TheUnmute.com – Punjabi News: Digest for June 17, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਸੁਰੱਖਿਆ ਬਲਾਂ ਵੱਲੋਂ ਪੰਜ ਅੱਤਵਾਦੀ ਢੇਰ, ਆਪਰੇਸ਼ਨ ਜਾਰੀ

Friday 16 June 2023 05:57 AM UTC+00 | Tags: 5-terrorists 5-terrorists-were-killed breaking-news indian-army india-pakistan-line-of-control jammu-kashmir-encounter kupwara kupwara-encounter line-of-control news nws

ਚੰਡੀਗੜ੍ਹ,16 ਜੂਨ 2023: ਜੰਮੂ-ਕਸ਼ਮੀਰ ਦੇ ਕੁਪਵਾੜਾ (Kupwara) ਜ਼ਿਲੇ ‘ਚ ਕੰਟਰੋਲ ਰੇਖਾ ਦੇ ਜੁਮਾਗੁੰਡ ਇਲਾਕੇ ‘ਚ ਮੁਕਾਬਲੇ ਦੌਰਾਨ 5 ਅੱਤਵਾਦੀ ਮਾਰੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ । ਸੁਰੱਖਿਆ ਬਲਾਂ ਦਾ ਆਪਰੇਸ਼ਨ ਅਜੇ ਵੀ ਜਾਰੀ ਹੈ ਅਤੇ ਮੌਕੇ ‘ਤੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਮੌਕੇ ਤੋਂ ਹਥਿਆਰ ਬਰਾਮਦ ਕੀਤੇ ਗਏ ਹਨ।

ਅਧਿਕਾਰੀਆਂ ਮੁਤਾਬਕ ਸ਼ੁੱਕਰਵਾਰ ਸਵੇਰੇ ਇਲਾਕੇ ‘ਚ ਅੱਤਵਾਦੀਆਂ ਦੇ ਇਕ ਸਮੂਹ ਦੇ ਸਰਗਰਮ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਸ ਅਤੇ ਫੌਜ ਦੀ ਸਾਂਝੀ ਟੀਮ ਨੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ। ਜਦੋਂ ਸੁਰੱਖਿਆ ਬਲ ਇੱਕ ਛੁਪਣਗਾਹ ਵੱਲ ਵਧੇ ਤਾਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ‘ਚ ਪੰਜ ਅੱਤਵਾਦੀਆਂ ਦੇ ਮਾਰੇ ਜਾਣ ਦੀ ਸੂਚਨਾ ਹੈ।

ਮੰਗਲਵਾਰ ਨੂੰ ਮਾਰੇ ਗਏ ਦੋ ਅੱਤਵਾਦੀ

ਸੁਰੱਖਿਆ ਬਲਾਂ ਨੇ ਉੱਤਰੀ ਕਸ਼ਮੀਰ ਦੇ ਕੁਪਵਾੜਾ (Kupwara) ਜ਼ਿਲ੍ਹੇ ਦੇ ਮਾਛਿਲ ਸੈਕਟਰ ਵਿੱਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਆਪਰੇਸ਼ਨ ਡੋਗਾ ਨਰ ਤਹਿਤ ਮੰਗਲਵਾਰ ਨੂੰ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਫੌਜ ਮੁਤਾਬਕ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਅਤੇ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਦੋਵੇਂ ਪਾਕਿਸਤਾਨੀ ਹੋਣ ਦਾ ਸ਼ੱਕ ਹੈ।

ਫੌਜ ਦੇ ਇੱਕ ਅਧਿਕਾਰੀ ਦੇ ਅਨੁਸਾਰ, ਜੰਮੂ-ਕਸ਼ਮੀਰ ਪੁਲਿਸ ਅਤੇ ਹੋਰ ਸਹਿਯੋਗੀ ਏਜੰਸੀਆਂ ਤੋਂ ਮਾਛਿਲ ਸੈਕਟਰ ਵਿੱਚ ਅੱਤਵਾਦੀਆਂ ਦੁਆਰਾ ਘੁਸਪੈਠ ਬਾਰੇ ਜਾਣਕਾਰੀ ਪ੍ਰਾਪਤ ਹੋਈ ਸੀ। ਇਸ ਦੇ ਆਧਾਰ ‘ਤੇ 12 ਅਤੇ 13 ਜੂਨ ਦੀ ਦਰਮਿਆਨੀ ਰਾਤ ਨੂੰ ਮਾਛਿਲ ਸੈਕਟਰ ਦੇ ਡੋਗਾ ਨਾਰ ਇਲਾਕੇ ਨੂੰ ਜੰਮੂ-ਕਸ਼ਮੀਰ ਪੁਲਿਸ ਅਤੇ ਫੌਜ ਦੇ ਜਵਾਨਾਂ ਨੇ ਘੇਰ ਲਿਆ ਸੀ। ਇਸ ਦੌਰਾਨ ਕਈ ਥਾਵਾਂ ‘ਤੇ ਮੋਰਚੇ ਬਣਾਏ ਗਏ ਸਨ।ਇਕ ਫੌਜੀ ਅਧਿਕਾਰੀ ਮੁਤਾਬਕ ਜੰਗਲੀ ਇਲਾਕਾ ਹੋਣ ਕਾਰਨ ਵਿਸ਼ੇਸ਼ ਸਾਵਧਾਨੀ ਰੱਖਦੇ ਹੋਏ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਦੇ ਜਵਾਨ ਰਾਤ ਭਰ ਔਖੇ ਇਲਾਕੇ ਵਿੱਚ ਮੋਰਚਾ ਸੰਭਾਲਦੇ ਰਹੇ।

The post ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ‘ਚ ਸੁਰੱਖਿਆ ਬਲਾਂ ਵੱਲੋਂ ਪੰਜ ਅੱਤਵਾਦੀ ਢੇਰ, ਆਪਰੇਸ਼ਨ ਜਾਰੀ appeared first on TheUnmute.com - Punjabi News.

Tags:
  • 5-terrorists
  • 5-terrorists-were-killed
  • breaking-news
  • indian-army
  • india-pakistan-line-of-control
  • jammu-kashmir-encounter
  • kupwara
  • kupwara-encounter
  • line-of-control
  • news
  • nws

ਗਿਆਨੀ ਰਘਬੀਰ ਸਿੰਘ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ

Friday 16 June 2023 06:11 AM UTC+00 | Tags: breaking-news giani-harpreet-singh harjinder-singh-dhami jathedar-giani-raghbir-singh latest-news news punjab sgpc sikh the-unmute-breaking-news the-unmute-latest-news

ਚੰਡੀਗੜ੍ਹ,16 ਜੂਨ 2023:  ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੁਣ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹੋਣਗੇ। ਗਿਆਨੀ ਰਘਬੀਰ ਸਿੰਘ ਇਸ ਵੇਲੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਹਨ, ਹੁਣ ਗਿਆਨੀ ਸੁਲਤਾਨ ਸਿੰਘ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਹੋਣਗੇ । ਇਸਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ |

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਆਪਣੀ ਸਵੈ- ਇੱਛਾ ਨਾਲ ਛੱਡਿਆ ਹੈ | ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਲਈ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ ਹੈ |

The post ਗਿਆਨੀ ਰਘਬੀਰ ਸਿੰਘ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ appeared first on TheUnmute.com - Punjabi News.

Tags:
  • breaking-news
  • giani-harpreet-singh
  • harjinder-singh-dhami
  • jathedar-giani-raghbir-singh
  • latest-news
  • news
  • punjab
  • sgpc
  • sikh
  • the-unmute-breaking-news
  • the-unmute-latest-news

ਚੰਡੀਗੜ੍ਹ,16 ਜੂਨ 2023: ਚੱਕਰਵਾਤੀ ਤੂਫ਼ਾਨ ਬਿਪਰਜੋਏ (Biparjoy) ਦੇ ਗੁਜਰਾਤ ਤੱਟ ਨਾਲ ਟਕਰਾਉਣ ਤੋਂ ਬਾਅਦ ਤੱਟਵਰਤੀ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਬਾਰਿਸ਼ ਪਈ ਹੈ । ਕਈ ਥਾਵਾਂ ‘ਤੇ ਦਰੱਖਤ ਅਤੇ ਖੰਭਿਆਂ ਦੇ ਡਿੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਦੇ ਨਾਲ ਹੀ ਭਾਵਨਗਰ ਵਿੱਚ ਦੋ ਜਣਿਆ ਦੀ ਮੌਤ ਦੀ ਖ਼ਬਰ ਹੈ ਅਤੇ 22 ਤੋਂ ਵੱਧ ਜ਼ਖਮੀ ਹੋਏ ਹਨ। ਚੱਕਰਵਾਤੀ ਤੂਫਾਨ ਬਿਪਰਜੋਏ ਦੇ ਜਾਖਾਊ ਤੱਟ ਨਾਲ ਟਕਰਾਉਣ ਤੋਂ ਬਾਅਦ ਗੁਜਰਾਤ ਵਿੱਚ ਭਾਰੀ ਨੁਕਸਾਨ ਹੋਇਆ ਹੈ। ਇਸ ਦਾ ਪ੍ਰਭਾਵ ਕੱਛ-ਸੌਰਾਸ਼ਟਰ ਦੇ 8 ਜ਼ਿਲ੍ਹਿਆਂ ਵਿੱਚ ਰਿਹਾ।

ਗੁਜਰਾਤ ‘ਚ ਚੱਕਰਵਾਤ ਦਾ ਅਸਰ ਅਜੇ ਵੀ ਦੇਖਣ ਨੂੰ ਮਿਲ ਰਿਹਾ ਹੈ। ਕੱਛ, ਮਾਂਡਵੀ, ਨਲਿਆ , ਨਰਾਇਣ ਸਰੋਵਰ, ਜਾਖੋ ਬੰਦਰ, ਮੁੰਦਰਾ ਅਤੇ ਗਾਂਧੀਧਾਮ, ਅਹਿਮਦਾਬਾਦ ਵਿੱਚ ਸੂਬੇ ਭਰ ਵਿੱਚ ਭਾਰੀ ਬਾਰਿਸ਼ ਪੈ ਰਹੀ ਹੈ। 90 ਤੋਂ 125 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। 18 ਘੰਟਿਆਂ ਤੋਂ ਪੂਰੀ ਮੰਡਵੀ ਵਿੱਚ ਬਿਜਲੀ ਨਹੀਂ ਹੈ। ਇਸ ਤੋਂ ਲੋਕ ਪ੍ਰੇਸ਼ਾਨ ਹਨ। ਕੱਛ ਵਿੱਚ ਪਿਛਲੇ 24 ਘੰਟਿਆਂ ਵਿੱਚ 2 ਤੋਂ 7 ਇੰਚ ਬਾਰਿਸ਼ ਪੈ ਰਹੀ ਹੈ

ਚੱਕਰਵਾਤੀ ਤੂਫਾਨ ਬਿਪਰਜੋਏ (Biparjoy) ਵੀਰਵਾਰ ਸ਼ਾਮ 6.30 ਵਜੇ ਕੱਛ ਦੇ ਜਖੋ ਤੱਟ ਨਾਲ ਟਕਰਾ ਗਿਆ। ਭੂਚਾਲ ਅੱਧੀ ਰਾਤ ਤੱਕ ਚੱਲਿਆ। ਇਸ ਦੌਰਾਨ ਹਵਾ ਦੀ ਰਫ਼ਤਾਰ 115 ਤੋਂ 125 ਕਿਲੋਮੀਟਰ ਪ੍ਰਤੀ ਘੰਟਾ ਰਹੀ। ਗੁਜਰਾਤ ਤੋਂ ਲੰਘਣ ਤੋਂ ਬਾਅਦ ਇਹ ਡਿਪ੍ਰੈਸ਼ਨ ਵਰਗੀ ਮੌਸਮ ਪ੍ਰਣਾਲੀ ਦੇ ਰੂਪ ਵਿੱਚ ਰਾਜਸਥਾਨ ਵਿੱਚ ਦਾਖਲ ਹੋਵੇਗਾ। ਇਸ ਦੌਰਾਨ ਕਈ ਇਲਾਕਿਆਂ ਵਿੱਚ 10 ਤੋਂ 20 ਸੈਂਟੀਮੀਟਰ ਬਾਰਿਸ਼ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਗੁਜਰਾਤ ਦੇ ਨਾਲ-ਨਾਲ ਦੱਖਣ-ਪੱਛਮੀ ਰਾਜਸਥਾਨ ਦੇ ਕਈ ਇਲਾਕਿਆਂ ‘ਚ ਸ਼ੁੱਕਰਵਾਰ ਨੂੰ ਭਾਰੀ ਬਾਰਿਸ਼ ਹੋਵੇਗੀ। ਸ਼ੁੱਕਰਵਾਰ ਦੁਪਹਿਰ ਤੱਕ ਤੂਫਾਨ ਦੇ ਕਮਜ਼ੋਰ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦਾ ਅਸਰ ਰਾਜਸਥਾਨ ‘ਚ ਸ਼ਨੀਵਾਰ ਨੂੰ ਵੀ ਦੇਖਿਆ ਜਾ ਸਕਦਾ ਹੈ। ਐਤਵਾਰ ਨੂੰ ਪੂਰਬੀ ਰਾਜਸਥਾਨ, ਹਰਿਆਣਾ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ ਨਾਲ ਲੱਗਦੇ ਕੁਝ ਹਿੱਸਿਆਂ ਵਿੱਚ ਬਾਰਿਸ਼ ਪੈ ਸਕਦੀ ਹੈ |

The post ਗੁਜਰਾਤ ‘ਚ ਤੂਫ਼ਾਨ ਬਿਪਰਜੋਏ ਕਾਰਨ ਤੇਜ਼ ਹਵਾਵਾਂ ਨਾਲ ਭਾਰੀ ਬਾਰਿਸ਼, ਦੋ ਜਣਿਆ ਦੀ ਮੌਤ, 22 ਤੋਂ ਵੱਧ ਜ਼ਖਮੀ appeared first on TheUnmute.com - Punjabi News.

Tags:
  • biparjoy
  • breaking-news
  • news

ਚੰਡੀਗੜ੍ਹ,16 ਜੂਨ 2023: ਕਰਨਾਟਕ ਦੇ ਕਲਬੁਰਗੀ ‘ਚ ਗੈਰ-ਕਾਨੂੰਨੀ ਢੰਗ ਨਾਲ ਰੇਤ (Illegal Sand Mining) ਲੈ ਕੇ ਜਾ ਰਹੇ ਟਰੈਕਟਰ ਨੇ ਇਕ ਪੁਲਿਸ ਮੁਲਾਜ਼ਮ ਨੂੰ ਦਰੜ ਦਿੱਤਾ, ਇਸ ਹਾਦਸੇ ਵਿੱਚ ਉਕਤ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਖਬਰ ਮੁਤਾਬਕ ਘਟਨਾ ਕਲਬੁਰਗੀ ਦੇ ਜੇਵਰਗੀ ਤਾਲੁਕ ਦੇ ਨਰਾਇਣਪੁਰ ਇਲਾਕੇ ਦੀ ਹੈ।

ਨੇਲੋਗੀ ਥਾਣੇ ਦਾ ਇੱਕ ਪੁਲਿਸ ਮੁਲਾਜ਼ਮ ਨਰਾਇਣਪੁਰ ਵਿੱਚ ਡਿਊਟੀ ‘ਤੇ ਸੀ। ਇਸ ਦੌਰਾਨ ਨਜਾਇਜ਼ ਢੰਗ ਨਾਲ ਰੇਤ ਲੈ ਕੇ ਜਾ ਰਿਹਾ ਇਕ ਟਰੈਕਟਰ ਪੁਲਸ ਮੁਲਾਜ਼ਮ ਨੂੰ ਆਉਂਦਾ ਦੇਖਿਆ ਗਿਆ। ਜਦੋਂ ਪੁਲਿਸ ਮੁਲਾਜ਼ਮ ਨੇ ਟਰੈਕਟਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਟਰੈਕਟਰ ਚਾਲਕ ਪੁਲਿਸ ਮੁਲਾਜ਼ਮ ਦੇ ਉਪਰ ਟਰੈਕਟਰ ਚੜਾ ਦਿੱਤਾ । ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Image

ਦੂਜੇ ਪਾਸੇ ਕਰਨਾਟਕ ਸਰਕਾਰ ਦੇ ਮੰਤਰੀ ਪ੍ਰਿਯਾਂਕ ਖੜਗੇ ਨੇ ਕਿਹਾ ਕਿ ’ਮੈਂ’ਤੁਸੀਂ ਪਹਿਲਾਂ ਹੀ ਪੁਲਿਸ ਵਿਭਾਗ ਨੂੰ ਗੈਰ-ਕਾਨੂੰਨੀ ਰੇਤ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਇਨਸਾਫ਼ ਹੋਵੇਗਾ।

The post ਗੈਰ-ਕਾਨੂੰਨੀ ਰੇਤ ਮਾਈਨਿੰਗ ਕਰ ਰਹੇ ਟਰੈਕਟਰ ਨੇ ਪੁਲਿਸ ਮੁਲਾਜ਼ਮ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ appeared first on TheUnmute.com - Punjabi News.

Tags:
  • breaking-news
  • illegal-sand-mining
  • india
  • kalaburagi
  • kalburgi
  • karnataka
  • latest-news
  • news

Canada: ਮੈਨੀਟੋਬਾ 'ਚ ਟਰੱਕ ਅਤੇ ਬੱਸ ਵਿਚਾਲੇ ਭਿਆਨਕ ਟੱਕਰ, ਹਾਦਸੇ 'ਚ 15 ਜਣਿਆ ਦੀ ਮੌਤ

Friday 16 June 2023 07:11 AM UTC+00 | Tags: breaking-news canada canada-news canadian-prime-minister-justin-trudeau carberry latest-news manitoba manitoba-accident news

ਚੰਡੀਗੜ੍ਹ,16 ਜੂਨ 2023: ਕੈਨੇਡਾ ਦੇ ਮੈਨੀਟੋਬਾ (Manitoba) ਵਿੱਚ ਕਾਰਬੇਰੀ ਕਸਬੇ ਨੇੜੇ ਇੱਕ ਟਰੱਕ ਦੀ ਬੱਸ ਨਾਲ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ 15 ਜਣਿਆ ਦੀ ਮੌਤ ਹੋ ਗਈ ਜਦਕਿ 10 ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਬਜ਼ੁਰਗ ਸਵਾਰ ਸਨ। ਜਾਂਚ ਅਧਿਕਾਰੀ ਮੁਤਾਬਕ ਬੱਸ ‘ਚ 25 ਜਣੇ ਸਵਾਰ ਸਨ, ਜਿਨ੍ਹਾਂ ‘ਚੋਂ ਜ਼ਿਆਦਾਤਰ ਬਜ਼ੁਰਗ ਸਨ। ਹਾਦਸਾ ਕੈਰਬੇਰੀ ਦੇ ਉੱਤਰ ਵਿੱਚ ਟਰਾਂਸ-ਕੈਨੇਡਾ ਹਾਈਵੇਅ ‘ਤੇ ਵਾਪਰਿਆ।

ਜਾਂਚ ਅਧਿਕਾਰੀ ਨੇ ਦੱਸਿਆ ਕਿ 10 ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਹਾਲਾਂਕਿ, ਉਨ੍ਹਾਂ ਨੇ ਇਸ਼ਾਰਾ ਕੀਤਾ ਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ। ਉਨ੍ਹਾਂ ਨੇ ਕਿਹਾ, “ਅਫ਼ਸੋਸ ਦੀ ਗੱਲ ਹੈ ਕਿ ਇਸ ਦਿਨ ਨੂੰ ਮੈਨੀਟੋਬਾ ਅਤੇ ਪੂਰੇ ਕੈਨੇਡਾ ਵਿੱਚ ਤ੍ਰਾਸਦੀ ਅਤੇ ਦੁੱਖ ਦੇ ਰੂਪ ਵਿੱਚ ਯਾਦ ਕੀਤਾ ਜਾਵੇਗਾ।”

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਾਦਸੇ ਨੂੰ ਲੈ ਕੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੈਨੀਟੋਬਾ (Manitoba) ਤੋਂ ਬਹੁਤ ਦੁਖਦਾਈ ਖ਼ਬਰ ਮਿਲੀ ਹੈ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ ਜਿਨ੍ਹਾਂ ਨੇ ਅੱਜ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ ਪਰ ਅਸੀਂ ਸਾਰੇ ਤੁਹਾਡੇ ਨਾਲ ਹਾਂ।

The post Canada: ਮੈਨੀਟੋਬਾ ‘ਚ ਟਰੱਕ ਅਤੇ ਬੱਸ ਵਿਚਾਲੇ ਭਿਆਨਕ ਟੱਕਰ, ਹਾਦਸੇ ‘ਚ 15 ਜਣਿਆ ਦੀ ਮੌਤ appeared first on TheUnmute.com - Punjabi News.

Tags:
  • breaking-news
  • canada
  • canada-news
  • canadian-prime-minister-justin-trudeau
  • carberry
  • latest-news
  • manitoba
  • manitoba-accident
  • news

ਬ੍ਰਿਜ ਭੂਸ਼ਣ 'ਤੇ ਪੋਕਸੋ ਮਾਮਲੇ 'ਚ ਸਾਕਸ਼ੀ ਮਲਿਕ ਨੇ ਕਿਹਾ- ਪੀੜਤ ਪਰਿਵਾਰ ਨੇ ਦਬਾਅ 'ਚ ਬਦਲਿਆ ਬਿਆਨ

Friday 16 June 2023 07:27 AM UTC+00 | Tags: breaking-news brij-bhushan-sharan-singh cancellation-report delhi-police delhis-patiala-house-court indian-wrestlers-protest jantar-mantar news sakshi-malik wrestlers-news

ਚੰਡੀਗੜ੍ਹ,16 ਜੂਨ 2023: ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਕੁਸ਼ਤੀ ਫੈਡਰੇਸ਼ਨ ਦੀਆਂ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਅਤੇ ਪਹਿਲਵਾਨਾਂ ਦੀਆਂ ਕਈ ਮੰਗਾਂ ਵੀ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਨੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਕੀਤੇ ਕਈ ਵਾਅਦਿਆਂ ‘ਤੇ ਅਮਲ ਕੀਤਾ ਹੈ।

ਇਸ ਦੌਰਾਨ ਵਿਰੋਧ ਕਰ ਰਹੇ ਪਹਿਲਵਾਨਾਂ ਵਿਚਾਲੇ ਸਾਕਸ਼ੀ ਮਲਿਕ (Sakshi Malik) ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਨਾਬਾਲਗ ਪਹਿਲਵਾਨ ਦੇ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਕੈਂਸਲੇਸ਼ਨ ਰਿਪੋਰਟ ਦਾਇਰ ਕੀਤੇ ਜਾਣ ਤੋਂ ਬਾਅਦ ਆਪਣੀ ਗੱਲ ਰੱਖੀ ਹੈ। ਸਾਕਸ਼ੀ ਦਾ ਕਹਿਣਾ ਹੈ ਕਿ ਪੀੜਤਾ ਦੇ ਪਿਤਾ ਅਤੇ ਪਰਿਵਾਰ ‘ਤੇ ਕਾਫੀ ਦਬਾਅ ਸੀ। ਇਸ ਲਈ ਉਨ੍ਹਾਂ ਨੇ ਬਿਆਨ ਬਦਲ ਲਿਆ ਹੈ।

ਇਸਦੇ ਨਾਲ ਹੀ ਸਾਕਸ਼ੀ ਮਲਿਕ ਦਾ ਕਹਿਣਾ ਹੈ ਕਿ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਚਾਰਜਸ਼ੀਟ ‘ਚ ਦੋਸ਼ੀ ਠਹਿਰਾਇਆ ਗਿਆ ਹੈ। ਬਾਕੀ ਸਭ ਕੁਝ ਉਦੋਂ ਹੀ ਸਪੱਸ਼ਟ ਹੋਵੇਗਾ ਜਦੋਂ ਚਾਰਜਸ਼ੀਟ ਸਾਡੀ ਕਾਨੂੰਨੀ ਟੀਮ ਦੇ ਹੱਥ ਆਵੇਗੀ। ਫਿਰ ਉਹ ਸਪਸ਼ਟ ਤੌਰ ‘ਤੇ ਦੱਸ ਸਕੇਗਾ ਕਿ ਕਿਹੜੀਆਂ ਧਾਰਾਵਾਂ ਸ਼ਾਮਲ ਹਨ। ਉਸ ਅਨੁਸਾਰ ਹੀ ਅਗਲੀ ਰਣਨੀਤੀ ਬਣਾਈ ਜਾਵੇਗੀ।

The post ਬ੍ਰਿਜ ਭੂਸ਼ਣ ‘ਤੇ ਪੋਕਸੋ ਮਾਮਲੇ ‘ਚ ਸਾਕਸ਼ੀ ਮਲਿਕ ਨੇ ਕਿਹਾ- ਪੀੜਤ ਪਰਿਵਾਰ ਨੇ ਦਬਾਅ ‘ਚ ਬਦਲਿਆ ਬਿਆਨ appeared first on TheUnmute.com - Punjabi News.

Tags:
  • breaking-news
  • brij-bhushan-sharan-singh
  • cancellation-report
  • delhi-police
  • delhis-patiala-house-court
  • indian-wrestlers-protest
  • jantar-mantar
  • news
  • sakshi-malik
  • wrestlers-news

ਗੁਰਬਚਨ ਸਿੰਘ ਰੰਧਾਵਾ ਵੱਲੋਂ ਭਾਰਤੀ ਅਥਲੈਟਿਕਸ ਦੀ ਚੋਣ ਕਮੇਟੀ ਦੇ ਚੇਅਰਮੈਨ ਵਜੋਂ ਅਸਤੀਫਾ

Friday 16 June 2023 07:33 AM UTC+00 | Tags: breaking-news chairman-of-the-selection-committee-of-the-athletics-federation-of-india gurbachan-singh-randhawa news punjab-news selection-committee-of-the-athletics-federation-of-india sports-news

ਚੰਡੀਗੜ, 16 ਜੂਨ 2023: ਭਾਰਤ ਦੇ ਮਹਾਨ ਅਥਲੀਟ ਅਤੇ ਦੇਸ਼ ਦੇ ਪਹਿਲੇ ਅਰਜੁਨਾ ਐਵਾਰਡੀ ਖਿਡਾਰੀ ਗੁਰਬਚਨ ਸਿੰਘ ਰੰਧਾਵਾ (Gurbachan Singh Randhawa) ਵੱਲੋਂ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਦੀ ਚੋਣ ਕਮੇਟੀ ਦੇ ਚੇਅਰਮੈਨ ਵਜੋਂ 18 ਸਾਲ ਸੇਵਾਵਾਂ ਨਿਭਾਉਣ ਉਪਰੰਤ ਅਸਤੀਫਾ ਦੇਣ ਦਾ ਫੈਸਲਾ ਕੀਤਾ ਗਿਆ। ਓਲੰਪੀਅਨ ਰੰਧਾਵਾ ਨੇ ਬੀਤੇ ਦਿਨੀਂ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਨੂੰ ਪੱਤਰ ਲਿਖ ਕੇ ਸੇਵਾ ਇੱਛਾ ਨਾਲ ਆਪਣਾ ਅਹੁਦਾ ਛੱਡਣ ਦੇ ਫੈਸਲੇ ਤੋਂ ਜਾਣੂੰ ਕਰਵਾਇਆ। 85 ਵਰਿਆਂ ਨੂੰ ਢੁੱਕੇ ਸ. ਰੰਧਾਵਾ ਨੇ ਆਪਣੇ ਕਾਰਜਕਾਲ ਉਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਵਧਦੀ ਉਮਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਹੁਣ ਆਪਣਾ 100 ਫੀਸਦੀ ਸਮਾਂ ਨਹੀਂ ਦੇ ਸਕਦੇ ਅਤੇ ਮੌਕਾ ਆ ਗਿਆ ਹੈ ਕਿ ਨੌਜਵਾਨ ਅਥਲੀਟਾਂ ਹੱਥ ਨਹੀਂ ਜ਼ਿੰਮੇਵਾਰੀ ਸੌਂਪੀ ਜਾਵੇ।

ਗੁਰਬਚਨ ਸਿੰਘ ਰੰਧਾਵਾ ਦੇ ਕਾਰਜਕਾਲ ਦੌਰਾਨ ਭਾਰਤੀ ਅਥਲੈਟਿਕਸ ਨੇ ਕਈ ਮੀਲ ਪੱਥਰ ਸਥਾਪਤ ਕੀਤੇ ਹਨ ਜਿਨਾਂ ਵਿੱਚ ਭਾਰਤ ਨੂੰ ਨੀਰਜ ਚੋਪੜਾ ਦੇ ਰੂਪ ਵਿੱਚ ਦੇਸ਼ ਦਾ ਪਹਿਲਾ ਓਲੰਪਿਕ ਚੈਂਪੀਅਨ ਅਥਲੀਟ ਮਿਲਿਆ। ਅੰਜੂ ਬੌਬੀ ਜਾਰਜ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਤਮਗਾ ਜਿੱਤਿਆ। ਇਸ ਤੋਂ ਇਲਾਵਾ ਭਾਰਤੀ ਅਥਲੀਟਾਂ ਵੱਲੋਂ ਏਸ਼ਿਆਈ ਖੇਡਾਂ, ਰਾਸ਼ਟਰਮੰਡਲ ਖੇਡਾਂ, ਸੈਫ ਖੇਡਾਂ, ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਸਣੇ ਵੱਡੇ ਕੌਮਾਂਤਰੀ ਟੂਰਨਾਮੈਂਟਾਂ ਵਿੱਚ ਬਿਹਤਰੀਨ ਪ੍ਰਦਰਸ਼ਨ ਦਿਖਾਇਆ ਗਿਆ।

ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਅਥਲੀਟ ਗੁਰਬਚਨ ਸਿੰਘ ਰੰਧਾਵਾ (Gurbachan Singh Randhawa) ਨੇ ਕਿਹਾ ਕਿ ਅਥਲੈਟਿਕਸ ਉਨਾਂ ਦੇ ਖੂਨ ਵਿੱਚ ਹੈ ਅਤੇ ਉਨਾਂ ਨੂੰ ਇਹ ਖੁਸ਼ੀ ਹੈ ਕਿ ਜਿਹੜਾ ਸੁਫਨਾ ਉਨਾਂ ਸਮੇਤ ਮਿਲਖਾ ਸਿੰਘ, ਪੀ.ਟੀ.ਊਸ਼ਾ ਜਿਹੇ ਅਥਲੀਟਾਂ ਤੋਂ ਪੂਰਾ ਨਹੀਂ ਹੋਇਆ, ਉਹ ਨੀਰਜ ਚੋਪੜਾ ਨੇ ਪੂਰਾ ਕੀਤਾ। 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਡਿਕੈਥਲਨ ਵਿੱਚ ਸੋਨ ਤਮਗਾ ਅਤੇ 1964 ਦੀਆਂ ਟੋਕੀਓ ਓਲੰਪਿਕ ਖੇਡਾਂ ਵਿੱਚ 110 ਮੀਟਰ ਹਰਡਲਜ਼ ਦੌੜ ਦੇ ਫ਼ਾਈਨਲ ਵਿੱਚ ਪੰਜਵੇਂ ਸਥਾਨ ਉਤੇ ਆਉਣ ਵਾਲੇ ਸ. ਰੰਧਾਵਾ ਨੂੰ ਦੇਸ਼ ਦਾ ਚੌਥਾ ਸਰਵਉੱਚ ਨਾਗਰਿਕ ਸਨਮਾਨ ਪਦਮ ਸ਼੍ਰੀ ਵੀ ਮਿਲਿਆ ਹੈ।ਉਹ ਟੋਕੀਓ ਓਲੰਪਿਕਸ ਵਿੱਚ ਭਾਰਤੀ ਖੇਡ ਦਲ ਦੇ ਝੰਡਾਬਰਦਾਰ ਵੀ ਸਨ।

ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਨੰਗਲੀ (ਮਹਿਤਾ) ਵਿਖੇ 6 ਜੂਨ 1939 ਨੂੰ ਜਨਮੇ ਸ. ਰੰਧਾਵਾ ਸੀ.ਆਰ.ਪੀ.ਐਫ. ਵਜੋਂ ਕਮਾਂਡੈਂਟ ਰਿਟਾਇਰ ਹੋਏ ਹਨ। ਉਨਾਂ ਆਪਣੇ ਕਰੀਅਰ ਵਿੱਚ ਅਥਲੀਟ ਤੋਂ ਇਲਾਵਾ ਕੋਚ, ਸਰਕਾਰੀ ਨਿਗਰਾਨ, ਚੋਣ ਕਮੇਟੀ ਦੇ ਚੇਅਰਮੈਨ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਡ ਸਲਾਹਕਾਰ ਵਜੋਂ ਵੀ ਸੇਵਾਵਾਂ ਨਿਭਾਈਆਂ ਹਨ। ਉਨਾਂ ਆਪਣੇ ਕਾਰਜਕਾਲ ਦੌਰਾਨ ਸੁਰੇਸ਼ ਕਲਮਾਡੀ, ਡਾ. ਲਲਿਤ ਭਨੋਟ ਤੇ ਡਾ. ਐਡੀਲੇ ਜੇ ਸੁਮਾਰੀਵਾਲਾ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਡਾ. ਸੁਮਾਰੀਵਾਲਾ ਤੇ ਅੰਜੂ ਬੌਬੀ ਜਾਰਜ ਦੀ ਅਗਵਾਈ ਹੇਠ ਅਥਲੈਟਿਕਸ ਫੈਡਰੇਸ਼ਨ ਇਸ ਖੇਡ ਨੂੰ ਹੋਰ ਸਿਖਰਾਂ ਉਤੇ ਲਿਜਾਏਗੀ।

ਸ. ਰੰਧਾਵਾ ਦੇ ਪਰਿਵਾਰ ਵਿੱਚ ਉਨਾਂ ਦੇ ਪਿਤਾ ਮੇਜਰ ਟਹਿਲ ਸਿੰਘ ਰੰਧਾਵਾ, ਪਤਨੀ ਜਸਵਿੰਦਰ ਤੇ ਪੁੱਤਰ ਰਣਜੀਤ ਸਿੰਘ ਰੰਧਾਵਾ ਜਿੱਥੇ ਅਥਲੀਟ ਰਹੇ ਹਨ ਉਥੇ ਭਰਾ ਹਰਭਜਨ ਸਿੰਘ ਰੰਧਾਵਾ ਭਾਰਤੀ ਅਥਲੈਟਿਕਸ ਟੀਮ ਦੇ ਮੁੱਖ ਕੋਚ ਰਹੇ ਹਨ। ਪਿਛਲੇ ਲੰਬੇ ਅਰਸੇ ਤੋਂ ਨਵੀਂ ਦਿੱਲੀ ਵਿਖੇ ਰਹਿੰਦੇ ਓਲੰਪੀਅਨ ਰੰਧਾਵਾ ਦੀ ਜੀਵਨੀ 'ਉੱਡਣਾ ਬਾਜ਼' ਖੇਡ ਲੇਖਕ ਨਵਦੀਪ ਸਿੰਘ ਗਿੱਲ ਵੱਲੋਂ ਲਿਖੀ ਗਈ। ਪੰਜਾਬ ਸਰਕਾਰ ਵੱਲੋਂ ਸ. ਰੰਧਾਵਾ ਦੀ ਜੀਵਨੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਦੀ ਫਿਜ਼ੀਕਲ ਐਜੂਕੇਸ਼ਨ ਦੀ ਪਾਠ ਪੁਸਤਕ ਵਿੱਚ ਵੀ ਸ਼ਾਮਲ ਕੀਤੀ ਗਈ।

The post ਗੁਰਬਚਨ ਸਿੰਘ ਰੰਧਾਵਾ ਵੱਲੋਂ ਭਾਰਤੀ ਅਥਲੈਟਿਕਸ ਦੀ ਚੋਣ ਕਮੇਟੀ ਦੇ ਚੇਅਰਮੈਨ ਵਜੋਂ ਅਸਤੀਫਾ appeared first on TheUnmute.com - Punjabi News.

Tags:
  • breaking-news
  • chairman-of-the-selection-committee-of-the-athletics-federation-of-india
  • gurbachan-singh-randhawa
  • news
  • punjab-news
  • selection-committee-of-the-athletics-federation-of-india
  • sports-news

ਲੁਧਿਆਣਾ, 16 ਜੂਨ 2023: ਲੁਧਿਆਣਾ ਪੁਲਿਸ (Ludhiana Police) ਵੱਲੋਂ ਮਾੜੇ ਅਨਸਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 10 ਅਜਿਹੇ ਨੌਜਵਾਨਾਂ ਨੂੰ ਕਾਬੂ ਕੀਤਾ ਹੈ, ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਕਬਜ਼ਾ ਕਰਨ ਦੀ ਨੀਯਤ ਨਾਲ ਜ਼ਬਰਦਸਤੀ ਮੈਰਿਜ ਪੈਲੇਸ ਵਿੱਚ ਦਾਖਲ ਹੋ ਗਏ ਅਤੇ ਪੈਲੇਸ ਦੇ ਮੈਨੇਜਰ ਨਾਲ ਧੱਕਾ ਮੁੱਕੀ ਕੀਤੀ ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕਬਜ਼ਾ ਕਰਨ ਲਈ ਪਹੁੰਚੇ 10 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨਾਂ ਵੱਲੋਂ ਕਬਜ਼ਾ ਕਰਨ ਲਈ ਸੱਤ ਲੱਖ ਰੁਪਏ ਵਿੱਚ ਸੌਦਾ ਕੀਤਾ ਗਿਆ ਸੀ । ਇਹਨਾ ਦੇ ਕਬਜ਼ੇ ਵਿਚੋਂ ਇਕ 32 ਬੋਰ ਦਾ ਪਿਸਤੌਲ, ਦੋ ਜ਼ਿੰਦਾ ਰੌਂਦ ਅਤੇ ਕਰੋਲਾ ਕਾਰ ਤੋਂ ਇਲਾਵਾ ਅਨੇਕਾਂ ਡੰਡੇ ਅਤੇ ਬੇਸਬਾਲ ਬੈਟ ਬਰਾਮਦ ਹੋਏ ਹਨ । ਉਨ੍ਹਾਂ ਕਿਹਾ ਕਿ ਡੀ ਮਜੈਸਿਟਕ ਗ੍ਰੈਂਡ ਇੱਕ ਮੈਰਿਜ ਪੈਲੇਸ ਹੈ, ਜਿਸਦੇ ਰਾਕੇਸ਼ ਅਤੇ ਸਾਹਿਲ ਖੰਨਾ ਇਸਦੇ ਮਾਲਕ ਹਨ | ਇਨ੍ਹਾਂ ਵਿੱਚ ਇੱਕ ਸਨੀ ਸਾਹਨੀ ਨਾਲ ਪਾਰਟਨਰਸ਼ਿਪ ਸੀ, ਜਿਸਨੇ ਮੈਰਿਜ ਪੈਲੇਸ ‘ਤੇ ਕਬਜ਼ਾ ਕਰਨ ਲਈ ਇਨ੍ਹਾਂ ਨੌਜਵਾਨਾਂ ਨਾਲ ਸੱਤ ਲੱਖ ਵਿੱਚ ਸੌਦਾ ਕੀਤਾ |

The post ਮੈਰਿਜ ਪੈਲੇਸ ‘ਤੇ ਕਬਜ਼ਾ ਕਰਨ ਆਏ 10 ਨੌਜਵਾਨ ਲੁਧਿਆਣਾ ਪੁਲਿਸ ਵੱਲੋਂ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • crime
  • crime-news
  • latest-news
  • ludhiana-police
  • news

ਪੰਥ ਦੀ ਚੜ੍ਹਦੀਕਲਾ ਕਾਇਮ ਰੱਖਾਂਗਾ, ਦਿੱਤੀ ਸੇਵਾ ਪੂਰੀ ਤਨਦੇਹੀ ਨਾਲ ਨਿਭਾਈ ਜਾਵੇਗੀ: ਜਥੇਦਾਰ ਰਘਬੀਰ ਸਿੰਘ

Friday 16 June 2023 08:19 AM UTC+00 | Tags: breaking-news giani-raghbir-singh harpreet-singh jathedar-of-sri-akal-takhat-sahib jathedar-raghbir-singh latest-news news punjab-news the-unmute-breaking-news the-unmute-news

ਚੰਡੀਗੜ੍, 16 ਜੂਨ 2023: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਗਿਆਨੀ ਰਘਬੀਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਇਸ ਤੋਂ ਇਲਾਵਾ ਗਿਆਨੀ ਰਘਬੀਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਹੋਣਗੇ |

ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਖਸ਼ਿਸ਼ ਸਦਕਾ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਵਿਸ਼ਵਾਸ ਨੂੰ ਕਾਇਮ ਰੱਖਾਂਗਾ। ਗਿਆਨੀ ਰਘਬੀਰ ਸਿੰਘ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਪਿਛਲੇ ਪੰਜ ਸਾਲਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਸੇਵਾ ਨਿਭਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸੇਵਾ ਕਰਦੇ ਰਹਿਣਗੇ ।

ਉਨ੍ਹਾਂ ਕਿਹਾ ਕਿ ਸਾਡੇ ਸਬੰਧ ਪਿਛਲੇ ਕਈ ਸਾਲਾਂ ਤੋਂ ਚੰਗੇ ਰਹੇ ਹਨ ਅਤੇ ਭਵਿੱਖ ਵਿੱਚ ਵੀ ਅਜਿਹੇ ਹੀ ਰਹਿਣਗੇ। ਇਸ ਦੇ ਨਾਲ ਜੋ ਵੀ ਫੈਸਲੇ ਲਏ ਗਏ ਹਨ, ਉਹ ਹਮੇਸ਼ਾ ਇੱਕ ਦੂਜੇ ਦੀ ਸਲਾਹ ਨਾਲ ਲਏ ਗਏ ਹਨ ਅਤੇ ਭਵਿੱਖ ਵਿੱਚ ਵੀ ਅਸੀਂ ਇਸ ਤਰ੍ਹਾਂ ਮਿਲ ਕੇ ਸੇਵਾ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਸਮੁੱਚੇ ਪੰਥ ਨੂੰ ਨਾਲ ਲੈ ਕੇ ਪੰਥ ਦੀ ਚੜ੍ਹਦੀਕਲਾ ਲਈ ਕੰਮ ਕਰਨਗੇ ਅਤੇ ਦਿੱਤੀ ਸੇਵਾ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

The post ਪੰਥ ਦੀ ਚੜ੍ਹਦੀਕਲਾ ਕਾਇਮ ਰੱਖਾਂਗਾ, ਦਿੱਤੀ ਸੇਵਾ ਪੂਰੀ ਤਨਦੇਹੀ ਨਾਲ ਨਿਭਾਈ ਜਾਵੇਗੀ: ਜਥੇਦਾਰ ਰਘਬੀਰ ਸਿੰਘ appeared first on TheUnmute.com - Punjabi News.

Tags:
  • breaking-news
  • giani-raghbir-singh
  • harpreet-singh
  • jathedar-of-sri-akal-takhat-sahib
  • jathedar-raghbir-singh
  • latest-news
  • news
  • punjab-news
  • the-unmute-breaking-news
  • the-unmute-news

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਥਾਪਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪੋਸਟ

Friday 16 June 2023 08:33 AM UTC+00 | Tags: breaking-news giani-harpreet-singh latest-news news punjab-news sgpc sri-akal-takht the-unmute-breaking-news the-unmute-punjab the-unmute-punjabi-news

ਚੰਡੀਗੜ੍, 16 ਜੂਨ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸ਼ੋਸ਼ਲ ਮੀਡਿਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ | ਜਿਕਰਯੋਗ ਹੈ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਥਾਪਿਆ ਗਿਆ ਹੈ | ਇਸਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ |

Giani Harpreet Singh

The post ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਥਾਪਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੋਸਟ appeared first on TheUnmute.com - Punjabi News.

Tags:
  • breaking-news
  • giani-harpreet-singh
  • latest-news
  • news
  • punjab-news
  • sgpc
  • sri-akal-takht
  • the-unmute-breaking-news
  • the-unmute-punjab
  • the-unmute-punjabi-news

ਡੇਅਰੀ ਕਿੱਤੇ ਸੰਬੰਧੀ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਵਿਸੇਸ਼ ਸਿਖਲਾਈ: ਗੁਰਮੀਤ ਸਿੰਘ ਖੁੱਡੀਆਂ

Friday 16 June 2023 08:43 AM UTC+00 | Tags: 4-weeks-dairy-entrepreneurship-training aam-aadmi-party breaking-news dairy dairy-development-board gurmeet-singh-khudian latest-news news punjab-aggriculture-department punjab-dairy-development-department the-unmute-breaking-news

ਸ੍ਰੀ ਮੁਕਤਸਰ ਸਾਹਿਬ, 16 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੀ ਗਤੀਸ਼ੀਲ ਅਗਵਾਈ ਹੇਠ ਡੇਅਰੀ (Dairy) ਵਿਕਾਸ ਵਿਭਾਗ ਪੰਜਾਬ ਕਿਸਾਨਾਂ ਨੂੰ ਡੇਅਰੀ ਵਿਕਾਸ ਬੋਰਡ ਤੋਂ 4 ਹਫਤੇ ਦੀ ਡੇਅਰੀ ਉੱਦਮ ਸਿਖਲਾਈ ਕਰਵਾਏਗਾ ਤਾਂ ਜ਼ੋ ਸਾਡੇ ਨੌਜਵਾਨ ਡੇਅਰੀ ਦੇ ਸਹਾਇਕ ਕਿੱਤੇ ਨੂੰ ਅਪਣਾ ਸਕਣ ਅਤੇ ਰਾਜ ਦੇ ਖੇਤੀ ਅਰਥਚਾਰੇ ਨੂੰ ਹੋਰ ਹੁੰਘਾਰਾ ਮਿਲ ਸਕੇ। ਇਹ ਜਾਣਕਾਰੀ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਨੇ ਦਿੱਤੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਡੇਅਰੀ (Dairy)  ਵਿਕਾਸ ਵਿਭਾਗ ਵੱਲੋਂ ਚਾਰ ਹਫਤੇ ਦਾ ਨਵਾਂ ਬੈਚ 03 ਜੁਲਾਈ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਕਿਸਾਨਾਂ ਖਾਸ ਕਰਕੇ ਨੌਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਖਲਾਈ ਪ੍ਰਾਪਤ ਕਰਕੇ ਡੇਅਰੀ ਫਾਰਮਿੰਗ ਦਾ ਕਿੱਤਾ ਵਪਾਰਕ ਪੱਧਰ ਤੇ ਕਰਨ ਤਾਂ ਇਸ ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋਵੇਗਾ। ਸ: ਖੁੱਡੀਆਂ ਨੇ ਕਿਹਾ ਕਿ ਇਹ ਸਿਖਲਾਈ ਪ੍ਰਾਪਤ ਕਰਨ ਦੇ ਇੱਛੁਕ ਨੌਜਵਾਨ ਪ੍ਰਾਸਪੈਕਟ ਫਾਰਮ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਕਿਸੇ ਵੀ ਜਿਲ੍ਹਾ ਦਫਤਰ ਜਾਂ ਸਬੰਧਿਤ ਸਿਖਲਾਈ ਕੇਂਦਰ ਜਿਵੇਂ ਅਬੁੱਲ ਖੁਰਾਨਾ (ਸ੍ਰੀ ਮੁਕਤਸਰ ਸਾਹਿਬ), ਚਤਾਮਲੀ (ਰੋਪੜ), ਬੀਜਾ (ਲੁਧਿਆਣਾ), ਫਗਵਾੜਾ (ਕਪੂਰਥਲਾ), ਸਰਦੂਲਗੜ੍ਹ (ਮਾਨਸਾ), ਵੇਰਕਾ (ਅੰਮ੍ਰਿਤਸਰ), ਗਿੱਲ (ਮੋਗਾ), ਤਰਨਤਾਰਨ ਅਤੇ ਸੰਗਰੂਰ ਪਾਸੋਂ ਪ੍ਰਾਪਤ ਕਰ ਸਕਦੇ ਹਨ।

ਇਸ ਤੋਂ ਬਾਅਦ ਪ੍ਰਾਰਥੀ ਪ੍ਰਾਸਪੈਕਟ ਵਿੱਚ ਨੱਥੀ ਬਿਨੈ ਪੱਤਰ ਮੁਕੰਮਲ ਕਰਕੇ ਅਤੇ ਸਬੰਧਿਤ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਤੋਂ ਤਸਦੀਕ ਕਰਵਾਕੇ ਆਪਣੇ ਪਹਿਲੇ ਤਰਜੀਹੀ ਸਿਖਲਾਈ ਕੇਂਦਰ ਤੇ ਜਮ੍ਹਾਂ ਕਰਵਾਉਣ ਜਾਂ ਕਾਊਂਸਲਿੰਗ ਸਮੇਂ ਦਸਤਾਵੇਜਾਂ ਸਮੇਤ ਨਾਲ ਲੈ ਕੇ ਪਹੁੰਚਣ। ਸ: ਖੁੱਡੀਆਂ ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਵਾਲੇ ਚਾਹਵਾਨ ਦੀ ਉਮਰ 1845 ਸਾਲ ਅਤੇ ਵਿਦਿਅਕ ਯੋਗਤਾ ਘੱਟੋ ਘੱਟ 10ਵੀਂ ਪਾਸ ਹੋਣੀ ਚਾਹੀਦੀ ਹੈ।ਯੋਗ ਉਮੀਦਵਾਰਾਂ ਦੀ ਚੋਣ ਵਿਭਾਗੀ ਕਮੇਟੀ ਵੱਲੋਂ ਸਬੰਧਿਤ ਸਿਖਲਾਈ ਕੇਂਦਰਾਂ ਤੇ 28 ਜੂਨ 2023 ਨੂੰ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਕੀਤੀ ਜਾਵੇਗੀ। ਲੋੜਵੰਦ ਵਧੇਰੇ ਜਾਣਕਾਰੀ ਲਈ ਵਿਭਾਗ ਦੇ ਟੈਲੀਫੂਨ ਨੰ. 01725027285 ਤੇ ਸੰਪਰਕ ਕਰ ਸਕਦੇ ਹਨ ਜਾਂ ਆਪਣੇ ਜਿ਼ਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਨਾਲ ਰਾਬਤਾ ਕਰ ਸਕਦੇ ਹਨ।

The post ਡੇਅਰੀ ਕਿੱਤੇ ਸੰਬੰਧੀ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਵਿਸੇਸ਼ ਸਿਖਲਾਈ: ਗੁਰਮੀਤ ਸਿੰਘ ਖੁੱਡੀਆਂ appeared first on TheUnmute.com - Punjabi News.

Tags:
  • 4-weeks-dairy-entrepreneurship-training
  • aam-aadmi-party
  • breaking-news
  • dairy
  • dairy-development-board
  • gurmeet-singh-khudian
  • latest-news
  • news
  • punjab-aggriculture-department
  • punjab-dairy-development-department
  • the-unmute-breaking-news

Punjab Weather: ਮੌਸਮ ਵਿਭਾਗ ਨੇ ਪੰਜਾਬ 'ਚ 16 ਤੋਂ 19 ਜੂਨ ਤੱਕ ਬਾਰਿਸ਼ ਦੀ ਸੰਭਾਵਨਾ ਜਤਾਈ

Friday 16 June 2023 09:00 AM UTC+00 | Tags: biparjoy breaking-news heavy-rain latest-news meteorological-department news punjab-news punjab-weather punjab-weather-update rain

ਚੰਡੀਗੜ੍ਹ,16 ਜੂਨ 2023: ਪੰਜਾਬ ਵਿੱਚ ਜਿੱਥੇ ਕਈ ਇਲਾਕਿਆਂ ਵਿੱਚ ਧੁੱਪ ਖਿੜੀ ਰਹੀ, ਓਥੇ ਹੀ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੇਖਣ ਨੂੰ ਮਿਲੀ | ਇਸ ਨਾਲ ਤਾਪਮਾਨ ਆਮ ਨਾਲੋਂ ਹੇਠਾਂ ਆ ਗਿਆ ਹੈ । ਹੁਣ ਮੌਸਮ ਵਿਭਾਗ ਨੇ 16 ਤੋਂ 19 ਜੂਨ ਤੱਕ ਪੰਜਾਬ ਭਰ 'ਚ ਹਲਕੀ ਬਾਰਿਸ਼ ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਸੰਭਾਵਨਾ ਜਤਾਈ ਹੈ |

ਪ੍ਰਾਪਤ ਜਾਣਕਾਰੀ ਮੁਤਾਬਕ ਅੰਮ੍ਰਿਤਸਰ 'ਚ 129.6 ਐਮਐਮ ਮੀਂਹ ਪਿਆ ਹੈ। ਇਸੇ ਤਰ੍ਹਾਂ ਲੁਧਿਆਣਾ 'ਚ 33.2 ਐਮਐਮ, ਪਟਿਆਲਾ 'ਚ 20.2 ਐਮਐਮ, ਫਤਹਿਗੜ੍ਹ ਸਾਹਿਬ 'ਚ 22 ਐਮਐਮ, ਫਿਰੋਜ਼ਪੁਰ 'ਚ 7 ਐਮਐਮ, ਬਰਨਾਲਾ 'ਚ 10 ਐਮਐਮ ਮੀਂਹ ਪਿਆ। ਹਾਲਾਂਕਿ ਸੂਬੇ ਦੇ ਹੋਰਨਾਂ ਇਲਾਕਿਆਂ ਵਿੱਚ ਵੀ ਹਲਕਾ ਮੀਂਹ ਪਿਆ ਹੈ।

ਮੌਸਮ ਵਿਭਾਗ ਦੇ ਅਨੁਸਾਰ ਵੀਰਵਾਰ ਨੂੰ ਪੰਜਾਬ ਦੇ ਫ਼ਰੀਦਕੋਟ 'ਚ ਵੱਧ ਤੋਂ ਵੱਧ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ । ਇੱਥੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਚੰਡੀਗੜ੍ਹ 'ਚ ਤਾਪਮਾਨ 34 ਡਿਗਰੀ, ਅੰਮ੍ਰਿਤਸਰ 'ਚ 31, ਲੁਧਿਆਣਾ 'ਚ 31.9, ਪਟਿਆਲਾ 'ਚ 34.2, ਪਠਾਨਕੋਟ 'ਚ 34.8, ਗੁਰਦਾਸਪੁਰ 'ਚ 35, ਬਰਨਾਲਾ 'ਚ 33.1, ਫਤਹਿਗੜ੍ਹ ਸਾਹਿਬ 'ਚ 32.6, ਫ਼ਿਰੋਜ਼ਪੁਰ 'ਚ 30, ਗੁਰਦਾਸਪੁਰ 'ਚ 31.6, ਮੋਹਾਲੀ 'ਚ 33.5 ਤੇ ਨਵਾਂ ਸ਼ਹਿਰ 'ਚ 32.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਉੱਧਰ ਇਹ ਮੀਂਹ ਝੋਨੇ ਦੀ ਲੁਆਈ ਕਰਨ ਵਾਲੇ ਕਿਸਾਨਾਂ ਲਈ ਵੀ ਵਰਦਾਨ ਸਾਬਤ ਹੋ ਰਿਹਾ ਹੈ। ਅੱਜ ਸੂਬੇ ਦੇ ਵਿਚ ਝੋਨੇ ਦੀ ਲੁਆਈ ਸ਼ੁਰੂ ਹੋ ਰਹੀ ਹੈ | ਜਦਕਿ ਬਾਕੀ ਹਿੱਸਿਆਂ 'ਚ ਪੜਾਵਾਂ 16, 19 ਤੇ 21 ਜੂਨ ਤੋਂ ਸ਼ੁਰੂ ਕੀਤੀ ਜਾਵੇਗੀ।

 

The post Punjab Weather: ਮੌਸਮ ਵਿਭਾਗ ਨੇ ਪੰਜਾਬ ‘ਚ 16 ਤੋਂ 19 ਜੂਨ ਤੱਕ ਬਾਰਿਸ਼ ਦੀ ਸੰਭਾਵਨਾ ਜਤਾਈ appeared first on TheUnmute.com - Punjabi News.

Tags:
  • biparjoy
  • breaking-news
  • heavy-rain
  • latest-news
  • meteorological-department
  • news
  • punjab-news
  • punjab-weather
  • punjab-weather-update
  • rain

ਚੰਡੀਗੜ੍ਹ, 16 ਜੂਨ 2023: ਮਸ਼ਹੂਰ ਪੰਜਾਬੀ ਅਦਾਕਾਰਾ ਅਤੇ ਗਾਇਕਾ ਨਿਸ਼ਾ ਬਾਨੋ (Nisha Bano) ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਨਿਸ਼ਾ ਬਾਨੋ ਦੇ ਪਿਤਾ ਕਾਫੀ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸੀ | ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਅੱਜ ਨਿਸ਼ਾ ਬਾਨੋ ਦੇ ਪਿਤਾ ਨੂੰ ਸਪੁਰਦ-ਏ-ਖ਼ਾਕ ਕੀਤਾ ਗਿਆ |

ਨਿਸ਼ਾ ਬਾਨੋ ਪੰਜਾਬੀ ਇੰਡਸਟਰੀ ਵਿਚ ਬਹੁਤ ਵੱਡਾ ਨਾਮ ਹੈ, ਨਿਸ਼ਾ ਬਾਨੋ ਨੇ ਕਈ ਪੰਜਾਬੀ ਫ਼ਿਲਮਾਂ ਵਿਚ ਕੰਮ ਕਰ ਚੁੱਕੀ ਹੈ ਅਤੇ ਉਸਦੇ ਬਹੁਤ ਸਾਰੇ ਗਾਣੇ ਆਏ ਹਨ | ਦੱਸ ਦਈਏ ਕਿ ਨਿਸ਼ਾ ਬਾਨੋ ਇੱਕ ਅਜਿਹੀ ਕਲਾਕਾਰ ਹੈ, ਜੋ ਬਹੁਮੁਖੀ ਪ੍ਰਤਿਭਾ ਦੀ ਧਨੀ ਹੈ। ਨਿਸ਼ਾ ਬਾਨੋ ਮਾਨਸਾ ਦੀ ਰਹਿਣ ਵਾਲੀ ਹੈ ਅਤੇ ਇਕ ਵਧੀਆ ਅਦਾਕਾਰਾ ਹੋਣ ਦੇ ਨਾਲ-ਨਾਲ ਉਨ੍ਹਾਂ ਨੂੰ ਗਾਉਣ ਦਾ ਵੀ ਸ਼ੌਂਕ ਹੈ। ਮਾਨਸਾ ਦੀ ਰਹਿਣ ਵਾਲੀ ਨਿਸ਼ਾ ਬਾਨੋ ਨੇ ਵੱਖ-ਵੱਖ ਫ਼ਿਲਮਾਂ ‘ਚ ਵੱਖ-ਵੱਖ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਹੁਣ ਤੱਕ ਉਨ੍ਹਾਂ ਦੀਆਂ ਕਈ ਫ਼ਿਲਮਾਂ ਆ ਚੁੱਕੀਆਂ ਹਨ, ਜਿਨ੍ਹਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਖ਼ੂਬ ਸਰਾਹਿਆ ਗਿਆ ਹੈ।

The post ਮਸ਼ਹੂਰ ਪੰਜਾਬੀ ਅਦਾਕਾਰਾ ਅਤੇ ਗਾਇਕਾ ਨੀਸ਼ਾ ਬਾਨੋ ਦੇ ਪਿਤਾ ਪੂਰੇ ਹੋ ਗਏ appeared first on TheUnmute.com - Punjabi News.

Tags:
  • breaking-news
  • newqs
  • news
  • nisha-bano
  • nws

ਕੈਨੇਡਾ 'ਚ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਸਰਕਾਰ ਨੇ ਦਿੱਤਾ ਟੈਂਪਰੇਰੀ ਰੈਜ਼ੀਡੈਂਸ ਵੀਜ਼ਾ

Friday 16 June 2023 11:09 AM UTC+00 | Tags: canada canada-protest-news deportation immigration-department-of-canada international-students latest-news news punjab-news

ਕੈਨੇਡਾ,16 ਜੂਨ 2023: ਕੈਨੇਡਾ (Canada) ਵਿੱਚ ਡਿਪੋਰਟੇਸ਼ਨ ਦਾ ਸਾਹਮਣਾ ਕਰਨ ਵਾਲੇ ਅੰਤਰਾਰਸ਼ਟਰੀ ਵਿਦਿਆਰਥੀਆਂ ਦਾ ਸੰਘਰਸ਼ ਉਸ ਵੇਲੇ ਰੰਗ ਲਿਆਇਆ, ਜਦੋਂ ਕੈਨੇਡਾ ਦੇ ਇੰਮੀਗਰੇਸ਼ਨ ਵਿਭਾਗ ਵੱਲੋਂ ਡਿਪੋਰਟੇਸ਼ਨ ਦਾ ਸਾਹਮਣਾ ਕਰਨ ਵਾਲੇ ਵਿਦਿਆਰਥੀਆਂ ਨੂੰ ਕੈਨੇਡਾ ਵਿੱਚ ਟੈਂਪਰੇਰੀ ਤੌਰ ‘ਤੇ ਰਹਿਣ ਦੀ ਇਜਾਜ਼ਤ ਦੇ ਦਿੱਤੀ ਹੈ। ਦੱਸ ਦਈਏ ਕਿ ਪਿਛਲੇ 18 ਦਿਨਾਂ ਤੋਂ ਵਿਦਿਆਰਥੀ ਦਿਨ ਰਾਤ ਧਰਨਾ ਪ੍ਰਦਰਸ਼ਨ ਤੇ ਬੈਠੇ ਸਨ ਅਤੇ ਸੀਬੀਐਸਏ ਦਫਤਰ ਦੇ ਬਾਹਰ ਇਹ ਪ੍ਰਦਰਸ਼ਨ ਲਾਗਤਾਰ ਜਾਰੀ ਸੀ।

ਬੀਤੇ ਦਿਨੀ ਇੱਕ ਪ੍ਰੈਸ ਕਾਨਫ੍ਰੰਸ ਨੂੰ ਸੰਬੋਧਿਤ ਕਰਦਿਆਂ ਇੰਮੀਗਰੇਸ਼ਨ ਮੰਤਰੀ ਨੇ ਕਿਹਾ ਕਿ ਕੈਨੇਡਾ (Canada) ਫਿਲਹਾਲ ਉਹਨਾਂ ਸਾਰੇ ਵਿਦਆਿਰਥੀਆਂ ਨੂੰ ਆਰਜ਼ੀ ਤੌਰ ‘ਤੇ ਕੈਨੇਡਾ ਵਿੱਚ ਰਹਿਣ ਦੀ ਇਜਾਜ਼ਤ ਦਿੰਦਾ ਹੈ | ਜਿਹਨਾਂ ਉੱਤੇ ਫੇਕ ਐਡਮਿਸ਼ਨ ਲੈਟਰ ਮਾਮਲੇ ਵਿੱਚ ਡਿਪੋਰਟੇਸ਼ਨ ਦੀ ਤਲਵਾਰ ਲਟਕ ਰਹੀ ਹੈ। ਹਾਲਾਂਕਿ ਇਹ ਰਾਹਤ ਆਰਜ਼ੀ ਤੌਰ ‘ਤੇ ਦਿੱਤੀ ਗਈ ਹੈ ਅਤੇ ਇਸ ਮਾਮਲੇ ਵਿੱਚ ਇੱਕ ਇੱਕ ਕਰਕੇ ਕਾਰਵਾਈ ਜਾਰੀ ਰਹੇਗੀ ਅਤੇ ਜਿਹੜੇ ਵਿਦਿਆਰਥੀ ਇਸ ਮਾਮਲੇ ਵਿੱਚ ਬੇਕਸੂਰ ਪਾਏ ਜਾਣਗੇ, ਉਹਨਾਂ ਨੂੰ ਕੈਨੇਡਾ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਜਾ ਸਕੇਗੀ |

ਜਿਹਨਾਂ ਨੇ ਜਾਣਬੁੱਝ ਕੇ ਧੌਖਾ ਦਿੱਤਾ ਹੈ, ਉਹਨਾਂ ਨੂੰ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪਵੇਗਾ । ਇਸ ਪ੍ਰੈਸ ਕਾਨਫ੍ਰੰਸ ਦੌਰਾਨ ਉਹਨਾਂ ਦੇ ਨਾਲ ਬਰੈਂਪਟਨ ਦੇ ਪੰਜੋ ਐਮਪੀ -ਐਮਪੀ ਸੋਨੀਆ ਸਿੱਧੂ, ਰੂਬੀ ਸਹੋਤਾ, ਮਨਿੰਦਰ ਸਿੱਧੂ, ਸ਼ਫਕਤ ਅਲੀ, ਇਕਵਿੰਦਰ ਗਿਹੀਰ, ਤੇ ਬੀਸੀ ਤੋਂ ਸੁੱਖ ਧਾਲੀਵਾਲ ਸਣੇ ਹੋਰ ਰਾਜਨੀਤਕ ਸਖਸ਼ੀਅਤਾਂ ਸ਼ਾਮਲ ਸਨ। ਉੱਧਰ ਧਰਨੇ ‘ਤੇ ਬੈਠੇ ਵਿਦਿਆਰਥੀਆਂ ਦੇ ਚਿਹਰਿਆਂ ਤੇ ਵੀ ਕੁਝ ਸਕੂਨ ਜ਼ਰੂਰ ਦਿਖਾਈ ਦਿੱਤਾ।

ਪਿਛਲੇ 18 ਦਿਨਾਂ ਤੋਂ ਧੁੱਪ, ਠੰਢ , ਮੀਂਹ ਲੱਗਭਗ ਹਰ ਮੌਸਮ ਦਾ ਹਰ ਹਾਲਾਤਾਂ ਦਾ ਸਾਹਮਣਾ ਕਰਨ ਵਾਲੇ ਵਿਦਿਆਰਥੀਆਂ ਨੇ ਇੱਕ ਵਾਰ ਭਾਰਤ ਦੇ ਕਿਸਾਨ ਅੰਦੋਲਨ ਦੀ ਯਾਦ ਕਰਵਾ ਦਿੱਤਾ। ਠੀਕ ਉਸੇ ਤਰਜ਼ ‘ਤੇ ਵਿਦਿਆਰਥੀਆਂ ਨੇ ਕੈਨੇਡਾ ਦੀ ਧਰਤੀ ਤੇ ਇਹ ਪ੍ਰਦਰਸ਼ਨ ਕਰਕੇ ਇੱਕ ਤਰੀਕੇ ਨਾਲ ਇਤਿਹਾਸ ਸਿਰਜ ਦਿੱਤਾ | ਕਿਉਂਕਿ ਸ਼ਾਇਦ ਹੀ ਕਿਸੇ ਧਰਨੇ ਵਿੱਚ ਜਿਸ ਵਿੱਚ ਕਿ ਵਿਦਿਆਰਥੀ ਇੰਨੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਤੇ ਉਸਨੂੰ ਹਰ ਪਾਰਟੀ ਦਾ ਸਮਰਥਨ ਮਿਲਿਆ ਹੋਵੇ।

ਕੈਨੇਡਾ (Canada) ਦੇ ਵਿਰੋਧੀ ਧਿਰ ਦੇ ਆਗੂ ਪੀਅਰ ਪੋਲੀਏਵ, ਐਨਡੀਪੀ ਦੇ ਲੀਡਰ ਜਗਮੀਤ ਸਿੰਘ, ਵੱਖ-ਵੱਖ ਪਾਰਟੀਆਂ ਦੇ ਐਮਪੀ ਅਤੇ 2 ਸ਼ਹਿਰਾਂ ਦੇ ਮੇਅਰ ਤੇ ਕੌਂਸਲਰ ਤੱਕ ਵਿਦਆਿਰਥੀਆਂ ਨੂੰ ਧਰਨੇ ਵਾਲੀ ਥਾਂ ਤੇ ਮਿਲਣ ਪਹੁੰਚੇ ਅਤੇ ਉਨ੍ਹਾਂ ਦੇ ਹੱਕ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ। ਵਿਦਿਆਰਥੀਆਂ ਦੇ ਇਸ ਪ੍ਰਦਰਸ਼ਨ ਨੂੰ ਸਥਾਨਕ ਲੋਕਾਂ ਦਾ ਵੀ ਭਰਪੂਰ ਸਾਥ ਮਿਲਿਆ। ਇੱਥੋਂ ਤੱਕ ਕਿ ਭਾਰਤ ਸਰਕਾਰ ਦੇ ਵਿਦੇਸ਼ ਮਾਮਲਿਆਂ ਦੇ ਮੰਤਰੀ ਐੱਸ ਜੈਸ਼ੰਕਰ ਅਤੇ ਪੰਜਾਬ ਸਰਕਾਰ ਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੌਂ ਖਾਸ ਤੌਰ ‘ਤੇ ਇਸ ਮਾਮਲੇ ਵਿੱਚ ਕੈਨੇਡਾ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਗਿਆ ਸੀ।

ਵਿਦੇਸ਼ੀ ਧਰਤੀ ਤੇ ਧਰਨੇ ‘ਤੇ ਬੈਠੇ ਵਿਦਿਆਰਥੀਆਂ ਦੇ ਮਾਪੇ ਜਿੱਥੇ ਇੱਕ ਪਾਸੇ ਭਾਰਤ ਵਿੱਚ ਚਿੰਤਤ ਸਨ ਕਿ ਉਹਨਾਂ ਦੇ ਬੱਚੇ ਸੜਕਾਂ ‘ਤੇ ਰਾਤਾਂ ਕੱਟ ਰਹੇ ਹਨ,ਉਥੇ ਹੀ ਭਾਈਚਾਰੇ ਨੇ ਵੀ ਇਹਨਾਂ ਦਾ ਪੂਰਾ ਸਾਥ ਦਿੱਤਾ। ਲੰਗਰ ਪਾਣੀ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ।ਇਸ ਪ੍ਰਦਰਸ਼ਨ ਵਿੱਚ ਸਿਰਫ ਭਾਰਤੀ ਭਾਈਚਾਰੇ ਹੀ ਨਹੀਂ ਬਲਕਿ ਵੱਖ-ਵੱਖ ਦੂਜੇ ਭਾਈਚਾਰਿਆਂ ਦੇ ਲੋਕ, ਵੱਖ ਵੱਖ ਸੰਸਥਾਵਾਂ ਅਤੇ ਗਰੁੱਪਾਂ ਨੇ ਵੀ ਆਪਣਾ ਪੂਰਾ ਯੋਗਦਾਨ ਪਾਇਆ।

ਆਖ਼ਰ ਵਿਦਿਆਰਥੀਆਂ ਦੇ ਸਬਰ ਦੀ ਜਿੱਤ ਹੋਈ ਅਤੇ ਫਿਲਹਾਲ ਇਸ ਰਾਹਤ ਦੇ ਨਾਲ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ, ਪਰ ਨਾਲ ਹੀ ਇਹ ਜ਼ਰੂਰ ਆਖਿਆ ਗਿਆ ਕਿ ਜੇਕਰ ਕਿਸੇ ਵੀ ਵਿਦਿਆਰਥੀ ਨੂੰ ਡਿਪੋਰਟ ਕੀਤਾ ਜਾਂਦਾ ਹੈ ਜਾਂ ਉਹਨਾਂ ਵਿਰੁੱਧ ਕਾਰਵਾਈ ਹੁੰਦੀ ਹੈ ਤਾਂ ਭਾਈਚਾਰੇ ਅਤੇ ਜੱਥੇਬੰਦੀਆਂ ਦੇ ਸੋਹਿਯੋਗ ਨਾਲ ਮੁੜ ਤੋਂ ਮੋਰਚਾ ਬਿੰਨਿਆ ਜਾਵੇਗਾ । ਦੱਸ ਦਈਏ ਕਿ ਜਿਹੜੇ 8 ਦੇ ਕਰੀਬ ਵਿਆਿਰਥੀਆਂ ਨੂੰ ਇਸ ਮਾਮਲੇ ਵਿੱਚ ਪਹਿਲਾਂ ਹੀ ਡਿਪੋਰਟ ਕੀਤਾ ਜਾ ਚੁੱਕਿਆ ਹੈ |

ਉਹਨਾਂ ਨੂੰ ਵੀ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਗਿਆ ਹੈ ਅਤੇ ਜੇਕਰ ਉਹ ਇਸ ਮਾਮਲੇ ਵਿੱਚ ਬੇਕਸੂਰ ਪਾਏ ਜਾਂਦੇ ਹਨ ਤਾਂ ਉਹਨਾਂ ਤੋਂ 5 ਸਾਲ ਦਾ ਬੈਨ ਹਟਾ ਕੇ ਉਹਨਾਂ ਨੂੰ ਕੈਨੇਡਾ ਵਿੱਚ ਮੁੜ ਤੋਂ ਪੜ੍ਹਾਈ ਕਰਨ ਜਾਂ ਕੰਮ ਕਰਨ ਦਾ ਅਧਿਕਾਰ ਦਿੱਤਾ ਜਾਵੇਗਾ । ਹਾਲ ਦੀ ਘੜੀ ਤਾਂ ਵਿਦਿਆਰਥੀਆਂ ਲਈ ਰਾਹਤ ਲੈ ਕੇ ਆਈ ਹੈ ਪਰ ਹੁਣ ਅੱਗੇ ਇਸ ਮਾਮਲੇ ਵਿੱਚ ਕੀ ਹੁੰਦਾ ਹੈ ਇਹ ਵੀ ਦੇਖਣਾ ਹੋਵੇਗਾ ।

The post ਕੈਨੇਡਾ ‘ਚ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਸਰਕਾਰ ਨੇ ਦਿੱਤਾ ਟੈਂਪਰੇਰੀ ਰੈਜ਼ੀਡੈਂਸ ਵੀਜ਼ਾ appeared first on TheUnmute.com - Punjabi News.

Tags:
  • canada
  • canada-protest-news
  • deportation
  • immigration-department-of-canada
  • international-students
  • latest-news
  • news
  • punjab-news

ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਨੂੰ 'ਆਪ੍ਰੇਸ਼ਨ ਲੋਟਸ' ਸੰਬੰਧੀ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਦੀ ਕੀਤੀ ਮੰਗ

Friday 16 June 2023 11:19 AM UTC+00 | Tags: aam-aadmi-party kultaar-singh-sandhwan latest-news news operation-lotus partap-bajwa pratap-singh-bajwa punjab-congress punjabi-news the-unmute-breaking-news the-unmute-punjab

ਚੰਡੀਗੜ੍ਹ,16 ਜੂਨ 2023: ਵਿਰੋਧੀ ਧਿਰ ਦੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਚਿੱਠੀ ਲਿਖੀ ਹੈ, ਇਸ ਚਿੱਠੀ ਵਿੱਚ ਉਨ੍ਹਾਂ ਨੇ ਆਉਣ ਵਾਲੇ ਇਜਲਾਸ ਦੌਰਾਨ ਸਦਨ ਦੇ ਫਲੋਰ ‘ਤੇ ‘ਆਪ੍ਰੇਸ਼ਨ ਲੋਟਸ’ (Operation Lotus) ਬਾਰੇ ਕਾਰਵਾਈ ਦੀ ਰਿਪੋਰਟ ਰੱਖਣ ਦੀ ਮੰਗ ਕੀਤੀ ਹੈ । ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਦੇ ਲੋਕਾਂ ਦੀ ਦਿਲਚਸਪੀ ਨੂੰ ਦੇਖਦੇ ਹੋਏ ਇਹ ਲਾਜ਼ਮੀ ਹੈ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਅਪਰਾਧਿਕ ਕਾਰਵਾਈ ਦਾ ਨਤੀਜਾ ਉਨ੍ਹਾਂ ਨਾਲ ਸਾਂਝਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ‘ਆਪ੍ਰੇਸ਼ਨ ਲੋਟਸ’ ਵਜੋਂ ਜਾਣੇ ਜਾਂਦੇ ਐਪੀਸੋਡ ‘ਤੇ ਇਕ ਐਕਸ਼ਨ ਟੇਕਨ ਰਿਪੋਰਟ ਪ੍ਰਦਾਨ ਕਰਨ ਲਈ ਬੇਨਤੀ ਕਰਦਾ ਹਾਂ।

Image

Image

The post ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਨੂੰ ‘ਆਪ੍ਰੇਸ਼ਨ ਲੋਟਸ’ ਸੰਬੰਧੀ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਦੀ ਕੀਤੀ ਮੰਗ appeared first on TheUnmute.com - Punjabi News.

Tags:
  • aam-aadmi-party
  • kultaar-singh-sandhwan
  • latest-news
  • news
  • operation-lotus
  • partap-bajwa
  • pratap-singh-bajwa
  • punjab-congress
  • punjabi-news
  • the-unmute-breaking-news
  • the-unmute-punjab

ਮੁੱਖ ਮੰਤਰੀ ਮਾਨ ਮੱਕੀ ਦੀ ਸਰਕਾਰੀ ਏਜੰਸੀਆਂ ਵੱਲੋਂ MSP 'ਤੇ ਖਰੀਦ ਦਾ ਆਪਣਾ ਵਾਅਦਾ ਪੁਗਾਉਣ: ਸੁਖਬੀਰ ਬਾਦਲ

Friday 16 June 2023 11:28 AM UTC+00 | Tags: breaking-news maize maize-crop minimum-support-price msp news punjab-farmers sukhbir-singh-badal the-unmute-news

ਚੰਡੀਗੜ੍ਹ, 16 ਜੂਨ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਅਨੁਸਾਰ ਪੰਜਾਬ ਦੀਆਂ ਸਰਕਾਰੀ ਏਜੰਸੀਆਂ ਮੱਕੀ 'ਤੇ ਘੱਟੋ ਘੱਟ ਸਮਰਥਨ ਮੁੱਲ (MSP) 2090 ਰੁਪਏ ਪ੍ਰਤੀ ਕੁਇੰਟਲ ਦੀ ਦਰ'ਤੇ ਖਰੀਦ ਕਰਨ ਤਾਂ ਜੋ ਕਿਸਾਨਾਂ ਨੂੰ ਘੱਟ ਰੇਟ 'ਤੇ ਜਿਣਸ ਵੇਚਣ ਤੋਂ ਬਚਾਇਆ ਜਾ ਸਕੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਨੇ ਮੁੱਖ ਮੰਤਰੀ ਦੇ ਐਲਾਨ 'ਤੇ ਭਰੋਸਾ ਕੀਤਾ ਕਿ ਮੱਕੀ ਦੀ ਐਮ ਐਸ ਪੀ 'ਤੇ ਖਰੀਦ ਕੀਤੀ ਜਾਵੇਗੀ ਪਰ ਹੁਣ ਇਹੀ ਕਿਸਾਨ ਮੁਸ਼ਕਿਲ ਵਿਚ ਫਸ ਗਏ ਹਨ ਕਿਉਂਕਿ ਜਿਣਸ ਖਰੀਦਣ ਵਾਲਾ ਕੋਈ ਨਹੀਂ ਹੈ ਜਿਸ ਕਾਰਨ ਕਿਸਾਨ ਪ੍ਰਾਈਵੇਟ ਵਪਾਰੀਆਂ ਨੂੰ 500 ਤੋਂ 600 ਰੁਪਏ ਪ੍ਰਤੀ ਕੁਇੰਟਲ ਦੀ ਦਰ 'ਤੇ ਮੱਕੀ ਵੇਚਣ ਲਈ ਮਜਬੂਰ ਹਨ।

ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਮੱਕੀ ਦੀ ਸਮੁੱਚੀ ਫਸਲ ਤੁਰੰਤ ਐਮ ਐਸ ਪੀ (MSP) 'ਤੇ ਖਰੀਦੀ ਜਾਵੇ ਅਤੇ ਕਿਹਾ ਕਿ ਅਜਿਹਾ ਕਰਨ ਵਿਚ ਸਰਕਾਰ ਦੇ ਅਸਫਲ ਰਹਿਣ ਕਾਰਨ ਪੰਜਾਬ ਸਰਕਾਰ ਦੇ ਫਸਲੀ ਵਿਭਿੰਨਤਾ ਦੇ ਯਤਨਾਂ ਨੂੰ ਡੂੰਘੀ ਸੱਟ ਵੱਜੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਬਹੁਤ ਚਾਵਾਂ ਨਾਲ ਐਲਾਨ ਕੀਤਾ ਸੀ ਕਿ ਮੱਕੀ, ਸੂਰਜਮੁਖੀ ਅਤੇ ਦਾਲਾਂ ਦੀ ਖਰੀਦ ਐਮ ਐਸ ਪੀ 'ਤੇ ਕੀਤੀ ਜਾਵੇਗੀ ਜਿਸ ਮਗਰੋਂ ਕਿਸਾਨਾਂ ਨੇ ਇਹਨਾਂ ਫਸਲਾਂ ਅਧੀਨ ਰਕਬਾ ਵਧਾ ਦਿੱਤਾ। ਉਹਨਾਂ ਕਿਹਾ ਕਿ ਹੁਣ ਜਦੋਂ ਜਿਣਸ ਖਰੀਦਣ ਦਾ ਵੇਲਾ ਆਇਆ ਹੈ ਤਾਂ ਆਪ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ।

ਬਾਦਲ ਨੇ ਮੰਗ ਕੀਤੀ ਕਿ ਮੱਕੀ ਦੀ ਐਮ ਐਸ ਪੀ 'ਤੇ ਖਰੀਦ ਕਰਨ ਤੋਂ ਇਲਾਵਾ ਸਰਕਾਰ ਜਿਹੜੇ ਕਿਸਾਨਾਂ ਨੇ ਜਿਣਸ ਘੱਟ ਰੇਟ 'ਤੇ ਪ੍ਰਾਈਵੇਟ ਵਪਾਰੀਆਂ ਨੂੰ ਵੇਚੀ ਹੈ, ਉਹਨਾਂ ਨੂੰ ਨੁਕਸਾਨ ਦਾ ਮੁਆਵਜ਼ਾ ਦੇਵੇ। ਉਹਨਾਂ ਕਿਹਾ ਕਿ ਸਰਕਾਰ ਨੂੰ ਮੁਆਵਜ਼ਾ ਤੁਰੰਤ ਜਾਰੀ ਕਰਨਾ ਚਾਹੀਦਾ ਹੈ। ਉਹਨਾਂ ਇਹ ਵੀ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੀ ਮੱਕੀ ਦੀ ਫਸਲ ਮੰਡੀਆਂ ਵਿਚ ਲਿਆਉਣ ਵਿਚ ਵੀ ਮਦਦ ਕਰੇ। ਉਹਨਾਂ ਕਿਹਾ ਕਿ ਮੰਡੀਆਂ ਵਿਚ ਫਸਲ ਸੁਕਾਉਣ ਲਈ ਲੋੜੀਂਦੇ ਡ੍ਰਾਇਰ ਪ੍ਰਦਾਨ ਕੀਤੇ ਜਾਣ ਅਤੇ ਸਾਫ ਸਫਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇ।

The post ਮੁੱਖ ਮੰਤਰੀ ਮਾਨ ਮੱਕੀ ਦੀ ਸਰਕਾਰੀ ਏਜੰਸੀਆਂ ਵੱਲੋਂ MSP 'ਤੇ ਖਰੀਦ ਦਾ ਆਪਣਾ ਵਾਅਦਾ ਪੁਗਾਉਣ: ਸੁਖਬੀਰ ਬਾਦਲ appeared first on TheUnmute.com - Punjabi News.

Tags:
  • breaking-news
  • maize
  • maize-crop
  • minimum-support-price
  • msp
  • news
  • punjab-farmers
  • sukhbir-singh-badal
  • the-unmute-news

ਗੁਜਰਾਤ 'ਚ ਤੂਫ਼ਾਨ ਬਿਪਰਜੋਏ ਨੇ ਮਚਾਈ ਤਬਾਹੀ, 940 ਪਿੰਡਾਂ ਦੀ ਬਿਜਲੀ ਗੁੱਲ

Friday 16 June 2023 11:49 AM UTC+00 | Tags: breaking-news cyclone-biparjoi gujarat gujarat-news gujarat-weather news

ਚੰਡੀਗੜ੍ਹ, 16 ਜੂਨ 2023: ਚੱਕਰਵਾਤੀ ਤੂਫਾਨ ਬਿਪਰਜੋਏ ਦੇ ਜਖੋ ਤੱਟ ਨਾਲ ਟਕਰਾਉਣ ਤੋਂ ਬਾਅਦ ਗੁਜਰਾਤ (Gujarat) ਵਿੱਚ ਭਾਰੀ ਨੁਕਸਾਨ ਹੋਇਆ ਹੈ। ਬਿਪਰਜੋਏ ਦਾ ਪ੍ਰਭਾਵ ਕੱਛ-ਸੌਰਾਸ਼ਟਰ ਸਮੇਤ 8 ਜ਼ਿਲ੍ਹਿਆਂ ਵਿੱਚ ਰਿਹਾ ਅਤੇ ਆਪਣੇ ਪਿੱਛੇ ਵੱਡੀ ਤਬਾਹੀ ਛੱਡ ਗਿਆ ਹੈ। ਤੂਫਾਨ ਕਾਰਨ ਭਾਵਨਗਰ ‘ਚ ਦੋ ਜਣਿਆ ਦੀ ਮੌਤ ਹੋ ਗਈ। 22 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਹੁਣ ਤੱਕ 94 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

ਗੁਜਰਾਤ ‘ਚ ਤੇਜ਼ ਹਵਾਵਾਂ ਕਾਰਨ ਸੈਂਕੜੇ ਦਰੱਖਤ ਡਿੱਗਣ ਦੇ ਨਾਲ ਮੋਬਾਈਲ ਟਾਵਰ ਨੁਕਸਾਨੇ ਗਏ, ਬਿਜਲੀ ਦੇ ਖੰਭੇ ਉੱਖੜ ਗਏ ਹਨ । ਅਧਿਕਾਰੀ ਮੁਤਾਬਕ ’23 ਜਾਨਵਰਾਂ ਦੀ ਮੌਤ ਹੋ ਗਈ। ਗੁਜਰਾਤ ‘ਚ ਵੱਖ-ਵੱਖ ਥਾਵਾਂ ‘ਤੇ ਤੇਜ਼ ਹਵਾਵਾਂ ਕਾਰਨ 524 ਤੋਂ ਵੱਧ ਦਰੱਖਤ ਅਤੇ 300 ਤੋਂ ਵੱਧ ਬਿਜਲੀ ਦੇ ਖੰਭੇ ਉਖੜ ਗਏ, ਜਿਸ ਕਾਰਨ ਲਗਭਗ 940 ਪਿੰਡਾਂ ‘ਚ ਬਿਜਲੀ ਬੰਦ ਹੋ ਗਈ।

Image

ਗੁਜਰਾਤ (Gujarat) ਸਰਕਾਰ ਨੇ ਕਿਹਾ ਕਿ ਹੜ੍ਹਾਂ ਅਤੇ ਸੜਕਾਂ ਦੇ ਬੰਦ ਹੋਣ ਕਾਰਨ 4,600 ਪੇਂਡੂ ਖੇਤਰ ਤੋਂ ਸੰਪਰਕ ਟੁੱਟ ਗਿਆ ਹੈ | ਹੁਣ ਤੱਕ 3500 ਤੋਂ ਵੱਧ ਪੇਂਡੂ ਖੇਤਰਾਂ ਵਿੱਚ ਬਿਜਲੀ ਸਪਲਾਈ ਬਹਾਲ ਹੋ ਚੁੱਕੀ ਹੈ। ਤੱਟਵਰਤੀ ਖੇਤਰਾਂ ਵਿੱਚ ਅਜੇ ਵੀ 80 ਤੋਂ 90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਇਸ ਨਾਲ ਬਚਾਅ ਕਾਰਜ ਪ੍ਰਭਾਵਿਤ ਹੋ ਰਿਹਾ ਹੈ।

ਪੂਰੇ ਸੂਬੇ ਵਿੱਚ ਭਾਰੀ ਬਾਰਿਸ਼ ਪੈ ਰਹੀ ਹੈ, 90 ਤੋਂ 125 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। 940 ਤੋਂ ਵੱਧ ਪਿੰਡਾਂ ਦੀ ਬਿਜਲੀ ਗੁੱਲ ਹੋ ਗਈ ਹੈ। ਚੱਕਰਵਾਤੀ ਤੂਫਾਨ ਬਿਪਰਜੋਏ ਵੀਰਵਾਰ ਸ਼ਾਮ 6.30 ਵਜੇ ਕੱਛ ਦੇ ਜਾਖਾਊ ਤੱਟ ਨਾਲ ਟਕਰਾਇਆ। ਇਸ ਦੌਰਾਨ ਹਵਾ ਦੀ ਰਫ਼ਤਾਰ 115 ਤੋਂ 125 ਕਿਲੋਮੀਟਰ ਪ੍ਰਤੀ ਘੰਟਾ ਰਹੀ।

मांडवी में पिछले 24 घंटों में 4 इंच से ज्यादा बारिश हुई है। कई जगह 3 से 4 फीट तक पानी भर गया।

ਚੱਕਰਵਾਤ ਬਿਪਰਜੋਏ ਗੁਜਰਾਤ ਤੋਂ ਬਾਅਦ ਸ਼ੁੱਕਰਵਾਰ ਨੂੰ ਰਾਜਸਥਾਨ ਪਹੁੰਚ ਗਿਆ ਹੈ। ਬਾੜਮੇਰ ਅਤੇ ਜਾਲੌਰ ‘ਚ ਅੱਜ ਰੈੱਡ ਅਲਰਟ ਜਾਰੀ ਹੈ ਅਤੇ ਤੇਜ਼ ਹਵਾਵਾਂ ਨਾਲ ਭਾਰੀ ਬਾਰਿਸ਼ ਪੈ ਰਹੀ ਹੈ। ਜਾਲੌਰ ‘ਚ ਸ਼ੁੱਕਰਵਾਰ ਸਵੇਰ ਤੱਕ 69mm ਬਾਰਿਸ਼ ਦਰਜ ਕੀਤੀ ਗਈ ਹੈ। ਉੱਥੇ ਹੀ ਜੈਸਲਮੇਰ ‘ਚ ਵੀ ਤੂਫਾਨ ਜਾਰੀ ਹੈ।

ਬਾੜਮੇਰ ਅਤੇ ਸਿਰੋਹੀ ਵਿੱਚ ਤੇਜ਼ ਹਵਾਵਾਂ ਕਾਰਨ ਦਰੱਖਤ ਅਤੇ ਖੰਭੇ ਡਿੱਗ ਗਏ ਹਨ। ਤੂਫਾਨ ਕਾਰਨ ਸ਼ੁੱਕਰਵਾਰ ਅਤੇ ਸ਼ਨੀਵਾਰ ਸਮੇਤ ਰਾਜਸਥਾਨ ਦੇ 5 ਜ਼ਿਲਿਆਂ ‘ਚ ਭਾਰੀ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ 13 ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਸੂਬੇ ਵਿੱਚ 18 ਜੂਨ ਤੱਕ ਇਸਦਾ ਅਸਰ ਰਹੇਗਾ।

The post ਗੁਜਰਾਤ ‘ਚ ਤੂਫ਼ਾਨ ਬਿਪਰਜੋਏ ਨੇ ਮਚਾਈ ਤਬਾਹੀ, 940 ਪਿੰਡਾਂ ਦੀ ਬਿਜਲੀ ਗੁੱਲ appeared first on TheUnmute.com - Punjabi News.

Tags:
  • breaking-news
  • cyclone-biparjoi
  • gujarat
  • gujarat-news
  • gujarat-weather
  • news

ਪਾਕਿਸਤਾਨ ਦੇ ਤੱਟ ਨਾਲ ਟਕਰਾਉਣ ਤੋਂ ਬਾਅਦ ਕਮਜ਼ੋਰ ਪਿਆ ਚੱਕਰਵਾਤ ਬਿਪਰਜੋਏ

Friday 16 June 2023 12:06 PM UTC+00 | Tags: biparjoy-in-pakistan biparjoy-news biparjoy-update breaking-news cyclone-biparjoy cyclonic-storm gujarat news pakistan sindh

ਚੰਡੀਗੜ੍ਹ, 16 ਜੂਨ 2023: ਗੁਜਰਾਤ ‘ਚ ਤਬਾਹੀ ਮਚਾਉਣ ਤੋਂ ਬਾਅਦ ਪਾਕਿਸਤਾਨ (Pakistan) ਦੇ ਸਿੰਧ ਸੂਬੇ ‘ਚ ਪਹੁੰਚਿਆ ਚੱਕਰਵਾਤੀ ਤੂਫਾਨ ਉੱਥੋਂ ਦੇ ਤੱਟ ਨਾਲ ਟਕਰਾਉਣ ਤੋਂ ਬਾਅਦ ਕਮਜ਼ੋਰ ਪੈ ਗਿਆ ਹੈ। ਜਿਸ ਕਾਰਨ ਪਾਕਿਸਤਾਨ ਚੱਕਰਵਾਤੀ ਤੂਫਾਨ ਕਾਰਨ ਹੋਈ ਤਬਾਹੀ ਤੋਂ ਬਚ ਗਿਆ ਹੈ। ਚੱਕਰਵਾਤੀ ਤੂਫਾਨ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਾਕਿਸਤਾਨ ਸਰਕਾਰ ਨੇ ਵੀ ਤੱਟਵਰਤੀ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਸੀ ਅਤੇ ਆਪਣੇ ਪੱਧਰ ‘ਤੇ ਬਚਾਅ ਦੀਆਂ ਤਿਆਰੀਆਂ ਵੀ ਕਰ ਲਈਆਂ ਸਨ ਪਰ ਸਿੰਧ ਦੇ ਤੱਟ ਨਾਲ ਟਕਰਾਉਣ ਤੋਂ ਬਾਅਦ ਤੂਫਾਨ ਕਮਜ਼ੋਰ ਹੋ ਗਿਆ। ਜਿਸ ਕਾਰਨ ਪਾਕਿਸਤਾਨ ਸਰਕਾਰ ਅਤੇ ਉੱਥੋਂ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।

ਚੱਕਰਵਾਤ ਬਿਪਰਜੋਏ ਪਾਕਿਸਤਾਨ ਦੇ ਸਿੰਧ ਸੂਬੇ ਦੇ ਤੱਟਵਰਤੀ ਸ਼ਹਿਰ ਕੇਟੀ ਨਾਲ ਟਕਰਾ ਗਿਆ। ਤੂਫਾਨ ਕਾਰਨ ਕੇਟੀ ‘ਚ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਹੁਣ ਪਾਕਿਸਤਾਨ ਦੇ ਮੌਸਮ ਵਿਭਾਗ ਨੇ ਕਿਹਾ ਹੈ ਕਿ ਚੱਕਰਵਾਤੀ ਤੂਫਾਨ ਜ਼ਮੀਨ ਨਾਲ ਟਕਰਾਉਣ ਤੋਂ ਬਾਅਦ ਕਮਜ਼ੋਰ ਹੋ ਗਿਆ ਹੈ ਅਤੇ ‘ਬਹੁਤ ਗੰਭੀਰ’ ਤੋਂ ‘ਗੰਭੀਰ ਚੱਕਰਵਾਤੀ ਤੂਫਾਨ’ ‘ਚ ਬਦਲ ਗਿਆ ਹੈ। ਪਾਕਿਸਤਾਨ ਦੇ ਮੌਸਮ ਵਿਭਾਗ ਨੇ ਕਿਹਾ ਕਿ ਬਿਪਰਜੋਏ, ਜਿਸ ਨੂੰ ਅਰਬ ਸਾਗਰ ਵਿੱਚ ਇੱਕ ਬਹੁਤ ਹੀ ਗੰਭੀਰ ਚੱਕਰਵਾਤੀ ਤੂਫ਼ਾਨ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਸੀ |

ਪਾਕਿਸਤਾਨ ਦੀ ਵਾਤਾਵਰਣ ਮੰਤਰੀ ਸ਼ੈਰੀ ਰਹਿਮਾਨ ਨੇ ਟਵੀਟ ਕੀਤਾ ਕਿ ਪਾਕਿਸਤਾਨ (Pakistan) ਪੂਰੀ ਤਰ੍ਹਾਂ ਤਿਆਰ ਸੀ ਪਰ ਤੂਫਾਨ ਦੇ ਕਹਿਰ ਤੋਂ ਬਚ ਗਿਆ। ਤੱਟਵਰਤੀ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ ਹੈ। ਹੁਣ ਪ੍ਰਭਾਵਿਤ ਲੋਕਾਂ ਨੂੰ ਪਾਕਿਸਤਾਨ ਵਿੱਚ ਉਨ੍ਹਾਂ ਦੇ ਘਰਾਂ ਨੂੰ ਵਾਪਸ ਭੇਜਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

The post ਪਾਕਿਸਤਾਨ ਦੇ ਤੱਟ ਨਾਲ ਟਕਰਾਉਣ ਤੋਂ ਬਾਅਦ ਕਮਜ਼ੋਰ ਪਿਆ ਚੱਕਰਵਾਤ ਬਿਪਰਜੋਏ appeared first on TheUnmute.com - Punjabi News.

Tags:
  • biparjoy-in-pakistan
  • biparjoy-news
  • biparjoy-update
  • breaking-news
  • cyclone-biparjoy
  • cyclonic-storm
  • gujarat
  • news
  • pakistan
  • sindh

BKU ਏਕਤਾ-ਉਗਰਾਹਾਂ ਵੱਲੋਂ ਡੀਜ਼ਲ ਤੇ ਪੈਟ੍ਰੋਲ ਦੇ ਰੇਟਾਂ 'ਚ ਵਾਧਾ ਕਰਨ ਬਦਲੇ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ

Friday 16 June 2023 12:12 PM UTC+00 | Tags: bharatiya-kisan-union bku bku-ekta-ugrahan breaking-news diesel-petrol-price news punjab-government the-unmute-breaking-news

ਚੰਡੀਗੜ੍ਹ 16 ਜੂਨ 2023: ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਟੈਕਸ ਵਧਾ ਕੇ ਡੀਜ਼ਲ-ਪੈਟ੍ਰੋਲ ਦੇ ਰੇਟਾਂ ਵਿੱਚ ਕੀਤੇ ਗਏ ਵਾਧੇ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) (BKU Ekta-Ugrahan) ਵੱਲੋਂ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਗਈ ਹੈ ਕਿ ਇਹ ਵਾਧਾ ਤੁਰੰਤ ਵਾਪਸ ਲਿਆ ਜਾਵੇ। ਇਸ ਬਾਰੇ ਇੱਥੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਕਿ ਗੁਆਂਢੀ ਸੂਬਿਆਂ ਦੇ ਮੁਕਾਬਲੇ ਪਹਿਲਾਂ ਹੀ ਉੱਚੇ ਰੇਟਾਂ ਦੇ ਬਾਵਜੂਦ ਅਤੇ ਕੌਮਾਂਤਰੀ ਮੰਡੀ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਬੀਤੇ ਸਾਲਾਂ ਦੇ ਮੁਕਾਬਲੇ ਕਾਫ਼ੀ ਨੀਵੀਂਆਂ ਹੋਣ ਦੇ ਬਾਵਜੂਦ ਕੀਤਾ ਗਿਆ |

ਇਹ ਫੈਸਲਾ ਸਾਰੇ ਤੇਲ-ਬਾਲਣ ਖਪਤਕਾਰਾਂ ਉੱਤੇ ਸਰਾਸਰ ਨਜਾਇਜ਼ ਬੋਝ ਪਾਉਣ ਵਾਲਾ ਫੈਸਲਾ ਹੈ। ਇਸ ਤੋਂ ਵੀ ਅੱਗੇ ਖੇਤੀ ਕੰਮਾਂ ਵਿੱਚੋਂ ਸਭ ਤੋਂ ਵੱਧ ਡੀਜ਼ਲ ਖਪਤ ਵਾਲ਼ਾ ਝੋਨਾ ਬੀਜਣ ਦਾ ਕੰਮ ਸ਼ੁਰੂ ਹੋਣ ਸਾਰ ਡੀਜ਼ਲ ਦੇ ਰੇਟ ਵਿੱਚ ਕੀਤਾ ਵਾਧਾ ਵਿਸ਼ੇਸ਼ ਤੌਰ 'ਤੇ ਕਿਸਾਨ ਮਾਰੂ ਫੈਸਲਾ ਹੈ, ਜਿਹੜੇ ਪਹਿਲਾਂ ਹੀ ਭਾਰੀ ਕਰਜ਼ਿਆਂ ਦੇ ਬੋਝ ਥੱਲੇ ਦੱਬੇ ਹੋਏ ਖੁਦਕੁਸ਼ੀਆਂ ਦਾ ਸ਼ਿਕਾਰ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਤੇਲ ਕੰਪਨੀਆਂ ਨੂੰ ਵੱਧ ਤੋਂ ਵੱਧ ਮੁਨਾਫ਼ੇ ਖਟਾ ਕੇ ਆਉਂਦੇ ਵਰ੍ਹੇ ਸੰਸਦੀ ਚੋਣਾਂ ਮੌਕੇ ਉਨ੍ਹਾਂ ਕੋਲੋਂ ਆਪ ਪਾਰਟੀ ਲਈ ਖੁੱਲ੍ਹੇ ਚੋਣ ਫੰਡ ਬਟੋਰਨ ਦੀ ਮੌਕਾਪ੍ਰਸਤ ਲੋਕ-ਵਿਰੋਧੀ ਰਾਜਨੀਤੀ ਤੋਂ ਪ੍ਰੇਰਿਤ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਇਹ ਵਾਧਾ ਵਾਪਸ ਨਾ ਲੈਣ ਦੀ ਸੂਰਤ ਵਿੱਚ ਸਾਂਝੇ ਜਨਤਕ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਹੈ।

The post BKU ਏਕਤਾ-ਉਗਰਾਹਾਂ ਵੱਲੋਂ ਡੀਜ਼ਲ ਤੇ ਪੈਟ੍ਰੋਲ ਦੇ ਰੇਟਾਂ ‘ਚ ਵਾਧਾ ਕਰਨ ਬਦਲੇ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ appeared first on TheUnmute.com - Punjabi News.

Tags:
  • bharatiya-kisan-union
  • bku
  • bku-ekta-ugrahan
  • breaking-news
  • diesel-petrol-price
  • news
  • punjab-government
  • the-unmute-breaking-news

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

Friday 16 June 2023 12:20 PM UTC+00 | Tags: breaking-news british-parliament gatka gatka-federation-uk indian-olympic-association international-olympic-committee news sikh-member

ਚੰਡੀਗੜ੍ਹ 16 ਜੂਨ 2023: ਗੱਤਕਾ ਫੈਡਰੇਸ਼ਨ ਯੂ.ਕੇ. (Gatka Federation UK) ਦੇ ਪ੍ਰਧਾਨ ਅਤੇ ਬਰਤਾਨਵੀਂ ਸੰਸਦ ਦੇ ਪਹਿਲੇ ਦਸਤਾਰਧਾਰੀ ਸਿੱਖ ਮੈਂਬਰ ਸ. ਤਨਮਨਜੀਤ ਸਿੰਘ ਢੇਸੀ ਨੇ ਭਾਰਤ ਵਿਚ ਗੱਤਕਾ ਖੇਡ ਨੂੰ ਨੈਸ਼ਨਲ ਖੇਡਾਂ ਵਿਚ ਸ਼ਾਮਲ ਕੀਤੇ ਜਾਣ ਉੱਤੇ ਅਥਾਹ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਸਦਕਾ ਪੂਰੀ ਦੁਨੀਆਂ ਵਿੱਚ ਵਸਦੇ ਖਿਡਾਰੀਆਂ ਦੇ ਮਨਾਂ ਅੰਦਰ ਵੱਡੀ ਖੁਸ਼ੀ ਦੀ ਲਹਿਰ ਹੈ ਅਤੇ ਭਾਰਤ ਵਿਚ ਗੱਤਕੇ ਮਿਲੀ ਮਾਨਤਾ ਦੇ ਇਸ ਮਾਡਲ ਨੂੰ ਹੋਰਨਾਂ ਮੁਲਕਾਂ ਵਿੱਚ ਵੀ ਲਾਗੂ ਕਰਵਾਇਆ ਜਾਵੇਗਾ ਤਾਂ ਜੋ ਇਸ ਮਾਣਮੱਤੀ ਖੇਡ ਅਤੇ ਵਿਰਾਸਤੀ ਕਲਾ ਨੂੰ ਕੌਮਾਂਤਰੀ ਪੱਧਰ ਤੇ ਮਾਨਤਾ ਦਿਵਾਈ ਜਾ ਸਕੇ।

ਇਕ ਬਿਆਨ ਵਿਚ ਸ. ਢੇਸੀ ਨੇ ਦੱਸਿਆ ਕਿ ਨੈਸ਼ਨਲ ਖੇਡਾਂ ਵਿੱਚ ਸ਼ਾਮਲ ਹੋਣ ਨਾਲ ਗੱਤਕਾ ਖੇਡ ਨੂੰ ਭਾਰਤ ਸਮੇਤ ਸਮੁੱਚੀ ਦੁਨੀਆਂ ਵਿੱਚ ਪ੍ਰਫੁੱਲਤ ਕਰਨ ਵਿੱਚ ਬਹੁਤ ਮੱਦਦ ਮਿਲੇਗੀ। ਉਨ੍ਹਾਂ ਇਸ ਵੱਡੀ ਪ੍ਰਾਪਤੀ ਲਈ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਵੱਲੋਂ ਪਾਏ ਯੋਗਦਾਨ ਤੇ ਪਿਛਲੇ ਡੇਢ ਦਹਾਕੇ ਤੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਸਮੂਹ ਗੱਤਕਾ ਖਿਡਾਰੀਆਂ, ਅਹੁਦੇਦਾਰਾਂ, ਕੋਚਾਂ ਅਤੇ ਰੈਫਰੀਆਂ ਨੂੰ ਵੀ ਵਧਾਈ ਦਿੱਤੀ ਹੈ।

ਇਸ ਕਾਰਜ ਲਈ ਉਹਨਾਂ ਇੰਡੀਅਨ ਓਲੰਪਿਕ ਐਸੋਸੀਏਸ਼ਨ (ਆਈ.ਓ.ਏ.) ਦਾ ਵੀ ਧੰਨਵਾਦ ਕੀਤਾ ਅਤੇ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਆਈ.ਓ.ਏ. ਭਾਰਤ ਦੀ ਇਸ ਮਹਾਨ ਕਲਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਨੂੰ ਬਿਹਤਰ ਮੌਕੇ ਪ੍ਰਦਾਨ ਕਰਦੀ ਰਹੇਗੀ।

ਉਨਾਂ ਦੱਸਿਆ ਕਿ ਸਦੀਆਂ ਤੋਂ ਪਰਖੀ ਹੋਈ ਇਹ ਵਿਰਾਸਤੀ ਕਲਾ ਸਾਲ 1936 ਤੋਂ ਇੱਕ ਸਵੈ-ਰੱਖਿਆ ਵਾਲੀ ਖੇਡ ਵਜੋਂ ਉੱਚ ਵਿੱਦਿਅਕ ਸੰਸਥਾਵਾਂ ਅੰਦਰ ਮੁਕਾਬਲੇ ਦੀ ਨਿਯਮਤ ਖੇਡ ਵਜੋਂ ਪ੍ਰਚੱਲਤ ਸੀ ਪਰ 1985 ਤੋਂ ਬਾਅਦ ਇਹ ਲੱਗਭੱਗ ਬੰਦ ਹੋ ਗਈ। ਉਨ੍ਹਾਂ ਕਿਹਾ ਕਿ ਆਈ.ਓ.ਏ. ਨੂੰ ਇਸ ਪੁਰਾਤਨ ਕਲਾ/ਖੇਡ ਵਜੋਂ ਮਾਨਤਾ ਦੇਣ ਵਿੱਚ 87 ਸਾਲ ਲੱਗ ਗਏ ਕਿਉਂਕਿ ਗੱਤਕੇ ਦੀਆਂ ਕਈ ਸਮਕਾਲੀ ਖੇਡਾਂ ਨੂੰ ਪਹਿਲਾਂ ਹੀ ਆਈ.ਓ.ਏ. ਅਤੇ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਵੱਲੋਂ ਮਾਨਤਾ ਦਿੱਤੀ ਜਾ ਚੁੱਕੀ ਹੈ।

ਸ. ਢੇਸੀ ਨੇ ਦੱਸਿਆ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਉਲੀਕੇ ਹੋਏ ਰੋਡਮੈਪ ਤਹਿਤ ਗੱਤਕਾ ਖੇਡ ਨੂੰ ਵਿਸ਼ਵ ਭਰ ਵਿੱਚ ਪ੍ਰਫੁੱਲਤ ਕਰਨ ਅਤੇ ਪ੍ਰਚਾਰਨ ਹਿੱਤ ਵਿਜ਼ਨ ਡਾਕੂਮੈਂਟ-2030 ਵੀ ਤਿਆਰ ਹੈ ਜਿਸ ਤਹਿਤ ਅਗਲਾ ਟੀਚਾ ਗੱਤਕਾ ਖੇਡ ਨੂੰ ਏਸ਼ੀਅਨ ਖੇਡਾਂ, ਸੈਫ਼ ਖੇਡਾਂ, ਰਾਸ਼ਟਰਮੰਡਲ ਖੇਡਾਂ ਅਤੇ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ ਹੈ ਕਿਉਂਕਿ ਗੱਤਕਾ ਖੇਡ ਦੇ ਹਾਣ ਦੀਆਂ ਖੇਡਾਂ ਪਹਿਲਾਂ ਹੀ ਉਪਰੋਕਤ ਕੌਮਾਂਤਰੀ ਖੇਡਾਂ ਵਿੱਚ ਸ਼ਾਮਲ ਹੋ ਚੁੱਕੀਆਂ ਹਨ।
ਇਸ ਮੌਕੇ ਉਨ੍ਹਾਂ ਦੇ ਨਾਲ ਜੰਗ ਬਹਾਦਰ ਸਿੰਘ ਅਤੇ ਕਮਲਪ੍ਰੀਤ ਕੌਰ ਵੀ ਹਾਜਰ ਸਨ।

The post ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ appeared first on TheUnmute.com - Punjabi News.

Tags:
  • breaking-news
  • british-parliament
  • gatka
  • gatka-federation-uk
  • indian-olympic-association
  • international-olympic-committee
  • news
  • sikh-member

ਪਾਕਿਸਤਾਨ ਦੇ ਵਿੱਤ ਮੰਤਰੀ ਦਾ ਦਾਅਵਾ, ਵਿਦੇਸ਼ੀ ਤਾਕਤਾਂ ਪਾਕਿਸਤਾਨ ਨੂੰ ਸ਼੍ਰੀਲੰਕਾ ਬਣਾਉਣਾ ਚਾਹੁੰਦੀਆਂ ਹਨ

Friday 16 June 2023 12:31 PM UTC+00 | Tags: breaking-news imf international-monetary-fund ishaq-dar news pakistan pakistans-finance-minister-ishaq-dar pakistan-sri-lanka

ਚੰਡੀਗੜ੍ਹ 16 ਜੂਨ 2023: ਪਾਕਿਸਤਾਨ (Pakistan) ਦੇ ਵਿੱਤ ਮੰਤਰੀ ਇਸਹਾਕ ਡਾਰ ਨੇ ਅੰਤਰਰਾਸ਼ਟਰੀ ਮੁਦਰਾ ਫੰਡ (ਆਈ.ਐੱਮ.ਐੱਫ.) ‘ਤੇ ਵੱਡਾ ਦੋਸ਼ ਲਗਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵਿਦੇਸ਼ੀ ਤਾਕਤਾਂ ਚਾਹੁੰਦੀਆਂ ਹਨ ਕਿ ਪਾਕਿਸਤਾਨ ਨੂੰ ਕਰਜ਼ਾ ਨਾ ਮਿਲੇ। ਉਨ੍ਹਾਂ ਦਾ ਉਦੇਸ਼ ਇਸਲਾਮਾਬਾਦ ਨੂੰ ਸ਼੍ਰੀਲੰਕਾ ਵਾਂਗ ਡਿਫਾਲਟ ਕਰਨਾ ਸੀ। ਇਸ ਤੋਂ ਬਾਅਦ ਉਹ ਗੱਲ ਕਰਨਾ ਚਾਹੁੰਦੀ ਸੀ।

ਡਾਨ ਨਿਊਜ਼ ਦੀ ਰਿਪੋਰਟ ਮੁਤਾਬਕ ਸੀਨੇਟ ਦੀ ਸਥਾਈ ਵਿੱਤ ਕਮੇਟੀ ਦੇ ਸਾਹਮਣੇ ਗਵਾਹੀ ਦਿੰਦੇ ਹੋਏ ਉਨ੍ਹਾਂ ਨੇ ਇੱਕ ਵਾਰ ਫਿਰ ਜ਼ੋਰ ਦੇ ਕੇ ਕਿਹਾ ਕਿ ਪਾਕਿਸਤਾਨ ਬੇਲਆਊਟ ਪੈਕੇਜ ਦੇ ਨਾਲ ਜਾਂ ਇਸ ਤੋਂ ਬਿਨਾਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਨਵੰਬਰ 2022 ਤੋਂ ਲੰਬਿਤ ਆਈ ਐੱਮ ਐੱਫ ਵੱਲੋਂ ਨੌਵੀਂ ਸਮੀਖਿਆ ਪਿੱਛੇ ਬੇਲੋੜੀ ਦੇਰੀ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ। IMF ਮੱਦਦ ਕਰੇ ਜਾਂ ਨਾ ਕਰੇ, ਪਾਕਿਸਤਾਨ ਡਿਫਾਲਟ ਨਹੀਂ ਹੋਵੇਗਾ।

ਦਿ ਨਿਊਜ਼ ਮੁਤਾਬਕ ਡਾਰ ਨੇ ਸਪੱਸ਼ਟ ਕੀਤਾ ਹੈ ਕਿ ਪਾਕਿਸਤਾਨ (Pakistan) ਇਕ ਪ੍ਰਭੂਸੱਤਾ ਸੰਪੰਨ ਦੇਸ਼ ਹੈ ਅਤੇ ਆਈਐਮਐਫ ਦੀ ਹਰ ਮੰਗ ਨੂੰ ਸਵੀਕਾਰ ਨਹੀਂ ਕਰ ਸਕਦਾ। ਇੱਕ ਪ੍ਰਭੂਸੱਤਾ ਸੰਪੰਨ ਦੇਸ਼ ਹੋਣ ਦੇ ਨਾਤੇ, ਇਸਲਾਮਾਬਾਦ ਨੂੰ ਕੁਝ ਟੈਕਸ ਰਿਆਇਤਾਂ ਦੇਣ ਦਾ ਅਧਿਕਾਰ ਹੋਣਾ ਚਾਹੀਦਾ ਹੈ। IMF ਚਾਹੁੰਦਾ ਹੈ ਕਿ ਅਸੀਂ ਕਿਸੇ ਵੀ ਸੈਕਟਰ ਵਿੱਚ ਟੈਕਸ ਰਿਆਇਤਾਂ ਨਾ ਦੇਈਏ। ਪਾਕਿਸਤਾਨ ਦੇ ਡਿਫਾਲਟ ਹੋਣ ਦੀਆਂ ਅਫਵਾਹਾਂ ਦੇ ਵਿਚਕਾਰ ਵਿੱਤ ਮੰਤਰੀ ਨੇ ਦਾਅਵਾ ਕੀਤਾ ਕਿ ਭੂ-ਰਾਜਨੀਤੀ ਦਾ ਉਦੇਸ਼ ਪਾਕਿਸਤਾਨ ਨੂੰ ਡਿਫਾਲਟ ਕਰਨ ਲਈ ਮਜਬੂਰ ਕਰਨਾ ਹੈ। ਵਿਦੇਸ਼ੀ ਦੁਸ਼ਮਣ ਤੱਤ ਪਾਕਿਸਤਾਨ ਨੂੰ ਇੱਕ ਹੋਰ ਸ੍ਰੀਲੰਕਾ ਵਿੱਚ ਬਦਲਣਾ ਚਾਹੁੰਦੇ ਹਨ ਅਤੇ ਫਿਰ ਆਈਐਮਐਫ ਇਸਲਾਮਾਬਾਦ ਨਾਲ ਗੱਲਬਾਤ ਕਰੇਗਾ।

The post ਪਾਕਿਸਤਾਨ ਦੇ ਵਿੱਤ ਮੰਤਰੀ ਦਾ ਦਾਅਵਾ, ਵਿਦੇਸ਼ੀ ਤਾਕਤਾਂ ਪਾਕਿਸਤਾਨ ਨੂੰ ਸ਼੍ਰੀਲੰਕਾ ਬਣਾਉਣਾ ਚਾਹੁੰਦੀਆਂ ਹਨ appeared first on TheUnmute.com - Punjabi News.

Tags:
  • breaking-news
  • imf
  • international-monetary-fund
  • ishaq-dar
  • news
  • pakistan
  • pakistans-finance-minister-ishaq-dar
  • pakistan-sri-lanka

ਚੰਡੀਗੜ੍ਹ, 16 ਜੂਨ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੂੰ ਬਾਦਲ ਪਰਿਵਾਰ ਦੇ ਇਸ਼ਾਰੇ `ਤੇ ਮੌਜੂਦਾ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਬੰਧ ਵਿਵਸਥਾ ਤੇ ਸਵਾਲ ਉਠਾਉਣ ਕਾਰਨ ਹਟਾਇਆ ਗਿਆ ਹੈ।

ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਲਹਾਉਣ ਦੀ ਕਾਰਵਾਈ ਨੇ ਇਕ ਵਾਰੀ ਫਿਰ ਇਹ ਗੱਲ ਸਾਬਿਤ ਕਰ ਦਿੱਤੀ ਹੈ ਕਿ ਸਿੱਖ ਪੰਥ ਦੀਆਂ ਸਿਰਮੋਰ ਸੰਸਥਾਵਾਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ `ਬਾਦਲ ਪਰਿਵਾਰ ਦੇ ਅਧੀਨ ਕੰਮ ਕਰ ਰਹੀਆਂ ਹਨ। ਢੀਂਡਸਾ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਬੀਤੇ ਕੁੱਝ ਸਮੇਂ ਤੋਂ ਬਾਦਲ ਦਲ ਦੀਆਂ ਪੰਥ ਅਤੇ ਪੰਜਾਬ ਵਿਰੋਧੀ ਨੀਤੀਆਂ `ਤੋਂ ਇਲਾਵਾ ਅਕਾਲੀ ਦਲ ਦੀ ਪ੍ਰਬੰਧ ਵਿਵਸਥਾ ਤੇ ਸਵਾਲ ਖੜ੍ਹੇ ਕਰ ਰਹੇ ਸਨ ਅਤੇ ਇਹ ਬਾਦਲ ਪਰਿਵਾਰ ਨੂੰ ਬਿਲਕੁਲ ਵੀ ਹਜ਼ਮ ਨਹੀ ਹੋ ਰਿਹਾ ਸੀ। ਜਿਸ ਦੇ ਨਤੀਜੇ ਵਜੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵਲੋਂ ਖੇਡੀਆਂ ਜਾ ਰਹੀਆਂ ਅਜਿਹੀਆਂ ਕੋਝੀਆਂ ਚਾਲਾਂ ਨਾਲ ਸਿੱਖ ਪੰਥ ਨੂੰ ਕਮਜੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਅਜਿਹੇ ਵਿਚ ਸਿੱਖਾਂ ਦੀ ਸਿਰਮੋਰ ਪੰਥਕ ਸੰਸਥਾਵਾਂ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲ ਪਰਿਵਾਰ ਦਾ ਗਲਬਾ ਹਟਾਉਣਾ ਹੋਰ ਵੀ ਲਾਜ਼ਮੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੂੰ ਆਪਣੇ ਹੱਕ ਵਿਚ ਬੋਲਣ ਵਾਲੇ ਹੀ ਚੰਗੇ ਲੱਗਦੇ ਹਨ ਜਦਕਿ ਉਨ੍ਹਾਂ ਦੀਆਂ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਂਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਬਾਦਲ ਦਲ ਵਲੋਂ ਪੰਥਕ ਏਜੰਡੇ ਨੂੰ ਪੂਰੀ ਤਰ੍ਹਾਂ ਨਾਲ ਤਿਲਾਂਜਲੀ ਦਿੱਤੇ ਜਾਣ ਅਤੇ ਪੰਥਕ ਸੰਸਥਾਵਾਂ `ਤੇ ਸਦਾ ਲਈ ਅਜ਼ਾਰੇਦਾਰੀ ਕਾਇਮ ਕਰਨ ਦੇ ਇਰਾਦੇ ਨਾਲ ਘੜੀਆਂ ਜਾ ਰਹੀਆਂ ਸਾਜਿਸ਼ਾਂ ਕਾਰਨ ਹੀ ਸੱਦੀ ਤੋਂ ਵੱਧ ਪੁਰਾਣੀ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਅੱਜ ਹਾਸ਼ੀਏ `ਤੇ ਆ ਪਹੁੰਚੀ ਹੈ।

The post ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਬੰਧ ਵਿਵਸਥਾ ‘ਤੇ ਸਵਾਲ ਉਠਾਉਣ ਕਾਰਨ ਹਟਾਇਆ: ਪਰਮਿੰਦਰ ਸਿੰਘ ਢੀਂਡਸਾ appeared first on TheUnmute.com - Punjabi News.

Tags:
  • akali-dals-policies
  • breaking-news
  • giani-harpreet-singh
  • news
  • parminder-singh-dhindsa
  • sgpc
  • shri-akal-takht-sahib
  • sukhbir-singh-badal

ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮੋਟਰਸਾਈਕਲ ਸਵਾਰ ਦੀ ਮੌਤ

Friday 16 June 2023 12:50 PM UTC+00 | Tags: amritsar amritsar-pathankot-national-highway batala-accident batala-bypass breaking-news latest-news motorcyclist news punjab-news road-accident

ਅੰਮ੍ਰਿਤਸਰ, 16 ਜੂਨ 2023: ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ (Amritsar-Pathankot National Highway) ਨਜਦੀਕ ਬਟਾਲਾ ਬਾਈਪਾਸ ‘ਤੇ ਦਰਦਨਾਕ ਸੜਕ ਹਾਦਸਾ ਵਾਪਰਿਆ | ਤੇਜ਼ ਰਫਤਾਰ ਟਰੱਕ ਨੇ ਸੜਕ ਪਾਰ ਕਰਦੇ ਹੋਏ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਅਤੇ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ | ਉਥੇ ਹੀ ਟਰੱਕ ਡਰਾਈਵਰ ਬਿਨਾ ਰੁਕੇ ਤੇਜ਼ ਰਫਤਾਰ ਨਾਲ ਟਰੱਕ ਭਜਾ ਕੇ ਫ਼ਰਾਰ ਹੋ ਗਿਆ | ਜਦਕਿ ਹਾਈਵੇ ਪੁਲਿਸ ਪਾਰਟੀਆਂ ਵੱਲੋਂ ਟਰੱਕ ਨੂੰ ਕਾਬੂ ਕਰਨ ਲਈ ਉਸਦਾ ਪਿੱਛਾ ਕੀਤਾ ਜਾ ਰਿਹਾ ਹੈ |

ਮ੍ਰਿਤਕ ਮੋਟਰਸਾਈਕਲ ਸਵਾਰ ਦੀ ਪਛਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ | ਲਖਵਿੰਦਰ ਸਿੰਘ ਪਠਾਨਕੋਟ ਦੇ ਨਜਦੀਕ ਮਯੀਨੀ ਤੋਂ ਆਪਣੇ ਭਰਾ ਨੂੰ ਮਿਲਣ ਬਟਾਲਾ ਦੇ ਪਿੰਡ ਮਰੜ ਵਿਖੇ ਆਇਆ ਸੀ ਅਤੇ ਜਦਕਿ ਭਰਾ ਨੇ ਉਸਨੂੰ ਰਾਤ ਰੁਕਣ ਲਈ ਜ਼ੋਰ ਲਗਾਇਆ, ਲੇਕਿਨ ਲਖਵਿੰਦਰ ਵਾਪਸ ਪਠਾਨਕੋਟ ਵੱਲ ਨਿਕਲ ਪਿਆ |

ਜਦੋਂ ਉਹ ਪਿੰਡ ਮਰੜ ਤੋਂ ਜਿਵੇ ਹੀ ਕੁਝ ਦੂਰੀ ‘ਤੇ ਬਟਾਲਾ ਬਾਈਪਾਸ ਨੇੜੇ ਪਹੁੰਚਿਆ ਤਾਂ ਤੇਜ਼ ਰਫਤਾਰ ਆ ਰਹੇ ਟਰੱਕ ਨੇ ਲਖਵਿੰਦਰ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਜਿਸ ਦੇ ਚੱਲਦੇ ਲਖਵਿੰਦਰ ਦੀ ਮੌਕੇ ‘ਤੇ ਮੌਤ ਹੋ ਗਈ | ਮ੍ਰਿਤਕ ਦੇ ਰਿਸਤੇਦਾਰ ਨੇ ਦੱਸਿਆ ਕਿ ਲਖਵਿੰਦਰ ਦੀ ਉਮਰ ਕਰੀਬ 45 ਸਾਲ ਹੈ ਅਤੇ ਪਰਿਵਾਰ ‘ਚ ਉਸਦੀ ਪਤਨੀ ਅਤੇ ਦੋ ਬੇਟੇ ਹਨ |

The post ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮੋਟਰਸਾਈਕਲ ਸਵਾਰ ਦੀ ਮੌਤ appeared first on TheUnmute.com - Punjabi News.

Tags:
  • amritsar
  • amritsar-pathankot-national-highway
  • batala-accident
  • batala-bypass
  • breaking-news
  • latest-news
  • motorcyclist
  • news
  • punjab-news
  • road-accident

ਮੰਤਰੀ ਬਲਜੀਤ ਕੌਰ ਨੇ ਪੰਜਾਬ 'ਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਕੀਤੀ ਸਖ਼ਤ ਕਾਰਵਾਈ

Friday 16 June 2023 01:06 PM UTC+00 | Tags: cm-bhagwant-mann dr-baljit-kaur fake-scheduled-caste-certificate news punjab-government punjab-news the-unmute-breaking-news

ਚੰਡੀਗੜ੍ਹ, 16 ਜੂਨ 2023: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਮਰੀਕ ਸਿੰਘ ਪੁੱਤਰ ਮੱਖਣ ਸਿੰਘ ਪਿੰਡ ਸ਼ੰਕਰਪੁਰ ਜ਼ਿਲ੍ਹਾ ਪਟਿਆਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ (Fake Scheduled Caste certificate) ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ।ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਊਸਾ ਰਾਣੀ ਪਤਨੀ ਪੂਰਨ ਸਿੰਘ ਵਾਸੀ ਪਿੰਡ ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਸ਼ੰਕਰਪੁਰ ਦੇ ਵਾਸੀ ਅਮਰੀਕ ਸਿੰਘ (ਸਰਪੰਚ)ਨੇ ਜਨਰਲ ਕੈਟਾਗਰੀ (ਰਾਜਪੂਤ) ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਸ ਸ਼ਿਕਾਇਤ ਨੂੰ ਜਾਂਚ ਲਈ ਸਮਾਜਿਕ ਨਿਆਂ, ਅਧਿਕਾਰਤਾ ਵਿਭਾਗ ਦੇ ਡਾਇਰੈਕਟਰ ਨੂੰ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਾਂਚ ਕਰਨ ਤੋਂ ਬਾਅਦ ਅਮਰੀਕ ਸਿੰਘ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਜਾਅਲੀ (Fake Scheduled Caste certificate) ਹੋਣ ਦੀ ਪੁਸ਼ਟੀ ਹੋਈ ਹੈ।ਮੰਤਰੀ ਨੇ ਦੱਸਿਆ ਕਿ ਸਾਡੇ ਵਿਭਾਗ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਅਮਰੀਕ ਸਿੰਘ ਸਰਪੰਚ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 2131 ਮਿਤੀ 06.11.1995 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੀ ਬੇਨਤੀ ਕੀਤੀ ਹੈ।

The post ਮੰਤਰੀ ਬਲਜੀਤ ਕੌਰ ਨੇ ਪੰਜਾਬ ‘ਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਕੀਤੀ ਸਖ਼ਤ ਕਾਰਵਾਈ appeared first on TheUnmute.com - Punjabi News.

Tags:
  • cm-bhagwant-mann
  • dr-baljit-kaur
  • fake-scheduled-caste-certificate
  • news
  • punjab-government
  • punjab-news
  • the-unmute-breaking-news

CM ਭਗਵੰਤ ਮਾਨ ਵੱਲੋਂ ਪੇਂਡੂ ਖੇਤਰਾਂ ਦੇ ਵਿਕਾਸ ਲਈ ਮਨਰੇਗਾ ਸਕੀਮ ਦੀ ਵੱਧ ਤੋਂ ਵੱਧ ਵਰਤੋਂ ਦੀ ਵਕਾਲਤ

Friday 16 June 2023 01:16 PM UTC+00 | Tags: aam-aadmi-party breaking-news cm-bhagwant-mann latest-news mahatma-gandhi-national-rural-employment-guarantee mgnrega mgnrega-card mgnrega-scheme mgnrega-technical-assistant-tarunpreet-singh news punjab-government the-unmute-breaking-news the-unmute-latest-news

ਚੰਡੀਗੜ੍ਹ, 16 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਖੇਤਰਾਂ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਅਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਨ ਲਈ ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗਰੰਟੀ ਐਕਟ (MGNREGA) ਸਕੀਮ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਵਕਾਲਤ ਕੀਤੀ ਹੈ। ਇੱਥੇ ਇਸ ਸਕੀਮ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਮਹੱਤਵਪੂਰਨ ਹੈ ਕਿਉਂਕਿ ਇਹ ਸਕੀਮ ਹਰੇਕ ਵਿੱਤੀ ਸਾਲ ਵਿੱਚ ਹਰੇਕ ਉਸ ਘਰ ਨੂੰ ਘੱਟੋ-ਘੱਟ 100 ਦਿਨਾਂ ਦਾ ਗਰੰਟੀਸ਼ੁਦਾ ਰੋਜ਼ਗਾਰ ਦੇ ਕੇ ਰੋਜ਼ੀ-ਰੋਟੀ ਦੀ ਸੁਰੱਖਿਆ ਵਿੱਚ ਵਾਧਾ ਕਰਦੀ ਹੈ, ਜਿਨ੍ਹਾਂ ਦੇ ਬਾਲਗ ਮੈਂਬਰ ਗੈਰ-ਹੁਨਰਮੰਦ ਹੱਥੀਂ ਕੰਮ ਕਰਨ ਦੇ ਇੱਛੁਕ ਹਨ।

ਉਨ੍ਹਾਂ ਕਿਹਾ ਕਿ ਇਹ ਸਕੀਮ ਅਪ੍ਰੈਲ 2008 ਤੋਂ ਰਾਜ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਹੈ ਅਤੇ ਰਾਜ ਸਰਕਾਰ ਇਸ ਅਹਿਮ ਯੋਜਨਾ ਦੇ ਬਜਟ ਨੂੰ ਦੋ ਹਜ਼ਾਰ ਕਰੋੜ ਰੁਪਏ ਤੱਕ ਵਧਾਏਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਕਿ ਸੂਬੇ ਵਿੱਚ 14.86 ਲੱਖ ਸਰਗਰਮ ਵਰਕਰਾਂ ਦੇ ਨਾਲ 11.53 ਲੱਖ ਸਰਗਰਮ ਜੌਬ ਕਾਰਡ ਹਨ।

ਮੁੱਖ ਮੰਤਰੀ ਨੇ ਇਸ ਗੱਲ ‘ਤੇ ਅਫ਼ਸੋਸ ਜ਼ਾਹਰ ਕੀਤਾ ਕਿ ਸੂਬੇ ਲਈ ਮਨਰੇਗਾ ਤਹਿਤ ਅਧਿਸੂਚਿਤ ਮਜ਼ਦੂਰੀ ਦਰ 303 ਰੁਪਏ ਗੁਆਂਢੀ ਸੂਬੇ ਹਰਿਆਣਾ ਦੇ ਮੁਕਾਬਲੇ ਘੱਟ ਹੈ, ਜਿੱਥੇ ਇਹ 357 ਰੁਪਏ ਹੈ ਅਤੇ ਸੂਬਾ ਸਰਕਾਰ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਸਿੰਜਾਈ, ਜਲ ਸਪਲਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ “ਜ਼ਮੀਨਦੋਜ਼ ਪਾਈਪ ਲਾਈਨ ਵਿਛਾਉਣ” ਦੇ ਕੰਮਾਂ ਨੂੰ ਪ੍ਰਵਾਨਿਤ ਸੂਚੀ ਵਿੱਚ ਸ਼ਾਮਲ ਕਰਨ ਲਈ ਵੀ ਠੋਸ ਉਪਰਾਲੇ ਕਰੇਗੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ, ਭਾਰਤ ਸਰਕਾਰ ਨੂੰ ਇਸ ਸਕੀਮ ਤਹਿਤ ਕਾਰਪਸ ਫੰਡ ਮੁਹੱਈਆ ਕਰਵਾਉਣ ਲਈ ਵੀ ਬੇਨਤੀ ਕਰੇਗੀ।

ਮਨਰੇਗਾ ਦਾ ਬਜਟ ਵਧਾਉਣ 'ਤੇ ਚਰਚਾ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ, ਭਾਰਤ ਸਰਕਾਰ ਵੱਲੋਂ ਦਿੱਤੇ ਦਿਹਾੜੀਆਂ ਦੇ ਬਜਟ ਵਿੱਚ ਵੀ ਵਾਧਾ ਕਰਨ ਦੀ ਮੰਗ ਕਰੇਗੀ ਕਿਉਂਕਿ ਸੂਬੇ ਲਈ ਸਿਰਫ਼ 250 ਲੱਖ ਦਿਹਾੜੀਆਂ ਦੇਣ ਦਾ ਟੀਚਾ ਰੱਖਿਆ ਗਿਆ ਹੈ, ਜੋ ਕਿ ਪਿਛਲੇ ਸਾਲ ਦੀਆਂ 321 ਲੱਖ ਦਿਹਾੜੀਆਂ ਨਾਲੋਂ ਬਹੁਤ ਘੱਟ ਹੈ। ਉਨ੍ਹਾਂ ਨੇ ਆਮ ਆਦਮੀ ਨੂੰ ਲਾਭ ਦੇਣ ਲਈ ਇਸ (MGNREGA) ਸਕੀਮ ਨੂੰ ਹੋਰ ਮਕਬੂਲ ਬਣਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਕੀਮ ਤਹਿਤ ਹਰ ਕੰਮ ਵਾਲੀ ਥਾਂ ‘ਤੇ ਸੂਚਨਾ ਬੋਰਡ ਲਗਾਇਆ ਜਾਵੇ ਤਾਂ ਜੋ ਆਮ ਲੋਕਾਂ ਵਿਚ ਇਸ ਸਕੀਮ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ ਅਤੇ ਕੀਤੇ ਗਏ ਕੰਮਾਂ ਦਾ ਵੇਰਵਾ ਲੋਕਾਂ ਤੱਕ ਪਹੁੰਚ ਸਕੇ |

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਫੇਸਬੁੱਕ ਪੇਜ, ਯੂਟਿਊਬ ਚੈਨਲ, ਟਵਿੱਟਰ ਅਤੇ ਵਟਸਐਪ ਗਰੁੱਪਾਂ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਇਸ ਸਕੀਮ ਨੂੰ ਹਰਮਨ ਪਿਆਰਾ ਬਣਾਉਣ ਲਈ ਵੀ ਆਖਿਆ ਤਾਂ ਕਿ ਸਕੀਮ ਦੇ ਵਧੀਆ ਪਹਿਲੂਆਂ ਦਾ ਪ੍ਰਚਾਰ ਅਤੇ ਪੇਂਡੂ ਲੋਕਾਂ ਤੱਕ ਲੋੜੀਂਦੀ ਜਾਣਕਾਰੀ ਦਾ ਪ੍ਰਸਾਰ ਹੋ ਸਕੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੀਮ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਜੀਵਨ ਨੂੰ ਬਦਲਣ ਵਿੱਚ ਮੀਲ ਦਾ ਪੱਥਰ ਸਾਬਤ ਹੋ ਸਕਦੀ ਹੈ।

The post CM ਭਗਵੰਤ ਮਾਨ ਵੱਲੋਂ ਪੇਂਡੂ ਖੇਤਰਾਂ ਦੇ ਵਿਕਾਸ ਲਈ ਮਨਰੇਗਾ ਸਕੀਮ ਦੀ ਵੱਧ ਤੋਂ ਵੱਧ ਵਰਤੋਂ ਦੀ ਵਕਾਲਤ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • mahatma-gandhi-national-rural-employment-guarantee
  • mgnrega
  • mgnrega-card
  • mgnrega-scheme
  • mgnrega-technical-assistant-tarunpreet-singh
  • news
  • punjab-government
  • the-unmute-breaking-news
  • the-unmute-latest-news

ਖੇਡ ਮੰਤਰਾਲੇ ਵੱਲੋਂ ਖਿਡਾਰੀਆਂ ਨੂੰ ਵੱਡਾ ਤੋਹਫਾ, 66 ਫੀਸਦੀ ਵਧਾਇਆ ਵਿਦੇਸ਼ੀ ਦੌਰਾ ਭੱਤਾ

Friday 16 June 2023 01:27 PM UTC+00 | Tags: breaking-news foreign-tour-allowance ministry-of-sports ministry-of-sports-of-india ministry-of-youth-welfare-and-sports-of-india news the-unmute-breaking the-unmute-breaking-news

ਚੰਡੀਗੜ੍ਹ, 16 ਜੂਨ 2023: ਭਾਰਤ ਦੇ ਯੁਵਕ ਭਲਾਈ ਅਤੇ ਖੇਡ ਮੰਤਰਾਲੇ (Ministry of Sports) ਨੇ ਦੇਸ਼ ਦੇ ਖਿਡਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਖੇਡ ਮੰਤਰਾਲੇ ਨੇ ਵਿਦੇਸ਼ੀ ਦੌਰਿਆਂ ‘ਤੇ ਖਿਡਾਰੀਆਂ ਅਤੇ ਸਹਿਯੋਗੀ ਸਟਾਫ ਦੇ ਖਰਚੇ ‘ਚ 66 ਫੀਸਦੀ ਦਾ ਵਾਧਾ ਕੀਤਾ ਹੈ। ਪਹਿਲਾਂ ਭਾਰਤੀ ਖਿਡਾਰੀਆਂ ਅਤੇ ਸਹਿਯੋਗੀ ਸਟਾਫ ਨੂੰ ਵਿਦੇਸ਼ੀ ਦੌਰਿਆਂ ‘ਤੇ ਰਹਿਣ ਅਤੇ ਖਾਣੇ ਲਈ ਪ੍ਰਤੀ ਦਿਨ 150 ਡਾਲਰ (12,288 ਰੁਪਏ) ਮਿਲਦੇ ਸਨ। ਹੁਣ ਇਸ ਵਿੱਚ 66 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਹੁਣ ਵਿਦੇਸ਼ੀ ਦੌਰਿਆਂ ‘ਤੇ ਜਾਣ ਵਾਲੇ ਖਿਡਾਰੀਆਂ ਅਤੇ ਉਨ੍ਹਾਂ ਦੇ ਸਹਾਇਕ ਸਟਾਫ ਨੂੰ ਹਰ ਰੋਜ਼ ਦੇ ਖਰਚੇ ਲਈ 250 ਡਾਲਰ (20,481 ਰੁਪਏ) ਮਿਲਣਗੇ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਖੇਡ ਮੰਤਰਾਲੇ (Ministry of Sports)  ਨੇ ਕਿਹਾ ਹੈ ਕਿ ਨਵੇਂ ਨਿਯਮਾਂ ਮੁਤਾਬਕ ਹੁਣ ਖਿਡਾਰੀ ਅਤੇ ਸਹਾਇਕ ਸਟਾਫ ਵਿਦੇਸ਼ੀ ਦੌਰਿਆਂ ‘ਤੇ ਹਰ ਰੋਜ਼ 250 ਡਾਲਰ ਤੱਕ ਖਰਚ ਕਰ ਸਕਣਗੇ। ਇਹ ਰਾਸ਼ੀ ਸਿਰਫ਼ ਉਨ੍ਹਾਂ ਖਿਡਾਰੀਆਂ ਅਤੇ ਸਪੋਰਟ ਸਟਾਫ਼ ਨੂੰ ਦਿੱਤੀ ਜਾਵੇਗੀ ਜੋ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਜਾਣਗੇ। ਖੇਡ ਮੰਤਰਾਲੇ ਨੇ ਇਹ ਵੀ ਦੱਸਿਆ ਹੈ ਕਿ ਖੇਡ ਮੰਤਰਾਲੇ ਦੀ ਯੋਜਨਾ ਤਹਿਤ ਰਾਸ਼ਟਰੀ ਖੇਡ ਮਹਾਸੰਘਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਕੜੀ ‘ਚ ਖਿਡਾਰੀਆਂ ਅਤੇ ਸਹਿਯੋਗੀ ਸਟਾਫ ਨੂੰ ਇਹ ਸਹੂਲਤ ਦਿੱਤੀ ਜਾਵੇਗੀ।

ਇਹ ਸਕੀਮ ਕ੍ਰਿਕਟ ਖਿਡਾਰੀਆਂ ਲਈ ਨਹੀਂ ਹੈ ਕਿਉਂਕਿ ਕ੍ਰਿਕਟ ਖਿਡਾਰੀਆਂ ਦਾ ਖਰਚਾ ਬੀ.ਸੀ.ਸੀ.ਆਈ. ਕ੍ਰਿਕਟ ਖਿਡਾਰੀ ਵਿਦੇਸ਼ੀ ਦੌਰਿਆਂ ‘ਤੇ ਆਪਣੇ ਪਰਿਵਾਰ ਨੂੰ ਵੀ ਨਾਲ ਲੈ ਜਾ ਸਕਦੇ ਹਨ ਅਤੇ ਇਸ ਦਾ ਖਰਚਾ ਵੀ ਬੀ.ਸੀ.ਸੀ.ਆਈ. ਚੁੱਕਦਾ ਹੈ | ਵਿਸ਼ਵ ਕੱਪ ‘ਚ ਵੀ ਭਾਰਤੀ ਟੀਮ ਦੇ ਖਿਡਾਰੀ ਆਪਣੇ ਪਰਿਵਾਰ ਨਾਲ ਵਿਦੇਸ਼ ਦੌਰੇ ‘ਤੇ ਜਾਂਦੇ ਹਨ। ਵਿਦੇਸ਼ੀ ਦੌਰਿਆਂ ‘ਤੇ ਕ੍ਰਿਕਟਰਾਂ ਦਾ ਰੋਜ਼ਾਨਾ ਖਰਚ 250 ਡਾਲਰ ਤੋਂ ਵੱਧ ਹੈ।

The post ਖੇਡ ਮੰਤਰਾਲੇ ਵੱਲੋਂ ਖਿਡਾਰੀਆਂ ਨੂੰ ਵੱਡਾ ਤੋਹਫਾ, 66 ਫੀਸਦੀ ਵਧਾਇਆ ਵਿਦੇਸ਼ੀ ਦੌਰਾ ਭੱਤਾ appeared first on TheUnmute.com - Punjabi News.

Tags:
  • breaking-news
  • foreign-tour-allowance
  • ministry-of-sports
  • ministry-of-sports-of-india
  • ministry-of-youth-welfare-and-sports-of-india
  • news
  • the-unmute-breaking
  • the-unmute-breaking-news

ਭਾਰਤੀ ਸ਼ਟਲਰ ਐਚਐਸ ਪ੍ਰਣਯ ਇੰਡੋਨੇਸ਼ੀਆ ਓਪਨ ਦੇ ਸੈਮੀਫਾਈਨਲ 'ਚ ਪਹੁੰਚੇ

Friday 16 June 2023 01:37 PM UTC+00 | Tags: badminton breaking-news hs-prannoy indonesia-open indonesia-open-2023 indonesia-open-news jakarta latest-news news

ਚੰਡੀਗੜ੍ਹ, 16 ਜੂਨ 2023: ਭਾਰਤੀ ਸ਼ਟਲਰ ਐਚਐਸ ਪ੍ਰਣਯ (HS Prannoy) ਨੇ ਸ਼ੁੱਕਰਵਾਰ ਨੂੰ ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਖੇਡੇ ਜਾ ਰਹੇ ਇੰਡੋਨੇਸ਼ੀਆ ਓਪਨ ਦੇ ਪੁਰਸ਼ ਸਿੰਗਲਜ਼ ਮੁਕਾਬਲੇ ਵਿੱਚ ਸੈਮੀਫਾਈਨਲ ਵਿੱਚ ਥਾਂ ਬਣਾ ਲਈ ਹੈ। ਪ੍ਰਣਯ ਨੇ ਕੁਆਰਟਰ ਫਾਈਨਲ ਵਿੱਚ ਜਾਪਾਨ ਦੇ ਕੋਡਾਈ ਨਾਰਾਓਕਾ ਨੂੰ ਲਗਾਤਾਰ ਦੋ ਗੇਮਾਂ ਵਿੱਚ 18-21, 16-21 ਨਾਲ ਹਰਾਇਆ।

ਦੂਜੇ ਪਾਸੇ ਪੁਰਸ਼ ਡਬਲਜ਼ ਵਿੱਚ ਸਾਤਵਿਕ ਸਾਈਰਾਜ ਅਤੇ ਚਿਰਾਗ ਸ਼ੈੱਟੀ ਨੇ ਕੁਆਰਟਰ ਫਾਈਨਲ ਮੈਚ ਵਿੱਚ ਇੰਡੋਨੇਸ਼ੀਆ ਦੇ ਫਜ਼ਰ ਅਲਫਿਆਨ ਅਤੇ ਮੁਹੰਮਦ ਐਡਰੀਅਨਟੋ ਦੀ ਵਿਸ਼ਵ ਰੈਂਕ-1 ਜੋੜੀ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਥਾਂ ਬਣਾਈ।

The post ਭਾਰਤੀ ਸ਼ਟਲਰ ਐਚਐਸ ਪ੍ਰਣਯ ਇੰਡੋਨੇਸ਼ੀਆ ਓਪਨ ਦੇ ਸੈਮੀਫਾਈਨਲ ‘ਚ ਪਹੁੰਚੇ appeared first on TheUnmute.com - Punjabi News.

Tags:
  • badminton
  • breaking-news
  • hs-prannoy
  • indonesia-open
  • indonesia-open-2023
  • indonesia-open-news
  • jakarta
  • latest-news
  • news

ਅੰਮ੍ਰਿਤਸਰ, 16 ਜੂਨ 2023: ਵਿਸ਼ਵ ਭਰ ਵਿੱਚ ਮਾਸਟਰ ਸ਼ੈਫ ਵਜੋਂ ਜਾਣੇ ਜਾਂਦੇ ਸੰਜੀਵ ਕਪੂਰ (Master Chef Sanjeev Kapoor) ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ, ਇਸਤੋਂ ਬਾਅਦ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ | ਇਸਦੇ ਨਾਲ ਹੀ ਐਸਜੀਪੀਸੀ ਦੇ ਮੁਲਾਜ਼ਮਾਂ ਵੱਲੋਂ ਉਹਨਾਂ ਨੂੰ ਸੂਚਨਾ ਕੇਂਦਰ ਵਿਖੇ ਸਨਮਾਨਿਤ ਵੀ ਕੀਤਾ ਗਿਆ |

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਮਾਸਟਰ ਸ਼ੈਫ ਸੰਜੀਵ ਕਪੂਰ ਨੇ ਕਿਹਾ ਕਿ ਉਹ ਸੁਟਿੰਗ ਲਈ ਅੰਮ੍ਰਿਤਸਰ ਆਏ ਸਨ, ਇਸ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਹਨ | ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਘਰ ਤੋਂ ਲਾਈਵ ਟੈਲੀਕਾਸਟ ਰਾਹੀਂ ਰੋਜ਼ਾਨਾ ਹੀ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਦੀਦਾਰ ਕਰਦੇ ਹਨ | ਸਾਡੇ ਪਰਿਵਾਰ ਦਾ ਗੁਰੂ ਸਾਹਿਬ ਪ੍ਰਤੀ ਪ੍ਰੇਮ ਤੇ ਆਸਥਾ ਹੈ, ਜਦੋਂ ਵੀ ਆਉਂਦਾ ਹਾਂ ਮਾਤਾ ਜੀ ਕੁਝ ਨਾ ਕੁਝ ਚੜਾਉਣ ਲਈ ਭੇਜਦੇ ਹਨ |

ਉਨ੍ਹਾਂ ਕਿਹਾ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਮਿਲਿਆ ਹੈ ਅਤੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਗੁਰੂ ਰਾਮਦਾਸ ਦੇ ਲੰਗਰ ਵਰਗਾ ਲੰਗਰ ਦੁਨੀਆ ਵਿੱਚ ਕੋਈ ਵੀ ਸ਼ੇਫ ਨਹੀਂ ਬਣਾ ਸਕਦਾ ਅਤੇ ਜਦੋਂ ਵੀ ਉਹ ਅੰਮ੍ਰਿਤਸਰ ਆਉਂਦੇ ਹਨ ਤਾਂ ਇੱਥੋਂ ਦਾ ਮਸ਼ਹੂਰ ਅੰਮ੍ਰਿਤਸਰੀ ਕੁਲਚਾ ਜ਼ਰੂਰ ਖਾ ਕੇ ਜਾਂਦੇ ਹਨ |

 

The post ਗੁਰੂ ਦੇ ਲੰਗਰ ਵਰਗਾ ਸਵਾਦ ਪੂਰੇ ਵਿਸ਼ਵ ‘ਚੋਂ ਕੋਈ ਵੀ ਸ਼ੈਫ ਨਹੀਂ ਦੇ ਸਕਦਾ: ਮਾਸਟਰ ਸ਼ੈਫ ਸੰਜੀਵ ਕਪੂਰ appeared first on TheUnmute.com - Punjabi News.

Tags:
  • guru-ka-langar
  • master-chef-sanjeev-kapoor
  • news
  • sachkhand-sri-darbar-sahib

ਮੁੱਖ ਮੰਤਰੀ ਵੱਲੋਂ ਸੂਬੇ 'ਚ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਦੀ ਮਜ਼ਬੂਤੀ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ

Friday 16 June 2023 02:03 PM UTC+00 | Tags: breaking-news cm-bhagwant-mann health-care health-care-institutions news punjab-government punjab-health-department secondary-health-care

ਚੰਡੀਗੜ੍ਹ, 16 ਜੂਨ 2023: ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਰੀਆਂ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ (Health Care institutions) ਜਿਵੇਂ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀਜ਼), ਸਬ-ਡਵੀਜ਼ਨਲ ਹਸਪਤਾਲ ਅਤੇ ਜ਼ਿਲ੍ਹਾ ਹਸਪਤਾਲਾਂ ਦੀ ਮਜ਼ਬੂਤੀ ਲਈ ਇੱਕ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਇੱਥੇ ਸਿਹਤ ਸੰਭਾਲ ਸੈਕਟਰ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹ ਕੇ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਵੱਡਾ ਹੁਲਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਰੋਜ਼ਾਨਾ ਲੱਖਾਂ ਲੋਕ ਮੁਫ਼ਤ ਜਾਂਚ, ਇਲਾਜ ਅਤੇ ਕਲੀਨਿਕਲ ਟੈਸਟਾਂ ਦੇ ਰੂਪ ਵਿੱਚ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇੱਕ ਕਦਮ ਹੋਰ ਅੱਗੇ ਵਧਦਿਆਂ ਹੁਣ ਸੂਬੇ ਭਰ ਵਿੱਚ ਸਰਕਾਰੀ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ-ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਪਣੀਆਂ ਜੇਬਾਂ ਵਿੱਚੋਂ ਮੋਟਾ ਪੈਸਾ ਅਦਾ ਕੀਤੇ ਬਿਨਾਂ ਆਮ ਲੋਕਾਂ ਨੂੰ ਵੀ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਨੂੰ ਅਤਿ-ਆਧੁਨਿਕ ਸਿਹਤ ਸੰਭਾਲ ਸੰਸਥਾਵਾਂ (Health Care institutions)  ਵਜੋਂ ਵਿਕਸਤ ਕੀਤਾ ਜਾਵੇਗਾ ਜਿੱਥੇ ਲੋਕਾਂ ਨੂੰ ਮਿਆਰੀ ਇਲਾਜ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਦੇ ਆਧੁਨਿਕੀਕਰਨ ਦਾ ਖਾਕਾ ਪਹਿਲਾਂ ਹੀ ਤਿਆਰ ਕਰ ਲਿਆ ਗਿਆ ਹੈ ਤਾਂ ਜੋ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਾਰੇ ਕੰਮ 'ਤੇ 400 ਕਰੋੜ ਰੁਪਏ ਤੋਂ ਵੱਧ ਖਰਚ ਆਵੇਗਾ, ਜਿਸ ਲਈ ਲੋੜੀਂਦੀ ਵਿਵਸਥਾ ਕਰ ਲਈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਪੜਾਅ ਅਧੀਨ ਵੱਡੇ ਦਿਹਾਤੀ ਖੇਤਰਾਂ ਵਿੱਚ ਸੈਕੰਡਰੀ ਸਿਹਤ ਸਹੂਲਤਾਂ ਜਿਵੇਂ ਕਿ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨਲ ਹਸਪਤਾਲ ਅਤੇ ਸੀ.ਐਚ.ਸੀ. ਨੂੰ ਪਹਿਲ ਦੇ ਆਧਾਰ 'ਤੇ ਅਪਗ੍ਰੇਡ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 23 ਜ਼ਿਲ੍ਹਾ ਹਸਪਤਾਲਾਂ ਸਮੇਤ ਅਜਿਹੀਆਂ 40 ਸਹੂਲਤਾਂ ਦੀ ਸ਼ਨਾਖਤ ਕੀਤੀ ਗਈ ਹੈ ਜਿਨ੍ਹਾਂ ਨੂੰ ਪਹਿਲੇ ਪੜਾਅ ਅਧੀਨ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਹੂਲਤਾਂ ਨੂੰ ਮਜ਼ਬੂਤ/ਅੱਪਗ੍ਰੇਡ ਕਰਨ ਲਈ ਵਿੱਤ ਵਿਭਾਗ ਵੱਲੋਂ ਬਜਟ ਸਬੰਧੀ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਡੇਰੇ ਲੋਕ ਹਿੱਤ ਵਿੱਚ ਇਸ ਕੰਮ ਨੂੰ ਤਰਜੀਹ ਦੇਣ ਦੇ ਨਾਲ ਨਾਲ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

The post ਮੁੱਖ ਮੰਤਰੀ ਵੱਲੋਂ ਸੂਬੇ 'ਚ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਦੀ ਮਜ਼ਬੂਤੀ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ appeared first on TheUnmute.com - Punjabi News.

Tags:
  • breaking-news
  • cm-bhagwant-mann
  • health-care
  • health-care-institutions
  • news
  • punjab-government
  • punjab-health-department
  • secondary-health-care

ਕੇਂਦਰ ਸਰਕਾਰ ਨੇ ਦਿੱਲੀ ਸਥਿਤ ਨਹਿਰੂ ਮੈਮੋਰੀਅਲ ਦਾ ਨਾਂ ਬਦਲਿਆ

Friday 16 June 2023 02:16 PM UTC+00 | Tags: breaking-news congress delhi latest-news nehru-memorial news prime-ministers-museum-and-society the-unmute-breaking-news

ਚੰਡੀਗੜ੍ਹ, 16 ਜੂਨ 2023: ਦਿੱਲੀ ਸਥਿਤ ਨਹਿਰੂ ਮੈਮੋਰੀਅਲ (Nehru Memorial) ਦਾ ਨਾਂ ਬਦਲ ਦਿੱਤਾ ਗਿਆ ਹੈ। ਹੁਣ ਨਹਿਰੂ ਮੈਮੋਰੀਅਲ ਨੂੰ ਪ੍ਰਧਾਨ ਮੰਤਰੀ ਮੈਮੋਰੀਅਲ ਵਜੋਂ ਜਾਣਿਆ ਜਾਵੇਗਾ। ਕਾਂਗਰਸ ਨੇ ਨਾਂ ਬਦਲਣ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਹੈ। ਕਾਂਗਰਸ ਨੇ ਕਿਹਾ ਹੈ ਕਿ ਨਾਂ ਦੀ ਤਬਦੀਲੀ ਬਦਲਾਖੋਰੀ ਦਾ ਨਤੀਜਾ ਹੈ। ਨਹਿਰੂ ਮੈਮੋਰੀਅਲ ਮਿਊਜ਼ੀਅਮ ਐਂਡ ਲਾਇਬ੍ਰੇਰੀ ਨੂੰ ਹੁਣ ਪ੍ਰਧਾਨ ਮੰਤਰੀ ਅਜਾਇਬ ਘਰ ਐਂਡ ਸੁਸਾਇਟੀ ਵਜੋਂ ਜਾਣਿਆ ਜਾਵੇਗਾ।

ਤਿੰਨ ਮੂਰਤੀ ਭਵਨ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਸਰਕਾਰੀ ਰਿਹਾਇਸ਼ ਸੀ। ਸੰਸਕ੍ਰਿਤੀ ਮੰਤਰਾਲੇ ਨੇ ਸ਼ੁੱਕਰਵਾਰ (16 ਜੂਨ) ਨੂੰ ਕਿਹਾ ਕਿ NMML ਦੀ ਵਿਸ਼ੇਸ਼ ਬੈਠਕ ‘ਚ ਇਸ ਦਾ ਨਾਂ ਬਦਲਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਸੁਸਾਇਟੀ ਦੇ ਮੀਤ ਪ੍ਰਧਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤੀ |

ਇਹ ਪਹਿਲੀ ਵਾਰ ਨਹੀਂ ਹੈ ਕਿ ਕਿਸੇ ਥਾਂ ਦਾ ਨਾਂ ਇਸ ਤਰ੍ਹਾਂ ਬਦਲਿਆ ਗਿਆ ਹੋਵੇ। ਪਿਛਲੇ ਨੌਂ ਸਾਲਾਂ ਵਿੱਚ ਕਈ ਸਰਕਾਰੀ ਸਕੀਮਾਂ, ਚਿੰਨ੍ਹਾਂ, ਸਥਾਨਾਂ, ਸੜਕਾਂ ਅਤੇ ਪੁਰਸਕਾਰਾਂ ਦੇ ਨਾਂ ਵੀ ਬਦਲੇ ਗਏ ਹਨ। ਪਿਛਲੇ ਸਾਲ ਹੀ ਇੰਡੀਆ ਗੇਟ ‘ਤੇ ਅਮਰ ਜਵਾਨ ਜੋਤੀ ਦੀ ਥਾਂ ਕੇਂਦਰ ਸਰਕਾਰ ਨੇ ਸੁਭਾਸ਼ ਚੰਦਰ ਬੋਸ ਦਾ ਬੁੱਤ ਲਗਾਇਆ ਸੀ। ਇੰਨਾ ਹੀ ਨਹੀਂ ਭਾਜਪਾ ਸ਼ਾਸਤ ਸੂਬਿਆਂ ‘ਚ ਕਈ ਜ਼ਿਲਿਆਂ ਦੇ ਨਾਂ ਵੀ ਬਦਲੇ ਹਨ।

 

The post ਕੇਂਦਰ ਸਰਕਾਰ ਨੇ ਦਿੱਲੀ ਸਥਿਤ ਨਹਿਰੂ ਮੈਮੋਰੀਅਲ ਦਾ ਨਾਂ ਬਦਲਿਆ appeared first on TheUnmute.com - Punjabi News.

Tags:
  • breaking-news
  • congress
  • delhi
  • latest-news
  • nehru-memorial
  • news
  • prime-ministers-museum-and-society
  • the-unmute-breaking-news

ਮੋਹਾਲੀ, 16 ਜੂਨ 2023: ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅੱਜ ਮੋਹਾਲੀ (Mohali) ਦੇ ਸੈਕਟਰ-79 ਵਿੱਚ ਪਹੁੰਚੇ ਅਤੇ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੱਲ ਕੀਤਾ, ਕੁਝ ਸਮੱਸਿਆਵਾਂ ਦਾ ਜਲਦ ਹੱਲ ਕੱਢਣ ਦਾ ਭਰੋਸਾ ਦਿੱਤਾ | ਉਨ੍ਹਾਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਦੀ ਸਰਕਾਰ ਵੱਲੋਂ ’ਸਰਕਾਰ ਤੁਹਾਡੇ ਦੁਆਰ’ ਪ੍ਰਗਰਾਮ ਤਹਿਤ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਕੁਲਵੰਤ ਸਿੰਘ ਨੇ ਇਸ ਦੌਰਾਨ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਲੈ ਕੇ ਮੌਜੂਦਾ ਮੇਅਰ ‘ਤੇ ਤੰਜ ਕੱਸਦਿਆ ਕਿਹਾ ਕਿ ਜਦੋਂ ਅਨਾੜੀ ਵਾਗਡੋਰ ਸੰਭਾਲਣਗੇ ਤਾਂ ਇਹੀ ਹਾਲ ਹੋਵੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਫਾਈ ਨੂੰ ਲੈ ਕੇ ਕੋਈ ਸ਼ਿਕਾਇਤ ਨਹੀਂ ਆਉਣੀ ਚਾਹੀਦੀ |

Mohali

ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਪੁਰੀ ਨਾਲ ਗੱਲਬਾਤ ਕਰਕੇ ਮੋਹਾਲੀ ਨੂੰ ਸਮਾਰਟ ਸਿਟੀ ਪ੍ਰੋਜੈਕਟ ‘ਚ ਸ਼ਾਮਲ ਕਰਨ ਦੀ ਸਿਫਾਰਿਸ਼ ਦੀ ਕੁਲਵੰਤ ਸਿੰਘ ਨੇ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾਂ ਹੀ ਮੋਹਾਲੀ ਨੂੰ ਮਹਤੱਤਾ ਦਿੱਤੀ ਜਾਂਦੀ ਹੈ, ਜਲਦੀ ਹੀ 15 ਕਰੋੜ ਦੀ ਲਾਗਤ ਨਾਲ ਪੂਰੇ ਸ਼ਹਿਰ ਚ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ ।

The post CM ਮਾਨ ਵੱਲੋਂ ਮੋਹਾਲੀ ਨੂੰ ਸਮਾਰਟ ਸਿਟੀ ਪ੍ਰੋਜੈਕਟ ‘ਚ ਸ਼ਾਮਲ ਕਰਨ ਦੀ ਸਿਫਾਰਿਸ਼ ਦੀ MLA ਕੁਲਵੰਤ ਸਿੰਘ ਵੱਲੋਂ ਸ਼ਲਾਘਾ appeared first on TheUnmute.com - Punjabi News.

Tags:
  • breaking-news
  • mohali
  • news
  • sector-79-of-mohali
  • smart-city-project

ਚੰਡੀਗੜ੍ਹ, 16 ਜੂਨ 2023: ਭਾਰਤ ਦੇ ਨਾਲ-ਨਾਲ ਅਮਰੀਕਾ ਵਿੱਚ ਪੰਜਾਬ ਦੇ ਲੋਕਾਂ ਦੀ ਵੱਧ ਰਹੀ ਮੰਗ ਸਬੰਧੀ ਚੰਡੀਗੜ੍ਹ ਵਿਖੇ ਅਮਰੀਕੀ ਕੌਂਸਲੇਟ ਦੇ ਹੱਕ ਵਿੱਚ ਪੈਰਵੀ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖਿਆ।

ਆਪਣੇ ਪੱਤਰ ਵਿੱਚ ਰਾਜਪਾਲ ਨੇ ਲਿਖਿਆ ਕਿ ਪੰਜਾਬੀ ਉਤਸ਼ਾਹੀ ਲੋਕ ਹਨ ਜੋ ਦੇਸ਼ ਅਤੇ ਵਿਦੇਸ਼ ਵਿੱਚ ਘੁੰਮਣਾ ਪਸੰਦ ਕਰਦੇ ਹਨ। ਉਹ ਅਮਰੀਕਾ ਵਿੱਚ ਭਾਰਤੀ ਡਾਇਸਪੋਰਾ ਦਾ ਇੱਕ ਵੱਡਾ ਹਿੱਸਾ ਵੀ ਹਨ। ਇਸ ਹਿੱਸੇ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਦੇ ਮੈਂਬਰ ਆਪਣੇ ਪਿਛੋਕੜ ਪ੍ਰਤੀ ਸੁਚੇਤ ਹਨ ਅਤੇ ਭਾਰਤ ਵਿੱਚ ਆਪਣੇ ਲੋਕਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਇਸ ਲਈ ਚੰਡੀਗੜ੍ਹ, ਜੋ ਪੰਜਾਬੀ ਸੱਭਿਆਚਾਰ ਦਾ ਕੇਂਦਰ ਹੈ, ਵਿਖੇ ਇੱਕ ਅਮਰੀਕੀ ਕੌਂਸਲੇਟ ਖੋਲ੍ਹਣ ਦਾ ਇਹ ਮਹੱਤਵਪੂਰਨ ਕਾਰਨ ਬਣਦਾ ਹੈ ।

ਉਹਨਾਂ ਭਾਰਤ ਵਿੱਚ ਇੱਕ ਹੋਰ ਕੌਂਸਲੇਟ ਦੀ ਮੰਗ ਦਾ ਹਵਾਲਾ ਦਿੱਤਾ, ਜਿਸ ਲਈ ਅਮਰੀਕਾ ਵਿੱਚ ਵੀ ਅਮਰੀਕੀ ਸੰਸਦ ਮੈਂਬਰਾਂ ਵੱਲੋਂ ਦਬਾਅ ਪਾਇਆ ਜਾ ਰਿਹਾ ਹੈ, ਜਿਸ ਨਾਲ ਇਸ ਮੰਗ ਨੂੰ ਹੋਰ ਮਜ਼ਬੂਤੀ ਮਿਲਦੀ ਹੈ।ਪੱਤਰ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇ ਅਮਰੀਕਾ ਵਿੱਚ ਪੰਜ ਕੌਂਸਲੇਟ ਹਨ, ਜਦੋਂ ਕਿ ਅਮਰੀਕਾ ਦੇ ਭਾਰਤ ਵਿੱਚ ਸਿਰਫ ਚਾਰ ਕੌਂਸਲੇਟ ਹੀ ਹਨ।

ਰਾਜਪਾਲ ਨੇ ਕਿਹਾ ਕਿ ਜੇਕਰ ਚੰਡੀਗੜ੍ਹ ਵਿੱਚ ਯੂ.ਐਸ. ਕੌਂਸਲੇਟ ਖੋਲ੍ਹਿਆ ਜਾਂਦਾ ਹੈ, ਤਾਂ ਇਹ ਸੂਬੇ ਦੇ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਪਹਿਲੂਆਂ ਨੂੰ ਛੂਹਣ ਦੇ ਉਦੇਸ਼ਾਂ ਦੀ ਪੂਰਤੀ ਕਰੇਗਾ। ਉਹਨਾਂ ਵਿਦੇਸ਼ ਮੰਤਰਾਲੇ ਨੂੰ ਇਸ ਮਾਮਲੇ ਨੂੰ ਸਬੰਧਤ ਅਮਰੀਕੀ ਅਧਿਕਾਰੀਆਂ ਕੋਲ ਉਠਾਉਣ ਦੀ ਬੇਨਤੀ ਕੀਤੀ।

The post ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ, ਚੰਡੀਗੜ੍ਹ ‘ਚ ਅਮਰੀਕੀ ਕੌਂਸਲੇਟ ਖੋਲ੍ਹਣ ਦੀ ਕੀਤੀ ਮੰਗ appeared first on TheUnmute.com - Punjabi News.

Tags:
  • american-consulate
  • breaking-news
  • chandigarh
  • governor-banwari-lal-purohit
  • news

ਮੋਹਾਲੀ, 16 ਜੂਨ 2023: ਚੰਡੀਗੜ੍ਹ ਯੂਨੀਵਰਸਿਟੀ (Chandigarh University) ਘੜੂੰਆਂ ਨੇ ਆਪਣੇ ਮੁੱਖ ਕੈਂਪਸ ਵਿਖੇ ਓਪਨ ਡਿਸਟੈਂਸ ਲਰਨਿੰਗ ਅਤੇ ਔਨਲਾਈਨ ਲਰਨਿੰਗ ਇਨ ਮੈਨੇਜਮੈਂਟ, ਕੰਪਿਊਟਰ ਐਪਲੀਕੇਸ਼ਨਜ਼, ਆਰਟਸ ਅਤੇ ਕਾਮਰਸ ਦੇ ਪੀਜੀ ਪਾਸਿੰਗ-ਆਊਟ ਬੈਚ, 2022 ਦੀ ਸਲਾਨਾ ਕਨਵੋਕੇਸ਼ਨ ਲਈ ਵਿਸ਼ੇਸ਼ ਸਮਾਰੋਹ ਆਯੋਜਿਤ ਕੀਤਾ ਸੀ। ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਮੁੱਖ ਸਲਾਹਕਾਰ ਅਤੇ ਸਕਿੱਲਜ਼ ਹੈੱਡ-ਏ.ਡਬਲਯੂ.ਐੱਸ ਇੰਡੀਆ, ਡੀ.ਪੀ. ਸਿੰਘ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾ.(ਪ੍ਰੋ.) ਆਰ ਐਸ ਬਾਵਾ, ਪ੍ਰੋ-ਚਾਂਸਲਰ ਚੰਡੀਗੜ੍ਹ ਯੂਨੀਵਰਸਿਟੀ; ਅਤੇ ਡਾ. ਮਨਪ੍ਰੀਤ ਸਿੰਘ ਮੰਨਾ, ਵਾਈਸ ਚਾਂਸਲਰ ਚੰਡੀਗੜ੍ਹ ਯੂਨੀਵਰਸਿਟੀ ਵੀ ਹਾਜ਼ਰ ਸਨ। ਕਨਵੋਕੇਸ਼ਨ ਦੌਰਾਨ ਡਿਸਟੈਂਸ ਲਰਨਿੰਗ ਕੋਰਸਾਂ, ਜਿਵੇਂ ਕਿ ਐਮ.ਬੀ.ਏ., ਐਮ.ਸੀ.ਏ., ਐਮ.ਕਾਮ, ਅਤੇ ਐਮ.ਏ. ਅੰਗਰੇਜ਼ੀ ਦੇ ਵਿਦਿਆਰਥੀਆਂ ਨੂੰ ਕੁੱਲ 225 ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।

ਕਨਵੋਕੇਸ਼ਨ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ, ਚੰਡੀਗੜ੍ਹ ਯੂਨੀਵਰਸਿਟੀ (Chandigarh University) ਦੇ ਮੁੱਖ ਸਲਾਹਕਾਰ ਅਤੇ ਸਕਿੱਲਜ਼ ਹੈੱਡ-ਏ.ਡਬਲਯੂ.ਐੱਸ ਇੰਡੀਆ, ਡੀ.ਪੀ. ਸਿੰਘ ਨੇ ਕਿਹਾ, "ਪਿਛਲੇ ਕੁਝ ਸਾਲਾਂ ਦੌਰਾਨ ਸਿੱਖਿਆ ਦਾ ਰੂਪ ਬਦਲਿਆ ਹੈ, ਖਾਸ ਤੌਰ 'ਤੇ ਮਹਾਂਮਾਰੀ ਦੌਰਾਨ। ਮਹਾਂਮਾਰੀ ਦੌਰਾਨ ਔਨਲਾਈਨ ਅਤੇ ਡਿਸਟੈਂਸ ਸਟੱਡੀ ਮੋਡ ਨੇ ਜੋਰ ਫੜਿਆ ਅਤੇ ਪੋਪੂਲਰ ਹੋ ਗਿਆ। ਰੈਗੂਲਰ ਮੋਡ ਤੋਂ ਔਨਲਾਈਨ ਅਤੇ ਡਿਸਟੈਂਸ ਐਜੂਕੇਸ਼ਨ ਵਿੱਚ ਸਵਿੱਚ ਨੇ, ਵਿਦਿਆਰਥੀਆਂ ਲਈ ਉਹਨਾਂ ਦੀ ਉਮਰ ਜਾਂ ਪੇਸ਼ੇ ਦੀ ਪਰਵਾਹ ਕੀਤੇ ਬਿਨਾਂ ਸਹੂਲਤ ਅਤੇ ਲਚਕਤਾ ਦੋਵਾਂ ਨੂੰ ਯਕੀਨੀ ਬਣਾਇਆ ਹੈ।

ਡੀ.ਪੀ. ਸਿੰਘ ਨੇ ਕਿਹਾ, "ਚੰਡੀਗੜ੍ਹ ਯੂਨੀਵਰਸਿਟੀ ਆਪਣੇ ਔਨਲਾਈਨ ਅਤੇ ਡਿਸਟੈਂਸ ਲਰਨਿੰਗ ਕੋਰਸਾਂ ਰਾਹੀਂ ਸਮਾਜ ਦੇ ਇੱਕ ਹਿੱਸੇ ਨੂੰ ਸਿੱਖਿਅਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਹੁਣ ਸਮਾਂ ਆ ਗਿਆ ਹੈ ਕਿ ਗ੍ਰੈਜੂਏਟ ਦੇਸ਼ ਦੇ ਨਾਗਰਿਕਾਂ ਵਜੋਂ ਆਪਣੀ ਭੂਮਿਕਾ ਨਿਭਾਉਣ ਅਤੇ ਸਬੰਧਤ ਖੇਤਰਾਂ ਵਿੱਚ ਆਪਣੇ ਯੋਗਦਾਨ ਰਾਹੀਂ ਵਿਕਾਸ ਅਤੇ ਉੱਨਤੀ ਵੱਲ ਭਾਰਤ ਦੀ ਅਗਵਾਈ ਕਰਨ।" ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਇਸ ਕਨਵੋਕੇਸ਼ਨ ਸਮਾਰੋਹ ਦੌਰਾਨ 25 ਤੋਂ 57 ਸਾਲ ਤੱਕ ਦੀ ਉਮਰ ਤੱਕ ਦੇ ਵਿਦਿਆਰਥੀਆਂ ਨੇ ਪੋਸਟ ਗ੍ਰੈਜੁਏਸ਼ਨ ਦੀਆਂ ਡਿਗਰੀਆਂ ਪ੍ਰਾਪਤ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਮਰ ਹੁਣ ਸਿੱਖਿਆ ਵਿੱਚ ਕੋਈ ਰੁਕਾਵਟ ਨਹੀਂ ਪਾ ਸਕਦੀ।"

ਡੀ.ਪੀ. ਸਿੰਘ ਵੱਲੋਂ ਓਪਨ ਡਿਸਟੈਂਸ ਲਰਨਿੰਗ ਅਤੇ ਔਨਲਾਈਨ ਲਰਨਿੰਗ ਕੋਰਸ ਦੇ ਐਮ.ਬੀ.ਏ., ਐਮ.ਸੀ.ਏ., ਐਮ.ਏ. ਅੰਗਰੇਜ਼ੀ ਅਤੇ ਐਮ.ਕਾਮ ਦੇ ਵਿਦਿਆਰਥੀਆਂ ਨੂੰ ਕੁੱਲ 225 ਡਿਗਰੀਆਂ ਪ੍ਰਦਾਨ ਕੀਤੀਆਂ, ਜਿਹਨਾਂ ਵਿੱਚ 135 ਪੁਰਸ਼ ਵਿਦਿਆਰਥੀ ਅਤੇ 90 ਮਹਿਲਾ ਵਿਦਿਆਰਥਣਾਂ ਸ਼ਾਮਿਲ ਸਨ।

The post ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪੀਜੀ ਬੈਚ ਦੀ ਸਾਲਾਨਾ ਕਨਵੋਕੇਸ਼ਨ ਮੌਕੇ ਵੰਡੀਆਂ 225 ਡਿਗਰੀਆਂ appeared first on TheUnmute.com - Punjabi News.

Tags:
  • chandigarh-university.
  • chandigarh-university-gharun
  • news
  • pg-passing-out-batch

ਚੰਡੀਗੜ੍ਹ, 16 ਜੂਨ 2023: ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਸਾਬਕਾ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਰਾਜਨ ਕਸ਼ਯਪ ਦੀ ਆਤਮਕਥਾ 'ਬੀਔਂਡ ਦ ਟ੍ਰੈਪਿੰਗ ਆਫ਼ ਆਫ਼ਿਸ, ਏ ਸਿਵਿਲ ਸਰਵੈਂਟ'ਸ ਜਰਨੀ ਇੰਨ ਪੰਜਾਬ' ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ-26 ਵਿਖੇ ਇਲਾਹਾਬਾਦ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਐਸ.ਐਸ.ਸੋਢੀ ਅਤੇ ਮਨੀਪੁਰ ਦੇ ਸਾਬਕਾ ਰਾਜਪਾਲ ਗੁਰਬਚਨ ਜਗਤ ਵੱਲੋਂ ਰਿਲੀਜ਼ ਕੀਤੀ ਗਈ।

ਇਹ ਆਤਮਕਥਾ ਸੂਬੇ ਦੇ ਵਿਕਾਸ ਦੀ ਕਹਾਣੀ ਅਤੇ ਅੱਧੀ ਸਦੀ ਤੋਂ ਵੱਧ ਸਮੇਂ ਦੌਰਾਨ ਪੰਜਾਬ ਦੇ ਬੇਮਿਸਾਲ ਵਿਕਾਸ ਨੂੰ ਰੂਪ ਦੇਣ ਵਾਲੀਆਂ ਮਹੱਤਵਪੂਰਨ ਘਟਨਾਵਾਂ ਅਤੇ ਆਗੂਆਂ ਦਾ ਵਰਣਨ ਕਰਦੀ ਹੈ। ਲੇਖਕ ਰਾਜਨ ਕਸ਼ਯਪ 1965 ਵਿੱਚ ਬਤੌਰ ਆਈ.ਏ.ਐਸ. ਭਰਤੀ ਹੋਏ ਅਤੇ 38 ਸਾਲਾਂ ਦੇ ਲੰਬੇ ਅਤੇ ਬੇਮਿਸਾਲ ਕੈਰੀਅਰ ਉਪਰੰਤ 2003 ਵਿੱਚ ਮੁੱਖ ਸਕੱਤਰ ਵਜੋਂ ਸੇਵਾਮੁਕਤ ਹੋਏ।

ਇਸ ਮੌਕੇ ‘ਤੇ ਸੰਜੀਦਾ ਗੱਲਬਾਤ ਦੌਰਾਨ, ਪ੍ਰੋਫੈਸਰ ਬੀ.ਐਨ. ਗੋਸਵਾਮੀ, ਜੋ 1950 ਦੇ ਦਹਾਕੇ ਵਿੱਚ ਆਈ.ਏ.ਐਸ. ਭਰਤੀ ਹੋਏ ਅਤੇ ਅਕਾਦਮਿਕ ਖੇਤਰ ਵਿੱਚ ਆਪਣਾ ਕੈਰੀਅਰ ਬਣਾਉਣ ਲਈ ਜਲਦ ਹੀ ਸੇਵਾਮੁਕਤ ਹੋ ਗਏ, ਨੇ ਉਸ ਦੌਰ ਵਿੱਚ ਕੰਮ ਦੀ ਨੈਤਿਕਤਾ ਬਾਰੇ ਦਿਲਚਸਪ ਕਿੱਸੇ ਸਾਂਝੇ ਕੀਤੇ।

ਬ੍ਰਿਗੇਡੀਅਰ ਸੁਖਜੀਤ ਸਿੰਘ ਨੇ ਕਪੂਰਥਲਾ ਦੇ ਪੁਰਾਣੇ ਰਾਜ ਵਿੱਚ ਸ਼ਾਸਨ ਦੀ ਇੱਕ ਦਿਲਚਸਪ ਤਸਵੀਰ ਪੇਸ਼ ਕਰਦਿਆਂ ਕਿਹਾ ਕਿ ਅਜਿਹੀ ਸੰਪੂਰਨਤਾ ਹੋਰ ਕਿਤੇ ਦੇਖਣ ਨੂੰ ਨਹੀਂ ਮਿਲਦੀ। ਉਹਨਾਂ ਸਖ਼ਤ ਮਿਹਨਤ ਕਰਨ ‘ਤੇ ਜ਼ੋਰ ਦਿੱਤਾ।

ਲਾਲ ਬਹਾਦੁਰ ਸ਼ਾਸਤਰੀ ਅਕੈਡਮੀ ਆਫ਼ ਐਡਮਿਨਿਸਟ੍ਰੇਸ਼ਨ, ਮਸੂਰੀ ਦੇ ਸਾਬਕਾ ਡਾਇਰੈਕਟਰ ਸੰਜੀਵ ਚੋਪੜਾ ਨੇ ਦੱਸਿਆ ਕਿ ਕਿਵੇਂ ਅੱਜ ਦੇ ਸਿਵਲ ਅਧਿਕਾਰੀ ਵਧੇਰੇ ਪੇਸ਼ੇਵਰ ਬਣ ਰਹੇ ਹਨ। ਉਨ੍ਹਾਂ ਨੇ ਭਾਰਤ ਦੇ ਸਾਬਕਾ ਵਿੱਤ ਮੰਤਰੀ ਸੀ.ਡੀ. ਦੇਸ਼ਮੁਖ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿਵਲ ਅਧਿਕਾਰੀਆਂ ਨੂੰ ਘਟਨਾਵਾਂ ਬਾਰੇ ਜ਼ਰੂਰ ਲਿਖਣਾ ਚਾਹੀਦਾ ਹੈ ਕਿਉਂਕਿ ਉਹ ਇਤਿਹਾਸ ਵਿੱਚ ਸ਼ਾਮਲ ਹੁੰਦੇ ਹਨ।

ਰਾਜਨ ਕਸ਼ਯਪ ਨੇ ਦੱਸਿਆ ਕਿ ਕਿਵੇਂ ਚੀਜ਼ਾਂ ਅਤੀਤ ਦੇ ਮੁਕਾਬਲੇ ਮੌਜੂਦਾ ਸਮੇਂ ਬਦਲ ਗਈਆਂ ਹਨ। ਸਕਾਰਾਤਮਕ ਪਹੁੰਚ ਲਈ ਪੈਰਵੀ ਕਰਦਿਆਂ, ਉਹਨਾਂ ਸਿਵਲ ਅਧਿਕਾਰੀਆਂ ਅਤੇ ਪੁਲਿਸ ਦਰਮਿਆਨ ਨਜ਼ਦੀਕੀ ਤਾਲਮੇਲ ਦੀ ਵਕਾਲਤ ਕੀਤੀ, ਜਿਸਦੀ ਪ੍ਰੋੜਤਾ ਐਸ. ਐਸ. ਸੋਢੀ ਅਤੇ ਗੁਰਬਚਨ ਜਗਤ ਨੇ ਵੀ ਕੀਤੀ।

ਸਾਬਕਾ ਸਿੱਖਿਆ ਸਕੱਤਰ (ਭਾਰਤ ਸਰਕਾਰ) ਵਿਭਾ ਪੁਰੀ ਦਾਸ ਨੇ ਕਿਹਾ ਕਿ ਨੌਕਰਸ਼ਾਹੀ ਦੇ ਕੰਮਾਂ ਦੇ ਸੰਚਾਲਨ ਵਿੱਚ ਮਨੁੱਖੀ ਸਰੋਕਾਰਾਂ ਨੂੰ ਸਰਵਉੱਚ ਹੋਣਾ ਚਾਹੀਦਾ ਹੈ। ਮਗਸੀਪਾ ਦੇ ਡਾਇਰੈਕਟਰ ਜਨਰਲ, ਅਨਿਰੁੱਧ ਤਿਵਾਰੀ ਨੇ ਕਿਹਾ ਕਿ ਬਿਹਤਰ ਮਨੁੱਖੀ ਸਰੋਤ ਪ੍ਰਬੰਧਨ, ਹਮਦਰਦੀ, ਨਿਆਂ ਅਤੇ ਨਿਰਪੱਖਤਾ ਦੀਆ ਸਦੀਵੀ ਕਦਰਾਂ-ਕੀਮਤਾਂ ਤੋਂ ਇਲਾਵਾ ਹੁਨਰ ਆਧਾਰਿਤ ਸਿਖਲਾਈ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਮੰਚ ਦੀ ਕਾਰਵਾਈ ਸਾਬਕਾ ਆਈ.ਏ.ਐਸ. ਅਧਿਕਾਰੀ ਵਿਵੇਕ ਅਤਰੇ ਨੇ ਚਲਾਈ |

The post ਸਾਬਕਾ ਮੁੱਖ ਸਕੱਤਰ ਰਾਜਨ ਕਸ਼ਯਪ ਦੀ ਆਤਮਕਥਾ 'ਬੀਔਂਡ ਦ ਟ੍ਰੈਪਿੰਗ ਆਫ਼ ਆਫ਼ਿਸ, ਏ ਸਿਵਿਲ ਸਰਵੈਂਟ'ਸ ਜਰਨੀ ਇੰਨ ਪੰਜਾਬ' ਰਿਲੀਜ਼ appeared first on TheUnmute.com - Punjabi News.

Tags:
  • breaking-news
  • news
  • rajan-kashyap
  • rajan-kashyap-book

ਅੰਮ੍ਰਿਤਸਰ, 16 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਲਈ 205 ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 276 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲੈਣ ਲਈ ਭੇਜੇ ਗਏ ਹਨ। ਜਿਨ੍ਹਾਂ ਵਿੱਚੋਂ 205 ਸ਼ਰਧਾਲੂਆਂ ਨੇ ਵੀਜ਼ੇ ਪ੍ਰਾਪਤ ਕੀਤੇ ਹਨ।

ਉਨ੍ਹਾਂ ਕਿਹਾ ਕਿ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਵੱਲੋਂ 71 ਸ਼ਰਧਾਲੂਆਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਪ੍ਰਤਾਪ ਸਿੰਘ ਅਨੁਸਾਰ ਸਿੱਖ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 29 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੀ ਸੰਗਤ ਵਿੱਚ ਸ਼ਮੂਲੀਅਤ ਕਰੇਗਾ ਅਤੇ ਇਹ ਜਥਾ 30 ਜੂਨ ਨੂੰ ਵਾਪਸ ਵਤਨ ਪਰਤੇਗਾ। ਉਨ੍ਹਾਂ ਕਿਹਾ ਕਿ ਜਥੇ ਨਾਲ ਜਾਣ ਵਾਲੇ ਸ਼ਰਧਾਲੂ 20 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰ ਲੈਣ।

The post ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 205 ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਲਈ ਦਿੱਤੇ ਵੀਜ਼ੇ: ਸ਼੍ਰੋਮਣੀ ਕਮੇਟੀ appeared first on TheUnmute.com - Punjabi News.

Tags:
  • maharaja-ranjit-singh
  • news
  • sgpc
  • shiromani-committee
  • visas-given-to-205-pilg

ਚੰਡੀਗੜ੍ਹ, 16 ਜੂਨ 2023: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਦੇਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਤੁਲਨਾ ਪੰਜਾਬ ਦੇ ਅਸਲ ਬੱਬਰ ਸ਼ੇਰ ਅਤੇ ਖਾਲਸਾ ਰਾਜ ਦੇ ਆਗੂ ਮਹਾਰਾਜਾ ਰਣਜੀਤ ਸਿੰਘ ਨਾਲ ਕਰਨਾ ਮਹਾਰਾਜਾ ਰਣਜੀਤ ਸਿੰਘ ਨਾਲ ਬਹੁਤ ਵੱਡੀ ਬੇਇਨਸਾਫੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਆਪਣੇ ਦਿੱਲੀ ਦੇ ਆਕਾਵਾਂ ਦੇ ਕਹਿਣ 'ਤੇ ਮਹਾਰਾਜਾ ਰਣਜੀਤ ਸਿੰਘ ਦੇ ਅਕਸ ਨੂੰ ਢਾਹ ਲਾਉਣ ਲਈ ਜਾਣ ਬੁੱਝ ਕੇ ਸ਼ਰਾਰਤ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਬੈਂਸ ਆਮ ਆਦਮੀ ਪਾਰਟੀ ਦੇ ਰਾਜ ਦੀ ਆਪਣੀ ਮਨਮਰਜ਼ੀ ਮੁਤਾਬਕ ਜਿੰਨੀ ਸ਼ਲਾਘਾ ਕਰਨ ਪਰ ਉਹ ਮਹਾਨ ਰਾਜਾ ਦੇ ਧਰਮ ਨਿਰਪੱਖ ਤੇ ਯੁੱਗ ਬਣਾਉਣ ਵਾਲੇ ਰਾਜ ਦੀ ਤੁਲਨਾ ਭਗਵੰਤ ਮਾਨ ਦੇ ਭ੍ਰਿਸ਼ਟ, ਕਾਨੂੰਨ ਹੀਣਤਾ ਵਾਲੇ ਤੇ ਅਨੈਤਿਕ ਰਾਜ ਨਾਲ ਕਰ ਕੇ ਪੰਜਾਬੀਆਂ ਦਾ ਅਪਮਾਨ ਕਰ ਰਹੇ ਹਨ।

ਡਾ. ਚੀਮਾ ਨੇ ਕਿਹਾ ਕਿ ਇਹ ਤੁਲਨਾ ਪੰਜਾਬ ਦੀ ਰਾਜਨੀਤੀ ਵਿਚ ਇਕ ਹੋਰ ਨਵੀਂ ਗਿਰਾਵਟ ਹੈ। ਉਹਨਾਂ ਕਿਹਾ ਕਿ ਅਜਿਹਾ ਕੋਈ ਪੱਧਰ ਨਹੀਂ ਹੈ ਜਿਸ 'ਤੇ ਆਮ ਆਦਮੀ ਪਾਰਟੀ ਡਿੱਗ ਸਕੇ ਤਾਂ ਜੋ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰ ਸਕੇ।

ਉਹਨਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨਾਲ ਤੁਲਨਾ ਭ੍ਰਿਸ਼ਟਾਚਾਰ, ਕਾਨੂੰਨ ‌ਵਿਵਸਥਾ ਢਹਿ ਢੇਰੀ ਹੋਣ, ਸਮਾਜ ਦੇ ਕਮਜ਼ੋਰ ਵਰਗਾਂ ਲਈ ਸਮਾਜ ਭਲਾਈ ਸਕੀਮਾਂ ਬੰਦ ਕਰਨ ਅਤੇ ਆਪ ਦੇ ਮੰਤਰੀਆਂ ਤੇ ਵਿਧਾਇਕਾਂ ਦੀਆਂ ਅਨੈਤਿਕ ਕਾਰਵਾਈਆਂ 'ਤੇ ਨਕੇਲ ਪਾਉਣ ਵਿਚ ਅਸਫਲ ਰਹਿਣ ਸਮੇਤ ਪੰਜਾਬ ਦੇ ਭੱਖਦੇ ਮਸਲਿਆਂ ਤੋਂ ਧਿਆਨ ਪਾਸੇ ਕਰਨ ਦੀ ਇਕ ਹੋਰ ਸਾਜ਼ਿਸ਼ ਹੈ।

ਆਪ ਨੂੰ ਸ਼ੀਸ਼ਾ ਵਿਖਾਉਦਿਆਂ ਡਾ. ਚੀਮਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਕਦੇ ਵੀ ਆਪਣੇ ਗੁਆਂਢੀ ਰਾਜ ਦੇ ਰਾਜੇ ਨੂੰ ਉਹਨਾਂ ਦਾ ਰਾਜ ਭਾਗ ਚਲਾਉਣ ਵਾਸਤੇ ਨਹੀਂ ਕਿਹਾ ਸੀ। ਉਹਨਾਂ ਹਮੇਸ਼ਾ ਹਿੱਕ ਦੇ ਜ਼ੋਰ 'ਤੇ ਖਾਲਸਾ ਰਾਜ ਕਾਇਮ ਕੀਤਾ ਤੇ ਇਸਨੂੰ ਚਲਾਇਆ ਜਦੋਂ ਕਿ ਭਗਵੰਤ ਮਾਨ ਨੂੰ ਦਿੱਲੀ ਸਰਕਾਰ ਨਾਲ ਐਮ ਓ ਯੂ 'ਤੇ ਹਸਤਾਖ਼ਰ ਕਰ ਕੇ ਪੰਜਾਬ ਦੇ ਸ਼ਾਸਨ ਦੀ ਵਾਗਡੋਰ ਦਿੱਲੀ ਦੇ ਮੰਤਰੀਆਂ ਹਵਾਲੇ ਕਰਕੇ ਆਪਣੀ ਮਨਮਰਜ਼ੀ ਨਾਲ ਚਲਾਉਣ ਲਈ ਜਾਣਿਆ ਜਾਂਦਾ ਹੈ।

ਉਹਨਾਂ ਕਿਹਾ ਕਿ ਇਹੀ ਨਹੀਂ ਜੋ ਧਰਤੀ ਕਦੇ ਪੰਜਾਬ ਦੀ ਸੀ, ਉਸ 'ਤੇ ਮੁੜ ਦਾਅਵਾ ਜਤਾਉਣ ਦੀ ਥਾਂ ਭਗਵੰਤ ਮਾਨ ਚੰਡੀਗੜ੍ਹ 'ਤੇ ਪੰਜਾਬ ਦੇ ਹੱਕ ਨੂੰ ਖਤਮ ਕਰਨ ਵਾਲੇ ਪਾਸੇ ਵੱਧ ਰਹੇ ਹਨ ਤੇ ਉਹਨਾਂ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਹਰਿਆਣਾ ਵੱਲੋਂ ਨਵੀਂ ਵਿਧਾਨ ਸਭਾ ਬਣਾਉਣ ਦੇ ਯਤਨਾਂ ਦਾ ਵਿਰੋਧ ਤੱਕ ਨਹੀਂ ਕੀਤਾ।

ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਹਲਫੀਆ ‌ਬਿਆਨ ਦਾਇਰ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਲਈ ਧਿਰ ਬਣਾ ਕੇ ਧਾਰਮਿਕ ਮੁਹਾਜ਼ 'ਤੇ ਵੀ ਕੁਤਾਹੀ ਕੀਤੀ ਹੈ। ਉਹਨਾਂ ਦੇ ਕਦਮ ਨਾਲ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਦੇ ਗਠਨ ਦਾ ਰਾਹ ਪੱਧਰਾ ਹੋਇਆ।

The post ‘ਆਪ’ ਵੱਲੋਂ ਭਗਵੰਤ ਮਾਨ ਦੀ ਤੁਲਨਾ ਪੰਜਾਬ ਦੇ ਬੱਬਰ ਸ਼ੇਰ ਮਹਾਰਾਜਾ ਰਣਜੀਤ ਸਿੰਘ ਨਾਲ ਬਹੁਤ ਵੱਡੀ ਬੇਇਨਸਾਫੀ: ਸ਼੍ਰੋਮਣੀ ਅਕਾਲੀ ਦਲ appeared first on TheUnmute.com - Punjabi News.

Tags:
  • aap
  • bhagwant-mann
  • maharaja-ranjit-singh
  • news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form