Wrestlers Protest: ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਝੜਪ

ਬੁੱਧਵਾਰ ਰਾਤ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਅਤੇ ਪੁਲਿਸ ਵਿਚਾਲੇ ਬਹਿਸ ਅਤੇ ਹੱਥੋਪਾਈ ਹੋ ਗਈ। ਘਟਨਾ ਦੀਆਂ ਕਈ ਵੀਡੀਓਜ਼ ਸਾਹਮਣੇ ਆਈਆਂ ਹਨ। ਪਹਿਲਵਾਨਾਂ ਦਾ ਦੋਸ਼ ਹੈ ਕਿ ਮੀਂਹ ਕਾਰਨ ਉਨ੍ਹਾਂ ਨੇ ਬੈੱਡ ਮੰਗਵਾਏ ਸਨ, ਜਿਸ ਨੂੰ ਪੁਲਿਸ ਨੇ ਲਿਆਉਣ ਤੋਂ ਰੋਕ ਦਿੱਤਾ।

Wrestlers Delhi Police Ruckus
Wrestlers Delhi Police Ruckus

ਸਟਾਰ ਖਿਡਾਰੀ ਬਜਰੰਗ ਪੂਨੀਆ ਅਤੇ ਪੁਲਿਸ ਵਿਚਾਲੇ ਹੋਈ ਤਕਰਾਰ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਇਕ ਵੀਡੀਓ ‘ਚ ਪਹਿਲਵਾਨ ਵਿਨੇਸ਼ ਫੋਗਾਟ ਰੋਂਦੀ ਨਜ਼ਰ ਆ ਰਹੀ ਹੈ। ਵਿਨੇਸ਼ ਫੋਗਾਟ ਨੇ ਗੰਭੀਰ ਦੋਸ਼ ਲਾਏ ਹਨ। ਇਸ ਮਾਮਲੇ ‘ਤੇ ਦਿੱਲੀ ਪੁਲਿਸ ਦਾ ਬਿਆਨ ਵੀ ਆਇਆ ਹੈ। ਦਿੱਲੀ ਪੁਲਿਸ ਨੇ ਇਸ ਮਾਮਲੇ ਨੂੰ ਮਾਮੂਲੀ ਤਕਰਾਰ ਦੱਸਿਆ ਹੈ। ਡੀਸੀਪੀ ਪ੍ਰਣਬ ਤਾਇਲ ਨੇ ਕਿਹਾ, “ਜੰਤਰ-ਮੰਤਰ ‘ਤੇ ਪਹਿਲਵਾਨਾਂ ਦੀ ਹੜਤਾਲ ਦੌਰਾਨ, ‘ਆਪ’ ਨੇਤਾ ਸੋਮਨਾਥ ਭਾਰਤੀ ਬਿਨਾਂ ਇਜਾਜ਼ਤ ਦੇ ਫੋਲਡਿੰਗ ਬੈੱਡ ਲੈ ਕੇ ਪ੍ਰਦਰਸ਼ਨ ਵਾਲੀ ਥਾਂ ‘ਤੇ ਆਏ ਸਨ। ਜਦੋਂ ਅਸੀਂ ਦਖਲ ਦਿੱਤਾ ਤਾਂ ਸਮਰਥਕ ਹਮਲਾਵਰ ਹੋ ਗਏ ਅਤੇ ਟਰੱਕ ਤੋਂ ਬੈੱਡ ਹਟਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਮਾਮੂਲੀ ਝਗੜਾ ਹੋਇਆ ਅਤੇ ਸੋਮਨਾਥ ਭਾਰਤੀ ਨੂੰ ਦੋ ਹੋਰਾਂ ਸਮੇਤ ਹਿਰਾਸਤ ਵਿਚ ਲੈ ਲਿਆ ਗਿਆ।

ਇਕ ਹੋਰ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ, ”ਕੁਝ ਲੋਕਾਂ ਨੇ ਪ੍ਰਦਰਸ਼ਨ ਵਾਲੀ ਥਾਂ ‘ਤੇ ਖਾਟ ਲਿਆਉਣ ਦੀ ਕੋਸ਼ਿਸ਼ ਕੀਤੀ। ਮੌਕੇ ’ਤੇ ਤਾਇਨਾਤ ਪੁਲੀਸ ਮੁਲਾਜ਼ਮਾਂ ਨੇ ਜਦੋਂ ਉਨ੍ਹਾਂ ਤੋਂ ਇਸ ਸਬੰਧੀ ਪੁੱਛਗਿੱਛ ਕੀਤੀ ਤਾਂ ਉਹ ਹਮਲਾਵਰ ਹੋ ਗਏ ਅਤੇ ਪ੍ਰਦਰਸ਼ਨਕਾਰੀਆਂ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ। ਉਨ੍ਹਾਂ ਨੇ ਗਲਤ ਤਰੀਕੇ ਨਾਲ ਇੱਕ ਪੁਲਿਸ ਕਰਮਚਾਰੀ ਨੂੰ ਰੋਕਿਆ ਅਤੇ ਉਨ੍ਹਾਂ ‘ਤੇ ਸ਼ਰਾਬੀ ਹੋਣ ਦਾ ਦੋਸ਼ ਲਗਾਇਆ, ਜਦੋਂ ਉਹ ਨਹੀਂ ਸੀ। ਪੁਲਿਸ ਮੁਲਾਜ਼ਮ ਮੌਕੇ ‘ਤੇ ਮੌਜੂਦ ਹਨ ਅਤੇ ਸਥਿਤੀ ਹੁਣ ਕਾਬੂ ਹੇਠ ਹੈ। ਕਿਸੇ ਵੀ ਪ੍ਰਦਰਸ਼ਨਕਾਰੀ ਦੀ ਕੁੱਟਮਾਰ ਨਹੀਂ ਕੀਤੀ ਗਈ।

ਪਹਿਲਵਾਨ ਬਜਰੰਗ ਪੂਨੀਆ ਨੇ ਦੋਸ਼ ਲਾਇਆ ਕਿ ਪੁਲਿਸ ਵਾਲਿਆਂ ਨੇ ਭੈਣਾਂ ਅਤੇ ਧੀਆਂ ਨਾਲ ਦੁਰਵਿਵਹਾਰ ਕੀਤਾ ਅਤੇ ਕੁੱਟਮਾਰ ਕੀਤੀ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੇ ਸਹਿਯੋਗ ਦੀ ਲੋੜ ਹੈ, ਸਾਰਿਆਂ ਨੂੰ ਦਿੱਲੀ ਆਉਣਾ ਚਾਹੀਦਾ ਹੈ। ਸਾਬਕਾ ਪਹਿਲਵਾਨ ਰਾਜਵੀਰ ਨੇ ਕਿਹਾ, “ਬਾਰਿਸ਼ ਕਾਰਨ ਗੱਦੇ ਗਿੱਲੇ ਹੋ ਗਏ ਸਨ, ਇਸ ਲਈ ਅਸੀਂ ਸੌਣ ਲਈ ਫੋਲਡਿੰਗ ਬੈੱਡ ਲਿਆ ਰਹੇ ਸੀ ਪਰ ਪੁਲਿਸ ਨੇ ਇਜਾਜ਼ਤ ਨਹੀਂ ਦਿੱਤੀ।” ਸ਼ਰਾਬੀ ਪੁਲਿਸ ਮੁਲਾਜ਼ਮ ਧਰਮਿੰਦਰ ਨੇ ਵਿਨੇਸ਼ ਫੋਗਾਟ ਨਾਲ ਬਦਸਲੂਕੀ ਕੀਤੀ ਅਤੇ ਸਾਡੇ ਨਾਲ ਕੁੱਟਮਾਰ ਕੀਤੀ। ਉਸਨੇ ਕਿਹਾ, “ਉਨ੍ਹਾਂ ਨੇ ਸਾਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਬਜਰੰਗ ਪੂਨੀਆ ਦੇ ਰਿਸ਼ਤੇਦਾਰ ਦੁਸ਼ਯੰਤ ਅਤੇ ਰਾਹੁਲ ਦੇ ਸਿਰ ‘ਤੇ ਸੱਟ ਲੱਗੀ ਹੈ। ਪੁਲੀਸ ਨੇ ਡਾਕਟਰਾਂ ਨੂੰ ਵੀ ਮੌਕੇ ’ਤੇ ਨਹੀਂ ਆਉਣ ਦਿੱਤਾ। ਇੱਥੋਂ ਤੱਕ ਕਿ ਮਹਿਲਾ ਕਾਂਸਟੇਬਲ ਨੇ ਸਾਡੇ ਨਾਲ ਦੁਰਵਿਵਹਾਰ ਕੀਤਾ। ਆਮ ਆਦਮੀ ਪਾਰਟੀ ਦੇ ਵਿਧਾਇਕ ਸੋਮਨਾਥ ਭਾਰਤੀ ਨੇ ਟਵੀਟ ਕੀਤਾ, “ਜਿਵੇਂ ਕਿ ਪ੍ਰਦਰਸ਼ਨਕਾਰੀ ਮਹਿਲਾ ਪਹਿਲਵਾਨਾਂ ਮੀਂਹ ਵਿੱਚ ਰਾਤ ਬਿਤਾਉਣ ਲਈ ਫੋਲਡੇਬਲ ਬੈੱਡ ਦੀ ਮੰਗ ਕਰ ਰਹੀਆਂ ਸਨ ਅਤੇ ਮੈਂ ਉਨ੍ਹਾਂ ਦੀ ਮੰਗ ਦਾ ਸਮਰਥਨ ਕੀਤਾ, ਮੈਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਪੁਲਿਸ ਸਟੇਸ਼ਨ ਲਿਜਾਇਆ ਗਿਆ।”

The post Wrestlers Protest: ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਝੜਪ appeared first on Daily Post Punjabi.



Previous Post Next Post

Contact Form