TheUnmute.com – Punjabi News: Digest for May 10, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਦੀ ਜਾਂਚ ਲਈ NIA ਤੇ NSG ਦੀ ਟੀਮ ਪੁੱਜੀ

Tuesday 09 May 2023 05:41 AM UTC+00 | Tags: amritsar breaking-news dcp-parminder-singh-bhandal dgp-punjab dgp-punjab-gaurav-yadav heritage-road-blast india-news latest-news national-investigation-agency national-security-guard news nia nsg punjab-police

ਚੰਡੀਗੜ੍ਹ, 09 ਮਈ 2023: ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ‘ਤੇ 32 ਘੰਟਿਆਂ ਦੌਰਾਨ ਹੋਏ ਦੋ ਧਮਾਕਿਆਂ ਤੋਂ ਬਾਅਦ ਕੌਮੀ ਜਾਂਚ ਏਜੰਸੀ (NIA) ਅਤੇ ਕੌਮੀ ਸੁਰੱਖਿਆ ਗਾਰਡ (ਐਨਐਸਜੀ) ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੇਰ ਰਾਤ ਐਨ.ਆਈ.ਏ. ਦੀ ਟੀਮ ਤੋਂ ਬਾਅਦ ਅੱਜ ਸਵੇਰੇ NSG ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਦੋਵਾਂ ਟੀਮਾਂ ਨੇ ਮੌਕੇ ‘ਤੇ ਹੀ ਘਟਨਾ ਵਾਲੀ ਥਾਂ ਦਾ ਮੁੜ ਮੁਆਇਨਾ ਵੀ ਕੀਤਾ।

ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਐਨ.ਆਈ.ਏ. (NIA) ਟੀਮ ਨੇ ਹੈਰੀਟੇਜ ਸਟਰੀਟ ਨੇੜੇ ਸਥਿਤ ਹੋਟਲਾਂ ਦੇ ਮਾਲਕਾਂ ਅਤੇ ਹੋਰ ਲੋਕਾਂ ਤੋਂ ਪੁੱਛਗਿੱਛ ਕੀਤੀ ਹੈ। ਅੱਤਵਾਦੀ ਹਮਲੇ, ਸ਼ਰਾਰਤ ਦੇ ਤੱਥਾਂ ਨੂੰ ਧਿਆਨ ‘ਚ ਰੱਖਦੇ ਹੋਏ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੇ ਦਿਨ ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਸੀ ਕਿ ਘਟਨਾ ਸਥਾਨ ਨੇੜਿਓਂ 4-5 ਸ਼ੱਕੀ ਪਦਾਰਥ ਮਿਲੇ ਹਨ, ਜਿਨ੍ਹਾਂ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਡੀ.ਜੀ.ਪੀ. ਮੌਕੇ ਦਾ ਮੁਆਇਨਾ ਕਰਦੇ ਹੋਏ ਗੌਰਵ ਯਾਦਵ ਨੇ ਦੱਸਿਆ ਕਿ ਇਹ ਘੱਟ ਤੀਬਰਤਾ ਵਾਲਾ ਧਮਾਕਾ ਸੀ, ਜਿਸ ਕਾਰਨ ਜ਼ਿਆਦਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।

ਮੁੱਢਲੀ ਜਾਂਚ ਵਿੱਚ ਮੌਕੇ ਤੋਂ ਕੋਈ ਟ੍ਰਿਨਿੰਗ ਮਸ਼ੀਨ ਜਾਂ ਕੋਈ ਡੈਟੋਨੇਟਰ ਬਰਾਮਦ ਨਹੀਂ ਹੋਇਆ ਹੈ। ਫੋਰੈਂਸਿਕ ਟੀਮਾਂ ਫਿਲਹਾਲ ਜਾਂਚ ਕਰ ਰਹੀਆਂ ਹਨ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਹੈਰੀਟੇਜ ਸਟਰੀਟ ‘ਤੇ ਇਕ ਕੰਟੇਨਰ ‘ਚ ਵਿਸਫੋਟਕ ਸਮੱਗਰੀ ਰੱਖੀ ਗਈ ਸੀ, ਜਿਸ ਰਾਹੀਂ ਧਮਾਕਾ ਕੀਤਾ ਗਿਆ। ਇਨ੍ਹਾਂ ਦੋਵਾਂ ਧਮਾਕਿਆਂ ਵਿੱਚ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਸਥਿਤੀ ਕਾਬੂ ਹੇਠ ਹੈ।

The post ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਦੀ ਜਾਂਚ ਲਈ NIA ਤੇ NSG ਦੀ ਟੀਮ ਪੁੱਜੀ appeared first on TheUnmute.com - Punjabi News.

Tags:
  • amritsar
  • breaking-news
  • dcp-parminder-singh-bhandal
  • dgp-punjab
  • dgp-punjab-gaurav-yadav
  • heritage-road-blast
  • india-news
  • latest-news
  • national-investigation-agency
  • national-security-guard
  • news
  • nia
  • nsg
  • punjab-police

ਪੰਜਾਬ ਪੁਲਿਸ ਵਲੋਂ ਸੂਬੇ ਭਰ 'ਚ ਤਲਾਸ਼ੀ ਅਭਿਆਨ ਸ਼ੁਰੂ, ਪੁਲਿਸ ਦੀ ਸਰਹੱਦੀ ਇਲਾਕਿਆਂ 'ਤੇ ਤਿੱਖੀ ਨਜ਼ਰ

Tuesday 09 May 2023 05:57 AM UTC+00 | Tags: amritsar-police breaking-news crime criminal-elements heritage-blast latest-news news punjab-government punjab-news punjab-police search-operation smugglers the-unmute-breaking-news the-unmute-latest-news

ਚੰਡੀਗੜ੍ਹ, 09 ਮਈ 2023: ਪੰਜਾਬ ਪੁਲਿਸ (Punjab Police) ਨੇ ਤਸਕਰਾਂ ਅਤੇ ਅਪਰਾਧਿਕ ਅਨਸਰਾਂ ‘ਤੇ ਨਕੇਲ ਕੱਸਣ ਦੇ ਮਕਸਦ ਨਾਲ ਸੂਬੇ ਭਰ ‘ਚ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ ਹੈ, ਜੋ ਕਿ 2 ਦਿਨ ਚੱਲੇਗਾ | ਪੰਜਾਬ ਦੇ ਡੀ.ਜੀ.ਪੀ. ਪੰਜਾਬ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਅੱਜ ਸਵੇਰੇ 10 ਵਜੇ ਤੋਂ ਲੈ ਕੇ 10 ਮਈ ਨੂੰ ਸ਼ਾਮ 7 ਵਜੇ ਤੱਕ ਇੱਕ ਵੱਡਾ ਅਪ੍ਰੇਸ਼ਨ 'ਵਿਜੀਲ' ਚਲਾਇਆ ਜਾਵੇਗਾ। ਸੂਬੇ ‘ਚ ਇਸ ਆਪਰੇਸ਼ਨ ਦੌਰਾਨ ਸੀਨੀਅਰ ਪੁਲਿਸ ਅਧਿਕਾਰੀ ਖੁਦ ਫੀਲਡ ‘ਚ ਉਤਰਨਗੇ।

ਇਸ ਦੌਰਾਨ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ, ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਸੂਬੇ ਦੀ ਸ਼ਾਂਤੀ ਨੂੰ ਬਰਕਰਾਰ ਰੱਖਣ ਦੇ ਮਕਸਦ ਨਾਲ ਸਰਚ ਅਭਿਆਨ ਚਲਾਇਆ ਜਾਵੇਗਾ। ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਪੁਲਿਸ ਵੱਲੋਂ ਰਾਤ ਸਮੇਂ ਫਲੈਗ ਮਾਰਚ ਕੱਢਿਆ ਜਾਵੇਗਾ ਅਤੇ ਉੱਚ ਪੱਧਰੀ ਨਾਕੇ ਵੀ ਲਗਾਏ ਜਾਣਗੇ।

ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾਵੇਗੀ। ਪੁਲਿਸ (Punjab Police) ਸਰਹੱਦੀ ਇਲਾਕਿਆਂ ‘ਤੇ ਤਿੱਖੀ ਨਜ਼ਰ ਰੱਖੇਗੀ। ਜ਼ਿਕਰਯੋਗ ਹੈ ਕਿ ਭਲਕੇ 10 ਮਈ ਨੂੰ ਜਲੰਧਰ ‘ਚ ਲੋਕ ਸਭਾ ਉਪ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਇਹ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

The post ਪੰਜਾਬ ਪੁਲਿਸ ਵਲੋਂ ਸੂਬੇ ਭਰ ‘ਚ ਤਲਾਸ਼ੀ ਅਭਿਆਨ ਸ਼ੁਰੂ, ਪੁਲਿਸ ਦੀ ਸਰਹੱਦੀ ਇਲਾਕਿਆਂ ‘ਤੇ ਤਿੱਖੀ ਨਜ਼ਰ appeared first on TheUnmute.com - Punjabi News.

Tags:
  • amritsar-police
  • breaking-news
  • crime
  • criminal-elements
  • heritage-blast
  • latest-news
  • news
  • punjab-government
  • punjab-news
  • punjab-police
  • search-operation
  • smugglers
  • the-unmute-breaking-news
  • the-unmute-latest-news

Cyclone Mocha: ਤੇਜ਼ੀ ਨਾਲ ਅੱਗੇ ਵੱਧ ਰਿਹੈ ਚੱਕਰਵਾਤੀ ਤੂਫਾਨ, ਕੀ ਪੰਜਾਬ 'ਤੇ ਪਵੇਗਾ ਅਸਰ ?

Tuesday 09 May 2023 06:05 AM UTC+00 | Tags: breaking-news cyclonic cyclonic-storm heavy-rain heavy-rain-alert latest-news mocha news punjab punjab-weather weather wind

ਚੰਡੀਗੜ੍ਹ, 09 ਮਈ 2023: ਸਾਲ ਦਾ ਪਹਿਲਾ ਚੱਕਰਵਾਤੀ ਤੂਫਾਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਚੱਕਰਵਾਤੀ ਤੂਫਾਨ ‘ਮੋਕਾ’ (Cyclone Mocha) ਕਾਰਨ ਬੰਗਾਲ ਦੀ ਖਾੜੀ ‘ਚ ਘੱਟ ਦਬਾਅ ਵਾਲਾ ਖੇਤਰ ਬਣ ਰਿਹਾ ਹੈ। ਇਹ ਘੱਟ ਦਬਾਅ ਇਨ੍ਹੀਂ ਦਿਨੀਂ ਮੌਸਮ ਦੇ ਪੈਟਰਨ ‘ਚ ਬਦਲਾਅ ਦਾ ਵੱਡਾ ਕਾਰਨ ਬਣ ਗਿਆ ਹੈ।

ਮਈ ਮਹੀਨੇ ਵਿੱਚ ਦੇਸ਼ ਦੇ ਕਈ ਸੂਬਿਆਂ ਵਿੱਚ ਭਾਰੀ ਬਾਰਿਸ਼ ਦਾ ਦੌਰ ਜਾਰੀ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਦੇਸ਼ ਦੇ 50 ਤੋਂ ਵੱਧ ਸ਼ਹਿਰਾਂ ਵਿੱਚ ਭਾਰੀ ਬਾਰਿਸ਼ ਦਾ ਦੌਰ ਜਾਰੀ ਰਹੇਗਾ। ਯਾਨੀ ਤਾਪਮਾਨ ਵਿੱਚ ਗਿਰਾਵਟ ਵੀ ਦਰਜ ਕੀਤੀ ਜਾ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਸਭ ਤੋਂ ਵੱਧ ਅਸਰ ਉੱਤਰੀ ਭਾਰਤ ਵਿੱਚ ਦੇਖਿਆ ਜਾ ਸਕਦਾ ਹੈ। ਚੱਕਰਵਾਤੀ ਤੂਫਾਨ ‘ਮੋਕਾ’ ਕਾਰਨ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ-ਐੱਨ.ਸੀ.ਆਰ. ਅਤੇ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਅਤੇ ਠੰਡੀਆਂ ਹਵਾਵਾਂ ਚੱਲਣਗੀਆਂ।

The post Cyclone Mocha: ਤੇਜ਼ੀ ਨਾਲ ਅੱਗੇ ਵੱਧ ਰਿਹੈ ਚੱਕਰਵਾਤੀ ਤੂਫਾਨ, ਕੀ ਪੰਜਾਬ ‘ਤੇ ਪਵੇਗਾ ਅਸਰ ? appeared first on TheUnmute.com - Punjabi News.

Tags:
  • breaking-news
  • cyclonic
  • cyclonic-storm
  • heavy-rain
  • heavy-rain-alert
  • latest-news
  • mocha
  • news
  • punjab
  • punjab-weather
  • weather
  • wind

ਖਰਗੋਨ 'ਚ ਯਾਤਰੀਆਂ ਨਾਲ ਭਰੀ ਬੱਸ 50 ਫੁੱਟ ਉੱਚੇ ਪੁਲ ਤੋਂ ਡਿੱਗੀ, 15 ਯਾਤਰੀਆਂ ਦੀ ਮੌਤ

Tuesday 09 May 2023 06:18 AM UTC+00 | Tags: accident breaking-news chief-minister-shivraj-singh-chouhan india khargone-accident khargone-accindent latest-news madhya-pradesh news pm-modi punjabi-news punjab-news road-accident the-unmute-breaking-news the-unmute-latest-update

ਚੰਡੀਗੜ੍ਹ, 09 ਮਈ 2023: ਮੱਧ ਪ੍ਰਦੇਸ਼ ਦੇ ਖਰਗੋਨ (Khargone) ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਬੋਰਾੜ ਨਦੀ ਦੇ ਪੁਲ ਤੋਂ ਇੱਕ ਯਾਤਰੀ ਬੱਸ 50 ਫੁੱਟ ਹੇਠਾਂ ਡਿੱਗ ਗਈ। ਇਸ ਹਾਦਸੇ ‘ਚ 15 ਨਿਯਾ ਦੀ ਮੌਤ ਹੋ ਗਈ। 25 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਹਾਦਸੇ ਵਿੱਚ ਡਰਾਈਵਰ, ਕੰਡਕਟਰ ਅਤੇ ਕਲੀਨਰ ਦੀ ਵੀ ਮੌਤ ਹੋਣ ਦੀ ਸੂਚਨਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੇ ਖਰਗੋਨ ‘ਚ ਬੱਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ। ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚ ਗਏ ਹਨ। ਇਸ ਘਟਨਾ ‘ਚ 15 ਜਣਿਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਕਰੀਬ 25 ਯਾਤਰੀ ਜ਼ਖਮੀ ਹਨ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਬੱਸ ਨੰਬਰ ਐਮਪੀ10-ਪੀ-7755 ਮਾਂ ਸ਼ਾਰਦਾ ਟਰੈਵਲਜ਼ ਦੀ ਦੱਸੀ ਜਾ ਰਹੀ ਹੈ, ਜੋ ਖਰਗੋਨ ਜ਼ਿਲ੍ਹੇ ਤੋਂ ਇੰਦੌਰ ਜਾ ਰਹੀ ਸੀ। ਇਹ ਹਾਦਸਾ ਖਰਗੋਨ (Khargone)-ਠੀਕਰੀ ਰੋਡ ‘ਤੇ ਵਾਪਰਿਆ।

ਕੇਂਦਰ ਸਰਕਾਰ ਅਤੇ ਰਾਜ ਸਰਕਾਰ ਨੇ ਮ੍ਰਿਤਕਾਂ ਦੇ ਵਾਰਸਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਖਰਗੋਨ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ‘ਚੋਂ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸੇ ਤਰ੍ਹਾਂ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖਮੀਆਂ ਨੂੰ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਖਰਗੋਨ ਵਿੱਚ ਬੱਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 50,000 ਰੁਪਏ, ਮਾਮੂਲੀ ਜ਼ਖ਼ਮੀਆਂ ਨੂੰ 25,000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਰਾਜ ਸਰਕਾਰ ਵੱਲੋਂ ਹਾਦਸੇ ਵਿੱਚ ਜ਼ਖਮੀਆਂ ਦੇ ਢੁੱਕਵੇਂ ਇਲਾਜ ਦਾ ਪ੍ਰਬੰਧ ਕੀਤਾ ਜਾਵੇਗਾ।

The post ਖਰਗੋਨ ‘ਚ ਯਾਤਰੀਆਂ ਨਾਲ ਭਰੀ ਬੱਸ 50 ਫੁੱਟ ਉੱਚੇ ਪੁਲ ਤੋਂ ਡਿੱਗੀ, 15 ਯਾਤਰੀਆਂ ਦੀ ਮੌਤ appeared first on TheUnmute.com - Punjabi News.

Tags:
  • accident
  • breaking-news
  • chief-minister-shivraj-singh-chouhan
  • india
  • khargone-accident
  • khargone-accindent
  • latest-news
  • madhya-pradesh
  • news
  • pm-modi
  • punjabi-news
  • punjab-news
  • road-accident
  • the-unmute-breaking-news
  • the-unmute-latest-update

ਟੈਕਸਾਸ ਗੋਲੀਬਾਰੀ: ਐਸ਼ਵਰਿਆ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ 'ਚ ਲਈ ਦੂਤਾਵਾਸ ਵਲੋਂ ਪ੍ਰਕਿਰਿਆ ਸ਼ੁਰੂ

Tuesday 09 May 2023 06:42 AM UTC+00 | Tags: aishwarya breaking-news indian-consulate indian-woman latest-news news punjabnews punjab-news s-jaishankar texas texas-firinf-case the-unmute-breaking-news the-unmute-punjabi-news

ਚੰਡੀਗੜ੍ਹ, 09 ਮਈ 2023: ਟੈਕਸਾਸ ਦੇ ਵਿੱਚ ਸ਼ਨੀਵਾਰ ਨੂੰ ਇੱਕ ਭੀੜ-ਭੜੱਕੇ ਵਾਲੇ ਮਾਲ ਵਿੱਚ ਇੱਕ ਬੰਦੂਕਧਾਰੀ ਦੀ ਗੋਲੀਬਾਰੀ ਵਿੱਚ ਇੱਕ ਭਾਰਤੀ ਮਹਿਲਾ ਇੰਜੀਨੀਅਰ ਸਮੇਤ 9 ਜਣਿਆਂ ਦੀ ਮੌਤ ਹੋ ਗਈ ਸੀ । ਉਥੋਂ ਦੇ ਭਾਰਤੀ ਵਣਜ ਦੂਤਘਰ ਨੇ ਦੱਸਿਆ ਕਿ 26 ਸਾਲਾ ਐਸ਼ਵਰਿਆ ਥਟੀਕੋਂਡਾ (Aishwarya Thatikonda) ਦੀ ਮ੍ਰਿਤਕ ਦੇਹ ਉਸ ਦੇ ਪਰਿਵਾਰ ਯਾਨੀ ਭਾਰਤ ਨੂੰ ਭੇਜਣ ਦੀ ਪ੍ਰਕਿਰਿਆ ਚੱਲ ਰਹੀ ਹੈ। ਦੂਤਾਵਾਸ ਪਰਿਵਾਰ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਮ੍ਰਿਤਕ ਦੇਹ ਨੂੰ ਵਾਪਸ ਲਿਆਉਣ ਦੀਆਂ ਲਿਖਤੀ ਪ੍ਰੀਕਿਰਿਆ ਪੂਰੀਆਂ ਕਰਨ ਵਿੱਚ ਉਨ੍ਹਾਂ ਦੀ ਮਦਦ ਕਰ ਰਿਹਾ ਹੈ। ਦੱਸ ਦਈਏ ਕਿ ਇਸ ਘਟਨਾ ‘ਚ ਦੋ ਭਾਰਤੀ ਵੀ ਜ਼ਖਮੀ ਹੋਏ ਹਨ।

ਇਸ ਦੇ ਨਾਲ ਹੀ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਉਹ ਲਗਾਤਾਰ ਇਸ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਦੂਤਾਵਾਸ ਤੋਂ ਨਿਯਮਤ ਅਪਡੇਟ ਲੈ ਰਹੇ ਹਨ। ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤੀ ਦੂਤਘਰ ਲਗਾਤਾਰ ਪਰਿਵਾਰਾਂ ਦੇ ਸੰਪਰਕ ਵਿੱਚ ਹੈ।

ਸਥਾਨਕ ਮੀਡੀਆ ਮੁਤਾਬਕ ਮੈਕਕਿਨੀ ਦੀ ਰਹਿਣ ਵਾਲੀ ਐਸ਼ਵਰਿਆ ਥਟੀਕੋਂਡਾ 18 ਮਈ ਨੂੰ 27 ਸਾਲ ਦੀ ਹੋਣ ਵਾਲੀ ਸੀ। ਉਹ ਪਾਰਟੀ ਲਈ ਕੱਪੜੇ ਖਰੀਦਣ ਲਈ ਮਾਲ ਗਈ ਸੀ। ਉਹ ਇੱਕ ਦੋਸਤ ਨਾਲ ਖਰੀਦਦਾਰੀ ਕਰ ਰਹੀ ਸੀ ਜਦੋਂ ਬੰਦੂਕਧਾਰੀ ਮੌਰੀਸਿਓ ਗਾਰਸਿਆ ਨੇ ਐਲਨ ਦੇ ਪ੍ਰੀਮੀਅਮ ਆਉਟਲੈਟਸ (Texas) ਵਿੱਚ ਉਸਨੂੰ ਗੋਲੀ ਮਾਰ ਦਿੱਤੀ। ਗੋਲੀਬਾਰੀ ਸ਼ਨੀਵਾਰ ਦੁਪਹਿਰ ਕਰੀਬ 3:30 ਵਜੇ ਹੋਈ, ਜਦੋਂ ਬਾਹਰੀ ਮਾਲ ਦੁਕਾਨਦਾਰਾਂ ਨਾਲ ਭਰਿਆ ਹੋਇਆ ਸੀ। ਗੋਲੀਬਾਰੀ ‘ਚ 9 ਜਣੇ ਮਾਰੇ ਗਏ ਸਨ। ਬੰਦੂਕਧਾਰੀ, ਮੌਰੀਸੀਓ ਗਾਰਸੀਆ (33 ਸਾਲ) ਨੂੰ ਫਿਰ ਇੱਕ ਪੁਲਿਸ ਅਧਿਕਾਰੀ ਨੇ ਗੋਲੀ ਮਾਰ ਦਿੱਤੀ ਸੀ।

ਐਸ਼ਵਰਿਆ ਪਰਫੈਕਟ ਜਨਰਲ ਕੰਟਰੈਕਟਰਜ਼ ਐਲਐਲਸੀ ਵਿੱਚ ਇੱਕ ਪ੍ਰੋਜੈਕਟ ਇੰਜੀਨੀਅਰ ਵਜੋਂ ਕੰਮ ਕਰ ਰਹੀ ਸੀ। ਪਰਿਵਾਰ ਦੇ ਇੱਕ ਮੈਂਬਰ ਨੇ WFAA ਟੈਲੀਵਿਜ਼ਨ ਸਟੇਸ਼ਨ ਨੂੰ ਪੁਸ਼ਟੀ ਕੀਤੀ ਕਿ ਗੋਲੀਬਾਰੀ ਵਿੱਚ ਮਾਰੇ ਗਏ ਲੋਕਾਂ ਵਿੱਚ ਥਟੀਕੋਂਡਾ ਵੀ ਸ਼ਾਮਲ ਸੀ। ਉਹ ਟੈਕਸਾਸ ਵਿੱਚ ਰਹਿੰਦੀ ਸੀ ਅਤੇ ਇੱਕ ਇੰਜੀਨੀਅਰ ਸੀ ਜਦੋਂ ਕਿ ਉਸਦਾ ਪਰਿਵਾਰ ਭਾਰਤ ਵਿੱਚ ਹੈ।

The post ਟੈਕਸਾਸ ਗੋਲੀਬਾਰੀ: ਐਸ਼ਵਰਿਆ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ ‘ਚ ਲਈ ਦੂਤਾਵਾਸ ਵਲੋਂ ਪ੍ਰਕਿਰਿਆ ਸ਼ੁਰੂ appeared first on TheUnmute.com - Punjabi News.

Tags:
  • aishwarya
  • breaking-news
  • indian-consulate
  • indian-woman
  • latest-news
  • news
  • punjabnews
  • punjab-news
  • s-jaishankar
  • texas
  • texas-firinf-case
  • the-unmute-breaking-news
  • the-unmute-punjabi-news

ਤਰਨ ਤਾਰਨ 'ਚ ਟਰੈਕਟਰ ਅਤੇ ਟਰਾਲੇ ਵਿਚਾਲੇ ਜ਼ਬਰਦਸਤ ਟੱਕਰ, ਟਰੈਕਟਰ ਦੇ ਹੋਏ ਦੋ ਟੋਟੇ

Tuesday 09 May 2023 06:54 AM UTC+00 | Tags: a-heavy-collision-between-a-tractor-and-a-trolley a-terrible-roaa-terrible-road-accidentd-accident jamarai-petrol-pump latet-news news tarn-taran

ਚੰਡੀਗੜ੍ਹ, 09 ਮਈ 2023: ਜ਼ਿਲ੍ਹਾ ਤਰਨ ਤਾਰਨ (Tarn Taran) ਦੇ ਅਧੀਨ ਆਉਂਦੇ ਕਸਬਾ ਜਾਮਾਰਾਏ ਪੈਟਰੋਲ ਪੰਪ ਦੇ ਕੋਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਟਰੈਕਟਰ ਅਤੇ ਘੋੜੇ ਟਰਾਲੇ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਭੈਲ ਜੋ ਆਪਣੇ ਟਰੈਕਟਰ ਵਿਚ ਪੈਟਰੋਲ ਪੰਪ ਤੋਂ ਤੇਲ ਪਵਾਉਣ ਤੋਂ ਬਾਅਦ ਜਾਮਾਰਾਏ ਸਾਈਡ ਨੂੰ ਜਾ ਰਿਹਾ ਸੀ ਤਾਂ ਪਿੱਛੋਂ ਇਕ ਟਰਾਲੇ ਵਾਲੇ ਵੱਲੋਂ ਟੱਕਰ ਮਾਰ ਦਿੱਤੀ |

ਘੋੜੇ ਟਰਾਲੇ ਵਿੱਚ ਸਿੱਧੀ ਟੱਕਰ ਹੋ ਜਾਣ ਨਾਲ ਟਰੈਕਟਰ ਦੋ ਹਿੱਸਿਆਂ ਵਿੱਚ ਟੁੱਟ ਗਿਆ | ਟਰੈਕਟਰ ਚਾਲਕ ਗੋਰੇ ਨੂੰ ਗੰਭੀਰ ਸੱਟਾ ਲੱਗ ਗਈਆਂ ਹਨ | ਮੌਕੇ ‘ਤੇ ਪੁਲਿਸ ਚੌਂਕੀ ਡੇਹਰਾ ਸਾਹਿਬ ਪਹੁੰਚ ਕੇ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

The post ਤਰਨ ਤਾਰਨ ‘ਚ ਟਰੈਕਟਰ ਅਤੇ ਟਰਾਲੇ ਵਿਚਾਲੇ ਜ਼ਬਰਦਸਤ ਟੱਕਰ, ਟਰੈਕਟਰ ਦੇ ਹੋਏ ਦੋ ਟੋਟੇ appeared first on TheUnmute.com - Punjabi News.

Tags:
  • a-heavy-collision-between-a-tractor-and-a-trolley
  • a-terrible-roaa-terrible-road-accidentd-accident
  • jamarai-petrol-pump
  • latet-news
  • news
  • tarn-taran

ਹਰਸਿਮਰਤ ਕੌਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਸਰਬਤ ਦੇ ਭਲੇ ਦੀ ਕੀਤੀ ਅਰਦਾਸ

Tuesday 09 May 2023 07:03 AM UTC+00 | Tags: breaking-news golden-temple golden-temple-amritsar harminder-sahib harsimrat-kaur-badal news punjab-news shiromani-akali-dal sri-darbar-sahib

ਚੰਡੀਗੜ੍ਹ, 09 ਮਈ 2023: ਸ਼੍ਰੋਮਣੀ ਅਕਾਲੀ ਦਲ ਦੀ ਨੇਤਾ ਅਤੇ ਭਾਰਤ ਸਰਕਾਰ ਦੀ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ (Harsimrat Kaur Badal) ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ, ਉਥੇ ਹੀ ਹਰਸਿਮਰਤ ਕੌਰ ਬਾਦਲ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਅੰਦਰ ਚਾਰੋਂ ਪਾਸੇ ਪ੍ਰਕਰਮਾ ਕਰਕੇ ਕੀਰਤਨ ਸਰਵਣ ਕੀਤਾ ਗਿਆ ਅਤੇ ਇਲਾਹੀ ਗੁਰਬਾਣੀ ਕੀਰਤਨ ਦਾ ਅਨੰਦ ਪ੍ਰਾਪਤ ਕੀਤਾ ਹੈ |

ਉੱਥੇ ਹੀ ਹਰਸਿਮਰਤ ਕੌਰ ਬਾਦਲ (Harsimrat Kaur Badal) ਵੱਲੋਂ ਇਕ ਸਧਾਰਣ ਸ਼ਰਧਾਲੂ ਵਾਂਗੂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਉਥੇ ਹੀ ਬੀਤੇ ਸਮੇਂ ਪੰਜਾਬ ਦੇ ਬਾਬਾ ਬੋਹੜ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਸਵਰਗਵਾਸ ਹੋਣ ਤੋਂ ਬਾਅਦ ਪਹਿਲੀ ਵਾਰ ਹਰਸਿਮਰਤ ਕੌਰ ਬਾਦਲ ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਆਏ ਹਨ | ਉਨ੍ਹਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ | ਉਥੇ ਹੀ ਦੂਜੇ ਪਾਸੇ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਕਿਸੇ ਵੀ ਤਰ੍ਹਾਂ ਦੇ ਸਿਆਸੀ ਬਿਆਨ ਅਤੇ ਧਾਰਮਿਕ ਬਿਆਨਾ ‘ਤੇ ਗੁਰੇਜ਼ ਰੱਖਿਆ ਗਿਆ ਅਤੇ ਉਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਪੂਰੀ ਤਰਾਂ ਨਾਲ ਦੂਰੀ ਬਣਾਈ ਰੱਖੀ |

ਇਥੇ ਜ਼ਿਕਰਯੋਗ ਹੈ ਕਿ ਹਰ ਮਹੀਨੇ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਰਖਾਏ ਗਏ ਬਾਦਲ ਪਰਿਵਾਰ ਵੱਲੋਂ ਵਿਧੀ ਬੰਦ-ਪਾਠ ਅਤੇ ਭੋਗ ਵਿੱਚ ਸ਼ਿਰਕਤ ਕਰਨ ਵਾਸਤੇ ਪਹੁੰਚੇ ਹਨ ਅਤੇ ਗੁਰੂ ਘਰ ਆਉਂਦੇ ਹਨ | ਬਾਦਲ ਪਰਿਵਾਰ ਵੱਲੋਂ ਰਖਵਾਏ ਗਏ ਵਿਧੀਬੱਧ ਪਾਠਾਂ ਦੇ ਭੋਗਾਂ ਦੇ ਵਿਚ ਰਿਸਾਲਤ ਆ ਗਿਆ ਅਤੇ ਉਹਨਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਪੱਤਰਕਾਰਾਂ ਨਾਲ ਨਹੀਂ ਕੀਤੀ ਗਈ |

The post ਹਰਸਿਮਰਤ ਕੌਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਸਰਬਤ ਦੇ ਭਲੇ ਦੀ ਕੀਤੀ ਅਰਦਾਸ appeared first on TheUnmute.com - Punjabi News.

Tags:
  • breaking-news
  • golden-temple
  • golden-temple-amritsar
  • harminder-sahib
  • harsimrat-kaur-badal
  • news
  • punjab-news
  • shiromani-akali-dal
  • sri-darbar-sahib

ਫਿਲਮ 'ਦਿ ਕੇਰਲਾ ਸਟੋਰੀ' ਦੀ ਰਿਲੀਜ਼ 'ਤੇ ਰੋਕ ਲਗਾਉਣ ਦਾ ਮੁੱਦਾ ਸੁਪਰੀਮ ਕੋਰਟ ਪਹੁੰਚਿਆ

Tuesday 09 May 2023 07:20 AM UTC+00 | Tags: adah-sharma breaking-news kerela-hig-court news siddhi-idnani sonia-balani sudipto-sen supreme-court the-kerala-story the-kerala-story-cotroversy the-kerala-story-mivie

ਚੰਡੀਗੜ੍ਹ, 09 ਮਈ 2023: ਸੁਦੀਪਤੋ ਸੇਨ ਦੁਆਰਾ ਨਿਰਦੇਸ਼ਤ ਫਿਲਮ ‘ਦਿ ਕੇਰਲਾ ਸਟੋਰੀ’ (The Kerala Story) ਅਤੇ ਅਦਾ ਸ਼ਰਮਾ ਅਭਿਨਿਤ ‘ਦਿ ਕੇਰਲਾ ਸਟੋਰੀ’ ਸੁਰਖੀਆਂ ਵਿੱਚ ਹੈ । ਫਿਲਮ ਦੀ ਬਦੌਲਤ ਦੇਸ਼ ਵਿੱਚ ਦੋ ਧੜੇ ਨਜ਼ਰ ਆ ਰਹੇ ਹਨ । ਕੁਝ ਲੋਕ ਇਸ ਦਾ ਸਮਰਥਨ ਕਰ ਰਹੇ ਹਨ ਤਾਂ ਕੁਝ ਇਸ ਦਾ ਸਖਤ ਵਿਰੋਧ ਕਰ ਰਹੇ ਹਨ। ਇਸ ਦੌਰਾਨ ਫਿਲਮ ‘ਦਿ ਕੇਰਲਾ ਸਟੋਰੀ’ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਸੁਪਰੀਮ ਕੋਰਟ ਦੇ ਦਰਵਾਜ਼ੇ ‘ਤੇ ਪਹੁੰਚ ਗਿਆ ਹੈ। ਦਰਅਸਲ, ਕੇਰਲ ਹਾਈ ਕੋਰਟ ਨੇ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਲਈ ਅੰਤਰਿਮ ਆਦੇਸ਼ ਜਾਰੀ ਕੀਤਾ ਸੀ, ਜਿਸ ਦੇ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ 15 ਮਈ ਨੂੰ ਤੈਅ ਕੀਤੀ ਹੈ।

ਸੁਪਰੀਮ ਕੋਰਟ ਮੰਗਲਵਾਰ ਨੂੰ ਫਿਲਮ ‘ਦਿ ਕੇਰਲਾ ਸਟੋਰੀ’ ਦੀ ਰਿਲੀਜ਼ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਨ ਵਾਲੇ ਕੇਰਲ ਹਾਈਕੋਰਟ ਦੇ ਅੰਤਰਿਮ ਆਦੇਸ਼ ਦੇ ਖਿਲਾਫ ਅਪੀਲ ‘ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਹੈ । ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ 15 ਮਈ ਨੂੰ ਕਰਨ ਦੇ ਹੁਕਮ ਦਿੱਤੇ ਹਨ। ਪਿਛਲੇ ਹਫਤੇ, ਕੇਰਲ ਹਾਈਕੋਰਟ ਨੇ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਟ੍ਰੇਲਰ ਵਿੱਚ ਕਿਸੇ ਵਿਸ਼ੇਸ਼ ਭਾਈਚਾਰੇ ਲਈ ਇਤਰਾਜ਼ਯੋਗ ਕੁਝ ਨਹੀਂ ਹੈ।

‘ਦਿ ਕੇਰਲਾ ਸਟੋਰੀ’ (The Kerala Story) ਸ਼ੁੱਕਰਵਾਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ। ਫਿਲਮ ਵਿੱਚ ਸ਼ੁਰੂ ਵਿੱਚ ਕੇਰਲਾ ਤੋਂ ਕਥਿਤ ਤੌਰ ‘ਤੇ ਲਾਪਤਾ ਹੋਈਆਂ 32,000 ਔਰਤਾਂ ਦੀ ਖੋਜ ਨੂੰ ਦਰਸਾਇਆ ਜਾਣਾ ਸੀ, ਪਰ ਫਿਲਮ ਦੇ ਟ੍ਰੇਲਰ ਰਿਲੀਜ਼ ਦੇ ਆਲੇ-ਦੁਆਲੇ ਦੇ ਵਿਵਾਦ ਤੋਂ ਬਾਅਦ ਕਹਾਣੀ ਨੂੰ ਚਾਰ ਕੁੜੀਆਂ ‘ਤੇ ਕੇਂਦ੍ਰਿਤ ਕਰਨ ਲਈ ਬਦਲ ਦਿੱਤਾ ਗਿਆ ਸੀ। ‘ਦਿ ਕੇਰਲ ਸਟੋਰੀ’ ਦਾ ਨਿਰਦੇਸ਼ਨ ਸੁਦੀਪਤੋ ਸੇਨ ਨੇ ਕੀਤਾ ਹੈ।

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਵਾਦ-ਵਿਵਾਦ ਵਾਲੀ ਫ਼ਿਲਮ 'ਦਿ ਕੇਰਲ ਸਟੋਰੀ' ਦੀ ਸਕ੍ਰੀਨਿੰਗ 'ਤੇ ਤੁਰੰਤ ਰੋਕ ਲਾਉਣ ਦੇ ਹੁਕਮ ਦਿੱਤੇ ਹਨ, ਇਸਦੇ ਨਾਲ ਹੀ ਫਿਲਮ ਦਿ ਕੇਰਲ ਸਟੋਰੀ ਮੱਧ ਪ੍ਰਦੇਸ਼ ਵਿੱਚ ਟੈਕਸ ਮੁਕਤ ਹੋਵੇਗੀ।

 

The post ਫਿਲਮ ‘ਦਿ ਕੇਰਲਾ ਸਟੋਰੀ’ ਦੀ ਰਿਲੀਜ਼ ‘ਤੇ ਰੋਕ ਲਗਾਉਣ ਦਾ ਮੁੱਦਾ ਸੁਪਰੀਮ ਕੋਰਟ ਪਹੁੰਚਿਆ appeared first on TheUnmute.com - Punjabi News.

Tags:
  • adah-sharma
  • breaking-news
  • kerela-hig-court
  • news
  • siddhi-idnani
  • sonia-balani
  • sudipto-sen
  • supreme-court
  • the-kerala-story
  • the-kerala-story-cotroversy
  • the-kerala-story-mivie

ਆਂਧਰਾ ਪ੍ਰਦੇਸ਼ ਦੇ CM ਵਾਈਐਸ ਜਗਨ ਮੋਹਨ ਰੈਡੀ ਵੱਲੋਂ ਗੁਰਦੁਆਰਿਆਂ 'ਤੇ ਪ੍ਰਾਪਰਟੀ ਟੈਕਸ ਮੁਆਫ਼ ਕਰਨ ਦਾ ਐਲਾਨ

Tuesday 09 May 2023 10:01 AM UTC+00 | Tags: andhra-pradesh andhra-pradesh-government andhra-pradesh-state-minority-commission cm-ys-jagan-mohan-reddy gurdwaras news punjabi-news sikh-community the-unmute-breaking-news

ਚੰਡੀਗੜ੍ਹ, 09 ਮਈ 2023: ਆਂਧਰਾ ਪ੍ਰਦੇਸ਼ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਜਤਿੰਦਰਜੀਤ ਸਿੰਘ ਦੀ ਅਗਵਾਈ ਵਿੱਚ ਸਿੱਖ ਭਾਈਚਾਰੇ ਦੇ ਇੱਕ ਵਫ਼ਦ ਨੇ ਸੋਮਵਾਰ ਨੂੰ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈਡੀ (YS Jagan Mohan Reddy) ਨਾਲ ਉਨ੍ਹਾਂ ਦੇ ਕੈਂਪ ਦਫ਼ਤਰ ਵਿੱਚ ਮੁਲਾਕਾਤ ਕੀਤੀ | ਇਸਤੋਂ ਬਾਅਦ ਅਧਿਕਾਰੀਆਂ ਨੁਮਾਇੰਦਿਆਂ ਵੱਲੋਂ ਗੁਰਦੁਆਰਿਆਂ ਨੂੰ ਪ੍ਰਾਪਰਟੀ ਟੈਕਸ ਤੋਂ ਮੁਕਤ ਕਰਨ ਦੀ ਅਪੀਲ 'ਤੇ ਉਨ੍ਹਾਂ ਅਧਿਕਾਰੀਆਂ ਨੂੰ ਗੁਰਦੁਆਰਿਆਂ ਤੋਂ ਪ੍ਰਾਪਰਟੀ ਟੈਕਸ ਹਟਾਉਣ ਦੇ ਨਿਰਦੇਸ਼ ਦਿੱਤੇ ਹਨ । ਇਕ ਸਿੱਖ ਵਫ਼ਦ ਨੇ ਮੁੱਖ ਮੰਤਰੀ ਤੋਂ ਸਰਕਾਰੀ ਯੋਜਨਾਵਾਂ ਦੇ ਪ੍ਰਭਾਵੀ ਅਮਲ ਲਈ ਭਾਈਚਾਰੇ ਲਈ ਇਕ ਨਿਗਮ ਸਥਾਪਿਤ ਕਰਨ ਦੀ ਅਪੀਲ ਕੀਤੀ।

ਇਸਦੇ ਨਾਲ ਹੀ ਆਂਧਰਾ ਪ੍ਰਦੇਸ਼ ਸਰਕਾਰ ਵਲੋਂ ਜਾਰੀ ਇਕ ਬਿਆਨ ‘ਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਅਪੀਲ ‘ਤੇ ਵਿਚਾਰ ਕਰਦੇ ਹੋਏ ਰੈੱਡੀ ਨੇ ਸਿੱਖਾਂ ਲਈ ਇਕ ਕਮੇਟੀ ਗਠਿਤ ਕਰਨ ਨੂੰ ਹਰੀ ਝੰਡੀ ਦੇ ਦਿੱਤੀ, ਜਿਸ ‘ਚ ਗ੍ਰੰਥੀਆਂ (ਸਿੱਖ ਪੁਜਾਰੀਆਂ) ਨੂੰ ਹਿੰਦੂ ਪੁਜਾਰੀਆਂ, ਪਾਦਰੀਆਂ ਅਤੇ ਮੌਲਵੀਆਂ ਦੇ ਸਮਾਨ ਲਾਭ ਦੇਣ ਦੀ ਪੇਸ਼ਕਸ਼ ਸ਼ਾਮਲ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਛੁੱਟੀ ਦਾ ਐਲਾਨ ਕਰਨ ਦੇ ਨਾਲ-ਨਾਲ ਘੱਟ ਗਿਣਤੀ ਸਿੱਖਿਆ ਸੰਸਥ ਦੀ ਸਥਾਪਨਾ ਲਈ ਜ਼ਰੂਰੀ ਸਮਰਥਨ ਦੇਣ ‘ਤੇ ਸਹਿਮਤੀ ਜ਼ਾਹਰ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ,”ਕੈਬਨਿਟ ਦੀ ਅਗਲੀ ਬੈਠਕ ‘ਚ ਇਸ ਸੰਬੰਧ ‘ਚ ਪ੍ਰਸਤਾਵ ਲਿਆਂਦਾ ਜਾਵੇਗਾ।”

The post ਆਂਧਰਾ ਪ੍ਰਦੇਸ਼ ਦੇ CM ਵਾਈਐਸ ਜਗਨ ਮੋਹਨ ਰੈਡੀ ਵੱਲੋਂ ਗੁਰਦੁਆਰਿਆਂ ‘ਤੇ ਪ੍ਰਾਪਰਟੀ ਟੈਕਸ ਮੁਆਫ਼ ਕਰਨ ਦਾ ਐਲਾਨ appeared first on TheUnmute.com - Punjabi News.

Tags:
  • andhra-pradesh
  • andhra-pradesh-government
  • andhra-pradesh-state-minority-commission
  • cm-ys-jagan-mohan-reddy
  • gurdwaras
  • news
  • punjabi-news
  • sikh-community
  • the-unmute-breaking-news

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਗ੍ਰਿਫਤਾਰ, ਇਲਾਕੇ 'ਚ ਤਣਾਅ ਦਾ ਮਾਹੌਲ

Tuesday 09 May 2023 10:14 AM UTC+00 | Tags: al-qadir-trust-case arrest breaking-news former-prime-minister-of-pakistan-imran imran imran-khan islamabad-high-court latest-news news pakistan-news pakistan-rangers pakistan-tehreek-e-insaf pm-imran-khan

ਚੰਡੀਗੜ੍ਹ, 09 ਮਈ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਇਮਰਾਨ ਖ਼ਾਨ ਨੂੰ ਇਸਲਾਮਾਬਾਦ ਹਾਈਕੋਰਟ ਦੇ ਬਾਹਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਪਾਕਿਸਤਾਨ ਰੇਂਜਰਾਂ ਵੱਲੋਂ ਕੀਤੀ ਗਈ ਹੈ। ਜਦੋਂ ਇਮਰਾਨ ਅਲ-ਕਾਦਿਰ ਟਰੱਸਟ ਮਾਮਲੇ ‘ਚ ਪੇਸ਼ ਹੋਣ ਲਈ ਹਾਈਕੋਰਟ ਪਹੁੰਚਿਆ ਤਾਂ ਉਨ੍ਹਾਂ ਨੂੰ ਪਾਕਿਸਤਾਨ ਰੇਂਜਰਾਂ ਨੇ ਹਿਰਾਸਤ ‘ਚ ਲੈ ਲਿਆ।

ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਵਕੀਲ ਫੈਜ਼ਲ ਚੌਧਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਦੂਜੇ ਪਾਸੇ ਪੀਟੀਆਈ ਆਗੂ ਮੁਸਰਤ ਚੀਮਾ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਉਹ ਇਮਰਾਨ ਖਾਨ ਨਾਲ ਕੁੱਟਮਾਰ ਕਰ ਰਹੇ ਹਨ। ਉਨ੍ਹਾਂ ਨੇ ਇਮਰਾਨ ਸਾਹਬ ਨਾਲ ਕੁਝ ਕੀਤਾ ਹੈ। ਜਾਣਕਾਰੀ ਮੁਤਾਬਕ ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਇਲਾਕੇ ‘ਚ ਤਣਾਅ ਦਾ ਮਾਹੌਲ ਹੈ। ਅਦਾਲਤ ਦੇ ਬਾਹਰ ਵੱਡੀ ਗਿਣਤੀ ‘ਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਮਰਾਨ ਖਾਨ ਦੇ ਵਕੀਲ ਅਤੇ ਸਮਰਥਕਾਂ ਦੀ ਵੀ ਕੁੱਟਮਾਰ ਕੀਤੀ ਗਈ ਹੈ।

ਅਲ-ਕਾਦਿਰ ਟਰੱਸਟ ਮਾਮਲਾ ਕੀ ਹੈ ?

ਇਮਰਾਨ (Imran Khan) ਨੂੰ ਅਲ-ਕਾਦਿਰ ਟਰੱਸਟ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਯੂਨੀਵਰਸਿਟੀ ਨਾਲ ਸਬੰਧਤ ਮਾਮਲਾ ਹੈ। ਇਮਰਾਨ ਨੇ ਪ੍ਰਧਾਨ ਮੰਤਰੀ ਵਜੋਂ ਇਸ ਯੂਨੀਵਰਸਿਟੀ ਨੂੰ ਕਰੋੜਾਂ ਰੁਪਏ ਦੀ ਜ਼ਮੀਨ ਗ਼ੈਰ-ਕਾਨੂੰਨੀ ਢੰਗ ਨਾਲ ਦਿੱਤੀ ਸੀ। ਇਸ ਮਾਮਲੇ ਦਾ ਖੁਲਾਸਾ ਪਾਕਿਸਤਾਨ ਦੀ ਸਭ ਤੋਂ ਅਮੀਰ ਸ਼ਖਸੀਅਤ ਮਲਿਕ ਰਿਆਜ਼ ਨੇ ਕੀਤਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਇਮਰਾਨ ਅਤੇ ਉਸ ਦੀ ਪਤਨੀ ਨੇ ਗ੍ਰਿਫਤਾਰੀ ਦਾ ਡਰ ਦਿਖਾ ਕੇ ਅਰਬਾਂ ਰੁਪਏ ਦੀ ਜ਼ਮੀਨ ਆਪਣੇ ਨਾਂ ਕਰਵਾ ਲਈ।

The post ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਗ੍ਰਿਫਤਾਰ, ਇਲਾਕੇ ‘ਚ ਤਣਾਅ ਦਾ ਮਾਹੌਲ appeared first on TheUnmute.com - Punjabi News.

Tags:
  • al-qadir-trust-case
  • arrest
  • breaking-news
  • former-prime-minister-of-pakistan-imran
  • imran
  • imran-khan
  • islamabad-high-court
  • latest-news
  • news
  • pakistan-news
  • pakistan-rangers
  • pakistan-tehreek-e-insaf
  • pm-imran-khan

ਨਸ਼ਾ ਤਸਕਰੀ ਮਾਮਲਾ: ਬਰਖਾਸਤ ਥਾਣੇਦਾਰ ਇੰਦਰਜੀਤ ਸਿੰਘ ਦੇ ਮਾਮਲੇ 'ਚ ਗ੍ਰਹਿ ਵਿਭਾਗ ਨੇ ਪੰਜਾਬ DGP ਤੋਂ ਮੰਗਿਆ ਜਵਾਬ

Tuesday 09 May 2023 10:27 AM UTC+00 | Tags: drug-trafficking drug-trafficking-case news police-officer-inderjit-singh punjab-dgp punjab-news punjab-police the-unmute-breaking-news the-unmute-punjabi-news

ਚੰਡੀਗੜ੍ਹ, 09 ਮਈ 2023: ਪੰਜਾਬ ਦੇ ਗ੍ਰਹਿ ਵਿਭਾਗ ਨੇ ਨਸ਼ਾ ਤਸਕਰੀ ‘ਚ ਬਰਖਾਸਤ ਇੰਸਪੈਕਟਰ ਇੰਦਰਜੀਤ ਸਿੰਘ ਦੇ ਮਾਮਲੇ ‘ਚ ਡੀ.ਜੀ.ਪੀ.ਪੰਜਾਬ ਨੂੰ ਮੁੜ ਚਿੱਠੀ ਲਿਖੀ ਹੈ। ਜਿਸ ਵਿੱਚ ਇੰਦਰਜੀਤ ਸਿੰਘ ਦੇ ਪੂਰੇ ਸੇਵਾ ਕਾਲ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਵਿੱਚ ਇੰਦਰਜੀਤ ਸਿੰਘ ਖ਼ਿਲਾਫ਼ 14 ਵਿਭਾਗੀ ਪੜਤਾਲਾਂ ਵਿੱਚ ਕਲੀਨ ਚਿੱਟ ਦੇਣ ਵਾਲੇ ਅਧਿਕਾਰੀਆਂ ਦੇ ਨਾਂ ਵੀ ਮੰਗੇ ਗਏ ਹਨ।

ਪੁਲਿਸ ਦੀ ਜਾਂਚ ਹੁਣ ਤੱਕ ਬਰਖਾਸਤ ਏਆਈਜੀ ਰਾਜਜੀਤ ਸਿੰਘ ਦੇ ਅਧੀਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇੰਦਰਜੀਤ ਦੀਆਂ ਲਗਭਗ 14 ਮਹੀਨਿਆਂ ਦੀਆਂ ਤਾਇਨਾਤੀਆਂ ‘ਤੇ ਕੇਂਦਰਿਤ ਹੈ। ਜਿੱਥੇ ਉਸ ਨੂੰ ਕਥਿਤ ਤੌਰ ‘ਤੇ ਨਜਾਇਜ਼ ਫਾਇਦਾ ਪਹੁੰਚਾਇਆ ਗਿਆ। ਇੰਦਰਜੀਤ 1986 ਵਿੱਚ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋਇਆ ਸੀ। ਵਾਰੀ ਤੋਂ ਪਹਿਲਾਂ ਤਰੱਕੀ ਪ੍ਰਾਪਤ ਕੀਤੀ ਅਤੇ ਇੰਸਪੈਕਟਰ ਸੀ ਜਦੋਂ ਉਸ ਨੂੰ ਜੂਨ 2017 ਵਿੱਚ ਨਸ਼ਾ ਤਸਕਰੀ ਦੇ ਦੋਸ਼ ਵਿੱਚ ਬਰਖਾਸਤ ਕੀਤਾ ਗਿਆ ਸੀ।

ਪੰਜਾਬ ਦੇ ਗ੍ਰਹਿ ਵਿਭਾਗ ਨੇ ਮੁੱਖ ਮੰਤਰੀ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਆਪਣੇ ਸੋਧੇ ਹੁਕਮਾਂ ਵਿੱਚ ਹਾਲ ਹੀ ਵਿੱਚ ਪੇਸ਼ ਕੀਤੀ ਪੁਲਿਸ ਜਾਂਚ ਰਿਪੋਰਟ ਨੂੰ ਵੀ ਅਧੂਰੀ ਕਰਾਰ ਦਿੰਦਿਆਂ ਅਸੰਤੁਸ਼ਟੀ ਪ੍ਰਗਟਾਈ ਹੈ। ਸੋਧੇ ਹੋਏ ਹੁਕਮਾਂ ਵਿੱਚ ਇੰਦਰਜੀਤ ਦੇ ਸਮੁੱਚੇ ਸੇਵਾ ਰਿਕਾਰਡ ਅਤੇ ਵਿਭਾਗੀ ਪੁੱਛਗਿੱਛਾਂ, ਤਰੱਕੀਆਂ, ਪੁਰਸਕਾਰਾਂ ਆਦਿ ਵਿੱਚ ਉਸ ਨੂੰ ਮਿਲੇ ਕਥਿਤ ਪੱਖਪਾਤ ਬਾਰੇ ਪੁੱਛਿਆ ਗਿਆ ਹੈ |

ਗ੍ਰਹਿ ਵਿਭਾਗ ਨੇ ਡੀਜੀਪੀ ਨੂੰ ਪੱਤਰ ਲਿਖ ਕੇ ਕਿਹਾ- ਤੁਹਾਡੇ ਵੱਲੋਂ ਭੇਜੇ ਗਏ ਪੱਤਰ ਤਹਿਤ ਭੇਜੀ ਗਈ ਜਾਣਕਾਰੀ ਪੂਰੀ ਨਹੀਂ ਹੈ। ਇਸ ਲਈ ਤੁਹਾਨੂੰ ਹੇਠ ਲਿਖੀ ਜਾਣਕਾਰੀ ਤੁਰੰਤ ਭੇਜਣ ਦੀ ਬੇਨਤੀ ਕੀਤੀ ਜਾਂਦੀ ਹੈ – ਉਸ ਅਧਿਕਾਰੀ ਦਾ ਨਾਮ ਜਿਸ ਨੇ ਦੋਸ਼ੀ ਇੰਸਪੈਕਟਰ ਇੰਦਰਜੀਤ ਸਿੰਘ ਦੀ ਤਰਨਤਾਰਨ ਜ਼ਿਲ੍ਹੇ ਅਤੇ ਬਾਅਦ ਵਿੱਚ ਹੁਸ਼ਿਆਰਪੁਰ ਵਿੱਚ ਤਬਾਦਲੇ ਨੂੰ ਮਨਜ਼ੂਰੀ ਦਿੱਤੀ ਸੀ। ਤਬਾਦਲੇ ਸਮੇਂ ਰਾਜਜੀਤ ਸਿੰਘ ਦੋਵਾਂ ਜ਼ਿਲ੍ਹਿਆਂ ਦੇ ਇੰਚਾਰਜ ਐਸਐਸਪੀ ਸਨ। ਗ੍ਰਹਿ ਵਿਭਾਗ ਨੇ ਇੰਦਰਜੀਤ ਨੂੰ ਦੋਹਰੀ ਤਰੱਕੀ ਦੇਣ ਬਾਰੇ ਵੀ ਵੇਰਵੇ ਮੰਗੇ ਹਨ।

ਬਰਖ਼ਾਸਤ ਇੰਦਰਜੀਤ ਸਿੰਘ 'ਤੇ ਦੋਸ਼ ਹੈ ਕਿ ਉਹ ਬੇਕਸੂਰਾਂ ਨੂੰ ਨਸ਼ਾ ਤਸਕਰੀ ਦੇ ਝੂਠੇ ਕੇਸਾਂ 'ਚ ਫਸਾਉਣ ਦਾ ਧੰਦਾ ਚਲਾਉਂਦਾ ਸੀ ਅਤੇ ਉਹ ਪਾਕਿਸਤਾਨ ਤੋਂ ਤਸਕਰੀ ਰਾਹੀਂ ਨਸ਼ੇ ਮੰਗਵਾਉਂਦਾ ਸੀ ਅਤੇ ਪੈਸੇ ਉਗਰਾਹੁਣ ਲਈ ਬੇਕਸੂਰਾਂ ਨੂੰ ਨਸ਼ਿਆਂ ਦੇ ਮਾਮਲੇ 'ਚ ਫਸਾਉਂਦਾ ਸੀ ਜਾਂ ਨਸ਼ੇ ਵੇਚਣ ਲਈ ਮਜਬੂਰ ਕਰਦਾ ਸੀ। ਉਹ ਫੋਰੈਂਸਿਕ ਸਾਇੰਸ ਲੈਬਰਾਰਟਰੀ ਦੇ ਮੁਲਾਜ਼ਮਾਂ ਨਾਲ ਗੰਢਤੁੱਪ ਕਰਕੇ ਤਸਕਰਾਂ ਦੀ ਰਿਹਾਈ ਕਿਸੇ ਨਾ ਕਿਸੇ ਤਰੀਕੇ ਨਾਲ ਯਕੀਨੀ ਬਣਾਉਂਦਾ ਸੀ।

The post ਨਸ਼ਾ ਤਸਕਰੀ ਮਾਮਲਾ: ਬਰਖਾਸਤ ਥਾਣੇਦਾਰ ਇੰਦਰਜੀਤ ਸਿੰਘ ਦੇ ਮਾਮਲੇ ‘ਚ ਗ੍ਰਹਿ ਵਿਭਾਗ ਨੇ ਪੰਜਾਬ DGP ਤੋਂ ਮੰਗਿਆ ਜਵਾਬ appeared first on TheUnmute.com - Punjabi News.

Tags:
  • drug-trafficking
  • drug-trafficking-case
  • news
  • police-officer-inderjit-singh
  • punjab-dgp
  • punjab-news
  • punjab-police
  • the-unmute-breaking-news
  • the-unmute-punjabi-news

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ

Tuesday 09 May 2023 10:32 AM UTC+00 | Tags: cm-bhagwant-mann crop-residue-burning kultar-singh-sandhawan latest-news news punjab-farmers punjab-latest-news the-unmute-breaking-news the-unmute-punjab the-unmute-punjabi-news

ਚੰਡੀਗੜ੍ਹ, 09 ਮਈ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਅੱਜ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਗ ਲਾਉਣ ਦੇ ਰੁਝਾਨ ਨਾਲ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ ਅਤੇ ਗੰਭੀਰ ਬੀਮਾਰੀਆਂ ਫੈਲ ਰਹੀਆਂ ਹਨ। ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਸਾਰੀ ਮਸ਼ੀਨਰੀ ਇਸ ਗੱਲ ਲਈ ਯਤਨਸ਼ੀਲ ਹੈ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ ਕਮੀ ਲਿਆਂਦੀ ਜਾਵੇ ਪਰ ਕਿਸਾਨਾਂ ਦੇ ਸਹਿਯੋਗ ਤੋਂ ਬਿਨਾਂ ਅੱਗ ਲਾਉਣ ਦੇ ਰੁਝਾਨ ਨੂੰ ਰੋਕਿਆ ਨਹੀਂ ਜਾ ਸਕਦਾ।

ਉਨ੍ਹਾਂ (Kultar Singh Sandhawan) ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲਿਆਂ ਕਾਰਨ ਵਾਤਾਵਰਣ ਬਹੁਤ ਗੰਧਲਾ ਹੋ ਰਿਹਾ ਹੈ ਜਿਸ ਕਰਕੇ ਲੋਕਾਂ ਨੂੰ ਭਿਆਨਕ ਬੀਮਾਰੀਆਂ ਲੱਗ ਰਹੀਆਂ ਹਨ। ਸ. ਸੰਧਵਾਂ ਨੇ ਦੱਸਿਆ ਕਿ ਜਿਹੜੇ ਕਿਸਾਨਾਂ ਵੱਲੋਂ ਝੋਨੇ ਜਾਂ ਕਣਕ ਦੀ ਫ਼ਸਲ ਦੀ ਰਹਿੰਦ-ਖੂੰਹਦ ਨਹੀਂ ਸਾੜੀ ਗਈ, ਉਨ੍ਹਾਂ ਦਾ ਪੰਜਾਬ ਸਰਕਾਰ ਅਤੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਸਨਮਾਨ ਕੀਤਾ ਜਾ ਰਿਹਾ ਹੈ।

ਸਪੀਕਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਅਤੇ ਨੌਜਵਾਨਾਂ ਦੇ ਸਿਹਤਮੰਦ ਭਵਿੱਖ ਲਈ ਫ਼ਸਲੀ ਰਹਿੰਦ-ਖੂੰਹਦ ਨੂੰ ਨਾ ਸਾੜਿਆ ਜਾਵੇ ਅਤੇ ਇਸ ਦੇ ਪ੍ਰਬੰਧਨ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਪੌਦੇ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਨੁੱਖ ਨੂੰ ਧਰਤੀ ‘ਤੇ ਰਹਿਣ ਲਈ ਸਭ ਤੋਂ ਵੱਧ ਸ਼ੁੱਧ ਵਾਤਾਵਰਣ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਵਾਲੇ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਰੀਬ 100 ਕਿਸਾਨਾਂ ਦਾ ਬੀਤੇ ਸਮੇਂ ਦੌਰਾਨ ਪੰਜਾਬ ਵਿਧਾਨ ਸਭਾ ਵਿਖੇ ਸਨਮਾਨ ਵੀ ਕੀਤਾ ਗਿਆ ਸੀ।

The post ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ appeared first on TheUnmute.com - Punjabi News.

Tags:
  • cm-bhagwant-mann
  • crop-residue-burning
  • kultar-singh-sandhawan
  • latest-news
  • news
  • punjab-farmers
  • punjab-latest-news
  • the-unmute-breaking-news
  • the-unmute-punjab
  • the-unmute-punjabi-news

ਪ੍ਰਸ਼ਾਸਨਿਕ ਸੇਵਾਵਾਂ 'ਚ ਸਿੱਖ ਨੌਜਵਾਨਾਂ ਦੀ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਉਪਰਾਲਾ

Tuesday 09 May 2023 10:41 AM UTC+00 | Tags: breaking-news ias job latest-news news pcs sgpc shiromani-committee shiromani-gurdwara-parbandhak shiromani-gurdwara-parbandhak-committe siklh-youth

ਅੰਮ੍ਰਿਤਸਰ, 9 ਮਈ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਸਿੱਖ ਨੌਜਵਾਨਾਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਖੋਲ੍ਹੇ ਗਏ 'ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ' ਦੇ ਪਹਿਲੇ ਬੈਚ ਵਾਸਤੇ 11 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ। ਇਸ ਅਕੈਡਮੀ ਵਿਚ ਚੁਣੇ ਗਏ ਵਿਦਿਆਰਥੀਆਂ ਦੀਆਂ ਫੀਸਾਂ, ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ।

ਬੀਤੇ ਦਿਨਾਂ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਇਹ ਅਕੈਡਮੀ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਸੀ, ਜਿਸ ਤਹਿਤ ਹਰ ਸਾਲ 25 ਗੁਰਸਿੱਖ ਵਿਦਿਆਰਥੀਆਂ ਨੂੰ ਆਈਏਐਸ, ਆਈਪੀਐਸ, ਆਈਐਫਐਸ ਅਤੇ ਪੀਪੀਐਸਸੀ ਆਦਿ ਦੀਆਂ ਮੁਕਾਬਲਾ ਪ੍ਰੀਖਿਆਵਾਂ ਵਾਸਤੇ ਤਿਆਰੀ ਕਰਵਾਈ ਜਾਵੇਗੀ। ਅੱਜ ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਹਿਲੇ ਬੈਚ ਲਈ ਚੁਣੇ 11 ਵਿਦਿਆਰਥੀਆਂ ਨੂੰ ਦਾਖਲਾ ਪੱਤਰ ਸੌਂਪੇ ਗਏ।

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਨੌਜੁਆਨੀ ਦਾ ਵਿਦੇਸ਼ਾਂ 'ਚ ਜਾ ਕੇ ਪੜ੍ਹਨ ਦਾ ਰੁਝਾਨ ਬੇਹੱਦ ਚਿੰਤਾਜਨਕ ਹੈ, ਜਿਸ ਨਾਲ ਪੰਜਾਬ ਦੇ ਪ੍ਰਸ਼ਾਸਨਿਕ ਹਲਕਿਆਂ ਵਿਚ ਸਿੱਖ ਨੌਜੁਆਨਾਂ ਦਾ ਖਲਾਅ ਪੈਦਾ ਹੋ ਰਿਹਾ ਹੈ। ਇਹ ਸਭ ਲਈ ਸੋਚਣ ਦਾ ਵਿਸ਼ਾ ਹੈ, ਕਿਉਂਕਿ ਜੇਕਰ ਉੱਚ ਅਹੁਦਿਆਂ 'ਤੇ ਆਪਣੇ ਬੱਚੇ ਨਾ ਰਹੇ ਤਾਂ ਸੱਭਿਆਚਾਰਕ ਅਤੇ ਖਿੱਤੇ ਦੀ ਵਿਰਾਸਤ ਦੀ ਤਰਜ਼ਮਾਨੀ ਸਹੀ ਨਹੀਂ ਹੋ ਸਕੇਗੀ।

ਇਸੇ ਨੂੰ ਲੈ ਕੇ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ ਦੀ ਤਿਆਰੀ ਵਾਸਤੇ ਅਕੈਡਮੀ ਖੋਲ੍ਹੀ ਗਈ ਹੈ, ਜਿਸ ਵਿਚ ਹਰ ਸਾਲ 25 ਗੁਰਸਿੱਖ ਨੌਜੁਆਨਾਂ ਨੂੰ ਤਿਆਰੀ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਬੈਚ ਲਈ 11 ਵਿਦਿਆਰਥੀਆਂ ਦੀ ਚੋਣ ਕਰ ਲਈ ਗਈ ਹੈ ਅਤੇ ਬਾਕੀ ਰਹਿੰਦੇ 14 ਵਾਸਤੇ ਮੁੜ ਪ੍ਰਕਿਰਿਆ ਆਰੰਭੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪਾਸ 350 ਵਿਦਿਆਰਥੀਆਂ ਦੀਆਂ ਅਰਜੀਆਂ ਆਈਆਂ ਸਨ, ਜਿਨ੍ਹਾਂ ਨੂੰ ਵੱਖ-ਵੱਖ ਪੜਾਵਾਂ 'ਚੋਂ ਜਾਂਚਣ ਪਰਖਣ ਬਾਅਦ 11 ਵਿਦਿਆਰਥੀ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਚੋਣ ਬਿਲਕੁਲ ਪਾਰਦਰਸ਼ੀ ਢੰਗ ਨਾਲ ਮੈਰਿਟ ਦੇ ਅਧਾਰ 'ਤੇ ਕੀਤੀ ਗਈ ਹੈ।

ਚੁਣੇ ਗਏ ਬੱਚਿਆਂ ਇਕ ਲੜਕੀ ਭੋਪਾਲ ਅਤੇ ਦੋ ਲੜਕੀਆਂ ਜੰਮੂ ਕਸ਼ਮੀਰ ਤੋਂ ਹਨ, ਜਦਕਿ ਬਾਕੀ ਪੰਜਾਬ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਫਿਲਹਾਲ ਸ਼੍ਰੋਮਣੀ ਕਮੇਟੀ ਦੀ ਅਕੈਡਮੀ ਵੱਲੋਂ ਚੰਡੀਗੜ੍ਹ ਦੇ ਇਕ ਅਹਿਮ ਕੋਚਿੰਗ ਸੈਂਟਰ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ, ਜਿਥੇ ਬੱਚਿਆਂ ਨੂੰ ਕੋਚਿੰਗ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਵਿੱਚੋਂ ਜਿਹੜੇ ਵਿਦਿਆਰਥੀ ਅੱਗੇ ਪੜ੍ਹਨਾ ਚਾਹੁਣਗੇ ਉਸ ਦਾ ਪ੍ਰਬੰਧ ਵੀ ਸ਼੍ਰੋਮਣੀ ਕਮੇਟੀ ਕਰੇਗੀ। ਐ

ਡਵੋਕੇਟ ਧਾਮੀ ਨੇ ਇਸ ਕਾਰਜ ਲਈ ਸਹਿਯੋਗ ਕਰਨ ਵਾਲੀਆਂ ਸੰਸਥਾਵਾਂ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਕਾਰਜ ਨੂੰ ਹੋਰ ਵਿਸਥਾਰ ਦੇਣਾ ਚਾਹੁੰਦੀ ਹੈ ਅਤੇ ਖੁਸ਼ੀ ਦੀ ਗੱਲ ਹੈ ਕਿ ਬਹੁਤ ਸਾਰੀਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਅਤੇ ਸੰਸਥਾਵਾਂ ਸਹਿਯੋਗ ਲਈ ਅੱਗੇ ਆ ਰਹੀਆਂ ਹਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ, ਚੋਣ ਕਮੇਟੀ ਦੇ ਮੈਂਬਰ ਡਾ. ਕੇਹਰ ਸਿੰਘ, ਪ੍ਰੋ. ਬ੍ਰਿਜਪਾਲ ਸਿੰਘ, ਕਾਹਨ ਸਿੰਘ ਪੰਨੂ, ਪ੍ਰੋ. ਅਜੈਬ ਸਿੰਘ ਬਰਾੜ, ਡਾ. ਮਦਨਜੀਤ ਕੌਰ ਸਹੋਤਾ, ਡਾ. ਅਮਰਜੀਤ ਸਿੰਘ, ਸਕੱਤਰ ਸੁਖਮਿੰਦਰ ਸਿੰਘ ਆਦਿ ਹਾਜ਼ਰ ਸਨ।

The post ਪ੍ਰਸ਼ਾਸਨਿਕ ਸੇਵਾਵਾਂ 'ਚ ਸਿੱਖ ਨੌਜਵਾਨਾਂ ਦੀ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਉਪਰਾਲਾ appeared first on TheUnmute.com - Punjabi News.

Tags:
  • breaking-news
  • ias
  • job
  • latest-news
  • news
  • pcs
  • sgpc
  • shiromani-committee
  • shiromani-gurdwara-parbandhak
  • shiromani-gurdwara-parbandhak-committe
  • siklh-youth

ICC POTM: ਪਾਕਿਸਤਾਨੀ ਬੱਲੇਬਾਜ਼ ਫਖਰ ਜ਼ਮਾਨ ਨੂੰ ਮਿਲਿਆ "ਆਈਸੀਸੀ ਪਲੇਅਰ ਆਫ ਦਿ ਮੰਥ" ਪੁਰਸ਼ਕਾਰ

Tuesday 09 May 2023 01:02 PM UTC+00 | Tags: breaking-news cc-player-of-the-month cricket fakhar-zaman icc news pakistan-news sports-news the-unmute-breaking-news the-unmute-punjabi-news

ਚੰਡੀਗੜ੍ਹ, 09 ਮਈ 2023: ਆਈਸੀਸੀ ਨੇ ਅਪ੍ਰੈਲ ਮਹੀਨੇ ਲਈ ‘ਪਲੇਅਰ ਆਫ ਦਿ ਮੰਥ’ ਦਾ ਐਲਾਨ ਕੀਤਾ ਹੈ। ਪੁਰਸ਼ ਵਰਗ ‘ਚ ਪਾਕਿਸਤਾਨ ਦੇ ਖੱਬੇ ਹੱਥ ਦੇ ਬੱਲੇਬਾਜ਼ ਫਖਰ ਜ਼ਮਾਨ (Fakhar Zaman) ਅਤੇ ਮਹਿਲਾ ਵਰਗ ‘ਚ ਥਾਈਲੈਂਡ ਦੀ ਕਪਤਾਨ ਨਾਰੂਮੋਲ ਚਾਈਵਾਈ ਨੂੰ ਇਹ ਸਨਮਾਨ ਮਿਲਿਆ ਹੈ। ਇਨ੍ਹਾਂ ਦੋਵਾਂ ਨੇ ਪਿਛਲੇ ਕੁਝ ਸਮੇਂ ‘ਚ ਵਨਡੇ ‘ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀਆਂ-ਆਪਣੀਆਂ ਟੀਮਾਂ ਨੂੰ ਜਿੱਤ ਦਿਵਾਈ ਹੈ। ‘ਆਈਸੀਸੀ ਪਲੇਅਰ ਆਫ ਦਿ ਮੰਥ’ ਦੀ ਚੋਣ ਸਾਬਕਾ ਮਹਾਨ ਕ੍ਰਿਕਟਰਾਂ, ਅੰਤਰਰਾਸ਼ਟਰੀ ਖਿਡਾਰੀਆਂ, ਕਈ ਹਾਲ ਆਫ ਫੇਮਰਸ ਅਤੇ ਲੱਖਾਂ ਕ੍ਰਿਕਟ ਪ੍ਰਸ਼ੰਸਕਾਂ ਦੀ ਇੱਕ ਕਮੇਟੀ ਦੁਆਰਾ ਕੀਤੀ ਜਾਂਦੀ ਹੈ। ਇਹ ਪ੍ਰਕਿਰਿਆ ਪਿਛਲੇ ਹਫ਼ਤੇ ਸ਼ੁਰੂ ਹੋਈ ਸੀ।

ਫਖਰ ਜ਼ਮਾਨ (Fakhar Zaman) ਨੇ ਨਿਊਜ਼ੀਲੈਂਡ ਖਿਲਾਫ ਚੱਲ ਰਹੀ ਸੀਰੀਜ਼ ‘ਚ ਲਗਾਤਾਰ ਦੋ ਸੈਂਕੜੇ ਲਗਾਏ ਸਨ। ਰਾਵਲਪਿੰਡੀ ‘ਚ 289 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਫਖਰ ਨੇ 114 ਗੇਂਦਾਂ ‘ਤੇ 117 ਦੌੜਾਂ ਬਣਾਈਆਂ। ਫਖਰ ਨੇ ਇਮਾਮ-ਉਲ-ਹੱਕ ਨਾਲ 124 ਦੌੜਾਂ ਦੀ ਸਾਂਝੇਦਾਰੀ ਕਰਕੇ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਜਿੱਤ ਦਿਵਾਈ।

ਫਖਰ ਨੇ ਨਿਊਜ਼ੀਲੈਂਡ ਖਿਲਾਫ ਚੱਲ ਰਹੀ ਸੀਰੀਜ਼ ‘ਚ ਲਗਾਤਾਰ ਦੋ ਸੈਂਕੜੇ ਲਗਾਏ ਸਨ। ਰਾਵਲਪਿੰਡੀ ‘ਚ 289 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਫਖਰ ਨੇ 114 ਗੇਂਦਾਂ ‘ਤੇ 117 ਦੌੜਾਂ ਬਣਾਈਆਂ। ਫਖਰ ਨੇ ਇਮਾਮ-ਉਲ-ਹੱਕ ਨਾਲ 124 ਦੌੜਾਂ ਦੀ ਸਾਂਝੇਦਾਰੀ ਕਰਕੇ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਜਿੱਤ ਦਿਵਾਈ।

 

The post ICC POTM: ਪਾਕਿਸਤਾਨੀ ਬੱਲੇਬਾਜ਼ ਫਖਰ ਜ਼ਮਾਨ ਨੂੰ ਮਿਲਿਆ "ਆਈਸੀਸੀ ਪਲੇਅਰ ਆਫ ਦਿ ਮੰਥ" ਪੁਰਸ਼ਕਾਰ appeared first on TheUnmute.com - Punjabi News.

Tags:
  • breaking-news
  • cc-player-of-the-month
  • cricket
  • fakhar-zaman
  • icc
  • news
  • pakistan-news
  • sports-news
  • the-unmute-breaking-news
  • the-unmute-punjabi-news

ICC POTM: ਮਹਿਲਾ ਵਰਗ 'ਚ ਥਾਈਲੈਂਡ ਦੀ ਕਪਤਾਨ ਨੂੰ ਮਿਲਿਆ "ਆਈਸੀਸੀ ਪਲੇਅਰ ਆਫ ਦਿ ਮੰਥ" ਪੁਰਸ਼ਕਾਰ

Tuesday 09 May 2023 01:11 PM UTC+00 | Tags: breaking-news icc ipl narumol-chaiwai news sports thailand-women-cricket-team women-cricket-news

ਚੰਡੀਗੜ੍ਹ, 09 ਮਈ 2023: ਆਈਸੀਸੀ ਨੇ ਅਪ੍ਰੈਲ ਮਹੀਨੇ ਲਈ ‘ਪਲੇਅਰ ਆਫ ਦਿ ਮੰਥ’ ਦਾ ਐਲਾਨ ਕੀਤਾ ਹੈ। ਇਸ ਵਾਰ ਮਹਿਲਾ ਵਰਗ ਵਿੱਚ ਥਾਈਲੈਂਡ ਦੀ ਕਪਤਾਨ ਨਾਰੂਮੋਲ ਚਾਈਵਾਈ (Narumol Chaiwai) ਨੂੰ ਇਹ ਸਨਮਾਨ ਮਿਲਿਆ ਹੈ। ਦੂਜੇ ਪਾਸੇ ਪੁਰਸ਼ ਵਰਗ ‘ਚ ਪਾਕਿਸਤਾਨ ਦੇ ਖੱਬੇ ਹੱਥ ਦੇ ਬੱਲੇਬਾਜ਼ ਫਖਰ ਜ਼ਮਾਨ ਨੂੰ ‘ਆਈਸੀਸੀ ਪਲੇਅਰ ਆਫ ਦਿ ਮੰਥ’ ਦੀ ਚੋਣ ਸਾਬਕਾ ਮਹਾਨ ਕ੍ਰਿਕਟਰਾਂ, ਅੰਤਰਰਾਸ਼ਟਰੀ ਖਿਡਾਰੀਆਂ, ਕਈ ਹਾਲ ਆਫ ਫੇਮਰਸ ਅਤੇ ਲੱਖਾਂ ਕ੍ਰਿਕਟ ਪ੍ਰਸ਼ੰਸਕਾਂ ਦੀ ਇੱਕ ਕਮੇਟੀ ਦੁਆਰਾ ਕੀਤੀ ਜਾਂਦੀ ਹੈ। ਇਹ ਪ੍ਰਕਿਰਿਆ ਪਿਛਲੇ ਹਫ਼ਤੇ ਸ਼ੁਰੂ ਹੋਈ ਸੀ।

ਨਾਰੂਮੋਲ ਚਾਈਵਾਈ (Narumol Chaiwai) ਨੇ ਜ਼ਿੰਬਾਬਵੇ ਦੇ ਖਿਲਾਫ ਥਾਈਲੈਂਡ ਦੀ 3-0 ਵਨਡੇ ਸੀਰੀਜ਼ ਜਿੱਤਣ ਵਿੱਚ ਅਹਿਮ ਭੂਮਿਕਾ ਨਿਭਾਈ। ਦੋ ਅਜੇਤੂ ਅਰਧ ਸੈਂਕੜੇ ਲਗਾਉਣ ਵਾਲੇ ਨਾਰੂਮੋਲ ਨੂੰ ਵੀ ਸੀਰੀਜ਼ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ। ਪਹਿਲੇ ਮੈਚ ਵਿੱਚ ਥਾਈਲੈਂਡ ਦੀ ਖ਼ਰਾਬ ਸ਼ੁਰੂਆਤ ਤੋਂ ਬਾਅਦ, ਚਾਈਵਾਈ ਨਾਰੂਮੋਲ ਨੇ 57 ਦੌੜਾਂ ਬਣਾਈਆਂ ਜਿਸ ਨਾਲ ਥਾਈਲੈਂਡ ਸਨਮਾਨਜਨਕ ਸਕੋਰ ਤੱਕ ਪਹੁੰਚਣ ਵਿੱਚ ਕਾਮਯਾਬ ਰਿਹਾ। ਇਸ ਦੇ ਨਾਲ ਹੀ ਦੂਜੇ ਵਨਡੇ ‘ਚ ਔਖੇ ਸਮੇਂ ਬੱਲੇਬਾਜ਼ੀ ਕਰਨ ਆਏ ਨਾਰੂਮੋਲ ਨੇ 60 ਗੇਂਦਾਂ ‘ਚ 52 ਦੌੜਾਂ ਦੀ ਅਜੇਤੂ ਪਾਰੀ ਖੇਡ ਕੇ ਟੀਮ ਨੂੰ ਜਿੱਤ ਦਿਵਾਈ।

The post ICC POTM: ਮਹਿਲਾ ਵਰਗ ‘ਚ ਥਾਈਲੈਂਡ ਦੀ ਕਪਤਾਨ ਨੂੰ ਮਿਲਿਆ "ਆਈਸੀਸੀ ਪਲੇਅਰ ਆਫ ਦਿ ਮੰਥ" ਪੁਰਸ਼ਕਾਰ appeared first on TheUnmute.com - Punjabi News.

Tags:
  • breaking-news
  • icc
  • ipl
  • narumol-chaiwai
  • news
  • sports
  • thailand-women-cricket-team
  • women-cricket-news

ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਪ੍ਰਦਾਨ ਕਰਨਾ ਸਾਡੀ ਪਹਿਲੀ ਜ਼ਿੰਮੇਵਾਰੀ: ਆਈ.ਜੀ ਗੁਰਪ੍ਰੀਤ ਭੁੱਲਰ

Tuesday 09 May 2023 01:22 PM UTC+00 | Tags: ig-gurpreet-bhullar ig-range-rupnagar news peaceful-environment punjab-news punjab-police rupnagar-news vigil-operation

ਰੂਪਨਗਰ, 09 ਮਈ 2023: ਆਈ.ਜੀ ਰੇਂਜ ਰੂਪਨਗਰ ਸ. ਗੁਰਪ੍ਰੀਤ ਸਿੰਘ ਭੁੱਲਰ (IG Gurpreet Bhullar) ਵੱਲੋਂ ਪੁਲਿਸ ਲਾਈਨ ਦੇ ਟੀ-ਪੁਆਇੰਟ ਅਤੇ ਹੋਰ 14 ਵੱਖ-ਵੱਖ ਥਾਵਾਂ ਉੱਤੇ ਲਗਾਏ ਨਾਕਿਆਂ ਦੀ ਚੈਕਿੰਗ ਕੀਤੀ ਗਈ ਅਤੇ ਸ਼ਹਿਰ ਵਿਚ ਫਲੈਗ ਮਾਰਚ ਵੀ ਕੱਢਿਆ। ਇਸ ਮੌਕੇ ਗੱਲਬਾਤ ਕਰਦਿਆਂ ਆਈ.ਜੀ ਰੇਂਜ ਰੂਪਨਗਰ ਸ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਤਹਿਤ ਸੂਬੇ ਵਿਚ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਉਤੇ ਨਾਕਾਬੰਦੀ ਕਰ ਕੇ ਚੈਕਿੰਗ ਕੀਤੀ ਜਾ ਰਹੀ ਹੈ।

ਗੁਰਪ੍ਰੀਤ ਸਿੰਘ ਭੁੱਲਰ (IG Gurpreet Bhullar) ਨੇ ਕਿਹਾ ਕਿ ਇਸ ਚੈਕਿੰਗ ਅਤੇ ਨਾਕਾਬੰਦੀ ਦਾ ਮੁੱਖ ਉਦੇਸ਼ ਆਮ ਲੋਕਾਂ ਦੇ ਲਈ ਸੁਖਾਵਾਂ ਮਾਹੌਲ , ਲੋਕਾਂ ਵਿੱਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰਾਂ ਉੱਤ ਨਕੇਲ ਕੱਸਣ ਅਤੇ ਕਾਬੂ ਕਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਅਪਰਾਧਿਕ ਸੋਚ ਵਾਲੇ ਗੈਰ ਸਮਾਜੀ ਤੱਤਾਂ ਵਾਲੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕਣ।

ਫਲੈਗ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਸ. ਭੁੱਲਰ ਵਲੋਂ ਮੌਜੂਦ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ਼ ਗੱਲਬਾਤ ਕੀਤੀ ਗਈ ਕਿ ਜ਼ਿਲ੍ਹਾ ਰੂਪਨਗਰ ਵਿਚ ਹਰ ਪੱਧਰ ਉਤੇ ਇਲਾਕਾ ਵਾਸੀਆਂ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਪ੍ਰਦਾਨ ਕਰਨਾ ਤੁਹਾਡੀ ਪਹਿਲੀ ਜ਼ਿੰਮੇਵਾਰੀ ਹੈ ਜਿਸ ਲਈ ਆਪ ਸਭ ਵਲੋਂ ਆਪਣੀ ਡਿਊਟੀ ਨਿਰਪੱਖਤਾ ਅਤੇ ਨਿਡਰਤਾ ਨਾਲ਼ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਆਪ ਸਭ ਸਮਾਜ ਵਿਚ ਸਿੱਧੇ ਤੌਰ ਉਤੇ ਵਿਚਰਦੇ ਹੋ ਜਿਸ ਕਰਕੇ ਹਰ ਤਰ੍ਹਾਂ ਦੀ ਜਾਣਕਾਰੀ ਆਪ ਤੱਕ ਪਹੁੰਚਦੀ ਹੈ ਜਿਸ ਉਪਰੰਤ ਲੋਕਾਂ ਦੇ ਆਮ ਮਸਲਿਆਂ ਤੋਂ ਲੈ ਕੇ ਗੰਭੀਰ ਮਾਮਲੇ ਹੱਲ ਕਰਨਾ ਤੁਹਾਡੀ ਡਿਊਟੀ ਹੈ।

ਐਸ.ਐਸ.ਪੀ ਰੂਪਨਗਰ ਵਿਵੇਕ ਐੱਸ ਸੋਨੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਅੱਜ ਰੂਪਨਗਰ ਜ਼ਿਲ੍ਹੇ ਵਿੱਚ ਵੀ ਕਈ ਨਾਕੇ ਲਗਾਏ ਗਏ ਹਨ। ਜਿਨ੍ਹਾਂ ਤੇ ਵਾਹਨਾਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕੁੱਝ ਨਾਕਿਆਂ ‘ਤੇ ਵਿਸ਼ੇਸ਼ ਨਿਗਰਾਨੀ ਤਹਿਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਐਸ.ਪੀ ਹੈੱਡਕੁਆਟਰ ਸ. ਰਾਜਪਾਲ ਸਿੰਘ ਹੁੰਦਲ ਅਤੇ ਪੁਲਿਸ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

The post ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਪ੍ਰਦਾਨ ਕਰਨਾ ਸਾਡੀ ਪਹਿਲੀ ਜ਼ਿੰਮੇਵਾਰੀ: ਆਈ.ਜੀ ਗੁਰਪ੍ਰੀਤ ਭੁੱਲਰ appeared first on TheUnmute.com - Punjabi News.

Tags:
  • ig-gurpreet-bhullar
  • ig-range-rupnagar
  • news
  • peaceful-environment
  • punjab-news
  • punjab-police
  • rupnagar-news
  • vigil-operation

ਜ਼ਿਲ੍ਹਾ ਪਟਿਆਲਾ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਖਾਲਾਂ ਦੇ ਨਵ-ਨਿਰਮਾਣ 'ਚ ਸੂਬੇ 'ਚੋਂ ਮੋਹਰੀ

Tuesday 09 May 2023 01:27 PM UTC+00 | Tags: canal-system-patiala construction-of-canals farmers news patiala patiala-dc-sakshi-sawhney patiala-police punjabi-news the-unmute-breaking-news

ਪਟਿਆਲਾ, 09 ਮਈ 2023: (Patiala) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤਾਂ ਨੂੰ ਨਹਿਰੀ ਪਾਣੀ ਲਗਾਉਣ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ‘ਚ ਨਹਿਰੀ ਪਾਣੀ ਦੀ ਪਹੁੰਚ ਖੇਤਾਂ ‘ਚ ਟੇਲ ਐਂਡ ਤੱਕ ਕਰਨੀ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਮੀਨ ਹੇਠਲੇ ਪਾਣੀ ਦੀ ਵਰਤੋਂ ਨੂੰ ਘੱਟ ਕੀਤਾ ਜਾ ਸਕੇ।

ਜਲ ਨਿਕਾਸ ਵਿਭਾਗ, ਖੇਤੀਬਾੜੀ ਵਿਭਾਗ ਅਤੇ ਮਿੱਟੀ ਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਬੰਧਤ ਵਿਭਾਗ ਮਿਲਕੇ ਪਲਾਨ ਤਿਆਰ ਕਰਨ ਤਾਂ ਜੋ ਕੀਤੇ ਗਏ ਕੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਸਕਣ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ‘ਚ ਜਿਨ੍ਹਾਂ ਥਾਵਾਂ ‘ਤੇ ਬਰਸਾਤੀ ਪਾਣੀ ਨਾਲ ਮਾਰ ਹੁੰਦੀ ਹੈ, ਉਨ੍ਹਾਂ ਦੀ ਵੀ ਸ਼ਨਾਖਤ ਕਰਕੇ ਪਲਾਨ ‘ਚ ਉਨ੍ਹਾਂ ਨੂੰ ਸ਼ਾਮਲ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਪਟਿਆਲਾ (Patiala) ਜ਼ਿਲ੍ਹਾ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਲਈ ਖਾਲਾਂ ਦੇ ਨਵ ਨਿਰਮਾਣ ‘ਚ ਸੂਬੇ ਭਰ ‘ਚੋਂ ਮੋਹਰੀ ਹੈ ਪਰ ਕੰਮ ‘ਚ ਹੋਰ ਤੇਜ਼ੀ ਲਿਆਉਣ ਦੀ ਜ਼ਰੂਰ ਹੈ। ਉਨ੍ਹਾਂ ਕਿਹਾ ਕਿ ਭੂਮੀਗਤ ਪਾਈਪ ਲਾਈਨ ਹੇਠ ਜੋ 78 ਪ੍ਰੋਜੈਕਟ ਚੱਲ ਰਹੇ ਹਨ, ਉਨ੍ਹਾਂ ਨੂੰ ਵੀ ਜਲਦੀ ਪੂਰਾ ਕੀਤਾ ਜਾਵੇ ਅਤੇ ਨਵੇਂ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣ।

ਮੀਟਿੰਗ ਦੌਰਾਨ ਐਕਸੀਅਨ ਜਲ ਨਿਕਾਸ ਵਿਭਾਗ ਗਗਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ‘ਚ ਨਹਿਰੀ ਪਾਣੀ ਖੇਤਾਂ ‘ਚ ਪਹੁੰਚਾਉਣ ਲਈ ਹਰੇਕ ਸਬ-ਡਿਵੀਜ਼ਨ ‘ਚ ਕੰਮ ਕੀਤਾ ਜਾ ਰਿਹਾ ਹੈ। ਮਿੱਟੀ ਤੇ ਜਲ ਸੰਭਾਲ ਵਿਭਾਗ ਦੇ ਡਵੀਜ਼ਨਲ ਅਧਿਕਾਰੀ ਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ ‘ਚ ਬਰਸਾਤੀ ਪਾਣੀ ਨਾਲ ਫ਼ਸਲਾਂ ਦੇ ਹੁੰਦੇ ਨੁਕਸਾਨ ਦੇ ਸਥਾਈ ਹੱਲ ਲਈ ਪਲਾਨ ਤਿਆਰ ਕੀਤਾ ਜਾ ਰਿਹਾ ਹੈ ਤੇ ਜਲਦੀ ਹੀ ਅਜਿਹੀ ਥਾਵਾਂ ਦੀ ਪਹਿਚਾਣ ਕਰਕੇ ਕੰਮ ਸ਼ੁਰੂ ਕੀਤਾ ਜਾਵੇਗਾ।

The post ਜ਼ਿਲ੍ਹਾ ਪਟਿਆਲਾ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਖਾਲਾਂ ਦੇ ਨਵ-ਨਿਰਮਾਣ ‘ਚ ਸੂਬੇ ‘ਚੋਂ ਮੋਹਰੀ appeared first on TheUnmute.com - Punjabi News.

Tags:
  • canal-system-patiala
  • construction-of-canals
  • farmers
  • news
  • patiala
  • patiala-dc-sakshi-sawhney
  • patiala-police
  • punjabi-news
  • the-unmute-breaking-news

ਚੰਡੀਗੜ੍ਹ, 09 ਮਈ 2023: ਪੰਜਾਬ ਸਰਕਾਰ ਵੱਲੋਂ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਦਿਨ 10 ਮਈ, 2023 (ਬੁੱਧਵਾਰ) ਨੂੰ ਤਨਖਾਹ ਸਮੇਤ (ਪੇਡ) ਛੁੱਟੀ (holiday) ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ ਸਥਿਤ ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਦੇ ਕਰਮਚਾਰੀ ਜੋ ਕਿ ਜਲੰਧਰ ਦੇ ਵੋਟਰ ਹਨ, ਨੂੰ ਆਪਣੀ ਵੋਟ ਪਾਉਣੀ ਯਕੀਨੀ ਬਣਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ। ਇਹ ਜਾਣਕਾਰੀ ਸਰਕਾਰੀ ਬੁਲਾਰੇ ਨੇ ਦਿੱਤੀ।

The post ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਕਰਮਚਾਰੀਆਂ ਦਾ ਵੋਟ ਪਾਉਣਾ ਯਕੀਨੀ ਬਣਾਉਣ ਲਈ 10 ਮਈ ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ appeared first on TheUnmute.com - Punjabi News.

Tags:
  • breaking-news
  • holiday
  • jalandhar-by-elections
  • jalandhar-lok-sabha
  • news
  • punjab-government
  • the-unmute-breaking-news

MI vs RCB: ਪਲੇਆਫ ਦੀ ਦੌੜ 'ਚ ਬਣੇ ਰਹਿਣ ਲਈ ਮੁੰਬਈ ਤੇ ਬੈਂਗਲੁਰੂ ਵਿਚਾਲੇ ਅਹਿਮ ਮੁਕਾਬਲਾ

Tuesday 09 May 2023 01:40 PM UTC+00 | Tags: bangalore breaking-news ipl-2023 latest-news mi-vs-rcb mumbai news rohit-sharma royal-challengers-bangalore

ਚੰਡੀਗੜ੍ਹ, 09 ਮਈ 2023: (MI vs RCB) ਆਈਪੀਐਲ 2023 ਦਾ 54ਵਾਂ ਮੈਚ ਮੁੰਬਈ ਇੰਡੀਅਨਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਕਾਰ ਹੈ। ਦੋਵੇਂ ਟੀਮਾਂ 10 ਮੈਚਾਂ ‘ਚ ਪੰਜ ਜਿੱਤਾਂ ਨਾਲ 10 ਅੰਕਾਂ ਨਾਲ ਛੇਵੇਂ ਅਤੇ ਅੱਠਵੇਂ ਸਥਾਨ ‘ਤੇ ਹਨ। ਇਹ ਮੈਚ ਜਿੱਤਣ ਵਾਲੀ ਟੀਮ ਪਲੇਆਫ ਦੀ ਦੌੜ ‘ਚ ਬਣੀ ਰਹੇਗੀ। ਇਸ ਦੇ ਨਾਲ ਹੀ ਹਾਰਨ ਵਾਲੀ ਟੀਮ ਲਈ ਚੋਟੀ ਦੀਆਂ ਚਾਰ ਟੀਮਾਂ ‘ਚ ਜਗ੍ਹਾ ਬਣਾਉਣਾ ਮੁਸ਼ਕਲ ਹੋਵੇਗਾ। ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਰੋਹਿਤ ਨੇ ਟਾਸ ਦੇ ਸਮੇਂ ਦੱਸਿਆ ਕਿ ਪਿੱਚ ਬੱਲੇਬਾਜ਼ੀ ਲਈ ਚੰਗੀ ਹੈ ਅਤੇ ਮੁੰਬਈ ‘ਚ ਟੀਚੇ ਦਾ ਪਿੱਛਾ ਕਰਨਾ ਆਸਾਨ ਹੈ। ਇਸ ਲਈ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਜੋਫਰਾ ਆਰਚਰ ਪੂਰੇ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ, ਉਨ੍ਹਾਂ ਦੀ ਥਾਂ ‘ਤੇ ਕ੍ਰਿਸ ਜਾਰਡਨ ਮੁੰਬਈ ਦੀ ਟੀਮ ‘ਚ ਸ਼ਾਮਲ ਹੋਏ ਹਨ। ਇਸ ਦੇ ਨਾਲ ਹੀ ਆਰਸੀਬੀ ਟੀਮ ਇੱਕ ਬਦਲਾਅ ਨਾਲ ਮੈਦਾਨ ਵਿੱਚ ਉਤਰੀ ਹੈ। ਕਰਨ ਸ਼ਰਮਾ ਦੀ ਥਾਂ ਵਿਜੇਕੁਮਾਰ ਵਿਆਸਕ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।

The post MI vs RCB: ਪਲੇਆਫ ਦੀ ਦੌੜ ‘ਚ ਬਣੇ ਰਹਿਣ ਲਈ ਮੁੰਬਈ ਤੇ ਬੈਂਗਲੁਰੂ ਵਿਚਾਲੇ ਅਹਿਮ ਮੁਕਾਬਲਾ appeared first on TheUnmute.com - Punjabi News.

Tags:
  • bangalore
  • breaking-news
  • ipl-2023
  • latest-news
  • mi-vs-rcb
  • mumbai
  • news
  • rohit-sharma
  • royal-challengers-bangalore

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

Tuesday 09 May 2023 01:46 PM UTC+00 | Tags: aam-aadmi-party amritsar-rural asi breaking-news bribe cm-bhagwant-mann latest-news news punjab-news punjab-vigilance-bureau the-unmute-breaking-news vigilance-burea vigilance-bureau

ਚੰਡੀਗੜ, 9 ਮਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਚਾਟੀਵਿੰਡ, ਅੰਮ੍ਰਿਤਸਰ ਜ਼ਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਹਰਪਾਲ ਸਿੰਘ (1091/ਅੰਮ੍ਰਿਤਸਰ ਦਿਹਾਤੀ) ਨੂੰ 5,000 ਰੁਪਏ ਦੀ ਰਿਸ਼ਵਤ (Bribe) ਦੀ ਮੰਗਦਿਆਂ ਅਤੇ ਲੈੰਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਵਰਿਆਮ ਸਿੰਘ ਵਾਸੀ ਪਿੰਡ ਉਦੋਨੰਗਲ, ਬਾਬਾ ਬਕਾਲਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਦੇ ਰਿਸ਼ਤੇਦਾਰਾਂ ਦਾ ਪਿੰਡ ਗੁਰਵਾਲੀ ਨੇੜੇ ਇੱਕ ਕਾਰ ਵਿੱਚ ਹਾਦਸਾ ਹੋ ਗਿਆ ਸੀ ਅਤੇ ਕਾਰ ਸਵਾਰਾਂ ਵਿੱਚੋਂ ਇੱਕ ਨੇ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਇਸ ਮਾਮਲੇ ਦਾ ਤਫ਼ਤੀਸ਼ੀ ਅਫ਼ਸਰ ਹੈ ਅਤੇ ਹਾਦਸੇ ਵਿੱਚ ਨੁਕਸਾਨੀ ਗਈ ਕਾਰ ਨੂੰ ਥਾਣੇ ਵਿੱਚ ਲਿਆਉਣ ਲਈ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਅਤੇ ਉਸਦੇ ਰਿਸ਼ਤੇਦਾਰ ਕਸ਼ਮੀਰ ਸਿੰਘ ਦੀ ਮੌਜੂਦਗੀ ਵਿੱਚ ਰਿਸ਼ਵਤ (Bribe) ਵਜੋਂ 5,000 ਰੁਪਏ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਹੈ। ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖ਼ਿਲਾਫ਼ ਵਿਜੀਲੈਂਸ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ appeared first on TheUnmute.com - Punjabi News.

Tags:
  • aam-aadmi-party
  • amritsar-rural
  • asi
  • breaking-news
  • bribe
  • cm-bhagwant-mann
  • latest-news
  • news
  • punjab-news
  • punjab-vigilance-bureau
  • the-unmute-breaking-news
  • vigilance-burea
  • vigilance-bureau

ਕਪੂਰਥਲਾ/ਚੰਡੀਗੜ੍ਹ, 9 ਮਈ 2023: ਪੰਜਾਬ ਸਰਕਾਰ ਬੀਤੇ ਇੱਕ ਸਾਲ ਤੋਂ ਸਕੂਲ ਸਿੱਖਿਆ, ਉੱਚ-ਸਿੱਖਿਆ ਤੇ ਤਕਨੀਕੀ ਸਿਖਿਆ ਵਿਚਾਲੇ ਕੜੀ ਦਾ ਕੰਮ ਕਰ ਰਹੀ! ਇਸਦਾ ਨਤੀਜਾ ਹੈ ਕਿ ਇਸ ਬਾਰ ਸਕੂਲਾਂ ਵਿਚ ਦਾਖਲੇ 13 ਪ੍ਰਤੀਸ਼ਤ ਤਕ ਵਧੇ ਹਨ ਤੇ ਹੁਣ ਉਮੀਦ ਹੈ ਕਿ ਉੱਚ ਸਿੱਖਿਆ ਦੇ ਅਦਾਰਿਆਂ ਵਿਚ ਵੀ ਇਸ ਬਾਰ ਦਾਖਲਿਆਂ ਦਾ ਗ੍ਰਾਫ ਉੱਚਾ ਹੋਵੇਗਾ |ਇਹ ਕਹਿਣਾ ਹੈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains)  ਦਾ |

ਸਿੱਖਿਆ ਮੰਤਰੀ ਬੈਂਸ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਵਿਖੇ ਚਲਾਏ ਗਏ ਪ੍ਰੋਜੈਕਟ “ਘਰ ਦੇ ਨੇੜੇ-ਮੇਰੇ ਨਾਲ, ਉੱਚ ਸਿਖਿਆ ਦੇ ਮੌਕੇ ਅਪਾਰ” ਦਾ ਰਿਵਿਊ ਕਰਨ ਪਹੁੰਚੇ ਸਨ! ਯੂਨੀਵਰਸਿਟੀ ਰਜਿਸਟਰਾਰ ਡਾ.ਐਸ.ਕੇ.ਮਿਸ਼ਰਾ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ!

ਸ. ਹਰਜੋਤ ਸਿੰਘ ਬੈਂਸ (Harjot Singh Bains) ਵੱਲੋਂ ਦੱਸਿਆ ਗਿਆ ਕਿ ਸਕੂਲ ਸਿੱਖਿਆ, ਤਕਨੀਕੀ ਸਿਖਿਆ ਤੇ ਉਚੇਰੀ ਸਿੱਖਿਆ ਵਿੱਚ ਆਪਸੀ ਰਾਬਤਾ ਘਟਦਾ ਜਾ ਰਿਹਾ ਸੀ। ਆਪੋ ਆਪਣੀ ਸਮਰੱਥਾ ਨਾਲ ਬਿਹਤਰ ਭਾਵੇਂ ਕਰ ਰਹੇ ਸੀ, ਪਰ ਮਿਲਕੇ ਬਹੁਤ ਬਿਹਤਰ ਵੱਲ ਕਦਮ ਨਹੀਂ ਵਧ ਰਹੇ ਸਨ। ਸਕੂਲ ਵਿਦਿਆਥੀਆਂ, ਓਹਨਾਂ ਦੇ ਮਾਪਿਆਂ ਨੂੰ ਜਾਣਕਾਰੀ ਹੀ ਨਹੀਂ ਸੀ ਕਿ ਓਹਨਾਂ ਦੇ ਘਰ ਦੇ ਨੇੜੇ ਵੱਡੇ ਤੇ ਅਤਿ ਆਧੁਨਿਕ ਸਹੂਲਤਾਂ ਨਾਲ ਸੰਪੰਨ, ਵਰਲਡ ਕਲਾਸ ਇਨਫਰਾਸਟਰਕਚਰ ਵਾਲੇ ਉੱਚ ਸਿੱਖਿਆ ਦੇ ਅਦਾਰੇ ਮੌਜੂਦ ਹਨ। ਇਸੇ ਜਾਗਰੂਕਤਾ ਲਈ ਸਰਕਾਰੀ ਸਕੂਲਾਂ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਜਿਥੇ ਪੰਜਾਬ ਅੰਦਰਲੇ ਵੱਡੇ ਉੱਚ ਸਿੱਖਿਆ ਦੇ ਅਦਾਰਿਆਂ ਦੇ ਵਿਦਿਅਕ ਟੂਰ ਕਰਵਾਏ ਗਏ ਉਥੇ ਹੀ ਉੱਚ ਸਿੱਖਿਆ ਦੇ ਅਦਾਰਿਆਂ ਨੂੰ ਵੀ ਆਪਣੀ ਪਹੁੰਚ ਸਕੂਲਾਂ ਤੱਕ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਆਈ ਕੇ ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਇਸ ਵਿਚ ਮੋਹਰੀ ਯੂਨੀਵਰਸਿਟੀ ਬਣੀ। ਹਜ਼ਾਰਾਂ ਵਿਦਿਆਰਥੀਆਂ ਨੂੰ ਅਤੇ ਫੈਕਲਟੀ ਮੈਂਬਰਾਂ ਨੂੰ ਯੂਨੀਵਰਸਿਟੀ ਵੱਲੋਂ ਅਕਾਦਮਿਕ ਵਿਜਿਟ ਕਰਵਾਈ ਗਈ। ਯੂਨੀਵਰਸਿਟੀ ਟੀਮਾਂ ਵੱਲੋਂ ਖੁਦ ਵੀ ਵੱਖੋ ਵੱਖ ਸਕੂਲਾਂ ਵਿੱਚ ਪਹੁੰਚ ਬਣਾ ਕੇ ਪੰਜਾਬ ਅੰਦਰ ਤਕਨੀਕੀ ਸਿੱਖਿਆ ਦੇ ਮੌਜੂਦ ਬੇਹਤਰ ਮੌਕਿਆਂ ਬਾਰੇ ਦੱਸਿਆ ਗਿਆ।

ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਕਿਹਾ ਕਿ ਸਾਨੂੰ ਪੂਰਨ ਆਸ ਹੈ ਕਿ “ਘਰ ਦੇ ਨੇੜੇ, ਮੇਰੇ ਨਾਲ – ਉੱਚ ਸਿੱਖਿਆ ਦੇ ਮੌਕੇ ਅਪਾਰ” ਮਿਸ਼ਨ ਦਾ ਲਾਭ ਸਾਲ 2023-24 ਦੇ ਅਕਾਦਮਿਕ ਦਾਖਲਿਆਂ ਵਿਚ ਮਾਰਕੇ ਦੇ ਮੁਕਾਮ ਹਾਸਲ ਕਰਨ ਵਿਚ ਮਦਦਗਾਰ ਸਾਬਿਤ ਹੋਵੇਗਾ। ਇਸ ਦੌਰਾਨ ਉਹਨਾਂ ਵੱਲੋਂ ਯੂਨੀਵਰਸਿਟੀ ਦੇ ਐਡਮਿਸ਼ਨ ਸੱਤਰ 2023-24 ਸੰਬੰਧੀ ਔਨਲਾਈਨ ਪੋਰਟਲ ਦੀ ਸ਼ੁਰੂਆਤ ਵੀ ਕੀਤੀ ਗਈ! ਇਹ ਪੋਰਟਲ ਯੂਨੀਵਰਸਿਟੀ ਦੇ ਆਈ.ਟੀ ਵਿਭਾਗ ਵੱਲੋਂ ਐਡਮਿਸ਼ਨ ਸੈੱਲ ਨਾਲ ਮਿਲਕੇ ਤਿਆਰ ਕੀਤਾ ਗਿਆ ਹੈ! ਕੈਬਿਨੇਟ ਮੰਤਰੀ ਵੱਲੋਂ ਯੂਨੀਵਰਸਿਟੀ ਵਿਖੇ ਪੜ੍ਹਦੇ ਵੱਖੋ-ਵੱਖ ਰਾਜਾਂ ਦੇ ਵਿਦਿਆਰਥੀਆਂ ਨਾਲ ਵੀ ਮਿਲਣੀ ਕੀਤੀ ਗਈ!

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਯੂਨੀਵਰਸਿਟੀ ਨੂੰ 7ਵੇਂ ਪੇ-ਕਮਿਸ਼ਨ ਦੇ ਲਾਭ ਜਲਦ ਦਿਲਵਾਉਣ, ਪੈਨਸ਼ਨ ਦੇ ਦਾਇਰੇ ਚ ਲੈ ਕੇ ਆਉਣ ਸੰਬੰਧੀ ਮੰਗਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ! ਉਹਨਾਂ ਵੱਲੋਂ ਆਈ.ਕੇ.ਜੀ ਪੀ.ਟੀ.ਯੂ ਦੇ ਉਪ-ਕੁਲਪਤੀ ਦੀ ਨਿਯੁਕਤੀ ਵੀ ਇਸੇ ਮਹੀਨੇ ਕਰਨ ਦੇ ਸੰਕੇਤ ਦਿੱਤੇ ਗਏ! ਉਹਨਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਾਹਿਬ ਦਾ ਜਿਕਰ ਕਰਦੇ ਹੋਏ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਨੂੰ ਦੇਸ਼ ਚ ਸੱਭ ਤੋਂ ਅੱਗੇ ਰੱਖਣ ਦਾ ਟੀਚਾ ਰੱਖਣ ਬਾਰੇ ਵੀ ਪੰਜਾਬ ਸਰਕਾਰ ਦਾ ਵਿਜ਼ਨ ਮੰਚ ਤੋਂ ਸਾਂਝਾ ਕੀਤਾ! ਇਸ ਮੌਕੇ ਯੂਨੀਵਰਸਿਟੀ ਦੀ ਖਾਸ ਪਹਿਚਾਣ ਵੱਖੋ-ਵੱਖ ਰਾਜਾਂ ਦੇ ਲੋਕ ਨਾਚ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ |ਪ੍ਰੋਗਰਾਮ ਦੌਰਾਨ ਯੂਨੀਵਰਸਿਟੀ ਦੇ ਸਾਰੇ ਡੀਨ ਅਤੇ ਉੱਚ ਅਧਿਕਾਰੀ ਸ਼ਾਮਿਲ ਰਹੇ! ਧੰਨਵਾਦ ਦਾ ਪ੍ਰਸਤਾਵ ਡੀਨ ਪੀ.ਐਂਡ.ਈ.ਪੀ ਡਾ.ਆਰ.ਪੀ.ਐਸ ਬੇਦੀ ਵੱਲੋਂ ਰੱਖਿਆ ਗਿਆ ਤੇ ਮੰਚ ਸੰਚਾਲਨ ਡਿਪਟੀ ਰਜਿਸਟਰਾਰ ਲੋਕ ਸੰਪਰਕ ਰਜਨੀਸ਼ ਸ਼ਰਮਾਂ ਵੱਲੋਂ ਕੀਤਾ ਗਿਆ |

The post ਸਕੂਲ ਸਿੱਖਿਆ, ਉੱਚ-ਸਿੱਖਿਆ ਅਤੇ ਤਕਨੀਕੀ ਸਿਖਿਆ ਵਿਚਾਲੇ ਕੜੀ ਦਾ ਕੰਮ ਕਰ ਰਹੀ ਸਰਕਾਰ, ਵਿਦਿਆਰਥੀਆਂ ਨੂੰ ਮਿਲ ਰਿਹੈ ਸਿੱਧਾ ਲਾਭ: ਹਰਜੋਤ ਸਿੰਘ ਬੈਂਸ appeared first on TheUnmute.com - Punjabi News.

Tags:
  • breaking-news
  • cm-bhagwant-mann
  • harjot-singh-bains
  • news
  • punjab
  • punjab-government
  • punjabi-news
  • the-unmute-breaking-news

ਜਲੰਧਰ ਪਾਰਲੀਮਾਨੀ ਹਲਕੇ ਦੀ ਚੋਣ ਲਈ ਨੀਮ ਫੌਜੀ ਦਸਤੇ ਤਾਇਨਾਤ ਕਰਨ ਤੇ ਹਰ ਬੂਥ ਦੀ ਵੀਡੀਓਗ੍ਰਾਫੀ ਕਰਵਾਈ ਜਾਵੇ: ਸ਼੍ਰੋਮਣੀ ਅਕਾਲੀ ਦਲ

Tuesday 09 May 2023 01:57 PM UTC+00 | Tags: aam-aadmi-party arshdeep-sigh-kler cm-bhagwant-mann jalandhar-parliamentary-constituency latest-news news punjab punjab-election-commision punjab-government shiromani-akali-dal the-unmute-breaking-news

ਚੰਡੀਗੜ੍ਹ,09 ਮਈ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal)  ਨੇ ਅੱਜ ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਨੂੰ ਬੇਨਤੀ ਕੀਤੀ ਕਿ 10 ਮਈ 2023 ਨੂੰ ਹੋ ਰਹੀ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਤੁਰੰਤ ਨੀਮ ਫੌਜੀ ਬਲ ਤਾਇਨਾਤ ਕੀਤੇ ਜਾਣ ਅਤੇ ਹਲਕੇ ਵਿਚ ਪੈਂਦੇ ਹਰ ਬੂਥ ਦੀ ਵੀਡੀਓਗ੍ਰਾਫੀ ਕਰਵਾਈ ਜਾਵੇ। ਮੁੱਖ ਚੋਣ ਕਮਿਸ਼ਨਰ ਨੂੰ ਲਿਖੇ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਲੀਵਲ ਵਿੰਗ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਚੋਣ ਕਮਿਸ਼ਨ ਨੂੰ ਦੱਸਿਆ ਕਿ ਭਾਵੇਂ ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਹਲਕੇ ਵਿਚ ਹੋ ਰਹੀ ਜ਼ਿਮਨੀ ਚੋਣ ਆਜ਼ਾਦ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ ਪਰ  ਭਗਵੰਤ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਦੇ ਇਰਾਦੇ ਨੇਕ ਨਹੀਂ ਹਨ।

ਉਹਨਾਂ ਕਿਹਾ ਕਿ ਜਿਸ ਦਿਨ ਤੋਂ ਚੋਣ ਪ੍ਰਕਿਰਿਆ ਸ਼ੁਰੂ ਹੋਈ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਸੀ। ਉਹਨਾਂ ਕਿਹਾ ਕਿ ਸਾਨੂੰ ਇਹ ਲਿਖਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਕਿ ਸੱਤਾਧਾਰੀ ਪਾਰਟੀ ਨੂੰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੀ ਆਦਤ ਪੈ ਗਈ ਹੈ ਤੇ ਇਹ ਚੋਣ ਜ਼ਾਬਤੇ ਦੀ ਸ਼ਰ੍ਹੇਆਮ ਉਲੰਘਣਾ ਕਰ ਰਹੀ ਹੈ।

ਅਕਾਲੀ (Shiromani Akali Dal) ਆਗੂ ਨੇ ਇਹ ਵੀ ਦੱਸਿਆ ਕਿ ਉਹਨਾਂ ਦੇ ਧਿਆਨ ਵਿਚ ਆਇਆ ਹੈ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਬੂਥਾਂ 'ਤੇ ਕਬਜ਼ੇ ਕਰਨ ਦੀ ਫਿਰਾਕ ਵਿਚ ਹੈ ਤੇ ਖਾਸ ਤੌਰ 'ਤੇ ਸਾਰੇ ਸ਼ਹਿਰੀ ਜਲੰਧਰ ਵਿਧਾਨ ਸਭਾ ਹਲਕਿਆਂ (ਜਲੰਧਰ ਕੇਂਦਰੀ, ਜਲੰਧਰ ਉੱਤਰੀ, ਜਲੰਧਰ ਪੱਛਮੀ ਤੇ ਜਲੰਧਰ ਛਾਉਣੀ) ਵਿਚ ਇਹ ਕਬਜ਼ੇ ਕਰਨ ਦੀ ਵਿਸ਼ੇਸ਼ ਯੌਜਨਾ ਉਲੀਕੀ ਗਈ ਹੈ ਤੇ ਇਸਦੇ ਨਾਲ ਹੀ ਨਕੋਦਰ, ਆਦਮਪੁਰ, ਫਿਲੌਰ, ਸ਼ਾਹਕੋਟ ਤੇ ਕਰਤਾਪੁਰ ਹਲਕਿਆਂ ਵਿਚ ਵੀ ਬਾਹਰੋਂ ਲੋਕ ਤੇ ਬਾਉਂਸਰ ਲਿਆਉਣ ਦੀ ਯੋਜਨਾ ਬਣਾਈ ਗਈ ਹੈ ਤੇ ਇਹਨਾਂ ਲੋਕਾਂ ਨੂੰ ਲਿਆਉਣ ਵਾਸਤੇ ਸੱਤਾਧਾਰੀਪਾਰਟੀ ਨੇ ਟਰਾਂਸਪੋਰਟ ਵਾਹਨਾਂ ਦਾ ਵੀ ਇੰਤਜ਼ਾਮ ਕੀਤਾ ਹੈ ਤੇ ਸੱਤਾਧਾਰੀ ਪਾਰਟੀ ਵੱਲੋਂ ਆਪਣੇ ਪਾਰਟੀ ਉਮੀਦਵਾਰ ਦੇ ਹੱਕ ਵਿਚ ਵੋਟਾਂ ਪੁਆਉਣ ਲਈ ਸਰਪੰਚਾਂ ਤੇ ਸਰਕਾਰੀ ਮੁਲਾਜ਼ਮਾਂ 'ਤੇ ਦਬਾਅ ਵੀ ਬਣਾਇਆ ਜਾ ਰਿਹਾ ਹੈ।

ਉਹਨਾਂ ਨੇ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਇਹਨਾਂ ਸਾਰੇ ਤੱਥਾਂ ਤੇ ਹਾਲਾਤਾਂ ਦੇ ਮੱਦੇਨਜ਼ਰ ਇਸ ਚੋਣ ਵਾਸਤੇ ਤੁਰੰਤ ਨੀਮ ਫੌਜੀ ਬਲ ਤਾਇਨਾਤ ਕੀਤੇ ਜਾਣ ਤੇ ਹਲਕੇ ਵਿਚ ਪੈਂਦੇ ਸਾਰੇ ਬੂਥਾਂ ਦੀ ਵੀਡੀਓਗ੍ਰਾਫੀ ਕਰਵਾਉਣ ਦੇ ਹੁਕਮ ਦਿੱਤੇ ਜਾਣ ਅਤੇ ਨਾਲ ਹੀ ਇਲੈਕਸ਼ਨ ਆਬਜ਼ਰਵਰਾਂ ਦੀ ਗਿਣਤੀ ਵੀ ਵਧਾਈ ਜਾਵੇ ਤਾਂ ਜੋ ਨਿਰਪੱਖ ਤੇ ਆਜ਼ਾਦ ਚੋਣ ਯਕੀਨੀ ਬਣਾਈ ਜਾਵੇ।

The post ਜਲੰਧਰ ਪਾਰਲੀਮਾਨੀ ਹਲਕੇ ਦੀ ਚੋਣ ਲਈ ਨੀਮ ਫੌਜੀ ਦਸਤੇ ਤਾਇਨਾਤ ਕਰਨ ਤੇ ਹਰ ਬੂਥ ਦੀ ਵੀਡੀਓਗ੍ਰਾਫੀ ਕਰਵਾਈ ਜਾਵੇ: ਸ਼੍ਰੋਮਣੀ ਅਕਾਲੀ ਦਲ appeared first on TheUnmute.com - Punjabi News.

Tags:
  • aam-aadmi-party
  • arshdeep-sigh-kler
  • cm-bhagwant-mann
  • jalandhar-parliamentary-constituency
  • latest-news
  • news
  • punjab
  • punjab-election-commision
  • punjab-government
  • shiromani-akali-dal
  • the-unmute-breaking-news

ਬਿਲਡਿੰਗ ਪਲਾਨ ਦੀ ਮਨਜ਼ੂਰੀ ਲਈ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ ਲਾਜ਼ਮੀ: ਅਮਨ ਅਰੋੜਾ

Tuesday 09 May 2023 02:03 PM UTC+00 | Tags: aam-aadmi-party aman-arora cm-bhagwant-mann energy-conservation-building-code news punjab-government the-unmute-breaking-news the-unmute-latest-update

ਚੰਡੀਗੜ੍ਹ, 09 ਮਈ 2023: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ (Aman Arora) ਨੇ ਅੱਜ ਦੱਸਿਆ ਕਿ ਇਮਾਰਤਾਂ ਜਾਂ ਬਿਲਡਿੰਗ ਕੰਪਲੈਕਸਾਂ ਨੂੰ ਊਰਜਾ ਕੁਸ਼ਲ ਬਣਾਉਣ ਲਈ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ (ਈ.ਸੀ.ਬੀ.ਸੀ.) ਮਾਹਿਰ/ਪੇਸ਼ੇਵਰ ਸੂਚੀਬੱਧ (ਇੰਪੈਨਲ) ਕੀਤੇ ਜਾਣਗੇ, ਜੋ ਇਮਾਰਤਾਂ ਵਿੱਚ ਊਰਜਾ ਦੀ ਵੱਧ ਤੋਂ ਵੱਧ ਬੱਚਤ ਨੂੰ ਯਕੀਨੀ ਬਣਾਉਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 100 ਕਿਲੋਵਾਟ ਜਾਂ ਇਸ ਤੋਂ ਵੱਧ ਦੇ ਕੁਨੈਕਟਿਡ ਲੋਡ ਜਾਂ 120 ਕਿਲੋਵਾਟ-ਐਂਪੀਅਰ ਜਾਂ ਇਸ ਤੋਂ ਵੱਧ ਦੀ ਕੰਟਰੈਕਟ ਡਿਮਾਂਡ ਜਾਂ 500 ਵਰਗ ਮੀਟਰ ਜਾਂ ਇਸ ਤੋਂ ਵੱਧ ਕੰਡੀਸ਼ਨਡ ਏਰੀਏ ਵਾਲੀਆਂ ਨਵੀਆਂ ਵਪਾਰਕ ਇਮਾਰਤਾਂ ਦੀ ਉਸਾਰੀ ਲਈ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ ਨੋਟੀਫਾਈ ਕੀਤਾ ਗਿਆ ਹੈ। ਇਹ ਕੋਡ ਸਥਾਨਕ ਸਰਕਾਰਾਂ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਬਿਲਡਿੰਗ ਉਪ-ਨਿਯਮਾਂ ਵਿੱਚ ਵੀ ਸ਼ਾਮਲ ਕੀਤਾ ਗਿਆ ਹੈ, ਜੋ ਬਿਲਡਿੰਗ ਯੋਜਨਾਵਾਂ ਦੀ ਪ੍ਰਵਾਨਗੀ ਲਈ ਇਸਦੀ ਪਾਲਣਾ ਨੂੰ ਲਾਜ਼ਮੀ ਬਣਾਉਂਦਾ ਹੈ।

ਅਮਨ ਅਰੋੜਾ (Aman Arora) ਨੇ ਕਿਹਾ ਕਿ ਪੇਡਾ ਨੇ ਈ.ਸੀ.ਬੀ.ਸੀ. ਡਿਜ਼ਾਈਨ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਹ ਪੇਸ਼ੇਵਰ ਸੂਬਾ ਪੱਧਰ ‘ਤੇ ਈ.ਸੀ.ਬੀ.ਸੀ. ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਰਕੀਟੈਕਟਾਂ/ਮਾਲਕਾਂ ਦੀ ਸਹਾਇਤਾ ਕਰਨਗੇ। ਇੰਪੈਨਲਮੈਂਟ ਵਾਸਤੇ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 25 ਮਈ, 2023 ਦੁਪਹਿਰ 3 ਵਜੇ ਤੱਕ ਹੈ ਅਤੇ ਅਰਜ਼ੀ ਨਾਲ ਲੋੜੀਂਦੀ ਇੰਪੈਨਲਮੈਂਟ ਫੀਸ ਅਤੇ ਦਸਤਾਵੇਜ਼ਾਂ ਜਮ੍ਹਾਂ ਕਰਾਉਣੇ ਹੋਣਗੇ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਈ.ਸੀ.ਬੀ.ਸੀ. ਦੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ, ਈ.ਸੀ.ਬੀ.ਸੀ. ਡਿਜ਼ਾਈਨ ਪੇਸ਼ੇਵਰ ਇਮਾਰਤ ਦੇ ਨਿਰਮਾਣ ਸਮੇਂ ਮਾਲਕ/ਬਿਨੈਕਾਰ ਨੂੰ ਈ.ਸੀ.ਬੀ.ਸੀ. ਦੀ ਪਾਲਣਾ ਸਬੰਧੀ ਸਹੂਲਤ ਪ੍ਰਦਾਨ ਕਰਨਗੇ। ਉਹ ਵੱਖ-ਵੱਖ ਈ.ਸੀ.ਬੀ.ਸੀ ਅਨੁਕੂਲ ਵਪਾਰਕ ਇਮਾਰਤਾਂ ਨੂੰ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਤੋਂ ਇਲਾਵਾ ਨਵੀਨਤਮ ਊਰਜਾ ਸੰਭਾਲ ਬਿਲਡਿੰਗ ਕੋਡ ਅਤੇ ਪੰਜਾਬ ਸਰਕਾਰ ਦੁਆਰਾ ਸਮੇਂ-ਸਮੇਂ ‘ਤੇ ਜਾਰੀ ਈ.ਸੀ.ਬੀ.ਸੀ. ਨਿਯਮਾਂ/ਨੋਟੀਫਿਕੇਸ਼ਨਾਂ ਦੇ ਅਨੁਸਾਰ ਘੱਟੋ-ਘੱਟ ਊਰਜਾ ਕੁਸ਼ਲਤਾ ਪੱਧਰਾਂ ਦੀ ਜਾਂਚ ਕਰਨਗੇ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਈ.ਸੀ.ਬੀ.ਸੀ, ਇਮਾਰਤਾਂ/ਬਿਲਡਿੰਗ ਕੰਪਲੈਕਸਾਂ ਜਿਵੇਂ ਕਿ ਦਫਤਰ, ਹੋਟਲ, ਹਸਪਤਾਲ, ਸ਼ਾਪਿੰਗ ਕੰਪਲੈਕਸ, ਗਰੁੱਪ ਹਾਊਸਿੰਗ ਕੰਪਲੈਕਸ ਅਤੇ ਹੋਰਨਾਂ ਇਮਾਰਤਾਂ, ਜਿਨ੍ਹਾਂ ਦੀ ਵਰਤੋਂ ਮੁੱਖ ਤੌਰ ‘ਤੇ ਉਦਯੋਗਿਕ ਅਰਥਾਤ ਨਿਰਮਾਣ ਦੇ ਉਦੇਸ਼ ਲਈ ਨਹੀਂ ਕੀਤੀ ਜਾਂਦੀ, 'ਤੇ ਲਾਗੂ ਹੁੰਦਾ ਹੈ।

ਉਨ੍ਹਾਂ ਦੱਸਿਆ ਕਿ ਪੇਡਾ ਦਫ਼ਤਰ ਵਿੱਚ ਬਿਲਡਿੰਗ ਸੈੱਲ ਵੀ ਸਥਾਪਿਤ ਕੀਤਾ ਗਿਆ ਹੈ ਜਿਸ ਵਿੱਚ ਦੋ ਇੰਜੀਨੀਅਰ ਅਤੇ ਇੱਕ ਆਰਕੀਟੈਕਟ ਸ਼ਾਮਲ ਹੈ। ਇਹ ਸੈੱਲ ਲੋੜੀਂਦੇ ਦਸਤਾਵੇਜ਼ ਤਿਆਰ ਕਰਨ, ਸੂਬੇ ਵਿੱਚ ਪੰਜਾਬ ਈ.ਸੀ.ਬੀ.ਸੀ. ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਸਾਰੇ ਹਿੱਸੇਦਾਰਾਂ ਦੀ ਮਦਦ ਕਰ ਰਿਹਾ ਹੈ। ਬਿਲਡਿੰਗ ਸੈੱਲ ਨੇ ਵਿਭਾਗਾਂ/ਸੰਸਥਾਵਾਂ ਨਾਲ ਵਿਚਾਰ-ਵਟਾਂਦਰਾ ਕਰਨ ਦੇ ਨਾਲ ਨਾਲ 650 ਤੋਂ ਵੱਧ ਆਰਕੀਟੈਕਟਾਂ ਅਤੇ ਇੰਜੀਨੀਅਰਾਂ ਨੂੰ ਸਿਖਲਾਈ ਦਿੱਤੀ ਹੈ। ਪੰਜਾਬ ਈ.ਸੀ.ਬੀ.ਸੀ. ਸਬੰਧੀ ਹਿੱਸੇਦਾਰਾਂ ਦੇ ਸਮਰੱਥਾ ਨਿਰਮਾਣ ਲਈ ਨਗਰ ਨਿਗਮਾਂ ਅਤੇ ਹੋਰ ਯੂ.ਐਲ.ਬੀਜ਼ ਵਿਖੇ 85 ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ, ਜਿਸ ਵਿੱਚ 8800 ਤੋਂ ਵੱਧ ਪੇਸ਼ੇਵਰਾਂ ਨੂੰ ਸਿਖਲਾਈ ਦਿੱਤੀ ਗਈ ਹੈ।

The post ਬਿਲਡਿੰਗ ਪਲਾਨ ਦੀ ਮਨਜ਼ੂਰੀ ਲਈ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ ਲਾਜ਼ਮੀ: ਅਮਨ ਅਰੋੜਾ appeared first on TheUnmute.com - Punjabi News.

Tags:
  • aam-aadmi-party
  • aman-arora
  • cm-bhagwant-mann
  • energy-conservation-building-code
  • news
  • punjab-government
  • the-unmute-breaking-news
  • the-unmute-latest-update

ਚੰਡੀਗੜ੍ਹ, 09 ਮਈ 2023: ਪੰਜਾਬ ਦੇ ਫ਼ਿਰੋਜ਼ਪੁਰ (Ferozepur) ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਦੌਰਾਨ ਦੂਜੇ ਪਾਸੇ ਦੇ ਲੋਕਾਂ ਨੇ ਲਾਠੀਆਂ ਨਾਲ ਫਾਇਰਿੰਗ ਕਰਨ ਵਾਲੇ ਵਿਅਕਤੀ ‘ਤੇ ਹਮਲਾ ਕਰ ਦਿੱਤਾ। ਲੜਾਈ-ਝਗੜੇ ਦੀ ਇਸ ਘਟਨਾ ‘ਚ ਇਕ ਔਰਤ ਸਮੇਤ 3 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਉਂਜ ਪੁਲੀਸ ਵੀ ਅਣਜਾਣਤਾ ਪ੍ਰਗਟਾ ਰਹੀ ਹੈ ਕਿਉਂਕਿ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਸ਼ਿਕਾਇਤ ਦਰਜ ਨਹੀਂ ਹੋਈ ਹੈ।

ਇੰਟਰਨੈੱਟ ‘ਤੇ ਵਾਇਰਲ ਹੋ ਰਹੀ ਵੀਡੀਓ ਫਿਰੋਜ਼ਪੁਰ (Ferozepur) ਦੇ ਪਿੰਡ ਆਰਿਫਕੇ ਦੀ ਦੱਸੀ ਜਾ ਰਹੀ ਹੈ। ਜਿੱਥੇ ਲੜਾਈ ਦਾ ਕਾਰਨ ਜ਼ਮੀਨੀ ਝਗੜਾ ਦੱਸਿਆ ਜਾ ਰਿਹਾ ਹੈ, ਉੱਥੇ ਹੀ ਵੀਡੀਓ ਵਿੱਚ ਦੋਵੇਂ ਧਿਰਾਂ ਇੱਕ ਦੂਜੇ ‘ਤੇ ਆਹਮੋ-ਸਾਹਮਣੇ ਹਮਲਾ ਕਰਦੀਆਂ ਨਜ਼ਰ ਆ ਰਹੀਆਂ ਹਨ। ਜਿਸ ‘ਚ ਇਕ ਪਾਸਿਓਂ ਇਕ ਵਿਅਕਤੀ ਬੰਦੂਕ ਲੈ ਕੇ ਆਉਂਦਾ ਹੈ, ਜਦਕਿ ਦੂਜੇ ਪਾਸਿਓਂ ਉਸ ‘ਤੇ ਡੰਡੇ ਨਾਲ ਹਮਲਾ ਕਰਦਾ ਹੈ।

ਅਜਿਹੀ ਸਥਿਤੀ ‘ਚ ਵਿਅਕਤੀ ਵੱਲੋਂ ਬੰਦੂਕ ਨਾਲ ਜ਼ਮੀਨ ਵੱਲ ਗੋਲੀ ਚਲਾਈ ਜਾਂਦੀ ਹੈ, ਜਿਸ ਤੋਂ ਬਾਅਦ ਦੋਵੇਂ ਧਿਰਾਂ ਇਕ-ਦੂਜੇ ‘ਤੇ ਲਾਠੀਆਂ ਨਾਲ ਹਮਲਾ ਕਰ ਦਿੰਦੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ‘ਚ ਦੋਵੇਂ ਧਿਰਾਂ ਦੀ ਇਕ ਔਰਤ ਸਮੇਤ ਕੁੱਲ 3 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਆਰਿਫਕੇ ਥਾਣਾ ਇੰਚਾਰਜ ਅਨੁਸਾਰ ਅਜੇ ਤੱਕ ਉਨ੍ਹਾਂ ਕੋਲ ਅਜਿਹੇ ਮਾਮਲੇ ਦੀ ਕੋਈ ਸ਼ਿਕਾਇਤ ਨਹੀਂ ਹੈ, ਜਿਵੇਂ ਹੀ ਕੋਈ ਸ਼ਿਕਾਇਤ ਮਿਲਦੀ ਹੈ। ਮਾਮਲੇ ਦੀ ਜਾਂਚ ਕੀਤੀ ਜਾਵੇਗੀ।

The post ਫ਼ਿਰੋਜ਼ਪੁਰ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ, ਦੂਜੇ ਧਿਰ ਨੇ ਲਾਠੀਆਂ ਨਾਲ ਕੀਤਾ ਹਮਲਾ appeared first on TheUnmute.com - Punjabi News.

Tags:
  • attacked
  • ferozepur
  • news
  • nws
  • punjabs-ferozepur

ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਸੂਬਾ ਪੱਧਰੀ ਆਪਰੇਸ਼ਨ 'ਓ.ਪੀ.ਐਸ. ਵਿਜੀਲ' ਚਲਾਇਆ

Tuesday 09 May 2023 02:19 PM UTC+00 | Tags: aam-aadmi-party cm-bhagwant-mann crime dgp-gaurav-yadav dgp-punjab-gaurav-yadav news ops-vigil punjab-government punjab-police the-unmute-breaking-news

ਚੰਡੀਗੜ੍ਹ/ਲੁਧਿਆਣਾ, 09 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਜ ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਦੋ ਰੋਜ਼ਾ ਸੂਬਾ ਪੱਧਰੀ ਆਪਰੇਸ਼ਨ ‘ਓ.ਪੀ.ਐਸ. ਵਿਜੀਲ’ (OPS Vigil) ਚਲਾਇਆ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਇਸ ਬਹੁ-ਪੱਖੀ ਚੈਕਿੰਗ ਅਤੇ ਏਰੀਆ ਡੋਮੀਨੇਸ਼ਨ ਪ੍ਰੋਗਰਾਮ ਲਈ ਪੂਰੀ ਪੰਜਾਬ ਪੁਲਿਸ ਫੋਰਸ ਦੀ ਅਗਵਾਈ ਕਰਨ ਵਾਸਤੇ ਲੁਧਿਆਣਾ ਬੱਸ ਸਟੈਂਡ ਪਹੁੰਚੇ। ਉਨ੍ਹਾਂ ਦੇ ਨਾਲ ਏਡੀਜੀਪੀ ਜੀ. ਨਾਗੇਸ਼ਵਰ ਰਾਓ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਹੈੱਡਕੁਆਰਟਰ ਤੋਂ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ ‘ਤੇ ਆਪਰੇਸ਼ਨ, ਜੋ ਬੁੱਧਵਾਰ ਨੂੰ ਸ਼ਾਮ 7 ਵਜੇ ਸਮਾਪਤ ਹੋਵੇਗਾ, ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਹੈ। ਸੀਪੀਜ਼/ਐਸਐਸਪੀਜ਼ ਨੂੰ ਇਸ ਆਪਰੇਸ਼ਨ ਲਈ ਘੱਟੋ-ਘੱਟ 75 ਫੀਸਦੀ ਪੁਲਿਸ ਬਲ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਬਜ਼ਾਰਾਂ ਸਮੇਤ ਭੀੜ ਵਾਲੀਆਂ ਸਾਰੀਆਂ ਸੰਵੇਦਨਸ਼ੀਲ ਜਨਤਕ ਥਾਵਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੂਬਾ ਪੱਧਰੀ ਆਪਰੇਸ਼ਨ ਚਲਾਉਣ ਦਾ ਉਦੇਸ਼ ਲੋਕਾਂ ਵਿੱਚ ਵਿਸ਼ਵਾਸ ਵਧਾਉਣ ਦੇ ਨਾਲ ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਲਈ ਪੁਲਿਸ ਦੀ ਮੌਜੂਦਗੀ ਨੂੰ ਵਧਾਉਣਾ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਬਲਾਂ ਵੱਲੋਂ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਸੰਵੇਦਨਸ਼ੀਲ ਇਲਾਕਿਆਂ ਦੀ ਪੂਰੀ ਚੈਕਿੰਗ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੁੱਧਵਾਰ ਸਵੇਰੇ ਪੁਲਿਸ ਟੀਮਾਂ ਹੋਟਲਾਂ ਅਤੇ ਰਹਿਣ-ਬਸੇਰਿਆਂ ਦੀ ਵੀ ਵਿਸ਼ੇਸ਼ ਚੈਕਿੰਗ ਕਰਨਗੀਆਂ। ਡੀਜੀਪੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਕਿਸੇ ਵੀ ਕੀਮਤ ‘ਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਨਹੀਂ ਹੋਣ ਦੇਵੇਗੀ।

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਐਸ.ਏ.ਐਸ.ਨਗਰ ਵਿਖੇ ਐਸ.ਐਸ.ਪੀ ਸੰਦੀਪ ਗਰਗ ਨਾਲ ਆਪਰੇਸ਼ਨ ਵਿੱਚ ਸ਼ਾਮਲ ਹੋਏ, ਨੇ ਦੱਸਿਆ ਕਿ ਇਸ ਆਪਰੇਸ਼ਨ ਦੇ ਹਿੱਸੇ ਵਜੋਂ ਆਮ ਜਨਤਾ ਲਈ ਘੱਟੋ-ਘੱਟ ਅਸੁਵਿਧਾ ਯਕੀਨੀ ਬਣਾਉਂਦਿਆਂ, ਅੰਤਰਰਾਜੀ ਅਤੇ ਅੰਤਰ-ਜ਼ਿਲ੍ਹਾ ਹਾਈਟੈਕ ਨਾਕੇ ਲਗਾਏ ਗਏ ਹਨ ਅਤੇ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਦੀ ਵਿਆਪਕ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਹੈ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਦੀ ਤਲਾਸ਼ੀ ਲੈਣ ਜਾਂ ਉਨ੍ਹਾਂ ਦੇ ਵਾਹਨਾਂ ਦੀ ਚੈਕਿੰਗ ਕਰਦੇ ਸਮੇਂ ਉਨ੍ਹਾਂ ਨਾਲ ਨਿਮਰਤਾ ਨਾਲ ਪੇਸ਼ ਆਉਣ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਵੱਖ-ਵੱਖ ਧਾਰਮਿਕ ਸਥਾਨਾਂ ਸਮੇਤ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ਵਿੱਚ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੀਆਂ ਅਤੇ ਇਹ ਵੀ ਯਕੀਨੀ ਬਣਾਉਣਗੀਆਂ ਕਿ ਸਾਰੀਆਂ ਥਾਵਾਂ 'ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਅਤੇ ਇਹ ਚੰਗੀ ਤਰ੍ਹਾਂ ਕੰਮ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਉਦੇਸ਼ ਨਾਲ ਪੁਲਿਸ ਟੀਮਾਂ ਵੱਲੋਂ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ।

The post ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਸੂਬਾ ਪੱਧਰੀ ਆਪਰੇਸ਼ਨ ‘ਓ.ਪੀ.ਐਸ. ਵਿਜੀਲ’ ਚਲਾਇਆ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • crime
  • dgp-gaurav-yadav
  • dgp-punjab-gaurav-yadav
  • news
  • ops-vigil
  • punjab-government
  • punjab-police
  • the-unmute-breaking-news

ਫੌਜ ਕਮਾਂਡਰਾਂ ਦੇ ਘਰ ਦਾਖਲ ਹੋਏ ਇਮਰਾਨ ਖਾਨ ਦੇ ਸਮਰਥਕ, ਫੌਜ ਦੇ ਹੈੱਡਕੁਆਰਟਰ 'ਚ ਵੀ ਕੀਤੀ ਭੰਨਤੋੜ

Tuesday 09 May 2023 02:30 PM UTC+00 | Tags: breaking-news islamabad islamabad-high-court news pakistan-army-headquarters. pakistan-imran-khan

ਚੰਡੀਗੜ੍ਹ/ਲੁਧਿਆਣਾ, 09 ਮਈ 2023: ਇਸਲਾਮਾਬਾਦ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran khan) ਦੀ ਗ੍ਰਿਫਤਾਰੀ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਦੱਸ ਦਈਏ ਕਿ ਇਮਰਾਨ ਖਾਨ ਨੂੰ ‘ਅਲ-ਕਾਦਿਰ ਟਰੱਸਟ’ ਮਾਮਲੇ ‘ਚ ਮੰਗਲਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ ‘ਚ ਵੱਖ-ਵੱਖ ਥਾਵਾਂ ਤੋਂ ਹਿੰਸਾ ਅਤੇ ਅੱਗਜ਼ਨੀ ਦੀਆਂ ਖਬਰਾਂ ਆ ਰਹੀਆਂ ਹਨ। ਵਿਗੜਦੇ ਹਾਲਾਤਾਂ ਦੇ ਮੱਦੇਨਜ਼ਰ ਪੂਰੇ ਪਾਕਿਸਤਾਨ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

ਇਮਰਾਨ (Imran khan) ਦੇ ਸਮਰਥਕਾਂ ਨੇ ਰਾਵਲਪਿੰਡੀ ‘ਚ ਫੌਜ ਦੇ ਹੈੱਡਕੁਆਰਟਰ ਤੱਕ ਪਹੁੰਚ ਗਏ ਹਨ ਅਤੇ ਭੰਨਤੋੜ ਕਰਨ ਦੀਆਂ ਖਬਰਾਂ ਹਨ । ਲਾਹੌਰ ਆਰਮੀ ਕੈਂਟ ਅਤੇ ਕੋਰ ਕਮਾਂਡਰ ਦੇ ਘਰ ਵੀ ਹੰਗਾਮਾ ਹੋਇਆ। ਕਈ ਥਾਵਾਂ ‘ਤੇ ਅੱਥਰੂ ਗੈਸ ਦੇ ਗੋਲੇ ਵੀ ਛੱਡਣੇ ਪਏ। ਪੇਸ਼ਾਵਰ ਵਿੱਚ ਵੀ ਪੀਟੀਆਈ ਸਮਰਥਕਾਂ ਦਾ ਪ੍ਰਦਰਸ਼ਨ ਹਿੰਸਕ ਹੋ ਗਿਆ ਹੈ।

ਪਾਕਿਸਤਾਨ ਦੇ ਗ੍ਰਹਿ ਮੰਤਰੀ ਦਾ ਕਹਿਣਾ ਹੈ ਕਿ ਗਬਨ ਕੀਤਾ ਪੈਸਾ ਇੱਕ ਟਰੱਸਟ ਵਿੱਚ ਜਮ੍ਹਾ ਕੀਤਾ ਗਿਆ ਸੀ ਜੋ ਖਾਨ ਅਤੇ ਉਸਦੀ ਪਤਨੀ ਦੇ ਨਾਮ ‘ਤੇ ਰਜਿਸਟਰਡ ਸੀ। ਇਹ ਪੈਸਾ ਕੌਮੀ ਖ਼ਜ਼ਾਨੇ ਵਿੱਚ ਜਮ੍ਹਾਂ ਹੋਣਾ ਸੀ, ਪਰ ਉਹ ਜਾਇਦਾਦ ਵਿੱਚ ਚਲਾ ਗਿਆ ਜੋ ਅਲ-ਕਾਦਿਰ ਟਰੱਸਟ ਅਧੀਨ ਰਜਿਸਟਰਡ ਸੀ।ਪੀਟੀਆਈ ਦੇ ਸੀਨੀਅਰ ਨੇਤਾ ਸ਼ੇਖ ਰਸ਼ੀਦ ਨੇ ਕਿਹਾ ਹੈ ਕਿ ਇਮਰਾਨ ਖਾਨ ਦੀ ਗ੍ਰਿਫਤਾਰੀ ਫਾਸ਼ੀਵਾਦ, ਬੇਰਹਿਮੀ ਅਤੇ ਗੜਬੜ ਨੂੰ ਦਰਸਾਉਂਦੀ ਹੈ। ਇਹ ਇਮਰਾਨ ਖਾਨ ਨਾਲ ਕੁੱਟਮਾਰ ਕੇ ਦੁਨੀਆ ਨੂੰ ਦਿਖਾਇਆ ਹੈ। ਇਹ ਸਰਕਾਰ ਦੀ ਪੂਰੀ ਨਾਕਾਮੀ ਹੈ।

The post ਫੌਜ ਕਮਾਂਡਰਾਂ ਦੇ ਘਰ ਦਾਖਲ ਹੋਏ ਇਮਰਾਨ ਖਾਨ ਦੇ ਸਮਰਥਕ, ਫੌਜ ਦੇ ਹੈੱਡਕੁਆਰਟਰ ‘ਚ ਵੀ ਕੀਤੀ ਭੰਨਤੋੜ appeared first on TheUnmute.com - Punjabi News.

Tags:
  • breaking-news
  • islamabad
  • islamabad-high-court
  • news
  • pakistan-army-headquarters.
  • pakistan-imran-khan

ਚੰਡੀਗੜ੍ਹ, 09 ਮਈ 2023: ਟਰੇਨਾਂ ‘ਚ ਸਫਰ ਕਰਨ ਵਾਲੀ ਮਾਂ ਅਤੇ ਬੱਚੇ ਦਾ ਸਫਰ ਹੁਣ ਪਹਿਲਾਂ ਨਾਲੋਂ ਜ਼ਿਆਦਾ ਆਰਾਮਦਾਇਕ ਹੋਵੇਗਾ। ਭਾਰਤੀ ਰੇਲਵੇ ਨੇ ਪੰਜ ਸਾਲ ਤੱਕ ਦੇ ਬੱਚਿਆਂ ਲਈ ਵੱਖਰੀ ਬੇਬੀ ਬਰਥ ਬਣਾਉਣ ਬਾਰੇ ਸੋਚਣਾ ਸ਼ੁਰੂ ਕਰ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿੱਚ ਬੱਚੇ ਦੇ ਜਨਮ ਦਾ ਦੂਜਾ ਟ੍ਰਾਇਲ ਸ਼ੁਰੂ ਕੀਤਾ ਜਾਵੇਗਾ। ਇਸ ਦੀ ਕਾਮਯਾਬੀ ਤੋਂ ਬਾਅਦ ਸਾਰੀਆਂ ਟਰੇਨਾਂ ‘ਚ ਬੇਬੀ ਬਰਥ ਨੂੰ ਲੈ ਕੇ ਬਦਲਾਅ ਕੀਤਾ ਜਾਵੇਗਾ। ਹਾਲਾਂਕਿ, ਰੇਲਵੇ ਬੋਰਡ ਤੈਅ ਕਰੇਗਾ ਕਿ ਬੱਚਿਆਂ ਲਈ ਇਸ ਵਿਸ਼ੇਸ਼ ਬਰਥ ਦਾ ਕਿਰਾਇਆ ਕੀ ਹੋਵੇਗਾ।

ਦਰਅਸਲ, ਕੁਝ ਸਮਾਂ ਪਹਿਲਾਂ ਟਰਾਇਲ ਦੇ ਤੌਰ ‘ਤੇ ਟਰੇਨ ‘ਚ ਬੇਬੀ ਬਰਥ ਦੀ ਸੁਵਿਧਾ ਸ਼ੁਰੂ ਕੀਤੀ ਗਈ ਸੀ। ਇਸ ਦਾ ਟ੍ਰਾਇਲ 08 ਮਈ 2022 ਨੂੰ ਲਖਨਊ ਮੇਲ ਤੋਂ ਸ਼ੁਰੂ ਹੋਇਆ ਸੀ। ਮੁਕੱਦਮੇ ਦੇ ਕੁਝ ਦਿਨਾਂ ਬਾਅਦ, ਸੋਸ਼ਲ ਮੀਡੀਆ ‘ਤੇ ਇਸ ਦੀ ਪ੍ਰਸ਼ੰਸਾ ਦੇ ਨਾਲ-ਨਾਲ ਜੋ ਕਮੀਆਂ ਆ ਰਹੀਆਂ ਸਨ, ਉਸ ਤੋਂ ਬਾਅਦ ਬੇਬੀ ਬਰਥ ਦੀਆਂ ਕਮੀਆਂ ਨੂੰ ਦੂਰ ਕਰਨ ਲਈ ਦੁਬਾਰਾ ਕੰਮ ਕੀਤਾ ਗਿਆ ਹੈ। ਹੁਣ ਬੇਬੀ ਬਰਥ ਨਵੇਂ ਬਦਲਾਅ ਦੇ ਨਾਲ ਦੁਬਾਰਾ ਦੂਜੇ ਟਰਾਇਲ ਲਈ ਤਿਆਰ ਹੈ। ਜਲਦੀ ਹੀ ਇਸ ਦੀ ਵੀ ਕੋਸ਼ਿਸ਼ ਕੀਤੀ ਜਾਵੇਗੀ। ਬੱਚਿਆਂ ਦੇ ਹਿਸਾਬ ਨਾਲ ਬਣਾਇਆ ਗਿਆ ਇਹ ਨਵਾਂ ਡਿਜ਼ਾਈਨ ਪਹਿਲਾਂ ਨਾਲੋਂ ਜ਼ਿਆਦਾ ਆਰਾਮਦਾਇਕ ਅਤੇ ਸੁਰੱਖਿਅਤ ਹੋਵੇਗਾ

ਮੱਧ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਅਤੇ ਭਾਜਪਾ ਨੇਤਾ ਡਾ: ਸੁਮੇਰ ਸਿੰਘ ਸੋਲੰਕੀ ਦਾ ਕਹਿਣਾ ਹੈ ਕਿ ਹਾਲ ਹੀ ‘ਚ ਉਹ ਬੇਬੀ ਬਰਥ ਦੇ ਡਿਜ਼ਾਈਨ ‘ਚ ਬਦਲਾਅ ਨੂੰ ਲੈ ਕੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੂੰ ਮਿਲੇ ਸਨ। ਇਸ ਦੌਰਾਨ ਮੈਂ ਰੇਲ ਮੰਤਰੀ ਨੂੰ ਸੁਝਾਅ ਦਿੱਤਾ ਸੀ ਕਿ ਮਾਂ ਅਤੇ ਬੱਚੇ ਲਈ ਸਾਂਝੀ ਬਰਥ ‘ਤੇ ਇਕੱਠੇ ਸੌਣ ‘ਚ ਕਾਫੀ ਦਿੱਕਤ ਹੁੰਦੀ ਹੈ। ਅਜਿਹੀ ਸਥਿਤੀ ਦੇ ਮੱਦੇਨਜ਼ਰ, ਬੱਚੇ ਦੇ ਜਨਮ ਦੇ ਡਿਜ਼ਾਈਨ ਵਿਚ ਕੁਝ ਬਦਲਾਅ ਕੀਤੇ ਜਾਣੇ ਚਾਹੀਦੇ ਹਨ |

Indian Railways

ਡਾ: ਸੋਲੰਕੀ ਦਾ ਕਹਿਣਾ ਹੈ ਕਿ ਬੇਬੀ ਬਰਥ ਦੇ ਮੁੱਦੇ ਨੂੰ ਲੈ ਕੇ ਹੁਣ ਤੱਕ ਮੈਂ ਤਿੰਨ ਵਾਰ ਰੇਲ ਮੰਤਰੀ ਨੂੰ ਮਿਲ ਚੁੱਕਾ ਹਾਂ। ਮੇਰੇ ਸੁਝਾਅ ‘ਤੇ, ਉਨ੍ਹਾਂ ਨੇ ਰੇਲਗੱਡੀ ਵਿਚ ਨਵੇਂ ਡਿਜ਼ਾਈਨ ਦੀ ਬੇਬੀ ਬਰਥ ਦਾ ਦੂਜਾ ਟ੍ਰਾਇਲ ਸ਼ੁਰੂ ਕੀਤਾ ਹੈ। ਹਰ ਕੋਚ ਵਿੱਚ ਹਰ ਸੀਟ ਦੇ ਨਾਲ ਇਸ ਨਵੀਂ ਬੇਬੀ-ਬਰਥ ਨੂੰ ਲਗਾਉਣ ਦੀ ਜ਼ਰੂਰਤ ਨਹੀਂ ਹੋਵੇਗੀ। ਰੇਲਵੇ ਇਹ ਬੇਬੀ-ਬਰਥ ਉਸ ਯਾਤਰੀ ਨੂੰ ਅਲਾਟ ਕਰੇਗਾ ਜੋ ਟਿਕਟ ਬੁੱਕ ਕਰਦੇ ਸਮੇਂ ਇਸ ਨੂੰ ਬੁੱਕ ਕਰੇਗਾ।

ਯਾਤਰੀ ਹਰ ਸੀਟ ‘ਤੇ ਬੇਬੀ-ਬਰਥ ਲਗਾਉਣ ਲਈ ਟੀਟੀਈ ਜਾਂ ਰੇਲਵੇ ਸਟਾਫ ਨਾਲ ਸੰਪਰਕ ਕਰਨ ਦੇ ਯੋਗ ਹੋਣਗੇ। ਬੇਬੀ ਬਰਥ ਹੁੱਕ ਦੀ ਮਦਦ ਨਾਲ ਆਮ ਬਰਥ ਨਾਲ ਜੋੜਿਆ ਜਾ ਸਕਦਾ ਹੈ। ਨਵੀਂ ਡਿਜ਼ਾਇਨ ਕੀਤੀ ਬੇਬੀ-ਬਰਥ ਨੂੰ ਸਾਰੇ ਵਰਗਾਂ ਦੇ ਕੋਚਾਂ ਵਿੱਚ ਆਸਾਨੀ ਨਾਲ ਫਿੱਟ ਕੀਤਾ ਜਾ ਸਕਦਾ ਹੈ। ਇਸ ਦਾ ਖਰਚਾ ਵੀ ਰੇਲਵੇ ਨੂੰ 100 ਰੁਪਏ ਪ੍ਰਤੀ ਬਰਥ ਤੋਂ ਘੱਟ ਆ ਰਿਹਾ ਹੈ।

ਜਾਣਕਾਰੀ ਮੁਤਾਬਕ ਪਹਿਲੇ ਟਰਾਇਲ ਦੌਰਾਨ ਬੱਚੇ ਦਾ ਜਨਮ ਆਮ ਜਨਮ ਵੱਲ ਖੁੱਲ੍ਹਾ ਸੀ। ਇਸ ਕਾਰਨ ਬੱਚੇ ਨੂੰ ਸੱਟ ਲੱਗਣ ਜਾਂ ਉਪਰਲੀ ਬਰਥ ਤੋਂ ਬੱਚੇ ‘ਤੇ ਕੋਈ ਸਾਮਾਨ ਡਿੱਗਣ ਦਾ ਡਰ ਬਣਿਆ ਰਹਿੰਦਾ ਸੀ। ਇਨ੍ਹਾਂ ਕਮੀਆਂ ਨੂੰ ਧਿਆਨ ਵਿਚ ਰੱਖਦੇ ਹੋਏ, ਬੱਚੇ ਦੇ ਜਨਮ ਨੂੰ ਸੁਰੱਖਿਅਤ ਪਰਦੇ ਨਾਲ ਢੱਕਿਆ ਜਾਵੇਗਾ. ਤਾਂ ਜੋ ਬੱਚਾ ਸੁਰੱਖਿਅਤ ਸੌਂ ਸਕੇ ਅਤੇ ਮਾਂ ਵੀ ਬੱਚੇ ਨੂੰ ਆਪਣਾ ਦੁੱਧ ਪਿਲਾ ਸਕੇ। ਇਸ ਤੋਂ ਇਲਾਵਾ ਛੋਟੇ ਬੱਚਿਆਂ ਨੂੰ ਧਿਆਨ ‘ਚ ਰੱਖ ਕੇ ਸਕਰੀਨ ‘ਤੇ ਕਾਰਟੂਨ ਵੀ ਛਾਪੇ ਜਾਣਗੇ। ਬਰਥ ਦੇ ਸਫਲ ਟਰਾਇਲ ਤੋਂ ਬਾਅਦ ਜਲਦ ਹੀ ਸਾਰੀਆਂ ਟਰੇਨਾਂ ‘ਚ ਬੇਬੀ ਬਰਥ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ।

The post Indian Railways: ਟਰੇਨ ‘ਚ ਪੰਜ ਸਾਲ ਤੱਕ ਦੇ ਬੱਚਿਆਂ ਲਈ ਕੀਤਾ ਜਾ ਰਿਹੈ ਮਹੱਤਵਪੂਰਨ ਬਦਲਾਅ appeared first on TheUnmute.com - Punjabi News.

Tags:
  • baby-berth
  • breaking-news
  • india
  • indian-railways
  • news
  • train

ਪਟਿਆਲਾ: ਏ.ਡੀ.ਜੀ.ਪੀ. ਸ਼ਸ਼ੀ ਪ੍ਰਭਾ ਦੀ ਅਗਵਾਈ 'ਚ ਚਲਾਈ ਤਲਾਸ਼ੀ ਮੁਹਿੰਮ

Tuesday 09 May 2023 02:46 PM UTC+00 | Tags: adgp-shashi-prabha breaking-news cm-bhagwant-mann news punjab-police ssp-varun-sharma the-unmute-breaking-news

ਪਟਿਆਲਾ, 09 ਮਈ 2023: ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਆਮ ਲੋਕਾਂ ਦੀ ਸੁਰੱਖਿਆ ਲਈ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਚਲਾਏ ਗਏ ‘ਆਪ੍ਰੇਸ਼ਨ ਵਿਜ਼ਿਲ’ ਤਹਿਤ, ਏ.ਡੀ.ਜੀ.ਪੀ. ਰੇਲਵੇ ਸ਼ਸ਼ੀ ਪ੍ਰਭਾ ਆਈ.ਪੀ.ਐਸ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਵੱਲੋਂ ਅੱਜ ਮਿਤੀ 09.05.2023 ਨੂੰ ਜ਼ਿਲ੍ਹਾ ਪਟਿਆਲਾ ਵਿਚ ਤਲਾਸ਼ੀ ਅਤੇ ਘੇਰਾਬੰਦੀ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿਚ ਸਰਚ ਕੀਤੀ ਗਈ।

ਐਸ.ਐਸ.ਪੀ ਪਟਿਆਲਾ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਪਟਿਆਲਾ ਵੱਲੋਂ ਸਮੂਹ ਅਫ਼ਸਰਾਂ, ਐਸ.ਐਚ.ਓ. ਅਤੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਅੱਜ ਵੱਖ-ਵੱਖ ਇਲਾਕਿਆਂ ਵਿਚ ‘ਆਪ੍ਰੇਸ਼ਨ ਵਿਜ਼ਿਲ’ ਤਹਿਤ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਹੀਕਲਾਂ ਦੀ ਤਲਾਸ਼ੀ ਕੀਤੀ ਗਈ, ਜਿਨ੍ਹਾਂ ਵਿਚੋਂ ਰੇਲਵੇ ਸਟੇਸ਼ਨ ਪਟਿਆਲਾ ਵਿਖੇ ਤਕਰੀਬਨ 16 ਵਿਅਕਤੀਆਂ ਪਾਸੋਂ ਸ਼ੱਕ ਦੇ ਅਧਾਰ ਤੇ ਪੁੱਛਗਿੱਛ ਕੀਤੀ ਗਈ ਅਤੇ 11 ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਅਨਾਜ ਮੰਡੀ ਵੱਲੋਂ ਐਨ.ਡੀ.ਪੀ.ਐਸ ਦਾ 01 ਮੁਕੱਦਮਾ ਦਰਜ ਕਰਕੇ ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।

ਇਸ ਤੋਂ ਇਲਾਵਾ ਪਟਿਆਲਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦੇ ਹੋਟਲਾਂ ਦੀ ਵੀ ਚੈਕਿੰਗ ਕੀਤੀ ਗਈ। ਇਸ ਤਲਾਸ਼ੀ ਮੁਹਿੰਮ ਦੌਰਾਨ ਪਟਿਆਲਾ ਵਿਚ ਸ਼ਾਂਤ ਮਾਹੌਲ ਪਾਇਆ ਗਿਆ ਅਤੇ ਪਟਿਆਲਾ ਪੁਲਿਸ ਵੱਲੋਂ ਅਮਨ ਕਾਨੂੰਨ ਕਾਇਮ ਰੱਖਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ। ਸੀਨੀਅਰ ਕਪਤਾਨ ਪੁਲਿਸ, ਪਟਿਆਲਾ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਦੇ ਹੁਕਮਾਂ ਅਨੁਸਾਰ ਇਸੇ ਤਰ੍ਹਾਂ ਸਰਚ ਅਪਰੇਸ਼ਨ ਜਾਰੀ ਰਹਿਣਗੇ ਅਤੇ ਇਸੇ ਤਰ੍ਹਾਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਵੇਚਣ ਵਾਲੇ ਵਿਅਕਤੀਆਂ ਦਾ ਖ਼ਾਤਮਾ ਕੀਤਾ ਜਾਵੇਗਾ।

The post ਪਟਿਆਲਾ: ਏ.ਡੀ.ਜੀ.ਪੀ. ਸ਼ਸ਼ੀ ਪ੍ਰਭਾ ਦੀ ਅਗਵਾਈ 'ਚ ਚਲਾਈ ਤਲਾਸ਼ੀ ਮੁਹਿੰਮ appeared first on TheUnmute.com - Punjabi News.

Tags:
  • adgp-shashi-prabha
  • breaking-news
  • cm-bhagwant-mann
  • news
  • punjab-police
  • ssp-varun-sharma
  • the-unmute-breaking-news

MI vs RCB: ਬੈਂਗਲੁਰੂ ਨੇ ਮੁੰਬਈ ਇੰਡੀਅਨਜ਼ ਨੂੰ 200 ਦੌੜਾਂ ਦਾ ਦਿੱਤਾ ਵਿਸ਼ਾਲ ਟੀਚਾ

Tuesday 09 May 2023 04:09 PM UTC+00 | Tags: ipl mi-vs-rcb mumbai-indians news rcb royal royal-challengers-bangalore

ਚੰਡੀਗੜ੍ਹ 09 ਮਈ 2023: ਆਈਪੀਐਲ 2023 ਦਾ 54ਵਾਂ ਮੈਚ ਮੁੰਬਈ ਇੰਡੀਅਨਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਕਾਰ ਹੈ। ਦੋਵੇਂ ਟੀਮਾਂ 10 ਮੈਚਾਂ ‘ਚ ਪੰਜ ਜਿੱਤਾਂ ਨਾਲ 10 ਅੰਕਾਂ ਨਾਲ ਛੇਵੇਂ ਅਤੇ ਅੱਠਵੇਂ ਸਥਾਨ ‘ਤੇ ਹਨ। ਇਹ ਮੈਚ ਜਿੱਤਣ ਵਾਲੀ ਟੀਮ ਪਲੇਆਫ ਦੀ ਦੌੜ ‘ਚ ਬਣੀ ਰਹੇਗੀ। ਇਸ ਦੇ ਨਾਲ ਹੀ ਹਾਰਨ ਵਾਲੀ ਟੀਮ ਲਈ ਚੋਟੀ ਦੀਆਂ ਚਾਰ ਟੀਮਾਂ ‘ਚ ਜਗ੍ਹਾ ਬਣਾਉਣਾ ਮੁਸ਼ਕਲ ਹੋਵੇਗਾ। ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਆਰਸੀਬੀ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 199 ਦੌੜਾਂ ਬਣਾਈਆਂ।

ਆਈਪੀਐਲ 2023 ਦਾ 54ਵਾਂ ਮੈਚ ਮੁੰਬਈ ਇੰਡੀਅਨਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਕਾਰ ਹੈ। ਦੋਵੇਂ ਟੀਮਾਂ 10 ਮੈਚਾਂ ‘ਚ ਪੰਜ ਜਿੱਤਾਂ ਨਾਲ 10 ਅੰਕਾਂ ਨਾਲ ਛੇਵੇਂ ਅਤੇ ਅੱਠਵੇਂ ਸਥਾਨ ‘ਤੇ ਹਨ। ਇਹ ਮੈਚ ਜਿੱਤਣ ਵਾਲੀ ਟੀਮ ਪਲੇਆਫ ਦੀ ਦੌੜ ‘ਚ ਬਣੀ ਰਹੇਗੀ। ਇਸ ਦੇ ਨਾਲ ਹੀ ਹਾਰਨ ਵਾਲੀ ਟੀਮ ਲਈ ਚੋਟੀ ਦੀਆਂ ਚਾਰ ਟੀਮਾਂ ‘ਚ ਜਗ੍ਹਾ ਬਣਾਉਣਾ ਮੁਸ਼ਕਲ ਹੋਵੇਗਾ। ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਆਰਸੀਬੀ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 199 ਦੌੜਾਂ ਬਣਾਈਆਂ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਛੇ ਵਿਕਟਾਂ ‘ਤੇ 199 ਦੌੜਾਂ ਬਣਾਈਆਂ। ਆਰਸੀਬੀ ਲਈ ਗਲੇਨ ਮੈਕਸਵੈੱਲ ਨੇ ਸਭ ਤੋਂ ਵੱਧ 68 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਕਪਤਾਨ ਫਾਫ ਡੁਪਲੇਸਿਸ ਨੇ 65 ਦੌੜਾਂ ਦੀ ਪਾਰੀ ਖੇਡੀ। ਇਨ੍ਹਾਂ ਦੋਵਾਂ ਵਿਚਾਲੇ ਤੀਜੇ ਵਿਕਟ ਲਈ ਸੈਂਕੜੇ ਦੀ ਸਾਂਝੇਦਾਰੀ ਹੋਈ। ਇਸ ਕਾਰਨ ਆਰਸੀਬੀ ਦੀ ਟੀਮ ਮੁੰਬਈ ਨੂੰ 200 ਦੌੜਾਂ ਦਾ ਟੀਚਾ ਦੇਣ ‘ਚ ਸਫਲ ਰਹੀ। ਦਿਨੇਸ਼ ਕਾਰਤਿਕ ਨੇ ਵੀ ਅੰਤ ਦੇ ਓਵਰਾਂ ਵਿੱਚ ਤੇਜ਼ ਦੌੜਾਂ ਬਣਾਈਆਂ ਅਤੇ 30 ਦੌੜਾਂ ਦੀ ਪਾਰੀ ਖੇਡੀ। ਮੁੰਬਈ ਲਈ ਜੇਸਨ ਬੇਹਰਨਡੋਰਫ ਨੇ ਤਿੰਨ ਵਿਕਟਾਂ ਲਈਆਂ। ਕੈਮਰਨ ਗ੍ਰੀਨ, ਕ੍ਰਿਸ ਜਾਰਡਨ ਅਤੇ ਕੁਮਾਰ ਕਾਰਤਿਕੇਆ

The post MI vs RCB: ਬੈਂਗਲੁਰੂ ਨੇ ਮੁੰਬਈ ਇੰਡੀਅਨਜ਼ ਨੂੰ 200 ਦੌੜਾਂ ਦਾ ਦਿੱਤਾ ਵਿਸ਼ਾਲ ਟੀਚਾ appeared first on TheUnmute.com - Punjabi News.

Tags:
  • ipl
  • mi-vs-rcb
  • mumbai-indians
  • news
  • rcb
  • royal
  • royal-challengers-bangalore

ਮੁੱਖ ਮੰਤਰੀ ਵੱਲੋਂ ਮਨੀਪੁਰ 'ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਹੈਲਪਲਾਈਨ ਨੰਬਰ ਜਾਰੀ

Tuesday 09 May 2023 04:12 PM UTC+00 | Tags: aam-aadmi-party chief-minister-bhagwant-mann cm-bhagwant-mann manipur news punjab-government punjabis-trapped-in-manipur

ਚੰਡੀਗੜ੍ਹ, 9 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਇੱਕ ਨੌਜਵਾਨ ਨੂੰ ਦੇਸ਼ ਦੇ ਉੱਤਰ ਪੂਰਬੀ ਹਿੱਸੇ ਵਿੱਚ ਹਿੰਸਾ ਦੀ ਲਪੇਟ ਵਿਚ ਆਏ ਸੂਬੇ ਮਨੀਪੁਰ ਤੋਂ ਸੁਰੱਖਿਅਤ ਕੱਢਿਆ ਗਿਆ।

ਇਸ ਬਾਰੇ ਮੁੱਖ ਮੰਤਰੀ ਨੇ ਉੱਤਰ ਪੂਰਬੀ ਸੂਬੇ ਵਿੱਚ ਫਸੇ ਪੰਜਾਬੀਆਂ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਪੂਰੀ ਵਾਹ ਲਾ ਰਹੀ ਹੈ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਦੇ ਨੌਜਵਾਨ ਰਾਹੁਲ ਕੁਮਾਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਉਹ ਛੇਤੀ ਹੀ ਘਰ ਵਾਪਸ ਪਹੁੰਚ ਜਾਵੇਗਾ।

ਉਨ੍ਹਾਂ ਕਿਹਾ ਕਿ ਕੋਈ ਵੀ ਵਿਦਿਆਰਥੀ ਜਾਂ ਹੋਰ ਵਿਅਕਤੀ ਜੋ ਮਨੀਪੁਰ ਵਿੱਚ ਫਸਿਆ ਹੋਇਆ ਹੈ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 9417936222 ਜਾਂ ਈਮੇਲ ਆਈਡੀ sahotramanjeet@gmail.com ‘ਤੇ ਸੰਪਰਕ ਕਰ ਸਕਦੇ ਹਨ।

ਮਨੀਪੁਰ ਵਿੱਚ ਫਸੇ ਨੌਜਵਾਨਾਂ/ਵਿਦਿਆਰਥੀਆਂ ਦੇ ਚਿੰਤਤ ਪਰਿਵਾਰਾਂ ਨਾਲ ਇੱਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਸ ਨਾਜ਼ੁਕ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਪੂਰਾ ਸਹਿਯੋਗ ਕਰੇ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਮਨੀਪੁਰ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢੇ ਜਾਣ ਨੂੰ ਯਕੀਨੀ ਬਣਾਉਣ ਲਈ ਕੇਂਦਰ ਦੇ ਦਖਲ ਦੀ ਲੋੜ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤ ਸਰਕਾਰ ਮਨੀਪੁਰ ਹਿੰਸਾ ਵਿੱਚ ਫਸੇ ਸਾਰੇ ਲੋਕਾਂ ਲਈ ਮਦਦ ਦਾ ਹੱਥ ਵਧਾਉਣ ਵਾਸਤੇ ਲੋੜੀਂਦੇ ਕਦਮ ਚੁੱਕੇਗੀ।

The post ਮੁੱਖ ਮੰਤਰੀ ਵੱਲੋਂ ਮਨੀਪੁਰ ‘ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਹੈਲਪਲਾਈਨ ਨੰਬਰ ਜਾਰੀ appeared first on TheUnmute.com - Punjabi News.

Tags:
  • aam-aadmi-party
  • chief-minister-bhagwant-mann
  • cm-bhagwant-mann
  • manipur
  • news
  • punjab-government
  • punjabis-trapped-in-manipur
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form