਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਲਗਾਤਾਰ ਵਧ ਰਹੀਆਂ ਲਾਗਤਾਂ ਅਤੇ ਘਟਦੇ ਮੁਨਾਫੇ ਕਾਰਨ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹਿ ਗਈ ਅਤੇ ਸੂਬੇ ਦੇ ਕਿਸਾਨ ਸੰਕਟ ਵਿੱਚ ਹਨ। ਉਨ੍ਹਾਂ ਕਿਹਾ ਕਿ ਇਸ ਗੱਲਬਾਤ ਦਾ ਇੱਕੋ-ਇਕ ਉਦੇਸ਼ ਫੈਸਲਾ ਲੈਣ ਵਾਲਿਆਂ ਅਤੇ ਭਾਈਵਾਲਾਂ ਦਰਮਿਆਨ ਪਾੜੇ ਨੂੰ ਘਟਾਉਣਾ ਹੈ ਤਾਂ ਜੋ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਨੀਤੀਆਂ ਤਿਆਰ ਕੀਤੀਆਂ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਿਲਣੀ ਦੌਰਾਨ ਹੋਏ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਕਾਸ਼ਤ ਲਈ ਇਕ ਅਪ੍ਰੈਲ ਤੋਂ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਨਰਮਾ ਪੱਟੀ ਵਿੱਚ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਤਾਂ ਜੋ ਕਾਸ਼ਤਕਾਰਾਂ ਨੂੰ ਵੱਡੇ ਪੱਧਰ ਉਤੇ ਲਾਭ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਟੇਲਾਂ ਉਤੇ ਨਿਰਵਿਘਨ ਅਤੇ ਲੋੜੀਂਦੀ ਨਹਿਰੀ ਪਾਣੀ ਦੀ ਸਪਲਾਈ ਕਰਨ ਲਈ ਵੱਡੇ ਪੱਧਰ ਉਤੇ ਉਪਰਾਲੇ ਕੀਤੇ ਗਏ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਪੱਖੀ ਪਹਿਲਕਦਮੀ ਵਜੋਂ ਸੂਬਾ ਸਰਕਾਰ ਨੇ ਸਰਕਾਰ ਤੁਹਾਡੇ ਦੁਆਰ ਸਕੀਮ ਸ਼ੁਰੂ ਕੀਤੀ ਜਿਸ ਤਹਿਤ ਜ਼ਿਲ੍ਹੇ ਦੇ ਅਫਸਰ ਖਾਸ ਕਰਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਖੇਤਰੀ ਦੌਰੇ ਖਾਸ ਕਰਕੇ ਪਿੰਡਾਂ ਵਿੱਚ ਜਾ ਕੇ ਲੋਕਾਂ ਦੀ ਦੁੱਖ-ਤਕਲੀਫ਼ਾਂ ਸੁਣਿਆ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮਾਂ ਨੂੰ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਵੀ ਮਦਦ ਮਿਲੇਗੀ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ) ਨਹਿਰ ਦੇ ਪ੍ਰਾਜੈਕਟ ਨੂੰ ਹੁਣ ਯਮੁਨਾ-ਸਤਲੁਜ ਲਿੰਕ (ਵਾਈ.ਐਸ.ਐਲ.) ਵਜੋਂ ਜਾਣਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਕਿਸੇ ਨੂੰ ਇਕ ਬੂੰਦ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਗੰਗਾ ਤੇ ਯਮੁਨਾ ਦਾ ਪਾਣੀ ਸਤਲੁਜ ਦਰਿਆ ਰਾਹੀਂ ਪੰਜਾਬ ਨੂੰ ਸਪਲਾਈ ਹੋਣਾ ਚਾਹੀਦਾ ਹੈ ਤਾਂ ਕਿ ਸੂਬੇ ਦੀਆਂ ਲੋੜਾਂ ਪੂਰੀਆਂ ਹੋ ਸਕਣ। The post CM ਭਗਵੰਤ ਮਾਨ ਪਿੰਡ ਸਿੰਬਲੀ (ਹੁਸ਼ਿਆਰਪੁਰ) ਵਿੱਚ ਚਿੱਟੀ ਵੇਈਂ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ appeared first on TheUnmute.com - Punjabi News. Tags:
|
ਸੰਗਤਾਂ ਨਿਰਵਿਘਨ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਰਹੀਆਂ ਹਨ: SGPC ਸਕੱਤਰ Monday 08 May 2023 12:33 PM UTC+00 | Tags: amritsar-heritage-road breaking-news heritage-road-blast latest-news news nwes punjab-news punjab-police sgpc sgpc-secretary sri-darbar-sahib ਅੰਮ੍ਰਿਤਸਰ 08 ਮਈ 2023: ਅੰਮ੍ਰਿਤਸਰ ਵਿਰਾਸਤੀ ਮਾਰਗ ਦੇ ਨਜ਼ਦੀਕ ਇਕ ਵਾਰ ਫਿਰ ਤੋਂ ਸਵੇਰੇ ਹੋਏ ਧਮਾਕੇ ਤੋਂ ਬਾਅਦ ਲਗਾਤਾਰ ਹੀ ਪੁਲਿਸ ਦੀਆਂ ਵੱਖ-ਵੱਖ ਟੀਮਾਂ ਜਾਂਚ ਲਈ ਪਹੁੰਚ ਰਹੀਆਂ ਹਨ | ਉਥੇ ਹੀ ਅੰਮ੍ਰਿਤਸਰ ਸ਼ਹਿਰ ਵਾਸੀਆਂ ਅਤੇ ਸੰਗਤਾਂ ‘ਚ ਥੋੜਾ ਸਹਿਮ ਦਾ ਮਾਹੌਲ ਵੀ ਦੇਖਣ ਨੂੰ ਮਿਲ ਰਿਹਾ ਹੈ | ਇਸ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਕੱਤਰ ਪ੍ਰਤਾਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰਾਸਤੀ ਮਾਰਗ ‘ਤੇ ਹੋ ਰਹੇ ਧਮਾਕਿਆਂ ਕਰਕੇ ਸੰਗਤ ਦੇ ਮਨਾਂ ਵਿਚ ਡਰ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਲੇਕਿਨ ਸੰਗਤ ਨਿਰਵਿਘਨ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਉਨ੍ਹਾਂ ਦੀ ਪੁਲਿਸ ਅਧਿਕਾਰੀਆਂ ਨਾਲ ਵੀ ਫੋਨ ‘ਤੇ ਗੱਲਬਾਤ ਹੋਈ ਹੈ ਕਿਸੇ ਵੀ ਤਰੀਕੇ ਦੀ ਕੋਈ ਡਰ ਦਾ ਮਾਹੌਲ ਨਹੀਂ ਹੈ, ਸਥਿਤੀ ਸ਼ਾਂਤੀਪੂਰਨ ਹੈ | The post ਸੰਗਤਾਂ ਨਿਰਵਿਘਨ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਰਹੀਆਂ ਹਨ: SGPC ਸਕੱਤਰ appeared first on TheUnmute.com - Punjabi News. Tags:
|
ਜਲੰਧਰ ਜ਼ਿਮਨੀ ਚੋਣ: ਪ੍ਰੀਜ਼ਾਈਡਿੰਗ ਅਫ਼ਸਰਾਂ, ਪੋਲਿੰਗ ਅਫ਼ਸਰਾਂ ਸਮੇਤ 9 ਹਜ਼ਾਰ ਤੋਂ ਵੱਧ ਚੋਣ ਅਮਲੇ ਨੂੰ ਪੋਲਿੰਗ ਬੂਥ ਅਲਾਟ Monday 08 May 2023 12:39 PM UTC+00 | Tags: aam-aadmi-party dc-jaspreet-singh jalandhar jalandhar-by-election jalandhar-police news punjab-government the-unmute-punjab the-unmute-punjabi-news ਜਲੰਧਰ, 8 ਮਈ 2023: ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ (Jalandhar by-election) ਦੌਰਾਨ ਜ਼ਿਲ੍ਹੇ ਭਰ ਦੇ ਪੋਲਿੰਗ ਬੂਥਾਂ 'ਤੇ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਤੀਜੀ ਅਤੇ ਅੰਤਿਮ ਰੈਂਡਮਾਈਜ਼ੇਸ਼ਨ ਕੀਤੀ ਗਈ। ਚੋਣ ਅਮਲੇ ਨੂੰ ਪੋਲਿੰਗ ਬੂਥ ਅਲਾਟ ਕਰਨ ਲਈ ਰੈਂਡਮਾਈਜ਼ੇਸ਼ਨ ਦੀ ਸਮੁੱਚੀ ਪ੍ਰਕਿਰਿਆ ਜਨਰਲ ਅਬਜ਼ਰਵਰ ਡੀ.ਵੀ. ਸਵਾਮੀ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਦੀ ਮੌਜੂਦਗੀ ਵਿੱਚ ਨੇਪਰੇ ਚਾੜ੍ਹੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਮੁੱਚੇ 1972 ਪੋਲਿੰਗ ਬੂਥਾਂ 'ਤੇ ਚੋਣ ਅਮਲੇ ਦੀ ਤਾਇਨਾਤੀ ਲਈ ਰੈਂਡਮਾਈਜ਼ੇਸ਼ਨ ਕੀਤੀ ਗਈ ਹੈ ਅਤੇ ਹਰੇਕ ਪੋਲਿੰਗ ਬੂਥ ‘ਤੇ ਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਤਿੰਨ ਪੋਲਿੰਗ ਅਫ਼ਸਰ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 10 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਪੋਲਿੰਗ ਪ੍ਰਕਿਰਿਆ ਨੂੰ ਸਿਰੇ ਚਾੜ੍ਹਨ ਲਈ ਕੁੱਲ 9865 ਮੁਲਾਜ਼ਮਾਂ ਨੂੰ ਪ੍ਰੀਜ਼ਾਈਡਿੰਗ ਅਫ਼ਸਰ (ਪੀ.ਆਰ.ਓ.), ਪੋਲਿੰਗ ਅਫ਼ਸਰ (ਪੀ.ਓ.) ਵਜੋਂ ਤਾਇਨਾਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਛਾਣ ਕੀਤੀਆਂ ਵਲਨਰੇਬਲ ਪੋਲਿੰਗ ਲੋਕੇਸ਼ਨਾਂ 'ਤੇ ਮਾਈਕਰੋ ਆਬਜ਼ਰਵਾਂ ਦੀ ਤਾਇਨਾਤੀ ਲਈ ਵੀ ਰੈਂਡਮਾਈਜ਼ੇਸ਼ਨ ਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 252 ਵਲਨਰੇਬਲ ਪੋਲਿੰਗ ਲੋਕੇਸ਼ਨਾਂ 'ਤੇ 302 ਮਾਈਕਰੋ ਆਬਜ਼ਰਵਰ ਤਾਇਨਾਤ ਕੀਤੇ ਜਾਣਗੇ, ਜੋ ਕਿ ਸ਼ਾਂਤੀਮਈ ਵੋਟਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਪੋਲ ਪ੍ਰਕਿਰਿਆ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਚੋਣ (Jalandhar by-election) ਅਮਲੇ ਨੂੰ ਸਮੁੱਚੀ ਚੋਣ ਪ੍ਰਕਿਰਿਆ ਦੀ ਰੀੜ੍ਹ ਦੀ ਹੱਡੀ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਦੀ ਜ਼ਿੰਮੇਵਾਰੀ ਸਿਰਫ਼ ਸਰਕਾਰੀ ਮੁਲਾਜ਼ਮਾਂ ਨੂੰ ਸੌਂਪੀ ਗਈ ਹੈ, ਜੋ ਕਿ ਇਸ ਵਿਆਪਕ ਕਾਰਜ ਵਿੱਚ ਸ਼ਾਮਲ ਹਰੇਕ ਵਿਅਕਤੀ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਚੋਣ ਅਮਲ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਇਸ ਕਾਰਜ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਸਮੂਹ ਸਹਾਇਕ ਰਿਟਰਨਿੰਗ ਅਫ਼ਸਰ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਵੀ ਮੌਜੂਦ ਸਨ। The post ਜਲੰਧਰ ਜ਼ਿਮਨੀ ਚੋਣ: ਪ੍ਰੀਜ਼ਾਈਡਿੰਗ ਅਫ਼ਸਰਾਂ, ਪੋਲਿੰਗ ਅਫ਼ਸਰਾਂ ਸਮੇਤ 9 ਹਜ਼ਾਰ ਤੋਂ ਵੱਧ ਚੋਣ ਅਮਲੇ ਨੂੰ ਪੋਲਿੰਗ ਬੂਥ ਅਲਾਟ appeared first on TheUnmute.com - Punjabi News. Tags:
|
ਅਸੀਂ ਬੂਥ ਕੈਪਚਰਿੰਗ 'ਚ ਵਿਸ਼ਵਾਸ ਨਹੀਂ ਰੱਖਦੇ, ਕੰਮ ਰਾਹੀਂ ਲੋਕਾਂ ਦੇ ਦਿਲਾਂ 'ਤੇ ਕਬਜ਼ਾ ਕਰਦੇ ਹਾਂ: ਅਮਨ ਅਰੋੜਾ Monday 08 May 2023 01:45 PM UTC+00 | Tags: aam-aadmi-party aap aman-arora cm-bhagwant-mann congress jalandhar-police latest-news news punjab-government ਜਲੰਧਰ,08 ਮਈ 2023: ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸੀ ਆਗੂਆਂ ਦੇ ਬੇਬੁਨਿਆਦ ਦੋਸ਼ਾਂ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਅਸੀਂ ਬੂਥ ਕੈਪਚਰਿੰਗ ‘ਚ ਵਿਸ਼ਵਾਸ ਨਹੀਂ ਰੱਖਦੇ, ਅਸੀਂ ਆਪਣੇ ਕੰਮ ਅਤੇ ਲੋਕ ਪੱਖੀ ਨੀਤੀਆਂ ਰਾਹੀਂ ਲੋਕਾਂ ਦੇ ਦਿਲਾਂ ‘ਤੇ ਕਬਜ਼ਾ ਕਰਦੇ ਹਾਂ। ਜ਼ਿਮਨੀ ਚੋਣ ਦੇ ਪ੍ਰਚਾਰ ਦੌਰਾਨ 'ਆਪ' ਆਗੂਆਂ ਨੂੰ ਜਲੰਧਰ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜੋ ਕਿ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਪੂਰੇ ਮਨ ਨਾਲ ਵੋਟਾਂ ਪਾਉਣਗੇ। ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਨੇ ਕਾਂਗਰਸ ਪਾਰਟੀ ਅਤੇ ਉਨ੍ਹਾਂ ਦੇ ਆਗੂਆਂ ਨੂੰ ਘੇਰਦਿਆਂ ਕਿਹਾ ਕਿ ਉਹ ਆਪਣੀ ਹਾਰ ਪਹਿਲਾਂ ਹੀ ਸਵੀਕਾਰ ਕਰ ਚੁੱਕੇ ਹਨ। ਉਹਨਾਂ ਕਿਹਾ ਕਿ ਕਾਂਗਰਸੀ ਆਗੂਆਂ ਖਾਸ ਕਰਕੇ ਉਹਨਾਂ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਉਹ ਇਸ ਤੱਥ ਤੋਂ ਭਲੀ ਭਾਂਤ ਜਾਣੂ ਹਨ ਕਿ ਕਾਂਗਰਸ ਲੋਕਾਂ ਵਿੱਚ ਆਪਣਾ ਆਧਾਰ ਗੁਆ ਚੁੱਕੀ ਹੈ। ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨੇ ਸਾਰੇ ਲੋਕ ਵਿਰੋਧੀ ਨੇਤਾਵਾਂ ਨੂੰ ਨਕਾਰ ਦਿੱਤਾ, ਚਾਹੇ ਉਹ ਕਿੰਨੇ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਣ। ਇਸੇ ਤਰ੍ਹਾਂ ਇਸ ਚੋਣ ਵਿੱਚ ਉਨ੍ਹਾਂ ਨੂੰ ਵੋਟ ਦਿਓ ਜੋ ਤੁਹਾਡੀ ਵੋਟ ਦੀ ਕਦਰ ਕਰਦੇ ਹਨ। ਦਿੱਲੀ ਤੋਂ ਕਾਂਗਰਸ ਦੀ ਚੋਟੀ ਦੀ ਲੀਡਰਸ਼ਿਪ ਤੁਹਾਡੀਆਂ ਵੋਟਾਂ ਮੰਗਣ ਲਈ ਜਲੰਧਰ ਨਹੀਂ ਆਈ, ਮਤਲਬ ਸਾਫ਼ ਹੈ, ਉਨ੍ਹਾਂ ਨੂੰ ਤੁਹਾਡੀ ਵੋਟ ਦੀ ਕੋਈ ਕੀਮਤ ਨਹੀਂ ਹੈ, ਉਹ ਤੁਹਾਨੂੰ ਟਿੱਚ ਸਮਝਦੇ ਰਹੇ ਹਨ। ਇਸ ਲਈ ਅਜਿਹੀਆਂ ਪਾਰਟੀਆਂ ਨੂੰ ਵੋਟ ਨਾ ਪਾਓ। ਅਰੋੜਾ (Aman Arora) ਨੇ ਅੱਗੇ ਕਿਹਾ ਕਿ ਚੰਨੀ ਕਹਿ ਰਹੇ ਹਨ ਕਿ ਅਸੀਂ ਬੂਥਾਂ ‘ਤੇ ਕਬਜ਼ਾ ਕਰਾਂਗੇ, ਅਸੀਂ ਸਰਕਾਰੀ ਮਸ਼ੀਨਰੀ ਅਤੇ ਸਿਵਲ ਪ੍ਰਸ਼ਾਸਨ ਦੀ ਦੁਰਵਰਤੋਂ ਕਰ ਰਹੇ ਹਾਂ। ਅਸੀਂ ਅਜਿਹਾ ਕੁਝ ਨਹੀਂ ਕਰ ਰਹੇ, ਇਹ ਸਾਡੀ ਪਾਰਟੀ ਦੀ ਵਿਚਾਰਧਾਰਾ ਨਹੀਂ ਹੈ। ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਜਲੰਧਰ ਹਲਕੇ ਦੇ ਸਾਰੇ ਸਥਾਨਕ ਆਗੂ 16 ਮਾਰਚ 2022 ਤੋਂ ਪੰਜਾਬ ਸਰਕਾਰ ਵਜੋਂ ਕੀਤੇ ਗਏ ਸਾਡੇ ਕੰਮਾਂ ਦੇ ਆਧਾਰ ‘ਤੇ ਤੁਹਾਡੀਆਂ ਵੋਟਾਂ ਮੰਗਣ ਲਈ ਤੁਹਾਡੇ ਕੋਲ ਆ ਰਹੇ ਹਨ। ਅਰੋੜਾ ਨੇ ਕਿਹਾ ਕਿ ਕਾਂਗਰਸ ਇਸ ਲਈ ਇਹ ਬੇਬੁਨਿਆਦ ਦੋਸ਼ ਲਗਾ ਰਹੀ ਹੈ ਕਿਉਂਕਿ ਉਹ ਇਸ ਉਪ-ਚੋਣ ਵਿੱਚ ਆਪਣੀ ਹੋਣ ਵਾਲੀ ਹਾਰ ਨੂੰ ਜਾਇਜ਼ ਠਹਿਰਾਉਣ ਲਈ ਬਹਾਨੇ ਲੱਭ ਰਹੇ ਹਨ। । ਅਰੋੜਾ ਨੇ ਕਾਂਗਰਸੀ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਆਮ ਆਦਮੀ ਪਾਰਟੀ ਵਿਰੁੱਧ ਭੰਡੀ ਪ੍ਰਚਾਰ ਕਰਨ ਦੀ ਬਜਾਏ ਜਲੰਧਰ ਦੇ ਲੋਕਾਂ ਨੂੰ ਦੱਸਣ ਕਿ ਜਦੋਂ 60 ਸਾਲ ਲੋਕਾਂ ਨੇ ਉਨ੍ਹਾਂ ਨੂੰ ਵੋਟਾਂ ਪਾਈਆਂ ਹਨ ਜਾਂ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਸੀ ਤਾਂ ਉਨ੍ਹਾਂ ਨੇ ਉਨ੍ਹਾਂ ਲਈ ਕੀ ਕੀਤਾ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਪਹਿਲੀ ਸਰਕਾਰ ਹੈ ਜਿਸ ਨੇ ਸਿਰਫ਼ ਇੱਕ ਸਾਲ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ 30,000 ਨੌਕਰੀਆਂ ਦਿੱਤੀਆਂ, 600 ਯੂਨਿਟ ਪ੍ਰਤੀ ਬਿੱਲ ਮੁਫ਼ਤ ਬਿਜਲੀ ਦਿੱਤੀ, ਜਿਸ ਕਾਰਨ ਪੰਜਾਬ ਦੇ 88% ਘਰਾਂ ਦੇ ਬਿੱਲ ਜ਼ੀਰੋ ਹੋਏ, 584 ਮੁਹੱਲਾ ਕਲੀਨਿਕ ਖੋਲ੍ਹੇ, ਪੰਜਾਬ ਵਿੱਚ ਮੈਡੀਕਲ ਕਾਲਜ ਤੇ ਸਕੂਲ ਆਫ਼ ਐਮੀਨੈਂਸ ਬਣਾਏ। The post ਅਸੀਂ ਬੂਥ ਕੈਪਚਰਿੰਗ ‘ਚ ਵਿਸ਼ਵਾਸ ਨਹੀਂ ਰੱਖਦੇ, ਕੰਮ ਰਾਹੀਂ ਲੋਕਾਂ ਦੇ ਦਿਲਾਂ ‘ਤੇ ਕਬਜ਼ਾ ਕਰਦੇ ਹਾਂ: ਅਮਨ ਅਰੋੜਾ appeared first on TheUnmute.com - Punjabi News. Tags:
|
ਮਨੀਪੁਰ ਹਿੰਸਾ 'ਚ ਬੇਘਰ ਹੋਏ ਪੀੜਤਾਂ ਦੇ ਮੁੜ ਵਸੇਬੇ ਲਈ ਲੋੜੀਂਦੇ ਕਦਮ ਚੁੱਕੇ ਜਾਣ: ਸੁਪਰੀਮ ਕੋਰਟ Monday 08 May 2023 01:59 PM UTC+00 | Tags: breaking-news indian-army indian-railway indian-railway-employees manipur manipur-government manipur-violance meitei-community news supreme-court the-unmute-breaking-news the-unmute-punjabi-news trains-continues ਚੰਡੀਗੜ੍ਹ, 08 ਮਈ 2023: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮਣੀਪੁਰ (Manipur) ਹਿੰਸਾ ਕਾਰਨ ਬੇਘਰ ਹੋਏ ਲੋਕਾਂ ‘ਤੇ ਚਿੰਤਾ ਜ਼ਾਹਰ ਕੀਤੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਇਹ ਮਨੁੱਖਤਾਵਾਦੀ ਸੰਕਟ ਹੈ। ਉਜਾੜੇ ਗਏ ਲੋਕਾਂ ਦੇ ਮੁੜ ਵਸੇਬੇ ਲਈ ਲੋੜੀਂਦੇ ਕਦਮ ਚੁੱਕੇ ਜਾਣ। ਰਾਹਤ ਕੈਂਪਾਂ ਵਿੱਚ ਦਵਾਈਆਂ ਅਤੇ ਖਾਣ-ਪੀਣ ਵਰਗੀਆਂ ਜ਼ਰੂਰੀ ਚੀਜ਼ਾਂ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਵੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਮਣੀਪੁਰ ਵਿੱਚ ਇੱਕ ਦਿਨ ਪਹਿਲਾਂ 3 ਮਈ ਨੂੰ ਇੱਕ ਰੈਲੀ ਦੌਰਾਨ ਮੈਤੇਈ ਅਤੇ ਨਾਗਾ-ਕੁਕੀ ਭਾਈਚਾਰਿਆਂ ਦਰਮਿਆਨ ਹਿੰਸਾ ਭੜਕ ਗਈ ਸੀ। ਹਿੰਸਾ ਵਿੱਚ 60 ਜਣਿਆਂ ਦੀ ਜਾਨ ਚਲੀ ਗਈ ਸੀ। ਮਨੀਪੁਰ ਵਿੱਚ ਹੁਣ ਤੱਕ 23 ਹਜ਼ਾਰ ਲੋਕ ਬੇਘਰ ਹੋ ਚੁੱਕੇ ਹਨ। ਮਣੀਪੁਰ ਕਬਾਇਲੀ ਫੋਰਮ ਅਤੇ ਹਿੱਲ ਏਰੀਆ ਕਮੇਟੀ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਹਨ। ਇਨ੍ਹਾਂ ਵਿੱਚ ਹਿੰਸਾ ਦੀ ਐਸਆਈਟੀ ਜਾਂਚ ਅਤੇ ਮੀਤੀ ਭਾਈਚਾਰੇ ਨੂੰ ਐਸਟੀ ਸੂਚੀ ਵਿੱਚ ਸ਼ਾਮਲ ਕਰਨ ਦੇ ਹਾਈਕੋਰਟ ਦੇ ਹੁਕਮਾਂ ਦਾ ਵਿਰੋਧ ਕੀਤਾ ਗਿਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਬੈਂਚ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਅਗਲੀ ਸੁਣਵਾਈ 17 ਮਈ ਨੂੰ ਹੋਵੇਗੀ। ਮਨੀਪੁਰ (Manipur) ਵਿੱਚ ਮੈਤੇਈ ਭਾਈਚਾਰੇ ਨੂੰ ਐਸਟੀ ਦਾ ਦਰਜਾ ਦਿੱਤੇ ਜਾਣ ਦੇ ਵਿਰੋਧ ਵਿੱਚ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ, ਸਥਿਤੀ ਹੌਲੀ ਹੌਲੀ ਆਮ ਵਾਂਗ ਹੋ ਰਹੀ ਹੈ। ਰਾਜਧਾਨੀ ਇੰਫਾਲ ਦੇ ਥੰਗਲ ਬਾਜ਼ਾਰ ਖੇਤਰ ਵਿੱਚ ਸੋਮਵਾਰ ਨੂੰ ਕਰਫਿਊ ਵਿੱਚ ਢਿੱਲ ਦੌਰਾਨ ਜ਼ਰੂਰੀ ਚੀਜ਼ਾਂ ਖਰੀਦਣ ਲਈ ਲੋਕ ਘਰਾਂ ਤੋਂ ਬਾਹਰ ਨਿਕਲੇ। ਸੁਪਰੀਮ ਕੋਰਟ ‘ਚ ਸੁਣਵਾਈ ਦੌਰਾਨ ਕੇਂਦਰ ਅਤੇ ਮਣੀਪੁਰ ਸਰਕਾਰ ਨੇ ਦੱਸਿਆ ਕਿ ਸੂਬੇ ‘ਚ ਕੱਲ ਅਤੇ ਅੱਜ ਕਰਫਿਊ ‘ਚ ਢਿੱਲ ਦਿੱਤੀ ਗਈ ਹੈ। ਦੋਵੇਂ ਦਿਨ ਹਿੰਸਾ ਦੀ ਕੋਈ ਘਟਨਾ ਨਹੀਂ ਵਾਪਰੀ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਸੀਏਪੀਐਫ ਦੀਆਂ 35 ਕੰਪਨੀਆਂ ਨਿਯੁਕਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਨੀਮ ਫੌਜੀ ਬਲਾਂ ਅਤੇ ਫੌਜ ਦੀਆਂ ਟੁਕੜੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਸਾਧਾਰਨਤਾ ਬਹਾਲ ਕੀਤੀ ਜਾ ਰਹੀ ਹੈ। ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਨੂੰ ਰਾਹਤ ਕੈਂਪਾਂ ਵਿੱਚ ਲੋੜੀਂਦੇ ਪ੍ਰਬੰਧ ਕਰਨ ਅਤੇ ਕੇਂਦਰ ਅਤੇ ਮਨੀਪੁਰ ਸਰਕਾਰ ਤੋਂ 10 ਦਿਨਾਂ ਦੇ ਅੰਦਰ ਸਥਿਤੀ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। The post ਮਨੀਪੁਰ ਹਿੰਸਾ ‘ਚ ਬੇਘਰ ਹੋਏ ਪੀੜਤਾਂ ਦੇ ਮੁੜ ਵਸੇਬੇ ਲਈ ਲੋੜੀਂਦੇ ਕਦਮ ਚੁੱਕੇ ਜਾਣ: ਸੁਪਰੀਮ ਕੋਰਟ appeared first on TheUnmute.com - Punjabi News. Tags:
|
ਪੰਜਾਬ ਸਿਹਤ ਵਿਭਾਗ ਵੱਲੋਂ ਸੰਭਾਵੀ ਗਰਮੀ ਦੀ ਲਹਿਰ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ Monday 08 May 2023 02:04 PM UTC+00 | Tags: aam-aadmi-party breaking-news cm-bhagwant-mann dr.baljit-singh health health-tips meteorological-department news punjab punjab-government punjab-health-department weather ਚੰਡੀਗੜ੍ਹ, 08 ਮਈ 2023: ਮੌਸਮ ਵਿਭਾਗ ਵੱਲੋਂ ਆਗਾਮੀ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਸਬੰਧੀ ਲਗਾਏ ਅਨੁਮਾਨ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ (Punjab Health Department) ਨੇ ਅੱਜ ਲੋਕਾਂ ਨੂੰ ਗਰਮੀ ਦੀਆਂ ਲਹਿਰਾਂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਹ ਐਡਵਾਈਜ਼ਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ ‘ਤੇ ਜਾਰੀ ਕੀਤੀ ਗਈ ਹੈ ਤਾਂ ਜੋ ਲੋਕ ਗਰਮੀ ਦੇ ਮੌਸਮ ਦੌਰਾਨ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾ ਸਕਣ। ਜ਼ਿਕਰਯੋਗ ਹੈ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ, ਤੱਟਵਰਤੀ ਖੇਤਰਾਂ ਲਈ 37 ਡਿਗਰੀ ਜਾਂ ਇਸ ਤੋਂ ਵੱਧ ਅਤੇ ਪਹਾੜੀ ਖੇਤਰਾਂ ਲਈ 30 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ, ਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ। ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਲੋਕਾਂ ਨੂੰ ਸਿਹਤ ਵਿਭਾਗ (Punjab Health Department) ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਹਨਾਂ ਲੋਕਾਂ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਟੀ.ਵੀ., ਰੇਡੀਓ, ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ http://mausam.imd.gov.in/ ਤੋਂ ਮੌਸਮ ਦੀ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਲੋਕ ਪੂਰਵ ਅਨੁਮਾਨ ਦੇ ਅਨੁਸਾਰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਯੋਜਨਾ ਬਣਾਉਣ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਸੂਬੇ ਦੇ ਸਮੂਹ ਸਿਵਲ ਸਰਜਨਾਂ ਨੂੰ ਇਸ ਸਬੰਧੀ ਵਿਸਥਾਰਤ ਹਦਾਇਤਾਂ ਜਾਰੀ ਕਰਨ ਦੇ ਨਾਲ-ਨਾਲ ਹੀਟ ਸਟ੍ਰੋਕ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਦੇਖਭਾਲ ਲਈ ਹਸਪਤਾਲਾਂ ਵਿੱਚ ਮੁਕੰਮਲ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਬਾਕਸ: ਹੀਟ ਸਟ੍ਰੋਕ ਤੋਂ ਬਚਣ ਲਈ ਕੀ ਕਰਨਾ ਅਤੇ ਕੀ ਨਹੀਂ ਕਰਨਾਵਧੇਰੇ ਜੋਖਮ ‘ਤੇ ਹਨ: • ਨਵਜੰਮੇ ਅਤੇ ਛੋਟੇ ਬੱਚੇ ਕੀ ਕਰਨਾ ਚਾਹੀਦਾ ਹੈ:• ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਵਿੱਚ ਕੀਤੇ ਜਾਣੇ ਚਾਹੀਦੇ ਹਨ। ਕੀ ਨਹੀਂ ਕਰਨਾ ਚਾਹੀਦਾ ਹੈ:• ਧੁੱਪ ਵਿੱਚ ਖਾਸ ਤੌਰ 'ਤੇ ਦੁਪਹਿਰ 12 ਤੋਂ 3 ਵਜੇ ਤੱਕ ਬਾਹਰ ਜਾਣ ਤੋਂ ਪਰਹੇਜ਼ ਕਰੋ। ਲੱਛਣ ਜਿਨ੍ਹਾਂ ਲਈ ਤੁਰੰਤ ਡਾਕਟਰੀ ਧਿਆਨ ਦੀ ਲੋੜ ਹੁੰਦੀ ਹੈ:• ਆਰਾਮ ਨਾ ਕਰਨ ਨਾਲ ਮਾਨਸਿਕ ਸੰਤੁਲਨ ਵਿੱਚ ਬਦਲਾਅ, ਬੇਚੈਨੀ, ਬੋਲਣ ਵਿੱਚ ਦਿੱਕਤ, ਚਿੜਚਿੜਾਪਨ, ਅਟੈਕਸੀਆ (ਬੋਲਣ ਵਿੱਚ ਦਿੱਕਤ), ਹਕਲਾ ਕੇ ਬੋਲਣਾ, ਦੌਰੇ ਆਦਿ ਨਾਲ The post ਪੰਜਾਬ ਸਿਹਤ ਵਿਭਾਗ ਵੱਲੋਂ ਸੰਭਾਵੀ ਗਰਮੀ ਦੀ ਲਹਿਰ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ appeared first on TheUnmute.com - Punjabi News. Tags:
|
KKR vs PBKS: ਕੋਲਕਾਤਾ ਖ਼ਿਲਾਫ਼ ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ Monday 08 May 2023 02:15 PM UTC+00 | Tags: ipl-nesw kkr-vs-pbks kolkata-knight-riders news punjab-kings sports-news the-unmute-breaking-news ਚੰਡੀਗੜ੍ਹ, 08 ਮਈ 2023: (KKR vs PBKS) ਆਈਪੀਐਲ ਵਿੱਚ ਅੱਜ ਪੰਜਾਬ ਕਿੰਗਜ਼ ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ ਨਾਲ ਹੋਵੇਗਾ। ਦੋਵੇਂ ਟੀਮਾਂ ਅੰਕ ਸੂਚੀ ਦੇ ਵਿਚਕਾਰ ਫਸੀਆਂ ਹੋਈਆਂ ਹਨ। ਇੱਥੇ ਹਾਰਨਾ ਦੋਵਾਂ ਟੀਮਾਂ ਲਈ ਪਲੇਆਫ ਦੀ ਰਾਹ ਬੇਹੱਦ ਮੁਸ਼ਕਲ ਬਣਾ ਦੇਵੇਗਾ। ਹਾਲਾਂਕਿ ਪੰਜਾਬ ਦੀ ਸਥਿਤੀ ਕੋਲਕਾਤਾ ਨਾਲੋਂ ਥੋੜ੍ਹੀ ਬਿਹਤਰ ਹੈ। ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਸ਼ੁਰੂ ਕਰ ਦਿੱਤੀ ਹੈ। ਪ੍ਰਭਸਿਮਰਨ ਸਿੰਘ ਨੇ ਕਪਤਾਨ ਸ਼ਿਖਰ ਧਵਨ ਦੇ ਨਾਲ ਪਾਰੀ ਦੀ ਸ਼ੁਰੂਆਤ ਕੀਤੀ। ਕੋਲਕਾਤਾ ਲਈ ਵੈਭਵ ਅਰੋੜਾ ਨੇ ਪਹਿਲਾ ਓਵਰ ਕੀਤਾ। ਧਵਨ ਅਤੇ ਪ੍ਰਭਸਿਮਰ ਚੰਗੇ ਸੰਪਰਕ ਵਿੱਚ ਹਨ। ਦੋ ਓਵਰਾਂ ਬਾਅਦ ਪੰਜਾਬ ਦਾ ਸਕੋਰ 21 ਦੌੜਾਂ ਹੈ। The post KKR vs PBKS: ਕੋਲਕਾਤਾ ਖ਼ਿਲਾਫ਼ ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ appeared first on TheUnmute.com - Punjabi News. Tags:
|
ਸਮੁੱਚੇ 1972 ਪੋਲਿੰਗ ਬੂਥਾਂ 'ਤੇ ਵੋਟਿੰਗ ਦੇ ਸੁਚਾਰੂ ਸੰਚਾਲਨ ਲਈ ਢੁੱਕਵੇਂ ਪ੍ਰਬੰਧ: ਡਿਪਟੀ ਕਮਿਸ਼ਨਰ Monday 08 May 2023 02:19 PM UTC+00 | Tags: deputy-commissioner deputy-commissioner-jalandhar jalandhar-police latest-news news polling-booths sibin-c ਚੰਡੀਗੜ੍ਹ/ਜਲੰਧਰ, 8 ਮਈ 2023: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਅੱਜ ਵੀਡੀਓ ਕਾਨਫਰੰਸ ਰਾਹੀਂ 10 ਮਈ ਨੂੰ ਹੋਣ ਜਾ ਰਹੀ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਨੂੰ ਲੈ ਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐਸ.ਐਸ.ਪੀ. (ਦਿਹਾਤੀ) ਮੁਖਵਿੰਦਰ ਸਿੰਘ ਭੁੱਲਰ ਤੇ ਹੋਰਨਾਂ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਦੱਸਿਆ ਕਿ ਜਿਮਨੀ ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਮੁੱਖ ਚੋਣ ਅਧਿਕਾਰੀ ਨੂੰ ਆਦਰਸ਼ ਚੋਣ ਜ਼ਾਬਤੇ, ਪੋਲਿੰਗ ਸਟਾਫ਼, ਵੋਟਰ ਸਲਿੱਪਾਂ ਦੀ ਵੰਡ, ਵੈਬਕਾਸਟਿੰਗ, ਟਰਾਂਸਪੋਟੇਸ਼ਨ ਅਤੇ ਸੰਚਾਰ ਪਲਾਨ ਅਤੇ ਈ.ਵੀ.ਐਮ. ਸਟਰਾਂਗ ਰੂਮਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐਸ.ਐਸ.ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਜਾਣੂ ਕਰਵਾਇਆ ਕਿ ਜ਼ਿਲ੍ਹੇ ਅੰਦਰ ਕਰੀਬ 98 ਫੀਸਦੀ ਲਾਇਸੰਸੀ ਹਥਿਆਰ ਜਮ੍ਹਾ ਕਰਵਾਏ ਜਾ ਚੁੱਕੇ ਹਨ। ਸੁਰੱਖਿਆ ਬਲਾਂ ਦੀ ਤਾਇਨਾਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜਿਮਨੀ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਢੁੱਕਵਾਂ ਤਾਇਨਾਤੀ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਚੋਣਾਂ ਨੂੰ ਅਮਨ-ਅਮਾਨ ਨਾਲ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਮਨੀ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮੁੱਚੇ 1972 ਪੋਲਿੰਗ ਬੂਥਾਂ 'ਤੇ ਵੋਟਿੰਗ ਦੇ ਸੁਚਾਰੂ ਸੰਚਾਲਨ ਲਈ ਢੁੱਕਵੇਂ ਪ੍ਰਬੰਧ ਅਮਲ ਵਿੱਚ ਲਿਆਂਦੇ ਗਏ ਹਨ। ਉਨ੍ਹਾਂ ਦੱਸਿਆ ਕਿ ਕਰੀਬ 98 ਫੀਸਦੀ ਵੋਟਰ ਸਲਿੱਪਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਵਾਲੇ ਦਿਨ ਸਮੁੱਚੀ ਪ੍ਰਕਿਰਿਆ 'ਤੇ ਨਜ਼ਰ ਰੱਖਣ ਲਈ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵੈਬ ਕਾਸਟਿੰਗ ਕੀਤੀ ਜਾਵੇਗੀ, ਜਿਸ ਦੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕਰਨ ਤੋਂ ਇਲਾਵਾ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ 'ਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦੱਸਿਆ ਕਿ ਈ.ਵੀ.ਐਮਜ਼ ਦੀ ਆਵਾਜਾਈ ਲਈ ਸਮੁੱਚੇ 703 ਵਾਹਨ ਜੀ.ਪੀ.ਐਸ. ਸਿਸਟਮ ਨਾਲ ਲੈਸ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ 1972 ਪੋਲਿੰਗ ਸਟੇਸ਼ਨਾਂ 'ਤੇ ਦਿਵਿਆਂਗ ਤੇ ਬਜ਼ੁਰਗ ਵੋਟਰਾਂ ਦੀ ਸਹਾਇਤਾ ਲਈ ਰੈਂਪ, ਵ੍ਹੀਲ ਚੇਅਰ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਦੇ ਨਾਲ-ਨਾਲ ਚੋਣ ਮਿੱਤਰ ਤਾਇਨਾਤ ਕਰਨ ਤੋਂ ਇਲਾਵਾ ਬਾਇਓ ਵੇਸਟ ਮੈਨੇਜਮੈਂਟ ਲਈ ਆਂਗਣਵਾੜੀ, ਆਸ਼ਾ ਅਤੇ ਮਲਟੀਪਰਪਜ਼ ਹੈਲਥ ਵਰਕਰ ਵੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਚੋਣਾਂ ਨਾਲ ਸਬੰਧਤ ਸਟਾਫ਼ ਨੂੰ ਸਿਖਲਾਈ ਵੀ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਚੋਣ ਪ੍ਰਕਿਰਿਆ ਸਬੰਧੀ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਜਾਣਕਾਰੀ ਹੋਵੇ। ਜ਼ਿਕਰਯੋਗ ਹੈ ਕਿ 10 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਗਿਣਤੀ 13 ਮਈ ਨੂੰ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਸਮੂਹ ਸਹਾਇਕ ਰਿਟਰਨਿੰਗ ਅਫ਼ਸਰ ਆਦਿ ਵੀ ਮੌਜੂਦ ਸਨ। The post ਸਮੁੱਚੇ 1972 ਪੋਲਿੰਗ ਬੂਥਾਂ 'ਤੇ ਵੋਟਿੰਗ ਦੇ ਸੁਚਾਰੂ ਸੰਚਾਲਨ ਲਈ ਢੁੱਕਵੇਂ ਪ੍ਰਬੰਧ: ਡਿਪਟੀ ਕਮਿਸ਼ਨਰ appeared first on TheUnmute.com - Punjabi News. Tags:
|
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਭਾਰਤੀ ਹਵਾਈ ਸੈਨਾ ਦੇ ਵਿਰਾਸਤੀ ਕੇਂਦਰ ਦਾ ਉਦਘਾਟਨ Monday 08 May 2023 02:23 PM UTC+00 | Tags: air-force-heritage chandigarh indian-air-force indian-air-force-heritage-center-in-sector-18 union-defense-minister-rajnath-singh ਚੰਡੀਗੜ੍ਹ, 08 ਮਈ 2023: ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਚੰਡੀਗੜ੍ਹ ਦੇ ਸੈਕਟਰ-18 ਵਿੱਚ ਭਾਰਤੀ ਹਵਾਈ ਸੈਨਾ ਦੇ ਵਿਰਾਸਤੀ ਕੇਂਦਰ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਕੇਂਦਰ ਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ ਹੈ। ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਰੱਖਿਆ ਮੰਤਰੀ ਦਾ ਸਵਾਗਤ ਕੀਤਾ।ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਅਤੇ ਭਾਰਤੀ ਹਵਾਈ ਸੈਨਾ ਨੇ ਪਿਛਲੇ ਸਾਲ ਇੱਕ ਸਮਝੌਤਾ ਪੱਤਰ (ਐਮਓਯੂ) 'ਤੇ ਦਸਤਖਤ ਕੀਤੇ ਸਨ | ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ, ਏਅਰ ਚੀਫ਼ ਮਾਰਸ਼ਲ ਵੀ.ਆਰ. ਚੌਧਰੀ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਹਾਜ਼ਰ ਸਨ। ਭਾਰਤੀ ਹਵਾਈ ਸੈਨਾ ਦੇ ਮੁਖੀ ਨੇ ਭਾਰਤੀ ਹਵਾਈ ਸੈਨਾ ਵਿਰਾਸਤੀ ਕੇਂਦਰ ਦੇ ਨਿਰਮਾਣ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਪਿਛਲੇ ਮਹੀਨੇ ਇਸ ਦਾ ਦੌਰਾ ਕੀਤਾ ਸੀ। ਇਹ ਵਿਰਾਸਤੀ ਕੇਂਦਰ 17,000 ਵਰਗ ਫੁੱਟ ਤੋਂ ਵੱਧ ਖੇਤਰ ਵਿੱਚ ਫੈਲਿਆ ਹੋਇਆ ਹੈ। ਇਹ 1965, 1971 ਦੀਆਂ ਜੰਗਾਂ ਅਤੇ ਕਾਰਗਿਲ ਯੁੱਧ ਅਤੇ ਬਾਲਾਕੋਟ ਹਵਾਈ ਹਮਲੇ ਸਮੇਤ ਵੱਖ-ਵੱਖ ਯੁੱਧਾਂ ਵਿੱਚ ਹਵਾਈ ਸੈਨਾ ਦੀ ਭੂਮਿਕਾ ਨੂੰ ਫਰੈਸਕੋ ਅਤੇ ਯਾਦਗਾਰੀ ਚਿੰਨ੍ਹਾਂ ਰਾਹੀਂ ਦਰਸਾਉਣ ਵਾਲਾ ਪਹਿਲਾ ਕੇਂਦਰ ਹੈ।
ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਸ਼ਹਿਰ ਵਿੱਚ ਆਮਦ ਮੌਕੇ ਏਅਰਪੋਰਟ ਲਾਈਟ ਪੁਆਇੰਟ ਤੋਂ ਲੈ ਕੇ ਸੈਕਟਰ-17/18 ਦੇ ਲਾਈਟ ਪੁਆਇੰਟ ਤੱਕ ਹਰ ਥਾਂ ਟ੍ਰੈਫਿਕ ਪੁਲੀਸ ਤੇ ਥਾਣਾ ਸਦਰ ਪੁਲੀਸ ਤੇ ਹੋਰ ਪੁਲੀਸ ਮੁਲਾਜ਼ਮ ਮੌਜੂਦ ਸਨ। ਟ੍ਰੈਫਿਕ ਪੁਲਸ ਦੇ ਨਾਲ-ਨਾਲ ਪੁਲਸ ਕੰਟਰੋਲ ਰੂਮ ਦਾ ਸਟਾਫ ਵੀ ਹਾਈ ਅਲਰਟ 'ਤੇ ਰਿਹਾ ਤਾਂ ਜੋ ਰੱਖਿਆ ਮੰਤਰੀ ਦੇ ਰੂਟ ਦੌਰਾਨ ਕੋਈ ਗੜਬੜ ਨਾ ਹੋ ਸਕੇ। ਪ੍ਰਸ਼ਾਸਨ ਦਾ ਸੈਰ ਸਪਾਟਾ ਵਿਭਾਗ ਏਅਰ ਫੋਰਸ ਹੈਰੀਟੇਜ ਸੈਂਟਰ ਚਲਾਏਗਾ। ਵਿਭਾਗ ਦਾ ਸਟਾਫ਼ ਮੌਜੂਦ ਰਹੇਗਾ। ਜੋ ਹੈਰੀਟੇਜ ਸੈਂਟਰ ਵਿਖੇ ਆਉਣ ਵਾਲੇ ਸੈਲਾਨੀਆਂ ਦਾ ਮਾਰਗਦਰਸ਼ਨ ਕਰਨਗੇ ਅਤੇ ਇੱਥੇ ਰੱਖੇ ਸਾਮਾਨ ਬਾਰੇ ਜਾਣਕਾਰੀ ਦੇਣਗੇ। ਕੇਂਦਰ ਦਾ ਦੌਰਾ ਕਰਨ ਵਾਲੇ ਸੈਲਾਨੀਆਂ ਨੂੰ ਹਵਾਈ ਸੈਨਾ ਦੀ ਬਹਾਦਰੀ, ਯੁੱਧ ਦੀਆਂ ਕਹਾਣੀਆਂ ਅਤੇ ਹਥਿਆਰਾਂ ਬਾਰੇ ਪੂਰੀ ਜਾਣਕਾਰੀ ਮਿਲੇਗੀ। The post ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਭਾਰਤੀ ਹਵਾਈ ਸੈਨਾ ਦੇ ਵਿਰਾਸਤੀ ਕੇਂਦਰ ਦਾ ਉਦਘਾਟਨ appeared first on TheUnmute.com - Punjabi News. Tags:
|
ਭਾਜਪਾ ਯੁਵਾ ਮੋਰਚਾ ਨੇ ਜਲੰਧਰ ਦੇ ਸਾਰੇ ਵਿਧਾਨ ਸਭਾ ਹਲਕਿਆਂ 'ਚ ਕੱਢੀਆਂ ਬਾਈਕ ਰੈਲੀਆਂ Monday 08 May 2023 02:27 PM UTC+00 | Tags: bharatiya-janata-yuva-morcha-punjab bjp-yuva-morcha jalandhar kanwarveer-singh-tohra-along news ਜਲੰਧਰ, 08 ਮਈ 2023: ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਇੰਜੀ. ਕੰਵਰਵੀਰ ਸਿੰਘ ਟੌਹੜਾ ਨੇ ਚੋਣ ਪ੍ਰਚਾਰ ਦੇ ਆਖਿਰੀ ਦਿਨ ਆਪਣੇ ਸਮੂਹ ਵਰਕਰਾਂ ਨਾਲ ਜਲੰਧਰ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਭਾਜਪਾ-ਸ਼ਿਅਦ ਯੂਨਾਇਟਡ ਦੇ ਸਾਂਝੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਬਾਈਕ ਰੈਲੀਆਂ ਕੱਢੀਆਂ , ਜਿਸ ਵਿੱਚ ਯੁਵਾ ਮੋਰਚਾ ਦੇ ਵਰਕਰਾਂ ਸਮੇਤ ਆਮ ਨੌਜਵਾਨਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਲੋਕ ਸਭਾ ਚੋਣ ਯੁਵਾ ਮੋਰਚਾ ਦੇ ਇੰਚਾਰਜ ਅਤੇ ਭਾਜਪਾ ਦੇ ਸੂਬਾ ਸਕੱਤਰ ਐਡਵੋਕੇਟ ਰਾਜੇਸ਼ ਹਨੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਨਾਲ ਯੁਵਾ ਮੋਰਚਾ ਦੇ ਸੂਬਾ ਜਨਰਲ ਸਕੱਤਰ ਅਭਾਸ ਸ਼ਾਕਿਰ, ਸਹਿ ਇੰਚਾਰਜ ਅਭਿਨਵ ਕੋਹਲੀ ਅਤੇ ਯੁਵਾ ਮੋਰਚਾ ਦੇ ਸੂਬਾ ਮੀਡੀਆ ਇੰਚਾਰਜ ਵਿਸ਼ਾਲ ਮਹਿਤਾ ਵੀ ਮੌਜੂਦ ਸਨ। ਕੰਵਰਵੀਰ ਸਿੰਘ ਟੌਹੜਾ ਨੇ ਸ਼ਹਿਰ ਦਾ ਤੂਫਾਨੀ ਦੌਰਾ ਕੀਤਾ ਅਤੇ ਇਨ੍ਹਾਂ ਬਾਈਕ ਰੈਲੀਆਂ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਰੈਲੀਆਂ ਵਿਚ ਖੁਦ ਸ਼ਮੂਲੀਅਤ ਕਰਕੇ ਵਰਕਰਾਂ ਦਾ ਹੌਸਲਾ ਵੀ ਵਧਾਇਆ | ਰਾਜੇਸ਼ ਹਨੀ ਨੇ ਇਸ ਮੌਕੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ 10 ਮਈ ਨੂੰ ਆਪਣੇ, ਆਪਣੇ ਬੱਚਿਆਂ, ਜਲੰਧਰ ਅਤੇ ਪੰਜਾਬ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਸਭ ਕੁਝ ਭੁੱਲ ਕੇ 'ਕਮਲ' ਦੇ ਫੁੱਲ ਦੇ ਨਿਸ਼ਾਨ ਵਾਲਾ ਬਟਨ ਦਬਾ ਕੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਵੋਟ ਪਾ ਕੇ ਅਟਵਾਲ ਨੂੰ ਜਿਤਾਉਣ। ਉਨ੍ਹਾਂ ਦੀ ਜਿੱਤ ਜਲੰਧਰ ਦੇ ਲੋਕਾਂ ਦੀ ਆਪਣੀ ਜਿੱਤ ਹੋਵੇਗੀ ਅਤੇ ਅਸੀਂ ਤੁਹਾਨੂੰ ਭਰੋਸਾ ਦਿਵਾਉਂਦੇ ਹਾਂ ਕਿ ਆਉਣ ਵਾਲੇ 11 ਮਹੀਨਿਆਂ ਵਿੱਚ ਜਲੰਧਰ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਉਸ ਤੋਂ ਬਾਅਦ ਅਗਲੇ ਸਾਲ ਯਾਨੀ 2024 ਦੇ ਅੱਧ ਵਿਚ ਪੰਜਾਬ ਵਿਚ ਫਿਰ ਤੋਂ ਲੋਕ ਸਭਾ ਚੋਣਾਂ ਹੋਣੀਆਂ ਹਨ ਅਤੇ ਫਿਰ ਅਟਵਾਲ ਦੇ ਕੰਮਾਂ ਨੂੰ ਦੇਖਦੇ ਹੋਏ ਤੁਸੀਂ ਖੁਦ ਭਾਜਪਾ ਦੇ ਹੱਕ ਵਿਚ ਵੋਟ ਪਾਓਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਵਿਚ ਤੀਜੀ ਵਾਰ ਕੇਂਦਰ ਚ ਭਾਰਤੀ ਜਨਤਾ ਪਰੀ ਦੀ ਸਰਕਾਰ ਬਣਾਉਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 10 ਮਈ ਨੂੰ ਹੋਣ ਵਾਲੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਇੰਦਰ ਅਟਵਾਲ ਦੀ ਜਿੱਤ ਨਾਲ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਦੇ ਵਿਜੇ ਯਾਤਰਾ ਦੀ ਸ਼ੁਰੂਆਤ ਕਰਨਗੇ। ਕੰਵਰਵੀਰ ਸਿੰਘ ਟੌਹੜਾ ਨੇ ਇਸ ਮੌਕੇ ਕਿਹਾ ਕਿ ਭਾਜਪਾ ਦੇ ਸਾਂਝੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਜਨਤਾ ਚ ਭਾਰੀ ਉਤਸ਼ਾਹ ਹੈ ਅਤੇ ਲੋਕ ਉਨ੍ਹਾਂ ਨੂੰ ਭਰਪੂਰ ਸਮਰਥਨ ਦੇ ਰਹੇ ਹਨ। ਅੱਜ ਯੁਵਾ ਮੋਰਚਾ ਪੰਜਾਬ ਦੀ ਸਕੱਤਰ ਪ੍ਰਿਆ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਸੈਂਟਰਲ ਵਿਧਾਨਸਭਾ ਵਿੱਚ ਯੁਵਾ ਮੋਰਚਾ ਪੰਜਾਬ ਦੇ ਸਕੱਤਰ ਹਰਮਨਦੀਪ ਸਿੰਘ ਮੀਤਾ ਦੀ ਅਗਵਾਈ ਹੇਠ, ਜਲੰਧਰ ਨੋਰਥ ਵਿਧਾਨਸਭਾ ਵਿੱਚ ਯੁਵਾ ਮੋਰਚਾ ਸਕੱਤਰ ਭਰਤ ਮਹਾਜਨ ਦੀ ਅਗਵਾਈ ਹੇਠ, ਜਲੰਧਰ ਛਾਉਣੀ ਵਿਧਾਨਸਭਾ ਵਿੱਚ ਯੁਵਾ ਮੋਰਚਾ ਦੇ ਕਾਲਜ ਆਊਟਰੀਚ ਸੈੱਲ ਹਰਮਨਦੀਪ ਸਿੰਘ ਮੀਤਾ ਦੀ ਅਗੁਵਾਈ ਹੇਠ, ਜਲੰਧਰ ਵੈਸਟ ਵਿਧਾਨ ਸਭਾ ਵਿੱਚ ਯੁਵਾ ਮੋਰਚਾ ਦੇ ਸੰਯੁਕਤ ਦਫ਼ਤਰ ਸਕੱਤਰ ਅੰਕਿਤ ਸੈਣੀ ਦੀ ਅਗਵਾਈ ਹੇਠ, ਸ਼ਾਹਕੋਟ ਵਿਧਾਨ ਸਭਾ ਵਿੱਚ ਗੌਰਵ ਕੱਕੜ ਦੀ ਅਗਵਾਈ ਹੇਠ, ਨਕੋਦਰ ਵਿਧਾਨ ਸਭਾ ਵਿੱਚ ਸੂਬਾ ਸਕੱਤਰ ਅਨੁਜ ਖੋਸਲਾ ਦੀ ਅਗਵਾਈ ਹੇਠ, ਆਦਮਪੁਰ ਵਿਧਾਨ ਸਭਾ ਵਿੱਚ ਯੁਵਾ ਮੋਰਚਾ ਦੇ ਮੀਤ ਪ੍ਰਧਾਨ ਅੰਮ੍ਰਿਤਪਾਲ ਡੱਲੀ ਦੀ ਅਗਵਾਈ ਹੇਠ ਅਤੇ ਫਿਲੌਰ ਵਿਧਾਨ ਸਭਾ ਵਿੱਚ ਯੁਵਾ ਮੋਰਚਾ ਦੇ ਮੀਤ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਸੈਂਕੜੇ ਨੌਜਵਾਨ ਕਾਰਕੁੰਨਾਂ ਅਤੇ ਆਮ ਨੌਜਵਾਨਾਂ ਨੇ ਬਾਈਕ ਰੈਲੀਆਂ ਕੱਢੀਆਂ ਅਤੇ ਲੋਕਾਂ ਨੂੰ ਭਾਜਪਾ ਦੀ ਪੰਜਾਬ ਪ੍ਰਤੀ ਸੋਚ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਅਤੇ 10 ਮਈ ਵਾਲੇ ਦਿਨ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਵੋਟ ਪਾਉਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਾਈਕ ਰੈਲੀਆਂ ਨੇ ਜਲੰਧਰ ਦੀਆਂ ਸਾਰੀਆਂ ਵਿਧਾਨ ਸਭਾਵਾਂ ਦੇ ਵੱਖ ਵੱਖ ਖੇਤਰਾਂ ਦਾ ਦੌਰਾ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਹੈ ਅਤੇ ਜਨਤਾ ਨੇ ਵੀ ਅਟਵਾਲ ਦਾ ਸਮਰਥਨ ਕਰਨ ਦਾ ਮਨ ਬਣਾ ਲਿਆ ਹੈ। The post ਭਾਜਪਾ ਯੁਵਾ ਮੋਰਚਾ ਨੇ ਜਲੰਧਰ ਦੇ ਸਾਰੇ ਵਿਧਾਨ ਸਭਾ ਹਲਕਿਆਂ ‘ਚ ਕੱਢੀਆਂ ਬਾਈਕ ਰੈਲੀਆਂ appeared first on TheUnmute.com - Punjabi News. Tags:
|
ਭਾਰਤੀ ਮੂਲ ਦੇ ਸਚਿਤ ਮਹਿਰਾ ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦੇ ਨਵੇਂ ਪ੍ਰਧਾਨ ਬਣੇ Monday 08 May 2023 02:37 PM UTC+00 | Tags: canada liberal-party news sachith-mehra ਚੰਡੀਗੜ੍ਹ, 08 ਮਈ 2023: ਭਾਰਤੀ ਮੂਲ ਦੇ ਸਚਿਤ ਮਹਿਰਾ (Sachit Mehra) ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦੇ ਨਵੇਂ ਪ੍ਰਧਾਨ ਬਣ ਗਏ ਹਨ। ਇਸ ਦੇ ਲਈ ਸ਼ਨੀਵਾਰ ਨੂੰ ਚੋਣਾਂ ਹੋਈਆਂ। ਨਤੀਜੇ ਸੋਮਵਾਰ ਨੂੰ ਐਲਾਨੇ ਗਏ। 46 ਸਾਲਾ ਸਚਿਤ ਨੇ ਮੀਰਾ ਅਹਿਮਦ ਨੂੰ ਹਰਾਇਆ। ਸਚਿਤ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਕਰੀਬੀ ਦੋਸਤ ਹਨ ਅਤੇ ਕਰੀਬ 32 ਸਾਲਾਂ ਤੋਂ ਲਿਬਰਲ ਪਾਰਟੀ ਨਾਲ ਜੁੜੇ ਹੋਏ ਹਨ। ਸ਼ਡਿਊਲ ਮੁਤਾਬਕ ਕੈਨੇਡਾ ਵਿੱਚ 2025 ਵਿੱਚ ਆਮ ਚੋਣਾਂ ਹੋਣ ਜਾ ਰਹੀਆਂ ਹਨ। ਟਰੂਡੋ ਗਠਜੋੜ ਨਾਲ ਸਰਕਾਰ ਚਲਾ ਰਹੇ ਹਨ। ਇਸ ਦੇ ਲਈ ਕਾਮਨ ਮਿਨੀਮਮ ਪ੍ਰੋਗਰਾਮ ਬਣਾਉਣ ਵਿੱਚ ਸਚਿਤ ਦੀ ਅਹਿਮ ਭੂਮਿਕਾ ਸੀ। ਕੈਨੇਡਾ ‘ਚ ਲਿਬਰਲ ਪਾਰਟੀ ਦਾ ਪ੍ਰਧਾਨ ਐਲਾਨੇ ਜਾਣ ਤੋਂ ਬਾਅਦ ਸਚਿਤ ਮਹਿਰਾ ਨੇ ਵੀ ਟਵੀਟ ਕੀਤਾ। ਉਨ੍ਹਾਂ ਨੇ ਟਵੀਟ ‘ਚ ਲਿਖਿਆ ਕਿ ਇਹ ਪਾਰਟੀ ਇਕ ਟੀਮ ਦੇ ਤੌਰ ‘ਤੇ ਬਹੁਤ ਵਧੀਆ ਹੈ। ਇਸ ਪਾਰਟੀ ਦੀ ਸੇਵਾ ਕਰਕੇ ਮੈਨੂੰ ਮਾਣ ਮਹਿਸੂਸ ਹੋ ਰਿਹਾ ਹੈ। ਏਜੰਸੀ ਕੈਨੇਡੀਅਨ ਪ੍ਰੈਸ ਨੇ ਰਾਸ਼ਟਰਪਤੀ ਬਣਨ ਤੋਂ ਬਾਅਦ ਉਨ੍ਹਾਂ ਦੇ ਹਵਾਲੇ ਨਾਲ ਕਿਹਾ ਕਿ ਇੱਥੇ (ਓਟਵਾ ਵਿੱਚ) ਹੋਰ ਲਿਬਰਲ ਸੰਸਦ ਮੈਂਬਰਾਂ ਨੂੰ ਭੇਜਣ ਲਈ ਸਾਨੂੰ ਜਨਤਕ ਤੌਰ ‘ਤੇ ਜਾਣਾ ਪਵੇਗਾ ਅਤੇ ਹੁਣ ਕੰਮ ਕਰਨਾ ਸ਼ੁਰੂ ਕਰਨਾ ਹੋਵੇਗਾ। ਸਚਿਤ ਮਹਿਰਾ ਕੈਨੇਡਾ ਦੇ ਮੈਨੀਟੋਬਾ ਸੂਬੇ ਦੇ ਵਿਨੀਪੈਗ ਸ਼ਹਿਰ ਦਾ ਰਹਿਣ ਵਾਲਾ ਹੈ। ਉਸ ਦੇ ਮਾਤਾ-ਪਿਤਾ ਸਾਲ 1960 ਵਿਚ ਹੀ ਦਿੱਲੀ ਤੋਂ ਪੜ੍ਹਾਈ ਕਰਨ ਲਈ ਕੈਨੇਡਾ ਆਏ ਸਨ। ਮਹਿਰਾ ਵੀ ਕਾਰੋਬਾਰੀ ਹਨ। ਉਸਦਾ ਪਰਿਵਾਰ ਕੈਨੇਡਾ ਵਿੱਚ ਈਸਟ ਇੰਡੀਆ ਰੈਸਟੋਰੈਂਟ ਕੰਪਨੀ ਚਲਾਉਂਦਾ ਹੈ। ਇਹ ਰੈਸਟੋਰੈਂਟ ਕੈਨੇਡਾ ਦੇ ਦੋ ਸ਼ਹਿਰਾਂ ਵਿਨੀਪੈਗ ਅਤੇ ਓਟਾਵਾ ਵਿੱਚ ਮੌਜੂਦ ਹੈ। The post ਭਾਰਤੀ ਮੂਲ ਦੇ ਸਚਿਤ ਮਹਿਰਾ ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦੇ ਨਵੇਂ ਪ੍ਰਧਾਨ ਬਣੇ appeared first on TheUnmute.com - Punjabi News. Tags:
|
ਇੱਥੋਂ ਤੱਕ ਕਿ ਧਮਾਕੇ ਵੀ 'ਆਪ' ਸਰਕਾਰ ਨੂੰ ਡੂੰਘੀ ਨੀਂਦ ਤੋਂ ਨਹੀਂ ਜਗਾ ਸਕੇ: ਪ੍ਰਤਾਪ ਸਿੰਘ ਬਾਜਵਾ Monday 08 May 2023 03:24 PM UTC+00 | Tags: amritsar-blast amritsar-heritage-road amritsar-police darbar-sahib latest-news news partap-singh-bajwa pratap-singh-bajwa punjab-government punjab-police the-unmute-breaking-news ਜਲੰਧਰ, 08 ਮਈ 2023: ਸਿਰਫ਼ 32 ਘੰਟਿਆਂ ਦੇ ਅੰਦਰ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਰਸਤੇ ਵਿੱਚ ਹੈਰੀਟੇਜ ਸਟ੍ਰੀਟ ‘ਤੇ ਹੋਏ ਦੂਜੇ ਧਮਾਕੇ ਤੋਂ ਬਾਅਦ, ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਅਤੇ ਕਿਹਾ ਕਿ ਧਮਾਕੇ ਵੀ ਸਰਕਾਰ ਨੂੰ ਡੂੰਘੀ ਨੀਂਦ ਤੋਂ ਨਹੀਂ ਜਗਾ ਸਕੇ। “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਮੰਤਰੀ ਦਾ ਵਿਭਾਗ ਵੀ ਹੈ, ਨੂੰ ਇਹ ਦੱਸਣਾ ਚਾਹੀਦਾ ਹੈ ਕਿ ਸ਼ਨੀਵਾਰ ਰਾਤ ਨੂੰ ਉਸੇ ਖੇਤਰ ਵਿੱਚ ਹੋਏ ਪਹਿਲੇ ਧਮਾਕੇ ਤੋਂ ਬਾਅਦ ਉਹ ਆਲੇ-ਦੁਆਲੇ ਦੀ ਸੁਰੱਖਿਆ ਕਿਉਂ ਨਹੀਂ ਵਧਾ ਸਕੇ। ਪੁਲਿਸ ਨੂੰ ਪਹਿਲਾਂ ਹੀ ਸ਼ੱਕ ਸੀ ਕਿ ਇਹ (ਪਹਿਲਾ ਧਮਾਕਾ) ਪੋਟਾਸ਼ੀਅਮ ਨਾਈਟ੍ਰੇਟ ਅਤੇ ਸਲਫਰ ਦੀ ਵਰਤੋਂ ਕਰਕੇ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਧਮਾਕਾ ਸੀ”, ਬਾਜਵਾ ਨੇ ਅੱਗੇ ਕਿਹਾ। ਬਾਜਵਾ ਨੇ ਕਿਹਾ ਕਿ ਕੁੱਝ ਮੀਡੀਆ ਰਿਪੋਰਟਾਂ ਅਨੁਸਾਰ ਅੱਜ ਦਾ ਧਮਾਕਾ ਉਸ ਸਮੇਂ ਹੋਇਆ ਜਦੋਂ ਕਿਸੇ ਅਣਪਛਾਤੇ ਵਿਅਕਤੀ ਨੇ ਵਿਸਫੋਟਕ ਪਦਾਰਥ, ਬੰਬ ਨੂੰ ਹੈਰੀਟੇਜ ਸਟ੍ਰੀਟ ਪਾਰਕਿੰਗ ਤੋਂ ਧਾਗੇ ਨਾਲ ਲਟਕਾ ਦਿੱਤਾ। ਇੱਕ ਬਿਆਨ ਵਿਚ ਬਾਜਵਾ (Partap Singh Bajwa) ਨੇ ਕਿਹਾ ਕਿ ਸੂਬੇ ਦੀ ਵਿਗੜੀ ਕਾਨੂੰਨ ਵਿਵਸਥਾ ਦੀ ਸਥਿਤੀ ਪ੍ਰਤੀ ਉਨ੍ਹਾਂ (ਮੁੱਖ ਮੰਤਰੀ) ਦੀਆਂ ਤਰਜੀਹਾਂ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਜਲੰਧਰ ਜ਼ਿਲ੍ਹੇ ਦੀ 25 ਲੱਖ ਲੋਕਾਂ ਦੀ ਪੂਰੀ ਆਬਾਦੀ ਲਈ ਸਿਰਫ਼ 2500 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜਦਕਿ 1200 ਸੁਰੱਖਿਆ ਗਾਰਡ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਵਾਰ ਦੀ ਰੱਖਿਆ ਕਰ ਰਹੇ ਹਨ। ਇੰਨੇ ਵੱਡੇ ਸੁਰੱਖਿਆ ਘੇਰੇ ਨਾਲ ਭਗਵੰਤ ਪੰਜਾਬ ਦੇ ਹੁਣ ਤੱਕ ਦੇ ਸਭ ਤੋਂ ਵੱਧ ਸੁਰੱਖਿਅਤ ਮੁੱਖ ਮੰਤਰੀ ਬਣ ਗਏ ਹਨ। “ਭਗਵੰਤ ਮਾਨ ਸਭ ਤੋਂ ਵੱਧ ਸਵੈ-ਕੇਂਦਰਿਤ ਮੁੱਖ ਮੰਤਰੀ ਹਨ। ਜਿਸ ਚੀਜ਼ ਦੀ ਉਹ ਸਭ ਤੋਂ ਵੱਧ ਪਰਵਾਹ ਕਰਦੇ ਹਨ, ਉਹ ਹੈ ਉਸ ਦੀ ਸੁਰੱਖਿਆ, ਉਸ ਦੀ ਸ਼ਾਨਦਾਰ ਜੀਵਨ ਸ਼ੈਲੀ, ਅਤੇ ਉਸ ਦੇ ਮਹਿੰਗੇ ਕੱਪੜੇ, ਅਤੇ ਜੁੱਤੇ”, ਬਾਜਵਾ ਨੇ ਅੱਗੇ ਕਿਹਾ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਵਿਰਾਸਤੀ ਮਾਰਗ ਹੀ ਇੱਕੋ ਇੱਕ ਰਸਤਾ ਹੈ ਜਿਸ ਦੀ ਵਰਤੋਂ ਸ਼ਰਧਾਲੂਆਂ ਅਤੇ ਸੈਲਾਨੀਆਂ ਦੁਆਰਾ ਦਰਬਾਰ ਸਾਹਿਬ ਅਤੇ ਜੱਲਿਆਂਵਾਲਾ ਬਾਗ਼ ਸਮੇਤ ਹੋਰ ਇਤਿਹਾਸਕ ਸਥਾਨਾਂ ‘ਤੇ ਪਹੁੰਚਣ ਲਈ ਕੀਤੀ ਜਾਂਦੀ ਹੈ। ਜੇ ‘ਆਪ’ ਸਰਕਾਰ ਦਰਬਾਰ ਸਾਹਿਬ ਵਰਗੇ ਸਭ ਤੋਂ ਪਵਿੱਤਰ ਸਥਾਨ ਦੇ ਆਲੇ-ਦੁਆਲੇ ਨੂੰ ਸੁਰੱਖਿਅਤ ਨਹੀਂ ਕਰ ਸਕਦੀ, ਤਾਂ ਸਰਕਾਰ ਤੋਂ ਹੋਰ ਕੀ ਉਮੀਦ ਕੀਤੀ ਜਾ ਸਕਦੀ ਹੈ? The post ਇੱਥੋਂ ਤੱਕ ਕਿ ਧਮਾਕੇ ਵੀ ‘ਆਪ’ ਸਰਕਾਰ ਨੂੰ ਡੂੰਘੀ ਨੀਂਦ ਤੋਂ ਨਹੀਂ ਜਗਾ ਸਕੇ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News. Tags:
|
ਪੱਛਮੀ ਬੰਗਾਲ ਸਰਕਾਰ ਨੇ ਫਿਲਮ 'ਦਿ ਕੇਰਲ ਸਟੋਰੀ' 'ਤੇ ਲਾਈ ਪਾਬੰਦੀ Monday 08 May 2023 03:32 PM UTC+00 | Tags: breaking-news mamta-benarjee news the-kerala-story the-kerala-story-film west-bengal-government ਚੰਡੀਗੜ੍ਹ, 08 ਮਈ 2023: ਪੱਛਮੀ ਬੰਗਾਲ ਸਰਕਾਰ ਨੇ ਸੋਮਵਾਰ ਨੂੰ ‘ਦਿ ਕੇਰਲ ਸਟੋਰੀ’ (The Kerala Story) ‘ਤੇ ਪਾਬੰਦੀ ਲਗਾ ਦਿੱਤੀ ਹੈ। ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਵਿਵਾਦਾਂ ‘ਚ ਘਿਰੀ ਇਸ ਫਿਲਮ ਨੂੰ ਕਈ ਸੂਬਿਆਂ ‘ਚ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਮਤਾ ਸਰਕਾਰ ਮੁਤਾਬਕ ਇਹ ਫੈਸਲਾ ਸੂਬੇ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਅਤੇ ਸ਼ਾਂਤੀ ਬਣਾਈ ਰੱਖਣ ਲਈ ਲਿਆ ਗਿਆ ਹੈ। ਸੋਮਵਾਰ ਨੂੰ, ਮਮਤਾ ਬੈਨਰਜੀ ਨੇ ਕੇਰਲ ਸਟੋਰੀ ਦੇ ਮੁੱਦੇ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸੀਪੀਆਈ (ਐਮ) ‘ਤੇ ਨਿਸ਼ਾਨਾ ਸਾਧਿਆ। ਸੀਐਮ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਬੰਗਾਲ ਦੀਆਂ ਫਾਈਲਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਸ ਨੂੰ ਪੱਛਮੀ ਬੰਗਾਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ। The post ਪੱਛਮੀ ਬੰਗਾਲ ਸਰਕਾਰ ਨੇ ਫਿਲਮ ‘ਦਿ ਕੇਰਲ ਸਟੋਰੀ’ ‘ਤੇ ਲਾਈ ਪਾਬੰਦੀ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest





