TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
SGPC ਨੇ ਸਿੱਖ ਗੁਰਦੁਆਰਾ ਐਕਟ 1925 'ਚ ਸੋਧ ਕਰਨ ਦਾ ਕੀਤਾ ਵਿਰੋਧ Monday 19 June 2023 05:55 AM UTC+00 | Tags: amritsar breaking-news cm-bhagwant-mann harjinder-singh-dhami latest-news news punjab-news sgpc shiromani-gurdwara-management-committee sikh sikh-gurdwara-act-1925 the-unmute-breaking-news ਚੰਡੀਗੜ੍ਹ, 19 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਗੁਰਦੁਆਰਾ ਐਕਟ 1925 (Sikh Gurdwara Act 1925) ਵਿੱਚ ਸੋਧ ਕਰਨ ਦੇ ਐਲਾਨ ਤੋਂ ਬਾਅਦ ਅੱਜ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਨੇ ਇਸਦਾ ਵਿਰੋਧ ਕੀਤਾ ਹੈ । ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ ‘ਚ ਸੋਧ ਕਰਨ ਦਾ ਸੂਬਾ ਸਰਕਾਰ ਕੋਲ ਅਧਿਕਾਰ ਨਹੀਂ ਹੈ, ਸਿਰਫ ਸੰਸਦ ਹੀ ਇਸ ਗੁਰਦੁਆਰਾ ਐਕਟ ਵਿੱਚ ਸੋਧ ਕਰ ਸਕਦੀ ਹੈ | ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਧਾਰਮਿਕ ਮੁੱਦੇ ‘ਤੇ ਰਾਜਨੀਤੀ ਨਾ ਕੀਤੀ ਜਾਵੇ, ਗੁਰਬਾਣੀ ਦਾ ਸਿੱਧਾ ਪ੍ਰਸਾਰਣ ਬਿਲਕੁਲ ਮੁਫ਼ਤ ਹੁੰਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸੂਬੇ ਦੀ ਤਰੱਕੀ ਵੱਲ ਧਿਆਨ ਦੇਣ, ਉਨ੍ਹਾਂ ਨੂੰ ਗੁਰਬਾਣੀ ਦੇ ਪ੍ਰਸਾਰਣ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ। The post SGPC ਨੇ ਸਿੱਖ ਗੁਰਦੁਆਰਾ ਐਕਟ 1925 ‘ਚ ਸੋਧ ਕਰਨ ਦਾ ਕੀਤਾ ਵਿਰੋਧ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ ਦੇ ਅੱਜ 2-ਰੋਜ਼ਾ ਸੈਸ਼ਨ ਦੌਰਾਨ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ Monday 19 June 2023 06:09 AM UTC+00 | Tags: aam-aadmi-party cabinet cm-bhagwant-mann news nhm-fund punjab-cabinet punjabi-news punjab-vidhan-sabha punjab-vidhan-sabha-session rdf-fund special-capital-assistant ਚੰਡੀਗੜ੍ਹ, 19 ਜੂਨ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦਾ 2 ਰੋਜ਼ਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਕੈਬਿਨਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪਹੁੰਚਣਗੇ। ਪਹਿਲੇ ਦਿਨ ਪੰਜਾਬ ਦੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਭਗਵੰਤ ਮਾਨ ਇਜਲਾਸ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿ)ਸੇ ਵਿੱਚੋਂ ਰੋਕੇ ਗਏ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਦੇ ਹਜ਼ਾਰਾਂ ਕਰੋੜਾਂ ਰੁਪਏ ਬਾਰੇ ਵੀ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਨਾਲ ਸਬੰਧਤ ਕਈ ਮੁੱਦਿਆਂ ‘ਤੇ ਸਹਿਮਤੀ ਬਣਾਈ ਜਾਵੇਗੀ । ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਇਜਲਾਸ ਦੇ ਦੂਜੇ ਦਿਨ ਸਿੱਖ ਗੁਰਦੁਆਰਾ ਐਕਟ ਵਿੱਚ ਨਵੀਂ ਧਾਰਾ ਜੋੜਨ ਸੰਬੰਧੀ ਪ੍ਰਸਤਾਵ ਪੇਸ਼ੀ ਕਰਨਗੇ । ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੇਂਦਰ ਖ਼ਿਲਾਫ਼ ਵੀ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ। ਪੰਜਾਬ ਦੇ ਹਿੱਸੇ ਦੇ ਕੁੱਲ 5800 ਕਰੋੜ ਰੁਪਏ ਦੇ ਫੰਡ ਕੇਂਦਰ ਸਰਕਾਰ ਨੇ ਰੋਕ ਦਿੱਤੇ ਹਨ। ਮਾਨ ਨੇ ਇਸ ਨੂੰ ਜਾਰੀ ਕਰਵਾਉਣ ਲਈ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕੀਤੀ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖੇ ਗਏ ਹਨ। ਪਰ ਫੰਡ ਜਾਰੀ ਨਾ ਹੋਣ ਨੇ ਪੰਜਾਬ ਸਰਕਾਰ ਲਈ ਆਰਥਿਕ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਇਹੀ ਕਾਰਨ ਹੈ ਕਿ ਹੁਣ ਪੰਜਾਬ ਸਰਕਾਰ ਸੁਪਰੀਮ ਕੋਰਟ ਜਾ ਸਕਦੀ ਹੈ। ਪਰ ਸੀਐਮ ਮਾਨ ਨੇ ਇਸ ਸਬੰਧੀ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 3,600 ਕਰੋੜ ਰੁਪਏ ਅਤੇ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਦੇ 600 ਕਰੋੜ ਰੁਪਏ ਬਕਾਇਆ ਹੈ। ਇਸ ਤੋਂ ਇਲਾਵਾ ਸ਼ਪੈਸ਼ਲ ਕੈਪੀਟਲ ਅਸਿਸਟੈਂਟ ਦਾ 1600 ਕਰੋੜ ਰੁਪਏ ਦਾ ਫੰਡ ਵੀ ਕੇਂਦਰ ਨੇ ਰੋਕ ਦਿੱਤਾ ਹੈ। The post ਪੰਜਾਬ ਵਿਧਾਨ ਸਭਾ ਦੇ ਅੱਜ 2-ਰੋਜ਼ਾ ਸੈਸ਼ਨ ਦੌਰਾਨ ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ appeared first on TheUnmute.com - Punjabi News. Tags:
|
AC ਕਮਰਿਆਂ ਨੂੰ ਛੱਡ ਕੇ ਲੋਕਾਂ ਨਾਲ ਜਨਤਕ ਮੀਟਿੰਗਾਂ ਕਰਨ ਪੁਲਿਸ ਅਧਿਕਾਰੀ: ਮਨਦੀਪ ਸਿੰਘ ਸਿੱਧੂ Monday 19 June 2023 06:22 AM UTC+00 | Tags: breaking-news crime latest-news ludhiana-police ludhiana-police-commissioner mandeep-singh-sidhu news punjab-government punjab-police the-unmute-breaking-news the-unmute-punjabi-news ਚੰਡੀਗੜ੍ਹ, 19 ਜੂਨ 2023: ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਅੱਜ ਸਵੇਰੇ ਪੁਲਿਸ ਲਾਈਨਜ਼ ਵਿਖੇ ਅਧਿਕਾਰੀਆਂ ਸਮੇਤ ਪਰੇਡ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਦੀ ਪੁਲਿਸ ਪੂਰੀ ਦੁਨੀਆ ਵਿੱਚ ਬਿਹਤਰ ਕੰਮ ਲਈ ਮੰਨੀ ਜਾਂਦੀ ਹੈ। ਪਰ ਅਜੇ ਵੀ ਪੁਲਿਸ ਪ੍ਰਣਾਲੀ ਵਿੱਚ ਸੁਧਾਰ ਕਰਨ ਦੀ ਲੋੜ ਹੈ। ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਗਰਮੀ ਤਾਂ ਹਰ ਕੋਈ ਮਹਿਸੂਸ ਕਰਦਾ ਹੈ, ਪਰ ਹੁਣ ਏਸੀ ਕਮਰੇ ਛੱਡ ਕੇ ਲੋਕਾਂ ਵਿੱਚ ਜਨਤਕ ਮੀਟਿੰਗਾਂ ਕੀਤੀਆਂ ਜਾਣ । ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਦੇ ਨਾਲ ਹੀ ਲੋਕਾਂ ਨੂੰ ਭਰੋਸਾ ਦਿਵਾਇਆ ਜਾਵੇ ਕਿ ਪੁਲਿਸ ਉਨ੍ਹਾਂ ਲਈ ਹਮੇਸ਼ਾ ਤਿਆਰ ਹੈ। ਉਨ੍ਹਾਂ ਨੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਚੋਰੀਆਂ ਕਰਨ ਵਾਲਿਆਂ ਨੂੰ ਬਖਸ਼ਿਆ ਨਾ ਜਾਵੇ। ਜੇਕਰ ਕਿਸੇ ਇਲਾਕੇ ਵਿੱਚ ਕਿਸੇ ਔਰਤ ਦੇ ਕੰਨਾਂ ਦੀਆਂ ਵਾਲੀਆਂ ਜਾਂ ਚੇਨ ਖੋਹ ਲਈਆਂ ਜਾਂਦੀਆਂ ਹਨ ਤਾਂ ਉਸ ਥਾਂ ਦਾ ਐਸ.ਐਚ.ਓ ਉਦੋਂ ਤੱਕ ਨਹੀਂ ਸੌਣਾ ਚਾਹੀਦਾ ਜਦੋਂ ਤੱਕ ਖੋਹ ਕਰਨ ਵਾਲਾ ਸਲਾਖਾਂ ਪਿੱਛੇ ਨਹੀਂ ਹੁੰਦਾ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦਾ ਪਹਿਲਾ ਕੰਮ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਹੈ। ਇਸਦੇ ਨਾਲ ਹੀ 114 ਪ੍ਰਸ਼ੰਸ਼ਾ ਪੱਤਰ ਵੀ ਵੰਡੇ ਗਏ। ਇਸ ਦੇ ਨਾਲ ਹੀ ਪੁਲਿਸ ਮੁਲਾਜ਼ਮਾਂ ਨੂੰ 4 ਲੱਖ 35 ਹਜ਼ਾਰ ਦਾ ਨਕਦ ਇਨਾਮ ਵੀ ਵੰਡਿਆ ਗਿਆ। ਕਰੀਬ 26 ਪੁਲਿਸ ਮੁਲਾਜ਼ਮਾਂ ਨੂੰ 1000 ਰੁਪਏ ਦਿੱਤੇ ਗਏ। The post AC ਕਮਰਿਆਂ ਨੂੰ ਛੱਡ ਕੇ ਲੋਕਾਂ ਨਾਲ ਜਨਤਕ ਮੀਟਿੰਗਾਂ ਕਰਨ ਪੁਲਿਸ ਅਧਿਕਾਰੀ: ਮਨਦੀਪ ਸਿੰਘ ਸਿੱਧੂ appeared first on TheUnmute.com - Punjabi News. Tags:
|
ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ Monday 19 June 2023 06:28 AM UTC+00 | Tags: cm-bhagwant-mann dr-br-ambedkar dr-br-ambedkar-buildings latest-news news punjab-government ਚੰਡੀਗੜ੍ਹ, 19 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ (Dr. BR Ambedkar Buildings) ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਜਿਲ੍ਹਿਆਂ ਵਿੱਚ ਬਣੇ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ 2 ਕਰੋੜ ਰੁਪਏ ਦੀ ਰਾਸ਼ੀ ਜ਼ਿਲ੍ਹਾ ਅੰਮ੍ਰਿਤਸਰ,ਪਟਿਆਲਾ, ਸੰਗਰੂਰ, ਫਿਰੋਜ਼ਪੁਰ, ਫਰੀਦਕੋਟ, ਰੂਪਨਗਰ, ਮੋਗਾ, ਗੁਰਦਾਸਪੁਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤੀ ਗਈ ਹੈ। ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ (Dr. BR Ambedkar Buildings) ਦੀ ਮੁਰੰਮਤ ਅਤੇ ਰੱਖ ਰਖਾਅ ਦੇ ਕੰਮ ਲਈ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਨ। The post ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਵੱਲੋਂ ਬਿਹਾਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਸਾਂਝੀ ਕਾਰਵਾਈ ਤਹਿਤ ਮੋਗਾ ਜਵੈਲਰ ਕਤਲ ਕਾਂਡ 'ਚ ਸ਼ਾਮਲ ਚਾਰ ਮੁਲਜ਼ਮ ਗ੍ਰਿਫਤਾਰ Monday 19 June 2023 06:33 AM UTC+00 | Tags: bihar-police crime-news moga moga-jeweler-murder moga-jeweller-s-killing moga-police murder-case news punjab-latest-news punjab-police ਚੰਡੀਗੜ/ਮੋਗਾ, 19 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ (PUNJAB POLICE) ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਅਤੇ ਮੋਗਾ ਪੁਲਿਸ ਨੇ ਬਿਹਾਰ ਪੁਲਿਸ ਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਚਲਾਏ ਸਾਂਝੇ ਅਪਰੇਸ਼ਨ ਤਹਿਤ ਮੋਗਾ ਜਵੈਲਰ ਕਤਲ ਕੇਸ ਵਿੱਚ ਸ਼ਾਮਲ 4 ਦੋਸ਼ੀਆਂ ਨੂੰ ਗਿਰਫਤਾਰ ਕਰਕੇ ਉਕਤ ਕਤਲ ਕਾਂਡ ਦੀ ਗੁੱਥੀ ਸੁਲਝਾ ਲਈ ਹੈ । ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਕਤਲ ਨੂੰ ਅੰਜਾਮ ਦੇਣ ਵਾਲਿਆਂ ਵਿੱਚ ਸ਼ਾਮਲ 3 ਦੋਸ਼ੀਆਂ ਨੂੰ ਪਟਨਾ , ਬਿਹਾਰ ਤੋਂ ਅਤੇ ਇੱਕ ਦੋਸ਼ੀ ਨੂੰ ਨਾਂਦੇੜ , ਮਹਾਂਰਾਸ਼ਟਰ ਤੋਂ ਗਿਰਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 12 ਜੂਨ 2023 ਨੂੰ ਮੋਗਾ ਵਿੱਚ ਪੰਜ ਅਣਪਛਾਤੇ ਵਿਅਕਤੀਆਂ ਨੇ ਇੱਕ ਸਵਰਨਕਾਰੀ (ਜਿਊਲਰੀ) ਦੁਕਾਨ ਦੇ ਮਾਲਕ ਪਰਮਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ ਅਤੇ ਉਸ ਦੀ ਦੁਕਾਨ 'ਏਸ਼ੀਆ ਜਵੈਲਰਜ਼' ਚੋਂ ਬੰਦੂਕ ਦੀ ਨੋਕ 'ਤੇ ਸੋਨੇ ਦੇ ਗਹਿਣੇ ਲੁੱਟ ਲਏ ਸਨ। ਗ਼ੌਰਤਲਬ ਹੈ ਕਿ ਮੌਕਾ ਵਾਰਦਾਤ ਤੋਂ ਫਰਾਰ ਹੋਣ ਤੋਂ ਪਹਿਲਾਂ ਦੋਸ਼ੀਆਂ ਨੇ ਮਿ੍ਰਤਕ ਪਰਮਿੰਦਰ ਸਿੰਘ ਤੋਂ ਉਸਦਾ ਲਾਇਸੈਂਸੀ ਰਿਵਾਲਵਰ ਵੀ ਖੋਹ ਲਿਆ ਸੀ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਿੰਨ ਮੁਲਜਮਾਂ ਜਿੰਨਾਂ ਦੀ ਪਛਾਣ ਰਾਜਵਿੰਦਰ ਸਿੰਘ ਉਰਫ ਮੰਗਾ ਉਰਫ ਰਾਜੂ ਵਾਸੀ ਮੋਗਾ, ਰਾਜਵੀਰ ਸਿੰਘ ਉਰਫ ਅਵਿਨਾਸ਼ ਸਿੰਘ ਵਾਸੀ ਬਿਹਾਰ ਅਤੇ ਵਰੁਣ ਜੈਜ਼ੀ ਉਰਫ ਵਾਨੂ ਵਾਸੀ ਜਲੰਧਰ ਵਜੋਂ ਹੋਈ , ਨੂੰ ਬਿਹਾਰ ਦੇ ਪਟਨਾ ਤੋਂ ਗਿ੍ਰਫਤਾਰ ਕੀਤਾ ਗਿਆ ਹੈ। ਜਦਕਿ ਚੌਥੇ ਮੁਲਜ਼ਮ , ਜਿਸਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਵਜੋਂ ਹੋਈ ਹੈ, ਨੂੰ ਮਹਾਰਾਸ਼ਟਰ ਦੇ ਜ਼ਿਲਾ ਨਾਂਦੇੜ ਤੋਂ ਗਿ੍ਰਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪੁਲਿਸ ਟੀਮਾਂ (PUNJAB POLICE) ਵੱਲੋਂ ਵਾਰਦਾਤ ਦੌਰਾਨ ਵਰਤੇ ਗਏ ਦੋ ਪਿਸਤੌਲ, ਜਿਨਾਂ ਵਿੱਚ ਇੱਕ .315 ਬੋਰ (ਦੇਸੀ ) ਅਤੇ ਇੱਕ .32 ਬੋਰ ਪਿਸਤੌਲ ਸਮੇਤ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨਾ ਦੱਸਿਆ ਕਿ ਪੁਲੀਸ ਨੇ ਮੁਲਜਮਾਂ ਕੋਲੋਂ ਮਿ੍ਰਤਕ ਪਰਮਿੰਦਰ ਸਿੰਘ ਦਾ ਲਾਇਸੈਂਸੀ ਰਿਵਾਲਵਰ ਵੀ ਬਰਾਮਦ ਕੀਤਾ ਹੈ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਜੁਰਾਇਮ-ਪੇਸ਼ਾ( ਹਿਸਟਰੀ ਸ਼ੀਟਰ) ਹਨ ਅਤੇ ਇਨਾਂ ਖ਼ਿਲਾਫ਼ ਪੰਜਾਬ ਅਤੇ ਬਿਹਾਰ ਰਾਜ ਵਿੱਚ ਡਕੈਤੀ, ਚੋਰੀ, ਅਸਲਾ ਐਕਟ, ਐਨਡੀਪੀਐਸ ਐਕਟ ਆਦਿ ਦੇ ਅਪਰਾਧਿਕ ਮਾਮਲੇ ਦਰਜ ਹਨ। ਉਨਾਂ ਦੱਸਿਆ ਕਿ ਮੁਲਜ਼ਮ ਰਾਜਵੀਰ ਇਸ ਤੋਂ ਪਹਿਲਾਂ ਜਲੰਧਰ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲੀਸ ਹਿਰਾਸਤ ਵਿੱਚੋਂ ਭੱਜ ਗਿਆ ਸੀ ਅਤੇ ਉਦੋਂ ਤੋਂ ਹੀ ਫਰਾਰ ਸੀ। ਉਨਾਂ ਕਿਹਾ ਕਿ ਪੁਲਿਸ ਨੇ ਪੰਜਵੇਂ ਦੋਸ਼ੀ ਗੋਲੂ ਵਾਸੀ ਪਟਨਾ, ਬਿਹਾਰ ਦੀ ਵੀ ਸ਼ਨਾਖ਼ਤ ਕਰ ਲਈ ਹੈ ਅਤੇ ਬੜੀ ਮੁਸਤੈਦੀ ਨਾਲ ਪੁਲਿਸ ਦੀਆਂ ਕਈ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਉਨਾਂ ਕਿਹਾ ਕਿ ਜਲਦ ਹੀ ਫ਼ਰਾਰ ਮੁਲਜ਼ਮ ਜੇਲ ਦੀਆਂ ਸੀਖਾਂ ਪਿੱਛੇ ਹੋਵੇਗਾ। ਇਸ ਕੇਸ ਸਬੰਧੀ ਐਫਆਈਆਰ ਨੰ. 105 ਮਿਤੀ 12/06/2023 ਨੂੰ ਪਹਿਲਾਂ ਹੀ ਆਈ.ਪੀ.ਸੀ. ਦੀ ਧਾਰਾ 396, 394, 397, 459 ਅਤੇ 379ਬੀ ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਮੋਗਾ ਦੱਖਣੀ ਵਿਖੇ ਦਰਜ ਕੀਤੀ ਜਾ ਚੁੱਕੀ ਹੈ The post ਪੰਜਾਬ ਪੁਲਿਸ ਵੱਲੋਂ ਬਿਹਾਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਸਾਂਝੀ ਕਾਰਵਾਈ ਤਹਿਤ ਮੋਗਾ ਜਵੈਲਰ ਕਤਲ ਕਾਂਡ ‘ਚ ਸ਼ਾਮਲ ਚਾਰ ਮੁਲਜ਼ਮ ਗ੍ਰਿਫਤਾਰ appeared first on TheUnmute.com - Punjabi News. Tags:
|
ਹਰਜੀਤ ਸਿੰਘ ਗਰੇਵਾਲ ਦੀ ਅਪੀਲ, ਹਰ ਗੁਰਦੁਆਰੇ ਤੇ ਖ਼ਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲ੍ਹੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ Monday 19 June 2023 06:37 AM UTC+00 | Tags: breaking-news gatka gatka-akharas gatka-coaches gatka-games gurdwara gurdwara-in-punjab khalsa-schools news ਚੰਡੀਗੜ੍ਹ 19 ਜੂਨ 2023: ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਮਾਨਤਾ-ਪ੍ਰਾਪਤ ਅਤੇ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੇ ਵਿਸ਼ਵ ਭਰ ਦੀਆਂ ਸਮੂਹ ਸਿੱਖ ਵਿੱਦਿਅਕ ਸੰਸਥਾਵਾਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਹਰ ਗੁਰਦੁਆਰਾ ਸਾਹਿਬਾਨ ਸਮੇਤ ਸਮੂਹ ਖਾਲਸਾ ਸਕੂਲਾਂ ਅਤੇ ਕਾਲਜਾਂ ਵਿੱਚ ਗੱਤਕੇ (Gatka) ਦੀ ਮੁਫ਼ਤ ਸਿਖਲਾਈ ਆਰੰਭ ਕਰਵਾਈ ਜਾਵੇ ਅਤੇ ਇਸ ਮਕਸਦ ਲਈ ਹਰ ਗੁਰਦੁਆਰੇ ਤੇ ਵਿੱਦਿਅਕ ਅਦਾਰੇ ਵਿੱਚ ਇੱਕ-ਇੱਕ ਗੱਤਕਾ ਕੋਚ ਵੀ ਭਰਤੀ ਕੀਤਾ ਜਾਵੇ ਤਾਂ ਜੋ ਹਰ ਮੁਲਕ ਵਿੱਚ ਗੱਤਕੇ ਨੂੰ ਵੱਧ ਤੋਂ ਵੱਧ ਪ੍ਰਫੁੱਲਤ ਕੀਤਾ ਜਾ ਸਕੇ। ਲੰਦਨ ਦੇ ਹੇਜ਼ ਸ਼ਹਿਰ ਵਿਚ ਸੇਫਟੈਕ ਵਾਲੇ ਸ. ਸਰਬਜੀਤ ਸਿੰਘ ਗਰੇਵਾਲ ਵੱਲੋਂ ਗੱਤਕੇ (Gatka) ਬਾਰੇ ਚਰਚਾ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਰਘੁਵਿੰਦਰ ਸਿੰਘ ਸੋਹੀ, ਸੁਖਪਾਲ ਸਿੰਘ ਜੋਹਲ, ਸੁਰਜੀਤ ਸਿੰਘ ਜੌਹਲ, ਡਾ. ਜਸਵੀਰ ਸਿੰਘ ਜੰਡੂ, ਕਰਤਾਰ ਸਿੰਘ ਮੋਮੀ, ਰਜਿੰਦਰ ਸਿੰਘ ਥਿੰਦ, ਸੁਖਜੀਵਨ ਸਿੰਘ ਸੋਢੀ, ਪਲਵਿੰਦਰ ਸਿੰਘ ਤੇ ਅਮਰਜੀਤ ਸਿੰਘ ਕੁਲਚਾ ਐਕਸਪ੍ਰੈਸ, ਅਮਰਜੀਤ ਸਿੰਘ, ਕੇਵਲ ਸਿੰਘ ਰੰਧਾਵਾ, ਅਮਰੀਕ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬੱਧਨੀ, ਹਰਵਿੰਦਰ ਸਿੰਘ ਗਰੇਵਾਲ, ਰੁਪਿੰਦਰ ਸਿੰਘ ਸੈਣੀ ਆਦਿ ਵੀ ਹਾਜਰ ਸਨ। ਇਸ ਮੌਕੇ ਗੱਲਬਾਤ ਦੌਰਾਨ ਸ. ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਦਾ ਮੁੱਖ ਉਦੇਸ਼ ਸਵੈ-ਰੱਖਿਆ ਦੀ ਖੇਡ ਗੱਤਕਾ ਨੂੰ ਏਸ਼ੀਆਈ ਖੇਡਾਂ, ਰਾਸ਼ਟਰਮੰਡਲ ਖੇਡਾਂ, ਸੈਫ਼ ਖੇਡਾਂ ਅਤੇ ਓਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ ਹੈ। ਇਸ ਮਕਸਦ ਦੀ ਪੂਰਤੀ ਲਈ ਵੱਧ ਤੋਂ ਵੱਧ ਦੇਸ਼ਾਂ ਵਿੱਚ ਗੱਤਕਾ ਟੀਮਾਂ ਬਣਾਈਆਂ ਜਾਣਗੀਆਂ ਅਤੇ ਉਨ੍ਹਾਂ ਮੁਲਕਾਂ ਵਿੱਚ ਹਰ ਸਾਲ ਨੈਸ਼ਨਲ ਪੱਧਰ ਦੇ ਟੂਰਨਾਮੈਂਟ ਕਰਵਾਏ ਜਾਣਗੇ। ਇਸੇ ਦੌਰਾਨ ਏਸ਼ੀਆ ਗੱਤਕਾ ਚੈਂਪੀਅਨਸ਼ਿੱਪ ਅਤੇ ਵਿਸ਼ਵ ਗੱਤਕਾ ਚੈਂਪੀਅਨਸ਼ਿੱਪ ਵੀ ਕਰਵਾਈ ਜਾਵੇਗੀ। ਅਜਿਹੀ ਸੰਗਠਿਤ ਯੋਜਨਾ ਤਹਿਤ ਗੱਤਕੇ ਦੀ ਮਕਬੂਲੀਅਤ ਵਧੇਗੀ ਅਤੇ ਗੱਤਕਾ ਖੇਡ ਨੂੰ ਕੌਮਾਂਤਰੀ ਪੱਧਰ ਉਤੇ ਮਾਨਤਾ ਪ੍ਰਾਪਤ ਖੇਡ ਦਾ ਦਰਜਾ ਪ੍ਰਾਪਤ ਹੋ ਸਕੇਗਾ। ਸ. ਗਰੇਵਾਲ ਨੇ ਕਿਹਾ ਕਿ ਗੱਤਕੇ ਨੂੰ ਉਲੰਪਿਕ ਖੇਡਾਂ ਤੱਕ ਲਿਜਾਣ ਦਾ ਸੁਫਨਾ ਸਮੁੱਚੇ ਮੁਲਕਾਂ ਵਿੱਚ ਚੱਲ ਰਹੇ ਗੁਰਦੁਆਰਾ ਸਾਹਿਬਾਨ, ਹਰ ਤਰ੍ਹਾਂ ਦੀਆਂ ਸਿੱਖ ਵਿੱਦਿਅਕ ਸੰਸਥਾਵਾਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਵੱਡੇ ਸਹਿਯੋਗ ਨਾਲ ਬਹੁਤ ਜਲਦ ਸਾਕਾਰ ਹੋ ਸਕਦਾ ਹੈ ਜੇਕਰ ਉਕਤ ਸੰਸਥਾਵਾਂ ਦੇ ਪ੍ਰਬੰਧਕਾਂ ਵੱਲੋਂ ਬਣਦੀ ਜ਼ਿੰਮੇਵਾਰੀ ਸਮਝ ਕੇ ਹਰ ਗੁਰਦੁਆਰੇ ਅਤੇ ਵਿੱਦਿਅਕ ਸੰਸਥਾ ਅੰਦਰ ਗੱਤਕਾ ਸਿਖਲਾਈ ਕੇਂਦਰ ਚਾਲੂ ਕੀਤੇ ਜਾਣ ਅਤੇ ਉੱਥੇ ਇੱਕ-ਇੱਕ ਗੱਤਕਾ ਕੋਚ ਭਰਤੀ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਅਜਿਹੇ ਟ੍ਰੇਨਿੰਗ ਸੈਂਟਰਾਂ ਲਈ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਕੋਚਾਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਹਰ ਸੰਭਵ ਮੱਦਦ ਕੀਤੀ ਜਾਵੇਗੀ। ਇਸ ਵਿਸ਼ੇਸ਼ ਮਿਲਣੀ ਦੌਰਾਨ ਸ. ਹਰਜੀਤ ਸਿੰਘ ਗਰੇਵਾਲ ਨੇ ਭਾਰਤ ਵਿੱਚ ਗੱਤਕੇ ਨੂੰ ਮਾਨਤਾ ਦਿਵਾਉਣ ਲਈ ਕੀਤੇ ਯਤਨਾਂ ਦਾ ਉਲੇਖ ਕਰਦੇ ਹੋਏ ਵਿਸ਼ਵ ਦੇ ਸਮੂਹ ਸਿੱਖਾਂ ਨੂੰ ਗੱਤਕੇ ਦੀ ਪ੍ਰਫੁੱਲਤਾ ਅਤੇ ਹਰਮਨ ਪਿਆਰਾ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਬੋਲਦਿਆਂ ਸ. ਸਰਬਜੀਤ ਸਿੰਘ ਗਰੇਵਾਲ ਸੇਫਟੈਕ ਨੇ ਦੱਸਿਆ ਕਿ ਪਿਛਲੇ ਡੇਢ ਦਹਾਕੇ ਤੋਂ ਤਨਦੇਹੀ ਨਾਲ ਗੱਤਕਾ ਖੇਡ ਨੂੰ ਪ੍ਰਮੋਟ ਕਰ ਰਹੇ ਸ. ਹਰਜੀਤ ਸਿੰਘ ਗਰੇਵਾਲ ਨਾਲ ਇਸ ਵਿਸ਼ੇਸ਼ ਮਿਲਣੀ ਦਾ ਮਕਸਦ ਸਿੱਖ ਵਿਰਾਸਤ ਦੀ ਖੇਡ ਗੱਤਕਾ ਨੂੰ ਦੇਸ਼-ਵਿਦੇਸ਼ ਵਿੱਚ ਪ੍ਰਫੁੱਲਤ ਕਰਨ ਲਈ ਢੰਗ-ਤਰੀਕੇ ਤੇ ਯੋਜਨਾ ਉਲੀਕਣਾ ਸੀ ਜਿਸ ਦੌਰਾਨ ਸ਼ਾਮਲ ਸਖਸ਼ੀਅਤਾਂ ਨੇ ਉਸਾਰੂ ਚਰਚਾ ਕਰਦਿਆਂ ਕਈ ਸੁਝਾਅ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਸ਼ਾਮਲ ਸਮੂਹ ਹਾਜ਼ਰੀਨ ਨੇ ਭਵਿੱਖ ਵਿੱਚ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੀ ਹਰ ਸੰਭਵ ਮੱਦਦ ਕਰਨ ਦਾ ਫੈਸਲਾ ਕੀਤਾ। The post ਹਰਜੀਤ ਸਿੰਘ ਗਰੇਵਾਲ ਦੀ ਅਪੀਲ, ਹਰ ਗੁਰਦੁਆਰੇ ਤੇ ਖ਼ਾਲਸਾ ਸਕੂਲਾਂ ‘ਚ ਗੱਤਕਾ ਅਖਾੜੇ ਖੋਲ੍ਹੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਨੇ ਗਊ ਹੱਤਿਆ ਐਕਟ ਤਹਿਤ ਨਾਮਜ਼ਦ ਵਿਅਕਤੀਆਂ 'ਤੇ ਕੱਸਿਆ ਸ਼ਿਕੰਜਾ Monday 19 June 2023 06:45 AM UTC+00 | Tags: aam-aadmi-party cm-bhagwant-mann cow-slaughter-act latest-news news punjab-government punjab-police the-unmute-latest-update ਚੰਡੀਗੜ, 19 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਐਤਵਾਰ ਨੂੰ ਉਨਾਂ ਵਿਅਕਤੀਆਂ ਦੇ ਟਿਕਾਣਿਆਂ 'ਤੇ ਰਾਜ ਵਿਆਪੀ ਛਾਪੇਮਾਰੀ ਕੀਤੀ, ਜਿਨਾਂ 'ਤੇ ਪਿਛਲੇ ਕੁਝ ਸਾਲਾਂ ਦੌਰਾਨ ਗਊ ਹੱਤਿਆ ਐਕਟ (COW SLAUGHTER ACT) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਕੀਤੀ ਗਈ ਸੀ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਸਵੇਰੇ 9 ਵਜੇ ਤੋਂ ਸਾਮ 4 ਵਜੇ ਤੱਕ ਸਿੰਕ੍ਰੋਨਾਈਜ਼ਡ ਢੰਗ ਨਾਲ ਕਾਰਵਾਈ ਕੀਤੀ ਗਈ। ਸਾਰੇ ਸੀਪੀਜ/ਐਸਐਸਪੀਜ ਨੂੰ ਇੰਸਪੈਕਟਰਾਂ/ਸਬ-ਇੰਸਪੈਕਟਰਾਂ (ਐਸਆਈਜ) ਦੇ ਅਧੀਨ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ ਤਾਂ ਕਿ ਉਹ ਗਊ ਹੱਤਿਆ ਦੇ ਮਾਮਲਿਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾਵੇ ਤਾਂ ਜੋ ਉਨਾਂ ਦੀ ਮੌਜੂਦਾ ਸਥਿਤੀ ਦੀ ਜਾਂਚ ਕੀਤੀ ਸਕੇ। ਪੁਲਿਸ ਦੀਆਂ 132 ਟੀਮਾਂ, ਜਿਨਾਂ ਵਿੱਚ 900 ਪੁਲਿਸ ਮੁਲਾਜ਼ਮ ਸ਼ਾਮਲ ਸਨ, ਨੇ ਗਊ ਹੱਤਿਆ (COW SLAUGHTER ACT) ਦੇ ਕੇਸ ਵਿੱਚ ਨਾਮਜ਼ਦ 185 ਵਿਅਕਤੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ । ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ 2016 ਤੋਂ ਹੁਣ ਤੱਕ ਸੂਬੇ ਵਿੱਚ ਗਊ ਹੱਤਿਆ ਐਕਟ ਤਹਿਤ 319 ਐਫਆਈਆਰ ਦਰਜ ਕੀਤੀਆਂ ਹਨ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਇਸ ਕਾਰਵਾਈ ਨੂੰ ਅੰਜਾਮ ਦੇਣ ਦਾ ਉਦੇਸ਼ ਉਲੰਘਣਾ ਕਰਨ ਵਾਲਿਆਂ 'ਤੇ ਨਜ਼ਰ ਰੱਖਣਾ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਕਿਸੇ ਕਿਸਮ ਦੀਆਂ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਨਹੀਂ ਹਨ। ਉਨਾਂ ਕਿਹਾ ਕਿ ਅਜਿਹੇ ਛਾਪੇ ਅੱਗੇ ਵੀ ਜਾਰੀ ਰਹਿਣਗੇ। ਉਨਾਂ ਭਰੋਸਾ ਦਿਵਾਇਆ ਕਿ ਗਊਆਂ ਨੂੰ ਮਾਰਨ/ਵੱਢਣ ਦੀ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਪੁਲੀਸ ਵੱਲੋਂ ਬਖ਼ਸ਼ਿਆ ਨਹੀਂ ਜਾਵੇਗਾ ਕਿਉਂਕਿ ਬਾ-ਕਾਨੂੰਨ ਪੁਲਿਸ ਬਲ ਗਊਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਅਜਿਹੀਆਂ ਕਾਰਵਾਈਆਂ ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਵੀ ਮਦਦ ਕਰਦੀਆਂ ਹਨ। The post ਪੰਜਾਬ ਪੁਲਿਸ ਨੇ ਗਊ ਹੱਤਿਆ ਐਕਟ ਤਹਿਤ ਨਾਮਜ਼ਦ ਵਿਅਕਤੀਆਂ 'ਤੇ ਕੱਸਿਆ ਸ਼ਿਕੰਜਾ appeared first on TheUnmute.com - Punjabi News. Tags:
|
ਏਜੰਟਾਂ ਨੇ ਪੰਜਾਬੀ ਨੌਜਵਾਨ ਨੂੰ ਇਟਲੀ ਦੀ ਥਾਂ ਭੇਜਿਆ ਲੀਬੀਆ, ਖ਼ਬਰਸਾਰ ਨਾ ਹੋਣ ਦੇ ਚੱਲਦੇ ਪਰਿਵਾਰ ਪਰੇਸ਼ਾਨ Monday 19 June 2023 07:07 AM UTC+00 | Tags: aam-aadmi-party cm-bhagwant-mann latest-news leel-kalan news punjab the-unmute-breaking-news ਗੁਰਦਾਸਪੁਰ, 19 ਜੂਨ 2023: ਪੰਜਾਬ ਦੇ ਨੌਜਵਾਨਾ ਦਾ ਵਿਦੇਸ਼ ਵੱਲ ਜਾਣ ਦਾ ਰੁਝਾਨ ਵਧ ਰਿਹਾ ਹੈ, ਜਿਹਨਾਂ ‘ਚ ਕਈ ਨੌਜਵਾਨ ਗ਼ਲਤ ਏਜੰਟਾਂ ਦੇ ਹੱਥੇ ਚੜ੍ਹ ਕੇ ਆਪਣੀਆਂ ਜਾਨਾਂ ਗੁਆ ਚੁੱਕੇ ਹਨ ਕਈ ਵਿਦੇਸ਼ਾਂ ਵਿਚ ਰੁਲ ਰਹੇ ਹਨ | ਅਜਿਹਾ ਹੀ ਤਾਜ਼ਾ ਮਾਮਲਾ ਕਾਦੀਆਂ ਦੇ ਪਿੰਡ ਲੀਲ ਕਲਾਂ ਦਾ ਸਾਹਮਣੇ ਆਇਆ ਹੈ, ਜਿੱਥੋਂ ਇੱਕ ਕਿਸਾਨ ਪਰਿਵਾਰ ਨੇ ਆਪਣੇ ਬੇਟੇ ਜੋਬਨਪ੍ਰੀਤ ਸਿੰਘ ਨੂੰ ਵਿਦੇਸ਼ ਭੇਜਣ ਲਈ ਪਿੰਡ ਨੱਤ ਦੇ ਇਕ ਟ੍ਰੇਵਲ ਏਜੇਂਟ ਨੂੰ ਸਾਢੇ ਨੌਂ ਲੱਖ ਰੁਪਏ ਦਿੱਤਾ | ਲੇਕਿਨ ਨੌਜਵਾਨ ਜੋਬਨਪ੍ਰੀਤ ਇਟਲੀ ਭੇਜਣ ਦੀ ਥਾਂ ਲੀਬੀਆ ਭੇਜ ਦਿੱਤਾ ਅਤੇ ਉੱਥੇ ਵੀ ਅੱਗੇ ਜਿਹਨਾਂ ਏਜੇਂਟਾਂ ਕੋਲ ਨੌਜਵਾਨ ਪਹੁੰਚਿਆ, ਉਹਨਾਂ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਅਤੇ ਪੈਸੇ ਦੀ ਮੰਗ ਕੀਤੀ ਗਈ | ਜਿਸ ਦੀਆਂ ਵੀਡੀਓ ਜੋਬਨਪ੍ਰੀਤ ਨੇ ਪਰਿਵਾਰ ਨੂੰ ਭੇਜੀਆਂ ਹਨ ਅਤੇ ਪੈਸੇ ਦੇਣ ਤੋਂ ਬਾਅਦ ਵੀ ਜੋਬਨਪ੍ਰੀਤ ਸਿੰਘ ਲਾਪਤਾ ਹੈ, ਅਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ | ਜਾਣਕਾਰੀ ਦਿੰਦਿਆਂ ਪੀੜਤ ਨੌਜਵਾਨ ਜੋਬਨਪ੍ਰੀਤ ਸਿੰਘ ਦੇ ਪਿਤਾ ਬਲਕਾਰ ਸਿੰਘ ਅਤੇ ਚਾਚੀ ਬਲਜਿੰਦਰ ਕੌਰ ਨੇ ਦੱਸਿਆ ਕਿ ਏਜੰਟ ਨੂੰ ਪੈਸੇ ਦਿੰਦਿਆਂ ਦੀ ਵੀਡੀਓ ਵੀ ਉਹਨਾਂ ਕੋਲ ਹੈ, ਪਰ ਉਸ ਏਜੰਟ ਵੱਲੋਂ ਸਾਡੇ ਬੇਟੇ ਨੂੰ ਇਟਲੀ ਭੇਜਣ ਦੀ ਥਾਂ ਲੀਬੀਆ ਵਿਚ ਕਿਸੇ ਏਜੰਟ ਕੋਲ ਫਸਾ ਦਿੱਤਾ | ਜਿਸ ਨੇ ਸਾਡੇ ਬੇਟੇ ਜੋਬਨਪ੍ਰੀਤ ਸਿੰਘ ਨਾਲ ਕੁੱਟਮਾਰ ਕਰ ਉਸ ਦੀ ਵੀਡੀਓ ਸਾਨੂੰ ਭੇਜੀ ਅਤੇ ਡਰਾ ਧਮਕਾ ਕੇ ਸਾਡੇ ਕੋਲੋਂ ਛੇ ਲੱਖ ਰੁਪਏ ਮੰਗਿਆ ਜੋ ਕਿ ਅਸੀਂ ਉਸ ਨੂੰ ਦੇ ਦਿੱਤਾ, ਪਰ ਪਿਛਲੇ ਅੱਠ ਦਿਨਾਂ ਤੋਂ ਸਾਡਾ ਬੇਟੇ ਨਾਲ ਕੋਈ ਵੀ ਸੰਪਰਕ ਨਹੀਂ ਹੋ ਰਿਹਾ | ਉਨ੍ਹਾਂ ਕਿਹਾ ਕਿ ਅਸੀਂ ਚਾਰ ਮਹੀਨੇ ਪਹਿਲਾਂ ਵੀ ਏਜੰਟ ਦੇ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਦਿੱਤੀ ਸੀ, ਪਰ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ, ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਅਤੇ ਉਹ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਕੋਲੋਂ ਮੰਗ ਕਰ ਰਹੇ ਹਨ ਕਿ ਉਹਨਾਂ ਦੇ ਬੱਚੇ ਨੂੰ ਸਹੀ ਸਲਾਮਤ ਪੰਜਾਬ ਘਰ ਵਾਪਸ ਲਿਆਂਦਾ ਜਾਵੇ | ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਅਜਿਹੇ ਧੋਖੇਬਾਜ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਉੱਥੇ ਹੀ ਪਿੰਡ ਵਾਸੀਆਂ ਅਤੇ ਕਿਸਾਨ ਆਗੂਆਂ ਅਜੀਤ ਸਿੰਘ ਲੀਲ ਕਲਾਂ ਅਤੇ ਸਰਪੰਚ ਗੁਰਨਾਮ ਸਿੰਘ ਨੇ ਅਪੀਲ ਕੀਤੀ ਕਿ ਸੰਬੰਧਤ ਟ੍ਰੇਵਲ ਏਜੰਟ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਹਨਾਂ ਕਿਹਾ ਕਿ ਇਸ ਮਾਮਲੇ ਦਾ ਜੇਕਰ ਛੇਤੀ ਹੱਲ ਨਾ ਹੋਇਆ ਤਾਂ ਉਹ ਮਜ਼ਬੂਰ ਹੋ ਕੇ ਸੰਘਰਸ਼ ਕਰਨਗੇ | The post ਏਜੰਟਾਂ ਨੇ ਪੰਜਾਬੀ ਨੌਜਵਾਨ ਨੂੰ ਇਟਲੀ ਦੀ ਥਾਂ ਭੇਜਿਆ ਲੀਬੀਆ, ਖ਼ਬਰਸਾਰ ਨਾ ਹੋਣ ਦੇ ਚੱਲਦੇ ਪਰਿਵਾਰ ਪਰੇਸ਼ਾਨ appeared first on TheUnmute.com - Punjabi News. Tags:
|
ਪੰਜਾਬ ਕੈਬਿਨਟ ਨੇ ਸਹਾਇਕ ਪ੍ਰੋਫ਼ੈਸਰਾਂ ਦੀ ਭਰਤੀ ਲਈ ਉਮਰ ਹੱਦ ਸੰਬੰਧੀ ਲਿਆ ਅਹਿਮ ਫੈਸਲਾ Monday 19 June 2023 07:36 AM UTC+00 | Tags: breaking-news news ਚੰਡੀਗੜ੍ਹ, 19 ਜੂਨ 2023: ਕੈਬਿਨਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਹਾਇਕ ਪ੍ਰੋਫ਼ੈਸਰਾਂ ਦੀ ਭਰਤੀ ਲਈ ਅਸਾਮੀਆਂ ਕੱਢੀਆਂ ਗਈਆਂ ਹਨ, ਜਿਨ੍ਹਾਂ ਦਾ ਨੋਟੀਫ਼ਿਕੇਸ਼ਨ ਛੇਤੀ ਹੀ ਜਾਰੀ ਕੀਤਾ ਜਾਵੇਗਾ | ਇਸ ਵਿੱਚ ਸਹਾਇਕ ਪ੍ਰੋਫ਼ੈਸਰਾਂ ਦੀ ਉਮਰ ਹੱਦ 37 ਸਾਲ ਤੋਂ ਵਧਾ ਕੇ 42 ਸਾਲ ਕੀਤੀ ਗਈ ਹੈ। ਪਹਿਲਾਂ ਉਮਰ ਸੀਮਾਂ 37 ਸਾਲ ਸੀ | ਇਸਦੇ ਨਾਲ ਹੀ ਗੁਰਬਾਣੀ ਦੇ ਪ੍ਰਸਾਰਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਗੁਰਦੁਆਰਾ ਐਕਟ 1925 ਵਿੱਚ ਕੀਤੇ ਵੀ ਬਰੋਡਕਾਸਟ ਅਤੇ ਟੈਲੀਕਾਸਟ ਦਾ ਸ਼ਬਦ ਹੀ ਨਹੀਂ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ‘ਤੇ ਇਕ ਪਰਿਵਾਰ ਦਾ ਕਬਜ਼ਾ ਹੈ, ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਵੇਂ ਪਹਿਲਾਂ ਮਸੰਦਾਂ ਤੋਂ ਗੁਰਦੁਆਰੇ ਛੁਡਵਾਏ ਸੀ ਉਵੇਂ ਹੀ ਅਸੀਂ ਮਾਡਰਨ ਮਸੰਦਾਂ ਤੋਂ ਗੁਰਬਾਣੀ ਛੁੜਵਾਵਾਂਗੇ | The post ਪੰਜਾਬ ਕੈਬਿਨਟ ਨੇ ਸਹਾਇਕ ਪ੍ਰੋਫ਼ੈਸਰਾਂ ਦੀ ਭਰਤੀ ਲਈ ਉਮਰ ਹੱਦ ਸੰਬੰਧੀ ਲਿਆ ਅਹਿਮ ਫੈਸਲਾ appeared first on TheUnmute.com - Punjabi News. Tags:
|
ਵਿਅਕਤੀ ਵੱਲੋਂ ਬਣਾਇਆ ਗਿਆ ਜਾਅਲੀ SC ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ Monday 19 June 2023 08:40 AM UTC+00 | Tags: breaking-news cm-bhagwant-mann fake-sc-certificate fake-scheduled-caste-certificate latest-news news newsz prime-minister-narendra-modi sc-certificate sc-fake-certificate the-unmute-breaking-news ਚੰਡੀਗੜ੍ਹ, 19 ਜੂਨ 2023: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਰਵਿੰਦ ਕੁਮਾਰ ਪੁੱਤਰ ਸੁਦਾਮਾ ਸਿੰਘ ਮਕਾਨ ਨੰ. 3, ਉਂਕਾਰ ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ (SC certificate) ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਰਾਜੇਸ਼ ਕੁਮਾਰ ਮਹਿਰਾ, ਪਿੰਡ ਤੇ ਡਾਕਖਾਨਾ ਲਖਨਪਾਲ, ਜ਼ਿਲ੍ਹਾ ਜਲੰਧਰ ਵੱਲੋਂ ਸਮਾਜਿਕ ਨਿਆਂ ਅਤੇ ਅਧਿਕਾਰਤਾਂ ਮੰਤਰਾਲਾ, ਭਾਰਤ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਕਾਨ ਨੰ. 3, ਉਂਕਾਰ ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਾਸੀ ਅਰਵਿੰਦ ਕੁਮਾਰ (ਭੋਇਆ) ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। ਜਦ ਕਿ ਇਹ ਭੋਇਆ ਜਾਤੀ ਪੰਜਾਬ ਰਾਜ ਦੀ ਅਨੁਸੂਚਿਤ ਜਾਤੀ ਦੀ ਸੂਚੀ ਵਿਚ ਸ਼ਾਮਿਲ ਨਹੀ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਇਸ ਕੇਸ ਦੀ ਜਾਂਚ ਕਰਨ ਤੋਂ ਬਾਅਦ ਅਰਵਿੰਦ ਕੁਮਾਰ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡੇ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਕਪੂਰਥਲਾ ਨੂੰ ਪੱਤਰ ਲਿਖ ਕੇ ਅਰਵਿੰਦ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ (SC certificate) ਨੰਬਰ 98 ਮਿਤੀ 01.02.1989 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੀ ਬੇਨਤੀ ਕੀਤੀ ਹੈ ਅਤੇ ਜੇਕਰ ਸਬੰਧਤ ਵੱਲੋਂ ਐਸ.ਸੀ.ਸਰਟੀਫਿਕੇਟ ਦਾ ਲਾਭ ਲਿਆ ਗਿਆ ਹੈ ਤਾਂ ਉਹ ਵੀ ਵਾਪਸ ਲਿਆ ਜਾਵੇ। The post ਵਿਅਕਤੀ ਵੱਲੋਂ ਬਣਾਇਆ ਗਿਆ ਜਾਅਲੀ SC ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ 'ਚ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ, BJP ਵੱਲੋਂ ਇਜਲਾਸ ਦਾ ਬਾਈਕਾਟ Monday 19 June 2023 08:59 AM UTC+00 | Tags: breaking-news punjab-vidhan-sabha ਚੰਡੀਗੜ੍ਹ, 19 ਜੂਨ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦੇ 2 ਰੋਜ਼ਾ ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ, ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਤੱਕ ਮੁਲਤਵੀ ਕਰ ਦਿੱਤੀ ਹੈ | ਇਸ ਦੌਰਾਨ ਮਰਹੂਮ ਪ੍ਰਕਾਸ਼ ਸਿੰਘ ਬਾਦਲ, ਮਰਹੂਮ ਚੌਧਰੀ ਸਵਰਨਾ ਰਾਮ, ਮਰਹੂਮ ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ , ਮਰਹੂਮ ਸਾਬਕਾ ਵਿਧਾਇਕ ਰੁਮਾਲ ਚੰਦ , ਮਰਹੂਮ ਸੁਤੰਤਰਤਾ ਸੰਗਰਾਮੀ ਉਜਾਗਰ ਸਿੰਘ , ਸ਼ਹੀਦ ਹਵਾਲਦਾਰ ਮਨਦੀਪ ਸਿੰਘ , ਮਰਹੂਮ ਖਿਡਾਰੀ ਕੌਰ ਸਿੰਘ, ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਪੁੰਛ ‘ਚ ਸ਼ਹੀਦ ਹੋਏ ਫ਼ੌਜੀ ਜਵਾਨਾਂ ਅਤੇ ਉੜੀਸਾ ਰੇਲ ਹਾਦਸੇ ਵਿਚ ਮਰ ਵਾਲਿਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ | ਦੂਜੇ ਪਾਸੇ ਪੰਜਾਬ ਭਾਜਪਾ ਨੇ 2 ਰੋਜ਼ਾ ਇਜਲਾਸ ਦਾ ਬਾਈਕਾਟ ਕੀਤਾ ਹੈ, ਉਨ੍ਹਾਂ ਕਿਹਾ ਮੁੱਖ ਮੰਤਰੀ ਨੇ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ 2 ਰੋਜ਼ਾ ਇਜਲਾਸ ਸੱਦਿਆ | ਉਨ੍ਹਾਂ ਕਿਹਾ ਨਸ਼ੇ ਦੇ ਮੁੱਦੇ ‘ਤੇ ਵ੍ਹਾਈਟ ਪੇਪਰ ਲਿਆਉਣਾ ਚਾਹੀਦਾ ਸੀ, ਪਹਿਲਾਂ ਇਜਲਾਸ ‘ਚ ਲਿਆਂਦੇ ਮਤਿਆਂ ਦਾ ਕਿ ਹੋਇਆ ? , ਉਨ੍ਹਾਂ ਕਿਹਾ ਭਾਜਪਾ ਅਜਿਹੇ ਇਜਲਾਸ ਵਿੱਚ ਹਿੱਸਾ ਨਹੀਂ ਲਵੇਗੀ | The post ਪੰਜਾਬ ਵਿਧਾਨ ਸਭਾ ‘ਚ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ, BJP ਵੱਲੋਂ ਇਜਲਾਸ ਦਾ ਬਾਈਕਾਟ appeared first on TheUnmute.com - Punjabi News. Tags:
|
ਜੈਕਰਿਆ ਦੀ ਗੁੰਜ 'ਚ ਸ੍ਰੀ ਅਨੰਦਪੁਰ ਸਹਿਬ ਦਾ 358ਵਾ ਸਥਾਪਨਾ ਦਿਵਸ ਮਨਾਇਆ Monday 19 June 2023 09:45 AM UTC+00 | Tags: aam-aadmi-party breaking-news cm-bhagwant-mann news punjab-government sri-anandpur-sahab the-unmute the-unmute-breaking-news the-unmute-news ਸ੍ਰੀ ਅਨੰਦਪੁਰ ਸਹਿਬ , 19 ਜੂਨ 2023: ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਦਾ 358 ਵਾਂ ਸਥਾਪਨਾ ਦਿਵਸ ਅੱਜ ਗੁਰੂ ਕੇ ਮਹਿਲ ਗੁ. ਭੋਰਾ ਸਾਹਿਬ ਵਿਖੇ ਮਨਾਇਆ ਗਿਆ, ਇਤਿਹਾਸਕਾਰ ਦੱਸਦੇ ਹਨ ਸ੍ਰੀ ਅਨੰਦਪੁਰ ਸਾਹਿਬ ਵਿਸ਼ਵ ਦਾ ਵਿਲੱਖਣ ਤੇ ਨਿਵੇਕਲਾ ਗੁਰ ਅਸਥਾਨ ਹੈ। ਇਸ ਸਥਾਨ ‘ਤੇ ਗੁਰੂ ਨਾਨਕ ਦੇਵ ਜੀ ਦੇ ਨੌਵੇ ਸਰੂਪ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ 19 ਜੂਨ 1665 ਈ ਨੂੰ ਚੱਕ ਨਾਨਕੀ ਨਗਰ ਦੀ ਮੋਹੜੀ ਬਾਬਾ ਗੁਰਦਿੱਤਾ ਜੀ ਪਾਸੋਂ ਗੜਵਾ ਕੇ ਇਕ ਮਹਾਨ ਕੇਂਦਰੀ ਸਥਾਨ ਦਾ ਮੁੱਢ ਬੰਨ ਕੇ ਇਸ ਨਗਰ ਵਿੱਚ ਪਰਿਵਾਰ ਸਮੇਤ ਨਿਵਾਸ ਕੀਤਾ ਸੀ। ਸੰਸਾਰ ਦਾ ਹਰ ਵਿਆਕਤੀ ਇਸ ਧਰਤੀ ‘ਤੇ ਆਉਣ ਦੀ ਇੱਛਾ ਰੱਖਦਾ ਹੈ।ਇਸੇ ਧਰਤੀ ‘ਤੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਚਰਨ ਪਾ ਕੇ ਇਸ ਧਰਤੀ ਨੂੰ ਪੂਜਣ ਯੋਗ ਬਣਾ ਦਿੱਤਾ। ਸਿੱਖ ਧਰਮ ਦੇ ਛੇਵੇ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਨੇ ਕੀਰਤਪੁਰ ਸਾਹਿਬ ਇਸੇ ਧਰਤੀ ‘ਤੇ ਵਸਾਇਆ। ਇਸੇ ਧਰਤੀ (Sri Anandpur Sahib) ‘ਤੇ ਕਸ਼ਮੀਰੀ ਪੰਡਿਤ ਹਿੰਦੂ ਧਰਮ ਬਚਾਉਣ ਦੀ ਫਰਿਆਦ ਲੈ ਕੇ ਆਏ ਤੇ ਨੌਵੇਂ ਪਾਤਸ਼ਾਹ ਜੀ ਨੇ ਆਪਣਾ ਸੀਸ ਦੇ ਕੇ ਹਿੰਦੂ ਧਰਮ ਦੀ ਰੱਖਿਆ ਕੀਤੀ। ਹਰ ਸਾਲ ਦੀ ਤਰਾਂ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿਤਸਰ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛੱਤਰ ਛਾਇਆ ਹੇਠ ਸ੍ਰੀ ਅਨੰਦਪੁਰ ਸਾਹਿਬ ਦਾ 358 ਵਾਂ ਸਥਾਪਨਾ ਦਿਵਸ ਅੱਜ ਗੁਰੂ ਕੇ ਮਹਿਲ ਗੁ. ਭੋਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਮਹਾਨ ਗੁਰਮਤਿ ਸਮਾਗਮ ਸਜਾਏ ਜਾਣਗੇ | ਸਿੱਖ ਪੰਥ ਦੀਆਂ ਮਹਾਨ ਸਖਸੀਅਤਾਂ, ਰਾਗੀ, ਢਾਡੀ, ਕਵੀਸ਼ਰ ਗੁਰ ਇਤਿਹਾਸ ਨਾਲ ਜੋੜਨਗੇ। ਸਮੂਹ ਸੰਗਤਾਂ ਨੇ ਗੁਰੂ ਕੇ ਮਹਿਲ ਗੁ. ਭੋਰਾ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆ ਖੂਸੀਆਂ ਪ੍ਰਾਪਤ ਕੀਤੀਆ ਹਨ | ਸਭ ਤੋ ਪਹਿਲਾ ਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸੰਪੂਰਨਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਕੀਤੀ ਗਈ | ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸ੍ਰੀ ਅਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ ਦੀ ਇਤਿਹਾਸਕ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ | ਜਿੱਥੇ ਸੰਗਤਾਂ ਨੂੰ ਸੰਦੇਸ਼ ਦਿੰਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਦੀ ਗੱਲ ਕੀਤੀ, ਉਥੇ ਹੀ ਘਰਾਂ ਦੇ ਵਿੱਚ ਸਹਿਜ ਪਾਠ ਰੱਖ ਕੇ ਆਪਣੇ ਪਰਿਵਾਰ ਨਾਲ ਗੁਰਮਤਿ ਦੀ ਸਾਝ ਅਤੇ ਇਤਿਹਾਸਕ ਗੁਰੂ ਘਰਾ ਦੀ ਜਾਣਕਾਰੀ ਨਵੀਂ ਪੀੜੀ ਨਾਲ ਸਾਂਝੀ ਕਰਨ ਸੰਬੰਧੀ ਚਿੰਤਾ ਪ੍ਰਗਟਾਈ, ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਘਰਾਂ ਦੇ ਵਿੱਚ ਲੋੜ ਹੈ ਨਸ਼ਾ ਦੂਰ ਕਰਨ ਦੀ ਆਪਣੇ ਗੌਰਵਮਈ ਇਤਿਹਾਸ ਨਾਲ ਜੋੜ ਕੇ ਗੁਰੂ ਦੇ ਸਿੰਘ ਸਜੇ |
The post ਜੈਕਰਿਆ ਦੀ ਗੁੰਜ ‘ਚ ਸ੍ਰੀ ਅਨੰਦਪੁਰ ਸਹਿਬ ਦਾ 358ਵਾ ਸਥਾਪਨਾ ਦਿਵਸ ਮਨਾਇਆ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਵੱਲੋਂ PSPCL ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ Monday 19 June 2023 09:50 AM UTC+00 | Tags: breaking-news bribe bribe-case junior-engineer news power-station pspcl punjab-power-station punjab-vigilance-bureau vigilance-bureau ਚੰਡੀਗੜ੍ਹ, 19 ਜੂਨ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ. ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਡਿਆਲਾ ਦੇ ਵਾਸੀ ਸੁਖਜੀਤ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜੇ.ਈ. ਕਿਰਪਾ ਸਿੰਘ ਨੇ ਨਵਾਂ ਟਰਾਂਸਫਾਰਮਰ ਲਗਵਾਉਣ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣਾ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਪਹਿਲੀ ਕਿਸ਼ਤ ਵਜੋਂ 10,000 ਰੁਪਏ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਜੇ.ਈ. ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ। The post ਵਿਜੀਲੈਂਸ ਬਿਊਰੋ ਵੱਲੋਂ PSPCL ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ appeared first on TheUnmute.com - Punjabi News. Tags:
|
ਗੀਤਾ ਪ੍ਰੈਸ ਨੂੰ ਸਾਲ 2021 ਦਾ ਗਾਂਧੀ ਸ਼ਾਂਤੀ ਪੁਰਸਕਾਰ ਦੇਣ ਦੇ ਐਲਾਨ 'ਤੇ ਭਖੀ ਸਿਆਸਤ Monday 19 June 2023 10:06 AM UTC+00 | Tags: breaking-news congress gandhi-peace-prize gandhi-peace-prize-2023 geeta-press gita-press-awarded-gandhi-peace-prize jai-ram-ramesh latest-news news ਚੰਡੀਗੜ੍ਹ, 19 ਜੂਨ 2023: ਗੀਤਾ ਪ੍ਰੈਸ (Gita Press) ਨੂੰ ਸਾਲ 2021 ਦਾ ਗਾਂਧੀ ਸ਼ਾਂਤੀ ਪੁਰਸਕਾਰ ਦੇਣ ਦੇ ਐਲਾਨ ਨਾਲ ਹੀ ਹੁਣ ਇਸ ‘ਤੇ ਸਿਆਸਤ ਸ਼ੁਰੂ ਹੋ ਗਈ ਹੈ। ਸਰਕਾਰ ਅਤੇ ਵਿਰੋਧੀ ਪਾਰਟੀ ਦੇ ਆਗੂਆਂ ਵਿਚਾਲੇ ਜਵਾਬੀ ਹਮਲਿਆਂ ਦਾ ਦੌਰ ਵੀ ਸ਼ੁਰੂ ਹੋ ਗਿਆ। ਇਕ ਪਾਸੇ ਕਾਂਗਰਸ ਪਾਰਟੀ ਨੇ ਗੀਤਾ ਪ੍ਰੈੱਸ ਨੂੰ ਗਾਂਧੀ ਸ਼ਾਂਤੀ ਪੁਰਸਕਾਰ ਦੇਣ ਦੇ ਹੁਕਮ ਤੋਂ ਤੁਰੰਤ ਬਾਅਦ ਸਵਾਲ ਖੜ੍ਹੇ ਕਰ ਦਿੱਤੇ ਹਨ। ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਕਿਹਾ ਕਿ ਗੀਤਾ ਪ੍ਰੈਸ ਨੂੰ ਗਾਂਧੀ ਸ਼ਾਂਤੀ ਪੁਰਸਕਾਰ 2021 ਦੇਣਾ ‘ਸਾਵਰਕਰ ਅਤੇ ਗੋਡਸੇ ਨੂੰ ਇਨਾਮ ਦੇਣ’ ਵਾਂਗ ਹੈ। ਇਸ ‘ਤੇ ਹੁਣ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸ਼ਰਮਾ ਨੇ ਜਵਾਬੀ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰਨਾਟਕ ਵਿੱਚ ਚੋਣ ਜਿੱਤ ਦ ਘਮੰਡ ਵਿੱਚ ਕਾਂਗਰਸ ਖੁੱਲ੍ਹੇਆਮ ਭਾਰਤੀ ਸੱਭਿਆਚਾਰ 'ਤੇ ਹਮਲਾ ਕਰ ਰਹੀ ਹੈ। ਜਿਕਰਯੋਗ ਹੈ ਕਿ ਗਾਂਧੀ ਸ਼ਾਂਤੀ ਪੁਰਸਕਾਰ ਮਹਾਤਮਾ ਗਾਂਧੀ ਦੁਆਰਾ ਸਥਾਪਿਤ ਆਦਰਸ਼ਾਂ ਨੂੰ ਸ਼ਰਧਾਂਜਲੀ ਵਜੋਂ 1995 ਵਿੱਚ ਭਾਰਤ ਸਰਕਾਰ ਦੁਆਰਾ ਸਥਾਪਿਤ ਕੀਤਾ ਗਿਆ ਇੱਕ ਸਾਲਾਨਾ ਪੁਰਸਕਾਰ ਹੈ। ਸੱਭਿਆਚਾਰਕ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਜਿਊਰੀ ਨੇ ਸਰਬਸੰਮਤੀ ਨਾਲ ਗੀਤਾ ਪ੍ਰੈਸ, ਗੋਰਖਪੁਰ ਨੂੰ ਗਾਂਧੀ ਸ਼ਾਂਤੀ ਪੁਰਸਕਾਰ ਵਜੋਂ ਚੁਣਨ ਦਾ ਫੈਸਲਾ ਕੀਤਾ ਹੈ। ਇਸ ਸਾਲ ਗੀਤਾ ਪ੍ਰੈੱਸ (Gita Press) ਨੇ 100 ਸਾਲ ਪੂਰੇ ਕਰ ਲਏ ਹਨ। ਦੱਸ ਦਈਏ ਕਿ ਗੀਤਾ ਪ੍ਰੈੱਸ ਦੀ ਸਥਾਪਨਾ ਕਰਨ ਵਾਲੇ ਰਾਜਸਥਾਨ ਦੇ ਚੁਰੂ ਦੇ ਰਹਿਣ ਵਾਲੇ ਜੈਦਿਆਲ ਜੀ ਗੋਇੰਦਕਾ (ਸੇਠਜੀ) ਗੀਤਾ ਪਾਠ ਅਤੇ ਪ੍ਰਵਚਨ ਵਿੱਚ ਬਹੁਤ ਦਿਲਚਸਪੀ ਲੈਂਦੇ ਸਨ। The post ਗੀਤਾ ਪ੍ਰੈਸ ਨੂੰ ਸਾਲ 2021 ਦਾ ਗਾਂਧੀ ਸ਼ਾਂਤੀ ਪੁਰਸਕਾਰ ਦੇਣ ਦੇ ਐਲਾਨ ‘ਤੇ ਭਖੀ ਸਿਆਸਤ appeared first on TheUnmute.com - Punjabi News. Tags:
|
ਜਲੰਧਰ ਗੈਸ ਲੀਕ ਮਾਮਲੇ 'ਚ ਪੁਲਿਸ ਵੱਲੋਂ ਫੈਕਟਰੀ ਮਾਲਕ ਖ਼ਿਲਾਫ਼ ਮਾਮਲਾ ਦਰਜ Monday 19 June 2023 10:20 AM UTC+00 | Tags: breaking-news gas-leak-case jalandhar-gas-leak-case jalandhar-police new-dasmesh-nagar news punjab-news the-unmute the-unmute-punjabi-news ਚੰਡੀਗੜ੍ਹ, 19 ਜੂਨ 2023: ਜਲੰਧਰ ਦੇ ਲਾਡੋਵਾਲੀ ਰੋਡ ‘ਤੇ ਸਥਿਤ ਨਿਊ ਦਸਮੇਸ਼ ਨਗਰ ‘ਚ ਬਰਫ਼ ਫੈਕਟਰੀ ‘ਚੋਂ ਅਮੋਨੀਆ ਗੈਸ ਲੀਕ (Gas Leak Case) ਹੋਣ ਦੇ ਮਾਮਲੇ ‘ਚ ਥਾਣਾ ਨਵੀਂ ਬਾਰਾਦਰੀ ਦੀ ਪੁਲਿਸ ਨੇ ਫੈਕਟਰੀ ਮਾਲਕ ਅਨਿਲ ਮਿੱਤਲ ਖ਼ਿਲਾਫ਼ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਅਤੇ ਲੋਕਾਂ ਦੀ ਜਾਨ ਨੂੰ ਖਤਰਾ ਪੈਦਾ ਕਰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਿਟੀ ਨਵੀਂ ਬਾਰਾਦਰੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਕਤ ਐਫਆਈਆਰ ਰਣਜੀਤ ਸਿੰਘ ਵਾਸੀ ਨਿਊ ਦਸਮੇਸ਼ ਨਗਰ ਦੇ ਬਿਆਨਾਂ 'ਤੇ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਨਿਲ ਮਿੱਤਲ ਖ਼ਿਲਾਫ਼ ਧਾਰਾ 278, 284, 336 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਉਸ ਦੀ ਗ੍ਰਿਫ਼ਤਾਰੀ ਦਿਖਾਈ ਜਾਵੇਗੀ, ਜਦੋਂਕਿ ਫੈਕਟਰੀ ਨੂੰ ਰਿਹਾਇਸ਼ੀ ਖੇਤਰ ਤੋਂ ਸ਼ਿਫਟ ਕਰਨ ਲਈ ਨੋਟਿਸ ਵੀ ਜਾਰੀ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਸ਼ੁੱਕਰਵਾਰ ਦੇਰ ਸ਼ਾਮ ਨਿਊ ਦਸਮੇਸ਼ ਨਗਰ ‘ਚ ਅਮੋਨੀਆ ਗੈਸ ਲੀਕ (Gas Leak Case) ਹੋਣ ਕਾਰਨ ਇਲਾਕੇ ਦੇ ਲੋਕਾਂ ‘ਚ ਦਹਿਸ਼ਤ ਫੈਲ ਗਈ ਸੀ। ਉਕਤ ਇਲਾਕੇ ‘ਚ ਸਥਿਤ ਬਰਫ਼ ਫੈਕਟਰੀ ਜਗਦੰਬੇ ਕੋਲਡ ਸਟੋਰ ਤੋਂ ਗੈਸ ਲੀਕ ਹੋਈ। ਗੈਸ ਲੀਕ ਹੋਣ ਕਾਰਨ ਕੁਝ ਲੋਕਾਂ ਨੇ ਉਲਟੀਆਂ ਦੀ ਸ਼ਿਕਾਇਤ ਵੀ ਕੀਤੀ | ਮੌਕੇ ‘ਤੇ ਫਾਇਰ ਬ੍ਰਿਗੇਡ ਵਿਭਾਗ ਅਤੇ ਥਾਣਾ ਨਵੀਂ ਬਾਰਾਦਰੀ ਦੀ ਪੁਲਿਸ ਵੀ ਪਹੁੰਚ ਗਈ ਸੀ। ਹਾਲਾਂਕਿ ਫੈਕਟਰੀ ਮਾਲਕ ਦਾ ਕਹਿਣਾ ਹੈ ਕਿ ਉਕਤ ਗੈਸ ਸੀਵਰੇਜ ਦੀ ਹੈ ਪਰ ਲੋਕਾਂ ਨੇ ਦਾਅਵਾ ਕੀਤਾ ਸੀ ਕਿ ਫੈਕਟਰੀ ਵਿੱਚੋਂ ਪਹਿਲਾਂ ਵੀ ਗੈਸ ਲੀਕ ਹੋਈ ਸੀ ਪਰ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। The post ਜਲੰਧਰ ਗੈਸ ਲੀਕ ਮਾਮਲੇ ‘ਚ ਪੁਲਿਸ ਵੱਲੋਂ ਫੈਕਟਰੀ ਮਾਲਕ ਖ਼ਿਲਾਫ਼ ਮਾਮਲਾ ਦਰਜ appeared first on TheUnmute.com - Punjabi News. Tags:
|
CM ਭਗਵੰਤ ਮਾਨ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸਿੱਖ ਮਾਮਲਿਆਂ 'ਚ ਦਖ਼ਲਅੰਦਾਜ਼ੀ ਕਰ ਰਹੇ ਹਨ: ਹਰਜਿੰਦਰ ਸਿੰਘ ਧਾਮੀ Monday 19 June 2023 10:28 AM UTC+00 | Tags: aam-aadmi-party breaking-news cm-bhagwant-mann news punjab-government sgpc sikh-gurdwara-act sikh-gurdwara-act-1925 the-unmute-breaking-news ਅੰਮ੍ਰਿਤਸਰ, 19 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਸਿੱਖ ਗੁਰਦੁਆਰਾ ਐਕਟ 1925 (Sikh Gurdwara Act 1925) ਵਿਚ ਨਵੀਂ ਧਾਰਾ ਜੋੜਨ ਬਾਰੇ ਕੀਤੇ ਐਲਾਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਨੂੰ ਸਪੱਸ਼ਟ ਕੀਤਾ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕੋਈ ਵੀ ਸੋਧ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀਆਂ ਸਿਫ਼ਾਰਸ਼ਾਂ ਅਨੁਸਾਰ ਕੇਵਲ ਭਾਰਤ ਸਰਕਾਰ ਦੇਸ਼ ਦੀ ਸੰਸਦ ਜਰੀਏ ਹੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਰਾਜਨੀਤਕ ਰੰਗਤ ਦੇ ਕੇ ਆਪਣੇ ਦਿੱਲੀ ਬੈਠੇ ਆਕਾਵਾਂ ਨੂੰ ਖੁਸ਼ ਕਰਨਾ ਚਾਹੁੰਦੇ ਹਨ। ਮੁੱਖ ਮੰਤਰੀ ਦੀ ਅਜਿਹੀ ਸੋਚ ਸਿੱਖ ਸੰਸਥਾ ਉੱਤੇ ਵੱਡਾ ਹਮਲਾ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਨੂੰ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਸੂਬੇਦਾਰ ਬਣਨ ਦੀ ਬਜਾਏ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਸੂਬੇ ਦੇ ਵਿਕਾਸ ਬਾਰੇ ਗੱਲ ਕਰਨੀ ਚਾਹੀਦੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਬਾਰੇ ਸਪੱਸ਼ਟ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਦਾ ਪ੍ਰਸਾਰਣ ਪਹਿਲਾਂ ਹੀ ਵਿਸ਼ਵ ਪੱਧਰ 'ਤੇ ਚੱਲ ਰਿਹਾ ਹੈ, ਜਿਸ ਤੋਂ ਦੇਸ਼-ਵਿਦੇਸ਼ ਦੀ ਸੰਗਤ ਸੰਤੁਸ਼ਟ ਹੈ ਅਤੇ ਸੰਗਤ ਪਾਸੋਂ ਇਸ ਦੇ ਕੋਈ ਪੈਸੇ ਵੀ ਨਹੀਂ ਲਏ ਜਾਂਦੇ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਇਸੇ ਸਾਲ ਜੁਲਾਈ ਮਹੀਨੇ ਵਿਚ ਪੀਟੀਸੀ ਚੈੱਨਲ ਪਾਸੋਂ ਖ਼ਤਮ ਹੋਣ ਉਪਰੰਤ ਅਗਲੇ ਪ੍ਰਬੰਧ ਲਈ ਸ਼੍ਰੋਮਣੀ ਕਮੇਟੀ ਵੱਲੋਂ ਨਿਰਧਾਰਤ ਸਬ-ਕਮੇਟੀ ਇਸ ਸਬੰਧੀ ਕਾਰਜ ਕਰ ਰਹੀ ਹੈ, ਜਿਸ ਦੇ ਜਲਦ ਹੀ ਸਾਰਥਕ ਨਤੀਜੇ ਵੀ ਸਾਹਮਣੇ ਆਉਣਗੇ। ਐਡਵੋਕੇਟ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਉਨ੍ਹਾਂ ਦਾ ਸਿੱਖ ਗੁਰਦੁਆਰਾ ਐਕਟ 1925 (Sikh Gurdwara Act 1925) ਵਿਚ ਸੋਧ ਕਰਨ ਦਾ ਐਲਾਨ ਕੀ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਨਹੀਂ ਹੈ? ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਵਿਚ ਸੰਗਤ ਨੂੰ ਗੁੰਮਰਾਹ ਕਰਨ ਦੀ ਥਾਂ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਆਉਂਦੇ ਰਸਤਿਆਂ ਅਤੇ ਚੌਗਿਰਦੇ ਦੀ ਸਾਂਭ-ਸੰਭਾਲ ਤੇ ਸੰਗਤਾਂ ਦੀ ਸਹੂਲਤ ਵਧਾਉਣ ਵੱਲ ਧਿਆਨ ਦੇਣ, ਜੋ ਸਰਕਾਰ ਦੇ ਕਰਨ ਵਾਲਾ ਕਾਰਜ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਪਣੇ ਸਿਆਸੀ ਹਿੱਤਾਂ ਲਈ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਕਰਕੇ ਬਿਨਾਂ ਅਧਿਕਾਰ ਖੇਤਰ ਤੋਂ ਹੀ ਗੁਰਬਾਣੀ ਪ੍ਰਸਾਰਣ ਦਾ ਮਾਮਲਾ ਸੂਬੇ ਦੀ ਵਿਧਾਨ ਸਭਾ ਵਿਚ ਲੈ ਕੇ ਜਾ ਰਹੀ ਹੈ, ਜਦਕਿ ਪੰਜਾਬ ਦੀ ਸੂਬਾ ਸਰਕਾਰ ਪਾਸ ਐਕਟ 1925 ਵਿਚ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਸਬੰਧੀ ਪਹਿਲਾਂ ਵੀ ਗੁਰੂ ਨਾਨਕ ਦੇਵ ਯੂਨੀਵਰਸਲ ਬ੍ਰਦਰਹੁੱਡ ਸੁਸਾਇਟੀ ਨਾਂ ਦੀ ਸੰਸਥਾ ਵੱਲੋਂ ਸ਼੍ਰੋਮਣੀ ਕਮੇਟੀ ਵਿਰੁੱਧ ਪੰਜਾਬ ਹਰਿਆਣਾ ਹਾਈਕੋਰਟ ਵਿਖੇ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਮਾਣਯੋਗ ਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਮਰੱਥ ਸੰਸਥਾ ਮੰਨਦਿਆਂ ਖਾਰਜ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਗੁਰਬਾਣੀ ਪ੍ਰਸਾਰਣ ਦੇ ਅਧਿਕਾਰਾਂ ਸਬੰਧੀ ਪੰਜਾਬ ਦੀ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਗਿਆ ਸੀ ਅਤੇ ਹੁਣ ਫਿਰ ਸ. ਭਗਵੰਤ ਸਿੰਘ ਮਾਨ ਇਹ ਸ਼ਰਾਰਤ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੰਸਥਾ ਦੇ 103 ਸਾਲਾ ਦੇ ਇਤਿਹਾਸ ਵਿਚ ਕਈ ਸਰਕਾਰਾਂ ਆਈਆਂ ਤੇ ਗਈਆਂ, ਜਿਨ੍ਹਾਂ ਨੇ ਵੀ ਸੰਸਥਾ ਦੇ ਕੰਮਾਂ ਵਿਚ ਦਖ਼ਲਅੰਦਾਜ਼ੀ ਕੀਤੀ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ। ਉਨ੍ਹਾਂ ਸ. ਭਗਵੰਤ ਸਿੰਘ ਮਾਨ ਨੂੰ ਕਿਹਾ ਕਿ ਉਹ ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਉਲਝਾਉਣ ਤੋਂ ਬਾਜ ਆਉਣ, ਸਿੱਖ ਕੌਮ ਅਜਿਹੀ ਸਿੱਧੀ ਦਖ਼ਲਅੰਦਾਜ਼ੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਭਗਵੰਤ ਸਿੰਘ ਮਾਨ ਦੀ ਇਸ ਸੋਚ ਵਿਰੁੱਧ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਅਵਾਜ਼ ਚੁੱਕਣ ਵਾਲੇ ਆਗੂਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਭੁਪਿੰਦਰ ਸਿੰਘ ਭਲਵਾਨ, ਸ. ਤੇਜਾ ਸਿੰਘ ਕਮਾਲਪੁਰ, ਸ. ਗੁਰਲਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ। The post CM ਭਗਵੰਤ ਮਾਨ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸਿੱਖ ਮਾਮਲਿਆਂ ‘ਚ ਦਖ਼ਲਅੰਦਾਜ਼ੀ ਕਰ ਰਹੇ ਹਨ: ਹਰਜਿੰਦਰ ਸਿੰਘ ਧਾਮੀ appeared first on TheUnmute.com - Punjabi News. Tags:
|
ਐੱਸ.ਏ.ਐੱਸ. ਨਗਰ ODF ਪਲੱਸ ਦੇ ਦਰਜੇ ਵਾਲਾ ਤੀਜਾ ਜ਼ਿਲ੍ਹਾ ਬਣਿਆ: DC ਆਸ਼ਿਕਾ ਜੈਨ Monday 19 June 2023 10:39 AM UTC+00 | Tags: bathinda breaking-news dc-ashika-jain green-zone mohali news odf odf-plus odf-plus-status open-defecation-free ਐੱਸ.ਏ.ਐੱਸ. ਨਗਰ 19 ਜੂਨ 2023 : ਪੰਜਾਬ ਦੇ ਵਿਕਾਸ ਦੇ ਪ੍ਰਤੀਕ ਜ਼ਿਲ੍ਹਾ ਐੱਸ.ਏ.ਐੱਸ. ਨਗਰ ਨੇ ਇਕ ਹੋਰ ਪੁਲਾਂਘ ਪੁੱਟੀ ਹੈ ਤੇ ਇਹ ਜ਼ਿਲ੍ਹਾ ਓ.ਡੀ.ਐੱਫ. (ਓਪਨ ਡੈਫੇਕੇਸ਼ਨ ਫ੍ਰੀ) ਪਲੱਸ ਸ਼੍ਰੇਣੀ ਵਿੱਚ ਸ਼ਾਮਲ ਹੋਣ ਵਾਲਾ ਸੂਬੇ ਦਾ ਤੀਜਾ ਜ਼ਿਲ੍ਹਾ ਬਣ ਕੇ ਗਰੀਨ ਜ਼ੋਨ ਵਿੱਚ ਸ਼ਾਮਲ ਹੋ ਗਿਆ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਬਠਿੰਡਾ ਤੇ ਸੰਗਰੂਰ ਇਸ ਸ਼੍ਰੇਣੀ ਵਿੱਚ ਸ਼ਾਮਲ ਹਨ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਇਸ ਖੇਤਰ ਵਿੱਚ ਕਾਰਜਸ਼ੀਲ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ ਤੇ ਇਸ ਦਿਸ਼ਾ ਵਿੱਚ ਹੋਰ ਵੀ ਬਿਹਤਰ ਕਾਰਗੁਜ਼ਾਰੀ ਲਈ ਪ੍ਰੇਰਿਆ। ਇਸ ਬਾਬਤ ਹੋਰ ਵੇਰਵੇ ਸਾਂਝੇ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਬੈਂਬੀ ਨੇ ਦੱਸਿਆ ਕਿ ਲੋਕਾਂ ਦੀ ਜ਼ਿੰਦਗੀ ਬਿਹਤਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਯਤਸ਼ੀਲ ਹੈ ਤੇ ਜ਼ਿਲ੍ਹੇ ਦੇ ਕੁੱਲ 336 ਪਿੰਡਾਂ ਵਿਚੋਂ 85 ਪਿੰਡਾਂ ਨੇ ਓ.ਡੀ.ਐੱਫ਼ ਪਲਸ ਹੋਣ ਦਾ ਟੀਚਾ ਪ੍ਰਾਪਤ ਕੀਤਾ ਹੈ, ਜਿਸ ਸਦਕਾ ਜ਼ਿਲ੍ਹਾ ਐੱਸ ਐੱਸ ਨਗਰ ਸੂਬੇ ਵਿਚੋਂ ਤੀਜਾ ਜ਼ਿਲ੍ਹਾ ਬਣਿਆ ਹੈ, ਜਿਸ ਨੂੰ ਓ.ਡੀ.ਐੱਫ਼. ਪਲਸ ਦਾ ਦਰਜਾ ਪ੍ਰਾਪਤ ਹੋਇਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ)-2 ਦੇ ਅਧੀਨ ਪੂਰੇ ਰਾਜ ਵਿੱਚ ਗਿੱਲੇ-ਸੁੱਕੇ ਕੂੜੇ ਦਾ ਪ੍ਰਬੰਧਨ, ਗੰਦੇ ਪਾਣੀ ਦਾ ਪ੍ਰਬੰਧਨ ਅਤੇ ਪਲਾਸਟਿਕ ਵੇਸਟ ਮੈਨੇਜਮੈਟ ਦਾ ਕੰਮ ਚੱਲ ਰਿਹਾ ਹੈ। ਰਾਜ ਸਰਕਾਰ ਵੱਲੋਂ ਹਰ ਇੱਕ ਜ਼ਿਲ੍ਹੇ ਲਈ ਇਹਨਾਂ ਕੰਮਾਂ ਲਈ ਟੀਚਾ ਮਿਥਿਆ ਗਿਆ ਸੀ, ਜਿਸ ਵਿੱਚ ਜਿਲ੍ਹਾ ਐਸ.ਏ.ਐਸ. ਨਗਰ ਦੇ 85 ਪਿੰਡਾ ਨੂੰ 30 ਜੂਨ ਤੱਕ ਓ.ਡੀ.ਐਫ. ਪਲੱਸ ਘੋਸ਼ਿਤ ਕੀਤਾ ਜਾਣਾ ਸੀ, ਜੋ ਕਿ ਜ਼ਿਲ੍ਹੇ ਦੇ ਕੁੱਲ ਪਿੰਡਾਂ ਦਾ 25 ਫ਼ੀਸਦ ਬਣਦਾ ਹੈ। ਇਸ ਮਿੱਥੇ ਟੀਚੇ ਨੂੰ ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਅਤੇ ਯਤਨਾਂ ਸਦਕਾ ਜ਼ਿਲ੍ਹੇ ਐਸ.ਏ.ਐਸ.ਨਗਰ ਨੇ 30-6-2023 ਦੀ ਬਜਾਏ 19-6-2023 ਨੂੰ ਪੂਰਾ ਕਰ ਲਿਆ ਗਿਆ ਹੈ, ਬੀਤੇ ਕੇਵਲ 4 ਹਫਤਿਆਂ ਦੌਰਾਨ ਹੀ 30 ਸਕਰੀਨਿੰਗ ਚੈਂਬਰ ਪੂਰੇ ਕੀਤੇ ਗਏ, ਜਿਸ ਸਦਕਾ ਹੁਣ ਜ਼ਿਲ੍ਹਾ ਐਸ.ਏ.ਐਸ. ਨਗਰ ਪੂਰੇ ਰਾਜ ਵਿੱਚ ਤੀਜੇ ਸਥਾਨ ‘ਤੇ ਆ ਗਿਆ ਹੈ। ਇਹ ਸਭ ਜੋ ਕਿ ਸਬੰਧਤ ਵਿਭਾਗਾਂ ਦੇ ਕਰਮਚਾਰੀਆਂ/ ਅਧਿਕਾਰੀਆਂ ਦੀ ਮਿਹਨਤ ਅਤੇ ਲਗਨ ਸਦਕਾ ਹੀ ਸੰਭਵ ਹੋ ਸਕਿਆ ਹੈ, ਬਾਕੀ ਰਹਿੰਦੇ 75 ਫ਼ੀਸਦ ਪਿੰਡਾਂ ਵਿੱਚ ਇਹ ਕੰਮ ਪ੍ਰਗਤੀ ਅਧੀਨ ਹਨ, ਜਿਸ ਨੂੰ ਤੈਅ ਮਿਤੀ ਤੋਂ ਪਹਿਲਾ ਪੂਰਾ ਕਰਨ ਦਾ ਪੁਰਜੋਰ ਯਤਨ ਕੀਤਾ ਜਾ ਰਿਹਾ ਹੈ। ਓ. ਡੀ. ਐਫ. ਪਲੱਸ ਹੋਏ 85 ਪਿੰਡਾਂ ਵਿੱਚ ਗਿੱਲਾ -ਸੁੱਕਾ ਅਤੇ ਤਰਲ ਕੂੜਾ ਪ੍ਰਬੰਧਨ ਸਦਕਾ ਲੋਕ ਬਿਮਾਰੀਆ ਤੋਂ ਬਚੇ ਰਹਿਣਗੇ ਅਤੇ ਪਿੰਡਾਂ ਦੀ ਨੁਹਾਰ ਵਿੱਚ ਨਿਖਾਰ ਆਵੇਗਾ। ਇਸ ਦੇ ਨਾਲ ਨਾਲ ਪਿੰਡ ਵਿੱਚ ਮੌਜੂਦ ਸਥਾਨਕ ਸਰਕਾਰੀ ਸੰਸਥਾਵਾਂ ਵਿੱਚ ਨਿੱਜੀ ਤੌਰ ‘ਤੇ ਸਫਾਈ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ। ਓ. ਡੀ. ਐਫ. ਪਲੱਸ ਪੰਚਾਇਤਾਂ ਵਲੋਂ ਵਿਸ਼ੇਸ਼ ਤੌਰ ‘ਤੇ ਡਿਪਟੀ ਕਮਿਸ਼ਨਰ ਅਤੇ ਸਬੰਧਤ ਵਿਭਾਗਾਂ ਦਾ ਧਨਵਾਦ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਐੱਸ.ਏ.ਐੱਸ. ਨੂੰ ਅਵਲ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। The post ਐੱਸ.ਏ.ਐੱਸ. ਨਗਰ ODF ਪਲੱਸ ਦੇ ਦਰਜੇ ਵਾਲਾ ਤੀਜਾ ਜ਼ਿਲ੍ਹਾ ਬਣਿਆ: DC ਆਸ਼ਿਕਾ ਜੈਨ appeared first on TheUnmute.com - Punjabi News. Tags:
|
ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ ਰੱਖਣਾ ਹਰ ਸ਼ਹਿਰ ਵਾਸੀ ਦੀ ਜ਼ਿੰਮੇਵਾਰੀ: ਬ੍ਰਮ ਸ਼ੰਕਰ ਜਿੰਪਾ Monday 19 June 2023 10:44 AM UTC+00 | Tags: aam-aadmi-party bram-shankar-jimpa breaking-news clean-city cm-bhagwant-mann latest-news municipal-corporation news punjabi-news the-unmute-latest-news the-unmute-punjabi-news ਹੁਸ਼ਿਆਰਪੁਰ, 19 ਜੂਨ 2023: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਕਿਹਾ ਕਿ ਸ਼ਹਿਰ ਨੂੰ ਸਾਫ-ਸੁਥਰਾ ਰੱਖਣਾ ਹਰ ਸ਼ਹਿਰ ਵਾਸੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਨੂੰ ਦੇਸ਼ ਦੇ ਸਵੱਛ ਸ਼ਹਿਰਾਂ ਦੀ ਸ਼੍ਰੇਣੀ ਵਿਚ ਸ਼ਾਮਲ ਕੀਤਾ ਜਾਵੇਗਾ, ਜਿਸ ਲਈ ਨਗਰ ਨਿਗਮ ਵਲੋਂ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਹ 'ਮੇਰਾ ਸ਼ਹਿਰ ਮੇਰਾ ਮਾਣ' ਮੁਹਿੰਮ ਤਹਿਤ ਵਾਰਡ ਨੰਬਰ 27 ਵਿਚ ਸਫ਼ਾਈ ਪੰਦਰਵਾੜੇ ਦੇ ਚੌਥੇ ਦਿਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਵੀ ਮੌਜੂਦ ਸਨ। ਕੈਬਨਿਟ ਮੰਤਰੀ (Bram Shankar Jimpa) ਨੇ ਸ਼ਹਿਰ ਵਾਸੀਆਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਦਿਸ਼ਾ ਵਿਚ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਜੰਗੀ ਪੱਧਰ 'ਤੇ ਮੁਹਿੰਮ ਚਲਾਈ ਗਈ ਹੈ, ਪਰੰਤੂ ਨਗਰ ਨਿਗਮ ਦਾ ਇਹ ਯਤਨ ਤਾਂ ਹੀ ਕਾਮਯਾਬ ਹੋ ਸਕਦਾ ਹੈ, ਜਦ ਸ਼ਹਿਰ ਵਾਸੀ ਪੂਰਾ ਸਹਿਯੋਗ ਦੇਣ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਨਗਰ ਨਿਗਮ ਵਲੋਂ ਸ਼ੁਰੂ ਕੀਤੇ ਗਏ ਇਸ ਅਭਿਆਨ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ ਨਾ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ ਨੇ ਦੱਸਿਆ ਕਿ ਇਹ ਮੁਹਿੰਮ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਚਲਾਈ ਜਾਵੇਗੀ ਅਤੇ ਸ਼ਹਿਰ ਨੂੰ ਸਾਫ਼ ਰੱਖਣ ਵਿਚ ਅਹਿਮ ਯੋਗਦਾਨ ਦਿੱਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਉਹ ਸ਼ਹਿਰ ਵਿਚ ਨਾ ਤਾਂ ਖੁੱਲ੍ਹੇ ਵਿਚ ਕੂੜਾ ਸੁੱਟਣ ਅਤੇ ਨਾ ਹੀ ਅੱਗ ਲਗਾਉਣ। ਇਸ ਮੌਕੇ ਸਕੱਤਰ ਨਗਰ ਨਿਗਮ ਜਸਵਿੰਦਰ ਸਿੰਘ, ਸੈਨੇਟਰੀ ਇੰਸਪੈਕਟਰ ਰਾਜੇਸ਼ ਕੁਮਾਰ, ਗੁਰਵਿੰਦਰ ਸਿੰਘ, ਕੁਲਵਿੰਦਰ ਸਿੰਘ ਹੁੰਦਲ, ਡੀ.ਐਚ.ਓ ਡਾ. ਲਖਵੀਰ ਸਿੰਘ ਅਤੇ ਹੋਰ ਕਰਮਚਾਰੀ ਵੀ ਮੌਜੂਦ ਸਨ। The post ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ ਰੱਖਣਾ ਹਰ ਸ਼ਹਿਰ ਵਾਸੀ ਦੀ ਜ਼ਿੰਮੇਵਾਰੀ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News. Tags:
|
ਮਸ਼ਹੂਰ ਪੰਜਾਬੀ ਗਾਇਕਾ ਮਿਸ ਪੂਜਾ ਨੇ ਸੋਸ਼ਲ ਮੀਡੀਆ ਨੂੰ ਕਿਹਾ ਅਲਵਿਦਾ Monday 19 June 2023 10:51 AM UTC+00 | Tags: famous-punjabi-singer-miss-pooja miss-pooja news ਚੰਡੀਗੜ੍ਹ, 19 ਜੂਨ 2023: ਮਸ਼ਹੂਰ ਪੰਜਾਬੀ ਗਾਇਕਾ ਮਿਸ ਪੂਜਾ (Miss Pooja) ਨੇ ਸੋਸ਼ਲ ਮੀਡੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਆਈਡੀ ‘ਤੇ ਸੋਸ਼ਲ ਮੀਡੀਆ ਨੂੰ ਅਲਵਿਦਾ ਲਿਖਿਆ ਹੈ। ਮਿਸ ਪੂਜਾ ਦੀ ਪੋਸਟ ਪੋਸਟ ਕਰਨ ਤੋਂ ਬਾਅਦ ਪ੍ਰਸ਼ੰਸਕਾਂ ਨੇ ਕੁਮੈਂਟ ਕਰਨਾ ਸ਼ੁਰੂ ਕਰ ਦਿੱਤਾ। ਪ੍ਰਸ਼ੰਸਕ ਉਨ੍ਹਾਂ ਤੋਂ ਸੋਸ਼ਲ ਮੀਡੀਆ ਛੱਡਣ ਦਾ ਕਾਰਨ ਪੁੱਛ ਰਹੇ ਹਨ ਤਾਂ ਕੁਝ ਉਨ੍ਹਾਂ ਨੂੰ ਟ੍ਰੋਲ ਕਰ ਰਹੇ ਹਨ। ਕੁਝ ਲੋਕਾਂ ਨੇ ਲਿਖਿਆ ਕਿ ਇਹ ਕਿਧਰੇ ਨਹੀਂ ਜਾਣਗੇ, ਇਹ ਸਿਰਫ ਇਕ ਪਬਲੀਸਿਟੀ ਸਟੰਟ ਹੈ, ਫਿਰ ਇਹ ਆਪਣੀ ਪੋਸਟ ਪਾ ਲੈਣਗੇ । ਆਹੂਜਾ ਸਿਮੀ ਨੇ ਲਿਖਿਆ ਹੈ ਕਿ ਜੇਕਰ ਤੁਸੀਂ ਪੋਸਟ ਕਰਦੇ ਹੋ ਤਾਂ ਸਾਫ਼ ਲਿਖੋ, ਅਜਿਹੇ ਲੋਕਾਂ ਦੇ ਕਮੈਂਟ ਲੈਣ ਲਈ ਤੁਸੀਂ ਬੇਲੋੜੀ ਪੋਸਟ ਕਰਦੇ ਰਹਿੰਦੇ ਹੋ। ਤੁਸੀਂ 4 ਦਿਨਾਂ ਬਾਅਦ ਦੁਬਾਰਾ ਉਹੀ ਪੋਸਟ ਪਾਓਗੇ, ਅੱਜਕੱਲ ਸੋਸ਼ਲ ਮੀਡੀਆ ‘ਤੇ ਇਹ ਟ੍ਰੈਂਡ ਚੱਲ ਰਿਹਾ ਹੈ।
The post ਮਸ਼ਹੂਰ ਪੰਜਾਬੀ ਗਾਇਕਾ ਮਿਸ ਪੂਜਾ ਨੇ ਸੋਸ਼ਲ ਮੀਡੀਆ ਨੂੰ ਕਿਹਾ ਅਲਵਿਦਾ appeared first on TheUnmute.com - Punjabi News. Tags:
|
PM ਨਰਿੰਦਰ ਮੋਦੀ 24-25 ਜੂਨ ਨੂੰ ਕਰਨਗੇ ਮਿਸਰ ਦੀ ਆਪਣੀ ਪਹਿਲੀ ਸਰਕਾਰੀ ਯਾਤਰਾ Monday 19 June 2023 12:15 PM UTC+00 | Tags: al-hakim-masjid america egypt first-world-war heliopolis-cemetery india news prime-minister-narendra-mod us ਚੰਡੀਗੜ੍ਹ,19 ਜੂਨ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਅਤੇ ਮਿਸਰ (EGYPT) ਦੇ ਦੌਰੇ ‘ਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੀ ਪੂਰੀ ਯੋਜਨਾ ਸਾਹਮਣੇ ਆ ਗਈ ਹੈ। ਪ੍ਰਧਾਨ ਮੰਤਰੀ ਮੋਦੀ 21 ਜੂਨ ਦੀ ਸਵੇਰ ਨੂੰ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਵਿੱਚ ਯੋਗ ਦਿਵਸ ਸਮਾਗਮ ਵਿੱਚ ਹਿੱਸਾ ਲੈਣਗੇ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਿਊਯਾਰਕ ਵਿੱਚ ਵੱਖ-ਵੱਖ ਵਰਗਾਂ ਦੀਆਂ ਪ੍ਰਮੁੱਖ ਹਸਤੀਆਂ ਅਤੇ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਮੋਦੀ 21 ਜੂਨ ਨੂੰ ਵਾਸ਼ਿੰਗਟਨ ਡੀਸੀ ਵੀ ਜਾਣਗੇ, ਇੱਥੇ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨਾਲ ਮੁਲਾਕਾਤ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 22 ਜੂਨ ਨੂੰ ਵ੍ਹਾਈਟ ਹਾਊਸ ਵਿੱਚ ਰਸਮੀ ਸਵਾਗਤ ਕੀਤਾ ਜਾਵੇਗਾ।ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਅਮਰੀਕੀ ਰਾਸ਼ਟਰਪਤੀ ਬਿਡੇਨ ਨਾਲ ਰਸਮੀ ਦੁਵੱਲੀ ਮੀਟਿੰਗ ਕਰਨਗੇ। ਬੈਠਕ ਤੋਂ ਬਾਅਦ ਪੀਐਮ ਮੋਦੀ ਅਮਰੀਕੀ ਕਾਂਗਰਸ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਅਮਰੀਕੀ ਕਾਂਗਰਸ ਪ੍ਰਧਾਨ ਮੰਤਰੀ ਦਾ ਸਵਾਗਤ ਕਰੇਗੀ। ਅਮਰੀਕੀ ਸੈਨੇਟਰ ਪੀਐਮ ਮੋਦੀ ਦੇ ਸਨਮਾਨ ਵਿੱਚ ਡਿਨਰ ਪਾਰਟੀ ਦੇਣਗੇ। 23 ਜੂਨ ਨੂੰ ਪ੍ਰਧਾਨ ਮੰਤਰੀ ਮੋਦੀ ਚੁਣੇ ਹੋਏ ਅਮਰੀਕੀ ਉਦਯੋਗਾਂ ਦੇ ਸੀਈਓਜ਼ ਨਾਲ ਮੁਲਾਕਾਤ ਕਰਨਗੇ ਅਤੇ ਇਸ ਦੌਰਾਨ ਉਦਯੋਗ ਅਤੇ ਨਿਵੇਸ਼ ਨਾਲ ਜੁੜੇ ਮਾਮਲਿਆਂ ‘ਤੇ ਗੱਲਬਾਤ ਹੋਵੇਗੀ।ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਮੇਜ਼ਬਾਨੀ ਅਮਰੀਕੀ ਉਪ ਰਾਸ਼ਟਰਪਤੀ ਅਤੇ ਵਿਦੇਸ਼ ਸਕੱਤਰ ਕਰਨਗੇ। ਇਸ ਦੌਰਾਨ ਦੋਵੇਂ ਦੇਸ਼ਾਂ ਦੇ ਨੇਤਾ ਲੰਚ ਵੀ ਕਰਨਗੇ। ਪ੍ਰਧਾਨ ਮੰਤਰੀ ਮੋਦੀ ਕੈਨੇਡੀ ਸੈਂਟਰ ਸਮਾਗਮ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਦੀਆਂ ਪ੍ਰਮੁੱਖ ਪੇਸ਼ੇਵਰ ਹਸਤੀਆਂ ਅਤੇ ਨੇਤਾਵਾਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਪੀਐਮ ਮੋਦੀ ਮਿਸਰ ਲਈ ਰਵਾਨਾ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 24-25 ਜੂਨ ਨੂੰ ਮਿਸਰ(Egypt) ਦੀ ਆਪਣੀ ਪਹਿਲੀ ਸਰਕਾਰੀ ਯਾਤਰਾ ਕਰਨਗੇ। 1997 ਤੋਂ ਬਾਅਦ ਕਿਸੇ ਪ੍ਰਮੁੱਖ ਭਾਰਤੀ ਨੇਤਾ ਦੀ ਇਹ ਪਹਿਲੀ ਮਿਸਰ ਯਾਤਰਾ ਹੋਵੇਗੀ। ਪੀਐਮ ਮੋਦੀ 24 ਜੂਨ ਨੂੰ ਦੁਪਹਿਰ ਨੂੰ ਕਾਹਿਰਾ ਵਿੱਚ ਭਾਰਤੀ ਭਾਈਚਾਰੇ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਭਾਰਤੀ ਭਾਈਚਾਰਿਆਂ ਅਤੇ ਪ੍ਰਮੁੱਖ ਸ਼ਖਸੀਅਤਾਂ ਨਾਲ ਗੱਲਬਾਤ ਵੀ ਹੋਵੇਗੀ। ਪ੍ਰਧਾਨ ਮੰਤਰੀ ਮੋਦੀ 25 ਜੂਨ ਨੂੰ ਅਲ-ਹਕੀਮ ਮਸਜਿਦ ਜਾਣਗੇ। ਪ੍ਰਧਾਨ ਮੰਤਰੀ ਮੋਦੀ ਪਹਿਲੇ ਵਿਸ਼ਵ ਯੁੱਧ ਵਿੱਚ ਸ਼ਹੀਦ ਹੋਏ ਭਾਰਤੀ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਲਈ ਹੇਲੀਓਪੋਲਿਸ ਕਬਰਸਤਾਨ ਵੀ ਜਾਣਗੇ। ਇਸ ਤੋਂ ਬਾਅਦ ਪੀਐਮ ਮੋਦੀ ਮਿਸਰ ਦੇ ਰਾਸ਼ਟਰਪਤੀ ਨਾਲ ਦੁਵੱਲੀ ਗੱਲਬਾਤ ਕਰਨਗੇ। The post PM ਨਰਿੰਦਰ ਮੋਦੀ 24-25 ਜੂਨ ਨੂੰ ਕਰਨਗੇ ਮਿਸਰ ਦੀ ਆਪਣੀ ਪਹਿਲੀ ਸਰਕਾਰੀ ਯਾਤਰਾ appeared first on TheUnmute.com - Punjabi News. Tags:
|
ਭੋਪਾਲ 'ਚ ਨੌਜਵਾਨ ਨੂੰ ਬੈਲਟ ਨਾਲ ਬੰਨ੍ਹ ਕੇ ਕੁੱਟਮਾਰ ਦਾ ਮਾਮਲਾ: ਦੋਸ਼ੀਆਂ 'ਤੇ NSA ਤਹਿਤ ਹੋਵੇਗੀ ਕਾਰਵਾਈ Monday 19 June 2023 12:31 PM UTC+00 | Tags: bhopal bhopal-news breaking-news chief-minister-shivraj-singh india-news latest-news madhya-pradesh news nsa nsa-act ਚੰਡੀਗੜ੍ਹ,19 ਜੂਨ 2023: ਮੱਧ ਪ੍ਰਦੇਸ਼ ਦੇ ਭੋਪਾਲ (Bhopal) ਦੇ ਟਿੱਲਾ ਜਮਾਲਪੁਰਾ ਥਾਣੇ ਅਧੀਨ ਧਰਮ ਪਰਿਵਰਤਨ ਮਾਮਲੇ ‘ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਦੀ ਨਾਰਾਜ਼ਗੀ ਤੋਂ ਬਾਅਦ ਪੁਲਿਸ ਵਿਭਾਗ ਹਰਕਤ ‘ਚ ਆ ਗਈ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਹੁਣ ਐਨਐਸਏ ਤਹਿਤ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਕੁਝ ਸਮੇਂ ‘ਚ ਤਿੰਨਾਂ ਦੇ ਘਰ ‘ਤੇ ਵੀ ਬੁਲਡੋਜ਼ਰ ਦੀ ਕਾਰਵਾਈ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਸੀ। ਵੀਡੀਓ ‘ਚ ਕੁਝ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਬੈਲਟ ਨਾਲ ਬੰਨ੍ਹ ਕੇ ਧਰਮ ਪਰਿਵਰਤਨ ਲਈ ਕਿਹਾ ਜਾ ਰਿਹਾ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਨੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਪੁਲਿਸ ਕਮਿਸ਼ਨਰ ਭੋਪਾਲ ਅਤੇ ਕਲੈਕਟਰ ਭੋਪਾਲ ਨੂੰ ਸਖ਼ਤ ਨਿਰਦੇਸ਼ ਦਿੱਤੇ ਸਨ। ਨਿਰਦੇਸ਼ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਸੀ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਕੇ ਮਿਸਾਲ ਕਾਇਮ ਕੀਤੀ ਜਾਵੇ। ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਤਿੰਨਾਂ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਨੇ ਹੁਣ ਉਸ ‘ਤੇ NSA ਲਗਾਉਣ ਦਾ ਫੈਸਲਾ ਕੀਤਾ ਹੈ। ਵਾਇਰਲ ਵੀਡੀਓ ‘ਚ ਕੁਝ ਵਿਅਕਤੀ ਨੇ ਪੀੜਤ ਨੂੰ ਬੈਲਟ ਨਾਲ ਬੰਨ੍ਹ ਦਿੱਤਾ ਹੈ ਅਤੇ ਉਸ ਨੂੰ ਮੁਆਫ਼ੀ ਮੰਗਣ ਲਈ ਕਹਿ ਰਹੇ ਹਨ। ਵੀਡੀਓ ‘ਚ ਤਿੰਨੋਂ ਦੋਸ਼ੀ ਨੌਜਵਾਨ ਨੂੰ ਧਮਕੀ ਦੇ ਰਹੇ ਹਨ ਕਿ ਜੇਕਰ ਉਸ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਹ ਉਸ ਦੀ ਭੈਣ ਅਤੇ ਮਾਂ ਨਾਲ ਜ਼ਬਰ-ਜਨਾਹ ਕਰਨਗੇ। ਪੀੜਤ ਨੇ ਥਾਣਾ ਸਦਰ ਨੂੰ ਦੱਸਿਆ ਕਿ ਦੋਸ਼ੀ ਉਸ ‘ਤੇ ਧਰਮ ਪਰਿਵਰਤਨ ਲਈ ਦਬਾਅ ਪਾ ਰਹੇ ਸਨ। ਪੀੜਤ ਦੇ ਭਰਾ ਨੇ ਮੀਡੀਆ ਨੂੰ ਇਹ ਵੀ ਦੱਸਿਆ ਕਿ ਮੁਲਜ਼ਮਾਂ ਕਾਰਨ ਹੀ ਅਸੀਂ ਆਪਣਾ ਘਰ ਸਸਤੇ ਵਿੱਚ ਵੇਚ ਦਿੱਤਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਛੇ ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਹੈ। ਇਨ੍ਹਾਂ ਵਿੱਚੋਂ ਤਿੰਨ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੀੜਤ ਵੀਡੀਓ ਇੰਦਰਾ ਵਿਹਾਰ ਕਲੋਨੀ ਪੰਚਵਟੀ ਕਲੋਨੀ ਦੇ ਰਹਿਣ ਵਾਲੇ ਨੌਜਵਾਨ ਦੀ ਹੈ। ਇੱਕ ਜੋ ਫੋਟੋਗ੍ਰਾਫੀ ਦਾ ਕੰਮ ਕਰਦਾ ਹੈ। ਇਹ ਵੀਡੀਓ 9 ਜੂਨ ਨੂੰ ਟਿੱਲਾ ਜਮਾਲਪੁਰਾ ਵਿੱਚ ਹੀ ਬਣਾਈ ਗਈ ਹੈ। ਨੌਜਵਾਨ ਨਾਲ ਜੁੜੇ ਦੋਸਤਾਂ ਦਾ ਕਹਿਣਾ ਹੈ ਕਿ ਉਹ ਟਿੱਲਾ ਜਮਾਲਪੁਰਾ ਦੇ ਕਈ ਥਾਣਿਆਂ ‘ਚ ਉਸ ਦੀ ਸ਼ਿਕਾਇਤ ਕਰਨ ਗਿਆ ਸੀ ਪਰ ਉਸ ਦੀ ਸ਼ਿਕਾਇਤ ‘ਤੇ ਕੋਈ ਸੁਣਵਾਈ ਨਹੀਂ ਹੋਈ। ਹਾਲਾਂਕਿ ਇਹ ਕਾਰਵਾਈ ਗ੍ਰਹਿ ਮੰਤਰੀ ਦੀਆਂ ਹਦਾਇਤਾਂ ਤੋਂ ਬਾਅਦ ਹੋਈ ਹੈ। The post ਭੋਪਾਲ ‘ਚ ਨੌਜਵਾਨ ਨੂੰ ਬੈਲਟ ਨਾਲ ਬੰਨ੍ਹ ਕੇ ਕੁੱਟਮਾਰ ਦਾ ਮਾਮਲਾ: ਦੋਸ਼ੀਆਂ ‘ਤੇ NSA ਤਹਿਤ ਹੋਵੇਗੀ ਕਾਰਵਾਈ appeared first on TheUnmute.com - Punjabi News. Tags:
|
698 ਪੁਲਿਸ ਟੀਮਾਂ ਨੇ ਸੂਬੇ 'ਚ 16118 ਗੁਰਦੁਆਰਿਆਂ, 4263 ਮੰਦਰਾਂ, 1930 ਚਰਚਾਂ ਅਤੇ 777 ਮਸਜਿਦਾਂ ਦੀ ਚੈਕਿੰਗ ਕੀਤੀ Monday 19 June 2023 12:41 PM UTC+00 | Tags: breaking-news churches crime gurdwaras news police-checking police-teams punjab-police punjab-police-special-checking special-checking temples ਚੰਡੀਗੜ, 19 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਰਾਰਤੀ ਅਨਸਰਾਂ 'ਤੇ ਸਖ਼ਤੀ ਨਾਲ ਨਜ਼ਰ ਰੱਖਣ ਲਈ ਸਾਰੇ ਧਾਰਮਿਕ ਸਥਾਨਾਂ 'ਤੇ ਪੁਖ਼ਤਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ (Punjab Police) ਵੱਲੋਂ ਅਜਿਹੀਆਂ ਸੰਸਥਾਵਾਂ ਜਿਵੇਂ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ 'ਤੇ ਦੋ ਦਿਨਾਂ ਵਿਸ਼ੇਸ਼ ਚੈਕਿੰਗ ਕੀਤੀ ਗਈ । ਇਸ ਚੈਕਿੰਗ ਦਾ ਉਦੇਸ਼ ਧਾਰਮਿਕ ਸੰਸਥਾਵਾਂ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਅਤੇ ਇਹ ਯਕੀਨੀ ਬਣਾਉਣ ਸੀ ਅਜਿਹੀਆਂ ਸੰਸਥਾਵਾਂ ਤੇ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ ਅਤੇ ਪੂਰੀ ਤਰਾਂ ਕੰਮ ਕਰ ਰਹੇ ਹਨ। ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਇਹ ਵਿਸ਼ੇਸ਼ ਚੈਕਿੰਗ ਕੀਤੀ ਗਈ ਸੀ ।
ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁੁਕਲਾ ਨੇ ਕਿਹਾ ਕਿ ਸੀਪੀਜ/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਸਾਰੇ ਧਾਰਮਿਕ ਸਥਾਨਾਂ ਜਿਨਾਂ ਵਿੱਚ ਮੰਦਰਾਂ, ਗੁਰਦੁਆਰਿਆਂ, ਚਰਚਾਂ ਅਤੇ ਮਸਜਿਦਾਂ ਸ਼ਾਮਲ ਹਨ, ਦਾ ਦੌਰਾ ਕਰਨ ਲਈ ਲਈ ਲੋੜੀਂਦੀ ਗਿਣਤੀ ਵਿੱਚ ਟੀਮਾਂ ਤਾਇਨਾਤ ਕਰਨ ਅਤੇ ਪੁਜਾਰੀਆਂ ਅਤੇ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨਾਲ ਸੁਰੱਖਿਆ ਸਮੀਖਿਆ ਮੀਟਿੰਗਾਂ ਕਰਨ। ਉਨਾਂ ਕਿਹਾ ਕਿ ਗਜਟਿਡ ਰੈਂਕ ਦੇ ਅਧਿਕਾਰੀਆਂ (ਜੀ.ਓਜ) ਨੂੰ ਮਹੱਤਵਪੂਰਨ ਧਾਰਮਿਕ ਸਮੂਹਾਂ ਜਿਵੇਂ ਕਿ ਸਤਕਾਰ ਕਮੇਟੀਆਂ ਅਤੇ ਸ਼ਿਵ ਸੈਨਾ ਆਗੂਆਂ ਨਾਲ ਮੀਟਿੰਗਾਂ ਕਰਨ ਲਈ ਵੀ ਕਿਹਾ ਗਿਆ ਸੀ।
ਉਨਾਂ ਨੇ ਪੁਲਿਸ ਟੀਮਾਂ (Punjab Police) ਨੂੰ ਇਹ ਵੀ ਹਦਾਇਤ ਕੀਤੀ ਕਿ ਸਾਰੇ ਧਾਰਮਿਕ ਸਥਾਨਾਂ 'ਤੇ ਸੀਸੀਟੀਵੀ ਕੈਮਰੇ ਲਗਾਏ ਜਾਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਚੌਕੀਦਾਰ/ਸੁਰੱਖਿਆ ਗਾਰਡ ਵੱਲੋਂ ਨਿਗਰਾਨੀ ਕੀਤੀ ਜਾਵੇ। ਇਸ ਦੌਰਾਨ ਘੱਟੋ-ਘੱਟ 698 ਪੁਲੀਸ ਟੀਮਾਂ, ਜਿਨਾਂ ਵਿੱਚ 4000 ਤੋਂ ਵੱਧ ਪੁਲੀਸ ਮੁਲਾਜਮ ਸ਼ਾਮਲ ਸਨ, ਨੇ ਸੂਬੇ ਭਰ ਵਿੱਚ 16118 ਗੁਰਦੁਆਰਿਆਂ, 4263 ਮੰਦਰਾਂ, 1930 ਚਰਚਾਂ ਅਤੇ 777 ਮਸਜਿਦਾਂ ਦੀ ਚੈਕਿੰਗ ਕੀਤੀ। ਇਹ ਸਮੁੱਚੀ ਚੈਕਿੰਗ ਦੀ ਨਿਗਰਾਨੀ ਰੇਂਜ ਇੰਸਪੈਕਟਰ ਜਨਰਲ ਆਫ ਪੁਲਿਸ (ਆਈ.ਜੀ.ਐਸ.ਪੀ.) ਵੱਲੋਂ ਖੁਦ ਕੀਤੀ ਗਈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਮੂਹ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਧਾਰਮਿਕ ਅਦਾਰਿਆਂ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹਮੇਸ਼ਾ ਚੌਕਸ ਰਹਿਣ। ਉਨਾਂ ਨੇ ਸੀਸੀਟੀਵੀ ਕੈਮਰਿਆਂ ਦੀ ਹਫਤਾਵਾਰੀ ਚੈਕਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਕੰਮ ਕਰ ਰਹੇ ਹਨ ਜਾਂ ਨਹੀਂ। ਉਨਾਂ ਪ੍ਰਬੰਧਕ ਕਮੇਟੀਆਂ ਨੂੰ ਆਪੋ-ਆਪਣੇ ਧਾਰਮਿਕ ਸਥਾਨਾਂ ਦੇ ਪ੍ਰਵੇਸ਼ ਦੁਆਰ 'ਤੇ ਸੁਰੱਖਿਆ ਗਾਰਡ ਤਾਇਨਾਤ ਕਰਨ ਦੀ ਸਲਾਹ ਵੀ ਦਿੱਤੀ। ਜ਼ਿਕਰਯੋਗ ਹੈ ਕਿ ਸੀਪੀਜ/ਐਸਐਸਪੀਜ ਨੂੰ ਸਮਾਜ ਵਿਰੋਧੀ ਅਨਸਰਾਂ 'ਤੇ ਨਿਗਰਾਨੀ ਵਧਾਉਣ ਲਈ ਸਾਰੇ ਧਾਰਮਿਕ ਸਥਾਨਾਂ ਦੇ ਆਲੇ ਦੁਆਲੇ ਪੁਲਿਸ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। The post 698 ਪੁਲਿਸ ਟੀਮਾਂ ਨੇ ਸੂਬੇ ‘ਚ 16118 ਗੁਰਦੁਆਰਿਆਂ, 4263 ਮੰਦਰਾਂ, 1930 ਚਰਚਾਂ ਅਤੇ 777 ਮਸਜਿਦਾਂ ਦੀ ਚੈਕਿੰਗ ਕੀਤੀ appeared first on TheUnmute.com - Punjabi News. Tags:
|
ਭਵਾਨੀ ਦੇਵੀ ਨੇ ਰਚਿਆ ਇਤਿਹਾਸ, ਏਸ਼ੀਅਨ ਫੈਂਸਿੰਗ ਚੈਂਪੀਅਨਸ਼ਿਪ 'ਚ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਤਲਵਾਰਬਾਜ਼ Monday 19 June 2023 12:54 PM UTC+00 | Tags: asian-fencing-championship bhavani-devi breaking-news first-indian-fencer latest-news news sports-news ਚੰਡੀਗੜ, 19 ਜੂਨ 2023: ਭਾਰਤੀ ਤਲਵਾਰਬਾਜ਼ ਭਵਾਨੀ ਦੇਵੀ (Bhavani Devi) ਨੇ 19 ਜੂਨ ਨੂੰ ਏਸ਼ੀਅਨ ਤਲਵਾਰਬਾਜ਼ੀ ਚੈਂਪੀਅਨਸ਼ਿਪ ਵਿੱਚ ਇਤਿਹਾਸ ਰਚਿਆ ਹੈ । 29 ਸਾਲਾ ਭਵਾਨੀ ਦੇਵੀ ਨੇ ਚੀਨ ਦੇ ਵੂਕਸ਼ੀ ‘ਚ ਮਹਿਲਾ ਸੈਬਰ ਈਵੈਂਟ ਦੇ ਸੈਮੀਫਾਈਨਲ ‘ਚ ਹਾਰਨ ਦੇ ਬਾਵਜੂਦ ਕਾਂਸੀ ਦਾ ਤਮਗਾ ਜਿੱਤਿਆ ਹੈ। ਤੁਹਾਨੂੰ ਦੱਸ ਦਈਏ ਕਿ ਇਹ ਦੇਸ਼ ਲਈ ਇਹ ਪਹਿਲਾ ਤਮਗਾ ਹੈ। ਭਵਾਨੀ (Bhavani Devi) ਨੂੰ ਸੈਮੀਫਾਈਨਲ ‘ਚ ਉਜ਼ਬੇਕਿਸਤਾਨ ਦੀ ਜ਼ੈਨਬ ਡੇਬੇਕੋਵਾ ਦੇ ਖਿਲਾਫ ਕੰਡੇਦਾਰ ਸੰਘਰਸ਼ ਦਾ ਸਾਹਮਣਾ ਕਰਨਾ ਪਿਆ ਸੀ। ਭਵਾਨੀ ਇਸ ਮੈਚ ਵਿੱਚ 14-15 ਨਾਲ ਹਾਰ ਗਈ ਸੀ ਪਰ ਉਸ ਨੇ ਇਸ ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ । ਦਰਅਸਲ, ਭਵਾਨੀ ਦੇਵੀ ਨੂੰ ਏਸ਼ੀਆਈ ਤਲਵਾਰਬਾਜ਼ੀ ਚੈਂਪੀਅਨਸ਼ਿਪ ਦੇ ਕੁਆਰਟਰ ਫਾਈਨਲ ਵਿੱਚ ਮਿਸਾਕੀ ਇਮੁਰਾ ਨੂੰ ਹਰਾ ਕੇ ਤਮਗਾ ਪੱਕਾ ਕਰ ਲਿਆ ਸੀ , ਪਰ ਚੀਨ ਦੇ ਵੂਸ਼ੀ ਵਿੱਚ ਮਹਿਲਾ ਸੈਬਰ ਮੁਕਾਬਲੇ ਦੇ ਸੈਮੀ ਫਾਈਨਲ ਵਿੱਚ ਹਾਰ ਗਈ। ਇਸ ਹਾਰ ਦੇ ਬਾਵਜੂਦ ਭਵਾਨੀ ਨੇ ਕਾਂਸੀ ਦਾ ਤਮਗਾ ਆਪਣੇ ਨਾਂ ਦਰਜ ਕਰਵਾਇਆ। The post ਭਵਾਨੀ ਦੇਵੀ ਨੇ ਰਚਿਆ ਇਤਿਹਾਸ, ਏਸ਼ੀਅਨ ਫੈਂਸਿੰਗ ਚੈਂਪੀਅਨਸ਼ਿਪ ‘ਚ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਤਲਵਾਰਬਾਜ਼ appeared first on TheUnmute.com - Punjabi News. Tags:
|
ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ Monday 19 June 2023 01:03 PM UTC+00 | Tags: aam-aadmi-party breaking-news cm-bhagwant-mann eminent-personalities latest-news legislative-assembly news punjab-chief-minister-bhagwant-mann punjab-legislative-assembly punjab-news punjab-vidhan-sabha ਚੰਡੀਗੜ੍ਹ, 19 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਨੇ ਉੱਘੀਆਂ ਸ਼ਖ਼ਸੀਅਤਾਂ, ਜਿਨ੍ਹਾਂ ਵਿੱਚ ਸਿਆਸੀ ਹਸਤੀਆਂ, ਸੁਤੰਤਰਤਾ ਸੰਗਰਾਮੀ, ਸ਼ਹੀਦ, ਖਿਡਾਰੀ ਤੇ ਉੜੀਸਾ ਰੇਲ ਹਾਦਸੇ ਵਿੱਚ ਜਾਨਾਂ ਗਵਾਉਣ ਵਾਲੇ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਂਟ ਕੀਤੀ। 16ਵੀਂ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ ਦੌਰਾਨ ਸਦਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਮੰਤਰੀ ਚੌਧਰੀ ਸਵਰਨਾ ਰਾਮ, ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ, ਸਾਬਕਾ ਵਿਧਾਇਕ ਰੁਮਾਲ ਚੰਦ, ਸੁਤੰਤਰਤਾ ਸੰਗਰਾਮੀ ਉਜਾਗਰ ਸਿੰਘ, ਸ਼ਹੀਦ ਮਨਦੀਪ ਸਿੰਘ ਹਵਲਦਾਰ, ਸ਼ਹੀਦ ਕੁਲਵੰਤ ਸਿੰਘ ਚੜਿੱਕ, ਸ਼ਹੀਦ ਸਿਪਾਹੀ ਹਰਕ੍ਰਿਸ਼ਨ ਸਿੰਘ ਤੇ ਸ਼ਹੀਦ ਸਿਪਾਹੀ ਸੇਵਕ ਸਿੰਘ, ਉੱਘੇ ਖਿਡਾਰੀ ਕੌਰ ਸਿੰਘ ਤੇ ਕਿਰਨ ਅਜੀਤ ਪਾਲ ਸਿੰਘ, ਪ੍ਰਸਿੱਧ ਅਦਾਕਾਰ ਮੰਗਲ ਢਿੱਲੋਂ ਅਤੇ ਸ਼ਹੀਦ ਨਾਇਬ ਸੂਬੇਦਾਰ ਬਲਬੀਰ ਸਿੰਘ ਰਾਣਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਬੰਧਤ ਪਰਿਵਾਰਾਂ ਨੂੰ ਸਦਨ ਵੱਲੋਂ ਸ਼ੋਕ ਸੁਨੇਹੇ ਭੇਜਣ ਬਾਰੇ ਮਤਾ ਲਿਆਂਦਾ, ਜਿਸ ਨੂੰ ਸਰਬਸੰਮਤੀ ਨਾਲ ਸਵੀਕਾਰ ਕਰ ਲਿਆ ਗਿਆ। ਸ਼ਰਧਾਂਜਲੀ ਭੇਂਟ ਕਰਨ ਦੌਰਾਨ ਵਿਛੜੀਆਂ ਰੂਹਾਂ ਦੇ ਸਨਮਾਨ ਵਿੱਚ ਦੋ ਮਿੰਟ ਦਾ ਮੌਨ ਵੀ ਧਾਰਨ ਕੀਤਾ ਗਿਆ ਸੀ। The post ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ appeared first on TheUnmute.com - Punjabi News. Tags:
|
ਪੰਜਾਬ ਕੈਬਨਿਟ ਵੱਲੋਂ 16 ਨਵੇਂ ਸਰਕਾਰੀ ਕਾਲਜਾਂ 'ਚ ਸਹਾਇਕ ਪ੍ਰੋਫੈਸਰਾਂ ਦੀਆਂ 320 ਵਾਧੂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ Monday 19 June 2023 01:09 PM UTC+00 | Tags: aam-aadmi-party assistant-professors bhagwant-mann breaking-news chief-minister-bhagwant-mann cm-bhagwant-mann government-colleges labour-department news posts-of-assistant-professors punjab-educational-tribunal punjab-government punjab-government-colleges the-unmute-breaking-news ਚੰਡੀਗੜ੍ਹ, 19 ਜੂਨ 2023: ਕਿਫ਼ਾਇਤੀ ਤੇ ਮਿਆਰੀ ਉੱਚ ਸਿੱਖਿਆ ਤੱਕ ਸੂਬੇ ਦੇ ਨੌਜਵਾਨਾਂ ਦੀ ਪਹੁੰਚ ਵਧਾਉਣ ਦੇ ਉਦੇਸ਼ ਨਾਲ ਕੀਤੇ ਇਕ ਮਿਸਾਲੀ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ (Punjab Cabinet) ਨੇ ਸੋਮਵਾਰ ਨੂੰ ਪੰਜਾਬ ਦੇ 16 ਨਵੇਂ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 320 ਆਸਾਮੀਆਂ ਸਿਰਜਣ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਵੇਰਵੇ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਲਜ 2021-22 ਵਿੱਚ ਸ਼ੁਰੂ ਕੀਤੇ ਗਏ ਸਨ। ਕੈਬਨਿਟ ਨੇ ਇਨ੍ਹਾਂ ਕਾਲਜਾਂ ਲਈ ਲਾਇਬ੍ਰੇਰੀ ਰਿਸਟੋਰਰ ਦੀਆਂ 16 ਅਤੇ ਲੈਬ ਅਟੈਡੈਂਟਾਂ ਦੀਆਂ 64 ਆਸਾਮੀਆਂ ਕਾਇਮ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ। ਇਸ ਫੈਸਲੇ ਨਾਲ ਇਨ੍ਹਾਂ ਨਵੇਂ ਖੁੱਲ੍ਹੇ ਕਾਲਜਾਂ ਵਿੱਚ ਲੋੜੀਂਦੇ ਪ੍ਰੋਫੈਸਰਾਂ ਤੇ ਹੋਰ ਸਟਾਫ਼ ਦੀ ਤਾਇਨਾਤੀ ਯਕੀਨੀ ਬਣੇਗੀ, ਜਿਸ ਨਾਲ ਨਵੇਂ ਕਾਲਜਾਂ ਦੀ ਕਾਰਜਪ੍ਰਣਾਲੀ ਸੁਚਾਰੂ ਤਰੀਕੇ ਨਾਲ ਚੱਲਣੀ ਯਕੀਨੀ ਬਣੇਗੀ, ਜਿਸ ਦਾ ਵਿਦਿਆਰਥੀਆਂ ਨੂੰ ਲਾਭ ਹੋਵੇਗਾ। ਇੰਡੀਅਨ ਸਟੈਂਪ ਐਕਟ 1899 ਵਿੱਚ ਸੋਧ ਦੀ ਇਜਾਜ਼ਤ, ਪਰਿਵਾਰ ਤੋਂ ਬਾਹਰ ਪਾਵਰ ਆਫ਼ ਅਟਾਰਨੀ ਉਤੇ ਦੋ ਫੀਸਦੀ ਸਟੈਂਪ ਡਿਊਟੀ ਲਗਾਈਕੈਬਨਿਟ (Punjab Cabinet) ਨੇ ਇੰਡੀਅਨ ਸਟੈਂਪ ਐਕਟ 1899 ਦੇ ਸ਼ਡਿਊਲ 1-ਏ ਵਿੱਚ ਇੰਦਰਾਜ ਨੰਬਰ 48 ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ, ਜਿਸ ਨਾਲ ਹੁਣ ਖ਼ੂਨ ਦੇ ਰਿਸ਼ਤਿਆਂ ਤੋਂ ਬਾਹਰ ਪ੍ਰਾਪਰਟੀ ਲਈ ਪਾਵਰ ਆਫ਼ ਅਟਾਰਨੀ ਜਾਰੀ ਕਰਨ ਲਈ ਲਗਦੇ ਕੁਲੈਕਟਰ ਰੇਟ ਜਾਂ ਤੈਅ ਰਾਸ਼ੀ ਦੇ 2 ਫੀਸਦੀ ਦੀ ਸਟੈਂਪ ਡਿਊਟੀ ਲਾਗੂ ਕਰ ਦਿੱਤੀ ਹੈ। ਇਹ ਡਿਊਟੀ ਪਰਿਵਾਰਕ ਮੈਂਬਰਾਂ (ਜਿਵੇਂ ਕਿ ਪਤੀ/ਪਤਨੀ, ਬੱਚੇ, ਮਾਪੇ, ਭੈਣ/ਭਰਾ, ਦਾਦਾ/ਦਾਦੀ ਤੇ ਪੋਤਾ/ਪੋਤੀ) ਤੋਂ ਇਲਾਵਾ ਕਿਸੇ ਵਿਅਕਤੀ ਨੂੰ ਪਾਵਰ ਆਫ਼ ਅਟਾਰਨੀ ਦੇਣ ਉਤੇ ਲਾਗੂ ਹੋਵੇਗੀ, ਜਿਸ ਨਾਲ ਉਹ ਅਚੱਲ ਜਾਇਦਾਦ ਦੀ ਵੇਚ-ਵੱਟ ਲਈ ਅਧਿਕਾਰਤ ਹੋਣਗੇ। ਇਸ ਕਦਮ ਦਾ ਮੰਤਵ ਪਾਵਰ ਆਫ਼ ਅਟਾਰਨੀ ਦੀ ਦੁਰਵਰਤੋਂ ਅਤੇ ਲੋਕਾਂ ਨਾਲ ਧੋਖਾਧੜੀ ਨੂੰ ਰੋਕਣਾ ਹੈ। ਸਰਕਾਰੀ ਕਾਲਜਾਂ ਵਿੱਚ 645 ਸਹਾਇਕ ਪ੍ਰੋਫੈਸਰਾਂ ਦੀ ਸਿੱਧੀ ਭਰਤੀ ਲਈ ਉਮਰ ਹੱਦ 37 ਤੋਂ ਵਧਾ ਕੇ 45 ਸਾਲ ਕਰਨ ਨੂੰ ਹਰੀ ਝੰਡੀਕੈਬਨਿਟ ਨੇ ਸਰਕਾਰੀ ਕਾਲਜਾਂ ਵਿੱਚ 645 ਸਹਾਇਕ ਪ੍ਰੋਫੈਸਰਾਂ ਦੀ ਸਿੱਧੀ ਭਰਤੀ ਲਈ ਉਮਰ ਹੱਦ 37 ਸਾਲ ਤੋਂ 45 ਸਾਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਇਸ ਨਾਲ ਸੂਬੇ ਦੇ ਸਾਰੇ ਸਰਕਾਰੀ ਕਾਲਜਾਂ ਵਿੱਚ ਰੈਗੂਲਰ ਸਹਾਇਕ ਪ੍ਰੋਫੈਸਰਾਂ ਤਾਇਨਾਤ ਕਰਨ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਵੱਖ-ਵੱਖ ਕਾਲਜਾਂ ਵਿੱਚ ਪਹਿਲਾਂ ਹੀ ਨਾਨ-ਰੈਗੁਲਰ ਸ਼੍ਰੇਣੀ ਵਿੱਚ ਕੰਮ ਕਰਨ ਵਾਲਿਆਂ ਨੂੰ ਪੀ.ਪੀ.ਐਸ.ਸੀ. ਰਾਹੀਂ ਸਹਾਇਕ ਪ੍ਰੋਫੈਸਰਾਂ ਦੀਆਂ ਰੈਗੁਲਰ ਆਸਾਮੀਆਂ ਉਤੇ ਸਿੱਧੀ ਭਰਤੀ ਲਈ ਬਿਨੈ ਕਰਨ ਦਾ ਮੌਕਾ ਮਿਲੇਗਾ। ਇਸ ਨਾਲ ਵਿਦਿਆਰਥੀਆਂ ਦੀ ਮਿਆਰੀ ਉੱਚ ਸਿੱਖਿਆ ਤੱਕ ਪਹੁੰਚ ਯਕੀਨੀ ਬਣਨ ਦੇ ਨਾਲ-ਨਾਲ ਤਜਰਬੇਕਾਰ ਬਿਨੈਕਾਰਾਂ, ਜਿਨ੍ਹਾਂ ਕੋਲ ਤਸੱਲੀਬਖ਼ਸ਼ ਅਕਾਦਮਿਕ ਯੋਗਦਾਨ ਹੋਵੇਗਾ, ਦਾ ਇਕ ਵੱਡਾ ਪੂਲ ਚੋਣ ਲਈ ਉਪਲਬਧ ਹੋਵੇਗਾ। ਪੰਜਾਬ ਸਿਵਲ ਡੈਂਟਲ ਸਰਵਿਸਜ਼ ਤੋਂ ਸਹਾਇਕ ਪ੍ਰੋਫੈਸਰਾਂ ਦੀ ਆਸਾਮੀ ਭਰਨ ਲਈ ਉਮਰ ਹੱਦ ਵਿੱਚ ਛੋਟ ਨੂੰ ਮਨਜ਼ੂਰੀਅੰਮ੍ਰਿਤਸਰ ਤੇ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜਾਂ ਤੇ ਹਸਪਤਾਲਾਂ ਦੇ ਵੱਖ-ਵੱਖ ਵਿਭਾਗਾਂ ਵਿੱਚ ਟੀਚਿੰਗ ਫੈਕਲਟੀ ਦੀ ਘਾਟ ਦਾ ਨੋਟਿਸ ਲੈਂਦਿਆਂ ਕੈਬਨਿਟ ਨੇ ਪੰਜਾਬ ਡੈਂਟਲ ਐਜੂਕੇਸ਼ਨ ਸਰਵਿਸ (ਗਰੁੱਪ ਏ) ਰੂਲਜ਼ 2016 ਦੀ ਧਾਰਾ 8 ਦੀ ਉਪ ਧਾਰਾ 4 ਵਿੱਚ ਦਰਜ ਕਰਨ ਲਈ ਚੌਥੀ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਨਾਲ ਪੰਜਾਬ ਸਰਕਾਰ ਵੱਲੋਂ ਪੰਜਾਬ ਮੈਡੀਕਲ ਸਿੱਖਿਆ ਸਰਵਿਸ (ਗਰੁੱਪ ਏ) ਵਿੱਚ ਕੀਤੀ ਸੋਧ ਦੀ ਤਰਜ਼ ਉਤੇ ਤਰੱਕੀ ਰਾਹੀਂ ਪੰਜਾਬ ਸਿਵਲ ਡੈਂਟਲ ਸਰਵਿਸਜ਼ ਤੋਂ ਸਹਾਇਕ ਪ੍ਰੋਫੈਸਰਾਂ ਦੀ ਆਸਾਮੀ ਭਰਨ ਲਈ ਉਮਰ ਹੱਦ 37+8=45 ਹੋ ਜਾਵੇਗੀ, ਜਿਸ ਨਾਲ ਸਹਾਇਕ ਪ੍ਰੋਫੈਸਰ ਤੋਂ ਐਸੋਸੀਏਟ ਪ੍ਰੋਫੈਸਰ ਤੇ ਪ੍ਰੋਫੈਸਰ ਦੀਆਂ ਆਸਮੀਆਂ ਲਈ ਯੋਗ ਉਮੀਦਵਾਰ ਉਪਲਬਧ ਹੋਣੇ ਯਕੀਨੀ ਬਣਨਗੇ। ਉਮਰ ਹੱਦ 45 ਸਾਲ ਤੈਅ ਹੋਣ ਨਾਲ ਇਸ ਫੈਸਲੇ ਨਾਲ ਜਿੱਥੇ ਡੈਂਟਲ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣੇਗੀ, ਉੱਥੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਹੋਣਗੀਆਂ। ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਸਿਖਲਾਈ ਕੋਰਸ ਸ਼ੁਰੂ ਕਰਨ ਲਈ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ ਸਹੀਬੱਧ ਕਰਨ ਦੀ ਇਜਾਜ਼ਤਪੰਜਾਬ ਕੈਬਨਿਟ )(Punjab Cabinet) ਨੇ ਅਕਾਦਮਿਕ ਸੈਸ਼ਨ 2023-24 ਤੋਂ ਕੰਮ ਲਈ ਅੰਗਰੇਜ਼ੀ ਵਿੱਚ ਸੰਚਾਰ ਦੀ ਯੋਗਤਾ ਵਧਾਉਣ ਵਾਸਤੇ ਉੱਚ ਸਿੱਖਿਆ ਵਿਭਾਗ ਦੀ ਅਗਵਾਈ ਹੇਠ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਸਿਖਲਾਈ ਕੋਰਸ ਸ਼ੁਰੂ ਕਰਨ ਲਈ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ ਸਹੀਬੱਧ ਕਰਨ ਲਈ ਉੱਚ ਸਿੱਖਿਆ ਵਿਭਾਗ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਤਹਿਤ ਮੁੱਢਲੇ ਪੜਾਅ ਵਿੱਚ ਪੰਜ ਹਜ਼ਾਰ ਵਿਦਿਆਰਥੀ ਕਵਰ ਹੋਣਗੇ। ਇਸ ਆਨਲਾਈਨ ਸਿਖਲਾਈ ਕੋਰਸ ਨਾਲ ਵਿਦਿਆਰਥੀਆਂ ਦਾ ਪੇਸ਼ੇਵਰ ਹਾਲਾਤ ਵਿੱਚ ਅੰਗਰੇਜ਼ੀ ਭਾਸ਼ਾ ਵਿੱਚ ਸੰਚਾਰ ਕਰਨ ਦਾ ਭਰੋਸਾ ਵਧੇਗਾ। ਇਸ ਨਾਲ ਨਾ ਸਿਰਫ਼ ਵਿਦਿਆਰਥੀਆਂ ਦਾ ਸਵੈ-ਵਿਸ਼ਵਾਸ ਵਧੇਗਾ, ਸਗੋਂ ਵਿਦਿਆਰਥੀ ਪ੍ਰਾਈਵੇਟ ਤੇ ਸਰਕਾਰੀ ਖੇਤਰ ਵਿੱਚ ਨੌਕਰੀਆਂ ਹਾਸਲ ਕਰਨ ਦੇ ਵੱਧ ਯੋਗ ਹੋ ਸਕਣਗੇ ਅਤੇ ਉਨ੍ਹਾਂ ਵਿੱਚ ਉੱਦਮੀਆਂ ਵਜੋਂ ਸੰਚਾਰ ਕਰਨ ਦੀ ਯੋਗਤਾ ਵੀ ਵਧੇਗੀ। ਪੰਜਾਬ ਐਜੂਕੇਸ਼ਨਲ ਟ੍ਰਿਬਿਊਨਲ ਨੂੰ ਵੱਧ ਅਖ਼ਤਿਆਰ ਦੇਣ ਨੂੰ ਹਰੀ ਝੰਡੀਕੈਬਨਿਟ ਨੇ ਪੰਜਾਬ ਐਫਲੀਏਟਿਡ ਕਾਲਜਿਜ਼ (ਸਿਕਿਉਰਿਟੀ ਆਫ਼ ਸਰਵਿਸ ਆਫ਼ ਇੰਪਲਾਈਜ਼), ਐਕਟ 1974 ਵਿੱਚ ਸੋਧ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ। ਇਸ ਨਾਲ ਪੰਜਾਬ ਐਜੂਕੇਸ਼ਨਲ ਟ੍ਰਿਬਿਊਨਲ ਨੂੰ ਆਪਣੇ ਫੈਸਲੇ ਲਾਗੂ ਕਰਵਾਉਣ ਲਈ ਵੱਧ ਅਖ਼ਤਿਆਰ ਮਿਲਣਗੇ। ਇਸ ਤੋਂ ਇਲਾਵਾ ਟ੍ਰਿਬਿਊਨਲ ਦਾ ਕੋਰਮ ਪ੍ਰਭਾਸ਼ਿਤ ਹੋਵੇਗਾ ਅਤੇ ਟ੍ਰਿਬਿਊਨਲ ਵੱਲੋਂ ਕੇਸਾਂ ਦੇ ਪ੍ਰਭਾਵਸ਼ਾਲੀ ਤਰੀਕੇ ਨਾਲ ਨਿਬੇੜੇ ਲਈ ਬੈਂਚਾਂ ਦੇ ਗਠਨ ਕਰਨ ਦੀ ਇਜਾਜ਼ਤ ਹੋਵੇਗੀ। ਜੂਡੀਸ਼ਲ ਅਫ਼ਸਰਾਂ ਦੀ ਤਨਖ਼ਾਹ ਵਿੱਚ ਸੋਧ ਸਬੰਧੀ ਨੋਟੀਫਿਕੇਸ਼ਨ ਨੂੰ ਕਾਰਜਬਾਅਦ ਪ੍ਰਵਾਨਗੀ ਕੈਬਨਿਟ ਨੇ ਦੂਜੇ ਕੌਮੀ ਜੂਡੀਸ਼ਲ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਤੇ ਸੁਪਰੀਮ ਕੋਰਟ ਦੇ ਆਲ ਇੰਡੀਆ ਜੱਜਜ਼ ਐਸੋਸੀਏਸ਼ਨ ਬਨਾਮ ਭਾਰਤ ਸਰਕਾਰ ਤੇ ਹੋਰਾਂ ਦੇ ਸਿਰਲੇਖ ਵਾਲੀ 2015 ਦੀ ਰਿੱਟ ਪਟੀਸ਼ਨ (ਸਿਵਲ) 643 ਵਿੱਚ ਮਿਤੀ 27-07-2022 ਤੇ 18-01-2023 ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜੂਡੀਸ਼ਲ ਅਫ਼ਸਰਾਂ ਦੀ ਤਨਖ਼ਾਹ ਵਿੱਚ ਸੋਧ ਸਬੰਧੀ ਮਿਤੀ 8-02-2023 ਦੇ ਨੋਟੀਫਿਕੇਸ਼ਨ ਨੂੰ ਕਾਰਜਬਾਅਦ ਪ੍ਰਵਾਨਗੀ ਦੇ ਦਿੱਤੀ। ਕਿਰਤ ਵਿਭਾਗ ਦੇ ਗਰੁੱਪ ਬੀ ਤੇ ਸੀ ਦੇ ਵਿਭਾਗੀ ਨਿਯਮਾਂ ਨੂੰ ਮਨਜ਼ੂਰੀਇਸ ਦੌਰਾਨ ਕੈਬਨਿਟ ਨੇ ਕਿਰਤ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਗਰੁੱਪ ਬੀ ਅਤੇ ਸੀ ਦੇ ਵਿਭਾਗੀ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰ ਕਰ ਲਿਆ। The post ਪੰਜਾਬ ਕੈਬਨਿਟ ਵੱਲੋਂ 16 ਨਵੇਂ ਸਰਕਾਰੀ ਕਾਲਜਾਂ ‘ਚ ਸਹਾਇਕ ਪ੍ਰੋਫੈਸਰਾਂ ਦੀਆਂ 320 ਵਾਧੂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ appeared first on TheUnmute.com - Punjabi News. Tags:
|
ਪੰਜਾਬ ਕੈਬਨਿਟ ਵੱਲੋਂ ਪੰਜਾਬ ਐਜੂਕੇਸ਼ਨਲ ਟ੍ਰਿਬਿਊਨਲ ਨੂੰ ਵੱਧ ਅਖ਼ਤਿਆਰ ਦੇਣ ਨੂੰ ਹਰੀ ਝੰਡੀ Monday 19 June 2023 01:15 PM UTC+00 | Tags: aam-aadmi-party breaking-news cm-bhagwant-mann latest-news news punjab punjab-affiliated-colleges punjab-cabinet the-unmute-breaking-news ਚੰਡੀਗੜ੍ਹ, 19 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਪੰਜਾਬ ਕਈ ਅਹਿਮ ਫੈਸਲੇ ਲਏ ਹਨ | ਪੰਜਾਬ ਕੈਬਨਿਟ ਨੇ ਪੰਜਾਬ ਐਫਲੀਏਟਿਡ ਕਾਲਜਿਜ਼ (ਸਿਕਿਉਰਿਟੀ ਆਫ਼ ਸਰਵਿਸ ਆਫ਼ ਇੰਪਲਾਈਜ਼), ਐਕਟ 1974 ਵਿੱਚ ਸੋਧ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ। ਇਸ ਨਾਲ ਪੰਜਾਬ ਐਜੂਕੇਸ਼ਨਲ ਟ੍ਰਿਬਿਊਨਲ (Punjab Educational Tribunal) ਨੂੰ ਆਪਣੇ ਫੈਸਲੇ ਲਾਗੂ ਕਰਵਾਉਣ ਲਈ ਵੱਧ ਅਖ਼ਤਿਆਰ ਮਿਲਣਗੇ। ਇਸ ਤੋਂ ਇਲਾਵਾ ਟ੍ਰਿਬਿਊਨਲ ਦਾ ਕੋਰਮ ਪ੍ਰਭਾਸ਼ਿਤ ਹੋਵੇਗਾ ਅਤੇ ਟ੍ਰਿਬਿਊਨਲ ਵੱਲੋਂ ਕੇਸਾਂ ਦੇ ਪ੍ਰਭਾਵਸ਼ਾਲੀ ਤਰੀਕੇ ਨਾਲ ਨਿਬੇੜੇ ਲਈ ਬੈਂਚਾਂ ਦੇ ਗਠਨ ਕਰਨ ਦੀ ਇਜਾਜ਼ਤ ਹੋਵੇਗੀ। The post ਪੰਜਾਬ ਕੈਬਨਿਟ ਵੱਲੋਂ ਪੰਜਾਬ ਐਜੂਕੇਸ਼ਨਲ ਟ੍ਰਿਬਿਊਨਲ ਨੂੰ ਵੱਧ ਅਖ਼ਤਿਆਰ ਦੇਣ ਨੂੰ ਹਰੀ ਝੰਡੀ appeared first on TheUnmute.com - Punjabi News. Tags:
|
ਪੰਜਾਬ ਸਿਵਲ ਡੈਂਟਲ ਸਰਵਿਸਜ਼ ਤੋਂ ਸਹਾਇਕ ਪ੍ਰੋਫੈਸਰਾਂ ਦੀ ਆਸਾਮੀ ਭਰਨ ਲਈ ਉਮਰ ਹੱਦ 'ਚ ਛੋਟ ਨੂੰ ਮਨਜ਼ੂਰੀ Monday 19 June 2023 01:20 PM UTC+00 | Tags: aam-aadmi-party assistant-professors breaking-news civil-dental-services cm-bhagwant-mann latest-news news punjab-civil-dental-services punjab-government the-unmute-breaking-news ਚੰਡੀਗੜ੍ਹ, 19 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਪੰਜਾਬ ਕਈ ਅਹਿਮ ਫੈਸਲੇ ਲਏ ਹਨ | ਇਨ੍ਹਾਂ ਵਿੱਚ ਇੱਕ ਅੰਮ੍ਰਿਤਸਰ ਤੇ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜਾਂ ਤੇ ਹਸਪਤਾਲਾਂ ਦੇ ਵੱਖ-ਵੱਖ ਵਿਭਾਗਾਂ ਵਿੱਚ ਟੀਚਿੰਗ ਫੈਕਲਟੀ ਦੀ ਘਾਟ ਦਾ ਨੋਟਿਸ ਲੈਂਦਿਆਂ ਕੈਬਨਿਟ ਨੇ ਪੰਜਾਬ ਡੈਂਟਲ ਐਜੂਕੇਸ਼ਨ ਸਰਵਿਸ (ਗਰੁੱਪ ਏ) ਰੂਲਜ਼ 2016 ਦੀ ਧਾਰਾ 8 ਦੀ ਉਪ ਧਾਰਾ 4 ਵਿੱਚ ਦਰਜ ਕਰਨ ਲਈ ਚੌਥੀ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਨਾਲ ਪੰਜਾਬ ਸਰਕਾਰ ਵੱਲੋਂ ਪੰਜਾਬ ਮੈਡੀਕਲ ਸਿੱਖਿਆ ਸਰਵਿਸ (ਗਰੁੱਪ ਏ) ਵਿੱਚ ਕੀਤੀ ਸੋਧ ਦੀ ਤਰਜ਼ ਉਤੇ ਤਰੱਕੀ ਰਾਹੀਂ ਪੰਜਾਬ ਸਿਵਲ ਡੈਂਟਲ ਸਰਵਿਸਜ਼ (CIVIL DENTAL SERVICES) ਤੋਂ ਸਹਾਇਕ ਪ੍ਰੋਫੈਸਰਾਂ ਦੀ ਆਸਾਮੀ ਭਰਨ ਲਈ ਉਮਰ ਹੱਦ 37+8=45 ਹੋ ਜਾਵੇਗੀ, ਜਿਸ ਨਾਲ ਸਹਾਇਕ ਪ੍ਰੋਫੈਸਰ ਤੋਂ ਐਸੋਸੀਏਟ ਪ੍ਰੋਫੈਸਰ ਤੇ ਪ੍ਰੋਫੈਸਰ ਦੀਆਂ ਆਸਮੀਆਂ ਲਈ ਯੋਗ ਉਮੀਦਵਾਰ ਉਪਲਬਧ ਹੋਣੇ ਯਕੀਨੀ ਬਣਨਗੇ। ਉਮਰ ਹੱਦ 45 ਸਾਲ ਤੈਅ ਹੋਣ ਨਾਲ ਇਸ ਫੈਸਲੇ ਨਾਲ ਜਿੱਥੇ ਡੈਂਟਲ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣੇਗੀ, ਉੱਥੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਹੋਣਗੀਆਂ। The post ਪੰਜਾਬ ਸਿਵਲ ਡੈਂਟਲ ਸਰਵਿਸਜ਼ ਤੋਂ ਸਹਾਇਕ ਪ੍ਰੋਫੈਸਰਾਂ ਦੀ ਆਸਾਮੀ ਭਰਨ ਲਈ ਉਮਰ ਹੱਦ ‘ਚ ਛੋਟ ਨੂੰ ਮਨਜ਼ੂਰੀ appeared first on TheUnmute.com - Punjabi News. Tags:
|
ਪੰਜਾਬ ਕੈਬਿਨੇਟ ਵੱਲੋਂ ਇੰਡੀਅਨ ਸਟੈਂਪ ਐਕਟ 1899 'ਚ ਸੋਧ ਦੀ ਇਜਾਜ਼ਤ, ਪਰਿਵਾਰ ਤੋਂ ਬਾਹਰ ਪਾਵਰ ਆਫ਼ ਅਟਾਰਨੀ 'ਤੇ 2 ਫੀਸਦੀ ਸਟੈਂਪ ਡਿਊਟੀ ਲਗਾਈ Monday 19 June 2023 01:26 PM UTC+00 | Tags: aam-aadmi-party amend-indian-stamp-act-1899 breaking-news cm-bhagwant-mann indian-stamp-act indian-stamp-act-1899 latest-news news punjab-cabinet punjab-government stamp-duty the-unmute-breaking-news the-unmute-punjabi-news ਚੰਡੀਗੜ੍ਹ, 19 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਪੰਜਾਬ ਕਈ ਅਹਿਮ ਫੈਸਲੇ ਲਏ ਹਨ | ਇਸਦੇ ਨਾਲ ਹੀ ਪੰਜਾਬ ਕੈਬਨਿਟ ਨੇ ਇੰਡੀਅਨ ਸਟੈਂਪ ਐਕਟ 1899 (INDIAN STAMP ACT 1899) ਦੇ ਸ਼ਡਿਊਲ 1-ਏ ਵਿੱਚ ਇੰਦਰਾਜ ਨੰਬਰ 48 ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ, ਜਿਸ ਨਾਲ ਹੁਣ ਖ਼ੂਨ ਦੇ ਰਿਸ਼ਤਿਆਂ ਤੋਂ ਬਾਹਰ ਪ੍ਰਾਪਰਟੀ ਲਈ ਪਾਵਰ ਆਫ਼ ਅਟਾਰਨੀ ਜਾਰੀ ਕਰਨ ਲਈ ਲਗਦੇ ਕੁਲੈਕਟਰ ਰੇਟ ਜਾਂ ਤੈਅ ਰਾਸ਼ੀ ਦੇ 2 ਫੀਸਦੀ ਦੀ ਸਟੈਂਪ ਡਿਊਟੀ ਲਾਗੂ ਕਰ ਦਿੱਤੀ ਹੈ। ਇਹ ਡਿਊਟੀ ਪਰਿਵਾਰਕ ਮੈਂਬਰਾਂ (ਜਿਵੇਂ ਕਿ ਪਤੀ/ਪਤਨੀ, ਬੱਚੇ, ਮਾਪੇ, ਭੈਣ/ਭਰਾ, ਦਾਦਾ/ਦਾਦੀ ਤੇ ਪੋਤਾ/ਪੋਤੀ) ਤੋਂ ਇਲਾਵਾ ਕਿਸੇ ਵਿਅਕਤੀ ਨੂੰ ਪਾਵਰ ਆਫ਼ ਅਟਾਰਨੀ ਦੇਣ ਉਤੇ ਲਾਗੂ ਹੋਵੇਗੀ, ਜਿਸ ਨਾਲ ਉਹ ਅਚੱਲ ਜਾਇਦਾਦ ਦੀ ਵੇਚ-ਵੱਟ ਲਈ ਅਧਿਕਾਰਤ ਹੋਣਗੇ। ਇਸ ਕਦਮ ਦਾ ਮੰਤਵ ਪਾਵਰ ਆਫ਼ ਅਟਾਰਨੀ ਦੀ ਦੁਰਵਰਤੋਂ ਅਤੇ ਲੋਕਾਂ ਨਾਲ ਧੋਖਾਧੜੀ ਨੂੰ ਰੋਕਣਾ ਹੈ। The post ਪੰਜਾਬ ਕੈਬਿਨੇਟ ਵੱਲੋਂ ਇੰਡੀਅਨ ਸਟੈਂਪ ਐਕਟ 1899 ‘ਚ ਸੋਧ ਦੀ ਇਜਾਜ਼ਤ, ਪਰਿਵਾਰ ਤੋਂ ਬਾਹਰ ਪਾਵਰ ਆਫ਼ ਅਟਾਰਨੀ ‘ਤੇ 2 ਫੀਸਦੀ ਸਟੈਂਪ ਡਿਊਟੀ ਲਗਾਈ appeared first on TheUnmute.com - Punjabi News. Tags:
|
ਵਿਧਾਨ ਸਭਾ 'ਚ ਭਲਕੇ ਰਾਜਪਾਲ ਨੂੰ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਮਿਲੇ ਅਧਿਕਾਰਾਂ ਨੂੰ ਖ਼ਤਮ ਕਰਨ ਸੰਬੰਧੀ ਬਿੱਲ ਪੇਸ਼ ਕਰੇਗੀ ਪੰਜਾਬ ਸਰਕਾਰ Monday 19 June 2023 01:53 PM UTC+00 | Tags: aam-aadmi-party arvind-kejriwal banwari-lal-parohit breaking-news chancellors-of-the-universities chancellors-of-the-universities-punjab cm-bhagwant-mann latest-news news punjab-governer punjab-government punjab-news punjab-vidhan-sabha the-unmute-latest-update ਚੰਡੀਗੜ੍ਹ, 19 ਜੂਨ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦੇ 2-ਰੋਜ਼ਾ ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ, ਇਸਦੇ ਨਾਲ ਹੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਭਲਕੇ 11 ਵਜੇ ਤੱਕ ਤੱਕ ਮੁਲਤਵੀ ਕਰ ਦਿੱਤੀ | ਇਸਦੇ ਨਾਲ ਹੀ ਖ਼ਬਰਾਂ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਭਲਕੇ ਵਿਸ਼ੇਸ਼ ਸ਼ੈਸ਼ਨ ਦੌਰਾਨ ਰਾਜ ਸਰਕਾਰ ਦੀਆਂ ਯੂਨੀਵਰਸਿਟੀਆਂ ਤੇ ਪੰਜਾਬ ਦੇ ਰਾਜਪਾਲ ਨੂੰ ਚਾਂਸਲਰ ਦੇ ਮਿਲੇ ਅਧਿਕਾਰਾਂ ਨੂੰ ਖ਼ਤਮ ਕਰਨ ਸੰਬੰਧੀ ਬਿੱਲ ਲੈ ਕੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਬਿੱਲ ਵਿਚ ਸੂਬੇ ਦੀਆਂ ਯੂਨੀਵਰਸਿਟੀਆਂ ਸੰਬੰਧੀ ਫੈਸਲੇ ਲੈਣ ਅਤੇ ਉਪ-ਕੁਲਪਤੀਆਂ ਦੀ ਨਿਯੁਕਤੀ ਕਰਨ ਲਈ ਸੂਬੇ ਦੇ ਮੁੱਖ ਮੰਤਰੀ ਨੂੰ ਅਧਿਕਾਰ ਹੋਣਗੇ ਅਤੇ ਰਾਜਪਾਲ ਦੀ ਕੋਈ ਵੀ ਦਖਲ-ਅੰਦਾਜ਼ੀ ਨਹੀਂ ਹੋਵੇਗੀ। ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਚ ਇਹ ਬਿੱਲ ਪਾਸ ਕਰਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਨੂੰ ਹੀ ਮਨਜ਼ੂਰੀ ਲਈ ਭੇਜਿਆ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਦੇ ਇਕ ਅਧਿਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਇਸ ਗੱਲ ਤੋਂ ਜਾਣੂ ਹੈ ਕਿ ਰਾਜਪਾਲ ਆਪਣੇ ਵਿਰੁੱਧ ਵਿਧਾਨ ਸਭਾ ਵਿਚ ਲਿਆਂਦੇ ਗਏ ਬਿੱਲ ਨੂੰ ਮਨਜ਼ੂਰੀ ਨਹੀਂ ਦੇਣਗੇ । ਪਰ ਕਨੂੰਨੀ ਪ੍ਰਕਿਰਿਆ ਤਹਿਤ ਬਿੱਲ ਪਾਸ ਕਰਨ ਤੋਂ ਬਾਅਦ ਰਾਜਪਾਲ ਨੂੰ ਭੇਜਣਾ ਜ਼ਰੂਰੀ ਹੈ। ਇਸਦੇ ਨਾਲ ਹੀ ਪੰਜਾਬ ਸਰਕਾਰ ਇਸ ਬਿੱਲ ਨੂੰ ਪਾਸ ਕਰਵਾਉਣ ਲਈ ਪੰਜਾਬ ਹਰਿਆਣਾ ਹਾਈ ਹਾਈਕੋਰਟ ਦਾ ਰੁਖ਼ ਕਰ ਸਕਦੀ ਹੈ । ਜ਼ਿਕਰਯੋਗ ਹੈ ਕਿ ਕੇਰਲਾ ਅਤੇ ਪੱਛਮੀ ਬੰਗਾਲ ਦੀਆਂ ਸੂਬਾ ਸਰਕਾਰਾਂ ਵੱਲੋਂ ਵੀ ਸੂਬੇ ਦੇ ਅਧਿਕਾਰਾਂ ਨੂੰ ਵਧਾਉਣ ਲਈ ਇਸੇ ਤਰਾਂ ਦੇ ਬਿੱਲ ਵਿਧਾਨ ਸਭਾ ਵਿਚ ਪਾਸ ਕੀਤੇ ਜਾ ਚੁੱਕੇ ਹਨ। ਦੂਜੇ ਪਾਸੇ ਦੂਜੇ ਪਾਸੇ ਪੰਜਾਬ ਭਾਜਪਾ ਨੇ ਇਸ ਇਜਲਾਸ ਦਾ ਬਾਈਕਾਟ ਕੀਤਾ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ 2 ਰੋਜ਼ਾ ਇਜਲਾਸ ਸੱਦਿਆ ਹੈ | ਉਨ੍ਹਾਂ ਕਿਹਾ ਨਸ਼ੇ ਦੇ ਮੁੱਦੇ 'ਤੇ ਵ੍ਹਾਈਟ ਪੇਪਰ ਲਿਆਉਣਾ ਚਾਹੀਦਾ ਸੀ, ਪਹਿਲਾਂ ਇਜਲਾਸ 'ਚ ਲਿਆਂਦੇ ਮਤਿਆਂ ਦਾ ਕੀ ਹੋਇਆ ? , ਉਨ੍ਹਾਂ ਕਿਹਾ ਭਾਜਪਾ ਅਜਿਹੇ ਇਜਲਾਸ ਵਿੱਚ ਹਿੱਸਾ ਨਹੀਂ ਲਵੇਗੀ | ਇਥੇ ਜ਼ਿਕਰਯੋਗ ਹੈ ਕਿ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਇਕ ਵਾਰ ਫਿਰ ਸਵਾਲ ਖੜ੍ਹੇ ਕੀਤੇ ਹਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਪੱਤਰ ਲਿਖਿਆ ਹੈ। ਇਸ ਵਿਚ ਰਾਜਪਾਲ ਨੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਹ ਸੈਸ਼ਨ ਬੁਲਾਉਣ ਦੀ ਕੋਈ ਲੋੜ ਨਹੀਂ ਸੀ। ਉਨ੍ਹਾਂ ਕਿਹਾ ਕਿ ਜੇਕਰ ਇਜਲਾਸ ਵਿੱਚ ਕੋਈ ਵਿਸ਼ੇਸ਼ ਕੰਮ ਨਹੀਂ ਤਾਂ ਇਸ ਨੂੰ ਬੁਲਾਉਣ ਦੀ ਕੀ ਲੋੜ ਸੀ। ਇਸ ਦੇ ਨਾਲ ਹੀ ਉਨ੍ਹਾਂ ਸਪੀਕਰ ਤੋਂ ਇਸ ਸੈਸ਼ਨ ਦਾ ਵੇਰਵਾ ਵੀ ਮੰਗਿਆ ਹੈ। The post ਵਿਧਾਨ ਸਭਾ ‘ਚ ਭਲਕੇ ਰਾਜਪਾਲ ਨੂੰ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਮਿਲੇ ਅਧਿਕਾਰਾਂ ਨੂੰ ਖ਼ਤਮ ਕਰਨ ਸੰਬੰਧੀ ਬਿੱਲ ਪੇਸ਼ ਕਰੇਗੀ ਪੰਜਾਬ ਸਰਕਾਰ appeared first on TheUnmute.com - Punjabi News. Tags:
|
CM ਭਗਵੰਤ ਮਾਨ ਭਲਕੇ 'ਸੀਐਮ ਦੀ ਯੋਗਸ਼ਾਲਾ' ਦੇ ਦੂਜੇ ਪੜਾਅ ਦੀ ਕਰਨਗੇ ਸ਼ੁਰੂਆਤ Monday 19 June 2023 02:01 PM UTC+00 | Tags: aam-aadmi-party breaking-news cm-bhagwant-mann cm-di-yogashala health indian-army news the-unmute-breaking-news the-unmute-latest-update yoga ਚੰਡੀਗੜ੍ਹ, 19 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਭਲਕੇ ‘ਸੀਐਮ ਦੀ ਯੋਗਸ਼ਾਲਾ’ (CM Di Yogashala) ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਨਗੇ । ਉਨ੍ਹਾਂ ਦੇ ਨਾਲ ਕਈ ਮੰਤਰੀ ਵੀ ਭਲਕੇ ‘ਸੀਐਮ ਦੀ ਯੋਗਸ਼ਾਲਾ’ ਵਿੱਚ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਇਸ ਯੋਗਸ਼ਾਲਾ ਵਿੱਚ 12000 ਤੋਂ ਵੱਧ ਲੋਕ ਹਿੱਸਾ ਲੈਣਗੇ। ਪਹਿਲੇ ਪੜਾਅ ਵਿੱਚ ਲੁਧਿਆਣਾ, ਪਟਿਆਲਾ, ਫਗਵਾੜਾ ਅਤੇ ਅੰਮ੍ਰਿਤਸਰ ਵਿੱਚ ਸੀਐਮ ਦੀ ਯੋਗਸ਼ਾਲਾ ਸ਼ੁਰੂ ਕੀਤੀ ਗਈ ਸੀ। ਮੁੱਖ ਮੰਤਰੀ ਯੋਗਸ਼ਾਲਾ ਫੇਜ਼ 2 ਵਿੱਚ ਮੋਹਾਲੀ, ਜਲੰਧਰ, ਬਠਿੰਡਾ, ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ ਸ਼ੁਰੂ ਹੋਵੇਗੀ। ਹੁਣ ਤੱਕ ਹਜ਼ਾਰਾਂ ਲੋਕ ਮੁੱਖ ਮੰਤਰੀ ਯੋਗਸ਼ਾਲਾ ਦਾ ਲਾਭ ਲੈ ਚੁੱਕੇ ਹਨ। The post CM ਭਗਵੰਤ ਮਾਨ ਭਲਕੇ ‘ਸੀਐਮ ਦੀ ਯੋਗਸ਼ਾਲਾ’ ਦੇ ਦੂਜੇ ਪੜਾਅ ਦੀ ਕਰਨਗੇ ਸ਼ੁਰੂਆਤ appeared first on TheUnmute.com - Punjabi News. Tags:
|
'ਆਪ' ਸਰਕਾਰ ਪੁਲਿਸ ਐਕਟ 'ਚ ਸੋਧ ਕਰ ਕੇ ਕਠਪੁਤਲੀ ਡੀ.ਜੀ.ਪੀ ਪੰਜਾਬ ਸਿਰ ਮੜ੍ਹਨ ਲਈ ਤਿਆਰ: ਬਿਕਰਮ ਸਿੰਘ ਮਜੀਠੀਆ Monday 19 June 2023 02:16 PM UTC+00 | Tags: aam-aadmi-party amending-police-act bikram-singh-majithia cm-bhagwant-mann dgp-punjab dgp-punjab-gaurav latest-news news punjab-government punjab-neews punjab-police shiromani-akali-dal the-unmute-breaking-news the-unmute-punjabi-news ਚੰਡੀਗੜ੍ਹ, 19 ਜੂਨ 2023: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਕਿਹਾ ਕਿ ਆਮ ਆਦਮੀ ਪਾਰਟੀ ਪੁਲਿਸ ਐਕਟ ਵਿਚ ਸੋਧ ਕਰ ਕੇ ਆਪਣੇ ਕਠਪੁਤਲੀ ਡੀ.ਜੀ.ਪੀ ਨੂੰ ਰੈਗੂਲਰ ਕਰਨਾ ਚਾਹੁੰਦੀ ਹੈ ਤੇ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਆਪਣੀ ਸਿਆਸੀ ਬਦਲਾਖੋਰੀ ਹੋਰ ਵਧਾਉਣਾ ਚਾਹੁੰਦੀ ਹੈ ਅਤੇ ਪੁਲਿਸ ਦੇ ਕੰਮਕਾਜ ਵਿਚ ਹੋਰ ਤਾਨਾਸ਼ਾਹੀ ਲਿਆਉਣਾ ਚਾਹੁੰਦੀ ਹੈ ਜੋ ਆਮ ਆਦਮੀ ਲਈ ਮਾਰੂ ਸਾਬਤ ਹੋਵੇਗੀ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਦਰਵਾਜ਼ੇ ਰਾਹੀਂ ਪੁਲਿਸ ਐਕਟ ਵਿਚ ਸੋਧ ਕਰਨਾ ਚਾਹੁੰਦੇ ਹਨ ਤੇ ਭਲਕੇ ਵਿਧਾਨ ਸਭਾ ਵਿਚ ਇਸ 'ਤੇ ਕੋਈ ਵਿਆਪਕ ਚਰਚਾ ਵੀ ਨਹੀਂ ਹੋਵੇਗੀ। ਉਹਨਾਂ ਕਿਹਾ ਕਿ ਇਸ ਤਰੀਕੇ ਉਹ ਸੂਬੇ ਵਿਚ ਡੀ ਜੀ ਪੀ ਦੀ ਨਿਯੁਕਮੀ ਲਈ ਸੁਪਰੀਮ ਕੋਰਟ ਵੱਲੋਂ ਤੈਅ ਨਿਯਮ ਤੇ ਸ਼ਰਤਾਂ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਜਾ ਰਹੇ ਹਨ ਅਤੇ ਅਜਿਹਾ ਕਰਨਾ ਸਿਹਤਮੰਦ ਲੋਕਤੰਤਰ ਲਈ ਚੰਗਾ ਨਹੀਂ। ਅਕਾਲੀ ਆਗੂ ਨੇ ਕਿਹਾ ਕਿ ਇਹ ਕਦਮ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੇ ਮੁਕਾਬਲੇ ਆਪ ਦੀ ਅਖੌਤੀ ਨੀਤੀ ਦੇ ਵੀ ਖਿਲਾਫ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਸਰਕਾਰ ਦੇ ਜਹਾਜ਼ 'ਤੇ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਦੇਸ਼ ਦੇ ਕੋਨੇ ਕੋਨੇ ਵਿਚ ਲਿਜਾ ਰਹੇ ਹਨ ਤੇ ਇਸ ਤਰੀਕੇ ਵਿਹਾਰ ਕਰ ਰਹੇ ਹਨ ਜਿਵੇਂ ਉਹ ਟੂਰ ਅਪਰੇਟਰ ਹੋਣ। ਉਹਨਾਂ ਕਿਹਾ ਕਿ ਇਹਨਾਂ ਦਾ ਮੰਤਵ ਸਿਆਸੀ ਪਾਰਟੀਆਂ ਵਿਚ ਆਮ ਰਾਇ ਕਾਇਮ ਕਰਨਾ ਹੈ ਤਾਂ ਜੋ ਕੇਂਦਰ ਸਰਕਾਰ ਨੂੰ ਉਹ ਆਰਡੀਨੈਂਸ ਵਾਪਸ ਕਰਨ ਲਈ ਮਜਬੂਰ ਕੀਤਾ ਜਾ ਸਕੇ ਜਿਸ ਰਾਹੀਂ ਕੇਂਦਰ ਨੇ ਸਾਰੀਆਂ ਤਾਕਤਾਂ ਉਪ ਰਾਜਪਾਲ ਨੂੰ ਦੇ ਦਿੱਤੀਆਂ ਹਨ | ਮਜੀਠੀਆ (Bikram Singh Majithia) ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੂੰ ਸੁਪਰੀਮ ਕੋਰਟ ਦੇ ਫੈਸਲਿਆਂ ਬਾਰੇ ਦੋਗਲਾਪਨ ਨਹੀਂ ਅਪਣਾਉਣਾ ਚਾਹੀਦਾ। ਉਹਨਾਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮ ਹਨ ਕਿ ਜਿਹੜੇ ਅਫਸਰਾਂ ਦੇ ਸੇਵਾ ਮੁਕਤ ਹੋਣ ਵਿਚ ਛੇ ਮਹੀਨਿਆਂ ਤੋਂ ਜ਼ਿਆਦਾ ਸਮਾਂ ਰਹਿੰਦਾ ਹੋਵੇ, ਸਿਰਫ ਉਹਨਾਂ ਅਫਸਰਾਂ ਦਾ ਪੈਨਲ ਕੇਂਦਰ ਸਰਕਾਰ ਕੋਲ ਭੇਜਿਆ ਜਾਵੇ ਅਤੇ ਘੱਟ ਤੋਂ ਘੱਟ ਛੇ ਮੈਂਬਰਾਂ ਦੇ ਨਾਵਾਂ ਭੇਜੇ ਜਾਣ ਜਿਹਨਾਂ ਵਿਚੋਂ ਕੇਂਦਰ ਸਰਕਾਰ ਤਿੰਨ ਨਾਂ ਫਾਈਨਲ ਕਰ ਕੇ ਸੂਬੇ ਨੂੰ ਭੇਜਦੀ ਹੈ ਤਾਂ ਜੋ ਸੂਬੇ ਸਿਰ ਕਠਪੁਤਲੀ ਡੀ ਜੀ ਪੀ ਨਾ ਮੜ੍ਹਿਆ ਜਾ ਸਕੇ। ਉਹਨਾਂ ਕਿਹਾ ਕਿ ਇਸਦਾ ਜਿਥੇ ਕਾਨੂੰਨ ਵਿਵਸਥਾ ਪ੍ਰਸ਼ਾਸਨ 'ਤੇ ਪ੍ਰਭਾਵ ਪੈਂਦਾ ਹੈ, ਉਥੇ ਹੀ ਪੁਲਿਸ ਐਕਟ ਵਿਚ ਸੋਧ ਕਰਨ ਨਾਲ ਪੰਜਾਬ ਪੁਲਿਸ ਵਿਚ ਬੇਚੈਨੀ ਪੈਦਾ ਹੋਵੇਗੀ। ਇਕ ਹੋਰ ਮਾਮਲੇ ਦੀ ਗੱਲ ਕਰਦਿਆਂ ਮਜੀਠੀਆ ਨੇ ਕਿਹਾ ਕਿ ਦਰਿਆਈ ਪਾਣੀਆਂ ਦੇ ਮਾਮਲੇ 'ਤੇ ਮੁੱਖ ਮੰਤਰੀ ਦਾ ਦੋਗਲਾਪਨ ਬੇਨਕਾਬ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਹੁਣ ਆਪਣੇ ਆਕਾ ਕੇਜਰੀਵਾਲ ਦੇ ਹੁਕਮ ਵਜਾ ਰਹੇ ਹਨ ਤੇ ਅਜਿਹਾ ਕਰਦਿਆਂ ਸੌੜੇ ਸਿਆਸੀ ਹਿੱਤਾਂ ਵਾਸਤੇ ਦਰਿਆਈਪਾਣੀ ਰਾਜਸਥਾਨ ਤੇ ਹਰਿਆਣਾ ਨੂੰ ਵੇਚਣ ਵਾਸਤੇ ਤਿਆਰ ਹਨ। ਕੱਲ੍ਹ ਦੇ ਸ੍ਰੀ ਗੰਗਾਨਗਰ ਦੇ ਵਾਕੇ ਦੀ ਗੱਲ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਪ ਦੇ ਸਹਿਯੋਗੀ ਹਨੂਮਾਨ ਬੇਨੀਵਾਲ ਦੀ ਹਾਜ਼ਰੀ ਵਿਚ ਰਾਜਸਥਾਨ ਨੂੰ ਪਾਣੀ ਦੇਣ ਦਾ ਵਾਅਦਾ ਕੀਤਾ ਹਾਲਾਂਕਿ ਉਹਨਾਂ ਪਾਣੀ ਮੰਗਿਆ ਵੀ ਨਹੀਂ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਆਪ ਦੇ ਹਰਿਆਣਾ ਦੇ ਮੁਖੀ ਸੁਸ਼ੀਲ ਗੁਪਤਾ ਨਾਲ ਸਟੇਜ ਸਾਂਝੀ ਕੀਤੀ ਜਿਹਨਾਂ ਐਲਾਨ ਕੀਤਾ ਹੋਇਆ ਹੈ ਕਿ ਹਰਿਆਣਾ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਐਸ ਵਾਈ ਐਲ ਰਾਹੀਂ ਪਾਣੀ ਹਰਿਆਣਾ ਦੇ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਦਾ ਕੀਤਾ ਜਾਵੇਗਾ। ਉਹਨਾਂ (Bikram Singh Majithia) ਕਿਹਾ ਕਿ ਜਦੋਂ ਭਗਵੰਤ ਮਾਨ ਪੰਜਾਬ ਵਿਚ ਹੁੰਦੇ ਹਨ ਤਾਂ ਆਖਦੇ ਹਨ ਕਿ ਪੰਜਾਬ ਦੇ ਦਰਿਆਈ ਪਾਣੀ ਪੰਜਾਬੀਆਂ ਲਈ ਹਨ ਤੇ ਇਹ ਕਿਸੇ ਨੂੰ ਨਹੀਂ ਦਿੱਤਾ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਪਹਿਲਾਂ ਪੰਜਾਬ, ਹਰਿਆਣਾ ਤੇ ਦਿੱਲੀ ਵਿਚ ਐਸ ਵਾਈ ਐਲ ਦੇ ਪਾਣੀਆਂ ਦੇ ਮਾਮਲੇ 'ਤੇ ਵੱਖੋ-ਵੱਖ ਸਟੈਂਡ ਲਏ ਸਨ। ਪੰਜਾਬ ਵਿਚ ਕੇਜਰੀਵਾਲ ਨੇ ਆਖਿਆ ਕਿ ਪੰਜਾਬ ਦੇ ਦਰਿਆਈ ਪਾਣੀ ਪੰਜਾਬ ਵਿਚ ਰਹਿਣਗੇ, ਹਰਿਆਣਾ ਵਿਚ ਉਹਨਾਂ ਆਖਿਆ ਕਿ ਪਾਣੀ ਹਰਿਆਣਾ ਦੇ ਕਿਸਾਨਾਂ ਨਾਲ ਸਾਂਝਾ ਕੀਤਾ ਜਾਣਾ ਚਾਹੀਦਾਹੈ ਤੇ ਦਿੱਲੀ ਵਿਚ ਉਹਨਾਂ ਸੁਪਰੀਮ ਕੋਰਟ ਵਿਚ ਹਲਫੀਆ ਬਿਆਨ ਦਾਇਰ ਕਰ ਕੇ ਐਸ ਵਾਈ ਐਲ ਦੇ ਮਾਮਲੇ ਵਿਚ ਹਰਿਆਣਾ ਦੇ ਸਟੈਂਡ ਦੀ ਹਮਾਇਤ ਕੀਤੀ। ਸਿੱਖ ਗੁਰਦੁਆਰਾ ਐਕਟ ਨਾਲ ਛੇੜਛਾੜ ਕਰਨ ਦੇ ਆਪ ਸਰਕਾਰ ਦੇ ਫੈਸਲੇ ਬਾਰੇ ਮੀਡੀਆ ਦੇ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਭਗਵੰਤ ਮਾਨ ਦੋਹਾਂ ਵਿਚੋਂ ਨਾ ਤਾਂ ਕੋਈ ਸਿੱਖੀ ਸਰੂਪ ਵਿਚ ਪੂਰਾ ਹੈ ਤੇ ਨਾ ਹੀ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਵੋਟ ਪਾ ਸਕਦਾ ਹੈ, ਉਹ ਅੰਮ੍ਰਿਤਧਾਰੀ ਸਿੱਖਾਂ ਵੱਲੋਂ ਚੁਣੀ ਸਿੱਖ ਸੰਸਥਾ ਨੂੰ ਦੱਸਣਗੇ ਕਿ ਕੀ ਕਰਨਾ ਚਾਹੀਦਾ ਹੈ ਤੇ ਕਿਵੇਂ ਧਾਰਮਿਕ ਕੰਮ ਕੀਤੇ ਜਾ ਸਕਦੇ ਹਨ। ਉਹਨਾਂ ਕਿਹਾ ਕਿ ਕੀ ਸਿੱਖ ਹੁਣ ਕਟਾਰੂਚੱਕ ਤੇ ਭਗਵੰਤ ਮਾਨ ਵੱਲੋਂ ਤੈਅ ਮਰਿਆਦਾ ਮੰਨਣਗੇ ਜਦੋਂ ਕਿ ਭਗਵੰਤ ਮਾਨ ਨਾ ਤਾਂ ਆਪਣੇ ਨਾਂ ਨਾਲ ਸਿੰਘ ਸ਼ਬਦ ਲਗਾਉਂਦੇ ਹਨ ਜਿਸਦੇ ਹੁਕਮ ਦਸ਼ਮੇਸ਼ ਪਿਤਾ ਨੇ ਕੀਤੇ ਹਨ ਤੇ ਨਾ ਹੀ ਸਿੱਖੀ ਸਰੂਪ ਵਿਚ ਹਨ। The post ‘ਆਪ’ ਸਰਕਾਰ ਪੁਲਿਸ ਐਕਟ ‘ਚ ਸੋਧ ਕਰ ਕੇ ਕਠਪੁਤਲੀ ਡੀ.ਜੀ.ਪੀ ਪੰਜਾਬ ਸਿਰ ਮੜ੍ਹਨ ਲਈ ਤਿਆਰ: ਬਿਕਰਮ ਸਿੰਘ ਮਜੀਠੀਆ appeared first on TheUnmute.com - Punjabi News. Tags:
|
ਇੰਡੀਗੋ ਨੇ 500 ਏਅਰਬੱਸ ਜਹਾਜ਼ ਖਰੀਦਣ ਲਈ ਕੀਤੀ ਮੈਗਾ ਡੀਲ, ਖਰਚਣਗੇ 50 ਅਰਬ ਡਾਲਰ Monday 19 June 2023 02:25 PM UTC+00 | Tags: 500-airbus-aircraft air-lines breaking-news indigo latest-news news the-unmute-breaking-news the-unmute-punjabi-news ਚੰਡੀਗੜ੍ਹ, 19 ਜੂਨ 2023: ਇੰਡੀਗੋ (Indigo) ਨੇ 500 ਏਅਰਬੱਸ ਜਹਾਜ਼ ਖਰੀਦਣ ਲਈ ਇੱਕ ਮੈਗਾ ਡੀਲ ‘ਤੇ ਦਸਤਖਤ ਕੀਤੇ ਹਨ। ਰਿਪੋਰਟਾਂ ਮੁਤਾਬਕ ਇੰਡੀਗੋ ਬੋਰਡ ਵੱਲੋਂ 50 ਅਰਬ ਡਾਲਰ ਦਾ ਏਅਰਕ੍ਰਾਫਟ ਖਰੀਦਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਮਨਜ਼ੂਰੀ ਤੋਂ ਬਾਅਦ ਇੰਡੀਗੋ ਸਭ ਤੋਂ ਵੱਡੀ ਏਅਰਕ੍ਰਾਫਟ ਡੀਲਿੰਗ ਕੰਪਨੀ ਬਣ ਗਈ ਹੈ। ਹਵਾਬਾਜ਼ੀ ਕੰਪਨੀ ਦੀ ਤਰਫੋਂ ਸੌਦੇ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਇੰਡੀਗੋ (Indigo) ਨੇ 500 ਏਅਰਬੱਸ ਏ320 ਫੈਮਿਲੀ ਜਹਾਜ਼ਾਂ ਦਾ ਆਰਡਰ ਦਿੱਤਾ ਹੈ। ਆਰਡਰ 2030 ਅਤੇ 2035 ਵਿਚਕਾਰ ਜਹਾਜ਼ਾਂ ਦੀ ਡਿਲਿਵਰੀ ਤੋਂ ਬਾਅਦ ਏਅਰਲਾਈਨ ਨੂੰ ਸਥਿਰਤਾ ਪ੍ਰਦਾਨ ਕਰੇਗਾ। ਇੰਡੀਗੋ 500 ਜਹਾਜ਼ਾਂ ਦਾ ਇਹ ਆਰਡਰ ਨਾ ਸਿਰਫ ਇੰਡੀਗੋ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਆਰਡਰ ਹੈ, ਸਗੋਂ ਏਅਰਬੱਸ ਨਾਲ ਕਿਸੇ ਵੀ ਏਅਰਲਾਈਨ ਦੁਆਰਾ ਹੁਣ ਤੱਕ ਦੀ ਸਭ ਤੋਂ ਵੱਡੀ ਸਿੰਗਲ ਏਅਰਕ੍ਰਾਫਟ ਖਰੀਦ ਵੀ ਹੈ। The post ਇੰਡੀਗੋ ਨੇ 500 ਏਅਰਬੱਸ ਜਹਾਜ਼ ਖਰੀਦਣ ਲਈ ਕੀਤੀ ਮੈਗਾ ਡੀਲ, ਖਰਚਣਗੇ 50 ਅਰਬ ਡਾਲਰ appeared first on TheUnmute.com - Punjabi News. Tags:
|
ਜਲੰਧਰ ਦੀ ਬਦਲੇਗੀ ਦਿੱਖ, CM ਭਗਵੰਤ ਮਾਨ ਵੱਲੋਂ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼ Monday 19 June 2023 03:23 PM UTC+00 | Tags: cm-bhagwant-mann jalandhar latest-news news ਜਲੰਧਰ, 19 ਜੂਨ 2023: ਜਲੰਧਰ ਦੇ ਸਰਬਪੱਖੀ ਵਿਕਾਸ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼ ਕਰਕੇ ਸ਼ਹਿਰ ਨੂੰ ਵੱਡੀ ਸੌਗਾਤ ਦਿੱਤੀ ਹੈ। ਅੱਜ ਇੱਥੇ 30 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰ ਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਜਲੰਧਰ ਵਿਆਪਕ ਵਿਕਾਸ ਅਤੇ ਤਰੱਕੀ ਨਾਲ ਚਮਕੇਗਾ'। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਲੋਕ ਸਭਾ ਸੀਟ ਦੀ ਜਿੱਤ ਨੇ ਉਨ੍ਹਾਂ ਵਿੱਚ ਲੋਕਾਂ ਦੀ ਸੇਵਾ ਕਰਨ ਦੀ ਹੋਰ ਵੀ ਨਿਮਰ ਭਾਵਨਾ ਭਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੇ ਸੰਸਦ ਮੈਂਬਰ ਨੇ ਅਜੇ ਸਹੁੰ ਨਹੀਂ ਚੁੱਕੀ ਪਰ 100 ਕਰੋੜ ਰੁਪਏ ਦੇ ਕੰਮ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਕੰਮ ਪਹਿਲਾਂ ਹੀ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਜੰਡਿਆਲਾ-ਗੁਰਾਇਆ ਰੋਡ ਦਾ ਕੰਮ ਵੀ ਜਲਦੀ ਹੀ ਸ਼ੁਰੂ ਹੋ ਜਾਵੇਗਾ ਕਿਉਂਕਿ ਇਸ ਦੀ ਸਾਫ-ਸਫਾਈ ਦਾ ਕੰਮ ਹੋ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਤੇ ਖਾਸ ਤੌਰ ‘ਤੇ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੂਬੇ ਦੀ ਤਰੱਕੀ ਨੂੰ ਹੁਲਾਰਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸ਼ਾਹਪੁਰ ਕੰਢੀ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਬਿਸਤ-ਦੋਆਬ ਨਹਿਰ ਨੂੰ ਪਾਣੀ ਦੇ ਵਹਾਅ ਦੇ ਸੰਕਟ ਨਾਲ ਨਹੀਂ ਜੂਝਣਾ ਪਵੇਗਾ ਅਤੇ 10,000 ਏਕੜ ਜ਼ਮੀਨ ਨਹਿਰੀ ਪਾਣੀ ਹੇਠ ਆ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਤਿਹਾਸਕ ਪਹਿਲਕਦਮੀਆਂ ਕਰਕੇ ਆਮ ਲੋਕਾਂ ਦੀ ਸਹੂਲਤ ਲਈ ਅਣਥੱਕ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦੀ ਵੱਡੀ ਸਹੂਲਤ ਦਿੱਤੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ 'ਸਕੂਲ ਆਫ਼ ਐਮੀਨੈਂਸ' ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫਤ ਦੇਣ ਲਈ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਯੋਗਤਾ ਦੇ ਆਧਾਰ ‘ਤੇ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਕੋਲ ਲੋਕਾਂ ਨੂੰ ਬਿਜਲੀ ਸਪਲਾਈ ਕਰਨ ਲਈ ਕਾਫੀ ਮਾਤਰਾ ਵਿੱਚ ਕੋਲਾ ਮੌਜੂਦ ਹੈ ਅਤੇ ਸੂਬਾ ਸਰਕਾਰ ਕੋਲ 52 ਦਿਨਾਂ ਦਾ ਕੋਲਾ ਅਜੇ ਵੀ ਸਟਾਕ ਵਿੱਚ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਰੰਗਲਾ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਸਿਰਤੋੜ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਦੱਸਣ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਹਰੇਕ ਦੇਸ਼ ਵਾਸੀ ਦੇ 15 ਲੱਖ ਰੁਪਏ ਕਿੱਥੇ ਗਏ? ਉਨ੍ਹਾਂ ਕਿਹਾ ਕਿ ਮੋਦੀ ਨੇ ਸੱਤਾ ਹਾਸਲ ਕਰਨ ਲਈ ਇਸ ਸਿਆਸੀ ਡਰਾਮੇਬਾਜ਼ੀ ਰਾਹੀਂ ਲੋਕਾਂ ਦੇ ਅੱਖੀਂ ਘੱਟਾ ਪਾਇਆ। ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਦੀ ਭਲਾਈ ਲਈ ਪੈਸਾ ਖਰਚਣ ਉਤੇ ‘ਆਪ’ ਦੀ ਆਲੋਚਨਾ ਕਰ ਰਹੇ ਹਨ ਜਦਕਿ ਉਨ੍ਹਾਂ ਦੇ ਮਿੱਤਰ ਬੈਂਕਾਂ ‘ਚੋਂ ਜਨਤਾ ਦਾ ਪੈਸਾ ਲੁੱਟ ਕੇ ਵਿਦੇਸ਼ ਭੱਜ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਆਮ ਵਿਅਕਤੀ ਦੇ ਹਿੱਤਾਂ ਦੇ ਵਿਰੁੱਧ ਹਨ ਜਿਸ ਕਾਰਨ ਉਨ੍ਹਾਂ ਨੇ ਆਪਣੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕ ਪੱਖੀ ਸਕੀਮਾਂ ਸ਼ੁਰੂ ਕਰਨ ਵਾਲੇ ਆਗੂਆਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਹੋਇਆ ਹੈ। ਇਸ ਦੀ ਮਿਸਾਲ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਕੇ ਆਮ ਆਦਮੀ ਨੂੰ ਲਾਭ ਪਹੁੰਚਾਇਆ, ਨੂੰ ਸਲਾਖਾਂ ਪਿੱਛੇ ਬੰਦ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਸੁਧਾਰ ਲਿਆਉਣ ਵਾਲੇ ਇੱਕ ਹੋਰ ਆਗੂ ਸਤਿੰਦਰ ਜੈਨ ਨੂੰ ਵੀ ਜੇਲ੍ਹ ਵਿੱਚ ਬੰਦ ਕਰਕੇ ਪ੍ਰੇਸ਼ਾਨ ਕੀਤਾ ਗਿਆ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਬਾਬਾ ਬਲਬੀਰ ਸਿੰਘ ਸੀਚੇਵਾਲ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਹੋਰ ਵੀ ਹਾਜ਼ਰ ਸਨ। The post ਜਲੰਧਰ ਦੀ ਬਦਲੇਗੀ ਦਿੱਖ, CM ਭਗਵੰਤ ਮਾਨ ਵੱਲੋਂ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼ appeared first on TheUnmute.com - Punjabi News. Tags:
|
ENG vs AUS: ਇੰਗਲੈਂਡ ਨੇ ਆਸਟਰੇਲੀਆ ਨੂੰ 281 ਦੌੜਾਂ ਦਾ ਦਿੱਤਾ ਟੀਚਾ Monday 19 June 2023 03:37 PM UTC+00 | Tags: australia edgbaston england eng-vs-aus ਚੰਡੀਗੜ੍ਹ, 19 ਜੂਨ 2023:(ENG vs AUS) ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਐਜਬੈਸਟਨ ‘ਚ ਖੇਡਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਆਸਟ੍ਰੇਲੀਆ ਦੀ ਟੀਮ ਪਹਿਲੀ ਪਾਰੀ ‘ਚ 386 ਦੌੜਾਂ ‘ਤੇ ਸਿਮਟ ਗਈ। ਇੰਗਲੈਂਡ ਨੇ ਆਸਟਰੇਲੀਆ ਨੂੰ 281 ਦੌੜਾਂ ਦਾ ਟੀਚਾ ਦਿੱਤਾ ਹੈ | ਨਾਥਨ ਲਿਓਨ ਨੇ ਓਲੀ ਰੌਬਿਨਸਨ ਨੂੰ ਆਊਟ ਕਰਕੇ ਇੰਗਲੈਂਡ ਨੂੰ ਨੌਵਾਂ ਝਟਕਾ ਦਿੱਤਾ। ਰੌਬਿਨਸਨ ਨੇ 44 ਗੇਂਦਾਂ ‘ਤੇ 27 ਦੌੜਾਂ ਬਣਾਈਆਂ। ਉਹ ਲਿਓਨ ਦੀ ਗੇਂਦ ‘ਤੇ ਕੈਮਰੂਨ ਗ੍ਰੀਨ ਹੱਥੋਂ ਕੈਚ ਆਊਟ ਹੋਇਆ। The post ENG vs AUS: ਇੰਗਲੈਂਡ ਨੇ ਆਸਟਰੇਲੀਆ ਨੂੰ 281 ਦੌੜਾਂ ਦਾ ਦਿੱਤਾ ਟੀਚਾ appeared first on TheUnmute.com - Punjabi News. Tags:
|
ਨੇਪਾਲ PM ਪੁਸ਼ਪ ਕਮਲ ਦਹਿਲ ਵੱਲੋਂ ਸੋਸ਼ਲਿਸਟ ਫਰੰਟ ਨੇਪਾਲ ਦਾ ਗਠਨ Monday 19 June 2023 03:44 PM UTC+00 | Tags: formation-of-socialist-front-nepal nepal pm-pushap-kamal-dahal socialist-front-nepal ਚੰਡੀਗੜ੍ਹ, 19 ਜੂਨ 2023: ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ‘ਪ੍ਰਚੰਡ’ ਦੀ ਅਗਵਾਈ ਵਾਲੀ ਸੀਪੀਐਨ (ਮਾਓਵਾਦੀ ਕੇਂਦਰ) ਅਤੇ ਤਿੰਨ ਹੋਰ ਖੱਬੀਆਂ ਪੱਖੀ ਪਾਰਟੀਆਂ ਨੇ ਸੋਮਵਾਰ ਨੂੰ ਸਾਂਝੇ ਤੌਰ ‘ਤੇ ਸਮਾਜਵਾਦੀ ਮੋਰਚਾ ਬਣਾਉਣ ਦਾ ਐਲਾਨ ਕੀਤਾ। ਇਸ ਵਿੱਚ ਸੱਤਾਧਾਰੀ ਪਾਰਟੀਆਂ – ਸੀਪੀਐਨ (ਮਾਓਵਾਦੀ ਕੇਂਦਰ), ਪੀਪਲਜ਼ ਸੋਸ਼ਲਿਸਟ ਪਾਰਟੀ (ਜੇਐਸਪੀ) ਅਤੇ ਸੀਪੀਐਨ (ਯੂਨੀਫਾਈਡ ਸੋਸ਼ਲਿਸਟ) ਪਾਰਟੀ ਅਤੇ ਸੀਪੀਐਨ ਕਮਿਊਨਿਸਟ ਪਾਰਟੀ (ਜੇਐਸਪੀ), ਜੋ ਕਿ ਸਰਕਾਰ ਵਿੱਚ ਨਹੀਂ ਹੈ, ਉਨ੍ਹਾਂ ਨੇ ਬਣਾਉਣ ਲਈ ਇੱਕ ਸਮਝੌਤਾ ਪੱਤਰ (ਐਮਓਯੂ) ‘ਤੇ ਦਸਤਖਤ ਕੀਤੇ। ਸੋਸ਼ਲਿਸਟ ਫਰੰਟ ਨੇਪਾਲ ਨੇ ਇੱਥੇ ਇੱਕ ਸਮਾਗਮ ਦੌਰਾਨ ਐਮ.ਓ.ਯੂ) ‘ਤੇ ਦਸਤਖਤ ਕੀਤੇ। The post ਨੇਪਾਲ PM ਪੁਸ਼ਪ ਕਮਲ ਦਹਿਲ ਵੱਲੋਂ ਸੋਸ਼ਲਿਸਟ ਫਰੰਟ ਨੇਪਾਲ ਦਾ ਗਠਨ appeared first on TheUnmute.com - Punjabi News. Tags:
|
ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਸਿਖਲਾਈ ਕੋਰਸ ਸ਼ੁਰੂ ਕਰਨ ਲਈ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ ਸਹੀਬੱਧ ਕਰਨ ਦੀ ਇਜਾਜ਼ਤ Monday 19 June 2023 03:47 PM UTC+00 | Tags: british-council punjab-cabinet ਚੰਡੀਗੜ੍ਹ, 19 ਜੂਨ 2023: ਪੰਜਾਬ ਕੈਬਨਿਟ ਨੇ ਅੱਜ ਅਕਾਦਮਿਕ ਸੈਸ਼ਨ 2023-24 ਤੋਂ ਕੰਮ ਲਈ ਅੰਗਰੇਜ਼ੀ ਵਿੱਚ ਸੰਚਾਰ ਦੀ ਯੋਗਤਾ ਵਧਾਉਣ ਵਾਸਤੇ ਉੱਚ ਸਿੱਖਿਆ ਵਿਭਾਗ ਦੀ ਅਗਵਾਈ ਹੇਠ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਸਿਖਲਾਈ ਕੋਰਸ ਸ਼ੁਰੂ ਕਰਨ ਲਈ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ ਸਹੀਬੱਧ ਕਰਨ ਲਈ ਉੱਚ ਸਿੱਖਿਆ ਵਿਭਾਗ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਤਹਿਤ ਮੁੱਢਲੇ ਪੜਾਅ ਵਿੱਚ ਪੰਜ ਹਜ਼ਾਰ ਵਿਦਿਆਰਥੀ ਕਵਰ ਹੋਣਗੇ। ਇਸ ਆਨਲਾਈਨ ਸਿਖਲਾਈ ਕੋਰਸ ਨਾਲ ਵਿਦਿਆਰਥੀਆਂ ਦਾ ਪੇਸ਼ੇਵਰ ਹਾਲਾਤ ਵਿੱਚ ਅੰਗਰੇਜ਼ੀ ਭਾਸ਼ਾ ਵਿੱਚ ਸੰਚਾਰ ਕਰਨ ਦਾ ਭਰੋਸਾ ਵਧੇਗਾ। ਇਸ ਨਾਲ ਨਾ ਸਿਰਫ਼ ਵਿਦਿਆਰਥੀਆਂ ਦਾ ਸਵੈ-ਵਿਸ਼ਵਾਸ ਵਧੇਗਾ, ਸਗੋਂ ਵਿਦਿਆਰਥੀ ਪ੍ਰਾਈਵੇਟ ਤੇ ਸਰਕਾਰੀ ਖੇਤਰ ਵਿੱਚ ਨੌਕਰੀਆਂ ਹਾਸਲ ਕਰਨ ਦੇ ਵੱਧ ਯੋਗ ਹੋ ਸਕਣਗੇ ਅਤੇ ਉਨ੍ਹਾਂ ਵਿੱਚ ਉੱਦਮੀਆਂ ਵਜੋਂ ਸੰਚਾਰ ਕਰਨ ਦੀ ਯੋਗਤਾ ਵੀ ਵਧੇਗੀ। The post ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਸਿਖਲਾਈ ਕੋਰਸ ਸ਼ੁਰੂ ਕਰਨ ਲਈ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ ਸਹੀਬੱਧ ਕਰਨ ਦੀ ਇਜਾਜ਼ਤ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest



