TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਅਬੋਹਰ 'ਚ ਟੁੱਟਿਆ 30 ਫੁੱਟ ਉੱਚਾ ਪੰਘੂੜਾ, ਵਾਲ-ਵਾਲ ਬਚੀ ਲੋਕਾਂ ਦੀ ਜਾਨ Monday 26 June 2023 07:26 AM UTC+00 | Tags: 30 abha-city abohar chandigarh latest-news news punjab-news swing-chairs ਅਬੋਹਰ, 26 ਜੂਨ 2023: ਅਬੋਹਰ (Abohar) ਦੇ ਆਭਾ ਸਿਟੀ ਚੌਕ ‘ਤੇ ਚੱਲ ਰਹੇ ਮਨੋਰੰਜਨ ਮੇਲੇ ਦੌਰਾਨ 30 ਫੁੱਟ ਉੱਚਾ ਪੰਘੂੜਾ ਟੁੱਟ ਕੇ ਡਿੱਗਣ ਨਾਲ ਚੰਡੀਗੜ੍ਹ ਵਰਗਾ ਵੱਡਾ ਹਾਦਸਾ ਟਲ ਗਿਆ। ਹਾਦਸੇ ਦੇ ਸਮੇਂ ਪੰਘੂੜੇ ਵਿੱਚ ਦੋ ਦਰਜਨ ਦੇ ਕਰੀਬ ਬੱਚੇ, ਔਰਤਾਂ ਅਤੇ ਮਰਦ ਸਵਾਰ ਸਨ। ਹਾਦਸੇ ਤੋਂ ਬਾਅਦ ਮੇਲੇ ਵਿੱਚ ਹਫੜਾ-ਦਫੜੀ ਮੱਚ ਗਈ। ਗੁੱਸੇ ‘ਚ ਆਏ ਲੋਕਾਂ ਨੇ ਪੰਘੂੜਾ ਚਲਾ ਰਹੇ ਇਕ ਕਰਮਚਾਰੀ ਨੂੰ ਫੜ ਕੇ ਉਸ ਦੀ ਕਾਫੀ ਕੁੱਟਮਾਰ ਕੀਤੀ ਅਤੇ ਉਕਤ ਵਿਅਕਤੀ ਨੇ ਲੋਕਾਂ ਨੂੰ ਪੈਸੇ ਵਾਪਸ ਕਰਕੇ ਆਪਣੀ ਜਾਨ ਛੁੜਾਈ । ਦੂਜੇ ਪਾਸੇ ਲੋਕਾਂ ਨੇ ਕਿਹਾ ਕਿ ਇੱਥੇ ਲਗਾਏ ਗਏ ਪੰਘੂੜੇ ਸੁਰੱਖਿਆ ਦੇ ਨਜ਼ਰੀਏ ਤੋਂ ਠੀਕ ਨਹੀਂ ਹਨ ਅਤੇ ਪ੍ਰਸ਼ਾਸਨ ਨੂੰ ਇਨ੍ਹਾਂ ਦੀ ਜਾਂਚ ਕਰਕੇ ਕਾਰਵਾਈ ਕਰਨੀ ਚਾਹੀਦੀ ਹੈ। ਕੁਝ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮੇਲੇ 'ਤੇ ਤੁਰੰਤ ਪਾਬੰਦੀ ਲਗਾਈ ਜਾਵੇ ਤਾਂ ਜੋ ਕਿਸੇ ਵੀ ਹਾਦਸੇ ਤੋਂ ਬਚਿਆ ਜਾ ਸਕੇ। ਜਾਣਕਾਰੀ ਮੁਤਾਬਕ ਐਤਵਾਰ ਨੂੰ ਮੇਲੇ ‘ਚ ਲੋਕਾਂ ਦੀ ਭਾਰੀ ਭੀੜ ਰਹੀ। ਇਸ ਦੌਰਾਨ ਲੋਕ ਇਕ ਪੰਘੂੜੇ ‘ਤੇ ਝੂਟੇ ਲੈ ਰਹੇ ਸਨ ਜੋ ਕਿ ਇਕ ਖੰਭੇ ਦੀ ਮਦਦ ਨਾਲ ਉੱਪਰ-ਥੱਲੇ ਘੁੰਮਦਾ ਸੀ ਕਿ ਅਚਾਨਕ ਪੰਘੂੜੇ ‘ਚ ਨੁਕਸ ਪੈ ਗਿਆ ਅਤੇ ਪੰਘੂੜਾ ਇਕ ਦਮ ਸਿੱਧਾ ਹੇਠਾਂ ਆ ਗਿਆ, ਜਿਸ ਕਾਰਨ ਹਾਦਸੇ ਦਾ ਸ਼ਿਕਾਰ ਹੋਏ ਲੋਕ ਵਾਲ-ਵਾਲ ਬਚ ਗਏ। ਚਸ਼ਮਦੀਦਾਂ ਅਨੁਸਾਰ ਪੰਘੂੜੇ ‘ਚ ਤੇਲ ਵਰਗੀ ਕੋਈ ਚੀਜ਼ ਇਧਰ-ਉਧਰ ਖਿੱਲਰ ਗਈ, ਜਿਸ ਕਾਰਨ ਅੱਗ ਲੱਗਣ ਵਰਗੀ ਘਟਨਾ ਵਾਪਰ ਸਕਦੀ ਸੀ। ਪੰਘੂੜੇ ਦੇ ਟੁੱਟਣ ਦਾ ਕਾਰਨ ਸਮਰੱਥਾ ਤੋਂ ਵੱਧ ਲੋਕਾਂ ਦੀ ਸਵਾਰੀ ਹੋਣਾ ਵੀ ਕਿਹਾ ਜਾ ਰਿਹਾ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਇਸ ਦੀ ਜਾਂਚ ਕਰਕੇ ਮੇਲਾ ਸੰਚਾਲਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਇਸ ਮੇਲੇ ਨੂੰ ਤੁਰੰਤ ਬੰਦ ਕਰਵਾਉਣ ਦੀ ਮੰਗ ਕੀਤੀ ਹੈ | The post ਅਬੋਹਰ ‘ਚ ਟੁੱਟਿਆ 30 ਫੁੱਟ ਉੱਚਾ ਪੰਘੂੜਾ, ਵਾਲ-ਵਾਲ ਬਚੀ ਲੋਕਾਂ ਦੀ ਜਾਨ appeared first on TheUnmute.com - Punjabi News. Tags:
|
ਜੇਕਰ ਗੁਰਦੁਆਰਾ ਐਕਟ 'ਚ ਸੋਧ ਵਾਲਾ ਬਿੱਲ ਵਾਪਸ ਨਾ ਲਿਆ ਤਾਂ, ਮੋਰਚਾ ਸ਼ੁਰੂ ਕੀਤਾ ਜਾਵੇਗਾ: ਹਰਜਿੰਦਰ ਸਿੰਘ ਧਾਮੀ Monday 26 June 2023 07:45 AM UTC+00 | Tags: breaking-news gurdwara-act latest-news news punjab-sikh sgpc shiromani-gurdwara-parbandhak-shiromani sikh-gurudwara-act the-unmute-punjabi-news ਅੰਮ੍ਰਿਤਸਰ, 26 ਜੂਨ 2023: ਅੱਜ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ (Shiromani Gurdwara Parbandhak Shiromani) ਦਾ ਵਿਸ਼ੇਸ਼ ਇਜਲਾਸ ਜਾਰੀ ਹੈ | ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ‘ਚ ਪਾਸ ਕੀਤੇ ਗੁਰਦੁਆਰਾ ਐਕਟ ਸੋਧ ਬਿੱਲ ਖ਼ਿਲਾਫ਼ ਅੱਜ ਮੀਟਿੰਗ ਸੱਦੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਨੇ ਪੰਜਾਬ ਸਰਕਾਰ ਖ਼ਿਲਾਫ਼ ਮਤਾ ਪਾਇਆ ਹੈ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਹੈ ਕਿ ਜੇਕਰ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ 1925 ਵਿਚ ਕੀਤੀ ਸੋਧ ਵਾਪਸ ਨਾ ਲਈ ਤਾਂ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕਰ ਕੇ ਮੋਰਚਾ ਸ਼ੁਰੂ ਕੀਤਾ ਜਾਵੇਗਾ। ਅੱਜ ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ਵਿਚ ਉਹਨਾਂ ਇਸ ਬਾਬਤ ਮਤਾ ਪੇਸ਼ ਕੀਤਾ ਜਿਸ ਵਿਚ ਇਹ ਵੀ ਮੰਗ ਕੀਤੀ ਗਈ ਸੀ ਕਿ ਕੇਸਾਂ ਤੇ ਦਾੜੀ ਬਾਰੇ ਇਤਰਾਜ਼ ਭਰੇ ਸ਼ਬਦ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਭਗਤਾਂ ਦੇ ਨਾਂ ਬੇਅਦਬੀ ਨਾਲ ਲੈਣ ਲਈ ਪ੍ਰਿੰਸੀਪਲ ਬੁੱਧਰਾਮ ਮੁਆਫ਼ੀ ਮੰਗਣ। ਇਸ ਦੌਰਾਨ ਜਥੇਦਾਰ ਗਿਆਨੀ ਰਘਬੀਰ ਸਿੰਘ, ਗਿਆਨੀ ਸੁਲਤਾਨ ਸਿੰਘ, ਸਾਬਕਾ ਪ੍ਰਧਾਨ ਬੀਬੀ ਜਗਰੀ ਕੌਰ ਆਦਿ ਮੌਜੂਦ ਰਹੇ | ਇਸ ਦੌਰਾਨ ਸੈਸ਼ਨ ਦੇ ਸ਼ੁਰੂ ਵਿੱਚ ਐਸ.ਜੀ.ਪੀ.ਸੀ. ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਬੋਲਦਿਆਂ ਕਿਹਾ ਕਿ ਇਹ ਨਹਿਰੂ ਅਤੇ ਮਾਸਟਰ ਤਾਰਾ ਸਿੰਘ ਸਮਝੌਤੇ ਦੀ ਉਲੰਘਣਾ ਹੈ। ਐਸ.ਜੀ.ਪੀ.ਸੀ. ਇਹ ਸਫ਼ਰ ਉਤਰਾਅ-ਚੜ੍ਹਾਅ ਵਾਲਾ ਰਿਹਾ ਹੈ। ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਧਾਮੀ ਨੇ ਕਿਹਾ ਕਿ ਐਸ.ਜੀ.ਪੀ.ਸੀ. ਇਤਿਹਾਸ 103 ਸਾਲ ਪੁਰਾਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ 1925 ਦੇ ਐਕਟ ਵਿੱਚ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ ਹੈ। The post ਜੇਕਰ ਗੁਰਦੁਆਰਾ ਐਕਟ ‘ਚ ਸੋਧ ਵਾਲਾ ਬਿੱਲ ਵਾਪਸ ਨਾ ਲਿਆ ਤਾਂ, ਮੋਰਚਾ ਸ਼ੁਰੂ ਕੀਤਾ ਜਾਵੇਗਾ: ਹਰਜਿੰਦਰ ਸਿੰਘ ਧਾਮੀ appeared first on TheUnmute.com - Punjabi News. Tags:
|
ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤੋਂ ਬਾਅਦ ਅਬੋਹਰ 'ਚ ਮਨੋਰੰਜਨ ਮੇਲਾ ਕਰਵਾਇਆ ਬੰਦ Monday 26 June 2023 09:21 AM UTC+00 | Tags: abha-city-chowk abohar dc-of-district-fazilka news ਅਬੋਹਰ , 26 ਜੂਨ 2023: ਅਬੋਹਰ (Abohar) ਦੇ ਆਭਾ ਸਿਟੀ ਚੌਕ 'ਤੇ ਚੱਲ ਰਹੇ ਮਨੋਰੰਜਨ ਮੇਲੇ ਦੌਰਾਨ 30 ਫੁੱਟ ਉੱਚਾ ਪੰਘੂੜਾ ਟੁੱਟ ਕੇ ਡਿੱਗਣ ਨਾਲ ਵੱਡਾ ਹਾਦਸਾ ਟਲ ਗਿਆ। ਹਾਦਸੇ ਦੇ ਸਮੇਂ ਪੰਘੂੜੇ ਵਿੱਚ ਦੋ ਦਰਜਨ ਦੇ ਕਰੀਬ ਬੱਚੇ, ਔਰਤਾਂ ਅਤੇ ਮਰਦ ਸਵਾਰ ਸਨ, ਰਾਹਤ ਦੀ ਗੱਲ ਹੈ ਕਿ ਇਸ ਘਟਨਾ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਇਸ ਘਟਨਾ ਤੋਂ ਬਾਅਦ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੇਲਾ ਬੰਦ ਕਰ ਦਿੱਤਾ ਹੈ | ਐਸਡੀਐਮ ਅਬੋਹਰ ਆਕਾਸ਼ ਬਾਂਸਲ ਨੇ ਕਿਹਾ ਕਿ ਲੋਕਾਂ ਦੀਆਂ ਜਾਨਾਂ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਹ ਹੁਕਮ ਜ਼ਿਲ੍ਹਾ ਫਾਜ਼ਿਲਕਾ ਦੇ ਡੀਸੀ ਵੱਲੋਂ ਜਾਰੀ ਕੀਤੇ ਗਏ ਹਨ ਅਤੇ ਇਸ ਦੀ ਜਾਂਚ ਚੱਲ ਰਹੀ ਹੈ। The post ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤੋਂ ਬਾਅਦ ਅਬੋਹਰ ‘ਚ ਮਨੋਰੰਜਨ ਮੇਲਾ ਕਰਵਾਇਆ ਬੰਦ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਸੂਬੇ 'ਚ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ 99.60 ਕਰੋੜ ਰੁਪਏ ਜਾਰੀ: ਬ੍ਰਮ ਸ਼ੰਕਰ ਜਿੰਪਾ Monday 26 June 2023 09:27 AM UTC+00 | Tags: breaking-news latest-news news new-tehsil-complexes new-tehsils punjab-court-complex punjab-government punjab-news punjab-revenue-department upgradation ਚੰਡੀਗੜ੍ਹ, 26 ਜੂਨ 2023: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਨਵੇਂ ਤਹਿਸੀਲ ਕੰਪਲੈਕਸ (NEW TEHSIL COMPLEXES) ਉਸਾਰਨ ਲਈ ਅਤੇ ਕਈ ਤਹਿਸੀਲਾਂ/ਸਬ-ਤਹਿਸੀਲਾਂ ਦੇ ਦਫਤਰਾਂ ਦੀ ਅੱਪਗ੍ਰੇਡੇਸ਼ਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਤੋਂ ਬਾਅਦ 99.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਅਤੇ ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਈ ਤਹਿਸੀਲ/ਸਬ-ਤਹਿਸੀਲ ਦਫਤਰਾਂ ਦੀ ਨਵ ਉਸਾਰੀ ਲਈ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਦਫਤਰ ਪੁਰਾਣੀਆਂ ਅਤੇ ਖਸਤਾ ਹਾਲ ਇਮਾਰਤਾਂ (NEW TEHSIL COMPLEXES) ਵਿਚ ਚੱਲ ਰਹੇ ਸਨ ਅਤੇ ਕਈ ਥਾਂਈ ਸਹੂਲਤਾਂ ਦੀ ਕਮੀ ਸੀ। ਇਸ ਲਈ ਇਨ੍ਹਾਂ ਦਫਤਰਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ 99.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਜਿੰਪਾ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਾਜੀਪੁਰ ਤਹਿਸੀਲ ਕੰਪਲੈਕਸ ਲਈ 2.52 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਬਠਿੰਡਾ ਜ਼ਿਲ੍ਹੇ ਦੀਆਂ ਤਿੰਨ ਸਬ ਤਹਿਸੀਲਾਂ ਗੋਨਿਆਣਾ, ਨਥਾਣਾ ਤੇ ਬਾਲਿਆਂਵਾਲੀ ਦੇ ਕੰਪਲੈਕਸਾਂ ਦੀ ਉਸਾਰੀ ਲਈ ਕ੍ਰਮਵਾਰ 1.04 ਕਰੋੜ ਰੁਪਏ, 1.47 ਕਰੋੜ ਰੁਪਏ ਤੇ 1.42 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਤਲਵੰਡੀ ਸਾਬੋ ਦੇ ਤਹਿਸੀਲ ਕੰਪਲੈਕਸ ਦੇ ਨਿਰਮਾਣ ਲਈ 5.98 ਕਰੋੜ ਰੁਪਏ ਦਿੱਤੇ ਗਏ ਹਨ। ਜਿੰਪਾ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਦੇ ਜੈਤੋ 'ਚ ਤਹਿਸੀਲ ਕੰਪਲੈਕਸ ਦੇ ਪਹਿਲੇ ਫਲੋਰ ਦੀ ਉਸਾਰੀ ਤੇ ਗਰਾਊਂਡ ਫਲੋਰ ਦੀ ਰਿਪੇਅਰ ਲਈ 98.98 ਲੱਖ ਰੁਪਏ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਬੱਸੀ ਪਠਾਣਾਂ ਵਿਖੇ ਨਵੀਂ ਇਮਾਤਰ ਦੀ ਉਸਾਰੀ ਲਈ 8.61 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਅਬੋਹਰ ਵਿਖੇ ਨਵੀਂ ਇਮਾਰਤ ਦੀ ਉਸਾਰੀ ਲਈ 3.50 ਕਰੋੜ ਰੁਪਏ ਜਦਕਿ ਗੁਰੂ ਹਰਸਹਾਏ ਦੀ ਨਵੀਂ ਇਮਾਰਤ ਲਈ 6.19 ਕਰੋੜ ਰੁਪਏ ਦਿੱਤੇ ਗਏ ਹਨ। ਇਸੇ ਤਰ੍ਹਾਂ ਕਲਾਨੌਰ, ਸੁਲਤਾਨਪੁਰ ਲੋਧੀ, ਫਗਵਾੜਾ ਅਤੇ ਮਾਛੀਵਾੜਾ ਵਿਖੇ ਨਵੀਆਂ ਇਮਾਰਤਾਂ ਲਈ ਕ੍ਰਮਵਾਰ 6.60 ਕਰੋੜ, 5.50 ਕਰੋੜ, 5.98 ਕਰੋੜ ਅਤੇ 44.96 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮਾਲੇਰਕੋਟਲਾ ਜ਼ਿਲ੍ਹੇ ਦੇ ਅਹਿਮਦਗੜ੍ਹ ਅਤੇ ਅਮਰਗੜ੍ਹ 'ਚ ਬਣਨ ਵਾਲੇ ਨਵੇਂ ਕੰਪਲੈਕਸਾਂ ਲਈ 9.42 ਕਰੋੜ ਅਤੇ 6.69 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੋਗਾ ਅਤੇ ਸਮਾਲਸਰ ਸਬ ਤਹਿਸੀਲਾਂ ਦੀਆਂ ਇਮਾਰਤਾਂ ਦੇ ਨਿਰਮਾਣ ਲਈ 1.71 ਕਰੋੜ ਰੁਪਏ ਜਦਕਿ ਪਟਿਆਲਾ ਦੇ ਦੂਧਨ ਸਾਧਾਂ ਤਹਿਸੀਲ ਕੰਪਲੈਕਸ ਲਈ 5.38 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮਾਲ ਮੰਤਰੀ ਦੇ ਦੱਸਿਆ ਕਿ ਚਮਕੌਰ ਸਾਹਿਬ, ਚੀਮਾ (ਸੰਗਰੂਰ), ਦਿੜ੍ਹਬਾ ਤੇ ਬਨੂੜ ਵਿਖੇ ਬਣਨ ਵਾਲੀਆਂ ਨਵੀਆਂ ਇਮਾਰਤਾਂ ਲਈ ਕ੍ਰਮਵਾਰ 5.14 ਕਰੋੜ, 4.31 ਕਰੋੜ, 10.68 ਕਰੋੜ ਤੇ 3.05 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ ਚੀਮਾ ਅਤੇ ਦਿੜ੍ਹਬਾ ਤਹਿਸੀਲ ਕੰਪਲੈਕਸਾਂ ਦਾ ਨੀਂਹ ਪੱਥਰ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਮਈ 2023 ਵਿਚ ਰੱਖਿਆ ਸੀ। ਜਿੰਪਾ ਨੇ ਦੱਸਿਆ ਕਿ ਇਸ ਰਾਸ਼ੀ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ 70.76 ਕਰੋੜ ਰੁਪਏ ਹੋਰ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਰਾਸ਼ੀ ਦੇ ਜਾਰੀ ਹੋਣ ਤੋਂ ਬਾਅਦ ਹੁਸ਼ਿਆਰਪੁਰ ਵਿਚ ਵੀ ਨਵਾਂ ਤਹਿਸੀਲ ਕੰਪਲੈਕਸ ਬਣਨਾ ਸ਼ੁਰੂ ਹੋ ਜਾਵੇਗਾ। ਇਸ ਮਕਸਦ ਲਈ 6.52 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਈ ਜ਼ਿਲਿ੍ਹਆਂ ਦੀਆਂ ਤਹਿਸੀਲਾਂ/ਸਬ-ਤਹਿਸੀਲਾਂ ਜਿਵੇਂ ਫਰੀਦਕੋਟ, ਸਮਾਣਾ, ਫਿਲੌਰ, ਸ਼ਾਹਕੋਟ, ਕਪੂਰਥਲਾ, ਨਕੋਦਰ, ਬਟਾਲਾ, ਰੂਪਨਗਰ, ਦੀਨਾਨਗਰ, ਮੁਕਤਸਰ ਸਾਹਿਬ, ਜਲੰਧਰ, ਪਠਾਨਕੋਟ ਆਦਿ ਦੀ ਦਿੱਖ ਸੰਵਾਰੀ ਜਾਵੇਗੀ।
The post ਪੰਜਾਬ ਸਰਕਾਰ ਵੱਲੋਂ ਸੂਬੇ 'ਚ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ 99.60 ਕਰੋੜ ਰੁਪਏ ਜਾਰੀ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News. Tags:
|
ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਂਦੇ ਤਿੰਨ ਕੰਡਕਟਰ ਕਾਬੂ, ਟਰਾਂਸਪੋਰਟ ਮੰਤਰੀ ਵੱਲੋਂ ਸਖ਼ਤ ਕਾਰਵਾਈ ਦੇ ਆਦੇਸ਼ Monday 26 June 2023 09:31 AM UTC+00 | Tags: breaking-news flying-squad-catches laljit-singh-bhullar ministers-flying-squad news punjab-ministers-flying-squad ਚੰਡੀਗੜ੍ਹ, 26 ਜੂਨ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਗਠਤ ਕੀਤੇ ਮਨਿਸਟਰਜ਼ ਫ਼ਲਾਇੰਗ ਸਕੁਐਡ (Minister’s Flying Squad) ਨੇ ਸਰਕਾਰੀ ਖ਼ਜ਼ਾਨੇ ਅਤੇ ਸਵਾਰੀਆਂ ਨੂੰ ਚੂਨਾ ਲਾਉਣ ਵਾਲੇ ਤਿੰਨ ਕੰਡਕਟਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਕੰਡਕਟਰ ਨੇ ਸਵਾਰੀਆਂ ਨੂੰ ਕਰੀਬ 1200 ਰੁਪਏ ਦਾ ਚੂਨਾ ਲਾਇਆ ਸੀ ਜਦਕਿ ਇੱਕ ਹੋਰ ਕੰਡਕਟਰ ਨੂੰ ਦੋ ਦਿਨਾਂ ਵਿੱਚ ਹੀ ਗ਼ਬਨ ਦੇ ਦੋ ਕੇਸਾਂ ਵਿੱਚ ਰਿਪੋਰਟ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਵੱਲੋਂ ਖੰਨਾ ਵਿਖੇ ਚੈਕਿੰਗ ਦੌਰਾਨ ਤਰਨ ਤਾਰਨ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 4728 ਦੀ ਚੈਕਿੰਗ ਕੀਤੀ ਗਈ ਤਾਂ ਕੰਡਕਟਰ ਜਸਕਰਨ ਸਿੰਘ ਨੂੰ ਸਵਾਰੀਆਂ ਤੋਂ 1170 ਰੁਪੲੈ ਲੈ ਕੇ ਟਿਕਟ ਨਾ ਦੇਣ ਦਾ ਦੋਸ਼ੀ ਪਾਇਆ ਗਿਆ। ਇਹ ਬੱਸ ਦਿੱਲੀ ਤੋਂ ਤਰਨ ਤਾਰਨ ਜਾ ਰਹੀ ਸੀ। ਇਸੇ ਤਰ੍ਹਾਂ ਹੇਡੋਂ ਵਿਖੇ ਲੁਧਿਆਣਾ ਡਿਪੂ ਦੀ ਬੱਸ ਨੰਬਰ ਪੀ.ਬੀ-10-ਐਚ.ਟੀ 2834 ਦੀ ਚੈਕਿੰਗ ਦੌਰਾਨ ਕੰਡਕਟਰ ਸੰਜੇ ਕੁਮਾਰ ਕੋਲੋਂ 615 ਰੁਪਏ ਬਰਾਮਦ ਹੋਏ ਹਨ, ਜੋ ਉਸ ਨੇ ਸਵਾਰੀਆਂ ਕੋਲੋਂ ਲਏ ਸਨ ਪਰ ਬਦਲੇ ਵਿੱਚ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ। ਇਸ ਤੋਂ ਪਹਿਲੇ ਦਿਨ ਕੰਡਕਟਰ ਸੰਜੇ ਕੁਮਾਰ ਨੇ ਤਿੰਨ ਬੱਸਾਂ ਦੀ ਅੱਡਾ ਫ਼ੀਸ ਨਾ ਲੈ ਕੇ ਵਿਭਾਗ ਨੂੰ 283 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਸੀ ਜਿਸ ਕਾਰਨ ਉਸ ਨੂੰ ਬਦਲ ਕੇ ਬੱਸ ‘ਤੇ ਤੈਨਾਤ ਕੀਤਾ ਗਿਆ ਸੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੋਰਨਾਂ ਸੂਬਿਆਂ ਵਿੱਚ ਚੈਕਿੰਗ ਦੀ ਲੜੀ ਤਹਿਤ ਮਨਿਸਟਰਜ਼ ਫ਼ਲਾਇੰਗ ਸਕੁਐਡ (Minister’s Flying Squad) ਵੱਲੋਂ ਹਿਮਾਚਲ ਪ੍ਰਦੇਸ਼ ਦੇ ਬਨੀਖੇਤ ਕਸਬੇ ਵਿਖੇ ਚੈਕਿੰਗ ਕੀਤੀ ਗਈ, ਜਿੱਥੋਂ ਅੰਮ੍ਰਿਤਸਰ-1 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 0964 ਦੇ ਕੰਡਕਟਰ ਮਨਜੀਤ ਸਿੰਘ ਨੂੰ ਸਵਾਰੀਆਂ ਤੋਂ 490 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਅਣਅਧਿਕਾਰਤ ਰੂਟਾਂ ‘ਤੇ ਚਲਦੀਆਂ ਦੋ ਬੱਸਾਂ ਨੂੰ ਵੀ ਰਿਪੋਰਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਗਵਾੜਾ ਬਾਈਪਾਸ ‘ਤੇ ਚੈਕਿੰਗ ਦੌਰਾਨ ਜਲੰਧਰ-1 ਡਿਪੂ ਦੀ ਬੱਸ ਨੰਬਰ ਪੀ.ਬੀ-08-ਈ.ਐਕਸ 0976 ਅਤੇ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਨੰਬਰ ਪੀ.ਬੀ-07-ਬੀ.ਕਿਊ 5442 ਨੂੰ ਅਣਅਧਿਕਾਰਤ ਰੂਟ ‘ਤੇ ਚਲਦਾ ਪਾਇਆ ਗਿਆ। ਅਣਅਧਿਕਾਰਤ ਰੂਟ ‘ਤੇ ਚੱਲਣ ਕਰਕੇ ਦੋਵੇੇਂ ਬੱਸਾਂ ਕ੍ਰਮਵਾਰ ਮਹਿਜ਼ 9 ਅਤੇ 6 ਸਵਾਰੀਆਂ ਲੈ ਕੇ ਜਾ ਰਹੀਆਂ ਸਨ। ਟਰਾਂਸਪੋਰਟ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਦੇ ਆਦੇਸ਼ ਦਿੱਤੇ ਹਨ।
The post ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਂਦੇ ਤਿੰਨ ਕੰਡਕਟਰ ਕਾਬੂ, ਟਰਾਂਸਪੋਰਟ ਮੰਤਰੀ ਵੱਲੋਂ ਸਖ਼ਤ ਕਾਰਵਾਈ ਦੇ ਆਦੇਸ਼ appeared first on TheUnmute.com - Punjabi News. Tags:
|
ਪਟਿਆਲਾ ਵਾਸੀਆਂ ਨੇ ਵੱਡੀ ਗਿਣਤੀ 'ਚ ਮੈਰਾਥਨ ਦੌੜ ਚ ਹਿੱਸਾ ਲਿਆ Monday 26 June 2023 09:36 AM UTC+00 | Tags: elite-club-patiala marathon marathon-patiala news second-big-marathon-patiala ਪਟਿਆਲਾ, 26 ਜੂਨ 2023: ਪਟਿਆਲਾ ਸ਼ਹਿਰ ਵਿਚ ਬੀਤੇ ਦਿਨ ਦੂਜੀ ਵੱਡੀ ਮੈਰਾਥਨ (Marathon) ਪਟਿਆਲਾ ਰਿਕਾਰਡ ਬਰੇਕਰ ਅਤੇ ਇਲੀਟ ਕਲੱਬ ਪਟਿਆਲਾ ਵੱਲੋਂ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਈ ਗਈ। ਇਸ ਮੈਰਾਥਨ ਦਾ ਮੁੱਖ ਮਕਸਦ ਨਸ਼ਾ ਰਹਿਤ ਸਮਾਜ ਦਾ ਸਦਾ ਦੇਣਾ ਸੀ। ਇਸ ਮੈਰਾਥਨ ਵਿਚ ਮੁੱਖ ਮਹਿਮਾਨ ਦੇ ਰੂਪ ਵਿਚ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਨੇ ਸ਼ਿਰਕਤ ਕੀਤੀ। ਇਸ ਦੌੜ ਵਿਚ ਵੱਡੀ ਮਾਤਰਾ ਵਿਚ ਹਰੇਕ ਉਮਰ ਦੇ ਲੋਕਾਂ ਨੇ ਹਿੱਸਾ ਲਿਆ। ਮੈਰਾਥਨ ਨੂੰ ਸ਼ੁਰੂ ਕਰਨ ਲਈ ਫਲੈਗ ਆਫ਼ ਡੀ ਐਸ ਪੀ ਜਸਵਿੰਦਰ ਸਿੰਘ ਟਿਵਾਣਾ ਅਤੇ ਡੀ ਐਸ ਪੀ ਕਰਨੈਲ ਸਿੰਘ ਵੱਲੋਂ ਦਿੱਤਾ ਗਿਆ। ਇਸ ਮੌਕੇ ਬਲਤੇਜ ਪੰਨੂ ਨੇ ਖੇਡਾਂ ਦੀ ਮਹੱਤਤਾ ਬਾਰੇ ਦੱਸਿਆ ਅਤੇ ਸਾਰੀ ਟੀਮ ਨੂੰ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੀਆਂ ਖੇਡਾਂ ਕਰਵਾਉਣ ਨਾਲ ਜਿੱਥੇ ਸਰੀਰ ਤੰਦਰੁਸਤ ਰਹਿੰਦਾ ਉੱਥੇ ਹੀ ਮਨ ਅਤੇ ਦਿਮਾਗ਼ੀ ਤੌਰ 'ਤੇ ਵੀ ਕਾਫ਼ੀ ਊਰਜਾ ਮਿਲਦੀ ਹੈ। ਉਨ੍ਹਾਂ ਸਾਰੇ ਹੀ ਲੋਕਾਂ ਨੂੰ ਨਸ਼ਾ ਰਹਿਤ ਰਹਿਣ ਦਾ ਸਦਾ ਦਿੱਤਾ। ਇਸ ਮੈਰਾਥਨ (Marathon) ਵਿਚ ਭੰਗੜਾ ਅਤੇ ਢੋਲ ਦੀ ਥਾਪ ਤੇ ਸਾਰੇ ਪਟਿਆਲਾ ਵਾਸੀਆਂ ਨੇ ਖ਼ੂਬ ਰੰਗ ਬੰਨ੍ਹਿਆ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਪ੍ਰਸ਼ਾਸਨ ਨੇ ਉੱਘਾ ਯੋਗਦਾਨ ਪਾਇਆ। ਇਸ ਮੈਰਾਥਨ ਵਿਚ ਪਟਿਆਲੇ ਦੇ ਸਾਰੇ ਰਨਿੰਗ ਗਰੁੱਪਾਂ ਨੇ ਹਿੱਸਾ ਲਿਆ। ਬਤੌਰ ਮਹਿਮਾਨ ਦੇ ਤੌਰ ਤੇ ਪਹੁੰਚੀਆਂ ਸ਼ਖ਼ਸੀਅਤਾਂ ਵਿਚ ਜਸਬੀਰ ਗਾਂਧੀ, ਕੁੰਦਨ ਗੋਗੀਆ, ਵਿਕਾਸ ਪੂਰੀ, ਗੁਰਵਿੰਦਰ ਸਿੰਘ ਸ਼ੰਟੀ, ਅਭਿਸ਼ੇਕ ਸ਼ਰਮਾ, ਵਿਨੋਦ ਸ਼ਰਮਾ, ਦੀਪਕ ਡਕਾਲਾ, ਡਾਕਟਰ ਹਰਸਿਮਰਨ ਤੁਲੀ, ਡਾਕਟਰ ਆਉਸ਼ਮਨ ਖਰਬੰਦਾ, ਇੰਸਪੈਕਟਰ ਕਾਹਲੋਂ, ਹਰਿ ਚੰਦ ਬਾਂਸਲ, ਈਸ਼ਵਰ ਚੌਧਰੀ, ਸਤਨਾਮ ਸਿੰਘ ਕੰਬੋਜ, ਉਪਕਾਰ ਸਿੰਘ ਸ਼ਾਮਲ ਹੋਏ। ਇਸ ਪ੍ਰੋਗਰਾਮ ਨੂੰ ਉਲੀਕਣ ਵਾਲੀ ਪ੍ਰਬੰਧਕੀ ਟੀਮ ਜਗਤਾਰ ਸਿੰਘ ਜੱਗੀ, ਗੁਰਪ੍ਰੀਤ ਗੋਪੀ, ਸੀਤਾ ਰਾਮ, ਮਨਿੰਦਰ ਸਿੰਘ, ਪ੍ਰੀਤਇੰਦਰ ਸਿੰਘ ਰਾਜਾ, ਵਿਕਾਸ ਸ਼ਰਮਾ, ਦੀਪਕ ਬਾਂਸਲ, ਰਿਸ਼ਵ, ਲਖਵੀਰ ਸਿੰਘ ਚਹਿਲ, ਰਿੰਪਾ, ਲਾਡੀ ਨਿਰਮਾਣ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਤੇ ਸਾਰੇ ਹੀ ਭਾਗ ਲੈਣ ਵਾਲੇ ਮੈਂਬਰਾਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਤੇ ਪ੍ਰਬੰਧਕ ਸੀਤਾ ਰਾਮ ਜੀ ਨੇ ਸਬ ਦਾ ਧੰਨਵਾਦ ਕੀਤਾ ਅਤੇ ਸਾਰੇ ਖਿਡਾਰੀਆਂ ਅਤੇ ਮਹਿਮਾਨਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ The post ਪਟਿਆਲਾ ਵਾਸੀਆਂ ਨੇ ਵੱਡੀ ਗਿਣਤੀ 'ਚ ਮੈਰਾਥਨ ਦੌੜ ਚ ਹਿੱਸਾ ਲਿਆ appeared first on TheUnmute.com - Punjabi News. Tags:
|
ਪੰਜਾਬ 'ਚ ਖੇਤੀ-ਮਸ਼ੀਨਰੀ 'ਤੇ ਸਬਸਿਡੀ ਦੇਣ ਦੀ ਪਹਿਲ ਨੂੰ ਮਿਲੇਗਾ ਹੁਲਾਰਾ, ਕਿਸਾਨ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ Monday 26 June 2023 09:41 AM UTC+00 | Tags: agro-machinery farmers gurmeet-singh-khuddian news punjab-aggriculture-department subsidised subsidised-agro-machinery the-unmute-breaking-news ਚੰਡੀਗੜ੍ਹ, 26 ਜੂਨ 2023: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਸੂਬੇ ਵਿੱਚ ਖੇਤੀ ਵਿਭਿੰਨਤਾ ਅਤੇ ਖੇਤੀ-ਮਸ਼ੀਨਰੀ (AGRO-MACHINERY) ਨੂੰ ਉਤਸ਼ਾਹਿਤ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਤਹਿਤ ਖੇਤੀਬਾੜੀ ਵਿਭਾਗ ਸੂਬੇ ਦੇ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਅਤਿ-ਆਧੁਨਿਕ ਖੇਤੀ-ਮਸ਼ੀਨਰੀ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਨੂੰ ਹੁਲਾਰਾ ਦੇਣ ਲਈ ਰਣਨੀਤੀ ‘ਤੇ ਕੰਮ ਕਰ ਰਿਹਾ ਹੈ।। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਬ ਮਿਸ਼ਨ ਆਨ ਐਗਰੀਕਲਚਰਲ ਮਕੈਨਾਈਜ਼ੇਸ਼ਨ (ਸਮੈਮ) ਸਕੀਮ ਤਹਿਤ ਕਿਸਾਨਾਂ ਤੋਂ ਵੱਖ-ਵੱਖ ਖੇਤੀ ਮਸ਼ੀਨਰੀ (AGRO-MACHINERY) ‘ਤੇ ਸਬਸਿਡੀ ਦਾ ਲਾਭ ਲੈਣ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ 20 ਜੁਲਾਈ, 2023 ਤੱਕ ਅਪਲਾਈ ਕਰਨ ਦੀ ਅਪੀਲ ਕੀਤੀ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਵਿਭਾਗ ਦੇ ਪੋਰਟਲ agrimachinerypb.com ਉਤੇ 20 ਜੁਲਾਈ, 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਹ ਸਬਸਿਡੀ ਪੈਡੀ ਟਰਾਂਸਪਲਾਂਟਰਜ਼, ਡੀ.ਐਸ.ਆਰ. ਡਰਿੱਲ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ਉਤੇ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫਰੀ ਨੰਬਰ 1800-180-1551 ਉਤੇ ਸੰਪਰਕ ਕਰ ਸਕਦੇ ਹਨ ਜਾਂ ਆਪੋ-ਆਪਣੇ ਜ਼ਿਲ੍ਹਿਆਂ ਦੇ ਖੇਤੀਬਾੜੀ ਦਫ਼ਤਰਾਂ ਵਿੱਚ ਜਾ ਕੇ ਇਸ ਬਾਰੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਕਿਸਾਨਾਂ ਦੇ ਖੇਤੀ ਖਰਚੇ ਘਟਣਗੇ ਅਤੇ ਮਸ਼ੀਨ ਆਧਾਰਤ ਖੇਤੀ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤੀ ਸੈਕਟਰ ਵਿੱਚ ਪਾਣੀ ਦੀ ਬੱਚਤ ਸਬੰਧੀ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐੱਮ.ਐੱਸ.ਐੱਮ.ਈਜ਼ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਕਾਫ਼ੀ ਮਦਦ ਮਿਲੇਗੀ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਾਰੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ। The post ਪੰਜਾਬ ‘ਚ ਖੇਤੀ-ਮਸ਼ੀਨਰੀ ‘ਤੇ ਸਬਸਿਡੀ ਦੇਣ ਦੀ ਪਹਿਲ ਨੂੰ ਮਿਲੇਗਾ ਹੁਲਾਰਾ, ਕਿਸਾਨ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ appeared first on TheUnmute.com - Punjabi News. Tags:
|
ਅਮਰੀਕਾ 'ਚ ਡਾ. ਭੀਮ ਰਾਓ ਅੰਬੇਡਕਰ ਦੇ ਨਾਂ 'ਤੇ ਬਣੀ ਸੜਕ ਦਾ ਉਦਘਾਟਨ ਕਰਨ ਪੁੱਜੇ ਵਿਧਾਇਕ ਕੁਲਵੰਤ ਸਿੰਘ Monday 26 June 2023 09:52 AM UTC+00 | Tags: 60th-62nd-roads begampura-cultural-society breaking-news mla-kulwant-singh news new-york sri-guru-ravidas-sabha ਮੋਹਾਲੀ, 26 ਜੂਨ 2023: ਸ੍ਰੀ ਗੁਰੂ ਰਵਿਦਾਸ ਸਭਾ ਅਤੇ ਬੇਗਮਪੁਰਾ ਕਲਚਰਲ ਸੁਸਾਇਟੀ ਵੱਲੋਂ 60ਵੀਂ ਅਤੇ 62ਵੀਂ ਰੋਡ ਨਿਊਯਾਰਕ ਅਮਰੀਕਾ ਦੀ ਸੜਕ ਦਾ ਨਾਂ ਡਾਕਟਰ ਬੀ.ਆਰ. ਅੰਬੇਦਕਰ ਦੇ ਨਾਂ ਤੇ ਰੱਖਿਆ ਗਿਆ । ਜਿਸ ਦਾ ਉਦਘਾਟਨ ਹਲਕਾ ਮੋਹਾਲੀ ਤੋਂ ‘ਆਪ’ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਵੱਲੋਂ ਕੀਤਾ ਗਿਆ । ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਪੂਰੇ ਪੰਜਾਬ ਭਰ ਦੇ ਵਿੱਚ ਵਿਕਾਸ ਕਾਰਜਾਂ ਦੀ ਲੜਾਈ ਵਿੱਢੀ ਹੋਈ ਹੈ । ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਜਿੱਥੇ ਸਰਦਾਰ ਭਗਤ ਸਿੰਘ ਨੂੰ ਆਪਣਾ ਆਦਰਸ਼ ਮੰਨਦੇ ਹਨ, ਉਥੇ ਹੀ ਸੰਵਿਧਾਨ ਨਿਰਮਾਤਾ ਡਾਕਟਰ ਬੀ.ਆਰ. ਅੰਬੇਦਕਰ ਜੀ ਦੀਆਂ ਅਨੇਕਾਂ ਉਦਾਹਰਣਾ ਆਪਣੇ ਭਾਸ਼ਣਾਂ ਦੇ ਵਿੱਚ ਦਿੰਦੇ ਹਨ । ਕੁਲਵੰਤ ਸਿੰਘ ਨੇ ਕਿਹਾ ਕਿ ਮੌਜੂਦਾ ਦੌਰ ਵਿਚ ਵੀ ਸਾਨੂੰ ਡਾਕਟਰ ਬੀ.ਆਰ ਅੰਬੇਡਕਰ ਦੀਆਂ ਸਿੱਖਿਆਵਾਂ ਤੋਂ ਸਾਨੂੰ ਸੇਧ ਲੈਣ ਦੀ ਲੋੜ ਹੈ । ਜਿਸ ‘ਤੇ ਚੱਲਦੇ ਹੋਏ ਦੇਸ਼ ਦਾ ਸਹੀ ਅਰਥਾਂ ਵਿਚ ਵਿਕਾਸ ਹੋ ਸਕਦਾ ਹੈ । ਸਰਦਾਰ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਸ਼ਹਿਰ ਨਾ ਸਿਰਫ ਉਹਨਾਂ ਲਈ, ਉਹ ਪੂਰੇ ਪੰਜਾਬ ਭਰ ਦੇ ਲੋਕਾਂ ਦੇ ਲਈ ਸੁਪਨਿਆਂ ਦਾ ਸ਼ਹਿਰ ਹੈ, ਕਿਉਂਕਿ ਮੋਹਾਲੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਨਾਲ ਲੱਗਦਾ ਸ਼ਹਿਰ ਹੈ ਅਤੇ ਇਸ ਸ਼ਹਿਰ ਨੂੰ ਦੁਨੀਆ ਦੇ ਨਕਸ਼ੇ ਦੇ ਉਤੇ ਚਮਕਾਉਣ ਲਈ ਅਸੀਂ ਦਿਨ-ਰਾਤ ਮਿਹਨਤ ਕਰ ਰਹੇ ਹਾਂ ।
ਇਸ ਮੌਕੇ ਸਰਦਾਰ ਕੁਲਵੰਤ ਸਿੰਘ (MLA Kulwant Singh) ਦੀ ਪ੍ਰਸ਼ੰਸ਼ਾ ਕਰਦੇ ਹੋਏ ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਅਸ਼ੋਕ ਮੱਲੀ ਅਤੇ ਮੈਂਬਰ ਜਸਵੰਤ ਸਿੰਘ ਬੰਗਾ ਨੇ ਕਿਹਾ ਕਿ ਸਰਦਾਰ ਕੁਲਵੰਤ ਸਿੰਘ ਨੇ ਜ਼ਮੀਨੀ ਪੱਧਰ ਤੋਂ ਉਠ ਕੇ ਪੂਰੇ ਪੰਜਾਬ ਭਰ ਦੇ ਵਿੱਚ ਲੋਕਾਂ ਦੀ ਸੇਵਾ ਕਰਦੇ ਹੋਏ ਇੱਕ ਵੱਡਾ ਮੁਕਾਮ ਹਾਸਲ ਕੀਤਾ ਹੈ । ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੁਸਾਇਟੀ ਦੇ ਲਈ ਇਹ ਸਭ ਤੋਂ ਵੱਡੀ ਖੁਸ਼ੀ ਵਾਲੀ ਗੱਲ ਹੈ ਕਿ ਇਸ ਰੋਡ ਦਾ ਉਦਘਾਟਨ ਸਰਦਾਰ ਕੁਲਵੰਤ ਸਿੰਘ ਦੇ ਹੱਥੋਂ ਹੋਇਆ ਹੈ ।
ਉਹਨਾਂ ਕਿਹਾ ਕਿ ਉਹਨਾਂ ਨੂੰ ਪੂਰੀ ਉਮੀਦ ਹੈ ਕਿ ਸਰਦਾਰ ਕੁਲਵੰਤ ਸਿੰਘ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਘੱਟ-ਗਿਣਤੀ ਤੇ ਅਲਪ ਸੰਖਿਅਕ ਲੋਕਾਂ ਦੀ ਭਲਾਈ ਲਈ ਇਸ ਤਰ੍ਹਾਂ ਕੰਮ ਕੀਤਾ ਜਾਵੇਗਾ। ਇਸਦੇ ਨਾਲ ਹੀ ਅਸ਼ੋਕ ਮੱਲੀ ਵੱਲੋਂ ਵੀ ਆਮ ਆਦਮੀ ਪਾਰਟੀ ਦੇ ਕੰਮਾਂ ਦੀ ਪ੍ਰਸ਼ੰਸ਼ਾ ਕਰਦੇ ਹੋਏ ਪੰਜਾਬ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਜਲਦੀ ਪੂਰਾ ਹੋਣ ਦੀ ਆਸ ਪ੍ਰਗਟ ਕੀਤੀ । ਇਸ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਬੰਧਕ ਅਤੇ ਬੇਗਮਪੁਰਾ ਕਲਚਰਲ ਸੁਸਾਇਟੀ ਦੇ ਪ੍ਰਬੰਧਕ ਉਚੇਚੇ ਤੌਰ ‘ਤੇ ਹਾਜ਼ਰ ਸਨ The post ਅਮਰੀਕਾ ‘ਚ ਡਾ. ਭੀਮ ਰਾਓ ਅੰਬੇਡਕਰ ਦੇ ਨਾਂ ‘ਤੇ ਬਣੀ ਸੜਕ ਦਾ ਉਦਘਾਟਨ ਕਰਨ ਪੁੱਜੇ ਵਿਧਾਇਕ ਕੁਲਵੰਤ ਸਿੰਘ appeared first on TheUnmute.com - Punjabi News. Tags:
|
ਸੀਨੀਅਰ IAS ਅਧਿਕਾਰੀ ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ Monday 26 June 2023 10:05 AM UTC+00 | Tags: anurag-verma breaking-news new-chief-secretary-of-punjab news senior-ias-officer-anurag-verma ਚੰਡੀਗੜ੍ਹ, 26 ਜੂਨ 2023: 1993 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਅਨੁਰਾਗ ਵਰਮਾ (Anurag Verma) ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ | ਇਸ ਵੇਲੇ ਮੁੱਖ ਸਕੱਤਰ ਵਜੋਂ ਤਾਇਨਾਤ ਵਿਜੇ ਕੁਮਾਰ ਜੰਜੂਆ 30 ਜੂਨ ਨੂੰ ਸੇਵਾਮੁਕਤ ਹੋਣ ਜਾ ਰਹੇ ਹਨ। ਵੀ.ਕੇ ਜੰਜੂਆ ਨੂੰ 5 ਜੁਲਾਈ 2022 ਨੂੰ ਪੰਜਾਬ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ।
The post ਸੀਨੀਅਰ IAS ਅਧਿਕਾਰੀ ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ਹੇਠ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਇੱਕ ਸੰਚਾਲਕ ਪਿਸਤੌਲ ਸਮੇਤ ਕਾਬੂ Monday 26 June 2023 10:27 AM UTC+00 | Tags: latest-news lawrence-bishnoi-gang news punjab-police ਚੰਡੀਗੜ੍ਹ/ਐਸ.ਏ.ਐਸ. ਨਗਰ, 26 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ (PUNJAB POLICE) ਨੇ ਬਦਨਾਮ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ਹੇਠ ਫਿਰੌਤੀ ਮੰਗਣ ਵਾਲੇ ਗਿਰੋਹ ਦੇ ਇੱਕ ਮੈਂਬਰ ਨੂੰ ਟੀ.ਡੀ.ਆਈ. ਵੈਲਿੰਗਟਨ ਸਿਟੀ, ਸੈਕਟਰ-117, ਮੋਹਾਲੀ ਤੋਂ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਬਰੀ ਵਸੂਲੀ ਕਰਨ ਵਾਲਾ ਇਹ ਗਿਰੋਹ ਮੋਹਾਲੀ, ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਰਗਰਮ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਸ਼ਾਲ ਕੁਮਾਰ (19) ਵਾਸੀ ਮਲੋਆ ਚੰਡੀਗੜ੍ਹ ਵਜੋਂ ਹੋਈ ਹੈ ਜੋ ਸਥਾਨਕ ਸੈਲੂਨ ਵਿੱਚ ਕੰਮ ਕਰਦਾ ਸੀ। ਪੁਲੀਸ ਟੀਮਾਂ ਨੇ ਉਸ ਕੋਲੋਂ .32 ਬੋਰ ਦਾ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਏਆਈਜੀ ਐਸਐਸਓਸੀ ਐਸਏਐਸ ਮੋਹਾਲੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਵੱਲੋਂ ਜਬਰੀ ਵਸੂਲੀ ਦੀਆਂ ਕੋਸ਼ਿਸ਼ਾਂ ਅਤੇ ਧਮਕੀ ਭਰੀਆਂ ਫੋਨ ਕਾਲਾਂ ਸਬੰਧੀ ਕਈ ਰਿਪੋਰਟਾਂ ਮਿਲਣ ਉਪਰੰਤ, ਪੰਜਾਬ ਪੁਲਿਸ ਨੇ ਇਸ ਮਾਮਲੇ ਦੀ ਵਿਆਪਕ ਜਾਂਚ ਸ਼ੁਰੂ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਖੁਫੀਆ ਜਾਣਕਾਰੀ ਇਕੱਠੀ ਕਰਨ ਉਪਰੰਤ, ਪੁਲਿਸ ਟੀਮਾਂ ਨੂੰ ਮੁੱਖ ਸ਼ੱਕੀ ਵਜੋਂ ਵਿਸ਼ਾਲ ਕੁਮਾਰ ਅਤੇ ਪਿੰਡ ਘੰਗਰੋਲੀ, ਸਮਾਣਾ, ਪਟਿਆਲਾ ਦੇ ਵਾਸੀ ਉਸ ਦੇ ਸਾਥੀ ਕਸ਼ਮੀਰ ਸਿੰਘ ਉਰਫ਼ ਬੌਬੀ ਦੀ ਪਛਾਣ ਕਰਨ ਵਿੱਚ ਸਫ਼ਲਤਾ ਮਿਲੀ। ਉਨ੍ਹਾਂ ਦੱਸਿਆ ਕਿ ਭਰੋਸੇਮੰਦ ਜਾਣਕਾਰੀ ਉਪਰੰਤ, ਐਸਐਸਓਸੀ ਦੀਆਂ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੀਆਂ ਸੰਭਾਵਿਤ ਛੁਪਣਗਾਹਾਂ ‘ਤੇ ਛਾਪੇਮਾਰੀ ਕੀਤੀ ਅਤੇ ਟੀਡੀਆਈ ਵੈਲਿੰਗਟਨ ਸਿਟੀ ਤੋਂ ਵਿਸ਼ਾਲ ਕੁਮਾਰ ਨੂੰ, ਜਦੋਂ ਉਹ ਕਸ਼ਮੀਰ ਸਿੰਘ ਉਰਫ਼ ਬੌਬੀ ਨੂੰ ਮਿਲਣ ਜਾ ਰਿਹਾ ਸੀ, ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਕਸ਼ਮੀਰ ਉਰਫ਼ ਬੌਬੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ ਅਤੇ ਪੁਲਿਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਏ.ਆਈ.ਜੀ. ਕਪੂਰ ਨੇ ਦੱਸਿਆ ਕਿ ਕਸ਼ਮੀਰ ਉਰਫ਼ ਬੌਬੀ ਚੰਡੀਗੜ੍ਹ, ਮੋਹਾਲੀ ਅਤੇ ਹੋਰ ਆਸ-ਪਾਸ ਦੇ ਇਲਾਕਿਆਂ ਵਿੱਚ ਨਾਈਟ ਕਲੱਬਾਂ ਅਤੇ ਬਾਰਾਂ ਦੇ ਮਾਲਕਾਂ ਸਮੇਤ ਅਮੀਰ ਵਿਅਕਤੀਆਂ ਨੂੰ ਫੋਨ ਕਰ ਕੇ ਫਿਰੌਤੀ ਮੰਗਦਾ ਸੀ ਅਤੇ ਧਮਕੀਆਂ ਦਿੰਦਾ ਸੀ, ਜਦੋਂਕਿ ਵਿਸ਼ਾਲ ਇਨ੍ਹਾਂ ਵਿਅਕਤੀਆਂ ਤੋਂ ਫਿਰੌਤੀ ਦੀ ਰਕਮ ਵਸੂਲਣ ਲਈ ਉਨ੍ਹਾਂ ਨੂੰ ਡਰਾਉਂਦਾ ਧਮਕਾਉਂਦਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਸ਼ਾਲ ਕੁਮਾਰ ਅਤੇ ਕਸ਼ਮੀਰ ਉਰਫ਼ ਬੌਬੀ ਨੇ “ਸਕੱਲ” ਕਲੱਬ, ਮੋਹਾਲੀ ਦੇ ਮਾਲਕ ਤੋਂ ਪੈਸੇ ਵਸੂਲ ਕਰਨ ਲਈ 11 ਮਈ, 2023 ਨੂੰ ਉਸਦੇ ਘਰ ‘ਤੇ ਹਮਲਾ ਵੀ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ ਅਤੇ ਜਾਂਚ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਐਫ.ਆਈ.ਆਰ ਨੰ. 10 ਮਿਤੀ 24-06-2023 ਨੂੰ ਥਾਣਾ ਐਸ.ਐਸ.ਓ.ਸੀ. ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25, 54, 59 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
The post ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ਹੇਠ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਇੱਕ ਸੰਚਾਲਕ ਪਿਸਤੌਲ ਸਮੇਤ ਕਾਬੂ appeared first on TheUnmute.com - Punjabi News. Tags:
|
ਤਰਨ ਤਾਰਨ ਪੁਲਿਸ ਨੇ ਲਖਬੀਰ ਲੰਡਾ ਤੇ ਰਿੰਦਾ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ Monday 26 June 2023 10:31 AM UTC+00 | Tags: lakhbir-landa latest-news news pistols punjab-police tarn-taran-police the-unmute-breaking-news ਚੰਡੀਗੜ੍ਹ, 26 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਉਰਫ਼ ਲੰਡਾ ਅਤੇ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਸਾਥੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇਕੋ ਸਮੇਂ ਸਵੇਰੇ 6 ਵਜੇ ਤੋਂ ਸਵੇਰੇ 11 ਵਜੇ ਤੱਕ ਕੀਤੀ ਗਈ, ਜਿਸ ਦੌਰਾਨ ਇਹਨਾਂ ਦੋਵਾਂ ਅਪਰਾਧੀਆਂ ਦੇ ਸਾਥੀਆਂ ਦੇ ਸਾਰੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਮਜ਼ਬੂਤ ਪੁਲਿਸ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ, ਜਿਸਦਾ ਉਦੇਸ਼ ਭਾਰਤ ਅਤੇ ਵਿਦੇਸ਼ ਅਧਾਰਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦਰਮਿਆਨ ਗਠਜੋੜ ਨੂੰ ਤੋੜਨਾ ਸੀ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲੈਣ ਲਈ ਵੀ ਕਿਹਾ ਗਿਆ ਸੀ। ਇਸ ਆਪ੍ਰੇਸ਼ਨ ਦੌਰਾਨ ਕਰੀਬ 2000 ਪੁਲਿਸ ਮੁਲਾਜ਼ਮਾਂ ਵਾਲੀਆਂ ਪੰਜਾਬ ਪੁਲਿਸ ਦੀਆਂ 364 ਟੀਮਾਂ ਵੱਲੋਂ ਲੰਡਾ ਅਤੇ ਰਿੰਦਾ ਨਾਲ ਸਬੰਧਤ ਸਾਰੀਆਂ ਪ੍ਰਮੁੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਅੱਜ ਦੀ ਤਲਾਸ਼ੀ ਮੁਹਿੰਮ ਦੀ ਯੋਜਨਾ ਲਖਬੀਰ ਲੰਡਾ ਅਤੇ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਮਾਡਿਊਲਾਂ ਦਾ ਹਾਲ ਹੀ ਵਿੱਚ ਪਰਦਾਫਾਸ਼ ਕਰਕੇ ਗ੍ਰਿਫ਼ਤਾਰ ਕੀਤੇ ਕਈ ਵਿਅਕਤੀਆਂ ਤੋਂ ਪੁੱਛਗਿੱਛ ਉਪਰੰਤ ਬਣਾਈ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਅਗਲੇਰੀ ਜਾਂਚ ਲਈ ਕਈ ਵਿਅਕਤੀਆਂ ਨੂੰ ਪੁੱਛਗਿੱਛ ਵਾਸਤੇ ਹਿਰਾਸਤ ਵਿੱਚ ਵੀ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਅਪਰਾਧਕ ਸਮੱਗਰੀ ਬਰਾਮਦ ਵੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ ਇਕੱਤਰ ਕੀਤੀ ਸਮੱਗਰੀ ਅਤੇ ਅੰਕੜਿਆਂ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅਜਿਹੇ ਛਾਪੇ ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਵਿੱਚ ਮਦਦ ਕਰਦੇ ਹਨ, ਜਦੋਂ ਕਿ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਦੇ ਹਨ। ਇਸ ਕਾਰਵਾਈ ਦੌਰਾਨ ਤਰਨਤਾਰਨ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਡੀ.ਐਸ.ਪੀ ਭਿੱਖੀਵਿੰਡ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਹਰਵਿੰਦਰ ਰਿੰਦਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਸਾਥੀਆਂ ਦੀ ਪਹਿਚਾਣ ਅਰਸ਼ਦੀਪ ਸਿੰਘ ਅਤੇ ਉਸਦੇ ਭਰਾ ਵਤਨਦੀਪ ਸਿੰਘ ਦੋਵੇਂ ਵਾਸੀ ਪਿੰਡ ਕੁੱਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ .30 ਬੋਰ ਦਾ ਸਟਾਰ ਪਿਸਟਲ ਅਤੇ .45 ਬੋਰ ਦੇ ਦੋ ਪਿਸਟਲਾਂ ਸਮੇਤ ਵੱਖ-ਵੱਖ ਬੋਰ ਦੇ 285 ਜਿੰਦਾ ਕਾਰਤੂਸ ਬਰਾਮਦ ਕੀਤੇ। ਇਸ ਦੇ ਨਾਲ ਹੀ ਉਹਨਾਂ ਕੋਲੋਂ 100 ਗ੍ਰਾਮ ਅਫੀਮ ਅਤੇ 250 ਕਿਲੋ ਲਾਹਣ ਬਰਾਮਦ ਕੀਤਾ। ਐਸਐਸਪੀ ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਦੋਵਾਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਦੋਵਾਂ ਭਰਾਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। The post ਤਰਨ ਤਾਰਨ ਪੁਲਿਸ ਨੇ ਲਖਬੀਰ ਲੰਡਾ ਤੇ ਰਿੰਦਾ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ appeared first on TheUnmute.com - Punjabi News. Tags:
|
ਸੂਬੇ ਭਰ 'ਚ ਜ਼ਿਲ੍ਹਾ ਪੱਧਰ 'ਤੇ ਹੋਣਗੀਆਂ 'ਪਿੰਡ-ਸਰਕਾਰ ਮਿਲਣੀ': CM ਭਗਵੰਤ ਮਾਨ Monday 26 June 2023 10:46 AM UTC+00 | Tags: bhagwant-mann latest-news news panchayat-department. punjab-government punjab-village village-government-meetings ਚੰਡੀਗੜ੍ਹ, 26 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਕੀਤੀ ਅਤੇ ਮੀਟਿਗ ਦੌਰਾਨ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਕਈ ਅਹਿਮ ਚਰਚਾਵਾਂ ਹੋਈਆਂ। ਮੁੱਖ ਮੰਤਰੀ ਨੇ ਕਿਹਾ ਕਿ ਜਲਦ ਹੀ ਅਸੀਂ ‘ਪਿੰਡ-ਸਰਕਾਰ ਮਿਲਣੀ’ ਕਰਵਾਉਣ ਜਾ ਰਹੇ ਹਾਂ, ਇਹ ਮਿਲਣੀਆਂ ਜ਼ਿਲ੍ਹਾ ਪੱਧਰ ‘ਤੇ ਹੋਣਗੀਆਂ ਤਾਂ ਜੋ ਪਿੰਡਾਂ ਦੇ ਲੋਕ ਸਰਕਾਰ ਨਾਲ ਸਿੱਧਾ ਰਾਬਤਾ ਕਰ ਪਿੰਡਾਂ ਦੇ ਵਿਕਾਸ ਲਈ ਬਨਣ ਵਾਲੀਆਂ ਯੋਜਨਾਵਾਂ ਦੇ ਭਾਈਵਾਲ ਬਣ ਸਕਣ |
The post ਸੂਬੇ ਭਰ ‘ਚ ਜ਼ਿਲ੍ਹਾ ਪੱਧਰ ‘ਤੇ ਹੋਣਗੀਆਂ ‘ਪਿੰਡ-ਸਰਕਾਰ ਮਿਲਣੀ’: CM ਭਗਵੰਤ ਮਾਨ appeared first on TheUnmute.com - Punjabi News. Tags:
|
PDS ਸਕੀਮ ਤਹਿਤ ਸਿਰਫ਼ ਲੋੜਵੰਦ ਲਾਭਪਾਤਰੀਆਂ ਨੂੰ ਹੀ ਦਿੱਤੀ ਜਾਵੇਗੀ ਮੱਦਦ : CM ਭਗਵੰਤ ਮਾਨ Monday 26 June 2023 11:57 AM UTC+00 | Tags: breaking-news lal-chand-kataruchak news pds pds-beneficiaries pds-scheme the-unmute-breaking-news the-unmute-punjab ਚੰਡੀਗੜ੍ਹ, 26 ਜੂਨ 2023: ਪੀਡੀਐਸ ਸਕੀਮ (PDS Scheme) ਦਾ ਲਾਭ ਸਹੀ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਨੇ ਇੱਕ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਕਿਹਾ ਕਿ ਪੀਡੀਐਸ ਸਕੀਮ ਤਹਿਤ ਸਿਰਫ਼ ਲੋੜਵੰਦ ਲਾਭਪਾਤਰੀਆਂ ਦੀ ਹੀ ਮੱਦਦ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਯੋਗ ਲਾਭਪਾਤਰੀਆਂ ਨੂੰ ਬਾਹਰ ਕਰਨ ਲਈ ਸਰਵੇਖਣ ਮੁਕੰਮਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਇਸ ਸਮੇਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ 1.41 ਕਰੋੜ ਲਾਭਪਾਤਰੀ ਹਨ ਅਤੇ ਰਾਜ ਯੋਜਨਾ ਤਹਿਤ ਕੁੱਲ 7 ਲੱਖ ਲਾਭਪਾਤਰੀ ਰਜਿਸਟਰਡ ਹਨ। ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਿਸੇ ਵੀ ਲੋੜਵੰਦ ਲਾਭਪਾਤਰੀ ਦਾ ਨਾਂ ਨਹੀਂ ਕੱਟਿਆ ਜਾਵੇਗਾ। The post PDS ਸਕੀਮ ਤਹਿਤ ਸਿਰਫ਼ ਲੋੜਵੰਦ ਲਾਭਪਾਤਰੀਆਂ ਨੂੰ ਹੀ ਦਿੱਤੀ ਜਾਵੇਗੀ ਮੱਦਦ : CM ਭਗਵੰਤ ਮਾਨ appeared first on TheUnmute.com - Punjabi News. Tags:
|
ਹੁਸ਼ਿਆਰਪੁਰ: ਬ੍ਰਮ ਸ਼ੰਕਰ ਜਿੰਪਾ ਨੇ 47 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਕਾਰਜ Monday 26 June 2023 12:08 PM UTC+00 | Tags: bram-shankar-jimpa breaking-news development-work hoshiarpur news punjab-police the-unmute-breaking-news ਹੁਸ਼ਿਆਰਪੁਰ, 26 ਜੂਨ 2023: ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਕਿਹਾ ਕਿ ਸ਼ਹਿਰ ਦੇ ਵਾਰਡਾਂ ਵਿਚ ਸਾਰੀਆਂ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਹ ਵਾਰਡ ਨੰਬਰ 31 ਵਿਚ ਕਰੀਬ 36 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਅਤੇ ਵਾਰਡ ਨੰਬਰ 42 ਵਿਚ 11 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਦੇ ਹਰੇਕ ਵਾਰਡ ਵਿਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਸਿਰਫ ਸੂਬੇ ਦਾ ਸਰਬਪੱਖੀ ਵਿਕਾਸ ਹੈ, ਜਿਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਵਿਕਾਸ ਕਾਰਜ ਕਰਵਾਉਣ ਵਾਲੇ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਕਾਰਜ ਦੀ ਗੁਣਵੱਤਾ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਇਸ ਮੌਕੇ ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਕੌਂਸਲਰ ਮੋਨਿਕਾ ਕਤਨਾ, ਐਡਵੋਕੇਟ ਅਮਰਜੋਤ ਸੈਣੀ, ਬਲਵਿੰਦਰ ਕਤਨਾ, ਰਜਿੰਦਰ ਕੌਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ। The post ਹੁਸ਼ਿਆਰਪੁਰ: ਬ੍ਰਮ ਸ਼ੰਕਰ ਜਿੰਪਾ ਨੇ 47 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਕਾਰਜ appeared first on TheUnmute.com - Punjabi News. Tags:
|
ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਪੇਂਡੂ ਵਿਕਾਸ ਅਤੇ ਸਿਹਤ ਸਹੂਲਤਾਂ ਦਾ ਫੰਡ ਰੋਕਣਾ ਮੰਦਭਾਗਾ: ਹਰਜੋਤ ਬੈਂਸ Monday 26 June 2023 12:14 PM UTC+00 | Tags: aam-aadmi-party breaking-news chief-minister-bhagwant-mann harjot-bains health-facilities latest-news news nhm rdf rural-development rural-development-fund the-unmute-breaking-news ਦਯਾਪੁਰ (ਨੰਗਲ) 26 ਜੂਨ 2023: ਹਰਜੋਤ ਸਿੰਘ ਬੈਂਸ ਕੈਬਿਨਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਪੇਂਡੂ ਵਿਕਾਸ ਅਤੇ ਨੈਸ਼ਨਲ ਹੈਲਥ ਮਿਸ਼ਨ ਫੰਡ ਰੋਕੇ ਜਾਣ ਤੇ ਤਿੱਖਾ ਪ੍ਰਤੀਕਰਮ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਮੁੜ ਤਰੱਕੀ ਦੀਆਂ ਰਾਹਾ ‘ਤੇ ਪਰਤ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਫ ਨੀਅਤ ਨਾਲ ਲਏ ਜਾ ਰਹੇ ਲੋਕਹਿੱਤ ਦੇ ਫੈਸਲਿਆਂ ਤੋ ਰਵਾਇਤੀ ਸਿਆਸੀ ਪਾਰਟੀਆਂ ਬੋਖਲਾ ਗਈਆਂ ਹਨ। ਬੀਤੇ 75 ਸਾਲ ਵਿੱਚ ਜਿਹੜੇ ਇਲਾਕਿਆਂ ਵਿੱਚ ਕੋਈ ਵਿਕਾਸ ਨਹੀ ਹੋਇਆ ਅੱਜ ਉਨ੍ਹਾਂ ਖੇਤਰਾਂ ਵਿੱਚ ਵਿਕਾਸ ਅਤੇ ਤਰੱਕੀ ਦੀਆਂ ਗੱਲਾਂ ਚੱਲ ਪਈਆਂ ਹਨ। ਕੈਬਨਿਟ ਮੰਤਰੀ ਹਰਜੋਤ ਬੈਂਸ ਬੀਤੀ ਸ਼ਾਮ ਆਪਣੇ ਵਿਧਾਨ ਸਭਾ ਹਲਕੇ ਦੇ ਦੂਰ ਦੂਰਾਂਡੇ ਪਿੰਡਾਂ ਦਯਾਪੁਰ, ਕੁਲਗਰਾਂ ਵਿੱਚ 86ਵੇ. ਸਾਡਾ.ਐਮ.ਐਲ.ਏ.ਸਾਡੇ.ਵਿੱਚ ਪ੍ਰੋਗਰਾਮ ਤਹਿਤ ਸਾਝੀ ਸੱਥ ਵਿਚ ਬੈਠ ਕੇ ਲੋਕਾਂ ਦੀਆਂ ਮੁਸ਼ਕਿਲਾ ਸੁਣਨ ਉਪਰੰਤ ਇਲਾਕਾ ਵਾਸੀਆਂ ਤੇ ਪਤਵੰਤਿਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਹਲਕੇ ਵਿੱਚ ਬੇਸ਼ੁਮਾਰ ਵਿਕਾਸ ਦੇ ਕੰਮ ਚੱਲ ਰਹੇ ਹਨ, 75 ਸਾਲ ਵਿੱਚ ਰਵਾਇਤੀ ਪਾਰਟੀ ਦੀਆਂ ਸਰਕਾਰਾ ਨੇ ਸੂਬੇ ਦੇ ਲੋਕਾਂ ਨੂੰ ਪੀਣ ਲਈ ਸਾਫ ਪਾਣੀ, ਸੁਚਾਰੂ ਆਵਾਜਾਈ ਲਈ ਸੜਕਾਂ, ਪੱਕੀਆਂ ਗਲੀਆਂ ਤੇ ਨਾਲੀਆਂ, ਮੁਫਤ ਮਿਆਰੀ ਸਿਹਤ ਸਹੂਲਤਾਂ ਅਤੇ ਸਰਕਾਰੀ ਸਕੂਲਾਂ ਤੋਂ ਮਿਆਰੀ ਸਿੱਖਿਆ ਤੱਕ ਨਹੀ ਦਿੱਤੀ ਹੈ। ਪਿਛਲੇ ਸਵਾ ਸਾਲ ਵਿੱਚ ਭਗਵੰਤ ਮਾਨ ਸਰਕਾਰ ਨੇ ਕ੍ਰਾਤੀਕਾਂਰੀ ਫੈਸਲੇ ਲਏ ਹਨ। ਸੈਂਕੜੇ ਆਮ ਆਦਮੀ ਕਲੀਨਿਕ ਪਿੰਡਾਂ ਵਿੱਚ ਆਮ ਲੋਕਾਂ ਦੀਆਂ ਬਰੂਹਾਂ ਤੇ ਮੁਫਤ ਸਿਹਤ ਸਹੂਲਤਾਂ ਟੈਸਟ ਤੇ ਦਵਾਈਆਂ ਦੇਣ ਵਿੱਚ ਕਾਰਗਰ ਸਿੱਧ ਹੋਏ ਹਨ। ਆਪਣੇ ਇੱਕ ਸਾਲ ਦੇ ਸਿੱਖਿਆ ਵਿਭਾਗ ਦੇ ਕਾਰਜਕਾਲ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਹਜਾਰਾ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ, ਵਰਦੀਆਂ ਸਮੇਂ ਸਿਰ ਪਹੁੰਚ ਗਈਆਂ ਹਨ, ਵਿਦਿਆਰਥੀਆਂ ਨੂੰ ਇਸ ਵਾਰ ਕਿਤਾਬਾ ਵੀ ਸਮੇ ਸਿਰ ਪਹੁੰਚੀਆਂ ਹਨ, ਸਰਕਾਰੀ ਸਕੂਲਾਂ ਦਾ ਅਧੁਨਿਕੀਕਰਨ ਕੀਤਾ ਜਾ ਰਿਹਾ ਹੈ। ਪਿੰਡਾਂ ਵਿੱਚ ਸੜਕਾਂ ਦਾ ਮਜਬੂਤ ਨੈਟਵਰਕ ਅਤੇ ਹਰ ਘਰ, ਹਰ ਵਿਅਕਤੀ ਤੱਕ ਸਾਫ ਪੀਣ ਵਾਲਾ ਪਾਣੀ ਪਹੁੰਚਾਉਣ ਲਈ 67 ਪਿੰਡਾਂ ਦੀ ਜਲ ਸਪਲਾਈ ਯੋਜਨਾਂ ਤੋ ਇਲਾਵਾ ਡੂੰਗੇ ਟਿਊਬਵੈਲ ਲਗਾ ਕੇ ਪਾਣੀ ਪਹੁੰਚਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਰੁਜਗਾਰ ਦੇ ਅਵਸਰ ਦਿੱਤੇ ਹਨ, 29 ਹਜ਼ਾਰ ਨੌਜਵਾਨਾਂ ਨੂੰ ਰੁਜਗਾਰ ਉਪਲੱਬਧ ਕਰਵਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾ ਦਾ ਰੁੱਖ ਖੇਡ ਮੈਦਾਨਾ ਵੱਲ ਕੀਤਾ ਹੈ, ਖੇਡ ਮੈਦਾਨ, ਓਪਨ ਜਿੰਮ ਖੋਲ੍ਹੇ ਜਾ ਰਹੇ ਹਨ। 9 ਜੁਲਾਈ ਨੂੰ ਸ੍ਰੀ ਅਨੰਦਪੁਰ ਸਾਹਿਬ ਵਿੱਚ ਮੈਗਾ ਰੁਜਗਾਰ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਕਈ ਕੰਪਨੀਆਂ ਸ਼ਾਮਿਲ ਹੋ ਰਹੀਆਂ ਹਨ। ਉਨ੍ਹਾ ਨੇ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ 58 ਪ੍ਰਤੀਸ਼ਤ ਵੋਟਾਂ ਨਾਲ ਵਿਧਾਨ ਸਭਾ ਵਿੱਚ ਭੇਜਿਆਂ ਅਤੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਵਿਭਾਗ ਦੀ ਜਿੰਮੇਵਾਰੀ ਸੋਂਪੀ। ਉਨ੍ਹਾ ਨੇ ਕਿਹਾ ਕਿ ਪੂਰੀ ਮਿਹਨਤ ਲਗਨ ਨਾਲ ਕੰਮ ਕਰ ਰਹੇ ਹਾਂ, ਸਰਕਾਰ ਦਾ ਵਾਅਦਾ ਹੈ ਕਿ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਪ੍ਰਸਾਸ਼ਨ ਦਿੱਤਾ ਜਾਵੇਗਾ, ਜੋ ਸਰਕਾਰ ਦੀ ਪਾਰਦਰਸ਼ੀ ਕਾਰਗੁਜਾਰੀ ਨਾਲ ਸਹੀ ਸਿੱਧ ਹੋਇਆ ਹੈ। ਸ. ਬੈਸ ਨੇ ਕਿਹਾ ਵਧੇਰੇ ਬਿਜਲੀ ਖਪਤਕਾਰਾ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ, 300 ਯੂਨਿਟ ਪ੍ਰਤੀ ਮਹੀਨਾ ਭਾਵ ਹੀ ਹਰ ਬਿੱਲ ਸਾਈਕਲ ਵਿੱਚ 600 ਯੂਨਿਟ ਤੱਕ ਬਿਜਲੀ ਖਪਤ ਕਰਨ ਵਾਲੇ ਉਪਭੋਗਤਾ ਦਾ ਬਿਜਲੀ ਬਿੱਲ ਜੀਰੋ ਆ ਰਿਹਾ ਹੈ, ਇਹ ਆਮ ਲੋਕਾਂ ਲਈ ਬਹੁਤ ਵੱਡੀ ਰਾਹਤ ਹੈ। ਉਨ੍ਹਾਂ ਨੇ ਲੋਕਾਂ ਦੀਆਂ ਮੁਸਕਿਲਾ ਸੁਣੀਆਂ ਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਗੁਰਨਾਮ ਸਿੰਘ, ਹਰਮਿੰਦਰ ਸਿੰਘ, ਦਲਜੀਤ ਹਾਜੀਪੁਰ, ਪ੍ਰਧਾਨ ਸਿੰਗਾਰਾ ਸਿੰਘ, ਗੁਰਦੇਵ ਚੱਬਾ ਸਰਪੰਚ, ਭਗਤ ਰਾਮ, ਤਰਸੇਮ ਲਾਲ ਭੱਟੋਂ, ਬਿੱਟੂ, ਗੁਰਮੇਲ ਸਿੰਘ, ਸਿੰਦੂ ਬੇਲਾ ਧਿਆਨੀ, ਅਸ਼ਵਨੀ ਕੁਮਾਰ ਸਰਪੰਚ, ਰਜਿੰਦਰ ਕੁਮਾਰ ਸ਼ਰਮਾ, ਪਵਨ ਕੁਮਾਰ ਪੱਮੀ, ਸ਼ਿਵ ਕੁਮਾਰ, ਸੁਨੀਲ ਸੈਣੀ, ਸੰਜੂ ਮਜਾਰੀ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਵਿਸ਼ੇਸ ਸਨਮਾਨ ਕੀਤਾ। ਇਸ ਮੌਕੇ ਡਾ.ਸੰਜੀਵ ਗੌਤਮ, ਸੋਹਣ ਸਿੰਘ ਬੈਂਸ, ਰਾਕੇਸ਼ ਮਹਿਲਮਾ ਚੇਅਰਮੈਨ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਬਚਿੱਤਰ ਸਿੰਘ ਬੈਂਸ, ਬਿੱਲਾ ਮਹਿਲਮਾ, ਰੋਹਿਤ ਕਾਲੀਆ ਟਰੱਕ ਯੂਨੀਅਨ ਪ੍ਰਧਾਨ, ਜੱਗਾ ਬਹਿਲੂ, ਦਲਜੀਤ ਸਿੰਘ ਕਾਕਾ ਨਾਨਗਰਾ, ਸੁਭਾਸ ਪਲਾਸੀ ਹਾਜ਼ਰ ਸਨ। The post ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਪੇਂਡੂ ਵਿਕਾਸ ਅਤੇ ਸਿਹਤ ਸਹੂਲਤਾਂ ਦਾ ਫੰਡ ਰੋਕਣਾ ਮੰਦਭਾਗਾ: ਹਰਜੋਤ ਬੈਂਸ appeared first on TheUnmute.com - Punjabi News. Tags:
|
ਮੌਨਸੂਨ ਨੇ ਹਿਮਾਚਲ 'ਚ ਮਚਾਈ ਤਬਾਹੀ, ਪੰਜਾਬ ਸਮੇਤ 25 ਸੂਬਿਆਂ 'ਚ ਭਾਰੀ ਬਾਰਿਸ਼ ਦਾ ਅਲਰਟ Monday 26 June 2023 12:31 PM UTC+00 | Tags: breaking-news flood-news heavy-rain heavy-rain-alert himachal-pradesh himachal-weather latest-news madhya-pradesh news nhews punjab-weather rain ਚੰਡੀਗੜ੍ਹ 26 ਜੂਨ 2023: ਮੌਸਮ ਵਿਭਾਗ ਨੇ ਸੋਮਵਾਰ ਨੂੰ ਅਗਲੇ 48 ਘੰਟਿਆਂ ‘ਚ ਮੱਧ ਪ੍ਰਦੇਸ਼ ਸਮੇਤ 25 ਸੂਬਿਆਂ ‘ਚ ਭਾਰੀ ਬਾਰਿਸ਼ (Heavy Rain) ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਬਾਰਿਸ਼ ਕਾਰਨ ਮੰਡੀ ਜ਼ਿਲ੍ਹੇ ਵਿੱਚ ਪਿਛਲੇ 20 ਘੰਟਿਆਂ ਵਿੱਚ ਜ਼ਮੀਨ ਖਿਸਕਣ ਦੀ ਦੂਜੀ ਘਟਨਾ ਵਾਪਰੀ ਹੈ। ਇਸ ਕਾਰਨ 2 ਨੈਸ਼ਨਲ ਹਾਈਵੇ ਸਮੇਤ 380 ਸੜਕਾਂ ਬੰਦ ਹੋਣ ਦੀ ਖ਼ਬਰ ਹੈ | ਚੰਡੀਗੜ੍ਹ-ਮਨਾਲੀ NH-21 ਪਿਛਲੇ 20 ਘੰਟਿਆਂ ਲਈ ਬੰਦ ਪਿਆ ਹੈ। ਇਸ ਮਾਰਗ 'ਤੇ 10 ਕਿਲੋਮੀਟਰ ਲੰਬਾ ਜਾਮ ਲੱਗਾ ਹੋਇਆ ਹੈ। ਸੱਤ ਮੀਲ ਨੇੜੇ ਸੋਮਵਾਰ ਨੂੰ ਇਕ ਹੋਰ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਅਜਿਹੇ ‘ਚ ਅੱਜ ਹਾਈਵੇਅ ਦੇ ਬਹਾਲ ਹੋਣ ਦੀ ਸੰਭਾਵਨਾ ਘੱਟ ਹੈ। ਹਾਈਵੇਅ ਬੰਦ ਹੋਣ ਕਾਰਨ ਮੰਡੀ, ਪੰਡੋਹ ਅਤੇ ਨਾਗਚਲਾ ਵਿੱਚ ਲੰਮਾ ਜਾਮ ਲੱਗ ਗਿਆ। ਸੈਂਕੜੇ ਵਾਹਨ ਜਾਮ ਵਿੱਚ ਫਸ ਗਏ ਹਨ। ਇਸ ਦੇ ਨਾਲ ਹੀ ਉਤਰਾਖੰਡ ‘ਚ ਭਾਰੀ ਬਾਰਿਸ਼ ਕਾਰਨ ਬਦਰੀਨਾਥ ਹਾਈਵੇਅ ਪਾਣੀ ‘ਚ ਰੁੜ੍ਹ ਗਿਆ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਸ੍ਰੀ ਕੇਦਾਰਨਾਥ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਇਨ੍ਹਾਂ 25 ਸੂਬਿਆਂ ਵਿੱਚ ਭਾਰੀ ਬਾਰਿਸ਼ (Heavy Rain) ਦੀ ਭਵਿੱਖਬਾਣੀਮੌਸਮ ਵਿਭਾਗ ਅਨੁਸਾਰ ਝਾਰਖੰਡ, ਹਿਮਾਚਲ, ਉੱਤਰਾਖੰਡ, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼, ਕੋਂਕਣ-ਗੋਆ, ਛੱਤੀਸਗੜ੍ਹ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਅਰੁਣਾਚਲ ਪ੍ਰਦੇਸ਼, ਉੜੀਸਾ, ਪੱਛਮੀ ਬੰਗਾਲ, ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ, ਦਿੱਲੀ, ਪੂਰਬੀ ਰਾਜਸਥਾਨ, ਗੁਜਰਾਤ, ਮੱਧ ਮਹਾਰਾਸ਼ਟਰ, ਵਿਦਰਭ, ਤੱਟਵਰਤੀ ਕਰਨਾਟਕ ਅਤੇ ਕੇਰਲ ਵਿੱਚ ਅੱਜ ਅਤੇ ਕੱਲ੍ਹ ਦੋ ਦਿਨਾਂ ਤੱਕ ਭਾਰੀ ਬਾਰਿਸ਼ ਪੈ ਸਕਦੀ ਹੈ। ਬੀਤੇ ਦਿਨ ਦੇਸ਼ ਭਰ ‘ਚ ਬਾਰਿਸ਼ ਕਾਰਨ 6 ਸੂਬਿਆਂ ‘ਚ 22 ਜਣਿਆਂ ਦੀ ਜਾਨ ਚਲੀ ਗਈ ਹੈ। ਹਿਮਾਚਲ ‘ਚ ਹੜ੍ਹ ਕਾਰਨ 6 ਜਣਿਆਂ ਦੀ ਮੌਤ ਹੋ ਗਈ ਹੈ, ਜਦਕਿ 10 ਜਣੇ ਜ਼ਖਮੀ ਹੋਏ ਹਨ। ਇਸ ਦੇ ਨਾਲ ਹੀ ਰਾਜਸਥਾਨ ‘ਚ ਅਸਮਾਨੀ ਬਿਜਲੀ ਡਿੱਗਣ ਦੀਆਂ ਵੱਖ-ਵੱਖ ਘਟਨਾਵਾਂ ‘ਚ 4 ਜਣਿਆਂ ਦੀ ਮੌਤ ਦੀ ਖ਼ਬਰ ਹੈ | ਇਸਦੇ ਨਾਲ ਮੁੰਬਈ ਵਿੱਚ ਦੋ ਇਮਾਰਤਾਂ ਦੇ ਕੁਝ ਹਿੱਸੇ ਡਿੱਗਣ ਨਾਲ ਛੇ ਦੀ ਮੌਤ ਹੋ ਗਈ, ਜਦੋਂ ਕਿ ਦਿੱਲੀ ਰੇਲਵੇ ਸਟੇਸ਼ਨ ‘ਤੇ ਬਿਜਲੀ ਦੇ ਖੰਭੇ ਨਾਲ ਕਰੰਟ ਲੱਗਣ ਨਾਲ ਇੱਕ ਔਰਤ ਦੀ ਮੌਤ ਹੋ ਗਈ। The post ਮੌਨਸੂਨ ਨੇ ਹਿਮਾਚਲ ‘ਚ ਮਚਾਈ ਤਬਾਹੀ, ਪੰਜਾਬ ਸਮੇਤ 25 ਸੂਬਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ appeared first on TheUnmute.com - Punjabi News. Tags:
|
28 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਰਿਵਾਇਤ ਅਨੁਸਾਰ ਗੁਰਮਤਾ ਸੋਧਿਆ ਜਾਵੇਗਾ Monday 26 June 2023 12:40 PM UTC+00 | Tags: breaking-news gurmata news panthak-tradition punjab-sikh punjab-sikh-organizations ਸ੍ਰੀ ਅਨੰਦਪੁਰ ਸਾਹਿਬ, 26 ਜੂਨ 2023: ਗੁਰੂ ਖਾਲਸਾ ਪੰਥ ਦੀ ਗੁਰਮਤਾ ਸੋਧਣ ਦੀ ਪੰਥਕ ਰਿਵਾਇਤ ਵੱਲ ਪਰਤਣ ਦੇ ਇਕ ਸੰਜੀਦਾ ਉਪਰਾਲੇ ਤਹਿਤ ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਵੱਲੋਂ ਮੀਰੀ ਪੀਰੀ ਦਿਵਸ ਉੱਤੇ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਵਿਚ ਸ਼ਮੂਲੀਅਤ ਲਈ ਸਿੱਖ ਸੰਪਰਦਾਵਾਂ, ਸੰਸਥਾਵਾਂ ਤੇ ਜਥਿਆਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਇਕੱਤਰਤਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੌੜਾ ਤੇ ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਕਿਹਾ ਕਿ ਖਾਲਸਾ ਪੰਥ ਦੀਆਂ ਸਿਰਮੌਰ ਸੰਸਥਾਵਾਂ ਦੀ ਸੇਵਾ-ਸੰਭਾਲ ਦਾ ਪ੍ਰਬੰਧ ਹੁਣ ਬਿਲਕੁਲ ਹੀ ਗੈਰ-ਪੰਥਕ ਲੀਹਾਂ ਉੱਤੇ ਚਲਾ ਗਿਆ ਹੈ, ਜਿਸ ਨੂੰ ਦਰੁਸਤ ਕਰਨ ਲਈ ਸੁਹਿਰਦ ਸਿੱਖਾਂ ਨੂੰ ਆਪਸੀ ਵਿਚਾਰ ਕਰਕੇ ਪੰਥਕ ਰਿਵਾਇਤਾਂ ਨੂੰ ਮੁੜ-ਬਹਾਲ ਕਰਨ ਦੀ ਲੋੜ ਹੈ। ਭਾਈ ਦਲਜੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਸਾਂਝੇ ਰੂਪ ਵਿਚ ਇਹ ਉਪਰਾਲਾ ਕੀਤਾ ਜਾ ਰਿਹਾ ਹੈ ਕਿ ਸਾਂਝਾ ਫੈਸਲਾ ਲੈਣ ਦੀ ਪੰਥਕ ਜੁਗਤ ਗੁਰਮਤਾ ਮੁੜ ਬਹਾਲ ਕੀਤਾ ਜਾਵੇ ਤਾਂ ਕਿ ਸਿੱਖ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਪੰਜ ਸਿੰਘਾਂ ਦੀ ਅਗਵਾਈ ਵਿਚ ਅਹਿਮ ਮਸਲਿਆਂ ਉੱਤੇ ਨਿਰਣੇ ਕਰ ਸਕਣ। ਉਹਨਾ ਕਿਹਾ ਕਿ 28 ਜੂਨ ਨੂੰ ਮੀਰੀ ਪੀਰੀ ਦਿਵਸ ਉੱਤੇ ਅਨੰਦਪੁਰ ਸਾਹਿਬ ਵਿਖੇ ਪੰਜ ਪਿਆਰਾ ਖੰਡਾ ਪਾਰਕ ਦੇ ਨੇੜੇ ਵਿਸ਼ਵ ਸਿੱਖ ਇਕੱਤਰਤਾ ਕੀਤੀ ਜਾ ਰਹੀ ਹੈ | ਜਿਸ ਵਿਚ ਸਿੱਖ ਸੰਪਰਦਾਵਾਂ, ਸੰਸਥਾਵਾਂ ਤੇ ਜਥਿਆਂ ਦੇ ਨੁਮਾਇੰਦੇ ਗੁਰਮਤਾ ਵਿਧੀ ਰਾਹੀਂ ਸਾਂਝਾ ਫੈਸਲਾ ਲੈਣਗੇ। ਉਹਨਾ ਕਿਹਾ ਕਿ ਅਸੀਂ ਬੜੇ ਲੰਮੇ ਸਮੇਂ ਤੋਂ ਆਪਣੀ ਰਿਵਾਇਤ ਵੱਲ ਪਿੱਠ ਕੀਤੀ ਹੋਈ ਸੀ, ਜਿਸ ਕਰਕੇ ਸਿੱਖਾਂ ਨੂੰ ਖੁਆਰੀਆਂ ਝੱਲਣੀਆਂ ਪੈ ਰਹੀਆਂ ਹਨ। ਅੱਜ ਲੋੜ ਹੈ ਕਿ ਗੁਰਮਤਾ ਵਿਧੀ ਰਾਹੀਂ ਸਾਂਝੇ ਫੈਸਲੇ ਲਏ ਜਾਣ ਅਤੇ ਪੰਚ ਪ੍ਰਧਾਨੀ ਵਾਲੀ ਸਾਂਝੀ ਅਗਵਾਈ ਚੁਣੀ ਜਾਵੇ। ਇਸ ਮੌਕੇ ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਸਤਨਾਮ ਸਿੰਘ ਝੰਜੀਆਂ ਅਤੇ ਭਾਈ ਤਰਲੋਚਨ ਸਿੰਘ ਵੀ ਹਾਜ਼ਰ ਸਨ। The post 28 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਰਿਵਾਇਤ ਅਨੁਸਾਰ ਗੁਰਮਤਾ ਸੋਧਿਆ ਜਾਵੇਗਾ appeared first on TheUnmute.com - Punjabi News. Tags:
|
ਦਾਦੇ-ਪੋਤੇ ਦੀਆ ਲਾਸ਼ਾਂ ਦਾ ਗਮਗੀਨ ਮਾਹੌਲ 'ਚ ਇੱਕਠਿਆਂ ਦਾ ਕੀਤਾ ਅੰਤਿਮ ਸਸਕਾਰ Monday 26 June 2023 12:56 PM UTC+00 | Tags: breaking-news fatiabad grandfather-and-grandson latest-news news tarn-taran the-unmute-breaking-news veimpui-village ਤਰਨ ਤਾਰਨ, 26 ਜੂਨ 2023: ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਵੇਈਂਪੁਈ ਦੇ ਨੌਜਵਾਨ ਦਵਿੰਦਰ ਸਿੰਘ ਜੋ ਕੇ ਬੀਤੇ ਦਿਨ ਆਪਣੀ ਦਵਾਈ ਲੈਣ ਘਰੋਂ ਫਤਿਆਬਾਦ ਗਿਆ ਸੀ ਪਰੰਤੂ ਇਸ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਲਾਸ਼ ਬਰਾਮਦ ਹੋਈ, ਇਸਤੋਂ ਬਾਅਦ ਜਦੋਂ ਘਰ ਵਿੱਚ ਪਤਾ ਲੱਗਾ ਤਾਂ ਸਦਮੇ ਵਿਚ ਦਾਦੇ ਵੱਲੋਂ ਵੀ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ ਸੀ ਜਿਸ ਤੋਂ ਬਾਅਦ ਦੋਵਾਂ ਦਾਦੇ-ਪੋਤੇ ਦੀਆ ਦੀਆਂ ਲਾਸ਼ਾਂ ਨੂੰ ਸੜਕ ਤੇ ਰੱਖ ਕੇ ਪਰਿਵਾਰ ਅਤੇ ਜਥੇਬੰਦੀਆਂ ਦੇ ਆਗੂਆਂ ਵੱਲੋਂ ਧਰਨਾ ਲਗਾ ਦਿੱਤਾ ਗਿਆ ਸੀ, ਅੱਜ ਦੁਪਹਿਰ ਸਮੇਂ ਪਰਿਵਾਰਕ ਮੈਂਬਰਾਂ ਦੀ ਪੁਲਿਸ ਪ੍ਰਸ਼ਾਸਨ ਦੇ ਆਪਸੀ ਸਹਿਮਤੀ ਨਾਲ ਦਾਦੇ-ਪੋਤੇ ਦਾ ਪਿੰਡ ਵੇਈਂਪੁਈ ਦੇ ਸ਼ਮਸ਼ਾਨਘਾਟ ਵਿਖੇ ਗਮਗੀਨ ਮਾਹੌਲ ਵਿਚ ਇੱਕਠਿਆਂ ਦਾ ਸਸਕਾਰ ਕਰ ਦਿੱਤਾ ਗਿਆ | The post ਦਾਦੇ-ਪੋਤੇ ਦੀਆ ਲਾਸ਼ਾਂ ਦਾ ਗਮਗੀਨ ਮਾਹੌਲ ‘ਚ ਇੱਕਠਿਆਂ ਦਾ ਕੀਤਾ ਅੰਤਿਮ ਸਸਕਾਰ appeared first on TheUnmute.com - Punjabi News. Tags:
|
1993 ਬੈਚ ਦੇ IAS ਅਧਿਕਾਰੀ ਅਨੁਰਾਗ ਵਰਮਾ ਪਹਿਲੀ ਜੁਲਾਈ ਨੂੰ ਸੰਭਾਲਣਗੇ ਮੁੱਖ ਸਕੱਤਰ ਪੰਜਾਬ ਦਾ ਅਹੁਦਾ Monday 26 June 2023 01:03 PM UTC+00 | Tags: anurag-verma breaking-news chief-secretary-anurag-verma ias-officer-anurag-verma latest-news new news punjab-government the-unmute-breaking-news the-unmute-latest-news the-unmute-punjabi-news ਚੰਡੀਗੜ੍ਹ, 26 ਜੂਨ 2023: ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਹੁਕਮਾਂ ਤਹਿਤ 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਅਨੁਰਾਗ ਵਰਮਾ (Anurag Verma) ਸੂਬੇ ਦੇ ਨਵੇਂ ਮੁੱਖ ਸਕੱਤਰ ਹੋਣਗੇ। ਉਹ ਪਹਿਲੀ ਜੁਲਾਈ, 2023 ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਣਗੇ। ਵਰਮਾ ਮੌਜੂਦਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਥਾਂ ਲੈਣਗੇ ਜੋ 30 ਜੂਨ 2023 ਨੂੰ ਸੇਵਾ ਮੁਕਤ ਹੋ ਰਹੇ ਹਨ। ਅਨੁਰਾਗ ਵਰਮਾ ਮੌਜੂਦਾ ਸਮੇਂ ਵਧੀਕ ਮੁੱਖ ਸਕੱਤਰ ਗ੍ਰਹਿ, ਉਦਯੋਗ ਤੇ ਕਾਮਰਸ, ਕਾਨੂੰਨੀ ਤੇ ਵਿਧਾਨਕ ਮਾਮਲੇ, ਸੂਚਨਾ ਤਕਨਾਲੋਜੀ ਅਤੇ ਨਿਵੇਸ਼ ਪ੍ਰੋਤਸਾਹਨ ਹਨ। ਨਵੇਂ ਆਦੇਸ਼ਾਂ ਮੁਤਾਬਕ ਵਰਮਾ ਕੋਲ ਮੁੱਖ ਸਕੱਤਰ ਤੋਂ ਇਲਾਵਾ ਪ੍ਰਮੁੱਖ ਸਕੱਤਰ ਪ੍ਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਰਹੇਗਾ। ਪਟਿਆਲਾ ਵਿਖੇ ਅਧਿਆਪਕ ਪਰਿਵਾਰ ਵਿੱਚ ਜਨਮੇ ਅਨੁਰਾਗ ਵਰਮਾ (Anurag Verma) ਦੇ ਪਿਤਾ ਕੈਮਿਸਟਰੀ ਦੇ ਪ੍ਰੋਫੈਸਰ ਅਤੇ ਮਾਤਾ ਅੰਗਰੇਜ਼ੀ ਅਧਿਆਪਕਾ ਰਹੇ ਹਨ। ਉਨ੍ਹਾਂ ਦਾ ਜੱਦੀ ਪਿੰਡ ਪਟਿਆਲਾ ਜ਼ਿਲੇ ਵਿੱਚ ਚਲੈਲਾ ਹੈ। ਥਾਪਰ ਕਾਲਜ ਪਟਿਆਲਾ ਤੋਂ ਇਲੈਕਟ੍ਰਾਨਿਕਸ ਤੇ ਕਮਿਊਨੀਕੇਸ਼ਨ ਦੀ ਇੰਜੀਨਅਰਿੰਗ ਦੀ ਡਿਗਰੀ ਦੇ ਗੋਲਡ ਮੈਡਲਿਸਟ ਵਰਮਾ 1993 ਵਿੱਚ ਭਾਰਤੀ ਪ੍ਰਸ਼ਾਸਿਨਕ ਸੇਵਾਵਾਂ (ਆਈ.ਏ.ਐਸ.) ਦੀ ਪ੍ਰੀਖਿਆ ਵਿੱਚ ਦੇਸ਼ ਭਰ ਵਿੱਚੋਂ ਸੱਤਵੇਂ ਸਥਾਨ ਉਤੇ ਆਏ ਸਨ। ਵਿਸ਼ੇਸ਼ ਸਕੱਤਰ ਮਾਲ ਵਜੋਂ ਸੂਬੇ ਵਿੱਚ ਮਾਲ ਰਿਕਾਰਡ ਦੇ ਕੰਪਿਊਟਰੀਕਰਨ ਅਤੇ ਫਰਦ ਕੇਂਦਰਾਂ ਦੀ ਸ਼ੁਰੂਆਤ ਦੀ ਨਿਵੇਕਲੀ ਪਹਿਲ ਕੀਤੀ। ਆਬਕਾਰੀ ਤੇ ਕਰ ਕਮਿਸ਼ਨਰ ਦੇ ਅਹੁਦੇ ਉਤੇ ਰਹਿੰਦਿਆਂ ਆਪਣੀ ਕਾਰਜ ਕੁਸ਼ਲਤਾ ਸਦਕਾ ਮਾਲੀਆ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਲੋਕਾਂ ਲਈ ਕਰ ਭਰਨ ਦੀ ਗੁੰਝਲਦਾਰ ਪ੍ਰਕਿਰਿਆ ਨੂੰ ਸੁਖਾਲਾ ਤੇ ਪਾਰਦਰਸ਼ੀ ਬਣਾਇਆ। ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਰਹਿੰਦਿਆਂ ਜਿੱਥੇ ਮਗਨਰੇਗਾ ਸਕੀਮ ਨੂੰ ਜ਼ਮੀਨੀ ਪੱਧਰ ਉਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਉਥੇ ਸੂਬੇ ਦੇ 1000 ਤੋਂ ਵੱਧ ਪਿੰਡਾਂ ਵਿੱਚ ਖੇਡ ਮੈਦਾਨ ਤੇ ਖੇਡ ਪਾਰਕ ਉਸਾਰ ਕੇ ਸਿਹਤਮੰਦ ਮਾਹੌਲ ਸਿਰਜਿਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਆਪਣੀ ਲਗਨ, ਮਿਹਨਤ ਅਤੇ ਦ੍ਰਿੜਤਾ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਉਂਦਿਆਂ ਅਨੁਰਾਗ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਉਤੇ ਲਾਗੂ ਕਰਨਾ ਪ੍ਰਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਬਿਹਤਰ ਕੰਮਾਂ ਦੇ ਨਾਲ ਸੂਬਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਪਾਰਦਰਸ਼ੀ ਤੇ ਬਿਹਤਰ ਨਾਗਰਿਕ ਸੇਵਾਵਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਜਾਰੀ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਸੂਬਾ ਸਰਕਾਰ ਦੇ ਸਰਵਪੱਖੀ ਵਿਕਾਸ ਦੇ ਏਜੰਡੇ ਨੂੰ ਲਾਗੂ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਉਤੇ ਲੋਕਾਂ ਦੀਆਂ ਰੋਜ਼ਮਰਾਂ ਦੀਆਂ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਢੁੱਕਵੀਂ ਵਿਵਸਥਾ ਹੋਰ ਵੀ ਕਾਰਗਾਰ ਢੰਗ ਨਾਲ ਲਾਗੂ ਕੀਤੀ ਜਾਵੇਗੀ। The post 1993 ਬੈਚ ਦੇ IAS ਅਧਿਕਾਰੀ ਅਨੁਰਾਗ ਵਰਮਾ ਪਹਿਲੀ ਜੁਲਾਈ ਨੂੰ ਸੰਭਾਲਣਗੇ ਮੁੱਖ ਸਕੱਤਰ ਪੰਜਾਬ ਦਾ ਅਹੁਦਾ appeared first on TheUnmute.com - Punjabi News. Tags:
|
CM ਭਗਵੰਤ ਮਾਨ ਵੱਲੋਂ ਪੇਂਡੂ ਖੇਤਰ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ 'ਪਿੰਡ-ਸਰਕਾਰ ਮਿਲਣੀ' ਕਰਵਾਉਣ ਦਾ ਐਲਾਨ Monday 26 June 2023 01:18 PM UTC+00 | Tags: breaking-news cm-bhagwant-mann development-of-villages holistic-development-of-villages latest-news news pind-sarkar-milnis punjab-government punjab-news the-unmute-breaking-news the-unmute-news ਚੰਡੀਗੜ੍ਹ, 26 ਜੂਨ 2023: ਸੂਬੇ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ 'ਕਿਸਾਨ-ਸਰਕਾਰ ਮਿਲਣੀ' (Pind-Sarkar Milnis) ਦੀ ਤਰਜ਼ ਉਤੇ 'ਪਿੰਡ-ਸਰਕਾਰ ਮਿਲਣੀ' ਕਰਵਾਈ ਜਾਵੇਗੀ ਜਿਸ ਵਿਚ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਵਿਚ ਭਾਈਵਾਲ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸੁਝਾਅ ਹਾਸਲ ਕੀਤੇ ਜਾ ਸਕਣ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਪਿੰਡ-ਸਰਕਾਰ ਮਿਲਣੀ' ਜ਼ਿਲ੍ਹਾ ਪੱਧਰ ਉਤੇ ਕਰਵਾਈ ਜਾਵੇਗੀ ਜਿੱਥੇ ਪੰਚਾਇਤਾਂ ਅਧਿਕਾਰੀਆਂ ਨੂੰ ਪਿੰਡਾਂ ਦੇ ਵਿਕਾਸ ਲਈ ਦਰਪੇਸ਼ ਮੁਸ਼ਕਲਾਂ ਬਾਰੇ ਜਾਣੂੰ ਕਰਵਾਉਣਗੀਆਂ। ਮੁੱਖ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ 'ਪਿੰਡ-ਸਰਕਾਰ ਮਿਲਣੀਆਂ' ਲਈ ਢੁਕਵੇਂ ਪ੍ਰਬੰਧ ਕਰਨ ਲਈ ਆਖਿਆ ਤਾਂ ਕਿ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੀ ਗੱਲ ਰੱਖਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਭਗਵੰਤ ਮਾਨ ਨੇ ਕਿਹਾ ਕਿ ਇਹ ਮਿਲਣੀਆਂ (Pind-Sarkar Milnis) ਮਾਲਵਾ ਖਿੱਤੇ ਵਿਚ ਦੋ ਦਿਨ ਜਦਕਿ ਦੋਆਬੇ ਤੇ ਮਾਝੇ ਵਿਚ ਇਕ-ਇਕ ਦਿਨ ਕਰਵਾਈਆਂ ਜਾਣਗੀਆਂ ਕਿਉਂ ਜੋ ਸੂਬੇ ਦੇ 60 ਫੀਸਦੀ ਪਿੰਡ ਮਾਲਵੇ ਖੇਤਰ ਵਿਚ ਪੈਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਅਕਸਰ ਦੇਖਿਆ ਗਿਆ ਕਿ ਪੰਚਾਇਤਾਂ ਕਈ ਵਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਪੱਧਰ ਉਤੇ ਹੱਲ ਹੋਣ ਵਾਲੇ ਛੋਟੇ-ਛੋਟੇ ਮਸਲੇ ਵੀ ਸਬੰਧਤ ਅਧਿਕਾਰੀਆਂ ਤੱਕ ਨਹੀਂ ਪਹੁੰਚਾ ਸਕਦੀਆਂ ਜਿਸ ਨਾਲ ਲੋਕਾਂ ਨੂੰ ਮੁਸ਼ਕਲਾ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ ਕਈ ਪੰਚਾਇਤਾਂ ਨੇ ਨਿਵੇਕਲੇ ਪ੍ਰਾਜੈਕਟ ਲਾਗੂ ਕਰਕ ਆਪੋ-ਆਪਣੇ ਪਿੰਡਾਂ ਨੂੰ ਮਾਡਰਨ ਪਿੰਡਾਂ ਵਜੋਂ ਵਿਕਸਤ ਕੀਤਾ ਹੈ ਜਿਸ ਨਾਲ ਇਨ੍ਹਾਂ ਪੰਚਾਇਤਾਂ ਪਾਸੋਂ ਸੁਝਾਅ ਵੀ ਲਏ ਜਾਣਗੇ। ਇਸੇ ਕਰਕੇ ਸੂਬੇ ਵਿਚ ਪਿੰਡ-ਸਰਕਾਰ ਮਿਲਣੀਆਂ ਕਰਵਾਉਣ ਦਾ ਫੈਸਲਾ ਲਿਆ ਹੈ। ਸੂਬੇ ਵਿਚ 'ਕਿਸਾਨ-ਸਰਕਾਰ ਮਿਲਣੀ' ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਿਲਣੀਆਂ ਵਿਚ ਉਨ੍ਹਾਂ ਨੇ ਖੁਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਜਾ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਨਹਿਰੀ ਪਾਣੀ ਸਮੇਂ ਸਿਰ ਛੱਡਣ, ਝੋਨੇ ਦੀ ਬਿਜਾਈ ਆਦਿ ਬਾਰੇ ਸੁਝਾਅ ਵੀ ਦਿੱਤੇ ਸਨ ਜਿਸ ਦੇ ਮੁਤਾਬਕ ਸਰਕਾਰ ਨੇ ਸੂਬਾ ਭਰ ਵਿਚ ਇਸ ਵਾਰ ਨਹਿਰੀ ਪਾਣੀ ਦੀ ਕਮੀ ਨਹੀਂ ਆਉਣ ਦਿੱਤੀ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਤੇ ਹੋਰ ਅਧਿਕਾਰੀ ਹਾਜ਼ਰ ਸਨ। The post CM ਭਗਵੰਤ ਮਾਨ ਵੱਲੋਂ ਪੇਂਡੂ ਖੇਤਰ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ 'ਪਿੰਡ-ਸਰਕਾਰ ਮਿਲਣੀ’ ਕਰਵਾਉਣ ਦਾ ਐਲਾਨ appeared first on TheUnmute.com - Punjabi News. Tags:
|
ਦਿੱਲੀ 'ਚ ਮਹਿੰਗੀ ਹੋਵੇਗੀ ਬਿਜਲੀ, ਮੰਤਰੀ ਆਤਿਸ਼ੀ ਨੇ ਕਿਹਾ- ਜ਼ੀਰੋ ਬਿੱਲ ਵਾਲੇ ਲਾਭਪਾਤਰੀ ਚਿੰਤਾ ਨਾ ਕਰਨ Monday 26 June 2023 01:35 PM UTC+00 | Tags: aam-aadmi-party arvind-kejriwal breaking-news delhi-electricity-regulatory-commission delhi-government derc electricity electricity-bill electricity-in-delhi electricity-tariffs latest-news minister-atishi news ਚੰਡੀਗੜ੍ਹ, 26 ਜੂਨ 2023: ਦਿੱਲੀ ‘ਚ ਬਿਜਲੀ (Electricity) ਮਹਿੰਗੀ ਹੋਣ ਜਾ ਰਹੀ ਹੈ। ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ (DERC) ਨੇ ਪਾਵਰ ਪਰਚੇਜ਼ ਐਗਰੀਮੈਂਟ ਕੌਸਟ (PPAC) ਰਾਹੀਂ ਬਿਜਲੀ ਦਰਾਂ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਤੋਂ ਬਾਅਦ ਦਿੱਲੀ ਦੇ ਮੰਤਰੀ ਆਤਿਸ਼ੀ ਨੇ ਇਸ ਦੇ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਉਨ੍ਹਾਂ ਦੇ ਬਿੱਲ ਜ਼ੀਰੋ ਆਉਂਦੇ ਰਹਿਣਗੇ। | ਦਿੱਲੀ ਦੇ ਊਰਜਾ ਮੰਤਰੀ ਆਤਿਸ਼ੀ ਨੇ ਕਿਹਾ ਕਿ ਬਿਜਲੀ (Electricity) ਦੀਆਂ ਵਧਦੀਆਂ ਕੀਮਤਾਂ ਲਈ ਕੇਂਦਰ ਦੀ ਮੋਦੀ ਸਰਕਾਰ ਜ਼ਿੰਮੇਵਾਰ ਹੈ। ਬੀ.ਐੱਸ.ਈ.ਐੱਸ. ਦੀ ਅਰਜ਼ੀ ਨੂੰ ਮਨਜ਼ੂਰੀ ਦਿੰਦੇ ਹੋਏ ਬਿਜਲੀ ਖਰੀਦ ਸਮਝੌਤੇ ਦੇ ਆਧਾਰ ‘ਤੇ ਦਰਾਂ ‘ਚ 10 ਫੀਸਦੀ ਵਾਧਾ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਬਿਜਲੀ ਦੇ ਬਿੱਲ ਵਧਣ ਅਤੇ ਕੋਲੇ ਦੀਆਂ ਕੀਮਤਾਂ ਵਿੱਚ ਵਾਧੇ ਲਈ ਸਿਰਫ਼ ਕੇਂਦਰ ਸਰਕਾਰ ਦਾ ਹੀ ਜ਼ਿੰਮੇਵਾਰ ਹੈ। ਭਾਰਤ ਵਿੱਚ ਕੋਲੇ ਦੀ ਕੋਈ ਕਮੀ ਨਹੀਂ ਹੈ। ਫਿਰ ਕੋਲੇ ਦੀਆਂ ਕੀਮਤਾਂ ਕਿਉਂ ਵਧਾਈਆਂ ਗਈਆਂ ਹਨ। ਬਿਜਲੀ ਪੈਦਾ ਕਰਨ ਵਾਲੀਆਂ ਕੰਪਨੀਆਂ ‘ਤੇ ਮਹਿੰਗਾ ਕੋਲਾ ਖਰੀਦਣ ਦਾ ਦਬਾਅ ਕਿਉਂ ਬਣਾਇਆ ਜਾ ਰਿਹਾ ਹੈ। The post ਦਿੱਲੀ ‘ਚ ਮਹਿੰਗੀ ਹੋਵੇਗੀ ਬਿਜਲੀ, ਮੰਤਰੀ ਆਤਿਸ਼ੀ ਨੇ ਕਿਹਾ- ਜ਼ੀਰੋ ਬਿੱਲ ਵਾਲੇ ਲਾਭਪਾਤਰੀ ਚਿੰਤਾ ਨਾ ਕਰਨ appeared first on TheUnmute.com - Punjabi News. Tags:
|
ਰਾਜਪੁਰਾ 'ਚ ਅੰਬਾਂ ਤੋਂ ਸ਼ੁਰੂ ਹੋਈ ਲੜਾਈ ਨੇ ਇਕ ਵਿਅਕਤੀ ਦੀ ਲਈ ਜਾਨ, ਇਕ ਗੰਭੀਰ ਜ਼ਖਮੀ Monday 26 June 2023 01:50 PM UTC+00 | Tags: breaking-news murder-news news punjab-nws rajpura ਰਾਜਪੁਰਾ, 26 ਜੂਨ 2023: ਸਥਾਨਕ ਚਾਰਾ ਮੰਡੀ ਵਿੱਚ ਦੇਰ ਰਾਤ ਇੱਕ ਕੁਝ ਵਿਅਕਤੀਆਂ ਦੇ ਵੱਲੋਂ ਇੱਕ ਰੇਹੜੀ ਤੋਂ ਸਾਮਾਨ ਖਰੀਦਿਆ ਜਾਂਦਾ ਹੈ। ਇਸ ਦੌਰਾਨ ਇੱਕ ਮਾਮੂਲੀ ਬਹਿਸ ਹੋਣ ਤੋਂ ਬਾਅਦ ਲੜਾਈ ਇੰਨੀ ਵਧ ਗਈ ਕਿ 9 ਦੇ ਕਰੀਬ ਵਿਅਕਤੀਆਂ ਵੱਲੋਂ ਨੀਲ ਪੁਰ ਨਿਵਾਸੀ ਸਵਰਨ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਥਾਣਾ ਸਿਟੀ ਦੇ ਵਿੱਚ ਹਰਮਨਜੋਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਕੱਲ ਦੇਰ ਰਾਤ 10 :30 ਵਜੇ ਦੇ ਕਰੀਬ ਉਨ੍ਹਾਂ ਦੇ ਸਬਜੀ ਦੀ ਫੜੀ ਦੇ ਨਜ਼ਦੀਕ ਫਲ ਵਾਲੇ ਦੀ ਰੇੜੀ ਲੱਗੀ ਹੋਈ ਸੀ, ਜਿੱਥੇ ਹਰਮੁੱਖ ਸਿੰਘ ਪਿੰਡ ਢੀਂਡਸਾ ਗੁਰਮੀਤ ਸ਼ਰਮਾ ਤੋਂ ਫਲ ਖਰੀਦ ਰਿਹਾ ਸੀ ਅਤੇ ਫਿਰ ਉਥੇ ਉਸ ਨਾਲ ਝਗੜਾ ਕਰਨ ਲੱਗਾ ਤਾਂ ਅਸੀਂ ਉਹਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਉਸ ਵੱਲੋਂ ਸਾਡੇ ਨਾਲ ਵੀ ਝਗੜਾ ਸ਼ੁਰੂ ਕਰ ਦਿੱਤਾ ਅਤੇ ਫੋਨ ਕਰਕੇ ਕੁਝ ਵਿਅਕਤੀਆਂ ਨੂੰ ਬੁਲਾਇਆ | ਕੁਝ ਹੀ ਸਮੇਂ ਵਿੱਚ ਦੋ ਗੱਡੀਆਂ ਦੇ ਵਿੱਚ 9 ਦੇ ਕਰੀਬ ਕੁਝ ਵਿਅਕਤੀ ਸਵਾਰ ਹੋ ਕੇ ਆਉਂਦੇ ਹਨ ਅਤੇ ਉਥੇ ਕੁੱਟਮਾਰ ਕਰਨ ਲੱਗ ਜਾਂਦੇ ਹਨ ਅਤੇ ਅਸੀਂ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਜ਼ਿਆਦਾ ਵਿਅਕਤੀ ਹੋਣ ਕਾਰਨ ਅਸੀ ਆਪਣੇ ਫੁੱਫੜ ਸਵਰਨ ਸਿੰਘ ਨੂੰ ਵੀ ਮੌਕੇ ‘ਤੇ ਬੁਲਾਇਆ ਅਤੇ ਉਹਨਾਂ ਵੱਲੋਂ ਹਰਮੁੱਖ ਸਿੰਘ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਪਰ ਉਨ੍ਹਾਂ ਨੇ ਕਿਸੇ ਦੀ ਸੁਣੀ ਨਹੀਂ ਅਤੇ ਉਥੇ ਸਾਡੇ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ | ਉਨ੍ਹਾਂ ਦਾ ਕਹਿਣਾ ਹੈ ਕਿ ਵਿਅਕਤੀਆਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਅਤੇ ਡੰਡੇ ਫੜੇ ਹੋਏ ਸਨ, ਜਿਸ ਨਾਲ ਉਹਨਾਂ ਦੇ ਫੁਫੜ ਸਵਰਨ ਸਿੰਘ ਗੰਭੀਰ ਜ਼ਖਮੀ ਹੋ ਗਏ ਅਤੇ ਜ਼ਖ਼ਮੀਆਂ ਨੂੰ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ, ਪਰ ਰਸਤੇ ਵਿਚ ਜਾਂਦੇ ਹੋਏ ਉਨ੍ਹਾਂ ਦੇ ਫੁੱਫੜ ਸਵਰਨ ਸਿੰਘ ਦੀ ਮੌਤ ਹੋ ਗਈ। ਇਸਦੇ ਨਾਲ ਹੀ ਉਸ ਦਾ ਭਰਾ ਸੁਰਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਚੰਡੀਗੜ੍ਹ ਦੇ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਸਿਟੀ ਪੁਲਿਸ ਵੱਲੋਂ ਹਰਮਨਜੋਤ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਹਰਮੁੱਖ ਸਿੰਘ ਪਿੰਡ ਢੀਂਡਸਾ, ਸੰਦੀਪ ਸਿੰਘ ਵਿਕਾਸ ਨਗਰ,ਸੁਖਦੇਵ ਸਿੰਘ ਪਿੰਡ ਭਟੇੜੀ, ਕੰਵਲਜੀਤ ਸਿੰਘ ਪਿੰਡ ਸੈਦਖੇੜੀ, ਹਰਭਜਨ ਸਿੰਘ ਅਤੇ ਚਾਰ ਹੋਰ ਅਣਪਛਾਤਿਆਂ ਦੇ ਖਿਲਾਫ ਮੁਕੱਦਮਾ ਨੰਬਰ 175 ਅਤੇ ਆਈ.ਪੀ.ਸੀ ਦੀ ਧਾਰਾ 302,307,323,506,148,149 ਦੇ ਤਹਿਤ ਮਾਮਲਾ ਦਰਜ ਕਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। The post ਰਾਜਪੁਰਾ ‘ਚ ਅੰਬਾਂ ਤੋਂ ਸ਼ੁਰੂ ਹੋਈ ਲੜਾਈ ਨੇ ਇਕ ਵਿਅਕਤੀ ਦੀ ਲਈ ਜਾਨ, ਇਕ ਗੰਭੀਰ ਜ਼ਖਮੀ appeared first on TheUnmute.com - Punjabi News. Tags:
|
ਪਾਕਿਸਤਾਨੀ ਫੌਜ ਨੇ ਲੈਫਟੀਨੈਂਟ ਜਨਰਲ ਸਮੇਤ ਕਈ ਫੌਜੀ ਅਫਸਰਾਂ ਨੂੰ ਕੀਤਾ ਬਰਖ਼ਾਸਤ Monday 26 June 2023 01:59 PM UTC+00 | Tags: breaking-news lieutenant-general news pakistan-army ਚੰਡੀਗੜ੍ਹ, 26 ਜੂਨ 2023: ਪਾਕਿਸਤਾਨੀ ਫੌਜ (Pakistan Army) ਨੇ ਸੋਮਵਾਰ ਨੂੰ ਫੌਜ ਦੇ ਤਿੰਨ ਸੀਨੀਅਰ ਅਧਿਕਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਹੈ । ਬਰਖ਼ਾਸਤ ਕੀਤੇ ਗਏ ਅਫਸਰਾਂ ਵਿੱਚ ਇੱਕ ਤਿੰਨ ਸਿਤਾਰਾ ਅਧਿਕਾਰੀ ਅਤੇ ਇੱਕ ਲੈਫਟੀਨੈਂਟ ਜਨਰਲ ਸ਼ਾਮਲ ਹਨ। ਰਿਪੋਰਟ ਮੁਤਾਬਕ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ 9 ਮਈ ਨੂੰ ਹੋਏ ਹਿੰਸਕ ਪ੍ਰਦਰਸ਼ਨਾਂ ਦੌਰਾਨ ਫੌਜੀ ਟਿਕਾਣਿਆਂ ਦੀ ਸੁਰੱਖਿਆ ‘ਚ ਅਸਫਲ ਰਹਿਣ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਫੌਜੀ ਬੁਲਾਰੇ ਨੇ ਕਿਹਾ ਕਿ 9 ਮਈ ਦੀ ਹਿੰਸਾ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਸੰਵਿਧਾਨ ਅਤੇ ਕਾਨੂੰਨ ਦੇ ਤਹਿਤ ਸਜ਼ਾ ਦਿੱਤੀ ਜਾਵੇਗੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਤਿੰਨ ਮੇਜਰ ਜਨਰਲਾਂ ਅਤੇ ਸੱਤ ਬ੍ਰਿਗੇਡੀਅਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਫੌਜ (Pakistan Army) ਦੇ ਬੁਲਾਰੇ ਮੇਜਰ ਜਨਰਲ ਅਰਸ਼ਦ ਸ਼ਰੀਫ ਨੇ ਕਿਹਾ ਕਿ ਫੌਜ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਸਮਰਥਕਾਂ ਦੇ ਵਿਰੋਧ ਪ੍ਰਦਰਸ਼ਨਾਂ ਦੀ ਦੋ ਵਾਰ ਜਾਂਚ ਕੀਤੀ ਅਤੇ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਇੱਕ ਲੈਫਟੀਨੈਂਟ-ਜਨਰਲ ਸਮੇਤ ਤਿੰਨ ਅਧਿਕਾਰੀਆਂ ਨੂੰ ਹਟਾ ਦਿੱਤਾ ਗਿਆ ਹੈ ਅਤੇ ਤਿੰਨ ਮੇਜਰ ਜਨਰਲਾਂ ਅਤੇ ਸੱਤ ਬ੍ਰਿਗੇਡੀਅਰਾਂ ਸਮੇਤ ਹੋਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਪੂਰੀ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਜਾਂਚ ਮੇਜਰ ਜਨਰਲ ਰੈਂਕ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਦੱਸ ਦਈਏ ਕਿ 9 ਮਈ ਨੂੰ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਦੇ ਵਰਕਰਾਂ ਨੇ ਫੈਸਲਾਬਾਦ ਵਿੱਚ ਲਾਹੌਰ ਕੋਰ ਕਮਾਂਡਰ ਹਾਊਸ, ਮੀਆਂਵਾਲੀ ਏਅਰਬੇਸ ਅਤੇ ਆਈਐਸਆਈ ਦੀ ਇਮਾਰਤ ਸਮੇਤ 20 ਤੋਂ ਵੱਧ ਫੌਜੀ ਅਦਾਰਿਆਂ ਅਤੇ ਸਰਕਾਰੀ ਇਮਾਰਤਾਂ ਵਿੱਚ ਭੰਨਤੋੜ ਕੀਤੀ ਸੀ। ਵੱਡੀ ਗੱਲ ਇਹ ਸੀ ਕਿ ਰਾਵਲਪਿੰਡੀ ਸਥਿਤ ਫੌਜ ਦੇ ਹੈੱਡਕੁਆਰਟਰ (ਜੀ.ਐੱਚ.ਕਿਊ.) ‘ਤੇ ਵੀ ਪਹਿਲੀ ਵਾਰ ਭੀੜ ਨੇ ਹਮਲਾ ਕੀਤਾ ਸੀ। The post ਪਾਕਿਸਤਾਨੀ ਫੌਜ ਨੇ ਲੈਫਟੀਨੈਂਟ ਜਨਰਲ ਸਮੇਤ ਕਈ ਫੌਜੀ ਅਫਸਰਾਂ ਨੂੰ ਕੀਤਾ ਬਰਖ਼ਾਸਤ appeared first on TheUnmute.com - Punjabi News. Tags:
|
ਸਾਬਕਾ ਭਾਰਤੀ ਮਹਿਲਾ ਕ੍ਰਿਕਟਰ ਝੂਲਨ ਗੋਸਵਾਮੀ ਨੂੰ MCC ਵਿਸ਼ਵ ਕ੍ਰਿਕਟ ਕਮੇਟੀ 'ਚ ਕੀਤਾ ਸ਼ਾਮਲ Monday 26 June 2023 02:13 PM UTC+00 | Tags: breaking-news cricket-news eoin-morgan heather-knight icc jhulan-goswami jhulan-goswamis-contribution-to-cricket marylebone-cricket-club mcc news wcc world-cricket-committee. ਚੰਡੀਗੜ੍ਹ, 26 ਜੂਨ 2023: ਸਾਬਕਾ ਭਾਰਤੀ ਮਹਿਲਾ ਕ੍ਰਿਕਟਰ ਝੂਲਨ ਗੋਸਵਾਮੀ (Jhulan Goswami) ਨੂੰ MCC (Marylebone Cricket Club) ਦੀ ਵਿਸ਼ਵ ਕ੍ਰਿਕਟ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਇੰਗਲੈਂਡ ਦੀ ਮਹਿਲਾ ਕ੍ਰਿਕਟਰ ਹੀਥਰ ਨਾਈਟ ਅਤੇ ਪੁਰਸ਼ ਟੀਮ ਦੇ ਸਾਬਕਾ ਕਪਤਾਨ ਇਓਨ ਮੋਰਗਨ ਨੂੰ ਵੀ ਇਸ ਕਮੇਟੀ ਵਿੱਚ ਜਗ੍ਹਾ ਮਿਲੀ ਹੈ। ਇਨ੍ਹਾਂ ਦੋਵਾਂ ਨੇ ਆਪਣੀ ਕਪਤਾਨੀ ‘ਚ ਇੰਗਲੈਂਡ ਨੂੰ ਵਿਸ਼ਵ ਕੱਪ ਜਿਤਾਇਆ ਹੈ। ਤਿੰਨੋਂ ਕ੍ਰਿਕਟਰ ਲਾਰਡਸ ‘ਚ ਹੋਣ ਵਾਲੀ ਵਿਸ਼ਵ ਕ੍ਰਿਕਟ ਕਮੇਟੀ (WCC) ਦੀ ਬੈਠਕ ਤੋਂ ਪਹਿਲਾਂ ਕਮੇਟੀ ‘ਚ ਸ਼ਾਮਲ ਹੋ ਗਏ ਹਨ। ਇਸ ਬਾਰੇ ਅਧਿਕਾਰਤ ਜਾਣਕਾਰੀ ਸੋਮਵਾਰ ਨੂੰ MCC ਨੇ ਦਿੱਤੀ। ਤੁਹਾਨੂੰ ਦੱਸ ਦਈਏ ਕਿ ਇੰਗਲੈਂਡ ਦੇ ਸਾਬਕਾ ਕਪਤਾਨ ਐਲਿਸਟੇਅਰ ਕੁੱਕ ਨੇ ਆਪਣੇ ਪਿਛਲੇ ਕੁਝ ਸਾਲਾਂ ਦੇ ਪਹਿਲੇ ਦਰਜੇ ‘ਤੇ ਧਿਆਨ ਦੇਣ ਲਈ ਇਸ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ। ਕੀ ਹੈ MCC ਅਤੇ WCC ?ਐਮਸੀਸੀ ਕ੍ਰਿਕਟ ਦੇ ਨਿਯਮ ਬਣਾਉਂਦਾ ਹੈ ਅਤੇ ਸਮੇਂ-ਸਮੇਂ ‘ਤੇ ਬਦਲਾਅ ਵੀ ਕਰਦਾ ਹੈ। ਮੈਰੀਲੇਬੋਨ ਕ੍ਰਿਕਟ ਕਲੱਬ ਅੱਜ ਤੋਂ ਸਾਲ 1787 ਵਿੱਚ ਹੋਂਦ ਵਿੱਚ ਆਇਆ ਸੀ। ਇਸ ਦਾ ਮੁੱਖ ਦਫਤਰ ਇੰਗਲੈਂਡ ਦੇ ਲਾਰਡਸ ਮੈਦਾਨ ਵਿੱਚ ਹੈ। ਆਈਸੀਸੀ ਦੇ ਆਉਣ ਤੋਂ ਪਹਿਲਾਂ, ਕ੍ਰਿਕਟ ਸਿਰਫ ਐਮਸੀਸੀ ਦੇ ਨਿਯਮਾਂ ‘ਤੇ ਖੇਡੀ ਜਾਂਦੀ ਸੀ। ਆਈਸੀਸੀ ਅਜੇ ਵੀ ਐਮਸੀਸੀ ਦੇ ਨਿਯਮਾਂ ਦਾ ਪਾਲਣ ਕਰਦੀ ਹੈ। MCC ਅਜੇ ਵੀ ਕ੍ਰਿਕਟ ਦੇ ਨਿਯਮ ਬਣਾਉਂਦੀ ਹੈ, ਪਰ ਉਹ ਨਿਯਮ ICC ਕੋਲ ਹੀ ਗੁਜਰ ਕੇ ਜਾਂਦੇ ਹਨ। The post ਸਾਬਕਾ ਭਾਰਤੀ ਮਹਿਲਾ ਕ੍ਰਿਕਟਰ ਝੂਲਨ ਗੋਸਵਾਮੀ ਨੂੰ MCC ਵਿਸ਼ਵ ਕ੍ਰਿਕਟ ਕਮੇਟੀ ‘ਚ ਕੀਤਾ ਸ਼ਾਮਲ appeared first on TheUnmute.com - Punjabi News. Tags:
|
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਚਿਤਾਵਨੀ, ਕਿਹਾ-ਲੋੜ ਪਈ ਤਾਂ ਸਰਹੱਦ ਪਾਰ ਮਾਰ ਕਰ ਸਕਦੇ ਹਾਂ Monday 26 June 2023 02:28 PM UTC+00 | Tags: breaking-news latest-news news pok rajnath-singh security-summit the-unmute-breaking-news ਚੰਡੀਗੜ੍ਹ, 26 ਜੂਨ 2023: ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਜੰਮੂ ਯੂਨੀਵਰਸਿਟੀ ਦੇ ਜਨਰਲ ਜ਼ੋਰਾਵਰ ਸਿੰਘ ਆਡੀਟੋਰੀਅਮ ਵਿੱਚ ਸੁਰੱਖਿਆ ਸੰਮੇਲਨ ਵਿੱਚ ਸ਼ਾਮਲ ਹੋਏ। ਇੱਥੇ ਉਨ੍ਹਾਂ ਕਿਹਾ ਕਿ ਭਾਰਤ ਹੁਣ ਸ਼ਕਤੀਸ਼ਾਲੀ ਬਣ ਰਿਹਾ ਹੈ। ਪਾਕਿਸਤਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਰਤ ਸਰਹੱਦ ਦੇ ਉਸ ਪਾਸੇ ਵੀ ਮਾਰ ਕਰ ਸਕਦਾ ਹੈ ਅਤੇ ਲੋੜ ਪੈਣ ‘ਤੇ ਸਰਹੱਦ ਦੇ ਦੂਜੇ ਪਾਸੇ ਵੀ ਮਾਰ ਸਕਦਾ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਉੜੀ ਅਤੇ ਪੁਲਵਾਮਾ ਕਾਂਡ ਦੇ ਸਮੇਂ ਮੈਂ ਗ੍ਰਹਿ ਮੰਤਰੀ ਸੀ। ਜਦੋਂ ਮੈਂ ਆਪਣੇ ਸ਼ਹੀਦ ਫੌਜੀਆਂ ਦੀਆਂ ਲਾਸ਼ਾਂ ਨੂੰ ਮੋਢਿਆਂ ‘ਤੇ ਚੁੱਕ ਕੇ ਅੱਗੇ ਵਧਿਆ ਤਾਂ ਮੇਰੀ ਹਾਲਤ ਸ਼ਬਦਾਂ ਵਿਚ ਬਿਆਨ ਨਹੀਂ ਕੀਤੀ ਜਾ ਸਕਦੀ। ਇਨ੍ਹਾਂ ਘਟਨਾਵਾਂ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਹੋਈ। ਮੈਂ (Rajnath Singh) ਪ੍ਰਧਾਨ ਮੰਤਰੀ ਦੀ ਇੱਛਾ ਸ਼ਕਤੀ ਦੀ ਪ੍ਰਸ਼ੰਸਾ ਕਰਨਾ ਚਾਹਾਂਗਾ ਕਿ ਉਨ੍ਹਾਂ ਨੇ 10 ਮਿੰਟ ਦੇ ਅੰਦਰ ਫੈਸਲਾ ਲਿਆ। ਇਸ ਤੋਂ ਬਾਅਦ ਤੁਸੀਂ ਦੇਖਿਆ ਕਿ ਸਾਡੇ ਜਵਾਨ ਨਾ ਸਿਰਫ ਸਰਹੱਦ ਦੇ ਇਸ ਪਾਸੇ ਸਗੋਂ ਦੂਜੇ ਪਾਸੇ ਵੀ ਅੱਤਵਾਦੀਆਂ ਨੂੰ ਖਤਮ ਕਰਨ ‘ਚ ਸਫਲ ਰਹੇ। ਇਸ ਦੇ ਨਾਲ ਹੀ ਭਾਰਤ ਨੇ ਦੁਨੀਆ ਨੂੰ ਇਹ ਸੰਦੇਸ਼ ਦਿੱਤਾ ਕਿ ਭਾਰਤ ਹੁਣ ਪਹਿਲਾਂ ਵਾਲਾ ਭਾਰਤ ਨਹੀਂ ਰਿਹਾ। ਭਾਰਤ ਹੁਣ ਤਾਕਤਵਰ ਬਣ ਰਿਹਾ ਹੈ। ਭਾਰਤ ਸਰਹੱਦ ਦੇ ਇਸ ਪਾਸੇ ਵੀ ਮਾਰ ਸਕਦਾ ਹੈ ਅਤੇ ਲੋੜ ਪੈਣ ‘ਤੇ ਸਰਹੱਦ ਦੇ ਦੂਜੇ ਪਾਸੇ ਵੀ ਮਾਰ ਸਕਦਾ ਹੈ। The post ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਚਿਤਾਵਨੀ, ਕਿਹਾ-ਲੋੜ ਪਈ ਤਾਂ ਸਰਹੱਦ ਪਾਰ ਮਾਰ ਕਰ ਸਕਦੇ ਹਾਂ appeared first on TheUnmute.com - Punjabi News. Tags:
|
ਇਜਲਾਸ ਵਿੱਚ ਮੇਰੇ 'ਤੇ ਦੋਸ਼ ਲਾਉਣ ਤੋਂ ਸਿਵਾਏ ਤੁਸੀਂ ਹੋਰ ਕੀ ਕੀਤਾ-ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸਪੱਸ਼ਟ ਕਰਨ ਲਈ ਆਖਿਆ Monday 26 June 2023 02:34 PM UTC+00 | Tags: aam-aadmi-party bhagwant-mann breaking-news latest-news news punjab-government sgpc shiromani-gurdwara-parbandhak-committee ਚੰਡੀਗੜ੍ਹ, 26 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ‘ਚ ਉਨ੍ਹਾਂ ‘ਤੇ ਦੋਸ਼ ਲਾਉਣ ਤੋਂ ਇਲਾਵਾ ਇਸ ਵਿੱਚ ਹੋਰ ਕੀ ਕੀਤਾ ਗਿਆ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਵਿਸ਼ੇਸ਼ ਤੌਰ ‘ਤੇ ਬੁਲਾਏ ਗਏ ਇਜਲਾਸ ਨੂੰ ਸਿਰਫ਼ ਉਨ੍ਹਾਂ ਦੀ ਨਿੰਦਾ ਕਰਨ ਲਈ ਇੱਕ ਮੰਚ ਵਜੋਂ ਵਰਤਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸਮਝ ਨਹੀਂ ਆਉਂਦੀ ਕਿ ਪਵਿੱਤਰ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਦਾ ਮੁੱਦਾ ਇਜਲਾਸ ਵਿੱਚ ਕਿੱਥੇ ਗੁਆਚ ਗਿਆ ਅਤੇ ਇਸ ਨੂੰ ਉਭਾਰਿਆ ਕਿਉਂ ਨੀ ਗਿਆ। ਉਨ੍ਹਾਂ ਕਿਹਾ ਕਿ ਇਹ ਇਜਲਾਸ ਸ਼੍ਰੋਮਣੀ ਕਮੇਟੀ ‘ਤੇ ਰਾਜ ਕਰ ਰਹੇ ਪਰਿਵਾਰ ਨੂੰ ਬਚਾਉਣ ਲਈ ਆਗੂਆਂ ਦੇ ਇਕੱਠ ਤੋਂ ਵੱਧ ਕੁਝ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਸਿਰਫ਼ ਆਪਣੇ ਆਕਾਵਾਂ ਦੇ ਇਸ਼ਾਰੇ ‘ਤੇ ਚੱਲ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁੱਖ ਬੁਲਾਰੇ ਵਜੋਂ ਵਿਚਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ (SGPC) ਦਾ ਇਜਲਾਸ ਪਵਿੱਤਰ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਨਾਲ ਜੁੜੇ ਸੰਜੀਦਾ ਮੁੱਦੇ 'ਤੇ ਵਿਚਾਰ ਕਰਨ ਦੀ ਬਜਾਏ ਸਿਰਫ਼ ਨਿੰਦਾ-ਚੁਗਲੀ ਤੱਕ ਹੀ ਸੀਮਤ ਹੋ ਕੇ ਰਹਿ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕ ਸਭ ਜਾਣਦੇ ਹਨ ਅਤੇ ਉਨ੍ਹਾਂ ਨੂੰ ਭਲੀ ਭਾਂਤ ਪਤਾ ਹੈ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਦੇ ਪ੍ਰਧਾਨ ਕਿਵੇਂ ਅਕਾਲੀ ਦਲ ਵਿਚ ਇਕ ਪਰਿਵਾਰ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੇ ਹਨ। The post ਇਜਲਾਸ ਵਿੱਚ ਮੇਰੇ ‘ਤੇ ਦੋਸ਼ ਲਾਉਣ ਤੋਂ ਸਿਵਾਏ ਤੁਸੀਂ ਹੋਰ ਕੀ ਕੀਤਾ-ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸਪੱਸ਼ਟ ਕਰਨ ਲਈ ਆਖਿਆ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਲੁਧਿਆਣਾ ਤੇ ਜਲੰਧਰ 'ਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ 'ਚ ਈ-ਆਟੋ ਸੇਵਾ ਸ਼ੁਰੂ ਕਰੇਗੀ: ਮੁੱਖ ਮੰਤਰੀ Monday 26 June 2023 02:39 PM UTC+00 | Tags: breaking-news e-vehicle-service jalandhar news ਚੰਡੀਗੜ੍ਹ, 26 ਜੂਨ 2023: ਸੂਬੇ ਵਿੱਚ ਵਾਤਾਵਰਣ ਅਨੁਕੂਲ ਜਨਤਕ ਟਰਾਂਸਪੋਰਟ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਾਇਲਟ ਪ੍ਰੋਜੈਕਟ ਵਜੋਂ ਲੁਧਿਆਣਾ ਤੇ ਜਲੰਧਰ ਤੋਂ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਤੋਂ ਈ-ਆਟੋ ਸੇਵਾ (E-vehicle service) ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬੇ ਦੇ 47 ਸ਼ਹਿਰਾਂ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜਨਤਕ ਟਰਾਂਸਪੋਰਟ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਇਹ ਸਹੂਲਤਾਂ ਵਾਤਾਵਰਨ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਵਜੋਂ ਲੁਧਿਆਣਾ ਤੇ ਜਲੰਧਰ ਵਿੱਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਵਿੱਚ ਈ-ਆਟੋ ਸੇਵਾ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਜਨਤਕ ਟਰਾਂਸਪੋਰਟ ਦੇ ਇਹ ਢੰਗ-ਤਰੀਕੇ ਇਨ੍ਹਾਂ ਸ਼ਹਿਰਾਂ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਵੀ ਕਾਫੀ ਸਹਾਈ ਸਿੱਧ ਹੋਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਜਲਦੀ ਹੀ ਬਠਿੰਡਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਇਸ ਨਾਲ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਆਵਾਰਾ ਪਸ਼ੂਆਂ ਕਰਕੇ ਹੁੰਦੇ ਜਾਨਲੇਵਾ ਸੜਕ ਹਾਦਸਿਆਂ ਕਾਰਨ ਲੋਕਾਂ ਦੀ ਜਾਨ ਨੂੰ ਵੱਡਾ ਖਤਰਾ ਬਣਿਆ ਹੋਇਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਿਸੇ ਵੀ ਵਿਕਾਸ ਕਾਰਜ ਨੂੰ ਨੇਪਰੇ ਚਾੜ੍ਹਨ ਦੀ ਲੋੜ ਦਾ ਪਤਾ ਲਗਾਉਣ ਲਈ ਸੂਬਾ ਸਰਕਾਰ ਨੇ ਪਹਿਲੀ ਵਾਰ 'ਆਰਟੀਫੀਸ਼ੀਅਲ ਇੰਟੈਲੀਜੈਂਸ' ਰਾਹੀਂ ਕੰਮ ਦੀ ਲੋੜ ਦਾ ਮੁਲਾਂਕਣ ਕਰਨ ਸਬੰਧੀ ਇੱਕ ਪ੍ਰਾਜੈਕਟ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸਨੂੰ ਪਾਇਲਟ ਪ੍ਰਾਜੈਕਟ ਵਜੋਂ ਅੰਮ੍ਰਿਤਸਰ ਵਿੱਚ ਸ਼ੁਰੂ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੋੜ ਦੇ ਅਧਾਰ ‘ਤੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇਸ ਮਾਡਲ ਨੂੰ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਵੱਖ-ਵੱਖ ਸ਼ਹਿਰਾਂ ਵਿੱਚ ਲਾਗੂ ਕੀਤੇ ਜਾਣ ਵਾਲੇ 1000 ਕਰੋੜ ਰੁਪਏ ਤੋਂ ਵੱਧ ਦੇ ਪ੍ਰਸਤਾਵਿਤ ਪ੍ਰਾਜੈਕਟਾਂ ਦੀ ਵੀ ਸਮੀਖਿਆ ਕੀਤੀ ਅਤੇ ਕਿਹਾ ਕਿ ਇਸ ਨਾਲ ਇਨ੍ਹਾਂ ਸ਼ਹਿਰਾਂ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ 762.45 ਕਰੋੜ ਰੁਪਏ ਦੇ ਪ੍ਰਾਜੈਕਟ ਤਰਿਤ ਇਨ੍ਹਾਂ 47 ਸ਼ਹਿਰਾਂ ਵਿੱਚ ਨਹਿਰਾਂ ਰਾਹੀਂ 100 ਫੀਸਦੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਮੁੱਖ ਪ੍ਰਾਜੈਕਟ ‘ਤੇ ਕੰਮ ਇਸ ਸਾਲ ਅਗਸਤ ਤੱਕ ਸ਼ੁਰੂ ਹੋਣ ਦੀ ਸੰਭਾਵਨਾ ਹੈ। The post ਪੰਜਾਬ ਸਰਕਾਰ ਲੁਧਿਆਣਾ ਤੇ ਜਲੰਧਰ ‘ਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ‘ਚ ਈ-ਆਟੋ ਸੇਵਾ ਸ਼ੁਰੂ ਕਰੇਗੀ: ਮੁੱਖ ਮੰਤਰੀ appeared first on TheUnmute.com - Punjabi News. Tags:
|
ਜੂਨੀਅਰ ਇੰਜੀਨੀਅਰਜ਼ ਵੱਲੋਂ ਆਪਣੀਆਂ ਜਾਇਜ ਮੰਗਾਂ ਦੇ ਨਾ ਮੰਨੇ ਜਾਣ 'ਤੇ ਪਾਵਰਕਾਮ ਮੈਨੇਜਮੈਂਟ ਦਾ ਪਿੱਟ ਸਿਆਪਾ Monday 26 June 2023 05:45 PM UTC+00 | Tags: association-of-junior-engineers junior-engineers news patiala ਪਟਿਆਲਾ 26 ਜੂਨ 2023: ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਵੱਲੋ / ਮੰਗਾਂ ਦੇ ਹੱਲ ਨਾ ਹੋਣ ਕਰਕੇ 3-ਵਿਆਪੀ ਅੰਦੋਲਨ ਦਾ ਆਗਾਜ਼ ਅੱਜ ਮਿਤੀ 26/06/23 ਨੂੰ (ਦੱਖਣ) ਜੋਨ ਪਟਿਆਲਾ ਦੇ ਦਫਤਰ ਅੱਗੇ ਧਰਨਾ ਦੇ ਕੇ ਕੀਤਾ ਹੈ। ਜੱਥੇਬੰਦੀ ਵਲੋਂ ਮੁੱਖ ਮੰਗਾਂ ਜਿਵੇਂ ਕਿ ਮੁੱਖ ਤੌਰ ‘ਤੇ ਸਪਲਾਈ ਚਲਾਉਣ ਲਈ ਫੀਲਡ ਸਟਾਫ ਦੀ ਘਾਟ, ਸਟੋਰਾਂ ਵਿੱਚ ਸਮਾਨ ਉਪਲੱਬਧ ਨਾ ਹੋਣਾ, ਪੇਂਡੂ ਖੇਤਰਾਂ ਵਿੱਚ ਰਾਤ ਸਮੇਂ ਕੋਈ ਵੀ ਕੰਪਲੈਂਟ ਸੈਂਟਰ ਮੌਜੂਦ ਨਾ ਹੋਣਾ, ਟੁੱਟੇ ਪੋਲ ਅਤੇ ਟਰਾਂਸਫਾਰਮਰ ਬਦਲੀ ਕਰਨ ਲਈ ਕਰੋਨ ਉਪਲੱਬਧ ਨਾ ਹੋਣਾ ਆਦਿ ਜਥੇਬੰਦੀ ਦੇ ਮੰਗ ਪੱਤਰ ਵਿੱਚ ਸ਼ਾਮਲ ਕਰਕੇ ਪਾਵਰਕਾਮ ਮੈਨੇਜਮੈਂਟ ਨੂੰ ਲਗਭਗ 7-8 ਮਹਿਨੇ ਪਹਿਲਾਂ ਦਿੱਤੀਆਂ ਸਨ, ਪਰੰਤੂ ਇਨਾਂ ਮੰਗਾਂ ਦਾ ਹੱਲ ਨਾ ਹੋਣ ਕਾਰਨ ਬਿਜਲੀ ਸਪਲਾਈ ਦਾ ਸੰਚਾਰ ਸਿੱਧੇ ਤੌਰ ‘ਤੇ ਪ੍ਰਭਾਵਿਤ ਹੋ ਰਿਹਾ ਹੈ ਜਿਸ ਦਾ ਖਮਿਆਜਾ ਅੱਜ ਪੰਜਾਬ ਦੀ ਆਮ ਜਨਤਾ ਭੁਗਤ ਰਹੀ ਹੈ | ਜੂਨੀਅਰ ਇੰਜੀਨੀਅਰ ਲੰਬੇ ਸਮੇਂ ਤੋਂ ਜਾਇਜ਼ ਮੰਗਾਂ ਦੇ ਹੱਲ ਨਾ ਹੋਣ ਕਾਰਨ ਬਹੁਤ ਅਸੰਤੁਸ਼ਟ ਹਨ, ਜਿਸ ਦੇ ਰੋਸ ਵਜੋਂ ਜੂਨੀਅਰ ਇੰਜੀਨੀਅਰ ਵਲੋਂ ਅੰਦੋਲਨ ਦਾ ਰਾਹ ਅਪਣਾਇਆ ਗਿਆ ਹੈ ਕਿਉਂਕਿ ਪਾਵਰਕਾਮ ਵਲੋਂ ਜੱਥੇਬੰਦੀ ਦੀਆਂ ਮੰਗਾਂ ਮੰਨਣਾ ਤਾਂ ਦੂਰ ਫੀਲਡ ਦੇ ਰਾਤਾਂ ਨੂੰ ਵੀ ਬਿਲਕੁਲ ਅਣਗੌਲਿਆ ਕਰ ਦਿੱਤਾ ਹੈ। ਜੂਨੀਅਰ ਇੰਜੀਨੀਅਰਜ ਲਈ ਡਿਊਟੀ ਘੰਟਿਆਂ ਦਾ ਨਿਰਧਾਰਨ ਕਰਨਾ, ਸੀਆਰਏ 294/19 ‘ਤੇ WF ਸਕੇਲ ਲਾਗੂ ਕਰਨਾ, ਮੁੱਢਲੀ ਤਨਖ਼ਾਹ ਵਿੱਚ ਵਾਧਾ ਕਰਨਾ, ਸਟਾਫ ਦੀ ਘਾਟ ਨੂੰ ਜਲਦ ਤੋਂ ਜਲਦ ਪੂਰਾ ਕਰਨਾ, ਜੂਨੀਅਰ ਇੰਜੀਨੀਅਰਾਂ ਦੇ ਨਾਮ ‘ਤੇ ਘਾਤਕ/ ਗੈਰ-ਘਾਤਕ ਹਾਦਸਿਆਂ ਵਿੱਚ FIR ਜਾਰੀ ਹੋਣ ਤੋਂ ਰੋਕਣਾ, ਪ੍ਰਮੋਸ਼ਨ ਕੋਟੇ ਵਿੱਚ ਵਾਧਾ ਕਰਨਾ, ਫੀਲਡ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ, ਪੈਟਰੋਲ ਤੱਤਾਂ 30 L ਤੇ ਵਧਾ ਕੇ 80 L ਕਰਨਾ, ਜੂਨੀਅਰ ਇੰਜੀਨੀਅਰਾਂ ਨੂੰ ਲੈਪਟਾਪ ਪ੍ਰਦਾਨ ਕਰਨਾ ਆਦਿ ਮੰਗਾਂ ਨੂੰ ਹੱਲ ਕਰਵਾਉਣ ਲਈ ਅੱਜ ਪਾਵਰਕਾਮ ਦਾ ਸਮੁੱਚਾ ਜੇ.ਈ. ਕੇਡਰ ਅੰਦੋਲਨ ਕਰਨ ਲਈ ਮਜਬੂਰ ਹੋ ਗਿਆ ਹੈ। ਅੱਜ ਧਰਨੇ ਵਿਚ ਵੱਖ-ਵੱਖ ਸਰਕਲ ਪਟਿਆਲਾ, ਸੰਗਰੂਰ, ਬਰਨਾਲਾ, ਮੋਹਾਲੀ, ਰੋਪੜ ਤੋਂ ਜੂਨੀਅਰ ਇੰਜੀਨੀਅਰ ਸਾਥੀਆਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰ ਪਾਵਰਕਾਮ ਮੈਨੇਜਮੈਂਟ ਦਾ ਪਿੱਟ ਸਿਆਪਾ ਕੀਤਾ ਹੈ। ਜਥੇਬੰਦੀ ਅੱਜ ਦੇ ਇਸ ਧਰਨ ਤੋਂ ਪਾਵਰਕਾਮ ਮੈਨੇਜਮੈਂਟ ਨੂੰ ਇਹ ਦੱਸਣਾ ਚਾਹੁੰਦੀ ਹੈ ਕਿ ਜਿਹੜਾ ਜੇ.ਈ. ਕੇਡਰ 24 ਘੰਟੇ ਕੰਮ ਕਰਕੇ ਜਨਤਾ ਨੂੰ ਬਿਜਲੀ ਮੁਹੱਈਆ ਕਰਵਾ ਸਕਦਾ ਹੈ, ਉਹ ਆਪਣੀਆਂ ਜਾਇਜ ਮੰਗਾਂ ਲਈ ਵੀ ਡੱਟ ਕੇ ਲੜਨਾ ਜਾਣਦਾ ਹੈ। ਇਸ ਦੇ ਨਾਲ ਹੀ ਇਹ ਅੰਦੋਲਨ 24,062023 ਨੂੰ ਪੱਛਮੀ ਜੈਨ (ਬਠਿੰਡਾ), 03,072023 ਨੂੰ ਕੇਂਦਰੀ ਜੇਲ (ਲੁਧਿਆਣਾ) ਅਤੇ 05:1072023 ਨੂੰ ਉੱਤਰੀ ਅਤੇ ਸਰਹੱਦੀ ਜੋਨ ਵਰਗੇ ਹੋਰ ਜੌਨਲ ਵਿਰੋਧ ਪ੍ਰਦਰਸ਼ਨਾਂ ਵਲ ਵਧੇਗਾ। ਦੂਜੇ ਪੜਾਅ ਵਿੱਚ, ਜੂਨੀਅਰ ਇੰਜੀਨੀਅਰ 06.07.2025 ਤੋਂ ਪਾਵਰਕਾਮ ਦੇ ਸਟੋਰਾਂ ਅਤੇ ਐਮਈਜ਼ ਦਾ ਬਾਈਕਾਟ ਕਰਨਗੇ। ਇਸ ਤੋਂ ਬਾਅਦ ਫੇਜ 3 ਵਿੱਚ ਜੂਨੀਅਰ ਇੰਜਨੀਅਰ, ਫੇਜ-2 ਵਿੱਚ ਸ਼ੁਰੂ ਕੀਤੇ ਗਏ ਲਗਾਤਾਰ ਬਾਈਕਾਟ ਦੇ ਨਾਲ-ਨਾਲ 11.07.2023 ਤੋਂ ਪੂਰਨ ਤੌਰ ਤੇ ਵਰਕਟ ਟੂਲ ‘ਤੋਂ ਜਾਣਗੇ ਅਤੇ ਦਫਤਰੀ ਸਮੇਂ ਤੋਂ ਬਾਅਦ ਆਪਣਾ ਫੋਨ ਵੀ ਬੰਦ ਰੱਖਣਗੇ। ਐਸੋਸੀਏਸ਼ਨ ਵਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਪਾਵਰਕਾਮ ਵੱਲੋਂ ਜੇਕਰ ਇਸ ਅੰਦਲੋਨ ਦੇ ਬਾਵਜੂਦ ਵੀ ਇਨ੍ਹਾਂ ਜਾਇਜ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਜੂਨੀਅਰ ਇੰਜਨੀਅਰ ਆਪਣਾ ਅੰਦੋਲਨ ਹੋਰ ਤਿੱਖਾ ਕਰਨ ਵਿੱਚ ਬਿਲਕੁਲ ਵੀ ਗੁਰੇਜ਼ ਨਹੀਂ ਕਰਨਗੇ, ਜਿਸ ਦੀ ਜਿੰਮੇਵਾਰੀ ਪਾਵਰਕਾਮ ਮੈਨੇਜਮੈਂਟ ਦੀ ਹੋਵੇਗੀ। ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਆਪਣੀਆਂ ਜਾਇਜ਼ ਮੰਗਾਂ ਨੂੰ ਹੱਲ ਕਰਵਾਉਣ ਲਈ ਹਰ ਸਾਰਥਕ ਕਦਮ ਚੁੱਕਣ ਵਿਚ ਵਚਨਬੱਧ ਰਹੇਗੀ। ਐਸੋਸੀਏਸ਼ਨ ਦਾ ਪੱਕਾ ਵਿਸ਼ਵਾਸ ਹੈ ਕਿ ਇਨ੍ਹਾਂ ਮੰਗਾਂ ਨੂੰ ਹੱਲ ਕਰਨ ਨਾਲ ਨਾ ਸਿਰਫ ਜੇ.ਈ. ਨੂੰ ਸਿੱਧੇ ਤੌਰ ‘ਤੇ ਫਾਇਦਾ ਹੋਵੇਗਾ ਬਲਕਿ ਪੰਜਾਬ ਦੀ ਆਮ ਜਨਤਾ ਨੂੰ ਵੀ ਬਿਜਲੀ ਦੀ ਨਿਰਵਿਘਨ ਸਪਲਾਈ ਵਿੱਚ ਅਸਾਨੀ ਹੋਵੇਗੀ। The post ਜੂਨੀਅਰ ਇੰਜੀਨੀਅਰਜ਼ ਵੱਲੋਂ ਆਪਣੀਆਂ ਜਾਇਜ ਮੰਗਾਂ ਦੇ ਨਾ ਮੰਨੇ ਜਾਣ ‘ਤੇ ਪਾਵਰਕਾਮ ਮੈਨੇਜਮੈਂਟ ਦਾ ਪਿੱਟ ਸਿਆਪਾ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest


