TheUnmute.com – Punjabi News: Digest for June 29, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਚੰਡੀਗੜ੍ਹ, 28 ਜੂਨ 2023: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ (Sidhu Moosewala) ਕੇਸ ਦੇ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਾਨਸਾ ਅਦਾਲਤ ਵਿੱਚ ਹੋਣ ਵਾਲੀ ਇਸ ਸੁਣਵਾਈ ਦੌਰਾਨ ਅਦਾਲਤ ਨੇ ਮੁਲਜ਼ਮਾਂ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਜਿਸ ਤੋਂ ਬਾਅਦ ਕੁਝ ਮੁਲਜ਼ਮਾਂ ਨੂੰ ਵਿਅਕਤੀਗਤ ਤੌਰ ‘ਤੇ ਅਦਾਲਤ ‘ਚ ਪੇਸ਼ ਕੀਤਾ ਜਾ ਸਕਦਾ ਹੈ, ਜਦਕਿ ਕੁਝ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ।

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ 395 ਦਿਨ ਹੋ ਗਏ ਹਨ। ਮਾਨਸਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀਜੇਐਮ) ਅੱਜ ਇਸ ਮਾਮਲੇ ਦੀ 28ਵੀਂ ਸੁਣਵਾਈ ਕਰਨਗੇ। ਇਸ ਮਾਮਲੇ ‘ਚ 27 ਸੁਣਵਾਈਆਂ ਹੋ ਚੁੱਕੀਆਂ ਹਨ ਪਰ ਅੱਜ ਤੱਕ ਦੋਸ਼ੀਆਂ ‘ਤੇ ਚਾਰਜ ਫ੍ਰੇਮ ਨਹੀਂ ਹੋ ਸਕਿਆ। ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਵੀ ਇੱਕ ਪੋਸਟ ਪਾ ਕੇ ਸਵਾਲ ਕੀਤਾ ਹੈ ਕਿ ਕੀ ਸਾਰੇ ਮੁਲਜ਼ਮ 28ਵੀਂ ਸੁਣਵਾਈ ਵਿੱਚ ਅਦਾਲਤ ਵਿੱਚ ਪੇਸ਼ ਹੋ ਸਕਣਗੇ ਜਾਂ ਨਹੀਂ।

ਮੂਸੇਵਾਲਾ (Sidhu Moosewala) ਕੇਸ ਵਿੱਚ ਪੰਜਾਬ ਪੁਲਿਸ ਵੱਲੋਂ ਚਾਰਜਸ਼ੀਟ ਦਾਇਰ ਕੀਤੇ ਨੂੰ 9 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਅਦਾਲਤ ਵੱਲੋਂ ਹਾਲੇ ਤੱਕ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਨਹੀਂ ਕੀਤੇ ਗਏ।

ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਲਈ ਤਿਆਰ SIT ਨੇ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਸਮੇਤ 30 ਤੋਂ ਵੱਧ ਜਣਿਆਂ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਹੈ।
ਪਰ ਇਨ੍ਹਾਂ ਵਿੱਚੋਂ 2 ਮਨਦੀਪ ਸਿੰਘ ਅਤੇ ਮਨਮੋਹਨ ਸਿੰਘ ਤਰਨ ਤਾਰਨ ਜ਼ਿਲ੍ਹੇ ਦੀ ਗੋਇੰਦਵਾਲ ਜੇਲ੍ਹ ਵਿੱਚ ਹੋਈ ਝੜੱਪ ਵਿੱਚ ਮਾਰੇ ਗਏ ਸਨ।

ਲਾਰੈਂਸ ਨੂੰ ਦਿੱਲੀ ਤਿਹਾੜ ਜੇਲ੍ਹ ਵਿੱਚ ਕਤਲ ਦੀ ਇਨਪੁਟ ਤੋਂ ਬਾਅਦ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ ਸੀ। NIA ਨੇ ਫਿਰੌਤੀ ਦੇ ਮਾਮਲੇ ‘ਚ ਲਾਰੈਂਸ ਨੂੰ ਰਿਮਾਂਡ ‘ਤੇ ਲਿਆ ਸੀ। ਹੁਣ ਪੰਜਾਬ ਦੇ ਸਾਰੇ ਕੇਸ ਖਤਮ ਹੋਣ ਤੋਂ ਬਾਅਦ ਹੀ ਲਾਰੈਂਸ ਪੰਜਾਬ ਤੋਂ ਬਾਹਰ ਜਾ ਸਕੇਗਾ।

The post ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮਾਂ ਦੀ ਅੱਜ ਮਾਨਸਾ ਸੀਜੇਐਮ ਅਦਾਲਤ ‘ਚ ਪੇਸ਼ੀ appeared first on TheUnmute.com - Punjabi News.

Tags:
  • breaking-news
  • mansa-cjm-court
  • news
  • sidhu-moosewala-murder-case

ਖੰਨਾ ਦੇ ਨੌਜਵਾਨ ਅਮਨਦੀਪ ਸਿੰਘ ਦੀ ਅਮਰੀਕਾ 'ਚ ਸ਼ੱਕੀ ਹਾਲਤ 'ਚ ਮੌਤ

Wednesday 28 June 2023 07:00 AM UTC+00 | Tags: breaking-news california khanna news punjab-youth-in-us

ਖੰਨਾ, 28 ਜੂਨ 2023: ਅਮਰੀਕਾ ਦੇ ਕੈਲੀਫੋਰਨੀਆ ‘ਚ ਰਹਿਣ ਵਾਲੇ ਖੰਨਾ (Khanna) ਦੇ 40 ਸਾਲਾ ਨੌਜਵਾਨ ਦੀ ਸ਼ੱਕੀ ਹਾਲਤ ‘ਚ ਮੌਤ ਹੋ ਗਈ ਹੈ। ਉਸ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ। ਰੋਂਦੇ ਹੋਏ ਮ੍ਰਿਤਕ ਅਮਨਦੀਪ ਸਿੰਘ ਦੀ ਮਾਤਾ ਜਸਪਾਲ ਕੌਰ ਅਤੇ ਭਰਾ ਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ 7 ਸਾਲ ਪਹਿਲਾਂ ਅਮਰੀਕਾ ਗਿਆ ਸੀ, ਜਿੱਥੇ ਉਹ ਅਮੇਜ਼ਨ ਦੇ ਸ਼ੋਅਰੂਮ ਵਿੱਚ ਸਕਿਓਰਿਟੀ ਗਾਰਡ ਵਜੋਂ ਕੰਮ ਕਰਦਾ ਸੀ।

ਭਾਈ ਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਨੂੰ ਫੋਨ ਆਇਆ ਸੀ ਪਰ ਦੇਰ ਰਾਤ ਹੋਣ ਕਾਰਨ ਉਨ੍ਹਾਂ ਦਾ ਕੁਝ ਪਤਾ ਨਹੀਂ ਲੱਗਾ। ਉਹ ਸਵੇਰੇ ਵੀ ਵਾਰ-ਵਾਰ ਫੋਨ ਕਰਦਾ ਰਿਹਾ ਪਰ ਕਿਸੇ ਨੇ ਨਹੀਂ ਚੁੱਕਿਆ। ਕੁਝ ਸਮੇਂ ਬਾਅਦ ਪੁਲਿਸ ਅਧਿਕਾਰੀ ਦਾ ਫ਼ੋਨ ਆਇਆ ਜਿਸ ਨੇ ਦੱਸਿਆ ਕਿ ਉਸ ਦੇ ਭਰਾ ਦੀ ਕਾਰ ਵਿੱਚੋਂ ਲਾਸ਼ ਮਿਲੀ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਨਦੀਪ ਸਿੰਘ ਨੇ ਦੀਵਾਲੀ ਵਾਲੇ ਦਿਨ ਆਉਣਾ ਸੀ ਅਤੇ ਉਸਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ, ਅਮਨਦੀਪ ਸਿੰਘ ਨੇ ਨੇ ਲੜਕੀ ਨੂੰ ਦੇਖਣ ਆਉਣਾ ਸੀ। ਪਰ ਉਸ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਖੁਸ਼ੀ ਦਾ ਮਾਹੌਲ ਸੋਗ ਵਿੱਚ ਬਦਲ ਗਿਆ ਹੈ। ਮਾਤਾ ਜਸਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਤਿੰਨ ਪੁੱਤਰ ਹਨ, ਜਿਨ੍ਹਾਂ ਵਿੱਚੋਂ ਅਮਨਦੀਪ ਸਿੰਘ ਸਭ ਤੋਂ ਛੋਟਾ ਪੁੱਤਰ ਸੀ।

ਉਸ ਨੇ ਕਿਹਾ ਸੀ ਕਿ ਉਹ ਉਸ ਨੂੰ ਜਲਦੀ ਹੀ ਅਮਰੀਕਾ ਲੈ ਜਾਵੇਗਾ, ਪਰ ਹੁਣ ਸਾਰੇ ਸੁਪਨੇ ਚਕਨਾਚੂਰ ਹੋ ਗਏ ਹਨ। ਭਾਈ ਰਜਿੰਦਰ ਸਿੰਘ ਨੇ ਦੱਸਿਆ ਕਿ ਅਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਉਸ ਦੇ ਅਮਰੀਕਾ ਰਹਿੰਦੇ ਦੋਸਤ ਮਦਦ ਕਰ ਰਹੇ ਹਨ, ਪਰਿਵਾਰ ਨੇ ਪੰਜਾਬ ਸਰਕਾਰ ਨੂੰ ਅਮਨਦੀਪ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।

The post ਖੰਨਾ ਦੇ ਨੌਜਵਾਨ ਅਮਨਦੀਪ ਸਿੰਘ ਦੀ ਅਮਰੀਕਾ ‘ਚ ਸ਼ੱਕੀ ਹਾਲਤ ‘ਚ ਮੌਤ appeared first on TheUnmute.com - Punjabi News.

Tags:
  • breaking-news
  • california
  • khanna
  • news
  • punjab-youth-in-us

ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਦੀ ਬਦਲੀ ਕਿਸਮਤ, 2.5 ਕਰੋੜ ਰੁਪਏ ਦੀ ਲੱਗੀ ਲਾਟਰੀ

Wednesday 28 June 2023 07:12 AM UTC+00 | Tags: 2.5 breaking-news dhyanpur lottery news punjab-lottery punjab-news

ਗੁਰਦਾਸਪੁਰ 28 ਜੂਨ 2023: ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਇਲਾਕੇ ਧਿਆਨਪੁਰ ਦੇ ਰਹਿਣ ਵਾਲੇ ਦੋ ਭਰਾ ਕਰਨ ਅਤੇ ਸਲਵਿੰਦਰ ਨੇ ਕਦੇ ਨਹੀਂ ਸੋਚਿਆ ਸੀ ਕਿ ਧਾਰਮਿਕ ਯਾਤਰਾ ਉਹਨਾਂ ਨੂੰ ਕਰੋੜਪਤੀ ਬਣਾ ਦੇਵੇਗੀ | ਜਦਕਿ ਇਹ ਭਰਾ ਦੱਸਦੇ ਹਨ ਕਿ ਉਹ ਯਾਤਰਾ ਤੋਂ ਵਾਪਸ ਘਰ ਪਰਤੇ ਦੇ ਹੋਏ ਪਠਾਨਕੋਟ ਤੋਂ ਖਰੀਦ ਕੀਤੀ ਲਾਟਰੀ (Lottery) ਦਾ ਪਹਿਲਾ ਇਨਾਮ ਨਿਕਲਿਆ ਤਾਂ ਰਾਤੋ-ਰਾਤ ਪਰਿਵਾਰ ਕਰੋੜਪਤੀ ਬਣ ਗਿਆ |

ਕਰਨ ਜੋ ਕੀਤੇ ਵਜੋਂ ਕਸਬਾ ਧਿਆਨਪੁਰ ‘ਚ ਇਕ ਕਰਿਆਨੇ ਦੀ ਦੁਕਾਨ ਚਲਾ ਰਿਹਾ ਹੈ ਅਤੇ ਉਸਦਾ ਭਰਾ ਸਲਵਿੰਦਰ ਕਿਸਾਨੀ ਨਾਲ ਜੁੜਿਆ ਹੈ | ਉਨ੍ਹਾਂ ਦੱਸਿਆ ਕਿ ਉਹ ਅਪਣੇ ਪਰਿਵਾਰ ਸਮੇਤ ਧਾਰਮਿਕ ਯਾਤਰਾ ਕਰ ਗੁਰੂਦਵਾਰਾ ਸ਼੍ਰੀ ਮਨੀਕਰਨ ਸਾਹਿਬ ਅਤੇ ਮੁੜ ਹੋਰ ਧਾਰਮਿਕ ਸਥਲ ਦੇ ਦਰਸ਼ਨ ਕਰਕੇ ਵਾਪਸ ਆ ਰਿਹਾ ਸੀ ਕਿ ਪਠਾਨਕੋਟ ਨੇੜੇ ਉਹਨਾਂ ਦੇ ਬੱਚਿਆਂ ਨੇ ਲਾਟਰੀ ਦੀ ਟਿਕਟ ਖਰੀਦਣ ਲਈ ਕਿਹਾ, ਜੋ ਉਸ ਪਠਾਨਕੋਟ ਸਥਿਤ ਇਕ ਲਾਟਰੀ ਏਜੰਸੀ ਤੋਂ ਖਰੀਦੀ |

ਕਰਨ ਨੇ ਦੱਸਿਆ ਹੈ ਕਿ ਉਸਨੂੰ ਕੁਝ ਦਿਨਾਂ ਬਾਅਦ ਪਠਾਨਕੋਟ ਤੋਂ ਫੋਨ ਆਇਆ ਕਿ ਉਸ ਵਲੋਂ ਖਰੀਦ ਕੀਤੀ ਲਾਟਰੀ ਦਾ ਪਹਿਲਾ ਇਨਾਮ ਲੱਗਾ ਹੈ ਅਤੇ ਉਹ ਢਾਈ ਕਰੋੜ ਰੁਪਏ ਹੈ | ਪਹਿਲਾ ਤਾਂ ਵਿਸ਼ਵਾਸ ਨਹੀਂ ਹੋਇਆ ਲੇਕਿਨ ਜਦੋਂ ਦੁਵਾਰਾ ਫੋਨ ਆਇਆ ਅਤੇ ਉਹਨਾਂ ਖੁਦ ਇੰਟਰਨੈੱਟ ‘ਤੇ ਆਪਣੀ ਟਿਕਟ ਦਾ ਨੰਬਰ ਦੇਖਿਆ ਤਾਂ ਵਿਸ਼ਵਾਸ ਹੋਇਆ ਅਤੇ ਕਰਨ ਦਾ ਕਹਿਣਾ ਹੈ ਕਿ ਇਸ ਇਨਾਮੀ ਰਾਸ਼ੀ ਨੂੰ ਉਹ ਪਰਿਵਾਰ ਅਤੇ ਬੱਚਿਆਂ ਦੇ ਚੰਗੇ ਭੱਵਿਖ ਲਈ ਖਰਚ ਕਰੇਗਾ |

ਉਥੇ ਹੀ ਸਲਵਿੰਦਰ ਨੇ ਦੱਸਿਆ ਕਿ ਉਹ ਆਪਣੇ ਕਾਲਜ ਦੇ ਦਿਨਾਂ ਤੋਂ ਹਰ ਲਾਟਰੀ (Lottery) ਦਾ ਬੰਪਰ ‘ਤੇ ਕਿਸਮਤ ਅਜ਼ਮਾਉਂਦੇ ਰਹੇ ਲੇਕਿਨ ਕਦੇ ਵੀ ਵੱਡਾ ਇਨਾਮ ਨਹੀਂ ਨਿਕਲਿਆ ਅਤੇ ਇਸ ਵਾਰ ਵੀ ਉਹਨਾਂ ਨੂੰ ਕੋਈ ਜਿਆਦਾ ਉਮੀਦ ਨਹੀਂ ਸੀ ਲੇਕਿਨ ਉਹਨਾਂ ਲਾਟਰੀ ਦੀ ਟਿਕਟ 500 ਰੁਪਏ ਚ ਖਰੀਦ ਕੀਤੀ ਅਤੇ ਉਹ ਅੱਜ ਢਾਈ ਕਰੋੜ ਦੇ ਮਾਲਕ ਹਨ |

The post ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਦੀ ਬਦਲੀ ਕਿਸਮਤ, 2.5 ਕਰੋੜ ਰੁਪਏ ਦੀ ਲੱਗੀ ਲਾਟਰੀ appeared first on TheUnmute.com - Punjabi News.

Tags:
  • 2.5
  • breaking-news
  • dhyanpur
  • lottery
  • news
  • punjab-lottery
  • punjab-news

ਗੁਰਦਾਸਪੁਰ 28 ਜੂਨ 2023: ਜ਼ਿਲ੍ਹਾ ਗੁਰਦਾਸਪੁਰ ਦਾ ਪਿੰਡ ਖੋਖਰ ਫੌਜੀਆਂ ਇਸ ਗੱਲ ਦੀ ਪਛਾਣ ਰੱਖਦਾ ਹੈ ਕਿ ਇਸ ਪਿੰਡ ‘ਚ ਦੇਸ਼ ਦੀ ਅਜਾਦੀ ਤੋਂ ਪਹਿਲਾ ਅਤੇ ਅੱਜ ਵੀ ਵੱਡੀ ਗਿਣਤੀ ‘ਚ ਨੌਜਵਾਨ ਦੇਸ਼ ਦੀ ਰੱਖਿਆ ਲਈ ਭਾਰਤੀ ਫੌਜ ‘ਚ ਤਾਇਨਾਤ ਹਨ ਅਤੇ ਕਈ ਸਾਬਕਾ ਫੌਜੀ ਅਫਸਰ ਸੇਵਾ ਮੁਕਤ ਹੋਏ ਹਨ ਅਤੇ ਕਈਆਂ ਨੇ ਮੈਡਲ ਵੀ ਹਾਸਲ ਕੀਤੇ |

ਉਥੇ ਹੀ ਇਸ ਪਿੰਡ ਦੇ ਹੀ ਇਕ ਫੌਜੀ ਪਰਿਵਾਰ ਦੇ ਨੌਜਵਾਨ ਨੇ ਆਪਣੇ ਪਰਿਵਾਰ ਅਤੇ ਪਿੰਡ ਦੀ ਇਸ ਰਵਾਇਤ ਵੀ ਅੱਗੇ ਲੈ ਕੇ ਜਾਂਦੇ ਹੋਏ ਭਾਰਤ ਨਹੀਂ ਬਲਕਿ ਕੈਨੇਡਾ ਦੀ ਧਰਤੀ ‘ਤੇ ਉਥੇ ਆਰਮੀ ‘ਚ ਭਰਤੀ ਹੋਇਆ ਹੈ | ਕੈਨੇਡਾ ‘ਚ ਫੌਜੀ ਅਫਸਰ ਨੌਜਵਾਨ ਜੈਦੀਪ ਸਿੰਘ ਦਾ ਆਪਣੇ ਜੱਦੀ ਪਿੰਡ ਅਤੇ ਘਰ ਖੋਖਰ ਫੌਜੀਆਂ ਪੁੱਜਣ ‘ਤੇ ਜਿਥੇ ਪਰਿਵਾਰ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਪਿੰਡ ਦੇ ਸਾਬਕਾ ਫੌਜੀਆਂ ਵੱਲੋਂ ਵੀ ਨੌਜਵਾਨ ਨੂੰ ਸਨਮਾਨਿਤ ਕੀਤਾ ਗਿਆ |

ਫੌਜੀਆਂ ਦੇ ਪਿੰਡ

2010 ‘ਚ ਵਿਦੇਸ਼ ਕੈਨੇਡਾ ਵਸੇ ਨੌਜਵਾਨ ਜੈਦੀਪ ਸਿੰਘ ਕੈਨੇਡਾ ਦੀ ਆਰਮੀ ‘ਚ ਲੈਫਟੀਨੈਂਟ ਭਰਤੀ ਹੋਇਆ ਹੈ | ਜੈਦੀਪ ਨੇ ਦੱਸਿਆ ਕਿ ਜਦ ਉਹ ਆਪਣੇ ਮਾਤਾ ਪਿਤਾ ਨਾਲ 2010 ‘ਚ ਕੈਨੇਡਾ ਗਿਆ ਤਾਂ ਬਹੁਤ ਛੋਟਾ ਸੀ ਅਤੇ ਉਦੋਂ ਤੋਂ ਉਸ ਨੂੰ ਪਰਿਵਾਰ ਅਤੇ ਪਿੰਡ ‘ਚ ਫੌਜੀਆਂ ਨੂੰ ਦੇਖ ਫੌਜ ‘ਚ ਭਰਤੀ ਹੋਣ ਦਾ ਜਜ਼ਬਾ ਸੀ | ਭਾਵੇਂ ਉਸਦੀ ਸਕੂਲੀ ਸਿੱਖਿਆ ਅਤੇ ਉਚੇਰੀ ਸਿੱਖਿਆ ‘ਚ ਉਸ ਕੋਲ ਕੈਨੇਡਾ ਚ ਹੋਰ ਵੀ ਨੌਕਰੀ ਕਰਨ ਲਈ ਮੌਕੇ ਸਨ ਲੇਕਿਨ ਉਸਨੇ ਆਰਮੀ ਹੀ ਜੁਆਇਨ ਕਰਨ ਦਾ ਟੀਚਾ ਰੱਖਿਆ ਅਤੇ ਅੱਜ ਉਹ ਕਾਮਯਾਬ ਹੋਇਆ ਹੈ |

ਉਥੇ ਹੀ ਜੈਦੀਪ ਨਾਲ ਕੈਨੇਡਾ ਤੋਂ ਉਸਦੀ ਮਾਂ ਵੀ ਆਪਣੇ ਸੁਹਰੇ ਪਿੰਡ ਪੁੱਜੀ ਤਾਂ ਪਰਿਵਾਰ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਮਾਂ ਦਾ ਕਹਿਣਾ ਸੀ ਕਿ ਬੇਟੇ ਨੇ ਜੋ ਚੁਣਿਆ ਹੈ ਉਹ ਉਸਦੀ ਆਪਣੀ ਇੱਛਾ ਸੀ ਅਤੇ ਉਹਨਾਂ ਵੱਲੋਂ ਵੀ ਆਪਣੇ ਪੁੱਤ ਦਾ ਪੂਰਾ ਸਾਥ ਦਿੱਤਾ | ਉਥੇ ਹੀ ਜੈਦੀਪ ਦੇ ਚਾਚਾ ਪੰਜਾਬ ਪੁਲਿਸ ਆਧਿਕਾਰੀ ਭਗਤ ਸਿੰਘ ਅਤੇ ਹੋਰਨਾਂ ਪਿੰਡ ਦੇ ਸਾਬਕਾ ਫੌਜੀ ਅਫਸਰ ਹਨ | ਜਿਥੇ ਜੈਦੀਪ ਨੂੰ ਸਨਮਾਨਿਤ ਕੀਤਾ ਉਥੇ ਹੀ ਉਹਨਾਂ ਕਿਹਾ ਕਿ ਅੱਜ ਉਹਨਾਂ ਲਈ ਵੱਡੀ ਮਾਣ ਵਾਲੀ ਗੱਲ ਹੈ ਕਿ ਵਿਦੇਸ਼ ‘ਚ ਵੀ ਉਹਨਾਂ ਦੇ ਪਿੰਡ ਦਾ ਨਾਂਅ ਫੌਜੀਆਂ ਦੇ ਪਿੰਡ ਵਜੋਂ ਜੈਦੀਪ ਨੇ ਕਾਇਮ ਰੱਖਿਆ ਹੈ |

 

The post ਫੌਜੀਆਂ ਦੇ ਪਿੰਡ ‘ਚੋਂ ਨਿਕਲੇ ਪੰਜਾਬੀ ਨੌਜਵਾਨ ਨੇ ਰਵਾਇਤ ਨੂੰ ਵਧਾਇਆ ਅੱਗੇ, ਕੈਨੇਡੀਅਨ ਫੌਜ ‘ਚ ਲੈਫਟੀਨੈਂਟ ਹੋਇਆ ਭਰਤੀ appeared first on TheUnmute.com - Punjabi News.

Tags:
  • breaking-news
  • canada-army
  • lieutenant
  • news
  • punjab-new
  • punjab-youth
  • soldiers

8 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ CM ਭਗਵੰਤ ਮਾਨ: ਭਾਈ ਧਿਆਨ ਸਿੰਘ ਮੰਡ

Wednesday 28 June 2023 07:52 AM UTC+00 | Tags: amritsar bhagwant-mann bhai-dhyan-singh-mand breaking-news cm-bhagwant-mann latest-news news newsz sgpc sikh sikh-gurudwara-act silkh-gurudwara-sahib sri-akal-takht-sahib

ਅੰਮ੍ਰਿਤਸਰ, 28 ਜੂਨ 2023: ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 21 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਆ ਕੇ 28 ਜੂਨ ਦਾ ਸਮਾਂ ਦੇ ਕੇ ਤਲਬ ਕੀਤਾ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਭਾਈ ਧਿਆਨ ਸਿੰਘ ਮੰਡ ਨੇ ਸਿੱਖ ਗੁਰਦੁਆਰਾ ਐਕਟ ਵਿਚ ਦਖਲ ਦੇਣ ਲਈ ਮੁੱਖ ਮੰਤਰੀ ਮਾਨ ਨੂੰ ਅੱਜ ਨਾ ਆਉਣ ‘ਤੇ 08 ਜੁਲਾਈ ਨੂੰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਆਖ਼ਰੀ ਮੌਕਾ ਦਿੱਤਾ ਹੈ, ਉਨ੍ਹਾਂ ਨੇ ਆਦੇਸ਼ ਕੀਤਾ ਹੈ ਕਿ ਭਗਵੰਤ ਸਿੰਘ ਮਾਨ ਆਪਣਾ ਸਪੱਸ਼ਟੀਕਰਨ ਦੇਵੇ ਨਹੀਂ ਤਾਂ ਪੰਥਕ ਰਿਵਾਇਤਾਂ ਅਨੁਸਾਰ ਫੈਸਲਾ ਲਿਆ ਜਾਵੇਗਾ |

ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਤੋਂ ਕੀਤਰਨ ਪ੍ਰਸਾਰਣ ਬਾਰੇ ਚੱਲੇ ਵਿਵਾਦ ਵਿੱਚ ਪੰਜਾਬ ਸਰਕਾਰ ਵੱਲੋਂ ਗੁਰਦਵਾਰਾ ਐਕਟ 1925 ਵਿੱਚ ਅਖੌਤੀ ਸੋਧ ਦਾ ਮਤਾ ਪਾਸ ਕਰਕੇ, ਗੁਰਦਵਾਰਿਆਂ ਵਿੱਚ ਸਰਕਾਰੀ ਦਖਲ ਦਾ ਰਾਹ ਪੱਧਰਾ ਕਰਨ ਅਤੇ ਸਿੱਖਾਂ ਦੇ ਦਾਹੜੇ ਦਾ ਮਜਾਕ ਉਡਾਉਣ ਬਦਲੇ, ਖਾਲਸਾਈ ਰਵਾਇਤਾਂ ਅਨੁਸਾਰ ਕਾਰਵਾਈ ਕਰਦਿਆਂ, ਸਰਬੱਤ ਖਾਲਸਾ ਵੱਲੋਂ ਬਖਸ਼ਿਸ਼ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀ ਸੇਵਾ ਦੇ ਫਰਜ਼ ਨਿਭਾਉਂਦਿਆਂ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਅੱਜ 28 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਨੂੰ ਕਿਹਾ ਗਿਆ ਸੀ ।

ਪ੍ਰੰਤੂ ਪਤਾ ਨਹੀਂ ਕਿਹੜੇ ਕਾਰਨਾਂ ਕਰਕੇ ਤੁਸੀਂ ਆਉਣਾ ਵਾਜ਼ਬ ਨਹੀਂ ਸਮਝਿਆ ਜਾਂ ਫਿਰ ਤਾਕਤ ਦੇ ਗਰੂਰ ਵਿੱਚ ਰਵਾਇਤਾਂ ਨੂੰ ਜਾਣ ਬੁੱਝ ਕੇ ਅਣਗੌਲਿਆਂ ਕੀਤਾ ਗਿਆ ਹੈ । ਅਜਿਹਾ ਕਰਕੇ ਤੁਸੀਂ ਇੱਕ ਹੋਰ ਗੁਨਾਹ ਕਰ ਰਹੇ ਹੋ | ਪ੍ਰੰਤੂ ਇਹ ਰੂਹਾਨੀ ਤਖ਼ਤ ਹਰ ਪ੍ਰਾਣੀ ਨੂੰ ਮੌਕਾ ਦਿੰਦਾ ਹੈ ਕਿ ਉਹ ਆਪਣੀ ਭੁੱਲ ਦਾ ਅਹਿਸਾਸ ਕਰਕੇ, ਆਪਣਾ ਜੀਵਨ ਸੁਧਾਰਨ ਦਾ ਭਾਗੀਦਾਰ ਬਣ ਸਕੇ |

ਇਸ ਵਾਸਤੇ ਤੁਹਾਨੂੰ ਇੱਕ ਮੌਕਾ ਹੋਰ ਦਿੱਤਾ ਜਾਂਦਾ ਹੈ ਕਿ ਰਾਜਸੀ ਤਾਕਤ ਦਾ ਹੰਕਾਰ ਛੱਡ ਕੇ, ਅਕਾਲ ਤਖ਼ਤ ਸਾਹਿਬ (Sri Akal Takht Sahib) ਜਾਂ ਸਿੱਖ ਕੌਮ ਨਾਲ ਮੱਥਾ ਲਾਉਣ ਦਾ ਭਰਮ ਤਿਆਗ ਕੇ ,ਮਿਤੀ 08/07/2023 ਨੂੰ ਦਿਨ ਸ਼ਨੀਵਾਰ ਨੂੰ ਅਕਾਲ ਤਖ਼ਤ ਸਾਹਿਬ ਤੇ 11 ਵਜੇ ਪੇਸ਼ ਹੋ ਕੇ ਆਪਣਾ ਪੱਖ ਸਪੱਸ਼ਟ ਕਰ ਸਕਦੇ ਹੋ | ਜੇ ਤੁਸੀਂ ਇਸ ਆਦੇਸ਼ ਨੂੰ ਵੀ ਅਣਗੌਲਿਆਂ ਕਰਦੇ ਹੋ ਤਾਂ ਸਮਝ ਲਿਆ ਜਾਵੇਗਾ ਕਿ ਤੁਸੀਂ ਸਿੱਖ ਰਵਾਇਤਾਂ ਅਤੇ ਮਰਿਯਾਦਾ ਦਾ ਸਤਿਕਾਰ ਨਹੀਂ ਕਰਦੇ ਅਤੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਮੰਨਣ ਤੋਂ ਆਕੀ ਹੋ ਅਜਿਹੇ ਹਲਾਤਾਂ ਵਿੱਚ, ਹੋਰ ਮੌਕਾ ਦਿੱਤੇ ਬਗੈਰ ਤੁਹਾਡੇ ਖਿਲਾਫ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ |

The post 8 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ CM ਭਗਵੰਤ ਮਾਨ: ਭਾਈ ਧਿਆਨ ਸਿੰਘ ਮੰਡ appeared first on TheUnmute.com - Punjabi News.

Tags:
  • amritsar
  • bhagwant-mann
  • bhai-dhyan-singh-mand
  • breaking-news
  • cm-bhagwant-mann
  • latest-news
  • news
  • newsz
  • sgpc
  • sikh
  • sikh-gurudwara-act
  • silkh-gurudwara-sahib
  • sri-akal-takht-sahib

ਮਹਾਰਾਸ਼ਟਰ ਸਰਕਾਰ ਨੇ ਬਾਂਦਰਾ-ਵਰਸੋਵਾ ਸਮੁੰਦਰੀ ਪੁਲ ਦਾ ਨਾਂ ਬਦਲ ਕੇ ਵੀਰ ਸਾਵਰਕਰ ਸੇਤੂ ਰੱਖਿਆ

Wednesday 28 June 2023 08:05 AM UTC+00 | Tags: aurangabad bjp breaking-news devendra-fadnavis dharashiv maharashtra-government mughal-ruler news sambhajinagar veer-savarkar-setu versova-bandra-sea-link

ਚੰਡੀਗ੍ਹੜ, 28 ਜੂਨ 2023: ਮਹਾਰਾਸ਼ਟਰ ਵਿੱਚ ਬਾਂਦਰਾ-ਵਰਸੋਵਾ ਸਮੁੰਦਰੀ ਪੁਲ (Versova–Bandra Sea Link) ਦਾ ਨਾਂ ਬਦਲ ਦਿੱਤਾ ਗਿਆ ਹੈ। ਹੁਣ ਇਸਨੂੰ ਵੀਰ ਸਾਵਰਕਰ ਸੇਤੂ (Veer Savarkar Setu) ਦੇ ਨਾਂ ਨਾਲ ਜਾਣਿਆ ਜਾਵੇਗਾ। ਇਸ ਤੋਂ ਇਲਾਵਾ ਮੁੰਬਈ ਟਰਾਂਸ ਹਾਰਬਰ ਲਿੰਕ ਦਾ ਨਾਂ ਵੀ ਬਦਲ ਕੇ ਅਟਲ ਬਿਹਾਰੀ ਵਾਜਪਾਈ ਸਮ੍ਰਿਤੀ ਨਹਾਵਾ ਸ਼ੇਵਾ ਅਟਲ ਸੇਤੂ ਕਰ ਦਿੱਤਾ ਗਿਆ ਹੈ। ਪਿਛਲੇ ਮਹੀਨੇ ਵੀਰ ਸਾਵਰਕਰ ਜਯੰਤੀ ਵਾਲੇ ਦਿਨ ਮਹਾਰਾਸ਼ਟਰ ਸਰਕਾਰ ਨੇ ਇਸ ਸਬੰਧੀ ਫੈਸਲਾ ਲਿਆ ਸੀ।

ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਫਰਵਰੀ ‘ਚ ਔਰੰਗਾਬਾਦ ਅਤੇ ਉਸਮਾਨਾਬਾਦ ਦੇ ਬਦਲੇ ਹੋਏ ਨਾਵਾਂ ਨੂੰ ਮਨਜ਼ੂਰੀ ਦਿੱਤੀ ਸੀ। ਹੁਣ ਔਰੰਗਾਬਾਦ ਨੂੰ ਛਤਰਪਤੀ ਸੰਭਾਜੀਨਗਰ ਅਤੇ ਉਸਮਾਨਾਬਾਦ ਨੂੰ ਧਾਰਾਸ਼ਿਵ ਵਜੋਂ ਜਾਣਿਆ ਜਾਵੇਗਾ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਟਵਿੱਟਰ ‘ਤੇ ਇਹ ਖ਼ਬਰ ਸਾਂਝੀ ਕੀਤੀ ਹੈ। ਔਰੰਗਾਬਾਦ ਦਾ ਨਾਂ ਮੁਗਲ ਸ਼ਾਸਕ ਔਰੰਗਜ਼ੇਬ ਦੇ ਨਾਂ ‘ਤੇ ਰੱਖਿਆ ਗਿਆ ਸੀ, ਜਦੋਂ ਕਿ ਉਸਮਾਨਾਬਾਦ ਦਾ ਨਾਂ 20ਵੀਂ ਸਦੀ ਦੇ ਹੈਦਰਾਬਾਦ ਰਿਆਸਤ ਦੇ ਸ਼ਾਸਕ ਦੇ ਨਾਂ ‘ਤੇ ਰੱਖਿਆ ਗਿਆ ਸੀ।

ਛਤਰਪਤੀ ਸ਼ਿਵਾਜੀ ਮਹਾਰਾਜ ਦੇ ਸਭ ਤੋਂ ਵੱਡੇ ਪੁੱਤਰ ਛਤਰਪਤੀ ਸੰਭਾਜੀ, ਆਪਣੇ ਪਿਤਾ ਦੁਆਰਾ ਸਥਾਪਿਤ ਮਰਾਠਾ ਸਾਮਰਾਜ ਦੇ ਦੂਜੇ ਸ਼ਾਸਕ ਸਨ। ਸੰਭਾਜੀ ਮਹਾਰਾਜ ਨੂੰ ਔਰੰਗਜ਼ੇਬ ਦੇ ਹੁਕਮ ‘ਤੇ 1689 ਵਿੱਚ ਫਾਂਸੀ ਦਿੱਤੀ ਗਈ ਸੀ। ਕੁਝ ਵਿਦਵਾਨਾਂ ਅਨੁਸਾਰ ਉਸਮਾਨਾਬਾਦ ਦੇ ਨੇੜੇ ਇੱਕ ਗੁਫਾ ਧਾਰਾਸ਼ਿਵ ਅੱਠਵੀਂ ਸਦੀ ਦੀ ਹੈ। ਹਿੰਦੂ ਦੱਖਣਪੰਥੀ ਸੰਗਠਨ ਲੰਬੇ ਸਮੇਂ ਤੋਂ ਇਨ੍ਹਾਂ ਦੋਵੇਂ ਸ਼ਹਿਰਾਂ ਦੇ ਨਾਂ ਬਦਲਣ ਦੀ ਮੰਗ ਕਰ ਰਹੇ ਸਨ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਦੱਸਿਆ ਸੀ ਕਿ ਸੂਬਾ ਸਰਕਾਰ ਨੇ ਸਾਵਰਕਰ ਜਯੰਤੀ ਨੂੰ ਵੀਰ ਸਾਵਰਕਰ ਗੌਰਵ ਦਿਨ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਬਾਂਦਰਾ-ਵਰਸੋਵਾ ਸਮੁੰਦਰੀ ਪੁਲ ਦਾ ਨਾਂ ਵੀਰ ਸਾਵਰਕਰ ((Veer Savarkar Setu) ਦੇ ਨਾਂ ‘ਤੇ ਰੱਖਣ ਦਾ ਐਲਾਨ ਵੀ ਕੀਤਾ ਸੀ। ਵੱਖ-ਵੱਖ ਖੇਤਰਾਂ ਵਿੱਚ ਜ਼ਿਕਰਯੋਗ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਵੀਰ ਸਾਵਰਕਰ ਬਹਾਦਰੀ ਪੁਰਸਕਾਰ ਦੇਣ ਦਾ ਵੀ ਫੈਸਲਾ ਕੀਤਾ ਗਿਆ।

The post ਮਹਾਰਾਸ਼ਟਰ ਸਰਕਾਰ ਨੇ ਬਾਂਦਰਾ-ਵਰਸੋਵਾ ਸਮੁੰਦਰੀ ਪੁਲ ਦਾ ਨਾਂ ਬਦਲ ਕੇ ਵੀਰ ਸਾਵਰਕਰ ਸੇਤੂ ਰੱਖਿਆ appeared first on TheUnmute.com - Punjabi News.

Tags:
  • aurangabad
  • bjp
  • breaking-news
  • devendra-fadnavis
  • dharashiv
  • maharashtra-government
  • mughal-ruler
  • news
  • sambhajinagar
  • veer-savarkar-setu
  • versova-bandra-sea-link

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਦਾ ਦੌਰਾ

Wednesday 28 June 2023 08:20 AM UTC+00 | Tags: breaking-news civil-hospital cm-bhagwant-mann government-hospital health-facilities health-scheme mohalla-clinics news nhm-fund punjab-news sri-muktsar-sahib sri-muktsar-sahib-government-hospita the-unmute-breaking-news

ਸ੍ਰੀ ਮੁਕਤਸਰ ਸਾਹਿਬ, 28 ਜੂਨ 2023: ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਅੱਜ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਹਸਪਤਾਲ ਦਾ ਦੌਰਾ ਕੀਤਾ ਅਤੇ ਵੱਖ ਵੱਖ ਵਾਰਡਾਂ ਵਿਚ ਪਹੁੰਚ ਮਰੀਜਾਂ ਨਾਲ ਗੱਲਬਾਤ ਵੀ ਕੀਤੀ। ਡਾ. ਬਲਬੀਰ ਸਿੰਘ ਨੇ ਹਸਪਤਾਲ ਦੀ ਨਵੀਂ ਬਣੀ ਬਿਲਡਿੰਗ ਦਾ ਵੀ ਮੁਆਇਨਾ ਕੀਤਾ।

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਹਨਾਂ ਕਿਹਾ ਕਿ ਉਹਨਾਂ ਵੱਲੋਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਕੇ ਲੌੜੀਂਦਾ ਇੰਨਫਰਾਸਟਰੈਕਚਰ ਅਤੇ ਲੌੜੀਂਦਾ ਸਟਾਫ਼ ਜਲਦੀ ਪੂਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿਖੇ ਵੀ ਜ਼ੋ ਡਾਕਟਰਾਂ ਦੀ ਘਾਟ ਹੈ ਉਹ ਵੀ ਜਲਦੀ ਨਵੀਂ ਭਰਤੀ ਤੋਂ ਬਾਅਦ ਪੂਰੀ ਹੋ ਜਾਵੇਗੀ।

ਆਯੂਰਵੈਦਿਕ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਵਿਚ ਬੀਤੇ ਕਰੀਬ 2 ਸਾਲ ਤੋਂ ਕੋਈ ਦਵਾਈ ਨਾ ਆਉਣ ਦੇ ਮਾਮਲੇ ਵਿਚ ਉਹਨਾਂ ਕਿਹਾ ਕਿ ਜਲਦ ਹੀ ਇਹ ਸਮੱਸਿਆ ਦੂਰ ਕਰ ਦਿੱਤੀ ਜਾਵੇਗੀ। ਉਹਨਾਂ ਆਯੁਰਵੈਦ ਅਤੇ ਯੋਗਾ ਦੇ ਨਾਮ ‘ਤੇ ਕੇਂਦਰ ਸਰਕਾਰ ‘ਤੇ ਸ਼ਬਦੀ ਹਮਲਾ ਕਰਦਿਆ ਕਿਹਾ ਕਿ ਕੇਂਦਰ ਸਰਕਾਰ ਸਿਰਫ਼ ਇਹਨਾਂ ਦੇ ਨਾਮ ;ਤੇ ਮਸ਼ਹੂਰੀ ਕਰ ਰਹੀ ਹੈ ਜਦਕਿ ਅਸਲੀਅਤ ਵਿਚ ਕੁਝ ਨਹੀਂ ਕੀਤਾ ਜਾ ਰਿਹਾ, ਦਿੱਲੀ ਵਿਚ ਕੇਂਦਰ ਸਰਕਾਰ ਨੇ ਯੋਗਾ ਬੰਦ ਕਰਵਾ ਦਿੱਤਾ। ਉਹਨਾਂ ਕਿਹਾ ਕੇਂਦਰ ਸਰਕਾਰ ਸਿਹਤ ਸਹੂਲਤਾਂ ਲਈ ਫੰਡ ਤੱਕ ਨਹੀਂ ਦੇ ਰਹੀ। ਉਹ ਸਿਰਫ ਮਸ਼ਹੂਰੀਆਂ ਵਿਚ ਹੀ ਪ੍ਰਮੋਟ ਕਰ ਰਹੇ ਹਨ, ਉਹ ਸਾਨੂੰ ਪ੍ਰੇਸ਼ਾਨ ਕਰ ਰਹੇ ਹਨ ਸਗੋਂ ਮੁੱਖ ਮੰਤਰੀ ਪੰਜਾਬ ਸਾਨੂੰ ਹੌਸਲਾ ਅਫ਼ਜਾਈ ਦੇ ਰਹੇ ਹਨ।

The post ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਦਾ ਦੌਰਾ appeared first on TheUnmute.com - Punjabi News.

Tags:
  • breaking-news
  • civil-hospital
  • cm-bhagwant-mann
  • government-hospital
  • health-facilities
  • health-scheme
  • mohalla-clinics
  • news
  • nhm-fund
  • punjab-news
  • sri-muktsar-sahib
  • sri-muktsar-sahib-government-hospita
  • the-unmute-breaking-news

ਮੀਰੀ-ਪੀਰੀ ਦਿਵਸ ਦੇ ਸੰਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

Wednesday 28 June 2023 08:31 AM UTC+00 | Tags: breaking-news miri-piri news sahib-sri-guru-hargobind-ji sri-akal-takht-sahib

ਅੰਮ੍ਰਿਤਸਰ 28 ਜੂਨ 2023: ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਤਖ਼ਤ ‘ਤੇ ਬਿਰਾਜਨ ਅਤੇ ਮੀਰੀ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਨ ਦਾ ਦਿਵਸ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਸਮਾਗਮ ਹੋਏ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸ਼ੁਸ਼ੋਬਿਤ ਮੀਰੀ ਤੇ ਪੀਰੀ ਦੀਆਂ ਤਲਵਾਰਾਂ ਦੇ ਸੰਗਤਾਂ ਨੂੰ ਦਰਸ਼ਨ ਵੀ ਕਰਵਾਏ ਗਏ | ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਜਿਥੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਨ ਕਰਵਾਇਆ, ਉਥੇ ਹੀ ਮੀਰੀ ਪੀਰੀ ਦੇ ਮਹਾਨ ਸਿਧਾਂਤ ਬਾਰੇ ਦੱਸਦਿਆ ਕਿਹਾ ਕਿ ਸ਼ਸ਼ਤਰ ਕਦੇ ਸਿੱਖ ਤੋਂ ਅਲੱਗ ਨਹੀਂ ਹੋ ਸਕਦਾ ਸ਼ਸ਼ਤਰ ਸਿੱਖ ਦਾ ਅਣਿਖੜਵਾਂ ਅੰਗ ਹੈ |

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀਆ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ |

ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਸਿੱਖ ਕੌਮ ਲਈ ਖ਼ਾਸ ਹੈ, ਕਿਉਂਕਿ ਇਸ ਦਿਨ ਤਖ਼ਤ 'ਤੇ ਬਿਰਾਜਮਾਨ ਹੋ ਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਕੌਮ ਨੂੰ ਆਪਣੀਆਂ ਰਵਾਇਤਾਂ ਤੇ ਪ੍ਰੰਪਰਾਵਾਂ 'ਤੇ ਪਹਿਰਾ ਦੇਣਾ ਚਾਹੀਦਾ ਹੈ। ਇਸ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਇਤਿਹਾਸਕ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ |

The post ਮੀਰੀ-ਪੀਰੀ ਦਿਵਸ ਦੇ ਸੰਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ appeared first on TheUnmute.com - Punjabi News.

Tags:
  • breaking-news
  • miri-piri
  • news
  • sahib-sri-guru-hargobind-ji
  • sri-akal-takht-sahib

ਅੰਮ੍ਰਿਤਸਰ 28 ਜੂਨ 2023: ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਅੱਜ ਪੱਛਮੀ ਬੰਗਾਲ ਤੋਂ ਮੈਂਬਰ ਪਾਰਲੀਮੈਂਟ ਅਤੇ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਦੇ ਪ੍ਰਧਾਨ ਕਲਿਆਣ ਚੌਬੇ ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਖੇ ਮੱਥਾ ਟੇਕਣ ਪਹੁੰਚੇ ਅਤੇ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਨ ਕੀਤਾ ਅਤੇ ਬਾਅਦ ਵਿੱਚ ਐਸਜੀਪੀਸੀ ਦੇ ਮੁਲਾਜ਼ਮਾਂ ਵੱਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਦੇ ਪ੍ਰਧਾਨ ਨੂੰ ਸਨਮਾਨਿਤ ਵੀ ਕੀਤਾ ਗਿਆ |

ਕਲਿਆਣ ਚੌਬੇ ਵੱਲੋਂ ਸ੍ਰੀ ਦਰਬਾਰ ਸਾਹਿਬ (Sri Darbar Sahib) ਦੀ ਵਿਜ਼ਟਰ ਬੁੱਕ ਵਿੱਚ ਵੀ ਨਾਮ ਦਰਜ ਕਰਵਾਇਆ ਗਿਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਦੀ ਟੀਮ ਦੇ ਨਾਲ ਵੱਖ-ਵੱਖ ਗੁਰਦੁਆਰਿਆਂ ਵਿੱਚ ਮੱਥਾ ਟੇਕਣ ਪਹੁੰਚੇ ਸਨ | ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਮਨ ਨੂੰ ਬੜੀ ਹੀ ਸ਼ਾਂਤੀ ਮਿਲੀ ਅਤੇ ਉਹਨਾਂ ਨੇ ਕਿਹਾ ਕਿ ਅੱਜ ਅੰਮ੍ਰਿਤਸਰ ਵਿੱਚ ਲੜਕੀਆਂ ਦਾ ਫੁੱਟਬਾਲ ਮੈਚ ਖੇਡਿਆ ਜਾ ਰਿਹਾ ਹੈ ਜਿਸਦੇ ਲਈ ਅੱਜ ਉਹ ਖ਼ਾਸ ਤੌਰ ‘ਤੇ ਇਥੇ ਪਹੁੰਚੇ ਹਨ | ਉਹਨਾਂ ਨੇ ਕਿਹਾ ਕਿ ਉਹ ਪੰਜਾਬ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੁਲਾਕਾਤ ਵੀ ਕਰਨਗੇ, ਜੋ ਖੇਡ ਸਟੇਡੀਅਮ ਵਿੱਚ ਪ੍ਰਸ਼ਾਸਨ ਵੱਲੋਂ ਸਰਕਾਰੀ ਪ੍ਰੋਗਰਾਮ ਕਰਵਾਏ ਜਾਂਦੇ ਹਨ, ਅਜਿਹੇ ਪ੍ਰੋਗਰਾਮ ਨਹੀਂ ਹੋਣੇ ਚਾਹੀਦੇ | ਸਟੇਡੀਅਮ ਵਿੱਚ ਸਿਰਫ ਖੇਡਾਂ ਹੀ ਹੋਣੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੀ ਫੁੱਟਬਾਲ ਦੇ ਆਧੁਨਿਕ ਕੋਚਿੰਗ ਦੇ ਯਤਨ ਕਰਵਾਏ ਜਾਣ |

The post ਪੱਛਮੀ ਬੰਗਾਲ ਦੇ ਪਾਰਲੀਮੈਂਟ ਮੈਂਬਰ ਤੇ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਦੇ ਪ੍ਰਧਾਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ appeared first on TheUnmute.com - Punjabi News.

Tags:
  • all-india-football-federation
  • breaking-news
  • kalyan-chaube
  • news
  • newsz
  • sachkhand-sri-darbar-sahib
  • sri-darbar-sahib
  • west-bengal

ਅੰਮ੍ਰਿਤਸਰ ਪੁਲਿਸ ਵੱਲੋਂ 60 ਦਿਨਾਂ 'ਚ 10000 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ: ਡੀਜੀਪੀ ਗੌਰਵ ਯਾਦਵ

Wednesday 28 June 2023 08:54 AM UTC+00 | Tags: aam-aadmi-party amritsar-police breaking-news cm-bhagwant-mann dgp-gaurav-yadav dgp-punjab-police lalithakumari latest-news news punjab-news punjab-police the-unmute-breaking-news the-unmute-latest-update

ਚੰਡੀਗੜ੍ਹ, 28 ਜੂਨ 2023: ਅੰਮ੍ਰਿਤਸਰ ਪੁਲਿਸ (Amritsar Police) ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਲਲਿਤਾਕੁਮਾਰੀ ਨੇ 45 ਦਿਨਾਂ ਦੀ ਸਮਾਂ ਸੀਮਾ ਦੇ ਅੰਦਰ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ਾਂ ਨੂੰ ਪੂਰਾ ਕੀਤਾ ਹੈ। 60 ਦਿਨਾਂ ਵਿੱਚ 10000 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ । 60-70% ਸ਼ਿਕਾਇਤਾਂ ਦਾ ਨਿਪਟਾਰਾ 24 ਘੰਟਿਆਂ ਦੀ ਸਮਾਂ ਸੀਮਾ ਵਿੱਚ ਕੀਤਾ ਜਾਂਦਾ ਹੈ।

The post ਅੰਮ੍ਰਿਤਸਰ ਪੁਲਿਸ ਵੱਲੋਂ 60 ਦਿਨਾਂ ‘ਚ 10000 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ: ਡੀਜੀਪੀ ਗੌਰਵ ਯਾਦਵ appeared first on TheUnmute.com - Punjabi News.

Tags:
  • aam-aadmi-party
  • amritsar-police
  • breaking-news
  • cm-bhagwant-mann
  • dgp-gaurav-yadav
  • dgp-punjab-police
  • lalithakumari
  • latest-news
  • news
  • punjab-news
  • punjab-police
  • the-unmute-breaking-news
  • the-unmute-latest-update

ਫਿਰੋਜ਼ਪੁਰ , 28 ਜੂਨ 2023: ਫਿਰੋਜ਼ਪੁਰ ਸੈਕਟਰ ਦੇ ਸੀਮਾ ਸੁਰੱਖਿਆ ਬਲ ਦੁਆਰਾ ਇੱਕ ਅਣਜਾਣੇ ਵਿੱਚ ਭਾਰਤੀ ਸਰਹੱਦ ‘ਚ ਦਾਖਲ ਹੋਏ ਪਾਕਿਸਤਾਨੀ ਨਾਗਰਿਕ ਨੂੰ ਪਾਕਿਸਤਾਨ ਰੇਂਜਰਾਂ (Pakistan Rangers) ਨੂੰ ਸੌਂਪ ਦਿੱਤਾ | ਮਿਲੀ ਜਾਣਕਾਰੀ ਅਨੁਸਾਰ 27 ਜੂਨ 2023 ਨੂੰ ਬੀਐਸਐਫ ਦੇ ਜਵਾਨਾਂ ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਸਰਹੱਦੀ ਵਾੜ ਦੇ ਨਜਦੀਕ ਤੋਂ ਫੜਿਆ ਸੀ। ਜੋ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਕੋਲ ਪੈਂਦੇ ਇਲਾਕੇ ਵਿੱਚ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖਲ ਹੋ ਗਿਆ ਸੀ।

ਜਿਸਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਫੜਿਆ ਗਿਆ ਵਿਅਕਤੀ ਪਾਕਿਸਤਾਨ ਨਾਗਰਿਕ ਹੈ। ਜੋ ਅਣਜਾਣੇ ਵਿੱਚ ਭਾਰਤੀ ਖੇਤਰ ‘ਚ ਦਾਖਲ ਹੋ ਗਿਆ ਹੈ। ਉਸ ਕੋਲੋਂ ਕੁਝ ਵੀ ਇਤਰਾਜ਼ਯੋਗ ਚੀਜ ਬਰਾਮਦ ਨਹੀਂ ਹੋਈ, ਜਿਸਤੋਂ ਬਾਅਦ, 27 ਜੂਨ 2023 ਨੂੰ ਲਗਭਗ 05:10 ਵਜੇ, ਅਣਜਾਣੇ ਵਿੱਚ ਸਰਹੱਦ ਪਾਰ ਕਰਦੇ ਫੜੇ ਗਏ ਪਾਕਿਸਤਾਨੀ ਨਾਗਰਿਕ ਨੂੰ ਮਨੁੱਖੀ ਆਧਾਰ ‘ਤੇ ਪਾਕਿਸਤਾਨ ਰੇਂਜਰਾਂ (Pakistan Rangers) ਦੇ ਹਵਾਲੇ ਕਰ ਦਿੱਤਾ ਗਿਆ।

The post ਭਾਰਤੀ ਸਰਹੱਦ 'ਚ ਗਲਤੀ ਨਾਲ ਦਾਖਲ ਹੋਏ ਦੋ ਪਾਕਿਸਤਾਨੀ ਨਾਗਰਿਕ ਨੂੰ BSF ਨੇ ਪਾਕਿਸਤਾਨੀ ਰੇਂਜਰਾਂ ਦੇ ਕੀਤਾ ਹਵਾਲੇ appeared first on TheUnmute.com - Punjabi News.

Tags:
  • border-security-force
  • breaking-news
  • bsf
  • ferozepur
  • news
  • pakistani-citizen
  • pakistan-rangers
  • punjab-news

ਚੰਡੀਗੜ੍ਹ, 28 ਜੂਨ 2023: ਰਾਹੁਲ ਗਾਂਧੀ (Rahul Gandhi) ਨੇ ਆਪਣੀ ਭਾਰਤ ਜੋੜੋ ਯਾਤਰਾ 2.0 ਦੀ ਸ਼ੁਰੂਆਤ ਇੱਕ ਵੱਖਰੇ ਤਰੀਕੇ ਨਾਲ ਕੀਤੀ ਹੈ। ਰਾਹੁਲ ਗਾਂਧੀ ਦੀ ਇਹ ਯਾਤਰਾ ਪੁਰਾਣੀ ਭਾਰਤ ਜੋੜੋ ਯਾਤਰਾ ਵਰਗੀ ਲਗਾਤਾਰ ਪੈਦਲ ਯਾਤਰਾ ਦੀ ਬਜਾਏ ਵੱਖ-ਵੱਖ ਸੂਬਿਆਂ ਵਿੱਚ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਰੋਜ਼ਾਨਾ ਕਮਾਉਣ ਵਾਲਿਆਂ ਨੂੰ ਮਿਲਣ ਨਾਲ ਸ਼ੁਰੂ ਹੋਈ ਹੈ। ਇਸ ਕੜੀ ‘ਚ ਰਾਹੁਲ ਗਾਂਧੀ ਨੇ ਦਿੱਲੀ ਦੇ ਕਰੋਲ ਬਾਗ ‘ਚ ਨਾ ਸਿਰਫ ਮੋਟਰ ਮਕੈਨਿਕਸ ਨਾਲ ਮੁਲਾਕਾਤ ਕੀਤੀ, ਸਗੋਂ ਉਨ੍ਹਾਂ ਦੇ ਕੰਮ ‘ਚ ਮਦਦ ਵੀ ਕੀਤੀ।

ਕਾਂਗਰਸ ਪਾਰਟੀ ਨਾਲ ਜੁੜੇ ਆਗੂਆਂ ਅਨੁਸਾਰ ਰਾਹੁਲ ਗਾਂਧੀ ਦੀ ਰੋਜ਼ਾਨਾ ਦੀ ਜ਼ਿੰਦਗੀ ‘ਚ ਕਮਾਉਣ ਵਾਲਿਆਂ ਨੂੰ ਮਿਲਣ ਦੀ ਇਹ ਲੜੀ ਭਾਰਤ ਜੋੜੋ ਯਾਤਰਾ ਦਾ ਵੱਡਾ ਅਤੇ ਅਗਲਾ ਹਿੱਸਾ ਹੈ। ਪਾਰਟੀ ਆਗੂਆਂ ਨੇ ਇਸ ਸਬੰਧੀ ਵੱਡੀ ਯੋਜਨਾ ਬਣਾਈ ਹੈ। ਇਸ ਯੋਜਨਾ ਤਹਿਤ ਰਾਹੁਲ ਗਾਂਧੀ ਨਾ ਸਿਰਫ਼ ਉਨ੍ਹਾਂ ਸਾਰੇ ਲੋਕਾਂ ਨੂੰ ਮਿਲਣਗੇ, ਜਿਨ੍ਹਾਂ ਵਿੱਚ ਮਿਸਤਰੀ, ਮਕੈਨਿਕ, ਮਿਸਤਰੀ, ਕੱਪੜੇ ਪ੍ਰੈੱਸ ਕਰਨ ਵਾਲੇ, ਸਟਰੀਟ ਕਲੀਨਰ, ਸੁਰੱਖਿਆ ਕਰਮਚਾਰੀ ਅਤੇ ਹੋਟਲ ਰੈਸਟੋਰੈਂਟ ਦੇ ਵੇਟਰ ਸ਼ਾਮਲ ਹਨ, ਜੋ ਆਪਣੇ ਪਰਿਵਾਰ ਦਾ ਪੇਟ ਪਾਲਦੇ ਹਨ, ਜੋ ਰੋਜ਼ਾਨਾ ਕਮਾਉਂਦੇ ਹਨ ਅਤੇ ਉਸ ਤੋਂ ਰੋਜ਼ਾਨਾ ਖਾਂਦੇ ਹਨ।

ਮੰਗਲਵਾਰ ਨੂੰ ਰਾਹੁਲ ਗਾਂਧੀ (Rahul Gandhi) ਅਚਾਨਕ ਕਰੋਲ ਬਾਗ ਬਾਜ਼ਾਰ ‘ਚ ਬਾਈਕ ਬਣਾਉਣ ਵਾਲੇ ਮਕੈਨਿਕ ਦੀ ਦੁਕਾਨ ‘ਤੇ ਉਨ੍ਹਾਂ ਨੂੰ ਮਿਲਣ ਗਏ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਦਿੱਲੀ ਤੋਂ ਚੰਡੀਗੜ੍ਹ ਤੱਕ ਦਾ ਪੂਰਾ ਸਫਰ ਟਰੱਕ ‘ਤੇ ਬੈਠ ਕੇ ਕੀਤਾ ਸੀ। ਉਸ ਤੋਂ ਬਾਅਦ ਜਦੋਂ ਰਾਹੁਲ ਗਾਂਧੀ ਅਮਰੀਕਾ ਗਏ ਤਾਂ ਉੱਥੇ ਵੀ ਪੰਜਾਬੀ ਭਾਈਚਾਰੇ ਨਾਲ ਸਬੰਧਤ ਟਰੱਕ ਡਰਾਈਵਰ ਨਾਲ ਲੰਮਾ ਸਫ਼ਰ ਤੈਅ ਕੀਤਾ। ਸਿਆਸੀ ਵਿਸ਼ਲੇਸ਼ਕ ਜਟਾਸ਼ੰਕਰ ਸਿੰਘ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਪਿਛਲੇ ਦਿਨੀਂ ਆਪਣੀ ਭਾਰਤ ਜੋੜੋ ਯਾਤਰਾ ਦੀ ਸਮਾਪਤੀ ਤੋਂ ਬਾਅਦ ਜਿਸ ਤਰ੍ਹਾਂ ਨਵੇਂ ਤਰੀਕੇ ਨਾਲ ਲੋਕਾਂ ਨੂੰ ਮਿਲ ਰਹੇ ਹਨ, ਉਹ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦਾ ਅਗਲਾ ਹਿੱਸਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਰਾਹੁਲ ਗਾਂਧੀ ਦੀ ਇਸ ਮੁਲਾਕਾਤ ਨੂੰ ਆਉਣ ਵਾਲੀਆਂ ਚੋਣਾਂ ਲਈ ਕਾਂਗਰਸ ਪਾਰਟੀ ਲਈ ਬੂਸਟਰ ਡੋਜ਼ ਵਜੋਂ ਦੇਖਿਆ ਜਾ ਰਿਹਾ ਹੈ।

The post ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 2.0 ਦੀ ਸ਼ੁਰੂਆਤ ! ਜਾਣੋ ਕਾਂਗਰਸ ਪਾਰਟੀ ਦੀ ਵੱਡੀ ਯੋਜਨਾ appeared first on TheUnmute.com - Punjabi News.

Tags:
  • bharat-jodo-yatra
  • bharat-jodo-yatra-2.0
  • breaking-news
  • congress
  • news
  • rahul-gandhi

PIDB ਦੀ ਮੀਟਿੰਗ 'ਚ ਪੰਜਾਬ ਦੇ ਕੰਢੀ ਖੇਤਰ 'ਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਸੰਬੰਧੀ ਹੋਈ ਚਰਚਾ: CM ਮਾਨ

Wednesday 28 June 2023 09:57 AM UTC+00 | Tags: anmol-gagan-mann breaking-news chief-minister-bhagwant-mann kandhi-region latest-news news pidb punjab-kandhi-region punjab-tourism punjab-tourism-and-cultural-affairs-ministe punjab-tourism-department tourism

ਚੰਡੀਗੜ੍ਹ, 28 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਪੀ.ਆਈ.ਡੀ.ਬੀ (PIDB) ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪੰਜਾਬ ਦੇ ਕੰਡੀ ਇਲਾਕੇ ਵਿੱਚ ਸੈਰ-ਸਪਾਟਾ (Tourism) ਨੂੰ ਉਤਸ਼ਾਹਿਤ ਕਰਨ ਲਈ ਚਰਚਾ ਹੋਈ ਹੈ |

ਮੁੱਖ ਮੰਤਰੀ ਨੇ ਕਿਹਾ ਜਲਦ ਹੀ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਡੀ ਵਾਲਾ ਇਲਾਕਾ ਤੇ ਹੁਸ਼ਿਆਰਪੁਰ ਦੇ ਕੰਡੀ ਇਲਾਕਿਆਂ ਨੂੰ ਹੋਰ ਵਿਕਸਿਤ ਕੀਤੇ ਜਾ ਰਹੇ ਹਨ, ਤਾਂ ਜੋ ਪੰਜਾਬ ਦੇ ਇਸ ਇਲਾਕੇ ਦੀ ਕੁਦਰਤੀ ਸੁੰਦਰਤਾ ਨੂੰ ਵੇਖਣ ਲਈ ਲੋਕ ਆਉਣ |

The post PIDB ਦੀ ਮੀਟਿੰਗ ‘ਚ ਪੰਜਾਬ ਦੇ ਕੰਢੀ ਖੇਤਰ ‘ਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਸੰਬੰਧੀ ਹੋਈ ਚਰਚਾ: CM ਮਾਨ appeared first on TheUnmute.com - Punjabi News.

Tags:
  • anmol-gagan-mann
  • breaking-news
  • chief-minister-bhagwant-mann
  • kandhi-region
  • latest-news
  • news
  • pidb
  • punjab-kandhi-region
  • punjab-tourism
  • punjab-tourism-and-cultural-affairs-ministe
  • punjab-tourism-department
  • tourism

World Cup 2023: ਮੋਹਾਲੀ 'ਚ ਮੈਚ ਨਾ ਹੋਣ ਦਾ ਕਾਰਨ ਆਇਆ ਸਾਹਮਣੇ, BCCI ਨੇ ਦਿੱਤਾ ਸਪੱਸ਼ਟੀਕਰਨ

Wednesday 28 June 2023 10:15 AM UTC+00 | Tags: 2023-world-cup bcci board-of-control-for-cricket-in-india breaking-news latest-news mohali-cricket-ground news rajiv-sukla sports-news world-cup-2023

ਚੰਡੀਗੜ੍ਹ, 28 ਜੂਨ 2023: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) 2023 ਦੇ ਵਿਸ਼ਵ ਕੱਪ (World Cup 2023) ਦਾ ਸ਼ਡਿਊਲ ਜਾਰੀ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਗਿਆ । 10 ਸ਼ਹਿਰਾਂ ਵਿੱਚ ਹੋਣ ਵਾਲੇ ਟੂਰਨਾਮੈਂਟ ਦੇ ਨਾਲ ਬੋਰਡ ਕਈ ਮਸ਼ਹੂਰ ਸਟੇਡੀਅਮਾਂ ਨੂੰ ਮੈਚ ਅਲਾਟ ਨਾ ਕਰਨ ਲਈ ਆਲੋਚਨਾ ਦਾ ਸਾਹਮਣਾ ਕਰਨਾ ਪਿਆ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਸੀਸੀਆਈ ਵੱਲੋਂ ਮੋਹਾਲੀ ਨੂੰ ਮੈਦਾਨ ਵਜੋਂ ਨਜ਼ਰਅੰਦਾਜ਼ ਕਰਨ ਦੀ ਆਲੋਚਨਾ ਕਰਦਿਆਂ ਇਸ ਨੂੰ ਸਿਆਸੀ ਫੈਸਲਾ ਕਰਾਰ ਦਿੱਤਾ।

ਹਿੰਦੁਸਤਾਨ ਟਾਈਮਜ਼ ਦੇ ਹਵਾਲੇ ਨਾਲ ਬੀਸੀਸੀਆਈ ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਨੇ ਆਗਾਮੀ ਵਿਸ਼ਵ ਕੱਪ ਲਈ ਮੋਹਾਲੀ ਵਰਗੇ ਸਥਾਨਾਂ ਨੂੰ ਸ਼ਾਮਲ ਨਾ ਕਰਨ ਦਾ ਕਾਰਨ ਦੱਸਿਆ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਦਾ ਸਟੇਡੀਅਮ ਆਈਸੀਸੀ ਦੇ ਅਨੁਮਾਨਿਤ ਮਾਪਦੰਡਾਂ ‘ਤੇ ਖਰਾ ਨਹੀਂ ਉਤਰਿਆ, ਜਿਸ ਕਾਰਨ ਇਸ ਨੂੰ ਮੇਜ਼ਬਾਨੀ ਨਹੀਂ ਦਿੱਤੀ ਗਈ। ਸਥਾਨਾਂ ਨੂੰ ਅੰਤਿਮ ਰੂਪ ਦੇਣ ਲਈ ਆਈ.ਸੀ.ਸੀ. ਦੀ ਸਹਿਮਤੀ ਬਹੁਤ ਜ਼ਰੂਰੀ ਹੈ। ਹਾਲਾਂਕਿ, ਸ਼ੁਕਲਾ ਨੇ ਖੁਲਾਸਾ ਕੀਤਾ ਕਿ ਦੋ-ਪੱਖੀ ਸੀਰੀਜ਼ ਮੈਚ ਹੋਣਗੇ ਕਿਉਂਕਿ ਬੋਰਡ ਅੰਤਰਰਾਸ਼ਟਰੀ ਮੈਚਾਂ ਲਈ ਕਿਸੇ ਵੀ ਸੂਬੇ ਨੂੰ ਵਾਂਝਾ ਨਹੀਂ ਰੱਖਣਾ ਚਾਹੁੰਦਾ। ਉਨ੍ਹਾਂ ਕਿਹਾ ਕਿ ਸ਼ਡਿਊਲ ਵਿੱਚ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ।

The post World Cup 2023: ਮੋਹਾਲੀ ‘ਚ ਮੈਚ ਨਾ ਹੋਣ ਦਾ ਕਾਰਨ ਆਇਆ ਸਾਹਮਣੇ, BCCI ਨੇ ਦਿੱਤਾ ਸਪੱਸ਼ਟੀਕਰਨ appeared first on TheUnmute.com - Punjabi News.

Tags:
  • 2023-world-cup
  • bcci
  • board-of-control-for-cricket-in-india
  • breaking-news
  • latest-news
  • mohali-cricket-ground
  • news
  • rajiv-sukla
  • sports-news
  • world-cup-2023

ਸਿੱਧੂ ਮੂਸੇਵਾਲਾ ਕਤਲ ਕੇਸ ਮਾਮਲੇ 'ਚ 14 ਮੁਲਜ਼ਮਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਸਾ ਅਦਾਲਤ 'ਚ ਪੇਸ਼ੀ

Wednesday 28 June 2023 10:42 AM UTC+00 | Tags: aam-aadmi-party breaking-news gangsters-lawrence-bishnoi latest-news mansa-police news punjab-police sidhu-moosewala-murder-case sidhu-murder-case

ਮਾਨਸਾ, 28 ਜੂਨ 2023: ਸਿੱਧੂ ਮੂਸੇਵਾਲਾ (Sidhu Moosewala) ਕਤਲ ਕੇਸ ਮਾਮਲੇ ‘ਚ ਅੱਜ 14 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੇ ਛੁੱਟੀ ‘ਤੇ ਹੋਣ ਕਾਰਨ ਡਿਪਟੀ ਜੁਡੀਸ਼ੀਅਲ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ | ਇਸਦੇ ਨਾਲ ਹੀ ਪੁਲਿਸ ਨੇ ਇੱਕਲੇ ਜੋਗਿੰਦਰ ਜੋਗਾ ਦਾ ਪੁਲਿਸ ਰਿਮਾਂਡ ਖਤਮ ਹੋਣ ‘ਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਅਦਾਲਤ ਨੇ ਮਾਨਸਾ ਪੁਲਿਸ ਨੂੰ ਜੋਗਿੰਦਰ ਜੋਗਾ ਦਾ 03 ਜੁਲਾਈ ਤੱਕ ਯਾਨੀ 6 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।

ਜੋਗਿੰਦਰ ਜੋਗਾ ਨੇ ਮਾਨਸਾ ਪੁਲਿਸ ਕੋਲ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਹਥਿਆਰ ਛੁਪਾਉਣ ਦੀ ਗੱਲ ਕਬੂਲੀ ਹੈ, ਜਿਸ ਨੂੰ ਬਰਾਮਦ ਕਰਨਾ ਹੈ, ਇਸ ਲਈ 10 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਨੇ ਮਾਨਸਾ ਪੁਲਿਸ ਨੂੰ 6 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।

ਇਸਦੇ ਨਾਲ ਹੀ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਮਨਦੀਪ ਮੰਨਾ, ਸਾਰਜ ਮਿੰਟੂ, ਦੀਪਕ ਟੀਨੂੰ ਅਤੇ ਹੋਰ ਮੁਲਜ਼ਮਾਂ ਨੂੰ ਕਿਸੇ ਵੀ ਤਰ੍ਹਾਂ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ, ਉਨ੍ਹਾਂ ਸਾਰੇ ਮੁਲਜ਼ਮਾਂ ਨੂੰ ਅਗਲੀ ਤਾਰੀਖ 12 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ ।

ਪਵਨ ਬਿਸ਼ਨੋਈ, ਨਸੀਮੂਦੀਨ, ਮਨਪ੍ਰੀਤ, ਸੰਦੀਪ ਕੇਕੜਾ, ਬਿੱਟੂ, ਜਗਤਾਰ, ਮੋਨੂੰ ਡਾਗਰ, ਅਰਸ਼ਦ ਖਾਨ, ਪ੍ਰਭਦੀਪ, ਅੰਕਿਤ ਸਿਰਸਾ, ਕੇਸ਼ਵ, ਚਰਨਜੀਤ ਅਤੇ ਦੀਪਕ ਮੁੰਡੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ।

The post ਸਿੱਧੂ ਮੂਸੇਵਾਲਾ ਕਤਲ ਕੇਸ ਮਾਮਲੇ ‘ਚ 14 ਮੁਲਜ਼ਮਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਸਾ ਅਦਾਲਤ ‘ਚ ਪੇਸ਼ੀ appeared first on TheUnmute.com - Punjabi News.

Tags:
  • aam-aadmi-party
  • breaking-news
  • gangsters-lawrence-bishnoi
  • latest-news
  • mansa-police
  • news
  • punjab-police
  • sidhu-moosewala-murder-case
  • sidhu-murder-case

IRE vs IND: ਵੈਸਟਇੰਡੀਜ਼ ਤੋਂ ਬਾਅਦ ਆਇਰਲੈਂਡ ਦਾ ਦੌਰਾ ਕਰੇਗੀ ਭਾਰਤੀ ਟੀਮ, ਟੀ-20 ਸੀਰੀਜ਼ ਦਾ ਹੋਇਆ ਐਲਾਨ

Wednesday 28 June 2023 10:53 AM UTC+00 | Tags: breaking-news cricket-news hardik-pandya icc-world-cup-2023 icc-world-cup-2023-match ireland ire-vs-ind-t20-series news sports-news west-indies

ਚੰਡੀਗੜ੍ਹ, 28 ਜੂਨ 2023: (IRE vs IND) ਆਈਸੀਸੀ ਵਿਸ਼ਵ ਕੱਪ 2023 ਦੇ ਸ਼ਡਿਊਲ ਦੇ ਐਲਾਨ ਤੋਂ ਬਾਅਦ ਹੁਣ ਭਾਰਤ ਅਤੇ ਆਇਰਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਸ਼ਡਿਊਲ ਸਾਹਮਣੇ ਆਇਆ ਹੈ। ਜਿਕਰਯੋਗ ਹੈ ਕਿ ਭਾਰਤ ਨੇ ਅਗਲੇ ਮਹੀਨੇ ਵੈਸਟਇੰਡੀਜ਼ ਦਾ ਦੌਰਾ ਕਰਨਾ ਹੈ, ਜਿੱਥੇ ਟੀਮ ਟੈਸਟ, ਵਨਡੇ ਅਤੇ ਟੀ-20 ਸੀਰੀਜ਼ ਖੇਡੇਗੀ। ਬੀਸੀਸੀਆਈ ਨੇ ਟੈਸਟ ਅਤੇ ਵਨਡੇ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ ਪਰ ਟੀ-20 ਲਈ ਟੀਮ ਦਾ ਐਲਾਨ ਅਜੇ ਨਹੀਂ ਕੀਤਾ ਗਿਆ ਹੈ।

ਵੈਸਟਇੰਡੀਜ਼ ਦੌਰੇ ਤੋਂ ਬਾਅਦ ਭਾਰਤੀ ਟੀਮ ਨੂੰ ਆਇਰਲੈਂਡ ਦਾ ਦੌਰਾ ਕਰਨਾ ਹੈ, ਜਿੱਥੇ ਟੀਮ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਖੇਡੇਗੀ। ਪਹਿਲਾ ਟੀ-20 ਮੈਚ 18 ਅਗਸਤ, ਦੂਜਾ ਟੀ-20 ਮੈਚ 20 ਅਗਸਤ ਅਤੇ ਤੀਜਾ ਮੈਚ 23 ਅਗਸਤ ਨੂੰ ਸ਼ਾਮ 3 ਵਜੇ ਖੇਡਿਆ ਜਾਵੇਗਾ। ਇਹ ਸਾਰੇ ਮੈਚ ਮਾਲਾਹਾਈਡ ਵਿੱਚ ਹੋਣਗੇ।

ਦਰਅਸਲ, ਪਿਛਲੇ ਸਾਲ ਭਾਰਤ ਅਤੇ ਆਇਰਲੈਂਡ (IRE vs IND) ਵਿਚਕਾਰ ਦੋ ਮੈਚਾਂ ਦੀ T20 ਸੀਰੀਜ਼ ਖੇਡੀ ਗਈ ਸੀ, ਜਿਸ ਵਿੱਚ ਭਾਰਤੀ ਟੀਮ 2-0 ਨਾਲ ਜਿੱਤੀ ਸੀ। ਹਾਰਦਿਕ ਪੰਡਯਾ ਦੀ ਕਪਤਾਨੀ ‘ਚ ਭਾਰਤ ਨੇ ਸੀਰੀਜ਼ ਦਾ ਪਹਿਲਾ ਮੈਚ 7 ਵਿਕਟਾਂ ਨਾਲ ਅਤੇ ਦੂਜਾ 4 ਦੌੜਾਂ ਨਾਲ ਜਿੱਤਿਆ ਸੀ। ਅਜਿਹੇ ‘ਚ ਆਇਰਲੈਂਡ ਕ੍ਰਿਕਟ ਨੇ ਇਸ ਸਾਲ ਆਇਰਲੈਂਡ ਅਤੇ ਭਾਰਤ ਵਿਚਾਲੇ ਹੋਣ ਵਾਲੀ ਟੀ-20 ਸੀਰੀਜ਼ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ।

The post IRE vs IND: ਵੈਸਟਇੰਡੀਜ਼ ਤੋਂ ਬਾਅਦ ਆਇਰਲੈਂਡ ਦਾ ਦੌਰਾ ਕਰੇਗੀ ਭਾਰਤੀ ਟੀਮ, ਟੀ-20 ਸੀਰੀਜ਼ ਦਾ ਹੋਇਆ ਐਲਾਨ appeared first on TheUnmute.com - Punjabi News.

Tags:
  • breaking-news
  • cricket-news
  • hardik-pandya
  • icc-world-cup-2023
  • icc-world-cup-2023-match
  • ireland
  • ire-vs-ind-t20-series
  • news
  • sports-news
  • west-indies

ਪੰਜਾਬ ਸਰਕਾਰ ਹਰ ਸਾਲ ਕਰੇਗੀ ਡਾਕਟਰਾਂ ਦੀ ਭਰਤੀ: ਡਾ. ਬਲਬੀਰ ਸਿੰਘ

Wednesday 28 June 2023 11:03 AM UTC+00 | Tags: bhagwant-maan chief-minister-bhagwant-maan dr-balbir-singh health-facilities latest-news news punjab-health-scheme recruit-doctors the-unmute-breaking-news the-unmute-punjab

ਸ੍ਰੀ ਮੁਕਤਸਰ ਸਾਹਿਬ, 28 ਜੂਨ 2023: ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿਹਤ ਇਕ ਤਰਜੀਹੀ ਖੇਤਰ ਹੈ ਇਸ ਲਈ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਮਾਹਿਰ ਡਾਕਟਰਾਂ ਦੀ ਹਰ ਸਾਲ ਭਰਤੀ ਕੀਤੀ ਜਾਇਆ ਕਰੇਗੀ ਤਾਂ ਜੋ ਸਰਕਾਰੀ ਹਸਪਤਾਲ ਬਿਹਤਰ ਤਰੀਕੇ ਨਾਲ ਲੋਕਾਂ ਨੂੰ ਸਿਹਤ ਸਹੁਲਤਾਂ ਮੁਹੱਈਆ ਕਰਵਾ ਸਕਣ ।

ਇਹ ਗੱਲ ਬੁੱਧਵਾਰ ਨੂੰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਇੱਥੋਂ ਦੇ ਜ਼ਿਲ੍ਹਾ ਹਸਪਤਾਲ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਉਹ ਰਾਜ ਦੇ ਹਸਪਤਾਲਾਂ ਵਿਚ ਉਪਲਬੱਧ ਸਹੁਲਤਾਂ ਦੇ ਜਾਇਜ਼ੇ ਲਈ ਆਰੰਭੀ ਆਪਣੀ ਰਾਜ ਵਿਆਪੀ ਮੁਹਿੰਮ ਦੇ ਹਿੱਸੇ ਵਜੋਂ ਇੱਥੇ ਪੁੱਜੇ ਸਨ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੀ ਹਾਜਰ ਸਨ।

ਸਿਹਤ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ 550 ਹਾਉਸ ਸਰਜਨ ਡਾਕਟਰਾਂ ਦੀ ਭਰਤੀ ਕਰ ਲਈ ਗਈ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਵਿਚ ਹੀ ਇਹ ਜਿ਼ਲਿ੍ਹਆਂ ਵਿਚ ਤਾਇਨਾਤ ਕੀਤੇ ਜਾਣਗੇ। ਇਸ ਦੇ ਨਾਲ ਹੀ 2000 ਹੋਰ ਪੈਰਾਮੈਡੀਕਲ ਸਟਾਫ ਦੀ ਭਰਤੀ ਕੀਤੀ ਜਾਵੇਗੀ । ਉਨ੍ਹਾਂ ਨੇ ਕਿਹਾ ਕਿ ਅੱਗੇ ਤੋਂ ਵੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਿਵੇਂ ਹਰ ਸਾਲ ਕੁਝ ਡਾਕਟਰਾਂ ਦੀ ਸੇਵਾ ਮੁਕਤੀ ਹੁੰਦੀ ਹੈ ਜਾਂ ਕੁਝ ਉਚੇਰੀ ਪੜਾਈ ਲਈ ਚਲੇ ਜਾਂਦੇ ਹਨ ਤਾਂ ਇਸ ਲਈ ਹਰ ਸਾਲ ਨਾਲੋਂ ਨਾਲ ਨਵੇਂ ਡਾਕਟਰਾਂ ਦੀ ਭਰਤੀ ਕੀਤੀ ਜਾਇਆ ਕਰੇਗੀ ਤਾਂ ਜੋ ਲੋਕ ਨੂੰ ਮਿਆਰੀ ਸਿਹਤ ਸਹੁਲਤਾਂ ਮਿਲਦੀਆਂ ਰਹਿ ਸਕਨ।

ਡਾ: ਬਲਬੀਰ ਸਿੰਘ (Dr. Balbir Singh)  ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਅਧੀਨ ਆਉਂਦੇ ਆਯੂਸ ਵਿਭਾਗ ਨੂੰ ਵੀ ਹੋਰ ਮਜਬੂਤ ਕੀਤਾ ਜਾਵੇਗਾ ਅਤੇ ਇਸੇ ਲੜੀ ਤਹਿਤ ਰਾਜ ਸਰਕਾਰ ਸੀ ਐਮ ਦੀ ਯੋਗਸ਼ਾਲਾ ਪ੍ਰੋਗਰਾਮ ਵੀ ਸ਼ੁਰੂ ਕਰ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਭਗਤ ਰਵੀਦਾਸ ਆਯੁਰਵੈਦਿਕ ਯੁਨੀਵਰਸਿਟੀ ਹੁਸਿ਼ਆਰਪੁਰ ਵਿਚ ਵੀਸੀ ਅਤੇ ਰਜਿਸਟਰਾਰ ਦੀ ਨਿਯੁਕਤੀ ਕਰਨ ਦੇ ਨਾਲ ਨਾਲ ਇਸ ਯੁਨੀਵਰਸਿਟੀ ਲਈ ਨਵਾਂ ਸਟਾਫ ਭਰਤੀ ਕੀਤਾ ਜਾਵੇਗਾ ਤਾਂ ਜ਼ੋ ਰਾਜ ਵਿਚ ਭਾਰਤੀ ਇਲਾਜ ਪ੍ਰਣਾਲੀਆਂ ਰਾਹੀਂ ਇਲਾਜ ਸਹੁਲਤਾਂ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ।

ਸਿਹਤ ਮੰਤਰੀ (Dr. Balbir Singh) ਨੇ ਆਪਣੇ ਦੌਰੇ ਦੇ ਮੰਤਵ ਦਾ ਜਿਕਰ ਕਰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਉਪਲਬੱਧ ਸੰਸਧਾਨਾਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਤਾਂ ਜ਼ੋ ਇੰਨ੍ਹਾਂ ਦੀ ਬਿਹਤਰ ਵਰਤੋਂ ਕੀਤੀ ਜਾ ਸਕੇ ਅਤੇ ਲੋਕਾਂ ਨੂੰ ਚੰਗੀਆਂ ਸਿਹਤ ਸਹੁਲਤਾਂ ਮੁਹਈਆ ਕਰਵਾਈਆਂ ਜਾ ਸਕਨ। ਉਨ੍ਹਾਂ ਨੇ ਕਿਹਾ ਕਿ ਪ੍ਰਾਈਮਰੀ ਪੱਧਰ ਦੀਆਂ ਸਿਹਤ ਸਹੁਲਤਾਂ ਦੀ ਮਜਬੂਤੀ ਲਈ ਰਾਜ ਸਰਕਾਰ ਨੇ 580 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਹਨ ਜਿੱਥੋਂ ਹੁਣ ਤੱਕ 31 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਚੁੱਕੇ ਹਨ ਅਤੇ ਇੰਨ੍ਹਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਹੀ ਇਲਾਜ ਸਹੁਲਤ ਮਿਲ ਰਹੀ ਹੈ।

ਇਸ ਤੋਂ ਇਲਾਵਾ ਸੈਕੰਡਰੀ ਪੱਧਰ ਦੀਆਂ ਸਿਹਤ ਸੰਸਥਾਵਾਂ ਜਿਸ ਵਿਚ ਜ਼ਿਲ੍ਹਾ ਅਤੇ ਸਬ ਡਵੀਜਨ ਪੱਧਰ ਦੇ ਹਸਪਤਾਲ ਅਤੇ ਕਮਿਊਨਿਟੀ ਹੈਲਥ ਸੈਂਟਰ ਆਉਂਦੇ ਹਨ ਦੀਆਂ ਸੇਵਾਵਾਂ ਨੂੰ ਬਿਹਤਰ ਕਰਨ ਲਈ ਉਹ ਰਾਜ ਦੇ ਵੱਖ ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਸਥਾਨਕ ਪੱਧਰ ਦੀਆਂ ਕਮੀਆਂ ਅਤੇ ਉਪਲਬੱਧ ਸੰਸਧਾਨਾਂ ਦਾ ਅਧਿਐਨ ਕਰ ਰਹੇ ਹਨ ਤਾਂ ਜ਼ੋ ਇੰਨ੍ਹਾਂ ਨੂੰ ਸਰਕਾਰ ਦੇ ਪੱਧਰ ਤੇ ਪੂਰਾ ਕੀਤਾ ਜਾ ਸਕੇ।

ਇਸ ਮੌਕੇ ਉਨ੍ਹਾਂ ਨੇ ਹਸਪਤਾਲ ਦੇ ਵੱਖ ਵੱਖ ਵਾਰਡਾਂ ਵਿਚ ਜਾ ਕੇ ਇਲਾਜ ਕਰਵਾ ਰਹੇ ਮਰੀਜਾਂ ਦਾ ਹਾਲ ਚਾਲ ਜਾਣਿਆ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਵਿਭਾਗ ਦੇ ਵੱਖ ਵੱਖ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਜਾਣਿਆ। ਇਸ ਮੌਕੇ ਉਨ੍ਹਾਂ ਨੇ ਸਿਵਲ ਹਸਪਤਾਲ ਕੈਂਪਸ ਵਿਚ ਹੀ ਬਣ ਰਹੇ 30 ਬਿਸਤਰਿਆਂ ਦੇ ਜੱਚਾ ਬੱਚਾ ਹਸਪਤਾਲ ਦੀ ਇਮਾਰਤ ਦੇ ਚੱਲ ਰਹੇ ਕੰਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਇਸ ਦੇ ਨਿਰਮਾਣ ਤੇ ਸਰਕਾਰ ਵੱਲੋਂ 8.28 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਜਿਸ ਦਾ ਕੁੱਲ ਕਵਰਡ ਏਰੀਆ 47734 ਵਰਗ ਫੁੱਟ ਹੈ ਅਤੇ ਇਹ ਜਲਦ ਬਣ ਕੇ ਤਿਆਰ ਹੋ ਜਾਵੇਗਾ।ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮਡੀ ਪ੍ਰਦੀਪ ਅੱਗਰਵਾਲ ਵੀ ਹਾਜਰ ਸਨ।

ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਸ੍ਰੀ ਮੁਕਤਸਰ ਸਾਹਿਬ ਦੇ ਐਮਐਲਏ ਜਗਦੀਪ ਸਿੰਘ ਕਾਕਾ ਬਰਾੜ, ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ, ਐਸਐਸਪੀ ਹਰਮਨਬੀਰ ਸਿੰਘ ਗਿੱਲ, ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਮਨਜਿੰਦਰ ਸਿੰਘ ਉੜਾਂਗ, ਸੁਰਜੀਤ ਸਿੰਘ ਸੰਧੂ ਚੇਅਰਮੈਨ ਮਾਰਕਿਟ ਕਮੇਟੀ, ਜਗਮੀਤ ਸਿੰਘ ਜੱਗਾ, ਕੁਲਵਿੰਦਰ ਸਿੰਘ ਕੰਡਾ, ਰਾਜੀਵ ਮਿੱਤਲ, ਜਗਦੇਵ ਸਿੰਘ ਬਾਮ, ਡਾ: ਵੰਦਨਾ ਬਾਂਸਲ ਡੀਐਮਸੀ, ਡਾ: ਪ੍ਰਭਜੋਤ ਕੌਰ ਐਸਐਮਓ ਆਦਿ ਵੀ ਹਾਜਰ ਸਨ।

The post ਪੰਜਾਬ ਸਰਕਾਰ ਹਰ ਸਾਲ ਕਰੇਗੀ ਡਾਕਟਰਾਂ ਦੀ ਭਰਤੀ: ਡਾ. ਬਲਬੀਰ ਸਿੰਘ appeared first on TheUnmute.com - Punjabi News.

Tags:
  • bhagwant-maan
  • chief-minister-bhagwant-maan
  • dr-balbir-singh
  • health-facilities
  • latest-news
  • news
  • punjab-health-scheme
  • recruit-doctors
  • the-unmute-breaking-news
  • the-unmute-punjab

ਚੰੜੀਗੜ੍ਹ, 28 ਜੂਨ 2023: ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੇ ਗੰਨਾ (Sugarcane)  ਕਿਸਾਨਾਂ ਲਈ ਇੱਕ ਅਹਿਮ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਮੰਡਲ ਨੇ ਗੰਨੇ ਦੀ ਐਫਆਰਪੀ ਵਧਾਉਣ ਦਾ ਫੈਸਲਾ ਕੀਤਾ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਸਰਕਾਰ ਨੇ 2023-24 ਦੇ ਸੀਜ਼ਨ ਲਈ ਗੰਨੇ ਦੇ ਵਾਜਬ ਅਤੇ ਲਾਭਕਾਰੀ ਮੁੱਲ (ਐਫਆਰਪੀ) ਵਿੱਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ 315 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ।

ਇਸ ਫੈਸਲੇ ਨਾਲ ਪੰਜ ਕਰੋੜ ਗੰਨਾ ਕਿਸਾਨਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਫਾਇਦਾ ਹੋਵੇਗਾ। ਇਸ ਦੇ ਨਾਲ ਹੀ ਖੰਡ ਮਿੱਲਾਂ ਅਤੇ ਸਬੰਧਤ ਸਹਾਇਕ ਗਤੀਵਿਧੀਆਂ ਵਿੱਚ ਕੰਮ ਕਰਦੇ ਪੰਜ ਲੱਖ ਕਾਮਿਆਂ ਨੂੰ ਵੀ ਇਸ ਦਾ ਲਾਭ ਮਿਲੇਗਾ।

ਉਨ੍ਹਾਂ ਦੱਸਿਆ ਕਿ ਅਕਤੂਬਰ ਤੋਂ ਗੰਨੇ (Sugarcane) ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ। 2014-15 ਵਿੱਚ ਗੰਨੇ ਦੀ ਘੱਟੋ-ਘੱਟ ਕੀਮਤ 210 ਰੁਪਏ ਪ੍ਰਤੀ ਕੁਇੰਟਲ ਸੀ। ਮੰਤਰੀ ਮੰਡਲ ਨੇ ਵਿਕਲਪਕ ਖਾਦਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਨਵੀਂ ਯੋਜਨਾ ‘ਪੀਐਮ-ਪ੍ਰਣਾਮ’ (ਖੇਤੀ ਪ੍ਰਬੰਧਨ ਲਈ ਵਿਕਲਪਕ ਪੌਸ਼ਟਿਕ ਤੱਤਾਂ ਦਾ ਪ੍ਰਚਾਰ) ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਖਾਦ ਮੰਤਰੀ ਮਨਸੁਖ ਮਾਂਡਵੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਦਿੱਤੀ। ਇਸ ਯੋਜਨਾ ਦਾ ਐਲਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 1 ਫਰਵਰੀ ਨੂੰ 2023-24 ਦੇ ਬਜਟ ਦੌਰਾਨ ਕੀਤਾ ਸੀ। ਇਸ ਯੋਜਨਾ ਦੇ ਤਹਿਤ ਕੇਂਦਰ ਰਾਜਾਂ ਨੂੰ ਵਿਕਲਪਕ ਖਾਦਾਂ ਨੂੰ ਉਤਸ਼ਾਹਿਤ ਕਰਨ ਅਤੇ ਰਸਾਇਣਕ ਖਾਦਾਂ ਨੂੰ ਘਟਾਉਣ ਲਈ ਉਤਸ਼ਾਹਿਤ ਕਰੇਗਾ।

The post ਕੇਂਦਰੀ ਕੈਬਿਨਟ ਵੱਲੋਂ ਗੰਨੇ 'ਤੇ 315 ਰੁਪਏ ਪ੍ਰਤੀ ਕੁਇੰਟਲ ਭਾਅ ਨੂੰ ਮਿਲੀ ਮਨਜ਼ੂਰੀ appeared first on TheUnmute.com - Punjabi News.

Tags:
  • breaking-news
  • news
  • sugarcane

ਪਟਿਆਲਾ: ਡਿਪਟੀ ਕਮਿਸ਼ਨਰ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਜਾਇਜ਼ਾ

Wednesday 28 June 2023 11:26 AM UTC+00 | Tags: ayushman-bharat-sarbat-sehat-bima-yojana ayushman-yojana breaking-news cm-bhagwant-mann health-facilities latest-news news patiala punjab-government the-unmute-breaking-news the-unmute-news

ਪਟਿਆਲਾ, 28 ਜੂਨ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ (Patiala) ਜ਼ਿਲ੍ਹੇ ਅੰਦਰ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ ਆਪਣਾ ਸਮਾਰਟ ਕਾਰਡ ਬਣਵਾਉਣ ਤੋਂ ਵਾਂਝੇ ਰਹਿ ਗਏ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।

ਸਾਕਸ਼ੀ ਸਾਹਨੀ ਨੇ ਰਾਸ਼ਨ ਕਾਰਡ ਧਾਰਕਾਂ, ਜੇ ਫਾਰਮ ਧਾਰਕ ਕਿਸਾਨਾਂ, ਕਿਰਤੀਆਂ, ਛੋਟੇ ਵਪਾਰੀਆਂ, ਪੀਲਾ ਤੇ ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਤੇ ਆਪਣੇ ਪਰਿਵਾਰਕ ਜੀਆਂ ਦੇ ਸਮਾਰਟ ਕਾਰਡ ਜਰੂਰ ਬਣਵਾਉਣ ਤਾਂ ਕਿ ਉਹ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਉਨ੍ਹਾਂ ਨੂੰ ਪ੍ਰਦਾਨ ਕੀਤੀ ਜਾ ਰਹੀ 5 ਲੱਖ ਰੁਪਏ ਤੱਕ ਦੇ ਇਲਾਜ ਲਈ ਮੁਫ਼ਤ ਸਿਹਤ ਬੀਮਾ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਣ।

ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਯੋਜਨਾ ਤਹਿਤ ਸਮਾਰਟ ਕਾਰਡ ਬਣਵਾਉਣ ਤੋਂ ਵਾਂਝੇ ਰਹਿ ਗਏ ਲਾਭਪਾਤਰੀਆਂ ਦੇ ਸਮਾਰਟ ਕਾਰਡ ਬਣਾਉਣ ਲਈ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਾਰੇ ਲਾਭਪਾਤਰੀਆਂ ਤੇ ਉਨ੍ਹਾਂ ਦੇ ਉਪਰ ਨਿਰਭਰ ਪਰਿਵਾਰ ਮੈਂਬਰਾਂ ਦੇ ਇਹ ਕਾਰਡ ਜਰੂਰ ਬਣਾਏ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਲਾਭਪਾਤਰੀ ਕਾਰਡ ਨਹੀਂ ਬਣਵਾ ਸਕੇ, ਪਿੰਡਾਂ, ਸ਼ਹਿਰਾਂ ਆਦਿ ਵਿਖੇ ਉਨ੍ਹਾਂ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਜੁਲਾਈ ਤੋਂ ਪੂਰਾ ਮਹੀਨਾ ਇੱਕ ਵਿਸ਼ੇਸ਼ ਵੈਨ ਵੀ ਇਹ ਕਾਰਡ ਬਣਵਾਉਣ ਲਈ ਜ਼ਿਲ੍ਹੇ ਅੰਦਰ ਚਲਾਈ ਜਾਵੇਗੀ ਤਾਂ ਕਿ ਆਯੂਸ਼ਮਾਨ ਕਾਰਡ ਬਣਵਾਉਣ ਤੋਂ ਵਾਂਝੇ ਲਾਭਪਾਤਰੀਆਂ ਦੇ ਕਾਰਡ ਬਣਾਏ ਜਾ ਸਕਣ, ਇਸ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨਾ ਵੀ ਯਕੀਨੀ ਬਣਾਉਣਗੇ।

ਮੀਟਿੰਗ ਮੌਕੇ ਏ.ਡੀ.ਸੀ. (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ, ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ ਬਰਾੜ, ਸਹਾਇਕ ਕਰ ਕਮਿਸ਼ਨਰ, ਸਹਾਇਕ ਕਿਰਤ ਕਮਿਸ਼ਨਰ,ਏ.ਸੀ.ਐਫ.ਏ ਰਾਕੇਸ਼ ਕੁਮਾਰ, ਕਾਰਜ ਸਾਧਕ ਅਫ਼ਸਰ ਪਰਵਿੰਦਰ ਸਿੰਘ ਭੱਟੀ ਤੇ ਬਰਜਿੰਦਰ ਸਿੰਘ, ਆਯੂਸ਼ਮਾਨ ਸਕੀਮ ਦੇ ਜ਼ਿਲ੍ਹਾ ((Patiala) ਕੋ-ਕੋਆਰਡੀਨੇਟਰ ਰਾਹੁਲ ਸੂਦ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

The post ਪਟਿਆਲਾ: ਡਿਪਟੀ ਕਮਿਸ਼ਨਰ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਜਾਇਜ਼ਾ appeared first on TheUnmute.com - Punjabi News.

Tags:
  • ayushman-bharat-sarbat-sehat-bima-yojana
  • ayushman-yojana
  • breaking-news
  • cm-bhagwant-mann
  • health-facilities
  • latest-news
  • news
  • patiala
  • punjab-government
  • the-unmute-breaking-news
  • the-unmute-news

ਪੰਜਾਬ ਸਰਕਾਰ ਵੱਲੋਂ ਸੂਬੇ 'ਚ 1000 ਨਵੇਂ ਆਂਗਣਵਾੜੀ ਕੇਂਦਰ ਖੋਲ੍ਹੇ ਜਾਣਗੇ: ਡਾ. ਬਲਜੀਤ ਕੌਰ

Wednesday 28 June 2023 11:34 AM UTC+00 | Tags: anganwadi anganwadi-centers anganwadi-helpers anganwadi-workers child-development dr-baljit-kaur news punjab-government

ਦੋਰਾਹਾ, 28 ਜੂਨ 2023: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1000 ਨਵੇਂ ਆਂਗਣਵਾੜੀ ਕੇਂਦਰ (Anganwadi Centers) ਖੋਲ੍ਹਣ ਦੇ ਨਾਲ-ਨਾਲ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ 6000 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਦੀ ਪ੍ਰਕਿਰਿਆ ਵੀ ਜਲਦ ਮੁਕੰਮਲ ਕਰ ਲਈ ਜਾਵੇਗੀ।

ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਨਵੇਂ ਆਂਗਣਵਾੜੀ ਸੈਂਟਰ (Anganwadi Centers) ਖੋਲ੍ਹਣ ਦੇ ਨਾਲ-ਨਾਲ ਮੌਜੂਦਾ ਇਮਾਰਤਾਂ ਦੀ ਮੁਰੰਮਤ ਦਾ ਕੰਮ ਵੀ ਵੱਡੇ ਪੱਧਰ ‘ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਰਕਰਾਂ ਨੂੰ ਸਮਾਰਟ ਫੋਨ ਵੀ ਸੌਂਪੇਗੀ। ਉਨ੍ਹਾਂ ਅੱਗੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ 8.2 ਕਰੋੜ ਰੁਪਏ ਦਾ ਮਾਣ ਭੱਤਾ ਵੀ ਕੁਝ ਦਿਨਾਂ ਵਿੱਚ ਜਾਰੀ ਕਰ ਦਿੱਤਾ ਜਾਵੇਗਾ।ਡਾ. ਬਲਜੀਤ ਕੌਰ ਜ਼ਿਲ੍ਹਾ ਹੈੱਡਕੁਆਰਟਰ ਤੋਂ 21 ਕਿਲੋਮੀਟਰ ਦੂਰ ਦੋਰਾਹਾ ਵਿਖੇ ਇਕ ਦੌਰਾ ਕਰਨ ਉਪਰੰਤ ਸਮਾਗਮ ਵਿੱਚ ਗੱਲਬਾਤ ਕਰ ਰਹੇ ਸਨ।

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਰਾਜ ਵਿੱਚ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਔਰਤਾਂ ਖਾਸ ਕਰਕੇ ਗਰਭਵਤੀ ਅਤੇ ਦੁੱਧ ਪਿਆਉਣ ਵਾਲੀਆਂ ਔਰਤਾਂ ਦੀ ਭਲਾਈ ਅਤੇ ਆਂਗਣਵਾੜੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਦੌਰੇ ਦਾ ਮੁੱਖ ਮੰਤਵ ਬਜ਼ੁਰਗਾਂ ਅਤੇ ਬੱਚਿਆਂ ਲਈ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਦੀ ਜਾਂਚ ਕਰਨਾ ਹੈ ਤਾਂ ਜੋ ਸਰਕਾਰੀ ਕੇਂਦਰਾਂ ਵਿੱਚ ਬਿਹਤਰ ਸੇਵਾਵਾਂ ਨੂੰ ਲਾਗੂ ਕੀਤਾ ਜਾ ਸਕੇ। ਇਸ ਮੌਕੇ ਐਸ.ਪੀ. ਖੰਨਾ ਡਾ. ਪ੍ਰਗਿਆ ਜੈਨ, ਐਸ.ਡੀ.ਐਮ. ਜਸਲੀਨ ਕੌਰ ਭੁੱਲਰ, ਡੀ.ਐਸ.ਪੀ. ਸਮਰਾਲਾ ਹਰਸਿਮਰਤ ਸਿੰਘ ਅਤੇ ਹੋਰ ਹਾਜ਼ਰ ਸਨ।

The post ਪੰਜਾਬ ਸਰਕਾਰ ਵੱਲੋਂ ਸੂਬੇ ‘ਚ 1000 ਨਵੇਂ ਆਂਗਣਵਾੜੀ ਕੇਂਦਰ ਖੋਲ੍ਹੇ ਜਾਣਗੇ: ਡਾ. ਬਲਜੀਤ ਕੌਰ appeared first on TheUnmute.com - Punjabi News.

Tags:
  • anganwadi
  • anganwadi-centers
  • anganwadi-helpers
  • anganwadi-workers
  • child-development
  • dr-baljit-kaur
  • news
  • punjab-government

ਚੰਡੀਗੜ੍ਹ, 28 ਜੂਨ 2023: ਸੂਬੇ ਵਿੱਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ  ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਆਧਾਰਤ ਪ੍ਰਣਾਲੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੀ.ਜੀ.ਆਰ.ਐਸ. ਪੋਰਟਲ ਉਤੇ ਪ੍ਰਾਪਤ ਸ਼ਿਕਾਇਤਾਂ ਦੀ ਬਾਰੀਕੀ ਨਾਲ ਨਿਗਰਾਨੀ ਤੋਂ ਇਲਾਵਾ ਇਨ੍ਹਾਂ ਦਾ ਤੇਜ਼ੀ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ ਕਿਉਂਕਿ ਏ.ਆਈ. ਮਨੁੱਖੀ ਦਖ਼ਲਅੰਦਾਜ਼ੀ ਨੂੰ ਘਟਾ ਕੇ ਸਮੇਂ ਦੀ ਬੱਚਤ ਕਰੇਗਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਵਧੇਰੇ ਤੇਜ਼ੀ ਤੇ ਪਾਰਦਰਸ਼ਤਾ ਲਿਆਵੇਗਾ।

ਇੱਥੇ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਤੇਜਵੀਰ ਸਿੰਘ ਨੂੰ ਕਿਹਾ ਕਿ ਉਹ ਸੂਬਾ ਅਤੇ ਜ਼ਿਲ੍ਹਾ ਪੱਧਰ ‘ਤੇ ਲੰਬਿਤ ਪਈਆਂ ਸ਼ਿਕਾਇਤਾਂ ਦੀ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਵੱਖ ਵੱਖ ਅਧਿਕਾਰੀਆਂ ਤੇ ਮੁਲਾਜ਼ਮਾਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦਾ ਵੀ ਜਾਇਜ਼ਾ ਲਿਆ ਅਤੇ ਸਭ ਤੋਂ ਵੱਧ ਬਕਾਇਆ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ।

ਸਾਰੀਆਂ ਬਕਾਇਆ ਸ਼ਿਕਾਇਤਾਂ ਨੂੰ ਨਿਪਟਾਉਣ ਲਈ ਸਮਾਂ-ਸੀਮਾ ਤੈਅ ਕਰਨ ਦੀ ਲੋੜ ਉਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਸਟਮ ਵਿੱਚ ਸੁਧਾਰ ਲਈ ਸੱਤਾ ਵਿੱਚ ਆਈ ਹੈ ਅਤੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਦੁਹਰਾਇਆ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਸ਼ਿਕਾਇਤਾਂ ਦੀ ਨਿਗਰਾਨੀ ਅਤੇ ਅਨੁਮਾਨ ਲਗਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਪ੍ਰਣਾਲੀ ਸ਼ੁਰੂ ਕਰਨ ਲਈ ਇੱਕ ਟੀਮ ਕੰਮ ਕਰ ਰਹੀ ਹੈ । ਉਨ੍ਹਾਂ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਪੈਂਡਿੰਗ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੀ.ਪੀ.ਜੀ.ਆਰ.ਐਮ.ਐਸ. ਰਾਹੀਂ ਪੀ.ਜੀ.ਆਰ.ਐਸ. ਉਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਇਸ ਮੀਟਿੰਗ ਵਿੱਚ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

The post ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ਿਕਾਇਤ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਰਟੀਫੀਸ਼ਲ ਇੰਟੈਲੀਜੈਂਸ ਆਧਾਰਤ ਸਿਸਟਮ ਸ਼ੁਰੂ ਕਰਨ ਦੇ ਆਦੇਸ਼ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • news
  • robust-grievance-management-system

ਸਪੈਸ਼ਲ ਓਲੰਪਿਕਸ 'ਚ ਪੰਜਾਬ ਦੇ ਖਿਡਾਰੀ ਚਮਕੇ, 7 ਖਿਡਾਰੀਆਂ ਨੇ ਜਿੱਤੇ ਤਿੰਨ ਸੋਨੇ, ਇਕ ਚਾਂਦੀ ਤੇ ਚਾਰ ਕਾਂਸੀ ਦੇ ਤਮਗੇ

Wednesday 28 June 2023 01:26 PM UTC+00 | Tags: aman-arora breaking-news games latest-news meet-hayer news punjab-news punjab-players special-olympics special-olympics-2023

ਚੰਡੀਗੜ੍ਹ, 28 ਜੂਨ 2023: ਬਰਲਿਨ ਵਿਖੇ ਹਾਲ ਹੀ ਵਿੱਚ ਸੰਪੰਨ ਹੋਈਆਂ ਸਪੈਸ਼ਲ (SPECIAL OLYMPICS) ਓਲੰਪਿਕਸ ਵਰਲਡ ਸਮਰ ਗੇਮਜ਼- 2023 ਵਿੱਚ ਭਾਰਤੀ ਖਿਡਾਰੀਆਂ ਦੇ ਬਿਹਤਰੀਨ ਪ੍ਰਦਰਸ਼ਨ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਵੀ ਅਹਿਮ ਯੋਗਦਾਨ ਰਿਹਾ। ਪੰਜਾਬ ਦੇ ਸੱਤ ਖਿਡਾਰੀਆਂ ਨੇ ਵੱਖ-ਵੱਖ ਈਵੈਂਟਾਂ ਵਿੱਚ ਤਿੰਨ ਸੋਨੇ, ਇਕ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ ਜਿੱਤੇ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਪੈਸ਼ਲ ਓਲੰਪਿਕਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਚੰਗਾ ਪ੍ਰਦਰਸ਼ਨ ਕਰਕੇ ਦੇਸ਼ ਦਾ ਨਾਮ ਚਮਕਾਇਆ। ਉਨ੍ਹਾਂ ਕਿਹਾ ਕਿ ਹੋਰ ਵੀ ਵੱਡੀ ਗੱਲ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ (ਸਪੈਸ਼ਲ ਖਿਡਾਰੀ) ਅਨੇਕਾਂ ਦੁਸ਼ਵਾਰੀਆਂ ਤੇ ਔਕੜਾਂ ਦੇ ਬਾਵਜੂਦ ਆਪਣੀ ਸਖ਼ਤ ਮਿਹਨਤ ਤੇ ਲਗਨ ਨਾਲ ਖੇਡਾਂ ਵਿਚ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ ਅਤੇ ਦੇਸ਼ ਲਈ ਤਮਗ਼ੇ ਜਿੱਤ ਰਹੇ ਹਨ।

ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਪੈਰਾ ਸਪੋਰਟਸ ਦੇ ਨਾਲ ਸਪੈਸ਼ਲ ਓਲੰਪਿਕਸ/ਡੈਫ ਤੇ ਬਲਾਈੰਡ ਗੇਮਜ਼ ਦੇ ਖਿਡਾਰੀਆਂ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਇਸ ਮਾਣਮੱਤੀ ਪ੍ਰਾਪਤੀ ਦਾ ਸਿਹਰਾ ਖਿਡਾਰੀਆਂ ਦੇ ਨਾਲ ਉਨ੍ਹਾਂ ਦੇ ਮਾਪਿਆਂ ਤੇ ਕੋਚਿੰਗ ਸਟਾਫ ਸਿਰ ਬੰਨ੍ਹਦਿਆਂ ਸਪੈਸ਼ਲ ਓਲੰਪਿਕਸ ਪੰਜਾਬ ਸਲਾਹਕਾਰ ਡਾ.ਪਰਮਜੀਤ ਸਚਦੇਵਾ ਦੀ ਅਗਵਾਈ ਵਿੱਚ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਵੀ ਸਰਾਹਨਾ ਕੀਤੀ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਖਿਡਾਰੀਆਂ ਵੱਲੋਂ ਜਿੱਤੇ ਤਮਗ਼ਿਆਂ ਵਿੱਚ ਰੋਲਰ ਸਕੇਟਿੰਗ ਵਿੱਚ ਐਮ.ਡੀ. ਨਿਸਾਰ ਨੇ ਸੋਨੇ ਦਾ ਤਮਗ਼ਾ, ਰੇਨੂੰ ਨੇ ਦੋ ਕਾਂਸੀ ਦੇ ਤਮਗ਼ੇ ਅਤੇ ਸੀਤਾ ਨੇ ਇਕ ਕਾਂਸੀ ਦਾ ਤਮਗ਼ਾ ਜਿੱਤਿਆ। ਰਵਾਇਤੀ ਫ਼ੁਟਬਾਲ ਵਿੱਚ ਜਤਿੰਦਰ ਸਿੰਘ ਤੇ ਹਰਜੀਤ ਸਿੰਘ ਨੇ ਸੋਨੇ ਦਾ ਤਮਗ਼ਾ, ਬਾਸਕਟਬਾਲ ਵਿੱਚ ਪ੍ਰਿਆ ਦੇਵੀ ਨੇ ਚਾਂਦੀ ਦਾ ਤਮਗ਼ਾ ਅਤੇ ਯੂਨੀਫਾਈਡ ਫ਼ੁਟਬਾਲ ਵਿੱਚ ਜੋਤੀ ਕੌਰ ਨੇ ਕਾਂਸੀ ਦਾ ਤਮਗ਼ਾ ਜਿੱਤਿਆ।

ਭਾਰਤ ਦੇ ਖੇਡ ਦਲ ਵਿੱਚ ਪੰਜਾਬ ਦੇ 9 ਮੈਂਬਰ ਸ਼ਾਮਲ ਸਨ ਜਿਨ੍ਹਾਂ ਵਿੱਚ 7 ਸਪੈਸ਼ਲ ਖਿਡਾਰੀ, ਇਕ ਯੂਨੀਫਾਈਡ ਪਾਰਟਨਰ ਤੇ ਇਕ ਕੋਚ ਸ਼ਾਮਲ ਸੀ। ਇਨ੍ਹਾਂ ਵਿੱਚੋਂ ਸੱਤ ਖਿਡਾਰੀਆਂ ਨੇ ਰੋਲਰ ਸਕੇਟਿੰਗ, ਯੂਨੀਫਾਈਡ ਤੇ ਰਵਾਇਤੀ ਫ਼ੁਟਬਾਲ ਅਤੇ ਬਾਸਕਟਬਾਲ ਵਿੱਚ ਤਿੰਨ ਸੋਨੇ, ਇਕ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ ਜਿੱਤੇ।ਇਸ ਤੋਂ ਇਲਾਵਾ ਹਿੱਸਾ ਲੈਣ ਵਾਲਿਆਂ ਵਿੱਚ ਪੰਜਾਬ ਦੇ ਦੋ ਖਿਡਾਰੀ ਨਵਪ੍ਰੀਤ ਸਿੰਘ ਤੇ ਅੰਜਨਾ ਸੀ।

The post ਸਪੈਸ਼ਲ ਓਲੰਪਿਕਸ ‘ਚ ਪੰਜਾਬ ਦੇ ਖਿਡਾਰੀ ਚਮਕੇ, 7 ਖਿਡਾਰੀਆਂ ਨੇ ਜਿੱਤੇ ਤਿੰਨ ਸੋਨੇ, ਇਕ ਚਾਂਦੀ ਤੇ ਚਾਰ ਕਾਂਸੀ ਦੇ ਤਮਗੇ appeared first on TheUnmute.com - Punjabi News.

Tags:
  • aman-arora
  • breaking-news
  • games
  • latest-news
  • meet-hayer
  • news
  • punjab-news
  • punjab-players
  • special-olympics
  • special-olympics-2023

ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਖਾਤਿਆਂ 'ਚ ਸਿੱਧੀ ਭੇਜੀ

Wednesday 28 June 2023 01:31 PM UTC+00 | Tags: aam-aadmi-party beneficiary-farmers breaking-news cm-bhagwant-mann cotton cotton-seed cotton-seed-subsidy farmers financial-assistance gurmeet-singh-khuddian latest-news news punjab-government the-unmute-breaking-news the-unmute-punjabi-news

ਚੰਡੀਗੜ੍ਹ, 28 ਜੂਨ 2023: ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਨਰਮੇ (COTTON) ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17,673 ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਭੇਜੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਨਰਮੇ ਦੇ ਬੀਜਾਂ ‘ਤੇ 33 ਫੀਸਦੀ ਸਬਸਿਡੀ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਖੇਤੀਬਾੜੀ ਵਿਭਾਗ ਵੱਲੋਂ ਇਹ ਫੰਡ ਕਿਸਾਨਾਂ ਨੂੰ ਡੀ.ਬੀ.ਟੀ. ਜ਼ਰੀਏ ਟਰਾਂਸਫਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪਹਿਲੇ ਪੜਾਅ ਤਹਿਤ ਇਹ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਯੋਗ ਕਿਸਾਨਾਂ ਨੂੰ ਬਾਕੀ ਦੀ ਰਾਸ਼ੀ ਟਰਾਂਸਫਰ ਕਰ ਦਿੱਤੀ ਜਾਵੇਗੀ।

ਕਿਸਾਨਾਂ ਦੀ ਭਲਾਈ ਸੰਬਧੀ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਦਾ ਪਾਣੀ ਦੀ ਵੱਧ ਖਪਤ ਵਾਲੀ ਝੋਨੇ ਦੀ ਫ਼ਸਲ ਵੱਲ ਰੁਝਾਨ ਘਟਾਉਣ ਲਈ ਵੱਧ ਝਾੜ ਦੇਣ ਵਾਲੇ ਨਰਮੇ (COTTON) ਦਾ ਬੀਜ ਸਸਤੇ ਭਾਅ ‘ਤੇ ਉਪਲਬਧ ਕਰਵਾਇਆ ਗਿਆ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਵੀ ਉਪਾਅ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲਗਾਤਾਰ ਖੇਤਾਂ ਦਾ ਨਿਰੀਖਣ ਕਰਨ ਅਤੇ ਕਿਸਾਨਾਂ ਨੂੰ ਇਸ ਬਿਮਾਰੀ ਦੀ ਰੋਕਥਾਮ ਲਈ ਠੋਸ ਕਦਮ ਚੁੱਕਣ ਲਈ ਜਾਗਰੂਕ ਕਰਨ।

ਵਿਭਾਗ ਨੇ ਕਿਸਾਨਾਂ ਨੂੰ ਮਿਆਰੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਅੰਤਰ-ਜ਼ਿਲ੍ਹਾ ਚੈਕਿੰਗ ਲਈ ਉੱਡਣ ਦਸਤਿਆਂ ਦੀਆਂ ਸੱਤ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਖੇਤੀਬਾੜੀ ਮੰਤਰੀ ਨੇ ਦੁਹਰਾਇਆ ਕਿ ਨਕਲੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

The post ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਖਾਤਿਆਂ ‘ਚ ਸਿੱਧੀ ਭੇਜੀ appeared first on TheUnmute.com - Punjabi News.

Tags:
  • aam-aadmi-party
  • beneficiary-farmers
  • breaking-news
  • cm-bhagwant-mann
  • cotton
  • cotton-seed
  • cotton-seed-subsidy
  • farmers
  • financial-assistance
  • gurmeet-singh-khuddian
  • latest-news
  • news
  • punjab-government
  • the-unmute-breaking-news
  • the-unmute-punjabi-news

ਭੀਮ ਆਰਮੀ ਮੁਖੀ ਚੰਦਰਸ਼ੇਖਰ 'ਤੇ ਅਣਪਛਾਤਿਆਂ ਵੱਲੋਂ ਗੋਲੀਆਂ ਨਾਲ ਜਾਨਲੇਵਾ ਹਮਲਾ

Wednesday 28 June 2023 01:53 PM UTC+00 | Tags: bhim-army-chief breaking-news chandrasekhar deoband india latest-news news the-unmute-breaking-news up

ਚੰਡੀਗੜ੍ਹ, 28 ਜੂਨ 2023: ਉੱਤਰ ਪ੍ਰਦੇਸ਼ ਦੇ ਦੇਵਬੰਦ ‘ਚ ਭੀਮ ਆਰਮੀ ਚੀਫ ਚੰਦਰਸ਼ੇਖਰ (Chandrasekhar) ‘ਤੇ ਜਾਨਲੇਵਾ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਚੰਦਰਸ਼ੇਖਰ ਦੇ ਕਮਰ ‘ਚ ਛੂਹ ਕੇ ਲੰਘੀ ਅਤੇ ਉਨ੍ਹਾਂ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਭੀਮ ਆਰਮੀ ਚੀਫ ਆਪਣੀ ਕਾਰ ‘ਚ ਕਿਸੇ ਪ੍ਰੋਗਰਾਮ ‘ਚ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ‘ਤੇ ਜਾਨਲੇਵਾ ਹਮਲਾ ਕੀਤਾ ਗਿਆ।

ਐਸਪੀ ਦਿਹਾਤੀ ਸਾਗਰ ਜੈਨ ਨੇ ਦੱਸਿਆ ਕਿ ਚੰਦਰਸ਼ੇਖਰ (Chandrasekhar) ਆਜ਼ਾਦ ਦੇਵਬੰਦ ਦੀ ਗਾਂਧੀ ਕਾਲੋਨੀ ਵਿੱਚ ਕਿਸੇ ਨੂੰ ਮਿਲਣ ਗਿਆ ਸੀ। ਉਥੋਂ ਨਿਕਲਦੇ ਸਮੇਂ ਦੋ ਨੌਜਵਾਨਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ‘ਚ ਉਹ ਲੱਗਣ ਗੋਲੀ ਦੇ ਛਰਰੇ ਲੱਗਣ ਕਾਰਨ ਜ਼ਖਮੀ ਹੋ ਗਏ । ਹਮਲਾਵਰ ਕਾਰ ਵਿੱਚ ਫਰਾਰ ਹੋ ਗਏ। ਪੁਲਿਸ ਹਮਲਾਵਰਾਂ ਦੀ ਭਾਲ ਕਰ ਰਹੀ ਹੈ। ਐਸਪੀ ਦਿਹਾਤੀ ਦਾ ਕਹਿਣਾ ਹੈ ਕਿ ਹਮਲੇ ਦੇ ਕਾਰਨ ਅਤੇ ਹਮਲਾਵਰਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

Chandrashekhar

ਐਸਐਸਪੀ ਵਿਪਿਨ ਤਾੜਾ ਦਾ ਕਹਿਣਾ ਹੈ ਕਿ ਆਜ਼ਾਦ ਸਮਾਜ ਪਾਰਟੀ-ਕਾਂਸ਼ੀਰਾਮ ਦੇ ਰਾਸ਼ਟਰੀ ਪ੍ਰਧਾਨ ਚੰਦਰ ਸ਼ੇਖਰ ਆਜ਼ਾਦ ਅਤੇ ਭੀਮ ਆਰਮੀ ਦੇ ਨੇਤਾ ਦੇ ਕਾਫਲੇ ‘ਤੇ ਹਥਿਆਰਬੰਦ ਵਿਅਕਤੀਆਂ ਨੇ ਹਮਲਾ ਕੀਤਾ ਹੈ । ਗੋਲੀਬਾਰੀ ਦੌਰਾਨ ਹਮਲਾਵਰਾਂ ਦੀ ਗੋਲੀ ਚੰਦਰਸ਼ੇਖਰ ਨੂੰ ਛੂਹ ਕੇ ਨਿਕਲੀ ਹੈ । ਹਾਲਾਂਕਿ ਡਾਕਟਰਾਂ ਮੁਤਾਬਕ ਉਹ ਖਤਰੇ ਤੋਂ ਬਾਹਰ ਹੈ। ਪੁਲਿਸ ਹਮਲਾਵਰਾਂ ਦੀ ਭਾਲ ਵਿੱਚ ਜੁਟ ਗਈ ਹੈ।

The post ਭੀਮ ਆਰਮੀ ਮੁਖੀ ਚੰਦਰਸ਼ੇਖਰ ‘ਤੇ ਅਣਪਛਾਤਿਆਂ ਵੱਲੋਂ ਗੋਲੀਆਂ ਨਾਲ ਜਾਨਲੇਵਾ ਹਮਲਾ appeared first on TheUnmute.com - Punjabi News.

Tags:
  • bhim-army-chief
  • breaking-news
  • chandrasekhar
  • deoband
  • india
  • latest-news
  • news
  • the-unmute-breaking-news
  • up

ਮੁੱਖ ਮੰਤਰੀ ਵੱਲੋਂ ਕੰਢੀ ਖੇਤਰ 'ਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਯਤਨ ਹੋਰ ਤੇਜ਼ ਕਰਨ ਦੇ ਹੁਕਮ

Wednesday 28 June 2023 02:03 PM UTC+00 | Tags: bhagwant-mann breaking-news coastal government-officials latest-news news promote-tourism punjab-tourism-and-cultural-affairs-ministe the-unmute-breaking the-unmute-breaking-news the-unmute-punjab tourism

ਚੰਡੀਗੜ੍ਹ, 28 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਕੰਢੀ ਖੇਤਰ ਵਿੱਚ ਸੈਰ-ਸਪਾਟੇ (Tourism) ਨੂੰ ਉਤਸ਼ਾਹਿਤ ਕਰਨ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਕਾਸ ਲਈ ਸਖ਼ਤ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਇਨ੍ਹਾਂ ਖੇਤਰਾਂ ਪ੍ਰਤੀ ਆਕਰਸ਼ਿਤ ਕਰਨ ਲਈ ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਨੂੰ ਸੈਰ-ਸਪਾਟਾ (Tourism) ਸਥਾਨ ਵਜੋਂ ਵਿਕਸਤ ਕਰਨ ਦੀਆਂ ਵੱਡੀਆਂ ਸੰਭਾਵਨਾਵਾਂ ਮੌਜੂਦ ਹਨ ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਵਿਕਾਸ ਪੱਖੋਂ ਇਹ ਖੇਤਰ ਹੁਣ ਤੱਕ ਨਜ਼ਰਅੰਦਾਜ਼ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਦਾ ਲਾਭ ਉਠਾਇਆ ਜਾਣਾ ਚਾਹੀਦਾ ਹੈ ਤਾਂ ਕਿ ਕੁਦਰਤੀ ਸੁੰਦਰਤਾ ਵਾਲੇ ਇਨ੍ਹਾਂ ਮਨਮੋਹਕ ਸਥਾਨਾਂ ਵੱਲ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਵਿਸਥਾਰਤ ਖਾਕਾ ਤਿਆਰ ਕਰਨ ਲਈ ਆਖਿਆ ਤਾਂ ਜੋ ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਇਲਾਕਾ ਕੁਦਰਤੀ ਸੋਮਿਆਂ ਨਾਲ ਲਬਰੇਜ਼ ਹੈ ਜੋ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਪਣੇ ਪ੍ਰਤੀ ਆਕਰਸ਼ਿਤ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਤਾਂ ਕਿ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਆ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਲ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਾਟਰ ਐਡਵੈਂਚਰ ਟੂਰਿਜ਼ਮ ਨੀਤੀ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਹੈ ਜਿਸ ਨੂੰ ਇੱਥੇ ਵੀ ਲਾਗੂ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਭਰ ਵਿਚ ਸੈਲਾਨੀਆਂ ਦਾ ਕੇਂਦਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਖੇਤਰ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ ਸਪਾਟੇ ਦੇ ਨਕਸ਼ੇ ‘ਤੇ ਹੋਰ ਉਭਾਰਨ ਵਿਚ ਸਹਾਈ ਹੋ ਸਕਦਾ ਹੈ।

The post ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ‘ਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਯਤਨ ਹੋਰ ਤੇਜ਼ ਕਰਨ ਦੇ ਹੁਕਮ appeared first on TheUnmute.com - Punjabi News.

Tags:
  • bhagwant-mann
  • breaking-news
  • coastal
  • government-officials
  • latest-news
  • news
  • promote-tourism
  • punjab-tourism-and-cultural-affairs-ministe
  • the-unmute-breaking
  • the-unmute-breaking-news
  • the-unmute-punjab
  • tourism

MP ਵਿਕਰਮਜੀਤ ਸਿੰਘ ਸਾਹਨੀ ਨੇ ICC ਅਤੇ BCCI ਨੂੰ ਵਿਸ਼ਵ ਕ੍ਰਿਕਟ ਕੱਪ ਦੇ ਮੈਚਾਂ ਲਈ ਮੋਹਾਲੀ ਨੂੰ ਵੀ ਸ਼ਾਮਲ ਕਰਨ ਦੀ ਕੀਤੀ ਅਪੀਲ

Wednesday 28 June 2023 02:11 PM UTC+00 | Tags: bcci breaking-news icc international-cricket-council mp-vikramjit-sahni mp-vikramjit-singh-sahni news rajya-sabha vikramjit-sahni

ਨਵੀਂ ਦਿੱਲੀ, 28 ਜੂਨ 2023 (ਦਵਿੰਦਰ ਸਿੰਘ): ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਵਿਕਰਮਜੀਤ ਸਾਹਨੀ ਨੇ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਅਤੇ ਬੀਸੀਸੀਆਈ ਨੂੰ ਅਪੀਲ ਕੀਤੀ ਹੈ ਕਿ ਉਹ ਅਕਤੂਬਰ-ਨਵੰਬਰ ਦੌਰਾਨ ਭਾਰਤ ਵਿੱਚ ਹੋਣ ਵਾਲੇ ਵਿਸ਼ਵ ਕ੍ਰਿਕਟ ਕੱਪ 2023 ਦਾ ਘੱਟੋ-ਘੱਟ ਇੱਕ ਮੈਚ ਮੋਹਾਲੀ (Mohali) ਵਿਚ ਕਰਵਾਉਣ ‘ਤੇ ਵਿਚਾਰ ਕਰਨ।

ਸਾਹਨੀ ਨੇ ਕਿਹਾ ਕਿ ਉਹ ਜੈ ਸ਼ਾਹ, ਸਕੱਤਰ – ਬੀ.ਸੀ.ਸੀ.ਆਈ. ਨੂੰ ਮਿਲਣਗੇ ਜੋ ਕਿ ਆਈ.ਸੀ.ਸੀ. ਬੋਰਡ ਵਿਚ ਭਾਰਤ ਦੀ ਨੁਮਾਇੰਦਗੀ ਵੀ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਮੁਹਾਲੀ ਵਿਚ ਵੀ ਵਿਸ਼ਵ ਕ੍ਰਿਕਟ ਕੱਪ ਦੇ ਮੈਚਾਂ ਲਈ ਸ਼ਾਮਲ ਕਰਨ ਦੀ ਬੇਨਤੀ ਕਰਨਗੇ।

ਸਾਹਨੀ ਨੇ ਆਪਣੀ ਚਿੰਤਾ ਜ਼ਾਹਰ ਕੀਤੀ ਕਿ ਹੈਦਰਾਬਾਦ, ਅਹਿਮਦਾਬਾਦ, ਧਰਮਸ਼ਾਲਾ, ਦਿੱਲੀ, ਚੇਨਈ, ਲਖਨਊ, ਪੁਣੇ, ਬੰਗਲੁਰੂ, ਮੁੰਬਈ ਅਤੇ ਕੋਲਕਾਤਾ ਵਰਗੇ ਦਸ ਸਥਾਨਾਂ ਦੀ ਚੋਣ ਕੀਤੀ ਗਈ ਹੈ ਪਰ ਮੁਹਾਲੀ ਦੀ ਚੋਣ ਨਹੀਂ ਕੀਤੀ ਗਈ ਜਦਕਿ ਆਈ ਸੀ ਸੀ ਦੇ ਰੇਟਿੰਗ ਚਾਰਟ ਵਿਚ ਰਇਸਦੀ ਪਿੱਚ ਅਤੇ ਆਊਟਫੀਲਡ ਰੇਟਿੰਗ ਨੂੰ “ਬਹੁਤ ਵਧੀਆ” ਦੱਸਿਆ ਗਿਆ ਹੈ।

ਸਾਹਨੀ ਨੇ ਦੱਸਿਆ ਕਿ ਮੋਹਾਲੀ (Mohali) ਦੇ ਕ੍ਰਿਕਟ ਸਟੇਡੀਅਮ ਵਿੱਚ ਵਿਸ਼ਵ ਕੱਪ ਮੈਚਾਂ ਲਈ ਨਿਰਧਾਰਤ ਕੁਝ ਸਟੇਡੀਅਮਾਂ ਨਾਲੋਂ ਵਧੀਆ ਬੁਨਿਆਦੀ ਢਾਂਚਾ ਅਤੇ ਬਿਹਤਰ ਸਹੂਲਤਾਂ ਉਪਲਬਧ ਹਨ। ਮੁਹਾਲੀ ਵਿੱਚ ਇੱਕ ਅੰਤਰਰਾਸ਼ਟਰੀ ਹਵਾਈ ਅੱਡਾ ਅਤੇ ਕਈ ਪੰਜ ਤਾਰਾ ਹੋਟਲ ਅਤੇ ਵਿਸ਼ਵ ਕੱਪ ਮੈਚਾਂ ਦੀ ਮੇਜ਼ਬਾਨੀ ਲਈ ਸ਼ਾਨਦਾਰ ਬੁਨਿਆਦੀ ਢਾਂਚਾ ਵੀ ਹੈ। ਉਨ੍ਹਾਂ ਨੇ ਬੀਸੀਸੀਆਈ ਨੂੰ ਅਗਾਮੀ ਭਾਰਤ-ਆਸਟ੍ਰੇਲੀਆ ਕ੍ਰਿਕਟ ਸੀਰੀਜ਼ ਲਈ ਪੰਜਾਬ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਮੁਹਾਲੀ ਨੂੰ ਸ਼ਾਮਲ ਕਰਨ ਦੀ ਅਪੀਲ ਵੀ ਕੀਤੀ।

ਸਾਹਨੀ ਨੇ ਇਹ ਵੀ ਕਿਹਾ ਕਿ ਜਦੋਂ ਭਾਰਤ ਵਿੱਚ ਕ੍ਰਿਕਟ ਵਿਸ਼ਵ ਕੱਪ ਦੀ ਮੇਜ਼ਬਾਨੀ ਦੀ ਗੱਲ ਆਉਂਦੀ ਹੈ ਤਾਂ ਮੋਹਾਲੀ ਕ੍ਰਿਕਟ ਸਟੇਡੀਅਮ ਇੱਕ ਵਿਰਾਸਤ ਦਾ ਦਰਜਾ ਰੱਖਦਾ ਹੈ ਇਥੇ 2011 ਵਿੱਚ ਭਾਰਤ ਬਨਾਮ ਪਾਕਿਸਤਾਨ ਇਤਿਹਾਸਕ ਸੈਮੀਫਾਈਨਲ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ ਸੀ ਅਤੇ ਵੈਸਟਇੰਡੀਜ਼ ਅਤੇ ਆਸਟਰੇਲੀਆ ਵਿਚਕਾਰ 1996 ਦਾ ਸੈਮੀਫਾਈਨਲ ਵੀ ਇਸ ਮਹੱਤਵਪੂਰਣ ਸਟੇਡੀਅਮ ਵਿੱਚ ਖੇਡਿਆ ਗਿਆ ਸੀ।

The post MP ਵਿਕਰਮਜੀਤ ਸਿੰਘ ਸਾਹਨੀ ਨੇ ICC ਅਤੇ BCCI ਨੂੰ ਵਿਸ਼ਵ ਕ੍ਰਿਕਟ ਕੱਪ ਦੇ ਮੈਚਾਂ ਲਈ ਮੋਹਾਲੀ ਨੂੰ ਵੀ ਸ਼ਾਮਲ ਕਰਨ ਦੀ ਕੀਤੀ ਅਪੀਲ appeared first on TheUnmute.com - Punjabi News.

Tags:
  • bcci
  • breaking-news
  • icc
  • international-cricket-council
  • mp-vikramjit-sahni
  • mp-vikramjit-singh-sahni
  • news
  • rajya-sabha
  • vikramjit-sahni

ਚੰਡੀਗੜ੍ਹ, 28 ਜੂਨ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲਾਜ਼ਮੀ ਡਰਾਈਵਿੰਗ ਟੈਸਟ ਦਿੱਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੈਂਸ (Heavy Driving License) ਬਣਾਉਣ ਬਦਲੇ 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪ੍ਰਾਈਵੇਟ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਚਰਨਜੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਜਲੰਧਰ ਵਿੱਚ ਇੱਕ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ਸੈਂਟਰ ਨੇੜੇ ਕੈਫੇ ਚਲਾ ਰਿਹਾ ਹੈ।

ਮੁਲਜ਼ਮ ਏਜੰਟ ਨੂੰ ਦਲਜੀਤ ਸਿੰਘ ਵਾਸੀ ਪਿੰਡ ਬੀਬੜੀ ਜ਼ਿਲ੍ਹਾ ਕਪੂਰਥਲਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਏਜੰਟ ਨੇ ਬਿਨਾਂ ਕੋਈ ਡਰਾਈਵਿੰਗ ਟੈਸਟ ਦਿੱਤੇ ਉਸਦਾ ਹੈਵੀ ਡਰਾਈਵਿੰਗ ਲਾਇਸੰਸ ਜਾਰੀ ਕਰਵਾਉਣ ਬਦਲੇ 1200 ਰੁਪਏ ਦੀ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਏਜੰਟ ਨੂੰ ਰਿਸ਼ਵਤ ਲੈਂਦਿਆਂ ਮੌਕੇ 'ਤੇ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਏਜੰਟ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post ਵਿਜੀਲੈਂਸ ਵੱਲੋਂ ਡਰਾਈਵਿੰਗ ਟੈਸਟ ਬਗ਼ੈਰ ਹੈਵੀ ਲਾਇਸੈਂਸ ਬਣਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪ੍ਰਾਈਵੇਟ ਏਜੰਟ ਗ੍ਰਿਫ਼ਤਾਰ appeared first on TheUnmute.com - Punjabi News.

Tags:
  • breaking-news
  • heavy-driving-license
  • heavy-license
  • news
  • newsz
  • punjab-news
  • punjab-vigilance-bureau

ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ

Wednesday 28 June 2023 02:22 PM UTC+00 | Tags: breaking-news bribe bribe-case latest-news mahilpur news patwari punjab-vigilance-bureau vigilance-bureau-nabs-patwari

ਚੰਡੀਗੜ੍ਹ, 28 ਜੂਨ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੀ ਮਾਹਿਲਪੁਰ ਤਹਿਸੀਲ ਦੇ ਪਟਵਾਰੀ (PATWARI) ਨੂੰ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਰਣਜੀਤ ਸਿੰਘ ਵਾਸੀ ਪਿੰਡ ਸਕਰੂਲੀ ਜ਼ਿਲ੍ਹਾ ਹੁਸ਼ਿਆਰਪੁਰ ਨੇ 06 ਕਨਾਲ ਅਤੇ 05 ਮਰਲੇ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ‘ਚ ਪਟਵਾਰੀ ਵਿਰੁੱਧ 17 ਜੂਨ, 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਤੇ ਸ਼ਿਕਾਇਤ ਦਰਜ ਕਰਵਾਈ ਸੀ। ਮੁਲਜ਼ਮ ਪਟਵਾਰੀ ਦੀ ਪਛਾਣ ਜਸਪਾਲ ਸਿੰਘ, ਤਹਿਸੀਲ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਜੋ ਪਿੰਡ ਕਰੀਮਪੁਰ ਚਾਹਵਾਲਾ ਤਹਿਸੀਲ ਬਲਾਚੌਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਦਾ ਵਸਨੀਕ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸ਼ਿਕਾਇਤਕਰਤਾ ਰਣਜੀਤ ਸਿੰਘ ਦੇ ਪਿਤਾ ਗੁਰਨਾਮ ਸਿੰਘ ਨੇ ਪਿੰਡ ਦੇ ਇਕ ਹੋਰ ਵਸਨੀਕ ਜੀਤ ਰਾਮ ਮੁਤਬੰਨਾ (ਗੋਦ ਲੈਣ ਵਾਲਾ) ਬੁੱਧੂ ਪੁੱਤਰ ਬੀਰ ਸਿੰਘ ਤੋਂ ਪਿੰਡ ਸਕਰੂਲੀ ਵਿਖੇ 06 ਕਨਾਲ ਅਤੇ 05 ਮਰਲੇ ਜ਼ਮੀਨ ਖਰੀਦੀ ਸੀ ਅਤੇ ਪੱਤਰ ਨੰ. 3236, ਮਿਤੀ 20 ਜੁਲਾਈ, 1998 ਅਨੁਸਾਰ ਇੰਤਕਾਲ ਵੀ ਪ੍ਰਵਾਨ ਹੋ ਗਿਆ ਸੀ।

ਉਨ੍ਹਾਂ ਕਿਹਾ ਕਿ ਕਿਸੇ ਤਰੁੱਟੀ ਕਾਰਨ ਮਾਲ ਵਿਭਾਗ 2002-03 ਤੋਂ ਬਾਅਦ ਤਿਆਰ ਕੀਤੀਆਂ ਜਮ੍ਹਾਂਬੰਦੀਆਂ ਵਿੱਚ ਉਕਤ ਇੰਤਕਾਲ ਨੂੰ ਅਪਡੇਟ ਨਹੀਂ ਕਰ ਸਕਿਆ। ਸਾਲ 2007 ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ ਅਤੇ ਜਦੋਂ ਸ਼ਿਕਾਇਤਕਰਤਾ ਰਣਜੀਤ ਸਿੰਘ ਨੇ ਵਿਰਾਸਤੀ ਇੰਤਕਾਲ ਦਰਜ ਕਰਵਾਉਣ ਲਈ ਬਿਨੈ ਕੀਤਾ ਤਾਂ ਪਟਵਾਰੀ ਜਸਪਾਲ ਸਿੰਘ ਨੇ ਉਸ ਕੋਲੋਂ 10 ਜੂਨ, 2023 ਨੂੰ 2,000 ਰੁਪਏ ਰਿਸ਼ਵਤ ਲਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਬਤ ਹੋਇਆ ਕਿ ਪਟਵਾਰੀ (PATWARI) ਜਸਪਾਲ ਸਿੰਘ ਨੇ ਰਿਸ਼ਵਤ ਲਈ ਹੈ ਜਿਸ ਉਪਰੰਤ ਐਫ.ਆਈ.ਆਰ. ਦਰਜ ਕਰਕੇ ਮੁਲਜ਼ਮ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਉਕਤ ਦੋਸ਼ੀ ਪਟਵਾਰੀ ਦੇ ਖਿਲਾਫ ਐਫਆਈਆਰ ਨੰ. 14 ਅਧੀਨ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

The post ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ appeared first on TheUnmute.com - Punjabi News.

Tags:
  • breaking-news
  • bribe
  • bribe-case
  • latest-news
  • mahilpur
  • news
  • patwari
  • punjab-vigilance-bureau
  • vigilance-bureau-nabs-patwari

ਚੰਡੀਗੜ੍ਹ, 28 ਜੂਨ 2023: ਆਮ ਆਦਮੀ ਪਾਰਟੀ ਨੇ ਯੂਨੀਫਾਰਮ ਸਿਵਲ ਕੋਡ (Uniform Civil Code) ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪਾਰਟੀ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 44 ਇਕਸਾਰ ਸਿਵਲ ਕੋਡ ਦੀ ਵਿਵਸਥਾ ਕਰਦੀ ਹੈ। ਇਸ ਲਈ ਅਸੀਂ ਸਿਧਾਂਤਕ ਤੌਰ ‘ਤੇ ਇਸਦਾ ਸਮਰਥਨ ਕਰਦੇ ਹਾਂ।

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਗਠਨ ਦੇ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੱਲੋਂ ਇਸ ਮੁੱਦੇ ‘ਤੇ ਪਾਰਟੀ ਦਾ ਸਟੈਂਡ ਸਪੱਸ਼ਟ ਕਰਨ ਤੋਂ ਬਾਅਦ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਦੇਸ਼ ‘ਚ ਸਾਰੇ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਸਾਰੇ ਧਰਮਾਂ ਦੇ ਵੱਖ-ਵੱਖ ਧਾਰਮਿਕ ਰੀਤੀ-ਰਿਵਾਜ ਅਤੇ ਕਾਨੂੰਨ ਹਨ। ਇਸ ਲਈ ਕੇਂਦਰ ਸਰਕਾਰ ਨੂੰ ਸਾਰੇ ਧਰਮਾਂ ਅਤੇ ਰਾਜਾਂ ਦੇ ਨੁਮਾਇੰਦਿਆਂ ਦੀ ਰਾਇ ਲੈ ਕੇ ਹੀ ਯੂਨੀਫਾਰਮ ਸਿਵਲ ਕੋਡ ਲਾਗੂ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਯੂਨੀਫਾਰਮ ਸਿਵਲ ਕੋਡ (Uniform Civil Code) ਵਿੱਚ ਸਾਰੇ ਧਰਮਾਂ ਨੂੰ ਪੂਰਾ ਸਤਿਕਾਰ ਦਿੱਤਾ ਜਾਣਾ ਚਾਹੀਦਾ ਹੈ। ਆਨੰਦ ਕਾਰਜ ਐਕਟ ਅਤੇ ਦੂਜੇ ਧਰਮਾਂ ਦੇ ਧਾਰਮਿਕ ਰੀਤੀ-ਰਿਵਾਜਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਹਮੇਸ਼ਾ ਹੀ ਏਕਤਾ ਅਤੇ ਏਕਤਾ ਦੀ ਗੱਲ ਕਰਦੀ ਰਹੀ ਹੈ। ਅਸੀਂ ਚਾਹੁੰਦੇ ਹਾਂ ਕਿ ਸਾਰੇ ਧਰਮਾਂ ਨੂੰ ਬਰਾਬਰ ਅਧਿਕਾਰ ਅਤੇ ਨਿਆਂ ਮਿਲੇ। ਉਨ੍ਹਾਂ ਜਿਕਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਆਨੰਦ ਕਾਰਜ਼ ਐਕਟ ਲਾਗੂ ਕਰ ਦਿੱਤਾ ਹੈ, ਉਹ ਦਿਨ ਦੂਰ ਨਹੀਂ ਜਦ ਪੰਜਾਬ ਵਿੱਚ ਵੀ ਇਹ ਐਕਟ ਜਲਦ ਲਾਗੂ ਹੋਵੇਗਾ।

The post ਯੂਨੀਫ਼ਾਰਮ ਸਿਵਲ ਕੋਡ ਸਾਰੇ ਧਰਮਾਂ, ਰਾਜਾਂ ਅਤੇ ਵੱਖ-ਵੱਖ ਵਰਗਾਂ ਦੇ ਸਾਰੇ ਲੋਕਾਂ ਦੀ ਸਹਿਮਤੀ ਨਾਲ ਲਾਗੂ ਹੋਣਾ ਚਾਹੀਦਾ ਹੈ: ਮਾਲਵਿੰਦਰ ਕੰਗ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • news
  • punjabi-news
  • uniform-civil-code

ਅੰਮ੍ਰਿਤਸਰ, 28 ਜੂਨ 2023: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ ਅਤੇ ਇਨ੍ਹਾਂ ਪਹਿਲਕਦਮੀਆਂ ਤਹਿਤ ਜੰਡਿਆਲਾ ਵਿੱਚ ਸੀਵਰੇਜ ਸਕੀਮ ਦੇ ਵਾਧੇ ਅਤੇ ਵਿਸਥਾਰ ਲਈ 29 ਕਰੋੜ ਰੁਪਏ ਦਾ ਪ੍ਰੋਜੈਕਟ ਉਲੀਕਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 6 ਐਮ.ਐਲ.ਡੀ ਦਾ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ 17 ਐਮ.ਐਲ.ਡੀ ਦਾ ਇੱਕ ਮੁੱਖ ਪੰਪਿੰਗ ਸਟੇਸ਼ਨ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇੱਕ ਕਿਲੋਮੀਟਰ ਲੰਬੀ 900 ਐਮਐਮ ਸੀਵਰੇਜ ਲਾਈਨ ਵੀ ਵਿਛਾਈ ਜਾਵੇਗੀ।

ਸ: ਹਰਭਜਨ ਸਿੰਘ ਈ.ਟੀ.ਓ (Harbhajan Singh ETO)  ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਖਾਸ ਕਰਕੇ ਪਾਣੀ ਦੀ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਨਾ ਸਿਰਫ਼ ਜੰਡਿਆਲਾ ਦੇ ਸੀਵਰੇਜ ਵਿੱਚ ਸੁਧਾਰ ਹੋਵੇਗਾ ਸਗੋਂ ਪ੍ਰਦੂਸ਼ਣ ਨੂੰ ਨਿਯੰਤਰਨ ਕਰਨ ਲਈ ਸੀਵਰੇਜ ਦੇ ਪਾਣੀ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਐਸ.ਟੀ.ਪੀ. ਦੁਆਰਾ ਸਾਫ ਕੀਤੇ ਪਾਣੀ ਨੂੰ ਅੱਗੇ ਸਿੰਚਾਈ ਆਦਿ ਦੇ ਮੰਤਵ ਲਈ ਵਰਤਿਆ ਜਾਵੇਗਾ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਜੰਡਿਆਲਾ ਸ਼ਹਿਰ ਦੇ ਬਾਕੀ ਹਿੱਸਿਆਂ ਵਿੱਚ ਵੀ ਸੀਵਰੇਜ ਪਾਉਣ ਲਈ ਪ੍ਰਾਜੈਕਟ ਉਲੀਕਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਸਬੰਧੀ ਲੋੜੀਂਦੀ ਕਾਰਵਾਈ ਜਲਦੀ ਸ਼ੁਰੂ ਕੀਤੀ ਜਾ ਸਕੇ। ਇਸ ਮੀਟਿੰਗ ਵਿੱਚ ਐਕਸੀਅਨ ਹਰਪ੍ਰੀਤ ਸਿੰਘ, ਐਸ.ਡੀ.ਓ ਸੰਦੀਪ ਸਿੰਘ ਅਤੇ ਜੇਈ ਕੁਲਬੀਰ ਸਿੰਘ ਹਾਜ਼ਰ ਸਨ।

The post 24 ਕਰੋੜ ਦਾ ਪ੍ਰੋਜੈਕਟ ਨਾਲ ਜੰਡਿਆਲਾ ‘ਚ ਹੋਵੇਗਾ ਸੀਵਰੇਜ ਦਾ ਵਿਸਥਾਰ: ਹਰਭਜਨ ਸਿੰਘ ਈ.ਟੀ.ਓ. appeared first on TheUnmute.com - Punjabi News.

Tags:
  • 24-crore-project
  • harbhajan-singh-eto
  • jandiala
  • news
  • sewerage-project

ਗੁਰੂ ਖਾਲਸਾ ਪੰਥ 'ਚ 100 ਸਾਲ ਬਾਅਦ ਹੋਈ ਗੁਰਮਤੇ ਦੀ ਵਾਪਸੀ

Wednesday 28 June 2023 03:33 PM UTC+00 | Tags: breaking-news gurmata guru-khalsa-panth news sikhs-at-sri-anandpur-sahib

ਅਨੰਦਪੁਰ ਸਾਹਿਬ,28 ਜੂਨ 2023: ਅੱਜ ਦਾ ਦਿਨ ਉਸ ਵੇਲੇ ਇਤਿਹਾਸਕ ਹੋ ਨਿੱਬੜਿਆ ਜਦੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰੀਬ 100 ਸਾਲ ਦੇ ਵਕਫੇ ਬਾਅਦ ਸਿੱਖਾਂ ਵੱਲੋਂ ਸਾਂਝੇ ਤੌਰ ਉੱਤੇ ਗੁਰਮਤੇ ਰਾਹੀਂ ਸਾਂਝਾ ਫੈਸਲਾ ਲਿਆ ਗਿਆ। ਅੱਜ ਦੇ ਗੁਰਮਤੇ ਵਿਚ ਕਿਹਾ ਗਿਆ ਹੈ ਕਿ "ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਲਈ ਇੱਕ ਨਿਸ਼ਕਾਮ ਅਤੇ ਖੁਦ ਮੁਖਤਿਆਰ ਜਥਾ ਸਿਰਜਿਆ ਜਾਵੇ ਜੋ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਗੁਰਮਤਾ ਸੰਸਥਾ ਮੁਤਾਬਕ ਕਰੇ"।

ਅੱਜ ਮੀਰੀ ਪੀਰੀ ਦਿਹਾੜੇ ਮੌਕੇ ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਦੇ ਸੱਦੇ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇਕੱਤਰਤਾ ਹੋਈ ਜਿਸ ਵਿਚ ਵੱਡੀ ਗਿਣਤੀ ਵਿੱਚ ਖਾਲਸਾ ਪੰਥ ਅਤੇ ਗੁਰਸੰਗਤਿ ਦੀ ਸੇਵਾ ਵਿਚ ਵਿਚਰਦੀਆਂ ਸੰਪਰਦਾਵਾਂ, ਜਥਿਆਂ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਥ ਰਿਵਾਇਤ ਨੂੰ ਸੁਰਜੀਤ ਕਰਨ ਦਾ ਯਤਨ ਕੀਤਾ ਗਿਆ।

ਇਹ ਇਕੱਤਰਤਾ ਸੱਦਣ ਵਾਲੀਆਂ ਸਖਸ਼ੀਅਤਾਂ ਨੇ ਸਾਂਝੇ ਰੂਪ ਵਿਚ ਗੁਰਮਤੇ ਦੀ ਆਰੰਭਤਾ ਦੀ ਅਰਦਾਸ ਕੀਤੀ। ਜਿਸ ਤੋਂ ਬਾਅਦ ਉਹਨਾ ਸਾਖੀ ਦੀ ਜਿੰਮੇਵਾਰੀ ਨਿਭਾਉਂਦਿਆਂ ਹਾਜ਼ਰ ਜਥਿਆਂ ਤੇ ਸੰਸਥਾਵਾਂ ਦੇ ਨੁਮਾਇੰਦਿਆਂ ਵਿਚੋਂ ਪੰਥਕ ਰਿਵਾਇਤ ਅਨੁਸਾਰ ਪੰਜ ਸਿੰਘਾਂ ਦੀ ਚੋਣ ਕੀਤੀ। ਸਾਖੀ ਸਿੰਘਾਂ ਨੇ ਇਕ-ਇਕ ਕਰਕੇ ਪੰਜ ਸਿੰਘਾਂ ਦੇ ਨਾਮ ਲਏ ਤੇ ਉਹਨਾ ਬਾਰੇ ਸੰਗਤ ਕੋਲੋਂ ਇਤਰਾਜ਼ ਮੰਗੇ। ਇੰਝ ਵਿਸ਼ਵ ਸਿੱਖ ਇਕੱਤਰਤਾ ਦੌਰਾਨ ਸਾਰੇ ਜਥਿਆਂ ਦੇ ਵਿਚਾਰ ਸੁਣ ਕੇ ਗੁਰਮਤਾ ਸੋਧਣ ਦੀ ਸ਼ੁਰੂਆਤ ਇਹਨਾ ਪੰਜ ਸਿੰਘਾਂ ਵੱਲੋਂ ਕੀਤੀ ਗਈ।

ਇਸ ਮੌਕੇ ਵਿਦੇਸ਼ਾਂ ਵਿਚੋਂ ਵੀ ਵੱਡੀ ਗਿਣਤੀ ਵਿਚ ਸਿੱਖ ਜਥਿਆਂ, ਸੰਸਥਾਵਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨੇ ਪੰਜ ਸਿੰਘਾਂ ਕੋਲ ਆਪਣੇ ਵਿਚਾਰ ਪੇਸ਼ ਕੀਤੇ। ਹਰ ਬੁਲਾਰੇ ਨੇ ਆਪਣੇ ਵਿਚਾਰ ਪੇਸ਼ ਕਰਨ ਤੋਂ ਪਹਿਲਾਂ ਸੱਚੇ ਸਤਿਗੁਰ ਦੇ ਸਨਮੁਖ ਪੰਜ ਸਿੰਘਾਂ ਦੀ ਹਾਜ਼ਰੀ ਵਿਚ ਇਹ ਪ੍ਰਤਿਗਿਆ ਲਈ ਕਿ "ਮੈਂ ਸੱਚੇ ਸਤਿਗੁਰੂ ਦੀ ਹਾਜਰੀ ਵਿਚ ਪੰਥ ਦੇ ਸਾਂਝੇ ਭਲੇ ਲਈ ਆਇਆ ਹਾਂ, ਮੇਰੇ ਨਿਜ ਦੇ ਹਾਨ-ਲਾਭ ਜਾਂ ਲੋਭ-ਲਾਲਚ ਕਾਰਨ ਮੇਰੀਆਂ ਵਿਚਾਰਾਂ ਵਿਚ ਕੋਈ ਖੋਟ ਜਾਂ ਪੱਖਪਾਤ ਨਹੀਂ ਹੋਵੇਗਾ"।

ਪੰਜ ਸਿੰਘਾਂ ਨੇ ਸਾਰੇ ਬੁਲਾਰਿਆਂ ਦੇ ਵਿਚਾਰ ਸੁਣ ਕੇ ਆਪਸ ਵਿਚ ਵਿਚਾਰ ਵਟਾਂਦਰਾ ਕੀਤਾ ਤੇ ਗੁਰਮਤਾ ਸੋਧਿਆ। ਪੰਜ ਸਿੰਘਾਂ ਨੇ ਸੋਧਿਆ ਹੋਇਆ ਗੁਰਮਤਾ ਸਾਖੀ ਸਿੰਘਾਂ ਨੂੰ ਸੌਂਪਿਆ ਜਿਹਨਾ ਵੱਲੋਂ ਵਿਸ਼ਵ ਸਿੱਖ ਇਕੱਤਰਤਾ ਦਾ ਗੁਰਮਤਾ ਸੰਗਤ ਦੇ ਸਨਮੁਖ ਪੜ੍ਹਿਆ ਗਿਆ। ਇਸ ਇਕੱਤਰਤਾ ਦੀ ਇਹ ਖਾਸੀਅਤ ਰਹੀ ਕਿ ਇਸ ਵਿਚ ਸਾਂਝਾ ਫੈਸਲਾ ਲੈਣ ਲਈ ਖਾਲਸਾ ਪੰਥ ਦੀ ਰਿਵਾਇਤ ਤੋਂ ਸੇਧ ਲਈ ਗਈ ਹੈ।

ਇਸ ਇਕੱਤਰਤਾ ਦਾ ਸੱਦਾ ਦੇਣ ਵਾਲੇ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੌੜਾ, ਭਾਈ ਰਾਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਨੇ ਕਿਹਾ ਕਿ ਉਹਨਾ ਪੰਥਕ ਰਿਵਾਇਤ ਵੱਲ ਪਰਤਣ ਦਾ ਇਕ ਨਿਮਾਣਾ ਜਿਹਾ ਯਤਨ ਸ਼ੁਰੂ ਕੀਤਾ ਸੀ ਜਿਸ ਨੂੰ ਅੱਜ ਖਾਲਸਾ ਪੰਥ ਤੇ ਗੁਰਸੰਗਤ ਦੇ ਜਥਿਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ। ਉਹਨਾ ਕਿਹਾ ਕਿ ਸਿੱਖਾਂ ਨੂੰ ਅੱਜ ਸਾਂਝੇ ਫੈਸਲੇ ਗੁਰਮਤੇ ਰਾਹੀਂ ਕਰਨ ਤੇ ਪੰਚ ਪ੍ਰਧਾਨੀ ਵਾਲੀ ਸਾਂਝੀ ਅਗਵਾਈ ਚੁਣਨ ਦੀ ਪੰਥਕ ਰਿਵਾਇਤ ਸੁਰਜੀਤ ਕਰਨ ਦੀ ਸਖਤ ਲੋੜ ਹੈ। ਜ਼ਿਕਰਯੋਗ ਹੈ ਕਿ ਇਸ ਮੌਕੇ ਚੁਣੇ ਗਏ ਪੰਜ ਸਿੰਘਾਂਂ ਕੋਲ ਗਈ ਵਡਿਆਈ ਸਮਾਗਮ ਦੀ ਸਮਾਪਤੀ ਉੱਤੇ ਸੰਗਤ ਵਿਚ ਵਿਲੀਨ ਹੋ ਗਈ।

ਅੱਜ ਦੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਦਮਦਮੀ ਟਕਸਾਲ ਅਜਨਾਲਾ, ਮਿਸਲ ਸ਼ਹੀਦਾਂ ਹਰੀਆਂ ਵੇਲਾਂ, ਪੰਥ ਸੇਵਕ ਜਥਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਖੰਡ ਕੀਰਤਨੀ ਜਥਾ, ਨਿਹੰਗ ਦਲ ਪੰਥ ਅਰਬਾਂ ਖਰਬਾਂ, ਸਾਹਿਬਜ਼ਾਦਾ ਅਜੀਤ ਸਿੰਘ ਦਲ ਪੰਥ ਚਮਕੌਰ ਸਾਹਿਬ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਦਲ ਖਾਲਸਾ, ਸਤਿਕਾਰ ਸਭਾ ਹਰਿਆਣਾ, ਨਿਰਮਲ ਸੰਪਰਦਾ, ਗੁਰੂ ਕੀ ਮਟੀਲੀ ਬਾਘਾ ਪੁਰਾਣਾ, ਦਲ ਬਾਬਾ ਬਿਧੀ ਚੰਦ ਜੀ ਸੁਰਸਿੰਘ, ਅੰਮ੍ਰਿਤ ਸੰਚਾਰ ਜਥਾ ਦਮਦਮੀ ਟਕਸਾਲ, ਦਮਦਮੀ ਟਕਸਾਲ ਜਥਾ ਲੰਗੇਆਣਾ, ਲੋਹ ਲੰਗਰ ਕਰਤਾਰਪੁਰ ਸਾਹਿਬ, ਕਾਰ ਸੇਵਾ ਖਡੂਰ ਸਾਹਿਬ, ਕਾਰ ਸੇਵਾ ਦੂਖਨਿਵਾਰਨ ਸਾਹਿਬ, ਅਕਾਲ ਫੈਡਰੇਸ਼ਨ, ਸਿੱਖ ਯੂਥ ਆਫ ਪੰਜਾਬ, ਏਕ ਨੂਰ ਖਾਲਸਾ ਫੌਜ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਦਰਬਾਰ-ਏ-ਖਾਲਸਾ, ਅੰਮ੍ਰਿਤ ਸੰਚਾਰ ਜਥਾ, ਗੁਰੂ ਆਸਰਾ ਟ੍ਰਸਟ ਮੋਹਾਲੀ, ਪੰਥਕ ਅਕਾਲੀ ਲਹਿਰ, ਗੁਰਮਤਿ ਵਿਦਿਆਲਾ ਦਮਦਮੀ ਟਕਸਾਲ ਜਨੇਰ, ਮੀਰੀ ਪੀਰੀ ਸੇਵਾ ਦਲ, ਮਿਸਲ ਸ਼ਹੀਦਾਂ ਤਰਨਾ ਦਲ ਕੋਠਾ ਗੁਰੂ, ਸਿੱਖ ਜਥਾ ਮਾਲਵਾ, ਪੰਥ ਸੇਵਕ ਜਥਾ ਦੋਆਬਾ, ਛਾਉਣੀ ਸ਼ਹੀਦ ਭਾਈ ਮਹਾਰਾਜ ਸਿੰਘ ਜੀ ਨੌਰੰਗਾਬਾਦੀ, ਦਮਦਮੀ ਟਕਸਾਲ ਜਥਾ ਕਣਕਵਾਲ, ਵਾਰਿਸ ਪੰਜਾਬ ਦੇ, ਗੋਸਟਿ ਸਭਾ ਪੰਜਾਬੀ ਯੂਨੀਵਰਿਸਟੀ ਪਟਿਆਲਾ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ, ਗਤਕਾ ਅਖਾੜਾ ਟਿਬਾ ਸਾਹਿਬ ਹੁਸ਼ਿਆਰਪੁਰ, ਸਿੱਖ ਯੂਥ ਪਾਵਰ ਆਫ ਪੰਜਾਬ, ਵਿਦਿਆਰਥੀ ਜਥੇਬੰਦੀ ਸੱਥ, ਸੈਫੀ, ਨਿਹੰਗ ਬੁੱਢਾ ਦਲ ਹੁਸ਼ਿਆਰਪੁਰ ਵੀ ਹਾਜ਼ਰ ਹੋਏ ਹਨ।

ਇਸ ਇਕੱਤਰਤਾ ਵਿਚੋਂ ਸੰਸਾਰ ਭਰ ਵਿਚ ਫੈਲੇ ਖਾਲਸਾ ਪੰਥ ਤੇ ਗੁਰਸੰਗਤ ਨੂੰ ਸਮਰਪਿਤ ਜਥਿਆਂ ਦੇ ਨੁਮਾਇੰਦਿਆਂ ਨੇ ਵੀ ਵਿਚਾਰ ਸਾਂਝੇ ਕੀਤੇ ਜਿਹਨਾ ਵਿਚ ਸਿੱਖ ਫੈਡਰੇਸ਼ਨ ਜਰਮਨੀ, ਬੱਬਰ ਖਾਲਸਾ ਜਰਮਨੀ, ਸਿੱਖ ਕੌਂਸਲ ਬੈਲਜੀਅਮ, ਸਿੱਖ ਫੈਡਰੇਸਨ ਬੈਲਜੀਅਮ, ਵਰਲਡ ਸਿੱਖ ਪਾਰਲੀਮੈਂਟ ਜਰਮਨੀ ਅਤੇ ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ, ਗੁਰਦੁਆਰਾ ਸ੍ਰੀ ਗੁਰੂ ਦਸ਼ਮੇਸ਼ ਸਿੰਘ ਸਭਾ ਕਲੋਨ, ਗੁਰਦੁਆਰਾ ਗੁਰੂ ਨਾਨਕ ਨਿਵਾਸ ਸਟੁਟਗਾਟ, ਗੁਰਦੁਆਰਾ ਗੁਰੂ ਨਾਨਕ ਮਿਸ਼ਨ ਨਿਊਨਬਰਗ, ਗੁਰਦੁਆਰਾ ਗੁਰੂ ਨਾਨਕ ਦਰਬਾਰ ਮਿਊਚਿਨ, ਗੁਰਦੁਆਰਾ ਸਿੰਘ ਸਭਾ ਲਾੲਪਸਿਕ, ਗੁਰਦੁਆਰਾ ਸਿੰਘ ਸਭਾ ਰੀਗਨਸਬਰਗ, ਸਿੱਖ ਫੈਡਰੇਸ਼ਨ ਅਮਰੀਕਾ, ਸਿੱਖ ਯੂਥ ਆਫ ਅਮਰੀਕਾ, ਗੁਰਦੁਆਰਾ ਸਿੰਘ ਸਭਾ ਗਲੈਨਰੌਕ ਨਿਊਜਰਸੀ, ਗੁਰਦੁਆਰਾ ਸਾਹਿਬ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ, ਫਿਲਿਡੈਲਫੀਆ ਸਿੱਖ ਸੁਸਾਇਟੀ, ਗੁਰਦੁਆਰਾ ਸਾਹਿਬ ਫਰੀਮੌਂਟ, ਫਰੀ ਅਕਾਲ ਤਖਤ ਮੂਵਮੈਂਟ, ਸਿੱਖ ਰਿਸਰਚ ਇੰਸੀਟਿਊਟ, ਸਿੱਖ ਫੈਡਰੇਸ਼ਨ ਯੂ.ਕੇ., ਸਿੱਖ ਸੰਗਤ ਆਫ ਵਿਕਟੋਰੀਆ (ਆਸਟ੍ਰੇਲੀਆ), ਸਿਡਨੀ ਸਿੱਖ ਸੰਗਤ, ਸਿੱਖ ਸੇਵਕ ਜਥਾ ਪਰਥ, ਪੈਰਿਸ ਸਿੱਖ ਸੰਗਤ, ਸਿੱਖ ਐਜੂਕੇਸ਼ਨ ਕੌਂਸਲ ਯੂ.ਕੇ., ਪੰਚ ਪ੍ਰਧਾਨੀ ਯੂ.ਕੇ., ਨੈਸ਼ਨਲ ਸਿੱਖ ਫੈਡਰੇਸ਼ਨ ਯੂ.ਕੇ., ਐਡੀਲੇਡ ਸਿੱਖ ਸੰਗਤ, ਵਿੰਡਸਰ ਸਿੱਖ ਪੰਥਕ ਜਥਾ ਅਤੇ ਬ੍ਰਿਸਬੇਨ ਸਿੱਖ ਸੰਗਤ, ਬੱਬਰ ਖਾਲਸਾ ਫਰਾਂਸ ਅਤੇ ਵਰਲਡ ਸਿੱਖ ਪਾਰਲੀਮੈਂਟ ਫਰਾਂਚ ਚੈਪਟਰ ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕਰਕੇ ਆਪਣੇ ਵਿਚਾਰ ਪੰਜ ਸਿੰਘਾਂ ਅੱਗੇ ਰੱਖੇ ਹਨ। ਇਸ ਮੌਕੇ ਸਮਾਪਤੀ ਉਪਰੰਤ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੇ ਪਾਵਨ ਅੰਗ 739 ਤੋਂ ਹੁਕਮਨਾਮਾ ਬਖ਼ਸ਼ਿਸ਼ ਕੀਤਾ :

ਸੂਹੀ ਮਹਲਾ ੫ ॥

ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥

ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥

ਓਇ ਸਾਜਨ ਓਇ ਮੀਤ ਪਿਆਰੇ ॥

ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥

ਜਾ ਕਾ ਸਬਦੁ ਸੁਨਤ ਸੁਖ ਸਾਰੇ ॥

ਜਾ ਕੀ ਟਹਲ ਜਮਦੂਤ ਬਿਦਾਰੇ ॥੨॥

ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥

ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥

ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥
ਸਰਣਿ ਨਾਨਕ ਤਿਨ੍ਹ੍ਹ ਸਦ ਬਲਿਹਾਰੇ ॥੪॥੭॥੧੩॥

The post ਗੁਰੂ ਖਾਲਸਾ ਪੰਥ ‘ਚ 100 ਸਾਲ ਬਾਅਦ ਹੋਈ ਗੁਰਮਤੇ ਦੀ ਵਾਪਸੀ appeared first on TheUnmute.com - Punjabi News.

Tags:
  • breaking-news
  • gurmata
  • guru-khalsa-panth
  • news
  • sikhs-at-sri-anandpur-sahib
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form