ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਬੀਤੇ ਦਿਨੀਂ ਰਾਜਮਾਰਗ ‘ਤੇ ਇਕ ਬੱਸ ਦੇ ਪਲਟ ਜਾਣ ਨਾਲ 5 ਮਹਿਲਾਵਾਂ ਤੇ ਤਿੰਨ ਬੱਚਿਆਂ ਸਣੇ 13 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਬੱਸ ਲਾਹੌਰ ਤੋਂ ਰਾਵਲਪਿੰਡੀ ਜਾ ਰਹੀ ਸੀ ਤੇ ਇਹ ਕੱਲਾਰ ਕਹਾਰ ਸਾਲਟ ਰੇਂਜ ਦੇ ਕੋਲ ਰਾਜਮਾਰਗ ‘ਤੇ ਪਲਟ ਗਈ।
ਨੈਸ਼ਨਲ ਹਾਈਵੇ ਐਂਡ ਮੋਟਰਵੇ ਪੁਲਿਸ ਨੇ ਦੱਸਿਆ ਕਿ ਦੁਰਘਟਨਾ ਸੰਭਵ ਤੌਰ ‘ਤੇ ਬੱਸ ਦੇ ਬ੍ਰੇਕ ਫੇਲ ਹੋਣ ਕਾਰਨ ਹੋਈ। ਅਧਿਕਾਰੀਆਂ ਨੇ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਕੁਝ ਜ਼ਖਮੀਆਂ ਦੀ ਹਾਲਤ ਗੰਭੀਰ ਹੈ। ਪੁਲਿਸ ਨੇ ਦੱਸਿਆ ਕਿ ਬੱਸ ਵਿਚ 34 ਯਾਤਰੀ ਸਨ।
ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਪਾਕਿਸਤਾਨ ਦੇ ਪੰਜਾਬ ‘ਚ ਭਿਆਨਕ ਬੱਸ ਹਾਦਸਾ, 5 ਮਹਿਲਾਵਾਂ ਤੇ ਸਣੇ 13 ਲੋਕਾਂ ਦੀ ਮੌ.ਤ appeared first on Daily Post Punjabi.
Sport:
National