TheUnmute.com – Punjabi News: Digest for June 22, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਫ਼ਿਰੋਜ਼ਪੁਰ 'ਚ ਪਾਕਿਸਤਾਨ ਪਾਸੋਂ ਡਰੋਨ ਰਾਹੀਂ ਸੁੱਟੀ ਹੈਰੋਇਨ ਦੇ 14 ਪੈਕਟ ਬਰਾਮਦ

Wednesday 21 June 2023 05:53 AM UTC+00 | Tags: aam-aadmi-party bop-jagdish breaking-news bsf-jawans cm-bhagwant-mann drone-activities drugs-smugglers ferozepur heroin indian-army india-pakistan-border latest latest-news news pakistans-drone punjab-police the-unmute-breaking-news the-unmute-punjab

ਚੰਡੀਗੜ੍ਹ, 21 ਜੂਨ 2023: ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਹੈਰੋਇਨ (Heroin) ਦੀ ਇੱਕ ਖੇਪ ਬਰਾਮਦ ਹੋਈ ਹੈ। ਗਸ਼ਤ ਦੌਰਾਨ ਬੀਐਸਐਫ ਜਵਾਨਾਂ ਨੇ ਇੱਕ ਵਿਅਕਤੀ ਦੇ ਪੈਰ ਦੇ ਨਿਸ਼ਾਨ ਵੇਖੇ , ਇਸ ਤੋਂ ਬਾਅਦ ਜਦੋਂ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਪੀਲੇ ਰੰਗ ਦੇ 14 ਪੈਕਟ ਬਰਾਮਦ ਹੋਏ, ਜੋ ਕਿ ਹੈਰੋਇਨ ਨਾਲ ਭਰੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਪੈਕਟ ਪਾਕਿਸਤਾਨ ਤੋਂ ਡਰੋਨ ਰਾਹੀਂ ਆਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਓਪੀ ਜਗਦੀਸ਼ ਕੋਲ ਇਹ ਖੇਪ ਮਿਲੀ। ਹਰ ਪੈਕੇਟ ਵਿੱਚ ਲਗਭਗ 100 ਗ੍ਰਾਮ ਹੈਰੋਇਨ ਹੈ, ਜਿਸਦਾ ਮਤਲਬ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ (Heroin) ਦਾ ਕੁੱਲ ਵਜ਼ਨ 1 ਕਿਲੋ 400 ਗ੍ਰਾਮ ਹੈ। ਅਧਿਕਾਰੀਆਂ ਅਨੁਸਾਰ ਗਸ਼ਤ ਦੌਰਾਨ ਬੀਪੀ ਨੰਬਰ 192/16 ਨੇੜੇ ਆਉਂਦੇ-ਜਾਂਦੇ ਇੱਕ ਵਿਅਕਤੀ ਦੇ ਪੈਰਾਂ ਦੇ ਨਿਸ਼ਾਨ ਵੇਖੇ ਗਏ ਅਤੇ ਤੁਰੰਤ ਉਸ ਇਲਾਕੇ ਦੀ ਤਲਾਸ਼ੀ ਲਈ ਗਈ। ਕਰੀਬ 6:45 ‘ਤੇ ਖੁਰਾ ਪਾਰਟੀ ਨੂੰ 14 ਛੋਟੇ ਪੈਕੇਟ ਮਿਲੇ ਅਤੇ ਹਰ ਪੈਕਟ ‘ਚ ਕਰੀਬ 100 ਗ੍ਰਾਮ ਹੈਰੋਇਨ ਸੀ, ਜਿਸ ਦੀ ਕੀਮਤ ਕਰੋੜਾਂ ‘ਚ ਬਣਦੀ ਹੈ।

The post ਫ਼ਿਰੋਜ਼ਪੁਰ ‘ਚ ਪਾਕਿਸਤਾਨ ਪਾਸੋਂ ਡਰੋਨ ਰਾਹੀਂ ਸੁੱਟੀ ਹੈਰੋਇਨ ਦੇ 14 ਪੈਕਟ ਬਰਾਮਦ appeared first on TheUnmute.com - Punjabi News.

Tags:
  • aam-aadmi-party
  • bop-jagdish
  • breaking-news
  • bsf-jawans
  • cm-bhagwant-mann
  • drone-activities
  • drugs-smugglers
  • ferozepur
  • heroin
  • indian-army
  • india-pakistan-border
  • latest
  • latest-news
  • news
  • pakistans-drone
  • punjab-police
  • the-unmute-breaking-news
  • the-unmute-punjab

ਵਿਜੀਲੈਂਸ ਨੇ ਪੰਜਾਬ ਸਰਕਾਰ ਨੂੰ ਭੇਜੀ 48 ਭ੍ਰਿਸ਼ਟ ਨਾਇਬ ਤਹਿਸੀਲਦਾਰ ਅਤੇ ਤਹਿਸੀਲਦਾਰਾਂ ਦੀ ਲਿਸਟ

Wednesday 21 June 2023 06:32 AM UTC+00 | Tags: 48-corrupt-naib-tehsildars aam-aadmi-party breaking-news bribe cm-bhagwant-mann crime latest-news news punjab-government punjab-news punjab-vigilance-bureau tehsildars the-unmute-breaking-news vigilance-bureau

ਚੰਡੀਗੜ੍ਹ, 21 ਜੂਨ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਪੰਜਾਬ ਸਰਕਾਰ ਨੂੰ ਭੇਜੀ 48 ਭ੍ਰਿਸ਼ਟ ਨਾਇਬ ਤਹਿਸੀਲਦਾਰਾਂ ਅਤੇ ਤਹਿਸੀਲਦਾਰਾਂ ਦੀ ਲਿਸਟ ਭੇਜੀ ਹੈ | ਇਨ੍ਹਾਂ ‘ਤੇ ਏਜੰਟਾਂ ਰਾਹੀਂ ਰਿਸ਼ਵਤ ਲੈਣ ਦੇ ਦੋਸ਼ ਲਾਏ ਗਏ ਹਨ, ਏਜੰਟਾਂ ਦੇ ਨਾਂ ਵੀ ਇਸ ਸੂਚੀ ‘ਚ ਸ਼ਾਮਲ ਹਨ | ਪੰਜਾਬ ਸਰਕਾਰ ਵਲੋਂ ਭ੍ਰਿਸ਼ਟ ਨਾਇਬ ਤਹਿਸੀਲਦਾਰਾਂ ਅਤੇ ਤਹਿਸੀਲਦਾਰਾਂ ਦੀ ਲਿਸਟ ਜਾਰੀ ਕਰਨ ‘ਤੇ ਭੜਕੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਵਿੱਚ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ਼ ਦੇਖਿਆ ਜਾ ਰਿਹਾ ਹੈ |

The post ਵਿਜੀਲੈਂਸ ਨੇ ਪੰਜਾਬ ਸਰਕਾਰ ਨੂੰ ਭੇਜੀ 48 ਭ੍ਰਿਸ਼ਟ ਨਾਇਬ ਤਹਿਸੀਲਦਾਰ ਅਤੇ ਤਹਿਸੀਲਦਾਰਾਂ ਦੀ ਲਿਸਟ appeared first on TheUnmute.com - Punjabi News.

Tags:
  • 48-corrupt-naib-tehsildars
  • aam-aadmi-party
  • breaking-news
  • bribe
  • cm-bhagwant-mann
  • crime
  • latest-news
  • news
  • punjab-government
  • punjab-news
  • punjab-vigilance-bureau
  • tehsildars
  • the-unmute-breaking-news
  • vigilance-bureau

PM ਮੋਦੀ ਨੂੰ ਮਿਲੇ ਐਲਨ ਮਸਕ, ਕਿਹਾ- ਭਾਰਤ 'ਚ ਕਾਰੋਬਾਰ ਦੀ ਸੰਭਾਵਨਾ ਦੂਜੇ ਦੇਸ਼ਾਂ ਦੇ ਮੁਕਾਬਲੇ ਜ਼ਿਆਦਾ

Wednesday 21 June 2023 06:39 AM UTC+00 | Tags: america breaking-news elon-musk hotel-lotte indian-army latest-news modi narendra-modi narendra-modi-news news new-york-palace pm-modi tesla-factory the-unmute-breaking-news the-unmute-news twitter-ceo us

ਚੰਡੀਗੜ੍ਹ, 21 ਜੂਨ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾਂ ਦੌਰੇ ‘ਤੇ ਮੰਗਲਵਾਰ ਰਾਤ ਕਰੀਬ 10 ਵਜੇ ਅਮਰੀਕਾ ਪਹੁੰਚੇ । ਉਸ ਸਮੇਂ ਅਮਰੀਕਾ ਵਿਚ ਦੁਪਹਿਰ ਦੇ 12:30 ਵੱਜ ਚੁੱਕੇ ਸਨ। ਜੌਹਨ ਐੱਫ ਕੈਨੇਡੀ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਰੈੱਡ ਕਾਰਪੇਟ ‘ਤੇ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਉੱਥੇ ਮੌਜੂਦ ਭਾਰਤੀ ਮੂਲ ਦੇ ਲੋਕਾਂ ਨਾਲ ਵੀ ਮੁਲਾਕਾਤ ਕੀਤੀ।

ਹਵਾਈ ਅੱਡੇ ਤੋਂ ਪ੍ਰਧਾਨ ਮੰਤਰੀ ਹੋਟਲ ਲੋਟੇ ਨਿਊਯਾਰਕ ਪੈਲੇਸ ਪਹੁੰਚੇ। ਇੱਥੇ ਉਹ ਟੇਸਲਾ ਦੇ ਸਹਿ-ਸੰਸਥਾਪਕ ਅਤੇ ਟਵਿੱਟਰ ਦੇ ਮਾਲਕ ਐਲਨ ਮਸਕ ਸਮੇਤ ਨੋਬਲ ਪੁਰਸਕਾਰ ਜੇਤੂਆਂ, ਅਰਥਸ਼ਾਸਤਰੀਆਂ, ਕਲਾਕਾਰਾਂ, ਵਿਗਿਆਨੀਆਂ, ਵਿਦਵਾਨਾਂ ਵਰਗੀਆਂ 24 ਸ਼ਖਸੀਅਤਾਂ ਨੂੰ ਮਿਲੇ।

ਮੁਲਾਕਾਤ ਤੋਂ ਬਾਅਦ ਐਲਨ ਮਸਕ (Elon Musk) ਨੇ ਕਿਹਾ ਕਿ ਭਾਰਤ ‘ਚ ਕਾਰੋਬਾਰ ਦੀ ਸੰਭਾਵਨਾ ਦੂਜੇ ਦੇਸ਼ਾਂ ਦੇ ਮੁਕਾਬਲੇ ਜ਼ਿਆਦਾ ਹੈ | ਮਸਕ ਨੇ ਕਿਹਾ ਕਿ “ਮੈਂ ਮੋਦੀ ਦਾ ਫੈਨ ਹਾਂ” ਉਹ ਸੱਚਮੁੱਚ ਭਾਰਤ ਦੀ ਪਰਵਾਹ ਕਰਦੇ ਹਨ। ਉਹ ਉਹੀ ਕਰਨਾ ਚਾਹੁੰਦੇ ਹਨ ਜੋ ਦੇਸ਼ ਦੇ ਹਿੱਤ ਵਿੱਚ ਹੈ। ਪ੍ਰਧਾਨ ਮੰਤਰੀ ਨੇ ਮਸਕ ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ। ਇਸ ‘ਤੇ ਮਸਕ ਨੇ ਕਿਹਾ ਕਿ ਭਾਰਤ ਕੋਲ ਕਿਸੇ ਵੀ ਦੇਸ਼ ਦੇ ਮੁਕਾਬਲੇ ਕਾਰੋਬਾਰ ਦੀ ਜ਼ਿਆਦਾ ਸੰਭਾਵਨਾ ਹੈ। ਮੈਂ ਅਗਲੇ ਸਾਲ ਭਾਰਤ ਆਵਾਂਗਾ।

ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮਸਕ ਨੇ ਇਹ ਵੀ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਉਹ ਭਾਰਤ ਵਿੱਚ ਟੇਸਲਾ ਫੈਕਟਰੀ ਲਈ ਸਥਾਨ ਨੂੰ ਅੰਤਿਮ ਰੂਪ ਦੇਣਗੇ। ਉਸ ਨੇ ਸਟਾਰਲਿੰਕ ਨੂੰ ਭਾਰਤ ਲਿਆਉਣ ਦੀ ਵੀ ਉਮੀਦ ਜਤਾਈ ਹੈ । ਇਸ ਨਾਲ ਭਾਰਤ ਦੇ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਇੰਟਰਨੈੱਟ ਮੁਹੱਈਆ ਕਰਵਾਉਣ ਵਿੱਚ ਮੱਦਦ ਮਿਲ ਸਕਦੀ ਹੈ।

 

The post PM ਮੋਦੀ ਨੂੰ ਮਿਲੇ ਐਲਨ ਮਸਕ, ਕਿਹਾ- ਭਾਰਤ ‘ਚ ਕਾਰੋਬਾਰ ਦੀ ਸੰਭਾਵਨਾ ਦੂਜੇ ਦੇਸ਼ਾਂ ਦੇ ਮੁਕਾਬਲੇ ਜ਼ਿਆਦਾ appeared first on TheUnmute.com - Punjabi News.

Tags:
  • america
  • breaking-news
  • elon-musk
  • hotel-lotte
  • indian-army
  • latest-news
  • modi
  • narendra-modi
  • narendra-modi-news
  • news
  • new-york-palace
  • pm-modi
  • tesla-factory
  • the-unmute-breaking-news
  • the-unmute-news
  • twitter-ceo
  • us

ਜੈਕ ਡੋਰਸੀ ਦੁਆਰਾ ਭਾਰਤ ਸਰਕਾਰ 'ਤੇ ਲਗਾਏ ਦੋਸ਼ਾਂ 'ਤੇ ਐਲਨ ਮਸਕ ਨੇ ਦਿੱਤੀ ਆਪਣੀ ਪ੍ਰਤੀਕਿਰਿਆ

Wednesday 21 June 2023 06:49 AM UTC+00 | Tags: breaking-news elon elon-musk indian-government jack-dorsey latest-news musk news nwes tesla-factory the-unmute-breaking-news twitter

ਚੰਡੀਗੜ੍ਹ, 21 ਜੂਨ 2023: ਟੇਸਲਾ ਦੇ ਸਹਿ-ਸੰਸਥਾਪਕ ਅਤੇ ਟਵਿੱਟਰ ਦੇ ਮਾਲਕ ਐਲਨ ਮਸਕ (Elon Musk) ਨੇ ਅੱਜ ਪ੍ਰਧਾਨ ਮੰਤਰੀ ਨਾਲ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ, ਇਸ ਸਾਲ ਦੇ ਅੰਤ ਤੱਕ ਉਹ ਭਾਰਤ ਵਿੱਚ ਟੇਸਲਾ ਫੈਕਟਰੀ ਲਈ ਸਥਾਨ ਨੂੰ ਅੰਤਿਮ ਰੂਪ ਦੇਣਗੇ | ਇਸਦੇ ਨਾਲ ਹੀ ਟਵਿੱਟਰ ਦੇ ਸਾਬਕਾ ਸੀਈਓ ਜੈਕ ਡੋਰਸੀ ਦੁਆਰਾ ਭਾਰਤ ਸਰਕਾਰ ‘ਤੇ ਲਗਾਏ ਦੋਸ਼ਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ |

ਐਲਨ ਮਸਕ ਨੇ ਪੀਐਮ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਟਵਿੱਟਰ ਦੇ ਸਾਬਕਾ ਸੀਈਓ ਜੈਕ ਡੋਰਸੀ ਦੁਆਰਾ ਭਾਰਤ ਸਰਕਾਰ ‘ਤੇ ਲਗਾਏ ਗਏ ਦੋਸ਼ਾਂ ਬਾਰੇ ਪੁੱਛਿਆ ਗਿਆ ਤਾਂ ਮਸਕ ਨੇ ਕਿਹਾ ਕਿ ਕਿਸੇ ਵੀ ਸੋਸ਼ਲ ਮੀਡੀਆ ਕੋਲ ਸਥਾਨਕ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਨ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੈ।

ਦਰਅਸਲ, ਟਵਿਟਰ ਦੇ ਸਾਬਕਾ ਸੀਈਓ ਜੈਕ ਡੋਰਸੀ ਨੇ ਹਾਲ ਹੀ ਵਿੱਚ ਭਾਰਤ ਸਰਕਾਰ ਉੱਤੇ ਇਲਜ਼ਾਮ ਲਗਾਉਂਦੇ ਹੋਏ ਇੱਕ ਵੱਡੀ ਗੱਲ ਕਹੀ ਹੈ। ਉਨ੍ਹਾਂ ਮੁਤਾਬਕ ਸਰਕਾਰ ਨੇ ਟਵਿੱਟਰ ‘ਤੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਖਾਤਿਆਂ ‘ਤੇ ਪਾਬੰਦੀ ਲਗਾਉਣ ਲਈ ਕਿਹਾ ਸੀ। ਉਸ ਨੇ ਇਹ ਵੀ ਕਿਹਾ ਕਿ ਭਾਰਤ ਸਰਕਾਰ ਨੇ ਉਸ ‘ਤੇ ਦਬਾਅ ਪਾਇਆ ਸੀ।

ਐਲਨ ਮਸਕ (Elon Musk) ਨੇ ਕਿਹਾ ਕਿ ਜੇਕਰ ਦੇਸ਼ਾਂ ਦੀ ਸਰਕਾਰ ਦੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਹੈ, ਤਾਂ ਇੱਕ ਹੀ ਵਿਕਲਪ ਹੋਵੇਗਾ ਕਿ ਟਵੀਟਰ ਨੂੰ ਬੰਦ ਕਰ ਦਿੱਤਾ ਜਾਵੇ। ਇਸ ਲਈ ਅਸੀਂ ਜੋ ਵੀ ਬਿਹਤਰ ਹੈ ਉਹ ਕਰ ਸਕਦੇ ਹਾਂ। ਸੋਸ਼ਲ ਮੀਡੀਆ ਪਲੇਟਫਾਰਮ ਨੂੰ ਬਚਾਉਣ ਦਾ ਇੱਕੋ ਇੱਕ ਤਰੀਕਾ ਹੈ ਕਿਸੇ ਵੀ ਦੇਸ਼ ਵਿੱਚ ਉਨ੍ਹਾਂ ਦੇ ਕਾਨੂੰਨਾਂ ਦੀ ਪਾਲਣਾ ਕਰਨਾ।

The post ਜੈਕ ਡੋਰਸੀ ਦੁਆਰਾ ਭਾਰਤ ਸਰਕਾਰ ‘ਤੇ ਲਗਾਏ ਦੋਸ਼ਾਂ ‘ਤੇ ਐਲਨ ਮਸਕ ਨੇ ਦਿੱਤੀ ਆਪਣੀ ਪ੍ਰਤੀਕਿਰਿਆ appeared first on TheUnmute.com - Punjabi News.

Tags:
  • breaking-news
  • elon
  • elon-musk
  • indian-government
  • jack-dorsey
  • latest-news
  • musk
  • news
  • nwes
  • tesla-factory
  • the-unmute-breaking-news
  • twitter

ਚੰਡੀਗੜ੍ਹ, 21 ਜੂਨ 2023: ਭਾਰਤ ਨੇ ਸੰਯੁਕਤ ਰਾਸ਼ਟਰ ‘ਚ 26/11 ਹਮਲੇ (26/11 attack) ‘ਚ ਲੋੜੀਂਦੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਸਾਜਿਦ ਮੀਰ ਦਾ ਆਡੀਓ ਜਾਰੀ ਕੀਤਾ ਹੈ। ਇਸ ਆਡੀਓ ‘ਚ ਉਹ ਅੱਤਵਾਦੀਆਂ ਨੂੰ ਨਿਰਦੇਸ਼ ਦੇ ਰਿਹਾ ਹੈ। ਦਰਅਸਲ, ਕੱਲ੍ਹ ਯਾਨੀ 20 ਜੂਨ ਨੂੰ ਚੀਨ ਨੇ ਸਾਜਿਦ ਮੀਰ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਦੇ ਪ੍ਰਸਤਾਵ ਨੂੰ ਰੋਕ ਦਿੱਤਾ ਸੀ। ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਪ੍ਰਕਾਸ਼ ਗੁਪਤਾ ਨੇ ਬੁੱਧਵਾਰ ਨੂੰ ਸੰਯੁਕਤ ਰਾਸ਼ਟਰ ਵਿੱਚ ਭਾਰਤ ਦਾ ਪੱਖ ਪੇਸ਼ ਕੀਤਾ ਅਤੇ ਆਡੀਓ ਸੁਣਾਈ ।

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ 1267 ਅਲ-ਕਾਇਦਾ ਪਾਬੰਦੀ ਕਮੇਟੀ ਦੀ ਬੈਠਕ ਵਿਚ ਅਮਰੀਕਾ ਨੇ ਅੱਤਵਾਦੀ ਸਾਜਿਦ ਮੀਰ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਸੀ। ਭਾਰਤ ਇਸ ਦਾ ਸਹਿ-ਪ੍ਰਸਤਾਵਕ ਸੀ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਚੀਨ ਨੇ ਪਾਕਿਸਤਾਨੀ ਅੱਤਵਾਦੀ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਵਿਚ ਰੁਕਾਵਟ ਪਾਈ ਹੈ। ਪਿਛਲੇ ਸਾਲ ਸਤੰਬਰ ‘ਚ ਵੀ ਚੀਨ ਨੇ ਸਾਜਿਦ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਦੇ ਪ੍ਰਸਤਾਵ ‘ਤੇ ਰੋਕ ਲਗਾ ਦਿੱਤੀ ਸੀ। ਇਸ ਵਾਰ ਉਸ ਨੇ ਇਸ ਪੇਸ਼ਕਸ਼ ਨੂੰ ਰੋਕ ਦਿੱਤਾ ਹੈ।

ਪਿਛਲੇ ਸਾਲ ਚੀਨ ਨੇ ਪਾਕਿਸਤਾਨੀ ਅੱਤਵਾਦੀ ਮੌਲਾਨਾ ਮਸੂਦ ਅਜ਼ਹਰ ਦੇ ਭਰਾ ਅਬੁਲ ਰਾਊਫ ਅਸਗਰ ਉਰਫ ਅਬਦੁਲ ਰਾਊਫ ਅਜ਼ਹਰ ਨੂੰ ਸੰਯੁਕਤ ਰਾਸ਼ਟਰ ਦੀ ਅੱਤਵਾਦੀਆਂ ਦੀ ਸੂਚੀ ‘ਚ ਸ਼ਾਮਲ ਕਰਨ ਲਈ ਅਮਰੀਕਾ ਅਤੇ ਭਾਰਤ ਵੱਲੋਂ ਲਿਆਂਦੇ ਪ੍ਰਸਤਾਵ ਦਾ ਵਿਰੋਧ ਕੀਤਾ ਸੀ। ਪਿਛਲੇ ਸਾਲ ਅਕਤੂਬਰ ਵਿੱਚ ਲਸ਼ਕਰ-ਏ-ਤੋਇਬਾ ਦੇ ਮੁਖੀ ਹਾਫ਼ਿਜ਼ ਸਈਦ ਦੇ ਪੁੱਤਰ ਤਾਲਹਾ ਸਈਦ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਦੇ ਪ੍ਰਸਤਾਵ ਨੂੰ ਵੀ ਚੀਨ ਨੇ ਰੋਕ ਦਿੱਤਾ ਸੀ।

UNSC ਦੀ ਮੀਟਿੰਗ 28 ਅਕਤੂਬਰ 2022 ਨੂੰ ਮੁੰਬਈ ਦੇ ਤਾਜ ਹੋਟਲ ਵਿੱਚ ਹੋਈ ਸੀ। ਫਿਰ ਵਿਦੇਸ਼ ਮੰਤਰੀ ਡਾ: ਐੱਸ. ਜੈਸ਼ੰਕਰ ਦੀ ਮੌਜੂਦਗੀ ‘ਚ ਸਾਜਿਦ ਮੀਰ ਦੀ ਇਕ ਹੋਰ ਆਡੀਓ ਕਲਿੱਪ ਚਲਾਈ ਗਈ। ਇਸ ‘ਚ ਉਹ ਫੋਨ ‘ਤੇ ਅੱਤਵਾਦੀਆਂ ਨੂੰ ਕਹਿ ਰਿਹਾ ਸੀ-ਜਿੱਥੇ ਵੀ ਹਿਲਜੁਲ ਦਿਖਾਈ ਦੇਵੇ, ਜਿੱਥੇ ਵੀ ਲੋਕ ਹਨ, ਓਥੇ ਗੋਲੀਆਂ ਚਲਾਓ।

ਅਮਰੀਕਾ ਨੇ ਸਾਜਿਦ ‘ਤੇ 5 ਮਿਲੀਅਨ ਡਾਲਰ ਦਾ ਇਨਾਮ ਘੋਸ਼ਿਤ ਕੀਤਾ ਹੈ। ਅਮਰੀਕੀ ਜਾਂਚ ਏਜੰਸੀ ਐਫਬੀਆਈ ਮੁਤਾਬਕ ਅੱਤਵਾਦੀ ਸਾਜਿਦ ਮੀਰ 2001 ਤੋਂ ਲਸ਼ਕਰ-ਏ-ਤੋਇਬਾ ਲਈ ਸਰਗਰਮ ਸੀ। ਉਸ ਨੇ ਲਸ਼ਕਰ ਨਾਲ ਮਿਲ ਕੇ ਕਈ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਈ ਅਤੇ ਉਨ੍ਹਾਂ ਨੂੰ ਅੰਜਾਮ ਦਿੱਤਾ।

ਪਾਕਿਸਤਾਨ ਨੇ ਦੁਨੀਆ ਦੀਆਂ ਅੱਖਾਂ ‘ਚ ਧੂੜ ਪਾਉਣ ਲਈ ਸਾਜਿਦ ਮੀਰ ਨੂੰ ਮ੍ਰਿਤਕ ਐਲਾਨ ਦਿੱਤਾ ਸੀ। ਉਸ ਦਾ ਡੀਐਨਏ ਟੈਸਟ ਵੀ ਕਰਵਾਇਆ ਗਿਆ ਸੀ ਪਰ ਬਾਅਦ ਵਿਚ ਪਤਾ ਲੱਗਾ ਕਿ ਉਹ ਜ਼ਿੰਦਾ ਹੈ। ਪਾਕਿਸਤਾਨ ਨੇ ਕੌਮਾਂਤਰੀ ਦਬਾਅ ਹੇਠ ਉਸ ਨੂੰ ਗ੍ਰਿਫਤਾਰ ਕਰ ਲਿਆ। ਜੂਨ ਵਿਚ ਉਸ ਨੂੰ ਪਾਕਿਸਤਾਨ ਦੀ ਇਕ ਅਦਾਲਤ ਨੇ ਅੱਤਵਾਦੀਆਂ ਨੂੰ ਪੈਸੇ ਦੇਣ ਦੇ ਦੋਸ਼ ਵਿਚ 15 ਸਾਲ ਦੀ ਸਜ਼ਾ ਸੁਣਾਈ ਸੀ।

The post ਭਾਰਤ ਨੇ ਸੰਯੁਕਤ ਰਾਸ਼ਟਰ ‘ਚ 26/11 ਹਮਲੇ ‘ਚ ਲੋੜੀਂਦੇ ਅੱਤਵਾਦੀ ਸਾਜਿਦ ਮੀਰ ਦਾ ਆਡੀਓ ਸੁਣਾਈ, ਚੀਨ ਨੇ ਰੋਕਿਆ ਸੀ ਪ੍ਰਸਤਾਵ appeared first on TheUnmute.com - Punjabi News.

Tags:
  • 26-11-attack
  • breaking-news
  • china
  • india
  • lashkar-e-taiba
  • news
  • pakistan
  • sajid-mir
  • united-nation

International Yoga Day: ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕਾਂ ਨੂੰ ਯੋਗਾ ਨਾਲ ਜੁੜਨ ਦਾ ਦਿੱਤਾ ਸੰਦੇਸ਼

Wednesday 21 June 2023 07:27 AM UTC+00 | Tags: international-yoga-day news sant-balbir-singh-seechewal sdm-sultanpur-lodhi-chandra-jyoti-singh sultanpur sultanpur-lodhi the-unmute-breaking-news the-unmute-latest-update yoga yoga-programs

ਚੰਡੀਗੜ੍ਹ, 21 ਜੂਨ 2023: ਅੰਤਰਰਾਸ਼ਟਰੀ ਯੋਗ ਦਿਵਸ (International Yoga Day)  ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਪੂਰੀ ਦੁਨੀਆ ਵਿੱਚ ਯੋਗਾ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਸੇ ਕੜੀ ਵਿੱਚ ਸੁਲਤਾਨਪੁਰ ਲੋਧੀ ਪ੍ਰਸ਼ਾਸਨ ਨੇ ਨਦੀ ਦੇ ਕੰਢੇ ਕੈਂਪ ਲਗਾ ਕੇ ਲੋਕਾਂ ਨੂੰ ਯੋਗਾ ਪ੍ਰਤੀ ਜਾਗਰੂਕ ਕੀਤਾ ਹੈ ।

ਇਸ ਦੌਰਾਨ ਦੱਸਿਆ ਗਿਆ ਕਿ ਯੋਗਾ ਸਾਡੀ ਜੀਵਨ ਸ਼ੈਲੀ ਲਈ ਕਿੰਨਾ ਜ਼ਰੂਰੀ ਹੈ ਅਤੇ ਇਸ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਲੋੜ ਹੈ। ਕਿਉਂਕਿ ਕਈ ਅਜਿਹੀਆਂ ਬੀਮਾਰੀਆਂ ਹਨ, ਜਿਨ੍ਹਾਂ ਦਾ ਇਲਾਜ ਯੋਗਾ ਨਾਲ ਕੀਤਾ ਗਿਆ ਹੈ। ਅਜਿਹੀ ਸਥਿਤੀ ਵਿੱਚ ਸਾਲ ਵਿੱਚ ਇੱਕ ਦਿਨ ਇਸ ਦੀ ਮਹੱਤਤਾ ਨੂੰ ਸਮਝਾਉਣ ਲਈ ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਮਨਾਇਆ ਜਾਂਦਾ ਹੈ।

ਇਸ ਮੌਕੇ ਐਸ.ਡੀ.ਐਮ ਸੁਲਤਾਨਪੁਰ ਲੋਧੀ ਚੰਦਰ ਜੋਤੀ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ 21 ਜੂਨ ਦਾ ਦਿਨ ਵੀ ਯੋਗਾ ਇੰਟਰਨੈਸ਼ਨਲ ਵਜੋਂ ਮਨਾਇਆ ਜਾਂਦਾ ਹੈ। ਜਿਸ ਵਿੱਚ ਸਮੂਹ ਸਥਾਨਕ ਅਹੁਦੇਦਾਰਾਂ ਅਤੇ ਕਰਮਚਾਰੀਆਂ ਨੇ ਭਾਗ ਲਿਆ ਅਤੇ ਸਾਰਿਆਂ ਨੇ ਇਹ ਯੋਗਾ ਕੀਤਾ ।

ਦੂਜੇ ਪਾਸੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਅੱਜ ਕੱਲ੍ਹ ਜਿਸ ਤਰ੍ਹਾਂ ਦਾ ਜੀਵਨ ਚੱਲ ਰਿਹਾ ਹੈ ਅਤੇ ਲੋਕ ਬਿਮਾਰੀਆਂ ਵਿੱਚ ਘਿਰ ਰਹੇ ਹਨ, ਉਸ ਨਾਲ ਨਜਿੱਠਣ ਲਈ ਯੋਗਾ ਕਰਨਾ ਚਾਹੀਦਾ ਹੈ। ਇਸ ਸਮੇਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਐਸ.ਐਮ.ਓ ਡਾ: ਰਵਿੰਦਰ ਪਾਲ ਨੇ ਕਿਹਾ ਕਿ ਇਲਾਜ ਨਾਲੋਂ ਰੋਕਥਾਮ ਬਿਹਤਰ ਹੈ। ਯੋਗਾ ਕਰਨ ਨਾਲ ਅਸੀਂ ਸਿਹਤਮੰਦ ਜੀਵਨ ਜੀ ਸਕਦੇ ਹਾਂ ਅਤੇ ਬਿਮਾਰੀਆਂ ਤੋਂ ਦੂਰ ਰਹਿ ਸਕਦੇ ਹਾਂ।

The post International Yoga Day: ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕਾਂ ਨੂੰ ਯੋਗਾ ਨਾਲ ਜੁੜਨ ਦਾ ਦਿੱਤਾ ਸੰਦੇਸ਼ appeared first on TheUnmute.com - Punjabi News.

Tags:
  • international-yoga-day
  • news
  • sant-balbir-singh-seechewal
  • sdm-sultanpur-lodhi-chandra-jyoti-singh
  • sultanpur
  • sultanpur-lodhi
  • the-unmute-breaking-news
  • the-unmute-latest-update
  • yoga
  • yoga-programs

ਵਾਇਸ ਆਫ ਇੰਡੀਆ ਦੇ ਮਸ਼ਹੂਰ ਗਾਇਕ ਮੁਹੰਮਦ ਜ਼ਾਕਿਰ ਹੁਸੈਨ ਪੂਰੇ ਹੋ ਗਏ

Wednesday 21 June 2023 07:42 AM UTC+00 | Tags: breaking-news chhattisgarh mohammad-zakir-hussain news voice-of-indias-famous

ਚੰਡੀਗੜ੍ਹ, 21 ਜੂਨ 2023: ਛੱਤੀਸਗੜ੍ਹ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਵਾਇਸ ਆਫ ਇੰਡੀਆ ਦੇ ਮਸ਼ਹੂਰ ਗਾਇਕ ਮੁਹੰਮਦ ਜ਼ਾਕਿਰ ਹੁਸੈਨ (Mohammad Zakir Hussain) ਦਾ ਦਿਹਾਂਤ ਹੋ ਗਿਆ ਹੈ। ਗਾਇਕ ਜ਼ਾਕਿਰ ਹੁਸੈਨ ਨੇ ਬਿਲਾਸਪੁਰ ਵਿੱਚ ਆਖ਼ਰੀ ਸ਼ਾਹ ਲਏ | ਦੱਸਿਆ ਜਾ ਰਿਹਾ ਹੈ ਕਿ ਜ਼ਾਕਿਰ ਦੀ ਸਿਹਤ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਇਹ ਸੰਭਵ ਨਹੀਂ ਹੋ ਸਕਿਆ। ਬੁੱਧਵਾਰ ਬਾਅਦ ਦੁਪਹਿਰ ਪੁਰਾਣੀ ਬਸਤੀ ਸਥਿਤ ਈਦਗਾਹ ਕਬਰਸਤਾਨ ‘ਚ ਉਨ੍ਹਾਂ ਨੂੰ ਸਪਰੁਦ-ਏ-ਖ਼ਾਕ ਕੀਤਾ ਜਾਵੇਗਾ। ਮੁਹੰਮਦ ਜ਼ਾਕਿਰ ਹੁਸੈਨ ਦੇ ਅਚਾਨਕ ਦਿਹਾਂਤ ਨਾਲ ਸੰਗੀਤ ਜਗਤ ਦੇ ਨਾਲ-ਨਾਲ ਹਰ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ ।

The post ਵਾਇਸ ਆਫ ਇੰਡੀਆ ਦੇ ਮਸ਼ਹੂਰ ਗਾਇਕ ਮੁਹੰਮਦ ਜ਼ਾਕਿਰ ਹੁਸੈਨ ਪੂਰੇ ਹੋ ਗਏ appeared first on TheUnmute.com - Punjabi News.

Tags:
  • breaking-news
  • chhattisgarh
  • mohammad-zakir-hussain
  • news
  • voice-of-indias-famous

ਖੰਨਾ 'ਚ ਪੰਜਾਬ ਪੁਲਿਸ ਦੇ ਹੌਲਦਾਰ ਦੀ ਕਾਰ ਦਾ ਸ਼ੀਸ਼ਾ ਤੋੜ ਕੇ 30 ਤੋਲੇ ਸੋਨਾ ਤੇ 2 ਲੱਖ ਨਕਦੀ ਚੋਰੀ

Wednesday 21 June 2023 07:57 AM UTC+00 | Tags: crime khanna khanna-police latest-news news punjab-police punjab-police-hauldar robbery sho-hemant-malhotra stole-a-suitcase the-unmute-latest-update

ਖੰਨਾ, 21 ਜੂਨ 2023: ਖੰਨਾ (Khanna) ‘ਚ ਦੇਰ ਰਾਤ ਕਰੀਬ 10 ਵਜੇ ਚੋਰੀ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ । ਪੰਜਾਬ ਪੁਲਿਸ ਦੇ ਹੌਲਦਾਰ ਦੀ ਬਰੀਜਾ ਕਾਰ ਦਾ ਸ਼ੀਸ਼ਾ ਤੋੜ ਕੇ ਇੱਕ ਸੂਟਕੇਸ ਚੋਰੀ ਕਰ ਲਿਆ । ਸੂਟਕੇਸ ਵਿੱਚ ਕਰੀਬ 30 ਤੋਲੇ ਸੋਨਾ, 2 ਲੱਖ ਰੁਪਏ ਅਤੇ ਹੋਰ ਸਾਮਾਨ ਸੀ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ |

ਜਗਰਾਉਂ ਪੁਲਿਸ ਲਾਈਨ ਵਿਖੇ ਤਾਇਨਾਤ ਹੌਲਦਾਰ ਕੁਲਦੀਪ ਸਿੰਘ ਦੀ ਪਤਨੀ ਗੁਰਵਿੰਦਰ ਕੌਰ ਨੇ ਦੱਸਿਆ ਕਿ ਉਹ ਆਪਣੇ ਪਤੀ, ਨੂੰਹ ਅਤੇ ਲੜਕੀ ਸਮੇਤ ਬ੍ਰੀਜਾ ਕਾਰ ਵਿੱਚ ਜਗਰਾਉਂ ਤੋਂ ਸਰਹਿੰਦ ਨੂੰ ਜਾ ਰਹੇ ਸੀ, ਉਹ ਖੰਨਾ ਵਿਖੇ ਬੀਕਾਨੇਰ ਸਵੀਟਸ ‘ਚ ਮਿਠਾਈ ਖਰੀਦਣ ਲਈ ਰੁਕੇ। ਇਸ ਦੌਰਾਨ ਉਹ ਮਿਠਾਈ ਦੀ ਦੁਕਾਨ ਦੇ ਬਾਹਰ ਗੋਲਗੱਪੇ ਖਾਣ ਲੱਗੇ।

ਓਹਨਾਂ ਦਾ ਧਿਆਨ ਕਾਰ ਵੱਲ ਸੀ ਕਿਉਂਕਿ ਕਾਰ ਦੀ ਪਿਛਲੀ ਸੀਟ ‘ਤੇ ਸੂਟਕੇਸ ਪਿਆ ਸੀ, ਜਿਸ ਵਿੱਚ ਸੋਨੇ ਦੇ ਗਹਿਣੇ ਅਤੇ ਨਕਦੀ ਸੀ। ਹਾਲੇ 2 ਮਿੰਟ ਵੀ ਨਹੀਂ ਹੋਏ ਹੋਣਗੇ ਕਿ ਜਦੋਂ ਉਹ ਕਾਰ ਅੰਦਰ ਆਏ ਤਾਂ ਦੇਖਿਆ ਕਿ ਪਿਛਲੀ ਸੀਟ ਤੋਂ ਸੂਟਕੇਸ ਗਾਇਬ ਸੀ। ਪਿਛਲੀ ਖਿੜਕੀ ਦਾ ਸ਼ੀਸ਼ਾ ਤੋੜਿਆ ਹੋਇਆ ਸੀ। ਗੁਰਵਿੰਦਰ ਕੌਰ ਅਨੁਸਾਰ ਉਸਦੇ ਲੜਕੇ ਦਾ ਵਿਆਹ ਨਵੰਬਰ ਵਿੱਚ ਹੈ। ਇਸ ਲਈ ਓਹਨਾਂ ਨੇ ਸੋਨੇ ਦੇ ਗਹਿਣੇ ਪਹਿਲਾਂ ਹੀ ਖਰੀਦ ਲਏ ਸਨ। ਉਹ ਜਗਰਾਉਂ ਤੋਂ ਸਰਹਿੰਦ ਜਾ ਰਹੇ ਸਨ। ਉਨ੍ਹਾਂ ਕਿਹਾ ਕੁਆਟਰਾਂ ਵਿੱਚ ਸੋਨਾ ਅਤੇ ਨਕਦੀ ਸੁਰੱਖਿਅਤ ਨਹੀਂ ਸੀ। ਇਸ ਕਾਰਨ ਉਹ ਨਾਲ ਲੈ ਕੇ ਜਾ ਰਹੇ ਸਨ, ਪਰ ਰਸਤੇ ‘ਚ ਇਹ ਵਾਰਦਾਤ ਹੋ ਗਈ।

ਦੂਜੇ ਪਾਸੇ ਪੁਲਿਸ ਵੀ ਇਸ ਘਟਨਾ ਨੂੰ ਲੈ ਕੇ ਦੁਚਿੱਤੀ ਵਿੱਚ ਹੈ। ਸਿਟੀ ਥਾਣਾ-1 ਦੇ ਐਸਐਚਓ ਹੇਮੰਤ ਮਲਹੋਤਰਾ ਨੇ ਦੱਸਿਆ ਕਿ ਪਹਿਲੀ ਨਜ਼ਰ ਤੋਂ ਮਾਮਲਾ ਸ਼ੱਕੀ ਨਜ਼ਰ ਆ ਰਿਹਾ ਹੈ। ਕਿਉਂਕਿ ਸਫ਼ਰ ਦੌਰਾਨ ਇੰਨਾ ਸੋਨਾ ਆਪਣੇ ਨਾਲ ਲੈ ਕੇ ਜਾਣਾ ਸਮਝਦਾਰੀ ਦੀ ਗੱਲ ਨਹੀਂ ਹੈ। ਐੱਸ.ਐੱਚ.ਓ ਨੇ ਦੱਸਿਆ ਕਿ ਜਿੱਥੇ ਇਹ ਘਟਨਾ ਵਾਪਰੀ ਉੱਥੇ ਕੋਈ ਕੈਮਰੇ ਨਹੀਂ ਹਨ। ਰੋਡ ਉਪਰ ਬਾਕੀ ਕੈਮਰੇ ਦੇਖੇ ਜਾ ਰਹੇ ਹਨ। ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਉਮੀਦ ਹੈ ਕਿ ਇਸ ਵਾਰਦਾਤ ਨੂੰ ਛੇਤੀ ਹੱਲ ਕਰ ਲਿਆ ਜਾਵੇਗਾ।

 

The post ਖੰਨਾ ‘ਚ ਪੰਜਾਬ ਪੁਲਿਸ ਦੇ ਹੌਲਦਾਰ ਦੀ ਕਾਰ ਦਾ ਸ਼ੀਸ਼ਾ ਤੋੜ ਕੇ 30 ਤੋਲੇ ਸੋਨਾ ਤੇ 2 ਲੱਖ ਨਕਦੀ ਚੋਰੀ appeared first on TheUnmute.com - Punjabi News.

Tags:
  • crime
  • khanna
  • khanna-police
  • latest-news
  • news
  • punjab-police
  • punjab-police-hauldar
  • robbery
  • sho-hemant-malhotra
  • stole-a-suitcase
  • the-unmute-latest-update

ਚੰਡੀਗੜ੍ਹ, 21 ਜੂਨ 2023: ਪੰਜਾਬੀ ਫਿਲਮ ਨਿਰਮਾਤਾ ਅੱਜਕੱਲ੍ਹ ਫਿਲਮਾਂ ‘ਚ ਸ਼ਾਨਦਾਰ ਕੰਮ ਕਰ ਰਹੇ ਹਨ। ਚਾਹੇ ਫਿਲਮ ਦੀ ਘੋਸ਼ਣਾ ਹੋਵੇ, ਟ੍ਰੇਲਰ ਹੋਵੇ ਜਾਂ ਪੂਰੀ ਫਿਲਮ, ਉਹ ਜਾਣਦੇ ਹਨ ਕਿ ਆਪਣੇ ਕੰਮ ਤੇ ਕਹਾਣੀ ਦੇ ਨਾਲ ਦਰਸ਼ਕਾਂ ਨੂੰ ਕਿਵੇਂ ਉਤਸ਼ਾਹਿਤ ਕਰਨਾ ਹੈ, ਅਤੇ ਹਾਲ ਹੀ ਵਿੱਚ, “ਮਸਤਾਨੇ” (Mastaney) ਦੇ ਨਿਰਮਾਤਾਵਾਂ ਨੇ ਸੁਰਖੀਆਂ ਵਿੱਚ ਆਪਣਾ ਨਾਮ ਜੋੜਿਆ ਹੈ। ਜਿਵੇ ਕਿ ਸਭ ਨੂੰ ਪਤਾ ਹੀ ਕਿ ਟੀਮ ਨੇ ਹਾਲ ਹੀ ਵਿੱਚ ਫਿਲਮ ਦੀ ਪਹਿਲੀ ਝਲਕ ਰਿਲੀਜ਼ ਕੀਤੀ ਸੀ। ਦਰਸ਼ਕਾਂ ਦੀ ਉਤਸੁਕਤਾ ਨੂੰ ਦੇਖਦਿਆਂ ਫਿਲਮ ਦਾ ਟੀਜ਼ਰ ਰਿਲੀਜ਼ ਕੀਤਾ ਗਿਆ ਹੈ। ਫਿਲਮ “ਮਸਤਾਨੇ”, ਅਗਸਤ 2023 ‘ਚ ਰਿਲੀਜ਼ ਹੋਵੇਗੀ |

ਵਿਹਲੀ ਜਨਤਾ ਫ਼ਿਲਮਜ਼ ਤੇ ਓਮਜੀ ਸਿਨੇ ਵਰਲਡ ਦੁਆਰਾ ਪੇਸ਼ ਇਹ ਫਿਲਮ (Mastaney) ਨਿਰਮਿਤ ਤੇ ਪ੍ਰੋਜੈਕਟ ਮਨਪ੍ਰੀਤ ਜੋਹਲ ਦੁਆਰਾ ਤੇ ਉਹਨਾਂ ਦੇ ਨਾਲ ਆਸ਼ੂ ਮੁਨੀਸ਼ ਸਾਹਨੀ, ਕਰਮਜੀਤ ਸਿੰਘ ਦੁਆਰਾ ਕੀਤਾ ਗਿਆ ਹੈ ਅਤੇ ਫਿਲਮ ਸ਼ਰਨ ਆਰਟਸ ਦੁਆਰਾ ਲਿਖਿਤ ਤੇ ਨਿਰਦੇਸ਼ਿਤ ਹੈ। ਇਹ ਫਿਲਮ ਇਤਿਹਾਸ ਦੇ ਕੁਝ ਅਜਿਹੇ ਪੰਨੇ ਕਹਾਣੀ ਦੇ ਜ਼ਰੀਏ ਪੇਸ਼ ਕਰਦੀ ਹੈ ਜੋ ਸਿੱਖਾਂ ਦੇ ਜ਼ਜ਼ਬੇ ਤੇ ਬਹਾਦਰੀ ਦੀ ਬੇਮਿਸਾਲ ਮੂਰਤ ਹਨ। ਫਿਲਮ ਵਿੱਚ ਤਰਸੇਮ ਜੱਸੜ, ਸਿੰਮੀ ਚਾਹਲ ਦੇ ਨਾਲ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਨੀ ਮੱਟੂ ਤੇ ਬਨਿੰਦਰ ਬੰਨੀ ਇਸ ਅਸਾਧਾਰਨ ਕਹਾਣੀ ਨੂੰ ਮੁੱਖ ਕਿਰਦਾਰ ਵਜੋਂ ਪੇਸ਼ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।

The post ਫਿਲਮ “ਮਸਤਾਨੇ” ਦੀ ਪਹਿਲੀ ਝਲਕ ਨੂੰ ਦਰਸ਼ਕਾਂ ਵੱਲੋਂ ਮਿਲਿਆ ਭਰਪੂਰ ਪਿਆਰ, ਫਿਲਮ ਦਾ ਟੀਜ਼ਰ ਹੋਇਆ ਰਿਲੀਜ਼ appeared first on TheUnmute.com - Punjabi News.

Tags:
  • breaking-news
  • mastaney
  • new-film
  • news
  • pollywwod
  • punjabi-movie-mastaney
  • punjabi-news-film

ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤਾ ਤਲਬ

Wednesday 21 June 2023 08:22 AM UTC+00 | Tags: bhagwant-mann jathedar-bhai-dhyan-singh-mand news shri-akal-takht-sahib sri-akal-takht-sahib

ਚੰਡੀਗੜ੍ਹ, 21 ਜੂਨ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਗੁਰਬਾਣੀ ਕੀਰਤਨ ਪ੍ਰਸਾਰਣ ਮਾਮਲੇ ਵਿਚ ਦਖ਼ਲਅੰਦਾਜ਼ੀ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ 28 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 11 ਵਜੇ ਪੇਸ਼ ਹੋਣ ਲੈ ਕਿਹਾ ਹੈ।

ਇਸ ਸੰਬੰਧੀ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਭਗਵੰਤ ਮਾਨ ਸਿੱਖ ਮਰਿਆਦਾ ਤੋਂ ਭਲੀ ਭਾਂਤ ਜਾਣੂ ਹਨ, ਪਰ ਗੁਰਬਾਣੀ ਦੇ ਪ੍ਰਸਾਰਣ ਸੰਬੰਧੀ ਉਨ੍ਹਾਂ ਨੇ ਸਿੱਖਾਂ ਦੇ ਮਾਮਲਿਆਂ ਵਿਚ ਸਿੱਧੇ ਤੌਰ 'ਤੇ ਦਖ਼ਲਅੰਦਾਜ਼ੀ ਕੀਤੀ ਹੈ, ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 28 ਜੂਨ ਨੂੰ ਸਵੇਰੇ 11:00 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਹੋ ਕੇ ਇਸ ਮਾਮਲੇ ਸੰਬੰਧੀ ਆਪਣਾ ਸਪੱਸ਼ਟੀਕਰਨ ਦੇਣ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਨਾ ਆਉਣਾ ਵੀ ਸਿੱਖ ਮਾਰਗ ਦੀ ਉਲੰਘਣਾ ਸਮਝਿਆ ਜਾਵੇਗਾ। ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਸ਼੍ਰੋਮਣੀ ਕਮੇਟੀ ਦੇ ਵੱਖਰੇ ਚੈਨਲ ਬਾਰੇ ਵੀ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ |

Sri Akal Takht Sahib

The post ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤਾ ਤਲਬ appeared first on TheUnmute.com - Punjabi News.

Tags:
  • bhagwant-mann
  • jathedar-bhai-dhyan-singh-mand
  • news
  • shri-akal-takht-sahib
  • sri-akal-takht-sahib

ਲੁਧਿਆਣਾ: ਖਾਣੇ ਕਾਰਨ ਇੱਕੋ ਸਮੇਂ ਟਰੇਨ 'ਚ ਬੇਹੋਸ਼ ਹੋਈਆਂ 15 ਕੁੜੀਆਂ, ਹਸਤਪਾਲ 'ਚ ਕਰਵਾਇਆ ਦਾਖਲ

Wednesday 21 June 2023 09:50 AM UTC+00 | Tags: 15 breaking-news chhattisgarh dadar-express ludhiana-police ludhiana-railway-station news punjab-news the-unmute-breaking-news the-unmute-latest-update

ਲੁਧਿਆਣਾ, 21 ਜੂਨ 2023: ਲੁਧਿਆਣਾ (Ludhiana)  ਰੇਲਵੇ ਸਟੇਸ਼ਨ ‘ਤੇ ਉਸ ਸਮੇਂ ਭਾਜੜਾਂ ਪੈ ਗਈਆਂ, ਜਦੋਂ ਛੱਤੀਸਗੜ੍ਹ ਤੋਂ ਆ ਰਹੀ ਟਰੇਨ ‘ਚ ਇਕ-ਇਕ ਕਰਕੇ 15 ਕੁੜੀਆਂ ਬੇਹੋਸ਼ ਹੋ ਗਈਆਂ। ਇਸ ਘਟਨਾ ਤੋਂ ਬਾਅਦ ਕੁੜੀਆਂ ਨੂੰ ਤੁਰੰਤ ਲੁਧਿਆਣਾ ਦੇ ਸਿਵਲ ਹਸਤਪਾਲ ਪਹੁੰਚਾਇਆ ਗਿਆ ਹੈ। ਜਾਣਕਾਰੀ ਮੁਤਾਬਕ 120 ਕੁੜੀਆਂ ਦਾ ਗਰੁੱਪ ਛੱਤੀਸਗੜ੍ਹ ਤੋਂ ਦਾਦਰ ਐਕਸਪ੍ਰੈੱਸ ਟਰੇਨ ਰਾਹੀਂ ਅੰਮ੍ਰਿਤਸਰ ਜਾ ਰਹੀਆਂ ਸਨ, ਜਿਵੇਂ ਹੀ ਟਰੇਨ ਲੁਧਿਆਣਾ ਸਟੇਸ਼ਨ ‘ਤੇ ਪਹੁੰਚੀ ਤਾਂ 15 ਕੁੜੀਆਂ ਇਕ-ਇਕ ਕਰਕੇ ਬੇਹੋਸ਼ ਹੋ ਗਈਆਂ।

ਕੁੜੀਆਂ ਨੂੰ ਬੇਹੋਸ਼ ਹੁੰਦਿਆਂ ਦੇਖ ਕੇ ਯਾਤਰੀਆਂ ਨੇ ਰੌਲਾ ਪਾ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਉਕਤ ਕੁੜੀਆਂ ਸਪੋਰਟਸ ਗਰਲਜ਼ ਹਨ, ਜੋ ਅੰਮ੍ਰਿਤਸਰ ਆਪਣੇ ਘਰ ਜਾ ਰਹੀਆਂ ਸਨ। ਸ਼ੁਰੂਆਤੀ ਜਾਂਚ ‘ਚ ਇਹ ਪਤਾ ਲੱਗਾ ਹੈ ਕਿ ਕੁੜੀਆਂ ਨੇ ਅਜਿਹਾ ਕੁੱਝ ਖਾ ਲਿਆ, ਜਿਸ ਕਾਰਨ ਉਹ ਬੇਹੋਸ਼ ਹੋ ਗਈਆਂ। ਫਿਲਹਾਲ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

The post ਲੁਧਿਆਣਾ: ਖਾਣੇ ਕਾਰਨ ਇੱਕੋ ਸਮੇਂ ਟਰੇਨ ‘ਚ ਬੇਹੋਸ਼ ਹੋਈਆਂ 15 ਕੁੜੀਆਂ, ਹਸਤਪਾਲ ‘ਚ ਕਰਵਾਇਆ ਦਾਖਲ appeared first on TheUnmute.com - Punjabi News.

Tags:
  • 15
  • breaking-news
  • chhattisgarh
  • dadar-express
  • ludhiana-police
  • ludhiana-railway-station
  • news
  • punjab-news
  • the-unmute-breaking-news
  • the-unmute-latest-update

ਹੁਸ਼ਿਆਰਪੁਰ, 21 ਜੂਨ 2023: ਪੰਜਾਬ ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਯੋਗ (Yoga) ਸਾਡੇ ਰਿਸ਼ੀ-ਮੁਨੀਆਂ ਦੀ ਮਹਾਨ ਪ੍ਰੰਪਰਾ ਹੈ ਅਤੇ ਅਤੇ ਇਹ ਮਨ ਅਤੇ ਸਰੀਰ ਦੋਵਾਂ ਦਾ ਹੀ ਵਿਕਾਸ ਕਰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਿਚ ਸੂਬੇ ਵਿਚ ਸੀ.ਐਮ. ਦੀ ਯੋਗਸ਼ਾਲਾ ਰਾਹੀਂ ਯੋਗ ਪ੍ਰਤੀ ਜਾਗ੍ਰਤੀ ਫੈਲਾਈ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਬਹੁਤ ਲਾਭ ਮਿਲੇਗਾ। ਉਹ ਅੱਜ ਸਵੇਰੇ ਵਿਸ਼ਵ ਯੋਗ ਦਿਵਸ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸੰਬੋਧਨ ਕਰ ਰਹੇ ਸਨ।

ਇਸ ਦੌਰਾਨ ਮਾਹਿਰ ਯੋਗ ਅਧਿਆਪਕਾਂ ਨੇ ਲੋਕਾਂ ਨੂੰ ਯੋਗ ਦੇ ਮਹੱਤਵ, ਲਾਭ ਅਤੇ ਯੋਗ (Yoga) ਕਿਰਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਪੀ (ਹੈਡ:) ਮਨਜੀਤ ਕੌਰ, ਐਸ.ਡੀ.ਐਮ. ਪ੍ਰੀਤ ਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਨਰੇਸ਼ ਮਾਹੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਵਰਤਮਾਨ ਦੇ ਤੇਜ਼ ਲਾਈਫ ਸਟਾਈਲ ਕਾਰਨ ਹੋ ਰਹੇ ਤਣਾਅ ਤੋਂ ਮੁਕਤੀ ਪਾਉਣ ਲਈ ਯੋਗ ਇਕ ਕਾਰਗਰ ਹਥਿਆਰ ਹੈ, ਜੋ ਕਿ ਸਾਨੂੰ ਸਰੀਰਕ ਤੇ ਮਾਨਸਿਕ ਤੌਰ 'ਤੇ ਸਿਹਤਮੰਦ ਰੱਖਦਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਸਵੇਰੇ ਜੇਕਰ ਅਸੀਂ ਸਹੀ ਤਰੀਕੇ ਨਾਲ ਯੋਗ ਕਿਰਿਆਵਾਂ ਅਪਣਾਈਏ, ਤਾਂ ਅਸੀਂ ਪੂਰਨ ਰੂਪ ਵਿਚ ਆਪਣੇ ਆਪ ਨੂੰ ਫਿੱਟ ਰੱਖ ਸਕਦੇ ਹਾਂ। ਉਨ੍ਹਾਂ ਨੌਜਵਾਨਾਂ ਨੂੰ ਯੋਗ ਅਪਣਾ ਕੇ ਨਸ਼ੇ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ। ਇਸ ਦੌਰਾਨ ਮੁੱਖ ਮਹਿਮਾਨ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ। ਜ਼ਿਲ੍ਹਾ ਪੱਧਰੀ ਸਮਾਰੋਹ ਤੋਂ ਇਲਾਵਾ ਜ਼ਿਲ੍ਹੇ ਵਿਚ ਚੱਲ ਰਹੀ ਸਰਕਾਰੀ ਆਯੂਰਵੈਦਿਕ ਡਿਸਪੈਂਸਰੀਆਂ ਮੋਨਾ ਕਲਾਂ, ਬੋਹਨ, ਹਰਦੋਖਾਨਪੁਰ, ਨੰਗਲ ਬਿਹਾਲ ਅਤੇ ਦਾਤਾਰਪੁਰ ਵਿਚ ਵੀ ਵਿਸ਼ਵ ਯੋਗ ਦਿਵਸ ਮਨਾਇਆ ਗਿਆ।

ਇਸ ਮੌਕੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲ, ਡਾ. ਹਰੀਸ਼ ਭਾਟੀਆ, ਡਾ. ਹਰਦੀਪ ਦੁੱਗਲ, ਡਾ. ਸ਼ਿਵਦੀਪ ਸਿੰਘ, ਡਾ. ਦੀਪਤੀ, ਡਾ. ਸੀਮਾ, ਡਾ. ਗੁਰਪ੍ਰੀਤ, ਯੋਗ ਅਚਾਰਿਆ ਸੁਰਿੰਦਰ ਕੁਮਾਰ, ਯੋਗਾ ਇੰਸਟਰੱਕਟਰ ਡਾ. ਰੁਪਿੰਦਰਜੀਤ, ਡਾ. ਕਾਮਿਨੀ, ਡਾ. ਸੁਭਮ, ਡਾ. ਮਨਜਿੰਦਰ ਸਿੰਘ ਸੇਠੀ, ਡਾ. ਕਰੁਣਾ ਸ਼ਰਮਾ, ਡਾ. ਮਨੋਜ ਕੁਮਾਰ, ਵਿਸ਼ਾਲ ਪਠਾਨੀਆ, ਦਲਜੀਤ ਕੌਰ ਸਮੇਤ ਆਯੂਰਵੈਦਿਕ ਵਿਭਾਗ ਦਾ ਸਟਾਫ਼ ਹੋਰਨਾਂ ਵਿਭਾਗਾਂ ਅਤੇ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

The post ਬ੍ਰਮ ਸ਼ੰਕਰ ਜਿੰਪਾ ਨੇ ਵਿਸ਼ਵ ਯੋਗ ਦਿਵਸ 'ਤੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ appeared first on TheUnmute.com - Punjabi News.

Tags:
  • bram-shankar-jimpa
  • breaking-news
  • health
  • international-day-of-yoga
  • news
  • punjab-news
  • world-yoga-day

ਵਿਜੀਲੈਂਸ ਵੱਲੋਂ ਮਜ਼ਦੂਰ ਤੋਂ 6,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਕਾਬੂ

Wednesday 21 June 2023 10:13 AM UTC+00 | Tags: arun-kumar bribe crime meharban-police-station news punjab-vigilance-bureau the-unmute-breaking the-unmute-latest-news the-unmute-punjabi-news vigilance

ਚੰਡੀਗੜ੍ਹ, 21 ਜੂਨ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਥਾਣਾ ਮੇਹਰਬਾਨ (ਲੁਧਿਆਣਾ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਰੁਣ ਕੁਮਾਰ ਨੂੰ ਇੱਕ ਮਜ਼ਦੂਰ ਤੋਂ 6,000 ਰੁਪਏ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਮਜ਼ਦੂਰ (ਪੱਲੇਦਾਰ) ਕਿਰਪਾ ਸ਼ੰਕਰ ਵਾਸੀ ਪੰਜਾਬੀ ਬਾਗ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਪਿਛਲੇ ਕੁਝ ਮਹੀਨਿਆਂ ਤੋਂ ਉਸ ਨੂੰ ਵਾਰ-ਵਾਰ ਰਿਸ਼ਵਤ ਦੀ ਮੰਗ ਕਰਕੇ ਪ੍ਰੇਸ਼ਾਨ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਉਕਤ ਏ.ਐਸ.ਆਈ. ਉਸ (ਸ਼ਿਕਾਇਤਕਰਤਾ) ਖ਼ਿਲਾਫ਼ ਥਾਣਾ ਮੇਹਰਬਾਨ ਵਿਖੇ ਆਈ.ਪੀ.ਸੀ. ਦੀਆਂ ਧਾਰਾਵਾਂ 365,323/34 ਤਹਿਤ ਦਰਜ ਐਫ.ਆਈ.ਆਰ. ਨੰ. 163/2020 ਵਿੱਚ ਉਸ ਦੀ ਜ਼ਮਾਨਤ ਰੱਦ ਕਰਵਾਉਣ ਦੀਆਂ ਧਮਕੀਆਂ ਦੇ ਕੇ ਉਸ ਕੋਲੋਂ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 25,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ। ਏ.ਐਸ.ਆਈ. ਅਰੁਣ ਕੁਮਾਰ ਇਸ ਕੇਸ ਦਾ ਤਫਤੀਸ਼ ਅਫ਼ਸਰ ਸੀ। ਸ਼ਿਕਾਇਤਕਰਤਾ ਨੂੰ ਉਕਤ ਕੇਸ ਵਿੱਚ 09/02/2021 ਨੂੰ ਅਗਾਊਂ ਜ਼ਮਾਨਤ ਮਿਲ ਗਈ ਸੀ।

ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ ਨੇ 19 ਜੂਨ 2023 ਨੂੰ ਇਸ ਮਜ਼ਦੂਰ ਕੋਲੋਂ 1500 ਰੁਪਏ ਰਿਸ਼ਵਤ ਲਈ ਸੀ ਅਤੇ ਉਹ 10,000 ਰੁਪਏ ਹੋਰ ਮੰਗ ਰਿਹਾ ਸੀ ਪਰ ਸ਼ਿਕਾਇਤਕਰਤਾ ਦੇ ਵਾਰ-ਵਾਰ ਬੇਨਤੀ ਕਰਨ ‘ਤੇ ਉਹ 8000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਕਤ ਰਕਮ ਵਿੱਚੋਂ ਮੁਲਜ਼ਮ ਏ.ਐਸ.ਆਈ. 20 ਜੂਨ, 2023 ਨੂੰ 2000 ਰੁਪਏ ਲੈ ਚੁੱਕਾ ਹੈ ਅਤੇ ਹੁਣ ਉਹ ਬਾਕੀ 6000 ਰੁਪਏ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਕੋਰਟ ਕੰਪਲੈਕਸ, ਲੁਧਿਆਣਾ ਨੇੜਿਓਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਏ.ਐਸ.ਆਈ. ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

The post ਵਿਜੀਲੈਂਸ ਵੱਲੋਂ ਮਜ਼ਦੂਰ ਤੋਂ 6,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਕਾਬੂ appeared first on TheUnmute.com - Punjabi News.

Tags:
  • arun-kumar
  • bribe
  • crime
  • meharban-police-station
  • news
  • punjab-vigilance-bureau
  • the-unmute-breaking
  • the-unmute-latest-news
  • the-unmute-punjabi-news
  • vigilance

'ਆਪ' ਆਗੂ ਹਰਚੰਦ ਸਿੰਘ ਬਰਸਟ ਨੂੰ COSAMB ਦਾ ਰਾਸ਼ਟਰੀ ਉੱਪ ਚੇਅਰਮੈਨ ਚੁਣਿਆ

Wednesday 21 June 2023 10:28 AM UTC+00 | Tags: aap-leader-harchand-singh-barsat breaking-news cosamb harchand-singh-barsat national-chairman-of-cosamb news

ਚੰਡੀਗੜ੍ਹ, 21 ਜੂਨ 2023: ‘ਆਪ’ ਆਗੂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ | ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ , ਨਵੀਂ ਦਿੱਲੀ (COSAMB) ਦੀ ਗੋਆ ਵਿਖੇ ਹੋਈ ਜਰਨਲ ਬਾਡੀ ਮੀਟਿੰਗ ਵਿੱਚ ਹਰਚੰਦ ਸਿੰਘ ਬਰਸਟ ਨੂੰ ਕੌਂਸਲ ਆਫ ਸਟੇਟ ਐਗਰੀਕਲਚਰ ਮਾਰਕੀਟਿੰਗ ਬੋਰਡ ਦਾ ਉੱਪ ਚੇਅਰਮੈਨ ਚੁਣਿਆ ਗਿਆ ਹੈ ।
| ਜ਼ਿਕਰਯੋਗ ਹੈ ਕਿ ਹਰਚੰਦ ਸਿੰਘ ਬਰਸਟ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। ਇਸ ਤੋਂ ਪਹਿਲਾਂ ਸਤੰਬਰ 2020 ਵਿਚ, ਉਨ੍ਹਾਂ ਨੂੰ ‘ਆਪ’ ਵੱਲੋਂ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਸੀ।

May be an image of 1 person, dais and text

 

The post ‘ਆਪ’ ਆਗੂ ਹਰਚੰਦ ਸਿੰਘ ਬਰਸਟ ਨੂੰ COSAMB ਦਾ ਰਾਸ਼ਟਰੀ ਉੱਪ ਚੇਅਰਮੈਨ ਚੁਣਿਆ appeared first on TheUnmute.com - Punjabi News.

Tags:
  • aap-leader-harchand-singh-barsat
  • breaking-news
  • cosamb
  • harchand-singh-barsat
  • national-chairman-of-cosamb
  • news

ਸੰਗਰੂਰ 'ਚ CM ਭਗਵੰਤ ਮਾਨ ਵੱਲੋਂ ਆਧੁਨਿਕ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਲੋਕ ਅਰਪਣ

Wednesday 21 June 2023 10:52 AM UTC+00 | Tags: baba-banda-singh-bahadur baba-banda-singh-bahadur-district-library breaking-news latest-news news sangrur

ਚੰਡੀਗੜ੍ਹ, 21 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ (Sangrur) ਦੌਰੇ ‘ਤੇ ਹਨ। ਉਨ੍ਹਾਂ ਅੱਜ ਆਧੁਨਿਕ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਵਿੱਚ 1.12 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਅਤਿ-ਆਧੁਨਿਕ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਹੈ । ਇਹ ਦੇਖ ਕੇ ਖੁਸ਼ੀ ਹੋਈ ਕਿ ਆਧੁਨਿਕ ਲਾਇਬ੍ਰੇਰੀ ਨੌਜਵਾਨਾਂ ਸਮੇਤ ਹਰ ਵਰਗ ਲਈ ਲਾਹੇਵੰਦ ਹੋਵੇਗੀ। ਆਉਣ ਵਾਲੇ ਸਮੇਂ ਵਿੱਚ ਅਸੀਂ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਅਜਿਹੀਆਂ ਹੋਰ ਲਾਇਬ੍ਰੇਰੀਆਂ ਬਣਾਵਾਂਗੇ।

Image

Image

The post ਸੰਗਰੂਰ ‘ਚ CM ਭਗਵੰਤ ਮਾਨ ਵੱਲੋਂ ਆਧੁਨਿਕ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਲੋਕ ਅਰਪਣ appeared first on TheUnmute.com - Punjabi News.

Tags:
  • baba-banda-singh-bahadur
  • baba-banda-singh-bahadur-district-library
  • breaking-news
  • latest-news
  • news
  • sangrur

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

Wednesday 21 June 2023 10:56 AM UTC+00 | Tags: breaking-news international-yoga-day latest-news news punjab-and-haryana-high-court ravi-shankar-jha the-unmute-breaking-news the-unmute-latest-news yoga

ਚੰਡੀਗੜ੍ਹ, 21 ਜੂਨ 2023: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਮਾਨਯੋਗ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ (International Yoga Day) ਮਨਾਇਆ ਗਿਆ।

ਇਹ ਦਿਵਸ ਕਾਨੂੰਨ ਤੇ ਨਿਆਂ ਮੰਤਰਾਲੇ ਅਤੇ ਆਯੂਸ਼, ਭਾਰਤ ਸਰਕਾਰ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਨਾਇਆ ਗਿਆ। ਇਸ ਸਮਾਗਮ ਵਿੱਚ ਮਾਣਯੋਗ ਜੱਜਾਂ, ਐਡਵੋਕੇਟ ਜਨਰਲਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਭਾਗ ਲਿਆ ਅਤੇ ਵੱਖ-ਵੱਖ ਯੋਗ ਆਸਣ ਅਤੇ ਧਿਆਨ ਕਰਨ ਲਈ ਭਾਰੀ ਉਤਸ਼ਾਹ ਦਿਖਾਇਆ।

ਇਸ ਮੌਕੇ ਭਾਗੀਦਾਰਾਂ ਨੂੰ ਯੋਗ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ। ਯੋਗ ਪ੍ਰਾਚੀਨ ਭਾਰਤੀ ਪਰੰਪਰਾ ਦਾ ਇੱਕ ਅਨਮੋਲ ਤੋਹਫ਼ਾ ਹੈ ਅਤੇ ਇਹ ਸਰੀਰਕ ਵਿਕਾਸ ਅਤੇ ਮਾਨਸਿਕ ਆਰਾਮ ਦੇ ਨਾਲ-ਨਾਲ ਸਮਰਥਾ, ਲਚਕਤਾ ਅਤੇ ਪ੍ਰਤੀਰੋਧਕ ਸ਼ਕਤੀ ਦੇ ਵਿਕਾਸ ਵਿੱਚ ਸਹਾਇਕ ਹੁੰਦਾ ਹੈ। ਲੋਕਾਂ ਦੀ ਮਾਨਸਿਕ ਅਤੇ ਸਰੀਰਕ ਸਿਹਤ ਗੰਭੀਰ ਤਣਾਅ ਵਿੱਚ ਹੋਣ ਕਾਰਨ ਮੌਜੂਦਾ ਸਮੇਂ ਇਸ ਦਾ ਖਾਸ ਮਹੱਤਵ ਹੈ। ਉਨ੍ਹਾਂ ਕਿਹਾ ਕਿ ਯੋਗ ਸਿਰਫ਼ ਕਸਰਤ ਨਹੀਂ ਸਗੋਂ ਆਪਣੇ ਆਪ ਨੂੰ ਸੰਸਾਰ ਅਤੇ ਕੁਦਰਤ ਨਾਲ ਜੋੜਨਾ ਹੈ।

ਅੰਤਰਰਾਸ਼ਟਰੀ ਯੋਗਾ ਦਿਵਸ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ ਅਤੇ ਇਸ ਸਾਲ ਇਹ ਦਿਹਾੜਾ ਪੂਰੇ ਭਾਰਤ ਵਿੱਚ ਯੋਗ ਨੂੰ “ਹਰ ਘਰ ਆਂਗਨ” ਤੱਕ ਪਹੁੰਚਾਉਣ, ਹਰ ਵਿਅਕਤੀ ਦੀ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾਉਣ, ਯੋਗ ਦੀ ਮਹੱਤਤਾ ਉਜਾਗਰ ਕਰਨ ਅਤੇ “ਜਨਤਕ ਸਿਹਤ” ਲਈ ਸਰੀਰ ਅਤੇ ਦਿਮਾਗ ਨੂੰ ਤੰਦਰੁਸਤ ਰੱਖਣ ਸਬੰਧੀ ਲਾਭ ਉਜਾਗਰ ਕਰਨ ਦੇ ਉਦੇਸ਼ ਨਾਲ ਮਨਾਇਆ ਜਾ ਰਿਹਾ ਹੈ।

The post ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ appeared first on TheUnmute.com - Punjabi News.

Tags:
  • breaking-news
  • international-yoga-day
  • latest-news
  • news
  • punjab-and-haryana-high-court
  • ravi-shankar-jha
  • the-unmute-breaking-news
  • the-unmute-latest-news
  • yoga

ਮੁੱਖ ਸਕੱਤਰ ਵੱਲੋਂ ਆਮ ਆਦਮੀ ਕਲੀਨਿਕਾਂ ਉਤੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਐਨਰੋਲਮੈਂਟ ਕਰਨ ਦੇ ਨਿਰਦੇਸ਼

Wednesday 21 June 2023 11:01 AM UTC+00 | Tags: aadhaar aadhaar-card aadhaar-enrolment aam-aadmi-party chief-secretary-vijay-kumar-janjua cm-bhagwant-mann latest-news news the-unmute vijay-kumar-janjua

ਚੰਡੀਗੜ, 21 ਜੂਨ 2023: ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਕਵਰੇਜ਼ ਵਧਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਵੀ ਇਨ੍ਹਾਂ ਬੱਚਿਆਂ ਦੇ ਆਧਾਰ (Aadhaar) ਕਾਰਡ ਦਰਜ ਕੀਤੇ ਜਾਣ। ਇਹ ਗੱਲ ਮੁੱਖ ਸਕੱਤਰ ਜੰਜੂਆ ਨੇ ਅੱਜ ਇਥੇ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਯੂ.ਆਈ.ਡੀ. ਲਾਗੂਕਰਨ ਕਮੇਟੀ ਦੀ ਮੀਟਿੰਗ ਵਿੱਚ ਕਹੀ।

ਜੰਜੂਆ ਨੇ ਕਿਹਾ ਕਿ ਪੰਜਾਬ ਆਧਾਰ ਕਵਰੇਜ਼ ਵਿੱਚ ਭਾਰਤ ਵਿੱਚੋਂ ਪੰਜਵੇਂ ਸਥਾਨ 'ਤੇ ਹੈ। ਹੁਣ ਧਿਆਨ ਬੱਚਿਆਂ ਦੇ ਆਧਾਰ ਬਣਾਉਣ ਤੇ ਕੇਂਦਰਿਤ ਹੈ ਜਿੱਥੇ ਕਵਰੇਜ਼ ਮਹਿਜ਼ 44 ਫੀਸਦ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ 580 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਨ੍ਹਾਂ ਵਿੱਚ ਵੱਡੀ ਗਿਣਤੀ ਲੋਕ ਆਪਣਾ ਇਲਾਜ ਕਰਵਾ ਰਹੇ ਹਨ। ਕਲੀਨਿਕ ਆਉਣ ਵਾਲੇ ਮਰੀਜ਼ਾਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਹੁਣ ਬੱਚਿਆਂ ਦੀ ਆਧਾਰ ਐਨਰੋਲਮੈਂਟ ਵਧਾਉਣ ਲਈ ਇੱਥੇ ਵੀ ਆਧਾਰ ਦਰਜ ਕਰਵਾਉਣ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਹੈ। ਕਲੀਨਿਕ ਉਤੇ ਸਟਾਫ ਕੋਲ ਟੈਬਲੇਟ ਪਹਿਲਾਂ ਹੀ ਮੌਜੂਦ ਹਨ।

ਮੁੱਖ ਸਕੱਤਰ ਨੇ ਸਕੂਲ ਸਿੱਖਿਆ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਕਿ ਆਂਗਣਵਾੜੀ ਅਤੇ ਸਕੂਲਾਂ ਵਿੱਚ ਆ ਰਹੇ ਬੱਚਿਆਂ ਦੇ ਆਧਾਰ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ।ਉਨ੍ਹਾਂ ਆਖਿਆ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਆਧਾਰ ਕਾਰਡ ਵਿੱਚ ਮੋਬਾਈਲ ਨੰਬਰ, ਘਰ ਦਾ ਪਤਾ ਆਦਿ ਅੱਪਡੇਟ ਕਰਿਆ ਜਾਵੇ।

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਕਮੇਟੀ ਨੂੰ ਵਿਸਥਾਰ ਵਿੱਚ ਆਧਾਰ ਪ੍ਰਾਜੈਕਟ ਦੀ ਪੇਸ਼ਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੇਵਲ 5-7 ਅਤੇ 15-17 ਸਾਲ ਦੇ ਬੱਚਿਆਂ ਦੇ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ ਦੀ ਸੁਵਿਧਾ ਮੁਫਤ ਹੈ। ਇਸ ਲਈ ਰਜਿਸਟਰਾਰ ਯੂ.ਆਈ.ਡੀ. ਪੰਜਾਬ ਵੱਲੋਂ ਇਸ ਉਮਰ ਦੇ ਬੱਚਿਆਂ ਦੇ ਬਾਇਓਮੈਟ੍ਰਿਕ ਅੱਪਡੇਟ 100 ਫ਼ੀਸਦੀ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ

ਯੂ.ਆਈ.ਡੀ.ਏ.ਆਈ. ਖੇਤਰੀ ਦਫ਼ਤਰ ਚੰਡੀਗੜ੍ਹ ਦੀ ਡਿਪਟੀ ਡਾਇਰੈਕਟਰ ਜਨਰਲ ਭਾਵਨਾ ਗਰਗ ਨੇ ਦੱਸਿਆ ਕਿ ਬਾਲਗ ਆਬਾਦੀ ਪਹਿਲਾਂ ਹੀ ਆਧਾਰ (Aadhaar) ਵਿੱਚ ਕਵਰ ਕੀਤੀ ਹੋ ਚੁੱਕੀ ਹੈ। ਮੁੱਖ ਧਿਆਨ ਬੱਚਿਆਂ ਉਤੇ ਕੇਂਦਰਿਤ ਕਰਨ ਦੀ ਲੋੜ ਹੈ। ਉਨਾਂ ਦੱਸਿਆ ਕਿ 14 ਸਤੰਬਰ 2023 ਤੱਕ ਕੋਈ ਵੀ ਨਾਗਰਿਕ, ਜਿਸ ਨੇ ਪਿਛਲੇ ਦੱਸ ਸਾਲ ਦੌਰਾਨ ਆਪਣਾ ਆਧਾਰ ਕਦੇ ਅੱਪਡੇਟ ਨਹੀਂ ਕਰਵਾਇਆ, ਉਹ ਆਧਾਰ ਵਿੱਚ ਆਨਲਾਈਨ ਡਾਕੂਮੈਂਟ ਅਪਡੇਸ਼ਨ ਮੁਫਤ ਕਰ ਸਕਦਾ ਹੈ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਰਮੇਸ਼ ਕੁਮਾਰ ਗੰਟਾ, ਪ੍ਰਮੁੱਖ ਸਕੱਤਰ ਯੋਜਨਾ ਵਿਕਾਸ ਪ੍ਰਤਾਪ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਗਿਰੀਸ਼ ਦਿਆਲਨ ਤੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਵਿਨੇ ਬੁਬਲਾਨੀ ਆਦਿ ਹਾਜ਼ਰ ਸਨ।

The post ਮੁੱਖ ਸਕੱਤਰ ਵੱਲੋਂ ਆਮ ਆਦਮੀ ਕਲੀਨਿਕਾਂ ਉਤੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਐਨਰੋਲਮੈਂਟ ਕਰਨ ਦੇ ਨਿਰਦੇਸ਼ appeared first on TheUnmute.com - Punjabi News.

Tags:
  • aadhaar
  • aadhaar-card
  • aadhaar-enrolment
  • aam-aadmi-party
  • chief-secretary-vijay-kumar-janjua
  • cm-bhagwant-mann
  • latest-news
  • news
  • the-unmute
  • vijay-kumar-janjua

ਅੰਮ੍ਰਿਤਸਰ, 21 ਜੂਨ 2023 :ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਦੀ ਬਰਸੀ ਮੌਕੇ ਸਮਾਗਮਾਂ 'ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ। ਪਾਕਿਸਤਾਨ ਜਾਣ ਵਾਲੇ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਡਿਪਟੀ ਲੀਡਰ ਵਜੋਂ ਸ. ਰਵਿੰਦਰ ਸਿੰਘ ਖ਼ਾਲਸਾ ਤੇ ਜਨਰਲ ਪ੍ਰਬੰਧਕ ਵਜੋਂ ਮੀਤ ਸਕੱਤਰ ਸ. ਗੁਰਚਰਨ ਸਿੰਘ ਕੋਹਾਲਾ ਗਏ ਹਨ।

ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਗੀ ਤੋਂ ਪਹਿਲਾਂ ਜਥੇ ਦੇ ਆਗੂਆਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਰਵਾਇਤ ਅਨੁਸਾਰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਜਾਣਕਾਰੀ ਦਿੰਦਿਆਂ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 276 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 205 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਸਕੱਤਰ ਸ. ਪ੍ਰਤਾਪ ਸਿੰਘ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਕਰਨ ਵਾਲੇ ਮੈਂਬਰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਪ੍ਰਬੰਧਾਂ ਅਤੇ ਸਿੱਖ ਮਸਲਿਆਂ ਸਬੰਧੀ ਉਥੋਂ ਦੀ ਸਰਕਾਰ ਨਾਲ ਗੱਲਬਾਤ ਵੀ ਕਰਨਗੇ।

ਇਸੇ ਦੌਰਾਨ ਜਥੇ ਦੇ ਆਗੂ ਸ਼੍ਰੋਮਣੀ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ ਨੇ ਕਿਹਾ ਕਿ ਗੁਰੂ ਬਖ਼ਸ਼ਿਸ਼ ਸਦਕਾ ਉਨ੍ਹਾਂ ਨੂੰ ਜਥੇ ਦੀ ਅਗਵਾਈ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਅੰਦਰ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਦੀ ਤਾਂਘ ਹੁੰਦੀ ਹੈ, ਪਰੰਤੂ ਵੀਜ਼ਾ ਨਾ ਮਿਲਣ ਕਰਕੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ।

ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਸਰਕਾਰਾਂ ਪਾਕਿਸਤਾਨ ਦੇ ਗੁਰਧਾਮਾਂ ਦੀ ਖੁੱਲ੍ਹੀ ਯਾਤਰਾ ਨੂੰ ਪ੍ਰਵਾਨਗੀ ਦੇਣ। ਸ਼੍ਰੋਮਣੀ ਕਮੇਟੀ ਜਥੇ ਦੇ ਆਗੂ ਨੇ ਦੱਸਿਆ ਕਿ ਇਹ ਜਥਾ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੋਰ ਵਿਖੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ਵਿਚ ਸ਼ਾਮਲ ਹੋਵੇਗਾ। ਇਸ ਤੋਂ ਪਹਿਲਾਂ ਜਥੇ ਦੇ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ ਸਾਹਿਬ ਮੰਡੀ ਚੂਹੜਕਾਣਾ ਸ਼ੇਖੂਪੁਰਾ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਆਦਿ ਗੁਰ-ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਨਗੇ। ਉਨ੍ਹਾਂ ਦੱਸਿਆ ਕਿ ਜਥੇ ਦੀ ਵਾਪਸੀ 30 ਜੂਨ ਨੂੰ ਹੋਵੇਗੀ।

ਸ਼੍ਰੋਮਣੀ ਕਮੇਟੀ ਦਫਤਰ ਤੋਂ ਜਥਾ ਰਵਾਨਾ ਕਰਨ ਸਮੇਂ ਸਕੱਤਰ ਸ. ਪ੍ਰਤਾਪ ਸਿੰਘ ਤੋਂ ਇਲਾਵਾ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਮੀਤ ਸਕੱਤਰ ਸ. ਜਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਮਲਕੀਤ ਸਿੰਘ ਸੁਪ੍ਰਿੰਟੈਂਡੈਂਟ, ਇੰਚਾਰਜ ਯਾਤਰਾ ਸ. ਪਲਵਿੰਦਰ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ, ਸ. ਅਜ਼ਾਦੀਪ ਸਿੰਘ ਸਮੇਤ ਹੋਰ ਮੌਜੂਦ ਸਨ

The post ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਜੈਕਾਰਿਆਂ ਦੀ ਗੂੰਜ ਨਾਲ ਜੱਥਾ ਪਾਕਿਸਤਾਨ ਰਵਾਨਾ appeared first on TheUnmute.com - Punjabi News.

Tags:
  • breaking-news
  • maharaja-ranjit-singh

ਖੇਤੀਬਾੜੀ ਵਿਭਾਗ ਨੇ ਨਕਲੀ ਕੀਟਨਾਸ਼ਕ ਤੇ ਹੋਰ ਖੇਤੀ ਉਤਪਾਦ ਵੇਚਣ ਵਾਲੇ ਡੀਲਰਾਂ 'ਤੇ ਕੱਸਿਆ ਸ਼ਿਕੰਜਾ

Wednesday 21 June 2023 11:11 AM UTC+00 | Tags: aam-aadmi-party agriculture-department agriculture-department-punjab breaking-news cm-bhagwant-mann fake-pesticide fake-pesticides farmers gurdaspur gurmeet-singh-khudian latest-news news punjab-farmers punjab-government the-unmute-breaking-news the-unmute-latest-news

ਚੰਡੀਗੜ੍ਹ, 21 ਜੂਨ 2023: ਨਕਲੀ ਬੀਜਾਂ, ਖਾਦਾਂ ਅਤੇ ਕੀੜੇਮਾਰ ਦਵਾਈਆਂ ਵੇਚ ਕੇ ਭੋਲੇ-ਭਾਲੇ ਕਿਸਾਨਾਂ ਦੀ ਲੁੱਟ ਕਰਨ ਵਾਲੇ ਡੀਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਸੱਤ ਡੀਲਰਾਂ ਦੀ ਸੇਲ (ਵਿਕਰੀ ਕਾਰਜਾਂ) ਬੰਦ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਸੱਤ ਡੀਲਰਾਂ ਨੇ ਕੀਟਨਾਸ਼ਕ ਐਕਟ, 1968 ਅਤੇ ਖਾਦ ਕੰਟਰੋਲ ਆਰਡਰ 1985 ਦੀ ਉਲੰਘਣਾ ਕੀਤੀ ਸੀ।

ਇਨ੍ਹਾਂ ਡੀਲਰਾਂ ਖ਼ਿਲਾਫ਼ ਕੀਤੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 10 ਟੀਮਾਂ ਵੱਲੋਂ ਜ਼ਿਲ੍ਹੇ ਭਰ ਦੇ 79 ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਟੀਮਾਂ ਨੇ ਖਾਦਾਂ ਦੇ 23 ਨਮੂਨੇ, ਕੀਟਨਾਸ਼ਕਾਂ ਦੇ 18 ਨਮੂਨੇ ਅਤੇ ਬੀਜ ਦਾ ਇੱਕ ਨਮੂਨਾ ਲਿਆ ਅਤੇ ਇਨ੍ਹਾਂ ਨਮੂਨਿਆਂ ਨੂੰ ਅਗਲੇਰੀ ਜਾਂਚ ਲਈ ਲੈਬਾਰਟਰੀ ਵਿੱਚ ਭੇਜ ਦਿੱਤਾ ਗਿਆ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਦੋਸ਼ੀ ਪਾਏ ਜਾਣ ਵਾਲੇ ਵਿਕਰੇਤਾਵਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ ਅਤੇ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਕਿਸਾਨਾਂ ਦੀ ਭਲਾਈ ਲਈ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਅੰਤਰ-ਜ਼ਿਲ੍ਹਾ ਚੈਕਿੰਗ ਲਈ ਉੱਡਣ ਦਸਤਿਆਂ ਦੀਆਂ ਸੱਤ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਕਲੀ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ ਕਰਨ ਵਾਲੇ ਕਿਸੇ ਵੀ ਡੀਲਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਕਲੀ ਕੀਟਨਾਸ਼ਕਾਂ ਅਤੇ ਹੋਰ ਖੇਤੀ ਉਤਪਾਦਾਂ ਦੀ ਵਿਕਰੀ ਜਾਂ ਸਪਲਾਈ ਨੂੰ ਰੋਕਣ ਲਈ ਕੀਟਨਾਸ਼ਕਾਂ ਤੇ ਖਾਦਾਂ ਦੀਆਂ ਦੁਕਾਨਾਂ ਦੀ ਚੈਕਿੰਗ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਣ ਦੇ ਵੀ ਨਿਰਦੇਸ਼ ਦਿੱਤੇ।

The post ਖੇਤੀਬਾੜੀ ਵਿਭਾਗ ਨੇ ਨਕਲੀ ਕੀਟਨਾਸ਼ਕ ਤੇ ਹੋਰ ਖੇਤੀ ਉਤਪਾਦ ਵੇਚਣ ਵਾਲੇ ਡੀਲਰਾਂ ‘ਤੇ ਕੱਸਿਆ ਸ਼ਿਕੰਜਾ appeared first on TheUnmute.com - Punjabi News.

Tags:
  • aam-aadmi-party
  • agriculture-department
  • agriculture-department-punjab
  • breaking-news
  • cm-bhagwant-mann
  • fake-pesticide
  • fake-pesticides
  • farmers
  • gurdaspur
  • gurmeet-singh-khudian
  • latest-news
  • news
  • punjab-farmers
  • punjab-government
  • the-unmute-breaking-news
  • the-unmute-latest-news

ਲੁਧਿਆਣਾ ਲੁੱਟ ਮਾਮਲਾ: ਪੁਲਿਸ ਵੱਲੋਂ ਮਾਮਲੇ 'ਚ 18 ਦੋਸ਼ੀ ਗ੍ਰਿਫਤਾਰ, 7.14 ਕਰੋੜ ਤੇ ਦੋ ਵਾਹਨ ਬਰਾਮਦ

Wednesday 21 June 2023 11:25 AM UTC+00 | Tags: aam-aadmi-party arrest breaking-news cms-robbery-case commissioner-of-police-ludhiana ludhiana ludhiana-robbery-case news punjab-police

ਲੁਧਿਆਣਾ , 21 ਜੂਨ 2023: ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ., ਕਮਿਸ਼ਨਰ ਪੁਲਿਸ, ਲੁਧਿਆਣਾ (Ludhiana) ਨੇ CMS ਲੁੱਟ ਕੇਸ, ਜਿਸ ਦੇ ਸਬੰਧ ਵਿੱਚ ਮੁਕੱਦਮਾ ਨੰਬਰ 81 ਮਿਤੀ 10-06-2023 ਅ/ਧ 395,342,323,506,427, 120-ਬੀ ਭ:ਦੰਡ ਅਤੇ 25-54-59 ਅਸਲਾ ਐਕਟ ਥਾਣਾ ਸਰਾਭਾ ਨਗਰ, ਲੁਧਿਆਣਾ ਦਰਜ ਹੈ | ਇਸ ਸਬੰਧੀ ਦੱਸਿਆ ਕਿ ਸ੍ਰੀਮਤੀ ਸੋਮਿਆ ਮਿਸ਼ਰਾ, ਆਈ.ਪੀ.ਐਸ, ਜੁਆਇੰਟ ਕਮਿਸ਼ਨਰ ਪੁਲਿਸ, ਸਿਟੀ, ਲੁਧਿਆਣਾ, ਸ. ਹਰਮੀਤ ਸਿੰਘ ਹੁੰਦਲ, ਪੀ.ਪੀ.ਐਸ. ਡਿਪਟੀ ਕਮਿਸ਼ਨਰ ਪੁਲਿਸ, ਇੰਨਵੈਸਟੀਗੇਸ਼ਨ, ਲੁਧਿਆਣਾ, ਸੂਭਮ ਅਗਰਵਾਲ, ਆਈ.ਪੀ.ਐਸ., ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਜੋਨ-3, ਲੁਧਿਆਣਾ, ਸਮੀਰ ਵਰਮਾ, ਪੀ.ਪੀ.ਐਸ., ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਓਪਰੇਸ਼ਨ, ਲੁਧਿਆਣਾ, ਸ੍ਰੀਮਤੀ ਰੁਪਿੰਦਰ ਕੌਰ ਭੱਟੀ, ਪੀ.ਪੀ.ਐਸ., ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਸਥਾਨਿਕ, ਲੁਧਿਆਣਾ, ਮਨਦੀਪ ਸਿੰਘ, ਪੀ.ਪੀ.ਐਸ., ਸਹਾਇਕ ਕਮਿਸ਼ਨਰ ਪੁਲਿਸ, ਪੱਛਮੀ, ਲੁਧਿਆਣਾ, ਇੰਸ: ਕੁਲਵੰਤ ਸਿੰਘ, ਇੰਚਾਰਜ ਸੀ.ਆਈ.ਏ.-1 ਲੁਧਿਆਣਾ, ਇੰਸ, ਬੇਅੰਤ ਜੂਨੇਜਾ, ਇੰਚਾਰਜ ਸੀ.ਆਈ.ਏ.-2, ਲੁਧਿਆਣਾ ਇੰਸ: ਅਵਤਾਰ ਸਿੰਘ, ਇੰਚਾਰਜ ਸੀ.ਆਈ.ਏ.-3 ਲੁਧਿਆਣਾ, ਥਾਣੇਦਾਰ ਅਮਰਿੰਦਰ ਸਿੰਘ ਮੁੱਖ ਅਫਸਰ, ਥਾਣਾ ਸਰਾਭਾ ਨਗਰ, ਲੁਧਿਆਣਾ ਅਤੇ ਥਾਣੇਦਾਰ ਰਜਿੰਦਰ ਕੁਮਾਰ, ਮੁੱਖ ਅਫਸਰ, ਥਾਣਾ ਪੀ.ਏ.ਯੂ. ਲੁਧਿਆਣਾ, ਥਾਣੇਦਾਰ ਨੀਰਜ ਚੋਧਰੀ, ਮੁੱਖ ਅਫਸਰ, ਥਾਣਾ ਡਵੀਜ਼ਨ ਨੰਬਰ-5, ਲੁਧਿਆਣਾ ਵਗੈਰਾ ਦੀ ਟੀਮ ਨੇ ਸਫਲਤਾ ਹਾਸਲ ਕਰਦੇ ਹੋਏ ਉੱਕਤ ਮੁਕੱਦਮੇ ਨੂੰ ਪੂਰੀ ਤਰ੍ਹਾਂ ਟਰੇਸ ਕਰਕੇ ਇਸ ਮੁੱਕਦਮਾ ਵਿੱਚ ਕੁੱਲ 18 ਦੋਸ਼ੀਆ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 7 ਕਰੋੜ, 14 ਲੱਖ, 700 ਰੁਪਏ ਬਰਾਮਦ ਕਰਦੇ ਹੋਏ ਵਾਰਦਾਤ ਵਿੱਚ ਵਰਤੀ ਗਈ ਕਰੂਜ ਕਾਰ ਅਤੇ ਮੋਟਰ ਸਾਈਕਲ ਨੂੰ ਬਰਾਮਦ ਕਰ ਲਿਆ ਹੈ।

Ludhiana

ਪੁਲਿਸ ਕਮਿਸ਼ਨਰੇਟ ਲੁਧਿਆਣਾ (Ludhiana)ਦੀ ਟੀਮ ਵੱਲੋ CMS ਦੇ ਦਫਤਰ ਵਿਖੇ ਹੋਈ ਇੰਨੀ ਵੱਡੀ ਲੁੱਟ ਨੂੰ ਬਹੁਤ ਘੱਟ ਸਮੇਂ ਵਿੱਚ ਟਰੇਸ ਕਰਨ ਕਰਕੇ ਮਾਣਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ ਵੱਲੋਂ ਲੁਧਿਆਣਾ ਪੁਲਿਸ ਟੀਮ ਦਾ ਹੋਸਲਾ ਅਫਜਾਈ ਲਈ ਬਤੌਰ ਇਨਾਮ 10 ਲੱਖ ਰੁਪਏ ਨਗਦ ਦਿੱਤੇ ਹਨ।

The post ਲੁਧਿਆਣਾ ਲੁੱਟ ਮਾਮਲਾ: ਪੁਲਿਸ ਵੱਲੋਂ ਮਾਮਲੇ ‘ਚ 18 ਦੋਸ਼ੀ ਗ੍ਰਿਫਤਾਰ, 7.14 ਕਰੋੜ ਤੇ ਦੋ ਵਾਹਨ ਬਰਾਮਦ appeared first on TheUnmute.com - Punjabi News.

Tags:
  • aam-aadmi-party
  • arrest
  • breaking-news
  • cms-robbery-case
  • commissioner-of-police-ludhiana
  • ludhiana
  • ludhiana-robbery-case
  • news
  • punjab-police

ਹੁਸ਼ਿਆਰਪੁਰ, 21 ਜੂਨ 2023: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਕਿਹਾ ਕਿ ਹੁਸ਼ਿਆਰਪੁਰ ਦੇ ਹਰ ਵਾਰਡ ਵਿਚ ਲੋਕਾਂ ਨੂੰ ਹਰੇਕ ਜ਼ਰੂਰੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰਡਾਂ ਵਿਚ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਜ਼ਰੂਰੀ ਮੰਗ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਉਹ ਵਾਰਡ ਨੰਬਰ 12 ਵਿਚ ਕਮਿਊਨਿਟੀ ਹਾਲ ਦੇ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਮੁਹੱਲਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

ਇਸ ਕਮਿਊਨਿਟੀ ਹਾਲ ਲਈ ਕੈਬਨਿਟ ਮੰਤਰੀ ਵਲੋਂ 5 ਲੱਖ ਰੁਪੲ ਦਿੱਤੇ ਗਏ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਮਿਊਨਿਟੀ ਹਾਲ ਦੇ ਨਿਰਮਾਣ ਵਿਚ ਉਨ੍ਹਾਂ ਵਲੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ (Bram Shankar Jimpa) ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸੁੰਦਰੀਕਰਨ ਤੇ ਵਿਕਾਸ ਨੂੰ ਲੈ ਕੇ ਨਗਰ ਨਿਗਮ ਬਹੁਤ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ ਵੱਖ-ਵੱਖ ਗਲੀਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਉਥੇ ਪੀਣ ਵਾਲੇ ਪਾਣੀ ਲਈ ਟਿਊਬਵੈਲ ਵੀ ਪਹਿਲ ਦੇ ਆਧਾਰ 'ਤੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਵਿਕਾਸ ਦੀ ਇਹ ਲੜੀ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਕੌਂਸਲਰ ਅਮਰੀਕ ਚੌਹਾਨ, ਗੁਰਮੇਲ ਸਿੰਘ, ਮੁਖੀ ਰਾਮ, ਅਜੀਤ ਸਿੰਘ ਲੱਕੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

The post ਹੁਸ਼ਿਆਰਪੁਰ: ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 12 'ਚ ਕਮਿਊਨਿਟੀ ਹਾਲ ਲਈ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ appeared first on TheUnmute.com - Punjabi News.

Tags:
  • bram-shankar-jimpa
  • breaking-news
  • community-hall
  • hoshiarpur
  • latest-news
  • news
  • punjabi-news
  • shortfall

9ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ 'ਚ ਯੋਗਾ ਵਰਕਸ਼ਾਪ ਕਾਰਵਾਈ

Wednesday 21 June 2023 12:37 PM UTC+00 | Tags: 9th-international-yoga-day breaking-news international-yoga-day news patiala-news punjabi-university punjabi-university-patiala yoga yoga-workshop

ਪਟਿਆਲਾ, 21 ਜੂਨ 2023: 9ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਯੋਗਾ (Yoga) ਵਰਕਸ਼ਾਪ ਕਰਵਾਈ ਗਈ। ਇਹ ਯੋਗਾ ਵਰਕਸ਼ਾਪ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਸਾਂਝੇ ਉੱਦਮ ਨਾਲ਼ ਕਰਵਾਈ ਗਈ ਜਿਨ੍ਹਾਂ ਵਿੱਚ ਐੱਨ.ਐੱਸ.ਐੱਸ. ਵਿਭਾਗ, ਡਾਇਰੈਕਟਰ ਆਫ ਸਪੋਰਟਸ, ਐਜੂਕੇਸ਼ਨਲ ਮਲਟੀ ਮੀਡੀਆ ਰਿਸਰਚ ਸੈਂਟਰ, ਸਰੀਰਿਕ ਸਿੱਖਿਆ ਵਿਭਾਗ, ਰੈਡ ਰਿਬਨ ਕਲਬ, ਯੁਨੀਵਰਸਿਟੀ ਮਾਡਲ ਸਕੂਲ ਸ਼ਾਮਿਲ ਸਨ। ਯੁਨੀਵਰਸਿਟੀ ਕੈਂਪਸ ਵਿਖੇ ਗੁਰੂ ਤੇਗ ਬਹਾਦਰ ਹਾਲ ਦੇ ਸਾਹਮਣੇ ਵਾਲੇ ਗਰਾਉਂਡ ਵਿੱਚ ਇਹ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਵਾਈਸ ਚਾਂਸਲਰ ਪ੍ਰੋ. ਅਰਵਿੰਦ ਸਮੇਤ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਯੋਗਾ ਦੇ ਵੱਖ-ਵੱਖ ਆਸਣ ਕੀਤੇ।

ਐੱਨ. ਐੱਸ. ਐੱਸ. ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਆਯੂਸ਼ ਮੰਤਰਾਲੇ ਦੇ ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਜਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਅਤੇ ਜੀ-20 ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਤਹਿਤ ਇਸ ‘ਹਰ ਘਰ ਆਂਗਨ ਯੋਗ’ ਵਿਸ਼ੇ ਉੱਤੇ ਇਸ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਸਰੀਰਕ ਸਿਖਿਆ ਵਿਭਾਗ ਤੋਂ ਪਰਵਿੰਦਰ ਸਿੰਘ ਵੱਲੋਂ ਐਨ.ਐਸ.ਐਸ. ਵਲੰਟੀਅਰਜ਼, ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਵੱਖ-ਵੱਖ ਆਸਣ ਕਰਵਾਏ ਗਏ ਜਿਨ੍ਹਾਂ ਵਿੱਚ ਗ੍ਰੀਵਾਆਸਣ, ਸਕੰਦ ਚਾਲਨ ਕ੍ਰਿਆ, ਕਟੀ ਚਾਲਨ, ਤਾੜ ਆਸਣ, ਤ੍ਰਿਕੋਣ ਆਸਣ, ਵਜਰ ਆਸਣ, ਅਰਧ ਹਲ ਆਸਣ, ਪਵਨ ਮੁਕਤ ਆਸਣ, ਪ੍ਰਾਣਾਯਾਮ, ਕਪਾਲਭਾਤੀ, ਭ੍ਰਾਮਰੀ ਆਦਿ ਸ਼ਾਮਲ ਸਨ।

May be an image of 6 people and people practising yoga

ਇਸ ਮੌਕੇ ਸਰੀਰਕ ਸਿਖਿਆ ਵਿਭਾਗ ਤੋਂ ਜਗਜੀਵਨ ਸਿੰਘ ਵੱਲੋਂ ਤਿਆਰ ਕਰਵਾਏ ਯੋਗ (Yoga) ਪ੍ਰੈਕਟਿਸ ਕਮ ਡਾਂਸ ਦੀ ਪੇਸ਼ਕਾਰੀ ਕਰਵਾਈ ਗਈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਮੌਕੇ ਆਪਣੇ ਵਿਚਾਰ ਪ੍ਰਗਟਾਉਂਦਿਆਂ ਕਿਹਾ ਕਿ ਕਰੋਨਾ ਕਾਲ ਤੋ ਲੈ ਕੇ ਹੁਣ ਤੱਕ ਯੁਨੀਵਰਸਿਟੀ ਕੈਂਪਸ ਵਿਖੇ ਹਰ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਇਹ ਸਹੂਲਤ ਵੀ ਦਿੱਤੀ ਹੈ ਕਿ ਜਿਥੇ ਪਿੰਡ ਮੁਹਲੇ ਜਾਂ ਕਲੋਨੀ ਵਿਚ ਯੋਗ ਗਰੁੱਪ ਹੋਵੇਗਾ, ਉਥੇ ਯੋਗ ਇੰਸਟ੍ਰਕਟਰ ਮੁਹੱਈਆ ਕਰਵਾਇਆ ਜਾਵੇਗਾ, ਜੋ ਇੱਕ ਚੰਗੀ ਗੱਲ ਹੈ।ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਕੈਂਪਸ ਵਿਖੇ ਯੋਗਾ ਨਾਲ਼ ਸੰਬੰਧਤ ਗਤਿਿਵਧੀਆਂ ਜਾਰੀ ਰਹਿਣੀਆਂ ਚਾਹੀਦੀਆਂ ਹਨ ਤਾਂ ਜੋ ਵਿਦਿਆਰਥੀ ਅਤੇ ਕਰਮਚਾਰੀ ਇਸ ਨਾਲ ਨਿਰੰਤਰ ਜੁੜ ਸਕਣ।

ਅੰਤ ਵਿੱਚ ਸਰੀਰਿਕ ਸਿੱਖਿਆ ਵਿਭਾਗ ਤੋਂ ਡਾ. ਅਮਰਪ੍ਰੀਤ ਨੇ ਆਏ ਹੋਏ ਵਲੰਟੀਅਰਜ਼, ਵਿਦਿਆਰਥੀ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ। ਇਸ ਯੋਗਾ ਵਰਕਸ਼ਾਪ ਵਿਚ 10 ਸਾਲ ਤੋ ਲੈ ਕੇ 70 ਸਾਲ ਤੱਕ ਦੇ ਵਿਅਕਤੀਆ ਨੇ ਭਾਗ ਲਿਆ। ਇਸ ਅੰਤਰਰਾਸ਼ਟਰੀ ਯੋਗਾ ਦਿਵਸ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ ਅਤੇ ਡਾ. ਸਿਮਰਨਜੀਤ ਸਿੰਘ ਤੋ ਇਲਾਵਾ 200 ਵਲੰਟੀਅਰਜ਼, ਵਿਦਿਆਰਥੀਆ ਅਤੇ ਕਰਮਚਾਰੀਆਂ ਨੇ ਭਾਗ ਲਿਆ।

 

The post 9ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ‘ਚ ਯੋਗਾ ਵਰਕਸ਼ਾਪ ਕਾਰਵਾਈ appeared first on TheUnmute.com - Punjabi News.

Tags:
  • 9th-international-yoga-day
  • breaking-news
  • international-yoga-day
  • news
  • patiala-news
  • punjabi-university
  • punjabi-university-patiala
  • yoga
  • yoga-workshop

ਥਾਣਾ ਲੰਬੀ ਦੀ ਪੁਲਿਸ ਨੇ ਮੋਟਰਸਾਈਕਲ ਤੇ ਟਰੈਕਟਰ ਚੋਰੀ ਕਰਨ ਵਾਲੇ 6 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

Wednesday 21 June 2023 12:57 PM UTC+00 | Tags: arrested breaking-news cm-bhagwant-mann crime lambi-police-station latest-news news the-unmute-breaking-news the-unmute-news the-unmute-punjabi-news thief

ਲੰਬੀ, 21 ਜੂਨ 2023: ਥਾਣਾ ਲੰਬੀ ਪੁਲਿਸ (Lambi Police Station) ਨੇ ਟਰੈਕਟਰ ਤੇ ਮੋਟਰਸਾਈਕਲ ਚੋਰੀ ਕਰਨ ਵਾਲੇ 6 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਪੁਲਿਸ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਜਿੰਦਰ ਸਿੰਘ, ਰਵਿੰਦਰਪਾਲ ਸਿੰਘ, ਲਖਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਅਤੇ ਗਗਨਦੀਪ ਸਿੰਘ ਨਿੰਮ ਵਾਲੀ ਗਲੀ ਇਹਨਾਂ ਦੋਸ਼ੀਆ ਨੇ ਮਿਲ ਕੇ ਗੈਂਗ ਬਣਾਇਆ ਹੋਇਆ ਹੈ, ਜੋ ਬੈਂਕ ਤੋਂ ਟਰੈਕਟਰ ਟਰਾਲੇ ਵਗੈਰਾ ਲੋਨ ਤੇ ਲੈ ਕੇ ਆਪਣੇ ਆਪ ਹੀ ਪਾਸੇ ਕਰਕੇ/ਲੁਕਾ ਛਪਾ ਕੇ ਪੁਲਿਸ ਨੂੰ ਚੋਰੀ ਦੀ ਗਲਤ ਇਤਲਾਹ ਦੇ ਕੇ ਬੈਂਕ ਅਤੇ ਪੁਲਿਸ ਨਾਲ ਧੋਖਾਧੜੀ ਕਰਦੇ ਹਨ।

ਇਸ ਤੋਂ ਇਲਾਵਾ ਇਹਨਾਂ ਨੇ ਆਪਣੇ ਆਪ ਹੋਰ ਵੀ ਟਰੈਕਟਰ ਟਰਾਲੇ ਚੋਰੀ ਕਰਕੇ ਜਾਂ ਪਾਸੇ ਕਰਕੇ ਅੱਗੇ ਵੇਚ ਦਿੰਦੇ ਸਨ । ਦੂਜੇ ਪਾਸੇ ਮੋਟਰਸਾਈਕਲ ਚੋਰੀ ਕਰਨ ਵਾਲੇ ਸੰਦੀਪ ਸਿੰਘ ਉਰਫ ਮਨਦੀਪ ਸਿੰਘ ਉਰਫ ਪੰਨਾ, ਬਲਜੀਤ ਸਿੰਘ ਉਰਫ ਸੋਨੀ, ਮਨਜੀਤ ਕੁਮਾਰ ਅਤੇ ਮਨਦੀਪ ਸਿੰਘ ਵਾਸੀਆਨ ਪਿੰਡ ਪੁਲਿਸ ਦੇ ਹੱਥੀਂ ਚੜ੍ਹੇ ਗਏ, ਪੁਲਿਸ ਮੁਤਾਬਕ ਇਹ ਮੋਟਰਸਾਈਕਲ, ਤਾਂਬੇ ਦੀਆਂ ਤਾਰਾਂ ਅਤੇ ਹੋਰ ਚੋਰੀਆਂ ਕਰਨ ਦੇ ਆਦੀ ਹਨ ਅਤੇ ਤਫਤੀਸ਼ ਦੌਰਾਨ ਚੋਰੀ ਦੇ 2 ਟਰੈਕਟਰ ਅਤੇ 2 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਮੁਕੱਦਮੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ।

The post ਥਾਣਾ ਲੰਬੀ ਦੀ ਪੁਲਿਸ ਨੇ ਮੋਟਰਸਾਈਕਲ ਤੇ ਟਰੈਕਟਰ ਚੋਰੀ ਕਰਨ ਵਾਲੇ 6 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ appeared first on TheUnmute.com - Punjabi News.

Tags:
  • arrested
  • breaking-news
  • cm-bhagwant-mann
  • crime
  • lambi-police-station
  • latest-news
  • news
  • the-unmute-breaking-news
  • the-unmute-news
  • the-unmute-punjabi-news
  • thief

ਵਿਆਹ ਰਜਿਸਟ੍ਰੇਸ਼ਨ ਦੇ ਸਮੇਂ ਧਰਮ ਦੱਸਣਾ ਲਾਜ਼ਮੀ ਨਹੀਂ, ਕੇਰਲ ਸਰਕਾਰ ਵੱਲੋਂ ਸਰਕੂਲਰ ਜਾਰੀ

Wednesday 21 June 2023 01:12 PM UTC+00 | Tags: breaking-news kerala-government kerala-high-court kerala-marriage-act kerala-marriage-act-2008 latest-news marriage-registration news the-unmute-latest-update

ਚੰਡੀਗੜ੍ਹ , 21 ਜੂਨ 2023: ਕੇਰਲ ਸਰਕਾਰ ਨੇ ਇੱਕ ਸਰਕੂਲਰ ਜਾਰੀ ਕੀਤਾ ਹੈ, ਜਿਸਦੇ ਮੁਤਾਬਕ ਹੁਣ ਕੇਰਲ (Kerala) ‘ਚ ਵਿਆਹ ਰਜਿਸਟ੍ਰੇਸ਼ਨ ਦੇ ਸਮੇਂ ਕੋਈ ਵੀ ਰਜਿਸਟਰਾਰ ਧਰਮ ਬਾਰੇ ਨਹੀਂ ਪੁੱਛ ਸਕੇਗਾ। ਜਿਸ ਵਿੱਚ ਰਜਿਸਟਰੇਸ਼ਨ ਸਮੇਂ ਸਿਰਫ ਉਮਰ ਅਤੇ ਵਿਆਹ ਦਾ ਸਬੂਤ ਮੰਗਿਆ ਜਾਵੇਗਾ।

ਪਿਛਲੇ ਸਾਲ ਕੇਰਲ ਹਾਈਕੋਰਟ ਦੇ ਇੱਕ ਹੁਕਮ ਤੋਂ ਬਾਅਦ ਸਰਕਾਰ ਨੂੰ ਇਹ ਸਰਕੂਲਰ ਜਾਰੀ ਕਰਨਾ ਪਿਆ। ਜਿਸ ਵਿੱਚ ਅਦਾਲਤ ਨੇ ਦੋ ਵੱਖ-ਵੱਖ ਧਰਮਾਂ ਦੇ ਇੱਕ ਜੋੜੇ ਨੂੰ ਵਿਆਹ ਰਜਿਸਟ੍ਰੇਸ਼ਨ ਦੀ ਇਜਾਜ਼ਤ ਦਿੱਤੀ ਸੀ। ਦਰਅਸਲ ਰਜਿਸਟਰਾਰ ਨੇ ਧਰਮ ਦਾ ਹਵਾਲਾ ਦਿੰਦੇ ਹੋਏ ਜੋੜੇ ਦੇ ਵਿਆਹ ਨੂੰ ਰਜਿਸਟਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਮਾਮਲਾ ਅਦਾਲਤ ਤੱਕ ਪਹੁੰਚ ਗਿਆ।

ਪਿਛਲੇ ਸਾਲ ਅਕਤੂਬਰ ‘ਚ ਲਲਨ ਅਤੇ ਆਇਸ਼ਾ ਨਾਂ ਦਾ ਜੋੜਾ ਆਪਣੇ ਵਿਆਹ ਦੀ ਰਜਿਸਟਰੇਸ਼ਨ ਕਰਵਾਉਣ ਲਈ ਕੋਚੀ ਨਗਰ ਨਿਗਮ ਦਫਤਰ ਪਹੁੰਚਿਆ ਸੀ। ਨਿਗਮ ਦਾ ਸਕੱਤਰ ਸਥਾਨਕ ਰਜਿਸਟਰਾਰ ਵੀ ਹੈ। ਜਦੋਂ ਦਸਤਾਵੇਜ਼ ਤਸਦੀਕ ਦੀ ਗੱਲ ਆਈ ਤਾਂ ਰਜਿਸਟਰਾਰ ਨੇ ਵਿਆਹ ਨੂੰ ਰਜਿਸਟਰ ਕਰਨ ਤੋਂ ਇਨਕਾਰ ਕਰ ਦਿੱਤਾ। ਰਜਿਸਟਰਾਰ ਨੇ ਦੱਸਿਆ ਕਿ ਲੜਕੀ ਦੀ ਮਾਂ ਹਿੰਦੂ ਹੈ ਜਦਕਿ ਪਿਤਾ ਮੁਸਲਮਾਨ ਹੈ।

ਜਿਸ ਤੋਂ ਬਾਅਦ ਲੜਕੀ ਨੇ ਹਿੰਦੂ ਨਾਲ ਵਿਆਹ ਕਰ ਲਿਆ। ਹਾਲਾਂਕਿ ਜੋੜੇ ਨੇ ਦੱਸਿਆ ਕਿ ਉਨ੍ਹਾਂ ਨੇ ਹਿੰਦੂ ਰੀਤੀ-ਰਿਵਾਜ਼ਾਂ ਨਾਲ ਵਿਆਹ ਕੀਤਾ ਹੈ ਅਤੇ ਇੱਕੋ ਧਰਮ ਦਾ ਪਾਲਣ ਕਰ ਰਹੇ ਹਨ। ਵਿਆਹ ਦਾ ਸਰਟੀਫਿਕੇਟ ਨਾ ਮਿਲਣ ਦੇ ਬਾਵਜੂਦ ਜੋੜੇ ਨੇ ਹਾਈਕੋਰਟ ਵਿੱਚ ਰਜਿਸਟਰਾਰ ਖ਼ਿਲਾਫ਼ ਅਪੀਲ ਕੀਤੀ।

ਹਾਈਕੋਰਟ ਦਾ ਕੀ ਹੁਕਮ ਸੀ?

ਲਲਨ ਅਤੇ ਆਇਸ਼ਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਕੇਰਲ (Kerala) ਹਾਈਕੋਰਟ ਨੇ 12 ਅਕਤੂਬਰ 2022 ਨੂੰ ਹੁਕਮ ਜਾਰੀ ਕੀਤਾ ਸੀ। ਕੇਰਲ ਮੈਰਿਜ ਐਕਟ, 2008 ਦੇ ਤਹਿਤ ਇੱਕ ਜੋੜੇ ਨੂੰ ਵਿਆਹ ਦੀ ਰਜਿਸਟਰੇਸ਼ਨ ਲਈ ਸਿਰਫ਼ ਇਸ ਲਈ ਅਯੋਗ ਨਹੀਂ ਠਹਿਰਾਇਆ ਜਾ ਸਕਦਾ ਕਿਉਂਕਿ ਮਾਤਾ-ਪਿਤਾ ਵਿੱਚੋਂ ਇੱਕ ਵੱਖਰੇ ਧਰਮ ਨਾਲ ਸਬੰਧਤ ਸੀ।

ਜਸਟਿਸ ਪੀਵੀ ਕੁਨਹੀਕ੍ਰਿਸ਼ਨਨ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਜੇਕਰ ਕਿਸੇ ਗਜ਼ਟਿਡ ਅਧਿਕਾਰੀ, ਸੰਸਦ ਮੈਂਬਰ, ਵਿਧਾਇਕ ਜਾਂ ਕਿਸੇ ਸਥਾਨਕ ਸੰਸਥਾ ਦੇ ਮੈਂਬਰ ਨੇ ਨਿਯਮਾਂ ਤਹਿਤ ਵਿਆਹ ਨੂੰ ਮਨਜ਼ੂਰੀ ਦਿੱਤੀ ਹੈ। ਇਸ ਲਈ ਜੇਕਰ ਜੋੜੇ ਦਾ ਧਰਮ ਵੱਖਰਾ ਹੈ ਤਾਂ ਉਨ੍ਹਾਂ ਨੂੰ ਵਿਆਹ ਰਜਿਸਟ੍ਰੇਸ਼ਨ ਸਰਟੀਫਿਕੇਟ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

The post ਵਿਆਹ ਰਜਿਸਟ੍ਰੇਸ਼ਨ ਦੇ ਸਮੇਂ ਧਰਮ ਦੱਸਣਾ ਲਾਜ਼ਮੀ ਨਹੀਂ, ਕੇਰਲ ਸਰਕਾਰ ਵੱਲੋਂ ਸਰਕੂਲਰ ਜਾਰੀ appeared first on TheUnmute.com - Punjabi News.

Tags:
  • breaking-news
  • kerala-government
  • kerala-high-court
  • kerala-marriage-act
  • kerala-marriage-act-2008
  • latest-news
  • marriage-registration
  • news
  • the-unmute-latest-update

ਯੋਗਾ ਭਾਰਤ ਦਾ ਪੁਰਾਣਾ ਸੱਭਿਆਚਾਰ ਤੇ ਕਾਪੀਰਾਈਟ ਫ੍ਰੀ, ਇਹ ਦੁਨੀਆ ਨੂੰ ਜੋੜਦਾ ਹੈ: PM ਮੋਦੀ

Wednesday 21 June 2023 01:30 PM UTC+00 | Tags: breaking-news health indias-ancient-culture international-day-yoga news united-nation united-nations-headquarters usa. yoga-program

ਚੰਡੀਗੜ੍ਹ , 21 ਜੂਨ 2023: ਅਮਰੀਕਾ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੋਗ ਦਿਵਸ ਦੇ ਪ੍ਰੋਗਰਾਮ ਦੀ ਅਗਵਾਈ ਕਰਨ ਲਈ ਅੱਜ ਯਾਨੀ ਬੁੱਧਵਾਰ ਨੂੰ ਸੰਯੁਕਤ ਰਾਸ਼ਟਰ ਹੈੱਡਕੁਆਰਟਰ ਪਹੁੰਚੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਗ (Yoga) ਪ੍ਰੋਗਰਾਮ ‘ਚ ਕਿਹਾ ਕਿ ਯੋਗ ਦਾ ਮਤਲਬ ਹੈ- ਇਕਜੁੱਟ। ਉਨ੍ਹਾਂ ਕਿਹਾ ਮੈਨੂੰ ਯਾਦ ਹੈ ਕਿ ਮੈਂ ਇੱਥੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਦਾ ਪ੍ਰਸਤਾਵ ਰੱਖਿਆ ਸੀ। ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਲਈ ਭਾਰਤ ਦੇ ਨਾਲ-ਨਾਲ ਪੂਰੀ ਦੁਨੀਆ ਇਕਜੁੱਟ ਹੋਈ। ਯੋਗਾ ਭਾਰਤ ਤੋਂ ਆਇਆ ਹੈ, ਇਹ ਭਾਰਤ ਦੇ ਪੁਰਾਣੇ ਸੱਭਿਆਚਾਰ ਅਤੇ ਕਾਪੀਰਾਈਟ ਤੋਂ ਮੁਕਤ ਹੈ।

Image

 

ਉਨ੍ਹਾਂ ਕਿਹਾ ਕਿ ਤੁਸੀਂ ਕਿਤੇ ਵੀ ਯੋਗਾ (Yoga) ਕਰ ਸਕਦੇ ਹੋ, ਇਹ ਲਚਕਦਾਰ ਹੈ। ਇਹ ਸਭ ਸੱਭਿਆਚਾਰਾਂ ਲਈ ਹੈ। ਯੋਗਾ ਜੀਵਨ ਜਿਊਣ ਦਾ ਇੱਕ ਤਰੀਕਾ ਹੈ। ਯੋਗ ਸਿਖਾਉਂਦਾ ਹੈ ਕਿ ਕਿਵੇਂ ਆਪਣੇ ਆਪ ਅਤੇ ਸੰਸਾਰ ਨਾਲ ਸ਼ਾਂਤੀ ਨਾਲ ਰਹਿਣਾ ਹੈ। ਉਨ੍ਹਾਂ ਕਿਹਾ ਕਿ ਯੋਗ ਦੁਨੀਆ ਨੂੰ ਜੋੜ ਰਿਹਾ ਹੈ।

Image

ਜਿਕਰਯੋਗ ਹੈ ਕਿ ਇਹ ਸਮਾਗਮ ਸੰਯੁਕਤ ਰਾਸ਼ਟਰ ਦੇ ਉੱਤਰੀ ਲਾਅਨ ਦੇ ਗਾਰਡਨ ਵਿੱਚ ਹੋ ਰਿਹਾ ਹੈ। ਇਸ ਵਿੱਚ ਨਿਊਯਾਰਕ ਦੇ ਮੇਅਰ ਐਰਿਕ ਐਡਮ, ਸ਼ੈੱਫ ਵਿਕਾਸ ਖੰਨਾ, ਸੰਯੁਕਤ ਰਾਸ਼ਟਰ ਮਹਾਸਭਾ ਦੀ ਪ੍ਰਧਾਨ ਸਬਾ ਕੋਰੋਸੀ ਸਮੇਤ 180 ਦੇਸ਼ਾਂ ਦੇ ਲੋਕਾਂ ਨੇ ਸ਼ਿਰਕਤ ਕੀਤੀ।ਪ੍ਰਧਾਨ ਮੰਤਰੀ ਨੇ ਲਾਅਨ ਵਿੱਚ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਹਾਰ ਪਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਤੋਂ ਪਹਿਲਾਂ ਸਵੇਰੇ ਪੀਐਮ ਮੋਦੀ ਨੇ ਯੋਗ ਦਿਵਸ ‘ਤੇ ਲੋਕਾਂ ਨੂੰ ਵਧਾਈ ਦਿੱਤੀ ਸੀ।

Image

The post ਯੋਗਾ ਭਾਰਤ ਦਾ ਪੁਰਾਣਾ ਸੱਭਿਆਚਾਰ ਤੇ ਕਾਪੀਰਾਈਟ ਫ੍ਰੀ, ਇਹ ਦੁਨੀਆ ਨੂੰ ਜੋੜਦਾ ਹੈ: PM ਮੋਦੀ appeared first on TheUnmute.com - Punjabi News.

Tags:
  • breaking-news
  • health
  • indias-ancient-culture
  • international-day-yoga
  • news
  • united-nation
  • united-nations-headquarters
  • usa.
  • yoga-program

SAFF Championship: ਟੂਰਨਾਮੈਂਟ ਦੇ ਪਹਿਲੇ ਮੈਚ 'ਚ ਪਾਕਿਸਤਾਨ ਅਤੇ ਭਾਰਤ ਆਹਮੋ-ਸਾਹਮਣੇ

Wednesday 21 June 2023 01:48 PM UTC+00 | Tags: breaking-news games indian-football-team news saff saff-championship south-asian-football-federation sports-news sunil-chhetri

ਚੰਡੀਗੜ੍ਹ , 21 ਜੂਨ 2023: ਸਾਊਥ ਏਸ਼ੀਅਨ ਫੁੱਟਬਾਲ ਫੈਡਰੇਸ਼ਨ (SAFF) ਚੈਂਪੀਅਨਸ਼ਿਪ ਦੀ ਸ਼ੁਰੂਆਤ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਨਾਲ ਹੋਣ ਜਾ ਰਹੀ ਹੈ । ਭਾਰਤੀ ਫੁੱਟਬਾਲ ਟੀਮ 21 ਜੂਨ ਤੋਂ ਸ਼ੁਰੂ ਹੋਣ ਵਾਲੇ ਟੂਰਨਾਮੈਂਟ ਦੇ ਪਹਿਲੇ ਮੈਚ ਵਿੱਚ ਪਾਕਿਸਤਾਨ ਨਾਲ ਭਿੜੇਗੀ। ਇਹ ਮੈਚ ਸ਼੍ਰੀਕਾਂਤੀਰਾਵਾ ਸਟੇਡੀਅਮ ‘ਚ ਖੇਡਿਆ ਜਾਵੇਗਾ। 14ਵੀਂ ਸੈਫ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੀਆਂ ਅੱਠ ਟੀਮਾਂ ਨੂੰ ਦੋ ਗਰੁੱਪਾਂ ਵਿੱਚ ਵੰਡਿਆ ਗਿਆ ਹੈ। ਗਰੁੱਪ-ਏ ਵਿੱਚ ਭਾਰਤ ਦੇ ਨਾਲ ਕੁਵੈਤ, ਨੇਪਾਲ ਅਤੇ ਪਾਕਿਸਤਾਨ ਦੀ ਟੀਮ ਵੀ ਹੈ। ਜਦੋਂ ਕਿ ਗਰੁੱਪ-ਬੀ ਵਿੱਚ ਲੇਬਨਾਨ, ਮਾਲਦੀਵ, ਭੂਟਾਨ ਅਤੇ ਬੰਗਲਾਦੇਸ਼ ਹਨ।

ਸੁਨੀਲ ਛੇਤਰੀ ਦੀ ਅਗਵਾਈ ਵਾਲੀ ਭਾਰਤੀ ਟੀਮ ਇਸ ਟੂਰਨਾਮੈਂਟ ਵਿੱਚ ਫੀਫਾ ਦੀ ਸਰਵੋਤਮ ਰੈਂਕਿੰਗ ਵਾਲੀ ਟੀਮ ਹੈ। ਭਾਰਤੀ ਟੀਮ ਫੀਫਾ ਰੈਂਕਿੰਗ ‘ਚ 101ਵੇਂ ਸਥਾਨ ‘ਤੇ ਹੈ। ਇਸ ਦੇ ਨਾਲ ਹੀ ਇਸ ਟੂਰਨਾਮੈਂਟ ‘ਚ ਖੇਡਣ ਵਾਲੀਆਂ ਟੀਮਾਂ ‘ਚ ਪਾਕਿਸਤਾਨ ਦੀ ਰੈਂਕਿੰਗ ਸਭ ਤੋਂ ਖਰਾਬ ਹੈ। ਫੀਫਾ ਰੈਂਕਿੰਗ ‘ਚ ਪਾਕਿਸਤਾਨ 195ਵੇਂ ਸਥਾਨ ‘ਤੇ ਹੈ। ਅਜਿਹੇ ‘ਚ ਟੂਰਨਾਮੈਂਟ ਦੇ ਪਹਿਲੇ ਮੈਚ ‘ਚ ਭਾਰਤ ਦੀ ਜਿੱਤ ਯਕੀਨੀ ਮੰਨੀ ਜਾ ਰਹੀ ਹੈ।

ਭਾਰਤ ਅਤੇ ਪਾਕਿਸਤਾਨ ਵਿਚਾਲੇ ਇਹ ਮੈਚ ਬੈਂਗਲੁਰੂ ਦੇ ਸ਼੍ਰੀਕਾਂਤੀਰਵਾ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਇਹ ਮੈਚ ਸਟਾਰ ਸਪੋਰਟਸ ਨੈੱਟਵਰਕ ‘ਤੇ ਟੀਵੀ ‘ਤੇ ਪ੍ਰਸਾਰਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਸ ਮੈਚ ਦੀ ਆਨਲਾਈਨ ਸਟ੍ਰੀਮਿੰਗ ਫੈਨਕੋਡ ਐਪ ‘ਤੇ ਕੀਤੀ ਜਾਵੇਗੀ। ਤੁਸੀਂ ਇਸ ਮੈਚ ਨੂੰ ਆਪਣੇ ਫੋਨ ਜਾਂ ਲੈਪਟਾਪ ‘ਤੇ ਫੈਨਕੋਡ 1 ਰਾਹੀਂ ਦੇਖ ਸਕਦੇ ਹੋ।

The post SAFF Championship: ਟੂਰਨਾਮੈਂਟ ਦੇ ਪਹਿਲੇ ਮੈਚ ‘ਚ ਪਾਕਿਸਤਾਨ ਅਤੇ ਭਾਰਤ ਆਹਮੋ-ਸਾਹਮਣੇ appeared first on TheUnmute.com - Punjabi News.

Tags:
  • breaking-news
  • games
  • indian-football-team
  • news
  • saff
  • saff-championship
  • south-asian-football-federation
  • sports-news
  • sunil-chhetri

ਗਾਇਕ ਅਤੇ ਰੈਪਰ ਹਨੀ ਸਿੰਘ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਦਿੱਲੀ ਪੁਲਿਸ ਤੋਂ ਮੰਗੀ ਸੁਰੱਖਿਆ

Wednesday 21 June 2023 02:00 PM UTC+00 | Tags: aam-aadmi-party breaking-news cm-bhagwant-mann delhi-police honey-singh latest-news latest-nws news nwes singer the-unmute-breaking the-unmute-breaking-news threat-call

ਚੰਡੀਗੜ੍ਹ , 21 ਜੂਨ 2023: ਗਾਇਕ ਅਤੇ ਰੈਪਰ ਹਨੀ ਸਿੰਘ (Honey Singh) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਹਨੀ ਸਿੰਘ ਨੇ ਇਸ ਦੀ ਸ਼ਿਕਾਇਤ ਦਿੱਲੀ ਪੁਲਿਸ ਨੂੰ ਕੀਤੀ ਹੈ। ਉਨ੍ਹਾਂ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੂੰ ਕੈਨੇਡਾ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ ਵੱਲੋਂ ਧਮਕੀਆਂ ਦਿੱਤੀਆਂ ਗਈਆਂ ਹਨ।

ਦਿੱਲੀ ਪੁਲਿਸ ਮੁਤਾਬਕ ਹਨੀ ਸਿੰਘ ਨੇ ਬੁੱਧਵਾਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਸਪੈਸ਼ਲ ਸੀਪੀ ਨਾਲ ਮੁਲਾਕਾਤ ਕੀਤੀ। ਕੈਨੇਡਾ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਰੈਪਰ ਅਤੇ ਗਾਇਕ ਹਨੀ ਸਿੰਘ ਨੂੰ ਵਾਇਸ ਨੋਟ ਰਾਹੀਂ ਧਮਕੀ ਦਿੱਤੀ ਹੈ। ਹਨੀ ਸਿੰਘ ਦੇ ਦਫਤਰ ਦੀ ਤਰਫੋਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਸ਼ਿਕਾਇਤ ਦਿੱਤੀ ਗਈ ਹੈ। ਸਪੈਸ਼ਲ ਸੈੱਲ ਵੌਇਸ ਨੋਟ ਦੀ ਜਾਂਚ ਕਰਦੇ ਹੋਏ ਅੱਗੇ ਦੀ ਜਾਂਚ ਕਰ ਰਿਹਾ ਹੈ। ਹਨੀ ਸਿੰਘ ਨੇ ਦਿੱਲੀ ਪੁਲਿਸ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।

ਹਨੀ ਸਿੰਘ (Honey Singh) ਨੇ ਦੱਸਿਆ ਕਿ ਜਦੋਂ ਮੇਰੇ ਮੈਨੇਜਰ ਦਾ ਮੈਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਫੋਨ ਆਇਆ ਤਾਂ ਮੈਂ ਉਸ ਸਮੇਂ ਅਮਰੀਕਾ ‘ਚ ਸੀ। ਮੈਂ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਹੈ ਅਤੇ ਉਹ ਮਾਮਲੇ ਦੀ ਜਾਂਚ ਕਰਨਗੇ। ਮੈਨੂੰ ਲੱਗਦਾ ਹੈ ਕਿ ਵਿਸ਼ੇਸ਼ ਸੈੱਲ ਮਾਮਲੇ ਦੀ ਜਾਂਚ ਕਰੇਗਾ। ਮੈਂ ਉਨ੍ਹਾਂ ਨੂੰ ਪੂਰੀ ਜਾਣਕਾਰੀ ਅਤੇ ਸਬੂਤ ਦੇ ਦਿੱਤੇ ਹਨ। ਗੋਲਡੀ ਬਰਾੜ ਵੀ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ ਹੈ ਅਤੇ ਫਿਲਹਾਲ ਉਹ ਇਸ ਸਮੇਂ ਵਿਦੇਸ਼ ਵਿੱਚ ਹੈ।

The post ਗਾਇਕ ਅਤੇ ਰੈਪਰ ਹਨੀ ਸਿੰਘ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਦਿੱਲੀ ਪੁਲਿਸ ਤੋਂ ਮੰਗੀ ਸੁਰੱਖਿਆ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • delhi-police
  • honey-singh
  • latest-news
  • latest-nws
  • news
  • nwes
  • singer
  • the-unmute-breaking
  • the-unmute-breaking-news
  • threat-call

ਚੰਡੀਗੜ੍ਹ/ਮੋਹਾਲੀ, 21 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ (PUNJAB POLICE) ਨੇ ਮੋਹਾਲੀ ਤੋਂ ਪਾਕਿਸਤਾਨ ਦੀ ਆਈ.ਐਸ.ਆਈ ਦੀ ਹਮਾਇਤ ਪ੍ਰਾਪਤ ਇੱਕ ਸਰਹੱਦ ਪਾਰ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਦੇ ਨਾਲ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਅ ਏ.ਆਈ.ਜੀ. ਐਸ.ਐਸ.ਓ.ਸੀ. , ਐਸ.ਏ.ਐਸ. ਨਗਰ , ਅਸ਼ਵਨੀ ਕਪੂਰ ਨੇ ਅੱਜ ਦੱਸਿਆ ਕਿ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .30 ਬੋਰ ਦੇ ਦੋ ਪਿਸਤੌਲਾਂ ਸਮੇਤ ਦਸ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਗਿਰਫਤਾਰੀ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਉਰਫ਼ ਅਰਮਾਨ ਚੌਹਾਨ ਵਾਸੀ ਪਿੰਡ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਅਤੇ ਰੋਹਿਤ ਸਿੰਘ ਵਾਸੀ ਰਾਜਸਥਾਨ ਸ੍ਰੀ ਗੰਗਾਨਗਰ ਵਜੋਂ ਹੋਈ ਹੈ। ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹਨ, ਜਦੋਂ ਕਿ ਉਕਤ ਰਾਜਸਥਾਨ ਵਿੱਚ ਵੀ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਬਤ ਦਰਜ ਕੇਸ ਵਿੱਚ ਵੀ ਐਨ.ਸੀ.ਬੀ. ਨੂੰ ਲੋੜੀਂਦੇ ਹਨ।

ਏ.ਆਈ.ਜੀ. ਅਸ਼ਵਨੀ ਕਪੂਰ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਸਰਹੱਦ ਪਾਰ ਤਸਕਰੀ ਦੇ ਇੱਕ ਉੱਚ ਸੰਗਠਿਤ ਮਾਡਿਊਲ ਦੇ ਮੁੱਖ ਮੈਂਬਰ ਹਨ, ਜਿਨ੍ਹਾਂ ਦੇ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨਾਲ ਸਿੱਧੇ ਸਬੰਧ ਹਨ। ਉਨ੍ਹਾਂ ਨੇ ਕਿਹਾ ਕਿ ਇਹ ਮਾਡਿਊਲ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ, ਜੋ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ ਹੈ।

ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਰਾ, ਜੋ ਕਿ ਪੇਸ਼ੇ ਤੋਂ ਇੱਕ ਮਾਡਲ ਅਤੇ ਗਾਇਕ ਹੈ, ਨੇ ਹਵਾਲਾ ( ਗੈਰਕਾਨੂੰਨੀ ਤੇ ਗੁਪਤ ਤਰੀਕੇ ਨਾਲ ਪੈਸਾ ਇਧਰ-ਉਧਰ ਕਰਨਾ) ਰਾਹੀਂ ਫੰਡ ਟਰਾਂਸਫਰ ਕਰਨ , ਜੋ ਸਰਹੱਦ ਪਾਰ ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤਿਆ ਜਾਂਦਾ ਹੈ।

ਦੂਜਾ ਦੋਸ਼ੀ ਰੋਹਿਤ ਸਿੰਘ , ਗੁਰਪ੍ਰੀਤ ਸਿੰਘ ਉਰਫ਼ ਗੋਰਾ ਰਾਹੀਂ ਰਾਜਸਥਾਨ ਅਤੇ ਪੰਜਾਬ ਸਰਹੱਦ ਦੇ ਨਾਲ-ਨਾਲ ਪਾਕਿਸਤਾਨੀ ਇਕਾਈਆਂ ਨੂੰ ਲੋਕੇਸ਼ਨ ਕੋਆਰਡੀਨੇਟ ਦੀ ਜਾਣਕਾਰੀ ਉਪਲਬਧ ਕਰਾਉਂਦਾ ਸੀ ਅਤੇ ਇਸ ਤਰ੍ਹਾਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਬਰਾਮਦ ਕਰਨ ਦੀ ਸਹੂਲਤ ਦਿੰਦਾ ਸੀ। ਏਆਈਜੀ ਨੇ ਕਿਹਾ ਕਿ ਇਸ ਮਾਡਿਊਲ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਕਾਬੂ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

The post ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ISI ਹਮਾਇਤ ਪ੍ਰਾਪਤ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫ਼ਾਸ਼, ਦੋ ਕਾਰਕੁੰਨ ਪਿਸਤੌਲਾਂ ਸਮੇਤ ਕਾਬੂ appeared first on TheUnmute.com - Punjabi News.

Tags:
  • breaking-news
  • drug-smuggling-module
  • latest-news
  • news
  • pak-isi-backed
  • punjab-dgp
  • punjab-police
  • the-unmute-punjabi-news

ਤੇਲੰਗਾਨਾ ਦੀ ਤਰਜ਼ 'ਤੇ ਪੰਜਾਬ ਦੇ ਐਸ.ਸੀ. ਤੇ ਬੀ.ਸੀ. ਵਰਗ ਲਈ ਭਲਾਈ ਸਕੀਮਾਂ ਸ਼ੁਰੂ ਕਰਾਂਗੇ: ਡਾ. ਬਲਜੀਤ ਕੌਰ

Wednesday 21 June 2023 02:16 PM UTC+00 | Tags: aam-aadmi-party cm-bhagwant-mann dr-baljit-kaur latest-news minority-sections news punjab-government sc sc-and-bc-communities telangana the-unmute-breaking-news

ਚੰਡੀਗੜ੍ਹ, 21 ਜੂਨ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇਲੰਗਾਨਾ ਦੀ ਤਰਜ਼ 'ਤੇ ਪੰਜਾਬ ਦੇ ਐਸ.ਸੀ. ਤੇ ਬੀ.ਸੀ. ਅਤੇ ਘੱਟ ਗਿਣਤੀ ਵਰਗ ਲਈ ਭਲਾਈ ਸਕੀਮਾਂ ਸ਼ੁਰੂ ਕਰੇਗੀ ਤਾਂ ਜੋ ਇਨ੍ਹਾਂ ਵਰਗਾਂ ਨਾਲ ਸਬੰਧਤ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।

ਪਿਛਲੇ ਦਿਨੀਂ ਸਟੇਟ ਡੈਲੀਗੇਟ ਵਜੋਂ ਤੇਲੰਗਾਨਾ ਸੂਬੇ ਦਾ ਦੌਰਾ ਕਰ ਚੁੱਕੇ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ੍ਰੇਣੀ ਵਰਗ ਦੇ ਲੋਕਾਂ ਦੇ ਭਵਿੱਖ ਨੂੰ ਉਜਵਲ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਇਸੇ ਲੜੀ ਤਹਿਤ ਡਾ. ਬਲਜੀਤ ਕੌਰ ਨੇ ਤੇਲੰਗਾਨਾ ਸੂਬੇ ਦਾ ਦੌਰਾ ਕਰਕੇ ਉੱਥੋਂ ਦੇ ਸੀਨੀਅਰ ਅਧਿਕਾਰੀ, ਸਕੱਤਰ ਅਤੇ ਡਾਇਰੈਕਟਰਜ਼ ਨਾਲ ਮੀਟਿੰਗ ਕਰਕੇ ਵੱਖ-ਵੱਖ ਭਲਾਈ ਸਕੀਮਾ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੇ ਨਾਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਜੀ. ਰਮੇਸ਼ ਕੁਮਾਰ, ਡਾਇਰੈਕਟਰ ਜਸਪ੍ਰੀਤ ਸਿੰਘ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੀ ਦੌਰਾ ਕਰਨ ਵਾਲੀ ਟੀਮ 'ਚ ਸ਼ਾਮਲ ਸਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਤੇਲੰਗਾਨਾ ਵੱਲੋਂ ਸਟਾਰਟ-ਅੱਪ ਸਕੀਮ ਅਤੇ ਦਲਿਤ ਭਾਈਚਾਰੇ ਨੂੰ ਬਿਜਨਸ ਜਨਰੇਟ ਕਰਵਾਉਣ ਲਈ ਸਰਕਾਰ ਵੱਲੋਂ ਟੀ-ਹੱਬ (ਟੈਕਨੋਲੋਜੀ ਹੱਬ) ਬਣਾਇਆ ਹੋਇਆ ਹੈ, ਜਿਸ ਵਿੱਚ ਸਟਾਰਟ-ਅੱਪ ਲਈ ਫੰਡਿੰਗ ਵੀ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਤੇਲੰਗਾਨਾ ਦੇ ਰਿਹਾਇਸ਼ੀ ਸਕੂਲਾਂ ਦਾ ਮਾਡਲ ਕੰਨਸੈਪਟ 1970 ਤੋਂ ਚੱਲ ਰਿਹਾ ਹੈ, ਜਿੱਥੇ ਰਿਹਾਇਸ਼ੀ ਸਕੂਲ, ਡਿਗਰੀ ਕਾਲਜ ਅਤੇ ਵੱਖ-ਵੱਖ ਸੈਂਟਰ ਆਫ਼ ਐਕਸੀਲੈਂਸ ਚੱਲ ਰਹੇ ਹਨ।

ਇਸੇ ਤਰ੍ਹਾਂ 'ਦਲਿਤ ਬੰਧੂ' ਸਕੀਮ ਅਨੁਸੂਚਿਤ ਜਾਤੀ ਡਿਵੈਲਪਮੈਂਟ ਵਿਭਾਗ ਦੀ ਲੈਂਡ ਮਾਰਕ ਸਕੀਮ ਹੈ। ਇਸ ਸਕੀਮ ਵਿੱਚ 10 ਲੱਖ ਰੁਪਏ ਪ੍ਰਤੀ ਲਾਭਪਾਤਰੀ ਨੂੰ ਲਾਭ ਪ੍ਰਦਾਨ ਕੀਤਾ ਜਾਂਦਾ ਹੈ ਤਾਂ ਜੋ ਲਾਭਪਾਤਰੀ ਸਵੈ ਆਮਦਨ ਜਨਰੇਟ ਕਰਨ ਦੇ ਯੋਗ ਹੋ ਸਕਣ। ਇਸ ਦੌਰਾਨ ਪੰਜਾਬ ਸਰਕਾਰ ਦੇ ਅਧਿਕਾਰੀਆਂ ਵੱਲੋਂ ਯਦਾਦਰੀ ਭੁਵਨਾਗਿਰੀ ਜਿਲ੍ਹੇ ਦਾ ਦੌਰਾ ਕਰਕੇ ਇਸ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਵਿਚਾਰ ਚਰਚਾ ਵੀ ਕੀਤੀ ਗਈ।

ਉਨ੍ਹਾਂ (Dr. Baljit Kaur) ਦੱਸਿਆ ਕਿ ਤੇਲੰਗਾਨਾ ਦੇ ਨੌਜਵਾਨਾਂ ਨੂੰ ਹੁਨਰ ਵਿਕਾਸ ਦੀ ਸਿਖਲਾਈ ਦੇਣ ਲਈ ਨੌਜਵਾਨਾਂ ਨੂੰ ਨਿਵੇਕਲੀਆਂ ਤਕਨੀਕਾਂ ਰਾਹੀਂ ਟ੍ਰੇਨਿੰਗ ਮੁਹੱਈਆ ਕਰਵਾ ਕੇ ਤਕਨੀਕੀ ਮਾਹਿਰ ਬਣਾਇਆ ਜਾ ਰਿਹਾ ਹੈ ਤਾਂ ਜੋ ਲੋੜਵੰਦ ਨੌਜਵਾਨ ਟਰੇਨਿੰਗ ਹਾਸਿਲ ਕਰਕੇ ਸਵੈ-ਰੁਜ਼ਗਾਰ ਸ਼ੁਰੂ ਕਰ ਸਕਣ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਤੇਲੰਗਾਨਾ ਸੂਬੇ ਦੀਆਂ ਇਨ੍ਹਾਂ ਸਕੀਮਾਂ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਵਿੱਚ ਵੀ ਇਸੇ ਤਰਜ਼ ਤੇ ਇਹ ਸਕੀਮਾਂ ਲਾਗੂ ਕਰਨ ਲਈ ਛੇਤੀ ਹੀ ਮੁੱਖ ਮੰਤਰੀ ਸ. ਭਗਵੰਤ ਮਾਨ ਨਾਲ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਨੇੜ ਭਵਿੱਖ ਵਿੱਚ ਇਹ ਭਲਾਈ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ ਤਾਂ ਜੋ ਸੂਬੇ ਦੇ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਗਰੀਬ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਦੇ ਕੇ ਆਤਮ ਨਿਰਭਰ ਬਣਾਇਆ ਜਾ ਸਕੇ।

The post ਤੇਲੰਗਾਨਾ ਦੀ ਤਰਜ਼ 'ਤੇ ਪੰਜਾਬ ਦੇ ਐਸ.ਸੀ. ਤੇ ਬੀ.ਸੀ. ਵਰਗ ਲਈ ਭਲਾਈ ਸਕੀਮਾਂ ਸ਼ੁਰੂ ਕਰਾਂਗੇ: ਡਾ. ਬਲਜੀਤ ਕੌਰ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • dr-baljit-kaur
  • latest-news
  • minority-sections
  • news
  • punjab-government
  • sc
  • sc-and-bc-communities
  • telangana
  • the-unmute-breaking-news

ਚੰਡੀਗੜ੍ਹ, 21 ਜੂਨ 2023: ਹਰ ਨਸ਼ਾ ਪੀੜਤ ਨਾਲ ਇੱਕ ਮਰੀਜ਼ ਵਾਂਗ ਅਤੇ ਹਮਦਰਦੀ ਨਾਲ ਪੇਸ਼ ਆਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਅੱਗੇ ਤੋਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਲਈ ਨੀਤੀ ਲਿਆਉਣ 'ਤੇ ਵਿਚਾਰ ਕਰ ਰਹੀ ਹੈ। ਉਹਨਾਂ ਕਿਹਾ ਕਿ ਅਪਰਾਧ ਮੁਕਤ ਕਰਨ ਦਾ ਇਹ ਭਾਵ ਨਹੀਂ ਹੈ ਕਿ ਨਸ਼ੇ ਕਾਨੂੰਨਨ ਤੌਰ ਹੋ ਜਾਣਗੇ, ਇਹ ਗੈਰ-ਕਾਨੂੰਨੀ ਤੇ ਰੋਕ-ਅਧੀਨ ਹੀ ਰਹਿਣਗੇ।

ਇਸ ਨੀਤੀ ਦਾ ਮਕਸਦ ਨਸ਼ਾ-ਗ੍ਰਸਤ ਜਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਮਰੀਜ਼ਾਂ – ਜੋ ਕਿ ਮਾਮੂਲੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਫੜੇ ਜਾਣਗੇ , ਨੂੰ ਜੇਲ੍ਹਾਂ ਵਿੱਚ ਸੁੱਟਣ ਦੀ ਬਜਾਏ ਇਲਾਜ ਕਰਵਾਉਣਾ ਅਤੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਣਾ ਹੈ । ਉਹਨਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਨਾਲ ਪੁਲਿਸ ਵਲੋਂ ਸਖ਼ਤੀ ਨਾਲ ਹੀ ਨਿਪਟਿਆ ਜਾਵੇਗਾ ।

ਸਿਹਤ ਮੰਤਰੀ ਇੱਥੇ , ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨਾਲ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਆਯੋਜਿਤ “ਪੰਜਾਬ ਵਿੱਚ ਮਾਨਸਿਕ ਸਿਹਤ ਮੁੱਦਿਆਂ ਅਤੇ ਦਖਲਅੰਦਾਜ਼ੀ ਬਾਰੇ ਮਾਹਿਰਾਂ ਦੀ ਮੀਟਿੰਗ” ਦੀ ਪ੍ਰਧਾਨਗੀ ਕਰ ਰਹੇ ਸਨ, ਜਿਸ ਵਿੱਚ ਏਮਜ਼ ਦਿੱਲੀ ਦੇ ਪ੍ਰੋਫੈਸਰ ਡਾ. ਅਤੁਲ ਅੰਬੇਕਰ ਅਤੇ ਪੀਜੀਆਈ ਵਿੱਚ ਮਨੋਵਿਗਿਆਨ ਦੇ ਪ੍ਰੋਫੈਸਰ ਅਤੇ ਮੁਖੀ ਡਾ. ਦੇਬਾਸ਼ੀਸ਼ ਬਾਸੂ ਸਮੇਤ ਪ੍ਰਮੁੱਖ ਬੁਲਾਰਿਆਂ ਨੇ ਭਾਗ ਲਿਆ।

ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੇ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਆਬਾਦੀ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਨਸ਼ਿਆਂ ਦਾ ਇਹ ਕੋਹੜ ਸੂਬੇ ਦੀ ਤਰੱਕੀ ਤੇ ਵਿਕਾਸ ਵੱਡਾ ਅੜਿੱਕਾ ਬਣਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟ ਕੇ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਨੀਤੀ ਘੜੀ ਜਾ ਰਹੀ ਹੈ, ਜਿਸ ਮੁਤਾਬਕ ਹਾਲਾਤ ਨਾਲ ਨਜਿੱਠਣ ਲਈ ਬਹੁ-ਪੱਖੀ ਅਤੇ ਬਹੁ-ਅਨੁਸ਼ਾਸਨੀ ਪਹੁੰਚ ਨੂੰ ਤਰਜੀਹੀ ਆਧਾਰ 'ਤੇ ਵਰਤਿਆ ਜਾਵੇਗਾ। ਉਨ੍ਹਾਂ ਕਿਹਾ, "ਅਸੀਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਹਤ ਵਿਭਾਗ ਅਤੇ ਸਮਾਜਿਕ ਸੁਰੱਖਿਆ, ਯੁਵਕ ਮਾਮਲੇ ਅਤੇ ਸਿੱਖਿਆ ਸਮੇਤ ਸਾਰੇ ਵਿਭਾਗਾਂ ਦਰਮਿਆਨ ਤਾਲਮੇਲ ਜ਼ਰੀਏ ਕੰਮ ਕਰਨ ਦੀ ਯੋਜਨਾ ਬਣਾ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਵਿੱਚ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਵਿਭਾਗ ਦਾ ਸਹਿਯੋਗ ਵੀ ਲਿਆ ਜਾਵੇਗਾ, ਜੋ ਨਸ਼ਾ ਛੱਡ ਚੁੱਕੇ ਮਰੀਜ਼ਾਂ ਨੂੰ ਹੁਨਰ ਅਤੇ ਨੌਕਰੀਆਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਪਰਤਣ ਲਈ ਮਦਦ ਕਰਨਗੇ।

ਡਾ਼ ਬਲਬੀਰ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਮਨੋਰੋਗੀ ਡਾਕਟਰਾਂ ਦੀਆਂ ਸੇਵਾਵਾਂ ਲੈਣ ਦੇ ਨਿਰਦੇਸ਼ ਦਿੱਤੇ ਅਤੇ ਪ੍ਰਾਈਵੇਟ ਪ੍ਰੈਕਟੀਸ਼ਨਰਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਨਾਲ ਮਿਲ ਕੇ ਕੰਮ ਕਰਨ ਲਈ ਪ੍ਰੇਰਿਆ।ਡਾ. ਬਲਜੀਤ ਕੌਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਆਪਣੇ ਵਿਭਾਗ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ ਨੇ ਸਿਹਤ ਮੰਤਰੀ ਨੂੰ ਸਰਕਾਰ ਦੀਆਂ ਸਿਹਤ ਨੀਤੀਆਂ ਨੂੰ ਇੰਨ-ਬਿੰਨ ਲਾਗੂ ਕਰਨ ਦਾ ਭਰੋਸਾ ਦਿੱਤਾ। ਸਕੱਤਰ ਸਿਹਤ ਕਮ ਐਮਡੀ ਐਨਐਚਐਮ ਡਾ. ਅਭਿਨਵ ਤ੍ਰਿਖਾ ਨੇ ਲੋਕਾਂ ਦੀ ਮਾਨਸਿਕ ਸਿਹਤ ਨਾਲ ਜੁੜੇ ਮੁੱਦਿਆਂ ਵਿੱਚ ਮਦਦ ਕਰਨ ਲਈ 'ਟੈਲੀ ਮਾਨਸ ਹੈਲਪਲਾਈਨ' ਬਾਰੇ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ।

ਇਸ ਮੌਕੇ ਏ.ਡੀ.ਜੀ.ਪੀ ਜੇਲ੍ਹਾਂ ਅਰੁਣ ਪਾਲ ਸਿੰਘ, ਵਿਸ਼ੇਸ਼ ਸਕੱਤਰ ਸਿਹਤ ਡਾ.ਅਦੀਪਾ ਕਾਰਤਿਕ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ (ਈ.ਐਸ.ਆਈ.) ਡਾ. ਸੀਮਾ, ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ, ਪ੍ਰੋਫੈਸਰ ਜੀ.ਐਮ.ਸੀ ਫ਼ਰੀਦਕੋਟ ਡਾ: ਪਿਰਦੱਤ ਬਾਂਸਲ, ਪ੍ਰੋਫੈਸਰ ਜੀ.ਐਮ.ਸੀ. ਅੰਮ੍ਰਿਤਸਰ ਡਾ. ਨੀਰੂ ਬਾਲਾ, ਪ੍ਰੋਫੈਸਰ ਜੀ.ਐਮ.ਸੀ.ਪਟਿਆਲਾ ਡਾ. ਰਜਨੀਸ਼, ਆਰ. ਪਿਲਾਈ, ਡਿਪਟੀ ਡਾਇਰੈਕਟਰ ਕੌਮੀ ਮਾਨਸਿਕ ਸਿਹਤ ਪ੍ਰੋਗਰਾਮ ਡਾ. ਦਲਜੀਤ ਸਿੰਘ ਅਤੇ ਸਹਾਇਕ ਡਾਇਰੈਕਟਰ ਡਾ. ਸੰਦੀਪ ਸਿੰਘ ਆਦਿ ਹਾਜ਼ਰ ਸਨ।

The post ਥੋੜ੍ਹੀ ਮਾਤਰਾ 'ਚ ਨਸ਼ੇ ਸਮੇਤ ਫੜੇ ਗਏ ਨਸ਼ਾ ਪੀੜਤਾਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾਂ ‘ਚ ਭੇਜਿਆ ਜਾਵੇਗਾ: ਡਾ. ਬਲਬੀਰ ਸਿੰਘ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • dr-balbir-singh
  • drug-addicts-caught
  • latest-news
  • news
  • punjab-government
  • punjab-news
  • the-unmute-breaking-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form