ਤਰਕ ਮਹਤ ਦ ਨਰਮਤ ਅਸਤ ਮਦ ਖਲਫ ਮਬਈ ਪਲਸ ਨ ਮਮਲ ਕਤ ਦਰਜ

FIR Against Asit Modi: ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਲੰਬੇ ਸਮੇਂ ਤੋਂ ਵਿਵਾਦਾਂ ‘ਚ ਹੈ। ਇਸ ਸੀਰੀਅਲ ਦੇ ਕੁਝ ਕਲਾਕਾਰਾਂ ਨੇ ਮੇਕਰਸ ‘ਤੇ ਕਈ ਗੰਭੀਰ ਦੋਸ਼ ਲਗਾਏ ਸਨ। ਇਸ ਦੇ ਨਾਲ ਹੀ ਤਾਰਕ ਮਹਿਤਾ ਦੇ ਮੇਕਰ ਅਸਿਤ ਕੁਮਾਰ ਮੋਦੀ ਨਾਲ ਜੁੜੀ ਵੱਡੀ ਖਬਰ ਆ ਰਹੀ ਹੈ। ਦਰਅਸਲ ਮੁੰਬਈ ਪੁਲਸ ਨੇ ਅਸਿਤ ਮੋਦੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

FIR Against Asit Modi
FIR Against Asit Modi

ਮੁੰਬਈ ਪੁਲਸ ਨੇ ਸ਼ੋਅ ਦੇ ਇਕ ਅਦਾਕਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਦੇ ਨਿਰਮਾਤਾ ਅਸਿਤ ਕੁਮਾਰ ਮੋਦੀ, ਆਪਰੇਸ਼ਨ ਹੈੱਡ ਸੋਹੇਲ ਰਮਾਨੀ ਅਤੇ ਕਾਰਜਕਾਰੀ ਨਿਰਮਾਤਾ ਜਤਿਨ ਬਜਾਜ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਨ੍ਹਾਂ ਖਿਲਾਫ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 354 ਅਤੇ 509 ਤਹਿਤ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਮਹੀਨੇ ਇੱਕ ਅਦਾਕਾਰ ਨੇ ਮੇਕਰ ਅਸਿਤ ਕੁਮਾਰ ਮੋਦੀ ਅਤੇ ਦੋ ਹੋਰ ਕਰੂ ਮੈਂਬਰਾਂ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਮੁੰਬਈ ਪੁਲਿਸ ਨੇ ਪਹਿਲਾਂ ਕਿਹਾ ਸੀ, “ਪੋਵਈ ਪੁਲਿਸ ਨੇ ਦੋ ਹੋਰ ਕਰੂ ਮੈਂਬਰਾਂ ਦੇ ਖਿਲਾਫ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਦੇ ਸਬੰਧ ਵਿੱਚ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਦੇ ਨਿਰਮਾਤਾ ਅਸਿਤ ਕੁਮਾਰ ਮੋਦੀ ਦਾ ਬਿਆਨ ਦਰਜ ਕੀਤਾ ਹੈ। ਉਨ੍ਹਾਂ ਨੂੰ ਉਸਦੇ ਬਿਆਨ ਲਈ ਤਲਬ ਕੀਤਾ ਜਾਵੇਗਾ।”

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

ਹਾਲਾਂਕਿ ਅਸਿਤ ਮੋਦੀ ਨੇ ਦੋਸ਼ਾਂ ਨੂੰ ਨਕਾਰਦਿਆਂ ਇਨ੍ਹਾਂ ਨੂੰ ਬੇਬੁਨਿਆਦ ਦੱਸਿਆ ਹੈ। ਉਸ ਨੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਲਈ ਉਸ ਅਦਾਕਾਰ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਵੀ ਦਾਅਵਾ ਕੀਤਾ ਹੈ। ਅਤੇ ਮੁੰਬਈ ਪੁਲਿਸ ਦੇ ਅਨੁਸਾਰ, ਉਨ੍ਹਾਂ ਨੂੰ ਅਦਾਕਾਰ ਤੋਂ ਲਿਖਤੀ ਸ਼ਿਕਾਇਤ ਮਿਲੀ ਸੀ।

The post ‘ਤਾਰਕ ਮਹਿਤਾ…’ ਦੇ ਨਿਰਮਾਤਾ ਅਸਿਤ ਮੋਦੀ ਖਿਲਾਫ ਮੁੰਬਈ ਪੁਲਿਸ ਨੇ ਮਾਮਲਾ ਕੀਤਾ ਦਰਜ appeared first on Daily Post Punjabi.



Previous Post Next Post

Contact Form