TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਵਿਜੀਲੈਂਸ ਨੇ ਸਾਬਕਾ DIG ਇੰਦਰਬੀਰ ਸਿੰਘ ਨੂੰ NDPS ਮਾਮਲੇ 'ਚ ਕੀਤਾ ਨਾਮਜ਼ਦ Thursday 29 June 2023 06:11 AM UTC+00 | Tags: breaking-news dig-inderbir-singh dig-inderveer-singh latest-news ndpc news ਚੰਡੀਗੜ੍ਹ, 29 ਜੂਨ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਦੇ ਸਾਬਕਾ ਡੀਆਈਜੀ ਇੰਦਰਬੀਰ ਸਿੰਘ ਨੂੰ ਪਿਛਲੇ ਸਾਲ ਤਰਨ ਤਾਰਨ ਵਿੱਚ ਹੋਏ ਐਨਡੀਪੀਐਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪਿਛਲੇ ਸਾਲ 30 ਜੂਨ ਨੂੰ ਭਿੱਖੀਪਿੰਡ ਵਿੱਚ ਇੱਕ ਐਫਆਈਆਰ ਦਰਜ ਹੋਈ ਸੀ, ਜਿਸ ਵਿੱਚ ਸੁਰਜੀਤ ਨਾਮ ਦੇ ਮੁਲਜ਼ਮ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਸੀ। ਉਸ ਮਾਮਲੇ ਦੀ ਜਾਂਚ ਵਿੱਚ ਪਤਾ ਲੱਗਾ ਕਿ ਪੁਲਿਸ ਨੇ 10 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਨਿਸ਼ਾਂਤ ਸਿੰਘ, ਹੀਰਾ ਸਿੰਘ, ਡੀਐਸਬੀ ਲਖਬੀਰ ਸਿੰਘ ਅਤੇ ਇੱਕ ਹੈੱਡ ਕਾਂਸਟੇਬਲ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਡੀਐਸਪੀ ਲਖਬੀਰ ਸਿੰਘ ਨੂੰ ਪਿਛਲੇ ਸਾਲ 6 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ DIG ਰਾਹੁਲ ਕੁਮਾਰ, ਅੰਮ੍ਰਿਤਸਰ ਦੇ SSP ਵਰਿੰਦਰ ਸਿੰਘ ਸੰਧੂ ਅਤੇ ਫਿਰੋਜ਼ਪੁਰ ਦੇ SSP ਗੁਰਮੀਤ ਸਿੰਘ ਦੀ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਸੀ। ਜਦੋਂ ਵਿਜੀਲੈਂਸ ਨੇ ਪ੍ਰੋਡਕਸ਼ਨ ਵਾਰੰਟ ‘ਤੇ ਗੋਇੰਦਵਾਲ ਸਾਹਿਬ ਜੇਲ੍ਹ ਤੋਂ DSP ਲਖਬੀਰ ਸੰਧੂ ਤੋਂ ਪੁੱਛਗਿੱਛ ਕੀਤੀ ਤਾਂ ਜਾਂਚ ਟੀਮ ਨੂੰ ਕੁਝ ਮੋਬਾਈਲ ਰਿਕਾਰਡਿੰਗ ਮਿਲੇ। ਕਿਹਾ ਜਾ ਰਿਹਾ ਹੈ ਕਿ ਜਲਦ ਹੀ ਇਸ ਮਾਮਲੇ ‘ਚ ਵੱਡੇ ਖੁਲਾਸੇ ਹੋਣਗੇ। The post ਵਿਜੀਲੈਂਸ ਨੇ ਸਾਬਕਾ DIG ਇੰਦਰਬੀਰ ਸਿੰਘ ਨੂੰ NDPS ਮਾਮਲੇ ‘ਚ ਕੀਤਾ ਨਾਮਜ਼ਦ appeared first on TheUnmute.com - Punjabi News. Tags:
|
SGPC ਸ਼ੁਰੂ ਕਰੇਗੀ ਆਪਣਾ ਯੂ-ਟਿਊਬ ਚੈੱਨਲ, ਟੈਕਨੀਕਲ ਸਟੂਡੀਓ ਕੀਤਾ ਜਾ ਰਿਹੈ ਤਿਆਰ : ਗੁਰਚਰਨ ਗਰੇਵਾਲ Thursday 29 June 2023 06:25 AM UTC+00 | Tags: breaking-news facebook gurcharan-grewal harjinder-singh-dhami news sgpc shiromani-gurdwara-parbandhak-committee youtube ਚੰਡੀਗੜ੍ਹ, 29 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਖ਼ੁਦ ਦਾ ਯੂ-ਟਿਊਬ ਅਤੇ ਫੇਸਬੁੱਕ ਚੈੱਨਲ ਸ਼ੁਰੂ ਕਰਨ ਜਾ ਰਹੀ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਇੱਕ ਨਿਊਜ਼ ਚੈੱਨਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਆਪਣਾ ਯੂ-ਟਿਊਬ ਚੈੱਨਲ ਸ਼ੁਰੂ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਟੈਕਨਿਕਲ ਸਟੂਡੀਓ ਤਿਆਰ ਕੀਤਾ ਜਾ ਰਿਹਾ ਹੈ, ਸ਼੍ਰੋਮਣੀ ਕਮੇਟੀ ਦੇ ਸਾਰੇ ਸਮਾਗਮਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ । ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਇਸ ਚੈੱਨਲ ਲਈ ਪਹਿਲਾਂ ਹੀ ਬਜਟ ਰੱਖ ਦਿੱਤਾ ਗਿਆ ਸੀ ਤੇ ਛੇ ਮਹੀਨਿਆਂ ਤੋਂ ਤਿਆਰੀ ਚੱਲ ਰਹੀ ਹੈ। ਜਿਕਰਯੋਗ ਹੈ ਕਿ ਗੁਰਬਾਣੀ ਪ੍ਰਸਾਰਣ ਦੇ ਮਾਮਲੇ 'ਤੇ ਪੀ ਟੀ ਸੀ ਚੈਨਲ ਦਾ ਸ਼੍ਰੋਮਣੀ ਕਮੇਟੀ ਨਾਲ ਕੰਟ੍ਰੈਕਟ 23 ਜੁਲਾਈ ਨੂੰ ਖਤਮ ਹੋ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਚੈੱਨਲ ‘ਤੇ ਹੀ ਗੁਰਬਾਣੀ ਦਾ ਪ੍ਰਸਾਰਣ ਕਰ ਸਕਦੀ ਹੈ | The post SGPC ਸ਼ੁਰੂ ਕਰੇਗੀ ਆਪਣਾ ਯੂ-ਟਿਊਬ ਚੈੱਨਲ, ਟੈਕਨੀਕਲ ਸਟੂਡੀਓ ਕੀਤਾ ਜਾ ਰਿਹੈ ਤਿਆਰ : ਗੁਰਚਰਨ ਗਰੇਵਾਲ appeared first on TheUnmute.com - Punjabi News. Tags:
|
ਕਟਾਰੂਚੱਕ ਜਿਨਸੀ ਸ਼ੋਸ਼ਣ ਮਾਮਲਾ: NCSC ਕਮਿਸ਼ਨ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਪੇਸ਼ ਹੋਣ ਦਾ ਦਿੱਤਾ ਹੁਕਮ Thursday 29 June 2023 06:43 AM UTC+00 | Tags: aam-aadmi-party breaking-news cabinet-minister-lal-chand-kataruchak kataruchak-sexual-harassment-case latest-news national-commission-for-scheduled-castes ncsc ncsc-commission news punjab-government punjab-police the-unmute-breaking-news ਚੰਡੀਗੜ੍ਹ, 29 ਜੂਨ 2023: ਪੰਜਾਬ ਦੇ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਮਾਮਲੇ ਵਿੱਚ ਕਾਰਵਾਈ ਰਿਪੋਰਟ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (NCSC) ਨੂੰ ਸੌਂਪਣ ਤੋਂ ਕਰੀਬ ਦੋ ਹਫ਼ਤਿਆਂ ਬਾਅਦ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਸਵੇਰੇ 11 ਵਜੇ ਨਵੀਂ ਦਿੱਲੀ ਵਿੱਚ ਕਮਿਸ਼ਨ ਹੈੱਡਕੁਆਰਟਰ ਵਿੱਚ ਤਲਬ ਕੀਤਾ ਹੈ | ਕਮਿਸ਼ਨ ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ਅਨੁਸਾਰ ਪੰਜਾਬ ਦੇ ਮੁੱਖ ਸਕੱਤਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਅੰਮ੍ਰਿਤਸਰ ਬਾਰਡਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ ਕਮਿਸ਼ਨ ਅਤੇ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਵੀ ਸੁਣਵਾਈ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।
ਜਿਕਰਯੋਗ ਹੈ ਕਿ ਲਾਲ ਚੰਦ ਕਟਾਰੂਚੱਕ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੇ ਕੇਸ਼ਵ ਕੁਮਾਰ ਦੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਕਮਿਸ਼ਨ ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ 'ਤੇ 5 ਮਈ ਨੂੰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਉਨ੍ਹਾਂ ਨੂੰ ਕਾਰਵਾਈ ਦੀ ਰਿਪੋਰਟ ਸੌਂਪਣ ਅਤੇ ਪੀੜਤ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ ਸੀ। 5 ਮਈ ਦੇ ਨੋਟਿਸ ਤੋਂ ਬਾਅਦ 25 ਮਈ ਅਤੇ 5 ਜੂਨ ਨੂੰ ਇੱਕ ਹੋਰ ਨੋਟਿਸ ਦਿੱਤਾ ਗਿਆ ਸੀ। ਇਨ੍ਹਾਂ ਨੋਟਿਸਾਂ ਤੋਂ ਬਾਅਦ ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀਆਈਜੀ ਵੱਲੋਂ 12 ਜੂਨ ਨੂੰ ਕਮਿਸ਼ਨ ਨੂੰ ਕਾਰਵਾਈ ਰਿਪੋਰਟ ਸੌਂਪ ਦਿੱਤੀ ਗਈ ਸੀ।
The post ਕਟਾਰੂਚੱਕ ਜਿਨਸੀ ਸ਼ੋਸ਼ਣ ਮਾਮਲਾ: NCSC ਕਮਿਸ਼ਨ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਪੇਸ਼ ਹੋਣ ਦਾ ਦਿੱਤਾ ਹੁਕਮ appeared first on TheUnmute.com - Punjabi News. Tags:
|
ਕੈਲੀਫੋਰਨੀਆ 'ਚ ਰੇਲਵੇ ਟ੍ਰੈਕ 'ਤੇ ਫਸੇ ਟਰੱਕ ਨਾਲ ਰੇਲਗੱਡੀ ਦੀ ਟੱਕਰ, 16 ਯਾਤਰੀ ਜ਼ਖਮੀ Thursday 29 June 2023 06:59 AM UTC+00 | Tags: accident-news amtrak-300 amtrak-train breaking-news california downtown-milwaukee news train-accident ਚੰਡੀਗੜ੍ਹ, 29 ਜੂਨ 2023: ਦੱਖਣੀ ਕੈਲੀਫੋਰਨੀਆ (California) ਵਿੱਚ ਇੱਕ ਐਮਟਰੈਕ ਰੇਲਗੱਡੀ ਦੇ ਪਟੜੀ ‘ਤੇ ਫਸੇ ਇੱਕ ਟਰੱਕ ਨਾਲ ਟਕਰਾਉਣ ਤੋਂ ਬਾਅਦ ਕੁੱਲ 16 ਯਾਤਰੀ ਜ਼ਖਮੀ ਹੋ ਗਏ। ਵੈਨਚੂਰਾ ਕਾਉਂਟੀ ਫਾਇਰ ਡਿਪਾਰਟਮੈਂਟ ਦੇ ਅਨੁਸਾਰ, ਟਰੱਕ ਡਰਾਈਵਰ ਨੂੰ ਟਰਾਮਾ ਸੈਂਟਰ ਵਿੱਚ ਲਿਜਾਇਆ ਗਿਆ, ਜਦੋਂ ਕਿ ਇੱਕ ਹੋਰ ਵਿਅਕਤੀ ਨੂੰ ਜ਼ਖਮੀ ਹਾਲਤ ਵਿੱਚ ਮੈਡੀਕਲ ਸੈਂਟਰ ਲਿਜਾਇਆ ਗਿਆ। ਰੇਲ ਲਾਈਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਲਾਸ ਏਂਜਲਸ ਤੋਂ ਸੀਏਟਲ ਜਾਣ ਵਾਲੀ ਰੇਲਗੱਡੀ ਨੰਬਰ 14 ਸਵੇਰੇ ਲਗਭਗ 11:15 ਵਜੇ ਮੂਰਪਾਰਕ ਦੇ ਨੇੜੇ ਪਟੜੀ ਤੋਂ ਉਤਰ ਗਈ | ਐਮਟਰੈਕ ਨੇ ਇਕ ਬਿਆਨ ਵਿਚ ਕਿਹਾ ਕਿ ਟੱਕਰ ਤੋਂ ਬਾਅਦ ਰੇਲਗੱਡੀ ਪਟੜੀ ਤੋਂ ਉਤਰਨ ਤੋਂ ਬਾਅਦ ਖੜ੍ਹੀ ਰਹੀ। ਹਾਦਸੇ ‘ਚ ਕਰੀਬ 198 ਯਾਤਰੀਆਂ ਅਤੇ 13 ਕਰਮਚਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਮੈਡੀਕਲ ਕਰਮੀਆਂ ਮੁਤਾਬਕ ਫਿਲਹਾਲ ਸਥਿਤੀ ਕਾਬੂ ਹੇਠ ਹੈ। The post ਕੈਲੀਫੋਰਨੀਆ ‘ਚ ਰੇਲਵੇ ਟ੍ਰੈਕ ‘ਤੇ ਫਸੇ ਟਰੱਕ ਨਾਲ ਰੇਲਗੱਡੀ ਦੀ ਟੱਕਰ, 16 ਯਾਤਰੀ ਜ਼ਖਮੀ appeared first on TheUnmute.com - Punjabi News. Tags:
|
ਛੇੜਛਾੜ ਮਾਮਲੇ 'ਚ ਗ੍ਰਿਫਤਾਰ ਮੁਲਜ਼ਮ ਨੇ ਥਾਣੇ 'ਚ ਕੀਤਾ ਹੰਗਾਮਾ, ਝੜੱਪ ਦੌਰਾਨ ਦੋ ਮੁਲਾਜ਼ਮ ਜ਼ਖਮੀ Thursday 29 June 2023 07:33 AM UTC+00 | Tags: breaking-news civil-hospital-of-derabassi latest-news news police-station punjab-police the-unmute-breaking-news ਡੇਰਾਬੱਸੀ 29 ਜੂਨ 2023: 14 ਸਾਲਾ ਨਾਬਾਲਗ ਲੜਕੀ ਨਾਲ ਛੇੜਛਾੜ ਮਾਮਲੇ ਵਿੱਚ ਗ੍ਰਿਫਤਾਰ 35 ਸਾਲਾ ਵਿਅਕਤੀ ਨੇ ਪੁਲਿਸ ਥਾਣੇ ਦੀ ਭੰਨਤੋੜ ਕਰ ਦਿੱਤੀ, ਇਸ ਦੌਰਾਨ ਹੋਈ ਝੜੱਪ ਵਿੱਚ ਪੰਜਾਬ ਪੁਲਿਸ ਦੇ ਦੋ ਏ.ਐਸ.ਆਈ. ਅਤੇ ਮੁਲਜ਼ਮ ਖੁਦ ਵੀ ਗੰਭੀਰ ਜ਼ਖਮੀ ਹੋ ਗਿਆ । ਪੁਲਿਸ ਮੁਲਾਜ਼ਮਾਂ ਸਮੇਤ ਮੁਲਜ਼ਮ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ 35 ਸੰਦੀਪ ਕੁਮਾਰ ਪੁੱਤਰ ਸਤਪਾਲ ਸਿੰਘ ਵਾਸੀ ਘੋਲੂ ਮਾਜਰਾ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਉਕਤ ਮੁਲਜ਼ਮ ਨੂੰ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੀ ਨੌਵੀਂ ਜਮਾਤ ਦੀ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਡੇਰਾਬੱਸੀ ਦੀ ਅਦਾਲਤ ਵਿੱਚ ਪੇਸ਼ ਕਰਨ 'ਤੇ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਇਸ ਦੇ ਨਾਲ ਏ.ਐਸ.ਆਈ ਅਤੇ ਜਾਂਚ ਅਧਿਕਾਰੀ ਬਰਿੰਦਰ ਸਿੰਘ ਅਤੇ ਏ.ਐਸ.ਆਈ ਸੁਖਦੇਵ ਬਾਜਵਾ ਵੀ ਮੌਜੂਦ ਸਨ। ਉੱਥੇ ਪਹੁੰਚ ਕੇ ਜੇਲ੍ਹਰਾਂ ਨੇ ਉਸ ਦੀ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਉਸ ਨੂੰ ਮੋਹਾਲੀ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ ਕਿਹਾ। ਪੁਲਿਸ ਅਧਿਕਾਰੀਆਂ ਅਨੁਸਾਰ ਰਾਤ ਹੋਣ ਕਾਰਨ ਉਹ ਉਸ ਨੂੰ ਮੋਹਾਲੀ ਜਾਣ ਦੀ ਬਜਾਏ ਡੇਰਾਬੱਸੀ ਲੈ ਆਏ। ਜਦੋਂ ਉਸ ਨੂੰ ਥਾਣੇ ਅੰਦਰ ਲਿਜਾਂਦਿਆਂ ਹਥਕੜੀਆਂ ਖੋਲ੍ਹੀਆਂ ਗਈਆਂ ਤਾਂ ਉਹ ਪੁਲਿਸ ਮੁਲਾਜ਼ਮਾਂ ਨਾਲ ਭੀੜ ਗਿਆ ਅਤੇ ਥਾਣੇ ਅੰਦਰ ਮੌਜੂਦ ਮੈੱਸ ਸਮੇਤ ਕਮਰਿਆਂ ਦੇ ਸ਼ੀਸ਼ੇ ਤੋੜਨੇ ਸ਼ੁਰੂ ਕਰ ਦਿੱਤੇ। ਸੁਖਦੇਵ ਸਿੰਘ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਵੀ ਜ਼ਖਮੀ ਹੋ ਗਿਆ। ਬਰਿੰਦਰ ਸਿੰਘ ਵੀ ਕਾਬੂ ਕਰਨ ਲਈ ਆਇਆ ਪਰ ਉਸ ਦੇ ਸਿਰ 'ਤੇ ਵਾਰ ਕਰਕੇ ਜ਼ਖ਼ਮੀ ਕਰ ਦਿੱਤਾ। ਹਾਲਾਂਕਿ ਮੁਲਜ਼ਮ ਖੁਦ ਜ਼ਖਮੀ ਹੋ ਗਿਆ । ਡੇਰਾਬਸੀ ਥਾਣਾ ਇੰਚਾਰਜ ਜਸਕਮਲ ਸਿੰਘ ਸੇਖੋਂ ਵੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਇਲਾਜ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਬੁਰੀ ਤਰ੍ਹਾਂ ਜ਼ਖ਼ਮੀ ਹੋਣ ਕਾਰਨ ਮੁਲਜ਼ਮ ਨੂੰ ਜੀਐਮਸੀਐਚ ਸੈਕਟਰ-32 ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ। ਉਸ ਦੀਆਂ ਦੋਵੇਂ ਬਾਹਾਂ, ਪੇਟ ਅਤੇ ਹੋਰ ਕਈ ਥਾਵਾਂ ‘ਤੇ ਸੱਟਾਂ ਲੱਗੀਆਂ ਹਨ। The post ਛੇੜਛਾੜ ਮਾਮਲੇ ‘ਚ ਗ੍ਰਿਫਤਾਰ ਮੁਲਜ਼ਮ ਨੇ ਥਾਣੇ ‘ਚ ਕੀਤਾ ਹੰਗਾਮਾ, ਝੜੱਪ ਦੌਰਾਨ ਦੋ ਮੁਲਾਜ਼ਮ ਜ਼ਖਮੀ appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚ ਬੰਦੂਕ ਦੀ ਨੋਕ 'ਤੇ ਵੇਰਕਾ ਬੂਥ 'ਤੇ ਲੁੱਟ, ਪਿਸਤੌਲ ਤਾਣ ਕੇ ਨਕਦੀ-ਗਹਿਣੇ ਲੁੱਟ ਕੇ ਹੋਏ ਫ਼ਰਾਰ Thursday 29 June 2023 07:42 AM UTC+00 | Tags: amritsar amritsar-police amritsar-policw breaking-news jewelery latest-news mehta-chowk news punjab-news robbery-at-verka-booth the-unmute-breaking-news ਚੰਡੀਗੜ੍ਹ, 29 ਜੂਨ 2023: ਪੰਜਾਬ ਦੇ ਅੰਮ੍ਰਿਤਸਰ (Amritsar) ਵਿੱਚ ਇੱਕ ਵਾਰ ਫਿਰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪਿਛਲੇ ਦਿਨੀਂ ਮਹਿਤਾ ਚੌਕ ਨੇੜੇ ਵਾਪਰੀ ਲੁੱਟ-ਖੋਹ ਦੀ ਘਟਨਾ ਵਾਂਗ ਇਸ ਨੂੰ ਵੀ ਤਿੰਨ ਨਕਾਬਪੋਸ਼ਾਂ ਵੱਲੋਂ ਬੰਦੂਕ ਦੀ ਨੋਕ ‘ਤੇ ਅੰਜ਼ਾਮ ਦਿੱਤਾ ਗਿਆ ਸੀ। ਇਹ ਲੁੱਟ ਦੀ ਵਾਰਦਾਤ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਘਰ ਤੋਂ ਮਹਿਜ਼ 100 ਮੀਟਰ ਦੀ ਦੂਰੀ ‘ਤੇ ਸਥਿਤ ਪਾਰਕ ਸਥਿਤ ਵੇਰਕਾ ਬੂਥ ‘ਤੇ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ 5 ਵਜੇ ਦੇ ਕਰੀਬ ਵਾਪਰੀ। ਵੇਰਕਾ ਮਿਲਕ ਪਲਾਂਟ ਤੋਂ ਦੁੱਧ ਦੀ ਸਪਲਾਈ ਲੈ ਕੇ ਆਉਣ ਵਾਲੀਆਂ ਗੱਡੀਆਂ ਗਰੀਨ ਐਵੀਨਿਊ ਪਾਰਕ ਸਥਿਤ ਵੇਰਕਾ ਬੂਥ 'ਤੇ ਪੁੱਜੀਆਂ। ਇਸ ਦੌਰਾਨ ਤਿੰਨ ਨਕਾਬਪੋਸ਼ ਮੋਟਰਸਾਈਕਲ ‘ਤੇ ਸਵਾਰ ਹੋ ਕੇ ਉਥੇ ਪਹੁੰਚ ਗਏ। ਇਕ ਮੋਟਰਸਾਈਕਲ ‘ਤੇ ਬੈਠਾ ਸੀ, ਉਦੋਂ ਹੀ ਦੋ ਨੇ ਮੋਟਰਸਾਈਕਲ ਤੋਂ ਉਤਰ ਕੇ ਦੁੱਧ ਦੀ ਸਪਲਾਈ ਅਨਲੋਡ ਕਰ ਰਹੇ ਵਿਅਕਤੀ ਨੂੰ ਘੇਰ ਲਿਆ। ਇੱਕ ਨੇ ਪਿਸਤੌਲ ਵਿਖਾਇਆ ਅਤੇ ਦੂਜੇ ਨੇ ਜੇਬ ਵਿੱਚੋਂ ਸਭ ਕੁਝ ਕੱਢਣ ਲਈ ਕਿਹਾ। ਜਿਨ੍ਹਾਂ ਨੇ ਬੰਦੂਕ ਦੀ ਨੋਕ ‘ਤੇ ਲੁਟੇਰਿਆਂ ਨੇ ਦੁੱਧ ਦੀ ਵਿਕਰੀ ਤੋਂ 8 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ। ਇਸ ਦੇ ਨਾਲ ਹੀ ਕੰਨਾਂ ਵਿੱਚ ਪਾਈ ਸੋਨੇ ਦੀ ਮੁੰਦਰੀ ਅਤੇ ਹੱਥ ਵਿੱਚ ਪਾਇਆ ਚਾਂਦੀ ਦਾ ਕੜਾ ਲੈ ਗਏ । ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਕੈਮਰਿਆਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ ਤਾਂ ਜੋ ਲੁਟੇਰਿਆਂ ਦੀ ਗਤੀਵਿਧੀ ਅਤੇ ਮੋਟਰਸਾਈਕਲ ਤੋਂ ਕੁਝ ਜਾਣਕਾਰੀ ਹਾਸਲ ਕੀਤੀ ਜਾ ਸਕੇ। The post ਅੰਮ੍ਰਿਤਸਰ ‘ਚ ਬੰਦੂਕ ਦੀ ਨੋਕ ‘ਤੇ ਵੇਰਕਾ ਬੂਥ ‘ਤੇ ਲੁੱਟ, ਪਿਸਤੌਲ ਤਾਣ ਕੇ ਨਕਦੀ-ਗਹਿਣੇ ਲੁੱਟ ਕੇ ਹੋਏ ਫ਼ਰਾਰ appeared first on TheUnmute.com - Punjabi News. Tags:
|
SAFF Championship: ਸੈਮੀਫਾਈਨਲ 'ਚ ਲੇਬਨਾਨ ਨਾਲ ਭਿੜੇਗਾ ਭਾਰਤ, ਰੋਮਾਂਚਕ ਮੁਕਾਬਲੇ ਦੇ ਸੰਭਾਵਨਾ Thursday 29 June 2023 07:50 AM UTC+00 | Tags: breaking-news football footballer-sunil-chhetri indian-football lebanon-vs-india news saff-championship saff-championship-2023 saff-championship-news semi-finals sports-news ਚੰਡੀਗੜ੍ਹ, 29 ਜੂਨ 2023: ਸੈਫ ਚੈਂਪੀਅਨਸ਼ਿਪ (SAFF Championship) ਵਿੱਚ ਚਾਰ ਟੀਮਾਂ ਸੈਮੀਫਾਈਨਲ ਵਿੱਚ ਪਹੁੰਚ ਗਈਆਂ ਹਨ। ਜਿੱਥੇ ਕੁਵੈਤ ਅਤੇ ਭਾਰਤ ਨੇ ਗਰੁੱਪ-ਏ ਵਿੱਚੋਂ ਆਖਰੀ ਚਾਰ ਵਿੱਚ ਥਾਂ ਬਣਾਈ, ਉੱਥੇ ਹੀ ਗਰੁੱਪ-ਬੀ ਵਿੱਚੋਂ ਲੈਬਨਾਨ ਅਤੇ ਬੰਗਲਾਦੇਸ਼ ਦੀ ਟੀਮ ਸੈਮੀਫਾਈਨਲ ਵਿੱਚ ਪਹੁੰਚ ਗਈ। ਹੁਣ ਆਖਰੀ ਚਾਰ ਮੈਚਾਂ ਵਿੱਚ ਗਰੁੱਪ-ਏ ਵਿੱਚ ਸਿਖਰ 'ਤੇ ਰਹਿਣ ਵਾਲੀ ਟੀਮ ਦਾ ਸਾਹਮਣਾ ਗਰੁੱਪ-ਬੀ ਵਿੱਚ ਦੂਜੇ ਨੰਬਰ ਦੀ ਟੀਮ ਨਾਲ ਹੋਵੇਗਾ ਅਤੇ ਗਰੁੱਪ-ਬੀ ਵਿੱਚ ਸਿਖਰ 'ਤੇ ਰਹਿਣ ਵਾਲੀ ਟੀਮ ਦਾ ਸਾਹਮਣਾ ਗਰੁੱਪ-ਏ ਵਿੱਚ ਦੂਜੀ ਟੀਮ ਨਾਲ ਹੋਵੇਗਾ। ਯਾਨੀ ਕੁਵੈਤ ਦਾ ਸਾਹਮਣਾ ਬੰਗਲਾਦੇਸ਼ ਨਾਲ ਹੋਵੇਗਾ ਅਤੇ ਲੇਬਨਾਨ ਦਾ ਸਾਹਮਣਾ ਭਾਰਤ ਨਾਲ ਹੋਵੇਗਾ। ਦੋਵੇਂ ਸੈਮੀਫਾਈਨਲ 1 ਜੁਲਾਈ ਨੂੰ ਖੇਡੇ ਜਾਣਗੇ। ਕੁਵੈਤ-ਬੰਗਲਾਦੇਸ਼ ਮੈਚ ਦੁਪਹਿਰ 3 ਵਜੇ ਸ਼ੁਰੂ ਹੋਵੇਗਾ ਅਤੇ ਭਾਰਤ-ਲੇਬਨਾਨ ਮੈਚ ਸ਼ਾਮ 7.30 ਵਜੇ ਸ਼ੁਰੂ ਹੋਵੇਗਾ। ਭਾਰਤ ਨੇ ਹਾਲ ਹੀ ਵਿੱਚ ਹੋਏ ਇੰਟਰਕਾਂਟੀਨੈਂਟਲ ਕੱਪ ਦੇ ਫਾਈਨਲ ਵਿੱਚ ਲੇਬਨਾਨ ਨੂੰ ਹਰਾ ਕੇ ਟਰਾਫੀ ਜਿੱਤੀ ਸੀ। ਹੁਣ ਤੱਕ ਦੋਵੇਂ ਟੀਮਾਂ ਅੱਠ ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਇਸ ਵਿੱਚੋਂ ਭਾਰਤ ਨੇ ਦੋ ਅਤੇ ਲੇਬਨਾਨ ਨੇ ਤਿੰਨ ਮੈਚ ਜਿੱਤੇ ਹਨ। ਇਸ ਦੇ ਨਾਲ ਹੀ ਤਿੰਨ ਮੈਚ ਡਰਾਅ ਰਹੇ ਹਨ। ਹਾਲਾਂਕਿ, ਇਹ ਨਾਕਆਊਟ ਮੈਚ ਹੋਵੇਗਾ, ਇਸ ਲਈ ਡਰਾਅ ਦੀ ਕੋਈ ਗੁੰਜਾਇਸ਼ ਨਹੀਂ ਹੋਵੇਗੀ। The post SAFF Championship: ਸੈਮੀਫਾਈਨਲ ‘ਚ ਲੇਬਨਾਨ ਨਾਲ ਭਿੜੇਗਾ ਭਾਰਤ, ਰੋਮਾਂਚਕ ਮੁਕਾਬਲੇ ਦੇ ਸੰਭਾਵਨਾ appeared first on TheUnmute.com - Punjabi News. Tags:
|
ਮਣੀਪੁਰ ਦੀ ਰਾਜਧਾਨੀ ਇੰਫਾਲ ਪਹੁੰਚੇ ਰਾਹੁਲ ਗਾਂਧੀ, ਰਾਹਤ ਕੈਂਪਾਂ ਦਾ ਕਰਨਗੇ ਦੌਰਾ Thursday 29 June 2023 08:00 AM UTC+00 | Tags: breaking-news congress imphal manipur manipur-government manipur-police news rahul-gandhi ਚੰਡੀਗੜ੍ਹ, 29 ਜੂਨ 2023: ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਵੀਰਵਾਰ ਨੂੰ ਮਣੀਪੁਰ ਦੀ ਰਾਜਧਾਨੀ ਇੰਫਾਲ ਪਹੁੰਚੇ। ਦਰਅਸਲ, ਰਾਹੁਲ ਗਾਂਧੀ ਅੱਜ ਅਤੇ ਕੱਲ ਯਾਨੀ 29-30 ਜੂਨ ਨੂੰ ਮਣੀਪੁਰ ਵਿੱਚ ਹੋਣਗੇ। ਇਸ ਦੌਰਾਨ ਉਹ ਰਾਹਤ ਕੈਂਪਾਂ ਦਾ ਦੌਰਾ ਕਰਨਗੇ। ਉਹ ਇੰਫਾਲ ਅਤੇ ਚੂਰਾਚਾਂਦਪੁਰ ਵਿੱਚ ਸਿਵਲ ਸੁਸਾਇਟੀ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨਗੇ। ਇਸ ਦੌਰਾਨ ਰਾਹੁਲ ਗਾਂਧੀ ਦੇ ਕਾਫ਼ਲੇ ਨੂੰ ਰੋਕੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇੰਫਾਲ ਤੋਂ ਕੁਝ ਦੂਰ ਬਿਸ਼ਨੂਪੁਰ ਜ਼ਿਲੇ ‘ਚ ਕਾਂਗਰਸੀ ਨੇਤਾਵਾਂ ਦੇ ਕਾਫਲੇ ਨੂੰ ਰੋਕ ਲਿਆ ਗਿਆ ਹੈ। ਪੁਲਿਸ ਨੇ ਇਹ ਕਦਮ ਇਲਾਕੇ ਵਿੱਚ ਫੈਲੀ ਅਸ਼ਾਂਤੀ ਦਾ ਹਵਾਲਾ ਦਿੰਦੇ ਹੋਏ ਚੁੱਕਿਆ ਹੈ। ਇਸ ਦੌਰਾਨ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦੱਸਿਆ ਕਿ ਰਾਹੁਲ ਗਾਂਧੀ ਦੇ ਕਾਫ਼ਲੇ ਨੂੰ ਪੁਲਿਸ ਨੇ ਬਿਸ਼ਨੂਪੁਰ ਨੇੜੇ ਰੋਕ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਸਾਨੂੰ ਇਜਾਜ਼ਤ ਦੇਣ ਦੀ ਸਥਿਤੀ ਵਿੱਚ ਨਹੀਂ ਹਨ। ਰਾਹੁਲ ਗਾਂਧੀ ਦਾ ਸਵਾਗਤ ਕਰਨ ਲਈ ਲੋਕ ਸੜਕ ਦੇ ਦੋਵੇਂ ਪਾਸੇ ਖੜ੍ਹੇ ਹਨ। ਸਾਨੂੰ ਸਮਝ ਨਹੀਂ ਆ ਰਹੀ ਕਿ ਉਨ੍ਹਾਂ ਨੇ ਸਾਨੂੰ ਕਿਉਂ ਰੋਕਿਆ ਹੈ? ਰਾਹੁਲ (Rahul Gandhi) ਦਾ ਮਨੀਪੁਰ ਜਾਣ ਦਾ ਫੈਸਲਾ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਹਾਲ ਹੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਨੇ ਮਣੀਪੁਰ ਦੇ ਹਾਲਾਤ ਨੂੰ ਲੈ ਕੇ ਸਰਬ ਪਾਰਟੀ ਮੀਟਿੰਗ ਕੀਤੀ ਸੀ। 3 ਮਈ ਤੋਂ ਬਾਅਦ ਜਾਤੀ ਹਿੰਸਾ ਵਿੱਚ ਘਿਰੇ ਉੱਤਰ-ਪੂਰਬੀ ਰਾਜ ਵਿੱਚ ਕਾਂਗਰਸ ਨੇਤਾ ਦਾ ਇਹ ਪਹਿਲਾ ਦੌਰਾ ਹੈ। ਕਾਂਗਰਸ ਨੇ ਸੂਬੇ ਦੀ ਮੌਜੂਦਾ ਸਥਿਤੀ ਲਈ ਭਾਜਪਾ ਅਤੇ ਇਸ ਦੀ 'ਵੰਡਵਾਦੀ ਰਾਜਨੀਤੀ' ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਤੋਂ ਇਲਾਵਾ ਕਾਂਗਰਸ ਨੇ ਸੂਬੇ ਦੇ ਮੁੱਖ ਮੰਤਰੀ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਸ਼ਾਂਤੀ ਬਹਾਲ ਕਰਨ ਲਈ ਇੱਕ ਸਰਬ ਪਾਰਟੀ ਵਫ਼ਦ ਉੱਥੇ ਭੇਜਿਆ ਜਾਣਾ ਚਾਹੀਦਾ ਹੈ। The post ਮਣੀਪੁਰ ਦੀ ਰਾਜਧਾਨੀ ਇੰਫਾਲ ਪਹੁੰਚੇ ਰਾਹੁਲ ਗਾਂਧੀ, ਰਾਹਤ ਕੈਂਪਾਂ ਦਾ ਕਰਨਗੇ ਦੌਰਾ appeared first on TheUnmute.com - Punjabi News. Tags:
|
ਮੁਸਲਿਮ ਭਾਈਚਾਰੇ ਵੱਲੋਂ ਅਦਾ ਕੀਤੀ ਈਦ-ਉਲ-ਅਜ਼ਹਾ ਦੀ ਨਮਾਜ਼, ਇੱਕ ਦੂਜੇ ਦੇ ਗਲੇ ਮਿਲ ਦਿੱਤੀ ਮੁਬਾਰਕਬਾਦ Thursday 29 June 2023 08:22 AM UTC+00 | Tags: amritsar-edi breaking-news eid-ul-azha festival muslim-community news ਅੰਮ੍ਰਿਤਸਰ, 29 ਜੂਨ 2023: ਭਾਰਤ ਇੱਕ ਅਜਿਹਾ ਦੇਸ਼ ਹੈ ਜਿਸਦੇ ਵਿੱਚ ਹਰ ਧਰਮ ਦਾ ਤਿਉਹਾਰ ਬੜੀ ਹੀ ਧੂਮ-ਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਭਾਰਤ ਵਾਸੀਆਂ ਦੇ ਵੱਲੋਂ ਹਰ ਤਿਉਹਾਰ ਨੂੰ ਵੱਖੋ-ਵੱਖ ਢੰਗ ਨਾਲ ਅਤੇ ਮਿਲ-ਜੁਲ ਕੇ ਮਨਾਇਆ ਜਾਂਦਾ ਹੈ। ਮੁਸਲਿਮ ਭਾਈਚਾਰੇ ਦੀ ਗੱਲ ਕਰੀਏ ਤਾਂ ਬਕਰ ਈਦ ਦਾ ਤਿਉਹਾਰ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਬੜੀ ਧੂਮ ਧਾਮ ਨਾਲ ਮਨਾਇਆ ਗਿਆ, ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਗਲੇ ਮਿਲ ਕੇ ਅਤੇ ਮਿਠਾਈਆਂ ਵੰਡ ਕੇ ਇਸ ਦਿਨ ਦਾ ਆਨੰਦ ਮਾਣਿਆ ਗਿਆ। ਦੁਨੀਆਂ ਭਰ ਵਿਚ ਬਕਰ ਈਦ ਦਾ ਤਿਉਹਾਰ ਬੜੀ ਧੂਮਧਾਮ ਦੇ ਨਾਲ ਮਨਾਇਆ ਗਿਆ ਇਸ ਮੌਕੇ ਈਦ ਦੀਆਂ ਰੌਣਕਾਂ ਅੰਮ੍ਰਿਤਸਰ ਵਿੱਚ ਵੀ ਦੇਖਣ ਨੂੰ ਮਿਲੀਆਂ ਅੰਮ੍ਰਿਤਸਰ ਦੇ ਹਾਲ ਗੇਟ ਸਥਿਤ ਜਾਮਾ ਮਸਜਿਦ ਖੈਰੂਦੀਨ ਵਿਖੇ ਵੱਡੀ ਗਿਣਤੀ ਵਿੱਚ ਮੁਸਲਮਾਨ ਭਾਈਚਾਰੇ ਨੇ ਈਦ ਦੀ ਨਮਾਜ਼ ਅਦਾ ਕੀਤੀ ਅਤੇ ਅਮੀਰ ਗ਼ਰੀਬ ਦਾ ਕੋਈ ਵਿਤਕਰਾ ਨਾ ਹੋ ਕੇ ਇਕ ਕਤਾਰ ਵਿਚ ਖੜ ਹੋ ਕੇ ਨਮਾਜ਼ ਪੜ੍ਹਦੇ ਹਨ ਤੇ ਪੂਰੀ ਦੁਨੀਆਂ ਨੂੰ ਇਹ ਸੰਦੇਸ਼ ਦਿੰਦੇ ਹਨ ਕਿ ਦੁਨੀਆਂ ਵਿਚ ਕੋਈ ਵੱਡਾ ਛੋਟਾ ਨਹੀਂ। ਨਮਾਜ਼ ਦੇ ਬਾਦ ਮੌਲਵੀ ਸਾਹਬ ਵਲੋਂ ਦਿਤੇ ਜਾਣ ਵਾਲੇ ਵਿਸ਼ੇਸ਼ ਸੰਬੋਧਨ ਤੋਂ ਬਾਦ ਈਦ ਗਾਹ ਤੇ ਮਸਜਿਦਾਂ ਵਿਚ ਆਏ ਅਪਣੇ ਹਮ ਵਤਨ ਲੋਕਾਂ ਨੂੰ ਗਲੇ ਮਿਲ ਕੇ ਈਦ ਦੀਆਂ ਵਧਾਈਆਂ ਦਾ ਅਦਾਨ ਪ੍ਰਦਾਨ ਕਰਦੇ ਹਨ ਅਤੇ ਮੁਸਲਿਮ ਭਾਈਚਾਰੇ ਦੇ ਲੋਕ ਪੰਜਾਬ ਪੁਲਸ ਦੇ ਮੁਲਾਜ਼ਮਾਂ ਦੇ ਗਲ ਲੱਗ ਕੇ ਈਦ ਮਨਾਉਂਦੇ ਵੀ ਦਿਖਾਈ ਦਿੱਤੇ। ਅੰਮ੍ਰਿਤਸਰ ਹਾਲ ਬਾਜ਼ਾਰ ਦੇ ਵਿੱਚ ਮਸਜਿਦ ਵਿਖੇ ਜਿੱਥੇ ਵੱਡੀ ਗਿਣਤੀ ਚ ਮੁਸਲਿਮ ਭਾਈਚਾਰੇ ਦੇ ਲੋਕ ਈਦ ਮਨਾਉਣ ਪਹੁੰਚੇ ਉੱਥੇ ਹੀ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਮੈਂਬਰ ਵੀ ਮੁਸਲਿਮ ਭਾਈਚਾਰੇ ਨਾਲ ਈਦ ਮਨਾਉਣ ਪਹੁੰਚੇ ਅਤੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿਥੇ ਉਹਨਾਂ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੱਤੀ, ਉਥੇ ਹੀ ਬੱਕਰ ਈਦ ਦੇ ਇਤਿਹਾਸ ਬਾਰੇ ਵੀ ਸੰਗਤਾਂ ਨੂੰ ਜਾਣੂ ਕਰਵਾਇਆ ਉਨ੍ਹਾਂ ਕਿਹਾ ਕਿ ਇਸਲਾਮੀ ਵਿਸ਼ਵਾਸ਼ਾਂ ਅਨੁਸਾਰ ਹਜ਼ਰਤ ਇਬਰਾਹਿਮ ਨੇ ਆਪਣੇ ਪੁੱਤਰ ਹਜ਼ਰਤ ਇਸਮਾਈਲ ਨੂੰ ਇਸ ਦਿਨ ਖੁਦਾ ਦੇ ਆਦੇਸ਼ਾਂ ਤੇ ਪ੍ਰਮਾਤਮਾ ਦੇ ਰਾਹ ਤੇ ਕੁਰਬਾਨ ਕਰ ਦਿੱਤਾ ਸੀ ਇਹ ਮੰਨਿਆ ਜਾਂਦਾ ਹੈ ਕਿ ਖੁਦਾ ਨੇ ਉਸ ਦੇ ਜਨੂੰਨ ਨੂੰ ਵੇਖਦਿਆਂ ਉਸ ਦੇ ਪੁੱਤਰ ਨੂੰ ਜੀਵਨਦਾਨ ਦੇ ਦਿੱਤਾ ਸੀ। ਹਜ਼ਰਤ ਇਬਰਾਹਿਮ ਦਾ 90 ਸਾਲ ਦੀ ਉਮਰ ਵਿੱਚ ਇੱਕ ਬੇਟਾ ਸੀ ਜਿਸ ਦਾ ਨਾਮ ਉਸ ਨੇ ਇਸਮਾਈਲ ਰੱਖਿਆ ਸੀ ਇਕ ਦਿਨ ਅੱਲ੍ਹਾ ਨੇ ਹਜ਼ਰਤ ਇਬਰਾਹਿਮ ਨੂੰ ਆਪਣੀਆਂ ਮਨਪਸੰਦ ਚੀਜ਼ਾਂ ਕੁਰਬਾਨ ਕਰਨ ਦਾ ਹੁਕਮ ਦਿੱਤਾ। ਇਸ ਤੋਂ ਬਾਅਦ ਇਕ ਦਿਨ ਫਿਰ ਹਜ਼ਰਤ ਇਬਰਾਹਿਮ ਦੇ ਸੁਪਨੇ ਚ ਅੱਲ੍ਹਾ ਨੇ ਉਸ ਤੋਂ ਉਸ ਦੀ ਸਭ ਤੋਂ ਪਿਆਰੀ ਚੀਜ਼ ਦੀ ਬਲੀ ਦੇਣ ਲਈ ਕਿਹਾ ਤਾਂ ਇਬਰਾਹਿਮ ਆਪਣੇ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੋ ਗਿਆ। ਹਜ਼ਰਤ ਇਬਰਾਹਿਮ ਨੇ ਮਹਿਸੂਸ ਕੀਤਾ ਕਿ ਕੁਰਬਾਨੀ ਦਿੰਦੇ ਸਮੇਂ ਉਸ ਦੀਆਂ ਭਾਵਨਾਵਾਂ ਉਸ ਨੂੰ ਅਜਿਹਾ ਕਰਨ ਤੋਂ ਰੋਕ ਸਕਦੀਆਂ ਹਨ ਇਸ ਲਈ ਉਸ ਨੇ ਆਪਣੀਆਂ ਅੱਖਾਂ ਬੰਨ੍ਹ ਕੇ ਬਲੀ ਚੜ੍ਹਾ ਦਿੱਤੀ ਜਦੋਂ ਉਸ ਨੇ ਆਪਣੀਆਂ ਅੱਖਾਂ ਤੋਂ ਪੱਟੀ ਖੋਲ੍ਹੀ ਤਾਂ ਉਸ ਨੇ ਆਪਣੇ ਪੁੱਤਰ ਨੂੰ ਜਿੰਦਾ ਦੇਖਿਆ ਉਸ ਦੀ ਥਾਂ ਕੱਟਿਆ ਹੋਇਆ ਬਕਰਾ ਪਿਆ ਸੀ, ਇਸ ਕਰਕੇ ਬਕਰੀਦ ਤੇ ਕੁਰਬਾਨੀ ਦੇਣ ਦੀ ਪ੍ਰਥਾ ਸ਼ੁਰੂ ਹੋਈ ਬਕਰੀਦ ਹਜ਼ਰਤ ਇਬਰਾਹਿਮ ਦੀ ਕੁਰਬਾਨੀ ਦੀ ਯਾਦ ਚ ਮਨਾਇਆ ਜਾਂਦਾ ਹੈ ਜਿਸਨੂੰ ਕਿ ਮੁਸਲਿਮ ਭਾਈਚਾਰਾ ਬੜੇ ਹੀ ਪਿਆਰ ਤੇ ਸਤਿਕਾਰ ਨਾਲ ਮਨਾਉਂਦਾ ਹੈ। The post ਮੁਸਲਿਮ ਭਾਈਚਾਰੇ ਵੱਲੋਂ ਅਦਾ ਕੀਤੀ ਈਦ-ਉਲ-ਅਜ਼ਹਾ ਦੀ ਨਮਾਜ਼, ਇੱਕ ਦੂਜੇ ਦੇ ਗਲੇ ਮਿਲ ਦਿੱਤੀ ਮੁਬਾਰਕਬਾਦ appeared first on TheUnmute.com - Punjabi News. Tags:
|
ਪੰਜਾਬ ਸਮੇਤ 23 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, ਜ਼ਮੀਨ ਖਿਸਕਣ ਕਾਰਨ ਬਦਰੀਨਾਥ ਹਾਈਵੇਅ ਬੰਦ Thursday 29 June 2023 08:33 AM UTC+00 | Tags: breaking-news heavy-rain-alert imd india latest-news meteorological-department monsoon news punjab-weather punjab-weather-upate rain rain-update ਚੰਡੀਗੜ੍ਹ, 29 ਜੂਨ 2023: ਮੌਸਮ ਵਿਭਾਗ (IMD) ਅਨੁਸਾਰ ਦੇਸ਼ ਭਰ ਵਿੱਚ ਮਾਨਸੂਨ ਆਮ ਨਾਲੋਂ ਹੌਲੀ ਰਫ਼ਤਾਰ ਨਾਲ ਅੱਗੇ ਵਧ ਰਿਹਾ ਹੈ। ਫਿਲਹਾਲ ਦੇਸ਼ ‘ਚ 16 ਫੀਸਦੀ ਘੱਟ ਬਾਰਿਸ਼ ਹੋਈ ਹੈ। ਉੱਤਰ-ਪੱਛਮੀ ਸੂਬਿਆਂ ਵਿੱਚ ਆਮ ਨਾਲੋਂ 42% ਵੱਧ ਮੀਂਹ (Rain) ਦਰਜ ਕੀਤਾ ਗਿਆ ਹੈ। ਦੇਸ਼ ਦੇ ਪੂਰਬੀ, ਕੇਂਦਰੀ, ਉੱਤਰ-ਪੱਛਮੀ ਅਤੇ ਪੱਛਮੀ ਸੂਬਿਆਂ ਵਿੱਚ ਮਾਨਸੂਨ ਦੇ ਤਿੰਨ ਦਿਨ ਸਰਗਰਮ ਰਹਿਣ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ‘ਚ ਮੱਧ ਪ੍ਰਦੇਸ਼-ਰਾਜਸਥਾਨ ਸਮੇਤ 23 ਸੂਬਿਆਂ ‘ਚ ਭਾਰੀ ਮੀਂਹ (Rain) ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। 3 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਹੈ। ਹਿਮਾਚਲ, ਉੱਤਰਾਖੰਡ, ਹਰਿਆਣਾ, ਪੰਜਾਬ, ਦਿੱਲੀ, ਪੱਛਮੀ-ਪੂਰਬੀ ਰਾਜਸਥਾਨ, ਪੱਛਮੀ-ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਪੂਰਬੀ ਪੱਛਮੀ ਮੱਧ ਪ੍ਰਦੇਸ਼, ਸੌਰਾਸ਼ਟਰ ਅਤੇ ਕੱਛ, ਗੁਜਰਾਤ, ਮੱਧ ਮਹਾਰਾਸ਼ਟਰ, ਤੱਟਵਰਤੀ ਕਰਨਾਟਕ, ਕੇਰਲ, ਅੰਡੇਮਾਨ-ਨਿਕੋਬਾਰ ਸ਼ਾਮਲ ਹਨ | ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਭਾਰੀ ਮੀਂਹ ਕਾਰਨ ਛਿਨਕਾ ਨੇੜੇ ਢਿੱਗਾਂ ਡਿੱਗਣ ਕਾਰਨ ਬਦਰੀਨਾਥ ਜਾਣ ਵਾਲਾ ਹਾਈਵੇਅ ਬੰਦ ਹੋ ਗਿਆ। ਸੈਲਾਨੀ ਇੱਥੇ ਫਸੇ ਹੋਏ ਹਨ। ਦੂਜੇ ਪਾਸੇ ਅਸਾਮ ਵਿੱਚ ਹੜ੍ਹ ਦੀ ਸਥਿਤੀ ਵਿੱਚ ਕੁਝ ਸੁਧਾਰ ਹੋਇਆ ਹੈ। ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਮੁਤਾਬਕ ਸੂਬੇ ਦੇ 6 ਜ਼ਿਲਿਆਂ ‘ਚ 83 ਹਜ਼ਾਰ ਲੋਕ ਅਜੇ ਵੀ ਹੜ੍ਹ ਦੀ ਲਪੇਟ ‘ਚ ਹਨ। ਮਰਨ ਵਾਲਿਆਂ ਦੀ ਗਿਣਤੀ ਵਧ ਕੇ 7 ਹੋ ਗਈ ਹੈ। ਮਹਾਰਾਸ਼ਟਰ ਦੇ ਮੁੰਬਈ, ਠਾਣੇ ਅਤੇ ਸਤਾਰਾ ‘ਚ ਪਿਛਲੇ 24 ਘੰਟਿਆਂ ‘ਚ ਭਾਰੀ ਮੀਂਹ ਕਾਰਨ ਰੇਲਵੇ ਪਟੜੀਆਂ, ਬਾਜ਼ਾਰਾਂ ਅਤੇ ਸੜਕਾਂ ‘ਤੇ 3 ਫੁੱਟ ਤੱਕ ਪਾਣੀ ਭਰ ਗਿਆ। ਠਾਣੇ ਵਿੱਚ ਦਰੱਖਤ ਉਖੜ ਗਏ ਹਨ | The post ਪੰਜਾਬ ਸਮੇਤ 23 ਸੂਬਿਆਂ ‘ਚ ਭਾਰੀ ਮੀਂਹ ਦਾ ਅਲਰਟ, ਜ਼ਮੀਨ ਖਿਸਕਣ ਕਾਰਨ ਬਦਰੀਨਾਥ ਹਾਈਵੇਅ ਬੰਦ appeared first on TheUnmute.com - Punjabi News. Tags:
|
ਕਾਫਲਾ ਰੋਕੇ ਜਾਣ ਤੋਂ ਬਾਅਦ ਰਾਹੁਲ ਗਾਂਧੀ ਹੈਲੀਕਾਪਟਰ ਰਾਹੀਂ ਚੂਰਾਚਾਂਦਪੁਰ ਲਈ ਹੋਏ ਰਵਾਨਾ Thursday 29 June 2023 11:10 AM UTC+00 | Tags: bjp-government breaking-news churachandpur congress imphal latest-news manipur news rahul-gandhi ਚੰਡੀਗੜ੍ਹ, 29 ਜੂਨ 2023: ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਮਣੀਪੁਰ ਦੇ ਦੋ ਦਿਨਾਂ ਦੌਰੇ ‘ਤੇ ਇੰਫਾਲ ਪਹੁੰਚ ਗਏ ਹਨ। ਇਸ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਕਾਫਲੇ ਨੂੰ ਇੰਫਾਲ ਤੋਂ ਵਿਸ਼ਨੂੰਪੁਰ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਕਾਫਲੇ ਨੂੰ ਰੋਕਣ ਤੋਂ ਬਾਅਦ ਰਾਹੁਲ ਹੁਣ ਵਾਪਸ ਇੰਫਾਲ ਹਵਾਈ ਅੱਡੇ ਜਾ ਰਹੇ ਹਨ ਅਤੇ ਉਥੋਂ ਉਹ ਹੈਲੀਕਾਪਟਰ ਰਾਹੀਂ ਪਹਿਲਾਂ ਤੋਂ ਤੈਅ ਪ੍ਰੋਗਰਾਮ ‘ਤੇ ਜਾਣਗੇ। ਕਾਫਲੇ ਨੂੰ ਰੋਕਣ ਤੋਂ ਬਾਅਦ ਹੋਏ ਹੰਗਾਮੇ ‘ਤੇ ਬਿਸ਼ਨੂਪੁਰ ਦੇ ਐੱਸਪੀ ਹੇਸਨਾਮ ਬਲਰਾਮ ਸਿੰਘ ਨੇ ਕਿਹਾ ਕਿ ਜ਼ਮੀਨੀ ਸਥਿਤੀ ਨੂੰ ਦੇਖਦੇ ਹੋਏ ਅਸੀਂ ਰਾਹੁਲ ਗਾਂਧੀ ਨੂੰ ਅੱਗੇ ਵਧਣ ਤੋਂ ਰੋਕਿਆ ਹੈ । ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਚੂਰਾਚਾਂਦਪੁਰ ਜਾਣ ਦੀ ਸਲਾਹ ਦਿੱਤੀ ਗਈ ਹੈ। ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਸੀਂ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਕਿਉਂਕਿ ਰਾਹੁਲ ਗਾਂਧੀ ਜਿਸ ਰੂਟ ‘ਤੇ ਯਾਤਰਾ ਕਰ ਰਹੇ ਸਨ, ਉਸ ਰੂਟ ‘ਤੇ ਪ੍ਰਦਰਸ਼ਨਕਾਰੀਆਂ ਦੀ ਭਾਰੀ ਭੀੜ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬਿਸ਼ਨੂਪੁਰ ਜ਼ਿਲੇ ‘ਚ ਹਾਈਵੇਅ ‘ਤੇ ਟਾਇਰ ਸਾੜੇ ਗਏ ਅਤੇ ਕਾਫਲੇ ‘ਤੇ ਕੁਝ ਪੱਥਰ ਸੁੱਟੇ ਗਏ। ਇਸ ਲਈ ਸਾਵਧਾਨੀ ਵਰਤਦਿਆਂ ਕਾਫਲੇ ਨੂੰ ਵਿਸ਼ਨੂੰਪੁਰ ਵਿਖੇ ਰੋਕ ਲਿਆ ਗਿਆ। ਰਾਹੁਲ (Rahul Gandhi) ਦੇ ਕਾਫ਼ਲੇ ਨੂੰ ਰੋਕੇ ਜਾਣ ਤੋਂ ਬਾਅਦ ਇੱਥੇ ਇੱਕ ਧੜੇ ਨੇ ਉਨ੍ਹਾਂ ਦੇ ਸਮਰਥਨ ਵਿੱਚ ਪ੍ਰਦਰਸ਼ਨ ਕੀਤਾ | ਦਰਅਸਲ, ਰਾਹੁਲ ਗਾਂਧੀ ਅੱਜ ਅਤੇ ਕੱਲ ਯਾਨੀ 29-30 ਜੂਨ ਨੂੰ ਮਣੀਪੁਰ ਵਿੱਚ ਹੋਣਗੇ | The post ਕਾਫਲਾ ਰੋਕੇ ਜਾਣ ਤੋਂ ਬਾਅਦ ਰਾਹੁਲ ਗਾਂਧੀ ਹੈਲੀਕਾਪਟਰ ਰਾਹੀਂ ਚੂਰਾਚਾਂਦਪੁਰ ਲਈ ਹੋਏ ਰਵਾਨਾ appeared first on TheUnmute.com - Punjabi News. Tags:
|
ਭੀਮ ਆਰਮੀ ਮੁਖੀ ਚੰਦਰਸ਼ੇਖਰ 'ਤੇ ਹਮਲੇ ਮਾਮਲੇ 'ਚ ਅਮੇਠੀ ਤੋਂ ਇੱਕ ਨੌਜਵਾਨ ਨੂੰ ਹਿਰਾਸਤ 'ਚ ਲਿਆ Thursday 29 June 2023 11:29 AM UTC+00 | Tags: amethi azad-samaj-party-president bhim-army-chief-chandrasekhar breaking-news chandrasekhar chandrasekhar-azad chandrashekhar-azad-attack firing-case jamo-police latest-news news ਚੰਡੀਗੜ੍ਹ, 29 ਜੂਨ 2023: ਆਜ਼ਾਦ ਸਮਾਜ ਪਾਰਟੀ ਦੇ ਪ੍ਰਧਾਨ ਅਤੇ ਭੀਮ ਆਰਮੀ (Bhim Army) ਦੇ ਮੁਖੀ ਚੰਦਰਸ਼ੇਖਰ ਆਜ਼ਾਦ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੁਲਿਸ ਨੇ ਅਮੇਠੀ ਤੋਂ ਵਿਮਲੇਸ਼ ਸਿੰਘ ਨਾਂ ਦੇ ਨੌਜਵਾਨ ਨੂੰ ਹਿਰਾਸਤ ‘ਚ ਲਿਆ ਹੈ। ਚੰਦਰਸ਼ੇਖਰ ‘ਤੇ ਹਮਲੇ ਤੋਂ ਪਹਿਲਾਂ ਨੌਜਵਾਨਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਹਮਲੇ ‘ਚ ਬਚਣ ਤੋਂ ਬਾਅਦ ਦੋਸ਼ੀ ਨੇ ਪੋਸਟ ਕੀਤਾ ਸੀ, ‘ਚੰਦਰਸ਼ੇਖਰ ਦੁਬਾਰਾ ਨਹੀਂ ਬਚੇਗਾ’।
ਜਾਮੋ ਦੀ ਪੁਲਿਸ ਨੌਜਵਾਨਾਂ ਤੋਂ ਪੁੱਛਗਿੱਛ ਕਰ ਰਹੀ ਹੈ। ਦੱਸ ਦਈਏ ਕਿ ਅਮੇਠੀ ਦੇ ਸ਼ੱਤਰੀਆ ਦੇ ਨਾਂ ‘ਤੇ ਬਣਾਏ ਗਏ ਫੇਸਬੁੱਕ ਪੇਜ ‘ਤੇ ਇਕ ਪੋਸਟ ਕੀਤੀ ਗਈ ਸੀ। ਇਸ ਪੋਸਟ ਵਿੱਚ ਚੰਦਰਸ਼ੇਖਰ ਨੂੰ ਲੈ ਕੇ ਇੱਕ ਧਮਕੀ ਭਰੀ ਪੋਸਟ ਸਾਂਝੀ ਕੀਤੀ ਸੀ |
ਇਸ ਮਾਮਲੇ ‘ਚ ਅਮੇਠੀ ਦੇ ਐੱਸਪੀ ਡਾਕਟਰ ਇਲਾਮਾਰਨ ਨੇ ਦੱਸਿਆ ਸੀ ਕਿ ਵਾਇਰਲ ਪੋਸਟ ਨੂੰ ਲੈ ਕੇ ਅਣਪਛਾਤੇ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜ ਦਿਨ ਪਹਿਲਾਂ ਚੰਦਰਸ਼ੇਖਰ ਆਜ਼ਾਦ ਨੂੰ ਲੈ ਕੇ ਅਮੇਠੀ ‘ਚ ਫੇਸਬੁੱਕ ਪੋਸਟ ਕੀਤੀ ਗਈ ਸੀ, ਜਿਸ ‘ਚ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਜਾਂਚ ਤੋਂ ਬਾਅਦ ਇਸ ਮਾਮਲੇ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਕੁਝ ਨੌਜਵਾਨਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। The post ਭੀਮ ਆਰਮੀ ਮੁਖੀ ਚੰਦਰਸ਼ੇਖਰ ‘ਤੇ ਹਮਲੇ ਮਾਮਲੇ ‘ਚ ਅਮੇਠੀ ਤੋਂ ਇੱਕ ਨੌਜਵਾਨ ਨੂੰ ਹਿਰਾਸਤ ‘ਚ ਲਿਆ appeared first on TheUnmute.com - Punjabi News. Tags:
|
ਗੁਰਮੀਤ ਕੜਿਆਲਵੀ ਦੀ ਕਹਾਣੀ 'ਸੱਚੀ ਦੀ ਕਹਾਣੀ' ਨੂੰ ਭਾਰਤੀ ਸਾਹਿਤ ਅਕਾਦਮੀ ਵੱਲੋਂ ਮਿਲੇਗਾ 50 ਹਜ਼ਾਰ ਦਾ ਇਨਾਮ Thursday 29 June 2023 11:38 AM UTC+00 | Tags: breaking-news gurmeet-kadialvi indian-sahitya-akademi news ਫ਼ਰੀਦਕੋਟ, 29 ਜੂਨ 2023: ਫ਼ਰੀਦਕੋਟ ਜ਼ਿਲੇ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਹੈ ਜ਼ਿਲੇ 'ਚ ਆਪਣੀਆਂ ਸੇਵਾਵਾਂ ਨਿਭਾ ਰਹੇ ਤਹਿਸੀਲ ਭਲਾਈ ਅਫ਼ਸਰ ਗੁਰਮੀਤ ਸਿੰਘ, ਸਾਹਿਤਕ ਨਾਮ ਗੁਰਮੀਤ ਕੜਿਆਲਵੀ (Gurmeet Kadialvi) ਨੂੰ ਭਾਰਤ ਸਰਕਾਰ ਵੱਲੋਂ ਬਾਲ ਸਾਹਿਤ ਦੇ ਖੇਤਰ 'ਚ 'ਭਾਰਤੀ ਸਾਹਿਤ ਅਕਾਦਮੀ ਪੁਰਸਕਾਰ-2023' ਪ੍ਰਦਾਨ ਕੀਤਾ ਜਾ ਰਿਹਾ ਹੈ। ਇਹ ਪੁਰਸਕਾਰ ਉਨ੍ਹਾਂ ਦੀ ਕਹਾਣੀ 'ਸੱਚੀ ਦੀ ਕਹਾਣੀ' ਲਈ ਮਿਲੇਗਾ। ਭਾਰਤੀ ਸਾਹਿਤ ਅਕਾਦਮੀ ਦਿੱਲੀ ਵੱਲੋਂ ਇਸ ਪੁਰਸਕਾਰ ਦੇ ਨਾਲ 50 ਹਜ਼ਾਰ ਰੁਪਏ ਦੀ ਨਗਦ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਇੱਥੇ ਜ਼ਿਕਰਯੋਗ ਹੈ ਇਸ ਤੋਂ ਪਹਿਲਾਂ ਵੀ ਉਹ (Gurmeet Kadialvi) ਪੰਜਾਬੀ ਸਾਹਿਤ ਦੀਆਂ ਵੱਖ-ਵੱਖ ਵੰਨਗੀਆਂ ਤੇ ਕਲਮ ਚਲਾ ਕੇ ਨਿਰੰਤਰ ਸਾਹਿਤਕ ਖੇਤਰ 'ਚ ਆਪਣੀ ਪਹਿਚਾਣ ਦਾ ਘੇਰਾ ਵੱਡਾ ਕਰਦਿਆਂ ਬਹੁਤ ਸਾਰੇ ਮਾਣ-ਸਨਮਾਨ ਪ੍ਰਾਪਤ ਕਰ ਚੁੱਕੇ ਹਨ। ਹੁਣ ਹਾਲ ਦੀ ਭਾਰਤੀ ਸਾਹਿਤ ਅਕਾਦਮੀ, ਨਵੀਂ ਦਿੱਲੀ ਵੱਲੋਂ ਉਨ੍ਹਾਂ ਦੀ ਚੋਣ ਹੋਣ ਤੇ ਸਾਹਿਤ ਪ੍ਰੇਮੀਆਂ 'ਚ ਖੁਸ਼ੀ ਦੀ ਲਹਿਰ ਦੌੜ ਗਈ। ਪੰਜਾਬੀ ਦੇ ਇਸ ਨਾਮਵਰ ਤੇ ਸੁਹਿਰਦ ਲੇਖਕ ਨੂੰ ਇਹ ਇਨਾਮ ਮਿਲਣ ਲਈ ਚੁਣੇ ਤੇ ਜ਼ਿਲਾ ਭਾਸ਼ਾ ਅਫ਼ਸਰ ਫ਼ਰੀਦਕੋਟ ਮਨਜੀਤ ਪੁਰੀ, ਨਾਮਵਰ ਰੰਗਕਰਮੀ/ਸਾਹਿਤਕਾਰ ਪ੍ਰਿੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ, ਸ਼ਾਇਰ/ਚਿੰਤਕ ਡਾ.ਦਵਿੰਦਰ ਸੈਫ਼ੀ, ਸ਼ਇਰ ਸੁਨੀਲ ਚੰਦਿਆਣਵੀ, ਸ਼ਾਇਰ ਵਿਜੈ ਵਿਵੇਕ, ਨਿਰਮੋਹੀ ਫ਼ਰੀਦਕੋਟੀ, ਖੋਜ ਅਫ਼ਸਰ ਕੰਵਰਜੀਤ ਸਿੰਘ ਸਿੱਧੂ, ਜਗਜੀਤ ਸਿੰਘ ਚਾਹਲ ਸੇਵਾ ਮੁਕਤ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ, ਮੰਚ ਸੰਚਾਲਕ ਜਸਬੀਰ ਸਿੰਘ ਜੱਸੀ, ਸ਼ਾਇਰ ਕੁਲਵਿੰਦਰ ਵਿਰਕ, ਅਮਨਦੀਪ ਸਿੰਘ ਢਿੱਲੋਂ, ਕੁਲਦੀਪ ਦੀਪ ਕੰਡਿਆਰਾ, ਧਰਮ ਪ੍ਰਵਾਨਾ, ਸੰਗੀਤਕਾਰ/ਗਾਇਕ ਕੁਲਵਿੰਦਰ ਕੰਵਲ, ਲੋਕ ਗਾਇਕ ਹਰਿੰਦਰ ਸੰਧੂ, ਗਾਇਕ ਦਿਲਬਾਗ ਚਹਿਲ, ਡਾ.ਅਮਰਨਦੀਪ ਸਿੰਘ ਭਾਣਾ, ਰੰਗਕਰਮੀ ਰੰਗ ਹਰਜਿੰਦਰ, ਲੈਕਚਰਾਰ ਜਸਵਿੰਦਰਪਾਲ ਸਿੰਘ ਮਿੰਟੂ, ਜਗਦੇਵ ਢਿੱਲੋਂ ਜੈਤੋ, ਜਸਵਿੰਦਰ ਸੰਧੂ, ਲਾਲ ਸਿੰਘ ਕਲਸੀ, ਗੁਰਚਰਨ ਸਿੰਘ ਭੰਗੜਾ ਕੋਚ, ਗੁਰਜੀਤ ਸਿੰਘ ਟਹਿਣਾ, ਖੁਸ਼ਵੰਤ ਬਰਗਾੜੀ, ਗਾਇਕ/ਸੰਗੀਤਕਾਰ ਵਿਜੈ ਦੇਵਗਣ, ਰੰਗਕਰਮੀ/ਅਦਾਕਾਰ ਗਗਗਨਦੀਪ, ਸੁਦੇਸ਼ ਭੂੰਦੜ, ਪ੍ਰੀਤ ਭਗਵਾਨ, ਕਾਮਰੇਡ ਪ੍ਰੇਮ ਸ਼ਰਮਾ, ਪ੍ਰੋ.ਬੀਰਇੰਦਰਜੀਤ ਸਿੰਘ ਸਰਾਂ, ਪ੍ਰੋ.ਨਰਿੰਦਰਜੀਤ ਸਿੰਘ ਬਰਾੜ, ਪਿ੍ਰੰਸੀਪਲ ਸੁਖਜਿੰਦਰ ਸਿੰਘ ਬਰਾੜ, ਸ਼ਿਵਜੀਤ ਸਿੰਘ ਸੰਘਾ, ਸ਼ਿਵਨਾਥ ਦਰਦੀ, ਗਾਇਕ ਸੁਖਵਿੰਦਰ ਸਾਰੰਗ, ਡਾ.ਸੁਰਿੰਦਰ ਸਿੰਘ, ਲੋਕ ਗਾਇਕ ਸੁਰਜੀਤ ਗਿੱਲ ਨੇ ਵਧਾਈ ਦਿੱਤੀ ਹੈ। The post ਗੁਰਮੀਤ ਕੜਿਆਲਵੀ ਦੀ ਕਹਾਣੀ 'ਸੱਚੀ ਦੀ ਕਹਾਣੀ' ਨੂੰ ਭਾਰਤੀ ਸਾਹਿਤ ਅਕਾਦਮੀ ਵੱਲੋਂ ਮਿਲੇਗਾ 50 ਹਜ਼ਾਰ ਦਾ ਇਨਾਮ appeared first on TheUnmute.com - Punjabi News. Tags:
|
ਅਮਨ ਅਰੋੜਾ ਵੱਲੋਂ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਦੌਰਾਨ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ Thursday 29 June 2023 11:44 AM UTC+00 | Tags: aman-arora badrukhan breaking-news latest-news maharaja-ranjit-singh news punjab-news sher-e-punjab sher-e-punjab-maharaja-ranjit-singh ਚੰਡੀਗੜ੍ਹ/ਬਡਰੁੱਖਾਂ, 29 ਜੂਨ 2023: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ (MAHARAJA RANJIT SINGH) ਦੀ 184ਵੀਂ ਬਰਸੀ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਧਾ ਦੇ ਫ਼ੁੱਲ ਤੇ ਸਤਿਕਾਰ ਭੇਂਟ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਦੇ ਨਾਨਕਾ ਪਿੰਡ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਬਡਰੁੱਖਾਂ ਵਿਖੇ ਸਥਾਪਤ ਕਰਵਾਏ ਗਏ ਮਹਾਰਾਜਾ ਰਣਜੀਤ ਸਿੰਘ ਜੀ ਦੇ ਬੁੱਤ ਉੱਪਰ ਫੁੱਲ ਮਾਲਾਵਾਂ ਪਾ ਕੇ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀਆਂ ਪੈੜਾਂ ਬਹੁਤ ਡੂੰਘੀਆਂ, ਮਜ਼ਬੂਤ ਤੇ ਪਵਿੱਤਰ ਹਨ ਜਿਸਦਾ ਅੰਦਾਜ਼ਾ ਉਨ੍ਹਾਂ ਦੇ ਰਾਜ ਕਰਨ ਦੇ ਢੰਗ ਤੋਂ ਲਾਇਆ ਜਾ ਸਕਦਾ ਹੈ ਤੇ ਮਾਨ ਸਰਕਾਰ ਉਨ੍ਹਾਂ ਦਾ ਹਰ ਮੌਕੇ ਉੱਪਰ ਸਨਮਾਨ ਕਰਦੀ ਹੈ। ਅਨਾਜ ਮੰਡੀ ਬਡਰੁੱਖਾਂ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ (MAHARAJA RANJIT SINGH) ਨੇ ਦਲੇਰਾਨਾ ਢੰਗ ਨਾਲ ਸਿੱਖ ਰਾਜ ਸਥਾਪਤ ਕੀਤਾ ਸੀ ਜਿਸ ਤੋਂ ਬਾਅਦ ਉਹ ਸਿਰਫ਼ ਸਿੱਖਾਂ ਦੇ ਹੀ ਮਹਾਰਾਜਾ ਨਹੀਂ ਬਣੇ ਸਗੋਂ ਉਨ੍ਹਾਂ ਦੀ ਧਰਮ ਨਿਰਪੱਖਤਾ ਵਾਲੀ ਸੋਚ ਕਾਰਨ ਹਰ ਫ਼ਿਰਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਆਪਣਾ ਮਹਾਰਾਜਾ ਬਣਾਇਆ। ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਭ ਨੂੰ ਇੱਕ ਬਰਾਬਰ ਦੇਖਣ ਅਤੇ ਰੱਖਣ ਅਤੇ ਸਭ ਨੂੰ ਬਿਨਾਂ ਕਿਸੇ ਭੇਦ-ਭਾਵ ਤੋਂ ਹੱਕ ਤੇ ਇਨਸਾਫ਼ ਦੇਣ ਅਤੇ ਸਰਵਪੱਖੀ ਵਿਕਾਸ ਕਰਨ ਦੇ ਪਾਏ ਪੂਰਨਿਆਂ ਉੱਪਰ ਦਿਨ-ਰਾਤ ਇੱਕ ਕਰਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਅਤੇ ਇਸਦੇ ਅਫ਼ਸਰ ਪਿੰਡਾਂ ਵਿੱਚ ਖੁਦ ਪਹੁੰਚ ਕਰਕੇ ਲੋਕਾਂ ਦੇ ਕੰਮ ਕਰ ਰਹੇ ਹਨ ਤਾਂ ਜੋ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਚਲਦੀ ਰਹੀ ਲੋਕਾਂ ਦੀ ਖੱਜਲ-ਖੁਆਰੀ ਦੀ ਪ੍ਰਥਾ ਨੂੰ ਮੁਕੰਮਲ ਤੌਰ ਤੇ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਮਾਨ ਸਰਕਾਰ ਸਮਾਜ ਦੀਆਂ ਅਲਾਮਤਾਂ ਨੂੰ ਖਤਮ ਕਰਕੇ ਪੰਜਾਬ ਨੂੰ ਮੁੜ ਮਹਾਰਾਜਾ ਰਣਜੀਤ ਸਿੰਘ ਦਾ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਪਿਛਲੇ ਕਰੀਬ ਪੰਦਰਾਂ ਮਹੀਨਿਆਂ ਦੌਰਾਨ ਰਿਸ਼ਵਤਖੋਰੀ ਨੂੰ ਨੱਥ ਪਾ ਕੇ 300 ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਲਗਾਤਾਰ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਵੀ ਕ੍ਰਾਂਤੀਕਾਰੀ ਸੁਧਾਰ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰਜ਼ ਉੱਪਰ ਸੁਨਾਮ ਹਲਕੇ ਵਿੱਚ ਵੀ ਸਰਵਪੱਖੀ ਵਿਕਾਸ ਕਰਵਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੁਨਾਮ ਹਲਕੇ ਵਿੱਚ 68 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਦੇ ਪ੍ਰੋਜੈਕਟ ਚੱਲ ਰਹੇ ਹਨ ਅਤੇ ਮਾਨ ਸਰਕਾਰ ਦੀ ਇਸ ਸ਼ਾਨਦਾਰ ਪਹਿਲਕਦਮੀ ਸਦਕਾ ਕਿਸਾਨਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ ਕਿਉਂ ਜੋ ਨਹਿਰਾਂ ਦਾ ਪਾਣੀ ਪਿਛਲੇ ਕਰੀਬ ਤਿੰਨ ਚਾਰ ਦਹਾਕਿਆਂ ਤੋਂ ਬਾਅਦ ਖੇਤਾਂ ਵਿੱਚ ਪੁੱਜਿਆ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਿੰਡ ਬਡਰੁੱਖਾਂ ਵਿੱਚ ਕਰੋੜਾਂ ਦੀ ਲਾਗਤ ਵਾਲੇ ਵਿਕਾਸ ਕਾਰਜ ਪਹਿਲਾਂ ਹੀ ਪ੍ਰਗਤੀ ਅਧੀਨ ਹਨ ਜਿਨ੍ਹਾਂ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਯਾਦਗਾਰੀ ਗੇਟ, 30 ਲੱਖ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ, 29 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਵੈੱਲਨੈਸ ਸੈਂਟਰ, ਨਹਿਰੀ ਪਾਣੀ ਦੇ ਖਾਲਾਂ ਲਈ 2 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਕੰਮਾਂ ਸਮੇਤ ਲਗਭਗ 4 ਕਰੋੜ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਲਦ ਹੀ 1 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਬਡਰੁੱਖਾਂ ਦੇ ਥਾਪਰ ਮਾਡਲ ਦੇ ਆਧਾਰ ਤੇ ਟੋਭਿਆਂ ਦੇ ਨਵੀਨੀਕਰਨ ਦਾ ਕੰਮ ਵੀ ਸ਼ੁਰੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਪਿੰਡ ਦੇ ਹੋਰ ਬਕਾਇਆ ਵਿਕਾਸ ਕੰਮਾਂ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਹਾਰਾਜਾ ਰਣਜੀਤ ਸਿੰਘ ਜੀ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਐਸ.ਐਸ.ਪੀ. ਸੁਰੇਂਦਰ ਲਾਂਬਾ, ਐਸ.ਡੀ.ਐਮ. ਨਵਰੀਤ ਕੌਰ ਸੇਖੋਂ, ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਚੇਅਰਪਰਸਨ ਬਲਾਕ ਸੰਮਤੀ ਜਸਪਾਲ ਕੌਰ, ਪ੍ਰਧਾਨ ਨਗਰ ਕੌਂਸਲ ਲੌਂਗੋਵਾਲ ਪਰਮਿੰਦਰ ਕੌਰ ਬਰਾੜ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। The post ਅਮਨ ਅਰੋੜਾ ਵੱਲੋਂ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਦੌਰਾਨ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ appeared first on TheUnmute.com - Punjabi News. Tags:
|
ਮਲੇਰਕੋਟਲਾ ਵਿਖੇ ਕੁਰਬਾਨੀ ਦਾ ਤਿਉਹਾਰ ਈਦ ਉਲ ਅਜ਼ਹਾ ਸ਼ਰਧਾ ਅਤੇ ਅਕੀਦਤ ਨਾਲ ਮਨਾਇਆ Thursday 29 June 2023 11:48 AM UTC+00 | Tags: malerkotla news ਮਲੇਰਕੋਟਲਾ 29 ਜੂਨ 2023: ਈਦ ਉਲ ਅਜ਼ਹਾ ਦੇ ਪਵਿੱਤਰ ਤਿਓਹਾਰ ਮੌਕੇ ਮਾਲੇਰਕੋਟਲਾ ਦੀਆਂ ਵੱਖ ਵੱਖ ਮਸਜਿਦਾਂ ਅਤੇ ਈਦਗ਼ਾਹਾਂ 'ਚ ਈਦ ਦੀ ਨਮਾਜ਼ ਪੂਰੇ ਜੋਸ਼ ਅਤੇ ਅਕੀਦਤ ਦੇ ਨਾਲ ਅਦਾ ਕੀਤੀ ਗਈ।ਇਸ ਮੌਕੇ ਮੁੱਖ ਤੌਰ 'ਤੇ ਛੋਟੀ ਈਦਗ਼ਾਹ, ਈਦਗ਼ਾਹ ਸਲਫੀਆ, ਈਦਗ਼ਾਹ ਕਿਲਾ ਰਹਿਮਤ ਗੜ੍ਹ ਦੇ ਨਾਲ ਨਾਲ ਬੜੀ ਈਦਗ਼ਾਹ ਵਿਖੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ 'ਚ ਪਹੁੰਚ ਕੇ ਈਦ ਦੀ ਨਮਾਜ਼ ਅਦਾ ਕੀਤੀ। ਬੜੀ ਈਦਗ਼ਾਹ ਵਿਖੇ ਹਜ਼ਰਤ ਮੌਲਾਨਾ ਮੁਫਤੀ ਇਰਤਕਾ ਉਲ ਹਸਨ ਕਾਂਧਲਵੀ ਸਾਹਿਬ ਨੇ ਨਮਾਜ਼ ਪੜਾਉਣ ਦੀ ਜ਼ਿੰਮੇਵਾਰੀ ਨਿਭਾਈ ।ਇਸ ਮੌਕੇ ਇਲਾਕੇ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਏਸ਼ੀਆ ਦੀ ਸਭ ਤੋਂ ਖੂਬਸੂਰਤ ਵੱਡੀ ਈਦਗ਼ਾਹ ਦੇ ਉੱਚੇ ਮਿਨਾਰ ਤੋਂ ਪੁੱਜੇ ਮੁਸਲਿਮ ਲੋਕਾਂ ਨੂੰ ਜਿੱਥੇ ਈਦ ਦੀ ਮੁਬਾਰਕਬਾਦ ਦਿੱਤੀ ਉੱਥੇ ਉਨਾਂ ਲੋਕਾਂ ਨੂੰ ਸਾਰੇ ਤਿਓਹਾਰ ਆਪਸੀ ਪਿਆਰ ਮੁਹੱਬਤ ਅਤੇ ਸ਼ਰਧਾ ਨਾਲ ਮਨਾਉਣ ਦੀ ਵੀ ਗੱਲ ਕਹੀ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਆਪਸ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਰੱਬ ਵੱਲੋਂ ਦਿੱਤਾ ਗਿਆ ਸਾਨੂੰ ਇਨਾਮ ਹਨ ਇਹਨਾ ਤਿਉਹਾਰਾਂ ਨਾਲ ਆਪਸੀ ਭਾਈਚਾਰਕ ਸਾਂਝ ਦੀ ਰੱਸੀ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ ਤਾਂ ਜੋ ਦੇਸ਼ ਅੰਦਰ ਫਿਰਕਾਪ੍ਰਸਤੀ ਦੀਆਂ ਹਵਾਵਾਂ ਨੂੰ ਠੱਲ੍ਹ ਪਾਈ ਜਾ ਸਕੇ। ਈਦਗ਼ਾਹ ਕਮੇਟੀ ਦੇ ਪ੍ਰਧਾਨ ਮੁਹੰਮਦ ਅਸਲਮ ਬਾਚੀ ਦੀ ਅਗਵਾਈ 'ਚ ਸਮੂਹ ਮੈਂਬਰਾਂ ਵੱਲੋਂ ਉਕਤ ਤਿਓਹਾਰ ਮੌਕੇ ਈਦਗ਼ਾਹ ਨੂੰ ਸੁੱਚੇਜੇ ਢੰਗ ਨਾਲ ਸਜਾਇਆ ਗਿਆ ਸੀ। ਇਸ ਮੌਕੇ ਤੇ ਮੁਫਤੀ ਇਰਤਕਾ ਉਲ ਹਸਨ ਕਾਂਧਲਵੀ ਨੇ ਆਪਣੇ ਖਿਤਾਬ ‘ਚ ਈਦ ਉਲ ਅਜ਼ਹਾ ਦੇ ਇਤਿਹਾਸ ਬਾਰੇ ਦੱਸਦਿਆਂ ਕਿਹਾ ਕਿ ਉਕਤ ਤਿਓਹਾਰ ਇਸਲਾਮ ਦੀ ਮਸ਼ਹੂਰ ਨਬੀ ਹਜ਼ਰਤ ਇਬਰਾਹੀਮ(ਅਲੈ.) ਦੀ ਯਾਦ 'ਚ ਮਨਾਈ ਜਾਂਦੀ ਹੈ।ਜਿਨਾਂ ਨੇ ਬੁਢਾਪੇ ਦੇ ਦਿਨਾਂ 'ਚ ਆਪਣੇ ਘਰ ਪੈਦਾ ਹੋਏ ਪੁੱਤਰ(ਇਸਮਾਇਲ ਅਸ.) ਨੂੰ ਰੱਬ ਦੀ ਰਜ਼ਾ ਲਈ ਜ਼ਮੀਨ 'ਤੇ ਲਿਟਾ ਕੇ ਕੁਰਬਾਨ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਸੱਚੇ ਰੱਬ ਨੂੰ ਉਨਾਂ ਦੀ ਇਹ ਅਦਾ ਇੰਨੀ ਪਸੰਦ ਆਈ ਕਿ ਉਨਾਂ ਮੁਸਲਿਮ ਲੋਕਾਂ ਨੂੰ ਕਿਆਮਤ ਤੱਕ ਇਬਰਾਹੀਮ ਅਲੈਹਸ. ਦੀ ਨਕਲ ਕਰਨ ਦਾ ਹੁਕਮ ਦੇ ਦਿੱਤਾ ਜੋ ਕਿ ਪਸ਼ੂਆਂ ਦੀ ਸ਼ਕਲ 'ਚ ਕੁਰਬਾਨੀ ਦੇ ਕੇ ਕੀਤਾ ਜਾਂਦਾ ਹੈ। ਮੌਲਾਨਾ ਨੇ ਹੋਰ ਕਿਹਾ ਕਿ ਕੁਰਬਾਨੀ ਦਾ ਮਕਸਦ ਸੱਚਾ ਰੱਬ ਇਹ ਦੇਖਣਾ ਚਾਹੁੰਦਾ ਹੈ ਕਿ ਕੀ ਮੇਰਾ ਬੰਦਾ ਮੇਰੀ ਖੁਸ਼ੀ ਲਈ ਆਪਣੀ ਪਿਆਰੀ ਤੋਂ ਪਿਆਰੀ ਚੀਜ਼ ਮੇਰੇ ਲਈ ਕੁਰਬਾਨ ਕਰਨ ਲਈ ਤਿਆਰ ਹੈ ਜਾਂ ਨਹੀਂ।ਉਨਾਂ ਇਸ ਮੌਕੇ ਹਾਜ਼ਰ ਲੋਕਾਂ ਨੂੰ ਕੁਰਬਾਨੀ ਦੇ ਦਿਨਾਂ 'ਚ ਸਫਾਈ ਆਦਿ ਦਾ ਖਾਸ ਖਿਆਲ ਰੱਖਣ, ਮੁਲਕ ਦੇ ਗ਼ੈਰਮੁਸਲਿਮ ਭਰਾਵਾਂ ਨਾਲ ਮਿਲ ਜੁਲ ਅਜਿਹੇ ਤਿਓਹਾਰ ਮਨਾਉਣ ਅਤੇ ਮਜਬੂਰ ਅਤੇ ਗਰੀਬ ਲੋਕਾਂ ਦਾ ਸਹਾਰਾ ਬਣਨ ਦੀ ਵੀ ਅਪੀਲ ਕੀਤੀ। ਵਰਨਣਯੋਗ ਹੈ ਕਿ ਈਦਗਾਹਾਂ ਵਿੱਚ ਇਸ ਵਾਰ ਪਹਿਲਾਂ ਨਾਲੋਂ ਵਧ ਕੇ ਅਦਾ ਕਰਵਾਈ ਗਈ ਨਮਾਜ਼ ਨੂੰ ਲੈ ਕੇ ਸ਼ਹਿਰ ਅੰਦਰ ਈਦਗਾਹਾਂ ਵਿੱਚ ਇਕੱਠ ਪਹਿਲਾਂ ਨਾਲੋਂ ਘਟਿਆ ਦਿਖਾਈ ਦਿੱਤਾ ਜੋ ਕਿ ਚਿੰਤਾ ਦਾ ਵਿਸ਼ਾ ਹੈ ਜਿਸ ਨੂੰ ਲੈ ਕੇ ਇਸ ਮੌਕੇ ਤੇ ਕੀਤੇ ਖਿਤਾਬ ਵਿੱਚ ਮੁਫਤੀ ਇਰਤਕਾ ਉਲ ਹਸਨ ਕੰਧਾਲਵੀ ਨੇ ਕਿਹਾ ਕਿ ਆਮ ਮਸਜਿਦਾਂ ਅੰਦਰ ਈਦ ਦੀ ਨਮਾਜ਼ ਈਦ ਗਾਹਾ ਅੰਦਰ ਪੜ੍ਹੀ ਗਈ ਈਦ ਦੀ ਨਮਾਜ਼ ਸਾਹਮਣੇ ਬਹੁਤ ਘੱਟ ਹੈ ਕਿਉਂਕਿ ਈਦਗਾਹ ਸਿਰਫ ਈਦ ਦੀ ਨਮਾਜ਼ ਲਈ ਹੀ ਬਣਾਈਆਂ ਗਈਆਂ ਹਨ ਉਨ੍ਹਾਂ ਨੇ ਇਸ ਬਾਰੇ ਸਾਰੇ ਮੁਸਲਿਮ ਭਾਈਚਾਰੇ ਦਾ ਧਿਆਨ ਖਿੱਚਦਿਆਂ ਕਿਹਾ ਕਿ ਇਸ ਬਾਰੇ ਮੌਜੂਦਾ ਸਮੇਂ ਸੋਚਣ ਦੀ ਜ਼ਰੂਰਤ ਹੈ ਕਿਉਂਕਿ ਇਸ ਨੇ ਤਿਉਹਾਰ ਦੀ ਅਹਿਮੀਅਤ ਨੂੰ ਘਟਾ ਦਿੱਤਾ ਹੈ । ਜਦੋਂ ਕਿ ਈਦ ਜਿਹੇ ਵੱਡੇ ਤਿਓਹਾਰ ਦੀ ਨਮਾਜ਼ ਦੇ ਇਕੱਠ ਮੁਸਲਮਾਨਾਂ ਦੇ ਅਮੂਮੀ ਇਕੱਠ ਲਈ ਮਨਾਏ ਜਾਂਦੇ ਹਨ । ਵੱਖੋ ਵੱਖ ਜਗ੍ਹਾ ਦੀਆਂ ਮਸਜਿਦਾਂ ਅਤੇ ਈਦਗਾਹ ਵਿਖੇ ਈਦ ਦੀ ਨਮਾਜ਼ ਪੜ੍ਹਨ ਤੋਂ ਬਾਅਦ ਹਰ ਜਗ੍ਹਾ ਉੱਤੇ ਆਪਸੀ ਭਾਈਚਾਰਕ ਸਾਂਝ ਅਤੇ ਅਮਨ ਸ਼ਾਂਤੀ ਲਈ ਰੱਬ ਦੀ ਬਾਰਗਾਹ ਵਿਚ ਦੁਆ ਕੀਤੀ ਗਈ । ਸ਼ਹਿਰ ਅੰਦਰ ਵੱਖ-ਵੱਖ ਥਾਵਾਂ ਤੇ ਗੈਰ ਮੁਸਲਿਮ ਭਰਾਵਾਂ ਵੱਲੋਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਗਲੇ ਮਿਲ ਕੇ ਈਦ ਦੀ ਮੁਬਾਰਕਬਾਦ ਦਿੱਤੀ ਗਈ।ਇਸ ਮੌਕੇ ਪੁਲਸ ਅਤੇ ਸਿਵਲ ਪ੍ਰਸਾਸ਼ਨ ਵੱਲੋਂ ਸੁਰਖਿਆ ਦੇ ਪੁੱਖਤਾ ਪ੍ਰਬੰਧ ਕੀਤੇ ਗਏ ਸਨ। The post ਮਲੇਰਕੋਟਲਾ ਵਿਖੇ ਕੁਰਬਾਨੀ ਦਾ ਤਿਉਹਾਰ ਈਦ ਉਲ ਅਜ਼ਹਾ ਸ਼ਰਧਾ ਅਤੇ ਅਕੀਦਤ ਨਾਲ ਮਨਾਇਆ appeared first on TheUnmute.com - Punjabi News. Tags:
|
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸੰਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ ਕਰਵਾਇਆ Thursday 29 June 2023 11:53 AM UTC+00 | Tags: breaking-news death-anniversary-of-maharaja-ranjit-singh news sgpc shiromani-gurdwara-parbandhak-committee sri-manji-sahib ਅੰਮ੍ਰਿਤਸਰ, 29 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੇ ਸਰਵਣ ਕਰਵਾਇਆ। ਉਨ੍ਹਾ ਸੰਗਤ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਆਪਣੇ ਰਾਜ ਵਿਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਉਨ੍ਹਾ ਦੇ ਰਾਜ ਅੰਦਰ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ। ਇਹੀ ਕਾਰਨ ਹੈ ਕਿ ਮਹਾਂਰਾਜਾ ਰਣਜੀਤ ਸਿੰਘ ਵੱਲੋਂ ਕੀਤੇ ਕਾਰਜਾਂ ਨੂੰ ਅੱਜ ਵੀ ਦੁਨੀਆ ਯਾਦ ਕਰਦੀ ਹੈ। ਸਮਾਗਮ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਨਿਸ਼ਾਨ ਸਿੰਘ ਜਫਰਵਾਲ, ਸ ਇਕਬਾਲ ਸਿੰਘ ਮੁੱਖੀ, ਸ ਨਿਸ਼ਾਨ ਸਿੰਘ, ਸ ਗੁਰਤਿੰਦਰਪਾਲ ਸਿੰਘ ਅਤੇ ਸੰਗਤਾਂ ਹਾਜ਼ਰ ਸਨ। The post ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸੰਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ ਕਰਵਾਇਆ appeared first on TheUnmute.com - Punjabi News. Tags:
|
PSPCL ਵੱਲੋਂ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 110 ਬਿਜਲੀ ਖਪਤਕਾਰਾਂ ਨੂੰ ਲਾਇਆ 40.04 ਲੱਖ ਰੁਪਏ ਦਾ ਜ਼ੁਰਮਾਨਾ Thursday 29 June 2023 11:59 AM UTC+00 | Tags: 110-electricity-consumers breaking-news electricity-consumers electricity-consumers-punjab latest-news news pspcl punjab-powercom ਪਟਿਆਲਾ, 29 ਜੂਨ, 2023: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੰਜਾਬ ਵਿੱਚ ਬਿਜਲੀ ਚੋਰੀ ਵਿਰੁੱਧ ਚਲਾਈ ਜਾ ਰਹੀ ਜ਼ੋਰਦਾਰ ਮੁਹਿੰਮ ਦਿਨੋ-ਦਿਨ ਤੇਜ਼ ਹੁੰਦੀ ਜਾ ਰਹੀ ਹੈ ਅਤੇ ਇਸ ਦੇ ਬਹੁਤ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਇਹ ਦਾ ਪ੍ਰਗਟਾਵਾ ਅੱਜ ਇੱਥੇ ਪੀ.ਐਸ.ਪੀ.ਸੀ.ਐਲ. (PSPCL) ਦੇ ਬੁਲਾਰੇ ਨੇ ਪ੍ਰੈਸ ਨੋਟ ਵਿੱਚ ਕੀਤਾ। ਪੀਐਸਪੀਸੀਐਲ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿੱਚੋਂ ਬਿਜਲੀ ਚੋਰੀ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਇਹ ਵਿਸ਼ੇਸ਼ ਮੁਹਿੰਮ ਗਰਮੀਆਂ/ਝੋਨੇ ਦੇ ਸੀਜ਼ਨ ਦੌਰਾਨ ਵੀ ਜਾਰੀ ਰਖਿਆ ਜਾਵੇਗੀ । ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਵੱਲੋਂ ਬਿਜਲੀ ਚੋਰੀ ਕਰਨ ਵਾਲੇ ਸਾਰੀਆਂ ਸ਼੍ਰੇਣੀਆਂ ਦੇ ਬਿਜਲੀ ਖਪਤਕਾਰਾਂ ਵਿਰੁਧ ਜੁਰਮਾਨੇ ਤੋਂ ਇਲਾਵਾ ਬਿਜਲੀ ਐਕਟ ਹੇਠ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ। ਬੁਲਾਰੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਅਫਸਰਾਂ/ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਮਾਨਦਾਰ ਬਿਜਲੀ ਖਪਤਕਾਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਪੀ.ਐਸ.ਪੀ.ਸੀ.ਐਲ ਇਨਫੋਰਸਮੈਂਟ ਟੀਮਾਂ ਦੇ ਨਾਲ ਪੁਲਿਸ ਅਧਿਕਾਰੀਆਂ ਨੇ ਛਾਪੇਮਾਰੀ ਦੌਰਾਨ 1191 ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕੀਤੀ ਹੈ ਅਤੇ ਪਿਛਲੇ ਦੋ ਦਿਨਾਂ ਵਿੱਚ 110 ਖਪਤਕਾਰਾਂ ਨੂੰ ਬਿਜਲੀ ਚੋਰੀ ਕਰਨ ਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਲਈ 40.04 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਪੀਐਸਪੀਸੀਐਲ (PSPCL) ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਬਠਿੰਡਾ ਸਰਕਲ ਦੀਆਂ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਝੋਕ, ਹਰੀ ਹਰ, ਸ੍ਰੀ ਮੁਕਤਸਰ ਸਾਹਿਬ (ਸਿਟੀ) ਦੇ 169 ਖਪਤਕਾਰਾਂ ਦੇ ਅਹਾਤਿਆਂ ਦੇ ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ ਤੇ ਬਿਜਲੀ 20 ਖਪਤਕਾਰਾਂ ਨੂੰ 8.40 ਲੱਖ ਰੁਪਏ ਜੁਰਮਾਨਾ ਕੀਤਾ ਹੈ। ਬੁਲਾਰੇ ਨੇ ਇਹ ਵੀ ਦੱਸਿਆ ਕਿ ਬਿਜਲੀ ਚੋਰੀ ਦੀ ਚੈਕਿੰਗ ਦੌਰਾਨ ਲੁਧਿਆਣਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਜਨਤਾ ਨਗਰ ਯੂਨਿਟ ਨੰਬਰ 3, ਲੁਧਿਆਣਾ ਸਬ-ਡਿਵੀਜ਼ਨ ਦੇ 131 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਅਤੇ ਬਿਜਲੀ ਚੋਰੀ ਅਤੇ ਹੋਰ ਉਲੰਘਣਾ ਕਰਨ ਵਾਲੇ 8 ਖਪਤਕਾਰਾਂ ਨੂੰ 8.28 ਲੱਖ ਰੁਪਏ ਦੇ ਜੁਰਮਾਨੇ ਕੀਤੇ। ਪਟਿਆਲਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਧੂਰੀ (ਦਿਹਾਤੀ), ਮਲੇਰਕੋਟਲਾ (ਸਿਟੀ 2) ਸਹਿਣਾ, ਰੰਗੀਆਂ, ਤਪਾ 1 ਤਪਾ 2, ਧੂਆਂਵਾਲਾ 2 ਟੈੱਕ 1 ਮੁਹਾਲੀ ਸਬ ਡਵੀਜ਼ਨ ਦੇ 510 ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕਰਕੇ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 9.11 ਲੱਖ ਰੁਪਏ ਜ਼ੁਰਮਾਨਾ ਕੀਤਾ । ਬੁਲਾਰੇ ਨੇ ਇਹ ਵੀ ਦੱਸਿਆ ਕਿ ਜਲੰਧਰ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਸ਼ਾਹਕੋਟ ਅਤੇ ਮਲਸੀਆਂ ਦੇ 126 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਹੈ ਅਤੇ 21 ਖਪਤਕਾਰਾਂ ਨੂੰ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 9.47 ਲੱਖ ਰੁਪਏ ਜੁਰਮਾਨਾ ਕੀਤਾ ਹੈ। ਜਦੋਂ ਕਿ ਅੰਮ੍ਰਿਤਸਰ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਇਸਲਾਮਾਬਾਦ ਅਤੇ ਮਾਡਲ ਟਾਊਨ ਬਟਾਲਾ ਸਬ ਡਵੀਜ਼ਨ ਦੇ 255 ਖਪਤਕਾਰਾਂ ਦੇ ਘਰਾਂ ਵਿੱਚ ਛਾਪੇਮਾਰੀ ਕਰਕੇ 13 ਖਪਤਕਾਰਾਂ ਨੂੰ 4.78 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਪੀ.ਐੱਸ.ਪੀ.ਸੀ.ਐੱਲ. ਨੇ ਆਪਣੇ ਸਾਰੇ ਵਡਮੁੱਲੇ ਖਪਤਕਾਰਾਂ/ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਨੂੰ ਕੰਟਰੋਲ ਕਰਨ ਲਈ ਪੀ.ਐੱਸ.ਪੀ.ਸੀ.ਐੱਲ. ਦੇ ਵਟਸਐਪ ਨੰਬਰ 96461-75770 ‘ਤੇ ਬਿਜਲੀ ਚੋਰੀ ਬਾਰੇ ਸਹੀ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਵਿਚ ਯੋਗਦਾਨ ਪਾ ਸਕਦੇ ਹਨ।ਪੀਐਸਪੀਸੀਐਲ ਨੇ ਆਪਣੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ। The post PSPCL ਵੱਲੋਂ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 110 ਬਿਜਲੀ ਖਪਤਕਾਰਾਂ ਨੂੰ ਲਾਇਆ 40.04 ਲੱਖ ਰੁਪਏ ਦਾ ਜ਼ੁਰਮਾਨਾ appeared first on TheUnmute.com - Punjabi News. Tags:
|
PCB ਦੇ ਮੈਦਾਨ ਬਦਲਣ ਦੇ ਵਿਵਾਦ 'ਤੇ ਵਸੀਮ ਅਕਰਮ ਦਾ ਬਿਆਨ, ਕਿਹਾ- ਪੂਰੀ ਦੁਨੀਆ 'ਚ ਆਪਣਾ ਮਜ਼ਾਕ ਨਾ ਉਡਾਓ Thursday 29 June 2023 12:20 PM UTC+00 | Tags: breaking-news icc icc-cricket-world-cup-2023 latest-news najam-sethi news pakisatan-cricket-board pcb wasim-akram world-cup-2023 ਚੰਡੀਗੜ੍ਹ, 29 ਜੂਨ, 2023: ਆਈਸੀਸੀ ਨੇ ਭਾਰਤ ਵਿੱਚ ਹੋਣ ਵਾਲੇ ਵਿਸ਼ਵ ਕੱਪ 2023 ਦਾ ਸ਼ਡਿਊਲ ਜਾਰੀ ਹੋ ਚੁੱਕਾ ਹੈ। ਪ੍ਰੋਗਰਾਮ ਮੁਤਾਬਕ 15 ਅਕਤੂਬਰ ਨੂੰ ਅਹਿਮਦਾਬਾਦ ਵਿੱਚ ਪਾਕਿਸਤਾਨ ਦਾ ਭਾਰਤ ਨਾਲ ਮੁਕਾਬਲਾ ਹੋਵੇਗਾ। ਪਾਕਿਸਤਾਨ ਕ੍ਰਿਕਟ ਬੋਰਡ ਨੇ ਕੁਝ ਨਿਰਧਾਰਤ ਮੈਦਾਨਾਂ ‘ਤੇ ਖੇਡਣ ‘ਤੇ ਇਤਰਾਜ਼ ਜਤਾਇਆ ਸੀ। ਪਾਕਿਸਤਾਨ ਨੇ ਅਫਗਾਨਿਸਤਾਨ ਦੇ ਖਿਲਾਫ ਚੇਨਈ ਦੇ ਚੇਪੌਕ ਅਤੇ ਆਸਟ੍ਰੇਲੀਆ ਦੇ ਖਿਲਾਫ ਬੈਂਗਲੁਰੂ ਦੇ ਚਿੰਨਾਸਵਾਮੀ ਵਿਖੇ ਮੈਚ ਖੇਡਣਾ ਹੈ। ਪਾਕਿਸਤਾਨ ਨੇ ਮੰਗ ਕੀਤੀ ਸੀ ਕਿ ਦੋਵੇਂ ਮੈਚਾਂ ਲਈ ਨਿਰਧਾਰਤ ਮੈਦਾਨ ਬਦਲੇ ਜਾਣ ਕਿਉਂਕਿ ਹਾਲਾਤ ਵਿਰੋਧੀ ਟੀਮ ਦੇ ਅਨੁਕੂਲ ਹੋਣਗੇ। ਪਾਕਿਸਤਾਨ ਨੇ ਅਹਿਮਦਾਬਾਦ ‘ਚ ਭਾਰਤ ਦੇ ਖੇਡਣ ‘ਤੇ ਵੀ ਇਤਰਾਜ਼ ਜਤਾਇਆ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੇ ਸਾਬਕਾ ਖਿਡਾਰੀ ਵਸੀਮ ਅਕਰਮ (Wasim Akram) ਇਸ ਵਿਵਾਦ ਤੋਂ ਬਿਲਕੁਲ ਵੀ ਖੁਸ਼ ਨਹੀਂ ਹਨ। ਉਸ ਦਾ ਮੰਨਣਾ ਹੈ ਕਿ ਪਾਕਿਸਤਾਨ ਕ੍ਰਿਕਟ ਬੋਰਡ ਅਜਿਹੀ ਵਿਅਰਥ ਗੱਲਾਂ ਕਰਕੇ ਆਪਣੇ ਆਪ ਦਾ ਮਜ਼ਾਕ ਉਡਾ ਰਿਹਾ ਹੈ। ਵਸੀਮ ਅਕਰਮ (Wasim Akram) ਨੇ ਕਿਹਾ ਕਿ ਪਾਕਿਸਤਾਨ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਹੋਣ ਵਾਲੇ ਮੈਚ ਤੋਂ ਕੋਈ ਪਰੇਸ਼ਾਨੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸਮੱਸਿਆ ਨਹੀਂ ਹੈ। ਪਾਕਿਸਤਾਨ ਨੂੰ ਜਿੱਥੇ ਵੀ ਖੇਡਣ ਲਈ ਕਿਹਾ ਜਾਵੇਗਾ, ਉਹ ਖੇਡੇਗਾ। ‘ਅਸੀਂ ਅਹਿਮਦਾਬਾਦ ਵਿੱਚ ਨਹੀਂ ਖੇਡਾਂਗੇ’ ਦਾ ਇਹ ਬੇਲੋੜਾ ਤਣਾਅ ਨਹੀਂ ਲੈਣਾ ਚਾਹੀਦਾ। ਤੁਸੀਂ ਪਾਕਿਸਤਾਨੀ ਖਿਡਾਰੀਆਂ ਨੂੰ ਪੁੱਛੋ, ਉਨ੍ਹਾਂ ਨੂੰ ਕੋਈ ਪਰਵਾਹ ਨਹੀਂ ਹੈ। ਉਹ ਕਿਤੇ ਵੀ ਮੈਚ ਖੇਡਣ ਲਈ ਤਿਆਰ ਹਨ | The post PCB ਦੇ ਮੈਦਾਨ ਬਦਲਣ ਦੇ ਵਿਵਾਦ ‘ਤੇ ਵਸੀਮ ਅਕਰਮ ਦਾ ਬਿਆਨ, ਕਿਹਾ- ਪੂਰੀ ਦੁਨੀਆ ‘ਚ ਆਪਣਾ ਮਜ਼ਾਕ ਨਾ ਉਡਾਓ appeared first on TheUnmute.com - Punjabi News. Tags:
|
CM ਭਗਵੰਤ ਮਾਨ ਵੱਲੋਂ ਪਰਲ ਗਰੁੱਪ ਦੀਆਂ ਜਾਇਦਾਦਾਂ ਕਬਜ਼ੇ 'ਚ ਲੈ ਕੇ ਵੇਚਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ Thursday 29 June 2023 12:27 PM UTC+00 | Tags: breaking-news chief-minister-bhagwant-mann latest-news news pearl-group punjab punjab-government the-unmute-breaking-news ਚੰਡੀਗੜ੍ਹ, 29 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਪਰਲ ਗਰੁੱਪ (Pearl Group) ਦੀ ਮਾਲਕੀ ਵਾਲੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਇਸ ਨੂੰ ਵੇਚ ਕੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਇਸ ਸਬੰਧੀ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਤੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਵਸੂਲੀ ਕਰੇਗੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਅਤੇ ਇਨ੍ਹਾਂ ਜਾਇਦਾਦਾਂ ਨੂੰ ਹਾਸਲ ਕਰਨ ਲਈ ਕਾਨੂੰਨੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਇਸ ਜਾਇਦਾਦ ਨੂੰ ਵੇਚ ਜਾਂ ਖਰੀਦ ਨਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਗਰੁੱਪ (Pearl Group) ਨੇ ਸੂਬੇ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ ਜਿਸ ਕਰਕੇ ਇਸ ਨੂੰ ਹਰ ਹਾਲ ਵਿੱਚ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਵਿਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਮਾਲ ਰਿਕਾਰਡ ਦੀ ਪਹਿਲਾਂ ਹੀ ਜਾਂਚ ਕੀਤੀ ਜਾ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਰਜ ਨੂੰ ਪਹਿਲ ਦੇ ਅਧਾਰ ਉਤੇ ਕੀਤਾ ਗਿਆ ਤਾਂ ਜੋ ਸਰਕਾਰ ਵੱਲੋਂ ਇਹ ਜਾਇਦਾਦ ਜ਼ਬਤ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਇਸ ਕੰਮ ਨੂੰ ਨਿਰਵਿਘਨ ਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੀ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਇਹ ਜਾਇਦਾਦ ਵੇਚੀ ਜਾਵੇਗੀ ਅਤੇ ਲੋਕਾਂ ਦਾ ਇਕ-ਇਕ ਪੈਸਾ ਉਨ੍ਹਾਂ ਨੂੰ ਵਾਪਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਦਾ ਪੈਸਾ ਉਨ੍ਹਾਂ ਨੂੰ ਵਾਪਸ ਮੋੜਿਆ ਜਾਵੇ ਅਤੇ ਕੰਪਨੀ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਕਿ ਧੋਖਾਧੜੀ ਕਰਨ ਵਾਲੀਆਂ ਅਜਿਹੀਆਂ ਹੋਰ ਕੰਪਨੀਆਂ ਨੂੰ ਵੀ ਸਬਕ ਮਿਲ ਸਕੇ। The post CM ਭਗਵੰਤ ਮਾਨ ਵੱਲੋਂ ਪਰਲ ਗਰੁੱਪ ਦੀਆਂ ਜਾਇਦਾਦਾਂ ਕਬਜ਼ੇ ‘ਚ ਲੈ ਕੇ ਵੇਚਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ appeared first on TheUnmute.com - Punjabi News. Tags:
|
ਅਫਗਾਨਿਸਤਾਨ ਦੇ ਫੈਜ਼ਾਬਾਦ 'ਚ ਆਇਆ ਭੂਚਾਲ, 4.1 ਮਾਪੀ ਗਈ ਤੀਬਰਤਾ Thursday 29 June 2023 12:43 PM UTC+00 | Tags: 4.1 afghanistan afghanistan-news breaking-news earthquake-in-afghanistan faizabad latest-news news seismology ਚੰਡੀਗੜ੍ਹ, 29 ਜੂਨ 2023: ਅਫਗਾਨਿਸਤਾਨ (Afghanistan) ਦੇ ਫੈਜ਼ਾਬਾਦ ‘ਚ ਵੀਰਵਾਰ ਸ਼ਾਮ 5:05 ਵਜੇ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਿਕਟਰ ਪੈSeismologyਮਾਨੇ ‘ਤੇ ਭੂਚਾਲ ਦੀ ਤੀਬਰਤਾ 4.1 ਮਾਪੀ ਗਈ ਹੈ । ਫਿਲਹਾਲ ਕਿਸੇ ਤਰਾਂ ਦੀ ਜਾਨੀ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ |
The post ਅਫਗਾਨਿਸਤਾਨ ਦੇ ਫੈਜ਼ਾਬਾਦ ‘ਚ ਆਇਆ ਭੂਚਾਲ, 4.1 ਮਾਪੀ ਗਈ ਤੀਬਰਤਾ appeared first on TheUnmute.com - Punjabi News. Tags:
|
13 ਅਤੇ 14 ਜੁਲਾਈ ਨੂੰ ਬੈਂਗਲੁਰੂ 'ਚ ਹੋਵੇਗੀ ਵਿਰੋਧੀ ਪਾਰਟੀਆਂ ਦੀ ਬੈਠਕ: ਸ਼ਰਦ ਪਵਾਰ Thursday 29 June 2023 12:58 PM UTC+00 | Tags: aam-aadmi-party aap bjp breaking-news congress latest-news ncp news sharad-pawar the-unmute-breaking-news the-unmute-punjabi-news ਚੰਡੀਗੜ੍ਹ, 29 ਜੂਨ 2023: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਂਗਠਜੋੜ ਦੀ ਕਵਾਇਦ ‘ਚ ਜੁਟੀ ਵਿਰੋਧੀ ਪਾਰਟੀਆਂ ਦੀ ਬੈਠਕ ਦਾ ਦੂਜਾ ਪੜਾਅ ਹੁਣ ਬੈਂਗਲੁਰੂ ‘ਚ ਹੋਵੇਗਾ। ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਬੈਠਕ ਸ਼ਿਮਲਾ ‘ਚ ਹੋਵੇਗੀ ਪਰ ਹੁਣ ਐੱਨਸੀਪੀ ਮੁਖੀ ਸ਼ਰਦ ਪਵਾਰ (Sharad Pawar) ਨੇ ਬੈਠਕ ਦਾ ਸਥਾਨ ਬਦਲਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ 13 ਅਤੇ 14 ਜੁਲਾਈ ਨੂੰ ਬੈਂਗਲੁਰੂ ਵਿੱਚ ਹੋਵੇਗੀ। ਪੁਣੇ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼ਰਦ ਪਵਾਰ (Sharad Pawar) ਨੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਸੱਤਾ ‘ਚ ਰਹੇ ਬਿਨਾਂ ਨਹੀਂ ਰਹਿ ਸਕਦੀ। ਸੂਬੇ ਵਿੱਚ ਭਾਜਪਾ ਆਗੂ ਸੱਤਾ ਵਿੱਚ ਬਣੇ ਰਹਿਣ ਲਈ ਬੇਤਾਬ ਹਨ। ਉਨ੍ਹਾਂ ਅਜੀਤ ਪਵਾਰ ਨਾਲ ਮਿਲ ਕੇ ਭਾਜਪਾ ਦੀ ਫੜਨਵੀਸ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਵੇਰੇ ਅਜੀਤ ਪਵਾਰ ਨਾਲ ਸਹੁੰ ਚੁੱਕ ਪ੍ਰੋਗਰਾਮ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਸੱਤਾ ‘ਚ ਬਣੇ ਰਹਿਣ ਲਈ ਭਾਜਪਾ ਕਿਸੇ ਨਾਲ ਵੀ ਜਾ ਸਕਦੀ ਹੈ। The post 13 ਅਤੇ 14 ਜੁਲਾਈ ਨੂੰ ਬੈਂਗਲੁਰੂ ‘ਚ ਹੋਵੇਗੀ ਵਿਰੋਧੀ ਪਾਰਟੀਆਂ ਦੀ ਬੈਠਕ: ਸ਼ਰਦ ਪਵਾਰ appeared first on TheUnmute.com - Punjabi News. Tags:
|
ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਇਤਿਹਾਸਕ ਅਸਥਾਨ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਸਜਾਇਆ ਨਗਰ ਕੀਰਤਨ Thursday 29 June 2023 01:08 PM UTC+00 | Tags: gurdwara-bahadurgarh-sahib nagar-kirtan news ninth-patshah ninth-patshah-shri-guru-teg-bahadur-sahib-ji sgpc the-unmute-breaking-news ਬਹਾਦਰਗੜ੍ਹ/ਪਟਿਆਲਾ 29 ਜੂਨ 2023: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਇਤਿਹਾਸਕ ਅਸਥਾਨ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਵੱਲੋਂ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਉਪਰੰਤ ਹੋਈ। ਆਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਉਚੇਚੇ ਤੌਰ 'ਤੇ ਪਹੁੰਚੇ ਹੋਏ, ਜਿਨ੍ਹਾਂ ਨੇ ਅਦਬ ਅਤੇ ਸਤਿਕਾਰ ਨਾਲ ਗੁਰੂ ਮਹਾਰਾਜ ਦੇ ਸਰੂਪ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤੇ। ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਆਰੰਭ ਹੋਏ ਨਗਰ ਕੀਰਤਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨਾਂ ਵਿਚ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਸਮੇਤ ਆਦਿ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਨਗਰ ਕੀਰਤਨ ਪੜ੍ਹਾਅ ਵੱਲ ਰਵਾਨਾ ਹੋਣ ਮੌਕੇ ਫੁੱਲਾਂ ਨਾਲ ਸਜੀ ਪਾਲਕੀ ਦੇ ਨਾਲ ਨਾਲ ਸੰਗਤਾਂ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ ਅਤੇ ਗੱਤਕਾ ਪਾਰਟੀਆਂ ਨੇ ਵੀ ਗੱਤਕੇ ਦੇ ਜੌਹਰ ਵਿਖਾਏ। ਪਾਲਕੀ ਸਾਹਿਬ ਦੇ ਅੱਗੇ ਝਾੜੂ ਬਰਦਾਰ ਬਣੀਆਂ ਸੰਗਤਾਂ ਸੇਵਾ ਕਰ ਰਹੀਆਂ ਸਨ। ਇਸ ਦੌਰਾਨ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਖਾਲਸਾਈ ਪਹਿਰਾਵਿਆਂ ਵਿਚ ਸਕੂਲੀ ਬੱਚਿਆਂ ਵੱਲੋਂ ਨਗਰ ਕੀਰਤਨ ਨੂੰ ਖਾਲਸਾਈ ਰੰਗ ਪ੍ਰਦਾਨ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਆਗਮਨ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਸ਼ਾਂਤੀ ਦੇਣ ਵਾਲੀ ਅਤੇ ਪ੍ਰਮਾਤਮਾ ਦਾ ਗੁਣ ਗਾਇਨ ਕਰਨ ਦੀ ਜਿਥੇ ਪ੍ਰੇਰਨਾ ਪ੍ਰਦਾਨ ਕਰਦੀ ਹੈ, ਉਥੇ ਹੀ ਮਾਨਵੀ ਹੱਕਾਂ 'ਤੇ ਪਹਿਰਾ ਦੇਣ ਦੀ ਗਵਾਹੀ ਵੀ ਭਰਦੀ ਹੈ ਅਤੇ ਵਿਸ਼ਵ ਇਤਿਹਾਸ ਅੰਦਰ ਗੁਰੂ ਸਾਹਿਬ ਦੀ ਕੁਰਬਾਨੀ ਵਿਲੱਖਣ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਗੁਰੂ ਸਾਹਿਬ ਦੀ ਬਾਣੀ ਸਮੁੱਚੀ ਮਾਨਵਤਾ ਨੂੰ ਪ੍ਰਮਾਤਮਾ ਦੇ ਭਾਣੇ 'ਚ ਰਹਿਣ ਦਾ ਵੱਡਮੁੱਲਾ ਸਿਧਾਂਤ ਪ੍ਰਦਾਨ ਕਰਦੀ ਹੈ। ਇਸ ਮੌਕੇ ਸੀਨੀ. ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਗੁਰੂ ਸਾਹਿਬ ਵੱਲੋਂ ਦਿੱਤੀ ਸ਼ਹਾਦਤ ਵਿਚੋਂ ਮਨੁੱਖਤਾ ਅਜਿਹੀ ਜੀਵਨ ਜਾਂਚ ਮਿਲੀ, ਜੋ ਗੁਰੂ ਆਸ਼ੇ 'ਤੇ ਚੱਲਣ ਦਾ ਰਾਹ ਵਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਗੁਰਬਾਣੀ ਅਤੇ ਜੀਵਨ ਵਿਚਾਰਾਧਾਰਾ ਵਿਚੋਂ ਨਾ ਡਰੋ ਅਤੇ ਨਾ ਡਰਾਓ ਦਾ ਸਿਧਾਂਤ ਵੀ ਮਿਲਦਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਗੁਰੂ ਸਾਹਿਬ ਨੇ ਧਰਮ, ਜਾਤ ਅਤੇ ਨਸਲ ਤੋਂ ਉਪਰ ਉਠ ਕੇ ਆਪਣੀ ਸ਼ਹਾਦਤ ਦਿੱਤੀ। ਨਗਰ ਕੀਰਤਨ ਦੌਰਾਨ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਗੁਰੂ ਸਾਹਿਬ ਦੇ ਜੀਵਨ ਵਿਚਾਰਾਧਾਰਾ, ਗੁਰਬਾਣੀ ਫਲਸਫੇ ਨਾਲ ਜੁੜਨ ਦਾ ਮਾਰਗ ਦਰਸ਼ਨ ਕੀਤਾ ਅਤੇ ਦੂਰ ਦੁਰਾਡੇ ਤੋਂ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਮੈਨੇਜਰ ਸੁਰਜੀਤ ਸਿੰਘ, ਮੈਨੇਜਰ ਕਰਨੈਲ ਸਿੰਘ, ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੋਟ, ਭਗਵੰਤ ਸਿੰਘ, ਪਲਵਿੰਦਰ ਸਿੰਘ ਰਿੰਕੂ, ਭੁਪਿੰਦਰ ਸਿੰਘ ਸ਼ੇਖੂਪੁਰਾ, ਕੁਲਦੀਪ ਸਿੰਘ ਹਰਪਾਲਪੁਰ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਤਰਲੋਕ ਸਿੰਘ ਤੋਰਾ, ਬੀਬੀ ਕਲਦੀਪ ਕੌਰ ਘੁੰਮਣ, ਮਹਿੰਦਰ ਸਿੰਘ ਕਟਾਰੀਆ, ਮਨਮੋਹਨ ਸਿੰਘ ਮਹਿਮਦਪੁਰ, ਜਰਨੈਲ ਸਿੰਘ ਰਾਠੌਰ ਐਮ.ਸੀ., ਸੁਖਦੇਵ ਸਿੰਘ, ਜੰਗ ਸਿੰਘ ਅਲੀਪੁਰ, ਸਤਨਾਮ ਸਿੰਘ ਬਾਗੀ, ਵਰਿੰਦਰ ਸਿੰਘ ਬਿੱਟੂ, ਮਾਸਟਰ ਦਵਿੰਦਰ ਸਿੰਘ ਟਹਿਲਪੁਰਾ, ਸੁਰਿੰਦਰ ਸਿੰਘ ਆਕੜ੍ਹੀ, ਹਰਵਿੰਦਰ ਸਿੰਘ ਮਹਿਮਦਪੁਰ ਆਦਿ ਸੰਗਤਾਂ ਵੱਡੀ ਗਿਣਤੀ ਹਾਜ਼ਰ ਸਨ। ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਨਵਾਬ ਸੈਫ਼ ਖਾਨ ਦੀਵਾਨ ਹਾਲ ਦਾ ਉਦਘਾਟਨ ਨੌਵੇਂ ਪਾਤਸ਼ਾਹ ਦੇ ਪਾਵਨ ਅਸਥਾਨ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਆਪਣੇ ਕਰ ਕਮਲਾਂ ਨਾਲ ਨਵਾਬ ਸੈਫ਼ ਖ਼ਾਨ ਦੀਵਾਨ ਹਾਲ ਦਾ ਉਦਘਾਟਨ ਕਰਕੇ ਸੰਗਤਾਂ ਨੂੰ ਸਮਰਪਿਤ ਕੀਤਾ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਹਾਲ ਦੇ ਨਵੀਨੀਕਰਨ ਅਤੇ ਵਾਤਾਅਨੁਕੁਲਿਤ ਕਰਨ ਸਮੇਂ ਕਾਰ ਸੇਵਾ ਵਾਲੇ ਬਾਬਾ ਬਲਵੀਰ ਸਿੰਘ ਗੜ੍ਹੀ ਸਾਹਿਬ ਅਤੇ ਪਟਿਆਲੇ ਦੀ ਸੰਗਤਾਂ ਵੱਲੋਂ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦੀਵਾਨ ਹਾਲ ਦੌਰਾਨ ਆਪਣਾ ਅਹਿਮ ਯੋਗਦਾਨ ਕਾਰ ਸੇਵਾ ਵਾਲੇ ਮਹਾਂਪੁਰਸ਼ ਬਾਬਾ ਬਲਵੀਰ ਸਿੰਘ ਗੜ੍ਹੀ ਸਾਹਿਬ ਵਾਲਿਆਂ ਸਮੇਤ ਗੁਰੂ ਸ਼ਬਦ ਪ੍ਰਚਾਰ ਸਭਾ ਦੇ ਪ੍ਰਧਾਨ ਭਗਵੰਤ ਸਿੰਘ ਅਤੇ ਸੰਗਤਾਂ ਨੂੰ ਸਿਰੋਪਾਓ ਵੀ ਭੇਂਟ ਕੀਤਾ ਗਿਆ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਸੰਗਤਾਂ ਦੀ ਪੁਰ ਮੰਗ 'ਤੇ ਗੁਰਦੁਆਰਾ ਸਾਹਿਬ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਦੀਵਾਨ ਹਾਲ ਤਿਆਰ ਕਰਵਾਇਆ ਗਿਆ। ਉਨ੍ਹਾਂ ਨਫਾਬ ਸੈਫ ਖਾਨ ਨਾਲ ਸਬੰਧਤ ਇਤਿਹਾਸ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਨਵਾਬ ਸੈਫ਼ ਖਾਨ ਅਜਿਹੀ ਸਖਸ਼ੀਅਤ ਸਨ, ਜਿਨ੍ਹਾਂ ਨੂੰ ਰਹਿੰਦੇ ਸਮੇਂ ਤੱਕ ਇਸ ਕਰਕੇ ਯਾਦ ਕੀਤਾ ਜਾਂਦਾ ਰਹੇਗਾ, ਜਿਨ੍ਹਾਂ ਨੇ ਗੁਰੂ ਸਾਹਿਬ ਦੀ ਸ਼ਰਨ ਹਾਸਲ ਕੀਤੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਹੱਕ ਵਿਚ ਨਾਅਰਾ ਮਾਰਦਿਆਂ ਮੁਗਲ ਸਾਮਰਾਜ ਦੀਆਂ ਜ਼ੁਲਮੀ ਨੀਤੀਆਂ ਦਾ ਵਿਰੋਧ ਕੀਤਾ ਸੀ। ਉਨ੍ਹਾਂ ਦੱਸਿਆ ਕਿ ਜਦ ਗੁਰੂ ਸਾਹਿਬ ਆਨੰਦਪੁਰ ਸਾਹਿਬ ਤੋਂ ਚਾਲੇ ਪਾਉਂਦੇ ਹੋਏ ਸੈਫਾਬਾਦ ਪੁੱਜੇ ਸਨ ਤਾਂ ਨਵਾਬ ਸੈਫ਼ ਖਾਨ ਨੇ ਗੁਰੂ ਸਾਹਿਬ ਦਾ ਸਵਾਗਤ ਕੀਤਾ, ਅਸ਼ਰਫੀਆਂ ਭੇਂਟ ਕੀਤੀਆਂ ਅਤੇ ਇਕ ਘੋੜਾ ਭੇਂਟ ਕੀਤਾ। ਗੁਰੂ ਸਾਹਿਬ ਦੇ ਨੇ ਦਿੱਲੀ ਚਾਲੇ ਪਾਉਣ ਤੋਂ ਪਹਿਲਾਂ ਸੈਫ਼ ਖਾਨ ਨੂੰ ਧਰਮ ਦੇ ਮਾਰਗ 'ਤੇ ਚੱਲਣ ਅਤੇ ਸੰਗਤੀ ਧਰਮ ਪ੍ਰਚਾਰ ਪਸਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਆਪਣਾ ਅਸ਼ੀਰਵਾਦ ਵੀ ਦਿੱਤਾ, ਜਿਨਾਂ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਦਾ ਦੀਵਾਨ ਹਾਲ ਨਵਾਬ ਸੈਫ ਖਾਨ ਨੂੰ ਸਮਰਪਿਤ ਕੀਤਾ ਗਿਆ ਹੈ। The post ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਇਤਿਹਾਸਕ ਅਸਥਾਨ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਸਜਾਇਆ ਨਗਰ ਕੀਰਤਨ appeared first on TheUnmute.com - Punjabi News. Tags:
|
ਮਾਨਸੂਨ ਦੀ ਪਹਿਲੀ ਬਰਸਾਤ ਨਾਲ ਚੰਡੀਗੜ੍ਹ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ Thursday 29 June 2023 01:26 PM UTC+00 | Tags: breaking-news chandigarh chandigarh-weather heavy-rain latest-news monsoon news ਚੰਡੀਗ੍ਹੜ, 29 ਜੂਨ 2023: ਚੰਡੀਗੜ੍ਹ (Chandigarh) ‘ਚ ਅੱਜ ਸਵੇਰੇ ਸੂਰਜ ਦੀ ਤਪਸ਼ ਤੋਂ ਲੋਕ ਪ੍ਰੇਸ਼ਾਨ ਸਨ ਪਰ ਦੁਪਹਿਰ ਬਾਰਿਸ਼ ਪੈਣ ਨਾਲ ਚੰਡੀਗੜ੍ਹ ਦਾ ਮੌਸਮ ਕਾਫ਼ੀ ਸੁਹਾਵਣਾ ਹੋ ਗਿਆ ਅਤੇ ਚੰਡੀਗੜ੍ਹ ‘ਚ ਮਾਨਸੂਨ ਦੀ ਪਹਿਲੀ ਬਰਸਾਤ ਨਾਲ ਚੰਡੀਗੜ੍ਹ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ। ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ, ਉੱਥੇ ਹੀ ਦੂਜੇ ਪਾਸੇ ਬਾਰਿਸ਼ ਨਾਲ ਪਿੰਡਾਂ ਅਤੇ ਕਲੋਨੀਆਂ ਦੇ ਲੋਕਾਂ ਲਈ ਮੁਸੀਬਤ ਵੀ ਲੈ ਕੇ ਆਈ, ਉੱਥੇ ਹੀ ਪਿੰਡਾਂ ਦੀਆਂ ਸੜਕਾਂ ‘ਤੇ ਕਾਫ਼ੀ ਪਾਣੀ ਭਰ ਗਿਆ ਅਤੇ ਚਿੱਕੜ ਕਾਰਨ ਲੋਕਾਂ ਦਾ ਲੰਘਣਾ ਮੁਸ਼ਕਿਲ ਹੋ ਗਿਆ। ਟ੍ਰਾਈਸਿਟੀ ਦੇ ਲੋਕਾਂ ਨੇ ਇਸ ਸੀਜ਼ਨ ਦੀ ਠੰਡਕ ਦਾ ਆਨੰਦ ਲੈਣ ਲਈ ਚੰਡੀਗੜ੍ਹ ਦਾ ਰੁਖ ਕੀਤਾ, ਸੁਖਨਾ ਝੀਲ ਅਤੇ ਰਾਕ ਗਾਰਡਨ ਵਿਖੇ ਲੋਕਾਂ ਨੇ ਖੂਬ ਆਨੰਦ ਮਾਣਿਆ, ਇੱਥੇ ਲੋਕਾਂ ਨੇ ਠੰਡੀਆਂ ਤੇਜ਼ ਹਵਾਵਾਂ ਦਾ ਆਨੰਦ ਮਾਣਿਆ | The post ਮਾਨਸੂਨ ਦੀ ਪਹਿਲੀ ਬਰਸਾਤ ਨਾਲ ਚੰਡੀਗੜ੍ਹ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ appeared first on TheUnmute.com - Punjabi News. Tags:
|
ਫਰਾਂਸ 'ਚ ਨਾਬਾਲਗ ਦੀ ਮੌਤ ਨੂੰ ਲੈ ਕੇ ਹਿੰਸਾ-ਅਗਜ਼ਨੀ ਦੂਜੇ ਦਿਨ ਵੀ ਜਾਰੀ, 150 ਪ੍ਰਦਰਸ਼ਨਕਾਰੀ ਗ੍ਰਿਫਤਾਰ Thursday 29 June 2023 01:41 PM UTC+00 | Tags: breaking-news france france-breaking france-news france-violance news the-unmute-punjabi-news ਚੰਡੀਗ੍ਹੜ, 29 ਜੂਨ 2023: ਫਰਾਂਸ (France) ਵਿਚ ਇਕ ਨਾਬਾਲਗ ਦੀ ਮੌਤ ਤੋਂ ਬਾਅਦ ਹਿੰਸਾ ਭੜਕੀ ਨੂੰ ਦੋ ਦਿਨ ਹੋ ਗਏ ਹਨ, ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਅੱਗਜ਼ਨੀ ਅਤੇ ਪੱਥਰਬਾਜ਼ੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਲੋਕਾਂ ਦੀ ਭਾਰੀ ਭੀੜ ਪੁਲਿਸ ਅਤੇ ਸੁਰੱਖਿਆ ਬਲਾਂ ਨਾਲ ਭੀੜ ਗਈ । ਹੁਣ ਤੱਕ ਕਈ ਵਾਹਨਾਂ ਨੂੰ ਅੱਗ ਦੇ ਹਵਾਲੇ ਕੀਤਾ ਜਾ ਚੁੱਕਾ ਹੈ। ਪੁਲਿਸ ਨੇ ਹਿੰਸਾ ਦੇ ਸਬੰਧ ਵਿੱਚ 150 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਹਿੰਸਾ ਕਾਰਨ 24 ਤੋਂ ਵੱਧ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਕੀ ਹੈ ਪੂਰਾ ਮਾਮਲਾ ?ਦਰਅਸਲ, ਇਹ ਘਟਨਾ ਮੰਗਲਵਾਰ ਦੀ ਹੈ, ਜਿੱਥੇ ਰਾਜਧਾਨੀ ਪੈਰਿਸ ਦੇ ਉਪਨਗਰ ਨਾਨਤੇਰੇ (France) ਵਿੱਚ ਇੱਕ ਨੌਜਵਾਨ ਨੂੰ ਪੁਲਿਸ ਕਰਮਚਾਰੀ ਨੇ ਟ੍ਰੈਫਿਕ ਨਿਯਮ ਤੋੜਨ ਲਈ ਗੋਲੀ ਮਾਰ ਦਿੱਤੀ ਸੀ। ਦੱਸਿਆ ਜਾ ਰਿਹਾ ਹੈ ਕਿ ਨਾਬਾਲਗ ਨੂੰ ਪੁਆਇੰਟ ਬਲੈਂਕ ਰੇਂਜ ਤੋਂ ਛਾਤੀ ਵਿੱਚ ਗੋਲੀ ਮਾਰੀ ਗਈ ਸੀ। ਇਸ ਤੋਂ ਪਹਿਲਾਂ ਪੁਲਿਸ ਨੇ ਦੱਸਿਆ ਕਿ ਨੌਜਵਾਨ ਨੇ ਪੁਲਿਸ ਵਾਲਿਆਂ ‘ਤੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ‘ਤੇ ਪੁਲਿਸ ਨੇ ਗੋਲੀ ਚਲਾ ਦਿੱਤੀ। ਘਟਨਾ ਤੋਂ ਬਾਅਦ ਲੋਕਾਂ ਵਿੱਚ ਕਾਫ਼ੀ ਗੁੱਸਾ ਹੈ | ਇਹ ਹਿੰਸਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਫੈਲ ਚੁੱਕੀ ਹੈ, ਬੱਸਾਂ ਨੂੰ ਅੱਗ ਲਗਾ ਦਿੱਤੀ ਗਈ ਹੈ। ਫਰਾਂਸ ਦੇ ਦੱਖਣੀ ਸ਼ਹਿਰ ਤੋਲਾਓਸ ‘ਚ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਪੱਥਰਬਾਜ਼ੀ ਹੋਈ। ਪੁਲਿਸ ਨੇ ਹਿੰਸਾ ਮਾਮਲੇ ਵਿਚ 31 ਜਣਿਆ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਪੈਰਿਸ ਦੇ ਕਈ ਉਪਨਗਰਾਂ ਵਿੱਚ 40 ਕਾਰਾਂ ਨੂੰ ਅੱਗ ਲਾ ਦਿੱਤੀ ਗਈ। ਫਰਾਂਸ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਮੀਟਿੰਗ ਬੁਲਾਈ ਹੈ। ਮੈਕਰੋਨ ਨੇ ਕਿਹਾ ਕਿ ਇਸ ਘਟਨਾ ਨਾਲ ਪੂਰਾ ਦੇਸ਼ ਸਦਮੇ ‘ਚ ਹੈ। The post ਫਰਾਂਸ ‘ਚ ਨਾਬਾਲਗ ਦੀ ਮੌਤ ਨੂੰ ਲੈ ਕੇ ਹਿੰਸਾ-ਅਗਜ਼ਨੀ ਦੂਜੇ ਦਿਨ ਵੀ ਜਾਰੀ, 150 ਪ੍ਰਦਰਸ਼ਨਕਾਰੀ ਗ੍ਰਿਫਤਾਰ appeared first on TheUnmute.com - Punjabi News. Tags:
|
ਅਜਿੰਕਿਆ ਰਹਾਣੇ ਨੂੰ ਭਾਰਤੀ ਟੈਸਟ ਟੀਮ ਦਾ ਉਪ ਕਪਤਾਨ ਬਣਾਉਣ 'ਤੇ ਸੌਰਵ ਗਾਂਗੁਲੀ ਨੇ ਜਤਾਇਆ ਇਤਰਾਜ਼ Thursday 29 June 2023 01:52 PM UTC+00 | Tags: ajinkya-rahane bcci breaking-news cricket-news indian-test-team latest-news news sourav-ganguly sports-news the-unmute-breaking-news ਚੰਡੀਗ੍ਹੜ, 29 ਜੂਨ 2023: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅਜਿੰਕਿਆ ਰਹਾਣੇ (Ajinkya Rahane) ਨੂੰ ਭਾਰਤੀ ਟੀਮ ਦਾ ਟੈਸਟ ਉਪ ਕਪਤਾਨ ਬਣਾਉਣ ‘ਤੇ ਬੀਸੀਸੀਆਈ ‘ਤੇ ਸਵਾਲ ਚੁੱਕੇ ਹਨ। ਸੌਰਵ ਗਾਂਗੁਲੀ ਨੇ ਕਿਹਾ, ‘ਤੁਸੀਂ 18 ਮਹੀਨੇ ਭਾਰਤੀ ਟੀਮ ਤੋਂ ਬਾਹਰ ਰਹੇ, ਉਸ ਤੋਂ ਬਾਅਦ ਵਾਪਸੀ ‘ਤੇ ਟੈਸਟ ਮੈਚ ਖੇਡਣ ਤੋਂ ਬਾਅਦ ਹੀ ਤੁਹਾਨੂੰ ਭਾਰਤੀ ਟੈਸਟ ਟੀਮ ਦਾ ਉਪ ਕਪਤਾਨ ਬਣਾਇਆ ਜਾਂਦਾ ਹੈ। ਮੈਨੂੰ ਇਸ ਫੈਸਲੇ ਦਾ ਕਾਰਨ ਬਿਲਕੁਲ ਵੀ ਸਮਝ ਨਹੀਂ ਆਇਆ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਾਬਕਾ ਪ੍ਰਧਾਨ ਗਾਂਗੁਲੀ ਨੇ ਕਿਹਾ ਕਿ ਭਾਰਤੀ ਟੀਮ ਕੋਲ ਰਵਿੰਦਰ ਜਡੇਜਾ ਦਾ ਵਿਕਲਪ ਸੀ, ਜਿਸ ਕੋਲ ਲੰਬੇ ਸਮੇਂ ਤੋਂ ਟੈਸਟ ਕ੍ਰਿਕਟ ਖੇਡਣ ਦਾ ਤਜਰਬਾ ਹੈ, ਪਰ ਮੈਂ ਵਾਪਸੀ ਤੋਂ ਤੁਰੰਤ ਬਾਅਦ ਰਹਾਣੇ ਨੂੰ ਉਪ ਕਪਤਾਨ ਬਣਾਉਣਾ ਨਹੀਂ ਸਮਝ ਰਿਹਾ। ਉਨ੍ਹਾਂ ਕਿਹਾ, 'ਚੋਣ ਵਿੱਚ ਇਕਸਾਰਤਾ ਹੋਣੀ ਚਾਹੀਦੀ ਹੈ। The post ਅਜਿੰਕਿਆ ਰਹਾਣੇ ਨੂੰ ਭਾਰਤੀ ਟੈਸਟ ਟੀਮ ਦਾ ਉਪ ਕਪਤਾਨ ਬਣਾਉਣ ‘ਤੇ ਸੌਰਵ ਗਾਂਗੁਲੀ ਨੇ ਜਤਾਇਆ ਇਤਰਾਜ਼ appeared first on TheUnmute.com - Punjabi News. Tags:
|
ਪਠਾਨਕੋਟ ਪੁਲਿਸ ਨੇ ਦੁਕਾਨਦਾਰ ਦੇ ਘਿਨਾਉਣੇ ਕਤਲ ਕੇਸ ਦਾ ਕੀਤਾ ਪਰਦਾਫਾਸ, ਤਾਮਿਲਨਾਡੂ ਤੋਂ ਦੋ ਮੁੱਖ ਦੋਸ਼ੀ ਗ੍ਰਿਫਤਾਰ Thursday 29 June 2023 02:00 PM UTC+00 | Tags: aam-aadmi-party breaking-news latest-news murder-case news pathankot-police punjab-news punjab-police shapurkandi shopkeepers-murder the-unmute-breaking-news ਪਠਾਨਕੋਟ, 29 ਜੂਨ 2023: ਅਪਰਾਧੀਆਂ ਨੂੰ ਫੜਨ ਲਈ ਆਪਣੀ ਪੂਰੀ ਦ੍ਰਿੜਤਾ ਅਤੇ ਵਚਨਬੱਧਤਾ ਦਾ ਪ੍ਰਦਰਸ਼ਨ ਕਰਦੇ ਹੋਏ, ਪਠਾਨਕੋਟ ਪੁਲਿਸ (Pathankot Police) ਨੇ ਦੇਸ਼ ਦੇ 11 ਰਾਜਾਂ ਤੱਕ ਦੁਕਾਨਦਾਰ ਦੇ ਕਤਲ ਦੇ ਦੋਸ਼ੀਆਂ ਦਾ ਪਿੱਛਾ ਕਰਕੇ ਅਤੇ ਉਨ੍ਹਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਪਠਾਨਕੋਟ ਦੇ ਸ਼ਾਂਤਮਈ ਪਿੰਡ ਅਖਵਾਣਾ ਵਿੱਚ ਨਸ਼ੇ ਵਿੱਚ ਧੁੱਤ ਹਮਲਾਵਰਾਂ ਨੇ ਇੱਕ ਮਾਮੂਲੀ ਝਗੜੇ ਵਿੱਚ ਬੜੇ ਦਰਦਨਾਕ ਤਰੀਕੇ ਨਾਲ ਕੁੱਟ-ਕੁੱਟ ਕੇ ਇੱਕ ਦੁਕਾਨਦਾਰ ਦੀ ਹੱਤਿਆ ਕਰ ਦਿੱਤੀ ਸੀ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕੁਸ਼ਲ ਸਿੰਘ, ਕਾਲੂ ਵਾਸੀ ਸ਼ਾਪੁਰਕੰਡੀ ਅਤੇ ਵਿਸ਼ਾਲ ਸਿੰਘ ਵਾਸੀ ਪਿੰਡ ਕਾਨਪੁਰ, ਸ਼ਾਪੁਰਕੰਡੀ, ਪਠਾਨਕੋਟ ਵਜੋਂ ਹੋਈ ਹੈ। ਤਫਤੀਸ਼ ਦਾ ਖੁਲਾਸਾ ਕਰਦੇ ਹੋਏ ਸੀਨੀਅਰ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਐਸਪੀ ਡੀ ਮਨੋਜ ਕੁਮਾਰ ਦੀ ਅਗਵਾਈ ਵਿੱਚ ਡੀਐਸਪੀ ਧਾਰ ਕਲਾਂ, ਐਸਐਚਓ ਸ਼ਾਹਪੁਰਕੰਡੀ ਅਤੇ ਐਸਐਚਓ ਸੁਜਾਨਪੁਰ ਦੇ ਨਾਲ ਮਾਮਲੇ ਨੂੰ ਸੁਲਝਾਉਣ ਲਈ ਇੱਕ ਟੀਮ ਬਣਾਈ ਗਈ ਸੀ। ਪੀੜਤ ਦੀ ਪਤਨੀ ਸ਼ੀਤਲ ਦੇ ਬਿਆਨ ਮਿਲਣ ਤੋਂ ਬਾਅਦ, ਪੁਲਿਸ ਟੀਮ ਨੇ ਤੇਜ਼ੀ ਨਾਲ ਕਾਰਵਾਈ ਕੀਤੀ ਅਤੇ ਸੀਸੀਟੀਵੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕਰਦੇ ਹੋਏ ਜਾਂਚ ਸ਼ੁਰੂ ਕੀਤੀ ਸੀ। ਇਸ ਅਹਿਮ ਸਬੂਤ ਨੇ ਦੋਸ਼ੀਆਂ ਦੀ ਜਲਦੀ ਪਛਾਣ ਕਰਨ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਸੀਆਈਏ ਸਟਾਫ਼ ਦੀ ਪੁਲੀਸ ਟੀਮ (Pathankot Police) , ਏਐਸਆਈ ਕੁਲਦੀਪ ਸਿੰਘ, ਦੀ ਅਗਵਾਈ ਹੇਠ ਲਗਾਤਾਰ ਤਕਨੀਕੀ ਸਾਧਨਾਂ ਦੀ ਪਾਲਣਾ ਕਰਦੀ ਰਹੀ ਕਿਉਂਕਿ ਦੋਵੇਂ ਮੁਲਜ਼ਮ ਗ੍ਰਿਫਤਾਰੀ ਤੋਂ ਬਚਣ ਲਈ ਲਗਾਤਾਰ ਆਪਣੇ ਟਿਕਾਣੇ ਬਦਲ ਰਹੇ ਸਨ। ਪੁਲਿਸ ਟੀਮ ਨੇ ਪੰਜਾਬ, ਹਰਿਆਣਾ, ਨਵੀਂ ਦਿੱਲੀ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਮੱਧ ਪ੍ਰਦੇਸ਼, ਉੜੀਸਾ, ਕੋਲਕਾਤਾ, ਆਂਧਰਾ ਪ੍ਰਦੇਸ਼ ਸਮੇਤ 11 ਰਾਜਾਂ ਦਾ ਸਫਰ ਕਰਕੇ ਅਤੇ ਆਪਣੇ ਅਣਥੱਕ ਯਤਨਾਂ ਨਾਲ ਅੰਤ ਵਿੱਚ ਸੰਜੀਵੀ ਨਗਰ, ਤਿਰੂਚਿਰਾਪੱਲੀ, ਤਾਮਿਲਨਾਡੂ ਵਿੱਚ ਅਪਰਾਧੀਆਂ ਤੇ ਸ਼ਿਕੰਜਾ ਕੱਸਿਆ ਹੈ। ਦੋਸ਼ੀਆਂ ਖਿਲਾਫ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ 20 ਮਈ, 2023 ਨੂੰ ਸ਼ਾਹਪੁਰਕੰਡੀ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ, ਜਿਸ ਵਿੱਚ ਧਾਰਾ 307 327, 458 , 323,148,149 ਸ਼ਾਮਲ ਹਨ। ਮੁਢਲੀ ਪੁੱਛਗਿੱਛ ਦੌਰਾਨ ਪੀੜਤਾਂ ਨੇ ਦਾਅਵਾ ਕੀਤਾ ਕਿ ਘਟਨਾ ਦਾ ਖੁਲਾਸਾ ਉਦੋਂ ਹੋਇਆ ਜਦੋਂ ਨਸ਼ੇ ਵਿੱਚ ਧੁੱਤ ਦੋਸ਼ੀ ਨੇ ਪੀੜਤਾ ਦੇ ਘਰ ਨੂੰ ਅੱਗੇ ਆ ਕੇ ਆਪਣੇ ਵਾਹਨ ਨਾਲ ਮਾਰ ਠੋਕਰ ਮਾਰ ਦਿੱਤੀ ਸੀ। ਇੱਕ ਬਹਿਸ ਉਦੋਂ ਸ਼ੁਰੂ ਹੋ ਗਈ ਜਦੋਂ ਪੀੜਤ ਨੇ ਉਹਨਾ ਤੇ ਬਹੁਤ ਜ਼ਿਆਦਾ ਨਸ਼ਾ ਕਰਨ ਤੇ ਚਿੰਤਾ ਜ਼ਾਹਰ ਕੀਤੀ, ਜਿਸ ਨਾਲ ਘਟਨਾਵਾਂ ਦਾ ਇੱਕ ਦੁਖਦਾਈ ਕ੍ਰਮ ਸ਼ੁਰੂ ਹੋ ਗਿਆ। ਮੁਲਜ਼ਮਾਂ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਦੁਕਾਨਦਾਰ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਹਮਲਾ ਕਰ ਦਿੱਤਾ। ਜਿਸ ਨਾਲ ਪੀੜਤ ਨੂੰ ਬਹੁਤ ਦੁਖਦਾਈ ਹਾਲਤ ਵਿੱਚ ਛੱਡ ਦਿੱਤਾ ਗਿਆ ਅਤੇ ਹਸਪਤਾਲ ਲਿਜਾਂਦੇ ਸਮੇਂ ਉਸ ਨੇ ਦਮ ਤੋੜ ਦਿੱਤਾ। ਐਸਐਸਪੀ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ਲਈ ਪਠਾਨਕੋਟ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਤਾਮਿਲਨਾਡੂ ਵਿੱਚ ਟਰਾਂਜ਼ਿਟ ਰਿਮਾਂਡ ਦੀ ਕਾਰਵਾਈ ਕੀਤੀ ਜਾਵੇਗੀ। ਐਸਐਸਪੀ ਖੱਖ ਨੇ ਕਿਹਾ ਕਿ ਪਠਾਨਕੋਟ ਪੁਲਿਸ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ, ਅਤੇ ਇਹ ਸੰਦੇਸ਼ ਦਿੰਦੀ ਹੈ ਕਿ ਜ਼ਿਲ੍ਹੇ ਅੰਦਰ ਅਪਰਾਧ ਬਰਦਾਸ਼ਤ ਨਹੀਂ ਕੀਤਾ ਜਾਵੇਗਾ। The post ਪਠਾਨਕੋਟ ਪੁਲਿਸ ਨੇ ਦੁਕਾਨਦਾਰ ਦੇ ਘਿਨਾਉਣੇ ਕਤਲ ਕੇਸ ਦਾ ਕੀਤਾ ਪਰਦਾਫਾਸ, ਤਾਮਿਲਨਾਡੂ ਤੋਂ ਦੋ ਮੁੱਖ ਦੋਸ਼ੀ ਗ੍ਰਿਫਤਾਰ appeared first on TheUnmute.com - Punjabi News. Tags:
|
ਵਿਸ਼ਵ ਬੈਂਕ ਵੱਲੋਂ ਸ਼੍ਰੀਲੰਕਾ ਨੂੰ ਵੱਡੀ ਰਾਹਤ, 700 ਮਿਲੀਅਨ ਅਮਰੀਕੀ ਡਾਲਰ ਦੀ ਵਿੱਤੀ ਸਹਾਇਤਾ ਮਨਜ਼ੂਰ Thursday 29 June 2023 02:13 PM UTC+00 | Tags: breaking-news economic-crisis latest-news news sri-lanka the-world-bank world-bank ਚੰਡੀਗੜ੍ਹ, 29 ਜੂਨ 2023: ਵਿਸ਼ਵ ਬੈਂਕ ਨੇ ਸ਼੍ਰੀਲੰਕਾ (Sri Lanka) ਨੂੰ ਮੌਜੂਦਾ ਆਰਥਿਕ ਸੰਕਟ ‘ਤੇ ਕਾਬੂ ਪਾਉਣ ਅਤੇ ਗਰੀਬਾਂ ਅਤੇ ਕਮਜ਼ੋਰ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਮੱਦਦ ਕਰਨ ਲਈ 700 ਮਿਲੀਅਨ ਅਮਰੀਕੀ ਡਾਲਰ ਦੀ ਵਿੱਤੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ ਹੈ। ਮਾਰਚ ਵਿੱਚ ਆਈਐਮਐਫ ਸੌਦੇ ਤੋਂ ਬਾਅਦ ਇਹ ਸਭ ਤੋਂ ਵੱਡੀ ਫੰਡਿੰਗ ਕਿਸ਼ਤ ਹੈ। ਇਹ ਟਾਪੂ ਦੇਸ਼ ਇਸ ਸਮੇਂ ਇਤਿਹਾਸ ਦੇ ਸਭ ਤੋਂ ਭੈੜੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਦੇਸ਼ ਦੀ ਅਰਥਵਿਵਸਥਾ ਵਿੱਚ 2022 ਵਿੱਚ ਸੱਤ ਫੀਸਦੀ ਤੋਂ ਵੱਧ ਦੀ ਗਿਰਾਵਟ ਦਰਜ ਕੀਤੀ ਗਈ ਸੀ। ਆਰਥਿਕ ਮੰਦਹਾਲੀ ਕਾਰਨ ਲੋਕਾਂ ਨੇ ਸੜਕਾਂ ‘ਤੇ ਵਿਆਪਕ ਪ੍ਰਦਰਸ਼ਨ ਕੀਤੇ। ਇਸ ਕਾਰਨ ਸ਼੍ਰੀਲੰਕਾ ਦੇ ਸ਼ਕਤੀਸ਼ਾਲੀ ਰਾਜਪਕਸ਼ੇ ਪਰਿਵਾਰ ਨੂੰ ਰਾਜਨੀਤੀ ਤੋਂ ਬਾਹਰ ਹੋਣਾ ਪਿਆ। ਵਾਸ਼ਿੰਗਟਨ ਸਥਿਤ ਵਿਸ਼ਵ ਬੈਂਕ ਦੇ ਬੋਰਡ ਆਫ ਡਾਇਰੈਕਟਰਜ਼ ਨੇ ਬੁੱਧਵਾਰ ਨੂੰ ਸ਼੍ਰੀਲੰਕਾ (Sri Lanka) ਦੇ ਮੌਜੂਦਾ ਆਰਥਿਕ ਸੰਕਟ ‘ਤੇ ਕਾਬੂ ਪਾਉਣ ਅਤੇ ਗਰੀਬਾਂ ਅਤੇ ਕਮਜ਼ੋਰ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ 700 ਮਿਲੀਅਨ ਡਾਲਰ ਦੀ ਵਿੱਤੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ। ਇਸ ਰਕਮ ਵਿੱਚੋਂ 500 ਕਰੋੜ ਡਾਲਰ ਬਜਟ ਸਹਾਇਤਾ ਲਈ ਅਤੇ 200 ਕਰੋੜ ਡਾਲਰ ਸਮਾਜਿਕ ਸੁਰੱਖਿਆ ਲਈ ਦਿੱਤੇ ਗਏ ਹਨ। ਅੰਤਰਰਾਸ਼ਟਰੀ ਮੁਦਰਾ ਫੰਡ (ਆਈਐਮਐਫ) ਨੇ ਪਿਛਲੇ ਸਾਲ ਮਾਰਚ ਵਿੱਚ 2.9 ਅਰਬ ਅਮਰੀਕੀ ਡਾਲਰ ਦੀ ਵਿਸਤ੍ਰਿਤ ਸਹੂਲਤ ਪ੍ਰਦਾਨ ਕਰਨ ਲਈ ਸਹਿਮਤੀ ਦਿੱਤੀ ਸੀ। ਉਦੋਂ ਤੋਂ ਇਹ ਸਭ ਤੋਂ ਵੱਡੀ ਵਿੱਤੀ ਰਾਹਤ ਹੈ। ਮਾਰਚ ਵਿੱਚ IMF ਨੇ ਆਰਥਿਕ ਸੰਕਟ ਨੂੰ ਦੂਰ ਕਰਨ ਅਤੇ ਦੂਜੇ ਦੇਸ਼ਾਂ ਤੋਂ ਇਸਦੀ ਮੱਦਦ ਕਰਨ ਲਈ ਸ਼੍ਰੀਲੰਕਾ ਲਈ 3 ਬਿਲੀਅਨ ਡਾਲਰ ਦੇ ਬੇਲਆਊਟ ਪ੍ਰੋਗਰਾਮ ਨੂੰ ਮਨਜ਼ੂਰੀ ਦਿੱਤੀ। ਕੋਲੰਬੋ ਨੇ ਇਸ ਕਦਮ ਨੂੰ ‘ਇਤਿਹਾਸਕ ਮੀਲ ਪੱਥਰ’ ਕਰਾਰ ਦਿੱਤਾ ਹੈ। The post ਵਿਸ਼ਵ ਬੈਂਕ ਵੱਲੋਂ ਸ਼੍ਰੀਲੰਕਾ ਨੂੰ ਵੱਡੀ ਰਾਹਤ, 700 ਮਿਲੀਅਨ ਅਮਰੀਕੀ ਡਾਲਰ ਦੀ ਵਿੱਤੀ ਸਹਾਇਤਾ ਮਨਜ਼ੂਰ appeared first on TheUnmute.com - Punjabi News. Tags:
|
ਖੰਨਾ ਦੇ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਸ਼ਰਾਬ ਨਾਲ ਭਰਿਆ ਕੈਂਟਰ ਪਲਟਿਆ Thursday 29 June 2023 02:25 PM UTC+00 | Tags: a-liquor-laden-canter a-liquor-laden-canter-khanna breaking-news khanna news the-unmute-breaking-news ਖੰਨਾ, 29 ਜੂਨ 2023: ਪਿੰਡ ਦੈਹਿੜੂ ਦੇ ਨਜ਼ਦੀਕੀ ਨੈਸ਼ਨਲ ਹਾਈਵੇ ‘ਤੇ ਪੁਲ ਉਪਰ ਇੱਕ ਸ਼ਰਾਬ ਨਾਲ ਭਰਿਆ ਕੈਂਟਰ ਪਲਟ ਗਿਆ, ਜਿਸ ਵਿਚ ਕੈਂਟਰ ਡਰਾਈਵਰ ਤੇ ਕੰਡਕਟਰ ਦੀ ਜਾਨ ਬਚ ਗਈ, ਪਰ 600 ਦੇ ਵਿਚੋਂ 150 ਕਰੀਬ ਸ਼ਰਾਬ ਦੀ ਖੇਪ ਚਕਨਾਚੂਰ ਹੋ ਗਏ। ਜਾਣਕਾਰੀ ਅਨੁਸਾਰ ਇਹ ਪਟਿਆਲਾ ਦੀ ਸ਼ਰਾਬ ਫੈਕਟਰੀ ਤੋਂ ਕੈਂਟਰ ਨੰਬਰ ਪੀ ਬੀ 13 ਏ.ਯੂ 9819 ਵਿਚ ਲੋਡ ਕਰ ਕੇ ਜਾ ਰਿਹਾ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆ ਕੈਂਟਰ ਡਰਾਈਵਰ ਰਣਜੋਧ ਸਿੰਘ ਨੇ ਦੱਸਿਆ ਕਿ ਸ਼ਰਾਬ ਨਾਲ ਭਰਿਆ ਕੈਂਟਰ ਪਟਿਆਲਾ ਤੋਂ ਜਲੰਧਰ ਜਾ ਰਿਹਾ ਸੀ ਕਿ ਪਿੰਡ ਦੈਹਿੜੂ ਕੋਲ ਪੁੱਜਣ ‘ਤੇ ਇਕ ਬੱਸ ਨੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕੈਂਟਰ ਪਲਟ ਗਿਆ। ਜਿਸ ਕਾਰਨ ਮੈਂ ਤੇ ਮੇਰੇ ਕੰਡਕਟਰ ਦੇ ਕੁਝ ਸੱਟਾਂ ਲੱਗਣ ਨਾਲ ਜ਼ਖ਼ਮੀ ਹੋ ਗਏ। ਜਦਕਿ ਸ਼ਰਾਬ ਦੀਆਂ ਪੇਟੀਆਂ ਚਕਨਾਚੂਰ ਹੋ ਗਈਆਂ ਹਨ। ਉਸ ਨੇ ਦੱਸਿਆ ਕਿ ਮੈਂ ਆਪਣੇ ਮਾਲਕਾਂ ਨੂੰ ਇਸ ਘਟਨਾ ਸਬੰਧੀ ਜਾਣਕਾਰੀ ਦੇ ਦਿੱਤੀ। ਸ਼ਰਾਬ ਦੀ ਫੈਕਟਰੀ ਮਾਲਕ ਪੰਕਜ ਸ਼ਰਮਾ ਮੌਕੇ ‘ਤੇ ਪਹੁੰਚੇ ਅਤੇ ਥਾਣਾ ਸਦਰ ਖੰਨਾ ਅਤੇ ਐਕਸਾਈਜ਼ ਵਿਭਾਗ ਨੂੰ ਜਾਣਕਾਰੀ ਦੇ ਦਿੱਤੀ ਗਈ। ਪੰਕਜ ਸ਼ਰਮਾ ਨੇ ਦੱਸਿਆ ਕਿ ਡਰਾਈਵਰ ਅਤੇ ਉਸ ਦੇ ਸਾਥੀ ਨੂੰ ਖੰਨਾ ਦੇ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਾਇਆ ਗਿਆ। ਜਾਣਕਾਰੀ ਮਿਲਦੇ ਸਾਰ ਹੀ ਮੌਕੇ ‘ਤੇ ਪਹੁੰਚੇ ਐਕਸਾਈਜ਼ ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਟਰੱਕ ਨੂੰ ਸਾਈਡ ‘ਤੇ ਕਰਵਾਉਣ ਸਮੇਂ ਦੂਜੇ ਟਰੱਕ ਨੂੰ ਬੁਲਾਇਆ ਗਿਆ ਹੈ। ਖਰਾਬ ਹੋਈ ਸ਼ਰਾਬ ਨੂੰ ਵੱਖ ਕੀਤਾ ਜਾਵੇਗਾ ਅਤੇ ਬਾਕੀ ਟਰੱਕ ਵਿੱਚ ਲੱਦ ਕੇ ਭੇਜ ਦਿੱਤਾ ਜਾਵੇਗਾ। ਇਸ ਇਲਾਕੇ ਦੇ ਲੋਕਾਂ ਨੇ ਪੂਰੀ ਇਮਾਨਦਾਰੀ ਦਿਖਾਈ ਹੈ, ਸ਼ਰਾਬ ਨਾਲ ਭਰੇ ਕੈਂਟਰ ਵਿੱਚੋਂ ਕਿਸੇ ਦੇ ਵਿਅਕਤੀ ਨੇ ਇਕ ਵੀ ਸ਼ਰਾਬ ਦੀ ਬੋਤਲ ਚੋਰੀ ਨਹੀਂ ਕੀਤੀ। ਡਰਾਈਵਰ ਤੇ ਕੰਡਕਟਰ ਦੀ ਮੱਦਦ ਲਈ ਲੋਕ ਅੱਗੇ ਆਏ ਹਨ। The post ਖੰਨਾ ਦੇ ਨਜ਼ਦੀਕ ਨੈਸ਼ਨਲ ਹਾਈਵੇ ‘ਤੇ ਸ਼ਰਾਬ ਨਾਲ ਭਰਿਆ ਕੈਂਟਰ ਪਲਟਿਆ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest


