TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
CM ਭਗਵੰਤ ਮਾਨ ਵੱਲੋਂ ਜਲੰਧਰ 'ਚ' ਸੀਐਮ ਦੀ ਯੋਗਸ਼ਾਲਾ' ਦੀ ਸ਼ੁਰੂਆਤ, 12000 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ Tuesday 20 June 2023 05:36 AM UTC+00 | Tags: aam-aadmi-party cm-bhagwant-mann cm-di-yogashala jalandhar latest-news news pap-ground ਜਲੰਧਰ , 20 ਜੂਨ 2023: ਅੱਜ ਅੱਜ ਸਵੇਰੇ 7 ਵਜੇ ਜਲੰਧਰ ਦੇ ਪੀਏਪੀ ਗਰਾਊਂਡ ਵਿੱਚ ‘ਸੀਐਮ ਦੀ ਯੋਗਸ਼ਾਲਾ' (CM di Yogashala) ਦੇ ਫੇਜ਼ 2 ਦੀ ਸ਼ੁਰੂਆਤ ਹੋਈ | ਜਿਸ ਵਿੱਚ 12000 ਤੋਂ ਵੱਧ ਲੋਕਾਂ ਨੇ ਭਾਗ ਲਿਆ। ਪਹਿਲੇ ਫੇਜ਼ ਵਿੱਚ ਲੁਧਿਆਣਾ, ਪਟਿਆਲਾ, ਫਗਵਾੜਾ ਅਤੇ ਅੰਮ੍ਰਿਤਸਰ ਵਿੱਚ ‘ਸੀਐਮ ਦੀ ਯੋਗਸ਼ਾਲਾ’ ਸ਼ੁਰੂ ਕੀਤੀ ਗਈ ਸੀ। ਮੁੱਖ ਮੰਤਰੀ ਯੋਗਸ਼ਾਲਾ ਫੇਜ਼ 2 ਵਿੱਚ ਮੋਹਾਲੀ, ਜਲੰਧਰ, ਬਠਿੰਡਾ, ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ ਸ਼ੁਰੂ ਹੋਈ । ਹੁਣ ਤੱਕ ਹਜ਼ਾਰਾਂ ਲੋਕ ਮੁੱਖ ਮੰਤਰੀ ਯੋਗਸ਼ਾਲਾ ਦਾ ਲਾਭ ਲੈ ਚੁੱਕੇ ਹਨ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬੀ ਆਪਣੀ ਸਿਹਤ ਤੇ ਤੰਦਰੁਸਤੀ ਲਈ ਜਾਣੇ ਜਾਂਦੇ ਰਹੇ ਹਨ, ਪੰਜਾਬ ਸਰਕਾਰ ਨੇ ‘ਸੀਐਮ ਦੀ ਯੋਗਸ਼ਾਲਾ' ਇੱਕ ਉਪਰਾਲਾ ਪੰਜਾਬ ਦੇ ਜ਼ਿਲ੍ਹਿਆਂ 'ਚ ਸ਼ੁਰੂ ਕੀਤਾ ਤੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ | ਜਲੰਧਰ ਵਿਖੇ ਵੱਡੀ ਗਿਣਤੀ 'ਚ ਲੋਕਾਂ ਨਾਲ ਯੋਗ ਕੀਤਾ, ਅੱਜ ਪੂਰੇ ਪੰਜਾਬ 'ਚ ਲਗਭਗ 50 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਇਸ ਮੁਹਿੰਮ ਨਾਲ ਜੁੜਕੇ ਯੋਗ ਕੀਤਾ, ਅਸੀਂ ਯੋਗ ਨੂੰ ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਤੱਕ ਲੈ ਕੇ ਜਾਵਾਂਗੇ ਅਤੇ ਪੰਜਾਬ ਨੂੰ ਤੰਦਰੁਸਤ ਸੂਬਾ ਬਣਾਵਾਂਗੇ | The post CM ਭਗਵੰਤ ਮਾਨ ਵੱਲੋਂ ਜਲੰਧਰ ‘ਚ’ ਸੀਐਮ ਦੀ ਯੋਗਸ਼ਾਲਾ' ਦੀ ਸ਼ੁਰੂਆਤ, 12000 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਆਖ਼ਰੀ ਦਿਨ, ਕਾਂਗਰਸ ਵੱਲੋਂ ਵਾਕਆਊਟ Tuesday 20 June 2023 05:50 AM UTC+00 | Tags: breaking-news news punjab-vidhan-sabha ਚੰਡੀਗੜ੍ਹ, 20 ਜੂਨ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਵਿਸ਼ੇਸ਼ ਇਜਲਾਸ ਦਾ ਆਖ਼ਰੀ ਦਿਨ ਸ਼ੁਰੂ ਹੋ ਗਿਆ ਹੈ | ਇਜਲਾਸ ਸ਼ੁਰੂ ਹੁੰਦੇ ਹੀ ਕਾਂਗਰਸੀ ਵਿਧਾਇਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਵਾਕਆਊਟ ਕਰ ਦਿੱਤਾ |ਇਸਦੇ ਨਾਲ ਹੀ ਵਿਧਾਨ ਸਭਾ ਵਿਚ ਕਾਂਗਰਸੀ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੈਨੂੰ ਦੱਸਿਆ ਜਾਵੇ ਕਿ ਵਿਧਾਨ ਸਭਾ ਦਾ ਮਤਲਬ ਕੀ ਹੈ? ਉਨ੍ਹਾਂ ਕਿਹਾ ਕਿ ਪਹਿਲਾਂ ਵੀ ਆਪ੍ਰੇਸ਼ਨ ਲੋਟਸ ਨੂੰ ਲੈ ਕੇ ਇਜਲਾਸ ਬੁਲਾਇਆ ਗਿਆ ਸੀ, ਉਸਦਾ ਕੀ ਹੋਇਆ ਇਹ ਦੱਸਿਆ ਜਾਵੇ ਅਤੇ ਕੌਣ ਭਾਜਪਾ ਆਗੂ ਸਨ, ਇਸ ਸੰਬੰਧੀ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ ਇਸ ਵਿਸ਼ੇਸ਼ ਇਜਲਾਸ ਵਿੱਚ ਕੋਈ ਪ੍ਰਸ਼ਨ ਕਾਲ ਨਹੀਂ | ਦੂਜੇ ਪਾਸੇ ਪੰਜਾਬ ਭਾਜਪਾ ਨੇ ਇਸ ਇਜਲਾਸ ਦਾ ਬਾਈਕਾਟ ਕੀਤਾ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ 2 ਰੋਜ਼ਾ ਇਜਲਾਸ ਸੱਦਿਆ ਹੈ | ਉਨ੍ਹਾਂ ਕਿਹਾ ਨਸ਼ੇ ਦੇ ਮੁੱਦੇ 'ਤੇ ਵ੍ਹਾਈਟ ਪੇਪਰ ਲਿਆਉਣਾ ਚਾਹੀਦਾ ਸੀ, ਪਹਿਲਾਂ ਇਜਲਾਸ 'ਚ ਲਿਆਂਦੇ ਮਤਿਆਂ ਦਾ ਕੀ ਹੋਇਆ ? , ਉਨ੍ਹਾਂ ਕਿਹਾ ਭਾਜਪਾ ਅਜਿਹੇ ਇਜਲਾਸ ਵਿੱਚ ਹਿੱਸਾ ਨਹੀਂ ਲਵੇਗੀ | The post ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਆਖ਼ਰੀ ਦਿਨ, ਕਾਂਗਰਸ ਵੱਲੋਂ ਵਾਕਆਊਟ appeared first on TheUnmute.com - Punjabi News. Tags:
|
ਸੁਪਰੀਮ ਕੋਰਟ ਵੱਲੋਂ ਮਣੀਪੁਰ ਹਿੰਸਾ ਨਾਲ ਸੰਬੰਧਿਤ ਪਟੀਸ਼ਨ 'ਤੇ ਤੁਰੰਤ ਸੁਣਵਾਈ ਤੋਂ ਇਨਕਾਰ Tuesday 20 June 2023 05:58 AM UTC+00 | Tags: breaking-news firing-case firing-incident imphal khamenlok-area manipur manipur-breaking manipur-news manipur-tribal-forum news violence violence-in-manipur ਚੰਡੀਗੜ੍ਹ, 20 ਜੂਨ 2023: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਮਣੀਪੁਰ (Manipur) ਹਿੰਸਾ ਨਾਲ ਸੰਬੰਧਿਤ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਦਰਅਸਲ, ਮਣੀਪੁਰ ਟ੍ਰਾਈਬਲ ਫੋਰਮ ਵੱਲੋਂ ਦਾਇਰ ਇਸ ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਸੂਬੇ ਵਿੱਚ ਰਹਿ ਰਹੇ ਕੁਕੀ ਭਾਈਚਾਰੇ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਭਾਰਤੀ ਫੌਜ ਨੂੰ ਦਿੱਤੀ ਜਾਵੇ। ਮਾਮਲੇ ਦੀ ਤੁਰੰਤ ਸੁਣਵਾਈ ਤੋਂ ਇਨਕਾਰ ਕਰਦਿਆਂ ਸੁਪਰੀਮ ਕੋਰਟ ਨੇ ਪਟੀਸ਼ਨ 3 ਜੁਲਾਈ ਨੂੰ ਸੁਣਵਾਈ ਲਈ ਭੇਜ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਇਹ ਸਿਰਫ਼ ਕਾਨੂੰਨ ਵਿਵਸਥਾ ਦਾ ਮਾਮਲਾ ਹੈ। ਇਸ ਦੌਰਾਨ ਕੇਂਦਰ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਸੁਰੱਖਿਆ ਏਜੰਸੀਆਂ ਸਥਿਤੀ ਨੂੰ ਕਾਬੂ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੀਆਂ ਹਨ। The post ਸੁਪਰੀਮ ਕੋਰਟ ਵੱਲੋਂ ਮਣੀਪੁਰ ਹਿੰਸਾ ਨਾਲ ਸੰਬੰਧਿਤ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ appeared first on TheUnmute.com - Punjabi News. Tags:
|
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਜਨਮ ਦਿਨ ਮੌਕੇ PM ਮੋਦੀ ਨੇ ਦਿੱਤੀਆਂ ਸ਼ੁੱਭਕਾਮਨਾਵਾਂ Tuesday 20 June 2023 06:14 AM UTC+00 | Tags: breaking-news draupadi-murmu india-news news pm-modi president-draupadi-murmu prime-minister-narendra-modi welfare-center-and-amar-jyoti-charitable-trust ਚੰਡੀਗੜ੍ਹ, 20 ਜੂਨ 2023: ਅੱਜ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਦਾ ਜਨਮ ਦਿਨ ਹੈ। ਇਸ ਦਿਨ ਨੂੰ ਹੋਰ ਵੀ ਖਾਸ ਬਣਾਉਣ ਲਈ ਰਾਸ਼ਟਰਪਤੀ ਮੁਰਮੂ ਆਪਣਾ ਜਨਮ ਦਿਨ ਰਾਸ਼ਟਰਪਤੀ ਭਵਨ ਵਿਖੇ ਭਲਾਈ ਕੇਂਦਰ ਅਤੇ ਅਮਰ ਜਯੋਤੀ ਚੈਰੀਟੇਬਲ ਟਰੱਸਟ ਦੇ ਬੱਚਿਆਂ ਨਾਲ ਮਨਾਉਣਗੇ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਮੁਰਮੂ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ | ਪੀਐਮ ਮੋਦੀ ਨੇ ਮੰਗਲਵਾਰ ਸਵੇਰੇ ਇੱਕ ਟਵੀਟ ਵਿੱਚ ਲਿਖਿਆ ਕਿ "ਰਾਸ਼ਟਰਪਤੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ। ਸਿਆਣਪ, ਸਵੈਮਾਣ ਅਤੇ ਸਾਡੇ ਲੋਕਾਂ ਦੀ ਭਲਾਈ ਲਈ ਵਚਨਬੱਧਤਾ ਦੀ ਇੱਕ ਪ੍ਰਤੀਕ, ਦੇਸ਼ ਦੀ ਤਰੱਕੀ ਨੂੰ ਅੱਗੇ ਵਧਾਉਣ ਲਈ ਉਸ ਦੇ ਯਤਨਾਂ ਲਈ ਪ੍ਰਸ਼ੰਸਾ ਕੀਤੀ ਜਾਂਦੀ ਹੈ। ਉਸਦਾ ਸਮਰਪਣ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦਾ ਹੈ।" ਉਨ੍ਹਾਂ ਟਵੀਟ ਵਿੱਚ ਅੱਗੇ ਲਿਖਿਆ ਕਿ ਉਹ ਰਾਸ਼ਟਰਪਤੀ ਮੁਰਮੂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕਰਦੇ ਹਨ। The post ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਜਨਮ ਦਿਨ ਮੌਕੇ PM ਮੋਦੀ ਨੇ ਦਿੱਤੀਆਂ ਸ਼ੁੱਭਕਾਮਨਾਵਾਂ appeared first on TheUnmute.com - Punjabi News. Tags:
|
PM ਨਰਿੰਦਰ ਮੋਦੀ ਅਮਰੀਕਾ ਫੇਰੀ ਦੌਰਾਨ 24 ਪ੍ਰਮੁੱਖ ਸਖ਼ਸ਼ੀਅਤਾਂ ਨੂੰ ਮਿਲਣਗੇ, ਐਲਨ ਮਸਕ ਦਾ ਨਾਂ ਵੀ ਸ਼ਾਮਲ Tuesday 20 June 2023 06:29 AM UTC+00 | Tags: breaking-news elon-musk latest-news narendra-modi news pm-modi-visit-us punjab-politics the-unmute-breaking-news the-unmute-punjab us-tour ਚੰਡੀਗੜ੍ਹ, 20 ਜੂਨ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਸੰਯੁਕਤ ਰਾਜ ਅਮਰੀਕਾ ਦੇ ਆਪਣੇ ਪਹਿਲੇ ਰਾਜ ਦੌਰੇ ਲਈ ਦਿੱਲੀ ਤੋਂ ਰਵਾਨਾ ਹੋ ਗਏ ਹਨ। ਉਹ 21 ਤੋਂ 23 ਜੂਨ ਤੱਕ ਅਮਰੀਕਾ ਦੇ ਦੌਰੇ ‘ਤੇ ਹੋਣਗੇ। ਪ੍ਰਧਾਨ ਮੰਤਰੀ ਦਾ ਅਧਿਕਾਰਤ ਦੌਰਾ 21 ਜੂਨ ਦੀ ਸਵੇਰ ਨੂੰ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਵਿੱਚ ਯੋਗ ਦਿਵਸ ਦੇ ਸਮਾਗਮ ਨਾਲ ਸ਼ੁਰੂ ਹੋਵੇਗਾ। ਇਸ ਦੌਰਾਨ ਪਤਾ ਲੱਗਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਇਸ ਦੌਰੇ ਦੌਰਾਨ ਕਰੀਬ 24 ਖ਼ਾਸ ਸਖ਼ਸ਼ੀਅਤਾਂ ਨਾਲ ਮੁਲਾਕਾਤ ਕਰਨਗੇ। ਇਨ੍ਹਾਂ ਵਿੱਚ ਨੋਬਲ ਪੁਰਸਕਾਰ ਜੇਤੂ, ਅਰਥਸ਼ਾਸਤਰੀ, ਕਲਾਕਾਰ, ਵਿਗਿਆਨੀ, ਵਿਦਵਾਨ, ਉੱਦਮੀ, ਸਿੱਖਿਆ ਸ਼ਾਸਤਰੀ, ਸਿਹਤ ਮਾਹਰ ਆਦਿ ਸ਼ਾਮਲ ਹਨ। ਟੇਸਲਾ ਦੇ ਸਹਿ-ਸੰਸਥਾਪਕ ਐਲਨ ਮਸਕ, ਖਗੋਲ ਭੌਤਿਕ ਵਿਗਿਆਨੀ ਨੀਲ ਡੇਗ੍ਰਾਸ ਟਾਇਸਨ, ਗ੍ਰੈਮੀ ਪੁਰਸਕਾਰ ਜੇਤੂ ਭਾਰਤੀ-ਅਮਰੀਕੀ ਗਾਇਕ ਫਾਲੂ (ਫਾਲਗੁਨੀ ਸ਼ਾਹ) ਉਨ੍ਹਾਂ 24 ਪ੍ਰਮੁੱਖ ਸਖ਼ਸ਼ੀਅਤਾਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਆਪਣੀ ਅਮਰੀਕਾ ਯਾਤਰਾ ਦੌਰਾਨ ਮਿਲਣਗੇ। ਇਨ੍ਹਾਂ ਤੋਂ ਇਲਾਵਾ ਉਹ ਪਾਲ ਰੋਮਰ, ਨਿਕੋਲਸ ਨਸੀਮ ਤਾਲੇਬ, ਰੇ ਡਾਲੀਓ, ਜੈਫ ਸਮਿਥ, ਮਾਈਕਲ ਫਰੋਮਨ ਡੇਨੀਅਲ ਰਸੇਲ, ਐਲਬ੍ਰਿਜ ਕੋਲਬੀ ਅਤੇ ਡਾ: ਪੀਟਰ ਐਗਰੇ, ਡਾ: ਸਟੀਫਨ ਕਲਾਸਕੋ ਅਤੇ ਚੰਦਰਿਕਾ ਟੰਡਨ ਨੂੰ ਵੀ ਮਿਲਣਗੇ। The post PM ਨਰਿੰਦਰ ਮੋਦੀ ਅਮਰੀਕਾ ਫੇਰੀ ਦੌਰਾਨ 24 ਪ੍ਰਮੁੱਖ ਸਖ਼ਸ਼ੀਅਤਾਂ ਨੂੰ ਮਿਲਣਗੇ, ਐਲਨ ਮਸਕ ਦਾ ਨਾਂ ਵੀ ਸ਼ਾਮਲ appeared first on TheUnmute.com - Punjabi News. Tags:
|
ਗੁਰਦੁਆਰਾ ਐਕਟ 'ਚ ਸੋਧ ਕਰਨ ਦਾ ਅਧਿਕਾਰ ਦੇਸ਼ ਦੀ ਪਾਰਲੀਮੈਂਟ ਨੂੰ ਹੈ: ਪਰਮਜੀਤ ਸਿੰਘ ਸਰਨਾ Tuesday 20 June 2023 06:41 AM UTC+00 | Tags: breaking-news gurdwara-act gurdwara-act-1925 latest-news news paramjit-singh-sarna sgpc shiromani-akali-dal-delhi sikh-gurudwara-act ਨਵੀਂ ਦਿੱਲੀ, 20 ਜੂਨ 2023 (ਦਵਿੰਦਰ ਸਿੰਘ) : ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ (Paramjit Singh Sarna) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਲਿਆਉਣ ਦੀ ਤਜਵੀਜ਼ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਇਸ ਨੂੰ ਫ਼ਰਜ਼ੀ ਅਤੇ ਗੁਰਦੁਆਰਾ ਪ੍ਰਬੰਧਾਂ ਵਿਚ ਦਖਲਅੰਦਾਜ਼ੀ ਦੱਸਿਆ। ਸਰਨਾ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਦਾ ਅਧਿਕਾਰ ਸਿਰਫ਼ ਦੇਸ਼ ਦੀ ਪਾਰਲੀਮੈਂਟ ਨੂੰ ਹੈ। ਮਾਨ ਸਰਕਾਰ ਦਾ ਸੂਬਾ ਵਿਧਾਨ ਸਭਾ ਵਿੱਚ ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਲਿਆਉਣ ਦਾ ਦਾਅਵਾ ਪੂਰੀ ਤਰ੍ਹਾਂ ਝੂਠਾ ਹੈ। ਅਜਿਹੀਆਂ ਸੋਧਾਂ ਰਾਸ਼ਟਰੀ ਸੰਸਦ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਹਨ, ਅਤੇ ਰਾਜ ਵਿਧਾਨ ਸਭਾ ਲਈ ਇਸ 'ਤੇ ਵਿਚਾਰ ਕਰਨਾ ਅਣਉਚਿਤ ਹੈ। ਇਹ ਸਿਰਫ ਪੰਜਾਬੀਆਂ ਨੂੰ ਗੁੰਮਰਾਹ ਕਰਨ ਅਤੇ ਇੱਕ ਦੂਜੇ ਦੇ ਵਿਰੁੱਧ ਖੜਾ ਕਰਨ ਦੇ ਮਨਸੂਬਿਆਂ ਤਹਿਤ ਕੀਤਾ ਗਿਆ ਹੈ। ਸਰਨਾ (Paramjit Singh Sarna) ਨੇ ਜ਼ੋਰ ਦਿੰਦਿਆ ਕਿਹਾ ਕਿ ਮਾਨ ਸਰਕਾਰ ਦਾ ਮਤਾ ਸਿੱਖ ਧਾਰਮਕ ਖੇਤਰ 'ਤੇ ਕੰਟ੍ਰੋਲ ਕਰਨ ਦੇ ਖ਼ਤਰਨਾਕ ਇਰਾਦੇ ਨੂੰ ਦਰਸਾਉਂਦਾ ਹੈ, ਜਿਸ ਨੂੰ ਪੰਥ ਪ੍ਰਵਾਨ ਨਹੀਂ ਕਰੇਗਾ। ਮਾਨ ਸਰਕਾਰ ਦੀ ਤਜਵੀਜ਼ ਦੇ ਸੰਭਾਵੀ ਸਿੱਟਿਆਂ ਬਾਰੇ ਚਿੰਤਾ ਜ਼ਾਹਰ ਕਰਦਿਆਂ ਸਰਨਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰੰਬਧਾਂ ਵਿਚ ਸਹਿਜਧਾਰੀਆਂ ਨੂੰ ਸ਼ਾਮਲ ਕਰਨ ਦੀ ਕੋਝੀ ਸਾਜਿਸ਼ ਦੱਸਿਆ। ਉਨ੍ਹਾਂ ਕਿਹਾ ਕਿ ਇਸ ਨਾਲ ਸ਼੍ਰੋਮਣੀ ਕਮੇਟੀ ਪ੍ਰਬੰਧਨ ਦੀ ਅਖੰਡਤਾ ਅਤੇ ਧਾਰਮਕ ਮਰਿਆਦਾ 'ਤੇ ਗੰਭੀਰ ਅਸਰ ਪਵੇਗਾ ਅਤੇ ਇਸ ਦੇ ਨਤੀਜੇ ਵੀ ਮਾੜੇ ਨਿਕਲਣਗੇ। ਉਨ੍ਹਾ ਕਿਹਾ ਕਿ ਜੇ ਭਗਵੰਤ ਮਾਨ ਸਿੱਖਾਂ ਦੇ ਉਪਦੇਸ਼ਾਂ ਪ੍ਰਤੀ ਚਿੰਤਤ ਹਨ ਤਾਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਅਤੇ ਇੱਕ ਅੰਮ੍ਰਿਤਧਾਰੀ ਸਿੱਖ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ। ਇਹ ਸਾਡੇ ਵਿਸ਼ਵਾਸ ਅਤੇੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਦਰਸ਼ਨ ਕਰੇਗਾ। ਉਨ੍ਹਾ ਅਪੀਲ ਕਰਦਿਆਂ ਕਿਹਾ ਕਿ ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਮਾਨ ਸਰਕਾਰ ਇਹ ਮਤਾ ਪਾਸ ਕਰਦਿਆਂ ਯਕੀਨੀ ਬਣਾਏ ਕਿ ਇੱਕ ਅੰਮ੍ਰਿਤਧਾਰੀ ਸਿੱਖ ਹੀ ਪੰਜਾਬ ਵਿੱਚ ਮੁੱਖ ਮੰਤਰੀ ਦਾ ਅਹੁਦਾ ਸੰਭਾਲੇਗਾ। The post ਗੁਰਦੁਆਰਾ ਐਕਟ ‘ਚ ਸੋਧ ਕਰਨ ਦਾ ਅਧਿਕਾਰ ਦੇਸ਼ ਦੀ ਪਾਰਲੀਮੈਂਟ ਨੂੰ ਹੈ: ਪਰਮਜੀਤ ਸਿੰਘ ਸਰਨਾ appeared first on TheUnmute.com - Punjabi News. Tags:
|
ਗੁਰੂ ਘਰਾਂ 'ਚ ਸਿਆਸੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਜਥੇਦਾਰ ਸ੍ਰੀ ਅਕਾਲ ਤਖ਼ਤ Tuesday 20 June 2023 06:49 AM UTC+00 | Tags: aam-aadmi-party cm-bhagwant-mann giani-raghbir-singh gurbani guru-houses jathedar-sri-akal-takht latest-news live-gurbani news political-interference punjab-government sikh sri-akal-takht sri-harimandir-sahib ਅੰਮ੍ਰਿਤਸਰ, 20 ਜੂਨ 2023: ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਚ ਸਿੱਖ ਗੁਰਦੁਆਰਾ ਐਕਟ 1925 ‘ਚ ਸੋਧ ਕਰ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਨੂੰ ਮੁਫ਼ਤ ਕਰਨ ਦੇ ਮਤੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ | ਉਨ੍ਹਾਂ ਕਿਹਾ ਕਿ ਗੁਰੂ ਘਰਾਂ ਚ ਕਿਸੇ ਵੀ ਤਰ੍ਹਾਂ ਦੀ ਸਿਆਸੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਜਥੇਦਾਰ ਨੇ ਹਰੇਕ ਨੂੰ ਜ਼ਾਬਤੇ ਵਿਚ ਰਹਿ ਕੇ ਕੰਮ ਕਰਨ ਲਈ ਕਿਹਾ, ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਟੀਵੀ ਪ੍ਰਸਾਰਣ ਨੂੰ ਲੈ ਕੇ ਮਤਾ ਲਿਆਉਣ ਦੀ ਤਿਆਰੀ ਨੇ ਸਿਆਸੀ ਤੇ ਪੰਥਕ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ | The post ਗੁਰੂ ਘਰਾਂ ‘ਚ ਸਿਆਸੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਜਥੇਦਾਰ ਸ੍ਰੀ ਅਕਾਲ ਤਖ਼ਤ appeared first on TheUnmute.com - Punjabi News. Tags:
|
CM ਭਗਵੰਤ ਮਾਨ ਵੱਲੋਂ ਯੋਗ ਨੂੰ ਜੀਵਨ ਦਾ ਅਨਿੱਖੜਵਾਂ ਹਿੱਸਾ ਬਣਾਉਣ ਦਾ ਸੱਦਾ Tuesday 20 June 2023 06:57 AM UTC+00 | Tags: aam-aadmi-party breaking-news cm-bhagwant-mann cm-di-yogshala health international-day-of-yoga latest-news news punjab-news the-unmute-breaking-news yoga ਜਲੰਧਰ, 20 ਜੂਨ 2023: 'ਸੀ.ਐਮ. ਦੀ ਯੋਗਸ਼ਾਲਾ' ਨੂੰ ਲੋਕ ਲਹਿਰ ਵਿੱਚ ਬਦਲਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਲਈ ਸੂਬੇ ਦੇ 50,000 ਤੋਂ ਵੱਧ ਲੋਕਾਂ ਨੂੰ ਯੋਗ (Yoga) ਕਰਵਾਉਣ ਲਈ ਅਗਵਾਈ ਕੀਤੀ। ਅੱਜ ਇੱਥੇ ਪੀ.ਏ.ਪੀ. ਗਰਾਊਂਡ ਵਿਖੇ 'ਸੀ.ਐਮ. ਦੀ ਯੋਗਸ਼ਾਲਾ' ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਿਹਤ ਖੇਤਰ ਵਿੱਚ ਇਸ ਕ੍ਰਾਂਤੀ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਬਣਾਉਣਾ ਹੈ।” ਇਸ ਸਮਾਗਮ ਵਿੱਚ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ 'ਸੀ.ਐਮ. ਦੀ ਯੋਗਸ਼ਾਲਾ' ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਬਹੁਤ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬੀਆਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਸਿਹਤਮੰਦ ਅਤੇ ਪੁਰਾਤਨ ਸ਼ਾਨ ਵਾਲਾ ਸੂਬਾ ਹੋਣ ਦਾ ਗੌਰਵ ਮੁੜ ਹਾਸਲ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਵਾਂਗ ਇਹ ਕੋਈ ਸਿਆਸੀ ਸਮਾਗਮ ਨਹੀਂ ਰਚਿਆ ਗਿਆ ਸਗੋਂ ਇਸ ਮੁਹਿੰਮ ਦਾ ਇੱਕੋ-ਇੱਕ ਉਦੇਸ਼ ਲੋਕਾਂ ਨੂੰ ਯੋਗ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਬਾਰੇ ਪ੍ਰੇਰਿਤ ਕਰਕੇ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ 'ਸੀ.ਐਮ. ਦੀ ਯੋਗਸ਼ਾਲਾ' ਨਾਗਰਿਕ ਕੇਂਦਰਿਤ ਉਪਰਾਲਾ ਹੈ ਜੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਿਮਾਗ ਦੀ ਉਪਜ ਹੈ ਅਤੇ ਕੌਮੀ ਰਾਜਧਾਨੀ ਵਿੱਚ ਇਸ ਨੇ ਲੋਕਾਂ ਵਿੱਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਲੋਕ-ਪੱਖੀ ਪਹਿਲਕਦਮੀ ਤੋਂ ਕੌਮੀ ਰਾਜਧਾਨੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਲਾਭ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਪੰਜਾਬ ਨੇ ਇਸ ਸਕੀਮ ਨੂੰ ਸੂਬੇ ਵਿੱਚ ਲਾਗੂ ਕੀਤਾ ਤਾਂ ਜੋ ਪੰਜਾਬੀਆਂ ਨੂੰ ਵੀ ਇਸ ਦਾ ਵੱਡਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਮੁਫਤ ਯੋਗ (Yoga) ਸਿਖਲਾਈ ਲਈ ਲੋਕ ਟੋਲ ਫਰੀ ਨੰਬਰ 7669 400 500 ‘ਤੇ ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in ‘ਤੇ ਜਾ ਕੇ ਇਹ ਸੇਵਾ ਪ੍ਰਾਪਤ ਕਰ ਸਕਦੇ ਹਨ ਅਤੇ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰ ਲੋਕਾਂ ਨੂੰ ਯੋਗਾ ਬਾਰੇ ਜਾਣੂੰ ਕਰਵਾਉਣ ਵਿੱਚ ਮਦਦ ਕਰਨਗੇ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਭਾਰਤ ਦੀ ਸ਼ਾਨਦਾਰ ਪ੍ਰਾਚੀਨ ਪਰੰਪਰਾ ਦੇ ਅਨੁਸਾਰ ਇਹ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਬਣਾਉਣ ਵਿੱਚ ਸਹਾਈ ਹੋਣਗੀਆਂ। ਭਗਵੰਤ ਮਾਨ ਨੇ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਉਚ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਅਤੇ ਹੋਰ ਜਨਤਕ ਥਾਵਾਂ ‘ਤੇ ਲੋਕਾਂ ਨੂੰ ਮੁਫਤ ਯੋਗਾ ਸਿਖਲਾਈ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਢਲਾ ਮੰਤਵ ਪੰਜਾਬ ਨੂੰ ਸਿਹਤਮੰਦ, ਖੁਸ਼ਹਾਲ ਅਤੇ ਪ੍ਰਗਤੀਸ਼ੀਲ ਬਣਾਉਣ ਲਈ ਲੋਕ ਲਹਿਰ ਸ਼ੁਰੂ ਕੀਤੇ ਜਾਣ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਰੀਰ ਅਤੇ ਤੰਦਰੁਸਤ ਦਿਮਾਗ ਲਈ ਯੋਗਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਤੰਦਰੁਸਤ ਤੇ ਰਿਸ਼ਟ-ਪੁਸ਼ਟ ਰਹਿਣ ਲਈ ਯੋਗਾ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ 'ਸੀ.ਐਮ. ਦੀ ਯੋਗਸ਼ਾਲਾ' ਮੁਹਿੰਮ ਲੋਕਾਂ ਵਿੱਚ ਯੋਗ ਅਭਿਆਸ ਕਰਕੇ ਚੰਗੀ ਸਿਹਤ ਯਕੀਨੀ ਬਣਾਉਣ ਬਾਰੇ ਜਾਗਰੂਕਤਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਨਾ ਸਿਰਫ਼ ਚੰਗੀ ਸਿਹਤ ਬਣਾਈ ਰੱਖੀ ਜਾਵੇ ਸਗੋਂ ਉਨ੍ਹਾਂ ਲੋਕਾਂ ਨੂੰ ਤਣਾਅ ਤੋਂ ਵੀ ਮੁਕਤ ਕੀਤਾ ਜਾਵੇ, ਜਿਨ੍ਹਾਂ ਨੂੰ ਆਪਣੇ ਜੀਵਨ ਵਿੱਚ ਹਰ ਰੋਜ਼ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਵਧ ਰਿਹਾ ਤਣਾਅ ਹਰ ਕਿਸੇ ਲਈ ਚਿੰਤਾ ਦਾ ਮੁੱਖ ਕਾਰਨ ਹੈ ਅਤੇ ਯੋਗ (Yoga) ਲੋਕਾਂ ਨੂੰ ਇਸ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜੀਵਨਸ਼ੈਲੀ ਵਿੱਚ ਕੁਝ ਬਦਲਾਅ ਕਰਕੇ ਅਤੇ ਯੋਗ ਅਭਿਆਸ ਰਾਹੀਂ ਚੰਗਾ ਜੀਵਨ ਬਤੀਤ ਕਰਕੇ ਮਾਨਸਿਕ ਅਤੇ ਸਰੀਰਕ ਸੰਤੁਲਨ ਬਣਾਈ ਰੱਖਣਾ ਜ਼ਰੂਰੀ ਹੈ। ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ, ਡਾ: ਬਲਬੀਰ ਸਿੰਘ ਅਤੇ ਬ੍ਰਮ ਸ਼ੰਕਰ ਜਿੰਪਾ, ਰਾਜ ਸਭਾ ਮੈਂਬਰ ਰਾਘਵ ਚੱਢਾ, ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂਪ੍ਰਸਾਦ ਅਤੇ ਹੋਰ ਵੀ ਹਾਜ਼ਰ ਸਨ। The post CM ਭਗਵੰਤ ਮਾਨ ਵੱਲੋਂ ਯੋਗ ਨੂੰ ਜੀਵਨ ਦਾ ਅਨਿੱਖੜਵਾਂ ਹਿੱਸਾ ਬਣਾਉਣ ਦਾ ਸੱਦਾ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ 1 ਜੁਲਾਈ ਤੱਕ RDF ਫੰਡ ਜਾਰੀ ਕਰਨ ਦਾ ਅਲਟੀਮੇਟਮ Tuesday 20 June 2023 07:57 AM UTC+00 | Tags: bjp-government breaking-news cm-bhagwant-mann governor latest-news news punjab-government punjab-vidhan-sabha rdf-fund the-unmute-breaking-news ਚੰਡੀਗੜ੍ਹ, 20 ਜੂਨ 2023: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਸੱਦੇ ਜਾ ਰਹੇ ਇਜਲਾਸ 'ਤੇ ਉਠਾਏ ਸਵਾਲਾਂ ਦੇ ਜਵਾਬ ਦਿੱਤੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ 1 ਜੁਲਾਈ ਤੱਕ ਆਰ.ਡੀ.ਐਫ. ਫੰਡ (RDF funds)ਜਾਰੀ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜਪਾਲ ਕਹਿੰਦੇ ਹਨ ਕਿ ਵਿਸ਼ੇਸ਼ ਇਜਲਾਸ ਬੁਲਾਉਣ ਦੀ ਕੀ ਲੋੜ ਹੈ। ਉਨ੍ਹਾਂ ਨੂੰ ਚਿੱਠੀਆਂ ਲਿਖਣ ਤੋਂ ਸਿਵਾਏ ਕੁਝ ਕੰਮ ਨਹੀਂ। ਉਨ੍ਹਾਂ ਕਿਹਾ ਰਾਜਪਾਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਚਿੱਠੀਆਂ ਦਾ ਜਵਾਬ ਨਹੀਂ ਦਿੰਦੇ, ਬਹੁਤ ਦੇ ਜਵਾਬ ਵੀ ਦਿੱਤੇ ਜਾਂਦੇ ਹਨ ਅਤੇ ਕੁਝ ‘ਚ ਸਮਾਂ ਲੱਗਦਾ ਹੈ । ਆਰ.ਡੀ.ਐਫ. ਦਾ ਇਸ ਇਜਲਾਸ ਨਾਲ ਸੰਬੰਧ ਹੈ। ਰਾਜਪਾਲ ਦਾ ਫਰਜ਼ ਬਣਦਾ ਹੈ ਕਿ ਉਹ ਉੱਪਰ ਜਾ ਕੇ ਪੰਜਾਬ ਦੇ ਹੱਕ ਵਿੱਚ ਗੱਲ ਕਰਨ । ਪਰ ਰਾਜਪਾਲ ਇਸ ਦੇ ਉਲਟ ਕਰਦੇ ਹਨ | ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ 1 ਜੁਲਾਈ ਤੱਕ ਆਰਡੀਐਫ ਫੰਡ ਜਾਰੀ ਕਰਨ ਦਾ ਅਲਟੀਮੇਟਮ ਦਿੱਤਾ ਹੈ। ਇਸ ਤੋਂ ਬਾਅਦ ਸੂਬਾ ਸਰਕਾਰ ਕੇਂਦਰ ਖ਼ਿਲਾਫ਼ ਸੁਪਰੀਮ ਕੋਰਟ ਜਾਵੇਗੀ।ਰਾਜਪਾਲ ਹਰਿਆਣਾ ਦੇ ਕਾਲਜ ਦਾ ਨਾਂ ਪੰਜਾਬ ਯੂਨੀਵਰਸਿਟੀ ਵਿੱਚ ਜੋੜਨ ਦੀ ਗੱਲ ਕਰਦੇ ਹਨ। ਕੀ ਹੋ ਰਿਹਾ ਹੈ? ਰਾਜ ਭਵਨ ਸੱਤਾਧਾਰੀ ਪਾਰਟੀ ਦਾ ਦਫ਼ਤਰ ਬਣ ਗਿਆ ਹੈ। RDF ਦਾ ਪੈਸਾ ਸਾਡਾ ਆਪਣਾ ਹੈ। 3600 ਕਰੋੜ ਸਾਨੂ ਦਿੱਤਾ ਜਾਵੇ ਤਾਂ ਪੰਜਾਬ ਦੀਆਂ ਸੜਕਾਂ ਚਮਕਾ ਦਿੱਤੀਆਂ ਜਾਣਗੀਆਂ । The post ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ 1 ਜੁਲਾਈ ਤੱਕ RDF ਫੰਡ ਜਾਰੀ ਕਰਨ ਦਾ ਅਲਟੀਮੇਟਮ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ RDF ਮੁੱਦੇ 'ਤੇ ਮਤਾ ਪੇਸ਼ Tuesday 20 June 2023 08:12 AM UTC+00 | Tags: gurmeet-singh-khudian news rdf-fund rural-development-fund ਚੰਡੀਗੜ੍ਹ, 20 ਜੂਨ 2023: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ | ਇਸ ਦੌਰਾਨ ਅੱਜ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਵੱਲੋਂ ਲਗਾਤਾਰ 4 ਸੀਜ਼ਨਾਂ ਤੋਂ ਪੇਂਡੂ ਵਿਕਾਸ ਫੰਡ (RDF) ਦੇ 3622 ਕਰੋੜ ਰੁਪਏ ਨਾ ਦੇਣ ਦੇ ਮੁੱਦੇ ‘ਤੇ ਮਤਾ ਪੇਸ਼ ਕੀਤਾ ਹੈ । ਇਸਦੇ ਨਾਲ ਹੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਆਰਡੀਐਫ ਕੇਂਦਰ ਸਰਕਾਰ ਕੋਲ ਬਕਾਇਆ ਹੈ। ਇਸ ਕਾਰਨ ਪੰਜਾਬ ਦੇ ਪੇਂਡੂ ਵਿਕਾਸ ਕਾਰਜ ਠੱਪ ਹੋ ਰਹੇ ਹਨ । ਉਨ੍ਹਾਂ ਨੇ 3622 ਕਰੋੜ ਰੁਪਏ ਦੇ ਆਰਡੀਐਫ ਫੰਡ ਜਾਰੀ ਕਰਨ ਲਈ ਕੇਂਦਰ ਸਰਕਾਰ ਕੋਲ ਪਹੁੰਚ ਕਰਨ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪਿਛਲੇ 4 ਸੀਜ਼ਨਾਂ ਤੋਂ ਇਹ ਫੰਡ ਨਹੀਂ ਮਿਲਿਆ ਹੈ। The post ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ RDF ਮੁੱਦੇ ‘ਤੇ ਮਤਾ ਪੇਸ਼ appeared first on TheUnmute.com - Punjabi News. Tags:
|
ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾ 'ਤੇ ਚੁੱਕੇ ਸਵਾਲ Tuesday 20 June 2023 08:23 AM UTC+00 | Tags: breaking-news congress latest-news news partap-singh-bajwa punjab-vidhan-sabha speaker-kultar-singh-sandhwan special-session ਚੰਡੀਗੜ੍ਹ, 20 ਜੂਨ 2023: ਵਿਰੋਧੀ ਧਿਰ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਸਪੀਕਰ ਕੁਲਤਾਰ ਸਿੰਘ ਸੰਧਵਾ ਬਾਰੇ ਇਕ ਟਵੀਟ ਕਰਦਿਆਂ ਕਿਹਾ ਕਿ ਤੁਸੀਂ ਵੀ ਦਿੱਲੀ ਵਾਲੇ ਆਕਾ ਦੇ ਹੱਥ ਠੋਕੇ ਬਣ ਕੇ ਰਹਿ ਗਏ ਹੋ। ਉਨਾਂ ਕਿਹਾ ਕਿ ਲੋਕਾਂ ਦੇ ਹਿੱਤਾਂ ਦੀ ਰਖਵਾਲੀ ਲਈ ਕੰਮ ਕਰ ਲਵੋ। ਜਿਕਰਯੋਗ ਹੈ ਕਿ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਤੋਂ ਵਾਕਆਊਟ ਕਰ ਦਿੱਤਾ ਹੈ | ਇਸਦੇ ਨਾਲ ਹੀ ਵਿਧਾਨ ਸਭਾ ਵਿਚ ਵਾਕਆਊਟ ਕਰਨ ਤੋਂ ਪਹਿਲਾਂ ਕਾਂਗਰਸੀ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਕਿਹਾ ਕਿ ਮੈਨੂੰ ਦੱਸਿਆ ਜਾਵੇ ਕਿ ਵਿਧਾਨ ਸਭਾ ਦਾ ਮਤਲਬ ਕੀ ਹੈ? ਉਨ੍ਹਾਂ ਕਿਹਾ ਕਿ ਪਹਿਲਾਂ ਵੀ ਆਪ੍ਰੇਸ਼ਨ ਲੋਟਸ ਨੂੰ ਲੈ ਕੇ ਇਜਲਾਸ ਬੁਲਾਇਆ ਗਿਆ ਸੀ, ਉਸਦਾ ਕੀ ਹੋਇਆ ਇਹ ਦੱਸਿਆ ਜਾਵੇ ਅਤੇ ਕੌਣ ਭਾਜਪਾ ਆਗੂ ਸਨ, ਇਸ ਸੰਬੰਧੀ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ ਇਸ ਵਿਸ਼ੇਸ਼ ਇਜਲਾਸ ਵਿੱਚ ਕੋਈ ਪ੍ਰਸ਼ਨ ਕਾਲ ਨਹੀਂ |
The post ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾ ‘ਤੇ ਚੁੱਕੇ ਸਵਾਲ appeared first on TheUnmute.com - Punjabi News. Tags:
|
ਕੇਂਦਰ ਸਰਕਾਰ ਨੇ 1 ਜੁਲਾਈ ਤੱਕ RDF ਦੇ ਪੈਸੇ ਜਾਰੀ ਨਾ ਕੀਤੇ ਤਾਂ ਸੁਪਰੀਮ ਕੋਰਟ ਦਾ ਕਰਾਂਗੇ ਰੁਖ਼: ਹਰਪਾਲ ਸਿੰਘ ਚੀਮਾ Tuesday 20 June 2023 08:37 AM UTC+00 | Tags: breaking-news central-government harpal-singh-cheema news punjab-vidhan-sabha rdf supreme-court ਚੰਡੀਗੜ੍ਹ, 20 ਜੂਨ 2023: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ 1 ਜੁਲਾਈ ਤੱਕ ਆਰ.ਡੀ.ਐੱਫ ਦੇ ਪੈਸੇ ਜਾਰੀ ਨਾ ਕੀਤੇ ਤਾਂ ਅਸੀਂ ਸੁਪਰੀਮ ਕੋਰਟ ਤੱਕ ਪਹੁੰਚ ਕਰਾਂਗੇ। ਦੂਜੇ ਪਾਸੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੋਕ ਕੇਂਦਰ ਤੋਂ ਭੀਖ ਨਹੀਂ ਮੰਗ ਰਹੇ ਸਗੋਂ ਆਪਣੇ ਹੱਕ ਮੰਗ ਰਹੇ ਹਨ। ਸਾਡੇ ਆਰ.ਡੀ.ਐੱਫ ਦੇ 3622 ਕਰੋੜ ਰੁਪਏ ਕੇਂਦਰ ਕੋਲ ਫਸੇ ਹੋਏ ਹਨ। ਅਸੀਂ ਉਮੀਦ ਕਰਦੇ ਹਾਂ ਕਿ ਕੇਂਦਰ ਸਰਕਾਰ ਆਰ.ਡੀ.ਐੱਫ (RDF) ਲਈ ਵਿਧਾਨ ਸਭਾ ਵਿੱਚ ਪਾਸ ਕੀਤੇ ਮਤੇ ‘ਤੇ ਗੌਰ ਕਰੇਗੀ। The post ਕੇਂਦਰ ਸਰਕਾਰ ਨੇ 1 ਜੁਲਾਈ ਤੱਕ RDF ਦੇ ਪੈਸੇ ਜਾਰੀ ਨਾ ਕੀਤੇ ਤਾਂ ਸੁਪਰੀਮ ਕੋਰਟ ਦਾ ਕਰਾਂਗੇ ਰੁਖ਼: ਹਰਪਾਲ ਸਿੰਘ ਚੀਮਾ appeared first on TheUnmute.com - Punjabi News. Tags:
|
ਵਿਧਾਇਕ ਕੁਲਵੰਤ ਸਿੰਘ ਵੱਲੋਂ ਕੰਬਾਲੀ ਵਿਖੇ ਬਲਕ ਮਟੀਰੀਅਲ ਮਾਰਕਿਟ 'ਚ ਸੜਕਾਂ ਤੇ ਪ੍ਰੀਮਿਕਸ ਕਾਰਪਟਿੰਗ ਦੇ ਕੰਮ ਦਾ ਉਦਘਾਟਨ Tuesday 20 June 2023 09:37 AM UTC+00 | Tags: breaking-news kambali mla-kulwant-singh news ਮੋਹਾਲੀ 20 ਜੂਨ 2023: ਹਲਕਾ ਵਿਧਾਇਕ ਕੁਲਵੰਤ ਸਿੰਘ (MLA Kulwant Singh) ਵੱਲੋਂ ਪਿੰਡ ਕੰਬਾਲੀ ਵਿਖੇ ਬਲਕ ਮਟੀਰੀਅਲ ਮਾਰਕਿਟ ਵਿੱਚ ਸੜਕਾਂ ਤੇ ਪ੍ਰੀਮਿਕਸ ਕਾਰਪਟਿੰਗ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਹੈ । ਉਹਨਾਂ ਨੇ ਕਿਹਾ ਕਿ ਮੈਨੂੰ ਬੜੀ ਤਸੱਲੀ ਅਤੇ ਮਾਣ ਮਹਿਸੂਸ ਹੁੰਦਾ ਹੈ, ਜਦੋਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਦਾ ਮੌਕਾ ਮਿਲਦਾ ਹੈ, ਜਿਨ੍ਹਾਂ ਨੂੰ ਵੱਧ ਤੋਂ ਵੱਧ ਮੋਕੇ ‘ਤੇ ਹੀ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਕਿਹਾ ਕਿ ਆਪ ਸਰਕਾਰ ਵੱਲੋਂ ਜੋ-ਜੋ ਵਾਅਦੇ ਅਤੇ ਗਰੰਟੀਆ ਦਿੱਤੀਆਂ ਗਈਆਂ ਸਨ, ਉਨ੍ਹਾਂ ਨੂੰ ਲਗਾਤਾਰ ਪੂਰੇ ਕਰਨ ਵੱਲ ਤੇਜ਼ੀ ਨਾਲ ਕਦਮ ਵਧਾਏ ਜਾ ਰਹੇ ਹਨ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਿੰਡ ਕੰਬਾਲੀ ਅਤੇ ਫੇਜ਼-11 ਵਿੱਚ ਦੇ ਲੋਕਾਂ ਨੂੰ ਇਸ ਸੜਕ ਦੇ ਬਣਨ ਨਾਲ ਕਾਫੀ ਸਹੂਲਤ ਹੋਵੇਗੀ ਅਤੇ ਉਨਾਂ ਨੂੰ ਕਿਸੇ ਤਰਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਉਨ੍ਹਾਂ ਦੱਸਿਆ ਕਿ ਇਹ ਸੜਕ 1 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ ਹੈ, ਜਿਹੜੀ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਉਹ ਲੋਕ ਮਿਲਣੀ ਪ੍ਰੋਗਰਾਮ ਦੇ ਤਹਿਤ ਪਿੰਡਾਂ ਦੇ ਵਿੱਚ ਜਾਣਗੇ ਅਤੇ ਇੱਕ- ਇੱਕ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਰਿਪੋਰਟ ਤਿਆਰ ਕਰਕੇ ਉਨ੍ਹਾਂ ਨੂੰ ਹੱਲ ਕੀਤਾ ਜਾਵੇਗਾ |
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਦੇ ਵੱਲੋਂ ਨਵੇਂ ਸਰਕਾਰੀ ਕਾਲਜ ਵਿਚ ਸਹਾਇਕ ਪ੍ਰੋਫੈਸਰਾਂ 320 ਵਾਧੂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦਿੱਤੀ ਗਈ ਹੈ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਦੇ ਨਾਲ ਪੰਜਾਬ ਵਿਚ ਬੇਰੁਜ਼ਗਾਰੀ ਨੂੰ ਠੱਲ੍ਹ ਪਵੇਗੀ ਅਤੇ ਪੰਜਾਬ ਵਿੱਚ ਉੱਚ ਮਿਆਰੀ ਸਿੱਖਿਆ ਨੂੰ ਬਲ ਮਿਲੇਗਾ, ਵਿਧਾਇਕ ਕੁਲਵੰਤ ਸਿੰਘ ਨੇ ਸਪਸ਼ਟ ਕਿਹਾ ਕਿ ਇਸ ਫ਼ੈਸਲੇ ਦੇ ਨਾਲ ਪੰਜਾਬ ਭਰ ਵਿਚ ਨਵੇ ਖੁਲੇ ਕਾਲਜਾਂ ਦੇ ਵਿਚ ਲੋੜੀਂਦੇ ਲੋੜੀਂਦੇ ਪ੍ਰੋਫੈਸਰਾਂ ਅਤੇ ਸਟਾਫ ਦੀ ਤਾਇਨਾਤੀ ਯਕੀਨੀ ਬਣੇਗੀ | ਕੁਲਵੰਤ ਸਿੰਘ ਨੇ ਕਿਹਾ ਕਿ ‘ਆਪ’ ਦੀ ਸਰਕਾਰ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਦੇ ਵਿੱਚ ਸੁਧਾਰ ਲਿਆਉਣ ਦੇ ਲਈ ਯਤਨਸ਼ੀਲ ਹੈ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਕੈਬਨਿਟ ਦੇ ਇਸ ਫ਼ੈਸਲੇ ਨਾਲ ਵਿਦਿਆਰਥੀ ਵਰਗ ਨੂੰ ਫਾਇਦਾ ਪਹੁੰਚੇਗਾ | ਸੜਕ ਦੇ ਉਦਘਾਟਨ ਪ੍ਰੋਗਰਾਮ ਦੌਰਾਨ ਨਗਰ ਨਿਗਮ ਦੇ ਕਮਿਸ਼ਨਰ ਨਵਜੋਤ ਕੌਰ, ਜੁਆਇੰਟ ਕਮਿਸ਼ਨਰ- ਕਿਰਨ ਸ਼ਰਮਾ, ਐਸ.ਈ. ਨਰੇਸ਼, ਕੁਮਾਰ ਬੱਤਾ, ਹਰਸ਼ ਕੰਬਾਲੀ ,ਹਰਮੇਸ਼ ਸਿੰਘ ਕੁੰਬੜਾ, ਡਾ. ਕੁਲਦੀਪ ਸਿੰਘ,ਸੁਖਮਿੰਦਰ ਸਿੰਘ ਬਰਨਾਲਾ ਅਤੇ ਡਾ. ਰਾਜਿੰਦਰ ਸਿੰਘ ਹਾਜ਼ਰ ਸਨ। The post ਵਿਧਾਇਕ ਕੁਲਵੰਤ ਸਿੰਘ ਵੱਲੋਂ ਕੰਬਾਲੀ ਵਿਖੇ ਬਲਕ ਮਟੀਰੀਅਲ ਮਾਰਕਿਟ ‘ਚ ਸੜਕਾਂ ਤੇ ਪ੍ਰੀਮਿਕਸ ਕਾਰਪਟਿੰਗ ਦੇ ਕੰਮ ਦਾ ਉਦਘਾਟਨ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ 'ਚ 'ਸਿੱਖ ਗੁਰਦੁਆਰਾ ਸੋਧ ਬਿੱਲ-2023' ਪਾਸ Tuesday 20 June 2023 10:17 AM UTC+00 | Tags: aam-aadmi-party breaking-news chief-minister-bhagwant-mann cm-bhagwant-mann latest-news news punjab-government punjab-vidhan-sabha sikh-gurdwara-amendment-bill sikh-gurdwara-amendment-bill-202 ਚੰਡੀਗੜ੍ਹ, 20 ਜੂਨ 2023: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖ਼ਰੀ ਦਿਨ 'ਸਿੱਖ ਗੁਰਦੁਆਰਾ ਸੋਧ ਬਿੱਲ-2023' (Sikh Gurdwara Amendment Bill-2023) ਪੇਸ਼ ਕੀਤਾ ਗਿਆ, ਜਿਸ ਨੂੰ ਵਿਧਾਨ ਸਭਾ ਵਿਚ ਵਿਚਾਰ-ਚਰਚਾ ਤੋਂ ਬਾਅਦ ਪਾਸ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਸਰਬ ਸਾਂਝੀ ਪਵਿੱਤਰ ਗੁਰਬਾਣੀ ਦਾ ਪ੍ਰਚਾਰ-ਪ੍ਰਸਾਰ ਦੁਨੀਆ ਦੇ ਕੋਨੇ ਕੋਨੇ ਤੱਕ ਹੋਵੇ | ਉਨ੍ਹਾਂ ਕਿਹਾ ਕਿ ਪਵਿੱਤਰ ਗੁਰਬਾਣੀ ਪ੍ਰਸਾਰਣ ਸਭ ਲਈ ਮੁਫ਼ਤ ਹੋਵੇ, ਉਨ੍ਹਾਂ ਕਿਹਾ ਗੁਰਬਾਣੀ ਦਾ ਪ੍ਰਸਾਰਣ ਸਾਰੇ ਚੈੱਨਲਾਂ 'ਤੇ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਗੁਰਬਾਣੀ ਤੋਂ ਅੱਧਾ ਘੰਟਾਂ ਪਹਿਲਾਂ ਅਤੇ ਗੁਰਬਾਣੀ ਤੋਂ ਅੱਧਾ ਘੰਟਾਂ ਬਾਅਦ ਕੋਈ ਐਡ ਜਾਂ ਇਸ਼ਤਿਹਾਰ ਨਹੀਂ ਆਵੇਗਾ | The post ਪੰਜਾਬ ਵਿਧਾਨ ਸਭਾ ‘ਚ 'ਸਿੱਖ ਗੁਰਦੁਆਰਾ ਸੋਧ ਬਿੱਲ-2023' ਪਾਸ appeared first on TheUnmute.com - Punjabi News. Tags:
|
ਸ੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸਿੱਖ ਗੁਰਦੁਆਰਾ ਐਕਟ 1925 'ਚ ਛੇੜਛਾੜ ਕਰਨ ਦਾ ਸਖ਼ਤ ਵਿਰੋਧ Tuesday 20 June 2023 10:21 AM UTC+00 | Tags: breaking-news cm-bhagwant-mann latest-news news parminder-singh-dhindsa shiromani-akali-dal-united sikh-gurdwara-act-1925 the-unmute-breaking-news ਚੰਡੀਗੜ੍ਹ, 20 ਜੂਨ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਅਤੇ ਸਿੱਖ ਗੁਰਦੁਆਰਾ ਐਕਟ 1925 (Sikh Gurdwara Act 1925) ਵਿਚ ਛੇੜਛਾੜ ਕਰਨ ਦੇ ਕੀਤੇ ਗਏ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਜਿਹਾ ਕਰਕੇ ਮਾਨ ਸਰਕਾਰ ਸਿੱਧੇ ਤੌਰ `ਤੇ ਸਿੱਖ ਮਸਲਿਆਂ ਵਿਚ ਦਖ਼ਅੰਦਾਜੀ ਕਰ ਰਹੀ ਹੈ। ਜਿਸ ਨੂੰ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਮਾਨ ਸਰਕਾਰ ਨੂੰ ਅਜਿਹਾ ਕਰਨ ਤੋਂ ਨਾ ਰੋਕਿਆ ਗਿਆ ਤਾਂ ਭਵਿੱਖ ਵਿਚ ਵੀ ਸਰਕਾਰਾਂ ਦੇ ਸਿੱਖ ਮਸਲਿਆਂ ਵਿਚ ਦਖਲਅੰਦਾਜੀ ਕਰਨ ਦੇ ਰਾਹ ਖੁੱਲ੍ਹ ਜਾਣਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਸਿੱਖ ਗੁਰਦੁਆਰਾ ਸੋਧ ਬਿੱਲ ਪਾਸ ਕਰਨਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਹੈ। ਢੀਂਡਸਾ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਦੇ ਇਸ ਫੈਸਲੇ ਲਈ ਸੁਖਬੀਰ ਸਿੰਘ ਬਾਦਲ ਵੀ ਬਰਾਬਰ ਦੇ ਜ਼ਿੰਮੇਵਾਰ ਹਨ ਕਿਉਂਕਿ ਉਨ੍ਹਾਂ ਵੱਲੋਂ ਸਿਰਫ਼ ਇਕ ਚੈਨਲ ਨੂੰ ਹੀ ਗੁਰਬਾਣੀ ਦੇ ਪ੍ਰਸਾਰਣ ਦੇ ਸਾਰੇ ਅਧਿਕਾਰ ਦਿੱਤੇ ਗਏ ਹਨ ਅਤੇ ਜੇਕਰ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਐਸਜੀਪੀਸੀ ਦੇ ਆਪਣਾ ਚੈਨਲ ਸ਼ੁਰੂ ਕਰਨ ਦੀ ਗੱਲ ਮੰਨ ਲੈਂਦੇ ਤਾਂ ਮਾਨ ਸਰਕਾਰ ਦੀ ਸਿੱਖ ਮਸਲਿਆਂ ਵਿਚ ਦਖ਼ਲਅੰਦਾਜ਼ੀ ਕਰਨ ਦੀ ਹਿੰਮਤ ਨਹੀ ਹੋਣੀ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਗੁਰਬਾਣੀ ਪ੍ਰਸਾਰਣ `ਤੇ ਸਿਰਫ ਇਕ ਚੈਨਲ ਦੀ ਹੀ ਅਜਾਰੇਦਾਰੀ ਕਾਇਮ ਰੱਖਣ ਦੇ ਸਵਾਰਥ ਨੇ ਮਾਨ ਸਰਕਾਰ ਨੂੰ ਸਿੱਖ ਮਸਲਿਆਂ ਵਿਚ ਦਖ਼ਲਅੰਦਾਜ਼ੀ ਕਰਨ ਦਾ ਮੌਕਾ ਦਿੱਤਾ ਹੈ। ਜਿਸ ਨਾਲ ਸਿੱਖ ਕੌਮ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਹਾਲੇ ਇਹ ਸ਼ੁਰੂਆਤ ਹੈ ਅਤੇ ਜੇਕਰ ਇਸ ਦਾ ਵਿਰੋਧ ਨਾ ਕੀਤਾ ਗਿਆ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਿੱਖ ਮਸਲਿਆਂ ਵਿਚ ਦਖ਼ਲਅੰਦਾਜੀ ਹੋਰ ਵਧੇਗੀ। The post ਸ੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸਿੱਖ ਗੁਰਦੁਆਰਾ ਐਕਟ 1925 ‘ਚ ਛੇੜਛਾੜ ਕਰਨ ਦਾ ਸਖ਼ਤ ਵਿਰੋਧ appeared first on TheUnmute.com - Punjabi News. Tags:
|
ਵਿਧਾਨ ਸਭਾ 'ਚ ਪੰਜਾਬ ਯੂਨੀਵਰਸਿਟੀਜ਼ ਲਾਅਜ਼ ਸੋਧ ਬਿੱਲ 2023 ਹੋਇਆ ਪਾਸ Tuesday 20 June 2023 10:40 AM UTC+00 | Tags: aam-aadmi-party breaking-news cm-bhagwant-mann harjot-singh-bains news punjab-universities punjab-universities-chancellor punjab-universities-laws-amendment-bill-2023 punjab-vidhan-sabha the-unmute-breaking-news vc vice-chancellor ਚੰਡੀਗੜ੍ਹ, 20 ਜੂਨ 2023: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਯੂਨੀਵਰਸਿਟੀਜ਼ ਲਾਅ ਸੋਧ ਬਿੱਲ 2023 (Punjab Universities Laws (Amendment) Bill,2023) ਪੇਸ਼ ਕੀਤਾ ਹੈ । ਜਿਸ ਨੂੰ ਵਿਧਾਨ ਸਭਾ ਵਿੱਚ ਸਰਬਸੰਮਤੀ ਦੇ ਨਾਲ ਪਾਸ ਕਰ ਦਿੱਤਾ ਗਿਆ ਹੈ । ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਯੂਨੀਵਰਸਿਟੀ ‘ਚ ਚਾਂਸਲਰ ਵਧੀਆ ਆ ਜਾਵੇ ਤਾਂ ਕਲਿਆਣ ਹੋ ਜਾਂਦਾ ਹੈ । ਇਸਦੇ ਨਾਲ ਹੀ ਹੁਣ ਨਵੇਂ ਕਾਨੂੰਨ ਮੁਤਾਬਕ ਯੂਨੀਵਰਸਿਟੀਆਂ ਦੇ ਚਾਂਸਲਰ ਗਵਰਨਰ ਨਹੀਂ, ਮੁੱਖ ਮੰਤਰੀ ਹੋਵੇ । ਵਿਧਾਨ ਸਭਾ ਵਿੱਚ ਕਿਹਾ ਕਿ ਗਵਰਨਰ ਪੰਜਾਬ ਦੀ ਥਾਂ ਹਰਿਆਣਾ ਦੀ ਵਕਲਾਤ ਕਰਦੇ ਹਨ। ਪੰਜਾਬ ਯੂਨੀਵਰਸਿਟੀ ਦੇ ਸੈਨੇਟ ‘ਚ ਹਰਿਆਣਾ ਦਖ਼ਲ ਦੇਣਾ ਚਾਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਯੂਨੀਵਰਸਿਟੀਆਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ । The post ਵਿਧਾਨ ਸਭਾ ‘ਚ ਪੰਜਾਬ ਯੂਨੀਵਰਸਿਟੀਜ਼ ਲਾਅਜ਼ ਸੋਧ ਬਿੱਲ 2023 ਹੋਇਆ ਪਾਸ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫੰਡ ਰੋਕੇ : CM ਭਗਵੰਤ ਮਾਨ Tuesday 20 June 2023 10:48 AM UTC+00 | Tags: aam-aadmi-party breaking-news central-government cm-bhagwant-mann latest-news news non-bjp-governments punjab-government punjab-vidhan-sabha rural-development-funds special-session the-unmute-breaking-news ਚੰਡੀਗੜ੍ਹ, 20 ਜੂਨ 2023: ਵੱਖ-ਵੱਖ ਸੂਬਿਆਂ ਵਿੱਚ ਗੈਰ-ਭਾਜਪਾ ਸਰਕਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਭਾਜਪਾ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਪੇਂਡੂ ਵਿਕਾਸ ਫੰਡ (Rural Development Funds) ਰੋਕਣ ਵਰਗੇ ਘਟੀਆ ਹੱਥਕੰਡੇ ਅਪਣਾ ਰਹੀ ਹੈ। ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਸੂਬੇ ਵਿੱਚ ਆਰ.ਡੀ.ਐਫ. ਜਾਰੀ ਕਰਨ ਲਈ ਪੇਸ਼ ਕੀਤੇ ਗਏ ਮਤੇ ‘ਤੇ ਹੋਈ ਚਰਚਾ ਨੂੰ ਸਮੇਟਦਿਆਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਮੌਜੂਦਾ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਸਾਰੀਆਂ ਤਰੁੱਟੀਆਂ ਨੂੰ ਦੂਰ ਕਰ ਦਿੱਤਾ ਪਰ ਕੇਂਦਰ ਨੇ ਫੇਰ ਵੀ ਅਜੇ ਤੱਕ ਫੰਡ ਜਾਰੀ ਨਹੀਂ ਕੀਤੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਕੇਂਦਰੀ ਮੰਤਰੀ ਨਾਲ ਮੁਲਾਕਾਤ ਵੀ ਕੀਤੀ ਸੀ, ਜਿਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਇਹ ਫੰਡ ਛੇਤੀ ਜਾਰੀ ਕਰ ਦਿੱਤੇ ਜਾਣਗੇ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਭਰੋਸਾ ਹਕੀਕਤ ਵਿਚ ਕਦੇ ਵੀ ਨਹੀਂ ਬਦਲਿਆ ਅਤੇ ਕੇਂਦਰ ਸਰਕਾਰ ਨੇ ਸੂਬੇ ਦੇ 3622 ਕਰੋੜ ਰੁਪਏ ਤੋਂ ਵੱਧ ਦੇ ਦਿਹਾਤੀ ਵਿਕਾਸ ਫੰਡ ਨੂੰ ਰੋਕ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕੇਂਦਰ ਸਰਕਾਰ ਦੇਸ਼ ਦੀਆਂ ਗੈਰ-ਭਾਜਪਾ ਸਰਕਾਰਾਂ ਨੂੰ ਮਿੱਥ ਕੇ ਨਿਸ਼ਾਨਾ ਬਣਾ ਰਿਹਾ ਹੈ ਅਤੇ ਉਨ੍ਹਾਂ ਨੂੰ ਸੁਚਾਰੂ ਢੰਗ ਨਾਲ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹੀ ਵਤੀਰੇ ਨੇ ਦੇਸ਼ ਭਰ ਵਿੱਚ ਲੋਕਤੰਤਰ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਖਤਰਨਾਕ ਰੁਝਾਨ ਹੈ ਜਿਸ ਨੂੰ ਰੋਕਣ ਦੀ ਲੋੜ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਿਆਂ ਵਿੱਚ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਕਰਨ ਲਈ ਕੇਂਦਰ ਨੇ ਇੱਕ ਅਜਿਹੇ ਵਿਅਕਤੀ ਦੀ ਨਿਯੁਕਤੀ ਕੀਤੀ ਹੈ ਜਿਸ ਨੂੰ ਰਾਜਪਾਲ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗਵਰਨਰ ਦਾ ਅਹੁਦਾ ਅੰਗਰੇਜ਼ਾਂ ਦੇ ਸ਼ਾਸਨਕਾਲ ਵੇਲੇ ਵੀ ਮੌਜੂਦ ਸੀ ਅਤੇ ਅਜੇ ਵੀ ਕੇਂਦਰ ਦੇ ਚੁਣੇ ਹੋਏ ਇਹ ਲੋਕ ਉਸੇ ਤਰ੍ਹਾਂ ਸ਼ਾਹੀ ਠਾਠ-ਬਾਠ ਨਾਲ ਰਹਿੰਦੇ ਹਨ, ਜਿਵੇਂ ਉਨ੍ਹਾਂ ਤੋਂ ਪਹਿਲਾਂ ਰਹਿੰਦੇ ਸਨ। ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਇਹ ਰਾਜ ਭਵਨ ਹੁਣ ਸੂਬੇ ਦੇ ਮਾਮਲਿਆਂ ਵਿੱਚ ਦਖਲ ਦੇਣ ਲਈ ਭਾਜਪਾ ਦੇ ਸੂਬਾਈ ਹੈੱਡਕੁਆਰਟਰ ਵਜੋਂ ਉੱਭਰ ਕੇ ਸਾਹਮਣੇ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਚੁਣੀਆਂ ਹੋਈਆਂ ਸਰਕਾਰਾਂ ਦੇ ਕੰਮ ਵਿੱਚ ਬੇਲੋੜੇ ਅੜਿੱਕੇ ਡਾਹ ਰਹੇ ਹਨ। ਉਨ੍ਹਾਂ ਵਿਅੰਗ ਕਰਦਿਆਂ ਕਿਹਾ, "ਜੇਕਰ ਰਾਜਪਾਲ ਸੂਬਿਆਂ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦਿੰਦੇ ਤਾਂ ਕੇਂਦਰ ਰਾਜਪਾਲਾਂ ਨੂੰ ਇਸ ਲਈ ਝਿੜਕਦਾ ਹੈ ਕਿ ਉਹ ਦਫ਼ਤਰਾਂ ਵਿੱਚ ਵਿਹਲੇ ਕਿਉਂ ਬੈਠੇ ਹਨ।" ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਵੱਲੋਂ ਲਿਖੀਆਂ ਚਿੱਠੀਆਂ ਦਾ ਰਿਕਾਰਡ ਸਦਨ ਵਿਚ ਪੇਸ਼ ਕਰਦਿਆਂ ਕਿਹਾ ਕਿ ਰਾਜਪਾਲ ਨੂੰ ਅਜਿਹੇ ਪੱਤਰ ਲਿਖਣ ਦੀ ਬਜਾਏ ਆਰ.ਡੀ.ਐਫ. ਵਰਗੇ ਮੁੱਦਿਆਂ ਨੂੰ ਕੇਂਦਰ ਕੋਲ ਹੱਲ ਕਰਵਾਉਣ ਲਈ ਤਰੱਦਦ ਕਰਨਾ ਚਾਹੀਦਾ ਹੈ। ਜੇਕਰ ਇਕ ਜੁਲਾਈ ਤੋਂ ਫੰਡ ਜਾਰੀ ਨਾ ਕੀਤੇ ਤਾਂ ਸੁਪਰੀਮ ਕੋਰਟ ਦਾ ਦਰ ਖੜਕਾਏਗੀ ਸੂਬਾ ਸਰਕਾਰਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ ਪੰਜਾਬ ਦੇ ਹੀ ਰਾਜਪਾਲ ਅਕਸਰ ਹੀ ਦੂਜੇ ਪਾਸੇ ਭੁਗਤਦੇ ਨਜ਼ਰ ਆਉਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ 3622 ਕਰੋੜ ਰੁਪਏ ਰੋਕ ਦਿੱਤੇ ਹਨ ਜੋ ਕਿ ਲਿੰਕ ਸੜਕਾਂ ਦੇ ਨਿਰਮਾਣ, ਮੰਡੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣ ਅਤੇ ਹੋਰ ਕੰਮਾਂ ਲਈ ਵਰਤੇ ਜਾ ਸਕਦੇ ਸਨ। ਉਨ੍ਹਾਂ ਕਿਹਾ ਕਿ ਜੇਕਰ ਇਹ ਫੰਡ ਜਾਰੀ ਨਾ ਕੀਤਾ ਗਿਆ ਤਾਂ ਸੂਬਾ ਸਰਕਾਰ ਇਸ ਦੇ ਛੇਤੀ ਹੱਲ ਲਈ ਮਾਮਲਾ ਸੁਪਰੀਮ ਕੋਰਟ ਵਿੱਚ ਲੈ ਕੇ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ਸੂਬੇ ਦੇ ਫੰਡਾਂ ਨੂੰ ਕੇਂਦਰ ਰੋਕ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਉਨ੍ਹਾਂ ਮਹਾਨ ਕੌਮੀ ਨਾਇਕਾਂ ਦੇ ਅਥਾਹ ਯੋਗਦਾਨ ਦਾ ਸਤਿਕਾਰ ਹੈ ਜਿਨ੍ਹਾਂ ਨੇ ਮਾਤ ਭੂਮੀ ਦੀ ਖਾਤਰ ਆਪਣੀਆਂ ਕੀਮਤੀ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ? ਭਗਵੰਤ ਮਾਨ ਨੇ ਕਿਸਾਨਾਂ ਦੀ ਫ਼ਸਲ ਖ਼ਰੀਦਣ ਤੋਂ ਆਪਣੇ ਪੈਰ ਪਿੱਛੇ ਖਿੱਚਣ ਲਈ ਵੀ ਕੇਂਦਰ ‘ਤੇ ਤਿੱਖਾ ਹਮਲਾ ਬੋਲਿਆ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਖਰੀਦ ਏਜੰਸੀਆਂ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਕਿਸੇ ਨਾ ਕਿਸੇ ਬਹਾਨੇ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਇੱਥੋਂ ਤੱਕ ਕਿ ਮੁੱਲ ਕਟੌਤੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਮੁੱਲ ਕਟੌਤੀ ਦੇ ਇਵਜ਼ ਵਿਚ ਮੁਆਵਜ਼ਾ ਦੇ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕੀਤੀ। ਭਗਵੰਤ ਮਾਨ ਨੇ ਕਿਹਾ, "ਜੇਕਰ ਸੂਬੇ ਦੇ ਕਿਸਾਨ ਇਨ੍ਹਾਂ ਏਜੰਸੀਆਂ ਨੂੰ ਅਨਾਜ ਵੇਚਣ ਤੋਂ ਹੀ ਨਾਂਹ ਕਰ ਦੇਣ ਤਾਂ ਕੇਂਦਰ ਸਰਕਾਰ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਲਈ ਅਨਾਜ ਕਿੱਥੋਂ ਲੈ ਕੇ ਆਵੇਗੀ?" ਇਸ ਅਹਿਮ ਮੁੱਦੇ ‘ਤੇ ਬਹਿਸ ਤੋਂ ਭੱਜਣ ਲਈ ਕਾਂਗਰਸ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕਰਕੇ ਉਹ ਸੂਬੇ ਦੇ ਹਿੱਤਾਂ ਦਾ ਸਿੱਧੇ ਤੌਰ ਉਤੇ ਨੁਕਸਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪੰਜਾਬ ਨਾਲ ਜੁੜੇ ਮਸਲਿਆਂ ਬਾਰੇ ਜਵਾਬ ਦੇਣ ਦੀ ਬਜਾਏ ਸਦਨ ਵਿੱਚੋਂ ਭੱਜ ਗਏ ਹਨ। ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਲੀਡਰਾਂ ਪਾਸੋਂ ਪੁੱਛਣਾ ਚਾਹੀਦਾ ਹੈ ਕਿ ਜਦੋਂ ਆਰ.ਡੀ.ਐਫ. ਨੂੰ ਰੋਕਣ ਦਾ ਬਿੱਲ ਪਾਸ ਕੀਤਾ ਜਾ ਰਿਹਾ ਸੀ ਤਾਂ ਉਹ ਬਾਈਕਾਟ ਕਰਕੇ ਆਪਣੇ ਘਰ ਕਿਉਂ ਭੱਜ ਗਏ ਸਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਹਿੱਤਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਕਿਉਂਕਿ ਇਨ੍ਹਾਂ ਨੂੰ ਹਮੇਸ਼ਾ ਆਪਣੇ ਨਿੱਜੀ ਸਵਾਰਥਾਂ ਦੀ ਚਿੰਤਾ ਰਹਿੰਦੀ ਹੈ।
The post ਪੰਜਾਬ ਸਰਕਾਰ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫੰਡ ਰੋਕੇ : CM ਭਗਵੰਤ ਮਾਨ appeared first on TheUnmute.com - Punjabi News. Tags:
|
ਵਿਧਾਨ ਸਭਾ ਵੱਲੋਂ 'ਦਿ ਸਿੱਖ ਗੁਰਦੁਆਰਾ (ਸੋਧ) ਬਿੱਲ-2023' ਪਾਸ, ਮੁਫ਼ਤ ਮਿਲਣਗੇ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ Tuesday 20 June 2023 10:54 AM UTC+00 | Tags: aam-aadmi-party breaking-news cm-bhagwant-mann latest-news live-gurbani news sgpc the-sikh-gurdwara-amendment-bill-2023 ਚੰਡੀਗੜ੍ਹ, 20 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਅੱਜ 'ਦਿ ਸਿੱਖ ਗੁਰਦੁਆਰਾ (ਸੋਧ) ਬਿੱਲ- 2023' ਨੂੰ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਬਿੱਲ ‘ਤੇ ਚਰਚਾ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰ ‘ਤੇ ਇੱਕ ਵਿਸ਼ੇਸ਼ ਪਰਿਵਾਰ ਦੇ ਬੇਲੋੜੇ ਕੰਟਰੋਲ ਤੋਂ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਵਿਰੋਧਭਾਸੀ ਸਥਿਤੀ ਹੈ ਕਿ ਸ਼੍ਰੋਮਣੀ ਕਮੇਟੀ ਇੱਕ ਪਰਿਵਾਰ ਦੇ ਪ੍ਰਭਾਵ ਹੇਠ, ਜੋ ਇਸ ਦੇ ਮਾਮਲਿਆਂ ਨੂੰ ਕੰਟਰੋਲ ਕਰਦਾ ਹੈ, ਵੱਲੋਂ ਏਸੇ ਪਰਿਵਾਰ ਦੇ ਚੈਨਲ ਨੂੰ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਮਾਲਕੀ ਹੱਕ ਦਿੱਤੇ ਹੋਏ ਹਨ। ਭਗਵੰਤ ਮਾਨ ਨੇ ਸਵਾਲ ਕੀਤਾ ਕਿ ਸਰਬ-ਸਾਂਝੀ ਗੁਰਬਾਣੀ ਦੇ ਇਹ ਅਧਿਕਾਰ ਕਿਸੇ ਵੀ ਚੈਨਲ ਨੂੰ ਕਿਵੇਂ ਦਿੱਤੇ ਜਾ ਸਕਦੇ ਹਨ? ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿੱਲ ਕਿਸੇ ਵੀ ਤਰ੍ਹਾਂ ਨਾਲ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਨਹੀਂ ਕਰਦਾ, ਸਗੋਂ ਗੁਰਬਾਣੀ ਨੂੰ ਘਰ-ਘਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਇਹ ਨਿਮਾਣਾ ਜਿਹਾ ਕਦਮ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਲਈ ਸਿੱਖ ਗੁਰਦੁਆਰਾ ਐਕਟ-1925 ਵਿੱਚ ਧਾਰਾ 125 ਤੋਂ ਬਾਅਦ ਧਾਰਾ 125-ਏ ਨੂੰ ਦਰਜ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਵਿੱਚ ਇਹ ਵਿਵਸਥਾ ਹੋਵੇਗੀ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪਾਸਾਰ ਲਈ ਬੋਰਡ (ਸ਼੍ਰੋਮਣੀ ਕਮੇਟੀ) ਦਾ ਫਰਜ਼ ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਲਾਈਵ ਪ੍ਰਸਾਰਨ (ਆਡੀਓ ਜਾਂ ਆਡੀਓ ਦੇ ਨਾਲ-ਨਾਲ ਵੀਡੀਓ) ਸਾਰੇ ਮੀਡੀਆ ਘਰਾਣਿਆਂ, ਆਊਟਲੈੱਟਜ਼, ਪਲੇਟਫਾਰਮ, ਚੈਨਲਾਂ ਆਦਿ ਜੋ ਵੀ ਚਾਹੁੰਦਾ ਹੋਵੇ, ਨੂੰ ਮੁਹੱਈਆ ਕਰਵਾਉਣ ਦਾ ਹੋਵੇਗਾ। ਇਸ ਐਕਟ ਵਿਚ ਇਹ ਵਿਵਸਥਾ ਵੀ ਹੋਵੇਗੀ ਕਿ ਪ੍ਰਸਾਰਨ ਦੌਰਾਨ ਕਿਸੇ ਵੀ ਕੀਮਤ ਉਤੇ ਇਸ਼ਤਿਹਾਰਬਾਜ਼ੀ/ਵਪਾਰੀਕਰਨ/ਵਿਗਾੜ ਨਾ ਹੋਵੇ। ਮੁੱਖ ਮੰਤਰੀ ਨੇ ਦੁਹਰਾਇਆ ਕਿ ਇੱਕ ਨਿਮਾਣੇ ਅਤੇ ਸ਼ਰਧਾਵਾਨ ਸਿੱਖ ਹੋਣ ਦੇ ਨਾਤੇ ਉਹ ਦੁਨੀਆ ਭਰ ਵਿੱਚ ਗੁਰਬਾਣੀ ਦਾ ਮੁਫਤ ਪ੍ਰਸਾਰਨ ਕਰਨ ਦੇ ਹੱਕਦਾਰ ਹਨ। ਭਗਵੰਤ ਮਾਨ ਨੇ ਹੈਰਾਨੀ ਪ੍ਰਗਟਾਈ ਕਿ ਇਹ ਪੰਥ ‘ਤੇ ਹਮਲਾ ਕਿਵੇਂ ਹੋ ਗਿਆ ਕਿਉਂਕਿ ਉਹ ਸਿਰਫ਼ ਗੁਰਬਾਣੀ ਦੇ ਪ੍ਰਸਾਰਨ ‘ਤੇ ਇਕ ਵਿਸ਼ੇਸ਼ ਚੈਨਲ ਦੇ ਕੰਟਰੋਲ ਦੀ ਮੁਖਾਲਫ਼ਤ ਕਰ ਰਹੇ ਹਨ, ਜੋ ਕਿ ਪੂਰੀ ਤਰ੍ਹਾਂ ਅਨਿਆਂਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਸਰਕਾਰ ਦੇ ਕਿਸੇ ਚੈਨਲ ਜਾਂ ਕਿਸੇ ਇੱਕ ਵਿਅਕਤੀ ਵਿਸ਼ੇਸ਼ ਨੂੰ ਅਧਿਕਾਰ ਦੇਣਾ ਨਹੀਂ ਹੈ ਸਗੋਂ ਇਸ ਦਾ ਮਨੋਰਥ ਗੁਰਬਾਣੀ ਸੰਦੇਸ਼ ਨੂੰ ਵਿਸ਼ਵ ਭਰ ਵਿੱਚ ਫੈਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਕ ਨਿਮਾਣੇ ਤੇ ਸ਼ਰਧਾਵਾਨ ਸਿੱਖ ਵਜੋਂ ਉਹ ਦੁਨੀਆ ਭਰ ਵਿਚ ਗੁਰਬਾਣੀ ਦੇ ਮੁਫ਼ਤ ਪ੍ਰਸਾਰਨ ਲਈ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕਰਨਗੇ। ਭਗਵੰਤ ਮਾਨ ਨੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਇਕ ਵਿਸ਼ੇਸ਼ ਚੈਨਲ ਵੱਲੋਂ ਗੁਰਬਾਣੀ ਦੇ ਪ੍ਰਸਾਰਨ ਉਤੇ ਕੰਟਰੋਲ ਕੀਤੇ ਹੋਣ ਦਾ ਵਿਰੋਧ ਕਰਨ ਨਾਲ ਪੰਥ ਉਤੇ ਹਮਲਾ ਕਿਵੇਂ ਆਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸਾਰਨ ਦੇ ਹੱਕ ਇਕ ਚੈਨਲ ਤੱਕ ਸੀਮਿਤ ਰੱਖਣਾ ਪੂਰੀ ਤਰ੍ਹਾਂ ਅਨਿਆਂਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਸਰਕਾਰ ਦੇ ਕਿਸੇ ਵਿਸ਼ੇਸ਼ ਚੈਨਲ ਜਾਂ ਪ੍ਰਾਈਵੇਟ ਤੌਰ ਉਤੇ ਕਿਸੇ ਵਿਅਕਤੀ ਨੂੰ ਦੇਣ ਦਾ ਨਹੀਂ ਹੈ ਸਗੋਂ ਇਸ ਦਾ ਮਨੋਰਥ ਦੁਨੀਆ ਦੇ ਕੋਨੇ-ਕੋਨੇ ਵਿਚ ਗੁਰਬਾਣੀ ਦਾ ਸੰਦੇਸ਼ ਫੈਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਸੋਧ ਕਰਨ ਲਈ ਸਮਰੱਥ ਹੈ ਕਿਉਂਕਿ ਸੁਪਰੀਮ ਕੋਰਟ ਪਹਿਲਾਂ ਹੀ ਫੈਸਲਾ ਦੇ ਚੁੱਕੀ ਹੈ ਕਿ ਇਹ ਐਕਟ ਅੰਤਰ-ਰਾਜੀ ਐਕਟ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿੱਚ ਲੰਮੇ ਸਮੇਂ ਤੋਂ ਇੱਕ ਹੀ ਪਰਿਵਾਰ ਦਾ ਦਬਦਬਾ ਰਿਹਾ ਹੈ, ਜਿਸ ਕਾਰਨ ਸਿੱਖ ਪੰਥ ਦਾ ਨਾ ਪੂਰਿਆ ਜਾਣ ਵਾਲਾ ਨੁਕਸਾਨ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਗੰਦੀ ਖੇਡ ਖੇਡਦੇ ਹੋਏ ਇਸ ਪਰਿਵਾਰ ਨੇ ਆਪਣੇ ਚਹੇਤੇ ਚੈਨਲ ਨੂੰ ਗੁਰਬਾਣੀ ਦੇ ਪ੍ਰਸਾਰਨ ਦਾ ਵਿਸ਼ੇਸ਼ ਅਧਿਕਾਰ ਦੇ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ ਜਦਕਿ ਐਕਟ ਵਿੱਚ ਸ਼ਬਦ ਟੈਲੀਕਾਸਟ ਜਾਂ ਪ੍ਰਸਾਰਣ ਦਾ ਕੋਈ ਜ਼ਿਕਰ ਨਹੀਂ ਹੈ। The post ਵਿਧਾਨ ਸਭਾ ਵੱਲੋਂ 'ਦਿ ਸਿੱਖ ਗੁਰਦੁਆਰਾ (ਸੋਧ) ਬਿੱਲ-2023' ਪਾਸ, ਮੁਫ਼ਤ ਮਿਲਣਗੇ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ appeared first on TheUnmute.com - Punjabi News. Tags:
|
ਰਾਜਪਾਲ ਨੂੰ ਸੂਬੇ ਬਾਰੇ ਜਾਣਕਾਰੀ ਨਾ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਵੀ.ਸੀ. ਨਿਯੁਕਤ ਕਰਨ ਦੀਆਂ ਸ਼ਕਤੀਆਂ ਦੇਣਾ ਪੂਰੀ ਤਰ੍ਹਾਂ ਗ਼ੈਰ-ਵਾਜਬ: ਮੁੱਖ ਮੰਤਰੀ Tuesday 20 June 2023 11:01 AM UTC+00 | Tags: aam-aadmi-party breaking-news chief-minister-bhagwant-mann cm-bhagwant-mann governor news punjab-governor punjab-university-laws-amendment-bill-2023 ਚੰਡੀਗੜ੍ਹ, 20 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ 2023 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ, ਜਿਸ ਕਾਰਨ ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਤਾਕਤਾਂ ਮੁੱਖ ਮੰਤਰੀ ਕੋਲ ਹੋਣਗੀਆਂ। ਸਦਨ ਵਿੱਚ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਆਪਣਾ ਅਮੀਰ ਸੱਭਿਆਚਾਰ ਤੇ ਰਵਾਇਤਾਂ ਹਨ, ਜਿਸ ਨੂੰ ਨੌਜਵਾਨ ਪੀੜ੍ਹੀਆਂ ਤੱਕ ਪਹੁੰਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ ਖ਼ਾਸ ਤੌਰ ਉਤੇ ਯੂਨੀਵਰਸਿਟੀਆਂ ਇਸ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਭਗਵੰਤ ਮਾਨ ਨੇ ਚੇਤੇ ਕਰਵਾਇਆ ਕਿ ਸੂਬੇ ਦੀਆਂ ਯੂਨੀਵਰਸਿਟੀਆਂ ਨੇ ਕਿਵੇਂ ਮਹਾਨ ਬੁੱਧੀਜੀਵੀ, ਕਲਾਕਾਰ ਤੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਅਹਿਮ ਹਸਤੀਆਂ ਪੈਦਾ ਕੀਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਰਾਸਤ ਨੂੰ ਅੱਗੇ ਲੈ ਕੇ ਜਾਣ ਲਈ ਸੂਬੇ ਦੀਆਂ ਯੂਨੀਵਰਸਿਟੀਆਂ ਵਿੱਚ ਵਾਈਸ ਚਾਂਸਲਰ ਵਜੋਂ ਅਜਿਹੇ ਵਿਅਕਤੀਆਂ ਦੀ ਨਿਯੁਕਤੀ ਕਰਨ ਦੀ ਲੋੜ ਹੈ, ਜਿਹੜੇ ਇਮਾਨਦਾਰ, ਵਿਵੇਕਸ਼ੀਲ ਤੇ ਚੰਗੀ ਦਿੱਖ ਵਾਲੇ ਹੋਣ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਰਾਜਪਾਲ, ਜਿਹੜੇ ਸੂਬੇ ਨਾਲ ਸਬੰਧਤ ਨਹੀਂ ਹਨ, ਇੱਥੋਂ ਦੇ ਇਤਿਹਾਸ ਤੇ ਸੱਭਿਆਚਾਰ ਬਾਰੇ ਜਾਣੂੰ ਨਾ ਹੋਣ ਕਾਰਨ ਬੇਲੋੜੇ ਅੜਿੱਕੇ ਖੜ੍ਹੇ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਿੰਨੀ ਅਚੰਭੇ ਵਾਲੀ ਗੱਲ ਹੈ ਕਿ ਰਾਜਪਾਲ ਸੂਬੇ ਬਾਰੇ ਕੁੱਝ ਨਹੀਂ ਜਾਣਦੇ ਪਰ ਉਨ੍ਹਾਂ ਕੋਲ ਵੀ.ਸੀ. ਨਿਯੁਕਤ ਕਰਨ ਦੀ ਤਾਕਤ ਹੋਣਾ ਪੂਰੀ ਤਰ੍ਹਾਂ ਨਾਵਾਜਬ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਹਿੱਤਾਂ ਦੀ ਰਾਖੀ ਦੇ ਉਲਟ ਪੰਜਾਬ ਦੇ ਰਾਜਪਾਲ ਅਕਸਰ ਦੂਜੇ ਬੰਨ੍ਹੇ ਖੜ੍ਹੇ ਦਿਖਾਈ ਦਿੰਦੇ ਹਨ। ਪੰਜਾਬ ਯੂਨੀਵਰਸਿਟੀ ਦੇ ਮਸਲੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਰਾਜਪਾਲ ਨੇ ਯੂਨੀਵਰਸਿਟੀ ਦੇ ਸੈਨੇਟ ਵਿੱਚ ਦਾਖ਼ਲੇ ਬਾਰੇ ਹਰਿਆਣਾ ਦੇ ਰੁਖ਼ ਦਾ ਪੱਖ ਪੂਰਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਅਜੀਬ ਸਥਿਤੀ ਹੈ ਕਿਉਂਕਿ ਰਾਜਪਾਲ ਦਿੱਲੀ ਵਿੱਚ ਬੈਠੇ ਆਪਣੇ ਸਿਆਸੀ ਆਕਾਵਾਂ ਨੂੰ ਖ਼ੁਸ਼ ਕਰਨ ਲਈ ਇਹ ਸਾਰੇ ਢਕਵੰਜ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੇ ਲੋਕਾਂ ਦੇ ਉਸ ਫਤਵੇ ਦੀ ਸਿੱਧੀ ਨਿਰਾਦਰੀ ਹੈ, ਜਿਸ ਰਾਹੀਂ ਲੋਕਾਂ ਨੇ ਆਪਣੀ ਭਲਾਈ ਲਈ ਕੰਮ ਕਰਨ ਵਾਸਤੇ ਸੂਬਾ ਸਰਕਾਰ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਸਰਕਾਰ ਵੱਲੋਂ ਇਸ ਸਬੰਧੀ ਪਹਿਲਾਂ ਹੀ ਪਾਸ ਕੀਤੇ ਬਿੱਲ ਦੀ ਤਰਜ਼ ਉਤੇ ਪੰਜਾਬ ਸਰਕਾਰ ਨੇ ਇਹ ਬਿੱਲ ਬਣਾਇਆ ਹੈ, ਜਿਹੜਾ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਸ਼ਕਤੀਆਂ ਮੁੱਖ ਮੰਤਰੀ ਨੂੰ ਮੁਹੱਈਆ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਦੇ ਲਾਗੂ ਹੋਣ ਨਾਲ ਰਾਜਪਾਲ ਦੀ ਥਾਂ ਮੁੱਖ ਮੰਤਰੀ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਰਾਜਪਾਲ ਦੀ ਦਖ਼ਲਅੰਦਾਜ਼ੀ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਰਵਾਇਤੀ ਸ਼ਾਨ ਬਹਾਲ ਕਰਨ ਲਈ ਹਰੇਕ ਕਦਮ ਚੁੱਕੇਗੀ।
The post ਰਾਜਪਾਲ ਨੂੰ ਸੂਬੇ ਬਾਰੇ ਜਾਣਕਾਰੀ ਨਾ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਵੀ.ਸੀ. ਨਿਯੁਕਤ ਕਰਨ ਦੀਆਂ ਸ਼ਕਤੀਆਂ ਦੇਣਾ ਪੂਰੀ ਤਰ੍ਹਾਂ ਗ਼ੈਰ-ਵਾਜਬ: ਮੁੱਖ ਮੰਤਰੀ appeared first on TheUnmute.com - Punjabi News. Tags:
|
ਹਥਿਆਰਾਂ ਦੀ ਨੋਕ 'ਤੇ ਲੁਟੇਰੇ ਕੰਪਨੀ ਦੇ ਕਰਿੰਦੇ ਕੋਲੋਂ ਐਕਟਿਵਾ ਤੇ 2 ਲੱਖ ਰੁਪਏ ਦਾ ਸਮਾਨ ਲੁੱਟ ਕੇ ਫ਼ਰਾਰ Tuesday 20 June 2023 12:17 PM UTC+00 | Tags: crime latest-news news robbery taran-taran vairowal vairowal-police vairowal-police-station ਚੰਡੀਗੜ੍ਹ, 20 ਜੂਨ 2023: ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਵੈਰੋਵਾਲ ਦੇ ਨੇੜੇ ਬਣੇ ਰੇਲਵੇ ਫਲਾਈਓਵਰ ਹੇਠਾਂ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਦੋ ਕੰਪਨੀ ਦੇ ਕਰਿੰਦਿਆਂ ਕੋਲੋਂ ਦਿਨ ਦਿਹਾੜੇ ਐਕਟਿਵਾ ਅਤੇ 2 ਲੱਖ ਰੁਪਏ ਦਾ ਇਲੈਕਟ੍ਰਿਕ ਸਮਾਨ ਹਥਿਆਰਾਂ ਦੀ ਨੋਕ ‘ਤੇ ਲੁੱਟ ਕੇ ਫ਼ਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਕੰਪਨੀ ਮਾਲਕ ਅਤੇ ਕਰਿੰਦੇ ਨੇ ਦੱਸਿਆ ਕਿ ਉਨ੍ਹਾਂ ਦਾ ਅੰਮ੍ਰਿਤਸਰ ਅਰੋੜਾ ਲੋਕ ਸਮਿੱਥ ਚਾਬੀਆਂ ਬਣਾਉਣ ਦਾ ਕੰਮ ਹੈ ਅਤੇ ਉਹ ਵੈਰੋਵਾਲ ਕਿਸੇ ਗੱਡੀ ਦੀ ਚਾਬੀ ਬਣਾਉਣ ਲਈ ਐਕਟਵਾ ‘ਤੇ ਆ ਰਹੇ ਸਨ, ਤਾਂ ਰੇਲਵੇ ਫਲਾਈਓਵਰ ਹੇਠਾਂ ਪਿੱਛੇ ਤੋਂ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਵੱਲੋਂ ਹਥਿਆਰਾਂ ਦੀ ਨੋਕ ‘ਤੇ ਉਨ੍ਹਾਂ ਦੀ ਐਕਟਿਵਾ ਅਤੇ 2 ਲੱਖ ਰੁਪਏ ਦਾ ਇਲੈਕਟ੍ਰਿਕ ਸਮਾਨ ਲੈ ਕੇ ਹੋਏ ਫ਼ਰਾਰ ਹੋ ਗਏ। ਇਸ ਸਬੰਧੀ ਉਨ੍ਹਾਂ ਵੱਲੋਂ ਥਾਣਾ ਵੈਰੋਵਾਲ ਵਿਖੇ ਦਰਖ਼ਾਸਤ ਦੇ ਦਿੱਤੀ ਗਈ ਹੈ। ਥਾਣਾ ਮੁੱਖੀ ਉਪਕਾਰ ਸਿੰਘ ਦਾ ਕਹਿਣਾ ਹੈ ਕੇ ਛੇਤੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ। The post ਹਥਿਆਰਾਂ ਦੀ ਨੋਕ ‘ਤੇ ਲੁਟੇਰੇ ਕੰਪਨੀ ਦੇ ਕਰਿੰਦੇ ਕੋਲੋਂ ਐਕਟਿਵਾ ਤੇ 2 ਲੱਖ ਰੁਪਏ ਦਾ ਸਮਾਨ ਲੁੱਟ ਕੇ ਫ਼ਰਾਰ appeared first on TheUnmute.com - Punjabi News. Tags:
|
ਵਿਰੋਧੀ ਧਿਰ ਨੇ 'ਆਪ੍ਰੇਸ਼ਨ ਲੋਟਸ' 'ਤੇ ਏਟੀਆਰ ਦੀ ਮੰਗ ਨੂੰ ਲੈ ਕੇ ਕੀਤਾ ਵਾਕਆਊਟ Tuesday 20 June 2023 12:23 PM UTC+00 | Tags: atr breaking-news cm-bhagwant-mann latest-news news operation-lotus partap-singh-bajwa punjab-assembly-session punjab-congress punjab-vidhan-sabha the-unmute-breaking-news the-unmute-latest-news ਚੰਡੀਗੜ੍ਹ, 20 ਜੂਨ 2023: ਪੰਜਾਬ ਵਿਧਾਨ ਸਭਾ ਦੇ ਦੋ ਦਿਨਾ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਥਿਤ ‘ਆਪ੍ਰੇਸ਼ਨ ਲੋਟਸ’ (Operation Lotus) ‘ਤੇ ਕਾਰਵਾਈ ਰਿਪੋਰਟ ਪੇਸ਼ ਕਰਨ ਦੀ ਆਪਣੀ ਮੰਗ ਦੁਹਰਾਈ। ਸੈਸ਼ਨ ਤੋਂ ਵਾਕਆਊਟ ਕਰਨ ਤੋਂ ਬਾਅਦ ਬਾਜਵਾ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸਦਨ ਤੋਂ ਵਾਕਆਊਟ ਦੇ ਪਿੱਛੇ ਦੇ ਕਾਰਨਾਂ ਬਾਰੇ ਦੱਸਿਆ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਕਥਿਤ ‘ਆਪ੍ਰੇਸ਼ਨ ਲੋਟਸ’ ‘ਤੇ ਭਾਜਪਾ ਨੂੰ ਬੇਨਕਾਬ ਕਰਨ ਦੇ ਦਾਅਵੇ ਨੂੰ ਨੌਂ ਮਹੀਨੇ ਹੋ ਗਏ ਹਨ। ‘ਆਪ’ ਹੁਣ ਤੱਕ ਕਥਿਤ ‘ਆਪ੍ਰੇਸ਼ਨ ਲੋਟਸ’ ਨਾਲ ਸਬੰਧਿਤ ਦਰਜ ਕੀਤੀ ਗਈ ਐਫਆਈਆਰ ਦਾ ਵੇਰਵਾ ਪੇਸ਼ ਕਰਨ ਵਿੱਚ ਅਸਫਲ ਰਹੀ ਹੈ। “ਆਪਰੇਸ਼ਨ ਲੋਟਸ’ (Operation Lotus) ਦੇ ਝੂਠੇ ਪ੍ਰਚਾਰ ਦੇ ਮੱਦੇਨਜ਼ਰ, ‘ਆਪ’ ਸਰਕਾਰ ਨੇ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਆਗੂਆਂ ਨੂੰ ਸ਼ਾਮਲ ਕਰਦੇ ਹੋਏ ਸਾਢੇ ਤਿੰਨ ਘੰਟੇ ਲਈ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੀ ਬੁਲਾਈ ਸੀ। ਉਸ ਬਹਿਸ ‘ਤੇ ਟੈਕਸਦਾਤਾਵਾਂ ਦਾ 6 ਕਰੋੜ ਰੁਪਏ ਦਾ ਪੈਸਾ ਬਰਬਾਦ ਕੀਤਾ ਗਿਆ ਸੀ। ਹੁਣ ‘ਆਪ’ ਸਰਕਾਰ ਇਸ ਬਾਰੇ ਸਵਾਲਾਂ ਤੋਂ ਬਚ ਰਹੀ ਹੈ,”, ਵਿਰੋਧੀ ਦੇ ਆਗੂ ਨੇ ਅੱਗੇ ਕਿਹਾ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਕਾਰੀ ਦੇ ਹੱਕਦਾਰ ਹਨ, ਜਿਸ ‘ਤੇ ਭਾਜਪਾ ਆਗੂ ਨੇ ‘ਆਪ’ ਵਿਧਾਇਕਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕੀਤੀ। ਸੂਬੇ ਵਿੱਚ ਕੋਈ ਵੀ ਉਸ ਐਫਆਈਆਰ ਦੀ ਸਹੀ ਸਥਿਤੀ ਨੂੰ ਨਹੀਂ ਜਾਣਦਾ। ‘ਆਪ’ ਨੇ ਉਸ ਸਮੇਂ ਦੋਸ਼ ਲਾਇਆ ਸੀ ਕਿ ‘ਆਪ’ ਦੇ ਲਗਭਗ 10 ਵਿਧਾਇਕਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ 25-25 ਲੱਖ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ। “ਆਪ’ ਸਰਕਾਰ ਨੇ ਪਵਿੱਤਰ ਸਦਨ ਨੂੰ ‘ਬਹਿਸ ਕਰਨ ਵਾਲਾ ਘਰ’ ਬਣਾ ਦਿੱਤਾ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ‘ਤੇ, ਪੰਜਾਬ ਵਿਧਾਨ ਸਭਾ ਵਿੱਚ ਬਹਿਸਾਂ ਕੀਤੀਆਂ ਜਾ ਰਹੀਆਂ ਹਨ”, ਬਾਜਵਾ ਨੇ ਕਿਹਾ। ਬਾਜਵਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਸਦਨ ਦੇ ਏਜੰਡੇ ਲਈ ਤਿਆਰ ਹੋਣ ਲਈ ਲੋੜੀਂਦਾ ਸਮਾਂ ਨਹੀਂ ਦਿੱਤਾ ਗਿਆ। ਮੁੱਖ ਵਿਰੋਧੀ ਪਾਰਟੀ ਕਾਂਗਰਸ ਪਾਰਟੀ ਨੂੰ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ, ਪੰਜਾਬ ਯੂਨੀਵਰਸਿਟੀਆਂ ਦੇ ਵੀ ਵੀਸੀ ਦੀ ਨਿਯੁਕਤੀ ਨਾਲ ਸਬੰਧਿਤ ਮੁੱਦੇ ਅਤੇ ਡੀ ਜੀ ਪੀ ਦੀ ਨਿਯੁਕਤੀ ਸਮੇਤ ਹੋਰ ਏਜ਼ਂਡਾ ‘ਤੇ ਤਿਆਰੀ ਕਰਨ ਲਈ ਲੋੜੀਂਦਾ ਸਮਾਂ ਨਹੀਂ ਦਿੱਤਾ ਗਿਆ। ਸਦਨ ਦੇ ਮੈਂਬਰਾਂ ਨੂੰ ਪ੍ਰਸ਼ਨ ਕਾਲ ਅਤੇ ਸਿਫ਼ਰ ਕਾਲ ਵਿੱਚ ਮਹੱਤਵਪੂਰਨ ਮੁੱਦੇ ਉਠਾਉਣ ਦੇ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਗਿਆ ਸੀ। ਬਾਜਵਾ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ ਦੀ ਧਾਰਾ 125 ਵਿਚ ਸੋਧ ਦਾ ਮਤਲਬ ਤਾਰਾ ਸਿੰਘ-ਨਹਿਰੂ ਸਮਝੌਤੇ ਦੀ ਉਲੰਘਣਾ ਹੋਵੇਗਾ। ਜਿੱਥੋਂ ਤੱਕ ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ, 2023 ਵਿੱਚ ਸੋਧ ਰਾਹੀਂ ਰਾਜ ਯੂਨੀਵਰਸਿਟੀਆਂ ਦੇ ਚਾਂਸਲਰ ਵਜੋਂ ਮੁੱਖ ਮੰਤਰੀ ਦੇ ਨਾਲ ਰਾਜਪਾਲ ਦੇ ਬਦਲ ਦਾ ਸਵਾਲ ਹੈ, ਇਹ ਸਰਕਾਰ ਨੂੰ ਕੇਂਦਰੀ ਗ੍ਰਾਂਟਾਂ ਦਾ ਲਾਭ ਲੈਣ ਤੋਂ ਵਾਂਝਾ ਕਰ ਦੇਵੇਗਾ ਕਿਉਂਕਿ ਇਹ ਕੇਂਦਰੀ ਗ੍ਰਾਂਟ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦਾ ਹੈ ਅਤੇ ਸੰਭਾਵਿਤ ਤੌਰ ‘ਤੇ ਸਰਕਾਰ ਨੂੰ ਕੇਂਦਰੀ ਗ੍ਰਾਂਟਾਂ ਦਾ ਲਾਭ ਲੈਣ ਤੋਂ ਵਾਂਝਾ ਕਰ ਸਕਦਾ ਹੈ। The post ਵਿਰੋਧੀ ਧਿਰ ਨੇ ‘ਆਪ੍ਰੇਸ਼ਨ ਲੋਟਸ’ ‘ਤੇ ਏਟੀਆਰ ਦੀ ਮੰਗ ਨੂੰ ਲੈ ਕੇ ਕੀਤਾ ਵਾਕਆਊਟ appeared first on TheUnmute.com - Punjabi News. Tags:
|
ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਬਲਾਕ ਗੰਡੀਵਿੰਡ ਦਫ਼ਤਰ ਦੀ ਅਚਨਚੇਤ ਚੈਕਿੰਗ Tuesday 20 June 2023 12:34 PM UTC+00 | Tags: block-gundiwind-office breaking-news dr-kashmir-singh-sohal kashmir-singh-sohal mla-dr-kashmir-singh-sohal news nws tarn-taran ਤਰਨ ਤਾਰਨ, 20 ਜੂਨ 2023: ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਚਲਾਈ ਮੁਹਿੰਮ ਤਹਿਤ ਬਲਾਕ ਗੰਡੀਵਿੰਡ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ | ਜਿਸ ਦੌਰਾਨ ਸਿਰਫ ਦੋ ਸੇਵਾਦਾਰ ਹਾਜ਼ਰ ਮਿਲੇ, ਜਦਕਿ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਸਵੇਰੇ 8.30 ਵਜੇ ਦਫਤਰ ਪਹੁੰਚੇ | ਇਸ ਤੋਂ ਬਿਨਾਂ ਸੁਪਰਡੈਂਟ, ਮਨਰੇਗਾ ਦੇ ਸਹਾਇਕ ਅਫਸਰ,ਪੰਚਾਇਤ ਸੈਕਟਰੀ ਤੇ ਪੰਚਾਇਤ ਅਫਸਰ ਦਫਤਰ ‘ਚੋਂ ਗੈਰ ਹਾਜ਼ਰ ਸਨ | ਇਸ ਸਬੰਧੀ ਵਿਧਾਇਕ ਸੋਹਲ ਨੇ ਡੀਡੀਪੀਓ ਨਾਲ ਫੋਨ ‘ਤੇ ਸੰਪਰਕ ਕਰਕੇ ਜਾਣਕਾਰੀ ਲੈਣੀ ਚਾਹੀ ਤਾਂ ਉਹਨਾਂ ਨੇ ਦੱਸਿਆ ਗਿਆ ਕਿ ਸੈਕਟਰੀ ਸਿੱਧੇ ਹੀ ਫ਼ੀਲਡ ਡਿਊਟੀ ‘ਤੇ ਹਾਜਰ ਹੋ ਜਾਂਦੇ ਹਨ, ਪਰ ਜਦੋਂ ਵਿਧਾਇਕ ਵੱਲੋਂ ਮੂਵਮੈਂਟ ਰਜਿਸਟਰ ਦੇਖਿਆ ਗਿਆ ਤਾਂ ਅਜਿਹਾ ਕੋਈ ਕੁਝ ਨਹੀਂ ਮਿਲਿਆ ਅਤੇ ਨਾ ਹੀ ਇਸ ਸਬੰਧੀ ਉੱਚ ਅਧਿਕਾਰੀਆਂ ਵਲੋਂ ਜਾਰੀ ਨਿਰਦੇਸ਼ ਪੱਤਰ ਦੀ ਸੂਚਨਾ ਮਿਲੀ | ਡਾ. ਸੋਹਲ ਨੇ ਸਰਕਾਰੀ ਦਫ਼ਤਰ ਵਿੱਚ ਸਮੇਂ ਸਿਰ ਹਾਜ਼ਰ ਨਾ ਹੋਣ ਦਾ ਗੰਭੀਰ ਨੋਟਿਸ ਲੈਂਦੇ ਹੋਏ ਕਿਹਾ ਕਿ ਸਰਕਾਰੀ ਡਿਉਟੀ ਵਿਚ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ | ਇਸ ਦੌਰਾਨ ਵਿਧਾਇਕ ਵੱਲੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਲੈਣ ਲਈ ਜਦੋਂ ਰਿਕਾਰਡ ਦੇਖਿਆ ਤਾਂ ਉਸ ਵਿੱਚ ਬਹੁਤ ਊਣਤਾਈਆਂ ਪਾਈਆਂ ਗਈਆਂ | ਉਹਨਾਂ ਦੱਸਿਆ ਕਿ ਸਬੰਧਤ ਜੇਈ ਐਕਸ ਇੰਡੀਆ ਛੁੱਟੀ ‘ਤੇ ਸੀ ਅਤੇ ਐਸਟੀਮੇਟ ਦੀ ਪ੍ਰਵਾਨਗੀ ਲੈਣ ਤੋਂ ਬਿਨਾਂ ਹੀ ਕਾਰਜ ਸ਼ੁਰੂ ਕਰਵਾ ਦਿੱਤੇ ਗਏ | ਡਾ. ਸੋਹਲ ਨੇ ਕਿਹਾ ਕਿ ਵਿਕਾਸ ਕਾਰਜਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਗੈਰ-ਮਿਆਰੀ ਕੰਮ ਨਹੀਂ ਹੋਣਗੇ | The post ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਬਲਾਕ ਗੰਡੀਵਿੰਡ ਦਫ਼ਤਰ ਦੀ ਅਚਨਚੇਤ ਚੈਕਿੰਗ appeared first on TheUnmute.com - Punjabi News. Tags:
|
Gujarat: ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੌਰਾਨ ਹਾਦਸਾ, ਬਾਲਕੋਨੀ ਡਿੱਗਣ ਕਾਰਨ ਇੱਕ ਦੀ ਮੌਤ ਕਈ ਜ਼ਖਮੀ Tuesday 20 June 2023 12:51 PM UTC+00 | Tags: accident accident-during-rath-yatra breaking-news daryapur gujarat gujarat-latest-news gujarat-news jagannath-puri lord-jagannathpuri lord-jagannath-rath-yatra news ਚੰਡੀਗੜ੍ਹ, 20 ਜੂਨ 2023: ਗੁਜਰਾਤ ਦੇ ਦਰਿਆਪੁਰ ‘ਚ ਭਗਵਾਨ ਜਗਨਨਾਥ ਰਥ ਯਾਤਰਾ (Rath yatra of Lord Jagannath) ਦੌਰਾਨ ਹਾਦਸਾ ਵਾਪਰ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰੱਥ ਯਾਤਰਾ ਦੌਰਾਨ ਇਕ ਇਮਾਰਤ ਦੀ ਬਾਲਕੋਨੀ ਡਿੱਗ ਗਈ, ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਦੀ ਖ਼ਬਰ ਹੈ, ਇਸਦੇ ਨਾਲ ਹੀ ਕਰੀਬ 11 ਜਣੇ ਜ਼ਖਮੀ ਹੋ ਗਏ। ਇਸ ਹਾਦਸੇ ‘ਚ ਤਿੰਨ ਬੱਚੇ ਵੀ ਜ਼ਖਮੀ ਹੋਏ ਹਨਮ ਇਨ੍ਹਾਂ ਸਾਰੀਆਂ ਦਾ ਇਲਾਜ ਨਜ਼ਦੀਕੀ ਹਸਪਤਾਲ ‘ਚ ਕੀਤਾ ਜਾ ਰਿਹਾ ਹੈ | ਇਨ੍ਹਾਂ ਸਾਰਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ | ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ ਦੀ ਹਾਲਤ ਕਾਫੀ ਖ਼ਸਤਾ ਸੀ। ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਨੋਟਿਸ ਦਿੱਤਾ ਗਿਆ ਸੀ ਜਾਂ ਨਹੀਂ। ਕਈ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਡਿਆਨਾਕਾ ਨੇੜੇ ਇੱਕ ਪੁਰਾਣੇ ਘਰ ਦਾ ਮਾਲਕ ਤਿੰਨ ਹੋਰ ਰੱਥ ਯਾਤਰਾ ਦੇਖਣ ਲਈ ਖੜ੍ਹੇ ਸਨ। ਇਸ ਦੌਰਾਨ ਅਚਾਨਕ ਸਲੈਬ ਡਿੱਗ ਗਈ | The post Gujarat: ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੌਰਾਨ ਹਾਦਸਾ, ਬਾਲਕੋਨੀ ਡਿੱਗਣ ਕਾਰਨ ਇੱਕ ਦੀ ਮੌਤ ਕਈ ਜ਼ਖਮੀ appeared first on TheUnmute.com - Punjabi News. Tags:
|
ਪਾਕਿਸਤਾਨ ਫੁੱਟਬਾਲ ਟੀਮ ਨੂੰ ਭਾਰਤ ਆਉਣ ਲਈ ਮਿਲਿਆ ਵੀਜ਼ਾ, ਭਾਰਤ ਨਾਲ ਇਸ ਦਿਨ ਹੋਵੇਗਾ ਮੁਕਾਬਲਾ Tuesday 20 June 2023 01:05 PM UTC+00 | Tags: breaking-news indian-football-team news newsz pakistan-football-team saff saff-2023 saff-football-championship south-asian-football-federation sports-news ਚੰਡੀਗੜ੍ਹ, 20 ਜੂਨ 2023: ਪਾਕਿਸਤਾਨ ਫੁੱਟਬਾਲ ਟੀਮ (Pakistan football team) ਨੂੰ ਭਾਰਤ ‘ਚ ਹੋਣ ਵਾਲੀ ਸੈਫ ਫੁੱਟਬਾਲ ਚੈਂਪੀਅਨਸ਼ਿਪ ਲਈ ਵੀਜ਼ਾ ਮਿਲ ਗਿਆ ਹੈ। ਸਾਊਥ ਏਸ਼ੀਅਨ ਫੁਟਬਾਲ ਫੈਡਰੇਸ਼ਨ (SAFF) ਚੈਂਪੀਅਨਸ਼ਿਪ 21 ਜੂਨ ਤੋਂ ਭਾਰਤ ਵਿੱਚ ਸ਼ੁਰੂ ਹੋਣ ਜਾ ਰਹੀ ਹੈ। ਭਾਰਤ ਦੇ ਨਾਲ-ਨਾਲ ਪਾਕਿਸਤਾਨ, ਕੁਵੈਤ ਅਤੇ ਨੇਪਾਲ ਦੀ ਟੀਮ ਨੂੰ ਗਰੁੱਪ ਏ ‘ਚ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਬੰਗਲਾਦੇਸ਼, ਲੇਬਨਾਨ, ਭੂਟਾਨ ਅਤੇ ਮਾਲਦੀਵ ਦੀਆਂ ਟੀਮਾਂ ਗਰੁੱਪ ਬੀ ਵਿੱਚ ਸ਼ਾਮਲ ਹਨ। ਭਾਰਤ ‘ਚ ਹੋਣ ਵਾਲੇ ਸਾਰੇ ਮੈਚ ਬੈਂਗਲੁਰੂ ਦੇ ਸ਼੍ਰੀ ਕਾਂਤੀਰਵਾ ਸਟੇਡੀਅਮ ‘ਚ ਖੇਡੇ ਜਾਣਗੇ। ਭਾਰਤ ਅਤੇ ਪਾਕਿਸਤਾਨ ਵਿਚਾਲੇ ਦੱਖਣੀ ਏਸ਼ਿਆਈ ਫੁਟਬਾਲ ਫੈਡਰੇਸ਼ਨ (SAFF) ਚੈਂਪੀਅਨਸ਼ਿਪ ਦਾ ਮੈਚ 21 ਜੂਨ ਨੂੰ ਬੈਂਗਲੁਰੂ ਵਿੱਚ ਖੇਡਿਆ ਜਾਣਾ ਹੈ। ਇਹ ਮੈਚ ਸ਼ਾਮ 7.30 ਵਜੇ ਤੋਂ ਸ਼੍ਰੀ ਕਾਂਤੀਰਵਾ ਸਟੇਡੀਅਮ ਵਿੱਚ ਖੇਡਿਆ ਜਾਵੇਗਾ। The post ਪਾਕਿਸਤਾਨ ਫੁੱਟਬਾਲ ਟੀਮ ਨੂੰ ਭਾਰਤ ਆਉਣ ਲਈ ਮਿਲਿਆ ਵੀਜ਼ਾ, ਭਾਰਤ ਨਾਲ ਇਸ ਦਿਨ ਹੋਵੇਗਾ ਮੁਕਾਬਲਾ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਪਹੁੰਚੇ ਸਕੂਲੀ ਵਿਦਿਆਰਥੀ Tuesday 20 June 2023 01:12 PM UTC+00 | Tags: aam-aadmi-party bhagwant-mann breaking-news cm-bhagwant-mann latest-news news punjab punjab-government punjabi-news punjab-vidhan-sabha-session students-of-schools the-unmute-breaking-news vidhan-sabha-session ਚੰਡੀਗੜ੍ਹ, 20 ਜੂਨ 2023: ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀ ਅੱਜ ਵਿਸ਼ੇਸ਼ ਤੌਰ 'ਤੇ ਵਿਧਾਨ ਸਭਾ ਸੈਸ਼ਨ (Punjab Vidhan Sabha session) ਦੀ ਕਾਰਵਾਈ ਵੇਖਣ ਪਹੁੰਚੇ | ਮੁੱਖ ਮੰਤਰੀ ਭਗਵੰਤ ਨੇ ਟਵੀਟ ਕਰਦਿਆਂ ਕਿਹਾ ਕਿ ਸਾਰਿਆਂ ਨਾਲ ਗੱਲਬਾਤ ਕਰਨ ਦਾ ਸਬੱਬ ਬਣਿਆ, ਵੇਖ ਕੇ ਚੰਗਾ ਲੱਗਿਆ ਸਾਡਾ ਆਉਣ ਵਾਲਾ ਭਵਿੱਖ ਰਾਜਨੀਤਕ ਮਸਲਿਆਂ 'ਤੇ ਦਿਲਚਸਪੀ ਦਿਖਾਉਣ ਲੱਗਿਆ ਹੈ | ਉਨ੍ਹਾਂ ਕਿਹਾ ਹਰ ਮਸਲੇ 'ਤੇ ਜੇਕਰ ਸਾਡੇ ਨੌਜਵਾਨ ਵਿਦਿਆਰਥੀ ਜਾਣੂ ਹੋਣਗੇ ਤਾਂ ਸੂਬੇ ਦੇ ਆਉਣ ਵਾਲੇ ਸਮੇਂ ਦੇ ਹਾਲਾਤ ਬਿਹਤਰ ਹੋਣਗੇ | ਆਉਣ ਵਾਲੇ ਸੈਸ਼ਨਾਂ ਦੌਰਾਨ ਹੋਰ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ 'ਚ ਆਉਣ ਦਾ ਮੌਕਾ ਮਿਲਦਾ ਰਹੇਗਾ | The post ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਪਹੁੰਚੇ ਸਕੂਲੀ ਵਿਦਿਆਰਥੀ appeared first on TheUnmute.com - Punjabi News. Tags:
|
ਗੁਰਦੁਆਰਾ ਐਕਟ 'ਚ ਤਰਮੀਮ ਖ਼ਾਲਸਾ ਪੰਥ ਦੇ ਧਾਰਮਿਕ ਮਾਮਲਿਆਂ 'ਚ ਸਿੱਧੀ ਦਖ਼ਲਅੰਦਾਜ਼ੀ: ਸ਼੍ਰੋਮਣੀ ਅਕਾਲੀ ਦਲ Tuesday 20 June 2023 01:22 PM UTC+00 | Tags: dr-daljit-cheema gurdwara-act khalsa-panth latest-news news sgpc shiromani-akali-dal sikh-gurdwara-act-amendment-bill sukhbir-singh-badal ਚੰਡੀਗੜ੍ਹ 20 ਜੂਨ, 2023: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪਾਸ ਕੀਤੇ ਸਿੱਖ ਗੁਰਦੁਆਰਾ ਐਕਟ ਤਰਮੀਮ ਬਿੱਲ ਨੂੰ ਆਮ ਅਦਮੀ ਪਾਰਟੀ ਦੇ “ਸਿੱਖ ਵਿਰੋਧੀ” ਆਗੂ ਅਰਵਿੰਦ ਕੇਜਰੀਵਾਲ ਦੀ ਸ਼ਹਿ ਉਤੇ ਖਾਲਸਾ ਪੰਥ ਦੇ ਧਾਰਮਿਕ ਮਾਮਲਿਆਂ ਵਿਚ ਦਖਲ-ਅੰਦਾਜ਼ੀ ਅਤੇ ਖਾਲਸਾਈ ਪ੍ਰੰਪਰਾਵਾਂ ਉਤੇ ਸਿੱਧਾ ਹਮਲਾ ਕਰਾਰ ਦਿੱਤਾ ਅਤੇ ਐਲਾਨ ਕੀਤਾ ਕਿ ਇਸ ਨੂੰ ਕਿਸੇ ਭੀ ਹਾਲਤ ਵਿਚ ਬਰਦਾਸ਼ਤ ਨਹੀ ਕੀਤਾ ਜਾ ਸਕਦਾ ਫ਼ “ਅਸੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੀ ਸੁਚੇਤ ਕਰਦੇ ਹਾਂ ਕਿ ਗੈਰਾਂ ਨੂੰ ਖੁਸ਼ ਕਰਨ ਲਈ ਉਹ ਗੁਰੁ ਘਰ ਨਾਲ ਮੱਥਾ ਲਾਉਣ ਦੀ ਹਿਮਾਕਤ ਨਾ ਕਰਨ । “ਖਾਲਸਾ ਪੰਥ ਖੁਦ ਆਪਣੇ ਚੁਣੇ ਹੋਏ ਧਾਰਮਿਕ ਨੁਮਾਇੰਦਿਆਂ ਰਾਹੀ ਕੌਮ ਨੂੰ ਦਰਪੇਸ਼ ਕਿਸੇ ਭੀ ਧਾਰਮਿਕ ਸਮੱਸਿਆਂ ਜਾਂ ਸਵਾਲ ਹੱਲ ਕਰਨ ਦੇ ਖੁਦ ਸਰਬ ਸਮਰੱਥ ਹੈਫ਼ ਇਹ ਗੱਲ ਗੁਰਬਾਣੀ ਦੇ ਪ੍ਰਸਾਰ ਸਮੇਤ ਕੌਮ ਦੇ ਹਰ ਧਾਰਮਿਕ ਵਿਸ਼ੇ ਉਤੇ ਲਾਗੂ ਹੁੰਦੀ ਹੈ” । ਅੱਜ ਦੇ ਘਟਨਾਂ ਚੱਕਰ ਨੂੰ ਬੇਹੱਦ “ਖਤਰਨਾਕ ” ਕਰਾਰ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂਆਂ, ਸ ਬਲਵਿੰਦਰ ਸਿੰਘ ਭੁੰਦੜ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ “ਹੰਕਾਰੀ ਤੇ ਸੱਤਾ ਦੇ ਨਸ਼ੇ ਵਿਚ ਅੰਨ੍ਹੇ ਹੋਏ ਹੁਕਮਰਾਨਾ ਵੱਲੋਂ ਖਾਲਸਾ ਪੰਥ ਦੇ ਧਾਰਮਿਕ ਮਸਲਿਆਂ ਵਿਚ ਦਖਲ ਅੰਦਾਜ਼ੀ ਅਤੇ ਕੌਮ ਦੇ ਪਾਵਨ ਪ੍ਰੰਪਰਾਵਾਂ ਤੇ ਸੰਸਥਾਵਾਂ ਉਤੇ ਹਮਲਾ ਬਰਦਾਸ਼ਤ ਕਰਨਾ ਨਾ ਸਿਖ ਕੌਮ ਦਾ ਸੁਭਾੳੇ ਹੈ ਤੇ ਨਾ ਹੀ ਇਹ ਸਾਡਾ ਇਤਿਹਾਸ ਹੈ ਫ਼ਫ਼ ਅਸੀਂ ਇਸ ਵੰਗਾਰ ਦਾ ਟਾਕਰਾ ਸ਼ਾਨਾਮੱਤੀਆਂ ਖਾਲਸਾਈ ਰਵਾਇਤਾਂ ਅਨੁਸਾਰ ਕਰਾਂਗਾ । ਅਕਾਲੀ ਆਗੂਆਂ ਨੇ ਇਹ ਭੀ ਕਿਹਾ ਕਿ ਦਿੱਲੀ ਵਿਚ ਬੈਠੇ ਆਪਣੇ ਸਿੱਖ ਦੁਸ਼ਮਣ ਆਕਾਵਾਂ ਦੇ ਜੋ ਹੱਥ ਠੋਕੇ ਇਸ ਵਕਤ ਸੱਤਾ ਦੇ ਨਸ਼ੇ ਵਿਚ ਧੁੱਤ ਹੋ ਕੇ ਸਿੱਖ ਕੌਮ ਦੇ ਪਾਵਨ ਅਸਥਾਨਾ ਉਤੇ ਕਬਜ਼ਾ ਕਰਨ ਦੀ ਪੁਰਾਣੀ ਸਾਜ਼ਿਸ਼ ਨੂੰ ਨੇਪਰੇ ਚਾੜ੍ਹਣ ਲਈ ਗੁਰੁ ਘਰ ਨਾਲ ਮੱਥਾ ਲਾਉਣ ਦੀ ਹਿਮਾਕਤ ਕਰਨ ਲਈ ਕਾਹਲੇ ਬੈਠੇ ਹਨ, ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮਸ਼ਵਰਾ ਹੈ ਕਿ ਉਹ ਬੀਤੇ ਵਿਚ ਆਪਣੇ ਤੋਂ ਭੀ ਵੱਧ ਮਹਾਂਬਲੀਆਂ ਵੱਲੋਂ ਕੀਤੀ ਅਜਿਹੀ ਹੀ ਹਿਮਾਕਤ ਦੇ ਹਸ਼ਰ ਬਾਰੇ ਇਤਹਿਾਸ ਨੁੰ ਚੰਗੀ ਤਰਾਂ ਪੜ੍ਹ ਲੈਣ ਫ਼ ਅਰਵਿੰਦ ਕੇਜਰੀਵਾਲ ਹੋਵੇ ਜਾਂ ਉਸ ਦਾ ਕੋਈ ਸੂਬੇਦਾਰ, ਸ਼੍ਰੋਮਣੀ ਅਕਾਲੀ ਦਲ ਕਿਸੇ ਭੀ ਅੰਸਰ ਜਾਂ ਅੰਸਰਾਂ ਵੱਲੋਂ ਖਾਲਸਾ ਪੰਥ ਵਿਰੁੱਧ ਐਲਾਨੀ ਇਸ ਜੰਗ ਦੀ ਵੰਗਾਰ ਨੂੰ ਕਬੂਲ ਕਰਦਾ ਹੈ । ਅਕਾਲੀ ਅਗੂਆਂ ਨੇ ਕਿਹਾ ਕਿ “ਅੱਜ ਸਵੇਰੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਮਾਨਯੋਗ ਜਥੇਦਾਰ ਸਾਹਿਬ ਜਥੇਦਾਰ ਰਘਬੀਰ ਸਿੰਘ ਜੀ ਵੱਲੋ ਸਰਕਾਰ ਨੂੰ ਇਸ ਦਖਲ ਅੰਦਾਜ਼ੀ ਤੋਂ ਬਾਜ਼ ਆਉਣ ਦੀ ਸਖਤ ਤੇ ਸਪਸ਼ਟ ਸ਼ਬਦਾਂ ਵਿਚ ਕੀਤੀ ਤਾਕੀਦ ਗਈ ਸੀ ਪਰ ਮੁਖ ਮੰਤਰੀ ਨੇ ੳਸ ਨੂੰ ਭੀ ਨਜ਼ਰ ਅੰਦਾਜ਼ ਕੀਤਾਫ਼ “ਜੋ ਵਿਅਕਤੀ ਖਾਲਸਾ ਪੰਥ ਦੀ ਸਰਵੁੱਚ ਧਾਰਮਿਕ ਸੰਸਥਾ ਤਖਤ ਸ਼੍ਰੀ ਅਕਾਲ ਤਖਤ ਸਾਹਿਬ ਦੀ ਭੀ ਨਾ-ਫੁਰਮਾਨੀ ਕਰ ਸਕਦਾ ਹੈ ਉਹ ਕੌਮ ਸਾਹਮਣੇ ਗੁਰਬਾਣੀ ਪ੍ਰਤੀ ਹੇਜ ਜਤਾਉਣ ਦਾ ਡਰਾਮਾ ਰਚ ਰਿਹਾ ਹੈਫ਼ਇਸ ਘਟਨਾ ਕਰਮ ਪਿੱਛੇ ਅਸਲੀ ਮੰਤਵ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਮੁੱਖ ਮੰਤਰੀ ਨੂੰ ਇਸਤੇਮਾਲ ਕਰਕੇ ਸਿੱਖ ਧਰਮ ਦੇ ਪਾਵਨ ਗੁਰਧਾਮਾ, ਧਾਰਮਿਕ ਸੰਸਥਾਵਾਂ ਅਤੇ ਵਿਰਸੇ ਉਤੇ ਚੋਰ ਮੋਰੀ ਰਾਹੀਂ ਕਬਜ਼ਾ ਕਰਨਾ ਅਤੇ ਖਾਲਸਾ ਪੰਥ ਦੀ ਵੱਖਰੀ ਹਸਤੀ ਨੂੰ ਢਾਹ ਲਾਉਣ ਦੀ ਕੋਝੀ ਸਾਜ਼ਿਸ਼ ਨੂੰ ਅੱਗੇ ਵਧਾਉਣਾ ਹੈ ਜਿਸ ਨੂੰ ਖਾਲਸਾ ਪੰਥ ਕਦੇ ਭੀ ਕਾਮਯਾਬ ਨਹੀਂ ਹੋਣ ਦੇਵੇਗਾ । ਅਕਾਲੀ ਅਗੂਆਂ ਨੇ ਐਲਾਨ ਕੀਤਾ ਕਿ “ਇਸ ਸੋਧ ਨੂੰ ਕਤਈ ਲਾਗੂ ਨਹੀਂ ਹੋਣ ਦਿੱਤਾ ਜਾਏਗਾਫ਼ ਸਿੱਖ ਵਿਰੋਧੀ ਮਾਨਸਿਕਤਾ ਵਾਲੇ ਅਰਵਿੰਦ ਕੇਜਰੀਵਾਲ ਦੀ ਪਾਰਟੀ ਦੇ ਕਿਸੇ ਹੱਥ-ਠੋਕੇ ਦੀ ਅਗਵਾਈ ਵਾਲੀ ਗੈਰ ਸਿੱਖ ਸਰਕਾਰ ਵਲੋਂ ਸਿੱਖ ਗੁਰਧਾਮਾ ਵਿਚ ਦਖਲ ਦੇਣ ਦੀ ਇਸ ਕੋਝੀ ਕੋਸ਼ਿਸ਼ ਨੂੰ ਕਦੇ ਭੀ ਸਿਰੇ ਚੜ੍ਹਣ ਨਹੀਂ ਦਿੱਤਾ ਜਾਏਗਾ ।”ਕੀ ਇਹ ਸਰਕਾਰ ਅਮ੍ਰਿਤਧਾਰੀ ਸਿੱਖਾਂ ਰਾਹੀਂ ਚੁਣੀ ਹੋਈ ਹੈ ਜੋ ਸਿਖ ਧਰਮ ਦੇ ਮਾਮਲਿਆਂ ਵਿਚ ਦਖਲ ਦੇਣ ਦਾ ਹੱਕ ਜਤਾ ਰਹੀ ਹੈ? ਨਿਰੋਲ ਅਿੰਮ੍ਰਤਧਾਰੀ ਗੁਰ ਸਿੱਖਾਂ ਦੁਆਰਾ ਚੁਣੀ ਗਈ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਿਚ ਕਿਸੇ ਸਰਕਾਰ ਨੂੰ ਦਖਲ ਦੇਣ ਦਾ ਕੋਈ ਅਧਿਕਾਰ ਹੀ ਨਹੀਂ ਹੈ ਤੇ ਨਾ ਹੀ ਇਸ ਨੂੰ ਬਰਦਾਸ਼ਤ ਕੀਤਾ ਜਾਏਗਾ । ਇਸ ਬਿੱਲ ਨੂੰ “ਬੇਹੱਦ ਭੜਕਾਊ ਤੇ ਸੂਬੇ ਦੇ ਅਮਨ ਲਈ ਖਤਰਨਾਕ” ਕਰਾਰ ਦਿਿੰਦਆਂ ਅਕਾਲੀ ਆਗੂਆਂ ਨੇ ਕਿਹਾ ਕਿ ਪਾਰਟੀ ਇਸ ਸਬੰਧ ਵਿਚ ਦੇਸ਼ ਦੇ ਗ੍ਰਹਿ ਮੰਤਰੀ ਨੂੰ ਮਿਲਣ ਸਮੇਤ ਹਰ ਤਰਾਂ ਦੀ ਚਾਰਾਜੋਈ ਕਰੇਗੀ । “ਪਰ ਜੇ ਸਾਨੂੰ ਇਨਸਾਫ ਨਾ ਮਿਲਿਆ ਤਾਂ ਫਿਰ ਸਾਨੂੰ ਇਨਸਾਫ ਲੈਣ ਦੇ ਹੋਰ ਤਰੀਕੇ ਭੀ ਆਉਦੇ ਹਨ1 ਸਾਨੂੰ ਸੜਕਾਂ ਉਤੇ ਉਰਨ ਸਮੇਤ ਜੋ ਕੁਝ ਭੀ ਕਰਨਾਂ ਪਿਆ ਕਰਾਂਗੇ ਪਰ ਸਿਖ ਗੁਰਧਾਮਾਂ ਵਿਚ ਸਰਕਾਰੀ ਦਖਲ ਅੰਦਾਜ਼ੀ ਕਤਨ ਬਰਦਾਸ਼ਤ ਨਹੀ ਕੀਤੀ ਜਾਏਗੀ । ਉਹਨਾਂ ਕਿਹਾ ਕਿ ਸਿਖ ਗੁਰਦਵਾਰਾ ਐਕਟ ਆਲ ਇੰਡੀਆ ਐਕਟ ਹੈ ਤੇ ਇਸ ਵਿਚ ਤਰਮੀਮ ਕਰਨਾ ਪੰਜਾਬ ਸਰਕਰ ਦੇ ਅਧਿਕਾਰ ਖੇਤਰ ਵਿਚ ਹੀ ਨਹੀਂ ਹੈ ਫ਼ ਕੇਵਲ ਤੇ ਕੇਵਲ ਪਾਰਲੀਮੈਂਟ ਕੋਲ ਹੀ ਇਸ ਵਿਚ ਤਰਮੀਮ ਕਰਨ ਦਾ ਅਧਿਕਾਰ ਹੈ ਫ਼ ” ਉਹ ਭੀ ਕਦੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਮਨਜ਼ੂਰੀ ਤੋਂ ਬਿਨਾ ਨਹੀ ਕੀਤੀ ਜਾਂਦੀ ਕਿਉਕਿ ਨਹਿਰੂ-ਮਾਸਟਰ ਤਾਰਾ ਸਿੰਘ ਸਮਝੌਤੇ ਵਿਚ ਸਰਕਾਰ ਵੱਲੋ ਇਹ ਗੱਲ ਮੰਨ ਲਈ ਗਈ ਸੀ ਤੇ ਹੁਣ ਇਹ ਇਕ ਪ੍ਰੰਪਰਾ ਬਣ ਚੁੱਕੀ ਹੈ ਜੋ ਕਨੂੰਨ ਦਾ ਰੁਤਬਾ ਹਾਸਿਲ ਕਰ ਚੁੱਕੀ ਹੈ ਫ਼ ਅੱਜ ਤੱਕ ਕੋਈ ਭੀ ਤਰਮੀਮ ਸ਼੍ਰੋਮਣੀ ਕਮੇਟੀ ਦੀ ਮਰਜ਼ੀ ਤੋਂ ਬਿਨਾ ਨਹੀ ਕੀਤੀ ਗਈ । ਸਰਕਾਰ ਨੂੰ ਸਖਤ ਚੇਤਾਵਨੀ ਦਿੰਦਿਆਂ ਅਕਾਲੀ ਅਗੂਆਂ ਨੇ ਕਿਹਾ, “ਅਸੀ ਸਰਕਾਰ ਨੂੰ ਸੁਚੇਤ ਕਰਦੇ ਹਾਂ ਕਿ ਉਸ ਦੇ ਰਾਜ ਕਾਲ ਅਧੀਨ ਪਹਿਲੋਂ ਹੀ ਅਰਾਜਕਤਾ ਝੱਲ ਰਹੇ ਪੰਜਾਬ ਨੂੰ ਉਹ ਅੱਗ ਦੀ ਭੱਠੀ ਵਿਚ ਨਾ ਧੱਕੇ ਨਹੀ ਤਾਂ ਇਸ ਦੇ ਨਤੀਜੇ ਬਹੁਤ ਗੰਭੀਰ ਹੋਣਗੇਫ਼” ਉਹਨਾ ਅਗੇ ਚੱਲ ਕੇ ਇਸ ਬਿੱਲ ਨੂੰ “ਵੈਸੇ ਭੀ ਬੇਲੋੜਾ, ਬੇਮਤਲਬ ਅਤੇ ਇਕ ਡਰਾਮੇਬਾਜ ਸਰਕਾਰ ਦੀ ਇਕ ਹੋਰ ਡਰਾਮਾ ਸਕਿਟ” ਦੱਸਿਆ । “ਜਾਂ ਤਾਂ ਸਰਕਾਰ ਅਤੇ ਖੁਦ ਮੁੱਖ ਮੰਤਰੀ ਨੂੰ ਪਤਾ ਹੀ ਨਹੀਂ ਹੈ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਿਕ ਕਮੇਟੀ ਵੱਲੋਂ ਪਹਿਲੋਂ ਹੀ ਮਿਤੀ ਗੁਰਬਾਣੀ ਪ੍ਰਸਾਰਨ ਲਈ ਆਪਣੀ ਪ੍ਰੋਫੈਸ਼ਨਲ ਸਮਰਥਾ ਅਤੇ ਇੱਛਾ ਪ੍ਰਗਟ ਕਰਨ ਲਈ ਸਾਰੇ ਹੀ ਚੈਨਲਾਂ ਨੂੰ ਸੱਦਾ ਦਿੱਤਾ ਹੋਇਆ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਮਾਨਯੋਗ ਜਥੇਦਾਰ ਸਾਹਿਬ ਦੇ ਆਦੇਸ਼ ਮੁਤਾਬਿਕ ਸ਼੍ਰੋਮਣੀ ਕਮੇਟੀ ਭੀ ਬਦਲਵੇਂ ਪ੍ਰਬੰਧ ਕਰਨ ਵਿਚ ਜੁੱਟੀ ਹੋਈ ਹੈ । ਮੁਖ ਮੰਤਰੀ ਨੂੰ ਇਹ ਭੀ ਪਤਾ ਹੈ ਕਿ ਪੀ ਟੀ ਸੀ ਨੂੰ ਪ੍ਰਸਾਰਨ ਦੀ ਜ਼ਿੰਮੇਵਾਰੀ ਦੇਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੇ ਇਹੀ ਜ਼ਿੰਮੇਵਾਰੀ ਜ਼ੀ ਟੀ ਵੀ ਅਤੇ ਈ ਟੀ ਸੀ ਨੂੰ ਸੌਂਪੀ ਸੀ ਪਰ ਉਹ ਇਹ ਫਰਜ਼ ਨਿਭਾਉਣ ਵਿਚ ਆਪਣੀ ਅਸਮਰਥਾ ਪ੍ਰਗਟ ਕਰ ਗਏ ਸਨ, ਤੇ ਇਸ ਤੋਂ ਬਾਅਦ ਹੀ ਪੀ ਟੀ ਸੀ ਨੇ ਇਹ ਜ਼ਿੰਮੇਵਾਰੀ ਨਿਭਾਉਣ ਦੀ ਪੇਸ਼ਕਸ਼ ਕੀਤੀ ਸੀ ਫ਼ ਮੁਖ ਮੰਤਰੀ ਸਾਹਿਬ ਨੂੰ ਇਹ ਭੀ ਪਤਾ ਹੈ ਕਿ ਪ੍ਰਸਾਰਣ ਦਾ ਮੌਜੂਦਾ ਪ੍ਰਬੰਧ ਖਤਮ ਹੋ ਰਿਹਾ ਹੈ ਤੇ ਹੁਣ ਇਕ ਵਾਰ ਫਿਰ ਸਾਰੇ ਹੀ ਚੈਨਲਾਂ ਨੂੰ ਅਗਲੇ ਬੁਲਾਇਆ ਗਿਆ ਹੈ ਕਿ ਉਹ ਆਪਣੀ ਆਪਣੀ ਸਮਰੱਥਾ ਅਤੇ ਇੱਛਾ ਬਾਰੇ ਸ਼੍ਰੋਮਣੀ ਕਮੇਟੀ ਨੂੰ ਦੁਬਾਰਾ ਜਾਣੂੰ ਕਰਵਾਉਣ।
The post ਗੁਰਦੁਆਰਾ ਐਕਟ ‘ਚ ਤਰਮੀਮ ਖ਼ਾਲਸਾ ਪੰਥ ਦੇ ਧਾਰਮਿਕ ਮਾਮਲਿਆਂ ‘ਚ ਸਿੱਧੀ ਦਖ਼ਲਅੰਦਾਜ਼ੀ: ਸ਼੍ਰੋਮਣੀ ਅਕਾਲੀ ਦਲ appeared first on TheUnmute.com - Punjabi News. Tags:
|
ਸ਼੍ਰੋਮਣੀ ਕਮੇਟੀ ਨੇ 26 ਜੂਨ ਨੂੰ ਗੁਰਬਾਣੀ ਪ੍ਰਸਾਰਣ ਮੁੱਦੇ 'ਤੇ ਸੱਦਿਆ ਜਰਨਲ ਇਜਲਾਸ Tuesday 20 June 2023 01:36 PM UTC+00 | Tags: aam-aadmi-party breaking-news cm-bhagwant-mann gurbani-broadcast gurbani-broadcast-issue gurudwara-act-1925 harjinder-singh-dhami latest-news news punjab-government sgpc sikh sikh-gurdwara-act-1925 ਅੰਮ੍ਰਿਤਸਰ, 20 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਸਿੱਖ ਗੁਰਦੁਆਰਾ ਐਕਟ 1925 ਵਿਚ ਨਵੀਂ ਧਾਰਾ ਜੋੜਨ ਬਾਰੇ ਕੀਤੇ ਐਲਾਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਨੂੰ ਸਪੱਸ਼ਟ ਕੀਤਾ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕੋਈ ਵੀ ਸੋਧ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀਆਂ ਸਿਫ਼ਾਰਸ਼ਾਂ ਅਨੁਸਾਰ ਕੇਵਲ ਭਾਰਤ ਸਰਕਾਰ ਦੇਸ਼ ਦੀ ਸੰਸਦ ਜਰੀਏ ਹੀ ਕਰ ਸਕਦੀ ਹੈ ਅਤੇ ਉਨ੍ਹਾਂ ਵੱਲੋਂ ਇਸ ਐਕਟ ਨੂੰ ਅੱਜ ਵਿਧਾਨ ਸਭਾ ਵਿੱਚ ਲਿਆ ਕੇ ਅੱਜ ਦੇ ਦਿਨ ਨੂੰ ਕਾਲੇ ਅੱਖਰਾਂ ਵਿੱਚ ਲਿਖਣ ਦਾ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਰਾਜਨੀਤਕ ਰੰਗਤ ਦੇ ਕੇ ਆਪਣੇ ਦਿੱਲੀ ਬੈਠੇ ਆਕਾਵਾਂ ਨੂੰ ਖੁਸ਼ ਕਰਨਾ ਚਾਹੁੰਦੇ ਹਨ | ਮੁੱਖ ਮੰਤਰੀ ਦੀ ਅਜਿਹੀ ਸੋਚ ਸਿੱਖ ਸੰਸਥਾ ਉੱਤੇ ਵੱਡਾ ਹਮਲਾ ਹੈ ਅਤੇ ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਉੱਪਰ 103 ਸਾਲਾ ਬਾਅਦ ਪਹਿਲੀ ਵਾਰ ਪੰਜਾਬ ਸਰਕਾਰ ਨੇ ਅਜਿਹਾ ਹਮਲਾ ਕੀਤਾ ਹੈ | ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਬਾਰੇ ਸਪੱਸ਼ਟ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਦਾ ਪ੍ਰਸਾਰਣ ਪਹਿਲਾਂ ਹੀ ਵਿਸ਼ਵ ਪੱਧਰ 'ਤੇ ਚੱਲ ਰਿਹਾ ਹੈ, ਜਿਸ ਤੋਂ ਦੇਸ਼-ਵਿਦੇਸ਼ ਦੀ ਸੰਗਤ ਸੰਤੁਸ਼ਟ ਹੈ ਅਤੇ ਸੰਗਤ ਪਾਸੋਂ ਇਸ ਦੇ ਕੋਈ ਪੈਸੇ ਵੀ ਨਹੀਂ ਲਏ ਜਾਂਦੇ| ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਐਸਜੀਪੀਸੀ ਵੱਲੋਂ ਪਹਿਲਾਂ ਹੀ ਤਿੰਨ ਮੈਂਬਰੀ ਸਬ-ਕਮੇਟੀ ਬਣਾਈ ਹੋਈ ਹੈ ਜੋ ਕਿ 26 ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਰਨਲ ਇਜਲਾਸ ਦੌਰਾਨ ਆਪਣਾ ਫੈਸਲਾ ਰੱਖੇਗੀ | ਉਨ੍ਹਾਂ ਕਿਹਾ ਕਿ 21 ਜੁਲਾਈ ਨੂੰ ਪੀ.ਟੀ.ਸੀ ਚੈਨਲ ਦਾ ਕੰਟਰੈਕਟ ਖ਼ਤਮ ਹੋਣਾ ਹੈ, ਲੇਕਿਨ ਉਸ ਤੋਂ ਪਹਿਲਾਂ ਹੀ ਐਸਜੀਪੀਸੀ ਵੱਲੋਂ ਆਪਣੀ ਤਿਆਰੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਲੇਕਿਨ ਜਾਣਬੁੱਝ ਕੇ ਪੰਜਾਬ ਸਰਕਾਰ ਇਸ ਵਿਚ ਆਪਣੀ ਦਖਲਅੰਦਾਜ਼ੀ ਕਰਕੇ ਸੰਗਤ ਨੂੰ ਗੁੰਮਰਾਹ ਕਰ ਰਹੀ ਹੈ | ਪੰਜਾਬ ਸਰਕਾਰ ਚੀਚੀ ਨਾਲ ਖ਼ੂਨ ਲਗਾ ਕੇ ਸ਼ਹੀਦ ਅਖਵਾਉਣ ਵਾਲੀ ਗੱਲਾਂ ਕਰ ਰਹੀ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅੱਜ ਭਗਵੰਤ ਮਾਨ ਵੱਲੋਂ ਉਨ੍ਹਾਂ ਦੀ ਵਕਾਲਤ ਦੇ ਉਪਰ ਸਵਾਲ ਚੁੱਕਿਆ ਗਿਆ ਹੈ, ਉਨ੍ਹਾਂ ਕਿਹਾ ਕਿ ਮੈਂ ਆਪਣੀ ਵਕਾਲਤ ਦਾ ਸਰਟੀਫਿਕੇਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲੋਂ ਨਹੀਂ ਲੈਣਾ | ਉਨ੍ਹਾਂ ਕਿਹਾ ਕਿ ਜੋਂ ਕੈਬਨਿਟ ਅੱਜ ਗੁਰਬਾਣੀ ਪ੍ਰਸਾਰਣ ਦੀਆਂ ਗੱਲਾਂ ਕਰ ਰਹੀ ਹੈ, ਉਸ ਕੈਬਨਿਟ ਦੇ ਵਿੱਚ ਖੁਦ ਕੋਈ ਅੰਮ੍ਰਿਤਧਾਰੀ ਕੈਬਨਿਟ ਮੰਤਰੀ ਨਹੀਂ ਹੈ |
The post ਸ਼੍ਰੋਮਣੀ ਕਮੇਟੀ ਨੇ 26 ਜੂਨ ਨੂੰ ਗੁਰਬਾਣੀ ਪ੍ਰਸਾਰਣ ਮੁੱਦੇ ‘ਤੇ ਸੱਦਿਆ ਜਰਨਲ ਇਜਲਾਸ appeared first on TheUnmute.com - Punjabi News. Tags:
|
ਭਾਰਤਮਾਲਾ ਪ੍ਰੋਜੈਕਟ ਤਹਿਤ ਅਕਵਾਇਰ ਜ਼ਮੀਨਾਂ ਦੀ ਪੂਰੀ ਕੀਮਤ ਮਿਲਣ 'ਤੇ BKU ਏਕਤਾ ਉਗਰਾਹਾਂ ਵੱਲੋਂ ਜੇਤੂ ਰੈਲੀ Tuesday 20 June 2023 01:47 PM UTC+00 | Tags: bharatiya-kisan-union-ekta-ugrahan bharatmala bharatmala-project bharatmala-road-project farmers-protest-news kisan-prote latest-news news ਬਠਿੰਡਾ,20 ਜੂਨ 2023: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਅੱਜ ਭਾਰਤਮਾਲਾ ਸੜਕ ਪ੍ਰਾਜੈਕਟ (Bharatmala Road Project) ਨਾਲ ਸਬੰਧਤ ਪਿੰਡਾਂ ਦੇ ਕਿਸਾਨਾਂ ਨੂੰ ਅਕਵਾਇਰ ਕੀਤੀ ਜ਼ਮੀਨ ਪੂਰੀ ਕੀਮਤ ਮਿਲਣ ਤੇ ਜੇਤੂ ਕਾਨਫਰੰਸ ਕੀਤੀ । ਇਸ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਸਾਨਾਂ ਨੂੰ ਦੀ ਜਿੱਤ ਦੀ ਵਧਾਈ ਦਿੱਤੀ ਅਤੇ ਇਸ ਨੂੰ ਅੰਸ਼ਿਕ ਕਰਾਰ ਦਿੱਤਾ ਹੈ । ਉਨ੍ਹਾਂ ਨੇ ਆਖਿਆ ਕਿ ਭਾਵੇਂ ਇਸ ਜ਼ਮੀਨ ਦੀ ਪੂਰੀ ਕੀਮਤ ਮਿਲ ਗਈ ਹੈ ਪਰ ਆਉਣ ਵਾਲੇ ਸਮੇਂ ਦੌਰਾਨ ਕਾਰਪੋਰੇਟ ਘਰਾਣਿਆਂ ਵੱਲੋਂ ਜ਼ਮੀਨਾਂ ਖੋਹਣ ਦੀ ਧੁੱਸ ਅਤੇ ਲੁੱਟ ਨੂੰ ਰੋਕਣ ਵਾਸਤੇ ਜਾਨ ਹੂਲਵੇੰ ਸੰਘਰਸ਼ ਲਈ ਵਿਸ਼ਾਲ ਏਕਤਾ ਦੀ ਜ਼ਰੂਰਤ ਹੈ । ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦਾ ਜ਼ਮੀਨਾਂ ,ਜਨਤਕ ਅਦਾਰਿਆਂ, ਪਾਣੀਆਂ ਤੇ ਕਬਜ਼ਾ ਕਰਾਉਣ ਅਤੇ ਰੁਜ਼ਗਾਰ ਖੋਝਣੱ ਲਈ ਸਰਕਾਰ ਵੱਲੋਂ ਵੱਖ-ਵੱਖ ਢੰਗਾਂ ਨਾਲ ਹਮਲੇ ਤੇਜ਼ ਕੀਤੇ ਜਾ ਰਹੇ ਹਨ ਜਿਸ ਨੂੰ ਰੋਕਣ ਲਈ ਉਨ੍ਹਾਂ ਲੋਕਾਂ ਨੂੰ ਸੰਘਰਸ਼ਾਂ ਦੇ ਮੈਦਾਨ ਵਿੱਚ ਆਉਣ ਦਾ ਸੱਦਾ ਦਿੱਤਾ। ਸਟੇਜ ਸਕੱਤਰ ਦੀ ਭੂਮਿਕਾ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਨਿਭਾਈ। ਕਾਨਫਰੰਸ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਬੰਧਕਾਂ ਵੱਲੋਂ ਸੀ੍ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਸਾਰਾ ਦਿਨ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ। ਸੰਗਤ ਬਲਾਕ ਦੇ ਪ੍ਰਧਾਨ ਕੁਲਵੰਤ ਸ਼ਰਮਾ ਨੇ ਕਾਨਫਰੰਸ ਵਿਚ ਸ਼ਾਮਲ ਹੋਏ ਲੋਕਾਂ ਦਾ ਧੰਨਵਾਦ ਕੀਤਾ। ਪ੍ਰੀਤ ਢੱਡੇ ਦੇ ਕਵੀਸ਼ਰੀ ਜਥੇ ਵੱਲੋਂ ਕਵੀਸਰੀ ਰਾਹੀਂ ਲੋਕਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। The post ਭਾਰਤਮਾਲਾ ਪ੍ਰੋਜੈਕਟ ਤਹਿਤ ਅਕਵਾਇਰ ਜ਼ਮੀਨਾਂ ਦੀ ਪੂਰੀ ਕੀਮਤ ਮਿਲਣ ‘ਤੇ BKU ਏਕਤਾ ਉਗਰਾਹਾਂ ਵੱਲੋਂ ਜੇਤੂ ਰੈਲੀ appeared first on TheUnmute.com - Punjabi News. Tags:
|
ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਦੇ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਕੀਤਾ ਮੁੱਢੋਂ ਰੱਦ Tuesday 20 June 2023 01:59 PM UTC+00 | Tags: aam-aadmi-party breaking-news cm-bhagwant-mann harjinder-singh-dhami latest-news news punjab-government punjabi-news sgpc sikh-gurdwara-amendment-bill-2023 the-unmute-breaking-news ਅੰਮ੍ਰਿਤਸਰ, 20 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਬਿੱਲ 2023 (Sikh Gurdwara Amendment Bill 2023) ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ। ਇਥੇ ਪ੍ਰੈਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ 103 ਸਾਲਾਂ ਦੇ ਸ਼੍ਰੋਮਣੀ ਕਮੇਟੀ ਇਤਿਹਾਸ ਅੰਦਰ ਅੱਜ ਦਾ ਦਿਨ ਕਾਲੇ ਅੱਖਰਾਂ ਵਿਚ ਯਾਦ ਕੀਤਾ ਜਾਵੇਗਾ, ਜਦੋਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਧੇ ਤੌਰ 'ਤੇ ਗੁਰਦੁਆਰਾ ਪ੍ਰਬੰਧਾਂ ਵਿਚ ਦਖ਼ਲਅੰਦਾਜ਼ੀ ਕਰਕੇ ਗੈਰ-ਸੰਵਿਧਾਨਕ ਬਿੱਲ ਪਾਸ ਕੀਤਾ ਗਿਆ। ਇਸ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜ਼ਾਦ ਭਾਰਤ ਅੰਦਰ ਪੰਜਾਬ ਸਰਕਾਰ ਵੱਲੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ 'ਤੇ ਕੀਤਾ ਗਿਆ ਇਹ ਹਮਲਾ ਸਿੱਖ ਕੌਮ ਕਦੇ ਨਹੀਂ ਭੁੱਲੇਗੀ। ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਇਸ ਸਿੱਖ ਵਿਰੋਧੀ ਹਰਕਤ ਦਾ ਹਰ ਪੱਧਰ 'ਤੇ ਜਵਾਬ ਦਿੱਤਾ ਜਾਵੇਗਾ, ਜਿਸ ਦੀ ਰੂਪ ਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ 26 ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਧਰਮ ਅਤੇ ਸਿੱਖ ਸੰਸਥਾਵਾਂ ਅੰਦਰ ਸਰਕਾਰੀ ਦਖ਼ਲਅੰਦਾਜ਼ੀ ਕੌਮ ਨੇ ਕਦੀ ਵੀ ਬਰਦਾਸ਼ਤ ਨਹੀਂ ਕੀਤੀ ਅਤੇ ਨਾ ਹੀ ਕੀਤੀ ਜਾਵੇਗੀ। ਉਨ੍ਹਾਂ ਇਤਿਹਾਸ ਦੇ ਹਵਾਲੇ ਨਾਲ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਮੇਂ ਵੀ ਅੰਗਰੇਜ਼ ਸਰਕਾਰ ਨੇ ਸਰਕਾਰੀ ਕਮੇਟੀ ਕਾਇਮ ਕੀਤੀ ਸੀ, ਜਿਸ ਨੂੰ ਸਿੱਖਾਂ ਨੇ ਅਪ੍ਰਵਾਨ ਕਰਕੇ ਕੌਮ ਦੀ ਆਪਣੀ ਕਮੇਟੀ ਸਥਾਪਤ ਕੀਤੀ ਸੀ। ਹੁਣ ਇਸੇ ਰਾਹ 'ਤੇ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਚੱਲ ਰਹੀ ਹੈ। ਐਡਵੋਕੇਟ ਧਾਮੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਮਾਨ ਸਰਕਾਰ ਜੇਕਰ ਇਹ ਕਾਲਾ ਕਾਨੂੰਨ ਲਾਗੂ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਣਾ ਵੀ ਸਿੱਖ ਕੌਮ ਜਾਣਦੀ ਹੈ। ਉਨ੍ਹਾਂ ਮੁੜ ਦੁਹਰਾਇਆ ਕਿ ਸਿੱਖ ਗੁਰਦੁਆਰਾ ਐਕਟ ਵਿਚ ਸੂਬਾ ਸਰਕਾਰ ਆਪਣੇ ਤੌਰ 'ਤੇ ਕੋਈ ਵੀ ਸੋਧ ਨਹੀਂ ਕਰ ਸਕਦੀ, ਇਹ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀਆਂ ਸਿਫ਼ਾਰਸ਼ਾਂ ਨਾਲ ਹੀ ਹੋ ਸਕਦਾ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਗੁਰਬਾਣੀ ਪ੍ਰਸਾਰਣ ਨੂੰ ਮੁੱਦਾ ਬਣਾ ਕੇ ਸਿੱਖ ਸੰਸਥਾ ਨੂੰ ਕਮਜ਼ੋਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਸਬ-ਕਮੇਟੀ ਰਾਹੀਂ ਕਾਰਜ ਕਰ ਰਹੀ ਹੈ। ਇਸ ਸਬੰਧ ਵਿਚ ਦੋ ਬੈਠਕਾਂ ਵਿਚ ਕਾਫ਼ੀ ਹੱਦ ਤੱਕ ਭਵਿੱਖੀ ਤਰਜੀਹਾਂ ਨਿਰਧਾਰਤ ਕੀਤੀਆਂ ਜਾ ਚੁੱਕੀਆਂ ਹਨ ਅਤੇ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਹੀ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਕੇਵਲ ਫੋਕੀ ਸ਼ੋਹਰਤ ਖੱਟਣ ਵਾਸਤੇ ਜਾਣਬੁਝ ਕੇ ਇਸ ਮਸਲੇ ਨੂੰ ਉਲਝਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਸ. ਭੁਪਿੰਦਰ ਸਿੰਘ ਭਲਵਾਨ, ਸ. ਰਵਿੰਦਰ ਸਿੰਘ ਖਾਲਸਾ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਓਐਸਡੀ ਸ. ਸਤਬੀਰ ਸਿੰਘ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਇੰਚਾਰਜ ਸ. ਹਰਭਜਨ ਸਿੰਘ ਵਕਤਾ, ਸ. ਅਜ਼ਾਦਦੀਪ ਸਿੰਘ, ਸ. ਗੁਰਮੀਤ ਸਿੰਘ ਸੈਣੀ ਰਾਏਪੁਰ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ। The post ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਦੇ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਕੀਤਾ ਮੁੱਢੋਂ ਰੱਦ appeared first on TheUnmute.com - Punjabi News. Tags:
|
ਕੇਂਦਰ ਸਰਕਾਰ ਦੀ ਨਕਲੀ ਦਵਾਈਆਂ 'ਤੇ ਜ਼ੀਰੋ ਟਾਲਰੈਂਸ ਨੀਤੀ, 71 ਫਰਮਾਂ ਕੰਪਨੀਆਂ ਨੂੰ ਨੋਟਿਸ ਜਾਰੀ Tuesday 20 June 2023 02:13 PM UTC+00 | Tags: breaking-news central-government central-governmentnews cough-syrup counterfeit-drugs dr-mansukh-mandaviya fake-medicines-71-companies mansukh-mandaviya news ਚੰਡੀਗੜ੍ਹ, 20 ਜੂਨ 2023: ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਹੈ ਕਿ ਭਾਰਤ ਨਕਲੀ ਦਵਾਈਆਂ ‘ਤੇ ਜ਼ੀਰੋ-ਟੌਲਰੈਂਸ ਦੀ ਨੀਤੀ ‘ਤੇ ਚੱਲਦਾ ਹੈ ਅਤੇ ਭਾਰਤ ‘ਚ ਬਣੇ ਦੂਸ਼ਿਤ ਖੰਘ ਦੇ ਸਿਰਪ ਕਾਰਨ ਹੋਣ ਵਾਲੀਆਂ ਮੌਤਾਂ ਦੀ ਚਿੰਤਾ ਜ਼ਾਹਰ ਕਰਨ ਤੋਂ ਬਾਅਦ 71 ਕੰਪਨੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਅਤੇ ਇਨ੍ਹਾਂ ‘ਚੋਂ 18 ਨੂੰ ਬੰਦ ਕਰਨ ਲਈ ਕਿਹਾ ਗਿਆ ਹੈ। ਨਿਊਜ਼ ਏਜੰਸੀ ਪੀਟੀਆਈ ਨਾਲ ਇੱਕ ਵਿਸ਼ੇਸ਼ ਇੰਟਰਵਿਊ ਵਿੱਚ, ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਦੇਸ਼ ਵਿੱਚ ਗੁਣਵੱਤਾ ਵਾਲੀਆਂ ਦਵਾਈਆਂ ਦੇ ਉਤਪਾਦਨ ਨੂੰ ਯਕੀਨੀ ਬਣਾਉਣ ਲਈ ਇੱਕ ਵਿਆਪਕ ਜੋਖਮ ਅਧਾਰਤ ਵਿਸ਼ਲੇਸ਼ਣ ਲਗਾਤਾਰ ਕੀਤਾ ਜਾ ਰਿਹਾ ਹੈ।ਇਸਦੇ ਨਾਲ ਹੀ, ਸਰਕਾਰ ਅਤੇ ਰੈਗੂਲੇਟਰ ਇਹ ਯਕੀਨੀ ਬਣਾਉਣ ਲਈ ਹਮੇਸ਼ਾ ਚੌਕਸ ਰਹਿੰਦੇ ਹਨ ਕਿ ਕਿਸੇ ਦੀ ਵੀ ਜਾਅਲੀ ਦਵਾਈਆਂ ਨਾਲ ਮੌਤ ਨਾ ਹੋਵੇ। ਉਨ੍ਹਾਂ ਕਿਹਾ ਕਿ ਅਸੀਂ ਦੁਨੀਆ ਦੀ ਫਾਰਮੇਸੀ ਹਾਂ ਅਤੇ ਸਾਰਿਆਂ ਨੂੰ ਯਕੀਨ ਦਿਵਾਉਣਾ ਚਾਹੁੰਦੇ ਹਾਂ ਕਿ ਅਸੀਂ ਦੁਨੀਆ ਦੀ ‘ਕੁਆਲਿਟੀ ਵਾਲੀ ਫਾਰਮੇਸੀ’ ਹਾਂ। ਇਸ ਸਾਲ ਫਰਵਰੀ ਵਿੱਚ ਤਾਮਿਲਨਾਡੂ ਸਥਿਤ ਗਲੋਬਲ ਫਾਰਮਾ ਹੈਲਥਕੇਅਰ ਨੇ ਆਪਣੀਆਂ ਅੱਖਾਂ ਦੀਆਂ ਬੂੰਦਾਂ ਦੀ ਪੂਰੀ ਖੇਪ ਵਾਪਸ ਮੰਗਵਾਈ ਸੀ। ਇਸ ਤੋਂ ਪਹਿਲਾਂ ਪਿਛਲੇ ਸਾਲ, ਗੈਂਬੀਆ ਅਤੇ ਉਜ਼ਬੇਕਿਸਤਾਨ ਵਿੱਚ ਕ੍ਰਮਵਾਰ 66 ਅਤੇ 18 ਬੱਚਿਆਂ ਦੀ ਮੌਤ ਕਥਿਤ ਤੌਰ ‘ਤੇ ਭਾਰਤ ਵਿੱਚ ਬਣੇ ਖੰਘ ਦੇ ਸ਼ਿਰਪ ਕਾਰਨ ਹੋਈ ਸੀ। ਭਾਰਤ ਨੇ 2022-23 ਵਿੱਚ 17.6 ਬਿਲੀਅਨ ਡਾਲਰ ਦੇ ਖੰਘ ਦੇ ਸਿਰਪ ਦਾ ਨਿਰਯਾਤ ਕੀਤਾ, ਜਦੋਂ ਕਿ 2021-22 ਵਿੱਚ ਇਹ 17 ਬਿਲੀਅਨ ਡਾਲਰ ਦਾ ਸੀ। ਸਮੁੱਚੇ ਤੌਰ ‘ਤੇ ਭਾਰਤ ਵਿਸ਼ਵ ਪੱਧਰ ‘ਤੇ ਜੈਨਰਿਕ ਦਵਾਈਆਂ ਦਾ ਸਭ ਤੋਂ ਵੱਡਾ ਸਪਲਾਇਰ ਹੈ, ਜੋ ਵੱਖ-ਵੱਖ ਟੀਕਿਆਂ ਦੀ ਵਿਸ਼ਵ ਮੰਗ ਦਾ 50 ਪ੍ਰਤੀਸ਼ਤ ਤੋਂ ਵੱਧ ਸਪਲਾਈ ਕਰਦਾ ਹੈ। ਇਸ ਤੋਂ ਇਲਾਵਾ, ਇਹ ਅਮਰੀਕਾ ਵਿੱਚ ਲਗਭਗ 40 ਪ੍ਰਤੀਸ਼ਤ ਜੈਨਰਿਕ ਦਵਾਈਆਂ ਅਤੇ ਯੂਕੇ ਵਿੱਚ ਲਗਭਗ 25 ਪ੍ਰਤੀਸ਼ਤ ਦਵਾਈਆਂ ਦੀ ਸਪਲਾਈ ਕਰਦਾ ਹੈ। ਮਨਸੁਖ ਮਾਂਡਵੀਆ ਨੇ ਕਿਹਾ ਕਿ ਜਦੋਂ ਵੀ ਭਾਰਤੀ ਦਵਾਈਆਂ ਬਾਰੇ ਕੁਝ ਸਵਾਲ ਉੱਠਦੇ ਹਨ ਤਾਂ ਸਾਨੂੰ ਤੱਥਾਂ ਦੀ ਤਹਿ ਤੱਕ ਜਾਣ ਦੀ ਲੋੜ ਹੁੰਦੀ ਹੈ। ਉਦਾਹਰਨ ਲਈ, ਗੈਂਬੀਆ ਵਿੱਚ ਇਹ ਕਿਹਾ ਗਿਆ ਸੀ ਕਿ 49 ਬੱਚਿਆਂ ਦੀ ਮੌਤ ਹੋ ਗਈ ਸੀ। ਡਬਲਯੂਐਚਓ ਵਿੱਚ ਕਿਸੇ ਨੇ ਇਹ ਕਿਹਾ ਅਤੇ ਅਸੀਂ ਉਨ੍ਹਾਂ ਨੂੰ ਲਿਖਿਆ ਕਿ ਅਸਲੀਅਤ ਕੀ ਹੈ। ਕੋਈ ਵੀ ਸਾਡੇ ਕੋਲ ਤੱਥਾਂ ਦੇ ਨਾਲ ਵਾਪਸ ਨਹੀਂ ਆਇਆ | ਉਨ੍ਹਾਂ ਕਿਹਾ ਕਿ ਅਸੀਂ ਇੱਕ ਕੰਪਨੀ ਦੇ ਸੈਂਪਲ ਚੈੱਕ ਕੀਤੇ। ਅਸੀਂ ਮੌਤ ਦਾ ਕਾਰਨ ਜਾਣਨ ਦੀ ਕੋਸ਼ਿਸ਼ ਕੀਤੀ ਤਾਂ ਪਤਾ ਲੱਗਾ ਕਿ ਬੱਚਿਆਂ ਨੂੰ ਡਾਇਰੀਆ ਸੀ। ਡਾਇਰੀਆ ਵਾਲੇ ਬੱਚੇ ਲਈ ਖੰਘ ਦੇ ਸ਼ਿਰਪ ਦੀ ਸਿਫ਼ਾਰਸ਼ ਕਿਸਨੇ ਕੀਤੀ? ਕੇਂਦਰੀ ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਕੁੱਲ 24 ਨਮੂਨੇ ਲਏ ਗਏ ਸਨ, ਜਿਨ੍ਹਾਂ ਵਿੱਚੋਂ ਚਾਰ ਫੇਲ੍ਹ ਹੋ ਗਏ ਸਨ। ਸਵਾਲ ਇਹ ਹੈ ਕਿ ਕੀ ਇੱਕ ਖੇਪ ਸਿਰਫ਼ ਨਿਰਯਾਤ ਲਈ ਬਣਾਈ ਗਈ ਸੀ ਅਤੇ ਜੇਕਰ ਇਹ ਅਸਫਲ ਹੋ ਜਾਂਦੀ ਹੈ, ਤਾਂ ਸਾਰੇ ਨਮੂਨੇ ਫੇਲ ਹੋ ਜਾਣਗੇ। ਇਹ ਸੰਭਵ ਨਹੀਂ ਹੈ ਕਿ 20 ਸੈਂਪਲ ਪਾਸ ਹੋਣ ਅਤੇ ਚਾਰ ਸੈਂਪਲ ਫੇਲ੍ਹ ਹੋਣ। ਫਿਰ ਵੀ ਅਸੀਂ ਸੁਚੇਤ ਹਾਂ। ਸਾਡੇ ਦੇਸ਼ ਵਿੱਚ ਗੁਣਵੱਤਾ ਵਾਲੀਆਂ ਦਵਾਈਆਂ ਦਾ ਉਤਪਾਦਨ ਯਕੀਨੀ ਬਣਾਉਣ ਲਈ ਅਸੀਂ ਜੋਖਮ ਅਧਾਰਤ ਵਿਸ਼ਲੇਸ਼ਣ ਜਾਰੀ ਰੱਖ ਰਹੇ ਹਾਂ। The post ਕੇਂਦਰ ਸਰਕਾਰ ਦੀ ਨਕਲੀ ਦਵਾਈਆਂ ‘ਤੇ ਜ਼ੀਰੋ ਟਾਲਰੈਂਸ ਨੀਤੀ, 71 ਫਰਮਾਂ ਕੰਪਨੀਆਂ ਨੂੰ ਨੋਟਿਸ ਜਾਰੀ appeared first on TheUnmute.com - Punjabi News. Tags:
|
ਨਿਊਯਾਰਕ 'ਚ 26/11 ਮੁੰਬਈ ਹਮਲੇ ਦੇ ਪੀੜਤਾਂ ਨੂੰ ਯਾਦ ਕਰਦਿਆਂ ਸੰਯੁਕਤ ਰਾਸ਼ਟਰ ਕੈਂਪਸ 'ਚ ਲਗਾਏ ਪੌਦੇ Tuesday 20 June 2023 02:30 PM UTC+00 | Tags: 26-11-attack 26-11-mumbai-attack breaking-news counter-terrorism mumbai-attack mumbai-attacks news new-york office-of-counter-terrorism united-nations-headquarters ਚੰਡੀਗੜ੍ਹ, 20 ਜੂਨ 2023: ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਵਿੱਚ ਅੱਤਵਾਦ ਵਿਰੋਧੀ ਦਫ਼ਤਰ ਨੇ ਆਯੋਜਿਤ ਇੱਕ ਸਮਾਗਮ ਵਿੱਚ ਮੁੰਬਈ ਹਮਲੇ ਦੇ ਪੀੜਤਾਂ ਨੂੰ ਇੱਕ ਰੁੱਖ ਸਮਰਪਿਤ ਕੀਤਾ, ਜੋ ਅੱਤਵਾਦੀਆਂ ਦੁਆਰਾ ਕੀਤੇ ਗਏ ਅੱਤਿਆਚਾਰਾਂ ਦੀ ਇੱਕ ਦਰਦਨਾਕ ਯਾਦ ਦਿਵਾਉਂਦਾ ਹੈ। ਮੁੰਬਈ 26/11 ਹਮਲੇ (26/11 Attack) ਦੇ ਪੀੜਤ ਅਤੇ ਤਾਜ ਹੋਟਲ ਦੇ ਜਨਰਲ ਮੈਨੇਜਰ ਕਰਮਬੀਰ ਸਿੰਘ ਕੰਗ ਨੂੰ ਵੀ ਸਮਾਗਮ ਵਿੱਚ ਸੱਦਾ ਦਿੱਤਾ ਗਿਆ ਸੀ। ਤੁਹਾਨੂੰ ਦੱਸ ਦਈਏ ਕਿ ਇਹ ਘਟਨਾ ਨਿਊਯਾਰਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਉਣ ਵਾਲੇ ਸ਼ਹਿਰ ਦੌਰੇ ਨੂੰ ਲੈ ਕੇ ਹੋਈ ਹੈ। ਉਸ ਹਨੇਰੀ ਰਾਤ ਨੂੰ ਯਾਦ ਕਰਦਿਆਂ ਜਿਸ ਨੇ ਦੇਸ਼ ਵਾਸੀਆਂ ਦੀ ਨੀਂਦ ਉਡਾ ਦਿੱਤੀ ਸੀ, ਕਰਮਬੀਰ ਸਿੰਘ ਕੰਗ ਨੇ ਆਪਣੇ ਸਟਾਫ਼ ਅਤੇ ਕੁਝ ਸਥਾਨਕ ਪੁਲਿਸ ਵਾਲਿਆਂ ਦੇ ਬਹਾਦਰੀ ਭਰੇ ਯਤਨਾਂ ਨੂੰ ਯਾਦ ਕੀਤਾ, ਜਿਨ੍ਹਾਂ ਨੇ ਲਗਭਗ 1,900 ਜਾਨਾਂ ਬਚਾਈਆਂ ਸਨ। ਕਰਮਬੀਰ ਸਿੰਘ ਕੰਗ ਨੇ ਨਿਹੱਥੇ ਅਤੇ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਦੇ ਖਿਲਾਫ ਮੈਦਾਨ ਵਿੱਚ ਖੜੇ ਹੋ ਕੇ ਇਹਨਾਂ ਬਹਾਦਰ ਸੈਨਿਕਾਂ ਦੁਆਰਾ ਦਿਖਾਈ ਗਈ ਅਥਾਹ ਬਹਾਦਰੀ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸਟਾਫ਼ ਅਤੇ ਪੁਲਿਸ ਕਰਮੀਆਂ ਦੀਆਂ ਨਿਰਸਵਾਰਥ ਕਾਰਵਾਈਆਂ ਨੇ ਉਨ੍ਹਾਂ ਨੂੰ ਅੱਤਵਾਦ ਵਿਰੁੱਧ ਉਨ੍ਹਾਂ ਦੇ ਅਟੱਲ ਸੰਕਲਪ ਲਈ ਵਿਸ਼ਵ ਭਰ ਵਿੱਚ ਪ੍ਰਸ਼ੰਸਾ ਅਤੇ ਪਛਾਣ ਮਿਲੀ ਹੈ। The post ਨਿਊਯਾਰਕ ‘ਚ 26/11 ਮੁੰਬਈ ਹਮਲੇ ਦੇ ਪੀੜਤਾਂ ਨੂੰ ਯਾਦ ਕਰਦਿਆਂ ਸੰਯੁਕਤ ਰਾਸ਼ਟਰ ਕੈਂਪਸ ‘ਚ ਲਗਾਏ ਪੌਦੇ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ Tuesday 20 June 2023 04:25 PM UTC+00 | Tags: aam-aadmi-party arvind-kejriwal chief-minister-bhagwant-mann cm-bhagwant-mann punjab-government punjab-vidhan-sabha sikh-gurdwara-amendment-bill the-unmute-latest-news ਚੰਡੀਗੜ੍ਹ, 20 ਜੂਨ 2023: ਪੰਜਾਬ ਵਿਧਾਨ ਸਭਾ ਨੇ ਅੱਜ ਚਾਰ ਮਹੱਤਵਪੂਰਨ ਬਿੱਲ ਜਿੰਨ੍ਹਾਂ ਵਿੱਚ ਸਿੱਖ ਗੁਰਦੁਆਰਾ (ਸੋਧ) ਬਿੱਲ, 2023, ਪੰਜਾਬ ਪੁਲਿਸ (ਸੋਧ) ਬਿੱਲ, 2023, ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) ਸੋਧ ਬਿੱਲ, 2023 ਅਤੇ ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ 2023 ਸ਼ਾਮਿਲ ਹਨ, ਸੈਸ਼ਨ ਵਿੱਚ ਪਾਸ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਵਿੱਚ ਦੋ ਅਹਿਮ ਬਿੱਲ ਸਿੱਖ ਗੁਰਦੁਆਰਾ (ਸੋਧ) ਬਿੱਲ, 2023 ਅਤੇ ਪੰਜਾਬ ਪੁਲੀਸ (ਸੋਧ) ਬਿੱਲ, 2023 ਪੇਸ਼ ਕੀਤੇ ਜਿਨ੍ਹਾਂ ਨੂੰ ਪਾਸ ਕੀਤਾ ਗਿਆ। ਇਸੇ ਤਰ੍ਹਾਂ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਸੈਸ਼ਨ ਵਿਚ ਪੇਸ਼ ਕੀਤੇ ਦੋ ਬਿੱਲ ਪੰਜਾਬ ਐਫੀਲੀਏਟਿਡ ਕਾਲਜ (ਸੇਵਾਵਾਂ ਦੀ ਸੁਰੱਖਿਆ) ਸੋਧ ਬਿੱਲ, 2023 ਅਤੇ ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ, 2023 ਪਾਸ ਕੀਤੇ ਗਏ। The post ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ appeared first on TheUnmute.com - Punjabi News. Tags:
|
ਕਾਗ਼ਜ਼-ਰਹਿਤ ਹੋਵੇਗੀ ਪੰਜਾਬ ਵਿਧਾਨ ਸਭਾ ਦੇ ਸਦਨ ਦੀ ਕਾਰਵਾਈ: ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਐਲਾਨ Tuesday 20 June 2023 04:27 PM UTC+00 | Tags: kultar-singh-sandhawan paperless punjab-vidhan-sabha ਚੰਡੀਗੜ੍ਹ, 20 ਜੂਨ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਲਾਨ ਕੀਤਾ ਕਿ ਵਾਤਾਵਰਣ-ਪੱਖੀ ਪਹਿਲ ਤਹਿਤ ਪੰਜਾਬ ਵਿਧਾਨ ਸਭਾ ਦੇ ਸਦਨ ਦਾ ਸਾਰਾ ਕੰਮਕਾਜ ਛੇਤੀ ਹੀ ਕਾਗ਼ਜ਼-ਮੁਕਤ ਹੋਵੇਗਾ। ਅੱਜ ਵਿਧਾਨ ਸਭਾ ਦੇ ਇਜਲਾਸ ਦੌਰਾਨ ਜਾਣਕਾਰੀ ਦਿੰਦਿਆਂ ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਬਜਟ ਸੈਸ਼ਨ ਦੌਰਾਨ ਕੀਤੇ ਐਲਾਨ ਮੁਤਾਬਕ ਵਾਤਾਵਰਣ-ਪੱਖੀ ਪਹਿਲ ਸਦਕਾ ਸਰਕਾਰ ਵੱਲੋਂ ਸਾਰੇ ਵਿਧਾਇਕਾਂ ਦੇ ਮੇਜ਼ਾਂ ‘ਤੇ ਟੈਬਲੇਟ ਲਾਉਣ ਦਾ ਕਾਰਜ ਅਰੰਭਿਆ ਗਿਆ ਹੈ ਜਿਸ ਨਾਲ ਸਦਨ ਦੀ ਕਾਰਵਾਈ ਆਨਲਾਈਨ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਟੈਬਲੇਟ ਖ਼ਰੀਦਣ ਸਬੰਧੀ ਵਰਕ ਆਰਡਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਅਗਲੇ ਸੈਸ਼ਨ ਤੋਂ ਸਦਨ ਦੀ ਸਾਰੀ ਕਾਰਵਾਈ ਇਲੈਕਟ੍ਰਾਨਿਕ ਸਾਧਨਾਂ ਰਾਹੀਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਿੱਛੋਂ ਸਦਨ ਸਬੰਧੀ ਸਾਰੀ ਜਾਣਕਾਰੀ ਦਾ ਅਦਾਨ-ਪ੍ਰਦਾਨ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਰਾਹੀਂ ਹੋਵੇਗਾ ਅਤੇ ਸਦਨ ਦੇ ਟੇਬਲ ‘ਤੇ ਰੱਖੇ ਜਾਣ ਕਾਗ਼ਜ਼-ਪੱਤਰ ਵੀ ਇਲੈਕਟ੍ਰਾਨਿਕ ਵਿਧੀ ਰਾਹੀਂ ਹੀ ਰੱਖੇ ਜਾਣਗੇ। ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਪ੍ਰਣਾਲੀ ਲਾਗੂ ਹੋਣ ਨਾਲ ਜਿੱਥੇ ਕਾਗ਼ਜ਼ ਦੀ ਬੱਚਤ ਹੋਵੇਗੀ, ਉਥੇ ਚੌਗਿਰਦੇ ਨੂੰ ਪ੍ਰਦੂਸ਼ਣ ਤੋਂ ਬਚਾਉਣ ਸਬੰਧੀ ਸਰਕਾਰ ਦੇ ਉਪਰਾਲਿਆਂ ਵਿੱਚ ਵੀ ਮਦਦ ਮਿਲੇਗੀ। ਉੁਨ੍ਹਾਂ ਕਿਹਾ ਕਿ ਇਸ ਨਾਲ ਸਦਨ ਦੇ ਕੰਮ-ਕਾਰ ਵਿੱਚ ਹੋਰ ਪਾਰਦਰਸ਼ਤਾ ਆਵੇਗੀ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਸਕੱਤਰੇਤ ਵੱਲੋਂ ਐਨ.ਆਈ.ਸੀ. ਪੰਜਾਬ ਅਤੇ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਸਹਿਯੋਗ ਨਾਲ 26 ਜੂਨ, 2023 ਨੂੰ ਰਾਜ ਦੇ ਸਾਰੇ ਵਿਭਾਗਾਂ ਦੇ ਨੋਡਲ ਅਧਿਕਾਰੀਆਂ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਟ੍ਰੇਨਿੰਗ ਰੱਖੀ ਗਈ ਹੈ ਜਿਸ ਵਿੱਚ ਉਨ੍ਹਾਂ ਨੂੰ ਦੱਸਿਆ ਜਾਵੇਗਾ ਕਿ ਵਿਧਾਨ ਸਭਾ ਸਕੱਤਰੇਤ ਵੱਲੋਂ ਭੇਜੇ ਗਏ ਨੋਟਿਸਾਂ ਦੇ ਜਵਾਬ ਕਿਸੇ ਤਰ੍ਹਾਂ ਦਿੱਤੇ ਜਾਣੇ ਹਨ। ਸਪੀਕਰ ਨੇ ਕਿਹਾ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਪਹਿਲ ਸਦਕਾ ਜੁਲਾਈ ਮਹੀਨੇ ਵਿੱਚ ਸਾਰੇ ਵਿਧਾਇਕਾਂ ਲਈ ਦੋ ਦਿਨਾ ਵਰਕਸ਼ਾਪ ਲਗਾਈ ਜਾਵੇਗੀ ਜਿਸ ਵਿੱਚ ਸਾਰੇ ਵਿਧਾਇਕਾਂ ਨੂੰ ਨਵੀਂ ਆਨਲਾਈਨ ਪ੍ਰਣਾਲੀ ਅਤੇ ਪ੍ਰਾਜੈਕਟ ਸਬੰਧੀ ਸਾਰੀ ਜਾਣਕਾਰੀ ਦਿੱਤੀ ਜਾਵੇਗੀ। The post ਕਾਗ਼ਜ਼-ਰਹਿਤ ਹੋਵੇਗੀ ਪੰਜਾਬ ਵਿਧਾਨ ਸਭਾ ਦੇ ਸਦਨ ਦੀ ਕਾਰਵਾਈ: ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਐਲਾਨ appeared first on TheUnmute.com - Punjabi News. Tags:
|
ਕੇਂਦਰ ਵੱਲੋਂ ਆਰ.ਡੀ.ਐਫ. ਦੇ 3622.40 ਕਰੋੜ ਰੁਪਏ ਜਾਰੀ ਨਾ ਕਰਨ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਮਤਾ ਪਾਸ Tuesday 20 June 2023 04:33 PM UTC+00 | Tags: punjab-vidhan-sabha the-unmute-breaking-news ਚੰਡੀਗੜ੍ਹ, 20 ਜੂਨ 2023: ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਪੇਂਡੂ ਵਿਕਾਸ ਫੀਸ (ਆਰ.ਡੀ.ਐੱਫ.) ਦੇ ਪਿਛਲੇ ਚਾਰ ਸੀਜ਼ਨਾਂ ਦੇ 3622.40 ਕਰੋੜ ਰੁਪਏ ਜਾਰੀ ਨਾ ਕਰਨ ਖ਼ਿਲਾਫ਼ ਮਤਾ ਪਾਸ ਕੀਤਾ ਹੈ। ਇਹ ਸਰਕਾਰੀ ਮਤਾ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦੋ-ਰੋਜ਼ਾ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਅੱਜ ਆਖ਼ਰੀ ਦਿਨ ਪੇਸ਼ ਕੀਤਾ ਗਿਆ। ਸਦਨ ਵਿੱਚ ਚਰਚਾ ਤੋਂ ਬਾਅਦ ਇਹ ਮਤਾ ਪਾਸ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੇਂਦਰ ਵੱਲੋਂ ਕਣਕ ਅਤੇ ਝੋਨੇ ਦੀ ਫ਼ਸਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੇ 3 ਪ੍ਰਤੀਸ਼ਤ ਦੀ ਦਰ ਨਾਲ ਪੇਂਡੂ ਵਿਕਾਸ ਫੀਸ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੀਸ (ਐਮ.ਡੀ.ਐਫ.) ਜਾਰੀ ਕੀਤੀ ਜਾਣੀ ਸੀ। ਸ.ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਦੇ ਇਸ ਕਦਮ ਨੂੰ ਮਨਮਾਨੀ ਅਤੇ ਦਬਾਅ ਪਾਉਣ ਵਾਲਾ ਕਰਾਰ ਦਿੰਦਿਆਂ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਖ਼ਿਲਾਫ਼ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਟ ਕੇ ਸੰਘਰਸ਼ ਕਰੇਗੀ। ਉਨ੍ਹਾਂ ਨੇ ਦੁਹਰਾਇਆ ਕਿ ਆਰ.ਡੀ.ਐਫ. ਸੂਬੇ ਦਾ ਕਾਨੂੰਨੀ ਅਧਿਕਾਰ ਹੈ। 1962 ਦੇ ਉਨ੍ਹਾਂ ਦਿਨਾਂ, ਜਦੋਂ ਉਸ ਸਮੇਂ ਦੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਇੱਕ ਸੱਦੇ ‘ਤੇ ਪੰਜਾਬੀਆਂ ਨੇ ਦੇਸ਼ ਨੂੰ ਸੰਕਟ ਵਿੱਚੋਂ ਕੱਢਣ ਲਈ ਸੋਨੇ ਦੇ ਗਹਿਣਿਆਂ ਅਤੇ ਕਰੋੜਾਂ ਰੁਪਏ ਸਮੇਤ ਆਪਣਾ ਸਭ ਕੁੱਝ ਦਾਅ ‘ਤੇ ਲਗਾ ਦਿੱਤਾ ਸੀ, ਨੂੰ ਯਾਦ ਕਰਦਿਆਂ ਸ. ਗੁਰਮੀਤ ਸਿੰਘ ਗੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਜ਼ਾਦੀ ਸੰਗਰਾਮ ਅਤੇ ਦੇਸ਼ ਨੂੰ ਅਨਾਜ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਪੰਜਾਬ ਦੇ ਬੇਮਿਸਾਲ ਯੋਗਦਾਨ ਨੂੰ ਯਾਦ ਕਰਨਾ ਚਾਹੀਦਾ ਹੈ। ਇਸ ਮਤੇ ਵਿੱਚ ਕਿਹਾ ਗਿਆ, “ਭਾਰਤ ਸਰਕਾਰ ਵੱਲੋਂ ਪਿਛਲੇ ਚਾਰ ਸੀਜ਼ਨਾਂ (ਕੇ.ਐਮ.ਐਸ. 2021-22 ਆਰ.ਐਮ.ਐਸ. 2022-23, ਕੇ.ਐਮ.ਐਸ. 2022-23 ਅਤੇ ਆਰ.ਐਮ.ਐਸ. 2023-24) ਦੀ ਦਿਹਾਤੀ ਵਿਕਾਸ ਫੀਸ (ਆਰ.ਡੀ.ਐਫ.) ਜਾਰੀ ਨਾ ਕੀਤੇ ਜਾਣ ਕਾਰਨ ਪੰਜਾਬ ਰਾਜ ਦੇ ਦਿਹਾਤੀ ਵਿਕਾਸ ਕਾਰਜਾਂ ਉਤੇ ਮਾੜਾ ਅਸਰ ਪੈ ਰਿਹਾ ਹੈ। ਪੰਜਾਬ ਵਿਧਾਨ ਸਭਾ ਇਸ ਗੱਲ ਦੀ ਸਖ਼ਤ ਨਿਖੇਧੀ ਕਰਦੀ ਹੈ ਕਿ ਪੰਜਾਬ ਦਿਹਾਤੀ ਵਿਕਾਸ ਐਕਟ, 1987 ਵਿੱਚ ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲੋੜੀਂਦੀਆਂ ਸੋਧਾਂ ਨੂੰ ਮੌਜੂਦਾ ਰਾਜ ਸਰਕਾਰ ਵੱਲੋਂ ਇਸ ਪਵਿੱਤਰ ਸਦਨ ਤੋਂ ਪਾਸ ਕਰਵਾਉਣ ਅਤੇ ਇਸ ਉਪਰੰਤ ਮਿਤੀ 18.07.2022 ਨੂੰ ਨੋਟੀਫਿਕੇਸ਼ਨ ਨੂੰ ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਿਤ ਕਰਨ ਦੇ ਬਾਵਜੂਦ ਭਾਰਤ ਸਰਕਾਰ ਨੇ ਪੰਜਾਬ ਵਿੱਚੋਂ ਪਿਛਲੇ ਚਾਰ ਸੀਜ਼ਨਾਂ ਦੌਰਾਨ ਖਰੀਦੀਆਂ ਗਈਆਂ ਖੇਤੀ ਉਪਜਾਂ ‘ਤੇ 3 ਫ਼ੀਸਦ ਦੀ ਦਰ ਨਾਲ ਬਣਦੀ 3622.40 ਕਰੋੜ ਰੁਪਏ ਦੀ ਅਜੇ ਤੱਕ ਰੋਕੀ ਗਈ ਦਿਹਾਤੀ ਵਿਕਾਸ ਫੀਸ ਦੀ ਰਕਮ ਜਾਰੀ ਨਹੀਂ ਕੀਤੀ ਹੈ।” ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਭਾਰਤ ਦੇ ਕਿਸੇ ਵੀ ਹੋਰ ਰਾਜ ਦੇ ਮੁਕਾਬਲੇ ਬਹੁਤ ਵੱਡਾ ਮਾਰਕੀਟ ਬੁਨਿਆਦੀ ਢਾਂਚਾ ਤਿਆਰ ਕੀਤਾ ਹੋਇਆ ਹੈ। ਇਸ ਤਰ੍ਹਾਂ ਇਕੱਤਰ ਕੀਤੀ ਗਈ ਦਿਹਾਤੀ ਵਿਕਾਸ ਫੀਸ ਦੀ ਵਰਤੋਂ ਸਿਰਫ਼ ਰਾਜ ਦੇ ਕਿਸਾਨਾਂ ਦੀ ਭਲਾਈ, ਪੇਂਡੂ ਮੰਡੀਆਂ ਅਤੇ ਪੇਂਡੂ ਲੋਕ ਸੜਕਾਂ ਦੇ ਰੱਖ-ਰੱਖਾਅ ਅਤੇ ਨਿਰਮਾਣ ਸਮੇਤ ਪੇਂਡੂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੀਤੀ ਜਾਂਦੀ ਹੈ ਤਾਂ ਜੋ ਖੇਤੀ ਉਪਜਾਂ ਨਜ਼ਦੀਕੀ ਮੰਡੀਆਂ ਤੱਕ ਆਸਾਨੀ ਨਾਲ ਪਹੁੰਚਾਈਆਂ ਜਾ ਸਕਣ। ਇਸ ਤਰ੍ਹਾਂ ਭਾਰਤ ਸਰਕਾਰ ਵੱਲੋਂ ਪੇਂਡੂ ਵਿਕਾਸ ਫੀਸ ਜਾਰੀ ਨਾ ਕੀਤੇ ਜਾਣ ਕਾਰਨ ਪੰਜਾਬ ਰਾਜ ਦੇ ਸਮੁੱਚੇ ਦਿਹਾਤੀ ਵਿਕਾਸ ਕਾਰਜ ਠੱਪ ਹੋ ਰਹੇ ਹਨ। ਇਸ ਦੌਰਾਨ ਸਦਨ ਨੇ ਸੂਬਾ ਸਰਕਾਰ ਨੂੰ ਸਿਫਾਰਸ਼ ਕੀਤੀ ਕਿ ਉਹ ਕੇਂਦਰ ਸਰਕਾਰ ਵੱਲੋਂ ਰੋਕੀ ਗਈ 3622.40 ਕਰੋੜ ਦੀ ਦਿਹਾਤੀ ਵਿਕਾਸ ਫੀਸ ਨੂੰ ਤੁਰੰਤ ਜਾਰੀ ਕਰਵਾਉਣ ਲਈ ਕੇਂਦਰ ਸਰਕਾਰ ਕੋਲ ਪਹੁੰਚ ਕਰੇ ਤਾਂ ਜੋ ਪੰਜਾਬ ਰਾਜ ਦੇ ਕਿਸਾਨਾਂ ਅਤੇ ਪੇਂਡੂ ਆਬਾਦੀ ਦੀ ਭਲਾਈ ਲਈ ਨਿਰਵਿਘਨ ਵਿਕਾਸ ਕਾਰਜਾਂ ਨੂੰ ਜਾਰੀ ਰੱਖਿਆ ਜਾ ਸਕੇ। The post ਕੇਂਦਰ ਵੱਲੋਂ ਆਰ.ਡੀ.ਐਫ. ਦੇ 3622.40 ਕਰੋੜ ਰੁਪਏ ਜਾਰੀ ਨਾ ਕਰਨ ਖ਼ਿਲਾਫ਼ ਪੰਜਾਬ ਵਿਧਾਨ ਸਭਾ ‘ਚ ਮਤਾ ਪਾਸ appeared first on TheUnmute.com - Punjabi News. Tags:
|
ਵਿਧਾਨ ਸਭਾ ਸੈਸ਼ਨ ਦੇਖਣ ਆਏ ਦਸਵੀਂ ਅਤੇ ਬਾਰਵੀਂ ਦੀ ਪ੍ਰੀਖਿਆ 'ਚੋਂ ਅੱਵਲ ਰਹੇ ਵਿਦਿਆਰਥੀ ਦਾ ਹਰਜੋਤ ਸਿੰਘ ਬੈਂਸ ਵੱਲੋਂ ਨਿੱਘਾ ਸਵਾਗਤ Tuesday 20 June 2023 04:37 PM UTC+00 | Tags: 12th-government-schools assembly-session class-10th-and-12th harjot-singh-bains ਚੰਡੀਗੜ੍ਹ, 20 ਜੂਨ 2023: ਪੰਜਾਬ ਰਾਜ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਦਸਵੀਂ ਅਤੇ ਬਾਰਵੀਂ ਦੀ ਪ੍ਰੀਖਿਆ ਵਿੱਚੋਂ ਅੱਵਲ ਰਹੇ ਹਰ ਜ਼ਿਲੇ ਦੇ 5-5 ਸਰਕਾਰੀ ਸਕੂਲਾਂ ਦੇ ਵਿਦਿਆਰਥੀ ਦਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੇਖਣ ਆਉਣ ਤੇ ਵਿਸ਼ੇਸ਼ ਸਵਾਗਤ ਕੀਤਾ ਗਿਆ। ਸ. ਬੈਂਸ ਨੇ ਵਿਧਾਨ ਸਭਾ ਦਾ ਸੈਸ਼ਨ ਦੇਖਣ ਆਏ ਵਿਦਿਆਰਥੀਆਂ ਦਾ ਵਿਧਾਨ ਸਭਾ ਦੇ ਬਾਹਰ ਪਹੁੰਚ ਕੇ ਭਰਵਾਂ ਸਵਾਗਤ ਕੀਤਾ । ਸ. ਬੈਂਸ ਨੇ ਦੱਸਿਆ ਕਿ ਬੋਰਡ ਪ੍ਰੀਖਿਆਵਾਂ ਦੇ ਜ਼ਿਲ੍ਹਾ ਵਾਰ ਅੱਵਲ ਰਹੇ ਵਿਦਿਆਰਥੀ ਸੂਬੇ ਦੇ ਸਰਕਾਰੀ ਸਕੂਲਾਂ ਦਾ ਵੱਡਮੁੱਲਾ ਸਰਮਾਇਆ ਹਨ ਅਤੇ ਭਵਿੱਖ ਵਿੱਚ ਇਹਨਾਂ ਨੇ ਬਹੁਤ ਵੱਡੀਆਂ ਮੰਜ਼ਿਲਾਂ ਨੂੰ ਸਰ ਕਰਨਾ ਹੈ। ਇਹਨਾਂ ਵਿਦਿਆਰਥੀਆਂ ਅੰਦਰ ਉੱਚੀਆਂ ਉਡਾਰੀਆਂ ਭਰਨ ਦੇ ਮੌਕੇ ਪ੍ਰਦਾਨ ਕਰਨ ਵਾਸਤੇ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ। ਇੱਥੇ ਇਹ ਦੱਸਣਯੋਗ ਹੈ ਸਿੱਖਿਆ ਮੰਤਰੀ ਦੇ ਉਦਮ ਸਦਕਾ ਹੀ ਸੂਬੇ ਦੇ ਕੁੱਲ 230 ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਕਾਰਜਪ੍ਰਣਾਲੀ ਦੀ ਸਮੁੱਚੇ ਕਾਰਜਪ੍ਰਣਾਲੀ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਬੋਰਡ ਪ੍ਰੀਖਿਆਵਾਂ ਦੌਰਾਨ ਸੂਬੇ ਵਿੱਚੋਂ ਪਹਿਲੇ ਸਥਾਨ ਹਾਸਿਲ ਕਰਨ ਵਾਲਿਆਂ ਨੂੰ 51000 ਰੁਪਏ ਦੀ ਇਨਾਮੀ ਰਾਸ਼ੀ ਵੀ ਪਹਿਲੀ ਵਾਰ ਦਿੱਤੀ ਗਈ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਏਜੰਡਾ ਸਕੂਲ ਸਿੱਖਿਆ ਦਾ ਸੁਧਾਰ ਕਰਨਾ ਹੈ। The post ਵਿਧਾਨ ਸਭਾ ਸੈਸ਼ਨ ਦੇਖਣ ਆਏ ਦਸਵੀਂ ਅਤੇ ਬਾਰਵੀਂ ਦੀ ਪ੍ਰੀਖਿਆ ‘ਚੋਂ ਅੱਵਲ ਰਹੇ ਵਿਦਿਆਰਥੀ ਦਾ ਹਰਜੋਤ ਸਿੰਘ ਬੈਂਸ ਵੱਲੋਂ ਨਿੱਘਾ ਸਵਾਗਤ appeared first on TheUnmute.com - Punjabi News. Tags:
|
ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਵਿੱਚ ਨਵਾਂ ਏਸ਼ੀਅਨ ਰਿਕਾਰਡ ਬਣਾਇਆ Tuesday 20 June 2023 04:41 PM UTC+00 | Tags: asian-record-in-shot-put athlete-tajinder-pal-singh athlete-tajinder-pal-singh-toor ਚੰਡੀਗੜ੍ਹ, 20 ਜੂਨ 2023: ਪੰਜਾਬ ਦੇ ਅਥਲੀਟ ਤੇਜਿੰਦਰਪਾਲ ਸਿੰਘ ਤੂਰ ਨੇ ਭੁਵਨੇਸ਼ਵਰ ਵਿਖੇ ਚੱਲ ਰਹੀ ਇੰਟਰ ਸਟੇਟ ਨੈਸ਼ਨਲ ਅਥਲੈਟਿਕਸ ਮੀਟ ਵਿੱਚ ਸ਼ਾਟਪੁੱਟ ਮੁਕਾਬਲੇ ਵਿੱਚ 21.77 ਮੀਟਰ ਥਰੋਅ ਸੁੱਟ ਕੇ ਨਵਾਂ ਏਸ਼ੀਅਨ ਤੇ ਕੌਮੀ ਰਿਕਾਰਡ ਬਣਾਇਆ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮਾਣਮੱਤੀ ਪ੍ਰਾਪਤੀ ਲਈ ਅਥਲੀਟ ਤੇਜਿੰਦਰਪਾਲ ਸਿੰਘ ਤੂਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਇਸ ਆਪਣੇ ਇਸ ਅਥਲੀਟ ਉਤੇ ਮਾਣ ਹੈ। ਇਸ ਤੋਂ ਪਹਿਲਾਂ ਏਸ਼ੀਅਨ ਤੇ ਕੌਮੀ ਰਿਕਾਰਡ ਵੀ ਤੇਜਿੰਦਰਪਾਲ ਸਿੰਘ ਤੂਰ ਦੇ ਨਾਮ ਸੀ ਅਤੇ ਕੱਲ੍ਹ ਭੁਵਨੇਸ਼ਵਰ ਵਿਖੇ ਇਸ ਅਥਲੀਟ ਨੇ ਬਿਹਤਰ ਪ੍ਰਦਰਸ਼ਨ ਕਰਦਿਆਂ ਆਪਣਾ ਹੀ ਪੁਰਾਣਾ ਰਿਕਾਰਡ ਤੋੜ ਕੇ ਨਵਾਂ ਰਿਕਾਰਡ ਬਣਾਇਆ। ਖੇਡ ਮੰਤਰੀ ਨੇ ਅਥਲੀਟ ਤੂਰ ਨੂੰ ਆਉਣ ਵਾਲੇ ਖੇਡ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਪਹਿਲਾਂ ਵਾਂਗ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰੇਗਾ।
ਮੋਗਾ ਦੇ ਰਹਿਣ ਵਾਲੇ ਅਥਲੀਟ ਤੇਜਿੰਦਰਪਾਲ ਸਿੰਘ ਤੂਰ ਨੇ ਕੱਲ੍ਹ ਇਸ ਪ੍ਰਾਪਤੀ ਨਾਲ ਇਸ ਸਾਲ ਚੀਨ ਵਿਖੇ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ। ਜ਼ਿਕਰਯੋਗ ਹੈ ਕਿ ਤੂਰ ਨੇ 2018 ਵਿੱਚ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ ਸੀ। The post ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਵਿੱਚ ਨਵਾਂ ਏਸ਼ੀਅਨ ਰਿਕਾਰਡ ਬਣਾਇਆ appeared first on TheUnmute.com - Punjabi News. Tags:
|
ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬ ਨਾਲ ਕੇਂਦਰ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਮੀਤ ਹੇਅਰ Tuesday 20 June 2023 04:44 PM UTC+00 | Tags: rdf rdf-amendment-bill rdf-fund rural-development-fund ਚੰਡੀਗੜ੍ਹ, 20 ਜੂਨ 2023: ਦੇਸ਼ ਨੂੰ ਆਜ਼ਾਦ ਕਰਵਾਉਣ ਤੋਂ ਲੈ ਕੇ ਆਜ਼ਾਦੀ ਤੋਂ ਬਾਅਦ ਕੌਮਾਂਤਰੀ ਸਰਹੱਦਾਂ ਦੀ ਰਾਖੀ ਕਰਨ ਤੱਕ ਸਭ ਤੋਂ ਵੱਧ ਕੁਰਬਾਨੀਆਂ ਅਤੇ ਦੇਸ਼ ਦੇ ਅੰਨ ਭੰਡਾਰ ਭਰਨ ਵਿੱਚ ਕਿਸਾਨਾਂ ਦੇ ਯੋਗਦਾਨ ਵਿੱਚ ਪੰਜਾਬ ਸਭ ਤੋਂ ਅੱਗੇ ਰਿਹਾ ਪਰ ਹੁਣ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤਾ ਜਾਂਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਕੇਂਦਰ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦੀ ਰਕਮ ਰੋਕ ਕੇ ਸੂਬੇ ਦੇ ਕਿਸਾਨਾਂ ਖਿਲਾਫ ਕਿੜ ਕੱਢੀ ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਵਿਧਾਨ ਸਭਾ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਆਰ.ਡੀ.ਐਫ. ਦੀ ਰੋਕੀ ਰਕਮ ਨੂੰ ਤੁਰੰਤ ਜਾਰੀ ਕਰਵਾਉਣ ਲਈ ਲਿਆਂਦੇ ਮਤੇ ਦੀ ਪ੍ਰੋੜ੍ਹਤਾ ਕਰਦਿਆਂ ਕਹੀ। ਉਨ੍ਹਾਂ ਮੁੱਖ ਵਿਰੋਧੀ ਪਾਰਟੀ ਕਾਂਗਰਸ ਵੱਲੋਂ ਕੀਤੇ ਬਾਈਕਾਟ ਦੀ ਆਲੋਚਨਾ ਕਰਦਿਆਂ ਕਿਹਾ ਕਿ ਚੰਗਾ ਹੁੰਦਾ ਹੈ ਜੇ ਪੰਜਾਬ ਦੇ ਭਲੇ ਲਈ ਲਿਆਂਦੇ ਮਤੇ ਉਤੇ ਸਾਰਾ ਸਦਨ ਇਕੱਠਾ ਹੋ ਕੇ ਕੇਂਦਰ ਕੋਲ ਆਪਣੀ ਮੰਗ ਰੱਖਦਾ। ਮੀਤ ਹੇਅਰ ਨੇ ਕਿਹਾ ਕਿ ਔਖੇ ਵੇਲੇ ਦੇਸ਼ ਨੂੰ ਅੰਨ ਸੰਕਟ ਚੋਂ ਬਾਹਰ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਕਾਲੇ ਖੇਤੀ ਕਾਨੂੰਨਾਂ ਖਿਲਾਫ ਲੜੇ ਸੰਘਰਸ਼ ਕਰਕੇ ਜਾਣਬੁੱਝ ਕੇ ਪ੍ਰੇਸ਼ਾਨ ਕਰ ਰਿਹਾ ਹੈ। ਆਰ.ਡੀ.ਐਫ. ਕੋਈ ਖ਼ੈਰਾਤ ਨਹੀਂ ਬਲਕਿ ਇਹ ਸੂਬੇ ਦਾ ਹੱਕ ਹੈ। ਕੇਂਦਰ ਨੇ ਪੰਜਾਬ ਦੀ 2021-22 ਤੋਂ ਲੈ ਕੇ 2023-24 ਤੱਕ ਦੇ 3622.40 ਕਰੋੜ ਰੁਪਏ ਰੋਕੇ ਹਨ।ਕਿਸਾਨਾਂ ਦੀ ਮਿਹਨਤ ਦੇ ਨਾਲ ਪੰਜਾਬ ਨੇ ਆਪਣੇ ਕੁਦਰਤੀ ਸ੍ਰੋਤ ਪਾਣੀ ਤੇ ਧਰਤੀ ਦਾ ਵੀ ਨੁਕਸਾਨ ਕਰਵਾਇਆ।ਆਰ.ਡੀ.ਐਫ. ਨਾਲ ਪਿੰਡਾਂ, ਲਿੰਕ ਸੜਕਾਂ ਅਤੇ ਮੰਡੀਆਂ/ਖਰੀਦ ਕੇਂਦਰਾਂ ਦਾ ਵਿਕਾਸ ਹੁੰਦਾ ਹੈ ਜੋ ਸਿੱਧੇ ਤੌਰ ਉਤੇ ਕਿਸਾਨਾਂ ਨਾਲ ਜੁੜੇ ਵਿਕਾਸ ਕਾਰਜ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੇੰਦਰ ਦੇ ਵਿਤਕਰੇ ਦੇ ਬਾਵਜੂਦ ਸੂਬੇ ਵਿੱਚ 600 ਯੂਨਿਟ ਮੁਫ਼ਤ ਬਿਜਲੀ, ਸਰਕਾਰੀ ਨੌਕਰੀਆਂ ਦੇਣੀਆਂ, ਸੜਕਾਂ ਦਾ ਬੁਨਿਆਦੀ ਢਾਂਚਾ ਸਥਾਪਤ ਕਰਨਾ, ਕੱਚੇ ਮੁਲਾਜ਼ਮ ਪੱਕੇ ਕਰਨ ਸਮੇਤ ਵੱਡੇ ਵਿਕਾਸ ਕਾਰਜ ਕਰ ਰਹੇ ਹਨ। ਸੂਬੇ ਦੇ ਬਿਹਤਰ ਪ੍ਰਸ਼ਾਸਨਿਕ ਪ੍ਰਬੰਧਾਂ ਸਦਕਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ ਕੀਤੇ ਬਜਟ ਵਿੱਚ 40 ਫੀਸਦੀ ਕਮਾਈ ਵਿੱਚ ਵਾਧਾ ਹੋਇਆ। ਮੀਤ ਹੇਅਰ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਆਰ.ਡੀ.ਐਫ. ਉਤੇ ਕਰਜ਼ਾ ਕਰਕੇ ਫੰਡਾਂ ਦੀ ਦੁਰਵਰਤੋਂ ਕੀਤੀ ਜੋ ਕਿਸਾਨਾਂ ਨਾਲ ਸਰਾਸਰ ਧੋਖਾ ਹੈ।ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵਿੱਚ ਬੈਠੀਆਂ ਪਾਰਟੀਆਂ ਦੀਆਂ ਵੀ ਕੇਂਦਰ ਵਿੱਚ ਸਰਕਾਰਾਂ ਰਹੀਆਂ ਪਰ ਕਿਤੇ ਵੀ ਪੰਜਾਬ ਦੀ ਸਾਰ ਨਹੀਂ ਲਈ। ਅਤਿਵਾਦ ਦਾ ਸੰਤਾਪ ਝੱਲਣ ਦੇ ਨਾਲ ਉਸ ਦੌਰ ਵਿੱਚ ਮਿਲਟਰੀ ਦੀ ਤਾਇਨਾਤੀ ਨਾਲ ਕਰਜ਼ਾ ਵੀ ਚੜ੍ਹਾਇਆ।ਹੋਰ ਰਾਜਾਂ ਨੂੰ ਵਿਸ਼ੇਸ਼ ਪੈਕੇਜ ਦੇਣ ਦੇ ਨਾਲ ਗੁਆਂਢੀ ਸੂਬਿਆਂ ਨੂੰ ਟੈਕਸ ਚ ਰਿਆਇਤਾਂ ਦੇਣ ਨਾਲ ਪੰਜਾਬ ਨੂੰ ਨੁਕਸਾਨ ਹੋਇਆ। The post ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬ ਨਾਲ ਕੇਂਦਰ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਮੀਤ ਹੇਅਰ appeared first on TheUnmute.com - Punjabi News. Tags:
|
ਮੈਰਿਟ 'ਚ ਆਏ ਵਿਦਿਆਰਥੀਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ Tuesday 20 June 2023 04:49 PM UTC+00 | Tags: aam-aadmi-party cm-bhagwant-mann punjab-government the-unmute-breaking-news vidhan-sabha ਚੰਡੀਗੜ੍ਹ, 20 ਜੂਨ 2023: ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਵਿਧਾਨ ਸਭਾ ਸੈਸ਼ਨ ਦਿਖਾਉਣ ਦੇ ਉਲੀਕੇ ਗਏ ਨਿਵੇਕਲੇ ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸਕੂਲਾਂ ਦੇ ਕਰੀਬ 250 ਵਿਦਿਆਰਥੀਆਂ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੇਖਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮੁੱਖ ਮੰਤਰੀ ਸ. ਭਗਵੰਤ ਮਾਨ, ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮਿਲਣੀ ਵੀ ਕੀਤੀ ਅਤੇ ਉਨ੍ਹਾਂ ਨਾਲ ਯਾਦਗਾਰੀ ਤਸਵੀਰ ਖਿਚਵਾਈ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਆਪਣੇ ਬਿਹਤਰ ਭਵਿੱਖ ਲਈ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਕਾਰਜਪਾਲਿਕਾ, ਵਿਧਾਨਪਾਲਿਕਾ ਅਤੇ ਨਿਆਂਪਾਲਿਕਾ ਦੀ ਵਿਹਾਰਕ ਜਾਣਕਾਰੀ ਦੇਣ ਲਈ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸੈਸ਼ਨਾਂ ਤੋਂ ਬਿਨਾਂ ਵਾਲੇ ਦਿਨਾਂ ਦੌਰਾਨ ਵੀ ਵਿਦਿਆਰਥੀਆਂ ਦੇ ਵਿਧਾਨ ਸਭਾ ਦੇ ਦੌਰੇ ਜਾਰੀ ਰੱਖੇ ਜਾਣ ਤਾਂ ਜੋ ਉਨ੍ਹਾਂ ਨੂੰ ਵਿਧਾਨਕ ਕਾਰਜ-ਪ੍ਰਣਾਲੀ ਸਬੰਧੀ ਜਾਣਕਾਰੀ ਨਿਰੰਤਰ ਮਿਲਦੀ ਰਹੇ। ਕਮੇਟੀ ਰੂਮ ਵਿੱਚ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਲੋਕਾਂ ਦੀ ਭਲਾਈ ਲਈ ਕਾਨੂੰਨ ਬਣਾਉਣ ਜਾਂ ਸੋਧ ਕਰਨ ਦੀ ਵਿਧੀ ਬਾਰੇ ਸੰਖੇਪ ਚਾਨਣਾ ਪਾਇਆ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਸ਼ਿਆਰ ਅਤੇ ਲੋੜਵੰਦ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋਂ ਪਹਿਲਾਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੇ ਸੈਸ਼ਨ ਦੀ ਕਾਰਵਾਈ ਵੇਖੀ ਅਤੇ ਉਹ ਵੱਖ-ਵੱਖ ਮਤਿਆਂ ਬਾਰੇ ਹੋਈ ਬਹਿਸ ਦੇ ਗਵਾਹ ਬਣੇ। ਸਪੀਕਰ ਸ. ਸੰਧਵਾਂ ਨੇ ਆਪਣੇ ਦਫ਼ਤਰ ਪੁੱਜਣ ‘ਤੇ ਇਨ੍ਹਾਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਉਮੀਦ ਜਤਾਈ ਕਿ ਇਹ ਵਿਦਿਆਰਥੀ ਜ਼ਿੰਦਗੀ ‘ਚ ਵੱਡੀਆਂ ਬੁਲੰਦੀਆਂ ਹਾਸਲ ਕਰਨਗੇ ਅਤੇ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਰੌਸ਼ਨ ਕਰਨਗੇ। The post ਮੈਰਿਟ ‘ਚ ਆਏ ਵਿਦਿਆਰਥੀਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest


