ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਵਿੱਤੀ ਝਟਕਾ ਦਿੱਤਾ ਗਿਆ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਦੀ ਕਰਜ਼ਾ ਲੈਣ ਦੀ ਲਿਮਟ ਵਿਚ ਵੱਡੀ ਕਟੌਤੀ ਕਰ ਦਿੱਤੀ ਹੈ। ਕੇਂਦਰ ਵੱਲੋਂ ਪੰਜਾਬ ਦੀ ਕਰਜ਼ ਸੀਮਾ ‘ਚ 18000 ਕਰੋੜ ਰੁਪਏ ਦੀ ਕਟੌਤੀ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੀ ਆਪਣੇ ਕੁੱਲ ਘਰੇਲੂ ਉਤਪਾਦਨ ਦਾ ਤਿੰਨ ਫੀਸਦੀ ਤੱਕ ਕਰਜ਼ਾ ਚੁੱਕਣ ਦੀ ਸੀਮਾ ਹੈ ਜੋ ਕਿ ਸਾਲਾਨਾ 39000 ਕਰੋੜ ਰੁਪਏ ਬਣਦੀ ਹੈ। ਪਰ ਹੁਣ ਜਦੋਂ ਕਿ ਵਿੱਤ ਮੰਤਰਾਲੇ ਵੱਲੋਂ 18000 ਕਰੋੜ ਦੀ ਸਾਲਾਨਾ ਕਟੌਤੀ ਕਰ ਦਿੱਤੀ ਗਈ ਹੈ ਤਾਂ ਪੰਜਾਬ ਸਰਕਾਰ ਹੁਣ 21 ਹਜ਼ਾਰ ਕਰੋੜ ਦਾ ਹੀ ਕਰਜ਼ਾ ਚੁੱਕ ਸਕੇਗੀ। ਕਰਜ਼ਾ ਲੈਣ ਦੀ ਸੀਮਾ ਵਿਚ 18,000 ਕਰੋੜ ਰੁਪਏ ਦੀ ਵੱਡੀ ਕਟੌਤੀ ‘ਆਪ’ ਸਰਕਾਰ ਲਈ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨੇੜੇ ਬੰਬ ਹੋਣ ਦੀ ਅਫਵਾਹ ਨਾਲ ਮਚੀ ਭਗਦੜ, ਪੁਲਿਸ ਨੇ ਮੁਲਜ਼ਮ ਕੀਤਾ ਗ੍ਰਿਫ਼ਤਾਰ
ਦੱਸ ਦੇਈਏ ਕਿ ਪੰਜਾਬ ਸਰਕਾਰ ਕੇਂਦਰੀ ਵਿੱਤ ਮੰਤਰਾਲੇ ਕੋਲ ਇਸ ਸਬੰਧੀ ਆਪਣਾ ਪੱਖ ਪੇਸ਼ ਕਰੇਗੀ ਅਤੇ ਸੂਬਾ ਸਰਕਾਰ ਨੇ ਇਹ ਭਰੋਸਾ ਪਹਿਲਾਂ ਹੀ ਕੇਂਦਰ ਨੂੰ ਦੇ ਦਿੱਤਾ ਹੈ ਕਿ ਰਾਜ ਪੈਨਸ਼ਨ ਰੈਗੂਲੇਟਰੀ ਅਤੇ ਵਿਕਾਸ ਅਥਾਰਿਟੀ ਨੂੰ ਤਿੰਨ ਹਜ਼ਾਰ ਕਰੋੜ ਰੁਪਏ ਦਾ ਆਪਣਾ ਹਿੱਸਾ ਦੇਵੇਗੀ।
ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਕੇਂਦਰ ਸਰਕਾਰ ਦਾ ਪੰਜਾਬ ਨੂੰ ਇਕ ਹੋਰ ਝਟਕਾ! ਪੰਜਾਬ ਦੀ ਲੋਨ ਲਿਮਿਟ ‘ਚ 18000 ਕਰੋੜ ਦੀ ਕੀਤੀ ਕਟੌਤੀ appeared first on Daily Post Punjabi.