TheUnmute.com – Punjabi News: Digest for June 02, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

CM ਭਗਵੰਤ ਮਾਨ ਨੇ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ, ਕੇਂਦਰੀ ਨੂੰ ਲਿਖਿਆ ਪੱਤਰ

Thursday 01 June 2023 05:51 AM UTC+00 | Tags: aam-aadmi-party bhagwant-mann breaking-news central-government cm-bhagwant-mann crpf latest-news news punjab-government punjab-police the-unmute-breaking-news the-unmute-punjabi-news union-home-ministry z-security

ਚੰਡੀਗੜ੍ਹ, 01 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਜ਼ੈੱਡ ਪਲੱਸ ਸੁਰੱਖਿਆ (Z+ security) ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ ਕਿ ਕੇਂਦਰ ਦੀ ਜ਼ੈੱਡ+ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ, ਮੇਰੀ ਸੁਰੱਖਿਆ ਲਈ ਪੰਜਾਬ ਪੁਲਿਸ ਕਾਫੀ ਹੈ।

ਇਸ ਫੈਸਲੇ ਦਾ ਕਾਰਨ ਦੱਸਦੇ ਹੋਏ ਕਿਹਾ ਕਿ ਪੰਜਾਬ ਅਤੇ ਦਿੱਲੀ ਵਿੱਚ 2 ਸੁਰੱਖਿਆ ਸਰਕਲ ਹੋਣ ਕਾਰਨ ਮੁਸ਼ਕਲ ਹੋ ਸਕਦੀ ਹੈ। ਉਨ੍ਹਾਂ ਲਿਖਿਆ ਕਿ 2 ਕਮਾਂਡਾਂ ਕਾਰਨ ਸੁਰੱਖਿਆ ‘ਚ ਨੁਕਸਾਨ ਹੋ ਸਕਦਾ ਹੈ। ਸੀਐਮ ਸੁਰੱਖਿਆ ਟੀਮ ਨੇ ਤਰਕ ਦਿੱਤਾ ਹੈ ਕਿ ਪੰਜਾਬ ਤੇ ਦਿੱਲੀ ਵਿੱਚ ਦੋ ਸੁਰੱਖਿਆ ਘੇਰਿਆਂ ਕਾਰਨ ਦੋ ਕਮਾਂਡਾਂ ਦੀ ਸਮੱਸਿਆ ਹੋਵੇਗੀ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਸੁਰੱਖਿਆ ਘੇਰਾ ਸਖ਼ਤ ਕਰਦੇ ਹੋਏ ਕੇਂਦਰ ਨੇ ਉਨ੍ਹਾਂ ਨੂੰ CRPF ਦੀ Z+ ਸੁਰੱਖਿਆ ਦੀ ਮਨਜ਼ੂਰੀ ਦਿੱਤੀ ਸੀ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਨੇ ਤਾਜ਼ਾ ਖੁਫੀਆ ਇਨਪੁੱਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੀਆਰਪੀਐਫ ਦੀ ‘Z+’ ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ ।

The post CM ਭਗਵੰਤ ਮਾਨ ਨੇ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ, ਕੇਂਦਰੀ ਨੂੰ ਲਿਖਿਆ ਪੱਤਰ appeared first on TheUnmute.com - Punjabi News.

Tags:
  • aam-aadmi-party
  • bhagwant-mann
  • breaking-news
  • central-government
  • cm-bhagwant-mann
  • crpf
  • latest-news
  • news
  • punjab-government
  • punjab-police
  • the-unmute-breaking-news
  • the-unmute-punjabi-news
  • union-home-ministry
  • z-security

ਪੰਜਾਬ ਸਰਕਾਰ ਵੱਲੋਂ 5 ਇੰਪਰੂਵਮੈਂਟ ਟਰੱਸਟਾਂ ਤੇ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ

Thursday 01 June 2023 05:58 AM UTC+00 | Tags: 5-improvement-trusts aam-aadmi-party cm-bhagwant-mann improvement-trusts latest-news market-committees news punjab-improvement-trusts punjab-news

ਚੰਡੀਗੜ੍ਹ, 01 ਜੂਨ 2023: ਪੰਜਾਬ ਸਰਕਾਰ ਵੱਲੋਂ 5 ਇੰਪਰੂਵਮੈਂਟ ਟਰੱਸਟਾਂ (improvement trusts) ਅਤੇ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਇਸਦੀ ਜਾਣਕਾਰੀ ਸਾਂਝੀ ਕੀਤੀ |

Image

 

Image

Image

The post ਪੰਜਾਬ ਸਰਕਾਰ ਵੱਲੋਂ 5 ਇੰਪਰੂਵਮੈਂਟ ਟਰੱਸਟਾਂ ਤੇ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ appeared first on TheUnmute.com - Punjabi News.

Tags:
  • 5-improvement-trusts
  • aam-aadmi-party
  • cm-bhagwant-mann
  • improvement-trusts
  • latest-news
  • market-committees
  • news
  • punjab-improvement-trusts
  • punjab-news

LPG Cylinder: ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤਾਂ 'ਚ ਕਟੌਤੀ, ਜਾਣੋ ਨਵੀਆਂ ਕੀਮਤਾਂ

Thursday 01 June 2023 06:10 AM UTC+00 | Tags: 14.2-kg-domestic-lpg-cylinder bnews breaking-news delhi gas-companies gas-cylinder india-news indiann-gas-companies lpg-cylinder news punjab-government punjab-news the-unmute-breaking-news the-unmute-punjabi-news

ਚੰਡੀਗੜ੍ਹ, 01 ਜੂਨ 2023: ਜੂਨ ਦੇ ਪਹਿਲੇ ਹੀ ਦਿਨ ਐੱਲ.ਪੀ.ਜੀ ਸਿਲੰਡਰ (LPG Cylinder) ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਹੈ। ਤੇਲ ਕੰਪਨੀਆਂ ਨੇ 1 ਜੂਨ ਨੂੰ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਘਟਾ ਦਿੱਤੀ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਕੀਮਤ ਅਨੁਸਾਰ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 83 ਰੁਪਏ ਦੀ ਕਟੌਤੀ ਕੀਤੀ ਗਈ ਹੈ।

19 ਕਿੱਲੋ ਦੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਲਈ ਹੁਣ 1773 ਰੁਪਏ ਦੇਣੇ ਪੈਣਗੇ। ਇਸ ਤੋਂ ਪਹਿਲਾਂ ਗ੍ਰਾਹਕ ਨੂੰ ਇਹ ਸਿਲੰਡਰ 1856.50 ਰੁਪਏ ਵਿੱਚ ਮਿਲ ਰਿਹਾ ਸੀ। ਹਾਲਾਂਕਿ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਤੁਹਾਨੂੰ ਇਹ ਪਹਿਲਾਂ ਵਾਂਗ ਹੀ ਕੀਮਤ ‘ਤੇ ਮਿਲੇਗਾ।

ਰਾਜਧਾਨੀ ਦਿੱਲੀ ਵਿੱਚ ਪਹਿਲਾਂ ਗੈਸ ਸਿਲੰਡਰ (LPG Cylinder) 1856.50 ਰੁਪਏ ਵਿੱਚ ਮਿਲਦਾ ਸੀ, ਪਰ ਹੁਣ 1773 ਰੁਪਏ ਦਾ ਭੁਗਤਾਨ ਕਰਨਾ ਪਵੇਗਾ। ਕੋਲਕਾਤਾ ‘ਚ ਪਹਿਲਾਂ 19 ਕਿਲੋਗ੍ਰਾਮ ਦੇ ਸਿਲੰਡਰ ਲਈ 1960.50 ਰੁਪਏ ਦਾ ਭੁਗਤਾਨ ਕਰਨਾ ਪੈਂਦਾ ਸੀ, ਪਰ ਨਵੀਆਂ ਕੀਮਤਾਂ ਮੁਤਾਬਕ ਹੁਣ ਗ੍ਰਾਹਕ ਨੂੰ 1875.50 ਰੁਪਏ ਦੇਣੇ ਪੈਣਗੇ।

ਇਸੇ ਤਰ੍ਹਾਂ ਪਹਿਲਾਂ ਮੁੰਬਈ ਵਿੱਚ 1808.50 ਰੁਪਏ ਦੇਣੇ ਪੈਂਦੇ ਸਨ, ਹੁਣ ਕਮਰਸ਼ੀਅਲ ਸਿਲੰਡਰ ਲਈ 1725 ਰੁਪਏ ਦੇਣੇ ਪੈਣਗੇ। ਚੇਨਈ ‘ਚ ਵਪਾਰਕ ਸਿਲੰਡਰ ਦੀ ਕੀਮਤ 2021.50 ਰੁਪਏ ਸੀ, ਪਰ ਹੁਣ ਇਹ 1937 ਰੁਪਏ ‘ਤੇ ਆ ਗਈ ਹੈ। ਇਸ ਤੋਂ ਇਲਾਵਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦਿੱਲੀ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 96.72 ਰੁਪਏ ਹੈ। ਜਦਕਿ ਇਕ ਲੀਟਰ ਡੀਜ਼ਲ ਦੀ ਕੀਮਤ 89.62 ਰੁਪਏ ਹੈ।

The post LPG Cylinder: ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤਾਂ ‘ਚ ਕਟੌਤੀ, ਜਾਣੋ ਨਵੀਆਂ ਕੀਮਤਾਂ appeared first on TheUnmute.com - Punjabi News.

Tags:
  • 14.2-kg-domestic-lpg-cylinder
  • bnews
  • breaking-news
  • delhi
  • gas-companies
  • gas-cylinder
  • india-news
  • indiann-gas-companies
  • lpg-cylinder
  • news
  • punjab-government
  • punjab-news
  • the-unmute-breaking-news
  • the-unmute-punjabi-news

ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ 40 ਲੱਖ ਲੁੱਟਣ ਵਾਲੇ ਕਥਿਤ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਦੋਵੇਂ ਗ੍ਰਿਫਤਾਰ

Thursday 01 June 2023 07:27 AM UTC+00 | Tags: anti-gangster-task-force breaking-news crime fatehgarh-sahib-news fatehgarh-sahib-police latest-news news petrol-pump police-encounter

ਚੰਡੀਗੜ੍ਹ, 01ਜੂਨ 2023: ਬੀਤੇ ਦਿਨੀਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਪੈਟਰੋਲ ਪੰਪ (Petrol Pump) ਦੇ ਕਰਿੰਦਿਆਂ ਕੋਲੋਂ ਹੋਈ 40 ਲੱਖ ਦੀ ਲੁੱਟ ਦੇ ਮਾਮਲੇ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਕਥਿਤ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ, ਜਿਸ ਵਿੱਚ AGTF ਵੱਲੋਂ 2 ਕਥਿਤ ਗੈਂਗਸਟਰ ਕਾਬੂ ਕੀਤੇ ਗਏ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਅਗਵਾਈ ਐਸਪੀ ਵਰਿੰਦਰ ਸਿੰਘ ਬਰਾੜ ਵੱਲੋਂ ਕੀਤੀ। ਇਹ ਮੁਕਾਬਲਾ ਖਰੜ ਦੇ ਇੱਕ ਪਿੰਡ ਕੋਲ ਹੋਇਆ ਹੈ |

ਪ੍ਰਾਪਤ ਜਾਣਕਾਰੀ ਮੁਤਾਬਕ ਕਥਿਤ ਗੈਂਗਸਟਰ ਆਈ-20 ਕਾਰ ਵਿਚ ਸਵਾਰ ਹੋ ਕੇ ਭੱਜ ਰਹੇ ਸਨ, ਜਿਨ੍ਹਾਂ ਪਿੱਛੇ ਪੁਲਿਸ ਪੈ ਗਈ। ਪੁਲਿਸ ਨੂੰ ਵੇਖ ਕੇ ਇਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਜਵਾਬੀ ਕਾਰਵਾਈ ਵਿਚ ਦੋਵੇਂ ਕਥਿਤ ਗੈਂਗਸਟਰ ਜ਼ਖਮੀ ਹੋ ਗਏ ਹਨ। ਫਿਲਹਾਲ ਦੋਵੇਂ ਜਣੇ ਸਰਕਾਰੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਜ਼ਖ਼ਮੀਆਂ ‘ਚੋਂ ਗੁਰਪ੍ਰੀਤ ਸਿੰਘ ਤੇ ਦੂਜਾ ਹਰਪ੍ਰੀਤ ਸਿੰਘ ਜੋ ਕਿ ਜ਼ਿਲ੍ਹਾ ਤਰਨ ਤਾਰਨ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਜਿਕਰਯੋਗ ਹੈ ਕਿ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚੋਂ ਲੰਘਦੀ ਨੈਸ਼ਨਲ ਹਾਈਵੇ ‘ਤੇ ਪੈਂਦੇ ਪਿੰਡ ਭੱਟ ਮਾਜਰਾ ਵਿਖੇ ਪੈਟਰੋਲ ਪੰਪ (Petrol Pump) ਦੇ ਮੁਲਾਜ਼ਮਾਂ ਤੋਂ ਨਕਾਬਪੋਸ਼ ਲੁਟੇਰੇ ਕਰੀਬ 40 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ ਸਨ। ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਪੈਟਰੋਲ ਪੰਪ ਦੇ ਮੁਲਾਜ਼ਮ ਪੈਟਰੋਲ ਪੰਪ ਦਾ ਕਰੀਬ 4 ਦਿਨਾਂ ਦਾ ਇੱਕਠਾ ਕੈਸ਼ ਬੈਂਕ ਵਿੱਚ ਜਮ੍ਹਾਂ ਕਰਵਾਉਣ ਲਈ ਸਰਹਿੰਦ ਸਥਿਤ ਐਸਬੀਆਈ ਬੈਂਕ ਦੀ ਬ੍ਰਾਂਚ ਜਾ ਰਹੇ ਸੀ। ਇਸ ਘਟਨਾ ਤੋਂ ਬਾਅਦ ਪੁਲਿਸ ਦੋਸ਼ੀਆਂ ਦੀ ਭਾਲ ਕਰ ਰਹੀ ਸੀ।

The post ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ 40 ਲੱਖ ਲੁੱਟਣ ਵਾਲੇ ਕਥਿਤ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਦੋਵੇਂ ਗ੍ਰਿਫਤਾਰ appeared first on TheUnmute.com - Punjabi News.

Tags:
  • anti-gangster-task-force
  • breaking-news
  • crime
  • fatehgarh-sahib-news
  • fatehgarh-sahib-police
  • latest-news
  • news
  • petrol-pump
  • police-encounter

ਮਣੀਪੁਰ ਹਿੰਸਾ ਦੀ ਜਾਂਚ ਲਈ ਨਿਆਂਇਕ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ: ਅਮਿਤ ਸ਼ਾਹ

Thursday 01 June 2023 07:40 AM UTC+00 | Tags: amit-shah breaking-news judicial-commission manipur manipur-government manipur-police manipur-violence news violence violence-news

ਚੰਡੀਗੜ੍ਹ, 01 ਜੂਨ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮਣੀਪੁਰ (Manipur) ਦੌਰੇ ‘ਤੇ ਹਨ। ਇਸ ਦੌਰਾਨ ਇੱਕ ਪ੍ਰੈਸ ਕਾਨਫਰੰਸ ਵਿੱਚ ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਮਣੀਪੁਰ ਹਿੰਸਾ ਦੀ ਜਾਂਚ ਲਈ ਇੱਕ ਨਿਆਂਇਕ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਹਿੰਸਾ ਦੀਆਂ ਛੇ ਘਟਨਾਵਾਂ ਦੀ ਵੀ ਸੀਬੀਆਈ ਜਾਂਚ ਕਰੇਗੀ। ਗ੍ਰਹਿ ਮੰਤਰੀ ਨੇ ਕਿਹਾ ਕਿ ਜਾਂਚ ਦੀ ਅਗਵਾਈ ਹਾਈ ਕੋਰਟ ਦੇ ਸੇਵਾਮੁਕਤ ਜੱਜ ਕਰਨਗੇ। ਅਮਿਤ ਸ਼ਾਹ ਨੇ ਪੀੜਤਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ, ਜਿਸ ਵਿੱਚੋਂ 5 ਲੱਖ ਕੇਂਦਰ ਸਰਕਾਰ ਅਤੇ 5 ਲੱਖ ਸੂਬਾ ਸਰਕਾਰ ਦੇਵੇਗੀ।

ਗ੍ਰਹਿ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਕੋਲ ਹਥਿਆਰ ਹਨ, ਉਹ ਪੁਲਿਸ ਕੋਲ ਜਮ੍ਹਾਂ ਕਰਵਾਉਣ। ਪੁਲਿਸ ਭਲਕੇ ਤੋਂ ਕੌਮਬਿੰਗ ਸ਼ੁਰੂ ਕਰੇਗੀ ਅਤੇ ਕੌਮਬਿੰਗ ਦੌਰਾਨ ਜਿਨ੍ਹਾਂ ਕੋਲ ਹਥਿਆਰ ਮਿਲਿਆ ਉਨ੍ਹਾਂ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੂਬੇ ਵਿੱਚ ਸ਼ਾਂਤੀ ਬਹਾਲ ਕਰਨ ਲਈ ਰਾਜਪਾਲ ਦੀ ਪ੍ਰਧਾਨਗੀ ਹੇਠ ਇੱਕ ਸ਼ਾਂਤੀ ਕਮੇਟੀ ਵੀ ਬਣਾਈ ਜਾਵੇਗੀ, ਜਿਸ ਵਿੱਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਲੋਕ ਵੀ ਸ਼ਾਮਲ ਹੋਣਗੇ।

ਗ੍ਰਹਿ ਮੰਤਰੀ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਦੇ ਸੰਯੁਕਤ ਸਕੱਤਰ ਅਤੇ ਸੰਯੁਕਤ ਡਾਇਰੈਕਟਰ ਪੱਧਰ ਦੇ ਅਧਿਕਾਰੀਆਂ ਦੇ ਨਾਲ-ਨਾਲ ਹੋਰ ਮੰਤਰਾਲਿਆਂ ਦੇ ਅਧਿਕਾਰੀ ਵੀ ਮਣੀਪੁਰ (Manipur) ਪਹੁੰਚ ਕੇ ਲੋਕਾਂ ਦੀ ਮਦਦ ਕਰਨਗੇ। ਕੇਂਦਰ ਸਰਕਾਰ 20 ਡਾਕਟਰਾਂ ਸਮੇਤ ਮੈਡੀਕਲ ਮਾਹਰਾਂ ਦੀਆਂ ਅੱਠ ਟੀਮਾਂ ਵੀ ਮਣੀਪੁਰ ਭੇਜੇਗੀ। ਇਹ ਟੀਮਾਂ ਹਿੰਸਾ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਮੱਦਦ ਕਰਨਗੀਆਂ। ਪੰਜ ਟੀਮਾਂ ਮਨੀਪੁਰ ਪਹੁੰਚ ਚੁੱਕੀਆਂ ਹਨ ਅਤੇ ਤਿੰਨ ਹੋਰ ਜਲਦੀ ਹੀ ਪਹੁੰਚ ਜਾਣਗੀਆਂ। ਸਕੂਲਾਂ ਨੂੰ ਆਨਲਾਈਨ ਮਾਧਿਅਮ ਰਾਹੀਂ ਚਲਾਉਣ ਲਈ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪ੍ਰੀਖਿਆਵਾਂ ਵੀ ਯੋਜਨਾ ਅਨੁਸਾਰ ਹੀ ਹੋਣਗੀਆਂ।

The post ਮਣੀਪੁਰ ਹਿੰਸਾ ਦੀ ਜਾਂਚ ਲਈ ਨਿਆਂਇਕ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ: ਅਮਿਤ ਸ਼ਾਹ appeared first on TheUnmute.com - Punjabi News.

Tags:
  • amit-shah
  • breaking-news
  • judicial-commission
  • manipur
  • manipur-government
  • manipur-police
  • manipur-violence
  • news
  • violence
  • violence-news

ਚੰਡੀਗੜ੍ਹ, 01 ਜੂਨ 2023: ਪੰਜਾਬ ਵਿਜੀਲੈਂਸ ਬਿਉਰੋ ਨੇ ਪੰਜਾਬ ਪੁਲਿਸ ਦੇ ਏ.ਆਈ.ਜੀ. ਆਸ਼ੀਸ਼ ਕਪੂਰ ਪੀ.ਪੀ.ਐਸ. ਵੱਲੋਂ ਨੌਕਰੀ ਦੌਰਾਨ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਨਾਜਾਇਜ਼ ਢੰਗ ਨਾਲ ਬੇਹਿਸਾਬ ਮਹਿੰਗੀਆਂ ਅਚੱਲ ਤੇ ਚੱਲ ਜਾਇਦਾਦਾਂ ਬਣਾਉਣ ਦੇ ਦੋਸ਼ ਸਾਬਤ ਹੋਣ ਪਿੱਛੋਂ ਆਸ਼ੀਸ਼ ਕਪੂਰ ਅਤੇ ਉਸ ਦੀ ਪਤਨੀ ਕਮਲ ਕਪੂਰ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਅਸ਼ੀਸ਼ ਕਪੂਰ ਨੂੰ ਕੇਂਦਰੀ ਜੇਲ ਪਟਿਆਲਾ ਤੋਂ ਪ੍ਰੋਡਕਸ਼ਨ ਵਾਰੰਟ ਉੱਤੇ ਲਿਆ ਕੇ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਵਿਜੀਲੈਂਸ ਬਿਉਰੋ ਨੂੰ ਅਗਲੀ ਪੁੱਛਗਿੱਛ ਲਈ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਮਿਲ ਗਿਆ ਹੈ।

ਬੀਤੇ ਦਿਨ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਅਧਿਕਾਰੀ ਤੇ ਉਸਦੀ ਪਤਨੀ ਖਿਲਾਫ ਇੱਕ ਵਿਜੀਲੈਂਸ ਪੜਤਾਲ ਉਪਰੰਤ ਮੁਕੱਦਮਾ ਨੰਬਰ 21 ਮਿਤੀ 30-05-2023, ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ 13 (1)(ਬੀ), 13(2) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਉਰੋ, ਉਡਣ ਦਸਤਾ-1, ਪੰਜਾਬ, ਮੋਹਾਲੀ ਦੇ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਜਾਂਚ ਦੌਰਾਨ ਪਾਇਆ ਗਿਆ ਕਿ ਆਸ਼ੀਸ਼ ਕਪੂਰ ਤੇ ਉਸ ਦੀ ਪਤਨੀ ਕਮਲ ਕਪੂਰ ਦੇ ਨਾਮ ਉਪਰ ਚੈੱਕ ਪੀਰੀਅਡ ਮਿਤੀ 01-08-2017 ਤੋਂ ਮਿਤੀ 31-08-2022 ਦੇ ਅਰਸੇ ਦੌਰਾਨ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਨਾਜਾਇਜ਼ ਢੰਗ ਨਾਲ ਹਾਸਲ ਕੀਤੀਆਂ ਬੇਹਿਸਾਬੀਆਂ ਮਹਿੰਗੀਆਂ ਅਚੱਲ ਜਾਇਦਾਦਾਂ ਮੌਜੂਦ ਹਨ ਜਿੰਨ੍ਹਾਂ ਦੀ ਬਾਜ਼ਾਰੀ ਕੀਮਤ ਰਜਿਸਟਰਡ ਕੀਮਤ ਨਾਲੋਂ ਕਾਫੀ ਜਿਆਦਾ ਹੈ।

ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਜਾਇਦਾਦਾਂ ਵਿੱਚ ਸਾਲ 2020 ਵਿੱਚ ਕੋਨੇ ਵਾਲਾ ਰਿਹਾਇਸ਼ੀ ਪਲਾਟ ਨੰਬਰ 2010, ਰਕਬਾ 507.5 ਵਰਗ ਗਜ, ਸੈਕਟਰ-88, ਮੁਹਾਲੀ ਵਿਖੇ 90,16,100 ਰੁਪਏ ਵਿੱਚ ਖਰੀਦਿਆ ਹੈ। ਉਕਤ ਪਲਾਟ ਉਪਰ ਸਾਲ 2020-2022 ਦੌਰਾਨ ਨਵੀਨਤਮ ਸਹੂਲਤਾਂ ਸਮੇਤ ਆਲੀਸ਼ਾਨ ਦੋ ਮੰਜਿਲਾ ਕੋਠੀ ਦੀ ਉਸਾਰੀ ਕੀਤੀ ਜਿਸ ਉਪਰ ਅਨੁਮਾਨਤ ਖਰਚਾ 2,00,00,000 ਰੁਪਏ ਆਇਆ ਸੀ। ਇਸੇ ਤਰਾਂ ਪਿਛਲੇ ਸਾਲ 2022 ਵਿੱਚ ਉਨਾਂ ‘ਦਿ ਪਾਮ ਕਾਲੋਨੀ, ਨਿਓ ਚੰਡੀਗੜ੍ਹ, ਮੁਹਾਲੀ ਵਿੱਚ 34,13,663 ਰੁਪਏ ਦੀ ਲਾਗਤ ਨਾਲ 241.11 ਵਰਗ ਗਜ ਦਾ ਇੱਕ ਰਿਹਾਇਸ਼ੀ ਪਲਾਟ ਨੰਬਰ 397 ਖ੍ਰੀਦ ਕੀਤਾ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਸੈਕਟਰ 63 ਦੇ ਬਲਾਕ ਨੰਬਰ-ਬੀ ਵਿੱਚ ਤਿੰਨ ਕਮਰਿਆਂ ਦਾ ਫਲੈਟ ਨੰਬਰ 2021 ਕੁੱਲ 20,41,65,400 ਰੁਪਏ ਵਿੱਚ ਖਰੀਦਿਆ। ਉਨਾਂ ਦੱਸਿਆ ਕਿ ਲਵੀਨ ਪੈਕੇਜਿੰਗ ਪ੍ਰਾਈਵੇਟ ਲਿਮਟਿਡ ਨਾਂ ਦੀ ਕੰਪਨੀ ਵਿਚ ਅਸ਼ੀਸ਼ ਕਪੂਰ ਦੀ ਪਤਨੀ ਦਾ 1/3 ਹਿੱਸਾ ਹੈ ਜਿਸ ਵਿੱਚ ਉਸ ਵੱਲੋਂ 15 ਲੱਖ ਰੁਪਏ ਨਿਵੇਸ਼ ਕੀਤੇ ਹੋਏ ਹਨ।

ਉਕਤ ਤੋਂ ਇਲਾਵਾ ਆਸ਼ੀਸ਼ ਕਪੂਰ ਵੱਲੋਂ ਪਰਿਵਾਰ ਸਮੇਤ ਵਿਦੇਸ਼ੀ ਦੌਰਿਆਂ ਅਤੇ ਐਸ਼ੋ-ਅਰਾਮ ਦੀ ਜਿੰਦਗੀ ਬਿਤਾਉਣ ਉਪਰ ਲੱਖਾਂ ਰੁਪਏ ਖਰਚ ਕੀਤੇ ਗਏ। ਇਸ ਤੋਂ ਇਲਾਵਾ ਉਕਤ ਚੈੱਕ ਪੀਰੀਅਡ ਦੌਰਾਨ ਆਸ਼ੀਸ਼ ਕਪੂਰ, ਆਸ਼ੀਸ਼ ਕਪੂਰ ਐਂਡ ਸੰਨਜ (ਐਚ.ਯੂ.ਐਫ) ਅਤੇ ਉਸਦੀ ਪਤਨੀ ਕਮਲ ਕਪੂਰ ਦੇ ਨਾਮ ਉਪਰ ਵੱਖ-ਵੱਖ ਬੈਂਕਾਂ ਵਿੱਚ ਤਕਰੀਬਨ 10 ਬੈਂਕ ਖਾਤੇ ਖੁੱਲੇ ਹੋਏ ਹਨ ਜਿੰਨ੍ਹਾਂ ਵਿੱਚ ਤਕਰੀਬਨ 65,00,000 ਰੁਪਏ ਜਮਾਂ ਹੋਣੇ ਪਾਏ ਹਨ।

ਉਕਤ ਮਿਥੇ ਚੈੱਕ ਪੀਰੀਅਡ ਦੌਰਾਨ ਆਸ਼ੀਸ਼ ਕਪੂਰ, ਆਸ਼ੀਸ਼ ਕਪੂਰ ਐਂਡ ਸੰਨਜ (ਐਚ.ਯੂ.ਐਫ) ਤੇ ਉਸਦੀ ਪਤਨੀ ਕਮਲ ਕਪੂਰ ਕੋਲ ਉਨ੍ਹਾਂ ਦੀ ਆਮਦਨੀ ਦੇ ਜਾਣੂ ਸ੍ਰੋਤਾਂ ਤੋਂ ਕੁੱਲ ਆਮਦਨ 2,44,64,871 ਰੁਪਏ ਹੋਣੀ ਪਾਈ ਗਈ ਜਦਕਿ ਇਸੇ ਅਰਸੇ ਦੌਰਾਨ ਉਨਾਂ ਵੱਲੋਂ 5,60,91,650 ਰੁਪਏ ਕੁੱਲ ਖਰਚਾ ਕੀਤਾ ਗਿਆ ਹੈ। ਇਸ ਤਰਾਂ ਉਨ੍ਹਾਂ ਵੱਲੋਂ 3,16,26,779 ਰੁਪਏ ਵੱਧ ਖਰਚਾ ਕੀਤਾ ਗਿਆ ਜੋ ਉਨ੍ਹਾਂ ਦੀ ਕੁੱਲ ਆਮਦਨ ਤੋਂ 129.3 ਫੀਸਦ ਵੱਧ ਹੈ।

ਵਿਜੀਲੈਂਸ ਬਿਉਰੋ ਸਮੇਤ ਕਈ ਰਾਜ ਦੇ ਕਈ ਜਿਲਿਆਂ ਤੇ ਜੇਲ ਵਿਭਾਗ ਪੰਜਾਬ ਵਿੱਚ ਤਾਇਨਾਤ ਰਹੇ ਇਸ ਪੁਲਿਸ ਅਧਿਕਾਰੀ ਤੇ ਉਸਦੀ ਪਤਨੀ ਖਿਲਾਫ ਉਕਤ ਜਾਂਚ ਦੌਰਾਨ ਪ੍ਰਾਪਤ ਸਬੂਤਾਂ ਦੇ ਅਧਾਰ ਉਪਰ ਮੁਕੱਦਮਾ ਦਰਜ ਕਰਨ ਉਪਰੰਤ ਗ੍ਰਿਫਤਾਰੀ ਅਮਲ ਵਿੱਚ ਲਿਆ ਕੇ ਬਿਉਰੋ ਵੱਲੋਂ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।

The post ਵਿਜੀਲੈਂਸ ਬਿਉਰੋ ਵੱਲੋਂ ਏ.ਆਈ.ਜੀ. ਆਸ਼ੀਸ਼ ਕਪੂਰ ਵਿੱਤ ਤੋਂ ਵੱਧ ਸੰਪਤੀ ਬਣਾਉਣ ਦੇ ਦੋਸ਼ ਹੇਠ ਗ੍ਰਿਫਤਾਰ appeared first on TheUnmute.com - Punjabi News.

Tags:
  • aig-ashish-kapoor
  • latest-nes
  • latest-news
  • mohali-news
  • news
  • punjab-vigilance-bureau

ਚੰਡੀਗੜ੍ਹ, 01 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਸਥਾਪਤ ਕੀਤੇ 'ਸਕੂਲ ਆਫ਼ ਐਮੀਨੈਂਸ' (School of Eminence) ਵਿਦਿਆਰਥੀਆਂ ਦਾ ਭਵਿੱਖ ਸੁਨਿਹਰੀ ਬਣਾਉਣ ਲਈ ਮੋਢੀ ਦੀ ਭੂਮਿਕਾ ਨਿਭਾਉਣਗੇ।ਸੂਬੇ ਭਰ ਦੇ 'ਸਕੂਲ ਆਫ਼ ਐਮੀਨੈਂਸ' ਵਿੱਚ ਨੌਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਇਕ ਨਵਾਂ ਤਜਰਬਾ ਹਨ, ਜਿਸ ਦਾ ਉਦੇਸ਼ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਵੱਖ-ਵੱਖ ਖੇਤਰਾਂ ਵਿੱਚ ਵਿਦਿਆਰਥੀਆਂ ਨੂੰ ਨਿਪੁੰਨ ਬਣਨ ਲਈ ਸਿੱਖਣ ਦਾ ਵਧੀਆ ਤਜਰਬਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਵਿੱਚ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਪੁਰਜ਼ੋਰ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 'ਸਕੂਲ ਆਫ਼ ਐਮੀਨੈਂਸ' ਸਥਾਪਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦਾ ਧਿਆਨ ਵਿਦਿਆਰਥੀਆਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਣੇ ਪੰਜ ਪੇਸ਼ੇਵਰ ਤੇ ਮੁਕਾਬਲੇ ਵਾਲੇ ਕੋਰਸਾਂ ਲਈ ਤਿਆਰ ਕਰਨ ਉਤੇ ਕੇਂਦਰਤ ਹੈ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਸਕੂਲ ਮਿਆਰੀ ਸਿੱਖਿਆ ਦੇਣ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਣਗੇ ਅਤੇ ਇਨ੍ਹਾਂ ਸਕੂਲਾਂ ਦੇ ਨਤੀਜੇ ਸਕੂਲ ਸਿੱਖਿਆ ਵਿੱਚ ਨਵੇਂ ਯੁੱਗ ਦਾ ਆਗਾਜ਼ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਭਰ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ 'ਸਕੂਲ ਆਫ਼ ਐਮੀਨੈਂਸ' (School of Eminence) ਦੇ ਅਧਿਆਪਕਾਂ ਦਾ ਸਨਮਾਨ ਕਰੇਗੀ। ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਕੌਮਾਂਤਰੀ ਪੱਧਰ ਉਤੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਮੁਕਾਮ ਬਣਾਉਣ ਲਈ ਉਹ ਸਖ਼ਤ ਮਿਹਨਤ ਕਰਨ।

ਇਸ ਵਰਚੂਅਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਤੋਂ ਇਨ੍ਹਾਂ ਸਕੂਲਾਂ ਬਾਰੇ ਉਨ੍ਹਾਂ ਦੇ ਤਜਰਬੇ ਪੁੱਛੇ। ਭਗਵੰਤ ਮਾਨ ਨੇ ਇਹ ਵੀ ਆਖਿਆ ਕਿ ਉਹ ਵਿਦਿਆਰਥੀਆਂ ਨੂੰ ਮਿਲ ਰਹੀ ਸਿੱਖਿਆ ਬਾਰੇ ਉਨ੍ਹਾਂ ਦੇ ਪ੍ਰਤੀਕਰਮ ਲੈਣ ਲਈ ਬਾਕਾਇਦਾ ਅਜਿਹੀਆਂ ਮੀਟਿੰਗਾਂ ਕਰਨਗੇ। ਉਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਡਰ ਤੋਂ ਖੁੱਲ੍ਹ ਕੇ ਆਪਣੇ ਵਿਚਾਰ ਰੱਖਣ ਲਈ ਆਖਿਆ ਅਤੇ ਕਿਹਾ ਕਿ ਜੇ ਵਿਦਿਆਰਥੀਆਂ ਨੂੰ ਕੋਈ ਸ਼ਿਕਾਇਤ ਜਾਂ ਘਾਟ ਰੜਕਦੀ ਹੈ ਤਾਂ ਉਹ ਵੀ ਦੱਸ ਸਕਦੇ ਹਨ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਵਿਦਿਆਰਥੀਆਂ ਲਈ ਪੰਜਾਬ ਭਰ ਦੀਆਂ ਅਹਿਮ ਥਾਵਾਂ ਦੇ 'ਸਟੱਡੀ ਟੂਰਾਂ' ਦਾ ਵੀ ਪ੍ਰਬੰਧ ਕਰੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਜਾਣਨ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਉਹ ਸੂਬੇ ਵੱਲੋਂ ਵੱਖ-ਵੱਖ ਖ਼ੇਤਰਾਂ ਵਿੱਚ ਕੀਤੀ ਤਰੱਕੀ ਤੋਂ ਵੀ ਜਾਣੂੰ ਹੋਣਗੇ, ਜਿਸ ਨਾਲ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਵਿਕਾਸ ਕਰਨ ਵਿੱਚ ਮਦਦ ਮਿਲੇਗੀ। ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਲਈ ਵਧਾਈ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਛੁੱਟੀਆਂ ਦੀ ਵਰਤੋਂ ਆਪਣੇ ਸਿੱਖਿਆ ਦੇ ਹੁਨਰ ਨੂੰ ਹੋਰ ਤਰਾਸ਼ਣ ਲਈ ਕਰਨ।

 

The post ਸੂਬੇ ‘ਚ ਮਿਆਰੀ ਸਿੱਖਿਆ ਦੇਣ ਲਈ 'ਸਕੂਲ ਆਫ਼ ਐਮੀਨੈਂਸ' ਇਕ ਨਵਾਂ ਮੀਲ ਪੱਥਰ ਸਥਾਪਤ ਕਰਨਗੇ: CM ਮਾਨ appeared first on TheUnmute.com - Punjabi News.

Tags:
  • cm-mann
  • harjot-singh-bains
  • news
  • school-of-eminence

ਚੰਡੀਗੜ, 01 ਜੂਨ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪੀ.ਐਸ.ਪੀ.ਸੀ.ਐਲ. (PSPCL) ਫੋਕਲ ਪੁਆਇੰਟ ਡਿਵੀਜ਼ਨ ਲੁਧਿਆਣਾ ਵਿਖੇ ਤਾਇਨਾਤ ਇਕ ਸਬ ਡਿਵੀਜ਼ਨਲ ਅਫਸਰ (ਐਸ.ਡੀ.ਓ.) ਮੋਹਨ ਲਾਲ ਅਤੇ ਇਕ ਲਾਈਨਮੈਨ ਹਰਦੀਪ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸ.ਡੀ.ਓ ਅਤੇ ਲਾਈਨਮੈਨ ਨੂੰ ਲੋਕੇਸ਼ ਮੋਦੀ, ਵਾਸੀ ਬਿੱਟੂ ਕਾਲੋਨੀ, ਤਾਜਪੁਰ ਰੋਡ, ਪਿੰਡ ਭਾਮੀਆਂ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਐਸ.ਡੀ.ਓ ਅਤੇ ਲਾਈਨਮੈਨ ਨੇ ਉਸ ਦੀ ਫੈਕਟਰੀ ‘ਜੀਵਨ ਸੰਨਜ਼’ ਦਾ ਦੌਰਾ ਕਰਕੇ ਰਿਸ਼ਵਤ ਦੇਣ ਦੀ ਧਮਕੀ ਦਿੱਤੀ ਹੈ ਨਹੀਂ ਤਾਂ ਉਹ ਉਸ ਦੀ ਫੈਕਟਰੀ ਦਾ ਬਿਜਲੀ ਕੁਨੈਕਸ਼ਨ ਕੱਟ ਦੇਣਗੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਦੀ ਫੈਕਟਰੀ ਦਾ ਬਿਜਲੀ ਬਿੱਲ ਵਿੱਤੀ ਸਮੱਸਿਆ ਕਾਰਨ ਬਕਾਇਆ ਸੀ ਅਤੇ ਪੀ.ਐਸ.ਪੀ.ਸੀ.ਐਲ. ਨੇ ਕੁਨੈਕਸ਼ਨ ਕੱਟਣ ਦੇ ਹੁਕਮ ਜਾਰੀ ਕੀਤੇ ਸਨ। ਉਸ ਨੇ ਦੋਸ਼ ਲਾਇਆ ਕਿ ਦੋਵੇਂ ਬਿਜਲੀ ਮੁਲਾਜ਼ਮ ਪਹਿਲਾਂ ਵੀ ਵੱਖ-ਵੱਖ ਮਿਤੀਆਂ ‘ਤੇ ਸ਼ਿਕਾਇਤਕਰਤਾ ਤੋਂ 34,000 ਰੁਪਏ ਦੀ ਰਿਸ਼ਵਤ ਦੇ ਪੈਸੇ ਫੋਨਪੇਅ ਐਪ ਰਾਹੀਂ ਕਿਸ਼ਤਾਂ ਵਿੱਚ ਲੈ ਚੁੱਕੇ ਹਨ ਅਤੇ ਰਿਸ਼ਵਤ ਵਜੋਂ ਹੋਰ ਪੈਸੇ ਦੀ ਮੰਗ ਕਰ ਰਹੇ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸੂਚਨਾ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਨੇ ਜਾਲ ਵਿਛਾਇਆ ਅਤੇ ਉਕਤ ਦੋਸ਼ੀ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬਾਅਦ ਵਿੱਚ ਇਸ ਮਾਮਲੇ ਵਿੱਚ ਉਕਤ ਸਹਿ ਮੁਲਜ਼ਮ ਐਸਡੀਓ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

ਉਨਾਂ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾ 7 ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਮਿਤੀ 31-05-2023 ਨੂੰ ਐਫ.ਆਈ.ਆਰ ਨੰਬਰ 11 ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਕੀਤੀ ਗਈ ਹੈ। ਮੁਲਜ਼ਮਾਂ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

The post ਵਿਜੀਲੈਂਸ ਬਿਊਰੋ ਨੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ PSPCL ਦਾ SDO ਤੇ ਲਾਈਨਮੈਨ ਕੀਤਾ ਕਾਬੂ appeared first on TheUnmute.com - Punjabi News.

Tags:
  • bribe
  • bribe-case
  • corruption
  • news
  • pspcl
  • punjab-vigilance-bureau

ਪੰਜਾਬ ਸਰਕਾਰ ਨੇ ਆਮ ਬਦਲੀਆਂ ਦਾ ਸਮਾਂ 15 ਜੂਨ ਤੱਕ ਵਧਾਇਆ

Thursday 01 June 2023 08:02 AM UTC+00 | Tags: general-transfers-and-postings latest-news municipal-mohali news punjab-government

ਚੰਡੀਗੜ੍ਹ, 01 ਜੂਨ 2023: ਪੰਜਾਬ ਸਰਕਾਰ (Punjab Government) ਨੇ ਸੂਬੇ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਦਾ ਸਮਾਂ 15 ਜੂਨ, 2023 ਤੱਕ ਵਧਾ ਦਿੱਤਾ ਹੈ। ਇਸ ਸਬੰਧੀ ਪ੍ਰਸੋਨਲ ਵਿਭਾਗ, ਪੰਜਾਬ ਵੱਲੋਂ ਅਧਿਸੂਚਨਾ ਜਾਰੀ ਕੀਤੀ ਗਈ ਹੈ।ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਵਿੱਚ ਸੇਵਾ ਨਿਭਾ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਦੀਆਂ ਆਮ ਬਦਲੀਆਂ ਦੀ ਸਮਾਂ-ਸੀਮਾ 10 ਅਪਰੈਲ, 2023 ਤੋਂ 31 ਮਈ, 2023 ਤੱਕ ਸੀ। ਉਨ੍ਹਾਂ ਦੱਸਿਆ ਕਿ ਹੁਣ ਇਹ ਸਮਾਂ-ਸੀਮਾ ਵਿੱਚ 15 ਜੂਨ, 2023 ਤੱਕ ਹੋਰ ਵਾਧਾ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ 15 ਜੂਨ, 2023 ਤੋਂ ਬਾਅਦ ਆਮ ਬਦਲੀਆਂ 'ਤੇ ਸੰਪੂਰਨ ਤੌਰ 'ਤੇ ਰੋਕ ਹੋਵੇਗੀ ਅਤੇ ਸਿਰਫ਼ ਤਰੱਕੀ ਜਾਂ ਸ਼ਿਕਾਇਤ ਦੇ ਮੱਦੇਨਜ਼ਰ ਹੀ ਬਦਲੀ ਸੰਭਵ ਹੋਵੇਗੀ।

The post ਪੰਜਾਬ ਸਰਕਾਰ ਨੇ ਆਮ ਬਦਲੀਆਂ ਦਾ ਸਮਾਂ 15 ਜੂਨ ਤੱਕ ਵਧਾਇਆ appeared first on TheUnmute.com - Punjabi News.

Tags:
  • general-transfers-and-postings
  • latest-news
  • municipal-mohali
  • news
  • punjab-government

ਚੰਡੀਗੜ੍ਹ, 01 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਸੂਬਾ ਪੱਧਰੀ ਮੁਹਿੰਮ ‘ਓ.ਪੀ.ਐਸ. ਕਲੀਨ’ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਚਲਾਈ ਗਈ ਹੈ।

ਵਿਸ਼ੇਸ਼ ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰਾਂ ਨਾਲ ਜੁੜੇ ਟਿਕਾਣਿਆਂ/ਘਰਾਂ ‘ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਢੁੱਕਵੀਂ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ ਲਈ ਕਿਹਾ ਗਿਆ ਤਾਂ ਜੋ ਇੱਕੋ ਸਮੇਂ ਵੱਖ ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਸਕੇ।

ਦੱਸਣਯੋਗ ਹੈ ਕਿ ਇਸ ਆਪ੍ਰੇਸ਼ਨ ਦੌਰਾਨ 5500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 650 ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰਾਂ ਨਾਲ ਸਬੰਧਤ 2247 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਅਤੇ 2125 ਘਰਾਂ ਦੀ ਤਲਾਸ਼ੀ ਲਈ ਗਈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 1.8 ਕਿਲੋ ਹੈਰੋਇਨ, 82 ਕਿਲੋ ਭੁੱਕੀ, 1 ਕਿਲੋ ਅਫੀਮ, 5.35 ਲੱਖ ਰੁਪਏ ਦੀ ਡਰੱਗ ਮਨੀ ਅਤੇ ਚਾਰ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਨਾਜਾਇਜ਼ ਸ਼ਰਾਬ, ਲਾਹਣ (ਸ਼ਰਾਬ ਬਣਾਉਣ ਲਈ ਵਰਤਿਆ ਜਾਣ ਵਾਲਾ ਕੱਚਾ ਮਾਲ) ਅਤੇ ਵਾਹਨ ਬਰਾਮਦ ਕੀਤੇ ਹਨ ਅਤੇ ਇਸ ਸਬੰਧੀ 48 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਪੁਲਿਸ ਟੀਮਾਂ ਨੇ 78 ਮੋਬਾਈਲ ਫ਼ੋਨ ਵੀ ਜ਼ਬਤ ਕੀਤੇ ਹਨ, ਜਿਨ੍ਹਾਂ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਟੀਮਾਂ ਵੱਲੋਂ ਅਜਿਹੇ ਵਿਅਕਤੀਆਂ ਤੋਂ ਉਨ੍ਹਾਂ ਦੇ ਮੌਜੂਦਾ ਕਾਰੋਬਾਰ ਬਾਰੇ ਵੀ ਪੁੱਛਗਿੱਛ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਘਰ ਵਿੱਚ ਮੌਜੂਦ ਸਮੱਗਲਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਬੈਂਕ ਵੇਰਵਿਆਂ ਅਤੇ ਵਿਦੇਸ਼ ਤੋਂ ਲੈਣ-ਦੇਣ ਦੀ ਵੀ ਜਾਂਚ ਕੀਤੀ। ਵਿਸ਼ੇਸ਼ ਡੀ.ਜੀ.ਪੀ. ਨੇ ਕਿਹਾ ਕਿ ਇਸ ਕਾਰਵਾਈ ਨੂੰ ਅੰਜਾਮ ਦੇਣ ਦਾ ਉਦੇਸ਼ ਅੰਤਰ-ਰਾਜੀ ਸਰਹੱਦਾਂ ਤੋਂ ਨਸ਼ਿਆਂ ਦੀ ਆਮਦ ‘ਤੇ ਨਜ਼ਰ ਰੱਖਣ ਤੋਂ ਇਲਾਵਾ ਨਸ਼ਾ ਤਸਕਰਾਂ ‘ਤੇ ਸਖਤ ਨਿਗਰਾਨੀ ਰੱਖਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਛਾਪੇਮਾਰੀਆਂ ਅੱਗੇ ਵੀ ਜਾਰੀ ਰਹਿਣਗੀਆਂ।

The post ਸੂਬੇ ਭਰ ‘ਚ 650 ਪੁਲਿਸ ਟੀਮਾਂ ਨੇ ਨਸ਼ਾ ਤਸਕਰਾਂ ਨਾਲ ਜੁੜੇ 2247 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ appeared first on TheUnmute.com - Punjabi News.

Tags:
  • drug-smugglers
  • drug-traffickers
  • news
  • punjab-police

IAF: ਕਰਨਾਟਕ 'ਚ ਭਾਰਤੀ ਹਵਾਈ ਸੈਨਾ ਦਾ ਟਰੇਨੀ ਜਹਾਜ਼ ਹਾਦਸਾਗ੍ਰਸਤ, ਦੋਵੇਂ ਪਾਇਲਟ ਸੁਰੱਖਿਅਤ

Thursday 01 June 2023 08:16 AM UTC+00 | Tags: air-crash air-force-trainee-aircraft an-indian-air-force breaking-news crash indian-air-force karnataka makali-village news

ਚੰਡੀਗੜ੍ਹ, 01 ਜੂਨ 2023: ਕਰਨਾਟਕ ਦੇ ਚਾਮਰਾਜਨਗਰ ‘ਚ ਵੀਰਵਾਰ ਨੂੰ ਭਾਰਤੀ ਹਵਾਈ ਸੈਨਾ (Indian Air Force) ਦਾ ਸੂਰਜ ਕਿਰਨ ਸਿਖਲਾਈ ਜਹਾਜ਼ ਕਰੈਸ਼ ਹੋ ਗਿਆ। ਇਹ ਹਾਦਸਾ ਪਿੰਡ ਮਕਾਲੀ ਨੇੜੇ ਵਾਪਰਿਆ। ਜਹਾਜ਼ ਦੀ ਮਹਿਲਾ ਪਾਇਲਟ ਸਮੇਤ ਦੋਵੇਂ ਪਾਇਲਟ ਸੁਰੱਖਿਅਤ ਹਨ। ਭਾਰਤੀ ਹਵਾਈ ਫੌਜ ਦੇ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਕੋਰਟ ਆਫ ਇਨਕੁਆਰੀ ਦੇ ਹੁਕਮ ਦਿੱਤੇ ਗਏ ਹਨ।

Image

The post IAF: ਕਰਨਾਟਕ ‘ਚ ਭਾਰਤੀ ਹਵਾਈ ਸੈਨਾ ਦਾ ਟਰੇਨੀ ਜਹਾਜ਼ ਹਾਦਸਾਗ੍ਰਸਤ, ਦੋਵੇਂ ਪਾਇਲਟ ਸੁਰੱਖਿਅਤ appeared first on TheUnmute.com - Punjabi News.

Tags:
  • air-crash
  • air-force-trainee-aircraft
  • an-indian-air-force
  • breaking-news
  • crash
  • indian-air-force
  • karnataka
  • makali-village
  • news

ICC ਦੀ PCB ਨੂੰ ਦੋ ਟੁੱਕ, ਕਿਹਾ- ਪਾਕਿਸਤਾਨ ਦੱਸੇ ਭਾਰਤ 'ਚ ਵਨਡੇ ਵਿਸ਼ਵ ਕੱਪ ਵਿੱਚ ਖੇਡੇਗਾ ਜਾਂ ਨਹੀਂ

Thursday 01 June 2023 08:34 AM UTC+00 | Tags: bcci breaking-news icc indian-cricket-team ind-vs-pak international-cricket-council nbews news odi-world-cup-2023 odi-world-cup-in-india pakistan-cricket-board pcb

ਚੰਡੀਗੜ੍ਹ, 01 ਜੂਨ 2023: ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨੇ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਨੂੰ ਕਿਹਾ ਹੈ ਕਿ ਕੀ ਉਹ ਭਾਰਤ ਵਿੱਚ ਹੋਣ ਵਾਲੇ ਵਨਡੇ ਵਿਸ਼ਵ ਕੱਪ ਵਿੱਚ ਖੇਡੇਗਾ ਜਾਂ ਨਹੀਂ ? । ਅਕਤੂਬਰ-ਨਵੰਬਰ ‘ਚ ਹੋਣ ਵਾਲੇ ਵਨਡੇ ਵਿਸ਼ਵ ਕੱਪ ‘ਚ ਪਾਕਿਸਤਾਨ ਦੀ ਭਾਗੀਦਾਰੀ ਯਕੀਨੀ ਬਣਾਉਣ ਦਾ ਭਰੋਸਾ ਲੈਣ ਲਈ ਆਈਸੀਸੀ ਦੇ ਪ੍ਰਧਾਨ ਗ੍ਰੇਗ ਬਾਰਕਲੇ ਅਤੇ ਸੀਈਓ ਜਿਓਫ ਐਲਾਰਡਿਸ ਲਾਹੌਰ ਪਹੁੰਚੇ ਹਨ।

ਪੀਸੀਬੀ ਦੇ ਮੁਖੀ ਨਜਮ ਸੇਠੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਭਾਰਤੀ ਟੀਮ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਹੈ ਤਾਂ ਉਨ੍ਹਾਂ ਦੀ ਟੀਮ ਵੀ ਵਨਡੇ ਵਿਸ਼ਵ ਕੱਪ ਲਈ ਭਾਰਤ ਨਹੀਂ ਜਾਵੇਗੀ। ਇਸ ਤੋਂ ਬਾਅਦ ਹੀ ਆਈਸੀਸੀ ਦੇ ਉੱਚ ਅਧਿਕਾਰੀਆਂ ਨੂੰ ਪਾਕਿਸਤਾਨ ਦੇ ਦੌਰੇ ‘ਤੇ ਜਾਣਾ ਪਿਆ। ਸੂਤਰ ਦੇ ਮੁਤਾਬਕ “ਆਈਸੀਸੀ ਦੇ ਅਹੁਦੇਦਾਰ ਪੀਸੀਬੀ ਅਤੇ ਬੀਸੀਸੀਆਈ ਵਿਚਕਾਰ ਇੱਕ ਪੁਲ ਵਜੋਂ ਕੰਮ ਕਰਨ ਅਤੇ ਏਸ਼ੀਆ ਕੱਪ ਅਤੇ ਵਿਸ਼ਵ ਕੱਪ ਨਾਲ ਸਬੰਧਤ ਬਕਾਇਆ ਮੁੱਦਿਆਂ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੇ ਹਨ।”

ਸੂਤਰਾਂ ਦੇ ਮੁਤਾਬਕ "ਆਈਸੀਸੀ ਅਤੇ ਵਿਸ਼ਵ ਕੱਪ ਮੇਜ਼ਬਾਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨਜਮ ਸੇਠੀ ਦੇ ਹਾਈਬ੍ਰਿਡ ਮਾਡਲ ਨੂੰ ਲੈ ਕੇ ਚਿੰਤਤ ਹਨ। ਸੇਠੀ ਨੇ ਵਿਸ਼ਵ ਕੱਪ ਤੋਂ ਪਹਿਲਾਂ ਏਸ਼ੀਆ ਕੱਪ ਲਈ ਹਾਈਬ੍ਰਿਡ ਮਾਡਲ ਦਾ ਸੁਝਾਅ ਦਿੱਤਾ ਹੈ, ਪਰ ਅਧਿਕਾਰੀਆਂ ਨੂੰ ਚਿੰਤਾ ਹੈ ਕਿ ਜੇਕਰ ਖੇਤਰੀ ਮੁਕਾਬਲੇ ਲਈ ਮਾਡਲ ਨੂੰ ਸਵੀਕਾਰ ਕਰ ਲਿਆ ਜਾਂਦਾ ਹੈ, ਤਾਂ ਪੀਸੀਬੀ ਭਾਰਤ ਵਿੱਚ ਖੇਡਣ ਦੇ ਸਵਾਲ ‘ਤੇ ਆਈਸੀਸੀ (ICC) ਤੋਂ ਵਿਸ਼ਵ ਕੱਪ ਵਿੱਚ ਵੀ ਇਸ ਮਾਡਲ ਨੂੰ ਲਾਗੂ ਕਰਨ ਲਈ ਕਹਿ ਸਕਦਾ ਹੈ। ।

ਨਜਮ ਸੇਠੀ ਪਹਿਲਾਂ ਹੀ ਸੰਕੇਤ ਦੇ ਚੁੱਕੇ ਹਨ ਕਿ ਜੇਕਰ ਪਾਕਿਸਤਾਨ ਸਰਕਾਰ ਸੁਰੱਖਿਆ ਕਾਰਨਾਂ ਕਰਕੇ ਟੀਮ ਨੂੰ ਭਾਰਤ ਭੇਜਣ ਦੀ ਇਜਾਜ਼ਤ ਨਹੀਂ ਦਿੰਦੀ ਹੈ ਤਾਂ ਪੀਸੀਬੀ ਆਈਸੀਸੀ ਨੂੰ ਪਾਕਿਸਤਾਨ ਦੇ ਮੈਚ ਨਿਰਪੱਖ ਥਾਵਾਂ ‘ਤੇ ਕਰਵਾਉਣ ਲਈ ਕਹੇਗਾ।

The post ICC ਦੀ PCB ਨੂੰ ਦੋ ਟੁੱਕ, ਕਿਹਾ- ਪਾਕਿਸਤਾਨ ਦੱਸੇ ਭਾਰਤ ‘ਚ ਵਨਡੇ ਵਿਸ਼ਵ ਕੱਪ ਵਿੱਚ ਖੇਡੇਗਾ ਜਾਂ ਨਹੀਂ appeared first on TheUnmute.com - Punjabi News.

Tags:
  • bcci
  • breaking-news
  • icc
  • indian-cricket-team
  • ind-vs-pak
  • international-cricket-council
  • nbews
  • news
  • odi-world-cup-2023
  • odi-world-cup-in-india
  • pakistan-cricket-board
  • pcb

ਭਾਰਤ-ਨੇਪਾਲ ਨੇ ਰਾਮਾਇਣ ਸਰਕਟ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ 'ਤੇ ਦਿੱਤਾ ਜ਼ੋਰ

Thursday 01 June 2023 08:45 AM UTC+00 | Tags: breaking-news india india-nepal nepal-prime-minister-pushap-kamal-dahal news ramayana-circuit

ਚੰਡੀਗੜ੍ਹ, 01 ਜੂਨ 2023: ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਨੇਪਾਲ ਅਤੇ ਭਾਰਤ (India-Nepal) ਦੇ ਸਬੰਧ ਬਹੁਤ ਪੁਰਾਣੇ ਅਤੇ ਮਜ਼ਬੂਤ ​​ਹਨ। ਦੁਵੱਲੀ ਗੱਲਬਾਤ ਵਿੱਚ ਰਾਮਾਇਣ ਸਰਕਟ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਨਾਲ ਹੀ, ਦੋਵਾਂ ਦੇਸ਼ਾਂ ਦੇ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਵੇਗਾ। ਦੁਵੱਲੀ ਗੱਲਬਾਤ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੇ ਸਾਂਝੇ ਤੌਰ ‘ਤੇ ਕੁਰਥਾ-ਬਿਜਲਪੁਰਾ ਰੇਲਵੇ ਸੈਕਸ਼ਨ ਦਾ ਉਦਘਾਟਨ ਕੀਤਾ। ਭਾਰਤ ਦੇ ਬਥਨਾਹਾ ਤੋਂ ਇੱਕ ਰੇਲਵੇ ਕਾਰਗੋ ਰੇਲ ਸੈਕਸ਼ਨ ਦੇ ਉਦਘਾਟਨ ਮੌਕੇ ਨੇਪਾਲ ਦੇ ਕਸਟਮ ਯਾਰਡ ਪਹੁੰਚੀ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਟਰਾਂਜ਼ਿਟ ਸਮਝੌਤਾ ਹੋਇਆ ਹੈ। ਅਸੀਂ ਸੰਪਰਕ ਵਧਾਉਣ ਲਈ ਇੱਕ ਨਵਾਂ ਰੇਲ ਲਿੰਕ ਬਣਾਇਆ ਹੈ। ਭਾਰਤ ਅਤੇ ਨੇਪਾਲ (India-Nepal) ਦਰਮਿਆਨ ਲੰਬੇ ਸਮੇਂ ਲਈ ਬਿਜਲੀ ਵਪਾਰ ਸਮਝੌਤਾ ਹੋਇਆ ਹੈ। ਇਸ ਨਾਲ ਸਾਡਾ ਪਾਵਰ ਸੈਕਟਰ ਮਜ਼ਬੂਤ ​​ਹੋਵੇਗਾ। ਭਾਰਤ ਅਤੇ ਨੇਪਾਲ ਦਰਮਿਆਨ ਧਾਰਮਿਕ ਅਤੇ ਸੱਭਿਆਚਾਰਕ ਸਬੰਧ ਸਦੀਆਂ ਪੁਰਾਣੇ ਹਨ ਅਤੇ ਇਨ੍ਹਾਂ ਨੂੰ ਹੋਰ ਮਜ਼ਬੂਤ ​​ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਨੌਂ ਸਾਲ ਪਹਿਲਾਂ 2014 ਵਿੱਚ ਮੈਂ ਪਹਿਲੀ ਵਾਰ ਨੇਪਾਲ ਗਿਆ ਸੀ। ਉਸ ਸਮੇਂ ਮੈਂ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ HIT ਫਾਰਮੂਲਾ ਦਿੱਤਾ ਸੀ। ਜਿਸ ਤਹਿਤ ਹਾਈਵੇਅ, ਆਈ-ਵੇਅ ਅਤੇ ਟਰਾਂਸ-ਵੇਅ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਅਸੀਂ ਅਜਿਹੇ ਸਬੰਧ ਸਥਾਪਿਤ ਕਰਾਂਗੇ ਕਿ ਭਾਰਤ ਅਤੇ ਨੇਪਾਲ ਦੀਆਂ ਸਰਹੱਦਾਂ ਵਿੱਚ ਰੁਕਾਵਟ ਨਾ ਬਣੇ। ਇਸ ਦੇ ਲਈ ਅੱਜ ਕਈ ਅਹਿਮ ਫੈਸਲੇ ਲਏ ਗਏ ਹਨ।

ਆਪਣੀ ਭਾਰਤ ਫੇਰੀ ਦੌਰਾਨ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਵਿਦੇਸ਼ ਮੰਤਰੀ ਐਸ ਜੈਸ਼ੰਕਰ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਵੀ ਮੁਲਾਕਾਤ ਕਰਨਗੇ। ਨੇਪਾਲੀ ਪ੍ਰਧਾਨ ਮੰਤਰੀ ਮੱਧ ਪ੍ਰਦੇਸ਼ ਦੇ ਸ਼ਹਿਰਾਂ ਇੰਦੌਰ ਅਤੇ ਉਜੈਨ ਦਾ ਵੀ ਦੌਰਾ ਕਰਨਗੇ, ਜਿੱਥੇ ਉਹ ਸਵੱਛਤਾ ਪ੍ਰਬੰਧਨ ਬਾਰੇ ਜਾਣਕਾਰੀ ਲੈਣਗੇ। ਨੇਪਾਲ ਵਾਲੇ ਪਾਸੇ ਤੋਂ ਭਾਰਤ ਦੇ ਕਈ ਸ਼ਹਿਰਾਂ ਨੂੰ ਹਵਾਈ ਮਾਰਗ ਰਾਹੀਂ ਜੋੜਨ ਦੀ ਮੰਗ ਕੀਤੀ ਜਾ ਸਕਦੀ ਹੈ।

The post ਭਾਰਤ-ਨੇਪਾਲ ਨੇ ਰਾਮਾਇਣ ਸਰਕਟ ਦੇ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ ‘ਤੇ ਦਿੱਤਾ ਜ਼ੋਰ appeared first on TheUnmute.com - Punjabi News.

Tags:
  • breaking-news
  • india
  • india-nepal
  • nepal-prime-minister-pushap-kamal-dahal
  • news
  • ramayana-circuit

ਵਾਤਾਵਰਣ ਦਿਵਸ ਮੌਕੇ 'ਪ੍ਰੋਜੈਕਟ ਪ੍ਰਕਿਰਤੀ' ਤਹਿਤ ਮਾਨਸਾ ਅੰਦਰ 1 ਲੱਖ 20 ਹਜ਼ਾਰ ਪੌਦੇ ਲਗਾਉਣ ਦਾ ਟੀਚਾ: DC ਟੀ. ਬੈਨਿਥ

Thursday 01 June 2023 09:59 AM UTC+00 | Tags: breaking-news dc-t-benith environment environment-day latest-news mansa-police nbews news pollution-free-environment the-unmute-breaking tree

ਮਾਨਸਾ, 01 ਜੂਨ 2023: ਮਾਨਸਾ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਅਤੇ ਪ੍ਰਦੂਸ਼ਣ ਰਹਿਤ ਮਾਹੌਲ ਸਿਰਜਣ ਲਈ 'ਪ੍ਰੋਜੈਕਟ ਪ੍ਰਕਿਰਤੀ' ਅਧੀਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਵਿੱਚ 1 ਲੱਖ 20 ਹਜ਼ਾਰ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਟੀ. ਬੈਨਿਥ ਨੇ ਸਥਾਨਕ ਬੱਚਤ ਭਵਨ ਵਿਖੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੌਦੇ ਲਗਾਉਣ ਲਈ ਦਿੱਤੇ ਟੀਚੇ ਨੂੰ 05 ਜੂਨ, 2023 ਨੂੰ ਵਾਤਾਵਰਣ ਦਿਵਸ (Environment Day) ਵਾਲੇ ਦਿਨ ਤੋਂ ਲੈ ਕੇ 05 ਜੁਲਾਈ 2023 ਤੱਕ ਪੂਰਾ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਮਗਨਰੇਗਾ ਸਕੀਮ ਅਤੇ ਆਪਣੇ ਵਿਭਾਗੀ ਸਰੋਤਾਂ ਰਾਹੀਂ ਪੌਦੇ ਲਗਵਾਏ ਜਾਣ। ਉਨ੍ਹਾਂ ਸਮੂਹ ਅਧਿਕਾਰੀਆਂ ਤੋਂ ਪੌਦੇ ਲਗਾਉਣ ਲਈ ਨਿਸ਼ਚਿਤ ਕੀਤੀਆਂ ਥਾਵਾਂ ਬਾਰੇ ਜਾਣਕਾਰੀ ਲਈ ਅਤੇ ਹਰੇਕ ਪੌਦੇ ਨੂੰ ਢੁਕਵੀਂ ਥਾਂ 'ਤੇ ਲਗਾ ਕੇ ਨਾਲ ਨਾਲ ਉਨ੍ਹਾਂ ਦੀ ਸਾਂਭ ਸੰਭਾਲ ਵੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਗਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ 5 ਜੂਨ ਤੱਕ ਸਮੂਹ ਅਧਿਕਾਰੀ ਆਪਣੀ ਮੁਕੰਮਲ ਰਿਪੋਰਟ ਭੇਜਣ ਤਾਂ ਜੋ ਸਪੱਸ਼ਟ ਹੋ ਸਕੇ ਕਿ ਜ਼ਿਲ੍ਹੇ ਦੀਆਂ ਕਿਹੜੀਆਂ ਯੋਗ ਥਾਵਾਂ 'ਤੇ ਪਲਾਂਟੇਸ਼ਨ ਕੀਤੀ ਜਾਣੀ ਹੈ।

The post ਵਾਤਾਵਰਣ ਦਿਵਸ ਮੌਕੇ 'ਪ੍ਰੋਜੈਕਟ ਪ੍ਰਕਿਰਤੀ' ਤਹਿਤ ਮਾਨਸਾ ਅੰਦਰ 1 ਲੱਖ 20 ਹਜ਼ਾਰ ਪੌਦੇ ਲਗਾਉਣ ਦਾ ਟੀਚਾ: DC ਟੀ. ਬੈਨਿਥ appeared first on TheUnmute.com - Punjabi News.

Tags:
  • breaking-news
  • dc-t-benith
  • environment
  • environment-day
  • latest-news
  • mansa-police
  • nbews
  • news
  • pollution-free-environment
  • the-unmute-breaking
  • tree

ਚੰਡੀਗੜ੍ਹ, 1 ਜੂਨ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਗਾਂਧੀ ਚੌਕ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਜਿੰਮ ਸਪਲੀਮੈਂਟ ਦੀ ਦੁਕਾਨ ਚਲਾਉਣ ਵਾਲੇ ਅਮਨ ਨਾਮ ਦੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਪੁਲਿਸ ਸਿਪਾਹੀ ਖਾਤਰ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੁਲਜ਼ਮ ਸਿਪਾਹੀ ਦੀ ਪਛਾਣ ਮੋਹਿਤ ਬੇਦੀ ਵਜੋਂ ਹੋਈ ਹੈ, ਜੋ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਬਟਾਲਾ ਦੀ ਟੀਮ ਵਿੱਚ ਤਾਇਨਾਤ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਇੱਕ ਸ਼ਿਕਾਇਤਕਰਤਾ ਮਹਿਲਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਐਸ.ਟੀ.ਐਫ. ਬਟਾਲਾ ਦੀ ਪੁਲਿਸ ਟੀਮ ਨੇ ਸੋਮਵਾਰ ਨੂੰ ਉਕਤ ਜਿੰਮ ਵਿੱਚ ਛਾਪਾ ਮਾਰਿਆ ਅਤੇ ਉਸਦੇ ਪਤੀ ਨੂੰ ਜਿੰਮ ਵਿੱਚੋਂ ਗ੍ਰਿਫ਼ਤਾਰ ਕਰ ਲਿਆ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਐਸ.ਟੀ.ਐਫ. ਦੀ ਟੀਮ ਨੇ ਉਨ੍ਹਾਂ ਦੇ ਘਰ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ ਪਰ ਕੋਈ ਵੀ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ।

ਮਹਿਲਾ ਨੇ ਦੋਸ਼ ਲਾਇਆ ਕਿ ਉਸਦੇ ਪਤੀ ਨੂੰ ਗ੍ਰਿਫ਼ਤਾਰ ਕਰਨ ਦੇ ਕਾਰਨ ਬਾਰੇ ਪੁੱਛੇ ਜਾਣ 'ਤੇ, ਸਿਪਾਹੀ ਮੋਹਿਤ ਨੇ ਉਸਨੂੰ ਉਕਤ ਦੁਕਾਨਦਾਰ ਅਮਨ, ਜੋ ਕਿ ਉਸਦੇ ਪਤੀ ਦਾ ਦੋਸਤ ਵੀ ਹੈ, ਨੂੰ ਮਿਲਣ ਲਈ ਕਿਹਾ ਤਾਂ ਜੋ ਉਸਦੇ ਪਤੀ ਨੂੰ ਬਿਨਾਂ ਕਿਸੇ ਅਪਰਾਧਿਕ ਮੁਕੱਦਮਾ ਦਰਜ ਕੀਤਿਆਂ ਰਿਹਾਅ ਕਰਾਇਆ ਜਾ ਸਕੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੁਕਾਨਦਾਰ ਅਮਨ ਨੇ ਉਸਨੂੰ 10 ਲੱਖ ਰੁਪਏ ਰਿਸ਼ਵਤ ਦਾ ਪ੍ਰਬੰਧ ਕਰਨ ਅਤੇ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਪੁਲਿਸ ਮੁਲਾਜ਼ਮ ਮੋਹਿਤ ਨੂੰ ਦੇਣ ਲਈ ਕਿਹਾ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਦੋਸ਼ੀ ਦੁਕਾਨਦਾਰ ਅਮਨ ਨੂੰ ਦੋ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਸਿਪਾਹੀ ਦੀ ਗ੍ਰਿਫ਼ਤਾਰੀ ਲਈ ਪੁਲੀਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਸਿਪਾਹੀ ਲਈ 2 ਲੱਖ ਰੁਪਏ ਰਿਸ਼ਵਤ ਲੈਂਦਾ ਦੁਕਾਨਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ appeared first on TheUnmute.com - Punjabi News.

Tags:
  • breaking-news
  • bribe-case
  • bribe-news
  • crime
  • news
  • vigilance-bureau

ਨਵ-ਨਿਯੁਕਤ ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅਹੁਦਾ ਸਾਂਭਿਆ

Thursday 01 June 2023 10:09 AM UTC+00 | Tags: aam-aadmi-party aggriclture breaking-news cabibnet-news cm-bhagwant-mann gurmeet-singh-khudian latest-news news punjab-cabinet

ਚੰਡੀਗੜ੍ਹ, 1 ਜੂਨ 2023: ਪੰਜਾਬ ਕੈਬਿਨਟ ਵਿੱਚ ਸ਼ਾਮਲ ਕੀਤੇ ਗਏ ਨਵ-ਨਿਯੁਕਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਵਿਭਾਗਾਂ ਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਬਬ੍ਰਮ ਸ਼ੰਕਰ ਜਿੰਪਾ, ਅਮਨ ਅਰੋੜਾ, ਕੁਲਦੀਪ ਧਾਲੀਵਾਲ, ਚੇਤਨ ਸਿੰਘ ਚੌੜਮਾਜਰਾ ਆਦਿ ਨੇ ਗੁਰਮੀਤ ਸਿੰਘ ਖੁੱਡੀਆ ਨੂੰ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਹ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੂੰ ਮੰਤਰੀ ਦਾ ਅਹੁਦਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ।

The post ਨਵ-ਨਿਯੁਕਤ ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅਹੁਦਾ ਸਾਂਭਿਆ appeared first on TheUnmute.com - Punjabi News.

Tags:
  • aam-aadmi-party
  • aggriclture
  • breaking-news
  • cabibnet-news
  • cm-bhagwant-mann
  • gurmeet-singh-khudian
  • latest-news
  • news
  • punjab-cabinet

ਕਣਕ ਦੀ ਖਰੀਦ 'ਚ ਸੰਗਰੂਰ ਜ਼ਿਲ੍ਹਾ ਰਿਹਾ ਮੋਹਰੀ, ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੇ ਅਧਿਕਾਰੀਆਂ ਦੀ ਕੀਤੀ ਸ਼ਲਾਘਾ

Thursday 01 June 2023 10:19 AM UTC+00 | Tags: aam-aadmi-party cm-bhagwant-mann department lal-chand-kataruchak latest-news news punjab-government punjab-mandi-board sangrur

ਚੰਡੀਗੜ੍ਹ, 31 ਮਈ 2023: ਹਾੜੀ ਦੇ ਮੰਡੀਕਰਨ ਸੀਜ਼ਨ ਦੀ ਸਫਲਤਾਪੂਰਵਕ ਸਮਾਪਤੀ ਦੇ ਸਬੰਧ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕਣਕ ਦੀ ਖਰੀਦ ਸਬੰਧੀ ਦਿੱਤੇ ਗਏ ਪੁਰਸਕਾਰਾਂ ਵਿੱਚ ਸੰਗਰੂਰ (Sangrur)  ਜ਼ਿਲ੍ਹੇ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਦਰਜਾਬੰਦੀ ਵਿੱਚ ਲੁਧਿਆਣਾ ਈਸਟ, ਐੱਸ.ਏ.ਐੱਸ. ਨਗਰ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਨੇ ਕ੍ਰਮਵਾਰ ਦੂਜਾ, ਤੀਜਾ, ਚੌਥਾ ਅਤੇ ਪੰਜਵਾਂ ਸਥਾਨ ਹਾਸਲ ਕੀਤਾ ਹੈ।

ਕੈਬਨਿਟ ਮੰਤਰੀ, ਅੱਜ ਇਥੇ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਖਰੀਦ ਸੀਜ਼ਨ ਦਾ ਜਾਇਜ਼ਾ ਲੈ ਰਹੇ ਸਨ। ਖਰੀਦ ਸੀਜ਼ਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਿਭਾਗ ਦੇ ਸਮੁੱਚੇ ਸਟਾਫ ਨੂੰ ਵਧਾਈ ਦਿੰਦਿਆਂ ਮੰਤਰੀ ਨੇ ਉਨ੍ਹਾਂ ਨੂੰ ਇਸ ਸੀਜ਼ਨ ਦੀ ਸਫ਼ਲਤਾ ਵਾਂਗ ਅਗਲੇ ਸੀਜ਼ਨ ਲਈ ਤਿਆਰ-ਬਰ-ਤਿਆਰ ਰਹਿਣ ਲਈ ਕਿਹਾ।

ਇਸ ਮੌਕੇ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਜ਼ਿਲ੍ਹਿਆਂ ਨੂੰ ਇਹ ਪੁਰਸਕਾਰ ਪੰਜ ਮਾਪਦੰਡਾਂ ਦੇ ਆਧਾਰ 'ਤੇ ਦਿੱਤੇ ਗਏ ਹਨ, ਜਿਸ ਵਿੱਚ ਅਨਾਜ ਖਰੀਦ ਪੋਰਟਲ 'ਤੇ ਕਲੱਸਟਰ ਮੈਪਿੰਗ, ਵਾਹਨ ਸੂਚੀਆਂ ਨੂੰ ਅਪਲੋਡ ਕਰਨਾ, ਆਨਲਾਈਨ ਗੇਟ ਪਾਸ ਬਣਾਉਣਾ, 17 ਅਪ੍ਰੈਲ, 2023 ਤੋਂ 16 ਮਈ, 2023 ਤੱਕ ਔਸਤ ਲਿਫਟਿੰਗ ਅਤੇ 16 ਅਪ੍ਰੈਲ, 2023 ਤੋਂ 15 ਮਈ,2023 ਤੱਕ ਕੀਤੀਆਂ ਗਈਆਂ ਔਸਤ ਅਦਾਇਗੀਆਂ ਸ਼ਾਮਲ ਹਨ।

ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਪੰਜਾਬ ਨੇ ਇਸ ਸੀਜ਼ਨ ਵਿੱਚ ਕੇਂਦਰੀ ਪੂਲ ਵਿੱਚ 47 ਫੀਸਦੀ ਯੋਗਦਾਨ ਪਾਇਆ ਹੈ ਜੋ ਕਿ ਸਭ ਤੋਂ ਵੱਧ ਹੈ। ਇਸ ਤੋਂ ਇਲਾਵਾ, ਇਸ ਸੀਜ਼ਨ ਵਿੱਚ 1860 ਰੈਗੂਲਰ ਅਤੇ 920 ਆਰਜ਼ੀ ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿੱਚ 125 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਘਣਸ਼ਿਆਮ ਥੋਰੀ, ਐਮ.ਡੀ. ਪਨਸਪ ਸੋਨਾਲੀ ਗਿਰਿ, ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਗਿੱਲ, ਜੁਆਇੰਟ ਡਾਇਰੈਕਟਰ ਖਰੀਦ ਡਾ. ਅੰਜੁਮਨ ਭਾਸਕਰ ਅਤੇ ਸਮੂਹ ਜ਼ਿਲਿਆਂ ਦੇ ਡੀ.ਐਫ.ਐਸ.ਸੀਜ਼ ਹਾਜ਼ਰ ਸਨ।

The post ਕਣਕ ਦੀ ਖਰੀਦ ‘ਚ ਸੰਗਰੂਰ ਜ਼ਿਲ੍ਹਾ ਰਿਹਾ ਮੋਹਰੀ, ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੇ ਅਧਿਕਾਰੀਆਂ ਦੀ ਕੀਤੀ ਸ਼ਲਾਘਾ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • department
  • lal-chand-kataruchak
  • latest-news
  • news
  • punjab-government
  • punjab-mandi-board
  • sangrur

ਚੰਡੀਗੜ੍ਹ, 31 ਮਈ 2023: ਚੀਨ (China) ਅਕਸਰ ਆਪਣੀਆਂ ਗਤੀਵਿਧੀਆਂ ਨੂੰ ਲੈ ਕੇ ਚਰਚਾ ‘ਚ ਰਹਿੰਦਾ ਹੈ। ਹੁਣ ਇੱਕ ਵਾਰ ਫਿਰ ਚੀਨ ਦੀ ਚਰਚਾ ਹੋ ਰਹੀ ਹੈ। ਦਰਅਸਲ, ਇਕ ਗੁਪਤ ਮਿਸ਼ਨ ਤਹਿਤ ਚੀਨ ਜ਼ਮੀਨ ਦੇ ਹੇਠਾਂ 10 ਕਿੱਲੋਮੀਟਰ ਡੂੰਘਾ ਟੋਆ ਪੁੱਟ ਰਿਹਾ ਹੈ। ਚੀਨ ਨੇ ਆਪਣੇ ਮਿਸ਼ਨ ਦੇ ਕਾਰਨ ਦਾ ਖੁਲਾਸਾ ਨਹੀਂ ਕੀਤਾ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਚੀਨ ਊਰਜਾ ਅਤੇ ਖਣਿਜਾਂ ਦੀ ਖੋਜ ਕਰ ਰਿਹਾ ਹੈ।

ਦੁਨੀਆ ਦੀ ਦੂਜੀ ਸਭ ਤੋਂ ਵੱਡੀ ਅਰਥਵਿਵਸਥਾ ਚੀਨ ਨੇ ਮੰਗਲਵਾਰ ਤੋਂ ਆਪਣੇ ਸ਼ਿਨਜਿਆਂਗ ਸੂਬੇ ‘ਚ ਖੁਦਾਈ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਚੀਨ ਗੋਬੀ ਰੇਗਿਸਤਾਨ ਵਿੱਚ ਆਪਣੇ ਸੈਟੇਲਾਈਟ ਲਾਂਚ ਸੈਂਟਰ ਤੋਂ ਤਿੰਨ ਪੁਲਾੜ ਯਾਤਰੀਆਂ ਨੂੰ ਪੁਲਾੜ ਵਿੱਚ ਭੇਜ ਚੁੱਕਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਚੀਨੀ ਖੁਦਾਈ ਧਰਤੀ ਦੀ ਕ੍ਰੀਟੇਸੀਅਸ ਪ੍ਰਣਾਲੀ ਦੀ ਪਰਤ ਤੱਕ ਜਾਵੇਗੀ, ਜਿੱਥੇ ਲਗਭਗ 145 ਮਿਲੀਅਨ ਸਾਲ ਪੁਰਾਣੀ ਚੱਟਾਨਾਂ ਹਨ। ਇਹ ਪ੍ਰੋਜੈਕਟ ਬਹੁਤ ਮੁਸ਼ਕਲ ਦੱਸਿਆ ਜਾ ਰਿਹਾ ਹੈ।

ਚੀਨ (China) ਨੇ ਇਹ ਖੁਲਾਸਾ ਨਹੀਂ ਕੀਤਾ ਹੈ ਕਿ ਚੀਨ ਇਹ ਖੁਦਾਈ ਕਿਉਂ ਕਰ ਰਿਹਾ ਹੈ ਪਰ ਚੀਨੀ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਸ ਖੁਦਾਈ ਨਾਲ ਕਈ ਖਣਿਜ ਸਰੋਤਾਂ ਅਤੇ ਕੁਦਰਤੀ ਆਫ਼ਤਾਂ ਬਾਰੇ ਮਹੱਤਵਪੂਰਨ ਜਾਣਕਾਰੀ ਮਿਲ ਸਕਦੀ ਹੈ। ਜ਼ਿਕਰਯੋਗ ਹੈ ਕਿ ਅਜੇ ਵੀ ਧਰਤੀ ‘ਤੇ ਸਭ ਤੋਂ ਡੂੰਘੀ ਖੁਦਾਈ ਰੂਸ ਦੇ ਨਾਂ ‘ਤੇ ਹੋ ਰਹੀ ਹੈ। ਰੂਸ ਨੇ ਸਾਲ 1989 ਵਿੱਚ 12,262 ਮੀਟਰ ਡੂੰਘਾ ਟੋਆ ਪੁੱਟਿਆ ਸੀ। ਰੂਸ ਨੂੰ ਇੰਨੀ ਡੂੰਘਾਈ ਤੱਕ ਖੋਦਣ ਵਿੱਚ 20 ਸਾਲ ਲੱਗ ਗਏ।

The post China: ਨਵੇਂ ਸੀਕਰੇਟ ਮਿਸ਼ਨ ‘ਚ ਲੱਗਾ ਚੀਨ, ਜ਼ਮੀਨ ‘ਚ ਪੁੱਟ ਰਿਹੈ 10 ਕਿੱਲੋਮੀਟਰ ਡੂੰਘਾ ਟੋਆ ! appeared first on TheUnmute.com - Punjabi News.

Tags:
  • beijing
  • breaking-news
  • china
  • china-news
  • latest-news
  • news
  • secret-mission

ਚੰਡੀਗੜ੍ਹ, 01 ਜੂਨ 2023: ਹੁਣ 1 ਜੂਨ ਤੋਂ ਈ-ਚਲਾਨ (E-challans) ਜਾਰੀ ਕੀਤੇ ਜਾਣਗੇ। ਇਸਦੇ ਲਈ ਸੂਚਨਾ ਇਲੈਕਟ੍ਰਾਨਿਕ ਉਪਕਰਨਾਂ ਜਿਵੇਂ ਕਿ ਸੀ.ਸੀ.ਟੀ.ਵੀ. ਕੈਮਰੇ, ਸਪੀਡ ਰਾਡਾਰ ਗਨ, ਹੈਂਡੀਕੈਮ ਉਪਕਰਣਾਂ ਜਾਂ ਸੋਸ਼ਲ ਮੀਡੀਆ ਆਦਿ ਰਾਹੀਂ ਪ੍ਰਾਪਤ ਜਾਣਕਾਰੀ ਦੇ ਆਧਾਰ ‘ਤੇ ਜਾਰੀ ਕੀਤੀ ਜਾਵੇਗੀ। ਜਨਤਾ ਨੂੰ ਸੂਚਿਤ ਕਰਦਿਆਂ ਕਿਹਾ ਗਿਆ ਹੈ ਕਿ ਕਿਸੇ ਵੀ ਆਵਾਜਾਈ ਦੀ ਉਲੰਘਣਾ ਕਰਨ ਵਾਲੇ ਵਾਹਨ ਦੇ ਮਾਲਕ ਦੇ ਰਜਿਸਟਰਡ ਮੋਬਾਈਲ ਨੰਬਰ ‘ਤੇ ਹੀ ਇੱਕ ਐਸਐਮਐਸ ਰਾਹੀਂ ਭੇਜਿਆ ਜਾਵੇਗਾ। ਵਾਹਨ ਦੇ ਮਾਲਕ ਦੇ ਭੌਤਿਕ ਪਤੇ ‘ਤੇ ਕੋਈ ਵੱਖਰਾ ਡਾਕ ਚਲਾਨ ਨਹੀਂ ਭੇਜਿਆ ਜਾਵੇਗਾ।

ਇਸ ਤੋਂ ਇਲਾਵਾ, ਇਹ ਵੀ ਸੂਚਿਤ ਕੀਤਾ ਗਿਆ ਹੈ ਕਿ ਆਮ ਲੋਕ ਵੈੱਬਸਾਈਟ https://echallan.parivahan.gov.in ‘ਤੇ ਜਾ ਕੇ ਅਤੇ “ਚਾਲਾਨ ਵੇਰਵੇ ਪ੍ਰਾਪਤ ਕਰੋ” ਦੀ ਚੋਣ ਕਰਕੇ ਆਪਣੇ ਲੰਬਿਤ ਟ੍ਰੈਫਿਕ ਚਲਾਨਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ | ਤੁਹਾਡੇ ਲੰਬਿਤ ਟ੍ਰੈਫਿਕ ਚਲਾਨ ਦੀ ਜਾਂਚ ਕਰਨ ਲਈ ਲਿੰਕ “ਸੇਵਾਵਾਂ” ਟੈਬ ਦੇ ਅਧੀਨ ਚੰਡੀਗੜ੍ਹ ਟ੍ਰੈਫਿਕ ਪੁਲਿਸ ਦੀ ਅਧਿਕਾਰਤ ਵੈੱਬਸਾਈਟ ਦੇ ਹੋਮਪੇਜ ‘ਤੇ ਵੀ ਉਪਲਬਧ ਹੈ।

ਇਸ ਤੋਂ ਇਲਾਵਾ, ਆਮ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਬੰਧਤ ਰਜਿਸਟਰਿੰਗ ਅਥਾਰਟੀ ਨਾਲ ਆਰਸੀ ਵੇਰਵਿਆਂ ਦੇ ਵਿਰੁੱਧ ਆਪਣੇ ਨਵੀਨਤਮ ਚੈੱਕ ਕਰਨ ਜਾਂ https://parivahan.gov.in/parivahan//en/content/vehicle-related-services ‘ਤੇ ਔਨਲਾਈਨ ਜਾ ਕੇ ਮੋਬਾਈਲ ਨੰਬਰ ਨੂੰ ਅਪਡੇਟ ਕਰਨ। ਵਾਹਨ ਦੇ ਰਜਿਸਟਰਡ ਮਾਲਕ ਦਾ ਨਵੀਨਤਮ ਰਜਿਸਟਰਡ ਮੋਬਾਈਲ ਨੰਬਰ ਅੱਪਡੇਟ ਨਾ ਹੋਣ ਕਾਰਨ ਕਿਸੇ ਵੀ ਟਰੈਫ਼ਿਕ ਚਲਾਨ ਦੀ ਰਿਪੋਰਟ ਨਾ ਹੋਣ ਦੀ ਸੂਰਤ ਵਿੱਚ ਚੰਡੀਗੜ੍ਹ ਟਰੈਫ਼ਿਕ ਪੁਲਿਸ ਕਿਸੇ ਵੀ ਸੂਰਤ ਵਿੱਚ ਜ਼ਿੰਮੇਵਾਰ ਨਹੀਂ ਹੋਵੇਗੀ।

The post 1 ਜੂਨ ਤੋਂ ਜਾਰੀ ਹੋਣਗੇ ਈ-ਚਲਾਨ, ਸੋਸ਼ਲ ਮੀਡੀਆ ਆਦਿ ਰਾਹੀਂ ਪ੍ਰਾਪਤ ਕੀਤੀ ਜਾ ਸਕੇਗੀ ਜਾਣਕਾਰੀ appeared first on TheUnmute.com - Punjabi News.

Tags:
  • breaking-news
  • chandigarh
  • chandigarh-trafic-police
  • e-challans
  • latest-news
  • news

ਦਿੱਲੀ ਪੁਲਿਸ ਜਾਂਚ ਕਰ ਰਹੀ ਹੈ, ਜੇਕਰ ਦੋਸ਼ੀ ਪਾਇਆ ਗਿਆ ਤਾਂ ਫਾਂਸੀ 'ਤੇ ਲਟਕ ਜਾਵਾਂਗਾ: ਬ੍ਰਿਜ ਭੂਸ਼ਣ ਸ਼ਰਨ

Thursday 01 June 2023 11:15 AM UTC+00 | Tags: bjp breaking-news brij-bhushan-singh delhi-police indian-wrestlers-protest jantar-singh-bhushan latest-news news

ਚੰਡੀਗੜ੍ਹ, 01 ਜੂਨ 2023: ਭਾਰਤੀ ਕੁਸ਼ਤੀ ਸੰਘ ਦੇ ਰਾਸ਼ਟਰੀ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Sharan) ਵੀਰਵਾਰ ਨੂੰ ਬਾਰਾਬੰਕੀ ਪਹੁੰਚੇ। ਉਨ੍ਹਾਂ ਨੇ ਰਾਮਨਗਰ ਵਿਧਾਨ ਸਭਾ ਹਲਕੇ ਦੇ ਮਹਾਦੇਵਾ ਆਡੀਟੋਰੀਅਮ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇਕ ਵਾਰ ਫਿਰ ਪਹਿਲਵਾਨਾਂ ਦੇ ਦੋਸ਼ਾਂ ‘ਤੇ ਪਲਟਵਾਰ ਕੀਤਾ। ਬ੍ਰਿਜ ਭੂਸ਼ਣ ਸਿੰਘ ਨੇ ਕਿਹਾ ਕਿ ਰੱਬ ਚਾਹੁੰਦਾ ਹੈ ਕਿ ਮੈਂ ਕੋਈ ਵੱਡਾ ਕੰਮ ਕਰਾਂ। ਇਸੇ ਲਈ ਮੇਰੇ ‘ਤੇ ਇਹ ਦੋਸ਼ ਲਾਏ ਗਏ ਸਨ। ਇੰਨਾ ਹੀ ਨਹੀਂ ਭਾਜਪਾ ਸੰਸਦ ਮੈਂਬਰ ਨੇ ਕਿਹਾ ਕਿ ਗੰਗਾ ‘ਚ ਮੈਡਲ ਵਹਾਉਣ ‘ਤੇ ਉਨ੍ਹਾਂ ਨੂੰ ਫਾਂਸੀ ਨਹੀਂ ਹੋਣ ਵਾਲੀ । ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਇਕ ਵਾਰ ਫਿਰ ਦੁਹਰਾਇਆ ਕਿ ਜੇਕਰ ਮੇਰੇ ‘ਤੇ ਇਕ ਵੀ ਦੋਸ਼ ਸਾਬਤ ਹੋ ਗਿਆ ਤਾਂ ਮੈਂ ਖੁਦ ਨੂੰ ਫਾਂਸੀ ‘ਤੇ ਲਟਕ ਜਾਵਾਂਗਾ ।

ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ (Brij Bhushan Sharan) ਨੇ ਕਿਹਾ ਕਿ ਮੈਂ ਲਗਾਤਾਰ ਪੁੱਛ ਰਿਹਾ ਹਾਂ ਕਿ ਇਹ ਸਭ ਕਦੋਂ, ਕਿੱਥੇ ਅਤੇ ਕਿਸ ਨਾਲ ਹੋਇਆ। ਚਾਰ ਮਹੀਨੇ ਬੀਤ ਗਏ ਹਨ, ਮੇਰੇ ‘ਤੇ ਦੋਸ਼ ਲੱਗੇ ਹਨ, ਪਰ ਮੇਰੇ ਖਿਲਾਫ ਇਕ ਵੀ ਸਬੂਤ ਨਹੀਂ ਦਿੱਤਾ ਗਿਆ ਹੈ। ਅੱਜ ਵੀ ਮੈਂ ਕਹਿ ਰਿਹਾ ਹਾਂ ਕਿ ਜੇਕਰ ਇੱਕ ਵੀ ਇਲਜ਼ਾਮ ਸਾਬਤ ਹੋ ਗਿਆ ਤਾਂ ਮੈਂ ਫਾਂਸੀ ਲਗਾ ਲਵਾਂਗਾ। ਉਨ੍ਹਾਂ ਕਿਹਾ ਕਿ ਜੇ ਸਬੂਤ ਹੈ ਤਾਂ ਪੁਲਿਸ ਨੂੰ ਦੇ ਦਿਓ, ਅਦਾਲਤ ਨੂੰ ਦੇ ਦਿਓ, ਉਥੋਂ ਮੈਨੂੰ ਫਾਂਸੀ ਦੇ ਦਿੱਤੀ ਜਾਵੇਗੀ।

ਦੂਜੇ ਪਾਸੇ ਮਹਿਲਾ ਪਹਿਲਵਾਨਾਂ ਨੂੰ ਇਨਸਾਫ ਦਿਵਾਉਣ ਲਈ ਅੱਜ ਮੁਜ਼ੱਫਰਨਗਰ ਦੇ ਸੋਰਮ ‘ਚ ਸਰਵਖਾਪ ਦੀ ਪੰਚਾਇਤ ਹੋ ਰਹੀ ਹੈ।ਇਸ ਵਿੱਚ ਖਾਪ ਚੌਧਰੀਆਂ ਨੂੰ ਤਲਬ ਕੀਤਾ ਗਿਆ ਹੈ। ਅੱਜ ਵੱਡੀ ਗਿਣਤੀ ਵਿੱਚ ਸਮਰਥਕ ਪੰਚਾਇਤ ਵਿੱਚ ਪੁੱਜੇ। ਪੰਚਾਇਤ ‘ਚ ਨੁਮਾਇੰਦਿਆਂ ਤੋਂ ਇਲਾਵਾ ਆਸ-ਪਾਸ ਦੇ ਇਲਾਕਿਆਂ ‘ਚੋਂ ਲੋਕਾਂ ਦੇ ਆਉਣ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਚਾਇਤ ਵੱਲੋਂ ਸੋਰਮ ਦੇ ਚੌਪਾਲ ਦੀ ਬਜਾਏ ਵੈਦਿਕ ਕੰਨਿਆ ਇੰਟਰ ਕਾਲਜ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ | ਖਾਪ ਚੌਧਰੀਆਂ ਦੇ ਫੈਸਲੇ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

The post ਦਿੱਲੀ ਪੁਲਿਸ ਜਾਂਚ ਕਰ ਰਹੀ ਹੈ, ਜੇਕਰ ਦੋਸ਼ੀ ਪਾਇਆ ਗਿਆ ਤਾਂ ਫਾਂਸੀ ‘ਤੇ ਲਟਕ ਜਾਵਾਂਗਾ: ਬ੍ਰਿਜ ਭੂਸ਼ਣ ਸ਼ਰਨ appeared first on TheUnmute.com - Punjabi News.

Tags:
  • bjp
  • breaking-news
  • brij-bhushan-singh
  • delhi-police
  • indian-wrestlers-protest
  • jantar-singh-bhushan
  • latest-news
  • news

ਪਟਿਆਲਾ ਪੁਲਿਸ ਵੱਲੋਂ ਦੋ ਜਣੇ ਹਥਿਆਰਾਂ ਸਮੇਤ ਕਾਬੂ, ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜ਼ਾਮ

Thursday 01 June 2023 11:34 AM UTC+00 | Tags: anti-gangster-operations arms-acct breaking-news crime latest-news ndpc-act news patiala-news punjab-government punjab-news sk-kharod-group the-unmute-breaking-news the-unmute-punjab

ਪਟਿਆਲਾ , 01 ਜੂਨ 2023: ਪਟਿਆਲਾ ਪੁਲਿਸ (Patiala Police) ਨੂੰ ਗੈਂਗਸਟਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਚੱਲਦੇ ਕੀਤੀਆਂ ਨਾਕਾਬੰਦੀਆਂ ਦੌਰਾਨ ਇੱਕ ਅਹਿਮ ਸਫਲਤਾ ਹਾਸਲ ਹੋਈ ਹੈ, ਜਿਸ ਵਿੱਚ ਲਾਰੈਂਸ ਬਿਸ਼ਨੋਈ ਦੇ ਐਸੋਸੀਏਟ ਗਰੁੱਪ ਐਸ ਕੇ ਖਰੌੜ ਗਰੁੱਪ ਦੇ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ | ਇਹ ਦੋਵੇਂ ਸ਼ੂਟਰ ਬੇਹੱਦ ਖਤਰਨਾਕ ਦੱਸੇ ਜਾਂਦੇ ਹਨ, ਇਨ੍ਹਾਂ ਦੇ ਨਾਂ ਬਿੱਟੂ ਗੁਜਰ ਅਤੇ ਗੁਰਪ੍ਰੀਤ ਟੱਲੀ ਹਨ |

ਦੱਸਿਆ ਜਾਂਦਾ ਹੈ ਕਿ ਇਨ੍ਹਾਂ ਵੱਲੋਂ ਪਸਿਆਣਾ ਪਿੰਡ ਦੇ ਮੌਜੂਦਾ ਕਾਂਗਰਸੀ ਤੇ ਮੋਤੀ ਮਹਿਲ ਦੇ ਕਰੀਬੀ ਸਰਪੰਚ ਭੁਪਿੰਦਰ ਸਿੰਘ ਦਾ ਸਾਲ 2020 ਵਿੱਚ ਕਤਲ ਕਰ ਦਿੱਤਾ ਗਿਆ ਸੀ, ਇਹ ਕਤਲ ਵੀ ਗੈਂਗਸਟਰਾਂ ਦੀ ਰੰਜਿਸ਼ ਦਾ ਹੀ ਨਤੀਜਾ ਸੀ ਕਿਉਂਕਿ ਐਸ ਕੇ ਖਰੌੜ ਗਰੁੱਪ ਵੱਲੋਂ ਪਸਿਆਣਾ ਪਿੰਡ ਵਿੱਚ ਭਾਖੜਾ ਨਹਿਰ ਦੇ ਨੇੜੇ ਵਾਲੀਬਾਲ ਤੇ ਜਿੰਮ ਲਈ ਰੋਕੀ ਜਮੀਨ ਨੂੰ ਲੈ ਕੇ ਸਰਪੰਚ ਨਾਲ ਕੁਝ ਵਿਵਾਦ ਸੀ, ਜਿਸਦੇ ਚੱਲਦੇ ਉਸਦਾ ਕਤਲ ਕਰ ਦਿੱਤਾ ਗਿਆ |

ਐਸ.ਐਸ.ਪੀ ਪਟਿਆਲਾ ਵਰੁਣ ਸ਼ਰਮਾ ਵਲੋਂ ਗੱਲਬਾਤ ਕਰਦੇ ਦੱਸਿਆ ਗਿਆ ਗ੍ਰਿਫਤਾਰ ਕੀਤੇ ਦੋਵੇ ਗੈਂਗਸਟਰ ਬੇਹੱਦ ਖਤਰਨਾਕ ਕੈਟਾਗਰੀ ਦੇ ਮੁਜ਼ਰਿਮ ਹਨ, ਜਿਹਨਾਂ ਵਲੋਂ ਸੈਕੜੇ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਗਿਆ ਹੈ ਜੋ ਹੁਣ ਪਟਿਆਲਾ ਪੁਲਿਸ ਵੱਲੋਂ ਕਾਬੂ ਕਰ ਲਏ ਗਏ ਹਨ | ਜਿਹਨਾਂ ਕੋਲੋਂ 3 ਵਿਦੇਸ਼ੀ 32 ਬੋਰ ਦੇ ਪਿਸਟਲ ਵੀ ਬਰਾਮਦ ਕੀਤੇ ਹਨ | ਉਹਨਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹਨਾਂ ਵੱਲੋਂ ਭੁਪਿੰਦਰ ਕਤਲ ਕੇਸ ਦਾ ਖੁਲਾਸਾ ਕੀਤਾ ਗਿਆ ਹੈ | ਹੁਣ ਇਹਨਾਂ ਨੂੰ ਅਦਾਲਤ ਪੇਸ਼ ਕਰ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਹ ਜਾਣਕਾਰੀ ਹਾਸਲ ਕੀਤੀ ਜਾਵੇਗੀ ਕੇ ਪਟਿਆਲਾ ਇਹ ਕਿਹੜੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਮੰਸ਼ਾ ਨਾਲ ਆਏ ਸਨ  |

The post ਪਟਿਆਲਾ ਪੁਲਿਸ ਵੱਲੋਂ ਦੋ ਜਣੇ ਹਥਿਆਰਾਂ ਸਮੇਤ ਕਾਬੂ, ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜ਼ਾਮ appeared first on TheUnmute.com - Punjabi News.

Tags:
  • anti-gangster-operations
  • arms-acct
  • breaking-news
  • crime
  • latest-news
  • ndpc-act
  • news
  • patiala-news
  • punjab-government
  • punjab-news
  • sk-kharod-group
  • the-unmute-breaking-news
  • the-unmute-punjab

ਸ਼ਾਮਲਾਤ ਜ਼ਮੀਨ ਘਪਲੇ ਮਾਮਲੇ 'ਚ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ ਤੇ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ

Thursday 01 June 2023 11:41 AM UTC+00 | Tags: breaking-news bribe-news naib-tehsildar naib-tehsildar-arrest news patwari punjab-news punjab-patwari punjab-vigilance-bureau shamalat shamalat-land-scam-case

ਚੰਡੀਗੜ੍ਹ 01 ਜੂਨ 2023 : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਨਾਇਬ ਤਹਿਸੀਲਦਾਰ ਸਰਦੂਲਗੜ੍ਹ ਬਲਵਿੰਦਰ ਸਿੰਘ ਅਤੇ ਪਟਵਾਰੀ ਜਗਜੀਤ ਸਿੰਘ ਜੱਗਾ (ਹੁਣ ਸੇਵਾਮੁਕਤ) ਨੂੰ ਮਾਲ ਵਿਭਾਗ ਦੇ ਰਿਕਾਰਡ ਵਿੱਚ ਫੇਰਬਦਲ ਕਰਕੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਸੇਮਾ ਦੀ 28 ਏਕੜ ਪੰਚਾਇਤੀ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਸਾਹਮਣੇ ਆਇਆ ਕਿ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ (ਤਤਕਾਲੀ ਕਾਨੂੰਨਗੋ) ਅਤੇ ਮਾਲ ਹਲਕਾ ਸੇਮਾ ਦੇ ਤਤਕਾਲੀ ਪਟਵਾਰੀ ਜਗਜੀਤ ਸਿੰਘ ਨੇ ਸਾਲ 2005-06 ਵਿੱਚ ਮਾਲ ਵਿਭਾਗ ਦੇ ਰਿਕਾਰਡ ਵਿੱਚ ਫੇਰਬਦਲ ਕਰਕੇ ਤਹਿਸੀਲ ਨਥਾਣਾ ਅਧੀਨ ਪੈਂਦੇ ਪਿੰਡ ਸੇਮਾ ਦੀ ਤਕਰੀਬਨ 28 ਏਕੜ ਸ਼ਾਮਲਾਤ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰ ਦਿੱਤੀ ਅਤੇ ਇਨ੍ਹਾਂ ਕਾਸ਼ਤਕਾਰਾਂ ਨੂੰ ਪਿੰਡ ਦੀ ਸਾਂਝੀ ਜ਼ਮੀਨ ਦੇ ਮਾਲਕ ਬਣਾ ਦਿੱਤਾ। ਬਾਅਦ ਵਿੱਚ ਇਨ੍ਹਾਂ ਵਿਅਕਤੀਆਂ ਨੇ ਇਸ ਸ਼ਾਮਲਾਤ ਜ਼ਮੀਨ ਨੂੰ ਗਹਿਣੇ ਰੱਖ ਕੇ ਬੈਂਕਾਂ ਪਾਸੋਂ ਲੱਖਾਂ ਰੁਪਏ ਦਾ ਕਰਜ਼ਾ ਲੈ ਲਿਆ।

ਸਾਲ 2017 ਵਿੱਚ ਇਸ ਕੇਸ ਦੀ ਸ਼ੁਰੂ ਹੋਈ ਪੜਤਾਲ ਬਾਅਦ, ਵਿਜੀਲੈਂਸ ਨੇ ਇਸ ਕੇਸ ਵਿੱਚ ਇਸ ਸ਼ਾਮਲਾਤ ਜ਼ਮੀਨ ਦੇ ਨਾਜਾਇਜ਼ ਬਣੇ ਮਾਲਕਾਂ ਨੂੰ ਵੀ ਨਾਮਜ਼ਦ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵੱਲੋਂ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਤੇ ਭਾਰਤੀ ਦੰਡਾਵਲੀ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

The post ਸ਼ਾਮਲਾਤ ਜ਼ਮੀਨ ਘਪਲੇ ਮਾਮਲੇ ‘ਚ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ ਤੇ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ appeared first on TheUnmute.com - Punjabi News.

Tags:
  • breaking-news
  • bribe-news
  • naib-tehsildar
  • naib-tehsildar-arrest
  • news
  • patwari
  • punjab-news
  • punjab-patwari
  • punjab-vigilance-bureau
  • shamalat
  • shamalat-land-scam-case

ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਹੋਰ ਤੇਜ਼ ਕਰਾਂਗੇ: ਲਾਲਜੀਤ ਸਿੰਘ ਭੁੱਲਰ

Thursday 01 June 2023 11:48 AM UTC+00 | Tags: aam-aadmi-party aggriculture-policy breaking breaking-news cm-bhagwant-mann laljit-singh-bhullar latest-news news panchayat-lands punjab-news the-unmute-breaking-news

ਚੰਡੀਗੜ੍ਹ, 1 ਜੂਨ 2023: ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਵਿਕਾਸ ਭਵਨ ਐਸ.ਏ.ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲਣ ਮੌਕੇ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਨਵੀਂ ਜ਼ਿੰਮੇਵਾਰੀ ਸੌਂਪਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣਗੇ। ਸ. ਭੁੱਲਰ ਨੇ ਕਿਹਾ ਕਿ ਵਿਭਾਗ ਵੱਲੋਂ ਵੱਡੇ ਜ਼ਮੀਨੀ ਟੱਕਾਂ ਬਾਰੇ ਪਹਿਲ ਦੇ ਆਧਾਰ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਜਿਹੇ ਵੱਡੇ ਜ਼ਮੀਨੀ ਟੱਕਾਂ ਦੀ ਸ਼ਨਾਖਤ ਕਰਕੇ ਛੇਤੀ ਤੋਂ ਛੇਤੀ ਰਿਪੋਰਟ ਸੌਂਪਣ।

ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਕੈਬਨਿਟ ਮੰਤਰੀ ਸ. ਭੁੱਲਰ ਨੂੰ ਅਧਿਕਾਰੀਆਂ ਨੇ ਜਾਣੂ ਕਰਵਾਇਆ ਕਿ ਦੂਜੇ ਪੜਾਅ ਤਹਿਤ ਹੁਣ ਤੱਕ ਲਗਭਗ 1349 ਏਕੜ ਸਰਕਾਰੀ ਜ਼ਮੀਨ ਦਾ ਕਬਜ਼ਾ ਛੁਡਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 9030 ਏਕੜ ਜ਼ਮੀਨ ਨੂੰ ਕਬਜ਼ਾ-ਮੁਕਤ ਕਰਵਾਇਆ ਗਿਆ ਸੀ ਜਿਸ ਦੀ ਔਸਤ ਬਾਜ਼ਾਰੀ ਕੀਮਤ ਕਰੀਬ 2709 ਕਰੋੜ ਰੁਪਏ ਬਣਦੀ ਹੈ।

ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਮਹਿੰਗੇ ਮੁੱਲ ਦੀਆਂ ਸਰਕਾਰੀ ਜ਼ਮੀਨਾਂ ‘ਤੇ ਕਬਜ਼ਾ ਕਰਨ ਵਾਲੇ ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਕਿਉਂਕਿ ਇਹ ਜ਼ਮੀਨ ਕਿਸੇ ਦੀ ਜੱਦੀ ਮਲਕੀਅਤ ਨਹੀਂ।

ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਜਿੱਥੇ ਵਿਭਾਗ ਦੇ ਵੱਖ-ਵੱਖ ਵਿੰਗਾਂ ਦੇ ਕੰਮਾਂ ਅਤੇ ਸਕੀਮਾਂ ਬਾਰੇ ਜਾਣਕਾਰੀ ਇਕੱਤਰ ਕੀਤੀ, ਉਥੇ ਅਧਿਕਾਰੀਆਂ ਤੋਂ ਪੰਜਾਬ ਦੀ ਤਰੱਕੀ ਲਈ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਰਲ ਕੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਵਾਂਗੇ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਅਧਿਕਾਰੀਆਂ ਨੂੰ ਮਨਰੇਗਾ ਸਕੀਮ ਨੂੰ ਹੋਰ ਪਾਰਦਰਸ਼ੀ ਬਣਾਉਣ ਦੇ ਨਾਲ-ਨਾਲ ਇਸ ਸਕੀਮ ਤਹਿਤ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਜੋੜਨ ਲਈ ਵੀ ਕਿਹਾ।

ਇਸ ਮੌਕੇ ਵਿੱਤ ਕਮਿਸ਼ਨਰ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ, ਡਿਪਟੀ ਸਕੱਤਰ ਹਰਕੰਵਲਜੀਤ ਸਿੰਘ, ਵਧੀਕ ਡਾਇਰੈਕਟਰ ਸੰਜੀਵ ਗਰਗ, ਸੰਯੁਕਤ ਡਾਇਰੈਕਟਰ ਜਤਿੰਦਰ ਸਿੰਘ ਬਰਾੜ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

The post ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਹੋਰ ਤੇਜ਼ ਕਰਾਂਗੇ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News.

Tags:
  • aam-aadmi-party
  • aggriculture-policy
  • breaking
  • breaking-news
  • cm-bhagwant-mann
  • laljit-singh-bhullar
  • latest-news
  • news
  • panchayat-lands
  • punjab-news
  • the-unmute-breaking-news

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਦੋ ਜਨਰਲ ਸਕੱਤਰ ਤੇ ਦੋ ਜ਼ਿਲ੍ਹਾ ਪ੍ਰਧਾਨ ਨਿਯੁਕਤ

Thursday 01 June 2023 01:02 PM UTC+00 | Tags: cm-bhagwant-mann davinder-singh-sodhi latest-news news punjabi-news punjab-news shiromani-akali-dal-united sukhdev-singh-dhindsa the-unmute-breaking-news

ਚੰਡੀਗੜ੍ਹ, 01 ਜੂਨ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ.ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਪਾਰਟੀ ਵਿਚ ਦੋ ਜਨਰਲ ਸਕੱਤਰਾਂ ਅਤੇ ਦੋ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਪਾਰਟੀ ਦੇ ਦਫਤਰ ਸਕੱਤਰ ਦਵਿੰਦਰ ਸਿੰਘ ਸੋਢੀ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਸੰਗਰੂਰ ਦੇ ਜ਼ਿਲਾ ਪ੍ਰਧਾਨ ਗੁਰਬਚਨ ਸਿੰਘ ਬਚੀ ਅਤੇ ਜਗਰੂਪ ਸਿੰਘ ਘੱਲ ਕਲਾਂ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਸਤਿਗੁਰ ਸਿੰਘ ਨਮੋਲ ਨੂੰ ਸੰਗਰੂਰ ਅਤੇ ਜਗਤਾਰ ਸਿੰਘ ਰਾਜੇਆਣਾ ਨੂੰ ਮੋਗਾ ਦਾ ਜ਼ਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੋਢੀ ਨੇ ਦੱਸਿਆ ਕਿ ਇਸ ਤੋ ਪਹਿਲਾ ਜੁਗਰਾਜ ਸਿੰਘ ਦੌਧਰ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾਅ ਰਹੇ ਸਨ। ਨਵ-ਨਿਯੁਕਤ ਆਗੂ ਪਾਰਟੀ ਵੱਲੋਂ ਦਿੱਤੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਪ੍ਰਚਾਰ-ਪ੍ਰਸਾਰ ਲਈ ਤਨਦੇਹੀ ਤੇ ਲਗਨ ਨਾਲ ਕੰਮ ਕਰਨਗੇ।

The post ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਦੋ ਜਨਰਲ ਸਕੱਤਰ ਤੇ ਦੋ ਜ਼ਿਲ੍ਹਾ ਪ੍ਰਧਾਨ ਨਿਯੁਕਤ appeared first on TheUnmute.com - Punjabi News.

Tags:
  • cm-bhagwant-mann
  • davinder-singh-sodhi
  • latest-news
  • news
  • punjabi-news
  • punjab-news
  • shiromani-akali-dal-united
  • sukhdev-singh-dhindsa
  • the-unmute-breaking-news

ਮਈ 'ਚ GST ਕਲੈਕਸ਼ਨ 12 ਫੀਸਦੀ ਵਧ ਕੇ 1.57 ਲੱਖ ਕਰੋੜ ਰੁਪਏ ਪਹੁੰਚਿਆ, ਵਿੱਤ ਮੰਤਰਾਲੇ ਦਿੱਤੀ ਜਾਣਕਾਰੀ

Thursday 01 June 2023 01:16 PM UTC+00 | Tags: breaking-news finance-minister-nirmala-sitaraman finance-ministry-of-india goods-and-services-tax government-of-india gst gst-collection news

ਚੰਡੀਗੜ੍ਹ, 01 ਜੂਨ 2023: ਭਾਰਤ ਸਰਕਾਰ ਨੇ ਮਈ 2023 ਵਿੱਚ ਵਸਤੂਆਂ ਅਤੇ ਸੇਵਾਵਾਂ ਟੈਕਸ ਯਾਨੀ ਜੀਐਸਟੀ (GST) ਤੋਂ 1.57 ਲੱਖ ਕਰੋੜ ਰੁਪਏ ਇਕੱਠੇ ਕੀਤੇ ਹਨ। ਇਹ ਇੱਕ ਸਾਲ ਪਹਿਲਾਂ ਭਾਵ ਮਈ 2022 ਨਾਲੋਂ 12% ਵੱਧ ਹੈ। ਉਦੋਂ ਜੀਐਸਟੀ ਤੋਂ 1.40 ਲੱਖ ਕਰੋੜ ਰੁਪਏ ਇਕੱਠੇ ਹੋਏ ਸਨ। ਦੂਜੇ ਪਾਸੇ ਇੱਕ ਮਹੀਨਾ ਪਹਿਲਾਂ ਅਪ੍ਰੈਲ ਵਿੱਚ ਸਰਕਾਰ ਨੇ 1.87 ਲੱਖ ਕਰੋੜ ਰੁਪਏ ਇਕੱਠੇ ਕਰਕੇ ਜੀਐਸਟੀ ਕੁਲੈਕਸ਼ਨ ਦਾ ਰਿਕਾਰਡ ਬਣਾਇਆ ਸੀ।

ਵਿੱਤ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ‘ਮਈ 2023 ਵਿੱਚ ਜੀਐਸਟੀ (GST) ਮਾਲੀਆ 1 ਲੱਖ 57 ਹਜ਼ਾਰ 90 ਕਰੋੜ ਰੁਪਏ ਰਿਹਾ ਹੈ। ਇਸ ਵਿੱਚੋਂ CGST 28,411 ਕਰੋੜ ਰੁਪਏ, SGST 35,828 ਕਰੋੜ ਰੁਪਏ, IGST 81,363 ਕਰੋੜ ਰੁਪਏ (ਮਾਲ ਦੇ ਆਯਾਤ ‘ਤੇ ਇਕੱਠੇ ਕੀਤੇ 41,772 ਕਰੋੜ ਰੁਪਏ ਸਮੇਤ) ਅਤੇ ਸੈੱਸ 11,489 ਕਰੋੜ ਰੁਪਏ ਹੈ। ਸੈੱਸ ਵਿੱਚ ਵਸਤੂਆਂ ਦੀ ਦਰਾਮਦ ਤੋਂ 1,057 ਕਰੋੜ ਰੁਪਏ ਸ਼ਾਮਲ ਹਨ।

ਮਈ 2023 ਵਿੱਚ ਜੀਐਸਟੀ ਕੁਲੈਕਸ਼ਨ ਦੇ ਮਾਮਲੇ ਵਿੱਚ ਮਹਾਰਾਸ਼ਟਰ ਸਿਖਰ-5 ਸੂਬਿਆਂ ਦੀ ਸੂਚੀ ਵਿੱਚ ਸਭ ਤੋਂ ਉੱਪਰ ਹੈ। ਮਹਾਰਾਸ਼ਟਰ ਵਿੱਚ ਜੀਐਸਟੀ ਕੁਲੈਕਸ਼ਨ ਪਿਛਲੇ ਸਾਲ ਨਾਲੋਂ 16% ਵੱਧ, 23,536 ਕਰੋੜ ਰੁਪਏ ਰਿਹਾ। ਇਸ ਸੂਚੀ ‘ਚ ਕਰਨਾਟਕ 10317 ਕਰੋੜ ਦੇ ਕੁਲੈਕਸ਼ਨ ਨਾਲ ਦੂਜੇ ਅਤੇ ਗੁਜਰਾਤ 9800 ਕਰੋੜ ਰੁਪਏ ਦੇ ਕਲੈਕਸ਼ਨ ਨਾਲ ਤੀਜੇ ਨੰਬਰ ‘ਤੇ ਹੈ।

The post ਮਈ ‘ਚ GST ਕਲੈਕਸ਼ਨ 12 ਫੀਸਦੀ ਵਧ ਕੇ 1.57 ਲੱਖ ਕਰੋੜ ਰੁਪਏ ਪਹੁੰਚਿਆ, ਵਿੱਤ ਮੰਤਰਾਲੇ ਦਿੱਤੀ ਜਾਣਕਾਰੀ appeared first on TheUnmute.com - Punjabi News.

Tags:
  • breaking-news
  • finance-minister-nirmala-sitaraman
  • finance-ministry-of-india
  • goods-and-services-tax
  • government-of-india
  • gst
  • gst-collection
  • news

ISRO 3 ਜੁਲਾਈ ਨੂੰ ਚੰਦਰਯਾਨ-3 ਲਾਂਚ ਕਰੇਗਾ, ਇਸਰੋ ਦੇ ਮੁਖੀ ਨੇ ਕਿਹਾ-ਇਤਿਹਾਸ ਰਚਾਂਗੇ

Thursday 01 June 2023 01:24 PM UTC+00 | Tags: breaking-news ce20-cryo-engine-test ce-20-cryogenic-engine-of-chandrayaan-3 chandrayaan-3 cy3 indian-satellite indian-space-research-organization india-s-third-lunar-mission isro latest-news moon-lander-mission news tech-news

ਚੰਡੀਗੜ੍ਹ, 01 ਜੂਨ 2023: ਭਾਰਤ ਦਾ ਪੁਲਾੜ ਜਹਾਜ਼ ਚੰਦਰਮਾ ‘ਤੇ ਉਤਰਨ ਲਈ ਤਿਆਰ ਹੈ। ਇਸਰੋ 3 ਜੁਲਾਈ ਨੂੰ ਚੰਦਰਯਾਨ-3 (Chandrayaan-3) ਲਾਂਚ ਕਰੇਗਾ। ਇਸ ਦੇ ਮੱਦੇਨਜ਼ਰ ਰੂਸ ਨੇ ਮੂਨ ਲੈਂਡਰ ਮਿਸ਼ਨ ਨੂੰ ਮੁਲਤਵੀ ਕਰ ਦਿੱਤਾ ਹੈ ਤਾਂ ਜੋ ਚੰਦਰਯਾਨ-3 ਨੂੰ ਚੰਦਰਮਾ ‘ਤੇ ਉਤਰਨ ਦਾ ਮੌਕਾ ਮਿਲ ਸਕੇ।ਜੇਕਰ ਚੰਦਰਯਾਨ-3 ਦੀ ਲਾਂਚਿੰਗ ਸਫਲ ਹੋ ਜਾਂਦੀ ਹੈ ਤਾਂ ਭਾਰਤ ਅਜਿਹਾ ਕਰਨ ਵਾਲਾ ਚੌਥਾ ਦੇਸ਼ ਬਣ ਜਾਵੇਗਾ। ਇਸ ਤੋਂ ਪਹਿਲਾਂ ਅਮਰੀਕਾ, ਰੂਸ ਅਤੇ ਚੀਨ ਚੰਦਰਮਾ ‘ਤੇ ਆਪਣੇ ਵਾਹਨ ਉਤਾਰ ਚੁੱਕੇ ਹਨ।

ਚੰਦਰਯਾਨ-2 ਮਿਸ਼ਨ 22 ਜੁਲਾਈ 2019 ਨੂੰ ਲਾਂਚ ਕੀਤਾ ਗਿਆ ਸੀ। ਲਗਭਗ 2 ਮਹੀਨੇ ਬਾਅਦ, 7 ਸਤੰਬਰ 2019 ਨੂੰ, ਚੰਦਰਮਾ ਦੇ ਦੱਖਣੀ ਧਰੁਵ ‘ਤੇ ਉਤਰਨ ਦੀ ਕੋਸ਼ਿਸ਼ ਕਰ ਰਿਹਾ ਵਿਕਰਮ ਲੈਂਡਰ ਕਰੈਸ਼ ਹੋ ਗਿਆ। ਉਦੋਂ ਤੋਂ ਭਾਰਤ ਚੰਦਰਯਾਨ-3 ਮਿਸ਼ਨ ਦੀ ਤਿਆਰੀ ਕਰ ਰਿਹਾ ਹੈ।

ਇਸਰੋ ਦੇ ਮੁਖੀ ਐਸ ਸੋਮਨਾਥ ਨੇ ਕਿਹਾ ਕਿ ਅਸੀਂ ਚੰਦਰਯਾਨ-2 ਮਿਸ਼ਨ ਵਿੱਚ ਅਸਫਲ ਰਹੇ ਸੀ। ਇਹ ਜ਼ਰੂਰੀ ਨਹੀਂ ਕਿ ਅਸੀਂ ਹਰ ਵਾਰ ਕਾਮਯਾਬ ਹੋਈਏ, ਪਰ ਜ਼ਰੂਰੀ ਗੱਲ ਇਹ ਹੈ ਕਿ ਅਸੀਂ ਇਸ ਤੋਂ ਸਿੱਖ ਕੇ ਅੱਗੇ ਵਧੀਏ। ਉਨ੍ਹਾਂ ਕਿਹਾ ਕਿ ਅਸਫ਼ਲ ਹੋਣ ਦਾ ਮਤਲਬ ਇਹ ਨਹੀਂ ਕਿ ਅਸੀਂ ਕੋਸ਼ਿਸ਼ ਕਰਨਾ ਛੱਡ ਦਈਏ। ਚੰਦਰਯਾਨ-3 ਮਿਸ਼ਨ ਤੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲੇਗਾ ਅਤੇ ਅਸੀਂ ਇਤਿਹਾਸ ਰਚਾਂਗੇ।

ਇਸਰੋ ਨੇ ਚੰਦਰਯਾਨ ਮਿਸ਼ਨ ਤਹਿਤ ਆਪਣਾ ਪੁਲਾੜ ਸ਼ਿੱਪ ਚੰਦਰਮਾ ‘ਤੇ ਭੇਜਿਆ ਹੈ। ਇਸ ਦਾ ਮਕਸਦ ਚੰਦਰਮਾ ‘ਤੇ ਹੋਣ ਵਾਲੀਆਂ ਗਤੀਵਿਧੀਆਂ ਨੂੰ ਸਮਝਣਾ ਹੈ। ਭਾਰਤ ਨੇ 2008 ਵਿੱਚ ਪਹਿਲੀ ਵਾਰ ਚੰਦਰਯਾਨ ਲਾਂਚ ਕੀਤਾ ਸੀ ਪਰ ਇਸਰੋ ਇਸ ਮਿਸ਼ਨ ਵਿੱਚ ਕਾਮਯਾਬ ਨਹੀਂ ਹੋ ਸਕਿਆ। ਇਸ ਤੋਂ ਬਾਅਦ ਭਾਰਤ ਨੂੰ 2009 ‘ਚ ਚੰਦਰਯਾਨ-2 ਦੀ ਲਾਂਚਿੰਗ ‘ਚ ਵੀ ਅਸਫਲਤਾ ਮਿਲੀ। ਹੁਣ ਭਾਰਤ ਚੰਦਰਯਾਨ-3 ਨੂੰ ਲਾਂਚ ਕਰਕੇ ਇਤਿਹਾਸ ਰਚਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਨੂੰ ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਸਪੇਸ ਸੈਂਟਰ ਤੋਂ ਲਾਂਚ ਕੀਤਾ ਜਾਵੇਗਾ।

The post ISRO 3 ਜੁਲਾਈ ਨੂੰ ਚੰਦਰਯਾਨ-3 ਲਾਂਚ ਕਰੇਗਾ, ਇਸਰੋ ਦੇ ਮੁਖੀ ਨੇ ਕਿਹਾ-ਇਤਿਹਾਸ ਰਚਾਂਗੇ appeared first on TheUnmute.com - Punjabi News.

Tags:
  • breaking-news
  • ce20-cryo-engine-test
  • ce-20-cryogenic-engine-of-chandrayaan-3
  • chandrayaan-3
  • cy3
  • indian-satellite
  • indian-space-research-organization
  • india-s-third-lunar-mission
  • isro
  • latest-news
  • moon-lander-mission
  • news
  • tech-news

ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ ਦਾ ਦਿਖਿਆ ਨਵਾਂ ਅੰਦਾਜ਼, ਦੋਵਾਂ ਨੇ ਇਕ-ਦੂਜੇ ਨੂੰ ਪਾਈ ਜੱਫੀ

Thursday 01 June 2023 01:39 PM UTC+00 | Tags: aam-aadmi-party breaking-news congress latest-news navjot-singh-sidhu news punjab-news punjab-politics shiromani-akali-dal the-unmute-breaking-news

ਚੰਡੀਗੜ੍ਹ, 01 ਜੂਨ 2023: ਪੰਜਾਬ ਦੀ ਸਿਆਸਤ ਦੇ ਦੋ ਦਿੱਗਜ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਅਤੇ ਬਿਕਰਮਜੀਤ ਸਿੰਘ ਮਜੀਠੀਆ ਅੱਜ ਇੱਕ ਸਮਾਗਮ ਦੌਰਾਨ ਬੜੇ ਹੀ ਦਿਲਚਸਪ ਅੰਦਾਜ਼ ਵਿੱਚ ਨਜ਼ਰ ਆਏ। ਦੋਵੇਂ ਸਿਆਸਤ ‘ਚ ਇਕ-ਦੂਜੇ ਦੇ ਕੱਟੜ ਵਿਰੋਧੀ ਰਹੇ ਹਨ ਪਰ ਅੱਜ ਦੋਵੇਂ ਨਾ ਸਿਰਫ ਮੰਚ ‘ਤੇ ਇਕੱਠੇ ਹੋਏ ਸਗੋਂ ਇਕ-ਦੂਜੇ ਨੂੰ ਜੱਫੀ ਵੀ ਪਾਈ। ਇੱਕ ਨਿੱਜੀ ਸਮਾਗਮ ਵਿੱਚ ਸਿੱਧੂ ਅਤੇ ਮਜੀਠੀਆ ਬਹੁਤ ਖੁਸ਼ ਮੂਡ ਵਿੱਚ ਨਜ਼ਰ ਆਏ ਅਤੇ ਉਨ੍ਹਾਂ ਨੇ ਆਪਣੀਆਂ ਪੁਰਾਣੀਆਂ ਸਾਰੀਆਂ ਰੰਜਿਸ਼ਾਂ ਭੁੱਲਣ ਦਾ ਵਾਅਦਾ ਕੀਤਾ। ਨਵਜੋਤ ਸਿੱਧੂ ਨੇ ਮੰਚ ਤੋਂ ਮਜ਼ਾਕ ਕੀਤਾ ਕਿ ਉਹ ਮਜੀਠੀਆ ਨੂੰ ਹੋਰ ਪਿਆਰ ਨਾਲ ਮਿਲਣਾ ਚਾਹੁੰਦੇ ਹਨ

The post ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ ਦਾ ਦਿਖਿਆ ਨਵਾਂ ਅੰਦਾਜ਼, ਦੋਵਾਂ ਨੇ ਇਕ-ਦੂਜੇ ਨੂੰ ਪਾਈ ਜੱਫੀ appeared first on TheUnmute.com - Punjabi News.

Tags:
  • aam-aadmi-party
  • breaking-news
  • congress
  • latest-news
  • navjot-singh-sidhu
  • news
  • punjab-news
  • punjab-politics
  • shiromani-akali-dal
  • the-unmute-breaking-news

ਸਿੱਖਿਆ ਵਿਭਾਗ ਵੱਲੋਂ ਪੀ.ਈ.ਐੱਸ ਕਾਡਰ ਦੇ ਅਧਿਕਾਰੀਆਂ ਦੀ ਬਦਲੀਆਂ

Thursday 01 June 2023 01:48 PM UTC+00 | Tags: breaking-news education-department latest-news news pes-cadre pes-cadre-officials punjab-education-department the-unmute-breaking-news the-unmute-latest-news

ਚੰਡੀਗੜ੍ਹ, 01 ਜੂਨ 2023: ਸਿੱਖਿਆ ਵਿਭਾਗ ਨੇ ਪ੍ਰਬੰਧਕੀ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਪੀ.ਈ.ਐੱਸ ( ਗਰੁੱਪ) ਕਾਡਰ ਦੇ ਅਧਿਕਾਰੀਆਂ ਦੀ ਬਦਲੀਆਂ/ਤਾਇਨਾਤੀਆਂ ਕੀਤੀ ਹਨ |

The post ਸਿੱਖਿਆ ਵਿਭਾਗ ਵੱਲੋਂ ਪੀ.ਈ.ਐੱਸ ਕਾਡਰ ਦੇ ਅਧਿਕਾਰੀਆਂ ਦੀ ਬਦਲੀਆਂ appeared first on TheUnmute.com - Punjabi News.

Tags:
  • breaking-news
  • education-department
  • latest-news
  • news
  • pes-cadre
  • pes-cadre-officials
  • punjab-education-department
  • the-unmute-breaking-news
  • the-unmute-latest-news

ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਤੇ ਆਪਣੇ ਹੱਕਾਂ ਦੀ ਰਾਖੀ ਲਈ ਅਸੀਂ ਵਚਨਬੱਧ ਹਾਂ: CM ਭਗਵੰਤ ਮਾਨ

Thursday 01 June 2023 01:53 PM UTC+00 | Tags: aam-aadmi-party chandigarh cm-bhagwant-mann latest-news news panjab-university punjab-government the-unmute-breaking-news the-unmute-latest-update the-unmute-punjabi-news

ਚੰਡੀਗੜ੍ਹ, 01 ਜੂਨ 2023: ਪੰਜਾਬ ਯੂਨੀਵਰਸਿਟੀ (Panjab University), ਚੰਡੀਗੜ੍ਹ ਦੇ ਸਰੂਪ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਰੋਕਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਯੂਨੀਵਰਸਿਟੀ ਸੂਬੇ ਦੀ ਵਿਰਾਸਤ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਅੱਜ ਇੱਥੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਅਤੇ ਇਸ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਯੂਨੀਵਰਸਿਟੀ ਨਾਲ ਸਬੰਧਤ ਤੱਥਾਂ ਨੂੰ ਦ੍ਰਿੜਤਾ ਨਾਲ ਰਿਕਾਰਡ 'ਤੇ ਰੱਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਸੰਸਥਾ ਦੀ ਇਤਿਹਾਸਕ, ਸੱਭਿਆਚਾਰਕ ਅਤੇ ਸੂਬਾਈ ਅਹਿਮੀਅਤ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਨਾਲ ਇਸ ਦੀ ਦਿਲੀ ਅਤੇ ਜਜ਼ਬਾਤੀ ਸਾਂਝ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ (Panjab University), ਪੰਜਾਬ ਦੇ ਵਿਰਸੇ ਦਾ ਪ੍ਰਤੀਕ ਹੈ ਅਤੇ ਇਹ ਪੰਜਾਬ ਦੇ ਨਾਮ ਦੀ ਸਮਾਨਅਰਥੀ ਵੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਯੂਨੀਵਰਸਿਟੀ ਸਿਰਫ਼ ਪੰਜਾਬ ਅਤੇ ਇਸ ਦੀ ਰਾਜਧਾਨੀ ਚੰਡੀਗੜ੍ਹ ਦੀਆਂ ਜ਼ਰੂਰਤਾਂ ਪੂਰੀਆਂ ਕਰਦੀ ਹੈ। ਯੂਨੀਵਰਸਿਟੀ ਦਾ ਇਤਿਹਾਸ, ਵਿਧਾਨ, ਖਾਸਾ, ਸਮਾਜਿਕ-ਸੱਭਿਆਚਾਰ ਤੇ ਇਤਿਹਾਸਕ ਜੜ੍ਹਾਂ ਦੇ ਨਾਲ-ਨਾਲ ਅਧਿਆਪਕ ਤੇ ਵਿਦਿਆਰਥੀ ਵੀ ਮੁੱਢਲੇ ਤੌਰ ਉਤੇ ਪੰਜਾਬ ਸੂਬੇ ਨਾਲ ਸਬੰਧਤ ਹੋਣ ਦਾ ਹਵਾਲਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਮੌਜੂਦਾ ਕਾਨੂੰਨੀ ਤੇ ਪ੍ਰਬੰਧਕੀ ਦਰਜਾ ਬਹਾਲ ਰੱਖਿਆ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਚੇਤੇ ਕਰਵਾਉਂਦਿਆਂ ਕਿਹਾ ਕਿ ਸਾਲ 1966 ਵਿਚ ਪੰਜਾਬ ਦੇ ਪੁਨਰਗਠਨ ਦੇ ਮੌਕੇ ਪੰਜਾਬ ਯੂਨੀਵਰਸਿਟੀ ਨੂੰ ਸੰਸਦ ਵੱਲੋਂ ਲਾਗੂ ਕੀਤੇ ਪੰਜਾਬ ਪੁਨਰਗਠਨ ਐਕਟ-1966 ਦੀ ਧਾਰਾ 72 (1) ਦੇ ਤਹਿਤ 'ਇੰਟਰ ਸਟੇਟ ਬਾਡੀ ਕਾਰਪੋਰੇਟ' ਐਲਾਨਿਆ ਗਿਆ ਸੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਆਪਣੀ ਸ਼ੁਰੂਆਤ ਤੋਂ ਲੈ ਕੇ ਪੰਜਾਬ ਵਿਚ ਆਪਣਾ ਕੰਮਕਾਜ ਨਿਰੰਤਰ ਅਤੇ ਬਿਨਾਂ ਕਿਸੇ ਰੁਕਾਵਟ ਤੋਂ ਕਰ ਰਹੀ ਹੈ। ਭਗਵੰਤ ਮਾਨ ਨੇ ਚੇਤੇ ਕਰਵਾਇਆ ਕਿ ਇਸ ਸੰਸਥਾ ਨੂੰ ਲਾਹੌਰ ਜੋ ਉਸ ਵੇਲੇ ਪੰਜਾਬ ਦੀ ਰਾਜਧਾਨੀ ਸੀ, ਤੋਂ ਹੁਸ਼ਿਆਰਪੁਰ ਤਬਦੀਲ ਕਰ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਪੰਜਾਬ ਦੀ ਮੌਜੂਦਾ ਰਾਜਧਾਨੀ ਚੰਡੀਗੜ੍ਹ ਵਿਚ ਤਬਦੀਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਵਿਚ ਯੂਨੀਵਰਸਿਟੀ ਨਾਲ 175 ਕਾਲਜ ਮਾਨਤਾ ਪ੍ਰਾਪਤ ਹਨ ਅਤੇ ਇਹ ਕਾਲਜ ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਐਸ.ਬੀ.ਐਸ. ਨਗਰ ਵਿਚ ਸਥਿਤ ਹਨ।

The post ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਤੇ ਆਪਣੇ ਹੱਕਾਂ ਦੀ ਰਾਖੀ ਲਈ ਅਸੀਂ ਵਚਨਬੱਧ ਹਾਂ: CM ਭਗਵੰਤ ਮਾਨ appeared first on TheUnmute.com - Punjabi News.

Tags:
  • aam-aadmi-party
  • chandigarh
  • cm-bhagwant-mann
  • latest-news
  • news
  • panjab-university
  • punjab-government
  • the-unmute-breaking-news
  • the-unmute-latest-update
  • the-unmute-punjabi-news

ਜੈਵੀਰ ਸ਼ੇਰਗਿੱਲ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

Thursday 01 June 2023 01:59 PM UTC+00 | Tags: aam-aadmi-party bjp-national-president-j-p-nadda breaking-news cm-bhagwant-mann delhi j.p-nadda jaiveer-shergill latest-news national-president-jp-nadda news punjab-bjp the-unmute-breaking-news

ਚੰਡੀਗੜ੍ਹ, 01 ਜੂਨ 2023: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ (Jaiveer Shergill) ਨੇ ਅੱਜ ਦਿੱਲੀ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ਼ੇਰਗਿੱਲ ਨੇ ਪਾਰਟੀ ਪ੍ਰਧਾਨ ਨਾਲ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਸ਼ੇਰਗਿੱਲ ਨੇ ਨੱਡਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਪ੍ਰੈਸ ਦੀ ਆਜ਼ਾਦੀ ਨੂੰ “ਦਬਾਉਣ” ਲਈ ਕਾਨੂੰਨ ਦੀ “ਪੂਰੀ ਤਰ੍ਹਾਂ ਨਾਲ ਦੁਰਵਰਤੋਂ” ਕੀਤੇ ਜਾਣ ਬਾਰੇ ਦੱਸਿਆ।

ਸ਼ੇਰਗਿੱਲ (Jaiveer Shergill) ਨੇ ਨੱਡਾ ਨੂੰ ਕਿਹਾ ਕਿ ਪੰਜਾਬ ਦੀ ਸੱਤਾਧਾਰੀ ‘ਆਪ’ ਸਰਕਾਰ ਮੀਡੀਆ ਏਜੰਸੀਆਂ ਨੂੰ ਧਮਕੀਆਂ ਦੇ ਕੇ ਬੋਲਣ ਦੀ ਆਜ਼ਾਦੀ ‘ਤੇ ਰੋਕ ਲਗਾ ਰਹੀ ਹੈ। ਉਨ੍ਹਾਂ ਨੇ ਨੱਡਾ ਨੂੰ ਦੱਸਿਆ ਕਿ ਨਿਯਮਾਂ ਦੀ ਘੋਰ ਉਲੰਘਣਾ ਕਰਦੇ ਹੋਏ, ਟਾਈਮਜ਼ ਨਾਓ ਦੀ ਇੱਕ ਮਹਿਲਾ ਰਿਪੋਰਟਰ ਨੂੰ ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ “ਆਲੀਸ਼ਾਨ ਬੰਗਲੇ” ਦਾ ਪਰਦਾਫਾਸ਼ ਕਰਨ ਲਈ ਗ੍ਰਿਫਤਾਰ ਕੀਤਾ ਸੀ।

ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਹੁਣ ਇੱਕ ਨਾਮਵਰ ਸਥਾਨਕ ਅਖਬਾਰ ‘ਅਜੀਤ’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਬਹੁਤ ਜਿਆਦਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬੇਵਜ੍ਹਾ ਤਲਬ ਕੀਤਾ ਜਾ ਰਿਹਾ ਹੈ। ਸ਼ੇਰਗਿੱਲ ਨੇ ਕਿਹਾ ਕਿ ਸੱਤਾ ਦੇ ਨਸ਼ੇ ‘ਚ ਧੁੱਤ ‘ਆਪ’ ਬ੍ਰਿਗੇਡ ਨੂੰ ਸੱਚ ਅਤੇ ਨਿਡਰ ਮੀਡੀਆ ਤੋਂ ਇੰਨੀ ਐਲਰਜੀ ਹੋ ਗਈ ਹੈ ਕਿ ਪੰਜਾਬ ਦੇ ਇਕ ਮੰਤਰੀ ਇੰਦਰਬੀਰ ਨਿੱਝਰ ਨੂੰ ਵੀ ਹਮਦਰਦ ਦੇ ਹੱਕ ‘ਚ ਬੋਲਣ ‘ਤੇ ਅਸਤੀਫਾ ਦੇਣਾ ਪਿਆ ਹੈ।

ਸ਼ੇਰਗਿੱਲ, ਜੋ ਕਿ ਪੰਜਾਬ ਭਾਜਪਾ ਦੇ ਪਰਮਾਨੇਂਟ ਇਨਵਾਇਟੀ ਮੈਂਬਰ ਵੀ ਹਨ, ਨੇ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੇ ਅਹਿਮ ਮੁੱਦੇ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ‘ਆਪ’ ਦੇ ਸ਼ਾਸਨ ਦੌਰਾਨ ਪੰਜਾਬ ‘ਜੰਗਲ ਰਾਜ’ ਹੈ। ਉਨ੍ਹਾਂ ਨੱਡਾ ਨੂੰ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਟੁੱਟ ਚੁੱਕੀ ਹੈ ਅਤੇ ਪੰਜਾਬ ਵਿੱਚ ਗੈਂਗਸਟਰਾਂ ਦਾ ਰਾਜ ਹੈ।

ਇਸ ਦੌਰਾਨ, ਜੱਲੀਕੱਟੂ ਖੇਡ ਨੂੰ ਮਨਜ਼ੂਰੀ ਦੇਣ ਵਾਲੇ ਸੁਪਰੀਮ ਕੋਰਟ ਦੇ ਤਾਜ਼ਾ ਫੈਸਲੇ ਦੇ ਮੱਦੇਨਜ਼ਰ, ਸ਼ੇਰਗਿੱਲ ਨੇ ਜ਼ਿਲ੍ਹਾ ਲੁਧਿਆਣਾ ਵਿੱਚ ਹੋਣ ਵਾਲੀ ਕਿਲਾ ਰਾਏਪੁਰ ਪੇਂਡੂ ਓਲੰਪਿਕ ਵਿੱਚ ਬੈਲਗੱਡੀਆਂ ਦੀ ਦੌੜ ਨੂੰ ਜਲਦੀ ਸ਼ੁਰੂ ਕਰਨ ਲਈ ਨੱਡਾ ਤੋਂ ਸਹਾਇਤਾ ਦੀ ਮੰਗ ਕੀਤੀ। ਬਾਅਦ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਨੱਡਾ ਨਾਲ ਹੋਈ ਮੀਟਿੰਗ ਲਾਹੇਵੰਦ ਰਹੀ ਅਤੇ ਭਾਜਪਾ ਦੀ ਸਿਖਰਲੀ ਲੀਡਰਸ਼ਿਪ ਪੰਜਾਬ ਦੇ ਸਾਰੇ ਮੁੱਦਿਆਂ ਨੂੰ ਲੈ ਕੇ ਬਹੁਤ ਗੰਭੀਰ ਹੈ।

The post ਜੈਵੀਰ ਸ਼ੇਰਗਿੱਲ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News.

Tags:
  • aam-aadmi-party
  • bjp-national-president-j-p-nadda
  • breaking-news
  • cm-bhagwant-mann
  • delhi
  • j.p-nadda
  • jaiveer-shergill
  • latest-news
  • national-president-jp-nadda
  • news
  • punjab-bjp
  • the-unmute-breaking-news

ਬਾਲ ਮਜ਼ਦੂਰੀ ਆਧੁਨਿਕ ਸਮਾਜ ਵਿੱਚ ਬਦਨੁਮਾ ਧੱਬਾ: ਡਾ. ਬਲਜੀਤ ਕੌਰ

Thursday 01 June 2023 02:05 PM UTC+00 | Tags: breaking-news child-labour dr-baljit-kaur latest-news modern-society news punjab-congress punjab-government punjabi-news punjab-news the-unmute-breaking-news

ਚੰਡੀਗੜ੍ਹ, 01 ਜੂਨ 2023: ਬਾਲ ਮਜ਼ਦੂਰੀ (Child labour) ਆਧੁਨਿਕ ਸਮਾਜ ਦੇ ਮੱਥੇ ਤੇ ਬਦਨੁਮਾ ਧੱਬਾ ਹੈ। ਉਕਤ ਪ੍ਰਗਟਾਵਾ ਅੱਜ ਇੱਥੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਕੀਤਾ ਗਿਆ।ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਲੈਵਲ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਸੈਕਟਰ-26, ਚੰਡੀਗੜ੍ਹ ਵਿਖੇ ਬਾਲ ਵਿਕਾਸ ਵਿਭਾਗ ਵੱਲੋਂ ਨਿੱਜੀ ਸੰਸਥਾ ਬਚਪਨ ਬਚਾਓ ਅੰਦੋਲਨ (ਬੀ.ਬੀ.ਏ.) ਦੇ ਸਹਿਯੋਗ ਨਾਲ ਬਾਲ ਮਜ਼ਦੂਰੀ ਦੇ ਖਾਤਮੇ ਅਤੇ ਇਹਨ੍ਹਾਂ ਬੱਚਿਆਂ ਦੇ ਮੁੜ ਵਸੇਬੇ ਬਾਰੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਮਜ਼ਦੂਰੀ, ਜਬਰੀ ਮਜ਼ਦੂਰੀ ਅਤੇ ਤਸਕਰੀ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਾਲ, ਬਾਲ ਮਜ਼ਦੂਰੀ ਵਿਰੁੱਧ ਐਕਸ਼ਨ ਮਹੀਨਾ 1 ਜੂਨ ਤੋਂ 30 ਜੂਨ, 2023 ਤੱਕ ਮਨਾਇਆ ਜਾਵੇਗਾ। ਇਸ ਵਰਕਸ਼ਾਪ ਦਾ ਉਦੇਸ਼ ਵੱਖ-ਵੱਖ ਵਿਭਾਗਾਂ ਦੇ ਭਾਈਵਾਲਾਂ ਨੂੰ ਸਾਂਝੇ ਰੂਪ ਵਿੱਚ ਕੰਮ ਕਰਨ ਲਈ ਤਿਆਰ ਕਰਨਾ ਹੈ ਤਾਂ ਜੋ ਛਾਪਿਆਂ ਦੌਰਾਨ ਉਨ੍ਹਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਸਪਸ਼ਟ ਸਕੇ ਅਤੇ ਬੱਚਿਆਂ ਨੂੰ ਬਚਾਇਆ ਜਾ ਸਕੇ।

Child labour

ਡਾ. ਬਲਜੀਤ ਕੌਰ ਨੇ ਸਾਰੇ ਹਿੱਸੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਰਗਰਮੀ ਨਾਲ ਨਿਆਂ ਦੀ ਪੈਰਵੀ ਕਰਨ ਅਤੇ ਸਿੱਖਿਆ ਅਤੇ ਕਿੱਤਾ ਮੁਖੀ ਸਿਖਲਾਈ ਰਾਹੀਂ ਬਾਲ ਮਜ਼ਦੂਰੀ (Child labour) ਵਿੱਚ ਸ਼ਾਮਲ ਸਾਰੇ ਬੱਚਿਆਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ। ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ਼੍ਰੀਮਤੀ ਮਾਧਵੀ ਕਟਾਰੀਆ ਨੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਰਕਸ਼ਾਪ ਦਾ ਉਦੇਸ਼ ਬਾਲ ਮਜ਼ਦੂਰੀ ਕਰ ਰਹੇ ਬੱਚਿਆਂ ਨੂੰ ਮੁਕਤ ਕਰਵਾਉਣ ਲਈ, ਛਾਪੇਮਾਰੀ ਕਰਨ ਉਨ੍ਹਾਂ ਦੇ ਮੁੜ ਵਸੇਬੇ ਲਈ ਸਰਕਾਰ ਵੱਲੋਂ ਕੀਤੀਆਂ ਜਾਂਦੀਆਂ ਕੋਸ਼ਿਸ਼ਾਂ ਸਬੰਧੀ ਸਾਰੇ ਭਾਈਵਾਲਾਂ ਨੂੰ ਜਾਣੂ ਕਰਵਾਉਣਾ ਸੀ। ਉਨ੍ਹਾਂ ਮਾਨਯੋਗ ਸੁਪਰੀਮ ਕੋਰਟ ਦੇ ਬਾਲ ਮਜ਼ਦੂਰੀ ਰੋਕੂ ਦਿਸ਼ਾ-ਨਿਰਦੇਸ਼ਾਂ ਅਤੇ ਫੈਸਲਿਆਂ ਦੀ ਪਾਲਣਾ ਕਰਨ ਲਈ ਕਿਹਾ।

ਇਸ ਮੌਕੇ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਮੈਂਬਰ ਅਤੇ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਦੇ ਸਕੱਤਰ ਮਨਜਿੰਦਰ ਸਿੰਘ ਨੇ ਆਪਣੇ ਅਨੁਭਵ ਸਾਂਝੇ ਕੀਤੇ। ਇਸ ਵਰਕਸ਼ਾਪ ਵਿੱਚ ਕਿਰਤ ਵਿਭਾਗ, ਪੁਲਿਸ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।

The post ਬਾਲ ਮਜ਼ਦੂਰੀ ਆਧੁਨਿਕ ਸਮਾਜ ਵਿੱਚ ਬਦਨੁਮਾ ਧੱਬਾ: ਡਾ. ਬਲਜੀਤ ਕੌਰ appeared first on TheUnmute.com - Punjabi News.

Tags:
  • breaking-news
  • child-labour
  • dr-baljit-kaur
  • latest-news
  • modern-society
  • news
  • punjab-congress
  • punjab-government
  • punjabi-news
  • punjab-news
  • the-unmute-breaking-news

Lionel Messi: PSG ਨੂੰ ਵੱਡਾ ਝਟਕਾ, ਮੇਸੀ ਨੇ ਦੋ ਸਾਲਾਂ 'ਚ ਹੀ ਕਲੱਬ ਛੱਡਣ ਦਾ ਲਿਆ ਫੈਸਲਾ

Thursday 01 June 2023 02:16 PM UTC+00 | Tags: breaking-news football lionel-messi news paris-saint-germain-f.c. sports

ਚੰਡੀਗੜ੍ਹ, 01 ਜੂਨ 2023: ਫਰਾਂਸ ਦੇ ਫੁੱਟਬਾਲ ਕਲੱਬ ਪੈਰਿਸ ਸੇਂਟ ਜਰਮੇਨ (PSG) ਨੂੰ ਵੱਡਾ ਝਟਕਾ ਲੱਗਾ ਹੈ। ਕੋਚ ਕ੍ਰਿਸਟੋਫ ਗਾਲਿਟਰ ਨੇ ਪੁਸ਼ਟੀ ਕੀਤੀ ਹੈ ਕਿ ਲਿਓਨੇਲ ਮੇਸੀ (Lionel Messi) ਨੇ ਜੂਨ ਵਿੱਚ ਆਪਣਾ ਇਕਰਾਰਨਾਮਾ ਖਤਮ ਹੋਣ ਤੋਂ ਬਾਅਦ ਕਲੱਬ ਛੱਡਣ ਦਾ ਫੈਸਲਾ ਕੀਤਾ ਹੈ। ਮੇਸੀ ਨੇ PSG ‘ਚ ਸਿਰਫ ਦੋ ਸਾਲ ਬਿਤਾਏ ਹਨ।

ਲੰਬੇ ਸਮੇਂ ਤੋਂ ਉਸ ਦੇ ਅਤੇ ਪੀਐਸਜੀ ਵਿਚਕਾਰ ਤਕਰਾਰ ਦੀਆਂ ਖਬਰਾਂ ਸਨ, ਕੁਝ ਦਿਨ ਪਹਿਲਾਂ ਮੇਸੀ ਦੇ ਸਾਊਦੀ ਅਰਬ ਦੌਰੇ ਤੋਂ ਬਾਅਦ ਕਲੱਬ ਨੇ ਉਸ ‘ਤੇ ਦੋ ਹਫ਼ਤਿਆਂ ਲਈ ਪਾਬੰਦੀ ਲਗਾ ਦਿੱਤੀ ਸੀ। ਇਸ ਤੋਂ ਬਾਅਦ ਮੈਸੀ ਨੇ ਕਲੱਬ ਤੋਂ ਮੁਆਫ਼ੀ ਵੀ ਮੰਗੀ। ਅਜਿਹੇ ‘ਚ ਗਾਲਿਟਰ ਨੇ ਹੁਣ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਮੈਸੀ ਕਲੱਬ ਛੱਡ ਰਹੇ ਹਨ।

ਕਲੱਬ ਨਾਲ ਮੇਸੀ (Lionel Messi) ਦਾ ਕਰਾਰ ਇਸ ਸਾਲ ਜੂਨ ‘ਚ ਖ਼ਤਮ ਹੋ ਜਾਵੇਗਾ। ਪੀਐਸਜੀ ਨੇ ਮੈਸੀ ਨੂੰ ਨਵਾਂ ਕਰਾਰ ਪੇਸ਼ ਕੀਤਾ, ਪਰ ਅਰਜਨਟੀਨਾ ਦੇ ਕਪਤਾਨ ਨੇ ਇਸ ‘ਤੇ ਦਸਤਖਤ ਨਹੀਂ ਕੀਤੇ। ਗਾਲਿਟਰ ਨੇ ਦੱਸਿਆ ਕਿ ਮੇਸੀ ਪੀਐਸਜੀ ਲਈ ਕਲਰਮੋਂਟ ਫੁੱਟ ਦੇ ਖਿਲਾਫ ਆਖਰੀ ਮੈਚ ਖੇਡੇਗਾ। ਇਹ ਪੀਐਸਜੀ ਦਾ ਸੀਜ਼ਨ ਦਾ ਆਖਰੀ ਲੀਗ-ਵਨ ਮੈਚ ਵੀ ਹੋਵੇਗਾ।

The post Lionel Messi: PSG ਨੂੰ ਵੱਡਾ ਝਟਕਾ, ਮੇਸੀ ਨੇ ਦੋ ਸਾਲਾਂ ‘ਚ ਹੀ ਕਲੱਬ ਛੱਡਣ ਦਾ ਲਿਆ ਫੈਸਲਾ appeared first on TheUnmute.com - Punjabi News.

Tags:
  • breaking-news
  • football
  • lionel-messi
  • news
  • paris-saint-germain-f.c.
  • sports

ਹਾਈਕੋਰਟ ਵੱਲੋਂ ਬਰਜਿੰਦਰ ਸਿੰਘ ਹਮਦਰਦ ਨੂੰ ਝਟਕਾ, ਕੇਸ CBI ਨੂੰ ਟਰਾਂਸਫਰ ਕਰਨ ਤੋਂ ਇਨਕਾਰ

Thursday 01 June 2023 02:22 PM UTC+00 | Tags: barjinder-singh-hamdard breaking-news jang-e-azadi-memorial latest-news news punjab-and-haryana-high-court punjab-news

ਚੰਡੀਗੜ੍ਹ, 01 ਜੂਨ 2023: ਅਜੀਤ ਸਮੂਹ ਅਖਬਾਰ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ (Barjinder Singh Hamdard) ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਉਨ੍ਹਾਂ ਵਿਰੁੱਧ ਕੇਸ ਸੀਬੀਆਈ ਨੂੰ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਬਰਜਿੰਦਰ ਸਿੰਘ ਹਮਦਰਦ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸ਼ੁਰੂ ਕੀਤੀ ਵਿਜੀਲੈਂਸ ਜਾਂਚ (07/2022, ਜਲੰਧਰ) ਨੂੰ ਸੀ.ਬੀ.ਆਈ. ਨੂੰ ਟਰਾਂਸਫਰ ਕਰਨ ਲਈ ਨਿਰਦੇਸ਼ ਦੇਣ ਦੀ ਅਪੀਲ ਕੀਤੀ ਸੀ।

ਕੇਸ ਦੀ ਸੁਣਵਾਈ ਕਰਨ ਉਪਰੰਤ ਜਸਟਿਸ ਵਿਨੋਦ ਐਸ ਭਾਰਦਵਾਜ ਨੇ ਪ੍ਰਤੀਵਾਦੀ ਨੰ. 3 ਯਾਨੀ ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ ਅਤੇ ਪ੍ਰਤੀਵਾਦੀ ਨੰ. 4 ਯਾਨੀ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ। ਹਮਦਰਦ ਨੂੰ ਕੋਈ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਅਦਾਲਤ ਨੇ ਜਾਂਚ ਜਾਰੀ ਰੱਖਣ ਲਈ ਕਿਹਾ ਹੈ।

ਇਸ ਦੌਰਾਨ ਅਦਾਲਤ ਨੇ ਸਟੇਟ ਕਾਊਂਸਲ ਨੂੰ ਪਟੀਸ਼ਨਕਰਤਾ ਨੂੰ ਇੱਕ ਪ੍ਰਸ਼ਨਾਵਲੀ ਭੇਜਣ ਲਈ ਕਿਹਾ ਹੈ ਅਤੇ ਪਟੀਸ਼ਨਕਰਤਾ ਨੂੰ ਜਵਾਬ ਦਾਖਲ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਗਿਆ ਹੈ। ਜਸਟਿਸ ਭਾਰਦਵਾਜ ਨੇ ਇਹ ਵੀ ਆਦੇਸ਼ ਦਿੱਤੇ ਹਨ ਕਿ ਜੇਕਰ ਸੂਬਾ ਪਟੀਸ਼ਨਕਰਤਾ ਵਿਰੁੱਧ ਐਫ.ਆਈ.ਆਰ. ਦਰਜ ਕਰਦਾ ਹੈ, ਤਾਂ ਉਸ (Barjinder Singh Hamdard)  ਨੂੰ 7 ਦਿਨਾਂ ਦਾ ਅਗਾਊਂ ਨੋਟਿਸ ਦਿੱਤਾ ਜਾਵੇ। ਅਦਾਲਤ ਨੇ ਪਟੀਸ਼ਨਰ ਦੇ ਵਕੀਲ ਨੂੰ ਮਾਮਲੇ ਦੀ ਜਾਂਚ ਦੌਰਾਨ ਪੂਰਾ ਸਹਿਯੋਗ ਦੇਣ ਦਾ ਆਦੇਸ਼ ਦਿੰਦਿਆਂ ਪੰਜਾਬ ਰਾਜ ਅਤੇ ਵਿਜੀਲੈਂਸ ਬਿਊਰੋ ਪੰਜਾਬ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਕੀਤਾ ਹੈ।

ਸੁਣਵਾਈ ਦੀ ਅਗਲੀ ਤਾਰੀਖ਼ 16 ਅਗਸਤ, 2023 ਤੈਅ ਕੀਤੀ ਗਈ ਹੈ। ਇਸ ਦੌਰਾਨ, ਹਮਦਰਦ ਨੇ ਆਪਣੀ ਪਟੀਸ਼ਨ ਵਿੱਚ ਸੀਬੀਆਈ ਨੂੰ ਨਿਰਪੱਖ ਜਾਂਚ ਲਈ ਨਿਰਦੇਸ਼ ਦੇਣ ਅਤੇ ਉਸਦੇ ਖਿਲਾਫ਼ ਉਕਤ ਜਾਂਚ ਸ਼ੁਰੂ ਕਰਨ ਦੇ ਕਾਰਨਾਂ ਅਤੇ ਤੱਥਾਂ ਦੀ ਸਮੀਖਿਆ ਕਰਨ ਦੀ ਬੇਨਤੀ ਵੀ ਕੀਤੀ। ਉਹਨਾਂ ਆਪਣੀ ਅਪੀਲ ਵਿੱਚ ਇਹ ਵੀ ਬੇਨਤੀ ਕੀਤੀ ਸੀ ਕਿ ਮੌਜੂਦਾ ਰਿੱਟ ਪਟੀਸ਼ਨ ਦੇ ਲੰਬਿਤ ਹੋਣ ਦੌਰਾਨ, ਜਾਂਚ ਨੰ. 07/2022, ਜਲੰਧਰ ਤੋਂ ਹੋਣ ਵਾਲੀ ਅਗਲੀ ਕਾਰਵਾਈ ਨੂੰ ਮੁਲਤਵੀ ਰੱਖਣ ਦੇ ਆਦੇਸ਼ ਜਾਰੀ ਕੀਤੇ ਜਾਣ।

The post ਹਾਈਕੋਰਟ ਵੱਲੋਂ ਬਰਜਿੰਦਰ ਸਿੰਘ ਹਮਦਰਦ ਨੂੰ ਝਟਕਾ, ਕੇਸ CBI ਨੂੰ ਟਰਾਂਸਫਰ ਕਰਨ ਤੋਂ ਇਨਕਾਰ appeared first on TheUnmute.com - Punjabi News.

Tags:
  • barjinder-singh-hamdard
  • breaking-news
  • jang-e-azadi-memorial
  • latest-news
  • news
  • punjab-and-haryana-high-court
  • punjab-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form