TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਲੁਧਿਆਣਾ ਪੁਲਿਸ ਨੇ ਕਰੋੜਾਂ ਰੁਪਏ ਲੁੱਟ ਦੀ ਗੁੱਥੀ ਸੁਲਝਾਈ, 5 ਲੁਟੇਰੇ ਗ੍ਰਿਫ਼ਤਾਰ Wednesday 14 June 2023 05:49 AM UTC+00 | Tags: breaking-news ludhiana ludhiana-police news ਚੰਡੀਗੜ੍ਹ, 14 ਜੂਨ 2023: ਕਰੋੜ ਰੁਪਏ ਦੀ ਲੁੱਟ ਦੀ ਗੁੱਥੀ ਸੁਲਝਾ ਲਈ ਹੈ। ਲੁਧਿਆਣਾ (Ludhiana) ਪੁਲਿਸ ਨੇ 10 ਵਿੱਚੋਂ 5 ਲੁਟੇਰੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 6 ਕਰੋੜ ਤੋਂ ਵੱਧ ਦੀ ਨਕਦੀ ਬਰਾਮਦ ਹੋਈ ਹੈ। ਪੁਲਿਸ ਸੂਤਰਾਂ ਅਨੁਸਾਰ ਸੀਐਮਐਸ ਕੰਪਨੀ ਦਾ ਡਰਾਈਵਰ ਇਸ ਲੁੱਟ ਦਾ ਮਾਸਟਰਮਾਈਂਡ ਹੈ। ਮੁਲਜ਼ਮ ਨੇ ਮਨਪ੍ਰੀਤ ਕੌਰ ਨਾਂ ਦੀ ਔਰਤ ਨਾਲ ਸਾਜ਼ਿਸ਼ ਰਚੀ। ਖਬਰਾਂ ਮੁਤਾਬਕ ਡਰਾਈਵਰ ਜਲਦੀ ਅਮੀਰ ਹੋਣਾ ਚਾਹੁੰਦਾ ਸੀ। ਇਸੇ ਲਈ ਮਨਪ੍ਰੀਤ ਨੇ ਹੋਰ ਲੋਕਾਂ ਨੂੰ ਲੁੱਟ ਲਈ ਤਿਆਰ ਕੀਤਾ। ਡਰਾਈਵਰ ਕੰਪਨੀ ਨਾਲ ਸਬੰਧਤ ਹੋਣ ਕਰਕੇ ਕਿਸੇ ਵੀ ਤਰ੍ਹਾਂ ਦੀ ਰੇਕੀ ਦੀ ਲੋੜ ਨਹੀਂ ਸੀ। ਖ਼ਬਰਾਂ ਇਹ ਵੀ ਹਨ ਕਿ ਲੁਟੇਰਿਆਂ ਨੇ ਕੁਝ ਨਕਦੀ ਹੀ ਵੰਡੀ ਸੀ, ਬਾਕੀ ਇੱਕ ਕਾਲੇ ਰੰਗ ਦੀ ਕਾਰ ਵਿੱਚ ਬੰਦ ਸੀ। ਹਾਲਾਂਕਿ ਹੁਣ ਇਹ ਕਾਰ ਪੁਲਿਸ ਨੂੰ ਮਿਲ ਗਈ ਹੈ। ਘਟਨਾ ਤੋਂ ਬਾਅਦ ਇਹ ਸਾਰੇ ਪਿੰਡ ਢੱਟ ਤੋਂ ਵੱਖ ਹੋ ਗਏ। ਇਸ ਤੋਂ ਬਾਅਦ ਕਿਸੇ ਨੇ ਵੀ ਇੱਕ ਦੂਜੇ ਨਾਲ ਗੱਲ ਨਹੀਂ ਕੀਤੀ ਤਾਂ ਕਿ ਪੁਲਿਸ ਉਨ੍ਹਾਂ ਦੀਆਂ ਕਾਲਾਂ ਨੂੰ ਟਰੇਸ ਨਾ ਕਰੇ। ਡੀਜੀਪੀ ਗੌਰਵ ਯਾਦਵ ਅਤੇ ਸੀਐਮ ਭਗਵੰਤ ਮਾਨ ਨੇ ਇਸ ਮਾਮਲੇ ਨੂੰ ਸੁਲਝਾਉਣ ‘ਤੇ ਟਵੀਟ ਕੀਤਾ। ਸੀਐਮ ਨੇ ਲਿਖਿਆ ਕਿ ਲੁੱਟ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਦੂਜੇ ਪਾਸੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲੁੱਟ-ਖੋਹ ਦੇ ਮਾਮਲੇ ਵਿੱਚ ਵੱਡੀ ਬਰਾਮਦਗੀ ਹੋਈ ਹੈ ਅਤੇ ਪੁੱਛਗਿੱਛ ਜਾਰੀ ਹੈ। ਦੂਜੇ ਪਾਸੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੱਧੂ ਅੱਜ ਬਾਅਦ ਦੁਪਹਿਰ ਪ੍ਰੈਸ ਕਾਨਫਰੰਸ ਕਰਕੇ ਪੂਰੀ ਜਾਣਕਾਰੀ ਦੇਣਗੇ। ਸੂਤਰਾਂ ਅਨੁਸਾਰ ਕਾਲੇ ਰੰਗ ਦੀ ਕਾਰ ਪੁਲਿਸ ਨੇ ਬਰਾਮਦ ਕਰ ਲਈ ਹੈ। ਇਸ ਵਿੱਚ ਨਕਦੀ ਮਿਲੀ ਹੈ। ਲੁੱਟ ਦੀ ਵਾਰਦਾਤ ਵਿੱਚ ਦੋ ਬਾਈਕ ਵੀ ਵਰਤੇ ਗਏ ਸਨ। ਇਹ ਦੋਵੇਂ ਬਾਈਕ ਕੈਸ਼ ਵੈਨ ਦੇ ਅੱਗੇ ਪਾਇਲਟ ਬਣ ਕੇ ਦੌੜ ਰਹੀਆਂ ਸਨ। ਲੁਟੇਰਿਆਂ ਨੇ ਕੰਪਨੀ ਦੇ ਮੁਲਾਜ਼ਮਾਂ ਦੀਆਂ ਅੱਖਾਂ ‘ਚ ਮਿਰਚਾਂ ਪਾ ਕੇ ਉਨ੍ਹਾਂ ਨੂੰ ਬੰਧਕ ਬਣਾ ਕੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਕਰੋੜਾਂ ਰੁਪਏ ਦੀ ਲੁੱਟ ਦੇ ਮਾਮਲੇ ਵਿੱਚ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਕੰਪਨੀ ਦਾ ਲਾਇਸੈਂਸ ਰੱਦ ਕਰਨ ਦੀ ਸਿਫਾਰਸ਼ ਕੀਤੀ ਹੈ। ਮਨਦੀਪ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਕੰਪਨੀ ‘ਚ ਸੁਰੱਖਿਆ ਦੇ ਮਾਮਲੇ ‘ਚ ਲਾਪ੍ਰਵਾਹੀ ਹੋਈ ਹੈ। ਕੰਪਨੀ ਵਿੱਚ ਜੁਗਾਡੂ ਸਿਸਟਮ ਨਾਲ ਕੰਮ ਚੱਲ ਰਿਹਾ ਸੀ। ਸਕਿਓਰਿਟੀ ਗਾਰਡਾਂ ਨੂੰ ਓਵਰਟਾਈਮ ਦਾ ਕੰਮ ਕਰਵਾਇਆ ਜਾ ਰਿਹਾ ਸੀ। ਕਰੋੜਾਂ ਰੁਪਏ ਦੀ ਨਕਦੀ ਨਾਲ ਸਿਰਫ਼ 2 ਗਾਰਡ ਤਾਇਨਾਤ ਸਨ। The post ਲੁਧਿਆਣਾ ਪੁਲਿਸ ਨੇ ਕਰੋੜਾਂ ਰੁਪਏ ਲੁੱਟ ਦੀ ਗੁੱਥੀ ਸੁਲਝਾਈ, 5 ਲੁਟੇਰੇ ਗ੍ਰਿਫ਼ਤਾਰ appeared first on TheUnmute.com - Punjabi News. Tags:
|
CM ਭਗਵੰਤ ਮਾਨ ਦਿੱਲੀ ਵਿਖੇ ਨਿਤਿਨ ਗਡਕਰੀ ਨਾਲ ਕਰਨਗੇ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ Wednesday 14 June 2023 06:00 AM UTC+00 | Tags: breaking-news cm-bhagwant-mann delhi-news latest-news news nhm nitin-gadkari punjabi-news punjab-news rdf-fund the-unmute-breaking-news the-unmute-latest-news the-unmute-latest-update the-unmute-news ਚੰਡੀਗੜ੍ਹ, 14 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦਾ ਦੌਰਾ ਕਰਨਗੇ। ਇੱਥੇ ਉਹ ਸ਼ਾਮ 7 ਵਜੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਉਨ੍ਹਾਂ ਨਾਲ ਪੰਜਾਬ ਦੇ ਸੜਕੀ ਪ੍ਰਾਜੈਕਟਾਂ ਸਮੇਤ ਹੋਰ ਮੁੱਦਿਆਂ ‘ਤੇ ਚਰਚਾ ਕਰਨਗੇ। ਕੇਂਦਰ ਵੱਲੋਂ ਪੰਜਾਬ ਨੂੰ ਰੋਕੇ ਗਏ ਫੰਡਾਂ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਊਰਜਾ ਮੰਤਰੀ ਆਰ.ਕੇ ਸਿੰਘ ਅਤੇ ਹੋਰਨਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ। ਪਰ ਪੰਜਾਬ ਸਰਕਾਰ ਨੂੰ ਅਜੇ ਤੱਕ ਆਰਡੀਐਫ ਅਤੇ ਐਨਐਚਐਮ ਤੋਂ ਰੋਕੇ ਫੰਡਾਂ ਦਾ ਜਵਾਬ ਨਹੀਂ ਮਿਲਿਆ ਹੈ। ਦੂਜੇ ਪਾਸੇ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਕੇਂਦਰੀ ਸਕੀਮ ਦੇ ਤੰਦਰੁਸਤੀ ਫੰਡ ਦੀ ਵਰਤੋਂ ਮੁਹੱਲਾ ਕਲੀਨਿਕ ਵਿੱਚ ਕੀਤੀ ਹੈ। ਅਜਿਹੇ ਵਿੱਚ ਜਦੋਂ ਕੇਂਦਰ ਸਰਕਾਰ ਦੀ ਇਸ ਸਕੀਮ ਨੂੰ ਪੰਜਾਬ ਸਰਕਾਰ ਨੇ ਬੰਦ ਕਰ ਦਿੱਤਾ ਹੈ ਤਾਂ ਐਨਐਚਐਮ ਫੰਡ ਦੀ ਕੋਈ ਤੁਕ ਨਹੀਂ ਬਣਦੀ। The post CM ਭਗਵੰਤ ਮਾਨ ਦਿੱਲੀ ਵਿਖੇ ਨਿਤਿਨ ਗਡਕਰੀ ਨਾਲ ਕਰਨਗੇ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ appeared first on TheUnmute.com - Punjabi News. Tags:
|
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਅੱਜ ਹੁਸ਼ਿਆਰਪੁਰ 'ਚ ਵਿਸ਼ਾਲ ਰੈਲੀ Wednesday 14 June 2023 06:06 AM UTC+00 | Tags: bjp-national-president-jp-nadda breaking-news hoshiarpur jp-nadda news nws ਚੰਡੀਗੜ੍ਹ, 14 ਜੂਨ 2023: ਕੇਂਦਰ ਦੀ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਤਾਕਤ ਦੇ ਪ੍ਰਦਰਸ਼ਨ ਵਜੋਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ (JP Nadda) ਅੱਜ ਦੁਪਹਿਰ 1 ਵਜੇ ਹੁਸ਼ਿਆਰਪੁਰ ‘ਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਇੱਥੇ ਉਹ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰ ਅਹੁਦੇਦਾਰਾਂ ਨਾਲ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦੇਣਗੇ । ਜਿਕਰਯੋਗ ਹੈ ਕਿ 18 ਜੂਨ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਗੁਰਦਾਸਪੁਰ ਦੌਰੇ ‘ਤੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। The post ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਅੱਜ ਹੁਸ਼ਿਆਰਪੁਰ ‘ਚ ਵਿਸ਼ਾਲ ਰੈਲੀ appeared first on TheUnmute.com - Punjabi News. Tags:
|
ਫ਼ਿਰੋਜ਼ਪੁਰ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ BSF ਵੱਲੋਂ ਹੈਰੋਇਨ ਦੇ 3 ਪੈਕਟ ਬਰਾਮਦ Wednesday 14 June 2023 06:17 AM UTC+00 | Tags: breaking-news bsf ferozepur ferozepur-indo-pak-border latest-news news pakistani-smugglers. punjab-police smugglers ਚੰਡੀਗੜ੍ਹ, 14 ਜੂਨ 2023: ਬੀਐਸਐਫ (BSF) ਨੇ ਫ਼ਿਰੋਜ਼ਪੁਰ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜੀ ਗਈ ਹੈਰੋਇਨ ਦੇ 3 ਪੈਕਟ ਬਰਾਮਦ ਕੀਤੇ ਹਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਫਿਰੋਜ਼ਪੁਰ ਸਰਹੱਦ ਨਾਲ ਲੱਗਦੇ ਬੀਓਪੀ ਮਾਬੋਕੇ ਦੇ ਇਲਾਕੇ ਵਿੱਚ ਪਾਕਿਸਤਾਨੀ ਸਮੱਗਲਰਾਂ ਵੱਲੋਂ ਹੈਰੋਇਨ ਦੀ ਇੱਕ ਖੇਪ ਭੇਜੀ ਗਈ ਹੈ। ਇਸ ਸੂਚਨਾ ਦੇ ਆਧਾਰ ‘ਤੇ ਜਦੋਂ ਬੀ.ਐੱਸ.ਐੱਫ. (BSF) ਨੇ ਇਸ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਤਾਂ ਜਵਾਨਾਂ ਨੂੰ ਖੇਤਾਂ ‘ਚੋਂ ਕਾਲੇ ਰੰਗ ਦੇ ਬੈਗ ‘ਚ 3 ਪੈਕੇਟ ਹੈਰੋਇਨ ਮਿਲੇ, ਜਿਸ ‘ਚ ਕਰੀਬ ਢਾਈ ਕਿੱਲੋ ਹੈਰੋਇਨ ਸੀ, ਜਿਸ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੀਬ 12.5 ਕਰੋੜ ਰੁਪਏ ਦੱਸੀ ਜਾ ਰਹੀ ਹੈ | ਬੀਐਸਐਫ ਵੱਲੋਂ ਇਲਾਕੇ ਵਿੱਚ ਤਲਾਸ਼ੀ ਜਾਰੀ ਹੈ। The post ਫ਼ਿਰੋਜ਼ਪੁਰ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ BSF ਵੱਲੋਂ ਹੈਰੋਇਨ ਦੇ 3 ਪੈਕਟ ਬਰਾਮਦ appeared first on TheUnmute.com - Punjabi News. Tags:
|
ਜੰਗਲਾਤ ਕਰਮਚਾਰੀਆਂ ਦੀ ਭਲਾਈ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਲਾਲ ਚੰਦ ਕਟਾਰੂਚੱਕ Wednesday 14 June 2023 06:31 AM UTC+00 | Tags: aam-aadmi-party breaking-news democratic-forest-employees-union forest-complex forest-department-punjab forest-employees latest-news mr-lal-chand-kataruchak news punjab-news the-unmute-breaking-news ਚੰਡੀਗੜ੍ਹ, 14 ਜੂਨ 2023: ਜੰਗਲਾਤ ਕਰਮਚਾਰੀ (Forest Employees) ਵਿਭਾਗ ਦਾ ਬਹੁਤ ਹੀ ਅਹਿਮ ਹਿੱਸਾ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੀ ਭਲਾਈ ਨੂੰ ਹਮੇਸ਼ਾ ਤਰਜੀਹ ਦਿੰਦੀ ਹੈ। ਇਹ ਵਿਚਾਰ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬੀਤੇ ਦਿਨ ਸੈਕਟਰ 68 ਸਥਿਤ ਜੰਗਲਾਤ ਕੰਪਲੈਕਸ ਵਿਖੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਪ੍ਰਗਟ ਕੀਤੇ। ਮੰਤਰੀ ਨੇ ਯੂਨੀਅਨ ਵੱਲੋਂ ਰੱਖੀਆਂ ਵੱਖ-ਵੱਖ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ। ਯੂਨੀਅਨ ਵੱਲੋਂ ਰੱਖੀਆਂ ਮੰਗਾਂ ਵਿੱਚ ਸੀਨੀਆਰਤਾ ਸੂਚੀਆਂ ਨੂੰ ਅੱਪਡੇਟ ਕਰਨ, ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਦਿਹਾੜੀ ਦੇ ਆਧਾਰ ‘ਤੇ ਰੁਜ਼ਗਾਰ ਦੇਣ, ਗਰਮੀਆਂ ਤੇ ਸਰਦੀਆਂ ਦੇ ਮੌਸਮ ਲਈ ਵਰਦੀਆਂ, ਮੁੱਢਲੀ ਸਹਾਇਤਾ ਦੀ ਸਹੂਲਤ, ਢੁਕਵੇਂ ਸਾਜ਼ੋ-ਸਾਮਾਨ ਅਤੇ ਐਡਹਾਕ ਮੁਲਾਜ਼ਮਾਂ ਨੂੰ ਹਰ ਮਹੀਨੇ ਦੀ 5 ਤਾਰੀਖ਼ ਤੱਕ ਤਨਖ਼ਾਹ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਸਬੰਧੀ ਮੰਗਾਂ ਸ਼ਾਮਲ ਸਨ। ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਜੰਗਲਾਤ ਵਿਭਾਗ (Forest Employees) ਦੀਆਂ ਨਰਸਰੀਆਂ ਵਿੱਚ ਪਖਾਨੇ ਬਣਾਏ ਜਾ ਰਹੇ ਹਨ ਤਾਂ ਜੋ ਉੱਥੇ ਕੰਮ ਕਰਦੇ ਕਾਮਿਆਂ ਖਾਸ ਕਰਕੇ ਮਹਿਲਾਵਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਕਟਾਰੂਚਕ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਇੱਕ ਸਾਲ ਦੌਰਾਨ ਸੂਬੇ ਦੇ ਨੌਜਵਾਨਾਂ ਨੂੰ 29000 ਨੌਕਰੀਆਂ ਪ੍ਰਦਾਨ ਕੀਤੀਆਂ ਹਨ ਜੋ ਕਿ ਸਰਕਾਰ ਵੱਲੋਂ ਅਪਣਾਈ ਜਾ ਰਹੀ ਲੋਕ ਪੱਖੀ ਪਹੁੰਚ ਦਾ ਪ੍ਰਤੱਖ ਪ੍ਰਮਾਣ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ ਅਤੇ ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਸ਼ਾਮਲ ਸਨ। The post ਜੰਗਲਾਤ ਕਰਮਚਾਰੀਆਂ ਦੀ ਭਲਾਈ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਲਾਲ ਚੰਦ ਕਟਾਰੂਚੱਕ appeared first on TheUnmute.com - Punjabi News. Tags:
|
Manipur Violence: ਮਣੀਪੁਰ 'ਚ ਮੁੜ ਭੜਕੀ ਹਿੰਸਾ, ਗੋਲੀਬਾਰੀ ਦੌਰਾਨ 9 ਜਣਿਆ ਦੀ ਮੌਤ Wednesday 14 June 2023 06:47 AM UTC+00 | Tags: breaking-news firing-case firing-incident imphal khamenlok-area manipur manipur-breaking manipur-news news violence violence-in-manipur ਚੰਡੀਗੜ੍ਹ, 14 ਜੂਨ 2023: ਮਣੀਪੁਰ (Manipur) ‘ਚ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ, ਬੁੱਧਵਾਰ ਨੂੰ ਪੁਲਿਸ ਨੇ ਦੱਸਿਆ ਕਿ ਇੰਫਾਲ ਪੂਰਬੀ ਜ਼ਿਲੇ ਦੇ ਖਾਮੇਨਲੋਕ ਖੇਤਰ ‘ਚ ਦੇਰ ਰਾਤ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ‘ਚ 9 ਜਣਿਆ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖਮੀ ਹੋ ਗਏ। ਪੁਲਿਸ ਮੁਤਾਬਕ ਹਥਿਆਰਬੰਦ ਵਿਦਰੋਹੀਆਂ ਨੇ ਇੰਫਾਲ ਪੂਰਬੀ ਜ਼ਿਲੇ ਅਤੇ ਕਾਂਗਪੋਕੀ ਜ਼ਿਲੇ ਦੀ ਸਰਹੱਦ ਨਾਲ ਲੱਗਦੇ ਖਾਮੇਨਲੋਕ ਖੇਤਰ ‘ਚ ਪਿੰਡ ਵਾਸੀਆਂ ਨੂੰ ਘੇਰ ਲਿਆ ਅਤੇ ਕਰੀਬ 1 ਵਜੇ ਹਮਲਾ ਕੀਤਾ। ਇਸ ਕਾਰਨ 9 ਜਣਿਆ ਦੀ ਮੌਤ ਹੋ ਗਈ। ਉੱਥੇ ਹੀ 10 ਜਣੇ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇੰਫਾਲ (Imphal, Manipur) ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਇਲਾਕਾ ਮੇਤੇਈ-ਪ੍ਰਭੂ ਦੇ ਪ੍ਰਭਾਵ ਵਾਲੇ ਇੰਫਾਲ ਪੂਰਬੀ ਜ਼ਿਲੇ ਅਤੇ ਕਬਾਇਲੀ-ਪ੍ਰਭਾਵੀ ਕਾਂਗਪੋਕਪੀ ਜ਼ਿਲੇ ਦੀਆਂ ਸਰਹੱਦਾਂ ਦੇ ਨਾਲ ਸਥਿਤ ਹੈ। ਦੂਜੇ ਪਾਸੇ ਸੋਮਵਾਰ ਨੂੰ ਵੀ ਇਸੇ ਇਲਾਕੇ ‘ਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ, ਜਿਸ ‘ਚ 9 ਜਣੇ ਜ਼ਖਮੀ ਹੋ ਗਏ ਸਨ। ਸੋਮਵਾਰ ਦੇਰ ਰਾਤ ਵਿਦਰੋਹੀਆਂ ਸੰਗਠਨ ਦੇ ਲੋਕਾਂ ਅਤੇ ਪਿੰਡ ਵਾਸੀਆਂ ਵਿਚਾਲੇ ਗੋਲੀਬਾਰੀ ਹੋਈ, ਜਿਸ ‘ਚ ਦੋਵੇਂ ਧਿਰਾਂ ਦੇ 9 ਜਣੇ ਜ਼ਖਮੀ ਹੋ ਗਏ। ਪੁਲਿਸ ਮੁਤਾਬਕ ਮੰਗਲਵਾਰ ਨੂੰ ਬਿਸ਼ਨੂਪੁਰ ਜ਼ਿਲੇ ਦੇ ਫੂਗਾਕਚਾਓ ਇਖਾਈ ‘ਚ ਸੁਰੱਖਿਆ ਬਲਾਂ ਅਤੇ ਕੁਕੀ ਵਿਦਰੋਹੀਆਂ ਵਿਚਾਲੇ ਮੁਕਾਬਲਾ ਹੋਇਆ । ਦਰਅਸਲ, ਕੁਕੀ ਵਿਦਰੋਹੀਆਂ ਮੇਤੈਈ ਖੇਤਰਾਂ ਦੇ ਨੇੜੇ ਬੰਕਰ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ ਜਦੋਂ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ, ਜਿਸ ਕਾਰਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਕਰਫ਼ਿਊ ਵਿੱਚ ਕੁਝ ਘੰਟਿਆਂ ਲਈ ਢਿੱਲ ਦਿੱਤੀ ਹੈ। The post Manipur Violence: ਮਣੀਪੁਰ ‘ਚ ਮੁੜ ਭੜਕੀ ਹਿੰਸਾ, ਗੋਲੀਬਾਰੀ ਦੌਰਾਨ 9 ਜਣਿਆ ਦੀ ਮੌਤ appeared first on TheUnmute.com - Punjabi News. Tags:
|
ਬਿਜਲੀ ਮੰਤਰੀ ਸੇਂਥਿਲ ਬਾਲਾਜੀ ਖ਼ਿਲਾਫ਼ ED ਦੀ ਕਾਰਵਾਈ 'ਤੇ ਭਖੀ ਸਿਆਸਤ, ਕਾਂਗਰਸ ਨੇ ਕੇਂਦਰ ਨੂੰ ਘੇਰਿਆ Wednesday 14 June 2023 07:16 AM UTC+00 | Tags: bjp breaking-news cm-stalin congress ed-action-against-power-minister news senthil-balaji tamil-nadu-government ਚੰਡੀਗੜ੍ਹ, 14 ਜੂਨ 2023: ਤਾਮਿਲਨਾਡੂ ਸਰਕਾਰ ਦੇ ਬਿਜਲੀ ਮੰਤਰੀ ਸੇਂਥਿਲ ਬਾਲਾਜੀ (Senthil Balaji) ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ਸਿਆਸਤ ਭਖਦੀ ਜਾ ਰਹੀ ਹੈ | ਵਿਰੋਧੀ ਪਾਰਟੀਆਂ ਨੇ ਈਡੀ ਦੁਆਰਾ ਸੇਂਥਿਲ ਦੀ ਹਿਰਾਸਤ ਦੀ ਆਲੋਚਨਾ ਕਰਦੇ ਹੋਏ ਇਸ ਨੂੰ ਸ਼ਕਤੀ ਦੀ ਦੁਰਵਰਤੋਂ ਕਰਾਰ ਦਿੱਤਾ ਹੈ। ਤਾਮਿਲਨਾਡੂ ਵਿੱਚ ਵਿਰੋਧੀ ਪਾਰਟੀ ਏਆਈਏਡੀਐਮਕੇ ਨੇ ਈਡੀ ਦੀ ਕਾਰਵਾਈ ਦਾ ਸਮਰਥਨ ਕੀਤਾ ਹੈ ਅਤੇ ਉਕਤ ਮੰਤਰੀ ਨੂੰ ਕੈਬਨਿਟ ਤੋਂ ਹਟਾਉਣ ਦੀ ਮੰਗ ਕੀਤੀ ਹੈ। AIADMK ਦੇ ਸੀਨੀਅਰ ਨੇਤਾ ਡੀ ਜੈਕੁਮਾਰ ਨੇ ਬਾਲਾਜੀ ਦੇ ਰੋਂਦੇ ਹੋਏ ਵੀਡੀਓ ‘ਤੇ ਕਿਹਾ ਕਿ ਤਾਮਿਲਨਾਡੂ ਦੇ ਮੰਤਰੀ ਸੇਂਥਿਲ ਬਾਲਾਜੀ ਡਰਾਮਾ ਕਰ ਰਹੇ ਹਨ। ਡੀਐਮਕੇ ਇਸ ਮੁੱਦੇ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਸਟਾਲਿਨ ਨੂੰ ਕਥਿਤ ਦੋਸ਼ੀ ਮੰਤਰੀ ਨੂੰ ਮੰਤਰੀ ਮੰਡਲ ਤੋਂ ਹਟਾਉਣਾ ਚਾਹੀਦਾ ਹੈ। ਜੇਕਰ ਮੁੱਖ ਮੰਤਰੀ ਅਜਿਹਾ ਨਹੀਂ ਕਰਦੇ ਤਾਂ ਰਾਜਪਾਲ ਨੂੰ ਇਸ ਮਾਮਲੇ ਵਿੱਚ ਦਖਲ ਦੇਣਾ ਚਾਹੀਦਾ ਹੈ। ਡੀ ਜੈਕੁਮਾਰ ਨੇ ਕਿਹਾ ਕਿ ਈਡੀ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰ ਰਹੀ ਹੈ। ਬਾਲਾਜੀ ਕੱਲ੍ਹ ਤੱਕ ਠੀਕ ਸਨ ਪਰ ਜਦੋਂ ਈਡੀ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਤਾਂ ਉਨ੍ਹਾਂ ਦੀ ਸਿਹਤ ਵਿਗੜ ਗਈ। ਈਡੀ ਨੂੰ ਉਸ ਦੀ ਏਮਜ਼ ਦੇ ਡਾਕਟਰ ਤੋਂ ਜਾਂਚ ਕਰਵਾ ਕੇ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਦੇ ਨਾਲ ਹੀ ਕਾਂਗਰਸ ਨੇ ਡੀਐਮਕੇ ਨੇਤਾ (Senthil Balaji) ਦੇ ਖਿਲਾਫ ਈਡੀ ਦੀ ਕਾਰਵਾਈ ਦੀ ਆਲੋਚਨਾ ਕੀਤੀ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ‘ਇਹ ਸਿਆਸੀ ਪਰੇਸ਼ਾਨੀ ਤੋਂ ਇਲਾਵਾ ਕੁਝ ਨਹੀਂ ਹੈ, ਜੋ ਮੋਦੀ ਸਰਕਾਰ ਵੱਲੋਂ ਵਿਰੋਧੀਆਂ ਦੇ ਖਿਲਾਫ ਕੀਤੀ ਜਾਂਦੀ ਹੈ। ਵਿਰੋਧੀ ਧਿਰ ਵਿੱਚ ਕੋਈ ਵੀ ਅਜਿਹੀ ਕਾਰਵਾਈ ਤੋਂ ਡਰਦਾ ਨਹੀਂ ਹੈ। ਟੀਐਮਸੀ ਨੇ ਵੀ ਇਸ ਦੀ ਆਲੋਚਨਾ ਕੀਤੀ ਹੈ। ਟੀਐਮਸੀ ਸੰਸਦ ਮੈਂਬਰ ਸੌਗਤ ਰਾਏ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਈਡੀ ਦੀ ਦੁਰਵਰਤੋਂ ਦਾ ਮਾਮਲਾ ਹੈ। ਇਸ ਦੇ ਨਾਲ ਹੀ ਤਾਮਿਲਨਾਡੂ ਸਰਕਾਰ ਨੇ ਸੇਂਥਿਲ ਦੀ ਗ੍ਰਿਫਤਾਰੀ ਦਾ ਸਖਤ ਵਿਰੋਧ ਕੀਤਾ ਹੈ ਅਤੇ ਦੋਸ਼ ਲਗਾਇਆ ਹੈ ਕਿ ਸੇਂਥਿਲ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸੇਂਥਿਲ ਤੋਂ ਪਿਛਲੇ 24 ਘੰਟਿਆਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ, ਇਹ ਪੂਰੀ ਤਰ੍ਹਾਂ ਮਨੁੱਖੀ ਅਧਿਕਾਰਾਂ ਦੇ ਖਿਲਾਫ ਹੈ। ਕੀ ਹੈ ਪੂਰਾ ਮਾਮਲਾ ?ਮੰਗਲਵਾਰ ਦੇਰ ਰਾਤ ਈਡੀ ਨੇ ਡੀਐਮਕੇ ਸਰਕਾਰ ਦੇ ਬਿਜਲੀ ਮੰਤਰੀ ਸੇਂਥਿਲ ਬਾਲਾਜੀ ਦੇ ਚੇਨਈ ਸਥਿਤ ਘਰ ‘ਤੇ ਛਾਪਾ ਮਾਰਿਆ। ਛਾਪੇਮਾਰੀ ਤੋਂ ਬਾਅਦ ਸੇਂਥਿਲ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਹ ਛਾਪੇਮਾਰੀ ਮਨੀ ਲਾਂਡਰਿੰਗ ਮਾਮਲੇ ਤਹਿਤ ਕੀਤੀ ਗਈ ਸੀ। ਇਹ ਕਾਰਵਾਈ ਸੁਪਰੀਮ ਕੋਰਟ ਵੱਲੋਂ ਬਾਲਾਜੀ ਖ਼ਿਲਾਫ਼ ਨੌਕਰੀ ਬਦਲੇ ਕਥਿਤ ਨਕਦੀ ਘੁਟਾਲੇ ਦੀ ਜਾਂਚ ਦੀ ਇਜਾਜ਼ਤ ਦੇਣ ਤੋਂ ਬਾਅਦ ਹੋਈ ਹੈ। ਈਡੀ ਨੇ ਮੰਗਲਵਾਰ ਨੂੰ ਬਾਲਾਜੀ ਦੇ ਚੇਨਈ, ਕਰੂਰ ਅਤੇ ਇਰੋਡ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਉਨ੍ਹਾਂ ਦੇ ਟਿਕਾਣੇ ‘ਤੇ ਈਡੀ ਦੇ ਛਾਪੇ ਤੋਂ ਬਾਅਦ ਸੇਂਥਿਲ ਬਾਲਾਜੀ ਦੀ ਸਿਹਤ ਵਿਗੜ ਗਈ ਅਤੇ ਉਹ ਰੋਂਦੇ ਹੋਏ ਨਜ਼ਰ ਆਏ। ਇਸ ਤੋਂ ਬਾਅਦ ਸੇਂਥਿਲ ਨੂੰ ਹਸਪਤਾਲ ਲਿਜਾਇਆ ਗਿਆ। The post ਬਿਜਲੀ ਮੰਤਰੀ ਸੇਂਥਿਲ ਬਾਲਾਜੀ ਖ਼ਿਲਾਫ਼ ED ਦੀ ਕਾਰਵਾਈ ‘ਤੇ ਭਖੀ ਸਿਆਸਤ, ਕਾਂਗਰਸ ਨੇ ਕੇਂਦਰ ਨੂੰ ਘੇਰਿਆ appeared first on TheUnmute.com - Punjabi News. Tags:
|
ਹਿਮਾਚਲ ਪ੍ਰਦੇਸ਼ ਸਾਬਕਾ CM ਪ੍ਰੇਮ ਕੁਮਾਰ ਧੂਮਲ ਦੇ ਵੱਡੇ ਭਰਾ ਪੂਰੇ ਹੋ ਗਏ Wednesday 14 June 2023 07:23 AM UTC+00 | Tags: breaking-news former-cm-prem-kumar-dhumal news roop-singh-dhumal sant-valve sant-valve-group the-unmute-breaking-news ਚੰਡੀਗੜ੍ਹ, 14 ਜੂਨ 2023: ਹਿਮਾਚਲ ਪ੍ਰਦੇਸ਼ ਦੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰੇਮ ਕੁਮਾਰ ਧੂਮਲ ਦੇ ਵੱਡੇ ਭਰਾ ਰੂਪ ਸਿੰਘ ਧੂਮਲ (Roop Singh Dhumal) ਦਾ ਦਿਹਾਂਤ ਹੋ ਗਿਆ ਹੈ। ਰੂਪ ਸਿੰਘ ਧੂਮਲ ਜਲੰਧਰ ਦੇ ਪ੍ਰਸਿੱਧ ਉਦਯੋਗਪਤੀ ਅਤੇ ਸੰਤ ਵਾਲਵ ਦਾ ਮਾਲਕ ਸਨ। ਰੂਪ ਸਿੰਘ ਮਿਲਣਸਾਰ ਵਿਅਕਤੀ ਸਨ ਅਤੇ ਰੂਪ ਸਿੰਘ ਧੂਮਲ ਸੰਤ ਗਰੁੱਪ ਦੇ ਚੇਅਰਮੈਨ ਸਨ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਸ਼ਾਮ 5 ਵਜੇ ਕਿਸ਼ਨਪੁਰਾ ਸ਼ਮਸ਼ਾਨਘਾਟ (ਜਲੰਧਰ) ਵਿਖੇ ਕੀਤਾ ਜਾਵੇਗਾ। The post ਹਿਮਾਚਲ ਪ੍ਰਦੇਸ਼ ਸਾਬਕਾ CM ਪ੍ਰੇਮ ਕੁਮਾਰ ਧੂਮਲ ਦੇ ਵੱਡੇ ਭਰਾ ਪੂਰੇ ਹੋ ਗਏ appeared first on TheUnmute.com - Punjabi News. Tags:
|
ਲੁਧਿਆਣਾ ਦੇ ਆਰਤੀ ਚੌਕ ਨੇੜੇ ਸੈਂਟਰਲ ਬੈਂਕ ਦੀ ਸ਼ਾਖਾ 'ਚ ਲੱਗੀ ਭਿਆਨਕ ਅੱਗ Wednesday 14 June 2023 07:33 AM UTC+00 | Tags: aarti-chowk aarti-chowk-ludhiana aarti-chowk-news a-fire-broke a-fire-incident breaking-news central-bank-branch central-bank-branch-ludhiana latest-news ludhiana-news news ਚੰਡੀਗੜ੍ਹ, 14 ਜੂਨ 2023: ਲੁਧਿਆਣਾ ਦੇ ਆਰਤੀ ਚੌਕ ਨੇੜੇ ਸਥਿਤ ਇਮਾਰਤ ਦੀ ਪਹਿਲੀ ਮੰਜ਼ਿਲ ‘ਤੇ ਸਥਿਤ ਸੈਂਟਰਲ ਬੈਂਕ ਦੀ ਸ਼ਾਖਾ (Central Bank Branch) ‘ਚ ਅੱਜ ਸਵੇਰੇ ਅੱਗ ਲੱਗਣ ਕਾਰਨ ਹਫੜਾ-ਦਫੜੀ ਮੱਚ ਗਈ । ਸਵੇਰੇ ਜਦੋਂ ਸਫ਼ਾਈ ਕਰਮਚਾਰੀ ਬੈਂਕ ਖੋਲ੍ਹਣ ਲਈ ਪੁੱਜੇ ਤਾਂ ਅੰਦਰੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ, ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਅਤੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਹੈ । ਇਮਾਰਤ ਦੇ ਅੰਦਰ ਅਤੇ ਬਾਹਰ ਜਾਣ ਦਾ ਇੱਕ ਹੀ ਰਸਤਾ ਹੈ। ਪਹਿਲੀ ਮੰਜ਼ਿਲ ਸ਼ੀਸ਼ੇ ਨਾਲ ਢਕੀ ਹੋਈ ਹੈ ਅਤੇ ਇਸ ਕਾਰਨ ਧੂੰਏਂ ਦੇ ਨਿਕਲਣ ਦਾ ਕੋਈ ਰਸਤਾ ਨਹੀਂ ਸੀ, ਜਿਸ ਕਾਰਨ ਸ਼ੀਸ਼ਾ ਤੋੜ ਕੇ ਧੂੰਆਂ ਕੱਢਿਆ ਗਿਆ । ਘਟਨਾ ਸੰਬੰਧੀ ਬੈਂਕ (Central Bank Branch) ਦੇ ਮੈਨੇਜਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕਰੀਬ 9 ਵਜੇ ਘਟਨਾ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਕੋਈ ਵੀ ਬੈਂਕ ਕਰਮਚਾਰੀ ਅੰਦਰ ਨਹੀਂ ਗਿਆ, ਉਹ ਸਾਰੇ ਬਾਹਰ ਖੜ੍ਹੇ ਹੋ ਗਏ, ਉਨ੍ਹਾਂ ਕਿਹਾ ਕਿ ਬੈਂਕ ‘ਚ ਕੈਸ਼ ਨਹੀਂ ਹੈ, ਬੈਂਕ ‘ਚ ਸਿਰਫ ਦਸਤਾਵੇਜ਼ ਸਨ, ਜਿਸ ਨੂੰ ਅੱਗ ਲੱਗ ਗਈ। ਇਸ ਦੇ ਨਾਲ ਹੀ ਫਾਇਰ ਵਿਭਾਗ ਦੀ ਗੱਡੀ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾ ਰਹੀ ਹੈ। ਇਮਾਰਤ ‘ਚ ਧੂੰਆਂ ਫੈਲਣ ਕਾਰਨ ਅੱਗ ‘ਤੇ ਕਾਬੂ ਪਾਉਣਾ ਮੁਸ਼ਕਿਲ ਹੋ ਰਿਹਾ ਹੈ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਦੱਸਿਆ ਕਿ ਧੂੰਆਂ ਅੰਦਰ ਜ਼ਿਆਦਾ ਫੈਲਿਆ ਹੋਇਆ ਹੈ। ਇਸ ਲਈ ਕੁਝ ਵੀ ਨਜ਼ਰ ਨਹੀਂ ਆਉਂਦਾ। The post ਲੁਧਿਆਣਾ ਦੇ ਆਰਤੀ ਚੌਕ ਨੇੜੇ ਸੈਂਟਰਲ ਬੈਂਕ ਦੀ ਸ਼ਾਖਾ ‘ਚ ਲੱਗੀ ਭਿਆਨਕ ਅੱਗ appeared first on TheUnmute.com - Punjabi News. Tags:
|
Cyclone Biparjoy: ਗੁਜਰਾਤ 'ਚ ਚੱਕਰਵਾਤੀ ਤੂਫਾਨ ਕਾਰਨ 65 ਪਿੰਡਾਂ ਦੀ ਬਿਜਲੀ ਗੁੱਲ, 37 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ Wednesday 14 June 2023 07:50 AM UTC+00 | Tags: biparjoy breaking breaking-news cyclone cyclone-biparjoy gujarat gujarat-chief-minister-bhupendra-patel kandla-port maharastra ndrf news the-unmute-breaking-news ਚੰਡੀਗੜ੍ਹ, 14 ਜੂਨ 2023: ਕਰੀਬ 150 ਕਿਲੋਮੀਟਰ ਦੀ ਰਫਤਾਰ ਨਾਲ ਚੱਕਰਵਾਤੀ ਤੂਫਾਨ ਬਿਪਰਜੋਏ (Biparjoy) 15 ਜੂਨ ਦੀ ਸ਼ਾਮ ਨੂੰ ਸੌਰਾਸ਼ਟਰ ਅਤੇ ਕੱਛ ਦੇ ਤੱਟੀ ਖੇਤਰਾਂ ਨਾਲ ਟਕਰਾਉਣ ਦੀ ਸੰਭਾਵਨਾ ਹੈ । ਮਹਾਰਾਸ਼ਟਰ ਅਤੇ ਗੁਜਰਾਤ ਵਿੱਚ ਸਮੁੰਦਰ ਵਿੱਚ ਉੱਚੀਆਂ ਲਹਿਰਾਂ ਉੱਠ ਰਹੀਆਂ ਹਨ। ਮੌਸਮ ਵਿਭਾਗ ਮੁਤਾਬਕ ਇਸ ਦੇ ਪ੍ਰਭਾਵ ਕਾਰਨ 14 ਤੋਂ 16 ਜੂਨ ਤੱਕ ਭਾਰੀ ਬਾਰਿਸ਼ ਹੋ ਸਕਦੀ ਹੈ। ਚੱਕਰਵਾਤ ਬਿਪਰਜੋਏ ਹੁਣ ਤੱਟਵਰਤੀ ਖੇਤਰਾਂ ਵੱਲ ਵਧ ਰਿਹਾ ਹੈ, ਜਿਸਦਾ ਅਸਰ ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਦੋਵਾਂ ਸੂਬਿਆਂ ਵਿੱਚ ਸਮੁੰਦਰ ਵਿੱਚ ਉੱਚੀਆਂ ਲਹਿਰਾਂ ਉੱਠ ਰਹੀਆਂ ਹਨ। ਮੌਸਮ ਵਿਭਾਗ ਨੇ ਦੱਸਿਆ ਹੈ ਕਿ 15 ਜੂਨ ਨੂੰ ਬਿਪਰਜੋਈ ਦਾ ਖਾਸ ਪ੍ਰਭਾਵ ਦੇਖਣ ਨੂੰ ਮਿਲੇਗਾ। ਸਾਵਧਾਨੀ ਦੇ ਤੌਰ ‘ਤੇ ਰੇਲਵੇ ਨੇ 95 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। ਪੱਛਮੀ ਰੇਲਵੇ ਦਾ ਕਹਿਣਾ ਹੈ ਕਿ ਇਹ ਟਰੇਨਾਂ 15 ਜੂਨ ਤੱਕ ਰੱਦ ਰਹਿਣਗੀਆਂ। ਗੁਜਰਾਤ ਤੋਂ ਹੁਣ ਤੱਕ 37 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾਇਆ ਗਿਆ ਹੈ। ਇਸਦੇ ਨਾਲ ਹੀ ਸੌਰਾਸ਼ਟਰ ਦੇ ਕੱਛ ਦੇ 65 ਪਿੰਡਾਂ ਵਿੱਚ ਬਿਜਲੀ ਕੱਟ ਲਗਾਇਆ ਗਿਆ ਹੈ। 12020 ਬਿਜਲੀ ਦੇ ਖੰਭੇ ਨੁਕਸਾਨੇ ਗਏ ਹਨ। ਜਾਮਨਗਰ ਦਿਹਾਤੀ ਖੇਤਰ ਸਭ ਤੋਂ ਵੱਧ ਪ੍ਰਭਾਵਿਤ ਹੈ। ਚੱਕਰਵਾਤ ਕਾਰਨ ਕਾਂਡਲਾ ਬੰਦਰਗਾਹ ‘ਤੇ ਸਾਰੇ ਕੰਮਕਾਜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਐਨਡੀਆਰਐਫ ਦੇ ਜਨਰਲ ਡਿਪਟੀ ਮੈਡੀਕਲ ਅਫਸਰ ਡਾ.ਵੀਰਲ ਚੌਧਰੀ ਦਾ ਕਹਿਣਾ ਹੈ ਕਿ ਕੱਲ੍ਹ ਤੱਕ ਸਾਡੇ ਕੋਲ 17 ਟੀਮਾਂ ਤਾਇਨਾਤ ਸਨ ਅਤੇ 2 ਟੀਮਾਂ ਰਿਜ਼ਰਵ ਵਿੱਚ ਸਨ। ਅੱਜ ਉਨ੍ਹਾਂ ਦੋਵਾਂ ਟੀਮਾਂ ਨੂੰ ਵੀ ਬੁਲਾਇਆ ਗਿਆ ਹੈ। ਇਨ੍ਹਾਂ ਦੋਵਾਂ ਟੀਮਾਂ ਨੂੰ ਨਛੱਤਰਾ ਅਤੇ ਭੁਜ ਭੇਜ ਦਿੱਤਾ ਗਿਆ ਹੈ। ਜ਼ਮੀਨ ਖਿਸਕਣ ਤੋਂ ਪਹਿਲਾਂ, ਅਸੀਂ ਲੋਕਾਂ ਨੂੰ ਕੱਢਣ ਲਈ ਸਥਾਨਕ ਪ੍ਰਸ਼ਾਸਨ ਨਾਲ ਕੰਮ ਕਰ ਰਹੇ ਹਾਂ। ਦਵਾਰਕਾ ਦੇ ਐਸਡੀਐਮ ਪਾਰਥ ਤਲਸਾਨੀਆ ਨੇ ਦੱਸਿਆ ਕਿ ਚੱਕਰਵਾਤ (Biparjoy) ਥੋੜ੍ਹਾ ਜਿਹਾ ਪੱਛਮ ਵੱਲ ਮੁੜਿਆ ਹੈ। ਹੁਣ ਸ਼ਾਇਦ ਦਵਾਰਕਾ ‘ਤੇ ਬਿਜਰਜੋਈ ਦਾ ਅਸਰ ਘੱਟ ਹੋਵੇਗਾ। ਅਸੀਂ ਸਾਰੇ ਤਿਆਰ ਹਾਂ। ਅਸੀਂ ਪੂਰੇ ਜ਼ਿਲ੍ਹੇ ਵਿੱਚ ਲਗਭਗ 4,500 ਲੋਕਾਂ ਨੂੰ ਸੁਰੱਖਿਅਤ ਆਸਰਾ ਘਰਾਂ ਵਿੱਚ ਤਬਦੀਲ ਕਰ ਦਿੱਤਾ ਹੈ।ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਗਾਂਧੀਨਗਰ ਵਿੱਚ ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਵਿੱਚ ਇੱਕ ਸਮੀਖਿਆ ਮੀਟਿੰਗ ਕੀਤੀ ਹੈ । The post Cyclone Biparjoy: ਗੁਜਰਾਤ ‘ਚ ਚੱਕਰਵਾਤੀ ਤੂਫਾਨ ਕਾਰਨ 65 ਪਿੰਡਾਂ ਦੀ ਬਿਜਲੀ ਗੁੱਲ, 37 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾਇਆ appeared first on TheUnmute.com - Punjabi News. Tags:
|
ਪਿੰਡ ਬੁਰਜ ਸਿੱਧਵਾਂ ਵਿਖੇ ਡਾਕਟਰ ਦੇ ਕਤਲ ਦੀ ਗੁੱਥੀ ਸੁਲਝੀ, ਘਰਵਾਲੀ ਹੀ ਨਿਕਲੀ ਕਾਤਲ Wednesday 14 June 2023 08:17 AM UTC+00 | Tags: aam-aadmi-party breaking-news docter-murder harmanbir-singh-gill-district-police-chief latest-news murder news sri-muktsar-sahib sri-muktsar-sahib-police the-unmute-breaking-news village-burj-sidhwan ਸ੍ਰੀ ਮੁਕਤਸਰ ਸਾਹਿਬ,14 ਜੂਨ 2023: ਹਰਮਨਬੀਰ ਸਿੰਘ ਗਿੱਲ ਜ਼ਿਲ੍ਹਾ ਪੁਲਿਸ ਮੁਖੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪਿੰਡ ਬੁਰਜ ਸਿੱਧਵਾਂ (Burj Sidhwan) ਵਿਖੇ ਮਿਤੀ 10 ਜੂਨ ਦੀ ਦਰਮਿਆਨੀ ਰਾਤ ਨੂੰ ਡਾਕਟਰ ਸੁਖਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਬੁਰਜ ਸਿੱਧਵਾਂ ਦਾ ਅਣਪਛਾਤੇ ਵਿਅਕਤੀ ਵੱਲੋਂ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਮ੍ਰਿਤਕ ਦੀ ਪਤਨੀ ਪਰਮਿੰਦਰ ਕੌਰ ਵੱਲੋਂ ਥਾਣਾ ਕਬਰਵਾਲਾ ਵਿਖੇ ਸੂਚਨਾ ਦਿੱਤੀ ਗਈ ਸੀ ਕਿ ਉਸ ਦੇ ਪਤੀ ਨੂੰ ਅਣਪਛਾਤੇ ਵਿਅਕਤੀ ਵੱਲੋਂ ਸੱਟਾਂ ਮਾਰ ਕਤਲ ਕਰ ਦਿੱਤਾ ਗਿਆ ਹੈ ਅਤੇ ਉਹ ਵਿਅਕਤੀ ਕਰੀਬ 30,000 ਰੁਪਏ ਲੁੱਟ ਕੇ ਲੈ ਗਏ ਹਨ। ਇਸ ਮੁਕੱਦਮਾ ਦੇ ਦੋਸ਼ੀਆਂ ਨੂੰ ਟਰੇਸ ਕਰਨ ਲਈ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਅਤੇ ਹਰ ਪਹਿਲੂ ਤੋਂ ਡੂੰਘਾਈ ਨਾਲ ਤਫ਼ਤੀਸ਼ ਕੀਤੀ ਗਈ। ਜਿਸ ਦੇ ਨਤੀਜੇ ਵਜੋਂ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਉਕਤ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ, ਮੁਕੱਦਮਾ ਦੀ ਦੋਸ਼ਣ ਮ੍ਰਿਤਕ ਦੀ ਪਤਨੀ ਪਰਮਿੰਦਰ ਕੌਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜਿਲ੍ਹਾ ਪੁਲਿਸ ਮੁਖੀ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮ੍ਰਿਤਕ ਦੀ ਪਤਨੀ ਪਰਮਿੰਦਰ ਕੌਰ ਨੂੰ ਆਪਣੇ ਪਤੀ ਦੇ ਚਰਿੱਤਰ ‘ਤੇ ਸ਼ੱਕ ਸੀ, ਜਿਸ ਕਰਕੇ ਉਸ ਨੇ ਆਪਣੇ ਪਤੀ ਸੁਖਵਿੰਦਰ ਸਿੰਘ ਦੇ ਸੁੱਤੇ ਪਏ ਦੇ ਸਿਰ ਵਿੱਚ ਲੋਹੇ ਦੀ ਹਥੌੜੀ ਨਾਲ ਦੋ ਵਾਰ ਕਰਕੇ, ਉਸ ਦਾ ਕਤਲ ਕਰ ਦਿੱਤਾ ਗਿਆ ਅਤੇ ਬਾਅਦ ਵਿਚ ਝੂਠੀ ਕਹਾਣੀ ਬਣਾ ਕੇ ਉਕਤ ਮੁਕੱਦਮਾ ਦਰਜ ਕਰਵਾ ਦਿੱਤਾ ਗਿਆ। ਪੁਲਿਸ ਮੁਤਾਬਕ ਡਾਕਟਰ ਸੁਖਵਿੰਦਰ ਸਿੰਘ ਦਾ ਕਿਸੇ ਔਰਤ ਨਾਲ ਨਜਾਇਜ਼ ਸੰਬੰਧ ਸਨ, ਜਿਸਦੇ ਚੱਲਦੇ ਦੋਵੇਂ ਵਿੱਚ ਕਲੇਸ਼ ਰਹਿੰਦਾ ਸੀ | ਤਫਤੀਸ਼ ਦੌਰਾਨ ਪੁਲਿਸ ਵੱਲੋਂ ਦੋਸ਼ਣ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ| ਮੁਕੱਦਮਾਂ ਦੀ ਦੋਸਣ ਪਰਮਿੰਦਰ ਕੌਰ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕਰਕੇ ਹੋਰ ਵੀ ਡੂੰਘਾਈ ਨਾਲ ਤਫਤੀਸ਼ ਪੁੱਛਗਿੱਛ ਕੀਤੀ ਜਾਵੇਗਾ। The post ਪਿੰਡ ਬੁਰਜ ਸਿੱਧਵਾਂ ਵਿਖੇ ਡਾਕਟਰ ਦੇ ਕਤਲ ਦੀ ਗੁੱਥੀ ਸੁਲਝੀ, ਘਰਵਾਲੀ ਹੀ ਨਿਕਲੀ ਕਾਤਲ appeared first on TheUnmute.com - Punjabi News. Tags:
|
ਲੁਧਿਆਣਾ ਪੁਲਿਸ ਨੇ ਕਰੋੜਾਂ ਰੁਪਏ ਦੀ ਲੁੱਟ ਮਾਮਲੇ 'ਚ ਕੀਤੇ ਵੱਡੇ ਖ਼ੁਲਾਸੇ, ਪੜ੍ਹੋ ਪੂਰੀ ਖ਼ਬਰ Wednesday 14 June 2023 09:15 AM UTC+00 | Tags: atm-cash-company breaking-news crime dc-mandeep-singh-sidhu latest-news ludhiana ludhiana-police ludhiana-robbery ludhiana-robbery-case mandeep-singh-sidhu news punjab-news punjab-police robbery ਚੰਡੀਗੜ੍ਹ,14 ਜੂਨ 2023: ਲੁਧਿਆਣਾ (Ludhiana) ਵਿੱਚ ਪੁਲਿਸ ਨੇ 60 ਘੰਟਿਆਂ ਵਿੱਚ CMS ਕੰਪਨੀ ਵਿੱਚ ATM ਕੈਸ਼ ਸਮੇਤ 8.49 ਕਰੋੜ ਦੀ ਲੁੱਟ (Robbery) ਦੀ ਗੁੱਥੀ ਸੁਲਝਾ ਲਈ ਹੈ। ਪੁਲਿਸ ਨੇ 10 ਵਿੱਚੋਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਇਸਦੇ ਨਾਲ ਹੀ 5 ਕਰੋੜ ਦੀ ਨਕਦੀ ਬਰਾਮਦ ਹੋਈ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੱਧੂ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰ ਰਹੇ ਹਨ। ਇਸ ਸੰਬੰਧੀ ਹੁਣ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਇਕ ਪ੍ਰੈਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਲੁੱਟ ਦੇ ਇਸ ਘਟਨਾਕ੍ਰਮ ਵਿਚ ਦੋ ਲੋਕ ਮੁੱਖ ਸੂਤਰਧਾਰ ਸਨ। ਉਨ੍ਹਾਂ ਅੱਗੇ ਕਿਹਾ ਕਿ ਡਾਕੂ ਹਸੀਨਾ ਮਨਦੀਪ ਕੌਰ ਦੇ 9 ਹੋਰ ਮੈਂਬਰਾਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ, ਜਿਸ ਵਿਚ ਇਸ ਲੁੱਟ ਦਾ ਸਾਰਾ ਪਲਾਨ ਮਨਦੀਪ ਕੌਰ ਵੱਲੋਂ ਬਣਾਇਆ ਗਿਆ ਸੀ। ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਲੁੱਟ (Robbery) ਲਈ 2 ਮੌਡਿਊਲ ਬਣਾਏ ਗਏ ਸਨ ਅਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ 2 ਮੋਟਰਸਾਈਕਲਾਂ ਅਤੇ ਇਕ ਕਾਰ ਦੀ ਵਰਤੋਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਦੀ ਮਦਦ ਨਾਲ ਇਸ ਕੇਸ ਨੂੰ ਟਰੇਸ ਕੀਤਾ ਗਿਆ ਹੈ। ਉਨ੍ਹਾਂ ਅੱਗੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਲਾਊਡ ਸਿਸਟਮ ਨਾ ਹੋਣ ਕਾਰਨ ਕੰਪਨੀ ਦੇ ਸੀ.ਸੀ.ਟੀ.ਵੀ. ਕੈਮਰੇ ਫ਼ੇਲ੍ਹ ਹੋ ਗਏ ਸਨ। ਪਹਿਲਾਂ ਲੁਟੇਰਿਆਂ ਨੇ ਨਕਦੀ ਛੁਪਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਕੁਝ ਨਕਦੀ ਵੰਡੀ ਗਈ। ਮਨਦੀਪ ਕੌਰ ਅਤੇ ਉਸਦੇ ਪਤੀ ਲਈ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਲੁੱਟ ਦੀ ਸਾਜ਼ਿਸ਼ ਪਿਛਲੇ 5 ਮਹੀਨਿਆਂ ਤੋਂ ਰਚੀ ਜਾ ਰਹੀ ਸੀ। ਲੁਟੇਰੇ ਲੈ ਕੇ ਜਾਣ ਵਾਲੀ ਕੈਸ਼ ਵੈਨ ਫਲੀਕਰ ਚੱਲ ਰਿਹਾ ਸੀ , ਜਿਸ ਬਾਰੇ ਸਿਰਫ਼ ਡਰਾਈਵਰ ਨੂੰ ਹੀ ਪਤਾ ਸੀ। ਇਸ ਕਾਰਨ ਡਰਾਈਵਰ ਨੂੰ ਸ਼ੱਕ ਹੋ ਗਿਆ | ਉਨ੍ਹਾਂ ਕਿਹਾ ਇਸ ਲਈ ਮਨਜਿੰਦਰ ਮਨੀ ‘ਤੇ ਸ਼ੱਕ ਹੋਇਆ। ਘਟਨਾ ਵਾਲੇ ਦਿਨ ਵੀ ਉਹ ਇਹੀ ਵਾਹਨ ਚਲਾ ਰਿਹਾ ਸੀ। ਇਨ੍ਹਾਂ 10 ਮੁਲਜ਼ਮਾਂ ਵਿੱਚੋਂ ਕਿਸੇ ਨੇ ਵੀ ਮੋਬਾਈਲ ਦੀ ਵਰਤੋਂ ਨਹੀਂ ਕੀਤੀ ਸੀ। ਇਸ ਕਾਰਨ ਲੋਕੇਸ਼ਨ ਰਾਹੀਂ ਉਨ੍ਹਾਂ ਦਾ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਕਿਹਾ ਕਿ ਮਨਦੀਪ ਦੇ ਭਰਾ ਨੇ ਨੋਟਾਂ ਦੀ ਸਟੋਰੀ ਇੰਸਟਾਗ੍ਰਾਮ ‘ਤੇ ਪੋਸਟ ਕੀਤੀ ਹੈ। ਉਸ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਮਨਦੀਪ ਅਤੇ ਮਨੀ ਨੇ ਕਿਹਾ ਸੀ ਕਿ ਸਾਰਿਆਂ ਨੂੰ ਬਰਾਬਰ ਦਾ ਹਿੱਸਾ ਮਿਲੇਗਾ। ਮਨਦੀਪ ਕੋਲ ਸਭ ਤੋਂ ਵੱਧ ਰਕਮ ਹੋਣ ਦਾ ਸ਼ੱਕ ਹੈ। ਮਨਜਿੰਦਰ ਰਾਤੋ-ਰਾਤ ਅਮੀਰ ਬਣ ਕੇ ਵਿਦੇਸ਼ ਜਾਣਾ ਚਾਹੁੰਦਾ ਸੀ। ਮਨਦੀਪ ਇੱਕ ਐਡਵੋਕੇਟ ਹੈ। The post ਲੁਧਿਆਣਾ ਪੁਲਿਸ ਨੇ ਕਰੋੜਾਂ ਰੁਪਏ ਦੀ ਲੁੱਟ ਮਾਮਲੇ ‘ਚ ਕੀਤੇ ਵੱਡੇ ਖ਼ੁਲਾਸੇ, ਪੜ੍ਹੋ ਪੂਰੀ ਖ਼ਬਰ appeared first on TheUnmute.com - Punjabi News. Tags:
|
BBMB ਤੋਂ ਹਿਮਾਚਲ ਨੂੰ ਪਾਣੀ ਦੇਣ ਦੇ ਮੁੱਦੇ 'ਤੇ CM ਭਗਵੰਤ ਮਾਨ ਨੇ PM ਮੋਦੀ ਨੂੰ ਲਿਖੀ ਚਿੱਠੀ Wednesday 14 June 2023 09:27 AM UTC+00 | Tags: bbmb bbmb-issue breaking-news himachal himachal-pradesh news punjab-news the-unmute-breaking-news the-unmute-punjabi-news water-issue ਚੰਡੀਗੜ੍ਹ,14 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਬੀਬੀਐਮਬੀ (BBMB) ਤੋਂ ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ਦੇ ਮੁੱਦੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ | ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ‘ਤੇ NOC ਦੀ ਸ਼ਰਤ ਹਟਾਉਣ ਦਾ ਵਿਰੋਧ ਕੀਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਬੀਬੀਐਮਬੀ ਨੂੰ ਪਾਣੀ ਦੇਣ ਦਾ ਹੁਕਮ ਨਹੀਂ ਦੇ ਸਕਦੀ, ਬੀਬੀਐਮਬੀ ਸਿਰਫ਼ ਪ੍ਰਬੰਧਨ ਲਈ ਹੈ | ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਹੁਕਮ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਹੈ | ਉਨ੍ਹਾਂ ਕਿਹਾ ਕਿ ਬੀਬੀਐਮਬੀ (BBMB) ਤੋਂ ਪਾਣੀ ਦੀ ਸਪਲਾਈ ਦਾ ਪੈਮਾਨਾ ਪਹਿਲਾਂ ਹੀ ਤੈਅ ਹੈ | ਕੇਂਦਰ ਸਰਕਾਰ ਨੇ 15 ਮਈ ਨੂੰ ਇੱਕ ਹੁਕਮ ਜਾਰੀ ਕਰਕੇ NOC ਦੀ ਸ਼ਰਤ ਹਟਾ ਦਿੱਤੀ ਸੀ। ਪੜ੍ਹੋ ਪੂਰੀ ਚਿੱਠੀ…..The post BBMB ਤੋਂ ਹਿਮਾਚਲ ਨੂੰ ਪਾਣੀ ਦੇਣ ਦੇ ਮੁੱਦੇ ‘ਤੇ CM ਭਗਵੰਤ ਮਾਨ ਨੇ PM ਮੋਦੀ ਨੂੰ ਲਿਖੀ ਚਿੱਠੀ appeared first on TheUnmute.com - Punjabi News. Tags:
|
19 ਜੂਨ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ Wednesday 14 June 2023 09:39 AM UTC+00 | Tags: breaking-news chandigarh cm-bhagwant-mann latest-news news punjab-cabinet punjab-cabinet-meeting punjab-government punjab-secretariat the-unmute-breaking-news ਚੰਡੀਗੜ੍ਹ,14 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਿਨਟ (Punjab Cabinet) ਦੀ ਮੀਟਿੰਗ 19 ਜੂਨ ਨੂੰ ਸਵੇਰੇ 11 ਵਜੇ ਪੰਜਾਬ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।
The post 19 ਜੂਨ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ appeared first on TheUnmute.com - Punjabi News. Tags:
|
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਮੁਫ਼ਤ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ 25 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ: ਡਾ.ਬਲਜੀਤ ਕੌਰ Wednesday 14 June 2023 09:43 AM UTC+00 | Tags: breaking-news cm-bhagwant-mann latest-news news pseb punjab-scheduled-caste-students scheduled-caste-students sc-student the-unmute-breaking-news the-unmute-news ਚੰਡੀਗੜ੍ਹ, 14 ਜੂਨ 2023: ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ (Scheduled Caste Students) ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਉਦੇਸ਼ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2023-24 ਅਧੀਨ 25 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ ਬਲਜੀਤ ਕੌਰ ਵੱਲੋਂ ਦੱਸਿਆ ਹੈ ਕਿ ਅਨੁਸੂਚਿਤ ਜਾਤੀਆਂ ਦੇ ਪਹਿਲੀਂ ਤੋਂ ਦਸਵੀਂ ਜਮਾਤ ਵਿੱਚ ਪੜਨ ਵਾਲੇ ਵਿਦਿਆਰਥੀਆਂ ਲਈ ਮੁਫਤ ਪੁਸਤਕਾਂ ਦੀ ਸਪਲਾਈ ਸਕੀਮ ਤਹਿਤ ਵਿੱਤੀ ਸਾਲ 2023-24 ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਤਿਮਾਹੀ ਬੰਦਿਸ਼ ਤੋਂ ਛੋਟ ਦਿੰਦਿਆਂ ਇਸ ਰਾਸ਼ੀ ਨੂੰ ਇਕ ਵਾਰ ‘ਚ ਹੀ ਖਰਚ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ। ਡਾ.ਬਲਜੀਤ ਕੌਰ ਨੇ ਕਿਹਾ ਕਿ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਦੀ ਯੋਜਨਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ (Scheduled Caste Students) ਨੂੰ ਵਿੱਤੀ ਬੋਝ ਤੋਂ ਬਿਨ੍ਹਾਂ ਵਿਦਿਅਕ ਸਰੋਤਾਂ ਤੱਕ ਪਹੁੰਚ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ ਵਿਦਿਆਰਥੀਆਂ ਦੇ ਸਸ਼ਕਤੀਕਰਨ ਵਿਚ ਮਹੱਤਵਪੂਰਨ ਯੋਗਦਾਨ ਨਿਭਾਏਗਾ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ.ਸੀ.ਵਿਦਿਆਰਥੀਆਂ ਦੀ ਬਿਹਤਰੀ ਨਾਲ ਸਬੰਧਤ ਸਕੀਮਾਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਨੇਪਰੇ ਚਾੜਿਆ ਜਾਵੇ। The post ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਮੁਫ਼ਤ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ 25 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ: ਡਾ.ਬਲਜੀਤ ਕੌਰ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਕੈਬਿਨਟ ਮੰਤਰੀਆਂ ਦੀ ਸਿਨਿਓਰਿਟੀ ਲਿਸਟ ਕੀਤੀ ਜਾਰੀ Wednesday 14 June 2023 09:53 AM UTC+00 | Tags: breaking-news cabinet-ministers cabinetnews cabinet-news punjab-cabinet-minister seniority-list-of-punjab-cabinet-ministers ਚੰਡੀਗੜ੍ਹ, 14 ਜੂਨ 2023: ਪੰਜਾਬ ਸਰਕਾਰ ਨੇ ਮੰਤਰੀ ਮੰਡਲ ਵਿੱਚ ਨਵੇਂ ਬਣੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਬਲਕਾਰ ਸਿੰਘ ਨੂੰ ਸ਼ਾਮਲ ਕਰਨ ਉਪਰੰਤ ਸਮੂਹ ਕੈਬਿਨਟ ਮੰਤਰੀਆਂ (Cabinet Ministers) ਦੀਆਂ ਸੀਨੀਅਰਤਾ (Seniority) ਦੀ ਲਿਸਟ ਜਾਰੀ ਕੀਤੀ ਗਈ ਹੈ।
The post ਪੰਜਾਬ ਸਰਕਾਰ ਨੇ ਕੈਬਿਨਟ ਮੰਤਰੀਆਂ ਦੀ ਸਿਨਿਓਰਿਟੀ ਲਿਸਟ ਕੀਤੀ ਜਾਰੀ appeared first on TheUnmute.com - Punjabi News. Tags:
|
ਗਵਰਨਰ ਅਤੇ ਵਿਰੋਧੀ ਧਿਰਾਂ ਪੰਜਾਬ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰਚ ਰਹੇ ਹਨ ਸਾਜ਼ਿਸ਼ਾਂ: ਮਾਲਵਿੰਦਰ ਕੰਗ Wednesday 14 June 2023 10:06 AM UTC+00 | Tags: banwari-lal-prohit breaking-news latest-news news the-unmute-breaking-news the-unmute-latest-news the-unmute-news ਚੰਡੀਗੜ੍ਹ, 14 ਜੂਨ 2023 : “ਪੰਜਾਬ ਦੇ ਗਵਰਨਰ ਵੱਲੋਂ ਲਗਾਤਾਰ ਕੇਂਦਰ ਦੇ ਇਸ਼ਾਰਿਆਂ ‘ਤੇ ਚੱਲਦਿਆਂ ਪੰਜਾਬ ਅਤੇ ਪੰਜਾਬ ਸਰਕਾਰ ਖਿਲਾਫ਼ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਵਿੱਚ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਵੀ ਉਨ੍ਹਾਂ ਦਾ ਸਾਥ ਦੇ ਰਹੀਆਂ ਹਨ। ਗਵਰਨਰ ਪੰਜਾਬ ਕਦੇ ਪ੍ਰਤਾਪ ਬਾਜਵਾ ਦੇ ਇਸ਼ਾਰੇ ਉੱਤੇ ਵਿਧਾਨ ਸਭਾ ਵਿੱਚ ‘ਮੇਰੀ ਸਰਕਾਰ’ ਕਹਿਣ ਤੋਂ ਪਾਸਾ ਵੱਟ ਆਪਣੀਆਂ ਸੰਵਾਧਿਨ ਜ਼ਿੰਮੇਵਾਰੀਆਂ ਤੋਂ ਭੱਜਦੇ ਹਨ, ਕਦੇ ਪੰਜਾਬ ਦੇ ਗਵਰਨਰ ਹੁੰਦਿਆਂ ਪੰਜਾਬ ਯੂਨੀਵਰਸਿਟੀ ਵਿੱਚ ਹਰਿਆਣੇ ਨੂੰ ਹਿੱਸਾ ਦੇਣ ਦੀ ਸ਼ਰੇਆਮ ਵਕਾਲਤ ਕਰਦੇ ਹਨ। ਪਰ ਅਫਸੋਸ ਕਿ ਪੰਜਾਬ-ਹਿਤੈਸ਼ੀ ਅਖਵਾਉਣ ਵਾਲੀਆਂ ਵਿਰੋਧੀ ਧਿਰਾਂ ਅਤੇ ਉਨ੍ਹਾਂ ਦੇ ਆਗੂ ਇਸ ਗੰਭੀਰ ਮਸਲੇ ‘ਤੇ ਆਪਣਾ ਮੂੰਹ ਤੱਕ ਨਹੀਂ ਖੋਲ੍ਹਦੇ।” ਉਪਰੋਕਤ ਸ਼ਬਦ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ (Malvinder Kang) ਦੇ ਹਨ, ਜੋ ਕਿ ਦਿਨ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਸਥਿਤ ‘ਆਪ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਕੀਤੀ ਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਸ. ਕੰਗ ਨੇ ਪਿਛਲੇ ਦਿਨੀਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਲੰਘੇ ਵਿਧਾਨ ਸਭਾ ਸ਼ੈਸ਼ਨ ਵਿੱਚ ‘ਮੇਰੀ ਸਰਕਾਰ’ ਨਾ ਕਹਿਣ ਦੇ ਮਸਲੇ ‘ਤੇ ਪੱਤਰਕਾਰ ਵੱਲੋਂ ਪੁੱਛੇ ਸਵਾਲ ਉਪਰੰਤ ਆਪਣੀ ਗਲਤੀ ਤੋਂ ਮੁਕਰ ਜਾਣ ਅਤੇ ਬੋਲੇ ਕੋਰੇ ਝੂਠ ਨੂੰ ਉਜਾਗਰ ਕਰਦਿਆਂ ਉਪਰੋਕਤ ਸ਼ੈਸ਼ਨ ਦੀ ਇੱਕ ਵੀਡੀਓ ਪੱਤਰਕਾਰਾਂ ਨਾਲ ਸਾਂਝੀ ਕੀਤੀ ਅਤੇ ਸੱਚ ਸਭ ਦੇ ਸਾਹਮਣੇ ਰੱਖਿਦਿਆਂ ਗਵਰਨਰ ਪੰਜਾਬ ਨੂੰ ਆਪਣੇ ਸੰਵਿਧਾਨਿਕ ਅਹੁਦੇ ਦੀ ਮਾਣ-ਮਰਿਆਦਾ ਦਾ ਧਿਆਨ ਰੱਖਣ ਲਈ ਬੇਨਤੀ ਕੀਤੀ। ਵੀਡੀਓ ਦਾ ਹਵਾਲਾ ਦਿੰਦਿਆ ਸ. ਕੰਗ (Malvinder Kang) ਨੇ ਕਿਹਾ ਕਿ ਪੰਜਾਬ ਦੇ ਗਵਰਨਰ ਕੇਂਦਰ ਦੇ ਇਸ਼ਾਰਿਆਂ ਉੱਪਰ ਚੱਲ ਲਗਾਤਾਰ ਪੰਜਾਬ ਅਤੇ ਪੰਜਾਬ ਸਰਕਾਰ ਖਿਲਾਫ਼ ਸਾਜਿਸ਼ਾਂ ਕਰ ਰਹੇ ਹਨ। ਇਸ ਵਿੱਚ ਵਿਰੋਧੀ ਧਿਰ ਵੀ ਉਨ੍ਹਾਂ ਦਾ ਸਾਥ ਦੇ ਰਹੀ ਹੈ। ਕੰਗ ਨੇ ਸਵਾਲ ਕੀਤਾ ਕਿ ਪੰਜਾਬ ਦੀਆਂ ਸਰਹੱਦਾਂ ਸਮੇਤ ਸੂਬੇ ਦੇ ਵੱਖ-ਵੱਖ ਥਾਵਾਂ ਦਾ ਦੌਰਾ ਕਰ ਖੁਦ ਨੂੰ ਪੰਜਾਬ ਹਿਤੈਸ਼ੀ ਪੇਸ਼ ਕਰਨ ਵਾਲੇ ਗਵਰਨਰ ਸਾਬ੍ਹ ਕੀ ਕਦੇ ਕੇਂਦਰ ਸਰਕਾਰ ਨੂੰ ਇਹ ਸਵਾਲ ਕਰ ਸਕਦੇ ਹਨ ਕਿ ਓਸਨੇ ਸੂਬੇ ਦੇ ਆਰਡੀਐੱਫ਼ ਅਤੇ ਨੈਸ਼ਨਲ ਹੈੱਲਥ ਮਿਸ਼ਨ ਦਾ ਪੈਸਾ ਕਿਉਂ ਰੋਕ ਰੱਖਿਆ ਹੈ? ਕੇਂਦਰ ਲਗਾਤਾਰ ਪੰਜਾਬ ਨਾਲ ਧੱਕਾ ਕਰ ਰਹੀ ਹੈ ਪਰ ਗਵਰਨਰ ਪੰਜਾਬ ਵਿੱਚ ਇਹ ਹਿੰਮਤ ਨਹੀਂ ਕਿ ਉਹ ਮੋਦੀ ਸਰਕਾਰ ਖਿਲਾਫ਼ ਕੁਝ ਕਹਿ ਸਕਣ। ਗਵਰਨਰ ਦੇ ਪੰਜਾਬ ਦੌਰਿਆਂ ‘ਤੇ ਸਵਾਲ ਚੁੱਕਦਿਆਂ ਕੰਗ ਨੇ ਕਿਹਾ ਕਿ ਗੁਜਰਾਤ ਵਰਗੇ ਵੱਡੇ ਸਰਹੱਦੀ ਸੂਬੇ ਜਾਂ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਜਿੱਥੇ ਭਾਜਪਾ ਦੀਆਂ ਸਰਕਾਰਾਂ ਹਨ ਅਤੇ ਜਿੱਥੋਂ ਆਏ ਦਿਨ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਫੜੀਆਂ ਜਾ ਰਹੀਆਂ ਹਨ, ਆਏ ਦਿਨ ਕਤਲ ਹੋ ਰਹੇ ਹਨ, ਦਲਿਤ ਧੀਆਂ-ਭੈਣਾਂ ਨਾਲ ਬਲਾਤਕਾਰ ਹੁੰਦੇ ਹਨ, ਪਰ ਤਾਂ ਵੀ ਉੱਥੋਂ ਦੇ ਗਵਰਨਰਾਂ ਵਿੱਚ ਐਨੀ ਹਿੰਮਤ ਨਹੀਂ ਕਿ ਉਹ ਕੁਝ ਬੋਲਣ, ਪਰ ਪੰਜਾਬ ਦੇ ਗਵਰਨਰ ਆਏ ਦਿਨ ਸਿਆਸਤ ਕਰਨ ਦਾ ਬਹਾਨਾ ਲੱਭਦੇ ਹਨ। ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੂੰ ਕਟਿਹਰੇ ‘ਚ ਖੜ੍ਹਾ ਕਰਦਿਆਂ ਕੰਗ ਨੇ ਸਵਾਲ ਕੀਤਾ ਕਿ ਖ਼ੁਦ ਨੂੰ ਪੰਜਾਬ-ਹਿਤੈਸ਼ੀ ਦੱਸਣ ਵਾਲੀਆਂ ਇਹ ਪਾਰਟੀਆਂ ਉਦੋਂ ਕੁਝ ਕਿਉਂ ਨਹੀਂ ਬੋਲੀਆਂ ਜਦ ਪਿਛਲੇ ਦਿਨੀਂ ਗਵਰਨਰ ਨੇ ਪੰਜਾਬ ਯੂਨੀਵਰਸਿਟੀ ਦੇ ਮਸਲੇ ‘ਤੇ ਸ਼ਰੇਆਮ ਪ੍ਰੈਸ ਕਾਨਫਰੰਸ ਕਰਕੇ ਹਰਿਆਣੇ ਨੂੰ ਯੂਨੀਵਰਸਿਟੀ ਵਿੱਚੋਂ ਹਿੱਸਾ ਦੇਣ ਦੀ ਵਕਾਲਤ ਕੀਤੀ ਸੀ | ਉਦੋਂ ਬਾਜਵਾ, ਸੁਖਬੀਰ ਬਾਦਲ ਜਾਂ ਮਜੀਠੀਆ ਨੇ ਕੁਝ ਕਿਉਂ ਨਹੀਂ ਬੋਲਿਆ? ਅੰਤ ਵਿੱਚ ਮਲਵਿੰਦਰ ਕੰਗ ਨੇ ਕਿਹਾ ਕਿ ਦਰਅਸਲ ਪੰਜਾਬ ਦੇ ਗਵਰਨਰ, ਵਿਰੋਧੀ ਪਾਰਟੀਆਂ ਇਹ ਸਭ ਕੇਂਦਰ ਦੇ ਇਸ਼ਾਰੇ ‘ਤੇ ਚੱਲ ਪੰਜਾਬ ਵਿਰੁੱਧ ਸਾਜ਼ਿਸ਼ਾਂ ਰਚ ਰਹੇ ਹਨ। ਪੰਜਾਬੀਆਂ ਨੂੰ ਇਨ੍ਹਾਂ ਦੋਗਲੇ ਕਿਰਦਾਰ ਵਾਲੇ ਝੂਠੇ ਲੋਕਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ। The post ਗਵਰਨਰ ਅਤੇ ਵਿਰੋਧੀ ਧਿਰਾਂ ਪੰਜਾਬ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰਚ ਰਹੇ ਹਨ ਸਾਜ਼ਿਸ਼ਾਂ: ਮਾਲਵਿੰਦਰ ਕੰਗ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਗੈਰ-ਕਾਨੂੰਨੀ ਖਣਨ ਦੇ ਖ਼ਾਤਮੇ ਅਤੇ ਲੋਕਾਂ ਨੂੰ ਵਾਜਿਬ ਰੇਟਾਂ 'ਤੇ ਰੇਤਾ ਉਪਲਬਧ ਕਰਵਾਉਣ ਲਈ ਵਚਨਬੱਧ: ਮੀਤ ਹੇਅਰ Wednesday 14 June 2023 10:21 AM UTC+00 | Tags: aam-aadmi-party breaking-news eliminating-illegal-mining illegal-mining meet-hayer mining news punjab-mining the-unmute-breaking-news the-unmute-news the-unmute-punjab ਚੰਡੀਗੜ੍ਹ, 14 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗੈਰ-ਕਾਨੂੰਨੀ ਖਣਨ (ILLEGAL MINING) ਦੇ ਮੁਕੰਮਲ ਖ਼ਾਤਮੇ ਅਤੇ ਸੂਬਾ ਵਾਸੀਆਂ ਨੂੰ ਵਾਜਿਬ ਰੇਟਾਂ 'ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੀ ਵਚਨਬੱਧਤਾ ਦੇ ਚੱਲਦਿਆਂ ਜਿੱਥੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਜਨਤਕ ਮਾਈਨਿੰਗ ਤੇ ਕਮਰਸ਼ੀਅਲ ਮਾਈਨਿੰਗ ਸਾਈਟ ਚਲਾਈਆਂ ਜਾ ਰਹੀਆਂ ਹਨ ਉੱਥੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਮੁਸਤੈਦ ਕੀਤਾ ਜਾ ਰਿਹਾ ਹੈ। ਇਹ ਗੱਲ ਅੱਜ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਪੰਜਾਬ ਭਵਨ ਵਿਖੇ ਖਣਨ ਤੇ ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਕਹੀ। ਇਸ ਤੋਂ ਪਹਿਲਾਂ ਉਨ੍ਹਾਂ ਬੀਤੀ ਸ਼ਾਮ ਕਮਰਸ਼ੀਅਲ ਮਾਈਨਿੰਗ ਸਾਈਟਾਂ ਸੰਬੰਧੀ ਠੇਕੇਦਾਰਾਂ ਅਤੇ ਕਰੱਸ਼ਰ ਮਾਲਕਾਂ ਨਾਲ ਵੀ ਮੀਟਿੰਗ ਕਰਕੇ ਨਿਰਦੇਸ਼ ਦਿੱਤੇ। ਮੀਤ ਹੇਅਰ ਨੇ ਕਿਹਾ ਕਿ ਜ਼ਮੀਨੀ ਪੱਧਰ ਉਤੇ ਨਿਗਰਾਨੀ ਲਈ ਖਣਨ ਤੇ ਪੁਲਿਸ ਵਿਭਾਗ ਦੇ ਫੀਲਡ ਅਧਿਕਾਰੀਆਂ ਦੀ ਸਾਂਝੀ ਕਮੇਟੀ ਬਣਾ ਕੇ ਨਿਰੰਤਰ ਚੈਕਿੰਗ ਯਕੀਨੀ ਬਣਾਈ ਜਾਵੇ। ਖਣਨ ਤੇ ਪੁਲਿਸ ਦੇ ਅਧਿਕਾਰੀ ਇਸ ਸੰਬੰਧੀ ਨਿਰੰਤਰ ਆਪਣੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜਣਗੇ।ਖਣਨ ਸਾਈਟ ਵਾਲੇ ਜ਼ਿਲ੍ਹਿਆਂ ਖਾਸ ਕਰਕੇ ਸਰਹੱਦੀ ਜ਼ਿਲਿਆਂ ਜਿੱਥੇ ਕੌਮਾਂਤਰੀ ਸਰਹੱਦ ਲੱਗਦੀ ਹੈ, ਉੱਥੇ ਗੈਰਕਾਨੂੰਨੀ ਖਣਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਪੁਲਿਸ ਵੱਲੋਂ ਖਣਨ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਆਪਣੇ 50 ਕਰਮੀ ਦਿੱਤੇ ਗਏ ਹਨ। ਖਣਨ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਜੀ ਦੇ ਨਿਰਦੇਸ਼ਾਂ ਉੱਤੇ ਵਿਭਾਗ ਵੱਲੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 55 ਜਨਤਕ ਮਾਈਨਿੰਗ ਸਾਈਟ ਸਫਲਤਾਪੂਰਵਕ ਚਲਾਉਣ ਤੋਂ ਬਾਅਦ ਹੁਣ ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਚਲਾਉਣ ਦੀ ਪੂਰੀ ਤਿਆਰੀ ਹੈ। 40 ਕਮਰਸ਼ੀਅਲ ਮਾਈਨਿੰਗ ਸਾਈਟ ਕਾਰਜਸ਼ੀਲ ਅਧੀਨ ਹੈ ਜਿਨ੍ਹਾਂ ਵਿੱਚੋਂ 19 ਨੂੰ ਸ਼ੁਰੂ ਕਰਨ ਲਈ ਸਭ ਕਾਰਵਾਈ ਮੁਕੰਮਲ ਹੈ ਅਤੇ ਬਾਕੀ ਵੀ ਜਲਦ ਕਰ ਲਈਆਂ ਜਾਣਗੀਆਂ। ਇਨ੍ਹਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। ਸਰਕਾਰ ਵੱਲੋਂ ਸੂਬੇ ਵਿੱਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ।ਇਸ ਸੰਬੰਧੀ ਬੀਤੀ ਸ਼ਾਮ ਠੇਕੇਦਾਰਾਂ ਨਾਲ ਮੀਟਿੰਗ ਕਰਕੇ ਸਪੱਸ਼ਟ ਕਹਿ ਦਿੱਤਾ ਕਿ ਲੋਕਾਂ ਨੂੰ ਸਸਤਾ ਰੇਤਾ ਮਿਲਣਾ ਯਕੀਨੀ ਬਣਾਇਆ ਜਾਵੇ। ਇਸ ਮਾਮਲੇ ਵਿੱਚ ਕੋਈ ਵੀ ਕੋਤਾਹੀ ਅਤੇ ਗੈਰ-ਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਵਿੱਚ ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਤੇ ਚੀਫ ਇੰਜਨੀਅਰਿੰਗ ਡਰੇਨੇਜ-ਕਮ-ਮਾਈਨਜ਼ ਐਂਡ ਜੀਓਲੋਜੀ ਐਨ. ਕੇ. ਜੈਨ ਅਤੇ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਆਈ.ਜੀ.ਪੀ. ਹੈਡਕੁਆਟਰ ਸੁਖਚੈਨ ਸਿੰਘ ਗਿੱਲ ਤੇ ਡੀ.ਆਈ.ਜੀ. ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ। The post ਪੰਜਾਬ ਸਰਕਾਰ ਗੈਰ-ਕਾਨੂੰਨੀ ਖਣਨ ਦੇ ਖ਼ਾਤਮੇ ਅਤੇ ਲੋਕਾਂ ਨੂੰ ਵਾਜਿਬ ਰੇਟਾਂ 'ਤੇ ਰੇਤਾ ਉਪਲਬਧ ਕਰਵਾਉਣ ਲਈ ਵਚਨਬੱਧ: ਮੀਤ ਹੇਅਰ appeared first on TheUnmute.com - Punjabi News. Tags:
|
ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਦੀਆਂ ਵਧੀਆਂ ਮੁਸ਼ਕਿਲਾਂ, ਮਾਣਹਾਨੀ ਮਾਮਲੇ 'ਚ ਅਦਾਲਤ ਨੇ ਭੇਜਿਆ ਸੰਮਨ Wednesday 14 June 2023 10:36 AM UTC+00 | Tags: additional-chief-metropolitan-magistrate bjp breaking-news chief-minister-siddaramaiah congress defamation-case karnataka-bjp karnataka-cm latest-news news rahul-gandhi ਚੰਡੀਗੜ੍ਹ, 14 ਜੂਨ 2023: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਆਪਣੇ ਇਕ ਬਿਆਨ ਕਾਰਨ ਪਹਿਲਾਂ ਹੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਕਰਨਾਟਕ ਕਾਂਗਰਸ ਦਾ ਇਕ ਇਸ਼ਤਿਹਾਰ ਫਿਰ ਤੋਂ ਰਾਹੁਲ ਗਾਂਧੀ ਦੀਆਂ ਮੁਸ਼ਕਿਲਾਂ ਵਧਾ ਸਕਦਾ ਹੈ। ਕਰਨਾਟਕ ਦੇ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ ਨੇ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਨੋਟਿਸ ਭੇਜਿਆ ਹੈ। ਅਦਾਲਤ ਨੇ ਰਾਹੁਲ ਤੋਂ ਇਲਾਵਾ ਮੁੱਖ ਮੰਤਰੀ ਸਿਧਾਰਮਈਆ, ਡਿਪਟੀ ਸੀਐਮ ਡੀਕੇ ਸ਼ਿਵਕੁਮਾਰ ਨੂੰ ਨੋਟਿਸ ਭੇਜਿਆ ਹੈ। ਚੁਣੇ ਗਏ ਸਾਬਕਾ ਅਤੇ ਮੌਜੂਦਾ ਸੰਸਦ ਮੈਂਬਰਾਂ/ਵਿਧਾਇਕਾਂ ਨਾਲ ਸਬੰਧਤ ਅਪਰਾਧਿਕ ਮਾਮਲਿਆਂ ਨਾਲ ਨਜਿੱਠਣ ਵਾਲੀ ਵਿਸ਼ੇਸ਼ ਅਦਾਲਤ ਨੇ ਭਾਰਤੀ ਦੰਡਾਵਲੀ ਦੀ ਧਾਰਾ 499 (ਮਾਨਹਾਨੀ) ਅਤੇ 500 (ਮਾਨਹਾਨੀ ਦੀ ਸਜ਼ਾ) ਦੇ ਤਹਿਤ ਅਪਰਾਧਾਂ ਦਾ ਨੋਟਿਸ ਲਿਆ ਹੈ। ਉਨ੍ਹਾਂ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ 27 ਜੁਲਾਈ ਤੱਕ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਇਸ ਸਬੰਧ ਵਿਚ ਸਾਰਿਆਂ ਨੂੰ ਮੰਗਲਵਾਰ ਨੂੰ ਸੰਮਨ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਪੂਰਾ ਮਾਮਲਾ ਹੈ |9 ਮਈ ਨੂੰ ਸੂਬਾ ਸਕੱਤਰ ਐਸ ਕੇਸ਼ਵਪ੍ਰਸਾਦ ਨੇ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਆਗੂਆਂ ਨੇ ਭਾਜਪਾ ਦੇ ਅਕਸ ਨੂੰ ਖ਼ਰਾਬ ਕਰਨ ਲਈ ਇਸ਼ਤਿਹਾਰ ਜਾਰੀ ਕੀਤੇ ਹਨ। ਇਸ ਵਿੱਚ ਭਾਜਪਾ ਬਾਰੇ ਝੂਠੇ ਦਾਅਵੇ ਕੀਤੇ ਗਏ ਸਨ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੇ ਇਸ ਸਾਲ 5 ਮਈ ਨੂੰ ਅਖਬਾਰਾਂ ਵਿੱਚ ਵਿਧਾਨ ਸਭਾ ਚੋਣਾਂ ਲਈ ਇਸ਼ਤਿਹਾਰ ਜਾਰੀ ਕੀਤਾ ਸੀ। ਇਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਤਤਕਾਲੀ ਭਾਜਪਾ ਸਰਕਾਰ 40 ਫੀਸਦੀ ਭ੍ਰਿਸ਼ਟਾਚਾਰ ਵਿਚ ਲਿਪਤ ਸੀ ਅਤੇ 1.5 ਲੱਖ ਕਰੋੜ ਰੁਪਏ ਦੀ ਲੁੱਟ ਹੋਈ ਸੀ। The post ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਦੀਆਂ ਵਧੀਆਂ ਮੁਸ਼ਕਿਲਾਂ, ਮਾਣਹਾਨੀ ਮਾਮਲੇ ‘ਚ ਅਦਾਲਤ ਨੇ ਭੇਜਿਆ ਸੰਮਨ appeared first on TheUnmute.com - Punjabi News. Tags:
|
Haryana: ਕਿਸਾਨ ਆਗੂਆਂ ਵੱਲੋਂ ਧਰਨਾ ਸਮਾਪਤ, ਦਿੱਲੀ-ਰੋਹਤਕ ਹਾਈਵੇਅ ਤੋਂ ਹਟਾਇਆ ਜਾਮ Wednesday 14 June 2023 11:00 AM UTC+00 | Tags: breaking-news delhi-rohtak-national-highway dharna farmers-protest-news haryana-news jhajjar msp news ਚੰਡੀਗੜ੍ਹ, 14 ਜੂਨ 2023: ਕਿਸਾਨਾਂ ਵੱਲੋਂ ਦਿੱਲੀ-ਰੋਹਤਕ ਹਾਈਵੇਅ (Delhi-Rohtak highway) ਨੂੰ ਜਾਮ ਕੀਤਾ ਗਿਆ ਸੀ, ਜਿਸ ਨੂੰ ਹੁਣ ਖੋਲ੍ਹ ਦਿੱਤਾ ਗਿਆ ਹੈ। ਕਈ ਘੰਟਿਆਂ ਦੇ ਜਾਮ ਤੋਂ ਬਾਅਦ ਝੱਜਰ ਦੇ ਡਿਪਟੀ ਕਮਿਸ਼ਨਰ ਸ਼ਕਤੀ ਸਿੰਘ ਨੇ ਖਾਪ ਪੰਚਾਇਤ ਨਾਲ ਗੱਲ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਭਰੋਸਾ ਦਿੱਤਾ ਕਿ ਤਿੰਨ ਦਿਨਾਂ ਵਿੱਚ ਮੁੱਖ ਮੰਤਰੀ ਨਾਲ ਗੱਲ ਕਰਕੇ ਕੋਈ ਹੱਲ ਕੱਢ ਲਿਆ ਜਾਵੇਗਾ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸ਼ਾਮ ਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਜ਼ਾ ਗੱਲਬਾਤ ਤੋਂ ਬਾਅਦ ਕਿਸਾਨਾਂ ਨੇ ਕੁਰੂਕਸ਼ੇਤਰ ਦੇ ਪਿੱਪਲੀ ਵਿਖੇ ਆਪਣਾ ਧਰਨਾ ਸਮਾਪਤ ਕਰ ਦਿੱਤਾ ਅਤੇ ਕੌਮੀ ਮਾਰਗ ਤੋਂ ਜਾਮ ਹਟਾ ਲਿਆ ਜਾਵੇਗਾ। ਇਸਦੇ ਨਾਲ ਹੀ ਕਿਸਾਨ ਆਗੂ ਰਮੇਸ਼ ਦਲਾਲ ਨੇ ਕਿਹਾ ਕਿ ਅਸੀਂ ਆਪਣਾ ਧਰਨਾ ਸਮਾਪਤ ਕਰ ਰਹੇ ਹਾਂ, ਕਿਉਂਕਿ ਡੀ.ਸੀ. ਝੱਜਰ ਸ਼ਕਤੀ ਸਿੰਘ ਨੇ ਕਿਹਾ ਹੈ ਕਿ ਸਰਕਾਰ ਸਾਡੀਆਂ 25 ਮੰਗਾਂ, ਜਿੰਨ੍ਹਾਂ ਵਿਚ ਸੰਦੀਪ ਸਿੰਘ ਦਾ ਅਸਤੀਫ਼ਾ, ਬ੍ਰਿਜ ਭੂਸ਼ਣ ਦੀ ਗ੍ਰਿਫ਼ਤਾਰੀ, ਐਮ.ਐਸ.ਪੀ. ਦੀ ਗਰੰਟੀ ਅਤੇ ਹੋਰ ਸ਼ਾਮਿਲ ਹਨ, ਨੂੰ ਲੈ ਕੇ ਅਗਲੇ ਤਿੰਨ ਦਿਨਾਂ ਵਿਚ ਸਾਡੇ ਨਾਲ ਗੱਲਬਾਤ ਕਰੇਗੀ। ਕੁਰੂਕਸ਼ੇਤਰ ਦੇ ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ ਨੇ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਉਨ੍ਹਾਂ ਦੀ ਸੂਰਜਮੁਖੀ ਦੀ ਫਸਲ ਦੀ “ਉਚਿਤ ਕੀਮਤ” ਦਾ ਭਰੋਸਾ ਦਿੱਤਾ ਗਿਆ ਹੈ। ਇਸਦੇ ਨਾਲ ਹਿਰਾਸਤ ‘ਚ ਲਏ ਕਿਸਾਨ ਆਗੂਆਂ ਨੂੰ ਜਲਦ ਰਿਹਾ ਕੀਤਾ ਜਾਵੇਗਾ | ਕਿਸਾਨ ਮੰਗ ਕਰ ਰਹੇ ਸਨ ਕਿ ਸੂਬਾ ਸਰਕਾਰ ਸੂਰਜਮੁਖੀ ਦੇ ਘੱਟੋ-ਘੱਟ ਸਮਰਥਨ ਮੁੱਲ 6400 ਰੁਪਏ ਪ੍ਰਤੀ ਕੁਇੰਟਲ ‘ਤੇ ਖਰੀਦੇ। ਹਰਿਆਣਾ ਸਰਕਾਰ ਭਾਵੰਤਰ ਸਕੀਮ ਦੇ ਤਹਿਤ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਵਿਕਣ ਵਾਲੀਆਂ ਸੂਰਜਮੁਖੀ ਫਸਲਾਂ ਲਈ ਅੰਤਰਿਮ ਸਹਾਇਤਾ ਵਜੋਂ 1,000 ਰੁਪਏ ਪ੍ਰਤੀ ਕੁਇੰਟਲ ਦੇ ਰਹੀ ਹੈ। ਹਰਿਆਣਾ ਸਰਕਾਰ 8 ਦਿਨਾਂ ਤੋਂ ਸੂਰਜਮੁਖੀ ਦੇ ਰੇਟ ਨਾ ਵਧਾਉਣ ‘ਤੇ ਅੜੀ ਹੋਈ ਹੈ। 6 ਜੂਨ ਨੂੰ ਕਿਸਾਨਾਂ ‘ਤੇ ਲਾਠੀਚਾਰਜ ਕਰਕੇ ਗ੍ਰਿਫਤਾਰ ਵੀ ਕੀਤਾ ਗਿਆ ਸੀ। ਇਸ ਤੋਂ ਬਾਅਦ ਉਹ 12 ਜੂਨ ਤੋਂ ਦੋ ਦਿਨ ਇੱਥੇ ਬੈਠੇ ਰਹੇ ਪਰ ਸਰਕਾਰ ਨੇ ਕੋਈ ਗੱਲ ਨਹੀਂ ਸੁਣੀ। ਸਰਕਾਰ ਨੇ ਉਲਟਾ ਇਸ਼ਤਿਹਾਰ ਜਾਰੀ ਕਰਕੇ ਕਿਹਾ ਕਿ ਹਰਿਆਣਾ ਵਿੱਚ ਸੂਰਜਮੁਖੀ ਦਾ ਸਭ ਤੋਂ ਵੱਧ ਰੇਟ ਹੈ, ਫਿਰ ਕਿਸਾਨਾਂ ਨੂੰ ਜਾਮ ਕਰਨਾ ਕੀ ਜਾਇਜ਼ ਹੈ?। ਮੰਗਲਵਾਰ ਰਾਤ ਅਚਾਨਕ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ। The post Haryana: ਕਿਸਾਨ ਆਗੂਆਂ ਵੱਲੋਂ ਧਰਨਾ ਸਮਾਪਤ, ਦਿੱਲੀ-ਰੋਹਤਕ ਹਾਈਵੇਅ ਤੋਂ ਹਟਾਇਆ ਜਾਮ appeared first on TheUnmute.com - Punjabi News. Tags:
|
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਰੋਜ਼ਾਨਾ ਨਿਰਵਿਘਨ 8 ਘੰਟੇ ਅਤੇ ਘਰੇਲੂ ਖਪਤਕਾਰਾਂ ਲਈ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ: ਹਰਭਜਨ ਸਿੰਘ ਈ.ਟੀ.ਓ Wednesday 14 June 2023 12:42 PM UTC+00 | Tags: farmers harbhajan-singh-eto latest-news news paddy-season power-supply punjabi-news the-unmute-breaking-news the-unmute-punjabi-news ਚੰਡੀਗੜ੍ਹ, 14 ਜੂਨ 2023: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਕਿਹਾ ਕਿ ਗਰਮੀਆਂ ਦੌਰਾਨ ਸੂਬੇ ਦੇ ਲੋਕਾਂ ਨੂੰ 24 ਘੰਟੇ ਅਤੇ ਝੋਨੇ ਦੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ 14150 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੀ ਸਥਿਤੀ ਵਿੱਚ ਹੈ ਅਤੇ ਲੋੜ ਪੈਣ 'ਤੇ ਇਹ 1200 ਮੈਗਾਵਾਟ ਟਰਾਂਸਮਿਸ਼ਨ ਸਮਰੱਥਾ ਦੀ ਵਰਤੋਂ ਕਰਕੇ 15350 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ ਹੋਵੇਗਾ। ਬਿਜਲੀ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਤੋਂ ਬਾਹਰੋਂ ਬਿਜਲੀ ਦੀ ਦਰਾਮਦ ਸਮਰੱਥਾ (ਏ.ਟੀ.ਸੀ. ਸੀਮਾ) ਨੂੰ ਵਧਾ ਕੇ 8800 ਮੈਗਾਵਾਟ ਕਰ ਦਿੱਤਾ ਗਿਆ ਹੈ ਜਿਸ ਨੂੰ ਇੱਕ-ਦੋ ਦਿਨਾਂ ਵਿੱਚ ਵਧਾ ਕੇ 9000 ਮੈਗਾਵਾਟ ਕੀਤੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਅੰਦਰ ਲਗਭਗ 6400 ਮੈਗਾਵਾਟ ਉਤਪਾਦਨ ਅਤੇ ਕੇਂਦਰ ਸੈਕਟਰ ਅਤੇ ਬੀ.ਬੀ.ਐਮ.ਬੀ ਪਲਾਂਟਾਂ ਵਿੱਚ ਰਾਜ ਦੇ 4800 ਮੈਗਾਵਾਟ ਹਿੱਸੇ ਅਤੇ 2950 ਮੈਗਾਵਾਟ ਥੋੜ੍ਹੇ ਸਮੇਂ ਦੇ ਪ੍ਰਬੰਧਾਂ ਦੇ ਨਾਲ, ਭਾਵ ਥੋੜ੍ਹੇ ਸਮੇਂ ਦੇ ਅਧਾਰ ‘ਤੇ ਬਾਹਰਲੇ ਰਾਜ ਤੋਂ 7750 ਮੈਗਾਵਾਟ ਪ੍ਰਬੰਧਾਂ ਨਾਲ ਪੀ.ਐਸ.ਪੀ.ਸੀ.ਐਲ 14150 ਮੈਗਾਵਾਟ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਦੀ ਸਥਿਤੀ ਵਿੱਚ ਹੈ। ਉਨ੍ਹਾਂ ਅੱਗੇ ਦੱਸਿਆ ਕਿ 1200 ਮੈਗਾਵਾਟ ਟਰਾਂਸਮਿਸ਼ਨ ਸਮਰੱਥਾ ਦੀ ਵਰਤੋਂ ਕਰਕੇ ਪੀ.ਐਸ.ਪੀ.ਸੀ.ਐਲ 15350 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਬਾਕੀ ਬਚੀ ਟਰਾਂਸਮਿਸ਼ਨ ਸਮਰੱਥਾ ਨੂੰ ਲੋੜ ਪੈਣ ‘ਤੇ ਅਸਲ ਸਮੇਂ ਦੀ ਮੰਗ ਅਤੇ ਉਪਲਬਧਤਾ ਦੇ ਅੰਤਰ ਦੇ ਆਧਾਰ ‘ਤੇ ਅਦਲਾਬਦਲੀ ਰਾਹੀਂ ਖੁੱਲ੍ਹੇ ਬਾਜ਼ਾਰ ਤੋਂ ਬਿਜਲੀ ਖਰੀਦ ਕੇ ਪੂਰਾ ਕੀਤਾ ਜਾਵੇਗਾ। ਝੋਨੇ ਦੇ ਸੀਜ਼ਨ 2022 ਤੋਂ ਬਾਅਦ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੇ ਕੰਮਾਂ ਬਾਰੇ ਵਿਸਥਾਰ ਨਾਲ ਦੱਸਦਿਆਂ, ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ 11 ਨਵੇਂ 66 ਕੇਵੀ ਗਰਿੱਡ ਸਬਸਟੇਸ਼ਨਾਂ ਦੀ ਸਥਾਪਨਾ, ਮੌਜੂਦਾ 66 ਕੇਵੀ ਗਰਿੱਡ ਸਬਸਟੇਸ਼ਨਾਂ ਵਿਖੇ ਨਵੇਂ 52 ਪਾਵਰ ਟ੍ਰਾਂਸਫਾਰਮਰਾਂ ਨੂੰ ਜੋੜਨ, 378 ਕਿਲੋਮੀਟਰ ਲੰਬੀਆਂ 66 ਕੇਵੀ ਟਰਾਂਸਮਿਸ਼ਨ ਲਾਈਨ ਵਿਛਾਉਣ, 352 ਨਵੇਂ 11 ਕੇਵੀ ਫੀਡਰ, ਨਵੇਂ 27,047 ਡਿਸਟ੍ਰੀਬਿਊਸ਼ਨ ਟਰਾਂਸਫਾਰਮਰਾਂ ਲਗਾਉਣ, 11 ਕੇਵੀ ਦੇ 1367 ਫੀਡਰਾਂ ਦੀ ਡੀਲੋਡਿੰਗ ਅਤੇ ਡੀ.ਵੀ.ਐਸ ਸਕੀਮ ਤਹਿਤ ਖੇਤੀਬਾੜੀ ਲਈ 43,628 ਡਿਸਟ੍ਰੀਬਿਊਸ਼ਨ ਟਰਾਂਸਫਾਰਮਰਾਂ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡੀ.ਟੀ ਨੁਕਸਾਨ ਦਰ ਵੀ 4.56 ਫੀਸਦੀ ‘ਤੇ ਨਿਯੰਤਰਨ ਕੀਤੀ ਗਈ ਹੈ। ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਗੇ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਆਏ ਭਾਰੀ ਤੂਫਾਨਾਂ ਨੇ ਸੂਬੇ ਦੇ ਬਿਜਲੀ ਸੰਚਾਰ ਅਤੇ ਵੰਡ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਦੱਸਿਆ ਕਿ ਤੂਫਾਨ ਕਾਰਨ ਲਗਭਗ 8150 ਖੰਭਿਆਂ, 1839 ਟਰਾਂਸਫਾਰਮਰਾਂ ਅਤੇ ਲਗਭਗ 73 ਕਿਲੋਮੀਟਰ ਕੰਡਕਟਰ ਦਾ ਨੁਕਸਾਨ ਹੋਇਆ ਹੈ, ਜਿਸ ਦਾ ਕੁੱਲ ਵਿੱਤੀ ਨੁਕਸਾਨ ਲਗਭਗ 16.5 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਲਗਾਤਾਰ ਨਿਗਰਾਨੀ, ਫੀਡਰਾਂ ਦੀ ਯੋਜਨਾਬੱਧ ਗਸ਼ਤ ਅਤੇ ਲਾਈਨਾਂ ਨੂੰ ਸਾਫ਼ ਕਰਨ ਸਦਕਾ ਘੱਟ ਤੋਂ ਘੱਟ ਸੰਭਾਵਤ ਸਮੇਂ ਵਿੱਚ ਤੂਫਾਨ ਕਾਰਨ ਪ੍ਰਭਾਵਿਤ ਖੇਤਰਾਂ ਅੰਦਰ ਬਿਜਲੀ ਸਪਲਾਈ ਨੂੰ ਬਹਾਲ ਕਰਨ ਦੇ ਯੋਗ ਰਿਹਾ। ਇਸੇ ਦੌਰਾਨ ਅੱਜ ਬਿਜਲੀ ਮੰਤਰੀ ਨੇ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਪੀ.ਐਸ.ਪੀ.ਸੀ.ਐਲ. ਨੂੰ ਹਦਾਇਤ ਕੀਤੀ ਕਿ ਗਰਮੀਆਂ ਦੇ ਮੌਸਮ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦੇ ਸੀਨੀਅਰ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਉਹ ਇਸ ਗਰਮੀ ਵਿੱਚ ਵੱਧ ਰਹੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰੀ ਕੇਂਦਰਾਂ ‘ਤੇ ਮੋਬਾਈਲ ਟਰਾਂਸਫਾਰਮਰਾਂ, ਡਿਵੀਜ਼ਨ ਪੱਧਰ ਅਤੇ ਗਰਿੱਡ ਸਬ ਸਟੇਸ਼ਨਾਂ ‘ਤੇ ਮਟੀਰੀਅਲ ਸਟੋਰਾਂ ਦਾ ਪ੍ਰਬੰਧ ਕਰਨ ਅਤੇ ਸ਼ਿਕਾਇਤਾਂ ਨਾਲ ਨਜਿੱਠਣ ਲਈ ਲੋੜੀਂਦੇ ਮਨੁੱਖੀ ਸਰੋਤ ਤਾਇਨਾਤ ਕਰਨ ਤੋਂ ਇਲਾਵਾ ਡਵੀਜ਼ਨ ਪੱਧਰ ‘ਤੇ 104 ਨੋਡਲ ਸ਼ਿਕਾਇਤ ਕੇਂਦਰ, 21 ਸਰਕਲਾਂ ਵਿੱਚ ਕੰਟਰੋਲ ਰੂਮ ਅਤੇ 5 ਜ਼ੋਨ ਸਥਾਪਤ ਕਰਨ ਦੇ ਨਾਲ-ਨਾਲ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੁੱਖ ਦਫ਼ਤਰ ਵਿਖੇ ਇੱਕ ਕੰਟਰੋਲ ਰੂਮ ਸ਼ਥਾਪਤ ਕੀਤਾ ਗਿਆ ਹੈ। ਪੀ.ਐਸ.ਪੀ.ਸੀ.ਐਲ ਅਧਿਕਾਰੀਆਂ ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਡਿਸਟ੍ਰੀਬਿਊਸ਼ਨ ਟਰਾਂਸਫਾਰਮਰਾਂ, ਕੇਬਲਾਂ/ਪੀਵੀਸੀ, ਕੰਡਕਟਰ, ਖੰਭਿਆਂ ਅਤੇ ਹੋਰ ਉਪਕਰਣਾਂ ਦੀ ਸਟਾਕ ਸਥਿਤੀ ਅਤੇ ਸਪਲਾਈ ਲੋੜਾਂ ਨੂੰ ਪੂਰਾ ਕਰਨ ਲਈ ਕਾਫੀ ਹੈ। ਉਹਨਾਂ ਨੇ ਅੱਗੇ ਦੱਸਿਆ ਕਿ ਡਿਸਟਰੀਬਿਊਸ਼ਨ ਟਰਾਂਸਫਾਰਮਰਾਂ ਅਤੇ ਪਾਵਰ ਲਾਈਨਾਂ ਸਮੇਤ ਬਿਜਲੀ ਵੰਡ ਪ੍ਰਣਾਲੀ ਦਾ ਵਿਆਪਕ ਰੱਖ-ਰਖਾਅ ਸੁਨਿਸ਼ਚਿਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਰੋਕਥਾਮ ਅਤੇ ਰੱਖ-ਰਖਾਅ ਉਪਰਾਲਿਆਂ ਦੇ ਨਤੀਜੇ ਵਜੋਂ ਹੀ ਇਸ ਸਾਲ ਪੰਜਾਬ ਵਿੱਚ ਬਿਜਲੀ ਦੀ ਚੰਗਿਆੜੀ ਕਾਰਨ ਫਸਲਾਂ ਨੂੰ ਅੱਗ ਲੱਗਣ ਦੀ ਕੋਈ ਘਟਨਾ ਨਹੀਂ ਵਾਪਰੀ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਪੀ.ਐਸ.ਪੀਸੀ.ਐਲ ਦੇ ਸੀ.ਐਮ.ਡੀ ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟ੍ਰੀਬਿਊਸ਼ਨ ਪੀ.ਐਸ.ਪੀ.ਸੀ.ਐਲ ਸ. ਡੀ.ਪੀ.ਐਸ ਗਰੇਵਾਲ, ਡਾਇਰੈਕਟਰ ਜਨਰੇਸ਼ਨ ਪੀ.ਐਸ.ਪੀ.ਸੀ.ਐਲ ਸ. ਪਰਮਜੀਤ ਸਿੰਘ, ਅਤੇ ਡਾਇਰੈਕਟਰ ਟੈਕਨੀਕਲ ਪੀ.ਐਸ.ਟੀ.ਸੀ.ਐਲ ਸ. ਵਰਦੀਪ ਸਿੰਘ ਮੰਡੇਰ ਪ੍ਰਮੁੱਖ ਤੌਰ 'ਤੇ ਹਾਜ਼ਰ ਸਨ। The post ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਰੋਜ਼ਾਨਾ ਨਿਰਵਿਘਨ 8 ਘੰਟੇ ਅਤੇ ਘਰੇਲੂ ਖਪਤਕਾਰਾਂ ਲਈ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ: ਹਰਭਜਨ ਸਿੰਘ ਈ.ਟੀ.ਓ appeared first on TheUnmute.com - Punjabi News. Tags:
|
ਨਾਈਜੀਰੀਆ 'ਚ ਕਿਸ਼ਤੀ ਡੁੱਬਣ ਕਾਰਨ 103 ਜਣਿਆਂ ਦੀ ਮੌਤ, 97 ਲਾਪਤਾ Wednesday 14 June 2023 12:56 PM UTC+00 | Tags: agboti-village kwara latest-news news nigeria nigeria-news niger-river nwes the-unmute-breaking-news the-unmute-punjab ਚੰਡੀਗੜ੍ਹ, 14 ਜੂਨ 2023: ਨਾਈਜੀਰੀਆ (Nigeria) ਦੇ ਕਵਾਰਾ ਵਿੱਚ ਸੋਮਵਾਰ ਤੜਕੇ ਨਾਈਜਰ ਨਦੀ ਵਿੱਚ ਇੱਕ ਕਿਸ਼ਤੀ ਡੁੱਬ ਗਈ। ਇਸ ਹਾਦਸੇ ‘ਚ 103 ਜਣਿਆਂ ਦੀ ਮੌਤ ਹੋ ਗਈ ਸੀ, 97 ਜਣੇ ਲਾਪਤਾ ਹੋ ਗਏ ਸਨ। ਇਸ ਦੇ ਨਾਲ ਹੀ 100 ਜਣਿਆਂ ਨੂੰ ਬਚਾਇਆ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਕਿਸ਼ਤੀ ‘ਤੇ 300 ਜਣੇ ਸਵਾਰ ਸਨ। ਸਾਰੇ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਪੁਲਿਸ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਲਾਪਤਾ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਸੀਐਨਐਨ ਦੀ ਰਿਪੋਰਟ ਮੁਤਾਬਕ ਸਥਾਨਕ ਨਿਵਾਸੀ ਨੇ ਦੱਸਿਆ ਕਿ ਅਗਬੋਤੀ ਪਿੰਡ ਵਿੱਚ ਕੁਝ ਲੋਕ ਵਿਆਹ ਵਿੱਚ ਗਏ ਹੋਏ ਸਨ। ਇਸ ਦੌਰਾਨ ਭਾਰੀ ਮੀਂਹ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ। ਅਜਿਹੀ ਸਥਿਤੀ ਵਿੱਚ, ਵਿਆਹ ਦੇ ਕੁਝ ਮਹਿਮਾਨਾਂ ਨੇ ਪਿੰਡ ਛੱਡਣ ਲਈ ਕਿਸ਼ਤੀ ਰਾਹੀਂ ਦਰਿਆ ਪਾਰ ਕਰਨ ਦਾ ਸਹਾਰਾ ਲਿਆ। ਉਨ੍ਹਾਂ ਨੇ ਦੱਸਿਆ ਕਿ ਦੂਜੇ ਪਾਸੇ ਕੰਢੇ ਵੱਲ ਆਉਂਦੇ ਸਮੇਂ ਉਸ ਦੀ ਕਿਸ਼ਤੀ ਪਾਣੀ ਵਿੱਚ ਲੁਕੇ ਇੱਕ ਦਰੱਖਤ ਦੇ ਤਣੇ ਨਾਲ ਟਕਰਾ ਗਈ ਅਤੇ ਟੁੱਟ ਗਈ। ਇਸ ਤੋਂ ਬਾਅਦ ਕਿਸ਼ਤੀ ਦੋ ਹਿੱਸਿਆਂ ਵਿੱਚ ਟੁੱਟ ਗਈ ਅਤੇ ਪਾਣੀ ਵਿੱਚ ਡੁੱਬ ਗਈ। The post ਨਾਈਜੀਰੀਆ ‘ਚ ਕਿਸ਼ਤੀ ਡੁੱਬਣ ਕਾਰਨ 103 ਜਣਿਆਂ ਦੀ ਮੌਤ, 97 ਲਾਪਤਾ appeared first on TheUnmute.com - Punjabi News. Tags:
|
ਅਮਰੀਕਾ ਨੇ ਚੀਨ ਤੋਂ ਵਿਕਾਸਸ਼ੀਲ ਦੇਸ਼ ਦਾ ਦਰਜਾ ਖੋਹਿਆ, ਨਵੇਂ ਕਾਨੂੰਨ ਨੂੰ ਦਿੱਤੀ ਮਨਜ਼ੂਰੀ Wednesday 14 June 2023 01:09 PM UTC+00 | Tags: america breaking-news china developing-country developing-country-status joe-biden news us-parliament us-senate us-sente ਚੰਡੀਗੜ੍ਹ, 14 ਜੂਨ 2023: ਅਮਰੀਕੀ ਸੰਸਦ ਨੇ ਆਰਥਿਕ ਮੋਰਚੇ ‘ਤੇ ਚੀਨ (China) ਨੂੰ ਵੱਡਾ ਝਟਕਾ ਦਿੱਤਾ ਹੈ। ਮੰਗਲਵਾਰ ਨੂੰ ਅਮਰੀਕੀ ਸੈਨੇਟ ਨੇ ਇਕ ਨਵੇਂ ਕਾਨੂੰਨ ਨੂੰ ਮਨਜ਼ੂਰੀ ਦਿੱਤੀ। ਇਸ ਮੁਤਾਬਕ ਅਮਰੀਕਾ ਚੀਨ ਨੂੰ ਕਿਸੇ ਵੀ ਹਾਲਤ ‘ਚ ਵਿਕਾਸਸ਼ੀਲ ਦੇਸ਼ ਦਾ ਦਰਜਾ ਨਹੀਂ ਦੇਵੇਗਾ। ਅਮਰੀਕਾ ਦੇ ਇਸ ਕਦਮ ਦਾ ਚੀਨ ਦੀ ਅਰਥਵਿਵਸਥਾ ‘ਤੇ ਜ਼ਬਰਦਸਤ ਅਸਰ ਪਵੇਗਾ। ਉਹ ਹੁਣ ਵਿਸ਼ਵ ਬੈਂਕ ਅਤੇ ਹੋਰ ਵਿੱਤੀ ਸੰਸਥਾਵਾਂ ਤੋਂ ਆਸਾਨੀ ਨਾਲ ਅਤੇ ਘੱਟ ਵਿਆਜ ‘ਤੇ ਕਰਜ਼ਾ ਪ੍ਰਾਪਤ ਕਰਨ ਦੇ ਯੋਗ ਨਹੀਂ ਹੋਵੇਗਾ। ਵਿਕਾਸਸ਼ੀਲ ਦੇਸ਼ ਦਾ ਦਰਜਾ ਹੋਣ ਕਾਰਨ ਚੀਨ ਖੁਦ ਤਾਂ ਆਸਾਨ ਅਤੇ ਸਸਤੇ ਕਰਜ਼ੇ ਲੈਂਦਾ ਸੀ ਪਰ ਗਰੀਬ ਦੇਸ਼ਾਂ ਨੂੰ ਸਖ਼ਤ ਸ਼ਰਤਾਂ ‘ਤੇ ਕਰਜ਼ੇ ਦੇ ਕੇ ਉਨ੍ਹਾਂ ਨੂੰ ਕਰਜ਼ੇ ਦੇ ਜਾਲ ਵਿੱਚ ਫਸਾ ਦਿੰਦਾ ਸੀ। ਮਾਰਚ ਵਿੱਚ ਪਹਿਲੀ ਵਾਰ, ਅਮਰੀਕੀ ਸੰਸਦ ਦੇ ਹੇਠਲੇ ਸਦਨ, ਹਾਊਸ ਆਫ਼ ਰਿਪਰਸੇਂਟਿਟਵ (ਸਾਡੀ ਲੋਕ ਸਭਾ ਵਾਂਗ) ਵਿੱਚ ਇੱਕ ਬਿੱਲ ਪੇਸ਼ ਕੀਤਾ ਗਿਆ ਸੀ। ਇਸ ਦੀ ਖਾਸ ਗੱਲ ਇਹ ਸੀ ਕਿ ਇਸ ਦਾ ਮਕਸਦ ਸਿਰਫ ਚੀਨ ‘ਤੇ ਲਗਾਮ ਲਗਾਉਣਾ ਸੀ।ਹਾਲਾਂਕਿ ਅਜਿਹਾ ਹੋਇਆ ਕਿ ਜਦੋਂ ਇਸ ਬਿੱਲ ‘ਤੇ ਵੋਟਿੰਗ ਹੋਈ ਤਾਂ ਸਾਰੇ 415 ਸੰਸਦ ਮੈਂਬਰਾਂ ਨੇ ਇਸ ਬਿੱਲ (ਚੀਨ ਇੱਕ ਵਿਕਾਸਸ਼ੀਲ ਦੇਸ਼ ਐਕਟ ਨਹੀਂ ਹੈ) ਦੇ ਹੱਕ ਵਿੱਚ ਵੋਟ ਦਿੱਤੀ। ਕਿਸੇ ਵੀ ਸੰਸਦ ਮੈਂਬਰ ਨੇ ਇਸ ਦਾ ਵਿਰੋਧ ਨਹੀਂ ਕੀਤਾ। ਇਕ ਰਿਪੋਰਟ ਮੁਤਾਬਕ 9/11 ਦੇ ਹਮਲੇ ਤੋਂ ਬਾਅਦ ਅਜਿਹਾ ਪਹਿਲੀ ਵਾਰ ਹੋਇਆ ਹੈ, ਜਦੋਂ ਹਰ ਸੰਸਦ ਮੈਂਬਰ ਬਿੱਲ ਦੇ ਹੱਕ ਵਿਚ ਸੀ। ਹੁਣ ਸੈਨੇਟ (ਸਾਡੀ ਰਾਜ ਸਭਾ ਵਾਂਗ ਇੱਥੇ) ਨੇ ਵੀ ਬਿਨਾਂ ਕਿਸੇ ਬਦਲਾਅ ਦੇ ਇਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਪੱਸ਼ਟ ਹੈ ਕਿ ਵਿਰੋਧੀ ਧਿਰ ਵਿੱਚ ਬੈਠੇ ਡੈਮੋਕਰੇਟਸ ਜਾਂ ਰਿਪਬਲਿਕਨ ਦੋਵੇਂ ਹੀ ਚੀਨ (China) ਨੂੰ ਸਬਕ ਸਿਖਾਉਣ ਦੇ ਮੂਡ ਵਿੱਚ ਸਨ। ਕਿਉਂਕਿ ਸੰਸਦ ਵਿੱਚ ਬਿੱਲ ‘ਤੇ ਸਰਬਸੰਮਤੀ ਹੈ, ਰਾਸ਼ਟਰਪਤੀ ਜੋਅ ਬਿਡੇਨ ਵੀ ਤੁਰੰਤ ਮਨਜ਼ੂਰੀ ਦੇਣਗੇ। The post ਅਮਰੀਕਾ ਨੇ ਚੀਨ ਤੋਂ ਵਿਕਾਸਸ਼ੀਲ ਦੇਸ਼ ਦਾ ਦਰਜਾ ਖੋਹਿਆ, ਨਵੇਂ ਕਾਨੂੰਨ ਨੂੰ ਦਿੱਤੀ ਮਨਜ਼ੂਰੀ appeared first on TheUnmute.com - Punjabi News. Tags:
|
ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਕੱਟੇ ਗਏ ਸਮਾਰਟ ਰਾਸ਼ਨ ਕਾਰਡ ਮੁੜ ਰਿਵਿਊ ਕਰਨ ਦੇ ਹੁਕਮ Wednesday 14 June 2023 01:16 PM UTC+00 | Tags: anandpur-sahib breaking-news civil-supplies-department news ration-cards ration-scheme rupnagar smart-ration-cards ਚੰਡੀਗੜ੍ਹ, 14 ਜੂਨ 2023: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਜ਼ਿਲ੍ਹਾ ਰੂਪਨਗਰ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਦੇ ਜਿਹਨਾਂ ਵਿਅਕਤੀਆਂ ਦੇ ਸਮਾਰਟ ਰਾਸ਼ਨ ਕਾਰਡ (Smart Ration Cards) ਕੱਟੇ ਗਏ ਹਨ ਉਹਨਾਂ ਨੂੰ ਮੁੜ ਰਿਵਿਊ ਕੀਤਾ ਜਾਵੇ ਤਾਂ ਜੋ ਕੋਈ ਅਸਲ ਲੋੜਵੰਦ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹਿ ਜਾਵੇ। ਸ. ਬੈਂਸ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਦੇ ਅਸਲ ਲੋੜਵੰਦਾਂ ਦੇ ਸਮਾਰਟ ਰਾਸ਼ਨ ਕਾਰਡ ਕੱਟੇ ਜਾਣ ਦਾ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਸੀ ਜਿਸ 'ਤੇ ਉਹਨਾਂ ਤੁਰੰਤ ਕਾਰਵਾਈ ਕਰਦਿਆਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਨਵਰੀਤ ਕੌਰ ਨਾਲ ਇਸ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਹਨਾਂ ਹਦਾਇਤ ਕੀਤੀ ਕਿ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਖੇਤਰ ਵਿੱਚ ਜਿੰਨੇ ਵੀ ਸਮਾਰਟ ਰਾਸ਼ਨ ਕਾਰਡ (Smart Ration Cards) ਕੱਟੇ ਗਏ ਹਨ ਉਹਨਾਂ ਨੂੰ ਤੁਰੰਤ ਰਿਵਿਊ ਕੀਤਾ ਜਾਵੇ ਅਤੇ ਜੇਕਰ ਕਿਸੇ ਯੋਗ ਲਾਭਪਾਤਰੀ ਦਾ ਕਾਰਡ ਗਲਤੀ ਨਾਲ ਕੱਟਿਆ ਗਿਆ ਹੈ ਤਾਂ ਉਸ ਨੂੰ ਮੁੜ ਬਹਾਲ ਕੀਤਾ ਜਾਵੇ ਅਤੇ ਨਾਲ ਹੀ ਉਹਨਾਂ ਹਦਾਇਤ ਕੀਤੀ ਕਿ ਜਿਹਨਾਂ ਵਿਅਕਤੀਆਂ ਵੱਲੋਂ ਗਲਤ ਤਰੀਕੇ ਨਾਲ ਸਮਾਰਟ ਰਾਸ਼ਨ ਕਾਰਡ ਬਣਾਏ ਗਏ ਹਨ ਉਹਨਾਂ ਦੇ ਕਾਰਡ ਰੱਦ ਕੀਤੇ ਜਾਣ ਤਾਂ ਜੋ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਸ਼ੁਰੂ ਕੀਤੀ ਗਈ ਇਹ ਸਕੀਮ ਦਾ ਲਾਭ ਅਸਲ ਲਾਭਪਾਤਰੀਆਂ ਨੂੰ ਮਿਲ ਸਕੇ। ਉਹਨਾਂ (Harjot Singh Bains) ਹਲਕਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਆਂਢ-ਗੁਆਂਢ ਦਾ ਕੋਈ ਅਯੋਗ ਵਿਅਕਤੀ ਇਸ ਸਕੀਮ ਦਾ ਗਲਤ ਲਾਭ ਪੈ ਰਿਹਾ ਹੈ ਤਾਂ ਉਸ ਸਬੰਧੀ ਸ਼ਿਕਾਇਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਕਰਨ। ਉਹਨਾਂ ਇਹ ਵੀ ਕਿਹਾ ਕਿ ਸ਼ਿਕਾਇਤਕਰਤਾ ਦੇ ਵੇਰਵੇ ਬਿਲਕੁੱਲ ਗੁਪਤ ਰੱਖੇ ਜਾਣਗੇ। ਸ. ਬੈਂਸ ਨੇ ਜਿਹਨਾਂ ਯੋਗ ਵਿਅਕਤੀਆਂ ਦੇ ਕਾਰਡ ਕੱਟੇ ਗਏ ਹਨ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਰਡ ਮੁੜ ਬਹਾਲ ਕਰਵਾਉਣ ਲਈ ਅਰਜ਼ੀ ਸਬੰਧਤ ਵਿਭਾਗ ਨੂੰ ਜਲਦ ਤੋਂ ਜਲਦ ਪੇਸ਼ ਕਰਨ। The post ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਕੱਟੇ ਗਏ ਸਮਾਰਟ ਰਾਸ਼ਨ ਕਾਰਡ ਮੁੜ ਰਿਵਿਊ ਕਰਨ ਦੇ ਹੁਕਮ appeared first on TheUnmute.com - Punjabi News. Tags:
|
ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਮੀਟਿੰਗ Wednesday 14 June 2023 01:25 PM UTC+00 | Tags: aam-aadmi-party breaking-news kultar-singh-sandhawan newly-appointed-chairmen news punjab-congress punjabi-news punjab-latest-news punjab-news punjab-vidhan-sabha the-unmute-breaking-news the-unmute-latest-news the-unmute-update ਚੰਡੀਗੜ੍ਹ, 14 ਜੂਨ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਪ੍ਰਭਾਵੀ ਢੰਗ ਨਾਲ ਨਿਭਾਉਣ ਦੀ ਅਪੀਲ ਕੀਤੀ। ਵਿਧਾਨ ਸਭਾ ਦੇ ਕਮੇਟੀ ਰੂਮ ਵਿੱਚ ਮੀਟਿੰਗ ਦੌਰਾਨ ਸ. ਸੰਧਵਾਂ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਸਾਰੀਆਂ ਕਮੇਟੀਆਂ ਵਿਧਾਨ ਸਭਾ ਦੇ ਕਾਰਜ ਸੰਚਾਲਨ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣਗੀਆਂ ਤਾਂ ਜੋ ਜਵਾਬਦੇਹੀ ਪ੍ਰਣਾਲੀ ਨੂੰ ਹੋਰ ਪੁਖ਼ਤਾ ਬਣਾਇਆ ਜਾ ਸਕੇ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਕਿਹਾ ਕਿ ਇਹ ਕਮੇਟੀਆਂ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਦੀਆਂ ਹਨ। ਇਸ ਕਰਕੇ ਕਮੇਟੀਆਂ ਦੀ ਨਿਯਮਿਤ ਮੀਟਿੰਗਾਂ ਕੀਤੀਆਂ ਜਾਣ। ਉਨ੍ਹਾਂ ਨਾਲ ਹੀ ਅਹੁਦੇਦਾਰਾਂ ਨੂੰ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਨਿਰੰਤਰ ਸ਼ਾਮਲ ਹੋਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਖ-ਵੱਖ ਕਮੇਟੀਆਂ ਨਾਲ ਤਾਇਨਾਤ ਸਟਾਫ਼ ਨੂੰ ਵੀ ਹਦਾਇਤ ਕੀਤੀ ਕਿ ਉਹ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਸਾਹਿਬਾਨ ਨੂੰ ਮੀਟਿੰਗਾਂ ਸਬੰਧੀ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਵਿਧਾਨ ਸਭਾ ਦੀਆਂ ਕਮੇਟੀਆਂ ਦੀ ਕਾਰਜ ਨਿਯਮਾਂਵਲੀ ਤੋਂ ਵੀ ਜਾਣੂ ਕਰਵਾਉਣ। ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨੇ ਸਪੀਕਰ ਨੂੰ ਭਰੋਸਾ ਦਿਵਾਇਆ ਕਿ ਉਹ ਕਮੇਟੀਆਂ ਦਾ ਕਾਰਜ ਸਹੀ ਤਰੀਕੇ ਨਾਲ ਚਲਾਉਣਗੇ। The post ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਮੀਟਿੰਗ appeared first on TheUnmute.com - Punjabi News. Tags:
|
ਵਿਜੀਲੈਂਸ ਵੱਲੋਂ ਹੋਟਲ ਮਾਲਕ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪੁਲਿਸ ਕਰਮੀਆਂ ਸਮੇਤ CIA ਸਟਾਫ਼ ਰਾਜਪੁਰਾ ਦਾ ਇੰਚਾਰਜ ਕਾਬੂ Wednesday 14 June 2023 01:31 PM UTC+00 | Tags: breaking-news bribe cia-staff-rajpura inspector-rakesh-kumar news the-unmute-breaking-news vigilance vigilance-arrest vigilance-bureau ਚੰਡੀਗੜ੍ਹ, 14 ਜੂਨ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਸਟਾਫ਼ ਰਾਜਪੁਰਾ (CIA Staff Rajpura) ਦੇ ਇੰਚਾਰਜ ਇੰਸਪੈਕਟਰ ਰਾਕੇਸ਼ ਕੁਮਾਰ ਨੂੰ ਉਸਦੇ ਦੋ ਸਾਥੀ ਪੁਲਿਸ ਕਰਮੀਆਂ ਸਮੇਤ ਇੱਕ ਹੋਟਲ ਦੇ ਮਾਲਕ ਤੋਂ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਬਾਕੀ ਦੋ ਮੁਲਜ਼ਮਾਂ ਦੀ ਪਛਾਣ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਕੁਲਦੀਪ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੂੰ ਸ਼ਹੀਦ ਭਗਤ ਸਿੰਘ ਕਾਲੋਨੀ, ਰਾਜਪੁਰਾ (ਪਟਿਆਲਾ) ਦੇ ਰਹਿਣ ਵਾਲੇ ਤੇਜਿੰਦਰਪਾਲ ਸਿੰਘ, ਜੋ ਰਾਜਪੁਰਾ ਵਿਖੇ ਹੋਟਲ ਕੈਨੇਡੀਅਨ ਗੈਸਟ ਹਾਊਸ ਚਲਾ ਰਿਹਾ ਹੈ, ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਥਾਣਾ ਫਲਾਇੰਗ ਸਕੁਐਡ-1, ਪੰਜਾਬ (ਮੋਹਾਲੀ) ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੀ.ਆਈ.ਏ ਸਟਾਫ਼ ਇੰਚਾਰਜ ਇੰਸਪੈਕਟਰ ਰਾਕੇਸ਼ ਕੁਮਾਰ ਨੇ ਉਸ ਤੋਂ ਹੋਟਲ ਦੇ ਕਾਰੋਬਾਰ ਨੂੰ ਚਲਦਾ ਰੱਖਣ ਬਦਲੇ 15,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਫਲਾਇੰਗ ਸਕੁਐਡ-1, ਪੰਜਾਬ (ਮੋਹਾਲੀ) ਦੀ ਟੀਮ ਨੇ ਜਾਲ ਵਿਛਾਇਆ ਅਤੇ ਇੰਸਪੈਕਟਰ ਰਾਕੇਸ਼ ਕੁਮਾਰ ਦੀ ਤਰਫੋਂ ਸ਼ਿਕਾਇਤਕਰਤਾ ਤੋਂ 17,000 ਰੁਪਏ ਦੀ ਰਿਸ਼ਵਤ ਲੈਂਦਿਆਂ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ। ਇਸ ਸਮੇਂ ਮੁਲਜ਼ਮ ਹੈੱਡ ਕਾਂਸਟੇਬਲ ਦੇ ਨਾਲ ਪੀ.ਐਚ.ਜੀ. ਕੁਲਦੀਪ ਸਿੰਘ ਵੀ ਮੌਜੂਦ ਸੀ। ਇਸ ਸਬੰਧੀ ਪੁਲਿਸ ਥਾਣਾ ਫਲਾਇੰਗ ਸਕੁਐਡ-1 ਮੋਹਾਲੀ ਵਿਖੇ ਉਕਤ ਇੰਸਪੈਕਟਰ, ਹੈੱਡ ਕਾਂਸਟੇਬਲ ਅਤੇ ਪੀ.ਐਚ.ਜੀ ਖਿਲਾਫ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। The post ਵਿਜੀਲੈਂਸ ਵੱਲੋਂ ਹੋਟਲ ਮਾਲਕ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪੁਲਿਸ ਕਰਮੀਆਂ ਸਮੇਤ CIA ਸਟਾਫ਼ ਰਾਜਪੁਰਾ ਦਾ ਇੰਚਾਰਜ ਕਾਬੂ appeared first on TheUnmute.com - Punjabi News. Tags:
|
ਤਾਇਵਾਨ ਮੁੱਦੇ 'ਤੇ ਅਮਰੀਕਾ-ਚੀਨ ਵਿਚਾਲੇ ਵਧੀ ਤਲਖ਼ੀ, ਅਮਰੀਕਾ ਨੂੰ ਤਾਈਵਾਨ ਵਿਵਾਦ ਤੋਂ ਦੂਰ ਰਹਿਣ ਲਈ ਕਿਹਾ Wednesday 14 June 2023 01:49 PM UTC+00 | Tags: breaking-news chinese-foreign-minister-qin-geng news state-anthony taiwan taiwan-army taiwan-ary taiwan-issue us-secretary ਚੰਡੀਗੜ੍ਹ, 14 ਜੂਨ 2023: ਤਾਇਵਾਨ (Taiwan) ਦੇ ਮੁੱਦੇ ‘ਤੇ ਅਮਰੀਕਾ ਅਤੇ ਚੀਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਚੀਨ ਦੇ ਵਿਦੇਸ਼ ਮੰਤਰੀ ਕਿਨ ਗੇਂਗ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਬੁੱਧਵਾਰ ਨੂੰ ਫੋਨ ‘ਤੇ ਗੱਲਬਾਤ ਕੀਤੀ। ਮੀਡੀਆ ਰਿਪੋਰਟਾਂ ਮੁਤਾਬਕ ਚੀਨ ਦੇ ਵਿਦੇਸ਼ ਮੰਤਰੀ ਨੇ ਬਲਿੰਕਨ ਨੂੰ ਤਾਈਵਾਨ ਵਿਵਾਦ ਤੋਂ ਦੂਰ ਰਹਿਣ ਲਈ ਕਿਹਾ ਹੈ। ਚੀਨ ਦਾ ਮੰਨਣਾ ਹੈ ਕਿ ਅਮਰੀਕਾ ਉਸ ਦੇ ਘਰੇਲੂ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਚੀਨ ਦੇ ਵਿਦੇਸ਼ ਮੰਤਰੀ ਅਤੇ ਬਲਿੰਕਨ ਵਿਚਾਲੇ ਗੱਲਬਾਤ ਚੰਗੇ ਮਾਹੌਲ ‘ਚ ਨਹੀਂ ਹੋਈ। ਇਸ ਦਾ ਕਾਰਨ ਇਹ ਹੈ ਕਿ ਚੀਨ ਤਾਇਵਾਨ ਦੀ ਸਮੁੰਦਰੀ ਸੀਮਾ ਵਿੱਚ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਅਮਰੀਕੀ ਜਲ ਸੈਨਾ ਨੇ ਇੱਥੇ ਆਪਣੇ ਦੋ ਜੰਗੀ ਬੇੜੇ ਤਾਇਨਾਤ ਕਰਕੇ ਉਸ ਦੇ ਇਰਾਦਿਆਂ ਨੂੰ ਨਾਕਾਮ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੱਲਬਾਤ ਦੌਰਾਨ ਚੀਨ ਦੇ ਵਿਦੇਸ਼ ਮੰਤਰੀ ਨੇ ਬਲਿੰਕਨ ਨੂੰ ਕਿਹਾ ਕਿ ਅਮਰੀਕਾ ਨੂੰ ਸਹੀ ਰਾਹ ਅਖਤਿਆਰ ਕਰਨਾ ਚਾਹੀਦਾ ਹੈ। ਅਮਰੀਕਾ ਨੂੰ ਸਾਰੇ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ ਅਤੇ ਵਿਵਾਦਿਤ ਮਾਮਲਿਆਂ ‘ਤੇ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਕਿਸੇ ਅਣਚਾਹੇ ਟਕਰਾਅ ਤੋਂ ਬਚਿਆ ਜਾ ਸਕੇ। ਗੱਲਬਾਤ ‘ਚ ਫੋਕਸ ਤਾਈਵਾਨ (Taiwan) ਦੇ ਮੁੱਦੇ ‘ਤੇ ਰਿਹਾ, ਚੀਨ ਦਾ ਇਲਜ਼ਾਮ ਹੈ ਕਿ ਅਮਰੀਕਾ ਨਾ ਸਿਰਫ ਤਾਇਵਾਨ ਨੂੰ ਫੌਜੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ ਬਲਕਿ ਉਸ ਦੀ ਜਲ ਸੈਨਾ ਤਾਇਵਾਨ ਚੀਨ ਦੇ ਖਿਲਾਫ ਹਮਲਾਵਰ ਰੁਖ਼ ਦਿਖਾ ਰਹੀ ਹੈ। ਚੀਨ ਦੇ ਵਿਦੇਸ਼ ਮੰਤਰੀ ਨੇ ਬਲਿੰਕਨ ਨੂੰ ਕਿਹਾ ਕਿ ਦੁਨੀਆ ਜਾਣਦੀ ਹੈ ਕਿ ਤਣਾਅ ਕੌਣ ਵਧਾ ਰਿਹਾ ਹੈ। ਚੀਨ ਦੇ ਵਿਦੇਸ਼ ਮੰਤਰੀ ਨੇ ਉਮੀਦ ਜਤਾਈ ਹੈ ਕਿ ਦੋਵੇਂ ਦੇਸ਼ਾਂ ਵਿਚਾਲੇ ਤਣਾਅ ਵਧਾ ਕੇ ਕਿਸੇ ਨੂੰ ਕੁਝ ਹਾਸਲ ਨਹੀਂ ਹੋਵੇਗਾ। The post ਤਾਇਵਾਨ ਮੁੱਦੇ ‘ਤੇ ਅਮਰੀਕਾ-ਚੀਨ ਵਿਚਾਲੇ ਵਧੀ ਤਲਖ਼ੀ, ਅਮਰੀਕਾ ਨੂੰ ਤਾਈਵਾਨ ਵਿਵਾਦ ਤੋਂ ਦੂਰ ਰਹਿਣ ਲਈ ਕਿਹਾ appeared first on TheUnmute.com - Punjabi News. Tags:
|
ਮੋਹਾਲੀ ਦੇ ਸੈਕਟਰ-83 'ਚ ਕਈ ਫੁੱਟ ਹੇਠਾਂ ਤੱਕ ਧਸਿਆ ਪਾਰਕਿੰਗ ਏਰੀਆ, ਕਈ ਵਾਹਨ ਡਿੱਗੇ Wednesday 14 June 2023 01:58 PM UTC+00 | Tags: 83 breaking-news mohali mohali-latest-news news sec-83-mohali-news sector-83-of-mohali ਮੋਹਾਲੀ, 14 ਜੂਨ 2023: ਬੁੱਧਵਾਰ ਨੂੰ ਮੋਹਾਲੀ (Mohali) ਦੇ ਸੈਕਟਰ-83 ਇੰਡਸਟਰੀਅਲ ਏਰੀਆ ‘ਚ ਇੱਕ ਇਮਾਰਤ ਦੇ ਕੋਲ ਬਣੀ ਪਾਰਕਿੰਗ ਏਰੀਆ ਦਾ ਕੁਝ ਹਿੱਸਾ ਕਈ ਫੁੱਟ ਹੇਠਾਂ ਤੱਕ ਧਸ ਗਿਆ | ਜਿਸ ਕਾਰਨ ਕਈ ਵਾਹਨ ਵਿੱਚ ਡਿੱਗ ਗਏ, ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐਸਡੀਐਮ ਸਰਵਜੀਤ ਕੌਰ, ਡੀਐਸਪੀ ਹਰਸਿਮਰਨਜੀਤ ਸਿੰਘ ਬੱਲ ਅਤੇ ਇਲਾਕਾ ਐਸਐਚਓ ਪੁਲਿਸ ਟੀਮ ਨਾਲ ਪੁੱਜੇ ਹਨ ।
ਇਸ ਮੌਕੇ ਡੀਐਸਪੀ ਨੇ ਦੱਸਿਆ ਕਿ ਸੈਕਟਰ-83 ਦੇ ਸਨਅਤੀ ਖੇਤਰ ਵਿੱਚ ਇੱਕ ਨਿਰਮਾਣ ਅਧੀਨ ਇਮਾਰਤ ਦੇ ਬੇਸਮੈਂਟ ਦੀ ਖੁਦਾਈ ਦੌਰਾਨ ਨਾਲ ਲੱਗਦੀ ਇਮਾਰਤ ਦੇ ਪਾਰਕਿੰਗ ਏਰੀਆ ਧਸ ਗਿਆ। ਇਸ ਦੌਰਾਨ 10 ਦੇ ਕਰੀਬ ਮੋਟਰਸਾਈਕਲ ਅਤੇ ਕਾਰਾਂ ਹੇਠਾਂ ਡਿੱਗ ਗਈਆਂ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
The post ਮੋਹਾਲੀ ਦੇ ਸੈਕਟਰ-83 ‘ਚ ਕਈ ਫੁੱਟ ਹੇਠਾਂ ਤੱਕ ਧਸਿਆ ਪਾਰਕਿੰਗ ਏਰੀਆ, ਕਈ ਵਾਹਨ ਡਿੱਗੇ appeared first on TheUnmute.com - Punjabi News. Tags:
|
Himachal Pradesh: ਕੁੱਲੂ ਜ਼ਿਲੇ 'ਚ ਬੱਸ 200 ਮੀਟਰ ਹੇਠਾਂ ਖਾਈ 'ਚ ਡਿੱਗੀ, ਦੋ ਯਾਤਰੀਆਂ ਦੀ ਮੌਤ Wednesday 14 June 2023 02:12 PM UTC+00 | Tags: accident-news bhuntar-narogi-route breaking-news himachal-pradesh himachal-prades-news hrtc-bus hrtc-bus-accident kullu-accident latest-news news the-unmute-breaking-news ਚੰਡੀਗੜ੍ਹ, 14 ਜੂਨ 2023: ਹਿਮਾਚਲ ਪ੍ਰਦੇਸ਼ (Himachal Pradesh) ਦੇ ਕੁੱਲੂ (Kullu) ਜ਼ਿਲੇ ‘ਚ ਭੁੰਤਰ ਨਰੋਗੀ ਰੂਟ ‘ਤੇ HRTC ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਤ੍ਰੇਹਨ ਤੋਂ ਤਿੰਨ ਕਿਲੋਮੀਟਰ ਪਿੱਛੇ ਐਚਆਰਟੀਸੀ ਬੱਸ 200 ਮੀਟਰ ਹੇਠਾਂ ਖਾਈ ਵਿੱਚ ਜਾ ਡਿੱਗੀ। ਹਾਦਸੇ ਵਿੱਚ ਦੋ ਮੌਤਾਂ ਅਤੇ ਛੇ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਇਲਾਜ ਲਈ ਖੇਤਰੀ ਹਸਪਤਾਲ ਕੁੱਲੂ ਲਿਆਂਦਾ ਜਾ ਰਿਹਾ ਹੈ। ਪੁਲਿਸ ਅਤੇ ਸਥਾਨਕ ਲੋਕ ਮੌਕੇ ‘ਤੇ ਬਚਾਅ ਕਾਰਜ ‘ਚ ਲੱਗੇ ਹੋਏ ਹਨ। ਬੱਸ ਵਿੱਚ ਅੱਠ ਸਵਾਰੀਆਂ ਸਵਾਰ ਸਨ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। The post Himachal Pradesh: ਕੁੱਲੂ ਜ਼ਿਲੇ ‘ਚ ਬੱਸ 200 ਮੀਟਰ ਹੇਠਾਂ ਖਾਈ ‘ਚ ਡਿੱਗੀ, ਦੋ ਯਾਤਰੀਆਂ ਦੀ ਮੌਤ appeared first on TheUnmute.com - Punjabi News. Tags:
|
ਪਰਿਵਾਰਵਾਦ ਤੋਂ ਉੱਪਰ ਨਹੀਂ ਉੱਠ ਸਕੀ ਕਾਂਗਰਸ: ਜੇ.ਪੀ.ਨੱਡਾ Wednesday 14 June 2023 02:33 PM UTC+00 | Tags: arun-sood bjp-national-president congress familyism hanuman-mandir-manimajara jp-nadda modi-government news nwes ਚੰਡੀਗੜ੍ਹ, 14 ਜੂਨ 2023: ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੇ ਦੱਸਿਆ ਕਿ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਦੇਸ਼ ਭਰ ‘ਚ ਜਨਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਦੇ ਚੱਲਦਿਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ.ਨੱਡਾ (JP Nadda) ਪੰਜਾਬ ਦੇ ਦੌਰੇ ‘ਤੇ ਹਨ ਅਤੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਉਨ੍ਹਾਂ ਨਾਲ ਮੁਲਾਕਾਤ ਕਰਨਗੇ | ਸਭ ਤੋਂ ਪਹਿਲਾਂ ਉਹ ਚੰਡੀਗੜ੍ਹ ਦੀ ਅੰਤਰਰਾਸ਼ਟਰੀ ਨਿਸ਼ਾਨੇਬਾਜ਼, ਓਲੰਪੀਅਨ ਅਤੇ ਅਰਜੁਨ ਐਵਾਰਡੀ ਅੰਜੁਮ ਮੌਦਗਿਲ ਦੇ ਸੈਕਟਰ 37 ਸਥਿਤ ਘਰ ਜਾ ਕੇ ਉਸ ਦੇ ਪਰਿਵਾਰ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਡਾ: ਸੰਜੀਵ ਜੁਨੇਜਾ ਦੇ ਘਰ ਮੋਦੀ ਦੁਆਰਾ ਸ਼ੁਰੂ ਕੀਤੇ ਸਟਾਰਟਅੱਪ ਕਲਚਰ ਬਾਰੇ ਵਿਸਥਾਰ ਵਿੱਚ ਚਰਚਾ ਕਰਨਗੇ। ਉਸ ਤੋਂ ਬਾਅਦ ਹਨੂੰਮਾਨ ਮੰਦਰ ਮਨੀਮਾਜਰਾ ਵਿਖੇ ਭਾਜਪਾ ਦੇ ਸੀਨੀਅਰ ਅਤੇ ਸੀਨੀਅਰ ਕਾਰਕੁਨ ਨਾਲ ਸੰਵਾਦ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਅੱਜ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਅੱਜ ਕੇਂਦਰ ਵਿੱਚ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਤਾਕਤ ਦੇ ਪ੍ਰਦਰਸ਼ਨ ਵਜੋਂ ਹੁਸ਼ਿਆਰਪੁਰ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੂੰ ਪੰਜਾਬ ਹਿਤੈਸ਼ੀ ਦੱਸਿਆ। ਜੇਪੀ ਨੱਡਾ (JP Nadda) ਨੇ ਕਿਹਾ ਕਿ ਚਾਹੇ ਸਿੱਖ ਕੌਮ 'ਤੇ ਜ਼ੁਲਮ ਕਰਨ ਵਾਲਿਆਂ ਨੂੰ ਜੇਲ੍ਹਾਂ ਵਿੱਚ ਡੱਕਣਾ ਹੋਵੇ, ਕਰਤਾਰਪੁਰ ਲਾਂਘਾ ਖੋਲ੍ਹਣਾ ਹੋਵੇ ਜਾਂ ਲੰਗਰ 'ਤੇ ਟੈਕਸ ਹਟਾਉਣ ਦੀ ਗੱਲ ਹੋਵੇ, ਕੇਂਦਰ ਦੀ ਮੋਦੀ ਸਰਕਾਰ ਵਿੱਚ ਸੰਭਵ ਹੋ ਸਕਿਆ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿਦੇਸ਼ਾਂ ਵਿੱਚ ਫਸੇ ਭਾਰਤੀ ਨੌਜਵਾਨਾਂ ਅਤੇ ਹੋਰ ਲੋਕਾਂ ਨੂੰ ਸੁਰੱਖਿਅਤ ਭਾਰਤ ਲੈ ਕੇ ਆਈ। ਮੋਦੀ ਸਰਕਾਰ ‘ਚ ਦੁਨੀਆ ਦੇ ਵੱਖ-ਵੱਖ ਦੇਸ਼ਾਂ ਦੇ ਪ੍ਰਧਾਨ ਮੰਤਰੀ ਭਾਰਤ ਨੂੰ ਸਨਮਾਨ ਦੀ ਨਜ਼ਰ ਨਾਲ ਦੇਖਣ ਲੱਗੇ। ਆਪਣੇ ਸੰਬੋਧਨ ‘ਚ ਨੱਡਾ ਨੇ ਕਾਂਗਰਸ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਭਾਰਤ ‘ਚ ਐਮਰਜੈਂਸੀ ਲਗਾਉਣ ਲਈ ਕਾਂਗਰਸ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਰਿਵਾਰਵਾਦ ਤੋਂ ਉੱਪਰ ਨਹੀਂ ਉੱਠ ਸਕੀ। ਜਦਕਿ ਨਰਿੰਦਰ ਮੋਦੀ ਨੇ ਕਸ਼ਮੀਰ ਤੋਂ ਧਾਰਾ-370 ਹਟਾਉਣ ਦਾ ਇਤਿਹਾਸਕ ਕੰਮ ਕੀਤਾ ਹੈ। ਅਯੁੱਧਿਆ ਵਿੱਚ ਰਾਮ ਮੰਦਰ ਦਾ ਮਤਾ ਵੀ ਮੋਦੀ ਸਰਕਾਰ ਵਿੱਚ ਪੂਰਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 9 ਸਾਲਾਂ ‘ਚ 74 ਹਵਾਈ ਅੱਡੇ ਬਣਾਏ ਗਏ ਹਨ, ਜਦਕਿ 74 ਹਵਾਈ ਅੱਡੇ 70 ਸਾਲਾਂ ‘ਚ ਬਣੇ ਹਨ, ਇਸ ਨੂੰ ਉਨ੍ਹਾਂ ਨੇ 2014 ਤੋਂ ਬਾਅਦ ਦੀ ਵਿਕਾਸ ਯਾਤਰਾ ਕਰਾਰ ਦਿੱਤਾ। ਨੱਡਾ ਨੇ ਕਿਹਾ ਕਿ ਭਾਜਪਾ ਕੋਲ ਪੂਰਾ ਕੇਡਰ ਹੈ ਅਤੇ ਉਹ ਸਾਲ 2043 ‘ਚ ਅਮ੍ਰਿਤਕਲ ‘ਚ ਵਿਕਸਿਤ ਭਾਰਤ ਦੇਖਣ ਦੀ ਗੱਲ ਕਹੀ | The post ਪਰਿਵਾਰਵਾਦ ਤੋਂ ਉੱਪਰ ਨਹੀਂ ਉੱਠ ਸਕੀ ਕਾਂਗਰਸ: ਜੇ.ਪੀ.ਨੱਡਾ appeared first on TheUnmute.com - Punjabi News. Tags:
|
CM ਭਗਵੰਤ ਮਾਨ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ, MP ਸੁਸ਼ੀਲ ਕੁਮਾਰ ਰਿੰਕੂ ਵੀ ਰਹੇ ਮੌਜੂਦ Wednesday 14 June 2023 03:58 PM UTC+00 | Tags: bhagwant-mann breaking-news news nitin-gadkari ਚੰਡੀਗੜ੍ਹ 14 ਜੂਨ 2023: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਸੀਐਮ ਮਾਨ ਦੇ ਨਾਲ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਵੀ ਮੌਜੂਦ ਸਨ। ਇਸ ਮੌਕੇ ਭਗਵੰਤ ਮਾਨ ਨੇ ਨਿਤਿਨ ਗਡਕਰੀ ਨਾਲ ਐਨ.ਐਚ.ਏ.ਆਈ ਨਾਲ ਸਬੰਧਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ। ਨਿਤਿਨ ਗਡਕਰੀ ਨੇ ਜਲੰਧਰ-ਹੁਸ਼ਿਆਰਪੁਰ ਸੜਕ ਦਾ ਕੰਮ ਜਲਦੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ ਅਤੇ ਭਵਾਨੀਗੜ੍ਹ ਵਿਖੇ ਓਵਰਬ੍ਰਿਜ ਨੂੰ ਲੈ ਕੇ ਵੀ ਸਾਰਥਕ ਚਰਚਾ ਹੋਈ। ਅਸੀਂ ਗਡਕਰੀ ਨੂੰ ਆਪਣੀ ਸਰਕਾਰ ਦੀ ਪਹਿਲਕਦਮੀ “ਰੋਡ ਸੇਫਟੀ ਫੋਰਸ” ਬਾਰੇ ਵੀ ਜਾਣਕਾਰੀ ਦਿੱਤੀ। The post CM ਭਗਵੰਤ ਮਾਨ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ, MP ਸੁਸ਼ੀਲ ਕੁਮਾਰ ਰਿੰਕੂ ਵੀ ਰਹੇ ਮੌਜੂਦ appeared first on TheUnmute.com - Punjabi News. Tags:
|
ਸਿੱਖਿਆ ਵਿਭਾਗ ਵੱਲੋਂ ਪੰਜਾਬ ਅਧੀਨ ਵੱਖ-ਵੱਖ ਕਾਡਰਾਂ ਦੀਆਂ ਪੱਦਉਨਤੀਆਂ ਕਰਨ ਲਈ ਪ੍ਰਮੋਸ਼ਨ ਸੈੱਲ ਦਾ ਗਠਨ Wednesday 14 June 2023 04:02 PM UTC+00 | Tags: education-department education-department-punjab news ਚੰਡੀਗੜ੍ਹ 14 ਜੂਨ 2023: ਸਿੱਖਿਆ ਵਿਭਾਗ ਵੱਲੋਂ ਵੱਖ ਵੱਖ ਕਾਡਰਾਂ ਦੀਆਂ ਪੱਦਉਨਤੀਆਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਪ੍ਰਮੋਸ਼ਨ ਸੈਲ ਦਾ ਗਠਨ ਕੀਤਾ ਗਿਆ ਹੈ।
The post ਸਿੱਖਿਆ ਵਿਭਾਗ ਵੱਲੋਂ ਪੰਜਾਬ ਅਧੀਨ ਵੱਖ-ਵੱਖ ਕਾਡਰਾਂ ਦੀਆਂ ਪੱਦਉਨਤੀਆਂ ਕਰਨ ਲਈ ਪ੍ਰਮੋਸ਼ਨ ਸੈੱਲ ਦਾ ਗਠਨ appeared first on TheUnmute.com - Punjabi News. Tags:
|
ਨਿਤਿਨ ਗਡਕਰੀ ਨੇ ਮੁੱਖ ਮੰਤਰੀ ਦੀ ਮੰਗ ਮੰਨੀ, ਜਲੰਧਰ-ਹੁਸ਼ਿਆਰਪੁਰ ਰੋਡ ਅਤੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਦਾ ਦਿੱਤਾ ਭਰੋਸਾ Wednesday 14 June 2023 04:07 PM UTC+00 | Tags: adampur-flyover news nitin-gadkari nws ਨਵੀਂ ਦਿੱਲੀ, 14 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਜਲੰਧਰ-ਹੁਸ਼ਿਆਰਪੁਰ ਰੋਡ ਖਾਸ ਕਰਕੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਲਈ ਦਖਲ ਦੇਣ ਲਈ ਕਿਹਾ। ਮੁੱਖ ਮੰਤਰੀ ਨੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਸਮੇਤ ਇੱਥੇ ਨਿਤਿਨ ਗਡਕਰੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਗਡਕਰੀ ਨੂੰ ਉਸ ਪ੍ਰਾਜੈਕਟ ਬਾਰੇ ਜਾਣੂੰ ਕਰਵਾਇਆ, ਜੋ ਲੰਬੇ ਸਮੇਂ ਤੋਂ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ। ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ ਅਤੇ ਉਹ ਕੰਮ ਦੀ ਰਫ਼ਤਾਰ ਦੀ ਖ਼ੁਦ ਨਿਗਰਾਨੀ ਕਰਨਗੇ। ਮੁੱਖ ਮੰਤਰੀ ਅਤੇ ਗਡਕਰੀ ਨੇ ਦਿੱਲੀ ਕਟੜਾ ਐਕਸਪ੍ਰੈਸਵੇਅ ਦੇ ਨਿਰਮਾਣ ਦਾ ਵੀ ਜਾਇਜ਼ਾ ਲਿਆ। ਦੋਵੇਂ ਆਗੂਆਂ ਨੇ ਇਸ ਪ੍ਰਾਜੈਕਟ 'ਤੇ ਕੰਮ ਵਿੱਚ ਤੇਜ਼ੀ ਲਿਆਉਣ 'ਤੇ ਸਹਿਮਤੀ ਪ੍ਰਗਟਾਈ, ਜੋ ਸੂਬੇ ਦੀ ਆਰਥਿਕਤਾ ਲਈ ਵੱਡਾ ਹੁਲਾਰਾ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਰਾਜਮਾਰਗ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ ‘ਤੇ ਮੱਥਾ ਟੇਕਣ ਜਾਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਮੁਹੱਈਆ ਕਰੇਗਾ ਅਤੇ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਵੇਗਾ। ਮੁੱਖ ਮੰਤਰੀ ਨੇ ਗਡਕਰੀ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਛੇਤੀ ਹੀ ਸੂਬੇ ਵਿੱਚ ਸੜਕ ਸੁਰੱਖਿਆ ਫੋਰਸ ਦਾ ਗਠਨ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਮਰਪਿਤ ਫੋਰਸ ਜਿੱਥੇ ਸੜਕ ਹਾਦਸਿਆਂ ਨੂੰ ਰੋਕਣ ਵਿੱਚ ਮਦਦ ਕਰੇਗੀ, ਉੱਥੇ ਹੀ ਸੂਬੇ ਵਿੱਚ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇਗਾ। ਕੇਂਦਰੀ ਮੰਤਰੀ ਨੇ ਭਗਵੰਤ ਮਾਨ ਦੇ ਇਸ ਨਿਵੇਕਲੇ ਪ੍ਰਸਤਾਵ ਦਾ ਸੁਆਗਤ ਕਰਦਿਆਂ ਕਿਹਾ ਕਿ ਇਸ ਵਿਲੱਖਣ ਕਦਮ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਕੋਲ ਨੈਸ਼ਨਲ ਹਾਈਵੇਅ ਦੇ ਟੋਲ ਪਲਾਜ਼ਿਆਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਮੁੱਦੇ ਨੂੰ ਉਠਾਉਂਦਿਆਂ ਕਿਹਾ ਕਿ ਵਡੇਰੇ ਜਨਤਕ ਹਿੱਤਾਂ ਵਿੱਚ ਇਨ੍ਹਾਂ ਨੂੰ ਕੰਟਰੋਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਲੋਕਾਂ ਦੇ ਹਿੱਤਾਂ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ ਅਤੇ ਟੋਲ ਪਲਾਜ਼ਿਆਂ ਨੂੰ ਲੋਕਾਂ ਤੋਂ ਕੋਈ ਵੀ ਰਕਮ ਵਸੂਲਣ ਦੀ ਖੁੱਲ੍ਹ ਨਹੀਂ ਦਿੱਤੀ ਜਾਣੀ ਚਾਹੀਦੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਖੁੱਲ੍ਹੀ ਲੁੱਟ ਨੂੰ ਰੋਕਣਾ ਸਮੇਂ ਦੀ ਲੋੜ ਹੈ। The post ਨਿਤਿਨ ਗਡਕਰੀ ਨੇ ਮੁੱਖ ਮੰਤਰੀ ਦੀ ਮੰਗ ਮੰਨੀ, ਜਲੰਧਰ-ਹੁਸ਼ਿਆਰਪੁਰ ਰੋਡ ਅਤੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਦਾ ਦਿੱਤਾ ਭਰੋਸਾ appeared first on TheUnmute.com - Punjabi News. Tags:
|
ਭਾਜਪਾ ਨੇ ਵੰਸ਼ਵਾਦ ਤੇ ਵੋਟ ਬੈਂਕ ਦੀ ਰਾਜਨੀਤੀ ਖ਼ਤਮ ਕਰਕੇ ਵਿਕਾਸ ਦੀ ਨਵੀਂ ਰਾਜਨੀਤੀ ਦੀ ਸੁਰੂਆਤ ਕੀਤੀ: ਜੇ ਪੀ ਨੱਡਾ Wednesday 14 June 2023 04:11 PM UTC+00 | Tags: congress hoshiarpur jp-nadda news punjab-bjp ਜਲੰਧਰ, 14 ਜੂਨ 2023: ਕੇਂਦਰ ਦੀ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਭਾਰਤੀ ਜਨਤਾ ਪਾਰਟੀ ਵੱਲੋਂ ਪੂਰੇ ਦੇਸ਼ ਵਿੱਚ ਚਲਾਏ ਜਾ ਰਹੇ ਮਹਾ ਸੰਪਰਕ ਅਭਿਆਨ ਤਹਿਤ ਹਰ ਲੋਕ ਸਭਾ ਵਿੱਚ ਰੈਲੀਆਂ ਕਰਕੇ ਭਾਰਤ ਦੀ ਤਰੱਕੀ ਅਤੇ ਪ੍ਰਾਪਤੀਆਂ ਦਾ ਵਿਸਤ੍ਰਿਤ ਰਿਪੋਰਟ ਕਾਰਡ ਲੋਕਾਂ ਦੇ ਸਾਹਮਣੇ ਪੇਸ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਅਤੇ ਸੰਸਦ ਮੈਂਬਰ ਜੇਪੀ ਨੱਡਾ (JP Nadda) ਨੇ ਹੁਸ਼ਿਆਰਪੁਰ ਦੇ ਰੋਸ਼ਨ ਗਰਾਊਂਡ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ। ਹੁਸ਼ਿਆਰਪੁਰ ਪੁੱਜਣ ‘ਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੇ ਅਹੁਦੇਦਾਰਾਂ ਸਮੇਤ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਦਾ ਗੁਲਦਸਤਾ, ਦੁਸ਼ਾਲਾ ਅਤੇ ਤਲਵਾਰ ਭੇਂਟ ਕਰਕੇ ਸਵਾਗਤ ਕੀਤਾ। ਜੇਪੀ ਨੱਡਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੋ ਕੰਮ ਭਾਰਤੀ ਜਨਤਾ ਪਾਰਟੀ ਦੀ ਐਨਡੀਏ ਸਰਕਾਰ ਨੇ ਜ਼ਮੀਨੀ ਪੱਧਰ 'ਤੇ ਕੀਤੇ ਹਨ, ਉਹ ਕਿਸੇ ਵੀ ਪਾਰਟੀ ਨੇ 70 ਸਾਲਾਂ ਵਿੱਚ ਨਹੀਂ ਕੀਤੇ। 2014 ਤੋਂ ਪਹਿਲਾਂ ਦੇ ਭਾਰਤ ਅਤੇ ਅੱਜ ਦੇ ਭਾਰਤ ਵਿੱਚ ਬਹੁਤ ਅੰਤਰ ਹੈ। ਭਾਰਤ ਵਿੱਚ 2014 ਤੋਂ ਪਹਿਲਾਂ ਤਤਕਾਲੀ ਸਰਕਾਰ ਫੈਸਲੇ ਨਹੀਂ ਲੈਂਦੀ ਸੀ, ਸਿਰਫ ਲਟਕਾਉਣਾ ਹੀ ਉਸ ਦਾ ਕੰਮ ਸੀ। 2014 ਤੋਂ ਪਹਿਲਾਂ ਭਾਰਤ ਵਿੱਚ ਭ੍ਰਿਸ਼ਟਾਚਾਰ ਵੀ ਸਿਖਰਾਂ ‘ਤੇ ਸੀ। 2014 ਤੋਂ ਬਾਅਦ ਦੇਸ਼ ਨੇ ਬੇਮਿਸਾਲ ਤਰੱਕੀ ਕੀਤੀ ਹੈ। ਅੱਜ ਮੋਦੀ ਸਰਕਾਰ ਦੀ ਅਗਵਾਈ ਹੇਠ ਭਾਰਤ ਵੰਸ਼ਵਾਦ ਤੋਂ ਬਾਹਰ ਨਿਕਲ ਕੇ ਤੇਜ਼ੀ ਨਾਲ ਵਿਕਾਸ ਵੱਲ ਵਧ ਰਿਹਾ ਹੈ। ਅੱਜ ਦੁਨੀਆ ਦੇ ਸਾਰੇ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ਤੋਂ ਬਿਨਾਂ ਕੋਈ ਕੰਮ ਨਹੀਂ ਕਰਦੇ। ਹਰ ਦੇਸ਼ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੱਲ ਬੜੇ ਧਿਆਨ ਨਾਲ ਸੁਣੀ ਜਾਂਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪੂਰੇ ਦੇਸ਼ ਵਿੱਚ ਵਿਕਾਸ ਦੀ ਹਨੇਰੀ ਚੱਲ ਰਹੀ ਹੈ। ਜੇਪੀ ਨੱਡਾ ਨੇ ਵਰਕਰਾਂ ਦਾ ਅਭਿਨੰਦਨ ਕਰਦਿਆਂ ਕਿਹਾ ਕਿ ਇਹ ਮੇਰੀ ਖੁਸ਼ਕਿਸਮਤੀ ਹੈ ਕਿ ਮੈਨੂੰ ਗਰੀਬ ਭਲਾਈ ਦੇ ਪ੍ਰੋਗਰਾਮ ‘ਚ ਪੰਜਾਬ ਦੀ ਧਰਤੀ ‘ਤੇ ਬੋਲਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਵੱਲੋਂ ਕਈ ਲੋਕ ਭਲਾਈ ਸਕੀਮਾਂ ਨੂੰ ਅਮਲੀਜਾਮਾ ਪਹਿਨਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਮੋਦੀ ਸਰਕਾਰ ਨੇ ਗਰੀਬ ਲੋਕਾਂ ਨੂੰ ਮੁਫਤ ਅਨਾਜ ਦੇਣ ਦਾ ਕੰਮ ਕੀਤਾ ਅਤੇ ਇਸ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਸ਼ੁਰੂ ਕੀਤੀ। ਅੱਜ ਇਨ੍ਹਾਂ 9 ਸਾਲਾਂ ਵਿੱਚ ਦੇਸ਼ ਵਿੱਚ ਗਰੀਬੀ 10 ਫੀਸਦੀ ਤੋਂ ਵੀ ਘੱਟ ਹੋਈ ਹੈ। ਆਮ ਲੋਕਾਂ ਦੀਆਂ ਸਿਹਤ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਪੂਰੇ ਭਾਰਤ ਵਿੱਚ ਆਯੂਸ਼ਮਾਨ ਭਾਰਤ ਯੋਜਨਾ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਹਰ ਲੋੜਵੰਦ ਗਰੀਬ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਉਪਲਬਧ ਕਰਵਾਈ ਗਈ ਸੀ। ਓਬੀਸੀ ਕਮਿਸ਼ਨ ਨੂੰ ਸੰਵਿਧਾਨਕ ਦਰਜਾ ਦੇਣ ਦਾ ਕੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ। ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 4 ਕਰੋੜ ਲੋਕਾਂ ਨੂੰ ਘਰ ਮੁਹੱਈਆ ਕਰਵਾਏ ਗਏ ਹਨ। ਗੁਰਦੁਆਰਿਆਂ ਦੇ ਲੰਗਰ ‘ਤੇ GST ਹਟਾਉਣ ਦਾ ਕੰਮ ਪ੍ਰਧਾਨਮੰਤਰੀ ਮੋਦੀ ਦੀ ਭਾਜਪਾ ਸਰਕਾਰ ਨੇ ਕੀਤਾ, ਜਿਸ ਦੇ ਤਹਿਤ ਮੋਦੀ ਸਰਕਾਰ 300 ਕਰੋੜ ਤੋਂ ਵੱਧ ਦੀ ਅਦਾਇਗੀ ਸਹਿਣ ਕਰਦੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਕੰਮ ਕੀਤਾ। 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦਾ ਕੰਮ ਵੀ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ। ਅੱਜ ਪਿੰਡ ਤੇਜ਼ੀ ਨਾਲ ਤਰੱਕੀ ਵੱਲ ਵਧ ਰਹੇ ਹਨ। ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲੇ ਲਈ ਤਿਆਰ ਕਰਨ ਲਈ ਉਨ੍ਹਾਂ ਨੂੰ ਨਵੀਂ ਤਕਨੀਕ ਨਾਲ ਲੈਸ ਹੋਣ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸਬਸਿਡੀ ‘ਤੇ ਖੇਤੀ ਸੰਦ ਦਿੱਤੇ ਜਾ ਰਹੇ ਹਨ। ਕਿਸਾਨ ਸਨਮਾਨ ਨਿਧੀ ਤਹਿਤ ਪੰਜਾਬ ਵਿੱਚ ਕਿਸਾਨਾਂ ਨੂੰ ਸਾਲਾਨਾ 11.78 ਕਰੋੜ ਰੁਪਏ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਭਾਜਪਾ ਦੀ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਲਾਹੇਵੰਦ ਸਕੀਮਾਂ ਬਣਾ ਕੇ ਜ਼ਮੀਨ ‘ਤੇ ਉਤਾਰੀਆਂ ਹਨ, ਜਿਸ ਦਾ ਕਿਸਾਨ ਵੀਰ ਲਾਭ ਲੈ ਰਹੇ ਹਨ। The post ਭਾਜਪਾ ਨੇ ਵੰਸ਼ਵਾਦ ਤੇ ਵੋਟ ਬੈਂਕ ਦੀ ਰਾਜਨੀਤੀ ਖ਼ਤਮ ਕਰਕੇ ਵਿਕਾਸ ਦੀ ਨਵੀਂ ਰਾਜਨੀਤੀ ਦੀ ਸੁਰੂਆਤ ਕੀਤੀ: ਜੇ ਪੀ ਨੱਡਾ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest





