ਕਰਨਾਟਕ ‘ਚ ਭਿਆਨਕ ਸੜਕ ਹਾਦਸਾ, ਖੜ੍ਹੇ ਟਰੱਕ ਨਾਲ ਟਕਰਾਈ ਕਾਰ, 5 ਦੀ ਮੌ.ਤ, 13 ਜ਼ਖਮੀ

ਕਰਨਾਟਕ ‘ਚ ਯਾਦਗਿਰੀ ਜ਼ਿਲ੍ਹੇ ਵਿੱਚ ਬਾਲੀਚੱਕਰਾ ਕਰਾਸ ਨੇੜੇ ਮੰਗਲਵਾਰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਤੇਜ਼ ਰਫਤਾਰ ਕਾਰ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ ਕਾਰ ‘ਚ ਸਵਾਰ 5 ਲੋਕਾਂ ਦੀ ਮੌਤ ਹੋ ਗਈ ਅਤੇ 13 ਲੋਕ ਗੰਭੀਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਵਿੱਚ ਭੇਜਿਆ ਗਿਆ ਹੈ। ਯਾਦਗਿਰੀ ਦੇ ਪੁਲਿਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।

Car Collided With Truck

ਯਾਦਗਿਰੀ ਦੇ ਡਿਪਟੀ SP ਨੇ ਦੱਸਿਆ ਕਿ ਇਹ ਹਾਦਸਾ ਮੰਗਲਵਾਰ ਤੜਕੇ 4 ਵਜੇ ਬਾਲੀਚਕਰ ਨੇੜੇ ਵਾਪਰਿਆ। ਜਦੋਂ 18 ਲੋਕਾਂ ਨੂੰ ਲੈ ਕੇ ਜਾ ਰਹੀ ਕਰੂਜ਼ਰ ਗੱਡੀ ਟਰੱਕ ਨਾਲ ਟਕਰਾ ਗਈ। ਇਸ ਭਿਆਨਕ ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਯਾਦਗਿਰੀ ਦੇ ਡਿਪਟੀ SP ਬਸਵੇਸ਼ਵਰ ਅਤੇ ਸੈਦਾਪੁਰ ਦੇ ਪੁਲਿਸ ਇੰਸਪੈਕਟਰ ਨੇ ਮੌਕੇ ਦਾ ਦੌਰਾ ਕੀਤਾ। ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਸਹਾਇਤਾ ਦਿੱਤੀ ਗਈ।

ਇਹ ਵੀ ਪੜ੍ਹੋ : ਆਪ੍ਰੇਸ਼ਨ ਬਲੂ ਸਟਾਰ ਬਰਸੀ, ਜਥੇਦਾਰ ਹਰਪ੍ਰੀਤ ਸਿੰਘ ਦਾ ਕੌਮ ਦੇ ਨਾਂ ਸੰਦੇਸ਼- ‘ਸਿੱਖਾਂ ਨੂੰ ਇਕੱਠੇ ਹੋਣ ਦੀ ਲੋੜ’

ਪੁਲਿਸ ਨੇ ਦੱਸਿਆ ਹੈ ਕਿ ਜ਼ਖ਼ਮੀਆਂ ਨੂੰ ਅਗਲੇਰੀ ਇਲਾਜ ਲਈ ਰਾਏਚੁਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਭੇਜ ਦਿੱਤਾ ਗਿਆ, ਜਿੱਥੇ ਹੁਣ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਹਾਦਸੇ ਵਿੱਚ ਮਾਰੇ ਗਏ ਸਾਰੇ ਲੋਕ ਆਂਧਰਾ ਪ੍ਰਦੇਸ਼ ਦੇ ਨੰਦਿਆਲ ਜ਼ਿਲ੍ਹੇ ਦੇ ਵੇਲਾਗੋਡੂ ਪਿੰਡ ਦੇ ਰਹਿਣ ਵਾਲੇ ਸਨ। ਇਹ ਸਾਰੇ ਕਰਨਾਟਕ ਦੇ ਕਲਬੁਰਗੀ ‘ਚ ਖਵਾਜਾ ਬੰਦੇਨਵਾਜ਼ ਦੇ ਉਰਸ ‘ਚ ਹਿੱਸਾ ਲੈਣ ਜਾ ਰਹੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਕਰਨਾਟਕ ‘ਚ ਭਿਆਨਕ ਸੜਕ ਹਾਦਸਾ, ਖੜ੍ਹੇ ਟਰੱਕ ਨਾਲ ਟਕਰਾਈ ਕਾਰ, 5 ਦੀ ਮੌ.ਤ, 13 ਜ਼ਖਮੀ appeared first on Daily Post Punjabi.



Previous Post Next Post

Contact Form