TheUnmute.com – Punjabi News: Digest for June 14, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਪੰਜਾਬ ਸਮੇਤ ਚੰਡੀਗੜ੍ਹ ਤੇ ਨੇੜਲੇ ਇਲਾਕਿਆਂ 'ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ

Tuesday 13 June 2023 08:22 AM UTC+00 | Tags: breaking-news delhi earthquake latest-news news punjabi-news punjab-news the-unmute-punjabi-news

ਚੰਡੀਗੜ੍ਹ, 13 ਜੂਨ 2023: ਜੰਮੂ-ਕਸ਼ਮੀਰ ਦੇ ਡੋਡਾ ‘ਚ ਮੰਗਲਵਾਰ ਦੁਪਹਿਰ 1:33 ਵਜੇ 5.4 ਤੀਬਰਤਾ ਦਾ ਭੂਚਾਲ (Earthquake) ਆਇਆ। ਦਿੱਲੀ-ਐਨਸੀਆਰ ਤੋਂ ਇਲਾਵਾ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸ੍ਰੀਨਗਰ ਵਿੱਚ ਲੋਕ ਦੁਕਾਨਾਂ ਅਤੇ ਘਰਾਂ ਤੋਂ ਬਾਹਰ ਆ ਗਏ। ਚਸ਼ਮਦੀਦ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਹਰ ਕੋਈ ਡਰ ਗਿਆ।

ਮੰਗਲਵਾਰ ਨੂੰ ਹੀ ਤਿੱਬਤ ਦੇ ਸ਼ਿਜ਼ਾਂਗ ‘ਚ ਭੂਚਾਲ ਆਇਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.3 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਸਵੇਰੇ 3:23 ਵਜੇ ਆਇਆ। ਇਸ ਦਾ ਕੇਂਦਰ ਜ਼ਮੀਨ ਤੋਂ 106 ਕਿਲੋਮੀਟਰ ਹੇਠਾਂ ਸੀ।

The post ਪੰਜਾਬ ਸਮੇਤ ਚੰਡੀਗੜ੍ਹ ਤੇ ਨੇੜਲੇ ਇਲਾਕਿਆਂ 'ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ appeared first on TheUnmute.com - Punjabi News.

Tags:
  • breaking-news
  • delhi
  • earthquake
  • latest-news
  • news
  • punjabi-news
  • punjab-news
  • the-unmute-punjabi-news

ਕਟਾਰੂਚੱਕ ਦੀ ਕਥਿਤ ਵੀਡੀਓ ਮਾਮਲਾ: ਸ਼ਿਕਾਇਤਕਰਤਾ ਵੱਲੋਂ ਕਾਰਵਾਈ ਕਰਵਾਉਣ ਤੋਂ ਇਨਕਾਰ

Tuesday 13 June 2023 08:31 AM UTC+00 | Tags: aam-aadmi-party chandigarh cm-bhagwant-mann lal-chand-kataruchak lal-chand-kataruchak-video news punjab-government the-unmute-breaking-news

ਚੰਡੀਗੜ੍ਹ, 13 ਜੂਨ 2023: ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਦੀ ਕਥਿਤ ਅਸ਼ਲੀਲ ਵੀਡੀਓ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਸ਼ਿਕਾਇਤਕਰਤਾ ਨੇ ਰਾਜਪਾਲ ਅਤੇ ਐਸਸੀ ਕਮਿਸ਼ਨ ਦੇ ਹੁਕਮਾਂ 'ਤੇ ਪੰਜਾਬ ਪੁਲਿਸ ਵੱਲੋਂ ਬਣਾਈ ਜਾਂਚ ਕਮੇਟੀ ਦੇ ਸਾਹਮਣੇ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਜਾਂਚ ਕਮੇਟੀ ਦੇ ਮੁਖੀ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਨੇ ਜਾਂਚ ਰਿਪੋਰਟ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਭੇਜ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਜਿਸ ਸਮੇਂ ਪੀੜਤਾ ਨਾਲ ਕਥਿਤ ਅਸ਼ਲੀਲ ਵੀਡੀਓ ਸਕੈਂਡਲ ਸਾਹਮਣੇ ਆਇਆ ਸੀ ਅਤੇ ਉਸ ਨਾਲ ਦੁਰਵਿਵਹਾਰ ਕੀਤਾ ਗਿਆ ਸੀ, ਉਸ ਸਮੇਂ ਉਹ ਬਿਲਕੁਲ ਵੀ ਨਾਬਾਲਗ ਨਹੀਂ ਸੀ। ਜਾਂਚ ਕਮੇਟੀ ਨੇ ਪੀੜਤਾ ਦੇ ਸਕੂਲ ਨੂੰ ਉਮਰ ਦੀ ਪੁਸ਼ਟੀ ਲਈ ਲਿਖਿਆ ਸੀ। ਸਕੂਲ ਦੇ ਰਿਕਾਰਡ ਅਨੁਸਾਰ ਉਸਦੀ ਜਨਮ ਮਿਤੀ 3 ਮਈ 1993 ਹੈ। ਇਹ ਘਟਨਾ 2013 ਵਿੱਚ ਵਾਪਰੀ ਸੀ। ਜਿਸ ਤੋਂ ਸਪੱਸ਼ਟ ਹੈ ਕਿ ਘਟਨਾ ਸਮੇਂ ਪੀੜਤਾ ਦੀ ਉਮਰ 20 ਸਾਲ ਦੇ ਕਰੀਬ ਸੀ। ਇਹ ਵੀ ਸਾਹਮਣੇ ਆਇਆ ਕਿ ਉਹ ਨੌਵੀਂ ਜਮਾਤ ਵਿੱਚ ਪੜ੍ਹਦਾ ਸੀ ਅਤੇ ਉਸ ਤੋਂ ਬਾਅਦ ਪੜ੍ਹਾਈ ਛੱਡ ਦਿੱਤੀ ਸੀ।

ਸ਼ਿਕਾਇਤਕਰਤਾ ਦਾ ਵਾਪਸ ਆਉਣਾ ਮੰਤਰੀ ਲਾਲ ਚੰਦ ਕਟਾਰੂਚੱਕ ਲਈ ਵੱਡੀ ਰਾਹਤ ਹੈ। ਇਸ ਘਟਨਾਕ੍ਰਮ ਤੋਂ ਬਾਅਦ ਮੰਤਰੀ ਕਟਾਰੂਚੱਕ ਲਗਾਤਾਰ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਸਨ। ਵਿਰੋਧੀ ਧਿਰ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਸੀ ਪਰ ਮੁੱਖ ਮੰਤਰੀ ਦਫ਼ਤਰ ਵੱਲੋਂ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਗਈ। ਐਸਸੀ ਕਮਿਸ਼ਨ ਦੇ ਇਸ਼ਾਰੇ 'ਤੇ ਇੱਕ ਜਾਂਚ ਕਮੇਟੀ ਬਣਾਈ ਗਈ ਸੀ, ਜਿਸ ਦੀ ਰਿਪੋਰਟ ਵੀ ਜਾਂਚ ਅਧਿਕਾਰੀ ਵੱਲੋਂ ਭੇਜ ਦਿੱਤੀ ਗਈ ਹੈ।

The post ਕਟਾਰੂਚੱਕ ਦੀ ਕਥਿਤ ਵੀਡੀਓ ਮਾਮਲਾ: ਸ਼ਿਕਾਇਤਕਰਤਾ ਵੱਲੋਂ ਕਾਰਵਾਈ ਕਰਵਾਉਣ ਤੋਂ ਇਨਕਾਰ appeared first on TheUnmute.com - Punjabi News.

Tags:
  • aam-aadmi-party
  • chandigarh
  • cm-bhagwant-mann
  • lal-chand-kataruchak
  • lal-chand-kataruchak-video
  • news
  • punjab-government
  • the-unmute-breaking-news

ਚੰਡੀਗੜ੍ਹ, 13 ਜੂਨ 2023: ਪੰਜਾਬ ਦੇ ਰਾਜਪਾਲ ਨੂੰ ਢੁਕਵਾਂ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਨ੍ਹਾਂ ਨੂੰ ਚੇਤੇ ਕਰਵਾਇਆ ਕਿ ਕਿਵੇਂ ਉਹ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦੇ ਕੇ ਇਸ ਬਾਰੇ ਯਾਦ ਦਿਵਾਉਣ ਤੱਕ ਆਪਣੀ ਸੰਵਿਧਾਨਕ ਡਿਊਟੀ ਨਿਭਾਉਣ ਵਿੱਚ ਅਸਫ਼ਲ ਰਹੇ ਸਨ।

ਇੱਕ ਵੀਡੀਓ ਰਿਕਾਰਡਿੰਗ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਨੇ ਆਪਣਾ ਭਾਸ਼ਣ 'ਮੇਰੀ ਸਰਕਾਰ' ਸ਼ਬਦ ਤੋਂ ਸ਼ੁਰੂ ਕੀਤਾ ਸੀ ਪਰ ਜਦੋਂ ਵਿਰੋਧੀ ਧਿਰ ਵੱਲੋਂ ਬਿਨਾਂ ਕਿਸੇ ਤਰਕ ਦੇ ਰੌਲਾ ਪਾਇਆ ਗਿਆ ਤਾਂ ਉਨ੍ਹਾਂ ਨੇ ਸਿਰਫ਼ 'ਸਰਕਾਰ' ਸ਼ਬਦ ਦੀ ਵਰਤੋਂ ਕਰਨ ਨੂੰ ਤਰਜੀਹ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਹਾਲਾਂਕਿ ਜਦੋਂ ਉਨ੍ਹਾਂ ਨੇ ਰਾਜਪਾਲ ਨੂੰ ਸੁਪਰੀਮ ਕੋਰਟ ਦੇ ਫੈਸਲੇ ਬਾਰੇ ਯਾਦ ਕਰਵਾਇਆ ਤਾਂ ਉਨ੍ਹਾਂ ਆਪਣਾ ਰੁਖ਼ ਬਦਲ ਲਿਆ ਅਤੇ 'ਮੇਰੀ ਸਰਕਾਰ' ਸ਼ਬਦ ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਰਿਕਾਰਡ ਤੋਂ ਮਿਲੀ ਵੀਡੀਓ ਰਿਕਾਰਡਿੰਗ ਇਸ ਗੱਲ ਦਾ ਸਬੂਤ ਹੈ ਕਿ ਰਾਜਪਾਲ ਚੁਣੀ ਹੋਈ ਸੂਬਾ ਸਰਕਾਰ ਪ੍ਰਤੀ ਵਿਰੋਧੀ ਰਵੱਈਆ ਅਪਣਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਦੀ ਬੇਬੁਨਿਆਦ ਅਤੇ ਗੁਮਰਾਹਕੁੰਨ ਬਿਆਨਬਾਜ਼ੀ ਇਸ ਅਹੁਦੇ ਦੀ ਨਿਰਾਦਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਵੱਲੋਂ ਜਾਰੀ ਕੀਤੇ ਜਾ ਰਹੇ ਬਿਆਨ ਰਾਜ ਵਿਧਾਨ ਸਭਾ ਵਿੱਚ ਉਨ੍ਹਾਂ ਦੀਆਂ ਕਾਰਵਾਈਆਂ ਦੇ ਬਿਲਕੁਲ ਉਲਟ ਹਨ, ਜਿਨ੍ਹਾਂ ਦੇ ਰਿਕਾਰਡਿਡ ਸਬੂਤ ਵੀ ਹਨ। ਭਗਵੰਤ ਮਾਨ ਨੇ ਰਾਜਪਾਲ ਨੂੰ ਪੁੱਛਿਆ ਕਿ ਉਹ ਆਪਣੇ ਸੰਬੋਧਨ ਦੌਰਾਨ 'ਮੇਰੀ ਸਰਕਾਰ' ਸ਼ਬਦ ਦੀ ਵਰਤੋਂ ਨਾ ਕਰਕੇ ਆਪਣਾ ਸੰਵਿਧਾਨਕ ਫ਼ਰਜ਼ ਨਿਭਾਉਣ ਵਿੱਚ ਅਸਫ਼ਲ ਕਿਉਂ ਰਹੇ।

ਮੁੱਖ ਮੰਤਰੀ ਨੇ ਅਫ਼ਸੋਸ ਜਤਾਇਆ ਕਿ ਇਹ ਮੰਦਭਾਗਾ ਹੈ ਕਿ ਮੌਜੂਦਾ ਕੇਂਦਰੀ ਸ਼ਾਸਨ ਤਹਿਤ ਆਏ 'ਸਿਲੈਕਟਿਡ ਲੋਕ', 'ਇਲੈਕਟਿਡ ਨੁਮਾਇੰਦਿਆਂ' ਦੇ ਮਾਮਲਿਆਂ ਵਿੱਚ ਤਾਕ-ਝਾਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਸੁਚਾਰੂ ਕੰਮਕਾਜ ਨੂੰ ਲੀਹੋਂ ਲਾਹੁਣ ਲਈ ਬੇਲੋੜੇ ਅੜਿੱਕੇ ਡਾਹੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਰਾਜ ਭਵਨ ਹੁਣ ਭਾਜਪਾ ਦੇ ਸੂਬਾਈ ਹੈੱਡ-ਕੁਆਰਟਰ ਵਜੋਂ ਕੰਮ ਕਰ ਰਹੇ ਹਨ, ਜੋ ਭਾਰਤੀ ਜਮਹੂਰੀਅਤ ਲਈ ਬਹੁਤ ਖਤਰਨਾਕ ਰੁਝਾਨ ਹੈ।

The post ਰਾਜਪਾਲ ਦੇ ਆਪਣੀ ਸੰਵਿਧਾਨਕ ਡਿਊਟੀ ਨਿਭਾਉਣ ‘ਚ ਅਸਫ਼ਲ ਰਹਿਣ ਬਾਰੇ ਮੁੱਖ ਮੰਤਰੀ ਮਾਨ ਵੱਲੋਂ ਵੀਡੀਓ ਜਾਰੀ appeared first on TheUnmute.com - Punjabi News.

Tags:
  • banwari-lal-prohiot
  • governor
  • governor-punjab
  • news

ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਵਿਜੀਲੈਂਸ ਵੱਲੋਂ ਚਰਨਜੀਤ ਚੰਨੀ ਤੋਂ ਪੁੱਛਗਿੱਛ ਜਾਰੀ

Tuesday 13 June 2023 09:07 AM UTC+00 | Tags: charanjit-singh-channi latest-news mohali-vigilance news punjab-charanjit-singh-channi punjab-congress vigilance

ਚੰਡੀਗੜ੍ਹ, 13 ਜੂਨ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਅੱਜ ਮੋਹਾਲੀ ਵਿਜੀਲੈਂਸ ਦਫਤਰ ਵਿਖੇ ਪੇਸ਼ ਹੋਣ ਲਈ ਪਹੁੰਚੇ ਹਨ । ਇੱਥੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਚਰਨਜੀਤ ਚੰਨੀ ਪਹਿਲਾਂ ਵੀ ਇਸ ਦਾ ਵਿਰੋਧ ਕਰ ਚੁੱਕੇ ਹਨ ਅਤੇ ਵਿਜੀਲੈਂਸ ‘ਤੇ ਉਸ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਅੱਜ ਸਾਰਾ ਰਿਕਾਰਡ ਨਾਲ ਪੇਸ਼ ਹੋਏ ਹਨ |

ਵਿਜੀਲੈਂਸ ਨੇ ਇਸ ਸਾਲ ਜਨਵਰੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਸੀ। ਜਲੰਧਰ ਲੋਕ ਸਭਾ ਉਪ ਚੋਣ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ।ਇਸ ਦੌਰਾਨ ਚੰਨੀ ਇਕੱਲੇ ਹੀ ਵਿਜੀਲੈਂਸ ਸਾਹਮਣੇ ਪੇਸ਼ ਹੋਏ। ਉਸ ਤੋਂ ਕਰੀਬ 7 ਘੰਟੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਵਿਜੀਲੈਂਸ ਨੇ ਉਸ ਨੂੰ 50 ਸਵਾਲਾਂ ਦਾ ਪ੍ਰੋਫਾਰਮਾ ਦਿੱਤਾ ਸੀ, ਜੋ ਉਸ ਨੇ ਭਰਨਾ ਸੀ। ਪਰ ਉਸ ਤੋਂ ਬਾਅਦ ਉਹ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਏ ਸਨ |

The post ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਵੱਲੋਂ ਚਰਨਜੀਤ ਚੰਨੀ ਤੋਂ ਪੁੱਛਗਿੱਛ ਜਾਰੀ appeared first on TheUnmute.com - Punjabi News.

Tags:
  • charanjit-singh-channi
  • latest-news
  • mohali-vigilance
  • news
  • punjab-charanjit-singh-channi
  • punjab-congress
  • vigilance

ਪੁਲਿਸ ਨੇ ਪਟਿਆਲਾ 'ਚ ਕਿਸਾਨਾਂ ਦਾ ਧਰਨਾ ਹਟਾਇਆ, ਕਈ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲਿਆ

Tuesday 13 June 2023 09:24 AM UTC+00 | Tags: farmers news patiala patiala-farmers-protest patiala-news samyukt-kisan-morcha the-unmute-breaking-news

ਚੰਡੀਗੜ੍ਹ, 13 ਜੂਨ 2023: ਪੰਜਾਬ ਦੇ ਪਟਿਆਲਾ ਵਿੱਚ 5 ਦਿਨਾਂ ਤੋਂ ਗੈਰ-ਸਿਆਸੀ ਸੰਯੁਕਤ ਕਿਸਾਨ ਮੋਰਚਾ ਦੇ ਧਰਨੇ ਨੂੰ ਪੁਲਿਸ ਨੇ ਚੱਕਵਾ ਦਿੱਤਾ ਹੈ। ਇਸ ਦੌਰਾਨ ਕਈ ਕਿਸਾਨ (Farmers) ਆਗੂਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਉਨ੍ਹਾਂ ਦੇ 4 ਹੋਰ ਸਾਥੀਆਂ ਦੀ ਭੁੱਖ ਹੜਤਾਲ ਵੀ ਸਮਾਪਤ ਕਰਵਾ ਦਿੱਤੀ ਹੈ |

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕਿਸਾਨਾਂ (Farmers) ਦੀਆਂ 21 ਮੰਗਾਂ ਸਨ, ਜਿਨ੍ਹਾਂ ਨੂੰ ਪੂਰਾ ਕਰਵਾਉਣ ਲਈ ਉਹ ਪਟਿਆਲਾ ਸਥਿਤ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਅੱਗੇ ਧਰਨਾ ਦੇ ਰਹੇ ਹਨ। ਬੀਕੇਯੂ (ਏਕਤਾ ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਦੋਂ ਤੱਕ ਪੀਐਸਪੀਸੀਐਲ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ।

ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਝੋਨੇ ਦੇ ਸੀਜ਼ਨ ਲਈ 20 ਅਕਤੂਬਰ ਤੱਕ ਰੋਜ਼ਾਨਾ 10 ਘੰਟੇ ਬਿਜਲੀ ਚਾਲੂ ਰੱਖਣ, ਜਨਰਲ ਕੈਟਾਗਰੀ ਦੇ ਲੰਬੇ ਸਮੇਂ ਤੋਂ ਬੰਦ ਪਏ ਕੁਨੈਕਸ਼ਨ ਤੁਰੰਤ ਜਾਰੀ ਕਰਨਾ, ਵੀ.ਡੀ.ਐੱਸ ਸਕੀਮ ਨੂੰ ਹਰ ਸਮੇਂ ਖੁੱਲ੍ਹਾ ਰੱਖਣ, ਫੀਸਾਂ ਵਸੂਲਣੀਆਂ ਬੰਦ ਕਰਨ, ਸਮਾਰਟ ਮੀਟਰਾਂ ਨੂੰ ਬੰਦ ਕਰਨਾ ਆਦਿ ਸ਼ਾਮਲ ਹਨ।

ਦੂਜੇ ਪਾਸੇ ਪਟਿਆਲਾ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਨੇ ਦੱਸਿਆ ਕਿ ਜਗਜੀਤ ਸਿੰਘ ਦੀ ਭੁੱਖ ਹੜਤਾਲ ਖ਼ਤਮ ਕਰਵਾ ਦਿੱਤੀ ਹੈ। ਉਨ੍ਹਾਂ ਦਾ ਮੈਡੀਕਲ ਚੈਕਅੱਪ ਕੀਤਾ ਜਾ ਰਿਹਾ ਹੈ ਅਤੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।ਸ਼ਾਂਤੀ ਬਹਾਲ ਕਰਨ ਲਈ ਪਹਿਲਾਂ ਪਟਿਆਲਾ ਪੁਲਿਸ ਨੇ ਗੱਲਬਾਤ ਕੀਤੀ ਪਰ ਗੱਲਬਾਤ ਦਾ ਹੱਲ ਨਾ ਨਿਕਲਣ ‘ਤੇ ਇਹ ਕਾਰਵਾਈ ਕਰਨੀ ਪਈ | ਕਈ ਕਿਸਾਨ ਆਪਣੇ ਘਰਾਂ ਨੂੰ ਚਲੇ ਗਏ ਹਨ ਅਤੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

The post ਪੁਲਿਸ ਨੇ ਪਟਿਆਲਾ ‘ਚ ਕਿਸਾਨਾਂ ਦਾ ਧਰਨਾ ਹਟਾਇਆ, ਕਈ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲਿਆ appeared first on TheUnmute.com - Punjabi News.

Tags:
  • farmers
  • news
  • patiala
  • patiala-farmers-protest
  • patiala-news
  • samyukt-kisan-morcha
  • the-unmute-breaking-news

ਸੂਰਜਮੁਖੀ MSP ਤੇ ਕਿਸਾਨ ਆਗੂ ਦੀ ਰਿਹਾਈ ਨੂੰ ਲੈ ਕੇ ਕਿਸਾਨਾਂ ਵੱਲੋਂ ਹਰਿਆਣਾ 'ਚ ਹਾਈਵੇਅ ਜਾਮ

Tuesday 13 June 2023 09:50 AM UTC+00 | Tags: breaking-news delhi-haryana-highway farmersnews farmers-protest haryana haryana-government haryana-news jammu-delhi-national-highway kurukshetra latest-news msp news surajmukhi-msp

ਚੰਡੀਗੜ੍ਹ, 13 ਜੂਨ 2023: ਹਰਿਆਣਾ (Haryana) ‘ਚ ਸੂਰਜਮੁਖੀ ‘ਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਕੁਰੂਕਸ਼ੇਤਰ ‘ਚ ਕਿਸਾਨਾਂ ਨੇ ਸੋਮਵਾਰ ਦੁਪਹਿਰ 2 ਵਜੇ ਤੋਂ ਜੰਮੂ-ਦਿੱਲੀ ਨੈਸ਼ਨਲ ਹਾਈਵੇਅ ‘ਤੇ ਜਾਮ ਲਗਾ ਦਿੱਤਾ ਹੈ। ਇੱਥੇ ਕਿਸਾਨਾਂ ਨੇ ਹਾਈਵੇਅ 'ਤੇ ਹੀ ਰਾਤ ਕੱਟੀ। ਸੰਯੁਕਤ ਕਿਸਾਨ ਮੋਰਚਾ ਵੱਲੋਂ ਹਰਿਆਣਾ ਸਰਕਾਰ ਨੂੰ ਦਿੱਤੇ 10 ਵਜੇ ਦੇ ਅਲਟੀਮੇਟਮ ਦਾ ਸਮਾਂ ਖ਼ਤਮ ਹੋ ਗਿਆ ਹੈ। ਇਸ ਮਗਰੋਂ ਕਿਸਾਨਾਂ ਨੇ ਹਾਈਵੇਅ 'ਤੇ ਟੈਂਟ ਲਾ ਦਿੱਤੇ ਹਨ। ਕਿਸਾਨਾਂ ਨੇ ਕਿਹਾ ਕਿ ਸੂਰਜਮੁਖੀ ‘ਤੇ MSP ਦਾ ਐਲਾਨ ਕੀਤਾ ਜਾਵੇ ਅਤੇ ਗੁਰਨਾਮ ਚੜੂਨੀ ਸਮੇਤ ਹੋਰ ਕਿਸਾਨ ਆਗੂਆਂ ਨੂੰ ਰਿਹਾਅ ਕੀਤਾ ਜਾਵੇ।

ਇਸ ਮੌਕੇ ਰਾਕੇਸ਼ ਟਿਕੈਤ ਨੇ ਕਿਹਾ ਕਿ ਵੱਡਾ ਪ੍ਰਦਰਸ਼ਨ ਕਰਨਾ ਪਵੇਗਾ। ਧਰਨੇ ਨੂੰ ਲੈ ਕੇ ਚੜੂਨੀ ਦੀ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਚੱਲ ਰਹੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸਰਕਾਰ ਨੇ ਇੱਕ ਇਸ਼ਤਿਹਾਰ ਜਾਰੀ ਕਰਕੇ ਪੁੱਛਿਆ ਹੈ ਕਿ ਹਰਿਆਣਾ ਵਿੱਚ ਸੂਰਜਮੁਖੀ ਦਾ ਰੇਟ ਸਭ ਤੋਂ ਵੱਧ ਹੈ, ਫਿਰ ਵੀ ਰਾਸ਼ਟਰੀ ਰਾਜਮਾਰਗ ਨੂੰ ਰੋਕਣਾ ਜਾਇਜ਼ ਹੈ?

ਡੀਐਮ ਸ਼ਾਂਤਨੂ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੇ ਮਾਰੂ ਹਥਿਆਰ ਜਿਵੇਂ ਕਿ ਲਾਠੀ-ਡੰਡਾ, ਤਲਵਾਰ, ਗੰਡਾਸਾ ਆਦਿ ਲੈ ਕੇ ਜਾਣ, ਪੈਟਰੋਲ-ਡੀਜ਼ਲ ਦੀਆਂ ਬੋਤਲਾਂ ਦੀ ਵਿਕਰੀ ‘ਤੇ ਪਾਬੰਦੀ ਲਗਾਈ ਗਈ ਹੈ। ਇਸਦੇ ਨਾਲ ਹੀ ਧਾਰਾ 144 ਲਾਗੂ ਕਰ ਦਿੱਤੀ ਹੈ।”

ਹਰਿਆਣਾ (Haryana) ਸਰਕਾਰ ਦਾ ਕਹਿਣਾ ਹੈ ਕਿ "ਹਰਿਆਣਾ ਵਿੱਚ 38,414 ਏਕੜ ਵਿੱਚ ਸੂਰਜਮੁਖੀ ਦੀ ਫ਼ਸਲ ਹੈ। ਭਾਵੰਤਰ ਯੋਜਨਾ ਤਹਿਤ 8,528 ਕਿਸਾਨਾਂ ਨੂੰ 1000 ਰੁਪਏ ਪ੍ਰਤੀ ਕੁਇੰਟਲ ਦੀ ਅੰਤਰਿਮ ਰਾਹਤ ਰਾਸ਼ੀ ਦਿੱਤੀ ਜਾਂਦੀ ਹੈ। ਹੁਣ ਤੱਕ 29.13 ਕਰੋੜ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ। ਹਰਿਆਣਾ ਵਿੱਚ ਸਰਕਾਰ ਵੱਲੋਂ 4,900 ਰੁਪਏ ਅਤੇ 1,000 ਰੁਪਏ ਦਾ ਬਾਜ਼ਾਰੀ ਭਾਅ ਹੈ, ਭਾਵ ਸੂਰਜਮੁਖੀ ਦਾ ਭਾਅ 5900 ਰੁਪਏ ਪ੍ਰਤੀ ਕੁਇੰਟਲ ਹੈ। ਇਸ ਦੇ ਉਲਟ ਕਰਨਾਟਕ ਵਿੱਚ ਇਹ ਦਰ 4,077, ਪੰਜਾਬ ਵਿੱਚ 4,000, ਤਾਮਿਲਨਾਡੂ ਵਿੱਚ 3,550, ਮਹਾਰਾਸ਼ਟਰ ਵਿੱਚ 3,975 ਅਤੇ ਗੁਜਰਾਤ ਵਿੱਚ 3,975 ਹੈ।

The post ਸੂਰਜਮੁਖੀ MSP ਤੇ ਕਿਸਾਨ ਆਗੂ ਦੀ ਰਿਹਾਈ ਨੂੰ ਲੈ ਕੇ ਕਿਸਾਨਾਂ ਵੱਲੋਂ ਹਰਿਆਣਾ ‘ਚ ਹਾਈਵੇਅ ਜਾਮ appeared first on TheUnmute.com - Punjabi News.

Tags:
  • breaking-news
  • delhi-haryana-highway
  • farmersnews
  • farmers-protest
  • haryana
  • haryana-government
  • haryana-news
  • jammu-delhi-national-highway
  • kurukshetra
  • latest-news
  • msp
  • news
  • surajmukhi-msp

ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਦੂਜੇ ਸੂਬਿਆਂ ਦੀਆਂ ਬਿਨਾਂ ਟੈਕਸ ਚੱਲਦੀਆਂ ਦੋ ਬੱਸਾਂ ਦੇ 50-50 ਹਜ਼ਾਰ ਰੁਪਏ ਦੇ ਚਲਾਨ

Tuesday 13 June 2023 09:54 AM UTC+00 | Tags: breaking-news buses challans laljit-singh-bhullar ministers-flying-squad-challans news punjab-buses punjab-transport punjab-transport-department squad-challans the-unmute-breaking-news

ਚੰਡੀਗੜ੍ਹ, 13 ਜੂਨ 2023: ਮਨਿਸਟਰਜ਼ ਫ਼ਲਾਇੰਗ ਸਕੁਐਡ (Minister’s Flying Squad) ਵੱਲੋਂ ਬਿਨਾਂ ਟੈਕਸ ਤੋਂ ਚਲ ਰਹੀਆਂ ਦੂਜੇ ਸੂਬਿਆਂ ਦੀਆਂ ਦੋ ਬੱਸਾਂ ਦੇ 50-50 ਹਜ਼ਾਰ ਰੁਪਏ ਦੇ ਚਲਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਪੈਸੇ ਲੈ ਕੇ ਸਵਾਰੀਆਂ ਨੂੰ ਟਿਕਟ ਨਾ ਦੇਣ ਵਾਲੇ ਤਿੰਨ ਕੰਡਕਟਰ ਵੀ ਕਾਬੂ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਜਨਤਕ ਬੱਸ ਸੇਵਾ ਨੂੰ ਹੋਰ ਦਰੁਸਤ ਕਰਨ ਅਤੇ ਟਰਾਂਸਪੋਰਟ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਜੜ੍ਹੋਂ ਖ਼ਾਤਮੇ ਲਈ ਗਠਤ ਕੀਤੇ ਗਏ |

ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਲੁਧਿਆਣਾ ਦੇ ਬੱਸ ਸਟੈਂਡ ਦੇ ਬਾਹਰ ਬੱਸਾਂ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ ਰਾਜਸਥਾਨ ਦੀ ਸਲੀਪਰ ਬੱਸ ਨੰਬਰ ਆਰ.ਜੇ. 28-ਪੀ.ਏ-0001 ਅਤੇ ਜੰਮੂ-ਕਸ਼ਮੀਰ ਦੀ ਸਲੀਪਰ ਬੱਸ ਨੰਬਰ ਜੇ.ਕੇ. 02-ਬੀ.ਜੀ 2099 ਨੂੰ ਬਿਨਾਂ ਸਟੇਟ ਟੈਕਸ ਤੋਂ ਚਲਦਾ ਪਾਇਆ ਗਿਆ, ਜਿਨ੍ਹਾਂ ਦੇ ਮੌਕੇ ‘ਤੇ ਹੀ ਚਲਾਨ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਫ਼ਲਾਇੰਗ ਸਕੁਐਡ (Minister’s Flying Squad) ਨੇ ਹਿਮਾਚਲ ਪ੍ਰਦੇਸ਼ ਦੇ ਪਤਲੀਕੂਲ ਵਿਖੇ ਪੰਜਾਬ ਤੋਂ ਚਲਦੀਆਂ ਬੱਸਾਂ ਦੀ ਚੈਕਿੰਗ ਕੀਤੀ ਜਿਸ ਦੌਰਾਨ ਰੂਪਨਗਰ ਡਿਪੂ ਦੀ ਬੱਸ ਨੰਬਰ ਪੀ.ਬੀ-65 ਏ.ਟੀ-1695 ਦੇ ਕੰਡਕਟਰ ਅਸ਼ਵਨੀ ਕੁਮਾਰ ਨੂੰ ਸਵਾਰੀਆਂ ਤੋਂ 235 ਰੁਪਏ ਲੈ ਕੇ ਟਿਕਟ ਨਾ ਦੇਣ ਦਾ ਦੋਸ਼ੀ ਪਾਇਆ ਗਿਆ।

ਇੱਥੇ ਹੀ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਪੀ.ਬੀ-07-ਸੀ.ਏ-5458 ਦੇ ਕੰਡਕਟਰ ਧਰਮਿੰਦਰ ਰਾਮ ਨੂੰ ਵੀ ਸਵਾਰੀਆਂ ਤੋਂ 140 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਵਿਖੇ ਚੈਕਿੰਗ ਦੌਰਾਨ ਜਗਰਾਉਂ ਡਿਪੂ ਦੀ ਬੱਸ ਨੰਬਰ ਪੀ.ਬੀ-10-ਜੀ.ਐਕਸ-6842 ਦੇ ਕੰਡਕਟਰ ਹਰਮੇਸ਼ ਸਿੰਘ ਨੂੰ ਵੀ ਸਵਾਰੀਆਂ ਤੋਂ 50 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਵੱਲੋਂ ਸਰਹਿੰਦ ਵਿਖੇ ਕੀਤੀ ਚੈਕਿੰਗ ਦੌਰਾਨ ਫ਼ਿਰੋਜ਼ਪੁਰ ਡਿਪੂ ਦੀ ਬੱਸ ਨੰਬਰ ਪੀ.ਬੀ-05-ਏ.ਪੀ 5354 ਨੂੰ ਅਣ-ਅਧਿਕਾਰਤ ਰੂਟ ‘ਤੇ ਚਲਦਾ ਪਾਇਆ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।

ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ ‘ਤੇ ਕਿਹਾ ਕਿ ਸਰਕਾਰੀ ਬੱਸ ਸੇਵਾ ‘ਚ ਤੈਨਾਤ ਡਰਾਈਵਰ ਤੇ ਕੰਡਕਟਰ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ ਅਤੇ ਉਹ ਇਨ੍ਹਾਂ ਦੇ ਹਰ ਦੁਖ-ਸੁਖ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਪਰ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾਉਣ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

The post ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਦੂਜੇ ਸੂਬਿਆਂ ਦੀਆਂ ਬਿਨਾਂ ਟੈਕਸ ਚੱਲਦੀਆਂ ਦੋ ਬੱਸਾਂ ਦੇ 50-50 ਹਜ਼ਾਰ ਰੁਪਏ ਦੇ ਚਲਾਨ appeared first on TheUnmute.com - Punjabi News.

Tags:
  • breaking-news
  • buses
  • challans
  • laljit-singh-bhullar
  • ministers-flying-squad-challans
  • news
  • punjab-buses
  • punjab-transport
  • punjab-transport-department
  • squad-challans
  • the-unmute-breaking-news

ਮੁੰਬਈ-ਪੁਣੇ ਐਕਸਪ੍ਰੈਸ ਵੇਅ 'ਤੇ ਭਿਆਨਕ ਹਾਦਸਾ, ਤੇਲ ਟੈਂਕਰ ਨੂੰ ਅੱਗ ਲੱਗਣ ਕਾਰਨ 4 ਜਣਿਆਂ ਦੀ ਮੌਤ

Tuesday 13 June 2023 10:58 AM UTC+00 | Tags: breaking-news fire-incident khandala latest-news lonavala maharashtra mumbai-pune-expressway news

ਚੰਡੀਗੜ੍ਹ, 13 ਜੂਨ 2023: ਮਹਾਰਾਸ਼ਟਰ ‘ਚ ਮੁੰਬਈ-ਪੁਣੇ ਐਕਸਪ੍ਰੈੱਸ ਵੇਅ (Mumbai-Pune Expressway) ‘ਤੇ ਮੰਗਲਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਤੇਲ ਟੈਂਕਰ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਤੋਂ ਬਾਅਦ ਇਸ ਵਿੱਚ ਅੱਗ ਲੱਗ ਗਈ। ਇਹ ਹਾਦਸਾ ਕਿੰਨਾ ਭਿਆਨਕ ਸੀ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਹੀ ਅੱਗ ਲੱਗ ਗਈ। ਇਸ ਘਟਨਾ ‘ਚ 4 ਜਣਿਆਂ ਦੀ ਮੌਤ ਹੋ ਗਈ ਹੈ, ਜਦਕਿ 3 ਜਣੇ ਜ਼ਖਮੀ ਦੱਸੇ ਜਾ ਰਹੇ ਹਨ । ਹਾਈਵੇਅ ਦੇ ਇੱਕ ਪਾਸੇ ਆਵਾਜਾਈ ਰੋਕ ਦਿੱਤੀ ਗਈ ਹੈ ਅਤੇ ਇੱਕ ਪਾਸੇ ਤੋਂ ਹੀ ਵਾਹਨਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।

ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਲੋਨਾਵਾਲਾ ਅਤੇ ਖੰਡਾਲਾ ਦੇ ਵਿਚਕਾਰ ਵਾਪਰੀ। ਟੈਂਕਰ ਵਿੱਚ ਕੋਈ ਰਸਾਇਣਕ ਪਦਾਰਥ ਭਰਿਆ ਹੋਇਆ ਸੀ। ਲੋਨਾਵਾਲਾ ਪੁਲਿਸ ਸਟੇਸ਼ਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ‘ਚ ਸੜਕ ‘ਤੇ ਆ ਰਹੇ ਚਾਰ ਵਾਹਨ ਚਾਲਕ ਜ਼ਖਮੀ ਹੋ ਗਏ ਅਤੇ ਤਿੰਨ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਵਿੱਚੋਂ ਇੱਕ ਟੈਂਕਰ ਵਿੱਚ ਸਵਾਰ ਸੀ। ਅਤੇ ਟੈਂਕਰ ਵਿੱਚ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।

The post ਮੁੰਬਈ-ਪੁਣੇ ਐਕਸਪ੍ਰੈਸ ਵੇਅ ‘ਤੇ ਭਿਆਨਕ ਹਾਦਸਾ, ਤੇਲ ਟੈਂਕਰ ਨੂੰ ਅੱਗ ਲੱਗਣ ਕਾਰਨ 4 ਜਣਿਆਂ ਦੀ ਮੌਤ appeared first on TheUnmute.com - Punjabi News.

Tags:
  • breaking-news
  • fire-incident
  • khandala
  • latest-news
  • lonavala
  • maharashtra
  • mumbai-pune-expressway
  • news

ਅੰਮ੍ਰਿਤਸਰ, 13 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੇ ਕਰੂਕਸ਼ੇਤਰ ਵਿਖੇ ਕਿਸਾਨਾਂ ਵੱਲੋਂ ਫਸਲਾਂ ਦੇ ਘਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਆਰੰਭੇ ਗਏ ਸੰਘਰਸ਼ ਦਾ ਸਮਰਥਨ ਕੀਤਾ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਕਿਹਾ ਕਿ ਉਹ ਕਿਸਾਨਾਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦੇ ਹਨ। ਉਨ੍ਹਾਂ ਆਖਿਆ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ, ਜਿਨ੍ਹਾਂ ਦੇ ਸਿਰ 'ਤੇ ਦੇਸ਼ ਦੀ ਅਰਥ ਵਿਵਸਥਾ ਅਤੇ ਲੋਕਾਂ ਦਾ ਜੀਵਨ ਨਿਰਭਰ ਕਰਦਾ ਹੈ। ਕਿਸਾਨਾਂ ਨੂੰ ਦਬਾਉਣਾ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਨਾਲ ਖਿਲਵਾੜ ਕਰਨਾ ਦੇਸ਼ ਦੇ ਇਸ ਅਹਿਮ ਵਰਗ ਨਾਲ ਅਨਿਆਂ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਘਟੋ-ਘੱਟ ਸਮਰਥਨ ਮੁੱਲ 'ਤੇ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਯਕੀਨੀ ਬਣਾਉਣਾ ਸਰਕਾਰਾਂ ਦੀ ਜੁੰਮੇਵਾਰੀ ਹੈ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਹਰਿਆਣਾ ਦੇ ਕਿਸਾਨਾਂ ਨੂੰ ਇਸ ਲਈ ਸੰਘਰਸ਼ ਦੇ ਰਾਹ ਪੈਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਘਟੋ-ਘੱਟ ਸਮਰਥਨ ਮੁੱਲ ਅਤੇ ਇਸ 'ਤੇ ਖਰੀਦ ਨੂੰ ਕਾਨੂੰਨ ਦੇ ਦਾਇਰੇ ਵਿਚ ਲਿਆਉਣ ਦੀ ਮੰਗ ਬਿਲਕੁਲ ਜਾਇਜ਼ ਹੈ ਅਤੇ ਸਰਕਾਰਾਂ ਨੂੰ ਇਸ 'ਤੇ ਆਨਾਕਾਨੀ ਨਹੀਂ ਕਰਨੀ ਚਾਹੀਦੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨਾਲ ਅਨਿਆਂ ਠੀਕ ਨਹੀਂ ਹੈ।

ਉਨ੍ਹਾਂ (Harjinder Singh Dhami) ਇਸ ਗੱਲ 'ਤੇ ਅਫ਼ਸੋਸ ਜਾਹਿਰ ਕੀਤਾ ਕਿ ਹਰਿਆਣਾ ਸਰਕਾਰ ਵੱਲੋਂ ਨਾਮਜ਼ਦ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਪਾਸ ਸੀ ਤਾਂ ਉਸ ਸਮੇਂ ਇਕ ਸਾਲ ਤੱਕ ਦਿੱਲੀ ਕਿਸਾਨ ਸੰਘਰਸ਼ ਲਈ ਲੰਗਰ ਸੇਵਾ ਨਿਰੰਤਰ ਜਾਰੀ ਰੱਖੀ ਗਈ ਸੀ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦਾ ਸਿਧਾਂਤ ਲੋੜਵੰਦਾਂ ਅਤੇ ਹੱਕੀ ਮੰਗਾਂ ਕਰਨ ਵਾਲੇ ਲੋਕਾਂ ਦਾ ਸਹਿਯੋਗ ਕਰਨਾ ਹੈ। ਇਹ ਗੁਰੂ ਸਾਹਿਬਾਨ ਦੇ ਆਸ਼ੇ ਅਨੁਸਾਰ ਹੈ, ਪਰੰਤੂ ਜਦੋਂ ਸਰਕਾਰੀ ਕਮੇਟੀਆਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਮਾਨਵਤਾ ਨਾਲ ਖੜ੍ਹਨ ਦੀ ਥਾਂ ਸਰਕਾਰਾਂ ਦੇ ਹੱਕ ਵਿਚ ਭੁਗਤਾਉਣ ਤਾਂ ਇਹ ਸਿੱਧੇ ਤੌਰ 'ਤੇ ਸਿੱਖ ਸਿਧਾਤਾਂ ਦੇ ਵਿਰੁੱਧ ਹੈ।

ਐਡਵੋਕੇਟ ਧਾਮੀ ਨੇ ਪਟਿਆਲਾ ਵਿਖੇ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਵੱਲੋਂ ਲਗਾਏ ਧਰਨੇ ਨੂੰ ਜਬਰੀ ਚੁਕਾਉਣ ਦੀ ਵੀ ਕਰੜੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵਿਰੁੱਧ ਭੁਗਤ ਕੇ ਚੰਗਾ ਨਹੀਂ ਕਰ ਰਹੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਨਸੀਹਤ ਦਿੱਤੀ ਕਿ ਉਹ ਲੋਕ ਭਾਵਨਾਵਾਂ ਦੀ ਕਦਰ ਕਰਨ ਅਤੇ ਸੱਤਾ ਦੇ ਨਸ਼ੇ 'ਚ ਬਾਹਰ ਆ ਕੇ ਲੋਕ ਹਿਤੈਸ਼ੀ ਫੈਸਲੇ ਲੈਣ।

The post ਸਰਕਾਰਾਂ ਦੇਸ਼ ਦੀ ਰੀੜ੍ਹ ਦੀ ਹੱਡੀ ਕਿਸਾਨਾਂ ਦੀ ਫਸਲ ਘੱਟੋ ਘੱਟ ਸਮਰਥਨ ਮੁੱਲ 'ਤੇ ਖਰੀਦਣਾ ਯਕੀਨੀ ਬਣਾਉਣ: ਹਰਜਿੰਦਰ ਸਿੰਘ ਧਾਮੀ appeared first on TheUnmute.com - Punjabi News.

Tags:
  • breaking-news
  • farmers-protest
  • government
  • harjinder-singh-dhami
  • msp
  • msp-issue
  • news
  • punjab-farmers
  • sgpc

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

Tuesday 13 June 2023 11:11 AM UTC+00 | Tags: amritsar breaking-news news punjab-news religious-examination sachkhand-sri-darbar-sahib sgpc-religious-examination shiromani-gurdwara-parbandhak-committee sikh the-unmute-breaking-news

ਅੰਮ੍ਰਿਤਸਰ, 13 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਫਰਵਰੀ 2023 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ। ਐਲਾਨੇ ਗਏ ਨਤੀਜੇ ਅਨੁਸਾਰ 1552 ਵਿਦਿਆਰਥੀਆਂ ਨੂੰ 32 ਲੱਖ 25 ਹਜ਼ਾਰ ਰੁਪਏ ਵਜੀਫਾ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਇਸ ਤੋਂ ਇਲਾਵਾ ਸਨਮਾਨ ਚਿੰਨ੍ਹ ਤੇ ਪ੍ਰਮਾਣ ਪੱਤਰ ਦੇ ਕੇ ਵੀ ਨਿਵਾਜਿਆ ਜਾਵੇਗਾ।

ਨਤੀਜਾ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਦਾ ਕਾਰਜ ਕਰਦੀ ਹੈ, ਉਥੇ ਹੀ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੀ ਨਿਰੰਤਰ ਕਾਰਜਸ਼ੀਲ ਹੈ। ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਚਾਰਕ ਜਥਿਆਂ ਨਾਲ ਪਿੰਡ ਪੱਧਰ 'ਤੇ ਧਰਮ ਪ੍ਰਚਾਰ ਲਹਿਰ ਚਲਾਈ ਜਾ ਰਹੀ ਹੈ।

ਧਰਮ ਪ੍ਰਚਾਰ ਕਮੇਟੀ ਵੱਲੋਂ 17 ਮਿਸ਼ਨਰੀ ਕਾਲਜ ਅਤੇ ਵਿਦਿਆਲੇ ਨੌਜੁਆਨਾਂ ਨੂੰ ਗੁਰਬਾਣੀ ਕੀਰਤਨ ਅਤੇ ਧਰਮ ਦੀ ਸਿੱਖਿਆ ਦੇਣ ਲਈ ਕਾਰਜਸ਼ੀਲ ਹਨ। ਇਸ ਦੇ ਨਾਲ ਹੀ ਬੱਚਿਆਂ ਅਤੇ ਨੌਜੁਆਨਾਂ ਨੂੰ ਸਿੱਖ ਧਰਮ, ਇਤਿਹਾਸ ਤੋਂ ਜਾਣੂ ਕਰਵਾਉਣ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨੌਜੁਆਨਾਂ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ, ਰਹਿਤ ਮਰਯਾਦਾ ਅਤੇ ਸਿੱਖ ਸਿਧਾਂਤਾਂ ਨਾਲ ਜੋੜਨ ਲਈ ਧਾਰਮਿਕ ਪ੍ਰੀਖਿਆ ਦਾ ਵੱਡਾ ਮਹੱਤਵ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੌਰਾਨ ਹਜ਼ਾਰਾਂ ਵਿਦਿਆਰਥੀ ਹਿੱਸਾ ਲੈਂਦੇ ਹਨ, ਜਿਨ੍ਹਾਂ ਵਿੱਚੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਜੀਫਾ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਫ਼ਰਵਰੀ 2023 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਚਾਰ ਦਰਜਿਆਂ ਅੰਦਰ 40774 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 1552 ਵਿਦਿਆਰਥੀ ਨੇ ਵਜੀਫਾ ਹਾਸਲ ਕੀਤਾ ਹੈ।

ਇਸ ਦੇ ਨਾਲ ਹੀ ਹਰ ਦਰਜੇ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਵੀ ਵਿਸ਼ੇਸ਼ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਹਰ ਵਿਦਿਆਰਥੀ ਨੂੰ ਇਸ ਧਾਰਮਿਕ ਪ੍ਰੀਖਿਆ ਦਾ ਹਿੱਸਾ ਬਣਾਉਣ ਲਈ ਸਕੂਲ ਪ੍ਰਬੰਧਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਵੱਧ ਤੋਂ ਵੱਧ ਬੱਚੇ ਅਤੇ ਨੌਜੁਆਨ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਹੋ ਸਕਣ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਅੰਤ੍ਰਿੰਗ ਮੈਂਬਰ ਸ. ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਅਮਰੀਕ ਸਿੰਘ ਵਿਛੋਆ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਪਾਲ ਸਿੰਘ ਜੱਲਾ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ਼ ਸਿੰਘ, ਡਾ. ਅਮਰਜੀਤ ਸਿੰਘ, ਇੰਚਾਰਜ ਸ. ਕੁਲਵਿੰਦਰ ਸਿੰਘ, ਹੈੱਡ ਪ੍ਰਚਾਰਕ ਸ. ਸਰਬਜੀਤ ਸਿੰਘ ਢੋਟੀਆਂ ਆਦਿ ਹਾਜ਼ਰ ਸਨ।

The post ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ appeared first on TheUnmute.com - Punjabi News.

Tags:
  • amritsar
  • breaking-news
  • news
  • punjab-news
  • religious-examination
  • sachkhand-sri-darbar-sahib
  • sgpc-religious-examination
  • shiromani-gurdwara-parbandhak-committee
  • sikh
  • the-unmute-breaking-news

ਪਟਿਆਲਾ 12 ਜੂਨ 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ (Prof. Prem Singh Chandumajra) ਨੇ ਬਿਜਲੀ ਬੋਰਡ ਦਫਤਰ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ਼ਾਰੇ 'ਤੇ ਪੁਲਿਸ ਕੋਲੋਂ ਚੁੱਕਵਾਉਣ ਦੀ ਜ਼ੋਰਦਾਰ ਸ਼ਬਦਾਂ 'ਚ ਨਿੰਦਾ ਕੀਤੀ ਹੈ।

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਪਾਵਰਕਾਮ ਦਫਤਰ ਦੇ ਬਾਹਰੋਂ ਕਿਸਾਨਾਂ ਦੇ ਜਬਰੀ ਚੁਕਵਾਏ ਗਏ ਧਰਨੇ ਦਾ ਗੰਭੀਰ ਨੋਟਿਸ ਲੈਂਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇਸ਼ ਵਿਚ ਲੋਕਤੰਤਰ ਦੀ ਕੀਤੀ ਜਾ ਰਹੀ ਹੱਤਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕਰਦੇ ਤਾਂ ਨਜ਼ਰ ਆਉਂਦੇ ਹਨ, ਪ੍ਰੰਤੂ ਸੱਤਾ ਦੇ ਨਸ਼ੇ ਵਿਚ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰਨ ਵਾਲਿਆਂ ਨੂੰ ਜਬਰੀ ਚੁਕਵਾਕੇ ਲੋਕਤੰਤਰ ਦਾ ਜਨਾਜਾ ਵੀ ਕੱਢਣ 'ਤੇ ਲੱਗੇ ਹਨੇ ਅਜਿਹੇ ਹਾਲਾਤਾਂ ਵਿਚ ਸੀ.ਐਮ. ਭਗਵੰਤ ਮਾਨ ਨੂੰ ਆਪੜ੍ਹੀ ਪੀੜ੍ਹੀ ਹੇਠ ਸੋਟਾ ਫੇਰ ਲੈਣਾ ਚਾਹੀਦਾ ਹੈ।

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ (Prof. Prem Singh Chandumajra) ਨੇ ਕਿਸਾਨ ਸੰਘਰਸ਼ ਦੌਰਾਨ ਧਰਨੇ ਦੀ ਅਗਵਾਈ ਕਰਨ ਵਾਲੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਹੋਰਨਾਂ ਕਿਸਾਨਾਂ ਨਾਲ ਮਾਤਾ ਕੁਸ਼ੱਲਿਆ ਹਸਪਤਾਲ ਵਿਚ ਦਾਖਲ ਆਗੂਆਂ ਨਾਲ ਮੁਲਾਕਾਤ ਕਰਕੇ ਜਿਥੇ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ, ਉਥੇ ਹੀ ਸਰਕਾਰ ਵੱਲੋਂ ਲੋਕਤੰਤਰ ਦੀ ਹੱਤਿਆ ਕਰਕੇ ਚੁੱਕੇ ਇਸ ਕਦਮ ਦੀ ਘੋਰ ਸ਼ਬਦਾਂ ਵਿਚ ਨਿੰਦਾ ਵੀ ਕੀਤੀ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਧਰਨਾ ਪ੍ਰਦਰਸ਼ਨ ਕਰ ਰਹੇ ਸਨ ਅਤੇ ਸੰਘਰਸ਼ ਨੂੰ ਤਾਰੋਪੀਡ ਕਰਨ ਲਈ ਸਰਕਾਰ ਦਾ ਚੁੱਕਿਆ ਕਦਮ ਭਵਿੱਖ ਵਿਚ ਬਹੁਤ ਮਹਿੰਗਾ ਪੈ ਸਕਦਾ।

ਇਕ ਸਵਾਲ ਦੇ ਜਵਾਬ 'ਚ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਲਾਲਚੰਦ ਕਟਾਰੂਚੱਕ ਦੇ ਮਾਮਲੇ ਵਿਚ ਗਵਾਹ ਦਾ ਪਿੱਛੇ ਹੱਟਣਾ ਦਰਸਾਉਂਦਾ ਹੈ ਕਿ ਸਰਕਾਰੀ ਸ਼ਕਤੀ ਦੀ ਵਰਤੋਂ ਕਰ ਰਹੀ ਹੈ ਅਤੇ ਦਬਾਅ ਜਾਂ ਕਿਸ ਮਜਬੂਰੀ ਵੱਸ ਸ਼ਿਕਾਇਤ ਕਰਤਾ ਨੇ ਕਾਰਵਾਈ ਤੋਂ ਪੈਰ ਪਿੱਛੇ ਹਨ, ਪ੍ਰੰਤੂ ਇਹ ਤਾਂ ਮੰਨਣਾ ਹੀ ਪਵੇਗਾ ਕਿ ਜਿਣਸੀ ਸੋਸ਼ਣ ਦਾ ਘੋਰ ਅਪਰਾਧ ਤਾਂ ਹੋਇਆ ਹੀ ਹੈ, ਜਿਸ ਦੀ ਵੀਡੀਓ ਰਾਜਪਾਲ ਕੋਲ ਪਹੁੰਚਦੀ ਹੈ ਅਤੇ ਫਰੌਸਿਕ ਜਾਂਚ ਤੋਂ ਬਾਅਦ ਹੀ ਸਰਕਾਰ ਨੂੰ ਕਾਰਵਾਈ ਲਈ ਲਿਖਿਆ ਗਿਆ, ਪ੍ਰੰਤੂ ਰਾਜਪਾਲ ਦੀਆਂ ਚਿੱਠੀਆਂ ਨੂੰ ਗੰਭੀਰਤਾ ਨਾਲ ਨਾ ਲੈਣਾ ਦਰਸਾਉਂਦਾ ਹੈ ਕਿ ਸਰਕਾਰ ਮਨਮਰਜ਼ੀ ਵਾਲੇ ਪਾਸੇ ਉਤਾਰੂ ਹੈ ਅਤੇ ਸੂਬੇ ਵਿਚ ਅਸ਼ਾਂਤ ਮਾਹੌਲ ਪੈਦਾ ਕਰਕੇ ਲੋਕਾਂ ਵਿਚ ਡਰ ਅਤੇ ਭੈਅ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਜਿਹੇ ਹਾਲਾਤਾਂ ਵਿਚ ਜਿਥੇ ਸਰਕਾਰ ਨੇ ਮੰਤਰੀ ਨੂੰ ਕਲੀਨ ਚਿੱਟ ਦਿੱਤੀ, ਉਥੇ ਹੀ ਪੀੜਤ ਧਿਰ ਨੂੰ ਇਨਸਾਫ ਦੇਣ ਤੋਂ ਸਰਕਾਰ ਭੱਜਦੀ ਨਜ਼ਰ ਆਈ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਰਾਜਪਾਲ ਦਾ ਆਹਮੋ ਸਾਹਮਣੇ ਆਉਣਾ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਰਾਜਪਾਲ ਨੂੰ ਜਵਾਬ ਦੇਣ ਦੀ ਬਜਾਏ ਟਕਰਾਅ ਵਾਲਾ ਮਾਹੌਲ ਪੈਦਾ ਕਰਕੇ ਮੁੱਦਿਆਂ ਤੋਂ ਧਿਆਨ ਭਟਕਾਉਣ ਵਾਲੀ ਭੂਮਿਕਾ ਨਿਭਾਉਣ ਵਿਚ ਲੱਗੇ ਹੋਏ ਹਨ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਜਿਹੇ ਗੰਭੀਰ ਮਾਮਲੇ 'ਤੇ ਮੁੱਖ ਮੰਤਰੀ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਸੀ ਤਾਂ ਕਿ ਸਮਾਜ ਵਿਚ ਅਜਿਹੀਆਂ ਹੱਦਾਂ ਪਾਰ ਕਰਨ ਵਾਲੀਆਂ ਘਟਨਾਵਾਂ ਪ੍ਰਤੀ ਮਿਸਾਲ ਕਾਇਮ ਕੀਤੀ ਜਾ ਸਕਦੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਸੁਖਵਿੰਦਰਪਾਲ ਸਿੰਘ ਮਿੰਟਾ, ਸੁਖਬੀਰ ਸਿੰਘ ਅਬਲੋਵਾਲ, ਭੁਪਿੰਦਰ ਸਿੰਘ ਸ਼ੇਖੂਪੁਰ, ਜਸਪਿੰਦਰਪਾਲ ਸਿੰਘ ਚੱਢਣਾ, ਰਵਿੰਦਰਪਾਲ ਸਿੰਘ ਰਿੰਕੂ ਆਦਿ ਹਾਜ਼ਰ ਸਨ।

The post ਕਿਸਾਨ ਆਗੂਆਂ ਨੂੰ ਪੁਲਿਸ ਕੋਲੋਂ ਜਬਰੀ ਚੁਕਵਾਕੇ ਮੁੱਖ ਮੰਤਰੀ ਨੇ ਲੋਕਤੰਤਰ ਦਾ ਜਨਾਜ਼ਾ ਕੱਢਿਆ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ appeared first on TheUnmute.com - Punjabi News.

Tags:
  • aam-aadmi-party
  • bhagwant-mann
  • breaking-news
  • democracy
  • farmers-protest
  • news
  • patiala-police
  • punjab-news
  • shiromani-akali-dal

ਕਰਨਾਟਕ 'ਚ ਸਰਕਾਰੀ ਬੱਸਾਂ 'ਚ ਔਰਤਾਂ ਦੀ ਮੁਫ਼ਤ ਯਾਤਰਾ 'ਤੇ ਇਕ ਦਿਨ 'ਚ ਖਰਚੇ 8.84 ਕਰੋੜ ਰੁਪਏ

Tuesday 13 June 2023 11:32 AM UTC+00 | Tags: breaking-news cm-siddaramaiah government indian-army karnataka-buss karnataka-busses karnataka-congress karnataka-government karnataka-state-road-transport-corporation karnataka-transaport news nwes shakti-scheme the-unmute-breaking-news the-unmute-latest-update

ਚੰਡੀਗੜ੍ਹ,12 ਜੂਨ 2023: ਕਰਨਾਟਕਾ (Karnataka) ਸਰਕਾਰ ਨੇ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਵਾਲੀ ਸ਼ਕਤੀ ਸਕੀਮ 'ਤੇ ਇੱਕ ਦਿਨ ਵਿੱਚ 8.84 ਕਰੋੜ ਰੁਪਏ ਖਰਚ ਕੀਤੇ ਹਨ ।ਇਸ ਸਕੀਮ ਦੀ ਸ਼ੁਰੂਆਤ ਦੇ ਪਹਿਲੇ ਦਿਨ ਐਤਵਾਰ ਨੂੰ ਵਿਭਾਗ ਨੇ 1.40 ਕਰੋੜ ਰੁਪਏ ਖਰਚ ਕੀਤੇ। ਸਿਰਫ਼ ਦੋ ਦਿਨਾਂ ਵਿੱਚ ਇਸ ਸਕੀਮ ਤਹਿਤ ਕੁੱਲ ਖਰਚਾ 10.24 ਕਰੋੜ ਰੁਪਏ ਹੋ ਗਿਆ। ਦੱਸ ਦੇਈਏ ਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਇਕ ਵੱਡੇ ਵਾਅਦਿਆਂ ਦੇ ਤਹਿਤ ਇਹ ਯੋਜਨਾ ਸ਼ੁਰੂ ਕੀਤੀ ਸੀ।

ਵਿਭਾਗ ਦੁਆਰਾ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ ਸੋਮਵਾਰ ਨੂੰ ਕਰਨਾਟਕ (Karnatak) ਰਾਜ ਸੜਕ ਆਵਾਜਾਈ ਨਿਗਮ ਨੇ 3.58 ਕਰੋੜ ਰੁਪਏ, ਸਿਟੀ ਬੱਸਾਂ ਦਾ ਸੰਚਾਲਨ ਕਰਨ ਵਾਲੇ ਬੇਂਗਲੁਰੂ ਮੈਟਰੋਪੋਲੀਟਨ ਟ੍ਰਾਂਸਪੋਰਟ ਕਾਰਪੋਰੇਸ਼ਨ ਨੇ 1.75 ਕਰੋੜ ਰੁਪਏ, ਉੱਤਰੀ ਪੱਛਮੀ ਕਰਨਾਟਕ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ 2.11 ਕਰੋੜ ਰੁਪਏ ਇਕੱਠੇ ਕੀਤੇ। ਅਤੇ ਕਲਿਆਣ ਕਰਨਾਟਕ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ 1.40 ਕਰੋੜ ਰੁਪਏ ਖਰਚ ਕੀਤੇ। ਇਕ ਟਰਾਂਸਪੋਰਟ ਅਧਿਕਾਰੀ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਜੇਕਰ ਸੋਮਵਾਰ ਦੇ ਅੰਕੜਿਆਂ ‘ਤੇ ਗੌਰ ਕੀਤਾ ਜਾਵੇ ਤਾਂ ਯੋਜਨਾ ‘ਤੇ ਸਾਲਾਨਾ ਖਰਚ 3,200 ਕਰੋੜ ਰੁਪਏ ਤੋਂ 3,400 ਕਰੋੜ ਰੁਪਏ ਦੇ ਵਿਚਕਾਰ ਹੋ ਸਕਦਾ ਹੈ।

ਤੁਹਾਨੂੰ ਦੱਸ ਦਈਏ ਕਿ ਕਰਨਾਟਕ ਦੀ ਸੱਤਾਧਾਰੀ ਕਾਂਗਰਸ ਪਾਰਟੀ ਨੇ ਸੂਬਾ ਸਰਕਾਰ ਦੁਆਰਾ ਚਲਾਈਆਂ ਜਾਂਦੀਆਂ ਬੱਸਾਂ ਰਾਹੀਂ ਔਰਤਾਂ ਲਈ ਮੁਫ਼ਤ ਯਾਤਰਾ ਯਕੀਨੀ ਬਣਾਉਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਇਸ ਸਕੀਮ ਤਹਿਤ ਸੂਬੇ ਭਰ ਵਿੱਚ ਔਰਤਾਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਇਹ ਲਾਭ ਕਰਨਾਟਕ ਸਰਕਾਰ ਦੀਆਂ ਬੱਸਾਂ ਵਿੱਚ 20 ਕਿਲੋਮੀਟਰ ਦੇ ਦਾਇਰੇ ਵਿੱਚ ਹੋਰ ਨੇੜਲੇ ਸੂਬਿਆਂ ਵਿੱਚ ਵੀ ਦਿੱਤਾ ਜਾਵੇਗਾ |

The post ਕਰਨਾਟਕ ‘ਚ ਸਰਕਾਰੀ ਬੱਸਾਂ ‘ਚ ਔਰਤਾਂ ਦੀ ਮੁਫ਼ਤ ਯਾਤਰਾ ‘ਤੇ ਇਕ ਦਿਨ ‘ਚ ਖਰਚੇ 8.84 ਕਰੋੜ ਰੁਪਏ appeared first on TheUnmute.com - Punjabi News.

Tags:
  • breaking-news
  • cm-siddaramaiah
  • government
  • indian-army
  • karnataka-buss
  • karnataka-busses
  • karnataka-congress
  • karnataka-government
  • karnataka-state-road-transport-corporation
  • karnataka-transaport
  • news
  • nwes
  • shakti-scheme
  • the-unmute-breaking-news
  • the-unmute-latest-update

ਉੱਤਰੀ ਕੋਰੀਆ 'ਚ ਖੁਦਕੁਸ਼ੀ 'ਤੇ ਪਾਬੰਦੀ, ਤਾਨਾਸ਼ਾਹ ਕਿਮ ਜੋਂਗ ਨੇ ਕਿਹਾ- ਇਹ ਦੇਸ਼ਧ੍ਰੋਹ ਹੈ

Tuesday 13 June 2023 11:46 AM UTC+00 | Tags: ban-on-suicide india latest-news news north-korea suicide-case suicide-case-report suicide-in-north-korea

ਚੰਡੀਗੜ੍ਹ,12 ਜੂਨ 2023: ਉੱਤਰੀ ਕੋਰੀਆ ਵਿੱਚ ਖੁਦਕੁਸ਼ੀ (Suicide) ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਨੂੰ ਦੇਖਦੇ ਹੋਏ ਤਾਨਾਸ਼ਾਹ ਕਿਮ ਜੋਂਗ ਉਨ ਨੇ ਖੁਦਕੁਸ਼ੀ ‘ਤੇ ਪਾਬੰਦੀ ਲਗਾਉਣ ਦਾ ਆਦੇਸ਼ ਜਾਰੀ ਕੀਤਾ ਹੈ। ਕਿਮ ਜੋਂਗ ਨੇ ਖੁਦਕੁਸ਼ੀ ਕਰਨ ਨੂੰ ਦੇਸ਼ਧ੍ਰੋਹ ਦੱਸਿਆ ਹੈ। ਜਾਰੀ ਹੁਕਮਾਂ ਵਿੱਚ ਅਧਿਕਾਰੀਆਂ ਨੂੰ ਖੁਦਕੁਸ਼ੀਆਂ ਰੋਕਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜੇਕਰ ਪੂਰੇ ਉੱਤਰੀ ਕੋਰੀਆ ‘ਚ ਦੇਸ਼ਧ੍ਰੋਹ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਲਈ ਅਧਿਕਾਰੀ ਜ਼ਿੰਮੇਵਾਰ ਹੋਣਗੇ।

ਦੱਖਣੀ ਕੋਰੀਆ ਦੀ ਇੱਕ ਜਾਸੂਸੀ ਏਜੰਸੀ ਦੇ ਅਨੁਸਾਰ, ਉੱਤਰੀ ਕੋਰੀਆ ਵਿੱਚ ਮਈ ਤੱਕ ਪਿਛਲੇ ਸਾਲ ਦੇ ਮੁਕਾਬਲੇ 40% ਵੱਧ ਖੁਦਕੁਸ਼ੀ ਦੇ ਮਾਮਲੇ ਸਾਹਮਣੇ ਆਏ ਹਨ। ਇਸ ਸਾਲ ਚੋਂਗਜਿਨ ਸੂਬੇ ਵਿੱਚ ਖੁਦਕੁਸ਼ੀ (Suicide) ਦੇ 35 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ‘ਚੋਂ ਜ਼ਿਆਦਾਤਰ ਮਾਮਲੇ ਪੂਰੇ ਪਰਿਵਾਰ ਦੇ ਇਕੱਠੇ ਖੁਦਕੁਸ਼ੀ ਕਰਨ ਦੇ ਹਨ। ਲੋਕਾਂ ਨੇ ਸੁਸਾਈਡ ਨੋਟ ‘ਚ ਉਥੋਂ ਦੀ ਸਮਾਜਿਕ ਵਿਵਸਥਾ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਖ਼ੁਦਕੁਸ਼ੀ ਦਾ ਕਾਰਨ ਵਧ ਰਹੀ ਗਰੀਬੀ ਅਤੇ ਬੇਰੁਜ਼ਗਾਰੀ ਨੂੰ ਦੱਸਿਆ।

ਦੂਜੇ ਪਾਸੇ ਵਿਸ਼ਵ ਸਿਹਤ ਸੰਗਠਨ ਦੀ 2019 ਦੀ ਰਿਪੋਰਟ ਦੇ ਅਨੁਸਾਰ, ਉੱਤਰੀ ਕੋਰੀਆ ਵਿੱਚ ਹਰ 100,000 ਲੋਕਾਂ ਪਿੱਛੇ 8.2 ਖੁਦਕੁਸ਼ੀਆਂ ਹੋਈਆਂ ਹਨ । ਹਾਲਾਂਕਿ ਕਿਮ ਨੇ ਖੁਦਕੁਸ਼ੀ ਮਾਮਲੇ ਦਾ ਅਧਿਕਾਰਤ ਅੰਕੜਾ ਅਜੇ ਜਾਰੀ ਨਹੀਂ ਕੀਤਾ ਹੈ। ਦੱਖਣੀ ਕੋਰੀਆ ਦੀ ਜਾਸੂਸੀ ਏਜੰਸੀ ਨੇ ਕਿਹਾ ਕਿ ਕਿਮ ਦੇ ਦੇਸ਼ ‘ਚ ਹਿੰਸਕ ਅਪਰਾਧਾਂ ਦੇ ਮਾਮਲੇ ਵੀ ਲਗਾਤਾਰ ਵਧ ਰਹੇ ਹਨ। ਰੇਡੀਓ ਫ੍ਰੀ ਏਸ਼ੀਆ ਮੁਤਾਬਕ ਤਾਨਾਸ਼ਾਹ ਕਿਮ ਨੇ ਖੁਦਕੁਸ਼ੀ ਦੇ ਵਧਦੇ ਮਾਮਲੇ ‘ਤੇ ਐਮਰਜੈਂਸੀ ਮੀਟਿੰਗ ਬੁਲਾਈ ਸੀ। ਇਸ ‘ਚ ਦੇਸ਼ ਅਤੇ ਸਮਾਜਿਕ ਵਿਵਸਥਾ ਦੀ ਆਲੋਚਨਾ ਕਰਦੇ ਸੁਸਾਈਡ ਨੋਟ ਦਾ ਖੁਲਾਸਾ ਹੋਣ ‘ਤੇ ਲੋਕ ਹੈਰਾਨ ਹਨ।

The post ਉੱਤਰੀ ਕੋਰੀਆ ‘ਚ ਖੁਦਕੁਸ਼ੀ ‘ਤੇ ਪਾਬੰਦੀ, ਤਾਨਾਸ਼ਾਹ ਕਿਮ ਜੋਂਗ ਨੇ ਕਿਹਾ- ਇਹ ਦੇਸ਼ਧ੍ਰੋਹ ਹੈ appeared first on TheUnmute.com - Punjabi News.

Tags:
  • ban-on-suicide
  • india
  • latest-news
  • news
  • north-korea
  • suicide-case
  • suicide-case-report
  • suicide-in-north-korea

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਨ ਟੋਡਰਮੱਲ ਦੀ ਹਵੇਲੀ ਸਬੰਧੀ ਕੇਸ ਦੇ ਨਿਪਟਾਰੇ ਹਿੱਤ ਚਾਰਾਜੋਈ ਤੇਜ਼ ਕਰਨ ਲਈ ਉੱਚ ਪੱਧਰੀ ਮੀਟਿੰਗ

Tuesday 13 June 2023 12:07 PM UTC+00 | Tags: breaking-news cm-bhagwant-mann dewan-toder-mal-haveli latest-news new news punjab-news the-unmute-breaking the-unmute-breaking-news the-unmute-latest-update the-unmute-punjabi-news

ਚੰਡੀਗੜ੍ਹ, 13 ਜੂਨ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬਘਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਫ਼ਤਹਿਗੜ੍ਹ ਸਾਹਿਬ ਵਿਖੇ ਦੀਵਾਨ ਟੋਡਰਮੱਲ (DEWAN TODER MAL HAVELI) ਜੀ ਦੀ ਯਾਦਗਾਰੀ ਹਵੇਲੀ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚਲ ਰਹੇ ਕੇਸ ਦੇ ਨਿਪਟਾਰੇ ਲਈ ਚਾਰਾਜੋਈ ਤੇਜ਼ ਕਰਨ।

ਵਿਧਾਨ ਸਭਾ ਵਿਖੇ ਦੀਵਾਨ ਟੋਡਰਮੱਲ ਜੀ ਦੀ ਹਵੇਲੀ (DEWAN TODER MAL HAVELI) ਦੀ ਸਾਂਭ-ਸੰਭਾਲ ਅਤੇ ਰੱਖ-ਰਖਾਅ ਸਬੰਧੀ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵਿਚਾਰ-ਵਟਾਂਦਰੇ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਵਿਚਾਰਧਾਰਾ ‘ਤੇ ਚੱਲ ਕੇ ਦੀਵਾਨ ਟੋਡਰਮੱਲ ਜੀ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਵਾਜ਼ ਚੁੱਕੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਵਾਨ ਟੋਡਰਮੱਲ ਜੀ ਦੀ ਹਵੇਲੀ ਦੀ ਸਾਂਭ-ਸੰਭਾਲ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਭਾਈ ਸੁਖਵਿੰਦਰ ਸਿੰਘ ਅਤੇ ਉਨ੍ਹਾਂ ਦੀ ਲੀਗਲ ਟੀਮ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਵੱਲੋਂ ਕੇਸ ਦੇ ਨਿਪਟਾਰੇ ਲਈ ਕਾਰਵਾਈ ਕਰਨ ਤੋਂ ਇਲਾਵਾ, ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਅਦਾਲਤ ਵਿੱਚ ਅਰਜ਼ੀ ਦਾਖ਼ਲ ਕਰਕੇ ਹਵੇਲੀ ਦੀ ਲੋੜੀਂਦੀ ਸਾਂਭ-ਸੰਭਾਲ ਵਾਸਤੇ ਯਤਨ ਕੀਤੇ ਜਾਣਗੇ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬਘਰ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੂੰ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਇਸ ਸਬੰਧੀ ਹਾਈਕੋਰਟ ਵਿੱਚ ਮਾਮਲੇ ਦੀ ਜਲਦ ਸੁਣਵਾਈ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਪ੍ਰਨੀਤ ਸ਼ੇਰਗਿੱਲ ਨੂੰ ਵੀ ਹਦਾਇਤ ਕੀਤੀ ਕਿ ਉਹ ਹਵੇਲੀ ਦੇ ਦਰਸ਼ਨ ਕਰਨ ਆਉਂਦੀ ਸੰਗਤ ਲਈ ਪਖ਼ਾਨਿਆਂ ਦਾ ਪ੍ਰਬੰਧ, ਚਾਰਦੀਵਾਰੀ, ਪਾਰਕਿੰਗ ਅਤੇ ਸਾਫ਼ ਸਫ਼ਾਈ ਲਈ ਯੋਗ ਪ੍ਰਬੰਧ ਕਰਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਸ. ਕੁਲਤਾਰ ਸਿੰਘ ਸੰਧਵਾਂ ਨੇ ਵਧੀਕ ਐਡਵੋਕੇਟ ਜਨਰਲ ਸੁਮਨਦੀਪ ਸਿੰਘ ਵਾਲੀਆ ਰਾਹੀਂ ਐਡਵੋਕੇਟ ਜਨਰਲ ਦਫ਼ਤਰ ਨੂੰ ਹਦਾਇਤ ਕੀਤੀ ਕਿ ਅਦਾਲਤ ਵਿੱਚ ਇਸ ਕੇਸ ਦੀ ਸੁਚੱਜੀ ਪੈਰਵਾਈ ਲਈ ਸਮਰਪਿਤ ਵਧੀਕ ਐਡਵੋਕੇਟ ਜਨਰਲ ਤੈਨਾਤ ਕੀਤਾ ਜਾਵੇ।

ਯਾਦਗਾਰੀ ਹਵੇਲੀ ਦੀ ਸੇਵਾ ਕਰਨ ਵਾਲੀ ਸੰਸਥਾ ਦੀਵਾਨ ਟੋਡਰਮੱਲ ਵਿਰਾਸਤੀ ਫ਼ਾਊਂਡੇਸ਼ਨ ਪੰਜਾਬ ਦੇ ਪ੍ਰਧਾਨ ਸ. ਲਖਵਿੰਦਰ ਸਿੰਘ ਕਾਹਨੇਕੇ ਨੇ ਸਪੀਕਰ ਦੇ ਧਿਆਨ ਵਿੱਚ ਲਿਆਂਦਾ ਕਿ ਜੇਕਰ ਇਸ ਵਿਰਾਸਤੀ ਇਮਾਰਤ ਨੂੰ ਸੰਭਾਲਣ ਦੇ ਕੰਮ ਵਿੱਚ ਤੇਜ਼ੀ ਨਾ ਲਿਆਂਦੀ ਗਈ ਤਾਂ ਇਹ ਰਹਿੰਦੀ ਇਮਾਰਤ ਵੀ ਛੇਤੀ ਡਿੱਗ ਸਕਦੀ ਹੈ। ਮੀਟਿੰਗ ਦੌਰਾਨ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਸ. ਲਖਬੀਰ ਸਿੰਘ ਰਾਏ, ਬੱਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੀ ਵਕੀਲ ਡਾ. ਪੁਨੀਤ ਕੌਰ ਸੇਖੋਂ, ਵਧੀਕ ਐਡਵੋਕੇਟ ਜਨਰਲ  ਸੁਮਨਦੀਪ ਸਿੰਘ ਵਾਲੀਆ ਤੇ ਹੋਰ ਅਧਿਕਾਰੀ ਹਾਜ਼ਰ ਸਨ।

The post ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਨ ਟੋਡਰਮੱਲ ਦੀ ਹਵੇਲੀ ਸਬੰਧੀ ਕੇਸ ਦੇ ਨਿਪਟਾਰੇ ਹਿੱਤ ਚਾਰਾਜੋਈ ਤੇਜ਼ ਕਰਨ ਲਈ ਉੱਚ ਪੱਧਰੀ ਮੀਟਿੰਗ appeared first on TheUnmute.com - Punjabi News.

Tags:
  • breaking-news
  • cm-bhagwant-mann
  • dewan-toder-mal-haveli
  • latest-news
  • new
  • news
  • punjab-news
  • the-unmute-breaking
  • the-unmute-breaking-news
  • the-unmute-latest-update
  • the-unmute-punjabi-news

ਚੰਡੀਗੜ੍ਹ, 13 ਜੂਨ 2023: ਸੋਸ਼ਲ ਮੀਡੀਆ ਪਲੇਟਫਾਰਮ ਟਵਿਟਰ ਦੇ ਸਾਬਕਾ ਸੀਈਓ ਜੈਕ ਡੋਰਸੀ (Jack Dorsey) ਨੇ ਇੱਕ ਵੱਡਾ ਇਲਜ਼ਾਮ ਲਗਾਇਆ ਹੈ। ਜੈਕ ਡੋਰਸੀ ਦਾ ਕਹਿਣਾ ਹੈ ਕਿ ਭਾਰਤ ‘ਚ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਭਾਰਤ ਸਰਕਾਰ ਨੇ ਕਈ ਨਾਜ਼ੁਕ ਟਵਿਟਰ ਅਕਾਊਂਟਸ ਨੂੰ ਬਲੌਕ ਕਰਨ ਦੇ ਨਿਰਦੇਸ਼ ਦਿੱਤੇ ਸਨ। ਡੋਰਸੀ ਨੇ ਦਾਅਵਾ ਕੀਤਾ ਕਿ ਭਾਰਤ ਸਰਕਾਰ ਵੱਲੋਂ ਉਸ ‘ਤੇ ਦਬਾਅ ਪਾਇਆ ਗਿਆ ਅਤੇ ਭਾਰਤ ‘ਚ ਟਵਿਟਰ ਨੂੰ ਬੰਦ ਕਰਨ ਦੀ ਧਮਕੀ ਦਿੱਤੀ ਗਈ।

ਜਿਕਰਯੋਗ ਹੈ ਕਿ ਇੱਕ ਯੂਟਿਊਬ ਚੈਨਲ ‘ਬ੍ਰੇਕਿੰਗ ਪੁਆਇੰਟਸ’ ਨੇ ਟਵਿਟਰ ਦੇ ਸਾਬਕਾ ਸੀਈਓ ਜੈਕ ਡੋਰਸੀ ਦਾ ਇੰਟਰਵਿਊ ਲਿਆ ਸੀ। ਇਸ ਦੌਰਾਨ ਉਨ੍ਹਾਂ ਤੋਂ ਕਈ ਸਵਾਲ ਪੁੱਛੇ ਗਏ। ਇਨ੍ਹਾਂ ਵਿੱਚੋਂ ਇੱਕ ਸਵਾਲ ਇਹ ਵੀ ਸੀ ਕਿ ਕੀ ਕਦੇ ਕਿਸੇ ਸਰਕਾਰ ਵੱਲੋਂ ਉਸ ਉੱਤੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਗਈ ਸੀ? ਇਸ ਦੇ ਜਵਾਬ ਵਿੱਚ ਡੋਰਸੀ ਨੇ ਦੱਸਿਆ ਕਿ ਅਜਿਹਾ ਕਈ ਵਾਰ ਹੋਇਆ ਹੈ ਅਤੇ ਡੋਰਸੀ ਨੇ ਭਾਰਤ ਦੀ ਉਦਾਹਰਣ ਦਿੱਤੀ ਹੈ। ਡੋਰਸੀ ਨੇ ਕਿਹਾ ਕਿ ’ਸਰਕਾਰ ਵੱਲੋਂ ਉਨ੍ਹਾਂ ਦੇ ਮੁਲਾਜ਼ਮਾਂ ਦੇ ਘਰਾਂ ‘ਤੇ ਛਾਪੇ ਮਾਰਨ ਦੀ ਗੱਲ ਵੀ ਕਹੀ । ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਦਫ਼ਤਰ ਬੰਦ ਕਰਨ ਦੀ ਧਮਕੀ ਵੀ ਦਿੱਤੀ। ਡੋਰਸੀ ਨੇ ਕਿਹਾ ਕਿ ਇਹ ਸਭ ਕੁਝ ਭਾਰਤ ਵਰਗੇ ਲੋਕਤੰਤਰੀ ਦੇਸ਼ ਵਿੱਚ ਹੋਇਆ ਹੈ।

ਇਸੇ ਤਰ੍ਹਾਂ ਡੋਰਸੀ (Jack Dorsey) ਨੇ ਤੁਰਕੀ ਦੀ ਮਿਸਾਲ ਦਿੰਦਿਆਂ ਦੱਸਿਆ ਕਿ ਉੱਥੇ ਵੀ ਸਰਕਾਰ ਵੱਲੋਂ ਉਨ੍ਹਾਂ ਦੇ ਦੇਸ਼ ‘ਚ ਟਵਿਟਰ ਨੂੰ ਬੰਦ ਕਰਨ ਦੀ ਧਮਕੀ ਦਿੱਤੀ ਗਈ ਸੀ। ਡੋਰਸੀ ਨੇ ਕਿਹਾ ਕਿ ਉਸ ਦੀ ਕੰਪਨੀ ਨੇ ਤੁਰਕੀ ਵਿੱਚ ਸਰਕਾਰ ਵਿਰੁੱਧ ਕਈ ਮੁਕੱਦਮੇ ਲੜੇ ਅਤੇ ਜਿੱਤੇ।

ਨਵੰਬਰ 2020 ਵਿੱਚ ਭਾਰਤ ਸਰਕਾਰ ਨੇ ਦੇਸ਼ ਵਿੱਚ ਤਿੰਨ ਖੇਤੀਬਾੜੀ ਕਾਨੂੰਨ ਲਾਗੂ ਕੀਤੇ। ਹਾਲਾਂਕਿ ਕਾਨੂੰਨ ਦੇ ਲਾਗੂ ਹੁੰਦੇ ਹੀ ਉਨ੍ਹਾਂ ਦਾ ਵਿਰੋਧ ਵੀ ਸ਼ੁਰੂ ਹੋ ਗਿਆ ਅਤੇ ਇੱਕ ਸਾਲ ਤੱਕ ਦੇਸ਼ ਭਰ ਵਿੱਚ ਧਰਨੇ ਅਤੇ ਧਰਨੇ ਦਿੱਤੇ ਗਏ। ਆਖਰਕਾਰ, ਇੱਕ ਸਾਲ ਬਾਅਦ ਯਾਨੀ ਨਵੰਬਰ 2021 ਵਿੱਚ, ਕੇਂਦਰ ਸਰਕਾਰ ਨੇ ਤਿੰਨੋਂ ਖੇਤੀਬਾੜੀ ਕਾਨੂੰਨ ਵਾਪਸ ਲੈ ਲਏ। ਵਿਰੋਧ ਪ੍ਰਦਰਸ਼ਨ ਦੌਰਾਨ ਸਰਕਾਰ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ।

ਦੂਜੇ ਪਾਸੇ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਕਿਹਾ ਕਿ ਜੈਕ ਡੋਰਸੀ ਦੇ ਦਾਅਵੇ ਗਲਤ ਹਨ। ਮੰਤਰੀ ਨੇ ਕਿਹਾ ਕਿ ਟਵਿੱਟਰ ਅਤੇ ਉਸ ਦੀ ਟੀਮ ਡੋਰਸੀ ਦੇ ਕਾਰਜਕਾਲ ਦੌਰਾਨ ਲਗਾਤਾਰ ਭਾਰਤੀ ਕਾਨੂੰਨਾਂ ਦੀ ਉਲੰਘਣਾ ਕਰ ਰਹੀ ਸੀ। ਚੰਦਰਸ਼ੇਖਰ ਮੁਤਾਬਕ 2020 ਤੋਂ 2022 ਤੱਕ ਨਿਯਮ ਕਈ ਵਾਰ ਤੋੜੇ ਗਏ।

The post ਟਵਿਟਰ ਦੇ ਸਾਬਕਾ ਸੀਈਓ ਜੈਕ ਡੋਰਸੀ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਭਾਰਤ ਸਰਕਾਰ ‘ਤੇ ਲਗਾਏ ਗੰਭੀਰ ਦੋਸ਼ appeared first on TheUnmute.com - Punjabi News.

Tags:
  • farmers-movement
  • jack-dorsey
  • news
  • twitter

ਨਵੀਂ ਖੇਡ ਨੀਤੀ ਜ਼ਰੀਏ ਪੰਜਾਬ 'ਚ ਮੁੜ ਖੇਡ ਸੱਭਿਆਚਾਰ ਪੈਦਾ ਕੀਤਾ ਜਾਵੇਗਾ: ਮੀਤ ਹੇਅਰ

Tuesday 13 June 2023 12:25 PM UTC+00 | Tags: aam-aadmi-party breaking-news cm-bhagwant-mann gurmeet-singh-meet-hayer latest-news meet-hayer news new-sports-policy punjabi-news punjab-new-sports-policy the-unmute-breaking-news the-unmute-latest-news

ਮੁੱਲਾਂਪੁਰ ਗਰੀਬਦਾਸ (ਨਿਊ ਚੰਡੀਗੜ੍ਹ), 13 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਜਿੱਥੇ ਨਵੀਂ ਵਿਆਪਕ ਤੇ ਕਾਰਗਾਰ ਖੇਡ ਨੀਤੀ (New Sports Policy) ਬਣਾ ਰਹੀ ਹੈ ਉੱਥੇ ਆਧੁਨਿਕ ਦੇ ਨਾਲ ਵਿਰਾਸਤੀ ਤੇ ਰਵਾਇਤੀ ਖੇਡਾਂ ਨੂੰ ਵੀ ਪ੍ਰਫੁੱਲਿਤ ਕਰ ਰਹੀ ਹੈ।

ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਸਥਿਤ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ 8ਵੀਂ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ ਦਾ ਉਦਘਾਟਨ ਕਰਦਿਆਂ ਆਪਣੇ ਸੰਬੋਧਨ ਵਿੱਚ ਕਹੀ। ਉਨ੍ਹਾਂ ਇਸ ਮੌਕੇ ਮੁਕਾਬਲਿਆਂ ਦਾ ਆਗਾਜ਼ ਵੀ ਕਰਵਾਇਆ।

ਖੇਡ ਮੰਤਰੀ ਨੇ ਕਿਹਾ ਕਿ ਗੱਤਕਾ ਸਾਨੂੰ ਗੁਰੂ ਸਾਹਿਬਾਨ ਵੱਲੋਂ ਵਿਰਸੇ ਵਿੱਚ ਮਿਲੀ ਮਾਰਸ਼ਲ ਆਰਟ ਖੇਡ ਹੈ ਜਿਸ ਨੂੰ ਹੁਣ ਕੌਮੀ ਖੇਡਾਂ ਵਿੱਚ ਵੀ ਸ਼ਾਮਲ ਕੀਤਾ ਗਿਆ ਹੈ। ਇਸ ਨਾਲ ਗੱਤਕਾ ਖੇਡ ਵਜੋਂ ਹੋਰ ਵੀ ਬੁਲੰਦੀਆਂ ਛੂਹੇਗੀ। ਬੀਤੇ ਸਮੇਂ ਵਿੱਚ ਖੇਲੋ ਇੰਡੀਆ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਗੱਤਕਾ ਵਿੱਚ ਬਿਹਤਰੀਨ ਪ੍ਰਦਰਸ਼ਨ ਦਿਖਾਇਆ ਅਤੇ ਪੰਜਾਬ ਦੀ ਓਵਰ ਆਲ ਤਮਗਾ ਸੂਚੀ ਵਿੱਚ ਵੱਡਾ ਯੋਗਦਾਨ ਪਾਇਆ।ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਇਸ ਮਾਰਸ਼ਲ ਆਰਟ ਖੇਡ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਮੱਦਦ ਕੀਤੀ ਜਾਵੇਗੀ।

ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਮੁੜ ਨੰਬਰ ਇਕ ਸੂਬਾ ਬਣਾਉਣ ਲਈ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਕਾਰਗਾਰ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਹੜੀ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰੇਗੀ। ਖਿਡਾਰੀਆਂ ਨੂੰ ਤਿਆਰੀ ਲਈ ਕੋਚਾਂ ਦਾ ਪ੍ਰਬੰਧ ਕਰਨਾ, ਡਾਈਟ ਰਾਸ਼ੀ ਵਧਾਉਣੀ, ਖਿਡਾਰੀਆਂ ਲਈ ਨਗਦ ਇਨਾਮ ਤੋਂ ਇਲਾਵਾ ਨੌਕਰੀ ਦੇਣਾ, ਕੋਚਾਂ ਨੂੰ ਐਵਾਰਡ ਦੇਣਾ ਆਦਿ ਪ੍ਰਮੁੱਖ ਵਿਸ਼ੇਸ਼ਤਾਵਾਂ ਹੋਣਗੀਆਂ।

ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਖੇਡਾਂ ਵਿੱਚ ਅਮੀਰ ਵਿਰਾਸਤ ਰਹੀ ਹੈ ਅਤੇ ਪੰਜਾਬ ਨੇ ਦੇਸ਼ ਨੂੰ ਵੱਡੇ ਖਿਡਾਰੀ ਦਿੱਤੇ ਹਨ ਜਿਨ੍ਹਾਂ ਦੇ ਅੱਜ ਤੱਕ ਰਿਕਾਰਡ ਨਹੀਂ ਟੁੱਟੇ। ਪੰਜਾਬ ਵਿੱਚ ਹੁਨਰ ਦੀ ਘਾਟ ਨਹੀਂ ਬੱਸ ਸਿਰਫ ਲੋੜ ਹੈ ਇਸ ਹੁਨਰ ਨੂੰ ਤਲਾਸ਼ ਕੇ ਤਰਾਸ਼ਣ ਦੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਦੇ ਨਾਲ-ਨਾਲ ਨੌਜਵਾਨੀ ਨੂੰ ਖੇਡ ਮੈਦਾਨਾਂ ਵੱਲ ਲਿਜਾਣ ਲਈ ਉਪਰਾਲੇ ਕਰ ਰਹੀ ਹੈ।

ਇਸ ਤੋਂ ਪਹਿਲਾਂ ਖੇਡ ਮੰਤਰੀ ਦਾ ਸਵਾਗਤ ਕਰਦਿਆਂ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ 3 ਦਿਨ ਚੱਲਣ ਵਾਲੀ 8ਵੀ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ ਵਿੱਚ ਲੜਕੇ ਅਤੇ ਲੜਕੀਆਂ ਦੇ ਅੰਡਰ 14, 17, 19, 22, 25 ਅਤੇ ਅੰਡਰ 28 ਵਰਗ ਵਿੱਚ ਕਰੀਬ 800 ਖਿਡਾਰੀ ਭਾਗ ਲੈ ਰਹੇ ਹਨ। ਇਸ ਮੌਕੇ ਰਤਵਾੜਾ ਸਾਹਿਬ ਟਰੱਸਟ ਦੇ ਚੇਅਰਮੈਨ ਬਾਬਾ ਲਖਵੀਰ ਸਿੰਘ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਦਵਿੰਦਰ ਸਿੰਘ ਜੁਗਨੀ ਵੀ ਹਾਜ਼ਰ ਸਨ।

The post ਨਵੀਂ ਖੇਡ ਨੀਤੀ ਜ਼ਰੀਏ ਪੰਜਾਬ ‘ਚ ਮੁੜ ਖੇਡ ਸੱਭਿਆਚਾਰ ਪੈਦਾ ਕੀਤਾ ਜਾਵੇਗਾ: ਮੀਤ ਹੇਅਰ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • gurmeet-singh-meet-hayer
  • latest-news
  • meet-hayer
  • news
  • new-sports-policy
  • punjabi-news
  • punjab-new-sports-policy
  • the-unmute-breaking-news
  • the-unmute-latest-news

ਰੁਜ਼ਗਾਰ ਉਤਪਤੀ ਵਿਭਾਗ ਅਤੇ ਮਾਰੂਤੀ ਸੁਜ਼ੂਕੀ ਵੱਲੋਂ ਸਾਂਝੇ ਤੌਰ 'ਤੇ ਅਪ੍ਰੈਂਟਿਸਸ਼ਿਪ ਪਲੇਸਮੈਂਟ ਮੁਹਿੰਮ, 44 ਉਮੀਦਵਾਰਾਂ ਦੀ ਹੋਈ ਚੋਣ

Tuesday 13 June 2023 12:31 PM UTC+00 | Tags: aam-aadmi-party aman-arora apprenticeship bhagwant-mann breaking-news cm-bhagwant-mann latest-news news punjab-employment-generation-dept punjab-news the-unmute the-unmute-breaking-news the-unmute-latest-update the-unmute-punjabi-news

ਚੰਡੀਗੜ੍ਹ, 13 ਜੂਨ 2023: ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਵਾਸਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਮਾਰੂਤੀ ਸੁਜ਼ੂਕੀ ਇੰਡੀਆ ਲਿਮਟਿਡ ਦੇ ਸਹਿਯੋਗ ਨਾਲ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐਮ.ਐਸ.ਡੀ.ਸੀ.), ਹੁਸ਼ਿਆਰਪੁਰ ਵਿਖੇ ਦੋ ਰੋਜ਼ਾ ਅਪ੍ਰੈਂਟਿਸਸ਼ਿਪ (APPRENTICESHIP) ਪਲੇਸਮੈਂਟ ਮੁਹਿੰਮ ਦਾ ਆਯੋਜਨ ਕੀਤਾ ਗਿਆ।

ਮਾਰੂਤੀ ਸੁਜ਼ੂਕੀ ਇੰਡੀਆ ਨੇ ਅਪ੍ਰੈਂਟਿਸਸ਼ਿਪ ਲਈ 44 ਆਈ.ਟੀ.ਆਈ. ਪਾਸ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਹੈ। ਇਨ੍ਹਾਂ 44 ਉਮੀਦਵਾਰਾਂ ਨੂੰ ਫਿਟਰ, ਵੈਲਡਰ, ਪੇਂਟਰ (ਜਨਰਲ), ਇਲੈਕਟ੍ਰੀਸ਼ੀਅਨ, ਟਰਨਰ, ਡੀਜ਼ਲ ਮਕੈਨਿਕ, ਸੀ.ਓ.ਪੀ.ਏ., ਮਸ਼ੀਨਿਸਟ, ਮਸ਼ੀਨਿਸਟ (ਗ੍ਰਾਈਂਡਰ), ਟੂਲ ਐਂਡ ਡਾਈ, ਮੋਟਰ ਮਕੈਨਿਕ ਵਹੀਕਲ, ਟਰੈਕਟਰ ਮਕੈਨਿਕ ਆਦਿ ਟਰੇਡਾਂ ਵਿੱਚ ਇੱਕ ਸਾਲ ਦੀ ਅਪ੍ਰੈਂਟਿਸਸ਼ਿਪ ਲਈ ਚੁਣਿਆ ਗਿਆ ਹੈ। ਚੁਣੇ ਗਏ ਉਮੀਦਵਾਰਾਂ ਨੂੰ 12,835/- ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਸਦੇ ਨਾਲ ਹੀ ਕੰਪਨੀ ਵੱਲੋਂ ਇਨ੍ਹਾਂ ਨੂੰ 4,160/- ਰੁਪਏ ਤੱਕ ਦਾ ਅਟੈਂਡੈਂਸ ਰਿਵਾਰਡ ਵੀ ਦਿੱਤਾ ਜਾਵੇਗਾ।

ਇੱਕ ਸਾਲ ਦੀ ਅਪ੍ਰੈਂਟਿਸਸ਼ਿਪ (APPRENTICESHIP) ਪੂਰੀ ਹੋਣ ਤੋਂ ਬਾਅਦ ਇਨ੍ਹਾਂ 44 ਉਮੀਦਵਾਰਾਂ ਲਈ ਇਸ ਬਹੁ-ਕੌਮੀ ਮਾਰੂਤੀ ਸੁਜ਼ੂਕੀ ਕੰਪਨੀ ਵਿੱਚ ਰੈਗੂਲਰ ਨੌਕਰੀ ਵਾਸਤੇ ਅਪਲਾਈ ਕਰਨ ਦਾ ਰਾਹ ਪੱਧਰਾ ਹੋਵੇਗਾ। ਇਸ ਤੋਂ ਇਲਾਵਾ ਇਨ੍ਹਾਂ ਨੂੰ ਅਪ੍ਰੈਂਟਿਸਸ਼ਿਪ ਦੌਰਾਨ ਕੰਪਨੀ ਦੀ ਨੀਤੀ ਅਨੁਸਾਰ ਸਬਸਿਡੀ ਵਾਲਾ ਭੋਜਨ, ਵਰਦੀ ਅਤੇ ਹੋਰ ਲਾਭ ਦਿੱਤੇ ਜਾਣਗੇ।

ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਚੁਣੇ ਗਏ ਉਮੀਦਵਾਰਾਂ ਨੂੰ ਉਨ੍ਹਾਂ ਦੇ ਸੁਨਿਹਰੀ ਭਵਿੱਖ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

ਜ਼ਿਕਰਯੋਗ ਹੈ ਕਿ ਇਸ ਮੁਹਿੰਮ ਵਿੱਚ ਕੁੱਲ 66 ਉਮੀਦਵਾਰਾਂ, ਜਿਨ੍ਹਾਂ ਨੂੰ ਰੁਜ਼ਗਾਰ ਉਤਪਤੀ ਵਿਭਾਗ ਅਤੇ ਮਾਰੂਤੀ ਸੁਜ਼ੂਕੀ ਇੰਡੀਆ ਲਿਮਟਿਡ ਵੱਲੋਂ ਸੱਦਾ ਦਿੱਤਾ ਗਿਆ ਸੀ, ਨੇ ਹਿੱਸਾ ਲਿਆ, ਜਿਨ੍ਹਾਂ ਵਿੱਚੋਂ 44 ਉਮੀਦਵਾਰਾਂ ਦੀ ਚੋਣ ਮਾਰੂਤੀ ਸੁਜ਼ੂਕੀ ਇੰਡੀਆ ਲਿਮਟਿਡ ਦੁਆਰਾ ਇੱਕ ਸਾਲ ਲਈ ਕੀਤੀ ਗਈ ਹੈ।

The post ਰੁਜ਼ਗਾਰ ਉਤਪਤੀ ਵਿਭਾਗ ਅਤੇ ਮਾਰੂਤੀ ਸੁਜ਼ੂਕੀ ਵੱਲੋਂ ਸਾਂਝੇ ਤੌਰ ‘ਤੇ ਅਪ੍ਰੈਂਟਿਸਸ਼ਿਪ ਪਲੇਸਮੈਂਟ ਮੁਹਿੰਮ, 44 ਉਮੀਦਵਾਰਾਂ ਦੀ ਹੋਈ ਚੋਣ appeared first on TheUnmute.com - Punjabi News.

Tags:
  • aam-aadmi-party
  • aman-arora
  • apprenticeship
  • bhagwant-mann
  • breaking-news
  • cm-bhagwant-mann
  • latest-news
  • news
  • punjab-employment-generation-dept
  • punjab-news
  • the-unmute
  • the-unmute-breaking-news
  • the-unmute-latest-update
  • the-unmute-punjabi-news

ਗੁਜਰਾਤ ਵੱਲ ਵਧ ਰਿਹੈ ਚੱਕਰਵਾਤੀ ਤੂਫਾਨ ਬਿਪਰਜੋਏ, ਪੱਛਮੀ ਰੇਲਵੇ ਦੀਆਂ ਕਈ ਟਰੇਨਾਂ ਰੱਦ

Tuesday 13 June 2023 01:23 PM UTC+00 | Tags: biparjoy breaking-news cyclone-biparjoy gujarat gujarat-news heavy-rain imd latest-news maharashtra meteorological-department news the-unmute-breaking-news the-unmute-news western-railway

ਚੰਡੀਗੜ੍ਹ, 13 ਜੂਨ 2023: ਚੱਕਰਵਾਤੀ ਤੂਫਾਨ ਬਿਪਰਜੋਏ (Cyclone Biparjoy) ਦਾ ਅਸਰ ਮਹਾਰਾਸ਼ਟਰ ਅਤੇ ਗੁਜਰਾਤ ‘ਚ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ ਬਹੁਤ ਹੀ ਭਿਆਨਕ ਚੱਕਰਵਾਤੀ ਤੂਫਾਨ ਬਿਪਰਜੋਏ 15 ਜੂਨ ਦੀ ਸ਼ਾਮ ਤੱਕ ਜਖਾਊ ਬੰਦਰਗਾਹ ਨੇੜੇ ਸੌਰਾਸ਼ਟਰ ਅਤੇ ਕੱਛ ਨਾਲ ਟਕਰਾਏਗਾ। ਇਸ ਕਾਰਨ ਮੁੰਬਈ ‘ਚ ਉੱਚੀਆਂ ਲਹਿਰਾਂ ਦੇਖਣ ਨੂੰ ਮਿਲੀਆਂ ਹਨ । ਦਵਾਰਕਾ ਦੇ ਗੋਮਤੀ ਘਾਟ ‘ਤੇ ਤੇਜ਼ ਲਹਿਰਾਂ ਦੇਖੀਆਂ ਗਈਆਂ ਹਨ।

ਇਸ ਦਾ ਸਭ ਤੋਂ ਵੱਧ ਅਸਰ ਗੁਜਰਾਤ ਵਿੱਚ ਹੀ ਪੈਣ ਦੀ ਉਮੀਦ ਹੈ। ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਇਸ ਸਬੰਧੀ ਉੱਚ ਪੱਧਰੀ ਮੀਟਿੰਗ ਕੀਤੀ ਹੈ। ਸਾਵਧਾਨੀ ਦੇ ਤੌਰ ‘ਤੇ NDRF ਦੀਆਂ 21 ਟੀਮਾਂ ਅਤੇ SDRF ਦੀਆਂ 13 ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਂ ‘ਤੇ ਪਹੁੰਚਾਇਆ ਗਿਆ ਹੈ।

ਪੱਛਮੀ ਰੇਲਵੇ ਦੇ ਸੀਪੀਆਰਓ ਸੁਮਿਤ ਠਾਕੁਰ ਨੇ ਕਿਹਾ ਕਿ ਚੱਕਰਵਾਤ ਬਿਪਰਜੋਏ (Cyclone Biparjoy) ਦੇ ਮੱਦੇਨਜ਼ਰ ਅਸੀਂ ਵਾਰ ਰੂਮ ਬਣਾਏ ਹਨ, ਅਸੀਂ ਇਸ ਦੀ ਨਿਗਰਾਨੀ ਕਰ ਰਹੇ ਹਾਂ। ਸਾਡੀ ਟਾਸਕ ਫੋਰਸ ਦੇ ਲਗਭਗ 2500, ਆਰਪੀਐਫ ਦੇ ਕਰਮਚਾਰੀ ਮੌਕੇ ‘ਤੇ ਤਾਇਨਾਤ ਹਨ। ਅਸੀਂ 69 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ ਅਤੇ 30 ਟਰੇਨਾਂ ਨੂੰ ਥੋੜ੍ਹੇ ਸਮੇਂ ਲਈ ਬੰਦ ਕਰ ਦਿੱਤਾ ਹੈ। ਅਸੀਂ ਵੀਰਮਗਾਮ, ਰਾਜਕੋਟ, ਓਖਾ ਆਦਿ ਵਿੱਚ ਮਾਲ ਗੱਡੀਆਂ ਨੂੰ ਵੀ ਰੱਦ ਕਰ ਦਿੱਤਾ ਹੈ ਜੋ ਸਭ ਤੋਂ ਪ੍ਰਭਾਵਤ ਖੇਤਰ ਹਨ।

The post ਗੁਜਰਾਤ ਵੱਲ ਵਧ ਰਿਹੈ ਚੱਕਰਵਾਤੀ ਤੂਫਾਨ ਬਿਪਰਜੋਏ, ਪੱਛਮੀ ਰੇਲਵੇ ਦੀਆਂ ਕਈ ਟਰੇਨਾਂ ਰੱਦ appeared first on TheUnmute.com - Punjabi News.

Tags:
  • biparjoy
  • breaking-news
  • cyclone-biparjoy
  • gujarat
  • gujarat-news
  • heavy-rain
  • imd
  • latest-news
  • maharashtra
  • meteorological-department
  • news
  • the-unmute-breaking-news
  • the-unmute-news
  • western-railway

ਵੈਸਟਇੰਡੀਜ਼ ਖ਼ਿਲਾਫ਼ ਟੈਸਟ ਲੜੀ ਦੌਰਾਨ ਕਪਤਾਨ ਰੋਹਿਤ ਸ਼ਰਮਾ ਦੀ ਅਗਨੀ ਪ੍ਰੀਖਿਆ, ਟੀਮ 'ਚ ਹੋ ਸਕਦੈ ਬਦਲਾਅ

Tuesday 13 June 2023 01:34 PM UTC+00 | Tags: breaking-news cricket-news ind-vs-wi-test-series-news latest-news news rohit-sharma test-series the-unmute-breaking-news west-indies world-test-championshi

ਚੰਡੀਗੜ੍ਹ, 13 ਜੂਨ 2023: ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ ਮਿਲੀ ਹਾਰ ਤੋਂ ਬਾਅਦ ਭਾਰਤੀ ਕਪਤਾਨ ਰੋਹਿਤ ਸ਼ਰਮਾ (Rohit Sharma) ਚੋਣਕਰਤਾਵਾਂ ਦੀਆਂ ਨਜ਼ਰਾਂ ਵਿੱਚ ਆ ਸਕਦੇ ਹਨ | ਰੋਹਿਤ ਸ਼ਰਮਾ ਆਉਣ ਵਾਲੇ ਵੈਸਟਇੰਡੀਜ਼ ਦੌਰੇ ‘ਤੇ ਕਪਤਾਨ ਦੇ ਰੂਪ ‘ਚ ਜਾਣਗੇ, ਪਰ ਉਨ੍ਹਾਂ ‘ਤੇ ਇਸ ਸੀਰੀਜ਼ ਨੂੰ ਲੈ ਕੇ ਕਾਫੀ ਦਬਾਅ ਹੋਵੇਗਾ। ਵੈਸਟਇੰਡੀਜ਼ ‘ਚ ਦੋ ਟੈਸਟ ਮੈਚਾਂ ਦੌਰਾਨ ਰੋਹਿਤ ਦੀ ਬੱਲੇਬਾਜ਼ੀ ‘ਤੇ ਸਾਰਿਆਂ ਦੀ ਨਜ਼ਰ ਹੋਵੇਗੀ। ਜੇਕਰ ਉਹ ਪੋਰਟ ਆਫ ਸਪੇਨ ਜਾਂ ਡੋਮਿਨਿਕਾ ‘ਚ ਵੱਡੀ ਪਾਰੀ ਖੇਡਣ ‘ਚ ਅਸਫਲ ਰਹਿੰਦਾ ਹੈ ਤਾਂ ਉਨ੍ਹਾਂ ਦਾ ਟੈਸਟ ਟੀਮ ਤੋਂ ਬਾਹਰ ਹੋਣ ਦਾ ਖਦਸ਼ਾ ਹੈ |

ਰੋਹਿਤ ਸ਼ਰਮਾ (Rohit Sharma) ਵੈਸਟਇੰਡੀਜ਼ ਵਿੱਚ ਦੋ ਟੈਸਟ ਮੈਚਾਂ ਦੀ ਲੜੀ ਵਿੱਚ ਭਾਰਤੀ ਟੀਮ ਦੀ ਅਗਵਾਈ ਕਰਨਗੇ ਅਤੇ ਫਿਰ ਸ਼ਾਇਦ ਬੀਸੀਸੀਆਈ ਨਾਲ ਮੀਟਿੰਗ ਕਰਨਗੇ। ਇਸੇ ਬੈਠਕ ‘ਚ ਉਹ ਟੈਸਟ ਕ੍ਰਿਕਟ ‘ਚ ਆਪਣੇ ਭਵਿੱਖ ਬਾਰੇ ਫੈਸਲਾ ਕਰਨਗੇ। ਜੇਕਰ ਭਾਰਤੀ ਟੀਮ ਦੇ ਵਿਕਾਸ ਤੋਂ ਜਾਣੂ ਲੋਕਾਂ ਦੀ ਮੰਨੀਏ ਤਾਂ ਰੋਹਿਤ ਉਦੋਂ ਤੱਕ ਟੀਮ ਦੀ ਅਗਵਾਈ ਕਰਨਗੇ ਜਦੋਂ ਤੱਕ ਉਹ ਵੈਸਟਇੰਡੀਜ਼ ਦੇ ਖਿਲਾਫ ਡੋਮਿਨਿਕਾ ‘ਚ 12 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਦੋ ਟੈਸਟ ਮੈਚਾਂ ਦੀ ਸੀਰੀਜ਼ ਤੋਂ ਬਾਹਰ ਹੋਣ ਦਾ ਫੈਸਲਾ ਨਹੀਂ ਕਰਦੇ।

ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਟੈਸਟ ਮਾਹਿਰ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਅਤੇ ਤੇਜ਼ ਗੇਂਦਬਾਜ਼ ਉਮੇਸ਼ ਯਾਦਵ ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਵਿੱਚ ਹਾਰਨ ਤੋਂ ਬਾਅਦ ਆਪਣੀ ਜਗ੍ਹਾ ਗੁਆ ਸਕਦੇ ਹਨ। ਉਨ੍ਹਾਂ ਦੀ ਜਗ੍ਹਾ ਨੌਜਵਾਨ ਯਸ਼ਸਵੀ ਜੈਸਵਾਲ ਅਤੇ ਤੇਜ਼ ਗੇਂਦਬਾਜ਼ ਮੁਕੇਸ਼ ਕੁਮਾਰ ਨੂੰ ਵਿੰਡੀਜ਼ ਦੌਰੇ ‘ਤੇ ਮੌਕਾ ਦਿੱਤਾ ਜਾ ਸਕਦਾ ਹੈ ਕਿਉਂਕਿ ਪੁਜਾਰਾ ਅਤੇ ਉਮੇਸ਼ ਟੈਸਟ ਚੈਂਪੀਅਨਸ਼ਿਪ ਦੇ ਪਿਛਲੇ ਸੈਸ਼ਨ ‘ਚ ਟੀਮ ਦੀ ਕਮਜ਼ੋਰ ਕੜੀ ਸਾਬਤ ਹੋਏ ਹਨ। ਅਜਿਹੇ ‘ਚ ਸੰਭਵ ਹੈ ਕਿ ਉਨ੍ਹਾਂ ਨੂੰ ਬਾਹਰ ਕੀਤਾ ਜਾ ਸਕਾ ਹੈ |

The post ਵੈਸਟਇੰਡੀਜ਼ ਖ਼ਿਲਾਫ਼ ਟੈਸਟ ਲੜੀ ਦੌਰਾਨ ਕਪਤਾਨ ਰੋਹਿਤ ਸ਼ਰਮਾ ਦੀ ਅਗਨੀ ਪ੍ਰੀਖਿਆ, ਟੀਮ ‘ਚ ਹੋ ਸਕਦੈ ਬਦਲਾਅ appeared first on TheUnmute.com - Punjabi News.

Tags:
  • breaking-news
  • cricket-news
  • ind-vs-wi-test-series-news
  • latest-news
  • news
  • rohit-sharma
  • test-series
  • the-unmute-breaking-news
  • west-indies
  • world-test-championshi

ਅਨਮੋਲ ਗਗਨ ਮਾਨ ਵੱਲੋਂ ਨੌਜਵਾਨਾਂ ਨੂੰ ਨਵੀਨਤਮ ਕਾਰੋਬਾਰੀ ਵਿਚਾਰਾਂ ਨਾਲ ਅੱਗੇ ਆਉਣ ਦਾ ਸੱਦਾ

Tuesday 13 June 2023 01:40 PM UTC+00 | Tags: anmol-gagan-mann breaking-news latest-news news punjab-news the-unmute-breaking-news the-unmute-news the-unmute-punjabi-news

ਚੰਡੀਗੜ੍ਹ, 13 ਜੂਨ 2023: ਪੰਜਾਬ ਦੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਕਿਹਾ ਕਿ ਦੇਸ਼ ਦੀ ਤਰੱਕੀ ਲਈ ਉਦਯੋਗਾਂ ਦੀ ਸਥਾਪਨਾ ਬੇਹੱਦ ਮਹੱਤਵਪੂਰਨ ਹੈ ਕਿਉਂਕਿ ਇਸ ਨਾਲ ਆਰਥਿਕ ਪ੍ਰਗਤੀ ਅਤੇ ਰੋਜ਼ਗਾਰ ਨੂੰ ਹੁਲਾਰਾ ਮਿਲਦਾ ਹੈ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨ ਉੱਦਮੀਆਂ ਨੂੰ ਆਪਣੇ ਨਵੀਨਤਮ ਕਾਰੋਬਾਰੀ ਵਿਚਾਰਾਂ ਨਾਲ ਅੱਗੇ ਆਉਣ ਦਾ ਸੱਦਾ ਦਿੱਤਾ।

ਇਨੋਵੇਸ਼ਨ ਮਿਸ਼ਨ ਪੰਜਾਬ ਵੱਲੋਂ ਕਰਵਾਏ ਫਲੈਗਸ਼ਿਪ ਐਕਸਲੇਟਰ ਪ੍ਰੋਗਰਾਮ ਦੇ ਡੈਮੋ ਡੇਅ ਮੌਕੇ ਸਮਾਗਮ ਦੌਰਾਨ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਟਾਰਟਅਪ ਈਕੋਸਿਸਟਮ ਨੂੰ ਹੁਲਾਰਾ ਦੇਣ ਲਈ ਜਨਤਕ-ਨਿੱਜੀ ਭਾਈਵਾਲੀ ਤਹਿਤ ਇਨੋਵੇਸ਼ਨ ਮਿਸ਼ਨ ਪੰਜਾਬ ਦੀ ਸ਼ੁਰੂਆਤ ਕੀਤੀ ਹੈ ਜਿਸ ਨਾਲ ਵਿਕਾਸ ਨੂੰ ਹੁਲਾਰਾ ਮਿਲਿਆ ਹੈ ।

ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਜਿਸਦਾ ਨੌਜਵਾਨਾਂ ਵੱਲੋ ਪ੍ਰਵਾਸ ਨਾਲ ਸਿੱਧਾ ਸਬੰਧ ਹੈ। ਉਨ੍ਹਾਂ ਦੱਸਿਆ ਕਿ ਇਨੋਵੇਸ਼ਨ ਮਿਸ਼ਨ ਪੰਜਾਬ ਸਟਾਰਟਅੱਪਸ ਨੂੰ ਹੁਲਾਰਾ ਦਿੰਦਿਆਂ ਅਤੇ ਇਸ ਸਬੰਧੀ ਖੋਜ ਕਾਰਜਾਂ ਰਾਹੀਂ ਸਟਾਰਟਅੱਪਸ ਨੂੰ ਨਿਵੇਸ਼ ਲਈ ਤਿਆਰ ਕਰਦਾ ਹੈ।

ਇਸ ਸਮਾਗਮ ਤੇ ਵਿਚਾਰ ਕਰਦਿਆਂ ਆਈ.ਐਮ.ਪੰਜਾਬ ਦੇ ਚੇਅਰਮੈਨ ਪ੍ਰਮੋਦ ਭਸੀਨ ਨੇ ਕਿਹਾ ਕਿ ਮਿਸ਼ਨ ਦਾ ਉਦੇਸ਼ ਪੰਜਾਬ ਵਿੱਚ ਇੱਕ ਵਧੀਆ ਉੱਦਮੀ ਮਾਹੌਲ ਸਿਰਜਣਾ ਹੈ। ਪੰਜਾਬ ਵਿੱਚ ਉੱਦਮੀ ਹੁਨਰ ਦੀ ਬਹੁਤਾਤ ਦੇ ਨਾਲ ਨਾਲ ਸੈਰ-ਸਪਾਟਾ, ਖੁਰਾਕ, ਸੰਗੀਤ, ਕਲਾ, ਖੇਤੀਬਾੜੀ, ਸਿਹਤ ਸੰਭਾਲ ਆਦਿ ਖੇਤਰਾਂ ਵਿੱਚ ਅਥਾਹ ਸੰਭਾਵਨਾਵਾਂ ਹਨ।

ਉਨ੍ਹਾਂ (Anmol Gagan Mann) ਕਿਹਾ ਕਿ ਆਈ.ਐਮ. ਪੰਜਾਬ ਜ਼ਰੀਏ ਅਸੀਂ ਸੂਬੇ ਵਿੱਚ ਉੱਦਮੀ ਹੁਨਰ ਨੂੰ ਸੇਧ ਪ੍ਰਦਾਨ ਕਰਨ ਵਾਸਤੇ ਵਿਸ਼ਵ ਭਰ ਦੇ ਉੱਘੇ ਨਿਵੇਸ਼ਕਾਂ ਅਤੇ ਕਾਰੋਬਾਰੀ ਆਗੂਆਂ ਨੂੰ ਇੱਕ ਮੰਚ 'ਤੇ ਲਿਆਂਦਾ ਹੈ। ਅਸੀਂ ਐਕਸਲੇਟਰ ਅਤੇ ਪੋਲੀਨੇਟਰ ਪ੍ਰੋਗਰਾਮਾਂ ਰਾਹੀਂ ਸ਼ੁਰੂਆਤੀ ਪੜਾਅ ਦੇ ਸਟਾਰਟਅੱਪਾਂ ਨੂੰ ਆਪਣੀ ਸਰਵੋਤਮ ਸਮਰੱਥਾ ਦੀ ਵਰਤੋਂ ਕਰਨ, ਵਿਕਾਸ ਨੂੰ ਹੁਲਾਰਾ ਦੇਣ ਅਤੇ ਸੂਬੇ ਵਿਚਲੇ ਵਧੀਆ ਕਾਰੋਬਾਰੀ ਮਾਹੌਲ ਦਾ ਲਾਭ ਉਠਾਉਣ ਦੇ ਯੋਗ ਬਣਾ ਕੇ, ਉਨ੍ਹਾਂ ਨੂੰ ਢੁੱਕਵੀਂ ਸਹੂਲਤ ਪ੍ਰਦਾਨ ਕਰ ਰਹੇ ਹਾਂ।

ਇਨੋਵੇਸ਼ਨ ਮਿਸ਼ਨ ਪੰਜਾਬ ਨੇ ਆਪਣੇ ਸਪਰਿੰਗ ਕੋਹੋਰਟ 2023 ਨਾਲ ਆਪਣਾ ਦੂਜਾ ਐਕਸਲੇਟਰ ਪ੍ਰੋਗਰਾਮ ਮੁਕੰਮਲ ਕੀਤਾ ਹੈ, ਜਿਸ ਵਿੱਚ 50 ਫੀਸਦ ਵੁਮੈਨ ਫਾਊਂਡਰਜ਼ ਸ਼ਾਮਲ ਹਨ ਜਿਨ੍ਹਾਂ ਵਿੱਚੋਂ ਲਗਭਗ ਇੱਕ ਤਿਹਾਈ ਸਿਹਤ ਅਤੇ ਤੰਦਰੁਸਤੀ, ਖ਼ਪਤਕਾਰ ਤਕਨਾਲੋਜੀ, ਡੀਪ ਟੈਕ ਅਤੇ ਫਿਨਟੈਕ ਵਰਗੇ ਵੱਖ-ਵੱਖ ਖੇਤਰਾਂ ਰਾਹੀਂ ਪੰਜਾਬ ਵੱਲ ਪ੍ਰਵਾਸ ਕਰ ਰਹੀਆਂ ਹਨ। ਦੂਸਰਾ ਕੋਹੋਰਟ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੇ ਪਹਿਲੇ ਪ੍ਰੋਗਰਾਮ ਦੀ ਸਫ਼ਲਤਾ ਉਪਰੰਤ ਆਇਆ, ਜਿੱਥੇ ਲਗਭਗ 50 ਫੀਸਦੀ ਕੋਹੋਰਟ ਨੇ ਮਿਲਕੇ ~ 5 ਕਰੋੜ ਇਕੱਤਰ ਕੀਤੇ।

ਮੰਤਰੀ ਨੇ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਵੱਲ ਧਿਆਨ ਕੇਂਦਰਤ ਕਰਨ ਲਈ ਮਿਸ਼ਨ ਨੂੰ ਵਧਾਈ ਦਿੱਤੀ। ਉਨ੍ਹਾਂ ਸਟਾਰਟਅੱਪਸ ਨਾਲ ਗੱਲ ਕਰਦਿਆਂ ਉਹਨਾਂ ਨੂੰ ਦ੍ਰਿੜਤਾ ਨਾਲ ਆਪਣੀਆਂ ਕੰਪਨੀਆਂ ਦਾ ਨਿਰਮਾਣ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਫਾਇਰਸਾਈਡ ਵੈਂਚਰਸ ਤੋਂ ਕੰਵਲਜੀਤ ਸਿੰਘ ਅਤੇ ਆਈਐਮ ਪੰਜਾਬ ਦੇ ਚੇਅਰਮੈਨ ਪ੍ਰਮੋਦ ਭਸੀਨ ਦਰਮਿਆਨ ਭਾਰਤ ਵਿੱਚ ਸਫਲ ਡੀਟੂਸੀ ਬ੍ਰਾਂਡ ਤਿਆਰ ਕਰਨ ਸਬੰਧੀ ਗੱਲਬਾਤ ਸੈਸ਼ਨ ਆਯੋਜਿਤ ਕੀਤਾ ਗਿਆ। ਕੰਵਲਜੀਤ ਸਿੰਘ ਨੇ ਮੈਂਟੋਰਸ਼ਿਪ ਪ੍ਰਦਾਨ ਕਰਨ ਵਿੱਚ ਸ਼ਾਨਦਾਰ ਕੰਮ ਕਰਨ ਲਈ ਮਿਸ਼ਨ ਨੂੰ ਵਧਾਈ ਦਿੱਤੀ, ਜੋ ਸਫ਼ਲ ਸਟਾਰਟਅੱਪ ਬਣਾਉਣ ਲਈ ਇੱਕ ਨੀਂਹ ਪੱਥਰ ਹੈ।

ਮਿਸ਼ਨ ਦੇ ਬੋਰਡ ਅਤੇ ਸਲਾਹਕਾਰਾਂ ਵਿੱਚ ਭਾਰਤੀ ਆਈ.ਟੀ. ਉਦਯੋਗ ਦੇ ਉੱਘੇ ਆਰਕੀਟੈਕਟ ਸੌਰਭ ਸ੍ਰੀਵਾਸਤਵ, ਉੱਘੇ ਅਰਥ ਸ਼ਾਸਤਰੀ ਅਤੇ ਲੇਖਕ ਅਜੈ ਸ਼ਾਹ, ਡੀ.ਐਸ. ਬਰਾੜ, ਪ੍ਰਮੋਟਰ-ਚੇਅਰਮੈਨ, ਜੀਵੀਕੇ ਬਾਇਓ, ਅਤੇ ਪੁਰਸਕਾਰ ਜੇਤੂ ਫਿਲਮ ਨਿਰਮਾਤਾ ਬੌਬੀ ਬੇਦੀ ਸ਼ਾਮਲ ਹਨ। ਮਿਸ਼ਨ ਵਿੱਚ ਕਵਲਜੀਤ ਸਿੰਘ, ਫਾਇਰਸਾਈਡ ਵੈਂਚਰਸ, ਨੈਨਾ ਲਾਲ ਕਿਦਵਈ, ਰਾਜਨ ਆਨੰਦਨ, ਬ੍ਰਾਂਡ ਇਜ਼ਰਾਈਲ ਦੇ ਆਰਕੀਟੈਕਟ ਇਡੋ ਅਰਹੋਨੀ ਵੀ ਸ਼ਾਮਲ ਹਨ।

The post ਅਨਮੋਲ ਗਗਨ ਮਾਨ ਵੱਲੋਂ ਨੌਜਵਾਨਾਂ ਨੂੰ ਨਵੀਨਤਮ ਕਾਰੋਬਾਰੀ ਵਿਚਾਰਾਂ ਨਾਲ ਅੱਗੇ ਆਉਣ ਦਾ ਸੱਦਾ appeared first on TheUnmute.com - Punjabi News.

Tags:
  • anmol-gagan-mann
  • breaking-news
  • latest-news
  • news
  • punjab-news
  • the-unmute-breaking-news
  • the-unmute-news
  • the-unmute-punjabi-news

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 'ਪੰਜਾਬ ਵਿਜ਼ਨ ਦਸਤਾਵੇਜ਼-2047' ਜਾਰੀ

Tuesday 13 June 2023 01:46 PM UTC+00 | Tags: aam-aadmi-party breaking-news education latest-news news punjab-government punjab-news punjab-vision-document-2047 the-unmute-breaking-news vision-document

ਚੰਡੀਗੜ੍ਹ, 13 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦਾ ਸਾਲ 2047 ਦਾ 'ਵਿਜ਼ਨ ਦਸਤਾਵੇਜ਼' (Punjab Vision Document-2047) ਜਾਰੀ ਕੀਤਾ ਅਤੇ ਇਸ ਦਸਤਾਵੇਜ਼ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਲਈ ਰੂਪ-ਰੇਖਾ ਦੱਸਿਆ। ਆਪਣੇ ਦਫ਼ਤਰ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਇਹ ਦਸਤਾਵੇਜ਼ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਦੀ ਆਰਥਿਕਤਾ ਅਤੇ ਵਿੱਤੀ ਸਿਹਤ ਨੂੰ ਮੁੜ ਸੁਰਜੀਤ ਕਰਨ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਦਸਤਾਵੇਜ਼ ਭਾਰਤ ਦੀ ਆਜ਼ਾਦੀ ਦੇ 100ਵੇਂ ਸਾਲ ਪੂਰੇ ਹੋਣ ‘ਤੇ ਸੂਬੇ ਦੇ ਸਰਬਪੱਖੀ ਵਿਕਾਸ ਦੀ ਉਮੀਦ ਬੰਨ੍ਹਦਾ ਹੈ।

ਉਨ੍ਹਾਂ ਕਿਹਾ ਕਿ ਇਸ ਦਸਤਾਵੇਜ਼ ਵਿੱਚ 9 ਵਿਭਾਗੀ ਸੈਕਸ਼ਨ ਅਤੇ 16 ਸਮਾਜਿਕ-ਆਰਥਿਕ ਸੂਚਕ-ਅਧਾਰਿਤ ਸਬ-ਸੈਕਸ਼ਨ ਸ਼ਾਮਲ ਹਨ ਜਿਸ ਵਿਚ ਮੌਜੂਦਾ ਸਥਿਤੀ, ਸੂਬੇ ਨੂੰ ਦਰਪੇਸ਼ ਮੁੱਖ ਚੁਣੌਤੀਆਂ ਅਤੇ ਇਨ੍ਹਾਂ ਚੁਣੌਤੀਆਂ ਨੂੰ ਦੂਰ ਕਰਨ ਲਈ ਥੋੜ੍ਹੇ ਚਿਰੀ ਅਤੇ ਲੰਮੇ ਮਿਆਦ ਦੀਆਂ ਰਣਨੀਤੀਆਂ ਉਲੀਕੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਦਸਤਾਵੇਜ਼ਾਂ ਅਨੁਸਾਰ ਅਰਥਵਿਵਸਥਾ ਦੀ ਵਿਕਾਸ ਦਰ ਨੂੰ ਸਾਲ 2030 ਤੱਕ ਸਾਲਾਨਾ 7.5 ਫੀਸਦੀ ਅਤੇ 2047 ਤੱਕ 10 ਫੀਸਦੀ ਹਾਸਲ ਕਰ ਲਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਦਸਤਾਵੇਜ਼ ਦਾ ਉਦੇਸ਼ ਸਾਲ 2030 ਤੱਕ ਨਿਵੇਸ਼-ਜੀ.ਐਸ.ਡੀ.ਪੀ. ਅਨੁਪਾਤ ਨੂੰ 25 ਫੀਸਦੀ ‘ਤੇ ਲਿਆਉਣਾ ਅਤੇ ਸੂਬੇ ਵਿੱਚ ਨਿਵੇਸ਼ ਦੇ ਮਾਹੌਲ ਨੂੰ ਸੁਧਾਰ ਕੇ ਅਤੇ ਉਦਯੋਗਿਕ ਪ੍ਰੋਜੈਕਟਾਂ ਦੀ ਸਮਾਂਬੱਧ ਅਤੇ ਮੁਸ਼ਕਲ ਰਹਿਤ ਪ੍ਰਵਾਨਗੀ ਲਈ ਆਰਥਿਕ ਪ੍ਰਸ਼ਾਸਨਿਕ ਸੁਧਾਰਾਂ ਦੀ ਸ਼ੁਰੂਆਤ ਰਾਹੀਂ ਸਾਲ 2047 ਤੱਕ ਪੰਜਾਬ ਦੇ ਨਿਵੇਸ਼-ਜੀ.ਐਸ.ਡੀ.ਪੀ. ਅਨੁਪਾਤ ਨੂੰ 32 ਫੀਸਦੀ ਤੱਕ ਬਹਾਲ ਕਰਨਾ ਹੈ। ਉਨ੍ਹਾਂ ਕਿਹਾ ਕਿ ਸੇਵਾ ਖੇਤਰ/ਤੇਜ਼ ਰਫ਼ਤਾਰ ਵਾਲੀਆਂ ਸੇਵਾਵਾਂ ਜਿਵੇਂ ਕਿ ਬੀ.ਪੀ.ਓ., ਆਨਲਾਈਨ ਸਿੱਖਿਆ, ਸੋਸ਼ਲ ਮੀਡੀਆ ਅਤੇ ਮਨੋਰੰਜਨ ਸਮੇਤ ਸੂਚਨਾ ਤਕਨਾਲੋਜੀ ਅਧਾਰਿਤ ਸੇਵਾਵਾਂ (ਆਈ.ਟੀ.ਈ.ਐਸ.) ਵਿਕਸਤ ਕੀਤੀਆਂ ਜਾਣਗੀਆਂ ਅਤੇ ਸੇਵਾ ਖੇਤਰ ਵਿੱਚ ਡਿਜੀਟਲ ਤਕਨਾਲੋਜੀਆਂ ਦੀ ਵਰਤੋਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਰੁਜ਼ਗਾਰਯੋਗਤਾ ਅਤੇ ਸਟਾਰਟਅੱਪ ਈਕੋ-ਸਿਸਟਮ ਨੂੰ ਬਿਹਤਰ ਬਣਾਉਣ ਲਈ ਸਾਰੇ ਖੇਤਰਾਂ ਵਿੱਚ ਨਿਵੇਸ਼ ਨੂੰ ਹੁਲਾਰਾ ਦੇ ਕੇ ਅਤੇ ਉਦਯੋਗਾਂ ਅਤੇ ਵਿਦਿਅਕ ਅਦਾਰਿਆਂ ਵਿਚਕਾਰ ਤਾਲਮੇਲ ਪੈਦਾ ਕਰਕੇ ਵਧੀਆ ਨੌਕਰੀਆਂ ਪੈਦਾ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਆਰਥਿਕਤਾ ਦੀ ਵਿੱਤੀ ਸਿਹਤ ਵਿੱਚ ਸੁਧਾਰ ਲਈ ਢੁਕਵੀਂ ਰਣਨੀਤੀ ਦੂਰਦਰਸ਼ੀ ਵਿੱਤੀ ਪ੍ਰਬੰਧਨ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ਨਾਖ਼ਤ ਕੀਤੇ ਗਏ ਵੱਖ-ਵੱਖ ਸੈਕਟਰਾਂ ਲਈ ਟੀਚੇ ਅਤੇ ਰਣਨੀਤੀਆਂ ਤਿਆਰ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਸੈਕਟਰਾਂ ਵਿੱਚ ਅਰਥਵਿਵਸਥਾ, ਵਿੱਤ, ਉਦਯੋਗ, ਰੁਜ਼ਗਾਰ, ਖੇਤੀਬਾੜੀ, ਪੇਂਡੂ ਵਿਕਾਸ, ਸਥਿਰ ਸ਼ਹਿਰ ਅਤੇ ਕਮਿਊਨਿਟੀਜ਼, ਬੁਨਿਆਦੀ ਢਾਂਚਾ, ਸਮੂਹਿਕ ਅਤੇ ਬਰਾਬਰੀ ਵਾਲੀ ਸਿੱਖਿਆ, ਸਿਹਤ ਬੁਨਿਆਦੀ ਢਾਂਚਾ ਅਤੇ ਪ੍ਰਬੰਧ, ਲਿੰਗ ਸਮਾਨਤਾ ਦੀ ਪ੍ਰਾਪਤੀ, ਕੁਦਰਤੀ ਸਰੋਤ, ਕਿਫਾਇਤੀ ਤੇ ਸਾਫ਼ ਊਰਜਾ ਸ਼ਾਮਲ ਹਨ। ਇਸੇ ਤਰ੍ਹਾਂ ਜਲਵਾਯੂ ਤੇ ਕੁਦਰਤੀ ਸਰੋਤ ਸੰਭਾਲ, ਤਕਨੀਕੀ ਤਰੱਕੀ, ਸ਼ਾਸਨ, ਸੁਰੱਖਿਆ ਅਤੇ ਸੁਰੱਖਿਅਤ ਤੇ ਸੁਘੜ ਆਵਾਜਾਈ ਪ੍ਰਬੰਧਨ ਪ੍ਰਣਾਲੀ ਵੀ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਇਸ ਦਸਤਾਵੇਜ਼ (Punjab Vision Document-2047) ਦਾ ਵਿਆਪਕ ਉਦੇਸ਼ ਨਾਗਰਿਕਾਂ ਨੂੰ ਸਨਮਾਨਜਨਕ ਜੀਵਨ ਬਤੀਤ ਕਰਨਾ ਹੈ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵਿਜ਼ਨ ਦੀ ਭਾਵਨਾ ਗਰੀਬੀ ਅਤੇ ਭੁੱਖਮਰੀ ਦਾ ਖਾਤਮਾ, ਰੋਜ਼ੀ-ਰੋਟੀ ਅਤੇ ਆਸਰਾ ਯਕੀਨੀ ਬਣਾਉਣਾ, ਸਾਰਿਆਂ ਲਈ ਬਰਾਬਰ ਅਤੇ ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਦਾ ਪ੍ਰਬੰਧ, ਲੋੜੀਂਦਾ ਸੈਨੀਟੇਸ਼ਨ ਨੈਟਵਰਕ ਅਤੇ ਬਿਜਲੀ ਦੀ ਉਪਲਬਧਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਟੀਚਿਆਂ ਨੂੰ ਭੂਗੋਲਿਕ ਅਤੇ ਸਮਾਜਿਕ ਅਸਮਾਨਤਾਵਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ ਹਾਸਲ ਕੀਤਾ ਜਾਵੇਗਾ। ਇਸ ਦਸਤਾਵੇਜ਼ ਦਾ ਉਦੇਸ਼ ਵੱਖ-ਵੱਖ ਪ੍ਰਸ਼ਾਸਨਿਕ ਵਿਭਾਗਾਂ ਅਤੇ ਏਜੰਸੀਆਂ ਵੱਲੋਂ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਲਈ ਯਤਨਾਂ ਨੂੰ ਜੋੜਨਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਹ ਦਸਤਾਵੇਜ਼ ਵਿਸ਼ਾਲ ਜਨਤਕ ਹਿੱਤਾਂ ਵਿੱਚ ਪ੍ਰਸ਼ਾਸਨਿਕ ਤੌਰ ਉਤੇ ਹਰੇਕ ਪੱਧਰ ‘ਤੇ ਕਾਰਵਾਈ ਲਈ ਵਧੇਰੇ ਤਾਲਮੇਲ ਲਿਆਏਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦਸਤਾਵੇਜ਼ ਵਿੱਚ ਉਜਾਗਰ ਕੀਤੇ ਗਏ ਟੀਚਿਆਂ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਨੇ ਪ੍ਰਸ਼ਾਸਨ ਦੇ ਵੱਖ-ਵੱਖ ਪੱਧਰਾਂ ‘ਤੇ ਪਹਿਲਾਂ ਹੀ ਕੁਝ ਸਮਝਦਾਰੀ ਵਾਲੇ ਕਦਮ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕ੍ਰਮਵਾਰ ਸਾਲ 2030 ਅਤੇ 2047 ਤੱਕ ਇਸ ਦਸਤਾਵੇਜ਼ ਵਿੱਚ ਨਿਰਧਾਰਤ ਟੀਚਿਆਂ ਨੂੰ ਹਾਸਲ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਜ਼ਨ ਦਸਤਾਵੇਜ਼ ਵਿੱਚ ਪ੍ਰਸਤਾਵਿਤ ਟੀਚਿਆਂ ਦੀ ਪ੍ਰਾਪਤੀ ਲਈ ਹਰ ਸੰਭਵ ਯਤਨ ਕਰੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਦਸਤਾਵੇਜ਼ ਸੂਬੇ ਨੂੰ ਉੱਚ ਆਰਥਿਕ ਵਿਕਾਸ ਦੀ ਲੀਹ ‘ਤੇ ਲਿਆਏਗਾ, ਜਿਸ ਨਾਲ ਪੰਜਾਬ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਮਿਲੇਗਾ।

The post ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 'ਪੰਜਾਬ ਵਿਜ਼ਨ ਦਸਤਾਵੇਜ਼-2047' ਜਾਰੀ appeared first on TheUnmute.com - Punjabi News.

Tags:
  • aam-aadmi-party
  • breaking-news
  • education
  • latest-news
  • news
  • punjab-government
  • punjab-news
  • punjab-vision-document-2047
  • the-unmute-breaking-news
  • vision-document

ਨਵੀਂ ਸੋਚ ਨੂੰ ਇੰਡਸਟਰੀ ਦਾ 'ਗ੍ਰੀਨ ਸਿਗਨਲ': ਭਗਵੰਤ ਮਾਨ ਨੇ ਸਨਅਤਕਾਰਾਂ ਨੂੰ ਦਿੱਤੇ ਹਰੇ ਰੰਗ ਦੇ ਸਟੈਂਪ ਪੇਪਰ

Tuesday 13 June 2023 01:53 PM UTC+00 | Tags: aam-aadmi-party anmol-gagan-mann breaking-news cm-bhagwant-mann green-signal industrialists industrys-green-signal latest-news news punjab-government

ਚੰਡੀਗੜ੍ਹ, 13 ਜੂਨ 2023: ਸੂਬੇ ਵਿੱਚ ਉਦਯੋਗਿਕ (Industry) ਵਿਕਾਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਦੋ ਉਦਯੋਗਪਤੀਆਂ ਨੂੰ ਵਿਲੱਖਣ ‘ਗਰੀਨ ਕਲਰ ਕੋਡਿਡ ਸਟੈਂਪ’ ਪੇਪਰ ਸੌਂਪੇ।ਸਟੈਂਪ ਪੇਪਰ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੇ ਉਦਯੋਗਪਤੀਆਂ ਲਈ ਇਹ ਦਿਨ ਬੇਹੱਦ ਮਹੱਤਵਪੂਰਨ ਹੈ।

ਉਨ੍ਹਾਂ ਕਿਹਾ ਕਿ ਇਹ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਸੂਬੇ ਵਿੱਚ ਉਦਯੋਗਿਕ (Industry) ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਇੱਕ ਕਦਮ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਲਈ ਨੋਟੀਫਿਕੇਸ਼ਨ ਇਸ ਸਾਲ 12 ਮਈ ਨੂੰ ਜਾਰੀ ਕਰ ਦਿੱਤਾ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੈ ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਇਸ ਨੂੰ ਇੱਕ ਕ੍ਰਾਂਤੀਕਾਰੀ ਕਦਮ ਦੱਸਿਆ ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਵਿੱਚ ਅਸਾਨੀ ਨੂੰ ਯਕੀਨੀ ਬਣਾਉਂਦਿਆਂ ਉਦਯੋਗ ਅਨੁਕੂਲ ਮਾਹੌਲ ਸਿਰਜਣਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਉਦਯੋਗਪਤੀ ਜੋ ਸੂਬੇ ਵਿੱਚ ਆਪਣੀ ਉਯਯੋਗਿਕ ਇਕਾਈ ਸਥਾਪਤ ਕਰਨਾ ਚਾਹੁੰਦਾ ਹੈ, ਉਹ ਇਨਵੈਸਟ ਪੰਜਾਬ ਪੋਰਟਲ ਤੋਂ ਇਹ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਪ੍ਰਾਪਤ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਦਯੋਗਪਤੀਆਂ ਨੂੰ ਆਪਣਾ ਯੂਨਿਟ ਸਥਾਪਤ ਕਰਨ ਲਈ ਸਿਰਫ ਇਹ ਸਿੰਗਲ ਸਟੈਂਪ ਪੇਪਰ ਖਰੀਦਣਾ ਹੋਵੇਗਾ ਅਤੇ ਸੀ.ਐਲ.ਯੂ., ਜੰਗਲਾਤ, ਪ੍ਰਦੂਸ਼ਣ, ਅੱਗ ਅਤੇ ਕੁਝ ਹੋਰ ਮਨਜ਼ੂਰੀਆਂ ਲੈਣ ਲਈ ਲੋੜੀਂਦੀ ਫੀਸ ਅਦਾ ਕਰਨੀ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਟੈਂਪ ਪੇਪਰ ਖਰੀਦਣ ਤੋਂ ਬਾਅਦ ਇਨ੍ਹਾਂ ਦੋਵਾਂ ਉਦਯੋਗਪਤੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਵਾਸਤੇ 17 ਦਿਨਾਂ ਦੇ ਅੰਦਰ-ਅੰਦਰ ਸਮੂਹ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਮਿਲ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਪੰਜਾਬ ਵਿੱਚ ਉਦਯੋਗ ਨੂੰ ਵੱਡਾ ਹੁਲਾਰਾ ਦੇਵੇਗੀ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਉਦਯੋਗਪਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਣ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਰੇ ਰੰਗ ਦੇ ਸਟੈਂਪ ਪੇਪਰ ਤੋਂ ਇਹ ਪਤਾ ਚੱਲੇਗਾ ਕਿ ਸਬੰਧਤ ਉਦਯੋਗਪਤੀ ਲੋੜੀਂਦੀਆਂ ਮਨਜ਼ੂਰੀਆਂ ਲਈ ਪਹਿਲਾਂ ਹੀ ਸਾਰੀ ਫੀਸ ਅਦਾ ਕਰ ਚੁੱਕਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਜ਼ਮੀਨੀ ਸਰੋਤਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਸਹੂਲਤ ਲਈ ਹਾਊਸਿੰਗ ਅਤੇ ਹੋਰ ਖੇਤਰਾਂ ਵਿੱਚ ਵੀ ਇਹੀ ਕਲਰ ਕੋਡਿੰਗ ਲਾਗੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਲਪਨਾ ਕੀਤੀ ਕਿ ਇਸ ਅਹਿਮ ਪਹਿਲਕਦਮੀ ਨਾਲ ਪੰਜਾਬ ਉਦਯੋਗਿਕ ਖੇਤਰ ਵਿੱਚ ਦੇਸ਼ ਭਰ 'ਚੋਂ ਮੋਹਰੀ ਸੂਬਾ ਬਣ ਕੇ ਉਭਰੇਗਾ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨੇਕ ਪਹਿਲਕਦਮੀ ਨਾਲ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਹੋਵੇਗਾ ਜਿਸ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਇਸ ਚੀਜ਼ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਜਾਂਦਾ ਹੈ।। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ

The post ਨਵੀਂ ਸੋਚ ਨੂੰ ਇੰਡਸਟਰੀ ਦਾ ‘ਗ੍ਰੀਨ ਸਿਗਨਲ’: ਭਗਵੰਤ ਮਾਨ ਨੇ ਸਨਅਤਕਾਰਾਂ ਨੂੰ ਦਿੱਤੇ ਹਰੇ ਰੰਗ ਦੇ ਸਟੈਂਪ ਪੇਪਰ appeared first on TheUnmute.com - Punjabi News.

Tags:
  • aam-aadmi-party
  • anmol-gagan-mann
  • breaking-news
  • cm-bhagwant-mann
  • green-signal
  • industrialists
  • industrys-green-signal
  • latest-news
  • news
  • punjab-government

ਆਲ ਇੰਡੀਆ ਕਾਂਗਰਸ ਸੇਵਾ ਦਲ ਵੱਲੋਂ ਸੋਸ਼ਲ ਮੀਡੀਆ ਕੋਆਰਡੀਨੇਟਰਾਂ ਦੀ ਨਿਯੁਕਤੀ

Tuesday 13 June 2023 02:06 PM UTC+00 | Tags: all-india-congress-seva-dal breaking-news congress news social-media-coordinators social-media-state-and-joint-coordinators

ਚੰਡੀਗੜ੍ਹ, 13 ਜੂਨ 2023: ਆਲ ਇੰਡੀਆ ਕਾਂਗਰਸ ਸੇਵਾ ਦਲ ਨੇ ਅੱਜ ਇਕ ਪੱਤਰ ਜਾਰੀ ਕਰਕੇ ਵੱਖ ਵੱਖ ਸੂਬਿਆਂ ਵਿਚ ਸੋਸ਼ਲ ਮੀਡੀਆ ਸਟੇਟ ਅਤੇ ਜੁਆਇੰਟ ਕੋਆਰਡੀਨੇਟਰਾਂ ਦੀ ਨਿਯੁਕਤੀ ਕੀਤੀ ਹੈ। ਇਸਦੇ ਨਾਲ ਹੀ ਸਾਕਸ਼ੀ ਜੈਨ ਨੂੰ ਪੰਜਾਬ ਲਈ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

The post ਆਲ ਇੰਡੀਆ ਕਾਂਗਰਸ ਸੇਵਾ ਦਲ ਵੱਲੋਂ ਸੋਸ਼ਲ ਮੀਡੀਆ ਕੋਆਰਡੀਨੇਟਰਾਂ ਦੀ ਨਿਯੁਕਤੀ appeared first on TheUnmute.com - Punjabi News.

Tags:
  • all-india-congress-seva-dal
  • breaking-news
  • congress
  • news
  • social-media-coordinators
  • social-media-state-and-joint-coordinators

ਸੁਖਬੀਰ ਸਿੰਘ ਬਾਦਲ ਭਾਜਪਾ ਦੀ ਬੇੜੀ 'ਚ ਸਵਾਰ ਹੋਣ ਲਈ ਉਤਾਵਲੇ: ਡਾ. ਰਾਜ ਕੁਮਾਰ ਵੇਰਕਾ

Tuesday 13 June 2023 02:14 PM UTC+00 | Tags: aam-aadmi-party bjp breaking-news cm-bhagwant-mann dr-raj-kumar-verka latest-news news punjab-bjp punjab-news sukhbir-singh-badal tarn-taran the-unmute-breaking-news

ਤਰਨ ਤਾਰਨ, 13 ਜੂਨ 2023: ਤਰਨ ਤਾਰਨ ਵਿਖੇ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਦੇ ਨੌਂ ਸਾਲ ਪੂਰੇ ਹੋਣ ਤੇ ਇਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ ।ਇਸ ਮੀਟਿੰਗ ਦੌਰਾਨ ਸਾਬਕਾ ਮੰਤਰੀ ਡਾਕਟਰ ਰਾਜ ਕੁਮਾਰ ਵਿਸ਼ੇਸ਼ ਤੌਰ ‘ਤੇ ਪਹੁੰਚੇ ਪ੍ਰੈਸ ਕਾਨਫਰੰਸ ਦੌਰਾਨ ਡਾ. ਰਾਜ ਕੁਮਾਰ ਵੇਰਕਾ ਨੇ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲਾਅ ਐਂਡ ਆਡਰ ਦਾ ਪੂਰੀ ਤਰਾਂ ਜਨਾਜ਼ਾ ਨਿਕਲਿਆ ਹੋਇਆ ਹੈ, ਦਿਨ-ਦਿਹਾੜੇ ਲੁੱਟਾਂ-ਖੋਹਾਂ, ਅਤੇ ਕਤਲ ਦੀਆਂ ਘਟਨਾਵਾਂ ਵਾਪਰਦੀਆਂ ਹਨ । ਸੁਖਬੀਰ ਸਿੰਘ ਬਾਦਲ (Sukhbir Singh Badal)  ਦੀ ਅਕਾਲੀ ਦਲ ਛੱਡ ਕੇ ਘਰ ਵਾਪਸੀ ‘ਤੇ ਉਨਾਂ ਕਿਹਾ ਕਿ ਉਹ ਤਾਂ ਆਪ ਭਾਜਪਾ ਦੀ ਬੇੜੀ ਵਿਚ ਸਵਾਰ ਹੋਣ ਲਈ ਉਤਵਾਲੇ ਹਨ |

The post ਸੁਖਬੀਰ ਸਿੰਘ ਬਾਦਲ ਭਾਜਪਾ ਦੀ ਬੇੜੀ ‘ਚ ਸਵਾਰ ਹੋਣ ਲਈ ਉਤਾਵਲੇ: ਡਾ. ਰਾਜ ਕੁਮਾਰ ਵੇਰਕਾ appeared first on TheUnmute.com - Punjabi News.

Tags:
  • aam-aadmi-party
  • bjp
  • breaking-news
  • cm-bhagwant-mann
  • dr-raj-kumar-verka
  • latest-news
  • news
  • punjab-bjp
  • punjab-news
  • sukhbir-singh-badal
  • tarn-taran
  • the-unmute-breaking-news

ਵ੍ਰਿੰਦਾਵਨ 'ਚ ਪ੍ਰੇਮ ਮੰਦਰ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚੀਆਂ

Tuesday 13 June 2023 02:24 PM UTC+00 | Tags: breaking-news fire-incident latest-news mathura news prem-mandi the-unmute-breaking-news the-unmute-latest-news vrindavan

ਚੰਡੀਗੜ੍ਹ,13 ਜੂਨ 2023: ਮਥੁਰਾ ਦੇ ਵ੍ਰਿੰਦਾਵਨ ‘ਚ ਪ੍ਰੇਮ ਮੰਦਰ (Prem Mandir) ਦੇ ਗੋਦਾਮ ‘ਚ ਅੱਗ ਲੱਗ ਗਈ, ਅੱਗ ਇੰਨੀ ਭਿਆਨਕ ਸੀ ਕਿ ਧੂੰਏਂ ਦੇ ਗੁਬਾਰ ਇਕ ਕਿਲੋਮੀਟਰ ਦੂਰ ਤੱਕ ਦੇਖੇ ਜਾ ਸਕਦੇ ਸਨ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਅੱਗ ‘ਤੇ ਕਾਬੂ ਪਾਉਣ ਦੇ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਮ ਨੂੰ ਲੱਗੀ ਹੈ |

The post ਵ੍ਰਿੰਦਾਵਨ ‘ਚ ਪ੍ਰੇਮ ਮੰਦਰ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚੀਆਂ appeared first on TheUnmute.com - Punjabi News.

Tags:
  • breaking-news
  • fire-incident
  • latest-news
  • mathura
  • news
  • prem-mandi
  • the-unmute-breaking-news
  • the-unmute-latest-news
  • vrindavan

ਪਠਾਨਕੋਟ ਪੁਲਿਸ ਵੱਲੋਂ ਨਜਾਇਜ਼ ਮਾਈਨਿੰਗ ਮਾਮਲੇ ਦੋ ਵਾਹਨਾਂ ਸਮੇਤ ਤਿੰਨ ਜਣੇ ਕਾਬੂ

Tuesday 13 June 2023 02:30 PM UTC+00 | Tags: breaking-news crime illegal-mining-case latest-news news pathankot-police the-unmute-breaking-news the-unmute-latest-news

ਪਠਾਨਕੋਟ, 13 ਜੂਨ, 2023: ਪਠਾਨਕੋਟ ਪੁਲਿਸ, ਦ੍ਰਿੜ ਇਰਾਦੇ ਦਾ ਪ੍ਰਦਰਸ਼ਨ ਕਰਦੇ ਹੋਏ, ਆਪਣੇ ਅਧਿਕਾਰ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ (illegal mining) ਦੇ ਖਾਤਮੇ ਲਈ ਆਪਣੀ ਨਿਰੰਤਰ ਕੋਸ਼ਿਸ਼ ਜਾਰੀ ਰੱਖ ਰਹੀ ਹੈ। ਡੀਐਸਪੀ ਦਿਹਾਤੀ ਸੁਮੇਰ ਸਿੰਘ ਮਾਨ ਦੀ ਨਿਗਰਾਨੀ ਹੇਠ ਐਸਐਚਓ ਥਾਣਾ ਨਰੋਟ ਜੈਮਲ ਸਿੰਘ ਦੀ ਅਗਵਾਈ ਵਿੱਚ ਇੱਕ ਤਾਜ਼ਾ ਅਪਰੇਸ਼ਨ ਦੌਰਾਨ ਪੁਲੀਸ ਨੇ ਅਣਅਧਿਕਾਰਤ ਮਾਈਨਿੰਗ ਵਿੱਚ ਸ਼ਾਮਲ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਪ੍ਰਾਪਤੀ ਇੱਕ ਮਹੀਨੇ ਦੇ ਅੰਦਰ ਗੈਰ-ਕਾਨੂੰਨੀ ਮਾਈਨਿੰਗ ਤੇ ਦੂਜੀ ਮਹੱਤਵਪੂਰਨ ਕਾਰਵਾਈ ਨੂੰ ਦਰਸਾਉਂਦੀ ਹੈ।

ਫੜੇ ਗਏ ਵਿਅਕਤੀਆਂ ਦੀ ਪਛਾਣ ਮਿੰਟੂ ਕੁਮਾਰ, ਰਾਜੇਸ਼ ਕੁਮਾਰ ਅਤੇ ਸਰਬਜੀਤ ਸਿੰਘ ਵਾਸੀ ਸਾਬਾ ਵਜੋਂ ਹੋਈ ਹੈ। ਤਿੰਨੋ ਦੋਸ਼ੀ ਪਠਾਨਕੋਟ ਦਾ ਰਹਿਣ ਵਾਲੇ ਹਨ। ਪ੍ਰੈਸ ਮੀਡੀਆ ਨੂੰ ਵਧੇਰੇ ਜਾਣਕਾਰੀ ਦਿੰਦੇ ਹੋਏ, ਸੀਨੀਅਰ ਪੁਲਿਸ ਕਪਤਾਨ ਹਰਕਮਲ ਪ੍ਰੀਤ ਸਿੰਘ ਖੱਖ ਨੇ ਖੁਲਾਸਾ ਕੀਤਾ ਕਿ ਭਰੋਸੇਯੋਗ ਸੂਚਨਾ ਮਿਲਣ 'ਤੇ, ਐਸ.ਐਚ.ਓ ਨਰੋਟ ਜੈਮਲ ਸਿੰਘ ਨੇ ਤੁਰੰਤ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਪੁਲਿਸ ਟੀਮ ਨੂੰ ਤੁਰੰਤ ਤਿਆਰ ਕੀਤਾ ਅਤੇ ਟੀਮ ਤੇਜ਼ੀ ਨਾਲ ਜ਼ਿਮੀਦਾਰਾ ਸਟੋਨ ਕਰੱਸ਼ਰ, ਪਿੰਡ ਸਿਉਟੀ, ਨਰੋਟ ਦੇ ਨੇੜੇ ਦੱਸੇ ਗਏ ਸਥਾਨ 'ਤੇ ਪਹੁੰਚ ਗਈ, ਜਿੱਥੇ ਉਨ੍ਹਾਂ ਨੂੰ ਚੱਲ ਰਹੀਆਂ ਮਾਈਨਿੰਗ ਗਤੀਵਿਧੀਆਂ ਦੇ ਅਟੱਲ ਸਬੂਤ ਮਿਲੇ। ਤਦ ਪੁਲਿਸ ਪਾਰਟੀ ਨੇ ਤੇਜ਼ੀ ਨਾਲ ਗੈਰ-ਕਾਨੂੰਨੀ ਕਾਰਵਾਈ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਫੜ ਲਿਆ, ਜਿਸ ਵਿੱਚ ਮਿੰਟੂ ਕੁਮਾਰ ਪੋਕਲੇਨ ਮਸ਼ੀਨ ਚਲਾ ਰਿਹਾ ਸੀ ਅਤੇ ਰਾਜੇਸ਼ ਕੁਮਾਰ ਟਿੱਪਰ ਚਲਾ ਰਿਹਾ ਸੀ।

ਅਗਲੇਰੀ ਜਾਂਚ ਨੇ ਖੇਤਰ ਤੋਂ ਮਾਮੂਲੀ ਖਣਿਜਾਂ ਦੀ ਗੈਰ-ਕਾਨੂੰਨੀ ਨਿਕਾਸੀ ਦਾ ਪਰਦਾਫਾਸ਼ ਕੀਤਾ, ਜਿਸ ਨਾਲ ਗੈਰ-ਕਾਨੂੰਨੀ ਮਾਈਨਿੰਗ (illegal mining)  ਦੀ ਪੁਸ਼ਟੀ ਨਹੀਂ ਹੋਈ ਹੈ। ਜਿਸਦੇ ਤਹਿਤ ਖਾਣਾਂ ਅਤੇ ਖਣਿਜ ਐਕਟ 1957 ਦੀ ਧਾਰਾ 21(1) ਦੇ ਤਹਿਤ ਦੋਸ਼ੀਆਂ ਖਿਲਾਫ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਗਈ ਹੈ।

ਐਸ.ਐਸ.ਪੀ.ਖੱਖ ਨੇ ਜ਼ੋਰ ਦੇ ਕੇ ਕਿਹਾ, "ਪਠਾਨਕੋਟ ਪੁਲਿਸ ਗੈਰ-ਕਾਨੂੰਨੀ ਮਾਈਨਿੰਗ ਦੇ ਖਿਲਾਫ ਇੱਕ ਅਟੱਲ ਜ਼ੀਰੋ ਟੋਲਰੈਂਸ ਸਟੈਂਡ ਬਰਕਰਾਰ ਰੱਖਿਆ ਹੈ। ਇਹ ਸਫਲ ਦਖਲ ਇੱਕ ਸਪੱਸ਼ਟ ਸੰਦੇਸ਼ ਦਿੰਦਾ ਹੈ ਕਿ ਅਸੀਂ ਆਪਣੇ ਅਧਿਕਾਰ ਖੇਤਰ ਵਿੱਚ ਮਾਈਨਿੰਗ ਕਾਨੂੰਨਾਂ ਦੀ ਕਿਸੇ ਵੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕਰਾਂਗੇ। ਅਸੀਂ ਆਪਣੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਅਤੇ ਅਖੰਡਤਾ ਨੂੰ ਸੁਰੱਖਿਅਤ ਰੱਖਣ ਲਈ ਦ੍ਰਿੜ ਹਾਂ।

ਪੁਲਿਸ ਸਟੇਸ਼ਨ ਸੁਜਾਨਪੁਰ ਦੀ ਪੁਲਿਸ ਟੀਮ ਦੁਆਰਾ ਇੱਕ ਵਰਜਿਤ ਜਗ੍ਹਾ 'ਤੇ ਦੋ ਭਾਰੀ ਟਰੱਕਾਂ ਅਤੇ ਇੱਕ ਪੋਕਲੇਨ ਮਸ਼ੀਨ ਨੂੰ ਜ਼ਬਤ ਕਰਨ ਤੋਂ ਬਾਅਦ ਇਹ ਕਾਰਵਾਈ ਇੱਕ ਮਹੀਨੇ ਦੇ ਅੰਦਰ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਦੂਜੀ ਵੱਡੀ ਕਾਰਵਾਈ ਹੈ। ਫੜੇ ਗਏ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੇ ਸਬੰਧਾਂ ਅਤੇ ਸ਼ਮੂਲੀਅਤ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।

ਪਠਾਨਕੋਟ ਪੁਲਿਸ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ ਅਤੇ ਕਿਸੇ ਵੀ ਸ਼ੱਕੀ ਮਾਈਨਿੰਗ ਗਤੀਵਿਧੀ ਦੀ ਸੂਚਨਾ ਤੁਰੰਤ ਅਧਿਕਾਰੀਆਂ ਨੂੰ ਦਿੱਤੀ ਜਾਵੇ। ਇਕੱਠੇ ਮਿਲ ਕੇ, ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਡੇ ਅਣਮੁੱਲੇ ਕੁਦਰਤੀ ਸਰੋਤਾਂ ਦੀ ਸੰਭਾਲ ਨੂੰ ਯਕੀਨੀ ਬਣਾ ਸਕਦੇ ਹਾਂ ਅਤੇ ਇੱਕ ਟਿਕਾਊ ਵਾਤਾਵਰਣ ਬਣਾਈ ਰੱਖ ਸਕਦੇ ਹਾਂ।

The post ਪਠਾਨਕੋਟ ਪੁਲਿਸ ਵੱਲੋਂ ਨਜਾਇਜ਼ ਮਾਈਨਿੰਗ ਮਾਮਲੇ ਦੋ ਵਾਹਨਾਂ ਸਮੇਤ ਤਿੰਨ ਜਣੇ ਕਾਬੂ appeared first on TheUnmute.com - Punjabi News.

Tags:
  • breaking-news
  • crime
  • illegal-mining-case
  • latest-news
  • news
  • pathankot-police
  • the-unmute-breaking-news
  • the-unmute-latest-news

ਚੰਡੀਗੜ੍ਹ, 13 ਜੂਨ 2023: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੁ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਦਲਿਤ ਨੌਜਵਾਨ ਦਾ ਜਿਣਸੀ ਸੋਸ਼ਣ ਕਰਨ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਬਣਾਈ ਐਸ ਆਈ ਟੀ ਅਤੇ ਪੀੜਤ ਨੂੰ ਡਰਾਉਣ ਵਾਲੇ ਉਹਨਾਂ ਸਾਰੇ ਵਿਅਕਤੀਆਂ ਖਿਲਾਫ ਜਾਂਚ ਦੇ ਹੁਕਮ ਦੇਣ ਜਿਹਨਾਂ ਨੇ ਪੀੜਤ ਨੂੰ ਆਪਣਾ ਬਿਆਨ ਵਾਪਸ ਲੈਣ ਲਈ ਮਜਬੂਰ ਕੀਤਾ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹਨਾਂ ਨੇ ਪਹਿਲਾਂ ਵੀ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਨੂੰ ਅਪੀਲ ਕੀਤੀ ਸੀਕਿ ਉਹ ਚੰਡੀਗੜ੍ਹ ਪੁਲਿਸ ਨੂੰ ਹਦਾਇਤ ਦੇਣ ਕਿ ਉਹ ਮੰਤਰੀ ਕਟਾਰੂਚੱਕ ਦੇ ਖਿਲਾਫ ਕੇਸ ਦਰਜ ਕਰੇ ਤੇ ਹੁਣ ਅਜਿਹਾ ਕਰਨਾ ਹੋਰ ਜ਼ਰੂਰੀ ਹੋ ਗਿਆ ਹੈ ਕਿਉ਼ਕਿ ਪੀੜਤ ਨੂੰ ਮੰਤਰੀ ਖਿਲਾਫ ਆਪਣਾ ਬਿਆਨ ਵਾਪਸ ਲੈਣ ਲਈ ਮਜਬੂਰ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲਾਂ ਦਿੱਤੇ ਬਿਆਨ ਕਿ ਸਾਰੀਆਂ ਐਸ ਆਈ ਟੀਜ਼ ਬੇਸਿੱਟਾ (ਅਰਥ ਵਿਹੂਣੀਆਂ) ਹੁੰਦੀਆਂ ਹਨ, ਸੱਚ ਹੈ। ਉਹਨਾਂ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਐਸ ਆਈ ਟੀ ਮੰਤਰੀ ਨੂੰ ਕਲੀਨ ਚਿੱਟ ਦੇਣ ਵਾਸਤੇ ਬਣਾਈ ਗਈ ਸੀ ਤੇ ਇਸੇ ਕਾਰਨ ਪੀੜਤ ਨੇ ਆਪਣੇ ਦੋਸ਼ ਵਾਪਸ ਲਏ ਹਨ।

ਰਾਜਪਾਲ ਨੂੰ ਸਭਿਅਕ ਸਮਾਜ ਦੀਆਂ ਕਦਰਾਂ ਕੀਮਤਾਂ ਦੀ ਰਾਖੀ ਕਰਨ ਵਾਸਤੇ ਕਾਰਵਾਈ ਕਰਨ ਲਈ ਆਖਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਸਰਕਾਰ ਨੇ ਜਿਣਸੀ ਸੋਸ਼ਣ ਕਰਨ ਵਾਲੇ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਉਹਨਾਂ ਕਿਹਾ ਕਿ ਇਸ ਨਾਲ ਸਭਿਅਕ ਸਮਾਜ ਲਈ ਜ਼ੋਖ਼ਮ ਖੜ੍ਹਾ ਹੋ ਗਿਆ ਹੈ। ਉਹਨਾਂ ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਢੁਕਵੇਂ ਕਦਮ ਚੁੱਕਣ ਤਾਂ ਜੋ ਉਸ ਦਲਿਤ ਨੌਜਵਾਨ ਨੂੰ ਇਨਸਾਫ ਮਿਲਣਾ ਯਕੀਨੀ ਬਣਾਇਆ ਜਾ ਸਕੇ ਜਿਸਦਾ ਨੌਕਰੀ ਦੇਣ ਦਾ ਲਾਲਚ ਦੇ ਕੇ ਜਿਣਸੀ ਸੋਸ਼ਣ ਕੀਤਾ ਗਿਆ। ਉਹਨਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੀ ਇਸ ਮਾਮਲੇ 'ਤੇ ਇਕਜੁੱਟ ਹੋਣ ਅਤੇ ਮੰਤਰੀ ਦਾ ਬਾਈਕਾਟ ਕਰਨ ਤੇ ਉਸ ਖਿਲਾਫ ਰੋਸ ਮੁਜ਼ਾਹਰੇ ਕਰਨ ਦੀ ਅਪੀਲ ਕੀਤੀ।

ਮਜੀਠੀਆ (Bikram Singh Majithia) ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਦਾ ਕਟਾਰੂਚੱਕ ਲਈ ਪਿਆਰ ਉਹਨਾਂ ਖਿਲਾਫ ਕਾਰਵਾਈ ਦੇ ਰਾਹ ਵਿਚ ਅੜਿਕਾ ਬਣ ਗਿਆ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਸੂਬੇ ਦੇ ਸੰਵਿਧਾਨਕ ਮੁਖੀ ਵੱਲੋਂ ਵਿਸ਼ੇਸ਼ ਸਲਾਹ ਦੇਣ ਦੇ ਬਾਵਜੂਦ ਉਹਨਾਂ ਮੰਤਰੀ ਕਟਾਰੂਚੱਕ ਨੂੰ ਬਰਖ਼ਾਸਤ ਨਹੀਂ ਕੀਤਾ।

ਇਸ ਦੌਰਾਨ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲਗਾਤਾਰ ਦੂਜੀ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਨ 'ਤੇ ਪ੍ਰਤੀਕਰਮ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਡੀਜ਼ਨ ਹਿਮਾਚਲ ਪ੍ਰਦੇਸ਼ ਦੇ ਮੁਕਾਬਲੇ ਪੰਜਾਬ ਵਿਚ 4.25 ਰੁਪਏ ਪ੍ਰਤੀ ਲੀਟਰ, ਚੰਡੀਗੜ੍ਹ ਦੇ ਮੁਕਾਬਲੇ 5.25 ਰੁਪਏ ਤੇ ਹਰਿਆਣਾ ਦੇ ਮੁਕਾਬਲੇ 6 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।

ਉਹਨਾਂ ਕਿਹਾ ਕਿ ਇਸ ਵਾਧੇ ਨਾਲ ਆਮ ਆਦਮੀ ਪਾਰਟੀ ਸਰਕਾਰ ਦੇ ਦਾਅਵੇ ਲੀਰੋ ਲੀਰ ਹੋ ਗਏ ਹਨ ਜੋ ਆਖਦੀ ਸੀ ਕਿ ਉਹ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇ ਰਹੀ ਹੈ ਤੇ ਹੁਣ ਉਸਨੇ ਵੈਟ ਵਧਾ ਕੇ ਆਮ ਲੋਕਾਂ ਸਿਰ 2000 ਕਰੋੜ ਰੁਪਏ ਦਾ ਬੋਝ ਪਾ ਦਿੱਤਾ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਸਾਰੀਆਂ ਸਮਾਜ ਭਲਾਈ ਸਕੀਮਾਂ ਜੋ ਲੋਕਾਂ ਤੋਂ ਵਾਪਸ ਲਈਆਂ ਗਈਆਂ ਜਿਹਨਾਂ ਵਿਚ ਸ਼ਗਨ ਸਕੀਮ, ਮੈਡੀਕਲ ਬੀਮਾ, ਐਸ ਸੀ ਸਕਾਲਰਸ਼ਿਪ, ਲੜਕੀਆਂ ਲਈ ਮੁਫਤ ਸਾਈਕਲ ਤੇ ਹੋਰ ਸਕੀਮਾਂ ਸ਼ਾਮਲ ਹਨ, ਦਾ ਹਿਸਾਬ ਲਾਇਆ ਜਾਵੇ ਤਾਂ ਲੋਕਾਂ ਸਿਰ ਪਿਆ ਭਾਰ ਬਹੁਤ ਜ਼ਿਆਦਾ ਬਣਦਾ ਹੈ।

ਉਹਨਾਂ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਝੂਠ ਨਾਲ ਲੋਕਾਂ ਸਿਰ ਪਏ ਬੋਝ ਦਾ ਜਵਾਬ ਦੇਣਾ ਬੰਦ ਕਰਨ ਅਤੇ ਉਹਨਾਂ ਮੰਗ ਕੀਤੀ ਕਿ ਵੈਟ ਵਿਚ ਕੀਤਾ ਗਿਆ ਵਾਧਾ ਤੁਰੰਤ ਵਾਪਸ ਲਿਆ ਜਾਵੇ।ਸਰਦਾਰ ਮਜੀਠੀਆ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਭੰਗ ਹੋਣ ਦੀ ਵੀ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਲੁਧਿਆਣਾ ਵਿਚ 8 ਕਰੋੜ ਰੁਪਏ ਦਾ ਡਾਕਾ, ਮੋਗਾ ਵਿਚ ਸੁਨਿਆਰੇ ਦਾ ਕਤਲ ਅਤੇ ਅੰਮ੍ਰਿਤਸਰ ਵਿਚ ਡਾਕੇ ਨੇ ਸਪਸ਼ਟ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਬਤੌਰ ਗ੍ਰਹਿ ਮੰਤਰੀ ਬੁਰੀ ਤਰ੍ਹਾਂ ਫੇਲ੍ਹ ਹੋ ਗਏ ਹਨ।

The post ਕਟਾਰੂਚੱਕ ਵੀਡੀਓ ਮਾਮਲਾ: ਪੰਜਾਬ ਸਰਕਾਰ ਦੀ SIT ਅਤੇ ਪੀੜਤ ਨੂੰ ਡਰਾਉਣ ਵਾਲਿਆਂ ਖ਼ਿਲਾਫ਼ ਜਾਂਚ ਦੇ ਹੁਕਮ ਦੇਣ ਰਾਜਪਾਲ: ਬਿਕਰਮ ਸਿੰਘ ਮਜੀਠੀਆ appeared first on TheUnmute.com - Punjabi News.

Tags:
  • aam-aadmi-party
  • bikram-singh-majithia
  • breaking-news
  • latest-news
  • news
  • punjab
  • punjab-governer
  • punjab-government
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form