TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਮੋਗਾ 'ਚ ਕਬੱਡੀ ਖਿਡਾਰੀ ਦੇ ਘਰ 'ਤੇ ਅਣਪਛਾਤੇ ਹਮਲਾਵਰਾਂ ਵੱਲੋਂ ਹਮਲਾ, ਖਿਡਾਰੀ ਦੀ ਮਾਂ ਗੰਭੀਰ ਜ਼ਖਮੀ Thursday 22 June 2023 06:38 AM UTC+00 | Tags: badhni-kalan crime-news kabaddi-player kulwinder-kinda latest-news moga moga-police murder news punjab-latest-news punjab-update the-unmute-breaking-news viral-video ਮੋਗਾ, 22 ਜੂਨ 2023: ਮੋਗਾ (Moga) ਦੇ ਬੱਧਨੀ ਕਲਾਂ ਵਿਖੇ ਦੇਰ ਰਾਤ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਇਸ ਘਟਨਾ ‘ਚ ਹਮਲਾਵਰਾਂ ਨੇ ਖਿਡਾਰੀ ਦੀ ਮਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ | ਇਸ ਘਟਨਾ ਵਿੱਚ ਕਥਿਤ ਤੌਰ ‘ਤੇ ਗੋਲੀਆਂ ਚੱਲਣ ਦੀ ਗੱਲ ਵੀ ਕਹੀ ਜਾ ਰਹੀ ਹੈ | ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਦੱਸਿਆ ਕਿ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ਦੇ ਘਰ ‘ਤੇ ਹਮਲਾ ਕਰ ਦਿੱਤਾ ਅਤੇ ਇਸ ਹਮਲੇ ‘ਚ ਉਸ ਦੀ ਮਾਂ ਗੰਭੀਰ ਰੂਪ ‘ਚ ਜ਼ਖਮੀ ਹੋ ਗਈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਉਸਦੀ ਮਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਇਸ ਦੇ ਨਾਲ ਹੀ ਇਸ ਕਬੱਡੀ ਖਿਡਾਰੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਸੂਚਨਾ ਮਿਲਦੇ ਹੀ ਮੋਗਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
The post ਮੋਗਾ ‘ਚ ਕਬੱਡੀ ਖਿਡਾਰੀ ਦੇ ਘਰ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਹਮਲਾ, ਖਿਡਾਰੀ ਦੀ ਮਾਂ ਗੰਭੀਰ ਜ਼ਖਮੀ appeared first on TheUnmute.com - Punjabi News. Tags:
|
NIA ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪ੍ਰਮੁੱਖ ਸਾਥੀ ਵਿਕਾਸ ਸਿੰਘ ਨੂੰ ਕੀਤਾ ਗ੍ਰਿਫਤਾਰ Thursday 22 June 2023 06:53 AM UTC+00 | Tags: breaking-news crime delhi investigation latest-news mohali-rpg-attack news nia punjab-police sidhu-moosewala the-unmute-breaking-news the-unmute-punjabi-news vikas-singh ਦਿੱਲੀ, 22 ਜੂਨ 2023 (ਦਵਿੰਦਰ ਸਿੰਘ): 17 ਮਈ ਨੂੰ ਵਿਕਾਸ ਦੇ ਲਖਨਊ ਸਥਿਤ ਫਲੈਟ ‘ਤੇ ਛਾਪੇਮਾਰੀ ਕਰਨ ਅਤੇ ਉਸੇ ਦਿਨ ਵਿਕਾਸ ਦੇ ਦੇਵਗੜ੍ਹ ਸਥਿਤ ਰਿਹਾਇਸ਼ ‘ਤੇ ਪੁੱਛਗਿੱਛ ਲਈ ਅਯੁੱਧਿਆ ਆਉਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਸੀ ਕਿ ਐੱਨ.ਆਈ.ਏ. ਵਿਕਾਸ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕਰ ਸਕਦੀ ਹੈ। ਐੱਨ.ਆਈ.ਏ. (NIA) ਦੀ ਟੀਮ ਨੇ ਜਾਂਚ ਦੌਰਾਨ ਪੁਖ਼ਤਾ ਸਬੂਤ ਮਿਲਣ ਤੋਂ ਬਾਅਦ ਬੁੱਧਵਾਰ ਨੂੰ ਅਯੁੱਧਿਆ ਦੇ ਹਿਸਟਰੀ ਸ਼ੀਟਰ ਵਿਕਾਸ ਸਿੰਘ ਨੂੰ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਹੈ । ਵਿਕਾਸ ‘ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇਬਾਜ਼ਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦਾ ਦੋਸ਼ ਹੈ। 17 ਮਈ ਨੂੰ ਐੱਨ.ਆਈ.ਏ. ਨੇ ਲਖਨਊ ਦੇ ਗੋਮਤੀ ਨਗਰ ‘ਚ ਵਿਕਾਸ ਸਿੰਘ ਦੇ ਫਲੈਟ ‘ਤੇ ਛਾਪਾ ਮਾਰਿਆ ਸੀ। ਉਸ ਸਮੇਂ ਵਿਕਾਸ ਅਯੁੱਧਿਆ ਸਥਿਤ ਆਪਣੀ ਰਿਹਾਇਸ਼ ‘ਤੇ ਸੀ। ਐਨਆਈਏ ਦੀ ਟੀਮ ਨੇ ਵੀ ਇੱਥੇ ਆ ਕੇ ਉਸ ਦੀ ਰਿਹਾਇਸ਼ 'ਤੇ ਬੰਦ ਕਮਰੇ ਵਿੱਚ ਦੋ ਘੰਟੇ ਤੱਕ ਪੁੱਛਗਿੱਛ ਕੀਤੀ। ਟੀਮ ਨੇ ਵਿਕਾਸ ਦੇ ਦੋ ਮੋਬਾਈਲ ਫ਼ੋਨ ਵੀ ਜ਼ਬਤ ਕੀਤੇ ਹਨ। ਸੂਤਰਾਂ ਮੁਤਾਬਕ ਐੱਨ.ਆਈ.ਏ. (NIA) ਦੀ ਟੀਮ ਨੇ ਮਹਾਂਰਾਜਗੰਜ ਥਾਣਾ ਖੇਤਰ ਦੇ ਅਧੀਨ ਦੇਵਗੜ੍ਹ ਦੇ ਰਹਿਣ ਵਾਲੇ ਵਿਕਾਸ ਨੂੰ ਪੁੱਛਗਿੱਛ ਲਈ ਪੰਜ ਦਿਨਾਂ ਲਈ ਹਿਰਾਸਤ ‘ਚ ਲਿਆ ਹੈ। ਐਨਆਈਏ ਨੇ ਆਪਣੀ ਜਾਂਚ ਵਿੱਚ ਵਿਕਾਸ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਮੰਨਿਆ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਵਿਕਾਸ ਦੀ ਜਾਣ-ਪਛਾਣ ਲਾਰੈਂਸ ਬਿਸ਼ਨੋਈ ਦੇ ਇਕ ਹੋਰ ਸਾਥੀ ਅਤੇ ਦੋਸਤ ਵਿੱਕੀ ਮਿੱਡੂਖੇੜਾ ਨੇ ਕਰਵਾਈ ਸੀ। ਵਿਕਾਸ ਨੇ ਪਹਿਲਾਂ ਹੀ ਆਪਣੇ ਜਾਣਕਾਰ ਦਿਵਯਾਂਸ਼ੂ ਨੂੰ ਲਾਰੈਂਸ ਬਿਸ਼ਨੋਈ ਸਿੰਡੀਕੇਟ ਨਾਲ ਜੋੜਿਆ ਸੀ। ਦੋਵੇਂ ਨਾਂਦੇੜ ਵਿੱਚ ਵਪਾਰੀ ਸੰਜੇ ਬਿਆਨੀ ਅਤੇ ਪੰਜਾਬ ਵਿੱਚ ਰਾਣਾ ਕੰਧੋਵਾਲੀਆ ਸਮੇਤ ਕਈਆਂ ਦੇ ਕਤਲਾਂ ਵਿੱਚ ਸ਼ਾਮਲ ਸਨ। ਵਿਕਾਸ ਸਿੰਘ ਨੇ ਰਾਣਾ ਕੰਦੋਵਾਲੀਆ ਕਤਲ ਕਾਂਡ ਤੋਂ ਬਾਅਦ ਰਿੰਕੂ ਨਾਮ ਦੇ ਇੱਕ ਹੋਰ ਮੁਲਜ਼ਮ ਨੂੰ ਵੀ ਪਨਾਹ ਦਿੱਤੀ ਸੀ। ਇਸ ਤੋਂ ਇਲਾਵਾ ਸਾਲ 2020 ਦੀ ਸ਼ੁਰੂਆਤ ‘ਚ ਚੰਡੀਗੜ੍ਹ ‘ਚ ਹੋਏ ਦੋਹਰੇ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਮੋਨੂੰ ਡਾਗਰ, ਪ੍ਰਧਾਨ ਵਾਸੀ ਬਹਾਦਰਗੜ੍ਹ, ਚੀਮਾ ਵਾਸੀ ਚੰਡੀਗੜ੍ਹ, ਰਾਜਨ ਵਾਸੀ ਕੁਰੂਕਸ਼ੇਤਰ ਆਦਿ ਵਿਕਾਸ ਸਿੰਘ ਦੇ ਨਾਲ ਲਖਨਊ ‘ਚ ਸਨ। ਜਾਂਚ ‘ਚ ਇਹ ਵੀ ਪਤਾ ਲੱਗਾ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਬਦਮਾਸ਼ਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ‘ਚੋਂ ਵਿਕਾਸ ਨੇ ਦੋ ਬਦਮਾਸ਼ਾਂ ਨੂੰ ਅਯੁੱਧਿਆ ‘ਚ ਪਨਾਹ ਦਿੱਤੀ ਸੀ। ਇਸ ਬਦਮਾਸ਼ ਨੇ ਮੋਹਾਲੀ ਸਥਿਤ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਆਰਪੀਜੀ ਹਮਲਾ ਕੀਤਾ ਸੀ। ਇਸ ਤੋਂ ਇਲਾਵਾ ਵਿਕਾਸ ਨੇ ਲਾਰੈਂਸ ਦੇ ਕਈ ਬਦਮਾਸ਼ਾਂ ਨੂੰ ਅਯੁੱਧਿਆ ‘ਚ ਪਨਾਹ ਦਿੱਤੀ ਸੀ। The post NIA ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪ੍ਰਮੁੱਖ ਸਾਥੀ ਵਿਕਾਸ ਸਿੰਘ ਨੂੰ ਕੀਤਾ ਗ੍ਰਿਫਤਾਰ appeared first on TheUnmute.com - Punjabi News. Tags:
|
ਵਿਰਸਾ ਸਿੰਘ ਵਲਟੋਹਾ 'ਚ ਦਲੇਰੀ ਹੈ ਤਾਂ ਉਹਨਾਂ ਨੂੰ ਹੀ ਜਥੇਦਾਰ ਥਾਪ ਦੇਣਾ ਚਾਹੀਦਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ Thursday 22 June 2023 07:17 AM UTC+00 | Tags: breaking-news giani-harpreet-singh latest-news news the-unmute-breaking-news the-unmute-latest-news the-unmute-punjabi-news virsa-singh-valtoha ਅੰਮ੍ਰਿਤਸਰ, 22 ਜੂਨ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸੇਵਾ ਸੰਭਾਲ ਸਮਾਗਮ ‘ਤੇ ਪਹੁੰਚੇ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਵਧਾਈ ਦਿੱਤੀ | ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਅਕਾਲੀ ਨੇਤਾ ਵਿਰਸਾ ਸਿੰਘ ਵਲਟੋਹਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਰੇ ਕਿਹਾ ਕਿ ਭਾਵੇਂ ਵਿਦਵਾਨ ਨਾ ਹੋਵੇ, ਪਰ ਦਲੇਰ ਜ਼ਰੂਰ ਹੋਵੇ | ਉਨ੍ਹਾਂ ਕਿਹਾ ਵਿਰਸਾ ਸਿੰਘ ਵਲਟੋਹਾ ‘ਚ ਦਲੇਰੀ ਹੈ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਹਨਾਂ ਨੂੰ ਹੀ ਜਥੇਦਾਰ ਥਾਪ ਦੇਣਾ ਚਾਹੀਦਾ ਹੈ | ਉਨ੍ਹਾਂ (Giani Harpreet Singh) ਨੇ ਕਿਹਾ ਕਿ ਜਦੋਂ ਤੱਕ ਕਿ ਉਹਨਾਂ ਦੇ ਸਾਹ ਚੱਲਦੇ ਰਹਿਣਗੇ ਉਦੋਂ ਤੱਕ ਉਹ ਕੌਮ ਦੀ ਸੇਵਾ ਕਰਦੇ ਰਹਿਣਗੇ, ਕਦੀ ਵੀ ਉਹਨਾਂ ਨੇ ਦਬਾਅ ਵਿਚ ਆ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੇਵਾ ਨਹੀਂ ਕੀਤੀ | ਉਨ੍ਹਾਂ ਇਹ ਵੀ ਕਿਹਾ ਸੀ ਕਿ ਜਦੋਂ ਵੀ ਉਹਨਾਂ ‘ਤੇ ਦਬਾਅ ਪਵੇਗਾ ਉਸ ਵੇਲੇ ਹੀ ਉਹ ਆਪਣੀ ਸੇਵਾ ਛੱਡ ਕੇ ਆਪਣੇ ਘਰ ਚਲੇ ਜਾਣਗੇ | ਉਨ੍ਹਾਂ ਨੇ ਅੱਗੇ ਕਿਹਾ ਕਿ ਹੁਣ ਵੀ ਜੇਕਰ ਉਨ੍ਹਾਂ ਨੂੰ ਸ੍ਰੀ ਦਮਦਮਾ ਸਾਹਿਬ ਸੇਵਾ ਛੱਡਣ ਲਈ ਕਿਹਾ ਜਾਵੇਗਾ ਤਾਂ ਉਹ ਅਸੀ ਖੁਸ਼ੀ-ਖੁਸ਼ੀ ਆਪਣੀ ਸੇਵਾ ਛੱਡ ਕੇ ਘਰੇ ਚਲੇ ਜਾਣਗੇ | ਉਨ੍ਹਾਂ ਨੇ ਕਿਹਾ ਕਿ ਐਸਜੀਪੀਸੀ ਨੂੰ ਇੱਕ ਨਿਯਮ ਬਣਾ ਚਾਹੀਦਾ ਹੈ, ਜਿਸ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਿਯੁਕਤੀ ਤੇ ਸੇਵਾ ਮੁਕਤੀ ਦਾ ਨਿਯਮ ਹੈ | ਇਸਦੇ ਨਾਲ ਹੀ ਹੱਸਦੇ-ਹੱਸਦੇ ਉਹਨਾਂ ਨੇ ਕਿਹਾ ਕਿ ਦਿੱਲੀ ਨਾਲ ਮੇਰੀ ਯਾਰੀ ਹੈ ਅਤੇ ਮੈਂ ਕਦੀ ਵੀ ਦਿੱਲੀ ਨਾਲ ਯਾਰੀ ਪਾ ਕੇ ਕੋਈ ਨਿੱਜੀ ਕੰਮ ਨਹੀਂ ਲਿਆ ,ਲੇਕਿਨ ਕੌਮ ਦੇ ਲਈ ਡਟ ਕੇ ਪਹਿਰੇਦਾਰੀ ਕਰਦੇ ਹਾਂ ਅਤੇ ਕਰਦੇ ਰਹਾਂਗੇ |
The post ਵਿਰਸਾ ਸਿੰਘ ਵਲਟੋਹਾ ‘ਚ ਦਲੇਰੀ ਹੈ ਤਾਂ ਉਹਨਾਂ ਨੂੰ ਹੀ ਜਥੇਦਾਰ ਥਾਪ ਦੇਣਾ ਚਾਹੀਦਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ appeared first on TheUnmute.com - Punjabi News. Tags:
|
ਮੁੱਖ ਮੰਤਰੀ ਨੇ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ Thursday 22 June 2023 07:26 AM UTC+00 | Tags: aam-aadmi-party breaking-news budhlada child-care-centre cm-bhagwant-mann health news punjab-government quality-health quality-health-services the-unmute-breaking-news ਬੁਢਲਾਡਾ (ਮਾਨਸਾ), 22 ਜੂਨ 2023: ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਸਿਹਤ ਢਾਂਚੇ ਨੂੰ ਹੋਰ ਬਿਹਤਰ ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ (ਮਦਰ ਐਂਡ ਚਾਈਲਡ ਕੇਅਰ ਸੈਂਟਰ) ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਨਵਾਂ ਬਣਾਇਆ ਜਾਣ ਵਾਲਾ ਇਹ ਹਸਪਤਾਲ ਮਾਨਸਾ ਜ਼ਿਲ੍ਹੇ ਵਿੱਚ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਬਿਹਤਰ ਸਾਂਭ-ਸੰਭਾਲ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ 5.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਇਹ ਹਸਪਤਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸਿਹਤ ਕੇਂਦਰ ਵਿੱਚ ਔਰਤਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਨਿਯੁਕਤੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਵਿਸ਼ੇਸ਼ ਕਰਕੇ ਔਰਤਾਂ ਨੂੰ ਮਿਆਰੀ ਇਲਾਜ ਕਰਵਾਉਣ ਲਈ ਮਾਨਸਾ ਜ਼ਿਲ੍ਹੇ ਤੋਂ ਬਾਹਰ ਮੀਲਾਂ ਦੂਰ ਨਾ ਜਾਣਾ ਪਵੇ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਅਜਿਹੇ 45 ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਸਥਾਪਤ ਕੀਤੇ ਜਾਣੇ ਹਨ, ਜਿਨ੍ਹਾਂ ਵਿੱਚੋਂ 36 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ ਨੇੜ ਭਵਿੱਖ ਵਿੱਚ ਅਜਿਹੇ ਹੋਰ ਹਸਪਤਾਲ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਮੁਕੰਮਲ ਤਬਦੀਲੀ ਆਈ ਹੈ। ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਵਿੱਚ ਗਰਭਵਤੀ ਔਰਤਾਂ ਲਈ ਵਿਸ਼ੇਸ਼ ਸਿਹਤ ਸੇਵਾਵਾਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਹਸਪਤਾਲ ਵਿੱਚ ਹਰ ਮਹੀਨੇ 100 ਤੋਂ ਵੱਧ ਜਣੇਪੇ ਹੁੰਦੇ ਹਨ ਅਤੇ ਇਸ ਉਪਰਾਲੇ ਨਾਲ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਆਧੁਨਿਕ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਸ ਹਸਪਤਾਲ ਵਿੱਚ ਆਧੁਨਿਕ ਮਸ਼ੀਨਾਂ ਅਤੇ ਉਪਕਰਨ ਲਗਾਏ ਗਏ ਹਨ ਅਤੇ ਹਸਪਤਾਲ ਵਿੱਚ ਐਂਟੇ ਨੇਟਲ ਚੈਕਅੱਪ, ਹਾਈ ਰਿਸਕ ਗਰਭ ਜਾਂਚ, ਸੀਜ਼ੇਰੀਅਨ ਜਣੇਪੇ ਦਾ ਵਿਸ਼ੇਸ਼ ਪ੍ਰਬੰਧ ਹੋਵੇਗਾ। ਉਨ੍ਹਾਂ ਕਿਹਾ ਕਿ ਸਮੇਂ ਤੋਂ ਪਹਿਲਾਂ ਪੈਦਾ ਹੋਣ ਵਾਲੇ ਬੱਚਿਆਂ ਲਈ ਐਸ.ਐਨ.ਸੀ.ਯੂ ਦੀ ਸਹੂਲਤ ਵੀ ਉਪਲਬਧ ਹੋਵੇਗੀ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਦੱਸਿਆ ਕਿ ਬੱਚਿਆਂ ਦੇ ਇਲਾਜ ਲਈ ਇਸ ਕੇਂਦਰ ਵਿੱਚ ਬਾਲ ਰੋਗ ਮਾਹਿਰ ਵੀ ਤਾਇਨਾਤ ਕੀਤੇ ਜਾਣਗੇ। ਪੰਜਾਬ ਦੇ ਲੋਕਾਂ ਨੂੰ ਦਹਾਕਿਆਂ ਤੋਂ ਲੁੱਟਣ ਵਾਲੇ ਵਿਰੋਧੀ ਆਗੂਆਂ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਅਤੇ ਇਸ ਦੇ ਆਗੂਆਂ ਨੇ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਪੰਜਾਬ ਦੇ ਹਿੱਤਾਂ ਦੀ ਅਣਦੇਖੀ ਕੀਤੀ ਅਤੇ ਮਾਫੀਆ ਦੇ ਨਾਲ-ਨਾਲ ਨਸ਼ਿਆਂ ਦੇ ਸੌਦਾਗਰਾਂ ਦੀ ਪੁਸ਼ਤਪਨਾਹੀ ਕੀਤੀ। ਉਨ੍ਹਾਂ ਕਿਹਾ ਕਿ ਹੁਣ ਵਿਰੋਧੀਆਂ ਨੇ ਮੇਰਾ ਅਕਸ ਖ਼ਰਾਬ ਕਰਨ ਲਈ ਹੱਥ ਮਿਲਾਇਆ ਹੈ ਕਿਉਂਕਿ ਉਹ ਪੰਜਾਬ ਸਰਕਾਰ ਦੇ ਅਸਾਧਾਰਨ ਕਾਰਜਾਂ ਤੋਂ ਪ੍ਰੇਸ਼ਾਨ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇੱਕ-ਦੂਜੇ ਦੇ ਨਿੱਜੀ ਹਿੱਤਾਂ ਦੀ ਰਾਖੀ ਨੂੰ ਤਰਜੀਹ ਦਿੱਤੀ ਸੀ ਪਰ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਸੂਬੇ ਨੂੰ 'ਉਤਰ ਕਾਟੋ ਮੈਂ ਚੜ੍ਹਾਂ' ਦੀ ਨੀਤੀ ਰਾਹੀਂ ਲੁੱਟਣ ਦੇ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਇਨ੍ਹਾਂ ਆਗੂਆਂ ਨੇ ਕਦੇ ਵੀ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹੱਥ ਨਹੀਂ ਮਿਲਾਏ, ਸਗੋਂ ਹੁਣ ਸਿਰਫ਼ ਆਪਣੀ ਖੱਲ੍ਹ ਬਚਾਉਣ ਲਈ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਿਹਤ, ਸਿੱਖਿਆ ਅਤੇ ਟਰਾਂਸਪੋਰਟ ਖੇਤਰ ‘ਤੇ ਅਜਾਰੇਦਾਰੀ ਕਾਇਮ ਕੀਤੀ ਪਰ ਇਨ੍ਹਾਂ ਸੁਆਰਥੀ ਸਿਆਸਤਦਾਨਾਂ ਦੇ ਜ਼ੁਲਮ ਦੇ ਦਿਨ ਪੂਰੇ ਹੋ ਗਏ ਹਨ ਅਤੇ ਹੁਣ ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਤਾਕਤ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ ਕਿਉਂਕਿ ਸਰਕਾਰ ਸੂਬੇ ਵਿੱਚੋਂ ਹਰ ਤਰ੍ਹਾਂ ਦੇ ਮਾਫੀਆ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਹਰ ਬਿੱਲ ਉਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹ ਕੇ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਜਲਦ ਹੀ ਫਾਇਰ ਬ੍ਰਿਗੇਡ ਨੂੰ ਅਤਿ-ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 21 ਕਰੋੜ ਰੁਪਏ ਮਨਜ਼ੂਰ ਕਰਨ ਦਾ ਵੀ ਐਲਾਨ ਕੀਤਾ। The post ਮੁੱਖ ਮੰਤਰੀ ਨੇ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ appeared first on TheUnmute.com - Punjabi News. Tags:
|
ਕੇਂਦਰ ਸਰਕਾਰ ਨੇ ਨੰਦ ਲਾਲ ਸ਼ਰਮਾ ਨੂੰ ਦਿੱਤਾ BBMB ਦੇ ਚੇਅਰਮੈਨ ਦਾ ਵਾਧੂ ਚਾਰਜ Thursday 22 June 2023 07:39 AM UTC+00 | Tags: bbmb bhakra-beas-management-board breaking-news news ਚੰਡੀਗੜ੍ਹ, 22 ਜੂਨ 2023: ਕੇਂਦਰ ਸਰਕਾਰ ਦੇ ਬਿਜਲੀ ਮੰਤਰਾਲੇ ਨੇ ਇੱਕ ਨੋਟੀਫ਼ਿਕੇਸ਼ਨ ਜਾਰੀ ਕਰਦਿਆਂ ਨੰਦ ਲਾਲ ਸ਼ਰਮਾ ਸੀ.ਐਮ.ਡੀ, ਐਸ.ਜੇ.ਵਾਈ.ਐਨ.ਐਲ ਨੂੰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਚੇਅਰਮੈਨ ਦਾ ਵਧੀਕ ਚਾਰਜ ਸੌਂਪਿਆ ਗਿਆ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਨੂੰ ਲੈ ਕੇ ਪੰਜਾਬ ਸਰਕਾਰ ਨੂੰ ਇੱਕ ਵਾਰ ਮੁੜ ਤੋਂ ਝਟਕਾ ਦਿੱਤਾ ਹੈ । ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਨੰਦ ਲਾਲ ਸ਼ਰਮਾ ਨੂੰ ਹੀ ਵਾਧੂ ਚਾਰਜ ਦੇ ਦਿੱਤਾ ਹੈ। ਨੰਦ ਲਾਲ ਸ਼ਰਮਾ ਮੌਜੂਦਾ ਸਮੇਂ ਸਤਲੁਜ ਵਿਧੁਤ ਨਿਗਮ ਲਿਮਟਿਡ ਦੇ ਚੇਅਰਮੈਨ ਹਨ ਜੋ 01 ਜੁਲਾਈ ਤੋਂ ਬੀਬੀਐਮਬੀ ਦਾ ਵਾਧੂ ਚਾਰਜ ਸਾਂਭਣਗੇ। ਜਿਕਰਯੋਗ ਹੈ ਕਿ ਬੀਬੀਐਮਬੀ ਦੇ ਮੌਜੂਦਾ ਚੇਅਰਮੈਨ ਸੰਜੇ ਸ੍ਰੀਵਾਸਤਵ 30 ਜੂਨ ਨੁੰ ਸੇਵਾਮੁਕਤ ਹੋ ਰਹੇ ਹਨ। ਸੰਜੇ ਸ੍ਰੀਵਾਸਤਵ ਪਹਿਲਾਂ ਸੈਂਟਰਲ ਰੈਗੁਲੇਟਰੀ ਅਥਾਰਿਟੀ ਵਿੱਚ ਮੁੱਖ ਇੰਜਨੀਅਰ ਸਨ। ਇਸ ਤੋਂ ਪਹਿਲਾਂ ਕੇਂਦਰੀ ਊਰਜਾ ਮੰਤਰਾਲੇ ਨੇ ਬੀਬੀਐਮਬੀ ਦੇ ਮੈਂਬਰਾਂ (ਪਾਵਰ) ਦਾ ਚਾਰਜ ਵੀ ਅਮਰਜੀਤ ਸਿੰਘ ਜੁਨੇਜਾ ਨੂੰ ਦਿੱਤਾ ਗਿਆ ਸੀ। ਇਹ ਸਾਰੀ ਕਾਰਵਾਈ ਕੇਂਦਰੀ ਊਰਜਾ ਮੰਤਰਾਲੇ ਵੱਲੋਂ ਕੀਤੀ ਗਈ ਹੈ।
The post ਕੇਂਦਰ ਸਰਕਾਰ ਨੇ ਨੰਦ ਲਾਲ ਸ਼ਰਮਾ ਨੂੰ ਦਿੱਤਾ BBMB ਦੇ ਚੇਅਰਮੈਨ ਦਾ ਵਾਧੂ ਚਾਰਜ appeared first on TheUnmute.com - Punjabi News. Tags:
|
ਮੌਸਮ ਵਿਭਾਗ ਵੱਲੋਂ ਅੱਠ ਸੂਬਿਆਂ 'ਚ ਭਾਰੀ ਬਾਰਿਸ਼ ਦਾ ਅਲਰਟ, ਅਸਾਮ ਦੇ 10 ਜ਼ਿਲ੍ਹਿਆਂ 'ਚ ਹੜ੍ਹ ਕਾਰਨ 1.20 ਲੱਖ ਲੋਕ ਪ੍ਰਭਾਵਿਤ Thursday 22 June 2023 07:59 AM UTC+00 | Tags: breaking-news flood flood-in-assam flood-news heavy-rain heavy-rain-alert imd latest-news meteorological-department news rain the-unmute-breaking-news ਚੰਡੀਗੜ੍ਹ, 22 ਜੂਨ 2023: ਮਾਨਸੂਨ ਸ਼ੁਰੂ ਹੋਏ ਨੂੰ 15 ਦਿਨ ਹੋ ਗਏ ਹਨ, ਹੁਣ ਤੱਕ ਇਹ ਅੱਧੇ ਸੂਬਿਆਂ ਵਿੱਚ ਵੀ ਸਹੀ ਢੰਗ ਨਾਲ ਨਹੀਂ ਪਹੁੰਚਿਆ ਹੈ। ਮੌਸਮ ਵਿਭਾਗ (IMD) ਨੇ ਦੱਸਿਆ ਹੈ ਕਿ ਅੱਜ ਅਤੇ ਕੱਲ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਝਾਰਖੰਡ ਸਮੇਤ 8 ਸੂਬਿਆਂ ਵਿੱਚ ਭਾਰੀ ਬਾਰਿਸ਼ (Heavy Rain) ਪੈ ਸਕਦੀ ਹੈ। ਇਸਦੇ ਨਾਲ ਹੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਬਾਰਿਸ਼ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ | ਦੂਜੇ ਪਾਸੇ ਉੱਤਰ-ਪੂਰਬੀ ਸੂਬਿਆਂ ਵਿੱਚ ਬਾਰਿਸ਼ ਨੇ ਹੜ੍ਹ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਆਸਾਮ ਵਿੱਚ ਬ੍ਰਹਮਪੁੱਤਰ ਨਦੀ ਦਾ ਜਲਥਲ ਹੈ। ਅਸਾਮ ਸਟੇਟ ਡਿਜ਼ਾਸਟਰ ਮੁਤਾਬਕ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਹਾਲਾਤ ਖ਼ਰਾਬ ਹਨ। 108 ਪਿੰਡਾਂ ਵਿੱਚ 1 ਲੱਖ 20 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ। ਨਲਬਾੜੀ ਜ਼ਿਲ੍ਹੇ ਵਿੱਚ ਸਭ ਤੋਂ ਵੱਧ 45 ਹਜ਼ਾਰ ਲੋਕ ਹੜ੍ਹ ਨਾਲ ਪ੍ਰਭਾਵਿਤ ਹਨ। ਮੌਸਮ ਵਿਭਾਗ ਨੇ ਪੱਛਮੀ ਬੰਗਾਲ, ਸਿੱਕਮ, ਅਸਾਮ ਅਤੇ ਮੇਘਾਲਿਆ ਵਿੱਚ ਅਗਲੇ 4 ਦਿਨਾਂ ਯਾਨੀ 22 ਤੋਂ 26 ਜੂਨ ਤੱਕ ਭਾਰੀ ਬਾਰਿਸ਼ (Heavy Rain) ਦੀ ਭਵਿੱਖਬਾਣੀ ਕੀਤੀ ਹੈ। ਪੱਛਮੀ ਬੰਗਾਲ ਦੇ ਮਾਲਦਾ ਅਤੇ ਬਿਹਾਰ ਦੇ ਜਮੁਈ ਜ਼ਿਲ੍ਹਿਆਂ ਵਿੱਚ ਬੁੱਧਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ 11 ਜਣਿਆਂ ਦੀ ਮੌਤ ਹੋ ਗਈ। ਮਾਲਦਾ ‘ਚ ਵੀ ਬਿਜਲੀ ਡਿੱਗਣ ਕਾਰਨ 12 ਬੱਚੇ ਜ਼ਖਮੀ ਹੋ ਗਏ। ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਲਈ 4 ਸੂਬਿਆਂ ਵਿੱਚ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਉੜੀਸਾ , ਬਿਹਾਰ, ਝਾਰਖੰਡ ਅਤੇ ਤੇਲੰਗਾਨਾ ‘ਚ ਗਰਮੀ ਦੀ ਸੰਭਾਵਨਾ ਹੈ। ਜਦੋਂ ਕਿ ਇਨ੍ਹਾਂ 4 ਦਿਨਾਂ ਦੌਰਾਨ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। The post ਮੌਸਮ ਵਿਭਾਗ ਵੱਲੋਂ ਅੱਠ ਸੂਬਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ, ਅਸਾਮ ਦੇ 10 ਜ਼ਿਲ੍ਹਿਆਂ ‘ਚ ਹੜ੍ਹ ਕਾਰਨ 1.20 ਲੱਖ ਲੋਕ ਪ੍ਰਭਾਵਿਤ appeared first on TheUnmute.com - Punjabi News. Tags:
|
ਪਿਥੌਰਾਗੜ੍ਹ 'ਚ ਵੱਡਾ ਹਾਦਸਾ, 500 ਮੀਟਰ ਡੂੰਘੀ ਖੱਡ 'ਚ ਡਿੱਗੀ ਬੋਲੈਰੋ ਕਾਰ, 9 ਜਣਿਆਂ ਦੀ ਮੌਤ Thursday 22 June 2023 08:07 AM UTC+00 | Tags: 500 9 big-accident-in-pithoragarh bolero-car-accident breaking-news deep-gorge news pithoragarh pithoragarh-accident road-accident uttarakhand ਚੰਡੀਗੜ੍ਹ, 22 ਜੂਨ 2023: ਉੱਤਰਾਖੰਡ ਦੇ ਪਿਥੌਰਾਗੜ੍ਹ (Pithoragarh) ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਯਾਤਰੀਆਂ ਨਾਲ ਭਰੀ ਬੋਲੈਰੋ ਬੇਕਾਬੂ ਹੋ ਕੇ 500 ਮੀਟਰ ਡੂੰਘੀ ਖੱਡ ‘ਚ ਜਾ ਡਿੱਗੀ। ਇਸ ਹਾਦਸੇ ਵਿੱਚ 9 ਜਣਿਆਂ ਦੀ ਮੌਕੇ ‘ਤੇ ਮੌਤ ਹੋ ਗਈ ਹੈ, ਜਦਕਿ ਦੋ ਜਣੇ ਜ਼ਖਮੀ ਹੋਏ ਹਨ।ਜਾਣਕਾਰੀ ਅਨੁਸਾਰ ਬਾਗੇਸ਼ਵਰ ਜ਼ਿਲ੍ਹੇ ਦੇ ਸਾਮਾ ਤੋਂ ਹੋ ਕੇ ਜਾ ਰਹੀ ਇੱਕ ਬੋਲੈਰੋ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ 500 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ‘ਚ 9 ਜਣਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਸੂਚਨਾ ਮਿਲਦੇ ਹੀ ਥਾਣਾ ਨਾਨਚੀ ਦੇ ਐਸਐਚਓ ਚੰਦਨ ਸਿੰਘ ਪੁਲਿਸ ਟੀਮ ਸਮੇਤ ਮੌਕੇ 'ਤੇ ਰਵਾਨਾ ਹੋ ਗਏ। ਹਾਦਸੇ ਵਾਲੀ ਥਾਂ ‘ਤੇ ਤੇਜਮ ਹਸਪਤਾਲ ਤੋਂ ਐਂਬੂਲੈਂਸ ਨੂੰ ਮੌਕੇ ‘ਤੇ ਭੇਜਿਆ ਗਿਆ । ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਲੋਕ ਬੋਲੈਰੋ ਕਾਰ ‘ਚ ਪੂਜਾ ਲਈ ਹੋਕਰਾ ਮੰਦਰ ਜਾ ਰਹੇ ਸਨ। ਜਿਸ ਥਾਂ ‘ਤੇ ਇਹ ਹਾਦਸਾ ਵਾਪਰਿਆ ਹੈ, ਉਥੇ ਸੜਕ ਦੀ ਹਾਲਤ ਬਹੁਤ ਖ਼ਰਾਬ ਹੈ। The post ਪਿਥੌਰਾਗੜ੍ਹ ‘ਚ ਵੱਡਾ ਹਾਦਸਾ, 500 ਮੀਟਰ ਡੂੰਘੀ ਖੱਡ ‘ਚ ਡਿੱਗੀ ਬੋਲੈਰੋ ਕਾਰ, 9 ਜਣਿਆਂ ਦੀ ਮੌਤ appeared first on TheUnmute.com - Punjabi News. Tags:
|
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲੀ ਸੇਵਾ, ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਪੰਥਕ ਸਖ਼ਸ਼ੀਅਤਾਂ ਨੇ ਕੀਤੀ ਸ਼ਮੂਲੀਅਤ Thursday 22 June 2023 08:19 AM UTC+00 | Tags: amritsar-sri-akal-takht breaking-news harjinder-singh-dhami jathedar-giani-raghbir-singh jathedar-of-sri-akal-takht-sahib news sgpc shiromani-committee shiromani-gurdwara-parbandhak-committee-kaur sikh ਅੰਮ੍ਰਿਤਸਰ, 22 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸੇਵਾ ਸੰਭਾਲ ਸਮਾਗਮ ਹੋਇਆ | ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਰੱਖਿਆ ਗਿਆ | ਜਿਸ ਵਿਚ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤਾਂ ਸ਼ਾਮਲ ਹੋਈਆਂ, ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀ ਵਿਧਾਨ ਸਭਾ ਦੇ ਵੇਲੇ ਜਿਸ ਤਰੀਕੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਮ੍ਰਿਤਧਾਰੀ ਸਿੱਖ ਦੇ ਦਾੜ੍ਹੀ ਬਾਰੇ ਸ਼ਬਦਾਵਲੀ ਵਰਤੀ ਗਈ ਹੈ, ਉਹ ਅਤੀ ਨਿੰਦਣ ਯੋਗ ਹੈ | ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਪਿਛਲੇ ਦਿਨੀਂ ਧਿਆਨ ਸਿੰਘ ਮੰਡ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਭੇਜੀ ਗਈ ਸੀ ਅਤੇ ਇੱਕਜੁੱਟ ਹੋਣ ਦੀ ਗੱਲ ਕੀਤੀ ਗਈ ਸੀ ਅਸੀਂ ਉਸ ਦਾ ਸਵਾਗਤ ਕਰਦੇ ਹਾਂ | ਉਨ੍ਹਾਂ ਨੇ ਕਿਹਾ ਕਿ ਜਿਸ ਤਰੀਕੇ ਸਰਕਾਰ ਵੱਲੋਂ ਐਸਜੀਪੀਸੀ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ ਸਾਰਿਆਂ ਨੂੰ ਸੁਚੇਤ ਹੋਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਐਸਜੀਪੀਸੀ ਬੜੀ ਹੀ ਕੁਰਬਾਨੀਆਂ ਦੇ ਨਾਲ ਮਿਲੀ ਹੈ ਅਤੇ ਸਾਨੂੰ ਐਸਜੀਪੀਸੀ ਨੂੰ ਬਚਾਉਣ ਦੀ ਲੋੜ ਹੈ | ਬੰਦੀ ਸਿੰਘਾਂ ਬਾਰੇ ਬੋਲਦੇ ਹੋਏ ਉਨਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ-ਮੋਹਾਲੀ ਵਿੱਚ ਵੀ ਮੋਰਚਾ ਲੱਗਾ ਹੋਇਆ ਹੈ ਤੇ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰ ਰਹੀ ਹੈ ਮਨੁੱਖੀ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ, ਇਸ ਘਾਣ ਨੂੰ ਰੋਕਿਆ ਜਾਵੇ | The post ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲੀ ਸੇਵਾ, ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਪੰਥਕ ਸਖ਼ਸ਼ੀਅਤਾਂ ਨੇ ਕੀਤੀ ਸ਼ਮੂਲੀਅਤ appeared first on TheUnmute.com - Punjabi News. Tags:
|
ਬਿਜਲੀ ਵਿਭਾਗ ਦੀ ਬਿਜਲੀ ਚੋਰੀ ਖ਼ਿਲਾਫ਼ ਤਰਨ ਤਾਰਨ ਦੇ ਇਲਾਕਿਆਂ 'ਚ ਛਾਪੇਮਾਰੀ, 15 ਮੀਟਰ ਜ਼ਬਤ Thursday 22 June 2023 08:35 AM UTC+00 | Tags: breaking-news electricity electricity-department electricity-theft news patiala pspcl punjab-news punjab-powercom punjab-state-power-corporation-limited raid raid-in-tarn-taran ਤਰਨ ਤਾਰਨ, 22 ਜੂਨ 2023: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ, ਪਟਿਆਲਾ ਵੱਲੋਂ ਬਿਜਲੀ (Electricity) ਚੋਰੀ ਰੋਕਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਦੇ ਤਹਿਤ ਅੱਜ ਤਰਨਤਾਰਨ ਸਹਿਰ ਨੇੜੇ ਮੁਹੱਲੇ ਵਿੱਚ ਛਾਪੇਮਾਰੀ ਕੀਤੀ ਗਈ ਹੈ ਅਤੇ ਘਰ ਵਿੱਚ ਲੱਗੇ ਬਿਜਲੀ ਸਪਲਾਈ ਦੇ ਬਕਸੇ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ ਹੈ। ਜਿਸ ਵਿੱਚ ਪੰਜ ਦੇ ਕਰੀਬ ਵਿਅਕਤੀ ਬਿਜਲੀ ਚੋਰੀ ਕਰਦੇ ਫੜੇ ਗਏ ਅਤੇ ਜ਼ੁਰਮਾਨੇ ਕੀਤੇ ਗਏ ਅਤੇ ਪੰਦਰਾਂ ਦੇ ਕਰੀਬ ਬਿਜਲੀ ਮੀਟਰ ਜ਼ਬਤ ਕਰਕੇ ਚੈਕਿੰਗ ਲਈ ਪਟਿਆਲਾ ਭੇਜੇ ਜਾ ਰਹੇ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਜਤਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਦੇ ਹੁਕਮਾਂ ਅਨੁਸਾਰ ਬਿਜਲੀ ਚੋਰੀ ਰੋਕਣ ਲਈ ਪਿੰਡਾ ਅਤੇ ਸ਼ਹਿਰਾਂ ਵਿੱਚ ਸਮੇਂ-ਸਮੇਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਸ ‘ਤੇ ਅੱਜ ਇਕ ਟੀਮ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਚ ਅਧਿਕਾਰੀਆਂ ਨਾਲ ਤਰਨ ਤਾਰਨ ਸ਼ਹਿਰਾਂ ਦੇ ਵੱਖ -ਵੱਖ ਪਿੰਡ ‘ਚ ਬਿਜਲੀ ਚੋਰੀ ਰੋਕਣ ਲਈ ਛਾਪੇਮਾਰੀ ਕੀਤੀ ਗਈ। ਪੰਜ ਮੀਟਰ ਬਿਜਲੀ ਚੋਰੀ ਕਰਦਾ ਫੜਿਆ ਗਿਆ। ਅਤੇ ਕਰੀਬ ਪੰਦਰਾਂ ਮੀਟਰ ਬਿਜਲੀ (Electricity) ਚੋਰੀ ਕਰਦੇ ਫੜੇ ਗਏ। ਇਸ ਨੂੰ ਜਾਂਚ ਲਈ ਪਟਿਆਲਾ ਦੀ ਲੈਬ ਵਿੱਚ ਭੇਜਿਆ ਜਾ ਰਿਹਾ ਹੈ। ਰਿਪੋਰਟ ਆਉਣ ਤੋਂ ਬਾਅਦ ਜ਼ੁਰਮਾਨਾ ਲਗਾਇਆ ਜਾਵੇਗਾ। ਸਬੰਧਤ ਅਧਿਕਾਰੀਆਂ ਦੀ ਤਰਫੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ। ਬਿਜਲੀ ਦੇ ਬਕਸੇ ਨਾਲ ਛੇੜਛਾੜ ਨਾ ਕਰੋ। ਜੋ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਮੁਫ਼ਤ ਬਿਜਲੀ ਸਕੀਮ ਦੀ ਸਹੀ ਵਰਤੋਂ ਕਰਨ। The post ਬਿਜਲੀ ਵਿਭਾਗ ਦੀ ਬਿਜਲੀ ਚੋਰੀ ਖ਼ਿਲਾਫ਼ ਤਰਨ ਤਾਰਨ ਦੇ ਇਲਾਕਿਆਂ ‘ਚ ਛਾਪੇਮਾਰੀ, 15 ਮੀਟਰ ਜ਼ਬਤ appeared first on TheUnmute.com - Punjabi News. Tags:
|
PM ਮੋਦੀ ਨੇ ਰਾਸ਼ਟਰਪਤੀ ਜੋਅ ਬਿਡੇਨ ਨੂੰ ਤੋਹਫ਼ੇ 'ਚ ਦਿੱਤਾ ਇਹ ਖਾਸ ਚੰਦਨ ਦਾ ਬੋਕਸ Thursday 22 June 2023 08:58 AM UTC+00 | Tags: breaking-news joe-biden news pm pm-modi pm-modi-us-visit president-joe-biden prime-minister-narendra-modi white-house ਚੰਡੀਗੜ੍ਹ, 22 ਜੂਨ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੌਰੇ ਦੇ ਦੂਜੇ ਦਿਨ ਬੁੱਧਵਾਰ ਨੂੰ ਰਾਤ ਕਰੀਬ 9 ਵਜੇ (ਅਮਰੀਕੀ ਸਮੇਂ ਮੁਤਾਬਕ) ਵ੍ਹਾਈਟ ਹਾਊਸ ਵਿਚ ਰਾਤ ਦੇ ਖਾਣੇ ਲਈ ਪਹੁੰਚੇ। ਇੱਥੇ ਰਾਸ਼ਟਰਪਤੀ ਜੋਅ ਬਿਡੇਨ ਅਤੇ ਫਸਟ ਲੇਡੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਡਿਨਰ ਵਿੱਚ ਭਾਰਤੀ ਐਨਐਸਏ ਅਜੀਤ ਡੋਭਾਲ ਅਤੇ ਅਮਰੀਕਾ ਦੇ ਐਨਐਸਏ ਜੇਕ ਸੁਲੀਵਾਨ ਮੌਜੂਦ ਸਨ। ਜੋਅ ਬਿਡੇਨ ਜੋੜੇ ਦੇ ਨਿੱਜੀ ਰਾਤ ਦੇ ਖਾਣੇ ‘ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਜੈਪੁਰ ਦੇ ਕਾਰੀਗਰਾਂ ਦੁਆਰਾ ਬਣਾਇਆ ਮੈਸੂਰ ਚੰਦਨ ਦਾ ਇੱਕ ਵਿਸ਼ੇਸ਼ ਬੋਕਸ ਤੋਹਫਾ ਦਿੱਤਾ। ਇਸ ਬਕਸੇ ਦੇ ਅੰਦਰ ਭਗਵਾਨ ਗਣੇਸ਼ ਦੀ ਮੂਰਤੀ ਅਤੇ ਇੱਕ ਦੀਵਾ ਦੇ ਨਾਲ ਛੋਟੇ ਬਕਸੇ ਵਿੱਚ 10 ਤੋਹਫ਼ੇ ਹਨ। ਇਹ ਸਾਰੇ ਤੋਹਫ਼ੇ ਭਾਰਤੀ ਪਰੰਪਰਾ ਅਨੁਸਾਰ ਤੈਅ ਕੀਤੇ ਗਏ ਹਨ। ਇਨ੍ਹਾਂ ਵਿਚ ਪੰਜਾਬ ‘ਚ ਬਣਿਆ ਘਿਓ ਵੀ ਸ਼ਾਮਲ ਹੈ |
ਇਸਦੇ ਨਾਲ ਹੀ ਚਾਂਦੀ ਦਾ ਨਾਰੀਅਲ ਜੋ ਕਿ ਇਹ ਪੱਛਮੀ ਬੰਗਾਲ ਦੇ ਕਾਰੀਗਰਾਂ ਦੁਆਰਾ ਬਣਾਇਆ ਗਿਆ ਹੈ। ਚਿੱਟੇ ਤਿਲਜੋ ਕਿ ਤਾਮਿਲਨਾਡੂ ਵਿੱਚ ਉਗਾਏ ਜਾਂਦੇ ਹਨ। 24 ਕੈਰਟ ਸ਼ੁੱਧਤਾ ਦਾ ਇੱਕ ਹੱਥ ਨਾਲ ਬਣਿਆ ਸੋਨੇ ਦਾ ਸਿੱਕਾ ਰੱਖਿਆ ਗਿਆ ਹੈ। ਇਸ ਨੂੰ ਰਾਜਸਥਾਨ ਦੇ ਕਾਰੀਗਰਾਂ ਨੇ ਬਣਾਇਆ ਹੈ | ਝਾਰਖੰਡ ਵਿੱਚ ਹੱਥਾਂ ਨਾਲ ਬੁਣੇ ਹੋਏ ਤੁਸਾਰ ਰੇਸ਼ਮੀ ਕੱਪੜਾ | ਲੰਬੇ ਦਾਣੇ ਵਾਲੇ ਚੌਲ ਜੋ ਕਿ ਉਤਰਾਖੰਡ ਤੋਂ ਲਿਆਂਦਾ ਗਿਆ ਸੀ | ਇਸ ਦੇ ਨਾਲ ਗੁੜ ਦਾ ਇੱਕ ਟੁਕੜਾ ਜੋ ਕਿ ਮਹਾਰਾਸ਼ਟਰ ਤੋਂ ਆਯਾਤ ਕੀਤਾ ਗਿਆ ਹੈ। ਬਾਕਸ ਵਿੱਚ 99.5 ਕੇਰੇਟ ਸ਼ੁੱਧ ਚਾਂਦੀ ਦਾ ਸਿੱਕਾ ਰੱਖਿਆ ਗਿਆ ਹੈ। ਇਸ ਨੂੰ ਰਾਜਸਥਾਨ ਦੇ ਕਾਰੀਗਰਾਂ ਨੇ ਤਿਆਰ ਕੀਤਾ ਹੈ। ਪ੍ਰਧਾਨ ਮੰਤਰੀ ਨੇ ਡਾ. ਜਿਲ ਬਿਡੇਨ ਨੂੰ 7.5 ਕੈਰੇਟ ਦਾ ਹਰਾ ਹੀਰਾ ਤੋਹਫ਼ਾ ਵਿੱਚ ਦਿੱਤਾ ਹੈ | ਇਸਦੇ ਨਾਲ ਹੀ ਨੈਸ਼ਨਲ ਸਾਇੰਸ ਫਾਊਂਡੇਸ਼ਨ ਪਹੁੰਚੇ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਨੂੰ ਵਿਕਾਸ ਦੀ ਗਤੀ ਨੂੰ ਬਰਕਰਾਰ ਰੱਖਣ ਲਈ ਪ੍ਰਤਿਭਾ ਦੀ ਲੋੜ ਹੈ। ਇੱਕ ਪਾਸੇ ਜਿੱਥੇ ਅਮਰੀਕਾ ਵਿੱਚ ਉੱਚ ਪੱਧਰੀ ਵਿੱਦਿਅਕ ਸੰਸਥਾਵਾਂ ਅਤੇ ਉੱਨਤ ਤਕਨਾਲੋਜੀ ਹੈ, ਉੱਥੇ ਭਾਰਤ ਵਿੱਚ ਸਭ ਤੋਂ ਵੱਧ ਨੌਜਵਾਨ ਹਨ। ਇਸ ਲਈ ਮੈਨੂੰ ਭਰੋਸਾ ਹੈ ਕਿ ਭਾਰਤ-ਅਮਰੀਕਾ ਭਾਈਵਾਲੀ ਟਿਕਾਊ ਵਿਸ਼ਵ ਵਿਕਾਸ ਦਾ ਇੰਜਣ ਸਾਬਤ ਹੋਵੇਗੀ। The post PM ਮੋਦੀ ਨੇ ਰਾਸ਼ਟਰਪਤੀ ਜੋਅ ਬਿਡੇਨ ਨੂੰ ਤੋਹਫ਼ੇ ‘ਚ ਦਿੱਤਾ ਇਹ ਖਾਸ ਚੰਦਨ ਦਾ ਬੋਕਸ appeared first on TheUnmute.com - Punjabi News. Tags:
|
ਬੇਸ਼ਕੀਮਤੀ ਜਲ ਸਰੋਤ ਬਚਾਉਣਾ ਸਮੇਂ ਦੀ ਮੁੱਖ ਲੋੜ: ਗੁਰਮੀਤ ਸਿੰਘ ਮੀਤ ਹੇਅਰ Thursday 22 June 2023 09:37 AM UTC+00 | Tags: aam-aadmi-party cm-bhagwant-mann gurmeet-singh-meet-hayer latest-news news punjab-water save-water save-water-resources syl-water-issue the-unmute-breaking-news the-unmute-punjabi-news water-conservation-minister water-issue water-resources ਚੰਡੀਗੜ੍ਹ, 22 ਜੂਨ 2023: ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਦੇ ਮੱਦੇਨਜ਼ਰ ਭੂਮੀ ਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਕਿਸਾਨਾਂ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਅਤੇ ਬੇਸ਼ਕੀਮਤੀ ਜਲ ਸਰੋਤਾਂ (Water Resources) ਨੂੰ ਬਚਾਉਣ ‘ਤੇ ਜ਼ੋਰ ਦਿੰਦਿਆਂ ਵਿਭਾਗ ਨੂੰ ਨਵੇਂ ਪ੍ਰੋਗਰਾਮ ਉਲੀਕਣ ਅਤੇ ਚੱਲ ਰਹੇ ਪਾਣੀ ਦੀ ਸੰਭਾਲ ਅਤੇ ਪ੍ਰਬੰਧਨ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਮੀਤ ਹੇਅਰ ਨੇ ਖੇਤੀਬਾੜੀ ਲਈ ਸਿੰਜਾਈ ਵਾਸਤੇ ਨਹਿਰੀ ਪਾਣੀ ਅਤੇ ਸੋਧੇ ਹੋਏ ਪਾਣੀ ਦੀ ਵਰਤੋਂ ਵੱਧ ਤੋਂ ਵੱਧ ਕਰਨ ਅਤੇ ਜ਼ਮੀਨਦੋਜ਼ ਪਾਈਪਲਾਈਨ ਪ੍ਰੋਗਰਾਮ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਵਿਭਾਗ ਨੂੰ ਜ਼ਮੀਨੀ ਪੱਧਰ ‘ਤੇ ਜਾਗਰੂਕਤਾ ਪੈਦਾ ਕਰਕੇ ਸੂਬੇ ਵਿੱਚ ਜਲ ਪ੍ਰਬੰਧਨ ਅਤੇ ਸੰਭਾਲ ਲਈ ਲੋਕ ਲਹਿਰ ਸ਼ੁਰੂ ਕਰਨ ਦਾ ਸੱਦਾ ਦਿੱਤਾ। ਮੀਤ ਹੇਅਰ ਨੇ ਇਹ ਨਿਰਦੇਸ਼ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੌਰਾਨ ਦਿੱਤੇ। ਵਿਭਾਗ ਦੀ ਵਾਟਰਸ਼ੈੱਡ ਸਕੀਮ ਦਾ ਜਾਇਜ਼ਾ ਲੈਂਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਨੇ ਬੇਜ਼ਮੀਨੇ ਕਿਸਾਨਾਂ ਅਤੇ ਮਹਿਲਾਵਾਂ ਨੂੰ ਪ੍ਰਾਜੈਕਟ ਖੇਤਰਾਂ ਵਿੱਚ ਸਵੈ-ਸਹਾਇਤਾ ਗਰੁੱਪ ਬਣਾ ਕੇ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਦੇਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਮਾਨਸੂਨ ਸੀਜ਼ਨ ਵਿੱਚ ਬਰਸਾਤੀ ਪਾਣੀ ਦੀ ਸੰਭਾਲ ਲਈ ਜਲ ਤਲਾਬ ਅਤੇ ਚੈਕ ਡੈਮਾਂ ਦੀ ਉਸਾਰੀ ‘ਤੇ ਕੰਮ ਤੇਜ਼ ਕਰਨ ‘ਤੇ ਵੀ ਜ਼ੋਰ ਦਿੱਤਾ। ਵਿਭਾਗੀ ਅਧਿਕਾਰੀਆਂ ਨੇ ਮੰਤਰੀ ਨੂੰ ਇੱਕ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਕੰਮਾਂ ਦਾ ਮੁੱਖ ਉਦੇਸ਼ ਸਿੰਜਾਈ ਵਾਲੇ ਪਾਣੀ ਦੀ ਵਰਤੋਂ ਕੁਸ਼ਲਤਾ ਵਿੱਚ ਵਾਧਾ ਅਤੇ ਬਦਲਵੇਂ ਸਿੰਜਾਈ ਜਲ ਸਰੋਤਾਂ (Water Resources) ਦਾ ਵਿਕਾਸ ਕਰਨਾ ਹੈ ਕਿਉਂਕਿ ਸੂਬੇ ਦੇ 90 ਫੀਸਦੀ ਤੋਂ ਵੱਧ ਜਲ ਸਰੋਤਾਂ ਦੀ ਵਰਤੋਂ ਇਕੱਲੇ ਖੇਤੀਬਾੜੀ ਖੇਤਰ ਵਿੱਚ ਕੀਤੀ ਜਾ ਰਹੀ ਹੈ।ਵਿਭਾਗ ਦੇ ਮੁੱਖ ਕੰਮਾਂ ਵਿੱਚ ਜ਼ਮੀਨਦੋਜ਼ ਪਾਈਪਲਾਈਨ ਸਿਸਟਮ, ਖੇਤੀਬਾੜੀ ਵਿੱਚ ਸੋਧੇ ਪਾਣੀ ਦੀ ਵਰਤੋਂ, ਤੁਪਕਾ ਅਤੇਫੁਆਰਾਂ ਸਿਸਟਮ, ਬਰਸਾਤੀ ਪਾਣੀ ਦੀ ਸੰਭਾਲ, ਵਾਟਰਸ਼ੈੱਡ ਅਧਾਰਤ ਪ੍ਰੋਗਰਾਮਾਂ ਤੋਂ ਇਲਾਵਾ ਹੋਰ ਕੰਮ ਸ਼ਾਮਲ ਹਨ। ਮੀਟਿੰਗ ਦੌਰਾਨ ਵਿਭਾਗ ਵੱਲੋਂ ਪ੍ਰਸਤਾਵਿਤ ਅਸਾਮੀਆਂ ਦੇ ਪੁਨਰਗਠਨ ਬਾਰੇ ਵੀ ਚਰਚਾ ਕੀਤੀ ਗਈ।ਭੂਮੀ ਤੇ ਜਲ ਸੰਭਾਲ ਮੰਤਰੀ ਨੇ ਦੱਸਿਆ ਕਿ ਜਲਦੀ ਹੀ ਇਸ ਪੁਨਰਗਠਨ ਅੰਤਿਮ ਰੂਪ ਦੇਣ ਤੋਂ ਬਾਅਦ ਨਵੀਂ ਭਰਤੀ ਮੁਹਿੰਮ ਚਲਾਈ ਜਾਵੇਗੀ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਭੂਮੀ ਤੇ ਜਲ ਸੰਭਾਲ ਕੇ.ਏ.ਪੀ.ਸਿਨਹਾ, ਮੁੱਖ ਭੂਮੀ ਪਾਲ ਮਹਿੰਦਰ ਸਿੰਘ ਸੈਣੀ ਸਮੇਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ। The post ਬੇਸ਼ਕੀਮਤੀ ਜਲ ਸਰੋਤ ਬਚਾਉਣਾ ਸਮੇਂ ਦੀ ਮੁੱਖ ਲੋੜ: ਗੁਰਮੀਤ ਸਿੰਘ ਮੀਤ ਹੇਅਰ appeared first on TheUnmute.com - Punjabi News. Tags:
|
ਵਿਜੀਲੈਂਸ ਵੱਲੋਂ PSPCL ਦਾ ਲਾਈਨਮੈਨ 40,000 ਰੁਪਏ ਰਿਸ਼ਵਤ ਲੈਂਦਾ ਕਾਬੂ Thursday 22 June 2023 09:41 AM UTC+00 | Tags: breaking-news bribe bribe-case crime fazilka fazilka-news lineman news pspcl pspcl-lineman pspcl-lineman-mohinder-kumar punjab-news the-unmute-breaking-news the-unmute-news ਚੰਡੀਗੜ੍ਹ, 22 ਜੂਨ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਖੂਈ ਖੇੜਾ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. (PSPCL) ਦੇ ਲਾਈਨਮੈਨ ਮਹਿੰਦਰ ਕੁਮਾਰ ਨੂੰ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਉਕਤ ਲਾਈਨਮੈਨ ਨੂੰ ਪ੍ਰਦੀਪ ਕੁਮਾਰ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜੋ ਆਪਣੇ ਪਿੰਡ ਵਿੱਚ ਬਾਲਾਜੀ ਮਿਲਕ ਸੈਂਟਰ ਚਲਾਉਂਦਾ ਹੈ, ਦੀ ਸ਼ਿਕਾਇਤ ਉਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪ੍ਰਦੀਪ ਕੁਮਾਰ ਨੇ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੇ ਫਾਜ਼ਿਲਕਾ ਯੂਨਿਟ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਲਾਈਨਮੈਨ ਮਹਿੰਦਰ ਕੁਮਾਰ ਨੇ ਬਾਲਾਜੀ ਮਿਲਕ ਸੈਂਟਰ ਦੇ ਅਪ੍ਰੈਲ, 2023 ਮਹੀਨੇ ਵਿੱਚ 73,790 ਰੁਪਏ ਦੇ ਆਏ ਬਿਜਲੀ ਬਿੱਲ ਦਾ ਨਿਪਟਾਰਾ ਕਰਨ ਬਦਲੇ ਰਿਸ਼ਵਤ ਵਜੋਂ 40,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਇਸ ਤੋਂ ਪਹਿਲਾਂ ਫਰਵਰੀ ਮਹੀਨੇ 52,360 ਰੁਪਏ ਬਿਜਲੀ ਦਾ ਬਿੱਲ ਆਇਆ ਸੀ ਅਤੇ ਉਕਤ ਲਾਈਨਮੈਨ ਨੇ ਇਸ ਬਿਜਲੀ ਦੇ ਬਿੱਲ ਨੂੰ ਠੀਕ ਕਰਵਾਉਣ ਬਦਲੇ ਉਸ ਤੋਂ 21,000 ਰੁਪਏ ਲਏ ਸਨ ਪਰ ਜਦੋਂ ਉਸ ਦਾ ਅਪ੍ਰੈਲ ਮਹੀਨੇ ਦਾ ਬਿਜਲੀ ਦਾ ਬਿੱਲ 73,790 ਰੁਪਏ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਇਸ ਵਿੱਚ ਫਰਵਰੀ ਮਹੀਨੇ ਦਾ ਬਿੱਲ ਵੀ ਜੋੜਿਆ ਹੋਇਆ ਸੀ। ਇਸ ਲਈ ਉਸ ਨੇ ਦੁਬਾਰਾ ਲਾਈਨਮੈਨ ਨਾਲ ਸੰਪਰਕ ਕੀਤਾ ਤਾਂ ਲਾਈਨਮੈਨ ਨੇ ਉਸ (ਸ਼ਿਕਾਇਤਕਰਤਾ) ਤੋਂ ਹੋਰ 40,000 ਰੁਪਏ ਦੀ ਮੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਇਸ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਲਾਈਨਮੈਨ ਦੇ ਖ਼ਿਲਾਫ਼ ਥਾਣਾ ਵਿਜੀਲੈਂਸ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਵਿਜੀਲੈਂਸ ਵੱਲੋਂ PSPCL ਦਾ ਲਾਈਨਮੈਨ 40,000 ਰੁਪਏ ਰਿਸ਼ਵਤ ਲੈਂਦਾ ਕਾਬੂ appeared first on TheUnmute.com - Punjabi News. Tags:
|
ਖੰਨਾ ਦੇ ਪਿੰਡ ਘੁਡਾਣੀ ਨੇੜੇ ਹਾਈਡ੍ਰੋਜਨ ਸਿਲੰਡਰ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ Thursday 22 June 2023 09:57 AM UTC+00 | Tags: cylinders-blast ghudani-village ghudani-village-of-khanna hydrogen-cylinders hydrogen-cylinders-blast khanna latest-news news ਖੰਨਾ, 22 ਜੂਨ 2023: ਖੰਨਾ ਦੇ ਪਿੰਡ ਘੁਡਾਣੀ ਨੇੜੇ ਰਾੜਾ ਸਾਹਿਬ ਰੋਡ ‘ਤੇ ਬੁੱਧਵਾਰ ਰਾਤ ਕਰੀਬ 11 ਵਜੇ ਹਾਈਡ੍ਰੋਜਨ ਸਿਲੰਡਰ (Hydrogen Cylinders) ਨਾਲ ਭਰੇ ਟਰੱਕ ਨੂੰ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਕਈ ਸਿਲੰਡਰਾਂ ਵਿੱਚ ਧਮਾਕਾ ਵੀ ਹੋਇਆ ਅਤੇ ਆਲੇ-ਦੁਆਲੇ ਬਹੁਤ ਸਾਰੇ ਦਰੱਖਤ ਸੜ ਗਏ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਜਿਸ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਕਿਸੇ ਵੀ ਤਰ੍ਹਾਂ ਦੀ ਦੇਰੀ ਹੋਣ ਕਾਰਨ ਇਹ ਅੱਗ ਸੜਕ ਕਿਨਾਰੇ ਲੱਗੇ ਦਰੱਖਤਾਂ ਨੂੰ ਭਿਆਨਕ ਰੂਪ ਧਾਰ ਲੈਂਦੀ ਤਾਂ ਪਿੰਡ ਦੇ ਅੰਦਰ ਵੀ ਪਹੁੰਚ ਸਕਦੀ ਹੈ। ਜਾਣਕਾਰੀ ਅਨੁਸਾਰ ਹਾਈਡ੍ਰੋਜਨ ਸਿਲੰਡਰ ਨਾਲ ਭਰਿਆ ਟਰੱਕ ਰਾਜਪੁਰਾ ਤੋਂ ਰਾਏਕੋਟ ਦੀ ਇੱਕ ਫੈਕਟਰੀ ਵੱਲ ਜਾ ਰਿਹਾ ਸੀ। ਟਰੱਕ ਵਿੱਚ 285 ਸਿਲੰਡਰ ਸਨ। ਪਾਇਲ ਤੋਂ ਰਾੜਾ ਸਾਹਿਬ ਨੂੰ ਜਾਂਦੇ ਸਮੇਂ ਪਿੰਡ ਘੁਡਾਣੀ ਨੇੜੇ ਟਰੱਕ ਦਾ ਟਾਇਰ ਫਟ ਗਿਆ, ਜਿਸ ਕਾਰਨ ਟਰੱਕ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਇਆ। ਇਸ ਤੋਂ ਬਾਅਦ ਸਿਲੰਡਰ ਨੂੰ ਅੱਗ ਲੱਗ ਗਈ। ਟਰੱਕ ਚਾਲਕ ਨੇ ਭੱਜ ਕੇ ਆਪਣੀ ਜਾਨ ਬਚਾਈ। ਇਸੇ ਦੌਰਾਨ ਪਿੰਡ ਦੇ ਇੱਕ ਵਿਅਕਤੀ ਨੇ ਅੱਗ ਨੂੰ ਦੇਖ ਕੇ ਪੁਲਿਸ ਅਤੇ ਖੰਨਾ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਫਾਇਰ ਕਰਮਚਾਰੀ ਸੁਖਦੀਪ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਪੂਰਾ ਟਰੱਕ ਸੜ ਕੇ ਸੁਆਹ ਹੋ ਗਿਆ। ਅੱਗ ‘ਤੇ ਕਾਬੂ ਪਾਉਣ ‘ਚ ਕਰੀਬ ਅੱਧਾ ਘੰਟਾ ਲੱਗਾ। The post ਖੰਨਾ ਦੇ ਪਿੰਡ ਘੁਡਾਣੀ ਨੇੜੇ ਹਾਈਡ੍ਰੋਜਨ ਸਿਲੰਡਰ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ appeared first on TheUnmute.com - Punjabi News. Tags:
|
ਮੋਗਾ ਪੁਲਿਸ ਨੇ ਚਾਰ ਨੌਜਵਾਨਾਂ ਨੂੰ ਹਥਿਆਰ ਤੇ ਅੱਠ ਲੱਖ ਰੁਪਏ ਸਮੇਤ ਕੀਤਾ ਗ੍ਰਿਫਤਾਰ Thursday 22 June 2023 10:21 AM UTC+00 | Tags: arms-act breaking-news cia-staff-in-moga crime crime-news latest-news moga-police moga-police-raided news the-unmute-breaking-news ਮੋਗਾ, 22 ਜੂਨ 2023: ਸੀ.ਆਈ.ਏ ਸਟਾਫ਼ ਮੋਗਾ (Moga Police) ਵੱਲੋਂ ਨਾਕੇਬੰਦੀ ਦੌਰਾਨ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਕੀਤੀ ਜਦੋਂ ਪੁਲਿਸ ਨੇ ਅਸਲੇ ਸਮੇਤ ਚਾਰ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਅੱਠ ਲੱਖ ਰੁਪਏ ਬਰਾਮਦ ਕੀਤੇ।ਇੱਕ ਪ੍ਰੈਸ ਕਾਨਫਰੰਸ ਵਿੱਚ ਐਸ.ਐਸ.ਪੀ ਮੋਗਾ ਨੇ ਦੱਸਿਆ ਕਿ ਮੋਗਾ ਪੁਲਿਸ ਵੱਲੋਂ ਗਸ਼ਤ ਦੌਰਾਨ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਨੌਜਵਾਨਾਂ ਸੂਰਜ ਮਸੀਹ, ਕਮਲ ਜੀਤ ਸਿੰਘ, ਮਨਪ੍ਰੀਤ ਸਿੰਘ ਆਦਿ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫ਼ਿਰਾਕ ਵਿੱਚ ਸਨ ਅਤੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 04 ਦੇਸੀ ਪਿਸਤੌਲ, 32 ਬੋਰ, 08 ਜਿੰਦਾ ਕਾਰਤੂਸ ਅਤੇ 8 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਉੱਥੇ ਹੀ ਪੁਲਿਸ ਰਿਮਾਂਡ ਹਾਸਲ ਕਰਕੇ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕਰੇਗੀ। ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਦਾ ਗੈਂਗਸਟਰ ਗੋਲਡੀ ਬਰਾੜ ਨਾਲ ਸਬੰਧ ਹੋਣ ਦਾ ਸ਼ੱਕ ਹੈ | The post ਮੋਗਾ ਪੁਲਿਸ ਨੇ ਚਾਰ ਨੌਜਵਾਨਾਂ ਨੂੰ ਹਥਿਆਰ ਤੇ ਅੱਠ ਲੱਖ ਰੁਪਏ ਸਮੇਤ ਕੀਤਾ ਗ੍ਰਿਫਤਾਰ appeared first on TheUnmute.com - Punjabi News. Tags:
|
ਅੰਮ੍ਰਿਤਪਾਲ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ Thursday 22 June 2023 10:30 AM UTC+00 | Tags: amritpal-singh-sidhu-longowal mp-from-sangrur-simranjit-singh-mann news punjab-news shiromani-akali-dal-amritsar ਚੰਡੀਗੜ੍ਹ , 22 ਜੂਨ 2023: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਨਾਮ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਵਾਲੇ ਅੰਮ੍ਰਿਤਪਾਲ ਸਿੰਘ ਸਿੱਧੂ ਲੌਂਗੋਵਾਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇਹ ਅਸਤੀਫਾ ਪਾਰਟੀ ਦੇ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਰਾਹੀਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਭੇਜ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਹੁਣ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਕਿਸੇ ਵੀ ਪਾਰਟੀ ਵਰਕਰ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਉਹ ਪੰਥ ਪ੍ਰਤੀ ਸਿਮਰਨਜੀਤ ਸਿੰਘ ਮਾਨ ਦੀ ਕੁਰਬਾਨੀ ਨੂੰ ਦੇਖ ਕੇ ਪਾਰਟੀ ਵਿਚ ਸ਼ਾਮਲ ਹੋਏ ਸਨ, ਪਰ ਹੁਣ ਸਿਮਰਨਜੀਤ ਸਿੰਘ ਮਾਨ ਪਰਿਵਾਰਵਾਦ ਵਿਚ ਫਸ ਗਏ ਹਨ। ਇਸੇ ਲਈ ਪਾਰਟੀ ਹੁਣ ਪੰਥ ਦੀ ਥਾਂ ਪਰਿਵਾਰ ਦੀ ਗੱਲ ਕਰ ਰਹੀ ਹੈ, ਜੋ ਕਿ ਕੌਮੀ ਸੋਚ ਲਈ ਬਹੁਤ ਖ਼ਤਰਨਾਕ ਹੈ। ਪਾਰਟੀ ਦੇ ਸੰਯੁਕਤ ਸਕੱਤਰ ਗੋਬਿੰਦ ਸਿੰਘ ਸੰਧੂ ਨੇ ਸੰਤਾਂ ਦੀ ਸੋਚ ਨੂੰ ਛੱਡ ਕੇ ਪਾਰਟੀ ਨੂੰ ਮਹਿਜ਼ ਸਿਆਸਤ ਵੱਲ ਮੋੜਨਾ ਸ਼ੁਰੂ ਕਰ ਦਿੱਤਾ ਹੈ। ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ‘ਚ ਹਰ ਰੋਜ਼ ਬੇਇੱਜ਼ਤੀ ਝੱਲਣੀ ਪੈਂਦੀ ਹੈ, ਜਿਸ ਕਾਰਨ ਉਹ ਹੋਰ ਬੇਇੱਜ਼ਤੀ ਬਰਦਾਸ਼ਤ ਨਹੀਂ ਕਰ ਸਕਦੇ। ਇਸ ਲਈ ਮੈਂ ਆਪਣੇ ਸਾਰੇ ਅਹੁਦਿਆਂ ਦੇ ਨਾਲ-ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦਿੰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਲਈ ਉਨ੍ਹਾਂ ਦੇ ਦਿਲਾਂ ਵਿੱਚ ਸਤਿਕਾਰ ਹਮੇਸ਼ਾ ਬਣਿਆ ਰਹੇਗਾ। The post ਅੰਮ੍ਰਿਤਪਾਲ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ appeared first on TheUnmute.com - Punjabi News. Tags:
|
Tihar Jail: ਦਿੱਲੀ ਦੀ ਤਿਹਾੜ ਜੇਲ੍ਹ 'ਚ ਆਪਸ 'ਚ ਭਿੜੇ ਕੈਦੀ, 21 ਕੈਦੀ ਜ਼ਖਮੀ Thursday 22 June 2023 10:48 AM UTC+00 | Tags: breaking-news delhi-police delhis-tihar-jail latest-news news nws the-unmute-breaking-news the-unmute-latest-news tihar-jail ਦਿੱਲੀ, 22 ਜੂਨ 2023: ਦਿੱਲੀ ਵਿਚ ਸਥਿਤ ਤਿਹਾੜ ਜੇਲ੍ਹ (Tihar Jail) ਵਿੱਚ ਬੀਤੀ ਰਾਤ ਕੈਦੀਆਂ ਵੱਲੋਂ ਹੰਗਾਮਾ ਕੀਤਾ ਗਿਆ ਹੈ । ਜੇਲ੍ਹ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਤਿਹਾੜ ਜੇਲ੍ਹ ਨੰਬਰ 8 ਵਿੱਚ ਕੈਦੀਆਂ ਦੀ ਆਪਸ ਵਿੱਚ ਭਿੜ ਗਏ । ਇਸ ਦੌਰਾਨ ਕਈ ਕੈਦੀਆਂ ਦੀਆਂ ਆਪਸ ‘ਚ ਝੜੱਪ ਹੋ ਗਈ, ਇਸ ਵਿੱਚ ਕਰੀਬ 21 ਕੈਦੀ ਜ਼ਖ਼ਮੀ ਹੋ ਗਏ ਹਨ । ਜਿਕਰਯੋਗ ਹੈ ਕਿ ਕੈਦੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਤਿਹਾੜ ਦੇ ਹਰ ਕੋਨੇ ‘ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਇਸ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਸੁਰੱਖਿਆ ਦੇ ਲਿਹਾਜ਼ ਨਾਲ ਜੇਲ੍ਹ ਦੇ ਵਾਰਡਾਂ ਨੂੰ ਤਿੰਨ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ। ਇਨ੍ਹਾਂ ਵਿੱਚ ਜਨਰਲ ਵਾਰਡ, ਵਿਸ਼ੇਸ਼ ਸੁਰੱਖਿਆ ਵਾਰਡ ਅਤੇ ਉੱਚ ਜੋਖਮ ਸੁਰੱਖਿਆ ਵਾਰਡ ਸ਼ਾਮਲ ਹਨ। ਕੁੱਲ 975 ਕੈਮਰਿਆਂ ਨਾਲ ਜੇਲ੍ਹ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ 80 ਅਧਿਕਾਰੀਆਂ ਤੋਂ ਇਲਾਵਾ ਇੱਕ ਹਜ਼ਾਰ ਤੋਂ ਵੱਧ ਜੇਲ੍ਹ ਕਰਮਚਾਰੀ ਤਾਇਨਾਤ ਹਨ। The post Tihar Jail: ਦਿੱਲੀ ਦੀ ਤਿਹਾੜ ਜੇਲ੍ਹ ‘ਚ ਆਪਸ ‘ਚ ਭਿੜੇ ਕੈਦੀ, 21 ਕੈਦੀ ਜ਼ਖਮੀ appeared first on TheUnmute.com - Punjabi News. Tags:
|
ਵਿਰੋਧੀ ਪਾਰਟੀਆਂ ਦੀ ਮੀਟਿੰਗ ਤੋਂ ਪਹਿਲਾਂ AAP ਨੇ ਕਾਂਗਰਸ ਨੂੰ ਦਿੱਤਾ ਅਲਟੀਮੇਟਮ ! Thursday 22 June 2023 11:05 AM UTC+00 | Tags: aam-aadmi-party aap arvind-kejriwal bihar bjp breaking-news congress latest-news lok-sabha-elections malika-arjunkharge news opposition-parties patna the-unmute-breaking-news ਚੰਡੀਗੜ੍ਹ, 22 ਜੂਨ 2023: ਪਟਨਾ ‘ਚ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 23 ਜੂਨ ਨੂੰ ਹੋਣ ਵਾਲੀ ਵਿਰੋਧੀ ਪਾਰਟੀਆਂ ਦੀ ਮਹਾਂਬੈਠਕ ਤੋਂ ਪਹਿਲਾਂ ਹੀ ਵਿਰੋਧੀ ਧਿਰ ਦੀ ਏਕਤਾ ‘ਚ ਢਾਅ ਲੱਗਦੀ ਨਜ਼ਰ ਆ ਰਹੀ ਹੈ। ਆਮ ਆਦਮੀ ਪਾਰਟੀ (AAP) ਦੇ ਸੂਤਰਾਂ ਮੁਤਾਬਕ ‘ਆਪ’ ਨੇ ਕਾਂਗਰਸ ਨੂੰ ਅਲਟੀਮੇਟਮ ਦਿੱਤਾ ਹੈ ਕਿ ਉਹ ਆਰਡੀਨੈਂਸ ‘ਤੇ ‘ਆਪ’ ਦਾ ਸਮਰਥਨ ਕਰੇ ਨਹੀਂ ਤਾਂ ਉਹ ਮੀਟਿੰਗ ਦਾ ਬਾਈਕਾਟ ਕਰੇਗੀ। ਅਸਲ ਵਿੱਚ ਆਮ ਆਦਮੀ ਪਾਰਟੀ ਚਾਹੁੰਦੀ ਹੈ ਕਿ 23 ਜੂਨ ਨੂੰ ਹੋਣ ਵਾਲੀ ਮੀਟਿੰਗ ਵਿੱਚ ਕੇਂਦਰ ਵੱਲੋਂ ਦਿੱਲੀ ਲਈ ਸੇਵਾ ਖੇਤਰ ਵਿੱਚ ਲਿਆਂਦੇ ਆਰਡੀਨੈਂਸ ਬਾਰੇ ਪਹਿਲਾਂ ਚਰਚਾ ਕੀਤੀ ਜਾਵੇ ਅਤੇ ਸਾਰੀਆਂ ਪਾਰਟੀਆਂ ਆਰਡੀਨੈਂਸ ਦੇ ਮੁੱਦੇ 'ਤੇ ਤੁਹਾਡਾ ਸਾਥ ਦੇਣ। ਅਰਵਿੰਦ ਕੇਜਰੀਵਾਲ ਨੇ ਆਰਡੀਨੈਂਸ ਦੇ ਮੁੱਦੇ ‘ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਦਾ ਸਮਾਂ ਵੀ ਮੰਗਿਆ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਸਮਾਂ ਨਹੀਂ ਮਿਲਿਆ ਹੈ। ‘ਆਪ’ (AAP) ਦੇ ਸਟੈਂਡ ‘ਤੇ ਕਾਂਗਰਸ ਦੇ ਉੱਚ ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਕਿਸੇ ਦਬਾਅ ‘ਚ ਨਹੀਂ ਆਵੇਗੀ। ਪਟਨਾ ‘ਚ ਹੋਣ ਵਾਲੀ ਬੈਠਕ ਲੋਕ ਸਭਾ ਚੋਣਾਂ ਦੀ ਰਣਨੀਤੀ ਨੂੰ ਲੈ ਕੇ ਹੈ, ਜਿਸ ‘ਚ ਤੈਅ ਏਜੰਡੇ ‘ਤੇ ਚਰਚਾ ਹੋਵੇਗੀ। ਕਾਂਗਰਸ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਦਿੱਲੀ ਵਿੱਚ ਟਰਾਂਸਫਰ ਪੋਸਟਿੰਗ ਦੇ ਮਾਮਲੇ ‘ਤੇ ਜਾਰੀ ਕੇਂਦਰ ਸਰਕਾਰ ਦਾ ਆਰਡੀਨੈਂਸ ਬਿੱਲ ਸੰਸਦ ਦੇ ਸੈਸ਼ਨ ਵਿੱਚ ਆਉਣ ‘ਤੇ ਹੀ ਰਣਨੀਤੀ ਉਲੀਕੀ ਜਾਵੇਗੀ। ਹਾਲਾਂਕਿ ਪਾਰਟੀ ਸੂਤਰਾਂ ਤੋਂ ਇਹ ਸੰਕੇਤ ਸਾਫ਼ ਹਨ ਕਿ ਕਾਂਗਰਸ ਸੰਸਦ ਵਿੱਚ ਆਰਡੀਨੈਂਸ ਦਾ ਵਿਰੋਧ ਕਰੇਗੀ। ਮਾਮਲਾ ਕੀ ਹੈ?ਹਾਲ ਹੀ ‘ਚ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਦਿੱਲੀ ਦੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦਾ ਅਧਿਕਾਰ ਕੇਜਰੀਵਾਲ ਸਰਕਾਰ ਕੋਲ ਹੈ। ਇਸ ਤੋਂ ਬਾਅਦ ਕੇਂਦਰ ਸਰਕਾਰ ਇੱਕ ਆਰਡੀਨੈਂਸ ਲੈ ਕੇ ਆਈ, ਭਾਜਪਾ ਨੇ ਦਲੀਲ ਦਿੱਤੀ ਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ | ਇਸ ਲਈ ਅਜਿਹੀ ਸਥਿਤੀ ਵਿੱਚ ਇਹ ਜ਼ਰੂਰੀ ਹੈ। ਇਸ ਕਾਰਨ ਅਰਵਿੰਦ ਕੇਜਰੀਵਾਲ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਕਹਿ ਰਹੇ ਹਨ ਕਿ ਕਾਂਗਰਸ ਉਨ੍ਹਾਂ ਦਾ ਸਾਥ ਦੇਵੇ, ਨਹੀਂ ਤਾਂ ਦਿੱਲੀ ਵਰਗੀ ਸਥਿਤੀ ਹੋਰਨਾਂ ਸੂਬਿਆਂ ਵਿੱਚ ਵੀ ਹੋ ਸਕਦੀ ਹੈ। ਇਸ ਦੇ ਲਈ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਪਾਰਟੀਆਂ ਨੂੰ ਵੀ ਪੱਤਰ ਲਿਖ ਕੇ ਕਾਂਗਰਸ ਤੋਂ ‘ਆਪ’ ਦਾ ਸਮਰਥਨ ਕਰਨ ਲਈ ਕਿਹਾ ਹੈ। The post ਵਿਰੋਧੀ ਪਾਰਟੀਆਂ ਦੀ ਮੀਟਿੰਗ ਤੋਂ ਪਹਿਲਾਂ AAP ਨੇ ਕਾਂਗਰਸ ਨੂੰ ਦਿੱਤਾ ਅਲਟੀਮੇਟਮ ! appeared first on TheUnmute.com - Punjabi News. Tags:
|
ਭਾਰਤੀ ਹਵਾਈ ਸੈਨਾ 'ਚ ਪਾਇਲਟ ਭਰਤੀ ਹੋਈ ਇਵਰਾਜ਼ ਕੌਰ ਦਾ ਆਪਣੇ ਜੱਦੀ ਪਿੰਡ ਪਹੁੰਚਣ 'ਤੇ ਭਰਵਾਂ ਸਵਾਗਤ Thursday 22 June 2023 11:30 AM UTC+00 | Tags: breaking-news hussainpur indian-army ivraj-kaur latest-news news pilot-ivraj-kaur punjab-latest-news punjab-news rupnagar village-hussainpur ਰੂਪਨਗਰ, 22 ਜੂਨ 2023: ਬੀਤੇ ਦਿਨੀਂ ਭਾਰਤੀ ਹਵਾਈ ਸੈਨਾ ਦੇ ਵਿਚ ਭਰਤੀ ਹੋਈ ਰੂਪਨਗਰ ਦੀ ਬੇਟੀ ਇਵਰਾਜ ਕੌਰ ਆਪਣੇ ਜੱਦੀ ਪਿੰਡ ਹੁਸੈਨਪੁਰ ਪਹੁੰਚੀ, ਜਿੱਥੇ ਪਿੰਡ ਦੇ ਲੋਕਾਂ ਨੇ ਫੁੱਲਾਂ ਦੀ ਬਰਖ਼ਾ ਕਰਕੇ ਅਤੇ ਸਿਰੋਪਾਓ ਭੇਂਟ ਕਰਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਪਿੰਡ ਪੁੱਜਣ ਤੋਂ ਪਹਿਲਾਂ ਉਸ ਨੇ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨਾਲ ਮੁਲਾਕਾਤ ਕੀਤੀ ਅਤੇ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਤੇ ਇਵਰਾਜ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਗੱਲਬਾਤ ਦੌਰਾਨ ਇਵਰਾਜ ਕੌਰ ਨੇ ਦੱਸਿਆ ਕਿ ਉਸ ਦਾ ਬਚਪਨ ਤੋਂ ਹੀ ਸੁਪਨਾ ਸੀ ਕੀ ਉਹ ਵੀ ਇੱਕ ਦਿਨ ਭਾਰਤੀ ਹਵਾਈ ਸੈਨਾ ਦੇ ਜਹਾਜ ਉਡਾਵੇਗੀ, ਅਤੇ ਹੁਣ ਉਸ ਦਾ ਇਹ ਸੁਪਨਾ ਪੂਰਾ ਹੋ ਚੁੱਕਿਆ ਹੈ। ਇਵਰਾਜ ਨੇ ਕਿਹਾ ਕੀ ਉਹ ਪੰਜਾਬ ਦੇ ਨੌਜਵਾਨਾਂ ਨੂੰ ਇਹ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਉਹੋ ਕੈਨੇਡਾ-ਅਮਰੀਕਾ ਨਾ ਜਾ ਕੇ ਆਪਣੇ ਦੇਸ਼ ਵਿਚ ਹੀ ਰਹਿ ਕੇ ਨੌਕਰੀ ਕਰਨ। ਇਵਰਾਜ ਨੇ ਕਿਹਾ ਕਿ ਸਖ਼ਤ ਮਿਹਨਤ ਕਰਕੇ ਅੱਜ ਇਹ ਮੁਕਾਮ ਪ੍ਰਾਪਤ ਹੋਇਆ ਹੈ।ਕਈ ਵਾਰ ਬੱਚਿਆਂ ਨੂੰ ਬਹੁਤ ਹੀ ਜਿਆਦਾ ਕਠਿਨਾਈਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਰਕੇ ਉਹ ਆਪਣਾ ਸਪਨਾ ਪੂਰਾ ਨਹੀਂ ਕਰ ਪਾਂਦੇ ਅਤੇ ਉਹ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਭਵਿੱਖ ਲਈ ਕੋਈ ਚੰਗੀ ਪਾਲਿਸੀ ਬਣੇ ਤਾਂ ਕਿ ਹੋਰ ਬੱਚੇ ਵੀ ਆਪਣੇ ਸਪਨੇ ਪੂਰੇ ਕਰ ਸਕਣ । ਇਸ ਮੌਕੇ ਉੱਤੇ ਗੱਲਬਾਤ ਦੌਰਾਨ ਇਵਰਾਜ ਦੇ ਪਿਤਾ ਨੇ ਕਿਹਾ ਕਿ ਉਹਨਾਂ ਦੀ ਬੇਟੀ ਦਾ ਬਚਪਨ ਤੋਂ ਹੀ ਸੁਪਨਾ ਸੀ ਕਿ ਉਹ ਹਵਾਈ ਸੈਨਾ ਦੇ ਵਿਚ ਭਰਤੀ ਹੋਵੇ | ਅੱਜ ਉਸਦਾ ਇਹ ਸੁਪਨਾ ਪੂਰਾ ਹੋਇਆ ਹੈ, ਉਹਨਾਂ ਇਸ ਮੌਕੇ ਸਾਰੇ ਇਲਾਕਾ ਨਿਵਾਸੀਆਂ ਅਤੇ ਸਾਰੇ ਧਾਰਮਿਕ ਅਤੇ ਰਾਜਨੀਤਿਕ,ਸਖਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਤੇ ਉਹਨਾਂ ਦੇ ਮਾਤਾ ਪਿਤਾ ਭਾਵੁਕ ਹੁੰਦੇ ਹੋਏ ਵੀ ਨਜ਼ਰ ਆਏ। The post ਭਾਰਤੀ ਹਵਾਈ ਸੈਨਾ ‘ਚ ਪਾਇਲਟ ਭਰਤੀ ਹੋਈ ਇਵਰਾਜ਼ ਕੌਰ ਦਾ ਆਪਣੇ ਜੱਦੀ ਪਿੰਡ ਪਹੁੰਚਣ ‘ਤੇ ਭਰਵਾਂ ਸਵਾਗਤ appeared first on TheUnmute.com - Punjabi News. Tags:
|
ਭਾਰਤ 'ਚ ਹੀ ਬਣਾਏ ਜਾਣਗੇ ਲੜਾਕੂ ਜਹਾਜ਼ਾਂ ਦੇ ਇੰਜਣ, GE ਅਤੇ HAL ਵਿਚਾਲੇ ਹੋਇਆ ਸਮਝੌਤਾ Thursday 22 June 2023 11:42 AM UTC+00 | Tags: americas-ge-aerospace breaking breaking-news fighter-jet fighter-jet-engines hal hindustan-aeronautics-limited india-and-us-relation indian-army latest-news news ਚੰਡੀਗੜ੍ਹ, 22 ਜੂਨ 2023: ਲੜਾਕੂ ਜਹਾਜ਼ (Fighter Jet) ਦੇ ਇੰਜਣ ਬਣਾਉਣ ਲਈ ਅਮਰੀਕਾ ਦੀ ਜੀਈ ਏਰੋਸਪੇਸ ਅਤੇ ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ (HAL) ਵਿਚਕਾਰ ਸਮਝੌਤਾ ਹੋਇਆ ਹੈ। ਇਸ ਤਹਿਤ ਹੁਣ ਭਾਰਤੀ ਲੜਾਕੂ ਜਹਾਜ਼ਾਂ ਦੇ ਇੰਜਣ ਭਾਰਤ ਵਿੱਚ ਹੀ ਬਣਾਏ ਜਾਣਗੇ। ਪਹਿਲਾਂ ਜੀ.ਈ. (GE) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੌਰੇ ਦੌਰਾਨ ਹੋਏ ਇਸ ਸਮਝੌਤੇ ਨੂੰ ਇਤਿਹਾਸਕ ਕਰਾਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਜੋਅ ਬਿਡੇਨ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਸਾਂਝੇ ਬਿਆਨ ਵਿੱਚ ਭਾਰਤ ਨੂੰ ਹਥਿਆਰਬੰਦ ਡਰੋਨਾਂ ਦੀ ਵਿਕਰੀ ਦਾ ਐਲਾਨ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੌਰੇ ਦੇ ਦੂਜੇ ਦਿਨ ਬੁੱਧਵਾਰ ਨੂੰ ਰਾਤ ਕਰੀਬ 9 ਵਜੇ (ਅਮਰੀਕੀ ਸਮੇਂ ਮੁਤਾਬਕ) ਵ੍ਹਾਈਟ ਹਾਊਸ ਵਿਚ ਇਕ ਨਿੱਜੀ ਡਿਨਰ ਲਈ ਪਹੁੰਚੇ। ਇੱਥੇ ਰਾਸ਼ਟਰਪਤੀ ਬਿਡੇਨ ਅਤੇ ਫਸਟ ਲੇਡੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਡਿਨਰ ਵਿੱਚ ਭਾਰਤੀ ਐਨਐਸਏ ਅਜੀਤ ਡੋਭਾਲ ਅਤੇ ਅਮਰੀਕਾ ਦੇ ਐਨਐਸਏ ਜੇਕ ਸੁਲੀਵਾਨ ਮੌਜੂਦ ਸਨ। The post ਭਾਰਤ ‘ਚ ਹੀ ਬਣਾਏ ਜਾਣਗੇ ਲੜਾਕੂ ਜਹਾਜ਼ਾਂ ਦੇ ਇੰਜਣ, GE ਅਤੇ HAL ਵਿਚਾਲੇ ਹੋਇਆ ਸਮਝੌਤਾ appeared first on TheUnmute.com - Punjabi News. Tags:
|
ਸ਼੍ਰੋਮਣੀ ਕਮੇਟੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਸਿੱਖ ਗੁਰੂਦਵਾਰਾ ਸੋਧ ਬਿੱਲ ਨੂੰ ਨਾਮਨਜ਼ੂਰ ਕਰਨ ਦੀ ਕੀਤੀ ਮੰਗ Thursday 22 June 2023 01:13 PM UTC+00 | Tags: banwari-lal-purohit breaking-news harjinder-singh-dhami news punjab-governor shiromani-committee shiromani-committee-delegation sikh-gurdwara-amendment-bill ਚੰਡੀਗੜ੍ਹ, 22 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਲਿਆਂਦੇ ਗਏ ਸਿੱਖ ਗੁਰਦੁਆਰਾ ਸੋਧ ਬਿੱਲ 2023 (Sikh Gurdwara Amendment Bill) ਨੂੰ ਮਨਜ਼ੂਰੀ ਨਾ ਦੇਣ ਦੀ ਮੰਗ ਕੀਤੀ ਹੈ। ਪੰਜਾਬ ਦੇ ਰਾਜਪਾਲ ਨੂੰ ਮਿਲੇ ਇਸ ਵਫ਼ਦ ਵਿੱਚ ਐਡਵੋਕੇਟ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ ਅਤੇ ਸ. ਲਖਵੀਰ ਸਿੰਘ ਸ਼ਾਮਲ ਸਨ। ਇਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਸੌਂਪੇ ਗਏ ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿੱਚ ਕੀਤੀ ਗਈ ਦਖ਼ਲਅੰਦਾਜ਼ੀ ਗੈਰ-ਸੰਵਿਧਾਨਕ ਹੈ, ਜਿਸ ਨੂੰ ਮਨਜ਼ੂਰੀ ਨਾ ਦਿੱਤੀ ਜਾਵੇ। ਰਾਜਪਾਲ ਨਾਲ ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਸਿੱਖ ਮਾਮਲਿਆਂ ਨੂੰ ਉਲਝਾ ਰਹੇ ਹਨ। ਸਰਕਾਰ ਵੱਲੋਂ ਵਿਧਾਨ ਸਭਾ ਅੰਦਰ ਗੁਰਬਾਣੀ ਪ੍ਰਸਾਰਣ ਨੂੰ ਮੁੱਦਾ ਬਣਾ ਕੇ ਸਿੱਖ ਗੁਰਦੁਆਰਾ ਐਕਟ 1925 ਵਿੱਚ ਦਖ਼ਲਅੰਦਾਜ਼ੀ ਕੀਤੀ ਗਈ ਹੈ। ਇਹ ਕਦਮ ਸਿੱਧੇ ਤੌਰ ‘ਤੇ ਸੰਵਿਧਾਨ ਦੀ ਉਲੰਘਣਾ ਹੈ ਕਿਉਂਕਿ ਸਿੱਖ ਗੁਰਦੁਆਰਾ ਐਕਟ ਵਿੱਚ ਕੋਈ ਵੀ ਸੋਧ ਸ਼੍ਰੋਮਣੀ ਕਮੇਟੀ ਦੀਆਂ ਸਿਫਾਰਸ਼ਾਂ ਨਾਲ ਕੇਂਦਰ ਸਰਕਾਰ ਵੱਲੋਂ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿੱਚ ਦਖ਼ਲ ਦੇਣ ਦਾ ਕੋਈ ਹੱਕ ਨਹੀਂ ਹੈ। ਐਡਵੋਕੇਟ ਧਾਮੀ ਦੇ ਆਖਿਆ ਕਿ ਗੁਰਬਾਣੀ ਪ੍ਰਸਾਰਣ ਦਾ ਮਾਮਲਾ ਤਾਂ ਨਿਰੋਲ ਪ੍ਰਬੰਧਕੀ ਹੈ, ਜਿਸ ਨੂੰ ਆਮ ਆਦਮੀ ਪਾਰਟੀ ਆਪਣੇ ਸਿਆਸੀ ਹਿੱਤਾਂ ਲਈ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਦਾ ਮੰਤਵ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨਾ ਹੈ ਪਰ ਸਿੱਖ ਕੌਮ ਅਜਿਹਾ ਨਹੀਂ ਹੋਣ ਦੇਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗਵਰਨਰ ਪੰਜਾਬ ਨੂੰ ਪੰਜਾਬ ਸਰਕਾਰ ਦੀ ਗੈਰ ਸੰਵਿਧਾਨਕ ਹਰਕਤ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ ਹੈ ਅਤੇ ਉਨ੍ਹਾਂ ਨੇ ਵਿਸ਼ਵਾਸ਼ ਦੁਆਇਆ ਹੈ ਕਿ ਉਹ ਸੰਵਿਧਾਨ ਅਨੁਸਾਰ ਇਸ ਬਿੱਲ (Sikh Gurdwara Amendment Bill) ਦੀ ਘੋਖ ਕਰਨਗੇ ਅਤੇ ਅਨਿਆਂ ਨਹੀਂ ਹੋਣ ਦੇਣਗੇ। The post ਸ਼੍ਰੋਮਣੀ ਕਮੇਟੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਸਿੱਖ ਗੁਰੂਦਵਾਰਾ ਸੋਧ ਬਿੱਲ ਨੂੰ ਨਾਮਨਜ਼ੂਰ ਕਰਨ ਦੀ ਕੀਤੀ ਮੰਗ appeared first on TheUnmute.com - Punjabi News. Tags:
|
ਕੈਬਨਿਟ ਸਬ-ਕਮੇਟੀ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਦਸੰਬਰ 2023 ਤੱਕ ਪੰਚਾਇਤਾਂ ਦਾ ਸੋਸ਼ਲ ਆਡਿਟ ਕਰਵਾਉਣ ਦੇ ਨਿਰਦੇਸ਼ Thursday 22 June 2023 01:20 PM UTC+00 | Tags: breaking-news cabinet-sub-committee cabinet-sub-committee-meeting news panchayat panchayat-department. panchayat-dept panchayats-by-dec-2023 punjab-government punjab-panchayats ਚੰਡੀਗੜ੍ਹ, 22 ਜੂਨ 2023: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ (Panchayat Department) ਨੂੰ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਦਾ ਦਸੰਬਰ 2023 ਤੱਕ ਸੋਸ਼ਲ ਆਡਿਟ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਦੇ ਸੋਸ਼ਲ ਆਡਿਟ ਦੀ ਇਸ ਰਿਪੋਰਟ ਨੂੰ ਜਨਤਕ ਵੀ ਕੀਤਾ ਜਾਵੇਗਾ | ਕੈਬਨਿਟ ਸਬ-ਕਮੇਟੀ ਵੱਲੋਂ ਇਹ ਆਦੇਸ਼ ਅੱਜ ਇਥੇ ਪੰਜਾਬ ਭਵਨ ਵਿਖੇ ਖੇਤ ਮਜ਼ਦੂਰ ਯੂਨੀਅਨ ਨਾਲ ਮੀਟਿੰਗ ਦੌਰਾਨ ਦਿੱਤੇ ਗਏ। ਕੈਬਨਿਟ ਸਬ-ਕਮੇਟੀ ਨੇ ਵਿਭਾਗ ਨੂੰ ਪੰਚਾਇਤੀ ਜ਼ਮੀਨਾਂ ਦੀ ਬੋਲੀ ਮੌਕੇ ਵਿਡੀਓਗ੍ਰਾਫੀ ਵੀ ਜ਼ਰੂਰੀ ਬਨਾਉਣ ਲਈ ਕਿਹਾ। ਇਸੇ ਦੌਰਾਨ ਕੈਬਨਿਟ ਸਬ-ਕਮੇਟੀ ਨੇ ਅਨੁਸੂਚਿਤ ਜਾਤੀਆਂ ਲਈ ਪੰਚਾਇਤੀ ਜ਼ਮੀਨ ਦੀ ਬੋਲੀ ਸਬੰਧੀ ਮਾਮਲਿਆਂ ਦੀ ਜਾਂਚ ਲਈ ਜਾਇੰਟ ਡਿਵੈਲਪਮੈਂਟ ਕਮਿਸ਼ਨਰ ਅਮਿਤ ਕੁਮਾਰ ਦੀ ਅਗਵਾਈ ਹੇਠ ਇੱਕ ਤਿੰਨ ਮੈਂਬਰੀ ਕਮੇਟੀ ਬਨਾਉਣ ਦੇ ਆਦੇਸ਼ ਦਿੱਤੇ। ਇਹ ਕਮੇਟੀ ਪਟਿਆਲਾ ਅਤੇ ਹੋਰਨਾਂ ਜਿਲ੍ਹਿਆਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰਕੇ 15 ਦਿਨਾਂ ਵਿੱਚ ਆਪਣੀ ਰਿਪੋਰਟ ਸੌਂਪੇਗੀ। ਇਸ ਮੌਕੇ ਕੈਬਨਿਟ ਸਬ-ਕਮੇਟੀ ਵੱਲੋਂ ਸਾਰੇ ਜਿਲ੍ਹਿਆਂ ਦੇ ਏ.ਡੀ.ਸੀ ਵਿਕਾਸ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬਕਾਇਆ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਸਬੰਧੀ ਵੀ ਨਿਰਦੇਸ਼ ਜਾਰੀ ਕੀਤੇ ਗਏ। ਮਗਨਰੇਗਾ ਸਬੰਧੀ ਮੁੱਦਿਆਂ 'ਤੇ ਵਿਚਾਰ ਚਰਚਾ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਸਾਰੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੂੰ ਮਗਨਰੇਗਾ ਨਾਲ ਸਬੰਧਤ ਨਿਯਮਾਂ ਦੀ ਕਾਪੀ ਭੇਜਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ 18 ਸਾਲ ਤੋਂ ਘੱਟ ਉਮਰ ਦੇ ਕਿਸੇ ਵਿਅਕਤੀ ਦਾ ਜੌਬ ਕਾਰਡ ਨਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿੰਨ੍ਹਾ ਪਿੰਡਾਂ ਵਿੱਚ ਅਜੇ ਤੱਕ ਮਗਨਰੇਗਾ ਤਹਿਤ ਔਰਤ ਮੇਟ ਨਹੀਂ ਨਿਯੁਕਤ ਕੀਤੀਆਂ ਗਈਆਂ ਉਥੇ ਇਹ ਨਿਯੁਕਤੀ ਜਲਦ ਤੋਂ ਜਲਦ ਕੀਤੀ ਜਾਵੇ। ਮਗਨਰੇਗਾ ਵਰਕਰਾਂ ਦੀ ਦਿਹਾੜੀ ਵਧਾਉਣ ਸਬੰਧੀ ਟਿੱਪਣੀ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਇਸ ਸਬੰਧੀ ਪਹਿਲਾਂ ਤੋਂ ਹੀ ਭਾਰਤ ਸਰਕਾਰ ਨੂੰ ਪੱਤਰ ਲਿਖ ਚੁੱਕੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਸ ਸਬੰਧੀ ਕੇਂਦਰ ਸਰਕਾਰ ਉੱਪਰ ਦਬਾਅ ਬਣਾਇਆ ਜਾਵੇਗਾ। ਅਨੁਸੂਚਿਤ ਜਾਤੀਆਂ ਨੂੰ 5-5 ਮਰਲੇ ਦੇ ਪਲਾਟ ਦੇਣ ਬਾਰੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ (Panchayat Department) ਦੇ ਅਧਿਕਾਰੀਆਂ ਨੇ ਕੈਬਨਿਟ ਸਬ-ਕਮੇਟੀ ਨੂੰ ਜਾਣੂੰ ਕਰਵਾਇਆ ਕਿ ਦਸੰਬਰ 2021 ਤੱਕ ਪੰਜਾਬ ਭਰ ਵਿੱਚੋਂ 35303 ਅਰਜੀਆਂ ਪ੍ਰਾਪਤ ਹੋਈਆਂ ਸਨ ਜਿੰਨ੍ਹਾਂ ਵਿੱਚੋਂ 24787 ਨੂੰ ਪਲਾਟ ਦਿੱਤੇ ਜਾ ਚੁੱਕੇ ਹਨ ਅਤੇ ਬਾਕੀ ਅਰਜੀਆਂ 'ਤੇ ਕਾਰਵਾਈ ਜਾਰੀ ਹੈ। The post ਕੈਬਨਿਟ ਸਬ-ਕਮੇਟੀ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਦਸੰਬਰ 2023 ਤੱਕ ਪੰਚਾਇਤਾਂ ਦਾ ਸੋਸ਼ਲ ਆਡਿਟ ਕਰਵਾਉਣ ਦੇ ਨਿਰਦੇਸ਼ appeared first on TheUnmute.com - Punjabi News. Tags:
|
ਖੇਤੀ ਸੈਕਟਰ ਨਾਲ ਜੁੜੇ ਹਰ ਵਰਗ ਦੀ ਉੱਨਤੀ ਲਈ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਆਪਣੀ ਜ਼ਿੰਮੇਵਾਰੀ: ਹਰਚੰਦ ਸਿੰਘ ਬਰਸਟ Thursday 22 June 2023 01:25 PM UTC+00 | Tags: aam-aadmi-party breaking-news chairman-punjab-mandi-board cm-bhagwant-mann cosamb harchand-singh-barsat latest-news national-chairman-of-cosamb news punjab-government the-unmute-breaking-news the-unmute-latest-news ਚੰਡੀਗੜ੍ਹ, 22 ਜੂਨ 2023: ਨੈਸ਼ਨਲ ਕਾਉਂਸਿਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਸ (COSAMB) ਦੀ ਗੋਆ ਵਿਖੇ ਹੋਈ ਨੈਸ਼ਨਲ ਕਾਨਫਰੰਸ ਤੋਂ ਬਾਅਦ ਜਰਨਲ ਬਾਡੀ ਦੀ ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਚੈਅਰਮੈਨ ਸਰਦਾਰ ਹਰਚੰਦ ਸਿੰਘ ਬਰਸਟ ਨੂੰ ਉਨ੍ਹਾਂ ਦੀ ਮਿਹਨਤੀ ਅਤੇ ਇਮਾਨਦਾਰ ਸਖ਼ਸ਼ੀਅਤ ਸਦਕਾ ਰਾਸ਼ਟਰੀ ਪੱਧਰ ਤੇ COSAMB ਦਾ ਉੱਪ ਚੇਅਰਮੈਨ ਚੁਣਦਿਆਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਸ. ਬਰਸਟ ਨੇ ਪੰਜਾਬ ਨੂੰ ਮਿਲੇ ਇਸ ਮਾਣ ਦਾ ਸਿਹਰਾ ਇਮਾਨਦਾਰ ਮਾਨ ਸਰਕਾਰ ਨੂੰ ਦਿੰਦਿਆਂ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਮਿਲੀ ਇਸ ਨਵੀਂ ਜ਼ਿੰਮੇਵਾਰੀ ਅਤੇ ਅਹੁਦੇ ਪ੍ਰਤੀ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਕੰਮ ਕਰਨਗੇ, ਤਾਂ ਜੋ ਪੰਜਾਬ ਸਮੇਤ ਪੂਰੇ ਦੇਸ਼ ਦੇ ਮੰਡੀ ਸਿਸਟਮ ਨੂੰ ਕਿਸਾਨਾਂ , ਮਜ਼ਦੂਰਾਂ ,ਆੜ੍ਹਤੀਆਂ, ਵਪਾਰੀਆਂ ਆਦਿ ਸਭ ਲਈ ਲਾਭਦਾਇਕ ਅਤੇ ਹੋਰ ਬਿਹਤਰ ਬਣਾਇਆ ਜਾ ਸਕੇ। ਇਸ ਮੌਕੇ ਤੇ ਕੋਸਾਬ (COSAMB) ਦੇ ਰਾਸ਼ਟਰੀ ਚੇਅਰਮੈਨ ਅਤੇ ਉਤਰਾਖੰਡ ਦੇ ਖੇਤੀਬਾੜੀ ਮੰਤਰੀ ਗਣੇਸ਼ ਜੋਸ਼ੀ, ਗੋਆ ਮੰਡੀ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਪਰਕਾਸ਼ ਵੈਲਪ, ਹਰਿਆਣਾ ਮੰਡੀ ਬੋਰਡ ਦੇ ਚੇਅਰਮੈਨ ਆਦਿੱਤਿਆ ਚੋਟਾਲਾ, ਕੋਸਾਬ ਦੇ ਐਮ.ਡੀ ਡਾਕਟਰ ਜੇ ਐੱਸ ਯਾਦਵ, ਨਾਗਅਰਜੁਨਾ ਗਰੁੱਪ ਦੇ ਸੀ.ਈ.ਓ ਦੁਸ਼ਿਅੰਤ ਤਿਵਾੜੀ, ਖੇਤੀਬਾੜੀ ਵਿਭਾਗ ਗੋਆ ਦੇ ਡਾਇਰੈਕਟਰ ਅਤੇ ਵੱਖ ਵੱਖ ਸੂਬਿਆਂ ਦੇ ਮੰਡੀ ਬੋਰਡਾਂ ਦੇ ਚੇਅਰਮੈਨ ਅਤੇ ਨੁਮਾਇੰਦੇ ਵੀ ਮੌਕੇ 'ਤੇ ਹਾਜ਼ਰ ਸਨ। The post ਖੇਤੀ ਸੈਕਟਰ ਨਾਲ ਜੁੜੇ ਹਰ ਵਰਗ ਦੀ ਉੱਨਤੀ ਲਈ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਆਪਣੀ ਜ਼ਿੰਮੇਵਾਰੀ: ਹਰਚੰਦ ਸਿੰਘ ਬਰਸਟ appeared first on TheUnmute.com - Punjabi News. Tags:
|
ਐਸ.ਏ.ਐਸ.ਨਗਰ 'ਚ ਸਿਟੀ ਬੱਸ ਸੇਵਾ ਸ਼ੁਰੂ ਕਰਨ 'ਤੇ ਕੀਤਾ ਜਾ ਰਿਹੈ ਵਿਚਾਰ: DC ਆਸ਼ਿਕਾ ਜੈਨ Thursday 22 June 2023 01:30 PM UTC+00 | Tags: breaking-news city-bus-service dc-ashika-jain mohali-city-bus-service news sas-nagar traffic ਐਸ.ਏ.ਐਸ.ਨਗਰ, 22 ਜੂਨ, 2023: ਐਸ.ਏ.ਐਸ.ਨਗਰ ਸ਼ਹਿਰ ਦੀਆਂ ਸੜ੍ਹਕਾਂ 'ਤੇ ਪ੍ਰਦੂਸ਼ਣ ਅਤੇ ਟ੍ਰੈਫਿਕ ਘਟਾਉਣ ਲਈ ਸਿਟੀ ਬੱਸ ਸੇਵਾ (City Bus Service) ਸ਼ੁਰੂ ਕਰਨ 'ਤੇ ਸਰਕਾਰ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ਦੀ ਸਫ਼ਲਤਾ/ ਸੰਭਾਵਨਾ ਦਾ ਪਤਾ ਲਾਉਣ ਲਈ ਸਰਵੇਖਣ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਥੇ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਨੂੰ ਘਟਾਉਣ ਅਤੇ ਵਾਤਾਵਰਣ ਨੂੰ ਬਚਾਉਣ ਲਈ ਸਿਟੀ ਬੱਸ ਸੇਵਾ ਵਿੱਚ ਇਲੈਕਟ੍ਰਿਕ ਵਾਹਨਾਂ ਨੂੰ ਸੇਵਾ ਵਿੱਚ ਲਾਇਆ ਜਾਵੇਗਾ। ਮੁਢਲੇ ਤੌਰ 'ਤੇ 10 ਰੂਟਾਂ ਨੂੰ ਕਵਰ ਕੀਤਾ ਜਾਵੇਗਾ, ਜਿਨ੍ਹਾਂ ਦਾ ਸਰਵੇਖਣ ਜਾਰੀ ਹੈ। ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ, ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਨੇ ਹਾਦਸਿਆਂ ਦੀਆਂ ਸਭਾਵਨਾਵਾਂ ਨੂੰ ਘਟਾਉਣ ਲਈ ਬਲੈਕ ਸਪਾਟਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਗਮਾਡਾ ਅਤੇ ਨੈਸ਼ਨਲ ਹਾਈਵੇ ਨੂੰ ਇਨ੍ਹਾਂ ਦੀ ਮੌਜੂਦਾ ਗਿਣਤੀ 37 ਤੋਂ ਘਟਾ ਕੇ ਜ਼ੀਰੋ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਹਿਲਾਂ ਬਲੈਕ ਸਪਾਟਸ ਦੀ ਗਿਣਤੀ 80 ਸੀ ਅਤੇ ਅਸੀਂ ਇਸਨੂੰ ਜ਼ੀਰੋ 'ਤੇ ਲਿਆਉਣ ਲਈ ਲਗਾਤਾਰ ਕੰਮ ਕਰ ਰਹੇ ਹਾਂ। ਸਕੂਲ ਵੈਨਾਂ ਦੇ ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਅਤੇ ਖੇਤਰੀ ਟਰਾਂਸਪੋਰਟ ਅਥਾਰਟੀ ਦੇ ਅਧਿਕਾਰੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਬਾਅਦ ਵਿੱਦਿਅਕ ਸੰਸਥਾਵਾਂ ਮੁੜ ਸ਼ੁਰੂ ਹੋਣ ਤੋਂ ਬਾਅਦ ਵਿਸ਼ੇਸ਼ ਚੈਕਿੰਗ ਮੁਹਿੰਮ ਸ਼ੁਰੂ ਕਰਨ ਲਈ ਕਿਹਾ ਗਿਆ ਜ਼ਿਲ੍ਹਾ ਪੁਲਿਸ ਦੇ ਟ੍ਰੈਫਿਕ ਵਿੰਗ ਨੂੰ ਏਅਰੋ ਸਿਟੀ ਰੋਡ 'ਤੇ ਸੜ੍ਕ ਹਾਦਸਿਆਂ ਨੂੰ ਘੱਟ ਕਰਨ ਲਈ ਸਪੀਡ ਟੇਬਲ ਦੀ ਲੋੜ ਵਾਲੇ ਚੌਰਾਹਿਆਂ (ਇੰਟਰ ਸੈਕਸ਼ਨਾਂ) ਦਾ ਸਰਵੇ ਕਰਨ ਲਈ ਕਿਹਾ ਗਿਆ। ਸਪੀਡ ਟੇਬਲ ਲਗਾਉਣ ਦਾ ਕੰਮ ਮਿਉਂਸਪਲ ਕਾਰਪੋਰੇਸ਼ਨ/ਨੈਸ਼ਨਲ ਹਾਈਵੇਅ ਦੁਆਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਸੜ੍ਹਕ ਦੁਰਘਟਨਾਵਾਂ ਨੂੰ ਰੋਕਣ ਲਈ ਜਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਦੀਆਂ ਸੜ੍ਹਕਾਂ ਤੇ ਬਲੈਕ ਸਪੋਟਾਂ (ਦੁਰਘਟਨਾਵਾਂ ਵਾਲੀਆ ਥਾਵਾਂ) ਨੂੰ ਸਹੀ ਕਰਨ ਲਈ ਐਨ.ਐਚ.ਏ.ਆਈ, ਗਮਾਡਾ, ਬੀ ਐਂਡ ਆਰ ਅਤੇ ਮਿਊਂਸੀਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਇੱਕ ਮਹੀਨੇ ਦੀ ਮੋਹਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋੜੀਂਦੇ ਰੋਡ ਸੇਫਟੀ ਉਪਕਰਣਾਂ ਦੀ ਖਰੀਦ ਕਰਨ ਲਈ ਵੀ ਅਧਿਕਾਰਆਂ ਨੂੰ ਹਦਾਇਤ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਭਾਗ ਦੀ ਅਣਗਹਿਲੀ ਕਾਰਣ ਕੋਈ ਦੁਰਘਟਨਾ ਹੁੰਦੀ ਹੈ ਤਾਂ ਉਸ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਐੱਸ.ਡੀ.ਐੱਮ. ਮੋਹਾਲੀ ਸਰਬਜੀਤ ਕੌਰ, ਐੱਸ.ਡੀ.ਐੱਮ. ਡੇਰਾਬਸੀ ਹਿਮਾਂਸ਼ੂ ਗੁਪਤਾ, ਸਕੱਤਰ, ਆਰ ਟੀ ਏ ਪ੍ਰਦੀਪ ਸਿੰਘ ਢਿੱਲੋਂ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ। The post ਐਸ.ਏ.ਐਸ.ਨਗਰ ‘ਚ ਸਿਟੀ ਬੱਸ ਸੇਵਾ ਸ਼ੁਰੂ ਕਰਨ 'ਤੇ ਕੀਤਾ ਜਾ ਰਿਹੈ ਵਿਚਾਰ: DC ਆਸ਼ਿਕਾ ਜੈਨ appeared first on TheUnmute.com - Punjabi News. Tags:
|
ਬਾਲੀਵੁੱਡ ਅਦਾਕਾਰ ਸੰਜੇ ਦੱਤ ਨੇ ਜਿਮ ਅਫਰੋ ਟੀ-10 'ਚ ਹਰਾਰੇ ਹਰੀਕੇਨਸ ਫ੍ਰੈਂਚਾਇਜ਼ੀ ਖਰੀਦੀ Thursday 22 June 2023 01:45 PM UTC+00 | Tags: breaking-news cricket-news harare-hurricanes news nws sanjay-dutt sports zim-afro-t10 ਚੰਡੀਗੜ੍ਹ, 22 ਜੂਨ, 2023: ਬਾਲੀਵੁੱਡ ਅਦਾਕਾਰ ਸੰਜੇ ਦੱਤ (Sanjay Dutt) ਨੇ ਆਗਾਮੀ ਜ਼ਿੰਬਾਬਵੇ ਅਫਰੋ ਟੀ-10 ਲੀਗ (Zim Afro T10) ਵਿੱਚ ਹਰਾਰੇ ਹਰੀਕੇਨਜ਼ (Harare Hurricanes) ਟੀਮ ਨੂੰ ਖਰੀਦ ਲਿਆ ਹੈ। ਭਾਰਤੀ ਮਸ਼ਹੂਰ ਹਸਤੀ ਏਰੀਜ਼ ਗਰੁੱਪ ਆਫ ਕੰਪਨੀਜ਼ ਦੇ ਸੰਸਥਾਪਕ ਸੋਹਨ ਰਾਏ ਦੇ ਨਾਲ ਟੀਮ ਦੇ ਸੰਯੁਕਤ ਮਾਲਕ ਹੋਣਗੇ। ਲੀਗ ਵਿੱਚ ਹਿੱਸਾ ਲੈਣ ਵਾਲੀਆਂ ਛੇ ਟੀਮਾਂ ਵਿੱਚੋਂ ਇੱਕ ਨੂੰ ਪਾਕਿਸਤਾਨੀ ਫਰੈਂਚਾਇਜ਼ੀ ਨੇ ਵੀ ਖਰੀਦਿਆ ਹੈ। ਲੀਗ ਲਈ ਜ਼ਿੰਬਾਬਵੇ ਕ੍ਰਿਕੇਟ ਨੇ ਟੀ-10 ਗਲੋਬਲ ਸਪੋਰਟਸ, ਅਬੂ ਧਾਬੀ ਟੀ-10 ਲੀਗ ਕਰਵਾਉਣ ਵਾਲੀ ਸੰਸਥਾ ਨਾਲ ਸਹਿਯੋਗ ਕੀਤਾ ਹੈ। ਜ਼ਿੰਬਾਬਵੇ ਅਫਰੋ ਟੀ-10 ਲੀਗ 9 ਦਿਨਾਂ ਦਾ ਟੂਰਨਾਮੈਂਟ ਹੋਵੇਗਾ। ਲੀਗ ਦੀ ਸ਼ੁਰੂਆਤ 20 ਜੁਲਾਈ ਨੂੰ ਹੋਵੇਗੀ ਅਤੇ ਫਾਈਨਲ 29 ਜੁਲਾਈ ਨੂੰ ਹਰਾਰੇ ਸਪੋਰਟਸ ਕਲੱਬ ‘ਚ ਖੇਡਿਆ ਜਾਵੇਗਾ। ਟੂਰਨਾਮੈਂਟ ਵਿੱਚ ਕੁੱਲ 5 ਟੀਮਾਂ ਭਾਗ ਲੈਣਗੀਆਂ। ਸੰਜੇ ਦੱਤ (Sanjay Dutt) ਦੇ ਹਰਾਰੇ ਹਰੀਕੇਨਸ ਤੋਂ ਇਲਾਵਾ ਡਰਬਨ ਕਲੰਦਰਸ, ਕੇਪ ਟਾਊਨ ਸੈਂਪ ਆਰਮੀ, ਬੁਲਾਵਾਯੋ ਬ੍ਰੇਵਜ਼ ਅਤੇ ਜੋਬਰਗ ਲਾਇਨਜ਼ ਜਿਮ ਅਫਰੋ ਟੀ-10 ਲੀਗ (Zim Afro T10) ਵਿੱਚ ਹਿੱਸਾ ਲੈਣ ਵਾਲੀਆਂ ਹੋਰ ਚਾਰ ਟੀਮਾਂ ਹੋਣਗੀਆਂ। ਖਿਡਾਰੀਆਂ ਦੀ ਨਿਲਾਮੀ 2 ਜੁਲਾਈ ਨੂੰ ਹਰਾਰੇ ਵਿੱਚ ਹੋਵੇਗੀ। ਟੀਮ ਖਰੀਦਣ ਤੋਂ ਬਾਅਦ ਸੰਜੇ ਦੱਤ ਨੇ ਕਿਹਾ ਕਿ ਭਾਰਤ ‘ਚ ਕ੍ਰਿਕਟ ਇਕ ਧਰਮ ਦੀ ਤਰ੍ਹਾਂ ਹੈ। ਇਸ ਖੇਡ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਸਾਡਾ ਫਰਜ਼ ਹੈ। ਛੇ ਟੀਮਾਂ ਵਿੱਚੋਂ ਇੱਕ ਨੂੰ ਪਾਕਿਸਤਾਨੀ ਫਰੈਂਚਾਇਜ਼ੀ ਨੇ ਵੀ ਖਰੀਦਿਆ ਸੀ। ਪਾਕਿਸਤਾਨ ਸੁਪਰ ਲੀਗ ਦੀ ਟੀਮ ਲਾਹੌਰ ਕਲੰਦਰਜ਼ ਨੇ ਵੀ ਡਰਬਨ ਕਲੰਦਰਜ਼ ਨਾਮ ਹੇਠ ਜ਼ਿੰਬਾਬਵੇ ਅਫਰੋ ਲੀਗ ਵਿੱਚ ਇੱਕ ਟੀਮ ਦੀ ਮਲਕੀਅਤ ਹਾਸਲ ਕੀਤੀ। ਲਾਹੌਰ ਕਲੰਦਰਜ਼ ਨੇ 2022 ਅਤੇ 2023 ਵਿੱਚ ਪੀ.ਐਸ.ਐਲ. ਜਿੱਤਿਆ ਸੀ | The post ਬਾਲੀਵੁੱਡ ਅਦਾਕਾਰ ਸੰਜੇ ਦੱਤ ਨੇ ਜਿਮ ਅਫਰੋ ਟੀ-10 ‘ਚ ਹਰਾਰੇ ਹਰੀਕੇਨਸ ਫ੍ਰੈਂਚਾਇਜ਼ੀ ਖਰੀਦੀ appeared first on TheUnmute.com - Punjabi News. Tags:
|
ਲਾਪਤਾ ਟਾਈਟੈਨਿਕ ਪਣਡੁੱਬੀ ਦੀ ਆਕਸੀਜਨ ਖ਼ਤਮ ਹੋਣ ਦਾ ਖਦਸ਼ਾ, ਸ਼ਰਚ ਆਪ੍ਰੇਸ਼ਨ ਰਹੇਗਾ ਜਾਰੀ Thursday 22 June 2023 02:03 PM UTC+00 | Tags: breaking-news news oxygen titanic titanic-submarine ਚੰਡੀਗੜ੍ਹ, 22 ਜੂਨ, 2023: ਟਾਈਟੈਨਿਕ ਜਹਾਜ਼ ਦਾ ਮਲਬਾ ਵਿਖਾਉਣ ਜਾ ਰਹੀ ਟਾਈਟੈਨਿਕ ਪਣਡੁੱਬੀ (Titanic Submarine) ਚੌਥੇ ਦਿਨ ਵੀ ਲਾਪਤਾ ਹੈ। ਅਜਿਹਾ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਵੀਰਵਾਰ ਸ਼ਾਮ 5:30 ਵਜੇ ਇਸ ਦੀ ਆਕਸੀਜਨ ਖ਼ਤਮ ਹੋ ਗਈ ਹੋਵੇਗੀ। ਇਸ ਵਿੱਚ 5 ਜਣੇ ਸਵਾਰ ਸਨ। ਪਣਡੁੱਬੀ ਦਾ ਪਤਾ ਲਗਾਉਣ ਲਈ ਪਾਣੀ ਦੇ ਅੰਦਰ ਰੋਬੋਟਾਂ ਦੇ ਨਾਲ ਅਮਰੀਕਾ ਅਤੇ ਕੈਨੇਡਾ ਤੋਂ 3 ਸੀ-130 ਹਰਕੂਲੀਸ ਜਹਾਜ਼ ਭੇਜੇ ਗਏ ਹਨ। ਇਸ ਤੋਂ ਇਲਾਵਾ ਇੱਕ ਪੀ-8 ਏਅਰਕ੍ਰਾਫਟ ਅਤੇ 2 ਕੈਨੇਡੀਅਨ ਸਰਫੇਸ ਸ਼ਿਪ ਵੀ ਸਰਚ ਆਪਰੇਸ਼ਨ ‘ਚ ਸ਼ਾਮਲ ਹਨ। ਇਸ ਪਣਡੁੱਬੀ ਵਿੱਚ ਬ੍ਰਿਟੇਨ ਦਾ ਅਰਬਪਤੀ ਹਾਮਿਸ਼ ਹਾਰਡਿੰਗ ਮੌਜੂਦ ਹੈ, ਜਿਨ੍ਹਾਂ ਨੇ ਚੀਤੇ ਨੂੰ ਭਾਰਤ ਲਿਆਉਣ ਵਿੱਚ ਸਹਾਇਤਾ ਕੀਤੀ ਸੀ।
ਪਣਡੁੱਬੀ (Titanic Submarine) ‘ਚ ਫਰਾਂਸੀਸੀ ਗੋਤਾਖੋਰ ਪਾਲ-ਹੇਨਰੀ, ਪਾਕਿਸਤਾਨੀ-ਬ੍ਰਿਟਿਸ਼ ਕਾਰੋਬਾਰੀ ਪ੍ਰਿੰਸ ਦਾਊਦ, ਉਨ੍ਹਾਂ ਦਾ ਬੇਟਾ ਸੁਲੇਮਾਨ ਅਤੇ ਓਸ਼ਨਗੇਟ ਕੰਪਨੀ ਸਟਾਕਟਨ ਰਸ਼ ਦੇ ਸੀਈਓ ਮੌਜੂਦ ਹਨ। ਓਸ਼ਨਗੇਟ ਕੰਪਨੀ ਇਸ ਟਾਈਟਨ ਪਣਡੁੱਬੀ ਦੇ ਮਾਲਕ ਹਨ । ਇਸਦੇ ਨਾਲ ਹੀ ਬਚਾਅ ਦਲ ‘ਚ ਸ਼ਾਮਲ ਅਧਿਕਾਰੀਆਂ ਨੇ ਦੱਸਿਆ ਕਿ ਪਣਡੁੱਬੀ ਦੀ ਤਲਾਸ਼ੀ ਮੁਹਿੰਮ ਜਾਰੀ ਰਹੇਗੀ। ਆਪ੍ਰੇਸ਼ਨ ਵਿੱਚ 10 ਹੋਰ ਜਹਾਜ਼ ਅਤੇ ਕੁਝ ਪਣਡੁੱਬੀਆਂ ਵੀ ਲਾਈਆਂ ਗਈਆਂ ਹਨ। ਇਨ੍ਹਾਂ ਤੋਂ ਇਲਾਵਾ ਫਰਾਂਸ ਆਪਣਾ ਅੰਡਰਵਾਟਰ ਰੋਬੋਟ ਵੀ ਸਮੁੰਦਰ ‘ਚ ਲਾਂਚ ਕਰੇਗਾ। ਆਪਰੇਸ਼ਨ ਦੀ ਅਗਵਾਈ ਕਰ ਰਹੇ ਕੈਪਟਨ ਨੇ ਕਿਹਾ ਕਿ ਸਾਨੂੰ ਨਹੀਂ ਪਤਾ ਕਿ ਉਹ ਲੋਕ ਕਿੱਥੇ ਹਨ। ਬੁੱਧਵਾਰ ਨੂੰ ਟਾਈਟੈਨਿਕ ਦੇ ਮਲਬੇ ਦੇ ਨੇੜੇ ਤੋਂ ਰਿਕਾਰਡ ਕੀਤੀਆਂ ਆਵਾਜ਼ਾਂ ਦੇ ਆਧਾਰ ‘ਤੇ ਖੋਜ ਦਾ ਦਾਇਰਾ ਵਧਾ ਦਿੱਤਾ ਗਿਆ ਹੈ। ਹੁਣ ਇਹ ਅਮਰੀਕੀ ਰਾਜ ਕਨੈਕਟੀਕਟ ਤੋਂ ਦੁੱਗਣੇ ਵੱਡੇ ਖੇਤਰ ਵਿੱਚ ਪਾਇਆ ਜਾ ਰਿਹਾ ਹੈ। ਕਨੈਕਟੀਕਟ ਦਾ ਖੇਤਰਫਲ 13,023 ਵਰਗ ਕਿਲੋਮੀਟਰ ਹੈ। ਰਾਇਟਰਜ਼ ਮੁਤਾਬਕ ਪਣਡੁੱਬੀ ਨੂੰ ਭਾਰਤੀ ਸਮੇਂ ਅਨੁਸਾਰ ਐਤਵਾਰ ਸ਼ਾਮ 5:30 ਵਜੇ ਅਟਲਾਂਟਿਕ ਮਹਾਸਾਗਰ ਵਿੱਚ ਛੱਡਿਆ ਗਿਆ। ਇਹ 96 ਘੰਟਿਆਂ ਲਈ ਆਕਸੀਜਨ ਰੱਖਦੀ ਹੈ। The post ਲਾਪਤਾ ਟਾਈਟੈਨਿਕ ਪਣਡੁੱਬੀ ਦੀ ਆਕਸੀਜਨ ਖ਼ਤਮ ਹੋਣ ਦਾ ਖਦਸ਼ਾ, ਸ਼ਰਚ ਆਪ੍ਰੇਸ਼ਨ ਰਹੇਗਾ ਜਾਰੀ appeared first on TheUnmute.com - Punjabi News. Tags:
|
ਪ੍ਰਤਾਪ ਬਾਜਵਾ ਨੇ 'ਆਪ' ਦੀ ਪੈਨਸ਼ਨਰਾਂ 'ਤੇ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਲਾਉਣ ਲਈ ਨਿੰਦਾ ਕੀਤੀ Thursday 22 June 2023 02:09 PM UTC+00 | Tags: aam-aadmi-party aap news partap-bajwa partap-singh-bajwa pensioners ਚੰਡੀਗੜ੍ਹ, 22 ਜੂਨ 2023: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੂਬੇ ਦੇ ਪੈਨਸ਼ਨਰਾਂ ‘ਤੇ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਲਾਉਣ ਲਈ ਸਖ਼ਤ ਨਿਖੇਧੀ ਕੀਤੀ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਦੂਜੀ ਵਾਰ ਪੈਟਰੋਲ ਤੇ ਡੀਜ਼ਲ ‘ਤੇ ਵੈਟ ਵਧਾਉਣ ਅਤੇ ਬਿਜਲੀ ਦੇ ਰੇਟਾਂ ‘ਚ ਵਾਧਾ ਕਰਨ ਤੋਂ ਬਾਅਦ ਪੰਜਾਬ ਦੇ ਕੋਹ-ਏ-ਨੂਰ (ਪੰਜਾਬ ਦੇ ਸੀ.ਐੱਮ. ਭਗਵੰਤ ਮਾਨ) ਨੇ ਹੁਣ ਪੰਜਾਬ ਦੇ ਪੈਨਸ਼ਨਰਾਂ ਨੂੰ ਨਵਾਂ ਤੋਹਫ਼ਾ ਦਿੱਤਾ ਹੈ। ਬਾਜਵਾ (Partap Singh Bajwa) ਨੇ ਅੱਗੇ ਕਿਹਾ, “‘ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵਾਅਦੇ ਅਨੁਸਾਰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਕੇ ਰੇਤ ਦੀ ਖ਼ੁਦਾਈ ਤੋਂ 20,000 ਕਰੋੜ ਰੁਪਏ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰ ਕੇ 34,000 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ, ਪੰਜਾਬ ਦੀ ‘ਆਪ’ ਸਰਕਾਰ ਸੂਬੇ ਦੇ ਪੁਰਾਣੇ ਪੈਨਸ਼ਨਰਾਂ ਦੀ ਛਿੱਲ ਲਾਹ ਕੇ ਮਾਲੀਆ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।” ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਸੂਬੇ ਵਿੱਚ ਲੱਖਾਂ ਪੈਨਸ਼ਨਰ ਹਨ, ਜੋ ‘ਆਪ’ ਸਰਕਾਰ ਦੇ ਅਜਿਹੇ ਸਖ਼ਤ ਆਦੇਸ਼ ਤੋਂ ਪ੍ਰਭਾਵਿਤ ਹੋਣਗੇ। ਬਾਜਵਾ ਨੇ ਅੱਗੇ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨੇ ਪੰਜਾਬ ਦੀ ਵਿਗੜੀ ਵਿੱਤੀ ਸਿਹਤ ਨੂੰ ਸੁਚਾਰੂ ਬਣਾਉਣ ਲਈ ਕੁਝ ਨਹੀਂ ਕੀਤਾ, ਜਿਸ ਦੇ ਨਤੀਜੇ ਵਜੋਂ, ਸੂਬਾ ਆਰਥਿਕ ਮੰਦੀ ਦੇ ਕੰਢੇ ‘ਤੇ ਪਹੁੰਚ ਗਿਆ ਹੈ”। ਇੱਕ ਬਿਆਨ ਵਿਚ ਬਾਜਵਾ ਨੇ ਕਿਹਾ ਕਿ ਸੂਬੇ ਦੀਆਂ ਰੁਟੀਨ ਗਤੀਵਿਧੀਆਂ ਉਧਾਰ ਲਏ ਪੈਸੇ ‘ਤੇ ਚਲਾਈਆਂ ਜਾ ਰਹੀਆਂ ਹਨ। ਕੁਝ ਹਫ਼ਤੇ ਪਹਿਲਾਂ ‘ਆਪ’ ਸਰਕਾਰ ਨੇ ਵਿੱਤੀ ਤਣਾਅ ਨੂੰ ਘੱਟ ਕਰਨ ਲਈ ਪੰਜਾਬ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ, ਜਿਸ ਨੂੰ ਪੰਜਾਬ ਮੰਡੀ ਬੋਰਡ ਵਜੋਂ ਵੀ ਜਾਣਿਆ ਜਾਂਦਾ ਹੈ, ਦੀ ਮਲਕੀਅਤ ਵਾਲੀਆਂ ਘੱਟੋ-ਘੱਟ 175 ਜਾਇਦਾਦਾਂ ਦੀ ਨਿਲਾਮੀ ਕਰਨ ਦਾ ਫ਼ੈਸਲਾ ਕੀਤਾ ਸੀ। ਬਾਜਵਾ ਨੇ ਅੱਗੇ ਕਿਹਾ ਕਿ “ਸਪਸ਼ਟ ਹੈ ਕਿ ‘ਆਪ’ ਕੋਲ ਪੰਜਾਬ ਦੀ ਆਰਥਿਕ ਸਥਿਤੀ ਨੂੰ ਮੁੜ ਸੁਰਜੀਤ ਕਰਨ ਲਈ ਕੋਈ ਟਿਕਾਊ ਰੋਡਮੈਪ ਨਹੀਂ ਹੈ। ਅਤੇ ਹੁਣ ਇਹ ਸੀਨੀਅਰ ਨਾਗਰਿਕਾਂ ‘ਤੇ ਵਾਧੂ ਬੋਝ ਪਾ ਰਿਹਾ ਹੈ,”, The post ਪ੍ਰਤਾਪ ਬਾਜਵਾ ਨੇ ‘ਆਪ’ ਦੀ ਪੈਨਸ਼ਨਰਾਂ ‘ਤੇ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਲਾਉਣ ਲਈ ਨਿੰਦਾ ਕੀਤੀ appeared first on TheUnmute.com - Punjabi News. Tags:
|
ਸੂਬੇ 'ਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਜਾਰੀ: CM ਭਗਵੰਤ ਮਾਨ Thursday 22 June 2023 02:14 PM UTC+00 | Tags: aam-aadmi-party breaking-news canal-water india latest-news news punjab-canal tail the-unmute-breaking ਚੰਡੀਗੜ੍ਹ, 22 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਟੇਲਾਂ ਉਤੇ (ਆਖਰੀ ਖੇਤਾਂ ਤੱਕ) ਨਹਿਰੀ ਪਾਣੀ (Canal Water) ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਕਾਰਜ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਫਾਜ਼ਿਲਕਾ ਜ਼ਿਲ੍ਹੇ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਪਹਿਲਾਂ ਹੀ ਪਾਣੀ ਪਹੁੰਚਾਇਆ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨਰਮਾ ਕਾਸ਼ਤਕਾਰਾਂ ਨਾਲ ਇਕ ਅਪ੍ਰੈਲ ਤੋਂ ਨਹਿਰੀ ਪਾਣੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਮਿੱਥੇ ਸਮੇਂ ਉਤੇ ਉਨ੍ਹਾਂ ਦੇ ਖੇਤਾਂ ਤੱਕ ਪਾਣੀ ਪਹੁੰਚਾ ਕੇ ਇਹ ਵਾਅਦਾ ਇਸ ਵਾਰ ਪੂਰਾ ਕੀਤਾ ਗਿਆ। ਤੇਜ਼ੀ ਨਾਲ ਪਾਣੀ ਦਾ ਪੱਧਰ ਡਿੱਗਣ ਕਾਰਨ ਪੈਦਾ ਹੋ ਰਹੀ ਗੰਭੀਰ ਸਥਿਤੀ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਧਰਤੀ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲਗਭਗ ਸਾਰੇ ਬਲਾਕ ਡਾਰਕ ਜ਼ੋਨ (ਖਤਰੇ ਦੀ ਸਥਿਤੀ ਵਿਚ) ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਖੇਤਾਂ ਲਈ ਸੰਕੋਚ ਕੀਤੇ ਬਿਨਾਂ ਪਾਣੀ ਕੱਢਣ ਕਾਰਨ ਅਜਿਹਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਤੁਰੰਤ ਠੱਲ੍ਹ ਪਾਉਣ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਦੇ ਸੰਕਟ ਨਾਲ ਨਾ ਜੂਝਣਾ ਪਵੇ। ਉਨ੍ਹਾਂ ਕਿਹਾ ਕਿ ਇਸ ਲਈ ਨਹਿਰੀ ਪਾਣੀ (Canal Water) ਦੀ ਸੁਚੱਜੀ ਵਰਤੋਂ ਕਰਨ ਨਾਲ ਧਰਤੀ ਹੇਠਲੇ ਪਾਣੀ ‘ਤੇ ਬੋਝ ਘਟਾਇਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਵਾਸਤੇ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਆਪਣੇ ਨਹਿਰੀ ਪਾਣੀ ਦੀ ਸਿਰਫ਼ 33 ਫੀਸਦੀ ਤੋਂ 34 ਫੀਸਦੀ ਵਰਤੋਂ ਕਰ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਇਜ਼ਾਫਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਜੇਕਰ ਪੰਜਾਬ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ 60 ਫੀਸਦੀ ਤੱਕ ਵਧਾ ਦਿੱਤਾ ਜਾਵੇ ਤਾਂ ਕੁੱਲ 14 ਲੱਖ ਵਿੱਚੋਂ ਕਰੀਬ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਦੇ ਹਨ ਜਿਸ ਨਾਲ ਪਾਣੀ ਦੀ ਬੱਚਤ ਵਿੱਚ ਮਦਦ ਮਿਲੇਗੀ। The post ਸੂਬੇ ‘ਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਜਾਰੀ: CM ਭਗਵੰਤ ਮਾਨ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ਰਾਹੀਂ ਸੰਭਾਵੀ ਹਥਿਆਰ ਤਸਕਰੀ ਦੀ ਕੋਸ਼ਿਸ ਕੀਤੀ ਨਾਕਾਮ, ਚਾਰ ਪਿਸਤੌਲ ਬਰਾਮਦ Thursday 22 June 2023 02:19 PM UTC+00 | Tags: breaking-news cross-border-weapon-smuggling news punjab-police the-unmute-breaking-news the-unmute-latest-update the-unmute-punjab weapon-smuggling-bi ਚੰਡੀਗੜ/ਅੰਮਿ੍ਰਤਸਰ, 22 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਅੰਮ੍ਰਿਤਸਰ ਵਿੱਚ ਪੈਂਦੇ ਲੋਪੋਕੇ ਦੇ ਪਿੰਡ ਕੱਕੜ ਦੇ ਇਲਾਕੇ ਚੋਂ ਚਾਰ .30 ਬੋਰ ਦੇ ਪਿਸਤੌਲ ਬਰਾਮਦ ਕਰਕੇ ਸਰਹੱਦ ਪਾਰੋਂ ਹੋ ਰਹੀ ਹਥਿਆਰਾਂ ਦੀ ਤਸਕਰੀ (WEAPON SMUGGLING) ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਦੇ ਏ.ਆਈ.ਜੀ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਤਸਕਰੀ ਸਬੰਧੀ ਮਿਲੀ ਖ਼ੁਫ਼ੀਆ ਇਤਲਾਹ ਦੇ ਆਧਾਰ 'ਤੇ ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਦੀ ਟੀਮ ਨੇ ਪਿੰਡ ਕੱਕੜ ਦੇ ਇਲਾਕੇ 'ਚ ਸਰਚ ਅਪ੍ਰੇਸ਼ਨ ਚਲਾਇਆ ਅਤੇ ਸਫਲਤਾਪੂਰਵਕ ਚਾਰ ਪਿਸਤੌਲਾਂ ਸਮੇਤ ਮੈਗਜ਼ੀਨ ਬਰਾਮਦ ਕੀਤੇ ਹਨ। ਉਨਾਂ ਕਿਹਾ ਕਿ ਇਹ ਖੇਪ ਡਰੋਨ ਰਾਹੀਂ ਡਿਲੀਵਰ ਕੀਤੀ ਪ੍ਰਤੀਤ ਹੁੰਦੀ ਹੈ, ਪਰ ਬੀਐਸਐਫ ਅਤੇ ਸੂਬਾ ਪੁਲਿਸ ਦੀਆਂ ਮੁਸਤੈਦ ਗਤੀਵਿਧੀਆਂ ਕਾਰਨ ਖੇਪ ਪ੍ਰਾਪਤ ਕਰਨ ਵਾਲੀ ਧਿਰ ਖੇਪ ਹਾਸਲ ਨਹੀਂ ਕਰ ਸਕੀ। ਉਨਾਂ ਕਿਹਾ ਕਿ ਪੁਲਿਸ ਟੀਮਾਂ ਖੇਪ ਭੇਜਣ ਵਾਲੇ ਅਤੇ ਪ੍ਰਾਪਤ ਕਰਨ ਵਾਲੇ ਦੀ ਪਛਾਣ ਕਰਨ ਲਈ ਜਾਂਚ ਕਰ ਰਹੀਆਂ ਹਨ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ 22-06-23 ਨੂੰ ਮੁਕੱਦਮਾ ਨੰਬਰ 18 ਦਰਜ ਕੀਤਾ ਗਿਆ ਹੈ। ਇੱਕ ਹਫਤੇ ਤੋਂ ਵੀ ਘੱਟ ਸਮੇਂ ਵਿੱਚ ਹਥਿਆਰ ਤਸਕਰੀ (WEAPON SMUGGLING) ਕਰਨ ਵਾਲੇ ਤੀਜੇ ਮਾਡਿਊਲ ਦਾ ਪਰਦਾਫ਼ਾਸ਼ ਜ਼ਿਕਰਯੋਗ ਹੈ ਕਿ ਅੰਮਿ੍ਰਤਸਰ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਇੱਕ ਹਫਤੇ ਤੋਂ ਵੀ ਘੱਟ ਸਮੇਂ ਵਿੱਚ ਸਰਹੱਦ ਪਾਰ ਤੋਂ ਹਥਿਆਰ ਤਸਕਰੀ ਦਾ ਇਹ ਤੀਜਾ ਅਜਿਹਾ ਮਾਡਿਊਲ ਹੈ, ਜਿਸ ਨਾਲ ਗ਼ੋਲੀ-ਸਿੱਕਾ ਸਮੇਤ ਕੁੱਲ 11 ਪਿਸਤੌਲਾਂ ਦੀ ਬਰਾਮਦਗੀ ਹੋਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 16 ਜੂਨ ਨੂੰ ਸੀ.ਆਈ. ਅੰਮ੍ਰਿਤਸਰ ਨੇ ਰਜਿੰਦਰ ਕੁਮਾਰ ਉਰਫ ਘੁੱਦੀ, ਜਗਜੀਤ ਸਿੰਘ, ਇੰਦਰਜੀਤ ਸਿੰਘ ਉਰਫ ਮੱਲੀ ਅਤੇ ਜਸ਼ਨਦੀਪ ਸਿੰਘ ਉਰਫ ਬੂਰਾ, ਸਾਰੇ ਵਾਸੀ ਅੰਮ੍ਰਿਤਸਰ, ਉਸ ਨੂੰ ਕਾਬੂ ਕਰਕੇ ਉਨਾਂ ਕੋਲੋਂ ਚਾਰ ਪਿਸਤੌਲਾਂ ਬਰਾਮਦ ਕੀਤੀਆਂ ਸਨ। ਇਸੇ ਤਰਾਂ 19 ਜੂਨ ਨੂੰ ਇੱਕ ਹੋਰ ਵਿਅਕਤੀ ਜਿਸ ਦੀ ਪਛਾਣ ਰਾਜਨ ਸਿੰਘ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ, ਨੂੰ ਤਿੰਨ .32 ਬੋਰ ਦੀਆਂ ਪਿਸਤੌਲਾਂ ਅਤੇ ਅਸਲੇ ਸਣੇ ਕਾਬੂ ਕੀਤਾ ਗਿਆ ਸੀ। The post ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ਰਾਹੀਂ ਸੰਭਾਵੀ ਹਥਿਆਰ ਤਸਕਰੀ ਦੀ ਕੋਸ਼ਿਸ ਕੀਤੀ ਨਾਕਾਮ, ਚਾਰ ਪਿਸਤੌਲ ਬਰਾਮਦ appeared first on TheUnmute.com - Punjabi News. Tags:
|
ਨਾਸਾ-ਇਸਰੋ ਵਿਚਾਲੇ 2024 'ਚ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਲਈ ਸਾਂਝੇ ਮਿਸ਼ਨ 'ਤੇ ਬਣੀ ਸਹਿਮਤੀ Thursday 22 June 2023 02:30 PM UTC+00 | Tags: artemis-pac breaking-news isro nasa nasa-artemis-accords nasa-isro news pm-modi us us-white-house ਚੰਡੀਗੜ, 22 ਜੂਨ 2023: ਅਮਰੀਕਾ ਦੇ ਵ੍ਹਾਈਟ ਹਾਊਸ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਨੇ ‘ਆਰਟੇਮਿਸ ਸਮਝੌਤੇ‘ ‘ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ ਜੋ ਨਾਗਰਿਕ ਪੁਲਾੜ ਖੋਜ ਦੇ ਮੁੱਦੇ ‘ਤੇ ਸਮਾਨ ਸੋਚ ਵਾਲੇ ਦੇਸ਼ਾਂ ਨੂੰ ਇਕੱਠੇ ਕਰਦਾ ਹੈ। ਅਮਰੀਕੀ ਵ੍ਹਾਈਟ ਹਾਊਸ ਨੇ ਇਹ ਵੀ ਕਿਹਾ ਕਿ ਨਾਸਾ ਅਤੇ ਇਸਰੋ 2024 ਵਿੱਚ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਲਈ ਸਾਂਝੇ ਮਿਸ਼ਨ ‘ਤੇ ਸਹਿਮਤ ਹੋਏ ਹਨ। ਓਵਲ ਦਫ਼ਤਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਜੋਅ ਬਿਡੇਨ ਦਰਮਿਆਨ ਮੀਟਿੰਗ ਤੋਂ ਪਹਿਲਾਂ ਪ੍ਰਸ਼ਾਸਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਭਾਰਤ ਆਰਟੇਮਿਸ ਸਮਝੌਤੇ ‘ਤੇ ਹਸਤਾਖਰ ਕਰ ਰਿਹਾ ਹੈ, ਜੋ ਮਨੁੱਖਤਾ ਦੇ ਫਾਇਦੇ ਲਈ ਪੁਲਾੜ ਖੋਜ ਲਈ ਇੱਕ ਸਾਂਝਾ ਦ੍ਰਿਸ਼ਟੀਕੋਣ ਹੈ। ਆਰਟੇਮਿਸ ਸਮਝੌਤੇ ਕੀ ਹਨ?‘ਆਰਟੇਮਿਸ ਸਮਝੌਤੇ’ 1967 ਦੀ ਬਾਹਰੀ ਪੁਲਾੜ ਸੰਧੀ (OST) ‘ਤੇ ਆਧਾਰਿਤ ਹਨ। ਇਹ 21ਵੀਂ ਸਦੀ ਵਿੱਚ ਨਾਗਰਿਕ ਪੁਲਾੜ ਖੋਜ ਦੀ ਅਗਵਾਈ ਕਰਨ ਲਈ ਬਣਾਏ ਗਏ ਸਿਧਾਂਤਾਂ ਦਾ ਇੱਕ ਗੈਰ-ਬੰਧਨ ਵਾਲਾ ਸਮੂਹ ਹੈ। ਇਹ 2025 ਤੱਕ ਚੰਦਰਮਾ ‘ਤੇ ਮਨੁੱਖਾਂ ਨੂੰ ਉਤਾਰਨ ਲਈ ਯੂਐਸ ਦੀ ਅਗਵਾਈ ਵਾਲੀ ਕੋਸ਼ਿਸ਼ ਹੈ, ਜਿਸਦਾ ਅੰਤਮ ਟੀਚਾ ਮੰਗਲ ਅਤੇ ਉਸ ਤੋਂ ਬਾਹਰ ਪੁਲਾੜ ਖੋਜ ਦਾ ਵਿਸਤਾਰ ਹੈ। ਨਾਸਾ-ਇਸਰੋ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ‘ਤੇ ਸਹਿਮਤਇੱਕ ਅਧਿਕਾਰੀ ਨੇ ਨਾਮ ਨਾ ਛਾਪਣ ਦੀ ਸ਼ਰਤ ‘ਤੇ ਦੱਸਿਆ ਕਿ ਨਾਸਾ (NASA) ਅਤੇ ਇਸਰੋ (ISRO) ਇਸ ਸਾਲ ਮਨੁੱਖੀ ਪੁਲਾੜ ਉਡਾਣ ਵਿੱਚ ਸਹਿਯੋਗ ਲਈ ਇੱਕ ਰਣਨੀਤਕ ਢਾਂਚਾ ਵਿਕਸਤ ਕਰ ਰਹੇ ਹਨ। ਇਸ ਤੋਂ ਇਲਾਵਾ, ਨਾਸਾ ਅਤੇ ਇਸਰੋ ਨੇ ਸਾਲ 2024 ਵਿਚ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਲਈ ਸਾਂਝੇ ਮਿਸ਼ਨ ‘ਤੇ ਸਹਿਮਤੀ ਜਤਾਈ ਹੈ। The post ਨਾਸਾ-ਇਸਰੋ ਵਿਚਾਲੇ 2024 ‘ਚ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਲਈ ਸਾਂਝੇ ਮਿਸ਼ਨ ‘ਤੇ ਬਣੀ ਸਹਿਮਤੀ appeared first on TheUnmute.com - Punjabi News. Tags:
|
ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਤਿਆਰ ਕੀਤੀ ਜਾ ਰਹੀ ਹੈ ਨਵੀਂ ਖੇਡ ਨੀਤੀ: ਹਰਪਾਲ ਸਿੰਘ ਚੀਮਾ Thursday 22 June 2023 04:34 PM UTC+00 | Tags: harpal-singh-cheema news new-sports-policy punjab-government ਚੰਡੀਗੜ੍ਹ, 22 ਜੂਨ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਦੇ ਮਿਸ਼ਨ ਤਹਿਤ ਖੇਡਾਂ ਲਈ ਸ਼ਾਨਦਾਰ ਬਜਟ ਅਲਾਟ ਕਰਨ ਦੀ ਯੋਜਨਾ ਬਣਾ ਰਹੀ ਹੈ। ਅੱਜ ਇਥੇ ਸੈਕਟਰ 42 ਦੇ ਹਾਕੀ ਸਟੇਡੀਅਮ ਵਿਖੇ ਹਾਕੀ ਚੰਡੀਗੜ੍ਹ ਵੱਲੋਂ ਕਰਵਾਏ ਗਏ ਉਲੰਪਿਕ ਦਿਵਸ ਸਮਾਗਮ ਦੌਰਾਨ ਹਾਜ਼ਰੀਨ ਅਤੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਜੋ ਦੇਸ਼ ਦੇ ਹੋਰਨਾਂ ਖੇਡ ਮੰਤਰੀਆਂ ਵਿੱਚੋਂ ਸਭ ਤੋਂ ਨੌਜਵਾਨ ਖੇਡ ਮੰਤਰੀ ਹਨ, ਅਤੇ ਉਨ੍ਹਾਂ ਦੀ ਟੀਮ ਖੇਡ ਸੱਭਿਆਚਾਰ ਨੂੰ ਵਿਕਸਤ ਕਰਨ ਅਤੇ ਹੇਠਲੇ ਪੱਧਰ ਤੋਂ ਲੈ ਕੇ ਅੰਤਰਰਾਸ਼ਟਰੀ ਪੱਧਰ ਤੱਕ ਉਭਰਦੇ ਅਤੇ ਜੇਤੂ ਖਿਡਾਰੀਆਂ ਅਤੇ ਕੋਚਾਂ ਨੂੰ ਸਮਰਥਨ ਦੇਣ ਲਈ ਇੱਕ ਨਵੀਂ ਖੇਡ ਨੀਤੀ ਦਾ ਖਰੜਾ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡ ਪ੍ਰਤਿਭਾ ਦੀ ਬਹੁਤ ਵੱਡੀ ਸਮਰੱਥਾ ਹੈ, ਜਿਸ ਦਾ ਲਾਭ ਉਨ੍ਹਾਂ ਨੂੰ ਉਤਸ਼ਾਹ, ਢੁਕਵਾਂ ਬੁਨਿਆਦੀ ਢਾਂਚਾ ਅਤੇ ਮੌਕੇ ਪ੍ਰਦਾਨ ਕਰਕੇ ਹੀ ਲਿਆ ਜਾ ਸਕਦਾ ਹੈ। ਹਾਕੀ ਦੀ ਖੇਡ ਵਿੱਚ ਪੰਜਾਬ ਦੀ ਪੁਰਾਣੀ ਸ਼ਾਨ ਨੂੰ ਯਾਦ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸ. ਬਲਬੀਰ ਸਿੰਘ, ਸ. ਊਧਮ ਸਿੰਘ, ਸ. ਅਜੀਤਪਾਲ ਸਿੰਘ, ਸੁਰਿੰਦਰ ਸੋਢੀ ਅਤੇ ਸ. ਪਰਗਟ ਸਿੰਘ ਵਰਗੇ ਦਿੱਗਜ ਖਿਡਾਰੀਆਂ ਦੇ ਨਾਵਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਵਿੱਚ ਕਪਤਾਨ ਸਮੇਤ 10 ਖਿਡਾਰੀ ਪੰਜਾਬ ਦੇ ਹਨ। ਸ. ਹਰਪਾਲ ਸਿੰਘ ਚੀਮਾ ਨੇ ਹਾਕੀ ਚੰਡੀਗੜ੍ਹ ਵੱਲੋਂ ਖੇਡ ਨੂੰ ਪ੍ਰਫੁੱਲਤ ਕਰਨ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਆਪਣੇ ਅਖਤਿਆਰੀ ਕੋਟੇ ਤੋਂ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਹਾਕੀ ਚੰਡੀਗੜ੍ਹ ਦੇ ਪ੍ਰਧਾਨ ਕਰਨ ਗਿਲਹੋਤਰਾ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਾਕੀ ਚੰਡੀਗੜ੍ਹ ਦੀ ਹਮੇਸ਼ਾ ਹੀ ਇਹ ਕੋਸ਼ਿਸ਼ ਰਹੀ ਹੈ ਕਿ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਜਾਵੇ ਅਤੇ ਖੇਡ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਨਾ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਪਿਛਲੇ ਓਲੰਪਿਕ ਵਿੱਚ ਸਾਡੇ ਖਿਡਾਰੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇਖਣਾ ਦੇਸ਼ ਲਈ ਸੱਚਮੁੱਚ ਹੀ ਮਾਣ ਦਾ ਪਲ ਸੀ। ਇਸ ਮੌਕੇ ਜਨਰਲ ਸਕੱਤਰ ਹਾਕੀ ਚੰਡੀਗੜ੍ਹ ਅਨਿਲ ਵੋਹਰਾ ਨੇ ਵੀ ਸੰਬੋਧਨ ਕੀਤਾ। ਓਲੰਪਿਕ ਦਿਵਸ ਮਨਾਉਣ ਲਈ ਚੰਡੀਗੜ੍ਹ ਦੀਆਂ ਵੱਖ-ਵੱਖ ਖੇਡਾਂ ਦੇ 700 ਦੇ ਕਰੀਬ ਖਿਡਾਰੀ ਆਪਣੇ ਕੋਚਾਂ ਸਮੇਤ ਹਾਜ਼ਰ ਸਨ। ਇਸ ਮੌਕੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐਸ.ਐਫ) ਅਤੇ ਚੰਡੀਗੜ੍ਹ ਫੈਡਰੇਸ਼ਨ ਆਫ ਹਾਕੀ ਐਸੋਸੀਏਸ਼ਨ (ਸੀਐਫਐਚਏ-42) ਵਿਚਕਾਰ ਪ੍ਰਦਰਸ਼ਨੀ ਹਾਕੀ ਮੈਚ ਖੇਡਿਆ ਗਿਆ। ਸੀਐਫਐਚਏ-42 ਨੇ ਇਹ ਮੈਚ 3-1 ਨਾਲ ਜਿੱਤ ਲਿਆ। ਇਸ ਮੌਕੇ ਹਾਕੀ ਚੰਡੀਗੜ੍ਹ ਨੇ ਸਾਡੀ ਰਾਸ਼ਟਰੀ ਖੇਡ ਹਾਕੀ ਨੂੰ ਉਤਸ਼ਾਹਿਤ ਕਰਨ ਲਈ ਸਿਟੀ ਬਿਊਟੀਫੁੱਲ ਦੇ ਆਉਣ ਵਾਲੇ ਅਤੇ ਲੋੜਵੰਦ ਖਿਡਾਰੀਆਂ ਨੂੰ ਬ੍ਰਾਂਡਿਡ ਹਾਕੀ ਸਟਿੱਕਾਂ ਦਿੱਤੀਆਂ। ਇਸ ਮੌਕੇ ਗਗਨ ਅਜੀਤ ਸਿੰਘ, ਦੀਪਕ ਠਾਕੁਰ, ਧਰਮਵੀਰ ਸਿੰਘ, ਰੁਪਿੰਦਰਪਾਲ ਸਿੰਘ ਅਤੇ ਜੋਏਦੀਪ ਕੌਰ ਵਰਗੇ ਓਲੰਪੀਅਨ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਦੀ ਸਹੂਲਤ ਦਿੱਤੀ ਗਈ।ਹਾਕੀ ਚੰਡੀਗੜ੍ਹ ਦੇ ਸੀਨੀਅਰ ਅਹੁਦੇਦਾਰ ਅਤੇ ਮੈਂਬਰ ਜਿੰਨ੍ਹਾਂ ਵਿੱਚ ਸੀਨੀਅਰ ਮੀਤ ਪ੍ਰਧਾਨ ਸ. ਪੁਸ਼ਵਿੰਦਰਜੀਤ ਸਿੰਘ, ਸਰਪ੍ਰਸਤ ਡਾ: ਚੰਦਰ ਸ਼ੇਖਰ ਸ਼ਾਮਿਲ ਸੀ ਇਸ ਮੌਕੇ ਹਾਜ਼ਰ ਸਨ। The post ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਤਿਆਰ ਕੀਤੀ ਜਾ ਰਹੀ ਹੈ ਨਵੀਂ ਖੇਡ ਨੀਤੀ: ਹਰਪਾਲ ਸਿੰਘ ਚੀਮਾ appeared first on TheUnmute.com - Punjabi News. Tags:
|
ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ Thursday 22 June 2023 04:40 PM UTC+00 | Tags: forest-workers forest-workers-union lal-chand-kataruchak punjab-forest-workers ਚੰਡੀਗੜ, 22 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਨ ਦੀ ਸੁਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਪੂਰੀ ਤਰਾਂ ਵਚਨਬੱਧ ਹੈ। ਸੂਬੇ ਭਰ ਵਿੱਚ ਵਾਤਾਵਰਨ ਦੀ ਸੁਰੱਖਿਆ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਖੇਤਰ ਨੂੰ ਹਰਿਆਵਲ ਤਹਿਤ ਲਿਆਂਦਾ ਜਾ ਸਕੇ। ਇਹ ਪ੍ਰਗਟਾਵਾ ਸੈਕਟਰ 68 ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਵਰਕਰਾਂ ਦੀਆਂ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਨ ਅਤੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਉਨਾਂ ਨੇ ਸੀਨੀਆਰਤਾ ਸੂਚੀ ਨੂੰ ਅੰਤਿਮ ਰੂਪ ਦੇਣ ਦੀ ਮੰਗ ਨੂੰ ਸੁਹਿਰਦਤਾ ਨਾਲ ਵਿਚਾਰਨ ਦਾ ਭਰੋਸਾ ਵੀ ਦਿੱਤਾ। ਵਿਕਾਸ ਅਧਾਰਤ ਉਪਰਾਲਿਆਂ ਬਾਰੇ ਦੱਸਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਵੱਲੋਂ ਰੁੱਖਾਂ ਦੀ ਸੁਰੱਖਿਆ ਲਈ ਟ੍ਰੀ ਗਾਰਡ ਅਤੇ ਕੰਡਿਆਲੀ ਤਾਰ,ਵਾਤਾਵਰਨ ਨੂੰ ਬਚਾਉਣ ਲਈ ਵਰਮੀ ਕੰਪੋਸਟਿੰਗ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਅਤੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ ਵੀ ਹਾਜ਼ਰ ਸਨ। The post ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest


